TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਬਹਾਲ, ਲੋਕ ਸਭਾ ਸਕੱਤਰੇਤ ਵੱਲੋਂ ਨੋਟੀਫਿਕੇਸ਼ਨ ਜਾਰੀ Monday 07 August 2023 05:54 AM UTC+00 | Tags: breaking-news case-of-defamation gujarat-news latest-news modi-surname-case news pm-modi punjab rahul-gandhi supreme-court surat the-unmute-breaking-news the-unmute-latest-news the-unmute-latest-update the-unmute-punjabi-news ਚੰਡੀਗੜ੍ਹ, 07 ਅਗਸਤ 2023: ਲੋਕ ਸਭਾ ਸਕੱਤਰੇਤ ਨੇ ਸੋਮਵਾਰ ਨੂੰ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਹੈ। ਇਸਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਰਾਹੁਲ ਗਾਂਧੀ ਨੂੰ ਮਾਰਚ 2023 ਵਿੱਚ ਮੋਦੀ ਸਰਨੇਮ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ, ਦੋ ਸਾਲ ਦੀ ਸਜ਼ਾ ਸੁਣਾਉਣ ਦੇ ਨਾਲ ਸੰਸਦ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਹਾਲਾਂਕਿ 4 ਅਗਸਤ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਸਜ਼ਾ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ 'ਮੋਦੀ ਸਰਨੇਮ' ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ, ਗੁਜਰਾਤ ਹਾਈ ਕੋਰਟ ਨੇ ਰਾਹੁਲ ਗਾਂਧੀ ਦੀ ‘ਮੋਦੀ ਸਰਨੇਮ’ ਟਿੱਪਣੀ ‘ਤੇ ਮਾਣਹਾਨੀ ਦੇ ਇੱਕ ਕੇਸ ਵਿੱਚ ਉਸਦੀ ਸਜ਼ਾ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। The post ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਬਹਾਲ, ਲੋਕ ਸਭਾ ਸਕੱਤਰੇਤ ਵੱਲੋਂ ਨੋਟੀਫਿਕੇਸ਼ਨ ਜਾਰੀ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਅੱਜ ਰਾਜ ਸਭਾ 'ਚ ਪੇਸ਼ ਕਰੇਗੀ ਦਿੱਲੀ ਸੇਵਾਵਾਂ ਬਿੱਲ, ਸਦਨ 'ਚ ਹੰਗਾਮੇ ਦੇ ਆਸਾਰ Monday 07 August 2023 06:10 AM UTC+00 | Tags: aam-aadmi-party arvind-kejriwal bjp breaking-news delhi delhi-services-bil delhi-services-bill latest-news lok-sabha lok-sabha-speaker-om-birla national-capital-territory news om-birla punjab the-unmute-punjabi-news ਚੰਡੀਗੜ੍ਹ, 07 ਅਗਸਤ 2023: ਸੋਮਵਾਰ ਸਵੇਰੇ 11 ਵਜੇ ਰਾਜ ਸਭਾ ਵਿੱਚ ਕਾਰਵਾਈ ਸ਼ੁਰੂ ਹੋਈ। 15 ਮਿੰਟ ਤੱਕ ਚੱਲਣ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਕੇਂਦਰ ਸਰਕਾਰ ਅੱਜ ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ (Delhi Services Bill) ਪੇਸ਼ ਕਰੇਗੀ। ਇਸ ਨੂੰ ਲੋਕ ਸਭਾ ਵਿੱਚ 3 ਅਗਸਤ ਨੂੰ ਪੇਸ਼ ਕੀਤਾ ਗਿਆ ਸੀ ਅਤੇ ਉਸੇ ਦਿਨ ਹੀ ਪਾਸ ਕਰ ਦਿੱਤਾ ਗਿਆ ਸੀ। ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰਾਜ ਸਭਾ ‘ਚ ਦਿੱਲੀ ਸੇਵਾ ਬਿੱਲ ਪੇਸ਼ ਕਰਨਗੇ। ਇਸ ਦੇ ਨਾਲ ਹੀ ਵਿਰੋਧੀ ਧਿਰ ਦੀ ਵੱਲੋਂ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਚਰਚਾ ਸ਼ੁਰੂ ਕਰ ਸਕਦੇ ਹਨ। ਸਿੰਘਵੀ ਨੇ ਹੀ ਦਿੱਲੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਉੱਤੇ ਨਿਯੰਤਰਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਕੇਜਰੀਵਾਲ ਸਰਕਾਰ ਦੀ ਵੱਲੋਂ ਵਕਾਲਤ ਕੀਤੀ ਸੀ। ਵਿਰੋਧੀ ਪਾਰਟੀਆਂ ਦੇ ਗਠਜੋੜ I.N.D.I.A ਦੇ ਸੰਸਦ ਮੈਂਬਰ ਇਸ ਬਿੱਲ ਦਾ ਵਿਰੋਧ ਕਰਨਗੇ। ਐਨਡੀਏ, ਬੀਜੂ ਜਨਤਾ ਦਲ ਅਤੇ ਵਾਈਐਸਆਰ ਕਾਂਗਰਸ ਦੇ ਸੰਸਦ ਮੈਂਬਰ ਇਸ ਬਿੱਲ ਦਾ ਸਮਰਥਨ ਕਰਨਗੇ। ਇਨ੍ਹਾਂ ਦੋਵਾਂ ਪਾਰਟੀਆਂ ਦੇ ਸਮਰਥਨ ਨਾਲ ਹੀ ਇਹ ਬਿੱਲ ਰਾਜ ਸਭਾ ਵਿੱਚ ਪਾਸ ਹੋ ਸਕਦਾ ਹੈ। The post ਕੇਂਦਰ ਸਰਕਾਰ ਅੱਜ ਰਾਜ ਸਭਾ ‘ਚ ਪੇਸ਼ ਕਰੇਗੀ ਦਿੱਲੀ ਸੇਵਾਵਾਂ ਬਿੱਲ, ਸਦਨ ‘ਚ ਹੰਗਾਮੇ ਦੇ ਆਸਾਰ appeared first on TheUnmute.com - Punjabi News. Tags:
|
1947 ਦੀ ਵੰਡ ਵੇਲੇ ਵਿਛੜੇ ਭੈਣ-ਭਰਾ ਨੇ ਪਾਈ ਗਲਵਕੜੀ, ਅੱਖਾਂ 'ਚੋਂ ਵੱਗਦੇ ਹੰਝੂਆਂ ਨੇ ਵਿਛੋੜੇ ਦਾ ਦਰਦ ਕੀਤਾ ਬਿਆਨ Monday 07 August 2023 06:39 AM UTC+00 | Tags: 1947 1947-partition breaking-news kartarpur-corridor news punjab-news sri-kartarpur-sahib-gurdwara ਚੰਡੀਗੜ੍ਹ, 07 ਅਗਸਤ 2023: ਭਾਰਤ-ਪਾਕਿਸਤਾਨ ਦੀ ਵੰਡ ਦੇ ਦਰਦ ਦੀ ਇੱਕ ਹੋਰ ਕਹਾਣੀ ਸ਼੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਦੇਖਣ ਨੂੰ ਮਿਲੀ ਹੈ, ਜਿੱਥੇ 76 ਸਾਲ ਬਾਅਦ ਵਿਛੜੇ ਭਰਾ-ਭੈਣ ਮਿਲੇ । ਪਾਕਿਸਤਾਨ ਦੇ ਸ਼ੇਖਪੁਰਾ ਦੀ ਰਹਿਣ ਵਾਲੀ 68 ਸਾਲਾ ਸਕੀਨਾ ਆਪਣੇ ਜਨਮ ਤੋਂ ਬਾਅਦ ਪਹਿਲੀ ਵਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਆਪਣੇ 80 ਸਾਲਾ ਭਰਾ ਗੁਰਮੇਲ ਸਿੰਘ ਨੂੰ ਮਿਲੀ ਹੈ। ਆਪਣੇ ਜਨਮ ਤੋਂ ਲੈ ਕੇ, ਉਸਨੇ ਆਪਣੇ ਭਰਾ ਨੂੰ ਸਿਰਫ ਤਸਵੀਰਾਂ ਵਿੱਚ ਦੇਖਿਆ ਸੀ। ਪਹਿਲੀ ਵਾਰ ਇੱਕ ਦੂਜੇ ਨੂੰ ਦੇਖ ਕੇ ਇੱਕ ਦੂਜੇ ਦੇ ਹੰਝੂ ਪੂੰਝਦੇ ਰਹੇ। ਇਹ ਪਾਕਿਸਤਾਨ ਵਿੱਚ ਪੈਦਾ ਹੋਈ ਸਕੀਨਾ ਦੀ ਕਹਾਣੀ ਹੈ। 1947 ਦੀ ਵੰਡ ਸਮੇਂ ਸਕੀਨਾ ਦਾ ਪਰਿਵਾਰ ਜੱਸੋਵਾਲ, ਲੁਧਿਆਣਾ ਵਿੱਚ ਰਹਿੰਦਾ ਸੀ। ਵੰਡ ਵੇਲੇ ਸਕੀਨਾ ਦਾ ਪਰਿਵਾਰ ਪਾਕਿਸਤਾਨ ਚਲਾ ਗਿਆ ਸੀ। ਪਿਤਾ ਦਾ ਨਾਂ ਵਲੀ ਮੁਹੰਮਦ ਅਤੇ ਦਾਦਾ ਜੀ ਦਾ ਨਾਂ ਜਾਮੁ ਸੀ। ਸਕੀਨਾ ਕਹਿੰਦੀ ਹੈ ਕਿ ਪਰਿਵਾਰ ਪਾਕਿਸਤਾਨ ਆ ਗਿਆ, ਪਰ ਮਾਂ ਭਾਰਤ ‘ਚ ਹੀ ਰਹਿ ਗਈ । ਆਜ਼ਾਦੀ ਦੇ ਸਮੇਂ ਦੋਵਾਂ ਦੇਸ਼ਾਂ ਵਿਚਾਲੇ ਇਹ ਸਮਝੌਤਾ ਹੋਇਆ ਸੀ ਕਿ ਲਾਪਤਾ ਹੋਏ ਲੋਕਾਂ ਨੂੰ ਇਕ ਦੂਜੇ ਨੂੰ ਵਾਪਸ ਕੀਤਾ ਜਾਵੇਗਾ। ਜਿਸ ਤੋਂ ਬਾਅਦ ਪਿਤਾ ਨੇ ਪਾਕਿਸਤਾਨ ਸਰਕਾਰ ਤੋਂ ਮੱਦਦ ਮੰਗੀ। ਪਾਕਿਸਤਾਨੀ ਫੌਜ ਦੇ ਜਵਾਨ ਉਸ ਦੀ ਮਾਂ ਨੂੰ ਲੈਣ ਪਿੰਡ ਜੱਸੋਵਾਲ ਪਹੁੰਚੇ। ਜਦੋਂ ਫੌਜ ਮਾਂ ਨੂੰ ਲੈਣ ਪਹੁੰਚੀ ਤਾਂ 5 ਸਾਲਾ ਭਰਾ ਘਰ ਨਹੀਂ ਸੀ। ਮਾਂ ਨੇ ਭਰਾ ਨੂੰ ਬੁਲਾਇਆ, ਪਰ ਉਹ ਆਲੇ-ਦੁਆਲੇ ਵੀ ਨਹੀਂ ਸੀ। ਪਾਕਿ ਫੌਜ ਨੇ ਕਿਹਾ ਕਿ ਉਹ ਹੋਰ ਇੰਤਜ਼ਾਰ ਨਹੀਂ ਕਰ ਸਕਦੇ ਅਤੇ ਭਰਾ ਭਾਰਤ ਵਿਚ ਹੀ ਰਿਹਾ ਗਿਆ। ਸਕੀਨਾ ਦਾ ਜਨਮ ਆਜ਼ਾਦੀ ਤੋਂ ਬਾਅਦ 1955 ਵਿੱਚ ਪਾਕਿਸਤਾਨ ਵਿੱਚ ਹੋਇਆ ਸੀ। ਸਕੀਨਾ ਨੇ ਦੱਸਿਆ ਕਿ ਪਹਿਲਾਂ ਤਾਂ ਉਸ ਦੇ ਭਰਾ ਨੇ ਪਰਿਵਾਰ ਨੂੰ ਚਿੱਠੀਆਂ ਭੇਜਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਉਹ ਢਾਈ ਸਾਲ ਦੀ ਸੀ ਤਾਂ ਉਸ ਦੀ ਮਾਂ ਦਾ ਦਿਹਾਂਤ ਹੋ ਗਿਆ। ਹੌਲੀ-ਹੌਲੀ ਭਰਾ ਦੀਆਂ ਚਿੱਠੀਆਂ ਵੀ ਆਉਣੀਆਂ ਬੰਦ ਹੋ ਗਈਆਂ। ਜਦੋਂ ਉਸਨੇ ਹੋਸ਼ ਸੰਭਾਲੀ ਤਾਂ ਪਿਤਾ ਨੇ ਦੱਸਿਆ ਕਿ ਉਸਦਾ ਇੱਕ ਭਰਾ ਵੀ ਹੈ। ਉਸ ਨੂੰ ਆਪਣੀ ਤਸਵੀਰ ਦਿਖਾਈ। ਉਸ ਕੋਲ ਇੱਕ ਭਰਾ ਦੀ ਇਹ ਨਿਸ਼ਾਨੀ ਸੀ। ਸਕੀਨਾ ਦੇ ਪਿਤਾ ਨੇ ਦੱਸਿਆ ਕਿ ਉਸਦਾ ਭਰਾ ਲੁਧਿਆਣੇ ਰਹਿੰਦਾ ਹੈ। ਸਕੀਨਾ ਨੇ ਦੱਸਿਆ ਕਿ ਉਸ ਨੇ ਵੱਡੇ ਹੋ ਰਹੇ ਆਪਣੇ ਭਰਾ ਨੂੰ ਲੱਭਣ ਦੀ ਕੋਸ਼ਿਸ਼ ਕੀਤੀ, ਪਰ ਅਸਫਲ ਰਹੀ। ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਇਹੀ ਇੱਕ ਰਿਸ਼ਤਾ ਰਹਿ ਗਿਆ ਸੀ। ਉਸਦੀ ਨਾ ਕੋਈ ਮਾਸੀ ਸੀ ਅਤੇ ਨਾ ਹੀ ਕੋਈ ਚਾਚਾ ਸੀ । ਉਸਦਾ ਮਕਸਦ ਸਿਰਫ ਆਪਣੇ ਭਰਾ ਨੂੰ ਲੱਭਣਾ ਸੀ। ਜਦੋਂ ਧੀ ਦੇ ਪਤੀ ਨੂੰ ਸਕੀਨਾ ਦੀ ਕਹਾਣੀ ਦਾ ਪਤਾ ਲੱਗਾ ਤਾਂ ਉਸ ਨੇ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਪਾਕਿਸਤਾਨ ਦੇ ਯੂਟਿਊਬ ਚੈਨਲ ਨੇ ਸਕੀਨਾ ਕੋਲ ਰੱਖੇ ਕੁਝ ਪੱਤਰਾਂ ਦੀ ਮੱਦਦ ਨਾਲ ਪੰਜਾਬ, ਭਾਰਤ ਵਿੱਚ ਸੰਪਰਕ ਟਰੇਸਿੰਗ ਸ਼ੁਰੂ ਕੀਤੀ। ਪਿਛਲੇ ਸਾਲ ਦੇ ਅੰਤ ‘ਚ ਸਕੀਨਾ ਨੇ ਪਹਿਲੀ ਵਾਰ ਆਪਣੇ ਭਰਾ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ ਸੀ। ਇਸ ਤੋਂ ਬਾਅਦ ਸਕੀਨਾ ਅਤੇ ਉਸ ਦੇ ਭਰਾ ਗੁਰਮੇਲ ਦੇ ਪਰਿਵਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਿਲਣ ਦੀ ਯੋਜਨਾ ਬਣਾਈ। ਗੁਰਮੇਲ ਆਪਣੀ ਭੈਣ ਨੂੰ ਪਹਿਲੀ ਵਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਿਲਿਆ। ਦੋਵੇਂ ਭੈਣ-ਭਰਾ ਜੱਫੀ ਪਾ ਕੇ ਬਹੁਤ ਰੋਏ। ਦੋਵੇਂ ਇੱਕ ਦੂਜੇ ਦੀਆਂ ਅੱਖਾਂ ਪੂੰਝ ਰਹੇ ਸਨ। ਉਨ੍ਹਾਂ ਨੂੰ ਹੁਣ ਉਮੀਦ ਹੈ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਉਨ੍ਹਾਂ ਨੂੰ ਵੀਜ਼ਾ ਦੇਣ, ਤਾਂ ਜੋ ਦੋਵੇਂ ਭੈਣ-ਭਰਾ ਆਪਣੀ ਜ਼ਿੰਦਗੀ ਦੇ ਕੁਝ ਦਿਨ ਇਕ-ਦੂਜੇ ਨਾਲ ਬਿਤਾ ਸਕਣ। ਸਕੀਨਾ ਦਾ ਭਰਾ ਗੁਰਮੇਲ ਸਿੰਘ ਗਰੇਵਾਲ ਲੁਧਿਆਣਾ ਦੇ ਪਿੰਡ ਜੱਸੋਵਾਲ ਵਿੱਚ ਰਹਿੰਦਾ ਹੈ। ਉਸ ਦੀ ਇੱਕ ਬੇਟੀ ਅਤੇ ਪਤਨੀ ਹੈ। ਹੁਣ ਉਹ 80 ਸਾਲਾਂ ਦਾ ਹੈ। ਪਿਛਲੇ ਸਾਲ ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਇਕ ਭੈਣ ਵੀ ਹੈ ਤਾਂ ਉਸ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਸ਼ੁਕਰ ਹੈ, ਇਸ ਦੁਨੀਆ ਵਿਚ ਉਨ੍ਹਾਂ ਦਾ ਕੋਈ ਨਾ ਕੋਈ ਹੈ। ਅਗਸਤ 2022 ਵਿੱਚ ਗੁਰਮੇਲ ਸਿੰਘ ਨੇ ਆਪਣਾ ਪਾਸਪੋਰਟ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਅਤੇ ਆਪਣੀ ਭੈਣ ਨੂੰ ਮਿਲਣ ਲਈ ਯਤਨ ਕਰਨੇ ਸ਼ੁਰੂ ਕਰ ਦਿੱਤੇ। ਗੁਰਮੇਲ ਨੇ 76 ਸਾਲਾਂ ਬਾਅਦ ਕਿਸੇ ਆਪਣੇ ਨੂੰ ਗਲੇ ਲਗਾਇਆ ਹੈ। The post 1947 ਦੀ ਵੰਡ ਵੇਲੇ ਵਿਛੜੇ ਭੈਣ-ਭਰਾ ਨੇ ਪਾਈ ਗਲਵਕੜੀ, ਅੱਖਾਂ 'ਚੋਂ ਵੱਗਦੇ ਹੰਝੂਆਂ ਨੇ ਵਿਛੋੜੇ ਦਾ ਦਰਦ ਕੀਤਾ ਬਿਆਨ appeared first on TheUnmute.com - Punjabi News. Tags:
|
ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਭਰਤ ਇੰਦਰ ਚਾਹਲ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹਾਈਕੋਰਟ 'ਚ ਸੁਣਵਾਈ Monday 07 August 2023 06:50 AM UTC+00 | Tags: bharat-inder-chahal breaking-news news ਚੰਡੀਗੜ੍ਹ, 07 ਅਗਸਤ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣੀ ਹੈ। ਚਾਹਲ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹਨ। ਇਸ ਦੇ ਨਾਲ ਹੀ ਚਾਹਲ ਨੇ ਇਸ ਮਾਮਲੇ ਵਿੱਚ ਵਿਜੀਲੈਂਸ ਦੀ ਜਾਂਚ ਵਿੱਚ ਵੀ ਹਿੱਸਾ ਨਹੀਂ ਲਿਆ ਹੈ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵਿਜੀਲੈਂਸ ਨੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ। ਮੁਲਜ਼ਮ ਭਰਤ ਇੰਦਰ ਸਿੰਘ ਚਾਹਲ (Bharat Inder Chahal) ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ 'ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ 'ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਭਰਤ ਇੰਦਰ ਚਾਹਲ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ appeared first on TheUnmute.com - Punjabi News. Tags:
|
ODI World Cup 2023: ਵਿਸ਼ਵ ਕੱਪ ਲਈ ਆਸਟ੍ਰੇਲੀਆ ਟੀਮ ਦਾ ਐਲਾਨ, ਪੈਟ ਕਮਿੰਸ ਤੇ ਹੇਜ਼ਲਵੁੱਡ ਦੀ ਵਾਪਸੀ Monday 07 August 2023 07:02 AM UTC+00 | Tags: australia-squad australia-team breaking-news crick-buzz cricket cricket-world-cup icc news odi-world-cup odi-world-cup-2023 pat-cummins sports ਚੰਡੀਗੜ੍ਹ, 07 ਅਗਸਤ 2023: ਆਗਾਮੀ ਇੱਕ ਰੋਜ਼ਾ ਵਿਸ਼ਵ ਕੱਪ 2023 ਤੋਂ ਲਗਭਗ ਦੋ ਮਹੀਨੇ ਪਹਿਲਾਂ, ਕ੍ਰਿਕਟ ਆਸਟ੍ਰੇਲੀਆ (Australia) ਨੇ ਟੂਰਨਾਮੈਂਟ ਲਈ 18 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਪੈਟ ਕਮਿੰਸ ਵਨਡੇ ਵਿਸ਼ਵ ਕੱਪ ‘ਚ ਆਸਟ੍ਰੇਲੀਆਈ ਟੀਮ ਦੀ ਕਪਤਾਨੀ ਕਰਦੇ ਨਜ਼ਰ ਆਉਣਗੇ। ਵਿਸ਼ਵ ਕੱਪ ਲਈ ਇੱਕ ਟੀਮ ਵਿੱਚ ਵੱਧ ਤੋਂ ਵੱਧ 15 ਖਿਡਾਰੀ ਹੋਣਗੇ। ਕ੍ਰਿਕਟ ਆਸਟ੍ਰੇਲੀਆ ਮੁਤਾਬਕ ਇਨ੍ਹਾਂ 18 ਖਿਡਾਰੀਆਂ ‘ਚੋਂ 15 ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਬਾਕੀਆਂ ਨੂੰ ਰਿਜ਼ਰਵ ‘ਚ ਰੱਖਿਆ ਜਾਵੇਗਾ। ਆਸਟਰੇਲੀਆ (Australia) ਨੇ ਭਾਰਤ ਵਿੱਚ ਆਖਰੀ ਵਨਡੇ ਮਾਰਚ ਵਿੱਚ ਖੇਡਿਆ ਸੀ। ਉਸ ਸਮੇਂ ਆਸਟਰੇਲੀਆਈ ਟੀਮ ਵਿੱਚ ਮਾਰਨਸ ਲਾਬੂਸ਼ੇਨ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਹਾਲਾਂਕਿ ਵਿਸ਼ਵ ਕੱਪ ਲਈ ਚੁਣੀ ਗਈ ਟੀਮ ਵਿੱਚ ਲਾਬੂਸ਼ੇਨ ਦਾ ਨਾਂ ਨਹੀਂ ਹੈ। ਯਾਨੀ ਉਸ ਨੂੰ ਵਿਸ਼ਵ ਕੱਪ ਦੀ ਯੋਜਨਾ ਅਤੇ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਟੈਸਟ ‘ਚ ਵਧੀਆ ਔਸਤ ਰੱਖਣ ਵਾਲੇ ਲਾਬੂਸ਼ੇਨ ਨੇ ਵਨਡੇ ‘ਚ ਚੰਗਾ ਪ੍ਰਦਰਸ਼ਨ ਨਹੀਂ ਕੀਤਾ ਹੈ। ਹੁਣ ਤੱਕ 30 ਵਨਡੇ ਮੈਚਾਂ ‘ਚ ਉਸ ਨੇ 31.37 ਦੀ ਔਸਤ ਨਾਲ 847 ਦੌੜਾਂ ਬਣਾਈਆਂ ਹਨ। ਇਨ੍ਹਾਂ ਵਿੱਚ ਇੱਕ ਸੈਂਕੜਾ ਅਤੇ ਛੇ ਅਰਧ ਸੈਂਕੜੇ ਸ਼ਾਮਲ ਹਨ। ਹੇਜ਼ਲਵੁੱਡ ਅਤੇ ਕਮਿੰਸ ਦੀ ਵਾਪਸੀਕਮਿੰਸ ਨਿੱਜੀ ਕਾਰਨਾਂ ਕਰਕੇ ਭਾਰਤੀ ਦੌਰੇ ‘ਤੇ ਨਹੀਂ ਖੇਡੇ ਸਨ। ਉਸ ਦੀ ਵਿਸ਼ਵ ਕੱਪ ਟੀਮ ‘ਚ ਵੀ ਵਾਪਸੀ ਹੋਈ ਹੈ। ਇਸ ਤੋਂ ਇਲਾਵਾ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਨੇ ਵੀ ਵਾਪਸੀ ਕੀਤੀ ਹੈ। ਆਸਟਰੇਲੀਆ ਨੂੰ ਵਿਸ਼ਵ ਕੱਪ ਤੋਂ ਪਹਿਲਾਂ ਦੱਖਣੀ ਅਫਰੀਕਾ ਅਤੇ ਫਿਰ ਭਾਰਤ ਦੇ ਖਿਲਾਫ ਵਨਡੇ ਸੀਰੀਜ਼ ਖੇਡਣੀ ਹੈ। ਕ੍ਰਿਕਟ ਆਸਟ੍ਰੇਲੀਆ ਨੇ ਕਿਹਾ ਹੈ ਕਿ ਇਹ ਟੀਮ ਦੋਵਾਂ ਖਿਲਾਫ ਸੀਰੀਜ਼ ਖੇਡੇਗੀ। ਵਿਸ਼ਵ ਕੱਪ ਲਈ ਆਸਟ੍ਰੇਲੀਆਈ ਟੀਮਪੈਟ ਕਮਿੰਸ (ਕਪਤਾਨ), ਸੀਨ ਐਬੋਟ, ਐਸ਼ਟਨ ਐਗਰ, ਅਲੈਕਸ ਕੈਰੀ, ਨਾਥਨ ਐਲਿਸ, ਕੈਮਰਨ ਗ੍ਰੀਨ, ਐਰੋਨ ਹਾਰਡੀ, ਜੋਸ਼ ਹੇਜ਼ਲਵੁੱਡ, ਟ੍ਰੈਵਿਸ ਹੈੱਡ, ਜੋਸ਼ ਇੰਗਲਿਸ, ਮਿਸ਼ੇਲ ਮਾਰਸ਼, ਗਲੇਨ ਮੈਕਸਵੈੱਲ, ਤਨਵੀਰ ਸਾਂਘਾ, ਸਟੀਵ ਸਮਿਥ, ਮਿਸ਼ੇਲ ਸਟਾਰਕ, ਮਾਰਕਸ ਸਟੋਇਨਿਸ , ਡੇਵਿਡ ਵਾਰਨਰ, ਐਡਮ ਜ਼ੈਂਪਾ।
The post ODI World Cup 2023: ਵਿਸ਼ਵ ਕੱਪ ਲਈ ਆਸਟ੍ਰੇਲੀਆ ਟੀਮ ਦਾ ਐਲਾਨ, ਪੈਟ ਕਮਿੰਸ ਤੇ ਹੇਜ਼ਲਵੁੱਡ ਦੀ ਵਾਪਸੀ appeared first on TheUnmute.com - Punjabi News. Tags:
|
IND vs WI: ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ ਦੂਜਾ ਟੀ-20 ਹਾਰਨ ਤੋਂ ਬਾਅਦ ਬੱਲੇਬਾਜ਼ਾਂ 'ਤੇ ਭੜਕੇ ਹਾਰਦਿਕ ਪੰਡਯਾ Monday 07 August 2023 07:16 AM UTC+00 | Tags: breaking-news cricket-news hardik-pandya ind-vs-wi-t-20 news punjabi-news sports-news t20i-defeat t20-match the-unmute-breaking-news the-unmute-latest-update trinidad west-indies west-indies-vs-india ਚੰਡੀਗੜ੍ਹ, 07 ਅਗਸਤ 2023:(IND vs WI) ਭਾਰਤ ਨੂੰ ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ ਦੂਜੇ ਟੀ-20 ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਤ੍ਰਿਨੀਦਾਦ ਵਿੱਚ ਖੇਡੇ ਗਏ ਪਹਿਲੇ ਟੀ-20 ਵਿੱਚ ਵਿੰਡੀਜ਼ ਨੇ ਚਾਰ ਦੌੜਾਂ ਨਾਲ ਅਤੇ ਗੁਆਨਾ ਵਿੱਚ ਖੇਡੇ ਗਏ ਦੂਜੇ ਟੀ-20 ਵਿੱਚ ਦੋ ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਹਾਰ ਤੋਂ ਬਾਅਦ ਭਾਰਤੀ ਟੀਮ ਦੀਆਂ ਤਿਆਰੀਆਂ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਦਰਅਸਲ, 2024 ਵਿੱਚ ਵੈਸਟਇੰਡੀਜ਼ ਅਤੇ ਅਮਰੀਕਾ ਦੀ ਸਹਿ ਮੇਜ਼ਬਾਨੀ ਵਿੱਚ ਟੀ-20 ਵਿਸ਼ਵ ਕੱਪ ਖੇਡਿਆ ਜਾਣਾ ਹੈ। ਇਸ ਸੀਰੀਜ਼ ਨੂੰ ਭਾਰਤੀ ਟੀਮ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਸੀ। ਹਾਰ ਤੋਂ ਬਾਅਦ ਕਪਤਾਨ ਹਾਰਦਿਕ ਪੰਡਯਾ (Hardik Pandya) ਨੇ ਬੱਲੇਬਾਜ਼ਾਂ ‘ਤੇ ਹਮਲਾ ਬੋਲਿਆ। ਦੂਜੇ ਟੀ-20 ਤੋਂ ਬਾਅਦ ਕਪਤਾਨ ਹਾਰਦਿਕ ਨੇ ਕਿਹਾ ਕਿ ਜੇਕਰ ਮੈਂ ਇਮਾਨਦਾਰੀ ਨਾਲ ਕਹਾਂ ਤਾਂ ਸਾਡੀ ਬੱਲੇਬਾਜ਼ੀ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ। ਅਸੀਂ ਬਿਹਤਰ ਬੱਲੇਬਾਜ਼ੀ ਕਰ ਸਕਦੇ ਸੀ। 160+ ਜਾਂ 170 ਇੱਕ ਚੰਗਾ ਸਕੋਰ ਹੋਣਾ ਸੀ। ਵੈਸਟਇੰਡੀਜ਼ ਦੇ ਬੱਲੇਬਾਜ਼ ਜਿਸ ਤਰ੍ਹਾਂ ਨਾਲ ਬੱਲੇਬਾਜ਼ੀ ਕਰ ਰਹੇ ਹਨ, ਉਸ ਨਾਲ ਸਪਿਨਰਾਂ ਨੂੰ ਘੁੰਮਾਉਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਨਿਕੋਲਸ ਪੂਰਨ ਨੇ ਜਿਸ ਤਰ੍ਹਾਂ ਨਾਲ ਬੱਲੇਬਾਜ਼ੀ ਕੀਤੀ, ਉਸ ਨੇ ਮੈਚ ਨੂੰ ਕਾਫੀ ਹੱਦ ਤੱਕ ਵੈਸਟਇੰਡੀਜ਼ ਦੇ ਪੱਖ ‘ਚ ਕਰ ਦਿੱਤਾ। ਹਾਰਦਿਕ ਪੰਡਯਾ (Hardik Pandya) ਨੇ ਕਿਹਾ ਕਿ ਮੌਜੂਦਾ ਟੀਮ ਕੋਨਬੀਨੇਸ਼ਨ ਦੇ ਨਾਲ, ਸਾਨੂੰ ਚੋਟੀ ਦੇ ਸੱਤ ਬੱਲੇਬਾਜ਼ਾਂ ‘ਤੇ ਭਰੋਸਾ ਕਰਨਾ ਹੋਵੇਗਾ ਕਿ ਉਹ ਚੰਗਾ ਪ੍ਰਦਰਸ਼ਨ ਕਰਨਗੇ। ਇਸਦੇ ਨਾਲ ਹੀ ਤੁਹਾਨੂੰ ਉਮੀਦ ਕਰਨੀ ਚਾਹੀਦੀ ਹੈ ਕਿ ਗੇਂਦਬਾਜ਼ ਤੁਹਾਨੂੰ ਮੈਚ ਜਿੱਤਾਉਣਗੇ । ਸਾਨੂੰ ਇਹ ਯਕੀਨੀ ਬਣਾਉਣ ਦੇ ਤਰੀਕੇ ਲੱਭਣੇ ਹੋਣਗੇ ਕਿ ਸਾਡੇ ਕੋਲ ਸਹੀ ਟੀਮ ਸੰਤੁਲਨ ਹੈ, ਪਰ ਇਸ ਦੇ ਨਾਲ ਹੀ ਬੱਲੇਬਾਜ਼ਾਂ ਨੂੰ ਹੋਰ ਜ਼ਿੰਮੇਵਾਰੀ ਲੈਣ ਦੀ ਲੋੜ ਹੈ। ਹਾਰਦਿਕ ਨੇ ਤਿਲਕ ਵਰਮਾ ਦੀ ਤਾਰੀਫ ਕੀਤੀ ਹੈ । The post IND vs WI: ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ ਦੂਜਾ ਟੀ-20 ਹਾਰਨ ਤੋਂ ਬਾਅਦ ਬੱਲੇਬਾਜ਼ਾਂ ‘ਤੇ ਭੜਕੇ ਹਾਰਦਿਕ ਪੰਡਯਾ appeared first on TheUnmute.com - Punjabi News. Tags:
|
ਪੰਜਾਬ 'ਚ ਹਲਕੀ ਬਾਰਿਸ਼ ਦੀ ਸੰਭਾਵਨਾ, ਭਾਖੜਾ ਡੈਮ 'ਚ ਪਾਣੀ ਦਾ ਪੱਧਰ ਸਥਿਰ Monday 07 August 2023 07:25 AM UTC+00 | Tags: bhakra-dam breaking-news heavy-rain-alert latest-news meteorological-department news punjab-floods punjabi-news punjab-latest-news rain rain-alert the-unmute-breaking-news ਚੰਡੀਗੜ੍ਹ, 07 ਅਗਸਤ 2023: ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ (Rain) ਦਾ ਅਲਰਟ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਿਸ ਕਾਰਨ ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ। ਪੰਜਾਬ ਵਿੱਚ ਇਸ ਹਫ਼ਤੇ ਵੀ ਮਾਨਸੂਨ ਦੇ ਸੁਸਤ ਰਹਿਣ ਦੀ ਸੰਭਾਵਨਾ ਹੈ ਅਤੇ ਬਾਰਿਸ਼ ਆਮ ਨਾਲੋਂ ਘੱਟ ਹੋਵੇਗੀ। ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹੀ ਚੰਗੀ ਬਾਰਿਸ਼ (Rain) ਦਰਜ ਕੀਤੀ ਗਈ। ਪਠਾਨਕੋਟ ਵਿੱਚ 39.8 ਐਮਐਮ ਬਾਰਿਸ਼ ਹੋਈ ਹੈ। ਜਦੋਂ ਕਿ ਗੁਰਦਾਸਪੁਰ ਵਿੱਚ 23.8 ਐਮਐਮ, ਐਸਬੀਐਸ ਨਗਰ ਵਿੱਚ 41.3 ਐਮਐਮ, ਹੁਸ਼ਿਆਰਪੁਰ ਵਿੱਚ 11 ਐਮਐਮ, ਰੋਪੜ ਵਿੱਚ 16 ਐਮਐਮ, ਲੁਧਿਆਣਾ ਵਿੱਚ 1.8 ਅਤੇ ਪਟਿਆਲਾ ਵਿੱਚ 6.8 ਐਮਐਮ ਰਿਕਾਰਡ ਕੀਤਾ ਗਿਆ ਹੈ। ਦੂਜੇ ਪਾਸੇ ਭਾਖੜਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਦਾ ਪੱਧਰ ਨਹੀਂ ਵਧਿਆ, ਜੋ ਕਿ ਪੰਜਾਬ ਅਤੇ ਹਰਿਆਣਾ ਦੋਵਾਂ ਲਈ ਰਾਹਤ ਦੀ ਖ਼ਬਰ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 15 ਫੁੱਟ ਹੇਠਾਂ ਹੈ। ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1665.85 ਫੁੱਟ ਤੱਕ ਪਹੁੰਚ ਗਿਆ ਹੈ। The post ਪੰਜਾਬ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਸਥਿਰ appeared first on TheUnmute.com - Punjabi News. Tags:
|
ਦਿੱਲੀ ਏਮਜ਼ ਦੇ ਐਮਰਜੈਂਸੀ ਵਾਰਡ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ ਮੌਜੂਦ Monday 07 August 2023 07:37 AM UTC+00 | Tags: breaking-news delhi-aiims fire-incident news ਚੰਡੀਗੜ੍ਹ, 07 ਅਗਸਤ 2023: ਦਿੱਲੀ ਏਮਜ਼ (Delhi AIIMS) ਦੇ ਐਮਰਜੈਂਸੀ ਵਾਰਡ ਨੇੜੇ ਅੱਗ ਲੱਗ ਦੀ ਖ਼ਬਰ ਸਾਹਮਣੇ ਆਈ ਹੈ । ਫਾਇਰ ਬ੍ਰਿਗੇਡ ਵਿਭਾਗ ਨੂੰ ਅੱਗ ਲੱਗਣ ਦੀ ਸੂਚਨਾ ਕਰੀਬ 11.54 ਵਜੇ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ | ਸੁਰੱਖਿਆ ਦੇ ਮੱਦੇਨਜ਼ਰ ਵਾਰਡ ਦੇ ਮਰੀਜ਼ਾਂ ਨੂੰ ਉਥੋਂ ਕੱਢਿਆ ਜਾ ਰਿਹਾ ਹੈ । ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਨਿਊਜ਼ ਏਜੰਸੀ ਮੁਤਾਬਕ ਅੱਗ ਪੁਰਾਣੀ ਓਪੀਡੀ ਦੀ ਦੂਜੀ ਮੰਜ਼ਿਲ ‘ਤੇ ਐਮਰਜੈਂਸੀ ਵਾਰਡ ਦੇ ਉਪਰਲੇ ਐਂਡੋਸਕੋਪੀ ਕਮਰੇ ‘ਚ ਲੱਗੀ। ਏਮਜ਼ (Delhi AIIMS) ਦੇ ਸੂਤਰਾਂ ਨੇ ਦੱਸਿਆ ਕਿ ਸਾਰੇ ਮਰੀਜ਼ਾਂ ਨੂੰ ਉਥੋਂ ਕੱਢ ਲਿਆ ਗਿਆ ਹੈ। The post ਦਿੱਲੀ ਏਮਜ਼ ਦੇ ਐਮਰਜੈਂਸੀ ਵਾਰਡ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਮੌਜੂਦ appeared first on TheUnmute.com - Punjabi News. Tags:
|
BSF ਅਤੇ ਪੰਜਾਬ ਪੁਲਿਸ ਦੀ ਸਾਂਝੀ ਮੁਹਿੰਮ ਦੌਰਾਨ ਪਾਕਿਸਤਾਨੀ ਡਰੋਨ ਬਰਾਮਦ Monday 07 August 2023 07:51 AM UTC+00 | Tags: amritsar-police border-security-force breaking-news bsf drug-smugglers news pakistani-drone punjab-police ਚੰਡੀਗੜ੍ਹ, 07 ਅਗਸਤ 2023: ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਦੀ ਸਾਂਝੀ ਮੁਹਿੰਮ ਚਲਾ ਕੇ ਪਾਕਿਸਤਾਨ ਤੋਂ ਪਾਸੋਂ ਆਇਆ ਡਰੋਨ ਬਰਾਮਦ ਕੀਤਾ ਹੈ । ਆਵਾਜ਼ ਸੁਣਨ ਤੋਂ ਬਾਅਦ ਸਾਂਝੀ ਟੀਮ ਨੇ ਇਲਾਕਿਆਂ ‘ਚ ਤਲਾਸ਼ੀ ਲਈ ਸੀ।ਡਰੋਨ ਦੀ ਬਰਾਮਦਗੀ ਅੰਮ੍ਰਿਤਸਰ ਸਰਹੱਦ ਨਾਲ ਲੱਗਦੇ ਪਿੰਡ ਰਤਨ ਖੁਰਦ ਤੋਂ ਕੀਤੀ ਗਈ ਹੈ। ਇਹ ਹੈਕਸਾਕਾਪਟਰ ਡਰੋਨ ਹੈ, ਜਿਸ ਦੀ ਵਰਤੋਂ ਪਾਕਿਸਤਾਨ ਤਸਕਰ ਕਰਦੇ ਹਨ। ਬੀਐਸਐਫ ਦੇ ਜਵਾਨ ਐਤਵਾਰ ਰਾਤ ਨੂੰ ਗਸ਼ਤ ‘ਤੇ ਸਨ। ਰਾਤ ਕਰੀਬ 10 ਵਜੇ ਪਿੰਡ ਰਤਨ ਖੁਰਦ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਇਸ ਦੀ ਸੂਚਨਾ ਸਵੇਰੇ ਪੰਜਾਬ ਪੁਲਿਸ ਨੂੰ ਦਿੱਤੀ ਗਈ ਅਤੇ ਪਿੰਡ ਰਤਨ ਖੁਰਦ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਪਿੰਡ ਰਤਨ ਖੁਰਦ ਵਿੱਚ ਹੀ ਖੇਤਾਂ ਵਿੱਚੋਂ ਡਰੋਨ ਬਰਾਮਦ ਹੋਇਆ। ਡਰੋਨ ਨੂੰ ਹੁਣ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜਿਆ ਜਾਵੇਗਾ, ਤਾਂ ਜੋ ਇਸ ਦੀਆਂ ਉਡਾਣਾਂ ਦੀ ਸੂਚਨਾ ਦਿੱਤੀ ਜਾ ਸਕੇ। ਅਗਸਤ ਮਹੀਨੇ ਵਿੱਚ ਇਹ ਦੋਵੇਂ ਡਰੋਨ ਇੱਕੋ ਦਿਨ ਵਿੱਚ ਬਰਾਮਦ ਕੀਤੇ ਗਏ ਸਨ। ਦੂਜਾ ਡਰੋਨ ਤਰਨ ਤਾਰਨ ਦੇ ਰਾਜੋਕੇ ਇਲਾਕੇ ਵਿੱਚ ਮਿਲਿਆ ਹੈ। The post BSF ਅਤੇ ਪੰਜਾਬ ਪੁਲਿਸ ਦੀ ਸਾਂਝੀ ਮੁਹਿੰਮ ਦੌਰਾਨ ਪਾਕਿਸਤਾਨੀ ਡਰੋਨ ਬਰਾਮਦ appeared first on TheUnmute.com - Punjabi News. Tags:
|
ਹੁਸ਼ਿਆਰਪੁਰ-ਚਿੰਤਪੁਰਨੀ ਰੋਡ 'ਤੇ ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ, ਕਈ ਜ਼ਖਮੀ Monday 07 August 2023 08:30 AM UTC+00 | Tags: breaking-news hoshiarpur-chintpurni-road latest-news news prtc-bus prtc-bus-accident road-accident ਚੰਡੀਗੜ੍ਹ, 07 ਅਗਸਤ 2023: ਹੁਸ਼ਿਆਰਪੁਰ-ਚਿੰਤਪੁਰਨੀ ਰੋਡ ‘ਤੇ ਸਵਾਰੀਆਂ ਨਾਲ ਭਰੀ ਪੀਆਰਟੀਸੀ (PRTC) ਦੀ ਬੱਸ ਪਲਟ ਗਈ। ਹਾਲਾਂਕਿ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਥਾਨਕ ਅਧਿਕਾਰੀਆਂ ਦੇ ਨਾਲ ਭਾਰੀ ਪੁਲਿਸ ਬਲ ਮੌਕੇ ‘ਤੇ ਪਹੁੰਚ ਗਿਆ। ਬੱਸ ਡਰਾਈਵਰ ਸਮੇਤ ਕਈ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਹ ਘਟਨਾ ਅੱਜ ਸਵੇਰੇ 10 ਵਜੇ ਦੇ ਕਰੀਬ ਵਾਪਰੀ। ਜਾਣਕਾਰੀ ਅਨੁਸਾਰ ਧਰਮਸ਼ਾਲਾ ਤੋਂ ਹੁਸ਼ਿਆਰਪੁਰ ਆ ਰਹੀ ਪੀਆਰਟੀਸੀ ਦੀ ਬੱਸ ਮੰਗੂਵਾਲ ਨੇੜੇ ਮੀਂਹ ਕਾਰਨ ਆਪਣਾ ਸੰਤੁਲਨ ਗੁਆ ਬੈਠੀ ਅਤੇ ਪਲਟ ਗਈ । ਹਾਲਾਂਕਿ ਉਸ ਸਮੇਂ ਬੱਸ ਵਿੱਚ 20 ਦੇ ਕਰੀਬ ਸਵਾਰੀਆਂ ਸਨ ਅਤੇ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਥਾਣਾ ਸਦਰ ਦੇ ਮੁਖੀ ਲਵਕੇਸ਼ ਕੁਮਾਰ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। The post ਹੁਸ਼ਿਆਰਪੁਰ-ਚਿੰਤਪੁਰਨੀ ਰੋਡ ‘ਤੇ ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ, ਕਈ ਜ਼ਖਮੀ appeared first on TheUnmute.com - Punjabi News. Tags:
|
ਭੂਟਾਨ-ਅਸਾਮ ਨੂੰ ਜੋੜਨ ਵਾਲੇ ਰੇਲ ਮਾਰਗ ਬਣਾਉਣ ਲਈ ਗੱਲਬਾਤ ਜਾਰੀ: ਐੱਸ ਜੈਸ਼ੰਕਰ Monday 07 August 2023 08:40 AM UTC+00 | Tags: bhutan-assam breaking-news latest-news news railway-line s-jaishankar ਚੰਡੀਗੜ੍ਹ, 07 ਅਗਸਤ 2023: ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਕਿਹਾ ਕਿ ਭੂਟਾਨ ਅਤੇ ਅਸਾਮ ਨੂੰ ਜੋੜਨ ਵਾਲੇ ਰੇਲ ਲਿੰਕ ਲਈ ਚਰਚਾ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਿਆਂਮਾਰ ਨਾਲ ਲੱਗਦੀ ਸਰਹੱਦ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ (S Jaishankar) ਕਿਹਾ ਕਿ ਅਸੀਂ ਭੂਟਾਨ ਅਤੇ ਅਸਾਮ ਵਿਚਕਾਰ ਰੇਲ ਮਾਰਗ ਬਣਾਉਣ ਲਈ ਗੱਲਬਾਤ ਕਰ ਰਹੇ ਹਾਂ। ਭੂਟਾਨ ਸੈਲਾਨੀਆਂ ਲਈ ਹੋਰ ਪੁਆਇੰਟ ਖੋਲ੍ਹਣ ਲਈ ਬਹੁਤ ਉਤਸੁਕ ਹੈ ਅਤੇ ਇਹ ਅਸਾਮ ਲਈ ਬਹੁਤ ਵਧੀਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੋਂ ਤੱਕ ਭੂਟਾਨ-ਚੀਨ ਗੱਲਬਾਤ ਦਾ ਸਵਾਲ ਹੈ, ਉਹ ਗੱਲਬਾਤ ਕਰ ਰਹੇ ਹਨ ਅਤੇ 24 ਦੌਰ ਪੂਰੇ ਹੋ ਚੁੱਕੇ ਹਨ। ਹੁਣ ਉਹ ਹੋਰ ਗੱਲਬਾਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਦੀਆਂ ਗੱਲਾਂ ‘ਤੇ ਨਜ਼ਰ ਰੱਖ ਰਹੇ ਹਾਂ ਕਿ ਇਸ ਦਾ ਸਾਡੇ ‘ਤੇ ਕੀ ਪ੍ਰਭਾਵ ਪੈ ਸਕਦਾ ਹੈ। ਵਿਦੇਸ਼ ਮੰਤਰੀ ਨੇ ਅੱਗੇ ਕਿਹਾ ਕਿ ਮਿਆਂਮਾਰ ਨਾਲ ਸਰਹੱਦੀ ਸਥਿਤੀ ਚੁਣੌਤੀਪੂਰਨ ਹੈ। ਸਿਟਵੇ ਬੰਦਰਗਾਹ ਚਾਲੂ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਤੱਟਵਰਤੀ ਸ਼ਿਪਿੰਗ ਸਮਝੌਤਾ ਇਸ ਸਾਲ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮਿਆਂਮਾਰ ਟ੍ਰਾਈਲੇਟਰਲ ਹਾਈਵੇਅ ਕਾਨੂੰਨ ਵਿਵਸਥਾ ਦੀ ਸਥਿਤੀ ਕਾਰਨ ਵੱਡੀ ਚੁਣੌਤੀ ਹੈ। ਅਸੀਂ ਚੁਣੌਤੀਆਂ ਨਾਲ ਨਜਿੱਠਣ ਲਈ ਮਿਆਂਮਾਰ ਦੇ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਾਂ। ਇਸ ਦੌਰਾਨ ਉਨ੍ਹਾਂ ਨੇ ਚੀਨ ਨਾਲ ਵਿਗੜ ਰਹੇ ਸਬੰਧਾਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ-ਚੀਨ ਸਰਹੱਦੀ ਗੱਲਬਾਤ ਰੁਕੀ ਨਹੀਂ ਹੈ। ਇਸ ਸਬੰਧੀ ਜਲਦੀ ਹੀ ਮੀਟਿੰਗ ਹੋਵੇਗੀ। ਅਸੀਂ ਪਿਛਲੇ ਤਿੰਨ ਸਾਲਾਂ ਵਿੱਚ ਸਰਹੱਦੀ ਤਣਾਅ ਵਿੱਚ ਬਹੁਤ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ 2014 ਤੋਂ ਬਾਅਦ ਜਦੋਂ ਸਰਹੱਦ ‘ਤੇ ਬੁਨਿਆਦੀ ਢਾਂਚੇ ‘ਤੇ ਵੱਡਾ ਜ਼ੋਰ ਦਿੱਤਾ ਗਿਆ ਤਾਂ ਚੀਨ ਵਾਲੇ ਪਾਸਿਓਂ ਮੁਕਾਬਲਾ ਅਤੇ ਗਸ਼ਤ ਵਧ ਗਈ। The post ਭੂਟਾਨ-ਅਸਾਮ ਨੂੰ ਜੋੜਨ ਵਾਲੇ ਰੇਲ ਮਾਰਗ ਬਣਾਉਣ ਲਈ ਗੱਲਬਾਤ ਜਾਰੀ: ਐੱਸ ਜੈਸ਼ੰਕਰ appeared first on TheUnmute.com - Punjabi News. Tags:
|
ਅਮਰੀਕੀ ਦਬਾਅ ਹੇਠ ਪਾਕਿਸਤਾਨ ਨੇ ਈਰਾਨ ਨਾਲ ਅਰਬਾਂ ਡਾਲਰ ਦਾ ਗੈਸ ਪਾਈਪਲਾਈਨ ਪ੍ਰਾਜੈਕਟ ਰੋਕਿਆ Monday 07 August 2023 09:33 AM UTC+00 | Tags: breaking-news economics-crisis gas-pipeline-project imf imf-fund iran-pakistan-gas-pipeline latest-news musadiq-malik news nternational-monetary-fund pakistan pakistan-iran-gas-pipeline ਚੰਡੀਗੜ੍ਹ, 07 ਅਗਸਤ 2023: ਪਾਕਿਸਤਾਨ (Pakistan) ਨੇ ਈਰਾਨ ਨਾਲ ਅਰਬਾਂ ਡਾਲਰ ਦੇ ਗੈਸ ਪਾਈਪਲਾਈਨ ਸੌਦੇ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਹੈ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ਨੇ ਇਹ ਫੈਸਲਾ ਅਮਰੀਕਾ ਦੇ ਦਬਾਅ ਕਾਰਨ ਲਿਆ ਹੈ। ਦੱਸ ਦਈਏ ਕਿ ਈਰਾਨ ਨਾਲ ਗੈਸ ਪਾਈਪਲਾਈਨ ਪ੍ਰੋਜੈਕਟ ਤੋਂ ਪਾਕਿਸਤਾਨ ਨੂੰ ਸਸਤੀ ਗੈਸ ਮਿਲਣੀ ਸੀ ਪਰ ਈਰਾਨ ਦੇ ਪਰਮਾਣੂ ਪ੍ਰੋਗਰਾਮ ‘ਤੇ ਅਮਰੀਕੀ ਪਾਬੰਦੀਆਂ ਕਾਰਨ ਪਾਕਿਸਤਾਨ ਨੇ ਫਿਲਹਾਲ ਇਸ ਪ੍ਰੋਜੈਕਟ ਤੋਂ ਪਿੱਛੇ ਹਟ ਗਿਆ ਹੈ। ਪਾਕਿਸਤਾਨ ਦੇ ਪੈਟਰੋਲੀਅਮ ਰਾਜ ਮੰਤਰੀ ਮੁਸਾਦਿਕ ਮਲਿਕ ਨੇ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਇੱਕ ਲਿਖਤੀ ਜਵਾਬ ਵਿੱਚ ਈਰਾਨ ਨਾਲ ਗੈਸ ਪਾਈਪਲਾਈਨ ਸਮਝੌਤੇ ਤੋਂ ਬਾਹਰ ਹੋਣ ਦੀ ਜਾਣਕਾਰੀ ਦਿੱਤੀ। ਪਾਕਿਸਤਾਨ ਇਨ੍ਹੀਂ ਦਿਨੀਂ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ‘ਚ ਪਾਕਿਸਤਾਨੀ ਸਰਕਾਰ ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ਨਾਲ ਤਿੰਨ ਅਰਬ ਡਾਲਰ ਦੇ ਕਰਜ਼ੇ ਲਈ ਗੱਲਬਾਤ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਆਈਐਮਐਫ ਨਾਲ ਸੌਦੇ ਵਿੱਚ ਕੋਈ ਦਿੱਕਤ ਨਾ ਆਵੇ, ਇਸ ਲਈ ਪਾਕਿਸਤਾਨ ਨੇ ਈਰਾਨ ਗੈਸ ਪਾਈਪਲਾਈਨ ਪ੍ਰਾਜੈਕਟ ਤੋਂnternational Monetary Fund ਹੱਥ ਪਿੱਛੇ ਖਿੱਚ ਲਿਆ ਹੈ। ਪਹਿਲਾਂ ਭਾਰਤ ਵੀ ਇਸ ਗੈਸ ਪਾਈਪਲਾਈਨ ਪ੍ਰਾਜੈਕਟ ਵਿੱਚ ਸ਼ਾਮਲ ਸੀ ਪਰ ਬਾਅਦ ਵਿੱਚ ਭਾਰਤ ਇਸ ਸੌਦੇ ਤੋਂ ਬਾਹਰ ਹੋ ਗਿਆ। ਪਾਕਿਸਤਾਨੀ (Pakistan) ਮੀਡੀਆ ਨੇ ਦੱਸਿਆ ਹੈ ਕਿ ‘ਬਾਹਰੀ ਦਬਾਅ’ ਕਾਰਨ ਇਸਲਾਮਾਬਾਦ ਨੇ ਈਰਾਨ ਗੈਸ ਪਾਈਪਲਾਈਨ ਪ੍ਰਾਜੈਕਟ ‘ਤੇ ਰੋਕ ਲਗਾ ਦਿੱਤੀ ਹੈ। ਪਾਕਿਸਤਾਨ ਉਦੋਂ ਤੱਕ ਇਸ ਪ੍ਰਾਜੈਕਟ ਨੂੰ ਅੱਗੇ ਨਹੀਂ ਵਧਾ ਸਕੇਗਾ ਜਦੋਂ ਤੱਕ ਈਰਾਨ ਨੂੰ ਅਮਰੀਕੀ ਪਾਬੰਦੀਆਂ ਤੋਂ ਰਾਹਤ ਨਹੀਂ ਮਿਲਦੀ ਜਾਂ ਅਮਰੀਕਾ ਚੁੱਪਚਾਪ ਪਾਕਿਸਤਾਨ ਨੂੰ ਆਪਣੀ ਮਨਜ਼ੂਰੀ ਨਹੀਂ ਦੇ ਦਿੰਦਾ। ਪਾਕਿਸਤਾਨ ਊਰਜਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਅਜਿਹੇ ‘ਚ ਇਰਾਨ-ਪਾਕਿਸਤਾਨ ਗੈਸ ਪਾਈਪਲਾਈਨ ਦਾ ਕੰਮ ਰੁਕਣਾ ਉਸ ਲਈ ਵੱਡਾ ਝਟਕਾ ਹੈ। The post ਅਮਰੀਕੀ ਦਬਾਅ ਹੇਠ ਪਾਕਿਸਤਾਨ ਨੇ ਈਰਾਨ ਨਾਲ ਅਰਬਾਂ ਡਾਲਰ ਦਾ ਗੈਸ ਪਾਈਪਲਾਈਨ ਪ੍ਰਾਜੈਕਟ ਰੋਕਿਆ appeared first on TheUnmute.com - Punjabi News. Tags:
|
ਕੋਟਾ: ਵਿਦਿਆਰਥੀ ਦੇ ਮੌਤ ਮਾਮਲੇ 'ਚ ਪੁਲਿਸ ਵੱਲੋਂ ਸਹਿਪਾਠੀ, ਹੋਸਟਲ ਮਾਲਕ ਸਮੇਤ 6 'ਤੇ ਕਤਲ ਦਾ ਮਾਮਲਾ ਦਰਜ Monday 07 August 2023 09:48 AM UTC+00 | Tags: breaking-news kota-murder-case latest-news murder-case national-eligibility-cum-entrance neet news rampur ਰਾਜਸਥਾਨ , 07 ਅਗਸਤ 2023 (ਦਵਿੰਦਰ ਸਿੰਘ): ਉੱਤਰ ਪ੍ਰਦੇਸ਼ ਦੇ ਰਾਮਪੁਰ ਦਾ ਰਹਿਣ ਵਾਲਾ 17 ਸਾਲਾ ਮਨਜੋਤ ਸਿੰਘ ਛਾਬੜਾ ਮੈਡੀਕਲ ਕਾਲਜ ‘ਚ ਦਾਖਲੇ ਲਈ ਨੈਸ਼ਨਲ ਐਲੀਜੀਬਿਲਟੀ ਕਮ ਐਂਟਰੈਂਸ ਟੈਸਟ (NEET) ਦੀ ਤਿਆਰੀ ਕਰਨ ਲਈ ਅਪ੍ਰੈਲ ‘ਚ ਹੀ ਕੋਟਾ (Kota) ਆਇਆ ਸੀ। ਰਾਜਸਥਾਨ ਦੇ ਕੋਟਾ ਵਿੱਚ NEET ਪ੍ਰੀਖਿਆ ਦੀ ਤਿਆਰੀ ਕਰਨ ਆਏ ਇੱਕ ਵਿਦਿਆਰਥੀ ਦੀ ਮੌਤ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਵੀਰਵਾਰ (03 ਅਗਸਤ 2023) ਨੂੰ 17 ਸਾਲਾ ਵਿਦਿਆਰਥੀ ਮਨਜੋਤ ਸਿੰਘ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ ਵਿੱਚੋਂ ਮਿਲੀ। ਪਹਿਲਾਂ ਤਾਂ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਮੰਨਿਆ ਜਾ ਰਿਹਾ ਸੀ ਪਰ ਅਗਲੇ ਹੀ ਦਿਨ ਇੱਕ ਹੈਰਾਨ ਕਰਨ ਵਾਲਾ ਖ਼ੁਲਾਸਾ ਹੋਇਆ ਹੈ | ਰਾਜਸਥਾਨ ਪੁਲਿਸ ਨੇ ਸ਼ੁੱਕਰਵਾਰ ਨੂੰ ਵਿਦਿਆਰਥੀ ਦੇ ਇੱਕ ਸਹਿਪਾਠੀ, ਹੋਸਟਲ ਦੇ ਮਾਲਕ ਅਤੇ ਚਾਰ ਹੋਰਾਂ ਸਮੇਤ ਛੇ ਜਣਿਆਂ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਰਿਪੋਰਟਾਂ ਮੁਤਾਬਕ ਮਨਜੋਤ ਦਾ ਚਿਹਰਾ ਪਲਾਸਟਿਕ ਦੇ ਬੈਗ ਵਿੱਚ ਲਪੇਟਿਆ ਹੋਇਆ ਸੀ ਅਤੇ ਉਸਦੇ ਹੱਥ ਬੰਨ੍ਹੇ ਹੋਏ ਸਨ। ਸ਼ੁਰੂਆਤ ‘ਚ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਮੰਨਿਆ ਜਾ ਰਿਹਾ ਸੀ। ਹਾਲਾਂਕਿ ਵਿਦਿਆਰਥੀ ਦੇ ਪਿਤਾ ਦਾ ਦੋਸ਼ ਹੈ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ। ਮ੍ਰਿਤਕ ਵਿਦਿਆਰਥੀ ਦੇ ਮਾਪਿਆਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਬੱਚੇ ਦਾ ਕਤਲ ਕੀਤਾ ਗਿਆ ਹੈ। ਦਰਵਾਜ਼ੇ ਨੂੰ ਤਾਲਾ ਲੱਗਿਆ ਹੋਇਆ ਸੀ, ਪਰ ਪਿਛਲੀ ਖਿੜਕੀਆਂ ਦੇ ਦੋਵੇਂ ਦਰਵਾਜ਼ੇ ਟੁੱਟੇ ਹੋਏ ਸਨ। ਮਾਪਿਆਂ ਦਾ ਕਹਿਣਾ ਹੈ ਕਿ ਬੱਚੇ ਦੇ ਮੂੰਹ ‘ਤੇ ਪੋਲੀਥੀਨ ਪਾ ਕੇ ਉਸ ਦੇ ਗਲੇ ‘ਚ ਰੱਸੀ ਬੰਨ੍ਹ ਦਿੱਤੀ ਗਈ। ਉਹ ਖੁਦਕੁਸ਼ੀ ਕਿਵੇਂ ਕਰ ਸਕਦਾ ਹੈ ਜੇਕਰ ਉਸਦੇ ਹੱਥ ਪਿੱਛੇ ਤੋਂ ਬੰਨ੍ਹੇ ਹੋਏ ਹਨ। ਉਸਦਾ ਕਤਲ ਕੀਤਾ ਗਿਆ ਹੈ ਅਤੇ ਕੋਈ ਵੀ ਸੁਸਾਈਡ ਨੋਟ ਲਿਖ ਸਕਦਾ ਹੈ। ਬੱਚੇ ਦੀ ਮਾਂ ਅਤੇ ਪਿਤਾ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਸਹਿਪਾਠੀ, ਹੋਸਟਲ ਮਾਲਕ ਸਮੇਤ 6 ਜਣਿਆਂ ‘ਤੇ ਕਤਲ ਦਾ ਮਾਮਲਾ ਦਰਜਪੂਰੇ ਮਾਮਲੇ ਦੀ ਜਾਂਚ ਕਰ ਰਹੇ ਉਪ ਪੁਲਿਸ ਕਪਤਾਨ ਧਰਮਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਹੋਸਟਲ ਦੇ ਮਾਲਕ ਕੇ.ਐਸ.ਸ਼ਾਹ, ਦੋ ਹੋਸਟਲ ਪ੍ਰਬੰਧਕਾਂ ਉਮੇਸ਼ ਕੁਮਾਰ ਅਤੇ ਮੁਕੇਸ਼ ਸ਼ਰਮਾ ਅਤੇ ਦੋ ਅਣਪਛਾਤੇ ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਉਸ ਦੇ ਖਿਲਾਫ ਆਈਪੀਸੀ ਦੀ ਧਾਰਾ 302 (ਕਤਲ) ਅਤੇ 120 (ਅਪਰਾਧਿਕ ਸਾਜ਼ਿਸ਼) ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਸਹਿਪਾਠੀ ਮ੍ਰਿਤਕ ਵਿਦਿਆਰਥੀ ਦੇ ਇਲਾਕੇ ਦਾ ਰਹਿਣ ਵਾਲਾ ਹੈ।ਪੁਲਿਸ ਨੇ ਅੱਗੇ ਦੱਸਿਆ ਕਿ ਮੁਲਜ਼ਮ ਨਾਬਾਲਗ ਹੈ ਅਤੇ ਮ੍ਰਿਤਕ ਦੇ ਨਾਲ ਵਾਲੇ ਹੋਸਟਲ ਦੇ ਕਮਰੇ ਵਿੱਚ ਰਹਿੰਦਾ ਸੀ। ਜਮਾਤੀ ਉੱਤਰ ਪ੍ਰਦੇਸ਼ ਦੇ ਇਸੇ ਇਲਾਕੇ ਦਾ ਰਹਿਣ ਵਾਲਾ ਹੈ। ਮਾਮਲੇ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਕਤਲ ਦਾ ਕੋਈ ਸਬੂਤ ਨਹੀਂ ਮਿਲਿਆ ਹੈ ਪਰ ਉਹ ਅੱਗੇ ਦੀ ਜਾਂਚ ਕਰ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਦੱਸਿਆ ਸੀ ਕਿ ਕਤਲ ਦਾ ਮਾਮਲਾ ਦਰਜ ਹੋਣ ਤੱਕ ਮਾਤਾ-ਪਿਤਾ ਨੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਸਿਟੀ ਪੁਲਿਸ ਦੇ ਐਸਪੀ ਸ਼ਰਦ ਚੌਧਰੀ ਨਾਲ ਮੁਲਾਕਾਤ ਕੀਤੀ ਸੀ। ਮ੍ਰਿਤਕ ਵਿਦਿਆਰਥੀ ਦੇ ਮਾਪਿਆਂ ਦੀ ਮੰਗ 'ਤੇ ਪੰਜ ਮੈਂਬਰੀ ਮੈਡੀਕਲ ਬੋਰਡ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ। ਦੱਸ ਦਈਏ ਕਿ ਪਿਛਲੇ 6 ਮਹੀਨਿਆਂ ‘ਚ ਇਨ੍ਹਾਂ 19 ਕੋਚਿੰਗ ਵਿਦਿਆਰਥੀਆਂ ਦੀ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਜੇਕਰ ਅਸੀਂ ਇਸ ਸਾਲ ਜਨਵਰੀ ਤੋਂ ਬਾਅਦ ਦੀ ਗਿਣਤੀ ‘ਤੇ ਨਜ਼ਰ ਮਾਰੀਏ ਤਾਂ ਇਹ ਹੁਣ 19 ਤੱਕ ਪਹੁੰਚ ਗਈ ਹੈ। ਡੇਢ ਮਹੀਨਾ ਪਹਿਲਾਂ ਹੀ ਉੱਤਰ ਪ੍ਰਦੇਸ਼ ਦੇ ਜੌਨਪੁਰ ਦਾ ਰਹਿਣ ਵਾਲਾ 17 ਸਾਲਾ ਵਿਦਿਆਰਥੀ ਆਦਿਤਿਆ ਸੇਠ ਕੋਟਾ ਆਇਆ ਸੀ। ਉਸਨੇ ਮੈਡੀਕਲ ਦਾਖਲਾ ਪ੍ਰੀਖਿਆ NEET ਦੀ ਤਿਆਰੀ ਲਈ ਵਿਦਿਆਪੀਠ ਕੋਚਿੰਗ ਇੰਸਟੀਚਿਊਟ ਵਿੱਚ ਦਾਖਲਾ ਲਿਆ ਸੀ। ਫਿਰ 27 ਜੂਨ ਨੂੰ ਵਿਦਿਆਰਥੀ ਆਦਿਤਿਆ ਨੇ ਖੁਦਕੁਸ਼ੀ ਕਰ ਲਈ ਅਤੇ ਆਪਣੇ ਪਿੱਛੇ ਇੱਕ ਸੁਸਾਈਡ ਨੋਟ ਛੱਡ ਗਿਆ, ਜਿਸ ਵਿੱਚ ਉਸਨੇ ਦਾਅਵਾ ਕੀਤਾ ਕਿ ਉਸਨੇ ਆਪਣੀ ਮਰਜ਼ੀ ਨਾਲ ਇਹ ਵੱਡਾ ਕਦਮ ਚੁੱਕਿਆ ਹੈ। The post ਕੋਟਾ: ਵਿਦਿਆਰਥੀ ਦੇ ਮੌਤ ਮਾਮਲੇ ‘ਚ ਪੁਲਿਸ ਵੱਲੋਂ ਸਹਿਪਾਠੀ, ਹੋਸਟਲ ਮਾਲਕ ਸਮੇਤ 6 ‘ਤੇ ਕਤਲ ਦਾ ਮਾਮਲਾ ਦਰਜ appeared first on TheUnmute.com - Punjabi News. Tags:
|
ਰਾਜ ਸਭਾ 'ਚ ਦਿੱਲੀ ਸੇਵਾਵਾਂ ਬਿੱਲ ਪੇਸ਼, ਲੋਕ ਸਭਾ 'ਚ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ ਪਾਸ Monday 07 August 2023 10:06 AM UTC+00 | Tags: aam-aadmi-party amit-shah arvind-kejriwal breaking-news cm-bhagwant-mann delhi-services-bill digital-personal-data-protection-bill-2023 lok-sabha news rahul-gandhi rajya-sabha the-unmute-breaking-news ਚੰਡੀਗੜ੍ਹ, 07 ਅਗਸਤ 2023: ਰਾਹੁਲ ਗਾਂਧੀ ਦੀ ਲੋਕ ਸਭ ਦੀ ਮੈਂਬਰਸ਼ਿਪ ਬਹਾਲ ਹੋਣ ਤੋਂ ਬਾਅਦ ਰਾਹੁਲ ਗਾਂਧੀ ਅੱਜ ਸੰਸਦ ਪੁੱਜੇ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਨੇ ਰਾਹੁਲ ਗਾਂਧੀ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਲੋਕ ਸਭਾ ਵੱਲੋਂ ਪਾਸ ਹੋਣ ਤੋਂ ਬਾਅਦ ਅੱਜ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ (Delhi Services Bill) ਪੇਸ਼ ਕੀਤਾ ਗਿਆ। ਸਦਨ ‘ਚ ਬਿੱਲ ‘ਤੇ ਬਹਿਸ ਹੋ ਰਹੀ ਹੈ। ਬਹਿਸ ਦੌਰਾਨ ਕਾਂਗਰਸ ਨੇ ਬਿੱਲ ਨੂੰ ਅਸੰਵਿਧਾਨਕ ਕਰਾਰ ਦਿੱਤਾ ਹੈ। ਇਸਦੇ ਨਾਲ ਹੀ ਲੋਕ ਸਭਾ ‘ਚ ‘ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ 2023’ ਪਾਸ ਹੋ ਗਿਆ ਹੈ। ਮਣੀਪੁਰ ਮੁੱਦੇ ‘ਤੇ ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਦਰਮਿਆਨ ਲੋਕ ਸਭਾ ਨੇ ਬਿੱਲ ਪਾਸ ਕਰ ਦਿੱਤਾ। ਦੂਜੇ ਪਾਸੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ਪੇਸ਼ ਕੀਤਾ ਹੈ, ਜਿਸ ‘ਤੇ ਬਹਿਸ ਹੋ ਰਹੀ ਹੈ। ਬਹਿਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਦਿੱਲੀ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਸਰਵਿਸਿਜ਼ ਬਿੱਲ ਸੰਵਿਧਾਨ ਦੇ ਖ਼ਿਲਾਫ਼ ਹੈ। ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਮੂਨ ਸਿੰਘਵੀ ਨੇ ਕਿਹਾ ਕਿ ਭਾਜਪਾ ਕਿਸੇ ਵੀ ਤਰੀਕੇ ਨਾਲ ਚੀਜ਼ਾਂ ਨੂੰ ਕੰਟਰੋਲ ਕਰਨ ਵਾਲੀ ਹੈ। ਇਹ ਬਿੱਲ (Delhi Services Bill) ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਅਤੇ ਲੋਕਤੰਤਰ ਵਿਰੋਧੀ ਹੈ। ਇਹ ਖੇਤਰੀ ਤਾਕਤਾਂ ਅਤੇ ਦਿੱਲੀ ਦੇ ਲੋਕਾਂ ਦੀਆਂ ਇੱਛਾਵਾਂ ‘ਤੇ ਹਮਲਾ ਹੈ। ਇਹ ਸੰਘਵਾਦ ਦੇ ਸਿਧਾਂਤਾਂ, ਪ੍ਰਸ਼ਾਸਨਿਕ ਸੇਵਾਵਾਂ ਦੀ ਜਵਾਬਦੇਹੀ ਅਤੇ ਜਮਹੂਰੀਅਤ ਅਧਾਰਤ ਵਿਧਾਨ ਸਭਾ ਦੇ ਸਾਰੇ ਰੂਪਾਂ ਦੀ ਉਲੰਘਣਾ ਕਰਦਾ ਹੈ। The post ਰਾਜ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ਪੇਸ਼, ਲੋਕ ਸਭਾ ‘ਚ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ ਪਾਸ appeared first on TheUnmute.com - Punjabi News. Tags:
|
ਕਾਂਗਰਸੀਆਂ ਨੇ ਜੇਲ੍ਹ ਜਾਣ ਦੇ ਖ਼ਤਰੇ ਕਰਕੇ 'ਆਪ' ਨਾਲ ਕੀਤਾ ਸਮਝੌਤਾ: ਸੁਨੀਲ ਜਾਖੜ Monday 07 August 2023 10:29 AM UTC+00 | Tags: aam-aadmi-party aap amritsar breaking-news cm-bhagwant-mann india-alliance latest-news news punjab punjab-bjp punjab-breaking punjab-congress sunil-jakhar the-unmute-breaking-news ਚੰਡੀਗੜ੍ਹ, 07 ਅਗਸਤ 2023: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਅੰਮ੍ਰਿਤਸਰ ਪਹੁੰਚ ਕੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਦੋਸ਼ ਲਾਇਆ ਕਿ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਰਾਜਪਾਲ ਦਫ਼ਤਰ ਅਤੇ ਦਿੱਲੀ ਵਿੱਚ ਪੈਂਚ ਫਸਾਏ ਗਏ ਹਨ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਬੈਠਕ ਕਰਕੇ ਸਮੱਸਿਆਵਾਂ ਹੱਲ ਕਰਨ ਦੀ ਸਲਾਹ ਵੀ ਦਿੱਤੀ। ਉਹ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਨੂੰ ਸੋਚ ਕੇ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਇੰਡੀਆ ਗਠਜੋੜ ‘ਤੇ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਸਮਝੌਤਾ ਹੋਇਆ ਹੈ, ਉਸ ਤੋਂ ਸਿੱਧ ਹੈ ਕਿ ਸਰਕਾਰ ਵੀ ਤੁਹਾਡੀ ਅਤੇ ਵਿਰੋਧੀ ਧਿਰ ਵੀ ਤੁਹਾਡਾ | ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੂੰ ਜੇਲ੍ਹ ਜਾਣ ਦਾ ਖ਼ਤਰਾ ਇਸ ਕਰ ਕੇ ‘ਆਪ’ ਨਾਲ ਸਮਝੌਤਾ ਕੀਤਾ | ਪੰਜਾਬ ਕਾਂਗਰਸ ਭਾਵੇਂ ਝੁਕ ਗਈ ਹੋਵੇ ਪਰ ਪੰਜਾਬੀ ਨਹੀਂ ਝੁਕਿਆ | ਸੁਨੀਲ ਜਾਖੜ ਨੇ ਕਿਹਾ- ਉਹ ‘ਆਪ’ ਵਿਧਾਇਕਾਂ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦੇ। ਸਾਡੇ ਲੋਕਾਂ ਨੇ ਉਨ੍ਹਾਂ ਨੂੰ ਚੁਣ ਕੇ ਭੇਜਿਆ ਹੈ। ਪਰ ਇਹ ਮੌਕਾਪ੍ਰਸਤ ਸੂਬੇ ਦਾ ਕੋਈ ਭਲਾ ਨਹੀਂ ਕਰ ਸਕਦੇ। ਜੇਕਰ ਵਿਧਾਇਕਾਂ ਦੇ ਹਲਫਨਾਮਿਆਂ ਨੂੰ ਦੇਖਿਆ ਜਾਵੇ ਤਾਂ ਉਨ੍ਹਾਂ ‘ਚੋਂ ਬਹੁਤ ਸਾਰੇ ਅਜਿਹੇ ਪਾਏ ਜਾਣਗੇ ਜਿਨ੍ਹਾਂ ‘ਤੇ ਕਰਜ਼ਾ ਸੀ। ਜਿਹੜੇ ਲੋਕ ਆਪਣੇ ਆਪ ਨੂੰ ਸਧਾਰਨ ਕਹਿੰਦੇ ਸਨ, ਅੱਜ ਉਨ੍ਹਾਂ ਕੋਲ ਲੰਬੀਆਂ ਕਾਰਾਂ ਹਨ, ਰੋਲਐਕਸ ਘੜੀਆਂ ਪਹਿਨਦੇ ਹਨ ਅਤੇ 40,000 ਰੁਪਏ ਦੇ ਬੂਟ ਪਹਿਨਦੇ ਹਨ। ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਵੱਡੇ ਚਿਹਰੇ, ਜੋ ਇੰਡੀਆ ਸਮਝੌਤੇ ਦੇ ਖ਼ਿਲਾਫ਼ ਸੂਬੇ ਵਿੱਚ ਰੌਲਾ ਪਾ ਰਹੇ ਹਨ, ਦਿੱਲੀ ਜਾ ਕੇ ਪਹਿਲਾਂ ਹੀ ਮੱਥਾ ਟੇਕ ਚੁੱਕੇ ਹਨ। ਕੁਝ ਹੀ ਦਿਨਾਂ ‘ਚ ਸਾਰਿਆਂ ਨੂੰ ਉਸ ਬਾਰੇ ਪਤਾ ਲੱਗ ਜਾਵੇਗਾ। ਇਨ੍ਹਾਂ ਵੱਡੇ ਆਗੂਆਂ ਨੇ ਪਹਿਲਾਂ ਹੀ ਆਪਣੇ ਪਰਿਵਾਰਾਂ ਲਈ ਐਮਪੀ ਟਿਕਟਾਂ ਦੀ ਮੰਗ ਕੀਤੀ ਹੈ। ਆਉਣ ਵਾਲਾ ਸਮਾਂ ਸਭ ਕੁਝ ਸਾਫ਼ ਕਰ ਦੇਵੇਗਾ। ਸੁਨੀਲ ਜਾਖੜ ਨੇ ਇਸ ਦੌਰਾਨ ਅਕਾਲੀ-ਭਾਜਪਾ ਗਠਜੋੜ ‘ਤੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਜਾਖੜ ਨੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਇਹ ਫੈਸਲਾ ਦਿੱਲੀ ਵਾਲਿਆਂ ਨੇ ਲੈਣਾ ਹੈ, ਇਹ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਉਨ੍ਹਾਂ ਨੂੰ ਪੰਜਾਬ ਵਿੱਚ ਭਾਜਪਾ ਦੇ ਹਰ ਘਰ ਤੱਕ ਪਹੁੰਚਣ ਲਈ ਕਿਹਾ ਗਿਆ ਹੈ, ਉਹ ਇਸ ਵਿੱਚ ਲੱਗੇ ਹੋਏ ਹਨ। The post ਕਾਂਗਰਸੀਆਂ ਨੇ ਜੇਲ੍ਹ ਜਾਣ ਦੇ ਖ਼ਤਰੇ ਕਰਕੇ ‘ਆਪ’ ਨਾਲ ਕੀਤਾ ਸਮਝੌਤਾ: ਸੁਨੀਲ ਜਾਖੜ appeared first on TheUnmute.com - Punjabi News. Tags:
|
ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ ਦੇ ਕਤਲ ਮਾਮਲੇ 'ਚ ਨਾਬਾਲਗ ਸਮੇਤ ਪੰਜ ਜਣੇ ਗ੍ਰਿਫਤਾਰ Monday 07 August 2023 10:44 AM UTC+00 | Tags: anti-drug-committee dhillwan-khurd-murder drugs-news faridkot-police murder-news news punjab-breaking ਫਰੀਦਕੋਟ, 07 ਅਗਸਤ 2023: ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਨੂੰ ਉਸ ਵਕਤ ਆਪਣੀ ਜਾਨ ਗੁਆਣੀ ਪਈ ਜਦੋ ਉਸ ਵੱਲੋਂ ਪਿੰਡ ‘ਚ ਵਿਕਦੇ ਨਸ਼ੇ ਨੂੰ ਲੈ ਕੇ ਨਸ਼ਾ ਤਸਕਰਾਂ ਦਾ ਵਿਰੋਧ ਕੀਤਾ ਅਤੇ ਇਸ ਤਕਰਾਰ ਦੌਰਾਨ ਨਸ਼ਾ ਵੇਚਣ ਵਾਲਿਆਂ ਨੇ ਗੋਲੀ ਮਾਰ ਕੇ ਹਰਭਗਵਾਨ ਸਿੰਘ ਦਾ ਕਤਲ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ ‘ਚ ਦੋ ਔਰਤਾਂ ਅਤੇ ਇੱਕ ਨਾਬਾਲਗ ਬੱਚੇ ਸਮੇਤ ਪੰਜ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ‘ਚ ਦੋ ਔਰਤਾਂ ਅਤੇ ਗੋਲੀ ਚਲਾਉਣ ਵਾਲੇ ਇੱਕ ਵਿਅਕਤੀ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ, ਪਰ ਦੋ ਜਣੇ ਫ਼ਰਾਰ ਚੱਲ ਰਹੇ ਸਨ ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਣਕਰੀ ਦਿੰਦੇ ਹੋਏ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ ਮੁੱਖ ਦੋਸ਼ੀ ਅਵਤਾਰ ਸਿੰਘ ਤਾਰੀ ਜੋ ਨਸ਼ੇ ਦਾ ਕਾਰੋਬਾਰ ਕਰਦਾ ਸੀ ਅਤੇ ਇਸਦਾ ਸਾਥੀ ਅਮਨਦੀਪ ਸਿੰਘ ਜਿਸ ਵੱਲੋਂ ਗੋਲੀ ਚਲਾਈ ਗਈ ਸੀ ਅਤੇ ਦੋ ਔਰਤਾਂ ਜਿੰਨਾ ਵੱਲੋਂ ਇਨ੍ਹਾਂ ਨੂੰ ਉਕਸਾਇਆ ਗਿਆ ਸੀ ਅਤੇ ਜੋ ਇਸ ਮਾਮਲੇ ‘ਚ ਨਾਬਾਲਗ ਬੱਚਾ ਜੋ ਨਸ਼ੇ ਦੇ ਕਾਰੋਬਾਰ ਚ ਆਪਣੇ ਪਿਤਾ ਦਾ ਸਾਥ ਦੇਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ‘ਚ ਕਤਲ ਵਰਤਿਆ ਦੇਸੀ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ, ਜਿਸ ਬਾਰੇ ਪਤਾ ਲੱਗਾ ਹੈ ਕੇ ਅਮਨਦੀਪ ਵੱਲੋਂ ਕੁਝ ਦਿਨ ਪਹਿਲਾਂ ਹੀ ਆਪਣੇ ਕਿਸੇ ਰਿਸ਼ਤੇਦਾਰ ਤੋਂ ਖਰੀਦਿਆ ਸੀ ਜਿਸ ਸੰਬੰਧੀ ਵੀ ਜਾਚ ਕੀਤੀ ਜਾ ਰਹੀ ਹੈ। The post ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ ਦੇ ਕਤਲ ਮਾਮਲੇ ‘ਚ ਨਾਬਾਲਗ ਸਮੇਤ ਪੰਜ ਜਣੇ ਗ੍ਰਿਫਤਾਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਪਿੰਡਾਂ 'ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮਨਜ਼ੂਰ: ਬ੍ਰਮ ਸ਼ੰਕਰ ਜਿੰਪਾ Monday 07 August 2023 10:59 AM UTC+00 | Tags: bhagwant-mann breaking-news clean-drinking-water clean-water clean-water-project latest-news news punjab punjab-floods punjab-news the-unmute-breaking-news the-unmute-punjab water-project ਚੰਡੀਗੜ੍ਹ, 07 ਅਗਸਤ 2023: ਪੰਜਾਬ ਦੇ ਪਿੰਡਾਂ 'ਚ ਸਾਫ ਪੀਣਯੋਗ ਪਾਣੀ (Clean Water) ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਰਹੱਦੀ ਜ਼ਿਲ੍ਹਿਆਂ ਦੇ ਨਾਲ-ਨਾਲ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਵੀ ਪਾਣੀ ਦੀ ਕੁਆਲਿਟੀ 'ਚ ਸੁਧਾਰ ਆਵੇਗਾ ਅਤੇ ਜਿੱਥੇ-ਜਿੱਥੇ ਪਾਣੀ ਦੀ ਥੁੜ ਜਾਂ ਘਾਟ ਹੈ ਉੱਥੇ ਭਰਪੂਰ ਮਾਤਰਾ ਵਿਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੀਮਾਂ ਅਧੀਨ ਅਜਿਹੇ 4 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਨ੍ਹਾਂ ਰਾਹੀਂ ਸਾਫ ਪੀਣਯੋਗ ਪਾਣੀ (Clean Water) ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 55.83 ਕਰੋੜ ਰੁਪਏ ਦੀ ਲਾਗਤ ਨਾਲ 16 ਜ਼ਿਲ੍ਹਿਆਂ ਵਿੱਚ 63 ਸਕੀਮਾਂ ਨੂੰ 2023-24 ਵਿੱਚ ਮੁਕੰਮਲ ਕਰਨ ਦੀ ਤਜਵੀਜ਼ ਹੈ। ਇਨ੍ਹਾਂ 16 ਜ਼ਿਲ੍ਹਿਆਂ ਵਿਚੋਂ 6 ਸਰਹੱਦੀ ਜ਼ਿਲ੍ਹੇ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 55.61 ਕਰੋੜ ਰੁਪਏ ਦੀ ਲਾਗਤ ਨਾਲ 21 ਜ਼ਿਲ੍ਹਿਆਂ ਦੀਆ 181 ਨਵੀਆਂ ਸਕੀਮਾਂ ਉਸਾਰੀ/ਨਵੀਨੀਕਰਣ ਅਧੀਨ ਹਨ। ਇਹ ਕੰਮ ਮਾਰਚ 2024 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ 40.35 ਕਰੋੜ ਰੁਪਏ ਦੇ ਲਾਗਤ 7 ਜ਼ਿਲ੍ਹਿਆਂ ਵਿੱਚ ਕੰਮ ਚੱਲ ਰਹੇ ਹਨ ਜੋ 2023-24 ਵਿੱਚ ਮੁਕੰਮਲ ਕਰ ਲਏ ਜਾਣਗੇ। ਜਿੰਪਾ ਨੇ ਦੱਸਿਆ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ 103 ਨਵੇਂ ਟਿਊਬਵੈੱਲ 16 ਜ਼ਿਲ੍ਹਿਆਂ ਵਿੱਚ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਵਿਚੋਂ 3 ਜ਼ਿਲ੍ਹੇ ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਰਹੱਦੀ ਹਨ। ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਮਾਰਚ 2024 ਤੋ ਪਹਿਲਾਂ ਪੂਰਾ ਕਰ ਲਏ ਜਾਣ ਦਾ ਟੀਚਾ ਹੈ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਕਹਿ ਚੁੱਕੇ ਹਨ ਕਿ ਪਿੰਡਾਂ ਦਾ ਵਿਕਾਸ ਕਰਨਾ ਅਤੇ ਹਰ ਪ੍ਰਕਾਰ ਦੀ ਸਹੂਲਤ ਨਾਲ ਪਿੰਡਾਂ ਨੂੰ ਲੈਸ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਪਣਾ ਭਰਪੂਰ ਯੋਗਦਾਨ ਪਾ ਰਿਹਾ ਹੈ। The post CM ਭਗਵੰਤ ਮਾਨ ਵੱਲੋਂ ਪਿੰਡਾਂ 'ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮਨਜ਼ੂਰ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ Monday 07 August 2023 11:03 AM UTC+00 | Tags: ashirwad-scheme breaking-news dr-baljit-kaur news ਚੰਡੀਗੜ੍ਹ, 7 ਅਗਸਤ 2023: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ (Ashirwad Scheme) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਅਸ਼ੀਰਵਾਦ ਸਕੀਮ ਦੇ ਸਾਲ 2011-12 ਤੋ ਸਾਲ 2012-13 ਅਤੇ ਸਾਲ 2015-16 ਤੋ ਸਾਲ 2020-21 ਦੇ 17 ਜ਼ਿਲ੍ਹਿਆਂ ਦੇ 307 ਕੇਸਾਂ ਲਈ 62.13 ਲੱਖ ਰੁਪਏ ਖਰਚਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ ਪੱਛੜੀਆਂ ਸ੍ਰੇਣੀਆਂ ਅਸ਼ੀਰਵਾਦ ਸਕੀਮ ਦੇ 14 ਜਿਲ੍ਹਿਆਂ ਦੇ 65 ਕੇਸਾਂ ਲਈ 13.35 ਲੱਖ ਰੁਪਏ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਹ ਰਾਸ਼ੀ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਨਹੀ ਕਰਵਾਈ ਗਈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਰਾਸ਼ੀ ਜ਼ਾਰੀ ਕਰਕੇ ਪੈਂਡੈਂਸੀ ਨੂੰ ਜਲਦ ਕਲੀਅਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ (Ashirwad Scheme) ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। The post ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ 'ਚ ਮੁਲਜ਼ਮਾਂ ਦੀ ਅਦਾਲਤ 'ਚ ਪੇਸ਼ੀ Monday 07 August 2023 11:21 AM UTC+00 | Tags: breaking-news nakodar nakodar-murder-case sandeep-nangal-ambian ਜਲੰਧਰ , 7 ਅਗਸਤ 2023: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਸੋਮਵਾਰ ਨੂੰ ਸਖ਼ਤ ਸੁਰੱਖਿਆ ਹੇਠ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਕਤਲ ਦੀ ਜਾਂਚ ਤੋਂ ਬਾਅਦ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਕੁੱਲ 10 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਫਤਿਹ ਸਿੰਘ ਉਰਫ਼ ਯੁਵਰਾਜ ਸਿੰਘ, ਅਮਿਤ ਡਾਗਰ, ਖੁਸ਼ਹਾਲ, ਜੁਝਾਰ ਸਿੰਘ ਉਰਫ਼ ਸਿਮਰਨਜੀਤ ਸਿੰਘ, ਯਾਦਵਿੰਦਰ ਸਿੰਘ, ਮਨਜ਼ਰ ਕੌਰ ਉਰਫ਼ ਜੋਤ, ਰਜਿੰਦਰ ਸਿੰਘ, ਹਰਿੰਦਰ ਸਿੰਘ ਉਰਫ਼ ਫ਼ੌਜੀ, ਸਚਿਨ ਕੁਮਾਰ ਉਰਫ਼ ਦੁਲੀਆ, ਮਹੇ ਉਰਫ ਵਿਕਾਸ ਦਹੀਆ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁੜ ਸੁਣਵਾਈ ਦੀ ਤਾਰੀਖ਼ 21 ਅਗਸਤ ਤੈਅ ਕੀਤੀ ਹੈ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਨਿੱਜੀ ਤੌਰ 'ਤੇ ਅਦਾਲਤ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਜਿਕਰਯੋਗ ਹੈ ਕਿ ਅੰਤਰਰਾਸ਼ਟਰੀ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਦੀ ਪਿਛਲੇ ਸਾਲ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਪੰਜ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਚੱਲ ਰਹੇ ਟੂਰਨਾਮੈਂਟ ਦੌਰਾਨ ਵਾਪਰੀ । ਮੈਚ ਦੇ ਵਿਚਕਾਰ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਵਿੱਚ ਰਿਮਾਂਡ ‘ਤੇ ਆਏ ਬਦਮਾਸ਼ ਫਤਿਹ ਨੇ ਕਬੂਲ ਕੀਤਾ ਕਿ ਉਸ ਨੇ ਕੈਨੇਡਾ ‘ਚ ਬੈਠੇ ਸਨਾਵਰ ਢਿੱਲੋਂ ਦੇ ਕਹਿਣ ‘ਤੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ। The post ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ‘ਚ ਮੁਲਜ਼ਮਾਂ ਦੀ ਅਦਾਲਤ ‘ਚ ਪੇਸ਼ੀ appeared first on TheUnmute.com - Punjabi News. Tags:
|
ਮੋਹਾਲੀ: ਮੁੱਖ ਖੇਤੀਬਾੜੀ ਅਫਸਰ ਵੱਲੋਂ ਵੱਖ-ਵੱਖ ਫਸਲਾਂ ਦਾ ਸਰਵੇਖਣ Monday 07 August 2023 01:05 PM UTC+00 | Tags: breaking-news chief-agriculture-officer cm-bhagwant-mann floods-vicitms mohali mohali-floods mohali-news news punjab-aggriculture sanneta the-unmute-breaking-news ਐਸ.ਏ.ਐਸ.ਨਗਰ, 07 ਅਗਸਤ 2023: ਮੁੱਖ ਖੇਤੀਬਾੜੀ ਅਫਸਰ ਡਾ ਗੁਰਮੇਲ ਸਿੰਘ ਅਤੇ ਉਹਨਾਂ ਦੀ ਟੀਮ ਡਾ ਸੰਦੀਪ ਕੁਮਾਰ ਰਿਣਵਾ, ਏ ਡੀ ਓ ਡਾ ਸ਼ੁਭਕਰਨ ਸਿੰਘ , ਡਾ ਅਜੇ ਸ਼ਰਮਾ ਵਲੋਂ ਪਿੰਡ ਸੰਨੇਟਾ, ਦੇਵੀਨਗਰ , ਤਸੌਲੀ , ਪਾਤੜਾਂ ਆਦਿ ਪਿੰਡਾਂ ਵਿੱਚ ਝੋਨਾ , ਬਾਸਮਤੀ ਅਤੇ ਮੱਕੀ ਦੀ ਫਸਲ ਦਾ ਸਰਵੇਖਣ ਕੀਤਾ ਗਿਆ | ਨਵੀਂ ਬੀਜੀ ਮੱਕੀ ਦੀ ਫਸਲ ਦੇ ਕੁੱਝ ਖੇਤਾਂ ਵਿੱਚ ਫਾਲ ਅਰਮੀਵੂਰਮ ਦਾ ਹਮਲਾ ਦੇਖਣ ਨੂੰ ਮਿਲਿਆ | ਇਸਦੀ ਰੋਕਥਾਮ ਲਈ ਕਿਸਾਨਾਂ ਨੂੰ ਸਿਰਫ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਸ਼ੁਦਾ ਜ਼ਹਿਰਾਂ ਜਿਵੇਂ ਕਿ ਕੋਰਾਜਨ 18.5 ਜਾਂ ਮਿਜ਼ਾਈਲ ਜਾਂ ਡੈਲੀਗੇਟ ਸਿਫ਼ਾਰਿਸ਼ਸ਼ੁਦਾ ਮਾਤਰਾ ਵਿੱਚ ਮੱਕੀ ਦੀ ਗੋਭ ਵੱਲ ਨੂੰ ਕਰਕੇ ਹੱਥ ਵਾਲੀ ਡਰੰਮੀ ਪੰਪ ਨਾਲ ਛਿੜਕਾਵ ਕਰਨ ਲਈ ਕਿਹਾ | ਝੋਨੇ ਦੀ ਫਸਲ ਵਿੱਚ ਪੱਤਾ ਲਪੇਟ ਸੁੰਡੀ ਦਾ ਹਮਲਾ ਅਰਥਿਕ ਕਗਾਰ ਤੋਂ ਘੱਟ ਪਾਇਆ ਗਿਆ ਅਤੇ ਗੋਭ ਦੀ ਸੁੰਡੀ ਦਾ ਹਮਲਾ ਨਾਮਾਤਰ ਪਾਇਆ ਗਿਆ | ਬਾਸਮਤੀ ਦੀ ਫਸਲ ਵਿੱਚ ਗੋਭ ਦੀ ਸੁੰਡੀ ਦਾ ਹਮਲਾ ਸਿਰਫ ਖੇਤ ਦੀਆ ਵੱਟਾਂ ਦੇ ਨਾਲ ਅਤੇ ਬਹੁਤ ਘੱਟ ਪਾਇਆ ਗਿਆ | ਇਸ ਲਈ ਇਹਨਾਂ ਫਸਲਾਂ ਉਪਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਪਰੇ ਨਾਂ ਕਰਨ ਦੀ ਸਲਾਹ ਦਿੱਤੀ | ਮੌਕੇ ਤੇ ਕਿਸਾਨ ਸੁਖਵਿੰਦਰ ਸਿੰਘ , ਰਣਜੀਤ ਸਿੰਘ , ਦੋਲਤ ਰਾਮ ਆਦਿ ਹਾਜਰ ਸਨ | The post ਮੋਹਾਲੀ: ਮੁੱਖ ਖੇਤੀਬਾੜੀ ਅਫਸਰ ਵੱਲੋਂ ਵੱਖ-ਵੱਖ ਫਸਲਾਂ ਦਾ ਸਰਵੇਖਣ appeared first on TheUnmute.com - Punjabi News. Tags:
|
ਐਸ.ਸੀ ਸਿੱਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਅਗਸਤ ਤੋਂ Monday 07 August 2023 01:11 PM UTC+00 | Tags: aam-aadmi-party breaking-news cm-bhagwant-mann dairy-training-course free-dairy-training-course gurmeet-singh-khuddian gurmeet-singh-khudian latest-news punjab sc-students ਐਸ.ਏ.ਐਸ ਨਗਰ 7 ਅਗਸਤ 2023: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸਾਂ ਨਿਰਦੇਸ਼ਾ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ ਸੀ ਲਾਭਪਾਤਰੀਆਂ ਨੂੰ 2 ਹਫਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ (Dairy Training Course) ਤੀਜਾ ਬੈਚ ਮਿਤੀ 14 ਅਗਸਤ ਨੂੰ ਪੰਜਾਬ ਦੇ ਵੱਖ ਵੱਖ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਵਨੀਤ ਕੁਮਾਰ ਕੋੜਾ ਨੇ ਦਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀਂ ਪਾਸ ਹੋਵੇ, ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਮੁਫਤ ਕਰਵਾਈ ਜਾ ਰਹੀ ਹੈ, ਜਿਸਦੀ ਕੋਈ ਵੀ ਫੀਸ ਨਹੀਂ ਹੈ | ਬਲਕਿ ਸਿੱਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁਪਏ ਪ੍ਰਤੀ ਸਿਖਿਆਰਥੀ ਵਜੀਫਾ ਵੀ ਦਿੱਤਾ ਜਾਵੇਗਾ । ਡਾਇਰੀ ਵਿਕਾਸ ਇੰਸਪੈਕਟਰ ਕਸ਼ਮੀਰ ਸਿੰਘ ਨੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ (Dairy Training Course) ਨੂੰ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਸੋ ਚਾਹਵਾਨ ਐਸ.ਸੀ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 434 ਤੀਜੀ ਮੰਜਿਲ ਤੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 95928-13411 ਤੇ ਸੰਪਰਕ ਕਰ ਸਕਦੇ ਹੋ। The post ਐਸ.ਸੀ ਸਿੱਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਅਗਸਤ ਤੋਂ appeared first on TheUnmute.com - Punjabi News. Tags:
|
ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ GST 'ਚ 16.5 ਅਤੇ ਆਬਕਾਰੀ 'ਚ 20.87 ਫੀਸਦੀ ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ Monday 07 August 2023 01:16 PM UTC+00 | Tags: breaking-news cm-bhagwant-mann gst gst-collection harpal-singh-cheema news punjab punjab-finance-department the-unmute-breaking-news ਚੰਡੀਗੜ੍ਹ, 7 ਅਗਸਤ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (GST) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕ੍ਰਮਵਾਰ 16.5 ਫੀਸਦੀ ਅਤੇ 20.87 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਦੌਰਾਨ ਸੂਬੇ ਨੂੰ ਜੀਐਸਟੀ ਤੋਂ 5846.31 ਕਰੋੜ ਰੁਪਏ, ਆਬਕਾਰੀ ਤੋਂ 2772.08 ਕਰੋੜ ਰੁਪਏ, ਵੈਟ ਤੋਂ 2286.32 ਕਰੋੜ ਰੁਪਏ, ਸੀ.ਐਸ.ਟੀ ਤੋਂ 80.84 ਕਰੋੜ ਰੁਪਏ ਅਤੇ ਪੀ.ਐਸ.ਡੀ.ਟੀ ਤੋਂ 51.62 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਇੰਨ੍ਹਾਂ ਵਸੀਲਿਆਂ ਤੋਂ ਕੁੱਲ 11037.17 ਕਰੋੜ ਰੁਪਏ ਪ੍ਰਾਪਤ ਹੋਏ ਸਨ। ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਪਣੀ ਕਾਰਗੁਜਾਰੀ ਵਿੱਚ ਲਗਾਤਾਰ ਸੁਧਾਰ ਕਰਦਿਆਂ ਇਸ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਜੀਐਸਟੀ (GST) ਤੋਂ 6810.76 ਕਰੋੜ ਰੁਪਏ, ਆਬਕਾਰੀ ਤੋਂ 3033.78 ਕਰੋੜ ਰੁਪਏ, ਵੈਟ ਤੋਂ 2348.55 ਕਰੋੜ ਰੁਪਏ, ਸੀਐਸਟੀ ਤੋਂ 76.91 ਕਰੋੜ ਰੁਪਏ ਅਤੇ ਪੀਐਸਡੀਟੀ ਤੋਂ 52.71 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਪਰੋਕਤ ਵਸੀਲਿਆਂ ਤੋਂ ਕੁੱਲ 12322.71 ਕਰੋੜ ਪ੍ਰਾਪਤ ਹੋਏ ਹਨ, ਜੋ ਵਿੱਤੀ ਵਰ੍ਹੇ 2022-23 ਦੇ ਇਸੇ ਸਮੇਂ ਦੇ ਮੁਕਾਬਲੇ 11.65 ਫੀਸਦੀ ਵੱਧ ਹੈ। ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਅਤੇ ਹੋਰ ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀਐਸਟੀ ਵਿੱਚ ਲਗਾਤਰ ਹੋ ਰਹੇ ਵਾਧੇ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿੱਥੇ ਜੀਐਸਟੀ ਵਿੱਚ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਕੁੱਲ 16.5 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ ਉਥੇ ਹੀ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਸਾਲ ਜੁਲਾਈ ਮਹੀਨੇ ਦੌਰਾਨ ਜੀਐਸਟੀ ਤੋਂ ਪ੍ਰਾਪਤ ਮਾਲੀਏ ਵਿੱਚ 36.07 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਦੀ ਸਹੂਲਤ ਅਤੇ ਕਰ ਚੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਤਕਨੀਕ ਦੀ ਹੋਰ ਬੇਹਤਰ ਵਰਤੋਂ ਕਰਨ ਵੱਲ ਮਹੱਤਵਪੂਰਨ ਕਦਮ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਦਿਸ਼ਾ ਵਿੱਚ ਜਲਦੀ ਹੀ 'ਬਿੱਲ ਲਿਆਓ, ਇਨਾਮ ਪਾਓ' ਸਕੀਮ ਤਹਿਤ ਨਵੀਂ ਮੁਬਾਈਲ ਐਪ ਵੀ ਜਾਰੀ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀ ਸੂਬਾ ਸਰਕਾਰ ਸਿਰਫ ਜੀ.ਐਸ.ਟੀ ਮੁਆਵਜੇ 'ਤੇ ਨਿਰਭਰ ਰਹੀ ਅਤੇ ਇਸ ਵੱਲੋਂ ਮਾਲੀਏ ਨੂੰ ਵਧਾਉਣ ਲਈ ਲੋੜੀਂਦੇ ਕਦਮ ਨਹੀਂ ਪੁੱਟੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਰਥਕ ਪੱਖੋਂ ਆਤਮਨਿਰਭਰ ਬਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।
The post ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ GST ‘ਚ 16.5 ਅਤੇ ਆਬਕਾਰੀ ‘ਚ 20.87 ਫੀਸਦੀ ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਕਰਵਾਇਆ Monday 07 August 2023 01:23 PM UTC+00 | Tags: breaking-news cm-bhagwant-mann latest-news news nutrition-also-padai-vi organization punjab punjab-government the-unmute-breaking-news the-unmute-latest-news the-unmute-punjabi-news women-and-child-development ਚੰਡੀਗੜ੍ਹ, 07 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ “ਪੋਸ਼ਣ ਵੀ ਪੜਾਈ ਵੀ” ਵਿਸ਼ੇ ਤੇ ਨਿਪਸਿਡ ਰਿਜਨਲ ਸੈਂਟਰ ਮੁਹਾਲੀ ਵਿਖੇ ਟਰੇਨਿੰਗ ਕਰਵਾਈ ਗਈ। ਇਹ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਆਂਗਣਵਾੜੀ ਵਰਕਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਸਮਰੱਥਾ ਨੂੰ ਵਧਾਉਣ ਲਈ ਸ਼ੁਰੂ ਕੀਤਾ ਗਿਆ ਹੈ। ਸੂਬੇ ਵਿੱਚ ਇਹ ਪ੍ਰੋਗਰਾਮ 7 ਅਗਸਤ ਤੋਂ 12 ਸਤੰਬਰ ਤੱਕ ਕਰਵਾਇਆ ਜਾਵੇਗਾ। ਇਸ ਟਰੇਨਿੰਗ ਦਾ ਉਦੇਸ਼ ਛੋਟੇ ਬੱਚਿਆਂ ਨੂੰ ਸਰਵਪੱਖੀ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ, ਆਂਗਣਵਾੜੀ ਸੈੰਟਰਾਂ ਨੂੰ ਸਸ਼ਕਤ ਕਰਨਾ ਅਤੇ ਬੱਚਿਆਂ ਅਤੇ ਕਿਸ਼ੋਰ ਲੜਕੀਆਂ ਲਈ ਢੁਕਵੇਂ ਪੋਸ਼ਣ ਅਤੇ ਪੜੵਾਈ ਨੂੰ ਯਕੀਨੀ ਬਣਾਉਣਾ ਹੈ। ਰਾਸ਼ਟਰੀ ਸਿੱਖਿਆ ਨੀਤੀ 2020 ਅਨੁਸਾਰ ਇਹ ਸਕੀਮ ਉੱਚ-ਗੁਣਵੱਤਾ ਈ.ਸੀ.ਸੀ.ਈ ਅਧਿਆਪਕਾਂ ਦਾ ਕਾਡਰ ਬਣਾਉਣ ਲਈ ਮੌਜੂਦਾ ਆਂਗਣਵਾੜੀ ਵਰਕਰਾਂ ਦੀ ਸਿਖਲਾਈ ਦਾ ਪ੍ਰਸਤਾਵ ਕਰਕੇ ਇਸ ਨੀਤੀ ਦੇ ਟੀਚਿਆਂ ਨੂੰ ਸ਼ਾਮਲ ਕਰਦੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਉਦੇਸ਼ ਪੋਸ਼ਣ ਟਰੈਕਰ ਐਪਲੀਕੇਸ਼ਨ ਨੂੰ ਲਾਗੂ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਪਾਠਕ੍ਰਮ ਸ਼ੁਰੂਆਤੀ ਬਚਪਨ ਦੀ ਸਿੱਖਿਆ, ਸਿਹਤ ਤੇ ਸਿਖਲਾਈ ਅਭਿਆਸ, ਮਾਵਾਂ ਦੀ ਦੇਖਭਾਲ, ਵਿਕਾਸ ਦੀ ਨਿਗਰਾਨੀ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਸਮੇਤ ਕਈ ਵਿਸ਼ਿਆਂ ਨੂੰ ਕਵਰ ਕਰਦਾ ਹੈ। ਸੀ.ਡੀ.ਪੀ.ਓ’ਜ਼ ਪ੍ਰੋਗਰਾਮ ਪ੍ਰਬੰਧਨ, ਨਿਗਰਾਨੀ ਵਿੱਚ ਵਾਧੂ ਸਿਖਲਾਈ ਪ੍ਰਾਪਤ ਕਰਨਗੇ, ਜਿਸ ਨਾਲ ਉਹ ਆਂਗਣਵਾੜੀ ਕੇਂਦਰਾਂ ਦੇ ਕੰਮ ਕਾਜ਼ ਦੀ ਕੁਸ਼ਲਤਾ ਨਾਲ ਨਿਗਰਾਨੀ ਕਰ ਸਕਣਗੇ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੁਪਰਵਾਈਜ਼ਰ, ਬਲਾਕ ਅਤੇ ਜ਼ਿਲ੍ਹਾ ਕੋ-ਆਰਡੀਨੇਟਰ ਅਤੇ ਸਲਾਹਕਾਰ ਹਾਜ਼ਰ ਸਨ। The post ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਕਰਵਾਇਆ appeared first on TheUnmute.com - Punjabi News. Tags:
|
ਤਨਮਨਜੀਤ ਸਿੰਘ ਢੇਸੀ ਮੈਂਬਰ ਪਾਰਲੀਮੈਂਟ (ਯੂ.ਕੇ) ਸੁਖਦੇਵ ਸਿੰਘ ਢੀਂਡਸਾ ਨੂੰ ਮਿਲਣ ਉਹਨਾਂ ਦੀ ਰਿਹਾਇਸ਼ 'ਤੇ ਪੁੱਜੇ Monday 07 August 2023 01:28 PM UTC+00 | Tags: breaking-news member-of-parliament-uk news parliament-uk shiromani-akali-dal sukhdev-singh-dhindsa tanmanjit-singh-dhesi ਚੰਡੀਗੜ੍ਹ 7 ਅਗਸਤ 2023: ਅੱਜ ਇੰਗਲੈਂਡ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ (Tanmanjit Singh Dhesi) ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਮਿਲਣ ਲਈ ਪਹੁੰਚੇ। ਬੀਂਤੇ ਵੀਰਵਾਰ ਤਨਮਨਜੀਤ ਸਿੰਘ ਢੇਸੀ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕ ਲਿਆ ਗਿਆ ਸੀ । ਜਿਸ ਦੇ ਬਾਅਦ ਸ. ਸੁਖਦੇਵ ਸਿੰਘ ਢੀਂਡਸਾ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫੋਰੀ ਗੱਲਬਾਤ ਕੀਤੀ ਅਤੇ ਸ. ਢੇਸੀ (Tanmanjit Singh Dhesi) ਨੂੰ ਏਅਰਪੋਰਟ ਤੋਂ ਕਲੀਅਰਿੰਸ ਦੇ ਦਿੱਤੀ ਗਈ। ਅੱਜ ਸ. ਤਨਮਨਜੀਤ ਸਿੰਘ ਢੇਸੀ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ ਤੇ ਸ. ਸੁਖਦੇਵ ਸਿੰਘ ਢੀਂਡਸਾ ਦਾ ਧੰਨਵਾਦ ਕਰਨ ਲਈ ਉਹਨਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਪਹੁੰਚੇ ਅਤੇ ਦੋਵੇਂ ਆਗੂਆਂ ਦੀਆਂ ਪੰਥਕ ਮਸਲਿਆਂ ਤੋਂ ਇਲਾਵਾ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਭਾਰਤ ਆਉਣ ਵੇਲੇ ਆ ਰਹੀਆਂ ਮੁਸ਼ਕਿਲਾਂ ‘ਤੇ ਵੀ ਵਿਚਾਰਾਂ ਵਟਾਂਦਰਾਂ ਕੀਤਾ ਗਿਆ। ਇਸ ਦੌਰਾਨ ਸ: ਤਨਮਨਜੀਤ ਸਿੰਘ ਢੇਸੀ ਨੇ ਸ. ਢੀਂਡਸਾ ਨੂੰ ਇੰਗਲੈਂਡ ਆਉਣ ਦਾ ਵਿਸ਼ੇਸ਼ ਸੱਦਾ ਦਿੱਤਾ। ਇਸ ਮੌਕੇ ਸ. ਪਰਮਿੰਦਰ ਸਿੰਘ ਢੀਂਡਸਾ, ਸ. ਪਰਮਜੀਤ ਸਿੰਘ ਰਾਏਪੁਰ ਮੈਂਬਰ ਐਸਜੀਪੀਸੀ ਅਤੇ ਸ. ਤਨਮਨਜੀਤ ਸਿੰਘ ਢੇਸੀ ਦੇ ਪਿਤਾ ਸ. ਜਸਪਾਲ ਸਿੰਘ ਢੇਸੀ ਵੀ ਮੌਜੂਦ ਸਨ। The post ਤਨਮਨਜੀਤ ਸਿੰਘ ਢੇਸੀ ਮੈਂਬਰ ਪਾਰਲੀਮੈਂਟ (ਯੂ.ਕੇ) ਸੁਖਦੇਵ ਸਿੰਘ ਢੀਂਡਸਾ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ‘ਤੇ ਪੁੱਜੇ appeared first on TheUnmute.com - Punjabi News. Tags:
|
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਖੁਦਮੁਖ਼ਤਿਆਰੀ 'ਤੇ ਹਮਲੇ ਪਿੱਛੇ ਸਾਜ਼ਸ਼ ਹੁਣ ਪੂਰੀ ਤਰ੍ਹਾਂ ਬੇਨਕਾਬ ਹੋਈ: ਸੁਖਬੀਰ ਸਿੰਘ ਬਾਦਲ Monday 07 August 2023 01:37 PM UTC+00 | Tags: abchalnagar-sahib breaking-news cm-bhagwant-mann latest-news news punjab punjabi-news sachkhand-sri-hazur-sahib sgpc shiromani-akali-dal sukhbir-singh-badal the-unmute-breaking-news ਚੰਡੀਗੜ੍ਹ, 7 ਅਗਸਤ 2023 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਪਵਿੱਤਰ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਸਾਹਿਬ ਦਾ ਗੈਰ ਸਿੱਖ ਪ੍ਰਸ਼ਾਸਕ ਲਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਇਸਨੂੰ ਵੱਖਰੀ ਸਿੱਖ ਪਛਾਣ 'ਤੇ ਖਤਰਨਾਕ ਸਿਧਾਂਤਕ ਹਮਲਾ ਕਰਾਰ ਦਿੱਤਾ। ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਹਮਲੇ ਤੇ ਇਸਦੇ ਅੰਦਰੂਨੀ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਦੇਣ ਦੀ ਨਿਰੰਤਰਤਾ ਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਵੱਖੋ-ਵੱਖ ਪੱਤਰਾਂ ਵਿਚ ਸਰਦਾਰ ਬਾਦਲ ਨੇ ਇਹ ਫੈਸਲਾ ਤੁਰੰਤ ਬਦਲੇ ਜਾਣ ਅਤੇ ਪੂਰਨ ਗੁਰਸਿੱਖ ਅਫਸਰਸ਼ਾਹਾਂ ਵਿਚੋਂ ਕਿਸੇ ਇਕ ਨੂੰ ਖਾਲਸਾ ਪੰਥ ਦੇ ਸੰਸਥਾਪਕ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨਾਲ ਜੁੜੇ ਤਖਤ ਦਾ ਪ੍ਰਬੰਧਕ ਲਗਾਇਆ ਜਾਵੇ। ਉਹਨਾਂ ਨੇ ਭਾਰਤ ਸਰਕਾਰ ਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਭਾਵਨਾਵਾਂ ਪ੍ਰਤੀ ਵਧੇਰੇ ਸੰਵੇਦਨਸ਼ੀਲਤਾ ਵਿਖਾਉਣ। ਸਰਦਾਰ ਬਾਦਲ (Sukhbir Singh Badal) ਨੇ ਸਿੱਖ ਵਿਰੋਧੀ ਤਾਕਤਾਂ ਦੀਆਂ ਬੀਨਾਂ ਵਜਾਉਣ ਵਾਲੇ ਜੋ ਸੱਤਾਧਾਰੀਆਂ ਦੀਆਂ ਕਠਪੁਤਲੀਆਂ ਹਨ 'ਤੇ ਵੀ ਤਿੱਖਾ ਹਮਲਾ ਕੀਤਾ। ਉਹਨਾਂ ਕਿਹਾ ਕਿ ਇਹ ਕਠਪੁਤਲੀਆਂ ਗੈਰ ਸਿੱਖਾਂ ਤੇ ਸਿੱਖ ਵਿਰੋਧੀ ਤਾਕਤਾਂ ਖਿਲਾਫ ਸਿਰਫ ਰਸਮੀ ਬਿਆਨਬਾਜ਼ੀ ਕਰਨਗੇ ਪਰ ਇਹ ਆਪਣਾ ਜ਼ਹਿਰ ਤੇ ਸੱਤਾ ਦੀ ਲਾਲਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਖਿਲਾਫ ਬਚਾ ਕੇ ਰੱਖਣਗੇ। ਇਹ ਕਠਪੁਤਲੀਆਂ ਇਹਨਾਂ ਦੇ ਆਕਾਵਾਂ ਵੱਲੋਂ ਦਿੱਤੀ ਸਿੱਖ ਸੰਗਤਾਂ ਵਿਚ ਭੰਬਲਭੂਸਾ ਪੈਦਾ ਕਰਨ ਦੀ ਜ਼ਿੰਮੇਵਾਰੀ ਨਿਭਾਉਣ ਤੇ ਪੰਥਕ ਸੰਸਥਾਵਾਂ ਖਾਸ ਤੌਰ 'ਤੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਲਈ ਕੰਮ ਕਰਦੀਆਂ ਹਨ। ਇਹ ਆਪਣੇ ਗੈਰ ਸਿੱਖ ਆਕਾਵਾਂ ਵੱਲੋਂ ਸਿੱਖ ਸੰਸਥਾਵਾਂ ਦੀ ਖੁਦਮੁਖ਼ਤਿਆਰੀ ਅਤੇ ਸਿੱਖਾਂ ਦੀ ਸਰਵਉਚ ਤੇ ਚੁਣੀ ਹੋਈ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ ਕਿਉਂਕਿ ਉਹੀ ਇਹਨਾਂ ਦਾ ਮੁੱਖ ਟੀਚਾ ਹੈ। ਉਹਨਾਂ ਕਿਹਾ ਕਿ ਇਸ ਤੋਂ ਵੱਧ ਕੇ ਇਹਨਾਂ ਨੂੰ ਲੁੱਟ ਦੇ ਮਾਲ ਵਿਚੋਂ ਹਿੱਸਾ ਦੇਣ ਦੇ ਇਕਰਾਰ ਕੀਤੇ ਗਏ ਹਨ ਕਿਉਂਕਿ ਇਹਨਾਂ ਦੇ ਆਕਾ ਸਾਡੇ ਗੁਰਧਾਮਾਂ ਨੂੰ ਇਸੇ ਨਜ਼ਰ ਨਾਲ ਵੇਖਦੇ ਹਨ ਜਦੋਂ ਕਿ ਸਿੱਖ ਸੰਗਤਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਲਈ ਪੂਰਨ ਸਮਰਪਣ ਨਾਲ ਸੇਵਾ ਕਰਨਾ ਸਭ ਤੋਂ ਉਪਰ ਹੈ। ਉਹਨਾਂ ਕਿਹਾ ਕਿ ਸਿੱਖ ਸੰਗਤਾਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਇਹਨਾਂ ਸਾਜ਼ਿਸ਼ਾਂ ਨੂੰ ਕਦੇ ਸਫਲ ਨਹੀਂ ਹੋਣ ਦੇਣਗੀਆਂ। ਉਹਨਾਂ ਕਿਹਾ ਕਿ ਇਹ ਫੈਸਲਾ ਪਹਿਲਾਂ ਹੀ ਡੂੰਘੇ ਜ਼ਖ਼ਮ ਝੱਲ ਰਹੇ ਖਾਲਸਾ ਪੰਥ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਲਈ ਹੈ। ਕੀ ਇਹਨਾਂ ਨੂੰ ਦੇਸ਼ ਪਰ ਵਿਚ ਇਕ ਵੀ ਸਿੱਖ ਨਹੀਂ ਮਿਲਿਆ ਜੋ ਸਰਦਾਰ ਪਰਵਿੰਦਰ ਸਿੰਘ ਪਸਰੀਚਾ ਦੀ ਥਾਂ ਲਾਇਆ ਜਾ ਸਕਦਾ? ਜੇਕਰ ਉਹਨਾਂ ਨੂੰ ਬਦਲਣਾ ਜ਼ਰੂਰੀ ਸੀ। ਉਹਨਾਂ ਕਿਹਾ ਕਿ ਕੀ ਸਰਕਾਰ ਇਹ ਸਾਬਤ ਕਰਨਾ ਚਾਹੁੰਦੀ ਹੈ ਕਿ ਸਿੱਖ ਆਪਣੇ ਧਾਰਮਿਕ ਮਾਮਲਿਆਂ ਨੂੰ ਨਹੀਂ ਚਲਾ ਸਕਦੇ ਤੇ ਸਰਕਾਰ ਹਮੇਸ਼ਾ ਸਾਡੇ ਪਵਿੱਤਰ ਧਾਰਮਿਕ ਮਾਮਲਿਆਂ ਵਿਚ ਇਸੇ ਤਰੀਕੇ ਧੱਕੇ ਨਾਲ ਤੇ ਅਸੰਵੇਦਨਸ਼ੀਲਤਾ ਨਾਲ ਦਖਲ ਦਿੰਦੀ ਰਹੇਗੀ? ਅਕਾਲੀ ਦਲ ਦੇ ਮੁਖੀ (Sukhbir Singh Badal) ਨੇ ਇਹ ਵੀ ਕਿਹਾ ਕਿ ਇਸ ਖਤਰਨਾਕ ਕਦਮ ਨਾਲ ਸ਼੍ਰੋਮਣੀ ਕਮੇਟੀ ਦੇ ਅਕਸ ਤੇ ਖੁਦਮੁਖ਼ਤਿਆਰੀ 'ਤੇ ਹਮਲੇ ਪਿੱਛਲੀ ਸਾਜ਼ਿਸ਼ ਬੇਨਕਾਬ ਹੋ ਗਈ ਹੈ। ਉਹਨਾਂ ਕਿਹਾ ਕਿ ਸਿੱਖ ਫਲਸਫੇ ਤੇ ਗੁਰਸਿੱਖੀ ਰਵਾਇਤਾਂ 'ਤੇ ਵੱਡੀ ਪੱਧਰ 'ਤੇ ਹਮਲਾ ਸਿੱਖ ਸੰਸਥਾਵਾਂ ਖਾਸ ਤੌਰ 'ਤੇ ਸ਼੍ਰੋਮਣੀ ਕਮੇਟੀ 'ਤੇ ਹਮਲਾ ਕਰ ਕੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਨਿਯੁਕਤੀ ਐਵੇਂ ਹੀ ਨਹੀਂ ਕੀਤੀ ਗਈ। ਇਸ ਨਿਯੁਕਤੀ ਨੂੰ ਸਿੱਖ ਕੌਮ ਸਿੱਖ ਸਿਧਾਂਤਾਂ, ਸਿੱਖ ਪਛਾਣ, ਸਿੱਖੀ ਜੀਵਨ, ਸਿੱਖੀ ਰਵਾਇਤਾਂ ਤੇ ਸਭ ਤੋਂ ਅਹਿਮ ਗੁਰਮਰਿਆਦਾ ਜੋ ਸਾਨੂੰ ਸਾਡੇ ਮਹਾਨ ਗੁਰੂ ਸਾਹਿਬਾਨ ਨੇ ਦਿੱਤੀ, 'ਤੇ ਹਮਲੇ ਵਜੋਂ ਵੇਖ ਰਹੀ ਹੈ।ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਸਿੱਖ ਕੌਮ ਵਿਚ ਪਹਿਲਾਂ ਹੀ ਸਿੱਖ ਧਾਰਮਿਕ ਸੰਸਥਾਵਾਂ 'ਤੇ ਧੱਕੇ ਨਾਲ ਕਬਜ਼ਾ ਕਰ ਕੇ ਸਾਡੀ ਨਿਵੇਕਲੀ ਸਿੱਖ ਪਛਾਣ ਸਾਡੇ ਤੋਂ ਖੋਹਣ ਦੀ ਸਾਜ਼ਿਸ਼ ਕਾਰਨ ਬਹੁਤ ਰੋਸ ਹੈ। ਇਹ ਫੈਸਲਾ ਤੇ ਸ਼੍ਰੋਮਣੀ ਕਮੇਟੀ 'ਤੇ ਹੋਏ ਹਮਲੇ ਇਸ ਸਾਜ਼ਿਸ਼ ਦਾ ਹਿੱਸਾ ਹਨ। ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਇਹ ਬਹੁਤ ਖਤਰਨਾਕ ਸੰਕੇਤ ਹੈ ਕਿਉਂਕਿ ਇਹ ਸਿੱਖ ਕੌਮ ਨੂੰ ਇਸਦੇ ਧਾਰਮਿਕ ਮਾਮਲਿਆਂ ਵਿਚੋਂ ਬਾਹਰ ਕਰਨ ਦਾ ਯਤਨ ਹੈ। ਗੈਰ ਸਿੱਖ ਦੀ ਪ੍ਰਸ਼ਾਸਕ ਵਜੋਂ ਨਿਯੁਕਤੀ ਦਿਨ ਦਿਹਾੜੇ ਸਾਡੇ ਗੁਰਧਾਮਾਂ 'ਤੇ ਕਬਜ਼ੇ ਦੀ ਕੋਸ਼ਿਸ਼ ਹੈ।ਸਰਦਾਰ ਬਾਦਲ ਨੈ ਕਿਹਾ ਕਿ ਸਰਕਾਰ ਜੋ ਟੀਚਾ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ 'ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕਰ ਕੇ ਨਹੀਂ ਹਾਸਲ ਕਰ ਸਕੀ, ਉਸਨੂੰ ਧੋਖੇ ਨਾਲ ਹਾਸਲ ਕਰਨ ਦਾ ਯਤਨ ਕਰਨਾ ਹੈ। The post ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਖੁਦਮੁਖ਼ਤਿਆਰੀ 'ਤੇ ਹਮਲੇ ਪਿੱਛੇ ਸਾਜ਼ਸ਼ ਹੁਣ ਪੂਰੀ ਤਰ੍ਹਾਂ ਬੇਨਕਾਬ ਹੋਈ: ਸੁਖਬੀਰ ਸਿੰਘ ਬਾਦਲ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ Monday 07 August 2023 01:41 PM UTC+00 | Tags: aam-aadmi-party aap-punjab aap-punjab-unit breaking-news chief-minister-bhagwant-mann cm-bhagwant-mann news punjab-government punjab-news the-unmute-punjabi-news ਚੰਡੀਗੜ੍ਹ, 07 ਅਗਸਤ 2023: ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਆਪ ਪੰਜਾਬ ਇਕਾਈ (AAP Punjab unit) ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ। ਸੋਮਵਾਰ ਨੂੰ ਚੰਡੀਗੜ੍ਹ ਸੈਕਟਰ- 35 ਮਿਉਂਸਿਪਲ ਭਵਨ ਵਿੱਚ ਪਾਰਟੀ ਵੱਲੋਂ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਹੁੰ ਸਮਾਗਮ ਵਿੱਚ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ਉੱਤੇ ਪਾਰਟੀ ਦੇ ਉੱਘੇ ਨੇਤਾ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਸੂਬਾ ਕਾਰਜਕਾਰੀ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਢੋਂਸ ਨੂੰ ਸੂਬਾ ਯੂਥ ਵਿੰਗ ਪ੍ਰਧਾਨ ਦੇ ਅਹੁਦੇ ਦੀ ਸਹੁੰ ਚੁਕਵਾਈ । ਉੱਥੇ ਹੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ ਅਤੇ ਤਰੁਣਪ੍ਰੀਤ ਸਿੰਘ ਨੂੰ ਸੂਬਾ ਉਪ-ਪ੍ਰਧਾਨ ਦੇ ਤੌਰ ਉੱਤੇ ਸਹੁੰ ਚੁਕਵਾਈ । ਸਮਾਗਮ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਗਲੀ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਰਣਨੀਤੀਆਂ ਉੱਤੇ ਗੰਭੀਰ ਚਰਚਾ ਕੀਤੀ । ਬੈਠਕ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਰਹੇ । ਬੈਠਕ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਇਕਾਈ (AAP Punjab unit) ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਸਾਡੀ ਨਵੀਂ ਟੀਮ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਸੰਗਠਨਾਤਮਕ ਤੌਰ ਉੱਤੇ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਘਰ-ਘਰ ਤੱਕ ਪਹੁੰਚਾਏਗੀ । The post ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ appeared first on TheUnmute.com - Punjabi News. Tags:
|
ਸ੍ਰੀ ਦਰਬਾਰ ਸਾਹਿਬ ਵਿਖੇ ਮਹਿੰਦਰਾ ਕੰਪਨੀ ਵੱਲੋਂ ਸਕਾਰਪੀਉ ਐਨ ਆਟੋਮੈਟਿਕ ਗੱਡੀ ਭੇਂਟ Monday 07 August 2023 01:47 PM UTC+00 | Tags: breaking-news latest-news mahindra-company news nws sachkhand-sri-harmandir-sahib scorpio-n-automatic-vehicle sri-darbar-sahib ਅੰਮ੍ਰਿਤਸਰ, 07 ਅਗਸਤ 2023: ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Darbar Sahib) ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ਸਕਾਰਪੀਉ ਐਨ ਆਟੋਮੈਟਿਕ ਗੱਡੀ ਭੇਂਟ ਕੀਤੀ ਗਈ। ਮਹਿੰਦਰਾ ਕੰਪਨੀ ਦੇ ਸੀਈਓ ਹਰੀਸ਼ ਸ਼ਵਨ ਤੇ ਮਹਿੰਦਰਾ ਐਂਡ ਮਹਿੰਦਰਾ ਵਲਰਡ ਵਾਈਡ ਦੇ ਐਮਡੀ ਸ. ਇੰਦਰਬੀਰ ਸਿੰਘ ਅਨੰਦ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਮਾਨਵਤਾ ਲਈ ਅਥਾਹ ਸ਼ਰਧਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸ਼ਰਧਾਲੂ ਆਪਣੀਆਂ ਭੇਟਾਵਾਂ ਲੈ ਕੇ ਪੁੱਜਦੇ ਹਨ। ਇਸੇ ਤਰ੍ਹਾਂ ਹੀ ਮਹਿੰਦਰਾ ਕੰਪਨੀ ਵੱਲੋਂ ਵੀ ਆਪਣੀ ਨਵੀਂ ਸਕਾਰਪੀਉ ਐਨ ਲੈਗਜ਼ਰੀ ਆਟੋਮੈਟਿਕ ਗੱਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਮਹਿੰਦਰਾ ਕੰਪਨੀ ਵੱਲੋਂ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ (Sri Darbar Sahib) ਲਈ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਆਪਣੇ ਸ਼ਰਧਾਲੂਆਂ 'ਤੇ ਹਮੇਸ਼ਾ ਕਿਰਪਾ ਬਣਾਈ ਰੱਖਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਧਾਮੀ ਨੇ ਮਹਿੰਦਰਾ ਕੰਪਨੀ ਦੇ ਮਾਲਕਾਂ ਅਤੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰਾ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਸ਼ੇਰ ਸਿੰਘ ਮੰਡਵਾਲਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖਾਲਸਾ, ਸ. ਗੁਰਨਾਮ ਸਿੰਘ ਜੱਸਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਮਹਿੰਦਰਾ ਕੰਪਨੀ ਦੇ ਏਰੀਆ ਮੈਨੇਜਰ ਰਾਹੁਲ ਕਲਾਲ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ ਤੇ ਹੋਰ ਮੌਜੂਦ ਸਨ। The post ਸ੍ਰੀ ਦਰਬਾਰ ਸਾਹਿਬ ਵਿਖੇ ਮਹਿੰਦਰਾ ਕੰਪਨੀ ਵੱਲੋਂ ਸਕਾਰਪੀਉ ਐਨ ਆਟੋਮੈਟਿਕ ਗੱਡੀ ਭੇਂਟ appeared first on TheUnmute.com - Punjabi News. Tags:
|
ਜੇਕਰ ਦੇਸ਼ ਹੀ ਨਹੀਂ ਬਚਿਆ ਤਾਂ ਪਾਰਟੀਆਂ ਦਾ ਕੀ ਕਰਾਂਗੇ: CM ਭਗਵੰਤ ਮਾਨ Monday 07 August 2023 02:07 PM UTC+00 | Tags: aam-aadmi-party breaking-news cm-bhagwant-mann delhi-services-bill news punjab-government ਚੰਡੀਗੜ੍ਹ, 07 ਅਗਸਤ 2023: ਅੱਜ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ (Delhi Services Bill) ਪੇਸ਼ ਕੀਤਾ ਗਿਆ। ਇਸਦੇ ਵਿਰੋਧ ਵਿੱਚ ਉਨ੍ਹਾਂ ਕਿਹਾ ਕਿ ਇਹ ਸਿਰਫ਼ ਦਿੱਲੀ ਹੀ ਨਹੀਂ ਦੇਸ਼ ਦੇ ਸੰਘਵਾਦ ਢਾਂਚੇ ਲਈ ਖਤਰਨਾਕ ਹੈ | ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਸ਼ੁਰੂ ਹੋ ਚੁੱਕੀ ਹੈ | ਕੇਂਦਰ ਦੀ ਭਾਜਪਾ ਸਰਕਾਰ ਦੇਸ਼ 'ਚ ਹੋਰ ਕਿਸੇ ਪਾਰਟੀ ਦੀ ਸਰਕਾਰ ਨੂੰ ਬਰਦਾਸ਼ਤ ਨਹੀਂ ਕਰਦੀ | ਸਾਨੂੰ ਸਾਡੇ ਹੱਕ ਲੈਣ ਲਈ ਮਾਣਯੋਗ ਅਦਾਲਤਾਂ ਵੱਲ ਨੂੰ ਰੁੱਖ ਕਰਨਾ ਪੈ ਰਿਹਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਦੇਸ਼ ਹੈ, ਜੇਕਰ ਦੇਸ਼ ਹੀ ਨਹੀਂ ਬਚਿਆ ਤਾਂ ਪਾਰਟੀਆਂ ਦਾ ਕੀ ਕਰਾਂਗੇ | ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਦੇ ਟਵੀਟ ‘ਤੇ ਮੁੱਖ ਮੰਤਰੀ ਭਗਵੰਤ ਮਾਨ CM Bhagwant Mann) ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਸਾਡੇ ਮੁੱਖ ਸਰੋਤ ਹਨ ਅਤੇ ਮੈਂ ਇਨ੍ਹਾਂ ਦੀ ਦੇਖਭਾਲ ਕਰਨ ਲਈ ਸੰਗਠਨ ਦੀ ਮੀਟਿੰਗ ‘ਚ ਆਇਆ ਹਾਂ। ਕਾਂਗਰਸ ਨਾਲ ਗਠਜੋੜ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਉਹੀ ਕਰਾਂਗੇ ਜੋ ਦੇਸ਼ ਦੇ ਹਿੱਤ ਵਿੱਚ ਹੋਵੇਗਾ। ਹਰਿਆਣਾ ਦੇ ਚੰਡੀਗੜ੍ਹ ਰੇਲਵੇ ਸਟੇਸ਼ਨ ਬਾਰੇ ਉਨ੍ਹਾਂ ਕਿਹਾ ਕਿ ਉਹ ਹਰ ਚੀਜ਼ 'ਤੇ ਆਪਣਾ ਹੱਕ ਜਤਾਉਂਦੇ ਹਨ। ਦੂਜੇ ਪਾਸੇ ਚੰਡੀਗੜ੍ਹ ਵਿੱਚ ਦਫ਼ਤਰ ਸਥਾਪਤ ਕਰਨ ਬਾਰੇ ਉਨ੍ਹਾਂ ਕਿਹਾ ਕਿ 'ਆਪ' ਕੌਮੀ ਪਾਰਟੀ ਬਣ ਚੁੱਕੀ ਹੈ, ਇਸ ਲਈ ਇਹ ਸਾਡਾ ਹੱਕ ਹੈ ਅਤੇ ਅਸੀਂ ਆਪਣਾ ਹੱਕ ਲਵਾਂਗੇ। The post ਜੇਕਰ ਦੇਸ਼ ਹੀ ਨਹੀਂ ਬਚਿਆ ਤਾਂ ਪਾਰਟੀਆਂ ਦਾ ਕੀ ਕਰਾਂਗੇ: CM ਭਗਵੰਤ ਮਾਨ appeared first on TheUnmute.com - Punjabi News. Tags:
|
ਭਾਰੀ ਹੰਗਾਮੇ ਵਿਚਾਲੇ ਲੋਕ ਸਭਾ 'ਚ ਫਾਰਮੇਸੀ (ਸੋਧ) ਬਿੱਲ, 2023 ਪਾਸ਼ Monday 07 August 2023 02:31 PM UTC+00 | Tags: breaking-news health latest-news lok-sabha news pharmacy-act pharmacy-amendment-bill-2023 ਚੰਡੀਗੜ੍ਹ, 07 ਅਗਸਤ 2023: ਅੱਜ ਭਾਰੀ ਹੰਗਾਮੇ ਵਿਚਾਲੇ ਫਾਰਮੇਸੀ (ਸੋਧ) ਬਿੱਲ, 2023 (Pharmacy (Amendment) Bill 2023) ਲੋਕ ਸਭਾ ਵਿਚ ਪਾਸ ਹੋ ਗਿਆ ਹੈ। ਇਹ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਸਬੰਧ ਵਿੱਚ ਫਾਰਮੇਸੀ ਐਕਟ, 1948 ਵਿੱਚ ਸੋਧ ਕਰਨ ਦਾ ਪ੍ਰਸਤਾਵ ਕਰਦਾ ਹੈ। ਬਿੱਲ ਨੂੰ ਚਰਚਾ ਲਈ ਅਤੇ ਲੋਕ ਸਭਾ ਵਿੱਚ ਪਾਸ ਕਰਦੇ ਹੋਏ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਜੰਮੂ-ਕਸ਼ਮੀਰ ਪੁਨਰਗਠਨ ਐਕਟ, 2019 ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਲਾਗੂ ਕੀਤਾ ਗਿਆ ਸੀ।ਇਸ ਤੋਂ ਬਾਅਦ ਜੰਮੂ-ਕਸ਼ਮੀਰ ਦੇ ਪੁਰਾਣੇ ਰਾਜ ਵਿੱਚ ਲਾਗੂ ਕਈ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ। ਇਹਨਾਂ ਵਿੱਚ ਜੰਮੂ ਅਤੇ ਕਸ਼ਮੀਰ ਫਾਰਮੇਸੀ ਐਕਟ, ਸੰਵਤ 2011 (1955) ਵੀ ਸ਼ਾਮਲ ਹੈ, ਜੋ ਰਾਜ ਵਿੱਚ ਫਾਰਮੇਸੀ ਕਾਰੋਬਾਰ ਨੂੰ ਨਿਯਮਤ ਕਰ ਰਿਹਾ ਸੀ। The post ਭਾਰੀ ਹੰਗਾਮੇ ਵਿਚਾਲੇ ਲੋਕ ਸਭਾ ‘ਚ ਫਾਰਮੇਸੀ (ਸੋਧ) ਬਿੱਲ, 2023 ਪਾਸ਼ appeared first on TheUnmute.com - Punjabi News. Tags:
|
ਮੈਡੀਕਲ ਦੀ ਪੜ੍ਹਾਈ ਕਰ ਰਹੇ ਸਿੱਖ ਨੌਜਵਾਨ ਦੀ ਮੌਤ ਦੀ ਸਹੀ ਤਰੀਕੇ ਹੋਵੇ ਜਾਂਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ Monday 07 August 2023 02:39 PM UTC+00 | Tags: breaking-news kota news sikh-youth ਨਵੀਂ ਦਿੱਲੀ, 7 ਅਗਸਤ (ਦਵਿੰਦਰ ਸਿੰਘ) 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਡੀ ਜੀ ਪੀ ਉਮੇਸ਼ ਮਿਸ਼ਰਾ ਨੂੰ ਅਪੀਲ ਕੀਤੀ ਹੈ ਕਿ ਰਾਜਸਥਾਨ ਵਿਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਿੱਖ ਨੌਜਵਾਨ ਦੀ ਮੌਤ ਦੀ ਸਹੀ ਤਰੀਕੇ ਜਾਂਚ ਕਰਵਾਈ ਜਾਵੇ। ਮੁੱਖ ਮੰਤਰੀ ਤੇ ਡੀ ਜੀ ਪੀ ਨੂੰ ਲਿਖੇ ਵੱਖ-ਵੱਖ ਪੱਤਰਾਂ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ 18 ਸਾਲਾਂ ਦੇ ਸਿੱਖ ਨੌਜਵਾਨ ਤੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਮਨਜੋਤ ਸਿੰਘ ਦੀ ਕੋਟਾ ਰਾਜਸਥਾਨ ਵਿਚ ਸ਼ੱਕੀ ਹਾਲਾਤ ਵਿਚ ਮੌਤ ਹੋਈ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਚਿੰਤਾ ਵਾਲੀ ਗੱਲ ਹੈ ਕਿ ਰਾਜਸਥਾਨ ਪੁਲਿਸ ਨੇ ਦਾਅਵਾ ਕੀਤਾ ਕਿ ਇਹ ਮਾਮਲਾ ਖੁਦਕੁਸ਼ੀ ਦਾ ਹੈ ਜਦੋਂ ਕਿ ਮ੍ਰਿਤਕ ਦੇ ਪਰਿਵਾਰ ਨੇ ਉਹਨਾਂ ਦੇ ਪੁੱਤਰ ਦੀ ਮੌਤ ਦੇ ਮਾਮਲੇ ਵਿਚ ਸ਼ੰਕਾ ਜ਼ਾਹਰ ਕੀਤਾ ਹੈ ਕਿਉਂਕਿ ਮੌਤ ਵੇਲੇ ਉਸਦੇ ਹੱਥ ਪਿੱਛੇ ਬੰਨੇ ਹੋਏ ਪਾਏ ਗਏ। ਉਹਨਾਂ ਦੱਸਿਆ ਕਿ ਇਹ ਸਿੱਖ ਨੌਜਵਾਨ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ ਤੇ ਕੋਟਾ ਰਾਜਸਥਾਨ ਤੋਂ ਨੀਟ ਪ੍ਰੀਖਿਆ ਦੀ ਸਿਖਲਾਈ ਲੈ ਰਿਹਾ ਸੀ। ਉਹਨਾਂ ਕਿਹਾ ਕਿ ਪਰਿਵਾਰ ਇਨਸਾਫ਼ ਲੈਣ ਵਾਸਤੇ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਉਹਨਾਂ ਨੇ ਮਨਜੋਤ ਸਿੰਘ ਦੀ ਸ਼ੱਕੀ ਮੌਤ ਦੀ ਮੁਕੰਮਲ ਜਾਂਚ ਕਰਵਾਉਣ ਤੇ ਮ੍ਰਿਤਕ ਦੇ ਪਰਿਵਾਰ ਨੂੰ ਛੇਤੀ ਤੋਂ ਛੇਤੀ ਇਨਸਾਫ ਦੇਣ ਦੀ ਮੰਗ ਕੀਤੀ। The post ਮੈਡੀਕਲ ਦੀ ਪੜ੍ਹਾਈ ਕਰ ਰਹੇ ਸਿੱਖ ਨੌਜਵਾਨ ਦੀ ਮੌਤ ਦੀ ਸਹੀ ਤਰੀਕੇ ਹੋਵੇ ਜਾਂਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest