TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਜ਼ਿਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਧਰਨੇ, ਰੈਲੀਆਂ ਕਰਨ 'ਤੇ ਪਾਬੰਦੀ Saturday 23 September 2023 03:07 PM UTC+00 | Tags: breaking-news dharnas latest-news news punjab sas-nagar the-unmute-breaking-news ਐਸ.ਏ.ਐਸ.ਨਗਰ, 23 ਸਤੰਬਰ, 2023: ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ । ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੈਲੀਆਂ, ਧਰਨੇ ਲਾਉਣ ਅਤੇ ਮੁਜ਼ਾਹਰੇ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਇਹ ਹੁਕਮ 20.09.2023 ਤੋਂ ਲੈ ਕੇ 19.11.2023 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਧਰਨੇ ਪ੍ਰਦਰਸ਼ਨ ਕਰਨ ਸਮੇਂ ਆਮ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ। The post ਜ਼ਿਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਧਰਨੇ, ਰੈਲੀਆਂ ਕਰਨ ‘ਤੇ ਪਾਬੰਦੀ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਏਸ਼ਿਆਈ ਖੇਡਾਂ 'ਚ ਹਿੱਸਾ ਲੈ ਰਹੇ 58 ਖਿਡਾਰੀਆਂ ਨੂੰ ਤੋਹਫ਼ਾ, 4.64 ਕਰੋੜ ਰੁਪਏ ਦੀ ਰਾਸ਼ੀ ਦਿੱਤੀ Saturday 23 September 2023 03:12 PM UTC+00 | Tags: asian-games news punjab punjab-government punjabi-players the-unmute-breaking-news ਚੰਡੀਗੜ੍ਹ, 23 ਸਤੰਬਰ 2023: ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਅੱਜ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦਾ 653 ਮੈਂਬਰੀ ਖੇਡ ਦਲ ਹਿੱਸਾ ਲਵੇਗਾ ਜਿਸ ਵਿੱਚ 48 ਖਿਡਾਰੀ ਪੰਜਾਬ ਦੇ ਹਨ। ਇਸ ਤੋਂ ਇਲਾਵਾ 10 ਪੰਜਾਬੀ ਖਿਡਾਰੀ ਪੈਰਾ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣਗੇ ਜੋ ਅਗਲੇ ਮਹੀਨੇ 22 ਤੋਂ 28 ਅਕਤੂਬਰ ਤੱਕ ਹਾਂਗਜ਼ੂ ਵਿਖੇ ਹੋ ਰਹੀਆਂ ਹਨ। ਪੰਜਾਬ ਸਰਕਾਰ ਨੇ ਆਪਣੀ ਨਵੀਂ ਖੇਡ ਨੀਤੀ ਨੂੰ ਲਾਗੂ ਕਰਦਿਆਂ 58 ਖਿਡਾਰੀਆਂ ਨੂੰ ਤਿਆਰੀ ਲਈ 4.64 ਕਰੋੜ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ਿਆਈ ਖੇਡਾਂ ਲਈ ਭਾਰਤੀ ਖੇਡ ਦਲ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਦੋ ਹਫ਼ਤੇ ਇਹ ਖਿਡਾਰੀ ਪੂਰੀ ਜੀਅ ਜਾਨ ਨਾਲ ਖੇਡਦੇ ਹੋਏ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵੀ ਏਸ਼ਿਆਈ ਖੇਡਾਂ ਤੋਂ ਜ਼ਮੀਨੀ ਪੱਧਰ ਉਤੇ ਲਾਗੂ ਹੋ ਗਈ ਹੈ ਅਤੇ ਇਨਾਂ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ 58 ਖਿਡਾਰੀਆਂ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ। ਪਹਿਲੀ ਵਾਰ ਖਿਡਾਰੀਆਂ ਨੂੰ ਤਿਆਰੀ ਲਈ ਨਗਦ ਇਨਾਮ ਰਾਸ਼ੀ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਖੇਡ ਮੰਤਰੀ ਨੇ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਲਈ ਨਗਦ ਇਨਾਮ ਰਾਸ਼ੀ ਦੇਣ ਲਈ ਮੁੱਖ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ ਜਿਨਾਂ ਸਦਕਾ ਪੰਜਾਬ ਖੇਡਾਂ ਦੀ ਤਿਆਰੀ ਲਈ ਨਗਦ ਰਾਸ਼ੀ ਦੇਣ ਵਾਲਾ ਪਹਿਲਾ ਸੂਬਾ ਬਣਿਆ। ਉਨਾਂ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਇਨਾਮ ਰਾਸ਼ੀ ਵਜੋਂ ਕ੍ਰਮਵਾਰ ਇਕ ਕਰੋੜ ਰੁਪਏ, 75 ਲੱਖ ਤੇ 50 ਲੱਖ ਰੁਪਏ ਮਿਲਣਗੇ। ਖੇਡ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਹਾਕੀ ਖੇਡ ਵਿੱਚ 10 ਖਿਡਾਰੀ ਕਪਤਾਨ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਜਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਬਹਾਦਰ ਪਾਠਕ ਤੇ ਸੁਖਜੀਤ ਸਿੰਘ, ਨਿਸ਼ਾਨੇਬਾਜ਼ੀ ਵਿੱਚ 9 ਖਿਡਾਰੀ ਜ਼ੋਰਾਵਾਰ ਸਿੰਘ ਸੰਧੂ, ਗਨੀਮਤ ਸੇਖੋਂ, ਅੰਗਦਵੀਰ ਸਿੰਘ ਬਾਜਵਾ, ਗੁਰਜੋਤ ਸਿੰਘ ਖੰਗੂੜਾ, ਪਰੀਨਾਜ਼ ਧਾਲੀਵਾਲ, ਰਾਜੇਸ਼ਵਰੀ ਕੁਮਾਰੀ, ਸਿਫ਼ਤ ਕੌਰ ਸਮਰਾ, ਵਿਜੈਵੀਰ ਸਿੱਧੂ ਤੇ ਅਰਜੁਨ ਸਿੰਘ ਚੀਮਾ, ਰੋਇੰਗ ਵਿੱਚ ਪੰਜ ਖਿਡਾਰੀ ਚਰਨਜੀਤ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਮੀਤ ਸਿੰਘ ਤੇ ਸਤਨਾਮ ਸਿੰਘ, ਕ੍ਰਿਕਟ ਵਿੱਚ ਪੰਜ ਖਿਡਾਰੀ ਕਪਤਾਨ ਹਰਮਨਪ੍ਰੀਤ ਕੌਰ, ਕਨਿਕਾ ਅਹੂਜਾ, ਅਮਨਜੋਤ ਕੌਰ, ਅਰਸ਼ਦੀਪ ਸਿੰਘ ਤੇ ਪ੍ਰਭਸਿਮਰਨ ਸਿੰਘ, ਬਾਸਕਟਬਾਲ ਵਿੱਚ ਪੰਜ ਖਿਡਾਰੀ ਸਹਿਜਪ੍ਰੀਤ ਸਿੰਘ ਸੇਖੋਂ, ਪਿ੍ਰੰਸਪਾਲ ਸਿੰਘ, ਮਨਮੀਤ ਕੌਰ, ਯਸ਼ਨੀਤ ਕੌਰ ਤੇ ਅਨਮੋਲਪ੍ਰੀਤ ਕੌਰ, ਅਥਲੈਟਿਕਸ ਵਿੱਚ ਚਾਰ ਖਿਡਾਰੀ ਤੇਜਿੰਦਰ ਪਾਲ ਸਿੰਘ ਤੂਰ, ਹਰਮਿਲਨ ਬੈਂਸ, ਮੰਜੂ ਰਾਣੀ, ਤੇ ਅਕਸ਼ਦੀਪ ਸਿੰਘ, ਤੀਰਅੰਦਾਜ਼ੀ ਵਿੱਚ ਤਿੰਨ ਖਿਡਾਰੀ ਪ੍ਰਨੀਤ ਕੌਰ, ਅਵਨੀਤ ਕੌਰ ਤੇ ਸਿਮਰਨਜੀਤ ਕੌਰ, ਤਲਵਾਰਬਾਜ਼ੀ ਵਿਚ ਦੋ ਖਿਡਾਰੀ ਈਨਾ ਅਰੋੜਾ ਤੇ ਅਰਜੁਨ, ਸਾਈਕਲਿੰਗ ਵਿੱਚ ਦੋ ਖਿਡਾਰੀ ਹਰਸ਼ਵੀਰ ਸਿੰਘ ਸੇਖੋਂ ਤੇ ਵਿਸ਼ਵਜੀਤ ਸਿੰਘ, ਬੈਡਮਿੰਟਨ ਵਿੱਚ ਇਕ ਖਿਡਾਰੀ ਧਰੁਵ ਕਪਿਲਾ, ਜੂਡੋ ਵਿੱਚ ਇਕ ਖਿਡਾਰੀ ਅਵਤਾਰ ਸਿੰਘ, ਕੁਸ਼ਤੀ ਵਿੱਚ ਇਕ ਖਿਡਾਰੀ ਨਰਿੰਦਰ ਚੀਮਾ ਸ਼ਾਮਲ ਹਨ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ 58 ਖਿਡਾਰੀਆਂ ਵਿੱਚ 10 ਪੈਰਾ ਖਿਡਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿੱਚ ਪੈਰਾ ਪਾਵਰ ਲਿਫਟਿੰਗ ਵਿੱਚ ਚਾਰ ਖਿਡਾਰੀ ਪਰਮਜੀਤ ਕੁਮਾਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ ਤੇ ਸੀਮਾ ਰਾਣੀ, ਪੈਰਾ ਅਥਲੈਟਿਕਸ ਵਿੱਚ ਤਿੰਨ ਖਿਡਾਰੀ ਮੁਹੰਮਦ ਯਾਸੀਰ, ਮਿਥੁਨ ਤੇ ਜਸਪ੍ਰੀਤ ਕੌਰ ਸਰਾਂ, ਪੈਰਾ ਬੈਡਮਿੰਟਨ ਵਿੱਚ ਦੋ ਖਿਡਾਰੀ ਪਲਕ ਕੋਹਲੀ ਤੇ ਰਾਜ ਕੁਮਾਰ ਹਨ ਅਤੇ ਪੈਰਾ ਤਾਇਕਵਾਂਡੋ ਵਿੱਚ ਇਕ ਖਿਡਾਰੀ ਵੀਨਾ ਅਰੋੜਾ ਭਾਰਤੀ ਖੇਡ ਦਲ ਵਿੱਚ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਹਨ। The post ਪੰਜਾਬ ਸਰਕਾਰ ਵੱਲੋਂ ਏਸ਼ਿਆਈ ਖੇਡਾਂ 'ਚ ਹਿੱਸਾ ਲੈ ਰਹੇ 58 ਖਿਡਾਰੀਆਂ ਨੂੰ ਤੋਹਫ਼ਾ, 4.64 ਕਰੋੜ ਰੁਪਏ ਦੀ ਰਾਸ਼ੀ ਦਿੱਤੀ appeared first on TheUnmute.com - Punjabi News. Tags:
|
ਹਰਜੋਤ ਸਿੰਘ ਬੈਂਸ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਬੈਚਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ Saturday 23 September 2023 03:20 PM UTC+00 | Tags: breaking-news harjot-singh-bains headmasters ਚੰਡੀਗੜ੍ਹ, 23 ਸਤੰਬਰ 2023: ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੈਗਸੀਪਾ, ਚੰਡੀਗੜ੍ਹ ਤੋਂ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਹੋਰ ਬੈਚਾਂ ਨੂੰ ਹਰੀ ਝੰਡੀ ਦੇ ਕੇ ਸਿੰਗਾਪੁਰ ਲਈ ਰਵਾਨਾ ਕੀਤਾ ਗਿਆ ਹੈ। ਸੂਬੇ ਦੀ ਸਕੂਲ ਸਿੱਖਿਆ ਨੂੰ ਵਿਸ਼ਵ ਪੱਧਰੀ ਬਨਾਉਣ ਵਾਲੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਸਮਰਪਣ ਭਾਵਨਾ ਦਾ ਜ਼ਿਕਰ ਕਰਦਿਆਂ ਸ.ਬੈਂਸ ਨੇ ਕਿਹਾ ਕਿ ਸਿੱਖਿਆ ਸਬੰਧੀ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਬਹੁਤ ਅਹਿਮ ਭੂਮਿਕਾ ਹੈ । ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਹੈਡਮਾਸਟਰਾਂ/ਪ੍ਰਿੰਸੀਪਲ ਦੀਆਂ ਪੇਸ਼ੇਵਰ ਸਮਰੱਥਾਵਾਂ ਨੂੰ ਵਧਾਉਣ ਲਈ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਅਤੇ ਹੈਡਮਾਸਟਰਾਂ/ਪ੍ਰਿੰਸੀਪਲ ਨੂੰ ਮੌਜੂਦਾ ਸਮਿਆਂ ਦੀ ਉਤਮ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਦੇਸ਼ ਅਤੇ ਵਿਦੇਸ਼ਾਂ ਵਿੱਚ ਸਿਖਲਾਈ ਦੁਆਈ ਜਾ ਰਹੀ ਹੈ ਤਾਂ ਜ਼ੋ ਇਨ੍ਹਾਂ ਬੈਸਟ ਪ੍ਰਐਕਟਇਸਜ ਨੂੰ ਸੂਬੇ ਦੇ ਸਕੂਲਾਂ ਵਿਚ ਲਾਗੂ ਕੀਤਾ ਜਾ ਸਕੇ। ਸ. ਬੈਂਸ ਨੇ ਦੱਸਿਆ ਕਿ ਫ਼ਰਵਰੀ 2023 ਤੋਂ ਹੁਣ ਤੱਕ ਸੂਬਾ ਸਰਕਾਰ ਵੱਲੋਂ 30 ਅਤੇ 36 ਪ੍ਰਿੰਸੀਪਲਾਂ ਵਾਲੇ ਚਾਰ ਬੈਚਾਂ ਨੂੰ ਸਫ਼ਲਤਾਪੂਰਵਕ ਸਿਖਲਾਈ ਦਿੱਤੀ ਗਈ ਹੈ। ਇਹ ਸਿਖਲਾਈ ਪ੍ਰੋਗਰਾਮ ਪੀ.ਏ.ਆਈ., ਸਿੰਗਾਪੁਰ ਅਤੇ ਐਨ.ਆਈ.ਈ.ਆਈ., ਸਿੰਗਾਪੁਰ ਵਰਗੀਆਂ ਵਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਸਿਖਲਾਈ ਦਾ ਪਾਠਕ੍ਰਮ ਸਮਕਾਲੀ ਪ੍ਰਬੰਧਕੀ ਅਤੇ ਵਿਦਿਅਕ ਹੁਨਰਾਂ ‘ਤੇ ਕੇਂਦ੍ਰਿਤ ਹੈ, ਜਿਸ ਵਿੱਚ ਨਵੀਨਤਾਕਾਰੀ ਅਧਿਆਪਨ ਵਿਧੀਆਂ, ਮਾਹਰ ਵੱਲੋਂ ਦਿੱਤੀ ਜਾਂਦੀ ਸਲਾਹ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਿਖਲਾਈ ਲਈ ਭੇਜੇ ਜਾ ਰਹੇ ਨਵੇਂ ਬੈਚਾਂ ਨਾਲ, ਇਹ ਗਿਣਤੀ ਵਧ ਕੇ 200 ਸਕੂਲ ਪ੍ਰਿੰਸੀਪਲ ਅਤੇ 100 ਹੈੱਡਮਾਸਟਰਾਂ ਤੱਕ ਪਹੁੰਚ ਗਈ ਹੈ, ਜਿਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿੱਤੀ ਗਈ ਹੈ। ਇਸ ਤੋਂ ਪਹਿਲਾਂ, 140 ਪ੍ਰਿੰਸੀਪਲ ਸਿੰਗਾਪੁਰ ਵਿੱਚ ਵਿਦੇਸ਼ੀ ਸਿਖਲਾਈ ਪ੍ਰੋਗਰਾਮਾਂ ਤੋਂ ਲਾਭ ਉਠਾ ਚੁੱਕੇ ਹਨ, ਜਦੋਂ ਕਿ 100 ਹੈੱਡਮਾਸਟਰਾਂ ਨੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.) ਅਹਿਮਦਾਬਾਦ ਵਿੱਚ ਸਿਖਲਾਈ ਹਾਸਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਅਧਿਆਪਕ ਆਪਣੀਆਂ ਸਿੱਖਿਆ ਸੰਸਥਾਵਾਂ ਨੂੰ ਨਵੀਆਂ ਸਿਖਰਾਂ 'ਤੇ ਲੈ ਜਾਣ ਅਤੇ ਵਿਦਿਆਰਥੀਆਂ ਲਈ ਵਧੇਰੇ ਅਨੁਕੂਲ ਸਿੱਖਣ ਮਾਹੌਲ ਪ੍ਰਦਾਨ ਕਰਨ ਲਈ ਬਿਹਤਰ ਢੰਗ ਨਾਲ ਤਿਆਰ ਕੀਤੇ ਗਏ ਹਨ। ਸਿੱਖਿਆ ਮੰਤਰੀ ਨੇ ਮੌਜੂਦਾ ਸਿਖਲਾਈ ਬੈਚਾਂ, ਜੋ ਕਿ ਨਿਰੋਲ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਆਨਲਾਈਨ ਪੋਰਟਲ ਰਾਹੀਂ ਚੁਣੇ ਗਏ 60 ਪ੍ਰਿੰਸੀਪਲਾਂ ਦਾ 5ਵਾਂ ਅਤੇ 6ਵਾਂ ਗਰੁੱਪ ਹੈ, ਦੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਿੱਖਿਅਕ ਐਨ.ਆਈ.ਈ.ਆਈ. ਸਿੰਗਾਪੁਰ ਵਿਖੇ ਪ੍ਰਭਾਵਸ਼ਾਲੀ ਲੀਡਰਸ਼ਿਪ ਹੁਨਰਾਂ, ਸਕੂਲਾਂ ਦੇ ਵਿਕਾਸ ਅਤੇ ਅਨੁਸ਼ਾਸਨ ਨੂੰ ਬਣਾਈ ਰੱਖਣ ਲਈ ਕਮਿਊਨਿਟੀ ਦੀ ਸ਼ਮੂਲੀਅਤ ‘ਤੇ ਧਿਆਨ ਕੇਂਦ੍ਰਤ ਕਰਦੇ ਹੋਏ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰਨਗੇ। ਸ. ਬੈਂਸ ਨੇ ਇਹਨਾਂ ਸਿਖਲਾਈ ਪ੍ਰੋਗਰਾਮਾਂ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਵੀ ਉਜਾਗਰ ਕਰਦਿਆਂ ਕਿਹਾ ਕਿ ਇਹਨਾਂ ਭਾਗੀਦਾਰਾਂ ਦੇ ਫੀਡਬੈਕ ਅਤੇ ਫਾਲੋਅਪ ਤੋਂ ਪਤਾ ਲੱਗਦਾ ਹੈ ਕਿ ਸਿਖਲਾਈ ਲੈਣ ਉਪਰੰਤ ਉਹ ਕਾਫ਼ੀ ਸਕਾਰਾਤਮਕ ਮਹਿਸੂਸ ਕਰ ਰਹੇ ਹਨ ਅਤੇ ਆਪਣੇ ਸਕੂਲਾਂ ਵਿੱਚ ਵਧੀਆ ਅਭਿਆਸਾਂ ਨੂੰ ਲਾਗੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਅਧਿਆਪਕ ਭਾਈਚਾਰੇ ਅਤੇ ਵੱਖ-ਵੱਖ ਭਾਈਵਾਲਾਂ ਨੇ ਪੰਜਾਬ ਰਾਜ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪਾਏ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਸ. ਹਰਜੋਤ ਸਿੰਘ ਬੈਂਸ ਨੇ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਕੌਮਾਂਤਰੀ ਪੱਧਰ ਦੀ ਟ੍ਰੇਨਿੰਗ ਦੁਆਉਣ ਜਾ ਰਹੀਂ ਹੈ। ਇਸ ਉਪਰਾਲੇ ਤਹਿਤ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਨੂੰ ਵੀ ਜਲਦ ਹੀ ਫਿਨਲੈਂਡ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਭੇਜਿਆ ਜਾਵੇਗਾ। ਫਿਨਲੈਂਡ ਬਿਹਤਰੀਨ ਪ੍ਰਾਇਮਰੀ ਸਿੱਖਿਆ ਪ੍ਰਣਾਲੀ ਲਈ ਪ੍ਰਸਿੱਧ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਲੀਹ 'ਤੇ ਲਿਆਉਣ ਵਾਲੀਆਂ ਮਹੱਤਵਪੂਰਨ ਕਾਰਵਾਈਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਸਿੱਖਿਆ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ, ਜਿਸ ਨਾਲ ਵਧੀਆ ਅਕਾਦਮਿਕ ਨਤੀਜੇ ਆਏ ਹਨ ਅਤੇ ਸਕੂਲਾਂ ਵਿੱਚ ਦਾਖਲਿਆਂ 'ਚ ਵਾਧਾ ਹੋਇਆ ਹੈ। ਉਨ੍ਹਾਂ ਰੋਜ਼ਗਾਰ ਦੀ ਭਾਲ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਵਿਦੇਸ਼ੀ ਪ੍ਰਵਾਸ ਨੂੰ ਰੋਕਣ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਵੱਡੇ ਪੱਧਰ ਕੀਤੀ ਗਈ ਸਰਕਾਰੀ ਨੌਕਰੀਆਂ ਵਿਚ ਭਰਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਨੌਕਰੀਆਂ ਦੀਆਂ ਸੰਭਾਵਨਾਵਾਂ ਪੈਦਾ ਕਰਕੇ ਸਰਕਾਰ ਨਾ ਸਿਰਫ਼ ਆਪਣੇ ਹੁਨਰਮੰਦ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਹਿਜ਼ਰਤ ਕਰਨ ਤੋਂ ਰੋਕ ਰਹੀ ਹੈ ਸਗੋਂ ਪੰਜਾਬ ਦੇ ਸਮੁੱਚੇ ਵਿਕਾਸ ਵਿੱਚ ਵੀ ਯੋਗਦਾਨ ਪਾ ਰਹੀ ਹੈ। ਵਿਰੋਧੀ ਨੇਤਾਵਾਂ ਨੂੰ ਕਰੜੇ ਹੱਥੀਂ ਲਿਆਸੁਖਬੀਰ ਬਾਦਲ, ਹਰਸਿਮਰਤ ਬਾਦਲ, ਮਜੀਠੀਆ,ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਪਰਗਟ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਜੇ ਸਿੱਖਿਆ ਦੇ ਸੁਧਾਰ ਲਈ ਕੁਝ ਕੀਤਾ ਨਹੀਂ ਤੇ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲ ਦੇ ਕੀਤੇ ਜਾ ਰਹੇ ਕਾਇਆਕਲਪ ਬਾਰੇ ਟਵੀਟ ਕਰਕੇ ਸੂਬਾ ਵਾਸੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਲੀਡਰਾਂ ਜੇਕਰ ਸੱਚ ਮੁੱਚ ਹੀ ਪੰਜਾਬ ਦੀ ਸਰਕਾਰੀ ਸਕੂਲਾਂ ਦੀ ਦਿਸ਼ਾ ਸੁਧਾਰਨ ਲਈ ਯਤਨਸ਼ੀਲ ਸਨ ਤਾਂ ਭਗਵੰਤ ਸਿੰਘ ਮਾਨ ਦੇ ਸੱਤਾ ਸੰਭਾਲਣ ਤੋਂ ਪਹਿਲਾਂ ਦਾ ਆਪਣਾ ਕੋਈ ਸਿੱਖਿਆ ਦੇ ਸੁਧਾਰ ਸਬੰਧੀ ਟਵੀਟ ਦਿਖਾ ਦੇਣ। ਉਨ੍ਹਾਂ ਕਿਹਾ ਇਹ ਪਾਰਟੀਆਂ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦੀ ਸੱਤਾ ਵਿਚ ਰਹੀਆਂ ਹਨ ਪਰ ਅੱਜ ਵੀ ਸੂਬੇ ਦੇ ਅਨੇਕਾਂ ਚਾਰਦੀਵਾਰੀ ਤੋਂ ਸੱਖਣੇ ਹਨ ਜਦਕਿ ਇਹ ਆਗੂ ਸਕੂਲ ਆਫ਼ ਐਮੀਨੈਸ ਸਬੰਧੀ ਕੂੜ ਪ੍ਰਚਾਰ ਕਰ ਰਹੇ ਹਨ ਕਿ ਇਹ ਸਕੂਲ ਤਾਂ ਸਾਡੀ ਸਰਕਾਰ ਸਮੇਂ ਬਣੇ ਸਨ । ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਹਿਲੇ ਗੇੜ ਵਿੱਚ 117 ਸਕੂਲ ਬਨਾਉਣ ਦਾ ਟੀਚਾ ਰੱਖਿਆ ਸੀ ਜਿਸ ਵਿਚੋਂ ਪਹਿਲਾ ਸਕੂਲ ਆਫ਼ ਐਮੀਨੈਸ ਅੰਮ੍ਰਿਤਸਰ ਵਿੱਚ ਆਰੰਭ ਹੋ ਗਿਆ ਹੈ ਅਤੇ ਜਲਦ ਹੀ ਬਾਰੇ 116 ਸਕੂਲ ਵੀ ਪੂਰੀ ਤਰ੍ਹਾਂ ਤਿਆਰ ਹੋ ਜਾਣਗੇ। ਉਨ੍ਹਾਂ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਮਜੀਠੀਆ,ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਪਰਗਟ ਸਿੰਘ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਸਕੂਲ ਨੂੰ ਉਹ ਵੀ ਸਕੂਲ ਆਫ਼ ਐਮੀਨੈਸ ਬਨਵਾਉਣ ਚਾਹੁੰਦੇ ਹਨ ਤਾਂ ਉਹ ਸਕੂਲ ਸਬੰਧੀ ਲਿਸਟ ਮੈਨੂੰ ਸੌਂਪ ਦੇਣ ਤਾਂ ਸਾਡੀ ਸਰਕਾਰ ਉਨ੍ਹਾਂ ਸਕੂਲ਼ਾਂ ਨੂੰ ਵੀ ਸਕੂਲ ਆਫ਼ ਐਮੀਨੈਸ ਵਜੋਂ ਵਿਕਸਤ ਕਰ ਦੇਵੇਗੀ। The post ਹਰਜੋਤ ਸਿੰਘ ਬੈਂਸ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਬੈਚਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ appeared first on TheUnmute.com - Punjabi News. Tags:
|
ਮਹਿਜ਼ 18 ਮਹੀਨਿਆਂ 'ਚ ਦਿੱਤੀਆਂ 36524 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਮਾਨ Saturday 23 September 2023 03:26 PM UTC+00 | Tags: aam-aadmi-party appointment-letters cm-bhagwant-mann government-jobs government-jobs-2023 latest-news news punjabi-news the-unmute-latest-news ਚੰਡੀਗੜ੍ਹ, 23 ਸਤੰਬਰ 2023: ਪੰਜਾਬ ਦੀ ਖੁਸ਼ਹਾਲੀ ਤੇ ਬਿਹਤਰੀ ਲਈ ਲਾਮਿਸਾਲ ਅਤੇ ਇਤਿਹਾਸਕ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36524 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪ ਕੇ ਇੱਕ ਨਵੇਕਲਾ ਰਿਕਾਰਡ ਬਣਾਇਆ ਹੈ। ਸੂਬੇ ਦੇ ਬਿਜਲੀ, ਸਿੱਖਿਆ, ਜੰਗਲਾਤ ਅਤੇ ਹੋਰ ਵਿਭਾਗਾਂ ਵਿੱਚ 427 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਸਬੰਧੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਮਾਅਰਕੇ ਵਾਲੀ ਪ੍ਰਾਪਤੀ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੇ ਇੰਨੇ ਥੋੜੇ ਸਮੇਂ ਵਿੱਚ ਅਜਿਹਾ ਕੋਈ ਮੀਲ ਪੱਥਰ ਸਥਾਪਤ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ 30 ਅਗਸਤ ਤੋਂ ਲੈ ਕੇ ਹੁਣ ਤੱਕ ਦੇ 25 ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਸੂਬੇ ਦੇ 7660 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਵਿੱਚ 5714 ਆਂਗਨਵਾੜੀ ਵਰਕਰ, 710 ਪਟਵਾਰੀ, 560 ਪੁਲਿਸ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ 249 ਅਤੇ 427 ਨੌਜਵਾਨ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਈ ਗਈ ਹੈ, ਜਿਸ ਕਾਰਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਇਨ੍ਹਾਂ 36000 ਤੋਂ ਵੱਧ ਨੌਜਵਾਨਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਦਾ ਵਾਹਦ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਨੌਜਵਾਨ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਨੌਕਰੀਆਂ ਦੇ ਕੇ ਹਰ ਮਹੀਨੇ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਯੋਗਤਾ ਅਤੇ ਪਾਰਦਰਸ਼ਤਾ ਵਾਲੀ ਦੋ-ਨੁਕਾਤੀ ਪ੍ਰਣਾਲੀ ਅਪਣਾਉਂਦਿਆਂ ਸੂਬੇ ਭਰ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਪੂਰੇ ਜੋਸ਼ੋ-ਖ਼ਰੋਸ਼ ਤੇ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ ਕਿਉਂਕਿ ਹੁਣ ਉਹ (ਨੌਜਵਾਨ) ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਨੌਜਵਾਨਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿਉਂਕਿ ਉਹ ਹੁਣ ਸੂਬਾ ਸਰਕਾਰ ਦੀ ਉਸ ਟੀਮ ਦਾ ਹਿੱਸਾ ਹਨ, ਜੋ ਨਵੇਂ ਪੰਜਾਬ ਦੀ ਸਿਰਜਣਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਭਰਤੀ ਮੁਹਿੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਨੌਕਰੀਆਂ ਸਿਰਫ਼ ਲੋੜਵੰਦ ਅਤੇ ਯੋਗ ਉਮੀਦਵਾਰਾਂ ਨੂੰ ਹੀ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਨਿਰੋਲ ਰੂਪ ਵਿੱਚ ਯੋਗਤਾ ਤੇ ਕਾਬਲੀਅਤ ਹੀ ਦੇਖੀ ਗਈ ਅਤੇ ਕਿਸੇ ਵੀ ਕਿਸਮ ਦੀ ਕੋਈ ਸਿਫ਼ਾਰਸ਼ ਨਹੀਂ ਸੁਣੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਥਾਨ ਅਜਿਹੇ ਕਈ ਸਮਾਗਮਾਂ ਦਾ ਗਵਾਹ ਬਣ ਗਿਆ ਹੈ, ਜਿੱਥੇ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਸੁਹਿਰਦ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਅਹੁਦਿਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਯੋਗਤਾ ਦੇ ਆਧਾਰ 'ਤੇ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਹਵਾਈ ਪੱਟੀ, ਜਹਾਜ਼ ਨੂੰ ਸੁਚਾਰੂ ਤੇ ਸੁਰੱਖਿਅਤ ਉਡਾਣ ਭਰਨ ਦੀ ਸਹੂਲਤ ਦਿੰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਨਵੇਂ-ਨਕੋਰ ਵਿਚਾਰਾਂ ਨੂੰ ਦਿਸ਼ਾ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਕਾਮਯਾਬੀ ਤੇ ਖੁਸ਼ਹਾਲੀ ਦੇ ਨਵੇਂ ਦਿਸਹੱਦਿਆਂ ਨੂੰ ਛੋਹ ਸਕਣ। ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਇਨ੍ਹਾਂ ਰਨਵੇਜ਼ ਦੀ ਵਰਤੋਂ ਸਿਰਫ਼ ਅਮੀਰ ਲੋਕ ਆਪਣੇ ਪਰਿਵਾਰਾਂ ਨੂੰ ਸਥਾਪਤ ਕਰਨ ਲਈ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਸਾਡੀ ਸਰਕਾਰ ਨੇ ਇਹ ਰਨਵੇਅ ਆਮ ਜਿਹੇ ਪਰਿਵਾਰਾਂ ਦੇ ਨੌਜਵਾਨਾਂ ਲਈ ਖੋਲ੍ਹ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਦਗੀ ਵਿੱਚ ਤਰੱਕੀ ਕਰਨ ਲਈ ਇਨ੍ਹਾਂ ਰਨਵੇਅ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕ ਕਾਮਯਾਬੀ ਦੀਆਂ ਬੁਲੰਦੀਆਂ ‘ਤੇ ਪਹੁੰਚਣ ਤੋਂ ਡਰਦੇ ਸਨ ਕਿਉਂ ਜੋ ਉਦੋਂ ਦੇ ਸ਼ਾਸਕ ਲੋਕਾਂ ਦੇ ਕਾਰੋਬਾਰਾਂ ਵਿੱਚ ਆਪਣਾ ਹਿੱਸਾ ਪਾਉਣ ਲਈ ਦਬਾਅ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਜਨਤਾ ਨੂੰ ਖਾਸ ਕਰਕੇ ਕਾਮਯਾਬ ਉਦਯੋਗਪਤੀਆਂ ਨੂੰ ਬਹੁਤ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਉਦਯੋਗਪਤੀਆਂ 'ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਸਨ ਅਤੇ ਉਨ੍ਹਾਂ ਨੂੰ ਚੋਰ ਗ਼ਰਦਾਨ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਕਿਉਂਕਿ ਉਨ੍ਹਾਂ ਨੂੰ ਵੀ ਯੋਗਤਾ ਦੇ ਆਧਾਰ 'ਤੇ ਹੀ ਨੌਕਰੀਆਂ ਹਾਸਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਨਾਲ ਸੂਬੇ ਵਿੱਚੋਂ ਹੁਨਰ ਦੇ ਹਿਜਰਤ ਨੂੰ ਠੱਲ੍ਹ ਪਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਅਤੇ ਸੂਬੇ ਦੀ ਗੁਆਚੀ ਸ਼ਾਨ ਦੀ ਮੁੜ ਬਹਾਲੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਸਿਫ਼ਰ ਸਹਿਣਸ਼ੀਲਤਾ ਨੀਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਵਿੱਚ ਸੁਚਾਰੂ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਸਾਰੇ ਅਧਿਕਾਰੀਆਂ 'ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ ਅਤੇ ਹਰਜੋਤ ਸਿੰਘ ਬੈਂਸ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ। The post ਮਹਿਜ਼ 18 ਮਹੀਨਿਆਂ ‘ਚ ਦਿੱਤੀਆਂ 36524 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਮਾਨ appeared first on TheUnmute.com - Punjabi News. Tags:
|
ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ 'ਚ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ Saturday 23 September 2023 03:31 PM UTC+00 | Tags: floods punjab-government ਚੰਡੀਗੜ੍ਹ, 23 ਸਤੰਬਰ 2023: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 23 ਸਤੰਬਰ ਤੱਕ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਅਤੇ ਹੋਰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਰਾਹਤ ਰਾਸ਼ੀ ਵੱਜੋਂ ਦੇਣ ਲਈ 188 ਕਰੋੜ 62 ਲੱਖ 63 ਹਜ਼ਾਰ ਰੁਪਏ ਦੀ ਰਾਸ਼ੀ ਮਾਲ ਵਿਭਾਗ ਨੂੰ ਜਾਰੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪ੍ਰਤੀ ਏਕੜ 6800 ਰੁਪਏ ਮੁਆਵਜ਼ਾ ਰਾਸ਼ੀ ਦੇ ਰਹੀ ਹੈ। ਜਿੰਪਾ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਹੜ੍ਹਾਂ ਦੇ ਖਤਰੇ ਦੀਆਂ ਰਿਪੋਰਟਾਂ ਮਿਲਦੀ ਸਾਰ ਹੀ 33.50 ਕਰੋੜ ਰੁਪਏ ਅਗੇਤੀ ਰਾਹਤ ਵੱਜੋਂ ਜਾਰੀ ਕਰ ਦਿੱਤੇ ਗਏ ਸਨ। ਇਸ ਤੋਂ ਬਾਅਦ ਸਮੇਂ ਸਮੇਂ 'ਤੇ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਰਾਸ਼ੀ ਜਾਰੀ ਹੁੰਦੀ ਰਹੀ ਹੈ। ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰਾਹਤ ਰਾਸ਼ੀ ਹੱਕਦਾਰ ਕਿਸਾਨਾਂ ਨੂੰ ਪੂਰੀ ਪਾਰਦਰਸ਼ੀ ਅਤੇ ਖੱਜਲ-ਖੁਆਰੀ ਰਹਿਤ ਵੰਡੀ ਜਾਵੇ। ਇਸ ਤੋਂ ਇਲਾਵਾ ਮੁਆਵਜ਼ਾ ਦੇਣ ਸਬੰਧੀ ਕੋਈ ਸਿਫਾਰਸ਼ ਜਾਂ ਪ੍ਰਭਾਵਸ਼ਾਲੀ ਲੋਕਾਂ ਦਾ ਪੱਖ ਨਾ ਪੂਰਿਆ ਜਾਵੇ ਅਤੇ ਸਿਰਫ ਸਹੀ ਬੰਦੇ ਨੂੰ ਮੈਰਿਟ ਦੇ ਆਧਾਰ 'ਤੇ ਮੁਆਵਜ਼ਾ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਰਹੇ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਹੁਣ ਤੱਕ 49 ਕਰੋੜ 73 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ 15 ਕਰੋੜ 56 ਲੱਖ ਰੁਪਏ, ਫਿਰੋਜ਼ਪੁਰ 'ਚ 10 ਕਰੋੜ 27 ਲੱਖ ਰੁਪਏ, ਜਲੰਧਰ 'ਚ 8 ਕਰੋੜ 24 ਲੱਖ ਰੁਪਏ, ਤਰਨ ਤਾਰਨ 'ਚ 15 ਕਰੋੜ 2 ਲੱਖ ਰੁਪਏ, ਮਾਨਸਾ 'ਚ 6 ਕਰੋੜ 46 ਲੱਖ ਰੁਪਏ, ਫਾਜ਼ਿਲਕਾ 'ਚ 10 ਕਰੋੜ 27 ਲੱਖ ਰੁਪਏ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1 ਕਰੋੜ 39 ਲੱਖ ਰੁਪਏ ਮੁਆਵਜ਼ਾ ਰਾਸ਼ੀ ਪਾਈ ਜਾ ਚੁੱਕੀ ਹੈ। ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਰਾਸ਼ੀ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸੂਬੇ ਦੇ ਆਫਤ ਪ੍ਰਬੰਧਨ ਲਈ ਸਥਾਪਤ ਕੀਤੇ ਰਿਲੀਫ ਫੰਡ ਵਿਚ ਕਾਫੀ ਪੈਸਾ ਪਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿਚ ਕੋਈ ਢਿੱਲ ਨਾ ਦਿੱਤੇ ਜਾਣ ਕਰਕੇ ਸਿਰਫ ਓਨੀ ਰਾਸ਼ੀ ਹੀ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿੰਨੀ ਕੇਂਦਰ ਸਰਕਾਰ ਦੇ ਨਿਯਮ ਆਗਿਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਬਤ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ। The post ਹੜ੍ਹਾਂ ਦੌਰਾਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ 'ਚ 119 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ appeared first on TheUnmute.com - Punjabi News. Tags:
|
ਰਚਨਾਤਮਿਕ ਸੋਚ ਨੂੰ ਵਿਕਸਤ ਕਰਕੇ ਸਮੇਂ ਦੇ ਹਾਣੀ ਬਣਨਗੇ ਵਿਦਿਆਰਥੀ: ਅਮਨ ਅਰੋੜਾ Saturday 23 September 2023 03:42 PM UTC+00 | Tags: al aman-arora breaking-news l-govt-high-schools students sunam ਚੰਡੀਗੜ੍ਹ/ ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਕੂਲ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਸਾਰੇ ਸਰਕਾਰੀ ਹਾਈ ਸਕੂਲਾਂ ਵਿੱਚ 4ਡੀ ਵਿਸ਼ੇਸ਼ਤਾ ਵਾਲੀਆ ਐਕਸ.ਆਰ ਲੈਬਜ਼ ਦਾ ਉਦਘਾਟਨ ਕੀਤਾ, ਜਿਸ ਨਾਲ ਹਲਕਾ ਸੁਨਾਮ ਨਾ ਕੇਵਲ ਪੰਜਾਬ ਬਲਕਿ ਦੇਸ਼ ਦਾ ਅਜਿਹਾ ਪਹਿਲਾ ਹਲਕਾ ਬਣ ਗਿਆ ਹੈ ਜਿਸਦੇ ਸਾਰੇ ਹਾਈ ਸਕੂਲ ਇਸ ਅਤਿ ਆਧੁਨਿਕ ਸੁਵਿਧਾ ਨਾਲ ਲੈਸ ਹਨ। ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੁਨਾਮ ਵਿਖੇ ਆਯੋਜਿਤ ਰਸਮੀ ਉਦਘਾਟਨੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਲਕੇ ਵਿੱਚ ਸਕੂਲੀ ਸਿੱਖਿਆ ਨੂੰ ਬੁਲੰਦੀਆਂ 'ਤੇ ਲਿਜਾਣ ਦੇ ਮਿੱਥੇ ਟੀਚੇ ਨੂੰ ਸਾਕਾਰ ਕਰਨ ਲਈ ਅਤਿ ਆਧੁਨਿਕ ਤਕਨਾਲੋਜੀ ਦੀ ਵਰਤੋਂ ਵਾਲਾ ਇਹ ਐਕਸਟੈਂਡੈਂਟ ਰਿਐਲਟੀ (ਐਕਸ.ਆਰ) ਲੈਬਜ਼ ਪ੍ਰੋਜੈਕਟ ਜਰਮਨੀ ਕੰਪਨੀ ਮਿਰਾਕਲ.IO ਦੇ ਸਹਿਯੋਗ ਨਾਲ ਆਰੰਭ ਕੀਤਾ ਗਿਆ ਹੈ | ਜਿਸ ਨਾਲ ਸਾਡੇ ਵਿਦਿਆਰਥੀ ਆਪਣੀ ਰਚਨਾਤਮਕ ਤੇ ਗੁਣਾਤਮਕ ਸੋਚ ਨੂੰ ਵਿਕਸਤ ਕਰਦਿਆਂ ਸਮੇਂ ਦੇ ਹਾਣੀ ਬਣ ਕੇ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਨਗੇ। ਉਨ੍ਹਾਂ ਦੱਸਿਆ ਕਿ ਸਾਇੰਸ ਜਿਹੇ ਵਿਸ਼ਿਆਂ ਨੂੰ ਰੌਚਕਤਾ ਭਰਪੂਰ ਬਣਾਉਣ ਵਿੱਚ ਇਹ ਲੈਬਜ਼ ਲਾਹੇਵੰਦ ਸਾਬਤ ਹੋਣਗੀਆਂ ਜਿਸ ਤਹਿਤ ਵਿਦਿਆਰਥੀ ਕਲਾਸਰੂਮ ਵਿੱਚ ਬੈਠ ਕੇ ਹੀ ਸਕਰੀਨ 'ਤੇ ਸਬੰਧਤ ਵਿਸ਼ਾ ਵਸਤੂ ਦੀਆਂ 4 ਡਾਇਮੈਂਸ਼ਨ ਦੇ ਹਰ ਪੱਖ ਨੂੰ ਮਹਿਸੂਸ ਕਰ ਸਕਣਗੇ ਅਤੇ ਸੀਮਤ ਸਮੇਂ ਵਿੱਚ ਹੀ ਵਿਸ਼ੇ ਬਾਰੇ ਪ੍ਰਯੋਗੀ ਤੌਰ 'ਤੇ ਜਾਣੂ ਹੋ ਸਕਣਗੇ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਤੋਂ ਕਰੀਬ 4 ਮਹੀਨੇ ਪਹਿਲਾਂ ਹਲਕਾ ਸੁਨਾਮ ਦੇ ਸਾਰੇ 18 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟ ਲੈਬਜ਼ ਨਾਲ ਲੈਸ ਕੀਤਾ ਗਿਆ ਸੀ ਜਿਸ ਦੇ ਵਧੀਆ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ 1600 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਆਪਣੀ ਮਿਹਨਤ, ਹਿੰਮਤ, ਅਣਥੱਕ ਕੋਸ਼ਿਸ਼ਾਂ ਅਤੇ ਬੁਲੰਦ ਇਰਾਦੇ ਨਾਲ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਨੈਕਸਜੈੱਨ ਅਤੇ ਇੰਡੀਅਨ ਬੈਂਕ ਦੇ ਸਹਿਯੋਗ ਦੇ ਨਾਲ ਮੁਕੰਮਲ ਹੋ ਸਕਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਤੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਉਹ ਨਿੱਜੀ ਤੌਰ 'ਤੇ ਸ਼ੁਰੂ ਤੋਂ ਹੀ ਸਰਗਰਮ ਰਹੇ ਹਨ ਅਤੇ ਪਿਛਲੇ ਡੇਢ ਸਾਲ ਤੋਂ ਲਗਾਤਾਰ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਨ੍ਹਾਂ ਦੋਵਾਂ ਹੀ ਖੇਤਰਾਂ ਵਿੱਚ ਆਲ੍ਹਾ ਦਰਜੇ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਸਕੂਲੀ ਵਿਦਿਆਰਥਣ ਜਸਲੀਨ ਕੌਰ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਹ ਰੋਬੋਟਿਕ ਲੈਬ ਰਾਹੀਂ ਪਿਛਲੇ 4 ਮਹੀਨਿਆਂ ਤੋਂ ਪੜ੍ਹਾਈ ਕਰ ਰਹੀ ਹੈ ਅਤੇ ਇਸ ਸੁਵਿਧਾ ਰਾਹੀਂ ਦੇਸ਼ ਦੇ ਹੋਰਨਾਂ ਰਾਜਾਂ ਦੇ ਵਿਦਿਆਰਥੀਆਂ ਨਾਲ ਨਿਰੰਤਰ ਵਿਚਾਰ ਵਟਾਂਦਰਾ ਕਰਕੇ ਉਸ ਦਾ ਬੌਧਿਕ ਵਿਕਾਸ ਹੋ ਰਿਹਾ ਹੈ। ਕੈਬਨਿਟ ਮੰਤਰੀ ਨੇ ਬੱਚੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਬੱਚੇ ਵਿੱਚ ਕੋਈ ਨਾ ਕੋਈ ਗੁਣ ਹੈ ਜਿਸ ਨੂੰ ਤਰਾਸ਼ਣਾ ਸਮੇਂ ਦੀ ਲੋੜ ਹੈ ਅਤੇ ਸਾਡੀ ਸਰਕਾਰ ਇਸ ਦਿਸ਼ਾ ਵਿੱਚ ਨਿਰੰਤਰ ਠੋਸ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਾਈ ਟੈਕ ਤਕਨਾਲੋਜੀ ਦੀ ਵਰਤੋਂ ਨਾਲ ਵਿਦਿਆਰਥੀ ਸਵੈ ਭਰੋਸੇ ਨੂੰ ਮਜ਼ਬੂਤ ਕਰਨਗੇ ਅਤੇ ਆਪਣੇ ਹੁਨਰ ਨੂੰ ਪੂਰੀ ਦੁਨੀਆਂ ਸਾਹਮਣੇ ਲਿਆਉਣ ਦੇ ਸਮਰੱਥ ਬਣਨਗੇ। ਇਸ ਮੌਕੇ ਮਿਰਾਕਲ.IO ਦੇ ਵੈਂਚਰ ਬਿਲਡਰ ਮੈਡਮ ਕ੍ਰਿਸ਼ਨਾ ਤੋਪਰਾਨੀ ਨੇ ਇਸ ਤਕਨੀਕ ਬਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਤਕਨੀਕੀ ਸਿਖਲਾਈ ਦਿੱਤੀ ਜਦਕਿ ਇੰਡੀਅਨ ਬੈਂਕ ਦੇ ਜਨਰਲ ਮੈਨੇਜਰ ਵਿਜੇ ਸਾਰੰਗੀ ਤੇ ਮੈਨੇਜਰ ਸੰਜੇ ਕੁਮਾਰ ਨੇ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੀਲਮ ਰਾਣੀ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ। ਸਮਾਰੋਹ ਦੌਰਾਨ ਨੈਕਸਜੈੱਨ ਦੇ ਸੀ.ਈ.ਓ ਅਮਿਤ ਸਿੰਗਲਾ, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ ਵੀ ਹਾਜ਼ਰ ਸਨ। The post ਰਚਨਾਤਮਿਕ ਸੋਚ ਨੂੰ ਵਿਕਸਤ ਕਰਕੇ ਸਮੇਂ ਦੇ ਹਾਣੀ ਬਣਨਗੇ ਵਿਦਿਆਰਥੀ: ਅਮਨ ਅਰੋੜਾ appeared first on TheUnmute.com - Punjabi News. Tags:
|
ਪੰਜਾਬ ਵੇਅਰਹਾਊਸ ਦੇ ਚੇਅਰਮੈਨਅਤੇ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ 'ਚ 37.95 ਲੱਖ ਰੁਪਏ ਦਾ ਯੋਗਦਾਨ Saturday 23 September 2023 03:48 PM UTC+00 | Tags: breaking-news employees-of-punjab-warehouse pseb punjab relief-fund ਚੰਡੀਗੜ੍ਹ, 23 ਸਤੰਬਰ 2023: ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਕਰਮਚਾਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ 37.95 ਲੱਖ ਰੁਪਏ ਯੋਗਦਾਨ ਪਾਇਆ । ਇਸੇ ਤਰ੍ਹਾਂ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਮੁੱਖ ਮੰਤਰੀ ਰਾਹਤ ਫੰਡ ਲਈ 36.29 ਲੱਖ ਰੁਪਏ ਦਾ ਚੈੱਕ ਦਿੱਤਾ। ਕਾਰਪੋਰੇਸ਼ਨ (ਨਿਗਮ) ਦੇ ਚੇਅਰਮੈਨ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾਇਆ ਜਦਕਿ ਕਰਮਚਾਰੀਆਂ ਵੱਲੋਂ ਆਪਣੀ ਇੱਕ ਦਿਨ ਦੀ ਤਨਖਾਹ ਇਸ ਨੇਕ ਕਾਰਜ ਲਈ ਦਿੱਤੀ ਗਈ। ਇਸੇ ਤਰ੍ਹਾਂ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਫੰਡ ਲਈ ਆਪਣੀ ਇੱਕ ਦਿਨ ਦੀ ਤਨਖਾਹ, ਜਿਸ ਦੀ ਕੁੱਲ ਰਾਸ਼ੀ 36.29 ਲੱਖ ਰੁਪਏ ਬਣਦੀ ਹੈ, ਦਾ ਯੋਗਦਾਨ ਪਾਇਆ। ਇਸ ਸੁਹਿਰਦ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਾਨ ਲੋੜਵੰਦ ਲੋਕਾਂ ਨੂੰ ਸਹਾਇਤਾ ਦੇਣ ਵਿੱਚ ਵੱਡਾ ਮਦਦਗਾਰ ਸਾਬਿਤ ਹੋਵੇਗਾ। ਮੁੱਖ ਮੰਤਰੀ ਨੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਗਰਮੀ, ਸਰਦੀ ਅਤੇ ਬਰਸਾਤੀ ਮੌਸਮ ਦੌਰਾਨ ਕਰੜੇ ਹਾਲਤਾਂ ਵਿੱਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੰਕਟ ਵਿੱਚ ਘਿਰੇ ਲੋਕਾਂ ਨੂੰ ਸਮੇਂ ਸਿਰ ਮਦਦ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦਾ ਇੱਕ-ਇੱਕ ਪੈਸਾ ਲੋੜਵੰਦਾਂ ਨੂੰ ਵੱਡੀ ਰਾਹਤ ਦੇਵੇਗਾ। The post ਪੰਜਾਬ ਵੇਅਰਹਾਊਸ ਦੇ ਚੇਅਰਮੈਨਅਤੇ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ‘ਚ 37.95 ਲੱਖ ਰੁਪਏ ਦਾ ਯੋਗਦਾਨ appeared first on TheUnmute.com - Punjabi News. Tags:
|
ਐਮ.ਐਲ.ਏ. ਹਲਕਾ ਡੇਰਾਬਸੀ ਰਹੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਪ ਵਿੱਚ ਖਿੱਚ ਦਾ ਕੇਦਰ Saturday 23 September 2023 03:55 PM UTC+00 | Tags: breaking-news derabassi farmers kisan-vikas latest-news news punjab-politics the-unmute-breaking-news the-unmute-latest-news ਐੱਸ.ਏ.ਐੱਸ ਨਗਰ 23 ਸਤੰਬਰ 2023: ਸਾਲ 2023 ਦੌਰਾਨ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਵੱਲੋ ਆਤਮਾ ਸਕੀਮ ਅਧੀਨ ਕਿਸਾਨ ਵਿਕਾਸ ਚੈਬਰ ਵਿਖੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਪ ਲਗਾਇਆ ਗਿਆ। ਇਸ ਕੈਪ ਵਿੱਚ ਸ. ਕੁਲਜੀਤ ਸਿੰਘ ਰੰਧਾਵਾ ਐਮ.ਐਲ.ਏ. ਡੇਰਾਬਸੀ ਵੱਲੋ ਵਿਸੇਸ਼ ਤੌਰ ਤੇ ਸਿ਼ਰਕਤ ਕੀਤੀ, ਸਟੇਜ਼ ਤੇ ਨਾਂ ਰਹਿ ਕੇ ਆਏ ਹੋਏ ਕਿਸਾਨਾਂ ਨਾਲ ਪੰਡਾਲ ਵਿੱਚ ਬੈਠਣ ਨੂੰ ਤਰਜੀਹ ਦਿੱਤੀ ਅਤੇ ਖੇਤੀ ਸਬੰਧੀ ਨਿੱਜੀ ਤਜਰਬੇ ਸਾਂਝੇ ਕਰਦਿਆਂ ਹੋਇਆਂ ਪੰਜਾਬ ਸਰਕਾਰ ਵੱਲੋ ਬਣਦੀ ਹਰੇਕ ਤਰ੍ਹਾਂ ਦੀ ਸਹੂਲਤ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਯਕੀਨ ਦਿਵਾਇਆ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਥੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਦੀ ਲੋੜ ਹੈ ਉਂਥੇ ਬੇਲੋੜੇ ਖਰਚਿਆਂ ਤੋ ਪਰਹੇਜ਼ ਕਰਨਾ ਵੀ ਸਮੇ ਦੀ ਲੋੜ ਹੈ। ਕੈਪ ਵਿੱਚ ਭਾਗ ਲੈ ਰਹੇ ਕਿਸਾਨ ਜਥੇਬੰਦੀਆਂ ਦੇ ਆਗੂਆ ਨੇ ਖੇਤੀਬਾੜੀ ਵਿਭਾਗ ਵੱਲੋ ਸਬਸਿਡੀ ਤੇ ਦਿੱਤੀਆ ਜਾ ਰਹੀਆਂ ਮਸ਼ੀਨਾਂ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਦੀਆਂ ਵੱਖ ਵੱਖ ਮੰਗਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ. ਜਸਵਿੰਦਰਪਾਲ ਸਿੰਘ ਨੇ ਕੈਪ ਵਿੱਚ ਭਾਗ ਲੈ ਰਹੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋ ਕੇਦਰ ਸਰਕਾਰ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਹਾੜ੍ਹੀ ਸੀਜਨ ਦੌਰਾਨ ਖਾਦਾ ਦੀ ਕਿਸ ਤਰ੍ਹਾਂ ਦੀ ਘਾਟ ਨਾ ਆ ਸਕੇ। ਇਸ ਕੈਪ ਵਿੱਚ , ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਗਦੀਸ ਸਿੰਘ ,ਕ੍ਰਿਸ਼ੀ ਵਿਗਿਆਨ ਕੇਦਰ ਮੋਹਾਲੀ ਦੇ ਡਿਪਟੀ ਡਾਇਰੈਕਟਰ ਬੀ.ਐਸ. ਖੱਦਾ, ਖੇਤੀਬਾੜੀ ਵਿਭਾਗ ਅਤੇ ਕੇ.ਵੀ.ਕੇ. ਦੇ ਮਾਹਿਰਾਂ ਵੱਲੋ ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਦੇ ਪ੍ਰਬੰਧਨ ਸਬੰਧੀ ਵਿਚਾਰ ਪੇਸ਼ ਕੀਤੇ। ਇਸ ਤੋ ਇਲਾਵਾ ਭੂਮੀ ਰੱਖਿਆ, ਮੱਛੀ ਪਾਲਣ, ਪਸ਼ੂ ਪਾਲਣ , ਡੇਅਰੀ,ਖੇਤੀਬਾੜੀ, ਬਾਗਬਾਨੀ ਵਿਭਾਗ, ਐਫ.ਪੀ.ਓਜ. ਅਤੇ ਖੇਤੀ ਇਨਪੁਟਸ ਤਿਆਰ ਕਰਨ ਵਾਲੀਆਂ ਫਰਮਾਂ ਵੱਲੋ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕਰਨ ਲਈ ਸਟਾਲ ਲਗਾਏ ਗਏ । ਖੇਤੀਬਾੜੀ ਵਿਭਾਗ ਦੁਆਰਾ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਾਂ ਦੀ ਜਿਲ੍ਹੇ ਦੇ ਵੱਖ ਵੱਖ ਕਿਸਾਨਾਂ ਵੱਲੋ ਲਗਾਈ ਗਈ ਪ੍ਰਦਰਸ਼ਨੀ ਵਿਸ਼ੇਸ਼ ਤੌਰ ਤੇ ਕੈਪ ਵਿੱਚ ਭਾਗ ਲੈ ਰਹੇ ਕਿਸਾਨਾਂ ਦੀ ਖਿੱਚ ਦਾ ਕੇਦਰ ਰਹੀ। ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਨੇ ਇਸ ਕੈਪ ਵਿੱਚ ਭਾਗ ਲੈ ਰਹੇ ਸਮੂਹ ਕਿਸਾਨ ਵੀਰਾਂ , ਕਿਸਾਨ ਬੀਬੀਆਂ ਅਤੇ ਵੱਖ ਵੱਖ ਵਿਭਾਗਾ ਦੇ ਨੁੰਮਾਇਦਿਆਂ ਦਾ ਧੰਨਵਾਦ ਕੀਤਾ। The post ਐਮ.ਐਲ.ਏ. ਹਲਕਾ ਡੇਰਾਬਸੀ ਰਹੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਪ ਵਿੱਚ ਖਿੱਚ ਦਾ ਕੇਦਰ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest