TheUnmute.com – Punjabi News: Digest for September 26, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 25 ਸਤੰਬਰ 2023: ਪਿੰਡ ਦੋਦਾ , ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਗੁਰਵੀਰ ਸਿੰਘ ਦਾ ਕੈਨੇਡਾ ਦਾ ਸਪਾਊਸ ਵੀਜ਼ਾ (visa) 31 ਦਿਨਾਂ ‘ਚ ਮਨਜ਼ੂਰ ਹੋ ਗਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਵੀਰ ਸਿੰਘ ਤੇ ਗੁਰਪ੍ਰੀਤ ਕੌਰ ਦਾ ਵਿਆਹ ਮਿਤੀ 28 ਮਈ 2023 ਨੂੰ ਹੋਇਆ ਤੇ ਵਿਆਹ ਤੋਂ ਬਾਅਦ ਗੁਰਪ੍ਰੀਤ ਕੌਰ ਗੁਰਵੀਰ ਸਿੰਘ ਦੀ ਫਾਈਲ ਲਗਵਾ ਕੇ ਕੈਨੇਡਾ ਸਟੱਡੀ ਪਰਮਿਟ ਵੀਜ਼ਾ ਤੇ ਚਲੀ ਗਈ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਗੁਰਵੀਰ ਸਿੰਘ ਦੀ ਫਾਈਲ ਤਿਆਰ ਕਰਕੇ 16 ਜੁਲਾਈ 2023 ਨੂੰ ਅਪਲਾਈ ਕੀਤੀ ਤੇ 16 ਅਗਸਤ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਗੁਰਵੀਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ (visa)  ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ
ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-
00084,ਅੰਮ੍ਰਿਤਸਰ ਬਰਾਂਚ: 96923-00084.।

The post ਇੱਕ ਮਹੀਨਾ ਤੇ 15 ਦਿਨ ਪੁਰਾਣਾ ਵਿਆਹ, ਕੌਰ ਇੰਮੀਗ੍ਰੇਸ਼ਨ ਨੇ 31 ਦਿਨਾਂ 'ਚ ਲਗਵਾਇਆ ਕੈਨੇਡਾ ਦਾ ਸਪਾਊਸ ਵੀਜ਼ਾ appeared first on TheUnmute.com - Punjabi News.

Tags:
  • canadas-spouse-visa
  • spouse-visa
  • visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 25 ਸਤੰਬਰ 2023: ਪਿੰਡ ਧੱਲੇਕੇ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਦਵਿੰਦਰ ਸਿੰਘ (ਪੁੱਤਰ ਸੁਖਵੰਤ ਸਿੰਘ ਅਤੇ ਪਰਮਜੀਤ ਕੌਰ) ਨੂੰ 28 ਦਿਨਾਂ 'ਚ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਸਪਾਊਸ ਵੀਜ਼ਾ ਮਿਲ ਗਿਆ | ਦਵਿੰਦਰ ਸਿੰਘ ਦੀ ਪਤਨੀ ਦੇ ਸਟੱਡੀ ਵੀਜ਼ੇ 'ਤੇ ਕੈਨੇਡਾ ਜਾਣ ਤੋਂ ਬਾਅਦ 28 ਦਿਨਾਂ 'ਚ ਉਨ੍ਹਾਂ ਨੂੰ ਕੈਨੇਡਾ ਦਾ ਸਪਾਊਸ ਵੀਜ਼ ਮਿਲਿਆ |

ਦਵਿੰਦਰ ਸਿੰਘ ਦੀ ਪਤਨੀ ਹਰਮਨਪ੍ਰੀਤ ਕੌਰ ਕੈਨੇਡਾ ਦੇ ਸ਼ਹਿਰ ਬਰਨਬੀ ਵਿੱਚ ਸਟੱਡੀ ਕਰ ਰਹੀ ਹੈ। ਇਸਤੋਂ ਪਹਿਲਾਂ ਇਸਦੀ ਕੋਈ ਰਿਫਿਊਜ਼ਲ ਨਹੀਂ ਸੀ । ਦਵਿੰਦਰ ਸਿੰਘ ਨੇ ਚਾਰ ਜੁਲਾਈ 2023 ਨੂੰ ਫਾਈਲ ਲਗਾਈ ਅਤੇ ਤਿੰਨ ਅਗਸਤ 2023 ਵੀਜ਼ਾ ਆਇਆ | ਦਵਿੰਦਰ ਸਿੰਘ ਬ੍ਰਿਟਿਸ਼ ਕੰਲੋਬੀਆ ਦੇ ਸ਼ਹਿਰ ਬਰਨਬੀ ਰਿਹਾ ਹੈ |

ਦਵਿੰਦਰ ਸਿੰਘ ਨੇ 2021 'ਚ ਆਈ ਟੀ ਆਈ ਇਨ ਇਲੈਕਟ੍ਰੀਸ਼ਨ ਪਾਸ ਕੀਤੀ ਹੈ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਦਵਿੰਦਰ ਸਿੰਘ ਧੱਲੇਕੇ ਨੂੰ ਵਧਾਈਆਂ ਦਿੱਤੀਆਂ ।

ਜੇਕਰ ਤੁਹਾਡੇ ਵੀ ਹੁਣ ਆਇਲਟਸ 'ਚੋਂ ਓਵਰਆਲ 6.0 ਬੈਂਡ ਤੇ PTE 'ਚੋਂ ਓਵਰਆਲ 60 ਸਕੋਰ ਤੇ TOFEL 'ਚੋਂ ਓਵਰਆਲ 83 ਸਕੋਰ 'ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।

ਜੇਕਰ ਤੁਸੀ ਵੀ

1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । ਜਾਂ ਫਿਰ
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084
96927-00084
96928-00084
ਅੰਮ੍ਰਿਤਸਰ ਬਰਾਂਚ : 96923-00084
: 93553-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)

ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)

ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, "Sonathalia Emerald", Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)

The post ਦਵਿੰਦਰ ਸਿੰਘ ਧੱਲੇਕੇ ਸਪਾਊਸ ਵੀਜ਼ੇ ‘ਤੇ ਪਹੁੰਚਿਆ ਆਪਣੀ ਪਤਨੀ ਕੋਲ ਕੈਨੇਡਾ appeared first on TheUnmute.com - Punjabi News.

Tags:
  • breaking-news

ਚੰਡੀਗੜ੍ਹ, 25 ਸਤੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਮਸ਼ਰੂਮ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕੱਢਿਆ ਜਾਵੇਗਾ।

ਇੱਥੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਬਾਗ਼ਬਾਨੀ, ਉਦਯੋਗ ਤੇ ਵਣਜ ਵਿਭਾਗਾਂ ਅਤੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਅਤੇ ਮਸ਼ਰੂਮ ਉਤਪਾਦਕਾਂ ਨਾਲ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੁੰਬ ਉਤਪਾਦਕ ਸੂਬੇ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਫ਼ਸਲ ਦੀ ਖਪਤ ਜ਼ਿਆਦਾ ਹੋਣ ਕਰਕੇ ਇਹ ਕਿੱਤਾ ਬਹੁਤ ਲਾਹੇਵੰਦ ਵੀ ਹੈ।

ਖੁੰਬ ਉਤਪਾਦਕਾਂ ਨੇ ਮੰਤਰੀ (Chetan Singh Jauramajra) ਨੂੰ ਦੱਸਿਆ ਕਿ ਸੂਬੇ ਵਿੱਚ ਕਰੀਬ 200 ਛੋਟੇ ਤੇ ਵੱਡੇ ਯੂਨਿਟਾਂ ਵਿੱਚ ਮਸ਼ਰੂਮ ਦਾ ਉਤਪਾਦਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਕਿਸਾਨ ਅਸੰਗਠਿਤ ਤੌਰ ‘ਤੇ ਵੀ ਖੁੰਬਾਂ ਦੀ ਖੇਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਉਂ ਜੋ ਉਹ ਖੁੰਬਾਂ ਦੀ ਖੇਤੀ ਕਰਦੇ ਹਨ, ਇਸ ਲਈ ਖੁੰਬ ਯੂਨਿਟਾਂ ਨੂੰ ਖੇਤੀਬਾੜੀ ਕਿੱਤੇ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਦੀ ਰੁੱਤ ਦੌਰਾਨ ਖੁੰਬਾਂ ਦਾ ਉਤਪਾਦਨ ਬਹੁਤ ਮੁਸ਼ਕਿਲ ਹੋ ਜਾਂਦਾ ਹੈ ਅਤੇ ਬਿਜਲੀ ਸਪਲਾਈ ਸਣੇ ਹੋਰ ਲਾਗਤ ਖ਼ਰਚੇ ਵੀ ਵਧ ਜਾਂਦੇ ਹਨ।

ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੁੰਬ ਉਤਪਾਦਕ ਆਪਣੀਆਂ ਯੂਨਿਟਾਂ ਵਿੱਚ ਕਿਸੇ ਵਸਤੂ ਦਾ ਨਿਰਮਾਣ ਨਹੀਂ ਕਰ ਰਹੇ, ਸਗੋਂ ਮਹਿਜ਼ ਖੁੰਬਾਂ ਦੀ ਖੇਤੀ ਕਰਦੇ ਹਨ। ਇਸ ਲਈ ਇਸ ਕਿੱਤੇ ਨੂੰ ਮੁੜ-ਪ੍ਰਭਾਸ਼ਿਤ ਕਰਨ ਦੀ ਲੋੜ ਹੈ। ਇਸੇ ਤਰ੍ਹਾਂ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗ ਨੂੰ ਵੀ ਸਥਿਤੀ ਸਪੱਸ਼ਟ ਕੀਤੀ ਜਾਵੇ ਤਾਂ ਜੋ ਖੁੰਬ ਉਤਪਾਦਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਖੁੰਬ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਛੇਤੀ ਬੁਲਾਉਣ ਦੇ ਆਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਡਾਇਰੈਕਟਰ ਉਦਯੋਗ ਤੇ ਕਾਮਰਸ ਪੁਨੀਤ ਗੋਇਲ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਪੀ.ਐਸ.ਪੀ.ਸੀ.ਐਲ. ਦੇ ਡਿਪਟੀ ਚੀਫ਼ ਦਮਨਜੀਤ ਸਿੰਘ ਤੂਰ, ਬਾਗ਼ਬਾਨੀ ਵਿਕਾਸ ਅਫ਼ਸਰ ਸ੍ਰੀਮਤੀ ਅਮਨਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

The post ਸੂਬੇ ‘ਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News.

Tags:
  • aam-aadmi-party
  • breaking-news
  • chetan-singh-jauramajra
  • cm-bhagwant-mann
  • latest-news
  • news
  • punjab
  • the-unmute-latest-news

ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ

Monday 25 September 2023 02:38 PM UTC+00 | Tags: aam-aadmi-party chief-minister-bhagwant-mann cm-bhagwant-mann latest-news manpreet-singh-badal punjab-government the-unmute-breaking-news vigilance

ਚੰਡੀਗੜ੍ਹ, 25 ਸਤੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਮਲਾ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ (Manpreet Singh Badal) ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2018 ਤੋਂ 2021 ਤੱਕ ਵਿੱਤ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਮਾਡਲ ਟਾਊਨ ਫੇਜ਼-1 ਬਠਿੰਡਾ ਨੇੜੇ ਟੀ.ਵੀ. ਟਾਵਰ ਵਿਖੇ 1560 ਵਰਗ ਗਜ ਦੇ ਦੋ ਪਲਾਂਟ ਖਰੀਦੇ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨੰਬਰ 11/2022 ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿੱਤ ਮੰਤਰੀ ਨੇ ਆਪਣੇ ਪ੍ਰਭਾਵ ਦੀ ਵਰਤੋਂ ਕਰਦਿਆਂ ਬੀ.ਡੀ.ਏ. ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਸਾਲ 2021 ਵਿੱਚ ਪਲਾਟਾਂ ਦੀ ਬੋਲੀ ਦੌਰਾਨ ਆਮ ਲੋਕਾਂ ਨੂੰ ਗੁੰਮਰਾਹ ਕਰਦਿਆਂ ਜਾਅਲੀ ਨਕਸ਼ੇ ਅਪਲੋਡ ਕਰਵਾਏ ਗਏ ਸਨ ਤਾਂ ਜੋ ਬੋਲੀ ਪ੍ਰਕਿਰਿਆ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਅਪਲੋਡ ਕੀਤੇ ਨਕਸ਼ੇ ਵਿੱਚ ਪਲਾਟ ਨੰਬਰ 725-ਸੀ (560 ਵਰਗ ਗਜ਼) ਅਤੇ 726 (1000 ਵਰਗ ਗਜ਼) ਨੂੰ ਵੀ ਰਿਹਾਇਸ਼ੀ ਦੀ ਬਜਾਏ ਵਪਾਰਕ ਵਜੋਂ ਦਰਸਾਇਆ ਗਿਆ ਸੀ ਅਤੇ ਪਲਾਟਾਂ ਦੇ ਨੰਬਰ ਆਨਲਾਈਨ ਈ-ਆਕਸ਼ਨ ਪੋਰਟਲ ਤੇ ਪਾਏ ਨਕਸ਼ੇ ਵਿੱਚ ਨਹੀਂ ਦਿਖਾਏ ਗਏ ਸਨ। ਇਸ ਤੋਂ ਇਲਾਵਾ ਇੰਨਾਂ ਪਲਾਟਾਂ ਦੀ ਨਿਲਾਮੀ ਲਈ ਬਲਵਿੰਦਰ ਕੌਰ, ਪ੍ਰਸ਼ਾਸਨਿਕ ਅਧਿਕਾਰੀ, ਬੀ.ਡੀ.ਏ. ਬਠਿੰਡਾ ਦੇ ਡਿਜੀਟਲ ਹਸਤਾਖਰਾਂ ਦੀ ਵਰਤੋਂ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਕੀਤੀ ਗਈ।

ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਨਾਮਕ ਇੱਕਲੇ ਤਿੰਨ ਬੋਲੀਕਾਰਾਂ ਲਈ ਬੋਲੀ ਇੱਕ ਹੀ ਵਿਅਕਤੀ ਐਡਵੋਕੇਟ ਸੰਜੀਵ ਕੁਮਾਰ ਵੱਲੋਂ ਇੱਕੋ ਆਈ.ਪੀ. ਐਡਰੈਸ ਤੋਂ ਕੀਤੀ ਗਈ। ਇਸ ਤੋਂ ਇਲਾਵਾ ਦੋਵੇਂ ਪਲਾਟ ਬੋਲੀਕਾਰਾਂ ਵੱਲੋਂ 2021 ਵਿੱਚ ਘੱਟ ਰੇਟ 'ਤੇ ਖਰੀਦੇ ਗਏ ਸਨ ਜੋ ਰੇਟ ਸਾਲ 2018 ਵਿੱਚ ਨਿਲਾਮੀ ਵੇਲੇ ਤੈਅ ਕੀਤੇ ਗਏ ਸਨ ਜਿਸ ਕਾਰਨ ਸਰਕਾਰ ਨੂੰ ਕਰੀਬ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਸੀ।

ਸਾਬਕਾ ਵਿੱਤ ਮੰਤਰੀ (Manpreet Singh Badal) ਨੇ ਬੀਡੀਏ ਬਠਿੰਡਾ ਤੋਂ ਅਲਾਟਮੈਂਟ ਪੱਤਰ ਮਿਲਣ ਤੋਂ ਪਹਿਲਾਂ ਆਪਣੇ ਜਾਣੇ-ਪਛਾਣੇ ਬੋਲੀਕਾਰਾਂ ਤੋਂ ਐਗਰੀਮੈਂਟਾਂ ਰਾਹੀਂ ਦੋਵੇਂ ਪਲਾਟ ਖਰੀਦ ਲਏ। ਇਹ ਵੀ ਪਤਾ ਲੱਗਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਫਲ ਅਲਾਟੀਆਂ ਨੂੰ 25 ਫੀਸਦੀ ਬਿਆਨਾ ਅਗਾਊਂ ਹੀ ਟਰਾਂਸਫਰ ਕਰ ਦਿੱਤਾ ਜਿਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਬੋਲੀਕਾਰਾਂ ਨਾਲ ਪਹਿਲਾਂ ਹੀ ਮਿਲੀਭੁਗਤ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਕੇਸ ਵਿੱਚ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰ ਦੋਸ਼ੀਆਂ ਦੀ ਸ਼ਮੂਲੀਅਤ ਬਾਰੇ ਵੀ ਪਤਾ ਲਗਾਇਆ ਜਾਵੇਗਾ।

The post ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ appeared first on TheUnmute.com - Punjabi News.

Tags:
  • aam-aadmi-party
  • chief-minister-bhagwant-mann
  • cm-bhagwant-mann
  • latest-news
  • manpreet-singh-badal
  • punjab-government
  • the-unmute-breaking-news
  • vigilance

ਪੰਜਾਬ ਨੇ ਇੱਕ ਹੋਰ ਮੀਲ ਪੱਥਰ ਕੀਤਾ ਸਥਾਪਤ: 25 ਫ਼ੀਸਦੀ ਪਿੰਡ ਬਣੇ ਓ.ਡੀ.ਐਫ਼. ਪਲੱਸ: ਬ੍ਰਮ ਸ਼ੰਕਰ ਜਿੰਪਾ

Monday 25 September 2023 02:44 PM UTC+00 | Tags: aam-aadmi-party bram-shanker-jimpa breaking-news cm-bhagwant-mann news odf-plus punjab sukhbir-singh-badal water-supply

ਚੰਡੀਗੜ੍ਹ, 25 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਮੀਲ ਪੱਥਰ ਸਥਾਪਿਤ ਕਰਦਿਆਂ ਸੂਬੇ ਦੇ 25 ਫ਼ੀਸਦੀ ਤੋਂ ਵੱਧ ਪਿੰਡਾਂ ਲਈ ਓ.ਡੀ.ਐਫ਼. ਪਲੱਸ (ODF Plus) ਪਿੰਡ ਦਾ ਦਰਜਾ ਹਾਸਲ ਕੀਤਾ ਹੈ। ਦੱਸਣਯੋਗ ਹੈ ਕਿ ਓ.ਡੀ.ਐਫ਼. ਪਲੱਸ ਪਿੰਡ ਅਜਿਹਾ ਪਿੰਡ ਹੈ ਜਿਸ ਨੇ ਠੋਸ ਜਾਂ ਤਰਲ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀਆਂ ਨੂੰ ਲਾਗੂ ਕਰਨ ਦੇ ਨਾਲ-ਨਾਲ ਆਪਣੀ ਖੁੱਲ੍ਹੇ ਵਿੱਚ ਸ਼ੌਚ ਮੁਕਤ ਸਥਿਤੀ ਨੂੰ ਬਰਕਰਾਰ ਰੱਖਿਆ ਹੈ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰ(ਪਾ Bram Shanker Jimpa) ਨੇ ਦੱਸਿਆ ਕਿ ਹੁਣ ਤੱਕ ਸੂਬੇ ਦੇ 3028 ਪਿੰਡਾਂ ਨੂੰ ਓ.ਡੀ.ਐਫ਼ ਪਲੱਸ (ODF Plus) ਘੋਸ਼ਿਤ ਕੀਤਾ ਗਿਆ ਹੈ, ਜੋ 2024-25 ਤੱਕ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਦੂਜੇ ਪੜਾਅ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵੱਲ ਅਹਿਮ ਕਦਮ ਹੈ।

ਉਨ੍ਹਾਂ ਕਿਹਾ ਕਿ ਓ.ਡੀ.ਐਫ. ਪਲੱਸ ਪਿੰਡਾਂ ਦੀ ਪ੍ਰਤੀਸ਼ਤਤਾ ਦੇ ਸਬੰਧ ਵਿੱਚ ਉੱਚ ਕਾਰਗੁਜ਼ਾਰੀ ਵਾਲੇ ਜ਼ਿਿਲ੍ਹਆਂ ਵਿੱਚ ਮਾਨਸਾ (60.85 ਫ਼ੀਸਦ), ਬਰਨਾਲਾ (56.56 ਫ਼ੀਸਦ), ਬਠਿੰਡਾ (42.39 ਫ਼ੀਸਦ), ਗੁਰਦਾਸਪੁਰ (36.64 ਫ਼ੀਸਦ), ਮਾਲੇਰਕੋਟਲਾ (31.67 ਫ਼ੀਸਦ) ਅਤੇ ਐਸ.ਏ.ਐਸ.ਨਗਰ (32.14 ਫ਼ੀਸਦ) ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਜ਼ਿਿਲ੍ਹਆਂ ਨੇ ਓ.ਡੀ.ਐਫ਼. ਪਲੱਸ ਦਾ ਦਰਜਾ ਪ੍ਰਾਪਤ ਕਰਨ ਵਿੱਚ ਬੇਮਿਸਾਲ ਪ੍ਰਗਤੀ ਦਿਖਾਉਂਦਿਆਂ ਇਸ ਮੀਲ ਪੱਥਰ ਨੂੰ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਸੂਬੇ ਦੇ 3028 ਓ.ਡੀ.ਐਫ. ਪਲੱਸ (ODF Plus) ਪਿੰਡਾਂ ਵਿੱਚੋਂ 71 ਮਾਡਲ ਪਿੰਡ ਵੀ ਹਨ। ਦੱਸਣਯੋਗ ਹੈ ਕਿ ਓ.ਡੀ.ਐਫ. ਪਲੱਸ ਮਾਡਲ ਪਿੰਡ ਅਜਿਹੇ ਪਿੰਡ ਹਨ ਜਿਨ੍ਹਾਂ ਨੇ ਆਪਣੀ ਓ.ਡੀ.ਐਫ. ਸਥਿਤੀ ਨੂੰ ਬਰਕਰਾਰ ਰੱਖਿਆ ਹੈ ਅਤੇ ਜਿਨ੍ਹਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੀ ਢੁੱਕਵੀਂ ਵਿਵਸਥਾ ਦੇ ਨਾਲ-ਨਾਲ ਘੱਟੋ-ਘੱਟ ਕੂੜਾ, ਘੱਟੋ-ਘੱਟ ਖੜ੍ਹਾ ਗੰਦਾ ਪਾਣੀ ਅਤੇ ਜਨਤਕ ਥਾਵਾਂ ‘ਤੇ ਪਲਾਸਟਿਕ ਦਾ ਕੂੜਾ-ਕਰਕਟ ਨਾ ਹੋਣਾ ਸ਼ਾਮਲ ਹੈ। ਇਸ ਦੇ ਨਾਲ ਹੀ ਅਜਿਹੇ ਪਿੰਡਾਂ ਵਿਚ ਓ.ਡੀ.ਐਫ. ਪਲੱਸ ਸਬੰਧੀ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਬਾਰੇ ਮੈਸੇਜ ਦਰਸਾਏ ਜਾਂਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ 25 ਫ਼ੀਸਦੀ ਪਿੰਡਾਂ ਲਈ ਓ.ਡੀ.ਐਫ. ਪਲੱਸ ਦਾ ਦਰਜਾ ਹਾਸਲ ਕਰਨਾ ਪੰਜਾਬ ਲਈ ਬਹੁਤ ਅਹਿਮ ਹੈ ਕਿਉਂਕਿ ਸੂਬੇ ਨੇ ਪਖਾਨਿਆਂ ਦੀ ਸਿਰਫ਼ ਉਸਾਰੀ ਅਤੇ ਵਰਤੋਂ ਤੋਂ ਅੱਗੇ ਮੁਕੰਮਲ ਸਫ਼ਾਈ ਵੱਲ ਕਦਮ ਵਧਾਏ ਹਨ ਜਿਸ ਨਾਲ ਓ.ਡੀ.ਐਫ. ਤੋਂ ਓ.ਡੀ.ਐਫ. ਪਲੱਸ ਦਾ ਦਰਜਾ ਹਾਸਲ ਕੀਤਾ ਗਿਆ ਹੈ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਦੂਜੇ ਪੜਾਅ ਵਿੱਚ ਖੁੱਲ੍ਹੇ ਵਿੱਚ ਸ਼ੌਚ ਮੁਕਤ ਸਥਿਤੀ (ਓ.ਡੀ.ਐਫ਼-ਐਸ) ਨੂੰ ਬਰਕਰਾਰ ਰੱਖਣਾ, ਠੋਸ ਰਹਿੰਦ-ਖੂੰਹਦ ਪ੍ਰਬੰਧਨ, ਪਲਾਸਟਿਕ ਰਹਿੰਦ-ਖੂਹੰਦ ਪ੍ਰਬੰਧਨ, ਤਰਲ ਰਹਿੰਦ-ਖੂੰਹਦ, ਫੇਕਲ ਸਲੱਜ ਪ੍ਰਬੰਧਨ, ਗੋਬਰ ਧਨ, ਸੂਚਨਾ ਸਿੱਖਿਆ ਅਤੇ ਸੰਚਾਰ/ਵਿਵਹਾਰ ਪਰਿਵਰਤਨ ਸ਼ਾਮਲ ਹੈ।

ਜਿੰਪਾ ਨੇ ਦੱਸਿਆ ਕਿ ਇਹ ਮੀਲ ਪੱਥਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨਾਲ-ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀਆਂ ਜ਼ਿਲ੍ਹਾ ਅਤੇ ਸੂਬਾਈ ਟੀਮਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਜਦੋਂ ਅਸੀਂ ਇਕਜੁੱਟ ਹੋ ਕੇ ਕੰਮ ਕਰਦੇ ਹਾਂ ਤਾਂ ਅਸੀਂ ਕਿਸੇ ਵੀ ਟੀਚੇ ਨੂੰ ਹਾਸਲ ਕਰ ਸਕਦੇ ਹਾਂ।

The post ਪੰਜਾਬ ਨੇ ਇੱਕ ਹੋਰ ਮੀਲ ਪੱਥਰ ਕੀਤਾ ਸਥਾਪਤ: 25 ਫ਼ੀਸਦੀ ਪਿੰਡ ਬਣੇ ਓ.ਡੀ.ਐਫ਼. ਪਲੱਸ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • aam-aadmi-party
  • bram-shanker-jimpa
  • breaking-news
  • cm-bhagwant-mann
  • news
  • odf-plus
  • punjab
  • sukhbir-singh-badal
  • water-supply

ਚੰਡੀਗੜ੍ਹ, 25 ਸਤੰਬਰ 2023: ਪੰਜਾਬ ਵਿਜੀਲੈਂਸ ਬਿਊਰੋ (Vigilance ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance) ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਅਭਿਸ਼ੇਖ ਸ਼ਰਮਾ ਵਾਸੀ ਨਿਊ ਸ਼ਿਮਲਾਪੁਰੀ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਦੱਸਿਆ ਕਿ ਉਹ ਪ੍ਰਾਈਵੇਟ ਨੌਕਰੀ ਕਰਦਾ ਹੈ ਅਤੇ ਉਸਦਾ ਆਪਣੀ ਪਤਨੀ ਨਾਲ ਵਿਆਹ ਸਬੰਧੀ ਝਗੜਾ ਚੱਲ ਰਿਹਾ ਹੈ ਅਤੇ ਇਸਦੀ ਸ਼ਿਕਾਇਤ ਏ.ਐਸ.ਆਈ ਸੁਖਦੇਵ ਸਿੰਘ ਕੋਲ ਵਿਚਾਰ ਅਧੀਨ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਉਸ ਤੋਂ ਪਹਿਲਾਂ ਵੀ 7000 ਰੁਪਏ ਕਿਸ਼ਤਾਂ ਵਿੱਚ ਲੈ ਚੁੱਕਾ ਹੈ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ 50,000 ਰੁਪਏ ਹੋਰ ਮੰਗ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਉਸਦੇ ਅਤੇ ਉਕਤ ਏ.ਐਸ.ਆਈ. ਦਰਮਿਆਨ ਸੌਦਾ ਤੈਅ ਹੋਇਆ ਹੈ ਜਿਸ ਅਨੁਸਾਰ ਉਕਤ ਏ.ਐਸ.ਆਈ. 14,000 ਰੁਪਏ ਰਿਸ਼ਵਤ ਲਈ ਰਾਜ਼ੀ ਹੋ ਗਿਆ ਹੈ ਜਿਸ ਵਿੱਚੋਂ ਉਹ 4,000 ਰੁਪਏ ਖੁਦ ਰੱਖੇਗਾ ਅਤੇ 10,000 ਰੁਪਏ ਮਹਿਲਾ ਸੈੱਲ ਲੁਧਿਆਣਾ ਦੇ ਇੰਚਾਰਜ ਨੂੰ ਦੇਵੇਗਾ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਐਫ.ਆਈ.ਆਰ. ਨੰ 24 ਮਿਤੀ 25.9.23 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਪੜਤਾਲ ਦੌਰਾਨ ਮਹਿਲਾ ਸੈੱਲ ਦੇ ਇੰਚਾਰਜ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

The post ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ ‘ਚ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ appeared first on TheUnmute.com - Punjabi News.

Tags:
  • aam-aadmi-party
  • asi-sukhdev-singh
  • cm-bhagwant-mann
  • corruption
  • latest-news
  • news
  • vigilance-bureau

ਅੰਮ੍ਰਿਤਸਰ/ਚੰਡੀਗੜ੍ਹ, 25 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (NZC) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਦਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਦੇ ਵੀ ਇਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਇਸ ਮੀਟਿੰਗ (NZC) ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਸੀਨੀਅਰ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦਾ ਨਿੱਘਾ ਸੁਆਗਤ ਕਰਨ 'ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਝਲਕ ਆਉਣ ਵਾਲੇ ਪਤਵੰਤਿਆਂ ਸਾਹਮਣੇ ਪੇਸ਼ ਕਰਨ ਤੋਂ ਇਲਾਵਾ ਉਨ੍ਹਾਂ ਦੀ ਰਿਹਾਇਸ਼ ਦੌਰਾਨ ਨਿੱਘੀ ਮਹਿਮਾਨਨਿਵਾਜ਼ੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਸੂਬਾ ਸਰਕਾਰ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦੇ ਆਰਾਮਦਾਇਕ ਠਹਿਰਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸੂਬੇ ਵਿੱਚ ਉਨ੍ਹਾਂ ਦੇ ਆਰਾਮਦਾਇਕ ਠਹਿਰਾਅ ਨੂੰ ਯਕੀਨੀ ਬਣਾਉਣ ਤੋਂ ਇਲਾਵਾ, ਮਹਿਮਾਨਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਪਹਿਲਾਂ ਹੀ ਡਿਊਟੀ ਲਗਾ ਦਿੱਤੀ ਗਈ ਹੈ। ਇਸੇ ਤਰ੍ਹਾਂ ਮੀਟਿੰਗ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ।

The post ਪੰਜਾਬ ਸਰਕਾਰ ਭਲਕੇ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ appeared first on TheUnmute.com - Punjabi News.

Tags:
  • aam-aadmi-party
  • latest-news
  • northern-zonal-council
  • nzc
  • punjabi-news
  • the-unmute-punjabi-news

Asian Games: ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

Monday 25 September 2023 02:54 PM UTC+00 | Tags: asian-games asian-games-2023 hangzhou latest-news medals punjab punjab-congress punjab-police

ਚੰਡੀਗੜ੍ਹ, 25 ਸਤੰਬਰ 2023: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ (Asian Games) ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਤੇ ਕੁਸ਼ਤੀ ਵਿੱਚ ਮੈਡਲ ਜਿੱਤਦਿਆਂ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।

ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਕੱਲ੍ਹ ਵੀ ਰੋਇੰਗ (Asian Games) ਵਿੱਚ ਪੰਜਾਬ ਨੇ ਇੱਕ ਚਾਂਦੀ ਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ।ਅੱਜ ਪੰਜਾਬ ਦੇ ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗ਼ਾ ਜਿੱਤਿਆ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਤੇ ਕਨਿਕਾ ਆਹੂਜਾ ਪੰਜਾਬ ਤੋਂ ਹਨ। ਇਸੇ ਤਰ੍ਹਾਂ ਰੋਇੰਗ ਖੇਡ ਵਿੱਚ ਪੁਰਸ਼ਾਂ ਦੀ ਕੁਆਡਰੱਪਲ ਸਕੱਲਜ਼ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਦੋ ਖਿਡਾਰੀ ਸੁਖਮੀਤ ਸਿੰਘ ਤੇ ਸਤਨਾਮ ਸਿੰਘ ਪੰਜਾਬ ਦੇ ਮਾਨਸਾ ਸਬੰਧਤ ਹਨ।

ਰੋਇੰਗ ਵਿੱਚ ਹੀ ਭਾਰਤ ਨੇ ਕੌਕਸਲੈਸ ਫੋਰ ਵਿੱਚ ਵੀ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਜਸਵਿੰਦਰ ਸਿੰਘ ਵੀ ਸ਼ਾਮਲ ਸੀ। ਜਸਵਿੰਦਰ ਸਿੰਘ ਨੇ ਕੱਲ੍ਹ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਨਿਸ਼ਾਨੇਬਾਜ਼ੀ ਵਿੱਚ ਭਾਰਤੀ ਟੀਮ ਨੇ ਰੈਪਿਡ ਫਾਇਰ ਪਿਸਟਲ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਵਿਜੈਵੀਰ ਸਿੱਧੂ ਸ਼ਾਮਲ ਸੀ।

The post Asian Games: ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ appeared first on TheUnmute.com - Punjabi News.

Tags:
  • asian-games
  • asian-games-2023
  • hangzhou
  • latest-news
  • medals
  • punjab
  • punjab-congress
  • punjab-police

ਚੰਡੀਗੜ੍ਹ, 25 ਸਤੰਬਰ 2023: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਾ ਭਲਾਈ ਅਫਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋ ਵੱਖ-ਵੱਖ ਮੁੱਦਿਆਂ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਸਬੰਧੀ ਸਕੀਮ ਬਾਰੇ ਅਤੇ ਅੰਬੇਦਕਰ ਭਵਨਾਂ ਦੀਆਂ ਇਮਾਰਤਾਂ ਦੇ ਰੱਖ-ਰਖਾਅ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।

ਡਾ. ਬਲਜੀਤ ਕੌਰ (Dr. Baljit Kaur) ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਦੋਰਾਨ 2.6 ਲੱਖ ਵਿਦਿਆਰਥੀਆਂ ਦਾ ਟੀਚਾ ਹੈ, ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਕੀਮ ਦਾ ਲਾਭ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਭਲਾਈ ਅਫਸਰਾਂ ਨੂੰ ਜਾਗਰੂਕਤਾ ਮੁਹਿੰਮ ਚਲਾਉਣ ਦੇ ਆਦੇਸ਼ ਵੀ ਦਿੱਤੇ।

ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਦੀਆਂ ਤਜਵੀਜਾਂ 15 ਦਿਨਾਂ ਦੇ ਅੰਦਰ-ਅੰਦਰ ਮੁੱਖ ਦਫ਼ਤਰ ਨੂੰ ਭੇਜਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਸਹੀ ਤਰ੍ਹਾਂ ਲਾਗੂ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਪਹੁੰਚ ਸਕੇ।

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ- ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ, ਜਾਇੰਟ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ।

The post ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਬੰਧਤ ਵਰਗ ਦੇ ਲੋਕਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਨਿਰਦੇਸ਼ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • dr-baljit-kaur
  • latest-news
  • punjab-news
  • the-unmute-breaking-news

ਚੰਡੀਗੜ੍ਹ, 25 ਸਤੰਬਰ 2023: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਨੂੰ ਆਧੁਨਿਕ ਤਕਨੀਕਾਂ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਹੈ ਤਾਂ ਜੋ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਲੋਕਾਂ 'ਤੇ ਸ਼ਿਕੰਜਾ ਕੱਸਿਆ ਜਾ ਸਕੇ।

ਅੱਜ ਆਬਕਾਰੀ ਤੇ ਕਰ ਭਵਨ ਵਿਖੇ ਵਿਭਾਗ ਦੀਆਂ 24 ਨਵੀਆਂ ਇਨੋਵਾ ਕਾਰਾਂ ਨੂੰ ਹਰੀ ਝੰਡੀ ਦਿਖਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਾਹਨ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਫੜਨ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੌਰਾਨ ਐਸ.ਆਈ.ਪੀ.ਯੂ. ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਦੇ ਫੀਲਡ ਅਫਸਰਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਬਿਹਤਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਹਰ ਲੋੜੀਂਦੀ ਤਕਨੀਕ ਅਤੇ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਨੇ ਡਰਾਈਵਰਾਂ ਨੂੰ ਕਾਰਾਂ ਦੀਆਂ ਚਾਬੀਆਂ ਸੌਂਪੀਆਂ ਅਤੇ ਕੇਕ ਵੀ ਕੱਟਿਆ।

ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਪੱਸ਼ਟ ਇਰਾਦਿਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੀ ਟੀਮ ਦੀ ਸਮਰਪਿਤ ਭਾਵਨਾ ਸਦਕਾ ਪਿਛਲੇ ਡੇਢ ਸਾਲ ਦੌਰਾਨ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਵਿਭਾਗ ਦੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਕਾਰਗੁਜ਼ਾਰੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਤਾਂ ਜੋ ਉਨ੍ਹਾਂ ਦੇ ਰਵੱਈਏ ਵਿਚ ਤਬਦੀਲੀ ਜਾਂ ਕਿਸੇ ਸਹੂਲਤ ਦੀ ਘਾਟ ਕਾਰਨ ਸਫ਼ਲਤਾ ਦੇ ਇਸ ਗ੍ਰਾਫ ਨੂੰ ਡਿੱਗਣ ਨਾ ਦਿੱਤਾ ਜਾਵੇ।

ਸੂਬੇ ਦੇ ਆਪਣੇ ਮਾਲ ਸਰੋਤਾਂ ਨੂੰ ਮਜ਼ਬੂਤ ਕਰਨ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਵਿੱਚ ਆਮ ਲੋਕਾਂ ਨੂੰ ਸ਼ਾਮਲ ਕਰਨ ਲਈ ਕਰ ਵਿਭਾਗ ਵੱਲੋਂ 'ਮੇਰਾ ਬਿੱਲ' ਅਤੇ ਆਬਕਾਰੀ ਵਿਭਾਗ ਵੱਲੋਂ 'ਐਕਸਾਈਜ਼ ਲੇਬਲ ਸਿਟੀਜ਼ਨ' ਵਰਗੀਆਂ ਮੋਬਾਈਲ ਐਪਾਂ ਲਾਂਚ ਕੀਤੀਆਂ ਗਈਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਵੀ ਹਾਜ਼ਰ ਸਨ |

The post ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤੇ ਬੁਨਿਆਦੀ ਢਾਂਚੇ ਨਾਲ ਲੈਸ: ਹਰਪਾਲ ਸਿੰਘ ਚੀਮਾ appeared first on TheUnmute.com - Punjabi News.

Tags:
  • aam-aadmi-party
  • equip-excise
  • latest-news
  • news
  • punjab-police
  • the-unmute-breaking-news
ਪਟਿਆਲਾ, 25 ਸਤੰਬਰ 2023: ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਅਦਿੱਤਿਆ ਉਪਲ (Aditya Uppal)  ਨੇ ਦੱਸਿਆ ਹੈ ਕਿ ਨਿਗਮ ਵੱਲੋਂ ਮੁੜ ਤੋਂ ਬੇਸਹਾਰਾ ਕੁੱਤਿਆ ਦੀ ਨਸਬੰਦੀ ਅਤੇ ਐਂਟੀਰੈਬੀਜ ਵੈਕਸੀਨੇਸ਼ਨ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਕੀਤੇ ਗਏ ਟੈਂਡਰ ਦਾ ਸਮਾਂ 2 ਸਾਲ ਦਾ ਹੋਵੇਗਾ। ਇਸ ਵਿੱਚ ਰੋਜਾਨਾ ਲਗਭਗ 15 ਬੇਸਹਾਰਾ ਕੁੱਤਿਆ ਦੀ ਨਸਬੰਦੀ ਅਤੇ ਐਂਟੀਰੈਬੀਜ ਵੈਕਸੀਨੇਸ਼ਨ ਕੀਤੀ ਜਾਵੇਗੀ।
ਕਮਿਸ਼ਨਰ (Aditya Uppal) ਨੇ ਅੱਗੇ ਦੱਸਿਆ ਕਿ ਡੌਗ ਕੈਚਿੰਗ ਟੀਮ ਪਟਿਆਲਾ ਸ਼ਹਿਰ ਦੇ ਵੱਖ- ਵੱਖ ਇਲਾਕਿਆ ਵਿੱਚੋਂ ਬੇਸਹਾਰਾ ਕੁੱਤਿਆ ਨੂੰ ਫੜਕੇ ਏ.ਬੀ.ਸੀ ਸੈਂਟਰ ਵਿਖੇ ਰੱਖੇਗੀ, ਜਿੱਥੇ ਉਨ੍ਹਾਂ ਦੀ ਸਰਜਰੀ ਅਤੇ ਵੈਕਸੀਨੇਸ਼ਨ ਕੀਤੀ ਜਾਵੇਗੀ, ਉਪਰੰਤ ਉਨ੍ਹਾਂ ਦੀ ਪੋਸਟ ਕੇਅਰ ਕੀਤੀ ਜਾਵੇਗੀ।ਇਸ ਉਪਰੰਤ ਇਨ੍ਹਾਂ ਬੇਸਹਾਰਾ ਕੁੱਤਿਆ ਨੂੰ ਉਸੀ ਥਾਂ ਤੇ ਮੁੜ ਤੋਂ ਛੱਡਿਆ ਜਾਵੇਗਾ, ਜਿਸ ਥਾਂ ਤੋਂ ਇਨ੍ਹਾਂ ਨੂੰ ਫੜਿਆ ਗਿਆ ਸੀ।
ਇਸੇ ਦੌਰਾਨ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਦੱਸਿਆ ਕਿ ਇਸ ਟੈਂਡਰ ਵਿੱਚ ਸਰਜਰੀ ਅਤੇ ਵੈਕਸੀਨੇਸ਼ਨ ਤੋਂ ਇਲਾਵਾ ਡੌਂਗ਼ਜ਼ ਦਾ ਸਰਵੇ ਵੀ ਕਰਵਾਇਆ ਜਾਣਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਪਟਿਆਲਾ ਸ਼ਹਿਰ ਵਿੱਚ ਕੁੱਲ ਕਿੰਨੇ ਡੌਂਗਜ ਹਨ ਅਤੇ ਇਨ੍ਹਾਂ ਵਿੱਚੋਂ ਕਿੰਨਿਆ ਦੀ ਨਸਬੰਦੀ ਅਤੇ ਵੈਕਸੀਨੇਸ਼ਨ ਹੋ ਚੁੱਕੀ ਹੈ ਅਤੇ ਕਿੰਨੇ ਨਸਬੰਦੀ ਅਤੇ ਵੈਕਸੀਨੇਸ਼ਨ ਤੋਂ ਅਜੇ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਨਿਗਮ ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

The post ਨਗਰ ਨਿਗਮ ਵੱਲੋਂ ਬੇਸਹਾਰਾ ਕੁੱਤਿਆ ਦੀ ਨਸਬੰਦੀ ਤੇ ਐਂਟੀਰੈਬੀਜ ਵੈਕਸੀਨੇਸ਼ਨ ਕਰਨ ਦਾ ਕੰਮ ਸ਼ੁਰੂ: ਅਦਿੱਤਿਆ ਉਪਲ appeared first on TheUnmute.com - Punjabi News.

Tags:
  • aditya-uppal
  • latest-news
  • municipal-corporation
  • patiala
  • punjab
  • shiromani-akali-dal

ਚੰਡੀਗੜ੍ਹ/ਫਗਵਾੜਾ, 25 ਸਤੰਬਰ 2023: ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਕਸ਼ਮੀਰ ਸਿੰਘ ਮੱਲ੍ਹੀ (Kashmir Singh Malhi) ਨੇ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਬਲਕਾਰ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਐਨ.ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ।

ਇਸ ਮੌਕੇ ਕੈਬਨਿਟ ਮੰਤਰੀਆਂ ਵਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਇਸ ਜ਼ਿੰਮੇਂਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਂਦੇ ਹੋਏ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਵਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਨਿਭਾਇਆ ਜਾ ਰਿਹਾ ਹੈ ਜਿਸ ਦਾ ਪ੍ਰਤੱਖ ਰੋਜ਼ਾਨਾ ਰਾਜ ਅੰਦਰ ਲਏ ਜਾ ਰਹੇ ਇਤਿਹਾਸਿਕ ਫ਼ੈਸਲਿਆਂ ਤੋਂ ਲੱਗਦਾ ਹੈ ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਤ ਕਰਦਿਆਂ 117 ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਜਿਸ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੰਮ੍ਰਿਤਸਰ ਵਿਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ।

ਅਹੁਦਾ ਸੰਭਾਲਣ ਉਪਰੰਤ ਕਸ਼ਮੀਰ ਸਿੰਘ ਮੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਜਿੰਮੇਵਾਰੀ ਉਹ ਪੂਰੀ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪੂਰੀ ਵਚਨਬੱਧਤਾ ਦੇ ਨਾਲ ਸ਼ਹਿਰਵਾਸੀਆਂ ਦੀ ਸਹੂਲਤ ਲਈ ਲੋੜੀਂਦੇ ਕਾਰਜਾਂ ਨੂੰ ਮੁਕੰਮਲ ਕਰਵਾਕੇ ਬੁਨਿਆਦੀ ਢਾਂਚੇ ਵਿਚ ਹੋਰ ਸੂਧਾਰ ਲਿਆਉਣਗੇ।

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਹਰ ਖੇਤਰ ਵਿਚ ਵਿਕਾਸ ਦੀਆਂ ਨਵੀਆਂ ਸਿਖਰਾਂ ਛੋਹ ਰਿਹਾ ਹੈ। ਉਨ੍ਹਾਂ(Kashmir Singh Malhi) ਕਿਹਾ ਕਿ ਉਦਯੋਗਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਇੰਡਸਟਰੀਅਲ ਮੀਟ ਕਰਵਾਈ ਗਈ, ਜਿਸ ਤਹਿਤ ਕਾਰੋਬਾਰੀਆਂ ਵਲੋਂ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਕੇ ਉਦਯੋਗਾਂ ਨੂੰ ਹੋਰ ਉਤਸ਼ਾਹਤ ਕਰਨ ਵਿਚ ਬਣਦਾ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਰਾਜ ਅੰਦਰ 40 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਕੇ ਸੂਬਾ ਸਰਕਾਰ ਨੇ ਰੋਜ਼ਗਾਰ ਦੇ ਖੇਤਰ ਵਿਚ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਆਮ ਆਦਮੀ ਕਲੀਨਿਕਾਂ ਅਤੇ ਸਕੂਲ਼ ਆਫ਼ ਐਮੀਨੈਂਸ ਰਾਹੀਂ ਲੋਕਾਂ ਤੇ ਵਿਦਿਆਰਥੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ।

ਇਸ ਮੌਕੇ ਹੋਰਨਾਂ ਤੋਂ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ, ਇੰਮਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਜਿਲਾ ਯੋਜਨਾ ਕਮੇਟੀ ਦੀ ਚੇਅਰਪਰਸਨ ਲਲਿਤਾ ਸਕਲਾਨੀ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਆਦਿ ਵੀ ਮੌਜੂਦ ਸਨ।

The post ਕਸ਼ਮੀਰ ਸਿੰਘ ਮੱਲੀ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ appeared first on TheUnmute.com - Punjabi News.

Tags:
  • balkar-singh
  • improvement-trust
  • kashmir-singh-malhi
  • phagwara

ਜੀਐਸਟੀ 'ਚ 17% ਅਤੇ ਆਬਕਾਰੀ ਮਾਲੀਏ 'ਚ 44% ਵਾਧਾ ਦਰਜ: ਹਰਪਾਲ ਸਿੰਘ ਚੀਮਾ

Monday 25 September 2023 03:32 PM UTC+00 | Tags: aam-aadmi-party gst harpal-singh-cheema news the-unmute-breaking-news

ਚੰਡੀਗੜ੍ਹ, 25 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਰਜ਼ੇ ਬਾਰੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇਥੇ ਮੌਜੂਦਾ ਸੂਬਾ ਸਰਕਾਰ ਵੱਲੋਂ ਵਜੋਂ ਚੁੱਕੇ ਗਏ ਕਰਜੇ ਦੇ ਇੱਕ-ਇੱਕ ਪੈਸੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਕੁੱਲ ਕਰਜ਼ੇ ਵਿੱਚੋਂ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਏ ਕਰਜ਼ੇ ਦੇ ਵਿਆਜ ਵਜੋਂ 27 ਹਜ਼ਾਰ ਕਰੋੜ ਰੁਪਏ ਅਦਾ ਕੀਤੇ ਗਏ ਹਨ। ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੇਂਦਰ ਸਰਕਾਰ ਤੋਂ 8145 ਕਰੋੜ ਰੁਪਏ ਦੇ ਬਕਾਏ ਦਿਵਾਉਣ ਵਿੱਚ ਸੂਬਾ ਸਰਕਾਰ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਪੰਜਾਬ ਸਿਰ ਪਿਛਲੇ ਡੇਢ ਸਾਲ ਦੌਰਾਨ ਚੜ੍ਹੇ 47,109 ਕਰੋੜ ਰੁਪਏ ਦੇ ਕਰਜ਼ੇ ਦੇ ਜਵਾਬ ਵਿੱਚ 48,530 ਕਰੋੜ ਰੁਪਏ ਦਾ ਲੇਖਾ-ਜੋਖਾ ਦਿੱਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ 47109 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਹੈ, ਜਿਸ ਵਿੱਚ ਵਿੱਤੀ ਸਾਲ 2022-23 ਦੌਰਾਨ ਉਠਾਏ ਗਏ 32,448 ਕਰੋੜ ਰੁਪਏ ਅਤੇ 1 ਅਪ੍ਰੈਲ, 2023 ਤੋਂ 31 ਅਗਸਤ ਤੱਕ 14661 ਕਰੋੜ ਰੁਪਏ ਦੇ ਕਰਜ਼ੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 27,106 ਕਰੋੜ ਰੁਪਏ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸੂਬਾ ਸਰਕਾਰਾਂ ਵੱਲੋਂ ਚੁੱਕੇ ਗਏ ਕਰਜ਼ੇ ‘ਤੇ ਵਿਆਜ ਵਜੋਂ ਅਦਾ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਪੂੰਜੀਗਤ ਖਰਚੇ ‘ਤੇ 10,208 ਕਰੋੜ ਰੁਪਏ ਖਰਚਣ ਤੋਂ ਇਲਾਵਾ ਸੂਬਾ ਸਰਕਾਰ ਨੇ ਪਨਸਪ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 1148 ਕਰੋੜ ਰੁਪਏ ਦੇ ਕਰਜ਼ੇ ਨੂੰ ਸਹਿਣ ਕੀਤਾ ਤਾਂ ਜੋ ਇਨ੍ਹਾਂ ਅਦਾਰਿਆਂ ਨੂੰ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਪਿਛਲੀਆਂ ਸਰਕਾਰਾਂ ਦੇ ਬਕਾਇਆ ਬਿਜਲੀ ਸਬਸਿਡੀ ਬਿੱਲ ਦੇ 2556 ਕਰੋੜ ਰੁਪਏ ਪੀ.ਐਸ.ਪੀ.ਸੀ.ਐਲ. ਨੂੰ ਅਦਾ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੇਂਡੂ ਵਿਕਾਸ ਫੰਡ ਦੇ 798 ਕਰੋੜ ਰੁਪਏ, ਗੰਨਾ ਕਿਸਾਨਾਂ ਦੇ 1008 ਕਰੋੜ ਰੁਪਏ, ਕੇਂਦਰੀ ਸਪਾਂਸਰਡ ਸਕੀਮਾਂ ਦੇ 1750 ਕਰੋੜ ਰੁਪਏ ਅਦਾ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਸਤੀਆਂ ਦਰਾਂ 'ਤੇ ਕਰਜ਼ਾ ਦਿਵਾਉਣ ਲਈ ਸਥਾਪਤ ਕੀਤੇ ਸਿੰਕਿੰਗ ਫੰਡ ਵਿੱਚ ਵੀ 4000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਵੱਲ ਕੁੱਲ 8145 ਕਰੋੜ ਰੁਪਏ ਦਾ ਬਕਾਇਆ ਹੈ, ਜਿਸ ਵਿੱਚ 5637 ਕਰੋੜ ਰੁਪਏ ਪੇਂਡੂ ਵਿਕਾਸ ਫੰਡ, 1857 ਕਰੋੜ ਰੁਪਏ ਵਿਸ਼ੇਸ਼ ਪੂੰਜੀ ਸਹਾਇਤਾ ਅਤੇ 651 ਕਰੋੜ ਰੁਪਏ ਰਾਸ਼ਟਰੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਦੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲ ਬਕਾਇਆ ਪੇਂਡੂ ਵਿਕਾਸ ਫੰਡ (ਆਰਡੀਐਫ) ਸਮੇਤ ਰਾਜ ਦੇ ਬਕਾਏ ਮੰਗਣ ਲਈ ਸਬੰਧਤ ਕੇਂਦਰੀ ਮੰਤਰੀ ਨਾਲ ਮੁਲਾਕਾਤਾਂ ਵੀ ਕੀਤੀਆਂ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਕੇਂਦਰ ਸਰਕਾਰ ਤੋਂ ਬਕਾਇਆ ਰਾਸ਼ੀ ਦਿਵਾਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਝੂਠੀ ਬਿਆਨਬਾਜ਼ੀ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਕਰੜਾ ਜਵਾਬ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਜੀ.ਐਸ.ਟੀ. ਵਿੱਚ 17 ਫੀਸਦੀ, ਆਬਕਾਰੀ ਮਾਲੀਏ ਵਿੱਚ 44 ਫੀਸਦੀ, ਵਾਹਨਾਂ ਤੋਂ ਟੈਕਸਾਂ ਵਿੱਚ 13 ਫੀਸਦੀ, ਅਤੇ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਮਾਲੀਏ ਵਿੱਚ 3 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੀ ਗਈ 32,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਕਰਜ਼ੇ ਦੀ ਸੌਗਾਤ ਦੀ ਵਿਆਜ ਦਰ ਨੂੰ ਘਟਾ ਕੇ 7.35 ਫੀਸਦੀ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਸ ਨਾਲ ਸੂਬੇ ਨੂੰ 3500 ਕਰੋੜ ਰੁਪਏ ਦੀ ਬਚਤ ਹੋਈ ਹੈ।

ਇਸ ਮੌਕੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੰਗਲਵਾਰ ਤੋਂ ਅੰਮ੍ਰਿਤਸਰ ਵਿੱਚ ਹੋਣ ਵਾਲੀ ਨਾਰਥ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੌਂਸਲ ਦੀ ਪਿਛਲੀ ਮੀਟਿੰਗ ਦੌਰਾਨ ਬੀ.ਬੀ.ਐਮ.ਬੀ ਅਤੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਏ ਗਏ ਸਨ। ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਤੋਂ ਜ਼ਮੀਨ ਲੈਣ ਦੀਆਂ ਕੋਸ਼ਿਸ਼ਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ, ਹਰਿਆਣਾ ਪੰਚਕੂਲਾ ਵਿੱਚ ਆਪਣੀ ਵੱਖਰੀ ਵਿਧਾਨ ਸਭਾ ਬਣਾ ਸਕਦਾ ਹੈ।

ਕੈਨੇਡਾ-ਭਾਰਤ ਵਿਵਾਦ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਨੇਡਾ ਵਿੱਚ ਸਿਰਫ਼ ਪੰਜਾਬ ਦੇ ਹੀ ਨਹੀਂ ਪੂਰੇ ਭਾਰਤ ਦੇ ਵਿਦਿਆਰਥੀ ਪੜ੍ਹਦੇ ਹਨ ਅਤੇ ਉੱਥੇ ਕਈ ਭਾਰਤੀ ਪੇਸ਼ੇਵਰ ਵੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਰਾਹੀਂ ਇਸ ਮੁੱਦੇ ਨੂੰ ਜਲਦੀ ਹੱਲ ਕਰਨਾ ਚਾਹੀਦਾ ਹੈ।

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਤਾਂ ਹਮੇਸ਼ਾ ਹੀ ਕਦਰਾਂ-ਕੀਮਤਾਂ ਦੀ ਗੱਲ ਹੁੰਦੀ ਸੀ ਫਿਰ ਹੁਣ ਉਹ ਕਾਨੂੰਨ ਤੋਂ ਕਿਉਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਆਪਣਾ ਕਾਇਰਤਾ ਵਾਲਾ ਰਵੱਈਆ ਛੱਡ ਕੇ ਆਪਣੇ ਆਪ ਨੂੰ ਕਾਨੂੰਨ ਦੇ ਸਪੁਰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਜੇਕਰ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ ਹੈ ਤਾਂ ਉਹ ਡਰਦੇ ਕਿਉਂ ਹਨ।

ਭਾਜਪਾ ਦੇ ਮੌਜੂਦਾ ਪ੍ਰਧਾਨ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਦੀ ਵਿੱਤੀ ਹਾਲਤ ਅਤੇ ਕਰਜ਼ੇ ਬਾਰੇ ਦਿੱਤੇ ਬਿਆਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸੂਬੇ ਸਿਰ ਸਭ ਤੋਂ ਵੱਧ ਕਰਜ਼ਾ ਚੜ੍ਹਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾ ਸਿਰਫ਼ ਬਕਾਇਆ ਕਰਜ਼ਾ ਮੁਆਫ਼ ਕਰ ਰਹੀ ਹੈ, ਸਗੋਂ ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ 37 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, 13 ਹਜ਼ਾਰ ਆਰਜ਼ੀ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਤਿੰਨ ਗੁਣਾ ਵਾਧਾ ਕੀਤਾ ਗਿਆ ਹੈ, ਸਿਖਲਾਈ ਦੌਰਾਨ ਪਟਵਾਰੀਆਂ ਦਾ ਭੱਤਾ 5000 ਰੁਪਏ ਤੋਂ ਵਧਾ ਕੇ 18000 ਰੁਪਏ ਕੀਤਾ ਗਿਆ ਹੈ, ਬਿਜਲੀ ਬਿੱਲ ਨੂੰ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ ਅਤੇ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਸਮੇਤ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

The post ਜੀਐਸਟੀ ‘ਚ 17% ਅਤੇ ਆਬਕਾਰੀ ਮਾਲੀਏ ‘ਚ 44% ਵਾਧਾ ਦਰਜ: ਹਰਪਾਲ ਸਿੰਘ ਚੀਮਾ appeared first on TheUnmute.com - Punjabi News.

Tags:
  • aam-aadmi-party
  • gst
  • harpal-singh-cheema
  • news
  • the-unmute-breaking-news

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ

Monday 25 September 2023 03:35 PM UTC+00 | Tags: aam-aadmi-party breaking-news cm-bhagwant-mann gangsters latest-news news punjab punjab-police the-unmute-latest-news

ਚੰਡੀਗੜ੍ਹ, 25 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ (Punjab Police) ਨੇ ਅੱਜ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤੱਤਾਂ ਦੇ ਸਾਥੀਆਂ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਈ ਗਈ।

ਸੂਬੇ ਦੇ ਸਮੂਹ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਏ ਗਏ ਇਸ ਅਪਰੇਸ਼ਨ ਦੌਰਾਨ ਵੱਖ-ਵੱਖ ਗੈਂਗਸਟਰਾਂ ਦੇ ਨਜ਼ਦੀਕੀ ਸਾਥੀਆਂ ਨਾਲ ਸਬੰਧਤ 264 ਰਿਹਾਇਸ਼ੀ ਅਤੇ ਹੋਰ ਵੱਖ-ਵੱਖ ਟਿਕਾਣਿਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਗਈ।

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਅਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਇਸ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ 500 ਪੁਲਿਸ ਮੁਲਾਜ਼ਮਾਂ (Punjab Police) ਦੀ ਸ਼ਮੂਲੀਅਤ ਵਾਲੀਆਂ ਪੰਜਾਬ ਪੁਲਿਸ ਦੀਆਂ 150 ਤੋਂ ਵੱਧ ਟੀਮਾਂ ਨੇ ਗੈਂਗਸਟਰਾਂ ਨਾਲ ਸਬੰਧਤ 264 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਅਤੇ 229 ਵਿਅਕਤੀਆਂ ਦੀ ਤਲਾਸ਼ੀ ਵੀ ਲਈ। ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦੀ ਯੋਜਨਾ ਸੂਬੇ ਵਿੱਚ ਗ੍ਰਿਫਤਾਰ ਕੀਤੇ ਗਏ ਵੱਖ-ਵੱਖ ਗਿਰੋਹਾਂ ਦੇ ਮੈਂਬਰਾਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ।

ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਵੱਖ-ਵੱਖ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਇਲੈਕਟ੍ਰਾਨਿਕ ਉਪਕਰਣਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਪੁਲਿਸ ਟੀਮਾਂ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਹੈ।

ਜ਼ਿਕਰਯੋਗ ਹੈ ਕਿ ਅਜਿਹੀਆਂ ਛਾਪੇਮਾਰੀਆਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦਿਆਂ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵਧੇਰੇ ਮਦਦਗਾਰ ਸਾਬਿਤ ਹੁੰਦੀਆਂ ਹਨ।

The post ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ ‘ਤੇ ਛਾਪੇਮਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • gangsters
  • latest-news
  • news
  • punjab
  • punjab-police
  • the-unmute-latest-news

ਚੰਡੀਗੜ੍ਹ/ਲੁਧਿਆਣਾ, 25 ਸਤੰਬਰ 2023: ਬੁੱਢੇ ਨਾਲੇ ਦੀ ਸਫ਼ਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ ਸੋਮਵਾਰ ਨੂੰ ਸ਼ਹਿਰ ਦੇ ਦੌਰੇ ਦੌਰਾਨ ਬੁੱਢੇ ਨਾਲੇ ਦੀ ਸਫ਼ਾਈ ਲਈ ਚੱਲ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ।

ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ 225 ਐਮ.ਐਲ.ਡੀ. ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਜਮਾਲਪੁਰ, ਸੁੰਦਰ ਨਗਰ ਵਿੱਚ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਅਤੇ ਬਹਾਦਰਕੇ ਟੈਕਸਟਾਈਲ ਇੰਡਸਟਰੀ ਦੇ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦਾ ਦੌਰਾ ਕੀਤਾ।

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਲੋਕਲ ਬਾਡੀਜ਼ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ.) ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀ ਵੀ ਵੱਖ-ਵੱਖ ਥਾਵਾਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਦੇ ਨਾਲ ਹਾਜ਼ਰ ਸਨ।

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਐਸ.ਟੀ.ਪੀ ਅਤੇ ਸੀ.ਈ.ਟੀ.ਪੀ ਦੇ ਦੌਰੇ ਦੌਰਾਨ ਅਧਿਕਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਦਾ ਉਦੇਸ਼ ਬੁੱਢੇ ਨਾਲੇ ਦੀ ਸਫਾਈ ਕਰਨ ਲਈ ਪ੍ਰੋਜੈਕਟ ਨੂੰ ਤੇਜ਼ ਕਰਨਾ ਅਤੇ ਉਦਯੋਗ ਦੀਆਂ ਸਮੱਸਿਆਵਾਂ, ਜੇਕਰ ਕੋਈ ਹਨ, ਨੂੰ ਹੱਲ ਕਰਨਾ ਸੀ। ਕੈਬਨਿਟ ਮੰਤਰੀ ਨੇ ਰੰਗਾਈ ਉਦਯੋਗ ਨੂੰ ਵੀ ਅਪੀਲ ਕੀਤੀ ਕਿ ਉਹ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਲਈ ਅਧਿਕਾਰੀਆਂ ਦਾ ਸਹਿਯੋਗ ਕਰਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਅਤੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸ਼ਹਿਰ ਦੇ ਵਿਧਾਇਕਾਂ, ਅਧਿਕਾਰੀਆਂ ਅਤੇ ਉਦਯੋਗਪਤੀਆਂ ਦੀ ਇੱਕ ਕਮੇਟੀ ਵੀ ਬਣਾਈ ਜਾਵੇਗੀ। ਜੇਕਰ ਲੋੜ ਪਈ ਤਾਂ ਸ਼ਹਿਰ ਵਿੱਚ ਹੋਰ ਸੀ.ਈ.ਟੀ.ਪੀ. ਵੀ ਲਗਾਏ ਜਾਣਗੇ। ਬੁੱਢੇ ਨਾਲੇ ਦੀ ਸਫ਼ਾਈ ਲਈ ਕਿਹੜੇ ਕਦਮ ਚੁੱਕੇ ਜਾਣੇ ਹਨ, ਇਸ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਕਮੇਟੀ ਦੀ ਮੀਟਿੰਗ ਵੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਬੁੱਢੇ ਨਾਲੇ ਦੀ ਸਫ਼ਾਈ ਦਾ ਪ੍ਰਾਜੈਕਟ ਮੁੱਖ ਮੰਤਰੀ ਭਗਵੰਤ ਮਾਨ ਦੇ ਡ੍ਰੀਮ ਪ੍ਰਾਜੈਕਟਾਂ ਵਿੱਚੋਂ ਇੱਕ ਹੈ ਅਤੇ 'ਬੁੱਢੇ ਦਰਿਆ' ਨੂੰ ਮੁੜ ਸੁਰਜੀਤ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਲਈ ਵਚਨਬੱਧ ਹੈ। ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੇ ਚੱਲ ਰਹੇ ਪ੍ਰੋਜੈਕਟ ਦੀ ਰਾਜ ਪੱਧਰ ‘ਤੇ ਵੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

The post ਸਥਾਨਕ ਸਰਕਾਰ ਮੰਤਰੀ ਨੇ ਐਸ.ਟੀ.ਪੀ., ਸੀ.ਈ.ਟੀ.ਪੀ. ਸਾਈਟਾਂ ਦਾ ਕੀਤਾ ਦੌਰਾ; ਬੁੱਢੇ ਨਾਲੇ ਦੀ ਸਫਾਈ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ appeared first on TheUnmute.com - Punjabi News.

Tags:
  • cetp
  • local-bodies-minister
  • punjab-government
  • stp
  • the-unmute-breaking-news
  • the-unmute-latest-news

ਦਿੱਲੀ 25 ਸਤੰਬਰ 2023: ਆਯੂਸਮਨ ਭਵ ਪ੍ਰੋਗਰਾਮ ਤਹਿਤ ਦੱਖਣੀ ਦਿੱਲੀ ਦੇ ਤੁਗਲਕਾਬਾਦ ਦੇ ਬਰਾਤ ਘਰ ‘ਚ ਸਿਹਤ ਮੇਲਾ ਲਗਾਇਆ ਗਿਆ । ਇਸ ਮੇਲੇ ‘ਚ ਲੋਕਾਂ ਲਈ ਮੁਫਤ ਜਾਂਚ ਡੈਸਕ ਲਗਾਏ ਗਏ ਜਿੱਥੇ ਬੀਪੀ, ਸ਼ੂਗਰ , ਈਸੀਜੀ , ਅੱਖਾਂ ਦਾ ਚੈੱਕ ਅਪ, ਟੀਬੀ ਰੋਗ ਦੀ ਜਾਂਚ , ਸੰਤੁਲਿਤ ਖਾਣ -ਪਾਣ ਦੀ ਮੁੱਢਲੀ ਜਾਣਕਾਰੀ , ਪੁਰਾਣੇ ਅਨਾਜ਼ ਵਾਰੇ ਜਾਣਕਾਰੀ ਆਦਿ ਸਹੂਲਤਾਂ ਦਿੱਤੀਆਂ ਗਈਆਂ ।

ਇਸ ਮੇਲੇ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਰਮੇਸ਼ ਬਦੂੜੀ ਨੇ ਕੀਤਾ ।ਪੁਰਾ ਸੇਹਤ ਮੇਲਾ ਦੱਖਣ ਦਿੱਲੀ ਦੀ ਚੀਫ ਮੈਡੀਕਲ ਅਫਸਰ ਡਾ. ਪੂਨਮ ਨੇ ਸੁਚੱਜੇ ਢੰਗ ਨਾਲ ਲਗਵਾਇਆ ਸੀ ‘ਤੇ ਉਹਨਾਂ ਨੇ ਲੋਕਾਂ ਨੂੰ ਇਹ ਵੀ ਬੇਨਤੀ ਕੀਤੀ ਕੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਣੋ ਤੇ ਹੋਰਾਂ ਨੂੰ ਵੀ ਲਾਭ ਉਠਾਉਣ ਲਈ ਪ੍ਰੇਰਿਤ ਕਰੋ ਜਿਸ ਨਾਲ ਸ਼ੁਰੂਆਤੀ ਕੋਸ਼ਿਸ਼ਾਂ ਨਾਲ ਕਿਸੇ ਦਾ ਭਲਾ ਹੋ ਸਕਦਾ ਹੈ ਤੇ ਉਹ ਆਪਣਾ ਇਲਾਜ ਮਹਿੰਗੇ ਹਸਪਤਾਲਾਂ ਦੀ ਬਜਾਇ ਸਰਕਾਰੀ ਸੇਹਤ ਕੇਂਦਰਾਂ ਤੋਂ ਕਰਵਾਉਣ ।

ਇਸ ਮੌਕੇ ‘ਤੇ ਬੀਸੀਸੀ ਅਫਸਰ ਅਮਰਿੰਦਰ ਸਿੰਘ ਨੇ ਲੋਕਾਂ ਨੀੰ ਵਧੀਆ ਖਾਣ ਪੀਣ ਦੀਆਂ ਆਦਤਾਂ ਪਾਉਣ ਦੀ ਸਲਾਹ ਦਿੱਤੀ ਤਾਂ ਜੋ ਵਾਧੂ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ । ਲੋਕ ਸਭਾ ਮੈਂਬਰ ਪਾਰਲੀਮੈਂਟ ਰਮੇਸ਼ ਬਿਦੂੜੀ ਨੇ ਪੁਰੀ ਸੇਹਤ ਵਿਭਾਗ ਟੀਮ ਦਾ ਇਸ ਮੇਲੇ ਲਈ ਧੰਨਵਾਦ ਕੀਤਾ ਤੇ ਕਿਹਾ ਆਉਣ ਵਾਲੇ ਸਮੇਂ ‘ਚ ਇਸ ਤਰਾਂ ਦੇ ਜਾਂਚ ਕੈੱਪ ਹੋਰ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਇੱਕ ਛੱਤ ਥੱਲੇ ਮੁਫਤ ਸਹੂਲਤਾਂ ਮਿਲ ਸਕਣ । ਉਹਨਾਂ ਨੇ ਡਾ. ਪੂਨਮ ਤੇ ਜ਼ਿਲ੍ਹੇ ਦੇ ਬਾਕੀ ਅਫਸਰ ਡਾ. ਧਰਮਿੰਦਰ ਸਿੰਘ, ਡਾ. ਲਲਿਤ ਕੁਮਾਰ , ਡਾ ਦੀਪਾ ਦੁਆ ਦਾ ਤਹਿ ਦਿਲ ਤੋੰ ਧੰਨਵਾਦ ਕੀਤਾ ।

The post ਆਯੂਸਮਨ ਭਵ ਪ੍ਰੋਗਰਾਮ ਤਹਿਤ ਦੱਖਣੀ ਦਿੱਲੀ ਦੇ ਤੁਗਲਕਾਬਾਦ ਦੇ ਬਰਾਤ ਘਰ ‘ਚ ਸਿਹਤ ਮੇਲਾ ਲਗਾਇਆ appeared first on TheUnmute.com - Punjabi News.

Tags:
  • ayusman-bhav
  • barat-ghar
  • delhi

ਅੰਮ੍ਰਿਤਸਰ, 25 ਸਤੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਸੰਸਦ ਅੰਦਰ ਉਥੋਂ ਦੇ ਵਸਨੀਕ ਸਿੱਖ  ਹਰਦੀਪ ਸਿੰਘ



ਨਿੱਝਰ ਦੇ ਕ+ਤ+ਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦਾ ਹੱਥ ਹੋਣ ਬਾਰੇ ਲਗਾਏ ਦੋਸ਼ਾਂ 'ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਪਾਸ ਕੀਤੇ ਗਏ ਇਕ ਵਿਸ਼ੇਸ਼ ਮਤੇ ਵਿਚ ਕਿਹਾ ਗਿਆ ਕਿ ਕਿਸੇ ਵੀ ਦੇਸ਼ ਦੀ ਸੰਸਦ ਵਿਚ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਆਮ ਨਹੀਂ ਸਮਝਿਆ ਜਾਂਦਾ, ਸਗੋਂ ਦੇਸ਼ ਦੇ ਸੰਵਿਧਾਨ ਦੀ ਮਾਣ-ਮਰਯਾਦਾ ਦੇ ਦਾਇਰੇ ਵਿਚ ਤੱਥਾਂ ਅਧਾਰਿਤ ਮੰਨਿਆ ਜਾਂਦਾ ਹੈ। ਪਾਰਲੀਮੈਂਟ ਅੰਦਰ ਪ੍ਰਧਾਨ ਮੰਤਰੀ ਵੱਲੋਂ ਆਖੀ ਗਈ ਹਰ ਗੱਲ ਨੂੰ ਸਹਿਜੇ ਹੀ ਨਕਾਰਿਆ ਨਹੀਂ ਜਾ ਸਕਦਾ।

ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤੀ ਏਜੰਸੀਆਂ 'ਤੇ ਲਗਾਏ ਦੋਸ਼ਾਂ ਦੀ ਸੱਚਾਈ ਦੋਹਾਂ ਦੇਸ਼ਾਂ ਨੂੰ ਰਾਜਨੀਤੀ ਤੋਂ ਪਰ੍ਹੇ ਜਾ ਕੇ ਇਕ ਸੁਹਿਰਦ ਪਹੁੰਚ ਰਾਹੀਂ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ। ਜੇਕਰ ਇਸ ਨੂੰ ਕੇਵਲ ਰਾਜਨੀਤੀ ਕਰਕੇ ਹੀ ਦਬਾ ਦਿੱਤਾ ਜਾਂਦਾ ਹੈ ਤਾਂ ਇਹ ਮਾਨਵੀ ਅਧਿਕਾਰਾਂ ਨਾਲ ਨਾਇਨਸਾਫੀ ਮੰਨੀ ਜਾਵੇਗੀ। ਇਸ ਸਮੁੱਚੇ ਵਰਤਾਰੇ ਵਿਚ ਮੁੱਖ ਮੀਡੀਆ ਅਤੇ ਸ਼ੋਸ਼ਲ ਮੀਡੀਆ ਮੰਚਾਂ 'ਤੇ ਸਿੱਖ ਅਤੇ ਪੰਜਾਬ ਵਿਰੋਧੀ ਫੈਲਾਏ ਜਾ ਰਹੇ ਨਫ਼ਰਤੀ ਕੂੜ ਪ੍ਰਚਾਰ ਦੀ ਵੀ ਕਰੜੀ ਨਿੰਦਾ ਕਰਦਿਆਂ ਕਿਹਾ ਗਿਆ ਹੈ ਕਿ ਮੀਡੀਆ ਦੇ ਵੱਡੇ ਹਿੱਸੇ ਵੱਲੋਂ ਜਾਣਬੁਝ ਕੇ ਭਾਰਤ ਕੈਨੇਡਾ ਮਾਮਲਾ ਕੇਵਲ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ 'ਤੇ ਹੀ ਕੇਂਦਰਿਤ ਕਰ ਦਿੱਤਾ ਗਿਆ ਹੈ। ਅੰਤ੍ਰਿੰਗ ਕਮੇਟੀ ਨੇ ਮਤੇ ਰਾਹੀਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਮਸਲੇ ਨੂੰ ਸੰਜੀਦਗੀ ਨਾਲ ਲੈ ਕੇ ਇਸ ਵਿਚ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਵਾਲੇ ਲੋਕਾਂ 'ਤੇ ਕਾਰਵਾਈ ਕਰੇ।

ਇਹ ਵੀ ਸਪੱਸ਼ਟ ਕੀਤਾ ਗਿਆ ਕਿ ਸਿੱਖ ਕੌਮ ਹਰ ਧਰਮ ਦਾ ਸਤਿਕਾਰ ਕਰਦੀ ਹੈ ਅਤੇ ਕਿਸੇ ਨਾਲ ਵੀ ਵੈਰ ਨਹੀਂ ਰੱਖਦੀ। ਕੁਝ ਲੋਕ ਮੌਜੂਦਾ ਸਥਿਤੀ ਨੂੰ ਕੌਮਾਂ ਵਿਚ ਵੰਡੀਆਂ ਪਾਉਣ ਲਈ ਇਕ ਹਥਿਆਰ ਵਜੋਂ ਵਰਤ ਰਹੇ ਹਨ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।ਅੰਤ੍ਰਿੰਗ ਕਮੇਟੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਉਹ ਇਸ ਗੱਲ ਵੱਲ ਗੌਰ ਕਰੇ। ਇਹ ਵੀ ਕਿਹਾ ਗਿਆ ਕਿ ਜਿਹੜੀਆਂ ਸ਼ਕਤੀਆਂ ਸਿੱਖਾਂ ਦਾ ਅਕਸ ਖਰਾਬ ਕਰ ਰਹੀਆਂ ਹਨ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸਿੱਖਾਂ ਅੰਦਰ ਪਨਪ ਰਹੀ ਬੇਵਿਸ਼ਵਾਸੀ ਨੂੰ ਖ਼ਤਮ ਕਰਨ ਵਾਸਤੇ ਵੀ ਢੁੱਕਵੇਂ ਕਦਮ ਚੁੱਕੇ ਜਾਣ।

ਇਸ ਵਿਸ਼ੇਸ਼ ਮਤੇ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵੱਲੋਂ ਕਈ ਹੋਰ ਫੈਸਲੇ ਲੈਣ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਮਾਮਲੇ ਵੀ ਵਿਚਾਰੇ ਗਏ। ਇਕ ਮਤੇ ਵਿਚ ਜੂਨ 1984 'ਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਸਮੇਂ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੇ ਨਾਲ-ਨਾਲ ਇਸ ਵਿਚ ਸਹਾਇਤਾ ਕਰਨ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਦਾ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਨੋਇਡਾ ਉਤਰਪ੍ਰਦੇਸ਼ ਦੇ ਵਸਨੀਕ ਕਾਕਾ ਸਿਦਕਦੀਪ ਸਿੰਘ ਜਿਸ ਦੇ ਸਭ ਤੋਂ ਲੰਮੇ ਕੇਸ ਹੋਣ ਕਾਰਨ ਉਸ ਦਾ ਨਾਮ ਗਿੰਨੀਜ਼ ਬੁੱਕ ਆਫ਼ ਵਰਲਡ ਵਿਚ ਦਰਜ਼ ਹੋਣ 'ਤੇ ਉਸ ਨੂੰ ਵੀ ਸਨਮਾਨਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।

ਇਕੱਤਰਤਾ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਗੁਰਨਾਮ ਸਿੰਘ ਜੱਸਲ, ਸ. ਪਰਮਜੀਤ ਸਿੰਘ ਖਾਲਸਾ, ਸ. ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਤੇ ਸ. ਮਲਕੀਤ ਸਿੰਘ ਚੰਗਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸ. ਪਰਮਜੀਤ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਅਜ਼ਾਦਦੀਪ ਸਿੰਘ, ਸ. ਤਰਸੇਮ ਸਿੰਘ, ਸ. ਗੁਰਮੇਜ ਸਿੰਘ, ਐਕਸੀਅਨ ਸ. ਜਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

The post ਭਾਰਤ-ਕੈਨੇਡਾ ਮਾਮਲੇ 'ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਸ ਕੀਤਾ ਇਕ ਵਿਸ਼ੇਸ਼ ਮਤਾ appeared first on TheUnmute.com - Punjabi News.

Tags:
  • breaking-news
  • canada
  • delegation-of-sgpc
  • india
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form