ਮੋਰੱਕੋ ‘ਚ ਭੂਚਾਲ ਕਾਰਨ 296 ਮੌ.ਤਾਂ, PM ਮੋਦੀ ਨੇ ਜਤਾਇਆ ਦੁੱਖ, ਕਿਹਾ- ਭਾਰਤ ਹਰ ਸੰਭਵ ਮਦਦ ਕਰੇਗਾ

ਅਫਰੀਕੀ ਦੇਸ਼ ਮੋਰੱਕੋ ਅੱਜ ਸਵੇਰੇ 6.8 ਤੀਬਰਤਾ ਦੇ ਭੂਚਾਲ ਨੇ ਕਾਫੀ ਤਬਾਹੀ ਮਚਾਈ ਹੈ। ਇਸ ਘਟਨਾ ਵਿੱਚ 296 ਲੋਕਾਂ ਦੀ ਜਾਨ ਜਾ ਚੁੱਕੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੂਚਾਲ ਕਾਰਨ ਹੋਈ ਤਬਾਹੀ ਅਤੇ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ। ਭੂਚਾਲ ਕਾਰਨ ਕਈ ਇਮਾਰਤਾਂ ਧਸ ਗਈਆਂ ਸਨ। ਇਸ ਕਾਰਨ ਵੱਡੀ ਗਿਣਤੀ ਵਿੱਚ ਲੋਕ ਮਲਬੇ ਹੇਠਾਂ ਦੱਬ ਗਏ ਸਨ। ਬਚਾਅ ਮੁਹਿੰਮ ਲਗਾਤਾਰ ਜਾਰੀ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਰੱਕੋ ‘ਚ ਭੂਚਾਲ ਕਾਰਨ ਹੋਏ ਨੁਕਸਾਨ ‘ਤੇ ਦੁੱਖ ਪ੍ਰਗਟ ਕਰਦੇ ਹੋਏ ਟਵੀਟ ਕੀਤਾ ਹੈ। ਟਵੀਟ ‘ਚ ਉਨ੍ਹਾਂ ਲਿਖਿਆ ਕਿ ਮੋਰੱਕੋ ‘ਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ ਤੋਂ ਮੈਂ ਬਹੁਤ ਦੁਖੀ ਹਾਂ। ਇਸ ਦੁੱਖ ਦੀ ਘੜੀ ‘ਚ ਮੇਰੀ ਸੰਵੇਦਨਾ ਮੋਰੱਕੋ ਦੇ ਨਾਲ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਇਸ ਔਖੀ ਘੜੀ ਵਿੱਚ ਮੋਰੋਕੋ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ।

ਇਹ ਵੀ ਪੜ੍ਹੋ : ਘਾਹ ਨਾਲ ਭਰੀ ਟਰਾਲੀ ‘ਚ ਲਿਜਾ ਰਹੇ ਸਨ 15 ਕਿਲੋ ਹੈਰੋਇਨ, ਫਾਜ਼ਿਲਕਾ ਪੁਲਿਸ ਨੇ ਚੈਕਿੰਗ ਦੇ ਬਾਅਦ ਕੀਤਾ ਕਾਬੂ

ਦੱਸ ਦੇਈਏ ਕਿ ਅੱਜ ਸਵੇਰੇ ਆਏ ਭੂਚਾਲ ਦਾ ਕੇਂਦਰ ਮੋਰੱਕੋ ਦੇ ਮਾਰਾਕੇਸ਼ ਸ਼ਹਿਰ ਤੋਂ ਕਰੀਬ 70 ਕਿਲੋਮੀਟਰ ਦੂਰ ਸੀ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਇਸ ਦਾ ਅਸਰ ਮੋਰੋਕੋ ਦੀ ਰਾਜਧਾਨੀ ਰਬਾਤ ਤੱਕ ਵੀ ਮਹਿਸੂਸ ਕੀਤਾ ਗਿਆ, ਜੋ ਕਿ ਮਾਰਾਕੇਸ਼ ਤੋਂ ਕਰੀਬ 350 ਕਿਲੋਮੀਟਰ ਦੂਰ ਹੈ। ਭਾਰਤੀ ਸਮੇਂ ਅਨੁਸਾਰ ਅੱਜ ਸਵੇਰੇ 3.41 ਵਜੇ ਮੋਰੱਕੋ ਵਿੱਚ ਭੂਚਾਲ ਆਇਆ। ਇਸ ਭੂਚਾਲ ਨੂੰ ਉੱਤਰੀ ਅਫਰੀਕਾ ਵਿੱਚ ਪਿਛਲੇ 120 ਸਾਲਾਂ ਵਿੱਚ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਮੰਨਿਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਮੋਰੱਕੋ ‘ਚ ਭੂਚਾਲ ਕਾਰਨ 296 ਮੌ.ਤਾਂ, PM ਮੋਦੀ ਨੇ ਜਤਾਇਆ ਦੁੱਖ, ਕਿਹਾ- ਭਾਰਤ ਹਰ ਸੰਭਵ ਮਦਦ ਕਰੇਗਾ appeared first on Daily Post Punjabi.



Previous Post Next Post

Contact Form