TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸੋਨਾ ਤਸਕਰੀ ਕਰਨ ਵਾਲੇ 2 ਜਣੇ ਨਜਾਇਜ ਅਸਲਾ ਸਮੇਤ ਗ੍ਰਿਫਤਾਰ, 1 ਕਿੱਲੋ 230 ਗ੍ਰਾਮ ਸੋਨਾ ਪੋਸਟ ਬਰਾਮਦ Sunday 10 September 2023 03:01 PM UTC+00 | Tags: 2-gold-smugglers breaking-news mandeep-singh-sidhu-ips smugglers ਲੁਧਿਆਣਾ, 10 ਸਤੰਬਰ 2023: ਮਨਦੀਪ ਸਿੰਘ ਸਿੱਧੂ ਆਈ.ਪੀ.ਐਸ ਕਮਿਸ਼ਨਰ ਪੁਲਿਸ ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਖਿਲਾਫ ਐਕਸ਼ਨ ਲੈਂਦੇ ਹੋਏ ਹਰਮੀਤ ਸਿੰਘ ਹੁੰਦਲ ਪੀ.ਪੀ.ਐਸ. ਡੀ.ਸੀ.ਪੀ ਇੰਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਮਿਸ ਰੁਪਿੰਦਰ ਕੌਰ ਸਰਾਂ ਪੀ.ਪੀ.ਐਸ. ਏ.ਡੀ.ਸੀ.ਪੀ. ਇੰਨਵੈਸਟੀਗੇਸ਼ਨ ਅਤੇ ਗੁਰਪ੍ਰੀਤ ਸਿੰਘ ਪੀ.ਪੀ.ਐਸ. ਏ.ਸੀ.ਪੀ ਡਿਟੈਕਟਿਵ-ਏ, ਲੁਧਿਆਣਾ ਦੀ ਅਗਵਾਈ ਹੇਠ INSP ਬੇਅੰਤ ਜੁਨੇਜਾ, ਇੰਚਾਰਜ ਕਰਾਇਮ ਬ੍ਰਾਂਚ-2 ਲੁਧਿਆਣਾ ਦੀ ਪੁਲਿਸ ਪਾਰਟੀ ਨੂੰ ਚੈਕਿੰਗ ਦੋਰਾਨ ਇਤਲਾਹ ਮਿਲੀ ਕਿ ਆਜਾਦ ਸਿੰਘ, ਆਸ਼ੂ ਕੁਮਾਰ ਉਰਫ ਆਸ਼ੂ, ਪੁਨੀਤ ਸਿੰਘ ਉਰਫ ਗੁਰੂ ਉਰਫ ਪੰਕਜ ਜੋ ਅਜਾਦ ਕੁਮਾਰ ਦਾ ਜੀਜਾ ਹੈ | ਪਰਵਿੰਦਰ ਸਿੰਘ ਜੋ ਪੁਨੀਤ ਸਿੰਘ ਉਰਫ ਗੁਰੂ ਉਰਫ ਪੰਕਜ ਦਾ ਜਾਣਕਾਰ ਹੈ ਨਾਲ ਮਿਲਕੇ ਨਜਾਇਜ ਤੌਰ ਤੇ ਸੋਨੇ ਦੀ ਸਮੱਗਲਿੰਗ ਕਰਨ ਦਾ ਧੰਦਾ ਕਰਦੇ ਹਨ।ਆਜਾਦ ਸਿੰਘ ਅਤੇ ਆਸ਼ੂ ਕੁਮਾਰ ਉਰਫ ਆਸ਼ੂ ਅੱਜ ਵੀ ਦੋਨੋ ਜਾਣੇ ਪੁਨੀਤ ਸਿੰਘ ਉਰਫ ਗੁਰੂ ਉਰਫ ਪੰਕਜ ਅਤੇ ਪਰਵਿੰਦਰ ਸਿੰਘ ਵੱਲੋਂ ਭੇਜੀ ਸੋਨੇ ਦੀ ਖੇਪ ਅੰਮ੍ਰਿਤਸਰ ਤੋਂ ਲੈ ਕੇ ਆਏ ਹਨ ਅਤੇ ਗਰੀਨ ਲੈਂਡ ਸਕੂਲ ਜਲੰਧਰ ਬਾਈਪਾਸ ਲੁਧਿਆਣਾ ਨੇੜੇ ਪੈਂਦੇ ਪੈਟਰੋਲ ਪੰਪ ਦੇ ਸਾਹਮਣੇ ਜੀ.ਟੀ.ਰੋਡ ਪਰ ਖੜੇ ਕਿਸੇ ਦੀ ਉਡੀਕ ਕਰ ਰਹੇ ਹਨ।ਜਿਨਾ ਪਾਸ ਨਜਾਇਜ ਅਸਲਾ ਵੀ ਹੈ।ਜਿਸ ਤੇ ਮੁਕੱਦਮਾ ਨੰਬਰ 163 ਮਿਤੀ 09.09.2023 ਅ/ਧ 25/54/59 ਆਰਮਜ ਐਕਟ ਥਾਣਾ ਸਲੇਮ ਟਾਬਰੀ ਲੁਧਿਆਣਾ ਦਰਜ ਰਜਿਸਟਰ ਕੀਤਾ ਗਿਆ।
The post ਸੋਨਾ ਤਸਕਰੀ ਕਰਨ ਵਾਲੇ 2 ਜਣੇ ਨਜਾਇਜ ਅਸਲਾ ਸਮੇਤ ਗ੍ਰਿਫਤਾਰ, 1 ਕਿੱਲੋ 230 ਗ੍ਰਾਮ ਸੋਨਾ ਪੋਸਟ ਬਰਾਮਦ appeared first on TheUnmute.com - Punjabi News. Tags:
|
ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ Sunday 10 September 2023 03:03 PM UTC+00 | Tags: breaking-news g-20-summit punjab punjab-police ਚੰਡੀਗੜ੍ਹ, 09 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿੱਲੀ ਵਿਖੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਟੀਮਾਂ ਨੇ ਸਮੂਹ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ 'ਤੇ ਸਵੇਰੇ 9 ਵਜੇ ਤੋਂ ਸਵੇਰੇ 11 ਵਜੇ ਤੱਕ ਫਲੈਗ ਮਾਰਚ ਵੀ ਕੱਢਿਆ, ਜਿਸ ਉਪਰੰਤ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਿਖੇ ਕਾਰਡਨ ਅਤੇ ਸਰਚ ਆਪਰੇਸ਼ਨ (ਸੀਏਐਸਓ) ਵੀ ਚਲਾਏ ਗਏ। ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ। ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ 228 ਸੰਵੇਦਨਸ਼ੀਲ ਖੇਤਰਾਂ ਨੂੰ ਕਵਰ ਕਰਦਿਆਂ 139 ਫਲੈਗ ਮਾਰਚ ਕੱਢੇ ਗਏ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਵਿਸ਼ਵਾਸ਼ ਵਧਾਉਣਾ ਹੈ। ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਿਖੇ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵਿਸ਼ੇਸ਼ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀਏਐਸਓ) ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ 'ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਲਗਭਗ 255 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸੂਬੇ ਦੇ 159 ਬੱਸ ਅੱਡਿਆਂ ਅਤੇ 131 ਰੇਲਵੇ ਸਟੇਸ਼ਨਾਂ ‘ਤੇ ਚਲਾਏ ਗਏ ਅਪਰੇਸ਼ਨ ਦੌਰਾਨ 3660 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ ਅਤੇ ਪੁਲਿਸ ਟੀਮਾਂ ਵੱਲੋਂ ਪੁੱਛਗਿੱਛ ਲਈ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਜ਼ਿਕਰਯੋਗ ਹੈ ਕਿ ਸੀਪੀਜ਼/ਐਸਐਸਪੀਜ਼ ਨੂੰ ਵੀ ਆਪਣੇ ਅਧਿਕਾਰ ਖੇਤਰਾਂ ਵਿੱਚ ਵੱਧ ਤੋਂ ਵੱਧ ਪੁਲਿਸ ਨਾਕੇ ਲਾਉਣ ਅਤੇ ਸੂਬੇ 'ਚ ਆਉਣ ਵਾਲੇ ਤੇ ਬਾਹਰ ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ। The post ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ‘ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ appeared first on TheUnmute.com - Punjabi News. Tags:
|
PSPCL ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ: ਹਰਭਜਨ ਸਿੰਘ ਈ.ਟੀ.ਓ Sunday 10 September 2023 03:06 PM UTC+00 | Tags: electricity harbhajan-singh-eto pspcl ਚੰਡੀਗੜ੍ਹ, 10 ਸਤੰਬਰ 2023: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਾਲ ਮੌਨਸੂਨ ਤੋਂ ਪਹਿਲਾਂ 23 ਜੂਨ ਨੂੰ ਸਭ ਤੋਂ ਵੱਧ ਬਿਜਲੀ ਸਪਲਾਈ 3425 ਲੱਖ ਯੂਨਿਟ ਰਹੀ ਸੀ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ 63 ਫੀਸਦੀ ਘੱਟ ਬਾਰਿਸ਼ ਅਤੇ ਸਤੰਬਰ ਮਹੀਨੇ ਵਿੱਚ ਹੁਣ ਤੱਕ ਨਾਮਾਤਰ ਮੀਂਹ ਪੈਣ ਕਾਰਨ ਬਿਜਲੀ ਦੀ ਮੰਗ ਖੇਤੀਬਾੜੀ, ਘਰੇਲੂ ਅਤੇ ਵਪਾਰਕ ਵਰਗਾਂ ਦੇ ਖਪਤਕਾਰਾਂ ਦੇ ਮਾਮਲੇ ਵਿੱਚ ਖਾਸ ਕਰਕੇ ਕਾਫੀ ਵੱਧ ਗਈ ਹੈ। ਉਨ੍ਹਾਂ ਇਹ ਕਹਿੰਦਿਆਂ ਕਿ ਪੀ.ਐਸ.ਪੀ.ਸੀ.ਐਲ. ਦੁਆਰਾ ਕੀਤੇ ਗਏ ਢੁਕਵੇਂ ਪ੍ਰਬੰਧਾਂ ਕਾਰਨ ਪੰਜਾਬ ਵਿੱਚ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ ਨੂੰ ਬਿਨਾਂ ਕਿਸੇ ਕਟੌਤੀ ਦੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਇਸ ਗੱਲ ਤੇ ਜੋਰ ਦਿੱਤਾ ਕਿ ਝੋਨੇ ਦੀ ਫਸਲ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਖੇਤਰ ਨੂੰ ਨਿਯਮਤ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਾਲ 2023 ਦੇ ਬਿਜਲੀ ਖਪਤ ਦੇ ਅੰਕੜਿਆਂ ਦੀ ਸਾਲ 2022 ਨਾਲ ਤੁਲਨਾ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਸੂਬੇ ਵਿੱਚ ਗਰਮੀ ਅਤੇ ਹੁੰਮਸ ਕਾਰਨ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਬਿਜਲੀ ਦੀ ਖਪਤ 8 ਫੀਸਦੀ ਤੋਂ 12 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਵੱਧ ਤੋਂ ਵੱਧ ਮੰਗ 14,500 ਮੈਗਾਵਾਟ ਤੋਂ 15,000 ਮੈਗਾਵਾਟ ਦੀ ਰਿਕਾਰਡ ਰੇਂਜ ਵਿੱਚ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਸ.ਪੀ.ਸੀ.ਐਲ. ਖਪਤਕਾਰਾਂ ਖਾਸ ਕਰਕੇ ਕਿਸਾਨਾਂ ਦੀ ਲੋੜ ਅਨੁਸਾਰ ਬਿਜਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਗਏ ਹਨ। The post PSPCL ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ: ਹਰਭਜਨ ਸਿੰਘ ਈ.ਟੀ.ਓ appeared first on TheUnmute.com - Punjabi News. Tags:
|
ਸਿੱਖ ਸੰਗਤਾਂ ਦੀ ਅਮੀਰ ਵਿਰਾਸਤ ਕਸੌਲੀ ਦਾ ਗੁਰਦੁਆਰਾ ਸਿੰਘ ਸਭਾ ਸਾਹਿਬ Sunday 10 September 2023 03:41 PM UTC+00 | Tags: gurdwara-singh-sabha-sahib kasauli ਲਿਖਾਰੀ |
ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ Sunday 10 September 2023 03:45 PM UTC+00 | Tags: justice-vinod-k-sharma kabaddi rich-heritage wrestling ਮੋਰਿੰਡਾ/ਚੰਡੀਗੜ੍ਹ, 10 ਸਤੰਬਰ 2023: ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਹ ਵਿਚਾਰ ਸ਼ਨੀਵਾਰ ਨੂੰ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕਰਵਾਏ ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਪ੍ਰਗਟ ਕੀਤੇ। ਜਸਟਿਸ ਵਿਨੋਦ ਕੇ.ਸ਼ਰਮਾ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਬਿਹਤਰ ਜ਼ਿੰਦਗੀ ਜਿਊਣ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ। ਨਰੋਏ ਸਮਾਜ ਦੀ ਸਿਰਜਣਾ ਲਈ ਜ਼ਰੂਰੀ ਹੈ ਕਿ ਸਾਰਿਆਂ ਨੂੰ ਆਪਣੀ ਰੋਜ਼ਾਨਾਂ ਦੀਆਂ ਗਤੀਵਿਧੀਆਂ ਵਿੱਚ ਖੇਡਾਂ ਨੂੰ ਅਪਣਾ ਕੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਇਆ ਜਾਵੇ। ਹਜ਼ਰਤ ਗੁੱਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਇਹ ਸਮਾਗਮ ਨਹਿਰੂ ਯੁਵਾ ਕੇਂਦਰ ਰੋਪੜ, ਯੂਥ ਵੈਲਫੇਅਰ ਕਲੱਬ, ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਕੁਸ਼ਤੀ ਮੁਕਾਬਲੇ ਦੇ ਜੇਤੂ ਨੂੰ ਇਨਾਮ ਵਜੋਂ ਇੱਕ ਲੱਖ ਰੁਪਏ ਅਤੇ ਇੱਕ ਝੋਟੀ ਦਿੱਤੀ ਗਈ। ਇਸ ਮੌਕੇ ਸਕੱਤਰ ਲੋਕਪਾਲ ਪੰਜਾਬ ਹਰਬੰਸ ਸਿੰਘ, ਐਸ.ਡੀ.ਐਮ. ਮੋਰਿੰਡਾ ਦੀਪਾਂਕਰ ਗਰਗ, ਡੀ.ਐਸ.ਪੀ. ਮੋਰਿੰਡਾ ਮਨਜੀਤ ਸਿੰਘ ਔਲਖ, ਤਹਿਸੀਲਦਾਰ ਮੋਰਿੰਡਾ ਮਨਿੰਦਰ ਸਿੰਘ ਸਿੱਧੂ, ਐਡਵੋਕੇਟ ਅਨਮੋਲ ਮਾਨ, ਐਡਵੋਕੇਟ ਪ੍ਰਿੰਸ ਮਾਨ, ਐਸ.ਐਚ.ਓ. ਸਦਰ ਮੋਰਿੰਡਾ ਸਿਮਰਨਜੀਤ ਸਿੰਘ, ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਨੰਬਰਦਾਰ ਬਹਾਦਰਪੁਰ ਸਿੰਘ, ਜਸਕਰਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। The post ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ appeared first on TheUnmute.com - Punjabi News. Tags:
|
ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂ: ਮੁੱਖ ਮੰਤਰੀ Sunday 10 September 2023 03:49 PM UTC+00 | Tags: punjab tourism-summit ਚੰਡੀਗੜ੍ਹ, 10 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ 11 ਤੋਂ 13 ਸਤੰਬਰ ਤੱਕ ਕਰਵਾਇਆ ਜਾ ਰਿਹਾ ਟੂਰਿਜ਼ਮ ਸਮਿਟ (ਸੈਰ-ਸਪਾਟਾ ਸੰਮੇਲਨ) ਦੁਨੀਆ ਅੱਗੇ ਪੰਜਾਬੀਆਂ ਦੀ ਸੂਰਬੀਰਤਾ, ਕੁਰਬਾਨੀ, ਇਨਕਲਾਬੀ ਸੋਚ, ਮਿਹਨਤੀ ਸੁਭਾਅ ਅਤੇ ਮੇਜ਼ਬਾਨੀ ਦੇ ਅਦੁੱਤੀ ਜਜ਼ਬੇ ਦਾ ਪ੍ਰਗਟਾਵਾ ਕਰੇਗਾ। ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਅਮਿਟੀ ਯੂਨੀਵਰਸਿਟੀ ਵਿੱਚ ਕਰਵਾਏ ਜਾਣ ਵਾਲੇ ਤਿੰਨ ਰੋਜ਼ਾ ਸੰਮੇਲਨ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਕਵੀਆਂ ਦਾ ਆਸ਼ੀਰਵਾਦ ਹਾਸਲ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਆਜ਼ਾਦੀ ਦੇ ਸੰਘਰਸ਼, ਹਰੀ ਕ੍ਰਾਂਤੀ ਵਰਗੇ ਵੱਡੇ ਅੰਦੋਲਨਾਂ ਦੀ ਅਗਵਾਈ ਪੰਜਾਬ ਨੇ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੂੰ ਭੂਗੋਲਿਕ ਸੁੰਦਰਤਾ ਦੀ ਬਖਸ਼ ਪ੍ਰਾਪਤ ਹੈ ਜੋ ਇਸ ਪਾਵਨ ਧਰਤੀ ਉਤੇ ਆਉਣ ਵਾਲੇ ਹਰੇਕ ਵਿਅਕਤੀ ਦੀਆਂ ਅੱਖਾਂ ਨੂੰ ਮੋਹ ਲੈਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਇਨ੍ਹਾਂ ਵਿਲੱਖਣ ਖੂਬੀਆਂ ਨੂੰ ਦਰਸਾਉਣ ਲਈ ਪੰਜਾਬ ਸਰਕਾਰ ਵੱਲੋਂ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ ਜਦਕਿ ਪਿਛਲੀਆਂ ਸਰਕਾਰਾਂ ਇਸ ਨੂੰ ਅਣਗੌਲਿਆਂ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਵਿੱਚ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਬੁਲੰਦੀਆਂ ਉਤੇ ਲਿਜਾਣ ਲਈ ਵਿਸਥਾਰ ਵਿਚ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਸੈਰ-ਸਪਾਟੇ ਨਾਲ ਸਬੰਧਤ ਛੇ ਸੈਸ਼ਨ ਕਰਵਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੈਸ਼ਨਾਂ ਦੌਰਾਨ ਸੈਰ-ਸਪਾਟੇ ਵਜੋਂ ਅੰਮ੍ਰਿਤਸਰ ਦਾ ਸਥਾਨ (ਅੰਮ੍ਰਿਤਸਰ ਇਨ ਟੂਰਿਜ਼ਮ ਡੈਸਟੀਨੇਸ਼ਨ), ਹੈਰੀਟੇਜ ਟੂਰਿਜ਼ਮ, ਈਕੋ ਐਂਡ ਫਾਰਮ/ਹੋਮ ਸਟੇਅ ਟੂਰਿਜ਼ਮ, ਫੂਡ ਐਂਡ ਕਲਿਨਰੀ ਟੂਰਿਜ਼ਮ, ਵੈੱਲਨੈੱਸ ਟੂਰਿਜ਼ਮ ਅਤੇ ਮੀਡੀਆ/ਇੰਟਰਟੇਨਮੈਂਟ ਟੂਰਿਜ਼ਮ ਵਰਗੇ ਵਿਸ਼ਿਆਂ ਉਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਉਸ ਦੀ ਨਿੱਘੀ ਮੇਜ਼ਬਾਨੀ ਸਦਕਾ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ ਅਤੇ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦੇ ਸਵਾਗਤ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਤਿੰਨ ਰੋਜ਼ਾ ਸੰਮੇਲਨ ਨੂੰ ਸੁਚਾਰੂ ਰੂਪ ਵਿਚ ਨੇਪਰੇ ਚਾੜ੍ਹਨ ਲਈ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸੰਮੇਲਨ ਸੂਬੇ ਨੂੰ ਅੰਤਰਰਾਸ਼ਟਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਲੈ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਦੁਨੀਆ ਸਾਹਮਣੇ ਸੂਬੇ ਦੇ ਅਮੀਰ ਵਿਰਸੇ ਨੂੰ ਉਭਾਰਨ ਦਾ ਢੁਕਵਾਂ ਮੰਚ ਸਾਬਤ ਹੋਵੇਗਾ। The post ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ ‘ਸੈਰ-ਸਪਾਟਾ ਸੰਮੇਲਨ’ ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂ: ਮੁੱਖ ਮੰਤਰੀ appeared first on TheUnmute.com - Punjabi News. Tags:
|
ਸੁਖਬੀਰ ਸਿੰਘ ਬਾਦਲ ਵੱਲੋਂ 10 ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ Sunday 10 September 2023 04:10 PM UTC+00 | Tags: 10-lok-sabha 10-lok-sabha-constituencies breaking-news sukhbir-singh-badal ਚੰਡੀਗੜ੍ਹ, 10 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਪ੍ਰਚਾਰ ਅਤੇ ਤਾਲਮੇਲ ਲਈ ਵੱਖ-ਵੱਖ ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ | ਅੰਮ੍ਰਿਤਸਰ – ਅਨਿਲ ਜੋਸ਼ੀ The post ਸੁਖਬੀਰ ਸਿੰਘ ਬਾਦਲ ਵੱਲੋਂ 10 ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest