TheUnmute.com – Punjabi News: Digest for September 25, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com
 ਚੰਡੀਗੜ੍ਹ, 23 ਸਤੰਬਰ 2023: ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੈਗਸੀਪਾ, ਚੰਡੀਗੜ੍ਹ ਤੋਂ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਹੋਰ ਬੈਚਾਂ ਨੂੰ ਹਰੀ ਝੰਡੀ ਦੇ ਕੇ ਸਿੰਗਾਪੁਰ ਲਈ ਰਵਾਨਾ ਕੀਤਾ ਗਿਆ ਹੈ।
 ਸੂਬੇ ਦੀ ਸਕੂਲ ਸਿੱਖਿਆ ਨੂੰ ਵਿਸ਼ਵ ਪੱਧਰੀ ਬਨਾਉਣ ਵਾਲੇ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਸਮਰਪਣ ਭਾਵਨਾ ਦਾ ਜ਼ਿਕਰ ਕਰਦਿਆਂ ਸ.ਬੈਂਸ ਨੇ ਕਿਹਾ ਕਿ ਸਿੱਖਿਆ ਸਬੰਧੀ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਬਹੁਤ ਅਹਿਮ ਭੂਮਿਕਾ ਹੈ । ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਹੈਡਮਾਸਟਰਾਂ/ਪ੍ਰਿੰਸੀਪਲ ਦੀਆਂ ਪੇਸ਼ੇਵਰ ਸਮਰੱਥਾਵਾਂ ਨੂੰ ਵਧਾਉਣ ਲਈ ਸੂਬਾ ਸਰਕਾਰ ਵੱਲੋਂ   ਅਧਿਆਪਕਾਂ ਅਤੇ ਹੈਡਮਾਸਟਰਾਂ/ਪ੍ਰਿੰਸੀਪਲ ਨੂੰ ਮੌਜੂਦਾ ਸਮਿਆਂ ਦੀ ਉਤਮ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਦੇਸ਼ ਅਤੇ ਵਿਦੇਸ਼ਾਂ ਵਿੱਚ ਸਿਖਲਾਈ ਦੁਆਈ ਜਾ ਰਹੀ ਹੈ ਤਾਂ ਜ਼ੋ ਇਨ੍ਹਾਂ ਬੈਸਟ ਪ੍ਰਐਕਟਇਸਜ ਨੂੰ ਸੂਬੇ ਦੇ ਸਕੂਲਾਂ ਵਿਚ ਲਾਗੂ ਕੀਤਾ ਜਾ ਸਕੇ।
ਸ. ਬੈਂਸ ਨੇ ਦੱਸਿਆ ਕਿ ਫ਼ਰਵਰੀ 2023 ਤੋਂ ਹੁਣ ਤੱਕ ਸੂਬਾ ਸਰਕਾਰ ਵੱਲੋਂ 30 ਅਤੇ 36 ਪ੍ਰਿੰਸੀਪਲਾਂ ਵਾਲੇ ਚਾਰ ਬੈਚਾਂ ਨੂੰ ਸਫ਼ਲਤਾਪੂਰਵਕ ਸਿਖਲਾਈ ਦਿੱਤੀ ਗਈ ਹੈ। ਇਹ ਸਿਖਲਾਈ ਪ੍ਰੋਗਰਾਮ ਪੀ.ਏ.ਆਈ., ਸਿੰਗਾਪੁਰ ਅਤੇ ਐਨ.ਆਈ.ਈ.ਆਈ., ਸਿੰਗਾਪੁਰ ਵਰਗੀਆਂ ਵਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਈ ਗਈ।
 ਇਸ ਸਿਖਲਾਈ ਦਾ ਪਾਠਕ੍ਰਮ ਸਮਕਾਲੀ ਪ੍ਰਬੰਧਕੀ ਅਤੇ ਵਿਦਿਅਕ ਹੁਨਰਾਂ ‘ਤੇ ਕੇਂਦ੍ਰਿਤ ਹੈ, ਜਿਸ ਵਿੱਚ ਨਵੀਨਤਾਕਾਰੀ ਅਧਿਆਪਨ ਵਿਧੀਆਂ, ਮਾਹਰ ਵੱਲੋਂ ਦਿੱਤੀ ਜਾਂਦੀ ਸਲਾਹ ਆਦਿ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸਿਖਲਾਈ ਲਈ ਭੇਜੇ ਜਾ ਰਹੇ ਨਵੇਂ ਬੈਚਾਂ ਨਾਲ, ਇਹ ਗਿਣਤੀ ਵਧ ਕੇ 200 ਸਕੂਲ ਪ੍ਰਿੰਸੀਪਲ ਅਤੇ 100 ਹੈੱਡਮਾਸਟਰਾਂ ਤੱਕ ਪਹੁੰਚ ਗਈ ਹੈ, ਜਿਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿੱਤੀ ਗਈ ਹੈ। ਇਸ ਤੋਂ ਪਹਿਲਾਂ, 140 ਪ੍ਰਿੰਸੀਪਲ ਸਿੰਗਾਪੁਰ ਵਿੱਚ ਵਿਦੇਸ਼ੀ ਸਿਖਲਾਈ ਪ੍ਰੋਗਰਾਮਾਂ ਤੋਂ ਲਾਭ ਉਠਾ ਚੁੱਕੇ ਹਨ, ਜਦੋਂ ਕਿ 100 ਹੈੱਡਮਾਸਟਰਾਂ ਨੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.) ਅਹਿਮਦਾਬਾਦ ਵਿੱਚ ਸਿਖਲਾਈ ਹਾਸਲ ਕੀਤੀ ਹੈ।
 ਉਨ੍ਹਾਂ ਅੱਗੇ ਕਿਹਾ ਕਿ ਇਹ ਅਧਿਆਪਕ ਆਪਣੀਆਂ ਸਿੱਖਿਆ ਸੰਸਥਾਵਾਂ ਨੂੰ ਨਵੀਆਂ ਸਿਖਰਾਂ 'ਤੇ ਲੈ ਜਾਣ ਅਤੇ ਵਿਦਿਆਰਥੀਆਂ ਲਈ ਵਧੇਰੇ ਅਨੁਕੂਲ ਸਿੱਖਣ ਮਾਹੌਲ ਪ੍ਰਦਾਨ ਕਰਨ ਲਈ ਬਿਹਤਰ ਢੰਗ ਨਾਲ ਤਿਆਰ ਕੀਤੇ ਗਏ ਹਨ।
ਸਿੱਖਿਆ ਮੰਤਰੀ ਨੇ ਮੌਜੂਦਾ ਸਿਖਲਾਈ ਬੈਚਾਂ, ਜੋ ਕਿ ਨਿਰੋਲ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਆਨਲਾਈਨ ਪੋਰਟਲ ਰਾਹੀਂ ਚੁਣੇ ਗਏ 60 ਪ੍ਰਿੰਸੀਪਲਾਂ ਦਾ 5ਵਾਂ ਅਤੇ 6ਵਾਂ ਗਰੁੱਪ ਹੈ, ਦੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਿੱਖਿਅਕ ਐਨ.ਆਈ.ਈ.ਆਈ. ਸਿੰਗਾਪੁਰ ਵਿਖੇ ਪ੍ਰਭਾਵਸ਼ਾਲੀ ਲੀਡਰਸ਼ਿਪ ਹੁਨਰਾਂ, ਸਕੂਲਾਂ ਦੇ ਵਿਕਾਸ ਅਤੇ ਅਨੁਸ਼ਾਸਨ ਨੂੰ ਬਣਾਈ ਰੱਖਣ ਲਈ ਕਮਿਊਨਿਟੀ ਦੀ ਸ਼ਮੂਲੀਅਤ ‘ਤੇ ਧਿਆਨ ਕੇਂਦ੍ਰਤ ਕਰਦੇ ਹੋਏ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰਨਗੇ।
ਸ. ਬੈਂਸ ਨੇ ਇਹਨਾਂ ਸਿਖਲਾਈ ਪ੍ਰੋਗਰਾਮਾਂ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਵੀ ਉਜਾਗਰ ਕਰਦਿਆਂ ਕਿਹਾ ਕਿ ਇਹਨਾਂ ਭਾਗੀਦਾਰਾਂ ਦੇ ਫੀਡਬੈਕ ਅਤੇ ਫਾਲੋਅਪ ਤੋਂ ਪਤਾ ਲੱਗਦਾ ਹੈ ਕਿ ਸਿਖਲਾਈ ਲੈਣ ਉਪਰੰਤ ਉਹ ਕਾਫ਼ੀ ਸਕਾਰਾਤਮਕ ਮਹਿਸੂਸ ਕਰ ਰਹੇ ਹਨ ਅਤੇ ਆਪਣੇ ਸਕੂਲਾਂ ਵਿੱਚ ਵਧੀਆ ਅਭਿਆਸਾਂ ਨੂੰ ਲਾਗੂ ਕਰ ਰਹੇ ਹਨ।
 ਉਨ੍ਹਾਂ ਕਿਹਾ ਕਿ ਸਮੁੱਚੇ ਅਧਿਆਪਕ ਭਾਈਚਾਰੇ ਅਤੇ ਵੱਖ-ਵੱਖ ਭਾਈਵਾਲਾਂ ਨੇ ਪੰਜਾਬ ਰਾਜ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪਾਏ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ।
ਸ. ਹਰਜੋਤ ਸਿੰਘ ਬੈਂਸ ਨੇ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਕੌਮਾਂਤਰੀ ਪੱਧਰ ਦੀ ਟ੍ਰੇਨਿੰਗ ਦੁਆਉਣ ਜਾ ਰਹੀਂ ਹੈ। ਇਸ ਉਪਰਾਲੇ ਤਹਿਤ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਨੂੰ ਵੀ ਜਲਦ ਹੀ ਫਿਨਲੈਂਡ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਭੇਜਿਆ ਜਾਵੇਗਾ। ਫਿਨਲੈਂਡ ਬਿਹਤਰੀਨ ਪ੍ਰਾਇਮਰੀ ਸਿੱਖਿਆ ਪ੍ਰਣਾਲੀ ਲਈ ਪ੍ਰਸਿੱਧ ਹੈ।
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਲੀਹ 'ਤੇ ਲਿਆਉਣ ਵਾਲੀਆਂ ਮਹੱਤਵਪੂਰਨ ਕਾਰਵਾਈਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਸਿੱਖਿਆ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ, ਜਿਸ ਨਾਲ ਵਧੀਆ ਅਕਾਦਮਿਕ ਨਤੀਜੇ ਆਏ ਹਨ ਅਤੇ ਸਕੂਲਾਂ ਵਿੱਚ ਦਾਖਲਿਆਂ 'ਚ ਵਾਧਾ ਹੋਇਆ ਹੈ।
ਉਨ੍ਹਾਂ ਰੋਜ਼ਗਾਰ ਦੀ ਭਾਲ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਵਿਦੇਸ਼ੀ ਪ੍ਰਵਾਸ ਨੂੰ ਰੋਕਣ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਵੱਡੇ ਪੱਧਰ ਕੀਤੀ ਗਈ ਸਰਕਾਰੀ ਨੌਕਰੀਆਂ ਵਿਚ ਭਰਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ  ਸੂਬੇ ਅੰਦਰ ਨੌਕਰੀਆਂ ਦੀਆਂ ਸੰਭਾਵਨਾਵਾਂ ਪੈਦਾ ਕਰਕੇ ਸਰਕਾਰ ਨਾ ਸਿਰਫ਼ ਆਪਣੇ ਹੁਨਰਮੰਦ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਹਿਜ਼ਰਤ ਕਰਨ ਤੋਂ ਰੋਕ ਰਹੀ ਹੈ ਸਗੋਂ ਪੰਜਾਬ ਦੇ ਸਮੁੱਚੇ ਵਿਕਾਸ ਵਿੱਚ ਵੀ ਯੋਗਦਾਨ ਪਾ ਰਹੀ ਹੈ।
 ਵਿਰੋਧੀ ਨੇਤਾਵਾਂ ਨੂੰ ਕਰੜੇ ਹੱਥੀਂ ਲਿਆ 
ਸੁਖਬੀਰ ਬਾਦਲ, ਹਰਸਿਮਰਤ ਬਾਦਲ, ਮਜੀਠੀਆ,ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਪਰਗਟ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ  ਜੇ ਸਿੱਖਿਆ ਦੇ ਸੁਧਾਰ ਲਈ ਕੁਝ ਕੀਤਾ ਨਹੀਂ ਤੇ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲ ਦੇ ਕੀਤੇ ਜਾ ਰਹੇ ਕਾਇਆਕਲਪ ਬਾਰੇ ਟਵੀਟ ਕਰਕੇ ਸੂਬਾ ਵਾਸੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਕਤ ਲੀਡਰਾਂ ਜੇਕਰ  ਸੱਚ ਮੁੱਚ ਹੀ ਪੰਜਾਬ ਦੀ ਸਰਕਾਰੀ ਸਕੂਲਾਂ ਦੀ ਦਿਸ਼ਾ ਸੁਧਾਰਨ ਲਈ ਯਤਨਸ਼ੀਲ ਸਨ ਤਾਂ ਭਗਵੰਤ ਸਿੰਘ ਮਾਨ ਦੇ ਸੱਤਾ ਸੰਭਾਲਣ ਤੋਂ ਪਹਿਲਾਂ ਦਾ ਆਪਣਾ ਕੋਈ ਸਿੱਖਿਆ ਦੇ ਸੁਧਾਰ ਸਬੰਧੀ ਟਵੀਟ ਦਿਖਾ ਦੇਣ।
ਉਨ੍ਹਾਂ ਕਿਹਾ ਇਹ ਪਾਰਟੀਆਂ  ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦੀ ਸੱਤਾ ਵਿਚ ਰਹੀਆਂ ਹਨ ਪਰ ਅੱਜ ਵੀ ਸੂਬੇ ਦੇ ਅਨੇਕਾਂ ਚਾਰਦੀਵਾਰੀ ਤੋਂ ਸੱਖਣੇ ਹਨ ਜਦਕਿ ਇਹ ਆਗੂ ਸਕੂਲ ਆਫ਼ ਐਮੀਨੈਸ ਸਬੰਧੀ ਕੂੜ ਪ੍ਰਚਾਰ ਕਰ ਰਹੇ ਹਨ ਕਿ ਇਹ ਸਕੂਲ ਤਾਂ ਸਾਡੀ ਸਰਕਾਰ ਸਮੇਂ ਬਣੇ ਸਨ ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਹਿਲੇ ਗੇੜ ਵਿੱਚ 117 ਸਕੂਲ ਬਨਾਉਣ ਦਾ ਟੀਚਾ ਰੱਖਿਆ ਸੀ ਜਿਸ ਵਿਚੋਂ ਪਹਿਲਾ ਸਕੂਲ ਆਫ਼ ਐਮੀਨੈਸ ਅੰਮ੍ਰਿਤਸਰ ਵਿੱਚ ਆਰੰਭ ਹੋ ਗਿਆ ਹੈ ਅਤੇ ਜਲਦ ਹੀ ਬਾਰੇ 116 ਸਕੂਲ ਵੀ ਪੂਰੀ ਤਰ੍ਹਾਂ ਤਿਆਰ ਹੋ ਜਾਣਗੇ।
ਉਨ੍ਹਾਂ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਮਜੀਠੀਆ,ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਪਰਗਟ ਸਿੰਘ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਸਕੂਲ ਨੂੰ ਉਹ ਵੀ ਸਕੂਲ ਆਫ਼ ਐਮੀਨੈਸ ਬਨਵਾਉਣ ਚਾਹੁੰਦੇ ਹਨ ਤਾਂ ਉਹ ਸਕੂਲ ਸਬੰਧੀ ਲਿਸਟ ਮੈਨੂੰ ਸੌਂਪ ਦੇਣ ਤਾਂ ਸਾਡੀ ਸਰਕਾਰ ਉਨ੍ਹਾਂ ਸਕੂਲ਼ਾਂ ਨੂੰ ਵੀ ਸਕੂਲ ਆਫ਼ ਐਮੀਨੈਸ ਵਜੋਂ ਵਿਕਸਤ ਕਰ ਦੇਵੇਗੀ।

The post ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਬੈਚਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ appeared first on TheUnmute.com - Punjabi News.

Tags:
  • finland
  • harjot-singh-bains
  • school-education

ਚੰਡੀਗੜ੍ਹ, 24 ਸਤੰਬਰ 2023: ਸੂਬੇ ਵਿੱਚ ਕਿਫਾਇਤੀ ਦਰਾਂ 'ਤੇ ਗਰੀਨ ਊਰਜਾ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 140 ਕਰੋੜ ਰੁਪਏ ਦੀ ਲਾਗਤ ਨਾਲ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕੀਤਾ ਜਾਵੇਗਾ।

ਇਸ ਪ੍ਰਾਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਰੋਟੀ ਵਿਖੇ ਪ੍ਰਤੀ ਦਿਨ 20 ਟਨ ਤੋਂ ਵੱਧ ਸੀ.ਬੀ.ਜੀ. ਸਮਰੱਥਾ ਵਾਲਾ ਪ੍ਰਾਜੈਕਟ ਅਲਾਟ ਕੀਤਾ ਹੈ। ਇਸ ਪ੍ਰਾਜੈਕਟ ਦੇ ਦਸੰਬਰ 2023 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸੀ.ਬੀ.ਜੀ. ਪਲਾਂਟ ਲਈ ਤਕਰੀਬਨ 40 ਏਕੜ ਜ਼ਮੀਨ ਰੱਖੀ ਗਈ ਹੈ ਅਤੇ ਇਹ ਪਲਾਂਟ ਸਾਲਾਨਾ ਲਗਭਗ 49,350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ, ਉਦਯੋਗਿਕ/ਮਿਉਂਸਪਲ ਵੇਸਟ ਅਤੇ ਪ੍ਰੈਸ ਮੱਡ ਦੀ ਖਪਤ ਕਰਨ ਤੋਂ ਇਲਾਵਾ ਪ੍ਰਤੀ ਦਿਨ 91 ਟਨ ਜੈਵਿਕ ਖਾਦ ਵੀ ਪੈਦਾ ਕਰੇਗਾ। ਇਸ ਪ੍ਰੋਜੈਕਟ ਨਾਲ ਸਿੱਧੇ ਜਾਂ ਅਸਿੱਧੇ ਤੌਰ ‘ਤੇ ਲਗਭਗ 200 ਵਿਅਕਤੀਆਂ ਨੂੰ ਰੋਜ਼ਗਾਰ ਵੀ ਮਿਲੇਗਾ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਲਈ ਮਾਲੀਏ ਦਾ ਵਾਧੂ ਸਰੋਤ ਪੈਦਾ ਕਰਨ ਦੇ ਨਾਲ-ਨਾਲ ਸਸਤੀ ਗਰੀਨ ਊਰਜਾ ਦੀ ਉਪਲਬਧਤਾ, ਖੇਤੀ ਰਹਿੰਦ-ਖੂੰਹਦ, ਪਸ਼ੂਆਂ ਦੇ ਗੋਹੇ ਅਤੇ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਜਿੱਥੇ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਉਥੇ ਹੀ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।

The post ਹੁਸ਼ਿਆਰਪੁਰ 'ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ appeared first on TheUnmute.com - Punjabi News.

Tags:
  • breaking-news
  • cbg
  • cbg-project
  • hoshiarpur

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

Sunday 24 September 2023 02:02 PM UTC+00 | Tags: breaking-news latest-news news nri-sabha-punjab punjab punjab-government punjab-news

ਚੰਡੀਗੜ੍ਹ, 24 ਸਤੰਬਰ 2023: ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ।

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 05 ਜਨਵਰੀ, 2024 ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਐਨ.ਆਰ.ਆਈ. ਸਭਾ ਸੂਬੇ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇੱਕ ਏਜੰਸੀ ਵਜੋਂ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਭਾ ਦੇ ਪ੍ਰਧਾਨ ਦਾ ਕਾਰਜਕਾਲ ਮਾਰਚ, 2022 ਨੂੰ ਸਮਾਪਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪ੍ਰਵਾਸੀ ਪੰਜਾਬੀ ਆਮ ਤੌਰ 'ਤੇ ਦਸੰਬਰ ਮਹੀਨੇ ਭਾਰਤ ਆਉਂਦੇ ਹਨ ਅਤੇ ਉਹ ਮਾਰਚ ਤੱਕ ਇੱਥੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਰਵਾਊਣ ਦਾ ਇਹ ਬਿਲਕੁੱਲ ਸਹੀ ਸਮਾਂ ਹੈ।

ਸ. ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ. ਸਭਾ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੈ ਅਤੇ ਸਭਾ ਦਾ ਮੁੱਖ ਉਦੇਸ਼ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਅਤੇ ਹਿੱਤਾਂ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਸਭਾ ਪੰਜਾਬ ਦਾ ਮੁੱਖ ਉਦੇਸ਼ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ, ਉਨ੍ਹਾਂ ਦੇ ਹੱਕਾਂ ਅਤੇ ਜਾਇਦਾਦਾਂ ਦੀ ਰਾਖੀ ਕਰਨਾ ਹੈ।

ਵਰਣਨਯੋਗ ਹੈ ਕਿ ਐਨ.ਆਰ.ਆਈ. ਸਭਾ ਪੰਜਾਬ ਇੱਕ ਸੁਸਾਇਟੀ ਹੈ ਜੋ ਪੰਜਾਬ ਸਰਕਾਰ ਦੀ ਪ੍ਰਵਾਨਗੀ ਨਾਲ ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ 1860 ਤਹਿਤ ਰਜਿਸਟਰਡ ਹੈ ਅਤੇ ਮੁੱਖ ਮੰਤਰੀ ਪੰਜਾਬ ਇਸ ਸਭਾ ਦੇ ਚੀਫ਼ ਪੈਟਰਨ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨਰ ਜਲੰਧਰ ਡਵੀਜ਼ਨ, ਸਭਾ ਦੇ ਚੇਅਰਮੈਨ ਹਨ ਜਦਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਐਨ.ਆਰ.ਆਈ. ਸਭਾ ਦੀਆਂ ਜ਼ਿਲ੍ਹਾ ਇਕਾਈਆਂ ਦੇ ਚੇਅਰਮੈਨ ਹਨ।

The post ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • breaking-news
  • latest-news
  • news
  • nri-sabha-punjab
  • punjab
  • punjab-government
  • punjab-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form