TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਆਪਣੇ ਬੱਚੇ ਨੂੰ ਬਿਮਾਰੀਆਂ ਤੋਂ ਬਚਾਵਾਂਗੇ, ਸਾਰੇ ਕੰਮ ਛੱਡ ਕੇ ਪਹਿਲਾਂ ਟੀਕਾ ਲਗਵਾਵਾਂਗੇ Tuesday 08 August 2023 05:42 AM UTC+00 | Tags: breaking-news khasara mission-indra-dhanush-5 news vaccinated ਚੰਡੀਗੜ੍ਹ, 08 ਅਗਸਤ 2023: ਮਿਸ਼ਨ ਇੰਦਰ ਧਨੁਸ਼ -5 (Mission Indra Dhanush-5) ਦੇ ਪਹਿਲੇ ਪੜਾਅ ‘ਚ ਸੱਤ ਤੋਂ ਬਾਰਾਂ ਅਗਸਤ, 2023 ਤੱਕ ਦਿੱਲੀ ‘ਚ ਖਾਸ ਟੀਕਾਕਰਣ ਅਭਿਆਨ ਚਲਾਇਆ ਜਾ ਰਿਹਾ ਹੈ | ਦੇਸ਼ ਨੂੰ ਖਸਰਾ ਤੇ ਰੁਬੇਲਾ ਤੋਂ ਮੁਕਤ ਕਰਨ ਤੇ ਹੋਰ ਬਿਮਾਰੀਆਂ ਤੋਂ ਬਚਾਉਣ ਲਈ ਇਹ ਅਭਿਆਨ ਇੱਕ ਕੋਸ਼ਿਸ਼ ਹੈ । ਇਸ ਦੌਰਾਨ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਨ ਜ਼ਰੂਰੀ ਕੀਤਾ ਜਾਵੇਗਾ, ਜਿਹਨਾਂ ਦਾ ਕਿਸੇ ਕਾਰਨ ਕੋਈ ਟੀਕਾ ਰਹਿ ਗਿਆ ਹੈ | ਸੱਤ ਤੋਂ ਬਾਰਾਂ ਅਗਸਤ 2023 ਤੱਕ ਸਾਰੇ ਸਰਕਾਰੀ ਸਿਹਤ ਕੇਂਦਰਾਂ ‘ਤੇ ਤੁਹਾਡੇ ਇਲਾਕੇ ਦੀਆਂ ਵੱਖ- ਵੱਖ ਥਾਵਾਂ ‘ਤੇ ਵਿਸ਼ੇਸ਼ ਟੀਕਾਕਰਨ ਕੈਂਪ ਰੱਖਿਆ ਜਾਵੇਗਾ । ਤੁਹਾਡੇ ਬੱਚਿਆਂ ਨੂੰ ਸਾਰੇ ਟੀਕੇ ਲੱਗੇ ਹਨ ਜਾਂ ਨਹੀਂ ਤੇ ਟੀਕਾਕਰਨ ਕੈਂਪ ਦੀ ਜਾਣਕਾਰੀ ਦੇ ਲਈ ਆਪਣੇ ਇਲਾਕੇ ਦੀ ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰ ਨਾਲ ਸੰਪਰਕ ਕਰੋ । ਏ.ਐੱਨ. ਐੱਮ ਤੇ ਆਸ਼ਾ ਵਰਕਰ ਦੀ ਮੱਦਦ ਨਾਲ ਤੁਸੀਂ U-WIN ਐੱਪ ‘ਤੇ ਟੀਕਾਕਰਨ ਦੇ ਲਈ ਰਿਜ਼ਸਟਰੇਸ਼ਨ ਕਰਵਾ ਸਕਦੇ ਹੋ । ਮਿਸ਼ਨ ਇੰਦਰ ਧਨੁੱਸ਼ -5 ਦਾ ਲਾਭ ਉਠਾਓ ਤੇ ਮੁਫਤ ਸੰਪੂਰਨ ਟੀਕਾਕਰਨ ਕਰਵਾਓ । ਪਰਿਵਾਰ ਕਲਿਆਣ ਨਿਦੇਸ਼ਾਲਯ, ਦਿੱਲੀ ਸਰਕਾਰ ਦੁਆਰਾ ਲੋਕ ਹਿੱਤ ‘ਚ ਜਾਰੀ । The post ਆਪਣੇ ਬੱਚੇ ਨੂੰ ਬਿਮਾਰੀਆਂ ਤੋਂ ਬਚਾਵਾਂਗੇ, ਸਾਰੇ ਕੰਮ ਛੱਡ ਕੇ ਪਹਿਲਾਂ ਟੀਕਾ ਲਗਵਾਵਾਂਗੇ appeared first on TheUnmute.com - Punjabi News. Tags:
|
ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਭਰਤ ਇੰਦਰ ਚਾਹਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ Tuesday 08 August 2023 06:01 AM UTC+00 | Tags: bharat-inder-chahal bharat-inder-singh-chahal bharatiya-janata-party breaking-news captain-amarinder-singh news patiala patiala-police patiala-police-news punjab-breaking-news punjabi-news punjab-vigilance-bureau the-unmute-breaking-news vigilance vigilance-raids ਚੰਡੀਗੜ੍ਹ, 08 ਅਗਸਤ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ ਵਿੱਚ ਵੱਧ ਸਕਦੀਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਭਰਤ ਇੰਦਰ ਚਾਹਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਜਿਕਰਯੋਗ ਹੈ ਕਿ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਕੇਸ ਦਰਜ ਕੀਤਾ ਹੈ। ਪਰ ਹਾਲੇ ਤੱਕ ਵਿਜੀਲੈਂਸ ਦੇ ਹੱਥ ਕੈਪਟਨ ਦਾ ਸਾਬਕਾ ਸਲਾਹਕਾਰ ਚਾਹਲ ਨਹੀਂ ਆਇਆ ਹੈ। ਵਿਜੀਲੈਂਸ ਨੇ ਚਾਹਲ (Bharat Inder Chahal) ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ਲੁੱਕ ਆਊਟ ਕਾਰਨਰ ਨੋਟਿਸ ਜਾਰੀ ਕੀਤਾ ਹੈ। ਚਾਹਲ ਨੂੰ ਗ੍ਰਿਫ਼ਤਾਰ ਕਰਨ ਲਈ ਚਾਰ ਵਿਸ਼ੇਸ਼ ਵਿਜੀਲੈਂਸ ਟੀਮਾਂ ਬਣਾਈਆਂ ਗਈਆਂ ਹਨ। ਮਿਲੀ ਜਾਣਕਰੀ ਅਨੁਸਾਰ ਵਿਜੀਲੈਂਸ ਨੇ ਚਾਹਲ ਦੇ ਕਰੀਬੀਆਂ ਨੂੰ ਚਾਹਲ ਨੂੰ ਆਤਮ ਸਮਰਪਣ ਕਰਵਾਉਣ ਦਾ ਸੁਨੇਹਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਚਾਹਲ ਜਲਦੀ ਹੀ ਆਤਮ ਸਮਰਪਣ ਕਰ ਦੇਣਗੇ। ਵਿਜੀਲੈਂਸ ਵੱਲੋਂ ਭਰਤ ਇੰਦਰ ਸਿੰਘ ਚਾਹਲ ਦੀ ਭਾਲ ਕੀਤੀ ਜਾ ਰਹੀ ਹੈ | ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ। ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ 'ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ ‘ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਭਰਤ ਇੰਦਰ ਚਾਹਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ appeared first on TheUnmute.com - Punjabi News. Tags:
|
TMC ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਰਾਜ ਸਭਾ ਦੇ ਪੂਰੇ ਸੈਸ਼ਨ ਲਈ ਕੀਤਾ ਮੁਅੱਤਲ Tuesday 08 August 2023 06:12 AM UTC+00 | Tags: bjp breaking-news india jagdeep-dhankhar lok-sabha manipur monsoon-session news pm-modi rajya-sabha rajya-sabha-chairman rajya-sabha-session the-unmute-breaking-news the-unmute-news ਚੰਡੀਗੜ੍ਹ, 08 ਅਗਸਤ 2023: ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਅੱਜ ਲੋਕ ਸਭਾ ਵਿੱਚ ਬੇਭਰੋਸਗੀ ਮਤੇ ‘ਤੇ ਚਰਚਾ ਹੋਣੀ ਹੈ। ਰਾਹੁਲ ਗਾਂਧੀ ਕਾਂਗਰਸ ਦੇ ਪੱਖ ਤੋਂ ਚਰਚਾ ਸ਼ੁਰੂ ਕਰਨਗੇ। ਇਸ ਦੇ ਨਾਲ ਹੀ ਭਾਜਪਾ ਸੰਸਦੀ ਦਲ ਦੀ ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਗਠਜੋੜ ‘ਤੇ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਇੰਡੀਆ ਨਹੀਂ ਸਗੋਂ ਹੰਕਾਰੀ ਗਠਜੋੜ ਹੈ। ਤੁਸ਼ਟੀਕਰਨ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਹੰਕਾਰ ਬਹੁਤ ਹੈ। ਟੀਐਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ (Derek O’Brien) ਨੂੰ ਰਾਜ ਸਭਾ ਦੇ ਚੇਅਰਮੈਨ ਨੇ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ (Rajya Sabha) ਦੀ ਕਾਰਵਾਈ ਵੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਲੋਕ ਸਭਾ ਦੀ ਕਾਰਵਾਈ ਵੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਬੇਭਰੋਸਗੀ ਮਤੇ ‘ਤੇ ਚਰਚਾ ਕਰਨ ਤੋਂ ਪਹਿਲਾਂ ਵਿਰੋਧੀ ਗਠਜੋੜ ਵੀ ਮੀਟਿੰਗ ਕਰ ਰਿਹਾ ਹੈ। ਇਸ ਮੀਟਿੰਗ ‘ਚ ਬੇਭਰੋਸਗੀ ਮਤੇ ‘ਤੇ ਚਰਚਾ ਕਰਨ ਲਈ ਰਣਨੀਤੀ ਉਲੀਕੀ ਜਾਵੇਗੀ। ਦੱਸ ਦੇਈਏ ਕਿ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਵੀ ਹੋ ਰਹੀ ਹੈ। The post TMC ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਰਾਜ ਸਭਾ ਦੇ ਪੂਰੇ ਸੈਸ਼ਨ ਲਈ ਕੀਤਾ ਮੁਅੱਤਲ appeared first on TheUnmute.com - Punjabi News. Tags:
|
ਦਿੱਲੀ ਕੈਬਿਨਟ 'ਚ ਵੱਡਾ ਫੇਰਬਦਲ, ਮੰਤਰੀ ਸੌਰਭ ਭਾਰਦਵਾਜ ਦੇ ਦੋ ਵਿਭਾਗ ਆਤਿਸ਼ੀ ਨੂੰ ਸੌਂਪੇ Tuesday 08 August 2023 06:28 AM UTC+00 | Tags: aam-aadmi-party arvind-kejriwal atishi atishi-marlena breaking-news cm-bhagwant-mann delhi-cabinet kejriwal-cabinet latest-news lieutenant-governor-vk-saxena news punjab saurabh-bharadwaj the-unmute-breaking-news the-unmute-punjabi-news ਚੰਡੀਗੜ੍ਹ, 08 ਅਗਸਤ 2023: ਦਿੱਲੀ ਸਰਕਾਰ ਨੇ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਸੌਰਭ ਭਾਰਦਵਾਜ ਤੋਂ ਦੋ ਮੰਤਰਾਲੇ ਲੈ ਕੇ ਆਤਿਸ਼ੀ (Atishi) ਨੂੰ ਸੌਂਪੇ ਗਏ ਹਨ। ਦੱਸ ਦਈਏ ਕਿ ਆਤਿਸ਼ੀ ਨੂੰ ਸੇਵਾ ਅਤੇ ਚੌਕਸੀ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਦੋਵੇਂ ਪੋਰਟਫੋਲੀਓ ਪਹਿਲਾਂ ਆਤਿਸ਼ੀ (Atishi) ਦੇ ਕੈਬਨਿਟ ਸਹਿਯੋਗੀ ਸੌਰਭ ਭਾਰਦਵਾਜ ਕੋਲ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਦੀ ਕਮਾਨ ਸੌਂਪੀ ਗਈ ਸੀ। ਇਸ ਸਬੰਧੀ ਇੱਕ ਫਾਈਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਮਨਜ਼ੂਰੀ ਲਈ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਭੇਜੀ ਗਈ ਹੈ। The post ਦਿੱਲੀ ਕੈਬਿਨਟ ‘ਚ ਵੱਡਾ ਫੇਰਬਦਲ, ਮੰਤਰੀ ਸੌਰਭ ਭਾਰਦਵਾਜ ਦੇ ਦੋ ਵਿਭਾਗ ਆਤਿਸ਼ੀ ਨੂੰ ਸੌਂਪੇ appeared first on TheUnmute.com - Punjabi News. Tags:
|
ਪੰਜਾਬ 'ਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੀ ਕੇਂਦਰ ਸਰਕਾਰ ਦੀ ਟੀਮ Tuesday 08 August 2023 06:36 AM UTC+00 | Tags: aam-aadmi-party breaking-news central-government-team cm-bhagwant-mann flood flood-damage flood-vicitms latest-news news punjab-breaking punjab-flood punjab-floods punjab-government punjabi-news punjab-update the-unmute-breaking-news the-unmute-punjab ਚੰਡੀਗੜ੍ਹ, 08 ਅਗਸਤ 2023: ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਦੀ ਟੀਮ ਪੰਜਾਬ ਪਹੁੰਚ ਗਈ ਹੈ। ਟੀਮ ਅੱਜ ਪੰਜਾਬ ਦੇ ਹੜ੍ਹ (flood) ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰੇਗੀ। ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਚੁੱਕੀ ਹੈ। ਸੂਬਾ ਸਰਕਾਰ ਮੁਤਾਬਕ ਹੜ੍ਹਾਂ ਕਾਰਨ ਸੂਬੇ ਨੂੰ 1500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਭੇਜੀ ਗਈ 7 ਮੈਂਬਰੀ ਟੀਮ ਵੱਖ-ਵੱਖ ਜ਼ਿਲ੍ਹਿਆਂ ਅਤੇ ਪਿੰਡਾਂ ਦਾ ਦੌਰਾ ਕਰੇਗੀ। ਪ੍ਰੋਗਰਾਮ ਅਨੁਸਾਰ ਟੀਮ ਐਸ.ਏ.ਐਸ.ਨਗਰ, ਪਟਿਆਲਾ ਅਤੇ ਸੰਗਰੂਰ ਦਾ ਦੌਰਾ ਕਰੇਗੀ। ਇਸ ਤੋਂ ਬਾਅਦ ਟੀਮ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲਵੇਗੀ। ਕੱਲ੍ਹ ਟੀਮ ਜ਼ਿਲ੍ਹਾ ਰੂਪਨਗਰ ਅਤੇ ਜਲੰਧਰ ਅਤੇ ਆਸ-ਪਾਸ ਦੇ ਪਿੰਡਾਂ ਦਾ ਦੌਰਾ ਕਰੇਗੀ। ਟੀਮ ਤਿੰਨ ਦਿਨਾਂ ਦੌਰੇ ‘ਤੇ ਸੂਬੇ ‘ਚ ਹੈ। The post ਪੰਜਾਬ ‘ਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੀ ਕੇਂਦਰ ਸਰਕਾਰ ਦੀ ਟੀਮ appeared first on TheUnmute.com - Punjabi News. Tags:
|
ਵਰਿਆਮ ਸਿੰਘ ਸੰਧੂ, ਰਵਿੰਦਰ ਰਵੀ ਅਤੇ ਗੁਰਦਾਸ ਮਾਨ ਨੂੰ ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ Tuesday 08 August 2023 06:58 AM UTC+00 | Tags: auther-waryam-singh-sandhu breaking-news gurdas-maan news punjabi-singer-gurdas-maan waris-shah waris-shah-international-award-committee waryam-singh-sandhu ਚੰਡੀਗੜ੍ਹ, 08 ਅਗਸਤ 2023: ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ ਨੇ ਸਾਲ 2022-23 ਲਈ ਪਾਕਿਸਤਾਨ ਦੇ ਚੋਟੀ ਦੇ 'ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ ਨਾਲ ਚੜ੍ਹਦੇ ਪੰਜਾਬ ਦੇ ਦੋ ਲੇਖਕਾਂ ਅਤੇ ਇਕ ਪੰਜਾਬੀ ਗਾਇਕ ਦਾ ਸਨਮਾਨ ਕਰਨ ਦਾ ਐਲਾਨ ਕੀਤਾ ਹੈ। ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ ਵੱਲੋਂ ਇਹ ਪੁਰਸਕਾਰ ਪ੍ਰਸਿੱਧ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ, ਪੰਜਾਬੀ ਕਵੀ ਰਵਿੰਦਰ ਰਵੀ (ਕੈਨੇਡਾ) ਤੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ ਨਾਲ ਲਹਿੰਦੇ ਪੰਜਾਬ ਦੇ ਮੁੱਖ ਪੰਜਾਬੀ ਲੇਖਕਾਂ, ਗਾਇਕਾਂ ਅਤੇ ਮਾਂ ਬੋਲੀ ਪੰਜਾਬੀ ਦੇ ਸੇਵਕਾਂ ਦਾ ਵੀ ਸਨਮਾਨ ਕੀਤਾ ਜਾਵੇਗਾ । ਜਾਣਕਾਰੀ ਅਨੁਸਾਰ ਇਸ ਸਬੰਧ ‘ਚ ਸਮਾਗਮ 26 ਅਗਸਤ ਨੂੰ ਲਾਹੌਰ ਵਿੱਚ ਹੋਵੇਗਾ। ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ ਕਮੇਟੀ ਦੇ ਚੇਅਰਮੈਨ ਇਲਿਆਸ ਘੁੰਮਣ ਨੇ ਚੋਣ ਕਮੇਟੀ ਦਾ ਧੰਨਵਾਦ ਕੀਤਾ ਹੈ। ਪ੍ਰਸਿੱਧ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ ਨੇ ਇਸ ਸਨਮਾਨ ਨੂੰ ਲੈ ਕੇ ਧੰਨਵਾਦ ਕਰਦਿਆਂ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ 'ਵਾਰਿਸਸ਼ਾਹ ਇੰਟਰਨੈਸ਼ਨਲ ਅਵਾਰਡ ਕਮੇਟੀ' ਦੇ ਚੇਅਰਮੈਨ, ਪਿਆਰੇ ਵੀਰ ਇਲਿਆਸ ਘੁੰਮਣ ਅਤੇ 'ਵਾਰਿਸਸ਼ਾਹ ਇੰਟਰਨੈਸ਼ਨਲ ਅਵਾਰਡ ਕਮੇਟੀ' ਦੇ ਸਮੂਹ ਮੈਂਬਾਰਨ ਦਾ ਬਹੁਤ ਬਹੁਤ ਸ਼ੁਕਰੀਆ। ਉਨ੍ਹਾਂ ਕਿਹਾ ਅਦਾਰੇ ਵੱਲੋਂ ਕੀਤੇ ਜਾਣ ਵਾਲੇ ਅਜਿਹੇ ਉੱਦਮ ਦੋਵਾਂ ਪੰਜਾਬਾਂ ਦੇ ਅਦੀਬਾਂ, ਕਲਾਕਾਰਾਂ ਨੂੰ ਇੱਕ ਦੂਜੇ ਨੂੰ ਸਮਝਣ, ਪਿਆਰਨ ਤੇ ਇਕ ਦੂਜੇ ਦੇ ਹੋਰ ਨੇੜੇ ਲਿਆਉਣ ਵਾਲਾ ਸੁਲੱਖਣਾ ਉਪਰਾਲਾ ਹਨ । ਇਹ ਉਪਰਾਲੇ ਇਹ ਵੀ ਸਾਬਤ ਕਰਦੇ ਹਨ ਕਿ ਅਸੀਂ ਸਾਰੇ ਇੱਕ ਦੂਜੇ ਦੀ ਦੇਹ ਜਾਨ ਹਾਂ। ਅਸੀਂ ਇੱਕ ਸਾਂ, ਇੱਕ ਹਾਂ ਤੇ ਇੱਕ ਹੀ ਰਹਾਂਗੇ। ਇਸ ਤੋਂ ਇਲਾਵਾ ਮੈਂ ਆਪਣੇ ਉਹਨਾਂ ਸਭਨਾਂ ਮਿਹਰਬਾਨਾਂ ਦਾ ਬਹੁਤ ਮਸ਼ਕੂਰ ਹਾਂ, ਜਿਨ੍ਹਾਂ ਨੇ ਆਪਣੇ ਵੱਲੋਂ ਪੋਸਟਾਂ ਪਾ ਕੇ (ਫੋਨ ਅਤੇ ਵਟਸਐਪ ਕਾਲਾਂ ਕਰ ਕੇ ਤੇ ਸੁਨੇਹੇ ਭੇਜ ਕੇ) ਮੈਨੂੰ ਤੇ ਮੇਰੇ ਨਾਲ ਰਵਿੰਦਰ ਰਵੀ ਤੇ ਗੁਰਦਾਸ ਮਾਨ ਹੁਰਾਂ ਦੀਆਂ ਝੋਲੀਆਂ ਆਪਣੇ ਮੁਹੱਬਤੀ ਫੁੱਲਾਂ ਨਾਲ ਭਰ ਦਿੱਤੀਆਂ ਹਨ। The post ਵਰਿਆਮ ਸਿੰਘ ਸੰਧੂ, ਰਵਿੰਦਰ ਰਵੀ ਅਤੇ ਗੁਰਦਾਸ ਮਾਨ ਨੂੰ ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ appeared first on TheUnmute.com - Punjabi News. Tags:
|
ਹਰਚੰਦ ਸਿੰਘ ਬਰਸਟ ਵੱਲੋਂ ਹਰੇਕ ਆੜ੍ਹਤੀ ਨੂੰ ਪੰਜ-ਪੰਜ ਬੂਟੇ ਲਾਉਣ ਦੀ ਅਪੀਲ Tuesday 08 August 2023 07:57 AM UTC+00 | Tags: adatiya breaking-news environment green-movement harchand-singh-barsat latest-news mandi-board-chairman news punjab-mandi-board punjab-news shaheed-bhagat-singh-green shaheed-bhagat-singh-green-movement tree-plant ਐਸ.ਏ.ਐਸ. ਨਗਰ (ਮੋਹਾਲੀ), 08 ਅਗਸਤ 2023: ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ 120 ਲੱਖ ਬੂਟੇ ਲਗਾਉਣ ਦਾ ਟਿੱਚਾ ਮਿੱਥਿਆ ਗਿਆ ਹੈ ਤੇ 50 ਹਜ਼ਾਰ ਬੂਟੇ ਪੰਜਾਬ ਮੰਡੀ ਬੋਰਡ ਵੱਲੋ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਸਵੱਛ ਰੱਖਿਆ ਜਾ ਸਕੇ। ਇਹ ਪ੍ਰਗਟਾਵਾ ਮੁੱਖ ਦਫਤਰ, ਮੰਡੀ ਬੋਰਡ ਵਿਖੇ ਸ. ਹਰਚੰਦ ਸਿੰਘ ਬਰਸਟ (Harchand Singh Barsat) , ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਨੂੰ ਉਤਸਾਹਿਤ ਕਰਦੇ ਹੋਏ ਬੂਟੇ ਲਗਾਉਣ ਮੌਕੇ ਕੀਤਾ ਗਿਆ। ਇਸ ਮੌਕੇ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਇਸ ਮੁਹਿੰਮ ਤਹਿਤ ਪਹਿਲਾਂ ਸਮਾਣਾ, ਪਟਿਆਲਾ, ਬੰਗਾ ਤੇ ਫਤਿਹਗੜ੍ਹ ਸਾਹਿਬ ਵਿਖੇ ਵੱਧ ਤੋ ਵੱਧ ਬੂਟੇ ਲਗਾਏ ਗਏ ਹਨ। ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਤੇ ਚੰਗਾ ਬਨਾਉਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਜੇਕਰ ਹਰਿਆਲੀ ਹੋਵੇਗੀ ਤਾਂ ਵਾਤਾਵਰਨ ਵਿੱਚ ਆਕਸੀਜ਼ਨ ਦੀ ਕਮੀ ਨਹੀਂ ਹੋਵੇਗੀ। ਸ. ਬਰਸਟ (Harchand Singh Barsat) ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਪਲਾਂਟੇਸ਼ਨ ਕੀਤੀ ਜਾਵੇ ਅਤੇ ਬੂਟਿਆਂ ਦੀ ਸੰਭਾਲ ਵੀ ਕੀਤੀ ਜਾਵੇ। ਉਹਨਾਂ ਕਿਹਾ ਕਿ ਘੱਟੋ-ਘੱਟ 5 ਬੂਟੇ ਹਰੇਕ ਆੜ੍ਹਤੀ ਅਤੇ ਹੋਰ ਅਧਿਕਾਰੀਆਂ ਵੱਲੋਂ ਲਗਾਏ ਜਾਣ। ਇਸ ਮੌਕੇ ਅੰਮ੍ਰਿਤ ਕੌਰ ਗਿੱਲ, ਸਕੱਤਰ, ਮੰਡੀ ਬੋਰਡ, ਗੁਰਦੀਪ ਸਿੰਘ ਇੰਨਜੀਨੀਅਰ ਇਨ ਚੀਫ, ਮਨਜੀਤ ਸਿੰਘ ਸੰਧੂ ਜੀ.ਐਮ. ਇਨਫੋਰਸਮੈਂਟ, ਜਤਿੰਦਰ ਸਿੰਘ ਭੰਗੂ ਚੀਫ ਇੰਨਜੀਨੀਅਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ। The post ਹਰਚੰਦ ਸਿੰਘ ਬਰਸਟ ਵੱਲੋਂ ਹਰੇਕ ਆੜ੍ਹਤੀ ਨੂੰ ਪੰਜ-ਪੰਜ ਬੂਟੇ ਲਾਉਣ ਦੀ ਅਪੀਲ appeared first on TheUnmute.com - Punjabi News. Tags:
|
IND vs WI: ਭਾਰਤੀ ਟੀਮ 'ਤੇ 7 ਸਾਲ ਬਾਅਦ ਵੈਸਟਇੰਡੀਜ਼ ਤੋਂ ਸੀਰੀਜ਼ ਹਾਰਨ ਦਾ ਖ਼ਤਰਾ, ਤੀਜਾ ਮੁਕਾਬਲਾ ਅੱਜ Tuesday 08 August 2023 08:15 AM UTC+00 | Tags: 1st-t-20-ind-vs-wi breaking-news cricket-news indian-team ind-vs-wi ind-vs-wi-live-score latest-news news t20-match ਚੰਡੀਗੜ੍ਹ, 08 ਅਗਸਤ 2023: (IND vs WI) ਭਾਰਤੀ ਬੱਲੇਬਾਜ਼ਾਂ ਨੂੰ ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ ਤੀਜੀ ਹਾਰ ਅਤੇ ਸੀਰੀਜ਼ ਹਾਰ ਤੋਂ ਬਚਣ ਲਈ ਮੰਗਲਵਾਰ ਨੂੰ ਤੀਜੇ ਟੀ-20 ਮੈਚ ‘ਚ ਨਿਡਰ ਹੋ ਕੇ ਪ੍ਰਦਰਸ਼ਨ ਕਰਨਾ ਹੋਵੇਗਾ। ਇੱਥੋਂ ਦੀਆਂ ਹੌਲੀ ਪਿੱਚਾਂ ਬੱਲੇਬਾਜ਼ੀ ਲਈ ਅਨੁਕੂਲ ਨਹੀਂ ਹਨ ਪਰ ਜਿਵੇਂ ਕਿ ਕਪਤਾਨ ਹਾਰਦਿਕ ਪੰਡਯਾ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਨੂੰ ਵਾਧੂ 10-20 ਦੌੜਾਂ ਬਣਾਉਣ ਦੇ ਤਰੀਕੇ ਲੱਭਣੇ ਪੈਣਗੇ। ਵੈਸਟਇੰਡੀਜ਼ ਨੇ ਆਖਰੀ ਵਾਰ ਭਾਰਤ ਨੂੰ 2016 ਵਿੱਚ ਦੁਵੱਲੀ T20I ਸੀਰੀਜ਼ ਵਿੱਚ ਹਰਾਇਆ ਸੀ। ਇਸ ਦੇ ਨਾਲ ਹੀ ਹੁਣ ਭਾਰਤੀ ਟੀਮ ਪੰਜ ਮੈਚਾਂ ਦੀ ਸੀਰੀਜ਼ ਦੇ ਪਹਿਲੇ ਦੋ ਮੈਚ ਹਾਰ ਕੇ 0-2 ਨਾਲ ਪਿੱਛੇ ਹੈ। ਇਸ ਫਾਰਮੈਟ ‘ਚ ਬੱਲੇਬਾਜ਼ਾਂ ਨੂੰ ਪਹਿਲੀ ਗੇਂਦ ਤੋਂ ਹੀ ਹਮਲਾਵਰ ਤਰੀਕੇ ਨਾਲ ਖੇਡਣਾ ਪੈਂਦਾ ਹੈ ਪਰ ਹੁਣ ਤੱਕ ਭਾਰਤ ਦੇ ਚੋਟੀ ਦੇ ਕ੍ਰਮ ਦੇ ਬੱਲੇਬਾਜ਼ ਈਸ਼ਾਨ ਕਿਸ਼ਨ, ਸ਼ੁਭਮਨ ਗਿੱਲ ਅਤੇ ਸੂਰਿਆ ਕੁਮਾਰ ਯਾਦਵ ਅਜਿਹਾ ਨਹੀਂ ਕਰ ਸਕੇ ਹਨ। ਇਸ ਨਾਲ ਸੰਜੂ ਸੈਮਸਨ ਅਤੇ ਤਿਲਕ ਵਰਮਾ ਵਰਗੇ ਮੱਧਕ੍ਰਮ ਦੇ ਬੱਲੇਬਾਜ਼ਾਂ ‘ਤੇ ਦਬਾਅ ਬਣਿਆ ਹੋਇਆ ਹੈ। ਇਸ ਸਾਲ ਵਨਡੇ ਵਿਸ਼ਵ ਕੱਪ ‘ਤੇ ਫੋਕਸ ਹੋਣ ਕਾਰਨ ਗਿੱਲ, ਈਸ਼ਾਨ ਅਤੇ ਸੂਰਿਆਕੁਮਾਰ ਨੂੰ 31 ਅਗਸਤ ਤੋਂ ਸ਼ੁਰੂ ਹੋਣ ਵਾਲੇ ਏਸ਼ੀਆ ਕੱਪ ਤੋਂ ਪਹਿਲਾਂ ਦੌੜਾਂ ਬਣਾਉਣੀਆਂ ਪੈਣਗੀਆਂ। ਹਾਰਦਿਕ ਨੇ ਐਤਵਾਰ ਨੂੰ ਦੋ ਵਿਕਟਾਂ ਦੀ ਹਾਰ ਤੋਂ ਬਾਅਦ ਕਿਹਾ, ‘ਬੱਲੇਬਾਜ਼ਾਂ ਨੂੰ ਜ਼ਿਆਦਾ ਜ਼ਿੰਮੇਵਾਰੀ ਨਾਲ ਖੇਡਣਾ ਹੋਵੇਗਾ।’ ਦੂਜੇ ਪਾਸੇ ਵੈਸਟਇੰਡੀਜ਼ ਸੀਰੀਜ਼ ਜਿੱਤਣ ਤੋਂ ਇਕ ਮੈਚ ਦੂਰ ਹੈ। ਪੂਰਨ ਨੇ ਆਪਣੇ ਸਿਖਰਲੇ ਕ੍ਰਮ ਦੇ ਬੱਲੇਬਾਜ਼ਾਂ ਦੀ ਅਸਫਲਤਾ ਦੀ ਭਰਪਾਈ ਕੀਤੀ ਹੈ। ਪੂਰਨ ਅਤੇ ਸ਼ਿਮਰੋਨ ਹੇਟਮਾਇਰ ਇਕ ਵਾਰ ਫਿਰ ਭਾਰਤੀ ਸਪਿਨਰਾਂ ‘ਤੇ ਦਬਾਅ ਬਣਾਉਣਾ ਚਾਹੁਣਗੇ। ਵੈਸਟਇੰਡੀਜ਼ ਦੇ ਕਪਤਾਨ ਰੋਵਮੈਨ ਪਾਵੇਲ ਨੇ ਕਿਹਾ, “ਅਸੀਂ 2016 ਤੋਂ ਬਾਅਦ T20I ਸੀਰੀਜ਼ ਵਿਚ ਭਾਰਤ ਨੂੰ ਨਹੀਂ ਹਰਾਇਆ ਹੈ ਅਤੇ ਇਸ ਵਾਰ ਇਸ ਦੀ ਭਰਪਾਈ ਕਰਾਂਗੇ।” ਸਮੁੱਚੇ ਰਿਕਾਰਡ ਦੀ ਗੱਲ ਕਰੀਏ ਤਾਂ ਭਾਰਤ ਨੇ ਜੁਲਾਈ 2021 ਤੋਂ ਬਾਅਦ ਕੋਈ ਵੀ ਦੁਵੱਲੀ ਟੀ-20 ਸੀਰੀਜ਼ ਹਾਰੀ ਹੈ। ਭਾਰਤ ਆਖਰੀ ਵਾਰ ਜੁਲਾਈ 2021 ਵਿੱਚ ਸ਼੍ਰੀਲੰਕਾ ਤੋਂ 2-1 ਨਾਲ ਹਾਰਿਆ ਸੀ। ਇਸ ਤੋਂ ਬਾਅਦ ਟੀਮ ਨੇ 12 ਦੁਵੱਲੀ ਟੀ-20 ਸੀਰੀਜ਼ ਖੇਡੀ ਹੈ ਅਤੇ 11 ‘ਚ ਟੀਮ ਭਾਰਤੀ ਨੇ ਜਿੱਤ ਦਰਜ ਕੀਤੀ ਹੈ। ਜੂਨ 2022 ‘ਚ ਦੱਖਣੀ ਅਫਰੀਕਾ ਖ਼ਿਲਾਫ਼ ਖੇਡੀ ਗਈ ਟੀ-20 ਸੀਰੀਜ਼ 2-2 ਨਾਲ ਡਰਾਅ ਰਹੀ ਸੀ। The post IND vs WI: ਭਾਰਤੀ ਟੀਮ ‘ਤੇ 7 ਸਾਲ ਬਾਅਦ ਵੈਸਟਇੰਡੀਜ਼ ਤੋਂ ਸੀਰੀਜ਼ ਹਾਰਨ ਦਾ ਖ਼ਤਰਾ, ਤੀਜਾ ਮੁਕਾਬਲਾ ਅੱਜ appeared first on TheUnmute.com - Punjabi News. Tags:
|
ਪਨਬੱਸ ਤੇ PRTC ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਚੱਕਾ ਜਾਮ ਦਾ ਐਲਾਨ Tuesday 08 August 2023 08:26 AM UTC+00 | Tags: aam-aadmi-party chakka-jam cm-bhagwant-mann contract-employees laljit-singh-bhullar news prtc punjab-punjab-transport-department punjab-transport the-unmute-breaking-news the-unmute-punjab ਚੰਡੀਗੜ੍ਹ, 08 ਅਗਸਤ 2023: ਪਨਬੱਸ-ਪੀ.ਆਰ.ਟੀ.ਸੀ ਠੇਕਾ ਮੁਲਾਜ਼ਮ (Contract employees) ਯੂਨੀਅਨ ਵੱਲੋਂ 14 ਤੋਂ 16 ਅਗਸਤ ਤੱਕ ਸਰਕਾਰੀ ਬੱਸਾਂ ਦੇ ਚੱਕਾ ਜਾਮ ਕਰਨ ਸਬੰਧੀ ਸੂਬਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੂਬਾ ਇਕਾਈ ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਚੰਨਾ, ਦਲਜੀਤ ਸਿੰਘ ਜੱਲੇਵਾਲ, ਸਤਪਾਲ ਸਿੰਘ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਠੇਕੇਦਾਰੀ ਸਿਸਟਮ ਦਾ ਵਿਰੋਧ ਕੀਤਾ। ਚਾਨਣ ਸਿੰਘ ਨੇ ਕਿਹਾ ਕਿ 6600 ਦੇ ਕਰੀਬ ਠੇਕਾ ਮੁਲਾਜ਼ਮਾਂ (Contract employees) ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਸਬੰਧੀ ਸ਼ਰਤਾਂ ਵਿੱਚ ਸੁਧਾਰ ਕਰਕੇ ਅਧਿਕਾਰੀਆਂ ਦੀਆਂ ਮਨਮਾਨੀਆਂ ਨੂੰ ਨੱਥ ਪਾਈ ਜਾਵੇ। ਉਨ੍ਹਾਂ ਦੱਸਿਆ ਕਿ ਮਾਮੂਲੀ ਕੇਸਾਂ ਵਿੱਚ ਮੁਅੱਤਲ ਕੀਤੇ ਕਰੀਬ 400 ਮੁਲਾਜ਼ਮਾਂ ਦੀਆਂ ਸੂਚੀਆਂ ਵਿਭਾਗ ਨੂੰ ਮੁਹੱਈਆ ਕਰਵਾਈਆਂ ਗਈਆਂ ਸਨ ਅਤੇ ਉਨ੍ਹਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਕਤ ਮੁਲਾਜ਼ਮਾਂ ਨੂੰ ਅਜੇ ਤੱਕ ਬਹਾਲ ਨਹੀਂ ਕੀਤਾ ਗਿਆ, ਜਿਸ ਕਾਰਨ ਯੂਨੀਅਨ ਵਿੱਚ ਰੋਸ ਵੱਧ ਰਿਹਾ ਹੈ। ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਠੇਕੇਦਾਰਾਂ ਨੂੰ ਫਾਇਦਾ ਪਹੁੰਚਾਉਣ ਦੀ ਨੀਅਤ ਨਾਲ ਕਿਲੋਮੀਟਰ ਸਕੀਮ ਦੀਆਂ ਬੱਸਾਂ ਚਲਾ ਰਹੀ ਹੈ, ਜਿਸ ਨਾਲ ਵਿਭਾਗ ਦਾ ਵੱਡਾ ਨੁਕਸਾਨ ਹੋਵੇਗਾ ਅਤੇ ਸਵਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਕਮੀ ਆਵੇਗੀ। ਗਿੱਲ ਨੇ ਕਿਹਾ ਕਿ ਮੁਲਾਜ਼ਮ ਲਟਕਦੀਆਂ ਮੰਗਾਂ ਨੂੰ ਲੈ ਕੇ 14 ਤੋਂ 16 ਅਗਸਤ ਤੱਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਕੇ ਹੜਤਾਲ ‘ਤੇ ਰਹਿਣਗੇ ਅਤੇ 15 ਅਗਸਤ ਨੂੰ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਯੂਨੀਅਨ ਨੇ ਕਿਹਾ ਕਿ ਆਊਟਸੋਰਸ ਭਰਤੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। The post ਪਨਬੱਸ ਤੇ PRTC ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਚੱਕਾ ਜਾਮ ਦਾ ਐਲਾਨ appeared first on TheUnmute.com - Punjabi News. Tags:
|
ਲੋਕ ਸਭਾ 'ਚ ਬੇਭਰੋਸਗੀ ਮਤੇ 'ਤੇ ਚਰਚਾ ਸ਼ੁਰੂ, ਗੌਰਵ ਗੋਗੋਈ ਨੇ ਕਿਹਾ- PM ਮੋਦੀ ਮਣੀਪੁਰ ਕਿਊਂ ਨਹੀਂ ਗਏ ? Tuesday 08 August 2023 08:39 AM UTC+00 | Tags: bjp breaking-news congress gaurav-gogoi latest-news lok-sabha manipur-incident manipur-violance monsoon-session monsoon-session-of-parliament news no-confidence-motion punjab-news rahul-gandhi the-unmute-breaking-news ਚੰਡੀਗੜ੍ਹ, 08 ਅਗਸਤ 2023: ਮੰਗਲਵਾਰ ਯਾਨੀ 8 ਅਗਸਤ ਨੂੰ ਲੋਕ ਸਭਾ ‘ਚ ਬੇਭਰੋਸਗੀ ਮਤੇ (no-confidence motion) ‘ਤੇ ਚਰਚਾ ਹੋ ਰਹੀ ਹੈ। ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਆਪਣੇ ਬੇਭਰੋਸਗੀ ਮਤੇ ‘ਤੇ 35 ਮਿੰਟ ਦਾ ਭਾਸ਼ਣ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਮਣੀਪੁਰ ਤੋਂ ਲੈ ਕੇ ਵਿਦੇਸ਼ ਨੀਤੀ ਤੱਕ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮੰਨਣਾ ਪਵੇਗਾ ਕਿ ਉਨ੍ਹਾਂ ਦੀ ਡਬਲ ਇੰਜਣ ਵਾਲੀ ਸਰਕਾਰ ਮਣੀਪੁਰ ਵਿੱਚ ਫੇਲ੍ਹ ਹੋ ਗਈ ਹੈ। ਇਸ ਲਈ ਮਣੀਪੁਰ ਵਿੱਚ 150 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਗੌਰਵ ਗੋਗੋਈ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੰਸਦ 'ਚ ਨਾ ਬੋਲਣ ਲਈ 'ਮੌਨ ਵਰਤ' ਰੱਖਿਆ ਹੈ। ਇਸ ਲਈ ਸਾਨੂੰ ਉਨ੍ਹਾਂ ਦੀ ਚੁੱਪ ਤੋੜਨ ਲਈ ਅਵਿਸ਼ਵਾਸ ਪ੍ਰਸਤਾਵ ਲਿਆਉਣਾ ਪਿਆ। ਉਨ੍ਹਾਂ ਕਿਹਾ ਕਿ ਸਾਡੇ ਕੋਲ ਉਨ੍ਹਾਂ ਲਈ ਤਿੰਨ ਸਵਾਲ ਹਨ। ਪਹਿਲਾ ਉਹ ਅੱਜ ਤੱਕ ਮਣੀਪੁਰ ਕਿਉਂ ਨਹੀਂ ਗਏ? ਆਖ਼ਰਕਾਰ ਮਣੀਪੁਰ 'ਤੇ ਬੋਲਣ ਲਈ ਲਗਭਗ 80 ਦਿਨ ਕਿਉਂ ਲੱਗ ਗਏ ਅਤੇ ਜਦੋਂ ਉਹ ਬੋਲੇ ਤਾਂ ਇਹ ਸਿਰਫ਼ 30 ਸਕਿੰਟਾਂ ਲਈ ਅਤੇ ਮਣੀਪੁਰ ਦੇ ਮੁਖ ਮੰਤਰੀ ਨੂੰ ਹੁਣ ਤੱਕ ਬਰਖ਼ਾਸਤ ਕਿਉਂ ਨਹੀਂ ਕੀਤਾ? ਗੋਗੋਈ ਨੇ ਕਿਹਾ, ‘ਰਾਜ ਦੇ ਮੁੱਖ ਮੰਤਰੀ, ਜਿਨ੍ਹਾਂ ਨੂੰ ਗੱਲਬਾਤ, ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਬਣਾਉਣਾ ਚਾਹੀਦਾ ਸੀ। ਉਸ ਨੇ ਪਿਛਲੇ 2-3 ਦਿਨਾਂ ਵਿਚ ਭੜਕਾਊ ਕਦਮ ਚੁੱਕੇ ਹਨ, ਜਿਸ ਨਾਲ ਸਮਾਜ ਵਿਚ ਤਣਾਅ ਪੈਦਾ ਹੋ ਗਿਆ ਹੈ। ਸਰਕਾਰ ਦੀ ਤਰਫੋਂ ਨਿਸ਼ੀਕਾਂਤ ਦੂਬੇ ਨੇ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਸੀ ਕਿ ਰਾਹੁਲ ਗਾਂਧੀ ਬੋਲਣਗੇ, ਪਰ ਉਨ੍ਹਾਂ ਅਜਿਹਾ ਨਹੀਂ ਕੀਤਾ। ਲੱਗਦਾ ਹੈ ਰਾਹੁਲ ਜੀ ਅੱਜ ਤਿਆਰ ਨਹੀਂ ਸਨ, ਦੇਰ ਨਾਲ ਉੱਠੇ ਹੋਣਗੇ। ਇਸ ਤੋਂ ਪਹਿਲਾਂ ਜਿਵੇਂ ਹੀ ਲੋਕ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ ਤਾਂ ਇਸ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਪੀਐਮ ਮੋਦੀ 10 ਅਗਸਤ ਨੂੰ ਅਵਿਸ਼ਵਾਸ ਪ੍ਰਸਤਾਵ ‘ਤੇ ਚਰਚਾ ਦਾ ਜਵਾਬ ਦੇ ਸਕਦੇ ਹਨ। The post ਲੋਕ ਸਭਾ ‘ਚ ਬੇਭਰੋਸਗੀ ਮਤੇ ‘ਤੇ ਚਰਚਾ ਸ਼ੁਰੂ, ਗੌਰਵ ਗੋਗੋਈ ਨੇ ਕਿਹਾ- PM ਮੋਦੀ ਮਣੀਪੁਰ ਕਿਊਂ ਨਹੀਂ ਗਏ ? appeared first on TheUnmute.com - Punjabi News. Tags:
|
ਕਾਰੋਬਾਰੀ ਦੀ ਗੱਡੀ 'ਚੋਂ ਲੱਖਾਂ ਰੁਪਏ ਤੇ ਦਸਤਾਵੇਜ਼ਾਂ ਦਾ ਬੈਗ ਚੋਰੀ ਕਰਨ ਵਾਲੇ ਲੁਧਿਆਣਾ ਪੁਲਿਸ ਵੱਲੋਂ ਦਿੱਲੀ ਤੋਂ ਕਾਬੂ Tuesday 08 August 2023 09:30 AM UTC+00 | Tags: aam-aadmi-party breaking-news cm-bhagwant-mann crime-news latest-news ludhiana-police mandeep-singh-sidhu news punjab-government punjab-news the-unmute-breaking-news thieft thives ਲੁਧਿਆਣਾ, 08 ਅਗਸਤ 2023: ਲੁਧਿਆਣਾ ਪੁਲਿਸ (Ludhiana police) ਨੇ ਇੱਕ ਕਾਰੋਬਾਰੀ ਦੀ ਗੱਡੀ ਵਿੱਚੋਂ ਪੈਸਿਆਂ ਅਤੇ ਜ਼ਰੂਰੀ ਦਸਤਾਵੇਜ਼ਾਂ ਦਾ ਬੈਗ ਚੋਰੀ ਕਰਕੇ ਭੱਜੇ ਤੋਂ ਵਿਅਕਤੀਆਂ ਨੂੰ ਦਿੱਲੀ ਪੁਲਿਸ ਦੀ ਮੱਦਦ ਨਾਲ ਕਾਬੂ ਕਰ ਲਿਆ ਹੈ | ਇਨ੍ਹਾਂ ਕੋਲੋਂ ਪੁਲਿਸ ਨੇ 15,21,500/-ਰੁਪਏ ਅਤੇ ਦਸਤਾਵੇਜ ਬਰਾਮਦ ਕੀਤੇ ਹਨ | ਲੁਧਿਆਣਾ ਪੁਲਿਸ ਵਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਕਰਨ ਅਰੋੜਾ ਪੁੱਤਰ ਜਗਦੀਸ ਅਰੋੜਾ ਵਾਸੀ ਮਕਾਨ ਨੰਬਰ 21, ਮਹਾਵੀਰ ਇੰਨਲੋਵ ਬਾੜੇਵਾਲ ਰੋਡ ਲੁਧਿਆਣਾ ਜਿਸ ਦਾ ਸ਼ਰਮਨ ਜੀ ਵਾਟਿਕਾ ਗਰੁੱਪ ਕੰਪਨੀ ਬਾੜੇਵਾਲ ਰੋਡ ਲੁਧਿਆਣਾ ਦੇ ਨਾਂ ‘ਤੇ ਕਾਰੋਬਾਰ ਹੈ, ਜੋ ਮਿਤੀ 03-8-2023 ਨੂੰ ਆਪਣੇ ਡਰਾਈਵਰ ਬਹਾਦਰ ਸਿੰਘ ਨਾਲ ਆਪਣੀ ਗੱਡੀ ਰੇਂਜ ਰੋਵਰ ਨੰਬਰੀ CH-01-CH-4142 ਪਰ ਸਵਾਰ ਹੋ ਕੇ ਸਾਊਥ ਸਿਟੀ ਨਹਿਰ ਕੋਲ ਜਾ ਰਿਹਾ ਸੀ। ਗੱਡੀ ਵਿਚ ਪਏ ਬੈਗ ਵਿਚ 28 ਲੱਖ ਰੁਪਏ ਨਗਦ, ਬੈਂਕ ਦੀਆ ਕਾਪੀਆ, ਚੈੱਕ ਬੁੱਕਾ, ਏ ਟੀ ਐਮ ਕਾਰਡ ਅਤੇ ਹੋਰ ਦਸਤਾਵੇਜ ਪਏ ਸੀ। ਸਾਊਥ ਸਿਟੀ ਕੋਲ ਗੋਡੀ ਦਾ ਟਾਇਰ ਪੈਂਚਰ ਹੋਣ ਕਾਰਨ, ਉਸਦਾ ਡਰਾਈਵਰ ਬਹਾਦਰ ਸਿੰਘ ਪੈਂਚਰ ਲਵਾ ਰਿਹਾ ਸੀ ਤੇ ਕਰਨ ਅਰੋੜਾ ਰੀਗਲ ਪ੍ਰਾਪਰਟੀ ਡੀਲਰ ਦੇ ਦਫਤਰ ਵਿਚ ਬੈਠ ਗਿਆ। ਡਰਾਈਵਰ ਬਹਾਦਰ ਸਿੰਘ ਦਾ ਕਰੀਬ 10 ਮਿੰਟ ਬਾਅਦ ਕਰਨ ਅਰੋੜਾ ਨੂੰ ਫੋਨ ਆਇਆ ਕਿ ਕੋਈ ਨਾਮਾਲੂਮ ਮੋਟਰਸਾਇਕਲ ਸਵਾਰ ਗੱਡੀ ਵਿੱਚ ਬੈਗ ਚੋਰੀ ਕਰਕੇ ਲੈ ਗਏ ਹਨ। ਜਿਸ ‘ਤੇ ਕਰਨ ਅਰੋੜਾ ਦੇ ਬਿਆਨ ਪਰ ਮੁਕੱਦਮਾ ਨੰਬਰ 61 ਮਿਤੀ 03-08-2023 ਅ/ਧ 379 ਭਾ.ਦੰਡ ਥਾਣਾ ਪੀ.ਏ.ਯੂ ਲੁਧਿਆਣਾ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ ਅਮਲ ਵਿਚ ਲਿਆਦੀ ਗਈ। ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ ਕਮਿਸਨਰ ਪੁਲਿਸ ਲੁਧਿਆਣਾ (Ludhiana police), ਸ੍ਰੀਮਤੀ ਸੋਮਿਆ ਮਿਸ਼ਰਾ, ਆਈ.ਪੀ.ਐਸ. ਜੁਆਇੰਟ ਕਮਿਸ਼ਨਰ ਪੁਲਿਸ ਸ਼ਹਿਰੀ ਅਤੇ ਸ. ਵਰਿੰਦਰ ਸਿੰਘ ਬਰਾੜ, ਪੀ.ਪੀ.ਐਸ ਡਿਪਟੀ ਕਮਿਸਨਰ ਪੁਲਿਸ ਟ੍ਰੈਫਿਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੁਭਮ ਅਗਰਵਾਲ ਆਈ.ਪੀ.ਐਸ. ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਅਤੇ ਮਨਦੀਪ ਸਿੰਘ ਪੀ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ, ਪੱਛਮੀ ਲੁਧਿਆਣਾ ਦੀ ਅਗਵਾਈ ਵਿੱਚ ਤਫਤੀਸ ਅਮਲ ਵਿਚ ਲਿਆਦੀ ਗਈ। ਤਫਤੀਸ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਵਾਰਦਾਤ ਕਰਨ ਤੋਂ ਬਾਅਦ ਦਿੱਲੀ ਵੱਲ ਚਲੇ ਗਏ ਹਨ। ਜਿਸਤੇ ਇੰਸ: ਜਗਦੇਵ ਸਿੰਘ, ਥਾਣੇਦਾਰ ਰਜਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਪੀ.ਏ.ਯੂ. ਲੁਧਿਆਣਾ ਅਤੇ, ਇਸ: ਅਵਤਾਰ ਸਿੰਘ ਸੀ.ਆਈ.ਏ-3 ਲੁਧਿਆਣਾ ਦੀਆਂ ਟੀਮਾਂ ਬਣਾਕੇ ਦਿੱਲੀ ਭੇਜੀਆਂ ਗਈਆਂ। ਇਹਨਾਂ ਪੁਲਿਸ ਟੀਮਾ ਵੱਲੋਂ ਦਿੱਲੀ ਪੁਲਿਸ ਦੀ ਸਹਾਇਤਾ ਨਾਲ ਪੁਲਿਸ ਮੁਤਾਬਕ ਦੋਸ਼ੀ ਸੰਜੂ ਪੁੱਤਰ ਕ੍ਰਿਸ਼ਨਾ ਅਤੇ ਸੁਮਿਤ ਪੁੱਤਰ ਵੋਕੇਟਸ ਨੂੰ ਮਿਤੀ 06-08-2023 ਨੂੰ ਗਿ੍ਫ਼ਤਾਰ ਕਰਕੇ ਉਹਨਾ ਕੋਲ 15,21,500/-ਰੁਪਏ ਅਤੇ ਦਸਤਾਵੇਜ ਬਰਾਮਦ ਕਰਕੇ ਵੱਡੀ ਸਫਾਲਤਾ ਹਾਸਲ ਕੀਤੀ ਹੈ। ਮੁਕੱਦਮਾ ਵਿੱਚ ਜੁਰਮ 34 ਕੁ ਦੰਡ ਦਾ ਵਾਧਾ ਕੀਤਾ ਗਿਆ। ਗ੍ਰਿਫਤਾਰ ਦੋਸੀਆਨ ਕੋਲ ਹੋਰ ਡੂੰਘਾਈ ਨਾਲ ਪੁੱਛ ਗਿੱਛ ਜਾਰੀ ਹੈ। The post ਕਾਰੋਬਾਰੀ ਦੀ ਗੱਡੀ ‘ਚੋਂ ਲੱਖਾਂ ਰੁਪਏ ਤੇ ਦਸਤਾਵੇਜ਼ਾਂ ਦਾ ਬੈਗ ਚੋਰੀ ਕਰਨ ਵਾਲੇ ਲੁਧਿਆਣਾ ਪੁਲਿਸ ਵੱਲੋਂ ਦਿੱਲੀ ਤੋਂ ਕਾਬੂ appeared first on TheUnmute.com - Punjabi News. Tags:
|
ਮੋਹਾਲੀ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਬੈਠਕ Tuesday 08 August 2023 09:37 AM UTC+00 | Tags: breaking-news cm-bhagwant-mann government-college-sas-nagar independence-day latest-news mohali mohali-news news paramdeep-singh the-unmute-breaking-news the-unmute-punjabi-news ਐਸ.ਏ.ਐਸ.ਨਗਰ, 8 ਅਗਸਤ 2023: ਜ਼ਿਲ੍ਹੇ ਵਿੱਚ ਅਜ਼ਾਦੀ ਦਿਹਾੜਾ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਕੀਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ.ਪਰਮਦੀਪ ਸਿੰਘ ਵੱਲੋਂ ਸਮਾਗਮ ਵਾਲੇ ਸਥਾਨ, ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6 ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਤਿਆਰੀਆਂ ਸਬੰਧੀ ਵਿਸ਼ੇਸ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਸਾਰੀਆਂ ਝਾਕੀਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਦੇਖ ਰੇਖ ਹੇਠ ਤਿਆਰ ਕਰਵਾਈਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ, ਖਰੜ ਇਸ ਸਮਾਗਮ ਲਈ ਕੀਤੇ ਜਾਣ ਵਾਲੇ ਸਾਰੇ ਪ੍ਰਬੰਧਾਂ ਦੇ ਓਵਰਆਲ ਇੰਚਾਰਜ ਹੋਣਗੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੇ ਬੈਠਣ ਲਈ ਵੱਖਰੇ ਬਲਾਕ ਦਾ ਪ੍ਰਬੰਧ ਕੀਤਾ ਜਾਵੇਗਾ। ਵਿਦਿਆਰਥੀਆਂ ਦੀ ਰਿਹਰਸਲ ਸਮੇਂ ਮੈਡੀਕਲ ਟੀਮ ਸਮੇਤ ਮਹਿਲਾ ਡਾਕਟਰ ਦੀ ਡਿਊਟੀ ਲਾਉਣ ਦੀ ਜ਼ਿੰਮੇਵਾਰੀ ਸਿਵਲ ਸਰਜਨ ਦੀ ਹੋਵੇਗੀ। ਇਸ ਤਰ੍ਹਾਂ ਉਹਨਾਂ ਨੇ ਪੁਲਿਸ ਵਿਭਾਗ ਅਤੇ ਹੋਰ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਵੱਖ-ਵੱਖ ਕੰਮਾਂ ਲਈ ਵਿਸ਼ੇਸ ਤੌਰ ‘ਤੇ ਜ਼ਿੰਮੇਵਾਰੀਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਮਾਗਮ ਵਾਲੇ ਸਥਾਨ ‘ਤੇ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐਸ.ਡੀ.ਐਮ. ਖਰੜ ਰਵਿੰਦਰ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕਿਰਨ ਸ਼ਰਮਾ ਅਤੇ ਹੋਰ ਅਧਿਕਾਰੀ ਸਾਹਿਬਾਨ ਹਾਜ਼ਰ ਸਨ। The post ਮੋਹਾਲੀ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਬੈਠਕ appeared first on TheUnmute.com - Punjabi News. Tags:
|
ਸਾਬਕਾ ਮੰਤਰੀ ਓ.ਪੀ ਸੋਨੀ ਦੀਆਂ ਮੁਸ਼ਕਲਾਂ ਵਧੀਆਂ, ਈਡੀ ਨੇ ਵਿਜੀਲੈਂਸ ਤੋਂ ਮੰਗਿਆ ਰਿਕਾਰਡ Tuesday 08 August 2023 09:42 AM UTC+00 | Tags: aam-aadmi-party breaking-news latest-news news om-parkash-soni om-parkash-sonis-arrest om-prakash-soni partap-bajwa partap-singh-bajwa punjab-congress punjab-government punjab-news the-unmute-breaking-news ਚੰਡੀਗੜ੍ਹ, 8 ਅਗਸਤ 2023: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਹੁਣ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਖ਼ਿਲਾਫ਼ ਵਿਜੀਲੈਂਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਈਡੀ ਨੇ ਵਿਜੀਲੈਂਸ ਤੋਂ ਓਪੀ ਸੋਨੀ ਨਾਲ ਸਬੰਧਤ ਜਾਂਚ ਦਾ ਰਿਕਾਰਡ ਅਤੇ ਦਸਤਾਵੇਜ਼ ਮੰਗੇ ਹਨ। ਹਾਲਾਂਕਿ ਕੋਈ ਵੀ ਵਿਜੀਲੈਂਸ ਅਧਿਕਾਰੀ ਇਸ ‘ਤੇ ਸਿੱਧੇ ਤੌਰ ‘ਤੇ ਬੋਲਣ ਨੂੰ ਤਿਆਰ ਨਹੀਂ ਹੈ ਪਰ ਕੋਈ ਵੀ ਇਨਕਾਰ ਨਹੀਂ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 9 ਜੁਲਾਈ ਨੂੰ ਓਪੀ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਨੇ ਉਸ ਨੂੰ ਪਹਿਲੀ ਵਾਰ 25 ਨਵੰਬਰ 2022 ਨੂੰ ਤਲਬ ਕੀਤਾ ਸੀ। ਕਰੀਬ 8 ਮਹੀਨੇ ਦੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਦੇ ਵਿਜੀਲੈਂਸ ਦਫ਼ਤਰ ਵਿੱਚ ਐਫ.ਆਈ.ਆਰ. ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਹੋਣ ਤੋਂ ਤੁਰੰਤ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਸਾਬਕਾ ਡਿਪਟੀ ਸੀਐਮ ਸੋਨੀ (OP Soni) ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4.52 ਕਰੋੜ ਰੁਪਏ ਸੀ, ਜਦੋਂ ਕਿ ਖਰਚਾ 12.48 ਕਰੋੜ ਰੁਪਏ ਸੀ। ਉਸ ਦਾ ਖਰਚਾ ਅਣਪਛਾਤੇ ਸਰੋਤਾਂ ਤੋਂ ਉਸ ਦੀ ਆਮਦਨ ਨਾਲੋਂ 7.96 ਕਰੋੜ ਰੁਪਏ ਵੱਧ ਸੀ। ਵਿਜ਼ੀਲੈਂਸ ਮੁਤਾਬਕ ਇਸ ਦੌਰਾਨ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਖਰੀਦੀਆਂ। The post ਸਾਬਕਾ ਮੰਤਰੀ ਓ.ਪੀ ਸੋਨੀ ਦੀਆਂ ਮੁਸ਼ਕਲਾਂ ਵਧੀਆਂ, ਈਡੀ ਨੇ ਵਿਜੀਲੈਂਸ ਤੋਂ ਮੰਗਿਆ ਰਿਕਾਰਡ appeared first on TheUnmute.com - Punjabi News. Tags:
|
ਮਲੋਟ ਦੇ ਰਹਿਣ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ 'ਚ ਮੌਤ Tuesday 08 August 2023 09:53 AM UTC+00 | Tags: breaking-news canada-news latest-news news punjabi-youth ਸ੍ਰੀ ਮੁਕਤਸਰ ਸਾਹਿਬ, 8 ਅਗਸਤ 2023: ਤੰਗੀਆਂ ਤਰਸ਼ੀਆਂ ਅਤੇ ਮਜ਼ਬੂਰੀਆਂ ਦੇ ਨਾਲ-ਨਾਲ ਬਹੁਤ ਹੀ ਉਮੀਦਾਂ ਆਸਾਂ ਦੇ ਨਾਲ ਵਿਦੇਸ਼ਾਂ ਵਿੱਚ ਤੋਰੇ ਪੁੱਤ ਦੀ ਮੌਤ ਨੇ ਉਸਦੇ ਮਾਪਿਆਂ, ਭੈਣ-ਭਰਾਵਾਂ ਅਤੇ ਚਾਹੁਣ ਵਾਲਿਆਂ ਨੂੰ ਭੁੱਬਾਂ ਮਾਰਨ ਲਈ ਮਜ਼ਬੂਰ ਕਰ ਦਿੱਤਾ | ਮਲੋਟ ਸ਼ਹਿਰ ਦਾ ਵਸਨੀਕ ਨੌਜਵਾਨ ਮਨਮੀਤ ਸਿੰਘ ਡੇਢ ਕੁ ਸਾਲ ਪਹਿਲਾ ਘਰ ਦੇ ਮਾੜੇ ਆਰਥਿਕ ਹਲਾਤ ਅਤੇ ਆਪਣੇ ਸੁਨਹਿਰੀ ਭਵਿੱਖ ਲਈ ਕੈਨੇਡਾ (Canada) ਵਿਖੇ ਵਰਕ ਪਰਮਿਟ ‘ਤੇ ਗਿਆ ਸੀ ਪਰ ਅਚਾਨਕ ਉਸ ਦੀ ਮੌਤ ਦੀ ਖ਼ਬਰ ਨੇ ਜਿੱਥੇ ਉਸਦੇ ਘਰੇ ਸੱਥਰ ਵਿਛਾ ਦਿੱਤੇ | ਉਥੇ ਸੁਣਨ ਵਾਲੇ ਦੀ ਵੀ ਅੱਖ ਭਰ ਆਈ | ਮ੍ਰਿਤਕ ਦੇ ਵਾਰਸਾਂ ਨੇ ਇਕੱਲੀ ਭੈਣ ਦੇ ਇਕਲੌਤਾ ਵੀਰ ਦੀ ਮ੍ਰਿਤਕ ਦੇਹ ਨੂੰ ਭਾਰਤ ਵਿਖੇ ਪਹੁੰਚਾਉਣ ਲਈ ਲੋਕਾਂ ਅਤੇ ਕੈਨੇਡਾ ਰਹਿੰਦੇ ਉਸ ਦੇ ਨਜ਼ਦੀਕੀਆਂ ਨੂੰ ਮੱਦਦ ਦੀ ਪੁਕਾਰ ਲਾਈ ਹੈ | The post ਮਲੋਟ ਦੇ ਰਹਿਣ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ ‘ਚ ਮੌਤ appeared first on TheUnmute.com - Punjabi News. Tags:
|
ਜਲੰਧਰ ਦੇ ਸੰਤੋਖਪੁਰਾ 'ਚ ਆਪਸੀ ਰੰਜਿਸ਼ ਦੇ ਕਾਰਨ ਚੱਲੀਆਂ ਗੋਲੀਆਂ, ਜਾਂਚ 'ਚ ਜੁਟੀ ਪੁਲਿਸ Tuesday 08 August 2023 10:11 AM UTC+00 | Tags: breaking-news crime-news firing-incident latest-news news punjab-breaking punjab-breaking-news santokhpura santokhpura-firing-news santokhpura-police ਜਲੰਧਰ, 8 ਅਗਸਤ 2023: ਜਲੰਧਰ ਮਹਾਨਗਰ ਦੇ ਥਾਣਾ 8 ਅਧੀਨ ਪੈਂਦੇ ਸੰਤੋਖਪੁਰਾ (Santokhpura) ‘ਚ ਦੇਰ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਪਰਿਵਾਰ ਸੰਤੋਖਪੁਰਾ ਵਾਸੀ ਵਿਸ਼ੂ ਸਾਹਨੀ ਅਤੇ ਹਰਸ਼ ਸਾਹਨੀ ਨੇ ਦੋਸ਼ ਲਾਇਆ ਕਿ ਉਨ੍ਹਾਂ ਦਾ ਰਿਸ਼ਤੇਦਾਰ ਅਤੇ ਬੀਐਮਐਸ ਫੈਸ਼ਨ ਦਾ ਮਾਲਕ ਲਕਸ਼ਿਆ ਵਰਮਾ 3 ਤੋਂ 4 ਅਣਪਛਾਤੇ ਵਿਅਕਤੀਆਂ ਸਮੇਤ ਰੂਬੀ ਅਤੇ ਪ੍ਰਥਮ ਨੂੰ ਨਾਲ ਲੈ ਕੇ ਰਾਤ ਡੇਢ ਵਜੇ ਦੇ ਕਰੀਬ ਉਨ੍ਹਾਂ ਦੇ ਘਰ ਅੱਗੇ ਆਇਆ ਅਤੇ ਆਉਂਦਿਆਂ ਹੀ ਉਹਨਾਂ ਦੇ ਦਰਵਾਜ਼ੇ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ | ਪਰਿਵਾਰ ਨੇ ਦੋਸ਼ ਲਾਇਆ ਕਿ ਰੂਬੀ ਨੇ ਪਿੱਛੇ ਤੋਂ ਆ ਕੇ ਲਕਸ਼ੈ ਪਿਸਤੌਲ ਕੱਢ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਘਟਨਾ ਦੌਰਾਨ ਪਹਿਲਾਂ ਰੂਬੀ ਪਿਸਤੌਲ ਕੱਢਦਾ ਹੈ । ਇਸ ਦੌਰਾਨ ਸੀਸੀਟੀਵੀ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਹ ਕੈਮਰੇ ਦੇ ਪਿੱਛੇ ਜਾਂਦਾ ਹੈ। ਪੀੜਤ ਪਰਿਵਾਰ ਨੇ ਦੋਸ਼ ਲਾਏ ਹਨ। ਘਟਨਾ ਕੈਮਰੇ ‘ਚ ਕੈਦ ਹੋਣ ਦੇ ਡਰੋਂ BMS ਫੈਸ਼ਨ ਦੇ ਮਾਲਕ ਨੇ ਲਕਸ਼ੈ ਕੈਮਰੇ ਤੋਂ ਥੋੜ੍ਹਾ ਪਿੱਛੇ ਹਟ ਕੇ ਕਰੀਬ 5 ਰਾਉਂਡ ਫਾਇਰ ਕੀਤੇ। ਇਸ ਘਟਨਾ ਤੋਂ ਬਾਅਦ ਬੀਐਮਐਸ ਫੈਸ਼ਨ ਦਾ ਮਾਲਕ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੀੜਤ ਪਰਿਵਾਰ ਨੇ ਦੱਸਿਆ ਕਿ ਗੋਲੀ ਚੱਲਣ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਸਬੰਧਤ ਥਾਣੇ ‘ਚ ਦਿੱਤੀ। ਉਕਤ ਪਰਿਵਾਰ ਨੇ ਦੋਸ਼ ਲਾਇਆ ਕਿ ਘਟਨਾ ਸਬੰਧੀ ਸ਼ਿਕਾਇਤ ਕਰਨ ਦੇ ਬਾਵਜੂਦ ਪੁਲਿਸ ਇੱਕ ਘੰਟੇ ਬਾਅਦ ਪੁੱਜੀ। ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਏ.ਐਸ.ਆਈ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਮੌਕੇ ਤੋਂ 2 ਖੋਲ ਬਰਾਮਦ ਕੀਤੇ ਹਨ। ਜਿਸ ਤੋਂ ਬਾਅਦ ਉਸ ਨੇ ਇਸ ਘਟਨਾ ਦੀ ਸੂਚਨਾ ਆਪਣੇ ਉੱਚ ਅਧਿਕਾਰੀਆਂ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਾਡਲ ਟਾਊਨ ਦੇ ਏ.ਸੀ.ਪੀ. ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੋਲੀਬਾਰੀ ਸਬੰਧੀ ਪੀੜਤ ਪਰਿਵਾਰ ਵੱਲੋਂ ਸ਼ਿਕਾਇਤ ਮਿਲੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਰਸ਼ ਸਾਹਨੀ ਨੇ ਦੋਸ਼ ਲਾਇਆ ਕਿ 7 ਦਿਨ ਪਹਿਲਾਂ ਵੀ ਉਸ ‘ਤੇ ਹਮਲਾ ਹੋਇਆ ਸੀ। ਉਸ ਨੇ ਦੋਸ਼ ਲਾਇਆ ਕਿ ਬੀਐਮਐਸ ਫੈਸ਼ਨ ਦਾ ਮਾਲਕ ਲਕਸ਼ੈ ਆਪਣੇ ਸਾਥੀਆਂ ਨਾਲ ਸ਼ਰਾਬ ਪੀ ਕੇ ਆਇਆ ਸੀ ਅਤੇ ਉਸ ਦੇ ਘਰ 'ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ। ਜਿਸ ਦੀ ਸ਼ਿਕਾਇਤ ਉਸ ਨੇ ਥਾਣਾ 8 ਨੂੰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਪੁਲਿਸ ਅਧਿਕਾਰੀਆਂ ਨੇ ਦੋਵਾਂ ਧਿਰਾਂ ਨੂੰ ਸਮਝੌਤਾ ਕਰਵਾ ਲਿਆ ਸੀ। ਇਸ ਘਟਨਾ ਨੂੰ ਕੁਝ ਦਿਨ ਹੀ ਹੋਏ ਸਨ ਕਿ ਦੇਰ ਰਾਤ ਬੀਐਮਐਸ ਫੈਸ਼ਨ ਦਾ ਮਾਲਕ ਲਕਸ਼ੈ ਆਪਣੇ ਸਾਥੀਆਂ ਸਮੇਤ ਆਇਆ ਅਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੋਸ਼ ਲਾਇਆ ਕਿ ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਬੀਐਮਐਸ ਫੈਸ਼ਨ ਦੇ ਮਾਲਕ ਲਕਸ਼ੈ ਨੂੰ ਪੁਲਿਸ ਦਾ ਵੀ ਕੋਈ ਡਰ ਨਹੀਂ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਬੀਐਮਐਸ ਫੈਸ਼ਨ ਦੇ ਮਾਲਕ ਲਕਸ਼ੈ ਨੂੰ ਸਿਆਸੀ ਪਾਰਟੀਆਂ ਦੀ ਸਰਪ੍ਰਸਤੀ ਹਾਸਲ ਹੈ। ਉਸ ਨੇ ਦੋਸ਼ ਲਾਇਆ ਕਿ ਇਹੀ ਕਾਰਨ ਹੈ ਕਿ ਪੁਲਿਸ ਵੀ ਉਸ ਖ਼ਿਲਾਫ਼ ਕਾਰਵਾਈ ਕਰਨ ਤੋਂ ਝਿਜਕ ਰਹੀ ਹੈ। The post ਜਲੰਧਰ ਦੇ ਸੰਤੋਖਪੁਰਾ ‘ਚ ਆਪਸੀ ਰੰਜਿਸ਼ ਦੇ ਕਾਰਨ ਚੱਲੀਆਂ ਗੋਲੀਆਂ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News. Tags:
|
ਸੁਪਰੀਮ ਕੋਰਟ ਤੋਂ ਮਿਲੀ ਰਾਹਤ ਤੋਂ ਬਾਅਦ ਰਾਹੁਲ ਗਾਂਧੀ ਨੂੰ ਵਾਪਸ ਮਿਲਿਆ ਪੁਰਾਣਾ ਸਰਕਾਰੀ ਬੰਗਲਾ Tuesday 08 August 2023 10:21 AM UTC+00 | Tags: breaking-news case-of-defamation gujarat-news latest-news modi-surname-case news pm-modi punjab rahul-gandhi supreme-court surat the-unmute-breaking-news the-unmute-latest-news the-unmute-latest-update the-unmute-punjabi-news ਚੰਡੀਗੜ੍ਹ, 8 ਅਗਸਤ 2023: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਨੇ ਮੰਗਲਵਾਰ ਨੂੰ 12 ਤੁਗਲਕ ਲੇਨ ਸਥਿਤ ਆਪਣਾ ਪੁਰਾਣਾ ਸਰਕਾਰੀ ਬੰਗਲਾ ਵਾਪਸ ਮਿਲ ਗਿਆ ਹੈ । ਸੰਸਦ ਦੀ ਹਾਊਸਿੰਗ ਕਮੇਟੀ ਨੇ ਰਾਹੁਲ ਨੂੰ ਸੰਸਦ ਮੈਂਬਰ ਬਣਾਏ ਜਾਣ ਤੋਂ ਇਕ ਦਿਨ ਬਾਅਦ ਇਹ ਬੰਗਲਾ ਅਲਾਟ ਕੀਤਾ ਸੀ। ਰਾਹੁਲ ਗਾਂਧੀ 19 ਸਾਲ ਤੱਕ 12 ਤੁਗਲਕ ਲੇਨ ਵਿੱਚ ਰਹੇ। ਮੋਦੀ ਸਰਨੇਮ ਮਾਮਲੇ ‘ਚ 2 ਸਾਲ ਦੀ ਸਜ਼ਾ ਮਿਲਣ ਤੋਂ ਬਾਅਦ 22 ਅਪ੍ਰੈਲ 2023 ਨੂੰ ਉਨ੍ਹਾਂ ਨੂੰ ਇਹ ਬੰਗਲਾ ਖਾਲੀ ਕਰਨਾ ਪਿਆ ਸੀ। ਸੂਤਰਾਂ ਦੇ ਮੁਤਾਬਕ ਰਾਹੁਲ ਗਾਂਧੀ 12 ਅਤੇ 13 ਅਗਸਤ ਨੂੰ ਆਪਣੇ ਸੰਸਦੀ ਖੇਤਰ ਵਾਇਨਾਡ ਦਾ ਵੀ ਦੌਰਾ ਕਰਨਗੇ। ਸਾਂਸਦ ਦੇ ਤੌਰ ‘ਤੇ ਬਹਾਲ ਹੋਣ ਤੋਂ ਬਾਅਦ ਇਹ ਵਾਇਨਾਡ ਦਾ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਰਾਹੁਲ ਗਾਂਧੀ (Rahul Gandhi) ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਕੇਸ ਖਾਰਜ ਨਹੀਂ ਕੀਤਾ, ਪਰ ਸਜ਼ਾ ‘ਤੇ ਰੋਕ ਲਗਾ ਦਿੱਤੀ। ਹੁਣ ਇਸ ਮਾਮਲੇ ਦੀ ਨਵੀਂ ਸੁਣਵਾਈ ਹੋਵੇਗੀ। ਜੇਕਰ ਸੁਪਰੀਮ ਕੋਰਟ ਵੀ ਇਸ ਮਾਮਲੇ ਵਿੱਚ ਰਾਹੁਲ ਨੂੰ ਦੋ ਸਾਲ ਦੀ ਸਜ਼ਾ ਵੀ ਸੁਣਾਉਂਦੀ ਹੈ ਤਾਂ ਰਾਹੁਲ ਨੂੰ ਚੋਣ ਲੜਨ ਤੋਂ ਅਯੋਗ ਕਰਾਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਰਾਹੁਲ ਅਦਾਲਤ ਵੱਲੋਂ ਬਰੀ ਹੋਣ ਜਾਂ ਦੋ ਸਾਲ ਤੋਂ ਘੱਟ ਸਜ਼ਾ ਹੋਣ ‘ਤੇ ਚੋਣ ਲੜ ਸਕਣਗੇ। ਹਾਲਾਂਕਿ ਇਹ ਫੈਸਲਾ ਕਦੋਂ ਤੱਕ ਆਉਂਦਾ ਹੈ, ਇਹ ਦੇਖਣਾ ਹੋਵੇਗਾ। ਅਜਿਹਾ ਵੀ ਹੋ ਸਕਦਾ ਹੈ ਕਿ ਅਦਾਲਤ ਦਾ ਫੈਸਲਾ 2024 ਦੀਆਂ ਚੋਣਾਂ ਤੋਂ ਬਾਅਦ ਆਵੇਗਾ। ਅਜਿਹੇ ‘ਚ ਰਾਹੁਲ 2024 ਦੀਆਂ ਚੋਣਾਂ ਲੜ ਸਕਦੇ ਹਨ। The post ਸੁਪਰੀਮ ਕੋਰਟ ਤੋਂ ਮਿਲੀ ਰਾਹਤ ਤੋਂ ਬਾਅਦ ਰਾਹੁਲ ਗਾਂਧੀ ਨੂੰ ਵਾਪਸ ਮਿਲਿਆ ਪੁਰਾਣਾ ਸਰਕਾਰੀ ਬੰਗਲਾ appeared first on TheUnmute.com - Punjabi News. Tags:
|
ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼ Tuesday 08 August 2023 12:20 PM UTC+00 | Tags: breaking-news cm-bhagwant-mann commercial-mining-sites gurmeet-singh-meet-hayer indian-army latest-news mining-sites news punjab-mining-department punjab-mining-sites the-unmute-breaking-news ਚੰਡੀਗੜ੍ਹ, 08 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਗਤੀਵਿਧੀਆਂ ਮੁਕੰਮਲ ਖਤਮ ਕਰਨ ਦੇ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਨੂੰ ਜਨਤਕ ਖੱਡਾਂ (Mining Sites) ਲਈ ਹੋਰ ਨਵੀਆਂ ਥਾਵਾਂ ਤਲਾਸ਼ਣ ਅਤੇ 20 ਸਤੰਬਰ ਤੱਕ ਕਮਰਸ਼ੀਅਲ ਖੱਡਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। 67 ਕਮਰਸ਼ੀਅਲ ਖੱਡਾਂ ਵਾਲੇ 40 ਕਲੱਸਟਰਾਂ ਨੂੰ ਸ਼ੁਰੂ ਕਰਨ ਦੀਆਂ ਪ੍ਰਵਾਨਗੀਆਂ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮਾਨਸੂਨ ਸੀਜ਼ਨ ਤੱਕ ਮੁਕੰਮਲ ਕਰ ਲਈਆਂ ਜਾਣ ਤਾਂ ਜੋ 20 ਸਤੰਬਰ ਤੋਂ ਇਨਾਂ ਨੂੰ ਸ਼ੁਰੂ ਕੀਤਾ ਜਾ ਸਕੇ। 40 ਕਲੱਸਟਰਾਂ ਦੀ ਨਿਲਾਮੀ ਵਿੱਚੋਂ ਹੁਣ ਤੱਕ 32 ਕਲੱਸਟਰਾਂ ਲਈ ਟੈਕਨੀਕਲ ਬੋਲੀ ਹੋ ਚੁੱਕੀ ਹੈ ਅਤੇ ਵਿੱਤੀ ਬੋਲੀ ਹਾਲੇ ਰਹਿੰਦੀ ਹੈ। ਸਰਕਾਰ ਵੱਲੋਂ ਜਨਤਕ ਤੇ ਕਮਰਸ਼ੀਅਲ ਦੋਵੇਂ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ਅਨੁਸਾਰ ਰੇਤਾ ਦਿੱਤਾ ਜਾ ਰਿਹਾ ਹੈ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਹੁਣ ਤੱਕ 60 ਜਨਤਕ ਖੱਡਾਂ (Mining Sites) ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ 13 ਹੋਰ ਨਵੀਆਂ ਜਨਤਕ ਖੱਡਾਂ ਜਲਦ ਸ਼ੁਰੂ ਕਰਨ ਦੀ ਤਿਆਰੀ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ ਤਾਂ ਜੋ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਇਸ ਸਬੰਧੀ ਪ੍ਰਵਾਨਗੀਆਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਪੈਂਡਿੰਗ ਪਈਆਂ ਵਾਤਾਵਰਣ ਮਨਜ਼ੂਰੀਆਂ ਤੁਰੰਤ ਲਈਆਂ ਜਾਣ। ਮੀਤ ਹੇਅਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਨੂੰ ਮੁਕੰਮਲ ਰੋਕਣ ਲਈ ਮੁਹਿੰਮ ਹੋਰ ਤੇਜ਼ ਕੀਤੀਆਂ ਜਾਣ। ਇਸ ਮਾਮਲੇ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੈਕਿੰਗ ਦੇ ਕੰਮ ਨੂੰ ਹੋਰ ਕਾਰਗਾਰ ਬਣਾਉਣ ਲਈ ਡਰੋਨ ਸੇਵਾਵਾਂ ਲਈਆਂ ਜਾਣ ਅਤੇ ਪਾਇਲਟ ਪ੍ਰਾਜੈਕਟ ਵਜੋਂ ਰੂਪਨਗਰ ਜ਼ਿਲੇ ਤੋਂ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 15 ਅਪਰੈਲ 2022 ਤੋਂ 4 ਅਗਸਤ 2023 ਤੱਕ ਗੈਰ ਕਾਨੂੰਨੀ ਖਣਨ ਸਬੰਧੀ 716 ਕੇਸ ਦਰਜ ਕੀਤੇ ਗਏ ਹਨ। ਖਣਨ ਮੰਤਰੀ ਨੇ ਅੱਗੇ ਦੱਸਿਆ ਕਿ ਐਚ.ਡੀ.ਐਫ.ਸੀ. ਬੈਂਕ ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਵਿੱਚੋਂ ਚੈਕ ਪੋਸਟਾਂ ਉਤੇ ਹਾਈਟੈਕ ਕੈਮਰੇ ਲਗਾਏ ਜਾ ਰਹੇ ਹਨ। ਮੀਟਿੰਗ ਵਿੱਚ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਚੀਫ ਇੰਜਨੀਅਰ ਐਚ.ਐਸ.ਮਹਿੰਦੀਰੱਤਾ ਤੋਂ ਇਲਾਵਾ ਐਸ.ਈਜ਼ ਤੇ ਸਮੂਹ ਜ਼ਿਲਿਆਂ ਦੇ ਐਕਸੀਅਨ ਹਾਜ਼ਰ ਸਨ। The post ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼ appeared first on TheUnmute.com - Punjabi News. Tags:
|
ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ 'ਚ ਯੋਗਦਾਨ Tuesday 08 August 2023 12:31 PM UTC+00 | Tags: breaking-news cm-bhagwant-mann flood-affected-areas flood-vicitms latest-news news punjab-flood punjab-mandi-board the-unmute-breaking-news ਚੰਡੀਗੜ੍ਹ, 08 ਅਗਸਤ 2023: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ (HARCHAND SINGH BARSAT) ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ (HARCHAND SINGH BARSAT) ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ 47.25 ਲੱਖ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਇਸ ਕੁਦਰਤੀ ਆਫ਼ਤ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ ਵਾਸਤੇ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਮੁੜ ਵਸੇਬਾ ਕਾਰਜ ਵੱਡੇ ਪੱਧਰ 'ਤੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਮੁੜ ਵਸੇਬੇ ਦੀ ਸਹੂਲਤ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ। The post ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ‘ਚ ਯੋਗਦਾਨ appeared first on TheUnmute.com - Punjabi News. Tags:
|
ਸੁਖਬੀਰ ਸਿੰਘ ਬਾਦਲ ਨੇ ਲਾਲ ਚੰਦ ਕਟਾਰੂਚੱਕ ਤੇ ਕੁਲਦੀਪ ਧਾਲੀਵਾਲ ਖ਼ਿਲਾਫ਼ FIR ਦਰਜ ਕਰਨ ਦੀ ਕੀਤੀ ਮੰਗ Tuesday 08 August 2023 12:37 PM UTC+00 | Tags: aam-aadmi-party breaking-news cm-bhagwant-mann crime food-and-civil-supplies kuldeep-dhaliwal kuldeep-singh-dhaliwal lal-chand-kataruchak latest-news news punjab punjab-government shiromani-akali-dal sukhbir-singh-badal the-unmute-latest-news ਚੰਡੀਗੜ੍ਹ, 08 ਅਗਸਤ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦੂ ਕਟਾਰੂਚੱਕ ਤੇ ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖਿਲਾਫ ਐਫ ਆਈ ਆਰ ਦਰਜ ਕਰਨ ਦੀ ਮੰਗ ਕੀਤੀ ਕਿਉਂਕਿ ਉਹਨਾਂ ਨੇ ਆਪਸ ਵਿਚ ਰਲ ਕੇ ਇਕ ਦਾਗੀ ਡੀ ਡੀ ਪੀ ਓ ਨੂੰ ਏ ਡੀ ਸੀ ਪਠਾਨਕੋਟ ਦਾ ਐਡੀਸ਼ਨ ਚਾਰਜ ਦਿੱਤਾ ਜਿਸਨੇ ਸੇਵਾ ਮੁਕਤੀ ਤੋਂ ਪਹਿਲਾਂ 100 ਏਕੜ ਬੇਸ਼ਕੀਮਤੀ ਪੰਚਾਇਤੀ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਚੜ੍ਹਾ ਦਿੱਤੀ ਤਾਂ ਜੋ ਵਿੱਤੀ ਸਲਾਹ ਲਿਆ ਜਾ ਸਕੇ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦੋਵੇਂ ਮੰਤਰੀ ਸਾਰਾ ਦੋਸ਼ ਸੇਵਾ ਮੁਕਤ ਹੋਏ ਅਧਿਕਾਰੀ 'ਤੇ ਪਾ ਕੇ ਆਪ ਸੁਰਖਰੂ ਨਹੀਂ ਹੋ ਸਕਦੇ। ਉਹਨਾਂ ਕਿਹਾ ਕਿ ਪੰਚਾਇਤੀ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰਨ ਦੇ ਮਾਮਲੇ ਵਿਚ ਮੰਤਰੀ ਮੁੱਖ ਸਾਜ਼ਿਸ਼ਕਾਰ ਹਨ। ਉਹਨਾਂ ਕਿਹਾ ਕਿ ਅਸੀਂ ਇਹ ਮੰਗ ਕਰਦੇ ਹਾਂ ਕਿ ਸਾਰੇ ਮਾਮਲੇ ਦੀ ਸੀ ਬੀ ਆਈ ਜਾਂਚਕਰਵਾਈ ਜਾਵੇ ਤਾਂ ਜੋ ਪੈਸੇ ਦੀ ਹੋਈ ਵੰਡ ਦਾ ਹਿਸਾਬ ਲਿਆ ਜਾ ਸਕੇ ਤੇ ਪਤਾ ਲਾਇਆ ਜਾ ਸਕੇ ਕਿ ਇਸ ਭ੍ਰਿਸ਼ਟ ਕਾਰਵਾਈ ਵਿਚ ਕੌਣ ਕੌਣ ਸ਼ਾਮਲ ਸੀ।ਉਹਨਾਂ ਕਿਹਾ ਕਿ ਦੋਵਾਂ ਮੰਤਰੀਆਂ ਵਿਚਾਲੇ ਗੰਢਤੁੱਪ ਹੈ ਤੇ ਇਹ ਹੀ ਕਰੋੜਾਂ ਰੁਪਏ ਦੀ ਹੇਰਾਫੇਰੀ ਦਾ ਲਾਪ ਲੈਣ ਵਾਲੇ ਹਨ ਜਿਸਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਤੇ ਇਸਦੇ ਅਧਿਕਾਰੀਆਂ ਦੇ ਸੰਸਥਾਗਤ ਭ੍ਰਿਸ਼ਟਾਚਾਰ ਦੀ ਇਸ ਤੋਂ ਵੱਡੀ ਕੋਈ ਉਦਾਹਰਣ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਇਕ ਮੰਤਰੀ (ਕਟਾਰੂਚੱਕ) ਡੀ ਡੀ ਪੀ ਪੀ ਓ ਕੁਲਦੀਪ ਸਿੰਘ ਨੂੰ ਏ ਡੀ ਸੀ ਦਾ ਚਾਰਜ ਦੇਣ ਦੀ ਸਿਫਾਰਸ਼ ਕਰਦਾ ਹੈ ਜਦੋਂ ਕਿ ਦੂਜਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਹਨਾਂ ਹੁਕਮਾਂ ਨੂੰ ਅਮਲੀ ਜਾਮਾ ਪਹਿਨਾਉਂਦਾ ਹੈ। ਉਹਨਾਂ ਕਿਹਾਕਿ ਸੱਚਾਈ ਇਹ ਹੈ ਕਿ ਪਹਿਲਾਂ 21 ਫਰਵਰੀ ਨੂੰ ਕੁਲਦੀਪ ਸਿੰਘ ਨੂੰ ਬੀ ਡੀ ਪੀ ਓ ਤੋਂ ਡੀ ਡੀ ਪੀ ਓ ਵਜੋਂ ਪ੍ਰੋਮੋਟ ਕੀਤਾ ਗਿਆ ਤੇ ਫਿਰ 4 ਦਿਨਾ ਬਾਅਦ 27 ਫਰਵਰੀ ਨੂੰ ਏ ਡੀ ਸੀ ਦਾ ਚਾਰਜ ਦਿੱਤਾ ਗਿਆ ਜਦੋਂ ਉਸਦੀ ਸੇਵਾ ਮੁਕਤੀ ਤੇ ਸਿਰਫ ਚਾਰ ਦਿਨ ਰਹਿੰਦੇ ਸਨ ਤੇ ਇਹ ਪੰਚਾਇਤੀ ਜ਼ਮੀਨ ਹਥਿਆਉਣ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਇਸ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ 'ਤੇ ਸਵਾਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪਹਿਲਾਂ ਤੁਸੀਂ ਕਟਾਰੂਚੱਕ ਖਿਲਾਫ ਜਿਣਸੀ ਸੋਸ਼ਣ ਦੇ ਦੋਸ਼ ਲੱਗਣ 'ਤੇ ਉਹਨਾਂ ਦਾ ਬਚਾਅ ਕੀਤਾ ਹਾਲਾਂਕਿ ਪੁਲਿਸ ਅਧਿਕਾਰੀਆਂ ਵੱਲੋਂ ਕੀਤੀ ਜਾਂਚ ਵਿਚ ਸਬੂਤ ਸਾਹਮਣੇ ਸਨ। ਉਹਨਾਂ ਕਿਹਾ ਕਿ ਹੁਣ ਤੁਸੀਂ ਇਸ ਮਾਮਲੇ 'ਤੇ ਚੁੱਪ ਹੋ ਜੋ ਕਿ ਸਪਸ਼ਟ ਤੌਰ 'ਤੇ ਭ੍ਰਿਸ਼ਟਾਚਾਰ ਤੇ ਗੈਰ ਕਾਨੂੰਨੀ ਮਾਇਨਿੰਗ ਦਾ ਕੇਸ ਹੈ ਤੇ ਤੁਹਾਡੀ ਚੁੱਪੀ ਇਹ ਇਸ਼ਾਰਾਕਰਦੀ ਹੈ ਕਿ ਤੁਸੀਂ ਮੁਲਜ਼ਮਾਂ ਨਾਲ ਰਲੇ ਹੋਏ ਹੋ। ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਕਟਾਰੂਚੱਕ ਦਾ ਲਗਾਤਾਰ ਬਚਾਅ ਕਿਉਂ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਅਨੈਤਿਕ ਮੰਤਰੀ ਦਾ ਤੁਹਾਡੇ 'ਤੇ ਕੀ ਦਬਾਅ ਹੈ ਕਿ ਤੁਸੀਂ ਇਸਨੂੰ ਆਪਣੀ ਵਜ਼ਾਰਤ ਵਿਚੋਂ ਕੱਢਣ ਦੇ ਸਮਰਥ ਨਜ਼ਰ ਨਹੀਂ ਆ ਰਹੇ? ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਮੰਤਰੀਆਂ ਦੀ ਮਾਇਨਿੰਗ ਮਾਫੀਆ ਨਾਲ ਗੰਢਤੁੱਪ ਕਾਰਨ ਆਪ ਸਰਕਾਰ ਦੇ ਰਾਜ ਵਿਚ ਰੇਤੇ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਰੇਤ ਦੀਆਂ ਕੀਮਤਾਂ 'ਚ ਕਟੌਤੀ ਦੇ ਦਾਅਵੇ ਦੇ ਪ੍ਰਚਾਰ ਨਾਲ ਸਸਤੀ ਸ਼ੋਹਰਤ ਹਾਸਲ ਕਰਨ ਵਿਚ ਦਿਲਚਸਪੀ ਰੱਖਦੇ ਹਨ ਜਦੋਂ ਕਿ ਅਸਲੀਅਤ ਇਹ ਹੈ ਕਿ ਜਦੋਂ ਤੋਂ ਸੂਬੇ ਵਿਚ ਆਪ ਸਰਕਾਰ ਨੇ ਸੱਤਾ ਸੰਭਾਲੀ ਹੈ, ਰੇਤੇ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਉਹਨਾਂ ਕਿਹਾ ਕਿ ਇਹੀ ਹਾਲਾਤ ਨਸ਼ਿਆਂ ਦੀ ਬੁਰਾਈ ਦੇ ਮਾਮਲੇ ਦੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਵਿਚ ਨਸ਼ਿਆਂ ਦਾ ਪਸਾਰ ਕਈ ਗੁਣਾ ਹੋ ਗਿਆ ਹੈ ਪਰ ਸਰਕਾਰ ਇਸ ਨਸ਼ਿਆਂ ਦੇ ਘੱਟ ਹੋਣ ਦੇ ਦਾਅਵੇ ਕਰਦੇ ਨਹੀਂ ਥੱਕਦੀ। The post ਸੁਖਬੀਰ ਸਿੰਘ ਬਾਦਲ ਨੇ ਲਾਲ ਚੰਦ ਕਟਾਰੂਚੱਕ ਤੇ ਕੁਲਦੀਪ ਧਾਲੀਵਾਲ ਖ਼ਿਲਾਫ਼ FIR ਦਰਜ ਕਰਨ ਦੀ ਕੀਤੀ ਮੰਗ appeared first on TheUnmute.com - Punjabi News. Tags:
|
'ਖੇਡਾਂ ਵਤਨ ਪੰਜਾਬ ਦੀਆਂ' 'ਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ Tuesday 08 August 2023 12:44 PM UTC+00 | Tags: breaking-news gurmeet-singh-meet-hayer khedan-watan-punjab-deya latest-news news new-sports-policy punjab-news rugby volleyball ਚੰਡੀਗੜ੍ਹ, 08 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਉਪਰੰਤ ਮੀਤ ਹੇਅਰ (Meet Hayer) ਨੇ ਦੱਸਿਆ ਕਿ ਵੱਖ-ਵੱਖ ਖਿਡਾਰੀਆਂ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਕੀਤੀਆਂ ਮੰਗਾਂ ਨੂੰ ਸਵਿਕਾਰ ਕਰਦਿਆਂ ਇਸ ਵਾਰ ਚਾਰ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚ ਉਕਤ ਚਾਰ ਤੋਂ ਇਲਾਵਾ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਸ਼ਾਮਲ ਹਨ। ਖੇਡ ਮੰਤਰੀ (Meet Hayer) ਨੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਅਥਲੈਟਿਕਸ, ਫੁਟਬਾਲ, ਖੋ ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ) ਤੇ ਵਾਲੀਬਾਲ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋਣਗੇ ਜਦੋਂ ਇਨਾਂ ਦੇ ਜੇਤੂ ਅਤੇ ਬਾਕੀ ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਹੋਣਗੇ ਅਤੇ ਫੇਰ ਜ਼ਿਲਾ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਸ ਵਾਰ ਰਾਜ ਪੱਧਰੀ ਮੁਕਾਬਲਿਆਂ ਦਾ ਦਾਇਰਾ ਵਧਾ ਕੇ ਪਿਛਲੀ ਵਾਰ ਦੇ 10 ਜ਼ਿਲਿਆਂ ਦੀ ਬਜਾਏ 20 ਜ਼ਿਲਿਆਂ ਵਿੱਚ ਹੋਣਗੇ। ਰਾਜ ਪੱਧਰ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਰੰਗਾਰੰਗ ਉਦਘਾਟਨੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਲਈ ਦਿਨ ਅਤੇ ਸਥਾਨ ਦੀ ਚੋਣ ਦਾ ਫੈਸਲਾ ਜਲਦ ਕੀਤਾ ਜਾਵੇਗਾ। ਕੌਮੀ ਪੱਧਰ ਦੇ ਹੋਰਨਾਂ ਖੇਡ ਮੁਕਾਬਲਿਆਂ ਦੇ ਕੈਲੰਡਰ ਨੂੰ ਦੇਖਦਿਆਂ ਜਲਦ ਹੀ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਖੇਡਾਂ ਵਿੱਚ ਹਿੱਸਾ ਲੈਣ ਆਨਲਾਈਨ ਤੇ ਆਫਲਾਈਨ ਐਂਟਰੀ ਹੋਵੇਗੀ। ਰੰਗਾਰੰਗ ਸਮਾਪਤੀ ਸਮਾਰੋਹ ਦੌਰਾਨ 10 ਹਜ਼ਾਰ ਤੋਂ ਵੱਧ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਹਾਜ਼ਰ ਸਨ। The post 'ਖੇਡਾਂ ਵਤਨ ਪੰਜਾਬ ਦੀਆਂ' ‘ਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ appeared first on TheUnmute.com - Punjabi News. Tags:
|
ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਹੋਵੇਗਾ ਪੰਜਾਬ ਟੂਰਿਜ਼ਮ ਸਮਿਟ: ਅਨਮੋਲ ਗਗਨ ਮਾਨ Tuesday 08 August 2023 12:50 PM UTC+00 | Tags: anmol-gagan-mann breaking-news culture history-of-punjab news punjab-tourism-summit rich-heritage ਚੰਡੀਗੜ, 08 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਪ੍ਰਫੁਲਤ ਕਰਨ ਅਤੇ ਇਥੋਂ ਦੇ ਸਭਿਆਚਾਰ ਅਤੇ ਅਮੀਰ ਵਿਰਾਸਤ ਬਾਰੇ ਦੁਨੀਆਂ ਨੂੰ ਜਾਣੂ ਕਰਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਜਲਦੀ ਹੀ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ (Punjab Tourism Summit) ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਅਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸਮਿਟ (Punjab Tourism Summit) ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੰਗਲਵਾਰ ਨੂੰ ਪੰਜਾਬ ਭਵਨ ਚੰਡੀਗੜ ਵਿਖੇ ਮੀਟਿੰਗ ਕੀਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪਹਿਲੀ ਵਾਰ ਹੋਣ ਜਾ ਰਹੇ ਪੰਜਾਬ ਟੁਰਿਜ਼ਮ ਸਮਿਟ ਵਿੱਚ ਹੋਰਨਾ ਤੋ ਇਲਾਵਾ ਦੇਸ਼ ਵਿਦੇਸ਼ ਵਿੱਚ ਬੈਠੇ ਐਨ.ਆਰ.ਆਈਜ਼ ਪੰਜਾਬੀਆਂ ਨੂੰ ਵੀ ਸੱਦਿਆ ਜਾਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ (Punjab Tourism Summit) ਦਾ ਮੁੱਖ ਉਦੇਸ਼ ਪੰਜਾਬ ‘ਚ ਸੈਰ ਸਪਾਟਾ ਅਤੇ ਵੱਡੇ ਪੱਧਰ ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ । ਉਨ੍ਹਾਂ ਕਿਹਾ ਸਮਿਟ ਵਿੱਚ ਸੂਬੇ ਦੇ ਇਤਿਹਾਸ ਨਾਲ ਸਬੰਧਤ ਵੱਖ ਵੱਖ ਪਹਿਲੂਆਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ, ਸੈਮੀਨਾਰ ਅਤੇ ਵੱਖ ਵੱਖ ਈਵੈਂਟ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਣਮੁੱਲੇ ਤੇ ਬੇਮਿਸਾਲ ਇਤਿਹਾਸ ਨੂੰ ਜਿੰਦਾ ਰੱਖਣ ਤੇ ਅਗਲੀ ਪੀੜ੍ਹੀਂ ਨੂੰ ਇਸਦੀ ਜਾਣਕਾਰੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਰਾਖੀ ਭੰਡਾਰੀ, ਸੀਈਓ ਨਿਵੇਸ਼ ਪ੍ਰੋਤਸ਼ਾਹਨ ਕੇ.ਕੇ.ਯਾਦਵ, ਸੰਚਾਲਕ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਮ੍ਰਿਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। The post ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਹੋਵੇਗਾ ਪੰਜਾਬ ਟੂਰਿਜ਼ਮ ਸਮਿਟ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਸਵਾਰੀਆਂ ਨੂੰ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰ ਫੜੇ Tuesday 08 August 2023 01:00 PM UTC+00 | Tags: aam-aadmi-party breaking-news cm-bhagwant-mann laljit-singh-bhullar latest-news ministers-flying-squad news punjab punjab-news punjab-transport the-unmute-breaking-news ਚੰਡੀਗੜ੍ਹ, 08 ਅਗਸਤ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Minister’s Flying Squad) ਵੱਲੋਂ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਵੱਖ-ਵੱਖ ਥਾਵਾਂ ‘ਤੇ ਮਾਰੇ ਛਾਪਿਆਂ ਵਿੱਚ ਜਿੱਥੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ, ਉਥੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰਾਂ ਸਮੇਤ ਅਣਅਧਿਕਾਰਤ ਰੂਟ ‘ਤੇ ਚੱਲਣ ਵਾਲੀਆਂ ਪੰਜ ਬੱਸਾਂ ਨੂੰ ਰਿਪੋਰਟ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸ੍ਰੀ ਝਾੜ ਸਾਹਿਬ ਵਿਖੇ ਚੈਕਿੰਗ ਦੌਰਾਨ ਰੋਡਵੇਜ਼/ਪਨਬੱਸ ਡਿਪੂ ਲੁਧਿਆਣਾ ਦੀ ਬੱਸ ਨੰਬਰ ਪੀ.ਬੀ-10-ਡੀ.ਐਮ 8073 ਵਿੱਚੋਂ ਤੇਲ ਚੋਰੀ ਕਰਦਿਆਂ ਡਰਾਈਵਰ ਚਰਨਜੀਤ ਸਿੰਘ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ। ਉਸ ਕੋਲੋਂ ਮੌਕੇ ਤੋਂ 5 ਲੀਟਰ ਡੀਜ਼ਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕੈਰਾਨਾ (ਉੱਤਰ ਪ੍ਰਦੇਸ਼) ਵਿਖੇ ਫ਼ਲਾਇੰਗ ਸਕੁਐਡ (Minister’s Flying Squad) ਨੇ ਚੈਕਿੰਗ ਕੀਤੀ ਅਤੇ ਚੰਡੀਗੜ੍ਹ ਡਿਪੂ ਦੀ ਬੱਸ ਨੰਬਰ ਪੀ.ਬੀ-65-ਬੀ.ਬੀ 8852 ਦੇ ਕੰਡਕਟਰ ਲਖਵਿੰਦਰ ਸਿੰਘ ਨੂੰ ਸਵਾਰੀਆਂ ਤੋਂ 845 ਰੁਪਏ ਲੈ ਕੇ ਟਿਕਟਾਂ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ ਜਦਕਿ ਖਮਾਣੋਂ ਵਿਖੇ ਚੈਕਿੰਗ ਦੌਰਾਨ ਪੰਜਾਬ ਰੋਡਵਜ਼/ਪਨਬਸ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4398 ਦੇ ਡਰਾਈਵਰ ਲਖਵਿੰਦਰ ਸਿੰਘ ਅਤੇ ਕੰਡਕਟਰ ਸਤਨਾਮ ਸਿੰਘ ਨੂੰ ਖਮਾਣੋਂ ਬੱਸ ਅੱਡੇ ‘ਤੇ ਬੱਸ ਨਾ ਰੋਕਣ ਅਤੇ 8 ਸਵਾਰੀਆਂ ਛੱਡ ਜਾਣ ਕਾਰਨ ਵਿਭਾਗ ਨੂੰ 510 ਰੁਪਏ ਵਿੱਤੀ ਨੁਕਸਾਨ ਪਹੁੰਚਾਉਣ ਲਈ ਰਿਪੋਰਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਖੰਨਾ ਵਿਖੇ ਚੈਕਿੰਗ ਦੌਰਾਨ ਬੱਸ ਨੰਬਰ ਪੀ.ਬੀ-06-ਬੀ.ਬੀ 3756 ਤੇ ਬੱਸ ਨੰਬਰ ਪੀ.ਬੀ-06 ਬੀ.ਬੀ 5356, ਸਰਹਿੰਦ ਵਿਖੇ ਬੱਸ ਨੰਬਰ ਪੀ.ਬੀ-02-ਈ.ਜੀ 1037, ਗੁਰਾਇਆ ਵਿਖੇ ਬੱਸ ਨੰਬਰ ਪੀ.ਬੀ-06 ਬੀ.ਸੀ 0206 ਅਤੇ ਉੱਚਾ ਪਿੰਡ ਵਿਖੇ ਚੈਕਿੰਗ ਦੌਰਾਨ ਬੱਸ ਨੰਬਰ ਪੀ.ਬੀ-46-ਐਮ 9304 ਨੂੰ ਅਣ-ਅਧਿਕਾਰਤ ਰੂਟਾਂ ‘ਤੇ ਚਲਦਾ ਪਾਇਆ ਗਿਆ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। The post ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਸਵਾਰੀਆਂ ਨੂੰ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰ ਫੜੇ appeared first on TheUnmute.com - Punjabi News. Tags:
|
ਕੁੜੀਆਂ ਤੇ ਬੀਬੀਆਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ: CM ਅਸ਼ੋਕ ਗਹਿਲੋਤ Tuesday 08 August 2023 01:12 PM UTC+00 | Tags: breaking-news cm-ashok-gehlot government-job government-jobs latest-news news nws rajasthan-government rape-case the-unmute-breaking-news the-unmute-news ਚੰਡੀਗੜ੍ਹ, 08 ਅਗਸਤ 2023: ਰਾਜਸਥਾਨ ਵਿੱਚ ਲੜਕੀਆਂ ਨਾਲ ਛੇੜਛਾੜ, ਜ਼ਬਰ ਜਨਾਹ ਅਤੇ ਜ਼ਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਹੁਣ ਸਰਕਾਰੀ ਨੌਕਰੀ ਨਹੀਂ ਮਿਲੇਗੀ। ਅਜਿਹਾ ਕਰਨ ਵਾਲਿਆਂ ਦੇ ਚਰਿੱਤਰ ਸਰਟੀਫਿਕੇਟ ‘ਤੇ ਇਹ ਲਿਖਿਆ ਜਾਵੇਗਾ ਕਿ ਉਹ ਛੇੜਛਾੜ ਜਾਂ ਜ਼ਬਰ ਜਨਾਹ ਵਿਚ ਸ਼ਾਮਲ ਰਹੇ ਹਨ। ਮੰਗਲਵਾਰ ਨੂੰ ਸੀਐਮ ਅਸ਼ੋਕ ਗਹਿਲੋਤ (CM Ashok Gehlot) ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਮੁੱਖ ਮੰਤਰੀ ਅਸ਼ੋਕ ਗਹਿਲੋਤ (CM Ashok Gehlot) ਨੇ ਟਵੀਟ ਕੀਤਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਲੜਕੀਆਂ, ਬੀਬੀਆਂ ਨਾਲ ਛੇੜਛਾੜ ਕਰਨ ਵਾਲੇ, ਜ਼ਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀਆਂ ਅਤੇ ਬਦਮਾਸ਼ਾਂ ਨੂੰ ਸਰਕਾਰੀ ਨੌਕਰੀ ਤੋਂ ਰੋਕ ਦਿੱਤਾ ਜਾਵੇਗਾ। ਇਸ ਦੇ ਲਈ ਹਿਸਟਰੀ-ਸ਼ੀਟਰ ਵਾਂਗ ਥਾਣਿਆਂ ਵਿੱਚ ਛੇੜਛਾੜ ਕਰਨ ਵਾਲਿਆਂ ਦਾ ਰਿਕਾਰਡ ਵੀ ਰੱਖਿਆ ਜਾਵੇਗਾ। ਸੂਬਾ ਸਰਕਾਰ/ਪੁਲਿਸ ਵੱਲੋਂ ਜਾਰੀ ਕੀਤੇ ਗਏ ਚਰਿੱਤਰ ਸਰਟੀਫਿਕੇਟ ‘ਤੇ ਇਹ ਲਿਖਿਆ ਜਾਵੇਗਾ ਕਿ ਇਹ ਲੋਕ ਛੇੜਛਾੜ ਦੀਆਂ ਘਟਨਾਵਾਂ ‘ਚ ਸ਼ਾਮਲ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਦਾ ਸਮਾਜਿਕ ਬਾਈਕਾਟ ਕਰਨਾ ਜ਼ਰੂਰੀ ਹੈ। The post ਕੁੜੀਆਂ ਤੇ ਬੀਬੀਆਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ: CM ਅਸ਼ੋਕ ਗਹਿਲੋਤ appeared first on TheUnmute.com - Punjabi News. Tags:
|
ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ Tuesday 08 August 2023 01:23 PM UTC+00 | Tags: 105-instructors aam-aadmi-party breaking-news harjot-singh-bains honning-their-skills latest-news news nitttr nitttr-chandigarh punjab-school-education-board skills the-unmute-breaking-news the-unmute-news ਚੰਡੀਗੜ੍ਹ, 08 ਅਗਸਤ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ, ਵਿਦਿਆਰਥੀਆਂ ਨੂੰ ਵਿਆਪਕ ਅਤੇ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈਆਂ ਵੱਖ- ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ ਅੱਜ ਵੱਖ-ਵੱਖ ਟਰੇਡਾਂ ਦੇ ਇੰਸਟ੍ਰਕਟਰਾਂ ਦੇ ਹੁਨਰ ਨੂੰ ਨਿਖਾਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ, ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ 105 ਇੰਸਟ੍ਰਕਟਰਾਂ ਦੇ ਤਿੰਨ ਬੈਚਾਂ ਨੂੰ ਪੰਜ ਰੋਜ਼ਾ ਐਡਵਾਂਸ ਟਰੇਨਿੰਗ ਪ੍ਰੋਗਰਾਮਾਂ ਲਈ ਰਵਾਨਾ ਕੀਤਾ, ਹਰ ਇੱਕ ਪ੍ਰੋਗਰਾਮ ਮੌਜੂਦਾ ਉਦਯੋਗਿਕ ਲੋੜਾਂ ਦੇ ਮੱਦੇਨਜ਼ਰ ਮਹੱਤਵਪੂਰਨ ਹੁਨਰਾਂ ਨੂੰ ਨਿਖਾਰਨ ਲਈ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਟਰ ਅਤੇ ਵੈਲਡਰ ਟਰੇਡ ਦੇ 20 ਇੰਸਟ੍ਰਕਟਰਾਂ ਦੇ ਪਹਿਲੇ ਬੈਚ ਨੂੰ ਝਾਰਮਾਜਰੀ, ਬੱਦੀ (ਹਿਮਾਚਲ ਪ੍ਰਦੇਸ਼) ਸਥਿਤ ਸੈਂਟਰਲ ਇੰਸਟੀਚਿਊਟ ਆਫ ਪਲਾਸਟਿਕ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸੀ.ਆਈ.ਪੀ.ਈ.ਟੀ.) ਵਿੱਚ ਸੀ.ਐਨ.ਸੀ. ਮਸ਼ੀਨਿੰਗ ਤਕਨੀਕਾਂ ਦੀ ਸਿਖਲਾਈ ਦਿੱਤੀ ਜਾਵੇਗੀ। ਇਸੇ ਤਰ੍ਹਾਂ 20 ਇੰਸਟ੍ਰਕਟਰਾਂ (ਡਰਾਫਟਸਮੈਨ ਮਕੈਨੀਕਲ ਅਤੇ ਡਰਾਫਟਸਮੈਨ ਸਿਵਲ ਟਰੇਡ) ਦਾ ਦੂਜਾ ਬੈਚ ਆਟੋ ਕੈਡ ਮਕੈਨੀਕਲ/ਸਿਵਲ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲਵੇਗਾ, ਜੋ ਕਿ ਭਾਰਤ ਸਰਕਾਰ ਦੀ ਸੋਸਾਇਟੀ, ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਮੰਤਰਾਲਾ, ਸੈਂਟਰਲ ਟੂਲ ਰੂਮ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਟਰਨਰ ਅਤੇ ਮਸ਼ੀਨਿਸਟ ਟਰੇਡਾਂ ਵਿੱਚ ਇੰਸਟ੍ਰਕਟਰਾਂ ਦੀਆਂ ਸਮਰੱਥਾਵਾਂ ਵਿੱਚ ਹੋਰ ਵਾਧਾ ਕਰਨ ਲਈ ਸੀਐਨਸੀ ਮਸ਼ੀਨਿੰਗ ਤਕਨੀਕਾਂ ਵਿੱਚ ਸਮਰੱਥਾ ਵਧਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਜਾਵੇਗਾ। ਕੁੱਲ 65 ਇੰਸਟ੍ਰਕਟਰ ਚੰਡੀਗੜ੍ਹ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ.) ਵਿਖੇ ਸਿਖਲਾਈ ਲੈਣਗੇ। ਇਹਨਾਂ ਪਹਿਲਕਦਮੀਆਂ ਪ੍ਰਤੀ ਆਪਣੀ ਸੁਹਿਰਦਤਾ ਤੇ ਉਤਸ਼ਾਹ ਜ਼ਾਹਰ ਕਰਦੇ ਕਰਦਿਆਂ ਸ. ਬੈਂਸ ਨੇ ਕਿਹਾ ਕਿ ਵੱਖ-ਵੱਖ ਉਦਯੋਗਾਂ ਵਿੱਚ ਹੁਨਰਮੰਦ ਪੇਸ਼ੇਵਰਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਿਖਲਾਈ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੇਸ਼ਕਦਮੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸਿਖਲਾਈਆਂ ਅਤੇ ਪ੍ਰੋਗਰਾਮਾਂ 'ਤੇ ਕੁੱਲ 15 ਲੱਖ ਰੁਪਏ ਦਾ ਖਰਚਾ ਆਵੇਗਾ। ਇਸ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਕੱਤਰ ਸ਼੍ਰੀ ਪ੍ਰਿਅੰਕ ਭਾਰਤੀ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਯੋਜਨਾ) ਵਿਜੇਇੰਦਰ ਧਵਨ ਵੀ ਮੌਜੂਦ ਸਨ। The post ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ appeared first on TheUnmute.com - Punjabi News. Tags:
|
ਚੰਡੀਗੜ੍ਹ ਯੂਨੀਵਰਸਿਟੀ ਦੀ ਵਿਦਿਆਰਥਣ ਸਵਿਤਾ ਦਲਾਲ ਨੇ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 2023 'ਚ ਜਿੱਤਿਆ ਸੋਨ ਤਮਗਾ Tuesday 08 August 2023 01:36 PM UTC+00 | Tags: breaking-news chandigarh-university. news nws savita-dalal under-17-world-wrestling-championship-2023 world-wrestling-championship-2023 wrestlers-savita-dalal ਮੋਹਾਲੀ, 08 ਅਗਸਤ 2023: ਅੰਤਰਰਾਸ਼ਟਰੀ ਪੱਧਰ ‘ਤੇ ਇਕ ਵਾਰ ਫਿਰ ਚੰਡੀਗੜ੍ਹ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਜਿੱਤ ਦਾ ਝੰਡਾ ਲਹਿਰਾਇਆ ਹੈ। ਯੂਨੀਵਰਸਿਟੀ ਦੀ 17 ਸਾਲਾ ਵਿਦਿਆਰਥਣ ਪਹਿਲਵਾਨ ਸਵਿਤਾ ਦਲਾਲ (Savita Dalal) ਨੇ 31 ਜੁਲਾਈ ਤੋਂ 6 ਅਗਸਤ ਤੱਕ ਤੁਰਕੀ ਦੇ ਇਸਤਾਂਬੁਲ ‘ਚ ਹੋਣ ਵਾਲੀ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 2023 ‘ਚ ਸੋਨ ਤਮਗਾ ਜਿੱਤ ਕੇ ਨਾਂ ਸਿਰਫ ਯੂਨੀਵਰਸਿਟੀ ਸਗੋਂ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਭਾਰਤੀ ਕਿਸ਼ੋਰ ਪਹਿਲਵਾਨ ਸਵਿਤਾ ਦਲਾਲ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਬੈਚਲਰ ਆਫ਼ ਫਿਜ਼ੀਕਲ ਐਜੂਕੇਸ਼ਨ (ਬੀਪੀਈ) ਦੀ ਵਿਦਿਆਰਥਣ ਹੈ। ਉਹ 61 ਕਿਲੋਗ੍ਰਾਮ ਵਰਗ ਵਿੱਚ ਜਾਪਾਨ ਦੀ ਕੋਨਾਮੀ ਓਨੋ ਨੂੰ 8-6 ਦੇ ਸਕੋਰ ਨਾਲ ਹਰਾ ਕੇ ਸੋਨ ਤਮਗਾ ਜਿੱਤ ਕੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤ ਦੀ ਇਕਲੌਤੀ ਮਹਿਲਾ ਅਥਲੀਟ ਬਣ ਗਈ। ਉਸ ਨੇ ਪੂਰੇ ਮੈਚ ਦੌਰਾਨ ਆਪਣੀ ਹਮਲਾਵਰਤਾ ਨੂੰ ਬਰਕਰਾਰ ਰੱਖਦੇ ਹੋਏ ਆਪਣੀ ਵਿਰੋਧੀ ਅਮਰੀਕਾ ਦੀ ਹੇਲੀ ਐਮਾ ਜਾਫੀ ਨੂੰ 10-0 ਦੇ ਸ਼ਾਨਦਾਰ ਸਕੋਰ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਮੈਚ ਜਿੱਤ ਲਿਆ ਸੀ। ਕੁਸ਼ਤੀ ਰਿੰਗ ਵਿੱਚ ਅਸਾਧਾਰਨ ਹੁਨਰ, ਲਾਜਵਾਬ ਖੇਡ ਅਤੇ ਜ਼ਬਰਦਸਤ ਪ੍ਰਦਰਸ਼ਨ ਦਿਖਾਉਂਦੇ ਹੋਏ ਸਵਿਤਾ ਨੇ ਭਾਰਤੀ ਮਹਿਲਾ ਕੁਸ਼ਤੀ ਟੀਮ ਲਈ 25 ਅੰਕਾਂ ਦਾ ਯੋਗਦਾਨ ਪਾਇਆ ਅਤੇ 118 ਅੰਕਾਂ ਨਾਲ ਭਾਰਤੀ ਮਹਿਲਾ ਕੁਸ਼ਤੀ ਟੀਮ ਨੇ ਚੈਂਪੀਅਨਸ਼ਿਪ ਵਿੱਚ ਤੀਜਾ ਸਥਾਨ ਹਾਸਲ ਕੀਤਾ। ਭਾਰਤ ਨੇ ਚੈਂਪੀਅਨਸ਼ਿਪ ਦੌਰਾਨ 1 ਸੋਨ, 3 ਚਾਂਦੀ ਅਤੇ 1 ਕਾਂਸੀ ਦਾ ਤਗਮਾ ਜਿੱਤਿਆ ਹੈ। ਸਵਿਤਾ (Savita Dalal) ਨੇ ਇਸ ਤੋਂ ਪਹਿਲਾਂ 12 ਜੁਲਾਈ ਤੋਂ 20 ਜੁਲਾਈ ਤੱਕ ਜੌਰਡਨ ਵਿਖੇ ਹੋਈ ਜੂਨੀਅਰ ਏਸ਼ੀਅਨ ਚੈਂਪੀਅਨਸ਼ਿਪ 2023 (ਅੰਡਰ 20) ਦੌਰਾਨ 62 ਕਿਲੋ ਭਾਰ ਵਰਗ ਵਿੱਚ ਸੋਨ ਤਮਗਾ ਜਿੱਤਿਆ ਸੀ। ਪਿਛਲੇ ਸਾਲ, ਉਸਨੇ ਅੰਡਰ-17 ਵਿਸ਼ਵ ਚੈਂਪੀਅਨਸ਼ਿਪ ਰੋਮਾ 2022 ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਅਤੇ 61 ਕਿਲੋ ਭਾਰ ਵਰਗ ਵਿੱਚ ਸੋਨ ਤਮਗਾ ਜਿੱਤਿਆ। ਇਸ ਤੋਂ ਇਲਾਵਾ, ਉਸਨੇ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਆਪਣੀਆਂ ਕਈ ਜਿੱਤਾਂ ਰਾਹੀਂ ਆਪਣੇ ਆਪ ਨੂੰ ਭਾਰਤੀ ਮਹਿਲਾ ਪਹਿਲਵਾਨਾਂ ਦੀ ਨਵੀਂ ਪੀੜ੍ਹੀ ਦਾ ਇੱਕ ਮਹੱਤਵਪੂਰਣ ਹਿੱਸਾ ਸਾਬਤ ਕੀਤਾ ਹੈ। ਆਪਣੀ ਪੜ੍ਹਾਈ ਅਤੇ ਖੇਡਾਂ ਨੂੰ ਸੰਤੁਲਿਤ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਸਵਿਤਾ ਨੇ ਕਿਹਾ, "ਚੰਡੀਗੜ੍ਹ ਯੂਨੀਵਰਸਿਟੀ ਨੇ ਹਮੇਸ਼ਾ ਖੇਡਾਂ ‘ਤੇ ਜ਼ੋਰ ਦਿੱਤਾ ਹੈ ਅਤੇ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਆਪਣਾ ਕਰੀਅਰ ਬਣਾਉਣ ਲਈ ਉਤਸ਼ਾਹਿਤ ਕੀਤਾ ਹੈ। ਯੂਨੀਵਰਸਿਟੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਖੇਡਾਂ ‘ਤੇ ਧਿਆਨ ਕੇਂਦਰਿਤ ਕਰਨ ਅਤੇ ਨਾਲ-ਨਾਲ ਉਨ੍ਹਾਂ ਦੇ ਅਕਾਦਮਿਕ ਕੋਰਸਾਂ ਨੂੰ ਪੂਰਾ ਕਰਨ ਲਈ ਪੂਰਾ ਸਹਿਯੋਗ ਦਿੰਦੀ ਹੈ। ਇਹ ਯੂਨੀਵਰਸਿਟੀ ਦੇ ਸਮਰਥਨ ਕਾਰਨ ਹੀ ਹੈ ਕਿ ਮੇਰੇ ਵਰਗੇ ਵਿਦਿਆਰਥੀ ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚ ਹਿੱਸਾ ਲੈਣ ਅਤੇ ਨਾਮ ਕਮਾਉਣ ਦੇ ਯੋਗ ਹੋਏ ਹਨ। " ਮੂਲ ਰੂਪ ਵਿੱਚ ਬਲਾਨਾ, ਹਰਿਆਣਾ ਦੀ ਰਹਿਣ ਵਾਲੀ, ਸਵਿਤਾ ਰੋਹਤਕ ਵਿੱਚ ਰਹਿੰਦੀ ਹੈ ਅਤੇ ਸਰਕਾਰ ਦੁਆਰਾ ਸੰਚਾਲਿਤ ਸਰ ਛੋਟੂ ਰਾਮ ਸਟੇਡੀਅਮ ਵਿੱਚ ਦਿਨ ਵਿੱਚ ਛੇ ਘੰਟੇ ਕੁਸ਼ਤੀ ਦਾ ਅਭਿਆਸ ਕਰਦੀ ਹੈ। ਇਸ ਤੋਂ ਇਲਾਵਾ ਉਸ ਨੂੰ ਚੰਡੀਗੜ੍ਹ ਯੂਨੀਵਰਸਿਟੀ ਤੋਂ 12,000 ਰੁਪਏ ਦਾ ਮਹੀਨਾਵਾਰ ਖੁਰਾਕ ਫੰਡ ਵੀ ਮਿਲਦਾ ਹੈ, ਕਿਉਂਕਿ ਸਵਿਤਾ ਖੇਡ ਦੇ ਨਾਲ-ਨਾਲ ਸੀਯੂ ਤੋਂ ਗ੍ਰੈਜੂਏਸ਼ਨ ਕਰ ਰਹੀ ਹੈ। ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਸਵਿਤਾ ਦੀ ਇਸ ਅੰਤਰਰਾਸ਼ਟਰੀ ਪ੍ਰਾਪਤੀ ‘ਤੇ ਮਾਣ ਜਤਾਉਂਦਿਆ ਕਿਹਾ, "ਚੰਡੀਗੜ੍ਹ ਯੂਨੀਵਰਸਿਟੀ ਹਮੇਸ਼ਾ ਆਪਣੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ‘ਤੇ ਗਰਵ ਮਹਿਸੂਸ ਕਰਦੀ ਹੈ। ਵਿਸ਼ਵ ਚੈਂਪੀਅਨਸ਼ਿਪ 2023 ਵਿਚ ਸਵਿਤਾ ਦੀਆਂ ਪ੍ਰਾਪਤੀਆਂ ‘ਤੇ ਪੂਰੀ ਯੂਨੀਵਰਸਿਟੀ ਨੂੰ ਬਹੁਤ ਮਾਣ ਹੈ। ਸਵਿਤਾ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸਵਿਤਾ (Savita Dalal) ਵਰਗੀਆਂ ਹੋਰ ਨੌਜਵਾਨ ਪ੍ਰਤਿਭਾਵਾਂ ਨੂੰ ਉਭਾਰਨ ਦੇ ਉਦੇਸ਼ ਨਾਲ ਯੂਨੀਵਰਸਿਟੀ ਖੇਡਾਂ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਸਿਖਲਾਈ ਲਈ ਵਿਸ਼ਵ ਪੱਧਰੀ ਸਹੂਲਤਾਂ, ਸਕਾਲਰਸ਼ਿਪ, ਮਾਰਗਦਰਸ਼ਨ ਲਈ ਤਜਰਬੇਕਾਰ ਅਤੇ ਸਿੱਖਿਅਤ ਕੋਚਾਂ ਅਤੇ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਪੂਰਾ ਸਹਿਯੋਗ ਦਿੰਦੀ ਹੈ। ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਵਿਸ਼ੇਸ਼ ਤੌਰ ‘ਤੇ ਮੱਲਾਂ ਮਾਰੀਆਂ ਹਨ, ਉਨ੍ਹਾਂ ਨੇ ਵੱਖ-ਵੱਖ ਖੇਡਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚ ਨਾਮਣਾ ਖੱਟਿਆ ਹੈ। ਹਾਲ ਹੀ ਵਿੱਚ, ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੁਣੇ ਵਿਖੇ ਹੋਏ 6ਵੇਂ ਰੋਲ ਬਾਲ ਵਿਸ਼ਵ ਕੱਪ 2023 ਵਿੱਚ ਭਾਰਤੀ ਟੀਮ ਲਈ ਖੇਡਿਆ ਅਤੇ ਪੁਰਸ਼ ਵਰਗ ਵਿੱਚ ਉਪ ਜੇਤੂ ਅਤੇ ਮਹਿਲਾ ਵਰਗ ਵਿੱਚ ਦੂਜੀ ਰਨਰਅੱਪ ਟਰਾਫੀ ਜਿੱਤੀ। ਇਸ ਤੋਂ ਇਲਾਵਾ, ਦੋ ਸੀਯੂ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਬ੍ਰਾਜ਼ੀਲ ਵਿੱਚ ਡਬਲਯੂ.ਟੀ.ਟੀ. ਯੂਥ ਪ੍ਰਤੀਯੋਗੀ 2023 ਦੌਰਾਨ ਭਾਰਤ ਲਈ ਕਾਂਸੀ ਦੇ ਤਮਗੇ ਜਿੱਤੇ, ਇਸ ਤੋਂ ਬਾਅਦ ਦੋਵਾਂ ਵਿੱਚ ਕਰਵਾਏ ਦੱਖਣੀ ਏਸ਼ੀਆਈ ਯੂਥ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਦੋ ਕਾਂਸੀ ਦੇ ਤਮਗੇ ਜਿੱਤੇ। The post ਚੰਡੀਗੜ੍ਹ ਯੂਨੀਵਰਸਿਟੀ ਦੀ ਵਿਦਿਆਰਥਣ ਸਵਿਤਾ ਦਲਾਲ ਨੇ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 2023 ‘ਚ ਜਿੱਤਿਆ ਸੋਨ ਤਮਗਾ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ਼ ਪਹਿਲਾਂ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ Tuesday 08 August 2023 01:42 PM UTC+00 | Tags: breaking-news bribe crime government-hospital-malerkotla latest-news mohalla-khushal-basti news ਚੰਡੀਗੜ੍ਹ, 08 ਅਗਸਤ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਤਾਇਨਾਤ ਇੱਕ ਅਟੈਂਡੈਂਟ ਇਮਰਾਨ ਨੂੰ 6000 ਰੁਪਏ ਰਿਸ਼ਵਤ (Bribe) ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਨਾਜਮ ਵਾਸੀ ਮੁਹੱਲਾ ਖੁਸ਼ਹਾਲ ਬਸਤੀ ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਇਮਰਾਨ, ਜੋ ਕਿ ਡਾਕਟਰ ਚਮਨਜੋਤ ਸਿੰਘ ਦੇ ਨਾਲ ਬਤੌਰ ਅਟੈਂਡੈਂਟ ਤਾਇਨਾਤ ਹੈ, ਨੇ ਉਸਦੀ ਪਤਨੀ ਦੇ ਪਿੱਤੇ ਦੇ ਆਪ੍ਰੇਸ਼ਨ ਦੀ ਤਾਰੀਕ ਪਹਿਲਾਂ ਕਰਨ ਬਦਲੇ 6000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਕ ਲਗਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਉਕਤ ਅਟੈਂਡੈਂਟ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਇਮਰਾਨ ਦੇ ਖਿਲਾਫ਼ ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 12 ਮਿਤੀ 08-08-2023 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ਼ ਪਹਿਲਾਂ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ appeared first on TheUnmute.com - Punjabi News. Tags:
|
ਅਨਮੋਲ ਗਗਨ ਮਾਨ ਨੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1.75 ਲੱਖ ਰੁਪਏ ਦਿੱਤੇ Tuesday 08 August 2023 02:02 PM UTC+00 | Tags: aam-aadmi-party anmol-gagan-mann bhagwant-maan breaking-news cm-bhagwant-mann flood-victims kharar latest-news news punjab the-unmute-breaking-news ਐਸ.ਏ.ਐਸ ਨਗਰ/ ਖਰੜ, 08 ਅਗਸਤ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲੜੀਵਾਰ ਪੂਰੇ ਕਰ ਰਹੀ ਹੈ ਤੇ ਪੂਰੀ ਸਾਫ ਨੀਅਤ ਨਾਲ ਲੋਕਾਂ ਲਈ ਕੰਮ ਕੀਤਾ ਜਾ ਰਿਹਾ ਹੈ। ਇਮਾਨਦਾਰੀ ਤੇ ਸੇਵਾ ਭਾਵਨਾ ਨਾਲ ਲੋਕਾਂ ਤੇ ਸੂਬੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਜਾਰੀ ਰਹੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਵੱਲੋਂ ਰਾਮ ਭਵਨ, ਖਰੜ ਵਿਖੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਲੋੜਵੰਦ 154 ਪਰਿਵਾਰਾਂ ਨੂੰ ਕਰੀਬ 02 ਕਰੋੜ 70 ਲੱਖ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡਣ ਮੌਕੇ ਕੀਤਾ ਗਿਆ। ਇਸ ਸਕੀਮ ਤਹਿਤ ਹਰੇਕ ਪਰਿਵਾਰ ਨੂੰ 01.75 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਇਹ ਰਾਸ਼ੀ ਪੜਾਅਵਾਰ ਕਿਸ਼ਤਾਂ ਵਿਚ ਲਾਭਪਾਤਰੀ ਤੱਕ ਪੁੱਜਦੀ ਹੈ। ਪਹਿਲੀ ਕਿਸ਼ਤ 12,500, ਦੂਜੀ 01 ਲੱਖ ਰੁਪਏ, ਤੀਜੀ 32,500 ਰੁਪਏ ਅਤੇ 30 ਹਜ਼ਾਰ ਰੁਪਏ ਜਾਰੀ ਕੀਤੇ ਜਾਂਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਇਸ ਸਬੰਧੀ ਪੂਰੀ ਪ੍ਰਕਿਰਿਆ ਦੀ ਪਾਲਣਾ ਲਾਜ਼ਮੀ ਹੈ। ਪੜਾਅਵਾਰ ਕਿਸ਼ਤਾਂ ਜਾਰੀ ਹੁੰਦੀਆਂ ਹਨ ਤੇ ਹੋ ਰਹੇ ਕੰਮ ਦੀਆਂ ਪੜਾਅਵਾਰ ਫੋਟੋਆਂ ਪੋਰਟਲ ਉੱਤੇ ਅਪਲੋਡ ਕਰਨੀਆਂ ਹੁੰਦੀਆਂ ਹਨ, ਜਿਸ ਨੂੰ ਪੂਰਾ ਕਰਨ ਵਿਚ ਸਹਿਯੋਗ ਦਿੱਤਾ ਜਾਵੇ। ਉਹਨਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਹੜ੍ਹਾਂ ਕਰਨ ਹੋਏ ਨੁਕਸਾਨ ਦਾ ਮੁਆਵਜ਼ਾ ਲਗਾਤਾਰ ਦਿੱਤਾ ਜਾ ਰਿਹਾ ਹੈ ਤੇ ਹਲਕੇ ਵਿਚ 25 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ, ਲਗਾਤਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨਾਲ ਕੀਤਾ ਹੋਇਆ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਵਾਸਤੇ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਹਰ ਇਕ ਇਨਸਾਨ ਦੀ ਬੁਨਿਆਦੀ ਲੋੜ ਹੈ, ਜਿਸ ਦੀ ਅਣਹੋਂਦ ਇਨਸਾਨ ਲਈ ਵੱਡੀ ਮੁਸ਼ਕਲ ਬਣਦੀ ਹੈ ਤੇ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਮਾਜ ਦੀ ਬੇਹਤਰੀ ਲਈ ਸਕਰਾਤਮਕ ਸੋਚ ਅਪਣਾ ਕੇ ਰੱਖਣ ਦੀ ਲੋੜ ਹੈ। ਉਹਨਾਂ ਕਿਹਾ ਕਿ ਗਲੀਆਂ, ਨਾਲੀਆਂ, ਸੜਕਾਂ ਤੇ ਮਕਾਨਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਸੂਬਾ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਸਹਿਯੋਗ ਦੇਣ ਤਾਂ ਜੋ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਦੌਰਾਨ ਐਸ.ਡੀ.ਐਮ ਰਵਿੰਦਰ ਸਿੰਘ, ਡੀ ਐਸ ਪੀ ਸ. ਕਰਨ ਸਿੰਘ ਸੰਧੂ, ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਲਾਭਪਾਤਰੀ ਅਤੇ ਪਤਵੰਤੇ ਹਾਜ਼ਰ ਸਨ। The post ਅਨਮੋਲ ਗਗਨ ਮਾਨ ਨੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ 154 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1.75 ਲੱਖ ਰੁਪਏ ਦਿੱਤੇ appeared first on TheUnmute.com - Punjabi News. Tags:
|
ਅਨਮੋਲ ਗਗਨ ਮਾਨ ਵੱਲੋਂ ਮੁੱਲਾਂਪੁਰ ਵਿਖੇ ਜੰਗਲਾਤ ਵਿਭਾਗ ਵੱਲੋਂ ਰਤਵਾੜਾ ਸਾਹਿਬ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ Tuesday 08 August 2023 02:07 PM UTC+00 | Tags: anmol-gagan-mann breaking-news mullanpur news nws rattwara-sahib shaheed-bhagat-singh-green-movement tourism-minister-anmol-gagan-mann tree-planting-campaign ਐਸਏਐਸ ਨਗਰ/ਖਰੜ, 8 ਅਗਸਤ, 2023: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਲਾਂਪੁਰ ਦੇ ਰਤਵਾੜਾ ਸਾਹਿਬ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਿੱਥੇ ਕੁੱਲ 5000 ਬੂਟੇ ਲਗਾਏ ਜਾਣਗੇ। ਗੈਰ ਸਰਕਾਰੀ ਸੰਗਠਨਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਸੂਬੇ ਵਿੱਚ ਜੰਗਲਾਤ ਨੂੰ ਵਧਾਉਣ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਜਿੰਨਾ ਵੱਧ ਜੰਗਲਾਤ ਹੋਵੇਗਾ, ਓਨੀਆਂ ਹੀ ਵੱਧ ਕੁਦਰਤ ਦੀਆਂ ਅਸੀਸਾਂ ਸਾਨੂੰ ਪ੍ਰਾਪਤ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਜੰਗਲਾਤ ਸਾਡੇ ਸੈਰ-ਸਪਾਟੇ ਦੀ ਮਹੱਤਤਾ ਨੂੰ ਹੋਰ ਵਧਾਉਂਦੇ ਹਨ। ਮੰਤਰੀ ਨੇ ਕਿਹਾ ਕਿ ਮਾਜਰੀ ਖੇਤਰ ਜੰਗਲ ਅਤੇ ਜੈਵ ਵਿਭਿੰਨਤਾ ਨਾਲ ਭਰਪੂਰ ਹੈ ਅਤੇ ਵਾਤਾਵਰਣ ਅਤੇ ਵਿਕਾਸ ਵਿਚਕਾਰ ਸਹੀ ਸੰਤੁਲਨ ਬਣਾਈ ਰੱਖਣ ਅਤੇ ਸੰਭਾਲ ਲਈ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸੀਸਵਾਂ ਡੈਮ ਸੈਲਾਨੀਆਂ ਦਾ ਆਕਰਸ਼ਣ ਬਣ ਗਿਆ ਹੈ ਅਤੇ ਪਿਛਲੇ ਇੱਕ ਸਾਲ ਵਿੱਚ ਸੈਲਾਨੀਆਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੈਰ ਸਪਾਟੇ ਦੇ ਪੱਖ ਤੋਂ ਖੇਤਰ ਨੂੰ ਹੋਰ ਵਿਕਸਤ ਕਰੇਗੀ। ਮੰਤਰੀ ਨੇ ਰਤਵਾੜਾ ਸਾਹਿਬ ਟਰੱਸਟ ਵੱਲੋਂ ਚਲਾਏ ਜਾ ਰਹੇ ਬਿਰਧ ਆਸ਼ਰਮ ਦਾ ਵੀ ਦੌਰਾ ਕੀਤਾ ਅਤੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਉੱਥੇ ਇਕੱਠੇ ਹੋਏ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਵੀ ਸੁਣੀਆਂ। ਮੰਤਰੀ ਨੇ ਖਰੜ ਹਲਕੇ ਦੇ ਜੰਗਲਾਤ ਸਵੈ-ਸਹਾਇਤਾ ਸਮੂਹਾਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਵੱਖ-ਵੱਖ ਉਤਪਾਦਾਂ ਜਿਵੇਂ ਕਿ ਆਰਗੈਨਿਕ ਫੋਰੈਸਟ ਫੇਸ ਬੈਕ, ਕੱਪੜੇ ਦੇ ਥੈਲੇ, ਜੰਗਲੀ ਉਪਜਾਂ ਤੋਂ ਬਣੇ ਅਚਾਰ ਅਤੇ ਨਿੰਮ ਆਧਾਰਿਤ ਗੈਰ-ਰਸਾਇਣਕ ਕੀਟਾਣੂਨਾਸ਼ਕ ਪ੍ਰਦਰਸ਼ਿਤ ਕੀਤੇ ਹੋਏ ਸਨ। ਮੰਤਰੀ ਨੇ ਐਸ ਐਚ ਜੀ ਨੂੰ ਉਨ੍ਹਾਂ ਦੇ ਯਤਨਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਡੀ.ਐਫ.ਓ.(ਮੰਡਲ ਵਣ ਅਫ਼ਸਰ) ਐਸ.ਏ.ਐਸ.ਨਗਰ, ਕੰਵਰ ਦੀਪ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਖਰੜ ਹਲਕੇ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵੱਲੋਂ ਇਸ ਸਾਲ ਵੱਖ-ਵੱਖ ਪਿੰਡਾਂ ਵਿੱਚ 3 ਲੱਖ ਤੋਂ ਵੱਧ ਪੌਦੇ ਲਗਾਏ ਜਾਣਗੇ। ਇਸ ਤੋਂ ਇਲਾਵਾ, ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਸੀਂ ਇਸ ਸਾਲ ਜ਼ਿਲ੍ਹੇ ਵਿੱਚ ਹਰ ਟਿਊਬਵੈੱਲ ‘ਤੇ ਸਥਾਨਕ-ਖੇਤਰੀ ਕਿਸਮਾਂ ਦੇ ਬੂਟੇ ਲਗਾ ਰਹੇ ਹਾਂ ਤਾਂ ਜੋ ਹਰੇ ਟਿਊਬਵੈੱਲਾਂ ਦੀ ਪੁਰਾਣੀ ਰਵਾਇਤ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ। The post ਅਨਮੋਲ ਗਗਨ ਮਾਨ ਵੱਲੋਂ ਮੁੱਲਾਂਪੁਰ ਵਿਖੇ ਜੰਗਲਾਤ ਵਿਭਾਗ ਵੱਲੋਂ ਰਤਵਾੜਾ ਸਾਹਿਬ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸੰਬੰਧੀ ਸਮੀਖਿਆ ਬੈਠਕ Tuesday 08 August 2023 02:15 PM UTC+00 | Tags: breaking-news dgp-gaurav-yadav dgp-punjab latest-news news patiala-police patiala-police-ssp-varun-sharma police-personnel ropar-police ropar-ranges ssp-rupnagar-vivek-sheel-soni ਚੰਡੀਗੜ੍ਹ/ਐਸ.ਏ.ਐਸ.ਨਗਰ/ਪਟਿਆਲਾ, 08 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ (PUNJAB) ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਡਾਇਰੈਕਟਰ ਜਨਰਲ (DGP Punjab) ਗੌਰਵ ਯਾਦਵ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਰੋਪੜ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਹਿੱਤ ਦੋ ਉੱਚ- ਪੱਧਰੀ ਬੈਠਕਾਂ ਕੀਤੀਆਂ। ਪਟਿਆਲਾ ਰੇਂਜ ਦੇ ਚਾਰ ਜ਼ਿਲ੍ਹਿਆਂ- ਪਟਿਆਲਾ, ਮਲੇਰਕੋਟਲਾ, ਸੰਗਰੂਰ ਅਤੇ ਬਰਨਾਲਾ- ਦੀ ਮੀਟਿੰਗ ਪਟਿਆਲਾ ਵਿੱਚ ਹੋਈ, ਜਦੋਂ ਕਿ ਰੋਪੜ ਰੇਂਜ ਦੇ ਤਿੰਨ ਜ਼ਿਲ੍ਹਿਆਂ- ਐਸ.ਏ.ਐਸ. ਨਗਰ, ਰੂਪਨਗਰ ਅਤੇ ਫਤਹਿਗੜ੍ਹ ਸਾਹਿਬ- ਦੀ ਮੀਟਿੰਗ ਮੁਹਾਲੀ ਵਿੱਚ ਹੋਈ।ਆਪਣੀ ਪਟਿਆਲਾ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਬਣਾਈ ਕੰਟੀਨ ਦਾ ਉਦਘਾਟਨ ਵੀ ਕੀਤਾ, ਜਿੱਥੋਂ ਉਹ ਰਿਆਇਤੀ ਦਰਾਂ 'ਤੇ ਕਰਿਆਨੇ ਦਾ ਸਮਾਨ ਜਾਂ ਹੋਰ ਰੋਜ਼ਾਨਾ ਲੋੜ ਦੀਆਂ ਵਸਤੂਆਂ ਖਰੀਦ ਸਕਦੇ ਹਨ। ਕੰਟੀਨ ਦਾ ਉਦਘਾਟਨ ਕਰਨ ਤੋਂ ਬਾਅਦ ਡੀਜੀਪੀ ਨੇ ਕਿਹਾ, " ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਖ਼ਤ ਹਦਾਇਤਾਂ ਹਨ ਕਿ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇ ਤਾਂ ਜੋ ਇਹ ਫੋਰਸ ਦੇਸ਼ ਦੀ ਸਰਵੋਤਮ ਪੁਲਿਸ ਫੋਰਸ ਵਜੋਂ ਉੱਭਰ ਕੇ ਸਾਹਮਣੇ ਆਵੇ।'' ਉਨ੍ਹਾਂ (DGP Punjab) ਦੱਸਿਆ ਕਿ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੇ ਪ੍ਰਬੰਧਾਂ, ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਕਰਨ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ । ਉਹਨਾਂ ਨੇ ਅਧਿਕਾਰੀਆਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਮਹੱਤਵਪੂਰਨ ਜਾਣਕਾਰੀ ਵੀ ਸਾਂਝੀ ਕੀਤੀ। ਬਾਅਦ ਵਿੱਚ ਡੀਜੀਪੀ ਗੌਰਵ ਯਾਦਵ, ਪਟਿਆਲਾ ਪੁਲਿਸ ਦੁਆਰਾ ਆਯੋਜਿਤ 'ਬੜਾ ਖਾਨਾ' ਦੁਪਹਿਰ ਦੇ ਖਾਣੇ ਵਿੱਚ ਸ਼ਾਮਲ ਹੋਏ, ਜਿਸ ਵਿੱਚ ਸਾਰੇ ਰੈਂਕ ਦੇ ਅਧਿਕਾਰੀਆਂ ਨੂੰ ਪੁਲਿਸ ਫੋਰਸ ਦੇ ਮੁਖੀਆਂ ਨਾਲ ਗੱਲਬਾਤ ਕਰਨ ਅਤੇ ਵਿਚਾਰ-ਵਟਾਂਦਰੇ ਦਾ ਮੌਕਾ ਮਿਲਿਆ, ਜਿਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਇੱਕਜੁੱਟ ਹੋਕੇ ਕੰਮ ਕਰਨ ਦੀ ਭਾਵਨਾ ਮਜਬੂਤ ਹੁੰਦੀ ਹੈ। ਉਨ੍ਹਾਂ ਨੇ ਪਟਿਆਲਾ ਅਤੇ ਰੋਪੜ ਰੇਂਜ ਦੇ ਉੱਚ ਕਾਰਜਕਾਰੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈ.ਜੀ.ਪੀ., ਪਟਿਆਲਾ ਰੇਂਜ, ਮੁਖਵਿੰਦਰ ਸਿੰਘ ਛੀਨਾ, ਆਈ.ਜੀ.ਪੀ. ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ, ਐਸ.ਐਸ.ਪੀ. ਸੰਗਰੂਰ ਸੁਰਿੰਦਰ ਲਾਂਬਾ, ਐਸ.ਐਸ.ਪੀ.ਬਰਨਾਲਾ ਸੰਦੀਪ ਮਲਿਕ, ਐਸ.ਐਸ.ਪੀ. ਮਲੇਰਕੋਟਲਾ ਗੁਰਸ਼ਰਨਦੀਪ ਸਿੰਘ ਗਰੇਵਾਲ, ਐਸ.ਐਸ.ਪੀ.ਐਸਏਐਸ ਨਗਰ ਸੰਦੀਪ ਗਰਗ, ਐਸ.ਐਸ.ਪੀ. ਰੂਪਨਗਰ ਵਿਵੇਕ ਸ਼ੀਲ ਸੋਨੀ ਅਤੇ ਐਸਐਸਪੀ ਫਤਹਿਗੜ੍ਹ ਸਾਹਿਬ ਡਾ: ਰਵਜੋਤ ਕੌਰ ਗਰੇਵਾਲ ਹਾਜ਼ਰ ਸਨ। The post ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸੰਬੰਧੀ ਸਮੀਖਿਆ ਬੈਠਕ appeared first on TheUnmute.com - Punjabi News. Tags:
|
IND vs WI: ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਚੁਣੀ, ਭਾਰਤੀ ਟੀਮ 'ਚ ਦੋ ਬਦਲਾਅ Tuesday 08 August 2023 02:24 PM UTC+00 | Tags: breaking-news guyana ind-vs-wi news west-indies ਚੰਡੀਗੜ੍ਹ, 08 ਅਗਸਤ 2023: (IND vs WI) ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਵੈਸਟਇੰਡੀਜ਼ ਦੀ ਟੀਮ ਪੰਜ ਮੈਚਾਂ ਦੀ ਸੀਰੀਜ਼ ਦੇ ਪਹਿਲੇ ਦੋ ਮੈਚ ਜਿੱਤ ਚੁੱਕੀ ਹੈ ਅਤੇ ਤੀਜਾ ਮੈਚ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨਾ ਚਾਹੇਗੀ। ਵੈਸਟਇੰਡੀਜ਼ ਦੇ ਕਪਤਾਨ ਰੋਵਮੈਨ ਪਾਵੇਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਵੈਸਟਇੰਡੀਜ਼ ਦੀ ਟੀਮ ਇਕ ਬਦਲਾਅ ਦੇ ਮੈਦਾਨ ‘ਤੇ ਉਤਰੀ ਹੈ। ਜ਼ਖਮੀ ਜੇਸਨ ਹੋਲਡਰ ਦੀ ਜਗ੍ਹਾ ਰੋਸਟਨ ਚੇਜ਼ ਇਹ ਮੈਚ ਖੇਡ ਰਿਹਾ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਦੋ ਬਦਲਾਅ ਨਾਲ ਮੈਦਾਨ ‘ਚ ਉਤਰੀ ਹੈ। ਈਸ਼ਾਨ ਕਿਸ਼ਨ ਦੀ ਜਗ੍ਹਾ ਯਸ਼ਸਵੀ ਜੈਸਵਾਲ ਅਤੇ ਰਵੀ ਬਿਸ਼ਨੋਈ ਦੀ ਜਗ੍ਹਾ ਕੁਲਦੀਪ ਯਾਦਵ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਦੋਵੇਂ ਟੀਮਾਂ ਇਸ ਪ੍ਰਕਾਰ ਹਨ : ਭਾਰਤ: ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਸੂਰਿਆ ਕੁਮਾਰ ਯਾਦਵ, ਤਿਲਕ ਵਰਮਾ, ਹਾਰਦਿਕ ਪੰਡਯਾ (ਕਪਤਾਨ), ਸੰਜੂ ਸੈਮਸਨ (ਵਿਕਟਕੀਪਰ), ਅਕਸ਼ਰ ਪਟੇਲ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ, ਮੁਕੇਸ਼ ਕੁਮਾਰ। ਵੈਸਟਇੰਡੀਜ਼: ਬ੍ਰੈਂਡਨ ਕਿੰਗ, ਕਾਇਲ ਮੇਅਰਜ਼, ਜੌਨਸਨ ਚਾਰਲਸ, ਨਿਕੋਲਸ ਪੂਰਨ (ਵਿਕਟਕੀਪਰ), ਰੋਵਮੈਨ ਪਾਵੇਲ (ਕਪਤਾਨ), ਸ਼ਿਮਰੋਨ ਹੇਟਮਾਇਰ, ਰੋਮਾਰੀਓ ਸ਼ੈਫਰਡ, ਰੋਸਟਨ ਚੇਜ਼, ਅਕੀਲ ਹੁਸੈਨ, ਅਲਜ਼ਾਰੀ ਜੋਸੇਫ, ਓਬੈਡ ਮੈਕੋਏ। The post IND vs WI: ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਚੁਣੀ, ਭਾਰਤੀ ਟੀਮ ‘ਚ ਦੋ ਬਦਲਾਅ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest