TheUnmute.com – Punjabi News: Digest for September 21, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪੰਜਾਬ 'ਚ ਪੀਆਰਟੀਸੀ-ਪਨਬੱਸ ਦੇ ਮੁਲਜ਼ਮਾਂ ਵੱਲੋਂ ਚੱਕਾ ਜਾਮ, ਬੈਠਕ ਦਾ ਸਮਾਂ ਵਧਾਏ ਜਾਣ ਤੋਂ ਨਾਰਾਜ਼

Wednesday 20 September 2023 05:42 AM UTC+00 | Tags: aam-aadmi-party breaking-news cm-bhagwant-mann laljit-singh-bhulla laljit-singh-bhullar latest-news news prtc prtc-strike punjab punjab-roadways roadways

ਚੰਡੀਗੜ੍ਹ, 20 ਸਤੰਬਰ 2023: ਪੰਜਾਬ ਵਿੱਚ ਪੀਆਰਟੀਸੀ-ਪਨਬੱਸ (PRTC-Punbus) ਨੇ ਇੱਕ ਵਾਰ ਫਿਰ ਜਾਮ ਕਰ ਦਿੱਤਾ ਹੈ। ਅੱਜ ਸੂਬੇ ਵਿੱਚ ਕਈ ਥਾਵਾਂ 'ਤੇ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲ ਰਹੀਆਂ। ਇਸ ਕਾਰਨ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਬੈਠਕ ਦਾ ਸਮਾਂ ਲਗਾਤਾਰ ਵਧਾਏ ਜਾਣ ਤੋਂ ਰੋਡਵੇਜ਼ ਮੁਲਾਜ਼ਮ ਨਾਰਾਜ਼ ਹਨ।

ਇਹ ਜਾਣਕਾਰੀ ਪੀਆਰਟੀਸੀ (PRTC-Punbus) ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿਪੂ ਹੈੱਡ ਜਤਿੰਦਰ ਸਿੰਘ ਨੇ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਜਦੋਂ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ-ਜਵਾਬ ਕਰਨ ਲਈ ਕਿਹਾ ਤਾਂ ਪਟਿਆਲਾ ਪ੍ਰਸ਼ਾਸਨ ਨੇ 25 ਅਗਸਤ ਲਈ ਬੈਠਕ ਤੈਅ ਕੀਤੀ ਸੀ। ਇਸ ਤੋਂ ਬਾਅਦ 14 ਸਤੰਬਰ ਨੂੰ ਮੀਟਿੰਗ ਹੋਣੀ ਸੀ, ਹੁਣ ਤੀਜੀ ਵਾਰ ਮੀਟਿੰਗ 29 ਸਤੰਬਰ ਤੈਅ ਕੀਤੀ ਗਈ ਹੈ।

ਯੂਨੀਅਨ ਪ੍ਰਧਾਨ ਅਤੇ ਡਿਪੂ ਹੈੱਡ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਲਾਅ ਦੇ ਨਾਂ ‘ਤੇ ਵੋਟਾਂ ਪਾ ਕੇ ਪੰਜਾਬ ‘ਚ ਬਹੁਮਤ ਨਾਲ ਜਿਤਾਉਣ ਵਾਲੇ ਮੁਲਾਜ਼ਮ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਹਰ ਵਰਗ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ।

The post ਪੰਜਾਬ ‘ਚ ਪੀਆਰਟੀਸੀ-ਪਨਬੱਸ ਦੇ ਮੁਲਜ਼ਮਾਂ ਵੱਲੋਂ ਚੱਕਾ ਜਾਮ, ਬੈਠਕ ਦਾ ਸਮਾਂ ਵਧਾਏ ਜਾਣ ਤੋਂ ਨਾਰਾਜ਼ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • laljit-singh-bhulla
  • laljit-singh-bhullar
  • latest-news
  • news
  • prtc
  • prtc-strike
  • punjab
  • punjab-roadways
  • roadways

ਅੰਮ੍ਰਿਤਸਰ ਹਵਾਈ ਅੱਡੇ 'ਤੇ ਦੁਬਈ ਤੋਂ ਪਰਤੇ ਨੌਜਵਾਨ ਕੋਲੋਂ 68.67 ਲੱਖ ਰੁਪਏ ਦਾ ਸੋਨਾ ਬਰਾਮਦ

Wednesday 20 September 2023 05:52 AM UTC+00 | Tags: air-intelligence-unit amritsar-airport breaking-news customs-department-amritsar dubai gold gold-smugglers news smuggled sri-guru-ramdas-ji-international-airport

ਅੰਮ੍ਰਿਤਸਰ, 20 ਸਤੰਬਰ 2023: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇਕ ਯਾਤਰੀ ਕੋਲੋਂ 68.67 ਲੱਖ ਰੁਪਏ ਦਾ ਸੋਨਾ (Gold)  ਬਰਾਮਦ ਹੋਇਆ ਹੈ। ਕਸਟਮ ਕਮਿਸ਼ਨਰੇਟ ਦੀ ਏਅਰ ਇੰਟੈਲੀਜੈਂਸ ਯੂਨਿਟ ਨੇ ਬੀਤੇ ਮੰਗਲਵਾਰ ਨੂੰ ਦੁਬਈ ਤੋਂ ਸਪਾਈਸਜੈੱਟ ਦੀ ਉਡਾਣ 'ਤੇ ਆਏ ਇਕ ਯਾਤਰੀ ਤੋਂ 1159 ਗ੍ਰਾਮ ਤਸਕਰੀ ਕੀਤਾ ਗਿਆ ਸੋਨਾ ਜ਼ਬਤ ਕੀਤਾ। ਕਸਟਮ ਵਿਭਾਗ ਦੇ ਬੁਲਾਰੇ ਅਨੁਸਾਰ ਸਪਾਈਸਜੈੱਟ ਦੀ ਉਡਾਣ ਨੰਬਰ ਐੱਸਜੀ 56 ਦੁਬਈ ਤੋਂ ਉਡਾਣ ਭਰਨ ਤੋਂ ਬਾਅਦ ਮੰਗਲਵਾਰ ਨੂੰ ਐੱਸਜੀਆਰਡੀ ਹਵਾਈ ਅੱਡੇ 'ਤੇ ਉਤਰੀ।

ਇਸ ਦੌਰਾਨ ਅਧਿਕਾਰੀਆਂ ਨੇ ਇਕ ਯਾਤਰੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੇ ਸਾਮਾਨ ਦੀ ਜਾਂਚ ਕੀਤੀ, ਪਰ ਏਅਰ ਇੰਟੈਲੀਜੈਂਸ ਯੂਨਿਟ ਨੂੰ ਕੁਝ ਨਹੀਂ ਮਿਲਿਆ। ਇਸ ਤੋਂ ਬਾਅਦ ਜਦੋਂ ਅਧਿਕਾਰੀਆਂ ਨੇ ਇਸ ਯਾਤਰੀ ਦੀ ਪੱਗੜੀ ਦੀ ਜਾਂਚ ਕੀਤੀ ਤਾਂ ਉਸ ਦੇ ਅੰਦਰ ਲੁਕੋਏ ਦੋ ਪੈਕਟ ਬਰਾਮਦ ਹੋਏ। ਇਕ ਪੈਕੇਟ 813 ਗ੍ਰਾਮ ਦਾ ਅਤੇ ਦੂਜਾ ਪੈਕੇਟ 819 ਗ੍ਰਾਮ ਦਾ ਸੀ। ਉਨ੍ਹਾਂ ਨੂੰ ਖੋਲ੍ਹਣ 'ਤੇ ਪਤਾ ਲੱਗਾ ਕਿ ਉਕਤ ਯਾਤਰੀ ਦੁਬਈ ਤੋਂ ਤਰਲ ਰੂਪ 'ਚ ਸੋਨਾ (Gold) ਆਪਣੀ ਪੱਗ 'ਚ ਲੁਕਾ ਕੇ ਗ਼ੈਰ-ਕਾਨੂੰਨੀ ਢੰਗ ਨਾਲ ਲਿਆਇਆ ਸੀ |

ਦੋਵਾਂ ਪੈਕਟਾਂ ਦੀ ਜਾਂਚ ਕਰਨ 'ਤੇ ਇਕ ਪੈਕਟ 'ਚ 578 ਗ੍ਰਾਮ ਅਤੇ ਦੂਜੇ ਪੈਕਟ 'ਚ 581 ਗ੍ਰਾਮ ਸੋਨਾ ਬਰਾਮਦ ਹੋਇਆ, ਜਿਸ 'ਚ ਕੁੱਲ 1159 ਗ੍ਰਾਮ ਸੋਨਾ ਹੈ। ਗ਼ੈਰ-ਕਾਨੂੰਨੀ ਤਰੀਕੇ ਨਾਲ ਭਾਰਤ ਲਿਆਂਦੇ ਗਏ ਸੋਨੇ ਦੀ ਬਾਜ਼ਾਰੀ ਕੀਮਤ 68 ਲੱਖ, 67 ਹਜ਼ਾਰ, 654 ਰੁਪਏ ਹੈ। ਬੁਲਾਰੇ ਨੇ ਦੱਸਿਆ ਕਿ ਇਸ ਯਾਤਰੀ ਕੋਲੋਂ ਬਰਾਮਦ ਹੋਇਆ ਸੋਨਾ ਆਪਣੇ ਕਬਜ਼ੇ ਵਿਚ ਲੈ ਕੇ ਦੁਬਈ ਤੋਂ ਭਾਰਤ ਆਏ ਯਾਤਰੀ ਖ਼ਿਲਾਫ਼ ਕਸਟਮ ਐਕਟ 1962 ਦੀ ਧਾਰਾ 110 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

The post ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੁਬਈ ਤੋਂ ਪਰਤੇ ਨੌਜਵਾਨ ਕੋਲੋਂ 68.67 ਲੱਖ ਰੁਪਏ ਦਾ ਸੋਨਾ ਬਰਾਮਦ appeared first on TheUnmute.com - Punjabi News.

Tags:
  • air-intelligence-unit
  • amritsar-airport
  • breaking-news
  • customs-department-amritsar
  • dubai
  • gold
  • gold-smugglers
  • news
  • smuggled
  • sri-guru-ramdas-ji-international-airport

ਦੋ ਸਾਲਾਂ ਦਾ ਗੈਪ, 11 ਦਿਨਾਂ ਚ ਮਿਲਿਆ ਮਨਵੀਰ ਕੌਰ ਮਾਹਲਾ ਕਲ੍ਹਾਂ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ

Wednesday 20 September 2023 05:58 AM UTC+00 | Tags: breaking-news canada-visa canadian-study-visa immigration immigration-centre kaur-immigration moga punjab student-visa visa

ਸਟੋਰੀ ਸਪੌਂਸਰ : ਕੌਰ ਇੰਮੀਗ੍ਰੇਸ਼ਨ

ਮੋਗਾ, 20 ਸਤੰਬਰ 2023: ਪਿੰਡ ਮਾਹਲਾਂ ਕਲ੍ਹਾਂ , ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਮਨਵੀਰ ਕੌਰ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਕੈਨੇਡਾ (Canada) ਦਾ ਸਟੱਡੀ ਵੀਜ਼ਾ 11 ਹੀ ਦਿਨਾਂ 'ਚ ਪ੍ਰਾਪਤ ਹੋਇਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਵੀਰ ਕੌਰ ਸ਼ੋਸ਼ਲ ਮੀਡੀਆ ਤੇ ਕੌਰ ਇੰਮੀਗ੍ਰੇਸ਼ਨ ਨੂੰ ਫਾਲੋ ਕਰ ਰਹੇ ਸਨ |

ਉਹ ਕੌਰ ਇੰਮੀਗ੍ਰੇਸ਼ਨ ਦੀ ਵੀਜ਼ਾ ਸਕਸੈੱਸ ਤੋਂ ਪ੍ਰਭਾਵਿਤ ਹੋ ਕੇ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੀਝ ਨਾਲ ਮਨਵੀਰ ਕੌਰ ਦੀ ਫਾਈਲ ਤਿਆਰ ਕਰਕੇ 24 ਜੁਲਾਈ 2023 ਨੂੰ ਅਪਲਾਈ ਕੀਤੀ ਤੇ ਚਾਰ ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਮਨਵੀਰ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ- ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084,96927-00084,96928-00084

ਅੰਮ੍ਰਿਤਸਰ ਬਰਾਂਚ: 96923-00084.

The post ਦੋ ਸਾਲਾਂ ਦਾ ਗੈਪ, 11 ਦਿਨਾਂ ਚ ਮਿਲਿਆ ਮਨਵੀਰ ਕੌਰ ਮਾਹਲਾ ਕਲ੍ਹਾਂ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News.

Tags:
  • breaking-news
  • canada-visa
  • canadian-study-visa
  • immigration
  • immigration-centre
  • kaur-immigration
  • moga
  • punjab
  • student-visa
  • visa

ਬੱਸ ਹਾਦਸੇ ਦੌਰਾਨ ਲਾਪਤਾ ਸਵਾਰੀਆਂ ਦੀ ਦੂਜੇ ਦਿਨ NRDF ਟੀਮਾਂ ਵੱਲੋਂ ਭਾਲ ਜਾਰੀ

Wednesday 20 September 2023 06:16 AM UTC+00 | Tags: breaking breaking-news bus-accident injurd missing-passengers muktsar muktsar-kotakpura-road news nrdf-rescue nrdf-team punjab raod-accident

ਚੰਡੀਗੜ੍ਹ, 20 ਸਤੰਬਰ 2023: ਪੰਜਾਬ ਦੇ ਮੁਕਤਸਰ ਜ਼ਿਲ੍ਹੇ ‘ਚ ਮੰਗਲਵਾਰ ਦੁਪਹਿਰ ਨੂੰ ਮੁਕਤਸਰ-ਕੋਟਕਪੂਰਾ ਰੋਡ ‘ਤੇ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗ ਗਈ। ਇਹ ਬੱਸ ਮੁਕਤਸਰ ਤੋਂ ਕੋਟਕਪੂਰਾ ਜਾ ਰਹੀ ਸੀ। ਇਹ ਹਾਦਸਾ (bus accident) ਬੱਸ ਦੇ ਨਹਿਰ ਦੇ ਪੁਲ ਦੇ ਲੋਹੇ ਦੇ ਐਂਗਲ ਨਾਲ ਟਕਰਾ ਜਾਣ ਕਾਰਨ ਵਾਪਰਿਆ।

ਜਿਸ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ ਵਿੱਚ ਲਟਕ ਗਿਆ ਜਦਕਿ ਬਾਕੀ ਅੱਧੀ ਹਵਾ ਵਿੱਚ ਲਟਕ ਗਈ। ਇਸ ਹਾਦਸੇ ‘ਚ ਹੁਣ ਤੱਕ 8 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ ਕਈ ਸਵਾਰੀਆਂ ਲਾਪਤਾ ਹਨ। ਮ੍ਰਿਤਕਾਂ ਵਿੱਚੋਂ ਪੰਜ ਦੀ ਪਛਾਣ ਹੋ ਚੁੱਕੀ ਹੈ। ਉਹ ਮੁਕਤਸਰ, ਫਾਜ਼ਿਲਕਾ, ਫਰੀਦਕੋਟ ਅਤੇ ਬਠਿੰਡਾ ਦੇ ਵਸਨੀਕ ਹਨ। 3 ਜਣਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੂੰ ਹੁਣ ਤੱਕ 11 ਜਖਮੀ ਹੋਏ ਹਨ।

5 ਮ੍ਰਿਤਕਾਂ ਦੀ ਪਛਾਣ :

ਪਰਵਿੰਦਰ ਕੌਰ ਪਤਨੀ ਮੰਦਰ ਸਿੰਘ ਵਾਸੀ ਬਠਿੰਡਾ।
ਪ੍ਰੀਤੋ ਕੌਰ ਪਤਨੀ ਹਰਜੀਤ ਸਿੰਘ ਵਾਸੀ ਪਿੰਡ ਕੱਟਿਆਂਵਾਲੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ
ਮੱਖਣ ਸਿੰਘ ਪੁੱਤਰ ਵੀਰ ਸਿੰਘ ਚੱਕ ਜਾਨੀਸਰ, ਜ਼ਿਲ੍ਹਾ ਫਾਜ਼ਿਲਕਾ
ਬਲਵਿੰਦਰ ਸਿੰਘ ਪੁੱਤਰ ਬਾਗ ਸਿੰਘ ਵਾਸੀ ਪਿੰਡ ਪੱਕਾ, ਜ਼ਿਲ੍ਹਾ ਫਰੀਦਕੋਟ।
ਅਮਨਦੀਪ ਕੌਰ ਪੁੱਤਰੀ ਜਗਰੂਪ ਸਿੰਘ, ਜ਼ਿਲ੍ਹਾ ਫਰੀਦਕੋਟ

ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਤੁਰੰਤ ਐਨਡੀਆਰਐਫ ਦੀਆਂ ਟੀਮਾਂ ਨੂੰ ਬੁਲਾਇਆਗਿਆ ਹੈ । ਐਨਡੀਆਰਐਫ ਦੀਆਂ ਟੀਮਾਂ ਮੋਟਰਬੋਟ ਦੀ ਵਰਤੋਂ ਕਰਕੇ ਨਹਿਰ ਵਿੱਚ ਲਾਪਤਾ ਸਵਾਰੀਆਂ ਦੀ ਭਾਲ ਕਰ ਰਹੀਆਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਇਸ ਦਾ ਨੰਬਰ 01633-262175 ਹੈ।

ਪ੍ਰਸ਼ਾਸਨ ਮੁਤਾਬਕ ਬੱਸ ਵਿੱਚ ਕਰੀਬ 35 ਯਾਤਰੀ ਸਵਾਰ ਸਨ। ਅਜੇ ਵੀ ਕਈ ਸਵਾਰੀਆਂ ਦੇ ਨਹਿਰ ਵਿੱਚ ਰੁੜ੍ਹ ਜਾਣ ਦਾ ਖ਼ਦਸ਼ਾ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇੱਥੇ ਮੀਂਹ ਪੈ ਰਿਹਾ ਸੀ। ਇਸ ਦੌਰਾਨ ਬੱਸ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਜਿਸ ਕਾਰਨ ਬੱਸ ਬੇਕਾਬੂ ਹੋ ਕੇ ਐਂਗਲ ਨਾਲ ਟਕਰਾ ਕੇ ਰੇਲਿੰਗ ਤੋੜ ਕੇ ਨਹਿਰ ਵਿੱਚ ਜਾ ਡਿੱਗੀ।

ਮੁਕਤਸਰ ਦੇ ਡੀਸੀ ਰੂਹੀ ਦੁਗ ਨੇ ਦੱਸਿਆ ਕਿ 8 ਜਣਿਆਂ ਦੀ ਮੌਤ ਹੋ ਚੁੱਕੀ ਹੈ। ਜ਼ਖਮੀ ਹੋਏ 11 ਜਣਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ (bus accident)  ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਬੱਸ ਓਵਰ ਸਪੀਡ ਸੀ ਜਾਂ ਮੀਂਹ ਕਾਰਨ ਫਿਸਲ ਗਈ।

ਇਸ ਤੋਂ ਪਹਿਲਾਂ ਵੀ ਇਸ ਨਹਿਰ ਵਿੱਚ 1993 ਵਿੱਚ ਬੱਸ ਡਿੱਗਣ ਦੀ ਘਟਨਾ ਵਾਪਰ ਚੁੱਕੀ ਹੈ। ਇਸ ਹਾਦਸੇ ‘ਚ ਕਈ ਬੱਚਿਆਂ ਸਮੇਤ 60 ਯਾਤਰੀਆਂ ਦੀ ਮੌਤ ਹੋ ਗਈ ਸੀ। ਇਹ ਵੀ ਪਤਾ ਲੱਗਾ ਹੈ ਕਿ ਇਸ ਸੜਕ 'ਤੇ ਟੋਲ ਪਲਾਜ਼ਾ ਚੱਲ ਰਿਹਾ ਹੈ ਪਰ ਇੱਥੇ ਨਵਾਂ ਪੁਲ ਨਹੀਂ ਬਣਾਇਆ ਗਿਆ।

The post ਬੱਸ ਹਾਦਸੇ ਦੌਰਾਨ ਲਾਪਤਾ ਸਵਾਰੀਆਂ ਦੀ ਦੂਜੇ ਦਿਨ NRDF ਟੀਮਾਂ ਵੱਲੋਂ ਭਾਲ ਜਾਰੀ appeared first on TheUnmute.com - Punjabi News.

Tags:
  • breaking
  • breaking-news
  • bus-accident
  • injurd
  • missing-passengers
  • muktsar
  • muktsar-kotakpura-road
  • news
  • nrdf-rescue
  • nrdf-team
  • punjab
  • raod-accident

50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Wednesday 20 September 2023 06:23 AM UTC+00 | Tags: breaking-news bribe-case crime junior-engineer latest-news news punjab-vigilance-bureau

ਚੰਡੀਗੜ੍ਹ, 20 ਸਤੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ, ਨੂੰ 50,000 ਰੁਪਏ ਦੀ ਰਿਸ਼ਵਤ (bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇ.ਈ. ਨਾਭਾ ਸ਼ਹਿਰ ਵਿੱਚ ਉਸਦੀ ਦੁਕਾਨ ਦੀ ਸੀ.ਐਲ.ਯੂ. (ਜ਼ਮੀਨੀ ਵਰਤੋਂ ਸਬੰਧੀ ਤਬਦੀਲੀ) ਦੀ ਫਾਈਲ ਅੱਗੇ ਤੋਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ (bribe) ਲੈਂਦੇ ਹੋਏ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

The post 50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ appeared first on TheUnmute.com - Punjabi News.

Tags:
  • breaking-news
  • bribe-case
  • crime
  • junior-engineer
  • latest-news
  • news
  • punjab-vigilance-bureau

ਰਾਜੀਵ ਗਾਂਧੀ ਲੈ ਕੇ ਆਏ ਸਨ ਮਹਿਲਾ ਰਾਖਵਾਂਕਰਨ ਬਿੱਲ, ਉਨ੍ਹਾਂ ਦਾ ਸੁਪਨਾ ਅਜੇ ਵੀ ਅਧੂਰਾ: ਸੋਨੀਆ ਗਾਂਧੀ

Wednesday 20 September 2023 06:39 AM UTC+00 | Tags: adhir-ranjan-choudhary amit-shah breaking-news congress lok-sabha news parliament. punjab-news rajiv-gandhi sonia-gandhi special-session the-unmute-breaking-news the-unmute-latest-update the-unmute-punjab womens-reservation-bill

ਚੰਡੀਗੜ੍ਹ, 20 ਸਤੰਬਰ 2023: ਅੱਜ ਬੁੱਧਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਤੀਜਾ ਦਿਨ ਹੈ। ਦੋਵਾਂ ਸਦਨਾਂ ਦੀ ਕਾਰਵਾਈ ਜਾਰੀ ਹੈ। ਲੋਕ ਸਭਾ ‘ਚ ਮਹਿਲਾ ਰਾਖਵਾਂਕਰਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) ‘ਤੇ ਬਹਿਸ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸਦਨ ਨੂੰ ਬਿੱਲ ਬਾਰੇ ਦੱਸਿਆ। ਇਸ ਤੋਂ ਬਾਅਦ ਸੋਨੀਆ ਗਾਂਧੀ (Sonia Gandhi) ਨੇ ਕਾਂਗਰਸ ਦੀ ਤਰਫੋਂ 10 ਮਿੰਟ ਤਕ ਗੱਲ ਕੀਤੀ।

ਇਸ ਦੌਰਾਨ ਸੋਨੀਆ ਗਾਂਧੀ (Sonia Gandhi) ਨੇ ਕਿਹਾ, ‘ਪਹਿਲੀ ਵਾਰ ਸਥਾਨਕ ਸੰਸਥਾਵਾਂ ‘ਚ ਔਰਤਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਵਾਲਾ ਕਾਨੂੰਨ ਮੇਰੇ ਪਤੀ ਰਾਜੀਵ ਗਾਂਧੀ ਨੇ ਲਿਆਂਦਾ ਸੀ, ਜੋ ਰਾਜ ਸਭਾ ‘ਚ 7 ਵੋਟਾਂ ਨਾਲ ਅਸਫਲ ਰਿਹਾ। ਬਾਅਦ ਵਿੱਚ ਪੀਵੀ ਨਰਸਿਮਹਾ ਰਾਓ ਦੀ ਸਰਕਾਰ ਨੇ ਇਸਨੂੰ ਪਾਸ ਕਰਵਾ ਦਿੱਤਾ ਸੀ ।

ਉਸੇ ਦਾ ਨਤੀਜਾ ਹੈ ਕਿ ਦੇਸ਼ ਭਰ ਵਿੱਚ ਸਥਾਨਕ ਸੰਸਥਾਵਾਂ ਰਾਹੀਂ ਸਾਡੇ ਕੋਲ 15 ਲੱਖ ਚੁਣੀਆਂ ਗਈਆਂ ਔਰਤਾਂ ਆਗੂ ਹਨ। ਰਾਜੀਵ ਦਾ ਸੁਪਨਾ ਅੱਧਾ ਹੀ ਪੂਰਾ ਹੋਇਆ ਹੈ, ਇਸ ਬਿੱਲ ਦੇ ਪਾਸ ਹੋਣ ਨਾਲ ਇਹ ਸੁਪਨਾ ਪੂਰਾ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਕਾਂਗਰਸ ਮੰਗ ਕਰਦੀ ਹੈ ਕਿ ਬਿੱਲ ਨੂੰ ਤੁਰੰਤ ਲਾਗੂ ਕੀਤਾ ਜਾਵੇ। ਸਰਕਾਰ ਨੂੰ ਹੱਦਬੰਦੀ ਤੱਕ ਇਸ ਨੂੰ ਰੋਕਿਆ ਨਹੀਂ ਕਰਨਾ ਚਾਹੀਦਾ। ਇਸ ਤੋਂ ਪਹਿਲਾਂ ਜਾਤੀ ਜਨਗਣਨਾ ਕਰਵਾ ਕੇ ਇਸ ਬਿੱਲ ਵਿੱਚ SC-ST ਅਤੇ OBC ਔਰਤਾਂ ਲਈ ਰਾਖਵਾਂਕਰਨ ਕੀਤਾ ਜਾਵੇ।

ਇਸ ਤੋਂ ਬਾਅਦ ਭਾਜਪਾ ਸਾਂਸਦ ਨਿਸ਼ੀਕਾਂਤ ਦੂਬੇ ਨੇ ਕਿਹਾ ਕਿ ਇਹ ਸਿਰਫ ਪੀਐਮ ਮੋਦੀ ਦਾ ਬਿੱਲ ਹੈ, ਜਿਸ ਦਾ ਟੀਚਾ ਉਨ੍ਹਾਂ ਦੇ ਨਾਮ ਹੋਣਾ ਚਾਹੀਦਾ ਹੈ। ਭਾਜਪਾ ਵੱਲੋਂ ਨਿਰਮਲਾ ਸੀਤਾਰਮਨ, ਸਮ੍ਰਿਤੀ ਇਰਾਨੀ ਆਪਣੇ ਵਿਚਾਰ ਪੇਸ਼ ਕਰਨਗੀਆਂ। ਇਹ ਬਹਿਸ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਭਾਸ਼ਣ ਦੇ ਸਕਦੇ ਹਨ।

ਨਵੀਂ ਸੰਸਦ ਦੇ ਕੰਮਕਾਜ ਦੇ ਪਹਿਲੇ ਦਿਨ 19 ਸਤੰਬਰ ਨੂੰ ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) ਪੇਸ਼ ਕੀਤਾ ਗਿਆ ਸੀ। ਇਸ ਬਿੱਲ ਮੁਤਾਬਕ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕੀਤਾ ਜਾਵੇਗਾ। ਲੋਕ ਸਭਾ ਦੀਆਂ 543 ਸੀਟਾਂ ਵਿੱਚੋਂ 181 ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ। ਇਹ ਰਿਜ਼ਰਵੇਸ਼ਨ 15 ਸਾਲ ਤੱਕ ਰਹੇਗੀ। ਇਸ ਤੋਂ ਬਾਅਦ ਜੇਕਰ ਸੰਸਦ ਚਾਹੇ ਤਾਂ ਆਪਣੀ ਮਿਆਦ ਵਧਾ ਸਕਦੀ ਹੈ।

The post ਰਾਜੀਵ ਗਾਂਧੀ ਲੈ ਕੇ ਆਏ ਸਨ ਮਹਿਲਾ ਰਾਖਵਾਂਕਰਨ ਬਿੱਲ, ਉਨ੍ਹਾਂ ਦਾ ਸੁਪਨਾ ਅਜੇ ਵੀ ਅਧੂਰਾ: ਸੋਨੀਆ ਗਾਂਧੀ appeared first on TheUnmute.com - Punjabi News.

Tags:
  • adhir-ranjan-choudhary
  • amit-shah
  • breaking-news
  • congress
  • lok-sabha
  • news
  • parliament.
  • punjab-news
  • rajiv-gandhi
  • sonia-gandhi
  • special-session
  • the-unmute-breaking-news
  • the-unmute-latest-update
  • the-unmute-punjab
  • womens-reservation-bill

Kaur Immigration: ਸਟੂਡੈਂਟ ਵੀਜ਼ੇ 'ਤੇ ਕੈਨੇਡਾ ਚੱਲਿਆ ਸੁਖਦੀਪ ਸਿੰਘ

Wednesday 20 September 2023 07:22 AM UTC+00 | Tags: breaking-news canada canada-visa kaur-immigration moga news student-visa
ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ
ਚੰਡੀਗੜ੍ਹ, 20 ਸਤੰਬਰ 2023: ਸੁਖਦੀਪ ਸਿੰਘ (ਪੁੱਤਰ ਜੰਗ ਸਿੰਘ ਤੇ ਹਰਪਾਲ ਕੌਰ) ਵਾਸੀ ਹਾਊਸ ਨੰਬਰ-484/25, ਖੂਨੀ ਮਸੀਤ, ਨੇੜੇ ਸੋਢੀਆਂ ਦਾ ਹਾਤਾ, ਜਿਲ੍ਹਾ ਮੋਗਾ ਨੂੰ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ ਚਾਰ ਸਾਲ ਦਾ ਗੈਪ ਅਤੇ ਤਿੰਨ ਰਿਫਿਊਜ਼ਲਾਂ ਹੋਣ ਦੇ ਬਾਵਜੂਦ ਵੀ 14 ਦਿਨਾਂ ‘ਚ ਸਟੂਡੈਂਟ ਵੀਜ਼ਾ ਪ੍ਰਾਪਤ ਹੋਇਆ ਹੈ |
ਸੁਖਦੀਪ ਸਿੰਘ ਨੂੰ ਕਿਸੇ ਹੋਰ ਏਜੰਸੀ ਤੋਂ ਦੋ ਰਿਫਿਊਜ਼ਲ ਸਟੱਡੀ ਵੀਜ਼ਾ ‘ਤੇ ਆਈ ਸਨ | ਸੁਖਦੀਪ ਵੱਲੋਂ 03 ਜੁਲਾਈ 2023 ਨੂੰ  ਫਾਈਲ ਲਗਾਈ ਸੀ ਅਤੇ 17 ਜੁਲਾਈ 2023 ਨੂੰ ਵੀਜ਼ਾ ਆਇਆ ਪ੍ਰਾਪਤ ਹੋਇਆ | ਸੁਖਦੀਪ ਸਿੰਘ ਹੁਣ ਸਟੂਡੈਂਟ ਵਿਜੇ ‘ਤੇ ਬ੍ਰਿਟਿਸ਼ ਕੰਲੋਬੀਆਂ ਦੇ ਸ਼ਹਿਰ ਸਰੀ ਜਾਵੇਗਾ |  ਸੁਖਦੀਪ ਸਿੰਘ ਦਾ ਆਈਲੈਟਸ ਸਕੋਰ (IELTS Score):- ਓਵਰਆਲ 6.0(L-6.5, R-6.0, W-6.0, S-6.0) ਹੈ |
ਸੁਖਦੀਪ ਸਿੰਘ ਨੇ 2019 'ਚ ਬਾਰ੍ਹਵੀਂ ਪੜ੍ਹਾਈ ਕੀਤੀ ਹੈ | ਵੀਜਾ ਲੱਗਣ ‘ਤੇ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਸੁਖਦੀਪ ਸਿੰਘ ਨੂੰ ਵਧਾਈਆਂ ਦਿੱਤੀਆਂ । ਹੁਣ ਆਇਲਟਸ 'ਚੋਂ ਓਵਰਆਲ 6.0 ਬੈਂਡ ਤੇ PTE 'ਚੋਂ ਓਵਰਆਲ 60 ਸਕੋਰ ਤੇ TOFEL 'ਚੋਂ ਓਵਰਆਲ 83 ਸਕੋਰ 'ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ..
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ |
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ‘ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
  • ਮੋਗਾ ਬਰਾਂਚ:- 96926-00084
  •                    96927-00084
  •                    96928-00084
ਅੰਮ੍ਰਿਤਸਰ ਬਰਾਂਚ :  96923-00084
ਮੋਗਾ ਬਰਾਂਚ ਦਾ ਪਤਾ: ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ (Near Sri Satya Sai Murlidhar Ayurvedic College, Firozepur GT road,  Duneke, Moga)
ਅੰਮ੍ਰਿਤਸਰ ਬਰਾਂਚ ਦਾ ਪਤਾ : ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ (SCO 41, Veer Enclave, Near Golden Gate and Ryan International School , Bypass Road, Amritsar)
ਹੈਦਰਾਬਾਦ ਬਰਾਂਚ ਦਾ ਪਤਾ : ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ (Office No.301, 3rd Floor, "Sonathalia Emerald", Raj Bhavan Road, Somajiguda, Hyderabad)

The post Kaur Immigration: ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਚੱਲਿਆ ਸੁਖਦੀਪ ਸਿੰਘ appeared first on TheUnmute.com - Punjabi News.

Tags:
  • breaking-news
  • canada
  • canada-visa
  • kaur-immigration
  • moga
  • news
  • student-visa

ਚੰਡੀਗੜ੍ਹ, 20 ਸਤੰਬਰ 2023: ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ ‘ਚ ਸੋਨੀਆ ਗਾਂਧੀ ਦੇ ਭਾਸ਼ਣ ਤੋਂ ਬਾਅਦ ਭਾਜਪਾ ਸੰਸਦ ਨਿਸ਼ੀਕਾਂਤ ਦੂਬੇ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸੋਨੀਆ ਗਾਂਧੀ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਨਿਸ਼ੀਕਾਂਤ ਦੂਬੇ (Nishikant Dubey) ਨੇ ਕਿਹਾ ਕਿ ਤੁਸੀਂ ਕਿਹਾ ਸੀ ਕਿ ਰਾਜੀਵ ਗਾਂਧੀ ਨੇ ਇਸ ਬਿੱਲ ਦਾ ਸੁਪਨਾ ਦੇਖਿਆ ਸੀ, ਪਰ ਮੈਂ ਦੱਸਣਾ ਚਾਹੁੰਦਾ ਹਾਂ ਕਿ ਤੁਹਾਡੇ (ਕਾਂਗਰਸ ਸਰਕਾਰ) ਵੱਲੋਂ ਲਿਆਂਦਾ ਗਿਆ ਬਿੱਲ ਗਲਤ ਸੀ।

ਨਿਸ਼ੀਕਾਂਤ ਦੂਬੇ (Nishikant Dubey) ਨੇ ਕਿਹਾ ਕਿ ਜੇਕਰ ਓ.ਬੀ.ਸੀ. ਨੂੰ ਰਾਖਵਾਂਕਰਨ ਦੇਣਾ ਸੀ ਤਾਂ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ‘ਚ ਕਿਉਂ ਨਹੀਂ ਦਿੱਤਾ ਗਿਆ। ਇਹ ਦੇਸ਼ ਸੰਵਿਧਾਨ ਦੁਆਰਾ ਚਲਾਇਆ ਜਾਂਦਾ ਹੈ। ਸੰਵਿਧਾਨ ਦੀ ਧਾਰਾ 243 ਡੀ ਅਤੇ ਟੀ ​​ਵਿੱਚ ਕਿਤੇ ਵੀ ਓਬੀਸੀ ਦਾ ਜ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਤੁਸੀਂ ਪੰਚਾਇਤ ਵਿੱਚ ਔਰਤਾਂ ਲਈ ਰਾਖਵੇਂਕਰਨ ਦਾ ਪ੍ਰਬੰਧ ਕੀਤਾ ਹੈ। ਫਿਰ ਤੁਸੀਂ ਓਬੀਸੀ ਨੂੰ ਇਸ ਵਿੱਚ ਰਾਖਵਾਂਕਰਨ ਕਿਉਂ ਨਹੀਂ ਦਿੱਤਾ?

ਨਿਸ਼ੀਕਾਂਤ ਦੂਬੇ ਨੇ ਸੰਵਿਧਾਨ ਦੀ ਧਾਰਾ 82 ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਜਨਗਣਨਾ ਹੋਵੇਗੀ ਅਤੇ ਉਸ ਤੋਂ ਬਾਅਦ 2026 ਤੱਕ ਪਰਿ ਸੀਮਨ ਹੋਵੇਗਾ । ਅਸੀਂ ਇਸਨੂੰ ਤੁਰੰਤ ਕਿਵੇਂ ਲਾਗੂ ਕਰ ਸਕਦੇ ਹਾਂ? ਉਨ੍ਹਾਂ ਕਿਹਾ, ਕੀ ਤੁਸੀਂ ਚਾਹੁੰਦੇ ਹੋ ਕਿ ਇਸ ਨੂੰ ਸੁਪਰੀਮ ਕੋਰਟ ਰੱਦ ਕਰ ਦੇਵੇ ਅਤੇ ਔਰਤਾਂ ਨੂੰ ਰਾਖਵਾਂਕਰਨ ਨਾ ਮਿਲੇ? ਨਿਸ਼ੀਕਾਂਤ ਨੇ ਕ੍ਰੈਡਿਟ ਵਾਰ ਨੂੰ ਲੈ ਕੇ ਕਾਂਗਰਸ ‘ਤੇ ਵੀ ਨਿਸ਼ਾਨਾ ਸਾਧਿਆ।

ਉਨ੍ਹਾਂ ਕਿਹਾ ਕਿ ਸਪਾ ਅਤੇ ਆਰਜੇਡੀ ਵਰਗੀਆਂ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਮਹਿਲਾ ਰਾਖਵਾਂਕਰਨ ਲਾਗੂ ਹੋਵੇ। ਨਿਸ਼ੀਕਾਂਤ ਨੇ ਪਾਰਟੀ ਭਾਵਨਾਵਾਂ ਤੋਂ ਉੱਪਰ ਉੱਠ ਕੇ ਮਹਿਲਾ ਰਿਜ਼ਰਵੇਸ਼ਨ ਬਿੱਲ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ।

ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਆਗੂ ਗੀਤਾ ਮੁਖਰਜੀ ਅਤੇ ਭਾਜਪਾ ਦੀ ਸੰਸਦ ਮੈਂਬਰ ਸੁਸ਼ਮਾ ਸਵਜ ਨੇ ਇਸ ਬਿੱਲ ਲਈ ਸੰਘਰਸ਼ ਕੀਤਾ। ਕਾਂਗਰਸ ਆਗੂ ਸੋਨੀਆ ਗਾਂਧੀ ਇਸ ਮੁੱਦੇ ‘ਤੇ ਸਿਹਰਾ ਲੈਣਾ ਚਾਹੁੰਦੀ ਹੈ। ਕਾਂਗਰਸ ਇੰਨੇ ਸਾਲ ਬਿੱਲ ਨਹੀਂ ਲਿਆ ਸਕੀ। ਹੁਣ ਜੇਕਰ ਪ੍ਰਧਾਨ ਮੰਤਰੀ ਮੋਦੀ ਬਿੱਲ ਲੈ ਕੇ ਆਏ ਹਨ ਤਾਂ ਉਨ੍ਹਾਂ (ਵਿਰੋਧੀ) ਦੇ ਢਿੱਡ ਵਿੱਚ ਦਰਦ ਹੋ ਰਿਹਾ ਹੈ।

The post ਨਿਸ਼ੀਕਾਂਤ ਦੂਬੇ ਦਾ ਸੋਨੀਆ ਗਾਂਧੀ ਨੂੰ ਸਵਾਲ, ਤੁਹਾਡੀ ਸਰਕਾਰ ਨੇ OBC ਨੂੰ ਰਾਖਵਾਂਕਰਨ ਕਿਉਂ ਨਹੀਂ ਦਿੱਤਾ ? appeared first on TheUnmute.com - Punjabi News.

Tags:
  • breaking-news
  • nishikant-dubey
  • sonia-gandhi

ਸੋਨੀਆ ਗਾਂਧੀ ਨੇ ਇਸੇ ਸੰਸਦ 'ਚ MP ਯਸ਼ਵੀਰ ਸਿੰਘ ਦਾ ਕਾਲਰ ਫੜਿਆ ਸੀ: ਨਿਸ਼ੀਕਾਂਤ ਦੂਬੇ

Wednesday 20 September 2023 07:53 AM UTC+00 | Tags: bjp breaking-news congress india lok-sabha mp-yashvir-singh news nishikant-dubey punjab sonia-gandhi special-session

ਚੰਡੀਗੜ੍ਹ, 20 ਸਤੰਬਰ 2023: ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ ‘ਚ ਬਹਿਸ ਜਾਰੀ ਹੈ | ਇਸ ਦੌਰਾਨ ਨਿਸ਼ੀਕਾਂਤ ਦੂਬੇ (Nishikant Dubey) ਨੇ ਕਾਂਗਰਸ ਆਗੂ ਸੋਨੀਆ ਗਾਂਧੀ (Sonia Gandhi) ‘ਤੇ ਦੋਸ਼ ਲਾਇਆ ਹੈ | ਦੂਬੇ (Nishikant Dubey) ਨੇ ਵਿਰੋਧੀ ਗਠਜੋੜ ‘ਤੇ ਵੀ ਤੰਜ ਕੱਸਦੇ ਹੋਏ ਇਸ ਨੂੰ ਹੰਕਾਰੀ ਦੱਸਿਆ ਅਤੇ 2011 ‘ਚ ਲੋਕ ਸਭਾ ‘ਚ ਮਹਿਲਾ ਰਿਜ਼ਰਵੇਸ਼ਨ ਬਿੱਲ ਪੇਸ਼ ਕੀਤੇ ਜਾਣ ‘ਤੇ ਵਾਪਰੀ ਘਟਨਾ ਦਾ ਹਵਾਲਾ ਦਿੰਦੇ ਹੋਏ ਸੋਨੀਆ ਗਾਂਧੀ ‘ਤੇ ਵੀ ਨਿਸ਼ਾਨਾ ਸਾਧਿਆ। ਨਿਸ਼ੀਕਾਂਤ ਨੇ ਕਿਹਾ ਕਿ ਸਪਾ ਦੇ ਸੰਸਦ ਮੈਂਬਰ ਯਸ਼ਵੀਰ ਸਿੰਘ ਨੇ ਜਦੋਂ ਬਿੱਲ ਪੇਸ਼ ਕਰਨ ਜਾ ਰਹੇ ਸਨ ਤਾਂ ਨਰਾਇਣਸਾਮੀ ਦੇ ਹੱਥੋਂ ਬਿੱਲ ਦੀ ਕਾਪੀ ਪਾੜਨ ਦੀ ਕੋਸ਼ਿਸ਼ ਕੀਤੀ ਗਈ ਸੀ।

ਨਿਸ਼ੀਕਾਂਤ ਦੂਬੇ ਨੇ ਕਿਹਾ ਕਿ ਉਦੋਂ ਸੋਨੀਆ ਗਾਂਧੀ (Sonia Gandhi) ਉਨ੍ਹਾਂ ਦਾ ਕਾਲਰ ਫੜਨ ਜਾ ਰਹੀ ਸੀ। ਅਸੀਂ ਉਦੋਂ ਕਿਹਾ ਸੀ ਕਿ ਤੁਸੀਂ ਰਾਣੀ ਨਹੀਂ ਹੋ, ਤੁਸੀਂ ਅਜਿਹਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਮੁਲਾਇਮ ਸਿੰਘ ਯਾਦਵ ਨੇ ਕਿਹਾ ਸੀ ਕਿ ਭਾਜਪਾ ਦੇ ਸੰਸਦ ਮੈਂਬਰਾਂ ਨੇ ਸਾਡੇ ਸੰਸਦ ਮੈਂਬਰਾਂ ਨੂੰ ਬਚਾਇਆ ਹੈ। ਨਿਸ਼ੀਕਾਂਤ ਨੇ ਕਿਹਾ ਕਿ ਅੱਜ ਇਹ ਸਾਰੀਆਂ ਪਾਰਟੀਆਂ ਰਲ ਕੇ ਹੰਕਾਰੀ ਹੋ ਗਈਆਂ ਹਨ।

The post ਸੋਨੀਆ ਗਾਂਧੀ ਨੇ ਇਸੇ ਸੰਸਦ ‘ਚ MP ਯਸ਼ਵੀਰ ਸਿੰਘ ਦਾ ਕਾਲਰ ਫੜਿਆ ਸੀ: ਨਿਸ਼ੀਕਾਂਤ ਦੂਬੇ appeared first on TheUnmute.com - Punjabi News.

Tags:
  • bjp
  • breaking-news
  • congress
  • india
  • lok-sabha
  • mp-yashvir-singh
  • news
  • nishikant-dubey
  • punjab
  • sonia-gandhi
  • special-session

ਆਂਗਣਵਾੜੀ ਕੇਂਦਰਾਂ ਦਾ ਸਮਾਜਿਕ ਸੇਵਾਵਾਂ 'ਚ ਅਹਿਮ ਰੋਲ: MLA ਅਜੀਤਪਾਲ ਸਿੰਘ ਕੋਹਲੀ

Wednesday 20 September 2023 09:53 AM UTC+00 | Tags: anganwadi anganwadi-centers anganwadi-workers breaking-news latest-news mla-ajit-pal-singh-kohli news ngo punjab-anganwadi-center punjab-breaking punjab-government social-services walfare-scheme

ਪਟਿਆਲਾ, 20 ਸਤੰਬਰ 2023: ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਾਲ ਵਿਚ ਨਿਯੁਕਤ ਕੀਤੇ ਆਂਗਣਵਾੜੀ (Anganwadi) ਵਰਕਰਾਂ ਅਤੇ ਹੈਲਪਰਾਂ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੀਡੀਪੀੳ ਪਟਿਆਲਾ ਅਰਬਨ ਪ੍ਰਦੀਪ ਗਿੱਲ ਵੀ ਮੌਜੂਦ ਸਨ।

ਪਟਿਆਲਾ ਅਰਬਨ ਦੀਆਂ 46 ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕੇ ਸਮਾਜਿਕ ਸੁਰੱਖਿਆ ਵਿਭਾਗ ਅਧੀਨ ਆਉਣ ਵਾਲੇ ਆਂਗਣਵਾੜੀ ਸੈਂਟਰਾਂ ਦਾ ਸਮਾਜਿਕ ਸੇਵਾਵਾਂ 'ਚ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਹੀ ਸਾਡੇ ਹਰ ਗਲੀ ਮੁਹੱਲੇ ਵਿਚ ਜਾ ਕੇ ਛੋਟੇ ਬੱਚਿਆਂ ਦੇ ਪਾਲਣ ਪੋਸਣ ਬਾਰੇ ਅਹਿਮ ਜਾਣਕਾਰੀ ਦੇਣੀ ਹੁੰਦੀ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਤੱਕ ਪਹੁੰਚਾਉਣਾ ਹੁੰਦਾ ਹੈ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕੇ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ ਕਿਉਂਕਿ ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਭਵਿੱਖ ਸੰਵਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਣਵਾੜੀ (Anganwadi) ਵਰਕਰਾਂ ਦੀ ਭਲਾਈ ਲਈ ਹੋਰ ਅਹਿਮ ਕਦਮ ਚੁੱਕਣ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹੁਣ ਧੀਆਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਰਹੀਆਂ ਹਨ ਅਤੇ ਮਾਪਿਆਂ ਨੂੰ ਧੀ ਦਾ ਪਾਲਣ ਪੋਸ਼ਣ ਕਰਕੇ ਮਾਣ ਮਹਿਸੂਸ ਹੁੰਦਾ ਹੈ। ਪੰਜਾਬ ਸਰਕਾਰ ਲੜਕੀਆਂ ਲਈ ਸਿੱਖਿਆ ਅਤੇ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣ ਲਈ ਵਚਨਬੱਧ ਹੈ। ਵਿਧਾਇਕ ਅਜੀਤਪਾਲ ਸਿੰਘ ਨੇ ਕਿਹਾ ਕਿ ਇਹਨਾਂ ਵਰਕਰਾਂ ਅਤੇ ਹੈਲਪਰਾਂ ਦੀ ਬਿਨਾਂ ਕਿਸੇ ਪੱਖਪਾਤ ਤੋਂ ਉਨ੍ਹਾਂ ਦੀ ਕਾਬਲੀਅਤ ਦੇ ਅਧਾਰ 'ਤੇ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ 36,097 ਨੌਕਰੀਆਂ ਦਿੱਤੀਆਂ ਹਨ। ਇਸ ਮੁਹਿੰਮ ਤਹਿਤ ਮੈਰਿਟ ਦੇ ਆਧਾਰ 'ਤੇ ਬਿਨਾਂ ਸਿਫ਼ਾਰਿਸ਼ ਨੌਕਰੀਆਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ, ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਰਾਜ ਦੇ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ 18 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਨੌਕਰੀਆਂ ਦਿੱਤੀਆਂ
ਗਈਆਂ ਹਨ।ਇਸ ਮੌਕੇ ਵਿਭਾਗ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।

The post ਆਂਗਣਵਾੜੀ ਕੇਂਦਰਾਂ ਦਾ ਸਮਾਜਿਕ ਸੇਵਾਵਾਂ 'ਚ ਅਹਿਮ ਰੋਲ: MLA ਅਜੀਤਪਾਲ ਸਿੰਘ ਕੋਹਲੀ appeared first on TheUnmute.com - Punjabi News.

Tags:
  • anganwadi
  • anganwadi-centers
  • anganwadi-workers
  • breaking-news
  • latest-news
  • mla-ajit-pal-singh-kohli
  • news
  • ngo
  • punjab-anganwadi-center
  • punjab-breaking
  • punjab-government
  • social-services
  • walfare-scheme

ਐਸ.ਏ.ਐਸ.ਨਗਰ, 20 ਸਤੰਬਰ: ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 22 ਸਤੰਬਰ, 2023 ਨੂੰ ਕਿਸਾਨ ਵਿਕਾਸ ਚੈਂਬਰ (ਕਾਲਕਟ ਭਵਨ) ਏਅਰਪੋਰਟ ਰੋਡ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਆ ਜਾਵੇਗਾ।

ਇਸ ਬਾਰੇ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਖੇਤੀ ਮਾਹਿਰਾਂ ਵੱਲੋਂ ਦਿੱਤੀ ਜਾਣ ਵਾਲੀ ਤਕਨੀਕੀ ਜਾਣਕਾਰੀ ਤੋਂ ਲਾਭ ਲੈਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਕਿਸਾਨਾਂ ਨੂੰ ਭਾਗ ਲੈਣ ਹਿੱਤ ਅਪੀਲ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਕੈਂਪ ਵਿੱਚ ਕਲਵੰਤ ਸਿੰਘ ਐਮ.ਐਲ.ਏ. ਮੋਹਾਲੀ ਅਤੇ ਕੁਲਜੀਤ ਸਿੰਘ ਰੰਧਾਵਾ ਐਮ.ਐਲ.ਏ., ਹਲਕਾ ਡੇਰਾਬੱਸੀ ਵਿਸੇਸ਼ ਤੌਰ ਤੇ ਸ਼ਾਮਲ ਹੋਣਗੇ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮਿਤੀ 10 ਸਤੰਬਰ 2023 ਨੂੰ ਸਬਸਿਡੀ ਤੇ ਮਸ਼ੀਨਰੀ ਦੀ ਖ੍ਰੀਦ ਲਈ ਕੱਢੇ ਗਏ ਡਰਾਅ ਦੇ ਸਫ਼ਲ ਅਰਜ਼ੀਕਾਰ ਮਿਤੀ 24 ਸਤੰਬਰ 2023 ਤੋਂ ਪਹਿਲਾਂ ਪਹਿਲਾਂ ਮਸ਼ੀਨਾਂ ਦੀ ਖ੍ਰੀਦ ਕਰਨ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਿਸ਼ਚਿਤ ਮਿਤੀ ਤੱਕ ਮਸ਼ੀਨਾਂ ਦੀ ਖ੍ਰੀਦ ਕਰ ਲਈ ਜਾਵੇ। ਮਸ਼ੀਨਾਂ ਦੀ ਖ੍ਰੀਦ ਨਾ ਹੋਣ ਦੀ ਸੂਰਤ ਵਿੱਚ ਵਿਭਾਗ ਨੂੰ ਅਗਲੇ ਲਾਭਪਾਤਰੀ ਦੀ ਚੋਣ ਲਈ ਦੁਬਾਰਾ ਡਰਾਅ ਕੱਢਣ ਦੀ ਜਰੂਰਤ ਪਵੇਗੀ।

The post ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਤੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 22 ਨੂੰ appeared first on TheUnmute.com - Punjabi News.

Tags:
  • aam-aadmi-party
  • farmer-training-camp
  • indian-army
  • mohali
  • news
  • paddy-sesion
  • punjab
  • the-unmute-breaking

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੋਹਾਲੀ ਦੇ ਇਸ ਏਰੀਏ ਨੂੰ "ਨੋ ਫਲਾਇੰਗ ਜ਼ੋਨ" ਐਲਾਨਿਆ

Wednesday 20 September 2023 02:01 PM UTC+00 | Tags: aam-aadmi-party ashika-jain breaking-news cm-bhagwant-mann code-of-criminal-procedure latest-news mohali news no-flying-zone punjab punjabi-news punjab-news

ਐਸ.ਏ.ਐਸ. ਨਗਰ, 20 ਸਤੰਬਰ, 2023 : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਰੱਖਿਆ ਅਤੇ ਅਮਨ ਕਾਨੂੰਨ ਸਥਿਤੀ ਦੇ ਮੱਦੇਨਜ਼ਰ ਪੀ.ਸੀ.ਏ. ਸਟੇਡੀਅਮ ਫੇਜ਼-9 ਅਤੇ ਇਸ ਦੇ ਨਾਲ ਲੱਗਦੇ 05 ਕਿਲੋਮੀਟਰ ਘੇਰੇ ਦੇ (ਰੇਡੀਅਸ) ਏਰੀਏ ਨੂੰ 20 ਸਤੰਬਰ 2023 ਤੋਂ 23 ਸਤੰਬਰ 2023 ਤੱਕ ਨੋ-ਡਰੋਨ ਅਤੇ ਨੋ-ਫਲਾਇੰਗ ਜ਼ੋਨ (No Flying Zone) ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।

ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਏਰੀਆ ਵਿੱਚ ਕੋਈ ਵੀ ਕਿਸੇ ਕਿਸਮ ਦੇ ਫਲਾਇੰਗ ਆਬਜੈਕਟ ਦੇ ਉਡਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ ਅਤੇ ਇਹ ਹੁਕਮ ਹਵਾਬਾਜ਼ੀ/ ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ‘ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 20 ਸਤੰਬਰ 2023 ਤੋਂ 23 ਸਤੰਬਰ 2023 ਤੱਕ ਉਕਤ ਏਰੀਏ ਵਿੱਚ ਲਾਗੂ ਹੋਣਗੇ।

The post ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੋਹਾਲੀ ਦੇ ਇਸ ਏਰੀਏ ਨੂੰ “ਨੋ ਫਲਾਇੰਗ ਜ਼ੋਨ” ਐਲਾਨਿਆ appeared first on TheUnmute.com - Punjabi News.

Tags:
  • aam-aadmi-party
  • ashika-jain
  • breaking-news
  • cm-bhagwant-mann
  • code-of-criminal-procedure
  • latest-news
  • mohali
  • news
  • no-flying-zone
  • punjab
  • punjabi-news
  • punjab-news

ਮੋਹਾਲੀ 'ਚ ਐੱਸ.ਟੀ.ਪੀ. ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਕੀਤਾ ਜਾਵੇ ਮੁਕੰਮਲ: ਦਮਨਜੀਤ ਸਿੰਘ ਮਾਨ

Wednesday 20 September 2023 02:06 PM UTC+00 | Tags: adc-damanjit-singh-mann breaking-news damanjit-singh-mann mohali news punjabi-news stp-projects the-unmute-breaking-news

ਐੱਸ.ਏ.ਐੱਸ ਨਗਰ, 20 ਸਤੰਬਰ 2023: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸ਼ਹਿਰੀ ਖੇਤਰਾਂ ਵਿਚ ਵੱਖ-ਵੱਖ ਥਾਈਂ ਚੱਲ ਰਹੇ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੱਲ ਖ਼ਾਸ ਧਿਆਨ ਦੇਣ ਲਈ ਨਿਰਦੇਸ਼ ਦਿੱਤੇ ਅਤੇ ਉਪ ਮੰਡਲ ਮੈਜਿਸਟ੍ਰੇਟਸ ਨੂੰ ਟਿਊਬਵੈਲ ਲਗਾਉਣ ਸਬੰਧੀ ਲੰਬਿਤ ਪਏ ਕੰਮ ਨਿਜੀ ਤੌਰ ‘ਤੇ ਧਿਆਨ ਦੇ ਕੇ ਜਲਦੀ ਨਿਪਟਾਉਣ ਦੇ ਆਦੇਸ਼ ਵੀ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਈਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਲਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ਉੱਤੇ ਤਿਆਰ ਕਰਵਾਉਣ ਬਾਬਤ ਜੋ ਵੀ ਕਾਰਜ ਲੋੜੀਂਦੇ ਹਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਤੈਅ ਪ੍ਰੋਜੈਕਟਾਂ ਦੀ ਪੂਰਤੀ ਨਾਲ ਨਾ ਕੇਵਲ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧਨ ਹੋਵੇਗਾ ਸਗੋਂ ਹੜ੍ਹਾਂ ਵਰਗੀ ਸਥਿਤੀ ਨੂੰ ਨਜਿੱਠਣ ਵਿਚ ਵੀ ਮਦਦ ਮਿਲੇਗੀ। ਟ੍ਰੀਟ (ਸੋਧਿਆ) ਪਾਣੀ ਵੱਖੋ-ਵੱਖ ਥਾਂ ਤੇ ਸਿੰਜਾਈ ਤੇ ਹੋਰਨਾਂ ਕਾਰਜਾਂ ਲਈ ਵਰਤਿਆ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਵੱਖੋ-ਵੱਖ ਥਾਈਂ ਟਿਊਬਵੈੱਲਜ਼ ਲਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਉਹਨਾਂ ਨੇ ਲਾਲੜੂ ਵਿਖੇ ਬਣਨ ਵਾਲੇ ਪਾਰਕਿੰਗ ਲੌਟ ਦਾ ਕੰਮ ਵੀ ਜਲਦੀ ਸ਼ੁਰੂ ਕਰਵਾਉਣ ਲਈ ਕਿਹਾ। ਉਹਨਾਂ ਨੇ ਜ਼ੀਰਕਪੁਰ ਦੇ ਕਿਸ਼ਨਪੁਰਾ ਖੇਤਰ ਸਬੰਧੀ ਸੀਵਰੇਜ ਪ੍ਰੋਜੈਕਟ ਦੀ ਸਮੀਖਿਆ ਵੀ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਾਫ ਸਫ਼ਾਈ ਸਮੇਤ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖੋ ਵੱਖ ਮੁਹਿੰਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਹਨਾਂ ਦੱਸਿਆ ਕਿ ਖਰੜ ਖੇਤਰ ਵਿਚ ਨਗਰ ਕੌਂਸਲ ਦੀ ਕਾਰਗੁਜ਼ਾਰੀ ਹੋਰ ਬਿਹਤਰ ਬਣਾਉਣ ਲਈ ਵੱਡੀ ਗਿਣਤੀ ਵਾਹਨ ਢੋਆ-ਢੁਆਈ ਲਈ ਖਰੀਦੇ ਜਾ ਰਹੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੜ-ਲਾਂਡਰਾਂ ਰੋਡ ਉੱਤੇ ਸੀਵਰੇਜ ਦਾ ਕੰਮ ਚਲ ਰਿਹਾ ਹੈ। ਉਹਨਾਂ ਕਿਹਾ ਕਿ ਕਜੌਲੀ ਐੱਸ.ਟੀ.ਪੀ. ਅਤੇ ਖੂਨੀਮਾਜਰਾ ਐੱਸ.ਟੀ.ਪੀ. ਲਾਉਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ। ਉਹਨਾਂ ਨੇ ਲਾਲੜੂ ਬੱਸ ਸਟੈਂਡ ਪ੍ਰੋਜੈਕਟ ਲਈ ਲੋੜੀਂਦੇ ਫੰਡ ਮੁਹਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ। ਇਸ ਦੇ ਨਾਲ ਨਾਲ ਸ਼ਹਿਰੀ ਖੇਤਰਾਂ ਵਿਚ 88 ਵੇਰਕਾ ਬੂਥ ਸਥਾਪਤ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਇਹ ਕੰਮ ਪਹਿਲ ਦੇ ਅਧਾਰ ਉੱਤੇ ਕਰਨ ਲਈ ਕਿਹਾ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਲੰਬਿਤ ਪਏ ਕੰਮਾਂ ਨੂੰ ਮਿੱਥੇ ਸਮੇਂ ਵਿਚ ਨਿਪਟਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਕਾਰਜਾਂ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ. ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਮੋਹਾਲੀ ਅਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ‘ਸਿੰਗਲ ਯੂਜ਼ ਪਲਾਸਟਿਕ’ (ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ) ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਤੇ ਇਸ ਸਬੰਧੀ ਵੱਧ ਤੋਂ ਵੱਧ ਚੈਕਿੰਗ ਯਕੀਨੀ ਬਣਾ ਕੇ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਸ ਦੌਰਾਨ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਲੋਕਾਂ ਦੇ ਚਾਲਾਨ ਕੱਟਣ ਲਈ ਹਦਾਇਤ ਕੀਤੀ ਤਾਂ ਜੋ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਨਾਲ ਸ਼ਹਿਰ ਵਿਚ ਵਧ ਤੋਂ ਵਧ ਸੜਕਾਂ ਦੇ ਨਾਲ ਨਾਲ ਸਾਈਕਲ ਟਰੈਕ ਬਣਾਉਣ ਦੇ ਪ੍ਰੋਜੈਕਟ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਇਸੇ ਦੌਰਾਨ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐੱਸ.ਟੀ.ਪੀਜ਼ ਨਾਲ ਟ੍ਰੀਟ (ਸੋਧਿਆ) ਕੀਤਾ ਪਾਣੀ ਖੇਤਾਂ ਨੂੰ ਲਾਇਆ ਜਾਣਾ ਯਕੀਨੀ ਬਣਾਇਆ ਜਾਵੇ। ਜਲ ਸਰੋਤ ਵਿਭਾਗ ਵਲੋਂ ਹੜ੍ਹਾਂ ਨੂੰ ਰੋਕਣ ਦੇ ਮੱਦੇਨਜ਼ਰ ਜਲ ਸਰੋਤਾਂ ਦਾ ਕੀਤਾ ਜਾ ਰਿਹਾ ਸਰਵੇਖਣ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ ਤੇ ਭਵਿੱਖ ਵਿੱਚ ਹੜ੍ਹਾਂ ਤੋਂ ਬਚਿਆ ਜਾ ਸਕੇ। ਮੀਟਿੰਗ ਵਿੱਚ ਐੱਸ.ਡੀ.ਐੱਮ. ਮੋਹਾਲੀ ਚੰਦਰ ਜੋਤੀ ਸਿੰਘ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਰਵਿੰਦਰ ਸਿੰਘ ਸਮੇਤ ਜ਼ਿਲ੍ਹੇ ਵਿਚਲੇ ਸਾਰੇ ਕਾਰਜਸਾਧਕ ਅਫ਼ਸਰ ਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

The post ਮੋਹਾਲੀ ‘ਚ ਐੱਸ.ਟੀ.ਪੀ. ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਕੀਤਾ ਜਾਵੇ ਮੁਕੰਮਲ: ਦਮਨਜੀਤ ਸਿੰਘ ਮਾਨ appeared first on TheUnmute.com - Punjabi News.

Tags:
  • adc-damanjit-singh-mann
  • breaking-news
  • damanjit-singh-mann
  • mohali
  • news
  • punjabi-news
  • stp-projects
  • the-unmute-breaking-news

ਲੋਕ ਸਭਾ 'ਚ ਮਹਿਲਾ ਰਾਖਵਾਂਕਰਨ ਬਿੱਲ ਪਾਸ, ਵਿਰੋਧ 'ਚ ਪਈਆਂ ਸਿਰਫ 2 ਵੋਟਾਂ

Wednesday 20 September 2023 02:12 PM UTC+00 | Tags: aam-aadmi-party amit-shah breaking-news cm-bhagwant-mann congress latest-news nari-shakti-vandan-bil nari-shakti-vandan-bill news punjab punjab-police womens-reservation-bill

ਚੰਡੀਗੜ੍ਹ, 20 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ‘ਚ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill ) (ਨਾਰੀ ਸ਼ਕਤੀ ਵੰਦਨ ਬਿੱਲ) ਪਾਸ ਹੋ ਗਿਆ। ਸਲਿੱਪ ਵੋਟਿੰਗ ‘ਚ ਬਿੱਲ ਦੇ ਸਮਰਥਨ ‘ਚ 454 ਅਤੇ ਵਿਰੋਧ ‘ਚ 2 ਵੋਟਾਂ ਪਈਆਂ। ਹੁਣ ਭਲਕੇ (ਵੀਰਵਾਰ) ਇਹ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਉੱਥੋਂ ਲੰਘਣ ਤੋਂ ਬਾਅਦ ਇਹ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਜਾਵੇਗਾ। ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ।

The post ਲੋਕ ਸਭਾ ‘ਚ ਮਹਿਲਾ ਰਾਖਵਾਂਕਰਨ ਬਿੱਲ ਪਾਸ, ਵਿਰੋਧ ‘ਚ ਪਈਆਂ ਸਿਰਫ 2 ਵੋਟਾਂ appeared first on TheUnmute.com - Punjabi News.

Tags:
  • aam-aadmi-party
  • amit-shah
  • breaking-news
  • cm-bhagwant-mann
  • congress
  • latest-news
  • nari-shakti-vandan-bil
  • nari-shakti-vandan-bill
  • news
  • punjab
  • punjab-police
  • womens-reservation-bill

ਏ.ਡੀ.ਸੀ (ਡੀ) ਗੀਤਿਕਾ ਸਿੰਘ ਵੱਲੋਂ ਜ਼ਿਲ੍ਹਾ ਪੱਧਰੀ ਬੈਂਕ ਸਲਾਹਕਾਰ ਕਮੇਟੀ ਦੀ ਮੀਟਿੰਗ

Wednesday 20 September 2023 02:19 PM UTC+00 | Tags: aam-aadmi-party adc-d-geetika-singh adc-geetika-singh breaking-news geetika-singh latest-news level-bank-advisory-committee mohali news punjab punjabi-news punjab-police the-unmute-breaking

ਐਸ.ਏ.ਐਸ.ਨਗਰ, 20 ਸਤੰਬਰ 2023: ਲੀਡ ਬੈਂਕ ਦਫ਼ਤਰ, ਪੰਜਾਬ ਨੈਸ਼ਨਲ ਬੈਂਕ, ਐਸ.ਏ.ਐਸ.ਨਗਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜੂਨ 2023 ਨੂੰ ਖ਼ਤਮ ਹੋਣ ਵਾਲੀ ਤਿਮਾਹੀ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਮੀਟਿੰਗ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਸ੍ਰੀਮਤੀ ਗੀਤਿਕਾ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕੀਤੀ। ਇਹ ਮੀਟਿੰਗ ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਬੁਲਾਈ ਗਈ ਜਿਸ ਵਿੱਚ ਸਾਰੇ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰਾਂ , ਸਾਰੇ ਲਾਈਨ ਵਿਭਾਗਾਂ ਦੇ ਅਫ਼ਸਰਾਂ ਨੇ ਭਾਗ ਲਿਆ।

ਐੱਮ.ਕੇ.ਭਾਰਦਵਾਜ ਚੀਫ ਲੀਡ ਜ਼ਿਲਾ ਮੈਨੇਜਰ, ਐਸ.ਏ.ਐਸ.ਨਗਰ ਨੇ ਏ.ਡੀ.ਸੀ.(ਡੀ) ਗੀਤਿਕਾ ਸਿੰਘ, ਸ੍ਰੀਮਤੀ ਰੀਟਾ ਜੁਨੇਜਾ ਡੀ.ਜੀ.ਐਮ.(ਸਰਕਲ ਹੈੱਡ) ਪੰਜਾਬ ਨੈਸ਼ਨਲ ਬੈਂਕ, ਭਾਰਤੀ ਰਿਜ਼ਰਵ ਬੈਂਕ ਦੀ ਪ੍ਰਤੀਨਿਧੀ ਸ੍ਰੀਮਤੀ ਗਰਿਮਾ ਬੱਸੀ, ਜ਼ਿਲ੍ਹਾ ਵਿਕਾਸ ਮੈਨੇਜਰ, ਨਾਬਾਰਡ ਮਨੀਸ਼ ਗੁਪਤਾ, , ਰਾਜ ਨਿਰਦੇਸ਼ਕ ਆਰ-ਸੈਟੀ ਚਰਨਜੀਤ ਸਿੰਘ, ਜ਼ਿਲ੍ਹਾ ਡਾਇਰੈਕਟਰ ਆਰ ਐਸ ਈ ਟੀ ਆਈ ਅਮਨਦੀਪ ਸਿੰਘ, ਸਾਰੇ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰ, ਲਾਈਨ ਵਿਭਾਗਾਂ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ।

ਐਮ ਕੇ ਭਾਰਦਵਾਜ ਚੀਫ ਐਲ ਡੀ ਐਮ ਨੇ ਦੱਸਿਆ ਕਿ ਜ਼ਿਲ੍ਹੇ ਨੇ 40% ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ 51% ਦੀ ਪ੍ਰਾਪਤੀ ਨਾਲ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪਾਰ ਕਰ ਲਿਆ ਹੈ। ਕ੍ਰੈਡਿਟ ਡਿਪਾਜ਼ਿਟ ਅਨੁਪਾਤ 60% ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ 61.03% ਹੈ। ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਦੇ ਤਹਿਤ 65186 ਲਾਭਪਾਤਰੀਆਂ ਨੂੰ 30.06.2023 ਤੱਕ ਕਵਰ ਕੀਤਾ ਗਿਆ ਹੈ।

ਐਮ ਕੇ ਭਾਰਦਵਾਜ ਨੇ ਨਿੱਜੀ ਖੇਤਰ ਦੇ ਬੈਂਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਤੇ ਵਿਸ਼ੇਸ਼ ਧਿਆਨ ਦੇਣ। ਐਮ.ਕੇ. ਭਾਰਦਵਾਜ ਨੇ ਅੱਗੇ ਕਿਹਾ ਕਿ ਅੱਜ ਤੱਕ ਲਗਭਗ 4184 ਪੀ ਐਮ ਸਵੈਨਿਧੀ ਅਰਜ਼ੀਆਂ ਤਹਿਤ 27.49 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਨਾਲ ਹੀ ਸਾਰੇ ਬੈਂਕਾਂ ਨੂੰ ਪੀ ਐਮ ਸਵੈਨਿਧੀ ਦੇ ਅਧੀਨ ਸਾਰੀਆਂ ਨਵੀਆਂ ਅਰਜ਼ੀਆਂ ਨੂੰ ਨਿਯਮਤ ਅਧਾਰ ਤੇ ਕਲੀਅਰ ਕਰਨ ਲਈ ਨਿਰਦੇਸ਼ ਦਿੱਤੇ ਗਏ।

ਮਨੀਸ਼ ਗੁਪਤਾ, ਜ਼ਿਲ੍ਹਾ ਵਿਕਾਸ ਮੈਨੇਜਰ ਨਾਬਾਰਡ ਨੇ ਇਨ੍ਹਾਂ ਸਕੀਮਾਂ ਰਾਹੀਂ ਸਵੈ-ਰੁਜ਼ਗਾਰ ਵਿੱਚ ਲੱਗੇ ਲੋਕਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਨਾਬਾਰਡ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਰਕਾਰੀ ਸਪਾਂਸਰ ਸਕੀਮਾਂ ਵਿੱਚ ਦਿੱਤੀਆਂ ਜਾਂਦੀਆਂ ਵੱਖ-ਵੱਖ ਸਬਸਿਡੀਆਂ ਬਾਰੇ ਜਾਣੂ ਕਰਵਾਇਆ।

ਗਰਿਮਾ ਬੱਸੀ, ਲੀਡ ਜ਼ਿਲ੍ਹਾ ਅਫ਼ਸਰ ਨੇ ਕਿਹਾ ਕਿ ਬੈਂਕਾਂ ਨੂੰ ਸਾਰੇ ਖਾਤਿਆਂ ਨੂੰ ਡਿਜੀਟਲਾਈਜ਼ੇਸ਼ਨ ਵਿੱਚ ਸ਼ਾਮਲ ਕਰਨ ਲਈ ਵਿਸ਼ੇਸ਼ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਜ਼ਿਲ੍ਹਾ ਆਉਣ ਵਾਲੀ ਤਿਮਾਹੀ ਵਿੱਚ 100% ਡਿਜੀਟਲਾਈਜ਼ੇਸ਼ਨ ਪ੍ਰਾਪਤ ਕਰ ਸਕੇ। ਉਹਨਾਂ ਨੇ ਅੱਗੇ ਕਿਹਾ ਕਿ ਬੈਂਕ ਸ਼ਾਖਾਵਾਂ ਨੂੰ ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਹਨਾਂ ਨੇ ਬੈਂਕਾਂ ਨੂੰ ਹਦਾਇਤ ਦਿੱਤੀ ਕਿ ਉਹ ਜਿਲ੍ਹੇ ਦੀ ਸਾਰੀਆਂ ਪੇਂਡੂ ਸ਼ਾਖਾਵਾਂ ਵੱਲੋਂ ਹਰ ਮਹੀਨੇ ਪੰਜ ਵਿੱਤੀ ਸਾਖਰਤਾ ਕੈਂਪ ਲਗਾਉਣੇ ਯਕੀਨੀ ਬਣਾਉਣ।

ਚਰਨਜੀਤ ਸਿੰਘ ਸਟੇਟ ਡਾਇਰੈਕਟਰ ਆਰ ਐਸ ਈ ਟੀ ਆਈ ਨੇ ਕਿਹਾ ਕਿ ਬੈਂਕ ਲੋੜਵੰਦ ਅਤੇ ਗਰੀਬਾਂ ਦੇ ਵਿਕਾਸ ਲਈ ਮਿਸ਼ਨ ਮੋਡ ਪਹੁੰਚ ਅਪਨਾਉਣ। ਉਨ੍ਹਾਂ ਨੇ ਸਾਰੇ ਬੈਂਕਰਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਆਰ ਐੱਸ ਈ ਟੀ ਆਈ ਵੱਲੋਂ ਪ੍ਰਾਪਤ ਹੋਈਆਂ ਸਾਰੀਆਂ ਅਰਜ਼ੀਆਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕਰਨ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ ਤੇ ਉਹਨਾਂ ਨੂੰ ਦਿੱਤੀ ਗਈ ਟ੍ਰੇਨਿੰਗ ਸਫਲ ਹੋ ਸਕੇ।

ਰੀਟਾ ਜੁਨੇਜਾ, ਡੀ ਜੀ ਐਮ ਨੇ ਸਾਰੇ ਬੈਂਕਰ ਭਾਈਚਾਰੇ ਨੂੰ ਵੀ ਬੇਨਤੀ ਕੀਤੀ ਕਿ ਉਹ ਆਪਣੇ ਬੈਂਕ ਲਿੰਕੇਜ ਦੁਆਰਾ ਪੇਂਡੂ ਗਰੀਬਾਂ ਦੇ ਵਿਕਾਸ ਲਈ, ਉਹਨਾਂ ਨੂੰ ਕਰਜ਼ੇ ਦੀਆਂ ਸਹੂਲਤਾਂ ਪ੍ਰਦਾਨ ਕਰਕੇ ਅਤੇ ਉਹਨਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਕਵਰ ਕਰਨ ਲਈ ਹੱਥ ਮਿਲਾਉਣ। ਸਮਾਜ ਭਲਾਈ ਨੂੰ ਯਕੀਨੀ ਬਣਾਉਣਾ ਸਾਰੀਆਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਏ ਡੀ ਸੀ (ਡੀ) ਗੀਤਿਕਾ ਸਿੰਘ ਨੇ ਬੈਂਕਾਂ ਵੱਲੋਂ ਵੱਖ-ਵੱਖ ਮਾਪਦੰਡਾਂ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਹਨਾਂ ਨੇ ਸਲਾਨਾ ਕ੍ਰੈਡਿਟ ਯੋਜਨਾ 2023-24 ਦੇ ਤਹਿਤ ਖਤਮ ਹੋਈ ਤਿਮਾਹੀ ਜੂਨ 2023 ਲਈ ਸਾਰੇ ਬੈਂਕਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਬੈਂਕਰਾਂ ਨੂੰ ਸਾਰੀਆਂ ਸਰਕਾਰੀ ਸਪਾਂਸਰਡ ਸਕੀਮਾਂ ਦੇ ਅਧੀਨ ਬਕਾਇਆ ਅਰਜ਼ੀਆਂ ਪ੍ਰਤੀ ਇੱਕ ਕਿਰਿਆਸ਼ੀਲ ਅਤੇ ਹਮਦਰਦੀ ਵਾਲੀ ਪਹੁੰਚ ਰੱਖਣ ਦੀ ਸਲਾਹ ਦਿੱਤੀ।

ਐਮ.ਕੇ.ਭਾਰਦਵਾਜ ਚੀਫ਼ ਐਲ.ਡੀ.ਐਮ. ਨੇ ਏ.ਡੀ.ਸੀ.(ਡੀ) ਦਾ ਉਹਨਾਂ ਦੇ ਵਡਮੁੱਲੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਬੈਂਕ ਸਾਰੀਆਂ ਸਰਕਾਰੀ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰਨਗੇ। ਆਉਣ ਵਾਲੀ ਤਿਮਾਹੀ ਵਿੱਚ ਸਰਕਾਰੀ ਯੋਜਨਾਵਾਂ ਅਤੇ ਜ਼ਿਲ੍ਹੇ ਦੇ ਸਾਰੇ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪ੍ਰਾਪਤ ਕੀਤਾ ਜਾਵੇਗਾ।

The post ਏ.ਡੀ.ਸੀ (ਡੀ) ਗੀਤਿਕਾ ਸਿੰਘ ਵੱਲੋਂ ਜ਼ਿਲ੍ਹਾ ਪੱਧਰੀ ਬੈਂਕ ਸਲਾਹਕਾਰ ਕਮੇਟੀ ਦੀ ਮੀਟਿੰਗ appeared first on TheUnmute.com - Punjabi News.

Tags:
  • aam-aadmi-party
  • adc-d-geetika-singh
  • adc-geetika-singh
  • breaking-news
  • geetika-singh
  • latest-news
  • level-bank-advisory-committee
  • mohali
  • news
  • punjab
  • punjabi-news
  • punjab-police
  • the-unmute-breaking

ਮੋਹਾਲੀ 'ਚ ਸਿੱਖਿਆ ਢਾਂਚੇ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ 'ਤੇ ਜਾਰੀ: DC ਆਸ਼ਿਕਾ ਜੈਨ

Wednesday 20 September 2023 02:24 PM UTC+00 | Tags: aam-aadmi-party breaking-news dc-ashika-jain education-infrastructure infrastructure latest-news mohali news the-unmute-breaking-news

ਐਸ.ਏ.ਐਸ. ਨਗਰ, 20 ਸਤੰਬਰ 2023: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ (Mohali) ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ 'ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਸਿੱਖਿਆ ਢਾਂਚੇ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਸਕੂਲ ਆਫ਼ ਐਮੀਨੈਂਸ ਸਬੰਧੀ 75 ਫ਼ੀਸਦ ਤੋਂ ਵੱਧ ਕੰਮ ਮੁਕੰਮਲ ਕਰ ਲਿਆ ਗਿਆ ਹੈ। ਇਸ ਦੇ ਨਾਲ ਨਾਲ ਪਿੰਡਾਂ ਦੇ ਸਕੂਲਾਂ ਵਿਚ ਕਰੀਬ 750 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਵਤੀਰਾ ਅਪਣਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹੇ  Mohali) ਦੇ ਵਿਅਕਤੀਗਤ ਕਿਸਾਨਾਂ ਨੂੰ 495, ਸੁਸਾਇਟੀਆਂ ਨੂੰ 85, ਪੰਚਾਇਤਾਂ ਨੂੰ 111, ਕਿਸਾਨ ਗਰੁੱਪਾਂ ਨੂੰ 33 ਅਤੇ ਐੱਫ.ਪੀ.ਓ. ਨੂੰ 04 ਮਸ਼ੀਨਾਂ ਦੇਣ ਦੀ ਪ੍ਰਕਿਰਿਆ ਜਾਰੀ ਹੈ।

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮੰਤਵ ਨਾਲ ਜੁਲਾਈ ਤੇ ਅਗਸਤ ਮਹੀਨੇ ਦੌਰਾਨ ਕਰੀਬ 1300 ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਗਿਆ। 09 ਪਲੇਸਮੈਂਟ ਕੈਂਪ ਲਾਏ ਗਏ ਅਤੇ ਕਰੀਬ 600 ਨੌਜਵਾਨਾਂ ਦੀ ਕਾਊਂਸਲਿੰਗ ਕੀਤੀ ਗਈ। ਕਰੀਬ 4500 ਨੌਜਵਾਨਾਂ ਦੀ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰੇਸ਼ਨ ਕੀਤੀ ਗਈ ਹੈ।

ਜੈਨ ਨੇ ਨੌਜਵਾਨਾਂ ਨੂੰ ਰੋਜ਼ਗਾਰ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੂੰ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ ਅਤੇ ਇਸ ਸਬੰਧੀ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਨੂੰ ਵੀ ਸੂਚਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਪੜ੍ਹਾਈ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਸਵੈ ਸਹਾਇਤਾ ਗਰੁੱਪਾਂ ਦੀ ਮਦਦ ਲੈਣ ਦੀ ਗੱਲ ਵੀ ਆਖੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿਚ ਸਾਂਝੇ ਜਲ ਤਲਾਬ ਬਣਾਉਣ ਦੇ ਕਾਰਜ ਚੱਲ ਰਹੇ ਹਨ ਤੇ 75 ਤਲਾਬ ਬਣਾਉਣ ਦਾ ਟੀਚਾ ਹੈ, ਜਿਨ੍ਹਾਂ ਵਿਚੋਂ 54 ਦਾ ਕੰਮ ਪੂਰਾ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨਾਂ, ਪਖਾਨਿਆਂ, ਛੱਪੜਾਂ ਦੀ ਸਾਫ਼-ਸਫਾਈ, ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ, ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡਾਂ ਦੀ ਦਿੱਖ ਨੂੰ ਸੁਧਾਰਨ ਹਿੱਤ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।

ਡਿਪਟੀ ਕਮਿਸ਼ਨਰ ਨੇ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ-ਵੱਖ ਕਾਰਜ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਾ ਹੈ ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਪਿੰਡਾਂ ਵਿਚ 3522 ਲੱਖ ਰੁਪਏ ਖਰਚੇ ਜਾਣੇ ਹਨ ਤੇ ਹੁਣ ਤਕ 1062.19 ਲੱਖ ਰੁਪਏ ਖਰਚੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਬੂਟੇ ਲਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ, ਛੱਪੜਾਂ ਨੂੰ ਸਾਫ਼ ਕਰਨ ਤੇ ਗਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਪੇਂਡੂ ਵਿਕਾਸ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਖੁਦ ਫੀਲਡ ਵਿਚ ਜਾ ਕੇ ਪ੍ਰੋਜੈਕਟਾਂ ਦੀ ਖੁਦ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।

ਡੀ.ਸੀ. ਨੇ ਕਿਹਾ ਕਿ ਪਿੰਡਾਂ ਦੀ ਸਾਫ਼-ਸਫਾਈ ਸਬੰਧੀ ਜ਼ਿਲ੍ਹੇ ਦੇ ਬੀ.ਡੀ.ਪੀ.ਓਜ਼ ਖੁਦ ਨਿਰੀਖਣ ਕਰਨ। ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਸਮੇਤ ਸਮੂਹ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਚੱਲ ਰਹੇ ਕੰਮਾਂ ਲਈ ਨਿਜੀ ਤੌਰ ‘ਤੇ ਦੌਰਾ ਕਰਕੇ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਾਸਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ-ਸਮੇਂ ਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਆਖਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੀਤਿਕਾ ਸਿੰਘ, ਐੱਸ.ਡੀ.ਐੱਮ. ਮੋਹਾਲੀ ਚੰਦਰ ਜੋਤੀ ਸਿੰਘ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਰਵਿੰਦਰ ਸਿੰਘ, ਡੈਵੀ ਗੋਇਲ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ), ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਿੰਦਰ ਪਾਲ ਸਿੰਘ ਚੌਹਾਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

The post ਮੋਹਾਲੀ ‘ਚ ਸਿੱਖਿਆ ਢਾਂਚੇ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ: DC ਆਸ਼ਿਕਾ ਜੈਨ appeared first on TheUnmute.com - Punjabi News.

Tags:
  • aam-aadmi-party
  • breaking-news
  • dc-ashika-jain
  • education-infrastructure
  • infrastructure
  • latest-news
  • mohali
  • news
  • the-unmute-breaking-news

ਚੰਡੀਗੜ੍ਹ 20 ਸਤੰਬਰ 2023 (ਡੈਸਕ): ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ 'ਚ ਬੀਬੀਆਂ ਦੇ ਰਾਖਵਾਂਕਰਨ ਸੰਬੰਧੀ ਬਿੱਲ (Women's Reservation Bill ) (ਨਾਰੀ ਸ਼ਕਤੀ ਵੰਦਨ ਬਿੱਲ) ਪਾਸ ਹੋ ਗਿਆ। ਸਲਿੱਪ ਵੋਟਿੰਗ 'ਚ ਬਿੱਲ ਦੇ ਸਮਰਥਨ 'ਚ 454 ਅਤੇ ਵਿਰੋਧ 'ਚ 2 ਵੋਟਾਂ ਪਈਆਂ। ਹੁਣ ਭਲਕੇ (ਵੀਰਵਾਰ) ਇਹ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਉੱਥੋਂ ਲੰਘਣ ਤੋਂ ਬਾਅਦ ਇਹ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਜਾਵੇਗਾ। ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ।

ਪਿਛਲੇ 27 ਸਾਲਾਂ ਤੋਂ ਲਟਕ ਰਿਹਾ ਬਿੱਲ, ਬੀਬੀ ਰਾਖਵਾਂਕਰਨ ਬਿੱਲ Women’s Reservation Bill) ਕੱਲ੍ਹ ਲੋਕ ਸਭ ‘ਚ ਪੇਸ਼ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਨਾਰੀ ਸ਼ਕਤੀ ਵੰਦਨ ਬਿੱਲ ਦਾ ਨਾਮ ਵੀ ਦਿੱਤਾ। ਇਸ ਬਿੱਲ ਰਾਹੀਂ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਬੀਬੀਆਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕੀਤਾ ਜਾਵੇਗਾ, ਮਤਲਬ ਹੈ ਲੋਕ ਸਭਾ ਦੀਆਂ 543 ਸੀਟਾਂ ਵਿੱਚੋਂ 181 ਸੀਟਾਂ ਬੀਬੀਆਂ ਲਈ ਰਾਖਵੀਆਂ ਹੋਣਗੀਆਂ। ਮੰਤਰੀ ਅਰਜੁਨਰਾਮ ਮੇਘਵਾਲ ਨੇ ਕਿਹਾ ਕਿ ਅਸੀਂ ਇੱਕ ਇਤਿਹਾਸਕ ਬਿੱਲ ਲਿਆਉਣ ਜਾ ਰਹੇ ਹਾਂ। ਇਸ ਸਮੇਂ ਲੋਕ ਸਭਾ ਵਿੱਚ 82 ਬੀਬੀਆਂ ਸੰਸਦ ਮੈਂਬਰ ਹਨ, ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ 181 ਬੀਬੀਆਂ ਸੰਸਦ ਮੈਂਬਰ ਹੋ ਜਾਣਗੀਆਂ।

ਬੀਬੀਆਂ ਦਾ ਰਾਖਵਾਂਕਰਨ ਬਿੱਲ ਹੈ ਕੀ?

1974 ‘ਚ ਐਚਡੀ ਦੇਵਗੌੜਾ ਦੀ ਸਰਕਾਰ ਨੇ ਇਹ ਬਿੱਲ ਪੇਸ਼ ਕੀਤਾ ਸੀ। ਉਨ੍ਹਾਂ ਨੇ 81ਵੇਂ ਸੰਵਿਧਾਨਕ ਸੋਧ ਬਿੱਲ ਵਜੋਂ ਸੰਸਦ ਵਿੱਚ ਬੀਬੀ ਰਾਖਵਾਂਕਰਨ ਬਿੱਲ ਪੇਸ਼ ਕੀਤਾ। ਇਸ ਬਿੱਲ ਵਿੱਚ ਸੰਸਦ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ 'ਚ ਬੀਬੀਆਂ ਦੇ ਲਈ 33 ਫੀਸਦੀ ਰਾਖਵਾਂਕਰਨ ਦਾ ਮਤਾ ਸੀ। ਇਸ ਬਿੱਲ ਵਿੱਚ ਮਤਾ ਹੈ ਕਿ ਲੋਕਸਭਾ ਦੀ ਹਰ ਚੋਣ ਤੋਂ ਬਾਅਦ ਰਾਖਵੀਆਂ ਸੀਟਾਂ ਨੂੰ ਰੋਟੇਟ ਕੀਤਾ ਜਾਣਾ ਚਾਹੀਦਾ ਹੈ।

ਇਸ ‘ਚ ਅਨੁਸੂਚਿਤ ਜਾਤੀ (ਐੱਸਸੀ), ਅਨੁਸੂਚਿਤ ਜਨਜਾਤੀ (ਐੱਸਟੀ) ਲਈ ਰਾਖਵੇਂਕਰਨ ਦਾ ਮਤਾ ਹੈ। ਪਰ OBC ਬੀਬੀਆਂ ਲਈ ਰਾਖਵਾਂਕਰਨ ਦਾ ਮਤਾ ਨਹੀਂ ਹੈ। ਇਸ ਸੋਧ ਬਿੱਲ ਦੇ ਲਾਗੂ ਹੋਣ ਦੇ 15 ਸਾਲਾਂ ਬਾਅਦ ਬੀਬੀਆਂ ਲਈ ਸੀਟਾਂ ਦਾ ਰਾਖਵਾਂਕਰਨ ਖ਼ਤਮ ਹੋ ਜਾਵੇਗਾ। ਇਸ ਬਿੱਲ ‘ਤੇ ਹੁਣ ਸਿਆਸੀ ਪਾਰਟੀਆਂ ਆਪੋ ਆਪਣੇ ਵਿਚਾਰ ਰੱਖ ਰਹੇ ਹਨ । ਮੰਗਲਵਾਰ ਨੂੰ ਕਾਂਗਰਸ ਨੇ ਇਸ ਬਿੱਲ ਨੂੰ ਲੈ ਕੇ ਕਿਹਾ ਕਿ ਬੀਬੀਆਂ ਨਾਲ ਧੋਖਾ ਕੀਤਾ ਜਾ ਰਿਹਾ ਹੈ ਕਿਉਕਿ ਬਿੱਲ ‘ਚ ਇਹ ਕਿਹਾ ਗਿਆ ਕਿ ਤਾਜ਼ਾ ਮਰਦਸ਼ੁਮਾਰੀ ਤੇ ਹੱਦਬੰਦੀ ਤੋਂ ਬਾਅਦ ਇਹ 2029 ਤੋਂ ਲਾਗੂ ਹੋਵੇਗਾ। ਕਾਂਗਰਸ ਨੇ ਬਿੱਲ ਤੁਰੰਤ ਲਾਗੂ ਕਰਨ ਦੀ ਗੱਲ ਆਖੀ।

ਅੱਜ ਇਸ ਬਿੱਲ (Women’s Reservation Bill) ‘ਤੇ ਚਰਚਾ ਸਮੇਂ ਸੋਨੀਆ ਗਾਂਧੀ ਨੇ ਇਹ ਕਿਹਾ ਕਿ “ਕਾਂਗਰਸ ਪਾਰਟੀ ਇਸ ਬਿੱਲ ਦਾ ਸਮਰਥਨ ਕਰਦੀ ਹੈ ਪਰ ਇੱਕ ਚਿੰਤਾ ਇਹ ਵੀ ਹੈ ਕਿ ਪਿਛਲੇ 13 ਸਾਲਾਂ ਤੋਂ ਬੀਬੀਆਂ ਆਪਣੀ ਰਾਜਨੀਤਕ ਜ਼ਿੰਮੇਵਾਰੀ ਦਾ ਇੰਤਜ਼ਾਰ ਕਰ ਰਹੀਆਂ ਹਨ ਤੇ ਹੁਣ ਉਨ੍ਹਾਂ ਨੂੰ ਹੋਰ ਇੰਤਜ਼ਾਰ ਕਰਨ ਨੂੰ ਕਿਹਾ ਜਾ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਾਤੀ ਜਨਗਣਨਾ ਕਰਵਾ ਕੇ SC, ST, ਅਤੇ OBC ਵਰਗਾਂ ਦੀਆਂ ਬੀਬੀਆਂ ਲਈ ਰਾਖਵੇਂਕਰਨ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

ਬੀਬੀਆਂ ਲਈ ਸਿਆਸੀ ਰਾਖਵੇਂਕਰਨ ਦੀ ਮੰਗ ਕਦੋਂ ਤੋਂ ?

1971 ‘ਚ ਭਾਰਤ ਵਿੱਚ ਬੀਬੀਆਂ ਦੀ ਸਥਿਤੀ ਬਾਰੇ ਕਮੇਟੀ ਬਣਾਈ ਗਈ, ਜਿਸ ਨੇ ਬੀਬੀਆਂ ਦੀ ਘਟਦੀ ਸਿਆਸੀ ਪ੍ਰਤੀਨਿਧਤਾ ਨੂੰ ਉਜਾਗਰ ਕੀਤਾ। ਭਾਵੇਂ ਕਮੇਟੀ ਦੇ ਕਈ ਮੈਂਬਰਾਂ ਨੇ ਵਿਧਾਨ ਸਭਾਵਾਂ ਵਿੱਚ ਬੀਬੀਆਂ ਲਈ ਰਾਖਵੇਂਕਰਨ ਦਾ ਵਿਰੋਧ ਕੀਤਾ, ਪਰ ਉਨ੍ਹਾਂ ਨੇ ਸਥਾਨਕ ਸੰਸਥਾਵਾਂ ਵਿੱਚ ਬੀਬੀਆਂ ਲਈ ਰਾਖਵੇਂਕਰਨ ਦਾ ਸਮਰਥਨ ਕੀਤਾ।

1974 ‘ਚ ਬੀਬੀਆਂ ਦੀ ਸਥਿਤੀ ਬਾਰੇ ਕਮੇਟੀ ਨੇ ਬੀਬੀਆਂ ਦੀ ਨੁਮਾਇੰਦਗੀ ਵਧਾਉਣ ਲਈ ਸਿੱਖਿਆ ਅਤੇ ਸਮਾਜ ਭਲਾਈ ਮੰਤਰਾਲੇ ਨੂੰ ਇੱਕ ਰਿਪੋਰਟ ਸੌਂਪੀ। ਇਸ ਰਿਪੋਰਟ ਵਿੱਚ ਪੰਚਾਇਤਾਂ ਅਤੇ ਨਗਰ ਨਿਗਮਾਂ ਵਿੱਚ ਬੀਬੀਆਂ ਲਈ ਸੀਟਾਂ ਰਾਖਵੀਆਂ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ।

1988 ‘ਚ ਬੀਬੀਆਂ ਲਈ ਰਾਸ਼ਟਰੀ ਪਰਿਪੇਖ ਯੋਜਨਾ ਨੇ ਪੰਚਾਇਤ ਪੱਧਰ ਤੋਂ ਸੰਸਦ ਤੱਕ ਬੀਬੀਆਂ ਲਈ ਰਾਖਵੇਂਕਰਨ ਦੀ ਸਿਫ਼ਾਰਸ਼ ਕੀਤੀ। ਇਸਨੇ ਸਾਰੇ ਸੂਬਿਆਂ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਇੱਕ ਤਿਹਾਈ ਰਾਖਵਾਂਕਰਨ ਲਾਜ਼ਮੀ ਕਰਨ ਵਾਲੇ 73ਵੇਂ ਅਤੇ 74ਵੇਂ ਸੰਵਿਧਾਨਕ ਸੋਧਾਂ ਦੀ ਨੀਂਹ ਰੱਖੀ।

1993 ‘ਚ 73ਵੀਂ ਅਤੇ 74ਵੀਂ ਸੰਵਿਧਾਨਕ ਸੋਧ ਵਿੱਚ, ਪੰਚਾਇਤਾਂ ਅਤੇ ਮਿਉਂਸਪਲ ਸੰਸਥਾਵਾਂ ਵਿੱਚ ਇੱਕ ਤਿਹਾਈ ਸੀਟਾਂ ਔਰਤਾਂ ਲਈ ਰਾਖਵੀਆਂ ਕੀਤੀਆਂ ਗਈਆਂ। 1996 ‘ਚ ਐਚਡੀ ਦੇਵਗੌੜਾ ਦੀ ਸਰਕਾਰ ਨੇ 81ਵੇਂ ਸੰਵਿਧਾਨਕ ਸੋਧ ਬਿੱਲ ਵਜੋਂ ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕੀਤਾ। ਪਰ ਜਲਦੀ ਹੀ, ਸਰਕਾਰ ਘੱਟਗਿਣਤੀ ਵਿੱਚ ਆਉਣ ਕਰਕੇ 11ਵੀਂ ਲੋਕ ਸਭਾ ਨੂੰ ਭੰਗ ਕਰ ਦਿੱਤਾ ਗਿਆ।

ਫਿਰ 1998 ‘ਚ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਨੇ 12ਵੀਂ ਲੋਕ ਸਭਾ ਵਿੱਚ ਇਸ ਬਿੱਲ ਨੂੰ 84ਵੇਂ ਸੰਵਿਧਾਨਕ ਸੋਧ ਬਿੱਲ ਵਜੋਂ ਦੁਬਾਰਾ ਪੇਸ਼ ਕੀਤਾ। ਪਰ ਸਫਲਤਾ ਨਹੀਂ ਮਿਲੀ। 1999 ‘ਚ ਐਨਡੀਏ ਸਰਕਾਰ ਨੇ ਇੱਕ ਵਾਰ ਫਿਰ 13ਵੀਂ ਲੋਕ ਸਭਾ ਵਿੱਚ ਬਿੱਲ ਪੇਸ਼ ਕੀਤਾ, ਪਰ ਸਰਕਾਰ ਇਸ ਮੁੱਦੇ ‘ਤੇ ਸਹਿਮਤੀ ਬਣਾਉਣ ਵਿੱਚ ਮੁੜ ਅਸਫਲ ਰਹੀ। ਐਨਡੀਏ ਸਰਕਾਰ ਨੇ 2002 ਅਤੇ 2003 ਵਿੱਚ ਦੋ ਵਾਰ ਲੋਕ ਸਭਾ ਵਿੱਚ ਬਿੱਲ ਲਿਆਂਦਾ ਸੀ ਪਰ ਕਾਂਗਰਸ ਅਤੇ ਖੱਬੀਆਂ ਪਾਰਟੀਆਂ ਵੱਲੋਂ ਸਮਰਥਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਵੀ ਇਹ ਪਾਸ ਨਹੀਂ ਹੋ ਸਕਿਆ ਸੀ ।

2008 ‘ਚ ਡਾ.ਮਨਮੋਹਨ ਸਿੰਘ ਸਰਕਾਰ ਨੇ ਰਾਜ ਸਭਾ ਵਿੱਚ ਬਿੱਲ (Women’s Reservation Bill) ਪੇਸ਼ ਕੀਤਾ ਅਤੇ ਇਸ ਨੂੰ ਕਾਨੂੰਨ ਅਤੇ ਨਿਆਂ ਬਾਰੇ ਸਥਾਈ ਕਮੇਟੀ ਕੋਲ ਭੇਜਿਆ ਗਿਆ। ਸਥਾਈ ਕਮੇਟੀ ਨੇ ਆਪਣੀ ਰਿਪੋਰਟ ਪੇਸ਼ ਕੀਤੀ ਅਤੇ ਸਮਾਜਵਾਦੀ ਪਾਰਟੀ, ਜੇਡੀਯੂ ਅਤੇ ਆਰਜੇਡੀ ਦੇ ਵਿਰੋਧ ਦੇ ਵਿਚਕਾਰ ਸੰਸਦ ਦੇ ਦੋਵਾਂ ਸਦਨਾਂ ਵਿੱਚ ਬਿੱਲ ਪੇਸ਼ ਕੀਤਾ ਗਿਆ। 2010 ‘ਚ ਕੇਂਦਰੀ ਮੰਤਰੀ ਮੰਡਲ ਨੇ ਬੀਬੀ ਰਿਜ਼ਰਵੇਸ਼ਨ ਬਿੱਲ ਨੂੰ ਪ੍ਰਵਾਨਗੀ ਦਿੱਤੀ। 9 ਮਾਰਚ ਨੂੰ ਰਾਜ ਸਭਾ ਵਿੱਚ ਬੀਬੀ ਰਾਖਵਾਂਕਰਨ ਬਿੱਲ 1 ਦੇ ਮੁਕਾਬਲੇ 186 ਵੋਟਾਂ ਨਾਲ ਪਾਸ ਹੋ ਗਿਆ ਸੀ।

ਹਾਲਾਂਕਿ ਲੋਕ ਸਭਾ ਵਿੱਚ 262 ਸੀਟਾਂ ਹੋਣ ਦੇ ਬਾਵਜੂਦ ਡਾ.ਮਨਮੋਹਨ ਸਿੰਘ ਸਰਕਾਰ ਬਿੱਲ ਪਾਸ ਨਹੀਂ ਕਰਵਾ ਸਕੀ। ਸਪਾ ਅਤੇ ਆਰਜੇਡੀ ਨੇ ਬਿੱਲ ਦਾ ਵਿਰੋਧ ਕੀਤਾ ਸੀ, ਇਨ੍ਹਾਂ ਨੇ OBC ਬੀਬੀਆਂ ਲਈ ਵੱਖਰੇ ਕੋਟੇ ਦੀ ਮੰਗ ਕੀਤੀ ਸੀ। ਇਸ ਬਿੱਲ ਦਾ ਵਿਰੋਧ ਕਰਨ ਪਿੱਛੇ ਸਪਾ-ਆਰਜੇਡੀ ਦੀ ਦਲੀਲ ਇਹ ਸੀ ਕਿ ਇਸ ਨਾਲ ਸੰਸਦ ‘ਚ ਸਿਰਫ਼ ਸ਼ਹਿਰੀ ਬੀਬੀਆਂ ਦੀ ਨੁਮਾਇੰਦਗੀ ਵਧੇਗੀ। ਦੋਵੇਂ ਪਾਰਟੀਆਂ ਦੀ ਮੰਗ ਹੈ ਕਿ ਲੋਕ ਸਭਾ ਅਤੇ ਰਾਜ ਸਭਾ ਵਿੱਚ ਮੌਜੂਦਾ ਰਿਜ਼ਰਵੇਸ਼ਨ ਬਿੱਲ ਵਿੱਚ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਅਤੇ ਅਨੁਸੂਚਿਤ ਜਾਤੀਆਂ (ਐਸਸੀ) ਦੀਆਂ ਬੀਬੀਆਂ ਲਈ ਇੱਕ ਤਿਹਾਈ ਸੀਟਾਂ ਦਾ ਕੋਟਾ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਇਹ ਬਿੱਲ ਲੋਕ ਸਭਾ ਵਿੱਚ ਪੇਸ਼ ਨਹੀਂ ਕੀਤਾ ਗਿਆ। ਉਦੋਂ ਤੋਂ ਬੀਬੀ ਰਾਖਵਾਂਕਰਨ ਬਿੱਲ ਲਟਕਿਆ ਹੋਇਆ ਹੈ।

2014 ਅਤੇ 2019 ‘ਚ ਭਾਜਪਾ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਬੀਬੀਆਂ ਲਈ 33% ਰਾਖਵੇਂਕਰਨ ਦਾ ਵਾਅਦਾ ਕੀਤਾ ਸੀ, ਪਰ ਇਸ ‘ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਹੁਣ ਸੋਮਵਾਰ ਨੂੰ ਕੈਬਨਿਟ ਦੀ ਬੈਠਕ ‘ਚ ਜਦੋਂ ਬੀਬੀ ਰਾਖਵਾਂਕਰਨ ਬਿੱਲ ਨੂੰ ਮਨਜ਼ੂਰੀ ਮਿਲਣ ਦੀ ਗੱਲ ਹੋਈ ਤਾਂ ਕਾਂਗਰਸ ਨੇ ਇਹ ਕਿਹਾ ਕਿ ਬਹੁਮਤ ਹੋਣ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿੱਚ ਇਸ ਬਿੱਲ ਨੂੰ ਪਾਸ ਕਰਵਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਕਾਂਗਰਸ ਵੀ ਇਸ ਬਿਲ ਦਾ ਸਮਰਥਨ ਕਰ ਰਹੀ ਹੈ ਤੇ ਵਿਸ਼ੇਸ਼ ਸੈਸ਼ਨ ਵਿੱਚ ਇਸ ਬਿੱਲ ਨੂੰ ਪਾਸ ਕਰਵਾਉਣ ਦੀ ਮੰਗ ਕੀਤੀ ਗਈ। ਆਪ MP ਰਾਘਵ ਚੱਢਾ ਨੇ ਵੀ ਤੁਰੰਤ ਬਿੱਲ ਲਾਗੂ ਕਰਨ ਦੀ ਗੱਲ ਕਹੀ, ਹੁਣ ਜੇ ਲੋਕਸਭਾ ‘ਚ ਪਾਸ ਹੋਣ ਮਗਰੋਂ ਰਾਸ਼ਟਰਪਤੀ ਦੀ ਮਨਜ਼ੂਰੀ ਨਾਲ ਇਹ ਕਾਨੂੰਨ ਬਣ ਜਾਂਦਾ ਹੈ ਤਾਂ 2024 ਦੀਆਂ ਚੋਣਾਂ ਵਿੱਚ ਬੀਬੀਆਂ ਨੂੰ 33 ਫੀਸਦੀ ਰਾਖਵਾਂਕਰਨ ਮਿਲ ਜਾਵੇਗਾ। ਪਰ ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਬੀਆਂ ਦਾ ਰਾਖਵਾਂਕਰਨ ਬਿੱਲ 2029 ਤੋਂ ਲਾਗੂ ਕਰਨ ਦੇ ਸੰਕੇਤ ਦਿੱਤੇ ਹਨ |

 

The post ਜਾਣੋ ਕੀ ਹੈ ਬੀਬੀਆਂ ਦਾ ਰਾਖਵਾਂਕਰਨ ਬਿੱਲ, ਦਹਾਕਿਆਂ ਤੋਂ ਲਟਕ ਰਿਹਾ ਇਹ ਬਿੱਲ ਕਦੋਂ ਤੱਕ ਹੋ ਸਕਦੈ ਲਾਗੂ ? appeared first on TheUnmute.com - Punjabi News.

Tags:
  • breaking-news
  • news
  • womens-reservation-bill

ਚੰਡੀਗੜ੍ਹ, 20 ਸਤੰਬਰ 2023: ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਅੱਜ ਸਵੇਰੇ ਤੋਂ ਸ਼ੁਰੂ ਕੀਤੀ ਹੜਤਾਲ ਨੂੰ ਸਮਾਪਤ ਕਰ ਦਿੱਤਾ।ਅੱਜ ਇਥੇ ਪੰਜਾਬ ਭਵਨ ਵਿਖੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂ ਵਲੋਂ ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਨਦੀਪ ਕੌਰ ਹਾਜ਼ਰ ਸਨ।

ਮੀਟਿੰਗ ਦੌਰਾਨ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਆਪਣੀ ਮੰਗਾਂ ਸਬੰਧੀ ਟਰਾਂਸਪੋਰਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਮੁਲਾਕਾਤ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕੀ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ,ਜਿਨ੍ਹਾਂ ਵਿਚੋਂ ਜ਼ਿਆਦਾਤਰ ਪਹਿਲਾਂ ਹੀ ਮੰਨੀਆਂ ਜਾ ਚੁਕੀਆਂ ਹਨ ਪ੍ਰੰਤੂ ਇਨ੍ਹਾਂ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ਵਿਚ ਕੁੱਝ ਸਮਾਂ ਲੱਗ ਰਿਹਾ ਹੈ ਇਸ ਲਈ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਵਿਭਾਗ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਟਰਾਂਸਪੋਰਟ ਮੰਤਰੀ ਨੇ ਮੁਲਾਜ਼ਮ ਨੂੰ ਅਗਲੀ ਤਨਖ਼ਾਹ 5 ਫ਼ੀਸਦ ਵਾਧੇ ਨਾਲ ਦੇਣ, ਬਲੈਕ ਲਿਸਟ ਕੀਤੇ ਗਏ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਹਾਲ ਕਰਨ,ਜਿਨ੍ਹਾਂ ਬੱਸਾਂ ਵਿਚ ਬੈਟਰੀਆਂ ਜਾ ਟਾਇਰ ਪੈਣ ਵਾਲੇ ਹਨ ਉਨ੍ਹਾਂ ਨੂੰ ਤੁਰੰਤ ਬਦਲਣ ਦੇ ਹੁਕਮ ਅਧਿਕਾਰੀਆਂ ਨੂੰ ਦਿੱਤੇ।

The post ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ appeared first on TheUnmute.com - Punjabi News.

Tags:
  • breaking-news
  • laljit-singh-bhullar
  • latest-news
  • news
  • punjab
  • punjab-roadways
  • punjab-roadways-strike
  • the-unmute-news

ਲਾਲਜੀਤ ਸਿੰਘ ਭੁੱਲਰ ਵੱਲੋਂ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਈਐਸਆਈ ਦੇ ਦਾਇਰੇ 'ਚ ਲਿਆਉਣ ਦੇ ਹੁਕਮ

Wednesday 20 September 2023 02:48 PM UTC+00 | Tags: aam-aadmi-party breaking-news cm-bhagwant-mann laljit-singh-bhullar latest-news mgnrega mgnrega-scheme punjab

ਚੰਡੀਗੜ੍ਹ, 20 ਸਤੰਬਰ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਇੰਪਲਾਈਜ਼ ਸਟੇਟ ਇੰਸ਼ੋਰੈਂਸ (ਈਐਸਆਈ) ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਲ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਰਾਜ ਵਲੋਂ ਬੀਤੇ ਸਾਲ ਦੌਰਾਨ ਮਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਅਣਥੱਕ ਮਿਹਨਤ ਸਦਕਾ ਹੀ ਦੇਸ਼ ਭਰ ਵਿਚ ਮਗਨਰੇਗਾ ਸਕੀਮ ਲਾਗੂ ਕਰਨ ਵਿੱਚ ਪੰਜਾਬ ਰਾਜ ਦੀ ਬੀਤੇ ਵਰਿ੍ਹਆ ਦੀ ਪੁਜੀਸ਼ਨ ਨਾਲੋਂ ਸੁਧਾਰ ਹੋਇਆ ਹੋਇਆ ਹੈ।

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੂੰ ਜਾਣੂ ਕਰਵਾਇਆ ਗਿਆ , ਜਿਹਨਾਂ ਨੂੰ ਮੰਤਰੀ ਵੱਲੋਂ ਤੁਰੰਤ ਹੱਲ ਕੀਤਾ ਗਿਆ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਮਗਨਰੇਗਾ ਸਕੀਮ ਅਧੀਨ ਕੰਟਰੈਕਟ ਉਤੇ ਲਏ ਜਾਣ ਵਾਲੇ ਮੁਲਾਜ਼ਮਾਂ ਦਾ ਕੰਟਰੈਕਟ ਪੀਰੀਅਡ ਇੱਕ ਸਾਲ ਕਰਨ ਸਬੰਧੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੱਤਰ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਜਿਹਨਾਂ ਮਗਨਰੇਗਾ ਕਰਮਚਾਰੀਆਂ ਨੂੂੰ ਟੀਚਾ ਪੂਰਾ ਨਾ ਕਰਨ ਕਾਰਨ ਨੌਕਰੀਓਂ ਕੱਢਿਆ ਗਿਆ ਹੈ , ਉਹਨਾਂ ਸਬੰਧੀ ਚੈਕਿੰਗ ਕਰਵਾਉਣ ਦੇ ਅਦੇਸ਼ ਵੀ ਦਿੱਤੇ ਗਏ ।

ਇਸ ਤੋਂ ਇਲਾਵਾ ਉਹਨਾਂ ਮਨਰੇਗਾ ਵਿੱਚ ਸਟਾਫ ਦੀ ਘਾਟ ਨੂੰ ਦੂਰ ਕਰਨ ਅਤੇ ਸੋਸ਼ਲ ਆਡਿਟ ਕਰਨ ਵਾਲੀਆਂ ਟੀਮਾਂ ਨੂੰ ਯੋਗ ਟਰੇਨਿੰਗ ਦੇਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕੀ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ,ਜਿਨ੍ਹਾਂ ਵਿਚੋਂ ਜ਼ਿਆਦਾਤਰ ਪਹਿਲਾਂ ਹੀ ਮੰਨੀਆਂ ਜਾ ਚੁਕੀਆਂ ਹਨ ਪ੍ਰੰਤੂ ਇਨ੍ਹਾਂ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ਵਿਚ ਕੁੱਝ ਸਮਾਂ ਲੱਗ ਰਿਹਾ ਹੈ ਇਸ ਲਈ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਵਿਭਾਗ ਨੂੰ ਸਹਿਯੋਗ ਕਰਨਾ ਚਾਹੀਦਾ ਹੈ।

ਟਰਾਂਸਪੋਰਟ ਮੰਤਰੀ ਨੇ ਮੁਲਾਜ਼ਮ ਨੂੰ ਅਗਲੀ ਤਨਖ਼ਾਹ 5 ਫ਼ੀਸਦ ਵਾਧੇ ਨਾਲ ਦੇਣ, ਬਲੈਕ ਲਿਸਟ ਕੀਤੇ ਗਏ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਹਾਲ ਕਰਨ,ਜਿਨ੍ਹਾਂ ਬੱਸਾਂ ਵਿਚ ਬੈਟਰੀਆਂ ਜਾ ਟਾਇਰ ਪੈਣ ਵਾਲੇ ਹਨ ਉਨ੍ਹਾਂ ਨੂੰ ਤੁਰੰਤ ਬਦਲਣ ਦੇ ਹੁਕਮ ਅਧਿਕਾਰੀਆਂ ਨੂੰ ਦਿੱਤੇ।

The post ਲਾਲਜੀਤ ਸਿੰਘ ਭੁੱਲਰ ਵੱਲੋਂ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਈਐਸਆਈ ਦੇ ਦਾਇਰੇ ‘ਚ ਲਿਆਉਣ ਦੇ ਹੁਕਮ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • laljit-singh-bhullar
  • latest-news
  • mgnrega
  • mgnrega-scheme
  • punjab

ਚੰਡੀਗੜ੍ਹ, 20 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਬਿਹਤਰ ਨਾਗਰਿਕ ਸੇਵਾਵਾਂ ਤੇ ਸ਼ਹਿਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਲਿਜਾਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਮੁੱਖ ਦਫ਼ਤਰ ਅਤੇ ਫੀਲਡ ਦੇ ਮਿਉਂਸਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਕਰਦਿਆਂ ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖਰਚਣ ਲਈ ਕਿਹਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ।ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ 2.00 ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1,2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ, ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਲਈ ਪੈਡਿੰਗ ਐਨ ਉ ਸੀ ਆਦਿ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਫਨਾ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ।

ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

The post ਵੱਖ-ਵੱਖ ਸਕੀਮਾਂ ‘ਚ ਅਣਵਰਤੇ ਫੰਡਾਂ ਨੂੰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾਵੇ: ਬਲਕਾਰ ਸਿੰਘ appeared first on TheUnmute.com - Punjabi News.

Tags:
  • breaking-news
  • cm-bhagwant-mann
  • latest-news
  • punjab
  • welfare

ਚੰਡੀਗੜ੍ਹ, 20 ਸਤੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਦਲਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ (BRIBE) ਲੈਣ ਦੇ ਦੋਸ਼ ਸਾਬਤ ਹੋਣ ਤੇ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਚੰਦਨਪ੍ਰੀਤ ਸਿੰਘ ਵਾਸੀ ਦੋਰਾਹਾ ਕਸਬਾ, ਜਿਲਾ ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨ ਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਥਾਣਾ ਡੇਹਲੋਂ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਹਾਈਕੋਰਟ ਦੇ ਅੰਤਰਿਮ ਹੁਕਮਾਂ ਅਨੁਸਾਰ ਜ਼ਮਾਨਤ ਹੋਣ ਤੇ ਤਫ਼ਤੀਸ਼ ਵਿੱਚ ਸ਼ਾਮਲ ਕਰਾਉਣ ਲਈ ਪਹਿਲਾਂ ਹੀ ਉਸ ਤੋਂ 5,000 ਰੁਪਏ ਰਿਸ਼ਵਤ ਹਾਸਲ ਕਰ ਲਈ ਹੈ ਅਤੇ ਹੁਣ ਉਸਨੂੰ ਧਮਕਾਉਂਦਿਆਂ ਐਸ.ਐਚ.ਓ ਡੇਹਲੋਂ ਲਈ 25,000 ਰੁਪਏ ਹੋਰ ਰਿਸ਼ਵਤ (BRIBE) ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਜੇਕਰ ਉਕਤ ਰਕਮ ਅਦਾ ਨਾ ਕੀਤੀ ਤਾਂ ਉਸਦੀ ਜ਼ਮਾਨਤ ਰੱਦ ਕਰਵਾ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦੀ ਅਦਾਇਗੀ ਸਬੰਧੀ ਏ.ਐਸ.ਆਈ. ਨਾਲ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਅਤੇ 25,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਸਬੰਧੀ ਦੋਸ਼ ਸਾਬਤ ਹੋਣ ਉੱਤੇ ਉਸਨੂੰ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਮੁਲਜ਼ਮ ਪੁਲਿਸ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • bribe
  • news
  • vigilance
  • vigilance-bureau

MP ਵਿਕਰਮਜੀਤ ਸਾਹਨੀ ਨੇ ਸੰਸਦ 'ਚ ਪੰਜਾਬੀਆਂ ਦੇ ਦੁੱਖ ਦਰਦ ਦੀ ਗੱਲ ਛੇੜੀ

Wednesday 20 September 2023 04:25 PM UTC+00 | Tags: mp-vikramjit-singh-sahney vikramjit-singh-sahney

ਦਿੱਲੀ 20 ਸਤੰਬਰ 2023 (ਦਵਿੰਦਰ ਸਿੰਘ): ਪੁਰਾਣੇ ਸੰਸਦ ਭਵਨ ਵਿਖੇ ਆਖਰੀ ਸੈਸ਼ਨ ਦੇ ਇਤਿਹਾਸਕ ਦਿਨ ’75 ਸਾਲਾਂ ਦੀ ਪਾਰਲੀਮਾਨੀ ਯਾਤਰਾ’ ਵਿਸ਼ੇ ‘ਤੇ ਬੋਲਦਿਆਂ ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਸਿੱਖਾਂ ਦੇ ਸੰਘਰਸ਼ ਅਤੇ ਦੇਸ਼-ਵੰਡ ਦੌਰਾਨ ਉਨ੍ਹਾਂ ਨੂੰ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਰਾਸ਼ਟਰ ਨਿਰਮਾਣ ਵਿੱਚ ਪੰਜਾਬੀਆਂ ਵਿਸ਼ੇਸ਼ ਕਰਕੇ ਸਿੱਖਾਂ ਦੀ ਸਮਰਪਿਤ ਭੂਮਿਕਾ ਉਤੇ ਰੋਸ਼ਨੀ ਪਾਈ।

ਸਾਹਨੀ ਨੇ ਸਦਨ ਨੂੰ ਸੰਬੋਧਨ ਕਰਦਿਆਂ, ਸਾਡੇ ਸੀਨੀਅਰ ਨੇਤਾਵਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਇਹ ਯਕੀਨੀ ਬਣਾਉਣ ਲਈ ਕਿ ਅਸੀਂ ਇਸ ਦਿਨ ਦੀ ਰੌਸ਼ਨੀ ਨੂੰ ਵੇਖ ਸਕੀਏ ਸਰਵਉੱਚ ਕੁਰਬਾਨੀਆਂ ਦਿੱਤੀਅਂ। ਸਾਹਨੀ ਨੇ ਉਹਨਾ ਮਹਾਨ ਸਿੱਖ ਨੇਤਾਵਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਮੁਹੰਮਦ ਅਲੀ ਜਿਨਾਹ ਦੀ ਪੇਸ਼ਕਸ਼ ਨੂੰ ਠੁਕਰਾ ਕੇ ਭਾਰਤ ਨੂੰ ਆਪਣੀ ਮਾਤ ਭੂਮੀ ਵਜੋਂ ਅਪਨਾਉਣ ਦਾ ਫੈਸਲਾ ਕੀਤਾ।

ਉਹਨਾ ਜ਼ੋਰ ਦੇ ਕੇ ਕਿਹਾ ਕਿ "ਅਸੀਂ ਸਿੱਖ ਸਿਰਫ਼ 'ਬਾਈ ਚਾਂਸ' ਭਾਰਤੀ ਨਹੀਂ ਹਾਂ ਸਗੋਂ 'ਬਾਈ ਚੁਆਇਸ' ਭਾਰਤੀ ਹੋਣ 'ਤੇ ਮਾਣ ਮਹਿਸੂਸ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਕਿਵੇਂ ਵੰਡ ਦੌਰਾਨ ਪੰਜਾਬ ਨੇ ਸਭ ਤੋਂ ਵੱਧ ਨੁਕਸਾਨ ਝੱਲਿਆ ਜਿਸ ਵਿੱਚ 20 ਲੱਖ ਲੋਕਾਂ ਦੀ ਜਾਨ ਚਲੀ ਗਈ ਅਤੇ 14 ਮਿਲੀਅਨ ਲੋਕਾਂ ਨੂੰ ਪਲਾਇਨ ਕਰਕੇ ਆਪਣੇ ਘਰ ਛੱਡਣੇ ਪਏ।

ਸਾਹਨੀ ਨੇ ਸੰਸਦ ਮੈਂਬਰ ਵਜੋਂ ਜ਼ਿੰਮੇਵਾਰੀਆਂ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਨਤਕ ਪ੍ਰਤੀਨਿਧ ਹੋਣ ਦੇ ਨਾਤੇ, ਅਸੀਂ ਸਾਰੇ 1ਅਰਬ 40 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਦੇ ਪ੍ਰਤੀਕ ਹਾਂ, ਜੋ ਚਾਹੁੰਦੇ ਹਨ ਕਿ ਅਸੀਂ ਵਧੀਆ ਢੰਗ ਨਾਲ ਦੇਸ਼ ਦੀ ਸੇਵਾ ਕਰੀਏ। ਉਨ੍ਹਾਂ ਗਰੀਬੀ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਖੇਤੀ ਸੰਕਟ, ਜਾਤੀਵਾਦ, ਫਿਰਕੂ ਨਫ਼ਰਤ ਆਦਿ ਦੇ ਖਾਤਮੇ ਲਈ ਸਮੂਹਿਕਤੌਰ 'ਤੇ ਵਚਨਬੱਧ ਹੋਣ ਦੀ ਅਪੀਲ ਕੀਤੀ। ਅਤੇ ਕਿਹਾ ਕਿ ਸਾਨੂੰ ਬੁਨਿਆਦੀ ਲੋੜਾਂ ਜਿਵੇਂ ਕਿ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਰਾਸ਼ਟਰ ਦੇ ਸਮਾਵੇਸ਼ੀ ਵਿਕਾਸ, ਔਰਤਾਂ ਅਤੇ ਯੁਵਾ ਸਸ਼ਕਤੀਕਰਨ ਆਦਿ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

ਸਾਹਨੀ ਨੇ ਕਿਹਾ ਕਿ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਾਂ ਹੀ ਸਹੀ ਮਾਅਨਿਆਂ ਵਿੱਚ ਸਫਲ ਹੋਵੇਗਾ ਜਦੋਂ ਅਸੀਂ ਦੇਸ਼ ਦੇ ਆਖਰੀ ਆਮ ਇਨਸਾਨ ਨੂੰ ਸਿੱਖਿਆ, ਰੁਜ਼ਗਾਰ, ਸਿਹਤ ਅਤੇ ਸਮਾਜਿਕ ਨਿਆਂ ਦਾ ਅੰਮ੍ਰਿਤ ਪ੍ਰਦਾਨ ਕਰ ਸਕੀਏ।

ਸਾਹਨੀ ਨੇ ਪੰਜਾਬ ਦੀ ਸ਼ਾਨ ਸ਼ਹੀਦ-ਏ-ਆਜ਼ਮ ਸ੍ਰ ਭਗਤ ਸਿੰਘ ਨੂੰ ਵੀ ਸ਼ਰਧਾਜਲੀ ਅਰਪਨ ਕੀਤੀ ਜਿਨ੍ਹਾਂ ਨੇ ਸੁਤਾਤਰਤਾ ਸਮਘਰਮ ਦੀ ਚਿੰਗਾੜੀ ਨੂੰ ਭਾਂਬੜ ਵਿਚ ਬਦਲਣ ਲਈ ਬਰਤਾਨਵੀ ਸਰਕਾਰ ਦਾ ਧਿਆਨ ਇਸ ਪਾਸੇ ਦੁਆਉਣ ਵਾਸਤੇ ਆਪਣੇ ਇਸ ਸੰਸਦ ਸਦਨ ਨੂੰ ਚੁਣਿਆਂ।

ਸਾਹਨੀ ਨੇ ਸਵਰਗੀ ਅਰੁਨ ਜੈਤਲੀ ਅਤੇ ਸ਼੍ਰੀਮਤੀ ਸੁਸ਼ਮਾ ਸਵਰਾਜ ਵਰਗੇ ਦਿੱਗਜ ਸੰਸਦ ਮੈਂਬਰਾਂ ਨੂੰ ਸੰਸਦ ਵਿਚ ਉਨ੍ਹਾਂ ਦੇ ਯੋਗਦਾਨ ਲਈ ਸ਼ਰਧਾਂਜਲੀ ਵੀ ਦਿੱਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕੀਤੀ ਜੋ ਕਿ ਸਿਹਤ ਖਰਾਬ ਹੋਣ ਦੇ ਬਾਵਜੂਦ ਵੀਲ੍ਹ ਚੇਅਰ ‘ਤੇ ਸੰਸਦ ‘ਚ ਮੌਜੂਦ ਸਨ।

ਸਾਹਨੀ ਨੇ ਸੰਸਦ ਦੇ ਦੋਵਾਂ ਸਦਨਾਂ ਦੇ ਸੁਚਾਰੂ ਕੰਮਕਾਜ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਕਿਹਾ, “ਸੰਸਦ ਵਿੱਚ ਪੈਣ ਵਾਲੇ ਵਿਘਨ ਲੋਕਤੰਤਰ ਦੀ ਬੁਨਿਆਦੀ ਪ੍ਰਕਿਰਿਆ ਵਿੱਚ ਰੁਕਾਵਟ ਵਜੋਂ ਕੰਮ ਕਰਦੇ ਹਨ। ਸੰਸਦ ਦੇ ਸੁਚਾਰੂ ਕੰਮਕਾਜ ਲਈ ਸਰਕਾਰੀ ਧਿਰ ਅਤੇ ਵਿਰੋਧੀ ਧਿਰ ਦੋਵਾਂ ਨੂੰ ਸਕਾਰਾਤਮਕ ਅਤੇ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਇਸ ਸੰਸਥਾ ਦੀ ਸਰਵੋਤਮ ਵਰਤੋਂ ਹੋ ਸਕੇ।

ਸਾਹਨੀ ਨੇ ਸਰਕਾਰ ਅਤੇ ਵਿਰੋਧੀ ਧਿਰ ਦੋਵਾਂ ਦੇ ਸਾਰੇ ਸੰਸਦ ਮੈਂਬਰਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਅਸੀਂ ਸਾਰੇ ਇਸ ਸੰਸਦ ਭਵਨ ਲਈ ਸਰਬਸੰਮਤੀ ਨਾਲ ਵਚਨਬੱਧ ਹੋਈਏ ਤਾਂ ਜੋ ਕਿ ਨਵੇਂ ਸੰਸਦ ਭਵਨ ਵਿੱਚ ਅਸੀਂ ਇਹ ਯਕੀਨੀ ਬਣਾਈਏ ਕਿ ਘੱਟ ਤੋਂ ਘੱਟ ਰੁਕਾਵਟਾਂ ਹੋਣ ਅਤੇ ਕੰਮ ਕਾਜ ਮੁਲਤਵੀ ਨਾ ਹੋਵੇ। ਸੰਸਦ ਵਿਚ ਸਿਹਤਮੰਦ ਬਹਿਸਾਂ ਅਤੇ ਵਿਚਾਰ-ਵਟਾਂਦਰੇ ਹੋਣ ਨਾਲ ਹੀ ਅਸੀਂ ਰਾਸ਼ਟਰ ਨਿਰਮਾਣ ਲਈ ਵੱਧ ਤੋਂ ਵੱਧ ਕੰਮ ਕਰ ਸਕਦੇ ਹਾਂ।

The post MP ਵਿਕਰਮਜੀਤ ਸਾਹਨੀ ਨੇ ਸੰਸਦ ‘ਚ ਪੰਜਾਬੀਆਂ ਦੇ ਦੁੱਖ ਦਰਦ ਦੀ ਗੱਲ ਛੇੜੀ appeared first on TheUnmute.com - Punjabi News.

Tags:
  • mp-vikramjit-singh-sahney
  • vikramjit-singh-sahney
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form