ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿਤਾ ਬਣ ਗਏ ਹਨ। ਬੁਮਰਾਹ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਬੁਮਰਾਹ ਏਸ਼ੀਆ ਕੱਪ ‘ਚ ਭਾਰਤੀ ਟੀਮ ਦਾ ਹਿੱਸਾ ਸਨ ਪਰ ਇਸ ਦੌਰਾਨ ਉਨ੍ਹਾਂ ਨੂੰ ਘਰ ਪਰਤਣਾ ਪਿਆ। ਦਰਅਸਲ, ਜਸਪ੍ਰੀਤ ਬੁਮਰਾਹ ਦੀ ਪਤਨੀ ਸੰਜਨਾ ਗਣੇਸ਼ਨ ਗਰਭਵਤੀ ਸੀ ਅਤੇ ਜਲਦੀ ਹੀ ਇੱਕ ਛੋਟੇ ਮਹਿਮਾਨ ਨੂੰ ਜਨਮ ਦੇਣ ਵਾਲੀ ਸੀ, ਜਿਸ ਕਾਰਨ ਬੁਮਰਾਹ ਨੂੰ ਏਸ਼ੀਆ ਕੱਪ ਅੱਧ ਵਿਚਾਲੇ ਛੱਡ ਕੇ ਘਰ ਪਰਤਣਾ ਪਿਆ।
ਇਹ ਵੀ ਪੜ੍ਹੋ : ਕ੍ਰਿਕਟਰ ਜਸਪ੍ਰੀਤ ਬੁਮਰਾਹ ਦੇ ਘਰ ਆਇਆ ਛੋਟਾ ਮਹਿਮਾਨ! ਪਤਨੀ ਸੰਜਨਾ ਗਣੇਸ਼ਨ ਨੇ ਬੇਟੇ ਨੂੰ ਦਿੱਤਾ ਜਨਮ
ਬੁਮਰਾਹ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ, ‘ਸਾਡਾ ਛੋਟਾ ਪਰਿਵਾਰ ਵੱਡਾ ਹੋ ਗਿਆ ਹੈ ਅਤੇ ਸਾਡਾ ਦਿਲ ਉਸ ਤੋਂ ਵੀ ਜਿਆਦਾ ਭਰਿਆ ਹੋਇਆ ਹੈ ਜਿੰਨਾ ਅਸੀਂ ਕਦੇ ਸੋਚਿਆ ਵੀ ਨਹੀਂ ਸੀ! ਅੱਜ ਸਵੇਰੇ ਅਸੀਂ ਆਪਣੇ ਛੋਟੇ ਬੇਟੇ ਅੰਗਦ ਜਸਪ੍ਰੀਤ ਬੁਮਰਾਹ ਦਾ ਸੰਸਾਰ ਵਿੱਚ ਸਵਾਗਤ ਕੀਤਾ। ਅਸੀਂ ਬਹੁਤ ਖੁਸ਼ ਹਾਂ ਅਤੇ ਸਾਡੀ ਜ਼ਿੰਦਗੀ ਦਾ ਇਹ ਨਵਾਂ ਅਧਿਆਏ ਇਸ ਦੇ ਨਾਲ ਜੋ ਵੀ ਲਿਆਉਂਦਾ ਹੈ ਉਸ ਲਈ ਅਸੀਂ ਇੰਤਜ਼ਾਰ ਨਹੀਂ ਕਰ ਸਕਦੇ।
ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਕ੍ਰਿਕਟਰ ਜਸਪ੍ਰੀਤ ਬੁਮਰਾਹ ਦੇ ਘਰ ਆਇਆ ਛੋਟਾ ਮਹਿਮਾਨ! ਪਤਨੀ ਸੰਜਨਾ ਗਣੇਸ਼ਨ ਨੇ ਬੇਟੇ ਨੂੰ ਦਿੱਤਾ ਜਨਮ appeared first on Daily Post Punjabi.
source https://dailypost.in/news/sports/jasprit-bumrah-becomes-father/