ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਕਾਰੀ ਅਧਿਆਪਕਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਪ੍ਰੀਖਿਆਵਾਂ ਦੇ ਮੱਦੇਨਜ਼ਰ ਸਰਕਾਰੀ ਅਧਿਆਪਕਾਂ ਨੂੰ ਹੁਕਮ ਜਾਰੀ ਕੀਤਾ ਗਿਆ ਹੈ ਕਿ ਉਹ ਇਸ ਮਹੀਨੇ ਚਾਈਲਡ ਕੇਅਰ ਲੀਵ ਲਈ ਅਪਲਾਈ ਨਾ ਕਰਨ।
ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਇਸ ਹੁਕਮ ਸਬੰਧੀ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 11 ਸਤੰਬਰ 2023 ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਲਈ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਵੱਲ ਖਾਸ ਧਿਆਨ ਦੇਣ ਦੀ ਜ਼ਰੂਰਤ ਹੈ। ਇਸੇ ਲਈ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉੁਹ ਸਤੰਬਰ ਮਹੀਨੇ ਵਿਚ ਚਾਈਲਡ ਕੇਅਰ ਲੀਵ ਲਈ ਅਪਲਾਈ ਨਾ ਕਰਨ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।
ਵੀਡੀਓ ਲਈ ਕਲਿੱਕ ਕਰੋ -:
ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…
The post ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਲਈ ਨਵਾਂ ਫਰਮਾਨ, ਪ੍ਰੀਖਿਆਵਾਂ ਦੇ ਮੱਦੇਨਜ਼ਰ ਚਾਈਲਡ ਕੇਅਰ ਲੀਵ ਨਾ ਭੇਜਣ ਦੇ ਹੁਕਮ appeared first on Daily Post Punjabi.
source https://dailypost.in/news/new-decree-by-pseb-for-government/
Sport:
Education