ਅੰਮ੍ਰਿਤਸਰ : 4 ਕਿਲੋ ਹੈਰੋਇਨ ਦੀ ਸਪਲਾਈ ਕਰਨ ਜਾ ਰਿਹਾ ਤਸਕਰ ਕਾਬੂ, ਦੋਸ਼ੀ ਨੂੰ ਪਾਕਿਸਤਾਨ ਤੋਂ ਮਿਲੀ ਸੀ ਖੇਪ

ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਟੀਮ ਨੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦਿਆਂ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਟੀਮ ਨੇ ਨਸ਼ੇ ਦੀ ਸਪਲਾਈ ਕਰਨ ਜਾ ਰਹੇ ਕਾਰ ਸਵਾਰ ਤਸਕਰ ਨੂੰ ਕਾਬੂ ਕੀਤਾ ਹੈ। ਤਸਕਰ ਕੋਲੋਂ 4 ਕਿਲੋ ਹੈਰੋਇਨ ਬਰਾਮਦ ਹੋਈ ਹੈ। ਫੜੇ ਗਏ ਤਸਕਰ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਾਬਾ ਮਸਤ ਰਾਮ ਕਲੋਨੀ ਕੋਟ ਖਾਲਸਾ ਅੰਮ੍ਰਿਤਸਰ ਵਜੋਂ ਹੋਈ ਹੈ।

AIG ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੱਸਿਆ ਕਿ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਤਸਕਰ ਮਨਪ੍ਰੀਤ ਸਿੰਘ ਨੂੰ ਪਿੰਡ ਨੌਸ਼ਹਿਰਾ ਢਾਲਾ ਇਲਾਕੇ ਤੋਂ ਹੈਰੋਇਨ ਦੀ ਇੱਕ ਖੇਪ ਮਿਲੀ ਹੈ, ਜੋ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ ਅਤੇ ਇਹ ਤਸਕਰ ਅੰਮ੍ਰਿਤਸਰ ਵਿੱਚ ਇੱਕ ਪਾਰਟੀ ਨੂੰ ਇਹ ਹੈਰੋਇਨ ਸਪਲਾਈ ਕਰਨ ਜਾ ਰਿਹਾ ਹੈ। ਇਨਪੁਟ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ ਟੀਮ ਨੇ ਲਿੰਕ ਰੋਡ ਖੁਰਮਨੀਆ ਤੋਂ ਇਕ ਇਨੋਵਾ ਕਾਰ ਸਮੇਤ ਤਸਕਰ ਨੂੰ ਕਾਬੂ ਕਰ ਕੇ 4 ਕਿਲੋ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ : ChatGPT ‘ਚ ਆਇਆ ਵੱਡਾ ਅਪਡੇਟ, ਹੁਣ ਤੁਹਾਡੀ ਭਾਸ਼ਾ ‘ਚ ਜਵਾਬ ਦੇਵੇਗਾ AI ਟੂਲ

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਮੱਗਲਰ ਮਨਪ੍ਰੀਤ ਸਿੰਘ ਵਟਸਐਪ ਰਾਹੀਂ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਸੀ। ਤਸਕਰ ਖ਼ਿਲਾਫ਼ ਪਹਿਲਾਂ ਕੋਈ ਕੇਸ ਦਰਜ ਨਹੀਂ ਹੈ। ਤਸਕਰ ਕੋਲੋਂ ਬਰਾਮਦ ਕੀਤੇ ਗਏ ਮੋਬਾਈਲ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਸਮੱਗਲਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਹੈਰੋਇਨ ਕਿਸ ਨੂੰ ਸਪਲਾਈ ਕਰਨ ਜਾ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

 

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਅੰਮ੍ਰਿਤਸਰ : 4 ਕਿਲੋ ਹੈਰੋਇਨ ਦੀ ਸਪਲਾਈ ਕਰਨ ਜਾ ਰਿਹਾ ਤਸਕਰ ਕਾਬੂ, ਦੋਸ਼ੀ ਨੂੰ ਪਾਕਿਸਤਾਨ ਤੋਂ ਮਿਲੀ ਸੀ ਖੇਪ appeared first on Daily Post Punjabi.



source https://dailypost.in/latest-punjabi-news/smuggler-who-was-going-to-supply/
Previous Post Next Post

Contact Form