TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
Kaur Immigration: ਪਤੀ-ਪਤਨੀ ਇਕੱਠੇ ਜਾਣਗੇ ਸਟੂਡੈਂਟ ਤੇ ਸਪਾਊਸ ਵੀਜ਼ੇ 'ਤੇ ਕੈਨੇਡਾ Tuesday 12 September 2023 06:03 AM UTC+00 | Tags: breaking-news canada kaur-immigration moga news visa-canada ਸਟੋਰੀ ਸਪੌਂਸਰ: Kaur immigrationਮੋਗਾ, 12 ਸਤੰਬਰ 2023: ਪਿੰਡ ਖੁਖਰਾਣਾ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਪਤੀ-ਪਤਨੀ ਸਿਮਰਨਜੀਤ ਕੌਰ ਤੇ ਉਸਦੇ ਪਤੀ ਜਗਸੀਰ ਸਿੰਘ ਪੁਰਬਾ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਸਦਕਾ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ 16 ਦਿਨਾਂ 'ਚ ਮਿਲਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਸਿਮਰਨਜੀਤ ਕੌਰ ਤੇ ਜਗਸੀਰ ਸਿੰਘ ਪੁਰਬਾ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ ਤਾਂ ਉਹ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਫਾਈਲ ਲਗਾਈ ਤਾਂ ਕਿਸੇ ਕਾਰਨ ਉਹਨਾਂ ਦੀ ਰਿਫਿਊਜ਼ਲ ਆ ਗਈ ਤਾਂ ਕੌਰ ਇੰਮੀਗ੍ਰੇਸ਼ਨ ਨੇ ਦੁਬਾਰਾ ਫਾਈਲ 14 ਜੁਲਾਈ 2023 ਨੂੰ ਲਗਾਈ ਤੇ ਇੱਕ ਅਗਸਤ 2023 ਨੂੰ ਵੀਜ਼ਾ ਆ ਗਿਆ। ਸਿਮਰਨਜੀਤ ਕੌਰ ਨੇ 2022 'ਚ ਬੈਚਲਰ ਆਫ ਬਿਜ਼ਨਸ ਐਡਮਿਨਸਟ੍ਰੇਸ਼ਨ ਇਨ ਕਮਰਸ ਅਤੇ ਜਗਸੀਰ ਸਿੰਘ ਪੁਰਬਾ ਨੇ 2013 ਵਿੱਚ ਆਈ ਟੀ ਆਈ ਇਨ ਇਲੈਕਟ੍ਰੀਸ਼ਨ ਨਾਲ ਪਾਸ ਕੀਤੀ ਸੀ । ਇਸ ਮੌਕੇ ਸਿਮਰਨਜੀਤ ਕੌਰ ਤੇ ਜਗਸੀਰ ਸਿੰਘ ਪੁਰਬਾ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084, ਅੰਮ੍ਰਿਤਸਰ ਬਰਾਂਚ: 96923-00084. The post Kaur Immigration: ਪਤੀ-ਪਤਨੀ ਇਕੱਠੇ ਜਾਣਗੇ ਸਟੂਡੈਂਟ ਤੇ ਸਪਾਊਸ ਵੀਜ਼ੇ ‘ਤੇ ਕੈਨੇਡਾ appeared first on TheUnmute.com - Punjabi News. Tags:
|
ਸ਼ਿਮਲਾ-ਚੰਡੀਗੜ੍ਹ ਹਾਈਵੇਅ ਨੂੰ ਮੁੜ ਆਵਾਜਾਈ ਲਈ ਕੀਤਾ ਬੰਦ Tuesday 12 September 2023 06:14 AM UTC+00 | Tags: breaking-news india national-highway news nhai road-safety shimla-chandigarh-highway traffic ਚੰਡੀਗੜ੍ਹ,12 ਸਤੰਬਰ 2023: ਹਿਮਾਚਲ ਪ੍ਰਦੇਸ਼ ਤੋਂ ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼ਿਮਲਾ-ਚੰਡੀਗੜ੍ਹ ਹਾਈਵੇਅ (Shimla-Chandigarh highway) ਨੂੰ ਇੱਕ ਵਾਰ ਫਿਰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਹਿਮਾਚਲ ਪ੍ਰਦੇਸ਼ ਟ੍ਰੈਫਿਕ, ਟੂਰਿਸਟ ਅਤੇ ਰੇਲਵੇ ਪੁਲਿਸ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਦਿੱਤੀ ਗਈ ਹੈ। ਉਨ੍ਹਾਂ ਟਵੀਟ ‘ਚ ਲਿਖਿਆ ਕਿ ਸ਼ਿਮਲਾ-ਚੰਡੀਗੜ੍ਹ ਹਾਈਵੇ ‘ਤੇ ਸਥਿਤ ਚੱਕੀ ਮੋੜ ਨੇੜੇ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹਰ ਤਰ੍ਹਾਂ ਦੇ ਵਾਹਨਾਂ ਦੀ ਆਵਾਜਾਈ ਲਈ ਬੰਦ ਰਹੇਗਾ। ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੀ ਟੀਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਈਵੇਅ ਨੂੰ ਰੱਖ-ਰਖਾਅ ਲਈ ਬੰਦ ਕੀਤਾ ਗਿਆ ਹੈ। The post ਸ਼ਿਮਲਾ-ਚੰਡੀਗੜ੍ਹ ਹਾਈਵੇਅ ਨੂੰ ਮੁੜ ਆਵਾਜਾਈ ਲਈ ਕੀਤਾ ਬੰਦ appeared first on TheUnmute.com - Punjabi News. Tags:
|
ਮਿਸ਼ਨ ਰੁਜ਼ਗਾਰ ਤਹਿਤ 249 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਸ਼ੁਰੂ Tuesday 12 September 2023 06:25 AM UTC+00 | Tags: 249-newly-appointed-candidates appointment-letter breaking breaking-news chandigarh job latest-news mission-rojgar news pcs-exam punjab-breaking-news upcs upcs-exam ਚੰਡੀਗੜ੍ਹ,12 ਸਤੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 249 ਨਵ-ਨਿਯੁਕਤ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ (Appointment letter) ਦੇਣ ਪਹੁੰਚੇ ਹਨ। ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿੱਚ ਜਾਰੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਾਸ ਹੈ ਕਿਉਂਕਿ 36 ਹਜ਼ਾਰ ਨੌਕਰੀਆਂ ਦੇਣ ਦਾ ਅੰਕੜਾ ਪਾਰ ਕਰ ਗਿਆ ਹੈ। ਅੱਜ ਦੀਆਂ ਨਿਯੁਕਤੀਆਂ (Appointment letter) ਸਮੇਤ ਕੁੱਲ 36097 ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਈ ਅਜਿਹੇ ਉਮੀਦਵਾਰ ਹਨ ਜਿਨ੍ਹਾਂ ਨੇ ਪਹਿਲਾਂ ਕਲਰਕ, ਫਿਰ ਹੈੱਡ ਕਲਰਕ ਅਤੇ ਹੁਣ ਐਸ.ਡੀ.ਓ ਦੀ ਪ੍ਰੀਖਿਆ ਪਾਸ ਕਰਕੇ ਨੌਕਰੀ ਹਾਸਲ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਉਮੀਦਵਾਰਾਂ ਨੂੰ ਕਿਹਾ ਕਿ ਕੋਈ ਵੀ ਇੱਕ ਨੌਕਰੀ ਪ੍ਰਾਪਤ ਕਰਨਾ ਅੰਤਿਮ ਪੜਾਅ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਪੀ.ਸੀ.ਐਸ. ਅਤੇ ਯੂ.ਪੀ.ਐਸ.ਸੀ. ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਕਿਹਾ। ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਅੱਠ ਯੂਪੀਐਸਸੀ ਪ੍ਰੀਖਿਆ ਕੇਂਦਰ ਖੋਲ੍ਹ ਰਹੀ ਹੈ, ਜਿੱਥੇ ਸਿੱਖਿਆ ਮੁਫ਼ਤ ਹੋਵੇਗੀ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ਵੀ ਆਪਣੇ ਤਜ਼ਰਬੇ ਸਾਂਝੇ ਕਰਨਗੇ। The post ਮਿਸ਼ਨ ਰੁਜ਼ਗਾਰ ਤਹਿਤ 249 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਸ਼ੁਰੂ appeared first on TheUnmute.com - Punjabi News. Tags:
|
ਜੇਕਰ 14 ਸਤੰਬਰ ਦੀ ਮੀਟਿੰਗ ਤੋਂ ਭੱਜੀ ਪੰਜਾਬ ਸਰਕਾਰ ਤਾਂ ਪਨਬਸ/ਪੀ.ਆਰ.ਟੀ.ਸੀ ਦਾ ਕਰਾਂਗੇ ਚੱਕਾ ਜਾਮ: ਗੁਰਪ੍ਰੀਤ ਢਿੱਲੋਂ Tuesday 12 September 2023 07:41 AM UTC+00 | Tags: breaking breaking-news laljit-singh-bhullar news nwes protest prtc prtc-contract-workers punbus punjab-news punjab-roadways punjab-transport punjab-transport-department roadways ਸ੍ਰੀ ਮੁਕਤਸਰ ਸਾਹਿਬ,12 ਸਤੰਬਰ 2023: ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ (Punbus/PRTC) ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਪੂਰੇ ਪੰਜਾਬ ਭਰ ਦੇ ਡਿੱਪੂਆਂ ਤੇ ਗੇਟ ਰੈਲੀਆਂ ਕੀਤੀਆਂ |ਇਸ ਦੌਰਾਨ ਸੂਬਾ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ Punjab government) ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ ਸਾਬਤ ਹੋ ਰਹੀ ਹੈ ਅਤੇ ਮਾਫੀਆਂ ਰਾਜ ਕਾਬਜ਼ ਹੋ ਚੁੱਕਾ ਹੈ। ਟਾਇਮਟੇਬਲਾ ਵਿੱਚ ਪ੍ਰਾਈਵੇਟ ਦਾ ਬੋਲਬਾਲਾ ਹੈ ਅਤੇ 2 ਸਾਲ ਵਿੱਚ ਪੰਜਾਬ ਸਰਕਾਰ ਨੇ ਇੱਕ ਵੀ ਨਵੀਂ ਬੱਸ ਨਹੀਂ ਪਾਈ ,ਜਿਸ ਨਾਲ ਵਿਭਾਗ ਘਾਟੇ ਵੱਲ ਜਾ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ ਕੱਢੇ ਮੁਲਜ਼ਮਾਂ ਦੀ ਬਹਾਲੀ ਕੀਤੀ ਜਾਵੇ ਅਤੇ 5 ਫੀਸਦੀ ਤਨਖ਼ਾਹ ਦੇ ਵਾਧੇ ਦਾ ਵਾਅਦਾ ਪੂਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਯੂਨੀਅਨ ਨੂੰ 3 ਤੋਂ 4 ਵਾਰ ਮੀਟਿੰਗ ਦਾ ਸਮਾਂ ਦੇ ਚੁੱਕੇ ਹਨ, ਪਰ ਮੀਟਿੰਗ ਨਹੀਂ ਹੋਈ | 15 ਤੋਂ 16 ਮੀਟਿੰਗਾਂ ਅਸੀਂ ਵਿਭਾਗ ਦੇ ਅਧਿਕਾਰੀਆਂ ਤੇ ਸਟੇਟ ਟ੍ਰਾਂਸਪੋਰਟ ਸੈਕਟਰੀ ਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁਲਰ ਨਾਲ ਕਰ ਚੁੱਕੇ ਹਾਂ ਪਰ ਕੋਈ ਹੱਲ ਨਹੀਂ ਕੱਢਿਆ ਗਿਆ | ਜੱਥੇਬੰਦੀ ਵੱਲੋਂ 14,15,16 ਅਗਸਤ ਨੂੰ ਹੜਤਾਲ ਕਰਕੇ 15 ਅਗਸਤ ਨੂੰ ਗੁਲਾਮੀ ਦਿਵਸ ਦਾ ਪ੍ਰੋਗਰਾਮ ਦਿੱਤਾ ਗਿਆ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਪ੍ਰਸ਼ਾਸਨ ਵੱਲੋ ਮੁੱਖ ਮੰਤਰੀ ਪੰਜਾਬ ਦੇ ਨਾਲ 25 ਅਗਸਤ ਦੀ ਮੀਟਿੰਗ ਤਹਿ ਕਰਵਾਈ ਗਈ ਸੀ ਪ੍ਰੰਤੂ ਮੌਕੇ ਤੇ ਮੀਟਿੰਗ ਮੁਲਤਵੀ ਕਰਕੇ 14 ਸਤੰਬਰ ਦੀ ਮੀਟਿੰਗ ਤਹਿ ਕੀਤੀ ਗਈ | ਯੂਨੀਅਨ ਨੂੰ ਉਮੀਦ ਹੈ ਕਿ 14 ਸਤੰਬਰ ਦੀ ਮੀਟਿੰਗ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਟਰਾਂਸਪੋਰਟ ਵਿਭਾਗ ਦੇ ਕੱਚੇ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕਰਨਗੇ । ਜੇਕਰ ਅਜਿਹਾ ਨਹੀਂ ਹੁੰਦਾ ਤਾਂ ਪਨਬਸ/ਪੀ.ਆਰ.ਟੀ.ਸੀ ਦਾ ਤੁਰੰਤ ਚੱਕਾ ਜਾਮ ਕਰਾਂਗੇ | The post ਜੇਕਰ 14 ਸਤੰਬਰ ਦੀ ਮੀਟਿੰਗ ਤੋਂ ਭੱਜੀ ਪੰਜਾਬ ਸਰਕਾਰ ਤਾਂ ਪਨਬਸ/ਪੀ.ਆਰ.ਟੀ.ਸੀ ਦਾ ਕਰਾਂਗੇ ਚੱਕਾ ਜਾਮ: ਗੁਰਪ੍ਰੀਤ ਢਿੱਲੋਂ appeared first on TheUnmute.com - Punjabi News. Tags:
|
ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ Tuesday 12 September 2023 07:55 AM UTC+00 | Tags: 36-sikh-regiment amritsar breaking-news gurdwara-saragarhi-sahib latest-news news saragarhi-war sikh ਅੰਮ੍ਰਿਤਸਰ,12 ਸਤੰਬਰ 2023: ਸਾਰਾਗੜ੍ਹੀ ਜੰਗ ਦੀ 126 ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਰਾਸਤੀ ਮਾਰਗ ਤੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਬਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਗਿਆ | ਸਾਰਾਗੜ੍ਹੀ ਦੀ ਜੰਗ ਬਹਾਦਰੀ ਦੀ ਇਕ ਐਸੀ ਮਿਸਾਲ ਪੇਸ਼ ਕਰਦੀ ਹੈ ਜੋ ਹੋਰ ਕਿਧਰੇ ਵੇਖਣ ਨੂੰ ਨਹੀਂ ਮਿਲਦੀ। ਇਹ ਗੱਲ 12 ਸਤੰਬਰ 1897 ਦੀ ਹੈ। ਇਹ 21 ਸਿੱਖ ਫ਼ੌਜੀ ਬ੍ਰਿਟਿਸ਼ ਭਾਰਤੀ ਫ਼ੌਜ ਦੇ 36 ਸਿੱਖ ਰੈਜੀਮੈਂਟ ਦੇ ਜਵਾਨ ਸਨ। ਹੁਣ ਇਸ ਰੈਜੀਮੈਂਟ ਨੂੰ 4 ਸਿੱਖ ਰੈਜੀਮੈਂਟ ਵੀ ਕਿਹਾ ਜਾਂਦਾ ਹੈ। ਸਾਰਾਗੜ੍ਹੀ ਦਾ ਸਥਾਨ ਕੋਹਾਟ ( ਹੁਣ ਪਾਕਿਸਤਾਨ) ਜ਼ਿਲ੍ਹੇ ਵਿਚ ਇਕ ਸਰਹੱਦੀ ਪਿੰਡ ਹੈ, ਜੋ ਕਿਲ੍ਹਾ ਲਾਕਹਾਰਟ ਤੋਂ ਡੇਢ ਮੀਲ 'ਤੇ ਹੈ। ਲਾਕਹਾਰਟ ਤੇ ਗੁਲਸਤਾਨ ਕਿਲ੍ਹੇ ਦੀ ਦੂਰੀ ਛੇ ਕਿਲੋਮੀਟਰ ਹੈ। ਇਹ ਦੋ ਕਿਲ੍ਹੇ ਹਨ, ਇਨ੍ਹਾਂ ਦੋਵਾਂ ਕਿਲ੍ਹਿਆਂ ਵਿਚ ਨੀਵੇਂ ਥਾਂ ਸਾਰਾਗੜ੍ਹੀ ਦਾ ਸਥਾਨ ਹੈ, ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਖੇਤਰ ਵਿਚ ਪੈਰ ਰੱਖਿਆ, ਉਥੇ ਹੀ ਸਿਦਕ ਦਿਲੀ ਅਤੇ ਸਮਰਪਣ ਭਾਵਨਾ ਨਾਲ ਕਾਮਯਾਬੀ ਹਾਸਲ ਕੀਤੀ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਵੀ ਸਮਰਪਣ ਅਤੇ ਦ੍ਰਿੜ੍ਹਤਾ ਦੀ ਸਿਖਰਲੀ ਮਿਸਾਲ ਹੋ ਨਿਬੜੇ, ਜਿਸ ਸਦਕਾ ਅੱਜ ਵਿਸ਼ਵ ਭਰ ਵਿਚ ਇਨ੍ਹਾਂ ਸੂਰਮਿਆਂ ਦੀ ਗਾਥਾ ਦੀ ਗੱਲ ਹੁੰਦੀ ਹੈ | The post ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ appeared first on TheUnmute.com - Punjabi News. Tags:
|
12 ਸਤੰਬਰ 1897: 21 ਬਹਾਦਰ ਸਿੱਖ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਦੀ ਗਾਥਾ ਸਾਕਾ ਸਾਰਾਗੜ੍ਹੀ Tuesday 12 September 2023 08:18 AM UTC+00 | Tags: 12-1897 21 21-brave-sikh-soldiers 21-brave-soldiers battle-of-saragarhi news sikh-regiment ਲਿਖਾਰੀ |
ਨਾਸਿਰ-ਜੁਨੈਦ ਕਤਲ ਮਾਮਲੇ 'ਚ ਹਰਿਆਣਾ ਪੁਲਿਸ ਨੇ ਮੋਨੂੰ ਮਾਨੇਸਰ ਨੂੰ ਹਿਰਾਸਤ 'ਚ ਲਿਆ Tuesday 12 September 2023 08:56 AM UTC+00 | Tags: bhiwani breaking breaking-news haryana-police latest-news monu-arrest monu-manesar-arrest nasir-junaid nasir-junaid-murder nasir-junaid-murder-case news ਚੰਡੀਗੜ੍ਹ, 12 ਸਤੰਬਰ 2023: ਭਿਵਾਨੀ ‘ਚ ਜ਼ਿੰਦਾ ਸਾੜ ਦਿੱਤੇ ਗਏ ਨਾਸਿਰ-ਜੁਨੈਦ ਦੇ ਕਤਲ ਮਾਮਲੇ ‘ਚ ਹਰਿਆਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਗਊ ਰੱਖਿਅਕ ਮੋਨੂੰ ਮਾਨੇਸਰ (Monu Manesar) ਨੂੰ ਪੁਲਿਸ ਨੇ ਗੁਰੂਗ੍ਰਾਮ ਤੋਂ ਹਿਰਾਸਤ ‘ਚ ਲਿਆ ਹੈ। ਹਰਿਆਣਾ ਪੁਲਿਸ ਹੁਣ ਉਸਨੂੰ ਰਾਜਸਥਾਨ ਪੁਲਿਸ ਦੇ ਹਵਾਲੇ ਕਰ ਸਕਦੀ ਹੈ। ਮੋਨੂੰ ਮਾਨੇਸਰ ‘ਤੇ ਭਿਵਾਨੀ ‘ਚ ਜ਼ਿੰਦਾ ਸਾੜ ਦਿੱਤੇ ਗਏ ਨਾਸਿਰ ਅਤੇ ਜੁਨੈਦ ਦੇ ਕਤਲ ਕਾਂਡ ਦਾ ਦੋਸ਼ ਹੈ। 16 ਫਰਵਰੀ 2023 ਨੂੰ ਹਰਿਆਣਾ ਦੇ ਭਿਵਾਨੀ ਵਿੱਚ ਇੱਕ ਬੋਲੈਰੋ ਵਿੱਚ ਸੜੀਆਂ ਹੋਈਆਂ ਦੋ ਲਾਸ਼ਾਂ ਮਿਲੀਆਂ ਸਨ।ਇਸ ਮਾਮਲੇ ਦੀ ਜਾਂਚ ਤੋਂ ਬਾਅਦ ਪਤਾ ਲੱਗਾ ਸੀ ਕਿ ਦੋਵੇਂ ਲਾਸ਼ਾਂ ਰਾਜਸਥਾਨ ਦੇ ਗੋਪਾਲਗੜ੍ਹ ਦੇ ਜੁਨੈਦ ਅਤੇ ਨਾਸਿਰ ਦੀਆਂ ਹਨ। ਮੋਨੂੰ ਮਾਨੇਸਰ (Monu Manesar) ਨੂੰ ਹਰਿਆਣਾ ਪੁਲਿਸ ਦੇ ਸੀਆਈਏ ਸਟਾਫ਼ ਨੇ ਮੰਗਲਵਾਰ ਨੂੰ ਕਰੀਬ 12 ਵਜੇ ਆਈਐਮਟੀ ਮਾਨੇਸਰ 1 ਤੋਂ ਫੜਿਆ ਸੀ। ਮੋਨੂੰ ਨੂੰ ਉਸ ਦੇ ਪਿੰਡ ਦੇ ਬਾਜ਼ਾਰ ਵਿੱਚੋਂ ਹਿਰਾਸਤ ਵਿੱਚ ਲਿਆ ਗਿਆ ਹੈ। ਗੁਰੂਗ੍ਰਾਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੁਰੂਗ੍ਰਾਮ ਪੁਲਿਸ ਨੇ ਮੋਨੂੰ ਨੂੰ ਨਹੀਂ ਚੁੱਕਿਆ ਹੈ। ਸਗੋਂ ਸੀਆਈਏ ਸਟਾਫ਼ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਮਾਨੇਸਰ ਬਜਰੰਗ ਦਲ ਦਾ ਮੈਂਬਰ ਅਤੇ ਗਊ ਰੱਖਿਅਕ ਹੈ। ਉਹ ਮਾਨੇਸਰ, ਗੁਰੂਗ੍ਰਾਮ ਦਾ ਰਹਿਣ ਵਾਲਾ ਹੈ। ਮੋਨੂੰ ਮਾਨੇਸਰ ਨੂੰ ਬਜਰੰਗ ਦਲ ਦੀ ਗਊ ਰੱਖਿਆ ਟਾਸਕ ਫੋਰਸ ਯੂਨਿਟ ਅਤੇ ਗਊ ਰੱਖਿਆ ਦਲ ਦੇ ਮੁਖੀ ਵਜੋਂ ਵੀ ਜਾਣਿਆ ਜਾਂਦਾ ਹੈ। ਮੋਨੂੰ ਮਾਨੇਸਰ ਦਾ ਨਾਂ 31 ਜੁਲਾਈ 2023 ਨੂੰ ਹਰਿਆਣਾ ਦੇ ਨੂਹ ‘ਚ ਹਿੰਸਾ ਭੜਕਾਉਣ ਦੇ ਮਾਮਲੇ ‘ਚ ਕਥਿਤ ਤੌਰ ‘ਤੇ ਸ਼ਾਮਲ ਸੀ। The post ਨਾਸਿਰ-ਜੁਨੈਦ ਕਤਲ ਮਾਮਲੇ ‘ਚ ਹਰਿਆਣਾ ਪੁਲਿਸ ਨੇ ਮੋਨੂੰ ਮਾਨੇਸਰ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News. Tags:
|
ਦੋ ਦਿਨ ਭਾਰਤ 'ਚ ਫਸੇ ਰਹਿਣ ਤੋਂ ਬਾਅਦ ਕੈਨੇਡਾ ਰਵਾਨਾ ਹੋਏ ਜਸਟਿਨ ਟਰੂਡੋ, ਜਹਾਜ਼ 'ਚ ਆਈ ਸੀ ਤਕਨੀਕੀ ਖ਼ਰਾਬੀ Tuesday 12 September 2023 09:09 AM UTC+00 | Tags: breaking breaking-news canada-pm canadian-prime-minister delhi g-20-summit justin-trudeau news ਚੰਡੀਗੜ੍ਹ, 12 ਸਤੰਬਰ 2023: ਜੀ-20 ਸੰਮੇਲਨ ਲਈ ਭਾਰਤ ਆਏ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) 2 ਦਿਨ ਦਿੱਲੀ ‘ਚ ਫਸੇ ਰਹਿਣ ਤੋਂ ਬਾਅਦ ਅੱਜ ਦੁਪਹਿਰ ਆਪਣੇ ਦੇਸ਼ ਲਈ ਰਵਾਨਾ ਹੋ ਗਏ। ਇਸ ਦੇ ਨਾਲ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਦਫਤਰ ਦੇ ਪ੍ਰੈੱਸ ਸਕੱਤਰ ਮੁਹੰਮਦ ਹੁਸੈਨ ਨੇ ਕਿਹਾ ਸੀ ਕਿ ਜਹਾਜ਼ ਦੀ ਤਕਨੀਕੀ ਖ਼ਰਾਬੀ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਇਸ ਨੂੰ ਉਡਾਣ ਭਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਦੇ ਜਹਾਜ਼ ਨੇ ਮੰਗਲਵਾਰ ਦੁਪਹਿਰ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੋਂ ਉਡਾਣ ਭਰੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਜੀ-20 ਸੰਮੇਲਨ ਤੋਂ ਬਾਅਦ ਆਪਣੇ ਏਅਰਬੱਸ ਜਹਾਜ਼ ਵਿੱਚ ਖ਼ਰਾਬੀ ਕਾਰਨ ਪਿਛਲੇ ਦੋ ਦਿਨਾਂ ਤੋਂ ਭਾਰਤ ਵਿੱਚ ਫਸੇ ਹੋਏ ਸਨ। ਸੋਮਵਾਰ ਨੂੰ, ਭਾਰਤ ਵਿੱਚ ਫਸੇ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਰਾਜਧਾਨੀ ਦੇ ਲਲਿਤ ਹੋਟਲ ਵਿੱਚ ਆਪਣੇ ਕਮਰੇ ਵਿੱਚ ਰਹਿਣ ਦਾ ਫੈਸਲਾ ਕੀਤਾ। ਕੈਨੇਡੀਅਨ ਪ੍ਰਧਾਨ ਮੰਤਰੀ ਦਾ ਜਹਾਜ਼ ਜੋ ਖ਼ਰਾਬ ਹੋਇਆ ਸੀ, ਇੱਕ ਸੀਸੀ-150 ਪੋਲਾਰਿਸ ਹੈ, ਕਈ ਸੋਧੇ ਹੋਏ ਏਅਰਬੱਸ ਏ310-300 ਵਿੱਚੋਂ ਇੱਕ ਹੈ ਜਿਸਦੀ ਵਰਤੋਂ ਕੈਨੇਡੀਅਨ ਆਰਮਡ ਫੋਰਸਿਜ਼ ਆਪਣੇ ਵੀਆਈਪੀਜ਼ ਲਈ ਕਰਦੀ ਹੈ। The post ਦੋ ਦਿਨ ਭਾਰਤ ‘ਚ ਫਸੇ ਰਹਿਣ ਤੋਂ ਬਾਅਦ ਕੈਨੇਡਾ ਰਵਾਨਾ ਹੋਏ ਜਸਟਿਨ ਟਰੂਡੋ, ਜਹਾਜ਼ ‘ਚ ਆਈ ਸੀ ਤਕਨੀਕੀ ਖ਼ਰਾਬੀ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਰੱਖਿਆ ਨੀਂਹ ਪੱਥਰ Tuesday 12 September 2023 09:21 AM UTC+00 | Tags: 36th-sikh-regiment breaking-news ferozepur ferozepur-cantonment latest-news news punjab saragarhi saragarhi-war-memorial the-unmute-breaking-news ਚੰਡੀਗੜ੍ਹ, 12 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਰਾਗੜ੍ਹੀ (Saragarhi) ਦੀ ਜੰਗ ਦੇ ਸ਼ਹੀਦਾਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਦੇਣ ਲਈ ਫਿਰੋਜ਼ਪੁਰ ਛਾਉਣੀ ਸਥਿਤ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਪੁੱਜੇ। ਇੱਥੇ ਸਭ ਤੋਂ ਪਹਿਲਾਂ ਉਨ੍ਹਾਂ 21 ਸਿੱਖ ਯੋਧਿਆਂ ਨੂੰ ਪ੍ਰਣਾਮ ਕੀਤਾ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਸ੍ਰੀ ਅਖੰਡ ਸਾਹਿਬ ਦੇ ਪਾਠ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ ਉਹ ਸ਼ਹੀਦਾਂ ਦੀ ਯਾਦ ਵਿੱਚ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ ਰੱਖਿਆ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਸਾਰਾਗੜ੍ਹੀ (Saragarhi) ਦੀ ਜੰਗ ‘ਚ ਆਪਣੇ ਫ਼ਰਜ਼ ਤੋਂ ਕੁਰਬਾਨ ਹੋਏ 36ਵੀਂ ਸਿੱਖ ਰੈਜੀਮੈਂਟ ਦੇ ਅਣਖੀ ਯੋਧਿਆਂ ਦੀ ਯਾਦਗਾਰ ਦਾ ਨੀਂਹ ਪੱਥਰ ਰੱਖ ਰਹੇ ਹਾਂ | ਇੱਸ ਸੰਬੰਧੀ ਫ਼ਿਰੋਜ਼ਪੁਰ ਵਿਖੇ ‘ਸਾਰਾਗੜ੍ਹੀ ਦਿਵਸ’ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | The post CM ਭਗਵੰਤ ਮਾਨ ਨੇ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਰੱਖਿਆ ਨੀਂਹ ਪੱਥਰ appeared first on TheUnmute.com - Punjabi News. Tags:
|
IND vs SL: ਭਾਰਤ ਨੇ ਸ਼੍ਰੀਲੰਕਾ ਖ਼ਿਲਾਫ਼ ਟਾਸ ਜਿੱਤ ਕੇ ਬੱਲੇਬਾਜ਼ੀ ਚੁਣੀ, 3 ਸਪਿਨਰਾਂ ਨਾਲ ਉਤਰੀ ਭਾਰਤੀ ਟੀਮ Tuesday 12 September 2023 09:31 AM UTC+00 | Tags: aisa-cup aisa-cup-2023 akshar-patel breaking-news indian-team ind-vs-sl kl-rahul news rohit-sharma spinners sri-lanka sri-lanka-vs-india virat-kohali ਚੰਡੀਗੜ੍ਹ, 12 ਸਤੰਬਰ 2023: (IND vs SL) ਏਸ਼ੀਆ ਕੱਪ ਦੇ ਸੁਪਰ-4 ਦੌਰ ‘ਚ ਭਾਰਤੀ ਟੀਮ ਦਾ ਦੂਜਾ ਮੁਕਾਬਲਾ ਸ਼੍ਰੀਲੰਕਾ ਨਾਲ ਹੈ। ਭਾਰਤੀ ਟੀਮ ਇਹ ਮੈਚ ਜਿੱਤ ਕੇ ਫਾਈਨਲ ‘ਚ ਆਪਣੀ ਜਗ੍ਹਾ ਪੱਕੀ ਕਰਨਾ ਚਾਹੇਗੀ। ਇਸ ਦੇ ਨਾਲ ਹੀ ਸ਼੍ਰੀਲੰਕਾ ਵੀ ਇਸ ਮੈਚ ਨੂੰ ਜਿੱਤ ਕੇ ਫਾਈਨਲ ਵਿੱਚ ਥਾਂ ਬਣਾਉਣ ਦੀ ਕੋਸ਼ਿਸ਼ ਕਰੇਗਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਮੈਚ ਵਿੱਚ ਸ਼ਾਰਦੁਲ ਠਾਕੁਰ ਦੀ ਥਾਂ ਅਕਸ਼ਰ ਪਟੇਲ ਨੂੰ ਮੌਕਾ ਮਿਲਿਆ ਹੈ | ਭਾਰਤੀ ਟੀਮ ਅੱਜ 3 ਸਪਿਨਰਾਂ ਨਾਲ ਉਤਰੀ ਹੈ | ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਈਸ਼ਾਨ ਕਿਸ਼ਨ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ। ਸ਼੍ਰੀਲੰਕਾ: ਪਥੁਮ ਨਿਸਾਂਕਾ, ਦਿਮੁਥ ਕਰੁਣਾਰਤਨੇ, ਕੁਸਲ ਮੇਂਡਿਸ (ਵਿਕਟਕੀਪਰ), ਸਦਿਰਾ ਸਮਰਾਵਿਕਰਮਾ, ਚਰਿਥ ਅਸਾਲੰਕਾ, ਧਨੰਜੇ ਡੀ ਸਿਲਵਾ, ਦਸੁਨ ਸ਼ਨਾਕਾ (ਕਪਤਾਨ), ਦੁਨਿਥ ਵੇਲਾਲੇਗੇ, ਮਹਿਸ਼ ਤੀਕਸ਼ਨਾ, ਕਸੁਨ ਰਜਿਥਾ, ਮਤਿਸ਼ਾ ਪਥੀਰਾਨਾ।
The post IND vs SL: ਭਾਰਤ ਨੇ ਸ਼੍ਰੀਲੰਕਾ ਖ਼ਿਲਾਫ਼ ਟਾਸ ਜਿੱਤ ਕੇ ਬੱਲੇਬਾਜ਼ੀ ਚੁਣੀ, 3 ਸਪਿਨਰਾਂ ਨਾਲ ਉਤਰੀ ਭਾਰਤੀ ਟੀਮ appeared first on TheUnmute.com - Punjabi News. Tags:
|
ਰੂਪਨਗਰ ਪੁਲਿਸ ਨੇ 72 ਘੰਟਿਆਂ 'ਚ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਜਣੇ ਗ੍ਰਿਫਤਾਰ Tuesday 12 September 2023 09:44 AM UTC+00 | Tags: breaking-news crime gaushala murder murder-case mystery news police rupnagar-police viveksheel-soni ਰੂਪਨਗਰ, 12 ਸਤੰਬਰ 2023 : ਰੂਪਨਗਰ ਪੁਲਿਸ (Rupnagar police) ਨੇ ਕੁਝ ਦਿਨ ਪਹਿਲਾਂ ਗਊਸ਼ਾਲਾ ਰੋਡ ਉਤੇ ਹੋਏ ਅੰਨੇ ਕਤਲ ਦੀ ਗੁੱਥੀ ਨੂੰ 72 ਘੰਟਿਆ ਦੇ ਅੰਦਰ-ਅੰਦਰ ਸੁਲਝਾ ਕੇ ਮੁਕੱਦਮਾ ਟਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ | ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਿਵੇਕਸ਼ੀਲ ਸੋਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਹੈ | ਵਿਵੇਕਸ਼ੀਲ ਸੋਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ (Rupnagar police) ਨੂੰ 8 ਸਤੰਬਰ 2023 ਨੂੰ ਥਾਣਾ ਸਿਟੀ ਰੂਪਨਗਰ ਵਿਖੇ ਇਤਲਾਹ ਮਿਲੀ ਸੀ ਕਿ ਗਊਸ਼ਾਲਾ ਰੋਡ ਰੂਪਨਗਰ ਨੇੜੇ ਕਿਸੇ ਨਾਮਲੂਮ ਵਿਅਕਤੀ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੀ ਗਈ ਲਾਸ਼ ਪਈ ਹੈ। ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਮ੍ਰਿਤਕ ਬਾਰੇ ਪੜਤਾਲ ਕੀਤੀ ਗਈ ਜਿਸਦੀ ਸ਼ਨਾਖਤ ਦਵਾਰਕਾ ਦਾਸ ਉਰਫ ਦਵਿੰਦਰ ਪੁੱਤਰ ਹੁਸਨ ਚੰਦ ਵਾਸੀ ਆਦਰਸ਼ ਨਗਰ ਰੂਪਨਗਰ ਵਜੋਂ ਹੋਈ। ਮ੍ਰਿਤਕ 7 ਸਤੰਬਰ ਦੀ ਰਾਤ ਕਰੀਬ 09 ਵਜੇ ਤੋਂ ਬਾਅਦ ਲਾਪਤਾ ਸੀ। ਜਿਸਦੇ ਸਬੰਧ ਵਿੱਚ ਮੁਕੱਦਮਾਂ ਨੰਬਰ 197, ਮਿਤੀ 08.09.2023 ਅ/ਧ 302, 34 ਆਈ.ਪੀ.ਸੀ, ਥਾਣਾ ਸਿਟੀ, ਰੂਪਨਗਰ ਵਿਖੇ ਦਰਜ ਕੀਤਾ ਗਿਆ। ਜਿਸ ਉਪਰੰਤ ਉਨ੍ਹਾਂ ਵਲੋਂ ਮੌਕੇ ਉਤੇ ਪਹੁੰਚ ਕੇ ਐਸ.ਪੀ. ਨਵਨੀਤ ਸਿੰਘ ਮਾਹਲ ਦੀ ਅਗਵਾਈ ਹੇਠ ਡੀ.ਐਸ.ਪੀ (ਜਾਂਚ) ਮਨਵੀਰ ਸਿੰਘ ਬਾਜਵਾ, ਡੀ.ਐਸ.ਪੀ-ਸਬ ਡਬਵੀਜਨ ਤਰਲੋਚਨ ਸਿੰਘ, ਅਤੇ ਇੰਸ. ਸਤਨਾਮ ਸਿੰਘ ਅਤੇ ਮੁੱਖ ਅਫਸਰ ਥਾਣਾ ਸਿਟੀ ਰੂਪਨਗਰ ਇੰਸ. ਪਵਨ ਕੁਮਾਰ ਦੀਆ ਅਲੱਗ-ਅਲੱਗ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕਰਕੇ ਉਕਤ ਕਤਲ ਕੇਸ ਨੂੰ ਟਰੇਸ ਕਰਨ ਲਈ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ। ਜ਼ਿਲ੍ਹਾ ਪੁਲਿਸ (Rupnagar police) ਮੁੱਖੀ ਨੇ ਦੱਸਿਆ ਕਿ ਜਾਂਚ ਟੀਮਾਂ ਵਲੋਂ ਵਿਗਿਆਨਕ ਅਤੇ ਤਕਨੀਕੀ ਢੰਗਾਂ ਨਾਲ ਵੱਖ-ਵੱਖ ਪਹਿਲੂਆਂ ਉਤੇ ਤਫਤੀਸ਼ ਕੀਤੀ ਗਈ ਅਤੇ ਤਫਤੀਸ਼ ਉਪਰੰਤ ਕਤਲ ਵਿੱਚ 03 ਵਿਅਕਤੀਆਂ ਦੀ ਸ਼ਾਮੂਲੀਅਤ ਸਾਹਮਣੇ ਆਈ ਹੈ। ਜਿਸ ਵਿਚ, ਮੁੱਖ ਦੋਸ਼ੀ ਸੁਨੀਲ ਕੁਮਾਰ ਅਤੇ ਇਸ ਦਾ ਬੇਟਾ ਸ਼ਿਵਮ ਵਾਸੀ ਮਕਾਨ ਨੰਬਰ 21 ਸ਼ਾਮਪੁਰਾ ਥਾਣਾ ਸਿਟੀ ਰੂਪਨਗਰ ਹਾਲ ਵਾਸੀ ਰਤਨ ਨਗਰ ਟਾਈਪ ਐਫ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਕਤਲ ਦੀ ਵਜਾ ਰੰਜਿਸ਼ ਸਾਹਮਣੇ ਆਈ ਹੈ ਜਿਸ ਤਹਿਤ ਮ੍ਰਿਤਕ ਅਤੇ ਦੋਸ਼ੀ ਸੁਨੀਲ ਕੁਮਾਰ ਇੱਕੋ ਦੁਕਾਨ ਡੀ.ਸੀ.ਐਮ ਕਲਾਥ ਹਾਊਸ ਰੂਪਨਗਰ ਵਿਖੇ ਕੰਮ ਕਰਦੇ ਸਨ ਅਤੇ ਸੁਨੀਲ ਕੁਮਾਰ ਅਰਸਾ ਕਰੀਬ 2 ਸਾਲ ਤੋਂ ਮ੍ਰਿਤਕ ਨਾਲ ਇਸ ਗੱਲ ਨੂੰ ਲੈ ਕੇ ਈਰਖਾ ਕਰਦਾ ਸੀ ਕਿ ਦੁਕਾਨ ਦੇ ਮਾਮਲਿਆਂ ਵਿੱਚ ਮ੍ਰਿਤਕ ਨੇ ਉਸਦੀ ਬੜੀ ਗਲਤ ਸਾਖ ਬਣਾ ਦਿੱਤੀ ਸੀ। ਇਸੇ ਕਾਰਨ ਉਸਦੇ ਦੁਕਾਨ ਮਾਲਕ ਉਸਨੂੰ ਚੰਗਾ ਨਹੀਂ ਸਮਝਦੇ ਸੀ ਜੋ ਇਸ ਗੱਲ ਤੋਂ ਬਹੁਤ ਪਰੇਸ਼ਾਨ ਸੀ ਅਤੇ ਉਸਨੇ ਇਹ ਗੱਲ ਆਪਣੇ ਬੇਟੇ ਸ਼ਿਵਮ ਅਤੇ (ਭਤੀਜਾ ਜੋ ਨਬਾਲਿਗ ਹੈ) ਨਾਲ ਸਾਂਝੀ ਕੀਤੀ। ਜਿਸ ਉਪਰੰਤ ਉਨ੍ਹਾਂ ਨੇ ਦਵਾਰਕਾ ਦਾਸ ਉਰਫ ਦਵਿੰਦਰ ਨੂੰ ਮਾਰਨ ਦੀ ਸਾਜਿਸ਼ ਬਣਾਈ ਅਤੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਐਸ.ਐਸ.ਪੀ ਨੇ ਦੱਸਿਆ ਕਿ ਮੁਕੱਦਮਾ ਵਿੱਚ ਦੋਸ਼ੀ ਸੁਨੀਲ ਕੁਮਾਰ ਅਤੇ ਉਸਦਾ ਲੜਕਾ ਸ਼ਿਵਮ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਿਹਨਾਂ ਨੂੰ ਅੱਜ ਪੇਸ਼ ਅਦਾਲਤ ਕੀਤਾ ਜਾਵੇਗਾ ਜਿਨ੍ਹਾਂ ਕੋਲੋ ਵਾਰਦਾਤ ਵਿਚ ਵਰਤਿਆ ਗਿਆ ਮੋਟਰਸਾਈਕਲ ਅਤੇ ਹਥਿਆਰ ਸਮੇਤ ਹੋਰ ਸਮਾਨ ਬਰਾਮਦ ਕੀਤਾ ਗਿਆ | The post ਰੂਪਨਗਰ ਪੁਲਿਸ ਨੇ 72 ਘੰਟਿਆਂ ‘ਚ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਜਣੇ ਗ੍ਰਿਫਤਾਰ appeared first on TheUnmute.com - Punjabi News. Tags:
|
ਪਰਵਿੰਦਰ ਝੋਟਾ ਨੇ ਰਿਹਾਈ ਤੋਂ ਬਾਅਦ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ਦਾ ਕੀਤਾ ਧੰਨਵਾਦ Tuesday 12 September 2023 09:57 AM UTC+00 | Tags: anti-drug-campaigner breaking-news drugs drugs-free-punjab mansa-police news parvinder-singh-jhota punjab-free-drug punjab-police sri-muktsar-sahib ਮਾਨਸਾ, 12 ਸਤੰਬਰ 2023: ਨਸ਼ੇ ਦੇ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਤੋਂ ਰਿਹਾ ਹੋਣ ਤੋਂ ਬਾਅਦ ਅੱਜ ਮਾਨਸਾ ਵਿਖੇ ਪਹੁੰਚ ਕੇ ਐਲਾਨ ਕੀਤਾ ਕਿ ਨਸ਼ਾ ਤਸਕਰੀ ਦੇ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਿਲਾਫ਼ ਹੁਣ ਵੱਡੀ ਮੁਹਿੰਮ ਪੰਜਾਬ ਭਰ ਵਿੱਚ ਉੱਠੇਗੀ ਅਤੇ ਇਹ ਲੜਾਈ ਹੁਣ ਸਾਰੀਆਂ ਜਥੇਬੰਦੀਆਂ ਦੀ ਬਣ ਚੁੱਕੀ ਹੈ। ਮਾਨਸਾ ਪਹੁੰਚੇ ਪਰਵਿੰਦਰ ਸਿੰਘ ਝੋਟਾ ਨੇ ਕਿਹਾ ਕਿ 62 ਕਿਸਾਨ ਅਤੇ ਹੋਰ ਜਥੇਬੰਦੀਆਂ ਨੇ ਮਿਲ ਕੇ ਲੜਾਈ ਲੜੀ ਹੈ, ਜਿਸ ਤੋਂ ਬਾਅਦ ਮੇਰੀ ਰਿਹਾਈ ਹੋਈ ਹੈ | ਇਹ ਲੜਾਈ ਹੁਣ ਨਸ਼ੇ ਦੇ ਖ਼ਿਲਾਫ਼ ਪੂਰੇ ਪੰਜਾਬ ਦੇ ਵਿੱਚ ਲੜੀ ਜਾਵੇਗੀ ਕਿਉਂਕਿ ਨਸ਼ੇ ਦੇ ਖਿਲਾਫ ਲੜਨਾ ਕਿਸੇ ਇੱਕ ਵਿਅਕਤੀ ਦਾ ਕੰਮ ਨਹੀਂ ਹੈ | ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਪੰਜਾਬੀਆਂ ਦੀ ਪੂਰੀ ਦੁਨੀਆਂ ਦੇ ਵਿੱਚ ਚੜ੍ਹਤ ਬਣਾਈ ਹੈ ਅਤੇ ਪੰਜਾਬੀਆਂ ਨੂੰ ਸੈਲਿਉਟ ਕਰਵਾ ਦਿੱਤਾ | ਉਹ ਇਨਸਾਨ ਇੱਕ ਰੱਬ ਦਾ ਰੂਪ ਸੀ ਜਿਸ ਨੇ ਸਾਡੇ ਏਰੀਏ ਦੀ ਪੂਰੀ ਚੜਤ ਬਣਾਈ ਹੈ | ਨਸ਼ੇ ਦੇ ਮਾਮਲੇ ‘ਤੇ ਉਹਨਾਂ ਬੋਲਦੇ ਹੋਏ ਕਿਹਾ ਕਿ ਬੰਦ ਨਹੀਂ ਹੋਇਆ ਅਤੇ ਪੰਜਾਬ ਦੇ ਵਿੱਚ ਇੱਕ ਵੱਡੀ ਮੁਹਿੰਮਾਂ ਚਲਾਈ ਜਾਵੇਗੀ। ਇਸ ਮੌਕੇ ਪਰਵਿੰਦਰ ਸਿੰਘ ਝੋਟੇ ਦੀ ਟੀਮ ਦੇ ਮੈਂਬਰ ਅਮਨਦੀਪ ਸਿੰਘ ਅਤੇ ਇੰਦਰਜੀਤ ਸਿੰਘ ਨੇ ਵੀ ਸੰਘਰਸ਼ ਵਿੱਚ ਸਾਥ ਦੇਣ ਵਾਲੀਆਂ ਸਾਰੀਆਂ ਜੱਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਰਵਿੰਦਰ ਸਿੰਘ ਦੀ ਰਿਹਾਈ ਦੇ ਨਾਲ ਅਜੇ ਜਿੱਤ ਨਹੀਂ ਹੋਈ ਜਦੋਂ ਪੰਜਾਬ ਦੇ ਵਿੱਚੋਂ ਨਸ਼ਾ ਖਤਮ ਹੋਵੇਗਾ ਉਦੋਂ ਪੰਜਾਬੀਆਂ ਦੀ ਵੱਡੀ ਜਿੱਤ ਹੋਵੇਗੀ | ਉਹਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅੱਜ ਨਸ਼ੇ ਦੇ ਖ਼ਿਲਾਫ਼ ਉੱਠਣ The post ਪਰਵਿੰਦਰ ਝੋਟਾ ਨੇ ਰਿਹਾਈ ਤੋਂ ਬਾਅਦ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ਦਾ ਕੀਤਾ ਧੰਨਵਾਦ appeared first on TheUnmute.com - Punjabi News. Tags:
|
ਕੀ ਡੀਜ਼ਲ ਵਾਹਨਾਂ 'ਤੇ ਲੱਗੇਗਾ 10% ਵਾਧੂ ਟੈਕਸ ? ਨਿਤਿਨ ਗਡਕਰੀ ਨੇ ਦਿੱਤਾ ਸਪੱਸ਼ਟੀਕਰਨ Tuesday 12 September 2023 10:11 AM UTC+00 | Tags: breaking-news latest-news news nitin-gadkari tax-on-diesel tax-on-diesel-vehicles ਚੰਡੀਗੜ੍ਹ, 12 ਸਤੰਬਰ 2023: ਭਾਰਤ ‘ਚ ਡੀਜ਼ਲ ਇੰਜਣ ਵਾਲੀਆਂ ਗੱਡੀਆਂ ਨੂੰ ਖਰੀਦਣਾ ਜਲਦ ਹੀ ਮਹਿੰਗਾ ਹੋ ਸਕਦਾ ਹੈ। ਇਸ ‘ਤੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਵੱਲੋਂ ਅਹਿਮ ਬਿਆਨ ਦਿੱਤਾ ਗਿਆ ਹੈ |ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਮੰਗਲਵਾਰ ਨੂੰ ਦਿੱਲੀ ਵਿੱਚ ਸਿਆਮ ਦੁਆਰਾ ਕਰਵਾਏ ਗਏ ਇੱਕ ਸਮਾਗਮ ਵਿੱਚ ਪਹੁੰਚੇ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪ੍ਰਦੂਸ਼ਣ ਇੱਕ ਗੰਭੀਰ ਸਮੱਸਿਆ ਹੈ। ਇਸ ਕਾਰਨ ਸਾਡੀ ਸਿਹਤ ‘ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਪਿਛਲੇ 8-10 ਦਿਨਾਂ ਤੋਂ ਇੱਕ ਪੱਤਰ ਤਿਆਰ ਕੀਤਾ ਹੈ, ਵਿੱਤ ਮੰਤਰੀ ਅੱਜ ਸ਼ਾਮ 5.30 ਵਜੇ ਮੀਟਿੰਗ ਲਈ ਮੇਰੇ ਘਰ ਆਉਣ ਵਾਲੇ ਹਨ, ਇਸ ਦੌਰਾਨ ਉਨ੍ਹਾਂ ਨੂੰ ਇੱਕ ਬੇਨਤੀ ਕਰਾਂਗਾ ਕਿ ਭਵਿੱਖ ‘ਚ ਡੀਜ਼ਲ ‘ਤੇ ਚੱਲਣ ਵਾਲੇ ਸਾਰੇ ਵਾਹਨਾਂ ‘ਤੇ ਵਾਧੂ 10 ਫੀਸਦੀ ਜੀ.ਐੱਸ.ਟੀ. ਲਗਾਇਆ ਜਾਵੇ | ਉਨ੍ਹਾਂ (Nitin Gadkari) ਕਿਹਾ ਕਿ ਡੀਜ਼ਲ ਵਰਗੇ ਖਤਰਨਾਕ ਈਂਧਨ ਕਾਰਨ ਵਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਅਤੇ 2070 ਤੱਕ ਕਾਰਬਨ ਨੈੱਟ ਜ਼ੀਰੋ ਦੀ ਵਚਨਬੱਧਤਾ ਨੂੰ ਪ੍ਰਾਪਤ ਕਰਨ ਅਤੇ ਆਟੋਮੋਬਾਈਲਜ਼ ਦੇ ਤੇਜ਼ੀ ਨਾਲ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇਹ ਜ਼ਰੂਰੀ ਹੈ ਕਿ ਅਸੀਂ ਸਰਗਰਮੀ ਨਾਲ ਸਾਫ਼ ਅਤੇ ਹਰੇ ਬਦਲਵੇਂ ਈਂਧਨ ਵੱਲ ਵਧੀਏ ਅਤੇ ਅਪਣਾਈਏ। ਇਹ ਈਂਧਨ ਆਯਾਤ ਈਂਧਨ ਦੇ ਬਦਲ ਹੋਣਗੇ, ਲਾਗਤ ਪ੍ਰਭਾਵਸ਼ਾਲੀ ਹੋਣਗੇ, ਸਵਦੇਸ਼ੀ ਹੋਣਗੇ ਅਤੇ ਪ੍ਰਦੂਸ਼ਣ ਮੁਕਤ ਹੋਣਗੇ।
The post ਕੀ ਡੀਜ਼ਲ ਵਾਹਨਾਂ ‘ਤੇ ਲੱਗੇਗਾ 10% ਵਾਧੂ ਟੈਕਸ ? ਨਿਤਿਨ ਗਡਕਰੀ ਨੇ ਦਿੱਤਾ ਸਪੱਸ਼ਟੀਕਰਨ appeared first on TheUnmute.com - Punjabi News. Tags:
|
ਰੇਲਵੇ ਨੇ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ 'ਤੇ ਕੱਸਿਆ ਸ਼ਿਕੰਜਾ, ਜ਼ੁਰਮਾਨੇ ਵਜੋਂ 2.28 ਕਰੋੜ ਰੁਪਏ ਵਸੂਲੇ Tuesday 12 September 2023 11:44 AM UTC+00 | Tags: breaking-news firozpur firozpur-division indian-railway-news latest-news news north-railway railways railways-clamp ticketless-passengers train-tickets ਫਿਰੋਜ਼ਪੁਰ, 12 ਸਤੰਬਰ, 2023: ਟਰੇਨ ‘ਚ ਬਿਨਾਂ ਟਿਕਟ ਸਫਰ ਕਰਨ ਵਾਲੇ ਯਾਤਰੀਆਂ ‘ਤੇ ਲਗਾਮ ਕੱਸਣ ਲਈ ਰੇਲਵੇ (Railways) ਦੀ ਫਿਰੋਜ਼ਪੁਰ ਡਿਵੀਜ਼ਨ ਦੇ ਅਧਿਕਾਰੀਆਂ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਅਗਸਤ ਮਹੀਨੇ ਦੌਰਾਨ ਟਿਕਟ ਚੈਕਰਾਂ ਨੇ 28358 ਯਾਤਰੀਆਂ ਨੂੰ ਬਿਨਾਂ ਟਿਕਟਾਂ ਤੋਂ ਫੜਿਆ। ਚੈਕਰਾਂ ਨੇ ਇਨ੍ਹਾਂ ਇਨ੍ਹਾਂ ਤੋਂ ਜ਼ੁਰਮਾਨੇ ਵਜੋਂ 2 ਕਰੋੜ 48 ਹਜ਼ਾਰ ਰੁਪਏ ਵਸੂਲੇ ਹਨ । ਡਿਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਦੱਸਿਆ ਕਿ ਯਾਤਰੀਆਂ ਤੋਂ ਵਸੂਲੀ ਗਈ ਜ਼ੁਰਮਾਨਾ ਪਿਛਲੇ ਸਾਲ ਇਸ ਸਮੇਂ ਦੌਰਾਨ ਵਸੂਲੇ ਗਏ ਜ਼ੁਰਮਾਨੇ ਨਾਲੋਂ 24 ਫੀਸਦੀ ਵੱਧ ਹੈ। ਅਜਿਹੇ ਯਾਤਰੀਆਂ ਨੂੰ ਰੋਕਣ ਲਈ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਲਿੰਕ ਅਤੇ ਮੁੱਖ ਮਾਰਗਾਂ ‘ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਰੇਲਵੇ (Railways) ਸਟੇਸ਼ਨਾਂ ਨੂੰ ਸਾਫ਼ ਸੁਥਰਾ ਰੱਖਣ ਅਤੇ ਲੋਕਾਂ ਨੂੰ ਕੂੜਾ ਸੁੱਟਣ ਤੋਂ ਰੋਕਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ ਅਤੇ ਮੁਸਾਫ਼ਰਾਂ ਨੂੰ ਸਾਫ਼-ਸਫ਼ਾਈ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮੁੱਖ ਸਟੇਸ਼ਨਾਂ ‘ਤੇ ਰੂਟੀਨ ਚੈਕਿੰਗ ਵੀ ਕੀਤੀ ਜਾਂਦੀ ਹੈ। ਅਗਸਤ ਮਹੀਨੇ ਵਿੱਚ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ ਅਤੇ ਅਹਾਤੇ ‘ਤੇ ਕੂੜਾ ਸੁੱਟਣ ਲਈ 734 ਯਾਤਰੀਆਂ ਤੋਂ ਕੂੜਾ ਵਿਰੋਧੀ ਐਕਟ ਤਹਿਤ 1 ਲੱਖ 25 ਹਜ਼ਾਰ ਰੁਪਏ ਵਸੂਲੇ ਗਏ ਸਨ। ਵਿਭਾਗ ਵੱਲੋਂ ਰੇਲਵੇ ਸਟੇਸ਼ਨਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਡੀਆਰਐਮ ਨੇ ਕਿਹਾ ਕਿ ਚੈਕਿੰਗ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਹੀ ਟਿਕਟਾਂ ਲੈ ਕੇ ਹੀ ਰੇਲ ਗੱਡੀ ਵਿੱਚ ਸਫ਼ਰ ਕਰਨ ਅਤੇ ਰੇਲਵੇ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਚੈਕਿੰਗ ਸਟਾਫ਼ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਬਿਨਾਂ ਟਿਕਟ ਵਾਲੀ ਸਵਾਰੀਆਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ | ਉਨ੍ਹਾਂ ਚੈਕਰਾਂ ਨੂੰ ਯਾਤਰੀਆਂ ਨਾਲ ਨਿਮਰਤਾ ਨਾਲ ਗੱਲਬਾਤ ਕਰਨ ਲਈ ਵੀ ਕਿਹਾ। The post ਰੇਲਵੇ ਨੇ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ‘ਤੇ ਕੱਸਿਆ ਸ਼ਿਕੰਜਾ, ਜ਼ੁਰਮਾਨੇ ਵਜੋਂ 2.28 ਕਰੋੜ ਰੁਪਏ ਵਸੂਲੇ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ 'ਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕੀਤਾ ਕਾਇਮ: ਮੁੱਖ ਮੰਤਰੀ Tuesday 12 September 2023 11:57 AM UTC+00 | Tags: breaking-news cm-bhagwant-mann government-job-news government-jobs latest-news news punjab punjab-government punjabi-news punjab-new-post the-unmute-breaking-news the-unmute-punjabi-news ਚੰਡੀਗੜ੍ਹ, 12 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ (GOVERNMENT JOBS) ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ। ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਅੱਜ ਤੋਂ ਉਹ ਸਰਕਾਰ ਦੀ ਉਸ ਟੀਮ ਦਾ ਹਿੱਸਾ ਬਣ ਗਏ ਹਨ ਜੋ 'ਰੰਗਲਾ ਪੰਜਾਬ' ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਇਹ ਭਰਤੀ ਮੁਹਿੰਮ ਚਲਾ ਰਹੀ ਹੈ ਅਤੇ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰੀ-ਮੋਰੀ ਲਈ ਕੋਈ ਥਾਂ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਮਿਊਂਸਪਲ ਭਵਨ ਦਾ ਇਹ ਆਡੀਟੋਰੀਅਮ ਅਜਿਹੇ ਅਨੇਕਾਂ ਸਮਾਗਮਾਂ ਦਾ ਗਵਾਹ ਹੈ ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਝਲਕਦੀ ਹੈ ਜੋ ਨੌਜਵਾਨਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਸਾਰੀਆਂ ਅਸਾਮੀਆਂ ਮੈਰਿਟ ਦੇ ਆਧਾਰ ਉਤੇ ਭਰੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 36097 ਸਰਕਾਰੀ ਨੌਕਰੀਆਂ (GOVERNMENT JOBS) ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨਹੀਂ ਦਿੱਤੀਆਂ। ਸੂਬੇ ਦੇ ਪਿਛਲੇ 'ਕਪਤਾਨਾਂ' ਦੀ ਮਾੜੀ ਕਾਰਗੁਜ਼ਾਰੀਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ 'ਕਪਤਾਨਾਂ' ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਏਨਾ ਲੀਡਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਕਦੇ ਵੀ ਧਿਆਨ ਹੀ ਨਹੀਂ ਦਿੱਤਾ ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੋਰ ਮੁਲਕਾਂ ਵੱਲ ਰੁਖ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਇਸ ਨਾਕਾਰਤਮਕ ਰੁਝਾਨ ਨੂੰ ਠੱਲ੍ਹ ਪਾਈ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ 'ਸਰਕਾਰੀ ਖਜ਼ਾਨਾ ਖਾਲੀ' ਹੋਣ ਦੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਤੋੜਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘੇ ਦਿਨ ਨੌਕਰੀਆਂ (GOVERNMENT JOBS) ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਇਸ ਵਿਆਪਕ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ, "ਜਿਵੇਂ ਹਵਾਈ ਅੱਡਿਆਂ ‘ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਆਪਣੀਆਂ ਮਨਚਾਹੀਆਂ ਮੰਜ਼ਿਲਾਂ ਹਾਸਲ ਕਰ ਸਕਣ।" ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ ਅੱਠ ਸਿਖਲਾਈ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ (GOVERNMENT JOBS) ‘ਤੇ ਸੇਵਾ ਨਿਭਾਉਣ ਲਈ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰਨਗੇ। 'ਸਕੂਲ ਆਫ਼ ਐਮੀਨੈਂਸ'ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਬੁੱਧਵਾਰ ਨੂੰ ਸੂਬੇ ਵਿੱਚ 'ਸਕੂਲ ਆਫ਼ ਐਮੀਨੈਂਸ' ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਾਪਤ ਕੀਤਾ ਗਿਆ ਪਹਿਲਾ ਅਜਿਹਾ ਹਾਈ-ਟੈਕ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਰੋਲ ਮਾਡਲ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਚੰਗਾ ਅਧਿਆਪਕ ਭਵਿੱਖ ਲਈ ਹੋਣਹਾਰ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੁੰਦਾ ਹੈ ਜਿਸ ਕਰਕੇ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਥਾਵਾਂ ‘ਤੇ ਸਿਖਲਾਈ ਲਈ ਭੇਜਣ ਨੂੰ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ/ਅਧਿਆਪਕਾਂ ਦੇ ਵਫ਼ਦ ਸਿੰਗਾਪੁਰ, ਅਹਿਮਦਾਬਾਦ ਅਤੇ ਹੋਰਾਂ ਵਿਖੇ ਸਿਖਲਾਈ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਮੁਹਾਰਤ ਨੂੰ ਵਧਾਉਣ ਲਈ ਭੇਜੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਉਹ ਕਾਨਵੈਂਟ ਸਕੂਲਾਂ ਵਿੱਚ ਆਪਣੇ ਹਾਣੀਆਂ ਦਾ ਮੁਕਾਬਲਾ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਨੇ ਸੂਬਾ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95% ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ ਕਿਉਂਕਿ ਹੁਣ ਤੱਕ 50 ਲੱਖ ਤੋਂ ਵੱਧ ਮਰੀਜ਼ਾਂ ਨੂੰ ਮੁਫਤ ਦਵਾਈਆਂ, ਜਾਂਚ ਅਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਸਮੇਤ ਹੋਰ ਵੀ ਹਾਜ਼ਰ ਸਨ।
The post ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ‘ਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕੀਤਾ ਕਾਇਮ: ਮੁੱਖ ਮੰਤਰੀ appeared first on TheUnmute.com - Punjabi News. Tags:
|
ਵਿਦਿਆਰਥੀ ਫ੍ਰੀ-ਸ਼ਿਪ ਕਾਰਡ ਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ 'ਤੇ ਕਰ ਸਕਦੇ ਹਨ ਆਨਲਾਈਨ ਅਪਲਾਈ: ਡਾ. ਬਲਜੀਤ ਕੌਰ Tuesday 12 September 2023 12:02 PM UTC+00 | Tags: breaking-news cm-bhagwant-mann dr-ambedkar-portal dr-baljit-kaur free-ship-cards news post-matric-scholarships punjab-government-school punjab-school-news punjab-university scholarships shiromani-akali-dal the-unmute the-unmute-breaking-news ਚੰਡੀਗੜ੍ਹ, 12 ਸਤੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ (SCHOLARSHIPS) ਸਕੀਮ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ਕੁੱਲ ਦਾਖਲਾ ਅਨੁਪਾਤ ਵਿੱਚ ਵਾਧਾ ਕਰਨ ਲਈ ਚਲਾਈ ਜਾ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ 10ਵੀਂ ਜਮਾਤ ਤੋਂ ਬਾਅਦ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਫ੍ਰੀ-ਸ਼ਿਪ ਕਾਰਡ (FREE-SHIP CARDS) ਜਾਰੀ ਕਰਨ ਅਤੇ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਆਨਲਾਇਨ ਦਰਖਾਸਤਾਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ https://scholarships.punjab.gov.in ਤੇ ਲਈਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੀਮ ਦੀਆਂ ਹਦਾਇਤਾਂ ਸਕੀਮ ਡਿਟੇਲ ਵਿੱਚ ਜੀ.ਓ.ਆਈ ਗਾਈਡਲਾਇਨ ਮਾਰਚ 2021 ਵਿੱਚ ਦਰਜ ਹਨ। ਸਕਾਲਰਸ਼ਿਪ (SCHOLARSHIPS) ਸਬੰਧੀ ਤਕਨੀਕੀ ਸਮੱਸਿਆ ਲਈ ਈ-ਮੇਲ ਆਈ.ਡੀ: pms.dsjem.punjab@gmail.com ਤੇ ਈ.ਮੇਲ ਕੀਤੀ ਜਾ ਸਕਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਵਸਨੀਕ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣਾ ਚਾਹੀਦਾ ਹੈ। ਵਿਦਿਆਰਥੀ ਦੇ ਮਾਤਾ ਪਿਤਾ/ਸਰਪ੍ਰਸਤ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਰੁਪਏ ਤੋਂ ਵੱਧ ਨਹੀ ਹੋਣੀ ਚਾਹੀਦੀ ਅਤੇ ਉਹ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਯੂਨੀਵਰਸਿਟੀ/ਕਾਲਜ/ਸਕੂਲ ਵਿੱਚ ਪੜ੍ਹਾਈ ਕਰਦਾ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦਾ ਹੈ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਫ੍ਰੀ-ਸ਼ਿਪ ਕਾਰਡ ਕੇਵਲ ਫ੍ਰੈਸ਼ (ਕੋਰਸ ਦਾ ਪਹਿਲਾ ਸਾਲ) ਵਿਦਿਆਰਥੀਆਂ ਨੂੰ ਹੀ ਜ਼ਾਰੀ ਕੀਤਾ ਜਾਣਾ ਹੈ, ਫ੍ਰੀ-ਸ਼ਿਪ ਕਾਰਡ ਅਪਲਾਈ ਕਰਨ ਲਈ ਵਿਧੀ ਪੋਰਟਲ ਦੇ ਹੈਲਪ ਮੀਨੂੰ ਵਿੱਚ ਵਿਦਿਆਰਥੀ ਰਜਿਸਟਰੇਸ਼ਨ ਅਤੇ ਫ੍ਰੀ-ਸ਼ਿਪ ਕਾਰਡ ਮੈਨੂਅਲ ਵਿੱਚ ਦਰਜ਼ ਹੈ, ਰਿਨਿਉਅਲ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਜਰੂਰਤ ਨਹੀ ਹੁੰਦੀ, ਉਨ੍ਹਾਂ ਦੀਆਂ ਦਰਖ਼ਾਸਤਾਂ ਸੰਸਥਾ ਦੀ ਆਈ.ਡੀ. ਵਿੱਚ ਆਪਣੇ ਆਪ ਜਰਨੇਟ ਹੁੰਦੀਆਂ ਹਨ। ਇਸ ਤੋਂ ਇਲਾਵਾ ਸਕਾਲਰਸ਼ਿਪ ਦੀ ਅਦਾਇਗੀ ਲਈ ਬਿਨੈਕਾਰ ਦਾ ਬੈਂਕ ਖਾਤਾ ਅਧਾਰ ਸੀਡਡ ਅਤੇ ਐਕਟਿਵ ਮੋੜ ਵਿੱਚ ਹੋਣਾ ਚਾਹੀਦਾ ਹੈ ਅਤੇ ਨਵੇ ਵਿਦਿਆਰਥੀਆਂ ਲਈ ਆਮਦਨ ਸਰਟੀਫਿਕੇਟ ਜਿਹੜਾ ਤਹਿਸੀਲਦਾਰ/ਨੈਬ ਤਹਿਸੀਲਦਾਰ ਵੱਲੋਂ ਜਾਰੀ ਹੋਇਆ ਹੋਵੇ, ਮੰਨਿਆ ਜਾਵੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਸਮੂਹ ਵਿਦਿਅਕ ਸੰਸਥਾਵਾਂ ਫ੍ਰੀ-ਸ਼ਿਪ ਕਾਰਡ ਵਾਲੇ ਵਿਦਿਆਰਥੀਆਂ ਤੋਂ ਬਿਨ੍ਹਾਂ ਦਾਖਲਾ ਫੀਸ ਲਏ ਆਪਣੀ ਸੰਸਥਾ ਵਿੱਚ ਦਾਖਲਾ ਦੇਣਗੀਆਂ ਅਤੇ ਇਹ ਯਕੀਨੀ ਬਣਾਉਗੀਆਂ ਕਿ ਵਿਦਿਆਰਥੀ ਦੇ ਸੰਸਥਾ ਵਿੱਚ ਦਾਖਲਾ ਲੈਣ ਤੇ ਤੁਰੰਤ ਸਕਾਲਰਸ਼ਿਪ ਲਈ ਅਪਲਾਈ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸੰਸਥਾਵਾਂ ਨੂੰ ਸਾਲ 2023-24 ਲਈ ਆਧਾਰ ਬੇਸਡ ਅਟੈਂਡੈਂਸ ਸਿਸਟਮ ਲਾਗੂ ਕਰਨਾ ਜਰੂਰੀ ਹੈ। ਹਰੇਕ ਸੰਸਥਾ ਸਕੀਮ ਨੂੰ ਹਰੇਕ ਯੋਗ ਵਿਦਿਆਰਥੀ ਨੂੰ ਲਾਭ ਦਵਾਉਣ ਲਈ ਸੁਵਿਧਾ ਸੈਂਟਰ ਸਥਾਪਿਤ ਕਰਨਾ ਯਕੀਨੀ ਬਣਾਵੇਗੀ। The post ਵਿਦਿਆਰਥੀ ਫ੍ਰੀ-ਸ਼ਿਪ ਕਾਰਡ ਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ‘ਤੇ ਕਰ ਸਕਦੇ ਹਨ ਆਨਲਾਈਨ ਅਪਲਾਈ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਅੰਮ੍ਰਿਤਸਰ ਪੁਲਿਸ ਵੱਲੋਂ ਫਿਲਮ ਯਾਰੀਆਂ-2 ਦੇ ਨਿਰਦੇਸ਼ਕ, ਨਿਰਮਾਤਾ ਤੇ ਅਦਾਕਾਰ ਨੂੰ ਨੋਟਿਸ ਜਾਰੀ Tuesday 12 September 2023 12:13 PM UTC+00 | Tags: amritsar breaking-news punjab-police sgpc yaariyan-2 ਚੰਡੀਗੜ੍ਹ, 12 ਸਤੰਬਰ 2023: ਪੰਜਾਬ ਪੁਲਿਸ ਨੇ ਬਾਲੀਵੁੱਡ ਫਿਲਮ ਯਾਰੀਆਂ-2 (Yaariyan-2) ਦੇ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰ ਨੂੰ ਨੋਟਿਸ ਭੇਜਿਆ ਹੈ। ਉਨ੍ਹਾਂ ਨੂੰ ਮੰਗਲਵਾਰ ਨੂੰ ਅੰਮ੍ਰਿਤਸਰ ‘ਚ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਥਾਣਾ ਈ-ਡਵੀਜ਼ਨ ਦੀ ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸ਼ਿਕਾਇਤ 'ਤੇ ਅਦਾਕਾਰ ਨਿਜਾਨ ਜਾਫਰੀ, ਨਿਰਦੇਸ਼ਕ ਵਿਨੈ ਸਪਰੂ ਅਤੇ ਫ਼ਿਲਮ ਨਿਰਮਾਤਾ ਭੂਸ਼ਣ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਫਿਲਮ (Yaariyan-2) ਦੇ ਗੀਤ ਅਤੇ ਟੀਜ਼ਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਇਸ ਫਿਲਮ ਵਿੱਚ ਅਦਾਕਾਰ ਨੇ ਕਿਰਪਾਨ ਧਾਰਨ ਕੀਤੀ ਹੈ , ਜਦੋਂ ਕਿ ਉਸ ਦੇ ਵਾਲ ਕੱਟੇ ਹੋਏ ਹਨ। ਅਦਾਕਾਰ ਨੇ ਨੂੰ ਸਿੱਖ ਕਕਾਰ (ਸਿੱਖ ਧਰਮ ਦਾ ਪ੍ਰਤੀਕ) ਕਿਰਪਾਨ ਬਹੁਤ ਹੀ ਇਤਰਾਜ਼ਯੋਗ ਢੰਗ ਨਾਲ ਪਹਿਨਿਆ ਹੋਇਆ ਹੈ, ਜੋ ਕਿ ਸਵੀਕਾਰਯੋਗ ਨਹੀਂ ਹੈ। ਸ਼੍ਰੋਮਣੀ ਕਮੇਟੀ ਨੇ ਇਸ ਗੀਤ ਨੂੰ ਯੂ-ਟਿਊਬ ਤੋਂ ਹਟਾਉਣ ਲਈ ਕਿਹਾ ਹੈ। ਕਮੇਟੀ ਦਾ ਕਹਿਣਾ ਹੈ ਕਿ ਟੀ-ਸੀਰੀਜ਼ ਨੂੰ ਤੁਰੰਤ ਪ੍ਰਭਾਵ ਨਾਲ ਇਸ ਨੂੰ ਹਟਾ ਦੇਣਾ ਚਾਹੀਦਾ ਹੈ। ਉਪਰੋਕਤ ਇਤਰਾਜ਼ਯੋਗ ਦ੍ਰਿਸ਼ਾਂ ਵਾਲੇ ਇਸ ਵੀਡੀਓ ਗੀਤ ਨੂੰ ਪ੍ਰਕਾਸ਼ਿਤ ਕਰਨ ਲਈ ਜੇਕਰ ਕਿਸੇ ਹੋਰ ਪਲੇਟਫਾਰਮ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਉਸ ਨੂੰ ਵੀ ਹਟਾ ਦਿੱਤਾ ਜਾਵੇ ਪਰ ਇਸ ਦੇ ਬਾਵਜੂਦ ਫਿਲਮ ਨਿਰਮਾਤਾਵਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। The post ਅੰਮ੍ਰਿਤਸਰ ਪੁਲਿਸ ਵੱਲੋਂ ਫਿਲਮ ਯਾਰੀਆਂ-2 ਦੇ ਨਿਰਦੇਸ਼ਕ, ਨਿਰਮਾਤਾ ਤੇ ਅਦਾਕਾਰ ਨੂੰ ਨੋਟਿਸ ਜਾਰੀ appeared first on TheUnmute.com - Punjabi News. Tags:
|
Samudrayaan Mission: ਆਖ਼ਿਰ ਕੀ ਹੈ ਭਾਰਤ ਦਾ ਅਗਲਾ ਮਿਸ਼ਨ ਸਮੁੰਦਰਯਾਨ ? Tuesday 12 September 2023 12:44 PM UTC+00 | Tags: breaking-news india matsya-6000 matsya-6000-mission news samudrayan samudrayan-mission ਚੰਡੀਗੜ੍ਹ, 12 ਸਤੰਬਰ 2023: ਭਾਰਤ ਨੇ ਚੰਦਰਯਾਨ-3 ਨੂੰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਫਲਤਾਪੂਰਵਕ ਉਤਾਰ ਕੇ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਠੀਕ ਇੱਕ ਹਫ਼ਤੇ ਬਾਅਦ ਭਾਰਤ ਨੇ ਸੂਰਜ ਦਾ ਅਧਿਐਨ ਕਰਨ ਲਈ ਇੱਕ ਮਿਸ਼ਨ ਸ਼ੁਰੂ ਕੀਤਾ। ਇਹ ਭਾਰਤ ਦਾ ਪਹਿਲਾ ਸੂਰਜ ਮਿਸ਼ਨ ਹੈ। ਇਸ ਤੋਂ ਬਾਅਦ ਹੁਣ ਭਾਰਤ ਸਮੁੰਦਰ ਦੀ ਡੂੰਘਾਈ ਨੂੰ ਮਾਪੇਗਾ ਅਤੇ ਸਮੁੰਦਰ ਦੇ ਅੰਦਰ ਲੁਕੇ ਰਹੱਸ ਨੂੰ ਜਾਣਨ ਦੀ ਕੋਸ਼ਿਸ਼ ਕਰੇਗਾ। ਭਾਰਤ ਛੇਤੀ ਹੀ ਆਪਣੇ ਸਮੁੰਦਰਯਾਨ ਮਿਸ਼ਨ ਦਾ ਪ੍ਰੀਖਣ ਸ਼ੁਰੂ ਕਰਨ ਜਾ ਰਿਹਾ ਹੈ। ਮਿਸ਼ਨ ਸਮੁੰਦਰਯਾਨ (Samudrayan Mission) ਵਿੱਚ, ਤਿੰਨ ਜਣਿਆਂ ਨੂੰ ਇੱਕ ਸਵਦੇਸ਼ੀ ਪਣਡੁੱਬੀ ਵਿੱਚ 6 ਕਿਲੋਮੀਟਰ ਦੀ ਡੂੰਘਾਈ ਤੱਕ ਭੇਜਿਆ ਜਾਵੇਗਾ ਤਾਂ ਜੋ ਉਥੋਂ ਦੇ ਸਰੋਤਾਂ ਅਤੇ ਜੈਵਿਕ ਵਿਭਿੰਨਤਾ ਦਾ ਅਧਿਐਨ ਕੀਤਾ ਜਾ ਸਕੇ। ਇਸ ਜਹਾਜ਼ ਦਾ ਨਾਂ ‘ਮਤਸਿਆ 6000’ ਹੈ। ਇਸ ਰਾਹੀਂ ਸਮੁੰਦਰੀ ਤਲ ਤੋਂ ਕਰੀਬ 6 ਕਿਲੋਮੀਟਰ ਹੇਠਾਂ ਕੋਬਾਲਟ, ਨਿਕਲ ਅਤੇ ਮੈਂਗਨੀਜ਼ ਵਰਗੀਆਂ ਕੀਮਤੀ ਧਾਤਾਂ ਦੀ ਖੋਜ ਕੀਤੀ ਜਾਵੇਗੀ। ਕੇਂਦਰੀ ਧਰਤੀ ਵਿਗਿਆਨ ਮੰਤਰੀ ਕਿਰੇਨ ਰਿਜਿਜੂ ਨੇ ਦੱਸਿਆ ਕਿ ਅਗਲਾ ਮਿਸ਼ਨ ਸਮੁੰਦਰਯਾਨ ਹੈ। ਆਓ ਜਾਣਦੇ ਹਾਂ ਭਾਰਤ ਦੇ ਮਤਸਿਆ 6000 (Matsya 6000 mission) ਮਿਸ਼ਨ ਨਾਲ ਜੁੜੇ ਤੱਥ‘ਮਤਸਿਆ 6000’ ਲਗਭਗ ਦੋ ਸਾਲਾਂ ਵਿੱਚ ਬਣਾਇਆ ਗਿਆ ਸੀ। ਅਗਲੇ ਸਾਲ ਯਾਨੀ 2024 ਦੀ ਸ਼ੁਰੂਆਤ ‘ਚ ਇਸ ਨੂੰ ਟੈਸਟਿੰਗ ਲਈ ਚੇਨਈ ਤੱਟ ਤੋਂ ਬੰਗਾਲ ਦੀ ਖਾੜੀ ‘ਚ ਛੱਡਿਆ ਜਾਵੇਗਾ। ਸਮੁੰਦਰ ਵਿੱਚ 6 ਕਿਲੋਮੀਟਰ ਦੀ ਡੂੰਘਾਈ ਤੱਕ ਜਾਣਾ ਚੁਣੌਤੀਆਂ ਨਾਲ ਭਰਿਆ ਹੁੰਦਾ ਹੈ। ਭਾਰਤੀ ਵਿਗਿਆਨੀ ਵੀ ਇਸ ਸਾਲ ਜੂਨ ਵਿੱਚ ਵਾਪਰੇ ਟਾਈਟਨ ਹਾਦਸੇ ਨੂੰ ਧਿਆਨ ਵਿੱਚ ਰੱਖਦੇ ਹਨ। ਸੈਲਾਨੀਆਂ ਨੂੰ ਸਮੁੰਦਰ ‘ਚ ਟਾਈਟੈਨਿਕ ਦੇ ਮਲਬੇ ਤੱਕ ਲਿਜਾ ਰਹੀ ਇਸ ਪਣਡੁੱਬੀ ‘ਚ ਧਮਾਕਾ ਹੋਇਆ ਸੀ । ਇਸ ਦੇ ਮੱਦੇਨਜ਼ਰ ਭਾਰਤੀ ਵਿਗਿਆਨੀ ਵਾਰ-ਵਾਰ ‘ਮਤਸਿਆ 6000’ ਦੇ ਡਿਜ਼ਾਈਨ ਦੀ ਜਾਂਚ ਕਰ ਰਹੇ ਹਨ। ਸਮੁੰਦਰਯਾਨ ਮਿਸ਼ਨ ਕੀ ਹੈ?ਸਮੁੰਦਰਯਾਨ (Samudrayan Mission) ਪੂਰੀ ਤਰ੍ਹਾਂ ਇੱਕ ਸਵਦੇਸ਼ੀ ਪ੍ਰੋਜੈਕਟ ਹੈ। ਮਤਸਿਆ 6000 ਇੱਕ ਸਬਮਰਸੀਬਲ ਹੈ ਜਿਸ ਨੂੰ ਟਾਈਟੇਨੀਅਮ ਅਲਾਏ ਦੀ ਵਰਤੋਂ ਕਰਕੇ ਬਣਾਇਆ ਗਿਆ ਹੈ। ਇਹ 6000 ਮੀਟਰ ਦੀ ਡੂੰਘਾਈ ‘ਤੇ ਸਮੁੰਦਰੀ ਤਲ ਦੇ ਦਬਾਅ ਤੋਂ 600 ਗੁਣਾ ਵੱਧ ਦਬਾਅ ਦਾ ਸਾਹਮਣਾ ਕਰ ਸਕਦਾ ਹੈ ਭਾਵ 600 ਬਾਰ (ਪ੍ਰੈਸ਼ਰ ਮਾਪਣ ਵਾਲੀ ਇਕਾਈ)। ਸਬਮਰਸੀਬਲ ਦਾ ਵਿਆਸ 2.1 ਮੀਟਰ ਹੈ। ਇਸ ਦੇ ਜ਼ਰੀਏ ਤਿੰਨ ਜਣਿਆਂ ਨੂੰ 12 ਘੰਟੇ ਤੱਕ 6000 ਮੀਟਰ ਦੀ ਡੂੰਘਾਈ ਵਾਲੇ ਸਮੁੰਦਰ ‘ਚ ਭੇਜਿਆ ਜਾਵੇਗਾ। ਇਸ ਵਿੱਚ 96 ਘੰਟੇ ਦੀ ਐਮਰਜੈਂਸੀ ਸਹਿਣਸ਼ੀਲਤਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਹ ਮਿਸ਼ਨ 2026 ਵਿੱਚ ਲਾਂਚ ਕੀਤਾ ਜਾਵੇਗਾ। ਅਮਰੀਕਾ, ਰੂਸ, ਜਾਪਾਨ, ਫਰਾਂਸ ਅਤੇ ਚੀਨ ਤੋਂ ਬਾਅਦ ਭਾਰਤ ਮਨੁੱਖ ਰਹਿਤ ਸਬਮਰਸੀਬਲ ਬਣਾਉਣ ਵਾਲਾ ਛੇਵਾਂ ਦੇਸ਼ ਹੈ। ਜਾਣੋ ਕੀ ਕਰੇਗਾ ਸਮੁੰਦਰਯਾਨ ?ਜਹਾਜ਼ ਸਮੁੰਦਰ ਦੀ ਡੂੰਘਾਈ ਦਾ ਪਤਾ ਲਗਾਏਗਾ। ਇਸ ਦੇ ਨਾਲ ਹੀ ਇਸ ਦਾ ਉਦੇਸ਼ ਪਣਡੁੱਬੀਆਂ ਰਾਹੀਂ ਮਨੁੱਖਾਂ ਨੂੰ ਸਮੁੰਦਰ ਦੀ ਡੂੰਘਾਈ ਵਿੱਚ ਦੁਰਲੱਭ ਖਣਿਜਾਂ ਦੀ ਖੋਜ ਲਈ ਭੇਜਣਾ ਹੈ। ਇਸ ਪ੍ਰੋਜੈਕਟ ਦੀ ਲਾਗਤ ਲਗਭਗ 4100 ਕਰੋੜ ਰੁਪਏ ਹੈ। ਸਮੁੰਦਰਯਾਨ ਨੂੰ ਡੂੰਘੇ ਸਮੁੰਦਰ ਵਿੱਚ ਗੈਸ ਹਾਈਡਰੇਟ, ਪੌਲੀਮੈਟਲਿਕ ਮੈਂਗਨੀਜ਼ ਨੋਡਿਊਲ, ਹਾਈਡ੍ਰੋ-ਥਰਮਲ ਸਲਫਾਈਡ ਅਤੇ ਕੋਬਾਲਟ ਕ੍ਰਸਟ ਵਰਗੇ ਸਰੋਤਾਂ ਦੀ ਖੋਜ ਕਰਨ ਲਈ ਭੇਜਿਆ ਜਾਵੇਗਾ। ਇਹ ਵਸਤੂਆਂ 1000 ਤੋਂ 5500 ਮੀਟਰ ਦੀ ਡੂੰਘਾਈ ਵਿੱਚ ਪਾਈਆਂ ਜਾਂਦੀਆਂ ਹਨ। The post Samudrayaan Mission: ਆਖ਼ਿਰ ਕੀ ਹੈ ਭਾਰਤ ਦਾ ਅਗਲਾ ਮਿਸ਼ਨ ਸਮੁੰਦਰਯਾਨ ? appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਕਾਬੂ, ਦੋ ਪਿਸਤੌਲ ਬਰਾਮਦ Tuesday 12 September 2023 12:52 PM UTC+00 | Tags: aam-aadmi-party arms-act breaking-news crime crime-news extortion-racket latest-news lawrence-bishnoi-gang ndpc-act news punjab-news punjab-police state-special-operation-cell. the-unmute-breaking-news the-unmute-news ਚੰਡੀਗੜ੍ਹ, 12 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ (Punjab Police) ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਲੋਚਨ ਸਿੰਘ ਉਰਫ ਰਾਹੁਲ ਚੀਮਾ ਵਾਸੀ ਸੈਕਟਰ 26 ਚੰਡੀਗੜ੍ਹ ਅਤੇ ਹਰੀਸ਼ ਉਰਫ ਹੈਰੀ ਉਰਫ ਬਾਬਾ ਪਿੰਡ ਬੁਪਾਨੀਆ ਜ਼ਿਲਾ ਝੱਜਰ, ਹਰਿਆਣਾ ਵਜੋਂ ਹੋਈ ਹੈ। ਏ.ਆਈ.ਜੀ. ਐਸ.ਐਸ.ਓ.ਸੀ ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਗਰੋਹ ਦੇ ਕੁਝ ਮੈਂਬਰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਦੇ ਕਾਰੋਬਾਰੀਆਂ ਅਤੇ ਰਸੂਖ਼ਦਾਰ ਵਿਅਕਤੀਆਂ ਨੂੰ ਫਿਰੌਤੀ ਲਈ ਧਮਕੀ ਭਰੀਆਂ ਕਾਲਾਂ ਕਰ ਰਹੇ ਹਨ ਅਤੇ ਇਲਾਕੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵੀ ਬਣਾ ਰਹੇ ਸਨ। ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ. ਐਸ.ਏ.ਐਸ.ਨਗਰ ਦੀਆਂ ਪੁਲਿਸ ਟੀਮਾਂ (Punjab Police) ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਸੋਮਵਾਰ ਨੂੰ ਮੁਲਜ਼ਮ ਤਰਲੋਚਨ ਸਿੰਘ ਨੂੰ ਦੋ ਜਿੰਦਾ ਕਾਰਤੂਸਾਂ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਮੁਲਜ਼ਮ ਹਰੀਸ਼ ਉਰਫ਼ ਹੈਰੀ ਨੂੰ ਵੀ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਏਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਪ੍ਰਸਿੱਧੀ ਪ੍ਰਾਪਤ ਕਰਨਾ ਚਾਹੁੰਦੇ ਸਨ ਅਤੇ ਉਹਨਾਂ ਲੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰੋਫਾਈਲ ਬਣਾਏ ਸਨ, ਜਿੱਥੇ ਉਹ ਨੌਜਵਾਨਾਂ ਨੂੰ ਭਰਮਾਉਣ ਲਈ ਹਥਿਆਰਾਂ ਅਤੇ ਗੋਲੀ-ਸਿੱਕੇ ਦਾ ਪ੍ਰਦਰਸ਼ਨ ਕਰਦੇ ਸਨ ਅਤੇ ਮਾਸੂਮ ਨੌਜਵਾਨਾਂ ਨੂੰ ਗਿਰੋਹ ਲਈ ਕੰਮ ਕਰਨ ਲਈ ਉਕਸਾਉਂਦੇ ਸਨ। ਉਹਨਾਂ ਨੇ ਕਿਹਾ ਕਿ ਉਕਤ ਵਿਅਕਤੀ ਭੋਲੇ-ਭਾਲੇ ਨੌਜਵਾਨਾਂ ਨੂੰ ਗਿਰੋਹ ਦਾ ਹਿੱਸਾ ਬਣਨ ਬਦਲੇ ਚੰਗੀ ਰਕਮ ਦੇਣ ਦਾ ਵਾਅਦਾ ਕਰਕੇ ਉੱਚ ਪੱਧਰੀ ਜੀਵਨ ਸ਼ੈਲੀ ਦੇਣ ਦੀ ਪੇਸ਼ਕਸ਼ ਕਰਦੇ ਸਨ। ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ ਨੇ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾ ਰਹੀ ਹੈ।ਇਸ ਸਬੰਧੀ ਵਿੱਚ 11-09-2023 ਨੂੰ ਪੁਲਿਸ ਥਾਣਾ ਐਸਐਸਓਸੀ ਮੋਹਾਲੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(6) ਅਤੇ 25(7) ਅਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 384 ਅਤੇ 1202 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। The post ਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਕਾਬੂ, ਦੋ ਪਿਸਤੌਲ ਬਰਾਮਦ appeared first on TheUnmute.com - Punjabi News. Tags:
|
ਆਯੂਸ਼ਮਾਨ ਭਵਾ ਮੁਹਿੰਮ ਦੀ ਭਲਕੇ ਰਾਸ਼ਟਰੀ ਪੱਧਰ 'ਤੇ ਕੀਤੀ ਜਾਵੇਗੀ ਸ਼ੁਰੂਆਤ Tuesday 12 September 2023 12:58 PM UTC+00 | Tags: adc-geetika-singh ayushman-bharat ayushman-bharat-scheme ayushman-bhava-campaign breaking-news health-scheme news ਐੱਸ ਏ ਐੱਸ ਨਗਰ, 12 ਸਤੰਬਰ, 2023: ਰਾਸ਼ਟਰ ਪੱਧਰ ਤੇ ਭਲਕੇ 13 ਸਤੰਬਰ ਤੋਂ ਸ਼ੁਰੂ ਹੋ ਰਹੀ ਆਯੂਸ਼ਮਾਨ (Ayushman) ਭਵਾ ਮੁਹਿੰਮ ਸਬੰਧੀ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੀਤਿਕਾ ਸਿੰਘ ਵਲੋਂ ਸਿਵਲ ਸਰਜਨ ਅਤੇ ਨੋਡਲ ਅਫ਼ਸਰ ਆਯੂਸ਼ਮਾਨ ਭਾਰਤ ਸਕੀਮ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਮਾਨਯੋਗ ਰਾਸ਼ਟਰਪਤੀ ਵੱਲੋਂ 13 ਸਤੰਬਰ 2023 ਨੂੰ ਦੁਪਹਿਰ 12:00 ਵਜੇ ਲਾਂਚ ਕੀਤੀ ਜਾ ਰਹੀ ਹੈ। ਇਸ ਮੁਹਿੰਮ ਅਧੀਨ ਤਿੰਨ ਮੁੱਖ ਭਾਗਾਂ ਨੂੰ ਕਵਰ ਕੀਤਾ ਜਾਣ ਹੈ। ਪਹਿਲਾ ਆਯੂਸ਼ਮਾਨ (Ayushman) ਆਪਕੇ ਦਵਾਰ 3.0, ਜਿਸ ਤਹਿਤ ਯੋਗ ਲਾਭਪਤਾਰੀਆਂ ਦੇ ਆਯੂਸ਼ਮਾਨ ਕਾਰਡ ਬਣਾਏ ਜਾਣਗੇ, ਦੂਸਰਾ ਆਯੂਸ਼ਮਾਨ ਮੇਲਾ, ਜਿਸ ਤਹਿਤ ਹਫ਼ਤਾਵਾਰ ਹੈਲਥ ਮੇਲੇ ਲਗਾਏ ਜਾਣਗੇ, ਤੀਸਰਾ ਆਯੂਸ਼ਮਾਨ ਸਭਾ, ਜਿਸ ਤਹਿਤ ਪਿੰਡਾਂ, ਵਾਰਡ, ਕਮੇਟੀਆਂ ਅਤੇ ਸ਼ਹਿਰਾਂ ਵਿੱਚ ਜਾਗਰੂਕ ਕੈਂਪ ਲਗਾਏ ਜਾਣਗੇ। ਇਸ ਦੇ ਨਾਲ-ਨਾਲ ਮਿਤੀ 17 ਸਤੰਬਰ 2023 ਤੋਂ 02 ਅਕਤੂਬਰ 2023 ਤੱਕ ਸੇਵਾ ਪੱਖਵਾੜਾ ਮੁਹਿੰਮ ਚਲਾਈ ਜਾਣੀ ਹੈ ਜਿਸ ਵਿੱਚ (ਓ) ਸਵੱਛਤਾ ਅਭਿਆਨ , (ਅ) ਅੰਗ ਦਾਨ ਦਾ ਪ੍ਰਣ ਲੈਣਾ, (ੲ) ਖੂਨ ਦਾਨ ਕੈਂਪ ਲਗਾਏ ਜਾਣਗੇ। ਇਸ ਮੁਹਿੰਮ ਸਬੰਧੀ ਸਿਵਲ ਸਰਜਨ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹਾ ਖੁਰਾਕ ਸਪਲਾਈ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨੂੰ ਨਾਲ ਜੋੜਕੇ ਵੱਧ ਤੋ ਵੱਧ ਜਾਗਰੂਕਤਾ ਕੀਤੀ ਜਾਵੇ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਮਿਲਕੇ ਉਪਰਾਲੇ ਕੀਤੇ ਜਾਣ। The post ਆਯੂਸ਼ਮਾਨ ਭਵਾ ਮੁਹਿੰਮ ਦੀ ਭਲਕੇ ਰਾਸ਼ਟਰੀ ਪੱਧਰ ‘ਤੇ ਕੀਤੀ ਜਾਵੇਗੀ ਸ਼ੁਰੂਆਤ appeared first on TheUnmute.com - Punjabi News. Tags:
|
ਅਦਾਕਾਰ ਧਰਮਿੰਦਰ ਦੀ ਸਿਹਤ ਵਿਗੜੀ, ਇਲਾਜ ਲਈ ਅਮਰੀਕਾ ਲੈ ਗਏ ਸੰਨੀ ਦਿਓਲ Tuesday 12 September 2023 01:08 PM UTC+00 | Tags: bollywood-actor-dharmendra breaking-news dharmendra latest-news news punjab punjab-news sunny-deol the-unmute-news ਚੰਡੀਗੜ੍ਹ, 12 ਸਤੰਬਰ, 2023: ਬਾਲੀਵੁੱਡ ਅਦਾਕਾਰ ਧਰਮਿੰਦਰ (Dharmendra) ਦੀ ਸਿਹਤ ਇਨ੍ਹੀਂ ਦਿਨੀਂ ਵਿਗੜ ਰਹੀ ਹੈ। ਖ਼ਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਦੇ ਪੁੱਤ ਅਤੇ ਅਦਾਕਾਰ ਸੰਨੀ ਦਿਓਲ ਆਪਣੇ ਪਿਤਾ ਧਰਮਿੰਦਰ ਨੂੰ ਇਲਾਜ ਲਈ ਅਮਰੀਕਾ ਲੈ ਗਏ ਹਨ। ਜਾਣਕਾਰੀ ਮੁਤਾਬਕ ਸੰਨੀ ਦਿਓਲ ਕਈ ਦਿਨ ਪਿਤਾ ਧਰਮਿੰਦਰ ਨਾਲ ਅਮਰੀਕਾ ‘ਚ ਰਹਿਣਗੇ। 87 ਸਾਲਾ ਧਰਮਿੰਦਰ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਜਿਕਰਯੋਗ ਹੈ ਕਿ 90 ਦੇ ਦਹਾਕੇ ਦੇ ਮਸ਼ਹੂਰ ਅਦਾਕਾਰ ਧਰਮਿੰਦਰ (Dharmendra) ਨੂੰ ਆਖਰੀ ਵਾਰ ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਵਿੱਚ ਦੇਖਿਆ ਗਿਆ ਸੀ। ਫਿਲਮ ਵਿੱਚ ਉਹ ਰਣਵੀਰ ਸਿੰਘ ਦੇ ਦਾਦਾ ਅਤੇ ਜਯਾ ਬੱਚਨ ਦੇ ਪਤੀ ਦੇ ਰੂਪ ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ‘ਤਾਜ’ ਵੈੱਬ ਸੀਰੀਜ਼ ‘ਚ ਨਜ਼ਰ ਆਏ ਸਨ | The post ਅਦਾਕਾਰ ਧਰਮਿੰਦਰ ਦੀ ਸਿਹਤ ਵਿਗੜੀ, ਇਲਾਜ ਲਈ ਅਮਰੀਕਾ ਲੈ ਗਏ ਸੰਨੀ ਦਿਓਲ appeared first on TheUnmute.com - Punjabi News. Tags:
|
ਮਿਸ਼ਨ ਰਾਣੀਗੰਜ: The Great Bharat Rescue ਦੇ ਦਲੇਰ ਅਫ਼ਸਰ ਜਸਵੰਤ ਸਿੰਘ ਗਿੱਲ ਕੌਣ ਹਨ ? Tuesday 12 September 2023 01:18 PM UTC+00 | Tags: akshay-kumar breaking-news jaswant-singh-gill mission-raniganj news raniganj the-great-bharat-rescue ਪ੍ਰਡਿਊਸਰ (The Unmute) |
ਮੁੱਖ ਮੰਤਰੀ ਨੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ ਛੇ ਮਹੀਨਿਆਂ 'ਚ ਮੁਕੰਮਲ ਕਰਨ ਦਾ ਐਲਾਨ Tuesday 12 September 2023 01:30 PM UTC+00 | Tags: breaking-news foundation-stone-of-saragarhi-memorial news saragarhi-memorial ਫਿਰੋਜ਼ਪੁਰ, 12 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਵਿਖੇ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ 21 ਸਿੱਖ ਸੂਰਮਿਆਂ ਦੀ ਯਾਦ ਵਿੱਚ ਬਣਨ ਵਾਲੀ ਯਾਦਗਾਰ ਦਾ ਨਿਰਮਾਣ ਕਾਰਜ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਸਾਰਾਗੜ੍ਹੀ ਜੰਗੀ ਯਾਦਗਾਰ (SARAGARHI) ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਯਾਦਗਾਰ ਦੀ ਉਸਾਰੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯਾਦਗਾਰ ਦਾ ਕੰਮ ਹਰ ਹਾਲ ਵਿੱਚ ਛੇ ਮਹੀਨਿਆਂ ਵਿਚ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ (SARAGARHI) ਜੰਗ ਦੌਰਾਨ ਸੈਨਿਕਾਂ ਦੀ ਸੂਰਮਗਤੀ ਅਤੇ ਕੁਰਬਾਨੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਦੌਰਾਨ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਬਹਾਦਰ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਸੂਰਬੀਰਤਾ ਦੀ ਲਾਮਿਸਾਲ ਗਾਥਾ ਹੈ ਜਿਸ ਦਾ ਇਤਿਹਾਸ ਵਿੱਚ ਕੋਈ ਵੀ ਸਾਨੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਅੱਗੇ ਸਿਜਦਾ ਕਰਦੇ ਹਨ ਜਿਨ੍ਹਾਂ ਨੇ ਦੁਸ਼ਮਣ ਅੱਗੇ ਗੋਡੇ ਟੇਕਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 36 ਸਿੱਖ ਦੇ ਸੈਨਿਕਾਂ ਦੀ ਮਿਸਾਲੀ ਗਾਥਾ ਸਮਾਣਾ ਰਿੱਜ (ਹੁਣ ਪਾਕਿਸਤਾਨ) ਵਿਖੇ ਵਾਪਰੀ ਹੈ, ਜਿਨ੍ਹਾਂ ਨੇ 12 ਸਤੰਬਰ, 1897 ਨੂੰ 10,000 ਅਫ਼ਗਾਨੀਆਂ ਦੇ ਹਮਲੇ ਖ਼ਿਲਾਫ਼ ਗਹਿਗੱਚ ਲੜਾਈ ਲੜਦਿਆਂ ਕੁਰਬਾਨੀ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ (SARAGARHI) ਦੀ ਜੰਗ ਭਾਰਤੀ ਫੌਜ ਦੇ ਇਤਿਹਾਸ ਵਿਚ ਮਿਸਾਲ ਬਣੀ ਰਹੇਗੀ ਅਤੇ ਇਹ ਵੀ ਯਾਦ ਕਰਵਾਉਂਦੀ ਰਹੇਗੀ ਕਿ ਜਦੋਂ ਵੀ ਪੰਜਾਬੀਆਂ ਨੂੰ ਪਿਛਾਂਹ ਧੱਕਣ ਦੀ ਕੋਸ਼ਿਸ਼ ਹੋਈ ਤਾਂ ਉਸ ਵੇਲੇ ਉਹ ਆਪਣੀ ਸਮਰੱਥਾ ਤੋਂ ਵੱਧ ਤਾਕਤਵਾਰ ਹੋ ਕੇ ਖੜ੍ਹੇ ਹੋ ਸਕਦੇ ਹਨ। ਜੰਗ ਦੌਰਾਨ ਦਿਖਾਏ ਜੁਝਾਰੂਪੁਣੇ ਦੇ ਪਾਸਾਰ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਫੌਜ ਦੇ ਇਤਿਹਾਸ ਵਿੱਚ ਆਖਰੀ ਸਾਹ ਤੱਕ ਮਰ ਮਿਟਣ ਦੇ ਮਹਾਨ ਵਿਰਸੇ ਨੂੰ ਨੌਜਵਾਨਾਂ ਵਿੱਚ ਪ੍ਰੇਰਨਾ ਦੇ ਪ੍ਰਤੀਕ ਵਜੋਂ ਉਭਾਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਰਾਗੜ੍ਹੀ (SARAGARHI) ਜੰਗ ਦੀ ਸੂਰਮਗਤੀ ਸਿੱਖ ਸੈਨਿਕਾਂ ਦੇ ਜਜ਼ਬੇ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਪੇਸ਼ ਕਰਦੀ ਹੈ ਜਿਨ੍ਹਾਂ ਨੇ ਦੁਸ਼ਮਣ ਦਾ ਸਾਹਮਣਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਮੁਲਕ ਇਨ੍ਹਾਂ ਬਹਾਦਰ ਸੈਨਿਕਾਂ ਦੀ ਮਿਸਾਲੀ ਕੁਰਬਾਨੀ ਦਾ ਸਦਾ ਰਿਣੀ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਜੰਗੀ ਯਾਦਗਾਰ ਦੇ ਕੰਮ ਦੀ ਨਿੱਜੀ ਤੌਰ ਉਤੇ ਨਿਗਰਾਨੀ ਕਰਨਗੇ ਤਾਂ ਕਿ ਇਸ ਨੂੰ ਛੇ ਮਹੀਨਿਆਂ ਵਿਚ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਕਿਸੇ ਵੀ ਤਰ੍ਹਾਂ ਬੇਲੋੜੀ ਦੇਰੀ ਅਣਉਚਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਯਾਦਗਾਰ ਦੇ ਨਿਰਮਾਣ ਮੌਕੇ ਮਿਆਰਤਾ ਦੇ ਪੈਮਾਨਿਆਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਰਮਾਣ ਦੌਰਾਨ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਅਜਿਹੀ ਹਰਕਤ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਪੰਜਾਬ ਦੇ ਇਤਿਹਾਸ ਵਿਚ ਬੇਹੱਦ ਮਹੱਤਵ ਰੱਖਦੇ ਇਸ ਸਥਾਨ ਨੂੰ ਅਣਗੌਲਿਆ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਇਹ ਯਾਦਗਾਰ (SARAGARHI) ਬਣਾਉਣ ਦਾ ਐਲਾਨ ਕੀਤਾ ਸੀ ਅਤੇ ਸਾਲ 2019 ਵਿੱਚ ਇਕ ਕਰੋੜ ਰੁਪਏ ਜਾਰੀ ਕੀਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਹ ਕਿੰਨੇ ਦੁੱਖ ਦੀ ਗੱਲ ਹੈ ਕਿ ਇਸ ਯਾਦਗਾਰ ਦਾ ਕੰਮ ਕਦੇ ਵੀ ਸ਼ੁਰੂ ਨਹੀਂ ਹੋਇਆ ਕਿਉਂ ਜੋ ਇਸ ਲਈ 25 ਲੱਖ ਰੁਪਏ ਹੋਰ ਲੋੜੀਂਦੇ ਸਨ ਜੋ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸ਼ਹੀਦਾਂ ਪ੍ਰਤੀ ਪਿਛਲੀਆਂ ਸਰਕਾਰ ਦੇ ਵਤੀਰੇ ਦਾ ਪਤਾ ਲਗਦਾ ਹੈ। ਮੁੱਖ ਮੰਤਰੀ ਨੇ ਫਿਰੋਜ਼ਪੁਰ ਜ਼ਿਲ੍ਹੇ ਨੂੰ ਸੂਬੇ ਵਿੱਚ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ (SARAGARHI) ਯਾਦਗਾਰ ਅਤੇ ਹੁਸੈਨੀਵਾਲਾ, ਜਿੱਥੇ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ, ਇਸ ਜ਼ਿਲ੍ਹੇ ਵਿੱਚ ਪੈਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਇਤਿਹਾਸਕ ਮਹੱਤਤਾ ਵਾਲੀਆਂ ਇਨ੍ਹਾਂ ਥਾਵਾਂ ਨੂੰ ਦੁਨੀਆ ਭਰ ਦੇ ਸੈਲਾਨੀਆਂ ਨੂੰ ਦਿਖਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸ਼ਹੀਦਾਂ ਦੀ ਕੋਈ ਗਿਣਤੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਪੰਜਾਬ ਦੇ ਹਰੇਕ ਪਿੰਡ ਦੀ ਧਰਤੀ ਦਾ ਸਬੰਧ ਇਨ੍ਹਾਂ ਸੂਰਬੀਰਾਂ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ, ਕਵੀਆਂ ਅਤੇ ਸ਼ਹੀਦਾਂ ਦਾ ਜਨਮ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਸਖ਼ਤ ਮਿਹਨਤ ਅਤੇ ਸਿਰੜੀ ਭਾਵਨਾ ਲਈ ਜਾਣਿਆ ਜਾਂਦਾ ਹੈ, ਜਿਸ ਸਦਕਾ ਉਨ੍ਹਾਂ ਨੇ ਦੁਨੀਆਂ ਭਰ ਵਿੱਚ ਆਪਣੀ ਵਿਸ਼ੇਸ਼ ਥਾਂ ਬਣਾਈ ਹੈ। ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਲੋਕ ਸਭਾ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਮੁੱਦਾ ਉਠਾਏ ਜਾਣ ਤੋਂ ਬਾਅਦ ਸਦਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਅਤੇ ਮਹਾਨ ਕੁਰਬਾਨੀ ਮਨੁੱਖਤਾ ਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਸਦਾ ਪ੍ਰੇਰਦੀ ਰਹੇਗੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਮੁਗਲ ਸੂਬੇਦਾਰ ਦੇ ਜ਼ੁਲਮ ਤੇ ਅੱਤਿਆਚਾਰ ਵਿਰੁੱਧ ਡਟ ਕੇ ਅਥਾਹ ਦਲੇਰੀ ਅਤੇ ਨਿਡਰਤਾ ਦਿਖਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਸੂਰਬੀਰਤਾ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ, ਜਿਨ੍ਹਾਂ ਨੇ ਮਨੁੱਖਤਾ ਦੀ ਭਲਾਈ ਲਈ ਅਣਥੱਕ ਲੜਾਈ ਲੜੀ, ਤੋਂ ਵਿਰਾਸਤ ਵਿਚ ਮਿਲੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦਸੰਬਰ ਮਹੀਨੇ ਸ਼ਹੀਦ ਹੋਏ ਸਨ ਜਿਸ ਕਰਕੇ ਸਮੁੱਚੀ ਕੌਮ ਲਈ ਇਹ ਮਹੀਨਾ ਸੋਗ ਦਾ ਮਹੀਨਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੋਈ ਹੈ ਕਿ ਭਵਿੱਖ ਵਿੱਚ ਇਸ ਮਹੀਨੇ ਦੌਰਾਨ ਸਰਕਾਰੀ ਪੱਧਰ ਉਤੇ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬਾ ਸਰਕਾਰ ਅਤੇ ਲੋਕਾਂ ਵੱਲੋਂ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ। The post ਮੁੱਖ ਮੰਤਰੀ ਨੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ ਛੇ ਮਹੀਨਿਆਂ ‘ਚ ਮੁਕੰਮਲ ਕਰਨ ਦਾ ਐਲਾਨ appeared first on TheUnmute.com - Punjabi News. Tags:
|
ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ 'ਚ ਵੱਖ-ਵੱਖ ਸਟਾਲਾਂ ਦਾ ਦੌਰਾ Tuesday 12 September 2023 02:19 PM UTC+00 | Tags: anmol-gagan-mann breaking-news news punjab-tourism punjab-tourism-summit punjab-tourism-summit-and-travel-mart ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ 2023: ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ (Tourism) ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ ਕਰਦੀਆਂ ਝਾਕੀਆਂ ਨੂੰ ਵੇਖਿਆ, ਉਥੇ ਨਾਲ ਹੀ ਪੰਜਾਬ ਦੇ ਲੋਕ ਰੰਗ ਪੇਸ਼ ਕਰਦੇ ਭੰਗੜਾ, ਗਿੱਧਾ, ਕਢਾਈ, ਨਾਲ ਬੁਣਨ ਅਤੇ ਰੂੰ ਕੱਤਣ ਵਾਲੀਆਂ ਬੀਬੀਆਂ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਦੌਰਾਨ ਇਨ੍ਹਾਂ ਸਟਾਲਾਂ ਵਾਲਿਆਂ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਬਾਰੇ ਉਨ੍ਹਾਂ ਦੇ ਵਿਚਾਰ ਜਾਣੇ ਅਤੇ ਇਸ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਉਨ੍ਹਾਂ ਤੋਂ ਜਾਣਕਾਰੀ ਵੀ ਲਈ। ਸਟਾਲਾਂ ਵਾਲਿਆਂ ਨੇ ਜਿੱਥੇ ਸਰਕਾਰ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ, ਉਥੇ ਨਾਲ ਹੀ ਉਨ੍ਹਾਂ ਦੂਸਰੇ ਰਾਜਾਂ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਵਧੀਆ ਢੰਗ ਨਾਲ ਪੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਇਸ ਸਮਾਗਮ ਵਿੱਚ ਪੰਜਾਬ ਦੇ ਲੋਕ ਰੰਗ, ਵਿਰਾਸਤ, ਖਾਣ-ਪੀਣ ਅਤੇ ਪੰਜਾਬ ਦੀਆਂ ਅਣਡਿੱਠੀਆਂ ਥਾਵਾਂ ਨੂੰ ਪੇਸ਼ ਕੀਤਾ ਗਿਆ ਹੈ, ਉਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਲੱਗਣ ਵਾਲੇ ਮੇਲਿਆਂ ਵਿੱਚ ਵੀ ਪੰਜਾਬ ਸਰਕਾਰ ਨੂੰ ਇਸ ਤਰ੍ਹਾਂ ਦੇ ਸਟਾਲ ਜ਼ਰੂਰ ਲਗਾਉਣੇ ਚਾਹੀਦੇ ਹਨ, ਜਿਸ ‘ਤੇ ਸੈਰ ਸਪਾਟਾ (Tourism) ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਗਿਆ ਭਵਿੱਖ ਵਿੱਚ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਲੱਗਣ ਵਾਲੇ ਇਸ ਤਰ੍ਹਾਂ ਦੇ ਮੇਲੇ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਬਿਹਤਰ ਢੰਗ ਨਾਲ ਪੇਸ਼ ਕੀਤਾ ਜਾਵੇਗਾ। The post ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ‘ਚ ਵੱਖ-ਵੱਖ ਸਟਾਲਾਂ ਦਾ ਦੌਰਾ appeared first on TheUnmute.com - Punjabi News. Tags:
|
ਪੰਜਾਬ ਦੇ ਸੱਭਿਆਚਾਰ ਤੇ ਸੈਰ-ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ Tuesday 12 September 2023 02:23 PM UTC+00 | Tags: breaking-news news punjab-tourism punjab-tourism-summit tourism-summit ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ, 2023: ਪੰਜਾਬ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ ਚ ਸੈਰ ਸਪਾਟਾ ਸਨਅਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਸੈਕਟਰ 82- ਏ ਵਿਖੇ ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ, ਦੇ ਦੂਸਰੇ ਦਿਨ ਪੰਜਾਬੀ ਪੇਂਡੂ ਜਨਜੀਵਨ ਦੀ ਝਲਕ, ਸੱਭਿਆਚਾਰਕ ਗਤੀਵਿਧੀਆਂ, ਵੱਖੋ-ਵੱਖ ਸਟਾਲਾਂ ਤੇ ਪ੍ਰਦਰਸ਼ਨੀਆਂ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣੀਆਂ ਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਉਪਰਾਲੇ ਤਹਿਤ ਚਰਖੇ ਨਾਲ ਸੂਤ ਕੱਤਣ, ਨਾਲੇ ਤੇ ਪੀੜ੍ਹੀਆਂ ਬੁਣਨ, ਮਧਾਣੀਆਂ ਰਿੜਕਣ, ਪੱਖੀਆਂ ਝੱਲਣ, ਚੱਕੀਆਂ ਨਾਲ ਹੱਥੀਂ ਆਟਾ ਪੀਹਣ ਨੂੰ ਅਮਲੀ ਰੂਪ ਵਿਚ ਪ੍ਰਦਰਸ਼ਿਤ ਕੀਤਾ ਗਿਆ ਤੇ ਲੋਕਾਂ ਨੇ ਖੁਦ ਇਹਨਾਂ ਗਤੀਵਿਧੀਆਂ ਨੂੰ ਆਪਣੇ ਹੱਥੀਂ ਕਰ ਕੇ ਅਮੀਰ ਪੰਜਾਬੀ ਵਿਰਸੇ ਨੂੰ ਮਾਣਿਆ। ਇਸੇ ਮਾਰਟ ਵਿਚ ਮਲਵਈ ਗਿੱਧੇ ਦੀ ਟੀਮ ਲਗਾਤਾਰ ਆਪਣੇ ਫ਼ਨ ਦਾ ਮੁਜ਼ਾਹਰਾ ਕਰਦੀ ਰਹੀ ਤੇ ਮਾਰਟ ਵੇਖਣ ਪੁੱਜੇ ਨੌਜਵਾਨ ਮੁੰਡੇ ਕੁੜੀਆਂ ਮਲਵਈ ਗਿੱਧੇ ਦੀਆਂ ਬੋਲੀਆਂ ਤੇ ਸਾਜ਼ਾਂ ਨੂੰ ਮਾਣਦੇ ਤੇ ਨੱਚਦੇ ਵੇਖੇ ਗਏ।ਇਥੇ ਹੀ ਮੱਕੀ ਦੇ ਰੋਟੀ, ਸਾਗ, ਮੱਖਣ ਤੇ ਲੱਸੀ ਦਾ ਵੀ ਲੋਕਾਂ ਨੇ ਰੱਜ ਕੇ ਅਨੰਦ ਮਾਣਿਆ। ਇਸ ਮੌਕੇ ਵੇਰਕਾ, ਮਾਰਕਫੈੱਡ ਤੇ ਪੰਜਾਬ ਐਗਰੋ ਵਰਗੇ ਸਰਕਾਰੀ ਅਦਾਰੇ ਵੀ ਆਪਣੀਆਂ ਖੁਰਾਕੀ ਵਸਤਾਂ ਲੈਕੇ ਪੁੱਜੇ, ਜਿਨ੍ਹਾਂ ਦੀ ਲੋਕਾਂ ਨੇ ਰੱਜ ਕੇ ਖਰੀਦਾਰੀ ਕੀਤੀ। ਟਰੈਵਲ ਮਾਰਟ ਵਿਚ ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ (ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ) ਅਤੇ ਵੱਖੋ ਵੱਖ ਸੈੱਲਫ਼ ਹੈਲਪ ਗਰੁੱਪਾਂ ਵੱਲੋਂ ਫੁਲਕਾਰੀਆਂ, ਦੁਪੱਟੇ ਤੇ ਹੋਰ ਕਪੜਿਆਂ ਤੇ ਪੰਜਾਬੀ ਜੁੱਤੀਆਂ ਦੇ ਸਟਾਲਾਂ ਸਮੇਤ ਵਿਆਹ- ਸ਼ਾਦੀਆਂ ‘ਤੇ ਉਚੇਚੇ ਤੌਰ ਉੱਤੇ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਦੇ ਲੱਗੇ ਸਟਾਲ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਟੂਰਿਜ਼ਮ ਸਨਅਤ ਵਿਚਲੇ ਵਪਾਰਕ ਅਦਾਰਿਆਂ, ਸੰਸਥਾਵਾਂ ਤੇ ਹੋਟਲਾਂ ਵਲੋਂ ਵੀ ਆਪਣੇ ਸਟਾਲ ਸਥਾਪਤ ਕੀਤੇ ਗਏ, ਜਿਨ੍ਹਾਂ ਵਲੋਂ ਪੰਜਾਬ ਵਿੱਚ ਸੈਰ ਸਪਾਟੇ ਦੀਆਂ ਥਾਵਾਂ ਤੇ ਰਿਹਾਇਸ਼ ਬਾਬਤ ਆਪਣੇ ਪੈਕੇਜਿਜ਼ ਬਾਰੇ ਜਾਣਕਾਰੀ ਦਿੱਤੀ ਗਈ ਤੇ ਮਾਰਟ ਵਿਚ ਪੁੱਜੇ ਲੋਕਾਂ ਨੇ ਮੌਕੇ ਉੱਤੇ ਹੀ ਉਹ ਪੈਕੇਜਿਜ਼ ਖਰੀਦੇ ਵੀ। ਟੂਰਿਜ਼ਮ ਸਨਅਤ ਵਿਚਲੇ ਵਪਾਰਕ ਅਦਾਰਿਆਂ ਤੇ ਹੋਟਲਾਂ ਵਲੋਂ ਵੀ ਸਥਾਪਤ ਕੀਤੇ ਸਟਾਲਾਂ ਵਿਚ ਸਾਡਾ ਪਿੰਡ, ਕੰਫਰਟ ਹੋਟਲ ਸ੍ਰੀ ਅੰਮ੍ਰਿਤਸਰ, ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਬੋਰਡ, ਦਿ ਕਿੱਕਰ ਲੌਜ, ਰੇਅਰ ਇੰਡੀਆ, ਦੁਨੀਆ ਘੂਮੋ, ਦਿ ਵਿੰਡ ਫਲਾਰ ਰਿਜ਼ੌਰਟ, ਦਿ ਪਾਰਕ ਹੋਟਲਜ਼ ਸਮੇਤ ਵੱਖੋ ਵੱਖ ਅਦਾਰਿਆਂ ਦੇ ਸਟਾਲਾਂ ਵਿਚ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਸਭ ਦੇ ਨਾਲੋ ਨਾਲ 360 ਡਿਗਰੀ ਅਕਾਰ ਵਾਲਾ ਇਮਰਸਿਵ ਥੀਏਟਰ ਵੀ ਲੋਕਾਂ ਲਈ ਖਿੱਚ ਦਾ ਵੱਡਾ ਕੇਂਦਰ ਬਣਿਆ। ਇਸ ਵਿਚ ਵੱਖੋ ਵੱਖ ਸ਼ਾਰਟ ਫਿਲਮਾਂ, ਡਾਕੂਮੈਂਟਰੀਜ਼ ਤੇ ਵੀਡਿਓ ਕਲਿਪਸ ਨਾਲ ਪੰਜਾਬ ਵਿੱਚ ਸੈਰ ਸਪਾਟੇ ਦੀਆਂ ਥਾਵਾਂ, ਸਹੂਲਤਾਂ ਤੇ ਸੰਭਾਵਨਾਵਾਂ ਨੂੰ ਬਾਖੂਬੀ ਪੇਸ਼ ਕੀਤਾ ਗਿਆ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨੇ ਐਮਿਟੀ ਯੂਨੀਵਰਸਿਟੀ ਦੇ ਵਿਹੜੇ ਰੌਣਕਾਂ ਲਾਉਂਦਿਆਂ ਪੰਜਾਬ ਵਾਸੀਆਂ ਦੇ ਦਿਲਾਂ ਉੱਤੇ ਅਮਿਟ ਛਾਪ ਛੱਡੀ। ਟਰੈਵਲ ਮਾਰਟ ਵਿਚ ਪੰਜਾਬੀ ਸੂਟਾਂ ਅਤੇ ਜੁੱਤੀਆਂ ਦੀ ਸਟਾਲ ਲਗਾਉਣ ਵਾਲੇ ਪਟਿਆਲਾ ਦੇ ਹਿਊਸ ਆਫ਼ ਇਨਾਹੀ ਸੈਲਫ਼ ਹੈਲਪ ਗਰੁੱਪ ਦੇ ਨੂਪਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਇਹ ਸਮਿਟ ਨਾਲ ਪੰਜਾਬ ਦੇ ਸੈਰ ਸਪਾਟੇ ਨੂੰ ਲਾਭ ਮਿਲੇਗਾ ਉਸਦੇ ਨਾਲ ਹੀ ਸੈਲਫ਼ ਹੈਲਪ ਗਰੁੱਪਾਂ ਨੂੰ ਵੀ ਵੱਡਾ ਲਾਭ ਮਿਲੇਗਾ, ਕਿਉਂ ਜੋ ਸਮਿਟ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਆਏ ਲੋਕਾਂ ਨੇ ਸਾਡੇ ਉਤਪਾਦਾਂ ਨੂੰ ਬਹੁਤ ਸਲਾਹਿਆ ਹੈ। ਇਸੇ ਤਰ੍ਹਾਂ ਏਕਤਾ ਸੈਲਫ ਹੈਲਪ ਗਰੁੱਪ ਦੇ ਜਗਦੇਵ ਸਿੰਘ ਜ਼ੋ ਕਿ ਸੰਗਰੂਰ ਜ਼ਿਲ੍ਹੇ ਦੇ ਸਤੋਜ ਪਿੰਡ ਵਿੱਚ ਵੱਖ ਤਰ੍ਹਾਂ ਦੇ ਤੇਲ ਕੱਢ ਕੇ ਵੇਚਣ ਦਾ ਕੰਮ ਕਰਦੇ ਹਨ, ਨੇ ਕਿਹਾ ਕਿ ਇਸ ਪ੍ਰੋਗਰਾਮ ਸਦਕੇ ਉਸਨੇ ਦੇਸ਼ ਦੇ ਦੂਜੇ ਰਾਜਾਂ ਤੋਂ ਬਹੁਤ ਸਾਰੇ ਆਰਡਰ ਪ੍ਰਾਪਤ ਹੋਏ ਹਨ। ਜਿਸ ਤੋਂ ਉਤਸ਼ਾਹਿਤ ਹੋ ਕੇ ਉਨ੍ਹਾਂ ਨੇ ਆਪਣਾ ਕੰਮ ਆਨਲਾਈਨ ਪਲੇਟਫਾਰਮ ਤੇ ਵੀ ਲਿਆਉਣ ਦਾ ਫੈਸਲਾ ਕੀਤਾ ਹੈ। ਮਹਿਲਾ ਮੋਰਚਾ ਸੈਲਫ ਹੈਲਪ ਗਰੁੱਪ ਮੁਹਾਲੀ ਦੀ ਵੰਦਨਾ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਨੇ ਸਾਗ,ਮੱਕੀ ਦੀ ਰੋਟੀ, ਖੀਰ ਮਾਲ ਪੂੜੇ,ਕੜੀ ਚਾਵਲ,ਗੁੜ ਸ਼ੱਕਰ ਅਤੇ ਸੇਵੀਆਂ ਦਾ ਸਟਾਲ ਲਗਾਇਆ ਸੀ ਨੇ ਦੱਸਿਆ ਕਿ ਉਨ੍ਹਾਂ ਉਮੀਦ ਨਾਲੋਂ ਵੱਧ ਲੋਕਾਂ ਤੋਂ ਪਿਆਰ ਮਿਲਿਆ ਹੈ। ਦੂਸਰੇ ਸੂਬਿਆਂ ਤੋਂ ਆਏ ਲੋਕਾਂ ਨੇ ਸਾਗ ਅਤੇ ਮੱਕੀ ਦੀ ਰੋਟੀ ਨੂੰ ਬਹੁਤ ਸੁਆਦ ਨਾਲ ਖਾਂਦਾ। ਇਸੇ ਤਰ੍ਹਾਂ ਆਪਣੇ ਜੀਵਨ ਦਾ ਪਹਿਲਾ ਸਟਾਲ ਲਗਾਉਣ ਵਾਲੀ ਸੰਗਰੂਰ ਜ਼ਿਲ੍ਹੇ ਦੇ ਗੱਗੜਪੁਰ ਦੀ ਰਹਿਣ ਵਾਲੀ ਬਾਬਾ ਦੀਪ ਸਿੰਘ ਸੈਲਫ ਹੈਲਪ ਗਰੁੱਪ ਦੀ ਜਸਬੀਰ ਕੌਰ ਜਿਸਨੇ ਮਠਿਆਈਆਂ ਅਤੇ ਬਿਸਕੁਟਾਂ ਦਾ ਵਪਾਰ ਸ਼ੁਰੂ ਕੀਤਾ ਹੈ ਨੇ ਦੱਸਿਆ ਕਿ ਉਹ ਜਿੰਨਾ ਸਮਾਨ ਲਿਆਏ ਸੀ ਉਹ ਅੱਜ ਸਵੇਰੇ ਹੀ ਵਿਕ ਗਿਆ ਅਤੇ ਜ਼ੋ ਉਹ ਸਮਾਨ ਲੋਕਾਂ ਨੂੰ ਸਵਾਦ ਦਿਖਾਉਣ ਲਈ ਅਲੱਗ ਤੋਂ ਲਿਆਏ ਸਨ ਉਸ ਸਦਕੇ ਹੀ ਉਨ੍ਹਾਂ ਨੂੰ ਬਹੁਤ ਆਰਡਰ ਮਿਲ ਗਏ ਹਨ ਜਿਨ੍ਹਾਂ ਨੂੰ ਉਹ ਅਗਲੇ ਦਿਨਾਂ ਵਿਚ ਡਾਕ ਰਾਹੀਂ ਭੇਜਣਗੇ। The post ਪੰਜਾਬ ਦੇ ਸੱਭਿਆਚਾਰ ਤੇ ਸੈਰ-ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵੱਲੋਂ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ 18,000 ਰੁਪਏ ਰਿਸ਼ਵਤ ਲੈਂਦਾ ਕਾਬੂ Tuesday 12 September 2023 02:27 PM UTC+00 | Tags: breaking-news corruption news punjab-vigilance-bureau ਚੰਡੀਗੜ੍ਹ, 12 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀ.ਡੀ.ਪੀ.ਓ.), ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰੇਸ਼ਮਾ ਵਾਸੀ ਪਿੰਡ ਭਾਗੀਵਾਂਦਰ, ਤਹਿਸੀਲ ਤਲਵੰਡੀ ਸਾਬੋ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਭਤੀਜ ਨੂੰਹ ਨੂੰ ਆਂਗਣਵਾੜੀ ਵਰਕਰ ਵਜੋਂ ਭਰਤੀ ਕਰਵਾਉਣ ਬਦਲੇ ਉਕਤ ਮੁਲਜ਼ਮ ਸੁਪਰਵਾਈਜ਼ਰ ਹਰਮੇਲ ਕੌਰ ਨੇ ਉਸ ਕੋਲੋਂ 80,000 ਰੁਪਏ ਮੰਗੇ ਪਰ ਸੌਦਾ 60,000 ਰੁਪਏ ਵਿਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੁਪਰਵਾਈਜ਼ਰ ਪਹਿਲਾਂ ਹੀ ਉਸ ਕੋਲੋਂ 35,000 ਰੁਪਏ ਲੈ ਚੁੱਕੀ ਹੈ ਅਤੇ ਬਾਕੀ ਬਚੀ ਰਕਮ ਦੀ ਮੰਗ ਕਰ ਰਹੀ ਸੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮ ਸੁਪਰਵਾਈਜ਼ਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਾਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਬਿਊਰੋ ਵੱਲੋਂ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ 18,000 ਰੁਪਏ ਰਿਸ਼ਵਤ ਲੈਂਦਾ ਕਾਬੂ appeared first on TheUnmute.com - Punjabi News. Tags:
|
ਪੁਲਿਸ ਕੇਸ ਦਰਜ ਕਰਨ ਬਦਲੇ 5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ Tuesday 12 September 2023 02:29 PM UTC+00 | Tags: breaking-news bribe cm-bhagwant-mann latest-news news punjab vigilance-bureau ਚੰਡੀਗੜ੍ਹ, 12 ਸਤੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਧਾਰ ਕਲਾਂ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਕੇਸ਼ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਨਰਾਇਣਪੁਰ ਤਹਿਸੀਲ ਧਾਰ ਕਲਾਂ ਦੇ ਵਸਨੀਕ ਜੁਰੂਦੀਨ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਝਗੜੇ ਦੌਰਾਨ ਉਸ ਦੀ ਪਤਨੀ ਨੂੰ ਜ਼ਖਮੀ ਕਰਨ ਵਾਲੇ ਵਿਰੋਧੀ ਧਿਰ ਦੇ ਵਿਅਕਤੀ ਵਿਰੁੱਧ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਦੇ ਆਧਾਰ ‘ਤੇ ਪੁਲਿਸ ਕੇਸ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20,000 ਰੁਪਏ ਮੰਗੇ ਸਨ ਪਰ ਸੌਦਾ 10,000 ਰੁਪਏ ਵਿੱਚ ਤੈਅ ਹੋਇਆ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਏ.ਐਸ.ਆਈ. ਰਾਕੇਸ਼ ਕੁਮਾਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਪੁਲਿਸ ਕੇਸ ਦਰਜ ਕਰਨ ਬਦਲੇ 5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ appeared first on TheUnmute.com - Punjabi News. Tags:
|
ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਸੰਮੀ, ਲੁੱਡੀ ਤੇ ਝੂਮਰ ਨੇ ਦਰਸ਼ਕ ਕੀਲੇ Tuesday 12 September 2023 02:32 PM UTC+00 | Tags: aam-aadmi-party breaking-news cm-bhagwant-mann jhumar latest-news ludi news punjab punjabi-university sammi ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ 2023: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸੈਰ ਸਪਾਟੇ ਨੂੰ ਵਿਆਪਕ ਪੱਧਰ ‘ਤੇ ਉਤਸ਼ਾਹਤ ਕਰਨ ਲਈ ਕਰਵਾਏ ਜਾ ਰਹੇ ਟੂਰਿਜ਼ਮ ਫੈਸਟ ਤੇ ਟਰੈਵਲ ਮਾਰਟ ਦੀ ਸੱਭਿਆਚਾਰਕ ਸ਼ਾਮ ਦੌਰਾਨ ਐਮਿਟੀ ਯੂਨੀਵਰਸਿਟੀ ਦੇ ਔਡੀਟੋਰੀਅਮ ਵਿਖੇ ਪੰਜਾਬੀ ਯੂਨੀਵਰਸਿਟੀ (Punjabi University) ਦੇ ਵਿਦਿਆਰਥੀਆਂ ਨੇ “ਗੀਤਾਂ ਦਾ ਗੁਲਦਸਤਾ” ਸਿਰਲੇਖ ਹੇਠ ਵੱਖੋ-ਵੱਖ ਗੀਤ ਪੇਸ਼ ਕਰ ਕੇ ਫਿਜ਼ਾ ਨੂੰ ਸੱਭਿਆਚਾਰਕ ਮਹਿਕ ਦੇ ਨਾਲ ਸ਼ਰਸਾਰ ਕਰ ਦਿੱਤਾ। ਇਸੇ ਯੂਨੀਵਰਸਿਟੀ (Punjabi University) ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ ਸੰਮੀ, ਝੂਮਰ ਤੇ ਲੁੱਡੀ ਨੇ ਦਰਸ਼ਕਾਂ ਨੂੰ ਕੀਲਿਆ। ਇਹਨਾਂ ਵਿਦਿਆਰਥੀਆਂ ਦੀ ਭੰਗੜੇ ਦੀ ਪੇਸ਼ਕਾਰੀ ਨੇ ਸਭ ਨੂੰ ਨੱਚਣ ਲਾ ਦਿੱਤਾ ਤੇ ਸ਼ਾਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਸੱਭਿਆਚਾਰ ਮੰਤਰੀ, ਪੰਜਾਬ, ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਇਹ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਨਾਲ ਪੰਜਾਬ, ਟੂਰਿਜ਼ਮ ਖੇਤਰ ਵਿੱਚ ਬੁਲੰਦੀਆਂ ਉੱਤੇ ਪੁੱਜੇਗਾ। ਉਨ੍ਹਾਂ ਨੇ ਸੱਭਿਆਚਾਰਕ ਸ਼ਾਮ ਵਿੱਚ ਪੇਸ਼ਕਾਰੀਆਂ ਕਰਨ ਵਾਲੇ ਕਲਾਕਾਰਾਂ ਦੀ ਭਰਵੀਂ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚਲੇ ਹਰ ਖੇਤਰ ਤੇ ਹਰ ਵਰਗ ਦੇ ਲੋਕਾਂ ਦੇ ਵਿਕਾਸ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਹੁਨਰ ਬਹੁਤ ਹੈ। ਪੰਜਾਬ ਸਰਕਾਰ ਇਸ ਹੁਨਰ ਨੂੰ ਤਰਾਸ਼ਣ ਦੇ ਲਈ ਹਰ ਯੋਗ ਉਪਰਾਲਾ ਕਰ ਰਹੀ ਹੈ। ਉਭਰਦੇ ਕਲਾਕਾਰਾਂ ਨੂੰ ਵਧੀਆ ਮੰਚ ਦੀ ਲੋੜ ਹੁੰਦੀ ਹੈ ਤੇ ਪੰਜਾਬ ਸਰਕਾਰ ਉੱਭਰਦੇ ਕਲਾਕਾਰਾਂ ਨੂੰ ਉਹ ਮੰਚ ਮੁਹੱਈਆ ਕਰਵਾ ਰਹੀ ਹੈ। ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਪ੍ਰਫੁੱਲਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਸੱਭਿਆਚਾਰਕ ਸ਼ਾਮ ਦੀ ਸ਼ੁਰੂਆਤ ਪ੍ਰੋਫੈਸਰ ਅਵਤਾਰ ਸਿੰਘ ਬੋਦਲ ਨੇ ਕਵਾਲੀ “ਨਿੱਤ ਖੈਰ ਮੰਗਾ ਸੋਹਣਿਆਂ ਮੈਂ ਤੇਰੀ” ਅਤੇ “ਅੱਜ ਹੋਣਾ ਦੀਦਾਰ ਮਾਹੀ ਦਾ” ਨਾਲ ਕੀਤੀ। ਡਾ. ਨਿਵੇਦਤਾ ਦੀ ਸੋਲੋ ਗੀਤ ਦੀ ਪੇਸ਼ਕਾਰੀ ਨੇ ਵੀ ਸਮਾਂ ਬੰਨ੍ਹਿਆ। ਇਸ ਮੌਕੇ ਮਸ਼ਹੂਰ ਅਦਾਕਾਰਾ ਤੇ ਪ੍ਰੀਜ਼ੈਂਟਰ ਸਤਿੰਦਰ ਸੱਤੀ ਨੇ ਮੰਚ ਸੰਚਾਲਨ ਬਾਖੂਬੀ ਕੀਤਾ। ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਝੂਮਰ ਅਤੇ ਸੰਮੀ ਦੀ ਪੇਸ਼ਕਾਰੀ ਕੀਤੀ ਗਈ ਜਦਕਿ ਪੰਜਾਬ ਯੂਨੀਵਰਸਿਟੀ ਦੇ ਡੀ.ਏ.ਵੀ.ਕਾਲਜ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਵਲੋਂ ਲੁੱਡੀ ਪੇਸ਼ ਕਰਕੇ ਦਰਸ਼ਕ ਮੰਤਰ ਮੁਗਧ ਕਰ ਦਿੱਤਾ। ਇਸ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਫਿਲਮ ਅਦਾਕਾਰ ਨਿਰਮਲ ਰਿਸ਼ੀ ਤੇ ਮਲਕੀਤ ਰੌਣੀ ਤੇ ਗੀਤਕਾਰ ਬਾਬੂ ਸਿੰਘ ਮਾਨ ਸਮੇਤ ਵੱਖੋ ਵੱਖੋ ਖੇਤਰਾਂ ਦੀਆਂ ਉੱਘੀਆਂ ਹਸਤੀਆਂ ਤੇ ਪਤਵੰਤਿਆਂ ਅਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦੇ ਉਪਰਾਲੇ ਤੇ ਕਲਾਕਾਰਾਂ ਦੀ ਸ਼ਲਾਘਾ ਕੀਤੀ। The post ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਸੰਮੀ, ਲੁੱਡੀ ਤੇ ਝੂਮਰ ਨੇ ਦਰਸ਼ਕ ਕੀਲੇ appeared first on TheUnmute.com - Punjabi News. Tags:
|
ਸੂਬਾ ਸਰਕਾਰ ਵੱਲੋਂ 50.06 ਕਰੋੜ ਰੁਪਏ ਦੀ ਅਗਾਊਂ ਕੇਂਦਰੀ ਸਹਾਇਤਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਅਲਾਟ: ਲਾਲ ਚੰਦ ਕਟਾਰੂਚੱਕ Tuesday 12 September 2023 04:45 PM UTC+00 | Tags: aam-aadmi-party cm-bhagwant-mann consumer-affairs-department lal-chand-kataruchak punjab-government punjabi-news punjab-latest-news ਚੰਡੀਗੜ੍ਹ, 12 ਸਤੰਬਰ 2023: ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਵੱਲੋਂ ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸਾਲ 2023-24 ਦੌਰਾਨ ਰਾਜ ਵਿੱਚ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਵੰਡੀ ਜਾਣ ਵਾਲੀ ਕਣਕ ਦੀ ਬਣਦੀ ਮਾਰਜਨ ਮਨੀ ਅਤੇ ਅੰਤਰ-ਰਾਜੀ ਟਰਾਂਸਪੋਰਟੇਸ਼ਨ ਦੀ ਭਰਪਾਈ ਲਈ 50.06 ਕਰੋੜ ਰੁਪਏ ਦੀ ਅਗਾਊਂ ਕੇਂਦਰੀ ਸਹਾਇਤਾ ਸੂਬੇ ਦੇ ਖਜ਼ਾਨੇ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਵੀ ਬਣਦਾ 50 ਫੀਸਦੀ ਹਿੱਸਾ (50.06 ਕਰੋੜ ਰੁਪਏ) ਵਿਭਾਗ ਨੂੰ ਅਲਾਟ ਕਰ ਦਿੱਤਾ ਗਿਆ ਹੈ। ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਹੁਕਮ ਕੀਤੇ ਗਏ ਹਨ ਕਿ ਵੰਡ ਸਾਇਕਲ ਅਪ੍ਰੈਲ 23 ਤੋਂ ਜੂਨ 23 ਦੀ ਬਣਦੀ ਮਾਰਜਨ ਮਨੀ ਡਿਪੂ ਹੋਲਡਰਾਂ ਨੂੰ ਅਦਾ ਕਰਨ ਸਬੰਧੀ ਕਾਰਵਾਈ ਇੱਕ ਹਫਤੇ ਦੇ ਅੰਦਰ ਸ਼ੁਰੂ ਕਰ ਦਿੱਤੀ ਜਾਵੇ। ਉਨਾਂ ਵੱਲੋਂ ਸੂਚਿਤ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, 100 ਫੀਸਦੀ ਕੇਂਦਰ ਸਰਕਾਰ ਵੱਲੋਂ ਪ੍ਰਯੋਜਿਤ ਸਕੀਮ ਹੋਣ ਕਾਰਨ, ਇਸ ਸਕੀਮ ਦੇ ਬਣਦੇ ਕਲੇਮ ਭਾਰਤ ਸਰਕਾਰ ਨੂੰ ਭੇਜੇ ਜਾ ਰਹੇ ਹਨ ਅਤੇ ਆਸ ਹੈ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਇਹ ਰਾਸ਼ੀ ਵੀ ਸਾਰੇ ਡਿਪੂ ਹੋਲਡਰਾਂ ਨੂੰ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਖਪਤਕਾਰਾਂ ਦੇ ਨਾਲ ਨਾਲ ਡਿਪੂ ਹੋਲਡਰਾਂ ਦੇ ਵਾਜਬ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਡਿਪੂ ਹੋਲਡਰਾਂ ਦੀਆਂ ਬਾਕੀ ਜਾਇਜ਼ ਮੰਗਾਂ ਨੂੰ ਵੀ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। ਇਸ ਮੌਕੇ ਉੱਤੇ ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ, ਪੰਜਾਬ ਤੋਂ ਪ੍ਰਧਾਨ ਸੁਰਿੰਦਰ ਸਿੰਘ ਛਿੰਦਾ, ਸੀਨੀਅਰ ਵਾਈਸ ਪ੍ਰਧਾਨ ਰਾਮਪਾਲ ਮਹਾਜਨ, ਸੰਜੀਵ ਕੁਮਾਰ ਸ਼ਰਮਾ ਲਾਡੀ, ਮਨਮੋਹਨ ਅਰੋੜਾ, ਬਲਦੇਵ ਰਾਜ ਪਠਾਨਕੋਟ, ਕਪਿਲਾ, ਜ਼ਿਲ੍ਹਾ ਪ੍ਰਧਾਨ ਪਟਿਆਲਾ ਸੁਦਰਸ਼ਨ ਮਿੱਤਲ, ਬਲਜੀਤ ਮਹਾਜਨ, ਕਪਿਲ ਸਰਮਾ, ਵਿਨੋਦ ਕੁਮਾਰ, ਗੁਰਿਦਰ ਸਿੰਘ ਅੰਮ੍ਰਿਤਸਰ, ਪਵਨ ਸੁਜਾਨਪੁਰ, ਵਿਜੇ ਕੁਮਾਰ, ਬਲਵੀਰ ਚੰਦ ਅਤੇ ਹੋਰ ਨੁਮਾਇੰਦੇ ਹਾਜ਼ਰ ਸਨ। The post ਸੂਬਾ ਸਰਕਾਰ ਵੱਲੋਂ 50.06 ਕਰੋੜ ਰੁਪਏ ਦੀ ਅਗਾਊਂ ਕੇਂਦਰੀ ਸਹਾਇਤਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਅਲਾਟ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News. Tags:
|
ਦੂਜੇ ਸੂਬਿਆਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ Tuesday 12 September 2023 04:50 PM UTC+00 | Tags: 1st-tourism-summit-and-travel-mart-2023 breaking-news invest-punjab mohali punjab-tourism-summit the-unmute-breaking-news tourism-summit ਸਾਹਿਬਜਾਦਾ ਅਜੀਤ ਸਿੰਘ ਨਗਰ, 12 ਸਤੰਬਰ: ਪੰਜਾਬ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ। ਇਸ ਪ੍ਰੋਗਰਾਮ ਦੌਰਾਨ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਆਏ ਨਿਵੇਸ਼ਕਾਂ, ਨੁਮਾਇੰਦਿਆਂ ਅਤੇ ਸੈਰ-ਸਪਾਟਾ ਇੰਡਸਟਰੀ ਨਾਲ ਜੁੜੇ ਲੋਕਾਂ ਨੇ ਟਰੈਵਲ ਮਾਰਟ ਵਿੱਚ ਸਥਿਤ ਪੰਜਾਬੀ ਖਾਣਿਆਂ ਦੀਆਂ ਸਟਾਲਾਂ ਉੱਥੇ ਪੰਜਾਬੀ ਜਾਇਕੇ ਦਾ ਭਰਪੂਰ ਮਜਾ ਲਿਆ। ਮਹਾਰਾਸ਼ਟਰ ਦੇ ਈਕੋ-ਟੂਰਿਜ਼ਮ ਨਾਲ ਜੁੜੇ ਸੰਦੀਪ ਪਾਂਡੂਰੰਗਾ ਨੇ ਕਿਹਾ ਕਿ ਉਹਨਾਂ ਨੇ ਬਹੁਤ ਥਾਵਾਂ ਤੇ ਸਾਗ ਤੇ ਮੱਕੀ ਦੀ ਰੋਟੀ ਦਾ ਸੁਆਦ ਦੇਖਿਆ ਹੈ। ਪਰ ਅੱਜ ਸਾਨੂੰ ਇਸ ਟਰੈਵਲ ਮਾਰਟ ਵਿੱਚ ਸਾਗ ਤੇ ਮੱਕੀ ਦੀ ਰੋਟੀ ਸੁਆਦ ਮਿਲਿਆ ਹੈ, ਉਸ ਵਰਗਾ ਸੁਆਦ ਉਹਨਾਂ ਪਹਿਲਾਂ ਕਦੇ ਨਹੀਂ ਸੀ ਚਖਿਆ। ਇਸੇ ਤਰ੍ਹਾਂ ਗੋਆ ਤੋਂ ਆਏ ਹੋਏ ਕੈਲਨੀਕ ਡਿਸੂਜਾ ਨੇ ਦੱਸਿਆ ਕਿ ਉਹਨਾਂ ਇਸ ਟਰੈਵਲ ਮਾਰਟ ਵਿੱਚ ਆਪਣੇ ਪਰਿਵਾਰ ਲਈ ਪੰਜਾਬੀ ਜੁੱਤੀਆਂ ਅਤੇ ਪੰਜਾਬੀ ਸੂਟ ਖਰੀਦੇ ਹਨ ਜੋ ਕਿ ਉਹਨਾਂ ਨੂੰ ਬਹੁਤ ਹੀ ਘੱਟ ਕੀਮਤ ਤੇ ਵਧੀਆ ਕੁਆਲਟੀ ਦੇ ਮਿਲੇ ਹਨ। ਉਹਨਾਂ ਦੱਸਿਆ ਕਿ ਗੋਆ ਵਿੱਚ ਪਾਣੀ ਆਧਾਰਤ ਖੇਡਾਂ ਰਾਹੀਂ ਵੱਡੇ ਪੱਧਰ 'ਤੇ ਲੋਕਾਂ ਨੂੰ ਰੋਜਗਾਰ ਦੇ ਮਿਲੇ ਹਨ ਅਤੇ ਪੰਜਾਬ ਵਿੱਚ ਵੀ ਵੱਡੀਆਂ ਜਲਗਾਹਾਂ ਹੋਣ ਸਦਕੇ ਲੋਕਾਂ ਨੂੰ ਇਸ ਖੇਤਰ ਵਿੱਚ ਬਹੁਤ ਰੋਜਗਾਰ ਮਿਲ ਸਕਦਾ ਹੈ। ਸਮਿਟ ਦੌਰਾਨ ਪੰਜਾਬ ਦੇ ਲੋਕ ਨਾਚਾਂ ਅਤੇ ਲੋਕ ਪਹਿਰਾਵਿਆਂ ਪ੍ਰਤੀ ਵੀ ਦੂਸਰੇ ਰਾਜਾਂ ਤੋਂ ਆਏ ਹੋਏ ਇਹਨਾਂ ਮਹਿਮਾਨਾਂ ਨੇ ਵਿਸ਼ੇਸ਼ ਲਗਾਅ ਦਿਖਾਇਆ। ਸਮਿੱਟ ਦੇ ਦੂਸਰੇ ਦਿਨ ਅੱਜ ਵੱਡੇ ਪੱਧਰ 'ਤੇ ਦੂਸਰੇ ਰਾਜਾਂ ਤੋਂ ਆਏ ਹੋਏ ਰਿਵਾਇਤੀ ਤੁਰਲੇ ਵਾਲੀ ਪੱਗ ਬੰਨੀ ਨਜ਼ਰ ਆ ਰਹੇ ਸਨ। ਟਰੈਵਲ ਮਾਰਟ ਵਿੱਚ ਭੰਗੜੇ ਦੀ ਪੇਸ਼ਕਾਰੀ ਦੇ ਰਹੇ ਜੁਗਨੀ ਮਿਊਜਿਕਲ ਗਰੁੱਪ ਦੇ ਆਯੋਜਕ ਦਵਿੰਦਰ ਸਿੰਘ ਜੁਗਨੀ ਨੇ ਦੱਸਿਆ ਕਿ ਅੱਜ ਉਹ ਤਕਰੀਬਨ 200 ਦੇ ਕਰੀਬ ਲੋਕਾਂ ਦੇ ਰਿਵਾਇਤੀ ਪੱਗਾਂ ਬੰਨ੍ਹ ਚੁੱਕੇ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਪੱਗਾਂ ਦੀ ਘਾਟ ਕਾਰਨ ਨਿਰਾਸ਼ ਵੀ ਹੋਣਾ ਪਿਆ। ਉਹਨਾਂ ਦੱਸਿਆ ਕਿ ਅੱਜ ਉਹਨਾਂ ਨੇ ਕਰੀਬ 100 ਨਵੀਆਂ ਪੱਗਾਂ ਖਰੀਦ ਕੇ ਮਹਿਮਾਨਾਂ ਦੇ ਬੰਨ੍ਹੀਆਂ ਹਨ। The post ਦੂਜੇ ਸੂਬਿਆਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਸੋਨੂੰ ਖੱਤਰੀ ਗੈਂਗ ਦਾ ਇੱਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫਤਾਰ Tuesday 12 September 2023 04:54 PM UTC+00 | Tags: breaking-news crime latest-news punjab-police-agtf sonu-khatri-gang the-unmute-breaking-news ਚੰਡੀਗੜ੍ਹ, 12 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਜੰਗ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਸੋਨੂੰ ਖੱਤਰੀ ਗਿਰੋਹ ਦੇ ਇੱਕ ਹੋਰ ਮੈਂਬਰ ਨੂੰ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਾਜਨ ਗਿੱਲ ਉਰਫ ਗੱਬਰ ਵਾਸੀ ਫਤਿਹ ਨੰਗਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜਲੰਧਰ ਦੀ ਖਾਂਬਰਾ ਕਲੋਨੀ ਵਿੱਚ ਰਹਿੰਦਾ ਹੈ। ਇਹ ਕਾਰਵਾਈ ਏਜੀਟੀਐਫ ਵੱਲੋਂ ਪੈਨ ਇੰਡੀਆ ਆਪਰੇਸ਼ਨ ਤਹਿਤ ਗੈਂਗਸਟਰ ਸੋਨੂੰ ਖੱਤਰੀ ਗੈਂਗ ਦੇ ਤਿੰਨ ਮੁੱਖ ਸ਼ੂਟਰਾਂ ਨੂੰ ਵਿਦੇਸ਼ੀ .32 ਬੋਰ ਦੇ ਤਿੰਨ ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਚਾਰ ਦਿਨਾਂ ਬਾਅਦ ਕੀਤੀ ਗਈ ਹੈ। ਦੋਸ਼ੀ ਸੁਖਮਨ ਬਰਾੜ ਨੂੰ ਭਾਰਤ-ਨੇਪਾਲ ਬਾਰਡਰ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਦਕਿ ਬਾਕੀ ਦੋ ਦੋਸ਼ੀਆਂ ਜਸਕਰਨ ਸਿੰਘ ਉਰਫ ਜੱਸੀ ਅਤੇ ਜੋਗਰਾਜ ਸਿੰਘ ਉਰਫ ਜੋਗਾ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ। ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸ਼ੂਟਰਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਾਜਨ ਗਿੱਲ ਉਰਫ ਗੱਬਰ ਹਾਲ ਹੀ ਵਿੱਚ ਜ਼ੀਰਕਪੁਰ ਵਿਖੇ ਵਾਪਰੇ ਮੈਟਰੋ ਪਲਾਜ਼ਾ ਗੋਲੀ ਕਾਂਡ ਵਿੱਚ ਸ਼ਾਮਲ ਸੀ, ਕਿਉਂਕਿ ਉਸ ਨੇ ਵਿਦੇਸ਼ ਅਧਾਰਤ ਹੈਂਡਲਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ 'ਤੇ ਇਸ ਮਾਮਲੇ ਵਿੱਚ ਤਕਨੀਕੀ ਅਤੇ ਲਾਜਿਸਟਿਕ ਸਹਾਇਤਾ ਮੁਹੱਈਆ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਸੂਹ ਮਿਲਣ ‘ਤੇ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਸਾਜਨ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਆਪਰੇਸ਼ਨ ਦੀ ਅਗਵਾਈ ਕਰ ਰਹੇ ਏਆਈਜੀ ਸੰਦੀਪ ਗੋਇਲ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਜ਼ੀਰਕਪੁਰ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 307, 506, 34, 427 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰਬਰ 210 ਮਿਤੀ 21/07/2023 ਪਹਿਲਾਂ ਹੀ ਦਰਜ ਹੈ। The post ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਸੋਨੂੰ ਖੱਤਰੀ ਗੈਂਗ ਦਾ ਇੱਕ ਹੋਰ ਮੈਂਬਰ ਜਲੰਧਰ ਤੋਂ ਗ੍ਰਿਫਤਾਰ appeared first on TheUnmute.com - Punjabi News. Tags:
|
ਪੰਜਾਬ ਦੇ ਸੱਭਿਆਚਾਰ ਤੇ ਸੈਰ-ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ Tuesday 12 September 2023 04:59 PM UTC+00 | Tags: breaking-news news punjab punjabi-culture punjab-tourism ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ, 2023: ਪੰਜਾਬ (Punjab) ਦੇ ਸੱਭਿਆਚਾਰ ਅਤੇ ਸੈਰ ਸਪਾਟਾ ਥਾਵਾਂ ਨੂੰ ਦੁਨੀਆ ਭਰ ਚ ਉਭਾਰਨ ਦੇ ਮੰਤਵ ਨਾਲ ਅਤੇ ਸੂਬੇ ਚ ਸੈਰ ਸਪਾਟਾ ਸਨਅਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਸੈਕਟਰ 82- ਏ ਵਿਖੇ ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ, ਦੇ ਦੂਸਰੇ ਦਿਨ ਪੰਜਾਬੀ ਪੇਂਡੂ ਜਨਜੀਵਨ ਦੀ ਝਲਕ, ਸੱਭਿਆਚਾਰਕ ਗਤੀਵਿਧੀਆਂ, ਵੱਖੋ-ਵੱਖ ਸਟਾਲਾਂ ਤੇ ਪ੍ਰਦਰਸ਼ਨੀਆਂ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣੀਆਂ ਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਉਪਰਾਲੇ ਤਹਿਤ ਚਰਖੇ ਨਾਲ ਸੂਤ ਕੱਤਣ, ਨਾਲੇ ਤੇ ਪੀੜ੍ਹੀਆਂ ਬੁਣਨ, ਮਧਾਣੀਆਂ ਰਿੜਕਣ, ਪੱਖੀਆਂ ਝੱਲਣ, ਚੱਕੀਆਂ ਨਾਲ ਹੱਥੀਂ ਆਟਾ ਪੀਹਣ ਨੂੰ ਅਮਲੀ ਰੂਪ ਵਿਚ ਪ੍ਰਦਰਸ਼ਿਤ ਕੀਤਾ ਗਿਆ ਤੇ ਲੋਕਾਂ ਨੇ ਖੁਦ ਇਹਨਾਂ ਗਤੀਵਿਧੀਆਂ ਨੂੰ ਆਪਣੇ ਹੱਥੀਂ ਕਰ ਕੇ ਅਮੀਰ ਪੰਜਾਬੀ ਵਿਰਸੇ ਨੂੰ ਮਾਣਿਆ। ਇਸੇ ਮਾਰਟ ਵਿਚ ਮਲਵਈ ਗਿੱਧੇ ਦੀ ਟੀਮ ਲਗਾਤਾਰ ਆਪਣੇ ਫ਼ਨ ਦਾ ਮੁਜ਼ਾਹਰਾ ਕਰਦੀ ਰਹੀ ਤੇ ਮਾਰਟ ਵੇਖਣ ਪੁੱਜੇ ਨੌਜਵਾਨ ਮੁੰਡੇ ਕੁੜੀਆਂ ਮਲਵਈ ਗਿੱਧੇ ਦੀਆਂ ਬੋਲੀਆਂ ਤੇ ਸਾਜ਼ਾਂ ਨੂੰ ਮਾਣਦੇ ਤੇ ਨੱਚਦੇ ਵੇਖੇ ਗਏ। ਇਥੇ ਹੀ ਮੱਕੀ ਦੇ ਰੋਟੀ, ਸਾਗ, ਮੱਖਣ ਤੇ ਲੱਸੀ ਦਾ ਵੀ ਲੋਕਾਂ ਨੇ ਰੱਜ ਕੇ ਅਨੰਦ ਮਾਣਿਆ। ਇਸ ਮੌਕੇ ਵੇਰਕਾ, ਮਾਰਕਫੈੱਡ ਤੇ ਪੰਜਾਬ ਐਗਰੋ ਵਰਗੇ ਸਰਕਾਰੀ ਅਦਾਰੇ ਵੀ ਆਪਣੀਆਂ ਖੁਰਾਕੀ ਵਸਤਾਂ ਲੈਕੇ ਪੁੱਜੇ, ਜਿਨ੍ਹਾਂ ਦੀ ਲੋਕਾਂ ਨੇ ਰੱਜ ਕੇ ਖਰੀਦਾਰੀ ਕੀਤੀ। ਟਰੈਵਲ ਮਾਰਟ ਵਿਚ ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ (ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ) ਅਤੇ ਵੱਖੋ ਵੱਖ ਸੈੱਲਫ਼ ਹੈਲਪ ਗਰੁੱਪਾਂ ਵੱਲੋਂ ਫੁਲਕਾਰੀਆਂ, ਦੁਪੱਟੇ ਤੇ ਹੋਰ ਕਪੜਿਆਂ ਤੇ ਪੰਜਾਬੀ ਜੁੱਤੀਆਂ ਦੇ ਸਟਾਲਾਂ ਸਮੇਤ ਵਿਆਹ- ਸ਼ਾਦੀਆਂ ‘ਤੇ ਉਚੇਚੇ ਤੌਰ ਉੱਤੇ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਦੇ ਲੱਗੇ ਸਟਾਲ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਟੂਰਿਜ਼ਮ ਸਨਅਤ ਵਿਚਲੇ ਵਪਾਰਕ ਅਦਾਰਿਆਂ, ਸੰਸਥਾਵਾਂ ਤੇ ਹੋਟਲਾਂ ਵਲੋਂ ਵੀ ਆਪਣੇ ਸਟਾਲ ਸਥਾਪਤ ਕੀਤੇ ਗਏ, ਜਿਨ੍ਹਾਂ ਵਲੋਂ ਪੰਜਾਬ ਵਿੱਚ ਸੈਰ ਸਪਾਟੇ ਦੀਆਂ ਥਾਵਾਂ ਤੇ ਰਿਹਾਇਸ਼ ਬਾਬਤ ਆਪਣੇ ਪੈਕੇਜਿਜ਼ ਬਾਰੇ ਜਾਣਕਾਰੀ ਦਿੱਤੀ ਗਈ ਤੇ ਮਾਰਟ ਵਿਚ ਪੁੱਜੇ ਲੋਕਾਂ ਨੇ ਮੌਕੇ ਉੱਤੇ ਹੀ ਉਹ ਪੈਕੇਜਿਜ਼ ਖਰੀਦੇ ਵੀ। ਟੂਰਿਜ਼ਮ ਸਨਅਤ ਵਿਚਲੇ ਵਪਾਰਕ ਅਦਾਰਿਆਂ ਤੇ ਹੋਟਲਾਂ ਵਲੋਂ ਵੀ ਸਥਾਪਤ ਕੀਤੇ ਸਟਾਲਾਂ ਵਿਚ ਸਾਡਾ ਪਿੰਡ, ਕੰਫਰਟ ਹੋਟਲ ਸ੍ਰੀ ਅੰਮ੍ਰਿਤਸਰ, ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਬੋਰਡ, ਦਿ ਕਿੱਕਰ ਲੌਜ, ਰੇਅਰ ਇੰਡੀਆ, ਦੁਨੀਆ ਘੂਮੋ, ਦਿ ਵਿੰਡ ਫਲਾਰ ਰਿਜ਼ੌਰਟ, ਦਿ ਪਾਰਕ ਹੋਟਲਜ਼ ਸਮੇਤ ਵੱਖੋ ਵੱਖ ਅਦਾਰਿਆਂ ਦੇ ਸਟਾਲਾਂ ਵਿਚ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਸਭ ਦੇ ਨਾਲੋ ਨਾਲ 360 ਡਿਗਰੀ ਅਕਾਰ ਵਾਲਾ ਇਮਰਸਿਵ ਥੀਏਟਰ ਵੀ ਲੋਕਾਂ ਲਈ ਖਿੱਚ ਦਾ ਵੱਡਾ ਕੇਂਦਰ ਬਣਿਆ। ਇਸ ਵਿਚ ਵੱਖੋ ਵੱਖ ਸ਼ਾਰਟ ਫਿਲਮਾਂ, ਡਾਕੂਮੈਂਟਰੀਜ਼ ਤੇ ਵੀਡਿਓ ਕਲਿਪਸ ਨਾਲ ਪੰਜਾਬ (Punjab) ਵਿੱਚ ਸੈਰ ਸਪਾਟੇ ਦੀਆਂ ਥਾਵਾਂ, ਸਹੂਲਤਾਂ ਤੇ ਸੰਭਾਵਨਾਵਾਂ ਨੂੰ ਬਾਖੂਬੀ ਪੇਸ਼ ਕੀਤਾ ਗਿਆ। ਪੰਜਾਬ (Punjab) ਸਰਕਾਰ ਦੀ ਇਸ ਪਹਿਲਕਦਮੀ ਨੇ ਐਮਿਟੀ ਯੂਨੀਵਰਸਿਟੀ ਦੇ ਵਿਹੜੇ ਰੌਣਕਾਂ ਲਾਉਂਦਿਆਂ ਪੰਜਾਬ ਵਾਸੀਆਂ ਦੇ ਦਿਲਾਂ ਉੱਤੇ ਅਮਿਟ ਛਾਪ ਛੱਡੀ। ਟਰੈਵਲ ਮਾਰਟ ਵਿਚ ਪੰਜਾਬੀ ਸੂਟਾਂ ਅਤੇ ਜੁੱਤੀਆਂ ਦੀ ਸਟਾਲ ਲਗਾਉਣ ਵਾਲੇ ਪਟਿਆਲਾ ਦੇ ਹਿਊਸ ਆਫ਼ ਇਨਾਹੀ ਸੈਲਫ਼ ਹੈਲਪ ਗਰੁੱਪ ਦੇ ਨੂਪਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਇਹ ਸਮਿਟ ਨਾਲ ਪੰਜਾਬ (Punjab) ਦੇ ਸੈਰ ਸਪਾਟੇ ਨੂੰ ਲਾਭ ਮਿਲੇਗਾ ਉਸਦੇ ਨਾਲ ਹੀ ਸੈਲਫ਼ ਹੈਲਪ ਗਰੁੱਪਾਂ ਨੂੰ ਵੀ ਵੱਡਾ ਲਾਭ ਮਿਲੇਗਾ, ਕਿਉਂ ਜੋ ਸਮਿਟ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਆਏ ਲੋਕਾਂ ਨੇ ਸਾਡੇ ਉਤਪਾਦਾਂ ਨੂੰ ਬਹੁਤ ਸਲਾਹਿਆ ਹੈ। ਇਸੇ ਤਰ੍ਹਾਂ ਏਕਤਾ ਸੈਲਫ ਹੈਲਪ ਗਰੁੱਪ ਦੇ ਜਗਦੇਵ ਸਿੰਘ ਜ਼ੋ ਕਿ ਸੰਗਰੂਰ ਜ਼ਿਲ੍ਹੇ ਦੇ ਸਤੋਜ ਪਿੰਡ ਵਿੱਚ ਵੱਖ ਤਰ੍ਹਾਂ ਦੇ ਤੇਲ ਕੱਢ ਕੇ ਵੇਚਣ ਦਾ ਕੰਮ ਕਰਦੇ ਹਨ, ਨੇ ਕਿਹਾ ਕਿ ਇਸ ਪ੍ਰੋਗਰਾਮ ਸਦਕੇ ਉਸਨੇ ਦੇਸ਼ ਦੇ ਦੂਜੇ ਰਾਜਾਂ ਤੋਂ ਬਹੁਤ ਸਾਰੇ ਆਰਡਰ ਪ੍ਰਾਪਤ ਹੋਏ ਹਨ। ਜਿਸ ਤੋਂ ਉਤਸ਼ਾਹਿਤ ਹੋ ਕੇ ਉਨ੍ਹਾਂ ਨੇ ਆਪਣਾ ਕੰਮ ਆਨਲਾਈਨ ਪਲੇਟਫਾਰਮ ਤੇ ਵੀ ਲਿਆਉਣ ਦਾ ਫੈਸਲਾ ਕੀਤਾ ਹੈ। ਮਹਿਲਾ ਮੋਰਚਾ ਸੈਲਫ ਹੈਲਪ ਗਰੁੱਪ ਮੁਹਾਲੀ ਦੀ ਵੰਦਨਾ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਨੇ ਸਾਗ,ਮੱਕੀ ਦੀ ਰੋਟੀ, ਖੀਰ ਮਾਲ ਪੂੜੇ,ਕੜੀ ਚਾਵਲ,ਗੁੜ ਸ਼ੱਕਰ ਅਤੇ ਸੇਵੀਆਂ ਦਾ ਸਟਾਲ ਲਗਾਇਆ ਸੀ ਨੇ ਦੱਸਿਆ ਕਿ ਉਨ੍ਹਾਂ ਉਮੀਦ ਨਾਲੋਂ ਵੱਧ ਲੋਕਾਂ ਤੋਂ ਪਿਆਰ ਮਿਲਿਆ ਹੈ। ਦੂਸਰੇ ਸੂਬਿਆਂ ਤੋਂ ਆਏ ਲੋਕਾਂ ਨੇ ਸਾਗ ਅਤੇ ਮੱਕੀ ਦੀ ਰੋਟੀ ਨੂੰ ਬਹੁਤ ਸੁਆਦ ਨਾਲ ਖਾਂਦਾ। ਇਸੇ ਤਰ੍ਹਾਂ ਆਪਣੇ ਜੀਵਨ ਦਾ ਪਹਿਲਾ ਸਟਾਲ ਲਗਾਉਣ ਵਾਲੀ ਸੰਗਰੂਰ ਜ਼ਿਲ੍ਹੇ ਦੇ ਗੱਗੜਪੁਰ ਦੀ ਰਹਿਣ ਵਾਲੀ ਬਾਬਾ ਦੀਪ ਸਿੰਘ ਸੈਲਫ ਹੈਲਪ ਗਰੁੱਪ ਦੀ ਜਸਬੀਰ ਕੌਰ ਜਿਸਨੇ ਮਠਿਆਈਆਂ ਅਤੇ ਬਿਸਕੁਟਾਂ ਦਾ ਵਪਾਰ ਸ਼ੁਰੂ ਕੀਤਾ ਹੈ ਨੇ ਦੱਸਿਆ ਕਿ ਉਹ ਜਿੰਨਾ ਸਮਾਨ ਲਿਆਏ ਸੀ ਉਹ ਅੱਜ ਸਵੇਰੇ ਹੀ ਵਿਕ ਗਿਆ ਅਤੇ ਜ਼ੋ ਉਹ ਸਮਾਨ ਲੋਕਾਂ ਨੂੰ ਸਵਾਦ ਦਿਖਾਉਣ ਲਈ ਅਲੱਗ ਤੋਂ ਲਿਆਏ ਸਨ ਉਸ ਸਦਕੇ ਹੀ ਉਨ੍ਹਾਂ ਨੂੰ ਬਹੁਤ ਆਰਡਰ ਮਿਲ ਗਏ ਹਨ ਜਿਨ੍ਹਾਂ ਨੂੰ ਉਹ ਅਗਲੇ ਦਿਨਾਂ ਵਿਚ ਡਾਕ ਰਾਹੀਂ ਭੇਜਣਗੇ। The post ਪੰਜਾਬ ਦੇ ਸੱਭਿਆਚਾਰ ਤੇ ਸੈਰ-ਸਪਾਟਾ ਸਥਾਨਾਂ ਨੂੰ ਰੂਪਮਾਨ ਕਰਦੀਆਂ ਸਟਾਲਾਂ ਬਣੀਆਂ ਖਿੱਚ ਦਾ ਕੇਂਦਰ appeared first on TheUnmute.com - Punjabi News. Tags:
|
"ਲੋਕ ਗੀਤਾਂ ਦਾ ਗੁਲਦਸਤਾ" ਨਾਲ ਮਹਿਕਿਆ ਪੰਜਾਬ ਟੂਰਿਜ਼ਮ ਸਮਿਟ Tuesday 12 September 2023 05:03 PM UTC+00 | Tags: breaking-news culutral punjab-tourism-summit punjab-tourism-summit-and-travel-mart tourism-summit ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ 2023: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸੈਰ ਸਪਾਟੇ ਨੂੰ ਵਿਆਪਕ ਪੱਧਰ ‘ਤੇ ਉਤਸ਼ਾਹਤ ਕਰਨ ਲਈ ਕਰਵਾਏ ਜਾ ਰਹੇ ਟੂਰਿਜ਼ਮ ਫੈਸਟ ਤੇ ਟਰੈਵਲ ਮਾਰਟ ਦੀ ਸੱਭਿਆਚਾਰਕ ਸ਼ਾਮ ਦੌਰਾਨ ਐਮਿਟੀ ਯੂਨੀਵਰਸਿਟੀ ਦੇ ਔਡੀਟੋਰੀਅਮ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ “ਗੀਤਾਂ ਦਾ ਗੁਲਦਸਤਾ” ਸਿਰਲੇਖ ਹੇਠ ਵੱਖੋ-ਵੱਖ ਗੀਤ ਪੇਸ਼ ਕਰ ਕੇ ਫਿਜ਼ਾ ਨੂੰ ਸੱਭਿਆਚਾਰਕ ਮਹਿਕ ਦੇ ਨਾਲ ਸ਼ਰਸਾਰ ਕਰ ਦਿੱਤਾ। ਇਸੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ ਸੰਮੀ, ਝੂਮਰ ਤੇ ਲੁੱਡੀ ਨੇ ਦਰਸ਼ਕਾਂ ਨੂੰ ਕੀਲਿਆ। ਇਹਨਾਂ ਵਿਦਿਆਰਥੀਆਂ ਦੀ ਭੰਗੜੇ ਦੀ ਪੇਸ਼ਕਾਰੀ ਨੇ ਸਭ ਨੂੰ ਨੱਚਣ ਲਾ ਦਿੱਤਾ ਤੇ ਸ਼ਾਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਸੱਭਿਆਚਾਰ ਮੰਤਰੀ, ਪੰਜਾਬ, ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਇਹ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਨਾਲ ਪੰਜਾਬ, ਟੂਰਿਜ਼ਮ ਖੇਤਰ ਵਿੱਚ ਬੁਲੰਦੀਆਂ ਉੱਤੇ ਪੁੱਜੇਗਾ। ਉਨ੍ਹਾਂ ਨੇ ਸੱਭਿਆਚਾਰਕ ਸ਼ਾਮ ਵਿੱਚ ਪੇਸ਼ਕਾਰੀਆਂ ਕਰਨ ਵਾਲੇ ਕਲਾਕਾਰਾਂ ਦੀ ਭਰਵੀਂ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚਲੇ ਹਰ ਖੇਤਰ ਤੇ ਹਰ ਵਰਗ ਦੇ ਲੋਕਾਂ ਦੇ ਵਿਕਾਸ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਹੁਨਰ ਬਹੁਤ ਹੈ। ਪੰਜਾਬ ਸਰਕਾਰ ਇਸ ਹੁਨਰ ਨੂੰ ਤਰਾਸ਼ਣ ਦੇ ਲਈ ਹਰ ਯੋਗ ਉਪਰਾਲਾ ਕਰ ਰਹੀ ਹੈ। ਉਭਰਦੇ ਕਲਾਕਾਰਾਂ ਨੂੰ ਵਧੀਆ ਮੰਚ ਦੀ ਲੋੜ ਹੁੰਦੀ ਹੈ ਤੇ ਪੰਜਾਬ ਸਰਕਾਰ ਉੱਭਰਦੇ ਕਲਾਕਾਰਾਂ ਨੂੰ ਉਹ ਮੰਚ ਮੁਹੱਈਆ ਕਰਵਾ ਰਹੀ ਹੈ। ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਪ੍ਰਫੁੱਲਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਸੱਭਿਆਚਾਰਕ ਸ਼ਾਮ ਦੀ ਸ਼ੁਰੂਆਤ ਪ੍ਰੋਫੈਸਰ ਅਵਤਾਰ ਸਿੰਘ ਬੋਦਲ ਨੇ ਕਵਾਲੀ “ਨਿੱਤ ਖੈਰ ਮੰਗਾ ਸੋਹਣਿਆਂ ਮੈਂ ਤੇਰੀ” ਅਤੇ “ਅੱਜ ਹੋਣਾ ਦੀਦਾਰ ਮਾਹੀ ਦਾ” ਨਾਲ ਕੀਤੀ। ਡਾ. ਨਿਵੇਦਤਾ ਦੀ ਸੋਲੋ ਗੀਤ ਦੀ ਪੇਸ਼ਕਾਰੀ ਨੇ ਵੀ ਸਮਾਂ ਬੰਨ੍ਹਿਆ। ਇਸ ਮੌਕੇ ਮਸ਼ਹੂਰ ਅਦਾਕਾਰਾ ਤੇ ਪ੍ਰੀਜ਼ੈਂਟਰ ਸਤਿੰਦਰ ਸੱਤੀ ਨੇ ਮੰਚ ਸੰਚਾਲਨ ਬਾਖੂਬੀ ਕੀਤਾ। ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਝੂਮਰ ਅਤੇ ਸੰਮੀ ਦੀ ਪੇਸ਼ਕਾਰੀ ਕੀਤੀ ਗਈ ਜਦਕਿ ਪੰਜਾਬ ਯੂਨੀਵਰਸਿਟੀ ਦੇ ਡੀ.ਏ.ਵੀ.ਕਾਲਜ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਵਲੋਂ ਲੁੱਡੀ ਪੇਸ਼ ਕਰਕੇ ਦਰਸ਼ਕ ਮੰਤਰ ਮੁਗਧ ਕਰ ਦਿੱਤਾ। ਇਸ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਫਿਲਮ ਅਦਾਕਾਰ ਨਿਰਮਲ ਰਿਸ਼ੀ ਤੇ ਮਲਕੀਤ ਰੌਣੀ ਤੇ ਗੀਤਕਾਰ ਬਾਬੂ ਸਿੰਘ ਮਾਨ ਸਮੇਤ ਵੱਖੋ ਵੱਖੋ ਖੇਤਰਾਂ ਦੀਆਂ ਉੱਘੀਆਂ ਹਸਤੀਆਂ ਤੇ ਪਤਵੰਤਿਆਂ ਅਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦੇ ਉਪਰਾਲੇ ਤੇ ਕਲਾਕਾਰਾਂ ਦੀ ਸ਼ਲਾਘਾ ਕੀਤੀ। The post ”ਲੋਕ ਗੀਤਾਂ ਦਾ ਗੁਲਦਸਤਾ” ਨਾਲ ਮਹਿਕਿਆ ਪੰਜਾਬ ਟੂਰਿਜ਼ਮ ਸਮਿਟ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest