TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਮੁੰਬਈ ਹਵਾਈ ਅੱਡੇ 'ਤੇ ਚਾਰਟਰਡ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ ਅੱਠ ਜਣੇ ਜ਼ਖਮੀ Thursday 14 September 2023 02:19 PM UTC+00 | Tags: breaking-news chartered-palne chartered-plane chartered-plane-crashes dgca mumbai mumbai-airport news plane-crashes ਚੰਡੀਗੜ੍ਹ, 14 ਸਤੰਬਰ 2023: ਮੁੰਬਈ ਹਵਾਈ ਅੱਡੇ ‘ਤੇ ਅੱਜ ਇੱਕ ਚਾਰਟਰਡ ਜਹਾਜ਼ (chartered plane) ਲੈਂਡਿੰਗ ਦੌਰਾਨ ਰਨਵੇਅ ‘ਤੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਨਾਲ ਜਹਾਜ਼ ਦੇ ਦੋ ਟੁਕੜੇ ਹੋ ਗਏ। ਜਹਾਜ਼ ‘ਚ 6 ਯਾਤਰੀ ਅਤੇ 2 ਚਾਲਕ ਦਲ ਦੇ ਮੈਂਬਰ ਸਵਾਰ ਸਨ। ਇਹ ਸਾਰੇ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰਟਰਡ ਜਹਾਜ਼ ਨੇ ਵਿਸ਼ਾਖਾਪਟਨਮ ਤੋਂ ਉਡਾਣ ਭਰੀ ਸੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਜਹਾਜ਼ ਮੱਧ ਪ੍ਰਦੇਸ਼ ਦੇ ਭੋਪਾਲ ਸਥਿਤ ਦਲੀਪ ਬਿਲਡਕੋਨ ਨਾਂ ਦੀ ਕੰਪਨੀ ਦੇ ਨਾਂ ‘ਤੇ ਰਜਿਸਟਰਡ ਹੈ। ਜਹਾਜ਼ ਵਿੱਚ ਜੇਐਮ ਬਕਸੀ ਕੰਪਨੀ ਦੇ ਮਾਲਕ ਕੋਟਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਵਾਰ ਸਨ। ਜੇਐਮ ਬਕਸੀ ਕੰਪਨੀ ਲੌਜਿਸਟਿਕਸ ਦੇ ਖੇਤਰ ਵਿੱਚ ਕੰਮ ਕਰਦੀ ਹੈ। ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਨੇ ਕਿਹਾ ਕਿ ਵੀਐਸਆਰ ਵੈਂਚਰਸ ਲੀਅਰਜੈੱਟ 45 ਜਹਾਜ਼ ਮੁੰਬਈ ਦੇ ਰਨਵੇਅ 27 ਤੋਂ ਫਿਸਲ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਮੁੰਬਈ ‘ਚ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਵਿਜ਼ੀਬਿਲਟੀ 700 ਮੀਟਰ ਤੱਕ ਘੱਟ ਗਈ ਹੈ। ਜਿਸ ਕਾਰਨ ਇਹ ਘਟਨਾ ਵਾਪਰੀ ਹੈ। The post ਮੁੰਬਈ ਹਵਾਈ ਅੱਡੇ ‘ਤੇ ਚਾਰਟਰਡ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ ਅੱਠ ਜਣੇ ਜ਼ਖਮੀ appeared first on TheUnmute.com - Punjabi News. Tags:
|
ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ Thursday 14 September 2023 02:23 PM UTC+00 | Tags: aam-aadmi-party breaking-news cm-bhagwant-mann excise-and-tax-department group-scam harpal-singh-cheema pearls-group-scam punjab-government vigilance-bureau ਚੰਡੀਗੜ੍ਹ, 14 ਸਤੰਬਰ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ ਤੋਂ 30 ਪਲਾਸਟਿਕ ਦੇ ਡਰੰਮਾਂ ਵਿੱਚ ਸਟੋਰ ਕੀਤਾ 6000 ਲੀਟਰ ਐਕਸਟ੍ਰਾ ਨਿਊਟਰਲ ਅਲਕੋਹਲ (ਈ.ਐਨ.ਏ) ਜ਼ਬਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਨੇ ਦੱਸਿਆ ਕਿ ਵਾਹਨ ਚਾਲਕ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ ਅਤੇ ਮੁੱਢਲੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ ਕਿ ਇਹ ਖੇਪ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਪਟਾਕਿਆਂ ਦੇ ਗੋਦਾਮ ‘ਚ ਪਹੁੰਚਾਉਣ ਲਈ ਸੀ | ਇਸ ਤੋਂ ਬਾਅਦ ਉਕਤ ਗੋਦਾਮ ‘ਤੇ ਛਾਪੇਮਾਰੀ ਕੀਤੀ ਗਈ ਅਤੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਇਸ ਟੀਮ ਦਾ ਹਿੱਸਾ ਸਨ। ਹਰਪਾਲ ਸਿੰਘ ਚੀਮਾ ਨੇ ਕਿਹਾ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਦੀਆਂ ਟੀਮਾਂ ਦੀ ਸਮੇਂ ਸਿਰ ਕਾਰਵਾਈ ਨੇ ਇੱਕ ਵੱਡੀ ਸੰਭਾਵਿਤ ਤ੍ਰਾਸਦੀ ਨੂੰ ਰੋਕ ਦਿੱਤਾ ਹੈ ਕਿਉਂਕਿ ਈ.ਐਨ.ਏ. ਦੀ ਤਸਕਰੀ ਅਤੇ ਖਪਤ ਕਾਰਨ ਜ਼ਹਿਰੀਲੀ ਸ਼ਰਾਬ ਬਣਨ ਕਰਨ ਕਈ ਵਾਰ ਦੁਖਾਂਤ ਦਾ ਕਾਰਨ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫਆਈਆਰ ਨੰ. 285 ਮਿਤੀ 13.09.2023 ਨੂੰ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61.01.14 ਅਤੇ 78(2) ਅਧੀਨ ਥਾਣਾ ਰਾਜਪੁਰਾ ਵਿਖੇ ਦਰਜ ਕੀਤੀ ਗਈ ਹੈ। ਆਬਕਾਰੀ ਅਤੇ ਕਰ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ ਨੂੰ ਨੱਥ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ/ਈਐਨਏ ਅਤੇ ਹੋਰ ਸ਼ਰਾਬ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ੋਰਦਾਰ ਢੰਗ ਨਾਲ ਮੁਹਿੰਮ ਜਾਰੀ ਹੈ, ਜਿਸ ਦੇ ਸਿੱਟੇ ਵਜੋਂ 1 ਅਪ੍ਰੈਲ, 2023 ਤੋਂ ਲੈ ਕੇ ਪਿਛਲੇ 5 ਮਹੀਨਿਆਂ ਵਿੱਚ ਲਗਭਗ 3156 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਐਫ.ਆਈ.ਆਰਜ਼ ਤਹਿਤ 3050 ਗ੍ਰਿਫਤਾਰੀਆਂ ਕੀਤੀਆਂ ਗਈਆਂ, 248938 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ, 151891 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ, 90168 ਲੀਟਰ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਐੱਸ.ਪੀ. ਜ਼ਬਤ, 125 ਵਰਕਿੰਗ ਸਟਿਲਾਂ (ਭੱਟੀਆਂ) ਦਾ ਪਤਾ ਲਗਾ ਕੇ ਨਸ਼ਟ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ (Harpal Singh Cheema) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੂੰ ਹਦਾਇਤ ਕੀਤੀ ਹੈ ਕਿ ਭਵਿੱਖ ਵਿੱਚ ਸ਼ਰਾਬ ਦੀ ਤਸਕਰੀ ਵਿਰੁੱਧ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। The post ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਪੀ.ਏ.ਯੂ. 'ਚ ਹਾੜ੍ਹੀ ਦੀਆਂ ਫ਼ਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ ਕਿਸਾਨਾਂ ਦੀ ਭਾਰੀ ਆਮਦ ਨਾਲ ਸ਼ੁਰੂ ਹੋਇਆ Thursday 14 September 2023 02:29 PM UTC+00 | Tags: aam-aadmi-party breaking-news cm-bhagwant-mann farmers kisan-mela latest-news news pau punjabi-news rabi-season. the-unmute-breaking-news ਲੁਧਿਆਣਾ 14 ਸਤੰਬਰ, 2023: ਪੀ.ਏ.ਯੂ. ਵੱਲੋਂ ਆਉਂਦੇ ਹਾੜ੍ਹੀ ਸੀਜ਼ਨ ਲਈ ਲਾਏ ਜਾ ਰਹੇ ਕਿਸਾਨ ਮੇਲਿਆਂ ਦੀ ਲੜੀ ਵਿਚ ਅੱਜ ਦੋ ਰੋਜ਼ਾ ਕਿਸਾਨ ਮੇਲਾ ਯੂਨੀਵਰਸਿਟੀ ਵਿਚ ਸ਼ੁਰੂ ਹੋਇਆ| ਇਸ ਮੇਲੇ ਵਿੱਚ ਪੰਜਾਬ ਅਤੇ ਗੁਆਂਢੀ ਸੂਬਿਆਂ ਤੋਂ ਭਾਰੀ ਗਿਣਤੀ ਵਿਚ ਕਿਸਾਨ ਪੁੱਜੇ| ਮੇਲੇ ਦੇ ਉਦਘਾਟਨੀ ਸਮਾਗਮ ਵਿਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ| ਇਸ ਸਮਾਗਮ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਵਿਸ਼ਵ ਬੈਂਕ ਦੇ ਖੇਤੀਬਾੜੀ ਅਤੇ ਖੁਰਾਕ ਸੰਬੰਧੀ ਖੇਤਰੀ ਪ੍ਰਬੰਧਕ ਓਲੀਵਰ ਬਰਡੈਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ| ਇਸ ਤੋਂ ਇਲਾਵਾ ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਕਿਰਨਜੋਤ ਕੌਰ ਗਿੱਲ, ਹਰਦਿਆਲ ਸਿੰਘ ਗਜ਼ਨੀਪੁਰ ਅਤੇ ਸ. ਅਮਨਦੀਪ ਸਿੰਘ ਬਰਾੜ ਵਿਸ਼ੇਸ਼ ਤੌਰ ਤੇ ਮੰਚ ਉੱਪਰ ਮੌਜੂਦ ਸਨ| ਉਹਨਾਂ ਨਾਲ ਪਨਸੀਡ ਦੇ ਨਿਰਦੇਸ਼ਕ, ਅਟਾਰੀ ਦੇ ਨਿਰਦੇਸ਼ਕ ਅਤੇ ਸਿਫਟ ਦੇ ਨਿਰਦੇਸ਼ਕ ਨੇ ਵੀ ਸ਼ਮੂਲੀਅਤ ਕੀਤੀ| ਖੇਤੀਬਾੜੀ ਮੰਤਰੀ ਨੇ ਆਪਣੇ ਉਦਘਾਟਨੀ ਭਾਸ਼ਣ ਵਿਚ ਕਿਹਾ ਕਿ ਪੰਜਾਬ ਮੇਲਿਆਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ| ਇਸੇ ਧਰਤੀ ਉੱਪਰ ਕਿਸਾਨ ਮੇਲਿਆਂ ਦਾ ਲੱਗਣਾ ਵੱਖਰਾ ਅਤੇ ਸਾਡੇ ਪਿਤਾ-ਪੁਰਖੀ ਕਿੱਤੇ ਨਾਲ ਸੰਬੰਧਤ ਹੈ| ਉਹਨਾਂ ਕਿਹਾ ਕਿ ਆਪਣੇ ਆਰੰਭ ਤੋਂ ਹੀ ਪੀ.ਏ.ਯੂ. ਦੇ ਕਿਸਾਨ ਮੇਲੇ ਅਗਾਂਹਵਧੂ ਕਿਸਾਨੀ ਦੀ ਅਗਵਾਈ ਕਰਦੇ ਆ ਰਹੇ ਹਨ| ਪੀ.ਏ.ਯੂ. ਨੇ ਪਿਛਲੇ ਛੇ ਦਹਾਕਿਆਂ ਵਿਚ ਆਪਣੀਆਂ ਖੇਤੀ ਖੋਜਾਂ ਨਾਲ ਦੇਸ਼ ਦੇ ਅੰਨ-ਭੰਡਾਰ ਭਰੇ ਅਤੇ ਪੰਜਾਬ ਦੀ ਕਿਸਾਨੀ ਨੂੰ ਵਿਗਿਆਨਕ ਖੇਤੀ ਨਾਲ ਜੋੜਿਆ| ਮੌਜੂਦਾ ਸਮੇਂ ਦੀ ਖੇਤੀ ਬਾਰੇ ਗੱਲ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਖੇਤੀ ਹੁਣ ਤਕਨੀਕੀ ਕਿੱਤਾ ਬਣ ਗਈ ਹੈ ਅਤੇ ਖੇਤੀ ਵਿਚ ਚੁਣੌਤੀਆਂ ਪਹਿਲਾਂ ਨਾਲੋਂ ਜ਼ਿਆਦਾ ਹਨ| ਉਹਨਾਂ ਨੇ ਛੋਟੀ ਕਿਸਾਨੀ ਦੀ ਬਿਹਤਰੀ ਨੂੰ ਸਰਕਾਰ ਦਾ ਮੁੱਖ ਮੰਤਵ ਹੈ ਅਤੇ ਸਰਕਾਰ ਕਿਸਾਨੀ ਦੀ ਸਰਵਪੱਖੀ ਬਿਹਤਰੀ ਲਈ ਵਚਨਬੱਧ ਹੈ| ਉਹਨਾਂ ਕਿਹਾ ਕਿ ਕਿਸਾਨੀ ਨੂੰ ਲਾਹੇਵੰਦ ਧੰਦਾ ਬਨਾਉਣ ਲਈ ਕਿਸਾਨ ਬੀਬੀਆਂ ਦਾ ਸਾਥ ਬਹੁਤ ਜ਼ਰੂਰੀ ਹੈ ਅਤੇ ਸਹਾਇਕ ਧੰਦੇ ਅਪਣਾ ਕੇ ਉਹ ਪਰਿਵਾਰ ਦੀ ਆਰਥਿਕ ਸਥਿਤੀ ਸੁਖਾਵੀਂ ਬਨਾਉਣ ਲਈ ਵੱਡਮੁੱਲਾ ਯੋਗਦਾਨ ਪਾ ਸਕਦੀਆਂ ਹਨ| ਖੇਤੀਬਾੜੀ ਮੰਤਰੀ ਨੇ ਗੁਰਬਤ ਤੋਂ ਖੁਸ਼ਹਾਲੀ ਵੱਲ ਜਾਣ ਵਿਚ ਔਰਤਾਂ ਦੀ ਅਹਿਮ ਭੂਮਿਕਾ ਨੂੰ ਵਡਿਆਇਆ| ਉਹਨਾਂ ਕਿਹਾ ਕਿ ਭਾਵੇਂ ਅੱਜ ਦਾ ਖੇਤੀ ਯੁੱਗ ਮਸ਼ੀਨ ਉੱਪਰ ਨਿਰਭਰ ਹੈ ਪਰ ਮਸ਼ੀਨਰੀ ਨੂੰ ਛੋਟੇ ਕਿਸਾਨਾਂ ਦੀ ਪਹੁੰਚ ਵਿਚ ਬਨਾਉਣ ਲਈ ਸਹਿਕਾਰੀ ਸਭਾਵਾਂ ਅਤੇ ਕਿਰਾਏ ਤੇ ਸੰਦ ਦੇਣ ਵਾਲੀਆਂ ਸੁਸਾਇਟੀਆਂ ਦੀ ਮਜ਼ਬੂਤੀ ਸਰਕਾਰ ਦੀ ਪਹਿਲਕਦਮੀ ਹੈ| ਸ. ਖੁੱਡੀਆਂ ਨੇ ਪੀ.ਏ.ਯੂ. ਦੇ ਮਾਹਿਰਾਂ ਦੀ ਮਿਹਨਤ ਦੀ ਪ੍ਰਸ਼ੰਸ਼ਾਂ ਕਰਿਦਆਂ ਕਿਹਾ ਕਿ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਨੂੰ ਅਪਣਾ ਕੇ ਹੀ ਕਿਸਾਨ ਖੇਤੀਬਾੜੀ ਨੂੰ ਹੋਰ ਲਾਹੇਵੰਦ ਕਿੱਤਾ ਬਣਾ ਸਕਦੇ ਹਨ| ਉਹਨਾਂ ਨੇ ਆਉਂਦੇ ਦਿਨਾਂ ਵਿਚ ਪੰਜਾਬ ਦੀ ਖੇਤੀ ਨੀਤੀ ਲਾਗੂ ਕਰਨ ਦੀ ਸੰਭਾਵਨਾਂ ਵੀ ਪ੍ਰਗਟਾਈ| ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਸਾਨ ਸਰਕਾਰ ਮਿਲਣੀਆਂ ਤੋਂ ਬਾਅਦ ਮੇਲਿਆਂ ਵਿਚ ਕਿਸਾਨਾਂ ਦੀ ਭਾਰੀ ਆਮਦ ਦਾ ਸਵਾਗਤ ਕੀਤਾ| ਉਹਨਾਂ ਕਿਹਾ ਕਿ ਕਿਸਾਨਾਂ ਅਤੇ ਯੂਨੀਵਰਸਿਟੀ ਵਿਚਕਾਰ ਨਹੁੰ-ਮਾਸ ਦਾ ਰਿਸ਼ਤਾ ਹੈ ਅਤੇ ਇਹ ਇਕ-ਦੂਸਰੇ ਤੋਂ ਸਿੱਖਣ-ਸਿਖਾਉਣ ਦਾ ਅਮਲ ਹੈ| ਡਾ. ਗੋਸਲ ਨੇ ਕਿਹਾ ਕਿ ਖੇਤੀ ਖੇਤਰ ਦੀਆਂ ਮੁਸ਼ਕਿਲਾਂ ਸੁਣ ਕੇ ਖੇਤੀ ਨੀਤੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ| ਨਾਲ ਹੀ ਉਹਨਾਂ ਨੇ ਪੀ.ਏ.ਯੂ. ਵਿਚ ਪ੍ਰਵਾਸੀ ਕਿਸਾਨ ਸੰਮੇਲਨ ਦੌਰਾਨ ਵਿਦੇਸ਼ੀ ਕਿਸਾਨਾਂ ਵੱਲੋਂ ਸਾਂਝੇ ਕੀਤੇ ਤਜਰਬਿਆਂ ਦੇ ਅਧਾਰ ਤੇ ਖੇਤੀ ਨੂੰ ਕਾਰੋਬਾਰੀ ਕਿੱਤਾ ਬਨਾਉਣ ਦੀ ਹਮਾਇਤ ਕੀਤੀ| ਡਾ. ਗੋਸਲ ਨੇ ਕਿਹਾ ਕਿ ਪੰਜਾਬ ਤੋਂ ਸਧਾਰਨ ਹਾਲਾਤ ਵਿਚ ਗਏ ਵਿਦੇਸ਼ੀ ਕਿਸਾਨ ਅੱਜ ਓਪਰੀਆਂ ਧਰਤੀਆਂ ਤੇ ਆਪਣੀ ਸਫ਼ਲਤਾ ਦੀ ਕਹਾਣੀ ਲਿਖ ਰਹੇ ਹਨ| ਇਹੀ ਸਫਲਤਾ ਪੰਜਾਬ ਵਿਚ ਵੀ ਸੰਭਵ ਹੋ ਸਕਦੀ ਹੈ ਜੇਕਰ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਖੇਤੀ ਸਿੱਖਿਆ ਹਾਸਲ ਕਰਵਾ ਕੇ ਉਹਨਾਂ ਨੂੰ ਮੰਡੀਕਰਨ ਅਤੇ ਖੇਤੀ ਵਪਾਰ ਨਾਲ ਜੋੜੀਏ| ਵਿਸ਼ਵ ਬੈਂਕ ਦੇ ਖੇਤੀਬਾੜੀ ਅਤੇ ਖੁਰਾਕ ਸੰਬੰਧੀ ਖੇਤਰੀ ਪ੍ਰਬੰਧਕ ਸ਼੍ਰੀ ਓਲੀਵਰ ਬਰਡੈਟ ਨੇ ਕਿਸਾਨਾਂ ਨਾਲ ਭਾਵਪੂਰਤ ਗੱਲਬਾਤ ਦੌਰਾਨ ਕਿਹਾ ਕਿ ਇਥੇ ਆਉਣਾ ਅਤੇ ਕਿਸਾਨਾਂ ਦੇ ਭਾਰੀ ਸਮੂਹ ਨੂੰ ਦੇਖਣਾ ਮਾਣ ਵਾਲੀ ਗੱਲ ਹੈ| ਉਹਨਾਂ ਕਿਹਾ ਕਿ ਜਦੋਂ ਕੋਈ ਬਾਹਰੋਂ ਪੰਜਾਬ ਦਾ ਇਤਿਹਾਸ ਜਾਣਦਾ ਹੈ ਤਾਂ ਪੰਜਾਬ ਦੇਸ਼ ਦੇ ਅੰਨਦਾਤੇ ਵਜੋਂ ਉਭਰਦਾ ਹੈ| ਇਸ ਵਿਚ ਪੀ.ਏ.ਯੂ. ਦਾ ਬਹੁਤ ਵੱਡਾ ਅਤੇ ਇਤਿਹਾਸਕ ਯੋਗਦਾਨ ਹੈ| ਉਹਨਾਂ ਕਿਸਾਨਾਂ ਨੂੰ ਕਿਹਾ ਪੀ.ਏ.ਯੂ. ਵਰਗੀ ਸੰਸਥਾ ਨਾਲ ਜੁੜੇ ਹੋਣਾ ਤੁਹਾਡੀ ਖੁਸ਼ਕਿਸਮਤੀ ਹੈ ਅਤੇ ਸੰਸਾਰ ਦੀਆਂ ਹੋਰ ਯੂਨੀਵਰਸਿਟੀਆਂ ਨੂੰ ਇਸ ਸਾਂਝ ਤੋਂ ਸਿੱਖਣ ਦੀ ਲੋੜ ਹੈ| ਸ਼੍ਰੀ ਬਰਡੈਟ ਨੇ ਕਿਹਾ ਕਿ ਖੇਤੀ ਵਿਚ ਚੁਣੌਤੀਆਂ ਪੀੜੀਓ ਪੀੜੀ ਚਲਦੀਆਂ ਰਹੀਆਂ ਹਨ ਪਰ ਇਹਨਾਂ ਦੇ ਹੱਲ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ| ਨਾਲ ਹੀ ਉਹਨਾਂ ਨੇ ਵਿਸ਼ਵ ਬੈਂਕ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ| ਅਗਾਂਹਵਧੂ ਕਿਸਾਨ ਅਤੇ ਉੱਘੇ ਕਿੰਨੂ ਉਤਪਾਦਕ ਸ. ਅਮਨਦੀਪ ਬਰਾੜ ਨੇ ਆਪਣੇ ਤਜਰਬੇ ਕਿਸਾਨਾਂ ਨਾਲ ਸਾਂਝੇ ਕੀਤੇ| ਉਹਨਾਂ ਕਿਹਾ ਕਿ ਪੰਜਾਬ ਅੱਜ ਕਣਕ-ਝੋਨਾ ਅਤੇ ਕਪਾਹ ਦੇ ਖੇਤਰ ਵਿਚ ਕੌਮੀ ਪੱਧਰ ਤੇ ਭਰਪੂਰ ਯੋਗਦਾਨ ਪਾ ਰਿਹਾ ਹੈ ਪਰ ਇਸ ਨਾਲ ਪੰਜਾਬ ਦਾ ਵਾਤਾਰਵਨ ਨੁਕਸਾਨ ਦੀ ਮਾਰ ਹੇਠ ਹੈ| ਉਹਨਾਂ ਵਾਤਾਵਰਨ ਪੱਖੀ ਤਕਨੀਕਾਂ ਦੇ ਵਿਕਾਸ ਵਿਚ ਪੀ.ਏ.ਯੂ. ਮਾਹਿਰਾਂ ਦੇ ਯੋਗਦਾਨ ਦੀ ਗੱਲ ਕਰਦਿਆਂ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਿੰਚਾਈ ਲਈ ਪਾਣੀ ਦੀ ਵਰਤੋਂ ਕਰਨ, ਸੂਖਮ ਸਿੰਚਾਈ ਵਰਗੇ ਤਰੀਕੇ ਅਪਨਾਉਣ ਅਤੇ ਖੇਤੀ ਖਰਚੇ ਘਟਾਉਣ ਦੀ ਅਪੀਲ ਕੀਤੀ| ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਨੇ ਹਾੜ੍ਹੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ| ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਹੋਂਦ ਵਿਚ ਆਉਣ ਤੋਂ ਲੈ ਕੇ ਹੁਣ ਤਕ ਵੱਖ ਵੱਖ ਫਸਲਾਂ ਦੀਆਂ 940 ਕਿਸਮਾਂ ਦੀ ਖੋਜ ਕੀਤੀ ਹੈ ਇਨ੍ਹਾਂ ਵਿੱਚੋਂ 229 ਕਿਸਮਾਂ ਕੌਮੀ ਪੱਧਰ ਤੇ ਕਾਸਤ ਲਈ ਪਛਾਣੀਆਂ ਗਈਆਂ ਹਨ| ਇਸ ਲਿਹਾਜ ਨਾਲ ਯੂਨੀਵਰਸਿਟੀ ਪੂਰੇ ਦੇਸ ਦੇ ਕਿਸਾਨਾਂ ਦੀ ਸੇਵਾ ਕਰਦੀ ਹੈ| ਉਨ੍ਹਾਂ ਨੇ ਦੱਸਿਆ ਕਿ ਹੁਣ ਪੀ ਏ ਯੂ ਝਾੜ ਦੇ ਨਾਲ ਪੌਸਟਿਕਤਾ ਵੱਲ ਵੀ ਧਿਆਨ ਦੇ ਰਹੀ ਹੈ| ਇਸ ਦਿਸਾ ਵਿਚ ਉਨ੍ਹਾਂ ਪੀ ਏ ਯੂ ਦੀ ਕਿਸਮ ਪੀ ਬੀ ਡਬਲਿਊ 826 ਦੀ ਸਫਲਤਾ ਲਈ ਕਿਸਾਨਾਂ ਦੀ ਮਿਹਨਤ ਨੂੰ ਵੀ ਵਧਾਈ ਦਿੱਤੀ| ਕਣਕ ਦੀ ਨਵੀਂ ਕਿਸਮ ਚਪਾਤੀ-1 ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਨਵੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਵਿੱਚ ਸੂਗਰ ਦੇ ਮਰੀਜਾਂ ਲਈ ਢੁਕਵੀਂ ਕਣਕ ਦੀ ਕਿਸਮ ਪੀ ਬੀ ਡਬਲਿਊ ਆਰ ਐੱਸ 1 ਵਿਸੇਸ ਖੋਜ ਪ੍ਰਾਪਤੀ ਹੈ| ਨਾਲ ਹੀ ਉਨ੍ਹਾਂ ਪੀ ਬੀ ਡਬਲਯੂ ਜ਼ਿੰਕ-2 ਦਾ ਜ਼ਿਕਰ ਕੀਤਾ ਜੋ ਜ਼ਿੰਕ ਦੇ ਭਰਪੂਰ ਤੱਤਾਂ ਵਾਲੀ ਹੈ| ਛੋਲਿਆਂ ਦੀ ਕਿਸਮ ਪੀ ਬੀ ਜੀ-10 ਅਤੇ ਪਕਾਵੇਂ ਮਟਰਾਂ ਦੀ ਕਿਸਮ ਆਈ ਪੀ ਐੱਫ ਡੀ-12 ਤੋਂ ਇਲਾਵਾ ਮੱਕੀ ਦੀ ਕਿਸਮ ਜੇ-1008 ਅਤੇ ਗੋਭੀ ਸਰੋਂ ਕੋਨੋਲਾ ਦੀ ਕਿਸਮ ਜੀ ਐੱਸ ਸੀ 7 ਬਾਰੇ ਵੀ ਦੱਸਿਆ | ਉਤਪਾਦਨ ਤਕਨੀਕਾਂ ਵਿੱਚ ਸਰਫੇਸ ਸੀਡਿੰਗ ਲਈ ਕੰਬਾਇਨ ਨਾਲ ਵਾਢੀ ਤੋਂ ਬਾਅਦ ਕਣਕ ਦੇ ਬੀਜ ਅਤੇ ਖਾਦ ਦਾ ਛੱਟਾ ਦੇ ਕੇ ਕਟਰ-ਕਮ-ਸਪਰੈਡਰ ਚਲਾ ਕੇ ਪਾਣੀ ਲਾਉਣ ਅਤੇ ਕਣਕ ਵਿੱਚ ਬੀਜ ਦੀ ਸੋਧ ਬਾਰੇ ਗੱਲ ਕੀਤੀ | ਇਸ ਦੇ ਨਾਲ ਹੀ ਪੌਦ ਸੁਰੱਖਿਆ ਤਕਨੀਕਾਂ ਵਿਚ ਛੋਲਿਆਂ ਦੀ ਸੁੰਡੀ ਅਤੇ ਕਣਕ ਦੇ ਨਦੀਨਾਂ ਦੀ ਰੋਕਥਾਮ ਬਾਰੇ ਨਵੀਆਂ ਸਿਫਾਰਿਸਾਂ ਸਾਂਝੀਆਂ ਕਰਦਿਆਂ ਨਿਰਦੇਸਕ ਖੋਜ ਨੇ ਖੇਤੀ ਮਸ਼ੀਨਰੀ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਮਲਚ ਵਾਲੀ ਮਸੀਨ ਵਿਸੇਸ ਸੀ| ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਡਰੋਨ ਤਕਨਾਲੋਜੀ ਤੇ ਕੰਮ ਕੀਤਾ ਜਾ ਰਿਹਾ ਹੈ ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਸਵਾਗਤ ਦੇ ਸ਼ਬਦ ਕਹੇ| ਉਹਨਾਂ ਕਿਹਾ ਕਿ ਯੂਨੀਵਰਸਿਟੀ ਨੇ 1967 ਤੋਂ ਲੈ ਕੇ ਲਗਾਤਾਰ ਨਵੀਆਂ ਤਕਨੀਕਾਂ ਦੇ ਪਸਾਰ ਲਈ ਕਿਸਾਨ ਮੇਲੇ ਲਾਏ ਹਨ| ਕੋਵਿਡ ਦੌਰਾਨ ਵੀ ਇਹਨਾਂ ਮੇਲਿਆਂ ਦਾ ਆਯੋਜਨ ਆਨਲਾਈਨ ਤਰੀਕੇ ਨਾਲ ਹੁੰਦਾ ਰਿਹਾ| ਡਾ. ਬੁੱਟਰ ਨੇ ਕਿਹਾ ਕਿ ਬੀਤੇ ਦਿਨੀਂ ਪੀ.ਏ.ਯੂ. ਨੂੰ ਦੇਸ਼ ਦੀਆਂ ਪ੍ਰਮੁੱਖ ਖੇਤੀ ਯੂਨੀਵਰਸਿਟੀਆਂ ਵਿਚੋਂ ਸਿਖਰਲੀ ਰੈਂਕਿਗ ਹਾਸਲ ਹੋਈ ਹੈ| ਇਹ ਕਿਸਾਨਾਂ ਦੇ ਅਟੁੱਟ ਰਿਸ਼ਤੇ ਸਦਕਾ ਹੀ ਸੰਭਵ ਹੋਇਆ ਹੈ| ਡਾ. ਬੁੱਟਰ ਨੇ ਆਉਂਦੀ ਫਸਲ ਦੇ ਸਫਲਤਾ ਨਾਲ ਨੇਪਰੇ ਚੜ੍ਹਨ ਦੀ ਕਾਮਨਾ ਕੀਤੀ| ਅੰਤ ਵਿਚ ਧੰਨਵਾਦ ਦੇ ਸ਼ਬਦ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਪੀ ਐੱਸ ਸੋਢੀ ਨੇ ਕਹੇ| ਸਮਾਰੋਹ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਵਿਦਿਆਰਥੀ ਭਲਾਈ ਅਧਿਕਾਰੀ ਗੁਰਪ੍ਰੀਤ ਸਿੰਘ ਵਿਰਕ ਨੇ ਕੀਤਾ| ਇਸ ਮੌਕੇ ਖੇਤੀਬਾੜੀ ਮੰਤਰੀ ਨੇ ਖੇਤੀ ਖੋਜ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਖੇਤੀ ਮਾਹਿਰਾਂ ਨੂੰ ਸਨਮਾਨਿਤ ਕੀਤਾ| ਇਹਨਾਂ ਵਿਚ ਸਬਜ਼ੀ ਵਿਗਿਆਨੀ ਡਾ. ਸਤਪਾਲ ਸ਼ਰਮਾ, ਝੋਨਾ ਵਿਗਿਆਨੀ ਡਾ. ਰਣਵੀਰ ਸਿੰਘ ਗਿੱਲ ਅਤੇ ਡਾ. ਜਗਜੀਤ ਸਿੰਘ ਲੋਰੇ, ਫਲ ਵਿਗਿਆਨੀ ਡਾ. ਜਸਵਿੰਦਰ ਸਿੰਘ ਬਰਾੜ, ਕਣਕ ਵਿਗਿਆਨੀ ਡਾ. ਜੀ ਐੱਸ ਮਾਵੀ ਅਤੇ ਡਾ. ਅਚਲਾ ਸ਼ਰਮਾ ਸ਼ਾਮਿਲ ਹਨ| ਨਾਲ ਹੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੀ.ਏ.ਯੂ ਸ਼ਹਿਦ ਮੱਖੀ ਪਾਲਕ ਐਸੋਸੀਏਸ਼ਨ ਵੱਲੋਂ ਤਿਆਰ ਕੀਤੀ ਵੈਬਸਾਈਟ ਲਾਂਚ ਕੀਤੀ| ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਸਵੈ ਸੇਵੀ ਸੰਸਥਾਵਾਂ, ਨਿੱਜੀ ਮਸ਼ੀਨਰੀ ਨਿਰਮਾਤਾਵਾਂ, ਖੇਤੀ ਸਾਹਿਤ ਪ੍ਰਕਾਸ਼ਕਾਂ, ਰਾਜ ਦੀਆਂ ਬਾਗਬਾਨੀ ਨਰਸਰੀਆਂ ਅਤੇ ਬੀਜ ਉਤਪਾਦਕਾਂ ਦੇ ਨਾਲ-ਨਾਲ ਪ੍ਰੋਸੈਸਿੰਗ ਸਮੂਹਾਂ ਵੱਲੋਂ ਪ੍ਰਦਰਸ਼ਨੀਆਂ ਅਤੇ ਸਟਾਲ ਲਾਏ ਗਏ ਸਨ| ਇਸਦੇ ਨਾਲ ਹੀ ਯੂਨੀਵਰਸਿਟੀ ਦੇ ਬੀਜ ਵਿਕਰੀ ਕੇਂਦਰ ਉੱਪਰ ਵੀ ਕਿਸਾਨਾਂ ਦੀਆਂ ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ| The post ਪੀ.ਏ.ਯੂ. ‘ਚ ਹਾੜ੍ਹੀ ਦੀਆਂ ਫ਼ਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ ਕਿਸਾਨਾਂ ਦੀ ਭਾਰੀ ਆਮਦ ਨਾਲ ਸ਼ੁਰੂ ਹੋਇਆ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘਪਲੇ ਮਾਮਲੇ 'ਚ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ Thursday 14 September 2023 02:34 PM UTC+00 | Tags: aam-aadmi-party breaking-news cm-bhagwant-mann latest-news news pearls-group pearls-group-scam punjab the-unmute-breaking-news vigilance-bureau ਚੰਡੀਗੜ੍ਹ, 14 ਸਤੰਬਰ 2023: ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ (PEARL) ਗੋਲਡਨ ਫੋਰੈਸਟ (ਪੀ.ਜੀ.ਐਫ.) ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਤਫ਼ਤੀਸ਼ ਵਿੱਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ। ਉਸ ਨੂੰ ਪੀ.ਏ.ਸੀ.ਐਲ. ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ ਅਤੇ ਇਸ ਨੇ ਪੰਜਾਬ ਵਿੱਚ ਪੀ.ਏ.ਸੀ.ਐਲ. ਤੇ ਪੀ.ਜੀ.ਐਫ ਦੀਆਂ ਸਹਾਇਕ/ਸਮੂਹ ਕੰਪਨੀਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਨਜ਼ਦੀਕੀਆਂ ਨੂੰ ਅਧਿਕਾਰਤ ਕੀਤਾ ਹੋਇਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਮੁਲਜ਼ਮ ਪ੍ਰੇਮ ਕੌਰ ਵਾਸੀ ਐਚ. 2138, ਫੇਜ਼-VII, ਐਸ.ਏ.ਐਸ ਨਗਰ ਨੂੰ ਪੁਲਿਸ ਥਾਣਾ (ਸਿਟੀ) ਜ਼ੀਰਾ, ਫਿਰੋਜ਼ਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 406, 420, 467, 468, 471, 120-ਬੀ ਤਹਿਤ ਦਰਜ ਮੁਕੱਦਮਾ ਨੰਬਰ 79, ਮਿਤੀ 16-07-2020 ਵਿੱਚ ਗ੍ਰਿਫਤਾਰ ਕੀਤਾ ਹੈ। ਉਹ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਨਹੀਂ ਹੋਈ ਅਤੇ ਫਰਾਰ ਸੀ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰੇਮ ਕੌਰ ਪੀ.ਏ.ਸੀ.ਐਲ ਦੀਆਂ ਕਈ ਸਮੂਹ/ਸਬਸਿਡਰੀ ਕੰਪਨੀਆਂ ਵਿੱਚ ਡਾਇਰੈਕਟਰ ਵੀ ਰਹਿ ਚੁੱਕੀ ਹੈ, ਜਿਨ੍ਹਾਂ ਵਿੱਚ ਗਿਆਨ ਸਾਗਰ ਹੈਲਥਕੇਅਰ ਲਿਮਟਿਡ, ਅੱਪਹਿਲ ਟਾਵਰਜ਼ ਪ੍ਰਾਈਵੇਟ ਲਿਮਟਿਡ, ਮਕਤੂਮ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਹਾਸਪਿਟੈਲਿਟੀ ਹੋਟਲਜ਼ ਐਂਡ ਰਿਜ਼ੋਰਟਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਰਿਅਲੇਟਰਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਹਰਵਿੰਦਰਾ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਸਪੋਰਟਸ ਵੈਂਚਰਜ਼ ਇੰਡੀਆ ਲਿਮਟਿਡ ਅਤੇ ਪਰਲਜ਼ ਬ੍ਰਾਂਡਜ਼ ਲਿਮਟਿਡ ਸ਼ਾਮਲ ਹਨ। ਉਸਦੇ ਪਤੀ ਨਿਰਮਲ ਸਿੰਘ ਭੰਗੂ, ਮੈਨੇਜਿੰਗ ਡਾਇਰੈਕਟਰ, ਪੀਜੀਐਫ ਲਿਮਟਿਡ ਨੂੰ ਪਹਿਲਾਂ ਹੀ ਸੀਬੀਆਈ ਦੁਆਰਾ ਪੀਜੀਐਫ/ਪੀਏਸੀਐਲ ਲਿਮਟਿਡ ਵੱਲੋਂ ਚਲਾਏ ਚਿੱਟ ਫੰਡ (ਪੋਂਜ਼ੀ) ਘੁਟਾਲੇ ਵਿੱਚ ਗ੍ਰਿਫਤਾਰ ਕਰਕੇ ਚਾਰਜਸ਼ੀਟ ਕੀਤਾ ਹੋਇਆ ਹੈ। ਇਸ ਸਕੀਮ ਵਿੱਚ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੇ ਲਗਭਗ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਵੱਲੋਂ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਸਾਰ ਕੀਤਾ ਗਿਆ ਸੀ ਤਾਂ ਜੋ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਵਿੱਕਰੀ ਤੋਂ ਇਕੱਠੀ ਹੋਣ ਵਾਲੀ ਰਕਮ ਇਸ ਚਿੱਟ ਫੰਡ ਕੰਪਨੀ ਵਿੱਚ ਆਪਣੀ ਮਿਹਨਤ ਦੀ ਕਮਾਈ ਦਾ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕੀਤੀ ਜਾ ਸਕੇ। ਉਸਨੇ ਅੱਗੇ ਕਿਹਾ ਕਿ ਪ੍ਰੇਮ ਕੌਰ ਨੇ ਪੰਜਾਬ ਵਿੱਚ ਪੀਏਸੀਐਲ ਲਿਮਟਿਡ ਅਤੇ ਇਸ ਦੀਆਂ ਸਹਾਇਕ ਕੰਪਨੀਆਂ/ਸਮੂਹ ਕੰਪਨੀਆਂ ਨਾਲ ਸਬੰਧਤ ਜਾਇਦਾਦਾਂ ਨੂੰ ਅੱਗੇ ਵੇਚਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ 25 ਜੁਲਾਈ 2016 ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਕੇ ਪੀਏਸੀਐਲ ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਇੱਕ ਨਜ਼ਦੀਕੀ ਨੂੰ ਅਧਿਕਾਰਤ ਕੀਤਾ ਸੀ ਜਦਕਿ ਸਰਵ ਉੱਚ ਅਦਾਲਤ ਵੱਲੋਂ ਇਸ ਕੰਪਨੀ ਦੀ ਭਾਰਤ ਦੇ ਅੰਦਰ ਜਾਂ ਬਾਹਰ ਸਥਿਤ ਕਿਸੇ ਵੀ ਸੰਪਤੀ ਦੀ ਕਿਸੇ ਵੀ ਤਰੀਕੇ ਨਾਲ ਵਿੱਕਰੀ/ਤਬਾਦਲਾ ਆਦਿ ਕਰਨ ‘ਤੇ ਰੋਕ ਲਗਾਈ ਹੋਈ ਹੈ। The post ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘਪਲੇ ਮਾਮਲੇ ‘ਚ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ: ਡਾ. ਬਲਜੀਤ ਕੌਰ Thursday 14 September 2023 02:38 PM UTC+00 | Tags: aam-aadmi-party arvind-kejriwal development-of-children dr-baljit-kaur indian-army india-news latest-news news punjab punjab-news ਚੰਡੀਗੜ੍ਹ, 14 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਬੱਚਿਆਂ ਦੀ ਭਲਾਈ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਸਾਂਭ-ਸੰਭਾਲ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ ਤਾਂ ਜੋ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਨਵੀਆਂ ਯੋਜਨਾਵਾਂ ਅਤੇ ਸਕੀਮਾਂ ਬਣਾਈਆਂ ਜਾ ਸਕਣ ਅਤੇ ਕੋਈ ਵੀ ਬੱਚਾ ਇਨਾਂ ਲਾਭਾਂ ਤੋ ਵੰਚਿਤ ਨਾ ਰਹਿ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਉਦੇਸ਼ ਤਹਿਤ ‘ਬਾਲ ਅਧਿਕਾਰਾਂ ਬਾਲ ਰੱਖਿਆ’ ਵਿਸ਼ੇ ‘ਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ਚੰਡੀਗੜ੍ਹ ਵਿਖੇ ਰਾਜ ਪੱਧਰੀ ਵਰਕਸ਼ਾਪ ਕਰਵਾਈ ਗਈ। ਇਸ ਵਿੱਚ ਮਿਸ਼ਨ ਵਾਤਸੱਲਿਆ ਸਕੀਮ ਅਧੀਨ ਕੰਮ ਕਰ ਰਹੇ ਸਟੇਕਹੋਲਡਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬਾਲ ਸੁਰੱਖਿਆ ਅਫਸਰ, ਕਾਉਂਸਲਰ. ਮੈਂਬਰ ਬਾਲ ਭਲਾਈ ਕਮੇਟੀ, ਮੈਂਬਰ, ਜੁਵੇਨਾਇਲ ਜਸਟਿਸ ਬੋਰਡ, ਚਾਇਲਡ ਕੇਅਰ ਇੰਸਟੀਚਿਊਟ ਦੇ ਨੁਮਾਇੰਦੇ, ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਅਤੇ ਸਪੈਸ਼ਲ ਜੁਵੇਨਾਇਲ ਪੁਲਿਸ ਅਫਸਰਾਂ ਵੱਲੋ ਭਾਗ ਲਿਆ ਗਿਆ। ਮੰਤਰੀ ਵੱਲੋ ਇਸ ਪ੍ਰੋਗਰਾਮ ਵਿਚ ਆਏ ਸਾਰੇ ਸਟੇਕਹੋਲਡਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਬਾਲ ਸੋ਼ਸਣ, ਬਾਲ ਮਜਦੂਰੀ, ਬਾਲ ਭਿਖਾਰੀ ਅਜਿਹੇ ਮੁੱਦੇ ਹਨ, ਜਿਨ੍ਹਾਂ ਕਰਕੇ ਬੱਚਿਆਂ ਦੇ ਭਵਿੱਖ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਬੱਚੇ ਨੂੰ ਉਨਾਂ ਦੇ ਅਧਿਕਾਰਾਂ ਤਹਿਤ ਸਿਖਿਆ, ਮੈਡੀਕਲ ਸਹੂਲਤਾਂ ਅਤੇ ਜਿੰਦਗੀ ਜਿਉਣ ਲਈ ਵਿੱਤੀ ਸਹਾਇਤਾ ਸਹੂਲਤਾਂ ਦਿੱਤੀਆਂ ਜਾਣ ਤਾਂ ਹਰ ਬੱਚੇ ਨੂੰ ਸੁਰੱਖਿਅਤ ਭਵਿੱਖ ਦਿੰਦੇ ਹੋਏ ਦੇਸ ਦਾ ਵਧੀਆ ਅਤੇ ਕਾਮਯਾਬ ਨਾਗਰਿਕ ਬਣਾਇਆ ਜਾ ਸਕਦਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਦੀ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰਿਆ ਵੱਲੋ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਟੇਕਹੋਲਡਰਾਂ ਦਾ ਸਵਾਗਤ ਕੀਤਾ ਗਿਆ ਅਤੇ ਪ੍ਰੋਗਰਾਮ ਦੇ ਉਦੇਸ ਬਾਰੇ ਜਾਣੂੰ ਕਰਵਾਇਆ। ਉਨਾ ਵੱਲੋ ਵਿਭਾਗ ਦੇ ਸਟੇਕਹੋਲਡਰਾਂ ਬਾਲ ਭਲਾਈ ਕਮੇਟੀ, ਜੁਵੇਨਾਈਲ ਜ਼ਸਟਿਸ ਬੋਰਡ, ਜਿਲਾ ਬਾਲ ਸੁਰੱਖਿਆ ਯੂਨਿਟ ਅਤੇ ਚਾਈਲਡ ਕੇਅਰ ਇੰਸਟੀਚਿਊਟਸ ਵੱਲੋ ਕੀਤੇ ਜਾ ਰਹੇ ਬੱਚਿਆਂ ਸਬੰਧੀ ਕੰਮਾਂ ਅਤੇ ਉਨਾਂ ਨੂੰ ਸਿਖਿਆ, ਵੋਕੇਸ਼ਨਲ ਟ੍ਰੇਨਿੰਗ, ਖੇਡਾਂ ਆਦਿ ਵਿਚ ਮੇਨਸਟਰੀਮ ਕਰਨ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਬਾਰੇ ਦੱਸਿਆ ਅਤੇ ਇਸ ਪ੍ਰੋਗਰਾਮ ਵਿਚ ਵੱਧ ਤੋ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਪੰਜਾਬ ਸਰਕਾਰ ਮਿਸ਼ਨ ਵਾਤਸੱਲਿਆ ਸਕੀਮ ਅਧੀਨ ਬੇਸਹਾਰਾ ਅਤੇ ਲੋੜਵੰਦ ਬੱਚਿਆ ਦੀ ਸੁਰੱਖਿਆ ਲਈ ਵਚਨਬੱਧ ਹੈ ਤਾਂ ਜ਼ੋ ਬੱਚਿਆ ਨੂੰ ਰਾਜ ਵਿੱਚ ਕਿਸੇ ਵੀ ਤਰ੍ਹਾ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆਂ ਨਾਲ ਸਬੰਧਤ ਸਕੀਮਾਂ ਸਬੰਧੀ ਸੂਚਨਾ ਵਿਭਾਗ ਦੀ ਵੈਬਸਾਇਟ sswcd@punjab.gov.in ਤੇ ਉਪਲਬੱਧ ਹੈ। ਇਸ ਮੌਕੇ ਕੰਨਵਰਦੀਪ ਸਿੰਘ, ਚੇਅਰਪਰਸਨ, ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸਨ, ਡਾ. ਉਮਾ ਐਸ. ਨਾਇਕ ਚੇਅਰਪਰਸਨ ਐਨ.ਜੀ.ਓ ਇੰਡੀਅਨ ਚਾਈਲਡ ਐਬਿਊਜ਼ ਐਡ ਨਿਗਲੈਕਟ ਐਂਡ ਚਾਈਲਡ ਲੇਬਰ, ਨਵੀ ਦਿੱਲੀ, ਡਾ. ਰਾਜੀਵ ਸੇਠ ਐਡਵਾਇਜਰ, ਬਲਜਿੰਦਰ ਸਿੰਘ ਮਾਨ, ਸੀ.ਜੇ.ਐਮ ਕਮ ਸਕੱਤਰ ਡਾਲਸਾ, ਐਸ.ਏ.ਐਸ ਨਗਰ ਅਤੇ ਬਚਪਨ ਬਚਾਓ ਅੰਦੋਲਨ ਦੇ ਡਾਇਰੈਕਟਰ ਵੀ.ਐਸ.ਸੁਕਲਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। The post ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਅਣਗੋਲੇ ਇਤਿਹਾਸ ਨੂੰ ਯਾਦ ਕਰਦੀ ਆਖ਼ਰੀ ਗਵਾਹ ਮਾਤਾ ਸੁਰਜੀਤ ਕੌਰ ਪੂਰੇ ਹੋ ਗਏ Thursday 14 September 2023 04:54 PM UTC+00 | Tags: breaking-news mata-surjit-kaur ਹਰਪ੍ਰੀਤ ਸਿੰਘ ਕਾਹਲੋਂ The Unmute2019 ਨੂੰ ਮੈਂ ਉਹਨਾਂ ਦੇ ਹਵਾਲੇ ਨਾਲ ਇਹ ਸਟੋਰੀ ਕੀਤੀ ਸੀ। ਪੰਜਾਬ ਸਰਕਾਰ ਨੂੰ ਹੰਭਲਾ ਮਾਰਨਾ ਚਾਹੀਦਾ ਹੈ ਕਿ ਉਹ ਦੱਸੀ ਨਿਸ਼ਾਨੀ 'ਤੇ ਯਾਦਗਾਰ ਬਣਾਵੇ। ਅੰਬਰਸਰ 'ਚ ਗਵਾਚਿਆ ਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂ ਦਾ ਘਰ ਅੰਮ੍ਰਿਤਸਰ ਕੱਟੜਾ ਦਲ ਸਿੰਘ ਦੀਆਂ ਗਲੀਆਂ 'ਚ ਇੱਕ ਜ਼ਿਕਰ ਅਕਸਰ ਸੁਣੀਂਦਾ ਹੈ ਕਿ ਇੱਥੇ ਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂ ਆਪਣੇ ਆਖਰੀ ਸਾਲਾਂ 'ਚ ਰਹਿੰਦੇ ਰਹੇ ਹਨ।ਉਹ ਫੌਤ ਵੀ ਇੱਥੇ ਹੋਏ ਅਤੇ ਉਹਨਾਂ ਦੀ ਦੇਹ ਨੂੰ ਸਸਕਾਰ ਲਈ ਉਹਨਾਂ ਦੇ ਪਿੰਡ ਸਰਹਾਲੀ ਵਿਖੇ ਲਜਾਇਆ ਗਿਆ। ਗੁਰਦੁਆਰਾ ਕੌਲਸਰ ਸਾਹਿਬ ਦੇ ਸਾਹਮਣੇ ਇਸ ਵੇਲੇ ਨਗਰ ਨਿਗਮ ਦਾ ਪਾਣੀ ਸਪਲਾਈ ਕਰਨ ਵਾਲਾ ਕੋਠਾ ਹੈ।ਇੱਥੇ ਸ. ਕਰਮ ਸਿੰਘ ਦਾ ਘਰ ਸੀ ਜਿੰਨ੍ਹਾਂ ਦਾ ਪਿਛੋਕੜ ਸਰਹਾਲੀ ਦਾ ਸੀ।ਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂ ਆਖਰੀ ਸਾਲਾਂ 'ਚ ਇੱਥੇ ਆਪਣੇ ਪਿੰਡ ਵਾਲੇ ਕਰਮ ਸਿੰਘ ਦੇ ਘਰ ਰਹਿੰਦੇ ਰਹੇ ਹਨ ਅਤੇ ਇੱਥੇ ਹੀ ਉਹ ਅਕਾਲ ਚਲਾਣਾ ਕਰ ਗਏ।ਕੱਟੜਾ ਦਲ ਸਿੰਘ ਦੇ ਮਨਦੀਪ ਸਿੰਘ ਕਹਿੰਦੇ ਹਨ ਕਿ ਉਹਨਾਂ ਦੇ ਘਰ ਬਾਰੇ ਨਗਰ ਨਿਗਮ ਦਾ ਰਿਕਾਰਡ ਕੀ ਕਹਿੰਦਾ ਹੈ ਇਸ ਬਾਰੇ ਤਾਂ ਨਹੀਂ ਪਤਾ ਪਰ ਦਰਬਾਰ ਸਾਹਿਬ ਦੇ ਨਾਲ ਲੱਗਦੀ ਕੱਟੜਾ ਦਲ ਸਿੰਘ ਦੀ ਇਹ ਗਲੀ ਬਾਬਾ ਗੁਰਦਿੱਤ ਸਿੰਘ ਮਾਰਗ ਹੀ ਵੱਜਦੀ ਹੈ। ਹਵਾਲਾ ਆਖਰੀ ਗਵਾਹ ਦੀ ਜ਼ੁਬਾਨੀ (ਹੁਣ ਮਾਤਾ ਜੀ ਪੂਰੇ ਹੋ ਗਏ ਹਨ। ਜਿੱਥੇ ਹਨ ਉੱਥੇ ਸਨ ਪੜ੍ਹਿਆ ਜਾਵੇ)ਮਾਤਾ ਸੁਰਜੀਤ ਕੌਰ 108 ਸਾਲ ਦੇ ਸਨ।ਨਵੇਂ ਧਰਮਪੁਰੇ ਲਾਹੌਰ ਦੀਆਂ ਗਲੀਆਂ ਤੋਂ ਵੰਡ ਦਾ ਪਰਵਾਸ ਅੰਬਰਸਰ ਨੂੰ ਹੋਇਆ।ਸੁਰਜੀਤ ਕੌਰ ਕਹਿੰਦੇ ਹਨ ਕਿ ਉਹਨਾਂ ਦਿਨਾਂ 'ਚ ਮੈਂ 25 ਜਾਂ 26 ਸਾਲਾਂ ਦੀ ਹੋਵਾਂਗੀ ਪਰ ਸਾਫ ਕੁਝ ਯਾਦ ਨਹੀਂ।ਉਦੋਂ ਉਮਰਾਂ ਗਿਣਨ ਦਾ ਬਹੁਤਾ ਰਿਵਾਜ਼ ਨਹੀਂ ਸੀ।ਮਾਤਾ ਸੁਰਜੀਤ ਦੇ ਆਪਣੇ ਮਾਂ ਪਿਓ ਪਹਿਲਾਂ ਹੀ ਸਦੀਵੀ ਵਿਛੋੜਾ ਦੇ ਗਏ ਸਨ।ਆਪ ਉਹ ਆਪਣੇ ਤਾਏ ਦੀ ਧੀ ਘਰ ਰਹਿੰਦੇ ਸਨ।ਉਹਨਾਂ ਮੁਤਾਬਕ ਉਹਨਾਂ ਦੇ ਚਾਚੇ ਤਾਇਆ ਦਾ ਪਰਿਵਾਰ ਅੱਜ ਵੀ ਲਹਿੰਦੇ ਪੰਜਾਬ 'ਚ ਹੈ ਅਤੇ ਸਿੱਖ ਹੀ ਹੈ।47 ਦੇ ਹੱਲਿਆਂ 'ਚ ਨਵੇਂ ਧਰਮਪੁਰੇ ਬਜ਼ਾਰ 'ਚ ਜਦੋਂ ਧਾੜਵੀ ਪਏ ਤਾਂ ਉਹ ਘਰ 'ਚ ਇੱਕਲੀ ਸੀ।ਉਸ ਨਾਲ ਗੁਆਂਢ ਦੀਆਂ ਪੰਜ ਛੇ ਕੁੜੀਆਂ ਹੋਰ ਸਨ।ਉਹਨਾਂ ਨੂੰ ਇੱਕ ਰੱਬ ਦੇ ਬੰਦੇ ਮੌਲਵੀ ਨੇ ਬਚਾਇਆ ਸੀ। ਬਾਬਾ ਗੁਰਦਿੱਤ ਸਿੰਘ ਅਤੇ ਦੇਸ਼ਉਮੀਦ ਭਰੀ ਰੌਸ਼ਨੀ ਅੱਖਾਂ 'ਚ ਲੈ ਮਾਤਾ ਸੁਰਜੀਤ ਕੌਰ ਵਤਨ ਅਤੇ ਮਿੱਟੀ ਦੀ ਗੱਲ ਕਰਦੇ ਹੋਏ ਕਹਿੰਦੇ ਹਨ ਕਿ ਦੇਸ਼ ਲਈ ਕੁਝ ਕਰੋ।ਉਹਨਾਂ ਦੀਆਂ ਯਾਦਾਂ 'ਚ ਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂ ਦਾ ਜ਼ਿਕਰ ਹੈ।ਕਹਿੰਦੇ ਹਨ ਕਿ ਸਭ ਤੋਂ ਪਹਿਲਾਂ ਉਹ ਜਦੋਂ ਬਾਬਾ ਗੁਰਦਿੱਤ ਸਿੰਘ ਨੂੰ ਮਿਲੇ ਸੀ ਤਾਂ ਉਹ ਗੁਰਦੁਆਰਾ ਕੌਲਸਰ ਵਾਲੇ ਪਾਸਿਓਂ ਆ ਰਹੀ ਸੀ।ਮੈਂ ਸਲਾਈ ਕਢਾਈ ਦਾ ਕੰਮ ਕਰਦੀ ਸਾਂ ਅਤੇ ਉਹਨਾਂ ਦੇ ਕਛਹਿਰੇ ਮੈਂ ਸਿਉਂਦੀ ਰਹੀ ਹਾਂ।ਉਹਨਾਂ ਮੁਤਾਬਕ ਬਾਬਾ ਗੁਰਦਿੱਤ ਸਿੰਘ ਚੜ੍ਹਦੀਕਲਾ ਵਾਲੇ ਬੰਦੇ ਸਨ ਅਤੇ ਉਹਨਾਂ ਨੂੰ ਮੈਂ ਆਖਰੀ ਛੇ-ਸੱਤ ਸਾਲ ਵੇਹੰਦੀ ਰਹੀ ਹਾਂ।ਮੇਰੇ ਪਤੀ ਵੀਰ ਸਿੰਘ ਵੀਰ ਵੀ ਉਹਨਾਂ ਨੂੰ ਮਿਲਦੇ ਸਨ।ਉਹਨਾਂ ਦੇ ਆਖਰੀ ਸਵਾਸ ਛੱਡਣ ਵੇਲੇ ਵੀ ਅਸੀਂ ਉਹਨਾਂ ਕੋਲ ਸਾਂ।ਉਸ ਸਮੇਂ ਉਹਨਾਂ ਦੇ ਪਤੀ ਤੋਂ ਇਲਾਵਾ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ,ਕੇਹਰ ਸਿੰਘ (ਘਰ ਦੇ ਮਾਲਕ),ਰਾਧਾ ਕ੍ਰਿਸ਼ਨ (ਨਗਰ ਨਿਗਮ ਅੰਮ੍ਰਿਤਸਰ ਦੇ ਪ੍ਰਧਾਨ ਰਹੇ ਹਨ),ਦਰਸ਼ਨ ਸਿੰਘ ਫੇਰੂਮਾਨ ਵੀ ਹਾਜ਼ਰ ਸਨ।ਉਹਨਾਂ ਦੀ ਮ੍ਰਿਤਕ ਦੇਹ ਨੂੰ ਇੱਥੋਂ ਪਿੰਡ ਸਰਹਾਲੀ ਲਜਾਇਆ ਗਿਆ ਸੀ ਜਿੱਥੇ ਉਹਨਾਂ ਦਾ ਸਸਕਾਰ ਹੋਇਆ।ਪੰਜਾਬ ਸਰਕਾਰ ਨੇ 2014 'ਚ ਕਾਮਾਗਾਟਾ ਮਾਰੂ ਦੀ ਵਰ੍ਹੇ ਗੰਢ ਮੌਕੇ ਬਾਬਾ ਗੁਰਦਿੱਤ ਸਿੰਘ ਦਾ ਘਰ ਬਣਾਉਣ ਦਾ ਐਲਾਨ ਕੀਤਾ ਸੀ।ਪਰ ਅੱਜ ਦੀ ਤਾਰੀਖ਼ ਤੱਕ ਉਹਨਾਂ ਦਾ ਘਰ ਯਾਦਗਰ ਵਜੋਂ ਨਹੀਂ ਬਣਾਇਆ ਗਿਆ।ਮਾਤਾ ਸੁਰਜੀਤ ਕੌਰ ਕਹਿੰਦੇ ਹਨ ਕਿ ਇਹੋ ਨਹੀਂ ਗਿਆਨੀ ਜ਼ੈਲ ਸਿੰਘ ਹੁਣਾਂ ਵੀ ਕਿਹਾ ਸੀ ਕਿ ਅੰਮ੍ਰਿਤਸਰ ਉਹਨਾਂ ਦੀ ਯਾਦ ਨੂੰ ਸਮਰਪਿਤ ਘਰ ਬਣਾਵਾਂਗੇ ਪਰ ਨਹੀਂ ਬਣਿਆ। ਸ਼੍ਰੀ ਹਰਿਮੰਦਰ ਸਾਹਿਬ ਅਤੇ ਵੰਡ 47ਮਾਤਾ ਸੁਰਜੀਤ ਕੌਰ ਦੱਸਦੇ ਹਨ ਕਿ ਵੰਡ ਵੇਲੇ ਉਹਨਾਂ ਲਈ ਆਸਰੇ ਦਾ ਠਿਕਾਣਾ ਦਰਬਾਰ ਸਾਹਿਬ ਦੀਆਂ ਪਰਿਕਰਮਾ ਬਣੀਆ।ਇੱਥੇ ਹਜ਼ਾਰਾਂ ਰਫਿਊਜੀਆਂ ਨੂੰ ਥਾਂ ਮਿਲੀ।ਗੁਰੂ ਰਾਮਦਾਸ ਜੀ ਦੇ ਲੰਗਰ 'ਚੋਂ ਲੰਗਰ ਛੱਕਦੇ ਅਤੇ ਇੱਥੇ ਹੀ ਸੇਵਾ ਕਰਦੇ।ਮਾਤਾ ਜੀ ਮੁਤਾਬਕ ਉਹਨਾਂ ਵੇਲਿਆਂ 'ਚ ਵੀ ਗੁਰੂ ਘਰ ਦਾ ਲੰਗਰ ਕਦੀ ਥੁੜ੍ਹਿਆ ਨਹੀਂ।ਇੱਕ ਵਾਰੀ ਲੰਗਰ 'ਚ ਰਸਦ ਘਟੀ ਤਾਂ ਮਾਲਵੇ 'ਚੋਂ ਬਾਜਰੇ ਦਾ ਭਰਿਆ ਗੱਡਾ ਪਹੁੰਚ ਗਿਆ।ਅਸਾਂ ਸਾਰੀਆਂ ਬੀਬੀਆਂ ਚੱਕੀ ਡਾਹੀ ਅਤੇ ਬਾਜਰਾ ਪੀਸਿਆ।ਉਹਨਾਂ ਵੇਲਿਆਂ 'ਚ ਜੇ ਕੱਟ ਵੱਡ ਸੀ ਤਾਂ ਹੱਥਾਂ ਨੂੰ ਹੱਥਾਂ ਦਾ ਸਹਾਰਾ ਵੀ ਸੀ।ਇੱਥੋਂ ਫੇਰ ਮੈਨੂੰ ਮੇਰੀ ਭੂਆ ਦਾ ਪੁੱਤ ਲੈ ਗਿਆ ਅਤੇ ਮੇਰਾ ਵਿਆਹ ਅਜ਼ਾਦੀ ਘੁਲਾਟੀਏ ਜੁਝਾਰੂ ਕਵੀ ਵੀਰ ਸਿੰਘ ਵੀਰ ਨਾਲ ਇੱਕ ਰੁਪਏ ਦੇ ਸ਼ਗਨ ਨਾਲ ਹੋਇਆ।ਉਹਨਾਂ ਮੁਤਾਬਕ ਕੱਟੜਾ ਦਲ ਸਿੰਘ ਦਾ ਇਹ ਮੁਹੱਲਾ ਬਹੁਤ ਖਾਸ ਹੈ।ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਦਾ ਘਰ ਵੀ ਇਸੇ ਗਲੀ 'ਚ ਹੈ।ਉਹਨਾਂ ਦੀ ਮਾਤਾ ਅਤੇ ਉਹ ਇੱਕਠੇ ਸਲਾਈ ਕਢਾਈ ਦਾ ਕੰਮ ਕਰਦੇ ਰਹੇ ਹਨ। ਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂ (1861-1954) ਦਾ ਜਨਮ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਸਰਹਾਲੀ 'ਚ ਹੋਇਆ ਸੀ।ਇਹਨਾਂ ਦੇ ਦਾਦਾ ਸਿੱਖ ਫੌਜ 'ਚ ਸਨ ਅਤੇ ਪਿਤਾ ਕਿਸਾਨ ਸਨ।1870 'ਚ ਗੁਰਦਿੱਤ ਸਿੰਘ ਮਲੇਸ਼ੀਆ ਚਲੇ ਗਏ।1885 'ਚ ਇਹਨਾਂ ਦਾ ਪਹਿਲਾ ਵਿਆਹ ਹੋਇਆ।ਪਹਿਲੇ ਵਿਆਹ 'ਚੋਂ ਦੋ ਕੁੜੀਆਂ ਅਤੇ ਇੱਕ ਮੁੰਡਾ ਸੀ।ਤਿੰਨਾਂ ਦੀ ਹੀ ਮੌਤ ਹੋ ਗਈ ਸੀ।ਇਹਨਾਂ ਦੀ ਦੂਜੀ ਪਤਨੀ 'ਚੋਂ ਬਲਵੰਤ ਸਿੰਘ ਇਹਨਾਂ ਦਾ ਪੁੱਤਰ ਸੀ ਜੋ ਇਹਨਾਂ ਦਾ ਵਾਰਸ ਬਣਿਆ।ਬਾਬਾ ਗੁਰਦਿੱਤ ਸਿੰਘ ਨੇ ਗੁਰੂ ਨਾਨਕ ਸਟੀਮਸ਼ਿਪ ਕੰਪਨੀ ਬਣਾਈ ਸੀ।ਇਸੇ ਤਹਿਤ ਇਹਨਾਂ ਜਪਾਨੀਆਂ ਤੋਂ ਕਾਮਾਗਾਟਾ ਮਾਰੂ ਜਹਾਜ਼ ਖਰੀਦਿਆ ਸੀ ਜਿਹਦਾ ਬਾਅਦ 'ਚ ਨਾਮ ਗੁਰੂ ਨਾਨਕ ਜਹਾਜ਼ ਰੱਖਿਆ ਗਿਆ। 1914 ਵਿੱਚ ਹਾਂਗਕਾਂਗ ਤੋਂ ਕਨੇਡਾ ਭਾਰਤੀ ਯਾਤਰੂਆਂ ਨਾਲ ਜਹਾਜ਼ ਪਹੁੰਚਿਆ ਸੀ।ਇਸੇ ਤਹਿਤ ਇਹਨਾਂ ਕਨੇਡੀਅਨ ਪਰਵਾਸੀ ਕਾਨੂੰਨ ਨੂੰ ਵੰਗਾਰਿਆ ਸੀ ਕਿਉਂ ਕਿ ਇਸ ਕਾਨੂੰਨ ਅਧੀਨ ਭਾਰਤੀਆਂ ਦੇ ਆਗਮਨ ਨੂੰ ਬੰਦ ਕਰਨ ਦਾ ਬੰਦੋਬਸਤ ਸੀ।ਇਹੋ ਜਹਾਜ਼ ਇਹਨਾਂ ਵਿਰੋਧੀ ਹਲਾਤਾਂ 'ਚੋਂ ਲੰਘਦਾ 29 ਸਤੰਬਰ 1914 ਨੂੰ ਕੱਲਕੱਤਾ ਦੇ ਬੱਜਬੱਜ ਘਾਟ 'ਤੇ ਪਹੁੰਚਿਆ ਜਿੱਥੋਂ ਜਹਾਜ਼ 'ਚ ਸ਼ਾਮਲ ਸਾਰੇ ਸਰਕਾਰ ਦੇ ਵਿਦਰੋਹੀ ਸਨ ਅਤੇ ਇਹਨਾਂ ਸਭ ਨੂੰ ਗ੍ਰਿਫਤਾਰ ਕਰਕੇ ਪੰਜਾਬ ਵਿੱਚ ਉਹਨਾਂ ਦੇ ਘਰੋ ਘਰੀਂ ਵਾਪਸ ਭੇਜਿਆ ਗਿਆ। ਇਸ ਦੌਰਾਨ ਸਿੱਖ ਮੁਸਾਫਰਾਂ ਨੇ ਵਾਪਸ ਜਾਣ ਤੋਂ ਮਨ੍ਹਾਂ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਨੂੰ ਆਪਣੇ ਸਿਰ ਉੱਪਰ ਚੁੱਕਕੇ ਸ਼ਹਿਰ 'ਚ ਸਰਕਾਰ ਵਿਰੁੱਧ ਜਲੂਸ ਕੱਢਿਆ।ਇਸ ਦੌਰਾਨ 18 ਸਿੱਖ ਮਾਰੇ ਗਏ,25 ਜ਼ਖ਼ਮੀ ਹੋਏ ਅਤੇ ਬਾਬਾ ਗੁਰਦਿੱਤ ਸਿੰਘ ਬੱਚ ਨਿਕਲੇ ਅਤੇ ਸੱਤ ਸਾਲ ਅੰਗਰੇਜ਼ ਸਰਕਾਰ ਤੋਂ ਗ੍ਰਿਫਤਾਰੀ ਲਈ ਲੁਕਣ ਮੀਟੀ ਖੇਡਦੇ ਰਹੇ।15 ਨਵੰਬਰ 1921 ਨੂੰ ਨਨਕਾਣਾ ਸਾਹਿਬ ਵਿਖੇ ਗੁਰਪੁਰਬ ਮੌਕੇ ਬਾਬਾ ਗੁਰਦਿੱਤ ਸਿੰਘ ਨੇ ਆਪਣੀ ਗ੍ਰਿਫਤਾਰੀ ਦਿੱਤੀ। ਇਸ ਤੋਂ ਬਾਅਦ ਕਈ ਵਾਰ ਭੜਕਾਊ ਭਾਸ਼ਨ ਦੇਣ ਤੋਂ ਲੈਕੇ ਸਰਕਾਰ ਵਿਰੋਧੀ ਕਾਰਵਾਈਆਂ ਕਰਕੇ ਵੱਖ ਵੱਖ ਸਮੇਂ 'ਚ ਗ੍ਰਿਫਤਾਰੀਆਂ ਹੁੰਦੀਆਂ ਰਹੀਆਂ।1937 ਵਿੱਚ ਇਹਨਾਂ ਇੰਡੀਅਨ ਨੈਸ਼ਨਕ ਕਾਂਗਰਸ ਦੇ ਉਮੀਦਵਾਰ ਵਜੋਂ ਪੰਜਾਬ ਵਿਧਾਨ ਸਭ ਦੀ ਚੋਣ ਲੜੀ ਪਰ ਅਕਾਲੀ ਉਮੀਦਵਾਰ ਪਰਤਾਪ ਸਿੰਘ ਕੈਰੋਂ ਤੋਂ ਹਾਰ ਗਏ।ਬਾਬਾ ਗੁਰਦਿੱਤ ਸਿੰਘ ਨੇ 1934 'ਚ ਅਕਾਲੀਆਂ ਵੱਲੋਂ ਸਰਬ-ਸੰਪਰਦਾਇ ਕਾਨਫਰੰਸ 'ਚ ਵੀ ਹਿੱਸਾ ਲਿਆ ਸੀ।24 ਜੁਲਾਈ 1954 ਨੂੰ ਬਾਬਾ ਗੁਰਦਿੱਤ ਸਿੰਘ ਅਕਾਲ ਚਲਾਣਾ ਕਰ ਗਏ।ਕਹਿੰਦੇ ਹਨ ਕਿ ਬਾਬਾ ਗੁਰਦਿੱਤ ਸਿੰਘ ਨੇ ਜਿਹੜੀ ਹੱਡ ਬੀਤੀ ਲਿਖੀ ਅਤੇ ਜਿਵੇਂ ਉਹ ਕੇਸ ਲੜਦੇ ਰਹੇ ਉਹਨਾਂ 'ਚ ਜ਼ਿਕਰ ਸੀ ਗੁਰੂ ਨਾਨਕ ਜਹਾਜ਼ ਅਤੇ ਗੁਰੂ ਨਾਨਕ ਸਟੀਮਸ਼ਿਪ ਕੰਪਨੀ ਦਾ ਅਤੇ ਉਹ ਚਾਹੁੰਦੇ ਸਨ ਕਿ ਦੁਨੀਆਂ ਉਹਨਾਂ ਦੇ ਜਹਾਜ਼ ਨੂੰ ਇਸ ਨਾਮ ਨਾਲ ਹੀ ਜਾਣੇ।ਅਖੀਰ ਬਾਬਾ ਗੁਰਦਿੱਤ ਸਿੰਘ ਦਾ ਜਹਾਜ਼ ਕਾਮਾਗਾਟਾ ਮਾਰੂ ਹੀ ਰਿਹਾ। The post ਅਣਗੋਲੇ ਇਤਿਹਾਸ ਨੂੰ ਯਾਦ ਕਰਦੀ ਆਖ਼ਰੀ ਗਵਾਹ ਮਾਤਾ ਸੁਰਜੀਤ ਕੌਰ ਪੂਰੇ ਹੋ ਗਏ appeared first on TheUnmute.com - Punjabi News. Tags:
|
ਸਰਕਾਰ-ਸਨਅਤਕਾਰ ਮਿਲਣੀ' ਦੌਰਾਨ ਮਾਝੇ ਦੇ ਉੱਘੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਲਾਹਿਆ Thursday 14 September 2023 05:27 PM UTC+00 | Tags: aam-aadmi-party chief-minister-bhagwant-mann cm-bhagwant-mann industria ਅੰਮ੍ਰਿਤਸਰ, 14 ਸਤੰਬਰ 2023: ਅੰਮ੍ਰਿਤਸਰ ਵਿੱਚ ਹੋਈ 'ਸਰਕਾਰ-ਸਨਅਤਕਾਰ ਮਿਲਣੀ' ਵਿੱਚ ਮਾਝੇ ਦੇ ਵੱਡੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਿੱਧੀ ਵਿਚਾਰ-ਚਰਚਾ ਕੀਤੀ। ਸੂਬਾ ਸਰਕਾਰ ਵੱਲੋਂ ਪੰਜਾਬ ਦੀ ਸਨਅਤ ਲਈ ਚੁੱਕੇ ਗਏ ਕਦਮਾਂ ਦੀ ਰੱਜਵੀਂ ਤਾਰੀਫ਼ ਕਰਦੇ ਹੋਏ ਉੱਦਮੀਆਂ ਨੇ ਕਿਹਾ ਕਿ ਪਹਿਲੀ ਵਾਰ ਵੇਖਿਆ ਗਿਆ ਹੈ ਕਿ ਸੱਤਾ ਪਰਿਵਰਤਨ ਦੇ ਨਾਲ ਵਿਵਸਥਾ ਵੀ ਬਦਲੀ ਹੈ। ਹੈਦਰਾਬਾਦ ਤੋਂ ਆ ਕੇ ਭਿੱਖੀਵਿੰਡ ਵਿੱਚ ਆਈ.ਟੀ. ਕੰਪਨੀ ਸ਼ੁਰੂ ਕਰਨ ਵਾਲੇ ਉੱਦਮੀ ਵਿਕਰਮਜੀਤ ਸ਼ਰਮਾ ਨੇ ਕਿਹਾ, "ਮੇਰੇ ਪਿਤਾ ਮੈਨੂੰ ਵਿਦੇਸ਼ ਭੇਜਣ ਦੇ ਚਾਹਵਾਨ ਸਨ, ਪਰ ਮੈਂ ਇਕ ਮੌਕਾ ਮੰਗਿਆ ਸੀ, ਜੋ ਕਿ ਸਰਕਾਰ ਦੀ ਮਦਦ ਨਾਲ ਸਫ਼ਲ ਹੋਇਆ ਹੈ।" ਇਸ ਉੱਦਮੀ ਨੇ ਦੱਸਿਆ ਕਿ ਉਸ ਨੇ ਬਿਜਲੀ ਦੀ ਘੱਟ ਵੋਲਟੇਜ ਦੀ ਸ਼ਿਕਾਇਤ ਆਨਲਾਈਨ ਕੀਤੀ ਅਤੇ ਵਿਭਾਗ ਨੇ ਦਿਨਾਂ ਵਿੱਚ ਇਹ ਮਸਲਾ ਹੱਲ ਕਰ ਦਿੱਤਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਤਸੱਲੀ ਮਿਲੀ। ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਸੰਦੀਪ ਖੋਸਲਾ ਨੇ ਦੱਸਿਆ ਕਿ ਸੱਤਾ ਪਰਿਵਰਤਨ ਨਾਲ ਵਿਵਸਥਾ ਬਦਲਦੀ ਪਹਿਲੀ ਵਾਰ ਮਹਿਸੂਸ ਹੋਈ ਹੈ। ਉਨ੍ਹਾਂ ਦੱਸਿਆ ਕਿ 10 ਸਾਲ ਤੋਂ ਸਾਡੇ ਫੋਕਲ ਪੁਆਇੰਟ ਦੀ ਸਮੱਸਿਆ ਸੀ, ਜੋ ਕਿ ਇਸ ਸਰਕਾਰ ਨੇ 14 ਕਰੋੜ ਰੁਪਏ ਦੇ ਟੈਂਡਰ ਲਾ ਕੇ ਹੱਲ ਕਰਨ ਦਾ ਤਹੱਈਆ ਕੀਤਾ ਹੈ। ਰਜੇਸ਼ ਕੁਮਾਰ ਲਾਡੀ ਜੋ ਕਿ ਪੁਰਾਣੇ ਫੋਕਲ ਪੁਆਇੰਟ ਤੋਂ ਸਨ, ਨੇ ਉਥੇ ਫਾਇਰ ਸਟੇਸ਼ਨ ਬਨਾਉਣ ਦੀ ਮੰਗ ਕੀਤੀ ਤਾਂ ਮੁੱਖ ਮੰਤਰੀ ਨੇ ਮੌਕੇ ਉਤੇ ਹੀ ਇਸ ਮਹੀਨੇ ਤੋਂ ਉਥੇ ਅੱਗ ਬੁਝਾਊ ਗੱਡੀਆਂ ਦੇਣ ਅਤੇ ਫਾਇਰ ਸਟੇਸ਼ਨ ਲਈ ਸਵਾ ਦੋ ਕਰੋੜ ਰੁਪਏ ਦਾ ਕੰਮ ਇਸ ਮਹੀਨੇ ਦੀ 20 ਤਾਰੀਖ ਤੋਂ ਸ਼ੁਰੂ ਕਰਨ ਦੀ ਹਦਾਇਤ ਕਰ ਦਿੱਤੀ। ਨਵਲ ਗੁਪਤਾ ਨੇ ਫੋਕਲ ਪੁਆਇੰਟ ਵਿੱਚ ਉੱਦਮੀਆਂ ਤੇ ਕਾਮਿਆਂ ਦੀ ਸੁਰਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਮੰਗ ਕੀਤੀ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 20 ਥਾਵਾਂ ਉਤੇ ਹਾਈ ਮੈਗਾ ਪਿਕਸਲ ਦੇ ਕੈਮਰੇ ਅਗਲੇ 35 ਦਿਨਾਂ ਵਿੱਚ ਲਗਾਉਣ ਦੀ ਹਦਾਇਤ ਕੀਤੀ। ਇੰਪੀਰੀਅਲ ਬਾਇਓ ਸੈਨਰਜੀ ਦੇ ਉੱਦਮੀ ਵਿਜੈ ਕੁਮਾਰ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਵਿੱਚ ਕੰਮ ਸ਼ੁਰੂ ਕਰਨ ਦੇ ਚਾਹਵਾਨ ਸਨ, ਪਰ ਸਰਕਾਰ ਦੀ ਹਾਂ-ਪੱਖੀ ਨੀਤੀ ਨੇ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਦਿਲੋਂ ਕੀਤੀ ਮਦਦ ਨੇ ਉਸ ਨੂੰ ਪੰਜਾਬ ਖਿੱਚ ਲਿਆਂਦਾ। ਵਰਲਡ ਵਾਈਡ ਫੂਡ ਦੇ ਸਰਬਜੀਤ ਭੁੱਲਰ ਨੇ ਦੱਸਿਆ ਕਿ ਅਸੀਂ ਲੰਮੇ ਸਮੇਂ ਤੋਂ ਸ਼ੈਲਰ ਲਾਉਣਾ ਚਾਹੁੰਦੇ ਸੀ, ਪਰ ਲੋਕ ਡਰਾ ਦਿੰਦੇ ਸਨ, ਪਰ ਹੁਣ ਜਦ ਪਹਿਲ ਕੀਤੀ ਤਾਂ ਸਾਰੇ ਕੰਮ ਦਿਨਾਂ ਵਿੱਚ ਹੀ ਹੋ ਗਏ। 15 ਦਿਨਾਂ ਵਿੱਚ ਹੀ ਗਰੀਨ ਅਸ਼ਟਾਮ ਮਿਲ ਗਿਆ, ਜਿਸ ਲਈ ਸਾਰੀਆਂ ਪਰਵਾਨਗੀਆਂ ਮਿਲ ਚੁੱਕੀਆਂ ਸਨ। ਐਨ.ਸੀ.ਐਮ.ਐਲ. ਦੇ ਡਾਇਰੈਕਟਰ ਸੰਜੈ ਗੁਪਤਾ ਜੋ ਕਿ ਸਿੰਗਾਪੁਰ ਤੋਂ ਹਨ, ਨੇ ਦੱਸਿਆ ਕਿ ਪੰਜਾਬ ਦੇ ਅਨਾਜ ਭੰਡਾਰ ਅਤੇ ਸਰਕਾਰ ਦੀਆਂ ਨੀਤੀਆਂ ਸਾਨੂੰ ਪੰਜਾਬ ਖਿੱਚ ਲਿਆਈਆਂ ਅਤੇ ਹੁਣ ਅਸੀਂ ਬਟਾਲਾ ਅਤੇ ਛੇਹਰਟਾ ਵਿੱਚ ਅਨਾਜ ਭੰਡਾਰ ਲਈ ਵੱਡੇ ਸਾਇਲੋ ਲਗਾ ਰਹੇ ਹਾਂ। ਵਿਜੈ ਸ਼ਰਮਾ ਜੋ ਕਿ ਨੈਸ਼ਨਲ ਹੋਟਲ ਹੱਬ ਤੋਂ ਹਨ, ਨੇ ਦੱਸਿਆ ਕਿ ਸਰਕਾਰ ਦੀਆਂ ਨੀਤੀਆਂ ਸਦਕਾ ਉਹ ਹੋਟਲ ਸਨਅਤ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰ ਰਹੇ ਹਨ । ਵੇਵ ਬੈਵਰੇਜਸ ਦੇ ਅਧਿਕਾਰੀ ਹਰਸ਼ ਅਗਰਵਾਲ ਨੇ ਦੱਸਿਆ ਕਿ ਉਹ ਪਟਿਆਲਾ, ਅੰਮ੍ਰਿਤਸਰ ਵਿੱਚ ਆਪਣੇ ਪਲਾਟਾਂ ਦੇ ਵਿਸਥਾਰ ਦੇ ਨਾਲ-ਨਾਲ ਗੁਰਦਾਸਪੁਰ ਵਿੱਚ ਨਵਾਂ ਪਲਾਂਟ ਲਾ ਰਹੇ ਹਨ ਅਤੇ ਇਸ ਲਈ ਸਾਨੂੰ ਜਿਹੜੀ ਵੀ ਲੋੜ ਪਈ, ਵਿਭਾਗ ਨੇ ਦਿਨਾਂ ਵਿੱਚ ਹੀ ਪੂਰੀ ਕਰਕੇ ਸਾਡਾ ਹੌਂਸਲਾ ਵਧਾਇਆ। ਲਾਲ ਕਿਲਾ ਬਾਸਮਤੀ ਵਾਲੇ ਰਵਿੰਦਰਪਾਲ ਸਿੰਘ ਨੇ ਸੂਬਾ ਸਰਕਾਰ ਵੱਲੋਂ ਬਾਸਮਤੀ ਉਪਰ ਪਾਬੰਦੀਸ਼ੁਦਾ ਕੀਟਨਾਸ਼ਕ ਵਰਤਣ ਉਤੇ ਲਾਈਆਂ ਰੋਕਾਂ ਲਈ ਧੰਨਵਾਦ ਕੀਤਾ ਅਤੇ ਕੇਂਦਰ ਸਰਕਾਰ ਵੱਲੋਂ ਬਾਸਮਤੀ ਦੇ ਬਰਾਮਦ ਉਤੇ ਲਾਈਆਂ ਰੋਕਾਂ ਬਾਬਤ ਦੱਸਿਆ ਤਾਂ ਮੁੱਖ ਮੰਤਰੀ ਨੇ ਹਾਜ਼ਰ ਸੰਸਦ ਮੈਂਬਰਾਂ ਨੂੰ ਸੈਸ਼ਨ ਵਿੱਚ ਮਸਲਾ ਉਠਾਉਣ ਦੇ ਨਾਲ ਨਾਲ ਕੇਂਦਰੀ ਮੰਤਰੀ ਨੂੰ ਪੱਤਰ ਲਿਖਣ ਲਈ ਕਿਹਾ ਤਾਂ ਜੋ ਬਾਸਮਤੀ ਅਸਾਨੀ ਨਾਲ ਬਰਾਮਦ ਹੋ ਸਕੇ। ਟੈਕਸਟਾਈਲ ਐਸੋਸੀਏਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਵੱਲੋਂ ਸਨਅਤਕਾਰਾਂ ਨਾਲ ਕੀਤੀ ਮਿਲਣੀ ਦੀ ਪਹਿਲ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਮਿਲ ਰਿਹਾ ਹੈ, ਭ੍ਰਿਸ਼ਟਾਚਾਰ ਨੂੰ ਠੱਲ੍ਹ ਪਈ ਹੈ ਅਤੇ ਲੋਕ ਦੁਬਾਰਾ ਨਿਵੇਸ਼ ਵੱਲ ਮੁੜੇ ਹਨ। ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਏ.ਪੀ. ਐਸ ਚੱਠਾ ਨੇ ਸਰਕਾਰ ਵੱਲੋਂ ਸੈਰ-ਸਪਾਟੇ ਦੇ ਵਿਕਾਸ ਲਈ ਵੱਡੇ ਪੱਧਰ ਉਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ ਅਤੇ ਅੰਮ੍ਰਿਤਸਰ ਵਿੱਚ ਸੈਰ-ਸਪਾਟਾ ਵਿਭਾਗ ਲਈ ਇਕ ਨੋਡਲ ਅਧਿਕਾਰੀ ਲਾਉਣ ਦੀ ਮੰਗ ਵੀ ਕੀਤੀ। ਅੰਮ੍ਰਿਤਸਰ ਵਾਲਡ ਸਿਟੀ ਦੇ ਅੰਦਰ ਸਥਿਤ ਹੋਟਲ ਮਾਲਕਾਂ ਨੇ ਆਪਣੀਆਂ ਮੰਗਾਂ ਲਈ ਮੁੱਖ ਮੰਤਰੀ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਤਾਂ ਮੁੱਖ ਮੰਤਰੀ ਨੇ ਮੌਕੇ ਉਪਰ ਹੀ 19 ਸਤੰਬਰ ਨੂੰ ਸਮਾਂ ਦੇ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਅਤੇ ਇਲਾਕੇ ਨੂੰ ਵਿਕਸਤ ਕਰਨਾ ਸਾਡਾ ਫ਼ਰਜ਼ ਹੈ ਅਤੇ ਉਹ ਇਸ ਨੂੰ ਸੇਵਾ ਸਮਝ ਕਰਨਗੇ। The post ਸਰਕਾਰ-ਸਨਅਤਕਾਰ ਮਿਲਣੀ' ਦੌਰਾਨ ਮਾਝੇ ਦੇ ਉੱਘੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਲਾਹਿਆ appeared first on TheUnmute.com - Punjabi News. Tags:
|
ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ Thursday 14 September 2023 05:32 PM UTC+00 | Tags: aam-aadmi-party cm-bhagwant-mann industrialists latest-news news punjab punjab-government ਜਲੰਧਰ, 14 ਸਤੰਬਰ 2023: ਸੂਬੇ ਦੇ ਉਦਯੋਗਿਕ ਵਿਕਾਸ ਖਾਸ ਕਰਕੇ ਪੇਂਡੂ ਇਲਾਕਿਆਂ ਦੇ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਸਨਅਤੀ ਯੂਨਿਟ ਸਥਾਪਤ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ 'ਸਰਕਾਰ-ਸਨਅਤਕਾਰ ਮਿਲਣੀ' ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕਿਆਂ ਵਿੱਚ ਉਦਯੋਗਪਤੀਆਂ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਦੂਹਰਾ ਉਦੇਸ਼ ਪੂਰਾ ਹੋਵੇਗਾ ਕਿਉਂਜੋ ਇਸ ਨਾਲ ਜਿੱਥੇ ਸਨਅਤੀ ਵਿਕਾਸ ਨੂੰ ਹੁਲਾਰਾ ਮਿਲੇਗਾ, ਉਥੇ ਹੀ ਪੇਂਡੂ ਖੇਤਰ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ। ਭਗਵੰਤ ਸਿੰਘ ਮਾਨ ਨੇ ਸਨਅਤਾਕਾਰਾਂ ਨੂੰ ਇਨ੍ਹਾਂ ਇਲਾਕਿਆਂ ਵਿਚ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਪੂਰਨ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਲੋਕਾਂ ਦੀ ਸੇਵਾ ਕਰਨ ਦੇ ਮਕਸਦ ਨਾਲ ਆਈ.ਆਰ.ਐਸ. ਦਾ ਵੱਕਾਰੀ ਅਹੁਦਾ ਤਿਆਗ ਦੇਣ ਲਈ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਹੀ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦੇ ਖਿਲਾਫ਼ ਵਿੱਢੀ ਜੰਗ ਦੌਰਾਨ ਆਮ ਆਦਮੀ ਪਾਰਟੀ ਦਾ ਗਠਨ ਕੀਤਾ ਜਿਸ ਦੀ ਸ਼ੁਰੂਆਤ ਦਿੱਲੀ ਦੇ ਰਾਮ ਲੀਲਾ ਮੈਦਾਨ ਤੋਂ ਹੋਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜ਼ਮੀਨੀ ਪੱਧਰ ਉਤੇ ਦਿਲ ਤੋਂ ਲੋਕਾਂ ਨਾਲ ਜੁੜੇ ਹੋਏ ਨੇਤਾ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਨਿਰੰਤਰ ਯਤਨਾਂ ਸਦਕਾ ਆਮ ਆਦਮੀ ਪਾਰਟੀ ਅੱਜ ਦੇਸ਼ ਦੀ ਇਕ ਕੌਮੀ ਪਾਰਟੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦਾ ਇਕਮਾਤਰ ਉਦੇਸ਼ ਲੋਕਾਂ ਦੀ ਨਿਸ਼ਕਾਮ ਸੇਵਾ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲੰਧਰ ਵਿਖੇ ਕਨਵੈਂਨਸ਼ਨ ਸੈਂਟਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਏਅਰਪੋਰਟ ਅਤੇ ਰੇਲਵੇ ਸਟੇਸ਼ਨ ਦੀ ਨੇੜਲੀ ਥਾਂ ਉਤੇ ਸਥਾਪਤ ਕੀਤਾ ਜਾਵੇਗਾ ਤਾਂ ਕਿ ਸਨਅਤਕਾਰਾਂ ਨੂੰ ਸਹੂਲਤ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਹਰੇਕ ਯਤਨ ਸੂਬੇ ਵਿਚ ਉਦਯੋਗਿਕ ਵਿਕਾਸ ਲਈ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਐਮ.ਐਸ.ਐਮ.ਈ. ਸੈਕਟਰ ਵਿੱਚ ਪੰਜਾਬ ਨੇ ਦੇਸ਼ ਭਰ ਵਿੱਚੋਂ ਬਾਜ਼ੀ ਮਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 2.75 ਲੱਖ ਐਮ.ਐਸ.ਐਮ.ਈ. ਯੂਨਿਟਾਂ ਦੀ ਰਜਿਸਟ੍ਰੇਸ਼ਨ ਹੋਈ ਹੈ ਜੋ ਮੁਲਕ ਵਿੱਚ ਹੁਣ ਤੱਕ ਸਭ ਤੋਂ ਵੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮ.ਐਸ.ਐਮ.ਈ. ਦੀ ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡੀ ਭੂਮਿਕਾ ਹੈ। ਵਿਰੋਧੀ ਧਿਰਾਂ ਉਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਹੁੰਦੇ ਹੋਏ ਲੋਕਾਂ ਵਿੱਚ ਜਾਣ ਦੀ ਬਜਾਏ ਮਹਿਲਾਂ ਵਿੱਚ ਰਹਿਣ ਵਾਲੇ ਸਿਆਸਤਦਾਨਾਂ ਨੂੰ ਇਨ੍ਹਾਂ ਲੋਕਾਂ ਨੇ ਹੀ ਸੂਬੇ ਦੇ ਸਿਆਸੀ ਨਕਸ਼ੇ ਤੋਂ ਮਿਟਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੁਣ ਨਵੇਂ ਯੁੱਗ ਦਾ ਆਰੰਭ ਹੋਇਆ ਹੈ ਅਤੇ ਜਿਹੜੇ ਲੋਕ ਆਪਣੇ ਆਪ ਨੂੰ ਅਜੇਤੂ ਸਮਝਦੇ ਸਨ, ਉਨ੍ਹਾਂ ਲੋਕਾਂ ਨੂੰ ਪੰਜਾਬ ਵਾਸੀਆਂ ਨੇ ਸੱਤਾ ਦੇ ਗਲਿਆਰਿਆਂ ਤੋਂ ਉਖਾੜ ਕੇ ਘਰ ਬਿਠਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਬਦਲਾਅ ਦੇਖਿਆ ਜਾਣ ਲੱਗਾ ਹੈ ਕਿਉਂਕਿ ਪਹਿਲੀ ਵਾਰ ਸ਼ਾਸਨ ਵਿੱਚ ਲੋਕ ਪੱਖੀ ਫੈਸਲਿਆਂ ਨੂੰ ਤਰਜੀਹ ਮਿਲਣ ਲੱਗੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਤਜਰਬੇਕਾਰ ਸਿਆਸਤਦਾਨਾਂ ਤੋਂ ਅੱਕ ਚੁੱਕੇ ਸਨ ਕਿਉਂਕਿ ਇਹ ਲੋਕ ਆਪਣੇ ਸੌੜੇ ਹਿੱਤਾਂ ਲਈ ਸੱਤਾ ਦੀ ਦੁਰਵਰਤੋਂ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਨੂੰ ਹਮੇਸ਼ਾ ਹੀ ਗੁੰਮਰਾਹ ਕੀਤਾ ਹੈ ਜਿਸ ਕਰਕੇ ਇਨ੍ਹਾਂ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਨਾਕਾਰ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਕੋਲ ਲੋਕਾਂ ਨੂੰ ਲੁੱਟਣ ਦਾ ਤਜਰਬਾ ਤਾਂ ਨਹੀਂ ਹੋ ਸਕਦਾ ਪਰ ਯਕੀਨਨ ਤੌਰ ਉਤੇ ਸਾਡੇ ਕੋਲ ਹਸਪਤਾਲ, ਸਕੂਲਾਂ ਅਤੇ ਹੋਰ ਲੋਕ ਭਲਾਈ ਦੇ ਕੰਮ ਕਰਕੇ ਲੋਕਾਂ ਦੀ ਸੇਵਾ ਕਰਨ ਦਾ ਤਜਰਬਾ ਜ਼ਰੂਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕ ਸਫ਼ਲ ਹੋਣ ਤੋਂ ਡਰਦੇ ਸਨ ਕਿਉਂਕਿ ਨੇਤਾ ਉਨ੍ਹਾਂ ਦੇ ਕੰਮਕਾਰ ਵਿੱਚ ਆਪਣਾ ਹਿੱਸਾਪੱਤੀ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਜਨਤਾ ਨੂੰ ਖਾਸ ਕਰਕੇ ਸਫਲ ਉਦਯੋਗਪਤੀਆਂ ਨੂੰ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਉਦਯੋਗਪਤੀਆਂ ‘ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਸਨ ਅਤੇ ਫਿਰ ਉਨ੍ਹਾਂ ਨੂੰ ਬਾਅਦ ਵਿੱਚ ਚੋਰ ਤੱਕ ਵੀ ਕਿਹਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਅਸਲ ਮਾਅਨਿਆਂ ਵਿੱਚ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗ ਪੱਖੀ ਸਰਕਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਇਹ ਸਿਸਟਮ ਮਹਿਜ਼ ਇੱਕ ਧੋਖਾ ਸੀ ਕਿਉਂਕਿ ਕਿਸੇ ਨੇ ਵੀ ਇਸ ਦੀ ਅਸਲ ਅਰਥਾਂ ਵਿੱਚ ਵਰਤੋਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਸਮਝੌਤਿਆਂ ‘ਤੇ ਪਰਿਵਾਰਾਂ ਨਾਲ ਦਸਤਖਤ ਕੀਤੇ ਜਾਂਦੇ ਸਨ ਪਰ ਹੁਣ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੀਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਰੁਕੀ ਹੋਈ ਸਪਲਾਈ 2015 ਤੋਂ ਬਾਅਦ ਹੁਣ ਮੁੜ ਸ਼ੁਰੂ ਹੋ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਕੋਲਾ ਖਾਣ ਤੋਂ ਸਪਲਾਈ ਰੋਕ ਕੇ ਪ੍ਰਾਈਵੇਟ ਥਰਮਲ ਪਲਾਟਾਂ ਤੋਂ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਝੋਨੇ ਦੇ ਸੀਜ਼ਨ ਦੌਰਾਨ ਵੀ ਉਦਯੋਗ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਵਿੱਤੀ ਬੇਨਿਯਮੀਆਂ ਕਾਰਨ ਸੂਬਾ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੇ ਆਰ.ਡੀ.ਐਫ ਦੇ ਫੰਡ ਵੀ ਰੋਕ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਰੇਲ-ਸ਼ਿਪ-ਰੇਲ ਰਾਹੀਂ ਕੋਲਾ ਮੁਹੱਈਆ ਕਰਵਾਉਣ ਦੇ ਫੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਵਿਰੋਧ ਤੋਂ ਬਾਅਦ ਇਹ ਫੈਸਲਾ ਵਾਪਸ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਨਾਲ ਬੇਇਨਸਾਫ਼ੀ ਸੀ ਜਿਸ ਦਾ ਡਟ ਕੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਨਅਤਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਸਬ-ਸਟੇਸ਼ਨਾਂ ਦਾ ਨਿਰਮਾਣ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੰਗ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਨ ਵਾਲੀਆਂ ਹੋਰ ਪਾਰਟੀਆਂ ਦੇ ਉਲਟ 'ਆਪ' ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਖੇਤਰਾਂ ਸਬੰਧੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿਹੜੇ ਵਾਅਦੇ ਲੋਕਾਂ ਨਾਲ ਨਹੀਂ ਵੀ ਕੀਤੇ ਗਏ ਸਨ, ਉਨ੍ਹਾਂ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਫੋਕਲ ਪੁਆਇੰਟਾਂ ਦੇ ਨਿਰਮਾਣ ਲਈ ਸੀ.ਐਸ.ਆਰ. ਫੰਡਾਂ ਦੀ ਵਰਤੋਂ ਕਰਨ ਲਈ ਨੀਤੀ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਬਰਕਰਾਰ ਰੱਖਣ ਲਈ ਫੋਕਲ ਪੁਆਇੰਟਾਂ ਅਤੇ ਉਦਯੋਗਿਕ ਖੇਤਰਾਂ ਵਿੱਚ ਪੁਲਿਸ ਚੌਕੀਆਂ ਬਣਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ 18 ਮਹੀਨਿਆਂ ਵਿੱਚ ਅਜਿਹੇ ਬੇਮਿਸਾਲ ਕੰਮ ਕੀਤੇ ਹਨ ਜੋ ਪਿਛਲੀਆਂ ਸਰਕਾਰਾਂ ਆਪਣੇ 70 ਸਾਲਾਂ ਦੇ ਤੋਂ ਵੱਧ ਕਾਰਜਕਾਲ ਵਿੱਚ ਨਹੀਂ ਕਰ ਸਕੀਆਂ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪਤਵੰਤਿਆਂ ਦਾ ਸਵਾਗਤ ਕੀਤਾ।ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬਾ ਸਰਕਾਰ ਦੇ ਕਾਰਜਕਾਲ ਦੇ ਪਿਛਲੇ 18 ਮਹੀਨਿਆਂ ਦੌਰਾਨ ਸੂਬੇ ਵਿੱਚ ਹੋਏ ਉਦਯੋਗਿਕ ਵਿਕਾਸ ਬਾਰੇ ਸੰਖੇਪ ਪੇਸ਼ਕਾਰੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਤ ਬਲਬੀਰ ਸਿੰਘ ਸੀਚੇਵਾਲ, ਵਿਕਰਮਜੀਤ ਸਾਹਨੀ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਵੀ ਹਾਜ਼ਰ ਸਨ। The post ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ appeared first on TheUnmute.com - Punjabi News. Tags:
|
ਸਨਅਤੀ ਵਿਕਾਸ ਦੇ ਖੇਤਰ 'ਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ: ਅਰਵਿੰਦ ਕੇਜਰੀਵਾਲ Thursday 14 September 2023 05:35 PM UTC+00 | Tags: aam-aadmi-party arvind-kejriwal breaking-news cm-bhagwant-mann industrial latest-news ਜਲੰਧਰ, 14 ਸਤੰਬਰ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਪੰਜਾਬ ਕੋਲ ਚੀਨ ਨੂੰ ਪਛਾੜ ਦੇਣ ਦੀ ਵੱਡਾ ਸਮਰੱਥਾ ਹੈ। ਅੱਜ ਇੱਥੇ 'ਸਰਕਾਰ-ਸਨਅਤਕਾਰ ਮਿਲਣੀ' ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ ਤੇ ਇਨ੍ਹਾਂ ਕੋਲ ਅਗਵਾਈ ਕਰਨ ਦੀ ਸਮਰੱਥਾ ਹੁੰਦੀ ਹੈ | ਜਿਸ ਦਾ ਸਬੂਤ ਇਨ੍ਹਾਂ ਨੇ ਆਲਮੀ ਪੱਧਰ ਉਤੇ ਵੱਡੀਆਂ ਮੱਲਾਂ ਮਾਰ ਕੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਅਤੇ ਘਾਲਣਾ ਦਾ ਕੋਈ ਸਾਨੀ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਰੇਕ ਖੇਤਰ ਵਿਚ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਦੀ ਇਹ ਸਮਰੱਥਾ ਉਦਯੋਗਿਕ ਖੇਤਰ ਵਿੱਚ ਪੰਜਾਬ ਨੂੰ ਚੀਨ ਤੋਂ ਅੱਗੇ ਲਿਜਾ ਸਕਦੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਸੂਬੇ ਵਿੱਚ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਮੌਜੂਦਾ ਸਰਕਾਰ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਿਲਣੀ ਰਾਹੀਂ ਉਦਯੋਗਪਤੀਆਂ ਨੂੰ ਦਰਪੇਸ਼ ਸਾਰੇ ਮਸਲੇ ਸੁਝਲਾਉਣ ਦਾ ਉਪਰਾਲਾ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਸਨਅਤਾਕਾਰਾਂ ਨੂੰ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਜਲਦੀ ਹੀ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ ਕਿਉਂਕਿ ਭਗਵੰਤ ਸਿੰਘ ਮਾਨ ਪੰਜਾਬੀਆਂ ਦੀ ਭਲਾਈ ਲਈ ਚੌਵੀਂ ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸੂਬੇ ਦੇ ਕੋਨੇ-ਕੋਨੇ ਵਿਚ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬੀਆਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਭਗਵੰਤ ਸਿੰਘ ਮਾਨ ਵਰਗਾ ਮੁੱਖ ਮੰਤਰੀ ਮਿਲਿਆ ਹੈ ਜੋ ਉਨ੍ਹਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਉਦਯੋਗਪਤੀਆਂ ਨੂੰ ਗਾਰੰਟੀਆਂ ਦਿੱਤੀਆਂ ਸੀ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਉਦਯੋਗਪਤੀਆਂ ਤੋਂ ਕਈ ਸੁਝਾਅ ਮਿਲੇ ਸਨ, ਜਿਸ ਤੋਂ ਬਾਅਦ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲਬਾਤ ਵੋਟਾਂ ਲੈਣ ਲਈ ਨਹੀਂ, ਸਗੋਂ ਇਹ ਭਰੋਸਾ ਦਿਵਾਉਣ ਲਈ ਹੈ ਕਿ ਅਸੀਂ ਉਦਯੋਗ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਯੋਜਨਾਬੱਧ ਤਰੀਕੇ ਨਾਲ ਹੋ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਨੇ ਪਹਿਲਾਂ ਹੀ ਸੂਬੇ ਲਈ 50,000 ਕਰੋੜ ਰੁਪਏ ਦਾ ਨਿਵੇਸ਼ ਪੱਕਾ ਕਰ ਲਿਆ ਹੈ ਜਿਸ ਨਾਲ 2.86 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਉਦਯੋਗਪਤੀ ਲੁੱਟ ਦੇ ਡਰੋਂ ਸੂਬੇ ਨੂੰ ਛੱਡ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਇਸ ਮਿਲਣੀ ਦਾ ਉਦੇਸ਼ ਸੂਬੇ ਦੀ ਸਥਾਨਕ ਸਨਅਤ ਦਾ ਦਸ ਗੁਣਾ ਵਿਸਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਪਤੀਆਂ ਦੀ ਦੂਰਅੰਦੇਸ਼ੀ ਤੇ ਬਹੁਮੁੱਲੇ ਵਿਚਾਰਾਂ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਇਤਾ ਮਿਲੇਗੀ ।
The post ਸਨਅਤੀ ਵਿਕਾਸ ਦੇ ਖੇਤਰ ‘ਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ: ਅਰਵਿੰਦ ਕੇਜਰੀਵਾਲ appeared first on TheUnmute.com - Punjabi News. Tags:
|
ਸਨਅਤਕਾਰਾਂ ਵੱਲੋਂ 'ਸਰਕਾਰ-ਸਨਅਤਕਾਰ ਮਿਲਣੀ' ਦੇ ਉਪਰਾਲੇ ਦੀ ਸ਼ਲਾਘਾ Thursday 14 September 2023 05:39 PM UTC+00 | Tags: breaking-news government-industry-meeting industrialists news ਜਲੰਧਰ, 14 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਕਰਵਾਈ 'ਸਰਕਾਰ-ਸਨਅਤਕਾਰ ਮਿਲਣੀ' ਦੌਰਾਨ ਸਥਾਨਕ ਉਦਯੋਗ ਦੇ ਦਿੱਗਜ਼ਾਂ ਨੇ ਅੱਜ ਸੂਬਾ ਭਰ ਵਿੱਚ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਉਦਯੋਗਪਤੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ-ਚਰਚਾ ਦੌਰਾਨ ਸਰਕਾਰ-ਸਨਅਤਕਾਰ ਮਿਲਣੀ ਦਾ ਜ਼ਿਕਰ ਵਿਸ਼ੇਸ਼ ਤੌਰ ਉਤੇ ਕਰਦਿਆਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਢੁਕਵਾਂ ਮੰਚ ਮਿਲਿਆ ਹੈ। ਸਨਅਤਕਾਰਾਂ ਵੱਲੋਂ ਉਠਾਏ ਵੱਖ-ਵੱਖ ਮਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਕੇ ਉਤੇ ਹੀ ਕਈ ਐਲਾਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸਨਅਤਕਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਆਖਿਆ। ਅਲਫ਼ਾ ਪੈਕੇਜਿੰਗ ਇੰਡਸਟਰੀ ਦੇ ਮਨੀਸ਼ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੈਦਰ ਕੰਪਲੈਕਸ ਵਿੱਚ ਉਦਯੋਗਿਕ ਇਕਾਈਆਂ ਨੂੰ ਜਾਣ ਵਾਲੀ ਮੁੱਖ ਸੜਕ ਖਸਤਾ ਹਾਲਤ ਵਿੱਚ ਸੀ, ਜਿਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਰੋਜ਼ਾਨਾ ਆਉਣ ਵਾਲੇ ਯਾਤਰੀਆਂ ਅਤੇ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇੱਥੇ 350 ਦੇ ਕਰੀਬ ਬਿਜਲੀ ਦੇ ਖੰਭੇ ਹਨ ਅਤੇ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸੀਵਰੇਜ ਸਿਸਟਮ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਦਯੋਗਪਤੀ ਗੁਰਸ਼ਰਨ ਸਿੰਘ ਨੇ ਸਨਅਤਕਾਰਾਂ ਦੀਆਂ ਮੰਗਾਂ ਗੌਰ ਨਾਲ ਸੁਣਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਲੰਬਿਤ ਮਸਲਿਆਂ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਕਤ ਮਸਲਿਆਂ ਦੇ ਸੁਖਾਵੇਂ ਹੱਲ ਲਈ ਜਲਦੀ ਹੀ ਉਦਯੋਗਪਤੀਆਂ ਅਤੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਤੈਅ ਕੀਤੀ ਜਾਵੇਗੀ। ਸਨਅਤਕਾਰ ਨਰਿੰਦਰ ਸਿੰਘ ਸੱਗੂ ਅਤੇ ਗੌਤਮ ਕਪੂਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਇਹ ਮੀਟਿੰਗਾਂ ਕੁਝ ਮਹੀਨਿਆਂ ਦੇ ਵਕਫੇ ਬਾਅਦ ਨਿਯਮਤ ਤੌਰ ‘ਤੇ ਕਰਵਾਈਆਂ ਜਾਣ। ਗੌਤਮ ਕਪੂਰ ਨੇ ਕਿਹਾ ਕਿ ਸਨਅਤਕਾਰਾਂ ਨਾਲ ਅੱਜ ਦੀ ਮੁਲਾਕਾਤ ਪਿਛਲੇ 43 ਸਾਲਾਂ ਵਿੱਚ ਪਹਿਲੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਸਾਵੀ ਇੰਟਰਨੈਸ਼ਨਲ ਦੇ ਮੁਕੁਲ ਵਰਮਾ ਨੇ ਜ਼ਿਲ੍ਹੇ ਵਿੱਚ ਖੇਡਾਂ ਅਤੇ ਹੈਂਡ ਟੂਲ ਉਦਯੋਗ ਨੂੰ ਹੋਰ ਵਿਕਸਤ ਕਰਨ ਲਈ ਜ਼ਮੀਨ ਦੇ ਇੱਕ ਵੱਡੇ ਹਿੱਸੇ ਦੀ ਮੰਗ ਕੀਤੀ ਅਤੇ ਉਦਯੋਗ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਪੂਰਾ ਕਰਨ ਲਈ ਈ.ਐਸ.ਆਈ. ਹਸਪਤਾਲ ਨੂੰ ਸੁਰਜੀਤ ਕਰਨ ਦੀ ਮੰਗ ਕੀਤੀ। ਇਸ ਦੌਰਾਨ ਗੁਰਚਰਨ ਸਿੰਘ ਨੇ ਐਮ.ਐਸ.ਐਮ.ਈਜ਼ ਦੀ ਬਾਂਹ ਫੜਨ ਲਈ ਸਰਕਾਰ ਦਾ ਧੰਨਵਾਦ ਕੀਤਾ, ਜਿਸ ਨਾਲ ਇਨ੍ਹਾਂ ਇਕਾਈਆਂ ਨੂੰ ਹੋਰ ਹੁਲਾਰਾ ਮਿਲੇਗਾ। ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਸੀ.ਈ.ਓ. ਭਵਦੀਪ ਸਰਦਾਨਾ ਨੇ ਉਦਯੋਗਾਂ ਦੀਆਂ ਬਿਲਡਿੰਗ ਪਲਾਨ ਨਾਲ ਸਬੰਧਤ ਮਨਜ਼ੂਰੀਆਂ ਨੂੰ ਮੁੜ ਫੈਕਟਰੀਜ਼ ਵਿਭਾਗ ਦੇ ਹੱਥਾਂ ਵਿੱਚ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ, ਜਿਸ ਨਾਲ ਮਨਜ਼ੂਰੀਆਂ ਲੈਣ 'ਚ ਲਗਦਾ ਸਮਾਂ ਘੱਟ ਗਿਆ ਹੈ ਅਤੇ ਉਦਯੋਗਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। ਇਸਦੇ ਨਾਲ ਹੀ 57 ਸੁਧਾਰਾਂ ਦੇ ਨਾਲ ਸੁਖਾਵੇਂ ਮਾਹੌਲ ਵਿੱਚ ਕਾਰੋਬਾਰ ਕਰਨ ਦੇ ਸਮੁੱਚੇ ਨਿਯਮਾਂ ਵਿੱਚ ਵੀ ਸੁਧਾਰ ਹੋਇਆ ਹੈ। ਉਦਯੋਗਪਤੀ ਸ਼ਰਦ ਅਗਰਵਾਲ, ਜੋ ਹੈਂਡਟੂਲਜ਼ ਅਤੇ ਆਟੋ ਕੰਪੋਨੈਂਟਸ ਉਦਯੋਗ ਵਿੱਚ 200 ਕਰੋੜ ਰੁਪਏ ਦਾ ਨਿਵੇਸ਼ ਕਰ ਰਹੇ ਹਨ, ਨੇ ਵੀ ਰਾਜ ਵਿੱਚ ਨਿਵੇਸ਼ ਲਈ ਆਪਣੀ ਯੋਜਨਾ ਸਾਂਝੀ ਕੀਤੀ। ਬਾਇਓ-ਗੈਸ ਪਲਾਂਟ ਸਥਾਪਤ ਕਰਨ ਲਈ ਤੁਰੰਤ ਪ੍ਰਵਾਨਗੀਆਂ ਹਾਸਲ ਕਰਨ ਦੇ ਆਪਣੇ ਤਜ਼ਰਬੇ ਨੂੰ ਸਾਂਝਾ ਕਰਦੇ ਹੋਏ, ਗੌਰਵ ਕੈਥਵਾਲ ਨੇ ਉਦਯੋਗ ਪੱਖੀ ਪਹਿਲਕਦਮੀਆਂ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਉਦਯੋਗ ਜਗਤ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਉਦਯੋਗ ਪੱਖੀ ਫੈਸਲੇ ਲੈਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। The post ਸਨਅਤਕਾਰਾਂ ਵੱਲੋਂ 'ਸਰਕਾਰ-ਸਨਅਤਕਾਰ ਮਿਲਣੀ' ਦੇ ਉਪਰਾਲੇ ਦੀ ਸ਼ਲਾਘਾ appeared first on TheUnmute.com - Punjabi News. Tags:
|
ਅਨੰਤਨਾਗ 'ਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ 'ਚ ਦਿੱਤੀ ਜਾਵੇਗੀ ਅੰਤਿਮ ਵਿਧਾਈ Friday 15 September 2023 05:58 AM UTC+00 | Tags: anantnag anantnag-news army-encounter bharaujian breaking-news indian-army latest-news news punjab-news sukhbir-singh-badal the-unmute-breaking-news the-unmute-latest-news the-unmute-news ਚੰਡੀਗੜ੍ਹ, 15 ਸਤੰਬਰ 2023: ਅਨੰਤਨਾਗ ‘ਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ (Colonel Manpreet Singh) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ‘ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਦੁਪਹਿਰ 12 ਵਜੇ ਉਸਦੇ ਜੱਦੀ ਪਿੰਡ ਪਹੁੰਚੇਗੀ | ਸ਼ਹੀਦ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਕੇਂਦਰੀ ਮਾਰਗ ਰਾਹੀਂ ਚੰਡੀ ਮੰਦਰ ਛਾਉਣੀ ਤੋਂ ਪੀਜੀਆਈ ਰਾਹੀਂ ਨਿਊ ਚੰਡੀਗੜ੍ਹ ਵਿੱਚ ਦਾਖ਼ਲ ਹੋਵੇਗੀ। ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਮੁਕਾਬਲੇ 'ਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਨੇ ਬਹਾਦਰੀ ਦੀ ਮਿਸਾਲ ਹਨ। ਕਰਨਲ ਮਨਪ੍ਰੀਤ ਨੂੰ ਦੋ ਸਾਲ ਪਹਿਲਾਂ ਆਰਮੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਮਨਪ੍ਰੀਤ ਸਾਲ 2003 ਵਿੱਚ ਫੌਜ ਵਿੱਚ ਲੈਫਟੀਨੈਂਟ ਕਰਨਲ ਬਣਿਆ। ਸਾਲ 2005 ਵਿੱਚ ਉਨ੍ਹਾਂ ਨੂੰ ਕਰਨਲ ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ। ਇਸ ਤੋਂ ਬਾਅਦ ਉਸ ਨੇ ਦੇਸ਼ ਦੇ ਦੁਸ਼ਮਣਾਂ ਨੂੰ ਮਾਰਨ ਲਈ ਭਾਰਤੀ ਫੌਜ ਦੇ ਕਈ ਆਪਰੇਸ਼ਨਾਂ ਦੀ ਅਗਵਾਈ ਕੀਤੀ। ਛੋਟੇ ਭਰਾ ਸੰਦੀਪ ਸਿੰਘ ਨੇ ਦੱਸਿਆ ਕਿ ਕਰਨਲ ਮਨਪ੍ਰੀਤ ਸਿੰਘ (Colonel Manpreet Singh) 2019 ਤੋਂ 2021 ਤੱਕ ਫੌਜ ਵਿੱਚ ਸੈਕਿੰਡ ਇਨ ਕਮਾਂਡ ਵਜੋਂ ਤਾਇਨਾਤ ਸਨ। ਬਾਅਦ ਵਿੱਚ ਉਸਨੇ ਕਮਾਂਡਿੰਗ ਅਫਸਰ ਵਜੋਂ ਕੰਮ ਕੀਤਾ। ਕਰਨਲ ਮਨਪ੍ਰੀਤ ਸਿੰਘ ਆਪਣਾ ਹੱਸਦਾ ਵੱਸਦਾ ਘਰ ਛੱਡ ਕੇ ਦੇਸ਼ ਤੋਂ ਜਾਨ ਵਾਰ ਗਿਆ। ਕਰਨਲ ਦੇ ਪਿੱਛੇ ਉਸ ਦੀ ਪਤਨੀ, 7 ਸਾਲ ਦਾ ਬੇਟਾ ਕਬੀਰ ਸਿੰਘ ਅਤੇ ਢਾਈ ਸਾਲ ਦੀ ਬੇਟੀ ਬਾਣੀ ਹੈ। ਮਨਪ੍ਰੀਤ ਸਿੰਘ ਦੇ ਭਰਾ ਦਾ ਨਾਮ ਸੰਦੀਪ ਸਿੰਘ ਅਤੇ ਭੈਣ ਦਾ ਨਾਂ ਸੰਦੀਪ ਕੌਰ ਹੈ ਦੋਵੇਂ ਮਨਪ੍ਰੀਤ ਤੋਂ ਛੋਟੇ ਹਨ। ਪਰਿਵਾਰ ਨੇ ਕਿਹਾ ਕਿ ਸਾਨੂੰ ਆਪਣੇ ਪੁੱਤਰ 'ਤੇ ਮਾਨ ਹੈ ਜੋ ਦੇਸ਼ ਦੇ ਲਈ ਕੁਰਬਾਨ ਹੋਇਆ ਹੈ। ਸ਼ਹੀਦ ਦੀ ਮਾਤਾ ਮਨਜੀਤ ਕੌਰ ਜਿਨ੍ਹਾਂ ਦੀ ਉਮਰ 68 ਸਾਲ ਦੇ ਕਰੀਬ ਹੈ। ਉਹ ਆਪਣੇ ਛੋਟੇ ਪੁੱਤਰ ਸੰਦੀਪ ਸਿੰਘ ਨਾਲ ਪਿੰਡ ਵਿੱਚ ਰਹਿੰਦੀ ਹੈ The post ਅਨੰਤਨਾਗ ‘ਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ‘ਚ ਦਿੱਤੀ ਜਾਵੇਗੀ ਅੰਤਿਮ ਵਿਧਾਈ appeared first on TheUnmute.com - Punjabi News. Tags:
|
ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਦਾ ਯੈਲੋ ਅਲਰਟ ਜਾਰੀ, ਕਈ ਜ਼ਿਲ੍ਹਿਆਂ 'ਚ ਪਿਆ ਮੀਂਹ Friday 15 September 2023 06:16 AM UTC+00 | Tags: bhakra-dam breaking-news heavy-rain heavy-rain-alert latest-news meteorological-department news punjab punjab-breaking punjab-floods punjab-meteorological-department rain rain-alert the-unmute-breaking-news the-unmute-punjab yellow-alert ਚੰਡੀਗੜ੍ਹ, 15 ਸਤੰਬਰ 2023: ਪੰਜਾਬ ਵਿੱਚ ਕਈ ਥਾਵਾਂ ‘ਤੇ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ (Rain) ਪੈ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਸਵੇਰ ਦੇ ਤਾਪਮਾਨ ‘ਚ ਔਸਤਨ 1 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪੰਜਾਬ ਦੇ ਕਈ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਅੱਜ ਅੰਮ੍ਰਿਤਸਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਨਾਲ-ਨਾਲ ਹੁਸ਼ਿਆਰਪੁਰ ‘ਚ ਵੀ ਮੀਂਹ ਪਿਆ। ਹੁਣ ਮੌਸਮ ਵਿਭਾਗ ਨੇ ਮਾਲਵੇ ਦੇ ਪਟਿਆਲਾ, ਮੋਹਾਲੀ ਅਤੇ ਲੁਧਿਆਣਾ ਦੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਕੁਝ ਘੰਟਿਆਂ ਵਿੱਚ ਇੱਥੇ ਮੀਂਹ ਪੈਣ ਦੀ ਸੰਭਾਵਨਾ ਜੱਟੀ ਜਾ ਰਹੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ 18 ਸਤੰਬਰ ਤੱਕ ਮੀਂਹ (Rain) ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅੱਜ ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਹਰਾਂ ਮੁਤਾਬਕ ਇਸ ਮੀਂਹ ਤੋਂ ਬਾਅਦ ਮੌਸਮ ‘ਚ ਬਦਲਾਅ ਆਵੇਗਾ। ਰਾਤਾਂ ਠੰਢੀਆਂ ਹੋਣੀਆਂ ਸ਼ੁਰੂ ਹੋ ਜਾਣਗੀਆਂ, ਜਦੋਂ ਕਿ ਦਿਨ ਦਾ ਤਾਪਮਾਨ ਵੀ ਘੱਟ ਜਾਵੇਗਾ। ਦਿਨ ਦਾ ਵੱਧ ਤੋਂ ਵੱਧ ਤਾਪਮਾਨ, ਜੋ 37 ਡਿਗਰੀ ਤੱਕ ਪਹੁੰਚ ਗਿਆ ਸੀ, ਹੁਣ ਹੇਠਾਂ ਆ ਜਾਵੇਗਾ ਅਤੇ 34 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਸਕਦਾ ਹੈ । The post ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ, ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ appeared first on TheUnmute.com - Punjabi News. Tags:
|
ਪਿੰਡਾਂ 'ਚ ਇੰਡਸਟਰੀ ਸਥਾਪਤ ਕਰਨ ਲਈ ਕਾਨੂੰਨਾਂ 'ਚ ਸੋਧ ਕੀਤੀ ਜਾਵੇਗੀ: CM ਭਗਵੰਤ ਮਾਨ Friday 15 September 2023 06:42 AM UTC+00 | Tags: bhagwant-mann breaking-news cm-bhagwant-mann industrialists industry kisan-mela latest-news news pau the-unmute-breaking-news ਚੰਡੀਗੜ੍ਹ, 15 ਸਤੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਿਸਾਨ ਮੇਲੇ ‘ਚ ਪੁੱਜੇ ਹਨ, ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਕੀਤੇ ਜਾ ਰਹੇ ਹਨ | ਇਸਦੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਬੀਜੇ ਹੋਏ ਕੰਢੇ ਹੁਣ ਅਸੀਂ ਚੁੱਗ ਰਹੇ ਹਾਂ, ਪਹਿਲਾਂ ਵਾਲੇ ਲੀਡਰ ਸਨਅਤਕਾਰਾਂ ਨੂੰ ਡਰਾ ਕੇ ਰੱਖਦੇ ਸੀ | ਅਸੀਂ ਇਹ ਸਾਰੇ ਕੰਡੇ ਤੁਹਾਡੇ ਸਹਿਯੋਗ ਨਾਲ ਚੁੱਗਾਂਗੇ | ਮੁੱਖ ਮੰਤਰੀ ਨੇ ਕਿਹਾ ਕਿ ਜੋ CSR ਤੁਸੀਂ ਸਰਕਾਰ ਨੂੰ ਦਿੰਦੇ ਹੋ ਉਸ 'ਚੋਂ ਕੁੱਝ ਪ੍ਰਤੀਸ਼ਤ ਅਸੀਂ ਫੋਕਲ ਪੁਆਇੰਟਾਂ ਦੇ ਵਿਕਾਸ 'ਤੇ ਹੀ ਖ਼ਰਚਾਂਗੇ | ਇੰਡਸਟਰੀ (industry) ਨੂੰ ਅਸੀਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦੇਵਾਂਗੇ ਅਤੇ ਸਨਅਤਕਾਰਾਂ ਦੀ ਹਰ ਸਮੱਸਿਆ ਦਾ ਹੱਲ ਕਰਾਂਗੇ | ਉਨ੍ਹਾਂ ਕਿਹਾ ਕਿ ਅਸੀਂ ਝੋਨੇ ਦੇ ਸੀਜ਼ਨ 'ਚ ਵੀ ਤੁਹਾਨੂੰ ਕਦੇ ਬਿਜਲੀ ਕਰਕੇ ਇੰਡਸਟਰੀ (industry) ਬੰਦ ਨਹੀਂ ਕਰਨ ਦਿੱਤੀ ਸੀ | ਇੰਡਸਟਰੀ ਲਈ ਸਪੈਸ਼ਲ ਸਬ-ਸਟੇਸ਼ਨ ‘ਤੇ ਲਾਈਨਾਂ ਪਾਉਣ ਲਈ ਤਿਆਰੀ ਕਰ ਲਈ ਹੈ | ਪਿੰਡਾਂ 'ਚ ਇੰਡਸਟਰੀ ਸਥਾਪਿਤ ਕਰਨ ਨੂੰ ਲੈ ਕੇ ਕਾਨੂੰਨਾਂ 'ਚ ਸੋਧ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨੌਜਵਾਨਾਂ ਦੇ ਹੱਥ ਟੀਕਿਆਂ ਦੀ ਥਾਂ ਟਿਫ਼ਨ ਫੜਾਉਣੇ ਚਾਹੁੰਦੇ ਹਾਂ | ਉਨ੍ਹਾਂ ਕਿਹਾ ਕਿ ਡੇਢ ਸਾਲ ਹੋ ਗਿਆ ਇੱਕ ਰੁਪਏ ਦਾ ਵੀ ਦਾਗ ਮੁੱਖ ਮੰਤਰੀ 'ਤੇ ਨੀ ਲੱਗਿਆ | ਸਭ ਦੇ ਕੰਮ ਹੋ ਰਹੇ ਹਨ, ਅਸੀਂ ਪਹਿਲਾਂ ਵਾਲਿਆਂ ਵਾਂਗ ਰਿਸ਼ਵਤ ਲੈ ਕੇ ਕੰਮ ਨਹੀਂ ਕਰਦੇ, ਸਗੋਂ ਪਿਆਰ ਨਾਲ ਸਭ ਦੇ ਕੰਮ ਕਰਦੇ ਹਾਂ | The post ਪਿੰਡਾਂ 'ਚ ਇੰਡਸਟਰੀ ਸਥਾਪਤ ਕਰਨ ਲਈ ਕਾਨੂੰਨਾਂ 'ਚ ਸੋਧ ਕੀਤੀ ਜਾਵੇਗੀ: CM ਭਗਵੰਤ ਮਾਨ appeared first on TheUnmute.com - Punjabi News. Tags:
|
ਗ੍ਰੇਟਰ ਨੋਇਡਾ 'ਚ ਉਸਾਰੀ ਅਧੀਨ ਇਮਾਰਤ 'ਚ ਡਿੱਗੀ ਯਾਤਰੀ ਲਿਫਟ, ਚਾਰ ਮਜ਼ਦੂਰਾਂ ਦੀ ਮੌਤ Friday 15 September 2023 06:54 AM UTC+00 | Tags: accident a-tragic-accident breaking-news dream-valley greater-noida latest-news news noida passenger-lift punjabi-news the-unmute-breaking-news the-unmute-latest-update the-unmute-punjabi-news ਚੰਡੀਗੜ੍ਹ, 15 ਸਤੰਬਰ 2023: ਗ੍ਰੇਟਰ ਨੋਇਡਾ (Greater Noida) ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਗ੍ਰੇਟਰ ਨੋਇਡਾ ਵੈਸਟ ‘ਚ ਡਰੀਮ ਵੈਲੀ ਪ੍ਰੋਜੈਕਟ ਦੇ ਉਸਾਰੀ ਸਥਾਨ ‘ਤੇ ਲਿਫਟ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਹਾਦਸੇ ਵਿੱਚ ਚਾਰ ਮਜ਼ਦੂਰਾਂ ਦੀ ਮੌਤ ਦੀ ਖ਼ਬਰ ਹੈ। ਜਦਕਿ ਪੰਜ ਜਣੇ ਹੋਰ ਜ਼ਖਮੀ ਹਨ। ਗ੍ਰੇਟਰ ਨੋਇਡਾ ਦੇ ਸੀਈਓ ਐਨਜੀ ਰਵੀ ਅਤੇ ਜ਼ਿਲ੍ਹਾ ਮੈਜਿਸਟਰੇਟ ਮਨੀਸ਼ ਕੁਮਾਰ ਵਰਮਾ ਜ਼ਿਲ੍ਹਾ ਹਸਪਤਾਲ ਪਹੁੰਚ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸਵੇਰੇ ਗ੍ਰੇਟਰ ਨੋਇਡਾ (Greater Noida) ਵੈਸਟ ‘ਚ ਇਕ ਮੂਰਤੀ ਨੇੜੇ ਡਰੀਮ ਵੈਲੀ ਪ੍ਰੋਜੈਕਟ ਦੀ ਉਸਾਰੀ ਵਾਲੀ ਥਾਂ ‘ਤੇ ਮਜ਼ਦੂਰ ਕੰਮ ਕਰ ਰਹੇ ਸਨ। ਅਚਾਨਕ ਯਾਤਰੀ ਲਿਫਟ ਡਿੱਗ ਗਈ। The post ਗ੍ਰੇਟਰ ਨੋਇਡਾ ‘ਚ ਉਸਾਰੀ ਅਧੀਨ ਇਮਾਰਤ ‘ਚ ਡਿੱਗੀ ਯਾਤਰੀ ਲਿਫਟ, ਚਾਰ ਮਜ਼ਦੂਰਾਂ ਦੀ ਮੌਤ appeared first on TheUnmute.com - Punjabi News. Tags:
|
ਅਨੰਤਨਾਗ 'ਚ ਸ਼ਹੀਦ ਹੋਏ ਮੇਜਰ ਆਸ਼ੀਸ਼ ਧੌਣਚੱਕ ਦਾ ਫੌਜੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ Friday 15 September 2023 07:14 AM UTC+00 | Tags: anantnag anantnag-encounter breaking-news indian-army jammu-and-kashmir-news major-ashish-dhonchak news the-unmute-breaking-news the-unmute-punjabi-news ਚੰਡੀਗੜ੍ਹ, 15 ਸਤੰਬਰ 2023: ਕਸ਼ਮੀਰ ਦੇ ਅਨੰਤਨਾਗ ‘ਚ 13 ਸਤੰਬਰ ਨੂੰ ਅੱ+ਤ+ਵਾ+ਦੀਆਂ ਨਾਲ ਮੁਕਾਬਲੇ ‘ਚ ਸ਼ਹੀਦ ਹੋਏ ਮੇਜਰ ਆਸ਼ੀਸ਼ ਧੌਣਚੱਕ (Major Ashish Dhonchak) ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿੰਝੌਲ ‘ਚ ਕੀਤਾ ਗਿਆ। ਅੰਤਿਮ ਸਸਕਾਰ ਤੋਂ ਪਹਿਲਾਂ ਸ਼ਹੀਦ ਮੇਜਰ ਆਸ਼ੀਸ਼ ਧੌਣਚੱਕ ਨੂੰ ਫੌਜੀ ਸਨਮਾਨਾਂ ਨਾਲ ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ (Major Ashish Dhonchak) ਦੀ ਅੰਤਿਮ ਯਾਤਰਾ ਵਿੱਚ ਕਰੀਬ 10 ਹਜ਼ਾਰ ਲੋਕ ਇੱਕ ਕਿਲੋਮੀਟਰ ਲੰਮੇ ਕਾਫ਼ਲੇ ਵਿੱਚ ਸ਼ਾਮਲ ਹੋਏ । ਸ਼ਹੀਦ ਨੂੰ ਅੰਤਿਮ ਵਿਦਾਇਗੀ ਦੇਣ ਲਈ ਸੜਕ ਦੇ ਦੋਵੇਂ ਪਾਸੇ ਲੋਕਾਂ ਦੀ ਭਾਰੀ ਭੀੜ ਸੀ। ਦੋਵੇਂ ਪਾਸੇ ਖੜ੍ਹੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਸ਼ੀਸ਼ ਨੂੰ ਵਿਦਾਈ ਦਿੱਤੀ। ਅੰਤਿਮ ਯਾਤਰਾ ਦੇ ਨਾਲ-ਨਾਲ ਸ਼ਹੀਦ ਮੇਜਰ ਆਸ਼ੀਸ਼ ਦੀਆਂ ਭੈਣਾਂ ਅਤੇ ਮਾਂ ਵੀ ਪਹੁੰਚੀਆਂ। ਸ਼ਹੀਦ ਮੇਜਰ ਆਸ਼ੀਸ਼ ਧੌਣਚੱਕ ਦੀ ਮਾਂ ਸਾਰੇ ਰਾਹ ਹੱਥ ਜੋੜ ਕੇ ਰਹੀ, ਜਦੋਂ ਕਿ ਭੈਣ ਭਰਾ ਨੂੰ ਸਲਾਮ ਕੀਤਾ। ਸ਼ਹੀਦ ਮੇਜਰ ਆਸ਼ੀਸ਼ ਧੌਣਚੱਕ ਦੀ ਭੈਣ ਨੇ ਕਿਹਾ ਕਿ ਮੇਰਾ ਭਰਾ ਸਾਡਾ ਅਤੇ ਦੇਸ਼ ਦਾ ਮਾਣ ਹੈ। The post ਅਨੰਤਨਾਗ ‘ਚ ਸ਼ਹੀਦ ਹੋਏ ਮੇਜਰ ਆਸ਼ੀਸ਼ ਧੌਣਚੱਕ ਦਾ ਫੌਜੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ appeared first on TheUnmute.com - Punjabi News. Tags:
|
ਬਾਬਰ ਐਂਡ ਕੰਪਨੀ ਨੇ ਏਸ਼ੀਆ ਕੱਪ 'ਚ ਪਹਿਲੀ ਵਾਰ ਭਾਰਤ-ਪਾਕਿਸਤਾਨ ਫਾਈਨਲ ਦਾ ਮੌਕਾ ਗੁਆਇਆ: ਸ਼ੋਏਬ ਅਖਤਰ Friday 15 September 2023 07:31 AM UTC+00 | Tags: asia-cup asia-cup-final babar babar-azam breaking-news cricket-news india-pakistan-final news pakistan shoaib-akhtar sports-news sri-lankan-team the-unmute-breaking the-unmute-breaking-news ਚੰਡੀਗੜ੍ਹ, 15 ਸਤੰਬਰ 2023: ਬਾਬਰ ਆਜ਼ਮ ਦੀ ਟੀਮ ਨੂੰ ਟੂਰਨਾਮੈਂਟ ‘ਚੋਂ ਬਾਹਰ ਹੁੰਦੇ ਦੇਖ ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖਤਰ (Shoaib Akhtar) ਨੇ ਅਫਸੋਸ ਜ਼ਾਹਰ ਕੀਤਾ ਕਿ ਬਾਬਰ ਐਂਡ ਕੰਪਨੀ ਨੇ ਏਸ਼ੀਆ ਕੱਪ ‘ਚ ਪਹਿਲੀ ਵਾਰ ਭਾਰਤ-ਪਾਕਿਸਤਾਨ ਫਾਈਨਲ ਦਾ ਮੌਕਾ ਗੁਆ ਦਿੱਤਾ ਹੈ। ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੇ ਵੀਰਵਾਰ ਨੂੰ ਏਸ਼ੀਆ ਕੱਪ ਦੇ ਸੁਪਰ ਫੋਰ ਦੇ ਮੈਚ ‘ਚ ਪਾਕਿਸਤਾਨ ਨੂੰ ਦੋ ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਸ਼੍ਰੀਲੰਕਾ ਦੀ ਟੀਮ ਨੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ ਅਤੇ ਹੁਣ 17 ਸਤੰਬਰ ਨੂੰ ਖ਼ਿਤਾਬੀ ਮੁਕਾਬਲੇ ਵਿੱਚ ਭਾਰਤ ਦਾ ਸਾਹਮਣਾ ਹੋਵੇਗਾ। ਦੂਜੇ ਪਾਸੇ ਟੂਰਨਾਮੈਂਟ ਦੀ ਸਭ ਤੋਂ ਪਸੰਦੀਦਾ ਅਤੇ ਮਜ਼ਬੂਤ ਟੀਮ ਮੰਨੀ ਜਾ ਰਹੀ ਪਾਕਿਸਤਾਨ ਕ੍ਰਿਕਟ ਟੀਮ ਦੀਆਂ ਫਾਈਨਲ ਲਈ ਕੁਆਲੀਫਾਈ ਕਰਨ ਦੀਆਂ ਉਮੀਦਾਂ ‘ਤੇ ਪਾਣੀ ਫਿਰ ਗਿਆ। ਪਾਕਿਸਤਾਨੀ ਪ੍ਰਸ਼ੰਸਕਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੀ ਟੀਮ ਫਾਈਨਲ ‘ਚ ਭਾਰਤ ਦਾ ਸਾਹਮਣਾ ਕਰ ਸਕੇਗੀ ਪਰ ਚਰਿਥ ਅਸਲੰਕਾ ਨੇ ਆਖਰੀ ਪਲਾਂ ‘ਚ ਸ਼੍ਰੀਲੰਕਾ ਨੂੰ ਰੋਮਾਂਚਕ ਜਿੱਤ ਦਿਵਾਈ। ਸ਼ੋਏਬ ਅਖਤਰ (Shoaib Akhtar) ਨੇ ਆਪਣੇ ਯੂਟਿਊਬ ਚੈਨਲ ‘ਤੇ ਗੱਲਬਾਤ ਕਰਦੇ ਹੋਏ ਪਾਕਿਸਤਾਨ ਦੇ ਨਵੇਂ ਤੇਜ਼ ਗੇਂਦਬਾਜ਼ ਜ਼ਮਾਨ ਖਾਨ ਦੀ ਤਾਰੀਫ ਕੀਤੀ। ਨਸੀਮ ਸ਼ਾਹ ਦੇ ਸੱਟ ਲੱਗਣ ਤੋਂ ਬਾਅਦ ਉਸ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਸੀ। ਜ਼ਮਾਨ ਦਾ ਐਕਸ਼ਨ ਲਸਿਥ ਮਲਿੰਗਾ ਵਰਗਾ ਹੈ। ਜ਼ਮਾਨ ਨੂੰ ਮੈਚ ਵਿੱਚ ਇੱਕ ਵੀ ਵਿਕਟ ਨਹੀਂ ਮਿਲੀ ਅਤੇ ਛੇ ਓਵਰਾਂ ਵਿੱਚ 39 ਦੌੜਾਂ ਦਿੱਤੀਆਂ। ਫਿਰ ਵੀ ਉਸਨੇ ਅਖਤਰ ਨੂੰ ਆਪਣੇ ਪ੍ਰਦਰਸ਼ਨ ਨਾਲ ਪ੍ਰਭਾਵਿਤ ਕੀਤਾ। ਸ਼੍ਰੀਲੰਕਾ ਦੀ ਟੀਮ ਫਾਈਨਲ ਵਿੱਚ ਪਹੁੰਚਣ ਦੀ ਹੱਕਦਾਰ ਹੈ। ਉਹ ਸਾਡੇ ਨਾਲੋਂ ਬਹੁਤ ਵਧੀਆ ਖੇਡੇ। ਪਾਕਿਸਤਾਨ ਨੂੰ ਸੋਚਣ ਲਈ ਬਹੁਤ ਕੁਝ ਹੈ ਅਤੇ ਸੁਧਾਰ ਕਰਨ ਦੀ ਲੋੜ ਹੈ | The post ਬਾਬਰ ਐਂਡ ਕੰਪਨੀ ਨੇ ਏਸ਼ੀਆ ਕੱਪ ‘ਚ ਪਹਿਲੀ ਵਾਰ ਭਾਰਤ-ਪਾਕਿਸਤਾਨ ਫਾਈਨਲ ਦਾ ਮੌਕਾ ਗੁਆਇਆ: ਸ਼ੋਏਬ ਅਖਤਰ appeared first on TheUnmute.com - Punjabi News. Tags:
|
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ 'ਚ ਕੀਤੀ ਫੁੱਲਾਂ ਦੀ ਸਜਾਵਟ Friday 15 September 2023 07:45 AM UTC+00 | Tags: breaking-news guru-sahib latest-news news punjab punjab-culture punjabi-news sikh-community sri-guru-granth-sahib sri-harmandir-sahib ਅੰਮ੍ਰਿਤਸਰ, 15 ਸਤੰਬਰ 2023: ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ | ਦੇਸ਼-ਵਿਦੇਸ਼ ਦੇ 2000 ਕੁਇੰਟਲ ਫੁੱਲ ਸਜਾਵਟ ਲਈ ਵਰਤੇ ਜਾਣਗੇ | ਕੋਲਕਾਤਾ ਤੇ ਉੱਤਰ ਪ੍ਰਦੇਸ਼ ਤੋਂ 100 ਕਾਰੀਗਰ ਪਹੁੰਚ ਚੁੱਕੇ ਹਨ ਜੋ 16 ਸਤੰਬਰ ਨੂੰ ਪ੍ਰਕਾਸ਼ ਪੁਰਬ ਤੋਂ ਪਹਿਲਾ ਕੰਮ ਕਰਦੇ ਹੋਏ ਅੱਜ ਰਾਤ ਤੱਕ ਫੁੱਲਾਂ ਦੀ ਸਜਾਵਟ ਨੂੰ ਮੁਕੰਮਲ ਕਰਨਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਨਾ ਕੋਨਾ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਵਟ ਲਈ ਵੱਖ-ਵੱਖ ਦੇਸ਼ ਅਤੇ ਵਿਦੇਸ਼ਾਂ ਵਿੱਚੋਂ ਵੀ ਇਹ ਫੁੱਲ ਮੰਗਵਾਏ ਗਏ ਹਨ | ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਿਥੇ ਵਿਸ਼ੇਸ਼ ਫੁੱਲ ਮਲੇਸ਼ੀਆ, ਤਖ਼ਤ ਸਾਹਿਬ, ਪਰਿਕਰਮਾ ਵਿਚ ਸਥਿਤ ਥਾਈਲੈਂਡ, ਸਿੰਗਾਪੁਰ, ਬੈਂਕਾਕ, ਹਾਲੈਂਡ, ਗੁਰਦੁਆਰਾ ਲਾਚੀ ਬੌਰ ਸਾਹਿਬ, ਗੁਰਦੁਆਰਾ ਨਿਊਜ਼ੀਲੈਂਡ, ਕੀਨੀਆ, ਸਾਊਥ ਅਫ਼ਰੀਕਾ ਝੰਡਾ ਬੁੰਗਾ ਸਾਹਿਬ, ਗੁਰਦੁਆਰਾ ਦੁੱਖ ਭੰਜਨੀ ਆਦਿ ਤੋਂ ਮੰਗਵਾਏ ਗਏ ਹਨ, ਉੱਥੋਂ ਭਾਰਤ ਬੇਰ ਸਾਹਿਬ, ਗੁਰਦੁਆਰਾ ਬੇਰ ਬਾਬਾ ਬੁੱਢਾ `ਚੋਂ ਕੋਲਕਾਤਾ, ਕੇਰਲਾ, ਪੂਨਾ, ਦਿੱਲੀ, ਮੁੰਬਈ, ਸਾਹਿਬ, ਥੜ੍ਹਾ ਸਾਹਿਬ, ਸ਼ਹੀਦੀ ਯਾਦਗਾਰ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਤੋਂ ਫੁੱਲ ਮੰਗਵਾਏ ਗਏ ਹਨ | The post ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ‘ਚ ਕੀਤੀ ਫੁੱਲਾਂ ਦੀ ਸਜਾਵਟ appeared first on TheUnmute.com - Punjabi News. Tags:
|
ਹਰਿਆਣਾ ਦੇ ਨੂਹ ਜ਼ਿਲ੍ਹੇ 'ਚ ਮੁੜ ਇੰਟਰਨੈਟ ਸੇਵਾਵਾਂ ਮੁਅੱਤਲ, ਧਾਰਾ 144 ਲਾਗੂ Friday 15 September 2023 07:54 AM UTC+00 | Tags: breaking-news congress haryana haryana-violence kultaar-singh-sandhwan latest-news news nuh nuh-violence punjab the-unmute-breaking-news the-unmute-punjabi-news ਅੰਮ੍ਰਿਤਸਰ, 15 ਸਤੰਬਰ 2023: ਹਰਿਆਣਾ ਦੇ ਨੂਹ (Nuh) ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਹੋਈ ਹਿੰਸਾ ਦੇ ਸਬੰਧ ਵਿੱਚ ਕਾਂਗਰਸੀ ਵਿਧਾਇਕ ਮਾਮਨ ਖਾਨ ਦੀ ਗ੍ਰਿਫਤਾਰੀ ਦੇ ਕੁਝ ਘੰਟਿਆਂ ਬਾਅਦ ਹਰਿਆਣਾ ਸਰਕਾਰ ਨੇ ਸ਼ੁੱਕਰਵਾਰ ਨੂੰ ਦੋ ਦਿਨਾਂ ਲਈ ਮੋਬਾਈਲ ਇੰਟਰਨੈਟ ਅਤੇ ਬਲਕ ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ ਪਰ ਇੱਕ ਸਰਕਾਰੀ ਹੁਕਮ ਵਿੱਚ ਖਾਨ ਦੀ ਗ੍ਰਿਫਤਾਰੀ ਦਾ ਕੋਈ ਜ਼ਿਕਰ ਨਹੀਂ ਹੈ। ਇਸ ਸਬੰਧ ‘ਚ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀ.ਵੀ.ਐਸ. ਐੱਨ ਪ੍ਰਸਾਦ ਵੱਲੋਂ ਜਾਰੀ ਇਸ ਹੁਕਮ ਵਿੱਚ ਕਿਹਾ ਗਿਆ ਹੈ, "ਇਹ ਹੁਕਮ ਹਰਿਆਣਾ ਰਾਜ ਦੇ ਨੂਹ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਜਾਰੀ ਕੀਤਾ ਗਿਆ ਹੈ, ਜੋ ਕਿ 15 ਸਤੰਬਰ ਨੂੰ ਸਵੇਰੇ 10 ਵਜੇ ਤੋਂ 16 ਸਤੰਬਰ ਨੂੰ ਰਾਤ 11.59 ਵਜੇ ਤੱਕ ਰਹੇਗਾ। ਮਿੰਟਾਂ ਲਈ ਪ੍ਰਭਾਵੀ ਰਹੇਗਾ। ਮਮਨ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੂਰੇ ਨੂਹ ਜ਼ਿਲ੍ਹੇ ਵਿੱਚ ਲੋੜੀਂਦੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਜਿੱਥੇ ਪੁਲਿਸ ਦਿਨ ਵੇਲੇ ਕਿਸੇ ਵੀ ਸਮੇਂ ਖਾਨ ਨੂੰ ਪੇਸ਼ ਕਰ ਸਕਦੀ ਹੈ।ਹਰਿਆਣਾ ਸਰਕਾਰ ਨੇ 31 ਜੁਲਾਈ ਨੂੰ ਹੋਈਆਂ ਹਿੰਸਕ ਘਟਨਾਵਾਂ ਤੋਂ ਬਾਅਦ ਪਿਛਲੇ ਮਹੀਨੇ ਨੂਹ ਜ਼ਿਲ੍ਹੇ ਵਿੱਚ ਕਈ ਦਿਨਾਂ ਦਾ ਤਾਲਾਬੰਦੀ ਵੀ ਕਰ ਦਿੱਤੀ ਸੀ। ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਸੀ। ਨੂਹ (Nuh) ਹਿੰਸਾ ਤੋਂ ਬਾਅਦ ਸਥਿਤੀ ਹੌਲੀ-ਹੌਲੀ ਕਾਬੂ ਹੇਠ ਆ ਗਈ ਅਤੇ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ। The post ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਮੁੜ ਇੰਟਰਨੈਟ ਸੇਵਾਵਾਂ ਮੁਅੱਤਲ, ਧਾਰਾ 144 ਲਾਗੂ appeared first on TheUnmute.com - Punjabi News. Tags:
|
ਕਰਨਲ ਮਨਪ੍ਰੀਤ ਸਿੰਘ ਦੇ 7 ਸਾਲਾ ਪੁੱਤ ਨੇ ਫੌਜ ਦੀ ਵਰਦੀ ਪਾ ਕੇ ਆਪਣੇ ਸ਼ਹੀਦ ਪਿਤਾ ਨੂੰ ਦਿੱਤੀ ਸਲਾਮੀ Friday 15 September 2023 08:17 AM UTC+00 | Tags: anantnag anantnag-encounter breaking-news colonel-manpreet-singh indian-army jammu-and-kashmir-news major-ashish-dhonchak news the-unmute-breaking-news the-unmute-punjabi-news ਅੰਮ੍ਰਿਤਸਰ, 15 ਸਤੰਬਰ 2023: 13 ਸਤੰਬਰ ਬੁੱਧਵਾਰ ਨੂੰ ਅਨੰਤਨਾਗ ‘ਚ ਅੱ+ਤ+ਵਾ+ਦੀਆਂ ਨਾਲ ਮੁਕਾਬਲੇ ‘ਚ ਸ਼ਹੀਦ ਹੋਏ ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ (Colonel Manpreet Singh) ਆਪਣੀ ਅੰਤਿਮ ਯਾਤਰਾ ‘ਤੇ ਰਵਾਨਾ ਹੋ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਘਰ ਪਹੁੰਚ ਗਈ ਹੈ। ਜਿੱਥੇ ਪਰਿਵਾਰ ਅਤੇ ਲੋਕ ਉਨ੍ਹਾਂ ਨੂੰ ਅੰਤਿਮ ਵਿਧਾਈ ਦੇ ਰਹੇ ਹਨ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਅੰਤਿਮ ਯਾਤਰਾ ‘ਚ ਵੱਡੀ ਗਿਣਤੀ ‘ਚ ਲੋਕ ਸ਼ਰਧਾਂਜਲੀ ਦੇਣ ਲਈ ਸ਼ਾਮਲ ਹੋਏ ਅਤੇ ਫੁੱਲਾਂ ਦੀ ਵਰਖਾ ਕੀਤੀ। ਜਦੋਂ ਕਰਨਲ ਮਨਪ੍ਰੀਤ (Colonel Manpreet Singh) ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਪੁੱਜੀ ਤਾਂ 7 ਸਾਲ ਦੇ ਪੁੱਤ ਕਬੀਰ ਨੇ ਫੌਜ ਦੀ ਵਰਦੀ ਵਿੱਚ ਆਪਣੇ ਸ਼ਹੀਦ ਪਿਤਾ ਨੂੰ ਸਲਾਮੀ ਦਿੱਤੀ। ਜਦੋਂ ਕਿ ਪਤਨੀ ਉਸ ਦੇ ਤਾਬੂਤ ‘ਤੇ ਸਿਰ ਰੱਖ ਕੇ ਰੋਂਦੀ ਰਹੀ। ਇਸ ਤੋਂ ਪਹਿਲਾਂ ਕਰਨਲ ਦੀ ਅੰਤਿਮ ਯਾਤਰਾ ਚੰਡੀ ਮੰਦਰ ਆਰਮੀ ਕੈਂਟ ਤੋਂ ਚੰਡੀਗੜ੍ਹ ਰਾਹੀਂ ਨਿਊ ਚੰਡੀਗੜ੍ਹ ਤੱਕ ਲਿਆਂਦੀ ਗਈ। ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਪਿੰਡ ਭੜੌਜੀਆਂ ਵਿੱਚ ਕੀਤਾ ਜਾਵੇਗਾ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਰਾਜ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਪੰਜਾਬ ਸਰਕਾਰ ਦੀ ਤਰਫੋਂ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। The post ਕਰਨਲ ਮਨਪ੍ਰੀਤ ਸਿੰਘ ਦੇ 7 ਸਾਲਾ ਪੁੱਤ ਨੇ ਫੌਜ ਦੀ ਵਰਦੀ ਪਾ ਕੇ ਆਪਣੇ ਸ਼ਹੀਦ ਪਿਤਾ ਨੂੰ ਦਿੱਤੀ ਸਲਾਮੀ appeared first on TheUnmute.com - Punjabi News. Tags:
|
ਅਰਵਿੰਦ ਕੇਜਰੀਵਾਲ ਦੀ ਰੈਲੀ 'ਚ 'ਆਪ' ਵਰਕਰਾਂ ਨੂੰ ਲਿਜਾਣ ਲਈ ਅਧਿਆਪਕਾਂ ਦੀ ਨਿਯੁਕਤੀ ਨਿਯਮਾਂ ਦੀ ਉਲੰਘਣਾ: ਪ੍ਰਤਾਪ ਸਿੰਘ ਬਾਜਵਾ Friday 15 September 2023 08:32 AM UTC+00 | Tags: aam-aadmi-party aap-workers amritsar arvind-kejriwal breaking-news latest-news news partap-singh-bajwa punjab-congress sukhbir-singh-badal the-unmute-breaking the-unmute-breaking-news the-unmute-news violation ਗੁਰਦਾਸਪੁਰ, 15 ਸਤੰਬਰ 2023: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ’ ਵਰਕਰਾਂ ਅਤੇ ਹੋਰ ਲੋਕਾਂ ਨੂੰ ਅੰਮ੍ਰਿਤਸਰ, ਜਿੱਥੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ ਅਤੇ ਲਿਜਾਣ ਲਈ ਸਕੂਲ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀ ਨਿਯੁਕਤੀ ਕਰਨ ਦੀ ਆਲੋਚਨਾ ਕੀਤੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਤਰਾਂ ਦੇ ਅਸਥਿਰ ਕਦਮ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਾਖੰਡੀ ਚਿਹਰਾ ਬੇਨਕਾਬ ਹੋ ਗਿਆ ਹੈ। ਉਸ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਉਹ ਅਧਿਆਪਕ ਨੂੰ ਪੜ੍ਹਾਉਣ ਦੇਵੇਗਾ ਅਤੇ ਅਧਿਆਪਕਾਂ ਨੂੰ ਕੋਈ ਹੋਰ ਡਿਊਟੀ ਨਹੀਂ ਸੌਂਪੇਗਾ। ਹੁਣ ਉਸ ਨੇ “ਆਪਣੇ ਮਾਲਕ ਦੀ ਆਵਾਜ਼” ਨਾਲ ਆਪਣਾ ਰੁਖ਼ ਬਦਲ ਲਿਆ ਹੈ। ਬਾਜਵਾ ਨੇ ਕਿਹਾ ਕਿ ਇਹ ਨਿਯਮਾਂ ਦੀ ਵੀ ਉਲੰਘਣਾ ਹੈ। ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਤੋਂ ਲੈ ਕੇ ਲੈਕਚਰਾਰਾਂ ਅਤੇ ਹੋਰਾਂ ਤੱਕ ਘੱਟੋ-ਘੱਟ 310 ਅਧਿਆਪਕ ਪੀਆਰਟੀਸੀ ਦੀਆਂ ਬੱਸਾਂ ਵਿਚ ‘ਆਪ’ ਵਰਕਰਾਂ ਦੇ ਨਾਲ ‘ਇੰਚਾਰਜ’ ਵਜੋਂ ਜਾਣਗੇ। ਇਹ ਉਦੋਂ ਵਾਪਰਿਆ ਜਦੋਂ ਪ੍ਰੀਖਿਆ ਦਾ ਮੌਸਮ ਅਜੇ ਵੀ ਚੱਲ ਰਿਹਾ ਸੀ। ਬਾਜਵਾ ਨੇ ਕਿਹਾ ਕਿ ਰੈਲੀ ‘ਚ ਜਾਣ ਵਾਲੇ ‘ਆਪ’ ਵਰਕਰਾਂ ਦੇ ਖਾਣੇ ਦਾ ਪ੍ਰਬੰਧ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਕਰੇਗਾ। ਹੁਣ ਇਹ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ‘ਤੇ ਹੈ ਕਿ ਉਹ ਇਹ ਦੱਸਣ ਕਿ ‘ਆਪ’ ਵਰਕਰਾਂ ਲਈ ਖਾਣੇ ਦਾ ਪ੍ਰਬੰਧ ਕਰਨਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰ ਖੇਤਰ ‘ਚ ਕਦੋਂ ਆਇਆ ਹੈ। ਬਾਜਵਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੂੰ ਵੀ ਹਿਰਾਸਤ ਵਿੱਚ ਲਿਆ ਹੈ, ਜਿਸ ਨੂੰ ਕੇਜਰੀਵਾਲ ਨੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੱਕੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ‘ਆਪ’ ਸਰਕਾਰ ਦਾ ਇਹ ਕਦਮ ਬੇਹੱਦ ਨਿੰਦਣਯੋਗ ਸੀ। ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਹੀ ‘ਆਪ’ ਸਰਕਾਰ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਬੇਰਹਿਮੀ ਨਾਲ ਕੁੱਟਿਆ ਸੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਜੋ ਅਕਸਰ ਇੱਕ ਅਧਿਆਪਕ ਦਾ ਪੁੱਤਰ ਹੋਣ ਦਾ ਮਾਣ ਕਰਦੇ ਹਨ, ਨੇ ਦਿਖਾਇਆ ਹੈ ਕਿ ਉਹ ਆਪਣੇ ਪਿਤਾ ਦੇ ਪੇਸ਼ੇ ਦੇ ਲੋਕਾਂ ਲਈ ਕਿੰਨਾ ਕੁ ਮਾਣ ਰੱਖਦੇ ਹਨ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਵਿਭਾਗ ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ। ਇਸ ਦੌਰਾਨ ‘ਆਪ’ ਸਰਕਾਰ ਨੇ ਅੰਮ੍ਰਿਤਸਰ ‘ਚ ਅਰਵਿੰਦ ਕੇਜਰੀਵਾਲ ਦੀ ਰੈਲੀ ‘ਚ ਸੂਬੇ ਭਰ ਤੋਂ ‘ਆਪ’ ਵਰਕਰਾਂ ਸਮੇਤ ਭੀੜ ਨੂੰ ਲਿਆਉਣ ਲਈ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਲਈਆਂ ਸਨ। ਕੀ ਇਸ ਨਾਲ ਪੀਆਰਟੀਸੀ ‘ਤੇ ਵਾਧੂ ਬੋਝ ਨਹੀਂ ਪਵੇਗਾ? ਮੈਨੂੰ ਯਕੀਨ ਹੈ ਕਿ ‘ਆਪ’ ਸਰਕਾਰ ਪੀਆਰਟੀ ਨੂੰ ਉਸ ਦੀਆਂ ਸੇਵਾਵਾਂ ਲਈ ਮੁਆਵਜ਼ਾ ਨਹੀਂ ਦੇਵੇਗੀ। The post ਅਰਵਿੰਦ ਕੇਜਰੀਵਾਲ ਦੀ ਰੈਲੀ ‘ਚ ‘ਆਪ’ ਵਰਕਰਾਂ ਨੂੰ ਲਿਜਾਣ ਲਈ ਅਧਿਆਪਕਾਂ ਦੀ ਨਿਯੁਕਤੀ ਨਿਯਮਾਂ ਦੀ ਉਲੰਘਣਾ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਸਾਊਦੀ ਅਰਬ 'ਚ ਪਹਿਲੀ ਵਾਰ ਹੂਤੀ ਆਗੂਆਂ ਦੀ ਯਮਨ 'ਚ ਕਈ ਸਾਲਾਂ ਤੋਂ ਚੱਲੀ ਆ ਰਹੀ ਜੰਗ ਨੂੰ ਖ਼ਤਮ ਸੰਬੰਧੀ ਬੈਠਕ Friday 15 September 2023 08:44 AM UTC+00 | Tags: breaking-news houthi-leaders news saudi-arabia yemen yemen-ar ਗੁਰਦਾਸਪੁਰ, 15 ਸਤੰਬਰ 2023: ਸਾਊਦੀ ਅਰਬ (Saudi Arabia) ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਕਿਹਾ ਕਿ ਉਹ ਯਮਨ ਵਿੱਚ ਈਰਾਨ ਪੱਖੀ ਹੂਤੀ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ । ਇਸ ਕਾਰਨ ਯਮਨ ਵਿੱਚ ਕਈ ਸਾਲਾਂ ਤੋਂ ਚੱਲੀ ਆ ਰਹੀ ਘਰੇਲੂ ਜੰਗ ਦਾ ਹੱਲ ਲੱਭਿਆ ਜਾ ਰਿਹਾ ਹੈ। 9 ਸਾਲਾਂ ਤੋਂ ਜਾਰੀ ਜੰਗ ਨੂੰ ਰੋਕਣ ਦੇ ਉਦੇਸ਼ ਨਾਲ ਹੂਤੀ ਆਗੂਆਂ ਨੇ ਸਾਊਦੀ ‘ਚ ਬੈਠਕ ਕੀਤੀ ਹੈ। ਸਾਊਦੀ ਅਧਿਕਾਰੀਆਂ ਅਤੇ ਹੂਤੀ ਵਿਦਰੋਹੀਆਂ ਦੀ ਇਹ ਪਹਿਲੀ ਮੁਲਾਕਾਤ ਹੈ, ਜੋ ਹਰ ਪਲੇਟਫਾਰਮ ‘ਤੇ ਇਕ ਦੂਜੇ ਦੇ ਖਿਲਾਫ ਨਜ਼ਰ ਆਏ। ਯਮਨ ‘ਚ ਜੰਗ ਅਤੇ ਇਸ ਦੇ ਸਿੱਟੇ ਵਜੋਂ 3 ਲੱਖ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਕਈ ਲੱਖ ਲੋਕ ਬੇਘਰ ਵੀ ਹੋ ਗਏ ਹਨ। ਸਾਊਦੀ ਫੌਜ ਦੇ ਯਮਨ ਪਹੁੰਚਣ ਤੋਂ ਪਹਿਲਾਂ ਹੀ ਹੂਤੀ ਅਤੇ ਯਮਨ ਦੇ ਲੋਕਾਂ ਵਿਚਾਲੇ ਸੰਘਰਸ਼ ਕਾਰਨ ਉੱਥੋਂ ਦੀ ਆਰਥਿਕਤਾ ਪਹਿਲਾਂ ਹੀ ਵਿਗੜ ਚੁੱਕੀ ਸੀ। ਸਾਊਦੀ (Saudi Arabia) ਦੇ ਦਖਲ ਤੋਂ ਬਾਅਦ ਇੱਥੇ ਸਥਿਤੀ ਬਦਤਰ ਹੋ ਗਈ। ਬੈਠਕ ‘ਚ ਯਮਨ ‘ਚ ਚੱਲ ਰਹੀ ਜੰਗ ਨੂੰ ਖਤਮ ਕਰਨ ਅਤੇ ਜੰਗ ਕਾਰਨ ਪੈਦਾ ਹੋਏ ਹਲਾਤ ‘ਤੇ ਕਾਬੂ ਪਾਉਣ ‘ਤੇ ਚਰਚਾ ਕੀਤੀ ਗਈ। ਸਾਲ ਦੀ ਸ਼ੁਰੂਆਤ ਵਿੱਚ, ਸਾਊਦੀ ਨੇ ਯਮਨ ਦੇ ਪ੍ਰਤੀਨਿਧੀ ਮੰਡਲ ਨੂੰ ਰਾਜ ਦਾ ਦੌਰਾ ਕਰਨ ਲਈ ਕਿਹਾ ਸੀ।ਮੀਟਿੰਗ ‘ਤੇ ਟਿੱਪਣੀ ਕਰਦੇ ਹੋਏ ਹੂਤੀ ਆਗੂਆਂ ਦੇ ਮੁਖੀ ਨੇ ਕਿਹਾ: "ਸਾਡਾ ਵਫ਼ਦ ਮੀਟਿੰਗ ਲਈ ਰਿਆਦ ਜਾਵੇਗਾ। ਸ਼ਾਂਤੀ ਸਾਡਾ ਪਹਿਲਾ ਵਿਕਲਪ ਸੀ ਅਤੇ ਹੁਣ ਵੀ ਹੈ। ਇਸ ਦੀ ਪ੍ਰਾਪਤੀ ਲਈ ਸਾਰਿਆਂ ਨੂੰ ਕੰਮ ਕਰਨਾ ਚਾਹੀਦਾ ਹੈ। The post ਸਾਊਦੀ ਅਰਬ ‘ਚ ਪਹਿਲੀ ਵਾਰ ਹੂਤੀ ਆਗੂਆਂ ਦੀ ਯਮਨ ‘ਚ ਕਈ ਸਾਲਾਂ ਤੋਂ ਚੱਲੀ ਆ ਰਹੀ ਜੰਗ ਨੂੰ ਖ਼ਤਮ ਸੰਬੰਧੀ ਬੈਠਕ appeared first on TheUnmute.com - Punjabi News. Tags:
|
IND vs BAN: ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਤਿਲਕ ਵਰਮਾ ਦਾ ਵਨਡੇ ਡੈਬਿਊ Friday 15 September 2023 09:22 AM UTC+00 | Tags: asia-cup-2023 bangladesh breaking-news cricket-news india-vs-bangladesh ind-vs-ban news odi-debut r-premadasa-stadium sports tilak-verma ਚੰਡੀਗੜ੍ਹ, 15 ਸਤੰਬਰ 2023: (IND vs BAN) ਅੱਜ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਏਸ਼ੀਆ ਕੱਪ 2023 ਦਾ ਆਖਰੀ ਸੁਪਰ-4 ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਟੂਰਨਾਮੈਂਟ ਵਿੱਚ ਹੁਣ ਤੱਕ ਅਜੇਤੂ ਰਹੀ ਹੈ। ਭਾਰਤੀ ਟੀਮ ਇਸ ਮੈਚ ਨੂੰ 17 ਸਤੰਬਰ ਨੂੰ ਸ਼੍ਰੀਲੰਕਾ ਦੇ ਖ਼ਿਲਾਫ਼ ਹੋਣ ਵਾਲੇ ਫਾਈਨਲ ਤੋਂ ਪਹਿਲਾਂ ਤਿਆਰੀ ਦੇ ਤੌਰ ‘ਤੇ ਦੇਖੇਗੀ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕਪਤਾਨ ਰੋਹਿਤ ਨੇ ਪਲੇਇੰਗ-11 ‘ਚ ਪੰਜ ਬਦਲਾਅ ਕੀਤੇ ਹਨ। ਕਪਤਾਨ ਰੋਹਿਤ ਸ਼ਰਮਾ ਨੇ ਇਹ ਫੈਸਲਾ ਵਿਸ਼ਵ ਕੱਪ ਅਤੇ ਖਿਡਾਰੀਆਂ ਦੇ ਕੰਮ ਦੇ ਬੋਝ ਅਤੇ ਸੱਟ ਦੇ ਡਰ ਨੂੰ ਦੇਖਦੇ ਹੋਏ ਲਿਆ ਹੈ। ਵਿਰਾਟ ਕੋਹਲੀ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਹਾਰਦਿਕ ਪੰਡਯਾ ਅਤੇ ਕੁਲਦੀਪ ਯਾਦਵ ਇਹ ਮੈਚ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਜਗ੍ਹਾ ਤਿਲਕ ਵਰਮਾ, ਸੂਰਿਆਕੁਮਾਰ ਯਾਦਵ, ਪ੍ਰਸਿੱਧ ਕ੍ਰਿਸ਼ਨ, ਸ਼ਾਰਦੁਲ ਠਾਕੁਰ ਅਤੇ ਮੁਹੰਮਦ ਸ਼ਮੀ ਨੂੰ ਪਲੇਇੰਗ-11 ‘ਚ ਸ਼ਾਮਲ ਕੀਤਾ ਗਿਆ ਹੈ। ਰੋਹਿਤ ਸ਼ਰਮਾ ਨੇ ਤਿਲਕ ਵਰਮਾ ਨੂੰ ਵਨਡੇ ਕੈਪ ਸੌਂਪੀ। ਉਹ ਆਪਣਾ ਵਨਡੇ ਡੈਬਿਊ ਕਰੇਗਾ। ਉਸਨੇ ਹਾਲ ਹੀ ਵਿੱਚ ਵੈਸਟਇੰਡੀਜ਼ ਦੌਰੇ ‘ਤੇ ਆਪਣਾ ਟੀ-20 ਡੈਬਿਊ ਕੀਤਾ ਸੀ। ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ‘ਚ ਖੱਬੇ ਹੱਥ ਦੇ ਬੱਲੇਬਾਜ਼ ਤਿਲਕ ਨੇ ਪੰਜ ਮੈਚਾਂ ‘ਚ 57.67 ਦੀ ਔਸਤ ਅਤੇ 140.65 ਦੀ ਸਟ੍ਰਾਈਕ ਰੇਟ ਨਾਲ 173 ਦੌੜਾਂ ਬਣਾਈਆਂ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਤਿਲਕ ਦੇ ਆਉਣ ਕਾਰਨ ਕਿਸ ਨੂੰ ਕੋਈ ਰਸਤਾ ਲੱਭਣਾ ਪੈ ਸਕਦਾ ਹੈ।। ਤਨਜ਼ੀਮ ਹਸਨ ਬੰਗਲਾਦੇਸ਼ ਲਈ ਆਪਣਾ ਵਨਡੇ ਡੈਬਿਊ ਕਰ ਰਿਹਾ ਹੈ। The post IND vs BAN: ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਤਿਲਕ ਵਰਮਾ ਦਾ ਵਨਡੇ ਡੈਬਿਊ appeared first on TheUnmute.com - Punjabi News. Tags:
|
ਲੁਧਿਆਣਾ: ਕੱਪੜਾ ਕਾਰੋਬਾਰੀ ਨੇ ਆਪਣੀ ਘਰਵਾਲੀ ਸਮੇਤ ਨਹਿਰ 'ਚ ਮਾਰੀ ਛਾਲ, ਫਾਇਨਾਂਸਰਾਂ 'ਤੇ ਲਾਏ ਗੰਭੀਰ ਦੋਸ਼ Friday 15 September 2023 09:40 AM UTC+00 | Tags: breaking-news commited-suicide financiers haibowal latest-news ludhiana news sirhind sirhind-canal ਚੰਡੀਗੜ੍ਹ, 15 ਸਤੰਬਰ 2023: ਲੁਧਿਆਣਾ (Ludhiana) ਦੇ ਹੈਬੋਵਾਲ ਦੇ ਰਹਿਣ ਵਾਲੇ ਇੱਕ ਕੱਪੜਾ ਕਾਰੋਬਾਰੀ ਨੇ ਫਾਇਨਾਂਸਰਾਂ ਤੋਂ ਦੁਖੀ ਹੋ ਕੇ ਆਪਣੀ ਘਰਵਾਲੀ ਸਮੇਤ ਸਰਹਿੰਦ ਦੀ ਭਾਖੜਾ ਨਹਿਰ ‘ਚ ਛਾਲ ਮਾਰ ਦਿੱਤੀ। ਇਸ ਦੌਰਾਨ ਕਾਰੋਬਾਰੀ ਨੂੰ ਨਹਿਰ ਵਿੱਚੋਂ ਕੱਢ ਲਿਆ ਗਿਆ, ਜਿਸ ਕਾਰਨ ਉਸਦਾ ਬਚਾਅ ਹੋ ਗਿਆ | ਪਰ ਉਸਦੀ ਘਰਵਾਲੀ ਪਾਣੀ ‘ਚ ਰੁੜ੍ਹ ਗਈ | ਇਸਦਾ ਨਾਲ ਹੀ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿਚ ਲੁਧਿਆਣਾ ਦੇ ਮਸ਼ਹੂਰ ਫਾਈਨਾਂਸਰਾਂ ਦੇ ਨਾਂ ਲਿਖੇ ਹੋਏ ਹਨ। ਹਸਪਤਾਲ ਵਿੱਚ ਜ਼ੇਰੇ ਇਲਾਜ ਆਨੰਦ ਸ਼ਰਮਾ ਨੇ ਦੱਸਿਆ ਕਿ ਉਸ ਦੀ ਕੱਪੜੇ ਦੀ ਫੈਕਟਰੀ ਹੈ। ਕਰਜ਼ੇ ਕਾਰਨ ਕਾਰੋਬਾਰ ਠੱਪ ਹੋ ਗਿਆ। ਉਸ ਨੇ ਲੁਧਿਆਣਾ ਦੇ ਦੋ ਫਾਈਨਾਂਸਰਾਂ ਤੋਂ 4 ਫੀਸਦੀ ਵਿਆਜ ‘ਤੇ 40 ਲੱਖ ਰੁਪਏ ਲਏ ਸਨ। ਜਿਸ ਲਈ ਹੁਣ ਤੱਕ ਸਿਰਫ 80 ਲੱਖ ਰੁਪਏ ਦਾ ਵਿਆਜ ਅਦਾ ਕੀਤਾ ਗਿਆ ਹੈ। ਉਸ ਨੇ 3 ਸਾਲ ਪਹਿਲਾਂ ਇਕ ਹੋਰ ਫਾਈਨਾਂਸਰ ਤੋਂ 6 ਫੀਸਦੀ ਵਿਆਜ ‘ਤੇ 42 ਲੱਖ ਰੁਪਏ ਲਏ ਸਨ। ਜਿਸ ਲਈ ਕਰੀਬ 90 ਲੱਖ ਰੁਪਏ ਦਾ ਵਿਆਜ ਦੇ ਚੁੱਕਾ ਹੈ। ਪਿਛਲੇ 4 ਮਹੀਨਿਆਂ ਤੋਂ ਉਸ ਦੀ ਆਰਥਿਕ ਹਾਲਤ ਖ਼ਰਾਬ ਹੋਣ ਕਾਰਨ ਉਹ ਵਿਆਜ ਦਾ ਭੁਗਤਾਨ ਨਹੀਂ ਕਰ ਸਕਿਆ ਅਤੇ ਫਾਈਨਾਂਸਰ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗੇ। ਪਰਿਵਾਰਕ ਮੈਂਬਰਾਂ ਦੇ ਮੁਤਾਬਕ ਉਕਤ ਪ੍ਰਾਪਰਟੀ ਡੀਲਰਾਂ ਤੇ ਫਾਇਨਾਂਸਰਾ ਨੇ ਅਨੰਦ ਸ਼ਰਮਾ ਤੋਂ ਕਈ ਪਲਾਟਾਂ, ਦੁਕਾਨਾਂ ਤੇ ਕੋਠੀ ਦੇ ਕਾਗਜਾਂ ਉੱਤੇ ਧੱਕੇ ਨਾਲ ਦਸਤਖ਼ਤ ਕਰਵਾ ਲਏ ਸਨ ਤੇ ਹੁਣ ਉਹ ਉਸ ਨੂੰ ਲਗਾਤਾਰ ਜਲੀਲ ਕਰ ਰਹੇ ਸੀ। ਜਿਸ ਤੋਂ ਪਰੇਸ਼ਾਨ ਹੋ ਕੇ ਉਹਨਾਂ ਨੇ ਇਹ ਕਦਮ ਚੁੱਕਿਆ। ਇਸ ਮੌਕੇ ਥਾਣਾ ਸਰਹਿੰਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਨਰਪਿੰਦਰ ਸਿੰਘ ਨੇ ਦੱਸਿਆ ਕਿ ਸੁਸਾਈਡ ਨੋਟ ਮਿਲਿਆ ਹੈ। ਨਹਿਰ ਵਿੱਚ ਤੈਰ ਰਹੀ ਕਿਰਨ ਸ਼ਰਮਾ ਦੀ ਗੋਤਾਖੋਰਾਂ ਦੀ ਮੱਦਦ ਨਾਲ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਆਨੰਦ ਸ਼ਰਮਾ ਦੇ ਬਿਆਨ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
The post ਲੁਧਿਆਣਾ: ਕੱਪੜਾ ਕਾਰੋਬਾਰੀ ਨੇ ਆਪਣੀ ਘਰਵਾਲੀ ਸਮੇਤ ਨਹਿਰ ‘ਚ ਮਾਰੀ ਛਾਲ, ਫਾਇਨਾਂਸਰਾਂ ‘ਤੇ ਲਾਏ ਗੰਭੀਰ ਦੋਸ਼ appeared first on TheUnmute.com - Punjabi News. Tags:
|
ਫਿਰੋਜ਼ਪੁਰ: ਪਿੰਡ ਵਾਸੀਆਂ ਨੇ ਅੱਧੀ ਰਾਤ ਪੁਲਿਸ ਮੁਲਾਜ਼ਮਾਂ ਦੀ ਕਾਰ 'ਚੋਂ ਫੜੀ ਦੋ ਪੈਕਟ ਹੈਰੋਇਨ, ਮੌਕੇ 'ਤੇ ਪੁੱਜੀ BSF Friday 15 September 2023 10:06 AM UTC+00 | Tags: anti-drug-campaign breaking-news ferozepur heroin news punjab punjab-police the-unmute-breaking-news the-unmute-latest-news the-unmute-latest-update ਫਿਰੋਜ਼ਪੁਰ, 15 ਸਤੰਬਰ 2023: ਪੰਜਾਬ ਪੁਲਿਸ ਲਗਾਤਾਰ ਭਾਰੀ ਮਾਤਰਾ ਵਿੱਚ ਨਸ਼ਾ ਫੜ ਰਹੀ ਹੈ ਅਤੇ ਨਸ਼ੇ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਿੰਡਾਂ ਵਿੱਚ ਛਾਪੇਮਾਰੀ ਕਰ ਰਹੀ ਹੈ। ਇਸਦੇ ਨਾਲ ਹੀ ਫਿਰੋਜ਼ਪੁਰ ਦੇ ਪਿੰਡ ਜੱਲੋਕੇ ਮੋੜ ਦੀ ਇੱਕ ਵੀਡੀਓ ਸੋਸਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੋ ਪੁਲਿਸ ਮੁਲਾਜ਼ਮ ਹੈਰੋਇਨ (Heroin) ਸਮੇਤ ਪਿੰਡ ਵਾਲਿਆਂ ਨੇ ਕਾਬੂ ਕੀਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਪਿੰਡ ਵਾਸੀਆਂ ਨੂੰ ਇਤਲਾਹ ਮਿਲੀ ਸੀ ਕਿ ਦੋ ਪੁਲਿਸ ਮੁਲਾਜ਼ਮ ਸਵਿਫਟ ਗੱਡੀ ‘ਤੇ ਸਵਾਰ ਹੋ ਕੇ ਹੈਰੋਇਨ ਲਿਜਾ ਰਹੇ ਹਨ ਅਤੇ ਜਦੋਂ ਸਵਿਫਟ ਗੱਡੀ ਨੰਬਰ ਜਲੰਧਰ PB08 BP 0234 ਨੂੰ ਰੋਕ ਚੈੱਕ ਕੀਤਾ ਤਾਂ ਅਗਲੇ ਟਾਇਰ ਦੇ ਉੱਪਰ ਕਾਰ ਦੇ ਬੋਨਟ ਵਿੱਚ ਛੁਪਾ ਕੇ ਰੱਖੀ ਹੈਰੋਇਨ ਬਰਾਮਦ ਕੀਤੀ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਬੀਐਸਐਫ ਨੂੰ ਇਤਲਾਹ ਦਿੱਤੀ ਅਤੇ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਹਵਾਲੇ ਕਰ ਦਿੱਤਾ | ਫਿਲਹਾਲ ਇਸ ਗੱਲ ਦੀ ਹਾਲੇ ਪੁਸ਼ਟੀ ਨਹੀਂ ਹੋਈ ਕਿ ਇਹ ਦੋ ਪੁਲਿਸ ਮੁਲਾਜ਼ਮ ਕਿਥੋਂ ਦੇ ਹਨ। ਅਤੇ ਕਿੱਥੇ ਡਿਊਟੀ ਕਰਦੇ ਹਨ। The post ਫਿਰੋਜ਼ਪੁਰ: ਪਿੰਡ ਵਾਸੀਆਂ ਨੇ ਅੱਧੀ ਰਾਤ ਪੁਲਿਸ ਮੁਲਾਜ਼ਮਾਂ ਦੀ ਕਾਰ ‘ਚੋਂ ਫੜੀ ਦੋ ਪੈਕਟ ਹੈਰੋਇਨ, ਮੌਕੇ ‘ਤੇ ਪੁੱਜੀ BSF appeared first on TheUnmute.com - Punjabi News. Tags:
|
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਪਤਨੀ ਸੁਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ Friday 15 September 2023 10:10 AM UTC+00 | Tags: bhai-veer-singh-veer breaking-news chetan-singh-jauramajra latest-news mata-surjit-kaur news the-unmute-breaking-news the-unmute-latest-news ਚੰਡੀਗੜ੍ਹ, 15 ਸਤੰਬਰ 2023: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਪਤਨੀ ਸ੍ਰੀਮਤੀ ਸੁਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਾਤਾ ਸੁਰਜੀਤ ਕੌਰ ਦਾ 108 ਸਾਲ ਦੀ ਉਮਰ ਵਿੱਚ ਬੀਤੀ ਰਾਤ ਦੇਹਾਂਤ ਹੋ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਤਾ ਸੁਰਜੀਤ ਕੌਰ ਦਾ ਜੀਵਨ ਪੰਜਾਬੀਅਤ ਦੀ ਦ੍ਰਿੜ੍ਹ ਭਾਵਨਾ ਨਾਲ ਲਬਰੇਜ਼ ਸੀ। ਉਨ੍ਹਾਂ ਦੀ ਇੱਕ ਸਦੀ ਤੋਂ ਵੱਧ ਦੀ ਜੀਵਨ ਯਾਤਰਾ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਸ਼ਿੰਗਾਰੀ ਹੋਈ ਸੀ। ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਸਾਥਣ ਬਣ ਕੇ ਮਾਤਾ ਸੁਰਜੀਤ ਕੌਰ ਦੀ ਜ਼ਿੰਦਗੀ ਵਿੱਚ ਹੋਰ ਜ਼ਿਆਦਾ ਨਿਖਾਰ ਆਇਆ। ਭਾਰਤ ਦੇ ਆਜ਼ਾਦੀ ਸੰਘਰਸ਼ ਦੌਰਾਨ ਅੰਮ੍ਰਿਤਸਰ ਦੇ ਵਸਨੀਕ ਭਾਈ ਵੀਰ ਸਿੰਘ ਵੀਰ ਨੇ ਸਾਲ 1942 ਵਿੱਚ ਮਹਾਤਮਾ ਗਾਂਧੀ ਨਾਲ ਚਾਰ ਸਾਲ ਦੀ ਜੇਲ੍ਹ ਕੱਟੀ। ਇਸ ਅਰਸੇ ਦੌਰਾਨ ਮਾਤਾ ਸੁਰਜੀਤ ਕੌਰ ਵੀ ਉਨ੍ਹਾਂ ਨਾਲ ਦ੍ਰਿੜ੍ਹਤਾ ਨਾਲ ਖੜ੍ਹੇ ਰਹੇ ਅਤੇ ਉਨ੍ਹਾਂ ਨੇ ਵੀ ਆਪਣੇ ਪਤੀ ਨਾਲ 10 ਮਹੀਨੇ ਕੈਦ ਵਿੱਚ ਬਿਤਾਏ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅਜਿਹੀ ਸਤਿਕਾਰਯੋਗ ਸ਼ਖਸੀਅਤ ਦੇ ਵਿਛੋੜੇ ਨਾਲ ਵੱਡਾ ਖਲਾਅ ਪੈ ਗਿਆ ਹੈ ਪਰ ਮਾਤਾ ਸੁਰਜੀਤ ਕੌਰ ਦੀ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾਸਰੋਤ ਬਣੀ ਰਹੇਗੀ ਅਤੇ ਉਨ੍ਹਾਂ ਦੀ ਯਾਦ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦੀ ਰਹੇਗੀ। ਮਾਤਾ ਸੁਰਜੀਤ ਕੌਰ ਆਪਣੇ ਪਿੱਛੇ ਪੁੱਤਰ ਅਮਰਜੀਤ ਸਿੰਘ ਭਾਟੀਆ ਅਤੇ ਪੁੱਤਰੀ ਇੰਦਰਜੀਤ ਕੌਰ ਛੱਡ ਗਏ ਹਨ। The post ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਵੀਰ ਦੀ ਪਤਨੀ ਸੁਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਆਰਥਿਕ ਸੰਕਟ ਕਾਰਨ ਪਾਕਿਸਤਾਨ ਏਅਰਲਾਈਨਜ਼ ਦੀ ਕਈ ਉਡਾਣਾਂ ਰੱਦ, 20 ਹਜ਼ਾਰ ਕਰੋੜ ਤੋਂ ਵੱਧ ਦਾ ਚੜਿਆ ਕਰਜ਼ਾ Friday 15 September 2023 10:23 AM UTC+00 | Tags: breaking-news economic-crisis economics-crisis news pakistan pakistan-airlines pakistan-economics-crisis pakistan-international-airlines ਚੰਡੀਗੜ੍ਹ, 15 ਸਤੰਬਰ 2023: ਆਰਥਿਕ ਸੰਕਟ ਦੇ ਵਿਚਕਾਰ ਪਾਕਿਸਤਾਨ ਦੀ ਰਾਸ਼ਟਰੀ ਹਵਾਬਾਜ਼ੀ ਸੇਵਾ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ (Pakistan Airlines) ਦਾ ਕੰਮ ਠੱਪ ਹੋਣ ਦੀ ਕਗਾਰ ‘ਤੇ ਹੈ। ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੂੰ ਕਿਰਾਏ ‘ਤੇ ਲਏ 13 ਜਹਾਜ਼ਾਂ ‘ਚੋਂ 5 ਦੀਆਂ ਉਡਾਣਾਂ ਰੱਦ ਕਰਨੀਆਂ ਪਈਆਂ ਹਨ। ਇਸਦੇ ਨਾਲ ਹੀ 4 ਹੋਰ ਜਹਾਜ਼ਾਂ ਨਾਲ ਵੀ ਅਜਿਹਾ ਹੋਣ ਦੀ ਸੰਭਾਵਨਾ ਹੈ। ਪੀਆਈਏ (Pakistan Airlines) ਨੂੰ ਸਹੀ ਢੰਗ ਨਾਲ ਚਲਾਉਣ ਲਈ 23 ਅਰਬ ਪਾਕਿਸਤਾਨੀ ਰੁਪਏ ਯਾਨੀ 636 ਕਰੋੜ ਰੁਪਏ ਦੀ ਫੌਰੀ ਲੋੜ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ ਪੀਆਈਏ ਦੇ ਜਹਾਜ਼ਾਂ ਨੂੰ ਈਂਧਨ ਦਾ ਭੁਗਤਾਨ ਨਾ ਹੋਣ ਕਾਰਨ ਕਈ ਖਾੜੀ ਦੇਸ਼ਾਂ ਵਿੱਚ ਵੀ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ ਹੈ। ਪੀਆਈਏ ‘ਤੇ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਹੈ, ਜੋ ਉਸ ਦੀ ਕੁੱਲ ਜਾਇਦਾਦ ਤੋਂ 5 ਗੁਣਾ ਜ਼ਿਆਦਾ ਹੈ। ਪਾਕਿਸਤਾਨ ਦੀ ਨਿਊਜ਼ ਵੈੱਬਸਾਈਟ ਜੀਓ ਨਿਊਜ਼ ਮੁਤਾਬਕ ਪੀਆਈਏ ਦੇ ਡਾਇਰੈਕਟਰ ਨੇ ਕਿਹਾ ਹੈ ਕਿ ਜੇਕਰ ਐਮਰਜੈਂਸੀ ਫੰਡ ਸਮੇਂ ਸਿਰ ਨਾ ਦਿੱਤਾ ਗਿਆ ਤਾਂ ਏਅਰਲਾਈਨ ਦੀਆਂ ਸਾਰੀਆਂ ਉਡਾਣਾਂ 15 ਸਤੰਬਰ ਤੱਕ ਰੱਦ ਕਰਨੀਆਂ ਪੈਣਗੀਆਂ। ਪਿਛਲੇ ਹਫਤੇ ਪੀਆਈਏ ਨੇ ਕਿਹਾ ਸੀ ਕਿ ਬੋਇੰਗ ਅਤੇ ਏਅਰਬੱਸ ਸਤੰਬਰ ਦੇ ਅੱਧ ਤੱਕ ਜਹਾਜ਼ ਦੇ ਸਪੇਅਰ ਪਾਰਟਸ ਦੀ ਸਪਲਾਈ ਬੰਦ ਕਰ ਸਕਦੇ ਹਨ। ਕਾਰਨ ਇਹ ਦੱਸਿਆ ਜਾ ਰਿਹਾ ਸੀ ਕਿ ਪੀਆਈਏ ਨੇ ਇਨ੍ਹਾਂ ਕੰਪਨੀਆਂ ਨੂੰ ਪਿਛਲੇ ਬਕਾਏ ਦੀ ਅਦਾਇਗੀ ਵੀ ਨਹੀਂ ਕੀਤੀ ਹੈ। ਪਾਕਿਸਤਾਨ ਟੂਡੇ ਦੇ ਅਨੁਸਾਰ, ਪੀਆਈਏ ਦੀਆਂ ਉਡਾਣਾਂ ਨੂੰ ਈਂਧਨ ਦਾ ਭੁਗਤਾਨ ਕਰਨ ਵਿੱਚ ਅਸਮਰੱਥਾ ਕਾਰਨ ਸਾਊਦੀ ਅਤੇ ਦੁਬਈ ਹਵਾਈ ਅੱਡਿਆਂ ‘ਤੇ ਰੋਕ ਦਿੱਤਾ ਗਿਆ ਸੀ। ਹਾਲਾਂਕਿ, ਜਦੋਂ ਪੀਆਈਏ ਨੇ ਭੁਗਤਾਨ ਦਾ ਲਿਖਤੀ ਭਰੋਸਾ ਦਿੱਤਾ ਤਾਂ ਇਨ੍ਹਾਂ ਉਡਾਣਾਂ ਨੂੰ ਅੱਗੇ ਵਧਣ ਦੀ ਇਜਾਜ਼ਤ ਦਿੱਤੀ ਗਈ। ਅਧਿਕਾਰੀ ਨੇ ਕਿਹਾ ਕਿ ਇੰਟਰਨੈਸ਼ਨਲ ਏਅਰ ਟਰਾਂਸਪੋਰਟ ਐਸੋਸੀਏਸ਼ਨ (ਆਈਟੀਏ) ਨੇ 35 ਲੱਖ ਡਾਲਰ ਦਾ ਐਮਰਜੈਂਸੀ ਭੁਗਤਾਨ ਪ੍ਰਾਪਤ ਕਰਨ ਤੋਂ ਬਾਅਦ ਪੀਆਈਏ ਦੀਆਂ ਉਡਾਣਾਂ ਨੂੰ ਬਹਾਲ ਕੀਤਾ। The post ਆਰਥਿਕ ਸੰਕਟ ਕਾਰਨ ਪਾਕਿਸਤਾਨ ਏਅਰਲਾਈਨਜ਼ ਦੀ ਕਈ ਉਡਾਣਾਂ ਰੱਦ, 20 ਹਜ਼ਾਰ ਕਰੋੜ ਤੋਂ ਵੱਧ ਦਾ ਚੜਿਆ ਕਰਜ਼ਾ appeared first on TheUnmute.com - Punjabi News. Tags:
|
ਕੀ ਤੁਹਾਡੇ ਫੋਨ 'ਤੇ ਆਇਆ ਐਮਰਜੈਂਸੀ ਅਲਰਟ ?, ਜਾਣੋ ਸਰਕਾਰ ਕਿਊਂ ਭੇਜ ਰਹੀ ਹੈ ਮੈਸੇਜ Friday 15 September 2023 10:43 AM UTC+00 | Tags: breaking-news emergency-alert emergency-alert-severe government indian-government news punjab punjab-police tech-news techonology the-unmute-breaking-news ਚੰਡੀਗੜ੍ਹ, 15 ਸਤੰਬਰ 2023: ਜੇਕਰ ਤੁਹਾਡੇ ਮੋਬਾਈਲ ‘ਤੇ ਅਚਾਨਕ ਕੋਈ ਅਜੀਬ ਜਿਹੀ ਆਵਾਜ਼ ਆਉਂਦੀ ਹੈ ਅਤੇ ਤੁਹਾਨੂੰ ਆਪਣੇ ਮੈਸੇਜ ਬਾਕਸ ‘ਚ ਕੋਈ ਸੁਨੇਹਾ (emergency alert) ਆਉਂਦਾ ਹੈ ਤਾਂ ਤੁਹਾਨੂੰ ਘਬਰਾਉਣ ਦੀ ਲੋੜ ਨਹੀਂ ਹੈ। ਦਰਅਸਲ, ਭਾਰਤ ਸਰਕਾਰ ਦੇਸ਼ ਭਰ ਵਿੱਚ ਐਮਰਜੈਂਸੀ ਅਲਰਟ ਸੇਵਾ ਦੀ ਜਾਂਚ ਕਰ ਰਹੀ ਹੈ, ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਮੋਬਾਈਲ ‘ਤੇ ਅਜੀਬ ਜਿਹੀ ਆਵਾਜ਼ ਵਾਲੇ ਸੰਦੇਸ਼ ਆ ਰਹੇ ਹਨ। ਇਸ ਸੰਦੇਸ਼ ਵਿੱਚ ਸਰਕਾਰ ਨੇ ਇਸ ਟੈਸਟਿੰਗ ਨਾਲ ਜੁੜੀ ਜਾਣਕਾਰੀ ਦਿੱਤੀ ਹੈ। 23 ਦਿਨਾਂ ਵਿੱਚ ਤੀਜੀ ਵਾਰ ਕੇਂਦਰ ਸਰਕਾਰ ਨੇ ਦੇਸ਼ ਵਿੱਚ ਕਈ ਸਮਾਰਟਫੋਨ ਉਪਭੋਗਤਾਵਾਂ ਨੂੰ ਸੰਦੇਸ਼ ( emergency alert) ਭੇਜ ਕੇ ਟੈਸਟਿੰਗ ਕੀਤੀ ਹੈ । ਇਸ ਤੋਂ ਪਹਿਲਾਂ 17 ਅਤੇ ਫਿਰ 23 ਅਗਸਤ ਨੂੰ ਕਈ ਲੋਕਾਂ ਨੂੰ ਇਹ ਸੰਦੇਸ਼ ਭੇਜਿਆ ਗਿਆ ਸੀ।ਇਹ ਟੈਸਟਿੰਗ ਹੜ੍ਹ ਅਤੇ ਭੂਚਾਲ ਵਰਗੀਆਂ ਐਮਰਜੈਂਸੀ ਦੌਰਾਨ ਲੋਕਾਂ ਨੂੰ ਸੁਚੇਤ ਕਰਨ ਲਈ ਕੀਤੀ ਜਾ ਰਹੀ ਹੈ। ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਇਹ ਸੰਦੇਸ਼ ਕੇਂਦਰ ਸਰਕਾਰ ਦੇ ਦੂਰਸੰਚਾਰ ਵਿਭਾਗ (ਡੀਓਟੀ) ਦੁਆਰਾ ਦੇਸ਼ ਭਰ ਵਿੱਚ ਭੇਜਿਆ ਜਾ ਰਿਹਾ ਹੈ। ਪਿਛਲੇ ਮਹੀਨੇ 20 ਜੁਲਾਈ ਨੂੰ ਕਾਮਨ ਅਲਰਟਿੰਗ ਪ੍ਰੋਟੋਕੋਲ ਤਹਿਤ ਕਈ ਮੋਬਾਈਲ ਉਪਭੋਗਤਾਵਾਂ ਨੂੰ ਵੀ ਅਜਿਹਾ ਹੀ ਸੰਦੇਸ਼ ਭੇਜਿਆ ਗਿਆ ਸੀ। ਸੰਦੇਸ਼ ਵਿੱਚ ਕੀ ਹੈ?‘ਬੀਪ’ ਦੀ ਆਵਾਜ਼ ਦੇ ਨਾਲ ਸਮਾਰਟਫੋਨ ਉਪਭੋਗਤਾਵਾਂ ਦੇ ਮੋਬਾਈਲ ਫੋਨਾਂ ‘ਤੇ ‘Emergency Alert: Severe” ਦਾ ਫਲੈਸ਼ ਸੁਨੇਹਾ ਆਇਆ। ਇਸ ਵਿੱਚ ਸਾਫ਼ ਲਿਖਿਆ ਸੀ ਕਿ ਤੁਹਾਨੂੰ ਇਸ ਬਾਰੇ ਧਿਆਨ ਦੇਣ ਜਾਂ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਹ ਸੁਨੇਹਾ ਟੈਸਟ NDMA ਯਾਨੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਪੈਨ-ਇੰਡੀਆ ਐਮਰਜੈਂਸੀ ਅਲਰਟ ਸਿਸਟਮ ਦਾ ਹਿੱਸਾ ਹੈ, ਜਿਸਦਾ ਉਦੇਸ਼ ਜਨਤਕ ਸੁਰੱਖਿਆ ਨੂੰ ਵਧਾਉਣਾ ਅਤੇ ਐਮਰਜੈਂਸੀ ਦੌਰਾਨ ਸਮੇਂ ਸਿਰ ਚਿਤਾਵਨੀਆਂ ਪ੍ਰਦਾਨ ਕਰਨਾ ਹੈ।’ ਆਈਫੋਨ ਉਪਭੋਗਤਾਵਾਂ ਨੂੰ ਨਹੀਂ ਮਿਲਿਆ ਮੈਸੇਜਅੱਜ ਇਹ ਅਲਰਟ ਸੰਦੇਸ਼ ਦੁਪਹਿਰ 12.19 ਤੋਂ 1:06 ਵਜੇ ਤੱਕ ਵੱਖ-ਵੱਖ ਸਮੇਂ ‘ਤੇ ਭੇਜਿਆ ਗਿਆ, ਇਕ ਵਾਰ ਹਿੰਦੀ ਵਿਚ ਅਤੇ ਇਕ ਵਾਰ ਅੰਗਰੇਜ਼ੀ ਵਿ ਭੇਜਿਆ ਗਿਆ । ਜਦੋਂ ਕਿ ਆਈਫੋਨ ਯੂਜ਼ਰਸ ਨੂੰ ਅਜਿਹੀ ਕੋਈ ਅਲਰਟ ਮਿਲਣ ਦੀ ਜਾਣਕਾਰੀ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਅਲਰਟ ਸਿਸਟਮ ਫਿਲਹਾਲ ਸਿਰਫ ਐਂਡ੍ਰਾਇਡ ਯੂਜ਼ਰਸ ਲਈ ਕੰਮ ਕਰ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ, ’ਸਰਕਾਰ ਅਗਲੇ 6 ਤੋਂ 8 ਮਹੀਨਿਆਂ ‘ਚ ਅਲਰਟ ਸਿਸਟਮ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ। ਸਰਕਾਰ ਆਉਣ ਵਾਲੇ ਮਹੀਨਿਆਂ ਵਿੱਚ ਟੀਵੀ, ਰੇਡੀਓ ਅਤੇ ਰੇਲਵੇ ਸਟੇਸ਼ਨਾਂ ‘ਤੇ ਅਜਿਹੇ ਅਲਰਟ ਸੰਦੇਸ਼ ਭੇਜਣ ਦੀ ਜਾਂਚ ਵੀ ਕਰ ਸਕਦੀ ਹੈ। ਮੋਬਾਈਲ ਵਿੱਚ ਐਮਰਜੈਂਸੀ ਅਲਰਟ ਨੂੰ ਕਿਵੇਂ ਚਾਲੂ ਕਰੀਏ?ਆਮ ਤੌਰ ‘ਤੇ ਇਹ ਅਲਰਟ ਮੋਬਾਈਲ ਵਿੱਚ ਡਿਫਾਲਟ ਤੌਰ ‘ਤੇ ਚਾਲੂ ਰਹਿੰਦਾ ਹੈ। ਹਾਲਾਂਕਿ, ਜੇਕਰ ਤੁਹਾਡੇ ਫੋਨ ਵਿੱਚ ਅਜਿਹੇ ਅਲਰਟ ਮੈਸੇਜ ਨਹੀਂ ਆ ਰਹੇ ਹਨ ਤਾਂ ਇਸਦਾ ਮਤਲਬ ਹੈ ਕਿ ਇਹ ਅਲਰਟ ਸੈਟਿੰਗ ਤੁਹਾਡੇ ਫੋਨ ਵਿੱਚ ਚਾਲੂ ਨਹੀਂ ਹੈ। ਤੁਸੀਂ ਇਸਨੂੰ ਮੈਨੂਅਲੀ ਵੀ ਚਾਲੂ ਜਾਂ ਬੰਦ ਕਰ ਸਕਦੇ ਹੋ। ਜਿਕਰਯੋਗ ਹੈ ਕਿ ਜਾਪਾਨ, ਅਮਰੀਕਾ ਅਤੇ ਨੀਦਰਲੈਂਡ ਵਰਗੇ ਦੇਸ਼ ਐਮਰਜੈਂਸੀ ਅਲਰਟ ਸਿਸਟਮ ਦੀ ਵਰਤੋਂ ਕਰਦੇ ਹਨ। ਇਸ ਪ੍ਰਣਾਲੀ ਨੇ ਜਾਪਾਨ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਜਾਨ ਬਚਾਈ ਹੈ। ਇਹ ਅਲਰਟ ਹੜ੍ਹ, ਅੱਗ ਅਤੇ ਗੰਭੀਰ ਮੌਸਮ ਦੀ ਸਥਿਤੀ ਵਿੱਚ ਭੇਜਿਆ ਜਾਂਦਾ ਹੈ। The post ਕੀ ਤੁਹਾਡੇ ਫੋਨ ‘ਤੇ ਆਇਆ ਐਮਰਜੈਂਸੀ ਅਲਰਟ ?, ਜਾਣੋ ਸਰਕਾਰ ਕਿਊਂ ਭੇਜ ਰਹੀ ਹੈ ਮੈਸੇਜ appeared first on TheUnmute.com - Punjabi News. Tags:
|
CM ਮਾਨ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ, ਬਾਸਮਤੀ ਦੀ ਬਰਾਮਦ 'ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ Friday 15 September 2023 10:53 AM UTC+00 | Tags: aam-aadmi-party basmati basmati-rice breaking-news central-government cm-bhagwant-mann latest-news news punjab-congress the-unmute-breaking-news the-unmute-latest-news ਲੁਧਿਆਣਾ, 15 ਸਤੰਬਰ 2023: ਕੇਂਦਰ ਸਰਕਾਰ ਵੱਲੋਂ ਬਾਸਮਤੀ (BASMATI) ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖਰੀ ਦਿਨ ਮੇਲੇ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬੇਤੁੱਕਾ ਫੈਸਲਾ ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੂੰ ਆਰਥਿਕ ਤੌਰ ਉਤੇ ਵੱਡਾ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਬਾਸਮਤੀ ਚੌਲਾਂ ਦਾ ਘੱਟੋ-ਘੱਟ ਬਰਾਮਦ ਮੁੱਲ 1200 ਡਾਲਰ ਪ੍ਰਤੀ ਟਨ ਤੈਅ ਕਰ ਦਿੱਤਾ ਹੈ ਜਿਸ ਨਾਲ ਬਾਸਮਤੀ ਦੀਆਂ ਘਰੇਲੂ ਕੀਮਤਾਂ ਉਤੇ ਬੁਰਾ ਅਸਰ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਕਿਸਾਨ ਖੇਤੀ ਲਾਗਤਾਂ ਵਧਣ ਅਤੇ ਘੱਟ ਭਾਅ ਮਿਲਣ ਕਾਰਨ ਪਹਿਲਾਂ ਹੀ ਸੰਕਟ ਵਿੱਚ ਡੁੱਬੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਬਾਸਮਤੀ ਦਾ ਸਭ ਤੋਂ ਵੱਧ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਸਾਡੇ ਕਿਸਾਨਾਂ ਦੇ ਹਿੱਤ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਸਲੀ ਵਿਭਿੰਨਤਾ ਤਹਿਤ ਮੂੰਗੀ, ਬਾਸਮਤੀ ਤੇ ਹੋਰ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ਪਰ ਦੂਜੇ ਪਾਸੇ ਕੇਂਦਰ ਦੀਆਂ ਅਜਿਹੀਆਂ ਨੀਤੀਆਂ ਨਾਲ ਸਾਡੀ ਮੁਹਿੰਮ ਨੂੰ ਧੱਕਾ ਲੱਗਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਇਹ ਕਦਮ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਹੈ ਜਿਸ ਦੀ ਸੂਬਾ ਸਰਕਾਰ ਵੱਲੋਂ ਜ਼ੋਰਦਾਰ ਮੁਖਾਲਫ਼ਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਪਾਬੰਦੀਆਂ ਦੇ ਮੱਦੇਨਜ਼ਰ ਬਾਸਮਤੀ (BASMATI) ਚੌਲ ਪੱਛਮੀ ਬੰਗਾਲ, ਕੇਰਲਾ ਵਰਗੇ ਸੂਬਿਆਂ ਨੂੰ ਵੇਚਣ ਉਤੇ ਵੀ ਗੌਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਕਿੰਨੀ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਅੰਨ ਭੰਡਾਰ ਨੱਕੋ-ਨੱਕ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਉਤੇ ਪਾਬੰਦੀਆਂ ਥੋਪੀਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।" ਕੇਂਦਰ ਸਰਕਾਰ ਦੇ ਇਕ ਹੋਰ ਪੰਜਾਬ ਵਿਰੋਧੀ ਫੈਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੇ ਸੂਬੇ ਦਾ ਦਿਹਾਤੀ ਵਿਕਾਸ ਫੰਡ ਦਾ 3622 ਕਰੋੜ ਰੁਪਏ ਦਾ ਫੰਡ ਰੋਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦੀ ਦੁਰਵਰਤੋਂ ਕੀਤੀ ਸੀ ਜਿਸ ਦਾ ਖਮਿਆਜ਼ਾ ਹੁਣ ਪੇਂਡੂ ਖੇਤਰ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਰ.ਡੀ.ਐਫ. ਦਾ ਇਹ ਫੰਡ ਜਾਰੀ ਕਰ ਦਿੰਦਾ ਹੈ ਤਾਂ ਸੂਬੇ ਦੇ ਪੇਂਡੂ ਖੇਤਰ ਦੀਆਂ 67000 ਕਿਲੋਮੀਟਰ ਲਿੰਕ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ। ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਸੀ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 2500 ਰੁਪਏ ਪ੍ਰਤੀ ਏਕੜ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ ਜਿਸ ਵਿੱਚ 1500 ਰੁਪਏ ਕੇਂਦਰ ਅਤੇ 1000 ਰੁਪਏ ਸੂਬਾ ਸਰਕਾਰ ਅਦਾ ਕਰੇਗੀ ਪਰ ਕੇਂਦਰ ਸਰਕਾਰ ਨੇ ਇਸ ਸੁਝਾਅ ਨਾਲ ਸਹਿਮਤੀ ਪ੍ਰਗਟਾਉਣ ਦੀ ਬਜਾਏ ਇਸ ਨੂੰ ਰੱਦ ਕਰ ਦਿੱਤਾ। ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਿਆਂ, ਕੱਸੀਆਂ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਪੱਧਰ ਉਤੇ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਇਸ ਵਾਰ ਫਾਜ਼ਿਲਕਾ, ਮਾਨਸਾ ਇਲਾਕੇ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀ ਸਿੰਚਾਈ ਲਈ 33 ਤੋਂ 34 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਅਗਲੇ ਸਾਲ ਤੱਕ 70 ਫੀਸਦੀ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਕਿ ਧਰਤੀ ਹੇਠਲਾ ਪਾਣੀ ਬਚਾ ਕੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾ ਸਕੀਏ। ਰਿਸ਼ਵਤਖੋਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੱਡੇ ਫੈਸਲੇ ਲਏ ਗਏ ਹਨ। ਜ਼ਮੀਨ-ਜਾਇਦਾਦ ਦੀ ਰਜਿਸਟਰੀ ਵੀ ਸਰਲ ਪੰਜਾਬੀ ਵਿੱਚ ਹੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਸਧਾਰਨ ਇਨਸਾਨ ਵੀ ਦਸਤਾਵੇਜ਼ਾਂ ਨੂੰ ਪੜ੍ਹ ਸਕੇ। ਕਿਸਾਨ ਮੇਲੇ ਵਿੱਚ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਆਮਦ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਸ਼ੁੱਭ ਸੰਕੇਤ ਹੈ ਕਿ ਨੌਜਵਾਨ ਹੁਣ ਖੇਤੀ ਲਈ ਨਵੇਂ ਢੰਗ-ਤਰੀਕੇ ਅਪਣਾਉਣ ਵਿੱਚ ਰੁਚੀ ਦਿਖਾਉਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਦੇ ਪਹਿਲੇ ਦਿਨ 1.09 ਲੱਖ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਹੁਣ ਰਵਾਇਤੀ ਖੇਤੀ ਦੀ ਬਜਾਏ ਵਿਗਿਆਨਕ ਢੰਗ ਨਾਲ ਖੇਤੀ ਕਰਨ ਦਾ ਯੁੱਗ ਆ ਚੁੱਕਾ ਹੈ ਜਿਸ ਕਰਕੇ ਨੌਜਵਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਵੱਲ ਮੁੜਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਮਿਹਨਤ ਕਰਨ ਦੇ ਨਾਲ-ਨਾਲ ਤਕਨੀਕ ਵੀ ਬਹੁਤ ਮਹੱਤਵ ਰੱਖਦੀ ਹੈ ਤਾਂ ਕਿ ਫਸਲਾਂ ਦਾ ਚੰਗਾ ਝਾੜ ਲਿਆ ਜਾ ਸਕੇ। ਕਿਸਾਨ ਮੇਲੇ ਵਿੱਚ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਆਮਦ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਸ਼ੁੱਭ ਸੰਕੇਤ ਹੈ ਕਿ ਨੌਜਵਾਨ ਹੁਣ ਖੇਤੀ ਲਈ ਨਵੇਂ ਢੰਗ-ਤਰੀਕੇ ਅਪਣਾਉਣ ਵਿੱਚ ਰੁਚੀ ਦਿਖਾਉਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਦੇ ਪਹਿਲੇ ਦਿਨ 1.09 ਲੱਖ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਹੁਣ ਰਵਾਇਤੀ ਖੇਤੀ ਦੀ ਬਜਾਏ ਵਿਗਿਆਨਕ ਢੰਗ ਨਾਲ ਖੇਤੀ ਕਰਨ ਦਾ ਯੁੱਗ ਆ ਚੁੱਕਾ ਹੈ ਜਿਸ ਕਰਕੇ ਨੌਜਵਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਵੱਲ ਮੁੜਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਮਿਹਨਤ ਕਰਨ ਦੇ ਨਾਲ-ਨਾਲ ਤਕਨੀਕ ਵੀ ਬਹੁਤ ਮਹੱਤਵ ਰੱਖਦੀ ਹੈ ਤਾਂ ਕਿ ਫਸਲਾਂ ਦਾ ਚੰਗਾ ਝਾੜ ਲਿਆ ਜਾ ਸਕੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਸਾਨਾਂ ਲਈ ਚਾਨਣ-ਮੁਨਾਰਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਇਸ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਹਮੇਸ਼ਾ ਹੀ ਉਸਾਰੂ ਸੇਧ ਦਿੱਤੀ ਹੈ ਜਿਸ ਕਰਕੇ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਇਸ ਯੂਨੀਵਰਸਿਟੀ ਨੇ ਹੀ ਦੇਸ਼ ਵਿੱਚ ਹਰੀ ਕ੍ਰਾਂਤੀ ਦਾ ਯੁੱਗ ਲਿਆਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਇਸ ਯੂਨੀਵਰਸਿਟੀ ਦੇ ਲਾਮਿਸਾਲ ਯੋਗਦਾਨ ਉਤੇ ਬਹੁਤ ਮਾਣ ਹੈ। ਇਸ ਮੌਕੇ ਮੁੱਖ ਮੰਤਰੀ ਨੇ ਖੇਤੀ ਖੇਤਰ ਵਿੱਚ ਨਵੇਂ ਉੱਦਮਾਂ ਨਾਲ ਵਿਲੱਖਣ ਪ੍ਰਾਪਤੀਆਂ ਕਰਨ ਲਈ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ। The post CM ਮਾਨ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ, ਬਾਸਮਤੀ ਦੀ ਬਰਾਮਦ 'ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ appeared first on TheUnmute.com - Punjabi News. Tags:
|
ਜਲੰਧਰ ਜੀ.ਟੀ ਰੋਡ 'ਤੇ ਨਸ਼ੇ 'ਚ ਧੁੱਤ ਵਿਖਾਈ ਦਿੱਤੇ ਮੁੰਡਾ-ਕੁੜੀ, ਵੀਡੀਓ ਵਾਇਰਲ Friday 15 September 2023 11:09 AM UTC+00 | Tags: breaking-news drug-injection drug-news jalandhar-gt-road latest-news news the-unmute the-unmute-update ਜਲੰਧਰ, 15 ਸਤੰਬਰ 2023: ਜਿੱਥੇ ਪੰਜਾਬ ਪੁਲਿਸ, ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਵੱਲੋਂ ਨਸ਼ੇ ਖ਼ਿਲਾਫ਼ ਮੁਹਿੰਮ ਵਿੱਢੀ ਹੈ, ਉਥੇ ਹੀ ਜਲੰਧਰ ਜੀ.ਟੀ ਰੋਡ ‘ਤੇ ਬੱਸ ਸਟੈਂਡ ਦੇ ਨਜ਼ਦੀਕ ਇੱਕ ਮੁੰਡਾ-ਕੁੜੀ ਪੂਰੀ ਤਰ੍ਹਾਂ ਨਸ਼ੇ ‘ਚ ਧੁੱਤ ਵਿਖਾਈ ਦਿੱਤੇ | ਮੁੰਡੇ ਦੇ ਹੱਥ ਵਿੱਚ ਨਸ਼ੀਲਾ ਇੰਜੈਕਸ਼ਨ ਵੀ ਦਿਖਾਈ ਦਿੱਤਾ | ਜਿਕਰਯੋਗ ਹੈ ਕਿਕੁਝ ਮਹੀਨੇ ਪਹਿਲਾਂ ਅੰਮ੍ਰਿਤਸਰ ਦੇ ਮਕਬੂਲਪੂਰਾ ਇਲਾਕੇ ਵਿੱਚੋਂ ਇੱਕ ਬੀਬੀ ਨਸ਼ੇ ਦੀ ਹਾਲਤ ਵਿੱਚ ਨਜ਼ਰ ਆਈ ਸੀ | The post ਜਲੰਧਰ ਜੀ.ਟੀ ਰੋਡ ‘ਤੇ ਨਸ਼ੇ ‘ਚ ਧੁੱਤ ਵਿਖਾਈ ਦਿੱਤੇ ਮੁੰਡਾ-ਕੁੜੀ, ਵੀਡੀਓ ਵਾਇਰਲ appeared first on TheUnmute.com - Punjabi News. Tags:
|
ਪੇਡਾ ਵੱਲੋਂ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਬਾਰੇ ਭਾਈਵਾਲ ਵਿਭਾਗਾਂ ਕੋਲੋਂ ਸੁਝਾਅ ਮੰਗੇ Friday 15 September 2023 01:13 PM UTC+00 | Tags: aam-aadmi-party breaking-news cm-bhagwant-mann latest-news news peda punjab-government the-unmute-breaking-news the-unmute-punjabi-news ਚੰਡੀਗੜ੍ਹ, 15 ਸਤੰਬਰ 2023: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਭਾਈਵਾਲ ਵਿਭਾਗਾਂ ਕੋਲੋਂ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ (ਐਸ.ਈ.ਈ.ਏ.ਪੀ.) ਬਾਰੇ ਇੱਕ ਹਫ਼ਤੇ ਦੇ ਅੰਦਰ-ਅੰਦਰ ਸੁਝਾਵਾਂ ਦੀ ਮੰਗ ਕੀਤੀ ਗਈ ਹੈ। ਪੇਡਾ (PEDA) ਆਡੀਟੋਰੀਅਮ ਵਿਖੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਅਤੇ ਐਸੋਸੀਏਟਿਡ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਦੇ ਸਹਿਯੋਗ ਨਾਲ ਪੇਡਾ ਵੱਲੋਂ ਐਸ.ਈ.ਈ.ਏ.ਪੀ. ਬਾਰੇ ਕਰਵਾਈ ਹਾਫ਼ ਡੇਅ ਸਟੇਕਹੋਲਡਜ਼ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਸਾਰੇ ਵਿਭਾਗਾਂ ਨੂੰ ਜਲਦ ਤੋਂ ਜਲਦ ਆਪਣੇ ਸੁਝਾਅ ਦੇਣ ਦੀ ਅਪੀਲ ਕੀਤੀ। ਸੀ.ਈ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇਮਾਰਤਾਂ, ਉਦਯੋਗਾਂ, ਨਗਰ ਪਾਲਿਕਾਵਾਂ, ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤਿਆਰ ਕੀਤੀ ਗਈ ਕਾਰਜ ਯੋਜਨਾ ਊਰਜਾ ਕੁਸ਼ਲਤਾ ਲਈ ਲਾਭਦਾਇਕ ਸਿੱਧ ਹੋਣ ਦੇ ਨਾਲ ਨਾਲ ਕਾਰਬਨ ਦੇ ਨਿਕਾਸ ਨੂੰ ਘਟਾਉਣ ਵਿੱਚ ਵੀ ਮਦਦ ਕਰੇਗੀ। ਉਨ੍ਹਾਂ ਨੇ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਵਾਸਤੇ ਵੱਖ-ਵੱਖ ਭਾਈਵਾਲਾਂ ਤੋਂ ਸੁਝਾਅ ਲੈਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਾਰੇ ਭਾਈਵਾਲਾਂ ਨੂੰ ਊਰਜਾ ਕੁਸ਼ਲਤਾ ਦੇ ਉਪਾਅ ਲਾਗੂ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਤੋਂ ਲਾਭ ਲੈ ਸਕਣ। ਸਾਰੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦਾ ਉਦੇਸ਼ ਭਾਰਤ ਦੇ ਆਰਥਿਕ ਖੇਤਰ ਵਿੱਚੋਂ ਕਾਰਬਨ ਦੇ ਨਿਕਾਸ ਨੂੰ ਸਾਲ 2030 ਤੱਕ 45 ਫ਼ੀਸਦ ਤੋਂ ਘੱਟ ਕਰਨਾ ਹੈ। ਐਸੋਚੈਮ ਦੇ ਖੇਤਰੀ ਡਾਇਰੈਕਟਰ ਰਵਿੰਦਰ ਚਾਂਦਲਾ ਨੇ ਕਾਰਜ ਯੋਜਨਾ ਤਿਆਰ ਕਰਨ ਵਿੱਚ ਸਹਿਯੋਗ ਦੇਣ ਅਤੇ ਤਾਲਮੇਲ ਲਈ ਭਾਈਵਾਲ ਵਿਭਾਗਾਂ ਦਾ ਧੰਨਵਾਦ ਕੀਤਾ। ਐਸੋਚੈਮ ਦੇ ਪ੍ਰੋਜੈਕਟ ਮੈਨੇਜਰ ਕੁਸ਼ਾਗਰਾ ਜੁਨੇਜਾ ਅਤੇ ਮੋਹਿਤ ਤ੍ਰਿਪਾਠੀ ਨੇ ਇਮਾਰਤਾਂ, ਉਦਯੋਗਾਂ, ਟਰਾਂਸਪੋਰਟ ਅਤੇ ਖੇਤੀਬਾੜੀ ਵਰਗੇ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਦਿਆਂ ਪੰਜਾਬ ਲਈ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ। ਇਸ ਦੌਰਾਨ ਭਾਈਵਾਲਾਂ ਨਾਲ ਆਵਾਜਾਈ ਖੇਤਰ ਵਿੱਚ ਤਕਨੀਕਾਂ, ਇਮਾਰਤਾਂ ਵਿੱਚ ਊਰਜਾ ਕੁਸ਼ਲਤਾ ਉਪਕਰਨ ਲਗਾਉਣ ਲਈ ਪ੍ਰੋਗਰਾਮ ਨੂੰ ਲਾਗੂ ਕਰਨ, ਇਮਾਰਤਾਂ ਲਈ ਬੀ.ਈ.ਈ. ਸਟਾਰ ਰੇਟਿੰਗਾਂ ਅਤੇ ਸ਼ੂਨਿਆ ਰੇਟਿੰਗ, ਅਤੇ ਉਦਯੋਗਾਂ, ਖੇਤੀਬਾੜੀ ਵਿੱਚ ਊਰਜਾ ਕੁਸ਼ਲਤਾ ਉਪਾਅ ਸ਼ੁਰੂ ਕਰਨ ਅਤੇ ਊਰਜਾ ਕੁਸ਼ਲਤਾ ਪ੍ਰਤੀ ਵਿਵਹਾਰਿਕ ਤਬਦੀਲੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਰਿਪੋਰਟ ਸਾਂਝੀ ਕੀਤੀ ਗਈ। ਇਸ ਵਰਕਸ਼ਾਪ ਵਿੱਚ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਪਸ਼ੂ ਪਾਲਣ, ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਤਕਨਾਲੋਜੀ, ਜਲ ਸਪਲਾਈ ਤੇ ਸੈਨੀਟੇਸ਼ਨ, ਪੰਜਾਬ ਹੈਲਥ ਸਿਸਟਮ, ਪੀ.ਐਸ.ਪੀ.ਸੀ.ਐਲ., ਸਥਾਨਕ ਸਰਕਾਰਾਂ ਅਤੇ ਯੋਜਨਾਬੰਦੀ ਵਿਭਾਗ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਕਾਰਜ ਯੋਜਨਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। The post ਪੇਡਾ ਵੱਲੋਂ ਸਟੇਟ ਐਨਰਜੀ ਐਫੀਸ਼ੈਂਸੀ ਐਕਸ਼ਨ ਪਲਾਨ ਬਾਰੇ ਭਾਈਵਾਲ ਵਿਭਾਗਾਂ ਕੋਲੋਂ ਸੁਝਾਅ ਮੰਗੇ appeared first on TheUnmute.com - Punjabi News. Tags:
|
ਕਮਿਉਨਿਟੀ ਸਿਹਤ ਕੇਂਦਰਾਂ ਤੇ ਹੈਲਥ ਵੈਲਨੈਸ ਸੈਂਟਰਾਂ ਵਿਖੇ ਲੱਗਣਗੇ ਸਿਹਤ ਮੇਲੇ: DC ਸਾਕਸ਼ੀ ਸਾਹਨੀ Friday 15 September 2023 01:17 PM UTC+00 | Tags: aam-aadmi-party ayushman-aap-ke-dawar breaking-news cm-bhagwant-mann community-health-centers dc-sakshi-sawhney health-fairs health-wellness-centers latest-news news patiala punjab punjabi-news punjab-police sakshi-sawhney ਪਟਿਆਲਾ, 15 ਸਤੰਬਰ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਸਿਵਲ ਸਰਜਨ ਡਾ. ਰਮਿੰਦਰ ਕੌਰ ਤੇ ਹੋਰ ਸਿਹਤ ਅਧਿਕਾਰੀਆਂ ਨਾਲ ਬੈਠਕ ਕਰਕੇ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਯੁਸ਼ਮਾਨ ਭਵ ਮੁਹਿੰਮ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਸੇਵਾ ਪਖਵਾੜਾ ਚਲਾਉਣ ਦਾ ਜਾਇਜ਼ਾ ਲੈਂਦਿਆਂ ਇਸ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪ ਰੇਖਾ ਉਲੀਕੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਇਸ ਦੌਰਾਨ ਮੈਡੀਕਲ ਕਾਲਜ ਪਟਿਆਲਾ ਦੇ ਸਹਿਯੋਗ ਨਾਲ ਕਮਿਉਨਿਟੀ ਸਿਹਤ ਕੇਂਦਰਾਂ (Community Health Centers) ਅਤੇ ਹੈਲਥ ਵੈਲਨੈਸ ਸੈਂਟਰਾਂ ਵਿਖੇ ਸਿਹਤ ਮੇਲੇ ਲਗਾਏ ਜਾਣਗੇ। 17 ਸਤੰਬਰ ਤੋਂ 2 ਅਕਤੂਬਰ ਤੱਕ ਆਯੁਸ਼ਮਾਨ ਆਪ ਕੇ ਦਵਾਰ ਤਹਿਤ ਆਸ਼ਾ ਵੱਲੋਂ ਰਜਿਸ਼ਟਰਡ ਯੋਗ ਲਾਭਪਾਤਰੀ ਜਿਹਨਾਂ ਦੇ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਨਹੀ ਬਣੇ, ਦੇ ਘਰ ਘਰ ਜਾ ਕੇ ਉਹਨਾਂ ਦੇ ਆਯੂਸ਼ਮਾਨ ਕਾਰਡ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਾਯੂ ਮਿਤਰਾ ਮੁਹਿੰਮ ਵਿਚ ਸਿਹਤ ਸਟਾਫ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 18 ਸਤੰਬਰ ਨੂੰ ਸੀ.ਐਚ.ਸੀ. ਭਾਦਸੋਂ, 26 ਸਤੰਬਰ ਨੂੰ ਸੀ.ਐਚ.ਸੀ. ਕਾਲੋਮਾਜਰਾ ਅਤੇ 27 ਅਕਤੂਬਰ ਨੂੰ ਸੀ.ਐਚ.ਸੀ. ਸ਼ੁਤਰਾਣਾ ਵਿਖੇ ਸਿਹਤ ਮੇਲੇ ਲਗਾਏ ਜਾਣਗੇ। ਇਸ ਦੌਰਾਨ ਮੈਡੀਕਲ ਪਟਿਆਲਾ ਦੇ ਮੈਡੀਸਨ, ਗਾਇਨੀ, ਬੱਚਿਆਂ ਦੇ ਮਾਹਿਰ, ਸਰਜਨ, ਅੱਖਾਂ ਦੇ ਮਾਹਿਰ, ਨੱਕ ਕੰਨ ਗੱਲਾ ਰੋਗਾਂ ਦੇ ਮਾਹਿਰ, ਸਕਿਨ, ਦੰਦਾਂ ਦੇ ਮਾਹਿਰ, ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰਾਂ ਆਦਿ ਵੱਲੋਂ ਮਰੀਜਾਂ ਦਾ ਚੈਕਅਪ ਕੀਤਾ ਜਾਵੇਗਾ ਅਤੇ ਦਵਾਈਆਂ ਮੁਫਤ ਸਮੇਤ ਲੋੜਵੰਦ ਮਰੀਜਾਂ ਦੇ ਲ਼ੈਬ ਟੈਸਟ ਕੀਤੇ ਜਾਣਗੇ। ਸਿਹਤ ਸਕੀਮਾ ਬਾਰੇ ਜਾਣਕਾਰੀ ਦਿੱਤੀ ਦੇਕੇ ਲੋਕਾਂ ਦੀ ਆਭਾ ਆਈ.ਡੀ ਜਨਰੇਟ ਕਰਨ ਦੇ ਨਾਲ ਯੋਗ ਲਾਭਪਾਤਰੀਆਂ ਦੇ ਆਯੁਸ਼ਮਾਨ ਕਾਰਡ ਵੀ ਬਣਾਏ ਜਾਣਗੇ। ਇਸ ਤੋਂ ਇਲਾਵਾ 23 ਅਤੇ 30 ਸਤੰਬਰ ਨੂੰ ਹੈਲਥ ਐਂਡ ਵੈਲਨੈਸ ਸੈਂਟਰਾਂ ਵਿਖੇ ਵੀ ਆਯੂਸ਼ਮਾਨ ਮੇਲੇ ਲਗਾਏ ਜਾਣਗੇ। ਇੱਥੇ ਮੈਡੀਕਲ ਅਫਸਰ/ ਸੀ.ਐਚ.ਓ ਵੱਲੋਂ 30 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀਆਂ ਦੀ ਗ਼ੈਰ ਸੰਚਾਰੀ ਬਿਮਾਰੀਆਂ ਜਿਵੇਂ ਸ਼ੁਗਰ. ਬੀ.ਪੀ. ਕੈਂਸਰ ਆਦਿ ਸਬੰਧੀ ਸਕਰੀਨਿੰਗ ਕਰਨ ਦੇ ਨਾਲ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਪੈਦਾ ਕੀਤੀ ਜਾਵੇਗੀ।ਇਸ ਤੋਂ ਇਲਾਵਾ ਸੰਚਾਰੀ ਬਿਮਾਰੀਆਂ ਜਿਵੇਂ ਕਿ ਮਲੇਰੀਆ, ਡੇਂਗੂ, ਟੀ.ਬੀ, ਪੀਲੀਆ, ਲੈਪਰੋਸੀ ਆਦਿ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਆਭਾ ਕਾਰਡ ਬਣਾਏ ਜਾਣਗੇ ਅਤੇ ਯੋਗ ਰਜਿਸ਼ਟਰਡ ਲਾਭਪਾਤਰੀਆਂ ਦੇ ਆਯੁਸ਼ਮਾਨ ਕਾਰਡ ਬਣਾਏ ਜਾਣਗੇ ਅਤੇ ਲੋਕਾਂ ਨੂੰ ਇਹਨਾਂ ਦੇ ਲਾਭਾਂ ਬਾਰੇ ਵੀ ਗਾਜਰੂਕ ਕਰਵਾਇਆ ਜਾਵੇਗਾ।ਯੋਗਾ ਸੈਸ਼ਨ ਲਗਾਏ ਜਾਣਗੇ ਅਤੇ ਲੋਕਾਂ ਨੂੰ ਲਾਈਫ ਸਟਾਈਲ ਵਿੱਚ ਤਬਦੀਲੀ ਲਿਆ ਕੇ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇਗਾ। ਇਸ ਉਪਰੰਤ 2 ਅਕਤੂਬਰ ਨੂੰ ਆਯੂਸ਼ਮਾਨ ਜਨ ਸਭਾ ਮੌਕੇ ਸਿਹਤ ਕਰਮੀਆਂ/ਆਸ਼ਾ ਵੱਲੋਂ ਲੋਕਾਂ ਨੂੰ ਸਿਹਤ ਸਕੀਮਾਂ ਦੀ ਜਾਣਕਾਰੀ ਦੇਣ ਦੇ ਨਾਲ ਉਹਨਾਂ ਨੂੰ ਆਭਾ ਆਈ.ਡੀ ਅਤੇ ਆਯੂਸਮਾਨ ਕਾਰਡ ਦੇ ਲਾਭਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ।ਇਨ੍ਹਾਂ ਗਤੀਵਿਧੀਆਂ ਤੋਂ ਇਲਾਵਾ ਸਿਹਤ ਸੰਸਥਾਵਾਂ ਵਿੱਚ ਸਵਛਤਾ ਅਭਿਆਨ ਚਲਾਇਆ ਜਾਵੇਗਾ। ਇਸੇ ਦੌਰਾਨ ਖ਼ੂਨਦਾਨ ਕੈਂਪ ਵੀ ਲਗਾਏ ਜਾਣਗੇ ਅਤੇ ਅੰਗਦਾਨ ਸਬੰਧੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ।ਜਨ ਸਭਾਵਾਂ ਦੌਰਾਨ ਟੀਚੇ ਪੂਰੇ ਕਰਨ ਵਾਲੇ ਪਿੰਡਾਂ/ਵਾਰਡਾਂ ਨੂੰ ਆਯੁਸ਼ਮਾਨ ਪਿੰਡ/ਵਾਰਡ ਘੋਸ਼ਿਤ ਕਰਵਾਇਆ ਜਾਵੇਗਾ। The post ਕਮਿਉਨਿਟੀ ਸਿਹਤ ਕੇਂਦਰਾਂ ਤੇ ਹੈਲਥ ਵੈਲਨੈਸ ਸੈਂਟਰਾਂ ਵਿਖੇ ਲੱਗਣਗੇ ਸਿਹਤ ਮੇਲੇ: DC ਸਾਕਸ਼ੀ ਸਾਹਨੀ appeared first on TheUnmute.com - Punjabi News. Tags:
|
ਸੁਰੱਖਿਅਤ ਸੜਕੀ ਆਵਾਜਾਈ ਲਈ ਜ਼ੀਰੋ ਟਾਲਰੈਂਸ ਜ਼ੋਨ ਤੇ ਜ਼ੀਰੋ ਟਾਲਰੈਂਸ ਫੁਟਪਾਥ ਦੀ ਸਖ਼ਤੀ ਨਾਲ ਹੋਵੇਗੀ ਪਾਲਣਾ: DC ਸਾਕਸ਼ੀ ਸਾਹਨੀ Friday 15 September 2023 01:23 PM UTC+00 | Tags: breaking-news footpaths news patiala punjab-breaking road-accident road-safety sakshi-sawhney zero-tolerance-zones ਪਟਿਆਲਾ, 15 ਸਤੰਬਰ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਸੁਰੱਖਿਅਤ ਸੜਕੀ ਆਵਾਜਾਈ ਲਈ ਪਹਿਲਾਂ ਸ਼ੁਰੂ ਕੀਤੇ ਗਏ ਜ਼ੀਰੋ ਟਾਲਰੈਂਸ ਜ਼ੋਨਾਂ (zero tolerance zones) ਦੇ ਨਾਲ-ਨਾਲ ਹੁਣ ਜ਼ੀਰੋ ਟਾਲਰੈਂਸ ਫੁਟਪਾਥ ਬਣਾਏ ਜਾਣਗੇ ਅਤੇ ਇੱਥੇ ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਪਾਲਣ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ੀਰੋ ਟਾਲਰੈਂਸ ਜ਼ੋਨ ਤੇ ਅਜਿਹੇ ਹੀ ਜ਼ੀਰੋ ਟਾਲਰੈਂਸ ਫੁਟਪਾਥ ਬਣਾਉਣ ਪਿੱਛੇ ਜ਼ਿਲ੍ਹਾ ਪ੍ਰਸ਼ਾਸਨ ਦਾ ਮਕਸਦ ਹੈ ਕਿ ਘਟੋ-ਘੱਟ ਕੁਝ ਅਜਿਹੀਆਂ ਖਾਸ ਥਾਵਾਂ ਵਿਖੇ ਤਾਂ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਨਿਯਮਾਂ ਦਾ ਪਾਠ ਸਿਖਾਇਆ ਜਾਵੇ ਤਾਂ ਕਿ ਉਹ ਅੱਗੇ ਤੋਂ ਅਜਿਹਾ ਨਾ ਕਰਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਸੜਕਾਂ ਨੂੰ ਹਾਦਸਾ ਮੁਕਤ ਬਣਾਉਣ ਲਈ ਆਵਾਜਾਈ ਨੇਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਂਈ ਜਾਵੇ ਤਾਂ ਕਿ ਕੀਮਤੀ ਮਨੁੱਖੀ ਜਾਨਾਂ ਅਜਾਂਈ ਨਾ ਜਾਣ। ਉਨ੍ਹਾਂ ਨੇ ਰਾਈਟ ਟੂ ਵਾਕ ਪਾਲਿਸੀ ਉਤੇ ਵੀ ਚਰਚਾ ਕਰਦਿਆਂ ਜ਼ਿਲ੍ਹਾ ਨਿਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਸੁਰੱਖਿਅਤ ਆਵਾਜਾਈ ਲਈ ਟ੍ਰੈਫਿਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸੜਕਾਂ ‘ਤੇ ਗ਼ੈਰ ਕਾਨੂੰਨੀ ਸਪੀਡ ਬਰੇਕਰ ਨਾ ਬਣਾਉਣ, ਦੁਕਾਨਾਂ ਤੇ ਹੋਰ ਅਦਾਰਿਆਂ ਦੇ ਫਲੈਕਸ ਬੋਰਡ ਸੜਕਾਂ ਉਤੇ ਨਾ ਰੱਖਣ, ਘਰਾਂ ਦੀ ਉਸਾਰੀ ਤੇ ਹੋਰ ਮੁਰੰਮਤ ਕਾਰਜ ਕਰਵਾ ਰਹੇ ਲੋਕਾਂ ਵੱਲੋਂ ਉਸਾਰੀ ਮੈਟੀਰੀਅਲ ਸੜਕਾਂ ਉਤੇ ਰੱਖੇ ਜਾਣ ਬਾਬਤ ਕਾਰਵਾਈ ਕਰਨ ਲਈ ਨਗਰ ਨਿਗਮ ਨੂੰ ਆਦੇਸ਼ ਜਾਰੀ ਕੀਤੇ। ਮੀਟਿੰਗ ‘ਚ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ, ਰੋਡ ਸੇਫਟੀ ਇੰਜੀਨੀਅਰ ਸ਼ਵਿੰਦਰ ਬਰਾੜ, ਟ੍ਰੈਫਿਕ ਇੰਚਾਰਜ ਇੰਸਪੈਕਟਰ ਪ੍ਰੀਤਇੰਦਰ ਸਿੰਘ, ਪਟਿਆਲਾ ਫਾਊਂਡੇਸ਼ਨ ਤੋਂ ਰਵੀ ਆਹਲੂਵਾਲੀਆ, ਲੋਕ ਨਿਰਮਾਣ ਦੇ ਕਾਰਜਕਾਰੀ ਇੰਜੀਨੀਅਰਜ਼, ਜ਼ਿਲ੍ਹਾ ਸਿੱਖਿਆ ਅਫ਼ਸਰ, ਈ.ਓਜ਼ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। The post ਸੁਰੱਖਿਅਤ ਸੜਕੀ ਆਵਾਜਾਈ ਲਈ ਜ਼ੀਰੋ ਟਾਲਰੈਂਸ ਜ਼ੋਨ ਤੇ ਜ਼ੀਰੋ ਟਾਲਰੈਂਸ ਫੁਟਪਾਥ ਦੀ ਸਖ਼ਤੀ ਨਾਲ ਹੋਵੇਗੀ ਪਾਲਣਾ: DC ਸਾਕਸ਼ੀ ਸਾਹਨੀ appeared first on TheUnmute.com - Punjabi News. Tags:
|
ਹਰ ਸ਼ੁਕਰਵਾਰ, ਡੇਂਗੂ 'ਤੇ ਵਾਰ ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੋਹਾਲੀ 'ਚ ਘਰ-ਘਰ ਜਾ ਕੇ ਕੀਤੀ ਚੈਕਿੰਗ Friday 15 September 2023 01:30 PM UTC+00 | Tags: aam-aadmi-party breaking-news cm-bhagwant-mann dengue dr-balbir-singh har-shukarvaar-dengue-te-vaar health-tips mohali-news news punjab-breaking punjab-health-department punjab-news punjab-police the-unmute-breaking-news ਚੰਡੀਗੜ੍ਹ/ਐਸ.ਏ.ਐਸ.ਨਗਰ, 15 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ‘ਹਰ ਸ਼ੁਕਰਵਾਰ, ਡੇਂਗੂ (DENGUE) 'ਤੇ ਵਾਰ’ ਨੂੰ ਜਾਰੀ ਰੱਖਦਿਆਂ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ‘ਚ ਅੱਜ ਸਿਹਤ ਟੀਮਾਂ ਨੇ ਮੋਹਾਲੀ ਦੇ ਪਿੰਡ ਸੋਹਾਣਾ ਵਿਖੇ ਘਰ-ਘਰ ਜਾ ਕੇ ਚੈਕਿੰਗ ਕੀਤੀ। ਜ਼ਿਕਰਯੋਗ ਹੈ ਕਿ ਇਹ ਮੁਹਿੰਮ 4 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ। ਆਪਣੇ ਇਸ ਦੌਰੇ ਦੌਰਾਨ ਅੱਜ ਸਿਹਤ ਮੰਤਰੀ ਨੇ ਵੱਖ-ਵੱਖ ਇਲਾਕਿਆਂ ਵਿੱਚ ਕਈ ਘਰਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਮੱਛਰਾਂ ਦੇ ਲਾਰਵਾ ਦੇ ਹੌਟਸਪੌਟਸ ਜਿਵੇਂ ਕੂਲਰ, ਫਰਿੱਜਾਂ ਹੇਠ ਰੱਖੀਆਂ ਟਰੇਆਂ, ਖੁੱਲ੍ਹੇ ਵਿੱਚ ਪਏ ਬਰਤਨ, ਨਾਲਿਆਂ ਆਦਿ ਵਿੱਚ ਲਾਰਵਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਕਮੀ ਆਉਣੀ ਸ਼ੁਰੂ ਹੋ ਗਈ ਹੈ, ਪਰ ਫਿਰ ਵੀ ਲੋਕਾਂ ਨੂੰ ਘੱਟੋ-ਘੱਟ ਨਵੰਬਰ ਤੱਕ ਸੁਚੇਤ ਰਹਿਣ ਦੀ ਲੋੜ ਹੈ ਅਤੇ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇ ਕੇ ਇਸ ਜਾਨਲੇਵਾ ਬੀਮਾਰੀ ਤੋਂ ਆਸਾਨੀ ਨਾਲ ਬਚ ਸਕਦੇ ਹਨ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ (DENGUE) ਦੇ ਲਾਰਵੇ, ਜਿਸ ਨੂੰ ਮੱਛਰ ਬਣਨ ਲਈ ਇੱਕ ਹਫ਼ਤਾ ਲੱਗ ਜਾਂਦਾ ਹੈ, ਦੇ ਪ੍ਰਜਨਨ ਨੂੰ ਰੋਕਣ ਲਈ ਹਰੇਕ ਸ਼ੁੱਕਰਵਾਰ ਨੂੰ ਆਪਣੇ ਆਲੇ-ਦੁਆਲੇ ਖੜ੍ਹੇ ਹੋਏ ਪਾਣੀ ਦਾ ਨਿਕਾਸ ਕਰਨ। ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਨੂੰ ਜ਼ੁਰਮਾਨੇ ਕੀਤੇ ਜਾਣ ਬਾਰੇ ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਡਾ. ਬਲਬੀਰ ਸਿੰਘ ਨੇ ਕਿਹਾ ਹਲਾਂਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਡਰਾਉਣਾ ਨਹੀਂ ਬਲਕਿ ਜਾਗਰੂਕ ਕਰਨਾ ਹੈ, ਪਰ ਇਸ ਦੇ ਬਾਵਜੂਦ ਵੀ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਵੱਲੋਂ ਹੁਣ ਤੱਕ ਡੇਂਗੂ ਦਾ ਲਾਰਵਾ ਮਿਲਣ 'ਤੇ ਘੱਟੋ-ਘੱਟ 8000 ਚਲਾਨ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਸ਼ੁਰੂ ਕਰਨ ਪਿੱਛੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਕੇ ਅਤੇ ਇਸ ਨੂੰ ਜਨ ਪੱਧਰੀ ਮੁਹਿੰਮ ਬਣਾ ਕੇ ਡੇਂਗੂ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣਾ ਹੈ ਜੋ ਭਾਈਚਾਰਕ ਸ਼ਮੂਲੀਅਤ ਨਾਲ ਹੀ ਸੰਭਵ ਹੋ ਸਕਦਾ ਹੈ। The post ਹਰ ਸ਼ੁਕਰਵਾਰ, ਡੇਂਗੂ 'ਤੇ ਵਾਰ ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੋਹਾਲੀ ‘ਚ ਘਰ-ਘਰ ਜਾ ਕੇ ਕੀਤੀ ਚੈਕਿੰਗ appeared first on TheUnmute.com - Punjabi News. Tags:
|
IND vs BAN: ਬੰਗਲਾਦੇਸ਼ ਦੀ ਟੀਮ ਨੇ ਭਾਰਤ ਸਾਹਮਣੇ 266 ਦੌੜਾਂ ਦਾ ਟੀਚਾ ਰੱਖਿਆ Friday 15 September 2023 01:47 PM UTC+00 | Tags: asia-cup asia-cup-2023 bangladesh breaking-news cricket-news ind-vs-ban news r-premadasa-stadium shakib-al-hasan ਚੰਡੀਗੜ੍ਹ 15 ਸਤੰਬਰ 2023: (IND vs BAN) ਅੱਜ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਏਸ਼ੀਆ ਕੱਪ 2023 ਦਾ ਆਖਰੀ ਸੁਪਰ-4 ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਟੂਰਨਾਮੈਂਟ ਵਿੱਚ ਹੁਣ ਤੱਕ ਕੋਈ ਮੈਚ ਨਹੀਂ ਹਾਰੀ । ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲਾਦੇਸ਼ ਦੀ ਟੀਮ ਨੇ ਅੱਠ ਵਿਕਟਾਂ ਗੁਆ ਕੇ 265 ਦੌੜਾਂ ਬਣਾਈਆਂ। ਕਪਤਾਨ ਸ਼ਾਕਿਬ ਅਲ ਹਸਨ ਨੇ ਸਭ ਤੋਂ ਵੱਧ 80 ਦੌੜਾਂ ਦਾ ਯੋਗਦਾਨ ਪਾਇਆ। ਤੌਹੀਦ ਹਿਰਦੌਏ ਨੇ 54 ਅਤੇ ਨਸੁਮ ਅਹਿਮਦ ਨੇ 44 ਦੌੜਾਂ ਬਣਾਈਆਂ। ਭਾਰਤ ਲਈ ਸ਼ਾਰਦੁਲ ਠਾਕੁਰ ਨੇ ਤਿੰਨ ਅਤੇ ਮੁਹੰਮਦ ਸ਼ਮੀ ਨੇ ਦੋ ਵਿਕਟਾਂ ਲਈਆਂ। ਪ੍ਰਸਿੱਧ, ਅਕਸ਼ਰ ਅਤੇ ਜਡੇਜਾ ਨੂੰ ਇਕ-ਇਕ ਵਿਕਟ ਮਿਲੀ। ਇਸ ਮੈਚ ‘ਚ ਜਡੇਜਾ ਨੇ ਵਨਡੇ ਕ੍ਰਿਕਟ ‘ਚ ਆਪਣੀਆਂ 200 ਵਿਕਟਾਂ ਵੀ ਪੂਰੀਆਂ ਕੀਤੀਆਂ। The post IND vs BAN: ਬੰਗਲਾਦੇਸ਼ ਦੀ ਟੀਮ ਨੇ ਭਾਰਤ ਸਾਹਮਣੇ 266 ਦੌੜਾਂ ਦਾ ਟੀਚਾ ਰੱਖਿਆ appeared first on TheUnmute.com - Punjabi News. Tags:
|
ਉੱਘੇ ਸਿੱਖ ਵਿਦਵਾਨ ਪ੍ਰੋਫ਼ੈਸਰ ਪ੍ਰਿਥੀਪਾਲ ਸਿੰਘ ਕਪੂਰ ਨੂੰ ਯਾਦ ਕਰਦਿਆਂ… Friday 15 September 2023 01:58 PM UTC+00 | Tags: ... news prithipal-singh-kapoor punjab-literature sikh-scholar sikh-schooler-prithipal-singh-kapoor ਲਿਖਾਰੀ |
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ Friday 15 September 2023 02:10 PM UTC+00 | Tags: anantnag breaking-news indian-army indian-army-colonel-manpreet-singh kharar-constituency martyr-colonel-manpreet-singh news nws punjabi-news punjab-news the-unmute-breaking-news the-unmute-punjabi-news ਖਰੜ/ਐੱਸ.ਏ.ਐੱਸ.ਨਗਰ, 15 ਸਤੰਬਰ 2023: ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਅੱ+ਤ+ਵਾ+ਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਕਰਨਲ ਮਨਪ੍ਰੀਤ ਸਿੰਘ (Colonel Manpreet Singh) (42) , ਜੋਕਿ ਖਰੜ ਹਲਕੇ ਦੇ ਰਹਿਣ ਵਾਲੇ ਸਨ, ਦਾ ਪਿੰਡ ਭੜੌਜੀਆਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਹਨਾਂ ਨੇ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਪੰਜਾਬ ਸਰਕਾਰ ਦੁੱਖ ਦੀ ਘੜੀ ‘ਚ ਪਰਿਵਾਰ ਦੇ ਨਾਲ ਖੜ੍ਹੀ ਹੈ। ਪਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਪਰਿਵਾਰ ਨੂੰ ਹੌਂਸਲਾ ਤੇ ਹਿੰਮਤ ਬਖ਼ਸ਼ੇ। ਉਹਨਾਂ ਕਿਹਾ ਕਿ ਸ਼ਹੀਦ ਦੀ ਕੁਰਬਾਨੀ ਨੂੰ ਦਿਲੋਂ ਸਲਾਮ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਨਾਇਕ ਅਮਰ ਹਨ। ਦੇਸ਼ ਦੇ ਮਾਣ ਅਜਿਹੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਨਾ ਤੇ ਮਾਣ-ਸਨਮਾਨ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅਨੰਤਨਾਗ ਵਿੱਚ ਦੇਸ਼ ਲਈ ਆਪਾ ਵਾਰਨ ਵਾਲੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਕੇ ਉਹਨਾਂ ਨੇ ਪਰਿਵਾਰਕ ਮੈਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ ਅਤੇ ਦੇਸ਼ ਦੇ ਸਪੂਤ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲਿਆਂ ਦੇ ਨਾਮ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਦਰਜ ਹੋ ਜਾਂਦੇ ਹਨ। ਸ਼ਹੀਦ ਸਦਾ ਹੀ ਆਉਣ ਵਾਲੀਆਂ ਨਸਲਾਂ ਲਈ ਪ੍ਰੇਰਨਾ ਦਾ ਸਰੋਤ ਬਣ ਜਾਂਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਪਲ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਜ਼ਿਕਰਯੋਗ ਹੈ ਕਿ ਸ਼ਹੀਦ ਮਨਪ੍ਰੀਤ ਸਿੰਘ ਦੇ ਪਿਤਾ ਮਰਹੂਮ ਸ. ਲਖਮੀਰ ਸਿੰਘ ਤੇ ਮਰਹੂਮ ਦਾਦਾ ਸ. ਸ਼ੀਤਲ ਸਿੰਘ ਵੀ ਫੌਜੀ ਸਨ। ਸ਼ਹੀਦ (Colonel Manpreet Singh) ਦੇ ਅੰਤਿਮ ਸਸਕਾਰ ਮੌਕੇ ਸ਼ਹੀਦ ਦੇ ਮਾਤਾ ਸ਼੍ਰੀਮਤੀ ਮਨਜੀਤ ਕੌਰ, ਪਤਨੀ ਜਗਮੀਤ ਕੌਰ, ਪੁੱਤਰ ਕਬੀਰ (07 ਸਾਲ) ਅਤੇ ਧੀ ਬਾਣੀ (ਢਾਈ ਸਾਲ) ਸਮੇਤ ਸਾਬਕਾ ਮੰਤਰੀ ਸ. ਜਗਮੋਹਨ ਸਿੰਘ ਕੰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਸ਼੍ਰੀਮਤੀ ਪ੍ਰਭਜੋਤ ਕੌਰ, ਐੱਸ.ਡੀ.ਐਮ.ਖਰੜ ਸ. ਰਵਿੰਦਰ ਸਿੰਘ, ਨਾਇਬ ਤਹਿਸੀਲਦਾਰ ਮਾਜਰੀ ਜਸਵੀਰ ਕੌਰ, ਸਰਪੰਚ ਰਾਜਿੰਦਰ ਸਿੰਘ ਸਮੇਤ ਭਾਰਤੀ ਫੌਜ ਦੇ ਅਫਸਰ ਤੇ ਜਵਾਨ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਜੋ ਕਿ ਸ਼ਹੀਦ ਦੀ ਮ੍ਰਿਤਕ ਦੇਹ ਪਿੰਡ ਪੁੱਜਣ ‘ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਖਰੀ ਦਰਸ਼ਨਾਂ ਲਈ ਪੁੱਜੇ, ਨੇ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ ਆਪਣੀ ਸ਼ਹਾਦਤ ਨਾਲ ਗੌਰਵਸ਼ਾਲੀ ਬਣਾ ਕੇ ਗਏ, ਕਰਨਲ ਮਨਪ੍ਰੀਤ ਸਿੰਘ ਅਪਣੀ ਸ਼ਹੀਦੀ ਨਾਲ ਸਾਡੀ ਨੌਜੁਆਨ ਪੀੜ੍ਹੀ ਲਈ ਦੇਸ਼ ਪ੍ਰੇਮ ਦੀ ਅਨੂਠੀ ਉਦਾਹਰਨ ਪੈਦਾ ਕਰ ਕੇ ਗਏ ਹਨ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਕੁਮਾਰ ਗਰਗ ਨੇ ਵੀ ਦੇਸ਼ ਦੇ ਮਹਾਨ ਸਪੂਤ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦ ਦੀ ਮ੍ਰਿਤਕ ਦੇਹ ਜੱਦੀ ਪਿੰਡ ਪੁੱਜਣ ‘ਤੇ ਮਾਹੌਲ ਬੜਾ ਵੈਰਾਗਮਈ ਹੋ ਗਿਆ ਅਤੇ ਹਰੇਕ ਪਿੰਡ ਵਾਸੀ ਆਪਣੇ ਪਿੰਡ ਦਾ ਨਾਮ, ਦੇਸ਼ ਲਈ ਕੁਰਬਾਨੀ ਦੇ ਕੇ, ਉੱਚਾ ਕਰ ਜਾਣ ਵਾਲੇ ਪਿੰਡ ਦੇ ਮਾਣ, ਕਰਨਲ ਮਨਪ੍ਰੀਤ ਸਿੰਘ ਤੇ ਮਾਣ ਮਹਿਸੂਸ ਕਰ ਰਹੇ ਸਨ।
The post ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ appeared first on TheUnmute.com - Punjabi News. Tags:
|
ਰਵਿੰਦਰ ਜਡੇਜਾ ਨੇ ਵਨਡੇ ਕ੍ਰਿਕਟ 'ਚ 200 ਵਿਕਟਾਂ ਪੂਰੀਆਂ ਕਰਕੇ ਬਣਾਇਆ ਰਿਕਾਰਡ Friday 15 September 2023 02:21 PM UTC+00 | Tags: breaking-news icc indian-bowler indian-team news odi-cricket odi-wickets ravindra-jadeja sports-news ਚੰਡੀਗੜ੍ਹ, 15 ਸਤੰਬਰ 2023: ਭਾਰਤੀ ਟੀਮ ਦੇ ਹਰਫਨਮੌਲਾ ਖਿਡਾਰੀ ਰਵਿੰਦਰ ਜਡੇਜਾ (Ravindra Jadeja) ਨੇ ਏਸ਼ੀਆ ਕੱਪ 2023 ‘ਚ ਬੰਗਲਾਦੇਸ਼ ਦੇ ਖ਼ਿਲਾਫ਼ ਮੈਚ ‘ਚ ਆਪਣੀਆਂ 200 ਵਨਡੇ ਵਿਕਟਾਂ ਪੂਰੀਆਂ ਕਰਨ ਦੀ ਉਪਲਬਧੀ ਹਾਸਲ ਕੀਤੀ ਹੈ । ਇਸ ਮੈਚ ਵਿੱਚ ਜਡੇਜਾ ਨੇ ਸ਼ਮੀਮ ਹੁਸੈਨ ਦਾ ਵਿਕਟ ਲੈ ਕੇ ਇਹ ਰਿਕਾਰਡ ਹਾਸਲ ਕੀਤਾ। ਹੁਣ ਉਹ ਵਨਡੇ ਕ੍ਰਿਕਟ ‘ਚ 200 ਵਿਕਟਾਂ ਪੂਰੀਆਂ ਕਰਨ ਵਾਲਾ ਭਾਰਤ ਦਾ ਪਹਿਲਾ ਖੱਬੇ ਹੱਥ ਦਾ ਸਪਿਨ ਗੇਂਦਬਾਜ਼ ਵੀ ਬਣ ਗਿਆ ਹੈ। ਇਸ ਤੋਂ ਇਲਾਵਾ ਜਡੇਜਾ ਕਪਿਲ ਦੇਵ ਤੋਂ ਬਾਅਦ ਦੂਜੇ ਭਾਰਤੀ ਖਿਡਾਰੀ ਹਨ ਜਿਨ੍ਹਾਂ ਨੇ ਵਨਡੇ ‘ਚ 200 ਜਾਂ ਇਸ ਤੋਂ ਜ਼ਿਆਦਾ ਵਿਕਟਾਂ ਲੈ ਕੇ 2000 ਤੋਂ ਜ਼ਿਆਦਾ ਦੌੜਾਂ ਬਣਾਉਣ ਦਾ ਰਿਕਾਰਡ ਬਣਾਇਆ ਹੈ। ਰਵਿੰਦਰ ਜਡੇਜਾ (Ravindra Jadeja) ਨੇ ਆਪਣੇ 182 ਇੱਕ ਰੋਜ਼ਾ ਮੈਚਾਂ ਵਿੱਚ ਇਹ ਉਪਲਬਧੀ ਹਾਸਲ ਕੀਤੀ। ਹੁਣ ਤੱਕ ਜਡੇਜਾ ਨੇ 50 ਓਵਰਾਂ ਦੇ ਫਾਰਮੈਟ ਵਿੱਚ ਗੇਂਦ ਨਾਲ 36.85 ਦੀ ਔਸਤ ਦੇਖੀ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਜਡੇਜਾ ਨੇ ਭਾਰਤ ਲਈ ਟੈਸਟ ‘ਚ 275 ਅਤੇ ਟੀ-20 ‘ਚ 51 ਵਿਕਟਾਂ ਲਈਆਂ ਹਨ। ਭਾਰਤ ਲਈ ਹੁਣ ਤੱਕ ਵਨਡੇ ਵਿੱਚ ਇੱਕ ਸਪਿਨ ਗੇਂਦਬਾਜ਼ ਵਜੋਂ ਸਭ ਤੋਂ ਵੱਧ ਵਿਕਟਾਂ ਲੈਣ ਦਾ ਰਿਕਾਰਡ ਅਨਿਲ ਕੁੰਬਲੇ ਦੇ ਨਾਂ ਹੈ, ਜਿਸ ਨੇ ਆਪਣੇ ਕਰੀਅਰ ਵਿੱਚ ਕੁੱਲ 334 ਵਿਕਟਾਂ ਲਈਆਂ ਹਨ। ਇਸ ਤੋਂ ਬਾਅਦ ਹਰਭਜਨ ਸਿੰਘ ਦਾ ਨਾਂ 265 ਵਿਕਟਾਂ ਨਾਲ ਦੂਜੇ ਸਥਾਨ ‘ਤੇ ਆਉਂਦਾ ਹੈ। ਰਵਿੰਦਰ ਜਡੇਜਾ 200 ਵਿਕਟਾਂ ਲੈ ਕੇ ਤੀਜੇ ਸਥਾਨ ‘ਤੇ ਹਨ।
The post ਰਵਿੰਦਰ ਜਡੇਜਾ ਨੇ ਵਨਡੇ ਕ੍ਰਿਕਟ ‘ਚ 200 ਵਿਕਟਾਂ ਪੂਰੀਆਂ ਕਰਕੇ ਬਣਾਇਆ ਰਿਕਾਰਡ appeared first on TheUnmute.com - Punjabi News. Tags:
|
ਭਾਰਤੀ ਟੀਮ ਵਨਡੇ ਰੈਂਕਿੰਗ 'ਚ ਦੂਜੇ ਸਥਾਨ 'ਤੇ ਪੁੱਜੀ, ਪਾਕਿਸਤਾਨ ਟੀਮ ਨੂੰ ਹਾਰ ਕਾਰਨ ਹੋਇਆ ਨੁਕਸਾਨ Friday 15 September 2023 02:31 PM UTC+00 | Tags: breaking-news icc indian-team international-cricket-council news odi-ranking odi-team-rankings pakistan sports-news ਚੰਡੀਗੜ੍ਹ, 15 ਸਤੰਬਰ 2023: ਭਾਰਤੀ ਟੀਮ (Indian team) ਵਨਡੇ ਰੈਂਕਿੰਗ ‘ਚ ਦੂਜੇ ਸਥਾਨ ‘ਤੇ ਆ ਗਈ ਹੈ। ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਵੀਰਵਾਰ 14 ਸਤੰਬਰ ਨੂੰ ਵਨਡੇ ਟੀਮ ਰੈਂਕਿੰਗ ਨੂੰ ਅਪਡੇਟ ਕੀਤਾ ਹੈ। ਜਿੱਥੇ ਭਾਰਤੀ ਟੀਮ ਪਾਕਿਸਤਾਨ ਨੂੰ ਹਰਾ ਕੇ ਦੂਜੇ ਸਥਾਨ ‘ਤੇ ਪਹੁੰਚ ਗਈ ਹੈ। ਏਸ਼ੀਆ ਕੱਪ 2023 ਦੇ ਆਪਣੇ ਆਖਰੀ ਸੁਪਰ-4 ਮੈਚ ‘ਚ ਪਾਕਿਸਤਾਨ ਨੂੰ ਸ਼੍ਰੀਲੰਕਾ ਤੋਂ ਦੋ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ ਕਾਰਨ ਟੀਮ ਨੂੰ ਨੁਕਸਾਨ ਉਠਾਉਣਾ ਪਿਆ ਅਤੇ ਉਹ ਤੀਜੇ ਸਥਾਨ ‘ਤੇ ਖਿਸਕ ਗਈ। ਵਨਡੇ ਰੈਂਕਿੰਗ ‘ਚ ਦੂਜਾ ਸਥਾਨ ਹਾਸਲ ਕਰਨ ਵਾਲੀ ਭਾਰਤੀ ਟੀਮ ਦੇ ਕੁੱਲ 116 ਰੇਟਿੰਗ ਅੰਕ ਹਨ ਅਤੇ ਉਸ ਨੇ ਪਾਕਿਸਤਾਨ ਨੂੰ ਇਕ ਰੇਟਿੰਗ ਅੰਕ ਪਿੱਛੇ ਛੱਡ ਦਿੱਤਾ ਹੈ। ਆਸਟ੍ਰੇਲੀਆ 118 ਰੇਟਿੰਗ ਅੰਕਾਂ ਨਾਲ ICC ਰੈਂਕਿੰਗ ‘ਚ ਪਹਿਲੇ ਸਥਾਨ ‘ਤੇ ਹੈ। ਜਿਕਰਯੋਗ ਹੈ ਕਿ ਭਾਰਤ ਪਹਿਲਾਂ ਹੀ ਟੀ-20 ਰੈਂਕਿੰਗ ਅਤੇ ਟੈਸਟ ਰੈਂਕਿੰਗ ‘ਚ ਪਹਿਲੇ ਸਥਾਨ ‘ਤੇ ਹੈ | The post ਭਾਰਤੀ ਟੀਮ ਵਨਡੇ ਰੈਂਕਿੰਗ ‘ਚ ਦੂਜੇ ਸਥਾਨ ‘ਤੇ ਪੁੱਜੀ, ਪਾਕਿਸਤਾਨ ਟੀਮ ਨੂੰ ਹਾਰ ਕਾਰਨ ਹੋਇਆ ਨੁਕਸਾਨ appeared first on TheUnmute.com - Punjabi News. Tags:
|
ਡਾ. ਬਲਜੀਤ ਕੌਰ ਅਤੇ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ 'ਅਣਦੇਖਤੀ ਆਂਖੇ' ਲੋਕ-ਅਰਪਣ Friday 15 September 2023 02:36 PM UTC+00 | Tags: andekhati-aankhein breaking-news dr-baljit-kaur dr-surjit-patar madhavi-kataria surjit-patar ਚੰਡੀਗੜ੍ਹ, 15 ਸਤੰਬਰ 2023: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪਦਮ ਸ੍ਰੀ ਡਾ. ਸੁਰਜੀਤ ਪਾਤਰ (Dr. Surjit Patar) ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ ‘ਅਣਦੇਖਤੀ ਆਂਖੇ’ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਪੁਸਤਕ ਨੂੰ ਲੋਕ ਅਰਪਣ ਕੀਤੇ ਜਾਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ। ਡਾ. ਬਲਜੀਤ ਕੌਰ ਨੇ ਕਿਹਾ ਕਿ ਚੰਗੀ ਕਵਿਤਾ ਤੁਹਾਡੇ ਹਿਰਦੇ ਤੱਕ ਅਸਰ ਕਰਨ ਦੇ ਕਾਬਿਲ ਹੁੰਦੀ ਹੈ ਅਤੇ ਸਾਡੇ ਮਨ ਦੇ ਵਲਵਲਿਆਂ ਵਿੱਚੋਂ ਨਿਕਲੇ ਗਹਿਰੇ ਵਿਚਾਰਾਂ ਦਾ ਪ੍ਰਗਟਾਵਾ ਹੁੰਦੀ ਹੈ। ਉਨ੍ਹਾਂ ਮਾਧਵੀ ਕਟਾਰੀਆ ਨੂੰ ਵਧਾਈ ਦਿੰਦਿਆ ਕਿਹਾ ਕਿ ਇਸ ਕਾਵਿ ਸੰਗ੍ਰਹਿ ਨੇ ਸਾਹਿਤ ਜਗਤ ਨੂੰ ਹੋਰ ਅਮੀਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਵਿ ਸੰਗ੍ਰਹਿ ਰੌਚਕਤਾ ਭਰਪੂਰ ਅਤੇ ਵਿਲੱਖਣ ਸ਼ੈਲੀ ਵਿੱਚ ਲਿਖਿਆ ਗਿਆ ਹੈ ਜੋ ਲੋਕਾਂ ਦੇ ਜੀਵਨ ਤੇ ਗਹਿਰਾ ਪ੍ਰਭਾਵ ਪਾਵੇਗਾ। ਕੈਬਨਿਟ ਮੰਤਰੀ ਨੇ ਕਵਿਤਰੀ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਉਪਰਾਲਾ ਪ੍ਰਸ਼ੰਸਾਯੋਗ ਹੈ ਅਤੇ ਪਾਠਕਾਂ ਨੂੰ ਇਹ ਕਿਤਾਬ ਸਾਕਾਰਾਤਮਕ ਊਰਜਾ ਨਾਲ ਭਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹ ਵਿਭਾਗੀ ਕੰਮਾਂ ਵਿੱਚ ਵੀ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੇ ਹਨ ਤੇ ਇਹ ਲੋਕ ਪੱਖੀ ਆਵਾਜ਼ ਇਹਨਾਂ ਦੀਆਂ ਕਵਿਤਾਵਾਂ ਵਿੱਚ ਵੀ ਸਾਫ਼ ਤੌਰ ਤੇ ਉਭਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੌਰ ਵਿੱਚ ਵੀ ਕਿਤਾਬਾਂ ਦੀ ਸਾਰਥਕਤਾ ਬਣੀ ਹੋਈ ਹੈ ਅਤੇ ਜਿਹੜੀਆਂ ਕਿਤਾਬਾਂ ਹਰ ਉਮਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਲਿਖੀਆਂ ਜਾਂਦੀਆਂ ਹਨ, ਉਹ ਪਾਠਕਾਂ ਦੀ ਕਸਵੱਟੀ ਉੱਪਰ ਖਰੀਆਂ ਉੱਤਰਨ ਦੇ ਨਾਲ-ਨਾਲ ਲੋਕਾਂ ਵਿਚ ਵਧੇਰੇ ਮਕਬੂਲ ਵੀ ਹੁੰਦੀਆਂ ਹਨ। ਜ਼ਿਕਰਯੋਗ ਹੈ ਕਿ ਮਾਧਵੀ ਕਟਾਰੀਆ, ਆਈ.ਏ.ਐਸ. ਪੰਜਾਬ ਸਰਕਾਰ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਹਨ। The post ਡਾ. ਬਲਜੀਤ ਕੌਰ ਅਤੇ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ ‘ਅਣਦੇਖਤੀ ਆਂਖੇ’ ਲੋਕ-ਅਰਪਣ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ Friday 15 September 2023 05:27 PM UTC+00 | Tags: breaking-news develop-mohali mohali punjab-congress punjab-government shiromani-akali-dal the-unmute-breaking-news ਐਸ.ਏ.ਐਸ.ਨਗਰ, 15 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮੁਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਦਯੋਗਾਂ ਦੀ ਸਹੂਲਤ ਲਈ ਇਸ ਸ਼ਹਿਰ ਦੇ ਵਿਗਿਆਨਕ ਲੀਹਾਂ ‘ਤੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅੱਜ ਇੱਥੇ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਇੱਥੇ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮੁਹਾਲੀ ਸ਼ਹਿਰ ਵਿੱਚ ਸੂਬੇ ਦੇ ਉਦਯੋਗਿਕ ਧੁਰੇ ਵਜੋਂ ਵਿਕਸਤ ਹੋਣ ਦੀ ਵੱਡੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਵਾਰ ਅਤਿ ਆਧੁਨਿਕ ਲੀਹਾਂ 'ਤੇ ਵਿਕਾਸ ਹੋਣ ਨਾਲ ਮੁਹਾਲੀ ਸ਼ਹਿਰ ਸੂਬੇ ਦੀ ਅਗਵਾਈ ਕਰੇਗਾ ਅਤੇ ਵਿਕਾਸ ਦੇ ਇਸ ਮਾਡਲ ਨੂੰ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਦੁਹਰਾਇਆ ਜਾਵੇਗਾ। ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਉੱਦਮੀਆਂ ਨੂੰ ਉਨ੍ਹਾਂ ਦੇ ਉਦਯੋਗਿਕ ਪਲਾਟਾਂ ‘ਤੇ ਉਸਾਰੀ ਲਈ ਇੱਕ ਸਾਲ ਦਾ ਵਾਧਾ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਉਦਯੋਗਪਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਜਗਤ ਦੇ ਆਗੂਆਂ ਨਾਲ ਸਿੱਧੀ ਗੱਲਬਾਤ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਉਸ ਅਨੁਸਾਰ ਕੰਮ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੌਰਾਨ ਪ੍ਰਚਲਤ ਲਾਲ ਫੀਤਾਸ਼ਾਹੀ ਦੀ ਕਵਾਇਦ ਨੂੰ ਸਨਅਤਕਾਰਾਂ ਲਈ ਰੈੱਡ ਕਾਰਪੇਟ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਹਿਲਾਂ ਹੀ ਇੱਕ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਦਿਸ਼ਾ ਵਿੱਚ ਅੱਗੇ ਵਧਦੇ ਹੋਏ ਸੂਬਾ ਸਰਕਾਰ ਹੁਣ ਨਵੀਆਂ ਸਨਅਤੀ ਇਕਾਈਆਂ ਲਈ 'ਡੀਮਡ ਅਪਰੂਵਲਜ਼' ਜਾਰੀ ਕਰੇਗੀ। ਸੂਬੇ ਭਰ ਦੇ ਫੋਕਲ ਪੁਆਇੰਟਾਂ ਨੂੰ ਮਾਡਲ ਉਦਯੋਗਿਕ ਹੱਬ ਵਜੋਂ ਵਿਕਸਤ ਕਰਨ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਮੰਤਵ ਲਈ ਪਹਿਲਾਂ ਹੀ ਰਾਹ ਪੱਧਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਇੱਕ ਅਜਿਹੇ ਨੌਜਵਾਨ ਦੀ ਉਦਾਹਰਨ ਵੀ ਦਿੱਤੀ ਜਿਸ ਨੇ ਆਸਟ੍ਰੇਲੀਆ ਤੋਂ ਭਾਰਤ ਵਾਪਸ ਆ ਕੇ ਇੱਕ ਰੈਸਟੋਰੈਂਟ ਸ਼ੁਰੂ ਕੀਤਾ ਅਤੇ ਸਖ਼ਤ ਮਿਹਨਤ ਅਤੇ ਲਗਨ ਨਾਲ ਆਪਣੇ ਕਾਰੋਬਾਰ ਨੂੰ ਸਫ਼ਲਤਾ ਦੀਆਂ ਬੁਲੰਦੀਆਂ 'ਤੇ ਪਹੁੰਚਾਇਆ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਕਿਉਂਕਿ ਮੌਜੂਦਾ ਸਮੇਂ ਪੰਜਾਬ ਵਿਸ਼ਵ ਭਰ ਦੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੀ ਥਾਂ ਟਿਫ਼ਨ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੈ ਜਦੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣ ਜਿਸ ਲਈ ਵੱਡੇ ਪੱਧਰ ‘ਤੇ ਉਦਯੋਗੀਕਰਨ ਲੋੜੀਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਵੱਧ ਤੋਂ ਵੱਧ ਉਦਯੋਗਿਕ ਇਕਾਈਆਂ ਨੂੰ ਮਨਜ਼ੂਰੀ ਦੇਣ ਲਈ ਤਿਆਰ ਹਨ ਪਰ ਉਦਯੋਗਪਤੀ ਵੀ ਉਨ੍ਹਾਂ ਨਾਲ ਵਾਅਦਾ ਕਰਨ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਕੀਤਾ ਹੈ ਜਿਸ ਨਾਲ ਨੌਜਵਾਨਾਂ ਲਈ 2.86 ਲੱਖ ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਪ੍ਰਾਪਤ ਕੀਤਾ ਜਾਵੇਗਾ। ਸੂਬੇ ਵਿੱਚ ਗ੍ਰੀਨ ਸਟੈਂਪ ਪੇਪਰ ਦੀ ਸ਼ੁਰੂਆਤ ਨੂੰ ਅਹਿਮ ਪ੍ਰਾਪਤੀ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਨਾਲ ਉਦਯੋਗਾਂ ਦਾ ਬੋਝ ਵੀ ਘੱਟ ਹੋਇਆ ਹੈ ਜਿਸ ਨਾਲ ਉਨ੍ਹਾਂ ਦੀ ਊਰਜਾ, ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸੱਤਾ ਵਿੱਚ ਆਉਣ ਉਪਰੰਤ ਪੰਜਾਬ ਵਿੱਚ ਸਿਰਜੇ ਸਾਜ਼ਗਾਰ ਮਾਹੌਲ ਨੇ ਵੱਡੀ ਗਿਣਤੀ ਵਿੱਚ ਨਿਵੇਸ਼ ਆਕਰਸ਼ਿਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅੱਜ ਦੇਸ਼ ਦਾ ਸਭ ਤੋਂ ਸ਼ਾਂਤ ਸੂਬਾ ਹੈ ਜਿਸ ਕਾਰਨ ਵੱਡੀ ਗਿਣਤੀ ਵਿੱਚ ਨਿਵੇਸ਼ਕ ਇਥੇ ਨਿਵੇਸ਼ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਵਿੱਚ ਹੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਹੋਰਨਾਂ ਵੱਡੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿਹੜੇ ਵਾਅਦੇ ਲੋਕਾਂ ਨਾਲ ਨਹੀਂ ਵੀ ਕੀਤੇ ਗਏ ਸਨ, ਉਨ੍ਹਾਂ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਉੱਦਮੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸੂਬੇ ਭਰ ਦੇ ਫੋਕਲ ਪੁਆਇੰਟਾਂ ਲਈ 14 ਨਵੀਆਂ ਪੁਲਿਸ ਪੋਸਟਾਂ ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੌਮੀ ਮਾਰਗਾਂ ‘ਤੇ ਹਾਦਸਿਆਂ ਕਾਰਨ ਹੋ ਰਹੀਆਂ ਮੌਤਾਂ ਨੂੰ ਰੋਕਣ ਲਈ ਪਹਿਲਾਂ ਹੀ ਸੜਕ ਸੁਰੱਖਿਆ ਫੋਰਸ ਲਾਂਚ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਪ੍ਰਗਤੀ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਵਿੱਚ ਉਦਯੋਗਪਤੀਆਂ ਦੀਆਂ ਸਮੱਸਿਆਵਾ ਦਾ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀ.ਐਚ.ਡੀ ਚੈਂਬਰਜ਼ ਦੀ ਕਿਤਾਬ ਦੀ ਘੁੰਡ ਚੁਕਾਈ ਕੀਤੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਧੰਨਵਾਦ ਦੇ ਸ਼ਬਦ ਬੋਲਦਿਆਂ ਦੋਵੇਂ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਇਨਕਲਾਬੀ ਤੇ ਦੂਰਅੰਦੇਸ਼ੀ ਸੋਚ ਵਾਲੇ ਆਗੂ ਦੱਸਿਆ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ ਦੀ ਉਦਯੋਗ ਅਤੇ ਵਪਾਰ ਨੀਤੀ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਬਾਰੇ ਗੱਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਅਮਨ ਅਰੋੜਾ, ਸੰਸਦ ਮੈਂਬਰ ਰਾਘਵ ਚੱਢਾ, ਵਿਕਰਮਜੀਤ ਸਾਹਨੀ ਅਤੇ ਅਸ਼ੋਕ ਮਿੱਤਲ, ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਹੋਰ ਹਾਜ਼ਰ ਸਨ। The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ appeared first on TheUnmute.com - Punjabi News. Tags:
|
ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ 'ਚ ਇਨਕਲਾਬੀ ਬਦਲਾਅ ਲਿਆਂਦਾ: ਅਰਵਿੰਦ ਕੇਜਰੀਵਾਲ Friday 15 September 2023 05:33 PM UTC+00 | Tags: aam-aadmi-party arvind-kejriwal breaking-news cm-bhagwant-mann latest-news punjab the-unmute-breaking-news ਐਸ.ਏ.ਐਸ. ਨਗਰ (ਮੋਹਾਲੀ), 15 ਸਤੰਬਰ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ। ਅੱਜ ਇੱਥੇ 'ਸਰਕਾਰ-ਸਨਅਤਾਕਾਰ ਮਿਲਣੀ' ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਵਾਲਾ ਜੁਮਲਾ ਸੀ ਜਦਕਿ ਨਵੇਂ ਇੰਜਣ ਵਾਲੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸਮਰਿਪਤ ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟ ਪੰਜਾਬ ਵਿੱਚ ਉਦਯੋਗਿਕ ਖੇਤਰ ਦੇ ਸਮੂਹਿਕ ਵਿਕਾਸ ਲਈ ਸ਼ੁਰੂ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਸੂਬੇ ਦੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਨ ਵਾਸਤੇ ਸਖ਼ਤ ਮਿਹਨਤ ਨਾਲ ਜੁਟੀ ਹੋਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਨੇ ਸਿਰਫ ਲੋਕਾਂ ਨੂੰ ਮੂਰਖ ਬਣਾਉਣ ਅਤੇ ਸਰਕਾਰ ਦਾ ਪੈਸਾ ਲੁੱਟਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਇਨ੍ਹਾਂ ਡਬਲ ਇੰਜਣਾਂ ਦੀ ਮਿੱਤਰ ਮੰਡਲੀ ਨੂੰ ਲਾਭ ਦੇਣ ਲਈ ਖੁਰਦ-ਬੁਰਦ ਕੀਤਾ ਗਿਆ ਜਿਸ ਨਾਲ ਆਮ ਆਦਮੀ ਨਿਰਾਸ਼ਾ ਦੇ ਆਲਮ ਵਿੱਚ ਡੁੱਬ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੋਣਾਂ ਮੌਕੇ ਦਿੱਤੀਆਂ ਗਾਰੰਟੀਆਂ ਪੂਰੀਆਂ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਹੁਣ ਕੰਪਨੀਆਂ ਸੂਬੇ ਨੂੰ ਛੱਡ ਕੇ ਜਾਣ ਦੇ ਉਲਟ ਸੂਬੇ ਵਿੱਚ ਨਿਵੇਸ਼ ਲਈ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ 450 ਉਦਯੋਗਿਕ ਇਕਾਈਆਂ ਪੰਜਾਬ ਵਿੱਚ ਆਪਣੀਆਂ ਯੂਨਿਟਾਂ ਸਥਾਪਤ ਕਰਨ ਲਈ ਦੂਜੇ ਰਾਜਾਂ ਤੋਂ ਆ ਚੁੱਕੀਆਂ ਹਨ ਅਤੇ ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕਾਂ ਦਾ ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਦੇ ਕੰਮਾਂ ਵਿੱਚ ਦ੍ਰਿੜ ਵਿਸ਼ਵਾਸ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਅੱਤਿਆਚਾਰ, ਜ਼ਬਰ-ਜ਼ੁਲਮ ਅਤੇ ਲੁੱਟ-ਖਸੁੱਟ ਦਾ ਬੋਲਬਾਲਾ ਸੀ ਅਤੇ ਉਨ੍ਹਾਂ ਨੇ ਉਦਯੋਗਪਤੀਆਂ ਨੂੰ ਸਹੀ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ 50,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਮਿਲ ਚੁੱਕਾ ਹੈ ਜਿਸ ਨਾਲ ਸੂਬੇ ਦੇ 2.86 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ 2.75 ਲੱਖ ਐਮ.ਐਸ.ਐਮ.ਈਜ਼ ਰਜਿਸਟਰ ਕੀਤੀਆਂ ਗਈਆਂ ਹਨ ਜੋ ਕਿ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਦੁਹਰਾਇਆ ਕਿ ਭਗਵੰਤ ਮਾਨ ਉਨ੍ਹਾਂ ਦੇ ਛੋਟੇ ਭਰਾ ਹਨ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੜ੍ਹਾਂ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਸ਼ਤੀਆਂ 'ਤੇ ਜਾ ਕੇ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਲਈ ਰਾਹਤ ਯਕੀਨੀ ਬਣਾਈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਵਿੱਚ ਮੁੱਖ ਮੰਤਰੀ ਅਜਿਹੇ ਕੰਮਾਂ ਲਈ ਹੈਲੀਕਾਪਟਰ ਲੈ ਕੇ ਜਾਂਦੇ ਸਨ। ਅਰਵਿੰਦ ਕੇਜਰੀਵਾਲ ਨੇ ਸਨਅਤਕਾਰਾਂ ਨੂੰ ਕਿਹਾ ਕਿ ਉਨ੍ਹਾਂ ਤੋਂ ਬਿਨਾਂ ਪੰਜਾਬ ਦਾ ਵਿਕਾਸ ਨਹੀਂ ਹੋ ਸਕਦਾ ਅਤੇ ਉਨ੍ਹਾਂ ਦੇ ਸਾਥ ਨਾਲ ਸਰਕਾਰ ਸੂਬੇ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੇ ਸੁਝਾਅ ਲੈਣ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਖੇਤਰ ਦੇ ਹਿਸਾਬ ਨਾਲ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਸੂਬੇ ਵਿੱਚ ਆਪਣਾ ਕਾਰੋਬਾਰ ਚਲਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਮਿਲਣੀ ਉਦਯੋਗਪਤੀਆਂ ਨੂੰ ਦਰਪੇਸ਼ ਮੁੱਦਿਆਂ ਦੇ ਹੱਲ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਖੁਸ਼ਕਿਸਮਤੀ ਹੈ ਕਿ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਚੁਣਿਆ ਗਿਆ, ਜੋ ਪੰਜਾਬ ਦੀ ਪ੍ਰਗਤੀ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪੰਜਾਬੀਆਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸੂਬੇ ਦੇ ਕੋਨੇ-ਕੋਨੇ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਿਲਣੀ ਵੋਟਾਂ ਮੰਗਣ ਲਈ ਨਹੀਂ ਸਗੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਦਾ ਮਕਸਦ ਸਥਾਨਕ ਸਨਅਤ ਦਾ 10 ਗੁਣਾ ਵਿਸਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਉਦਯੋਗਪਤੀਆਂ ਦਾ ਏਜੰਡਾ ਸਨਅਤੀ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਹਰੇਕ ਯਤਨ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। The post ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ ‘ਚ ਇਨਕਲਾਬੀ ਬਦਲਾਅ ਲਿਆਂਦਾ: ਅਰਵਿੰਦ ਕੇਜਰੀਵਾਲ appeared first on TheUnmute.com - Punjabi News. Tags:
|
ਮੋਹਾਲੀ ਵਿਖੇ 'ਸਰਕਾਰ-ਸਨਅਤਕਾਰ ਮਿਲਣੀ' ਦੌਰਾਨ ਉਦਯੋਗਪਤੀਆਂ ਵੱਲੋਂ ਭਗਵੰਤ ਸਿੰਘ ਮਾਨ ਸਰਕਾਰ ਦੇ ਫੌਰੀ ਫੈਸਲਿਆਂ ਦੀ ਸ਼ਲਾਘਾ Friday 15 September 2023 05:38 PM UTC+00 | Tags: breaking-news mohali ਐਸ.ਏ.ਐਸ. ਨਗਰ (ਮੋਹਾਲੀ), 15 ਸਤੰਬਰ 2023: ਇੱਥੇ 'ਸਰਕਾਰ-ਸਨਅਤਕਾਰ ਮਿਲਣੀ' ਵਿੱਚ ਸ਼ਾਮਲ ਹੋਏ ਸਨਅਤਕਾਰਾਂ ਨੇ ਉਦਯੋਗ ਦੇ ਹਿੱਤਾਂ ਦੀ ਰਾਖੀ ਲਈ ਲਏ ਜਾਂਦੇ ਫੌਰੀ ਫੈਸਲਿਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਭਰਵੀਂ ਸ਼ਲਾਘਾ ਕੀਤੀ। ਆਪਣੇ ਤਜਰਬੇ ਸਾਂਝੇ ਕਰਦਿਆਂ ਉਦਯੋਗਪਤੀਆਂ ਨੇ ਕਿਹਾ ਕਿ ਉਹ ਜੋ ਵੀ ਚਾਹੁੰਦੇ ਸਨ, ਉਨ੍ਹਾਂ ਨੂੰ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਹਾਸਲ ਹੋਇਆ ਹੈ। ਡੇਰਾਬੱਸੀ ਤੋਂ ਵਿਨੈ ਸਿੰਗਲਾ ਨੇ ਦੱਸਿਆ ਕਿ ਉਸ ਨੇ ਬਰਵਾਲਾ ਰੋਡ ਦੀ ਮਾੜੀ ਹਾਲਤ ਦਾ ਮਾਮਲਾ ਧਿਆਨ ਵਿੱਚ ਲਿਆਂਦਾ। ਹੁਣ ਉਸ ਨੂੰ ਜਾਣਕਾਰੀ ਮਿਲੀ ਹੈ ਕਿ ਸਰਕਾਰ ਨੇ ਇਸ ਸੜਕ ਲਈ ਤਿੰਨ ਕਰੋੜ ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਕੰਮ ਛੇਤੀ ਸ਼ੁਰੂ ਹੋ ਜਾਵੇਗਾ। ਇਸ ਫੌਰੀ ਕਾਰਵਾਈ ਲਈ ਉਸ ਨੇ ਸਰਕਾਰ ਦਾ ਧੰਨਵਾਦ ਕੀਤਾ। ਗੌਲਫ ਕੋਚ ਅਮਨਦੀਪ ਜੌਹਲ ਨੇ ਸੁਝਾਅ ਦਿੱਤਾ ਕਿ ਜੇ ਸਰਕਾਰ ਨੇ ਵੱਡਾ ਨਿਵੇਸ਼ ਚਾਹੁੰਦੀ ਹੈ ਤਾਂ ਸਰਕਾਰ ਪੰਜਾਬ ਨੂੰ ਦੇਸ਼ ਦੀ ਗੌਲਫ ਦੀ ਰਾਜਧਾਨੀ ਵਜੋਂ ਵਿਕਸਤ ਕਰੇ ਜੋ ਯਕੀਨਨ ਤੌਰ ਉਤੇ ਨਿਵੇਸ਼ਕਾਰਾਂ ਨੂੰ ਪੰਜਾਬ ਪ੍ਰਤੀ ਆਕਰਸ਼ਿਤ ਕਰੇਗੀ। ਐਲ ਡੀ ਫਲੋਰਜ਼, ਡੇਰਾਬੱਸੀ ਤੋਂ ਵਿਸ਼ਾਲ ਜਿੰਦਲ ਜਿਨ੍ਹਾਂ ਨੇ ਗ੍ਰੀਨ ਸਟੈਂਪ ਪੇਪਰ ਵੀ ਖਰੀਦਿਆ ਹੈ, ਨੇ ਗ੍ਰੀਨ ਸਟੈਂਪ ਪੇਪਰ ਦੀ ਸਹੂਲਤ ਬਾਰੇ ਉਸ ਦਾ ਮਾਰਗਦਰਸ਼ਨ ਕਰਨ ਲਈ ਇਨਵੈਸਟ ਪੰਜਾਬ ਦਾ ਧੰਨਵਾਦ ਕੀਤਾ ਜਿਸ ਸਦਕਾ ਉਸ ਨੇ ਵੱਖ-ਵੱਖ ਵਿਭਾਗਾਂ ਤੋਂ ਮਨਜ਼ੂਰੀਆਂ ਹਾਸਲ ਕੀਤੀਆਂ। ਜਨਰਲ ਮਿੱਲਜ਼ ਤੋਂ ਗੌਰਵ ਜਿੰਦਲ ਨੇ ਗ੍ਰੀਨ ਸਟੈਂਪ ਪੇਪਰਾਂ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਉਸ ਨੇ ਕੁਝ ਵਿਭਾਗਾਂ ਬਾਰੇ ਪ੍ਰਵਾਨਗੀਆਂ ਦੇਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕੁਝ ਬੇਨਤੀਆਂ ਵੀ ਕੀਤੀਆਂ। ਜੇ.ਐਸ.ਡਬਲਯੂ. ਸਟੀਲ ਦੇ ਵਿਕਾਸ ਜੈਨ ਨੇ ਕਿਹਾ, “ਉਨ੍ਹਾਂ ਨੇ ਥੋੜ੍ਹੇ ਸਮੇਂ ਵਿੱਚ ਸਾਰੀਆਂ ਪ੍ਰਵਾਨਗੀਆਂ ਪ੍ਰਾਪਤ ਕੀਤੀਆਂ ਅਤੇ 250 ਕਰੋੜ ਰੁਪਏ ਦਾ ਨਿਵੇਸ਼ ਕੀਤਾ ਅਤੇ ਸਟੀਲ ਅਤੇ ਸੀਮੈਂਟ ਸੈਕਟਰ ਵਿੱਚ 650 ਹੁਨਰਮੰਦ ਤੇ ਹੋਰ ਕਾਮਿਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ। ਉਨ੍ਹਾਂ ਨੇ ਮੁੱਖ ਮੰਤਰੀ ਅਤੇ ਇਨਵੈਸਟ ਪੰਜਾਬ ਦੀਆਂ ਪਹਿਲਕਦਮੀਆਂ ਲਈ ਧੰਨਵਾਦ ਕੀਤਾ। ਉਨ੍ਹਾਂ ਖੁਲਾਸਾ ਕੀਤਾ ਕਿ ਉਹ ਜਲਦੀ ਹੀ ਸੂਬੇ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੇ ਹਨ। ਪੈਨੇਸੀਆ ਤੋਂ ਸੰਜੇ ਯਾਦਵ ਨੇ ਉਦਯੋਗ ਅਤੇ ਵਣਜ ਵਿਭਾਗ ਵਿੱਚ ਸਪੱਸ਼ਟ ਪਾਰਦਰਸ਼ਤਾ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ, ਜਿਸ ਨੇ ਉਦਯੋਗ ਦੇ ਵਿਕਾਸ ਲਈ ਸੁਖਾਲਾ ਅਤੇ ਸਹਾਇਕ ਵਾਤਾਵਰਣ ਪ੍ਰਦਾਨ ਕੀਤਾ ਹੈ। ਨੈਟਸਮਾਰਟਜ਼ ਤੋਂ ਮਨੀਪਾਲ ਧਾਲੀਵਾਲ ਨੇ ਕਿਹਾ ਕਿ ਪੰਜਾਬ ਕੋਲ ਆਈ.ਟੀ. ਸੈਕਟਰ ਵਿੱਚ ਮਹੱਤਵਪੂਰਨ ਸਥਾਨ ਬਣਾਉਣ ਦੀ ਵੱਡੀ ਸਮਰੱਥਾ ਹੈ, ਜਿਸ ਤੋਂ ਉਹ 20 ਸਾਲ ਪਹਿਲਾਂ ਖੁੰਝ ਗਿਆ ਸੀ। ਹੁਣ ਤੱਕ ਉਹ 200 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰ ਚੁੱਕਾ ਹੈ। ਹੁਣ ਉਹ 500 ਕਰੋੜ ਰੁਪਏ ਦੇ ਹੋਰ ਨਿਵੇਸ਼ ਲਈ ਅੱਗੇ ਵਧ ਰਿਹਾ ਸੀ। ਸੀ.ਆਈ.ਆਈ. ਤੋਂ ਪੀ.ਜੇ. ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਸ਼ੰਸਾ ਲਈ ਸ਼ਬਦ ਨਹੀਂ ਹਨ। ਮਸਲਿਆਂ ਦੇ ਹੱਲ ਤੁਰੰਤ ਪ੍ਰਭਾਵ ਨਾਲ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੇ ਪੰਜ ਸਾਲਾਂ ਵਿੱਚ ਨੀਤੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ ਪਰ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਨਅਤਕਾਰਾਂ ਦੇ ਸੁਝਾਵਾਂ ਅਤੇ ਲੋੜਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ ਨੀਤੀਆਂ ਵਿੱਚ ਸੋਧ ਕਰਕੇ ਲਾਗੂ ਕੀਤੀ ਹੈ। ਆਰ.ਐਸ. ਪੀਐਚਡੀ ਚੈਂਬਰ ਤੋਂ ਸਚਦੇਵਾ ਨੇ ਉਦਯੋਗਿਕ ਮਿਲਣੀਆਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮੰਗਾਂ ਪੂਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਮੌਜੂਦਾ ਸਰਕਾਰ ਹੋਂਦ ਵਿੱਚ ਆਈ ਸੀ ਤਾਂ ਜੀ.ਐਸ.ਟੀ. ਦਾ ਪਾੜਾ ਬਹੁਤ ਵੱਡਾ ਸੀ ਪਰ ਸਰਕਾਰ ਨੇ ਪੂਰੀ ਕੁਸ਼ਲਤਾ ਨਾਲ ਇਸ ਪਾੜੇ ਨੂੰ ਪੂਰਾ ਕੀਤਾ ਹੈ। ਜਦੋਂ ਮੁੱਖ ਮੰਤਰੀ ਮਾਨ ਨੇ ਮੁੰਬਈ ਦਾ ਦੌਰਾ ਕੀਤਾ, ਤਾਂ ਉਨ੍ਹਾਂ ਨੇ ਸੂਬੇ ਵਿੱਚ ਕਲਰ ਕੋਡਿੰਗ ਸਟੈਂਪ ਪੇਪਰਾਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਜੋ ਸ਼ਾਨਦਾਰ ਢੰਗ ਨਾਲ ਕੰਮ ਕਰ ਰਿਹਾ ਹੈ। ਇਸੇ ਤਰ੍ਹਾਂ ਕੰਪਾਊਂਡਿੰਗ ਦਾ ਮੁੱਦਾ ਵੀ ਸੁਲਝਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ, ਪੰਜਾਬ ਦਾ ਗੇਟਵੇਅ ਹੋਣ ਦੇ ਨਾਲ-ਨਾਲ ਮਾਲੀਏ ਦਾ ਵੀ ਵੱਡਾ ਸਰੋਤ ਹੈ। ਉਨ੍ਹਾਂ ਸੁਝਾਅ ਦਿੱਤਾ ਕਿ 10 ਸਾਲਾਂ ਦੀ ਅਗਾਊਂ ਯੋਜਨਾਬੰਦੀ ਦੇ ਇਲਾਵਾ ਨਾਲ ਲੱਗਦੇ ਜ਼ਿਲ੍ਹਿਆਂ ਨੂੰ ਸ਼ਾਮਲ ਕਰਦੇ ਹੋਏ ਇਸ ਨੂੰ ਸਨਅਤੀ ਰਾਜਧਾਨੀ ਦਾ ਨਾਂ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਕੁਰਾਲੀ ਨੇੜੇ ਸਨਅਤੀ ਜ਼ਮੀਨ ਉਪਲਬਧ ਹੈ ਪਰ ਸੜਕਾਂ ਤੰਗ ਹਨ, ਸੜਕਾਂ ਨੂੰ ਚੌੜਾ ਕਰਨ ਨਾਲ ਉਦਯੋਗ ਨੂੰ ਵੱਡਾ ਹੁਲਾਰਾ ਮਿਲੇਗਾ। ਮੁਹਾਲੀ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਸਾਰੇ ਅਧਿਕਾਰੀ ਬਹੁਤ ਵਧੀਆ ਕੰਮ ਕਰ ਰਹੇ ਹਨ। ਉਹ ਉਦਯੋਗ ਨਾਲ ਸਬੰਧਤ ਹਰੇਕ ਮੁੱਦੇ ਨੂੰ ਹੱਲ ਕਰ ਰਹੇ ਹਨ। ਉਨ੍ਹਾਂ ਨੇ ਇਸ ਮੁੱਦੇ ਨੂੰ ਉਠਾਇਆ ਕਿ ਉਦਯੋਗਿਕ ਥਾਵਾਂ ਦੇ ਕਿਰਾਏ ਬਹੁਤ ਜ਼ਿਆਦਾ ਹਨ ਜਿਸ ਕਰਕੇ ਸੂਬਾ ਸਰਕਾਰ ਨੂੰ ਵੱਡੇ ਪਲਾਟਾਂ ਨੂੰ ਛੋਟੇ ਪਲਾਟਾਂ ਵਿੱਚ ਬਦਲਣਾ ਚਾਹੀਦਾ ਹੈ ਅਤੇ ਇਹ ਲੰਬੇ ਸਮੇਂ ਦੀਆਂ ਆਸਾਨ ਕਿਸ਼ਤਾਂ ਦੇ ਅਧਾਰ ‘ਤੇ ਨੌਜਵਾਨ ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਅਲਾਟ ਕਰਨੇ ਚਾਹੀਦੇ ਹਨ। ਫੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਦੇ ਨਿਰਦੋਸ਼ ਬਾਲੀ ਨੇ ਦੱਸਿਆ ਕਿ ਇੰਡਸਟਰੀ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਉਦਯੋਗਿਕ ਬਿਜਲੀ ਸਪਲਾਈ ਵਿੱਚ ਹੋਰ ਸੁਧਾਰ ਲਈ ਕੁਝ ਅਹਿਮ ਕਦਮਾਂ ਦਾ ਸੁਝਾਅ ਵੀ ਦਿੱਤਾ। ਡੇਰਾਬੱਸੀ ਇੰਡਸਟਰੀਅਲ ਐਸੋਸੀਏਸ਼ਨ ਦੇ ਰਾਕੇਸ਼ ਅਗਰਵਾਲ ਨੇ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮਦਦ ਨਾਲ ਹੁਣ ਉਦਯੋਗਿਕ ਖੇਤਰ ਵਿੱਚ ਡੇਰਾਬਸੀ ਬ੍ਰਾਂਡ ਬਣ ਗਿਆ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਮਾਨ ਦੇ ਯਤਨਾਂ ਨਾਲ ਪਿਛਲੇ ਸਾਲ ਸਥਾਪਿਤ ਕੀਤੇ ਗਏ ਪੰਜ ਮੈਗਾਵਾਟ ਦੇ ਪੈਡੀ ਸਟਰਾਅ ਆਧਾਰਿਤ ਪਾਵਰ ਹਾਊਸ ਜ਼ਿਲ੍ਹੇ ਦੀ ਪੂਰੀ ਝੋਨੇ ਦੀ ਪਰਾਲੀ ਨੂੰ ਜਜ਼ਬ ਕਰ ਸਕਦਾ ਹੈ। ਉਨ੍ਹਾਂ ਨੇ ਸਾਲ 2009 ਦੇ ਮਾਸਟਰ ਪਲਾਨ ਨੂੰ ਲਾਗੂ ਕਰਨ ਤੋਂ ਪਹਿਲਾਂ ਸਥਾਪਿਤ ਕੀਤੀਆਂ ਸਨਅਤੀ ਇਕਾਈਆਂ ਲਈ ਯਕਮੁਸ਼ਤ ਨਿਪਟਾਰਾ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਨੇ ਹਰੇ ਰੰਗ ਦੇ ਸਟੈਂਪ ਪੇਪਰ ਦੀ ਪਹਿਲਕਦਮੀ ਦੀ ਵੀ ਸ਼ਲਾਘਾ ਕੀਤੀ ਅਤੇ ਇਸ ਦੇ ਹੋਰ ਸੁਧਾਰ ਲਈ ਕੁਝ ਹੋਰ ਕਦਮ ਵੀ ਸੁਝਾਏ। The post ਮੋਹਾਲੀ ਵਿਖੇ 'ਸਰਕਾਰ-ਸਨਅਤਕਾਰ ਮਿਲਣੀ' ਦੌਰਾਨ ਉਦਯੋਗਪਤੀਆਂ ਵੱਲੋਂ ਭਗਵੰਤ ਸਿੰਘ ਮਾਨ ਸਰਕਾਰ ਦੇ ਫੌਰੀ ਫੈਸਲਿਆਂ ਦੀ ਸ਼ਲਾਘਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest