ਜੰਮੂ-ਕਸ਼ਮੀਰ ਵਿੱਚ ਜਵਾਨਾਂ ਵੱਲੋਂ ਇੱਕ ਵਾਰ ਫਿਰ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਸ਼੍ਰੀਨਗਰ-ਬਾਰਾਮੂਲਾ ਰਾਸ਼ਟਰੀ ਰਾਜਮਾਰਗ ‘ਤੇ ਹੰਜੀਵੀਰਾ ਪੱਤਣ ‘ਚ ਇੱਕ ਸ਼ੱਕੀ IED ਮਿਲਿਆ। ਇਸ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਨੇ ਹਾਈਵੇਅ ਨੂੰ ਬੰਦ ਕਰ ਦਿੱਤਾ। ਪੁਲਿਸ ਅਤੇ ਫ਼ੌਜ ਦੇ ਅਨੁਸਾਰ ਪੁਲਿਸ ਦੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ।
ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਸੁਰੱਖਿਆ ਬਲਾਂ ਨੂੰ ਸ਼੍ਰੀਨਗਰ-ਬਾਰਾਮੂਲਾ ਰਾਸ਼ਟਰੀ ਰਾਜਮਾਰਗ ‘ਤੇ ਹੰਜੀਵੀਰਾ ਪੱਟਨ ‘ਤੇ ਇੱਕ ਸ਼ੱਕੀ IED ਦੀ ਸੂਚਨਾ ਮਿਲੀ। ਸੂਚਨਾ ਮਿਲਣ ਤੋਂ ਬਾਅਦ ਜੰਮੂ-ਕਸ਼ਮੀਰ ਪੁਲਿਸ, ਫੌਜ ਅਤੇ ਬੀ.ਡੀ.ਐਸ. ਮੌਕੇ ‘ਤੇ ਪਹੁੰਚੇ। ਸਭ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਸ਼੍ਰੀਨਗਰ ਬਾਰਾਮੂਲਾ ਨੈਸ਼ਨਲ ਹਾਈਵੇਅ ‘ਤੇ ਆਵਾਜਾਈ ਰੋਕ ਦਿੱਤੀ।
ਇਹ ਵੀ ਪੜ੍ਹੋ : ਸਾਢੇ ਤਿੰਨ ਸਾਲ ਦੀ ਉਡੀਕ ਖ਼ਤਮ, ਬਠਿੰਡਾ ਤੋਂ ਦਿੱਲੀ ਲਈ ਫਿਰ ਤੋਂ ਸ਼ੁਰੂ ਹੋ ਰਹੀ ਫਲਾਈਟ
ਇਸ ਤੋਂ ਬਾਅਦ ਸ਼ੱਕੀ IED ਦੀ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਇਸ ਨੂੰ ਨਸ਼ਟ ਕਰ ਦਿੱਤਾ ਗਿਆ। ਇਸ ਤੋਂ ਬਾਅਦ ਆਵਾਜਾਈ ਬਹਾਲ ਕਰ ਦਿੱਤੀ ਗਈ। ਸੁਰੱਖਿਆ ਬਲਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…
The post ਸ਼੍ਰੀਨਗਰ-ਬਾਰਾਮੂਲਾ ਹਾਈਵੇ ‘ਤੇ ਮਿਲਿਆ ਸ਼ੱਕੀ IED, ਬੰਬ ਨਿਰੋਧਕ ਦਸਤੇ ਨੇ ਕੀਤਾ ਨਸ਼ਟ appeared first on Daily Post Punjabi.