ਕੇਂਦਰੀ ਮੰਤਰੀ ਮੰਡਲ ਦੀ ਹੋਈ ਬੈਠਕ ਵਿਚ ਸੰਸਦ ਵਿਚ 33 ਫੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਡੇਢ ਘੰਟੇ ਤੱਕ ਚੱਲੀ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ। ਇਸ ਹਫਤੇ ਬੁੱਧਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਮਹਿਲਾ ਰਾਖਵਾਂਕਰਨ ਬਿੱਲ ਨੂੰ ਮਨਜ਼ੂਰੀ ਦੇਣ ਦੇ ਮਦੱਦੇਨਜ਼ਰ ਪੀਐੱਮ ਮੋਦੀ ਨੂੰ ਧੰਨਵਾਦ ਦੇਣ ਲਈ ਭਾਰਤੀ ਜਨਤਾ ਪਾਰਟੀ ਦਿੱਲੀ-ਐੱਨਸੀਆਰ ਵਿਚ ਹਜ਼ਾਰਾਂ ਔਰਤਾਂ ਨੂੰ ਦਿੱਲੀ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅਜਿਹੇ ਸਮੇਂ ਹੋਈ ਜਦੋਂ ਅਟਕਲਾਂ ਸਨ ਕਿ ਇਸ ਬੈਠਕ ਵਿਚ ਕੁਝ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਮੁਹੱਲਾ ਕਲੀਨਿਕ ‘ਚ ਭਰਤੀ ਲਈ ਮਾਨ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, 2 ਅਕਤੂਬਰ ਤੱਕ ਕਰੋ ਅਪਲਾਈ
ਹਾਲਾਂਕਿ ਕੈਬਨਿਟ ਦੀ ਬੈਠਕ ਦੇ ਏਜੰਡੇ ਵਿਚ ਸ਼ਾਮਲ ਬਿੰਦੂਆਂ ਨੂੰ ਲੈ ਕੇ ਕੋਈ ਅਧਿਕਾਰਕ ਪੱਖ ਨਹੀਂ ਆਇਆ ਹੈ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਐਲਾਨ ਦੇ ਬਾਅਦ ਤੋਂ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਇਸ ਸੈਸ਼ਨ ਵਿਚ ਸਰਕਾਰ ਮਹਿਲਾ ਰਾਖਵੇਂਕਰਨ ਬਿੱਲ ਜਾਂ ਹੋਰ ਮਹੱਤਵਪੂਰਨ ਬਿੱਲ ਲਿਆ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…
The post ਮੋਦੀ ਕੈਬਨਿਟ ਦਾ ਵੱਡਾ ਫੈਸਲਾ, 33 ਫੀਸਦੀ ਮਹਿਲਾ ਰਾਖਵੇਂਕਰਨ ਬਿੱਲ ਨੂੰ ਦਿੱਤੀ ਮਨਜ਼ੂਰੀ appeared first on Daily Post Punjabi.