ਤੇਲ ਕੰਪਨੀਆਂ ਨੇ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੇ ਰੇਟ ਵਿਚ ਵਾਧੇ ਦਾ ਐਲਾਨ ਕੀਤਾ ਹੈ। 1 ਅਕਤੂਬਰ ਯਾਨੀ ਅੱਜ ਤੋਂ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐੱਲਪੀਜੀ ਸਿਲੰਡਰਾਂ ਦੀ ਕੀਮਤ 209 ਰੁਪਏ ਵ ਜਾਵੇਗੀ। ਇਸ ਵਾਧੇ ਦੇ ਨਾਲ ਦਿੱਲੀ ਵਿਚ 19 ਕਿਲੋਗ੍ਰਾਮ ਵਾਲਾ ਕਮਰਸ਼ੀਅਲ ਐੱਲਪੀਜੀ ਸਿਲੰਡਰ 1731.50 ਰੁਪਏ ਵਿਚ ਮਿਲੇਗਾ।
ਦੱਸ ਦੇਈਏ ਕਿ 1 ਸਤੰਬਰ ਨੂੰ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 158 ਰੁਪਏਦੀ ਕਟੌਤੀ ਕੀਤੀ ਸੀ। ਇਸ ਦੇ ਬਾਅਦ ਦਿੱਲੀ ਵਿਚ 19 ਕਿਲੋਗ੍ਰਾਮ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਘੱਟ ਕੇ 1522 ਰੁਪਏ ਹੋ ਗਈ ਸੀ। ਅਗਸਤ ਮਹੀਨੇ ਦੀ ਸ਼ੁਰੂਆਤ ਵਿਚ ਵੀ ਤੇਲ ਕੰਪਨੀਆਂ ਨੇ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 99.75 ਰੁਪਏ ਦੀ ਕਟੌਤੀ ਕੀਤੀ ਸੀ।
ਇਹ ਵੀ ਪੜ੍ਹੋ : ਨਿਸ਼ਾਨੇਬਾਜ਼ੀ ‘ਚ ਭਾਰਤ ਨੂੰ ਮਿਲਿਆ ਇੱਕ ਹੋਰ ਮੈਡਲ, ਸਰਬਜੋਤ ਸਿੰਘ ਤੇ ਦਿਵਿਆ ਨੇ ਜਿੱਤਿਆ ਚਾਂਦੀ ਦਾ ਤਗਮਾ
ਇਸ ਤਰ੍ਹਾਂ ਪਿਛਲੇ ਦੋ ਮਹੀਨਿਆਂ ਵਿਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਲਗਭਗ 258 ਰੁਪਏ ਦੀ ਕਟੌਤੀ ਕੀਤੀ ਗਈ ਸੀ। ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਤਾਜ਼ੇ ਵਾਧੇ ਨਾਲ ਮਹਿੰਗਾਈ ‘ਤੇ ਅਸਰ ਪੈ ਸਕਦਾ ਹੈ। ਖਾਸ ਕਰਕੇ ਰੈਸਟੋਰੈਂਟ ਵਿਚ ਭੋਜਨ ਖਾਣ ਲਈ ਤੁਹਾਨੂੰ ਵੱਧ ਪੈਸੇ ਚੁਕਾਉਣੇ ਪੈ ਸਕਦੇ ਹਨ।
The post ਤਿਓਹਾਰੀ ਸੀਜ਼ਨ ‘ਚ ਮਹਿੰਗਾਈ ਦਾ ਤਗੜਾ ਝਟਕਾ! 209 ਰੁਪਏ ਮਹਿੰਗਾ ਹੋਇਆ ਕਮਰਸ਼ੀਅਲ ਸਿਲੰਡਰ appeared first on Daily Post Punjabi.