SPG ਦੇ ਡਾਇਰੈਕਟਰ ਏ.ਕੇ. ਸਿਨਹਾ ਦਾ ਹੋਇਆ ਦਿਹਾਂਤ, PM ਮੋਦੀ ਦੇ ਸੁਰੱਖਿਆ ਵਿੰਗ ਦੇ ਸਨ ਇੰਚਾਰਜ

ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜਿੰਮੇਵਾਰੀ ਸੰਭਾਲਣ ਵਾਲੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (SPG) ਦੇ ਮੁਖੀ ਅਰੁਣ ਕੁਮਾਰ ਸਿਨਹਾ ਦਾ ਦਿਹਾਂਤ ਹੋ ਗਿਆ ਹੈ। ਸਿਨਹਾ ਨੂੰ ਕਾਫੀ ਸਮਾਂ ਪਹਿਲਾਂ ਪਤਾ ਲੱਗਾ ਸੀ ਕਿ ਉਹ ਕੈਂਸਰ ਤੋਂ ਪੀੜਤ ਹਨ। ਉਹ ਇਲਾਜ ਕਰਵਾ ਰਹੇ ਸੀ ਪਰ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਤਬੀਅਤ ਜਿਆਦਾ ਖਰਾਬ ਹੋ ਗਈ ਸੀ, ਜਿਸ ਕਾਰਨ ਉਸ ਨੂੰ ਗੁਰੂਗ੍ਰਾਮ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਥੇ ਇਲਾਜ ਦੌਰਾਨ ਬੁੱਧਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ।

Director of SPG A.K. Sinha

ਆਈਪੀਐਸ ਐਸੋਸੀਏਸ਼ਨ ਨੇ ਵੀ ਏਕੇ ਸਿਨਹਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਅਸੀਂ ਸਾਰੇ ਐਸਪੀਜੀ ਡਾਇਰੈਕਟਰ ਦੇ ਦੇਹਾਂਤ ਤੋਂ ਦੁਖੀ ਹਾਂ। ਫਰਜ਼ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਅਤੇ ਮਿਸਾਲੀ ਅਗਵਾਈ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਅਸੀਂ ਉਸਦੇ ਪਰਿਵਾਰ ਅਤੇ ਪਿਆਰਿਆਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ।

ਕਰੀਅਰ ਦੀ ਗੱਲ ਕਰੀਏ ਤਾਂ ਸਿਨਹਾ 1987 ਬੈਚ ਦੇ ਆਈਪੀਐਸ ਅਧਿਕਾਰੀ ਸਨ। ਉਨ੍ਹਾਂ ਨੂੰ ਕੇਰਲਾ ਕੇਡਰ ਮਿਲਿਆ, ਇਸ ਲਈ ਉਹ ਰਾਜ ਵਿੱਚ ਕਈ ਅਹਿਮ ਅਹੁਦਿਆਂ ‘ਤੇ ਰਹੇ। ਚਾਰ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਵਾਪਸ ਬੁਲਾ ਕੇ ਐਸਪੀਜੀ ਦੀ ਜ਼ਿੰਮੇਵਾਰੀ ਦਿੱਤੀ ਸੀ। ਉਨ੍ਹਾਂ ਦਾ ਕਾਰਜਕਾਲ ਇਸ ਸਾਲ ਮਈ ‘ਚ ਖਤਮ ਹੋਣ ਵਾਲਾ ਸੀ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਐਕਸਟੈਂਸ਼ਨ ਦੇ ਦਿੱਤੀ ਸੀ।

ਇਹ ਵੀ ਪੜ੍ਹੋ : ਫਰਿਸ਼ਤਾ ਬਣੀ ਮਾਨ ਸਰਕਾਰ, ਹਾਦਸੇ ‘ਚ ਜ਼ਖਮੀਆਂ ਦਾ ਪਹਿਲੇ 48 ਘੰਟਿਆਂ ਦੇ ਅੰਦਰ ਹੋਵੇਗਾ ਮੁਫ਼ਤ ਇਲਾਜ

ਸਿਨਹਾ ਦੇ ਕਰੀਬੀ ਅਧਿਕਾਰੀ ਨੇ ਦੱਸਿਆ ਕਿ ਉਹ ਕੇਰਲ ‘ਚ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਦੇ ਅਹੁਦੇ ‘ਤੇ ਸਨ। ਉਨ੍ਹਾਂ ਦੇ ਸ਼ਾਨਦਾਰ ਕਰੀਅਰ ਨੂੰ ਦੇਖਦਿਆਂ ਕੇਂਦਰ ਨੇ ਉਨ੍ਹਾਂ ਨੂੰ ਦਿੱਲੀ ਬੁਲਾਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸਿੱਧੇ ਤੌਰ ‘ਤੇ ਐਸਪੀਜੀ ਦੀ ਜ਼ਿੰਮੇਵਾਰੀ ਦਿੱਤੀ ਗਈ। ਉਹ ਅਜਿਹਾ ਅਫਸਰ ਸੀ ਜਿਸ ਨੇ ਬਿਨਾਂ ਕਿਸੇ ਵੀ ਚੀਜ਼ ਦਾ ਸਿਹਰਾ ਲਏ ਮਹਾਨ ਕੰਮ ਕੀਤਾ। ਉਹ ਝਾਰਖੰਡ ਦੇ ਹਜ਼ਾਰੀਬਾਗ ਦੇ ਰਹਿਣ ਵਾਲੇ ਸਨ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

 

The post SPG ਦੇ ਡਾਇਰੈਕਟਰ ਏ.ਕੇ. ਸਿਨਹਾ ਦਾ ਹੋਇਆ ਦਿਹਾਂਤ, PM ਮੋਦੀ ਦੇ ਸੁਰੱਖਿਆ ਵਿੰਗ ਦੇ ਸਨ ਇੰਚਾਰਜ appeared first on Daily Post Punjabi.



Previous Post Next Post

Contact Form