TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
Special Session: ਵਿਰੋਧੀ ਧਿਰ ਵੱਲੋਂ ਤਕਨੀਕੀ ਖ਼ਰਾਬੀ ਨੂੰ ਲੈ ਲੋਕ ਸਭਾ 'ਚ ਹੰਗਾਮਾ Monday 18 September 2023 05:56 AM UTC+00 | Tags: breaking-news news nws special-session ਚੰਡੀਗੜ੍ਹ, 18 ਸਤੰਬਰ 2023: ਸੰਸਦ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਚੁੱਕਾ ਹੈ । ਸਰਕਾਰ ਨੇ ਇਹ ਸੈਸ਼ਨ 18 ਤੋਂ 22 ਸਤੰਬਰ ਤੱਕ ਸੱਦਿਆ ਹੈ, ਜਿਸ ਵਿੱਚ ਉਹ ਚਾਰ ਬਿੱਲ ਪੇਸ਼ ਕਰੇਗੀ। ਅੱਜ ਸੈਸ਼ਨ ਦਾ ਪਹਿਲਾ ਦਿਨ ਹੈ। ਸਵੇਰੇ 11 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਤਕਨੀਕੀ ਖਰਾਬੀ ਨੂੰ ਲੈ ਕੇ ਲੋਕ ਸਭਾ (Lok Sabha) ‘ਚ 6 ਮਿੰਟ ਤੱਕ ਹੰਗਾਮਾ ਕੀਤਾ। ਇਸ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਜੀ-20 ਸੰਮਲੇਨ ਦੇ ਸਫਲ ਸਮਾਗਮ ਦੀ ਸ਼ਲਾਘਾ ਕੀਤੀ ਹੈ | ਇਸ ਤੋਂ ਪਹਿਲਾਂ ਪੀਐਮ ਸੰਸਦ ਭਵਨ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ- ਇਹ ਸੈਸ਼ਨ ਛੋਟਾ ਹੈ ਪਰ ਸਮੇਂ ਦੇ ਲਿਹਾਜ਼ ਨਾਲ ਵੱਡਾ ਹੈ। ਅੱਜ ਪੁਰਾਣੀ ਸੰਸਦ ਵਿੱਚ ਆਖਰੀ ਵਾਰ ਸੰਸਦ ਦਾ ਕੰਮਕਾਜ ਹੋਵੇਗਾ। ਇਸ ਮੌਕੇ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਪੁਰਾਣੀ ਸੰਸਦ ਦੇ ਇਤਿਹਾਸ ਬਾਰੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਕਈ ਸੀਨੀਅਰ ਆਗੂ ਵੀ ਆਪਣੇ ਵਿਚਾਰ ਪੇਸ਼ ਕਰਨਗੇ। ਆਮ ਆਦਮੀ ਪਾਰਟੀ ਨੇ ਰਾਜ ਸਭਾ ਵਿੱਚ ਆਪਣੇ ਸਾਰੇ ਸੰਸਦ ਮੈਂਬਰਾਂ ਲਈ ਵ੍ਹਿਪ ਜਾਰੀ ਕੀਤਾ ਹੈ। The post Special Session: ਵਿਰੋਧੀ ਧਿਰ ਵੱਲੋਂ ਤਕਨੀਕੀ ਖ਼ਰਾਬੀ ਨੂੰ ਲੈ ਲੋਕ ਸਭਾ ‘ਚ ਹੰਗਾਮਾ appeared first on TheUnmute.com - Punjabi News. Tags:
|
ਜਸਵੰਤ ਰਾਏ ਲਗਾਤਾਰ ਦੂਜੀ ਵਾਰ ਦਿੱਲੀ ਅੰਡਰ-19 ਪੁਰਸ਼ ਕ੍ਰਿਕਟ ਟੀਮ ਦੇ ਮੁੱਖ ਕੋਚ ਬਣੇ Monday 18 September 2023 06:03 AM UTC+00 | Tags: breaking-news cricketers cricket-news delhi-under-19-mens-cricket-team jaswant-rai news ranji-trophy-cricketer young-cricketers ਚੰਡੀਗੜ੍ਹ, 18 ਸਤੰਬਰ 2023: ਹਿਮਾਚਲ ਪ੍ਰਦੇਸ਼ ਤੋਂ ਰਣਜੀ ਟਰਾਫੀ ਦੇ ਸਾਬਕਾ ਕ੍ਰਿਕਟਰ ਅਤੇ ਰਾਸ਼ਟਰੀ ਪੱਧਰ ਦੇ ਕੋਚ ਜਸਵੰਤ ਰਾਏ (Jaswant Rai) ਆਪਣੀ ਆਲਾ ਦਰਜੇ ਦੀ ਕੋਚਿੰਗ ਨਾਲ ਇੱਕ ਵਾਰ ਫਿਰ ਤੋਂ ਨੌਜਵਾਨ ਕ੍ਰਿਕਟਰਾਂ ਦੇ ਹੁਨਰ ਨੂੰ ਨਿਖਾਰਨ ਲਈ ਤਿਆਰ ਹਨ।ਉਨ੍ਹਾਂ ਨੂੰ ਆਗਾਮੀ ਡੋਮੈਸਟਿਕ ਸੀਜ਼ਨ ਲਈ ਲਗਾਤਾਰ ਦੂਜੀ ਵਾਰ ਦਿੱਲੀ ਅੰਡਰ-19 ਪੁਰਸ਼ ਕ੍ਰਿਕਟ ਟੀਮ ਦਾ ਮੁੱਖ ਕੋਚ ਚੁਣਿਆ ਗਿਆ ਹੈ। ਕੋਚ ਜਸਵੰਤ ਰਾਏ (Jaswant Rai) ਦਾ ਨਾਮ ਰਾਸ਼ਟਰੀ ਪੱਧਰ ‘ਤੇ ਉਸ ਵੇਲੇ ਸਾਹਮਣੇ ਆਇਆ, ਜਦੋਂ ਉਨ੍ਹਾਂ ਦੇ ਸਿਖਿਆਰਥੀ ਅਰਸ਼ਦੀਪ ਸਿੰਘ, ਜੋ ਲੈਫਟ-ਆਰਮ ਮੀਡੀਅਮ-ਤੇਜ਼ ਗੇਂਦਬਾਜ਼ ਹੈ, ਨੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਪੰਜਾਬ ਕਿੰਗਜ਼ ਲਈ ਗੇਂਦਬਾਜ਼ੀ ਕਰਦਿਆਂ ਭਾਰਤੀ ਕ੍ਰਿਕਟ ਟੀਮ ਵਿੱਚ ਆਪਣੀ ਥਾਂ ਬਣਾਈ। 70 ਫਸਟ-ਕਲਾਸ ਮੈਚ ਖੇਡਣ ਵਾਲੇ ਚੰਡੀਗੜ੍ਹ ਦੇ ਇਹ ਸਾਬਕਾ ਕ੍ਰਿਕਟਰ ਹਿਮਾਚਲ ਪ੍ਰਦੇਸ਼ ਸੀਨੀਅਰ ਪੁਰਸ਼ ਟੀਮ, ਹਿਮਾਚਲ ਪ੍ਰਦੇਸ਼ ਮਹਿਲਾ ਟੀਮ ਅਤੇ ਪੰਜਾਬ ਅੰਡਰ-19 ਮਹਿਲਾ ਟੀਮ ਦੇ ਕੋਚ ਰਹੇ ਹਨ। ਉਹ 2017 ਤੋਂ 2019 ਤੱਕ ਹਿਮਾਚਲ ਪ੍ਰਦੇਸ਼ ਲਈ ਸੀਨੀਅਰ ਪੁਰਸ਼ ਟੀਮ ਚੋਣਕਾਰ ਵੀ ਰਹੇ। ਦਿੱਲੀ ਦੀ ਅੰਡਰ-19 ਕ੍ਰਿਕਟ ਟੀਮ ਦੇ ਮੁੱਖ ਕੋਚ ਬਣੇ ਰਹਿਣ ‘ਤੇ ਜਸਵੰਤ ਰਾਏ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਅਤੇ ਉਹ ਉਨ੍ਹਾਂ ਪ੍ਰਤੀ ਜਤਾਏ ਭਰੋਸੇ ਨੂੰ ਸੱਚ ਸਾਬਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਪਿਛਲੇ ਸਾਲ ਦੇ ਪ੍ਰਦਰਸ਼ਨ ‘ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਛੇ ਸਾਲਾਂ ਦੇ ਵਕਫ਼ੇ ਤੋਂ ਬਾਅਦ ਦਿੱਲੀ ਦੀ ਅੰਡਰ-19 ਟੀਮ ਨੇ ਡੇਅਜ਼ ਅਤੇ ਵਨ ਡੇਅਜ਼ ਦੀ ਲੀਗ ਸਟੇਜ ‘ਚ ਪ੍ਰਵੇਸ਼ ਕੀਤਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਇਸ ਸਾਲ ਦਿੱਲੀ ਦੀ ਅੰਡਰ-19 ਟੀਮ ਡੇਅਜ਼ ਅਤੇ ਵਨ ਡੇਅਜ਼ ਦੋਵਾਂ ਦੇ ਡੋਮੈਸਟਿਡ ਟਾਈਟਲ (ਖਿਤਾਬ) ਆਪਣੇ ਨਾਮ ਕਰੇਗੀ। ਉਨ੍ਹਾਂ ਕਿਹਾ ਕਿ ਕ੍ਰਿਕਟ ਬਹੁਤ ਤੇਜ਼ੀ ਨਾਲ ਬਦਲ ਰਹੀ ਹੈ ਇਸ ਲਈ ਕੋਚਾਂ ਅਤੇ ਖਿਡਾਰੀਆਂ ਦੋਵਾਂ ਨੂੰ ਇਸ ਅਨੁਸਾਰ ਢਲਣ ਦੀ ਜ਼ਰੂਰਤ ਹੈ। ਉਨ੍ਹਾਂ ਅੱਗੇ ਕਿਹਾ ਕਿ ਪਲਾਨਿੰਗ ਅਤੇ ਪਲਾਨਿੰਗ ਨੂੰ ਅਮਲ ਵਿੱਚ ਲਿਆਉਣਾ ਦੋਵੇਂ ਚੀਜ਼ਾਂ ਮਾਡਰਨ ਕ੍ਰਿਕਟ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਇਸ ਲਈ ਉਨ੍ਹਾਂ ਦਾ ਵਿਸ਼ੇਸ਼ ਧਿਆਨ ਬੱਲੇਬਾਜ਼ੀ, ਗੇਂਦਬਾਜ਼ੀ ਅਤੇ ਫੀਲਡਿੰਗ ਕੇ ਖੇਤਰ ਵਿੱਚ ਨੌਜਵਾਨਾਂ ਦੇ ਹੁਨਰ ਨੂੰ ਵੱਧ ਤੋਂ ਵੱਧ ਨਿਖਾਰਨਾ ਹੋਵੇਗਾ। ਜਸਵੰਤ ਰਾਏ ਇਸ ਸਮੇਂ ਟ੍ਰਾਈ-ਸਿਟੀ ਦੇ ਬਹੁਤ ਸਾਰੇ ਉਭਰਦੇ ਕ੍ਰਿਕਟਰਾਂ ਦੇ ਕਰੀਅਰ ਨੂੰ ਸੇਧ ਦੇ ਰਹੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੌਜਵਾਨ ਖਿਡਾਰੀ ਇਸ ਸਮੇਂ ਹਿਮਾਚਲ, ਪੰਜਾਬ ਅਤੇ ਯੂਟੀ ਚੰਡੀਗੜ੍ਹ ਦੀ ਤਰਫ਼ੋਂ ਖੇਡ ਰਹੇ ਹਨ। The post ਜਸਵੰਤ ਰਾਏ ਲਗਾਤਾਰ ਦੂਜੀ ਵਾਰ ਦਿੱਲੀ ਅੰਡਰ-19 ਪੁਰਸ਼ ਕ੍ਰਿਕਟ ਟੀਮ ਦੇ ਮੁੱਖ ਕੋਚ ਬਣੇ appeared first on TheUnmute.com - Punjabi News. Tags:
|
ਪੰਜਾਬ ਦੇ ਮੁੱਖ ਮੰਤਰੀ ਨੂੰ ਗੈਰ-ਜਮਹੂਰੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ: ਪ੍ਰਤਾਪ ਬਾਜਵਾ Monday 18 September 2023 06:07 AM UTC+00 | Tags: aam-aadmi-party cm-bhagwant-mann india-news latest-news news partap-bajwa partap-singh-bajwa punjab punjab-cm punjab-government the-unmute-latest-news ਚੰਡੀਗੜ੍ਹ, 18 ਸਤੰਬਰ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Bajwa) ਨੇ ਪੰਚਾਇਤਾਂ ਭੰਗ ਕਰਨ ਦਾ ਗੈਰ-ਜਮਹੂਰੀ ਫ਼ੈਸਲਾ ਲੈਣ ਤੋਂ ਬਾਅਦ ਜ਼ਿੰਮੇਵਾਰੀ ਤੈਅ ਕਰਨ ‘ਚ ਅਸਫਲ ਰਹਿਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਦਰਵਾਜ਼ਾ ਦਿਖਾਉਣ ਦੀ ਯੋਜਨਾ ਬਣਾ ਰਹੀ ਹੈ। ਬਾਜਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ (ਜਲ ਸਪਲਾਈ ਅਤੇ ਸੈਨੀਟੇਸ਼ਨ) ਅਤੇ ਵਿੱਤ ਕਮਿਸ਼ਨਰ (ਪੇਂਡੂ ਵਿਕਾਸ ਅਤੇ ਪੰਚਾਇਤਾਂ) ਧੀਰੇਂਦਰ ਕੁਮਾਰ ਤਿਵਾੜੀ ਅਤੇ ਡਾਇਰੈਕਟਰ (ਪੇਂਡੂ ਵਿਕਾਸ ਅਤੇ ਪੰਚਾਇਤਾਂ) ਗੁਰਪ੍ਰੀਤ ਸਿੰਘ ਖਹਿਰਾ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਸੀ ਅਤੇ ਮਾਮਲੇ ਨੂੰ ਦਬਾਉਣ ਲਈ ਜਲਦਬਾਜ਼ੀ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ। ਕੁਝ ਖ਼ਬਰਾਂ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੂੰ ਹਟਾਉਣ ‘ਤੇ ਵਿਚਾਰ ਕਰ ਰਹੀ ਹੈ ਕਿਉਂਕਿ ਹਾਲ ਹੀ ਵਿੱਚ ਪੰਚਾਇਤਾਂ ਭੰਗ ਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਾਨੂੰਨੀ ਝਟਕੇ ਲੱਗੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਨੇ ਅਦਾਲਤ, ਜਨਤਕ ਇਕੱਠ ਅਤੇ ਮੀਡੀਆ ਸਮੇਤ ਵੱਖ-ਵੱਖ ਮੰਚਾਂ ‘ਤੇ ਇਸ ਜਮਹੂਰੀਅਤ ਦਾ ਗਲ਼ਾ ਘੁੱਟਣ ਵਾਲਾ ਮਸਲਾ ਚੁੱਕਿਆ ਸੀ। ਪੰਜਾਬ ਕਾਂਗਰਸ ਦੇ ਤੁਰੰਤ ਅਤੇ ਮਿਹਨਤੀ ਯਤਨਾਂ ਸਦਕਾ ‘ਆਪ’ ਸਰਕਾਰ ਨੂੰ ਪੰਚਾਇਤ ਭੰਗ ਕਰਨ ਦਾ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ। ਇਹ ਵੀ ਪੰਜਾਬ ਕਾਂਗਰਸ ਹੀ ਸੀ, ਜਿਸ ਨੇ ‘ਆਪ’ ਸਰਕਾਰ ਦੀ ਆਟੇ ਦੀ ਹੋਮ ਡਿਲਿਵਰੀ ਸਕੀਮ ਨੂੰ ਲੈ ਕੇ ‘ਆਪ’ ਸਰਕਾਰ ਨੂੰ ਚੁਨੌਤੀ ਦਿੱਤੀ ਸੀ ਅਤੇ ਨਤੀਜੇ ਵਜੋਂ ਸਰਕਾਰ ਨੂੰ ਇਸ ਦੇ ਕਾਨੂੰਨੀ ਨਤੀਜੇ ਭੁਗਤਣੇ ਪਏ ਸਨ। ਉਨ੍ਹਾਂ (Partap Bajwa) ਕਿਹਾ ਕਿ ਮੈਂ ਪਹਿਲਾਂ ਹੀ ਕਹਿ ਚੁੱਕਾ ਹਾਂ ਅਤੇ ਮੈਨੂੰ ਯਕੀਨ ਹੈ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਸਨ, ਜੋ ਆਪਣੇ ਸਮੇਂ ਤੋਂ ਲਗਭਗ ਛੇ ਮਹੀਨੇ ਪਹਿਲਾਂ ਪੰਚਾਇਤਾਂ ਨੂੰ ਗੈਰ-ਲੋਕਤੰਤਰੀ ਢੰਗ ਨਾਲ ਭੰਗ ਕਰਨ ਲਈ ਜ਼ਿੰਮੇਵਾਰ ਸਨ। ਇਸ ਤੋਂ ਪਹਿਲਾਂ ‘ਆਪ’ ਸਰਕਾਰ ਨੇ ਪੰਚਾਇਤ ਵਿਭਾਗ ਦੇ ਦੋ ਸੀਨੀਅਰ ਨੌਕਰਸ਼ਾਹਾਂ ਨੂੰ ਨਾਜਾਇਜ਼ ਤੌਰ ‘ਤੇ ਮੁਅੱਤਲ ਕਰ ਦਿੱਤਾ ਸੀ, ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਬਹਾਲ ਕੀਤਾ ਜਾਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਹੁਣ ਐਡਵੋਕੇਟ ਜਨਰਲ ਨੂੰ ਗ਼ਲਤ ਸਜ਼ਾ ਦਿੱਤੀ ਜਾ ਰਹੀ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਖ਼ਬਰਾਂ ਅਨੁਸਾਰ ਐਡਵੋਕੇਟ ਜਨਰਲ ਦੇ ਦਫ਼ਤਰ ਦੇ ਕੁਝ ਸੂਤਰਾਂ ਨੇ ਖ਼ੁਲਾਸਾ ਕੀਤਾ ਹੈ ਕਿ ਪੰਚਾਇਤ ਭੰਗ ਕਰਨ ਦੇ ਮਾਮਲੇ ਵਿੱਚ ਸੂਬੇ ਦੇ ਮੰਤਰੀ ਮੰਡਲ ਵੱਲੋਂ ਇਸ ਮਾਮਲੇ ਨੂੰ ਉਠਾਉਣ ਤੋਂ ਪਹਿਲਾਂ ਕਾਨੂੰਨੀ ਰਾਏ ਨਹੀਂ ਲਈ ਗਈ ਸੀ। ਐਡਵੋਕੇਟ ਜਨਰਲ ਦਫ਼ਤਰ ਤੋਂ ਇਹ ਖ਼ੁਲਾਸਾ ਸਾਬਤ ਕਰਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਜਾਂ ਪੰਚਾਇਤ ਮੰਤਰੀ ਜਾਂ ਦੋਵਾਂ ਦੀ ਗ਼ਲਤੀ ਸੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਲੋਕਤੰਤਰੀ ਸੰਸਥਾ ਦਾ ਗਲ਼ਾ ਘੁੱਟਣ ਦੀ ਆਪਣੀ ਗ਼ਲਤੀ ਸਵੀਕਾਰ ਕਰਨੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਪੰਚਾਇਤ ਭੰਗ ਕਰਨ ਸਬੰਧੀ ਦਸਤਾਵੇਜ਼ਾਂ ‘ਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਚਾਇਤ ਮੰਤਰੀ ਦੇ ਦਸਤਖ਼ਤ ਹਨ। The post ਪੰਜਾਬ ਦੇ ਮੁੱਖ ਮੰਤਰੀ ਨੂੰ ਗੈਰ-ਜਮਹੂਰੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ: ਪ੍ਰਤਾਪ ਬਾਜਵਾ appeared first on TheUnmute.com - Punjabi News. Tags:
|
ਨਵੀਂ ਸੰਸਦ ਭਵਨ ਦੇ ਨਿਰਮਾਣ 'ਚ ਦੇਸ਼ ਵਾਸੀਆਂ ਦਾ ਪਸੀਨਾ ਤੇ ਮਿਹਨਤ ਲੱਗੀ: PM ਮੋਦੀ Monday 18 September 2023 06:26 AM UTC+00 | Tags: bjp breaking-news congress-news global-south india latest-news lok-sabha modi new-pariament-of-india news parliament-of-india pm-modi rajye-sabha ਚੰਡੀਗੜ੍ਹ, 18 ਸਤੰਬਰ 2023: ਸੋਮਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਆਜ਼ਾਦੀ ਦੇ 75 ਸਾਲ ਬਾਅਦ ਦੀਆਂ ਪ੍ਰਾਪਤੀਆਂ ‘ਤੇ ਚਰਚਾ ਹੋਵੇਗੀ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਵਿਰੋਧੀ ਧਿਰ ਨੇ ਹੰਗਾਮਾ ਕੀਤਾ, ਜਿਸ ਕਾਰਨ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਨਾਰਾਜ਼ਗੀ ਜਤਾਈ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਇੱਕ ਨਵੀਂ ਥਾਂ ‘ਤੇ ਅੱਗੇ ਲਿਜਾਉਂਦੇ ਹੋਏ, ਸਾਨੂੰ ਨਵੇਂ ਦ੍ਰਿੜ ਇਰਾਦੇ, ਨਵੀਂ ਊਰਜਾ ਅਤੇ ਨਵੇਂ ਵਿਸ਼ਵਾਸ ਨਾਲ ਕੰਮ ਕਰਨਾ ਹੋਵੇਗਾ। ਦੇਸ਼ ਨੂੰ 2047 ਤੱਕ ਵਿਕਸਤ ਕਰਨਾ ਹੈ। ਇਸ ਲਈ ਜੋ ਵੀ ਫੈਸਲੇ ਲਏ ਜਾਣੇ ਹਨ, ਉਹ ਇਸ ਨਵੀਂ ਪਾਰਲੀਮੈਂਟ ਵਿੱਚ ਲਏ ਜਾਣਗੇ । ਮੈਂ ਸਾਰੇ ਸਤਿਕਾਰਯੋਗ ਸੰਸਦ ਮੈਂਬਰਾਂ ਨੂੰ ਬੇਨਤੀ ਕਰਦਾ ਹਾਂ ਕਿ ਇਹ ਇੱਕ ਛੋਟਾ ਸੈਸ਼ਨ ਹੈ। ਉਹ ਇੱਥੇ ਜੋਸ਼ ਅਤੇ ਉਤਸ਼ਾਹ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ। ਭਾਰਤ ਦੀਆਂ ਰਗਾਂ ਵਿੱਚ ਲੋਕਤੰਤਰ ਹੈ | ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਸ ਇਮਾਰਤ ਨੂੰ ਸੰਸਦ ਭਵਨ ਵਜੋਂ ਮਾਨਤਾ ਮਿਲੀ। ਇਸ ਇਮਾਰਤ ਨੂੰ ਬਣਾਉਣ ਦਾ ਫੈਸਲਾ ਵਿਦੇਸ਼ੀ ਸ਼ਾਸਕਾਂ ਦਾ ਸੀ। ਅਸੀਂ ਮਾਣ ਨਾਲ ਕਹਿ ਸਕਦੇ ਹਾਂ ਕਿ ਇਸ ਇਮਾਰਤ ਦੇ ਨਿਰਮਾਣ ਵਿੱਚ ਮੇਰੇ ਦੇਸ਼ ਵਾਸੀਆਂ ਦਾ ਪਸੀਨਾ ਅਤੇ ਮਿਹਨਤ ਲੱਗੀ ਹੈ। ਪੈਸਾ ਵੀ ਮੇਰੇ ਦੇਸ਼ ਦੇ ਲੋਕਾਂ ਦਾ ਸੀ। ਪੀਐਮ ਮੋਦੀ ਨੇ ਕਿਹਾ ਸਾਡੇ ਲਈ ਪੁਰਾਣੀ ਸੰਸਦ ਭਵਨ ਛੱਡਣਾ ਕਾਫੀ ਭਾਵੂਕ ਪਲ ਹੈ | ਜਿਨ੍ਹਾਂ ਸਾਡੇ ਲਈ ਉਸਤੋਂ ਕਈ ਜ਼ਿਆਦਾ ਪੱਤਰਕਾਰਾਂ ਲਈ ਵੀ ਭਾਵੂਕ ਪਲ ਹੈ ਜੋ ਕਈ ਸਾਲਾਂ ਤੋਂ ਇਸ ਨਾਲ ਜੁੜੇ ਰਹੇ | ਪ੍ਰਧਾਨ ਮੰਤਰੀ ਮੋਦੀ ਨੇ ਜੀ-20 ਦੇ ਸਮਾਗਮ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਜੀ-20 ਵਿੱਚ ਗਲੋਬਲ ਸਾਊਥ ਦੀ ਆਵਾਜ਼ ਬਣਨਾ ਚਾਹੀਦਾ ਹੈ। ਜੀ-20 ਦੀ ਬੇਮਿਸਾਲ ਸਫਲਤਾ ਦੇਸ਼ ਲਈ ਮਾਣ ਵਾਲੀ ਗੱਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੀ-20 ਵਿੱਚ ਭਾਰਤ ਦੀ ਵਿਭਿੰਨਤਾ ਦਾ ਜਸ਼ਨ ਮਨਾਇਆ ਜਾਣਾ ਚਾਹੀਦਾ ਹੈ। ਦੁਨੀਆ ਭਰ ਵਿੱਚ ਇਸ ਕਿਸਮ ਦੀ ਪ੍ਰਾਪਤੀ ਨੂੰ ਆਧੁਨਿਕਤਾ, ਵਿਗਿਆਨ ਅਤੇ ਤਕਨਾਲੋਜੀ ਨਾਲ ਜੋੜ ਕੇ ਦੇਖਿਆ ਜਾਂਦਾ ਹੈ ਅਤੇ ਜਦੋਂ ਇਹ ਸੰਭਾਵਨਾ ਦੁਨੀਆ ਦੇ ਸਾਹਮਣੇ ਆਉਂਦੀ ਹੈ ਤਾਂ ਬਹੁਤ ਸਾਰੀਆਂ ਸੰਭਾਵਨਾਵਾਂ, ਕਈ ਮੌਕੇ ਸਾਡੇ ਬੂਹੇ ‘ਤੇ ਖੜ੍ਹੇ ਹੁੰਦੇ ਹਨ। ਅਫਰੀਕੀ ਸੰਘ ਦੀ ਸਥਾਈ ਮੈਂਬਰਸ਼ਿਪ ਅਤੇ ਜੀ-20 ਦਾ ਸਰਬਸੰਮਤੀ ਨਾਲ ਐਲਾਨ, ਇਹ ਸਾਰੀਆਂ ਗੱਲਾਂ ਭਾਰਤ ਦੇ ਉੱਜਵਲ ਭਵਿੱਖ ਨੂੰ ਦਰਸਾਉਂਦੀਆਂ ਹਨ। ਪੀਐਮ ਮੋਦੀ ਨੇ ਸਵੇਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਚੰਦਰਯਾਨ-3 ਮਿਸ਼ਨ ਬਾਰੇ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਚੰਦਰਯਾਨ-3 ਮਿਸ਼ਨ ਭਾਰਤ ਲਈ ਮਾਣ ਵਾਲੀ ਗੱਲ ਹੈ। ਚੰਦਰਯਾਨ-3 ਮਿਸ਼ਨ ਨਵੀਂ ਪ੍ਰੇਰਨਾ ਦਾ ਸਰੋਤ ਬਣਿਆ। ਭਾਰਤ ਚੰਨ ‘ਤੇ ਵੀ ਤਿਰੰਗਾ ਲਹਿਰਾ ਰਿਹਾ ਹੈ। ਸ਼ਿਵ ਸ਼ਕਤੀ ਪੁਆਇੰਟ ਭਾਰਤ ਲਈ ਪ੍ਰੇਰਨਾ ਦਾ ਕੇਂਦਰ ਬਣ ਗਿਆ ਹੈ। ਸੰਸਦ ਦਾ ਵਿਸ਼ੇਸ਼ ਸੈਸ਼ਨ 18 ਤੋਂ 22 ਸਤੰਬਰ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਪਹਿਲੇ ਦਿਨ ਨੂੰ ਛੱਡ ਕੇ ਬਾਕੀ ਦਿਨਾਂ ਦੀ ਕਾਰਵਾਈ ਨਵੇਂ ਸੰਸਦ ਭਵਨ ਵਿੱਚ ਚੱਲੇਗੀ। ਨਵੀਂ ਇਮਾਰਤ ਵਿੱਚ ਗਣੇਸ਼ ਚਤੁਰਥੀ ਵਾਲੇ ਦਿਨ ਯਾਨੀ 19 ਸਤੰਬਰ ਨੂੰ ਕਾਰਵਾਈ ਸ਼ੁਰੂ ਹੋਵੇਗੀ। ਇਸ ਸਾਲ 28 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਨਵੀਂ ਸੰਸਦ ਭਵਨ ਦਾ ਉਦਘਾਟਨ ਕੀਤਾ ਸੀ। ਹੁਣ ਨਵੇਂ ਸੰਸਦ ਭਵਨ ਵਿੱਚ ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਨਾਲ ਇਹ ਪੁਰਾਣੀ ਇਮਾਰਤ ਦੀ ਥਾਂ ਲੈ ਲਵੇਗੀ, ਜਿਸ ਵਿੱਚ ਹੁਣ ਕਈ ਊਣਤਾਈਆਂ ਪੈਦਾ ਹੋ ਗਈਆਂ ਹਨ। ਪੁਰਾਣੀ ਸੰਸਦ ਦੀ ਇਮਾਰਤ ਨੂੰ ਸਥਾਈ ਅਜਾਇਬ ਘਰ ਵਿੱਚ ਤਬਦੀਲ ਕੀਤਾ ਜਾਵੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਵਿਸ਼ੇਸ਼ ਸੈਸ਼ਨ ਦੌਰਾਨ ਕੁੱਲ 8 ਬਿੱਲਾਂ ਨੂੰ ਚਰਚਾ ਅਤੇ ਪਾਸ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ।ਪਤ ਜਾਣਕਾਰੀ ਅਨੁਸਾਰ ਮੁੱਖ ਚੋਣ ਕਮਿਸ਼ਨਰ ਸੰਬੰਧੀ ਬਿੱਲ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਵਿਚਾਰੇ ਜਾਣ ਵਾਲੇ 8 ਬਿੱਲਾਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਹੈ। The post ਨਵੀਂ ਸੰਸਦ ਭਵਨ ਦੇ ਨਿਰਮਾਣ ‘ਚ ਦੇਸ਼ ਵਾਸੀਆਂ ਦਾ ਪਸੀਨਾ ਤੇ ਮਿਹਨਤ ਲੱਗੀ: PM ਮੋਦੀ appeared first on TheUnmute.com - Punjabi News. Tags:
|
Kaur Immigration: ਮਨਪ੍ਰੀਤ ਸਿੰਘ ਦੁਸਾਂਝ ਨੂੰ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ Monday 18 September 2023 06:44 AM UTC+00 | Tags: breaking-news canadas-spouse-visa canada-visa kaur-immigration manpreet-singh news spouse-visa ਸਟੋਰੀ ਸਪੌਂਸਰ: Kaur immigrationਮੋਗਾ, 18 ਸਤੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਮਨਪ੍ਰੀਤ ਸਿੰਘ , ਪਿੰਡ ਦੁਸਾਂਝ , ਜ਼ਿਲ੍ਹਾ ਮੋਗਾ ਦਾ ਸਪਾਊਸ ਵੀਜ਼ਾ (spouse visa) ਥੋੜ੍ਹੇ ਦਿਨਾਂ 'ਚ ਲਗਵਾ ਕੇ ਕੈਨੇਡਾ ਜਾਣਾ ਦਾ ਸੁਪਨਾ ਕੀਤਾ ਪੂਰਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ ਸ: ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦੀ ਪਤਨੀ ਅਮਨਦੀਪ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਨੇ ਹੀ ਲਗਵਾ ਕੇ ਦਿੱਤਾ ਸੀ। ਮਨਪ੍ਰੀਤ ਸਿੰਘ ਦੀ ਫਸਟ ਟਾਈਮ ਫਾਈਲ ਅਪਲਾਈ ਕਰਨ ਤੇ ਕੌਰ ਇੰਮੀਗ੍ਰੇਸ਼ਨ ਤੋਂ ਕਿਸੇ ਕਾਰਨ ਰਿਫਿਊਜ਼ੂਲ ਆ ਗਈ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਪ੍ਰੀਤ ਸਿੰਘ ਦੀ ਫਾਈਲ ਦੁਬਾਰਾ ਅੰਬੈਂਸੀ ਵਿੱਚ 13 ਮਈ 2023 ਨੂੰ ਲਗਾਈ ਤੇ 21 ਜੁਲਾਈ 2023 ਨੂੰ ਵੀਜ਼ਾ ਆ ਗਿਆ। ਮਨਪ੍ਰੀਤ ਸਿੰਘ ਨੇ 2016 ਵਿੱਚ ਆਈ ਟੀ ਆਈ ਪਾਸ ਕੀਤੀ ਸੀ । ਇਸ ਮੌਕੇ ਮਨਪ੍ਰੀਤ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ ਮੋਗਾ ਬਰਾਂਚ: The post Kaur Immigration: ਮਨਪ੍ਰੀਤ ਸਿੰਘ ਦੁਸਾਂਝ ਨੂੰ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ appeared first on TheUnmute.com - Punjabi News. Tags:
|
PM ਮੋਦੀ ਨੇ 2001 ਦੇ ਸੰਸਦ ਹਮਲੇ ਦੀ ਘਟਨਾ ਨੂੰ ਯਾਦ ਕਰਦਿਆਂ ਸੰਸਦ ਮੈਂਬਰਾਂ ਨੂੰ ਬਚਾਉਣ ਵਾਲਿਆਂ ਨੂੰ ਦਿੱਤੀ ਸ਼ਰਧਾਂਜਲੀ Monday 18 September 2023 07:05 AM UTC+00 | Tags: 2001-parliament-attack bjp breaking-news congress congress-news global-south india latest-news lok-sabha modi new-pariament-of-india news parliament-of-india pm-modi rajye-sabha ਚੰਡੀਗੜ੍ਹ, 18 ਸਤੰਬਰ 2023: ਸੋਮਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਆਜ਼ਾਦੀ ਤੋਂ ਬਾਅਦ 75 ਸਾਲਾਂ ਦੀਆਂ ਪ੍ਰਾਪਤੀਆਂ ‘ਤੇ ਚਰਚਾ ਚੱਲ ਰਹੀ ਹੈ। ਪੀਐਮ ਮੋਦੀ ਨੇ ਸਭ ਤੋਂ ਪਹਿਲਾਂ ਆਪਣੀ ਸੰਸਦੀ ਯਾਤਰਾ ਦੀ ਸ਼ੁਰੂਆਤ, ਪ੍ਰਾਪਤੀਆਂ, ਅਨੁਭਵ, ਯਾਦਾਂ ਅਤੇ ਇਸ ਤੋਂ ਸਿੱਖੇ ਸਬਕ ਦੇ ਮੁੱਦੇ ‘ਤੇ ਲੋਕ ਸਭਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਤੰਤਰ ਦੇ ਇਸ ਘਰ ‘ਤੇ 2001 ਵਿੱਚ ਅੱ+ਤ+ਵਾ+ਦੀਆਂ ਨੇ ਹਮਲਾ (2001 parliament attack) ਕੀਤਾ ਸੀ। ਇਹ ਸਾਡੀ ਆਤਮਾ ‘ਤੇ ਹਮਲਾ ਸੀ, ਇਹ ਦੇਸ਼ ਇਸ ਨੂੰ ਕਦੇ ਨਹੀਂ ਭੁੱਲ ਸਕਦਾ। ਅੱਜ ਮੈਂ ਉਨ੍ਹਾਂ ਨੂੰ ਵੀ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਸੰਸਦ ਮੈਂਬਰਾਂ ਨੂੰ ਬਚਾਉਣ ਲਈ ਆਪਣੀਆਂ ਛਾਤੀਆਂ ‘ਤੇ ਗੋਲੀਆਂ ਦਾ ਸਾਹਮਣਾ ਕੀਤਾ। ਅੱਜ ਜਦੋਂ ਅਸੀਂ ਇਸ ਸਦਨ ਤੋਂ ਵਿਦਾ ਲੈ ਰਹੇ ਹਾਂ, ਮੈਂ ਉਨ੍ਹਾਂ ਪੱਤਰਕਾਰਾਂ ਨੂੰ ਵੀ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਦੇਸ਼ ਨੂੰ ਹਰ ਪਲ ਦੀ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਸਦਨ ਦੇ ਜ਼ਰੀਏ ਭਾਰਤ ਦੀ ਵਿਕਾਸ ਯਾਤਰਾ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਅੱਜ ਉਨ੍ਹਾਂ ਦੇ ਜਮਹੂਰੀਅਤ ਦੀ ਇੱਕ ਮਹੱਤਵਪੂਰਨ ਸ਼ਕਤੀ ਬਣਨ ਨੂੰ ਯਾਦ ਕਰਨ ਦਾ ਵੀ ਸਮਾਂ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਦੇ ਕਾਰਜਕਾਲ ਦੌਰਾਨ, ਜਦੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਮੰਤਰੀ ਸਨ, ਦੇਸ਼ ਵਿੱਚ ਵਧੀਆ ਅਭਿਆਸਾਂ ਨੂੰ ਲਾਗੂ ਕਰਨ ਲਈ ਬਹੁਤ ਸਾਰਾ ਕੰਮ ਕੀਤਾ ਗਿਆ ਸੀ। ਅੰਬੇਡਕਰ ਨੇ ਹਮੇਸ਼ਾ ਕਿਹਾ ਕਿ ਦੇਸ਼ ਵਿੱਚ ਸਮਾਜਿਕ ਬਰਾਬਰੀ ਲਈ ਦੇਸ਼ ਵਿੱਚ ਉਦਯੋਗੀਕਰਨ ਬਹੁਤ ਜ਼ਰੂਰੀ ਹੈ। ਉਸ ਸਮੇਂ ਜੋ ਉਦਯੋਗਿਕ ਨੀਤੀ ਲਿਆਂਦੀ ਗਈ ਸੀ ਉਹ ਅੱਜ ਵੀ ਮਿਸਾਲ ਹੈ। ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੇ ਇਸ ਸਦਨ ਤੋਂ 65 ਦੀ ਜੰਗ ਵਿੱਚ ਦੇਸ਼ ਦੇ ਸੈਨਿਕਾਂ ਨੂੰ ਪ੍ਰੇਰਿਤ ਕੀਤਾ ਸੀ ਅਤੇ ਇੱਥੋਂ ਹੀ ਉਨ੍ਹਾਂ ਨੇ ਹਰੀ ਕ੍ਰਾਂਤੀ ਦੀ ਨੀਂਹ ਰੱਖੀ ਸੀ। ਇੰਦਰਾ ਗਾਂਧੀ ਦੀ ਅਗਵਾਈ ਵਿੱਚ ਇਸ ਸਦਨ ਵਿੱਚ ਬੰਗਲਾਦੇਸ਼ ਦੀ ਆਜ਼ਾਦੀ ਅਤੇ ਇਸ ਦੇ ਸਮਰਥਨ ਲਈ ਅੰਦੋਲਨ ਵੀ ਚੱਲਿਆ ਸੀ। ਇਸੇ ਸਦਨ ਵਿਚ ਐਮਰਜੈਂਸੀ ਦੇ ਰੂਪ ਵਿਚ ਦੇਸ਼ ਦੇ ਲੋਕਤੰਤਰ ‘ਤੇ ਵੀ ਹਮਲਾ ਵੇਖਿਆ ਸੀ। ਇਹ ਸਦਨ ਇਸ ਗੱਲ ਦਾ ਸਦਾ ਰਿਣੀ ਰਹੇਗਾ ਕਿ ਵੋਟਿੰਗ ਦੀ ਉਮਰ 21 ਤੋਂ ਘਟਾ ਕੇ 18 ਸਾਲ ਕਰਨ ਦਾ ਫੈਸਲਾ ਲਿਆ ਗਿਆ। ਇਸ ਸਦਨ ਨੇ ਗਠਜੋੜ ਸਰਕਾਰਾਂ ਦੇਖੀ।
The post PM ਮੋਦੀ ਨੇ 2001 ਦੇ ਸੰਸਦ ਹਮਲੇ ਦੀ ਘਟਨਾ ਨੂੰ ਯਾਦ ਕਰਦਿਆਂ ਸੰਸਦ ਮੈਂਬਰਾਂ ਨੂੰ ਬਚਾਉਣ ਵਾਲਿਆਂ ਨੂੰ ਦਿੱਤੀ ਸ਼ਰਧਾਂਜਲੀ appeared first on TheUnmute.com - Punjabi News. Tags:
|
ਲੁਧਿਆਣਾ 'ਚ ਸਾਬਕਾ ਮੰਤਰੀ ਗਰਚਾ ਦੇ ਘਰ ਵੱਡੀ ਵਾਰਦਾਤ, ਰਾਤ ਦੇ ਖਾਣੇ 'ਚ ਦਿੱਤੀ ਨਸ਼ੀਲੀ ਚੀਜ਼, ਨੌਕਰ 'ਤੇ ਸ਼ੱਕ Monday 18 September 2023 07:23 AM UTC+00 | Tags: breaking-news cm-bhagwant-mann crime-news domestic-servant garchas-house jagdish-singh-garcha ludhiana news nwes robbery sukhbir-singh-badal the-unmute-breaking-news ਲੁਧਿਆਣਾ, 18 ਸਤੰਬਰ 2023: ਲੁਧਿਆਣਾ (Ludhiana) ਵਿੱਚ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਪੱਖੋਵਾਲ ਰੋਡ ਸਥਿਤ ਮਹਾਰਾਜਾ ਰਣਜੀਤ ਸਿੰਘ ਨਗਰ ਲੁਧਿਆਣਾ ‘ਚ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਉਨ੍ਹਾਂ ਦੀ ਪਤਨੀ ਤੇ ਹੋਰਾਂ ਨੂੰ ਰਾਤ ਸਮੇਂ ਬੇਹੋਸ਼ ਕਰ ਕੇ ਉਨ੍ਹਾਂ ਦੇ ਘਰ ਚੋਰੀ ਕੀਤੀ ਗਈ। ਸਾਬਕਾ ਮੰਤਰੀ, ਉਨ੍ਹਾਂ ਦੀ ਪਤਨੀ ਅਤੇ ਦੋ ਨੌਕਰਾਣੀਆਂ ਅਜੇ ਵੀ ਬੇਹੋਸ਼ ਹਨ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਰ ਵਿੱਚ ਕੰਮ ਕਰਨ ਵਾਲੇ ਨੌਕਰ ‘ਤੇ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਦਾ ਸ਼ੱਕ ਹੈ। ਘਰ ‘ਚ ਮੌਜੂਦ ਮੈਂਬਰਾਂ ਨੂੰ ਰਾਤ ਸਮੇਂ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ ਗਈ ਸੀ । ਗੁਆਂਢੀ ਭਾਜਪਾ ਆਗੂ ਜਗਮੋਹਨ ਸ਼ਰਮਾ ਨੇ ਦੱਸਿਆ ਕਿ ਜਗਦੀਸ਼ ਗਰਚਾ ਦਾ ਸਰੀਰ ਠੰਢਾ ਪਿਆ ਹੈ ਅਤੇ ਹਾਲਤ ਨਾਜ਼ੁਕ ਬਣੀ ਹੋਈ ਹੈ। ਜਦੋਂ ਕਲੋਨੀ ਵਾਸੀਆਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਉਹ ਹੱਕੇ-ਬੱਕੇ ਰਹਿ ਗਏ। ਘਰ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ। ਗਰਦੀਸ਼ ਗਰਚਾ, ਉਨ੍ਹਾਂ ਦੀ ਪਤਨੀ ਅਤੇ ਦੋ ਨੌਕਰਾਣੀਆਂ ਵੀ ਘਰ ਵਿੱਚ ਬੇਹੋਸ਼ ਪਾਈਆਂ ਗਈਆਂ। ਉਨ੍ਹਾਂ ਦੇ ਪੁੱਤਰ ਬੌਬੀ ਗਰਚਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਬੇਟਾ ਬੌਬੀ ਕਿਸੇ ਕੰਮ ਲਈ ਪੰਜਾਬ ਤੋਂ ਬਾਹਰ ਗਿਆ ਹੋਇਆ ਹੈ। ਘਟਨਾ ਤੋਂ ਬਾਅਦ ਪੁਲਿਸ ਕਮਿਸ਼ਨਰ (Ludhiana) ਮਨਦੀਪ ਸਿੰਘ ਸਿੱਧੂ, ਵਧੀਕ ਪੁਲਿਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ, ਏਡੀਸੀਪੀ ਸੁਹੇਲ ਮੀਰ ਘਟਨਾ ਦਾ ਜਾਇਜ਼ਾ ਲੈਣ ਲਈ ਪੁੱਜੇ। ਫਿਲਹਾਲ ਗਰਚਾ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ। ਫਿੰਗਰ ਐਕਸਪਰਟ ਟੀਮ ਮੌਕੇ ‘ਤੇ ਪਹੁੰਚ ਕੇ ਸੁਰਾਗ ਇਕੱਠੇ ਕਰੇਗੀ। ਪੁਲਿਸ ਅਧਿਕਾਰੀਆਂ ਮੁਤਾਬਕ ਚੋਰ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। The post ਲੁਧਿਆਣਾ ‘ਚ ਸਾਬਕਾ ਮੰਤਰੀ ਗਰਚਾ ਦੇ ਘਰ ਵੱਡੀ ਵਾਰਦਾਤ, ਰਾਤ ਦੇ ਖਾਣੇ ‘ਚ ਦਿੱਤੀ ਨਸ਼ੀਲੀ ਚੀਜ਼, ਨੌਕਰ ‘ਤੇ ਸ਼ੱਕ appeared first on TheUnmute.com - Punjabi News. Tags:
|
ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਨ੍ਹਾਂ 8 ਬਿੱਲਾਂ 'ਤੇ ਕੀਤੀ ਜਾਵੇਗੀ ਚਰਚਾ Monday 18 September 2023 07:41 AM UTC+00 | Tags: bjp breaking-news congress lok-sabha news parliament. rajya-sabha special-session special-session-of-parliament the-advocates-amendment-bill-2023 the-constitution-scheduled-tribes-order-amendment-bill-2019 the-jammu-and-kashmir-reservation-amendment-bill-2023 the-maintenance-and-welfare-of-parents-and-seniors-citizens the-post-office-bill-2023 the-press-and-registration-of-periodicals-bill-2023 the-repealing-and-amending-bill-2023 ਚੰਡੀਗੜ੍ਹ, 18 ਸਤੰਬਰ 2023: ਸੰਸਦ ਦਾ ਵਿਸ਼ੇਸ਼ ਸੈਸ਼ਨ (Special Session) 18 ਸਤੰਬਰ 2023 ਤੋਂ 22 ਸਤੰਬਰ 2023 ਤੱਕ ਚੱਲੇਗਾ। ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਮੈਂਬਰ ਮੰਗਲਵਾਰ ਨੂੰ ਇੱਕ ਸਮੂਹ ਫੋਟੋ ਲਈ ਇਕੱਠੇ ਹੋਣਗੇ ਅਤੇ ਫਿਰ ਉਹ ਸੰਸਦ ਦੀ ਅਮੀਰ ਵਿਰਾਸਤ ਨੂੰ ਯਾਦ ਕਰਨ ਲਈ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦਾ ਵਾਅਦਾ ਕਰਨਗੇ। ਇਸ ਦੇ ਨਾਲ ਹੀ ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਹੁਣ ਸੰਸਦ ਦੇ ਇਸ ਸੈਸ਼ਨ ਵਿੱਚ ਕਿਹੜੇ-ਕਿਹੜੇ ਬਿੱਲਾਂ ‘ਤੇ ਚਰਚਾ ਹੋਵੇਗੀ, ਇਸ ਦਾ ਵੇਰਵਾ ਸਾਹਮਣੇ ਆਇਆ ਹੈ। ਅਗਲੇ ਪੰਜ ਦਿਨਾਂ ਤੱਕ ਸੰਸਦ ਦੇ ਵਿਸ਼ੇਸ਼ ਸੈਸ਼ਨ (Special Session) ਵਿੱਚ ਕੁੱਲ ਅੱਠ ਬਿੱਲਾਂ ‘ਤੇ ਚਰਚਾ ਕੀਤੀ ਜਾਵੇਗੀ। 1. ਪ੍ਰੈਸ ਅਤੇ ਰਜਿਸਟ੍ਰੇਸ਼ਨ ਪੀਰੀਓਡੀਕਲਸ ਬਿੱਲ, 2023 (The Press and Registration of Periodicals Bill, 2023) 2. ਐਡਵੋਕੇਟਸ (ਸੋਧ) ਬਿੱਲ, 2023 (The Advocates (Amendment) Bill, 2023) 3. ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਸਾਂਭ-ਸੰਭਾਲ ਅਤੇ ਭਲਾਈ 4. ਰੱਦ ਕਰਨ ਅਤੇ ਸੋਧ ਬਿੱਲ, 2023 (The Repealing and Amending Bill, 2023) 5. ਸੰਵਿਧਾਨ (ਅਨੁਸੂਚਿਤ ਜਨਜਾਤੀ) ਆਰਡਰ (ਸੋਧ) ਬਿੱਲ, 2019 (The Constitution (Scheduled Tribes) Order (Amendment) Bill, 2019) 6. ਪੋਸਟ ਆਫਿਸ ਬਿੱਲ, 2023 (The Post Office Bill, 2023) 7. ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 (The Jammu and Kashmir Reservation (Amendment) Bill, 2023) 8. ਸੰਵਿਧਾਨ (ਜੰਮੂ ਅਤੇ ਕਸ਼ਮੀਰ) ਅਨੁਸੂਚਿਤ ਜਾਤੀ ਆਰਡਰ ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਚੋਣ ਕਮਿਸ਼ਨਰ ਸੰਬੰਧੀ ਬਿੱਲ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਵਿਚਾਰੇ ਜਾਣ ਵਾਲੇ 8 ਬਿੱਲਾਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਹੈ। The post ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਨ੍ਹਾਂ 8 ਬਿੱਲਾਂ ‘ਤੇ ਕੀਤੀ ਜਾਵੇਗੀ ਚਰਚਾ appeared first on TheUnmute.com - Punjabi News. Tags:
|
ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਨ੍ਹਾਂ ਪੰਜ ਵੱਡੇ ਮੁੱਦਿਆਂ 'ਤੇ ਹੋ ਸਕਦੈ ਹੰਗਾਮਾ Monday 18 September 2023 07:57 AM UTC+00 | Tags: breaking-news news parliament. special-session ਚੰਡੀਗੜ੍ਹ, 18 ਸਤੰਬਰ 2023: ਸੰਸਦ ਦਾ ਵਿਸ਼ੇਸ਼ ਸੈਸ਼ਨ (Special Session) 18 ਸਤੰਬਰ 2023 ਤੋਂ 22 ਸਤੰਬਰ 2023 ਤੱਕ ਚੱਲੇਗਾ। ਵਿਸ਼ੇਸ਼ ਸੈਸ਼ਨ ਵਿੱਚ ਪੰਜ ਮੀਟਿੰਗਾਂ ਹੋਣਗੀਆਂ। ਹਾਲਾਂਕਿ ਪਿਛਲੇ ਸੈਸ਼ਨ ਦੌਰਾਨ ਸੰਸਦ ਦੀ ਕਾਰਵਾਈ ਹੰਗਾਮੇ ਦੀ ਭੇਂਟ ਚੜ ਗਈ ਸੀ | ਇਸ ਸੈਸ਼ਨ ਦੌਰਾਨ ਇਨ੍ਹਾਂ 5 ਵੱਡੇ ਮੁੱਦਿਆਂ ‘ਤੇ ਹੰਗਾਮਾ ਹੋ ਸਕਦਾ ਹੈ | 1. ਇੰਡੀਆ ਨਾਂ ਨੂੰ ਲੈ ਕੇ ਵਿਵਾਦ: ਵਿਰੋਧੀ ਗਠਜੋੜ ਨੇ 18 ਜੁਲਾਈ ਨੂੰ ਬੈਂਗਲੁਰੂ ਵਿੱਚ ਹੋਈ ਬੈਠਕ ਵਿੱਚ ਆਪਣੇ ਗਠਜੋੜ ਦੇ ਨਾਂ ਦਾ ਐਲਾਨ ਕੀਤਾ ਸੀ। ਹਾਲਾਂਕਿ ਭਾਜਪਾ ਇਸ ਨਾਂ ਨੂੰ ਲੈ ਕੇ ਕਾਫੀ ਹਮਲਾਵਰ ਹੈ। ਪੀਐਮ ਮੋਦੀ ਨੇ ਤਾਂ ਇਸ ਨੂੰ ਹੰਕਾਰੀ ਗਠਜੋੜ ਵੀ ਕਿਹਾ ਸੀ। ਦਰਅਸਲ, ਜੀ-20 ਸੰਮੇਲਨ ਦੌਰਾਨ ਰਾਤ ਦੇ ਖਾਣੇ ਲਈ ਦਿੱਤੇ ਗਏ ਸੱਦਾ ਪੱਤਰ ਵਿੱਚ ਪ੍ਰੈਸੀਡੈਂਟ ਆਫ ਭਾਰਤ ਲਿਖਿਆ ਗਿਆ ਸੀ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਦੇ ਸਾਹਮਣੇ ਦੇਸ਼ ਦੀ ਨੇਮ ਪਲੇਟ ‘ਤੇ ਭਾਰਤ ਲਿਖਿਆ ਗਿਆ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਸਰਕਾਰ ਇੰਡੀਆ ਗਠਜੋੜ ਦੇ ਨਾਂ ਤੋਂ ਡਰ ਕੇ ਦੇਸ਼ ਦਾ ਨਾਂ ਬਦਲਣ ਜਾ ਰਹੀ ਹੈ। 2. ਚੀਨ ਦਾ ਨਵਾਂ ਵਿਵਾਦਿਤ ਨਕਸ਼ਾ: ਇਸ ਸੈਸ਼ਨ ‘ਚ ਵਿਰੋਧੀ ਧਿਰ ਇਕ ਵਾਰ ਫਿਰ ਭਾਰਤ-ਚੀਨ ਸਰਹੱਦੀ ਵਿਵਾਦ ‘ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰੇਗੀ। ਚੀਨ ਨੇ 28 ਅਗਸਤ ਨੂੰ ਇੱਕ ਨਵਾਂ ਨਕਸ਼ਾ ਜਾਰੀ ਕੀਤਾ ਸੀ ਜਿਸ ਵਿੱਚ ਉਸ ਨੇ ਅਰੁਣਾਚਲ ਪ੍ਰਦੇਸ਼ ਅਤੇ ਅਕਸਾਈ ਚੀਨ ਨੂੰ ਆਪਣਾ ਹਿੱਸਾ ਐਲਾਨਿਆ ਹੈ। ਹਾਲਾਂਕਿ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਚੀਨ ਹਮੇਸ਼ਾ ਅਜਿਹੀਆਂ ਕਾਰਵਾਈਆਂ ਕਰਦਾ ਰਹਿੰਦਾ ਹੈ। ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਲੱਦਾਖ ਦੌਰੇ ਦੌਰਾਨ ਕਿਹਾ ਸੀ ਕਿ ਚੀਨ ਨੇ ਸਾਡੇ ਖੇਤਰ ਵਿੱਚ ਘੁਸਪੈਠ ਕੀਤੀ ਹੈ। ਇਹ ਸਾਰਾ ਲੱਦਾਖ ਜਾਣਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ‘ਤੇ ਬਿਆਨ ਦੇਣਾ ਚਾਹੀਦਾ ਹੈ। ਹਾਲਾਂਕਿ ਕਈ ਗੁਆਂਢੀ ਦੇਸ਼ ਇਸ ਨਕਸ਼ੇ ‘ਤੇ ਇਤਰਾਜ਼ ਜਤਾਇਆ ਹੈ | 3. ਵਨ ਨੇਸ਼ਨ-ਵਨ ਇਲੈਕਸ਼ਨ: 1 ਸਤੰਬਰ ਨੂੰ ਕੇਂਦਰ ਸਰਕਾਰ ਨੇ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਲੈ ਕੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ 8 ਮੈਂਬਰ ਹਨ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਵੀ ਇਸ ‘ਚ ਸ਼ਾਮਲ ਹਨ। ਹਾਲਾਂਕਿ ਉਨ੍ਹਾਂ ਨੇ ਕਮੇਟੀ ਵਿੱਚ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। 4. ਅਡਾਨੀ-ਹਿੰਡਨਬਰਗ: ਅਡਾਨੀ-ਹਿੰਡਨਬਰਗ ਮਾਮਲੇ ਦੀ ਜੇਪੀਸੀ ਦੁਆਰਾ ਜਾਂਚ ਕਰਵਾਉਣ ਨੂੰ ਲੈ ਕੇ ਵਿਰੋਧੀ ਧਿਰ ਇੱਕ ਵਾਰ ਫਿਰ ਇਸ ਸੈਸ਼ਨ ਵਿੱਚ ਹੰਗਾਮਾ ਕਰ ਸਕਦੀ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਅਡਾਨੀ ਸਮੂਹ ਨਾਲ ਜੁੜੇ ਸਮੁੱਚੇ ਘਟਨਾਕ੍ਰਮ ਦੀ ਸੱਚਾਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਰਾਹੀਂ ਹੀ ਸਾਹਮਣੇ ਆ ਸਕਦੀ ਹੈ। ਕਾਂਗਰਸ ਇਸ ਮੁੱਦੇ ਨੂੰ ਲੈ ਕੇ ਲਗਾਤਾਰ ਆਵਾਜ਼ ਚੁੱਕ ਰਹੀ ਹੈ। ਰਾਹੁਲ ਗਾਂਧੀ ਨੇ ਸੰਸਦ ਵਿੱਚ ਅਡਾਨੀ ਅਤੇ ਪ੍ਰਧਾਨ ਮੰਤਰੀ ਦੀਆਂ ਤਸਵੀਰਾਂ ਵੀ ਦਿਖਾਈਆਂ ਸਨ। ਇਸ ਤੋਂ ਬਾਅਦ ਉਹ ਇੱਕ ਕੇਸ ਵਿੱਚ ਆਪਣੀ ਮੈਂਬਰਸ਼ਿਪ ਗੁਆ ਬੈਠੇ ਸਨ, ਹਾਲਾਂਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਸੀ। 5. ਮਣੀਪੁਰ ਹਿੰਸਾ: 3 ਮਈ ਤੋਂ ਮਨੀਪੁਰ ਵਿੱਚ ਕੁਕੀ ਅਤੇ ਮੈਤੇਈ ਭਾਈਚਾਰਿਆਂ ਦਰਮਿਆਨ ਰਾਖਵੇਂਕਰਨ ਨੂੰ ਲੈ ਕੇ ਹਿੰਸਾ ਜਾਰੀ ਹੈ। ਸੂਬੇ ਵਿੱਚ ਹੁਣ ਤੱਕ 160 ਤੋਂ ਵੱਧ ਜਣਿਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਮਾਨਸੂਨ ਸੈਸ਼ਨ ਵਿੱਚ ਵੀ ਵਿਰੋਧੀ ਧਿਰ ਨੇ ਇਸੇ ਮੁੱਦੇ 'ਤੇ ਸਰਕਾਰ ਨੂੰ ਘੇਰ ਕੇ ਕੰਮਕਾਜ ਠੱਪ ਕਰ ਦਿੱਤਾ ਸੀ। ਸੂਬਾ ਸਰਕਾਰ ਨੇ 29 ਅਗਸਤ ਨੂੰ ਇੱਕ ਦਿਨ ਲਈ ਵਿਧਾਨ ਸਭਾ ਦਾ ਸੈਸ਼ਨ ਵੀ ਬੁਲਾਇਆ ਸੀ, ਪਰ ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਸਬੰਧੀ ਕਾਂਗਰਸ ਨੇ ਕਾਲੀਆਂ ਝੰਡੀਆਂ ਵੀ ਲਹਿਰਾਈਆਂ ਸਨ। The post ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਨ੍ਹਾਂ ਪੰਜ ਵੱਡੇ ਮੁੱਦਿਆਂ ‘ਤੇ ਹੋ ਸਕਦੈ ਹੰਗਾਮਾ appeared first on TheUnmute.com - Punjabi News. Tags:
|
ਸਰਕਾਰੀ ਕਾਲਜ ਡੇਰਾਬੱਸੀ ਵਿਖੇ "ਸਵੱਛਤਾ ਹੀ ਸੇਵਾ" ਮੁਹਿੰਮ ਦੇ ਤਹਿਤ NSS ਵਲੰਟੀਅਰਾਂ ਵਲੋਂ ਸਾਈਕਲ ਰੈਲੀ ਕੱਢ ਕੇ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ Monday 18 September 2023 08:07 AM UTC+00 | Tags: breaking-news government-college-derabassi news nss-volunteers swachhata swachhata-hi-seva ਐਸ.ਏ.ਐਸ.ਨਗਰ, 18 ਸਤੰਬਰ 2023: ਸਰਕਾਰੀ ਕਾਲਜ, ਡੇਰਾਬੱਸੀ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ “ਸਵੱਛਤਾ ਹੀ ਸੇਵਾ” ਮੁਹਿੰਮ ਦੇ ਤਹਿਤ ਕਾਲਜ ਦੇ ਐਨ.ਐਸ.ਐਸ. ਵਲੰਟੀਅਰਾਂ (NSS volunteers) ਵਲੋਂ ਸਾਈਕਲ ਰੈਲੀ ਕੱਢ ਕੇ ਸਵੱਛਤਾ ਦੇ ਪੰਦਰਵਾੜੇ ਦੀ ਸਫ਼ਲ ਸ਼ੁਰੂਆਤ ਕੀਤੀ ਗਈ। ਇਸ ਰੈਲੀ ਰਾਹੀਂ ਆਮ ਲੋਕਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਰੱਖਣ ਦਾ ਸੰਦੇਸ਼ ਦਿੱਤਾ ਗਿਆ,ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਕਾਮਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਸਵੱਛਤਾ ਅਭਿਆਨ ਬਾਰੇ ਦੱਸਦੇ ਹੋਏ ਉਨ੍ਹਾਂ ਨੂੰ ਆਪਣੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸਵੱਛ ਅਤੇ ਸਾਫ਼ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ ਅਤੇ ਇਸ ਦੇ ਨਾਲ ਹੀ ਇਹ ਵੀ ਦੱਸਿਆ ਕਿ ਕਿਵੇਂ ਅਸੀਂ ਆਪਣੀ ਜੀਵਨ ਸ਼ੈਲੀ ਦੇ ਵਿਚ ਥੋੜ੍ਹਾ ਜਿਹਾ ਬਦਲਾਅ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਦੇ ਹਾਂ | ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਸਾਈਕਲ ਦੀ ਵਰਤੋਂ ਕਰਨ ਲਈ ਕਿਹਾ ਅਤੇ ਇਸ ਨੂੰ ਸਰੀਰਕ ਕਸਰਤ ਅਤੇ ਵਾਤਾਵਰਣ ਨੂੰ ਸਵੱਛ ਰੱਖਣ ਦਾ ਇਕ ਵਧੀਆ ਉਪਰਾਲਾ ਦੱਸਿਆ। ਇਸ ਮੌਕੇ ਕਾਲਜ ਦੇ ਐਨ ਐਸ ਐਸ ਵਲੰਟੀਅਰਾਂ, ਨੇ ਵੱਧ ਚੜ੍ਹ ਕੇ ਭਾਗ ਲਿਆ।ਇਸ ਮੌਕੇ ਪ੍ਰੋਫੈਸਰ ਰਵਿੰਦਰ ਸਿੰਘ,ਪ੍ਰੋਫੈਸਰ ਬੋਮਿੰਦਰ ਕੌਰ, ਜੋਗਿੰਦਰ, ਸਾਹਿਲ ਰਾਣਾ ਅਤੇ ਮੇਜਰ ਸਿੰਘ ਮੌਜੂਦ ਸੀ। The post ਸਰਕਾਰੀ ਕਾਲਜ ਡੇਰਾਬੱਸੀ ਵਿਖੇ "ਸਵੱਛਤਾ ਹੀ ਸੇਵਾ” ਮੁਹਿੰਮ ਦੇ ਤਹਿਤ NSS ਵਲੰਟੀਅਰਾਂ ਵਲੋਂ ਸਾਈਕਲ ਰੈਲੀ ਕੱਢ ਕੇ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਮੌਤ ਮਾਮਲੇ 'ਚ ਨਿਰਪੱਖ ਜਾਂਚ ਕਰਵਾਏ ਪੰਜਾਬ ਸਰਕਾਰ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ Monday 18 September 2023 08:26 AM UTC+00 | Tags: breaking-news jathedar-giani-harpreet-singh latest-news news pu-news punjab-government punjabi-university punjab-news the-unmute-breaking-news the-unmute-punjab vc-punjabi-university-patiala ਚੰਡੀਗੜ੍ਹ, 18 ਸਤੰਬਰ 2023: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦਾ ਪੰਜਾਬੀ ਯੂਨੀਵਰਸਟੀ (Punjabi University) ਦੀ ਵਿਦਿਆਰਥਣ ਦੀ ਮੌਤ ‘ਤੇ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਮੌਤ ਦਾ ਮਾਮਲਾ ਬੇਹੱਦ ਮੰਦਭਾਗਾ ਵਰਤਾਰਾ ਹੈ, ਅਜਿਹਾ ਵਿੱਦਿਅਕ ਅਦਾਰਿਆਂ ‘ਚ ਨਹੀਂ ਚੋਣਾਂ ਚਾਹੀਦਾ | ਵਿੱਦਿਆ ਦਾ ਮਨੋਰਥ ਸਿਰਫ ਪੜ੍ਹਾਉਣਾ ਨਹੀਂ ਇੱਕ ਚੰਗੇ ਇਨਸਾਨ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੋਂ ਨਾਸਤਿਕ ਵਾਦੀ ਲੋਕ ਸਾਡੇ ਵਿੱਦਿਅਕ ਅਦਾਰਿਆਂ ‘ਚ ਆਏ ਹਨ | ਸਾਡੀ ਵਿੱਦਿਆ ਦਾ ਪੱਧਰ ਨੀਵਾਂ ਹੋਇਆ ਹੈ | ਰਿਸ਼ਤਿਆਂ ਦਾ ਘਾਣ ਹੋਇਆ ਹੈ | ਵਿਦਿਅਕ ਅਦਾਰੇ ਹੇਠਾਂ ਗਏ ਹਨ, ਜੋ ਬੇਹੱਦ ਚਿੰਤਾ ਦਾ ਵਿਸ਼ਾ ਹੈ | ਨਾਸਤਿਕ ਵਾਦੀ ਲੋਕ ਪੰਜਾਬ ਦੀ ਧਰਤੀ ‘ਤੇ ਨਿਰੋਲ ਪੰਥਕ ਅਕਾਲੀ ਸਿਆਸਤ ਦੇ ਕਮਜ਼ੋਰ ਹੋਣ ਤੋਂ ਬਾਅਦ ਸਾਡੇ ਪਿੰਡਾਂ ‘ਚ ਆਏ | ਜਿਸ ਦਾ ਬੜਾ ਵੱਡਾ ਨੁਕਸਾਨ ਹੋਣ ਹੀ ਹੈਰਾਨੀ ਦੀ ਗੱਲ ਹੈ ਕਿ ਕੁਝ ਲੋਕ ਪ੍ਰੋਫੈਸਰ ਦੇ ਹੱਕ ਆਏ ਹਨ | ਇਸ ਤਰ੍ਹਾਂ ਕੌਣ ਆਪਣੀਆਂ ਕੁੜੀਆਂ ਨੂੰ ਅਜਿਹੇ ਵਿੱਦਿਅਕ ਅਦਾਰਿਆਂ ‘ਚ ਭੇਜਣਗੇ | ਇਸ ਕਰਕੇ ਜਿਹੜੇ ਲੋਕ ਪ੍ਰੋਫੈਸਰ ਦਾ ਸਾਥ ਦੇ ਰਹੇ ਹਨ, ਉਹ ਸੋਚਣ ਜੋ ਉਸ ਕੁੜੀ ਨਾਲ ਹੋਇਆ ਉਸ ਤੁਹਾਡੇ ਬੱਚਿਆਂ ਨਾਲ ਵੀ ਹੋ ਸਕਦਾ | ਪੰਜਾਬ ਸਰਕਾਰ ਇਸ ਮਸਲੇ ‘ਤੇ ਨਿਰਪੱਖ ਕਾਰਵਾਈ ਕਰਵਾਏ ਅਤੇ ਉਨ੍ਹਾਂ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਅਧਿਆਪਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਨਾ ਕਿ ਬੱਚਿਆਂ ‘ਤੇ ਪਰਚੇ ਦਰਜ ਕੀਤੇ ਜਾਣ | The post ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਮੌਤ ਮਾਮਲੇ ‘ਚ ਨਿਰਪੱਖ ਜਾਂਚ ਕਰਵਾਏ ਪੰਜਾਬ ਸਰਕਾਰ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ appeared first on TheUnmute.com - Punjabi News. Tags:
|
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਬਣਾਇਆ ਨਵਾਂ ਜਥੇਬੰਦਕ ਢਾਂਚਾ Monday 18 September 2023 08:39 AM UTC+00 | Tags: aam-aadmi-party breaking-news cm-bhagwant-mann india-news latest-news lok-sabha-elections news punjab punjab-bjp sunil-jakhar the-unmute-breaking-news the-unmute-latest-update ਚੰਡੀਗੜ੍ਹ, 18 ਸਤੰਬਰ 2023: ਲੋਕ ਸਭਾ ਚੋਣਾਂ 2023 ਤੋਂ ਪਹਿਲਾਂ ਪੰਜਾਬ ਭਾਜਪਾ (Punjab BJP) ਸਰਗਰਮ ਵਿਖਾਈ ਦੇ ਰਹੀ ਹੈ । ਇਸ ਵਾਰ ਪੰਜਾਬ ‘ਚ ਭਾਜਪਾ ਇਕੱਲੇ ਹੀ ਮੈਦਾਨ ਵਿੱਚ ਉਤਰਨ ਦੀ ਰਣਨੀਤੀ ਬਣਾ ਰਹੀ ਹੈ ਪਰ ਪਾਰਟੀ ਕੋਲ ਹੋਰ ਪਾਰਟੀਆਂ ਵਿੱਚੋਂ ਆਏ ਤਜਰਬੇਕਾਰ ਲੀਡਰ ਮੌਜੂਦ ਹਨ। ਇਸ ਲਈ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਦੇ ਨਵੇਂ ਜਥੇਬੰਦਕ ਢਾਂਚੇ ਵਿੱਚ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਅਹਿਮ ਥਾਂ ਦਿੱਤੀ ਹੈ। ਪੰਜਾਬ ਭਾਜਪਾ ਨੇ ਨਵਾਂ ਜਥੇਬੰਦਕ ਢਾਂਚਾ ਬਣਾਇਆ ਹੈ | ਜਿਸ ਵਿੱਚ 21 ਕੌਰ ਕਮੇਟੀ ਮੈਂਬਰ, 12 ਉਪ ਪ੍ਰਧਾਨ, 5 ਜਨਰਲ ਸਕੱਤਰ ਅਤੇ 12 ਸੂਬਾ ਸਕੱਤਰ ਸ਼ਾਮਲ ਹਨ |
The post ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਬਣਾਇਆ ਨਵਾਂ ਜਥੇਬੰਦਕ ਢਾਂਚਾ appeared first on TheUnmute.com - Punjabi News. Tags:
|
Aditya-L1 Mission: ਆਦਿਤਿਆ-ਐਲ1 ਨੇ ਵਿਗਿਆਨਕ ਡਾਟਾ ਇਕੱਠਾ ਕਰਨਾ ਕੀਤਾ ਸ਼ੁਰੂ Monday 18 September 2023 08:50 AM UTC+00 | Tags: aditya aditya-l1 aditya-l1-mission breaking breaking-news india isro latest-news news scientific scientific-data steps the-unmute ਚੰਡੀਗੜ੍ਹ, 18 ਸਤੰਬਰ 2023: ਇਸਰੋ ਨੇ ਆਦਿਤਿਆ-ਐਲ1 (Aditya-L1) ਮਿਸ਼ਨ ਨਾਲ ਜੁੜੀ ਅਹਿਮ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਭਾਰਤੀ ਪੁਲਾੜ ਖੋਜ ਸੰਗਠਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ (ਪਹਿਲਾਂ ਟਵਿੱਟਰ) ‘ਤੇ ਪੋਸਟ ਕੀਤਾ ਹੈ ਕਿ ਆਦਿਤਿਆ-ਐਲ1 ਨੇ ਵਿਗਿਆਨਕ ਡਾਟਾ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। STEPS ਯੰਤਰ ਦੇ ਸੈਂਸਰਾਂ ਨੇ ਧਰਤੀ ਤੋਂ 50,000 ਕਿਲੋਮੀਟਰ ਤੋਂ ਵੱਧ ਦੂਰ ਸੁਪਰ-ਥਰਮਲ ਅਤੇ ਊਰਜਾਵਾਨ ਆਇਨਾਂ ਅਤੇ ਇਲੈਕਟ੍ਰੌਨਾਂ ਨੂੰ ਮਾਪਣਾ ਸ਼ੁਰੂ ਕਰ ਦਿੱਤਾ ਹੈ। ਇਹ ਡੇਟਾ ਵਿਗਿਆਨੀਆਂ ਨੂੰ ਧਰਤੀ ਦੇ ਆਲੇ ਦੁਆਲੇ ਕਣਾਂ ਦੇ ਵਿਵਹਾਰ ਦਾ ਵਿਸ਼ਲੇਸ਼ਣ ਕਰਨ ਵਿੱਚ ਮੱਦਦ ਕਰਦਾ ਹੈ। ਇਹ ਅੰਕੜਾ ਵੱਖ-ਵੱਖ ਇਕਾਈਆਂ ਵਿੱਚੋਂ ਇੱਕ ਦੁਆਰਾ ਇਕੱਠੇ ਕੀਤੇ ਊਰਜਾਵਾਨ ਕਣਾਂ ਦੇ ਸਬੰਧ ਵਿੱਚ ਵਾਯੂਮੰਡਲ ਦੇ ਪਰਿਵਰਤਨ ਬਾਰੇ ਜਾਣਕਾਰੀ ਦਿੰਦਾ ਹੈ। ਜਿਕਰਯੋਗ ਹੈ ਕਿ ਭਾਰਤੀ ਪੁਲਾੜ ਏਜੰਸੀ ਇਸਰੋ ਨੇ 2 ਸਤੰਬਰ ਨੂੰ ਭਾਰਤ ਦਾ ਪਹਿਲਾ ਸੂਰਜੀ ਮਿਸ਼ਨ ਆਦਿਤਿਆ-ਐਲ1 ਲਾਂਚ ਕੀਤਾ ਸੀ। ਵਿਗਿਆਨੀਆਂ ਨੇ ਆਦਿਤਿਆ-ਐਲ1 ਪੁਲਾੜ ਯਾਨ ਨੂੰ ਸੂਰਜੀ ਕਰੋਨਾ (ਸੂਰਜ ਦੀ ਸਭ ਤੋਂ ਬਾਹਰੀ ਪਰਤਾਂ) ਦੇ ਰਿਮੋਟ ਨਿਰੀਖਣ ਲਈ ਅਤੇ ਐਲ-1 (Aditya-L1) (ਸੂਰਜ-ਧਰਤੀ ਲੈਗਰੇਂਜੀਅਨ ਪੁਆਇੰਟ) ‘ਤੇ ਸੂਰਜੀ ਹਵਾ ਦੀ ਸਥਿਤੀ ਦੇ ਨਿਰੀਖਣ ਲਈ ਤਿਆਰ ਕੀਤਾ ਗਿਆ ਹੈ। L-1 ਧਰਤੀ ਤੋਂ ਲਗਭਗ 15 ਲੱਖ ਕਿਲੋਮੀਟਰ ਦੂਰ ਹੈ।
The post Aditya-L1 Mission: ਆਦਿਤਿਆ-ਐਲ1 ਨੇ ਵਿਗਿਆਨਕ ਡਾਟਾ ਇਕੱਠਾ ਕਰਨਾ ਕੀਤਾ ਸ਼ੁਰੂ appeared first on TheUnmute.com - Punjabi News. Tags:
|
ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਫਿਰੋਜ਼ਪੁਰ ਲਿਆਂਦਾ Monday 18 September 2023 09:05 AM UTC+00 | Tags: breaking-news satikar-kaur ਫਿਰੋਜ਼ਪੁਰ , 18 ਸਤੰਬਰ 2023: ਵਿਜੀਲੈਂਸ ਬਿਊਰੋ ਨੇ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ (Satkar Kaur Gehri) ਤੇ ਉਸ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਵਿਜੀਲੈਂਸ ਬਿਊਰੋ ਨੇ ਸ੍ਰੋਤਾਂ ਤੋਂ ਵੱਧ ਆਮਦਨ ਦੇ ਕੇਸ ਵਿੱਚ ਹਿਰਾਸਤ ਵਿੱਚ ਲੈ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਤਿਕਾਰ ਕੌਰ ਚੰਡੀਗੜ੍ਹ ਦੇ ਖਰੜ ਵਿਖੇ ਆਪਣੇ ਘਰ ਵਿੱਚ ਮੌਜੂਦ ਸੀ,ਜਿੱਥੋਂ ਉਨ੍ਹਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ | ਇਸਦੇ ਨਾਲ ਹੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਤੋਂ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ ਹੈ | ਹੁਣ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਮੋਹਾਲੀ ਤੋਂ ਫਿਰੋਜ਼ਪੁਰ ਵਿਜੀਲੈਂਸ ਦਫਤਰ ਲਿਆਂਦਾ ਗਿਆ ਹੈ। ਜਿੱਥੇ ਦੋਵੇਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਜਦੋਂ ਵਿਧਾਇਕਾਂ ਸਤਿਕਾਰ ਕੌਰ ਨੂੰ ਇਸ ਕਾਰਵਾਈ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਉਹ ਇਸ ਬਾਰੇ ਕੁੱਝ ਨਹੀਂ ਕਹਿਣਾ ਚਾਹੁੰਦੇ ਕਿਉਂਕਿ ਜਦੋਂ ਵੀ ਉਨ੍ਹਾਂ ਨੂੰ ਵਿਜੀਲੈਂਸ ਨੇ ਬੁਲਾਇਆ ਉਹ ਹਾਜ਼ਰ ਹੁੰਦੇ ਰਹੇ ਹਨ। ਦੂਜੇ ਪਾਸੇ ਭਾਜਪਾ ਦੇ ਕੈਂਟ ਮੰਡਲ ਪ੍ਰਧਾਨ ਇੰਦਰ ਗੁਪਤਾ ਨੇ ਕਿਹਾ ਕਿ ਇਹ ਸਭ ਸਰਕਾਰ ਬਦਲਾਖੋਰੀ ਦੀ ਨੀਤੀ ਤਹਿਤ ਕਰ ਰਹੀ ਹੋਰ ਕੁੱਝ ਨਹੀਂ | ਉਨ੍ਹਾਂ ਕਿਹਾ ਭਾਜਪਾ ਆਪਣੇ ਸਾਥੀਆਂ ਨਾਲ ਖੜੀ ਹੈ। ਜਿਕਰਯੋਗ ਹੈ ਕਿ ਸਤਿਕਾਰ ਕੌਰ (Satkar Kaur Gehri) ਕਾਂਗਰਸ ਸਰਕਾਰ ਵਿੱਚ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਸੀ। ਇਸ ਵਾਰ ਕਾਂਗਰਸ ਨੇ ਉਸ ਨੂੰ ਪਾਰਟੀ ਵੱਲੋਂ ਟਿਕਟ ਨਹੀਂ ਦਿੱਤੀ ਸੀ ਜਿਸ ਤੋਂ ਬਾਅਦ ਉਹ ਭਾਜਪਾ ‘ਚ ਸ਼ਾਮਲ ਹੋ ਗਈ ਸੀ।
The post ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਫਿਰੋਜ਼ਪੁਰ ਲਿਆਂਦਾ appeared first on TheUnmute.com - Punjabi News. Tags:
|
ਖੇਡ ਮੁਕਾਬਲੇ 'ਚ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ਕਾਰਨ ਮੁਕਾਬਲੇ ਤੋਂ ਬਾਹਰ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿੰਦਾ Monday 18 September 2023 10:24 AM UTC+00 | Tags: breaking-news gursikh-players harjinder-singh-dhami helmets news punjab-breaking punjab-news sgpc shiromani-committee ਚੰਡੀਗੜ੍ਹ, 18 ਸਤੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੇਟਿੰਗ ਮੁਕਾਬਲੇ ਦੌਰਾਨ ਇਕ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ 'ਤੇ ਮੁਕਾਬਲੇ 'ਚੋਂ ਬਾਹਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਦੋਸ਼ੀ ਪਾਸੇ ਜਾਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕੇਮਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਅੰਦਰ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਜਿਹੀ ਹਰਕਤ ਸਿੱਖ ਪਛਾਣ ਨੂੰ ਸਿੱਧੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਮਰਯਾਦਾ ਵਿਚ ਹੈਲਮਟ ਪਹਿਨਣ ਨੂੰ ਕੋਈ ਥਾਂ ਨਹੀਂ ਹੈ, ਜੇਕਰ ਕੋਈ ਸਿੱਖ ਖਿਡਾਰੀ ਬਿਨਾਂ ਹੈਲਮਟ ਤੋਂ ਖੇਡ ਮੁਕਾਬਲੇ ਵਿਚ ਭਾਗ ਲੈਣਾ ਚਾਹੁੰਦਾ ਹੈ ਤਾਂ ਉਸ 'ਤੇ ਅਜਿਹੀ ਪਾਬੰਦੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਅੰਦਰ ਸਿੱਖ ਖਿਡਾਰੀ ਨਾਲ ਅਜਿਹੀ ਹਰਕਤ ਹੋਣ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਖ਼ੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਇਸ ਲਈ ਤੁਰੰਤ ਮੁਆਫ਼ੀ ਮੰਗਦਿਆਂ ਖ਼ੇਡ ਵਿਭਾਗ ਦੇ ਅਧਿਕਾਰੀ ਅਤੇ ਮੁਕਾਬਲੇ ਦੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਖੇਡ ਮੁਕਾਬਲੇ ਨੂੰ ਰੱਦ ਕਰਦਿਆਂ ਸੰਬੰਧਿਤ ਖਿਡਾਰੀ ਨੂੰ ਸ਼ਾਮਲ ਕਰਕੇ ਇਹ ਮੁਕਾਬਲਾ ਦੁਬਾਰਾ ਹੋਵੇ, ਤਾਂ ਜੋ ਸਿੱਖ ਖਿਡਾਰੀ ਨੂੰ ਇਨਸਾਫ਼ ਮਿਲ ਸਕੇ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਸੰਬੰਧ ਵਿਚ ਸਬ-ਡਿਵੀਜ਼ਨ ਪਾਤੜਾਂ ਦੇ ਪਿੰਡ ਬਣਵਾਲਾ ਗੁਰਸਿੱਖ ਖਿਡਾਰੀ ਕਾਕਾ ਰਿਆਜਪ੍ਰਤਾਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਮੁਕੰਮਲ ਰਿਪੋਰਟ ਕਰਨ ਲਈ ਇਕ ਵਫ਼ਦ ਭੇਜਿਆ ਜਾ ਰਿਹਾ ਹੈ, ਜਿਸ ਵਿਚ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘ ਸ਼ਾਮਲ ਹਨ। The post ਖੇਡ ਮੁਕਾਬਲੇ 'ਚ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ਕਾਰਨ ਮੁਕਾਬਲੇ ਤੋਂ ਬਾਹਰ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿੰਦਾ appeared first on TheUnmute.com - Punjabi News. Tags:
|
ਪੰਜਾਬ ਵਾਸੀਆਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ 'ਚ ਮਿਲਣਗੀਆਂ ਵਿਸ਼ਵ ਪੱਧਰੀ ਮਿਆਰੀ ਸਿਹਤ ਸੇਵਾਵਾਂ: ਡਾ. ਬਲਬੀਰ ਸਿੰਘ Monday 18 September 2023 10:32 AM UTC+00 | Tags: aam-aadmi-clinic breaking-news dr-balbir-singh government-mata-kaushalya health-scheme health-services mata-kaushalya-hospital mata-kaushalya-hospital-patiala mohalla-clicnic news punjab ਪਟਿਆਲਾ, 18 ਸਤੰਬਰ 2023: ਪੰਜਾਬ ਵਿੱਚ ਸਿਹਤ ਸੇਵਾਵਾਂ (health services) ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਾਰੇ ਜ਼ਿਲ੍ਹਾ ਹਸਪਤਾਲ ਅਪਗ੍ਰੇਡ ਕੀਤੇ ਜਾਣਗੇ ਤੇ ਇਸ ਦੀ ਸ਼ੁਰੂਆਤ ਪਟਿਆਲਾ ਦਾ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਤੋਂ ਕੀਤੀ ਗਈ ਹੈ, ਜਿਸ ਦਾ ਇੱਕ ਮਹੀਨੇ ਬਾਅਦ ਉਦਘਾਟਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਅੱਜ ਮਾਤਾ ਕੌਸ਼ੱਲਿਆ ਹਸਪਤਾਲ ਦਾ ਤੀਜਾ ਦੌਰਾ ਕਰਨ ਸਮੇਂ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਚੱਲ ਰਹੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲਾਂ ਪ੍ਰਾਇਮਰੀ ਸਿਹਤ ਸੰਭਾਲ ਲਈ 664 ਆਮ ਆਦਮੀ ਕਲੀਨਿਕ ਬਣਾਏ ਜਿੱਥੇ ਹੁਣ ਤੱਕ 50 ਲੱਖ ਤੋਂ ਵੱਧ ਲੋਕਾਂ ਨੇ ਇਲਾਜ ਕਰਵਾਇਆ ਹੈ। ਹੁਣ ਅਗਲੇ ਪੜਾਅ ਹੇਠ ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਵਿਸ਼ਵ ਪੱਧਰੀ ਸਿਹਤ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਬਾਅਦ ਸਬ ਡਵੀਜ਼ਨ ਪੱਧਰ ਤੇ ਹਸਪਤਾਲ ਤੇ ਕਮਿਉਨਿਟੀ ਹੈਲਥ ਸੈਂਟਰਜ਼ ਵੀ ਅਪਗ੍ਰੇਡ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਾਤਾ ਕੌਸ਼ੱਲਿਆ ਹਪਸਤਾਲ ਪੰਜਾਬ ਦਾ ਪਹਿਲਾ ਨਮੂਨੇ ਦਾ ਹਸਪਤਾਲ ਬਣਾਇਆ ਜਾਵੇਗਾ ਇਹ ਉਦਘਾਟਨ ਲਈ ਇੱਕ ਮਹੀਨੇ ਵਿੱਚ ਤਿਆਰ ਹੋ ਜਾਵੇਗਾ ਅਤੇ ਇਹ ਮਾਡਲ ਸਾਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਐਮਰਜੈਂਸੀ ਸਿਹਤ ਸੇਵਾਵਾ (health services) ਨੂੰ ਮਜ਼ਬੂਤ ਕਰਦੇ ਹੋਏ ਮਾਤਾ ਕੌਸ਼ੱਲਿਆ ਹਸਪਤਾਲ ‘ਚ ਨਵਾਂ ਆਈ.ਸੀ.ਯੂ., ਐਚ.ਡੀ.ਯੂ., ਟਰੌਮਾ ਥੀਏਟਰ, ਨਵਜਨਮੇ ਬੱਚਿਆਂ ਲਈ ਨਿੱਕੂ ਤੇ ਐਸ.ਐਲ.ਸੀ.ਯੂ. ਤੇ ਓਪਰੇਸ਼ਨ ਤੋਂ ਬਾਅਦ ਮਰੀਜ ਦੀ ਸੰਭਾਂਲ ਲਈ ਯੂਨਿਟ ਤਿਆਰ ਕੀਤੇ ਗਏ ਹਨ। ਓਪੀਡੀ ‘ਚ ਮਰੀਜਾਂ ਲਈ ਰਿਸੈਪਸ਼ਨ ਦੇ ਕਾਊਂਟਰ, ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਦੇ ਬੈਠਣ ਆਦਿ ਲਈ ਵਧੀਆ ਪ੍ਰਬੰਧ ਵੀ ਕੀਤੇ ਗਏ ਹਨ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ (health services) ਤੇ ਹੰਗਾਮੀ ਹਾਲਤ ਸਮੇਂ ਤੁਰੰਤ ਮੈਡੀਕਲ ਸਹਾਇਤਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਹੋਣ, ਜਿਸ ਕਰਕੇ ਰਾਜਿੰਦਰਾ ਹਸਪਤਾਲ ਵਰਗੇ ਵੱਡੇ ਹਸਪਤਾਲਾਂ ਤੋਂ ਇਲਾਵਾ ਜ਼ਿਲ੍ਹਾ ਹਸਪਤਾਲਾਂ ਸਮੇਤ ਕਮਿਉਨਿਟੀ ਹੈਲਥ ਸੈਂਟਰਾਂ ਵਿਖੇ ਵੀ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ। ਮੀਟਿੰਗ ‘ਚ ਸਿਹਤ ਮੰਤਰੀ ਨੇ ਸਬੰਧਤ ਲੋਕ ਨਿਰਮਾਣ ਵਿਭਾਗ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ, ਜਨ ਸਿਹਤ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਇਸ ਉਪਰੰਤ ਡਾ. ਬਲਬੀਰ ਸਿੰਘ ਨੇ ਹਸਪਤਾਲ ਦੀਆਂ ਵਾਰਡਾਂ, ਨਵੇਂ ਨਿਕੂ ਸੈਂਟਰ, ਓਪਰੇਸ਼ਨ ਥੀਏਟਰ ਤੇ ਓਪੀਡੀ ਦਾ ਦੌਰਾ ਕੀਤਾ ਅਤੇ ਦੱਸਿਆ ਕਿ ਮਰੀਜਾਂ ਨੇ ਇਹ ਫੀਡਬੈਕ ਦਿੱਤੀ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਹੁਣ ਬਿਹਤਰ ਓਪੀਡੀ, ਇਨਡੋਰ ਤੇ ਐਮਰਜੈਂਸੀ ਸੇਵਾਵਾਂ ਪ੍ਰਾਪਤ ਹੋ ਰਹੀਆਂ ਹਨ। ਇਸ ਮੌਕੇ ਵਧੀਕ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਕਰਨਲ ਜੇਵੀ ਸਿੰਘ, ਬਲਵਿੰਦਰ ਸੈਣੀ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲ ਇੰਦਰ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। The post ਪੰਜਾਬ ਵਾਸੀਆਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ ‘ਚ ਮਿਲਣਗੀਆਂ ਵਿਸ਼ਵ ਪੱਧਰੀ ਮਿਆਰੀ ਸਿਹਤ ਸੇਵਾਵਾਂ: ਡਾ. ਬਲਬੀਰ ਸਿੰਘ appeared first on TheUnmute.com - Punjabi News. Tags:
|
ਪਿੰਡ ਮੁੰਡਾ ਵਿਖੇ ਸੱਪ ਦੇ ਡੰਗਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ Monday 18 September 2023 10:41 AM UTC+00 | Tags: breaking-news news punjab-news snake-bite tarn-taran tarn-taran-news two-brothers-died village-munda ਤਰਨ ਤਾਰਨ, 18 ਸਤੰਬਰ 2023: ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮੁੰਡਾ ਵਿਖੇ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਬੱਚਿਆਂ ਦੇ ਪਿਤਾ ਬਿਕਰ ਨਿਵਾਸੀ ਮੁੰਡਾ ਪਿੰਡ ਨੇ ਦੱਸਿਆ ਕਿ ਉਸ ਦੇ ਵੱਡੇ ਲੜਕੇ ਪ੍ਰਿੰਸਪਾਲ ਉਮਰ 9 ਸਾਲ ਤੇ ਛੋਟੇ ਗੁਰਦਿੱਤਾ 7 ਸਾਲ ਦੀ ਸੱਪ ਡੰਗਣ ਕਾਰਨ ਮੌਤ ਹੋ ਗਈ। ਬੱਚਿਆਂ ਦੇ ਪਿਤਾ ਨੇ ਦੱਸਿਆ ਕਿ ਬੀਤੀ ਰਾਤ ਵੱਡੇ ਪ੍ਰਿੰਸਪਾਲ ਨੇ ਕੰਨ ਤੇ ਢਿੱਡ ਪੀੜ ਦੀ ਸ਼ਿਕਾਇਤ ਕੀਤੀ ਜਦਕਿ ਛੋਟੇ ਗੁਰਦਿੱਤ ਵੱਲੋਂ ਵੀ ਹੱਥ ਦੇ ਗੁੱਟ ਤੇ ਢਿੱਡ ਪੀੜ ਦੀ ਸ਼ਿਕਾਇਤ ਕੀਤੀ। ਬੱਚਿਆਂ ਦੀ ਹਾਲਾਤ ਵਿਗੜਦੀ ਵੇਖ ਪਰਿਵਾਰ ਵੱਲੋਂ ਪਿੰਡ ਤੋਂ ਮੁੱਢਲੀ ਡਾਕਟਰੀ ਸਹਾਇਤਾ ਲਈ ਗਈ। ਇਸ ਦੌਰਾਨ ਵੱਡੇ ਲੜਕੇ ਪ੍ਰਿੰਸ ਦੀ ਘਰ ਵਿੱਚ ਹੀ ਮੌਤ ਹੋ ਗਈ ਜਦਕਿ ਛੋਟੇ ਲੜਕੇ ਨੂੰ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। The post ਪਿੰਡ ਮੁੰਡਾ ਵਿਖੇ ਸੱਪ ਦੇ ਡੰਗਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ appeared first on TheUnmute.com - Punjabi News. Tags:
|
ਅਬੋਹਰ 'ਚ ਪੁਲਿਸ ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਮੈਡੀਕਲ ਸਟੋਰ ਕੀਤਾ ਸੀਲ Monday 18 September 2023 10:49 AM UTC+00 | Tags: abohar abohar-police breaking-news health-department medical-store police punjab-health-department ਅਬੋਹਰ, 18 ਸਤੰਬਰ 2023: ਅੱਜ ਅਬੋਹਰ ਦੇ ਵਿਚ ਪੁਲਿਸ ਅਤੇ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਸਮੇਤ ਟੀਮ ਨਾਲ ਸਾਂਝੇ ਤੌਰ ‘ਤੇ ਛਾਪਾਮਾਰੀ ਕੀਤੀ ਗਈ ਹੈ, ਇਸ ਦੌਰਾਨ ਦੌਰਾਨ ਨਵੀਂ ਆਬਾਦੀ ਇਲਾਕੇ ਵਿਚ ਗਲੀ ਨੰਬਰ -2 ਦੇ ਵਿੱਚ ਇੱਕ ਮੈਡੀਕਲ ਸਟੋਰ (Medical Store) ਨੂੰ ਸੀਲ ਕੀਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ੱਕੀ ਦਵਾਈਆਂ ਬਰਾਮਦ ਹੋਈਆਂ ਹਨ, ਜੋ ਬਿਨਾਂ ਕਿਸੇ ਰਿਕਾਰਡ ਤੋਂ ਵੇਚੀਆਂ ਜਾ ਰਹੀਆਂ ਸਨ, ਫਿਲਹਾਲ ਮੈਡੀਕਲ ਸਟੋਰ ਨੂੰ ਸੀਲ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | The post ਅਬੋਹਰ ‘ਚ ਪੁਲਿਸ ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਮੈਡੀਕਲ ਸਟੋਰ ਕੀਤਾ ਸੀਲ appeared first on TheUnmute.com - Punjabi News. Tags:
|
ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਿਤ: ਮੀਤ ਹੇਅਰ Monday 18 September 2023 12:29 PM UTC+00 | Tags: breaking-news environment facilitation gurmeet-singh-meet-hayer meet-hayer news ppcb punjab-pollution-control-board save-environment ਚੰਡੀਗੜ੍ਹ, 18 ਸਤੰਬਰ 2023: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਦਯੋਗਾਂ ਲਈ ਸੁਖਾਵਾਂ ਮਾਹੌਲ ਬਣਾਉਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਨੇ ਮੁੱਖ ਦਫ਼ਤਰ ਵਿਖੇ ਇੱਕ ਹੈਲਪ ਡੈਸਕ ਸਥਾਪਤ ਕੀਤਾ ਹੈ, ਜੋ ਉੱਦਮੀਆਂ ਦੀ ਸਹੂਲਤ ਲਈ 24 ਘੰਟੇ ਕੰਮ ਕਰੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਨ ਅਤੇ ਵਿਗਿਆਨ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਹ ਹੈਲਪਡੈਸਕ ਉਦਯੋਗਾਂ ਨੂੰ ਪ੍ਰਦੂਸ਼ਣ 'ਤੇ ਕਾਬੂ ਪਾਉਣ ਅਤੇ ਰੈਗੂਲੇਟਰੀ ਪ੍ਰਵਾਨਗੀਆਂ ਪ੍ਰਤੀ ਬਣਦੀਆਂ ਜ਼ਿੰਮੇਵਾਰੀਆਂ ਬਾਰੇ ਸੇਧ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਦਫ਼ਤਰ, ਪਟਿਆਲਾ ਵਿਖੇ ਹੈਲਪਡੈਸਕ 'ਤੇ ਸਹਾਇਕ ਵਾਤਾਵਰਣ ਇੰਜੀਨੀਅਰ (ਏਈਈ) ਰੈਂਕ ਦੇ ਘੱਟੋ -ਘੱਟ ਦੋ ਅਧਿਕਾਰੀ ਉਪਲੱਬਧ ਰਹਿਣਗੇ। ਬੋਰਡ ਨੇ ਉੱਦਮੀਆਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 99144-98899 ਵੀ ਸ਼ੁਰੂ ਕੀਤਾ ਹੈ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਸੂਬੇ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਸਨ ਅਤੇ ਪ੍ਰਾਪਤ ਹੋਏ ਸੁਝਾਵਾਂ 'ਤੇ ਵਿਚਾਰ ਕਰਦਿਆਂ ਬੋਰਡ ਵੱਲੋਂ ਵਾਤਾਵਰਨ ਭਵਨ, ਨਾਭਾ ਰੋਡ, ਪਟਿਆਲਾ ਵਿਖੇ ਇੱਕ ਹੈਲਪਡੈਸਕ ਸਥਾਪਤ ਕੀਤਾ ਗਿਆ ਹੈ , ਜੋ ਸੂਬੇ ਦੇ ਉੱਦਮੀਆਂ ਨੂੰ ਪ੍ਰਦੂਸ਼ਣ 'ਤੇ ਕਾਬੂ ਪਾਉਣ ਅਤੇ ਰੈਗੂਲੇਟਰੀ ਕਲੀਅਰੈਂਸਾਂ ਪ੍ਰਤੀ ਬਣਦੀਆਂ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣ ਲਈ 24 ਘੰਟੇ ਕੰਮ ਕਰੇਗਾ। ਵਾਤਾਵਰਨ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਸਨਅੱਤਕਾਰਾਂ ਨਾਲ ਸਿੱਧੀ ਗੱਲਬਾਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 'ਸਰਕਾਰ ਸਨਅੱਤਕਾਰ ਮਿਲਣੀ' ਕਰਵਾਈ ਹੈ ਤਾਂ ਜੋ ਉਨ੍ਹਾਂ ਦੀਆਂ ਲੋੜਾਂ ਨੂੰ ਸਮਝ ਕੇ ,ਉਸ ਅਨੁਸਾਰ ਕੰਮ ਕੀਤਾ ਜਾ ਸਕੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵੱਖ-ਵੱਖ ਚਾਰ ਸ਼ਹਿਰਾਂ ਵਿੱਚ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ । The post ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਿਤ: ਮੀਤ ਹੇਅਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਆਪਣੇ ਵਿਰਸੇ ਅਤੇ ਸੱਭਿਆਚਾਰ ਨੂੰ ਸੰਭਾਲਣ ਲਈ ਸੰਜੀਦਾ: ਅਨਮੋਲ ਗਗਨ ਮਾਨ Monday 18 September 2023 12:37 PM UTC+00 | Tags: anmol-gagan-mann breaking-news culture newqs news punjab-culture punjab-govt punjabi-news punjab-tourism the-unmute-latest-news ਕੁਰਾਲੀ/ਖਰੜ/ਮੋਹਾਲੀ, 18 ਸਤੰਬਰ, 2023: ਸੈਰ ਸਪਾਟਾ, ਸਭਿਆਚਾਰਕ ਮਾਮਲੇ, ਕਿਰਤ ਵਿਭਾਗ, ਨਿਵੇਸ਼ ਪ੍ਰੋਤਸਾਹਨ ਅਤੇ ਮੇਜ਼ਬਾਨੀ ਵਿਭਾਗਾਂ ਦੇ ਮੰਤਰੀ, ਅਨਮੋਲ ਗਗਨ ਮਾਨ ਨੇ ਅੱਜ ਖਿਜ਼ਰਾਬਾਦ ਦੇ ਛਿੰਝ ਮੇਲੇ ਚ ਸ਼ਮੂਲੀਅਤ ਕਰਨ ਮੌਕੇ ਆਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਅਮੀਰ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਛਿੰਝਾਂ ਸਾਡੇ ਪੁਰਾਤਨ ਮੱਲ ਅਖਾੜਿਆਂ ਦੀ ਅਮੀਰ ਵਿਰਾਸਤ ਨੂੰ ਅੱਗੇ ਤੋਰ ਰਹੀਆਂ ਹਨ ਅਤੇ ਸਾਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬ ਦੇ ਲੋਕਾਂ ਵਿੱਚ ਆਪਣੇ ਪੁਰਾਣੇ ਵਿਰਸੇ ਅਤੇ ਸਭਿਆਚਾਰ ਨੂੰ ਚਿਰ ਸਦੀਵੀ ਬਣਾਈ ਰੱਖਣ ਦਾ ਜਜ਼ਬਾ ਪੀੜ੍ਹੀ ਦਰ ਪੀੜ੍ਹੀ ਚਲਦਾ ਆ ਰਿਹਾ ਹੈ। ਸੈਰ-ਸਪਾਟਾ ਅਤੇ ਸਭਿਆਚਾਰ ਮਾਮਲੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਭਿਆਚਾਰ ਅਤੇ ਵਿਰਾਸਤ ਨੂੰ ਹੋ ਅੱਗੇ ਲਿਜਾਣ ਲਈ ਬੀਤੇ ਦਿਨੀਂ ਕਰਵਾਇਆ ਗਿਆ ਸੂਬੇ ਦਾ ਪਹਿਲਾ ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਇਸੇ ਸੋਚ ਦਾ ਨਤੀਜਾ ਸੀ ਕਿ ਅਸੀਂ ਆਪਣੇ ਅਮੀਰ ਸਭਿਆਚਾਰ ਤੋਂ ਦੇਸ਼ ਦੁਨੀਆਂ ਦੇ ਲੋਕਾਂ ਨੂੰ ਵੀ ਜਾਣੂੰ ਕਰਵਾਈਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟਾ ਸੰਭਾਵਨਾਵਾਂ ਨੂੰ ਉਤਸ਼ਾਹਿਤ ਕਰਨ ਲਈ ਜਿੱਥੇ ਹਰ ਜ਼ਿਲ੍ਹੇ ਦੀ ਵਿਰਾਸਤ ਅਤੇ ਇਤਿਹਾਸ ਨੂੰ ਮੁੱਖ ਰੱਖ ਕੇ ਮੇਲੇ ਲਾਏ ਜਾ ਰਹੇ ਹਨ, ਉੱਥੇ ਪੰਜਾਬ ਚ ਰੋਮਾਂਚਕਾਰੀ ਤੇ ਪਾਣੀਆਂ ਦੇ ਸੋਮਿਆਂ ਨਾਲ ਸਬੰਧਤ ਸੈਰ ਸਪਾਟਾ ਥਾਵਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਵਿਕਸਿਤ ਕੀਤਾ ਜਾ ਰਿਹਾ ਹੈ। ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜੁਆਨਾਂ ਅਤੇ ਸਕੂਲੀ ਵਿਦਿਆਰਥੀਆਂ ਚ ਖੇਡ ਭਾਵਨਾ ਨੂੰ ਪ੍ਰਚੰਡ ਕਰਨ ਤੇ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਸੂਬੇ ਅਤੇ ਦੇਸ਼ ਲਈ ਮੱਲਾਂ ਮਾਰਨ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸੂਬੇ ਚ ਲਗਾਤਾਰ ਦੂਸਰੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਜਿਸ ਵਿਚ 14 ਸਾਲ ਤੋਂ ਲੈ ਕੇ 65 ਸਾਲ ਤੋਂ ਵਧੇਰੇ ਉਮਰ ਵਰਗ ਤੱਕ ਦੇ ਖਿਡਾਰੀਆਂ ਨੂੰ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਦੇ ਮੁਕਾਬਲਿਆਂ ਚ ਹਿੱਸਾ ਲੈਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਿਤਵਿਆ ਰੰਗਲਾ ਪੰਜਾਬ, ਸੂਬੇ ਦੇ ਲੋਕਾਂ ਨੂੰ ਅਜਿਹਾ ਸੁਖਦ ਅਹਿਸਾਸ ਕਰਵਾਉਣਾ ਹੈ ਕਿ ਪੰਜਾਬ ਦਾ ਹਰ ਬਾਸ਼ਿੰਦਾ ਖੁਸ਼ਹਾਲ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਦੇ ਯਤਨਾਂ ਚ ਆਪਣਾ ਸਹਿਯੋਗ ਦੇ ਕੇ, ਸਰਕਾਰ ਦੇ ਇਰਾਦਿਆਂ ਅਤੇ ਉਦੇਸ਼ਾਂ ਨੂੰ ਤਾਕਤ ਬਖਸ਼ਣ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿਨ੍ਹਾਂ ਆਸਾਂ ਅਤੇ ਉਮੀਦਾਂ ਨੂੰ ਲੈ ਕੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣਾਈ ਹੈ, ਸਰਕਾਰ ਪੂਰੀ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਉਨ੍ਹਾਂ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨੇ ਝੰਡੀ ਦੀ ਕੁਸ਼ਤੀ ਜਿੱਤਣ ਵਾਲੇ ਭਲਵਾਨਾਂ ਨੂੰ ਛਿੰਝ ਕਮੇਟੀ ਵੱਲੋਂ ਇਨਾਮਾਂ ਦੀ ਵੰਡ ਵੀ ਕੀਤੀ ਅਤੇ ਪ੍ਰਬੰਧਕ ਕਮੇਟੀ ਨੂੰ ਪੰਜਾਬ ਦੇ ਅਮੀਰ ਵਿਰਸੇ ਅਤੇ ਸਭਿਆਚਾਰ ਨੂੰ ਘੋਲਾਂ ਰਾਹੀਂ ਜਿਉਂਦਾ ਰੱਖਣ ਤੇ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਕੈਬਿਨਟ ਮੰਤਰੀ ਨੇ ਇਸ ਮੌਕੇ ਖਿਜ਼ਰਾਬਾਦ, ਠਾਣਾ ਗੋਬਿੰਦਗੜ੍ਹ, ਸਲੇਮਪੁਰ ਕਲਾਂ, ਬੰਨ੍ਹ ਮਾਜਰਾ ਦੀ ਸੰਪਰਕ ਸੜ੍ਹਕ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਅਤੇ ਖਿਜ਼ਰਾਬਾਦ ਤੋਂ ਮੀਆਂਪੁਰ ਚੰਗਰ ਸੜ੍ਹਕ ਦਾ ਚੱਲ ਰਿਹਾ ਕੰਮ ਜਲਦ ਮੁਕੰਮਲ ਕਰਵਾਉਣ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਐਸ ਡੀ ਐਮ ਖਰੜ ਰਵਿੰਦਰ ਸਿੰਘ, ਡੀ ਐਸ ਪੀ ਧਰਮਵੀਰ ਸਿੰਘ ਤੋਂ ਇਲਾਵਾ ਛਿੰਝ ਕਮੇਟੀ ਦੇ ਪ੍ਰਧਾਨ ਸਤਨਾਮ ਕੰਗ ਸੱਤਾ ਤੇ ਸਰਪੰਚ ਗੁਰਿੰਦਰ ਸਿੰਘ ਵੀ ਮੌਜੂਦ ਸਨ। ਇਸ ਛਿੰਝ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਨਾਮਵਰ ਭਲਵਾਨਾਂ ਨੇ ਹਿੱਸਾ ਲਿਆ। The post ਪੰਜਾਬ ਸਰਕਾਰ ਆਪਣੇ ਵਿਰਸੇ ਅਤੇ ਸੱਭਿਆਚਾਰ ਨੂੰ ਸੰਭਾਲਣ ਲਈ ਸੰਜੀਦਾ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ ਨੂੰ: ਕੁਲਤਾਰ ਸਿੰਘ ਸੰਧਵਾਂ Monday 18 September 2023 12:42 PM UTC+00 | Tags: breaking-news kultar-singh-sandhwan latest-news national-e-vidhan-application neva news punjab-assembly punjab-news punjab-vidhan-sabha ਚੰਡੀਗੜ੍ਹ, 18 ਸਤੰਬਰ 2023: ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (NeVA) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ, 2023 ਨੂੰ ਆਯੋਜਿਤ ਕਰਵਾਈ ਜਾਵੇਗੀ, ਜਿਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਪਹਿਲ ਸਦਕਾ 21 ਅਤੇ 22 ਸਤੰਬਰ, 2023 ਨੂੰ ਸਾਰੇ ਵਿਧਾਇਕਾਂ ਲਈ ਦੋ ਦਿਨਾ ਵਰਕਸ਼ਾਪ ਲਗਾਈ ਜਾਵੇਗੀ, ਜਿਸ ਵਿੱਚ ਸਾਰੇ ਵਿਧਾਇਕਾਂ ਨੂੰ ਨਵੀਂ ਆਨਲਾਈਨ ਪ੍ਰਣਾਲੀ ਅਤੇ ਪ੍ਰਾਜੈਕਟ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 21 ਸਤੰਬਰ ਨੂੰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ, ਪੰਜਾਬ ਵਿਧਾਨ ਸਭਾ ਡਿਜ਼ੀਟਲ ਵਿੰਗ, ਪੰਜਾਬ ਵਿਧਾਨ ਸਭਾ ਵੈਬਸਾਈਟ, ਨੇਵਾ ਵਰਕਸ਼ਾਪ ਅਤੇ ਨੇਵਾ ਬਰੋਸ਼ਰ ਦਾ ਉਦਘਾਟਨ ਕਰਨਗੇ। ਸ. ਸੰਧਵਾਂ ਨੇ ਦੱਸਿਆ ਕਿ ਇਸ ਕਾਨਫਰੰਸ-ਕਮ-ਵਰਕਸ਼ਾਪ 'ਚ ਆਨਲਾਈਨ ਨੋਟਿਸ ਸੈਕਸ਼ਨ ਅਤੇ ਡਿਜ਼ੀਟਲ, ਆਨਲਾਈਨ ਪ੍ਰਸ਼ਨ ਪ੍ਰੋਸੈਸਿੰਗ ਅਤੇ ਡਿਜ਼ੀਟਾਈਜੇਸ਼ਨ ਮੌਡਿਊਲ, ਆਨਲਾਈਨ ਹਾਊਸ ਕਮੇਟੀ ਮੌਡਿਊਲ, ਰਿਪੋਰਟਰਜ਼ ਮੌਡਿਊਲ ਆਦਿ ਹੋਣ ਵਾਲੇ ਵੱਖ-ਵੱਖ ਸੈਸ਼ਨਾਂ 'ਚ ਸਮੁੱਚੀ ਪ੍ਰਣਾਲੀ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਸ. ਸੰਧਵਾਂ ਨੇ ਦੱਸਿਆ ਕਿ ਅਗਲੇ ਸੈਸ਼ਨ ਤੋਂ ਪੰਜਾਬ ਵਿਧਾਨ ਸਭਾ ਦੀ ਸਮੁੱਚੀ ਕਾਰਵਾਈ ਹਾਈਟੈਕ ਅਤੇ ਕਾਗਜ਼-ਰਹਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਹੁਣ ਸਮੂਹ ਵਿਧਾਇਕ ਵਾਤਾਵਰਣ-ਪੱਖੀ ਪਹਿਲ ਤਹਿਤ ਟੈਬਲੇਟਾਂ ਰਾਹੀਂ ਭਾਵ ਕਾਗਜ਼-ਰਹਿਤ ਪ੍ਰਣਾਲੀ ਅਪਣਾਉਂਦੇ ਹੋਏ ਵਿਧਾਨ ਸਭਾ ਸੈਸ਼ਨਾਂ 'ਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਵਿਧਾਨ ਸਭਾ ਸਬੰਧੀ ਜਾਣਕਾਰੀ ਦਾ ਅਦਾਨ-ਪ੍ਰਦਾਨ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (NeVA) ਰਾਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਨੈਸ਼ਨਲ ਈ-ਵਿਧਾਨ ਐਪ ਅਤੇ ਕਾਰਵਾਈ ਦੀ ਲਾਈਵ ਵੈਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵੀ ਵਧੇਗੀ। ਸ. ਸੰਧਵਾਂ ਨੇ ਦੱਸਿਆ ਕਿ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦਾ ਉਦੇਸ਼ ਦੇਸ਼ ਦੀਆਂ ਸਾਰੀਆਂ ਵਿਧਾਨ ਸਭਾਵਾਂ ਨੂੰ ਇੱਕ ਪਲੇਟਫਾਰਮ 'ਤੇ ਲਿਆਉਣਾ ਹੈ, ਜਿਸ ਨਾਲ ਕਈ ਐਪਲੀਕੇਸ਼ਨਾਂ ਦੀ ਗੁੰਝਲਤਾ ਤੋਂ ਬਿਨਾਂ ਇੱਕ ਵਿਸ਼ਾਲ ਡੇਟਾ ਡਿਪਾਜ਼ਟਰੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਵਿਧਾਇਕਾਂ ਦੇ ਮੇਜ਼ਾਂ 'ਤੇ ਟੈਬਲੇਟ ਲਾਉਣ ਦਾ ਕਾਰਜ ਮੁਕੰਮਲ ਕਰ ਲਿਆ ਗਿਆ ਹੈ, ਜਿਸ ਨਾਲ ਹੁਣ ਸਦਨ ਦੀ ਕਾਰਵਾਈ ਆਨਲਾਈਨ ਹੋਵੇਗੀ। ਉਨ੍ਹਾਂ ਕਿਹਾ ਕਿ ਸਦਨ ਦੀ ਸਮੁੱਚੀ ਜਾਣਕਾਰੀ ਦਾ ਅਦਾਨ-ਪ੍ਰਦਾਨ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਰਾਹੀਂ ਹੋਵੇਗਾ ਅਤੇ ਸਦਨ ਦੇ ਟੇਬਲ 'ਤੇ ਰੱਖੇ ਜਾਣ ਕਾਗਜ਼-ਪੱਤਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਹੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਲਾਗੂ ਹੋਣ ਨਾਲ ਜਿੱਥੇ ਕਾਗਜ਼ ਦੀ ਬੱਚਤ ਹੋਵੇਗੀ, ਉਥੇ ਚੌਗਿਰਦੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਸਬੰਧੀ ਸਰਕਾਰ ਦੇ ਉਪਰਾਲਿਆਂ ਵਿੱਚ ਵੀ ਮਦਦ ਮਿਲੇਗੀ। ਉੁਨ੍ਹਾਂ ਕਿਹਾ ਕਿ ਇਸ ਨਾਲ ਸਦਨ ਦੇ ਕੰਮ-ਕਾਰ ਵਿੱਚ ਹੋਰ ਪਾਰਦਰਸ਼ਤਾ ਆਵੇਗੀ। The post ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ ਨੂੰ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
ਪੰਜਾਬ ਭਵਨ ਵਿਖੇ ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਕਾਰਵਾਈ Monday 18 September 2023 12:47 PM UTC+00 | Tags: aam-aadmi-party breaking-news cm-bhagwant-mann government-of-punjab latest-news news punjab-government sakhi-one-stop-centre women-walfare workshops ਚੰਡੀਗੜ੍ਹ, 18 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ (One-Stop Centres) ਇੱਕ ਬਿਹਤਰੀਨ ਉਪਰਾਲਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਸੂਬੇ ਵਿੱਚ ਔਰਤਾਂ ਦੇ ਸਸ਼ਕਤੀਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਔਰਤਾਂ ਨੂੰ ਸੁਰੱਖਿਆ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪੰਜਾਬ ਭਵਨ ਵਿਖੇ ਯੂ.ਐਨ. ਵੂਮੈਨ ਅਤੇ ਐਸ.ਏ.ਡੀ.ਆਰ.ਏ.ਜੀ. ਦੇ ਸਹਿਯੋਗ ਨਾਲ ਇੱਕ ਵਰਕਸ਼ਾਪ ਕਰਵਾਈ ਗਈ । ਸੂਬੇ ਵਿੱਚ ਵਨ-ਸਟਾਪ ਸੈਂਟਰ (One-Stop Centres) , ਇੱਕ ਮਹੱਤਵਪੂਰਨ ਪਹਿਲਕਦਮੀ ਹੈ ਜਿਸ ਤਹਿਤ ਲਿੰਗ-ਆਧਾਰਿਤ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਸਮਰਥਨ ਅਤੇ ਮੁਫ਼ਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਨ ਸਟਾਪ ਸੈਂਟਰ ਨੂੰ ਸੂਬੇ ਵਿੱਚ ਮਾਡਲ ਦੇ ਤੌਰ ਤੇ ਵਿਕਸਤ ਕਰਨ ਲਈ ਯੂ.ਐਨ. ਵੂਮੈਨ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਵਲੋਂ ਵਰਕਸ਼ਾਪ ਦੌਰਾਨ ਦੱਸਿਆ ਗਿਆ ਕਿ ਯੂ.ਐਨ. ਵੂਮੈਨ ਵਲੋਂ ਪਿਛਲੇ ਸਾਲ 22 ਜ਼ਿਲ੍ਹਿਆਂ ਵਿੱਚ ਪੰਜਾਬ ਦੇ ਵਨ-ਸਟਾਪ ਸੈਂਟਰਾਂ ਅਤੇ ਸਬੰਧਤ ਸੇਵਾ ਪ੍ਰਦਾਤਾਵਾਂ ਦੇ ਕਰਮਚਾਰੀਆਂ ਅਤੇ ਕਾਰਜਕਰਤਾਵਾਂ ਨੂੰ ਸਿਖਲਾਈ ਦੇਣ ਲਈ ਸ਼ਾਨਦਾਰ ਵਚਨਬੱਧਤਾ ਦਿਖਾਈ ਹੈ। ਇਸ ਵਿੱਚ 565 ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ। ਇਸ ਮੌਕੇ ਸ੍ਰੀਮਤੀ ਕਾਂਤਾ ਸਿੰਘ, ਡਿਪਟੀ ਕੰਟਰੀ ਪ੍ਰਤੀਨਿਧੀ, ਯੂ.ਐਨ. ਵੂਮੈਨ ਇੰਡੀਆ ਕੰਟਰੀ ਆਫਿਸ ਨੇ ਕਿਹਾ ਕਿ ਹਿੰਸਾ ਤੋਂ ਬਚਣ ਵਾਲੀਆਂ ਔਰਤਾਂ ਦੀਆਂ ਲੋੜਾਂ ਦੀ ਦੇਖਭਾਲ ਕਰਨਾ ਸਿਰਫ਼ ਨੈਤਿਕ ਤੌਰ ਤੇ ਜਰੂਰੀ ਨਹੀਂ ਹੈ, ਬਲਕਿ ਇਹ ਨਿਆਂ, ਸਮਾਨਤਾ ਅਤੇ ਸਾਡੇ ਸਮਾਜ ਦੀ ਭਲਾਈ ਲਈ ਸਾਡੀ ਵਚਨਬੱਧਤਾ ਦਾ ਪ੍ਰਮਾਣ ਵੀ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਅਤੇ ਵਨ ਸਟਾਪ ਸੈਂਟਰਾਂ ਦੇ ਮੁਖੀ ਹਾਜ਼ਰ ਸਨ। The post ਪੰਜਾਬ ਭਵਨ ਵਿਖੇ ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਕਾਰਵਾਈ appeared first on TheUnmute.com - Punjabi News. Tags:
|
ਕਪੂਰਥਲਾ ਪੁਲਿਸ ਦੀ ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ, 6 ਕਿੱਲੋ ਹੈਰੋਇਨ ਤੇ 7 ਲੱਖ ਰੁਪਏ ਡਰੱਗ ਮਨੀ ਸਮੇਤ 5 ਜਣੇ ਕਾਬੂ Monday 18 September 2023 12:58 PM UTC+00 | Tags: aam-aadmi-party breaking-news cm-bhagwant-mann drugs heroin kapurthala-police latest-news news punjab punjabi-news punjab-police ਕਪੂਰਥਲਾ, 18 ਸਤੰਬਰ 2023: ਡੀ.ਜੀ.ਪੀ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਪੂਰਥਲਾ ਪੁਲਿਸ (Kapurthala Police) ਨੇ ਵੱਡੀ ਕਾਰਵਾਈ ਕਰਦਿਆਂ ਅੱਜ ਸੁਭਾਨਪੁਰ ਖੇਤਰ 'ਚ 6 ਕਿੱਲੋਂ ਹੈਰੋਇਨ ਅਤੇ 7 ਲੱਖ ਰੁਪਏ ਡਰੱਗ ਮਨੀ ਸਮੇਤ ਪੰਜ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਐਸ.ਐਸ.ਪੀ. ਰਾਜਪਾਲ ਸਿੰਘ ਸੰਧੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਤਸਕਰਾਂ ਵਲੋਂ ਦਿੱਲੀ ਤੋਂ ਹੈਰੋਇਨ ਮੰਗਵਾ ਕੇ ਰਮੀਦੀ ਪੁੱਲ ਹੇਠ ਸਪਲਾਈ ਅਤੇ ਪੈਸਿਆਂ ਦਾ ਲੈਣ-ਦੇਣ ਤੈਅ ਕੀਤਾ ਗਿਆ ਸੀ ਜਿਸ ਬਾਰੇ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਤਸਕਰਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੀ ਪਛਾਣ ਕਸ਼ਮੀਰ ਸਿੰਘ ਵਾਸੀ ਡੋਗਰਾਂਵਾਲਾ, ਸਵਰਨ ਸਿੰਘ ਉਰਫ਼ ਚਾਪੜ ਵਾਸੀ ਵਿਲਾ ਕੋਠੀ, ਅਮਨਦੀਪ ਸਿੰਘ ਵਾਸੀ ਦਿਆਲਪੁਰ, ਰਾਹੁਲ ਅਤੇ ਅਤੁਲ ਵਾਸੀ ਪਟੇਲ ਗਾਰਡਨ, ਦਵਾਰਕਾ ਮੋੜ ਨਵੀਂ ਦਿੱਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਸ਼ਮੀਰ ਸਿੰਘ ਪਾਸੋਂ 2 ਕਿੱਲੋਂ ਹੈਰੋਇਨ ਅਤੇ 1 ਲੱਖ ਰੁਪਏ ਡਰੱਗ ਮਨੀ ਤੇ ਸਵਿੱਫਟ ਕਾਰ ਪੀ.ਬੀ.09 ਏ.ਕੇ 1703, ਸਵਰਨ ਸਿੰਘ ਉਰਫ਼ ਚਾਪੜ ਤੋਂ 2 ਕਿੱਲੋ ਹੈਰੋਇਨ , ਅਮਨਦੀਪ ਤੋਂ 1 ਕਿੱਲੋ ਹੈਰੋਇਨ ਅਤੇ ਅਤੁਲ ਪਾਸੋਂ 1 ਕਿੱਲੋਂ ਹੈਰੋਇਨ ਤੇ 6 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰਾਹੁਲ ਅਤੇ ਅਤੁਲ, ਜੋ ਦੋਵੇਂ ਭਰਾ ਹਨ, ਉਨ੍ਹਾਂ ਦੀ ਟਾਟਾ ਹੈਕਸਾ ਕਾਰ ਨੰਬਰ ਐਚ.ਆਰ.26 ਡੀਡੀ 2984 ਵੀ ਕਬਜ਼ੇ ਵਿਚ ਲਈ ਗਈ। ਸੁਭਾਨਪੁਰ ਵਿਖੇ ਹੋਈ ਪ੍ਰੈਸ ਵਾਰਤਾ ਦੋਰਾਨ ਐਸ.ਐਸ.ਪੀ ਰਾਜਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ (Kapurthala Police) ਨੂੰ ਮਿਲੀ ਇਤਲਾਹ 'ਤੇ ਐਸ.ਪੀ (ਇਨਵੈਸਟੀਗੇਸ਼ਨ) ਰਮਨਿੰਦਰ ਸਿੰਘ, ਡੀ.ਐਸ.ਪੀ. (ਡੀ) ਗੁਰਮੀਤ ਸਿੰਘ ਅਤੇ ਸੀ.ਆਈ.ਏ ਦੇ ਇੰਸਪੈਕਟਰ ਜਰਨੈਲ ਸਿੰਘ ਦੀ ਨਿਗਰਾਨੀ ਹੇਠ ਪਲਾਨ ਬਣਾ ਕੇ ਐਸ.ਆਈ ਲਾਭ ਸਿੰਘ ਸਮੇਤ ਪੁਲਿਸ ਪਾਰਟੀ ਨੇ ਇਸ ਕਾਰਵਾਈ ਨੂੰ ਸਫਲਤਾਪੂਰਵਕ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਉਰਫ਼ ਸੇਬੀ ਵਾਸੀ ਡੋਗਰਾਂਵਾਲ, ਜੋ ਕਿ ਵੱਡਾ ਤਸਕਰਾਂ ਹੈ ਅਤੇ ਦਿੱਲੀ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਦਾ ਹੈ, ਨੂੰ ਰਾਹੁਲ ਅਤੇ ਅਤੁਲ ਦਿੱਲੀ ਤੋਂ ਇਹ ਸਪਲਾਈ ਦੇਣ ਸੁਭਾਨਪੁਰ ਏਰੀਏ ਵਿਚ ਆਏ ਹੋਏ ਸਨ। ਉਨ੍ਹਾਂ ਦੱਸਿਆ ਕਿ ਸੁਖਦੇਵ ਸਿੰਘ ਸਪਲਾਈ ਲੈਣ ਅਤੇ ਪੈਸਿਆਂ ਦੇ ਲੈਣ-ਦੇਣ ਲਈ ਕਸ਼ਮੀਰ ਸਿੰਘ , ਸਵਰਨ ਸਿੰਘ ਅਤੇ ਅਮਨਦੀਪ ਨੂੰ ਸਵਿੱਫਟ ਕਾਰ ਦੇ ਕੇ ਭੇਜਿਆ ਸੀ | ਜਿਨ੍ਹਾਂ ਨੂੰ ਮੌਕੇ 'ਤੇ ਹੀ ਰੇਡ ਕਰਕੇ ਗ੍ਰਿਫਤਾਰ ਕਰਦਿਆਂ ਹੈਰੋਇਨ ਅਤੇ ਡਰੱਗੀ ਮਨੀ ਦੀ ਬਰਾਮਦਗੀ ਕੀਤੀ ਗਈ। ਐਸ.ਐਸ.ਪੀ ਨੇ ਦੱਸਿਆ ਕਿ ਇਸ ਕੰਮ ਵਿਚ ਮੁੱਖ ਸਰਗਨਾ ਸੁਖਦੇਵ ਸਿੰਘ ਉਰਫ਼ ਸੇਬੀ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ਼ ਐੱਨ.ਡੀ.ਪੀ.ਐਸ. ਐਕਟ ਦੀ ਧਾਰਾ 21 (ਸੀ), 29 ਤਹਿਤ ਮਿਤੀ 18-09-2023 ਨੂੰ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ। ਨਸ਼ਿਆਂ ਦੇ ਧੰਦੇ 'ਚ ਸ਼ਾਮਲ ਅਨਸਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਐਸ.ਐਸ.ਪੀ ਰਾਜਪਾਲ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਅਜਿਹੇ ਲੋਕਾਂ ਖਿਲਾਫ਼ ਪੂਰੀ ਸਖਤੀ ਵਰਤੀ ਜਾ ਰਹੀ ਹੈ ਅਤੇ ਨਸ਼ਿਆਂ ਦਾ ਧੰਦਾ ਕਿਸੇ ਵੀ ਕੀਮਤ 'ਤੇ ਬਰਦਾਸ਼ਤਯੋਗ ਨਹੀਂ ਹੈ। The post ਕਪੂਰਥਲਾ ਪੁਲਿਸ ਦੀ ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ, 6 ਕਿੱਲੋ ਹੈਰੋਇਨ ਤੇ 7 ਲੱਖ ਰੁਪਏ ਡਰੱਗ ਮਨੀ ਸਮੇਤ 5 ਜਣੇ ਕਾਬੂ appeared first on TheUnmute.com - Punjabi News. Tags:
|
ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ Monday 18 September 2023 01:02 PM UTC+00 | Tags: aam-aadmi-party amity-university breaking-news cm-bhagwant-mann dr-nivedita-singh latest-news musical-performance news punjab punjab-tourism punjab-tourism-summit-and-travel-mart the-unmute-breaking-news ਚੰਡੀਗੜ੍ਹ, 18 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹਾਲ ਹੀ ਵਿੱਚ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਡਾ. ਨਿਵੇਦਿਤਾ ਸਿੰਘ ਨੇ ਆਪਣੇ ਸਾਥੀਆਂ ਸਮੇਤ ਮਨਮੋਹਕ ਪੇਸ਼ਕਾਰੀ ਦਿੰਦਿਆਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਡਾ. ਨਿਵੇਦਿਤਾ ਸਿੰਘ (Dr. Nivedita Singh), ਡਾ. ਅਲੰਕਾਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਰਾਗ ਮਲਹਾਰ ਵਿਚ ਧਨੀ ਰਾਮ ਚਾਤ੍ਰਿਕ ਦੀ ਕਵਿਤਾ ‘ਨੀ ਕੋਇਲ ਕੂ ਕੂ ਗਾ’ ਦੇ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਆਪਣੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਧਨੀ ਰਾਮ ਚਾਤ੍ਰਿਕ ਦੀ ਇੱਕ ਹੋਰ ਕਵਿਤਾ ‘ਪੰਜਾਬ ਕਰਾਂ ਦੀ ਸਿਫ਼ਤ ਤੇਰੀ’ ਦੀ ਪੇਸ਼ਕਾਰੀ ਨਾਲ ਪੰਜਾਬ ਦੇ ਵੰਨ-ਸੁਵੰਨਤਾ ਵਾਲੇ ਲੋਕ ਰੰਗਾਂ ਨੂੰ ਪੇਸ਼ ਕੀਤਾ। ਬਾਬੂ ਫ਼ਿਰੋਜ਼ ਦੀਨ ਸ਼ਰਫ਼ ਦੁਆਰਾ ਰਚਿਤ ਗੀਤ ‘ਸੋਹਣੇ ਦੇਸਾਂ ਅੰਦਰ ਦੇਸ ਪੰਜਾਬ’ ਦੀ ਆਖਰੀ ਪੇਸ਼ਕਾਰੀ ਨੇ ਸਰੋਤਿਆਂ ‘ਤੇ ਅਮਿੱਟ ਛਾਪ ਛੱਡੀ। ਡਾਕਟਰ ਨਿਵੇਦਿਤਾ ਸਿੰਘ ਦੀ ਪੇਸ਼ਕਾਰੀ ਨੇ ਮਹਿਮਾਨਾਂ ਦਾ ਮਨ ਮੋਹ ਲਿਆ ਅਤੇ ਸਾਰੇ ਦਰਸ਼ਕਾਂ ਨੂੰ ਝੂਮਣ ਲਗਾ ਦਿੱਤਾ। ਇਸ ਦੌਰਾਨ ਪੰਜਾਬ ਦੇ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਸ਼ਾਨਦਾਰ ਅਤੇ ਉੱਚ ਪੱਧਰ ਦੀ ਪੇਸ਼ਕਾਰੀ ਲਈ ਸਾਰੇ ਕਲਾਕਾਰਾਂ ਨੂੰ ਵਧਾਈ ਦਿੱਤੀ। The post ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ appeared first on TheUnmute.com - Punjabi News. Tags:
|
ਮੋਹਾਲੀ: ਵੱਖ-ਵੱਖ ਥਾਈਂ ਬਣਾਏ ਆਯੁਸ਼ਮਾਨ ਸਿਹਤ ਬੀਮਾ ਕਾਰਡ, ਲੋਕਾਂ ਨੂੰ ਬੀਮਾਰੀਆਂ ਬਾਰੇ ਦਿੱਤੀ ਜਾਣਕਾਰੀ Monday 18 September 2023 01:07 PM UTC+00 | Tags: ayushman ayushman-card ayushman-health ayushman-health-insurance ayushman-health-insurance-cards breaking-news health-facilities mohali-news news ਐਸ.ਏ.ਐਸ ਨਗਰ, 18 ਸਤੰਬਰ 2023 : ‘ਆਯੁਸ਼ਮਾਨ ਭਵ' ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਯੁਸ਼ਮਾਨ (Ayushman) ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਅੱਜ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਗਿਆ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਦਸਿਆ ਕਿ ਇਸ ਮੁਹਿੰਮ ਤਹਿਤ ਜਿਥੇ ਹਰ ਯੋਗ ਲਾਭਪਾਤਰੀ ਦਾ ਸਿਹਤ ਬੀਮਾ ਕਾਰਡ ਅਤੇ 'ਆਭਾ' ਪਛਾਣ ਖਾਤਾ ਬਣਾਇਆ ਜਾਣਾ ਹੈ, ਉਥੇ ਲੋਕਾਂ ਨੂੰ ਅੰਗ ਦਾਨ, ਖ਼ੂਨ ਦਾਨ, ਗ਼ੈਰ-ਸੰਚਾਰੀ ਬੀਮਾਰੀਆਂ, ਤਪਦਿਕ ਆਦਿ ਸਬੰਧੀ ਜਾਗਰੂਕ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਇਹ ਮੁਹਿੰਮ 2 ਅਕਤੂਬਰ ਤਕ ਚੱਲੇਗੀ ਜਿਸ ਨੂੰ 'ਸੇਵਾ ਪਖਵਾੜਾ' ਦਾ ਨਾਮ ਦਿਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਯੋਗ ਲਾਭਪਾਤਰੀਆਂ ਦੇ ਆਯੁਸ਼ਮਾਨ (Ayushman) ਕਾਰਡ ਬਣਾਏ ਗਏ। ਇਸ ਤੋਂ ਇਲਾਵਾ ਕਈ ਪਿੰਡਾਂ ਵਿਚ ਸਿਹਤ ਮੇਲੇ ਵੀ ਲਗਾਏ ਗਏ ਜਿਸ ਦੌਰਾਨ ਸਿਹਤ ਕਾਮਿਆਂ ਨੇ ਲੋਕਾਂ ਨੂੰ ਅੰਗ ਅਤੇ ਖ਼ੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ। ਕਈ ਸਰਕਾਰੀ ਸੰਸਥਾਵਾਂ ਵਿਚ ਸਫ਼ਾਈ ਮੁਹਿੰਮ ਵੀ ਚਲਾਈ ਗਈ। ਲੋਕਾਂ ਨੂੰ ਵੱਖ-ਵੱਖ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਜਾਣਕਾਰੀ ਦਿਤੀ ਗਈ। ਜ਼ਿਕਰਯੋਗ ਹੈ ਕਿ ਇਹ ਮੁਹਿੰਮ ਸਿਹਤ ਅਤੇ ਪਰਵਾਰ ਭਲਾਈ ਮੰਤਰਾਲੇ ਵਲੋਂ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦਾ ਮੰਤਵ ਵੱਖ-ਵੱਖ ਸਿਹਤ ਯੋਜਨਾਵਾਂ ਬਾਰੇ ਜਾਗਰੂਕਤਾ ਵਧਾਉਣਾ ਅਤੇ ਪਿੰਡਾਂ ਤੇ ਸ਼ਹਿਰਾਂ 'ਚ ਵੱਧ ਤੋਂ ਵੱਧ ਅਹਿਮ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਇਸ ਮੁਹਿੰਮ ਦੌਰਾਨ ਕਈ ਸਿਹਤ ਸਰਗਰਮੀਆਂ ਕੀਤੀਆਂ ਜਾਣੀਆਂ ਹਨ। ਮੁਹਿੰਮ ਦੇ ਤਿੰਨ ਮੁੱਖ ਹਿੱਸੇ ਹਨ ਜਿਵੇਂ ਆਯੁਸ਼ਮਾਨ ਆਪਕੇ ਦਵਾਰ 3.0 ਜਿਸ ਤਹਿਤ ਯੋਗ ਲਾਭਪਾਤਰੀਆਂ ਦੇ ਆਯੁਸ਼ਮਾਨ ਕਾਰਡ ਬਣਾਏ ਜਾਣਗੇ ਜਿਨ੍ਹਾਂ ਜ਼ਰੀਏ ਉਹ 5 ਲੱਖ ਰੁਪਏ ਤਕ ਦਾ ਮੁਫ਼ਤ ਸਿਹਤ ਬੀਮਾ ਹਾਸਲ ਕਰਨਗੇ। ਦੂਜਾ ਹਿੱਸਾ ਹੈ ਆਯੁਸ਼ਮਾਨ ਮੇਲੇ ਜਿਹੜੇ ਹੈਲਥ ਐਂਡ ਵੈਲਨੈਸ ਸੈਂਟਰ ਅਤੇ ਕਮਿਊਨਿਟੀ ਹੈਲਥ ਸੈਂਟਰ ਪੱਧਰ 'ਤੇ ਹਰ ਹਫ਼ਤੇ ਲਗਾਏ ਜਾਣਗੇ। ਤੀਜਾ ਹਿੱਸਾ ਹੈ ਆਯੁਸ਼ਮਾਨ ਸਭਾ ਜਿਸ ਤਹਿਤ ਵੱਖ ਵੱਖ ਸਿਹਤ ਸਕੀਮਾਂ ਬਾਰੇ ਜਾਗਰੂਕਤਾ ਵਧਾਉਣ ਲਈ ਪਿੰਡ/ਵਾਰਡ ਪੱਧਰ 'ਤੇ ਗ੍ਰਾਮ ਸਭਾ ਜਾਂ ਵਾਰਡ ਸਭਾਵਾਂ ਕੀਤੀਆਂ ਜਾਣਗੀਆਂ। ਸਿਵਲ ਸਰਜਨ ਨੇ ਲੋਕਾਂ ਨੂੰ ਸੱਦਾ ਦਿਤਾ ਕਿ ਉਹ ਪੂਰੇ ਉਤਸ਼ਾਹ ਨਾਲ ਇਸ ਅਹਿਮ ਮੁਹਿੰਮ ਦਾ ਹਿੱਸਾ ਬਣਨ ਤਾਕਿ ਹਰ ਵਿਅਕਤੀ ਤਕ ਮੁਫ਼ਤ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਸਕਣ। ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਮੁਹਿੰਮ ਪਹਿਲਾਂ ਹੀ ਚੱਲ ਰਹੀ ਆਯੁਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦਾ ਵਿਸਤਾਰ ਹੈ ਜਿਸ ਤਹਿਤ ਯੋਗ ਲਾਭਪਾਤਰੀਆਂ ਦੇ ਆਯੁਸ਼ਮਾਨ ਕਾਰਡ ਬਣਾ ਕੇ ਉਨ੍ਹਾਂ ਨੂੰ 5 ਲੱਖ ਰੁਪਏ ਤਕ ਦਾ ਮੁਫ਼ਤ ਸਿਹਤ ਬੀਮਾ ਕਵਰੇਜ ਦਿਤਾ ਜਾ ਰਿਹਾ ਹੈ। The post ਮੋਹਾਲੀ: ਵੱਖ-ਵੱਖ ਥਾਈਂ ਬਣਾਏ ਆਯੁਸ਼ਮਾਨ ਸਿਹਤ ਬੀਮਾ ਕਾਰਡ, ਲੋਕਾਂ ਨੂੰ ਬੀਮਾਰੀਆਂ ਬਾਰੇ ਦਿੱਤੀ ਜਾਣਕਾਰੀ appeared first on TheUnmute.com - Punjabi News. Tags:
|
22 ਸਤੰਬਰ ਨੂੰ ਮੋਹਾਲੀ 'ਚ ਲੱਗਣਗੇ ਹਾੜ੍ਹੀ ਦੀਆਂ ਫਸਲਾ ਸੰਬੰਧੀ ਜ਼ਿਲ੍ਹਾ ਕਿਸਾਨ ਸਿਖਲਾਈ ਕੈਂਪ Monday 18 September 2023 01:13 PM UTC+00 | Tags: aam-aadmi-party arrow-city-airport-road breaking-news cm-bhagwant-mann farmers-training-camp latest-news mohali news punjab punjab-news sas-nagar the-unmute-breaking-news training-camp ਐਸ.ਏ.ਐਸ.ਨਗਰ 18 ਸਤੰਬਰ 2023: ਖੇਤੀਬਾੜੀ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹਾੜੀ ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ (farmers training camp) ਕਿਸਾਨ ਵਿਕਾਸ ਚੈਂਬਰ ਐਰੋ ਸਿਟੀ ਏਅਰ ਪੋਰਟ ਰੋਡ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਮਿਤੀ 22 ਸਤੰਬਰ ਨੂੰ ਸਵੇਰੇ 9 ਵਜੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਜ਼ਿਲ੍ਹੇ ਦੇ ਲਗਭਗ 500 ਕਿਸਾਨ ਅਤੇ ਕਿਸਾਨ ਬੀਬੀਆਂ ਭਾਗ ਲੈਣ ਲੈਣਗੀਆਂ। ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੈਂਪ ਦੀ ਪ੍ਰਧਾਨਗੀ ਕਰਨਗੇ। ਇਸ ਤੋਂ ਇਲਾਵਾ ਕੈਂਪ ਵਿੱਚ ਉਚੇਚੇ ਤੌਰ ‘ਤੇ ਐਮ.ਐਲ.ਏ. ਸਹਿਬਾਨ, ਜ਼ਿਲ੍ਹਾ ਪ੍ਰਸ਼ਾਸਨ ਦੇ ਉਚ ਅਧਿਕਾਰੀ ਅਤੇ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀ ਸ਼ਿਰਕਤ ਕਰਨਗੇ। The post 22 ਸਤੰਬਰ ਨੂੰ ਮੋਹਾਲੀ ‘ਚ ਲੱਗਣਗੇ ਹਾੜ੍ਹੀ ਦੀਆਂ ਫਸਲਾ ਸੰਬੰਧੀ ਜ਼ਿਲ੍ਹਾ ਕਿਸਾਨ ਸਿਖਲਾਈ ਕੈਂਪ appeared first on TheUnmute.com - Punjabi News. Tags:
|
ਈ.ਟੀ.ਟੀ ਅਧਿਆਪਕਾ ਦਾ ਜਾਅਲੀ ਬੀ.ਸੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ Monday 18 September 2023 01:17 PM UTC+00 | Tags: aam-aadmi-party breaking-news cm-bhagwant-mann dr-baljit-kaur ett-teacher fake-bc-certificate latest-news news punjab the-unmute the-unmute-breaking-news the-unmute-news ਚੰਡੀਗੜ੍ਹ, 18 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੋਨੀਆ ਮਲਹੋਤਰਾ ਈ.ਟੀ.ਟੀ ਅਧਿਆਪਕਾ (ETT TEACHER) ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1 ਜ਼ਿਲ੍ਹਾ ਪਟਿਆਲਾ, ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ, ਪਟਿਆਲਾ ਵੱਲੋਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1, ਪਟਿਆਲਾ ਦੀ ਈ.ਟੀ.ਟੀ ਅਧਿਆਪਕਾ ਸੋਨੀਆ ਮਲਹੋਤਰਾ ਨੇ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੋਨੀਆ ਮਲਹੋਤਰਾ ਅਰੋੜਾ ਜਾਤੀ ਨਾਲ ਸਬੰਧਤ ਹੈ ਅਤੇ ਉਸ ਦਾ ਗੋਤ ਮਲਹੋਤਰਾ ਹੈ ਜੋ ਜਨਰਲ ਜਾਤੀ ਹੈ, ਉਸ ਨੇ ਕੰਬੋਜ ਸਿੱਖ ਵਿਅਕਤੀ (ਪੱਛੜੀ ਸ਼੍ਰੇਣੀ) ਨਾਲ ਵਿਆਹ ਤੋਂ ਬਾਅਦ ਬੀ.ਸੀ ਸਰਟੀਫਿਕੇਟ ਬਣਾਇਆ ਹੋਇਆ ਸੀ। ਇਸ ਸਰਟੀਫਿਕੇਟ ਨਾਲ ਉਸ ਨੇ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ ਅਧਿਆਪਕਾ (ETT TEACHER) ਦੀ ਸਰਕਾਰੀ ਨੋਕਰੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸੋਨੀਆ ਮਲਹੋਤਰਾ ਦਾ ਬੀ.ਸੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖ ਕੇ ਸੋਨੀਆ ਮਲਹੋਤਰਾ ਦੇ ਬੀ.ਸੀ ਸਰਟੀਫਿਕੇਟ ਨੰ: 2697 ਮਿਤੀ 17.02.96 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ। The post ਈ.ਟੀ.ਟੀ ਅਧਿਆਪਕਾ ਦਾ ਜਾਅਲੀ ਬੀ.ਸੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ appeared first on TheUnmute.com - Punjabi News. Tags:
|
ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖਰੜ ਦੇ ਡੰਪਿੰਗ ਗਰਾਊਂਡ ਦਾ ਦੌਰਾ Monday 18 September 2023 01:22 PM UTC+00 | Tags: aam-aadmi-party anmol-gagan-mann breaking-news cm-bhagwant-mann dumping-ground kharar latest-news mla-anmol-gagan-mann news punjab-government ਖਰੜ, 18 ਸਤੰਬਰ, 2023: ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਨਗਰ ਕੌਂਸਲ ਖਰੜ (Kharar) ਦੀ ਡੰਪਿੰਗ ਸਾਈਟ ਦਾ ਦੌਰਾ ਕੀਤਾ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਲੇ-ਦੁਆਲੇ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਕੂੜੇ ਦੇ ਢੇਰਾਂ ਨੂੰ ਜਲਦੀ ਤੋਂ ਜਲਦੀ ਸਾਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਦੇ ਮੌਜੂਦਾ ਡੰਪਾਂ ਨੂੰ ਸਾਫ਼ ਕਰਨ (ਉਪਚਾਰ) ਦੇ ਨਾਲ-ਨਾਲ ਰੋਜ਼ਾਨਾ ਲਗਭਗ 70 ਟਨ ਦੀ ਨਵੀਂ ਰਹਿੰਦ-ਖੂੰਹਦ ਨੂੰ ਸੁੱਟਣਾ ਵੀ ਬੰਦ ਕੀਤਾ ਜਾਣਾ ਚਾਹੀਦਾ ਹੈ ਅਤੇ ਰੋਜ਼ਾਨਾ ਕੂੜੇ ਲਈ ਇੱਕ ਬਦਲਵੀਂ ਜਗ੍ਹਾ ਦਾ ਤੁਰੰਤ ਬੰਦੋਬਸਤ ਕੀਤਾ ਜਾਵੇ। ਨਗਰ ਕੌਂਸਲ ਦੇ ਅਧਿਕਾਰੀਆਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਮੌਜੂਦਾ ਠੇਕੇਦਾਰ ਜਿਸ ਨੂੰ ਕੂੜੇ ਦੇ ਨਿਪਟਾਰੇ ਦਾ ਠੇਕਾ ਦਿੱਤਾ ਗਿਆ ਸੀ, ਨੇ 84000 ਮੀਟਰਕ ਟਨ ਠੋਸ ਰਹਿੰਦ-ਖੂੰਹਦ ਦੀ ਨਿਕਾਸੀ ਤੋਂ ਇਲਾਵਾ 21000 ਮੀਟਰਕ ਟਨ ਦੀ ਸ਼ਿਫਟਿੰਗ ਕੀਤੀ ਹੈ। ਹੁਣ ਜਦੋਂ ਠੇਕੇਦਾਰ ਨੇ ਕੰਮ ਬੰਦ ਕਰ ਦਿੱਤਾ ਹੈ ਅਤੇ ਹੋਰ ਨਿਪਟਾਰਾ ਕਰਨ ਲਈ ਤਿਆਰ ਨਹੀਂ ਹੈ, ਤਾਂ ਨਗਰ ਕੌਂਸਲ ਨੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਹੋਰ ਠੇਕੇਦਾਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਹੈ। ਕੈਬਿਨਟ ਮੰਤਰੀ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇੱਥੇ ਇਕੱਠੇ ਹੋਏ ਕੂੜੇ ਦੇ ਨਿਪਟਾਰੇ ਲਈ ਤੁਰੰਤ ਟੈਂਡਰ ਲਾਉਣ ਦੇ ਆਦੇਸ਼ ਦਿੱਤੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਮੁਸ਼ਕਿਲ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਲਈ ਮੁਸ਼ਕਲਾਂ ਪੈਦਾ ਕਰਨ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਿਲਾਂ ਦੂਰ ਕਰਨਾ ਸਾਡੀ ਮੁੱਖ ਜ਼ਿੰਮੇਵਾਰੀ ਹੈ। ਮੰਤਰੀ ਅਨਮੋਲ ਗਗਨ ਮਾਨ ਨੇ ਕੂੜਾ ਡੰਪ ਨੂੰ ਮੌਜੂਦਾ ਥਾਂ ਤੋਂ ਤਬਦੀਲ ਕਰਨ ਅਤੇ ਇਸ ਦੇ ਨਿਪਟਾਰੇ ਲਈ ਨਵੀਂ ਫਰਮ ਹਾਇਰ ਕਰਨ ਦਾ ਕੰਮ ਉਪ ਮੰਡਲ ਮੈਜਿਸਟਰੇਟ, ਖਰੜ, ਰਵਿੰਦਰ ਸਿੰਘ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਸੌਂਪਿਆ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਡੇਢ ਸਾਲ ਦਾ ਸਮਾਂ ਪਹਿਲਾਂ ਹੀ ਬੀਤ ਚੁੱਕਾ ਹੈ ਅਤੇ ਹੁਣ ਇਹ ਕੰਮ ਕਰਕੇ ਦਿਖਾਉਣ ਕਰਨ ਦਾ ਸਮਾਂ ਹੈ, ਨਾ ਕਿ ਨਗਰ ਕੌਸਲ ਖੇਤਰ ਦੇ ਨਿਵਾਸੀਆਂ ਦੇ ਹਿਤਾਂ ਵਿਰੁੱਧ ਜਾ ਕੇ ਬਹਾਨੇ ਬਣਾਉਣ ਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਲਦ ਇਸ ਸਮੱਸਿਆ ਦਾ ਨਤੀਜਾ ਮੁਖੀ ਹੱਲ ਦਿੱਤਾ ਜਾਵੇ ਤਾਂ ਜੋ ਲੋਕ ਪ੍ਰੇਸ਼ਾਨ ਨਾ ਹੋਣ। The post ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖਰੜ ਦੇ ਡੰਪਿੰਗ ਗਰਾਊਂਡ ਦਾ ਦੌਰਾ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਦੀ ਹਾਜ਼ਰੀ 'ਚ 70 ਨੌਜਵਾਨ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ Monday 18 September 2023 02:22 PM UTC+00 | Tags: aam-aadmi-party breaking-news mohali ਮੋਹਾਲੀ, 18 ਸਤੰਬਰ, 2023: ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 70 ਨੌਜਵਾਨ ਰਵਿੰਦਰ ਸਿੰਘ ਦੀ ਅਗਵਾਈ ਵਿੱਚ 'ਆਪ' ਵਿੱਚ ਸ਼ਾਮਲ ਹੋਏ ਹਨ | ਇਸ ਮੌਕੇ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ‘ਆਪ’ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਅਨੁ ਬੱਬਰ ਵੀ ਮੌਜੂਦ ਰਹੀ | ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲਗਾਤਾਰ ਆਮ ਆਦਮੀ ਪਾਰਟੀ ਦਾ ਪਰਿਵਾਰ ਵੱਡਾ ਹੁੰਦਾ ਜਾ ਰਿਹਾ ਹੈ | ਵੱਖ-ਵੱਖ ਪਿੰਡ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਡੇਢ ਸਾਲ ‘ਚ ਕੀਤੇ ਕੰਮ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋ ਰਹੇ ਹਨ | ਵੱਖ-ਵੱਖ ਰਿਵਾਇਤੀ ਨੂੰ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਵਿੱਚ ਜ਼ਿਆਦਾਤਰ ਨੌਜਵਾਨ ਹਨ | ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਪਾਰਟੀ ‘ਚ ਇਮਾਨਦਾਰੀ ਨਾਲ ਕੰਮ ਕਰਨ ਦੀ ਨਸੀਹਤ ਦਿੱਤੀ | ਉਨ੍ਹਾਂ ਨੇ ਕਿਹਾ ਕਿ ਮੋਹਾਲੀ ਵਿੱਚ ਸਨਅਤ ਲਈ ਢੁੱਕਵਾਂ ਮਹੌਲ ਹੈ | ਮੋਹਾਲੀ ਵਿੱਚ ਸਨਅਤ ਲਗਤਾਰ ਤਰੱਕੀ ਕਰ ਰਿਹਾ ਹੈ | ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਮੋਹਾਲੀ ਵਿੱਚ ਸਨਅਤਕਾਰਾਂ ਨੂੰ ਇੰਡਸਟਰੀ ਲਈ ਸੱਦਾ ਦਿੱਤਾ ਹੈ | ਇਸ ਨਾਲ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲੇਗਾ | The post ਵਿਧਾਇਕ ਕੁਲਵੰਤ ਸਿੰਘ ਦੀ ਹਾਜ਼ਰੀ 'ਚ 70 ਨੌਜਵਾਨ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ appeared first on TheUnmute.com - Punjabi News. Tags:
|
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ Monday 18 September 2023 02:25 PM UTC+00 | Tags: aam-aadmi-party aman-arora breaking-news listing-training-partners news punjab-government skill-development skill-development-mission the-unmute-breaking the-unmute-breaking-news ਚੰਡੀਗੜ੍ਹ, 18 ਸਤੰਬਰ 2023: ਸੂਬੇ ਦੇ ਨੌਜਵਾਨਾਂ ਨੂੰ ਉਦਯੋਗਾਂ ਲਈ ਲੋੜੀਂਦੀ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਿਲ ਅਤੇ ਵਧੀਆ ਕਮਾਈ ਦੇ ਯੋਗ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਟ੍ਰੇਨਿੰਗ ਪਾਰਟਰਨਰਾਂ, ਜਿਨ੍ਹਾਂ ਕੋਲ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਦਾ ਵਿਜ਼ਨ ਹੋਵੇ, ਨੂੰ ਸੂਚੀਬੱਧ (ਇੰਪੈਨਲ) ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੀ.ਐਸ.ਡੀ.ਐਮ. ਨੇ ਐਕਸਪ੍ਰੈਸ਼ਨ ਆਫ਼ ਇਨਟਰਸਟ (ਈ.ਓ.ਆਈ.) 7.0 ਜਾਰੀ ਕੀਤਾ ਹੈ, ਜੋ ਦਿਲਚਸਪੀ ਰੱਖਣ ਵਾਲੀਆਂ ਸੰਸਥਾਵਾਂ ਦੀ ਸਮੀਖਿਆ ਲਈ https://eproc.punjab.gov.in ‘ਤੇ ਉਪਲਬਧ ਹੈ। ਇੱਛੁਕ ਸੰਸਥਾਵਾਂ 4 ਅਕਤੂਬਰ 2023 ਬਾਅਦ ਦੁਪਹਿਰ 3 ਵਜੇ ਤੱਕ ਅਪਲਾਈ ਕਰ ਸਕਦੀਆਂ ਹਨ। ਈ.ਓ.ਆਈ. ਤਜਰਬੇਕਾਰ ਅਤੇ ਨਾਮਵਰ ਟ੍ਰੇਨਿੰਗ ਪਾਰਟਰਨਰਾਂ ਦੀ ਪਛਾਣ ਕਰਦਾ ਹੈ ਜੋ ਵੱਖ-ਵੱਖ ਖੇਤਰਾਂ ਵਿੱਚ ਉੱਚ-ਗੁਣਵੱਤਾ ਹੁਨਰ ਵਿਕਾਸ ਪ੍ਰੋਗਰਾਮ ਚਲਾਉਣ ਲਈ ਪੀ.ਐਸ.ਡੀ.ਐਮ. ਨਾਲ ਮਿਲ ਕੇ ਕੰਮ ਕਰਨਗੇ। ਇਹਨਾਂ ਪ੍ਰੋਗਰਾਮਾਂ ਨੂੰ ਇਸ ਢੰਗ ਨਾਲ ਤਿਆਰ ਕੀਤਾ ਜਾਣਾ ਹੈ ਕਿ ਨੌਜਵਾਨਾਂ ਨੂੰ ਆਪਣੇ ਕਰੀਅਰ ਵਿੱਚ ਸਫ਼ਲਤਾ ਹਾਸਲ ਕਰਨ ਲਈ ਵੱਖ-ਵੱਖ ਹੁਨਰ ਅਤੇ ਗਿਆਨ ਨਾਲ ਲੈਸ ਕੀਤੀ ਜਾ ਸਕੇ। ਵਿਭਾਗ ਦੇ ਅਧਿਕਾਰੀਆਂ ਨੂੰ ਹੁਨਰਮੰਦ ਵਰਕਫੋਰਸ ਅਤੇ ਉਦਯੋਗਾਂ ਦੀ ਲੋੜ ਵਿਚਕਾਰਲੇ ਪਾੜੇ ਨੂੰ ਪੂਰਨ 'ਤੇ ਧਿਆਨ ਕੇਂਦਰਿਤ ਕਰਨ ਲਈ ਆਖਦਿਆਂ ਅਮਨ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸੂਚੀਬੱਧ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਮੁਕਾਬਲੇ ਵਾਲੀ ਹੋਣੀ ਚਾਹੀਦੀ ਹੈ। ਟ੍ਰੇਨਿੰਗ ਪਾਰਟਰਨਰਾਂ ਨੂੰ ਅਰਜ਼ੀਆਂ ਦੇਣ ਦਾ ਸੱਦਾ ਦਿੰਦਿਆਂ ਉਹਨਾਂ ਕਿਹਾ ਕਿ ਪ੍ਰਾਈਵੇਟ ਅਕਾਦਮਿਕ/ ਤਕਨੀਕੀ ਸੰਸਥਾਵਾਂ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚਾ ਹੋਣਾ ਚਾਹੀਦਾ ਹੈ ਤਾਂ ਜੋ ਨਵੀਨਤਮ ਤਕਨੀਕਾਂ ਅਤੇ ਉਪਕਰਨਾਂ ਦੀ ਵਰਤੋਂ ਕਰਕੇ ਹੁਨਰ-ਸਿਖਲਾਈ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਕਿਉਂਕਿ ਪੀ.ਐਸ.ਡੀ.ਐਮ. ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.), ਕਲਾਊਡ ਕੰਪਿਊਟਿੰਗ ਸਮੇਤ ਉੱਭਰ ਰਹੇ ਨਵੇਂ ਖੇਤਰਾਂ ਵਿੱਚ ਸਿਖਲਾਈ ਪ੍ਰਦਾਨ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਭਵਿੱਖੀ ਤਕਨਾਲੋਜੀਆਂ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੋਣੀਆਂ ਚਾਹੀਦੀਆਂ ਹਨ। ਜ਼ਿਕਰਯੋਗ ਹੈ ਕਿ ਬਿਨੈਕਾਰ ਸੰਸਥਾ ਦਾ 1 ਜੂਨ, 2020 ਤੋਂ ਪਹਿਲਾਂ ਇੱਕ ਕੰਪਨੀ/ ਪਾਰਟਨਰਸ਼ਿਪ/ਪ੍ਰੋਪਰਾਈਟਰਸ਼ਿਪ/ ਪਬਲਿਕ ਸੈਕਟਰ ਅੰਡਰਟੇਕਿੰਗ/ ਪਬਲਿਕ ਸੈਕਟਰ ਕੰਪਨੀ/ ਸੋਸਾਇਟੀ/ਟਰੱਸਟ/ ਐਨ.ਜੀ.ਓ. ਵਜੋਂ ਰਜਿਸਟਰਡ ਹੋਣਾ ਜ਼ਰੂਰੀ ਹੈ। ਬਿਨੈਕਾਰ ਸੰਸਥਾ ਨੂੰ ਕਿਸੇ ਡੋਨਰ, ਸੂਬਾ ਸਰਕਾਰ, ਕੇਂਦਰ ਸਰਕਾਰ ਜਾਂ ਕੋਈ ਹੋਰ ਸਮਰੱਥ ਅਥਾਰਟੀ ਜਿਸ ਤੋਂ ਉਨ੍ਹਾਂ ਨੇ ਹੁਨਰ ਵਿਕਾਸ ਸਿਖਲਾਈ ਲਈ ਅਲਾਟਮੈਂਟ ਪ੍ਰਾਪਤ ਕੀਤੀ ਹੈ, ਦੁਆਰਾ ਬਲੈਕਲਿਸਟ ਨਾ ਕੀਤਾ ਹੋਵੇ। The post ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ appeared first on TheUnmute.com - Punjabi News. Tags:
|
ਅਮਰੀਕੀ ਜਲ ਸੈਨਾ ਦਾ ਲੜਾਕੂ ਜਹਾਜ਼ ਲਾਪਤਾ, ਫੌਜੀ ਅਧਿਕਾਰੀਆਂ ਨੇ ਆਮ ਲੋਕਾਂ ਤੋਂ ਮੰਗੀ ਮੱਦਦ Monday 18 September 2023 02:33 PM UTC+00 | Tags: breaking-news news us-navy us-navy-fighter-jet ਚੰਡੀਗੜ੍ਹ, 18 ਸਤੰਬਰ 2023:ਅਮਰੀਕੀ ਜਲ ਸੈਨਾ ਦਾ ਲੜਾਕੂ ਜਹਾਜ਼ (US Navy fighter jet) F-35 ਹਾਦਸੇ ਤੋਂ ਬਾਅਦ ਲਾਪਤਾ ਹੋ ਗਿਆ ਹੈ। ਇਸ ਤੋਂ ਬਾਅਦ ਅਮਰੀਕੀ ਫੌਜੀ ਅਧਿਕਾਰੀਆਂ ਨੇ ਲੱਖਾਂ ਡਾਲਰ ਦੀ ਕੀਮਤ ਵਾਲੇ ਇਸ ਲਾਪਤਾ ਲੜਾਕੂ ਜਹਾਜ਼ ਦਾ ਪਤਾ ਲਗਾਉਣ ਲਈ ਆਮ ਲੋਕਾਂ ਤੋਂ ਮੱਦਦ ਦੀ ਅਪੀਲ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫੌਜ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਇਸ ਜਹਾਜ਼ ਨੂੰ ਉਡਾਉਣ ਵਾਲੇ ਪਾਇਲਟ ਨੇ ਜਹਾਜ਼ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ ਹੈ। ਅਧਿਕਾਰੀਆਂ ਦੇ ਅਨੁਸਾਰ, ਇੱਕ ਮਰੀਨ ਕੋਰ ਪਾਇਲਟ ਐਤਵਾਰ ਦੁਪਹਿਰ ਨੂੰ ਉੱਤਰੀ ਚਾਰਲਸਟਨ ਉੱਤੇ ਇੱਕ F-35 ਲਾਈਟਨਿੰਗ-2 ਜੈੱਟ ਤੋਂ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਰਿਹਾ। ਨੇਵੀ ਬੇਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਚਾਰਲਸਟਨ ਸ਼ਹਿਰ ਦੇ ਉੱਤਰ ਵਿੱਚ ਦੋ ਝੀਲਾਂ ਦੇ ਆਲੇ-ਦੁਆਲੇ ਸੰਘੀ ਹਵਾਬਾਜ਼ੀ ਰੈਗੂਲੇਟਰਾਂ ਦੇ ਨਾਲ ਲੜਾਕੂ ਜਹਾਜ਼ ਨੂੰ ਲੱਭਣ ਲਈ ਇੱਕ ਖੋਜ ਕਰ ਰਹੇ ਹਨ। ਜੁਆਇੰਟ ਬੇਸ ਚੀਫ਼ ਨੇ ਚਾਰਲਸਟਨ ਦੇ ਸਥਾਨਕ ਨਿਵਾਸੀਆਂ ਨੂੰ ਇਸ ਵਿੱਚ ਮੱਦਦ ਕਰਨ ਦੀ ਅਪੀਲ ਕੀਤੀ ਹੈ। The post ਅਮਰੀਕੀ ਜਲ ਸੈਨਾ ਦਾ ਲੜਾਕੂ ਜਹਾਜ਼ ਲਾਪਤਾ, ਫੌਜੀ ਅਧਿਕਾਰੀਆਂ ਨੇ ਆਮ ਲੋਕਾਂ ਤੋਂ ਮੰਗੀ ਮੱਦਦ appeared first on TheUnmute.com - Punjabi News. Tags:
|
ਤਾਈਵਾਨ 'ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਤੀਬਰਤਾ 6.3 ਮਾਪੀ ਗਈ Monday 18 September 2023 02:35 PM UTC+00 | Tags: earthquake magnitude taiwan ਚੰਡੀਗੜ੍ਹ, 18 ਸਤੰਬਰ 2023:ਤਾਇਵਾਨ ‘ਚ ਸੋਮਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 171 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। The post ਤਾਈਵਾਨ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਤੀਬਰਤਾ 6.3 ਮਾਪੀ ਗਈ appeared first on TheUnmute.com - Punjabi News. Tags:
|
ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਦੀਆਂ ਜੇਲ੍ਹਾਂ 'ਚ ਨਹੀਂ ਬਣਾਈ ਗਈ: ਆਈ.ਜੀ ਜੇਲ੍ਹਾਂ Monday 18 September 2023 06:06 PM UTC+00 | Tags: lawrence-bishnoi lawrence-bishnois-video monu-manesar punjab-jails punjab-police ਚੰਡੀਗੜ੍ਹ, 18 ਸਤੰਬਰ 2023: ਜੇਲ੍ਹ ਵਿਭਾਗ ਪੰਜਾਬ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਮੋਬਾਈਲਾਂ ਦੀ ਵਰਤੋਂ ਸਬੰਧੀ ਨਸ਼ਰ ਹੋ ਰਹੀਆਂ ਮੀਡੀਆ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਨੂੰ ਗੁੰਮਰਾਹਕੁੰਨ, ਬੇਬੁਨਿਆਦ ਦੱਸਿਆ ਹੈ ਅਤੇ ਕਿਹਾ ਕਿ ਇਸ ਵੀਡੀਓ ਦਾ ਸੂਬੇ ਦੀਆਂ ਜੇਲ੍ਹਾਂ ਨਾਲ ਕੋਈ ਸਬੰਧ ਨਹੀਂ ਹੈ। ਜ਼ਿਕਰਯੋਗ ਹੈ ਕਿ ਇੱਕ ਨਿਊਜ਼ ਚੈਨਲ ਨੇ 17 ਸਤੰਬਰ, 2023 ਦੀ ਇੱਕ ਵੀਡੀਓ ਨਸ਼ਰ ਕੀਤੀ ਹੈ ਜਿਸ ਵਿੱਚ ਕਥਿਤ ਹਾਈ ਰਿਸਕ ਕੈਦੀ ਲਾਰੈਂਸ ਬਿਸ਼ਨੋਈ ਵਟਸਐਪ ਵੀਡੀਓ ਕਾਲ ਰਾਹੀਂ ਮੋਨੂੰ ਮਾਨੇਸਰ ਨਾਲ ਗੱਲ-ਬਾਤ ਕਰਦਾ ਦੇਖਿਆ ਗਿਆ ਸੀ। ਮੋਨੂੰ ਮਾਨੇਸਰ ਹਰਿਆਣਾ ਦੇ ਨੂਹ ਜ਼ਿਲੇ 'ਚ ਗੜਬੜੀ ਕਰਨ ਅਤੇ ਹਿੰਸਾ ਭੜਕਾਉਣ ਦੇ ਮੁੱਖ ਦੋਸ਼ੀਆਂ 'ਚੋਂ ਇੱਕ ਹੈ। ਵੀਡੀਓ ਵਿੱਚ ਇਕ ਹੋਰ ਵਿਅਕਤੀ ਲਾਰੈਂਸ ਬਿਸ਼ਨੋਈ ਦੇ ਨਾਲ ਦਫ਼ਤਰੀ ਕੁਰਸੀ 'ਤੇ ਬੈਠਾ ਦਿਖ ਰਿਹਾ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਗਈ ਸੀ ਅਤੇ ਦੋਸ਼ ਲਾਇਆ ਗਿਆ ਸੀ ਕਿ ਲਾਰੈਂਸ ਬਿਸ਼ਨੋਈ ਬਠਿੰਡਾ ਜੇਲ੍ਹ 'ਚ ਹਿਰਾਸਤ ਦੌਰਾਨ ਮੋਬਾਈਲ ਫ਼ੋਨ ਦੀ ਵਰਤੋਂ ਕਰ ਰਿਹਾ ਸੀ। ਮਾਮਲੇ ਦੀ ਜਾਂਚ ਇੰਸਪੈਕਟਰ ਜਨਰਲ ਜੇਲ੍ਹਾਂ, ਪੰਜਾਬ ਨੂੰ ਸੌਂਪੀ ਗਈ ਸੀ। ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਵੀਡੀਓ ਵਿੱਚ ਲਾਰੈਂਸ ਬਿਸ਼ਨੋਈ ਦੇ ਨਾਲ ਬੈਠੇ ਵਿਅਕਤੀ ਦੀ ਪਛਾਣ ਰਾਜਕੁਮਾਰ ਉਰਫ ਰਾਜੂ ਬਿਸ਼ਨੋਈ ਵਜੋਂ ਹੋਈ ਹੈ। ਰਾਜਕੁਮਾਰ 25 ਜਨਵਰੀ 2021 ਤੋਂ 22 ਫਰਵਰੀ 2021 ਤੱਕ 28 ਦਿਨਾਂ ਲਈ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਬੰਦ ਸੀ। ਸਰਕਾਰੀ ਰਿਕਾਰਡ ਮੁਤਾਬਿਕ ਲਾਰੈਂਸ ਬਿਸ਼ਨੋਈ ਸਾਲ 2018 ਤੱਕ ਕੇਂਦਰੀ ਜੇਲ੍ਹ ਫਰੀਦਕੋਟ ਵਿੱਚ ਰਿਹਾ ਕਿਉਂਕਿ ਉਸ ਨੂੰ 4 ਜਨਵਰੀ 2018 ਨੂੰ ਕਿਸੇ ਹੋਰ ਰਾਜ ਦੀ ਪੁਲੀਸ ਹਵਾਲੇ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਦੂਜੇ ਰਾਜਾਂ ਦੀਆਂ ਜੇਲ੍ਹਾਂ ਵਿੱਚ ਰਿਹਾ ਅਤੇ ਉਸ ਨੂੰ 24 ਸਤੰਬਰ, 2022 ਨੂੰ ਕੇਂਦਰੀ ਜੇਲ੍ਹ ਬਠਿੰਡਾ ਲਿਆਂਦਾ ਗਿਆ ਸੀ ਅਤੇ ਬਿਸ਼ਨੋਈ ਨੂੰ 24 ਅਗਸਤ, 2023 ਨੂੰ ਦੁਬਾਰਾ ਗੁਜਰਾਤ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ। ਪੁਖਤਾ ਸਬੂਤਾਂ ਦੇ ਮੱਦੇਨਜ਼ਰ, ਆਈ.ਜੀ. ਜੇਲ੍ਹਾਂ ਨੇ ਲਗਾਏ ਗਏ ਗੁਮਰਾਹਕੁੰਨ ਦੋਸ਼ ਨੂੰ ਨਕਾਰਦਿਆਂ ਕਿਹਾ ਕਿ ਇਹ ਵੀਡੀਓ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਬਣਾਈ ਗਈ ਕਿਉਂਕਿ ਲਾਰੈਂਸ ਬਿਸ਼ਨੋਈ ਅਤੇ ਰਾਜੂ ਬਿਸ਼ਨੋਈ ਦੋਵੇਂ ਕਦੇ ਵੀ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਇਕੱਠੇ ਨਹੀਂ ਰਹੇ । The post ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਦੀਆਂ ਜੇਲ੍ਹਾਂ ‘ਚ ਨਹੀਂ ਬਣਾਈ ਗਈ: ਆਈ.ਜੀ ਜੇਲ੍ਹਾਂ appeared first on TheUnmute.com - Punjabi News. Tags:
|
ਕੇਂਦਰੀ ਕੈਬਿਨਟ ਵੱਲੋਂ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਬਿੱਲ ਨੂੰ ਮਨਜ਼ੂਰੀ, ਹੁਣ ਸੰਸਦ 'ਚ ਕੀਤਾ ਜਾਵੇਗਾ ਪੇਸ਼ Monday 18 September 2023 06:15 PM UTC+00 | Tags: breaking-news central-cabinet parliament. womens-reservation-bil ਚੰਡੀਗੜ੍ਹ, 18 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਬਿੱਲ ਨੂੰ ਪ੍ਰਵਾਨਗੀ ਦਿੱਤੀ ਗਈ। ਬਿੱਲ ਨੂੰ ਕੇਂਦਰੀ ਕੈਬਨਿਟ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੁਣ ਇਸ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ। ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਟਵੀਟ ਕੀਤਾ ਕਿ ਸਿਰਫ਼ ਮੋਦੀ ਸਰਕਾਰ ਵਿੱਚ ਔਰਤਾਂ ਦੀ ਰਾਖਵੇਂਕਰਨ ਦੀ ਮੰਗ ਨੂੰ ਪੂਰਾ ਕਰਨ ਦੀ ਨੈਤਿਕ ਹਿੰਮਤ ਹੈ। ਮੰਤਰੀ ਮੰਡਲ ਦੀ ਪ੍ਰਵਾਨਗੀ ਨਾਲ ਇਹ ਸਾਬਤ ਹੋ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਨੂੰ ਵਧਾਈ। ਇਸ ਬਿੱਲ ਨੂੰ ਸ਼ੁਰੂ ਵਿੱਚ 12 ਸਤੰਬਰ 1996 ਨੂੰ ਐਚ.ਡੀ ਦੇਵਗੌੜਾ ਦੀ ਯੂਨਾਈਟਿਡ ਫਰੰਟ ਸਰਕਾਰ ਨੇ ਲੋਕ ਸਭਾ ਵਿੱਚ ਪੇਸ਼ ਕੀਤਾ ਸੀ। ਇਸ ਬਿੱਲ ਦਾ ਮੁੱਖ ਉਦੇਸ਼ ਲੋਕ ਸਭਾ ਅਤੇ ਸਾਰੀਆਂ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਆਂ ਕਰਨਾ ਹੈ। ਇਹ ਬਿੱਲ 9 ਮਾਰਚ 2010 ਨੂੰ ਰਾਜ ਸਭਾ ਵੱਲੋਂ ਪਾਸ ਕੀਤਾ ਗਿਆ ਸੀ ਪਰ ਲੋਕ ਸਭਾ ਵੱਲੋਂ ਪਾਸ ਹੋਣਾ ਬਾਕੀ ਹੈ। The post ਕੇਂਦਰੀ ਕੈਬਿਨਟ ਵੱਲੋਂ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਬਿੱਲ ਨੂੰ ਮਨਜ਼ੂਰੀ, ਹੁਣ ਸੰਸਦ ‘ਚ ਕੀਤਾ ਜਾਵੇਗਾ ਪੇਸ਼ appeared first on TheUnmute.com - Punjabi News. Tags:
|
ਪ੍ਰਤਾਪ ਸਿੰਘ ਕੈਰੋਂ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਹਨ: ਪ੍ਰਤਾਪ ਬਾਜਵਾ Monday 18 September 2023 06:20 PM UTC+00 | Tags: arvind-kejriwal news partap-bajwa partap-singh-bajwa ਚੰਡੀਗੜ੍ਹ, 18 ਸਤੰਬਰ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਪਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਨਹੀਂ ਹਨ। ਅਸਲ ਵਿੱਚ ਇਹ ਕਾਂਗਰਸ ਪਾਰਟੀ ਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਸਨ, ਜੋ ਹੁਣ ਤੱਕ ਪੰਜਾਬ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਰਹੇ ਹਨ। ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਹਨ। ਬਾਜਵਾ ਨੇ ਕਿਹਾ ਕਿ ਇਹ ਪੂਰੀ ਤਰਾਂ ਸਮਝਣ ਯੋਗ ਹੈ ਕਿ ਕੇਜਰੀਵਾਲ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਕਿਉਂਕਿ ਉਹ ‘ਆਪ’ ਦੇ ਪੋਸਟਰ ਬੁਆਏ ਹਨ। ਹਾਲਾਂਕਿ, ਮਾਨ ਨੂੰ ਪੰਜਾਬ ਦਾ ਸਭ ਤੋਂ ਵਧੀਆ ਮੁੱਖ ਮੰਤਰੀ ਕਹਿਣਾ ਕੇਜਰੀਵਾਲ ਦਾ ਇੱਕ ਗੁਮਰਾਹਕੁਨ ਬਿਆਨ ਸੀ। ਉਨ੍ਹਾਂ ਕਿਹਾ ਕਿ ਮੈਂ ਕੇਜਰੀਵਾਲ ਨੂੰ ਦੱਸਣਾ ਚਾਹੁੰਦਾ ਹਾਂ ਕਿ ਪ੍ਰਤਾਪ ਸਿੰਘ ਕੈਰੋਂ ਪੰਜਾਬ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਸਨ। ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਅਤੇ ਪ੍ਰਤਾਪ ਸਿੰਘ ਕੈਰੋਂ ਵਿਚਾਲੇ ਕੋਈ ਤੁਲਨਾ ਨਹੀਂ ਹੈ ਕਿਉਂਕਿ ਗੰਗੂ ਤੇਲੀ ਅਤੇ ਰਾਜੇ ਭੋਜ ਵਿਚਾਲੇ ਤੁਲਨਾ ਨਹੀਂ ਕੀਤੀ ਜਾ ਸਕਦੀ। ਜਿੱਥੋਂ ਤੱਕ ਉਨ੍ਹਾਂ ਦੇ ਦ੍ਰਿਸ਼ਟੀਕੋਣ, ਉਨ੍ਹਾਂ ਦੀ ਕਾਰਜਸ਼ੈਲੀ, ਸੂਬੇ ਲਈ ਉਨ੍ਹਾਂ ਦੇ ਯੋਗਦਾਨ, ਉਨ੍ਹਾਂ ਦੀ ਸਿੱਖਿਆ ਆਦਿ ਦਾ ਸਵਾਲ ਹੈ, ਉਹ ਵੱਖਰੇ ਹਨ। ਬਾਜਵਾ ਨੇ ਕਿਹਾ ਕਿ ਇਸ ਦਲੀਲ ਦੇ ਸਮਰਥਨ ‘ਚ ਕਈ ਕਾਰਨ ਹਨ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਪ੍ਰਤਾਪ ਸਿੰਘ ਕੈਰੋਂ ਬਹੁਤ ਪੜੇ-ਲਿਖੇ ਵਿਅਕਤੀ ਸਨ ਅਤੇ ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧ ਯੂਨੀਵਰਸਿਟੀਆਂ ਤੋਂ ਦੋ ਮਾਸਟਰ ਕੀਤੇ ਹਨ। ਉਨ੍ਹਾਂ ਨੇ ਕੈਲੇਫੋਰਨੀਆ ਯੂਨੀਵਰਸਿਟੀ ਬਰਕਲੇ ਤੋਂ ਅਰਥ ਸ਼ਾਸਤਰ ਵਿੱਚ ਐਮਏ ਅਤੇ ਮਿਸ਼ੀਗਨ ਯੂਨੀਵਰਸਿਟੀ ਤੋਂ ਰਾਜਨੀਤੀ ਵਿਗਿਆਨ ਵਿੱਚ ਐਮਏ ਕੀਤੀ। ਇਸ ਦੇ ਉਲਟ ਭਗਵੰਤ ਮਾਨ ਨੇ ਸਿਰਫ਼ 10+2 ਦੀ ਪੜਾਈ ਪੂਰੀ ਕੀਤੀ ਹੈ। ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਤੋਂ ਆਪਣੀ ਬੀ. ਕਾਮ. ਦੀ ਪੜਾਈ ਵੀ ਪੂਰੀ ਨਹੀਂ ਕੀਤੀ। ਬਾਜਵਾ ਨੇ ਕਿਹਾ ਕਿ ਕੈਰੋਂ ਨੇ ਰਿਵਰ ਰੂਜ ਮਿਸ਼ੀਗਨ ਵਿਚ ਫੋਰਡ ਮੋਟਰ ਕੰਪਨੀ ਵਿਚ ਆਪਣੀ ਚੰਗੀ ਤਨਖ਼ਾਹ ਵਾਲੀ ਨੌਕਰੀ ਛੱਡ ਕੇ ਗ਼ਦਰ ਲਹਿਰ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ 1932 ਵਿੱਚ ਅੰਮ੍ਰਿਤਸਰ ਤੋਂ ਇੱਕ ਅੰਗਰੇਜ਼ੀ ਭਾਸ਼ਾ ਦਾ ਅਖ਼ਬਾਰ – ਦਿ ਨਿਊ ਏਰਾ ਵੀ ਸ਼ੁਰੂ ਕੀਤਾ। ਆਜ਼ਾਦੀ ਤੋਂ ਬਾਅਦ ਸਿਆਸਤ ਵਿੱਚ ਆਉਣ ਤੋਂ ਪਹਿਲਾਂ, ਕੈਰੋਂ ਕੀਰਤੀ ਸਮੂਹ ਨਾਲ ਇੱਕ ਕਿਸਾਨ ਕ੍ਰਾਂਤੀਕਾਰੀ ਸੀ। ਹਾਲਾਂਕਿ, ਭਗਵਾਨ ਮਾਨ ਸਿਆਸਤ ਵਿੱਚ ਵਿੱਚ ਆਉਣ ਤੋਂ ਪਹਿਲਾਂ ਇੱਕ ਹਾਸਰਸ ਕਲਾਕਾਰ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਕੈਰੋਂ ਦੀ ਆਮ ਗੱਲ ਇਹ ਸੀ ਕਿ ਪੰਜਾਬ ਨੂੰ ਇੱਕ ਉਦਯੋਗਿਕ ਸੂਬੇ ਵਜੋਂ ਵਿਕਸਤ ਕਰਨ ਵਿਚ ਮਦਦ ਕੀਤੀ ਜਾਣੀ ਚਾਹੀਦੀ ਹੈ, ਭਾਵੇਂ ਇਹ ਖੇਤੀਬਾੜੀ ਦੇ ਰੂਪ ਵਿਚ ਵਧਿਆ ਸੂਬਾ ਸੀ। ਉਨ੍ਹਾਂ ਨੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਟੈਕਸਟਾਈਲ ਉਦਯੋਗ ਸਥਾਪਤ ਕੀਤੇ ਅਤੇ ਨਾਲ ਹੀ ਪਾਣੀਪਤ ਵਿਖੇ ਰੰਗਾਈ ਉਦਯੋਗ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਭਾਖੜਾ ਲਈ ਬਿਜਲੀ ਸਪਲਾਈ ਪ੍ਰਣਾਲੀ ਵਜੋਂ ਰੋਪੜ ਵਿਖੇ ਰਸਾਇਣਕ ਖਾਦ ਫ਼ੈਕਟਰੀ ਵੀ ਸਥਾਪਤ ਕੀਤੀ। ਜਦੋਂ ਕਿ ਭਗਵੰਤ ਮਾਨ ਦੇ 18 ਮਹੀਨਿਆਂ ਦੇ ਸ਼ਾਸਨ ਕਾਲ ਦੌਰਾਨ ਉਦਯੋਗਪਤੀ ਯੂਪੀ ਸਰਕਾਰ ਨਾਲ ਸਮਝੌਤੇ ਕਰਨ ਲਈ ਪੰਜਾਬ ਤੋਂ ਭੱਜ ਗਏ ਸਨ। ਬਾਜਵਾ ਨੇ ਕਿਹਾ ਕਿ ਪੰਜਾਬ ਨਾਲ ਸਬੰਧਿਤ ਉੱਦਮੀਆਂ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨਾਲ 1.70 ਲੱਖ ਕਰੋੜ ਰੁਪਏ ਦੇ ਸਹਿਮਤੀ ਪੱਤਰਾਂ ‘ਤੇ ਹਸਤਾਖ਼ਰ ਕੀਤੇ ਗਏ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਕੈਰੋਂ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਕੁਝ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਦੀ ਸਥਾਪਨਾ, ਵਿਕਾਸ ਅਤੇ ਤੇਜ਼ੀ ਲਿਆਂਦੀ ਗਈ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦਾ ਯੋਗਦਾਨ ਇਸ ਪ੍ਰਕਾਰ ਹੈ: ਪੀਏਯੂ ਦਾ ਵਿਕਾਸ ਕੀਤਾ, ਹਿਸਾਰ, ਕਰਨਾਲ ਅਤੇ ਅੰਮ੍ਰਿਤਸਰ ਵਿਖੇ ਵੈਟਰਨਰੀ ਸੰਸਥਾਵਾਂ ਦੇ ਵਿਕਾਸ ਨੂੰ ਯਕੀਨੀ ਬਣਾਇਆ, ਤਿੰਨ ਯੂਨੀਵਰਸਿਟੀਆਂ, ਪੰਜਾਬ ਯੂਨੀਵਰਸਿਟੀ, ਕੁਰੂਕਸ਼ੇਤਰ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਦੀ ਸਥਾਪਨਾ ਅਤੇ ਵਿਕਾਸ ਨੂੰ ਯਕੀਨੀ ਬਣਾਇਆ ਅਤੇ ਜੀਐਨਡੀਯੂ ਲਈ ਨੀਂਹ ਰੱਖੀ। ਇੱਧਰ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਸੂਬੇ ਦੇ ਕੁਝ ਵਧੀਆ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ ਦੀ ਬਾਹਰੀ ਦਿੱਖ ਨੂੰ ਬਦਲ ਕੇ ਉਨ੍ਹਾਂ ਦਾ ਨਾਂ ਬਦਲ ਕੇ ਸਕੂਲ ਆਫ਼ ਐਮੀਨੈਂਸ ਕਰ ਰਹੇ ਹਨ। ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਕੈਰੋਂ ਨੇ ਪੀਜੀਆਈ ਦੀ ਸਥਾਪਨਾ ਕਰ ਕੇ ਸਿਹਤ ਖੇਤਰ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ, ਜੋ ਅੱਜ ਵੀ ਖੇਤਰ ਦੀ ਸਭ ਤੋਂ ਵਧੀਆ ਮੈਡੀਕਲ ਸੰਸਥਾ ਹੈ। ਭਗਵੰਤ ਮਾਨ ਨੇ ਪੰਜ ਸਾਲਾਂ ਵਿੱਚ ਪੰਜਾਬ ਵਿੱਚ 16 ਮੈਡੀਕਲ ਕਾਲਜ ਸਥਾਪਤ ਕਰਨ ਦਾ ਵਾਅਦਾ ਕੀਤਾ। ਹੁਣ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੇ 18 ਮਹੀਨੇ ਬਾਅਦ ਵੀ ਇੱਕ ਵੀ ਮੈਡੀਕਲ ਕਾਲਜ ਨਹੀਂ ਬਣਾਇਆ ਗਿਆ। ਮੌਜੂਦਾ ਮੈਡੀਕਲ ਕਾਲਜਾਂ ਅਤੇ ਸੰਸਥਾਵਾਂ ਨੂੰ ਮਾਹਰਾਂ ਅਤੇ ਲੋੜੀਂਦੀ ਫੈਕਲਟੀ ਤੋਂ ਬਿਨਾਂ ਹੀ ਛੱਡ ਦਿੱਤਾ ਗਿਆ ਹੈ। “ਪੰਜਾਬ ਵਿੱਚ ਸਾਰੇ ਧੁੱਸੀ ਬੰਦ ਕੈਰੋਂ ਦੇ ਸਮੇਂ ਬਣਾਏ ਗਏ ਸਨ। ਨਹਿਰੀ ਪ੍ਰਣਾਲੀ ਅਤੇ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ‘ਤੇ ਬੰਨ੍ਹ ਉਸ ਦੇ ਸ਼ਾਸਨ ਕਾਲ ਵਿੱਚ ਸਥਾਪਤ ਕੀਤੇ ਗਏ ਸਨ। ਇਸ ਦੇ ਉਲਟ ਭਗਵੰਤ ਮਾਨ ਸਰਕਾਰ ਧੁੱਸੀ ਬੰਦ ਦੀ ਮੁਰੰਮਤ ਕਰਨ ਵਿੱਚ ਵੀ ਅਸਫਲ ਰਹੀ, ਜਿਸ ਕਾਰਨ ਸੂਬੇ ਵਿੱਚ ਭਿਆਨਕ ਹੜ੍ਹ ਆਏ ਜਿਸ ਨਾਲ ਲੱਖਾਂ ਏਕੜ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਅਤੇ ਕਈ ਲੋਕਾਂ ਦੀਆਂ ਜਾਨਾਂ ਗਈਆਂ। ਬਾਜਵਾ ਨੇ ਅੱਗੇ ਕਿਹਾ ਕਿ ਸਰਦਾਰ ਕੈਰੋਂ ਦਾ ਸਭ ਤੋਂ ਵੱਡਾ ਗੁਣ ਇਹ ਸੀ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿਚ ਕਦੇ ਝੂਠ ਨਹੀਂ ਬੋਲਿਆ। ਇੱਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੈਰ ਪੈਰ ‘ਤੇ ਝੂਠ ਬੋਲਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸਰਕਾਰ ਦੇ ਝੂਠੇ ਪ੍ਰਚਾਰ ਲਈ 750 ਰੁਪਏ ਦਾ ਬਜਟ ਰੱਖਿਆ ਹੈ। ਇੰਨੀ ਵੱਡੀ ਰਕਮ ਨਾਲ ਪੰਜਾਬ ਸਰਕਾਰ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਤਾਪ ਸਿੰਘ ਕੈਰੋਂ ਵੱਲੋਂ ਸਥਾਪਤ ਅਤੇ ਵਿਕਸਤ ਕੀਤੇ ਸਿਹਤ ਅਤੇ ਵਿੱਦਿਅਕ ਅਦਾਰਿਆਂ ਦੀ ਆਸਾਨੀ ਨਾਲ ਦੇਖਭਾਲ ਕਰ ਸਕਦੀ ਹੈ। ਜਦੋਂ ਤੋਂ ‘ਆਪ’ ਨੇ ਪੰਜਾਬ ‘ਚ ਸਰਕਾਰ ਬਣਾਈ ਹੈ, ਉਦੋਂ ਤੋਂ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰਾਂ ਢਹਿ-ਢੇਰੀ ਹੋ ਗਈ ਹੈ। ਕੇਜਰੀਵਾਲ ਦੇ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਨਸ਼ਿਆਂ ਦੀ ਦੁਰਵਰਤੋਂ ਅਤੇ ਨਸ਼ਾ ਤਸਕਰੀ ਤੇਜ਼ੀ ਨਾਲ ਵੱਧ ਰਹੀ ਹੈ। The post ਪ੍ਰਤਾਪ ਸਿੰਘ ਕੈਰੋਂ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਵਧੀਆ ਮੁੱਖ ਮੰਤਰੀ ਹਨ: ਪ੍ਰਤਾਪ ਬਾਜਵਾ appeared first on TheUnmute.com - Punjabi News. Tags:
|
ਮੋਗਾ 'ਚ ਕਾਂਗਰਸੀ ਆਗੂ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ Monday 18 September 2023 06:29 PM UTC+00 | Tags: baljinder-singh-balli congress-leader-shot-dead moga moga-firing-case ਚੰਡੀਗੜ੍ਹ, 18 ਸਤੰਬਰ 2023: ਮੋਗਾ ਵਿੱਚ ਸੋਮਵਾਰ ਦੇਰ ਸ਼ਾਮ ਇੱਕ ਕਾਂਗਰਸੀ ਆਗੂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਿਆ । ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਬੱਲੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਬੱਲੀ ਅਜੀਤਵਾਲ ਬਲਾਕ ਦੇ ਕਾਂਗਰਸ ਪ੍ਰਧਾਨ ਅਤੇ ਪਿੰਡ ਡਾਲਾ ਦੇ ਮੌਜੂਦਾ ਨੰਬਰਦਾਰ ਸਨ। ਦੱਸਿਆ ਜਾ ਰਿਹਾ ਹੈ ਕਿ ਫਾਰਮ ‘ਤੇ ਮੋਹਰ ਲਗਾਉਣ ਦੇ ਬਹਾਨੇ ਕੁਝ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਅਤੇ ਉਸਨੂੰ ਗੋਲੀ ਮਾਰ ਦਿੱਤੀ। ਘਟਨਾ ਤੋਂ ਤੁਰੰਤ ਬਾਅਦ ਮੌਕੇ ਤੋਂ ਫਰਾਰ ਹੋ ਗਏ । ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਪੁਲਿਸ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਮੋਗਾ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਘਟਨਾ ਦੀ ਜਾਂਚ ਲਈ ਘਟਨਾ ਵਾਲੀ ਥਾਂ ‘ਤੇ ਪਹੁੰਚੇ ਐੱਸਐੱਸਪੀ ਜੇ ਇਲਨਚੇਲੀਅਨ ਨੇ ਕਿਹਾ ਕਿ ਪੁਲਿਸ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਜਿਸ ਦੇ ਆਧਾਰ ‘ਤੇ ਜਲਦ ਹੀ ਹਮਲਾਵਰਾਂ ਦੀ ਪਛਾਣ ਕਰ ਲਈ ਜਾਵੇਗੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਬਲਜਿੰਦਰ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਹਨ, ਇਸ ਬਾਰੇ ਫਿਲਹਾਲ ਕੋਈ ਪੁਸ਼ਟੀ ਨਹੀਂ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੌਕੇ ਤੋਂ ਕੁਝ ਕਾਰਤੂਸ ਵੀ ਬਰਾਮਦ ਕੀਤੇ ਹਨ। The post ਮੋਗਾ ‘ਚ ਕਾਂਗਰਸੀ ਆਗੂ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest