TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਸੁਖਦੇਵ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ 'ਚ ਹੋਣਗੇ ਸ਼ਾਮਲ Saturday 16 September 2023 06:15 AM UTC+00 | Tags: breaking-news latest-news news parkash-chand-garg punjab-news punjab-politics shiromani-akali-dal shiromani-akali-dal-united sukhbir-singh-badal sukhdev-singh-dhindsa ਚੰਡੀਗੜ੍ਹ, 16 ਸਤੰਬਰ 2023: ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ (Parkash Chand Garg) ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਸ਼ਾਮਲ ਹੋਣਗੇ | ਇਸ ਸੰਬੰਧੀ ਸਮਾਗਮ ਅੱਜ ਭਵਾਨੀਗੜ੍ਹ ਵਿਚ ਹਨੀ ਢਾਬਾ 'ਤੇ ਰੱਖਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉਹਨਾਂ ਨੇ ਜਨਵਰੀ ਮਹੀਨੇ ਵਿਚ ਪਾਰਟੀ ਵੱਲੋਂ ਵਿਨਰਜੀਤ ਗੋਲਡੀ ਨੂੰ ਸੰਗਰੂਰ ਦਾ ਇੰਚਾਰਜ ਲਗਾਉਣ ਮਗਰੋਂ ਨਾਰਾਜ਼ਗੀ ਦੇ ਚੱਲਦੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ | The post ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਸੁਖਦੇਵ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ‘ਚ ਹੋਣਗੇ ਸ਼ਾਮਲ appeared first on TheUnmute.com - Punjabi News. Tags:
|
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਸ੍ਰੀ ਦਰਬਾਰ ਸਾਹਿਬ ਵਿਖੇ ਆਲੌਕਿਕ ਨਗਰ ਕੀਰਤਨ Saturday 16 September 2023 07:19 AM UTC+00 | Tags: 10-guru-sahib breaking-news guru-sahib nagar-kirtan news prakash-purab ਅੰਮ੍ਰਿਤਸਰ, 16 ਸਤੰਬਰ 2023: ਅਮ੍ਰਿੰਤ ਵੇਲੇ ਪੱਵਿਤਰ ਸਰੋਵਰ ਦੀ ਪ੍ਰਕਰਮਾ ਵਿਚ ਸੰਗਤ ਨੇ ਪਵਿੱਤਰ ਗੁਰਬਾਣੀ ਦਾ ਜਾਪ ਕੀਤਾ | ਸ੍ਰੀ ਗੁਰੂ ਗ੍ਰੰਥ ਸਾਹਿਬ (Sri Darbar Sahib) ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿਚ ਅਮ੍ਰਿੰਤ ਵੇਲੇ ਨਗਰ ਕੀਰਤਨ ਸਜਾਏ ਗਏ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਲਵਾਈ। ਨਗਰ ਕੀਰਤਨ ਅਮ੍ਰਿੰਤਵੇਲੇ ਸਵੇਰੇ ਸਾਢੇ 3 ਵਜੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਏ ਅਤੇ ਪਵਿੱਤਰ ਸਰੋਵਰ ਦੀ ਪ੍ਰਕਰਮਾ ਕਰਦੇ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਹੀ ਸਮਾਪਤ ਹੋਏ। ਨਗਰ ਕੀਰਤਨ ਦੌਰਾਨ ਛੋਟੇ ਛੋਟੇ ਸਕੂਲੀ ਬੱਚਿਆਂ ਦੇ ਸੁੰਦਰ ਬੈਂਡ ਦੀਆਂ ਧੁਨਾਂ ਨੇ ਮਾਹੌਲ ਨੂੰ ਹੋਰ ਆਨੰਦਮਈ ਕਰ ਦਿੱਤਾ।
ਸਾਰੇ ਰਸਤੇ ਚੌਂਕੀ ਜੱਥਾ ਪ੍ਰਭਾਤ ਫੇਰੀ ਸੰਗਤ ਵੱਲੋਂ ਗੁਰਬਾਣੀ ਜਾਪ ਕੀਤੇ ਗਏ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਸਜਾਈ ਗਈ ਪਾਲਕੀ ਤੇ ਸੰਗਤ ਨੇ ਰਸਤੇ ਵਿਚ ਫੁੱਲਾਂ ਦੀ ਵਰਖਾ ਕੀਤੀ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ (Sri Darbar Sahib) ਦੀ ਪ੍ਰਕਰਮਾ ਵਿਚ ਸਥਿਤ ਸੱਤ ਗੇਟਾਂ ‘ਤੇ ਸੰਗਤ ਵੱਡੀ ਗਿਣਤੀ ਵਿਚ ਇਕੱਤਰ ਰਹੀ। ਪ੍ਰਕਰਮਾ ਦੇ ਵਿਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਨਗਰ ਕੀਰਤਨ ਦੀ ਸਮਾਪਤੀ ਉਪਰੰਤ ਅਰਦਾਸ ਕੀਤੀ ਗਈ ਅਤੇ ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੋਂ ਅਮ੍ਰਿੰਤ ਵੇਲੇ ਦਾ ਪਹਿਲਾ ਹੁਕਮਨਾਮਾ ਸੰਗਤਾਂ ਨੇ ਸਰਵਣ ਕੀਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅਤੇ ਆਸ ਪਾਸ ਦੇ ਇਤਿਹਾਸਕ ਗੁਰਧਾਮਾਂ ਤੇ ਬਿਜਲਈ ਰੌਸ਼ਨੀਆਂ ਨਾਲ ਸੁੰਦਰ ਸਜਾਵਟ ਕੀਤੀ ਗਈ। ਇਸ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਸਾਸਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਰੇ ਗੇਟਾਂ ‘ਤੇ ਸਰੁੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ। The post ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ਵਿਖੇ ਆਲੌਕਿਕ ਨਗਰ ਕੀਰਤਨ appeared first on TheUnmute.com - Punjabi News. Tags:
|
IND vs SL: ਭਲਕੇ ਭਾਰਤ-ਸ਼੍ਰੀਲੰਕਾ ਵਿਚਾਲੇ ਏਸ਼ੀਆ ਕੱਪ 2023 ਦਾ ਖ਼ਿਤਾਬੀ ਮੁਕਾਬਲਾ Saturday 16 September 2023 07:44 AM UTC+00 | Tags: asia-cup-2023 breaking breaking-news colombo colombo-match news ਚੰਡੀਗੜ੍ਹ, 16 ਸਤੰਬਰ 2023: ਏਸ਼ੀਆ ਕੱਪ 2023 (Asia Cup 2023) ਦਾ ਫਾਈਨਲ ਮੈਚ ਐਤਵਾਰ ਨੂੰ ਕੋਲੰਬੋ ‘ਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਦੇ ਇਤਿਹਾਸ ਵਿੱਚ ਦੋਵਾਂ ਟੀਮਾਂ ਵਿਚਾਲੇ ਇਹ 8ਵਾਂ ਫਾਈਨਲ ਹੋਵੇਗਾ। ਸ਼੍ਰੀਲੰਕਾ ਇਸ ਸਮੇਂ ਮੌਜੂਦਾ ਏਸ਼ੀਆ ਕੱਪ ਚੈਂਪੀਅਨ ਹੈ | ਏਸ਼ੀਆ ਕੱਪ ਤੋਂ ਇਲਾਵਾ 12 ਵੱਖ-ਵੱਖ ਟੂਰਨਾਮੈਂਟਾਂ ਦੇ ਫਾਈਨਲ ‘ਚ ਵੀ ਦੋਵੇਂ ਟੀਮਾਂ ਭਿੜ ਚੁੱਕੀਆਂ ਹਨ। ਇਸ ਵਿੱਚ ਵਨਡੇ ਵਿਸ਼ਵ ਕੱਪ ਫਾਈਨਲ, ਟੀ-20 ਵਿਸ਼ਵ ਕੱਪ ਫਾਈਨਲ ਅਤੇ ਚੈਂਪੀਅਨਜ਼ ਟਰਾਫੀ ਫਾਈਨਲ ਵੀ ਸ਼ਾਮਲ ਹੈ। ਭਾਰਤ ਅਤੇ ਸ਼੍ਰੀਲੰਕਾ 20ਵੀਂ ਵਾਰ ਖਿਤਾਬੀ ਮੁਕਾਬਲੇ ਵਿੱਚ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣ ਜਾ ਰਹੇ ਹਨ, ਜਿਸ ਵਿੱਚ ਆਈਸੀਸੀ, ਏਸੀਸੀ ਅਤੇ ਟ੍ਰਾਈ ਸੀਰੀਜ਼ ਦੇ ਸਾਰੇ ਟੂਰਨਾਮੈਂਟ ਸ਼ਾਮਲ ਹਨ। ਦੋਵਾਂ ਵਿਚਾਲੇ ਹੁਣ ਤੱਕ ਹੋਏ 19 ਫਾਈਨਲ ਮੁਕਾਬਲਿਆਂ ‘ਚ ਸ਼੍ਰੀਲੰਕਾ ਨੇ 9 ਵਾਰ ਅਤੇ ਭਾਰਤ ਸਿਰਫ 9 ਵਾਰ ਜਿੱਤਿਆ ਹੈ। ਦੋਵਾਂ ਵਿਚਾਲੇ ਇੱਕ ਫਾਈਨਲ ਮੈਚ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ | ਭਾਰਤ ਅਤੇ ਸ਼੍ਰੀਲੰਕਾ ਆਖਰੀ ਵਾਰ 2014 ਵਿੱਚ ਕਿਸੇ ਵੀ ਟੂਰਨਾਮੈਂਟ (Asia Cup 2023) ਦੇ ਫਾਈਨਲ ਵਿੱਚ ਆਹਮੋ-ਸਾਹਮਣੇ ਹੋਏ ਸਨ। ਫਿਰ ਦੋਵੇਂ ਬੰਗਲਾਦੇਸ਼ ਵਿੱਚ ਹੋਏ ਟੀ-20 ਵਿਸ਼ਵ ਕੱਪ ਦੇ ਖ਼ਿਤਾਬੀ ਮੁਕਾਬਲੇ ਵਿੱਚ ਭਿੜ ਗਏ। ਮੀਰਪੁਰ ਦੇ ਸ਼ੇਰ-ਏ-ਬੰਗਲਾ ਸਟੇਡੀਅਮ ‘ਚ 6 ਅਪ੍ਰੈਲ 2014 ਨੂੰ ਹੋਏ ਉਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 4 ਵਿਕਟਾਂ ‘ਤੇ 130 ਦੌੜਾਂ ਬਣਾਈਆਂ ਸਨ। ਜਵਾਬ ‘ਚ ਸ਼੍ਰੀਲੰਕਾ ਨੇ 17.5 ਓਵਰਾਂ ‘ਚ 4 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। 52 ਦੌੜਾਂ ਦੀ ਨਾਟ ਆਊਟ ਪਾਰੀ ਖੇਡਣ ਵਾਲੇ ਸ਼੍ਰੀਲੰਕਾ ਦੇ ਕੁਮਾਰ ਸੰਗਾਕਾਰਾ ਮੈਚ ਦੇ ਸਰਵੋਤਮ ਖਿਡਾਰੀ ਰਹੇ। The post IND vs SL: ਭਲਕੇ ਭਾਰਤ-ਸ਼੍ਰੀਲੰਕਾ ਵਿਚਾਲੇ ਏਸ਼ੀਆ ਕੱਪ 2023 ਦਾ ਖ਼ਿਤਾਬੀ ਮੁਕਾਬਲਾ appeared first on TheUnmute.com - Punjabi News. Tags:
|
ਅਟਾਰੀ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ, ਪੜ੍ਹੋ ਪੂਰੇ ਵੇਰਵੇ Saturday 16 September 2023 07:56 AM UTC+00 | Tags: amritsar attari-border border-retreat-ceremony breaking-news india-pakistan-international-attari-border news punjab-breaking retreat-ceremony ਚੰਡੀਗੜ੍ਹ, 16 ਸਤੰਬਰ 2023: ਮੌਸਮ ਬਦਲਦੇ ਹੀ ਸੀਮਾ ਸੁਰੱਖਿਆ ਬਲ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਅਟਾਰੀ ਸਰਹੱਦ (Attari border) 'ਤੇ ਹੋਣ ਵਾਲੇ ਝੰਡਾ ਲਹਿਰਾਉਣ ਦੀ ਰਸਮ ਦਾ ਸਮਾਂ ਬਦਲ ਦਿੱਤਾ ਹੈ। ਸੀਮਾ ਸੁਰੱਖਿਆ ਬਲ ਨੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 5.30 ਤੋਂ ਸ਼ਾਮ 6.15 ਵਜੇ ਕੀਤਾ ਗਿਆ ਹੈ | ਜਿਕਰਯੋਗ ਹੈ ਕਿ ਇਹ ਸਮਾਂ ਬੀ.ਐਸ.ਐਫ਼. ਅਟਾਰੀ ਸਰਹੱਦ ਅਤੇ ਪਾਕਿਸਤਾਨ ਸਤਲੁਜ ਰੇਂਜਰਜ਼ ਵਾਹਗਾ ਬਾਰਡਰ ਦੇ ਉੱਚ ਅਧਿਕਾਰੀਆਂ ਦੀ ਗੱਲਬਾਤ ਅਤੇ ਹੋਏ ਸਮਝੌਤੇ ਤਹਿਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ 16 ਫਰਵਰੀ ਨੂੰ ਰਿਟਰੀਟ ਸੈਰੇਮਨੀ ਸ਼ਾਮ 5 ਤੋਂ 5.30 ਵਜੇ ਦਾ ਸੀ | ਅੱਜ 16 ਸਤੰਬਰ ਅੱਜ ਤੋਂ ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਝੰਡੇ ਦੀ ਰਸਮ ਨਵੇਂ ਸਮੇਂ ਅਨੁਸਾਰ ਹੋਵੇਗੀ ਤੇ ਭਾਰਤ ਦੇ ਕੋਨੇ ਕੋਨੇ ਤੋਂ ਆਉਣ ਵਾਲੇ ਸੈਲਾਨੀ ਯਾਤਰੂ ਅੱਜ ਤੋਂ ਸ਼ਾਮ 5 ਵਜੇ ਤੱਕ ਅਟਾਰੀ ਸਰਹੱਦ ਵਿਖੇ ਝੰਡੇ ਦੀ ਰਸਮ ਵੇਖਣ ਲਈ ਪੁੱਜਣ। The post ਅਟਾਰੀ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ, ਪੜ੍ਹੋ ਪੂਰੇ ਵੇਰਵੇ appeared first on TheUnmute.com - Punjabi News. Tags:
|
ਆਸ਼ਾ ਵਰਕਰਾਂ ਨੂੰ ਵਾਤਾਵਰਣ ਬਚਾਉਣ ਲਈ ਕੀਤਾ ਜਾਗਰੂਕ, ਵੱਧ ਤੋਂ ਵੱਧ ਰੁੱਖ ਲਗਾਉਣ ਦੀ ਕੀਤੀ ਅਪੀਲ Saturday 16 September 2023 08:04 AM UTC+00 | Tags: asha-workers breaking-news dave-environment environment latest-news news primary-health-center-boothgarh save-tree save-water ਐਸ.ਏ.ਐਸ.ਨਗਰ, 16 ਸਤੰਬਰ 2023 : 'ਇੰਟਰਨੈਸ਼ਨਲ ਡੇਅ ਆਫ਼ ਕਲੀਨ ਏਅਰ ਫ਼ਾਰ ਬਲੂ ਸਕਾਈਜ਼' ਦੇ ਸਬੰਧ 'ਚ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਆਸ਼ਾ ਵਰਕਰਾਂ ਨੂੰ ਵਾਤਾਵਰਣ ਬਚਾਉਣ ਲਈ ਜਾਗਰੂਕ ਕੀਤਾ ਗਿਆ। ਐਸ.ਐਮ.ਓ. ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਅਰੁਣ ਬਾਂਸਲ ਨੇ ਕਿਹਾ ਕਿ ਕਿ ਬੀਮਾਰੀਆਂ ਤੋਂ ਮੁਕਤੀ ਹਾਸਲ ਕਰਨ ਲਈ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਿਤ ਹਵਾ ਨਾਲ ਦਿਲ, ਫੇਫੜਿਆਂ, ਦਿਮਾਗ ਅਤੇ ਅੱਖਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਆਖਿਆ ਕਿ ਜੇ ਸਾਡਾ ਵਾਤਾਵਰਣ ਠੀਕ ਰਹੇਗਾ ਤਾਂ ਯਕੀਨਨ ਸਿਹਤ ਵੀ ਚੰਗੀ ਰਹੇਗੀ ਕਿਉਂਕਿ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਸਾਡੀ ਚੰਗੀ ਸਿਹਤ ਨਾਲ ਜੁੜਿਆ ਹੈ। ਵਾਤਾਵਰਣ ਤਬਦੀਲੀ ਦਾ ਬਨਸਪਤੀ ਤੋਂ ਇਲਾਵਾ ਮਨੁੱਖੀ ਸਿਹਤ ਉਤੇ ਵੀ ਡਾਢਾ ਅਸਰ ਪੈ ਰਿਹਾ ਹੈ ਪਰ ਅਸੀਂ ਕੁਝ ਸਾਵਧਾਨੀਆਂ ਵਰਤ ਕੇ ਅਪਣੀ ਸਿਹਤ ਉਤੇ ਪੈਣ ਵਾਲੇ ਇਸ ਅਸਰ ਨੂੰ ਕਾਫ਼ੀ ਹੱਦ ਤਕ ਘਟਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਪਣੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ, ਹਰ ਥਾਂ ਸਾਫ਼-ਸਫ਼ਾਈ ਰੱਖਣ, ਘੱਟ ਪਾਣੀ ਦੀ ਵਰਤੋਂ, ਊਰਜਾ-ਕੁਸ਼ਲ ਉਪਕਰਣਾਂ ਦੀ ਵਰਤੋਂ, ਪਲਾਸਟਿਕ ਦੀ ਵਰਤੋਂ ਘਟਾਉਣ, ਊਰਜਾ ਅਤੇ ਪਾਣੀ ਦੀ ਸੰਭਾਲ ਦੇ ਤਰੀਕਿਆਂ ਦੀ ਪਾਲਣਾ ਆਦਿ ਜਿਹੇ ਉਪਰਾਲਿਆਂ ਨਾਲ ਅਸੀਂ ਸਾਰੇ ਮਿਲ-ਜੁਲ ਕੇ ਵਾਤਾਵਰਣ ਨੂੰ ਸੰਭਾਲਣ 'ਚ ਜ਼ਿਕਰਯੋਗ ਯੋਗਦਾਨ ਪਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਘਟਾਉਣ ਲਈ ਜਿੰਨਾ ਹੋ ਸਕੇ, ਪੈਦਲ ਤੁਰਨਾ ਚਾਹੀਦਾ ਹੈ। ਇਸ ਮੌਕੇ ਬੀ.ਈ.ਈ. ਬਲਜਿੰਦਰ ਸੈਣੀ, ਐਸ.ਆਈ. ਗੁਰਤੇਜ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ। The post ਆਸ਼ਾ ਵਰਕਰਾਂ ਨੂੰ ਵਾਤਾਵਰਣ ਬਚਾਉਣ ਲਈ ਕੀਤਾ ਜਾਗਰੂਕ, ਵੱਧ ਤੋਂ ਵੱਧ ਰੁੱਖ ਲਗਾਉਣ ਦੀ ਕੀਤੀ ਅਪੀਲ appeared first on TheUnmute.com - Punjabi News. Tags:
|
ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਮੋਹਾਲੀ ਵਿਖੇ 'ਕਾਵਿ-ਰੰਗ' ਸਮਾਗਮ ਕਰਵਾਇਆ Saturday 16 September 2023 08:11 AM UTC+00 | Tags: breaking-news kavi-rang mohali-news news punjabi-literature sahibzada-ajit-singh-nagar surjit-patar ਐੱਸ ਏ ਐੱਸ ਨਗਰ, 16 ਸਤੰਬਰ, 2023: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਕਲ੍ਹ ਜ਼ਿਲ੍ਹਾ ਭਾਸ਼ਾ ਦਫ਼ਤਰ, ਦੇ ਵਿਹੜੇ ਸੁਰਜੀਤ ਪਾਤਰ (Surjit Patar)ਦੀ ਪ੍ਰਧਾਨਗੀ ਹੇਠ ‘ਕਾਵਿ-ਰੰਗ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਉੱਘੇ ਕਵੀਆਂ ਲਖਵਿੰਦਰ ਜੌਹਲ, ਜਸਵੰਤ ਸਿੰਘ ਜ਼ਫ਼ਰ, ਡਾ. ਮਨਮੋਹਨ, ਦਰਸ਼ਨ ਬੁੱਟਰ, ਮਨਜੀਤ ਇੰਦਰਾ, ਸਰਬਜੀਤ ਕੌਰ ਸੋਹਲ, ਬਲਵਿੰਦਰ ਸੰਧੂ, ਸਤਪਾਲ ਭੀਖੀ, ਤਰਸੇਮ ਅਤੇ ਜਗਦੀਪ ਸਿੱਧੂ ਵੱਲੋਂ ‘ਕਾਵਿ-ਰੰਗ’ ਵਿਚ ਕਵਿਤਾ-ਪਾਠ ਲਈ ਸ਼ਮੂਲੀਅਤ ਕੀਤੀ ਗਈ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਪੁੱਜੇ ਮੁੱਖ ਮਹਿਮਾਨਾਂ, ਕਵੀਆਂ ਅਤੇ ਪਤਵੰਤੇ ਸੱਜਣਾਂ ਨੂੰ 'ਜੀ ਆਇਆਂ ਨੂੰ' ਕਿਹਾ ਗਿਆ ਅਤੇ ਸਿਰਮੌਰ ਕਵੀਆਂ ਦੇ ਪੰਜਾਬੀ ਕਵਿਤਾ ਦੇ ਖੇਤਰ ਪਾਏ ਯੋਗਦਾਨ ਬਾਰੇ ਚਾਨਣਾ ਪਾਉਂਦਿਆਂ ਕਰਵਾਏ ਜਾ ਰਹੇ ‘ਕਾਵਿ-ਰੰਗ’ ਦੇ ਮਨੋਰਥ ਬਾਰੇ ਹਾਜ਼ਰੀਨ ਨੂੰ ਦੱਸਿਆ ਗਿਆ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਸੁਰਜੀਤ ਪਾਤਰ ਵੱਲੋਂ ਪ੍ਰਧਾਨਗੀ ਭਾਸ਼ਣ ਵਿਚ ਸ੍ਰੋਤਿਆਂ ਦੇ ਰੂ-ਬ-ਰੂ ਹੁੰਦਿਆਂ ਕਿਹਾ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਵੱਲੋਂ ਪੰਜਾਬੀ ਜ਼ੁਬਾਨ ਦੇ ਸਮਰੱਥ ਕਵੀਆਂ ਨੂੰ ਇੱਕੋ ਮੰਚ ‘ਤੇ ਇਕੱਠਾ ਕਰਨਾ ਬਹੁਤ ਵੱਡਾ ਉਪਰਾਲਾ ਹੈ। ਉਨ੍ਹਾਂ ਵੱਲੋਂ ਆਪਣੀਆਂ ਕਈ ਖੂਬਸੂਰਤ ਨਜ਼ਮਾਂ ਸੁਣਾਈਆਂ ਗਈਆਂ ਅਤੇ ‘ਕੀ ਹੈ ਜੇ ਸ਼ਹਿਰ ਵਿਚ ਮਸ਼ਹੂਰ ਹਾਂ, ਜੇ ਤੇਰੀ ਨਜ਼ਰ ਵਿਚ ਨਾਮਨਜ਼ੂਰ ਹਾਂ’ ਗ਼ਜ਼ਲ ਤਰਨੁੰਮ ਵਿਚ ਪੇਸ਼ ਕਰਕੇ ਸ੍ਰੋਤਿਆਂ ਨੂੰ ਮੰਤਰ-ਮੁਗਧ ਕਰ ਦਿੱਤਾ। ਲਖਵਿੰਦਰ ਜੌਹਲ ਵੱਲੋਂ ‘ਔਰਤਾਂ’ ਅਤੇ ‘ਚੁੱਪ’ ਕਵਿਤਾਵਾਂ ਰਾਹੀਂ ਸਮਾਜ ਵਿਚਲੀਆਂ ਅਣਮਨੁੱਖੀ ਸਥਿਤੀਆਂ ਅਤੇ ਵਰਤਾਰਿਆਂ ਨੂੰ ਬੜੇ ਸਰਲ, ਸਪਸ਼ਟ ਤੇ ਅਰਥਪੂਰਨ ਢੰਗ ਨਾਲ ਪੇਸ਼ ਕੀਤਾ ਗਿਆ। ਜਸਵੰਤ ਸਿੰਘ ਜ਼ਫ਼ਰ ਵੱਲੋਂ ਆਪਣੇ ਚਿੰਤਨੀ ਅੰਦਾਜ਼ ਵਿਚ ‘ਨਵਾਂ ਬਾਇਓਡਾਟਾ’ ਅਤੇ ‘ਉੱਡਦੇ ਬੱਦਲ’ ਕਵਿਤਾਵਾਂ ਸੁਣਾਈਆਂ ਗਈਆਂ ਅਤੇ ਵਿਅੰਗਮਈ ਸ਼ੈਲੀ ਰਾਹੀਂ ਸਮੁੱਚੇ ਸਮਾਜਿਕ ਤਾਣੇ-ਬਾਣੇ ‘ਤੇ ਕਟਾਖਸ਼ ਕੀਤਾ। ਮਨਜੀਤ ਇੰਦਰਾ ਵੱਲੋਂ ‘ਕਿੱਥੇ ਗਈਆਂ ਗੱਲਾਂ ਸਭ’, ‘ਚੰਦਰੇ ਹਨੇਰੇ’ ਅਤੇ ਹੋਰ ਕਵਿਤਾਵਾਂ ਦੁਆਰਾ ਬੇਬਾਕੀ ਨਾਲ ਨਾਰੀ ਮਨ ਦੀਆਂ ਮਹੀਨ ਤੰਦਾਂ ਨੂੰ ਫੜ੍ਹਦਿਆਂ ਚੌਗਿਰਦੇ ਵਿਚਲੀਆਂ ਬੇਨਿਯਮੀਆਂ ਲਈ ਜ਼ਿੰਮੇਵਾਰ ਧਿਰ ਦਾ ਵਿਰੋਧ ਸਿਰਜਿਆ ਗਿਆ। ਡਾ. ਮਨਮੋਹਨ ਨੇ ‘ਘਟਿ ਘਟਿ ਮਹਿ’ ਅਤੇ ‘ਬੀਬੇ ਬੰਦੇ ਦੀ ਬੈਲੰਸ ਸ਼ੀਟ’ ਦੇ ਪਾਠ ਦੁਆਰਾ ਆਪਣੀ ਕਾਵਿਕ ਸੂਝ ਦੇ ਨਾਲ-ਨਾਲ ਬੌਧਿਕ ਚਿੰਤਨ ਦਾ ਭਰਪੂਰ ਰੂਪ ਵਿਚ ਪ੍ਰਗਟਾਵਾ ਕੀਤਾ। ਸਰਬਜੀਤ ਕੌਰ ਸੋਹਲ ਵੱਲੋਂ ‘ਉੱਜੜ ਜਾਉ’, ‘ਨਾਨਕ ਹੋਣਾ’ ਅਤੇ ਹੋਰ ਰਚਨਾਵਾਂ ਵਿਚ ਸਮਾਜਿਕ ਅਤੇ ਨਾਰੀਵਾਦੀ ਮਸਲਿਆਂ ਦੇ ਸਥਾਪਿਤ ਮਿਆਰਾਂ ਨੂੰ ਉਲੰਘ ਕੇ ਨਵੇਂ ਦ੍ਰਿਸ਼ਟੀਕੋਣ ਤੋਂ ਪੇਸ਼ ਕੀਤਾ ਗਿਆ। ਦਰਸ਼ਨ ਬੁੱਟਰ ਵੱਲੋਂ ‘ਉਹ ਕਵਿਤਾ ਤਾਂ’ ਅਤੇ ‘ਏਨੀ ਕੁ ਗੱਲ’ ਕਵਿਤਾਵਾਂ ਰਾਹੀਂ ਮਨੁੱਖਤਾ ਦੇ ਦੰਭੀ ਚਿਹਰੇ ‘ਤੇ ਕਟਾਖ਼ਸ਼ ਕਰਦਿਆਂ ਸਮਾਜਿਕ ਕੁਹਜ ਦੀ ਨਿਸ਼ਾਨਦੇਹੀ ਕੀਤੀ ਗਈ। ਬਲਵਿੰਦਰ ਸੰਧੂ ਵੱਲੋਂ ‘ਉੱਥੇ ਜਿੱਥੇ’ ਅਤੇ ‘ਲੋਕਾ ਵੇ ਮੈਂ ਰੱਬ ਵਰਗਾ ਨਾ ਹੋਣਾ’ ਕਵਿਤਾਵਾਂ ਰਾਹੀਂ ਮਨੁੱਖ ਦੀ ਖੋਖਲੀ ਹਉਮੈਂ ਨੂੰ ਤੱਜ ਕੇ ਕੁਦਰਤ ਦੀ ਤੋਰ ਨਾਲ ਸਹਿਜ ਅਤੇ ਸਰਲ ਹੋਣ ਦੀ ਗੱਲ ਆਖੀ ਗਈ। ਸਤਪਾਲ ਭੀਖੀ ਵੱਲੋਂ ‘ਬੰਦੇ’ ਅਤੇ ‘ਮਿੱਤਰਤਾ’ ਕਵਿਤਾਵਾਂ ਦੁਆਰਾ ਸਥਾਪਤੀ ਦੇ ਵਿਰੋਧ ਵਿਚ ਸੁਤੰਤਰ ਅਤੇ ਸੰਤੁਲਿਤ ਮਨੁੱਖ ਦਾ ਮਾਡਲ ਪੇਸ਼ ਕੀਤਾ ਗਿਆ। ਰਾਜਸੀ ਅਤੇ ਸਮਾਜਿਕ ਸਰੋਕਾਰਾਂ ਪ੍ਰਤੀ ਚੇਤੰਨ ਸ਼ਾਇਰ ਤਰਸੇਮ ਵੱਲੋਂ ‘ਭਿਆਨਕ ਸਮੇਂ ‘ਚ’ ਅਤੇ ‘ਮਨੀਪੁਰ ‘ਤੇ’ ਕਵਿਤਾਵਾਂ ਦੇ ਪਾਠ ਦੁਆਰਾ ਸਮੁੱਚੇ ਸਿਸਟਮ ਵਿਚ ਮੌਜੂਦ ਖੱਪਿਆਂ ‘ਤੇ ਪ੍ਰਸ਼ਨ ਚਿੰਨ੍ਹ ਲਾਇਆ ਗਿਆ। ਜਗਦੀਪ ਸਿੱਧੂ ਵੱਲੋਂ ‘ਸੰਨ 84’, ‘ਮਾਸੂਮ’ ਅਤੇ ‘ਮਾਂ’ ਕਵਿਤਾਵਾਂ ਦੁਆਰਾ ਸਮਾਜਿਕ ਤੰਤਰ, ਮਨੁੱਖੀ ਰਿਸ਼ਤਿਆਂ ਅਤੇ ਸਮਕਾਲ ਵਿਚ ਪੰਜਾਬੀ ਜ਼ੁਬਾਨ ਨੂੰ ਦਰਪੇਸ਼ ਖਤਰਿਆਂ ਗੱਲ ਕੀਤੀ ਗਈ। ਸਮੂਹ ਬੁਲਾਰਿਆਂ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੀਆਂ ਸਰਗਰਮੀਆਂ ਅਤੇ ਸੁਹਜਮਈ ਦਿੱਖ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਗਈ। ਇਸ ਕਾਵਿ ਰੰਗ ਮੌਕੇ ਡਾ. ਸ਼ਿੰਦਰਪਾਲ ਸਿੰਘ, ਡਾ. ਮੇਘਾ ਸਿੰਘ, ਡਾ. ਸੁਰਿੰਦਰ ਗਿੱਲ, ਡਾ. ਕਸ਼ਮੀਰ ਸਿੰਘ, ਡਾ. ਸੁਖਵਿੰਦਰ ਸਿੰਘ ਢਿੱਲੋਂ, ਡਾ. ਮਨਜੀਤ ਸਿੰਘ ਮਝੈਲ, ਗੁਰਦਰਸ਼ਨ ਸਿੰਘ ਬਾਹੀਆ, ਸੁਰਿੰਦਰ ਸਿੰਘ ਸੁੰਨੜ, ਅਜੀਤ ਹਮਦਰਦ, ਸੁਰਜੀਤ ਸੁਮਨ, ਪ੍ਰੋ. ਦਿਲਬਾਗ ਸਿੰਘ, ਭੁਪਿੰਦਰ ਸਿੰਘ ਮਟੌਰੀਆ, ਨੀਲਮ ਨਾਰੰਗ, ਜਸਵੀਰ ਸਿੰਘ ਗੜਾਂਗਾ, ਸਤਵਿੰਦਰ ਕੌਰ, ਹਰਮੀਤ ਕੌਰ, ਕੁਲਵੰਤ ਸਿੰਘ, ਮਨਜੀਤਪਾਲ ਸਿੰਘ, ਜਸਵੰਤ ਸਿੰਘ ਪੂਨੀਆ, ਦਿਲਬਾਗ ਸਿੰਘ, ਚਰਨਜੀਤ ਸਿੰਘ ਕਲੇਰ, ਰਾਜਿੰਦਰ ਸਿੰਘ ਧੀਮਾਨ, ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਜਸਵੀਰ ਸਿੰਘ ਗੋਸਲ, ਧਰਮਬੀਰ ਸਿੰਘ, ਗੁਰਨਾਮ ਸਿੰਘ, ਧਿਆਨ ਸਿੰਘ ਕਾਹਲੋਂ, ਪਟਵਾਰੀ ਜਸਵੰਤ ਸਿੰਘ, ਸੁਖਵਿੰਦਰ ਸਿੰਘ ਨੂਰਪੁਰੀ, ਸਿਕੰਦਰ ਸਿੰਘ, ਜਸਬੀਰ ਸਿੰਘ ਦਾਵਰ, ਚਰਨ ਸਿੰਘ, ਸੁਰਿੰਦਰ ਸਿੰਘ ਸੀਹਰਾ, ਹਰਮਿੰਦਰ ਸਿੰਘ, ਜਤਿੰਦਰਪਾਲ ਸਿੰਘ ਅਤੇ ਲਖਵਿੰਦਰ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ ਅਤੇ ਸਮੂਹ ਕਵੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਡਾ. ਦੀਪਕ ਮਨਮੋਹਨ ਵੱਲੋਂ ਸਾਰੇ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। The post ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਮੋਹਾਲੀ ਵਿਖੇ ‘ਕਾਵਿ-ਰੰਗ’ ਸਮਾਗਮ ਕਰਵਾਇਆ appeared first on TheUnmute.com - Punjabi News. Tags:
|
ਜਿਨਸੀ ਸ਼ੋਸ਼ਣ ਮਾਮਲੇ 'ਚ ਬ੍ਰਿਜ ਭੂਸ਼ਣ ਸ਼ਰਣ ਰਾਊਸ ਐਵੇਨਿਊ ਅਦਾਲਤ 'ਚ ਹੋਏ ਪੇਸ਼ Saturday 16 September 2023 08:21 AM UTC+00 | Tags: breaking-news brij-bhushan-sharan brij-bhushan-sharan-singh case-of-sexual-harassment delhi delhi-police latest-news news patiala-house-court pocso pocso-act rouse-avenue-court the-unmute-breaking-news the-unmute-punjabi-news wrestling-federation-of-india ਚੰਡੀਗੜ੍ਹ, 16 ਸਤੰਬਰ, 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ (Brij Bhushan Sharan) ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਹੋਏ ਹਨ | ਜਿਕਰਯੋਗ ਹੈ ਕਿ ਪਿਛਲੀ ਵਾਰ ਸੁਣਵਾਈ 15 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਇਸ ਕੇਸ ਵਿੱਚ 20 ਜੁਲਾਈ ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਮੁਅੱਤਲ WFI ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਜ਼ਮਾਨਤ ਦੇ ਦਿੱਤੀ ਸੀ। ਪਹਿਲਵਾਨ ਬਜਰੰਗ ਪੂਨੀਆ, ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਅਤੇ ਹੋਰ ਮਸ਼ਹੂਰ ਪਹਿਲਵਾਨਾਂ ਨੇ ਇਸ ਸਾਲ ਜਨਵਰੀ ਵਿਚ ਬ੍ਰਿਜ ਭੂਸ਼ਣ (Brij Bhushan Sharan) ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾ ਕੇ ਕਾਰਵਾਈ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਦਿੱਲੀ ਦੇ ਜੰਤਰ-ਮੰਤਰ ‘ਤੇ ਕਈ ਦਿਨਾਂ ਤੱਕ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦਿੱਲੀ ਪੁਲੀਸ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ। The post ਜਿਨਸੀ ਸ਼ੋਸ਼ਣ ਮਾਮਲੇ 'ਚ ਬ੍ਰਿਜ ਭੂਸ਼ਣ ਸ਼ਰਣ ਰਾਊਸ ਐਵੇਨਿਊ ਅਦਾਲਤ ‘ਚ ਹੋਏ ਪੇਸ਼ appeared first on TheUnmute.com - Punjabi News. Tags:
|
ਸ਼ੰਭੂ ਖ਼ੁਰਦ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਮੰਗਵਾਉਣ ਲਈ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਲਗਾਈ ਪੁਕਾਰ Saturday 16 September 2023 08:57 AM UTC+00 | Tags: breaking-news canada government news nri-minitster-punjab punjab-government punjab-news shambhu-khurd ਘਨੌਰ, 16 ਸਤੰਬਰ, 2023: ਪੰਜਾਬ ਦੇ ਵਿੱਚੋਂ ਲਗਾਤਾਰ ਨੌਜਵਾਨਾਂ ਦਾ ਵਿਦੇਸ਼ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ ਅਤੇ ਕਈ ਵਾਰ ਵਿਦੇਸ਼ਾਂ ਵਿੱਚ ਅਜਿਹੀ ਮੰਦਭਾਗੀ ਖ਼ਬਰ ਸਾਹਮਣੇ ਆਉਂਦੀ ਹੈ, ਜਿਸ ਨਾਲ ਹਰ ਇੱਕ ਦੀ ਰੂਹ ਕੰਬ ਜਾਂਦੀ ਹੈ। ਪਿਛਲੇ ਕੁਝ ਸਮੇਂ ਤੋਂ ਵਿਦੇਸ਼ਾਂ ਵਿਚੋਂ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ, ਜਿਹਨਾਂ ਵਿੱਚ ਹਾਰਟ ਅਟੈਕ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਸੇ ਤਰਾਂ ਦਾ ਮਾਮਲਾ ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਤੋਂ ਸਾਹਮਣੇ ਆਇਆ ਹੈ, ਜਿਸ ਵਿਚ ਇੱਕ 19 ਸਾਲਾਂ ਨੌਜਵਾਨ ਮਨਜੋਤ ਸਿੰਘ 7 ਅਗਸਤ ਨੂੰ ਕੈਨੇਡਾ (Canada) ਦੇ ਸ਼ਰੀ ਦੇ ਵਿੱਚ ਪੜ੍ਹਾਈ ਦੇ ਲਈ ਭਾਰਤ ਤੋਂ ਗਿਆ ਸੀ ਅਤੇ ਸੋਮਵਾਰ ਨੂੰ ਸਵੇਰੇ ਜਦੋਂ ਕਾਲਜ ਦੇ ਵਿੱਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕਾਲਜ ਦੇ ਬਾਥਰੂਮ ਵਿਚ ਹਾਰਟ ਅਟੈਕ ਆਉਣ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਮਨਜੋਤ ਸਿੰਘ ਤੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਉਹਨਾਂ ਦੇ ਭਤੀਜੇ ਅਮਨਦੀਪ ਸਿੰਘ ਜੋ ਕੈਨੇਡਾ ਦੇ ਵਿੱਚ ਹੀ ਰਹਿੰਦਾ ਹੈ, ਉਸਨੂੰ ਕੈਨੇਡਾ ਪੁਲਿਸ ਦਾ ਫੋਨ ਆਇਆ ਕੀ ਉਹਨਾਂ ਦੇ ਰਿਸ਼ਤੇਦਾਰ ਮਨਜੋਤ ਸਿੰਘ ਦੀ ਹਾਰਟ ਅਟੈਕ ਕਰਨ ਮੌਤ ਹੋ ਗਈ ਹੈ। ਉਹਨਾਂ ਕਿਹਾ ਕਿ ਅਜੇ ਤੱਕ ਮਨਜੋਤ ਦੀ ਲਾਸ਼ ਵੀ ਨਹੀਂ ਦਿਖਾਈ ਗਈ। ਸ਼ਨੀਵਾਰ ਨੂੰ ਪੁਲਿਸ ਵੱਲੋਂ ਮਨਜੋਤ ਦੀ ਲਾਸ਼ ਉਸ ਦੇ ਭਰਾ ਨੂੰ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਨਜੋਤ ਦੀ ਲਾਸ਼ ਪੰਜਾਬ ਲੈਣ ਲਈ 18 ਤੋਂ 20 ਲੱਖ ਰੁਪਏ ਲੱਗਣਗੇ । ਅਸੀਂ ਮੱਧ ਵਰਗੀ ਪਰਿਵਾਰ ਦੇ ਵਿੱਚੋਂ ਹਾਂ ਪਹਿਲਾ ਲੱਖਾਂ ਰੁਪਏ ਕਰਜ਼ ਚੁੱਕ ਪੁੱਤ ਨੂੰ ਪੜ੍ਹਾਈ ਦੇ ਲਈ ਬਾਹਰ ਭੇਜਿਆ ਸੀ। ਹੁਣ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ ਕਿ ਪੁੱਤ ਦੀ ਲਾਸ਼ ਨੂੰ ਮੰਗਵਾ ਸਕਣ । ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹਨਾਂ ਦੇ ਪੁੱਤ ਦੀ ਲਾਸ਼ ਕੈਨੇਡਾ ਤੋਂ ਪੰਜਾਬ ਲਿਆਉਣ ਲਈ ਉਨ੍ਹਾਂ ਦੀ ਮੱਦਦ ਕੀਤੀ ਜਾਵੇ। ਜ The post ਸ਼ੰਭੂ ਖ਼ੁਰਦ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ, ਪਰਿਵਾਰ ਨੇ ਮ੍ਰਿਤਕ ਦੇਹ ਮੰਗਵਾਉਣ ਲਈ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਲਗਾਈ ਪੁਕਾਰ appeared first on TheUnmute.com - Punjabi News. Tags:
|
ਕਦੋਂ ਹੋਵੇਗੀ 'ਵਨ ਨੇਸ਼ਨ, ਵਨ ਇਲੈਕਸ਼ਨ' ਕਮੇਟੀ ਦੀ ਪਹਿਲੀ ਬੈਠਕ ? ਰਾਮਨਾਥ ਕੋਵਿੰਦ ਨੇ ਦਿੱਤੀ ਜਾਣਕਾਰੀ Saturday 16 September 2023 09:18 AM UTC+00 | Tags: adhir-ranjan-chaudhary bjp breaking-news central-government ghulam-nabi-azad harish-salve-and-sanjay-kothari lok-sabha-elections lok-sabha-elections-2024 news nk-singh one-nation-one-election. ram-nath-kovind subhash-kashyap union-committee ਚੰਡੀਗੜ੍ਹ, 16 ਸਤੰਬਰ, 2023: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕੇਂਦਰ ਸਰਕਾਰ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ (One Nation One Election) ‘ਤੇ ਅਮਲ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਹਾਲ ਹੀ ‘ਚ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਧਾਨਗੀ ‘ਚ ਇਸ ਦੇ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਹੁਣ ਇਸ ਕਮੇਟੀ ਦੀ ਪਹਿਲੀ ਮੀਟਿੰਗ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸਾਬਕਾ ਰਾਸ਼ਟਰਪਤੀ ਅਤੇ ਕਮੇਟੀ ਪ੍ਰਧਾਨ ਰਾਮਨਾਥ ਕੋਵਿੰਦ ਨੇ ਕਿਹਾ ਕਿ 'ਵਨ ਨੇਸ਼ਨ ਵਨ ਇਲੈਕਸ਼ਨ' (One Nation One Election) ਕਮੇਟੀ ਦੀ ਪਹਿਲੀ ਬੈਠਕ 23 ਸਤੰਬਰ ਨੂੰ ਹੋਣ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਬਣਾਈ ਗਈ ਚੋਣ ਕਮੇਟੀ ਵਿੱਚ ਚੇਅਰਮੈਨ ਤੋਂ ਇਲਾਵਾ 7 ਹੋਰ ਜਣੇ ਵੀ ਸ਼ਾਮਲ ਹਨ। ਇਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਆਗੂ ਅਧੀਰ ਰੰਜਨ ਚੌਧਰੀ, ਗੁਲਾਮ ਨਬੀ ਆਜ਼ਾਦ, ਐਨਕੇ ਸਿੰਘ, ਸੁਭਾਸ਼ ਕਸ਼ਯਪ, ਹਰੀਸ਼ ਸਾਲਵੇ ਅਤੇ ਸੰਜੇ ਕੋਠਾਰੀ ਸ਼ਾਮਲ ਹਨ। ਹਾਲਾਂਕਿ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਇਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਚੁੱਕੇ ਹਨ | The post ਕਦੋਂ ਹੋਵੇਗੀ ‘ਵਨ ਨੇਸ਼ਨ, ਵਨ ਇਲੈਕਸ਼ਨ’ ਕਮੇਟੀ ਦੀ ਪਹਿਲੀ ਬੈਠਕ ? ਰਾਮਨਾਥ ਕੋਵਿੰਦ ਨੇ ਦਿੱਤੀ ਜਾਣਕਾਰੀ appeared first on TheUnmute.com - Punjabi News. Tags:
|
ਜਿਨਸੀ ਸ਼ੋਸ਼ਣ ਮਾਮਲੇ 'ਚ ਬ੍ਰਿਜ ਭੂਸ਼ਣ ਸ਼ਰਣ ਦੀ ਅਦਾਲਤ 'ਚ ਪੇਸ਼ੀ, 23 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ Saturday 16 September 2023 09:29 AM UTC+00 | Tags: breaking-news brij-bhushan-sharan brij-bhushan-sharan-singh case-of-sexual-harassment delhi delhi-police latest-news news patiala-house-court pocso pocso-act rouse-avenue-court the-unmute-breaking-news the-unmute-punjabi-news wrestling-federation-of-india ਚੰਡੀਗੜ੍ਹ, 16 ਸਤੰਬਰ, 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ (Brij Bhushan Sharan) ਦਿੱਲੀ ਦੀ ਰਾਊਸ ਐਵੇਨਿਊ ਅਦਾਲਤ 'ਚ ਪੇਸ਼ੀ ਹੋਈ | ਪ੍ਰਾਪਤ ਜਾਣਕਰੀ ਦਿੱਲੀ ਪੁਲਿਸ ਨੇ ਕਿਹਾ ਕਿ ਨਿਗਰਾਨੀ ਕਮੇਟੀ ਨੇ ਸੰਸਦ ਮੈਂਬਰ ਬ੍ਰਿਜ ਭੂਸ਼ਣ (Brij Bhushan Sharan) ਨੂੰ ਦੋਸ਼ਮੁਕਤ ਨਹੀਂ ਕੀਤਾ ਹੈ। ਕਮੇਟੀ ਨੇ ਸਿਫਾਰਿਸ਼ਾਂ ਦਿੱਤੀਆਂ ਸਨ, ਫੈਸਲਾ ਨਹੀਂ। ਦਿੱਲੀ ਪੁਲਿਸ 23 ਸਤੰਬਰ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਲੱਗੇ ਦੋਸ਼ਾਂ ‘ਤੇ ਬਹਿਸ ਜਾਰੀ ਰੱਖੇਗੀ। ਸੁਣਵਾਈ ਦੀ ਅਗਲੀ ਤਾਰੀਖ਼ 23 ਸਤੰਬਰ ਤੈਅ ਕੀਤੀ ਹੈ | ਇਸ ਤੋਂ ਪਹਿਲਾਂ ਇਸ ਕੇਸ ਵਿੱਚ 20 ਜੁਲਾਈ ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਮੁਅੱਤਲ WFI ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਜ਼ਮਾਨਤ ਦੇ ਦਿੱਤੀ ਸੀ। The post ਜਿਨਸੀ ਸ਼ੋਸ਼ਣ ਮਾਮਲੇ 'ਚ ਬ੍ਰਿਜ ਭੂਸ਼ਣ ਸ਼ਰਣ ਦੀ ਅਦਾਲਤ 'ਚ ਪੇਸ਼ੀ, 23 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ appeared first on TheUnmute.com - Punjabi News. Tags:
|
ਡੇਢ ਸਾਲ ਮਾਨ ਸਰਕਾਰ ਨੇ ਪੰਜਾਬ ਨਾਲ ਸਿਰਫ਼ ਧੋਖਾ 'ਤੇ ਧੱਕਾ ਕੀਤਾ: ਜੈਵੀਰ ਸ਼ੇਰਗਿੱਲ Saturday 16 September 2023 09:35 AM UTC+00 | Tags: aam-aadmi-party breaking-news cm-bhagwant-mann jaiveer-shergill latest-news news punjab punjab-bjp punjab-congress punjab-government the-unmute-breaking-news the-unmute-news ਚੰਡੀਗੜ, 16 ਸਤੰਬਰ 2023: ਢਹਿ-ਢੇਰੀ ਹੋ ਰਹੀ ਅਮਨ-ਕਾਨੂੰਨ, ਟੁੱਟਦੇ ਵਾਅਦੇ, ਵੱਡੇ ਪੱਧਰ ਤੇ ਨਸ਼ੇ ਦੀ ਸਮੱਸਿਆ, ਵਧਦਾ ਵੀ.ਆਈ.ਪੀ ਕਲਚਰ ਅਤੇ ਪੰਜਾਬ ਦੇ ਵਸੀਲਿਆਂ ਦੀ ਬਰਬਾਦੀ ਪੰਜਾਬ ਦੀ 'ਆਪ' ਸਰਕਾਰ ਦੇ ਪਿਛਲੇ ਡੇਢ ਸਾਲ ਦੇ ਕਾਰਜਕਾਲ ਦਾ ਨਿਚੋੜ ਪੇਸ਼ ਕਰਦੀ ਹੈ। ਇਹ ਸ਼ਬਦ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਕਹੇ, ਜਿਨ੍ਹਾਂ ਨੇ ਮਾਨ ਸਰਕਾਰ ਦੇ ਡੇਢ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ‘ਆਪ’ ਸਰਕਾਰ ‘ਤੇ ‘ਗੈਰ-ਸੰਵਿਧਾਨਕ’ ਤਰੀਕੇ ਨਾਲ ਅਤੇ ‘ਤਾਨਾਸ਼ਾਹੀ’ ਵਜੋਂ ਕੰਮ ਕਰਨ ਦਾ ਦੋਸ਼ ਲਗਾਇਆ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ (Jaiveer Shergill) ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਵਿੱਚ ਅਪਰਾਧ ਦਾ ਸਵਾਲ ਹੈ, ਸਥਿਤੀ ਤਰਸਯੋਗ ਹੈ। ਦਿਨ-ਦਿਹਾੜੇ ਕਤਲ, ਜਬਰ-ਜ਼ਨਾਹ, ਲੁੱਟਾਂ-ਖੋਹਾਂ ਅਤੇ ਗੈਂਗ ਵਾਰ ਦੀਆਂ ਖ਼ਬਰਾਂ ਆਉਣਾ ਨਿੱਤ ਦਾ ਕੰਮ ਬਣ ਗਿਆ ਹੈ ਅਤੇ ਆਮ ਆਦਮੀ ਆਪਣੀ ਜਾਨ-ਮਾਲ ਲਈ ਲਗਾਤਾਰ ਡਰ ਵਿਚ ਜੀਅ ਰਿਹਾ ਹੈ। ਸ਼ੇਰਗਿੱਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇੱਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ। ਸ਼ੇਰਗਿੱਲ ਨੇ ਟੁੱਟੇ ਹੋਏ ਵਾਅਦਿਆਂ ਦੇ ਮੁੱਦੇ ਨੂੰ ਉਜਾਗਰ ਕਰਦੇ ਹੋਏ ਮਾਨ ਤੋਂ ਸਪੱਸ਼ਟੀਕਰਨ ਮੰਗਿਆ ਕਿ ਉਨ੍ਹਾਂ ਦੀ ਸਰਕਾਰ 18 ਸਾਲ ਦੀ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਆਪਣਾ ਵਾਅਦਾ ਪੂਰਾ ਕਿਉਂ ਨਹੀਂ ਕਰ ਸਕੀ। ਬੇਰੁਜ਼ਗਾਰੀ ਦੇ ਅਹਿਮ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭੁੱਲ ਜਾਓ, ਮਾਨ ਗੁਆਂਢੀ ਸੂਬੇ ਹਰਿਆਣਾ ‘ਚ ਰੁਜ਼ਗਾਰ ਦੇਣ ‘ਚ ਲੱਗੇ ਹੋਏ ਹਨ | ਜਿਨ੍ਹਾਂ ਨੇ ਇਸ ਸੰਦਰਭ ਵਿੱਚ ਪੰਜਾਬ ਪੁਲਿਸ ਵਿੱਚ ਹਰਿਆਣਾ ਤੋਂ 6 ਸਬ-ਇੰਸਪੈਕਟਰਾਂ ਦੀ ਹਾਲ ਹੀ ਵਿੱਚ ਹੋਈ ਭਰਤੀ ਦਾ ਹਵਾਲਾ ਦਿੱਤਾ। ਸ਼ੇਰਗਿੱਲ (Jaiveer Shergill) ਨੇ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਲਈ ਮਾਨ ਸਰਕਾਰ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਨਸ਼ੇ ਦੀ ਓਵਰਡੋਜ਼ ਕਾਰਨ 200 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ, ਪਰ ਨਸ਼ਿਆਂ ਦਾ ਸਰਾਪ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮਾਨ ਸਰਕਾਰ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਨਸ਼ਿਆਂ ਦੀ ਸਮੱਸਿਆ ਨੇ ਹੋਰ ਵੀ ਚਿੰਤਾਜਨਕ ਰੂਪ ਧਾਰਨ ਕਰ ਲਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਇਸ ਨਾਲ ਨਜਿੱਠਣ ਲਈ ਸਰਕਾਰ ਦੀ ਗੰਭੀਰਤਾ ਨਹੀਂ ਹੈ। ਸ਼ੇਰਗਿੱਲ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ‘ਵੀਆਈਪੀ ਕਲਚਰ’ ਆਪਣੇ ਸਿਖਰ ‘ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 'ਆਪ' ਦੀ ਸਰਕਾਰ ਦਿੱਲੀ ਵਿੱਚ ਬੈਠੇ ਇੱਕ ਟੋਲੇ ਵੱਲੋਂ ਚਲਾਈ ਜਾ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੇ 'ਦਿੱਲੀ ਦਰਬਾਰ' ਦੀਆਂ ਸਿਆਸੀ ਲਾਲਸਾਵਾਂ ਦੀ ਪੂਰਤੀ ਲਈ ਪੰਜਾਬ ਦੇ ਵਸੀਲਿਆਂ ਦੀ ਲੁੱਟ ਕਰਕੇ ਫ਼ਜ਼ੂਲਖਰਚੀ ਕਰਨ ਦਾ ਹੱਕ ਕਿਸ ਨੇ ਦਿੱਤਾ ਹੈ? ਇਸੇ ਤਰ੍ਹਾਂ, ਸ਼ੇਰਗਿੱਲ ਨੇ ਇਸ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਦਾ ਗੰਭੀਰ ਨੋਟਿਸ ਲੈਂਦਿਆਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ‘ਤੇ ਸਰਕਾਰ ਵੱਲੋਂ ਬੇਰਹਿਮੀ ਨਾਲ ਕੀਤੇ ਲਾਠੀਚਾਰਜ, ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ‘ਚ ਕੀਤੇ ਵਾਧੇ ਅਤੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ‘ਚ ਹੋ ਰਹੀ ਦੇਰੀ ਵੱਲ ਇਸ਼ਾਰਾ ਕਰਦੇ ਹੋਏ ਇਸ ਸਰਕਾਰ ਦੀ ਘਟੀਆ ਕਾਰਜਪ੍ਰਣਾਲੀ ਦਾ ਗੰਭੀਰਤਾ ਨਾਲ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੜ੍ਹਾਂ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਫ਼ਸਲਾਂ ਅਤੇ ਇੱਥੋਂ ਤੱਕ ਕਿ ਸ਼ਹਿਰੀ ਬੁਨਿਆਦੀ ਢਾਂਚੇ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਹੋਰ ਵੀ ਤਰਸਯੋਗ ਤੱਥ ਦਾ ਉਜਾਗਰ ਕੀਤਾ ਹੈ ਕਿ ਜਦੋਂ ਪੰਜਾਬ ਦੇ 23 ਵਿੱਚੋਂ 19 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਸਨ ਤਾਂ ਮਾਨ ਸਾਹਿਬ ਆਪਣੇ ‘ਸੁਪਰ ਬੌਸ’ ਅਰਵਿੰਦ ਕੇਜਰੀਵਾਲ ਨਾਲ ਸੂਬੇ ਤੋਂ ਬਾਹਰ ਸਨ। ਉਨ੍ਹਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਰਹੇ ਹਨ। ‘ਆਪ’ ਸਰਕਾਰ ‘ਤੇ ਲੋਕਤੰਤਰ ਦਾ ਕਤਲ ਕਰਨ ਦਾ ਦੋਸ਼ ਲਾਉਂਦਿਆਂ, ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦਾ ਹਾਲੀਆ ਫੈਸਲਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਸੀ, ਜਿਸ ਕਾਰਨ ਸਰਕਾਰ ਨੂੰ ਬਾਅਦ ‘ਚ ਯੂ-ਟਰਨ ਲੈਣ ਲਈ ਮਜਬੂਰ ਹੋਣਾ ਪਿਆ। ਸ਼ੇਰਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਰਕਾਰ ਨੇ ਜੋ ਬਦਲਾਅ ਲੈ ਕੇ ਆਉਂਦਾ ਹੈ, ਉਹ ਇਹ ਹੈ ਕਿ ਇਸ ਨੇ ਪੰਜਾਬ ਨੂੰ ਵਿਰੋਧ ਪ੍ਰਦਰਸ਼ਨਾਂ ਦਾ ਕੇਂਦਰ ਬਣਾ ਦਿੱਤਾ ਹੈ, ਮੁਲਾਜ਼ਮਾਂ ਦੇ ਵੱਖ-ਵੱਖ ਵਰਗ ਮਾਨ ‘ਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾ ਕੇ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਚਿੰਤਾ ਦੀ ਗੱਲ ਇਹ ਹੈ ਕਿ ਜੋ ਵੀ ਇਸ ਅਰਾਜਕਤਾਵਾਦੀ ਅਹਿੰਕਾਰੀ ਪਾਰਟੀ (ਆਪ) ਸਰਕਾਰ ਵਿਰੁੱਧ ਆਵਾਜ਼ ਉਠਾਉਣ ਦੀ ਕੋਸ਼ਿਸ਼ ਕਰਦਾ ਹੈ, ਉਸਨੂੰ ਸਰਕਾਰ ਦੇ ਰੋਹ ਦਾ ਸਾਹਮਣਾ ਕਰਨਾ ਪੈਂਦਾ ਹੈ। ਭਾਜਪਾ ਆਗੂ ਨੇ ਅੱਗੇ ਕਿਹਾ ਕਿ ‘ਆਪ’ ਦੇ ਸ਼ਾਸਨ ‘ਚ ਸੂਬੇ ਦੀ ਆਰਥਿਕਤਾ ਪਹਿਲਾਂ ਹੀ ਬੁਰੀ ਹਾਲਤ ‘ਚ ਹੈ। ਸ਼ੇਰਗਿੱਲ ਨੇ ਕਿਹਾ ਕਿ ਜਿੱਥੇ ਸਿਹਤ ਅਤੇ ਸਿੱਖਿਆ ਖੇਤਰ ਦਾ ਬੁਰਾ ਹਾਲ ਹੈ, ਉਥੇ ਸੱਤਾਧਾਰੀਆਂ ਵੱਲੋਂ ਲਏ ਜਾ ਰਹੇ ਗਲਤ ਫੈਸਲਿਆਂ ਕਾਰਨ ਉਦਯੋਗ ਬੰਦ ਹੋਣ ਦੇ ਕੰਢੇ ਹਨ। ਮੌਜੂਦਾ ਸਰਕਾਰ ਨੂੰ ਪੂਰੀ ਤਰ੍ਹਾਂ ਭੰਬਲਭੂਸੇ ਵਾਲੀ ਅਤੇ ਧੋਖੇਬਾਜ਼ ਦੱਸਦਿਆਂ ਸ਼ੇਰਗਿੱਲ ਨੇ ਕਿਹਾ ਕਿ ਕੁਸ਼ਾਸਨ ਅਤੇ ਭ੍ਰਿਸ਼ਟਾਚਾਰ ਮਾਨ ਦੀ ਅਗਵਾਈ ਵਾਲੀ 'ਆਪ'ਸਰਕਾਰ ਦੀ ਪਛਾਣ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇਸ ਐਸ਼ੋ ਅਰਾਮ ਪਾਰਟੀ (ਆਪ) ਸਰਕਾਰ ਤੋਂ ਪੂਰੀ ਤਰ੍ਹਾਂ ਵਿਸ਼ਵਾਸ ਉੱਠ ਚੁੱਕਾ ਹੈ ਅਤੇ ਮਾਨ ਇਸ਼ਤਿਹਾਰਾਂ ਰਾਹੀਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੇ ਝੂਠੇ ਦਾਅਵੇ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਵਿੱਚ ਮਾਨ ਸਰਕਾਰ ਨੇ ਕਰੋੜਾਂ ਰੁਪਏ ਬਰਬਾਦ ਕਰ ਦਿੱਤੇ ਹਨ, ਜਦਕਿ ਅਸਲੀਅਤ ਇਹ ਹੈ ਕਿ ਇਸ ਸਰਕਾਰ ਦੀ ਨਬਲੀਆਰ ਭਰੀ ਕਾਰਜਪ੍ਰਣਾਲੀ ਨੇ ਪੰਜਾਬ ਨੂੰ 40 ਸਾਲ ਪਿੱਛੇ ਧੱਕ ਦਿੱਤਾ ਹੈ। The post ਡੇਢ ਸਾਲ ਮਾਨ ਸਰਕਾਰ ਨੇ ਪੰਜਾਬ ਨਾਲ ਸਿਰਫ਼ ਧੋਖਾ ‘ਤੇ ਧੱਕਾ ਕੀਤਾ: ਜੈਵੀਰ ਸ਼ੇਰਗਿੱਲ appeared first on TheUnmute.com - Punjabi News. Tags:
|
ਪ੍ਰਕਾਸ਼ ਚੰਦ ਗਰਗ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ 'ਚ ਹੋਏ ਸ਼ਾਮਲ Saturday 16 September 2023 09:51 AM UTC+00 | Tags: breaking-news latest-news news parkash-chand-garg punjab-news punjab-politics shiromani-akali-dal shiromani-akali-dal-united sukhbir-singh-badal sukhdev-singh-dhindsa ਚੰਡੀਗੜ, 16 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ (Parkash Chand Garg) ਅੱਜ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਬੰਧੀ ਭਵਾਨੀਗੜ੍ਹ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿੱਥੇ ਸੁਖਦੇਵ ਸਿੰਘ ਢੀਂਡਸਾ ਵੀ ਮੌਜੂਦ ਰਹੇ | ਜਿਕਰਯੋਗ ਹੈ ਕਿ ਸਾਲ 2012 ਵਿੱਚ ਅਕਾਲੀ ਦਲ ਬਾਦਲ ਸਰਕਾਰ ਵਿੱਚ ਉਹ ਸੰਗਰੂਰ ਤੋਂ ਵਿਧਾਇਕ ਬਣੇ ਸਨ। ਉਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰ ਵਿੱਚ ਮੁੱਖ ਸੰਸਦੀ ਸਕੱਤਰ ਦਾ ਅਹੁਦਾ ਵੀ ਦਿੱਤਾ ਗਿਆ ਸੀ।ਪਿਛਲੀਆਂ ਚੋਣਾਂ ਵਿੱਚ ਵਿਨਰਜੀਤ ਗੋਲਡੀ ਨੂੰ ਸੰਗਰੂਰ ਤੋਂ ਟਿਕਟ ਦਿੱਤੀ ਗਈ ਸੀ। ਜਿਸ ਕਾਰਨ ਉਹ ਨਿਰਾਸ਼ ਨਜ਼ਰ ਆਏ ਸੀ। ਉਹ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੇ ਸਨ। The post ਪ੍ਰਕਾਸ਼ ਚੰਦ ਗਰਗ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ‘ਚ ਹੋਏ ਸ਼ਾਮਲ appeared first on TheUnmute.com - Punjabi News. Tags:
|
ਅਕਾਲੀ ਦਲ ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂਆਂ ਨੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ Saturday 16 September 2023 10:20 AM UTC+00 | Tags: aam-aadmi-party akali-dal breaking-news cm-bhagwant-mann latest-news news pm-narendra-modi punjabi-news shiromani-akali-dal tarun-chugh the-unmute-breaking-news ਅੰਮ੍ਰਿਤਸਰ: 16 ਸਤੰਬਰ 2023: ਬੀਤੇ ਦਿਨ ਨੂੰ ਭਾਜਪਾ ਹੈੱਡਕੁਆਰਟਰ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰ ਪਾਲ ਸਿੰਘ, ਸਾਬਕਾ ਜਨਰਲ ਸਕੱਤਰ ਜਸਪਾਲ ਸਿੰਘ ਸੰਧੂ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨਾਲ ਮੁਲਾਕਾਤ ਕੀਤੀ | ਭਾਜਪਾ ‘ਚ ਸ਼ਾਮਲ ਹੋਏ ਇਨ੍ਹਾਂ ਆਗੂਆਂ ਨੇ ਹੈਦਰਾਬਾਦ ਤੋਂ ਵਾਪਸ ਪਰਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਅੰਮ੍ਰਿਤਸਰ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਵਚਨਬੱਧਤਾ ਪ੍ਰਗਟਾਈ। ਮੀਡੀਆ ਵਿੱਚ ਇੱਕ ਬਿਆਨ ਜਾਰੀ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਅਕਾਲੀ ਆਗੂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਰਕਾਰ ਵਿੱਚ ਸਬਕਾ ਸਾਥ.ਸਬਕਾ ਵਿਕਾਸ ਅਤੇ ਸੇਵਾ, ਸੁਸ਼ਾਸਨ ਅਤੇ ਗਰੀਬ ਕਲਿਆਣ ਦੇ ਮੂਲ ਮੰਤਰ ਦੇ ਨਾਲ ਮਾਨਯੋਗ ਰਾਸ਼ਟਰੀ ਪ੍ਰਧਾਨ ਜੇ.ਪੀ.ਨੱਡਾ, ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਪਾਰਟੀ ਵਿੱਚ ਵਿਸ਼ਵਾਸ਼ ਪ੍ਰਗਟ ਕੀਤਾ ਹੈ, ਉਹਨਾਂ ਦਾ ਤਹਿ ਦਿਲੋਂ ਸਵਾਗਤ ਹੈ, ਉਨ੍ਹਾਂ ਕਿਹਾ ਇਹ ਸਭ ਮਜ਼ਬੂਤ ਆਗੂ ਹਨ, ਉਹਨਾਂ ਦੇ ਆਉਣ ਨਾਲ ਭਾਜਪਾ ਅੰਮ੍ਰਿਤਸਰ ਪਾਰਟੀ ਅਤੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ‘ਚ ਭਾਜਪਾ ਲਗਾਤਾਰ ਮਜ਼ਬੂਤ ਹੋ ਰਹੀ ਹੈ, ਪਾਰਟੀ ਦਾ ਵਿਸਥਾਰ ਵੀ ਹੋ ਰਿਹਾ ਹੈ ਅਤੇ ਇਸ ਦੇ ਨਾਲ ਹੀ ਵਰਕਰਾਂ ਦੀ ਸਰਗਰਮੀ ਵੀ ਵਧ ਰਹੀ ਹੈ। ਯਕੀਨਨ ਭਾਜਪਾ ਪੰਜਾਬ ਵਿੱਚ ਇੱਕ ਮਜ਼ਬੂਤ ਬਦਲ ਵਜੋਂ ਉੱਭਰੀ ਹੈ ਅਤੇ ਇਸ ਦੇ ਨਤੀਜੇ ਆਉਣ ਵਾਲੀਆਂ ਚੋਣਾਂ ਵਿੱਚ ਵੀ ਦੇਖਣ ਨੂੰ ਮਿਲਣਗੇ। ਤਰੁਣ ਚੁੱਘ (Tarun Chugh) ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਇੱਕ ਫੇਲ ਮਾਡਲ ਸਰਕਾਰ ਹੈ, ਕਾਨੂੰਨ ਵਿਵਸਥਾ ਦੀ ਹਾਲਤ ਮਾੜੀ ਹੈ, ਅਜਿਹੇ ਵਿੱਚ ਕੋਈ ਵੀ ਵਪਾਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ, ਇੱਥੋਂ ਤੱਕ ਕਿ ਆਮ ਆਦਮੀ ਵੀ ਡਰ ਦੇ ਮਾਹੌਲ ਵਿੱਚ ਹੈ। ਭਗਵੰਤ ਮਾਨ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਗਈ ਹੈ, ਇਸ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਜਨਤਾ ਜ਼ਰੂਰ ਦੇਵੇਗੀ। The post ਅਕਾਲੀ ਦਲ ਛੱਡ ਭਾਜਪਾ ‘ਚ ਸ਼ਾਮਲ ਹੋਏ ਆਗੂਆਂ ਨੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਇੰਡੀਆ ਗਠਜੋੜ ਦੀ ਭੋਪਾਲ 'ਚ ਹੋਣ ਵਾਲੀ ਪਹਿਲੀ ਰੈਲੀ ਰੱਦ Saturday 16 September 2023 10:32 AM UTC+00 | Tags: alliance-india bhopal bhopal-congress breaking-news congress india india-alliance india-alliances-first-rally india-alliances-rally kamal-nath latest-news news the-unmute-breaking-news the-unmute-latest-update ਚੰਡੀਗੜ੍ਹ 16 ਸਤੰਬਰ 2023: ਰਾਜਧਾਨੀ ਭੋਪਾਲ ‘ਚ ਹੋਣ ਵਾਲੀ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (I.N.D.I.A.) ਗਠਜੋੜ (Alliance india) ਦੀ ਪਹਿਲੀ ਰੈਲੀ ਰੱਦ ਕਰ ਦਿੱਤੀ ਗਈ ਹੈ। ਈ ਸੰਬੰਧੀ ਸ਼ਨੀਵਾਰ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਆਖਿਆ ਕਿ ਭੋਪਾਲ ‘ਚ ਹੋਣ ਵਾਲੀ ਰੈਲੀ ਨੂੰ ਰੱਦ ਕਰ ਦਿੱਤਾ ਗਿਆ ਹੈ। ਭੋਪਾਲ ‘ਚ ਭਾਰਤੀ ਰਾਸ਼ਟਰੀ ਵਿਕਾਸ ਸੰਮਲਿਤ ਗਠਜੋੜ (Alliance india) ਦੀ ਰੈਲੀ ਨੂੰ ਲੈ ਕੇ ਮੀਡੀਆ ਦੇ ਸਵਾਲ ‘ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲਨਾਥ ਨੇ ਆਖਿਆ ਕਿ ਰੈਲੀ ਨਹੀਂ ਹੋਣ ਵਾਲੀ, ਰੈਲੀ ਨੂੰ ਰੱਦ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਚੋਣ ਇੰਚਾਰਜ ਰਣਦੀਪ ਸੁਰਜੇਵਾਲਾ ਨੇ ਮੀਡੀਆ ਦੇ ਸਵਾਲ ‘ਤੇ ਕਿਹਾ ਕਿ ਸਾਡੀ ਗੱਲਬਾਤ ਚੱਲ ਰਹੀ ਹੈ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਬੈਠਕ ਹੋਈ ਹੈ, ਜਿਸ ਤੋਂ ਬਾਅਦ ਰੈਲੀ ਦਾ ਫੈਸਲਾ ਕੀਤਾ ਜਾਵੇਗਾ। ਰੈਲੀ ਨੂੰ ਲੈ ਕੇ ਅਜੇ ਕੋਈ ਫਾਈਨਲ ਨਹੀਂ ਹੋਇਆ ਹੈ। ਦਿੱਲੀ ਵਿੱਚ ਹੋਈ ਭਾਰਤ ਗਠਜੋੜ ਦੀ ਤਾਲਮੇਲ ਮੀਟਿੰਗ ਵਿੱਚ ਪਹਿਲੀ ਰੈਲੀ ਭੋਪਾਲ ਵਿੱਚ ਕਰਨ ਦਾ ਫੈਸਲਾ ਕੀਤਾ ਗਿਆ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦਿੱਤੀ। ਇਹ ਰੈਲੀ ਅਕਤੂਬਰ ਦੇ ਪਹਿਲੇ ਹਫ਼ਤੇ ਹੋਣ ਦੀ ਗੱਲ ਆਖੀ ਸੀ । The post ਇੰਡੀਆ ਗਠਜੋੜ ਦੀ ਭੋਪਾਲ ‘ਚ ਹੋਣ ਵਾਲੀ ਪਹਿਲੀ ਰੈਲੀ ਰੱਦ appeared first on TheUnmute.com - Punjabi News. Tags:
|
ਪਿੰਡ ਚੱਕਾਂਵਾਲੀ 'ਚ ਨਿੱਜੀ ਸਕੂਲ ਦੀ ਬੱਸ ਪਲਟੀ, ਕਈ ਬੱਚੇ ਜ਼ਖਮੀ, ਦੋ ਬੱਚਿਆਂ ਨੂੰ ਲੱਗੀਆਂ ਗੰਭੀਰ ਸੱਟਾਂ Saturday 16 September 2023 10:51 AM UTC+00 | Tags: accident breaking-news bus-accident chakanwali chakwali chakwali-bus-accident latest-news news private-school-bus punjab punjab-news road-accident the-unmute-latest-news ਚੰਡੀਗੜ੍ਹ 16 ਸਤੰਬਰ 2023: ਡੇਰਾ ਬਾਬਾ ਨਾਨਕ ਦੇ ਪਿੰਡ ਚੱਕਾਂਵਾਲੀ (Chakanwali) ‘ਚ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 50 ਦੇ ਕਰੀਬ ਬੱਚਿਆਂ ਵਿੱਚੋਂ ਦਰਜਨ ਦੇ ਕਰੀਬ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਦੋ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀਆਂ ਬੱਚਿਆਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਹੈ। ਹਾਦਸੇ ਤੋਂ ਬਾਅਦ ਮਾਪਿਆਂ ਨੇ ਮੌਕੇ ਉਤੇ ਪਹੁੰਚ ਕੇ ਬੱਚਿਆਂ ਨੂੰ ਆਪਣੇ-ਆਪਣੇ ਵਾਹਨਾਂ ਉਤੇ ਘਰ ਲੈ ਗਏ। ਇਸਦੇ ਨਾਲ ਬੱਸ ਵਿੱਚ ਚਾਰ ਅਧਿਆਪਕ ਵੀ ਸਵਾਰ ਸਨ ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਬੱਚਿਆਂ ਦੇ ਮਾਪਿਆਂ ਮੁਤਾਬਕ ਡਰਾਈਵਰ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ | ਬੱਚਿਆਂ ਦੇ ਮਾਪਿਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸਦੀ ਕਈ ਵਾਰ ਸ਼ਿਕਾਇਤ ਸਕੂਲ ਪ੍ਰਬੰਧਕਾਂ ਨੂੰ ਦਿੱਤੀ ਗਈ ਸੀ | ਇਸ ਮਾਮਲੇ ਨੂੰ ਲੈ ਕੇ ਸਕੂਲ ਦੇ ਪ੍ਰਿੰਸੀਪਲ ਰੇਣੂ ਬਾਲਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਹ ਸੂਚਨਾ ਮਿਲੀ ਕਿ ਬੱਸ ਹਾਦਸਾਗ੍ਰਸਤ ਹੋ ਗਈ ਹੈ, ਉਨ੍ਹਾਂ ਨੇ ਮੌਕੇ ਉਤੇ ਪਹੁੰਚ ਕੇ ਜਗਮੀਤ ਬੱਚਿਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਪ੍ਰਾਪਤ ਕਰਵਾਈ ਤੇ ਜਿਹੜੇ ਬੱਚੇ ਗੰਭੀਰ ਜ਼ਖ਼ਮੀ ਸਨ ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਹੁਣ ਬੱਚਿਆਂ ਨੂੰ ਸਹੀ ਸਲਾਮਤ ਘਰਾਂ ਤੱਕ ਪਹੁੰਚਾ ਦਿੱਤਾ ਗਿਆ ਹੈ ਅਤੇ ਡਰਾਈਵਰ ਦੇ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਕਿਸੇ ਵੀ ਬੱਚਿਆਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਡਰਾਈਵਰ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ। The post ਪਿੰਡ ਚੱਕਾਂਵਾਲੀ ‘ਚ ਨਿੱਜੀ ਸਕੂਲ ਦੀ ਬੱਸ ਪਲਟੀ, ਕਈ ਬੱਚੇ ਜ਼ਖਮੀ, ਦੋ ਬੱਚਿਆਂ ਨੂੰ ਲੱਗੀਆਂ ਗੰਭੀਰ ਸੱਟਾਂ appeared first on TheUnmute.com - Punjabi News. Tags:
|
ਪੰਜਾਬ ਦੇ ਲੋਕ ਅਕਾਲੀ ਦਲ ਤੇ ਭਾਜਪਾ ਜਾਂ ਉਨ੍ਹਾਂ ਦੇ ਗਠਜੋੜ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ: ਮਾਲਵਿੰਦਰ ਸਿੰਘ ਕੰਗ Saturday 16 September 2023 11:01 AM UTC+00 | Tags: aam-aadmi-party bharatiya-janata-party breaking-news congress malvinder-singh-kang punjab-jp punjab-news sukhbir-singh-badal the-unmute-breaking-news ਚੰਡੀਗੜ੍ਹ, 16 ਸਤੰਬਰ 2023: ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਕਾਰ ਗਠਜੋੜ ਪਹਿਲਾਂ ਹੀ ਤੈਅ ਹੋ ਚੁੱਕਾ ਹੈ ਅਤੇ ਉਹ ਇਸ ਦਾ ਐਲਾਨ ਕਰਨ ਲਈ ਹੋਰ ਢੁੱਕਵੇਂ ਸਮੇਂ ਦੀ ਉਡੀਕ ਕਰ ਰਹੇ ਹਨ। 'ਆਪ' ਨੇ ਇਸ ਗਠਜੋੜ ਨੂੰ 'ਅਪਵਿੱਤਰ' ਕਰਾਰ ਦਿੰਦਿਆਂ ਕਿਹਾ ਕਿ ਇੱਕ ਪਾਸੇ 750 ਕਿਸਾਨਾਂ ਦੀਆਂ ਮੌਤਾਂ ਲਈ ਇੱਕ ਪਾਰਟੀ ਜ਼ਿੰਮੇਵਾਰ ਹੈ ਅਤੇ ਦੂਜੇ ਪਾਸੇ ਪੰਜਾਬ ਵਿੱਚ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਵਾਲੀ ਪਾਰਟੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੀ ਸਾਬਕਾ ਕੈਬਨਿਟ ਮੰਤਰੀ ਅਤੇ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਗਠਜੋੜ ਨੂੰ ਸੰਭਵ ਬਣਾਉਣ ਲਈ ਯਤਨ ਆਰੰਭੇ ਹਨ ਅਤੇ 15 ਦਿਨ ਪਹਿਲਾਂ ਦਿੱਲੀ ਵਿਖੇ ਮੀਟਿੰਗ ਹੋਈ ਸੀ। ਜਿੱਥੇ ਦੋਵਾਂ ਪਾਰਟੀਆਂ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਸ਼ਰਤਾਂ ‘ਤੇ ਚਰਚਾ ਕਰਨ ਲਈ ਮੌਜੂਦ ਸਨ। ਕੰਗ ਅਨੁਸਾਰ ਗਠਜੋੜ ਦੀਆਂ ਸ਼ਰਤਾਂ ਪਹਿਲਾਂ ਹੀ ਤੈਅ ਹੋ ਚੁੱਕੀਆਂ ਹਨ, ਜਿੱਥੇ ਭਾਜਪਾ ਨਹੀਂ ਚਾਹੁੰਦੀ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਸਾਲੇ ਬਿਕਰਮ ਮਜੀਠੀਆ ਆਗਾਮੀ ਲੋਕ ਸਭਾ ਚੋਣਾਂ ਲੜਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਲੋਕ ਜਾਣਦੇ ਹਨ ਕਿ ਪੰਜਾਬ ਦੇ ਲੋਕ ਇਨ੍ਹਾਂ ਦੋਵਾਂ ਆਗੂਆਂ ਨੂੰ ਪਸੰਦ ਨਹੀਂ ਕਰਦੇ ਹਨ। ਕੰਗ ਨੇ ਅੱਗੇ ਕਿਹਾ ਕਿ ਮੇਜ਼ ਦੇ ਹੇਠਾਂ ਅਤੇ ਪਰਦੇ ਦੇ ਪਿੱਛੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ (BJP) ਹਮੇਸ਼ਾ ਇੱਕ ਰਹੇ ਹਨ ਅਤੇ ਕਦੇ ਵੀ ਆਪਣੇ ਰਾਹ ਅੱਡ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨੇ ਦੌਰਾਨ ਅਕਾਲੀ ਦਲ ਨੇ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਲਈ ਭਾਜਪਾ ਨਾਲੋਂ ਆਪਣਾ ਗਠਜੋੜ ਤੋੜਨ ਦਾ ਡਰਾਮਾ ਕੀਤਾ ਹੈ। ਪਰ ਪੰਜਾਬ ਦੇ ਲੋਕ ਪਹਿਲਾਂ ਹੀ ਦੋਵਾਂ ਪਾਰਟੀਆਂ ਨੂੰ ਨਫ਼ਰਤ ਕਰਦੇ ਹਨ ਅਤੇ ਇਨ੍ਹਾਂ ਦਾ ਗਠਜੋੜ ਹੀ ਲੋਕਾਂ ਨੂੰ ਉਨ੍ਹਾਂ ਨੂੰ ਹੋਰ ਵੀ ਨਾਪਸੰਦ ਕਰੇਗਾ। ਕੰਗ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਇੱਕ ਟੀਮ ਹਨ ਪਰ ਉਹ ਅਜੇ ਤੱਕ ਇਸ ਦਾ ਐਲਾਨ ਨਹੀਂ ਕਰ ਰਹੇ ਕਿਉਂਕਿ ਉਹ ਪੰਜਾਬ ਦੇ ਲੋਕਾਂ ਦੇ ਰੋਹ ਤੋਂ ਡਰਦੇ ਹਨ। ਕੰਗ ਨੇ ਅਕਾਲੀ ਦਲ ਲਈ ਕੁਝ ਸਵਾਲ ਵੀ ਉਠਾਏ ਕਿ ਲੋਕ ਜਾਣਨਾ ਚਾਹੁਣਗੇ, ਕੀ ਅਕਾਲੀ ਦਲ ਨੇ 750 ਕਿਸਾਨਾਂ ਦੀਆਂ ਮੌਤਾਂ ਲਈ ਭਾਜਪਾ ਨੂੰ ਮੁਆਫ਼ ਕੀਤਾ? ਅਕਾਲੀ ਦਲ ਦਾ ਕਹਿਣਾ ਹੈ ਕਿ ਭਾਜਪਾ ਹਰਿਆਣਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਸਿੱਖਾਂ ਦੇ ਮਾਮਲਿਆਂ ਵਿੱਚ ਦਖਲ ਦਿੰਦੀ ਹੈ, ਕੀ ਹੁਣ ਇਹ ਬੰਦ ਹੋ ਗਿਆ? ਅਤੇ ਪਦਮ ਵਿਭੂਸ਼ਣ ਬਾਰੇ ਕੀ ਜੋ ਮਰਹੂਮ ਪ੍ਰਕਾਸ਼ ਸਿੰਘ ਬਾਦਲ ਕਿਸਾਨਾਂ ਦੇ ਵਿਰੋਧ ਨੂੰ ਸਮਰਥਨ ਦੇਣ ਲਈ ਵਾਪਸ ਪਰਤ ਆਏ, ਕੀ ਬਾਦਲ ਪਰਿਵਾਰ ਇਸ ਨੂੰ ਦੁਬਾਰਾ ਸਵੀਕਾਰ ਕਰੇਗਾ? ਮਾਲਵਿੰਦਰ ਕੰਗ ਨੇ ਹਰਸਿਮਰਤ ਕੌਰ ਬਾਦਲ ਨੂੰ ਵੀ ਘੇਰਿਆ, ਜਿਨ੍ਹਾਂ ਨੇ ਭਾਜਪਾ ਸਰਕਾਰ ਵਿੱਚ ਕੈਬਨਿਟ ਮੀਟਿੰਗ ਵਿੱਚ ਤਿੰਨ ਖੇਤੀ ਕਾਨੂੰਨਾਂ ‘ਤੇ ਦਸਤਖਤ ਕੀਤੇ ਸਨ। ਉਨ੍ਹਾਂ ਕਿਹਾ ਕਿ ਉਸ ਮੰਤਰੀ ਮੰਡਲ ਦੀ ਮੀਟਿੰਗ ਦੇ ਮਿੰਟਾਂ ਨੂੰ ਕਦੇ ਵੀ ਜਨਤਕ ਨਹੀਂ ਕੀਤਾ ਗਿਆ ਕਿਉਂਕਿ ਪਰਦੇ ਦੇ ਪਿੱਛੇ ਇਹ ਦੋਵੇਂ ਪਾਰਟੀਆਂ ਹਮੇਸ਼ਾ ਇੱਕ ਦੂਜੇ ਦੇ ਪੱਖ ਵਿੱਚ ਰਹੀਆਂ ਹਨ। ਕੰਗ ਨੇ ਕਿਹਾ ਕਿ ਇਹ ਇੱਕ ਨਾਪਾਕ ਗਠਜੋੜ ਹੈ ਜਿਸ ਨੂੰ ਲੋਕ ਕਦੇ ਵੀ ਪ੍ਰਵਾਨ ਨਹੀਂ ਕਰਨਗੇ ਪਰ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਬਚਿਆ ਹੈ ਜਿਸ ਕਰਕੇ ਉਹ ਪਿਛਲੇ ਲੰਮੇ ਸਮੇਂ ਤੋਂ ਇਸ ਗਠਜੋੜ ਨੂੰ ਸਿਰੇ ਚਾੜ੍ਹਨ ਲਈ ਯਤਨਸ਼ੀਲ ਹਨ। The post ਪੰਜਾਬ ਦੇ ਲੋਕ ਅਕਾਲੀ ਦਲ ਤੇ ਭਾਜਪਾ ਜਾਂ ਉਨ੍ਹਾਂ ਦੇ ਗਠਜੋੜ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ: ਮਾਲਵਿੰਦਰ ਸਿੰਘ ਕੰਗ appeared first on TheUnmute.com - Punjabi News. Tags:
|
ਪਾਕਿਸਤਾਨ 'ਚ ਪੈਟਰੋਲ/ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ 'ਤੇ, 331 ਰੁਪਏ ਪ੍ਰਤੀ ਲੀਟਰ ਮਿਲ ਰਿਹੈ ਪੈਟਰੋਲ Saturday 16 September 2023 11:16 AM UTC+00 | Tags: breaking-news diesel-price news pakistan pakistan-diesel-price pakistan-news pakistan-petrol-price petrol ਚੰਡੀਗੜ੍ਹ, 16 ਸਤੰਬਰ 2023: ਪਾਕਿਸਤਾਨ (Pakistan) ਦੀ ਨਿਗਰਾਨ ਸਰਕਾਰ ਨੇ ਇੱਕ ਵਾਰ ਫਿਰ ਪੈਟਰੋਲ (Petrol) ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਸ ਵਾਧੇ ਨਾਲ ਕੀਮਤਾਂ ਨਵੇਂ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ ਹਨ। ਨਕਦੀ ਦੀ ਭਾਰੀ ਕਿੱਲਤ ਨਾਲ ਜੂਝ ਰਹੇ ਗੁਆਂਢੀ ਦੇਸ਼ ਪਾਕਿਸਤਾਨ ‘ਚ ਜਿੱਥੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ 331.38 ਰੁਪਏ ਪ੍ਰਤੀ ਲੀਟਰ ਦੇ ਕਰੀਬ ਪਹੁੰਚ ਗਈ ਹੈ, ਉੱਥੇ ਮਹਿੰਗਾਈ ਦਰ ਪਹਿਲਾਂ ਹੀ ਦੋਹਰੇ ਅੰਕਾਂ ‘ਤੇ ਪਹੁੰਚ ਗਈ ਹੈ। ਪੈਟਰੋਲ (Petrol) ਦੀ ਕੀਮਤ ਪਾਕਿਸਤਾਨੀ ਰੁਪਏ 26.02 ਵਧ ਕੇ 331.38 ਰੁਪਏ ਹੋ ਗਈ ਹੈ। ਜਦੋਂ ਕਿ ਡੀਜ਼ਲ 17.34 ਰੁਪਏ ਵਧ ਕੇ ਪਾਕਿਸਤਾਨੀ ਰੁਪਏ 329.18 ਹੋ ਗਿਆ ਹੈ। ਪਾਕਿਸਤਾਨ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 331 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈਆਂ ਹਨ। ਪਾਕਿਸਤਾਨੀ ਮੀਡੀਆ ਡਾਨ ਮੁਤਾਬਕ ਪਿਛਲੇ ਇੱਕ ਮਹੀਨੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 58.43 ਰੁਪਏ ਅਤੇ 55.83 ਰੁਪਏ ਦਾ ਵਾਧਾ ਹੋਇਆ ਹੈ। ਗੁਆਂਢੀ ਮੁਲਕ ਵਿੱਚ ਇੱਕ ਪੰਦਰਵਾੜੇ ਵਿੱਚ ਇਨ੍ਹਾਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਦੋ ਵਾਰ ਵਾਧਾ ਹੋਣ ਨਾਲ ਉਥੋਂ ਦੇ ਲੋਕਾਂ 'ਤੇ ਆਰਥਿਕ ਬੋਝ ਹੋਰ ਵਧੇਗਾ। ਪੈਟਰੋਲ ਅਤੇ HSD ਦੀ ਵਰਤੋਂ ਸਾਰੇ ਨਿੱਜੀ ਅਤੇ ਜਨਤਕ ਸੇਵਾ ਵਾਹਨਾਂ ਵਿੱਚ ਕੀਤੀ ਜਾਂਦੀ ਹੈ। The post ਪਾਕਿਸਤਾਨ ‘ਚ ਪੈਟਰੋਲ/ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ ‘ਤੇ, 331 ਰੁਪਏ ਪ੍ਰਤੀ ਲੀਟਰ ਮਿਲ ਰਿਹੈ ਪੈਟਰੋਲ appeared first on TheUnmute.com - Punjabi News. Tags:
|
ਟੀਕਾਕਰਨ ਤੋ ਵਾਂਝੇ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਦੀ ਵੈਕਸੀਨੇਸ਼ਨ ਮੁਹਿੰਮ ਦਾ ਪਹਿਲਾ ਪੜਾਅ ਮੁਕੰਮਲ: ਡਾ. ਸੁਰਿੰਦਰਪਾਲ ਕੌਰ Saturday 16 September 2023 11:21 AM UTC+00 | Tags: aam-aadmi-party breaking-news dr-surinderpal-kaur latest-news mission-indardhanush news pregnant-women the-unmute-breaking-news vaccination vaccination-campaign ਖਰੜ/ਮੋਹਾਲੀ, 16 ਸਤੰਬਰ 2023: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸਿਵਲ ਸਰਜਨ ਮੋਹਾਲੀ ਡਾ. ਮਹੇਸ਼ ਆਹੂਜਾ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਅਧੀਨ ਸਿਹਤ ਕੇਂਦਰਾਂ ਵਲੋਂ ਇੰਟੈਸੀਫਾਈਡ ਮਿਸ਼ਨ ਇੰਦਰਧਨੁਸ਼ ਅਤੇ ਮੀਜ਼ਲ-ਰੁਬੇਲਾ, ਇਲੀਮੀਨੇਸ਼ਨ ਮੁਹਿੰਮ-2023 ਅਧੀਨ ਬਲੌਂਗੀ, ਕੰਡਾਲਾ, ਜਗਤਪੁਰਾ, ਚਡਿਆਲਾ, ਕੈਲੋਂ, ਬੱਤਾ, ਨਿਆਂਗਾਉਂ ਅਤੇ ਹੋਰ ਖੇਤਰਾਂ ਵਿਖੇ ਵਿਸ਼ੇਸ਼ ਟੀਕਾਕਰਨ (vaccination campaign) ਕੈਂਪ ਲਗਾਏ ਗਏ। ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਟੀਕਾਕਰਨ ਤੋਂ ਵਾਂਝੇ ਰਹਿ ਗਏ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਇੰਟੈਸੀਫਾਈਡ ਮਿਸ਼ਨ ਇੰਦਰਧਨੁੱਸ਼ ਚਲਾਇਆ ਜਾ ਰਿਹਾ ਹੈ, ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਪੂਰਨ ਟੀਕਾਕਰਨ (vaccination campaign) ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮਿਸ਼ਨ ਇੰਦਰ ਧਨੁੱਸ਼ ਦਾ ਪਹਿਲਾ ਰਾਊਂਡ ਮੁਕੰਮਲ ਹੋ ਗਿਆ ਹੈ। ਦੂਜਾ ਰਾਊਂਡ 9 ਤੋਂ 14 ਅਕਤੂਬਰ ਅਤੇ ਤੀਜਾ ਰਾਊਂਡ 20 ਤੋਂ 25 ਨਵੰਬਰ ਤੱਕ ਚਲਾਇਆ ਜਾਵੇਗਾ। ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਮੀਜ਼ਲ ਤੇ ਰੁਬੇਲਾ ਟੀਕਾਕਰਨ ਲਈ ਵਿਸ਼ੇ਼ਸ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸਾਲ 2023 ਦੌਰਾਨ ਮੀਜ਼ਲ ਅਤੇ ਰੁਬੇਲਾ ਦਾ ਪੂਰਨ ਰੂਪ ਵਿਚ ਖਾਤਮਾ ਹੋ ਸਕੇ। ਨੋਡਲ ਅਫ਼ਸਰ ਡਾ. ਅਨਿਲ ਵਸ਼ਿਸ਼ਟ, ਡਾ. ਮਨਮੀਤ ਕੌਰ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਸਬੰਧੀ ਹਾਈ ਰਿਸਕ ਖੇਤਰਾਂ ਵਿਚ ਵਿਸ਼ੇਸ਼ ਤੌਰ ‘ਤੇ ਸਰਵੇ ਕਰਨ ਦੇ ਨਾਲ-ਨਾਲ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਤੰਦਰੁਸਤੀ ਅਤੇ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਰਣਜੀਤ ਕੌਰ, ਹਰਜਿੰਦਰ ਕੌਰ, ਏ.ਐਨ.ਐਮ. ਨਰੇਸ਼ ਕੁਮਾਰੀ, ਮਨਜੀਤ ਕੌਰ, ਸ਼ਵਿੰਦਰਜੀਤ ਕੌਰ, ਕਿਰਨਪਾਲ ਕੌਰ, ਹਰਸਿਮਰਤ ਕੌਰ, ਰੁਪਿੰਦਰ ਕੌਰ ਅਤੇ ਆਸ਼ਾ ਵਰਕਰ ਮੌਜੂਦ ਸਨ। The post ਟੀਕਾਕਰਨ ਤੋ ਵਾਂਝੇ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਦੀ ਵੈਕਸੀਨੇਸ਼ਨ ਮੁਹਿੰਮ ਦਾ ਪਹਿਲਾ ਪੜਾਅ ਮੁਕੰਮਲ: ਡਾ. ਸੁਰਿੰਦਰਪਾਲ ਕੌਰ appeared first on TheUnmute.com - Punjabi News. Tags:
|
PM ਨਰਿੰਦਰ ਮੋਦੀ ਭਲਕੇ ਯਸ਼ੋਭੂਮੀ ਦੇ ਪਹਿਲੇ ਪੜਾਅ ਦਾ ਕਰਨਗੇ ਉਦਘਾਟਨ, ਜਾਣੋ ਕੀ ਹੈ ਖ਼ਾਸੀਅਤ Saturday 16 September 2023 11:33 AM UTC+00 | Tags: breaking-news dwarka metro news pm-modi yasobhumi yasobhumi-in-dwarka ਚੰਡੀਗੜ੍ਹ16 ਸਤੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ ਐਤਵਾਰ ਨੂੰ ਦਵਾਰਕਾ ਵਿੱਚ ਯਸ਼ੋਭੂਮੀ (Yasobhumi) ਨਾਮਕ ਇੰਡੀਆ ਇੰਟਰਨੈਸ਼ਨਲ ਕਨਵੈਨਸ਼ਨ ਐਂਡ ਐਕਸਪੋ ਸੈਂਟਰ (ਆਈਆਈਸੀਸੀ) ਦੇ ਪਹਿਲੇ ਪੜਾਅ ਦਾ ਉਦਘਾਟਨ ਕਰਨਗੇ। ਉਹ ਦਵਾਰਕਾ ਸੈਕਟਰ 21 ਤੋਂ ਸੈਕਟਰ 25 ਦੇ ਨਵੇਂ ਮੈਟਰੋ ਸਟੇਸ਼ਨ ਤੱਕ ਦਿੱਲੀ ਏਅਰਪੋਰਟ ਮੈਟਰੋ ਐਕਸਪ੍ਰੈਸ ਲਾਈਨ ਦੇ ਵਿਸਤਾਰ ਦਾ ਵੀ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦਾ ਵਿਜ਼ਨ ਦੇਸ਼ ਵਿੱਚ ਮੀਟਿੰਗਾਂ, ਕਾਨਫਰੰਸਾਂ ਅਤੇ ਪ੍ਰਦਰਸ਼ਨੀਆਂ ਦੀ ਮੇਜ਼ਬਾਨੀ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ। ਅਧਿਕਾਰੀਆਂ ਨੇ ਕਿਹਾ ਕਿ ਦਵਾਰਕਾ ਵਿੱਚ ਯਸ਼ੋਭੂਮੀ ਦੇ ਸੰਚਾਲਨ ਨਾਲ ਇਸ ਅਭਿਆਸ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਆਡੀਟੋਰੀਅਮ ਕਨਵੈਨਸ਼ਨ ਸੈਂਟਰ ਲਈ ਹਾਲ ਹੈ ਅਤੇ ਇਹ ਹਾਲ ਲਗਭਗ 6,000 ਮਹਿਮਾਨ ਇੱਕੋ ਸਮੇਂ ਬੈਠ ਸਕਦੇ ਹਨ। ਇਸਦੀ ਵਿਲੱਖਣ ਪੱਤੀਆਂ ਵਾਲੀ ਛੱਤ ਵਾਲਾ ਸ਼ਾਨਦਾਰ ਬਾਲਰੂਮ ਲਗਭਗ 2,500 ਮਹਿਮਾਨਾਂ ਦੀ ਮੇਜ਼ਬਾਨੀ ਕਰ ਸਕਦਾ ਹੈ। ਇਸ ਵਿੱਚ ਇੱਕ ਵਿਸਤ੍ਰਿਤ ਖੁੱਲਾ ਖੇਤਰ ਵੀ ਹੈ, ਜਿਸ ਵਿੱਚ 500 ਮਹਿਮਾਨ ਬੈਠ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਠ ਮੰਜ਼ਿਲਾਂ ‘ਤੇ ਫੈਲੇ 13 ਮੀਟਿੰਗ ਕਮਰਿਆਂ ਵਿੱਚ ਵੱਖ-ਵੱਖ ਪੱਧਰਾਂ ਦੀਆਂ ਮੀਟਿੰਗਾਂ ਕਰਨ ਦੀ ਕਲਪਨਾ ਕੀਤੀ ਗਈ ਹੈ। ਯਸ਼ੋਭੂਮੀ (Yasobhumi) ਦੁਨੀਆ ਦੇ ਸਭ ਤੋਂ ਵੱਡੇ ਪ੍ਰਦਰਸ਼ਨੀ ਹਾਲਾਂ ਵਿੱਚੋਂ ਇੱਕ ਹੈ। ਅਧਿਕਾਰੀਆਂ ਨੇ ਕਿਹਾ ਕਿ ਇਸ ਵਿੱਚ ਰੰਗੋਲੀ ਦੇ ਨਮੂਨਿਆਂ ਨੂੰ ਦਰਸਾਉਣ ਵਾਲੇ ਪਿੱਤਲ ਦੀਆਂ ਜੜ੍ਹਾਂ, ਸਸਪੈਂਡਡ ਧੁਨੀ ਸੋਖਣ ਵਾਲੇ ਧਾਤ ਦੇ ਸਿਲੰਡਰ, ਪ੍ਰਕਾਸ਼ਿਤ ਪੈਟਰਨ ਵਾਲੀਆਂ ਕੰਧਾਂ ਦੇ ਨਾਲ ਟੇਰਾਜ਼ੋ ਫਰਸ਼ਾਂ ਦੇ ਰੂਪ ਵਿੱਚ ਭਾਰਤੀ ਸੱਭਿਆਚਾਰ ਤੋਂ ਪ੍ਰੇਰਿਤ ਸਮੱਗਰੀ ਅਤੇ ਵਸਤੂਆਂ ਸ਼ਾਮਲ ਹਨ। ਬਿਲਡਿੰਗ ਕੌਂਸਲ (IGBC) ਨੇ ਕਿਹਾ ਕਿ ਇਹ 100 ਫੀਸਦੀ ਵੇਸਟ ਵਾਟਰ ਰੀ-ਯੂਜ਼, ਰੇਨ ਵਾਟਰ ਹਾਰਵੈਸਟਿੰਗ, ਰੂਫਟਾਪ ਸੋਲਰ ਪੈਨਲਾਂ ਅਤੇ ਨਾਲ ਇੱਕ ਅਤਿ-ਆਧੁਨਿਕ ਵੇਸਟ ਵਾਟਰ ਟ੍ਰੀਟਮੈਂਟ ਸਿਸਟਮ ਨਾਲ ਲੈਸ ਹੈ। ਇਸ ਦੇ ਕੈਂਪਸ ਨੂੰ ਸੀਆਈਆਈ ਦੇ ਇੰਡੀਅਨ ਗ੍ਰੀਨ ਤੋਂ ਗ੍ਰੀਨ ਸਿਟੀਜ਼ ਪਲੈਟੀਨਮ ਸਰਟੀਫਿਕੇਸ਼ਨ ਪ੍ਰਾਪਤ ਹੋਇਆ ਹੈ। ਦਵਾਰਕਾ ਸੈਕਟਰ 25 ਵਿੱਚ ਨਵੇਂ ਮੈਟਰੋ ਸਟੇਸ਼ਨ ਦੇ ਉਦਘਾਟਨ ਦੇ ਨਾਲ ਹੀ ਇਹ ਦਿੱਲੀ ਏਅਰਪੋਰਟ ਮੈਟਰੋ ਐਕਸਪ੍ਰੈਸ ਲਾਈਨ ਨਾਲ ਵੀ ਜੁੜ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਮੈਟਰੋ ਏਅਰਪੋਰਟ ਐਕਸਪ੍ਰੈਸ ਲਾਈਨ ‘ਤੇ ਮੈਟਰੋ ਟਰੇਨਾਂ ਦੀ ਸੰਚਾਲਨ ਗਤੀ ਨੂੰ 90 ਕਿਲੋਮੀਟਰ ਪ੍ਰਤੀ ਘੰਟਾ ਤੋਂ ਵਧਾ ਕੇ 120 ਕਿਲੋਮੀਟਰ ਪ੍ਰਤੀ ਘੰਟਾ ਕਰ ਦੇਵੇਗੀ, ਜਿਸ ਨਾਲ ਯਾਤਰਾ ਦਾ ਸਮਾਂ ਘੱਟ ਜਾਵੇਗਾ। ਨਵੀਂ ਦਿੱਲੀ ਤੋਂ ਯਸ਼ੋਭੂਮੀ ਦਵਾਰਕਾ ਸੈਕਟਰ 25 ਤੱਕ ਦੀ ਕੁੱਲ ਯਾਤਰਾ ਲਗਭਗ 21 ਮਿੰਟ ਲਵੇਗੀ। The post PM ਨਰਿੰਦਰ ਮੋਦੀ ਭਲਕੇ ਯਸ਼ੋਭੂਮੀ ਦੇ ਪਹਿਲੇ ਪੜਾਅ ਦਾ ਕਰਨਗੇ ਉਦਘਾਟਨ, ਜਾਣੋ ਕੀ ਹੈ ਖ਼ਾਸੀਅਤ appeared first on TheUnmute.com - Punjabi News. Tags:
|
MP ਪ੍ਰਨੀਤ ਕੌਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਲੈਣ ਦੀ ਅਪੀਲ Saturday 16 September 2023 11:42 AM UTC+00 | Tags: breaking-news mp-preneet-kaur news patiala pradhan-mantri-swanidhi-yojana the-unmute-breaking-news the-unmute-punjabi-news ਪਟਿਆਲਾ,16 ਸਤੰਬਰ 2023: ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (MP Preneet Kaur) ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੋਵਿਡ ਦੇ ਸਮੇਂ ਦੌਰਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਾਡੇ ਸਟ੍ਰੀਟ ਵਿਕਰੇਤਾਵਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਮੁੜ ਸਥਾਪਿਤ ਕਰਨ ਲਈ ਇੱਕ ਬਹੁਤ ਹੀ ਪ੍ਰਗਤੀਸ਼ੀਲ ਯੋਜਨਾ ਚਲਾ ਰਹੀ ਹੈ। ਇਸ ਯੋਜਨਾ ਦੇ ਤਹਿਤ ਰੇਹੜੀ ਫੜੀ ਵਾਲਿਆਂ ਨੂੰ 50 ਹਜ਼ਾਰ ਰੁਪਏ ਤੱਕ ਕਰਜ਼ੇ ਦਿੱਤੇ ਜਾਂਦੇ ਹਨ। ਇਹਨਾਂ ਨੂੰ ਪਹਿਲੀ ਕਿਸ਼ਤ ਵਿੱਚ 10,000 ਰੁਪਏ ਅਤੇ ਦੂਜੀ ਕਿਸ਼ਤ ਵਿੱਚ 20,000 ਰੁਪਏ ਦਿੱਤੇ ਜਾਂਦੇ ਹਨ, ਅਤੇ ਤੀਜੀ ਕਿਸ਼ਤ ਵਿੱਚ 50,000 ਰੁਪਏ ਦਾ ਕਰਜ਼ਾ ਦਿੱਤਾ ਜਾਂਦਾ ਹੈ।” ਪ੍ਰਨੀਤ ਕੌਰ (MP Preneet Kaur) ਨੇ ਅੱਗੇ ਕਿਹਾ, “ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਕਿਫਾਇਤੀ ਕ੍ਰੈਡਿਟ ਤੱਕ ਮੁਸ਼ਕਲ ਰਹਿਤ ਪਹੁੰਚ ਦੁਆਰਾ ਸਟਰੀਟ ਵਿਕਰੇਤਾਵਾਂ ਦੇ ਸਸ਼ਕਤੀਕਰਨ ਲਈ ਕੰਮ ਕਰਦੀ ਹੈ। ਸਬਜ਼ੀਆਂ, ਫਲ, ਖਾਣ ਲਈ ਤਿਆਰ ਸਟ੍ਰੀਟ ਫੂਡ, ਚਾਹ, ਪਾਨ ਦੀਆਂ ਦੁਕਾਨਾਂ, ਕਾਰੀਗਰ ਉਤਪਾਦ ਆਦਿ ਵਰਗੀਆਂ ਚੀਜ਼ਾਂ ਵੇਚਣ ਵਾਲੇ ਵਿਕਰੇਤਾ, ਜਾਂ ਨਾਈ ਦੀਆਂ ਦੁਕਾਨਾਂ, ਮੋਚੀ, ਲਾਂਡਰੀ ਸੇਵਾਵਾਂ ਆਦਿ ਸਮੇਤ ਸੇਵਾਵਾਂ ਵਾਲੇ, ਇਸ ਸਕੀਮ ਦੇ ਤਹਿਤ ਬੈਂਕਾਂ ਅਤੇ ਮਾਈਕ੍ਰੋਫਾਈਨੈਂਸ ਰਿਣਦਾਤਿਆਂ ਤੋਂ ਕਾਰਜਸ਼ੀਲ ਪੂੰਜੀ ਕ੍ਰੈਡਿਟ ਪ੍ਰਾਪਤ ਕਰ ਸਕਦੇ ਹਨ।” ਪ੍ਰਨੀਤ ਕੌਰ ਨੇ ਅੱਗੇ ਕਿਹਾ, “ਵਿਕਰੇਤਾ ਸਕੀਮ ਦੇ ਪੋਰਟਲ ਜਾਂ ਮੋਬਾਈਲ ਐਪ ਰਾਹੀਂ ਕਰਜ਼ੇ ਲਈ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਇਹ ਵਿਕਰੇਤਾ ਕਿਸੇ ਨੇੜਲੇ ਕਾਮਨ ਸਰਵਿਸ ਸੈਂਟਰ (ਸੀਐਸਸੀ) ਨਾਲ ਸੰਪਰਕ ਕਰ ਸਕਦੇ ਹਨ ਜਾਂ ਕਰਜ਼ੇ ਲਈ ਅਰਜ਼ੀ ਦੇਣ ਲਈ ਨਗਰ ਨਿਗਮ ਦੇ ਦਫ਼ਤਰ ਜਾ ਸਕਦੇ ਹਨ। ਇਹ ਲੋਨ ਦੀ ਪ੍ਰਕਿਰਿਆ ਹੈ ਬਹੁਤ ਹੀ ਸਰਲ ਹੈ ਅਤੇ ਮੋਬਾਈਲ ਐਪ ਅਤੇ ਵੈੱਬ ਪੋਰਟਲ ਰਾਹੀਂ ਸਵੈਚਲਿਤ ਹੈ ਅਤੇ ਐਪਲੀਕੇਸ਼ਨ ਨੂੰ ਮਨਜ਼ੂਰੀ ਦੇਣ ਲਈ 30 ਦਿਨਾਂ ਤੋਂ ਘੱਟ ਸਮਾਂ ਲੱਗਦਾ ਹੈ।”
The post MP ਪ੍ਰਨੀਤ ਕੌਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਲੈਣ ਦੀ ਅਪੀਲ appeared first on TheUnmute.com - Punjabi News. Tags:
|
ਬਰਤਾਨੀਆ ਸਰਕਾਰ ਵੱਲੋਂ ਵੀਜ਼ਾ ਫੀਸ 'ਚ ਵਾਧਾ, ਬਰਤਾਨੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ 'ਤੇ ਪਵੇਗਾ ਆਰਥਿਕ ਬੋਝ Saturday 16 September 2023 11:54 AM UTC+00 | Tags: breaking-news british-government canada cm-bhagwant-mann increase-in-visa-fee indian-students latest-news news pm-rishi-sunak visa-fee ਚੰਡੀਗ੍ਹੜ,16 ਸਤੰਬਰ 2023: ਬ੍ਰਿਟਿਸ਼ ਸਰਕਾਰ ਨੇ ਐਲਾਨ ਕੀਤਾ ਹੈ ਕਿ ਵੀਜ਼ਾ ਫੀਸ (visa fee) ਵਿੱਚ ਪ੍ਰਸਤਾਵਿਤ ਵਾਧਾ 4 ਅਕਤੂਬਰ ਤੋਂ ਲਾਗੂ ਹੋਵੇਗਾ। ਇਸ ਤਹਿਤ ਛੇ ਮਹੀਨਿਆਂ ਤੋਂ ਘੱਟ ਸਮੇਂ ਲਈ ਬਰਤਾਨੀਆ ਜਾਣ ਵਾਲੇ ਸੈਲਾਨੀਆਂ ਨੂੰ ਹੁਣ ਵਾਧੂ 15 ਜੀਬੀਪੀ (ਗ੍ਰੇਟ ਬ੍ਰਿਟੇਨ ਪੌਂਡ) ਅਤੇ ਵਿਦਿਆਰਥੀਆਂ ਨੂੰ ਵੀਜ਼ਾ ਫੀਸ ਵਜੋਂ 127 ਜੀਬੀਪੀ ਵਾਧੂ ਅਦਾ ਕਰਨੇ ਪੈਣਗੇ। ਇਨ੍ਹਾਂ ਵਿੱਚ ਭਾਰਤੀ ਵੀ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬਿੱਲ ਸ਼ੁੱਕਰਵਾਰ ਨੂੰ ਬ੍ਰਿਟਿਸ਼ ਸੰਸਦ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਬ੍ਰਿਟੇਨ ਦੇ ਗ੍ਰਹਿ ਵਿਭਾਗ ਨੇ ਕਿਹਾ ਕਿ ਹੁਣ ਵਾਧੇ ਤੋਂ ਬਾਅਦ ਬ੍ਰਿਟੇਨ ਆਉਣ ਵਾਲੇ ਸੈਲਾਨੀਆਂ ਨੂੰ ਵੀਜ਼ਾ ਫੀਸ ਵਜੋਂ 115 ਜੀਬੀਪੀ ਅਤੇ ਵਿਦਿਆਰਥੀਆਂ ਨੂੰ 490 ਜੀਬੀਪੀ ਅਦਾ ਕਰਨੇ ਪੈਣਗੇ। ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਜੁਲਾਈ ‘ਚ ਵੀਜ਼ਾ ਫੀਸ (visa fee) ਵਧਾਉਣ ਦਾ ਐਲਾਨ ਕੀਤਾ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਬ੍ਰਿਟੇਨ ਦੀ ਸਰਕਾਰੀ ਸਿਹਤ ਸੇਵਾ ਨੈਸ਼ਨਲ ਹੈਲਥ ਸਰਵਿਸ (ਐਨ.ਐਚ.ਐਸ.) ਨੂੰ ਦਿੱਤੇ ਜਾਣ ਵਾਲੇ ਹੈਲਥ ਟੈਕਸ (ਆਈਐਚਐਸ) ਵਿੱਚ ਵਾਧਾ ਹੋਵੇਗਾ ਅਤੇ ਇਸ ਵਾਧੇ ਨਾਲ ਦੇਸ਼ ਦੇ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਸੀ ਕਿ ਵੀਜ਼ਾ ਫੀਸ ਅਤੇ ਆਈਐਚਐਸ ਵਿੱਚ ਵਾਧੇ ਨਾਲ ਲਗਭਗ ਇੱਕ ਅਰਬ ਗ੍ਰੇਟ ਬ੍ਰਿਟੇਨ ਪੌਂਡ ਇਕੱਠੇ ਹੋਣਗੇ। ਬ੍ਰਿਟੇਨ ਦੇ ਗ੍ਰਹਿ ਵਿਭਾਗ ਨੇ ਵੀਜ਼ਾ ਫੀਸ ਵਿੱਚ 15 ਫੀਸਦੀ ਅਤੇ ਪ੍ਰਾਇਮਰੀ ਵੀਜ਼ਾ, ਵਿਦਿਆਰਥੀ ਵੀਜ਼ਾ ਅਤੇ ਸਰਟੀਫੀਕੇਟ ਆਫ ਸਪਾਂਸਰਸ਼ਿਪ ਵਿੱਚ 20 ਫੀਸਦੀ ਦਾ ਵਾਧਾ ਕੀਤਾ ਹੈ। The post ਬਰਤਾਨੀਆ ਸਰਕਾਰ ਵੱਲੋਂ ਵੀਜ਼ਾ ਫੀਸ ‘ਚ ਵਾਧਾ, ਬਰਤਾਨੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ‘ਤੇ ਪਵੇਗਾ ਆਰਥਿਕ ਬੋਝ appeared first on TheUnmute.com - Punjabi News. Tags:
|
ਚੀਨ ਦੇ ਰੱਖਿਆ ਮੰਤਰੀ ਪਿਛਲੇ 3 ਹਫਤਿਆਂ ਤੋਂ ਲਾਪਤਾ, ਵਿਦੇਸ਼ ਮੰਤਰਾਲੇ ਦੇ ਬਿਆਨ 'ਤੇ ਦੁਨੀਆ ਹੈਰਾਨ Saturday 16 September 2023 12:07 PM UTC+00 | Tags: 3 breaking-news china-foreign-affairs china-news li-shangfu news ਚੰਡੀਗ੍ਹੜ,16 ਸਤੰਬਰ 2023: ਚੀਨ (china) ਦੇ ਰੱਖਿਆ ਮੰਤਰੀ ਲੀ ਸ਼ਾਂਗਫੂ ਪਿਛਲੇ 3 ਹਫਤਿਆਂ ਤੋਂ ਲਾਪਤਾ ਹਨ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਸ਼ਾਂਗਫੂ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਹਨ । ਸ਼ਾਂਗਫੂ ਫੌਜੀ ਹਥਿਆਰਾਂ ਦੀ ਖਰੀਦ ਨਾਲ ਜੁੜੇ ਮਾਮਲਿਆਂ ਵਿੱਚ ਜਾਂਚ ਦਾ ਸਾਹਮਣਾ ਕਰ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਮੁਤਾਬਕ ਅਮਰੀਕੀ ਸਰਕਾਰ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਸ਼ਾਂਗਫੂ ਨੂੰ ਵੀ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਸੀਐਨਐਨ ਦੇ ਮੁਤਾਬਕ ਜਦੋਂ ਸ਼ੁੱਕਰਵਾਰ ਨੂੰ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੂੰ ਸ਼ਾਂਗਫੂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਸ਼ਾਂਗਫੂ ਕਿੱਥੇ ਹਨ, ਇਸ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ ਹੈ। ਅਮਰੀਕੀ ਮੀਡੀਆ ਵਾਲ ਸਟਰੀਟ ਜਰਨਲ ਨੇ ਇਕ ਚੀਨੀ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਰੱਖਿਆ ਮੰਤਰੀ ਨੂੰ ਪੁੱਛਗਿੱਛ ਲਈ ਲਿਜਾਇਆ ਗਿਆ ਹੈ। ਦੂਜੇ ਪਾਸੇ ਜਾਪਾਨ ਵਿੱਚ ਮੌਜੂਦ ਅਮਰੀਕੀ ਰਾਜਦੂਤ ਇਮੈਨੁਅਲ ਨੇ ਸ਼ਾਂਗਫੂ ਦੇ ਘਰ ਵਿੱਚ ਨਜ਼ਰਬੰਦ ਹੋਣ ਦੀ ਸੰਭਾਵਨਾ ਜਤਾਈ ਹੈ। ਸ਼ਾਂਗਫੂ 7-8 ਸਤੰਬਰ ਨੂੰ ਵੀਅਤਨਾਮ ਅਤੇ ਸਿੰਗਾਪੁਰ ਨਾਲ ਮੀਟਿੰਗਾਂ ਤੋਂ ਗਾਇਬ ਸੀ। ਉਨ੍ਹਾਂ ਨੂੰ ਆਖ਼ਰੀ ਵਾਰ 29 ਅਗਸਤ ਨੂੰ ਬੀਜਿੰਗ ਵਿੱਚ ਅਫਰੀਕੀ ਦੇਸ਼ਾਂ ਦੇ ਨਾਲ ਇੱਕ ਸੁਰੱਖਿਆ ਫੋਰਮ ਵਿੱਚ ਭਾਸ਼ਣ ਦਿੰਦੇ ਹੋਏ ਦੇਖਿਆ ਗਿਆ ਸੀ। ਇਸ ਮਹੀਨੇ ਦੇ ਸ਼ੁਰੂ ਵਿੱਚ ਉਹ ਰੂਸ ਅਤੇ ਬੇਲਾਰੂਸ ਵੀ ਗਏ ਸਨ। ਸ਼ਾਂਗਫੂ ਵਾਂਗ ਚੀਨ (china) ਦੇ ਵਿਦੇਸ਼ ਮੰਤਰੀ ਕਿਆਨ ਗੈਂਗ ਵੀ ਜੁਲਾਈ ‘ਚ ਲੰਬੇ ਸਮੇਂ ਤੋਂ ਲਾਪਤਾ ਹੋ ਗਏ ਸਨ। ਬਾਅਦ ਵਿਚ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਦਰਅਸਲ, ਜੁਲਾਈ ਵਿੱਚ ਚੀਨ ਦੇ ਰੱਖਿਆ ਮੰਤਰਾਲੇ ਵਿੱਚ ਹਥਿਆਰਾਂ ਦੀ ਖਰੀਦ ਯੂਨਿਟ ਨੇ ਇੱਕ ਨੋਟਿਸ ਜਾਰੀ ਕੀਤਾ ਸੀ। ਇਸ ਵਿੱਚ ਹਥਿਆਰਾਂ ਦੀ ਖਰੀਦ ਲਈ ਬੋਲੀ ਪ੍ਰਕਿਰਿਆ ਵਿੱਚੋਂ ਬੇਨਿਯਮੀਆਂ ਨੂੰ ਦੂਰ ਕਰਨ ਦੀ ਗੱਲ ਕਹੀ ਗਈ ਸੀ। ਯੂਨਿਟ ਨੇ ਜਨਤਕ ਤੌਰ ‘ਤੇ ਅਜਿਹੀਆਂ ਰਿਪੋਰਟਾਂ ਮੰਗੀਆਂ ਸਨ ਜਿਨ੍ਹਾਂ ਵਿੱਚ ਗਲਤੀਆਂ ਦੇ ਸਬੂਤ ਸਨ। ਇਹ ਰਿਪੋਰਟ ਅਕਤੂਬਰ 2017 ਦੇ ਆਸ-ਪਾਸ ਮੰਗੀ ਗਈ ਸੀ। ਉਸ ਸਮੇਂ ਲੀ ਸ਼ਾਂਗਫੂ ਹਥਿਆਰਾਂ ਦੀ ਖਰੀਦਦਾਰੀ ਵਿਭਾਗ ਦੇ ਮੁਖੀ ਸਨ। ਉਹ ਅਕਤੂਬਰ 2022 ਤੱਕ ਇਸ ਅਹੁਦੇ ‘ਤੇ ਸਨ। ਰਾਇਟਰਜ਼ ਮੁਤਾਬਕ ਇਸ ਯੂਨਿਟ ਦੇ 8 ਹੋਰ ਅਧਿਕਾਰੀਆਂ ਦੇ ਨਾਂ ਵੀ ਜਾਂਚ ਵਿੱਚ ਸ਼ਾਮਲ ਹਨ। The post ਚੀਨ ਦੇ ਰੱਖਿਆ ਮੰਤਰੀ ਪਿਛਲੇ 3 ਹਫਤਿਆਂ ਤੋਂ ਲਾਪਤਾ, ਵਿਦੇਸ਼ ਮੰਤਰਾਲੇ ਦੇ ਬਿਆਨ ‘ਤੇ ਦੁਨੀਆ ਹੈਰਾਨ appeared first on TheUnmute.com - Punjabi News. Tags:
|
ਕਸ਼ਮੀਰ ਦੇ ਬਾਰਾਮੂਲਾ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ: ਬ੍ਰਿਗੇਡੀਅਰ ਪੀ.ਐਮ.ਐਸ ਢਿੱਲੋਂ Saturday 16 September 2023 12:31 PM UTC+00 | Tags: army baramulla breaking-news brigadier-pms-dhillon hathalanga indian-army jammu-and-kashmir jammu-and-kashmirt-police news ਚੰਡੀਗ੍ਹੜ,16 ਸਤੰਬਰ 2023: ਸ਼ਨੀਵਾਰ ਨੂੰ ਕਸ਼ਮੀਰ ਦੇ ਬਾਰਾਮੂਲਾ (Baramulla) ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਹਥਲੰਗਾ ਖੇਤਰ ਵਿੱਚ ਫੌਜ ਨੇ ਇੱਕ ਮੁਕਾਬਲੇ ਵਿੱਚ ਤਿੰਨ ਅੱ+ਤ+ਵਾ+ਦੀਆਂ ਨੂੰ ਮਾਰ ਦਿੱਤਾ। ਪੀਰ ਪੰਜਾਲ ਬ੍ਰਿਗੇਡ ਦੇ ਕਮਾਂਡਰ ਬ੍ਰਿਗੇਡੀਅਰ ਪੀ.ਐਮ.ਐਸ ਢਿੱਲੋਂ ਨੇ ਦੱਸਿਆ ਕਿ ਸਵੇਰੇ 6 ਵਜੇ ਸ਼ੁਰੂ ਹੋਇਆ ਇਹ ਆਪ੍ਰੇਸ਼ਨ 8 ਘੰਟੇ ਬਾਅਦ ਦੁਪਹਿਰ 2 ਵਜੇ ਖ਼ਤਮ ਹੋ ਗਿਆ, ਪਰ ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਦੁਆਰਾ ਤਲਾਸ਼ੀ ਮੁਹਿੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨੇ ਦੋ ਅੱ+ਤ+ਵਾ+ਦੀਆਂ ਦੀਆਂ ਲਾਸ਼ਾਂ ਮਿਲੀਆਂ ਹਨ, ਤੀਜੇ ਦੀ ਲਾਸ਼ ਸਰਹੱਦ ਦੇ ਕੋਲ ਪਈ ਹੈ, ਪਰ ਪਾਕਿਸਤਾਨੀ ਚੌਕੀ ਤੋਂ ਲਗਾਤਾਰ ਗੋਲੀਬਾਰੀ ਕਾਰਨ ਸਾਡੇ ਸੁਰੱਖਿਆ ਬਲਾਂ ਨੂੰ ਲਾਸ਼ ਨਹੀਂ ਮਿਲ ਸਕੀ। ਪਾਕਿਸਤਾਨੀ ਫੌਜ ਇਨ੍ਹਾਂ ਦੀ ਮੱਦਦ ਕਰ ਰਹੀ ਸੀ। ਉਨ੍ਹਾਂ ਨੂੰ ਕਵਰ ਫਾਇਰ ਦੇ ਰਹੇ ਸਨ। ਪੀ.ਐਮ.ਐਸ ਢਿੱਲੋਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਇੱਕ ਏਕੇ-47, 7 ਮੈਗਜ਼ੀਨ, ਚੀਨੀ ਪਿਸਤੌਲ, ਗ੍ਰਨੇਡ, ਪਾਕਿਸਤਾਨੀ ਕਰੰਸੀ ਅਤੇ ਪੰਜ ਕਿਲੋ ਆਈਈਡੀ ਵੀ ਬਰਾਮਦ ਕੀਤੀ ਗਈ ਹੈ। ਇਹ ਉਹੀ ਇਲਾਕਾ ਹੈ ਜਿੱਥੇ ਸੁਰੱਖਿਆ ਬਲਾਂ ਨੇ ਦਸੰਬਰ 2022 ਵਿੱਚ ਇੱਕ ਵੱਡੇ ਅੱ+ਤ+ਵਾ+ਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਸੀ। ਫਿਰ ਇਕ ਗੁਫਾ ‘ਚੋਂ ਹਥਿਆਰਾਂ ਦਾ ਭੰਡਾਰ ਬਰਾਮਦ ਹੋਇਆ ਸੀ । The post ਕਸ਼ਮੀਰ ਦੇ ਬਾਰਾਮੂਲਾ ‘ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ: ਬ੍ਰਿਗੇਡੀਅਰ ਪੀ.ਐਮ.ਐਸ ਢਿੱਲੋਂ appeared first on TheUnmute.com - Punjabi News. Tags:
|
IND vs SL: ਜਾਣੋ ਏਸ਼ੀਆ ਕੱਪ 2023 ਦੇ ਫਾਈਨਲ ਮੈਚ ਦੌਰਾਨ ਮੀਂਹ ਪਿਆ ਤਾਂ ਕਿਸ ਟੀਮ ਨੂੰ ਮਿਲੇਗੀ ਟਰਾਫੀ Saturday 16 September 2023 12:47 PM UTC+00 | Tags: aisa-cup-2023-final asia-cup-2023 breaking-news colombo india-vs-sl news r-premadasa-cricket-stadium ਚੰਡੀਗ੍ਹੜ,16 ਸਤੰਬਰ 2023: ਏਸ਼ੀਆ ਕੱਪ 2023 (Aisa Cup 2023) ਦਾ ਫਾਈਨਲ ਮੈਚ ਭਲਕੇ ਐਤਵਾਰ ਨੂੰ ਕੋਲੰਬੋ ਦੇ ਆਰ ਪ੍ਰੇਮਦਾਸਾ ਕ੍ਰਿਕਟ ਸਟੇਡੀਅਮ ‘ਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਣਾ ਹੈ। ਰੋਹਿਤ ਦੀ ਪਲਟਨ 8ਵੀਂ ਵਾਰ ਏਸ਼ੀਆ ਚੈਂਪੀਅਨ ਬਣਨ ਦੇ ਇਰਾਦੇ ਨਾਲ ਮੈਦਾਨ ‘ਚ ਉਤਰੇਗੀ। ਇਸ ਦੇ ਨਾਲ ਹੀ ਦਾਸੁਨ ਸ਼ਨਾਕਾ ਦੀ ਕਪਤਾਨੀ ‘ਚ ਸ਼੍ਰੀਲੰਕਾਈ ਟੀਮ ਖ਼ਿਤਾਬ ਦਾ ਬਚਾਅ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਹਾਲਾਂਕਿ ਕੋਲੰਬੋ ‘ਚ ਫਾਈਨਲ ਮੈਚ ਦੇ ਦਿਨ ਬਾਰਿਸ਼ ਹੋਣ ਦੀ ਜ਼ਿਆਦਾ ਸੰਭਾਵਨਾ ਹੈ। ਅਜਿਹੇ ‘ਚ ਸਵਾਲ ਇਹ ਉੱਠਦਾ ਹੈ ਕਿ ਜੇਕਰ ਖਿਤਾਬੀ ਮੈਚ ਮੀਂਹ ਕਾਰਨ ਧੋਤਾ ਜਾਂਦਾ ਹੈ ਤਾਂ ਜੇਤੂ ਟੀਮ ਦਾ ਫੈਸਲਾ ਕਿਵੇਂ ਹੋਵੇਗਾ? ਜੇਕਰ ਫਾਈਨਲ ‘ਚ ਮੀਂਹ ਪੈਂਦਾ ਹੈ ?ਭਾਰਤ ਅਤੇ ਸ਼੍ਰੀਲੰਕਾ (IND vs SL) ਵਿਚਾਲੇ ਹੋਣ ਵਾਲੇ ਫਾਈਨਲ ਮੈਚ ਦੇ ਦਿਨ ਮੀਂਹ ਦੀ ਸੰਭਾਵਨਾ 80 ਫੀਸਦੀ ਹੈ। ਮਤਲਬ ਕਿ ਸੁਪਰ-4 ਦੌਰ ਦੀ ਤਰ੍ਹਾਂ ਖਿਤਾਬੀ ਮੈਚ ‘ਚ ਵੀ ਮੀਂਹ ਆਉਂਦਾ-ਜਾਂਦਾ ਰਹੇਗਾ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਈਨਲ ਲਈ ਇੱਕ ਰਿਜ਼ਰਵ-ਡੇ ਰੱਖਿਆ ਗਿਆ ਹੈ। ਜੇਕਰ ਮੀਂਹ ਕਾਰਨ ਐਤਵਾਰ ਨੂੰ ਫਾਈਨਲ ਮੈਚ ਪੂਰਾ ਨਹੀਂ ਹੁੰਦਾ ਹੈ ਤਾਂ ਸੋਮਵਾਰ ਨੂੰ ਵੀ ਮੈਚ ਪੂਰਾ ਕੀਤਾ ਜਾਵੇਗਾ । ਰਿਜ਼ਰਵ ਡੇਅ ‘ਤੇ ਮੀਂਹ ਨਾ ਰੁਕਿਆ ?ਹੁਣ ਜੇਕਰ ਕੋਲੰਬੋ ਵਿੱਚ ਐਤਵਾਰ ਅਤੇ ਸੋਮਵਾਰ ਦੋਵਾਂ ਨੂੰ ਭਾਰੀ ਮੀਂਹ ਪੈਂਦਾ ਹੈ, ਤਾਂ ਜੇਤੂ (Aisa Cup 2023) ਦਾ ਫੈਸਲਾ ਕਿਵੇਂ ਹੋਵੇਗਾ? ਰਿਜ਼ਰਵ ਡੇ ‘ਤੇ ਵੀ ਜੇਕਰ ਦਿਨ ਭਰ ਮੀਂਹ ਪੈਂਦਾ ਹੈ ਅਤੇ ਇਕ ਵੀ ਗੇਂਦ ਨਹੀਂ ਖੇਡੀ ਜਾਂਦੀ ਹੈ ਤਾਂ ਦੋਵੇਂ ਟੀਮਾਂ ਟਰਾਫੀ ਸਾਂਝੀਆਂ ਕਰਨਗੀਆਂ। ਤੁਹਾਨੂੰ ਦੱਸ ਦਈਏ ਕਿ ਨਿਯਮਾਂ ਦੇ ਮੁਤਾਬਕ ਫਾਈਨਲ ਮੈਚ ਦਾ ਨਤੀਜਾ ਪ੍ਰਾਪਤ ਕਰਨ ਲਈ ਦੋਵੇਂ ਟੀਮਾਂ ਲਈ ਘੱਟੋ-ਘੱਟ 20-20 ਓਵਰਾਂ ਦਾ ਖੇਡਣਾ ਜ਼ਰੂਰੀ ਹੈ। ਕੋਲੰਬੋ ਦੀ ਪਿੱਚ ਕਿਸਦਾ ਦੇਵੇਗੀ ਸਾਥ ?ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਏਸ਼ੀਆ ਕੱਪ 2023 ਦਾ ਟਾਈਟਲ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਣਾ ਹੈ। ਕੋਲੰਬੋ ਦੇ ਇਸ ਮੈਦਾਨ ‘ਤੇ ਬੱਲੇਬਾਜ਼ਾਂ ਦਾ ਦਬਦਬਾ ਹੈ। ਗੇਂਦ ਬੱਲੇ ‘ਤੇ ਬਹੁਤ ਚੰਗੀ ਤਰ੍ਹਾਂ ਆਉਂਦੀ ਹੈ ਅਤੇ ਕਿਸੇ ਨੂੰ ਦੌੜਾਂ ਬਣਾਉਣ ਵਿੱਚ ਬਹੁਤੀ ਮੁਸ਼ਕਲ ਨਹੀਂ ਆਉਂਦੀ। ਹਾਲਾਂਕਿ, ਦੂਜੀ ਪਾਰੀ ਵਿੱਚ ਪਿੱਚ ਯਕੀਨੀ ਤੌਰ ‘ਤੇ ਥੋੜ੍ਹੀ ਹੌਲੀ ਹੋ ਜਾਂਦੀ ਹੈ। ਬੱਲੇਬਾਜ਼ਾਂ ਦੇ ਨਾਲ-ਨਾਲ ਪਿੱਚ ਸਪਿਨਰਾਂ ਦੀ ਵੀ ਕਾਫੀ ਮੱਦਦ ਕਰਦੀ ਹੈ The post IND vs SL: ਜਾਣੋ ਏਸ਼ੀਆ ਕੱਪ 2023 ਦੇ ਫਾਈਨਲ ਮੈਚ ਦੌਰਾਨ ਮੀਂਹ ਪਿਆ ਤਾਂ ਕਿਸ ਟੀਮ ਨੂੰ ਮਿਲੇਗੀ ਟਰਾਫੀ appeared first on TheUnmute.com - Punjabi News. Tags:
|
25 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ 26 ਸਤੰਬਰ ਤੋਂ ਹੋਣਗੇ ਸ਼ੁਰੂ, ਸਭ ਪ੍ਰਬੰਧ ਮੁਕੰਮਲ: ਮੀਤ ਹੇਅਰ Saturday 16 September 2023 12:56 PM UTC+00 | Tags: breaking-news games gurmeet-singh-meet-hayer khedan-watan-punjab-diyan latest-news meet-hayer news punjab-sports sports the-unmute-breaking-news the-unmute-latest-news the-unmute-punjabi-news ਚੰਡੀਗੜ੍ਹ, 16 ਸਤੰਬਰ 2023: ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ ਪਹਿਲੇ ਸਾਲ ਨਾਲੋਂ ਵੀ ਵੱਧ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (MEET HAYER) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੇ ਪਹਿਲੇ ਪੜਾਅ ਬਲਾਕ ਪੱਧਰ ਉਤੇ ਅੱਠ ਖੇਡਾਂ ਦੇ ਕਰਵਾਏ ਮੁਕਾਬਲੇ ਸਫਲਤਾਪੂਰਵਕ ਸੰਪੰਨ ਹੋ ਗਏ ਜਿਨ੍ਹਾਂ ਵਿੱਚ ਦੋ ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ। ਹੁਣ 26 ਸਤੰਬਰ ਤੋਂ ਜ਼ਿਲਾ ਪੱਧਰੀ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ ਜਿਸ ਲਈ ਸਭ ਪ੍ਰਬੰਧ ਮੁਕੰਮਲ ਹਨ।ਪਿਛਲੇ ਸਾਲ ਖੇਡਾਂ ਵਿੱਚ ਬਲਾਕ ਤੋਂ ਸਟੇਟ ਪੱਧਰ ਤੱਕ ਕੁੱਲ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ ਅਤੇ ਇਸ ਵਾਰ ਇਹ ਗਿਣਤੀ ਹੋਰ ਵੀ ਵਧੇਗੀ।ਖਿਡਾਰੀਆਂ ਦੀ ਮੰਗ ਸਵਿਕਾਰ ਕਰਦਿਆਂ ਵਿਭਾਗ ਨੇ ਆਨਲਾਈਨ ਰਜਿਸਟ੍ਰੇਸ਼ਨ ਤੋਂ ਵਾਂਝੇ ਰਹਿ ਗਏ ਖਿਡਾਰੀਆਂ ਨੂੰ ਸਿੱਧਾ ਗਰਾਊਂਡ ਵਿੱਚ ਸਮੇਂ ਸਿਰ ਪੁੱਜਣ ਉਤੇ ਹਿੱਸਾ ਲੈਣ ਦੀ ਆਗਿਆ ਦਿੱਤੀ ਗਈ ਸੀ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਕੁੱਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਅੱਠ ਖੇਡਾਂ ਅਥਲੈਟਿਕਸ, ਫੁਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ), ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ), ਖੋ ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਬਲਾਕ ਪੱਧਰ ਉਤੇ 31 ਅਗਸਤ ਤੋਂ 10 ਸਤੰਬਰ ਤੱਕ ਸੂਬੇ ਭਰ ਦੇ 157 ਬਲਾਕਾਂ ਵਿੱਚ ਕਰਵਾਏ ਗਏ ਹਨ। ਖੇਡ ਮੰਤਰੀ (MEET HAYER) ਨੇ ਦੱਸਿਆ ਕਿ ਹੁਣ ਜ਼ਿਲਾ ਪੱਧਰੀ ਮੁਕਾਬਲੇ 26 ਸਤੰਬਰ ਤੋਂ 5 ਅਕਤੂਬਰ ਤੱਕ ਕਰਵਾਏ ਜਾਣਗੇ। ਜ਼ਿਲਾ ਪੱਧਰ ਉਤੇ 25 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚੋਂ ਉਕਤ ਬਲਾਕ ਪੱਧਰ ਉੱਤੇ ਕਰਵਾਈਆਂ ਅੱਠ ਖੇਡਾਂ ਦੇ ਸਿਰਫ ਜੇਤੂ ਹੀ ਹਿੱਸਾ ਲੈਣਗੇ ਜਦੋਂਕਿ ਬਾਕੀ ਖੇਡਾਂ ਦੇ ਮੁਕਾਬਲੇ ਸਿੱਧੇ ਜ਼ਿਲਾ ਪੱਧਰ ਉਤੇ ਹੋਣਗੇ। ਇਨ੍ਹਾਂ ਖੇਡਾਂ ਵਿੱਚ ਹਾਕੀ, ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਨਿਸ਼ਾਨੇਬਾਜ਼ੀ, ਕਿੱਕ ਬਾਕਸਿੰਗ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਵੇਟਲਿਫਟਿੰਗ ਤੇ ਸਾਫਟਬਾਲ ਸ਼ਾਮਲ ਹਨ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਅਕਤੂਬਰ ਮਹੀਨੇ 35 ਖੇਡਾਂ ਦੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਵਿੱਚੋਂ ਉਕਤ 25 ਖੇਡਾਂ ਦੇ ਸਿਰਫ ਜ਼ਿਲਾ ਜੇਤੂ ਹੀ ਹਿੱਸਾ ਲੈਣਗੇ ਜਦੋਂਕਿ 10 ਖੇਡਾਂ ਦੇ ਸਿੱਧੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਹ 10 ਖੇਡਾਂ ਤੀਰਅੰਦਾਜ਼ੀ, ਕਾਏਕਿੰਗ ਤੇ ਕੈਨੋਇੰਗ, ਜਿਮਨਾਸਟਕ, ਰੋਲਰ ਸਕੇਟਿੰਗ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਹਨ।ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ ਅਤੇ ਕੁੱਲ ਮਿਲਾ ਕੇ ਜੇਤੂਆਂ ਨੂੰ 7 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ। The post 25 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ 26 ਸਤੰਬਰ ਤੋਂ ਹੋਣਗੇ ਸ਼ੁਰੂ, ਸਭ ਪ੍ਰਬੰਧ ਮੁਕੰਮਲ: ਮੀਤ ਹੇਅਰ appeared first on TheUnmute.com - Punjabi News. Tags:
|
ਨਿਪਾਹ ਵਾਇਰਸ ਦੇ ਭੇਜੇ 11 ਸੈਂਪਲ ਨੈਗੇਟਿਵ, 19 ਟੀਮਾਂ ਦਾ ਗਠਨ: ਸਿਹਤ ਮੰਤਰੀ ਵੀਨਾ ਜਾਰਜ Saturday 16 September 2023 01:07 PM UTC+00 | Tags: breaking-news health-minister-veena-george kerela-health-minister latest-news news nipah nipah-virus the-unmute-breaking-news the-unmute-latest-news the-unmute-latest-update veena-george ਚੰਡੀਗੜ੍ਹ, 16 ਸਤੰਬਰ 2023: ਕੇਰਲ ‘ਚ ਨਿਪਾਹ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਲਰਟ ‘ਤੇ ਹੈ। ਅਜਿਹੇ ‘ਚ ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਨਿਪਾਹ ਵਾਇਰਸ ਬਾਰੇ ਜਾਣਕਾਰੀ ਦਿੱਤੀ ਹੈ। ਸਿਹਤ ਮੰਤਰੀ ਵੀਨਾ ਜਾਰਜ (Veena George) ਨੇ ਦੱਸਿਆ ਕਿ 11 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਦੇ ਨਤੀਜੇ ਨੈਗੇਟਿਵ ਆਏ ਹਨ। ਵੀਨਾ ਜਾਰਜ (Veena George) ਮੁਤਾਬਕ ਮੈਡੀਕਲ ਕਾਲਜਾਂ ਵਿੱਚ 21 ਜਣਿਆਂ ਨੂੰ ਆਈਸੋਲੇਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪਹਿਲ ਸਭ ਤੋਂ ਪਹਿਲਾਂ ਉਨ੍ਹਾਂ ਵਿਅਕਤੀਆਂ ਦਾ ਪਤਾ ਲਗਾਉਣਾ ਹੈ ਜੋ ਨਿਪਾਹ ਵਾਇਰਸ ਦੇ ਮਰੀਜ਼ ਦੇ ਸੰਪਰਕ ਵਿੱਚ ਆਏ ਹਨ। ਇਸ ਤੋਂ ਇਲਾਵਾ ਉਨ੍ਹਾਂ ਸਰੋਤਾਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿਨ੍ਹਾਂ ਕਾਰਨ ਨਿਪਾਹ ਵਾਇਰਸ ਦੇ ਪਹਿਲੇ ਮਰੀਜ਼ ਦੀ ਮੌਤ ਹੋਈ ਹੈ। ਕੇਰਲ ਸਰਕਾਰ ਨੇ 19 ਟੀਮਾਂ ਬਣਾਈਆਂਕੇਰਲ ਦੇ ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਤੋਂ ਮ੍ਰਿਤਕ ਮਰੀਜ਼ ਦੇ ਮੋਬਾਈਲ ਫੋਨ ਸਬੰਧੀ ਜਾਣਕਾਰੀ ਮੰਗੀ ਹੈ। ਤਾਂ ਜੋ ਮਰੀਜ ਮਰਨ ਤੋਂ ਪਹਿਲਾਂ ਕਿੱਥੇ ਗਿਆ ਸੀ, ਉਸ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਇਸ ਲਈ 19 ਟੀਮਾਂ ਬਣਾਈਆਂ ਹਨ ਅਤੇ ਦੂਜੇ ਜ਼ਿਲ੍ਹਿਆਂ ਤੋਂ ਆਏ ਵਿਅਕਤੀਆਂ ਨੂੰ ਟਰੇਸ ਕਰ ਰਹੇ ਹਾਂ। ਜੋ ਨਿਪਾਹ ਵਾਇਰਸ ਨਾਲ ਸਬੰਧਤ ਮਰੀਜ਼ਾਂ ਦੇ ਸੰਪਰਕ ਵਿੱਚ ਆਇਆ ਸੀ। The post ਨਿਪਾਹ ਵਾਇਰਸ ਦੇ ਭੇਜੇ 11 ਸੈਂਪਲ ਨੈਗੇਟਿਵ, 19 ਟੀਮਾਂ ਦਾ ਗਠਨ: ਸਿਹਤ ਮੰਤਰੀ ਵੀਨਾ ਜਾਰਜ appeared first on TheUnmute.com - Punjabi News. Tags:
|
ਭਾਰਤੀ ਹਵਾਈ ਸੈਨਾ 100 ਐਲਸੀਏ ਮਾਰਕ 1-ਏ ਲੜਾਕੂ ਜਹਾਜ਼ ਖਰੀਦੇਗੀ, ਪੁਰਾਣੇ ਮਿਗ-21 ਹੋਣਗੇ ਰਿਟਾਇਰ Saturday 16 September 2023 01:17 PM UTC+00 | Tags: air-chief-marshal-vr-chaudhary breaking-news fighter-jets iaf indian-air-force indian-army lca-mark-1-a lca-mark-1-a-fighter-jets mig-21 news ਚੰਡੀਗੜ੍ਹ, 16 ਸਤੰਬਰ 2023: ਭਾਰਤੀ ਹਵਾਈ ਸੈਨਾ ਭਾਰਤ ਵਿੱਚ ਬਣੇ 100 ਐਲਸੀਏ ਮਾਰਕ 1-ਏ (LCA Mark 1-A) ਲੜਾਕੂ ਜਹਾਜ਼ ਖਰੀਦੇਗੀ। ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀ.ਆਰ.ਚੌਧਰੀ ਨੇ ਸਪੇਨ ਦੇ ਦੌਰੇ ਦੌਰਾਨ ਇਹ ਐਲਾਨ ਕੀਤਾ ਹੈ । ਐਲਸੀਏ ਮਾਰਕ 1-ਏ (LCA Mark-1A) ਤੇਜਸ ਜਹਾਜ਼ ਦਾ ਇੱਕ ਉੱਨਤ ਸੰਸਕਰਣ ਹੈ। ਇਹ ਅਪਗ੍ਰੇਡਡ ਏਵੀਓਨਿਕਸ ਅਤੇ ਰਾਡਾਰ ਪ੍ਰਣਾਲੀਆਂ ਨਾਲ ਲੈਸ ਹੈ। ਹਵਾਈ ਸੈਨਾ ਪਹਿਲਾਂ ਹੀ 83 ਐਲਸੀਏ ਮਾਰਕ-1ਏ ਜਹਾਜ਼ਾਂ ਦਾ ਆਰਡਰ ਦੇ ਚੁੱਕੀ ਹੈ। ਭਾਰਤੀ ਹਵਾਈ ਸੈਨਾ ਦਾ ਇਨ੍ਹਾਂ ਜਹਾਜ਼ਾਂ ਨੂੰ ਖਰੀਦਣ ਦਾ ਮਕਸਦ ਪੁਰਾਣੇ ਮਿਗ-21 ਨੂੰ ਰਿਟਾਇਰ ਕਰਨਾ ਹੈ। ਸੌਦੇ ਲਈ ਅਧਿਕਾਰਤ ਪ੍ਰਸਤਾਵ ਰੱਖਿਆ ਮੰਤਰਾਲੇ ਅਤੇ ਰਾਸ਼ਟਰੀ ਸੁਰੱਖਿਆ ਹਿੱਸੇਦਾਰਾਂ ਨੂੰ ਭੇਜ ਦਿੱਤਾ ਗਿਆ ਹੈ। The post ਭਾਰਤੀ ਹਵਾਈ ਸੈਨਾ 100 ਐਲਸੀਏ ਮਾਰਕ 1-ਏ ਲੜਾਕੂ ਜਹਾਜ਼ ਖਰੀਦੇਗੀ, ਪੁਰਾਣੇ ਮਿਗ-21 ਹੋਣਗੇ ਰਿਟਾਇਰ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest