TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਰਿਫਿਊਜ਼ਲਾਂ ਦੀ ਝੜੀ 'ਚ ਜ਼ਿਲ੍ਹਾ ਤਰਨ ਤਾਰਨ ਦੇ ਰਵਿੰਦਰ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ Tuesday 26 September 2023 05:48 AM UTC+00 | Tags: breaking-news canada canada-study-visa kaur-immigration kaur-immigration-amritsar kaur-immigration-moga latest-news news visa-refusals ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ ਮੋਗਾ, 26 ਸਤੰਬਰ 2023: ਪਿੰਡ ਜਾਵੰਦਾ ਕਲ੍ਹਾਂ, ਜ਼ਿਲ੍ਹਾ ਤਰਨ ਤਾਰਨ ਦੇ ਰਹਿਣ ਵਾਲੇ ਰਵਿੰਦਰ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਕੈਨੇਡਾ (Canada) ਦਾ ਸਟੱਡੀ ਵੀਜ਼ਾ 19 ਹੀ ਦਿਨਾਂ 'ਚ ਮਿਲ ਗਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੀਝ ਨਾਲ ਉਸਦੀ ਫਾਈਲ ਤਿਆਰ ਕਰਕੇ 16 ਜੁਲਾਈ 2023 ਨੂੰ ਲਗਾਈ ਤੇ ਚਾਰ ਅਗਸਤ 2023 ਨੂੰ ਵੀਜ਼ਾ (Canada) ਆ ਗਿਆ। ਇਸ ਮੌਕੇ ਰਵਿੰਦਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084, The post ਰਿਫਿਊਜ਼ਲਾਂ ਦੀ ਝੜੀ ‘ਚ ਜ਼ਿਲ੍ਹਾ ਤਰਨ ਤਾਰਨ ਦੇ ਰਵਿੰਦਰ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News. Tags:
|
ਜਨਮੇਜਯਾ ਸਿੰਘ ਦੀ ਨਵੀਂ ਫਿਲਮ 'ਹਮ ਤੁਮ੍ਹੇ ਚਾਹਤੇ ਹੈ' ਨਾਲ ਬਾਲੀਵੁੱਡ 'ਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਤਿਆਰ Tuesday 26 September 2023 06:31 AM UTC+00 | Tags: actor-janmejaya-singh breaking-news hum-tumhein-chahte-hai new-movie news ਚੰਡੀਗੜ੍ਹ, 26 ਸਤੰਬਰ 2203: ਦਿਲਚਸਪ ਫਿਲਮਾਂ ਬਣਾਉਣ ਲਈ ਮਸ਼ਹੂਰ ਅਤੇ ਨਾਮਵਰ ਪ੍ਰੋਡਕਸ਼ਨ ਹਾਊਸ ਵਜੋਂ ਪ੍ਰਸਿੱਧੀ ਹਾਸਲ ਕਰਨ ਵਾਲੀ ਐਸ.ਆਰ.ਜੀ ਫਿਲਮਜ਼ ਇੰਟਰਨੈਸ਼ਨਲ ਨੇ ਆਪਣੀ ਇੱਕ ਹੋਰ ਸ਼ਾਨਦਾਰ ਫਿਲਮ 'ਹਮ ਤੁਮ੍ਹੇ ਚਾਹਤੇ ਹੈਂ' (Hum Tumhein Chahte Hai) ਦੇ ਪੋਸਟਰ ਲਾਂਚ ਰਾਹੀਂ ਫਿਲਮ ਰਿਲੀਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇੱਕ ਦੂਰਅੰਦੇਸ਼ੀ ਨਿਰਦੇਸ਼ਕ ਦੁਆਰਾ ਅਦਾਕਾਰਾਂ ਅਤੇ ਸ਼ਾਨਦਾਰ ਸੰਗੀਤ ਨਾਲ ਸਜੀ ਇਹ ਫਿਲਮ ਸਾਰੇ ਦਰਸ਼ਕਾਂ ਲਈ ਇੱਕ ਯਾਦਗਾਰ ਅਨੁਭਵ ਸਾਬਤ ਹੋਵੇਗੀ। ਗੋਵਿੰਦ ਬਾਂਸਲ ਅਤੇ ਰੀਮਾ ਲਹਿਰੀ ਦੁਆਰਾ ਸਾਂਝੇ ਤੌਰ ‘ਤੇ ਬਣਾਈ ਗਈ, ‘ਹਮ ਤੁਮ੍ਹੇ ਚਾਹਤੇ ਹੈਂ’ ਇੱਕ ਅਜਿਹੀ ਫਿਲਮ ਹੈ ਜੋ ਦਰਸ਼ਕਾਂ ਲਈ ਸ਼ਾਨਦਾਰ ਕਹਾਣੀਆਂ ਪੇਸ਼ ਕਰਨ ਦੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਰਾਜਨ ਲਾਇਲਪੁਰੀ ਦੇ ਸ਼ਾਨਦਾਰ ਨਿਰਦੇਸ਼ਨ ਨਾਲ ਸ਼ਿੰਗਾਰੀ ਇਹ ਫਿਲਮ ਦਰਸ਼ਕਾਂ ਨੂੰ ਇਕ ਰੋਮਾਂਚਕ ਸਫਰ ‘ਤੇ ਲੈ ਜਾਵੇਗੀ, ਜਿਸ ਨੂੰ ਉਹ ਕਦੇ ਭੁਲਾ ਨਹੀਂ ਸਕਣਗੇ। ਜਨਮੇਜਯਾ ਸਿੰਘ ਸਟਾਰਸ ਨਾਲ ਭਰਪੂਰ ਇਸ ਫਿਲਮ ਰਾਹੀਂ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੇ ਹਨ। ਫਿਲਮ ‘ਚ ਰਿਤੂਪਰਨਾ ਸੇਨਗੁਪਤਾ, ਗੋਵਿੰਦ ਨਾਮਦੇਵ, ਅਨੂਪ ਜਲੋਟਾ, ਰਾਜਪਾਲ ਯਾਦਵ, ਜ਼ਾਕਿਰ ਹੁਸੈਨ, ਅਨੁਸਮਰਿਤੀ ਸਰਕਾਰ, ਅਰੁਣ ਬਖਸ਼ੀ, ਸੁਰਿੰਦਰ ਪਾਲ, ਟੀਨਾ ਘਈ, ਅਨਿਲ ਨਾਗਰਥ, ਕੌਸ਼ਲ ਸ਼ਾਹ, ਸੰਗੀਤਾ ਸਿੰਘ ਅਤੇ ਹਿਤੇਸ਼ ਸਾਂਪਾਲ ਵਰਗੇ ਮਹਾਨ ਕਲਾਕਾਰਾਂ ਦੀ ਵੀ ਤਾਰੀਫ ਕੀਤੀ ਗਈ ਹੈ। ਫਿਲਮ ਦਾ ਸੰਗੀਤ ਮਰਹੂਮ ਬੱਪੀ ਲਹਿਰੀ ਦੁਆਰਾ ਸੁਰੀਲੇ ਅੰਦਾਜ਼ ਵਿੱਚ ਤਿਆਰ ਕੀਤਾ ਗਿਆ ਹੈ ਜਦੋਂ ਕਿ ਰੀਮਾ ਲਹਿਰੀ ਨੇ ਇੱਕ ਐਸੋਸੀਏਟ ਸੰਗੀਤ ਨਿਰਮਾਤਾ ਵਜੋਂ ਫਿਲਮ ਦੇ ਸੰਗੀਤ ‘ਤੇ ਕੰਮ ਕੀਤਾ ਹੈ। ਫਿਲਮ ਵਿੱਚ ਸ਼ਕਤੀਸ਼ਾਲੀ ਬੈਕਗ੍ਰਾਉਂਡ ਸੰਗੀਤ ਦੇਣ ਦੀ ਜ਼ਿੰਮੇਵਾਰੀ ਬੱਪਾ ਬੀ ਦੀ ਸੀ। ਇਸ ਫ਼ਿਲਮ ਦੇ ਅਰਥ ਭਰਪੂਰ ਅਤੇ ਦਿਲ ਨੂੰ ਛੂਹ ਲੈਣ ਵਾਲੇ ਗੀਤ ਫ਼ਿਲਮ (Hum Tumhein Chahte Hai) ਦੇ ਲੇਖਕ ਤੇ ਨਿਰਦੇਸ਼ਕ ਰਾਜਨ ਲਾਇਲਪੁਰੀ ਨੇ ਲਿਖੇ ਹਨ। ਇਸ ਫਿਲਮ ਦੇ ਸਾਰੇ ਗੀਤਾਂ ਨੂੰ ਕਈ ਗਾਇਕਾਂ ਨੇ ਆਪਣੀ ਆਵਾਜ਼ ਦਿੱਤੀ ਹੈ, ਜਿਨ੍ਹਾਂ ਵਿੱਚ ਬੱਪੀ ਲਹਿਰੀ, ਸ਼ਾਨ, ਰੇਗੋ ਬੀ, ਪਲਕ ਮੁੱਛਲ, ਅਲਕਾ ਯਾਗਨਿਕ, ਸਨਾ ਅਜ਼ੀਜ਼ ਅਤੇ ਅਨੂਪ ਜਲੋਟਾ ਵਰਗੇ ਗਾਇਕ ਸ਼ਾਮਲ ਹਨ। ਗੋਵਿੰਦ ਬਾਂਸਲ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, ”ਮੈਂ ਫਿਲਮ ‘ਹਮ ਤੁਮ੍ਹੇ ਚਾਹਤੇ ਹੈਂ’ ਦੁਨੀਆ ਨੂੰ ਦਿਖਾਉਣ ਲਈ ਬਹੁਤ ਉਤਸੁਕ ਹਾਂ। ਅਸੀਂ ਇਹ ਫਿਲਮ ਪੂਰੀ ਮਿਹਨਤ ਅਤੇ ਲਗਨ ਨਾਲ ਬਣਾਈ ਹੈ ਅਤੇ ਸਾਨੂੰ ਉਮੀਦ ਹੈ ਕਿ ਸਾਡੀ ਫਿਲਮ ਨੂੰ ਦਰਸ਼ਕ ਪਸੰਦ ਕਰਨਗੇ।” ਰੀਮਾ ਲਹਿਰੀ ਦਾ ਕਹਿਣਾ ਹੈ, “ਇਹ ਫਿਲਮ ਮੇਰੇ ਦਿਲ ਦੇ ਬਹੁਤ ਕਰੀਬ ਹੈ। ਇਸ ਫਿਲਮ ਨੂੰ ਪਰਦੇ ‘ਤੇ ਜ਼ਿੰਦਗੀ ‘ਚ ਲਿਆਉਣ ਦਾ ਮੇਰਾ ਸਫਰ ਬਹੁਤ ਰੋਮਾਂਚਕ ਰਿਹਾ ਹੈ। ਮੈਨੂੰ ਭਰੋਸਾ ਹੈ ਕਿ ਦਰਸ਼ਕ ਵੀ ਇਸ ਫਿਲਮ ਨਾਲ ਇਕ ਖਾਸ ਤਰ੍ਹਾਂ ਦਾ ਸਬੰਧ ਮਹਿਸੂਸ ਕਰਨਗੇ। ਸਾਡੀ ਟੀਮ ਇਸ ਫਿਲਮ ‘ਚ ਜੋ ਮਿਹਨਤ ਕੀਤੀ ਗਈ ਹੈ, ਉਹ ਪਰਦੇ ‘ਤੇ ਸਾਫ ਦਿਖਾਈ ਦੇ ਰਹੀ ਹੈ। ਅਸੀਂ ਸਾਰੇ ‘ਹਮ ਤੁਮਹੇ ਚਾਹਤੇ ਹੈਂ’ ‘ਤੇ ਦਰਸ਼ਕਾਂ ਦੀ ਪ੍ਰਤੀਕਿਰਿਆ ਜਾਣਨ ਲਈ ਬਹੁਤ ਉਤਸੁਕ ਹਾਂ।” ਫਿਲਮ ‘ਹਮ ਤੁਮ੍ਹੇ ਚਾਹਤੇ ਹੈਂ’ ਦੇ ਲੇਖਕ ਅਤੇ ਨਿਰਦੇਸ਼ਕ ਰਾਜਨ ਲਾਇਲਪੁਰੀ ਨੇ ਕਿਹਾ, ”ਇਕ ਲੇਖਕ ਅਤੇ ਨਿਰਦੇਸ਼ਕ ਹੋਣ ਦੇ ਨਾਤੇ ਮੈਂ ਇਹ ਫਿਲਮ ਆਪਣੇ ਦਿਲ ਤੋਂ ਬਣਾਈ ਹੈ ਅਤੇ ਇਸ ਫਿਲਮ ‘ਚ ਦਰਸ਼ਕਾਂ ਨੂੰ ਮੇਰੀ ਰੂਹ ਦਾ ਪ੍ਰਤੀਬਿੰਬ ਦੇਖਣ ਨੂੰ ਮਿਲੇਗਾ। ਇਹ ਭਾਰਤ ਵਿੱਚ ਪ੍ਰਚਲਿਤ ਪਿਆਰ ਅਤੇ ਕਿਸਮਤ ਵਿੱਚ ਵਿਸ਼ਵਾਸ ‘ਤੇ ਆਧਾਰਿਤ ਹੈ। ਮੈਂ ਇਸ ਫਿਲਮ ਨੂੰ ਵੱਡੇ ਪਰਦੇ ‘ਤੇ ਜੀਵਨ ਵਿੱਚ ਲਿਆਉਣ ਲਈ ਬਹੁਤ ਉਤਸੁਕ ਹਾਂ। ਮੈਨੂੰ ਉਮੀਦ ਹੈ ਕਿ ਇਹ ਫਿਲਮ ਤੁਹਾਡੇ ਦਿਲਾਂ ਨੂੰ ਉਸੇ ਤਰ੍ਹਾਂ ਛੂਹ ਲਵੇਗੀ। “ The post ਜਨਮੇਜਯਾ ਸਿੰਘ ਦੀ ਨਵੀਂ ਫਿਲਮ ‘ਹਮ ਤੁਮ੍ਹੇ ਚਾਹਤੇ ਹੈ’ ਨਾਲ ਬਾਲੀਵੁੱਡ ‘ਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਤਿਆਰ appeared first on TheUnmute.com - Punjabi News. Tags:
|
ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਜ਼ਮਾਨਤ ਪਟੀਸ਼ਨ ਲਈ ਵਾਪਸ Tuesday 26 September 2023 06:49 AM UTC+00 | Tags: breaking-news manpreet-singh-badal ਚੰਡੀਗੜ੍ਹ, 26 ਸਤੰਬਰ 2203: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੇ ਆਪਣੀ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਮਨਪ੍ਰੀਤ ਬਾਦਲ ਨੇ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਉਨ੍ਹਾਂ ਦੇ ਵਕੀਲ ਸੁਖਵਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਜਦੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਤਾਂ ਜਾਂਚ ਜਾਰੀ ਸੀ। ਹੁਣ ਜਦੋਂ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਤਾਂ ਅਸੀਂ ਨਵੇਂ ਤੱਥਾਂ ਨਾਲ ਪਟੀਸ਼ਨ ਦਾਇਰ ਕਰਾਂਗੇ। ਇਸਦੇ ਨਾਲ ਹੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੇ ਖ਼ਿਲਾਫ਼ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਸਾਰੇ ਹਵਾਈ ਅੱਡਿਆਂ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦਾ ਹੈ। ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮਨਪ੍ਰੀਤ ਤੋਂ ਇਲਾਵਾ 5 ਹੋਰ ਮੁਲਜ਼ਮ ਨਾਮਜ਼ਦ ਕੀਤੇ ਗਏ ਸਨ। ਮਨਪ੍ਰੀਤ ਬਾਦਲ ਨੇ ਗ੍ਰਿਫਤਾਰੀ ਤੋਂ ਬਚਣ ਲਈ ਚਾਰ ਦਿਨ ਪਹਿਲਾਂ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।
The post ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਜ਼ਮਾਨਤ ਪਟੀਸ਼ਨ ਲਈ ਵਾਪਸ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਨੌਰਥ ਜ਼ੋਨ ਕੌਂਸਲ ਦੀ ਅਹਿਮ ਮੀਟਿੰਗ, ਸੂਬਿਆਂ ਦੇ ਵੱਖ-ਵੱਖ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ Tuesday 26 September 2023 07:03 AM UTC+00 | Tags: aam-aadmi-party amit-shah amritsar breaking-news cm-bhagwant-mann latest-news news north-zone-council punjab punjab-bjp punjab-government punjab-news the-unmute-breaking-news ਚੰਡੀਗੜ੍ਹ, 26 ਸਤੰਬਰ 2203: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐੱਨ. ਜੈ਼ੱਡ. ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵਲੋਂ ਇਸ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਲਈ ਅੰਮ੍ਰਿਤਸਰ (Amritsar) ਪਹੁੰਚੇ ਗਏ ਹਨ | ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਅਤੇ ਦਿੱਲੀ ਦੇ LG ਵੀ ਅੰਮ੍ਰਿਤਸਰ ਪਹੁੰਚੇ ਹਨ | ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ, ਜਦੋਂ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਦੇ ਉਪ ਰਾਜਪਾਲ ਦੇ ਵੀ ਇਸ ‘ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। The post ਅੰਮ੍ਰਿਤਸਰ ‘ਚ ਨੌਰਥ ਜ਼ੋਨ ਕੌਂਸਲ ਦੀ ਅਹਿਮ ਮੀਟਿੰਗ, ਸੂਬਿਆਂ ਦੇ ਵੱਖ-ਵੱਖ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ appeared first on TheUnmute.com - Punjabi News. Tags:
|
CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਨਿਸ਼ਾਨਾ, ਆਖਿਆ- ਮੈਂ ਤੁਹਾਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ Tuesday 26 September 2023 07:12 AM UTC+00 | Tags: aam-aadmi-party bhagwant-mann breaking-news cm-bhagwant-mann latest-news news pratap-singh-bajwa punjab punjab-bjp punjab-congress punjab-government punjab-lok-sabha-election ਚੰਡੀਗੜ੍ਹ, 26 ਸਤੰਬਰ 2203: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਪੰਜਾਬ ਦੇ 3 ਕਰੋੜ ਲੋਕਾਂ ਦੇ ਨੁਮਾਇੰਦੇ ਹਨ ਅਤੇ ਪ੍ਰਤਾਪ ਬਾਜਵਾ ਵਾਂਗ ਕੁਰਸੀ ਦੇ ਤਿਕੜਮਬਾਜ਼ ਨਹੀਂ ਹਨ। ਮੁੱਖ ਮੰਤਰੀ (Bhagwant Mann) ਨੇ ਟਵੀਟ ਕਰਦਿਆਂ ਲਿਖਿਆ ਕਿ ਪ੍ਰਤਾਪ ਬਾਜਵਾ (ਭਾਜਪਾ) ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਤੁਹਾਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ | ਬੀਤੇ ਦਿਨ ਕਾਂਗਰਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਰੈਲੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਦੌਰਾਨ ਸਾਬਕਾ ਵਿੱਤ ਮੰਤਰੀ ਦੇ ਘਰ ਉੱਤੇ ਵਿਜੀਲੈਂਸ ਦੀ ਛਾਪੇਮਾਰੀ ਉੱਤੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਖੁੱਲ੍ਹ ਕੇ ਬੋਲੇ। ਸਾਬਾਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਕਿਹਾ, ਪੰਜਾਬ ਸਰਕਾਰ ਬਹੁਤ ਗ਼ਲਤ ਕਰ ਰਹੀ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ਪੰਜਾਬ ਪੂਰੀ ਤਰ੍ਹਾਂ ਨਾਲ ਕਰਜਾਈ ਹੋ ਚੁੱਕਾ ਹੈ। ਪੰਜਾਬੀਆਂ ਨੂੰ ਅਪੀਲ ਹੈ ਕਿ 13 ਸੀਟਾਂ ਕਾਂਗਰਸ ਨੇ ਲੜਨੀਆਂ ਹਨ ਪੂਰੀਆਂ ਸੀਟਾਂ ਉੱਤੇ ਜਿਤਾਉਣ ਪੰਜਾਬੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ਆਪ ਸਰਕਾਰ ਦੇ 32 ਐਮਐਲਏ ਸਾਡੇ ਸੰਪਰਕ ਵਿੱਚ ਹਨ। The post CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ‘ਤੇ ਨਿਸ਼ਾਨਾ, ਆਖਿਆ- ਮੈਂ ਤੁਹਾਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ appeared first on TheUnmute.com - Punjabi News. Tags:
|
ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁਖੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ Tuesday 26 September 2023 07:31 AM UTC+00 | Tags: aam-aadmi-party amritsar breaking-news cm-bhagwant-mann cm-sukhwinder-singh-sukhu flood himachal-pradesh latest-news news punjab punjab-breaking sri-darbar-sahib ਅੰਮ੍ਰਿਤਸਰ, 26 ਸਤੰਬਰ 2023: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (Sukhvinder Singh Sukhu) ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ, ਉਹਨਾਂ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਜਿਸ ਤੋਂ ਬਾਅਦ ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਵੱਲੋਂ ਉਹਨਾਂ ਨੂੰ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਸੁੱਖੂ (Sukhvinder Singh Sukhu ) ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਉਹਨਾਂ ਦੇ ਮਨ ਨੂੰ ਬੜਾ ਹੀ ਸਕੂਨ ਮਿਲਿਆ ਹੈ। ਉਹਨਾਂ ਕਿਹਾ ਕਿ ਜੋ ਹਿਮਾਚਲ ਦੇ ਵਿੱਚ ਤਬਾਹੀ ਹੋਈ ਹੈ, ਉਹਨਾਂ ਆਪਣੀ ਜ਼ਿੰਦਗੀ ‘ਚ ਪਹਿਲੀ ਵਾਰ ਅਜਿਹੀ ਤਬਾਹੀ ਦੇਖੀ ਹੈ। ਹੁਣ ਸਰਕਾਰ ਉਸ ਤਬਾਹੀ ‘ਚੋਂ ਨਿਕਲਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਦੱਸਿਆ ਕਿ ਹਿਮਾਚਲ ਵਿੱਚ ਆਏ ਹੜ੍ਹਾਂ ਕਾਰਨ 450 ਜਣਿਆਂ ਦੀ ਜਾਨ ਜਾਣ ਦੀ ਜਾਣਕਾਰੀ ਹੈ। ਜਦਕਿ 12000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਹਿਮਾਚਲ ‘ਚ ਤਬਾਹੀ ਕਾਰਨ ਟੁੱਟੀਆਂ ਸੜਕਾਂ ਵਿੱਚੋਂ ਬਹੁਤ ਜਿਆਦਾ ਸੜਕਾਂ ਉਹਨਾਂ ਵੱਲੋਂ ਬਣਵਾ ਦਿੱਤੀਆਂ ਗਈਆਂ ਹਨ ਅਤੇ ਕੁਝ ਦਾ ਕੰਮ ਅਜੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾ ਨੁਕਸਾਨ ਡੈਮ ਦਾ ਪਾਣੀ ਖੋਲ੍ਹੇ ਜਾਣ ਕਰਕੇ ਹੋਇਆ | ਉਨ੍ਹਾਂ ਨੇ ਕਿਹਾ ਜਦੋਂ ਹੋਲੇ-ਮਹੋਲੇ ਦਾ ਤਿਉਹਾਰ ਤੇ ਬਹੁਤ ਸਾਰੇ ਸਿੱਖ ਨੌਜਵਾਨ ਆਪਣੇ ਧਾਰਮਿਕ ਝੰਡੇ ਲਗਾ ਕੇ ਹਿਮਾਚਲ ਆਉਂਦੇ ਹਨ ਤੇ ਪਿਛਲੀਆਂ ਸਰਕਾਰ ਵੱਲੋਂ ਬੇਸ਼ਕ ਉਨ੍ਹਾਂ ਨੂੰ ਰੋਕਿਆ ਜਾਂਦਾ ਰਿਹਾ ਹੋਵੇ ਲੇਕਿਨ ਇਸ ਵਾਰ ਅਸੀਂ ਹਦਾਇਤ ਕੀਤੀ ਹੈ ਕਿਸੇ ਨੂੰ ਵੀ ਰੋਕਿਆ ਨਹੀਂ ਜਾਵੇਗਾ | ਹਰ ਇੱਕ ਵਿਅਕਤੀ ਨੂੰ ਆਪਣਾ ਧਰਮ ਦੀ ਪੂਜਾ ਪਾਠ ਕਰਨ ਦਾ ਪੂਰਾ ਹੱਕ ਹੈ। ਉਹਨਾਂ ਕਿਹਾ ਕਿ ਪੰਜਾਬ ਸਾਡਾ ਵੱਡਾ ਭਰਾ ਹੈ। ਅਸੀਂ ਆਪਣੇ ਵੱਡੇ ਭਰਾ ਦੇ ਨਾਲ ਹਮੇਸ਼ਾ ਖੜੇ ਹਨ। ਉਨ੍ਹਾਂ ਨੇ ਕਿਹਾ ਕਿ ਹਿਮਾਚਲ ਵਿੱਚ ਵੀ ਨਸ਼ਾ ਵੱਧਦਾ ਜਾ ਰਿਹਾ ਜਿਸ ਨੂੰ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲ ਕੇ ਨਸ਼ਾ ਖ਼ਤਮ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦੇ ਵਿੱਚ ਉਹ ਆਪਣੀ ਗੱਲ ਜ਼ਰੂਰ ਰੱਖਣਗੇ ਕਿਉਂਕਿ ਹਿਮਾਚਲ ਨੂੰ ਰਾਅ ਮਟੀਰੀਅਲ ਤੋਂ ਅਤੇ ਟੁਰੀਜਮ ਤੋ ਹੀ ਕਮਾਈ ਹੁੰਦੀ ਹੈ ਜਿਸ ਨੂੰ ਲੈ ਕੇ ਉਹ ਆਪਣੀ ਗੱਲ ਜਰੂਰ ਰੱਖਣਗੇ | ਜਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਵਿੱਚ ਉੱਤਰੀ ਖੇਤਰੀ ਦੀ ਬੈਠਕ ਰੱਖੀ ਗਈ ਹੈ, ਜਿਸ ਦੀ ਪ੍ਰਧਾਨਗੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ | ਜਿਸ ਵਿੱਚ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਪ੍ਰਤੀਨਿਧੀ ਅਤੇ ਗਵਰਨਰ ਸ਼ਾਮਲ ਹੋਣਗੇ ਜਿਸਦੇ ਚਲਦੇ ਸੁਖਵਿੰਦਰ ਸਿੰਘ ਸੁੱਖੂ ਵੀ ਅੱਜ ਅੰਮ੍ਰਿਤਸਰ ਪਹੁੰਚੇ ਹਨ | The post ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁਖੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ appeared first on TheUnmute.com - Punjabi News. Tags:
|
ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਹਾਈਕੋਰਟ ਨੇ ਸਾਬਕਾ AIG ਆਸ਼ੀਸ਼ ਕਪੂਰ ਨੂੰ ਦਿੱਤੀ ਜ਼ਮਾਨਤ Tuesday 26 September 2023 07:49 AM UTC+00 | Tags: aam-aadmi-party aig-ashish-kapoor breaking-news cm-bhagwant-mann high-court latest-news news punjab punjab-and-haryana-high-court punjab-government punjab-police ਚੰਡੀਗੜ੍ਹ, 26 ਸਤੰਬਰ 2023: ਸਾਬਕਾ ਏ.ਆਈ.ਜੀ. ਆਸ਼ੀਸ਼ ਕਪੂਰ (Ashish Kapoor) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ | ਹਾਈਕੋਰਟ ਨੇ ਆਸ਼ੀਸ਼ ਕਪੂਰ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸ਼ੀਸ਼ ਕਪੂਰ ਦੀ ਘਰਵਾਲੀ ਨੇ ਮਾਨਯੋਗ ਜੱਜ ਸਾਹਮਣੇ ਕੁਝ ਤੱਥ ਪੇਸ਼ ਕੀਤੇ ਹਨ | ਜਿਕਰਯੋਗ ਹੈ ਕਿ ਆਸ਼ੀਸ਼ ਕਪੂਰ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ | ਕਿਊਂਕਿ ਆਸ਼ੀਸ਼ ਕਪੂਰ ‘ਤੇ ਦੋ ਮਾਮਲੇ ਦਰਜ ਹਨ, ਜਿਨ੍ਹਾਂ ਨੂੰ ਇੱਕ ਵਿੱਚ ਹੀ ਜ਼ਮਾਨਤ ਮਿਲੀ ਹੈ | ਉਨ੍ਹਾਂ ਨੂੰ ਬਾਹਰ ਆਉਣ ਲਈ ਦੋਵੇਂ ਮਾਮਲਿਆਂ ਵਿੱਚ ਜ਼ਮਾਨਤ ਮਿਲਣੀ ਜ਼ਰੂਰੀ ਹੈ |
The post ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਹਾਈਕੋਰਟ ਨੇ ਸਾਬਕਾ AIG ਆਸ਼ੀਸ਼ ਕਪੂਰ ਨੂੰ ਦਿੱਤੀ ਜ਼ਮਾਨਤ appeared first on TheUnmute.com - Punjabi News. Tags:
|
ਦਿੱਲੀ: ਚੋਰਾਂ ਨੇ ਜਿਊਲਰੀ ਸ਼ੋਅਰੂਮ ਦੀ ਛੱਤ ਪਾੜ ਕਰੀਬ 25 ਕਰੋੜ ਰੁਪਏ ਦੇ ਗਹਿਣੇ ਕੀਤੇ ਚੋਰੀ Tuesday 26 September 2023 08:01 AM UTC+00 | Tags: aam-aadmi-party arrested-two-thieves breaking-news cm-bhagwant-mann delhi delhi-police ewelery-showroom jangpura jewelery latest-news news punjab robbery the-unmute-breaking-news thieves-stole ਚੰਡੀਗੜ੍ਹ, 26 ਸਤੰਬਰ 2023: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਚੋਰੀ ਦੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਜੰਗਪੁਰਾ ਦੇ ਜਿਊਲਰੀ (jewelery) ਸ਼ੋਅਰੂਮ ਦੀ ਛੱਤ ਪਾੜ ਕੇ ਚੋਰਾਂ ਨੇ ਵਾਰਦਾਤ ਨੂੰ ਅੰਜ਼ਾਮ ਦਿੱਤਾ। ਚੋਰਾਂ ਨੇ ਛੱਤ ਪਾੜ ਕੇ ਕਰੀਬ 25 ਕਰੋੜ ਰੁਪਏ ਦੇ ਗਹਿਣੇ ਚੋਰੀ ਕਰ ਲਏ। ਜਾਣਕਾਰੀ ਮੁਤਾਬਕ ਚੋਰਾਂ ਨੇ ਦਿੱਲੀ ਦੇ ਜੰਗਪੁਰਾ ਇਲਾਕੇ ‘ਚ ਸਥਿਤ ਸ਼ੋਅਰੂਮ ਨੂੰ ਨਿਸ਼ਾਨਾ ਬਣਾਇਆ। ਦਸਿਆ ਜਾ ਰਿਹਾ ਹੈ ਕਿ ਚੋਰ ਛੱਤ ਪਾੜ ਕੇ ਸ਼ੋਅਰੂਮ ਅੰਦਰ ਦਾਖਲ ਹੋਏ। ਉਹ ਇੱਥੋਂ ਸੋਨਾ, ਹੀਰੇ ਅਤੇ ਗਹਿਣੇ (jewelery) ਚੋਰੀ ਕਰਕੇ ਫ਼ਰਾਰ ਹੋ ਗਏ। ਸੀਸੀਟੀਵੀ ਦੀ ਮੱਦਦ ਨਾਲ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ। The post ਦਿੱਲੀ: ਚੋਰਾਂ ਨੇ ਜਿਊਲਰੀ ਸ਼ੋਅਰੂਮ ਦੀ ਛੱਤ ਪਾੜ ਕਰੀਬ 25 ਕਰੋੜ ਰੁਪਏ ਦੇ ਗਹਿਣੇ ਕੀਤੇ ਚੋਰੀ appeared first on TheUnmute.com - Punjabi News. Tags:
|
ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਦੀ ਵਿਦਿਆਰਥਣ ਵੱਲੋਂ ਹੋਸਟਲ 'ਚ ਫਾਹਾ ਲੈ ਕੇ ਖ਼ੁਦਕੁਸ਼ੀ Tuesday 26 September 2023 08:14 AM UTC+00 | Tags: baba-farid-law-college breaking-news committed-suicide news punjab-breaking-news suicide suicide-case ਫਰੀਦਕੋਟ, 26 ਸਤੰਬਰ 2023: ਬਾਬਾ ਫਰੀਦ ਲਾਅ ਕਾਲਜ ਦੇ ਹੋਸਟਲ ‘ਚ ਬੀਤੀ ਰਾਤ ਇੱਕ ਵਿਦਿਆਰਥਣ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ (suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥਣ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥਣ ਅਮਨਦੀਪ ਕੌਰ ਬਾਬਾ ਫ਼ਰੀਦ ਲਾਅ ਕਾਲਜ ‘ਚ ਕਾਨੂੰਨ ਦੀ ਪੜ੍ਹਾਈ ਕਰ ਰਹੀ ਸੀ ਅਤੇ ਚੌਥੇ ਸਾਲ ਦੀ ਵਿਦਿਆਰਥਣ ਸੀ | ਮੌਕੇ ‘ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਮੁਰਦਾਘਰ ‘ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਖੁਦਕੁਸ਼ੀ (suicide) ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪੁਲਿਸ ਨੇ ਲਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | The post ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਦੀ ਵਿਦਿਆਰਥਣ ਵੱਲੋਂ ਹੋਸਟਲ ‘ਚ ਫਾਹਾ ਲੈ ਕੇ ਖ਼ੁਦਕੁਸ਼ੀ appeared first on TheUnmute.com - Punjabi News. Tags:
|
ਲਖੀਮਪੁਰ ਖੀਰੀ ਮਾਮਲੇ 'ਚ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਰਾਹਤ Tuesday 26 September 2023 08:27 AM UTC+00 | Tags: ashish-mishra breaking-news india lakhimpur-kheri-violence lakhimpur-kheri-violence-case lakhimpur-khiri lakhimpur-khiri-violence-case news punjab-news supreme-court supreme-court-issues-notice-to-uttar-pradesh-government the-unmute-breaking-news the-unmute-punjabi-news tikonia up-government uttar-pradesh-government uttar-pradesh-police ਚੰਡੀਗੜ੍ਹ, 26 ਸਤੰਬਰ 2023: ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ (Ashish Mishra) ਦੀ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਬਦਲਾਵ ਕੀਤਾ ਹੈ। ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਦਿੱਲੀ ਵਿੱਚ ਰਹਿਣ ਦੀ ਇਜਾਜ਼ਤ ਦੇ ਦਿੱਤੀ ਹੈ। ਆਪਣੀ ਬੀਮਾਰ ਮਾਂ ਦੀ ਦੇਖਭਾਲ ਕਰਨ ਅਤੇ ਆਪਣੀ ਧੀ ਦਾ ਇਲਾਜ ਕਰਵਾਉਣ ਲਈ ਦਿੱਲੀ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਇਹ ਸ਼ਰਤ ਰੱਖੀ ਹੈ ਕਿ ਉਹ ਲੰਬਿਤ ਕੇਸ ਦੇ ਸਬੰਧ ਵਿੱਚ ਕਿਸੇ ਵੀ ਜਨਤਕ ਸਮਾਗਮ ਵਿੱਚ ਹਿੱਸਾ ਨਹੀਂ ਲੈਣਗੇ। ਇਸਦੇ ਨਾਲ ਹੀ ਉਨ੍ਹਾਂ ਨੂੰ ਮੀਡੀਆ ਨੂੰ ਸੰਬੋਧਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਯੂਪੀ ਵਿੱਚ ਦਾਖ਼ਲੇ ‘ਤੇ ਪਾਬੰਦੀ ਵੀ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਿਸਾਨ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹ ਗਈ ਸੀ। ਜਿਸ ਵਿੱਚ ਕੁਝ ਕਿਸਾਨਾਂ ਦੀ ਮੌਤ ਹੋ ਗਈ ਸੀ । ਇਸ ਘਟਨਾ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ (Ashish Mishra) ‘ਤੇ ਕਿਸਾਨਾਂ ਦੇ ਕਤਲ ਦਾ ਦੋਸ਼ ਲੱਗਾ ਸੀ। ਬਾਅਦ ਵਿਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਉਹ ਜ਼ਮਾਨਤ ‘ਤੇ ਰਿਹਾਅ ਹੈ। ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਦਾਲਤ ਨੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸ਼ਰਤੀਆ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਪਰਿਵਾਰ ਨੂੰ ਸਬੰਧਤ ਕੇਸ ਵਿੱਚ ਗਵਾਹਾਂ ਤੋਂ ਦੂਰ ਰਹਿਣ ਦਾ ਹੁਕਮ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੇਕਰ ਆਸ਼ੀਸ਼ ਮਿਸ਼ਰਾ ਜਾਂ ਉਨ੍ਹਾਂ ਦੇ ਪਰਿਵਾਰ ਨੇ ਮਾਮਲੇ ਨਾਲ ਜੁੜੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜੇਕਰ ਕਿਸੇ ਵੀ ਤਰ੍ਹਾਂ ਜ਼ਮਾਨਤ ਦੀਆਂ ਸ਼ਰਤਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜ਼ਮਾਨਤ ਰੱਦ ਕਰ ਦਿੱਤੀ ਜਾਵੇਗੀ। The post ਲਖੀਮਪੁਰ ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਰਾਹਤ appeared first on TheUnmute.com - Punjabi News. Tags:
|
ਰਾਜਸਥਾਨ: ED ਵੱਲੋਂ ਗ੍ਰਹਿ ਰਾਜ ਮੰਤਰੀ ਰਾਜੇਂਦਰ ਯਾਦਵ ਦੇ ਟਿਕਾਣਿਆਂ 'ਤੇ ਛਾਪੇਮਾਰੀ Tuesday 26 September 2023 08:39 AM UTC+00 | Tags: breaking breaking-news congress delhi ed-raid ed-team latest-news news rajasthan rajasthan-government rajasthan-news rajendra-yadav ਚੰਡੀਗੜ੍ਹ, 26 ਸਤੰਬਰ 2023: ਦਿੱਲੀ ਤੋਂ ਆਈ ਈ.ਡੀ ਦੀ ਟੀਮ ਨੇ ਰਾਜਸਥਾਨ ਸਰਕਾਰ ਵਿੱਚ ਗ੍ਰਹਿ ਰਾਜ ਮੰਤਰੀ ਰਾਜੇਂਦਰ ਯਾਦਵ (Rajendra Yadav) ਅਤੇ ਉਨ੍ਹਾਂ ਦੇ ਕਰੀਬੀ ਸਾਥੀਆਂ ਦੇ ਘਰ ਛਾਪੇਮਾਰੀ ਕੀਤੀ। ਮੰਗਲਵਾਰ ਸਵੇਰੇ ਈਡੀ ਦੀਆਂ ਟੀਮਾਂ ਰਾਜੇਂਦਰ ਯਾਦਵ ਦੇ ਟਿਕਾਣੇ ‘ਤੇ ਪਹੁੰਚੀਆਂ ਅਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ ਕੋਟਪੁਤਲੀ ਅਤੇ ਬਹਿਰੋੜ ਸਥਿਤ ਰਾਜੇਂਦਰ ਯਾਦਵ ਨਾਲ ਸਬੰਧਤ ਕੰਪਨੀਆਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਈਡੀ ਅਧਿਕਾਰੀਆਂ ਨੇ ਇਸ ਸਬੰਧੀ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਟੀਮਾਂ ਦਸਤਾਵੇਜ਼ਾਂ ਅਤੇ ਹੋਰ ਚੀਜ਼ਾਂ ਦੀ ਜਾਂਚ ਕਰ ਰਹੀਆਂ ਹਨ। ਜਿਕਰਯੋਗ ਹੈ ਕਿ ਰਾਜੇਂਦਰ ਯਾਦਵ (Rajendra Yadav) ਦੇ ਟਿਕਾਣਿਆਂ ‘ਤੇ ਇਕ ਸਾਲ ਅਤੇ ਕੁਝ ਦਿਨਾਂ ‘ਚ ਇਹ ਦੂਜੀ ਵੱਡੀ ਕਾਰਵਾਈ ਹੈ। ਇਸ ਤੋਂ ਪਹਿਲਾਂ 7 ਸਤੰਬਰ 2022 ਨੂੰ ਵੀ ਆਮਦਨ ਕਰ ਵਿਭਾਗ ਨੇ ਮੰਤਰੀ ਯਾਦਵ ਦੇ 53 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਹੁਣ ਈਡੀ ਨੇ ਇਨ੍ਹਾਂ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਗ੍ਰਹਿ ਰਾਜ ਮੰਤਰੀ ਰਾਜੇਂਦਰ ਯਾਦਵ ਦੇ ਸਿੱਖਿਆ ਸਮੇਤ ਕਈ ਕਾਰੋਬਾਰ ਹਨ। ਉਨ੍ਹਾਂ ਦੀ ਕੋਟਪੁਤਲੀ ਵਿੱਚ ਪੌਸ਼ਟਿਕ ਭੋਜਨ ਬਣਾਉਣ ਦੀ ਫੈਕਟਰੀ ਹੈ। ਪਿਛਲੇ ਸਾਲ ਆਮਦਨ ਕਰ ਵਿਭਾਗ ਦੀ ਟੀਮ ਨੇ ਕਥਿਤ ਪੈਸੇ ਦੀ ਧੋਖਾਧੜੀ ਦੀ ਸੂਚਨਾ ‘ਤੇ ਇਸ ਫੈਕਟਰੀ ‘ਤੇ ਛਾਪਾ ਮਾਰਿਆ ਸੀ। The post ਰਾਜਸਥਾਨ: ED ਵੱਲੋਂ ਗ੍ਰਹਿ ਰਾਜ ਮੰਤਰੀ ਰਾਜੇਂਦਰ ਯਾਦਵ ਦੇ ਟਿਕਾਣਿਆਂ ‘ਤੇ ਛਾਪੇਮਾਰੀ appeared first on TheUnmute.com - Punjabi News. Tags:
|
ਅੰਮ੍ਰਿਤਸਰ ਵਿਖੇ ਉੱਤਰੀ ਭਾਰਤ ਦੀ ਅੰਤਰਰਾਜੀ ਕੌਂਸਲ ਬੈਠਕ 'ਚ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ Tuesday 26 September 2023 08:51 AM UTC+00 | Tags: aam-aadmi-party amit-shah amritsar-news breaking-news news punjab the-unmute-breaking ਚੰਡੀਗੜ੍ਹ, 26 ਸਤੰਬਰ 2023: ਅੱਜ ਅੰਮ੍ਰਿਤਸਰ ਵਿਖੇ ਹੋਣ ਜਾ ਰਹੀ ਉੱਤਰੀ ਭਾਰਤ ਦੀ ਅੰਤਰਰਾਜੀ ਕੌਂਸਲ ਦੀ ਬੈਠਕ ਵਿਚ ਹਿੱਸਾ ਲੈਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ 'ਤੇ ਪੰਜਾਬ ਸਰਕਾਰ ਦੀ ਤਰਫੋਂ ਸਵਾਗਤ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਐਨ.ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਰਾਜਾਸਾਂਸੀ ਹਵਾਈ ਅੱਡੇ ਪਹੁੰਚੇ, ਜਿਨ੍ਹਾਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਅਮਿਤ ਸ਼ਾਹ ਦਾ ਸਵਾਗਤ ਕੀਤਾ ਗਿਆ। ਜਿਸ ਤੋਂ ਬਾਅਦ ਇੱਥੋਂ ਅਮਿਤ ਸ਼ਾਹ ਉੱਤਰੀ ਭਾਰਤ ਦੀ ਅੰਤਰਰਾਜੀ ਕੌਂਸਲ ਦੀ ਮੀਟਿੰਗ ਵਿੱਚ ਪਹੁੰਚ ਗਏ ਹਨ |
The post ਅੰਮ੍ਰਿਤਸਰ ਵਿਖੇ ਉੱਤਰੀ ਭਾਰਤ ਦੀ ਅੰਤਰਰਾਜੀ ਕੌਂਸਲ ਬੈਠਕ ‘ਚ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ appeared first on TheUnmute.com - Punjabi News. Tags:
|
ਨਵਜੋਤ ਸਿੱਧੂ ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਖ਼ਾਸ ਅੰਦਾਜ਼ 'ਚ ਦਿੱਤੀ ਜਨਮ ਦਿਨ ਦੀ ਵਧਾਈ Tuesday 26 September 2023 10:07 AM UTC+00 | Tags: breaking-news congress dr-manmohan-singh navjot-sidhu news pm ਚੰਡੀਗੜ੍ਹ, 26 ਸਤੰਬਰ 2023: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Dr. Manmohan Singh) ਨੂੰ ਅੱਜ ਉਨ੍ਹਾਂ ਦੇ 91ਵੇਂ ਜਨਮ ਦਿਨ ‘ਤੇ ਵੱਖ-ਵੱਖ ਸਿਆਸੀ ਆਗੂ ਸਮੇਤ ਦੇਸ਼ ਭਰ ਦੇ ਲੋਕਾਂ ਵੱਲੋਂ ਵਧਾਈਆਂ ਮਿਲ ਰਹੀਆਂ ਹਨ | ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਵੀ ਖ਼ਾਸ ਅੰਦਾਜ਼ ਵਿੱਚ ਸਾਬਕਾ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਕਿ ਜਦੋਂ ਵੀ ਹਿੰਦੋਸਤਾਨ ਦੀ ਸਿਆਸਤ ਵਿੱਚ ਕਿਰਦਾਰ, ਕਾਬਲੀਅਤ ਅਤੇ ਇਮਾਨਦਾਰੀ ਦਾ ਇਤਿਹਾਸ ਲਿਖਿਆ ਜਾਵੇਗਾ, ਤੁਹਾਡੇ ਨਾਂਅ ਪਹਿਲੇ ਪੇਜ਼ ਵਿੱਚ ਸੁਨਿਹਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਨਾਂ ਤੁਹਾਡੇ ਤੋਂ ਪਹਿਲਾਂ ਕੋਈ ਅਜਿਹਾ ਸੀ ਨਾਂ ਤੁਹਾਡੇ ਬਾਅਦ ਕੋਈ ਅਜਿਹਾ ਹੋਵੇਗਾ ! ਨਵਜੋਤ ਸਿੱਧੂ ਨੇ ਆਖਿਆ ਕਿ ਸਰਦਾਰ ਮਨਮੋਹਨ ਸਿੰਘ ਨੂੰ ਜਮਨ ਦਿਨ ਦੀਆਂ ਵਧਾਈਆਂ, ਤੁਸੀਂ ਸਮੇਂ ਦੀ ਰੇਤ ਉੱਤੇ ਅਮਿਟ ਛਾਪ ਛੱਡੀ ਹੈ ਜਿਸ ਨੂੰ ਕੋਈ ਮਿਟਾ ਨਹੀਂ ਸਕਦਾ। ‘ਯੂਥ ਆਇਕਨ’, ‘ਲੀਵਿੰਗ ਲੈਜੈਂਡ’ ਤੇ ‘ਇੱਕ ਸੰਸਥਾ’ ਜੋ ਆਪਣੇ ਗਿਆਨ ਤੇ ਇਮਾਨਦਾਰੀ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਨਵਜੋਤ ਸਿੱਧੂ ਨੇ ਲਿਖਿਆ ਕਿ ਡਾ. ਮਨਮੋਹਨ ਸਿੰਘ (Dr. Manmohan Singh) ਉਹ ਮਹਾਨ ਵਿਅਕਤੀ ਨੇ ਜਿਨ੍ਹਾਂ ਨੇ ਉਸ ਵੇਲੇ ਦੇਸ਼ ਦੀ ਅਗਵਾਈ ਕੀਤੀ ਜਦੋਂ ਭਾਰਤ ਬਹੁਤ ਔਖੇ ਦੌਰ ਤੋਂ ਲੰਘ ਰਿਹਾ ਸੀ। ਉਨ੍ਹਾਂ ਦੇਸ਼ ਨੂੰ ਦੀਵਾਲੀਆ ਹੋਣ ਤੋਂ ਬਚਾਇਆ। ਇੱਥੋਂ ਤੱਕ ਕਿ ਅਮਰੀਕਾ ਵੀ ਉਨ੍ਹਾਂ ਦੀ ਆਰਥਿਕ ਸਮਝ ਦਾ ਮਾਣ ਕਰਦਾ ਹੈ। ਉਨ੍ਹਾਂ ਭਾਰਤ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਇਆ। ਪੰਜਾਬ, ਪੰਜਾਬੀਅਤ ਤੇ ਪੂਰੇ ਦੇਸ਼ ਦਾ ਮਾਣ, ਮਨਮੋਹਨ ਸਿੰਘ ਨੂੰ ਜਨਮ ਦਿਨ ਦੀਆਂ ਵਧਾੀਆਂ। ਰੱਬ ਉਨ੍ਹਾਂ ਨੂੰ ਲੰਬੀ ਉਮਰ ਬਖ਼ਸ਼ੇ।
The post ਨਵਜੋਤ ਸਿੱਧੂ ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਖ਼ਾਸ ਅੰਦਾਜ਼ ‘ਚ ਦਿੱਤੀ ਜਨਮ ਦਿਨ ਦੀ ਵਧਾਈ appeared first on TheUnmute.com - Punjabi News. Tags:
|
ਸਥਾਨਕ ਸਰਕਾਰ ਮੰਤਰੀ ਨੇ ਐਸ.ਟੀ.ਪੀ., ਸੀ.ਈ.ਟੀ.ਪੀ. ਸਾਈਟਾਂ ਦਾ ਕੀਤਾ ਦੌਰਾ, ਬੁੱਢੇ ਨਾਲੇ ਦੀ ਸਫਾਈ ਲਈ 'ਆਪ' ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ Tuesday 26 September 2023 10:28 AM UTC+00 | Tags: aam-aadmi-party aap balkar-singh breaking-news buddha-nala cetp latest-news local-bodies-minister news punjab punjab-government punjab-news stp the-unmute-breaking-news ਚੰਡੀਗੜ੍ਹ/ਲੁਧਿਆਣਾ, 26 ਸਤੰਬਰ 2023: ਬੁੱਢੇ ਨਾਲੇ ਦੀ ਸਫ਼ਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ ਸੋਮਵਾਰ ਨੂੰ ਸ਼ਹਿਰ ਦੇ ਦੌਰੇ ਦੌਰਾਨ ਬੁੱਢੇ ਨਾਲੇ ਦੀ ਸਫ਼ਾਈ ਲਈ ਚੱਲ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ 225 ਐਮ.ਐਲ.ਡੀ. ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਜਮਾਲਪੁਰ, ਸੁੰਦਰ ਨਗਰ ਵਿੱਚ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਅਤੇ ਬਹਾਦਰਕੇ ਟੈਕਸਟਾਈਲ ਇੰਡਸਟਰੀ ਦੇ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦਾ ਦੌਰਾ ਕੀਤਾ। ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਲੋਕਲ ਬਾਡੀਜ਼ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ.) ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀ ਵੀ ਵੱਖ-ਵੱਖ ਥਾਵਾਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਦੇ ਨਾਲ ਹਾਜ਼ਰ ਸਨ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਐਸ.ਟੀ.ਪੀ ਅਤੇ ਸੀ.ਈ.ਟੀ.ਪੀ ਦੇ ਦੌਰੇ ਦੌਰਾਨ ਅਧਿਕਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਦਾ ਉਦੇਸ਼ ਬੁੱਢੇ ਨਾਲੇ ਦੀ ਸਫਾਈ ਕਰਨ ਲਈ ਪ੍ਰੋਜੈਕਟ ਨੂੰ ਤੇਜ਼ ਕਰਨਾ ਅਤੇ ਉਦਯੋਗ ਦੀਆਂ ਸਮੱਸਿਆਵਾਂ, ਜੇਕਰ ਕੋਈ ਹਨ, ਨੂੰ ਹੱਲ ਕਰਨਾ ਸੀ। ਕੈਬਨਿਟ ਮੰਤਰੀ ਨੇ ਰੰਗਾਈ ਉਦਯੋਗ ਨੂੰ ਵੀ ਅਪੀਲ ਕੀਤੀ ਕਿ ਉਹ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਲਈ ਅਧਿਕਾਰੀਆਂ ਦਾ ਸਹਿਯੋਗ ਕਰਨ। ਕੈਬਨਿਟ ਮੰਤਰੀ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਅਤੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸ਼ਹਿਰ ਦੇ ਵਿਧਾਇਕਾਂ, ਅਧਿਕਾਰੀਆਂ ਅਤੇ ਉਦਯੋਗਪਤੀਆਂ ਦੀ ਇੱਕ ਕਮੇਟੀ ਵੀ ਬਣਾਈ ਜਾਵੇਗੀ। ਜੇਕਰ ਲੋੜ ਪਈ ਤਾਂ ਸ਼ਹਿਰ ਵਿੱਚ ਹੋਰ ਸੀ.ਈ.ਟੀ.ਪੀ. ਵੀ ਲਗਾਏ ਜਾਣਗੇ। ਬੁੱਢੇ ਨਾਲੇ ਦੀ ਸਫ਼ਾਈ ਲਈ ਕਿਹੜੇ ਕਦਮ ਚੁੱਕੇ ਜਾਣੇ ਹਨ, ਇਸ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਕਮੇਟੀ ਦੀ ਮੀਟਿੰਗ ਵੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਬੁੱਢੇ ਨਾਲੇ ਦੀ ਸਫ਼ਾਈ ਦਾ ਪ੍ਰਾਜੈਕਟ ਮੁੱਖ ਮੰਤਰੀ ਭਗਵੰਤ ਮਾਨ ਦੇ ਡ੍ਰੀਮ ਪ੍ਰਾਜੈਕਟਾਂ ਵਿੱਚੋਂ ਇੱਕ ਹੈ ਅਤੇ 'ਬੁੱਢੇ ਦਰਿਆ' ਨੂੰ ਮੁੜ ਸੁਰਜੀਤ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਲਈ ਵਚਨਬੱਧ ਹੈ। ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੇ ਚੱਲ ਰਹੇ ਪ੍ਰੋਜੈਕਟ ਦੀ ਰਾਜ ਪੱਧਰ ‘ਤੇ ਵੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। The post ਸਥਾਨਕ ਸਰਕਾਰ ਮੰਤਰੀ ਨੇ ਐਸ.ਟੀ.ਪੀ., ਸੀ.ਈ.ਟੀ.ਪੀ. ਸਾਈਟਾਂ ਦਾ ਕੀਤਾ ਦੌਰਾ, ਬੁੱਢੇ ਨਾਲੇ ਦੀ ਸਫਾਈ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ appeared first on TheUnmute.com - Punjabi News. Tags:
|
ਮੋਹਾਲੀ: ਸਾਲ 2023-24 ਦੌਰਾਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 136 ਮਸ਼ੀਨਾਂ ਦਿੱਤੀਆਂ Tuesday 26 September 2023 10:32 AM UTC+00 | Tags: breaking-news dc-ashika-jain farmers news paddy-session stubble-management subsidi-machines ਐੱਸ.ਏ.ਐੱਸ. ਨਗਰ, 26 ਸਤੰਬਰ 2023: ਸ਼੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਕਿਸਾਨਾਂ ਨੂੰ 136 ਮਸ਼ੀਨਾਂ (machines) ਦਿੱਤੀਆਂ ਜਾ ਚੁੱਕੀਆਂ ਹਨ ਤੇ 58 ਹੋਰ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲ ਪਰਾਲੀ ਨੂੰ ਅੱਗ ਨਾ ਲਾਈ ਜਾਵੇ। ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਹਿਤ 91 ਨੋਡਲ ਅਫ਼ਸਰ ਤੇ 23 ਕਲੱਸਟਰ ਅਫਸਰ ਵੀ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਹਿੱਤ ਸਬਸਿਡੀ ਅਧੀਨ ਖੇਤੀ ਮਸ਼ੀਨਾਂ (machines) ਦੀ ਵੰਡ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਅਗਤੀਗਤ ਕਿਸਾਨਾਂ ਨੂੰ 09 ਬੇਲਰ, 09 ਰੇਕ, 68 ਸੁਪਰ ਸੀਡਰ, 09 ਜ਼ੀਰੋ ਟਿੱਲ ਡਰਿੱਲ, 02 ਮਲਚਰ, 03 ਸ਼ਰਬਕੱਟਰ , 05 ਐਮ.ਬੀ.ਪਲਾਓ , 02 ਐਂਸ.ਐਮ.ਐੱਸ., 03 ਚੋਪਰ ਕਮ ਸ਼ਰੈਡਰ ਦਿੱਤੇ ਗਏ ਹਨ। ਐੱਸ.ਸੀ. ਵਰਗ ਤਹਿਤ 01 ਬੇਲਰ, 01 ਰੇਕ, 02 ਸੁਪਰ ਸੀਡਰ, 01 ਐਸ.ਐਮ.ਐਸ. ਅਤੇ 01 ਮਲਚਰ ਦਿੱਤਾ ਗਿਆ ਹੈ। ਇਸੇ ਤਰ੍ਹਾਂ 12 ਮਸ਼ੀਨਾਂ ਸਹਿਕਾਰੀ ਸਭਾਵਾਂ ਨੂੰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਨਾੜ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਸੁਪਰ ਸੀਡਰ/ ਹੈਪੀ ਸੀਡਰ ਰਾਹੀਂ ਕਰਨ ਉੱਪਰ ਜ਼ੋਰ ਦਿੱਤਾ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ ਅਤੇ ਭੂਮੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਥਾਪਿਤ ਕੀਤੇ ਗਏ ਕਸਟਮ ਹਾਇਰਿੰਗ ਸੈਂਟਰ ਅਤੇ ਸਹਿਕਾਰੀ ਸਭਾਵਾਂ ਵਿੱਚੋਂ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਰੀ ਨੂੰ ਕਿਰਾਏ ‘ਤੇ ਲੈ ਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਰਲਾ ਸਕਦੇ ਹਨ। ਸ਼੍ਰੀਮਤੀ ਜੈਨ ਨੇ ਕਿਸਾਨਾਂ ਨੂੰ ਦੱਸਿਆ ਕਿ ਨਾੜ ਨੂੰ ਨਾ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਤੇ ਜਿਸ ਨਾਲ ਕਿਸਾਨ ਨੂੰ ਬਾਅਦ ਵਿੱਚ ਬੇਲੋੜੀਆਂ ਖਾਦਾਂ ਦੀ ਵਰਤੋ ਨਹੀਂ ਕਰਨੀ ਪੈਂਦੀ ਅਤੇ ਅੱਗ ਨਾ ਲਾਉਣ ਨਾਲ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਜਿਹੜੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਦੇ ਹਨ, ਉਹ ਵੀ ਨਸ਼ਟ ਹੋਣ ਤੋਂ ਬਚ ਜਾਂਦੇ ਹਨ। The post ਮੋਹਾਲੀ: ਸਾਲ 2023-24 ਦੌਰਾਨ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 136 ਮਸ਼ੀਨਾਂ ਦਿੱਤੀਆਂ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਉੱਤਰੀ ਖੇਤਰੀ ਕੌਂਸਲ ਦੀ ਬੈਠਕ 'ਚ RDF ਸਮੇਤ ਚੁੱਕੇ ਇਹ ਮੁੱਦੇ Tuesday 26 September 2023 10:54 AM UTC+00 | Tags: amritsar breaking-news cm-bhagwant-mann news northern-regional-council northern-zonal-council punjab rdf rural-development-fund the-unmute-breaking-news the-unmute-latest-news ਚੰਡੀਗ੍ਹੜ, 26 ਸਤੰਬਰ 2023: ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਬੈਠਕ ਸ਼ੁਰੂ ਹੋ ਗਈ ਹੈ। ਇੱਥੇ ਕੇਦਰੀ ਗ੍ਰਹਿ ਮੰਤਰੀ ਦੇ ਇੱਕ ਪਾਸੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ (Bhagwant mann) ਬੈਠੇ ਸਨ। ਉਨ੍ਹਾਂ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੰਚ ‘ਤੇ ਮੌਜੂਦ ਹਨ। ਇਸ ਬੈਠਕ ਦੌਰਾਨ ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ (RDF) ਦਾ ਮੁੱਦਾ ਚੁੱਕਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਨੇ ਲੋੜ ਤੋਂ ਵੱਧ ਅਨਾਜ ਉਗਾਇਆ ਹੈ, ਪਰ ਪੰਜਾਬ ਅਤੇ ਇਸਦੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲ ਰਹੇ ਹਨ, ਕਿਸਾਨਾਂ ‘ਤੇ ਲਗਾਤਾਰ ਕਰਜ਼ੇ ਦਾ ਬੋਝ ਵੱਧ ਰਿਹਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨਜ਼ਰਾਂ ‘ਚ ਕਿਸਾਨ ਸਭ ਤੋਂ ਵੱਧ ਨਜ਼ਰਅੰਦਾਜ਼ ਹੋਏ ਹਨ | ਐਫ.ਸੀ.ਆਈ. ਨੂੰ ਅਨਾਜ ਖਰੀਦਣ ਲਈ ਪੰਜਾਬ ਦੇ ਖਰਚਿਆਂ ਦੀ ਭਰਪਾਈ ਜਾਣ ਬੁੱਝ ਕੇ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਪੰਜਾਬ ਦਾ ਘਾਟਾ ਹਰ ਸਾਲ ਵੱਧਦਾ ਜਾ ਰਿਹਾ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ (Bhagwant mann) ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਉਠਾਇਆ। ਸੀਐਮ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਹੜ੍ਹਾਂ ਵਿੱਚ ਡੁੱਬ ਰਿਹਾ ਸੀ ਤਾਂ ਪਾਣੀ ਮੰਗਣ ਵਾਲੇ ਸੂਬਿਆਂ ਨੇ ਮੂੰਹ ਮੋੜ ਲਿਆ ਹੈ। ਮੁੱਖ ਮੰਤਰੀ ਮਾਨ ਨੇ ਇਸ ਦਾ ਹੱਲ ਕੱਢਣ ਦੀ ਮੰਗ ਕੀਤੀ ਹੈ ਤਾਂ ਜੋ ਮੁੜ ਅਜਿਹੀ ਸਮੱਸਿਆ ਨਾ ਆਵੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਦਾ ਮੁੱਦਾ ਚੁੱਕ ਸਕਦੇ ਹਨ। ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਚੰਡੀਗੜ੍ਹ ਨੂੰ ਹੀ ਪੰਜਾਬ ਦੀ ਰਾਜਧਾਨੀ ਬਣਾਇਆ ਜਾਵੇ ਅਤੇ ਹਰਿਆਣਾ ਦੀ ਨਵੀਂ ਰਾਜਧਾਨੀ ਉਨ੍ਹਾਂ ਦੇ ਸੂਬੇ ਵਿੱਚ ਹੀ ਬਣਾਈ ਜਾਵੇ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀਆਂ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਕਾਲਜਾਂ ਨਾਲ ਮਾਨਤਾ ਦੇਣ ਵਰਗੇ ਮੁੱਦੇ ਵੀ ਵਿਚਾਰੇ ਜਾਣਗੇ। ਖੇਤਰੀ ਮੀਟਿੰਗ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਪੰਜਾਬ ਯੂਨੀਵਰਸਿਟੀ ਦੀ ਮਾਨਤਾ, ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਸੜਕ ਨਿਰਮਾਣ ਦੇ ਕੰਮ, ਨਹਿਰੀ ਪ੍ਰਾਜੈਕਟ ਅਤੇ ਪਾਣੀ ਦੀ ਵੰਡ, ਰਾਜ-ਪੁਨਰਗਠਨ, ਬੁਨਿਆਦੀ ਢਾਂਚੇ ਦੇ ਵਿਕਾਸ ਲਈ ਜ਼ਮੀਨ ਐਕਵਾਇਰ, ਵਾਤਾਵਰਨ ਅਤੇ ਜੰਗਲਾਤ ਨਾਲ ਸਬੰਧਤ ਪ੍ਰਵਾਨਗੀਆਂ, ਖੇਤਰੀ ਮੀਟਿੰਗਾਂ ਦੇ ਮੁੱਦੇ ਵਿਚਾਰੇ ਜਾ ਸਕਦੇ ਹਨ । The post CM ਭਗਵੰਤ ਮਾਨ ਨੇ ਉੱਤਰੀ ਖੇਤਰੀ ਕੌਂਸਲ ਦੀ ਬੈਠਕ ‘ਚ RDF ਸਮੇਤ ਚੁੱਕੇ ਇਹ ਮੁੱਦੇ appeared first on TheUnmute.com - Punjabi News. Tags:
|
ਭਾਰਤੀ ਘੋੜ ਸਵਾਰੀ ਟੀਮ ਨੇ 41 ਸਾਲਾਂ ਬਾਅਦ ਏਸ਼ਿਆਈ ਖੇਡਾਂ 'ਚ ਜਿੱਤਿਆ ਸੋਨ ਤਮਗਾ Tuesday 26 September 2023 11:05 AM UTC+00 | Tags: asian-games breaking-news equestrian-team hangzhou indian-equestrian-team ਚੰਡੀਗ੍ਹੜ, 26 ਸਤੰਬਰ 2023: ਹਾਂਗਜ਼ੂ ਵਿੱਚ ਚੱਲ ਰਹੀਆਂ 19ਵੀਆਂ ਏਸ਼ਿਆਈ ਖੇਡਾਂ (Asian Games) ਵਿੱਚ ਭਾਰਤ ਨੂੰ ਤੀਜੇ ਦਿਨ ਤੀਜਾ ਤਮਗਾ ਮਿਲਿਆ। ਘੋੜ ਸਵਾਰੀ ਟੀਮ ਨੇ ਅੱਜ ਦਾ ਪਹਿਲਾ ਸੋਨ ਤਮਗਾ ਜਿੱਤਿਆ ਹੈ। ਸੁਦੀਪਤੀ ਹਜੇਲਾ, ਦਿਵਿਆਕ੍ਰਿਤੀ ਸਿੰਘ, ਹਿਰਦੇ ਛੇੜਾ ਅਤੇ ਅਨੁਸ਼ ਅਗਰਵਾਲਾ ਦੀ ਜੋੜੀ ਨੇ ਇਸ ਈਵੈਂਟ ਵਿੱਚ 41 ਸਾਲ ਬਾਅਦ ਦੇਸ਼ ਲਈ ਸੋਨ ਤਮਗਾ ਜਿੱਤਿਆ। ਸਕੋਰ:- |
ਦਿੱਲੀ ਵਿਖੇ 22 ਦੇਸ਼ਾਂ ਦੇ ਫੌਜ ਮੁਖੀਆਂ ਦੀ ਕਾਨਫਰੰਸ, ਭਾਰਤ ਨੇ ਆਖਿਆ- ਪ੍ਰਸ਼ਾਂਤ ਖੇਤਰ ਦੇ ਮੁੱਦੇ 'ਤੇ ਅਸੀਂ ਸ਼ਾਂਤੀਪੂਰਨ ਹੱਲ ਦੇ ਪੱਖ 'ਚ Tuesday 26 September 2023 11:28 AM UTC+00 | Tags: breaking-news china conference-of-army-chiefs indian-army indo-pacific-region news pacific-region ਚੰਡੀਗ੍ਹੜ, 26 ਸਤੰਬਰ 2023: ਦਿੱਲੀ ਵਿਖੇ ਮਾਨੇਕਸ਼ਾ ਸੈਂਟਰ ‘ਚ 25 ਸਤੰਬਰ ਤੋਂ ਸ਼ੁਰੂ ਹੋਈ ਇਸ ਕਾਨਫਰੰਸ ‘ਚ ਅਮਰੀਕਾ ਅਤੇ ਕੈਨੇਡਾ ਸਮੇਤ 22 ਦੇਸ਼ਾਂ ਦੇ ਫੌਜ ਮੁਖੀ ਸ਼ਾਮਲ ਹੋਣਗੇ। ਇਹ ਸੈਨਾ ਅਤੇ ਜਲ ਸੈਨਾ ਦੀ ਦੁਨੀਆ ਦੀ ਸਭ ਤੋਂ ਵੱਡੀ ਕਾਨਫਰੰਸ ਹੈ। 13ਵੀਂ ਇੰਡੋ-ਪੈਸੀਫਿਕ ਆਰਮੀ ਚੀਫ਼ਸ ਕਾਨਫਰੰਸ (conference of army chiefs) ਵਿੱਚ ਭਾਰਤੀ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਕਿਹਾ ਕਿ ਭਾਰਤ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਹਰ ਮੁੱਦੇ ਦਾ ਸ਼ਾਂਤੀਪੂਰਨ ਹੱਲ ਚਾਹੁੰਦਾ ਹੈ। ਅਸੀਂ ਤਾਕਤ ਦੀ ਵਰਤੋਂ ਤੋਂ ਪਰਹੇਜ਼ ਕਰਨ ਅਤੇ ਅੰਤਰਰਾਸ਼ਟਰੀ ਕਾਨੂੰਨਾਂ ਦੀ ਪਾਲਣਾ ਕਰਨ ‘ਤੇ ਜ਼ੋਰ ਦਿੰਦੇ ਹਾਂ। ਅਸੀਂ ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਚੀਨ ਹਮੇਸ਼ਾ ਹੀ ਇੰਡੋ-ਪੈਸੀਫਿਕ ਖੇਤਰ ‘ਚ ਇਕਪਾਸੜ ਅਧਿਕਾਰ ਦੀ ਵਰਤੋਂ ਕਰਦਾ ਰਿਹਾ ਹੈ। ਚੀਨ ਦਾ ਨਾਂ ਲਏ ਬਿਨਾਂ ਜਨਰਲ ਪਾਂਡੇ ਨੇ ਆਖਿਆ ਕਿ ਅਸੀਂ ਕਿਸੇ ਵੀ ਤਰ੍ਹਾਂ ਦੇ ਵਿਵਾਦ ਦਾ ਸ਼ਾਂਤੀਪੂਰਨ ਹੱਲ ਚਾਹੁੰਦੇ ਹਾਂ। ਇਸ ਦੇ ਲਈ ਸਾਰੇ ਦੇਸ਼ਾਂ ਵਿਚਾਲੇ ਗੱਲਬਾਤ ਹੋਣੀ ਚਾਹੀਦੀ ਹੈ। ਇਸ ਦਾ ਹੱਲ ਲੜਾਈ ਨਾਲ ਨਹੀਂ ਹੋ ਸਕਦਾ। ਕਾਨਫਰੰਸ (conference of army chiefs) ‘ਚ ਅਮਰੀਕਾ ਦੇ ਆਰਮੀ ਚੀਫ ਜਨਰਲ ਰੈਂਡੀ ਜਾਰਜ ਨੇ ਆਖਿਆ ਦੁਨੀਆ ‘ਚ ਜੰਗ ਦਾ ਤਰੀਕਾ ਬਦਲ ਰਿਹਾ ਹੈ। ਕਾਨਫਰੰਸ ਵਿਚ ਹਿੱਸਾ ਲੈਣ ਵਾਲੇ ਦੇਸ਼ਾਂ ਵਿਚਾਲੇ ਫੌਜ ਸਮੇਤ ਹਰ ਪੱਧਰ ‘ਤੇ ਸਹਿਯੋਗ ਨੂੰ ਮਜ਼ਬੂਤ ਕਰਨਾ ਹੋਵੇਗਾ। ਇੱਕ ਦੂਜੇ ਨਾਲ ਵਿਸ਼ਵਾਸ਼ ਵਧਾਉਣਾ ਪਵੇਗਾ। ਸਾਡੀ ਏਕਤਾ ਅਤੇ ਵਚਨਬੱਧਤਾ ਸਾਡੇ ਸਬੰਧਾਂ ਨੂੰ ਡੂੰਘਾ ਕਰੇਗੀ। ਇੰਡੋ-ਪੈਸੀਫਿਕ ਆਰਮੀ ਚੀਫ ਕਾਨਫਰੰਸ ਭਾਰਤ ਅਤੇ ਅਮਰੀਕਾ ਦੀਆਂ ਫੌਜਾਂ ਦੁਆਰਾ ਸਾਂਝੇ ਤੌਰ ‘ਤੇ ਕਰਵਾਈ ਜਾ ਰਹੀ ਹੈ। ਇਹ ਸੈਨਾ ਅਤੇ ਜਲ ਸੈਨਾ ਦੀ ਦੁਨੀਆ ਦੀ ਸਭ ਤੋਂ ਵੱਡੀ ਕਾਨਫਰੰਸ ਹੈ। ਇਸ ਕਾਨਫਰੰਸ ਦਾ ਉਦੇਸ਼ ਆਪਸੀ ਸਮਝ, ਗੱਲਬਾਤ ਅਤੇ ਦੋਸਤੀ ਰਾਹੀਂ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨਾ ਹੈ। ਇਸ ਸਾਲ ਦੀ ਕਾਨਫਰੰਸ ਦਾ ਵਿਸ਼ਾ ਹੈ – ਸ਼ਾਂਤੀ ਲਈ ਇਕੱਠੇ: ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਕਾਇਮ ਰੱਖਣਾ। ਮੰਗਲਵਾਰ ਨੂੰ ਇਸ ਸੰਮੇਲਨ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿੱਤਰ ਦੇਸ਼ਾਂ ਨਾਲ ਮਜ਼ਬੂਤ ਫੌਜੀ ਭਾਈਵਾਲੀ ਬਣਾਉਣ ਲਈ ਭਾਰਤ ਦੀਆਂ ਕੋਸ਼ਿਸ਼ਾਂ ਨਾ ਸਿਰਫ ਸਾਡੇ ਆਪਣੇ ਰਾਸ਼ਟਰੀ ਹਿੱਤਾਂ ਦੀ ਰੱਖਿਆ ਕਰਨ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ, ਸਗੋਂ ਸਾਡੇ ਸਾਰਿਆਂ ਨੂੰ ਦਰਪੇਸ਼ ਮਹੱਤਵਪੂਰਨ ਆਲਮੀ ਚੁਣੌਤੀਆਂ ਨਾਲ ਨਜਿੱਠਣ ਲਈ ਵੀ।
The post ਦਿੱਲੀ ਵਿਖੇ 22 ਦੇਸ਼ਾਂ ਦੇ ਫੌਜ ਮੁਖੀਆਂ ਦੀ ਕਾਨਫਰੰਸ, ਭਾਰਤ ਨੇ ਆਖਿਆ- ਪ੍ਰਸ਼ਾਂਤ ਖੇਤਰ ਦੇ ਮੁੱਦੇ ‘ਤੇ ਅਸੀਂ ਸ਼ਾਂਤੀਪੂਰਨ ਹੱਲ ਦੇ ਪੱਖ ‘ਚ appeared first on TheUnmute.com - Punjabi News. Tags:
|
ਮੇਰੇ 'ਤੇ ਲੋਕਾਂ ਨੂੰ ਜੇਲ੍ਹਾਂ 'ਚ ਡੱਕਣ ਦੇ ਦੋਸ਼, ਦੇਸ਼ ਦਾ ਮਾਲ ਚੋਰੀ ਕਰਨ ਵਾਲਿਆਂ ਦੀ ਥਾਂ ਕਿੱਥੇ ਹੋਵੇਗੀ? :PM ਮੋਦੀ Tuesday 26 September 2023 11:45 AM UTC+00 | Tags: breaking-news delhi mews news pm-modi pm-narendra-modi university-connect-finale ਚੰਡੀਗ੍ਹੜ, 26 ਸਤੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਮੰਗਲਵਾਰ ਨੂੰ ਜੀ-20 ਯੂਨੀਵਰਸਿਟੀ ਕਨੈਕਟ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੀ-20 ਸੰਮੇਲਨ ਦੀ ਸਫਲਤਾ ਪੂਰੇ ਦੇਸ਼ ਦੀ ਹੈ। ਇਸ ਕਾਨਫਰੰਸ ਦੌਰਾਨ ਵਿਸ਼ਵ ਲਈ ਵੱਡੇ ਫੈਸਲੇ ਲਏ ਗਏ। ਪੀਐਮ ਮੋਦੀ ਨੇ ਕਿਹਾ ਹੈ ਕਿ ਭਾਰਤ ਦੀ ਗਤੀ ਦਾ ਕੋਈ ਜਵਾਬ ਨਹੀਂ ਹੈ। ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ 17 ਸਤੰਬਰ ਨੂੰ ਸ਼ੁਰੂ ਕੀਤੀ ਗਈ ਸੀ। ਸਾਊਦੀ ਅਰਬ ਭਾਰਤ ਵਿੱਚ 100 ਬਿਲੀਅਨ ਡਾਲਰ ਦਾ ਨਿਵੇਸ਼ ਕਰਨ ਜਾ ਰਿਹਾ ਹੈ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ 23 ਅਗਸਤ ਦੀ ਤਾਰੀਖ਼ ਪੂਰੇ ਦੇਸ਼ ਲਈ ਪੁਲਾੜ ਦਿਵਸ ਵਜੋਂ ਅਮਰ ਹੋ ਗਈ ਹੈ। ਚੰਦਰਯਾਨ 3 ਦੀ ਸਫਲਤਾ ਤੋਂ ਬਾਅਦ ਪੂਰੀ ਦੁਨੀਆ ਨੇ ਭਾਰਤੀ ਵਿਗਿਆਨੀਆਂ ਦੀ ਬਹਾਦਰੀ ਨੂੰ ਮਾਨਤਾ ਦਿੱਤੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ (PM Modi) ਨੇ ਇਹ ਵੀ ਕਿਹਾ ਕਿ ਮੇਰੇ ‘ਤੇ ਲੋਕਾਂ ਨੂੰ ਜੇਲ੍ਹਾਂ ‘ਚ ਸੁੱਟਣ ਦਾ ਦੋਸ਼ ਹੈ। ਤੁਸੀਂ ਹੀ ਦੱਸੋ ਕਿ ਦੇਸ਼ ਦਾ ਮਾਲ ਚੋਰੀ ਕਰਨ ਵਾਲਿਆਂ ਦੀ ਥਾਂ ਕਿੱਥੇ ਹੋਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਫਰੀਕੀ ਸੰਘ ਭਾਰਤ ਦੀ ਪਹਿਲ ‘ਤੇ ਜੀ-20 ਦਾ ਮੈਂਬਰ ਬਣਿਆ। ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ਰੁਜ਼ਗਾਰ ਮੇਲਾ ਲਗਾ ਕੇ ਇੱਕ ਲੱਖ ਲੋਕਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਪੀਐਮ ਨੇ ਕਿਹਾ ਕਿ ਨੌਜਵਾਨ ਜਿਸ ਨਾਲ ਜੁੜਦਾ ਹੈ ਉਹ ਸਫਲ ਹੋ ਜਾਂਦਾ ਹੈ। ਪ੍ਰੋਗਰਾਮ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਜੇਕਰ ਪਿਛਲੇ ਤੀਹ ਦਿਨਾਂ ‘ਤੇ ਨਜ਼ਰ ਮਾਰੀਏ ਤਾਂ ਨਵੇਂ ਭਾਰਤ ਦੀ ਚਮਕ ਨਜ਼ਰ ਆਉਂਦੀ ਹੈ। G-20 ਯੂਨੀਵਰਸਿਟੀ ਕਨੈਕਟ ਦੇ ਫਾਈਨਲ ਵਿੱਚ PM ਨਰਿੰਦਰ ਮੋਦੀ ਛੇ ਨਵੇਂ ਦੇਸ਼ ਸ਼ਾਮਲ ਕੀਤੇ ਗਏ ਸਨ। ਮੈਨੂੰ ਸਾਰੇ ਚੰਗੇ ਕੰਮ ਕਰਨ ਲਈ ਚੁਣਿਆ ਗਿਆ ਹੈ। ਜੀ-20 ਸੰਮੇਲਨ ਤੋਂ ਠੀਕ ਪਹਿਲਾਂ, ਮੈਂ ਇੰਡੋਨੇਸ਼ੀਆ ਵਿੱਚ ਕਈ ਵਿਸ਼ਵ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਉਸ ਤੋਂ ਬਾਅਦ, ਉੱਥੇ ਜੀ-20 ਵਿੱਚ ਵਿਸ਼ਵ ਲਈ ਵੱਡੇ ਮੌਕੇ ਸਨ। ਅੱਜ ਦੇ ਧਰੁਵੀਕਰਨ ਵਾਲੇ ਅੰਤਰਰਾਸ਼ਟਰੀ ਮਾਹੌਲ ਵਿੱਚ ਇੰਨੇ ਸਾਰੇ ਦੇਸ਼ਾਂ ਨੂੰ ਇੱਕ ਮੰਚ ‘ਤੇ ਲਿਆਉਣਾ ਕੋਈ ਛੋਟਾ ਕਾਰਨਾਮਾ ਨਹੀਂ ਹੈ।” The post ਮੇਰੇ ‘ਤੇ ਲੋਕਾਂ ਨੂੰ ਜੇਲ੍ਹਾਂ ‘ਚ ਡੱਕਣ ਦੇ ਦੋਸ਼, ਦੇਸ਼ ਦਾ ਮਾਲ ਚੋਰੀ ਕਰਨ ਵਾਲਿਆਂ ਦੀ ਥਾਂ ਕਿੱਥੇ ਹੋਵੇਗੀ? :PM ਮੋਦੀ appeared first on TheUnmute.com - Punjabi News. Tags:
|
'ਆਪ' ਦਾ ਵਾਅਦਾ ਤਾਂ ਕਰਜ਼ੇ ਦਾ ਬੋਝ ਵਧਾਉਣ ਦੀ ਬਜਾਏ ਹੋਰ ਸਰੋਤਾਂ ਤੋਂ ਮਾਲੀਆ ਪੈਦਾ ਕਰਨਾ ਸੀ: ਪ੍ਰਤਾਪ ਬਾਜਵਾ Tuesday 26 September 2023 01:33 PM UTC+00 | Tags: aam-aadmi-party bajwa breaking-news cm-bhagwant-mann harpal-singh-cheema news partap-bajwa punjab punjab-congress punjab-government revenue the-unmute-breaking-news ਚੰਡੀਗੜ੍ਹ, 26 ਸਤੰਬਰ 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ 50000 ਕਰੋੜ ਰੁਪਏ ਦੇ ਕਰਜ਼ੇ ਦੀ ਵਰਤੋਂ ਬਾਰੇ ਦਾਅਵਿਆਂ ‘ਤੇ ਪਲਟਵਾਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਮੰਗਲਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦਾ ਵਾਅਦਾ ਵੱਖ-ਵੱਖ ਸਰੋਤਾਂ ਤੋਂ ਫ਼ੰਡ ਇਕੱਠਾ ਕਰਨਾ ਸੀ ਹੋਰ ਕਰਜ਼ਾ ਲੈਣ ਦੀ ਬਜਾਏ। ਕੁਝ ਖ਼ਬਰਾਂ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਨੇ ਦਾਅਵਾ ਕੀਤਾ ਸੀ ਕਿ ‘ਆਪ’ ਸਰਕਾਰ ਨੇ ਪਿਛਲੇ 18 ਮਹੀਨਿਆਂ ‘ਚ 47,000 ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਇਕੱਠਾ ਕੀਤਾ ਹੈ, ਜਿਸ ‘ਚੋਂ 27,000 ਕਰੋੜ ਰੁਪਏ ਤੋਂ ਵੱਧ ਦੀ ਵਰਤੋਂ ਕਰਜ਼ੇ ‘ਤੇ ਵਿਆਜ ਅਦਾ ਕਰਨ ਲਈ ਕੀਤੀ ਗਈ ਹੈ। “ਤੁਹਾਡੀ ਸਰਕਾਰ ਦਾ ਵਾਅਦਾ ਕਈ ਹੋਰ ਸਰੋਤਾਂ ਤੋਂ ਮਾਲੀਆ ਪੈਦਾ ਕਰਨਾ ਅਤੇ ਪੰਜਾਬ ‘ਤੇ ਕਰਜ਼ੇ ਦੇ ਬੋਝ ਨੂੰ ਘੱਟ ਕਰਨਾ ਸੀ। ਪਰ ਤੁਹਾਡੀ ਸਰਕਾਰ ਨੇ ਕਰਜ਼ੇ ਦੀ ਅਦਾਇਗੀ ਕਰਨ ਲਈ ਹੋਰ ਕਰਜ਼ੇ ਲਏ ਹਨ। ਤੁਹਾਡੇ ਖ਼ਿਆਲ ਵਿਚ ਇਹ ਵਿਚਾਰ ਕਿੰਨਾ ਕੁ ਸਮਝਦਾਰ ਹੈ?”, ਬਾਜਵਾ ਨੇ ਪੰਜਾਬ ਦੇ ਵਿੱਤ ਮੰਤਰੀ ਨੂੰ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ। ਸੀਨੀਅਰ ਕਾਂਗਰਸੀ ਆਗੂ ਬਾਜਵਾ (Partap Singh Bajwa) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ‘ਤੇ ਚੜ੍ਹੇ ਕਰਜ਼ੇ ਲਈ ਪਿਛਲੀਆਂ ਸਰਕਾਰਾਂ ‘ਤੇ ਉਂਗਲ ਉਠਾਉਂਦੇ ਸਨ। ਉਨ੍ਹਾਂ ਨੇ 2022 ਦੀਆਂ ਵੱਖ-ਵੱਖ ਚੋਣ ਰੈਲੀਆਂ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਨਾਲ ਮਿਲ ਕੇ ਵਚਨ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਕਰਜ਼ੇ ਦੇ ਬੋਝ ਨੂੰ ਘਟਾਉਣ ਲਈ ਸਖ਼ਤ ਮਿਹਨਤ ਕਰੇਗੀ। ਬਾਜਵਾ ਨੇ ਕਿਹਾ, “ਕੇਜਰੀਵਾਲ ਨੇ ਰੇਤ ਦੀ ਖ਼ੁਦਾਈ ਤੋਂ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ 34,000 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਵਾਅਦਾ ਕੀਤਾ ਹੈ। ਹਰਪਾਲ ਸਿੰਘ ਚੀਮਾ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸਰਕਾਰ ਆਪਣੇ ਵਾਅਦਿਆਂ ਤੋਂ ਕਿਉਂ ਮੁੱਕਰ ਗਈ | ਬਾਜਵਾ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਇੱਕ ਵਾਰ ਫਿਰ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਵਿੱਚ ਅਸਫਲ ਰਹੇ। ਬਾਜਵਾ ਨੇ ਅੱਗੇ ਕਿਹਾ, “ਇਹ ਉਸ ਦੀ ਲਾਪਰਵਾਹੀ ਹੋ ਸਕਦੀ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਦਰਿਆਈ ਪਾਣੀਆਂ ਅਤੇ ਚੰਡੀਗੜ੍ਹ ‘ਤੇ ਪੰਜਾਬ ਦੇ ਕੇਸ ਨੂੰ ਠੋਸ ਕਾਨੂੰਨੀ ਦਲੀਲਾਂ ਨਾਲ ਪੇਸ਼ ਨਹੀਂ ਕਰਦੇ ਹਨ। ਉਨ੍ਹਾਂ ਨੂੰ ਚੰਡੀਗੜ੍ਹ, ਦਰਿਆਈ ਪਾਣੀ ਅਤੇ ਪੰਜਾਬ ਯੂਨੀਵਰਸਿਟੀ ‘ਤੇ ਪੰਜਾਬ ਦੇ ਅਧਿਕਾਰਾਂ ਦੀ ਮਜ਼ਬੂਤੀ ਨਾਲ ਬਚਾਅ ਕਰਨਾ ਚਾਹੀਦਾ ਹੈ,” । The post ‘ਆਪ’ ਦਾ ਵਾਅਦਾ ਤਾਂ ਕਰਜ਼ੇ ਦਾ ਬੋਝ ਵਧਾਉਣ ਦੀ ਬਜਾਏ ਹੋਰ ਸਰੋਤਾਂ ਤੋਂ ਮਾਲੀਆ ਪੈਦਾ ਕਰਨਾ ਸੀ: ਪ੍ਰਤਾਪ ਬਾਜਵਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ 'ਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ Tuesday 26 September 2023 01:38 PM UTC+00 | Tags: breaking-news dr-balbir-singh mmr news punjab-health-scheme technological ਚੰਡੀਗੜ੍ਹ, 26 ਸਤੰਬਰ 2023: ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. BALBIR SINGH) ਨੇ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਹਰ ਤਰ੍ਹਾਂ ਦੀ ਤਕਨੀਕੀ ਸਹੂਲतਤ ਪ੍ਰਦਾਨ ਕਰਨ ਦਾ ਐਲਾਨ ਕੀਤਾ। ਮੌਜੂਦਾ ਸਮੇਂ ਪੰਜਾਬ ਵਿੱਚ ਮਾਵਾਂ ਦੀ ਮੌਤ ਦਰ ਇੱਕ ਲੱਖ ਲਾਈਵ ਬਰਥ ਪਿੱਛੇ ਕੌਮੀ ਔਸਤ (97) ਦੇ ਮੁਕਾਬਲੇ 105 ਰਿਕਾਰਡ ਕੀਤੀ ਗਈ ਹੈ। ਉਨ੍ਹਾਂ (Dr. BALBIR SINGH) ਨੇ ਐਮ.ਐਮ.ਆਰ. 70 ਦੇ ਸਥਾਈ ਵਿਕਾਸ ਟੀਚੇ ਦੀ ਪ੍ਰਾਪਤੀ ਲਈ ਸੂਬੇ ਦੀ ਮਦਦ ਕਰਨ ਵਾਸਤੇ ਸਾਰੇ ਮੈਡੀਕਲ ਅਫਸਰਾਂ ਨੂੰ ਅੱਗੇ ਆਉਣ ਅਤੇ ਬਿਹਤਰ ਅਭਿਆਸਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡਾਕਟਰਾਂ ਦਾ ਸਨਮਾਨ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਪਦਉੱਨਤੀ ਵਿੱਚ ਪਹਿਲ ਵੀ ਦਿੱਤੀ ਜਾਵੇਗੀ। ਡਾ. ਬਲਬੀਰ ਸਿੰਘ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਏਮਜ਼ ਬਠਿੰਡਾ, ਵਾਤਾਵਰਣ ਅਤੇ ਮੌਸਮੀ ਤਬਦੀਲੀ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ 'ਮਾਵਾਂ ਦੀ ਮੌਤ ਦਰ ਘਟਾਉਣ ਲਈ ਤਕਨੀਕੀ ਦਖਲ' ਵਿਸ਼ੇ 'ਤੇ ਕਰਵਾਈ ਗਈ ਰਾਜ ਪੱਧਰੀ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਸਨ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਖਾਸ ਕਰਕੇ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਰਾਜ ਵਿੱਚ ਪੋਸਟ-ਪਾਰਟਮ ਹੈਮਰੇਜ (ਪੀਪੀਐਚ) ਨਾਲ ਸਬੰਧਤ ਜਣੇਪਾ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਹਸਪਤਾਲਾਂ ਵਿੱਚ ਹਰ ਤਕਨੀਕੀ ਸਹੂਲਤ, ਭਾਵੇਂ ਇਹ ਗੈਰ-ਨਿਊਮੈਟਿਕ ਐਂਟੀ ਸ਼ੌਕ ਗਾਰਮੈਂਟ (ਐਨਏਐਸਜੀ) ਜਾਂ ਯੂਟਰਾਈਨ ਬੈਲੂਨ ਟੈਂਪੋਨੇਡ (ਯੂਬੀਟੀ) ਹੋਵੇ, ਪ੍ਰਦਾਨ ਕਰਾਂਗੇ। ਇਸ ਤੋਂ ਪਹਿਲਾਂ ਪੀ.ਐਸ.ਸੀ.ਐਸ.ਟੀ. ਦੇ ਕਾਰਜਕਾਰੀ ਡਾਇਰੈਕਟਰ ਡਾ. ਜਤਿੰਦਰ ਕੌਰ ਅਰੋੜਾ ਨੇ ਦੱਸਿਆ ਕਿ ਕਿਵੇਂ ਦੋ ਜ਼ਿਲ੍ਹਿਆਂ- ਬਠਿੰਡਾ ਅਤੇ ਫਰੀਦਕੋਟ ਦੇ ਸਾਰੇ ਡਿਲੀਵਰੀ ਪੁਆਇੰਟਾਂ ‘ਤੇ ਦੋ ਘੱਟ ਲਾਗਤ ਵਾਲੀਆਂ ਸਹੂਲਤਾਂ ਐਨ.ਏ.ਐਸ.ਜੀ. ਅਤੇ ਯੂਬੀਟੀ ਦੀ ਸ਼ੁਰੂਆਤ ਨਾਲ ਪੀਪੀਐਚ ਦੀ ਗੰਭੀਰ ਸਥਿਤੀ ਤੋਂ ਪ੍ਰਭਾਵਿਤ 73 ਮਾਵਾਂ ਦੀਆਂ ਜ਼ਿੰਦਗੀਆਂ ਬਚਾਈਆਂ ਗਈਆਂ। ਉਨ੍ਹਾਂ ਨੇ ਸਿਹਤ ਮੰਤਰੀ ਨੂੰ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਇਹ ਸਹੂਲਤਾਂ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। ਏਮਜ਼ ਬਠਿੰਡਾ ਅਤੇ ਪੀਐਸਸੀਐਸਟੀ ਦੇ ਪ੍ਰੋਜੈਕਟ ਲੀਡਰਾਂ ਡਾ. ਲਾਜਿਆ ਦੇਵੀ ਗੋਇਲ ਅਤੇ ਡਾ. ਦਪਿੰਦਰ ਕੌਰ ਬਖਸ਼ੀ ਨੇ ਦੱਸਿਆ ਕਿ ਪ੍ਰੋਜੈਕਟ ਦੇ ਉਦੇਸ਼ਾਂ ਵਿੱਚ ਵੱਖ-ਵੱਖ ਡਿਲੀਵਰੀ ਪੁਆਇੰਟਾਂ ‘ਤੇ ਯੂ.ਬੀ.ਟੀਜ਼ ਅਤੇ ਐਨ.ਏ.ਐਸ.ਜੀਜ਼ ਸਹੂਲਤਾਂ ਉਪਲਬਧ ਕਰਵਾਉਣਾ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਦੀ ਵਿਆਪਕ ਸਿਖਲਾਈ ਸ਼ਾਮਲ ਹੈ ਜਿਸ ਨਾਲ ਮਾਵਾਂ ਦੀਆਂ ਪੋਸਟ-ਪਾਰਟਮ ਹੈਮਰੇਜ (ਪੀਪੀਐਚ) ਕਰਕੇ ਹੁੰਦੀਆਂ ਮੌਤਾਂ ਦੀ ਰੋਕਥਾਮ ਵਿੱਚ ਮਦਦ ਮਿਲੇਗੀ। ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ ਨੇ ਮੈਡੀਕਲ ਪੇਸ਼ੇਵਰਾਂ ਨੂੰ ਪੀਪੀਐਚ ਅਤੇ ਹੋਰ ਖ਼ਤਰੇ ਵਾਲੀਆਂ ਸਥਿਤੀਆਂ ਦੀ ਜਲਦੀ ਪਛਾਣ ਕਰਨ ਅਤੇ ਅਜਿਹੇ ਮਰੀਜ਼ਾਂ ਨੂੰ ਸਮੇਂ ਸਿਰ ਰੈਫਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਾਰੀਆਂ ਸਿਹਤ ਸੰਸਥਾਵਾਂ ਲਈ ਰੈਫਰਲ ਪ੍ਰੋਟੋਕੋਲ ਬਣਾਉਣ ‘ਤੇ ਵੀ ਜ਼ੋਰ ਦਿੱਤਾ। ਸਟੇਟ ਪ੍ਰੋਗਰਾਮ ਅਫ਼ਸਰ ਡਾ. ਇੰਦਰਦੀਪ ਕੌਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਡਾ. ਵਿਨੀਤ ਨਾਗਪਾਲ ਅਤੇ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਤੋਂ ਗਾਇਨੀਕੋਲੋਜਿਸਟ, ਨਰਸਾਂ ਅਤੇ ਟੈਕਨੀਸ਼ੀਅਨ ਸਮੇਤ ਵੱਖ-ਵੱਖ ਸਿਹਤ ਸੰਭਾਲ ਪੇਸ਼ੇਵਰਾਂ ਨੇ ਸਟੇਟ ਵਰਕਸ਼ਾਪ ਵਿੱਚ ਭਾਗ ਲਿਆ।
The post ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ‘ਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ appeared first on TheUnmute.com - Punjabi News. Tags:
|
ਮੁੱਖ ਮੰਤਰੀ ਦਾ ਪ੍ਰਤਾਪ ਸਿੰਘ ਬਾਜਵਾ ਨੂੰ ਜਵਾਬ, ਦਿਨੇ ਸੁਪਨੇ ਲੈਣੇ ਛੱਡੋ, ਤੁਹਾਡੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਹੋ ਚੁੱਕੀ ਹੈ ਭਰੂਣ ਹੱਤਿਆ Tuesday 26 September 2023 01:43 PM UTC+00 | Tags: aam-aadmi-party bhajpa breaking-news cm-bhagwant-mann latest-news lok-sabha-election news partap-singh-bajwa punjab punjab-breaking punjab-comgress punjab-congress punjab-government the-unmute-latest-update ਚੰਡੀਗੜ੍ਹ, 26 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (ਭਾਜਪਾ) (PARTAP SINGH BAJWA) ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਉਹ ਦਿਨੇ ਸੁਪਨੇ ਲੈਣੇ ਛੱਡ ਦੇਣ ਕਿਉਂਕਿ ਉਨ੍ਹਾਂ ਦੀਆਂ ਸੂਬੇ ਦਾ ਮੁੱਖ ਮੰਤਰੀ ਬਣਨ ਦੀਆਂ ਖਾਹਿਸ਼ਾਂ ਕਦੇ ਵੀ ਹਕੀਕੀ ਰੂਪ ਨਹੀਂ ਲੈਣਗੀਆਂ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ (ਭਾਜਪਾ) ਇਸ ਮੁੱਦੇ ਉਤੇ ਨਿਰਾਧਾਰ ਬਿਆਨ ਜਾਰੀ ਕਰ ਕੇ ਹਵਾਈ ਕਿਲੇ ਉਸਾਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਦੇ ਇਹ ਖ਼ਿਆਲੀ ਬਿਆਨ ਉਨ੍ਹਾਂ ਦੀ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਇੱਛਾ ਤੋਂ ਪ੍ਰੇਰਿਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਹੀ ਬੀਤੇ ਸਮੇਂ ਵਿੱਚ ਵਿਰੋਧੀ ਧਿਰ ਦੇ ਆਗੂ ਦੇ ਸੁਪਨੇ ਦੀ ਭਰੂਣ ਹੱਤਿਆ ਕਰ ਦਿੱਤੀ ਸੀ ਅਤੇ ਹੁਣ ਫਿਰ ਉਨ੍ਹਾਂ ਦੀਆਂ ਇੱਛਾਵਾਂ ਨੂੰ ਕਦੇ ਬੂਰ ਨਹੀਂ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਬਾਜਵਾ (PARTAP SINGH BAJWA) ਜਮਹੂਰੀ ਤੌਰ ਉਤੇ ਚੁਣੀ ਸਰਕਾਰ ਨੂੰ ਭੰਗ ਕਰਨ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਬਾਜਵਾ ਇੰਨੇ ਹੀ ਦਲੇਰ ਹਨ ਤਾਂ ਉਨ੍ਹਾਂ ਨੂੰ ਇਸ ਮੁੱਦੇ ਉਤੇ ਆਪਣੀ ਹਾਈ ਕਮਾਂਡ ਨਾਲ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਇਸ ਮੁੱਦੇ ਉਤੇ ਹਵਾਈ ਕਿਲੇ ਉਸਾਰ ਕੇ ਲੋਕਾਂ ਨੂੰ ਗੁਮਰਾਹ ਕਰਨ ਲਈ ਨਿਰਾਧਾਰ ਤੇ ਤਰਕਹੀਣ ਬਿਆਨ ਜਾਰੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਨੇ ਚੁਣਿਆ ਹੈ ਅਤੇ ਬਾਜਵਾ ਨੂੰ ਸੱਤਾ ਹਾਸਲ ਕਰਨ ਲਈ ਆਪਣੇ ਨਾਪਾਕ ਮਨਸੂਬਿਆਂ ਦੇ ਕਾਮਯਾਬ ਹੋਣ ਦੇ ਸੁਪਨੇ ਲੈਣੇ ਛੱਡ ਦੇਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੇ ਫ਼ਤਵੇ ਨਾਲ ਖਿਲਵਾੜ ਕਰਨ ਤੋਂ ਬਾਜ਼ ਆਉਣ, ਨਹੀਂ ਤਾਂ ਸੂਬੇ ਦੇ ਬਸ਼ਿੰਦੇ ਉਨ੍ਹਾਂ ਨੂੰ ਇਸ ਗੁਨਾਹ ਲਈ ਸਬਕ ਸਿਖਾ ਦੇਣਗੇ। ਉਨ੍ਹਾਂ ਬਾਜਵਾ ਨੂੰ ਚੇਤੇ ਕਰਵਾਇਆ ਕਿ ਉਹ (ਮੁੱਖ ਮੰਤਰੀ) ਲੋਕਾਂ ਦੇ ਆਗੂ ਹਨ, ਜਦੋਂ ਕਿ ਵਿਰੋਧੀ ਧਿਰ ਦੇ ਆਗੂ ਆਪਣੀਆਂ ਗੁੱਝੀਆਂ ਚਲਾਕੀਆਂ ਲਈ ਬਦਨਾਮ ਹਨ।
The post ਮੁੱਖ ਮੰਤਰੀ ਦਾ ਪ੍ਰਤਾਪ ਸਿੰਘ ਬਾਜਵਾ ਨੂੰ ਜਵਾਬ, ਦਿਨੇ ਸੁਪਨੇ ਲੈਣੇ ਛੱਡੋ, ਤੁਹਾਡੇ ਮੁੱਖ ਮੰਤਰੀ ਬਣਨ ਦੇ ਸੁਪਨੇ ਦੀ ਹੋ ਚੁੱਕੀ ਹੈ ਭਰੂਣ ਹੱਤਿਆ appeared first on TheUnmute.com - Punjabi News. Tags:
|
ਪੰਜਾਬ ਵੱਲੋਂ ਵੈਟਰਨਰੀ ਪੇਸ਼ੇ 'ਚ ਵਿਭਿੰਨਤਾ ਤੇ ਸਮੁੱਚਤਾ ਨੂੰ ਉਤਸ਼ਾਹਿਤ ਕਰਨ ਲਈ ਕਰਵਾਈ ਜਾਵੇਗੀ ਸੂਬਾ ਪੱਧਰੀ ਵਰਕਸ਼ਾਪ Tuesday 26 September 2023 01:46 PM UTC+00 | Tags: aam-aadmi-party cm-bhagwant-mann latest-news news veterinary-profession workshop ਚੰਡੀਗੜ੍ਹ, 26 ਸਤੰਬਰ 2023: ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਵੈਟਰਨਰੀ ਡਾਕਟਰਾਂ ਦੀ ਅਹਿਮ ਭੂਮਿਕਾ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ “ਵੈਟਰਨਰੀ ਪੇਸ਼ੇ (Veterinary Profession) ਵਿੱਚ ਵਿਭਿੰਨਤਾ, ਭਾਈਵਾਲੀ ਅਤੇ ਸਮੁੱਚਤਾ ਨੂੰ ਉਤਸ਼ਾਹਿਤ ਕਰਨ” ਸਬੰਧੀ ਸੂਬਾ ਪੱਧਰੀ ਤਕਨੀਕੀ ਵਰਕਸ਼ਾਪ ਕਰਵਾਈ ਜਾਵੇਗੀ। ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਕੌਂਸਲ ਵੱਲੋਂ ਕਰਵਾਈ ਜਾ ਰਹੀ ਇਸ ਵਰਕਸ਼ਾਪ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਬੁਲਾਰੇ ਨੇ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਦੇਸ਼ ਭਰ ਦੇ ਨਾਮਵਰ ਮਾਹਿਰ ਆਪਣੇ ਵੱਡਮੁੱਲੇ ਵਿਚਾਰ ਸਾਂਝਾ ਕਰਨਗੇ ਜਿਸ ਨਾਲ ਇਹ ਵਰਕਸ਼ਾਪ ਵੈਟਰਨਰੀ (Veterinary Profession) ਕਮਿਊਨਿਟੀ ਲਈ ਬਹੁਤ ਅਹਿਮ ਬਣ ਜਾਂਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਇਸ ਵਰਕਸ਼ਾਪ ਦੀ ਪ੍ਰਧਾਨਗੀ ਕਰਨਗੇ, ਜਦਕਿ ਵੈਟਰਨਰੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਡਾ. ਉਮੇਸ਼ ਚੰਦਰ ਸ਼ਰਮਾ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ 500 ਤੋਂ ਵੱਧ ਵੈਟਰਨਰੀ ਡਾਕਟਰਾਂ ਵੱਲੋਂ ਹਿੱਸਾ ਲੈਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਕੌਂਸਲ ਵੱਲੋਂ ਸੂਬੇ ਵਿੱਚ ਕਰਵਾਈ ਜਾ ਰਹੀ ਇਹ ਆਪਣੀ ਕਿਸਮ ਦੀ ਪਹਿਲੀ ਵਰਕਸ਼ਾਪ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਵੈਟਰਨਰੀ ਕੌਂਸਲ, ਸੂਬੇ ਦੇ ਸਾਰੇ ਵੈਟਰਨਰੀ ਡਾਕਟਰਾਂ ਨੂੰ ਰਜਿਸਟਰ ਕਰਨ ਵਾਲੀ ਇਕ ਵਿਧਾਨਕ ਸੰਸਥਾ ਹੈ। ਰਜਿਸਟਰ ਹੋਣ ਉਪਰੰਤ ਵੈਟਰਨਰੀ ਡਾਕਟਰ ਵੈਟਰਨਰੀ ਖੇਤਰ ਵਿੱਚ ਪ੍ਰੈਕਟਿਸ ਕਰ ਸਕਦੇ ਹਨ ਅਤੇ ਸੰਸਥਾ ਦੇ ਰਜਿਸਟਰਡ ਵੈਟਰਨਰੀ ਪ੍ਰੈਕਟੀਸ਼ਨਰਾਂ ਨੂੰ ਵਰਕਸ਼ਾਪ/ਸੈਮੀਨਾਰਾਂ ਰਾਹੀਂ ਸਿਖਲਾਈ ਪ੍ਰਦਾਨ ਕਰ ਸਕਦੇ ਹਨ।
The post ਪੰਜਾਬ ਵੱਲੋਂ ਵੈਟਰਨਰੀ ਪੇਸ਼ੇ ‘ਚ ਵਿਭਿੰਨਤਾ ਤੇ ਸਮੁੱਚਤਾ ਨੂੰ ਉਤਸ਼ਾਹਿਤ ਕਰਨ ਲਈ ਕਰਵਾਈ ਜਾਵੇਗੀ ਸੂਬਾ ਪੱਧਰੀ ਵਰਕਸ਼ਾਪ appeared first on TheUnmute.com - Punjabi News. Tags:
|
FSSAI: ਹੁਣ ਬੀਬੀਆਂ ਤੇ ਟਰਾਂਸਜੈਂਡਰ ਉੱਦਮੀਆਂ ਨੂੰ ਭੋਜਨ ਕਾਰੋਬਾਰ 'ਚ ਮਿਲਣਗੇ ਬਰਾਬਰ ਅਧਿਕਾਰ Tuesday 26 September 2023 01:59 PM UTC+00 | Tags: breaking-news food-business food-safety-and-standards-authority-of-india foscos fssai latest-news news the-unmute-news ਚੰਡੀਗੜ੍ਹ, 26 ਸਤੰਬਰ 2023: ਹੁਣ ਬੀਬੀਆਂ ਅਤੇ ਟਰਾਂਸਜੈਂਡਰ ਉੱਦਮੀਆਂ ਨੂੰ ਭੋਜਨ ਕਾਰੋਬਾਰ ਵਿੱਚ ਬਰਾਬਰ ਅਧਿਕਾਰ ਮਿਲਣਗੇ। ਇਸਦੇ ਤਹਿਤ, ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਆਨਲਾਈਨ ਫੂਡ ਸੇਫਟੀ ਕੰਪਲਾਇੰਸ ਸਿਸਟਮ (FoSCoS) ਪੋਰਟਲ ਵਿੱਚ ‘ਵਿਸ਼ੇਸ਼ ਸ਼੍ਰੇਣੀ’ ਦਾ ਇੱਕ ਨਵਾਂ ਪ੍ਰਬੰਧ ਪੇਸ਼ ਕੀਤਾ ਹੈ। ਨਵੀਂ ਲਾਂਚ ਕੀਤੀ ਗਈ ਵਿਵਸਥਾ ਦਾ ਉਦੇਸ਼ ਭੋਜਨ ਕਾਰੋਬਾਰ ਦੇ ਖੇਤਰ ਵਿੱਚ ਬੀਬੀਆਂ ਅਤੇ ਟਰਾਂਸਜੈਂਡਰ ਉੱਦਮੀਆਂ ਲਈ ਲਿੰਗ ਸਮਾਨਤਾ ਅਤੇ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ। The post FSSAI: ਹੁਣ ਬੀਬੀਆਂ ਤੇ ਟਰਾਂਸਜੈਂਡਰ ਉੱਦਮੀਆਂ ਨੂੰ ਭੋਜਨ ਕਾਰੋਬਾਰ ‘ਚ ਮਿਲਣਗੇ ਬਰਾਬਰ ਅਧਿਕਾਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ Tuesday 26 September 2023 02:09 PM UTC+00 | Tags: aam-aadmi-party breaking-news chandigarh chief-minister-bhagwant-mann news north-zonal-council punjab punjab-government punjab-issue punjab-news punjab-politics syl the-unmute-breaking-news ਅੰਮ੍ਰਿਤਸਰ, 26 ਸਤੰਬਰ 2023: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ (North Zonal Council) ਦੀ 31ਵੀਂ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ। ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਸੂਬਾ ਸਰਕਾਰ ਅਤੇ ਪੰਜਾਬ ਦੇ ਲੋਕਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਪਵਿੱਤਰ ਸ਼ਹਿਰ ਵਿੱਚ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਵਨ ਨਗਰੀ ਦਾ ਸਮੁੱਚੀ ਮਨੁੱਖਤਾ ਦੇ ਦਿਲਾਂ ਵਿੱਚ ਡੂੰਘਾ ਸਤਿਕਾਰ ਹੈ, ਜਿੱਥੇ ਹਰ ਰੋਜ਼ ਇਕ ਲੱਖ ਸ਼ਰਧਾਲੂ ਅਕੀਦਤ ਭੇਟ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਤੀਤ ਵਿੱਚ ਇਹ ਸ਼ਹਿਰ ਕਾਰੋਬਾਰੀ ਸਰਗਰਮੀਆਂ ਦਾ ਕੇਂਦਰ ਰਿਹਾ ਹੈ ਅਤੇ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਹ ਸ਼ਹਿਰ ਛੇਤੀ ਹੀ ਮੱਧ ਏਸ਼ੀਆ ਅਤੇ ਉਸ ਤੋਂ ਪਾਰ ਦੀਆਂ ਮੰਡੀਆਂ ਲਈ ਪ੍ਰਵੇਸ਼ ਦੁਆਰ ਬਣੇਗਾ। ਮਿਹਨਤੀ ਤੇ ਬਹਾਦਰ ਪੰਜਾਬੀਆਂ ਨੇ ਪੰਜ ਦਰਿਆਵਾਂ ਦੀ ਇਸ ਧਰਤੀ ਉਤੇ ਇਤਿਹਾਸ ਦੇ ਕਈ ਪੰਨੇ ਪਲਟਦੇ ਦੇਖੇ ਹਨ। ਦੇਸ਼ ਦੇ ਅੰਨ ਭੰਡਾਰ ਵਜੋਂ ਨਾਮਣਾ ਖੱਟਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਪੰਜਾਬੀਆਂ ਨੂੰ ਵਿਸ਼ਵ ਭਰ ਵਿੱਚ ਆਪਣੀ ਬਹਾਦਰੀ, ਸ਼ਹਿਣਸ਼ੀਲਤਾ ਤੇ ਉੱਦਮੀ ਭਾਵਨਾ ਕਰ ਕੇ ਜਾਣਿਆ ਜਾਂਦਾ ਹੈ। ਸਾਡੇ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਮਿਹਨਤੀ ਪੰਜਾਬੀ, ਜਿਹੜੇ ਦੁਨੀਆ ਭਰ ਵਿੱਚ ਆਪਣੇ ਉੱਦਮੀ ਹੁਨਰ, ਸ਼ਹਿਣਸ਼ੀਲਤਾ ਅਤੇ ਕੁਸ਼ਲਤਾ ਕਰ ਕੇ ਜਾਣੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਤਰੀ ਜ਼ੋਨਲ ਕੌਂਸਲ (North Zonal Council) ਸਾਡੇ ਆਰਥਿਕ ਵਿਕਾਸ ਲਈ ਅੰਤਰਰਾਜੀ ਸਹਿਯੋਗ ਦੇ ਪੱਧਰ ਨੂੰ ਵਧਾਉਣ ਲਈ ਇਹ ਬਹੁਤ ਵਧੀਆ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਦੇ ਹਿੱਤ ਵਿੱਚ ਹੈ ਕਿ ਅਸੀਂ ਇਕੱਠੇ ਬੈਠੀਏ ਅਤੇ ਇਸ ਖਿੱਤੇ, ਜਿਹੜਾ ਭੂਗੋਲਿਕ ਤੌਰ ਉਤੇ ਜ਼ਮੀਨੀ ਹੱਦਾਂ ਤੇ ਸਰਹੱਦਾਂ ਨਾਲ ਜੁੜਿਆ ਹੋਣ ਕਾਰਨ ਹਮੇਸ਼ਾ ਨੁਕਸਾਨ ਵਿੱਚ ਰਿਹਾ ਹੈ, ਦੇ ਸਮਾਜਿਕ-ਆਰਥਿਕ ਵਿਕਾਸ ਦੀਆਂ ਬਿਹਤਰੀਨ ਸੰਭਾਵਨਾਵਾਂ ਲੱਭੀਏ। ਮੁਲਕ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਦੀ ਲੋੜ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਆਸੀ ਪਰਿਪੇਖ ਵਿੱਚ ਇਹ ਗੱਲ ਮਹਿਸੂਸ ਕੀਤੀ ਜਾ ਰਹੀ ਹੈ ਕਿ ਸੂਬਿਆਂ ਨੂੰ ਵਧੇਰੇ ਵਿੱਤੀ ਤੇ ਰਾਜਨੀਤਕ ਸ਼ਕਤੀ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਪੱਖ ਉਤੇ ਸਾਰੇ ਇਕਮਤ ਹਨ ਕਿ ਸਿਆਸੀ ਪਾਰਟੀਆਂ ਦੀਆਂ ਵਲਗਣਾਂ ਤੋਂ ਉੱਪਰ ਉੱਠ ਕਿ ਸੂਬਾ ਸਰਕਾਰਾਂ ਨੂੰ ਆਪਣੀਆਂ ਵਿਕਾਸ ਤਰਜੀਹਾਂ ਦੀ ਚੋਣ ਅਤੇ ਮਾਲੀਏ ਲਈ ਕੰਮ ਕਰਨ ਵਾਸਤੇ ਜ਼ਿਆਦਾ ਖੁੱਲ੍ਹ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਘਵਾਦ ਸਾਡੇ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ ਵਿੱਚੋਂ ਇਕ ਹੈ ਪਰ ਬਦਕਿਸਮਤੀ ਨਾਲ ਪਿਛਲੇ 75 ਸਾਲਾਂ ਵਿੱਚ ਇਸ ਅਧਿਕਾਰ ਦੇ ਕੇਂਦਰੀਕਰਨ ਦਾ ਰੁਝਾਨ ਹਾਵੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਗੱਲ ਹਰ ਕੋਈ ਜਾਣਦਾ ਹੈ ਕਿ ਆਧੁਨਿਕ ਯੁੱਗ ਵਿੱਚ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਕਰਨ ਲਈ ਸੂਬਾ ਸਰਕਾਰਾਂ ਜ਼ਿਆਦਾ ਬਿਹਤਰ ਸਥਿਤੀ ਵਿੱਚ ਹਨ।" ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਰਾਜਸਥਾਨ ਨੂੰ ਮੈਂਬਰ ਨਿਯੁਕਤ ਕਰਨ ਦੀ ਮੰਗ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਪੁਨਰਗਠਨ ਐਕਟ 1966 ਦੀਆਂ ਤਜਵੀਜ਼ਾਂ ਅਧੀਨ ਬੀ.ਬੀ.ਐਮ.ਬੀ. ਦਾ ਗਠਨ ਹੋਇਆ ਅਤੇ ਇਹ ਐਕਟ ਮੁੱਢਲੇ ਤੌਰ ਉਤੇ ਦੋ ਉੱਤਰਾਧਿਕਾਰੀ ਰਾਜਾਂ ਪੰਜਾਬ ਤੇ ਹਰਿਆਣਾ ਦੇ ਮਸਲਿਆਂ ਬਾਰੇ ਹੈ। ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਨਾਲ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਜਾਂ ਕਿਸੇ ਹੋਰ ਸੂਬੇ ਦਾ ਕੋਈ ਸਰੋਕਾਰ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਉਹ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿੱਚ ਰਾਜਸਥਾਨ ਜਾਂ ਹਿਮਾਚਲ ਪ੍ਰਦੇਸ਼ ਤੋਂ ਕਿਸੇ ਤੀਜੇ ਮੈਂਬਰ ਨੂੰ ਸ਼ਾਮਲ ਕਰਨ ਦੀ ਤਜਵੀਜ਼ ਦਾ ਸਖ਼ਤੀ ਨਾਲ ਵਿਰੋਧ ਕਰਦੇ ਹਨ। ਸ਼ਾਨਨ ਪਾਵਰ ਹਾਊਸ ਪ੍ਰਾਜੈਕਟ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਿਮਾਚਲ ਪ੍ਰਦੇਸ਼ ਵੱਲੋਂ ਜੋਗਿੰਦਰਨਗਰ ਵਿੱਚ ਸਥਿਤ ਸ਼ਾਨਨ ਪਾਵਰ ਹਾਊਸ ਨੂੰ ਹਿਮਾਚਲ ਦੇ ਹੱਥਾਂ ਵਿੱਚ ਦੇਣ ਦਾ ਮੁੱਦਾ ਉਠਾਇਆ ਗਿਆ ਹੈ, ਜਿਸ ਲਈ ਇਹ ਤਰਕ ਦਿੱਤਾ ਜਾ ਰਿਹਾ ਹੈ ਕਿ ਸਾਲ 1925 ਵਿੱਚ ਮੰਡੀ ਦੇ ਰਾਜਾ ਨੇ ਇਸ ਪ੍ਰਾਜੈਕਟ ਵਾਸਤੇ 99 ਸਾਲਾਂ ਲਈ ਜ਼ਮੀਨ ਲੀਜ਼ ਉਤੇ ਦਿੱਤੀ ਸੀ, ਜਿਸ ਦੀ ਮਿਆਦ ਸਾਲ 2024 ਵਿੱਚ ਖਤਮ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਮੁੱਦੇ ਨੂੰ ਉਠਾਇਆ ਜਾ ਰਿਹਾ ਹੈ, ਜਦਕਿ ਇਹ ਪ੍ਰਾਜੈਕਟ ਪੰਜਾਬ ਪੁਨਰਗਠਨ ਐਕਟ-1966 ਦੇ ਉਪਬੰਧਾਂ ਤਹਿਤ ਪੰਜਾਬ ਰਾਜ ਬਿਜਲੀ ਬੋਰਡ ਨੂੰ ਸੌਂਪਿਆ ਗਿਆ ਸੀ। ਪੰਜਾਬ ਪੁਨਰਗਠਨ ਐਕਟ ਸੰਸਦ ਦਾ ਐਕਟ ਹੈ, ਜਿਸ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸੂਬੇ ਬਣੇ। ਜ਼ਿਕਰਯੋਗ ਹੈ ਕਿ ਇਸੇ ਐਕਟ ਨੇ ਹੇਠਾਂ ਵਾਲੇ ਪਾਸੇ ਬੱਸੀ ਪਾਵਰ ਹਾਊਸ (ਉਲ ਹਾਈਡਲ ਪ੍ਰੋਜੈਕਟ ਪੜਾਅ-2) ਦੀ ਮਾਲਕੀ ਅਤੇ ਕੰਟਰੋਲ ਹਿਮਾਚਲ ਪ੍ਰਦੇਸ਼ ਰਾਜ ਬਿਜਲੀ ਬੋਰਡ ਨੂੰ ਸੌਂਪੀ ਹੈ। ਇਹ ਸਥਿਤੀ ਅੱਧੀ ਸਦੀ ਤੋਂ ਵੱਧ ਸਮੇਂ ਤੋਂ ਭਾਰਤ ਸਰਕਾਰ ਦੁਆਰਾ ਬਿਨਾਂ ਕੋਈ ਛੇੜਛਾੜ ਕੀਤੇ ਕਾਇਮ ਰੱਖੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਰਾਜ ਬਿਜਲੀ ਬੋਰਡ ਨੇ ਸਾਲ 1975 ਤੋਂ 1982 ਤੱਕ ਆਪਣੇ ਖਰਚੇ ਉਤੇ ਪ੍ਰਾਜੈਕਟ ਦਾ ਵਿਸਥਾਰ ਕੀਤਾ ਅਤੇ ਇਸ ਦੀ ਸਮਰੱਥਾ 48 ਮੈਗਾਵਾਟ ਤੋਂ ਵਧਾ ਕੇ 110 ਮੈਗਾਵਾਟ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਮਲਾ ਕੇਂਦਰੀ ਬਿਜਲੀ ਮੰਤਰਾਲੇ ਦੇ ਵਿਚਾਰ ਅਧੀਨ ਹੈ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਭਾਰਤ ਸਰਕਾਰ ਉਪਰੋਕਤ ਅਤੇ ਸਹੀ ਕਾਨੂੰਨੀ ਸਥਿਤੀ ਬਰਕਰਾਰ ਰੱਖੇਗੀ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੀ ਮਲਕੀਅਤ ਦੇ ਸਬੰਧ ਵਿੱਚ ਲਿਆ ਗਿਆ ਕੋਈ ਵੀ ਹੋਰ ਸਟੈਂਡ ਐਕਟ ਦੇ ਉਲਟ ਹੋਵੇਗਾ ਅਤੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਹੋਵੇਗੀ। ਮੁੱਖ ਮੰਤਰੀ ਨੇ ਬੀ.ਬੀ.ਐਮ.ਬੀ. ਵਿੱਚ ਸਿੰਚਾਈ ਅਤੇ ਊਰਜਾ ਦੇ ਮੈਂਬਰਾਂ ਦੀਆਂ ਅਸਾਮੀਆਂ ਸਿੱਧੇ ਤੌਰ ਉਤੇ ਖੁੱਲ੍ਹੀ ਭਰਤੀ ਰਾਹੀਂ ਭਰਨ ਦੇ ਕਦਮ ਦੀ ਸਖ਼ਤ ਵਿਰੋਧਤਾ ਕੀਤੀ। ਉਨ੍ਹਾਂ ਕਿਹਾ ਕਿ 23 ਫਰਵਰੀ, 2022 ਨੂੰ ਬੀ.ਬੀ.ਐਮ.ਬੀ. (ਸੋਧ) ਨਿਯਮ ਕੇਂਦਰ ਦੇ ਊਰਜਾ ਮੰਤਰਾਲੇ ਨੇ ਜਾਰੀ ਕੀਤੇ ਸਨ ਜਿਸ ਮੁਤਾਬਕ ਸਿੰਚਾਈ ਅਤੇ ਊਰਜਾ ਦੇ ਮੈਂਬਰਾਂ ਦੀ ਅਸਾਮੀਆਂ ਖੁੱਲ੍ਹੀ ਭਰਤੀ ਰਾਹੀਂ ਸਿੱਧੀ ਤੌਰ ਉਤੇ ਭਰੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਇਨ੍ਹਾਂ ਨਵੇਂ ਨਿਯਮਾਂ ਨੇ ਪੁਰਾਣੀ ਵਿਵਸਥਾ ਨਾਲ ਛੇੜਛਾੜ ਕੀਤੀ ਹੈ, ਜਿਸ ਮੁਤਾਬਕ ਮੈਂਬਰ ਊਰਜਾ ਹਮੇਸ਼ਾ ਪੰਜਾਬ ਤੋਂ ਨਿਯੁਕਤ ਹੁੰਦਾ ਸੀ, ਜਦਕਿ ਮੈਂਬਰ ਸਿੰਚਾਈ ਹਰਿਆਣਾ ਤੋਂ ਨਿਯੁਕਤ ਹੁੰਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਵਿਵਸਥਾ ਵਿੱਚ ਪੰਜਾਬ ਤੋਂ ਕੋਈ ਵੀ ਇੰਜੀਨੀਅਰ ਮੈਂਬਰ ਊਰਜਾ ਦੇ ਅਹੁਦੇ ਲਈ ਅਪਲਾਈ ਕਰਨ ਦੇ ਯੋਗ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 2022 ਤੋਂ ਪਹਿਲੀ ਵਿਵਸਥਾ ਬਹਾਲ ਕੀਤੀ ਜਾਵੇ ਕਿਉਂਕਿ ਬੀ.ਬੀ.ਐਮ.ਬੀ ਵਿੱਚ ਪੰਜਾਬ ਦਾ ਸਭ ਤੋਂ ਵੱਡਾ ਯੋਗਦਾਨ ਹੈ। ਇੱਥੋਂ ਤੱਕ ਕਿ ਬੀ.ਬੀ.ਐਮ.ਬੀ. ਦਾ ਗਠਨ ਵੀ ਪੰਜਾਬ ਪੁਨਰਗਠਨ ਐਕਟ-1966 ਦੇ ਤਹਿਤ ਹੋਇਆ ਸੀ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਊਰਜਾ ਮੰਤਰਾਲੇ ਨੂੰ ਬੀ.ਬੀ.ਐਮ.ਬੀ ਦਾ ਪੱਕਾ ਚੇਅਰਮੈਨ ਨਿਯੁਕਤ ਕਰਨ ਲਈ ਕੇਂਦਰੀ ਊਰਜਾ ਮੰਤਰਾਲੇ ਨੂੰ ਹਦਾਇਤ ਦੇਣ ਕਿਉਂਕਿ ਇਹ ਸੰਸਥਾ ਚੇਅਰਮੈਨ ਅਤੇ ਮੈਂਬਰਾਂ ਦੀ ਪੱਕੀ ਨਿਯੁਕਤੀ ਦੀ ਅਣਹੋਂਦ ਵਿੱਚ ਵਾਧੂ ਜ਼ਿੰਮੇਵਾਰੀ ਸੌਂਪ ਕੇ ਚਲਾਈ ਜਾ ਰਹੀ ਹੈ। ਰਾਜਸਥਾਨ ਵੱਲੋਂ ਭਾਖੜਾ ਡੈਮ ਅਤੇ ਪੌਂਗ ਡੈਮ ਵਿੱਚ ਜਲ ਭੰਡਾਰ ਦਾ ਪੱਧਰ ਬਰਕਰਾਰ ਰੱਖਣ ਦੀ ਕੀਤੀ ਜਾ ਰਹੀ ਮੰਗ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਤਕਨੀਕੀ ਤੌਰ ਉਤੇ ਜਦੋਂ ਇਹ ਦੋਵੇਂ ਡੈਮਾਂ ਦਾ ਡਿਜ਼ਾਈਨ ਤਿਆਰ ਕੀਤਾ ਗਿਆ ਸੀ ਤਾਂ ਉਸ ਵੇਲੇ ਭਾਖੜਾ ਡੈਮ ਦੀ ਅਸਲ ਉਚਾਈ 1685 ਫੁੱਟ ਸੀ ਅਤੇ ਪੌਂਗ ਡੈਮ ਦੀ ਉਚਾਈ 1400 ਫੁੱਟ ਸੀ। ਉਨ੍ਹਾਂ ਕਿਹਾ ਕਿ ਸਾਲ 1988 ਦੇ ਸਮੇਂ ਦੌਰਾਨ ਪੰਜਾਬ ਨੇ ਕਈ ਵਾਰ ਹੜ੍ਹਾਂ ਦਾ ਸਾਹਮਣਾ ਕੀਤਾ ਅਤੇ ਉਸ ਤੋਂ ਬਾਅਦ ਭਾਰਤ ਸਰਕਾਰ ਅਤੇ ਸੀ.ਡਬਲਿਊ.ਸੀ. ਨੇ ਇਕ ਫੈਸਲਾ ਲਿਆ ਅਤੇ ਭਾਖੜਾ ਅਤੇ ਪੌਂਗ ਡੈਮਾਂ ਦਾ ਐਫ.ਆਰ.ਐਲ. ਦਾ ਪੱਧਰ ਕ੍ਰਮਵਾਰ 5 ਫੁੱਟ ਅਤੇ 10 ਫੁੱਟ ਘਟਾ ਦਿੱਤਾ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸਤਲੁਜ ਜਾਂ ਬਿਆਸ ਦਰਿਆਵਾਂ ਦੇ ਹੜ੍ਹਾਂ ਦਾ ਪਾਣੀ ਹਰਿਆਣਾ ਜਾਂ ਰਾਜਸਥਾਨ ਜਾਂ ਕਿਸੇ ਹੋਰ ਸੂਬੇ ਨੂੰ ਨਹੀਂ ਜਾਂਦਾ। ਇਸ ਕਰਕੇ ਪੰਜਾਬ ਨੂੰ ਸਾਲ 1988 ਵਿੱਚ, ਸਾਲ 2019 ਵਿੱਚ, ਇਸ ਸਮੇਂ ਦਰਮਿਆਨ ਅਤੇ ਹਾਲ ਹੀ ਵਿੱਚ ਪੰਜਾਬ ਨੂੰ ਹੜ੍ਹਾਂ ਕਾਰਨ ਵੱਡਾ ਨੁਕਸਾਨ ਉਠਾਉਣਾ ਪਿਆ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਜਦੋਂ ਰਾਜਸਥਾਨ ਤੋਂ ਸੰਕਟ ਦੇ ਸਮੇਂ ਵਿੱਚ ਪੰਜਾਬ ਸਰਕਾਰ ਨੂੰ ਕੋਈ ਸਹਿਯੋਗ ਨਹੀਂ ਮਿਲਦਾ ਤਾਂ ਡੈਮਾਂ ਦੇ ਪੂਰੇ ਜਲ ਭੰਡਾਰ ਦੇ ਪੱਧਰ ਨੂੰ ਵਧਾਉਣਾ ਬੇਇਨਸਾਫ਼ੀ ਹੈ। ਮੁੱਖ ਮੰਤਰੀ ਨੇ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵੱਲੋਂ 15 ਮਈ, 2023 ਨੂੰ ਆਪਣੇ ਪੱਤਰ ਰਾਹੀਂ, ਬੀ.ਬੀ.ਐਮ.ਬੀ. ਦੇ ਚੇਅਰਮੈਨ ਨੂੰ ਹਿਮਾਚਲ ਪ੍ਰਦੇਸ਼ ਰਾਜ ਦੁਆਰਾ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਪਾਣੀ ਕੱਢਣ ਬਾਰੇ ਐਨ.ਓ.ਸੀ. ਲੈਣ ਦੀਆਂ ਸ਼ਰਤਾਂ ਵਿੱਚ ਢਿੱਲ ਦੇਣ ਦੇ ਜਾਰੀ ਕੀਤੇ ਨਿਰਦੇਸ਼ਾਂ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਬੀ.ਬੀ.ਐਮ.ਬੀ. ਨੂੰ ਜਾਰੀ ਕੀਤੇ ਗਏ ਨਿਰਦੇਸ਼, ਪੰਜਾਬ ਰਾਜ ਨੂੰ ਸਵੀਕਾਰ ਨਹੀਂ ਹਨ ਅਤੇ ਭਾਰਤ ਸਰਕਾਰ ਵੱਲੋਂ ਇਸ ‘ਤੇ ਮੁੜ ਵਿਚਾਰ ਕੀਤੇ ਜਾਣ ਦੀ ਲੋੜ ਹੈ ਕਿਉਂਕਿ ਜਲ ਸਮਝੌਤੇ ਦੇ ਮੱਦੇਨਜ਼ਰ, ਸਤਲੁਜ ਅਤੇ ਬਿਆਸ ਦਰਿਆ ਵਿੱਚੋਂ ਹਿਮਾਚਲ ਪ੍ਰਦੇਸ਼ ਰਾਜ ਨੂੰ ਪਾਣੀ ਦੀ ਵੰਡ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਦਾ ਕੰਮ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਵਿਖੇ ਡੈਮ, ਜਲ ਭੰਡਾਰਾਂ, ਨੰਗਲ ਹਾਈਡਲ ਚੈਨਲ ਅਤੇ ਸਿੰਚਾਈ ਹੈੱਡਵਰਕਸ ਦਾ ਸਿਰਫ ਪ੍ਰਬੰਧਨ, ਰੱਖ-ਰਖਾਅ ਅਤੇ ਸੰਚਾਲਨ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਅਧੀਨ ਬੀ.ਬੀ.ਐਮ.ਬੀ. ਨੂੰ ਦਰਿਆਵਾਂ ਵਿੱਚੋਂ ਪਾਣੀ ਭਾਈਵਾਲ ਰਾਜਾਂ ਤੋਂ ਇਲਾਵਾ ਕਿਸੇ ਹੋਰ ਰਾਜ ਨੂੰ ਦੇਣ ਦਾ ਅਧਿਕਾਰ ਨਹੀਂ ਹੈ ਅਤੇ ਹਿਮਾਚਲ ਪ੍ਰਦੇਸ਼ ਤਾਂ ਭਾਈਵਾਲ ਸੂਬਾ ਵੀ ਨਹੀਂ ਹੈ। ਹੜ੍ਹ ਰਾਹਤ ਦੇ ਨੇਮਾਂ ਵਿੱਚ ਬਦਲਾਅ ਦੀ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇਸ ਸਾਲ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦਾ ਬਹੁਤ ਨੁਕਸਾਨ ਝੱਲਿਆ ਹੈ। ਪਹਾੜੀ ਇਲਾਕਿਆਂ ਵਿੱਚ ਮੋਹਲੇਧਾਰ ਮੀਂਹ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੜ੍ਹ ਆਉਣ ਕਾਰਨ ਜਾਨ-ਮਾਲ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਹੜੇ ਸੂਬੇ ਪੰਜਾਬ ਤੋਂ ਪਾਣੀਆਂ ਵਿੱਚ ਹਿੱਸਾ ਮੰਗਦੇ ਹਨ, ਉਹ ਸੂਬੇ ਇਸ ਸਮੇਂ ਦੌਰਾਨ ਪਾਣੀ ਲੈਣ ਲਈ ਵੀ ਤਿਆਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਭਾਰੀ ਹੜ੍ਹਾਂ ਨਾਲ ਖੇਤਾਂ ਅਤੇ ਹੋਰ ਇਲਾਕਿਆਂ ਦਾ ਵੱਡੇ ਪੱਧਰ ਉਤੇ ਨੁਕਸਾਨ ਹੋਇਆ ਜਿਸ ਨਾਲ ਆਮ ਜਨ-ਜੀਵਨ ਪੱਟੜੀ ਤੋਂ ਲਹਿ ਗਿਆ ਪਰ ਲੋਕਾਂ ਨੂੰ ਦਿੱਤਾ ਜਾਣ ਵਾਲਾ ਮੁਆਵਜ਼ਾ ਬਹੁਤ ਘੱਟ ਹੈ। ਹੜ੍ਹ ਪੀੜਤਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨੇਮਾਂ ਵਿੱਚ ਢਿੱਲ ਦੇਣ ਦੀ ਅਪੀਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਆਫਤ ਪ੍ਰਬੰਧਨ ਫੰਡ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਨੁਕਸਾਨ ਦੇ ਮੁਆਵਜ਼ੇ ਲਈ ਨੇਮਾਂ ਵਿੱਚ ਢਿੱਲ ਦੇਣ ਦੀ ਲੋੜ ਹੈ ਤਾਂ ਕਿ ਲੋਕਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ। ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਦੇ ਪ੍ਰਾਜੈਕਟ ਉਤੇ ਸੋਚ ਵਿਚਾਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਤਾਂ ਪਹਿਲਾਂ ਹੀ ਪਾਣੀ ਨਹੀਂ ਅਤੇ ਇਸ ਵਿੱਚੋਂ ਕਿਸੇ ਹੋਰ ਨੂੰ ਪਾਣੀ ਦੀ ਬੂੰਦ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਤਾਂ ਸਗੋਂ ਸਤਲੁਜ ਦਰਿਆ ਰਾਹੀਂ ਗੰਗਾ ਅਤੇ ਯਮੁਨਾ ਤੋਂ ਪਾਣੀ ਦੀ ਸਪਲਾਈ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਪੰਜਾਬ ਲਈ ਬਹੁਤ ਹੀ 'ਜਜ਼ਬਾਤੀ ਮਸਲਾ' ਹੈ ਅਤੇ ਇਸ ਨਹਿਰ ਦੀ ਉਸਾਰੀ ਨਾਲ ਅਮਨ-ਕਾਨੂੰਨ ਦੀ ਵਿਵਸਥਾ ਉਤੇ ਡੂੰਘਾ ਪ੍ਰਭਾਵ ਪਵੇਗਾ। ਇਹ ਇਕ ਕੌਮੀ ਸਮੱਸਿਆ ਬਣ ਜਾਵੇਗੀ, ਜਿਸ ਦਾ ਪ੍ਰਭਾਵ ਹਰਿਆਣਾ ਅਤੇ ਰਾਜਸਥਾਨ ਵੀ ਭੁਗਤਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਹਰਿਆਣਾ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਮੌਜੂਦਗੀ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ। ਯਮੁਨਾ ਦੇ ਪਾਣੀਆਂ ਸਮੇਤ ਨਵੀਆਂ ਸ਼ਰਤਾਂ ਅਤੇ ਬਦਲੇ ਹੋਏ ਹਾਲਾਤ ਅਨੁਸਾਰ ਨਵੇਂ ਟ੍ਰਿਬਿਊਨਲ ਦੀ ਸਥਾਪਨਾ ਕਰਨਾ ਹੀ ਪਾਣੀਆਂ ਦੇ ਵਿਵਾਦ ਦਾ ਇੱਕੋ-ਇੱਕ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ 76.5% ਬਲਾਕਾਂ (153 ਵਿੱਚੋਂ 117) ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਦਾ ਪੱਧਰ 100 ਫੀਸਦੀ ਤੋਂ ਵੱਧ ਹੈ, ਜਦੋਂ ਕਿ ਹਰਿਆਣਾ ਵਿੱਚ 61.5 ਫੀਸਦੀ (143 ਵਿੱਚੋਂ 88) ਬਲਾਕ ਪ੍ਰਭਾਵਿਤ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਵੀ ਅਤੇ ਬਿਆਸ ਦਰਿਆਵਾਂ ਵਾਂਗ ਯਮੁਨਾ ਨਦੀ ਵੀ ਪੁਨਰਗਠਨ ਤੋਂ ਪਹਿਲਾਂ ਪੁਰਾਣੇ ਪੰਜਾਬ ਵਿੱਚੋਂ ਵਗਦੀ ਸੀ। ਹਾਲਾਂਕਿ, ਦਰਿਆਈ ਪਾਣੀਆਂ ਦੀ ਵੰਡ ਕਰਦੇ ਸਮੇਂ ਪੰਜਾਬ ਅਤੇ ਹਰਿਆਣਾ ਵਿਚਕਾਰ ਯਮੁਨਾ ਦੇ ਪਾਣੀਆਂ ਨੂੰ ਨਹੀਂ ਮੰਨਿਆ ਗਿਆ ਸੀ, ਜਦੋਂ ਕਿ ਵੰਡ ਲਈ ਰਾਵੀ ਅਤੇ ਬਿਆਸ ਦੇ ਪਾਣੀ ਨੂੰ ਧਿਆਨ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਗੱਲਬਾਤ ਵਿੱਚ ਪੰਜਾਬ ਸਹਿਯੋਗ ਲਈ ਬੇਨਤੀ ਕਰਦਾ ਆ ਰਿਹਾ ਹੈ, ਪਰ ਸਾਡੀ ਬੇਨਤੀ ਨੂੰ ਇਸ ਆਧਾਰ ‘ਤੇ ਨਹੀਂ ਮੰਨਿਆ ਗਿਆ ਕਿ ਪੰਜਾਬ ਦਾ ਕੋਈ ਭੂਗੋਲਿਕ ਖੇਤਰ ਯਮੁਨਾ ਬੇਸਿਨ ਵਿੱਚ ਨਹੀਂ ਆਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਰਾਵੀ ਅਤੇ ਬਿਆਸ ਦਰਿਆਵਾਂ ਦਾ ਬੇਸਿਨ ਸੂਬਾ ਨਹੀਂ ਹੈ, ਪਰ ਪੰਜਾਬ ਨੂੰ ਇਨ੍ਹਾਂ ਦਰਿਆਵਾਂ ਦਾ ਪਾਣੀ ਹਰਿਆਣਾ ਨਾਲ ਸਾਂਝਾ ਕਰਨ ਲਈ ਮਜਬੂਰ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਹਰਿਆਣਾ ਨੂੰ ਰਾਵੀ-ਬਿਆਸ ਦਾ ਪਾਣੀ ਪੰਜਾਬ ਵਿੱਚੋਂ ਨਿਕਲਿਆ ਸੂਬਾ ਬਣ ਕੇ ਮਿਲਦਾ ਹੈ, ਤਾਂ ਉਸੇ ਬਰਾਬਰੀ ਦੇ ਸਿਧਾਂਤ ਦੇ ਆਧਾਰ ‘ਤੇ ਯਮੁਨਾ ਦੇ ਪਾਣੀਆਂ ਨੂੰ ਵੀ ਪੰਜਾਬ ਨਾਲ ਸਾਂਝਾ ਕੀਤਾ ਜਾਣਾ ਚਾਹੀਦਾ ਹੈ। ਪਾਕਿਸਤਾਨ ਨੂੰ ਅਜਾਈਂ ਜਾਂਦੇ ਉੱਜ ਅਤੇ ਰਾਵੀ ਦਰਿਆਵਾਂ ਦੇ ਪਾਣੀ ਦੀ ਵਰਤੋਂ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਬਹੁਤ ਸਮਾਂ ਪਹਿਲਾਂ ਇਹ ਤਜਵੀਜ਼ ਦਿੱਤੀ ਸੀ ਕਿ ਰਾਵੀ ਦਰਿਆ ਦੇ ਨਾਲ-ਨਾਲ ਬਰਾਜ ਦਾ ਨਿਰਮਾਣ ਕੀਤਾ ਜਾਵੇ ਜਿਹੜਾ ਦਰਿਆ ਉੱਜ ਤੇ ਰਾਵੀ ਦਰਿਆ ਦੇ ਸੁਮੇਲ ਵਾਲੀ ਥਾਂ ਮਕੌੜਾ ਪੱਤਣ ਤੱਕ ਬਣੇ ਜੋ ਭਾਰਤ-ਪਾਕਿਸਤਾਨ ਸਰਹੱਦ ਦੇ ਚਾਰ ਕਿਲੋਮੀਟਰ ਦੇ ਘੇਰੇ ਵਿੱਚ ਪੈਂਦੀ ਹੈ। ਇਸ ਤੋਂ ਇਲਾਵਾ ਇਸ ਪਾਣੀ ਦੀ ਵਰਤੋਂ ਕਰਨ ਅਤੇ ਡਿਸਚਾਰਜ ਨੂੰ ਯੂ.ਬੀ.ਡੀ.ਸੀ. ਕੈਨਾਲ ਸਿਸਟਮ ਦੇ ਕਲਾਨੌਰ ਅਤੇ ਰਮਦਾਸ ਡਿਸਟਰੀਬਿਊਟਰੀ ਸਿਸਟਮ ਵੱਲ ਮੋੜਨ ਦੀ ਤਜਵੀਜ਼ ਵੀ ਰੱਖੀ ਗਈ ਸੀ ਤਾਂ ਜੋ ਇਸ ਸਿਸਟਮ ਨੂੰ ਗੈਰ-ਨਿਰੰਤਰ ਤੋਂ ਸਦੀਵੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਛੇਤੀ ਪ੍ਰਵਾਨਗੀ ਦੇਣੀ ਚਾਹੀਦੀ ਹੈ ਅਤੇ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੀ ਇਜਾਜ਼ਤ ਦਿੱਤੀ ਜਾਵੇ। ਹਿਮਾਚਲ ਪ੍ਰਦੇਸ਼ ਵੱਲੋਂ ਹਾਈਡਰੋ ਪਾਵਰ ਪ੍ਰੋਜੈਕਟਾਂ ‘ਤੇ ਵਾਟਰ ਸੈੱਸ ਲਾਉਣ ਦਾ ਵਿਰੋਧ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅੰਤਰ-ਰਾਜੀ ਦਰਿਆਈ ਪਾਣੀ ਵਿਵਾਦ ਐਕਟ, 1956 ਦੀ ਧਾਰਾ 7 ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਰਾਜ ਸਰਕਾਰ ਦੂਜੇ ਰਾਜ ਜਾਂ ਉਸ ਦੇ ਵਸਨੀਕਾਂ ਤੋਂ ਕੋਈ ਵਾਧੂ ਦਰ ਜਾਂ ਫੀਸ ਨਹੀਂ ਲਵੇਗੀ, ਜੇਕਰ ਇਸ ਦਾ ਆਧਾਰ ਸੂਬੇ ਦੀ ਸੀਮਾ ਵਿੱਚ ਪੈਂਦੀ ਅੰਤਰ-ਰਾਜੀ ਨਦੀ ਦੇ ਪਾਣੀ ਦੀ ਸੰਭਾਲ, ਪ੍ਰਬੰਧਨ ਜਾਂ ਵਰਤੋਂ ਲਈ ਹੋਵੇ। ਉਨ੍ਹਾਂ ਕਿਹਾ ਕਿ ਇਸ ਕਰਕੇ ਹਿਮਾਚਲ ਪ੍ਰਦੇਸ਼ ਸਿਰਫ ਇਸ ਲਈ ਸੈੱਸ ਨਹੀਂ ਲਗਾ ਸਕਦਾ ਕਿਉਂਕਿ ਭਾਖੜਾ ਅਤੇ ਬਿਆਸ ਪ੍ਰੋਜੈਕਟ ਪਾਵਰਹਾਊਸ ਇਸ ਦੇ ਖੇਤਰ ਦੀ ਸੀਮਾ ਦੇ ਅੰਦਰ ਸਥਿਤ ਹਨ। ਹਿਮਾਚਲ ਪ੍ਰਦੇਸ਼ ਵੱਲੋਂ ਚੱਕੀ ਦਰਿਆ ਦੇ ਪਾਣੀ ਨੂੰ ਮੋੜਨ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀ ਸਰਕਾਰ ਚੱਕੀ ਦਰਿਆ ਵਿੱਚੋਂ ਕਰੀਬ 127 ਕਿਊਸਿਕ ਪਾਣੀ ਹਿਮਾਚਲ ਪ੍ਰਦੇਸ਼ ਵਿੱਚ ਲਿਜਾਣ ਲਈ ਨਹਿਰ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਨੇ ਚੱਕੀ ਦਰਿਆ ਦੇ ਪਾਣੀ ਨੂੰ ਪੰਜਾਬ ਦੇ ਪਹਾੜੀ ਖੇਤਰਾਂ ਵਿੱਚ ਦੂਰ-ਦੁਰਾਡੇ ਸਥਿਤ ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਜੋਂ ਦੇਣ ਲਈ 7 ਸਕੀਮਾਂ ਚਲਾਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਵਿੱਚ ਚੱਕੀ ਦਰਿਆ ਵਿੱਚ ਬਹੁਤ ਘੱਟ ਪਾਣੀ ਹੁੰਦਾ ਹੈ ਅਤੇ ਜੇਕਰ ਪਾਣੀ ਨੂੰ ਹਿਮਾਚਲ ਵੱਲ ਮੋੜ ਦਿੱਤਾ ਜਾਂਦਾ ਹੈ ਤਾਂ ਦਰਿਆ ਵਿੱਚ ਪਾਣੀ ਦੀ ਘਾਟ ਹੋਰ ਵਧੇਗੀ ਅਤੇ 35 ਪਿੰਡਾਂ ਲਈ ਚਲਾਈਆਂ ਗਈਆਂ ਜਲ ਸਪਲਾਈ ਸਕੀਮਾਂ ਨੂੰ ਬਹੁਤ ਪ੍ਰਭਾਵਿਤ ਕਰੇਗਾ, ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਘਟੇਗਾ। ਪੰਜਾਬ ਯੂਨੀਵਰਸਿਟੀ ਨੂੰ ਗਰਾਂਟਾਂ ਜਾਰੀ ਕਰਨ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਦੇ ਲੋਕਾਂ ਨਾਲ ਡੂੰਘਾ ਸਬੰਧ ਹੈ। ਵੰਡ ਤੋਂ ਬਾਅਦ ਇਹ ਲਾਹੌਰ ਤੋਂ ਪੰਜਾਬ ਦੇ ਹੁਸ਼ਿਆਰਪੁਰ ਅਤੇ ਫਿਰ ਸਾਡੀ ਰਾਜਧਾਨੀ ਚੰਡੀਗੜ੍ਹ ਆ ਕੇ ਸਥਾਪਤ ਹੋਈ। ਸਾਲ 1966 ਵਿੱਚ ਪੁਨਰਗਠਨ ਐਕਟ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਚਾਰ ਭਾਈਵਾਲਾਂ ਜਿਵੇਂ ਕਿ ਕੇਂਦਰ, ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਅੰਤਰ-ਰਾਜੀ ਬਾਡੀ ਕਾਰਪੋਰੇਟ ਬਣ ਗਈ। ਯੂਨੀਵਰਸਿਟੀ ਦੇ ਖਰਚੇ ਕੇਂਦਰ (40 ਫੀਸਦੀ) ਦੇ ਨਾਲ ਤਿੰਨ ਭਾਈਵਾਲ ਰਾਜਾਂ (20:20:20 ਦੇ ਅਨੁਪਾਤ) ਵਿੱਚ ਬਰਾਬਰੀ ਵਿੱਚ ਸਾਂਝੇ ਕੀਤੇ ਜਾਣੇ ਸਨ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਜਾਂ ਨੇ ਕ੍ਰਮਵਾਰ ਸਾਲ 1973 ਅਤੇ 1975 ਵਿੱਚ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜ ਵਾਪਸ ਲੈ ਲਏ ਅਤੇ ਆਪਣੀਆਂ ਯੂਨੀਵਰਸਿਟੀਆਂ ਸਥਾਪਤ ਕਰ ਲਈਆਂ ਅਤੇ ਪੰਜਾਬ ਯੂਨੀਵਰਸਿਟੀ ਨੂੰ ਫੰਡ ਦੇਣਾ ਬੰਦ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਰਫ਼ ਪੰਜਾਬ ਹੀ ਹੈ, ਜਿਸ ਨੇ ਪਿਛਲੇ 50 ਸਾਲਾਂ ਤੋਂ ਇਸ ਯੂਨੀਵਰਸਿਟੀ ਨੂੰ ਮਦਦ ਦਿੱਤੀ ਅਤੇ ਇਸ ਦੇ ਪਾਸਾਰ ਵਿੱਚ ਯੋਗਦਾਨ ਪਾ ਰਿਹਾ ਹੈ। ਹੁਣ ਇਸ ਪੜਾਅ ‘ਤੇ ਸਾਨੂੰ ਇਹ ਸਮਝ ਨਹੀਂ ਆ ਰਿਹਾ ਹੈ ਕਿ ਹਰਿਆਣਾ ਆਪਣੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਕਿਉਂ ਜੋੜਨਾ ਚਾਹੁੰਦਾ ਹੈ, ਜਦੋਂ ਕਿ ਉਹ ਪਹਿਲਾਂ ਹੀ ਕੁਰੂਕਸ਼ੇਤਰ ਯੂਨੀਵਰਸਿਟੀ, (A+ NAAC ਮਾਨਤਾ ਪ੍ਰਾਪਤ ਯੂਨੀਵਰਸਿਟੀ) ਨਾਲ ਪਿਛਲੇ 50 ਸਾਲਾਂ ਤੋਂ ਮਾਨਤਾ ਪ੍ਰਾਪਤ ਹਨ। ਉਨ੍ਹਾਂ ਸਵਾਲ ਕੀਤਾ ਕਿ ਪਿਛਲੇ 50 ਸਾਲਾਂ ਤੋਂ ਪੰਜਾਬ ਯੂਨੀਵਰਸਿਟੀ ਨੂੰ ਨਜ਼ਰਅੰਦਾਜ਼ ਕਰਨ ਵਾਲੇ ਹਰਿਆਣਾ ਲਈ ਹੁਣ ਇਸ ਦੀ ਮਾਨਤਾ ਪ੍ਰਾਪਤ ਕਰਨ ਲਈ ਕਿਹੜੇ ਹਾਲਾਤ ਬਦਲ ਗਏ ਹਨ? ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਯੂਨੀਵਰਸਿਟੀ ਦੇ ਫੰਡਾਂ ਦਾ ਸਬੰਧ ਹੈ, ਪੰਜਾਬ ਨੇ ਹਮੇਸ਼ਾ ਯੂਨੀਵਰਸਿਟੀ ਨੂੰ ਵਿੱਤੀ ਸਹਾਇਤਾ ਦਿੱਤੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਯੂਨੀਵਰਸਿਟੀ ਨੂੰ ਆਪਸੀ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਤਹਿਤ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਸਾਲ 2017 ਵਿੱਚ ਭਾਰਤ ਸਰਕਾਰ ਵੱਲੋਂ ਅੰਤਿਮ ਰੂਪ ਵਿੱਚ ਦਿੱਤੇ ਸੋਧੇ ਫਾਰਮੂਲੇ ਅਨੁਸਾਰ ਗ੍ਰਾਂਟ-ਇਨ-ਏਡ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਜਿਸ ਤਹਿਤ 188.31 ਕਰੋੜ ਰੁਪਏ ਦੇ ਬਕਾਇਆ ਹਿੱਸੇ ਦੇ ਵਿਰੁੱਧ ਸੂਬਾ ਸਰਕਾਰ ਨੇ 2022-23 ਤੱਕ 261.96 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਕਿ ਨਾ ਸਿਰਫ ਘਾਟੇ ਨੂੰ ਪੂਰਾ ਕੀਤਾ ਜਾ ਸਕੇ ਸਗੋਂ ਪੰਜਾਬ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜਾਂ ਲਈ ਵਾਧੂ ਗ੍ਰਾਂਟ ਦੀ ਵਿਵਸਥਾ ਵੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸਾਲ 2023-24 ਲਈ ਉਨ੍ਹਾਂ ਦੀ ਸਰਕਾਰ ਨੇ ਬਜਟ ਵਿੱਚ 47.06 ਕਰੋੜ ਰੁਪਏ ਮਨਜ਼ੂਰ ਕੀਤੇ ਸਨ ਪਰ ਗ੍ਰਾਂਟ-ਇਨ-ਏਡ ਨੂੰ ਵਧਾ ਕੇ 94.13 ਕਰੋੜ ਰੁਪਏ ਕਰ ਦਿੱਤਾ ਤਾਂ ਕਿ ਯੂਨੀਵਰਸਿਟੀ ਦੁਆਰਾ ਯੂ.ਜੀ.ਸੀ. ਸਕੇਲਾਂ ਨੂੰ ਲਾਗੂ ਕਰਨ ਦੇ ਕਾਰਨ ਤਨਖਾਹਾਂ ਵਿੱਚ ਵਾਧੇ ਨੂੰ ਲਾਗੂ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਦੋ ਨਵੇਂ ਹੋਸਟਲ ਬਣਾਉਣ ਲਈ ਪੰਜਾਬ ਯੂਨੀਵਰਸਿਟੀ ਲਈ 48.92 ਕਰੋੜ ਰੁਪਏ ਮਨਜ਼ੂਰ ਕੀਤੇ। ਇਕ ਹੋਸਟਲ ਲੜਕਿਆਂ ਲਈ ਅਤੇ ਦੂਜਾ ਲੜਕੀਆਂ ਲਈ ਬਣਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੇ ਆਪਣੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ ਪਰ ਕੇਂਦਰ ਸਰਕਾਰ ਨੇ ਯੂ.ਜੀ.ਸੀ. ਸਕੇਲਾਂ ਨੂੰ ਅਪਣਾਉਣ ਕਾਰਨ ਪੰਜਾਬ ਯੂਨੀਵਰਸਿਟੀ ਨੂੰ 51.89 ਕਰੋੜ ਰੁਪਏ ਦੀ ਵਧੀ ਹੋਈ ਗ੍ਰਾਂਟ-ਇਨ-ਏਡ ਦੇ ਹਿੱਸੇ ਨੂੰ ਅਜੇ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਵਾਧੂ ਗ੍ਰਾਂਟ ਨੂੰ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਸਟੈਂਡ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਯੂਨੀਵਰਸਿਟੀ ਹੈ ਅਤੇ ਅਤੇ ਅਸੀਂ ਭਵਿੱਖ ਵਿੱਚ ਵੀ ਇਸ ਦੀ ਸਹਾਇਤਾ ਅਤੇ ਫੰਡ ਜਾਰੀ ਰੱਖਾਂਗੇ। ਪਠਾਨਕੋਟ ਵਿਖੇ ਐਨ.ਐਸ.ਜੀ. ਦਾ ਰੀਜਨਲ ਸੈਂਟਰ ਛੇਤੀ ਸਥਾਪਤ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਜਿਸ ਕਰਕੇ ਸੂਬਾ ਸਰਹੱਦ ਪਾਰ ਤੋਂ ਅੱਤਵਾਦੀ ਹਮਲੇ ਦਾ ਹਮੇਸ਼ਾ ਸ਼ਿਕਾਰ ਹੁੰਦਾ ਹੈ ਜਿਸ ਨਾਲ ਦੇਸ਼ ਦੀ ਸੁਰੱਖਿਆ, ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਖਤਰੇ ਵਿੱਚ ਪੈਂਦੀ ਹੈ। ਉਨ੍ਹਾਂ ਕਿਹਾ ਕਿ ਇਸ ਚੁਣੌਤੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਪਠਾਨਕੋਟ ਜ਼ਿਲ੍ਹੇ ਵਿੱਚ ਐਨ.ਐਸ.ਜੀ. ਹੱਬ ਸਥਾਪਤ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਜ਼ੋਰ ਦੇ ਕੇ ਆਖਿਆ ਕਿ ਇਸ ਮਸਲੇ ਨੂੰ ਲਮਕਾਇਆ ਨਹੀਂ ਜਾਣਾ ਚਾਹੀਦਾ ਕਿਉਂਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਇਹ ਸਮੇਂ ਦੀ ਲੋੜ ਹੈ। ਡਰੋਨਾਂ ਦੇ ਖ਼ਤਰੇ ਦਾ ਮੁਕਾਬਲਾ ਕਰਨ ਲਈ ਤਕਨਾਲੌਜੀ ਵਿਕਸਤ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਡਰੋਨਾਂ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ ਡਰੋਨ ਪੰਜਾਬ ਪੁਲਿਸ ਲਈ ਇੱਕ ਵੱਡੀ ਚੁਣੌਤੀ ਬਣਦੇ ਜਾ ਰਹੇ ਹਨ, ਜੋ ਡਰੋਨਾਂ ਦੀਆਂ ਗਤੀਵਿਧੀਆਂ ਅਤੇ ਰਿਕਵਰੀ ਵਿੱਚ ਸਾਲ-ਦਰ-ਸਾਲ ਹੋ ਰਹੇ ਵਾਧੇ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਡਰੋਨ ਮੁੱਖ ਤੌਰ ‘ਤੇ ਦੁਸ਼ਮਣ ਤਾਕਤਾਂ ਦੁਆਰਾ ਜਾਸੂਸੀ, ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤਸਕਰੀ ਅਤੇ ਅੱਤਵਾਦੀ ਹਮਲਿਆਂ ਲਈ ਵਰਤੇ ਜਾ ਰਹੇ ਹਨ ਅਤੇ ਡਰੋਨ ਤਕਨਾਲੌਜੀ ਦੇ ਵੱਖ-ਵੱਖ ਪਹਿਲੂਆਂ ‘ਤੇ ਮੌਜੂਦਾ ਸਮਰੱਥਾ ਬਹੁਤੀ ਕਾਰਗਰ ਨਹੀਂ। ਦੇਸ਼ ਅੰਦਰ ਦੂਜੇ ਸੂਬਿਆਂ ਤੋਂ ਹਥਿਆਰਾਂ ਦੀ ਤਸਕਰੀ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਸਲਾ ਸੂਬੇ ਵਿੱਚ ਅਮਨ-ਕਾਨੂੰਨ ਲਈ ਵੱਡਾ ਖਤਰਾ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਅੰਦਰੋਂ ਖਾਸ ਕਰਕੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ਤੋਂ ਸਰਹੱਦ ਪਾਰ ਤੋਂ ਵੀ ਜ਼ਿਆਦਾ ਹਥਿਆਰਾਂ ਦੀ ਤਸਕਰੀ ਹੁੰਦੀ ਹੈ। ਇਸ ਨੂੰ ਸਖ਼ਤੀ ਨਾਲ ਨਿਪਟਣ ਦੀ ਲੋੜ ਹੈ ਤਾਂ ਕਿ ਦੇਸ਼ ਦੀ ਸੁਰੱਖਿਆ ਨੂੰ ਕੋਈ ਖਤਰਾ ਪੈਦਾ ਨਾ ਹੋਵੇ। ਪੰਜਾਬ ਨੂੰ ਸੈਨਿਕ ਬਲਾਂ ਦਾ ਖਰਚਾ ਪਾਉਣ ਬਾਰੇ ਧਾਰਾ ਸੋਧਣ ਦੀ ਮੰਗ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਅੱਤਵਾਦ ਅਤੇ ਨਸ਼ਿਆਂ ਉਤੇ ਦੇਸ਼ ਦੀ ਜੰਗ ਲੜ ਰਿਹਾ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਤਰਫੋਂ ਜਦੋਂ ਵੀ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣ ਲਈ ਸੂਬੇ ਨੂੰ ਨੀਮ ਫੌਜੀ ਬਲਾਂ ਦੀ ਲੋੜ ਹੁੰਦੀ ਹੈ ਤਾਂ ਸਾਨੂੰ ਇਸ ਦੇ ਬਦਲੇ ਭਾਰੀ ਫੀਸ ਦੇਣ ਲਈ ਆਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਜਿਸ ਸੂਬੇ ਦੇ ਪੁੱਤ ਫੌਜ ਦੀ ਸੇਵਾ ਦੌਰਾਨ ਦੇਸ਼ ਦੀ ਰਾਖੀ ਲਈ ਸ਼ਹੀਦ ਹੋ ਗਏ ਹੋਣ, ਉਸ ਸੂਬੇ ਪਾਸੋਂ ਫੀਸ ਮੰਗੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਦਾ ਸਬੰਧ ਹੈ, ਅਰਧ ਸੈਨਿਕ ਬਲ ਦੇਣ ਬਦਲੇ ਕਿਰਾਇਆ ਵਸੂਲਣ ਦੀ ਧਾਰਾ ਨੂੰ ਮਨਸੂਖ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਸੈਨਿਕਾਂ ਦੀਆਂ ਕੰਪਨੀਆਂ ਦੇਣ ਲਈ ਕੇਂਦਰ ਨੂੰ ਫਰਾਖਦਿਲੀ ਦਿਖਾਉਣੀ ਚਾਹੀਦੀ ਹੈ ਕਿਉਂ ਜੋ ਇਸ ਵੇਲੇ ਸੂਬੇ ਵੱਲੋਂ ਕੀਤੀ ਜਾਂਦੀ ਮੰਗ ਦੇ ਉਲਟ ਘੱਟ ਫੋਰਸ ਤਾਇਨਾਤ ਕੀਤੀ ਜਾਂਦੀ ਹੈ ਜੋ ਕਿ ਅਣਉਚਿਤ ਹੈ। ਬਾਸਮਤੀ ਦੀ ਬਰਾਮਦ ਉਤੇ ਸ਼ਰਤਾਂ ਦਾ ਤਾਜ਼ਾ ਮਾਮਲਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਸਲਾ ਸਿੱਧੇ ਤੌਰ ਉਤੇ ਪੰਜਾਬ ਦੇ ਕਿਸਾਨਾਂ ਨਾਲ ਜੁੜਿਆ ਹੈ ਕਿਉਂ ਜੋ ਕੇਂਦਰ ਸਰਕਾਰ ਨੇ ਬਾਸਮਤੀ ਦੀ ਘੱਟੋ-ਘੱਟ ਬਰਾਮਦ ਕੀਮਤ 1200 ਡਾਲਰ ਪ੍ਰਤੀ ਟਨ ਤੈਅ ਕਰ ਦਿੱਤੀ ਹੈ ਜੋ ਫਸਲ ਦੇ ਘਰੇਲੂ ਭਾਅ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕਿਸਾਨਾਂ ਅਤੇ ਕਾਰੋਬਾਰੀਆਂ ਦੀ ਆਰਥਿਕ ਹਾਲਤ ਨੂੰ ਵੱਡੀ ਸੱਟ ਮਾਰੇਗਾ। ਖੇਤੀ ਲਾਗਤਾਂ ਵਧਣ ਅਤੇ ਘੱਟ ਸਮਰਥਨ ਮੁੱਲ ਕਰਕੇ ਸੂਬੇ ਦੇ ਮਿਹਨਤਕਸ਼ ਕਿਸਾਨ ਪਹਿਲਾਂ ਹੀ ਸੰਕਟ ਵਿੱਚੋਂ ਗੁਜ਼ਰ ਰਹੇ ਹਨ। ਸੂਬਾ ਦੇਸ਼ ਵਿੱਚੋਂ ਸਭ ਤੋਂ ਵੱਧ ਬਾਸਮਤੀ ਪੈਦਾ ਕਰਦਾ ਹੈ ਅਤੇ ਕੇਂਦਰ ਦਾ ਇਹ ਫੈਸਲਾ ਫਸਲੀ ਵੰਨ-ਸੁਵੰਨਤਾ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਲੀਹੋਂ ਲਾਹ ਦੇਵੇਗਾ। ਪੇਂਡੂ ਵਿਕਾਸ ਫੰਡ ਜਾਰੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਅਫਸੋਸ ਨਾਲ ਕਿਹਾ ਕਿ ਇਹ ਫੰਡ ਲੰਮੇ ਸਮੇਂ ਤੋਂ ਰੁਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਖੜ੍ਹੇ ਕੀਤੇ ਸਾਰੇ ਸ਼ੱਕ-ਸੰਦੇਹ ਦੂਰ ਕਰ ਦਿੱਤੇ ਸਨ ਪਰ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਨੇ ਅਜੇ ਤੱਕ ਫੰਡ ਜਾਰੀ ਨਹੀਂ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨਾਲ ਵੀ ਇਸ ਮਸਲੇ ਉਤੇ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਸੀ, ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਹ ਫੰਡ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ ਪਰ ਅਜੇ ਤੱਕ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੇ 5637.4 ਕਰੋੜ ਰੁਪਏ ਤੋਂ ਵੱਧ ਦਾ ਪੇਂਡੂ ਵਿਕਾਸ ਫੰਡ ਜਾਰੀ ਨਹੀਂ ਕੀਤਾ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰੀਜਨਲ ਕੁਨੈਕਟੀਵਿਟੀ ਸਕੀਮ ਉਡਾਨ ਨੂੰ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ। ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਹੁਣ ਆਦਮਪੁਰ ਤੋਂ ਨਾਂਦੇੜ, ਬੈਂਗਲੁਰੂ, ਕੋਲਕਾਤਾ, ਦਿੱਲੀ, ਗੋਆ ਅਤੇ ਹਿੰਡਨ ਲਈ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਰੀਜ਼ਨਲ ਕੁਨੈਕਟੀਵਿਟੀ ਸਕੀਮ-2023 ਤਹਿਤ ਦਿੱਲੀ ਤੋਂ ਬਠਿੰਡਾ ਤੇ ਲੁਧਿਆਣਾ ਏਅਰਪੋਰਟ ਲਈ ਉਡਾਣਾਂ ਦੀ ਆਗਿਆ ਦਿੱਤੀ ਗਈ ਹੈ । ਭਾਵੇਂ ਆਦਮਪੁਰ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡੇ ਦਾ ਮਸਲਾ ਹੱਲ ਹੋ ਗਿਆ ਹੈ ਪਰ ਪਠਾਨਕੋਟ ਹਵਾਈ ਅੱਡੇ ਦਾ ਮਾਮਲਾ ਅਜੇ ਬਕਾਇਆ ਹੈ। ਭਾਰਤ ਸਰਕਾਰ ਨੂੰ ਜਲਦ ਤੋਂ ਜਲਦ ਪਠਾਨਕੋਟ ਹਵਾਈ ਅੱਡੇ ਨੂੰ ਵੀ ਰੀਜਨਲ ਕੁਨੈਕਟੀਵਿਟੀ ਸਕੀਮ-ਉਡਾਨ-2023 ਤਹਿਤ ਕਵਰ ਕਰਨ ਦੀ ਬੇਨਤੀ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਇਸ ਸਕੀਮ ਅਧੀਨ ਆਦਮਪੁਰ ਤੋਂ ਵਾਰਾਨਸੀ ਅਤੇ ਅੰਮ੍ਰਿਤਸਰ ਤੋਂ ਨਾਂਦੇੜ ਲਈ ਉਡਾਣਾਂ ਸ਼ੁਰੂ ਕਰਨ ਦੀ ਲੋੜ ਹੈ। ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦਾ ਮਸਲਾ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਨੂੰ ਅਧਿਕਾਰਤ ਤੌਰ ‘ਤੇ 21 ਸਤੰਬਰ, 1953 ਨੂੰ ਸ਼ਿਮਲਾ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਇਸ ਦਾ ਉਦਘਾਟਨ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਜੀ ਵੱਲੋਂ 7 ਅਕਤੂਬਰ, 1953 ਨੂੰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ, 1966 ਵਿੱਚ ਸੂਬੇ ਦੀ ਵੰਡ ਸਮੇਂ ਪੰਜਾਬ ਪੁਨਰਗਠਨ ਐਕਟ, 1966 ਦੇ ਸੈਕਸ਼ਨ 4 ਦੇ ਉਪਬੰਧਾਂ ਤਹਿਤ ਚੰਡੀਗੜ੍ਹ ਸ਼ਹਿਰ ਨੂੰ 1 ਨਵੰਬਰ, 1966 ਤੋਂ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ। ਹੁਣ ਤੱਕ ਇਹੀ ਸਥਿਤੀ ਬਰਕਰਾਰ ਹੈ, ਜੋ ਕਿ ਸੂਬੇ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਸ਼ਹਿਰ ਨੂੰ ਪੰਜਾਬ ਦੀ ਐਕੁਆਇਰ ਕੀਤੀ ਗਈ ਜ਼ਮੀਨ ਉੱਤੇ ਪੰਜਾਬ ਦੀ ਨਵੀਂ ਰਾਜਧਾਨੀ ਵਜੋਂ ਵਸਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਧਾਨੀ ਵਜੋਂ ਇਸ ਦਾ ਦਰਜਾ ਬਹਾਲ ਕਰਨ ਦਾ ਮਾਮਲਾ ਅਜੇ ਲਟਕਿਆ ਹੋਇਆ ਹੈ ਜਿਸ ਨਾਲ ਹਰੇਕ ਪੰਜਾਬੀ ਦੇ ਮਨ ਨੂੰ ਡੂੰਘੀ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਮਸਲਾ ਵੱਖ-ਵੱਖ ਮੰਚਾਂ ‘ਤੇ ਵਿਚਾਰ ਅਧੀਨ ਹੈ, ਪਰ ਵੱਖ-ਵੱਖ ਪੱਧਰ ‘ਤੇ ਇਸ ਮਸਲੇ ਨੂੰ ਉਠਾਉਣ ਦੇ ਬਾਵਜੂਦ, ਪੰਜਾਬ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਦਾ ਨਿਪਟਾਰਾ ਨਹੀਂ ਹੋਇਆ। ਮਨੁੱਖੀ ਸ਼ਕਤੀ ਨੂੰ ਵਿਦੇਸ਼ ਭੇਜਣ ਵਿੱਚ ਲੱਗੇ ਟਰੈਵਲ ਏਜੰਟਾਂ ਅਤੇ ਟੂਰਿਜ਼ਟ ਵੀਜ਼ਾ ਦੀ ਸਹੂਲਤ ਦੇਣ ਵਾਲਿਆਂ ਦਰਮਿਆਨ ਬਣੇ ਨਾਪਾਕ ਗਠਜੋੜ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭੋਲੇ-ਭਾਲੇ ਨੌਜਵਾਨ ਵਿਕਸਤ ਮੁਲਕਾਂ ਵਿੱਚ ਸੈਟਲ ਹੋਣ ਦੀ ਖਿੱਚ ਹੋਣ ਕਰਕੇ ਅਕਸਰ ਇਨ੍ਹਾਂ ਏਜੰਟਾਂ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਟਰੈਵਲ ਏਜੰਟ ਇਨ੍ਹਾਂ ਨੌਜਵਾਨਾਂ ਨੂੰ ਵਿਦੇਸ਼ ਵਿੱਚ ਪੱਕੀ ਨੌਕਰੀ ਦੇ ਵਾਅਦੇ ਦਾ ਲਾਲਚ ਦਿੰਦੇ ਹਨ, ਪਰ ਉਨ੍ਹਾਂ ਨੂੰ ਸਿਰਫ਼ ਟੂਰਿਸਟ ਵੀਜ਼ਾ ਮੁਹੱਈਆ ਕਰਵਾਉਂਦੇ ਹਨ ਅਤੇ ਆਉਣ ਵੇਲੇ ਉਨ੍ਹਾਂ ਦੇ ਪਾਸਪੋਰਟ ਜ਼ਬਤ ਕਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਏਜੰਟਾਂ ਦੇ ਰਹਿਮੋ-ਕਰਮ ‘ਤੇ ਛੱਡ ਦਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੱਲ ਦੀ ਸਖ਼ਤ ਲੋੜ ਹੈ ਕਿ ਲੋਕਾਂ ਨੂੰ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਉਸੇ ਸੂਬੇ ਦੀ ਸਰਕਾਰ ਕੋਲ ਹੋਣੀ ਲਾਜ਼ਮੀ ਕੀਤੀ ਜਾਵੇ, ਜਿਸ ਰਾਜ ਵਿੱਚ ਇਨ੍ਹਾਂ ਟਰੈਵਲ ਏਜੰਟਾਂ ਕੋਲ ਜਾਣ ਦੇ ਇੱਛੁਕ ਲੋਕ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਅਜਿਹੇ ਟਰੈਵਲ ਏਜੰਟਾਂ ਨੂੰ ਰਜਿਸਟਰ ਕਰ ਰਹੀ ਹੈ ਜੋ ਸਿਰਫ਼ ਟੂਰਿਸਟ ਵੀਜ਼ਿਆਂ ਨਾਲ ਹੀ ਡੀਲ ਕਰਦੇ ਹਨ, ਇਸ ਲਈ ਸਰਕਾਰ ਇਨ੍ਹਾਂ ਟਰੈਵਲ ਏਜੰਟਾਂ ਦੀਆਂ ਗਤੀਵਿਧੀਆਂ ‘ਤੇ ਸਾਂਝੇ ਤੌਰ ‘ਤੇ ਨਿਗਰਾਨੀ ਰੱਖਣ ਲਈ ਬਿਹਤਰ ਸਥਿਤੀ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਇੰਡੀਅਨ ਇਮੀਗ੍ਰੇਸ਼ਨ ਐਕਟ ਇਹ ਵਿਵਸਥਾ ਕਰਦਾ ਹੈ ਕਿ ਵਿਦੇਸ਼ਾਂ ਵਿੱਚ ਗੈਰ-ਹੁਨਰਮੰਦ ਰੁਜ਼ਗਾਰ ਹਾਸਲ ਕਰਨ ਦੇ ਚਾਹਵਾਨ ਕਿਸੇ ਵੀ ਵਿਅਕਤੀ ਨੂੰ ਪ੍ਰੋਟੈਕਟਰ ਆਫ ਐਮੀਗ੍ਰਾਂਟਸ ਕੋਲ ਰਜਿਸਟਰ ਕੀਤਾ ਜਾਣਾ ਚਾਹੀਦਾ ਹੈ ਅਤੇ ਵਰਕ ਕੰਟਰੈਕਟ ਜਮ੍ਹਾਂ ਕੀਤਾ ਜਾਣਾ ਚਾਹੀਦਾ ਹੈ। ਜੇਕਰ ਇਸ ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਂਦਾ ਹੈ ਤਾਂ ਇਹ ਆਮ ਵੀਜ਼ਾ ਪ੍ਰੋਸੈਸਿੰਗ ਟਰੈਵਲ ਏਜੰਟਾਂ ਨੂੰ ਵਰਕ ਵੀਜ਼ਾ ਵਿੱਚ ਸ਼ਾਮਲ ਹੋਣ ਤੋਂ ਰੋਕੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਟਰੈਵਲ ਏਜੰਟਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਬਿਹਤਰ ਢੰਗ ਨਾਲ ਲੈਸ ਹੈ, ਇਸ ਲਈ ਪ੍ਰੋਟੈਕਟਰ ਆਫ ਐਮੀਗ੍ਰਾਂਟਸ ਦੀਆਂ ਸ਼ਕਤੀਆਂ ਵੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਜ਼ਿਲ੍ਹੇ ਦੇ ਐਸ.ਪੀ. ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਅਨਾਜ ਦੀ ਖਰੀਦ ਬਦਲੇ ਖਰਚੇ ਦੀ ਅਦਾਇਗੀ ਦੇ ਬਕਾਏ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਰਜ਼ੇ ਦੇ ਬੋਝ ਹੇਠ ਦੱਬਿਆ ਪੰਜਾਬ ਦਾ ਕਿਸਾਨ ਅੱਜ ਕੇਂਦਰ ਸਰਕਾਰ ਦੀਆਂ ਨਜ਼ਰਾਂ ਵਿੱਚ ਸਭ ਤੋਂ ਵੱਧ ਅਣਗੌਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਦੇਸ਼ ਦਾ ਢਿੱਡ ਭਰਨ ਅਤੇ ਕੌਮੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਲੇ ਪੰਜਾਬ ਦੇ ਕਿਸਾਨਾਂ ਪ੍ਰਤੀ ਕੇਂਦਰ ਸਰਕਾਰ ਨੇ ਮਤਰੇਈ ਮਾਂ ਵਾਲਾ ਸਲੂਕ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਨੇ ਆਪਣੀ ਲੋੜ ਤੋਂ ਵੀ ਵੱਧ ਅਨਾਜ ਪੈਦਾ ਕੀਤਾ ਤਾਂ ਕਿ ਮੁਲਕ ਦਾ ਕੋਈ ਵੀ ਨਾਗਰਿਕ ਭੁੱਖਾ ਨਾ ਸੌਂਵੇ। ਅਨਾਜ ਭੰਡਾਰ ਲਈ ਸੂਬੇ ਨੇ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਤੱਕ ਵੀ ਕੀਤੀ। ਦੇਸ਼ ਦੀ ਖਾਤਰ ਸੂਬੇ ਦੇ ਕਿਸਾਨਾਂ ਨੇ ਬੇਸ਼ਕੀਮਤੀ ਕੁਦਰਤੀ ਸਰੋਤ ਪਾਣੀ ਅਤੇ ਜਰਖੇਜ਼ ਜ਼ਮੀਨ ਵੀ ਦਾਅ ਉਤੇ ਲਾ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਕੇਂਦਰ ਸਰਕਾਰ ਵੱਲੋਂ ਐਫ.ਸੀ.ਆਈ. ਲਈ ਅਨਾਜ ਦੀ ਖਰੀਦ ਦੇ ਬਦਲੇ ਵਿੱਚ ਪੰਜਾਬ ਨੂੰ ਖਰਚੇ ਦੀ ਭਰਪਾਈ ਜਾਣਬੁੱਝ ਕੇ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਹਰੇਕ ਸਾਲ ਸੂਬੇ ਦਾ ਘਾਟਾ ਵਧਦਾ ਜਾ ਰਿਹਾ ਹੈ ਅਤੇ ਹੁਣ ਸਾਲਾਨਾ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਕੋਰਾ ਮਜ਼ਾਕ ਹੈ ਕਿ ਕੇਂਦਰ ਸਰਕਾਰ ਆਪਣੇ ਨਾਗਰਿਕਾਂ ਨੂੰ ਸਬਸਿਡੀ ਵਾਲਾ ਮੁਫ਼ਤ ਅਨਾਜ ਮੁਹੱਈਆ ਕਰਵਾ ਰਹੀ ਹੈ ਜਦਕਿ ਇਸ ਅਨਾਜ ਦੀ ਲਾਗਤ ਦਾ ਵੱਡਾ ਹਿੱਸਾ ਪੰਜਾਬ ਸਰਕਾਰ ਹੀ ਝੱਲ ਰਹੀ ਹੈ। ਸਮੂਹ ਧਿਰਾਂ ਨੂੰ ਸੰਵਿਧਾਨ ਅਨੁਸਾਰ ਮੌਜੂਦਾ ਸੰਤੁਲਨ ਨੂੰ ਹਰ ਹਾਲ ਵਿੱਚ ਕਾਇਮ ਰੱਖਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੰਤੁਲਨ ਬਣਾਈ ਰੱਖਣ ਲਈ ਪਹਿਲਾਂ ਹੀ ਪ੍ਰਵਾਨ ਕੀਤੇ ਮਸਲਿਆਂ ਨਾਲ ਬਿਨਾਂ ਵਜ੍ਹਾ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਤੇ ਪੰਜਾਬ ਵਾਸੀਆਂ ਨਾਲ ਜੁੜੇ ਸਾਰੇ ਮਸਲਿਆਂ ਨੂੰ ਸੁਖਾਵੇਂ ਢੰਗ ਨਾਲ ਹੱਲ ਕਰ ਲਿਆ ਜਾਵੇਗਾ। ਆਖ਼ਰ ਵਿੱਚ ਭਗਵੰਤ ਸਿੰਘ ਮਾਨ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਇਕ ਵਾਰ ਫਿਰ ਦੁਹਰਾਇਆ। The post CM ਭਗਵੰਤ ਮਾਨ ਨੇ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਸੂਬੇ 'ਚ ਗੈਰ-ਅਧਿਕਾਰਤ ਟਰੈਵਲ ਏਜੰਟਾਂ ਉਤੇ ਸ਼ਿਕੰਜ਼ਾ ਕੱਸਣ ਦਾ ਮੁੱਦਾ ਚੁੱਕਿਆ Tuesday 26 September 2023 02:16 PM UTC+00 | Tags: 31st-meeting-of-the-north-zonal-council cm-bhagwant-mann news travel-agents unauthorized-travel-agents ਅੰਮ੍ਰਿਤਸਰ, 26 ਸਤੰਬਰ 2023: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ (North Zonal Council) ਦੀ 31ਵੀਂ ਬੈਠਕ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ। ਇਸਦੇ ਨਾਲ ਹੀ ਮਨੁੱਖੀ ਸ਼ਕਤੀ ਨੂੰ ਵਿਦੇਸ਼ ਭੇਜਣ ਵਿੱਚ ਲੱਗੇ ਟਰੈਵਲ ਏਜੰਟਾਂ (travel agents) ਅਤੇ ਟੂਰਿਜ਼ਟ ਵੀਜ਼ਾ ਦੀ ਸਹੂਲਤ ਦੇਣ ਵਾਲਿਆਂ ਦਰਮਿਆਨ ਬਣੇ ਨਾਪਾਕ ਗਠਜੋੜ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭੋਲੇ-ਭਾਲੇ ਨੌਜਵਾਨ ਵਿਕਸਤ ਮੁਲਕਾਂ ਵਿੱਚ ਸੈਟਲ ਹੋਣ ਦੀ ਖਿੱਚ ਹੋਣ ਕਰਕੇ ਅਕਸਰ ਇਨ੍ਹਾਂ ਏਜੰਟਾਂ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਟਰੈਵਲ ਏਜੰਟ ਇਨ੍ਹਾਂ ਨੌਜਵਾਨਾਂ ਨੂੰ ਵਿਦੇਸ਼ ਵਿੱਚ ਪੱਕੀ ਨੌਕਰੀ ਦੇ ਵਾਅਦੇ ਦਾ ਲਾਲਚ ਦਿੰਦੇ ਹਨ, ਪਰ ਉਨ੍ਹਾਂ ਨੂੰ ਸਿਰਫ਼ ਟੂਰਿਸਟ ਵੀਜ਼ਾ ਮੁਹੱਈਆ ਕਰਵਾਉਂਦੇ ਹਨ ਅਤੇ ਆਉਣ ਵੇਲੇ ਉਨ੍ਹਾਂ ਦੇ ਪਾਸਪੋਰਟ ਜ਼ਬਤ ਕਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਏਜੰਟਾਂ ਦੇ ਰਹਿਮੋ-ਕਰਮ ‘ਤੇ ਛੱਡ ਦਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੱਲ ਦੀ ਸਖ਼ਤ ਲੋੜ ਹੈ ਕਿ ਲੋਕਾਂ ਨੂੰ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਉਸੇ ਸੂਬੇ ਦੀ ਸਰਕਾਰ ਕੋਲ ਹੋਣੀ ਲਾਜ਼ਮੀ ਕੀਤੀ ਜਾਵੇ, ਜਿਸ ਰਾਜ ਵਿੱਚ ਇਨ੍ਹਾਂ ਟਰੈਵਲ ਏਜੰਟਾਂ ਕੋਲ ਜਾਣ ਦੇ ਇੱਛੁਕ ਲੋਕ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਅਜਿਹੇ ਟਰੈਵਲ ਏਜੰਟਾਂ (travel agents) ਨੂੰ ਰਜਿਸਟਰ ਕਰ ਰਹੀ ਹੈ ਜੋ ਸਿਰਫ਼ ਟੂਰਿਸਟ ਵੀਜ਼ਿਆਂ ਨਾਲ ਹੀ ਡੀਲ ਕਰਦੇ ਹਨ, ਇਸ ਲਈ ਸਰਕਾਰ ਇਨ੍ਹਾਂ ਟਰੈਵਲ ਏਜੰਟਾਂ ਦੀਆਂ ਗਤੀਵਿਧੀਆਂ ‘ਤੇ ਸਾਂਝੇ ਤੌਰ ‘ਤੇ ਨਿਗਰਾਨੀ ਰੱਖਣ ਲਈ ਬਿਹਤਰ ਸਥਿਤੀ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਇੰਡੀਅਨ ਇਮੀਗ੍ਰੇਸ਼ਨ ਐਕਟ ਇਹ ਵਿਵਸਥਾ ਕਰਦਾ ਹੈ ਕਿ ਵਿਦੇਸ਼ਾਂ ਵਿੱਚ ਗੈਰ-ਹੁਨਰਮੰਦ ਰੁਜ਼ਗਾਰ ਹਾਸਲ ਕਰਨ ਦੇ ਚਾਹਵਾਨ ਕਿਸੇ ਵੀ ਵਿਅਕਤੀ ਨੂੰ ਪ੍ਰੋਟੈਕਟਰ ਆਫ ਐਮੀਗ੍ਰਾਂਟਸ ਕੋਲ ਰਜਿਸਟਰ ਕੀਤਾ ਜਾਣਾ ਚਾਹੀਦਾ ਹੈ ਅਤੇ ਵਰਕ ਕੰਟਰੈਕਟ ਜਮ੍ਹਾਂ ਕੀਤਾ ਜਾਣਾ ਚਾਹੀਦਾ ਹੈ। ਜੇਕਰ ਇਸ ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਂਦਾ ਹੈ ਤਾਂ ਇਹ ਆਮ ਵੀਜ਼ਾ ਪ੍ਰੋਸੈਸਿੰਗ ਟਰੈਵਲ ਏਜੰਟਾਂ ਨੂੰ ਵਰਕ ਵੀਜ਼ਾ ਵਿੱਚ ਸ਼ਾਮਲ ਹੋਣ ਤੋਂ ਰੋਕੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਟਰੈਵਲ ਏਜੰਟਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਬਿਹਤਰ ਢੰਗ ਨਾਲ ਲੈਸ ਹੈ, ਇਸ ਲਈ ਪ੍ਰੋਟੈਕਟਰ ਆਫ ਐਮੀਗ੍ਰਾਂਟਸ ਦੀਆਂ ਸ਼ਕਤੀਆਂ ਵੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਜ਼ਿਲ੍ਹੇ ਦੇ ਐਸ.ਪੀ. ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। The post CM ਭਗਵੰਤ ਮਾਨ ਨੇ ਸੂਬੇ ‘ਚ ਗੈਰ-ਅਧਿਕਾਰਤ ਟਰੈਵਲ ਏਜੰਟਾਂ ਉਤੇ ਸ਼ਿਕੰਜ਼ਾ ਕੱਸਣ ਦਾ ਮੁੱਦਾ ਚੁੱਕਿਆ appeared first on TheUnmute.com - Punjabi News. Tags:
|
CM ਮਾਨ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕਿਹਾ Tuesday 26 September 2023 02:26 PM UTC+00 | Tags: bbmb chandigarh chandigarh-issue news punjab-government punjab-police satluj-yamuna-link-canal syl the-unmute-breaking-news ਅੰਮ੍ਰਿਤਸਰ, 26 ਸਤੰਬਰ 2023: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ (North Zonal Council) ਦੀ 31ਵੀਂ ਬੈਠਕ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਵੱਲੋਂ 15 ਮਈ, 2023 ਨੂੰ ਆਪਣੇ ਪੱਤਰ ਰਾਹੀਂ, ਬੀ.ਬੀ.ਐਮ.ਬੀ. ਦੇ ਚੇਅਰਮੈਨ ਨੂੰ ਹਿਮਾਚਲ ਪ੍ਰਦੇਸ਼ ਰਾਜ ਦੁਆਰਾ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਪਾਣੀ ਕੱਢਣ ਬਾਰੇ ਐਨ.ਓ.ਸੀ. ਲੈਣ ਦੀਆਂ ਸ਼ਰਤਾਂ ਵਿੱਚ ਢਿੱਲ ਦੇਣ ਦੇ ਜਾਰੀ ਕੀਤੇ ਨਿਰਦੇਸ਼ਾਂ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਬੀ.ਬੀ.ਐਮ.ਬੀ. ਨੂੰ ਜਾਰੀ ਕੀਤੇ ਗਏ ਨਿਰਦੇਸ਼, ਪੰਜਾਬ ਰਾਜ ਨੂੰ ਸਵੀਕਾਰ ਨਹੀਂ ਹਨ ਅਤੇ ਭਾਰਤ ਸਰਕਾਰ ਵੱਲੋਂ ਇਸ 'ਤੇ ਮੁੜ ਵਿਚਾਰ ਕੀਤੇ ਜਾਣ ਦੀ ਲੋੜ ਹੈ ਕਿਉਂਕਿ ਜਲ ਸਮਝੌਤੇ ਦੇ ਮੱਦੇਨਜ਼ਰ, ਸਤਲੁਜ ਅਤੇ ਬਿਆਸ ਦਰਿਆ ਵਿੱਚੋਂ ਹਿਮਾਚਲ ਪ੍ਰਦੇਸ਼ ਰਾਜ ਨੂੰ ਪਾਣੀ ਦੀ ਵੰਡ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਦਾ ਕੰਮ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਵਿਖੇ ਡੈਮ, ਜਲ ਭੰਡਾਰਾਂ, ਨੰਗਲ ਹਾਈਡਲ ਚੈਨਲ ਅਤੇ ਸਿੰਚਾਈ ਹੈੱਡਵਰਕਸ ਦਾ ਸਿਰਫ ਪ੍ਰਬੰਧਨ, ਰੱਖ-ਰਖਾਅ ਅਤੇ ਸੰਚਾਲਨ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਅਧੀਨ ਬੀ.ਬੀ.ਐਮ.ਬੀ. ਨੂੰ ਦਰਿਆਵਾਂ ਵਿੱਚੋਂ ਪਾਣੀ ਭਾਈਵਾਲ ਰਾਜਾਂ ਤੋਂ ਇਲਾਵਾ ਕਿਸੇ ਹੋਰ ਰਾਜ ਨੂੰ ਦੇਣ ਦਾ ਅਧਿਕਾਰ ਨਹੀਂ ਹੈ ਅਤੇ ਹਿਮਾਚਲ ਪ੍ਰਦੇਸ਼ ਤਾਂ ਭਾਈਵਾਲ ਸੂਬਾ ਵੀ ਨਹੀਂ ਹੈ। ਹੜ੍ਹ ਰਾਹਤ ਦੇ ਨੇਮਾਂ ਵਿੱਚ ਬਦਲਾਅ ਦੀ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇਸ ਸਾਲ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦਾ ਬਹੁਤ ਨੁਕਸਾਨ ਝੱਲਿਆ ਹੈ। ਪਹਾੜੀ ਇਲਾਕਿਆਂ ਵਿੱਚ ਮੋਹਲੇਧਾਰ ਮੀਂਹ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹੜ੍ਹ ਆਉਣ ਕਾਰਨ ਜਾਨ-ਮਾਲ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਹੜੇ ਸੂਬੇ ਪੰਜਾਬ ਤੋਂ ਪਾਣੀਆਂ ਵਿੱਚ ਹਿੱਸਾ ਮੰਗਦੇ ਹਨ, ਉਹ ਸੂਬੇ ਇਸ ਸਮੇਂ ਦੌਰਾਨ ਪਾਣੀ ਲੈਣ ਲਈ ਵੀ ਤਿਆਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਭਾਰੀ ਹੜ੍ਹਾਂ ਨਾਲ ਖੇਤਾਂ ਅਤੇ ਹੋਰ ਇਲਾਕਿਆਂ ਦਾ ਵੱਡੇ ਪੱਧਰ ਉਤੇ ਨੁਕਸਾਨ ਹੋਇਆ ਜਿਸ ਨਾਲ ਆਮ ਜਨ-ਜੀਵਨ ਪੱਟੜੀ ਤੋਂ ਲਹਿ ਗਿਆ ਪਰ ਲੋਕਾਂ ਨੂੰ ਦਿੱਤਾ ਜਾਣ ਵਾਲਾ ਮੁਆਵਜ਼ਾ ਬਹੁਤ ਘੱਟ ਹੈ। ਹੜ੍ਹ ਪੀੜਤਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨੇਮਾਂ ਵਿੱਚ ਢਿੱਲ ਦੇਣ ਦੀ ਅਪੀਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਆਫਤ ਪ੍ਰਬੰਧਨ ਫੰਡ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਨੁਕਸਾਨ ਦੇ ਮੁਆਵਜ਼ੇ ਲਈ ਨੇਮਾਂ ਵਿੱਚ ਢਿੱਲ ਦੇਣ ਦੀ ਲੋੜ ਹੈ ਤਾਂ ਕਿ ਲੋਕਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ। ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਦੇ ਪ੍ਰਾਜੈਕਟ ਉਤੇ ਸੋਚ ਵਿਚਾਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਤਾਂ ਪਹਿਲਾਂ ਹੀ ਪਾਣੀ ਨਹੀਂ ਅਤੇ ਇਸ ਵਿੱਚੋਂ ਕਿਸੇ ਹੋਰ ਨੂੰ ਪਾਣੀ ਦੀ ਬੂੰਦ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਤਾਂ ਸਗੋਂ ਸਤਲੁਜ ਦਰਿਆ ਰਾਹੀਂ ਗੰਗਾ ਅਤੇ ਯਮੁਨਾ ਤੋਂ ਪਾਣੀ ਦੀ ਸਪਲਾਈ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਪੰਜਾਬ ਲਈ ਬਹੁਤ ਹੀ 'ਜਜ਼ਬਾਤੀ ਮਸਲਾ' ਹੈ ਅਤੇ ਇਸ ਨਹਿਰ ਦੀ ਉਸਾਰੀ ਨਾਲ ਅਮਨ-ਕਾਨੂੰਨ ਦੀ ਵਿਵਸਥਾ ਉਤੇ ਡੂੰਘਾ ਪ੍ਰਭਾਵ ਪਵੇਗਾ। ਇਹ ਇਕ ਕੌਮੀ ਸਮੱਸਿਆ ਬਣ ਜਾਵੇਗੀ, ਜਿਸ ਦਾ ਪ੍ਰਭਾਵ ਹਰਿਆਣਾ ਅਤੇ ਰਾਜਸਥਾਨ ਵੀ ਭੁਗਤਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਹਰਿਆਣਾ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਮੌਜੂਦਗੀ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ। ਯਮੁਨਾ ਦੇ ਪਾਣੀਆਂ ਸਮੇਤ ਨਵੀਆਂ ਸ਼ਰਤਾਂ ਅਤੇ ਬਦਲੇ ਹੋਏ ਹਾਲਾਤ ਅਨੁਸਾਰ ਨਵੇਂ ਟ੍ਰਿਬਿਊਨਲ ਦੀ ਸਥਾਪਨਾ ਕਰਨਾ ਹੀ ਪਾਣੀਆਂ ਦੇ ਵਿਵਾਦ ਦਾ ਇੱਕੋ-ਇੱਕ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ 76.5% ਬਲਾਕਾਂ (153 ਵਿੱਚੋਂ 117) ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਦਾ ਪੱਧਰ 100 ਫੀਸਦੀ ਤੋਂ ਵੱਧ ਹੈ, ਜਦੋਂ ਕਿ ਹਰਿਆਣਾ ਵਿੱਚ 61.5 ਫੀਸਦੀ (143 ਵਿੱਚੋਂ 88) ਬਲਾਕ ਪ੍ਰਭਾਵਿਤ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਵੀ ਅਤੇ ਬਿਆਸ ਦਰਿਆਵਾਂ ਵਾਂਗ ਯਮੁਨਾ ਨਦੀ ਵੀ ਪੁਨਰਗਠਨ ਤੋਂ ਪਹਿਲਾਂ ਪੁਰਾਣੇ ਪੰਜਾਬ ਵਿੱਚੋਂ ਵਗਦੀ ਸੀ। ਹਾਲਾਂਕਿ, ਦਰਿਆਈ ਪਾਣੀਆਂ ਦੀ ਵੰਡ ਕਰਦੇ ਸਮੇਂ ਪੰਜਾਬ ਅਤੇ ਹਰਿਆਣਾ ਵਿਚਕਾਰ ਯਮੁਨਾ ਦੇ ਪਾਣੀਆਂ ਨੂੰ ਨਹੀਂ ਮੰਨਿਆ ਗਿਆ ਸੀ, ਜਦੋਂ ਕਿ ਵੰਡ ਲਈ ਰਾਵੀ ਅਤੇ ਬਿਆਸ ਦੇ ਪਾਣੀ ਨੂੰ ਧਿਆਨ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਗੱਲਬਾਤ ਵਿੱਚ ਪੰਜਾਬ ਸਹਿਯੋਗ ਲਈ ਬੇਨਤੀ ਕਰਦਾ ਆ ਰਿਹਾ ਹੈ, ਪਰ ਸਾਡੀ ਬੇਨਤੀ ਨੂੰ ਇਸ ਆਧਾਰ 'ਤੇ ਨਹੀਂ ਮੰਨਿਆ ਗਿਆ ਕਿ ਪੰਜਾਬ ਦਾ ਕੋਈ ਭੂਗੋਲਿਕ ਖੇਤਰ ਯਮੁਨਾ ਬੇਸਿਨ ਵਿੱਚ ਨਹੀਂ ਆਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਰਾਵੀ ਅਤੇ ਬਿਆਸ ਦਰਿਆਵਾਂ ਦਾ ਬੇਸਿਨ ਸੂਬਾ ਨਹੀਂ ਹੈ, ਪਰ ਪੰਜਾਬ ਨੂੰ ਇਨ੍ਹਾਂ ਦਰਿਆਵਾਂ ਦਾ ਪਾਣੀ ਹਰਿਆਣਾ ਨਾਲ ਸਾਂਝਾ ਕਰਨ ਲਈ ਮਜਬੂਰ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਹਰਿਆਣਾ ਨੂੰ ਰਾਵੀ-ਬਿਆਸ ਦਾ ਪਾਣੀ ਪੰਜਾਬ ਵਿੱਚੋਂ ਨਿਕਲਿਆ ਸੂਬਾ ਬਣ ਕੇ ਮਿਲਦਾ ਹੈ, ਤਾਂ ਉਸੇ ਬਰਾਬਰੀ ਦੇ ਸਿਧਾਂਤ ਦੇ ਆਧਾਰ 'ਤੇ ਯਮੁਨਾ ਦੇ ਪਾਣੀਆਂ ਨੂੰ ਵੀ ਪੰਜਾਬ ਨਾਲ ਸਾਂਝਾ ਕੀਤਾ ਜਾਣਾ ਚਾਹੀਦਾ ਹੈ। ਪਾਕਿਸਤਾਨ ਨੂੰ ਅਜਾਈਂ ਜਾਂਦੇ ਉੱਜ ਅਤੇ ਰਾਵੀ ਦਰਿਆਵਾਂ ਦੇ ਪਾਣੀ ਦੀ ਵਰਤੋਂ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਬਹੁਤ ਸਮਾਂ ਪਹਿਲਾਂ ਇਹ ਤਜਵੀਜ਼ ਦਿੱਤੀ ਸੀ ਕਿ ਰਾਵੀ ਦਰਿਆ ਦੇ ਨਾਲ-ਨਾਲ ਬਰਾਜ ਦਾ ਨਿਰਮਾਣ ਕੀਤਾ ਜਾਵੇ ਜਿਹੜਾ ਦਰਿਆ ਉੱਜ ਤੇ ਰਾਵੀ ਦਰਿਆ ਦੇ ਸੁਮੇਲ ਵਾਲੀ ਥਾਂ ਮਕੌੜਾ ਪੱਤਣ ਤੱਕ ਬਣੇ ਜੋ ਭਾਰਤ-ਪਾਕਿਸਤਾਨ ਸਰਹੱਦ ਦੇ ਚਾਰ ਕਿਲੋਮੀਟਰ ਦੇ ਘੇਰੇ ਵਿੱਚ ਪੈਂਦੀ ਹੈ। ਇਸ ਤੋਂ ਇਲਾਵਾ ਇਸ ਪਾਣੀ ਦੀ ਵਰਤੋਂ ਕਰਨ ਅਤੇ ਡਿਸਚਾਰਜ ਨੂੰ ਯੂ.ਬੀ.ਡੀ.ਸੀ. ਕੈਨਾਲ ਸਿਸਟਮ ਦੇ ਕਲਾਨੌਰ ਅਤੇ ਰਮਦਾਸ ਡਿਸਟਰੀਬਿਊਟਰੀ ਸਿਸਟਮ ਵੱਲ ਮੋੜਨ ਦੀ ਤਜਵੀਜ਼ ਵੀ ਰੱਖੀ ਗਈ ਸੀ ਤਾਂ ਜੋ ਇਸ ਸਿਸਟਮ ਨੂੰ ਗੈਰ-ਨਿਰੰਤਰ ਤੋਂ ਸਦੀਵੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਛੇਤੀ ਪ੍ਰਵਾਨਗੀ ਦੇਣੀ ਚਾਹੀਦੀ ਹੈ ਅਤੇ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੀ ਇਜਾਜ਼ਤ ਦਿੱਤੀ ਜਾਵੇ। ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕੀਤਾ ਜਾਵੇਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦਾ ਮਸਲਾ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਨੂੰ ਅਧਿਕਾਰਤ ਤੌਰ 'ਤੇ 21 ਸਤੰਬਰ, 1953 ਨੂੰ ਸ਼ਿਮਲਾ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਇਸ ਦਾ ਉਦਘਾਟਨ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਜੀ ਵੱਲੋਂ 7 ਅਕਤੂਬਰ, 1953 ਨੂੰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ, 1966 ਵਿੱਚ ਸੂਬੇ ਦੀ ਵੰਡ ਸਮੇਂ ਪੰਜਾਬ ਪੁਨਰਗਠਨ ਐਕਟ, 1966 ਦੇ ਸੈਕਸ਼ਨ 4 ਦੇ ਉਪਬੰਧਾਂ ਤਹਿਤ ਚੰਡੀਗੜ੍ਹ ਸ਼ਹਿਰ ਨੂੰ 1 ਨਵੰਬਰ, 1966 ਤੋਂ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ। ਹੁਣ ਤੱਕ ਇਹੀ ਸਥਿਤੀ ਬਰਕਰਾਰ ਹੈ, ਜੋ ਕਿ ਸੂਬੇ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਸ਼ਹਿਰ ਨੂੰ ਪੰਜਾਬ ਦੀ ਐਕੁਆਇਰ ਕੀਤੀ ਗਈ ਜ਼ਮੀਨ ਉੱਤੇ ਪੰਜਾਬ ਦੀ ਨਵੀਂ ਰਾਜਧਾਨੀ ਵਜੋਂ ਵਸਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਧਾਨੀ ਵਜੋਂ ਇਸ ਦਾ ਦਰਜਾ ਬਹਾਲ ਕਰਨ ਦਾ ਮਾਮਲਾ ਅਜੇ ਲਟਕਿਆ ਹੋਇਆ ਹੈ ਜਿਸ ਨਾਲ ਹਰੇਕ ਪੰਜਾਬੀ ਦੇ ਮਨ ਨੂੰ ਡੂੰਘੀ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਮਸਲਾ ਵੱਖ-ਵੱਖ ਮੰਚਾਂ 'ਤੇ ਵਿਚਾਰ ਅਧੀਨ ਹੈ, ਪਰ ਵੱਖ-ਵੱਖ ਪੱਧਰ 'ਤੇ ਇਸ ਮਸਲੇ ਨੂੰ ਉਠਾਉਣ ਦੇ ਬਾਵਜੂਦ, ਪੰਜਾਬ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਦਾ ਨਿਪਟਾਰਾ ਨਹੀਂ ਹੋਇਆ। The post CM ਮਾਨ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕਿਹਾ appeared first on TheUnmute.com - Punjabi News. Tags:
|
CM ਮਾਨ ਵੱਲੋਂ ਪੇਂਡੂ ਵਿਕਾਸ ਫੰਡ ਜਾਰੀ ਕਰਨ ਦੀ ਮੰਗ, BBMB ਅਤੇ ਪੰਜਾਬ ਯੂਨੀਵਰਸਿਟੀ ਦੇ ਸਰੂਪ 'ਚ ਬਦਲਾਅ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਮੁਖਾਲਫ਼ਤ Tuesday 26 September 2023 02:36 PM UTC+00 | Tags: aam-aadmi-party bbmb breaking-news cm-bhagwant-mann latest-news news panjab-university ਚੰਡੀਗੜ੍ਹ, 26 ਸਤੰਬਰ 2023: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ (North Zonal Council) ਦੀ 31ਵੀਂ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ | ਪੇਂਡੂ ਵਿਕਾਸ ਫੰਡ ਜਾਰੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਅਫਸੋਸ ਨਾਲ ਕਿਹਾ ਕਿ ਇਹ ਫੰਡ ਲੰਮੇ ਸਮੇਂ ਤੋਂ ਰੁਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਖੜ੍ਹੇ ਕੀਤੇ ਸਾਰੇ ਸ਼ੱਕ-ਸੰਦੇਹ ਦੂਰ ਕਰ ਦਿੱਤੇ ਸਨ ਪਰ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਨੇ ਅਜੇ ਤੱਕ ਫੰਡ ਜਾਰੀ ਨਹੀਂ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨਾਲ ਵੀ ਇਸ ਮਸਲੇ ਉਤੇ ਨਿੱਜੀ ਤੌਰ 'ਤੇ ਮੁਲਾਕਾਤ ਕੀਤੀ ਸੀ, ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਹ ਫੰਡ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ ਪਰ ਅਜੇ ਤੱਕ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੇ 5637.4 ਕਰੋੜ ਰੁਪਏ ਤੋਂ ਵੱਧ ਦਾ ਪੇਂਡੂ ਵਿਕਾਸ ਫੰਡ ਜਾਰੀ ਨਹੀਂ ਕੀਤਾ। ਪੰਜਾਬ ਯੂਨੀਵਰਸਿਟੀ ਨੂੰ ਗਰਾਂਟਾਂ ਜਾਰੀ ਕਰਨ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਦੇ ਲੋਕਾਂ ਨਾਲ ਡੂੰਘਾ ਸਬੰਧ ਹੈ। ਵੰਡ ਤੋਂ ਬਾਅਦ ਇਹ ਲਾਹੌਰ ਤੋਂ ਪੰਜਾਬ ਦੇ ਹੁਸ਼ਿਆਰਪੁਰ ਅਤੇ ਫਿਰ ਸਾਡੀ ਰਾਜਧਾਨੀ ਚੰਡੀਗੜ੍ਹ ਆ ਕੇ ਸਥਾਪਤ ਹੋਈ। ਸਾਲ 1966 ਵਿੱਚ ਪੁਨਰਗਠਨ ਐਕਟ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਚਾਰ ਭਾਈਵਾਲਾਂ ਜਿਵੇਂ ਕਿ ਕੇਂਦਰ, ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਅੰਤਰ-ਰਾਜੀ ਬਾਡੀ ਕਾਰਪੋਰੇਟ ਬਣ ਗਈ। ਯੂਨੀਵਰਸਿਟੀ ਦੇ ਖਰਚੇ ਕੇਂਦਰ (40 ਫੀਸਦੀ) ਦੇ ਨਾਲ ਤਿੰਨ ਭਾਈਵਾਲ ਰਾਜਾਂ (20:20:20 ਦੇ ਅਨੁਪਾਤ) ਵਿੱਚ ਬਰਾਬਰੀ ਵਿੱਚ ਸਾਂਝੇ ਕੀਤੇ ਜਾਣੇ ਸਨ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਜਾਂ ਨੇ ਕ੍ਰਮਵਾਰ ਸਾਲ 1973 ਅਤੇ 1975 ਵਿੱਚ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜ ਵਾਪਸ ਲੈ ਲਏ ਅਤੇ ਆਪਣੀਆਂ ਯੂਨੀਵਰਸਿਟੀਆਂ ਸਥਾਪਤ ਕਰ ਲਈਆਂ ਅਤੇ ਪੰਜਾਬ ਯੂਨੀਵਰਸਿਟੀ ਨੂੰ ਫੰਡ ਦੇਣਾ ਬੰਦ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਰਫ਼ ਪੰਜਾਬ ਹੀ ਹੈ, ਜਿਸ ਨੇ ਪਿਛਲੇ 50 ਸਾਲਾਂ ਤੋਂ ਇਸ ਯੂਨੀਵਰਸਿਟੀ ਨੂੰ ਮਦਦ ਦਿੱਤੀ ਅਤੇ ਇਸ ਦੇ ਪਾਸਾਰ ਵਿੱਚ ਯੋਗਦਾਨ ਪਾ ਰਿਹਾ ਹੈ। ਹੁਣ ਇਸ ਪੜਾਅ 'ਤੇ ਸਾਨੂੰ ਇਹ ਸਮਝ ਨਹੀਂ ਆ ਰਿਹਾ ਹੈ ਕਿ ਹਰਿਆਣਾ ਆਪਣੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਕਿਉਂ ਜੋੜਨਾ ਚਾਹੁੰਦਾ ਹੈ, ਜਦੋਂ ਕਿ ਉਹ ਪਹਿਲਾਂ ਹੀ ਕੁਰੂਕਸ਼ੇਤਰ ਯੂਨੀਵਰਸਿਟੀ, (A+ NAAC ਮਾਨਤਾ ਪ੍ਰਾਪਤ ਯੂਨੀਵਰਸਿਟੀ) ਨਾਲ ਪਿਛਲੇ 50 ਸਾਲਾਂ ਤੋਂ ਮਾਨਤਾ ਪ੍ਰਾਪਤ ਹਨ। ਉਨ੍ਹਾਂ ਸਵਾਲ ਕੀਤਾ ਕਿ ਪਿਛਲੇ 50 ਸਾਲਾਂ ਤੋਂ ਪੰਜਾਬ ਯੂਨੀਵਰਸਿਟੀ ਨੂੰ ਨਜ਼ਰਅੰਦਾਜ਼ ਕਰਨ ਵਾਲੇ ਹਰਿਆਣਾ ਲਈ ਹੁਣ ਇਸ ਦੀ ਮਾਨਤਾ ਪ੍ਰਾਪਤ ਕਰਨ ਲਈ ਕਿਹੜੇ ਹਾਲਾਤ ਬਦਲ ਗਏ ਹਨ? ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਯੂਨੀਵਰਸਿਟੀ ਦੇ ਫੰਡਾਂ ਦਾ ਸਬੰਧ ਹੈ, ਪੰਜਾਬ ਨੇ ਹਮੇਸ਼ਾ ਯੂਨੀਵਰਸਿਟੀ ਨੂੰ ਵਿੱਤੀ ਸਹਾਇਤਾ ਦਿੱਤੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਯੂਨੀਵਰਸਿਟੀ ਨੂੰ ਆਪਸੀ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਤਹਿਤ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਸਾਲ 2017 ਵਿੱਚ ਭਾਰਤ ਸਰਕਾਰ ਵੱਲੋਂ ਅੰਤਿਮ ਰੂਪ ਵਿੱਚ ਦਿੱਤੇ ਸੋਧੇ ਫਾਰਮੂਲੇ ਅਨੁਸਾਰ ਗ੍ਰਾਂਟ-ਇਨ-ਏਡ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਜਿਸ ਤਹਿਤ 188.31 ਕਰੋੜ ਰੁਪਏ ਦੇ ਬਕਾਇਆ ਹਿੱਸੇ ਦੇ ਵਿਰੁੱਧ ਸੂਬਾ ਸਰਕਾਰ ਨੇ 2022-23 ਤੱਕ 261.96 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਕਿ ਨਾ ਸਿਰਫ ਘਾਟੇ ਨੂੰ ਪੂਰਾ ਕੀਤਾ ਜਾ ਸਕੇ ਸਗੋਂ ਪੰਜਾਬ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜਾਂ ਲਈ ਵਾਧੂ ਗ੍ਰਾਂਟ ਦੀ ਵਿਵਸਥਾ ਵੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸਾਲ 2023-24 ਲਈ ਉਨ੍ਹਾਂ ਦੀ ਸਰਕਾਰ ਨੇ ਬਜਟ ਵਿੱਚ 47.06 ਕਰੋੜ ਰੁਪਏ ਮਨਜ਼ੂਰ ਕੀਤੇ ਸਨ ਪਰ ਗ੍ਰਾਂਟ-ਇਨ-ਏਡ ਨੂੰ ਵਧਾ ਕੇ 94.13 ਕਰੋੜ ਰੁਪਏ ਕਰ ਦਿੱਤਾ ਤਾਂ ਕਿ ਯੂਨੀਵਰਸਿਟੀ ਦੁਆਰਾ ਯੂ.ਜੀ.ਸੀ. ਸਕੇਲਾਂ ਨੂੰ ਲਾਗੂ ਕਰਨ ਦੇ ਕਾਰਨ ਤਨਖਾਹਾਂ ਵਿੱਚ ਵਾਧੇ ਨੂੰ ਲਾਗੂ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਦੋ ਨਵੇਂ ਹੋਸਟਲ ਬਣਾਉਣ ਲਈ ਪੰਜਾਬ ਯੂਨੀਵਰਸਿਟੀ ਲਈ 48.92 ਕਰੋੜ ਰੁਪਏ ਮਨਜ਼ੂਰ ਕੀਤੇ। ਇਕ ਹੋਸਟਲ ਲੜਕਿਆਂ ਲਈ ਅਤੇ ਦੂਜਾ ਲੜਕੀਆਂ ਲਈ ਬਣਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੇ ਆਪਣੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ ਪਰ ਕੇਂਦਰ ਸਰਕਾਰ ਨੇ ਯੂ.ਜੀ.ਸੀ. ਸਕੇਲਾਂ ਨੂੰ ਅਪਣਾਉਣ ਕਾਰਨ ਪੰਜਾਬ ਯੂਨੀਵਰਸਿਟੀ ਨੂੰ 51.89 ਕਰੋੜ ਰੁਪਏ ਦੀ ਵਧੀ ਹੋਈ ਗ੍ਰਾਂਟ-ਇਨ-ਏਡ ਦੇ ਹਿੱਸੇ ਨੂੰ ਅਜੇ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਵਾਧੂ ਗ੍ਰਾਂਟ ਨੂੰ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਸਟੈਂਡ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਯੂਨੀਵਰਸਿਟੀ ਹੈ ਅਤੇ ਅਤੇ ਅਸੀਂ ਭਵਿੱਖ ਵਿੱਚ ਵੀ ਇਸ ਦੀ ਸਹਾਇਤਾ ਅਤੇ ਫੰਡ ਜਾਰੀ ਰੱਖਾਂਗੇ। ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਰਾਜਸਥਾਨ ਨੂੰ ਮੈਂਬਰ ਨਿਯੁਕਤ ਕਰਨ ਦੀ ਮੰਗ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਪੁਨਰਗਠਨ ਐਕਟ 1966 ਦੀਆਂ ਤਜਵੀਜ਼ਾਂ ਅਧੀਨ ਬੀ.ਬੀ.ਐਮ.ਬੀ. ਦਾ ਗਠਨ ਹੋਇਆ ਅਤੇ ਇਹ ਐਕਟ ਮੁੱਢਲੇ ਤੌਰ ਉਤੇ ਦੋ ਉੱਤਰਾਧਿਕਾਰੀ ਰਾਜਾਂ ਪੰਜਾਬ ਤੇ ਹਰਿਆਣਾ ਦੇ ਮਸਲਿਆਂ ਬਾਰੇ ਹੈ। ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਨਾਲ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਜਾਂ ਕਿਸੇ ਹੋਰ ਸੂਬੇ ਦਾ ਕੋਈ ਸਰੋਕਾਰ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਉਹ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿੱਚ ਰਾਜਸਥਾਨ ਜਾਂ ਹਿਮਾਚਲ ਪ੍ਰਦੇਸ਼ ਤੋਂ ਕਿਸੇ ਤੀਜੇ ਮੈਂਬਰ ਨੂੰ ਸ਼ਾਮਲ ਕਰਨ ਦੀ ਤਜਵੀਜ਼ ਦਾ ਸਖ਼ਤੀ ਨਾਲ ਵਿਰੋਧ ਕਰਦੇ ਹਨ। ਸ਼ਾਨਨ ਪਾਵਰ ਹਾਊਸ ਪ੍ਰਾਜੈਕਟ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਿਮਾਚਲ ਪ੍ਰਦੇਸ਼ ਵੱਲੋਂ ਜੋਗਿੰਦਰਨਗਰ ਵਿੱਚ ਸਥਿਤ ਸ਼ਾਨਨ ਪਾਵਰ ਹਾਊਸ ਨੂੰ ਹਿਮਾਚਲ ਦੇ ਹੱਥਾਂ ਵਿੱਚ ਦੇਣ ਦਾ ਮੁੱਦਾ ਉਠਾਇਆ ਗਿਆ ਹੈ, ਜਿਸ ਲਈ ਇਹ ਤਰਕ ਦਿੱਤਾ ਜਾ ਰਿਹਾ ਹੈ ਕਿ ਸਾਲ 1925 ਵਿੱਚ ਮੰਡੀ ਦੇ ਰਾਜਾ ਨੇ ਇਸ ਪ੍ਰਾਜੈਕਟ ਵਾਸਤੇ 99 ਸਾਲਾਂ ਲਈ ਜ਼ਮੀਨ ਲੀਜ਼ ਉਤੇ ਦਿੱਤੀ ਸੀ, ਜਿਸ ਦੀ ਮਿਆਦ ਸਾਲ 2024 ਵਿੱਚ ਖਤਮ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਮੁੱਦੇ ਨੂੰ ਉਠਾਇਆ ਜਾ ਰਿਹਾ ਹੈ, ਜਦਕਿ ਇਹ ਪ੍ਰਾਜੈਕਟ ਪੰਜਾਬ ਪੁਨਰਗਠਨ ਐਕਟ-1966 ਦੇ ਉਪਬੰਧਾਂ ਤਹਿਤ ਪੰਜਾਬ ਰਾਜ ਬਿਜਲੀ ਬੋਰਡ ਨੂੰ ਸੌਂਪਿਆ ਗਿਆ ਸੀ। ਪੰਜਾਬ ਪੁਨਰਗਠਨ ਐਕਟ ਸੰਸਦ ਦਾ ਐਕਟ ਹੈ, ਜਿਸ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸੂਬੇ ਬਣੇ। ਜ਼ਿਕਰਯੋਗ ਹੈ ਕਿ ਇਸੇ ਐਕਟ ਨੇ ਹੇਠਾਂ ਵਾਲੇ ਪਾਸੇ ਬੱਸੀ ਪਾਵਰ ਹਾਊਸ (ਉਲ ਹਾਈਡਲ ਪ੍ਰੋਜੈਕਟ ਪੜਾਅ-2) ਦੀ ਮਾਲਕੀ ਅਤੇ ਕੰਟਰੋਲ ਹਿਮਾਚਲ ਪ੍ਰਦੇਸ਼ ਰਾਜ ਬਿਜਲੀ ਬੋਰਡ ਨੂੰ ਸੌਂਪੀ ਹੈ। ਇਹ ਸਥਿਤੀ ਅੱਧੀ ਸਦੀ ਤੋਂ ਵੱਧ ਸਮੇਂ ਤੋਂ ਭਾਰਤ ਸਰਕਾਰ ਦੁਆਰਾ ਬਿਨਾਂ ਕੋਈ ਛੇੜਛਾੜ ਕੀਤੇ ਕਾਇਮ ਰੱਖੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਰਾਜ ਬਿਜਲੀ ਬੋਰਡ ਨੇ ਸਾਲ 1975 ਤੋਂ 1982 ਤੱਕ ਆਪਣੇ ਖਰਚੇ ਉਤੇ ਪ੍ਰਾਜੈਕਟ ਦਾ ਵਿਸਥਾਰ ਕੀਤਾ ਅਤੇ ਇਸ ਦੀ ਸਮਰੱਥਾ 48 ਮੈਗਾਵਾਟ ਤੋਂ ਵਧਾ ਕੇ 110 ਮੈਗਾਵਾਟ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਮਲਾ ਕੇਂਦਰੀ ਬਿਜਲੀ ਮੰਤਰਾਲੇ ਦੇ ਵਿਚਾਰ ਅਧੀਨ ਹੈ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਭਾਰਤ ਸਰਕਾਰ ਉਪਰੋਕਤ ਅਤੇ ਸਹੀ ਕਾਨੂੰਨੀ ਸਥਿਤੀ ਬਰਕਰਾਰ ਰੱਖੇਗੀ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੀ ਮਲਕੀਅਤ ਦੇ ਸਬੰਧ ਵਿੱਚ ਲਿਆ ਗਿਆ ਕੋਈ ਵੀ ਹੋਰ ਸਟੈਂਡ ਐਕਟ ਦੇ ਉਲਟ ਹੋਵੇਗਾ ਅਤੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਹੋਵੇਗੀ। ਮੁੱਖ ਮੰਤਰੀ ਨੇ ਬੀ.ਬੀ.ਐਮ.ਬੀ. ਵਿੱਚ ਸਿੰਚਾਈ ਅਤੇ ਊਰਜਾ ਦੇ ਮੈਂਬਰਾਂ ਦੀਆਂ ਅਸਾਮੀਆਂ ਸਿੱਧੇ ਤੌਰ ਉਤੇ ਖੁੱਲ੍ਹੀ ਭਰਤੀ ਰਾਹੀਂ ਭਰਨ ਦੇ ਕਦਮ ਦੀ ਸਖ਼ਤ ਵਿਰੋਧਤਾ ਕੀਤੀ। ਉਨ੍ਹਾਂ ਕਿਹਾ ਕਿ 23 ਫਰਵਰੀ, 2022 ਨੂੰ ਬੀ.ਬੀ.ਐਮ.ਬੀ. (ਸੋਧ) ਨਿਯਮ ਕੇਂਦਰ ਦੇ ਊਰਜਾ ਮੰਤਰਾਲੇ ਨੇ ਜਾਰੀ ਕੀਤੇ ਸਨ ਜਿਸ ਮੁਤਾਬਕ ਸਿੰਚਾਈ ਅਤੇ ਊਰਜਾ ਦੇ ਮੈਂਬਰਾਂ ਦੀ ਅਸਾਮੀਆਂ ਖੁੱਲ੍ਹੀ ਭਰਤੀ ਰਾਹੀਂ ਸਿੱਧੀ ਤੌਰ ਉਤੇ ਭਰੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਇਨ੍ਹਾਂ ਨਵੇਂ ਨਿਯਮਾਂ ਨੇ ਪੁਰਾਣੀ ਵਿਵਸਥਾ ਨਾਲ ਛੇੜਛਾੜ ਕੀਤੀ ਹੈ, ਜਿਸ ਮੁਤਾਬਕ ਮੈਂਬਰ ਊਰਜਾ ਹਮੇਸ਼ਾ ਪੰਜਾਬ ਤੋਂ ਨਿਯੁਕਤ ਹੁੰਦਾ ਸੀ, ਜਦਕਿ ਮੈਂਬਰ ਸਿੰਚਾਈ ਹਰਿਆਣਾ ਤੋਂ ਨਿਯੁਕਤ ਹੁੰਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਵਿਵਸਥਾ ਵਿੱਚ ਪੰਜਾਬ ਤੋਂ ਕੋਈ ਵੀ ਇੰਜੀਨੀਅਰ ਮੈਂਬਰ ਊਰਜਾ ਦੇ ਅਹੁਦੇ ਲਈ ਅਪਲਾਈ ਕਰਨ ਦੇ ਯੋਗ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 2022 ਤੋਂ ਪਹਿਲੀ ਵਿਵਸਥਾ ਬਹਾਲ ਕੀਤੀ ਜਾਵੇ ਕਿਉਂਕਿ ਬੀ.ਬੀ.ਐਮ.ਬੀ ਵਿੱਚ ਪੰਜਾਬ ਦਾ ਸਭ ਤੋਂ ਵੱਡਾ ਯੋਗਦਾਨ ਹੈ। ਇੱਥੋਂ ਤੱਕ ਕਿ ਬੀ.ਬੀ.ਐਮ.ਬੀ. ਦਾ ਗਠਨ ਵੀ ਪੰਜਾਬ ਪੁਨਰਗਠਨ ਐਕਟ-1966 ਦੇ ਤਹਿਤ ਹੋਇਆ ਸੀ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਊਰਜਾ ਮੰਤਰਾਲੇ ਨੂੰ ਬੀ.ਬੀ.ਐਮ.ਬੀ ਦਾ ਪੱਕਾ ਚੇਅਰਮੈਨ ਨਿਯੁਕਤ ਕਰਨ ਲਈ ਕੇਂਦਰੀ ਊਰਜਾ ਮੰਤਰਾਲੇ ਨੂੰ ਹਦਾਇਤ ਦੇਣ ਕਿਉਂਕਿ ਇਹ ਸੰਸਥਾ ਚੇਅਰਮੈਨ ਅਤੇ ਮੈਂਬਰਾਂ ਦੀ ਪੱਕੀ ਨਿਯੁਕਤੀ ਦੀ ਅਣਹੋਂਦ ਵਿੱਚ ਵਾਧੂ ਜ਼ਿੰਮੇਵਾਰੀ ਸੌਂਪ ਕੇ ਚਲਾਈ ਜਾ ਰਹੀ ਹੈ। The post CM ਮਾਨ ਵੱਲੋਂ ਪੇਂਡੂ ਵਿਕਾਸ ਫੰਡ ਜਾਰੀ ਕਰਨ ਦੀ ਮੰਗ, BBMB ਅਤੇ ਪੰਜਾਬ ਯੂਨੀਵਰਸਿਟੀ ਦੇ ਸਰੂਪ ‘ਚ ਬਦਲਾਅ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਮੁਖਾਲਫ਼ਤ appeared first on TheUnmute.com - Punjabi News. Tags:
|
ਵਿਕਰਮਜੀਤ ਸਿੰਘ ਸਾਹਨੀ ਵੱਲੋਂ ਬਾਸਮਤੀ ਚੌਲਾਂ ਲਈ ਐਮ.ਈ.ਪੀ 'ਚ ਸੋਧ ਲਈ ਵਣਜ ਮੰਤਰਾਲੇ ਅਤੇ ਏਪੀਡਾ ਦੀ ਸ਼ਲਾਘਾ Tuesday 26 September 2023 02:41 PM UTC+00 | Tags: basmati-rice breaking-news msp vikramjit-singh-sahney ਦਿੱਲੀ, 26 ਸਤੰਬਰ 2023 (ਦਵਿੰਦਰ ਸਿੰਘ): ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਬਾਸਮਤੀ ਚਾਵਲ ਦੇ ਘੱਟੋ-ਘੱਟ ਨਿਰਯਾਤ ਮੁੱਲ ਨੂੰ ਸੋਧਣ ਲਈ ਵਣਜ ਮੰਤਰਾਲੇ ਅਤੇ ਏਪੀਡਾ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਕੀਤਾ ਹੈ। ਇਹ ਸਮਝਿਆ ਜਾਂਦਾ ਹੈ ਕਿ ਬਾਸਮਤੀ ਚਾਵਲ ਦੀ ਘੱਟੋ-ਘੱਟ ਨਿਰਯਾਤ ਕੀਮਤ ਪਹਿਲਾਂ 1200 ਡਾਲਰ ਤੋਂ ਘਟਾ ਕੇ ਹੁਣ 850 ਡਾਲਰ ਕੀਤੀ ਜਾ ਰਹੀ ਹੈ। ਇਹ ਮੁੱਦਾ ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ 14 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਉਦਯੋਗਕ ਪ੍ਰਤੀਨਿਧਾਂ ਨਾਲ ਗੱਲਬਾਤ ਦੌਰਾਨ ਉਠਾਇਆ ਗਿਆ ਸੀ, ਜਿੱਥੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਕੰਮ ਸੌਂਪਿਆ ਗਿਆ ਸੀ। ਸਾਹਨੀ ਨੇ ਕਿਹਾ ਕਿ ਉਸੇ ਦਿਨ ਹੀ ਉਨ੍ਹਾਂ ਨੇ ਵਣਜ ਮੰਤਰਾਲੇ ਨੂੰ ਸੂਚਿਤ ਕੀਤਾ ਸੀ ਕਿ ਇਹ ਤਰਕਸੰਗਤ ਫੈਸਲਾ ਨਹੀਂ ਹੈ ਅਤੇ ਇਸ ਦਾ ਬਾਸਮਤੀ ਦੇ ਕਿਸਾਨਾਂ ਅਤੇ ਵਪਾਰੀਆਂ ‘ਤੇ ਮਾੜਾ ਪ੍ਰਭਾਵ ਪਵੇਗਾ। ਬਾਸਮਤੀ ਚਾਵਲ ਦੀਆਂ ਲਗਭਗ 40 ਕਿਸਮਾਂ ਹਨ ਜੋ USD850 ਤੋਂ USD1600 ਪ੍ਰਤੀ ਮੀਟਰਕ ਟਨ ਤੱਕ ਹਨ। ਬਾਸਮਤੀ ਚਾਵਲ ਦੀਆਂ ਹੇਠਲੀਆਂ ਕਿਸਮਾਂ ਬਰਾਮਦ ਬਾਜ਼ਾਰ ਵਿੱਚ 70% ਯੋਗਦਾਨ ਪਾਉਂਦੀਆਂ ਹਨ। ਕੇਂਦਰ ਸਰਕਾਰ ਦੁਆਰਾ ਲਗਾਏ ਗਏ ਇਸ ਨਾਲ ਐਮ.ਈ.ਪੀ. ਕਿਸਾਨਾਂ ਅਤੇ ਵਪਾਰੀਆਂ ਦੀ ਆਮਦਨ ਪੂਰੀ ਤਰ੍ਹਾਂ ਘਟ ਜਾਵੇਗੀ ਕਿਉਂਕਿ MEP ਦੇ ਇਸ ਫੈਸਲੇ ਨਾਲ ਕੀਮਤਾਂ ਡਿੱਗਣ ਜਾ ਰਹੀਆਂ ਹਨ। ਸਾਹਨੀ ਨੇ ਇਹ ਵੀ ਕਿਹਾ ਕਿ ਇਹ ਸਿਰਫ਼ ਇੱਕ ਫ਼ਸਲੀ ਸੀਜ਼ਨ ਦਾ ਮਾਮਲਾ ਨਹੀਂ ਹੈ, ਸਗੋਂ ਇਸ ਦਾ ਭਾਰਤ ‘ਤੇ ਵੱਡਾ ਆਰਥਿਕ ਪ੍ਰਭਾਵ ਪਵੇਗਾ। ਪਾਕਿਸਤਾਨ ਬਾਸਮਤੀ ਨਿਰਯਾਤ ਲਈ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸਾਡਾ ਪ੍ਰਤੀਯੋਗੀ ਹੈ। ਭਾਰਤ ਦੇ 1200 USD MEP ਦੇ ਫੈਸਲੇ ਤੋਂ ਬਾਅਦ, ਪਾਕਿਸਤਾਨ ਨੇ ਰਣਨੀਤਕ ਤੌਰ ‘ਤੇ ਆਪਣੀ MEP ਨੂੰ 1050 USD ‘ਤੇ ਰੱਖਿਆ ਹੋਇਆ ਹਨ ਜਿਸ ਕਾਰਣ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਤਾਕਤਾਂ ਨੇ ਸਿਰਫ ਪਾਕਿਸਤਾਨ ਤੋਂ ਸਾਰੇ ਚਾਵਲ ਦਰਾਮਦ ਕੀਤੇ ਹੋਣਗੇ। ਸਾਹਨੀ ਨੇ ਅੱਗੇ ਕਿਹਾ ਕਿ ਉਹ ਵਣਜ ਮੰਤਰਾਲੇ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਜਿਨ੍ਹਾਂ ਨੇ ਬਾਸਮਤੀ ਵਪਾਰੀਆਂ ਦੀ ਬੇਨਤੀ ‘ਤੇ ਵਿਚਾਰ ਕੀਤਾ ਅਤੇ ਉਨ੍ਹਾਂ ਦੁਆਰਾ ਉਠਾਏ ਗਏ ਮੁੱਦੇ ਨੂੰ ਦੋ ਹਫ਼ਤਿਆਂ ਦੇ ਅੰਦਰ MEP ਨੂੰ ਸੋਧ ਕੇ 850 ਡਾਲਰ ਕਰ ਦਿੱਤਾ। ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ. ਅਰਵਿੰਦਰ ਸਿੰਘ, ਲਾਲ ਕਿਲ੍ਹਾ ਨੇ ਵਣਜ ਮੰਤਰਾਲੇ ਦਾ ਇਸ ਲੋੜੀਂਦੇ ਕਦਮ ਲਈ ਧੰਨਵਾਦ ਕਰਦਿਆਂ ਕਿਹਾ ਕਿ ਬਾਸਮਤੀ ਚੌਲਾਂ ਦੇ ਸਾਰੇ ਵਪਾਰੀਆਂ ਵਿੱਚ ਪੂਰੀ ਤਰ੍ਹਾਂ ਨਾਲ ਦਹਿਸ਼ਤ ਦਾ ਮਾਹੌਲ ਸੀ ਪਰ ਹੁਣ ਇਸ ਫੈਸਲੇ ਨਾਲ ਸਾਨੂੰ ਬਾਸਮਤੀ ਚੌਲਾਂ ਦੀ ਬਰਾਮਦ ਵਿੱਚ ਵਾਧਾ ਕਰਨ ਲਈ ਕਾਫੀ ਰਾਹਤ ਮਿਲੀ ਹੈ। The post ਵਿਕਰਮਜੀਤ ਸਿੰਘ ਸਾਹਨੀ ਵੱਲੋਂ ਬਾਸਮਤੀ ਚੌਲਾਂ ਲਈ ਐਮ.ਈ.ਪੀ ‘ਚ ਸੋਧ ਲਈ ਵਣਜ ਮੰਤਰਾਲੇ ਅਤੇ ਏਪੀਡਾ ਦੀ ਸ਼ਲਾਘਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest