TheUnmute.com – Punjabi News: Digest for September 22, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਕੈਨੇਡਾ 'ਚ ਇੱਕ ਹੋਰ ਬਦਮਾਸ਼ ਸੁੱਖਾ ਦੁੱਨੇਕੇ ਦਾ ਗੋਲੀਆਂ ਮਾਰ ਕੇ ਕਤਲ

Thursday 21 September 2023 05:47 AM UTC+00 | Tags: breaking-news canada firing ganagster news nia punjabpolice shot-dead-in-canada sukhdul-singh-gill

ਚੰਡੀਗੜ੍ਹ, 21 ਸਤੰਬਰ 2023: ਭਾਰਤ ਅਤੇ ਕੈਨੇਡਾ (Canada) ਵਿਚਾਲੇ ਤਣਾਅ ਦਰਮਿਆਨ ਏ-ਸ਼੍ਰੇਣੀ ਦੇ ਬਦਮਾਸ਼ ਸੁਖਦੁਲ ਸਿੰਘ ਗਿੱਲ ਉਰਫ ਸੁੱਖਾ ਦੁੱਨੇਕੇ ਦਾ ਕੈਨੇਡਾ ‘ਚ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਕਿ ਉਹ ਸਾਲ 2017 ਵਿੱਚ ਜਾਅਲੀ ਪਾਸਪੋਰਟ ਬਣਵਾ ਕੇ ਪੰਜਾਬ ਤੋਂ ਕੈਨੇਡਾ ਭੱਜ ਗਿਆ ਸੀ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਸੁੱਖਾ ਦੁੱਨੇਕੇ ਨੂੰ ਕੈਨੇਡਾ (Canada) ਦੇ ਵਿਨੀਪੈਗ ‘ਚ ਗੋਲੀ ਮਾਰੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੁੱਖਾ ਦੁੱਨੇਕੇ ‘ਤੇ ਕਰੀਬ 15 ਰਾਉਂਡ ਫਾਇਰਿੰਗ ਹੋਈ। ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਐੱਨ.ਆਈ.ਏ ਵੱਲੋਂ ਜਾਰੀ 41 ਅੱ+ਤ+ਵਾ+ਦੀਆਂ ਅਤੇ ਬਦਮਾਸ਼ਾਂ ਦੀ ਸੂਚੀ ਵਿੱਚ ਸ਼ਾਮਲ ਸੀ | ਸੁੱਖਾ ਦੁੱਨੇਕੇ ਨੂੰ ਅਰਸ਼ ਡੱਲਾ ਦਾ ਕਰੀਬੀ ਮੰਨਿਆ ਜਾਂਦਾ ਸੀ |

The post ਕੈਨੇਡਾ ‘ਚ ਇੱਕ ਹੋਰ ਬਦਮਾਸ਼ ਸੁੱਖਾ ਦੁੱਨੇਕੇ ਦਾ ਗੋਲੀਆਂ ਮਾਰ ਕੇ ਕਤਲ appeared first on TheUnmute.com - Punjabi News.

Tags:
  • breaking-news
  • canada
  • firing
  • ganagster
  • news
  • nia
  • punjabpolice
  • shot-dead-in-canada
  • sukhdul-singh-gill

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 21 ਸਤੰਬਰ 2023: ਸ੍ਰੀ ਗੰਗਾਨਗਰ , ਰਾਜਸਥਾਨ ਦੀ ਰਹਿਣ ਵਾਲੀ ਪ੍ਰਿਅੰਕਾ ਰਾਣੀ ਚੌਹਾਨ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਨਾਲ ਸਟੂਡੈਂਟ ਵੀਜ਼ਾ 26 ਦਿਨਾਂ 'ਚ ਮਿਲ ਗਿਆ ਸੀ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਪ੍ਰਿਅੰਕਾ ਰਾਣੀ ਸ੍ਰੀ ਗੰਗਾਨਗਰ , ਰਾਜਸਥਾਨ ਤੋਂ ਚੱਲ ਕੇ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ ਤਾਂ ਉਹ ਵਿਜ਼ਿਟਰ ਵੀਜ਼ਾ ਦੀ ਪਹਿਲਾਂ ਹੀ ਇੱਕ ਰਿਫਿਊਜ਼ਲ ਹੋਰ ਏਜੰਸੀ ਤੋਂ ਲੈ ਕੇ ਆਏ ਸੀ।

ਪ੍ਰਿਅੰਕਾ ਰਾਣੀ ਚੌਹਾਨ ਸਤੰਬਰ-23 ਇੰਨਟੇਕ ਲਈ ਕੈਨੇਡਾ ਪਹੁੰਚ ਚੁੱਕੀ ਹੈ । ਪ੍ਰਿਅੰਕਾ ਰਾਣੀ ਚੌਹਾਨ ਦੀ ਇੰਡੀਆ ਵਿੱਚ ਹੀ ਐਮ ਏ, ਬੀ. ਐਡ ਹੋਣ ਦੇ ਬਾਵਜੂਦ ਵੀ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਪ੍ਰਿਅੰਕਾ ਰਾਣੀ ਦੀ ਫਾਈਲ ਬਹੁਤ ਹੀ ਵਧੀਆ ਢੰਗ ਨਾਲ ਤਿਆਰ ਕਰਕੇ ਲਗਾਈ ਤੇ 26 ਦਿਨਾਂ ਬਾਅਦ ਵੀਜ਼ਾ ਆ ਗਿਆ । ਇਸ ਮੌਕੇ ਪ੍ਰਿਅੰਕਾ ਰਾਣੀ ਚੌਹਾਨ ਅਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084

 

The post ਸ੍ਰੀ ਗੰਗਾਨਗਰ ਦੀ ਰਹਿਣ ਵਾਲੀ ਪ੍ਰਿਅੰਕਾ ਰਾਣੀ ਚੌਹਾਨ ਨੂੰ 26 ਦਿਨਾਂ 'ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News.

Tags:
  • breaking-news
  • canadian-student-visa
  • kaur-immigration
  • news
  • priyanka-rani-chauhan
  • student-visa

ਢਿੱਲੋਂ ਭਰਾਵਾਂ ਦੇ ਖੁਦਕੁਸ਼ੀ ਮਾਮਲੇ 'ਚ 3 ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

Thursday 21 September 2023 06:14 AM UTC+00 | Tags: breaking-news dhillon-brothers dhillon-brothers-suicide-case inspector-navdeep-singh jalandhar-police news punjab-police sukhbir-singh-badal the-unmute-breaking-news

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਦੇ ਜਲੰਧਰ ਦੇ ਢਿੱਲੋਂ ਭਰਾਵਾਂ (Dhillon brothers) ਮਾਨਵਜੀਤ ਅਤੇ ਜਸ਼ਨਬੀਰ ਦੀ ਖੁਦਕੁਸ਼ੀ ਮਾਮਲੇ ਵਿੱਚ ਲੋੜੀਂਦੇ ਇੰਸਪੈਕਟਰ ਨਵਦੀਪ ਸਿੰਘ, ਏਐਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਅਦਾਲਤ ਵੱਲੋਂ ਅੱਜ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਇਸ ਮਾਮਲੇ ‘ਚ 19 ਸਤੰਬਰ ਨੂੰ ਸੁਣਵਾਈ ਹੋਈ ਸੀ ਪਰ ਕੋਈ ਫੈਸਲਾ ਨਹੀਂ ਹੋਇਆ ਸੀ। ਅਦਾਲਤ ਨੇ ਪੁਲਿਸ ਤੋਂ ਰਿਕਾਰਡ ਤਲਬ ਕੀਤਾ ਸੀ ਅਤੇ ਸੁਣਵਾਈ ਦੀ ਅਗਲੀ ਤਾਰੀਖ਼ 21 ਸਤੰਬਰ ਤੈਅ ਕੀਤੀ ਸੀ।

ਅੱਜ ਕਪੂਰਥਲਾ ਦੇ ਵਧੀਕ ਸੈਸ਼ਨ ਜੱਜ ਅਜਾਇਬ ਸਿੰਘ ਦੀ ਅਦਾਲਤ ਵਿੱਚ ਪੁਲਿਸ ਰਿਕਾਰਡ ਦੀ ਪੜਤਾਲ ਕਰਨ ਤੋਂ ਬਾਅਦ ਤਿੰਨਾਂ ਪੁਲਿਸ ਮੁਲਾਜ਼ਮਾਂ ਨੂੰ ਜ਼ਮਾਨਤ ਮਿਲਣ ਜਾਂ ਜੇਲ੍ਹ ਜਾਣ ਬਾਰੇ ਫੈਸਲਾ ਦਿੱਤਾ ਜਾ ਸਕਦਾ ਹੈ। ਦੱਸ ਦਈਏ ਕਿ ਢਿੱਲੋਂ ਭਰਾਵਾਂ (Dhillon brothers) ਮਾਨਵਜੀਤ ਅਤੇ ਜਸ਼ਨਬੀਰ ਦੇ ਖੁਦਕੁਸ਼ੀ ਮਾਮਲੇ ‘ਚ ਤਿੰਨ ਪੁਲਿਸ ਮੁਲਾਜ਼ਮ, ਇੰਸਪੈਕਟਰ ਨਵਦੀਪ ਸਿੰਘ, ਥਾਣੇ ਦੇ ਤਤਕਾਲੀ ਮੁਨਸ਼ੀ, ਏਐਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਇੱਕ ਮਹੀਨੇ ਤੋਂ ਫ਼ਰਾਰ ਦੱਸੇ ਜਾਂਦੇ ਹਨ।

 

The post ਢਿੱਲੋਂ ਭਰਾਵਾਂ ਦੇ ਖੁਦਕੁਸ਼ੀ ਮਾਮਲੇ ‘ਚ 3 ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅੱਜ appeared first on TheUnmute.com - Punjabi News.

Tags:
  • breaking-news
  • dhillon-brothers
  • dhillon-brothers-suicide-case
  • inspector-navdeep-singh
  • jalandhar-police
  • news
  • punjab-police
  • sukhbir-singh-badal
  • the-unmute-breaking-news

ਮੋਹਾਲੀ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਭਾਰਤ ਬਨਾਮ ਆਸਟ੍ਰੇਲੀਆ ਵਨਡੇ ਮੈਚ ਦੇ ਪ੍ਰਬੰਧਾਂ ਦਾ ਜਾਇਜ਼ਾ

Thursday 21 September 2023 06:21 AM UTC+00 | Tags: australia-cricket-team breaking-news cricket-stadium-mohali india-vs-australia ind-vs-aus ind-vs-aus-odi-series news punjab-pca sports

ਐਸ.ਏ.ਐਸ.ਨਗਰ, 21 ਸਤੰਬਰ 2023: ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐੱਸ ਤਿੜਕੇ ਨੇ ਪੀ.ਸੀ.ਏ. ਸਟੇਡੀਅਮ ਮੋਹਾਲੀ (Mohali) ਵਿਖੇ 22 ਸਤੰਬਰ ਨੂੰ ਭਾਰਤ ਬਨਾਮ ਆਸਟ੍ਰੇਲੀਆ ਵਨ ਡੇਅ ਮੈਚ ਦੇ ਪ੍ਰਬੰਧਾਂ ਦਾ ਬੀਤੇ ਦਿਨ ਇੱਕ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਪੁਲੀਸ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਸੜਕਾਂ ਦੀ ਸਾਫ ਸਫਾਈ, ਸੀਵਰੇਜ, ਲਾਈਟਾਂ, ਰਿਫ਼ਲੈਕਟਰਜ਼, ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਹਨਾਂ ਦੱਸਿਆ ਕਿ ਮੈਚ ਦੇਖਣ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸ਼ਟਲ ਸੇਵਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਵਣ ਭਵਨ ਨੇੜਿਓਂ ਇਹ ਸ਼ਟਲ ਸੇਵਾ ਦਿੱਤੀ ਜਾਵੇਗੀ। ਉਸ ਦਿਨ ਸੈਕਟਰ 68 ਵਿਚ ਲੱਗਣ ਵਾਲੀ ਆਪਣੀ ਮੰਡੀ/ ਕਿਸਾਨ ਮੰਡੀ ਬੰਦ ਰਹੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਵੀ ਘਾਟ ਨਾ ਆਉਣ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਨੇ ਮੈਚਾਂ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਸਚਾਰੂ ਬਨਾਉਣ ਅਤੇ ਲੋਕਾਂ ਨੂੰ ਆਉਣ ਜਾਣ ਵੇਲੇ ਪੂਰੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣਾ ਮੁੱਖ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਫਾਇਰ ਬ੍ਰਗੇਡ ਨਾਲ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਲੋੜੀਂਦੇ ਪ੍ਰਬੰਧਾਂ ਲਈ ਵੀ ਹਦਾਇਤ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ ਮੈਚ ਵਾਲੇ ਸਥਾਨ ‘ਤੇ ਤਇਨਾਤ ਕਰਨ ਲਈ ਵੀ ਕਿਹਾ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਵੇਲੇ ਮੌਕੇ 'ਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਮੀਟਿੰਗ ਦੌਰਾਨ ਐੱਸ ਡੀ ਐਮ ਮੋਹਾਲੀ (Mohali) ਚੰਦਰ ਜੋਤੀ ਸਿੰਘ, ਸਹਾਇਕ ਕਮਿਸ਼ਨਰ ਹਰਜੋਤ ਕੌਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਕਿਰਨ ਸ਼ਰਮਾ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

The post ਮੋਹਾਲੀ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਭਾਰਤ ਬਨਾਮ ਆਸਟ੍ਰੇਲੀਆ ਵਨਡੇ ਮੈਚ ਦੇ ਪ੍ਰਬੰਧਾਂ ਦਾ ਜਾਇਜ਼ਾ appeared first on TheUnmute.com - Punjabi News.

Tags:
  • australia-cricket-team
  • breaking-news
  • cricket-stadium-mohali
  • india-vs-australia
  • ind-vs-aus
  • ind-vs-aus-odi-series
  • news
  • punjab-pca
  • sports

ਚੰਡੀਗੜ੍ਹ, 21 ਸਤੰਬਰ 2023: ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧ ਗਿਆ ਹੈ। ਪਹਿਲਾਂ ਦੋਵਾਂ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਮੁਅੱਤਲ ਕੀਤਾ ਗਿਆ ਸੀ ਅਤੇ ਭਾਰਤ ਨੇ ਕੈਨੇਡੀਅਨ ਨਾਗਰਿਕਾਂ (Canadian citizens) ਲਈ ਵੀਜ਼ਾ ਸੇਵਾਵਾਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਹੈ। ਭਾਰਤ ਵੱਲੋਂ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਕਦਮ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਭਾਰਤ ‘ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਲਗਾਇਆ ਸੀ, ਉਦੋਂ ਦੋਵੇਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਸੀ। ਹਾਲਾਂਕਿ ਭਾਰਤ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਦੋਸ਼ਾਂ ਨੂੰ ਖ਼ਾਰਜ ਕਰ ਦਿੱਤਾ ਸੀ |

ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰਨ ਬਾਰੇ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਬੀਐਲਐਸ ਇੰਟਰਨੈਸ਼ਨਲ, ਜੋ ਕਿ ਕੈਨੇਡਾ ਵਿੱਚ ਵੀਜ਼ਾ ਐਪਲੀਕੇਸ਼ਨ ਸੈਂਟਰ ਚਲਾਉਂਦਾ ਹੈ, ਉਨ੍ਹਾਂ ਨੇ ਆਪਣੀ ਕੈਨੇਡੀਅਨ ਵੈਬਸਾਈਟ ‘ਤੇ ਇਸ ਸਬੰਧ ਵਿੱਚ ਇੱਕ ਸੰਦੇਸ਼ ਪੋਸਟ ਕੀਤਾ ਹੈ। ਸੰਦੇਸ਼ ਵਿੱਚ ਲਿਖਿਆ ਗਿਆ ਹੈ, “ਭਾਰਤੀ ਮਿਸ਼ਨ ਤੋਂ ਮਹੱਤਵਪੂਰਨ ਜਾਣਕਾਰੀ: ਕਾਰਜਸ਼ੀਲ ਕਾਰਨਾਂ ਕਰਕੇ, ਭਾਰਤੀ ਵੀਜ਼ਾ ਸੇਵਾਵਾਂ ਨੂੰ ਅਗਲੇ ਨੋਟਿਸ ਤੱਕ ਵੀਰਵਾਰ (21 ਸਤੰਬਰ 2023) ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।”

Canada

ਇਹ ਪਹਿਲੀ ਵਾਰ ਹੈ ਜਦੋਂ ਭਾਰਤ ਨੇ ਕੋਵਿਡ -19 ਮਹਾਂਮਾਰੀ ਤੋਂ ਬਾਅਦ ਵੀਜ਼ਾ ਮੁਅੱਤਲ ਕੀਤਾ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਵੱਲੋਂ ਇੱਕ ਐਡਵਾਈਜ਼ਰੀ ਜਾਰੀ ਕਰਕੇ ਕੈਨੇਡਾ ਜਾਣ ਵਾਲੇ ਭਾਰਤੀ ਨਾਗਰਿਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਸੀ। ਅਜਿਹੇ ਕਿਸੇ ਵੀ ਇਲਾਕੇ ਵਿੱਚ ਨਾ ਜਾਓ ਜਿੱਥੇ ਭਾਰਤ ਵਿਰੋਧੀ ਘਟਨਾਵਾਂ ਵਾਪਰੀਆਂ ਹੋਣ ਜਾਂ ਅਜਿਹੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਹੋਵੇ। ਜਦਕਿ ਕੈਨੇਡਾ ਸਰਕਾਰ ਨੇ ਕਿਹਾ ਕਿ ਕੈਨੇਡਾ ਇੱਕ ਦੇਸ਼ ਹੈ |

The post ਭਾਰਤ ਵੱਲੋਂ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਅਗਲੇ ਨੋਟਿਸ ਤੱਕ ਮੁਅੱਤਲ appeared first on TheUnmute.com - Punjabi News.

Tags:
  • breaking-news
  • canadian-citizens
  • canadian-visa
  • visa-service

ਚੰਡੀਗੜ੍ਹ, 21 ਸਤੰਬਰ 2023: (Asian Games 2023) ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ। ਮਲੇਸ਼ੀਆ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 173 ਦੌੜਾਂ ਬਣਾਈਆਂ। ਮੀਂਹ ਕਾਰਨ ਕ੍ਰਿਕਟ ਮੈਚ ਨੂੰ 15 ਓਵਰਾਂ ਦਾ ਕਰ ਦਿੱਤਾ ਗਿਆ ਅਤੇ ਜਵਾਬ ਵਿੱਚ ਮਲੇਸ਼ੀਆ ਦੀ ਟੀਮ ਦੋ ਗੇਂਦਾਂ ਵਿੱਚ ਸਿਰਫ਼ ਇੱਕ ਦੌੜਾਂ ਹੀ ਬਣਾ ਸਕੀ। ਇਸ ਤੋਂ ਬਾਅਦ ਮੀਂਹ ਸ਼ੁਰੂ ਹੋ ਗਿਆ ਅਤੇ ਅੱਗੇ ਖੇਡ ਨਹੀਂ ਹੋ ਸਕੀ। ਇਸ ਤੋਂ ਬਾਅਦ ਮੈਚ ਰੱਦ ਹੋ ਗਿਆ ਅਤੇ ਭਾਰਤ ਬਿਹਤਰ ਰੈਂਕਿੰਗ ਦੇ ਆਧਾਰ ‘ਤੇ ਸੈਮੀਫਾਈਨਲ ‘ਚ ਪਹੁੰਚ ਗਿਆ।

ਲਗਾਤਾਰ ਮੀਂਹ ਕਾਰਨ ਕਾਫੀ ਸਮਾਂ ਬਰਬਾਦ ਹੋਇਆ ਅਤੇ ਹੁਣ ਮੈਚ ਰੱਦ ਕਰ ਦਿੱਤਾ ਗਿਆ ਹੈ। ਬਿਹਤਰ ਰੈਂਕਿੰਗ ਦੇ ਆਧਾਰ ‘ਤੇ ਭਾਰਤੀ ਟੀਮ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਏਸ਼ੀਆਈ ਖੇਡਾਂ (Asian Games)  ‘ਚ ਚੋਟੀ ਦਾ ਦਰਜਾ ਪ੍ਰਾਪਤ ਭਾਰਤ ਨੂੰ ਸਿੱਧੇ ਕੁਆਰਟਰ ਫਾਈਨਲ ਮੈਚ ਖੇਡਣ ਦਾ ਮੌਕਾ ਮਿਲਿਆ। ਭਾਰਤ ਨੇ ਮਲੇਸ਼ੀਆ ਖ਼ਿਲਾਫ਼ ਮੈਚ ‘ਚ ਚੰਗਾ ਪ੍ਰਦਰਸ਼ਨ ਕੀਤਾ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਾਬੰਦੀ ਕਾਰਨ ਇਹ ਮੈਚ ਨਹੀਂ ਖੇਡ ਸਕੀ ਅਤੇ ਸਮ੍ਰਿਤੀ ਮੰਧਾਨਾ ਨੇ ਟੀਮ ਦੀ ਕਮਾਨ ਸੰਭਾਲ ਲਈ ਹੈ।

ਸਮ੍ਰਿਤੀ ਮੰਧਾਨਾ 16 ਗੇਂਦਾਂ ਵਿੱਚ 27 ਦੌੜਾਂ ਬਣਾ ਕੇ ਆਊਟ ਹੋ ਗਈ। ਮੀਂਹ ਕਾਰਨ ਮੈਚ ਨੂੰ 15-15 ਓਵਰਾਂ ਦਾ ਕਰ ਦਿੱਤਾ ਗਿਆ। ਅਜਿਹੇ ‘ਚ ਸ਼ੇਫਾਲੀ ਵਰਮਾ ਅਤੇ ਜੇਮਿਮਾ ਰੋਡਰਿਗਜ਼ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ 86 ਦੌੜਾਂ ਦੀ ਸਾਂਝੇਦਾਰੀ ਕੀਤੀ। ਸ਼ੈਫਾਲੀ 39 ਗੇਂਦਾਂ ‘ਚ 67 ਦੌੜਾਂ ਬਣਾ ਕੇ ਆਊਟ ਹੋ ਗਈ। ਜੇਮਿਮਾ 29 ਗੇਂਦਾਂ ਵਿੱਚ 47 ਦੌੜਾਂ ਬਣਾ ਕੇ ਨਾਬਾਦ ਰਹੀ। ਅੰਤ ਵਿੱਚ ਰਿਚਾ ਘੋਸ਼ ਨੇ ਸੱਤ ਗੇਂਦਾਂ ਵਿੱਚ ਨਾਬਾਦ 21 ਦੌੜਾਂ ਬਣਾਈਆਂ, ਜਿਸ ਨਾਲ ਭਾਰਤ ਦਾ ਸਕੋਰ 173/2 ਤੱਕ ਪਹੁੰਚ ਗਿਆ।

The post IND W vs MAL W: ਮਲੇਸ਼ੀਆ ਖ਼ਿਲਾਫ਼ ਮੀਂਹ ਕਾਰਨ ਕ੍ਰਿਕਟ ਮੈਚ ਰੱਦ, ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਪੁੱਜੀ ਭਾਰਤੀ ਟੀਮ appeared first on TheUnmute.com - Punjabi News.

Tags:
  • asian-games
  • asian-games-2023
  • breaking-news
  • indian-team
  • news
  • women-indian-team

ਐੱਸ.ਏ.ਐੱਸ ਨਗਰ, 21 ਸਤੰਬਰ, 2023: ਜ਼ਿਲ੍ਹੇ ਦੇ ਛੇਵੀ ਤੋਂ ਦਸਵੀਂ ਤੱਕ ਦੇ ਸਰਕਾਰੀ ਸਕੂਲੀ ਵਿਦਿਆਰਥੀਆਂ ਦੇ ਗਣਿਤ, ਵਿਗਿਆਨ ਅਤੇ ਪੜ੍ਹਨ ਚ ਗੁਣਾਤਮਕ ਸੁਧਾਰ ਲਿਆਉਣ ਲਈ ਖਾਨ ਅਕਾਡਮੀ ਆਨਲਾਈਨ ਕੋਚਿੰਗ (online coaching) ਮੁੱਹਈਆ ਕਰਵਾਏਗੀ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਇਸ ਸਬੰਧੀ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਵਿੱਚ ਜਿਲ੍ਹੇ ਦੇ ਐਸ.ਡੀ.ਐਮਜ਼ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਤੇ ਖਾਨ ਅਕੈਡਮੀ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਅਲੱਗ-ਅਲੱਗ ਪਹਿਲੂਆਂ ਤੇ ਵਿਚਾਰ-ਚਰਚਾ ਕੀਤੀ ਗਈ।ਮੀਟਿੰਗ ਵਿੱਚ ਵਿਦਿਆਰਥੀਆਂ ਦੀ ਗਣਿਤ ਅਤੇ ਸਾਇੰਸ ਵਿਸ਼ਿਆਂ ਦੇ ਵਿੱਚ ਰੌਚਕਤਾ ਲਿਆਉਣ ਲਈ ਖਾਨ ਅਕੈਡਮੀ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਅਧਿਕਾਰੀਆਂ ਨਾਲ ਸਾਂਝੇ ਕੀਤੇ।

ਉਪਰੰਤ ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵੱਧ ਤੋਂ ਵੱਧ ਵਿਦਿਆਰਥੀ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਅਤੇ ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਨੂੰ ਅਦੇਸ਼ ਦਿੱਤਾ ਗਿਆ ਕਿ ਉਹ ਇਸ ਸਬੰਧੀ ਨਿਜੀ ਤੌਰ ਤੇ ਸਕੂਲ ਮੁੱਖੀਆਂ ਨੂੰ ਪ੍ਰੇਰਿਤ ਕਰਨ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਖਾਨ ਅਕੈਡਮੀ ਵੱਲੋਂ ਸਾਂਝੇ ਤੌਰ ਤੇ ਚਲਾਏ ਗਏ ਇਸ ਨਿਵੇਕਲੇ ਅਭਿਆਨ ਦਾ ਹਿੱਸਾ ਬਣ ਸਕਣ। ਅੰਤ ਵਿੱਚ ਖਾਨ ਅਕੈਡਮੀ ਦੇ ਨੁਮਾਇੰਦੇ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ (ਸਕੂਲ ਆਫ ਐਮੀਨੈਂਸ) 9ਵੀਂ ਜਮਾਤ ਤੋਂ ਐਡਵਾਂਸ ਗਤੀਵਿਧਿਆਂ ਅਤੇ ਸੂਬੇ ਭਰ ਦੇ 94 ਸਕੂਲ ਆਫ ਐਮੀਨੈਂਸ ਵਿੱਚ ਮੈਥ, ਸਾਇੰਸ ਅਤੇ ਰੀਡਿੰਗ ਕੰਮਪ੍ਰੀਹੈਨਸ਼ਨ ਪ੍ਰੋਗਰਾਮ  (online coaching) ਚਲਾਉਣ ਦਾ ਟੀਚਾ ਵੀ ਰੱਖਿਆ ਗਿਆ ਹੈ।

The post ਮੋਹਾਲੀ ਦੇ ਸਰਕਾਰੀ ਸਕੂਲੀ ਵਿਦਿਆਰਥੀਆਂ ਦੇ ਗਣਿਤ, ਵਿਗਿਆਨ ਤੇ ਪੜ੍ਹਨ ‘ਚ ਗੁਣਾਤਮਕ ਸੁਧਾਰ ਲਿਆਉਣ ਲਈ ਖਾਨ ਅਕਾਡਮੀ ਦੇਵੇਗੀ ਆਨਲਾਈਨ ਕੋਚਿੰਗ appeared first on TheUnmute.com - Punjabi News.

Tags:
  • breaking-news
  • government-school
  • khan-academy
  • mathematics
  • mohali
  • nes
  • news
  • online-coaching
  • science

ਗੁਰਦਾਸਪੁਰ 21 ਸਤੰਬਰ 2023 : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਪ੍ਰਸਤਾਵਿਤ ਮਹਿਲਾ ਰਾਖਵਾਂਕਰਨ ਬਿੱਲ (Women’s reservation bill) ਦਾ ਸਿਹਰਾ ਲੈਣਾ ਚਾਹੁੰਦੀ ਹੈ, ਜਦੋਂ ਕਿ ਇਹ ਭਾਰਤੀ ਰਾਸ਼ਟਰੀ ਕਾਂਗਰਸ ਸੀ, ਜਿਸ ਨੇ ਸਭ ਤੋਂ ਪਹਿਲਾਂ ਇਸ ਦਾ ਸੁਪਨਾ ਵੇਖਿਆ ਸੀ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਭਾਜਪਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਹ ਇੰਡੀਅਨ ਨੈਸ਼ਨਲ ਕਾਂਗਰਸ ਦੇ ਦਿਮਾਗ਼ ਦੀ ਉਪਜ ਹੈ। ਇਹ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਸਨ ਜਿਨ੍ਹਾਂ ਨੇ ਮਈ 1989 ਵਿੱਚ ਪੇਂਡੂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਇੱਕ ਤਿਹਾਈ ਰਾਖਵਾਂਕਰਨ ਪ੍ਰਦਾਨ ਕਰਨ ਲਈ ਸੰਵਿਧਾਨ ਸੋਧ ਬਿੱਲ ਪੇਸ਼ ਕੀਤਾ ਸੀ। ਇਹ ਬਿੱਲ (Women’s reservation bill) ਸਤੰਬਰ 1989 ਵਿੱਚ ਰਾਜ ਸਭਾ ਵਿੱਚ ਪਾਸ ਨਹੀਂ ਹੋ ਸਕਿਆ ਸੀ।

ਨਰਸਿਮਹਾ ਰਾਓ ਦੀ ਅਗਵਾਈ ਵਾਲੀ ਘੱਟ ਗਿਣਤੀ ਸਰਕਾਰ ਨੇ ਸੰਵਿਧਾਨ ਸੋਧ ਬਿੱਲ 72 ਅਤੇ 73 ਨੂੰ ਦੁਬਾਰਾ ਪੇਸ਼ ਕੀਤਾ, ਜਿਸ ਨੇ ਪੇਂਡੂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਸਾਰੀਆਂ ਸੀਟਾਂ ਅਤੇ ਚੇਅਰਪਰਸਨ ਦੇ ਅਹੁਦਿਆਂ ਦਾ 33 ਫ਼ੀਸਦੀ ਰਾਖਵਾਂ ਰੱਖਿਆ। ਬਾਜਵਾ ਨੇ ਕਿਹਾ ਕਿ ਇਸ ਵਾਰ ਇਨ੍ਹਾਂ ਬਿੱਲਾਂ ਨੂੰ ਦੋਵਾਂ ਸਦਨਾਂ ਨੇ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਹ ਕਾਨੂੰਨ ਬਣ ਗਿਆ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਲੋਕ ਸਭਾ ਵਿੱਚ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਵਾਲਾ ਮਹਿਲਾ ਰਾਖਵਾਂਕਰਨ ਬਿੱਲ ਯੂਪੀਏ 1 ਦੌਰਾਨ ਡਾ ਮਨਮੋਹਨ ਸਿੰਘ ਸਰਕਾਰ ਦੌਰਾਨ 9 ਮਾਰਚ, 2010 ਨੂੰ ਰਾਜ ਸਭਾ ਵਿੱਚ ਪਾਸ ਕੀਤਾ ਗਿਆ ਸੀ।ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਪ੍ਰਸਤਾਵਿਤ ਮਹਿਲਾ ਰਾਖਵਾਂਕਰਨ ਬਿੱਲ ਜੋ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਵਿਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰੇਗਾ, ਅਗਲੀ ਹੱਦਬੰਦੀ ਅਭਿਆਸ ਤੋਂ ਬਾਅਦ ਹੀ ਲਾਗੂ (Women’s reservation bill) ਹੋਵੇਗਾ ਜੋ 2026 ਤੋਂ ਬਾਅਦ ਹੋਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਲਈ ਇਹ ਸੁਪਨੇ ਦੇ ਸੱਚ ਹੋਣ ਵਰਗਾ ਹੈ। ਅਸੀਂ ਲੰਬੇ ਸਮੇਂ ਤੋਂ ਇਸ ਲਈ ਮੰਗ ਕਰ ਰਹੇ ਹਾਂ। ਇਹ ਨਾ ਸਿਰਫ਼ ਇੰਡੀਅਨ ਨੈਸ਼ਨਲ ਕਾਂਗਰਸ ਬਲਕਿ ਯੂਪੀਏ ਦੇ ਸਹਿਯੋਗੀਆਂ ਦੀ ਵੀ ਜਿੱਤ ਹੈ। ਬਾਜਵਾ ਨੇ ਕਿਹਾ ਕਿ ਕਾਂਗਰਸ ਇਸ ਕਦਮ ਦਾ ਸਵਾਗਤ ਕਰਦੀ ਹੈ, ਹਾਲਾਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕ੍ਰੈਡਿਟ ਦੀ ਭੁੱਖੀ ਹੋ ਗਈ ਹੈ।

The post ਮਹਿਲਾ ਰਾਖਵਾਂਕਰਨ ਬਿੱਲ ਕਾਂਗਰਸ ਦੇ ਦਿਮਾਗ਼ ਦੀ ਉਪਜ ਸੀ, BJP ਲੈਣਾ ਚਾਹੁੰਦੀ ਹੈ ਕ੍ਰੈਡਿਟ: ਪ੍ਰਤਾਪ ਬਾਜਵਾ appeared first on TheUnmute.com - Punjabi News.

Tags:
  • bharatiya-janata-party
  • breaking-news
  • congress
  • lok-sabha
  • news
  • partap-singh-bajwa

ਲੁਧਿਆਣਾ, 21 ਸਤੰਬਰ 2023 : ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਸਕੂਲ ਦਾ ਪ੍ਰਿੰਸੀਪਲ ਇੱਕ ਛੋਟੀ ਜਿਹੀ ਗਲਤੀ ਲਈ ਇੱਕ ਐੱਲ.ਕੇ.ਜੀ ਦੇ ਵਿਦਿਆਰਥੀ (LKG student) ਨੂੰ ਬੇਰਹਿਮੀ ਨਾਲ ਡੰਡੇ ਨਾਲ ਕੁੱਟਦਾ ਵਿਖਾਈ ਦੇ ਰਿਹਾ ਹੈ ਅਤੇ ਦੋ ਸੀਨੀਅਰ ਕਲਾਸ ਦੇ ਵਿਦਿਆਰਥੀ ਬੱਚੇ ਨੂੰ ਡੰਡੇ ਨਾਲ ਬੇਰਹਿਮੀ ਨਾਲ ਕੁੱਟਦੇ ਹੋਏ ਦਿਖਾਈ ਦੇ ਰਹੇ ਹਨ।

ਇਸ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਕਿਸੇ ਵਿਅਕਤੀ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।ਇਹ ਵੀਡੀਓ ਲੁਧਿਆਣਾ ਦੀ ਮੁਸਲਿਮ ਕਾਲੋਨੀ ਸਥਿਤ ਬਾਲ ਵਿਕਾਸ ਸਕੂਲ ਦੱਸੀ ਦੀ ਹੈ। ਬੱਚੇ ਦੇ ਮਾਪਿਆਂ ਨੇ ਦੱਸਿਆ ਕਿ ਸਕੂਲ ਦਾ ਪ੍ਰਿੰਸੀਪਲ ਇਸ ਤੋਂ ਪਹਿਲਾਂ ਵੀ ਲਗਾਤਾਰ ਦੋ ਵਾਰ ਬੱਚੇ (LKG student) ਨੂੰ ਕੁੱਟਦਾ ਰਿਹਾ ਸੀ, ਬੱਚੇ ਦੇ ਮਾਪੇ ਬੱਚੇ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲੈ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਮੋਤੀ ਨਗਰ ਥਾਣੇ ਵਿੱਚ ਸਕੂਲ ਪ੍ਰਿੰਸੀਪਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਗਲਤੀ ਛੋਟੀ ਹੋਵੇ ਜਾਂ ਵੱਡੀ ਇਹ ਸਵਾਲ ਹੈ ਕਿ ਬੱਚੇ ਨੂੰ ਇੰਨੀ ਬੇਰਹਿਮੀ ਨਾਲ ਕੁੱਟਣਾ ਕਿਸ ਹੱਦ ਤੱਕ ਜਾਇਜ਼ ਹੈ ਅਤੇ ਇਸ ਮਾਮਲੇ ‘ਚ ਪੁਲਿਸ ਕੀ ਕਾਰਵਾਈ ਕਰਦੀ ਹੈ, ਇਹ ਤਾਂ ਸਮਾਂ ਹੀ ਦੱਸੇਗਾ।

The post ਸਕੂਲ ਦੇ ਪ੍ਰਿੰਸੀਪਲ ਨੇ ਡੰਡਿਆਂ ਨਾਲ ਕੁੱਟਿਆ LKG ਦਾ ਵਿਦਿਆਰਥੀ, ਵੀਡਿਓ ਵਾਇਰਲ appeared first on TheUnmute.com - Punjabi News.

Tags:
  • breaking-news
  • lkg-student
  • ludhiana-police
  • news

ਪੰਜਾਬ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਕਰੀਬੀਆਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ

Thursday 21 September 2023 07:54 AM UTC+00 | Tags: adgp-of-anti-gangster-task-force breaking-news crime dgp-punjab-news goldy-brar latest-news news police-raid punjab-police punjab-police-raid raid sri-muktsar-sahib

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ 2023 : ਪੰਜਾਬ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਦੀਆਂ ਟੀਮਾਂ ਵੱਲੋਂ ਬਦਮਾਸ਼ ਗੋਲਡੀ ਬਰਾੜ (Goldy Brar) ਅਤੇ ਉਸਦੇ ਸਾਥੀਆਂ ਦੇ ਨਜ਼ਦੀਕੀ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਜਾ ਹੈ । ਪੁਲਿਸ ਅਧਿਕਾਰੀ ਸਤਨਾਮ ਸਿੰਘ ਵਿਰਕ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਕਰੀਬੀਆਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਤਲਾਸ਼ੀ ਲਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਕੁਝ ਸ਼ੱਕੀ ਮਿਲਦਾ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇਹ ਤਲਾਸ਼ੀ ਲਈ ਜਾ ਰਹੀ ਹੈ।

The post ਪੰਜਾਬ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਕਰੀਬੀਆਂ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ appeared first on TheUnmute.com - Punjabi News.

Tags:
  • adgp-of-anti-gangster-task-force
  • breaking-news
  • crime
  • dgp-punjab-news
  • goldy-brar
  • latest-news
  • news
  • police-raid
  • punjab-police
  • punjab-police-raid
  • raid
  • sri-muktsar-sahib

ਸਨੌਰ 'ਚ ਦੇਰ ਰਾਤ ਚੋਰਾਂ ਵੱਲੋਂ ਦੁਕਾਨ ਦਾ ਸ਼ਟਰ ਤੋੜ ਕੇ 25 ਹਜ਼ਾਰ ਦੀ ਨਕਦੀ ਚੋਰੀ

Thursday 21 September 2023 08:14 AM UTC+00 | Tags: breaking-news crime-news news punjab-breaking-news robbery sanaur sanaur-police sanaur-thives

ਪਟਿਆਲਾ, 21 ਸਤੰਬਰ 2023: ਸ਼ਾਹੀ ਸ਼ਹਿਰ ਪਟਿਆਲਾ ਦੇ ‘ਚ ਅਕਸਰ ਹੀ ਚੋਰੀ ਦੀ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ | ਤਾਜ਼ਾ ਮਾਮਲਾ ਪਟਿਆਲਾ ਦੇ ਨੇੜੇ ਸਨੌਰ (Sanaur) ਤੋਂ ਸਾਹਮਣੇ ਆਇਆ ਹੈ, ਜਿੱਥੇ ਬੀਤੀ ਰਾਤ ਚੋਰਾਂ ਨੇ ਇੱਕ ਦੁਕਾਨ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਹੈ | ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ‘ਚੋਂ 25 ਹਜ਼ਾਰ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਇਹ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ ਅਤੇ ਤਸਵੀਰਾਂ ਦੁਕਾਨਦਾਰ ਨੇ ਸਾਂਝੀਆਂ ਕੀਤੀਆਂ ਹਨ |

ਦੁਕਾਨਦਾਰ ਨੇ ਵਿੱਕੀ ਨੇ ਦੱਸਿਆ ਕਿ ਰਾਤ ਨੌ ਵਜੇ ਦੁਕਾਨ ਵਧਾ ਕੇ ਘਰ ਗਿਆ ਅਤੇ ਇਸਤੋਂ ਬਾਅਦ ਕਰੀਬ 2 ਵਜੇ ਚੋਰ ਗਲੇ ‘ਚ ਪਏ 20 ਤੋਂ 25 ਹਜਾਰ ਰੁਪਏ ਚੋਰੀ ਕਰਕੇ ਲੈ ਗਏ | ਉਨ੍ਹਾਂ ਕਿਹਾ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਵਿੱਕੀ ਨੇ ਦੱਸਿਆ ਕਿ ਸਨੌਰ (Sanaur)  ‘ਚ ਪਿਛਲੇ 15 ਦਿਨਾਂ ਤੋਂ ਚੋਰੀਆਂ ਹੋ ਰਹੀਆਂ ਹਨ, ਪਰ ਕੋਈ ਗ੍ਰਿਫਤਾਰੀ ਨਹੀਂ ਹੋਈ | ਜੇਕਰ ਪੁਲਿਸ ਰਾਤ ਨੂੰ ਗਸਤ ਕਰੇ ਤਾਂ ਇਨ੍ਹਾਂ ਵਾਰਦਾਤਾਂ ‘ਤੇ ਠੱਲ੍ਹ ਪਾਈ ਜਾ ਸਕਦੀ ਹੈ | ਜਦੋਂ ਪੁਲਿਸ ਗਸਤ ਕਰਦੀ ਸੀ ਤਾਂ ਅਜਿਹੀ ਵਾਰਦਾਤਾਂ ਨਹੀਂ ਹੋਈਆਂ ਸਨ |

 

The post ਸਨੌਰ ‘ਚ ਦੇਰ ਰਾਤ ਚੋਰਾਂ ਵੱਲੋਂ ਦੁਕਾਨ ਦਾ ਸ਼ਟਰ ਤੋੜ ਕੇ 25 ਹਜ਼ਾਰ ਦੀ ਨਕਦੀ ਚੋਰੀ appeared first on TheUnmute.com - Punjabi News.

Tags:
  • breaking-news
  • crime-news
  • news
  • punjab-breaking-news
  • robbery
  • sanaur
  • sanaur-police
  • sanaur-thives

ਆਨੰਦ ਵਿਹਾਰ ਰੇਲਵੇ ਸਟੇਸ਼ਨ 'ਤੇ ਰਾਹੁਲ ਗਾਂਧੀ ਨੇ ਕੁਲੀ ਦੀ ਡਰੈੱਸ ਪਾ ਕੇ ਯਾਤਰੀਆਂ ਸਾਮਾਨ ਚੁੱਕਿਆ

Thursday 21 September 2023 08:24 AM UTC+00 | Tags: anand-vihar anand-vihar-railway-station congress delhi news porter rahul-gandhi railway-station

ਚੰਡੀਗੜ੍ਹ, 21 ਸਤੰਬਰ 2023: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਅੱਜ ਆਨੰਦ ਵਿਹਾਰ ਰੇਲਵੇ ਸਟੇਸ਼ਨ ‘ਤੇ ਕੁਲੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕੁਲੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਰਾਹੁਲ ਗਾਂਧੀ ਨੇ ਕੁਲੀਆਂ ਦੀ ਡਰੈੱਸ ਪਾ ਕੇ ਯਾਤਰੀਆਂ ਦਾ ਸਮਾਨ ਵੀ ਚੁੱਕਿਆ। ਜਿਸ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸ਼ੇਅਰ ਕੀਤਾ ਗਿਆ ਹੈ।

ਦਰਅਸਲ ਅਗਸਤ ਮਹੀਨੇ ‘ਚ ਕੁਲੀਆਂ ਨੇ ਰਾਹੁਲ ਗਾਂਧੀ (Rahul Gandhi) ਨੂੰ ਮਿਲਣ ਦੀ ਇੱਛਾ ਜਤਾਈ ਸੀ, ਜਿਸ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੇ ਕੁਲੀਆਂ ਨਾਲ ਮੁਲਾਕਾਤ ਕੀਤੀ ਹੈ। ਵੀਡੀਓ ‘ਚ ਰਾਹੁਲ ਗਾਂਧੀ ਕੁਲੀਆਂ ਦਾ ਪਹਿਰਾਵਾ ਪਹਿਨ ਕੇ ਯਾਤਰੀਆਂ ਦਾ ਸਮਾਨ ਸਿਰ ‘ਤੇ ਚੁੱਕਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਕੁਝ ਦਰਬਾਨ ਉਨ੍ਹਾਂ ਦੇ ਨਾਲ ਚੱਲ ਰਹੇ ਹਨ। ਤਸਵੀਰ ਸ਼ੇਅਰ ਕਰਦੇ ਹੋਏ ਕਾਂਗਰਸ ਪਾਰਟੀ ਨੇ ਲਿਖਿਆ, ‘ਲੋਕ ਨੇਤਾ ਰਾਹੁਲ ਗਾਂਧੀ ਨੇ ਅੱਜ ਦਿੱਲੀ ਦੇ ਆਨੰਦ ਵਿਹਾਰ ਰੇਲਵੇ ਸਟੇਸ਼ਨ ‘ਤੇ ਆਪਣੇ ਕੁਲੀਆਂ ਦੋਸਤਾਂ ਨਾਲ ਮੁਲਾਕਾਤ ਕੀਤੀ।

Image

The post ਆਨੰਦ ਵਿਹਾਰ ਰੇਲਵੇ ਸਟੇਸ਼ਨ ‘ਤੇ ਰਾਹੁਲ ਗਾਂਧੀ ਨੇ ਕੁਲੀ ਦੀ ਡਰੈੱਸ ਪਾ ਕੇ ਯਾਤਰੀਆਂ ਸਾਮਾਨ ਚੁੱਕਿਆ appeared first on TheUnmute.com - Punjabi News.

Tags:
  • anand-vihar
  • anand-vihar-railway-station
  • congress
  • delhi
  • news
  • porter
  • rahul-gandhi
  • railway-station

ਕਾਂਗਰਸ ਦੇ ਸਵਾਲ 'ਤੇ ਭੜਕੇ ਰਾਜਨਾਥ ਸਿੰਘ, ਆਖਿਆ-ਚੀਨ ਮੁੱਦੇ 'ਤੇ ਚਰਚਾ ਕਰਨ ਦੀ ਪੂਰੀ ਹਿੰਮਤ ਹੈ

Thursday 21 September 2023 08:36 AM UTC+00 | Tags: adhir-ranjan-chaudhary breaking breaking-news china-issue congress india-china-contraversy lok-sabha news rajnath-singh special-session the-unmute-breaking-news the-unmute-latest-news

ਚੰਡੀਗੜ੍ਹ, 21 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ‘ਚ ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਬਹਿਸ ਚੱਲ ਰਹੀ ਹੈ। ਵੀਰਵਾਰ ਨੂੰ ਲੋਕ ਸਭਾ ਵਿੱਚ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦੇ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦ ਕੀਤਾ, ਉੱਥੇ ਹੀ ਰਾਜਨਾਥ ਸਿੰਘ (Rajnath Singh) ਨੇ ਵੀ ਵਿਰੋਧੀ ਧਿਰ ਦੇ ਸਹਿਯੋਗ ਦੀ ਤਾਰੀਫ਼ ਕੀਤੀ। ਹਾਲਾਂਕਿ ਇਸ ਦੌਰਾਨ ਇਕ ਮੌਕਾ ਅਜਿਹਾ ਵੀ ਆਇਆ ਜਦੋਂ ਆਮ ਤੌਰ ‘ਤੇ ਸ਼ਾਂਤ ਰਹਿਣ ਵਾਲੇ ਰਾਜਨਾਥ ਸਿੰਘ ਨੇ ਅਚਾਨਕ ਆਪਣਾ ਬਿਆਨ ਛੱਡ ਕੇ ਕਾਂਗਰਸ ਨੂੰ ਜਵਾਬ ਦੇਣਾ ਸ਼ੁਰੂ ਕਰ ਦਿੱਤਾ।

ਇਹ ਚੀਨ ਨਾਲ ਜੁੜਿਆ ਇਕ ਸਵਾਲ ਸੀ, ਜਿਸ ‘ਤੇ ਕਾਂਗਰਸ ਨੇ ਵਾਰ-ਵਾਰ ਰੱਖਿਆ ਮੰਤਰੀ ਦੇ ਭਾਸ਼ਣ ਦੌਰਾਨ ਬੋਲਦੇ ਰਹੇ। ਹਾਲਾਂਕਿ, ਜਦੋਂ ਅਧੀਰ ਰੰਜਨ ਚੌਧਰੀ ਨੇ ਪੁੱਛਿਆ ਕਿ ਕੀ ਸਰਕਾਰ ਵਿਚ ਲੱਦਾਖ ਵਿਚ ਚੀਨ ਨਾਲ ਟਕਰਾਅ ਦੇ ਮੁੱਦੇ ‘ਤੇ ਚਰਚਾ ਕਰਨ ਦੀ ਹਿੰਮਤ ਹੈ, ਤਾਂ ਰਾਜਨਾਥ (Rajnath Singh) ਨੇ ਕਿਹਾ, ”ਪੂਰੀ ਹਿੰਮਤ ਹੈ …” ਰਾਜਨਾਥ ਨੇ ਇਹ ਗੱਲ ਕਈ ਵਾਰ ਦੁਹਰਾਈ। ਇਸ ਦੇ ਬਾਵਜੂਦ ਜਦੋਂ ਅਧੀਰ ਰੰਜਨ ਨਹੀਂ ਰੁਕੇ ਤਾਂ ਰਾਜਨਾਥ ਨੇ ਕਿਹਾ, “ਅਧੀਰ ਰੰਜਨ, ਇਤਿਹਾਸ ‘ਚ ਨਾ ਜਾਓ। ਚਰਚਾ ਚੀਨ ‘ਤੇ ਵੀ ਹੋਵੇਗੀ।”

ਇਸ ਤੋਂ ਬਾਅਦ ਅਧੀਰ ਰੰਜਨ ਨੇ ਕਿਹਾ ਕਿ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਚੀਨ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ, ਪਰ ਤੁਸੀਂ ਵਾਅਦਾ ਪੂਰਾ ਨਹੀਂ ਕੀਤਾ। ਇਸ ‘ਤੇ ਰਾਜਨਾਥ ਸਿੰਘ ਨੇ ਕਿਹਾ, “ਤੁਸੀਂ ਜੋ ਕਿਹਾ ਅਸੀਂ ਸੁਣ ਲਿਆ ਹੈ, ਹੁਣ ਸਾਡੀ ਵੀ ਸੁਣੋ। ਰੱਖਿਆ ਮੰਤਰੀ ਨੇ ਕਿਹਾ ਕਿ ਮੈਂ ਚਰਚਾ ਲਈ ਤਿਆਰ ਹਾਂ ਅਤੇ ਛਾਤੀ ਚੌੜੀ ਕਰਕੇ ਚਰਚਾ ਲਈ ਤਿਆਰ ਹਾਂ।”

The post ਕਾਂਗਰਸ ਦੇ ਸਵਾਲ ‘ਤੇ ਭੜਕੇ ਰਾਜਨਾਥ ਸਿੰਘ, ਆਖਿਆ-ਚੀਨ ਮੁੱਦੇ ‘ਤੇ ਚਰਚਾ ਕਰਨ ਦੀ ਪੂਰੀ ਹਿੰਮਤ ਹੈ appeared first on TheUnmute.com - Punjabi News.

Tags:
  • adhir-ranjan-chaudhary
  • breaking
  • breaking-news
  • china-issue
  • congress
  • india-china-contraversy
  • lok-sabha
  • news
  • rajnath-singh
  • special-session
  • the-unmute-breaking-news
  • the-unmute-latest-news

ਭਾਰਤ-ਆਸਟ੍ਰੇਲੀਆ ਕ੍ਰਿਕਟ ਮੈਚ ਦੀਆਂ ਟਿਕਟਾਂ ਦੀ ਘੱਟ ਵਿਕਰੀ ਹੋਣ ਕਾਰਨ PCA ਨੇ ਦਿੱਤਾ ਫ੍ਰੀ ਆਫ਼ਰ

Thursday 21 September 2023 09:38 AM UTC+00 | Tags: breaking-news cricket cricket-stadium-mohali cricket-tickets icc india-australia-cricket is-bindra-cricket-stadium match-tickets mohali news pca sports

ਚੰਡੀਗੜ੍ਹ, 21 ਸਤੰਬਰ 2023: ਮੋਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਵਿੱਚ ਭਲਕੇ ਹੋਣ ਵਾਲੇ ਭਾਰਤ-ਆਸਟ੍ਰੇਲੀਆ (India-Australia) ਵਨਡੇ ਕ੍ਰਿਕਟ ਮੈਚ ਦੀਆਂ ਟਿਕਟਾਂ ਘੱਟ ਵਿਕੀਆਂ ਹਨ। ਇਸ ‘ਤੇ ਪੰਜਾਬ ਕ੍ਰਿਕਟ ਸੰਘ (ਪੀ.ਸੀ.ਏ.) ਵੱਲੋਂ ਇਕ ਆਫ਼ਰ ਦਿੱਤਾ ਗਈ ਹੈ, ਜਿਸ ਵਿੱਚ ਇੱਕ ਟਿਕਟ ਉੱਤੇ ਇੱਕ ਫਰੀ ਮਿਲੇਗੀ | ਇਹ ਆਫਰ ਕੱਲ੍ਹ ਸ਼ੁਰੂ ਹੋਇਆ ਸੀ ਅਤੇ ਅੱਜ ਵੀ ਚੱਲ ਰਿਹਾ ਹੈ, ਪਰ ਟਿਕਟਾਂ ਦੀ ਵਿਕਰੀ ਨਹੀਂ ਹੋ ਰਹੀ। ਖਿਡਾਰੀਆਂ ਦੇ ਚੰਡੀਗੜ੍ਹ ਪਹੁੰਚਣ ‘ਤੇ ਪ੍ਰਸ਼ੰਸਕ ਉਨ੍ਹਾਂ ਨਾਲ ਸੈਲਫੀ ਲੈ ਰਹੇ ਹਨ।

ਇਸ ਵਾਰ ਸਟੇਡੀਅਮ ਦੇ ਟਿਕਟ ਕਾਊਂਟਰ ਤੋਂ ਇਲਾਵਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਆਈਸੀਆਈਸੀਆਈ ਬੈਂਕ ਵਿੱਚ ਟਿਕਟਾਂ ਖਰੀਦਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਹੈ।ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ 100 ਰੁਪਏ ਦੀਆਂ ਟਿਕਟਾਂ ਵਿਕ ਚੁੱਕੀਆਂ ਹਨ। ਇਸ ਤੋਂ ਇਲਾਵਾ 1,000 ਅਤੇ 5,000 ਰੁਪਏ ਦੀਆਂ ਟਿਕਟਾਂ ਵੀ ਉਪਲਬਧ ਨਹੀਂ ਹਨ। 3,000, 10,000 ਅਤੇ 20,000 ਰੁਪਏ ਦੀਆਂ ਟਿਕਟਾਂ ‘ਤੇ ਐਸੋਸੀਏਸ਼ਨ ਦੁਆਰਾ ਇੱਕ ਟਿਕਟ ਉੱਤੇ ਇੱਕ ਫਰੀ ਦਾ ਆਫ਼ਰ ਦਿੱਤਾ ਗਿਆ ਹੈ।

ਹਾਲਾਂਕਿ ਮੈਚ ਦੀਆਂ ਕਿੰਨੀਆਂ ਟਿਕਟਾਂ ਬਾਕੀ ਹਨ, ਇਸ ਬਾਰੇ ਵੇਰਵੇ ਜਨਤਕ ਨਹੀਂ ਕੀਤੇ ਜਾ ਰਹੇ ਹਨ। ਏਸ਼ੀਆ ਕੱਪ ‘ਚ ਜਿੱਤ ਤੋਂ ਬਾਅਦ ਭਾਰਤੀ ਟੀਮ ਦੇ ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਹਾਰਦਿਕ ਪੰਡਯਾ ਨੂੰ ਆਰਾਮ ਦਿੱਤਾ ਗਿਆ ਹੈ। ਇਸ ਮੈਚ ਵਿੱਚ ਕਪਤਾਨੀ ਦੀ ਕਮਾਨ ਕੇ.ਐਲ ਰਾਹੁਲ ਦੇ ਹੱਥ ਵਿੱਚ ਹੋਵੇਗੀ। ਕੇ.ਐੱਲ ਰਾਹੁਲ ਬੁੱਧਵਾਰ ਰਾਤ ਕਰੀਬ 10:30 ਵਜੇ ਚੰਡੀਗੜ੍ਹ ਪੁੱਜੇ । ਉਸ ਦੇ ਨਾਲ ਜਸਪ੍ਰੀਤ ਬੁਮਰਾਹ ਅਤੇ ਸੂਰਿਆਕੁਮਾਰ ਵੀ ਮੈਚ ਲਈ ਇੱਥੇ ਪਹੁੰਚ ਚੁੱਕੇ ਹਨ। ਰਵਿੰਦਰ ਜਡੇਜਾ ਮੈਚ ਵਿੱਚ ਉਪ ਕਪਤਾਨ ਦੀ ਭੂਮਿਕਾ ਨਿਭਾਉਣਗੇ। ਆਰ ਅਸ਼ਵਿਨ, ਈਸ਼ਾਨ ਕਿਸ਼ਨ ਅਤੇ ਸ਼ਾਰਦੁਲ ਠਾਕੁਰ ਵੀ ਚੰਡੀਗੜ੍ਹ ਪਹੁੰਚ ਚੁੱਕੇ ਹਨ। ਇਹ ਵਨਡੇ ਮੈਚ (India-Australia) ਡੇ-ਨਾਈਟ ਹੋਵੇਗਾ।

The post ਭਾਰਤ-ਆਸਟ੍ਰੇਲੀਆ ਕ੍ਰਿਕਟ ਮੈਚ ਦੀਆਂ ਟਿਕਟਾਂ ਦੀ ਘੱਟ ਵਿਕਰੀ ਹੋਣ ਕਾਰਨ PCA ਨੇ ਦਿੱਤਾ ਫ੍ਰੀ ਆਫ਼ਰ appeared first on TheUnmute.com - Punjabi News.

Tags:
  • breaking-news
  • cricket
  • cricket-stadium-mohali
  • cricket-tickets
  • icc
  • india-australia-cricket
  • is-bindra-cricket-stadium
  • match-tickets
  • mohali
  • news
  • pca
  • sports

ਚੰਡੀਗੜ੍ਹ, 21 ਸਤੰਬਰ 2023: ਬਾਲੀਵੁੱਡ ਜਗਤ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਦਾਕਾਰ ਅਖਿਲ ਮਿਸ਼ਰਾ (Akhil Mishra)  ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਮੀਡਿਆ ਖ਼ਬਰਾਂ ਮੁਤਾਬਕ ਅਚਾਨਕ ਫਿਸਲਣ ਕਾਰਨ ਉਨ੍ਹਾਂ ਦੇ ਸਰ ‘ਤੇ ਸੁੱਟ ਲੱਗੀ, ਜਿਸਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਉਮਰ 58 ਸਾਲ ਸੀ। ਅਖਿਲ ਨੇ ਆਮਿਰ ਖਾਨ ਦੀ ਫਿਲਮ ‘3 ਇਡੀਅਟਸ’ (3 Idiots) ‘ਚ ਲਾਇਬ੍ਰੇਰੀਅਨ ਦੂਬੇ ਦੀ ਭੂਮਿਕਾ ਨਿਭਾ ਕੇ ਕਾਫੀ ਪ੍ਰਸਿੱਧੀ ਹਾਸਲ ਕੀਤੀ।

ਅਖਿਲ ਮਿਸ਼ਰਾ (Akhil Mishra) ਦੇ ਪਿੱਛੇ ਉਸਦੀ ਪਤਨੀ ਸੁਜ਼ੈਨ ਬਰਨੇਰਟ ਹੈ, ਜੋ ਇੱਕ ਜਰਮਨ ਅਦਾਕਾਰਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਦੋਂ ਅਖਿਲ ਦੀ ਮੌਤ ਹੋਈ ਤਾਂ ਉਸ ਦੀ ਪਤਨੀ ਸੁਜ਼ੈਨ ਬਰਨੇਟ ਫਿਲਮ ਦੀ ਸ਼ੂਟਿੰਗ ਲਈ ਹੈਦਰਾਬਾਦ ‘ਚ ਸੀ। ਜਿਵੇਂ ਹੀ ਉਸ ਨੂੰ ਆਪਣੇ ਘਰਵਾਲੇ ਦੇ ਦਿਹਾਂਤ ਦੀ ਖ਼ਬਰ ਮਿਲੀ, ਉਹ ਜਲਦੀ ਹੀ ਵਾਪਸ ਪਰਤ ਆਈ। ਅਖਿਲ ਮਿਸ਼ਰਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਅਖਿਲ ਦੀ ਮੌਤ ਨਾਲ ਪੂਰਾ ਪਰਿਵਾਰ ਦੁਖੀ ਹੈ। ਪਤਨੀ ਸੁਜ਼ੈਨ ਕਹਿੰਦੀ ਹੈ, ‘ਮੇਰਾ ਜੀਵਨ ਸਾਥੀ ਨਹੀਂ ਰਿਹਾ। ਮੈਂ ਪੂਰੀ ਤਰ੍ਹਾਂ ਟੁੱਟ ਗਈ ਹਾਂ।

ਤੁਹਾਨੂੰ ਦੱਸ ਦੇਈਏ ਕਿ ਫਿਲਮਾਂ ਤੋਂ ਇਲਾਵਾ ਅਖਿਲ ਨੇ ਛੋਟੇ ਪਰਦੇ ‘ਤੇ ਵੀ ਕੰਮ ਕੀਤਾ ਹੈ। ਉਹ ਉੱਤਰਨ, ਉਡਾਨ, ਸੀਆਈਡੀ, ਸ਼੍ਰੀਮਾਨ ਸ਼੍ਰੀਮਤੀ ਅਤੇ ਹਾਤਿਮ ਵਰਗੇ ਬਹੁਤ ਸਾਰੇ ਪ੍ਰਸਿੱਧ ਸ਼ੋਅ ਵਿੱਚ ਨਜ਼ਰ ਆਏ । ਫਿਲਮਾਂ ਦੀ ਗੱਲ ਕਰੀਏ ਤਾਂ ਅਖਿਲ ਨੇ ‘ਡਾਨ’, ‘ਗਾਂਧੀ’, ‘ਮਾਈ ਫਾਦਰ’, ‘ਸ਼ਿਖਰ’, ‘ਕਮਲਾ ਕੀ ਮੌਤ’, ‘ਵੈਲ ਡਨ ਅੱਬਾ’ ਵਰਗੀਆਂ ਫਿਲਮਾਂ ‘ਚ ਵੱਖ-ਵੱਖ ਤਰ੍ਹਾਂ ਦੇ ਕਿਰਦਾਰ ਨਿਭਾ ਕੇ ਦਰਸ਼ਕਾਂ ‘ਚ ਪਛਾਣ ਬਣਾਈ।

The post ਫ਼ਿਲਮ 3 ਇਡੀਅਟਸ ‘ਚ ਲਾਇਬ੍ਰੇਰੀਅਨ ਦੂਬੇ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਅਖਿਲ ਮਿਸ਼ਰਾ ਪੂਰੇ ਹੋ ਗਏ appeared first on TheUnmute.com - Punjabi News.

Tags:
  • 3-idiots
  • actor-akhil-mishra
  • akhil-mishra
  • breaking-news
  • featured-post
  • librarian-dubey
  • news

ਪੰਜਾਬੀ ਸਾਹਿਤ ਸਿਰਜਣ ਅਤੇ ਪ੍ਰਸ਼ਨੋਤਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

Thursday 21 September 2023 10:22 AM UTC+00 | Tags: breaking breaking-news latest-news literature news punjabi-literature punjab-news quiz-competition

ਐੱਸ.ਏ.ਐੱਸ.ਨਗਰ, 21 ਸਤੰਬਰ 2023: ਜ਼ਿਲ੍ਹਾ ਭਾਸ਼ਾ ਦਫ਼ਤਰ ਐੱਸ.ਏ.ਐੱਸ.ਨਗਰ ਵਿਖੇ ਅੱਜ ਪੰਜਾਬੀ ਸਾਹਿਤ ਸਿਰਜਣ ਅਤੇ ਪ੍ਰਸ਼ਨੋਤਰੀ ਮੁਕਾਬਲੇ-2023 ਦੇ ਜੇਤੂ ਵਿਦਿਆਰਥੀਆਂ ਨੂੰ ਚੰਦਰ ਜਯੋਤੀ ਸਿੰਘ (ਆਈ.ਏ.ਐੱਸ.) ਐੱਸ.ਡੀ.ਐੱਮ. ਐੱਸ.ਏ.ਐੱਸ.ਨਗਰ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੈਡਮ ਚੰਦਰ ਜਯੋਤੀ ਸਿੰਘ (ਆਈ.ਏ.ਐੱਸ.), ਜ਼ਿਲ੍ਹਾ ਸਿੱਖਿਆ ਅਫ਼ਸਰ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ, ਕਰਵਾਏ ਜਾ ਰਹੇ ਇਨਾਮ ਵੰਡ ਸਮਾਗਮ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ ਐੱਸ.ਏ.ਐੱਸ.ਨਗਰ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਸਰਗਰਮੀਆਂ ਤੋਂ ਹਾਜ਼ਰੀਨ ਨੂੰ ਜਾਣੂ ਵੀ ਕਰਵਾਇਆ ਗਿਆ।

ਐੱਸ.ਡੀ.ਐੱਮ ਚੰਦਰ ਜਯੋਤੀ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਇਨ੍ਹਾਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਅਸੀਂ ਭਾਵੇਂ ਕਿਤੇ ਵੀ ਜਾਈਏ ਪਰ ਸਾਨੂੰ ਆਪਣੀ ਮਾਂ-ਬੋਲੀ ਅਤੇ ਸੰਸਕ੍ਰਿਤੀ ਰੂਪੀ ਜੜ੍ਹਾਂ ਨਹੀਂ ਛੱਡਣੀਆਂ ਚਾਹੀਦੀਆਂ। ਉਨ੍ਹਾਂ ਨੇ ਕਿਹਾ ਕਿ ਭਾਸ਼ਾ ਵਿਭਾਗ ਐੱਸ.ਏ.ਐੱਸ.ਨਗਰ ਵੱਲੋਂ ਵਿਦਿਆਰਥੀਆਂ ਲਈ ਮੁਕਾਬਲੇ ਕਰਵਾਉਣਾ ਸ਼ਲਾਘਾਯੋਗ ਉੱਦਮ ਹੈ।

ਭਵਿੱਖ ਵਿਚ ਅਜਿਹੇ ਮੁਕਾਬਲੇ ਬਾਲਗਾਂ ਲਈ ਵੀ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਵਿਚ ਤਕਨਾਲੋਜੀ ਦੇ ਪ੍ਰਭਾਵ ਹੇਠ ਸਾਨੂੰ ਪੁਸਤਕਾਂ ਤੋਂ ਮੂੰਹ ਨਹੀਂ ਮੋੜਨਾ ਚਾਹੀਦਾ। ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਪ੍ਰਚਾਰ-ਪ੍ਰਸਾਰ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਡਾ. ਦਵਿੰਦਰ ਸਿੰਘ ਬੋਹਾ ਅਤੇ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਗਈ।

ਪੰਜਾਬੀ ਸਾਹਿਤ ਸਿਰਜਣ ਮੁਕਾਬਲੇ 2023 ਵਿਚ ‘ਕਵਿਤਾ ਗਾਇਨ ਮੁਕਾਬਲੇ’ ਵਿੱਚ ਪਹਿਲਾ ਸਥਾਨ ਭਵਜੀਤ ਸਿੰਘ (ਦ ਨਿਊ ਕੈਂਬਰਿਜ ਇੰਟਰ. ਸਕੂਲ, ਡੇਰਾ ਬਸੀ), ਦੂਜਾ ਸਥਾਨ ਆਬਿਆ ਗਿੱਲ (ਵਿੱਦਿਆ ਵੈਲੀ ਸਕੂਲ, ਐੱਸ.ਏ.ਐੱਸ.ਨਗਰ) ਅਤੇ ਤੀਜਾ ਸਥਾਨ ਆਕ੍ਰਿਤੀ ਨੇਗੀ (ਸ਼ਿਵਾਲਿਕ ਪਬਲਿਕ ਸਕੂਲ, ਫੇਜ਼ 6, ਐੱਸ.ਏ.ਐੱਸ.ਨਗਰ) ਨੇ ਪ੍ਰਾਪਤ ਕੀਤਾ। ‘ਕਹਾਣੀ ਰਚਨਾ ਮੁਕਾਬਲੇ’ ਵਿੱਚ ਪਹਿਲਾ ਸਥਾਨ ਹਰਸ਼ਪ੍ਰੀਤ ਕੌਰ (ਸ.ਸ.ਸ.ਸ.ਗੋਬਿੰਦਗੜ੍ਹ), ਦੂਜਾ ਸਥਾਨ ਗੁਰਨੂਰ (ਸ਼ਿਸ਼ੂ ਨਿਕੇਤਨ-22 ਪਬਲਿਕ ਸਕੂਲ, ਨਿਆਂ ਗਾਓਂ) ਅਤੇ ਤੀਜਾ ਸਥਾਨ ਨੰਦਨੀ ਮਹਿਰਾ (ਸ.ਸ.ਸ.ਸ.ਖਿਜ਼ਰਾਬਾਦ) ਨੇ ਪ੍ਰਾਪਤ ਕੀਤਾ। ‘ਕਵਿਤਾ ਰਚਨਾ ਮੁਕਾਬਲੇ’ ਵਿੱਚ ਪਹਿਲਾ ਸਥਾਨ ਏਕਨੂਰ ਸਿੰਘ (ਮਾਤਾ ਸਾਹਿਬ ਕੌਰ ਪਬਲਿਕ ਸਕੂਲ, ਸਵਾੜਾ), ਦੂਜਾ ਸਥਾਨ ਸੁਖਮਨ ਕੌਰ ਬੈਨੀਪਾਲ (ਇੰਡਸ ਪਬਲਿਕ ਸਕੂਲ, ਖਰੜ) ਅਤੇ ਤੀਜਾ ਸਥਾਨ ਪੋਸ਼ੀਨ ਜੋਸ਼ੀ (ਸ.ਸ.ਸ.ਸ.ਨਿਆਂ ਸ਼ਹਿਰ ਬਡਾਲਾ) ਨੇ ਪ੍ਰਾਪਤ ਕੀਤਾ। ‘ਲੇਖ ਰਚਨਾ ਮੁਕਾਬਲੇ’ ਵਿੱਚ ਪਹਿਲਾ ਸਥਾਨ ਸਿਮਰਨ ਮੋਹਲ (ਗਿਆਨ ਜਯੋਤੀ ਸਕੂਲ, ਫੇਜ਼ 2, ਐੱਸ.ਏ.ਐੱਸ.ਨਗਰ), ਦੂਜਾ ਸਥਾਨ ਅਮਨਦੀਪ ਕੌਰ (ਸ.ਹ.ਸ.ਛੱਤ) ਅਤੇ ਤੀਜਾ ਸਥਾਨ ਮਨਦੀਪ ਕੌਰ (ਸ.ਕੰ.ਸ.ਸ.ਸ.ਘੜੂੰਆਂ) ਨੇ ਪ੍ਰਾਪਤ ਕੀਤਾ।

ਪ੍ਰਸ਼ਨੋਤਰੀ ਮੁਕਾਬਲੇ 2023 ਵਿਚ ਵਰਗ ‘ੳ’ ਵਿੱਚ ਪਹਿਲਾ ਸਥਾਨ ਅੰਸ਼ਿਕਾ (ਸ.ਹ.ਸ.ਗਾਜ਼ੀਪੁਰ), ਦੂਜਾ ਸਥਾਨ ਮਹਿਕਦੀਪ ਕੌਰ (ਸ.ਸ.ਸ.ਸ.ਨਿਆਂ ਸ਼ਹਿਰ ਬਡਾਲਾ) ਅਤੇ ਤੀਜਾ ਸਥਾਨ ਰੌਸ਼ਨਦੀਪ ਸਿੰਘ (ਸ.ਹ.ਸ.ਰੁੜਕੀ ਪੁੱਖਤਾ) ਨੇ ਪ੍ਰਾਪਤ ਕੀਤਾ। ਵਰਗ ‘ਅ’ ਵਿੱਚ ਪਹਿਲਾ ਸਥਾਨ ਤਮੰਨਾ (ਸ.ਸ.ਸ.ਸ.ਅਮਲਾਲਾ), ਦੂਜਾ ਸਥਾਨ ਰਜਨਦੀਪ ਕੌਰ (ਸ.ਮਾ.ਸੀ.ਸੈ.ਸ.ਖਰੜ) ਅਤੇ ਤੀਜਾ ਸਥਾਨ ਮਨਪ੍ਰੀਤ ਕੌਰ (ਸ.ਸ.ਸ.ਸ.ਦਿਆਲਪੁਰਾ ਸੋਢੀਆਂ) ਨੇ ਪ੍ਰਾਪਤ ਕੀਤਾ। ਵਰਗ ‘ੲ’ ਵਿੱਚੋਂ ਪਹਿਲਾ ਸਥਾਨ ਮਨਪ੍ਰੀਤ ਕੌਰ (ਸ਼ਹੀਦ ਕਾਂਸ਼ੀ ਰਾਮ ਮੈਮੋ. ਕਾਲਜ, ਭਾਗੂਮਾਜਰਾ), ਦੂਜਾ ਸਥਾਨ ਮਨਪ੍ਰੀਤ ਕੌਰ (ਸ਼ਹੀਦ ਕਾਂਸ਼ੀ ਰਾਮ ਮੈਮੋ. ਕਾਲਜ, ਭਾਗੂਮਾਜਰਾ) ਅਤੇ ਤੀਜਾ ਸਥਾਨ ਕਿਰਨਦੀਪ ਕੌਰ (ਸਰਕਾਰੀ ਕਾਲਜ, ਐੱਸ.ਏ.ਐੱਸ.ਨਗਰ) ਨੇ ਪ੍ਰਾਪਤ ਕੀਤਾ।

ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਚੰਦਰ ਜਯੋਤੀ ਸਿੰਘ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਕ੍ਰਮਵਾਰ 1000/-, 750/-, 500/- ਦੀਆਂ ਵਿਭਾਗੀ ਪੁਸਤਕਾਂ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਐੱਸ.ਏ.ਐੱਸ.ਨਗਰ ਡਾ. ਗਿੰਨੀ ਦੁੱਗਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਐੱਸ.ਏ.ਐੱਸ.ਨਗਰ ਸ. ਅੰਗਰੇਜ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ। ਡਾ. ਗਿੰਨੀ ਦੁੱਗਲ ਵੱਲੋਂ ਵਿਦਿਆਰਥੀਆਂ ਨੂੰ ਪੁਸਤਕ ਸਭਿਆਚਾਰ ਨਾਲ ਜੁੜਨ ਅਤੇ ਫੋਨ ਦੀ ਸੀਮਤ ਢੰਗ ਨਾਲ ਵਰਤੋਂ ਕਰਨ ਦਾ ਸੁਨੇਹਾ ਦਿੱਤਾ।

ਉਨ੍ਹਾਂ ਵੱਲੋਂ ਵਿਦਿਆਰਥੀਆਂ ਦੀ ਸਿਰਜਨਾਤਮਕ ਪ੍ਰਤਿਭਾ ਨਿਖਾਰਨ ਦੇ ਉਦੇਸ਼ ਨਾਲ ਆਯੋਜਿਤ ਮੁਕਾਬਲਿਆਂ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ.ਨਗਰ ਦੀ ਵੀ ਪ੍ਰਸੰਸਾ ਕੀਤੀ ਗਈ। ਵਿਦਿਆਰਥੀਆਂ ਦੇ ਸਨਮਾਨ ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੈਡਮ ਚੰਦਰਾਜਯੋਤੀ ਸਿੰਘ (ਆਈ.ਏ.ਐੱਸ.) ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਸਨਮਾਨ ਸਮਾਗਮ ਵਿਚ ਡਾ. ਸੁਮਨ ਲਤਾ, ਮਨਪ੍ਰੀਤ ਕੌਰ,ਪਰਦੀਪ ਕੌਰ, ਗੁਰਪ੍ਰੀਤ ਕੌਰ, ਵੀਨਾ ਕੁਮਾਰੀ, ਰਾਜਬੀਰ ਕੌਰ, ਕਿਰਨ ਬਾਲਾ, ਮਨਦੀਪ ਕੌਰ, ਸਿਮਰਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਇਵਨੀਤ ਕੌਰ, ਮਨਪ੍ਰੀਤ ਕੌਰ, ਰੁਕਮਨਜੀਤ ਕੌਰ, ਡਾ. ਰਣਬੀਰ ਕੌਰ, ਹਰਵਿੰਦਰ ਕੌਰ, ਰੇਨੂੰ ਬਾਲਾ, ਗੀਤੂ, ਹੇਮਲਤਾ, ਊਸ਼ਾ ਦੇਵੀ, ਜਸਪ੍ਰੀਤ ਕੌਰ, ਅਮਰਦੀਪ ਕੌਰ, ਹਰਜਿੰਦਰ ਕੌਰ, ਖੁਸ਼ਪ੍ਰੀਤ ਸਿੰਘ, ਜਤਿੰਦਰਪਾਲ ਸਿੰਘ, ਲਖਵਿੰਦਰ ਸਿੰਘ ਆਦਿ ਵੀ ਮੌਜੂਦ ਸਨ| ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਐੱਸ.ਏ.ਐੱਸ.ਨਗਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

The post ਪੰਜਾਬੀ ਸਾਹਿਤ ਸਿਰਜਣ ਅਤੇ ਪ੍ਰਸ਼ਨੋਤਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ appeared first on TheUnmute.com - Punjabi News.

Tags:
  • breaking
  • breaking-news
  • latest-news
  • literature
  • news
  • punjabi-literature
  • punjab-news
  • quiz-competition

ਪਾਕਿਸਤਾਨ 'ਚ ਜਨਵਰੀ 2024 ਦੇ ਆਖਰੀ ਹਫਤੇ 'ਚ ਹੋਣਗੀਆਂ ਆਮ ਚੋਣਾਂ

Thursday 21 September 2023 10:32 AM UTC+00 | Tags: breaking breaking-news election-commission election-commission-of-pakistan general-elections imraan-khan news pakistan pakistan-election

ਚੰਡੀਗੜ੍ਹ, 21 ਸਤੰਬਰ 2023: ਪਾਕਿਸਤਾਨ (Pakistan) ‘ਚ ਆਮ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨ ਦੇ ਚੋਣ ਕਮਿਸ਼ਨ (ECP) ਨੇ ਘੋਸ਼ਣਾ ਕੀਤੀ ਹੈ ਕਿ ਆਮ ਚੋਣਾਂ ਜਨਵਰੀ 2024 ਦੇ ਆਖਰੀ ਹਫਤੇ ਵਿੱਚ ਹੋਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ ਹਲਕਿਆਂ ਦੀ ਹੱਦਬੰਦੀ ਦੇ ਕੰਮ ਦੀ ਸਮੀਖਿਆ ਕੀਤੀ ਗਈ ਅਤੇ ਫੈਸਲਾ ਲਿਆ ਗਿਆ ਕਿ ਹਲਕਿਆਂ ਦੀ ਹੱਦਬੰਦੀ ਲਈ ਮੁੱਢਲੀ ਸੂਚੀ 27 ਸਤੰਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਤਰਾਜ਼ਾਂ ਅਤੇ ਸੁਝਾਵਾਂ ਨੂੰ ਸੁਣਨ ਤੋਂ ਬਾਅਦ ਅੰਤਿਮ ਸੂਚੀ 30 ਨਵੰਬਰ ਨੂੰ ਜਾਰੀ ਕੀਤੀ ਜਾਵੇਗੀ। 54 ਦਿਨਾਂ ਦਾ ਚੋਣ ਪ੍ਰਚਾਰ ਪ੍ਰੋਗਰਾਮ ਪੂਰਾ ਹੋਣ ਤੋਂ ਬਾਅਦ ਜਨਵਰੀ ਦੇ ਅਖੀਰਲੇ ਹਫ਼ਤੇ ਚੋਣਾਂ ਕਰਵਾਈਆਂ ਜਾਣਗੀਆਂ।

ਇਹ ਘੋਸ਼ਣਾ ਈਸੀਪੀ ਦੇ ਕਹਿਣ ਤੋਂ ਬਾਅਦ ਆਈ ਹੈ ਕਿ ਉਨ੍ਹਾਂ ਨੇ ਆਮ ਚੋਣਾਂ ਲਈ ਚੋਣ ਜ਼ਾਬਤੇ ‘ਤੇ ਚਰਚਾ ਕਰਨ ਲਈ ਅਗਲੇ ਮਹੀਨੇ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਤੈਅ ਕੀਤੀ ਹੈ। ਈਸੀਪੀ ਦੇ ਅਨੁਸਾਰ, ਨਿਯਮਾਂ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਚੋਣ ਜ਼ਾਬਤੇ ਦਾ ਖਰੜਾ ਸਿਆਸੀ ਪਾਰਟੀਆਂ ਨਾਲ ਉਨ੍ਹਾਂ ਦੀ ਫੀਡਬੈਕ ਲਈ ਸਾਂਝਾ ਕੀਤਾ ਗਿਆ ਸੀ

The post ਪਾਕਿਸਤਾਨ ‘ਚ ਜਨਵਰੀ 2024 ਦੇ ਆਖਰੀ ਹਫਤੇ ‘ਚ ਹੋਣਗੀਆਂ ਆਮ ਚੋਣਾਂ appeared first on TheUnmute.com - Punjabi News.

Tags:
  • breaking
  • breaking-news
  • election-commission
  • election-commission-of-pakistan
  • general-elections
  • imraan-khan
  • news
  • pakistan
  • pakistan-election

Asian Games 2023: ਭਾਰਤੀ ਫੁੱਟਬਾਲ ਟੀਮ ਨੇ ਬੰਗਲਾਦੇਸ਼ ਨੂੰ 1-0 ਨਾਲ ਹਰਾਇਆ

Thursday 21 September 2023 10:44 AM UTC+00 | Tags: 2023 aisan-games asian-games bangladesh breaking-news football football-team games indian-football-team news nws sports sunil-chhetri

ਚੰਡੀਗੜ੍ਹ, 21 ਸਤੰਬਰ 2023: ਭਾਰਤੀ ਫੁੱਟਬਾਲ ਟੀਮ ਨੇ ਏਸ਼ੀਆਈ ਖੇਡਾਂ 2023 (Asian Games 2023) ‘ਚ ਆਪਣਾ ਦੂਜਾ ਮੈਚ ਜਿੱਤ ਲਿਆ ਹੈ। ਭਾਰਤ ਨੇ ਬੰਗਲਾਦੇਸ਼ ਨੂੰ 1-0 ਨਾਲ ਹਰਾ ਦਿੱਤਾ ਹੈ । ਭਾਰਤੀ ਫੁੱਟਬਾਲ ਟੀਮ ਨੇ ਚੀਨ ਦੇ ਖ਼ਿਲਾਫ਼ ਸ਼ਰਮਨਾਕ ਹਾਰ ਤੋਂ ਬਾਅਦ ਇਹ ਮੈਚ ਜਿੱਤਿਆ ਹੈ। ਮੈਚ ਦਾ ਇੱਕੋ ਇੱਕ ਗੋਲ ਸੁਨੀਲ ਛੇਤਰੀ ਨੇ 85ਵੇਂ ਮਿੰਟ ਵਿੱਚ ਕੀਤਾ।

ਏਸ਼ਿਆਈ ਖੇਡਾਂ ਵਿੱਚ ਭਾਰਤੀ ਫੁਟਬਾਲ ਟੀਮ ਦੀ ਇਹ ਪਹਿਲੀ ਜਿੱਤ ਹੈ। ਪਹਿਲੇ ਮੈਚ ਵਿੱਚ ਭਾਰਤ ਨੂੰ ਚੀਨ ਤੋਂ 1-5 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੇ ਨਾਲ ਹੀ ਬੰਗਲਾਦੇਸ਼ ਦੀ ਟੀਮ ਲਗਾਤਾਰ ਦੂਜਾ ਮੈਚ ਹਾਰ ਗਈ ਹੈ। ਮਿਆਂਮਾਰ ਨੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ ਹਰਾਇਆ ਸੀ।

The post Asian Games 2023: ਭਾਰਤੀ ਫੁੱਟਬਾਲ ਟੀਮ ਨੇ ਬੰਗਲਾਦੇਸ਼ ਨੂੰ 1-0 ਨਾਲ ਹਰਾਇਆ appeared first on TheUnmute.com - Punjabi News.

Tags:
  • 2023
  • aisan-games
  • asian-games
  • bangladesh
  • breaking-news
  • football
  • football-team
  • games
  • indian-football-team
  • news
  • nws
  • sports
  • sunil-chhetri

ਮਹਿਲਾ ਰਾਖਵਾਂਕਰਨ ਬਿੱਲ ਕਿਸੇ ਜੁਮਲੇ ਤੋਂ ਘੱਟ ਨਹੀਂ: ਸਾਬਕਾ CM ਚਰਨਜੀਤ ਸਿੰਘ ਚੰਨੀ

Thursday 21 September 2023 11:00 AM UTC+00 | Tags: breaking breaking-news charanjit-singh-channi latest-news news punjab-congress punjab-news the-unmute-breaking the-unmute-latest-update womens-reservation-bill

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਵਿੱਚ ਪਾਸ ਹੋਏ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ਨੂੰ ਜੁਮਲਾ ਕਰਾਰ ਦਿੱਤਾ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੰਸਦ ‘ਚ ਪਾਸ ਹੋਇਆ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ਕਿਸੇ ਜੁਮਲੇ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਇਹ ਤਾਂ ਉਹ ਗੱਲ ਹੋਈ ਕਿ ਇੱਕ ਆਦਮੀ ਆਪਣੀ ਘਰਵਾਲੀ ਲਈ ਗਹਿਣੇ ਲੈ ਕੇ ਆਇਆ। ਉਸ ਨੇ ਔਰਤ ਨੂੰ ਗਹਿਣੇ ਦਿਖਾ ਕੇ ਲਾਕਰ ਵਿੱਚ ਰੱਖ ਦਿੱਤੇ ਅਤੇ ਕਿਹਾ ਕਿ ਜਦੋਂ ਬੱਚੇ ਹੋਣਗੇ ਅਤੇ ਉਹ ਵੱਡੇ ਹੋਣਗੇ, ਤੁਸੀਂ ਇਸ ਨੂੰ ਉਨ੍ਹਾਂ ਦੇ ਵਿਆਹ ‘ਤੇ ਪਾ ਲਿਓ । ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮਹਿਲਾ ਰਿਜ਼ਰਵੇਸ਼ਨ ਬਿੱਲ ਦੀ ਵੀ ਸਥਿਤੀ ਇਹੀ ਹੈ। ਔਰਤਾਂ ਲਈ ਰਾਖਵਾਂਕਰਨ ਬਿੱਲ ਪਾਸ ਹੋ ਗਿਆ ਹੈ, ਪਰ ਅਜੇ ਤੱਕ ਉਨ੍ਹਾਂ ਨੂੰ ਅਧਿਕਾਰ ਨਹੀਂ ਦਿੱਤੇ ਜਾਣਗੇ। 8-10 ਸਾਲ ਹੋਰ ਲੱਗਣਗੇ। ਜੇਕਰ ਪਾਸ਼ ਕਰ ਦਿੱਤਾ ਹੈ ਤਾਂ ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ।

The post ਮਹਿਲਾ ਰਾਖਵਾਂਕਰਨ ਬਿੱਲ ਕਿਸੇ ਜੁਮਲੇ ਤੋਂ ਘੱਟ ਨਹੀਂ: ਸਾਬਕਾ CM ਚਰਨਜੀਤ ਸਿੰਘ ਚੰਨੀ appeared first on TheUnmute.com - Punjabi News.

Tags:
  • breaking
  • breaking-news
  • charanjit-singh-channi
  • latest-news
  • news
  • punjab-congress
  • punjab-news
  • the-unmute-breaking
  • the-unmute-latest-update
  • womens-reservation-bill

ਪਟਿਆਲਾ, 21 ਸਤੰਬਰ 2023: ਪਟਿਆਲਾ (Patiala) ‘ਚ ਗੁਰਦਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਰਸ਼ਨਾ ਲਈ ਆਉਣ ਵਾਲੇ ਸ਼ਰਧਾਲੂ ਨਿੱਕਰ ਅਤੇ ਕੈਪਰੀ ਪਾ ਗੁਰੂ ਘਰ ‘ਚ ਦਾਖਲ ਨਹੀਂ ਹੋ ਸਕਣਗੇ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਦਫਤਰ ਦੇ ਵੱਲੋਂ ਹਦਾਇਤਾਂ ਜਾਰੀ ਕਰਦਿਆਂ ਦਰਸ਼ਨਾਂ ਸਮੇਂ ਨਿੱਕਰ ਤੇ ਕੈਪਰੀ ਪਾਉਣ 'ਤੇ ਲੱਗੀ ਰੋਕ ਲਗਾਈ ਗਈ ਹੈ |

ਇਸ ਸਬੰਧੀ ਬਕਾਇਦਾ ਪ੍ਰਬੰਧਕੀ ਦਫਤਰ ਦੇ ਬਾਹਰ ਲਗਾਏ ਗਏ ਇਕ ਸਪੀਕਰ ਰਾਹੀਂ ਅਨਾਊਂਸਮੈਂਟਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਕਿਹਾ ਗਿਆ ਕਿ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਅੰਦਰ ਤੰਬਾਕੂ, ਬੀੜੀ, ਸਿਗਰਟ, ਸ਼ਰਾਬ ਜਾਂ ਹੋਰ ਕੋਈ ਨਸ਼ੀਲੀ ਵਸਤੂ ਦਾ ਸੇਵਨ ਕਰਕੇ ਆਉਣ ਦੀ ਸਖ਼ਤ ਮਨਾਹੀ ਹੈ, ਤਲਾਸ਼ੀ ਸਮੇਂ ਕਿਸੇ ਵੀ ਪ੍ਰਕਾਰ ਦਾ ਨਸ਼ਾ ਬਰਾਮਦ ਹੋਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ |ਗੁਰਦੁਆਰਾ ਸਾਹਿਬ ਅੰਦਰ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਦੀ ਸਖ਼ਤ ਮਨਾਹੀ ਹੈ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਮੇਤ ਕਈ ਹੋਰ ਸੂਬਿਆਂ ਵਿਚ ਕਈ ਧਾਰਮਿਕ ਅਸਥਾਨਾਂ ਅੰਦਰ ਅਜਿਹੇ ਕੱਪੜਿਆਂ ‘ਤੇ ਰੋਕਾਂ ਲਗਾਈਆਂ ਗਈਆਂ ਹਨ, ਤਾਂ ਜੋ ਧਾਰਮਿਕ ਸਥਾਨਾਂ ਦੀ ਮਰਿਯਾਦਾ ਬਣੀ ਰਹੀ |

The post ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਰਸ਼ਨਾਂ ਸਮੇਂ ਨਿੱਕਰ ਤੇ ਕੈਪਰੀ ਪਾਉਣ 'ਤੇ ਲੱਗੀ ਰੋਕ appeared first on TheUnmute.com - Punjabi News.

Tags:
  • breaking-news
  • guru-ghar
  • news
  • patiala
  • short-pant
  • sikh
  • sri-dukhniwaran-sahib

ਮਹਿਲਾ ਰਾਖਵਾਂਕਰਨ ਬਿੱਲ ਔਰਤਾਂ ਨੂੰ ਰਾਖਵਾਂਕਰਨ ਦੇਣ ਵਾਲਾ ਨਹੀਂ, ਰਾਖਵਾਂਕਰਨ ਲੈਣ ਵਾਲਾ ਬਿੱਲ ਹੈ: MP ਸੰਦੀਪ ਪਾਠਕ

Thursday 21 September 2023 11:41 AM UTC+00 | Tags: aam-aadmi-party breaking-news mp-sandeep-pathak news parliament. rajye-sabha womens-reservation-bil womens-reservation-bill

ਚੰਡੀਗੜ੍ਹ, 21 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਚੌਥਾ ਦਿਨ ਹੈ | ਸੰਸਦ ‘ਚ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ‘ਤੇ ਬਹਿਸ ਜਾਰੀ ਹੈ | ਦੂਜੇ ਪਾਸੇ ਰਾਜ ਸਭਾ ‘ਚ ਬਿੱਲ ‘ਤੇ ਚਰਚਾ ਦੌਰਾਨ ਪੰਜਾਬ ਦੇ ‘ਆਪ’ ਦੇ ਸੰਸਦ ਮੈਂਬਰ ਸੰਦੀਪ ਕੁਮਾਰ ਪਾਠਕ ਨੇ ਕਿਹਾ ਕਿ ਮੈਂ ਬਿੱਲ ਦਾ ਸਮਰਥਨ ਕਰਦਾ ਹਾਂ, ਅਸੀਂ ਬਹੁਤ ਉਤਸ਼ਾਹਿਤ ਸੀ, ਪਰ ਜਦੋਂ ਅਸੀਂ ਬਿੱਲ ਪੜ੍ਹਿਆ ਤਾਂ ਸਾਨੂੰ ਅਹਿਸਾਸ ਹੋਇਆ ਕਿ ਇਹ ਔਰਤਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਹੈ ।

ਉਨ੍ਹਾਂ ਕਿਹਾ ਕਿ ਸਮਾਜਿਕ ਵਿਵਸਥਾ ਕਾਰਨ ਔਰਤਾਂ ਨੂੰ ਉਹ ਸਥਾਨ ਨਹੀਂ ਮਿਲ ਸਕਿਆ ਜੋ ਮਿਲਣਾ ਚਾਹੀਦਾ ਸੀ। ਇਸ ਲਈ ਇਹ ਬਿੱਲ ਦੇਸ਼ ਅਤੇ ਸਮਾਜ ਲਈ ਬਹੁਤ ਮਹੱਤਵਪੂਰਨ ਹੈ।
ਇਸ ਬਿੱਲ ਦਾ ਵਿਚਾਰ ਰਾਜੀਵ ਗਾਂਧੀ ਨੂੰ 1987 ਵਿੱਚ ਆਇਆ ਸੀ, ਇਸ ਬਿੱਲ ਨੂੰ ਬਣਨ ਵਿੱਚ ਲਗਭਗ 35 ਸਾਲ ਲੱਗ ਗਏ ਸਨ।

ਉਨ੍ਹਾਂ ਕਿਹਾ ਇਹ ਔਰਤਾਂ ਨੂੰ ਗੁੰਮਰਾਹ ਕਰਨ ਵਾਲਾ ਬਿੱਲ ਹੈ। ਇਹ ਔਰਤਾਂ ਨੂੰ ਰਾਖਵਾਂਕਰਨ ਦੇਣ ਵਾਲਾ ਬਿੱਲ ਨਹੀਂ, ਔਰਤਾਂ ਤੋਂ ਰਾਖਵਾਂਕਰਨ ਲੈਣ ਦਾ ਬਿੱਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕਹਿਣੀ ਅਤੇ ਕਰਨੀ ‘ਚ ਅੰਤਰ ਹੈ। ਇਸ ਬਿੱਲ ਦੇ ਭਵਿੱਖ ਬਾਰੇ ਕੋਈ ਅੰਦਾਜ਼ਾ ਨਹੀਂ ਹੈ, ਕਿਉਂਕਿ ਜਨ ਗਣਨਾ ਅਤੇ ਹੱਦਬੰਦੀ ਪਹਿਲਾਂ ਹੋਣੀ ਹੈ। ਇਹ ਬਿੱਲ ਜਲਦਬਾਜ਼ੀ ਵਿੱਚ ਅਤੇ ਬਿਨਾਂ ਤਿਆਰੀ ਦੇ ਲਿਆਂਦਾ ਗਿਆ ਹੈ।

ਇਸ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ 19 ਸਤੰਬਰ ਨੂੰ ਨਵੀਂ ਸੰਸਦ ਵਿੱਚ ‘ਨਾਰੀ ਸ਼ਕਤੀ ਵੰਦਨ ਬਿੱਲ (Women’s Reservation Bill)’ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਕੱਲ੍ਹ 20 ਸਤੰਬਰ ਨੂੰ ਇਸ ਬਿੱਲ ਨੂੰ ਲੋਕ ਸਭਾ ਨੇ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ ਸੀ। ਇਸ ਬਿੱਲ ਦੇ ਸਮਰਥਨ ‘ਚ 454 ਵੋਟਾਂ ਪਈਆਂ, ਜਦਕਿ ਇਸ ਦੇ ਵਿਰੋਧ ‘ਚ ਸਿਰਫ਼ ਦੋ ਵੋਟਾਂ ਪਈਆਂ। ਹਾਲਾਂਕਿ ਵਿਰੋਧੀ ਧਿਰ ਨੇ ਇਸ ਬਿੱਲ ਦਾ ਸਮਰਥਨ ਕੀਤਾ ਪਰ ਕਈ ਪਾਰਟੀਆਂ ਨੇ ਓਬੀਸੀ, ਐਸਸੀ, ਐਸਟੀ ਅਤੇ ਮੁਸਲਿਮ ਔਰਤਾਂ ਲਈ ਰਾਖਵੇਂਕਰਨ ਦੀ ਮੰਗ ਵੀ ਕੀਤੀ ਅਤੇ ਜਲਦ ਲਾਗੂ ਕਰਨ ਦੀ ਮੰਗ ਕੀਤੀ ਹੈ |

The post ਮਹਿਲਾ ਰਾਖਵਾਂਕਰਨ ਬਿੱਲ ਔਰਤਾਂ ਨੂੰ ਰਾਖਵਾਂਕਰਨ ਦੇਣ ਵਾਲਾ ਨਹੀਂ, ਰਾਖਵਾਂਕਰਨ ਲੈਣ ਵਾਲਾ ਬਿੱਲ ਹੈ: MP ਸੰਦੀਪ ਪਾਠਕ appeared first on TheUnmute.com - Punjabi News.

Tags:
  • aam-aadmi-party
  • breaking-news
  • mp-sandeep-pathak
  • news
  • parliament.
  • rajye-sabha
  • womens-reservation-bil
  • womens-reservation-bill

ਬਿਕਰਮ ਸਿੰਘ ਮਜੀਠੀਆ ਨੇ ਸਾਰੇ ਵੈਟਨਰੀ ਏ.ਆਈ. ਵਰਕਰਾਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

Thursday 21 September 2023 01:18 PM UTC+00 | Tags: bikram-singh-majithia breaking-news mohali-news news punjab-veterinary-workers shiromani-akali-dal veterinary veterinary-ai-workers veterinary-workersnews

ਮੋਹਾਲੀ , 21 ਸਤੰਬਰ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਮੰਗ ਕੀਤੀ ਕਿ ਸਾਰੇ ਵੈਟਨਰੀ ਏ ਆਈ ਵਰਕਰਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਤੇ ਕਿਹਾ ਕਿ ਉਹ ਕਿਸਾਨਾਂ ਦੀ ਵੱਡੀ ਸੇਵਾ ਕਰ ਰਹੇ ਹਨ।

ਬਿਕਰਮ ਸਿੰਘ ਮਜੀਠੀਆ, ਜਿਹਨਾਂ ਨੇ ਮੁਜ਼ਾਹਰਾਕਾਰੀ ਵੈਟਨਰੀ ਏ ਆਈ ਯੂਨੀਅਨ ਵਰਕਰਾਂ ਨਾਲ ਇਥੇ ਮੁਲਾਕਾਤ ਤੇ ਗੱਲਬਾਤ ਕੀਤੀ, ਨੇ ਕਿਹਾ ਕਿ ਇਹ ਵਰਕਰ ਸੂਬੇ ਵਿਚ ਕਿਸਾਨਾਂ ਨੂੰ ਉਹਨਾਂ ਦੇ ਪਸ਼ੂ ਧਨ ਦੀ ਕਵਾਲਟੀ ਸੁਧਾਰਨ ਵਾਸਤੇ ਆਰਟੀਫੀਸ਼ੀਅਲ ਇਨਸੈਮੀਨੇਸ਼ਨ ਸੇਵਾਵਾਂ ਪ੍ਰਦਾਨ ਕਰ ਕੇ ਕਿਸਾਨਾਂ ਦੀ ਵੱਡੀ ਸੇਵਾ ਕਰ ਰਹੇ ਹਨ।

ਉਹਨਾਂ ਕਿਹਾ ਕਿ ਪਸ਼ੂ ਪਾਲਣ ਮੰਤਰੀ ਵੱਲੋਂ ਵਾਰ-ਵਾਰ ਵਰਕਰਾਂ ਨੂੰ ਭਰੋਸਾ ਦੁਆਇਆ ਗਿਆ ਕਿ ਉਹਨਾਂ ਨੂੰ ਨਿਆਂ ਦਿੱਤਾ ਜਾਵੇਗਾ ਤੇ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਨੇ ਵਿਭਾਗ ਵਿਚ 1183 ਪੋਸਟਾਂ ਭਰਨ ਦੀ ਸਿਫਾਰਸ਼ ਵੀ ਕੀਤੀ ਪਰ ਵਰਕਰਾਂ ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਕਾਰਨ 649 ਵੈਟਨਰੀ ਏ ਆਈ ਵਰਕਰ ਜੋ ਪੰਜਾਬ ਦੇ 13000 ਪਿੰਡਾਂ ਵਿਚ ਸੇਵਾਵਾਂ ਦੇ ਰਹੇ ਹਨ, ਨੂੰ ਪਿਛਲੇ ਸਾਲ ਤੋਂ ਲਾਈਵਸਟਾਕ ਭਵਨ ਮੂਹਰੇ ਧਰਨਾ ਦੇਣਾ ਪੈ ਰਿਹਾ ਹੈ। ਇਹਨਾਂ ਵਰਕਰਾਂ ਵੱਲੋਂ ਮੌਸਮ ਖਰਾਬ ਹੋਣ ਦੇ ਬਾਵਜੂਦ ਆਪਣਾ ਸੰਘਰਸ਼ ਜਾਰੀ ਰੱਖਣ ਦੀ ਸ਼ਲਾਘਾ ਕਰਦਿਆਂ ਸਰਦਾਰ ਮਜੀਠੀਆ ਨੇ ਇਹਨਾਂ ਨੂੰ ਅਕਾਲੀ ਦਲ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦੁਆਇਆ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ ਇਥੇ ਧਰਨੇ 'ਤੇ ਬੈਠੇ ਵੈਟਨਰੀ ਏ ਆਈ ਵਰਕਰਾਂ ਨਾਲ ਧੋਖਾ ਕੀਤਾ ਬਲਕਿ ਉਹਨਾਂ ਨੇ ਉਸ ਪੀ ਟੀ ਆਈ ਅਧਿਆਪਕ ਸਿੱਪੀ ਸ਼ਰਮਾ ਨਾਲ ਵੀ ਧੋਖਾ ਕੀਤਾ ਜਿਸਨੂੰ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਭੈਣ ਕਹਿ ਕੇ ਉਹਨਾਂ ਦੀ ਪੋਸਟ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਸਰਕਾਰ ਨੇ ਅਧਿਆਪਕਾਂ ਤੇ ਲਾਈਨਮੈਨਾਂ ਨਾਲ ਧੋਖਾ ਕੀਤਾ।

ਮਜੀਠੀਆ (Bikram Singh Majithia) ਨੇ ਸਾਰੀਆਂ ਯੂਨੀਅਨਾਂ ਤੇ ਐਸੋਸੀਏਸ਼ਨਾਂ ਜਿਹਨਾਂ ਨੂੰ ਮੁੱਖ ਮੰਤਰੀ ਵੱਲੋਂ ਰੈਗੂਲਰ ਕਰਨ ਦਾ ਭਰੋਸਾ ਦੁਆਇਆ ਗਿਆ ਸੀ, ਨੂੰ ਸੂਬਾ ਪੱਧਰੀ ਐਕਸ਼ਨ ਕਮੇਟੀ ਬਣਾਉਣ ਦਾ ਸੁਝਾਅ ਦਿੱਤਾ ਤੇ ਕਿਹਾ ਕਿ ਸਰਕਾਰ ਯੂਨੀਅਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਤੇ ਤਾਕਤ ਦੀ ਵਰਤੋਂ ਨਾਲ ਉਹਨਾਂ ਨੂੰ ਖਤਮ ਕਰਨਾ ਚਾਹੁੰਦੀ ਹੈ ਜਿਵੇਂ ਕਿ ਹਾਲ ਹੀ ਵਿਚ ਪਟਿਆਲਾ ਵਿਚ ਲਾਈਨਮੈਨਾਂ 'ਤੇ ਲਾਠੀਚਾਰਜ ਕਰ ਕੇ ਕੀਤਾ ਗਿਆ।

ਅਕਾਲੀ ਦਲ ਦੇ ਆਗੂ (Bikram Singh Majithia) ਨੇ ਇਹ ਵੀ ਦੱਸਿਆ ਕਿ ਕਿਵੇਂ ਮੁੱਖ ਮੰਤਰੀ,ਜਿਹਨਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਾਅਦੇ ਕੀਤੇ ਸਨ, ਬਾਹਰਲਿਆਂ ਨੂੰ ਰੋਜ਼ਗਾਰ ਦੇ ਰਹੇ ਹਨ। ਉਹਨਾਂ ਕਿਹਾ ਕਿ ਇਹ ਸਭ ਕੁਝ ਇਸ ਵਾਸਤੇ ਕੀਤਾ ਜਾ ਰਿਹਾ ਹੈ ਤਾਂ ਜੋ ਰਾਜਸਥਾਨ ਤੇ ਹਰਿਆਣਾ ਜਿਥੇ ਚੋਣਾਂ ਹੋਣੀਆਂ ਹਨ, ਵਿਚ ਆਮ ਆਦਮੀ ਪਾਰਟੀ ਦਾ ਆਧਾਰ ਵਧਾਇਆ ਜਾ ਸਕੇ। ਉਹਨਾਂ ਕਿਹਾ ਕਿ ਭਰਤੀ ਵੇਲੇ ਲਿਖਤੀ ਪ੍ਰੀਖਿਆਵਾਂ ਵਿਚ ਜਿਹੜਾ ਪੰਜਾਬੀ ਮਾਂ ਬੋਲੀ ਤੇ ਪੰਜਾਬ ਤੇ ਇਤਿਹਾਸ ਤੇ ਸਭਿਆਚਾਰ ਦੀ ਜਾਣਕਾਰੀ ਹੋਣੀ ਜ਼ਰੂਰੀ ਸੀ, ਉਸਨੂੰ ਵੀ ਕਮਜ਼ੋਰ ਕੀਤਾ ਗਿਆ ਹੈ ਤਾਂ ਜੋ ਪੰਜਾਬੀ ਨੌਜਵਾਨਾਂ ਦੀ ਕੀਮਤ 'ਤੇ ਬਾਹਰਲੇ ਭਰਤੀ ਕੀਤੇ ਜਾ ਸਕਣ।

ਵੇਰਵੇ ਸਾਂਝੇ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ 2022 ਵਿਚ ਪਸ਼ੂ ਪਾਲਣ ਵਿਭਾਗ ਵਿਚ 68 ਵੈਟਨਰੀ ਇੰਸਪੈਕਟਰ ਭਰਤੀ ਕੀਤੇ ਗਏ ਸਨ ਜਿਹਨਾਂ ਵਿਚੋਂ 24 ਹਰਿਆਣਾ ਅਤੇ 12 ਰਾਜਸਥਾਨ ਦੇ ਹਨ। ਉਹਨਾਂ ਕਿਹਾ ਕਿ ਇਸੇ ਵਿਭਾਗ ਨੇ 2023 ਵਿਚ 310 ਵੈਟਨਰੀ ਇੰਸਪੈਕਟਰ ਭਰਤੀ ਕੀਤੇ ਜਿਹਨਾਂ ਵਿਚੋਂ 134 ਹਰਿਆਣਾ ਤੇ ਰਾਜਸਥਾਨ ਤੋਂ ਹਨ। ਉਹਨਾਂ ਇਹ ਵੀ ਦੱਸਿਆ ਕਿ ਹਾਲ ਹੀ ਵਿਚ ਮਾਨਸਾ ਵਿਚ ਭਰਤੀ ਕੀਤੇ ਗਏ 7 ਸਬ ਇੰਸਪੈਕਟਰਾਂ ਵਿਚੋਂ ਛੇ ਹਰਿਆਣਾ ਦੇ ਹਨ ਜਦੋਂ ਕਿ ਲਾਈਨਮੈਨਾਂ ਦੀਆਂ ਭਰੀਆਂ 1370 ਆਸਾਮੀਆਂ ਵਿਚੋਂ 534 ਹਰਿਆਣਾ ਤੇ 94 ਰਾਜਸਥਾਨ ਤੋਂ ਹਨ ।

The post ਬਿਕਰਮ ਸਿੰਘ ਮਜੀਠੀਆ ਨੇ ਸਾਰੇ ਵੈਟਨਰੀ ਏ.ਆਈ. ਵਰਕਰਾਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ appeared first on TheUnmute.com - Punjabi News.

Tags:
  • bikram-singh-majithia
  • breaking-news
  • mohali-news
  • news
  • punjab-veterinary-workers
  • shiromani-akali-dal
  • veterinary
  • veterinary-ai-workers
  • veterinary-workersnews

ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ 'ਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ

Thursday 21 September 2023 01:24 PM UTC+00 | Tags: 1978-bangkok-asian-games asian-games breaking-news hockey-captain-harmanpreet-singh meet-hayer news sports-news

ਚੰਡੀਗੜ੍ਹ, 21 ਸਤੰਬਰ 2023: ਹਾਂਗਜ਼ੂ ਵਿਖੇ 23 ਸਤੰਬਰ ਨੂੰ ਸ਼ੁਰੂ ਹੋਣ ਵਾਲੀਆਂ ਏਸ਼ਿਆਈ ਖੇਡਾਂ (Asian Games) ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ (Harmanpreet Singh) ਅਤੇ ਮੁੱਕੇਬਾਜ਼ ਲਵਲੀਨਾ ਨੂੰ ਭਾਰਤੀ ਖੇਡ ਦਲ ਦਾ ਝੰਡਾਬਰਦਾਰ ਬਣਾਇਆ ਗਿਆ ਹੈ। ਦੋਵੇਂ ਖਿਡਾਰੀਆਂ ਦੀ ਅਗਵਾਈ ਹੇਠ ਭਾਰਤੀ ਖਿਡਾਰੀ ਉਦਘਾਟਨੀ ਸਮਾਗਮ ਵਿੱਚ ਮਾਰਚ ਪਾਸਟ ਵਿੱਚ ਹਿੱਸਾ ਲਵੇਗਾ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ (Harmanpreet Singh) ਨੂੰ ਖੇਡ ਦਲ ਦੀ ਅਗਵਾਈ ਲਈ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਹਾਕੀ ਖੇਡ ਲਈ ਇਹ ਮਾਣ ਵਾਲੀ ਗੱਲ ਹੈ। ਉਨਾਂ ਕਿਹਾ ਕਿ ਪਿਛਲੇ ਸਾਲ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਨੂੰ ਝੰਡਾਬਰਦਾਰ ਬਣਨ ਦਾ ਮਾਣ ਹਾਸਲ ਹੋਇਆ ਸੀ। ਮੀਤ ਹੇਅਰ ਨੇ ਸਮੁੱਚੇ ਭਾਰਤੀ ਖੇਡ ਦਲ ਨੂੰ ਮੁਬਾਰਕਾਂ ਦਿੰਦਿਆਂ ਆਸ ਪ੍ਰਗਟਾਈ ਕਿ ਆਉਂਦੇ ਦੋ ਹਫਤੇ ਭਾਰਤੀ ਖਿਡਾਰੀ ਆਪਣੇ ਬਿਹਤਰ ਪ੍ਰਦਰਸ਼ਨ ਨਾਲ ਏਸ਼ਿਆਈ ਖੇਡਾਂ ਵਿੱਚ ਦੇਸ਼ ਦਾ ਨਾਮ ਉੱਚਾ ਕਰਨਗੇ।

Aisan games

ਅੰਮ੍ਰਿਤਸਰ ਜ਼ਿਲੇ ਦੇ ਪਿੰਡ ਤਿੰਮੋਵਾਲ ਦਾ ਰਹਿਣ ਵਾਲਾ ਹਰਮਨਪ੍ਰੀਤ ਸਿੰਘ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਭਾਰਤੀ ਟੀਮ ਦਾ ਮੈਂਬਰ ਸੀ ਜਦੋਂ ਉਸ ਨੇ ਭਾਰਤੀ ਟੀਮ ਵੱਲੋਂ ਸਭ ਤੋਂ ਵੱਧ ਛੇ ਗੋਲ ਕੀਤੇ ਸਨ। ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੇ 9 ਗੋਲ ਕੀਤੇ।

ਹਰਮਨਪ੍ਰੀਤ ਸਿੰਘ ਦੀ ਕਪਤਾਨੀ ਹੇਠ ਇਸ ਸਾਲ ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ। ਸੀਨੀਅਰ ਟੀਮ ਵਿੱਚ ਖੇਡਦਿਆਂ ਹਰਮਨਪ੍ਰੀਤ ਸਿੰਘ ਨੇ ਚੈਂਪੀਅਨਜ਼ ਟਰਾਫੀ ਵਿੱਚ ਚਾਂਦੀ ਦਾ ਤਮਗ਼ਾ, ਹਾਕੀ ਵਿਸ਼ਵ ਲੀਗ ਵਿੱਚ ਕਾਂਸੀ ਦਾ ਤਮਗ਼ਾ, ਏਸ਼ੀਆ ਕੱਪ ਵਿੱਚ ਸੋਨੇ ਦਾ ਤਮਗ਼ਾ ਅਤੇ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਵੀ ਜਿੱਤਿਆ ਹੈ। ਜੂਨੀਅਰ ਭਾਰਤੀ ਹਾਕੀ ਟੀਮ ਵੱਲੋਂ ਖੇਡਦਿਆਂ ਹਰਮਨਪ੍ਰੀਤ ਸਿੰਘ ਜੂਨੀਅਰ ਵਿਸ਼ਵ ਕੱਪ ਤੇ ਜੂਨੀਅਰ ਏਸ਼ੀਆ ਕੱਪ ਦਾ ਵੀ ਜੇਤੂ ਖਿਡਾਰੀ ਹੈ। ਭਾਰਤ ਸਰਕਾਰ ਨੇ ਉਸ ਨੂੰ ਅਰਜੁਨਾ ਐਵਾਰਡ ਨਾਲ ਵੀ ਸਨਮਾਨਤ ਕੀਤਾ ਹੈ।

The post ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ‘ਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ appeared first on TheUnmute.com - Punjabi News.

Tags:
  • 1978-bangkok-asian-games
  • asian-games
  • breaking-news
  • hockey-captain-harmanpreet-singh
  • meet-hayer
  • news
  • sports-news

ਵਿਜੀਲੈਂਸ ਬਿਊਰੋ ਵੱਲੋਂ ਪਾਵਰਕੌਮ ਦੇ ਲਾਈਨਮੈਨ ਨੂੰ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

Thursday 21 September 2023 01:28 PM UTC+00 | Tags: aam-aadmi-party breaking-news cm-bhagwant-mann electricity-connection latest-news news powercom-lineman pspcl punjab punjab-government punjab-news the-unmute-news vigilance-bureau

ਚੰਡੀਗੜ, 21 ਸਤੰਬਰ 2023 : ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ ਗੋਨਿਆਣਾ, ਬਠਿੰਡਾ ਵਿਖੇ ਤਾਇਨਾਤ ਲਾਈਨਮੈਨ ਰਣਜੀਤ ਕੁਮਾਰ ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਸਵਿੰਦਰ ਸਿੰਘ ਵਾਸੀ ਪਿੰਡ ਅਬਲੂ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਬਿਜਲੀ ਮੁਲਾਜ਼ਮ ਨੇ ਉਸਦੇ ਟਿਊਬਵੈੱਲ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਬਤੌਰ ਰਿਸ਼ਵਤ ਲਏ ਸਨ ਕਿਉਂਕਿ ਅਪ੍ਰੈਲ ਮਹੀਨੇ ਵਿੱਚ ਆਏ ਹਨੇਰੀ ਕਾਰਨ ਅੱਠ ਖੰਭੇ ਟੁੱਟ ਗਏ ਸਨ। ਸ਼ਿਕਾਇਤਕਰਤਾ ਨੇ ਉਕਤ ਮੁਲਾਜ਼ਮ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਬਿਉਰੋ ਦੀ ਰੇਂਜ ਬਠਿੰਡਾ ਵੱਲੋਂ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਸਬੰਧੀ ਸਬੰਧਤ ਪੀ.ਐਸ.ਪੀ.ਸੀ.ਐਲ. ਦਫ਼ਤਰ ਵੱਲੋਂ ਕੋਈ ਵੀ ਪੂਰਵ ਅਨੁਮਾਨ ਤਿਆਰ ਨਹੀਂ ਕੀਤਾ ਗਿਆ ਸੀ ਪਰ ਲਾਈਨਮੈਨ ਨੇ ਖੁਦ ਹੀ ਬਿਜਲੀ ਕੁਨੈਕਸ਼ਨ ਬਹਾਲ ਕਰਨ ਲਈ ਖੰਭੇ ਲਗਾ ਦਿੱਤੇ ਸਨ। ਵਿਜੀਲੈਂਸ ਬਿਊਰੋ ਬਠਿੰਡਾ ਯੂਨਿਟ ਨੇ ਦੋਸ਼ੀ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਕਥਿਤ ਦੋਸ਼ੀ ਬਿਜਲੀ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਬਿਊਰੋ ਵੱਲੋਂ ਪਾਵਰਕੌਮ ਦੇ ਲਾਈਨਮੈਨ ਨੂੰ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • electricity-connection
  • latest-news
  • news
  • powercom-lineman
  • pspcl
  • punjab
  • punjab-government
  • punjab-news
  • the-unmute-news
  • vigilance-bureau

ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਵੱਲੋਂ 9 ਨਵੇਂ ਕੋਰਸਾਂ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

Thursday 21 September 2023 01:32 PM UTC+00 | Tags: cm-bhagwant-mann department education education-news harjot-singh-bains industrial-training-institutes punjab punjab-breaking-news punjab-iti technical technical-education technical-education-department technical-education-minister the-unmute-breaking-news the-unmute-latest-news

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਰਾਜ ਦੇ ਨੌਜਵਾਨਾਂ ਨੂੰ ਸਮੇਂ ਦੀ ਜ਼ਰੂਰਤ ਅਨੁਸਾਰ ਹੁਨਰਮੰਦ ਕਰਨ ਲਈ ਤਕਨੀਕੀ ਸਿੱਖਿਆ (Technical Education) ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ 9 ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।

ਉਹਨਾਂ ਦੱਸਿਆ ਕਿ ਨਵੇਂ ਸ਼ੁਰੂ ਕੀਤੇ ਗਏ ਕੋਰਸਾਂ ਵਿੱਚ ਮਲਟੀ-ਮੀਡੀਆ ਐਨੀਮੇਸ਼ਨ ਐਂਡ ਸਪੈਸ਼ਲ ਇਫੈਕਟਸ, ਸਮਾਰਟ ਫੋਨ ਟੈਕਨੀਸ਼ੀਅਨ-ਕਮ-ਐਪ ਟੈਸਟਰ, ਐਡੀਟਿਵ ਮੈਨੀਫੈਕਚਰਿੰਗ ਟੈਕਨੀਸ਼ੀਅਨ (3 ਡੀ ਪ੍ਰਿਟਿੰਗ), ਲਿਫਟ ਐਂਡ ਐਕਸੀਲੇਟਰ ਮਕੈਨਿਕ, ਡਰੋਨ ਟੈਕਨੀਸ਼ੀਅਨ, ਐਡਵਾਂਸ ਸੀ.ਐਨ.ਸੀ. ਮਸ਼ੀਨਿੰਗ, ਆਈ.ਓ.ਟੀ. ਟੈਕਨੀਸ਼ੀਅਨ (ਸਮਾਰਟ ਐਗਰੀਕਲਚਰ), ਸੋਲਰ ਟੈਕਨੀਸ਼ੀਅਨ ਅਤੇ ਮਕੈਨਿਕ ਇਲੈਕਟ੍ਰਿਕ ਵਾਹਨ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਇਹਨਾਂ ਕੋਰਸਾਂ ਨੂੰ ਸ਼ੁਰੂ ਕਰਨ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਨੌਕਰੀ ਹਾਸਲ ਕਰਨ ਦੇ ਯੋਗ ਬਣਾਉਣ ਦੇ ਨਾਲ-ਨਾਲ ਉਹਨਾਂ ਨੂੰ ਉੱਦਮੀ ਬਣਾਉਣਾ ਵੀ ਹੈ। ਸ. ਬੈਂਸ ਨੇ ਦੱਸਿਆ ਕਿ ਜਿਹੜੇ ਕੋਰਸ ਸ਼ੁਰੂ ਕੀਤੇ ਗਏ ਹਨ, ਉਹਨਾਂ ਖੇਤਰਾਂ ਵਿੱਚ ਵੱਡੇ ਪੱਧਰ ‘ਤੇ ਸਿੱਖਿਅਤ ਕਾਮਿਆਂ ਦੀ ਬਹੁਤ ਮੰਗ ਹੈ।

ਤਕਨੀਕੀ ਸਿੱਖਿਆ (Technical Education)  ਮੰਤਰੀ ਨੇ ਦੱਸਿਆ ਕਿ ਇਹ ਨਵੇਂ ਕੋਰਸ ਸੂਬੇ ਦੇ 25 ਸਰਕਾਰੀ ਆਈ.ਟੀ.ਆਈ. ਵਿੱਚ ਸ਼ੁਰੂ ਕੀਤੇ ਗਏ ਹਨ ਜਿੱਥੇ ਕਿ ਇਹਨਾਂ ਕੋਰਸਾਂ ਲਈ 653 ਨਵੀਆਂ ਸੀਟਾਂ ਅਲਾਟ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਨਵੇਂ ਕੋਰਸਾਂ ਲਈ ਅਧਿਆਪਕਾਂ ਦੀ ਭਰਤੀ ਦਾ ਕਾਰਜ ਮੁਕੰਮਲ ਕਰ ਲਿਆ ਗਿਆ ਹੈ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਦੇ ਨੌਜਵਾਨਾਂ ਨੂੰ ਸਮੇਂ ਦੀ ਜ਼ਰੂਰਤ ਅਨੁਸਾਰ ਤਕਨੀਕੀ ਮਾਹਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

The post ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਵੱਲੋਂ 9 ਨਵੇਂ ਕੋਰਸਾਂ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • cm-bhagwant-mann
  • department
  • education
  • education-news
  • harjot-singh-bains
  • industrial-training-institutes
  • punjab
  • punjab-breaking-news
  • punjab-iti
  • technical
  • technical-education
  • technical-education-department
  • technical-education-minister
  • the-unmute-breaking-news
  • the-unmute-latest-news

ਐਸ.ਏ.ਐਸ.ਨਗਰ/ਪਟਿਆਲਾ, 21 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅ+ਤਿ+ਵਾ+ਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।ਐਸ.ਏ.ਐਸ.ਨਗਰ ਅਤੇ ਸਮਾਣਾ ਵਿਖੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਸੈਨਿਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਦੌਰਾਨ ਪੰਜਾਬ ਦੇ ਦੋ ਬਹਾਦਰ ਜਵਾਨਾਂ ਕਰਨਲ ਮਨਪ੍ਰੀਤ ਸਿੰਘ ਵਾਸੀ ਐਸ.ਏ.ਐਸ ਨਗਰ ਅਤੇ ਪਰਦੀਪ ਸਿੰਘ ਵਾਸੀ ਸਮਾਣਾ, ਪਟਿਆਲਾ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਵਿਸ਼ੇਸ਼ ਕਰਕੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਦੇਸ਼ ਲਈ ਇਨ੍ਹਾਂ ਸੂਰਬੀਰਾਂ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਜਵਾਨਾਂ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਇਹ ਵਿੱਤੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ ਗਈ ਇਹ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

The post ਮੁੱਖ ਮੰਤਰੀ ਨੇ ਅਨੰਤਨਾਗ ‘ਚ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ appeared first on TheUnmute.com - Punjabi News.

Tags:
  • aam-aadmi-party
  • anantnag
  • anantnag-encounter
  • breaking-news
  • financial-assistance
  • news
  • punjab
  • punjab-government
  • the-unmute-breaking-news

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਰੀਵਿਊ ਮੀਟਿੰਗ

Thursday 21 September 2023 01:44 PM UTC+00 | Tags: aam-aadmi-party additional-deputy-commissioner-mohali agriculture agriculture-policy breaking-news cm-bhagwant-mann latest-news news paddy-session punjab-government review-meeting stubble stubble-management the-unmute-news

ਐੱਸ.ਏ.ਐੱਸ.ਨਗਰ, 21 ਸਤੰਬਰ 2023: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ.ਏ.ਐੱਸ.ਨਗਰ ਗੀਤਿਕਾ ਸਿੰਘ ਨੇ ਖੇਤੀਬਾੜੀ, ਸਹਿਕਾਰਤਾ, ਪ੍ਰਦੂਸ਼ਣ ਰੋਕਥਾਮ ਬੋਰਡ ,ਜਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ, ਜਿਲ੍ਹਾ ਪੰਚਾਇਤ ਤੇ ਵਿਕਾਸ ਵਿਭਾਗ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਮੁੱਖ ਖੇਤੀਬਾੜੀ ਅਫ਼ਸਰ, ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਬੋਰਡ ਦੀ ਮੌਜੂਦਗੀ ਵਿੱਚ ਰੀਵਿਊ ਮੀਟਿੰਗ ਕੀਤੀ ਗਈ।

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜਿਲ੍ਹੇ ਵਿੱਚ ਮੌਜੂਦ ਮਸ਼ੀਨਰੀ ਦੀ ਲੋੜਵੰਦ ਕਿਸਾਨਾਂ ਨੂੰ ਵਰਤੋਂ ਕਰਵਾਉਣ ਲਈ ਬੇਲਰ ਤੇ ਹੋਰ ਮਸ਼ੀਨਰੀ ਮਾਲਕਾਂ ਨਾਲ ਪਿੰਡਾਂ ਦੇ ਕਿਸਾਨਾਂ ਨਾਲ ਤਾਲਮੇਲ ਕਰਵਾਉਣ ਲਈ ਟਾਈਮ ਟੇਬਲ ਤਿਆਰ ਕੀਤਾ ਜਾਵੇ। ਕੁਲਵਿੰਦਰ ਸਿੰਘ ਬੇਲਰ ਮਾਲਕ ਨੇ ਮੰਗ ਕੀਤੀ ਕਿ ਪਰਾਲੀ ਦੀ ਸੰਭਾਲ ਲਈ ਉਚਿੱਤ ਪੰਚਾਇਤੀ ਜ਼ਮੀਨ ਦਿਵਾਈ ਜਾਵੇ ਤਾਂ ਉਨ੍ਹਾਂ ਨੂੰ ਪੰਚਾਇਤ ਵਿਭਾਗ ਦੁਆਰਾ ਜ਼ਮੀਨ ਦਿਵਾਉਣ ਦਾ ਭਰੋਸਾ ਦਿੱਤਾ ਗਿਆ।

ਉਪ ਰਜਿਸਟਰ ਸਹਿਕਾਰੀ ਸਭਾਵਾ ਨੇ ਕਿਹਾ ਕਿ ਵਿਭਾਗ ਵੱਲੋਂ ਦਿੱਤੇ ਜਾ ਰਹੇ ਬੇਲਰ ਕੇਵਲ ਜਿਲ੍ਹਾ ਮੋਹਾਲੀ ਵਿੱਚ ਹੀ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਪਰਾਲੀ ਦੀਆਂ ਪੈਲਟਸ ਬਨਾਉਣ ਵਾਲੀ ਫਰਮ ਗੌਰਵ ਬਾਇਓ ਫਿਊਲ ਦੇ ਮਾਲਕ ਵਰਿੰਦਰ ਕੁਮਾਰ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫਰਮ ਪਰਾਲੀ ਦੇ ਪੈਲਟਸ ਤਿਆਰ ਕਰਨ ਲਈ ਜਲਦ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗੀ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ.ਏ.ਐੱਸ.ਨਗਰ ਵੱਲੋਂ ਜਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਕਿ ਭੱਠਾ ਮਾਲਕਾਂ ਨਾਲ ਪੈਲਟਸ ਤਿਆਰ ਕਰਨ ਵਾਲੀ ਫਰਮ ਵਿਚਕਾਰ ਕਿਸੇ ਤਰ੍ਰਾਂ ਦੀ ਸਮੱਸਿਆ ਹੋਵੇ ਤਾਂ ਉਸ ਦਾ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਭਾਗ ਲੈ ਰਹੀਆਂ ਫਰਮਾਂ ਦੇ ਨੁੰਮਾਇਦਿਆਂ ਨੇ ਪਰਾਲੀ ਦੀ ਨਮੀ 20% ਤੱਕ ਹੋਣ ਸਬੰਧੀ ਜਾਣਕਾਰੀ ਦਿੱਤੀ ਜਦ ਕਿ ਪਰਾਲੀ ਦੀਆਂ ਗੰਢਾਂ ਬਨਾਉਣ/ਪਹੁੰਚਾਉਣ ਵਾਲੇ ਕਿਸਾਨਾਂ ਨੇ ਪਰਾਲੀ ਦੀ ਨਮੀ 20 ਤੋਂ 24% ਤੱਕ ਕਰਨ ਲਈ ਬੇਨਤੀ ਕੀਤੀ। ਇਸ ਮੀਟਿੰਗ ਵਿੱਚ ਕਰੋਪ ਰੈਜੀਡਿਊ ਮੈਨੇਜਮੈਂਟ ਸਕੀਮ ਦੇ ਨੋਡਲ ਅਫਸਰ ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਬੀਰ ਸਿੰਘ ਢਿੱਲੋਂ , ਜਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਰਵਨੀਤ ਕੌਰ, ਨਾਚੀਕੇਤਾ ਪੇਪਰ ਮਿੱਲ, ਟੀ.ਸੀ.ਟੈਕਸ, ਭੱਠਾ ਮਾਲਕਾਂ ਅਤੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।

The post ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਰੀਵਿਊ ਮੀਟਿੰਗ appeared first on TheUnmute.com - Punjabi News.

Tags:
  • aam-aadmi-party
  • additional-deputy-commissioner-mohali
  • agriculture
  • agriculture-policy
  • breaking-news
  • cm-bhagwant-mann
  • latest-news
  • news
  • paddy-session
  • punjab-government
  • review-meeting
  • stubble
  • stubble-management
  • the-unmute-news

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਲੋਕਾਂ ਦੀ ਬਰਾਬਰ ਭਾਈਵਾਲੀ ਲਈ ਆਪਣੇ ਨਵੇਂ ਵਟਸਐਪ ਚੈਨਲ ਸ਼ੁਰੂਆਤ ਕੀਤੀ।ਨਵੇਂ ਵਟਸਐਪ ਚੈਨਲ https://whatsapp.com/channel/0029va42i695fm5iifathj0q ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਨਾਗਰਿਕ ਕੇਂਦਰਿਤ ਫੈਸਲਾ ਦੱਸਿਆ ਜਿਸ ਦਾ ਮਨੋਰਥ ਲੋਕਾਂ ਨਾਲ ਬਿਹਤਰ ਸੰਪਰਕ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਲਿੰਕ ਰਾਹੀਂ ਚੈਨਲ ਦਾ ਹਿੱਸਾ ਬਣ ਸਕਦੇ ਹਨ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਕ ਉਪਰਾਲਾ ਲੋਕਾਂ ਨੂੰ ਸ਼ਾਸਨ ਦਾ ਅਨਿੱਖੜਵਾਂ ਅੰਗ ਬਣਾਉਣ ਵਿੱਚ ਬਹੁਤ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਨਾਲ ਸੂਬਾ ਸਰਕਾਰ ਅਤੇ ਲੋਕਾਂ ਦਰਮਿਆਨ ਰਿਸ਼ਤਾ ਹੋਰ ਗੂੜਾ ਹੋਵੇਗਾ ਕਿਉਂ ਜੋ ਇਸ ਨਾਲ ਦੋਵਾਂ ਪਾਸਿਆਂ ਵਿੱਚ ਸਿੱਧੀ ਵਾਰਤਾਲਾਪ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤਕਨਾਲੌਜੀ ਦਾ ਯੁੱਗ ਹੈ ਅਤੇ ਇਸ ਕਦਮ ਨਾਲ ਸੂਬੇ ਦੇ ਲੋਕ ਵੀ ਸਰਕਾਰ ਨਾਲ ਸ਼ਾਸਨ ਵਿੱਚ ਬਰਾਬਰ ਦੇ ਭਾਈਵਾਲ ਬਣ ਸਕਣਗੇ। ਭਗੰਵਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਨੂੰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਬਾਰੇ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ।

ਇਸ ਦੌਰਾਨ ਇਸ ਵਟਸਐਪ ਚੈਨਲ ਉਤੇ ਪਹਿਲੀ ਪੋਸਟ ਵਿੱਚ 'ਸਕੂਲ ਆਫ਼ ਐਮੀਨੈਂਸ' ਨੂੰ ਦਿਖਾਇਆ ਗਿਆ ਹੈ ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸਿੱਖਿਆ ਦੇ ਖੇਤਰ ਵਿੱਚ ਇਕ ਕ੍ਰਾਂਤੀਕਾਰੀ ਕਦਮ ਹੈ ਜੋ ਸੂਬੇ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਉਪਰਾਲਿਆਂ ਬਾਰੇ ਨਿਰੰਤਰ ਜਾਣੂੰ ਕਰਵਾਉਣ ਲਈ ਇਸ ਵਟਸਐਪ ਗਰੁੱਪ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

The post ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਲਈ ਨਵੇਂ ਵਟਸਐਪ ਚੈਨਲ ਦੀ ਸ਼ੁਰੂਆਤ appeared first on TheUnmute.com - Punjabi News.

Tags:
  • bhagwant-mann
  • breaking-news
  • whatsapp-channel

ਐਸ.ਏ.ਐਸ.ਨਗਰ, 21 ਸਤੰਬਰ 2023: ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਕਰਵਾਈਆਂ ਜਾ ਰਹੀਆਂ ਹਨ ਜਿਸ ਵਿੱਚ ਪਹਿਲਾਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਚੁੱਕੀਆਂ ਹਨ, ਜ਼ਿਲ੍ਹਾ ਅਤੇ ਰਾਜ ਪੱਧਰ ਤੇ ਮੁਕਾਬਲੇ ਕਰਵਾਏ ਜਾਣੇ ਹਨ। ਇਸ ਸਬੰਧੀ ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਗੁਰਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਇਹ ਖੇਡਾਂ 29 ਸਤੰਬਰ ਤੋਂ 03 ਅਕਤੂਬਰ ਤੱਕ ਵੱਖ –ਵੱਖ ਖੇਡ ਸਥਾਨਾਂ ਤੇ ਕਰਵਾਈਆਂ ਜਾ ਰਹੀਆਂ ਹਨ।

ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਆਨਲਾਈਨ ਲਿੰਕ www.punjabkhedmela2023.in ਤੇ ਰਜਿਸਟ੍ਰੇਸ਼ਨ 23 ਸਤੰਬਰ ਤੱਕ ਕੀਤੀ ਜਾ ਸਕਦੀ ਹੈ ਅਤੇ ਆਫ ਲਾਈਨ ਐਂਟਰੀ ਲਈ ਕੁਝ ਗੇਮਾਂ ਐਥਲੈਟਿਕਸ, ਬੈਡਮਿੰਟਨ, ਚੈਸ, ਲਾਅਨ ਟੈਨਿਸ, ਟੇਬਲ ਟੈਨਿਸ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਦੇ ਉਮਰ ਵਰਗ – 14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਅਤੇ 65 ਤੋਂ ਉਪਰ ਲੜਕੇ/ ਲੜਕੀਆਂ ਭਾਗ ਲੈ ਸਕਦੇ ਹਨ ਅਤੇ ਹੋਰ ਉਕਤ ਖੇਡਾਂ ਤੋਂ ਇਲਾਵਾ ਵਿੱਚ ਸਿਰਫ ਉਮਰ ਵਰਗ 14, 17, 21, 21 ਤੋਂ 30, 31 ਅਤੇ 40 ਤੱਕ ਲੜਕੇ/ਲੜਕੀਆਂ ਭਾਗ ਲੈ ਸਕਦੇ ਹਨ। ਇਹਨਾਂ ਖੇਡਾਂ ਵਿੱਚੋਂ ਖਿਡਾਰੀਆਂ ਦੀ ਚੋਣ ਕਰਕੇ ਰਾਜ ਪੱਧਰੀ ਖੇਡਾਂ ਲਈ ਟੀਮਾਂ ਤਿਆਰ ਕੀਤੀਆਂ ਜਾਣਗੀਆਂ। ਇਹ ਖੇਡਾਂ ਹੇਠ ਲਿਖੇ ਵੇਰਵੇ ਅਨੁਸਾਰ ਹੋ ਰਹੀਆਂ ਹਨ |

ਬਹੁ ਮੰਤਵੀ ਖੇਡ ਭਵਨ ਸੈਕਟਰ 78, ਮੋਹਾਲੀ ਨਗਰ ਵਿਖੇ ਕੁਸ਼ਤੀ, ਜੂਡੋ ਤੇ ਗਤਕਾ 29.09.2023 ਤੋਂ 30.09.2023 ਤੱਕ, ਐਥਲੈਟਿਕਸ, ਬੈਡਮਿੰਟਨ, ਖੋ-ਖੋ, ਕਬੱਡੀ (ਸਰਕਲ ਅਤੇ ਨੈਸ਼ਨਲ ਸਟਾਇਲ) 29.09.2023 ਤੋਂ 01.10.2023 ਤੱਕ, ਫੁੱਟਬਾਲ 29.09.2023 ਤੋਂ 02.10.2023 ਤੱਕ, ਬਾਸਕਿਟਬਾਲ 30.09.2023 ਤੋਂ 03.10.2023 ਤੱਕ, ਕਿੱਕ ਬਾਕਸਿੰਗ ਅਤੇ ਟੇਬਲ ਟੈਨਿਸ 01.10.2023 ਤੋਂ 02.10.2023 ਤੱਕ, ਸਾਫਟਬਾਲ ਅਤੇ ਚੈਸ 02.10.2023 ਤੋਂ 03.10.2023 ਤੱਕ ਅਤੇ ਨੈੱਟਬਾਲ 03.10.2023 ਵਿਖੇ ਕਰਵਾਈਆਂ ਜਾਣਗੀਆਂ।

ਖੇਡ ਭਵਨ ਸੈਕਟਰ 63 ਮੋਹਾਲੀ ਵਿਖੇ ਪਾਵਰ ਲਿਫਟਿੰਗ, 02.10.2023 ਤੋਂ 03.10.2023 ਤੱਕ, ਬਾਕਸਿੰਗ ਤੇ ਵੇਟ ਲਿਫਟਿੰਗ 30.09.2023 ਤੋਂ 01.10.2023 ਤੱਕ, ਤੈਰਾਕੀ 30.09.2023 ਤੋਂ 02.10.2023 ਤੱਕ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) 30.09.2023 ਤੋਂ 03.10.2023 ਤੱਕ ਅਤੇ ਅੰਤਰ ਰਾਸ਼ਟਰੀ ਹਾਕੀ ਸਟੇਡੀਅਮ ਸੈਕਟਰ 63 ਮੋਹਾਲੀ ਵਿਖੇ ਹਾਕੀ ਮੈਚ 30.09.2023 ਤੋਂ 01.10.2023 ਤੱਕ ਕਰਵਾਏ ਜਾਣਗੇ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ 1, ਮੋਹਾਲੀ ਵਿਖੇ ਹੈਂਡਬਾਲ, ਸ਼ੈਮਰਾਕ ਸਕੂਲ ਸੈਕਟਰ 69 ਮੋਹਾਲੀ ਵਿਖੇ ਲਾਅਨ ਟੈਨਿਸ 30.09.2023 ਤੋਂ 02.10.2023 ਤੱਕ ਅਤੇ
ਸ਼ੂਟਿੰਗ ਰੇਂਜ ਫੇਜ 6 ਮੋਹਾਲੀ ਵਿਖੇ ਸ਼ੂਟਿੰਗ ਮੁਕਾਬਲੇ 01.10.2023 ਤੋਂ 02.10.2023 ਤੱਕ ਕਰਵਾਏ ਜਾਣਗੇ।

The post ਖੇਡਾਂ ਵਤਨ ਪੰਜਾਬ ਦੀਆਂ 2023 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 29 ਸਤੰਬਰ ਤੋਂ 3 ਅਕਤੂਬਰ ਤੱਕ appeared first on TheUnmute.com - Punjabi News.

Tags:
  • games
  • khedan-watan-punjab-diyan
  • latest-news
  • news

ਚੰਡੀਗੜ੍ਹ, 21 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭਰੂਣ ਹੱਤਿਆ ਦੀ ਲਾਹਣਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਖਰੜ, ਡੇਰਾਬਸੀ ਅਤੇ ਮੋਗਾ ਨਾਲ ਸਬੰਧਤ ਤਿੰਨ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਉਕਤ ਥਾਵਾਂ 'ਤੇ ਕੀਤੇ ਜਾ ਰਹੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟਾਂ ਸਬੰਧੀ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਲੁਧਿਆਣਾ ਅਤੇ ਬਰਨਾਲਾ ਦੀਆਂ ਸਿਹਤ ਟੀਮਾਂ ਨੇ ਇਨ੍ਹਾਂ ਰੈਕੇਟਾਂ ਦਾ ਪਰਦਾਫਾਸ਼ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ।

ਉਨ੍ਹਾਂ ਕਿਹਾ, "ਸਾਡੀਆਂ ਸਿਹਤ ਟੀਮਾਂ ਨੇ ਪੁਲਿਸ ਟੀਮਾਂ ਦੇ ਨਾਲ ਮਿਲਕੇ ਗਰਭਵਤੀ ਔਰਤ ਨੂੰ ਇਨ੍ਹਾਂ ਕੇਂਦਰਾਂ ਵਿੱਚ ਭੇਜਿਆ ਅਤੇ ਇਨ੍ਹਾਂ ਸੈਂਟਰਾਂ 'ਤੇ ਲਿੰਗ ਨਿਰਧਾਰਨ ਟੈਸਟ ਕਰਵਾਉਂਦੇ ਹੋਏ ਦੋਸ਼ੀਆਂ ਨੂੰ ਰੰਗੇ ਕਾਬੂ ਕੀਤਾ।ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਡੇਰਾਬੱਸੀ 'ਚ ਵੀ ਇੱਕ ਅਖ਼ੌਤੀ ਹਕੀਮ ਵੀ ਫੜਿਆ ਗਿਆ ਹੈ, ਜੋ ਲੋਕਾਂ ਨੂੰ ਕੋਈ ਸਪੈਸ਼ਲ ਦਵਾਈ ਦੇ ਕੇ ਮੁੰਡਾ ਪੈਦਾ ਹੋਣ ਦਾ ਝਾਂਸਾ ਦੇ ਕੇ ਵਰਗਲਾਉਂਦਾ ਸੀ।

ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਹਿਤਿੰਦਰ ਕੌਰ ਨੇ ਸਹਾਇਕ ਨਿਰਦੇਸ਼ਕ ਡਾ: ਵਿਨੀਤ ਨਾਗਪਾਲ ਦੇ ਯਤਨਾਂ , ਜਿਨ੍ਹਾਂ ਨੇ ਰਾਜ ਪੱਧਰ 'ਤੇ ਇਸ ਛਾਪੇਮਾਰੀ ਦੀ ਨਿਗਰਾਨੀ ਕੀਤੀ ਅਤੇ ਦੋਵੇਂ ਸਿਵਲ ਸਰਜਨਾਂ- ਲੁਧਿਆਣਾ ਅਤੇ ਬਰਨਾਲਾ,ਦੀ ਸ਼ਲਾਘਾ ਕੀਤੀ ।

ਉਨ੍ਹਾਂ ਦੱਸਿਆ ਕਿ ਬਰਨਾਲਾ ਦੀ ਟੀਮ ਨੇ ਮੋਗਾ ਵਿੱਚ ਕੀਤੀ ਛਾਪੇਮਾਰੀ ਦੌਰਾਨ ਮੌਕੇ ਤੋਂ ਇੱਕ ਗੈਰ-ਰਜਿਸਟਰਡ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਨਿਰਧਾਰਨ ਟੈਸਟ ਕਰਨ ਲਈ ਦੋਸ਼ੀਆਂ ਨੂੰ ਅਦਾ ਕੀਤੀ 15000 ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਮੌਕੇ ਤੋਂ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਹੋਰ ਯੰਤਰ ਅਤੇ ਦਵਾਈਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਲੁਧਿਆਣਾ ਦੀ ਟੀਮ ਵੱਲੋਂ ਖਰੜ ਵਿੱਚ ਕੀਤੀ ਛਾਪੇਮਾਰੀ ਦੌਰਾਨ ਇੱਕ ਗਾਇਨੀਕਾਲੋਜਿਸਟ ਅਤੇ ਦੋ ਹੋਰ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ, ਜਦਕਿ ਤਿੰਨਾਂ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਪੀਸੀ-ਪੀਐਨਡੀਟੀ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।

The post ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ 'ਚ ਲਿੰਗ ਨਿਰਧਾਰਨ ਕਰਨ ਵਾਲੇ ਤਿੰਨ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼ appeared first on TheUnmute.com - Punjabi News.

Tags:
  • aam-aadmi-party
  • breaking-news
  • illegal-sex-determination
  • punjab-health-department
  • punjab-news
  • the-unmute-breaking-news

ਐੱਸ.ਏ.ਐੱਸ.ਨਗਰ, 21 ਸਤੰਬਰ 2023: ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਕਿਹਾ ਕਿ ਡੇਂਗੂ ਜਿਹੇ ਮਾਰੂ ਬੁਖ਼ਾਰ ਤੋਂ ਬਚਾਅ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ।

ਉਨ੍ਹਾਂ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ਼੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਲਈ ਅਪਣੀ ਪੂਰੀ ਵਾਹ ਲਾ ਰਿਹਾ ਹੈ ਪਰ ਲੋਕਾਂ ਨੂੰ ਵੀ ਇਸ ਮੁਹਿੰਮ ਵਿਚ ਵਿਭਾਗ ਦਾ ਸਾਥ ਦੇਣ ਦੀ ਲੋੜ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸਿਹਤ ਅਧਿਕਾਰੀ ਨੇ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਆਖਿਆ ਕਿ ਆਮ ਤੌਰ 'ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ 'ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ।

ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਰੋਜ਼ਾਨਾ ਘੱਟੋ-ਘੱਟ ਦੋ ਲੀਟਰ ਪਾਣੀ ਦਾ ਸੇਵਨ ਕੀਤਾ ਜਾਵੇ ਜੋ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇੰਦੇਮੰਦ ਹੁੰਦਾ ਹੈ। ਤਰਲ ਪਦਾਰਥ ਜਿਥੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ, ਉਥੇ ਸਰੀਰ ਨੂੰ ਜ਼ਰੂਰੀ ਪੋਸ਼ਕ ਵੀ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਡਟੀਆਂ ਹੋਈਆਂ ਹਨ। ਇਹ ਟੀਮਾਂ ਉਚ ਜੋਖਮ ਵਾਲੇ ਖੇਤਰਾਂ ਅਤੇ ਹੋਰ ਖੇਤਰਾਂ ਵਿਚ ਜਾ ਕੇ ਜਾਂਚ ਦਾ ਕੰਮ ਰਹੀਆਂ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ 'ਤੇ ਚੱਲ ਰਹੀ ਹੈ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ 'ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਖੜਾ ਨਾ ਹੋਣ ਦਿਤਾ ਜਾਵੇ।

The post ਸਿਹਤ ਵਿਭਾਗ ਵੱਲੋਂ ਮੋਹਾਲੀ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਦੀ ਅਪੀਲ appeared first on TheUnmute.com - Punjabi News.

Tags:
  • dengue
  • health-department
  • health-department-o-punjab
  • mohali

ਪੰਜਾਬ ਪੁਲਿਸ ਨੇ ਗੈਂਗਸਟਰਾਂ 'ਤੇ ਕੱਸਿਆ ਸ਼ਿਕੰਜਾ, ਸੂਬੇ ਭਰ 'ਚ 1159 ਥਾਵਾਂ 'ਤੇ ਕੀਤੀ ਛਾਪੇਮਾਰੀ

Thursday 21 September 2023 04:09 PM UTC+00 | Tags: aam-aadmi-party breaking-news chief-minister-bhagwant-mann cm-bhagwant-mann gangsters police-raid punjab-police raided the-unmute-breaking-news

ਚੰਡੀਗੜ੍ਹ, 21 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਗੈਂਗਸਟਰ-ਅੱ+ਤ+ਵਾ+ਦੀ ਗਠਜੋੜ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਵੱਖ-ਵੱਖ ਗੈਂਗਸਟਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ਸੂਬਾ ਪੱਧਰ 'ਤੇ ਉਨ੍ਹਾਂ ਦੇ ਸਾਥੀਆਂ ਦੇ 1159 ਤੋਂ ਵੱਧ ਸ਼ੱਕੀ ਟਿਕਾਣਿਆਂ/ਛੁਪਣਗਾਹਾਂ 'ਤੇ ਛਾਪੇਮਾਰੀ ਕੀਤੀ।

ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ 'ਤੇ ਕੀਤੀ ਗਈ , ਜਿਸ ਦੌਰਾਨ ਰਾਜ ਦੇ 28 ਪੁਲਿਸ ਜ਼ਿਲਿ੍ਹਆਂ ਵਿੱਚ ਵੱਖ-ਵੱਖ ਗੈਂਗਸਟਰਾਂ ਨਾਲ ਜੁੜੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ।

ਵਿਸ਼ੇਸ਼ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਹ ਛਾਪੇਮਾਰੀ ਨੂੰ ਅੰਜਾਮ ਦੇਣ ਲਈ ਲੋੜੀਂਦੀਆਂ ਪੁਲਿਸ ਪਾਰਟੀਆਂ ਤਾਇਨਾਤ ਕਰਨ ਅਤੇ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਜ਼ਿਕਰਯੋਗ ਹੈ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ ,ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਵੱਡੀ ਸੱਟ ਮਾਰਨਾ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ 2500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਲਗਭਗ 625 ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਲਗਭਗ 1159 ਟਿਕਾਣਿਆਂ 'ਤੇ ਇਹ ਕਾਰਵਾਈ ਕੀਤੀ ਗਈ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 120 ਗ੍ਰਾਮ ਹੈਰੋਇਨ, .32 ਬੋਰ ਦਾ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੁੱਛਗਿੱਛ ਲਈ 30 ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਤਰ ਕੀਤੀ ਸਮੱਗਰੀ ਅਤੇ ਡੇਟਾ ਦੀ ਜਾਂਚ ਕੀਤੀ ਜਾ ਰਹੀ ਹੈ।

ਵਿਸ਼ੇਸ਼ ਡੀਜੀਪੀ ਨੇ ਅੱਗੇ ਕਿਹਾ ਕਿ ਅੱਜ ਦੀ ਇਹ ਤਲਾਸ਼ੀ ਮੁਹਿੰਮ ਵੱਖ-ਵੱਖ ਗੈਂਗਸਟਰਾਂ ਦੀ ਹਮਾਇਤ ਪ੍ਰਾਪਤ ਮਾਡਿਊਲਾਂ, ਜਿਨ੍ਹਾਂ ਦਾ ਹਾਲ ਹੀ ਵਿੱਚ ਪਰਦਾਫਾਸ਼ ਕੀਤਾ ਗਿਆ ਸੀ, ਦੌਰਾਨ ਗ੍ਰਿਫਤਾਰ ਕੀਤੇ ਗਏ ਵੱਖ-ਵੱਖ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਚਲਾਈ ਗਈ ਸੀ।

The post ਪੰਜਾਬ ਪੁਲਿਸ ਨੇ ਗੈਂਗਸਟਰਾਂ 'ਤੇ ਕੱਸਿਆ ਸ਼ਿਕੰਜਾ, ਸੂਬੇ ਭਰ 'ਚ 1159 ਥਾਵਾਂ 'ਤੇ ਕੀਤੀ ਛਾਪੇਮਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • gangsters
  • police-raid
  • punjab-police
  • raided
  • the-unmute-breaking-news

ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਗੱਤਕੇ ਨੂੰ ਵਿਸ਼ਵ ਭਰ 'ਚ ਅੱਗੇ ਵਧਾਉਣ ਦਾ ਅਹਿਦ

Thursday 21 September 2023 04:12 PM UTC+00 | Tags: breaking-news gatke gatke-charm international-sikh-martial international-sikh-martial-arts-council sikh-martial-art-council

ਲੰਡਨ/ਚੰਡੀਗੜ੍ਹ, 21 ਸਤੰਬਰ 2023: ਵਿਸ਼ਵ ਭਰ ਵਿੱਚ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਪ੍ਰਫੁੱਲਤ ਕਰਨ, ਪ੍ਰਚਾਰ-ਪਸਾਰ ਅਤੇ ਸੰਭਾਲਣ ਦੇ ਉਦੇਸ਼ ਨਾਲ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਕੌਮਾਂਤਰੀ ਸਿੱਖ ਸਸ਼ਤਰ ਵਿੱਦਿਆ ਕੌਂਸਲ) ਨੇ ਹੇਜ਼, ਲੰਡਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਇਸ ਖੇਡ ਦੇ ਗਤੀਸ਼ੀਲ ਵਿਕਾਸ ਅਤੇ ਵਿਸਥਾਰ ਕਰਨ ਦਾ ਫੈਸਲਾ ਲਿਆ।

ਇਹ ਮੀਟਿੰਗ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਗੱਤਕਾ ਖੇਡ ਦੇ ਖੇਤਰ ਵਿੱਚ ਹੁਣ ਤੱਕ ਹੋਈ ਤਰੱਕੀ ਬਾਰੇ ਚਾਨਣਾ ਪਾਇਆ ਅਤੇ ਭਵਿੱਖ ਦੀਆਂ ਯੋਜਨਾਵਾਂ ਵੀ ਹਾਜ਼ਰੀਨ ਨਾਲ ਸਾਂਝੀਆਂ ਕੀਤੀਆਂ। ਹਰਜੀਤ ਸਿੰਘ ਗਰੇਵਾਲ, ਜੋ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਗੱਤਕਾ ਸੋਟੀ ਦੀ ਖੇਡ ਨੂੰ ਪੜਾਅਵਾਰ ਏਸ਼ੀਅਨ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਉਸ ਤੋਂ ਬਾਅਦ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਇਆ ਜਾਵੇਗਾ।

ਇਸ ਮੌਕੇ ਸਰਬਜੀਤ ਸਿੰਘ ਗਰੇਵਾਲ ਸੇਫ਼ਟੈਕ ਸਿਸਟਮਜ਼ ਲਿਮਟਿਡ, ਪ੍ਰਤਾਪ ਸਿੰਘ ਮੋਮੀ, ਕੇਵਲ ਸਿੰਘ ਰੰਧਾਵਾ, ਅਮਰੀਕ ਸਿੰਘ ਸਿੱਧੂ, ਗੁਰਮੀਤ ਸਿੰਘ ਹੰਜਰਾ, ਹਰਵਿੰਦਰ ਸਿੰਘ ਗਰੇਵਾਲ, ਰਜਿੰਦਰ ਸਿੰਘ ਥਿੰਦ, ਗੁਰਤੇਜ ਸਿੰਘ ਯੂ.ਕੇ ਬਿਲਡਰ, ਪਲਵਿੰਦਰ ਸਿੰਘ ਕੁਲਚਾ ਐਕਸਪ੍ਰੈਸ, ਸੁਖਜੀਵਨ ਸਿੰਘ ਸੋਢੀ, ਰੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ ਗਰੇਵਾਲ ਅਤੇ ਬਲਵੰਤ ਸਿੰਘ ਗਰੇਵਾਲ ਆਦਿ ਇਸ ਮੀਟਿੰਗ ਵਿੱਚ ਹਾਜ਼ਰ ਸਨ।

ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਯੂਕੇ ਚੈਪਟਰ ਦੇ ਡਾਇਰੈਕਟਰ ਸਰਬਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇੰਗਲੈਂਡ ਵਿੱਚ ਪਿਛਲੇ 12 ਸਾਲਾਂ ਤੋਂ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਅਗਵਾਈ ਵਿੱਚ ਗੱਤਕਾ ਖੇਡ ਨੇ ਬਹੁਤ ਬੁਲੰਦੀਆਂ ਹਾਸਲ ਕੀਤੀਆਂ ਹਨ ਅਤੇ ਹਰ ਸਾਲ ਨੈਸ਼ਨਲ ਪੱਧਰ ਦੇ ਗੱਤਕਾ ਮੁਕਾਬਲੇ ਕਰਵਾਏ ਜਾਂਦੇ ਰਹੇ ਹਨ। ਉਨ੍ਹਾਂ ਹਾਲ ਹੀ ਵਿੱਚ ਹੇਜ਼, ਲੰਡਨ ਵਿਖੇ ਹੋਏ 9ਵੇਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿੱਪ ਦੀ ਸਫਲਤਾ ਲਈ ਸਾਰਿਆਂ ਨੂੰ ਵਧਾਈ ਦਿੱਤੀ।

ਇਸ ਮੌਕੇ ਸਰਬਜੀਤ ਸਿੰਘ ਗਰੇਵਾਲ ਅਤੇ ਸਮੂਹ ਹਾਜ਼ਰੀਨ ਨੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੂੰ ਤਨੋ, ਮਨੋ, ਧਨੋ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਅਗਲੇ ਸਾਲ ਇੰਗਲੈਂਡ ਵਿਖੇ ਹੋਣ ਵਾਲੀ ਦਸਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਨੂੰ ਸਫਲ ਬਣਾਉਣ ਦਾ ਫੈਸਲਾ ਕੀਤਾ।

ਲੰਡਨ/ਚੰਡੀਗੜ੍ਹ, 21 ਸਤੰਬਰ 2023: ਵਿਸ਼ਵ ਭਰ ਵਿੱਚ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਪ੍ਰਫੁੱਲਤ ਕਰਨ, ਪ੍ਰਚਾਰ-ਪਸਾਰ ਅਤੇ ਸੰਭਾਲਣ ਦੇ ਉਦੇਸ਼ ਨਾਲ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਕੌਮਾਂਤਰੀ ਸਿੱਖ ਸਸ਼ਤਰ ਵਿੱਦਿਆ ਕੌਂਸਲ) ਨੇ ਹੇਜ਼, ਲੰਡਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਇਸ ਖੇਡ ਦੇ ਗਤੀਸ਼ੀਲ ਵਿਕਾਸ ਅਤੇ ਵਿਸਥਾਰ ਕਰਨ ਦਾ ਫੈਸਲਾ ਲਿਆ।

ਇਹ ਮੀਟਿੰਗ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਗੱਤਕਾ ਖੇਡ ਦੇ ਖੇਤਰ ਵਿੱਚ ਹੁਣ ਤੱਕ ਹੋਈ ਤਰੱਕੀ ਬਾਰੇ ਚਾਨਣਾ ਪਾਇਆ ਅਤੇ ਭਵਿੱਖ ਦੀਆਂ ਯੋਜਨਾਵਾਂ ਵੀ ਹਾਜ਼ਰੀਨ ਨਾਲ ਸਾਂਝੀਆਂ ਕੀਤੀਆਂ। ਹਰਜੀਤ ਸਿੰਘ ਗਰੇਵਾਲ, ਜੋ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਗੱਤਕਾ ਸੋਟੀ ਦੀ ਖੇਡ ਨੂੰ ਪੜਾਅਵਾਰ ਏਸ਼ੀਅਨ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਉਸ ਤੋਂ ਬਾਅਦ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਇਆ ਜਾਵੇਗਾ।

ਇਸ ਮੌਕੇ ਸਰਬਜੀਤ ਸਿੰਘ ਗਰੇਵਾਲ ਸੇਫ਼ਟੈਕ ਸਿਸਟਮਜ਼ ਲਿਮਟਿਡ, ਪ੍ਰਤਾਪ ਸਿੰਘ ਮੋਮੀ, ਕੇਵਲ ਸਿੰਘ ਰੰਧਾਵਾ, ਅਮਰੀਕ ਸਿੰਘ ਸਿੱਧੂ, ਗੁਰਮੀਤ ਸਿੰਘ ਹੰਜਰਾ, ਹਰਵਿੰਦਰ ਸਿੰਘ ਗਰੇਵਾਲ, ਰਜਿੰਦਰ ਸਿੰਘ ਥਿੰਦ, ਗੁਰਤੇਜ ਸਿੰਘ ਯੂ.ਕੇ ਬਿਲਡਰ, ਪਲਵਿੰਦਰ ਸਿੰਘ ਕੁਲਚਾ ਐਕਸਪ੍ਰੈਸ, ਸੁਖਜੀਵਨ ਸਿੰਘ ਸੋਢੀ, ਰੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ ਗਰੇਵਾਲ ਅਤੇ ਬਲਵੰਤ ਸਿੰਘ ਗਰੇਵਾਲ ਆਦਿ ਇਸ ਮੀਟਿੰਗ ਵਿੱਚ ਹਾਜ਼ਰ ਸਨ।

ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਯੂਕੇ ਚੈਪਟਰ ਦੇ ਡਾਇਰੈਕਟਰ ਸਰਬਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇੰਗਲੈਂਡ ਵਿੱਚ ਪਿਛਲੇ 12 ਸਾਲਾਂ ਤੋਂ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਅਗਵਾਈ ਵਿੱਚ ਗੱਤਕਾ ਖੇਡ ਨੇ ਬਹੁਤ ਬੁਲੰਦੀਆਂ ਹਾਸਲ ਕੀਤੀਆਂ ਹਨ ਅਤੇ ਹਰ ਸਾਲ ਨੈਸ਼ਨਲ ਪੱਧਰ ਦੇ ਗੱਤਕਾ ਮੁਕਾਬਲੇ ਕਰਵਾਏ ਜਾਂਦੇ ਰਹੇ ਹਨ। ਉਨ੍ਹਾਂ ਹਾਲ ਹੀ ਵਿੱਚ ਹੇਜ਼, ਲੰਡਨ ਵਿਖੇ ਹੋਏ 9ਵੇਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿੱਪ ਦੀ ਸਫਲਤਾ ਲਈ ਸਾਰਿਆਂ ਨੂੰ ਵਧਾਈ ਦਿੱਤੀ।

ਇਸ ਮੌਕੇ ਸਰਬਜੀਤ ਸਿੰਘ ਗਰੇਵਾਲ ਅਤੇ ਸਮੂਹ ਹਾਜ਼ਰੀਨ ਨੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੂੰ ਤਨੋ, ਮਨੋ, ਧਨੋ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਅਗਲੇ ਸਾਲ ਇੰਗਲੈਂਡ ਵਿਖੇ ਹੋਣ ਵਾਲੀ ਦਸਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਨੂੰ ਸਫਲ ਬਣਾਉਣ ਦਾ ਫੈਸਲਾ ਕੀਤਾ।

The post ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਗੱਤਕੇ ਨੂੰ ਵਿਸ਼ਵ ਭਰ ‘ਚ ਅੱਗੇ ਵਧਾਉਣ ਦਾ ਅਹਿਦ appeared first on TheUnmute.com - Punjabi News.

Tags:
  • breaking-news
  • gatke
  • gatke-charm
  • international-sikh-martial
  • international-sikh-martial-arts-council
  • sikh-martial-art-council

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿਧਾਨ ਸਭਾ ਦੇ ਸਮੁੱਚੇ ਕੰਮ ਕਾਜ ਨੂੰ ਕਾਗਜ਼ ਰਹਿਤ ਕਰ ਦਿੱਤਾ ਗਿਆ ਹੈ ਅਤੇ ਅਗਲੇ ਵਿਧਾਨ ਸਭਾ ਸੈਸ਼ਨ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ 'ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਨਾਲ ਹੋਵੇਗਾ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਲਾਗੂ ਕੀਤਾ ਗਿਆ ਹੈ, ਜਿਸ ਨਾਲ ਸਦਨ ਦੀ ਕਾਰਵਾਈ ਮੁਕੰਮਲ ਰੂਪ ਵਿੱਚ ਡਿਜੀਟਾਈਜ਼ਡ ਅਤੇ ਪੇਪਰਲੈਸ ਹੋ ਗਈ ਹੈ।

ਪੰਜਾਬ ਵਿਧਾਨ ਸਭਾ ਵਿਖੇ ਅੱਜ ਸ਼ੁਰੂ ਹੋਈ ਦੋ ਦਿਨਾਂ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ ਦੇ ਦੂਜੇ ਸੈਸ਼ਨ ਦੌਰਾਨ ਵਿਧਾਇਕਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਤਹਿਤ ਕੰਮ ਕਾਜ ਕਰਨ ਦੀ ਸਿਖਲਾਈ ਸੈਸ਼ਨ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹਾਈ-ਟੈਕ ਬਣਾਉਣ ਅਤੇ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਡਿਜੀਟਲ ਵਿੰਗ ਸਥਾਪਤ ਕੀਤਾ ਗਿਆ ਹੈ। ਡਿਜੀਟਲ ਵਿੰਗ ਵਿੱਚ ਆਈ.ਟੀ. ਸੈੱਲ, ਐਨ.ਆਈ.ਸੀ. ਸੈੱਲ, ਹਾਈ ਟੈੱਕ ਟਰੇਨਿੰਗ ਰੂਮ (ਨੇਵਾ ਸੇਵਾ ਕੇਂਦਰ), ਹਾਈਟੈੱਕ ਕੰਟਰੋਲ ਰੂਮ, ਨੈੱਟਵਰਕ ਕੰਟਰੋਲ ਰੂਮ ਸ਼ਾਮਲ ਹਨ।

ਸਪੀਕਰ ਨੇ ਕਿਹਾ ਕਿ ਨੇਵਾ ਐਪ ਦੀ ਵਰਤੋਂ ਨਾਲ ਜਿੱਥੇ ਸਦਨ ਦੀ ਕਾਰਵਾਈ ਦੀ ਲਾਈਵ ਵੈੱਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵਧੇਗੀ, ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਕੱਤਰੇਤ ਦਾ ਕੰਮ ਕਾਜ ਹੋਰ ਵੀ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਸਦਨ ਵਿੱਚ ਪੇਪਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਪੇਸ਼ ਕੀਤੇ ਜਾਣਗੇ ਅਤੇ ਵਿਧਾਨ ਸਭਾ ਮੈਂਬਰਾਂ ਤੇ ਸਟਾਫ ਨੂੰ ਕਾਗਜ਼ ਰਹਿਤ ਸਹੂਲਤਾਂ ਹਾਸਲ ਹੋਣਗੀਆਂ।

ਸ. ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਮੁੱਚੇ ਰੂਪ 'ਚ ਪੇਪਰਲੈੱਸ ਕਰਨ ਲਈ ਐਨ.ਆਈ.ਸੀ. (ਆਈ.ਟੀ.) ਸੰਸਦੀ ਕਾਜ ਮੰਤਰਾਲਾ ਭਾਰਤ ਸਰਕਾਰ, ਪ੍ਰਸਾਸ਼ਕੀ ਸੁਧਾਰ ਵਿਭਾਗ ਪੰਜਾਬ, ਪੰਜਾਬ ਵਿਧਾਨ ਸਭਾ ਤੇ ਐਨ.ਆਈ.ਸੀ. ਦੇ ਆਈ.ਟੀ. ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰਾਜੈਕਟ ਇਨ੍ਹਾਂ ਦੇ ਅਣਥੱਕ ਯਤਨਾਂ ਨਾਲ ਹੀ ਨੇਪੜੇ ਚਾੜਿਆ ਗਿਆ ਹੈ।

ਸ. ਸੰਧਵਾਂ ਨੇ ਨੇਵਾ ਐਪ ਦੀਆਂ ਹੋਰ ਵਿਸ਼ੇਸ਼ਤਾਵਾਂ 'ਤੇ ਚਾਨਣਾ ਪਾਉਣ ਅਤੇ ਇਸ ਦੇ ਤਕਨੀਕੀ ਪਹਿਲੂਆਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ ਪਹੁੰਚੇ ਸੰਸਦੀ ਕਾਜ ਮੰਤਰਾਲਾ ਭਾਰਤ ਸਰਕਾਰ ਅਧੀਨ ਸਕੱਤਰ ਮੁਕੇਸ਼ ਕੁਮਾਰ, ਸੀਨੀਅਰ ਡਾਇਰੈਕਟਰ (ਆਈ.ਟੀ.) ਐਨ.ਆਈ.ਸੀ. ਸੰਜੀਵ ਕੁਮਾਰ, ਕੰਸਲਟੈਂਟ ਰਾਜੇਸ਼ ਰਾਣਾ ਅਤੇ ਸਹਾਇਕ ਡਾਇਰੈਕਟਰ ਸ਼੍ਰੀਮਤੀ ਪ੍ਰੀਤੀ ਯਾਦਵ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ।

ਇਸ ਤੋਂ ਪਹਿਲਾਂ ਸੰਜੀਵ, ਸੀਨੀਅਰ ਡਾਇਰੈਕਟਰ (ਆਈ.ਟੀ.) ਐਨ.ਆਈ.ਸੀ. ਸੰਸਦੀ ਮਾਮਲੇ ਮੰਤਰਾਲਾ ਭਾਰਤ ਸਰਕਾਰ ਨੇ ਨੇਵਾ ਪ੍ਰਾਜੈਕਟ ਸਬੰਧੀ ਵਿਸਥਾਰ 'ਚ ਚਾਨਣਾ ਪਾਇਆ। ਉਨ੍ਹਾਂ ਨੇ ਇਸ ਪ੍ਰਾਜੈਕਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਵੱਖ-ਵੱਖ ਸੂਬਿਆਂ 'ਚ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਨੇ ਆਪਣੀ ਵਿਸ਼ੇਸ਼ ਪੇਸ਼ਕਾਰੀ ਦੌਰਾਨ ਨੇਵਾ ਐਪ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੱਤੀ।

ਇਸ ਮੌਕੇ ਵਿਧਾਇਕ ਨੂੰ ਮੋਬਾਈਲ ਐਪ ਦੀ ਵਰਤੋਂ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੱਤੀ ਗਈ।ਇਸ ਵਰਕਸ਼ਾਪ ਦੌਰਾਨ ਅਭਿਆਸ ਕਰਵਾਉਣ ਲਈ ਮੌਕ/ਡੰਮੀ ਸੈਸ਼ਨ ਆਯੋਜਿਤ ਕਰਕੇ ਸਿਖਲਾਈ ਦਿੱਤੀ ਗਈ ਅਤੇ ਇਸ ਦੌਰਾਨ ਸਵਾਲ ਅਤੇ ਜਵਾਬ ਆਦਿ ਸੈਸ਼ਨ ਵੀ ਕਰਵਾਇਆ ਗਿਆ। ਇਸ ਵਰਕਸ਼ਾਪ ਦੌਰਾਨ ਐਨ.ਆਈ.ਸੀ. ਅਧਿਕਾਰੀਆਂ ਅਤੇ ਪੰਜਾਬ ਵਿਧਾਨ ਸਭਾ ਅਤੇ ਐਨ.ਆਈ.ਸੀ. ਆਈ.ਟੀ. ਸਟਾਫ਼ ਨੇ ਵਿਧਾਨ ਸਭਾ ਮੈਂਬਰਾਂ ਨੂੰ ਆਈ.ਡੀਜ਼. ਨੂੰ ਲਾਗ ਇੰਨ ਕਰਨ ਅਤੇ ਪਾਸਵਰਡ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।

The post ਪੰਜਾਬ ਵਿਧਾਨ ਸਭਾ ਦਾ ਸਮੁੱਚਾ ਕੰਮਕਾਜ ਪੂਰਨ ਤੌਰ 'ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਨਾਲ ਹੋਵੇਗਾ: ਸਪੀਕਰ ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News.

Tags:
  • digital-assembly
  • kultar-singh-sandhawan
  • news
  • punjab-vidhan-sabha

ਭਾਰਤ ਆਸਟ੍ਰੇਲੀਆ ਵਨਡੇ ਮੈਚ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ: ਅਰਪਿਤ ਸ਼ੁਕਲਾ

Thursday 21 September 2023 04:20 PM UTC+00 | Tags: breaking-news cricket india-and-australia india-vs-australia mohali news punjab

ਐਸ.ਏ.ਐਸ.ਨਗਰ, 21 ਸਤੰਬਰ, 2023: ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਅਰਪਿਤ ਸ਼ੁਕਲਾ ਨੇ ਅੱਜ ਇੱਕ ਮੀਡੀਆ ਬ੍ਰੀਫਿੰਗ ਵਿੱਚ ਦੱਸਿਆ ਕਿ ਭਲਕੇ ਆਈ ਐਸ ਬਿੰਦਰਾ ਕ੍ਰਿਕੇਟ ਸਟੇਡੀਅਮ, ਫੇਜ਼ 10, ਮੋਹਾਲੀ ਵਿੱਚ ਭਾਰਤ ਆਸਟਰੇਲੀਆ ਦਰਮਿਆਨ ਇੱਕ ਰੋਜ਼ਾ ਕ੍ਰਿਕਟ ਮੈਚ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਰੋਪੜ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਦੀ ਸਮੁੱਚੀ ਕਮਾਂਡ ਨਾਲ ਤਿੰਨ ਪੱਧਰੀ ਸੁਰੱਖਿਆ ਹੋਵੇਗੀ। ਉਨ੍ਹਾਂ ਦੀ ਮਦਦ ਐਸ.ਏ.ਐਸ.ਨਗਰ ਡਾ: ਸੰਦੀਪ ਗਰਗ ਅਤੇ ਐਸ.ਐਸ.ਪੀ ਰੋਪੜ ਵਿਵੇਕਸ਼ੀਲ ਸੋਨੀ ਕਰਨਗੇ। ਅਰਪਿਤ ਸ਼ੁਕਲਾ ਨੇ ਕਿਹਾ ਕਿ ਅੰਤਰਰਾਸ਼ਟਰੀ ਮੈਚ ਦੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਸੰਚਾਲਨ ਲਈ ਐਸ ਪੀ ਅਤੇ ਡੀ ਐਸ ਪੀ ਰੈਂਕ ਦੇ ਅਧਿਕਾਰੀਆਂ ਸਮੇਤ ਲਗਭਗ 3000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਟੇਡੀਅਮ ਦੇ ਅੰਦਰ, ਐਂਟਰੀ ਗੇਟਾਂ ‘ਤੇ ਅਤੇ ਸਟੇਡੀਅਮ ਦੇ ਬਾਹਰ ਚੌਕਸੀ ਲਈ ਤਿੰਨ ਪੱਧਰੀ ਸੁਰੱਖਿਆ ਕਤਾਰ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ ਦੇ ਸਟੇਡੀਅਮ ਵਿੱਚ ਦਾਖਲ ਹੋਣ ਤੋਂ ਲੈ ਕੇ ਮੈਚ ਖਤਮ ਹੋਣ ਤੋਂ ਬਾਅਦ ਬਾਹਰ ਨਿਕਲਣ ਤੱਕ ਸੜਕਾਂ ਤੇ ਕਿਸੇ ਤਰ੍ਹਾਂ ਦੀ ਹਫੜਾ-ਦਫੜੀ ਨਾ ਹੋਵੇ। ਵਿਸ਼ੇਸ਼ ਡੀ ਜੀ ਪੀ ਨੇ ਕਿਹਾ ਕਿ ਮੈਚ ਨੂੰ ਨਿਰਵਿਘਨ ਅਤੇ ਟ੍ਰੈਫਿਕ ਜਾਮ ਮੁਕਤ ਬਣਾਉਣ ਲਈ ਜੰਗਲਾਤ ਕੰਪਲੈਕਸ ਤੋਂ ਸਮਰਪਿਤ ਮੁਫਤ ਸ਼ਟਲ ਸੇਵਾ ਤੋਂ ਇਲਾਵਾ ਲਗਭਗ ਅੱਠ ਪਾਰਕਿੰਗ ਸਲਾਟ ਬਣਾਏ ਗਏ ਹਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਟੇਡੀਅਮ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਮੈਚ ਨੂੰ ਯਾਦਗਾਰੀ ਅਤੇ ਅਸੁਵਿਧਾ ਮੁਕਤ ਬਣਾਉਣ ਲਈ ਵਣ ਕੰਪਲੈਕਸ ਮੁਹਾਲੀ ਤੋਂ, ਸ਼ਹਿਰ ਦੀਆਂ ਸੜਕਾਂ ‘ਤੇ ਵਾਹਨਾਂ ਦੀ ਭੀੜ ਨੂੰ ਘੱਟ ਕਰਨ ਲਈ ਸਮਰਪਿਤ ਸ਼ਟਲ ਸੇਵਾ ਸ਼ੁਰੂ ਕੀਤੀ ਜਾਵੇਗੀ। ਇਸੇ ਤਰ੍ਹਾਂ ਸਟੇਡੀਅਮ ਨੂੰ ਜਾਣ ਵਾਲੀਆਂ ਸੜਕਾਂ ਨੂੰ ਆਮ ਵਾਂਗ ਚਲਦੀਆਂ ਰੱਖਣ ਲਈ ਵਾਹਨ ਪਾਰਕ ਕਰਨ ਲਈ ਕਈ ਪਾਰਕਿੰਗ ਸਲਾਟ ਉਪਲਬਧ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਮਾਗਮ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਬਣਾਉਣ ਲਈ ਆਪਣੇ ਕਈ ਸੀਨੀਅਰ ਅਧਿਕਾਰੀ ਅਤੇ ਡਿਊਟੀ ਮੈਜਿਸਟ੍ਰੇਟ ਤਾਇਨਾਤ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋੜੀਂਦੀ ਗਿਣਤੀ ਵਿੱਚ ਮੈਡੀਕਲ ਟੀਮਾਂ ਵੀ ਲਗਾਈਆਂ ਗਈਆਂ ਹਨ।

ਸੀਨੀਅਰ ਪੁਲਿਸ ਕਪਤਾਨ ਡਾ: ਸੰਦੀਪ ਗਰਗ ਨੇ ਦੱਸਿਆ ਕਿ ਕ੍ਰਿਕਟ ਸਟੇਡੀਅਮ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਸਖ਼ਤ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫਿਕ ਸਲਾਹਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਅਸੁਵਿਧਾ ਰਹਿਤ ਆਵਾਜਾਈ ਲਈ ਵਿਸ਼ੇਸ਼ ਪਾਸ ਜਾਰੀ ਕੀਤੇ ਗਏ ਹਨ। ਸਾਰੇ ਚੌਕਾਂ ‘ਤੇ ਵਿਸ਼ੇਸ਼ ਪ੍ਰਵੇਸ਼ ਗੇਟਾਂ ਦਾ ਹਵਾਲਾ ਦਿੰਦੇ ਸਾਈਨ ਬੋਰਡ ਹੋਣਗੇ।

ਗੇਟ ਨੰਬਰ 1ਏ ਅਤੇ 1ਬੀ ‘ਤੇ ਆਉਣ ਵਾਲੇ ਪ੍ਰਵੇਸ਼ ਕਰਨ ਵਾਲਿਆਂ ਲਈ ਪਾਰਕਿੰਗ ਸਲਾਟ ਹਾਕੀ (ਆਈ ਐਸ ਬਿੰਦਰਾ ਸਟੇਡੀਅਮ ਦੇ ਸਾਹਮਣੇ) ਦੇ ਐਂਟਰੀ ਗੇਟ ਸਾਹਮਣੇ ਰੱਖੇ ਗਏ ਹਨ। ਇਸੇ ਤਰ੍ਹਾਂ ਗੇਟ ਨੰਬਰ 1ਸੀ ਵਿੱਚ ਦਾਖ਼ਲ ਹੋਣ ਲਈ ਜੰਗਲਾਤ/ਮੰਡੀ ਗਰਾਊਂਡ ਵਿੱਚ ਮੁਹਾਲੀ ਬਾਈਪਾਸ ਰੋਡ 'ਤੇ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ ਜਿੱਥੋਂ ਮੁਫ਼ਤ ਬੱਸ ਸ਼ਟਲ ਸੇਵਾ ਉਪਲਬਧ ਕਰਵਾਈ ਜਾਵੇਗੀ।

ਗੇਟ ਨੰਬਰ 1ਡੀ ‘ਤੇ ਆਉਣ ਵਾਲੇ ਪ੍ਰਵੇਸ਼ ਕਰਨ ਵਾਲਿਆਂ ਲਈ, ਪਾਰਕਿੰਗ ਹਾਕੀ ਸਟੇਡੀਅਮ ਦੇ ਸੁਖਨਾ ਮਾਰਗ ‘ਤੇ ਪੈਂਦੇ ਐਂਟਰੀ ਗੇਟ ਵਿਖੇ ਹੋਵੇਗੀ। ਗੇਟ ਨੰਬਰ 2 ਦੇ ਪ੍ਰਵੇਸ਼ ਕਰਨ ਵਾਲਿਆਂ ਲਈ ਪਾਰਕਿੰਗ ਪੈਟਰੋਲ ਪੰਪ, ਫੇਜ਼ IX ਅਤੇ ਮੈਜੇਸਟਿਕ ਹੋਟਲ ਦੇ ਸਾਹਮਣੇ ਹੋਵੇਗੀ। ਗੇਟ ਨੰਬਰ 2 ਏ ‘ਤੇ ਪ੍ਰਵੇਸ਼ ਕਰਨ ਵਾਲਿਆਂ ਲਈ ਪਾਰਕਿੰਗ ਫੇਜ਼ X ਅਤੇ XI ਮਾਰਕੀਟ ਦੇ ਸਾਹਮਣੇ ਅਤੇ ਪਿੱਛੇ ਹੋਵੇਗੀ।

ਗੇਟ ਨੰਬਰ 3 ਅਤੇ 4 ਵਿੱਚ ਦਾਖਲ ਹੋਣ ਲਈ, ਪੈਟਰੋਲ ਪੰਪ ਫੇਜ਼ IX ਅਤੇ ਮੈਜੇਸਟਿਕ ਹੋਟਲ ਦੇ ਸਾਹਮਣੇ ਪਾਰਕਿੰਗ ਸਲਾਟ ਨਿਰਧਾਰਿਤ ਕੀਤਾ ਗਿਆ ਹੈ। ਇਸੇ ਤਰ੍ਹਾਂ ਗੇਟ ਨੰਬਰ 5,6,7 ਲਈ ਪਾਰਕਿੰਗ ਗੇਟ ਨੰਬਰ 6 ਨੇੜੇ ਸਟੇਡੀਅਮ ਦੇ ਪਿੱਛੇ ਪਾਰਕ ਵਿੱਚ ਹੋਵੇਗੀ।

ਗੇਟ ਨੰਬਰ 8 ਅਤੇ 9 ਲਈ ਪਾਰਕਿੰਗ ਪੁੱਡਾ ਭਵਨ ਦੇ ਸਾਹਮਣੇ ਅਤੇ ਨੇੜੇ ਅਤੇ ਮਾਨਵ ਮੰਗਲ ਸਕੂਲ ਦੇ ਨੇੜੇ ਹੈ। ਡੀ ਸੀ ਅਤੇ ਐਸ ਐਸ ਪੀ ਨੇ ਸਟੇਡੀਅਮ ਵਿੱਚ ਮੈਚ ਦਾ ਆਨੰਦ ਲੈਣ ਲਈ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਕਿੰਗ ਅਤੇ ਡਾਇਵਰਸ਼ਨ ਰੂਟਾਂ ਦੀ ਪਾਲਣਾ ਕਰਨ ਤਾਂ ਜੋ ਸਮਾਗਮ ਨੂੰ ਹਫ਼ੜਾ ਦਫ਼ੜੀ ਤੋਂ ਮੁਕਤ ਬਣਾਇਆ ਜਾ ਸਕੇ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਦੀ ਮਦਦ ਕੀਤੀ ਜਾ ਸਕੇ।

The post ਭਾਰਤ ਆਸਟ੍ਰੇਲੀਆ ਵਨਡੇ ਮੈਚ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ: ਅਰਪਿਤ ਸ਼ੁਕਲਾ appeared first on TheUnmute.com - Punjabi News.

Tags:
  • breaking-news
  • cricket
  • india-and-australia
  • india-vs-australia
  • mohali
  • news
  • punjab

ਵਿਜੀਲੈਂਸ ਨੇ ਡਾਕਟਰ ਤੋਂ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਪੱਤਰਕਾਰ ਨਿਰਭੈ ਸਿੰਘ ਨੂੰ ਕੀਤਾ ਗ੍ਰਿਫਤਾਰ

Thursday 21 September 2023 04:24 PM UTC+00 | Tags: bribe latest-news news nirbhay-singh nirbhey-singh punjab punjab-latest-news the-unmute-breaking-news vigilance-bureau

ਚੰਡੀਗੜ੍ਹ, 21 ਸਤੰਬਰ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਗਾਲਿਬ, ਜ਼ਿਲ੍ਹਾ ਲੁਧਿਆਣਾ ਦੇ ਨਿਰਭੈ ਸਿੰਘ, ਜੋ ਖੁਦ ਨੂੰ ਪੱਤਰਕਾਰ ਦੱਸਦਾ ਹੈ, ਨੂੰ ਇੱਕ ਡਾਕਟਰ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿਖੇ ਬਤੌਰ ਮੈਡੀਕਲ ਅਫਸਰ (ਆਰਥੋਪੀਡਿਕਸ) ਸੇਵਾ ਨਿਭਾਅ ਰਹੇ ਡਾ. ਦੀਪਕ ਗੋਇਲ ਨੇ ਵਿਜੀਲੈਂਸ ਬਿਊਰੋ ਦੇ ਰੇਂਜ ਦਫਤਰ ਲੁਧਿਆਣਾ ਵਿਖੇ ਆਪਣੇ ਬਿਆਨ ਦਰਜ ਕਰਵਾਏ ਹਨ। ਉਕਤ ਡਾਕਰਟਰ ਨੇ ਦੋਸ਼ ਲਾਇਆ ਕਿ ਜਗਰਾਉਂ ਦੀ ਕਾਉਂਕੇ ਕਲੋਨੀ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਨਾਂ ਦੇ ਮਰੀਜ਼ ਦੇ ਇਲਾਜ ਸਬੰਧੀ ਤਿੰਨ ਵਿਅਕਤੀ ਉਸ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਡਾ: ਗੋਇਲ ਨੇ ਅੱਗੇ ਦੱਸਿਆ ਕਿ 29 ਜੂਨ 2023 ਨੂੰ ਬਲਜਿੰਦਰ ਸਿੰਘ ਦੀ ਲੱਤ 'ਤੇ ਸੱਟ ਲੱਗਣ ਕਾਰਨ ਉਸ ਨੂੰ ਸਿਵਲ ਹਸਪਤਾਲ ਜਗਰਾਉਂ ਵਿਖੇ ਦਾਖਲ ਕਰਵਾਇਆ ਗਿਆ ਸੀ । ਅਗਲੇ ਦਿਨ, ਡਾਕਟਰ ਨੇ ਉਸ (ਬਲਜਿੰਦਰ) ਦੀ ਜਾਂਚ ਕੀਤੀ ਅਤੇ ਐਕਸ-ਰੇ ਕਰਵਾਉਣ ਲਈ ਕਿਹਾ। ਇਸ ਤੇ, ਬਲਜਿੰਦਰ ਸਿੰਘ ਨੇ ਡਾਕਟਰੀ ਸਲਾਹ (ਲਾਮਾ) ਤੋਂ ਬਿਨਾ ਹੀ ਹਸਪਤਾਲ ਤੋਂ ਛੁੱਟੀ ਲੈ ਲਈ।

ਸ਼ਿਕਾਇਤਕਰਤਾ ਡਾਕਟਰ ਨੇ ਦੱਸਿਆ ਕਿ ਇਸ ਉਪਰੰਤ ਬਲਜਿੰਦਰ ਸਿੰਘ ਕਸਬੇ ਦੇ ਇੱਕ ਪ੍ਰਾਈਵੇਟ ਹਸਪਤਾਲ, 'ਭਿਵਾਨ' ਵਿੱਚ ਦਾਖਲ ਹੋ ਗਿਆ। ਇਸ ਤੋਂ ਬਾਅਦ ਬਲਜਿੰਦਰ ਸਿੰਘ ਨੇ ਡਾਕਟਰ ਗੋਇਲ ਵਿਰੁੱਧ ਐਸ.ਐਮ.ਓ ਲੁਧਿਆਣਾ ਨੂੰ ਸ਼ਿਕਾਇਤ ਦੇ ਕੇ ਦੋਸ਼ ਲਾਇਆ ਕਿ ਉਸ ਦਾ ਸਿਵਲ ਹਸਪਤਾਲ ਜਗਰਾਉਂ ਵਿੱਚ ਸਹੀ ਇਲਾਜ ਨਹੀਂ ਹੋਇਆ ਅਤੇ ਉਸ (ਬਲਜਿੰਦਰ) ਨੂੰ ਜਾਣਬੁੱਝ ਕੇ ਉਕਤ ਡਾਕਟਰ ਨੇ ਆਪਣੇ ਰਿਸ਼ਤੇਦਾਰਾਂ ਵੱਲੋ ਚਲਾਏ ਜਾ ਰਹੇ ਨਿੱਜੀ ਹਸਪਤਾਲ ਵਿੱਚ ਭੇਜ ਦਿੱਤਾ।

ਬੁਲਾਰੇ ਨੇ ਦੱਸਿਆ ਕਿ 5 ਸਤੰਬਰ, 2023 ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗਾਲਿਬ ਦੇ ਨਿਰਭੈ ਸਿੰਘ ਅਤੇ ਪਿੰਡ ਲੀਲਾਂ ਦੇ ਮਨਜੀਤ ਸਿੰਘ ਨੇ ਖੁਦ ਨੂੰ ਪੱਤਰਕਾਰ ਦੱਸਦਿਆਂ ਸ਼ਿਕਾਇਤਕਰਤਾ ਡਾਕਟਰ ਕੋਲ ਪਹੁੰਚ ਕੀਤੀ। ਨਿਰਭੈ ਸਿੰਘ ਨੇ ਉਕਤ ਸ਼ਿਕਾਇਤਕਰਤਾ ਡਾਕਟਰ ਨੂੰ ਦੱਸਿਆ ਕਿ ਬਲਜਿੰਦਰ ਸਿੰਘ ਨੂੰ ਸਿਵਲ ਹਸਪਤਾਲ ਵਿੱਚ ਢੁਕਵੀਂ ਦੇਖਭਾਲ ਨਹੀਂ ਮਿਲੀ ਅਤੇ ਉਸ ਨੂੰ ਤੁਸੀਂ ਜਾਣਬੁੱਝ ਕੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਭੇਜਿਆ ਹੈ।

ਉਨ੍ਹਾਂ ਨੇ ਐਸ.ਐਮ.ਓ ਲੁਧਿਆਣਾ ਨਾਲ ਲਿਹਾਜ ਹੋਣ ਦਾ ਡਰਾਵਾ ਦਿੱਤਾ ਅਤੇ ਡਾਕਟਰ ਨੂੰ ਭਰੋਸਾ ਦਿੱਤਾ ਕਿ ਉਹ 1,40,000 ਰੁਪਏ ਰਿਸ਼ਵਤ ਲੈ ਕੇ ਸ਼ਿਕਾਇਤ ਦਾ ਨਿਪਟਾਰਾ ਕਰ ਸਕਦੇ ਹਨ। ਨਾਲ ਹੀ ਉਨ੍ਹਾਂ ਨੇ ਡਾਕਟਰ ਨੂੰ ਧਮਕਾਇਆ ਕਿ ਜੇ ਉਹ ਇਹ ਰਕਮ ਨਾ ਦਿੱਤੀ ਤਾਂ ਉਹ ਉਸਨੂੰ ਝੂਠੇ ਕੇਸ ਵਿੱਚ ਫਸਾ ਦੇਣਗੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਨਿਰਭੈ ਸਿੰਘ ਨੇ ਡਾਕਟਰ ਤੋਂ 20,000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ। ਇਸ ਤੋਂ ਬਾਅਦ ਵੀਰਵਾਰ ਨੂੰ ਡਾਕਟਰ ਨੇ ਉਕਤ ਰਿਪੋਰਟਰ ਨੂੰ ਇਕ ਲੱਖ ਰੁਪਏ ਹੋਰ ਦੇਣੇ ਸਨ ਪਰ ਡਾਕਟਰ ਨੇ, ਪੈਸ ਦੀ ਮੰਗ ਕਰ ਰਹੇ ਉਕਤ ਦੋਸ਼ੀਆਂ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡ ਕਰ ਲਈ ।

ਵਿਜੀਲੈਂਸ ਬਿਓਰੋ ਨੇ ਇਸ ਸਬੰਧ ਵਿੱਚ ਬਲਜਿੰਦਰ ਸਿੰਘ, ਨਿਰਭੈ ਸਿੰਘ, ਮਨਜੀਤ ਸਿੰਘ ਵਿਰੁੱਧ ਐਫਆਈਆਰ ਨੰਬਰ 23, ਮਿਤੀ 21-09-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420 ਅਤੇ 120-ਬੀ ਦੇ ਤਹਿਤ ਰੇਂਜ ਲੁਧਿਆਣਾ ਵਿਖੇ ਕੇਸ ਦਰਜ ਕਰ ਲਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਖੁਦ ਨੂੰ ਪੱਤਰਕਾਰ ਦੱਸਣ ਦਾ ਦਾਅਵਾ ਕਰਨ ਵਾਲੇ ਨਿਰਭੈ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਡਾਕਟਰ ਗੋਇਲ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਓਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਾਕੀ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ ਅਤੇ ਮਾਮਲੇ ਦੀ ਅਗਲੇਰੀ ਕੀਤੀ ਜਾ ਰਹੀ ਹੈ ।

The post ਵਿਜੀਲੈਂਸ ਨੇ ਡਾਕਟਰ ਤੋਂ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੱਤਰਕਾਰ ਨਿਰਭੈ ਸਿੰਘ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • bribe
  • latest-news
  • news
  • nirbhay-singh
  • nirbhey-singh
  • punjab
  • punjab-latest-news
  • the-unmute-breaking-news
  • vigilance-bureau

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਸਰਕਾਰ ਨੇ “ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ” ਦੇ ਅਵਸਰ 'ਤੇ 22 ਸਤੰਬਰ, 2023 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਸ਼ੁਕਰਵਾਰ (22 ਸਤੰਬਰ, 2023) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

The post ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’ 'ਤੇ ਗੁਰਦਾਸਪੁਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ appeared first on TheUnmute.com - Punjabi News.

Tags:
  • gurdaspur
  • holiday
  • news
  • sri-guru-nanak-dev-ji
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form