TheUnmute.com – Punjabi News: Digest for September 28, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਰਿਫਿਊਜ਼ਲਾਂ ਦੀ ਝੜੀ 'ਚ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਸੁਖਮਨਪ੍ਰੀਤ ਸਿੰਘ ਦਾ ਕੈਨੇਡਾ ਸਟੂਡੈਂਟ ਵੀਜ਼ਾ

Wednesday 27 September 2023 05:36 AM UTC+00 | Tags: breaking-news canadian-student-visa cm-bhagwant-mann kaur-immigration kaur-immigration-moga latest-news news student-visa the-unmute-punjabi-news visa

ਮੋਗਾ, 27 ਸਤੰਬਰ 2023: ਪਿੰਡ ਮਾਹਲਾ ਕਲ੍ਹਾਂ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਸੁਖਮਨਪ੍ਰੀਤ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ (Student Visa) 14 ਹੀ ਦਿਨਾਂ 'ਚ ਹੀ ਮਿਲ ਗਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸੁਖਮਨਪ੍ਰੀਤ ਸਿੰਘ ਜਦੋਂ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਇਆ ਸੀ ਤਾਂ ਉਹ ਪਹਿਲਾਂ ਹੀ ਦੋ ਰਿਫਿਊਜ਼ਲਾਂ ਕਿਸੇ ਹੋਰ ਏਜੰਸੀਆਂ ਤੋਂ ਲੈ ਕੇ ਆਇਆ ਸੀ ਅਤੇ ਦੋ ਹੀ ਕੌਰ ਇੰਮੀਗ੍ਰੇਸ਼ਨ ਤੋਂ ਆ ਗਈਆਂ ਸਨ।

ਸੁਖਮਨਪ੍ਰੀਤ ਸਿੰਘ ਦਾ ਪੜ੍ਹਾਈ ਵਿੱਚ ਚਾਰ ਸਾਲ ਦਾ ਗੈਪ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੀਝ ਨਾਲ ਉਸਦੀ ਫਾਈਲ ਤਿਆਰ ਕਰਕੇ 25 ਜੁਲਾਈ 2023 ਨੂੰ ਲਗਾਈ ਤੇ ਅੱਠ ਅਗਸਤ 2023 ਨੂੰ ਵੀਜ਼ਾ (Student Visa) ਆ ਗਿਆ। ਇਸ ਮੌਕੇ ਸੁਖਮਨਪ੍ਰੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,ਅੰਮ੍ਰਿਤਸਰ ਬਰਾਂਚ: 96923-00084

The post ਰਿਫਿਊਜ਼ਲਾਂ ਦੀ ਝੜੀ ‘ਚ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਸੁਖਮਨਪ੍ਰੀਤ ਸਿੰਘ ਦਾ ਕੈਨੇਡਾ ਸਟੂਡੈਂਟ ਵੀਜ਼ਾ appeared first on TheUnmute.com - Punjabi News.

Tags:
  • breaking-news
  • canadian-student-visa
  • cm-bhagwant-mann
  • kaur-immigration
  • kaur-immigration-moga
  • latest-news
  • news
  • student-visa
  • the-unmute-punjabi-news
  • visa

NIA ਦੀਆਂ ਟੀਮਾਂ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਾਪੇਮਾਰੀ

Wednesday 27 September 2023 05:50 AM UTC+00 | Tags: arshdeep-dalla bathinda breaking-news faridkot ferozepur indian-army latest-news ludhiana moga national-investigation-agency news nia nia-raid patiala police-raid punjab-news punjab-police the-unmute-news

ਚੰਡੀਗੜ੍ਹ, 27 ਸਤੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀ ਟੀਮ ਨੇ ਬੁੱਧਵਾਰ ਤੜਕਸਾਰ ਪੰਜਾਬ ਦੇ ਬਠਿੰਡਾ, ਲੁਧਿਆਣਾ, ਫ਼ਿਰੋਜ਼ਪੁਰ, ਪਟਿਆਲਾ,ਫਰੀਦਕੋਟ, ਮੋਗਾ ਅਤੇ ਮਾਨਸਾ ਸਮੇਤ ਕਈ ਥਾਂਵਾ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਇਸ ਛਾਪੇਮਾਰੀ ਨੂੰ ਅੱ+ਤ+ਵਾ+ਦੀਆਂ ਅਤੇ ਬਦਮਾਸ਼ਾਂ ਦੇ ਗਠਜੋੜ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ NIA ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਰਸਮੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਪੁਲਿਸ ਮੁਤਾਬਕ ਅੱ+ਤ+ਵਾ+ਦੀ ਅਰਸ਼ ਡੱਲਾ ਦੇ ਸਾਥੀ ਜ਼ੋਰਾ ਸਿੰਘ ਨੂੰ ਫਿਰੋਜ਼ਪੁਰ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਕਿ ਕਥਿਤ ਤੌਰ ‘ਤੇ ਕਈ ਸਾਲਾਂ ਤੋਂ ਡੱਲਾ ਦੇ ਸੰਪਰਕ ਵਿੱਚ ਸੀ ਅਤੇ ਉਹ ਕਥਿਤ ਹਥਿਆਰਾਂ ਦੀ ਤਸਕਰੀ ਕਰਦਾ ਹੈ। ਬਠਿੰਡਾ ‘ਚ ਬੁੱਧਵਾਰ ਸਵੇਰੇ ਕਰੀਬ 6 ਵਜੇ NIA ਦੀਆਂ ਦੋ ਟੀਮਾਂ ਰਾਮਪੁਰਾ ਅਤੇ ਮੋੜ ਮੰਡੀ ਪਹੁੰਚੀਆਂ। ਟੀਮ ਵੱਲੋਂ ਪਿੰਡ ਜੇਠੂਕੇ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੁਰੀ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ।

ਫ਼ਰੀਦਕੋਟ ਵਿਚ ਵੀ ਐਨ.ਆਈ.ਏ. ਦੀ ਟੀਮ ਨੇ ਸੁਖਜੀਤ ਸਿੰਘ ਉਰਫ਼ ਭੋਲਾ ਨਿਹੰਗ ਦੇ ਭਰਾ ਭਾਈ ਕਰਮਜੀਤ ਸਿੰਘ ਦੇ ਘਰ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਐਨ.ਆਈ.ਏ. ਦੀ ਟੀਮ ਪਿੰਡ ਜਿਊਣ ਸਿੰਘ ਵਾਲਾ ਵੀ ਪਹੁੰਚੀ ਸੀ।

 

 

The post NIA ਦੀਆਂ ਟੀਮਾਂ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛਾਪੇਮਾਰੀ appeared first on TheUnmute.com - Punjabi News.

Tags:
  • arshdeep-dalla
  • bathinda
  • breaking-news
  • faridkot
  • ferozepur
  • indian-army
  • latest-news
  • ludhiana
  • moga
  • national-investigation-agency
  • news
  • nia
  • nia-raid
  • patiala
  • police-raid
  • punjab-news
  • punjab-police
  • the-unmute-news

Asian Games 2023: ਸ਼ੂਟਿੰਗ 'ਚ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਗੋਲਡ ਤੇ ਆਸ਼ੀ ਨੇ ਜਿੱਤਿਆ ਕਾਂਸੀ ਤਮਗਾ

Wednesday 27 September 2023 06:04 AM UTC+00 | Tags: ashi asian-games-2023 breaking-news games gold-medal hangzhou indian-athlete latest-news ne3ws news punjab sift-kaur-samra sports-news the-unmute-breaking the-unmute-breaking-news

ਚੰਡੀਗੜ੍ਹ, 27 ਸਤੰਬਰ 2023: ਨਿਸ਼ਾਨੇਬਾਜ਼ੀ ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਇਸੇ ਈਵੈਂਟ ਵਿੱਚ ਸਿਫ਼ਤ ਕੌਰ ਸਮਰਾ (Sift Kaur Samra) ਅਤੇ ਆਸ਼ੀ ਨੇ ਸੋਨ ਅਤੇ ਕਾਂਸੀ ਦੇ ਤਮਗਾ ਜਿੱਤਿਆ ਹੈ । ਸਿਫ਼ਤ ਕੌਰ ਸਮਰਾ ਨੇ ਸ਼ੂਟਿੰਗ ਦੇ 50 ਮੀਟਰ ਥ੍ਰੀ ਪੋਜ਼ੀਸ਼ਨ ਰਾਈਫ਼ਲ ਵਿੱਚ 10.2 ਅੰਕ ਹਾਸਲ ਕਰਕੇ ਆਸਾਨੀ ਨਾਲ ਸੋਨ ਤਮਗਾ ਜਿੱਤ ਲਿਆ। ਇਸ ਦੇ ਨਾਲ ਹੀ ਆਸ਼ੀ ਨੇ ਇਸੇ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਿਆ।

Image

ਏਸ਼ਿਆਈ ਖੇਡਾਂ 2023 ਵਿੱਚ ਸਿਫ਼ਤ ਕੌਰ ਭਾਰਤ ਲਈ ਸਿੰਗਲ ਈਵੈਂਟ ਵਿੱਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਅਥਲੀਟ ਹੈ। ਇਸ ਤੋਂ ਪਹਿਲਾਂ ਟੀਮ ਈਵੈਂਟ ਵਿੱਚ ਤਿੰਨੇ ਸੋਨ ਤਮਗੇ ਆਏ ਸਨ।ਸੋਨ ਤਮਗਾ ਜਿੱਤਣ ਦੇ ਨਾਲ ਹੀ ਸਿਫ਼ਤ ਕੌਰ ਸਮਰਾ (Sift Kaur Samra) ਨੇ ਨਵਾਂ ਵਿਸ਼ਵ ਰਿਕਾਰਡ ਵੀ ਬਣਾਇਆ ਹੈ। ਸਿਫ਼ਤ ਕੌਰ ਨੇ 469.6 ਦਾ ਸਕੋਰ ਬਣਾਇਆ ਜੋ ਪਿਛਲੇ ਰਿਕਾਰਡ ਨਾਲੋਂ 2.6 ਵੱਧ ਹੈ।

ਚੀਨ ਦੇ ਹਾਂਗਜ਼ੂ ‘ਚ ਚੱਲ ਰਹੀਆਂ ਏਸ਼ੀਆਈ ਖੇਡਾਂ 2023 ਦੇ ਚੌਥੇ ਦਿਨ ਕਈ ਮੁਕਾਬਲੇ ਹੋਣੇ ਹਨ, ਜਿਸ ‘ਚ ਭਾਰਤ ਨੂੰ ਤਮਗੇ ਦੀ ਉਮੀਦ ਹੈ। ਭਾਰਤੀ ਟੀਮ ਨੇ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ ਪਹਿਲੇ ਚੌਥੇ ਦਿਨ 5 ਸੋਨੇ ਸਮੇਤ ਕੁੱਲ 18 ਤਗਮੇ ਜਿੱਤ ਲਏ ਹਨ । ਭਾਰਤ ਇਸ ਸਮੇਂ ਏਸ਼ੀਆਈ ਖੇਡਾਂ ਦੀ ਅੰਕ ਸੂਚੀ ਵਿੱਚ ਛੇਵੇਂ ਸਥਾਨ ‘ਤੇ ਹੈ। ਭਾਰਤੀ ਅਥਲੀਟ ਵੱਧ ਤੋਂ ਵੱਧ ਮੈਡਲ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਦੀ ਕੋਸ਼ਿਸ਼ ਕਰਨਗੇ।

 

 

The post Asian Games 2023: ਸ਼ੂਟਿੰਗ ‘ਚ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਗੋਲਡ ਤੇ ਆਸ਼ੀ ਨੇ ਜਿੱਤਿਆ ਕਾਂਸੀ ਤਮਗਾ appeared first on TheUnmute.com - Punjabi News.

Tags:
  • ashi
  • asian-games-2023
  • breaking-news
  • games
  • gold-medal
  • hangzhou
  • indian-athlete
  • latest-news
  • ne3ws
  • news
  • punjab
  • sift-kaur-samra
  • sports-news
  • the-unmute-breaking
  • the-unmute-breaking-news

ਕੈਨੇਡਾ 'ਚ ਨੈਨੀ/ਨਰਸਾਂ ਦੀ ਭਾਰੀ ਮੰਗ, ਜਲਦ ਕਰੋ ਅਪਲਾਈ

Wednesday 27 September 2023 06:18 AM UTC+00 | Tags: breaking-news canada nannies news nurses-in-canada

ਚੰਡੀਗੜ੍ਹ, 27 ਸਤੰਬਰ 2023: ਇਸ ਸਮੇਂ ਕੈਨੇਡਾ (Canada) ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਭਾਰਤ ਤੋਂ ਖਾਸ ਕਰਕੇ ਪੰਜਾਬ/ ਹਰਿਆਣਾ ਦੀਆਂ ਬਹੁਤ ਸਾਰੀਆਂ ਕੁੜੀਆਂ ਨਰਸਾਂ ਅਤੇ ਨੈਨੀ ਦਾ ਕੰਮ ਕਰਨ ਲਈ ਦੂਜੇ ਦੇਸ਼ਾਂ ਵਿੱਚ ਜਾ ਰਹੀਆਂ ਹਨ ਅਤੇ ਉਹ ਚੰਗੀ ਕਮਾਈ ਕਰ ਰਹੀਆਂ ਹਨ। ਜੇਕਰ ਤੁਸੀਂ ਨਰਸ /ਨੈਨੀ ਦਾ ਕੰਮ ਕਰਦੇ ਹੋ ਜਾਂ ਨਰਸਿੰਗ ਕੋਰਸ (ANM, GNM, BSc. Nursing) ਕੀਤਾ ਹੈ ਜਾਂ ਨਰਸ ਬਣਨ ਲਈ ਪੜ੍ਹ ਰਹੇ ਵਿਦਿਆਰਥੀ ਹੋ, ਤਾਂ ਤੁਸੀਂ ਕੈਨੇਡਾ ਜਾ ਸਕਦੇ ਹੋ ਅਤੇ ਬਹੁਤ ਆਸਾਨੀ ਨਾਲ ਨੌਕਰੀ ਪ੍ਰਾਪਤ ਕਰ ਸਕਦੇ ਹੋ।

ਕੈਨੇਡਾ (Canada) ਨੇ ਨਰਸਿੰਗ ਖੇਤਰ ਦੇ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਵੀਜ਼ੇ ਜਾਰੀ ਕੀਤੇ ਹਨ, ਕੈਨੇਡਾ ਵਿੱਚ ਭਾਰਤੀ ਨਰਸਾਂ ਅਤੇ ਨੈਨੀਜ਼ ਦੀ ਬਹੁਤ ਮੰਗ ਹੈ। ਜੇਕਰ ਤੁਸੀਂ ਹੋਰ ਜਾਣਕਾਰੀ ਚਾਹੁੰਦੇ ਹੋ, ਤਾਂ ਤੁਸੀਂ 77107-21717 'ਤੇ ਸੰਪਰਕ ਕਰ ਸਕਦੇ ਹੋ। ਕੈਨੇਡਾ ਦੀ ਸਰਕਾਰ ਨਰਸਿੰਗ ਖੇਤਰ ਵਿੱਚ ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਬਹੁਤ ਸਾਰੇ ਵੀਜ਼ੇ ਜਾਰੀ ਕਰ ਰਹੀ ਹੈ।

ਜੇ ਤੁਹਾਡੇ ਕੋਲ ਨਰਸਿੰਗ ਅਤੇ ਸਿਹਤ ਪ੍ਰਬੰਧਨ ਵਿੱਚ ਨਰਸਿੰਗ ਦੀ ਡਿਗਰੀ ਹੈ ਤਾਂ ਤੁਸੀਂ ਨੈਨੀ ਕੇਅਰ ਜਾਂ ਕੇਅਰ ਗਿਵਰ ਪ੍ਰੋਗਰਾਮ ਲਈ ਅਰਜ਼ੀ ਦੇ ਸਕਦੇ ਹੋ। ਜੇਕਰ ਤੁਹਾਡੇ ਕੋਲ ਗੈਰ-ਮੈਡੀਕਲ ਪਿਛੋਕੜ ਹੈ, ਬੈਚਲਰ ਡਿਗਰੀ ਕੀਤੀ ਹੈ ਜਾਂ ਪਿਛਲੇ ਪੰਜ ਸਾਲਾਂ ਵਿੱਚ ਕਾਲਜ ਵਿੱਚੋਂ ਪਾਸ ਹੋ ਚੁੱਕੇ ਹੋ ਤਾਂ ਕਿਸੇ ਰੁਜ਼ਗਾਰਦਾਤਾ ਰਾਹੀਂ ਕੈਨੇਡਾ ਆਉਣ ਦਾ ਇੱਕ ਮੌਕਾ ਵੀ ਹੈ।

ਹਰ ਕੋਈ ਆਪਣੇ ਪਰਿਵਾਰ ਨੂੰ ਇਕੱਠੇ ਰੱਖਣਾ ਚਾਹੁੰਦਾ ਹੈ। ਤੁਸੀਂ ਆਪਣੇ ਜੀਵਨ ਸਾਥੀ ਅਤੇ ਆਪਣੇ ਬੱਚਿਆਂ ਨੂੰ ਆਪਣੇ ਨਾਲ ਲੈ ਕੇ ਜਾ ਸਕਦੇ ਹੋ। ਖਾਸ ਗੱਲ ਇਹ ਹੈ ਕਿ ਤੁਹਾਡਾ ਜੀਵਨ ਸਾਥੀ ਵੀ ਕੈਨੇਡਾ ਵਿੱਚ ਕੰਮ ‘ਤੇ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ, ਤੁਸੀਂ 77107-21717 'ਤੇ ਸੰਪਰਕ ਕਰ ਸਕਦੇ ਹੋ।

The post ਕੈਨੇਡਾ 'ਚ ਨੈਨੀ/ਨਰਸਾਂ ਦੀ ਭਾਰੀ ਮੰਗ, ਜਲਦ ਕਰੋ ਅਪਲਾਈ appeared first on TheUnmute.com - Punjabi News.

Tags:
  • breaking-news
  • canada
  • nannies
  • news
  • nurses-in-canada

ਚੰਡੀਗੜ੍ਹ, 27 ਸਤੰਬਰ 2023: ਹਲਕਾ ਖਡੂਰ ਸਾਹਿਬ ਦੇ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ (MLA Manjinder Singh Lalpura) ਨੇ ਆਪਣੇ ਸ਼ੋਸ਼ਲ ਮੀਡੀਆ ਦੇ ਫੇਸਬੁੱਕ ਖਾਤੇ ਰਹੀ ਪੋਸਟ ਸਾਂਝੀ ਕਰਦਿਆਂ ਤਰਨ ਤਾਰਨ ਐਸ. ਐਸ. ਪੀ. ਨੂੰ ਚੁਣੌਤੀ ਦਿੱਤੀ ਹੈ ਅਤੇ ਐਸ. ਐਸ. ਪੀ. ‘ਤੇ ਕਈ ਗੰਭੀਰ ਦੋਸ਼ ਲਾਏ ਗਏ ਹਨ।

The post ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪੋਸਟ ਸਾਂਝੀਆਂ ਕਰਦਿਆਂ ਤਰਨ ਤਾਰਨ SSP ‘ਤੇ ਲਾਏ ਗੰਭੀਰ ਦੋਸ਼ appeared first on TheUnmute.com - Punjabi News.

Tags:
  • breaking-news
  • punjab-news
  • taran-taran-ssp

ਵਕੀਲ ਨਾਲ ਕੁੱਟਮਾਰ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਹਾਈਕੋਰਟ 'ਚ ਕੰਮਕਾਜ ਠੱਪ, ਮੁੱਖ ਮੰਤਰੀ ਅੱਗੇ ਰੱਖੀਆਂ 7 ਮੰਗਾਂ

Wednesday 27 September 2023 06:56 AM UTC+00 | Tags: breaking-news high-court-bar-association latest-news lawyer lawyer-assault-case lawyer-strike news punjab-haryana-high-court punjab-police sri-muktasar-sahib

ਚੰਡੀਗੜ੍ਹ, 27 ਸਤੰਬਰ 2023: ਵਕੀਲਾਂ (Lawyer) ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਬੀਤੇ ਮੰਗਲਵਾਰ ਦੀ ਤਰ੍ਹਾਂ ਅਦਾਲਤੀ ਕੰਮਕਾਜ ਠੱਪ ਰਹੇਗਾ। ਹਾਈਕੋਰਟ ਬਾਰ ਐਸੋਸੀਏਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਵਰਿੰਦਰ ਸਿੰਘ ‘ਤੇ ਕੀਤੇ ਕਥਿਤ ਅਣਮਨੁੱਖੀ ਤਸ਼ੱਦਦ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 29 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਬਾਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਅੱਗੇ 7 ਮੰਗਾਂ ਰੱਖੀਆਂ ਹਨ ਅਤੇ ਉਨ੍ਹਾਂ ਦੀ ਪੂਰਤੀ ਹੋਣ ਤੱਕ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਹੈ।

ਇਸ ਦੇ ਨਾਲ ਹੀ ਭਾਜਪਾ ਦੇ ਲੀਗਲ ਸੈੱਲ ਦੇ ਕਨਵੀਨਰ ਐਨ ਕੇ ਵਰਮਾ ਨੇ ਵੀ ਪੁਲਿਸ ਮੁਲਾਜ਼ਮਾਂ 'ਤੇ ਐਡਵੋਕੇਟ (Lawyer) ਵਰਿੰਦਰ ਸਿੰਘ ਦੇ ਕਥਿਤ ਕੱਪੜੇ ਉਤਾਰ ਕੇ ਉਸ ਦੀ ਵੀਡੀਓ ਬਣਾਉਣ ਦਾ ਦੋਸ਼ ਲਾਇਆ ਹੈ। ਇਲਜ਼ਾਮ ਹਨ ਕਿ ਵਕੀਲ ਨੂੰ ਇਹ ਵੀ ਧਮਕੀ ਦਿੱਤੀ ਗਈ ਸੀ ਕਿ ਜੇਕਰ ਉਸ ਨੇ ਅਦਾਲਤ ਵਿੱਚ ਮੂੰਹ ਖੋਲ੍ਹਿਆ ਤਾਂ ਉਹ ਇਹ ਵੀਡੀਓ ਵਾਇਰਲ ਕਰ ਦੇਵੇਗਾ।

ਮੁੱਖ ਮੰਤਰੀ ਅੱਗੇ ਰੱਖੀਆਂ 7 ਮੰਗਾਂ

1. ਸ੍ਰੀ ਮੁਕਤਸਰ ਸਾਹਿਬ ਦੇ ਸਿਟੀ ਥਾਣੇ ਵਿੱਚ ਐਡਵੋਕੇਟ ਵਰਿੰਦਰ ਸਿੰਘ ਖਿਲਾਫ 15 ਸਤੰਬਰ ਨੂੰ ਦਰਜ ਝੂਠਾ ਮੁਕੱਦਮਾ ਨੰਬਰ 153 ਰੱਦ ਕੀਤਾ ਜਾਵੇ ।
2. ਸ੍ਰੀ ਮੁਕਤਸਰ ਸਾਹਿਬ ਦੇ ਸਦਰ ਥਾਣੇ ਵਿੱਚ 25 ਸਤੰਬਰ ਨੂੰ ਦਰਜ ਹੋਏ ਕੇਸ ਨੰਬਰ 145 ਦੀ ਜਾਂਚ ਬਿਨਾਂ ਕਿਸੇ ਦੇਰੀ ਦੇ ਸੀਬੀਆਈ ਨੂੰ ਸੌਂਪੀ ਜਾਵੇ।
3. ਸ੍ਰੀ ਮੁਕਤਸਰ ਸਾਹਿਬ ਦੇ ਸਦਰ ਪੁਲਿਸ ਸਟੇਸ਼ਨ ਵਿੱਚ 25 ਸਤੰਬਰ ਨੂੰ ਦਰਜ ਹੋਏ ਮੁਕੱਦਮੇ ਨੰਬਰ 145 ਵਿੱਚ ਆਈ.ਪੀ.ਸੀ. ਅਤੇ ਆਈ.ਟੀ. ਐਕਟ 2000 ਅਧੀਨ ਵਾਧੂ ਧਾਰਾਵਾਂ ਸ਼ਾਮਲ ਕੀਤੀਆਂ ਜਾਣ।
4. ਸ੍ਰੀ ਮੁਕਤਸਰ ਸਾਹਿਬ ਦੀ ਸੀ.ਜੇ.ਐਮ ਅਦਾਲਤ ਵੱਲੋਂ 22 ਸਤੰਬਰ ਨੂੰ ਦਿੱਤੇ ਹੁਕਮਾਂ ਅਨੁਸਾਰ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਨਾਮਜ਼ਦ ਕੀਤਾ ਜਾਵੇ।
5. ਕਥਿਤ ਦੋਸ਼ੀ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਗ੍ਰਿਫਤਾਰ ਕੀਤਾ ਜਾਵੇ।
6. ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਅਤੇ ਹੋਰ ਕਥਿਤ ਦੋਸ਼ੀ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ।
7. ਪੀੜਤ ਵਕੀਲ ਵਰਿੰਦਰ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਜਾਨ ਅਤੇ ਆਜ਼ਾਦੀ ਦੀ ਰੱਖਿਆ ਕੀਤੀ ਜਾਵੇ।

पंजाब-हरियाणा हाईकोर्ट बार एसोसिएशन द्वारा मुख्यमंत्री पंजाब को दिए अल्टीमेटम की कॉपी

ਇਸ ਤੋਂ ਪਹਿਲਾਂ ਅੱਜ ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ ਹਾਈਕੋਰਟ ਦੇ ਵਿਹੜੇ ‘ਚ ਪ੍ਰਦਰਸ਼ਨ ਕਰਕੇ ਉਕਤ ਪੁਲਿਸ ਮੁਲਾਜ਼ਮਾਂ ਨੂੰ ਸਜ਼ਾਵਾਂ ਦੇਣ ਅਤੇ ਮਾਮਲੇ ਦੀ ਜਾਂਚ ਕਿਸੇ ਬਾਹਰੀ ਏਜੰਸੀ ਜਾਂ ਸੀ.ਬੀ.ਆਈ.-ਐਨ.ਆਈ.ਏ ਤੋਂ ਕਰਵਾਉਣ ਦੀ ਮੰਗ ਕੀਤੀ | ਵਕੀਲਾਂ ਨੇ ਕਿਹਾ ਕਿ ਪੰਜਾਬ ਪੁਲਿਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ।

ਸੀਆਈਏ ਸਟਾਫ਼ ਵਲੋਂ ਵਕੀਲ ਦੀ ਕਥਿਤ ਕੁੱਟਮਾਰ ਅਤੇ ਤਸ਼ੱਦਦ ਕਰਨ ਦੇ ਮਾਮਲੇ ਵਿਚ ਐਸਪੀ ਰਮਨਦੀਪ ਸਿੰਘ ਭੁੱਲਰ, ਸੀਆਈਏ ਇੰਚਾਰਜ ਰਮਨ ਕੰਬੋਜ ਅਤੇ ਕਾਂਸਟੇਬਲ ਹਰਬੰਸ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਦਾਰਾ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਈ.ਪੀ.ਸੀ. ਦੀ ਧਾਰਾ 377, 342, 323, 149 ਅਤੇ 506 ਤਹਿਤ ਨਾਮਜ਼ਦ ਕੀਤਾ ਗਿਆ ਹੈ। ਇਸਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਵਿਭਾਗ ਨੇ ਰਿਪੋਰਟ ਵਾਚਣ ਮਗਰੋਂ ਕਥਿਤ ਦੋਸ਼ੀ ਇੰਸਪੈਕਟਰ ਰਮਨ ਕੁਮਾਰ ਤੇ ਸਿਪਾਹੀ ਹਰਬੰਸ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਅਤੇ ਜਾਂਚ ਦੇ ਹੁਕਮ ਦਿੱਤੇ ਹਨ |

The post ਵਕੀਲ ਨਾਲ ਕੁੱਟਮਾਰ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਹਾਈਕੋਰਟ ‘ਚ ਕੰਮਕਾਜ ਠੱਪ, ਮੁੱਖ ਮੰਤਰੀ ਅੱਗੇ ਰੱਖੀਆਂ 7 ਮੰਗਾਂ appeared first on TheUnmute.com - Punjabi News.

Tags:
  • breaking-news
  • high-court-bar-association
  • latest-news
  • lawyer
  • lawyer-assault-case
  • lawyer-strike
  • news
  • punjab-haryana-high-court
  • punjab-police
  • sri-muktasar-sahib

ਮਾਨਸਾ, 27 ਸਤੰਬਰ 2023: ਐੱਨ.ਆਈ.ਏ (NIA) ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਦੇ ਵਿੱਚ ਛਾਪੇਮਾਰੀ ਕੀਤੀ ਗਈ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਤਹਿਤ ਐੱਨ.ਆਈ.ਏ ਵੱਲੋਂ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਅਤੇ ਗੈਂਗਸਟਰਾਂ ਨਾਲ ਸਬੰਧ ਹੋਣ ਵਾਲੇ ਵਿਅਕਤੀਆਂ ਦੇ ਘਰਾਂ ਦੇ ਵਿੱਚ ਛਾਪੇਮਾਰੀ ਕੀਤੀ ਗਈ ਹੈ | ਇਹ ਛਾਪੇਮਾਰੀ 5 ਘੰਟੇ ਤੱਕ ਚੱਲੀ।

ਐੱਨ.ਆਈ.ਏ (NIA) ਦੀ ਟੀਮ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਬਹਿਣੀਵਾਲ, ਘਰਾਗਣਾ, ਖਿਆਲਾ ਕਲਾਂ, ਮਾਨਸਾ, ਅਤਲਾ ਖੁਰਦ, ਭੋਪਾਲ ਖ਼ੁਰਦ ਆਦਿ ਪਿੰਡਾਂ ਦੇ ਵਿੱਚ ਪੰਜ ਘੰਟੇ ਤੱਕ ਛਾਪੇਮਾਰੀ ਕੀਤੀ ਗਈ ਹੈ | ਇਸ ਛਾਪੇਮਾਰੀ ਦੇ ਦੌਰਾਨ ਐੱਨ.ਆਈ.ਏ ਦੁਆਰਾ ਸਾਧੂ ਸਿੰਘ ਵਾਸੀ ਮਾਨਸਾ, ਜਸਪ੍ਰੀਤ ਸਿੰਘ ਵਾਸੀ ਭੋਪਾਲ ਖੁਰਦ, ਜਗਦੀਸ਼ ਸਿੰਘ ਵਾਸੀ ਬਹਿਣੀਵਾਲ, ਸ਼ਿਮਲਾ ਸਿੰਘ ਵਾਸੀ ਘਰਾਗਣਾ, ਮਨਪ੍ਰੀਤ ਸਿੰਘ ਖਿਆਲਾ ਕਲਾਂ, ਬਲਰਾਜ ਸਿੰਘ ਮਾਨਸਾ ਆਦਿ ਤੋਂ ਇਲਾਵਾ ਹੋਰ ਵੀ ਕਈ ਪਿੰਡਾਂ ਦੇ ਵਿੱਚ ਛਾਪੇਮਾਰੀ ਕੀਤੀ ਗਈ |

ਐੱਨ.ਆਈ.ਏ ਨੇ ਪੰਜ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕਈ ਜਣਿਆਂ ਦੇ ਦਸਤਾਵੇਜ ਅਤੇ ਉਹਨਾਂ ਦੇ ਮੋਬਾਈਲ ਫੋਨ ਵੀ ਕਬਜੇ ਦੇ ਵਿੱਚ ਲਏ ਗਏ ਹਨ। ਜਰਨੈਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਸਵੇਰੇ 5:00 ਵਜੇ ਤੋਂ ਹੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ ਉਹਨਾਂ ਦੇ ਘਰ ਪੁਲਿਸ ਨੇ ਤਲਾਸ਼ੀ ਵੀ ਜਾਰੀ ਰੱਖੀ | ਇਸ ਦੌਰਾਨ ਉਹਨਾਂ ਦੇ ਲੜਕੇ ਨੂੰ ਅਲੱਗ ਕਮਰੇ ਦੇ ਵਿੱਚ ਬਿਠਾ ਕੇ ਪੰਜ ਘੰਟੇ ਤੱਕ ਪੁੱਛਗਿੱਛ ਕਰਦੇ ਰਹੇ | ਉਹਨਾਂ ਦੱਸਿਆ ਕਿ ਛਾਪੇਮਾਰੀ ਕਰਨ ਵਾਲੀ ਟੀਮ ਉਹਨਾਂ ਦੇ ਲੜਕੇ ਦਾ ਮੋਬਾਈਲ ਫੋਨ ਤੇ ਕੁਝ ਦਸਤਾਵੇਜ਼ ਨਾਲ ਲੈ ਗਏ ਹਨ | ਉਹਨਾਂ ਦੱਸਿਆ ਕਿ ਪੰਜ ਘੰਟੇ ਤੱਕ ਪੁਲਿਸ ਵੱਲੋਂ ਉਨ੍ਹਾਂ ਨੂੰ ਨਾ ਬਾਹਰ ਜਾਣ ਦਿੱਤਾ ਗਿਆ ਅਤੇ ਨਾ ਹੀ ਕਿਸੇ ਨੂੰ ਘਰ ਦੇ ਵਿੱਚ ਆਉਣ ਦਿੱਤਾ ਗਿਆ। ਇਹ ਵੀ ਦੱਸਿਆ ਕਿ ਤਲਾਸ਼ੀ ਦੌਰਾਨ ਕੋਈ ਵੀ ਸਾਡੇ ਘਰ ਦੇ ਵਿੱਚੋਂ ਚੀਜ਼ ਨਹੀਂ ਮਿਲੀ।

The post NIA ਵੱਲੋਂ ਮਾਨਸਾ ਜ਼ਿਲ੍ਹੇ ਦੇ ਦਰਜਨਾ ਪਿੰਡਾਂ ‘ਚ ਛਾਪੇਮਾਰੀ, ਮੋਬਾਈਲ ਫੋਨ ਤੇ ਦਸਤਾਵੇਜ਼ ਕਬਜ਼ੇ ‘ਚ ਲਏ appeared first on TheUnmute.com - Punjabi News.

Tags:
  • breaking-news
  • news
  • nia

ਪੰਜਾਬ ਸਰਕਾਰ 'ਤੇ ਵਰ੍ਹੇ ਨਵਜੋਤ ਸਿੰਘ ਸਿੱਧੂ, ਹੈਲੀਕਾਪਟਰ ਦੇ ਖਰਚੇ ਦਾ ਮੰਗਿਆ ਵੇਰਵਾ

Wednesday 27 September 2023 08:18 AM UTC+00 | Tags: aam-aadmi-party breaking-news cm-bhagwant-mann congress latest-news navjot-singh-sidhu news punjab punjab-news the-unmute-breaking-news

ਚੰਡੀਗੜ੍ਹ, 27 ਸਤੰਬਰ 2023: ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਸੂਬੇ ਦੀ ‘ਆਪ’ ਸਰਕਾਰ ‘ਤੇ ਕਈ ਸਵਾਲ ਚੁੱਕੇ । ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ‘ਆਪ’ ਦੀ ਪੰਜਾਬੀਆਂ ਦੀ ਜਾਇਦਾਦ ‘ਤੇ ਰੋਜ਼ਾਨਾ ਦੀਵਾਲੀ ਹੈ | ਇਸ ਤੋਂ ਇਲਾਵਾ ਸਿੱਧੂ ਅੱਜ ਸ਼ਹਿਰੀ ਹਵਾਬਾਜ਼ੀ ਵਿਭਾਗ, ਸੈਕਟਰ-17, ਚੰਡੀਗੜ੍ਹ ਵਿਖੇ ਪਹੁੰਚੇ ਅਤੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਹੈਲੀਕਾਪਟਰ ‘ਤੇ ਕੀਤੇ ਖਰਚੇ ਬਾਰੇ ਵੀ ਜਾਣਕਾਰੀ ਲਈ।

ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਪੰਜਾਬ ਸਰਕਾਰ ਨੇ ਕਈ ਵਾਰ ਸੂਬੇ ਦੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕੀਤੀ ਹੈ। ਪਾਰਟੀ ਨਾਲ ਸਬੰਧਤ ਮੁਹਿੰਮਾਂ ਅਤੇ ਵੱਖ-ਵੱਖ ਦੌਰਿਆਂ ਲਈ ਵਿਸ਼ੇਸ਼ ਹੈਲੀਕਾਪਟਰ ਵੀ ਕਿਰਾਏ ‘ਤੇ ਲਏ ਗਏ ਹਨ। ਸਿੱਧੂ ਨੇ ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਚੰਡੀਗੜ੍ਹ ਤੋਂ ਵੱਖ-ਵੱਖ ਖਾਤਿਆਂ ਬਾਰੇ ਜਾਣਕਾਰੀ ਮੰਗੀ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮਾਨ ਸਰਕਾਰ ਦੱਸੇ ਕਿ ਉਹ ਕਿਉਂ ਪੰਜਾਬ ਦੇ ਲੋਕਾਂ ਦਾ ਪੈਸਾ ਦਿੱਲੀ ਵਾਲਿਆਂ ਨੂੰ ਤੇ ਹੋਰ ਬਾਹਰੀ ਸੂਬਿਆਂ 'ਚ ਬਰਬਾਦ ਕਰਨ 'ਤੇ ਤੁਲੀ ਹੋਈ ਹੈ।

ਨਵਜੋਤ ਸਿੰਘ ਸਿੱਧੂ Navjot Singh Sidhu) ਨੇ ਕਿਹਾ ਕਿ ਫਿਕਸਡ ਵਿੰਗ ਏਅਰਕ੍ਰਾਫਟ ਹਾਇਰ ਕਰਨ ਦਾ ਵਿੱਤੀ ਬੋਝ ਸੂਬਾ ਸਰਕਾਰ ਨੂੰ ਝੱਲਣਾ ਪੈਂਦਾ ਹੈ। ਸਿੱਧੂ ਨੇ ਜਾਣਕਾਰੀ ਮੰਗੀ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਵਿੱਚ ਕਿੰਨੀ ਵਾਰ ਪ੍ਰਾਈਵੇਟ ਹੈਲੀਕਾਪਟਰ ਕਿਰਾਏ ‘ਤੇ ਲਏ ਗਏ ਹਨ | ਇਹ ਹੈਲੀਕਾਪਟਰ ਕਿੱਥੇ ਅਤੇ ਕਿਸ ਮਕਸਦ ਲਈ ਲਿਆ ਗਿਆ। ਉਨ੍ਹਾਂ ਨੇ ਹਵਾਈ ਜਹਾਜ਼ ਸਮੇਤ ਸਾਰੀਆਂ ਉਡਾਣਾਂ ਅਤੇ ਕਿਰਾਏ ਦੇ ਕੁੱਲ ਬਿੱਲ ਸਮੇਤ ਕਿਰਾਏ ਅਤੇ ਹਵਾਈ ਅੱਡੇ ਦੀ ਜਾਣਕਾਰੀ ਵੀ ਮੰਗੀ।

ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਜ਼ਾ ਲੈ ਕੇ ਸਰਕਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੈ ਤਾਂ ਉਹ ਪੰਜਾਬ ਦੇ ਰਾਜਪਾਲ ਬੀਐੱਲ ਪੁਰੋਹਿਤ ਨੂੰ ਖਰਚੇ ਗਏ 50 ਹਜ਼ਾਰ ਕਰੋੜ ਰੁਪਏ ਦਾ ਹਿਸਾਬ ਦੇਣ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ-ਵੱਡੇ ਦਾਅਵੇ ਕੀਤੇ ਪਰ ਸਭ ਕੁਝ ਝੂਠਾ ਸਾਬਤ ਹੋਇਆ ਅਤੇ ਲੋਕਾਂ ਨਾਲ ਧੋਖਾ ਕੀਤਾ। ਉਨ੍ਹਾਂ ਭਗਵੰਤ ਮਾਨ ਨੂੰ ਅਖਬਾਰੀ ਮੁੱਖ ਮੰਤਰੀ ਦੱਸਿਆ।

The post ਪੰਜਾਬ ਸਰਕਾਰ ‘ਤੇ ਵਰ੍ਹੇ ਨਵਜੋਤ ਸਿੰਘ ਸਿੱਧੂ, ਹੈਲੀਕਾਪਟਰ ਦੇ ਖਰਚੇ ਦਾ ਮੰਗਿਆ ਵੇਰਵਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • latest-news
  • navjot-singh-sidhu
  • news
  • punjab
  • punjab-news
  • the-unmute-breaking-news

ਐੱਸ.ਏ.ਐੱਸ ਨਗਰ: ਏ.ਡੀ.ਸੀ ਵੱਲੋਂ ਸਟੈਪਅਪ ਐਜੂਕੇਸ਼ਨ ਫਰਮ ਦਾ ਲਾਇਸੈਂਸ ਰੱਦ

Wednesday 27 September 2023 08:24 AM UTC+00 | Tags: breaking-news latest-news license license-of-stepup-education license-of-stepup-education-firm mohali-police news punjab-breaking sas-nagar-adc sas-nagar-news sas-nagar-police stepup-education-firm

ਐੱਸ.ਏ.ਐੱਸ ਨਗਰ, 27 ਸਤੰਬਰ 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਸਟੈਪਅਪ ਐਜੂਕੇਸ਼ਨ ਫਰਮ ਦਾ ਲਾਇਸੈਂਸ (license) ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟੈਪਅਪ ਐਜੂਕੇਸ਼ਨ ਫਰਮ ਐਸ.ਸੀ.ਓ ਨੰ: 13, ਦੂਜੀ ਮੰਜ਼ਿਲ, ਫੇਜ਼-5, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਸੀਤਲ ਸਿੰਘ ਪੁੱਤਰ ਚੰਦ ਸਿੰਘ, ਵਾਸੀ ਮਕਾਨ ਨੰ:238, ਪਿੰਡ ਅਤੇ ਡਾਕਘਰ-ਘੋਲੀਆ ਖੁੱਰਦ, ਫੇਰੂ ਪੱਟੀ, ਨੇੜੇ ਧਰਮਸ਼ਾਲਾ, ਤਹਿਸੀਲ-ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ-142056, ਹਾਲ ਵਾਸੀ 980, ਗਰਾਊਂਡ ਫਲੌਰ, ਸੈਕਟਰ-78, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੈਂਸ (license) ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 19 ਮਾਰਚ 2023 ਤੱਕ ਸੀ। ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

The post ਐੱਸ.ਏ.ਐੱਸ ਨਗਰ: ਏ.ਡੀ.ਸੀ ਵੱਲੋਂ ਸਟੈਪਅਪ ਐਜੂਕੇਸ਼ਨ ਫਰਮ ਦਾ ਲਾਇਸੈਂਸ ਰੱਦ appeared first on TheUnmute.com - Punjabi News.

Tags:
  • breaking-news
  • latest-news
  • license
  • license-of-stepup-education
  • license-of-stepup-education-firm
  • mohali-police
  • news
  • punjab-breaking
  • sas-nagar-adc
  • sas-nagar-news
  • sas-nagar-police
  • stepup-education-firm

ਐੱਸ.ਏ.ਐੱਸ ਨਗਰ: ਏ.ਡੀ.ਸੀ ਵੱਲੋਂ ਰੋਮੀ ਟਰੈਵਲ ਏਜੰਟ ਫਰਮ ਦਾ ਲਾਇਸੈਂਸ ਰੱਦ

Wednesday 27 September 2023 08:28 AM UTC+00 | Tags: breaking-news news punjab-travel-professional-regulation-act romi-travel-agent sas-nagar-adc

ਐੱਸ.ਏ.ਐੱਸ ਨਗਰ, 27 ਸਤੰਬਰ 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਰੋਮੀ ਟਰੈਵਲ ਏਜੰਟ ਫਰਮ ਦਾ ਲਾਇਸੈਂਸ (License) ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਮੀ ਟਰੈਵਲ ਏਜੰਟ ਸ਼ਾਪ ਨੰ: 17, ਸਿਸਵਾਂ ਰੋਡ, ਕੁਰਾਲੀ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਪ੍ਰੇਮ ਸਿੰਘ ਪੁੱਤਰ ਧਰਮ ਸਿੰਘ, ਪਿੰਡ-ਦੁਸਾਰਨਾ, ਡਾਕਘਰ-ਕੁਰਾਲੀ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 14 ਮਈ 2020 ਨੂੰ ਖਤਮ ਹੋ ਚੁੱਕੀ ਸੀ। ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੈਂਸ (License) ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

The post ਐੱਸ.ਏ.ਐੱਸ ਨਗਰ: ਏ.ਡੀ.ਸੀ ਵੱਲੋਂ ਰੋਮੀ ਟਰੈਵਲ ਏਜੰਟ ਫਰਮ ਦਾ ਲਾਇਸੈਂਸ ਰੱਦ appeared first on TheUnmute.com - Punjabi News.

Tags:
  • breaking-news
  • news
  • punjab-travel-professional-regulation-act
  • romi-travel-agent
  • sas-nagar-adc

ਮਾਨਸਾ ਜੇਲ੍ਹ ਦੇ 2 ਸੁਪਰਡੈਂਟਾਂ ਸਮੇਤ 6 ਵਾਰਡਨਾਂ ਨੂੰ ਕੀਤਾ ਮੁਅੱਤਲ

Wednesday 27 September 2023 08:39 AM UTC+00 | Tags: adgp-jail-arun-pal-singh breaking-news latest-news mansa-jail news punjab-adgp punjab-police the-unmute-breaking the-unmute-breaking-news

ਚੰਡੀਗੜ੍ਹ, 27 ਸਤੰਬਰ 2023: ਪੰਜਾਬ ਦੇ ਏਡੀਜੀਪੀ ਜੇਲ੍ਹ ਅਰੁਣ ਪਾਲ ਸਿੰਘ ਨੇ ਮਾਨਸਾ ਜੇਲ੍ਹ (Mansa jail) ਦੇ 2 ਸੁਪਰਡੈਂਟਾਂ ਸਮੇਤ 6 ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਵਿਅਕਤੀਆਂ ਵਿੱਚ ਸਹਾਇਕ ਸੁਪਰਡੈਂਟ ਜੇਲ੍ਹ ਮਾਨਸਾ ਭਿਵਮ ਤੇਜ ਸਿੰਗਲਾ, ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਸਮੇਤ ਵਾਰਡਨ ਨਿਰਮਲ ਸਿੰਘ, ਹਰਪ੍ਰੀਤ ਸਿੰਘ, ਸੁਖਵੰਤ ਸਿੰਘ ਅਤੇ ਹਰਪ੍ਰੀਤ ਸਿੰਘ ਪੱਟੀ ਨੰਬਰ 1405 ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਮਾਨਸਾ ਜੇਲ੍ਹ ਤੋਂ ਰਿਹਾਅ ਹੋਏ ਕੈਦੀ ਸੁਭਾਸ਼ ਕੁਮਾਰ ਅਰੋੜਾ ਨੇ ਜੇਲ੍ਹ ‘ਚ ਨਸ਼ੀਲੇ ਪਦਾਰਥਾਂ ਅਤੇ ਮੋਬਾਇਲ ਫੋਨਾਂ ਦੀ ਵਰਤੋਂ ਦਾ ਖ਼ੁਲਾਸਾ ਮੀਡੀਆ ‘ਚ ਕੀਤਾ ਸੀ। ਉਸ ਨੇ ਦੱਸਿਆ ਸੀ ਕਿ ਜੇਲ ‘ਚ ਪ੍ਰਭਾਵਸ਼ਾਲੀ ਅਤੇ ਆਰਥਿਕ ਤੌਰ ‘ਤੇ ਮਜ਼ਬੂਤ ​​ਕੈਦੀ ਜੇਲ੍ਹ ਅਧਿਕਾਰੀਆਂ ਨੂੰ ਪੈਸੇ ਦੇ ਕੇ ਨਸ਼ੇ ਸਮੇਤ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਾਪਤ ਕਰਦੇ ਹਨ। ਉਸ ਨੇ ਜੇਲ੍ਹ ਵਿੱਚ ਮੋਬਾਈਲ ਫੋਨਾਂ ਦੀ ਅੰਨ੍ਹੇਵਾਹ ਵਰਤੋਂ ਬਾਰੇ ਵੀ ਅਹਿਮ ਜਾਣਕਾਰੀ ਦਿੱਤੀ ਸੀ।

ਮਾਨਸਾ ਜੇਲ੍ਹ ਵਿੱਚੋਂ ਰਿਹਾਅ ਹੋਏ ਕੈਦੀ ਸੁਭਾਸ਼ ਕੁਮਾਰ ਉਰਫ਼ ਸੁਭਾਸ਼ ਅਰੋੜਾ ਵੱਲੋਂ ਟੀਵੀ ਚੈਨਲਾਂ ਨੂੰ ਦਿੱਤੇ ਇੰਟਰਵਿਊ ਵਿੱਚ ਲਾਏ ਦੋਸ਼ਾਂ ਦੀ ਜਾਂਚ ਡੀਆਈਜੀ ਜੇਲ੍ਹ (ਹੈੱਡਕੁਆਰਟਰ) ਵੱਲੋਂ ਕੀਤੀ ਅਗਿ | ਇਸ ਮਗਰੋਂ ਉਕਤ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਮੇਤ ਵਾਰਡਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ।

The post ਮਾਨਸਾ ਜੇਲ੍ਹ ਦੇ 2 ਸੁਪਰਡੈਂਟਾਂ ਸਮੇਤ 6 ਵਾਰਡਨਾਂ ਨੂੰ ਕੀਤਾ ਮੁਅੱਤਲ appeared first on TheUnmute.com - Punjabi News.

Tags:
  • adgp-jail-arun-pal-singh
  • breaking-news
  • latest-news
  • mansa-jail
  • news
  • punjab-adgp
  • punjab-police
  • the-unmute-breaking
  • the-unmute-breaking-news

ਕੁਰਾਲੀ 'ਚ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Wednesday 27 September 2023 09:04 AM UTC+00 | Tags: breaking-news chemical-factory fire-incident kurali-news latest-news news punjab punjab-news sukhbir-singh-badal the-unmute-breaking-news

ਚੰਡੀਗੜ੍ਹ, 27 ਸਤੰਬਰ 2023: ਕੁਰਾਲੀ (Kurali)  ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਸੱਤ ਤੋਂ ਅੱਠ ਮਜ਼ਦੂਰ ਇਸ ਭਿਆਨਕ ਅੱਗ ਦੀ ਲਪੇਟ ‘ਚ ਆਏ ਹਨ, ਜਿਨ੍ਹਾਂ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ ਪਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਲੋਕ ਲਗਾਤਾਰ ਮੱਦਦ ਵਿੱਚ ਲੱਗੇ ਹੋਏ ਹਨ।

The post ਕੁਰਾਲੀ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ appeared first on TheUnmute.com - Punjabi News.

Tags:
  • breaking-news
  • chemical-factory
  • fire-incident
  • kurali-news
  • latest-news
  • news
  • punjab
  • punjab-news
  • sukhbir-singh-badal
  • the-unmute-breaking-news

ਚੰਡੀਗੜ੍ਹ, 27 ਸਤੰਬਰ 2023: ਅਮਰੀਕਾ ਵਿੱਚ ਇੱਕ 26 ਸਾਲਾ ਟੈਕ ਸੀਈਓ (tech CEO) ਸੋਮਵਾਰ ਨੂੰ ਇੱਕ ਅਪਾਰਟਮੈਂਟ ਵਿੱਚ ਮ੍ਰਿਤਕ ਮਿਲੀ । ਪੁਲਿਸ ਮੁਤਾਬਕ ਉਸ ਦੇ ਸਿਰ ‘ਤੇ ਸੱਟ ਦੇ ਨਿਸ਼ਾਨ ਮਿਲੇ ਹਨ। ਬਾਲਟੀਮੋਰ ਪੁਲਿਸ ਵਿਭਾਗ (ਬੀਪੀਡੀ) ਨੇ ਕਿਹਾ ਕਿ ਈਕੋਮੈਪ ਟੈਕਨਾਲੋਜੀਜ਼ ਦੇ ਸਹਿ-ਸੰਸਥਾਪਕ ਪਾਵਾ ਲਾਪ੍ਰੇ, ਇੱਕ ਡਾਊਨਟਾਊਨ ਬਾਲਟੀਮੋਰ ਅਪਾਰਟਮੈਂਟ ਵਿੱਚ ਮ੍ਰਿਤਕ ਮਿਲੀ ਹੈ । ਇਸ ਮਾਮਲੇ ‘ਚ 32 ਸਾਲਾ ਨੌਜਵਾਨ ‘ਤੇ ਸ਼ੱਕ ਹੈ।

ਪੁਲਿਸ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਉਹ ਜੇਸਨ ਡੀਨ ਬਿਲਿੰਗਸਲੇ ਦੀ ਭਾਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੋਮਵਾਰ ਸਵੇਰੇ ਕਰੀਬ 11.30 ਵਜੇ ਸੂਚਨਾ ਮਿਲੀ ਸੀ। ਸੂਚਨਾ ਮਿਲਣ 'ਤੇ ਪੁਲਿਸ ਤੁਰੰਤ ਮੌਕੇ 'ਤੇ ਪੁੱਜ ਗਈ। ਉਥੇ, ਲਾਪਰੇ ਨੂੰ ਮ੍ਰਿਤਕ ਪਾਇਆ ਗਿਆ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਉਸ ਦੇ ਸਿਰ ‘ਤੇ ਸੱਟਾਂ ਦੇ ਕਈ ਨਿਸ਼ਾਨ ਸਨ।

ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਲੈਪਰੇ ਦੀ ਟੈਕ ਕੰਪਨੀ (tech CEO) ਨੇ ਮੰਗਲਵਾਰ ਨੂੰ ਉਸਦੀ ਮੌਤ ਦੀ ਪੁਸ਼ਟੀ ਕੀਤੀ। ਇਸ ਦੇ ਨਾਲ ਹੀ, ਇੱਕ ਰਿਪੋਰਟ ਦੇ ਅਨੁਸਾਰ, ਲਾਪ੍ਰੇ ਨੂੰ ਆਪਣੀ ਸਟਾਰਟਅੱਪ ਕੰਪਨੀ ਦੇ ਕਾਰਨ ਇਸ ਸਾਲ ਸਮਾਜਿਕ ਪ੍ਰਭਾਵ ਲਈ ਫੋਰਬਸ 30 ਅੰਡਰ 30 ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ।

The post ਫੋਰਬਸ ਸੂਚੀ ‘ਚ ਸ਼ਾਮਲ ਟੈਕ ਸੀਈਓ ਅਪਾਰਟਮੈਂਟ ‘ਚ ਮ੍ਰਿਤਕ ਮਿਲੀ, ਸਿਰ ‘ਤੇ ਸੱਟ ਦੇ ਨਿਸ਼ਾਨ appeared first on TheUnmute.com - Punjabi News.

Tags:
  • america
  • breaking-news
  • forbes-list
  • news
  • pava-lapere
  • tech-ceo

ਥਾਣਾ ਭੁਲੱਥ ਵਿਖੇ ਤਾਇਨਾਤ ਵਧੀਕ SHO ਸੁਰਜੀਤ ਸਿੰਘ ਦੀ ਸੜਕ ਹਾਦਸੇ 'ਚ ਮੌਤ

Wednesday 27 September 2023 09:26 AM UTC+00 | Tags: additional-sho-surjit-singh bhulath bhulath-news bhulath-police-station breaking-news news road-accident

ਚੰਡੀਗੜ੍ਹ, 27 ਸਤੰਬਰ 2023: ਥਾਣਾ ਭੁਲੱਥ (Bhulath Police Station) ਵਿਖੇ ਤਾਇਨਾਤ ਵਧੀਕ ਐਸ.ਐਚ.ਓ. ਸੁਰਜੀਤ ਸਿੰਘ ਦੀ ਡਿਊਟੀ ਦੌਰਾਨ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੱਸ ਦਈਏ ਕਿ ਇੰਸਪੈਕਟਰ ਸੁਰਜੀਤ ਸਿੰਘ ਭੁਲੱਥ ਥਾਣੇ ਵਿੱਚ ਐਡੀਸ਼ਨਲ ਐਸ.ਐਚ.ਓ ਵਜੋਂ ਤਾਇਨਾਤ ਸਨ ।

ਇਸ ਸਬੰਧੀ ਥਾਣਾ ਭੁਲੱਥ ਦੇ ਐਸ.ਐਚ.ਓ. ਗੌਰਵ ਧੀਰ ਨੇ ਦੱਸਿਆ ਕਿ ਸਬ-ਇੰਸਪੈਕਟਰ ਸੁਰਜੀਤ ਸਿੰਘ ਬੀਤੀ 26 ਸਤੰਬਰ ਨੂੰ ਡਿਊਟੀ ‘ਤੇ ਦੇਰ ਸ਼ਾਮ ਗਸ਼ਤ ‘ਤੇ ਸਨ, ਜਦੋਂ ਸ਼ਾਮ 7:30 ਵਜੇ ਦੇ ਕਰੀਬ ਭੁਲੱਥ ਤੋਂ ਕਰਤਾਰਪੁਰ ਰੋਡ ‘ਤੇ ਪਿੰਡ ਰਾਮਗੜ੍ਹ ਨੇੜੇ ਸੜਕ ਤੋਂ ਲੰਘ ਰਹੇ ਇਕ ਪਸ਼ੂ ਨੂੰ ਬਚਾਉਂਦੇ ਹੋਏ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ | ਇਸ ਕਾਰਨ ਸਬ-ਇੰਸਪੈਕਟਰ ਸੁਰਜੀਤ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

The post ਥਾਣਾ ਭੁਲੱਥ ਵਿਖੇ ਤਾਇਨਾਤ ਵਧੀਕ SHO ਸੁਰਜੀਤ ਸਿੰਘ ਦੀ ਸੜਕ ਹਾਦਸੇ ‘ਚ ਮੌਤ appeared first on TheUnmute.com - Punjabi News.

Tags:
  • additional-sho-surjit-singh
  • bhulath
  • bhulath-news
  • bhulath-police-station
  • breaking-news
  • news
  • road-accident

ਮਾਨਸਾ ਵਿਖੇ ਪ੍ਰਾਈਵੇਟ ਬੱਸਾਂ ਦੀ ਧੱਕਾਸ਼ਾਹੀ ਵਿਰੁੱਧ ਸੜਕਾਂ 'ਤੇ ਉੱਤਰੇ ਵਿਦਿਆਰਥੀ

Wednesday 27 September 2023 09:39 AM UTC+00 | Tags: breaking-news mansa mansa-student-strike nehru-memorial-college news parliament. punjab-news student-strike youth-parliament

ਮਾਨਸਾ, 27 ਸਤੰਬਰ 2023: ਮਾਨਸਾ ਦੇ ਨਹਿਰੂ ਮੈਂਮੋਰੀਅਲ ਕਾਲਜ ਦੇ ਵਿੱਚ ਅੱਜ ਵਿਦਿਆਰਥੀਆਂ (Students) ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਲੈ ਕੇ ਯੂਥ ਪਾਰਲੀਮੈਂਟ ਕਰਵਾਈ ਗਈ | ਇਸ ਦੌਰਾਨ ਸਟੂਡੈਂਟ ਪਾਵਰ ਆਫ ਪੰਜਾਬ ਵੱਲੋਂ ਵਿਦਿਆਰਥੀਆਂ ਦੀ ਯੂਥ ਪਾਰਲੀਮੈਂਟ ਸੱਦੀ ਗਈ ਤੇ ਇਸ ਦੌਰਾਨ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੀਤਾ ਗਿਆ।

ਵਿਦਿਆਰਥੀ (Students) ਰੋਸ ਮਾਰਚ ਦੇ ਵਿੱਚ ਨਹਿਰੂ ਮੈਮੋਰੀਅਲ ਕਾਲਜ ਦੇ ਵਿਦਿਆਰਥੀ ਅਤੇ ਮਾਤਾ ਸੁੰਦਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ। ਵਿਦਿਆਰਥੀ ਆਗੂ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਾਈਵੇਟ ਬੱਸਾਂ ਵਾਲੇ ਵਿਦਿਆਰਥੀਆਂ ਦੇ ਨਾਲ ਗੁੰਡਾਗਰਦੀ ਕਰਦੇ ਹਨ ਜਦੋਂ ਕਿ 2015 ਦੇ ਵਿੱਚ ਵਿਦਿਆਰਥੀਆਂ ਦੇ ਨਾਲ ਇੱਕ ਸਮਝੌਤਾ ਹੋਇਆ ਸੀ ਕਿ ਵਿਦਿਆਰਥੀਆਂ ਦੀ ਅੱਧੀ ਟਿਕਟ ਲੱਗੇਗੀ ਪਰ ਪ੍ਰਾਈਵੇਟ ਬੱਸ ਟਰਾਂਸਪੋਰਟਰਾਂ ਦੇ ਰੱਖੇ ਗਏ ਵਿਅਕਤੀ ਵਿਦਿਆਰਥੀਆਂ ਦੀ ਪੂਰੀ ਟਿਕਟ ਕੱਟਣ ਦੀ ਜਿੱਦ ਨੂੰ ਲੈ ਕੇ ਲੜਕੀਆਂ ਨੂੰ ਰਸਤੇ ਦੇ ਵਿਚਕਾਰ ਹੀ ਉਤਾਰ ਦਿੰਦੇ ਹਨ।

ਇਸ ਤੋਂ ਇਲਾਵਾ ਵਿਦਿਆਰਥੀਆਂ (Students) ਦੇ ਰੁਕੇ ਹੋਏ ਵਜੀਫੇ ਜਾਰੀ ਕੀਤੇ ਜਾਣ ਤਾਂ ਕਿ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਨਿਰੰਤਰ ਜਾਰੀ ਰੱਖ ਸਕਣ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵਿਦਿਆਰਥੀਆਂ ਦੀ ਵੱਡੇ ਪੱਧਰ ਤੇ ਰੀਪੀਅਰ ‘ਤੇ ਆਰ.ਐਲ.ਐਫ ਕੱਢੀ ਜਾਂਦੀ ਹੈ | ਜਿਸ ਨਾਲ ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਹੋ ਰਿਹਾ ਹੈ | ਉਨਾਂ ਕਿਹਾ ਕਿ ਅੱਜ ਸਰਕਾਰ ਦੇ ਨਾਮ ਵਿਦਿਆਰਥੀਆਂ ਵੱਲੋਂ ਮੰਗ ਪੱਤਰ ਡਿਪਟੀ ਕਮਿਸ਼ਨਰ ਮਾਨਸਾ ਨੂੰ ਦਿੱਤਾ ਜਾ ਰਿਹਾ ਹੈ, ਜੇਕਰ ਜਲਦ ਹੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

The post ਮਾਨਸਾ ਵਿਖੇ ਪ੍ਰਾਈਵੇਟ ਬੱਸਾਂ ਦੀ ਧੱਕਾਸ਼ਾਹੀ ਵਿਰੁੱਧ ਸੜਕਾਂ ‘ਤੇ ਉੱਤਰੇ ਵਿਦਿਆਰਥੀ appeared first on TheUnmute.com - Punjabi News.

Tags:
  • breaking-news
  • mansa
  • mansa-student-strike
  • nehru-memorial-college
  • news
  • parliament.
  • punjab-news
  • student-strike
  • youth-parliament

ਬ੍ਰਮ ਸ਼ੰਕਰ ਜਿੰਪਾ ਨੇ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ

Wednesday 27 September 2023 09:50 AM UTC+00 | Tags: aam-aadmi-party bram-shankar-jimpa breaking-news foundation-stone news punjab-government the-unmute-breaking-news water-supply

ਫਤਿਹਗੜ੍ਹ ਸਾਹਿਬ, 27 ਸਤੰਬਰ 2023: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨੇੜੇ ਸੰਗਤਾਂ ਦੀ ਸਹੂਲਤ ਲਈ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ। ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਰੋਜ਼ਾਨਾ ਬਹੁਤ ਸਾਰੇ ਸ਼ਰਧਾਲੂ ਫਤਹਿਗੜ੍ਹ ਸਾਹਿਬ ਆਉਂਦੇ ਹਨ।

ਸ਼ਹੀਦੀ ਸਭਾ ਵਿਚ ਇਹ ਗਿਣਤੀ ਲੱਖਾਂ ਤੱਕ ਪੁੱਜ ਜਾਂਦੀ ਹੈ। ਇਸ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਸਾਲ ਜੁਲਾਈ ਮਹੀਨੇ ਵਿੱਚ ਇਕ ਟਾਇਲਟ ਬਲਾਕ ਬਣਾਉਣ ਦਾ ਐਲਾਨ ਕੀਤਾ ਸੀ। ਇਸ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਅੱਜ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 21 ਟਾਇਲਟ ਬਲਾਕ ਬਣਾਏ ਜਾਣਗੇ ਜਿਨ੍ਹਾਂ ਵਿੱਚ 441 ਪਖਾਨੇ, 126 ਯੂਰੀਨਲ ਤੇ 126 ਹੀ ਵਾਸ਼ਬੇਸਨ ਅਤੇ 315 ਬਾਥਰੂਮ ਬਣਾਏ ਜਾਣਗੇ।

ਪੱਤਰਕਾਰਾਂ ਵੱਲੋਂ ਕੇਂਦਰ ਸਰਕਾਰ ਦੇ ਇੱਕ ਦੇਸ਼ ਇੱਕ ਚੋਣ ਕਰਵਾਉਣ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਬਿਆਨ ਭਾਜਪਾ ਦਾ ਚੋਣ ਸਟੰਟ ਹੈ, ਕਿਉਂਕਿ ਜੇਕਰ ਉਹ ਇਸ ਪ੍ਰਤੀ ਇਨੇ ਹੀ ਗੰਭੀਰ ਸਨ ਤਾਂ ਉਨ੍ਹਾਂ ਪਹਿਲਾਂ ਇਸ ਬਾਰੇ ਕਿਉਂ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਨੂੰ ਅਜਿਹੇ ਬਿਆਨ ਦੇ ਕੇ ਗੁੰਮਰਾਹ ਕਰ ਰਹੀ ਹੈ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਮ ਆਦਮੀ ਪਾਰਟੀ ਦੇ 32 ਵਿਧਾਇਕ ਨਾਲ ਹੋਣ ਬਾਰੇ ਦਿੱਤੇ ਬਿਆਨ ਬਾਰੇ ਉਨ੍ਹਾਂ (Bram Shankar Jimpa) ਕਿਹਾ ਕਿ ਬਾਜਵਾ ਇੱਕ ਸੀਨੀਅਰ ਆਗੂ ਹਨ , ਉਨ੍ਹਾਂ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ ਕਿਉਂਕਿ ਸਾਡੀ ਪਾਰਟੀ ਦੇ 92 ਵਿਧਾਇਕ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਜੋ ਕਿ ਪੂਰੀ ਤਰ੍ਹਾਂ ਸ. ਭਗਵੰਤ ਸਿੰਘ ਮਾਨ ਦੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਦਾ ਇਹ ਬਿਆਨ ਹਾਸੋ-ਹੀਣਾ ਹੈ। ਐਨ.ਆਈ.ਏ. ਵੱਲੋਂ ਪੰਜਾਬ ਵਿੱਚ ਮਾਰੇ ਵੱਡੀ ਪੱਧਰ ਤੇ ਛਾਪਿਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਕਾਰਵਾਈ ਐਨ.ਆਈ.ਏ. ਵੱਲੋਂ ਜੇਕਰ ਕੀਤੀ ਗਈ ਹੈ ਤਾਂ ਗ੍ਰਹਿ ਵਿਭਾਗ ਨੂੰ ਇਸ ਬਾਰੇ ਸਹੀ ਢੰਗ ਨਾਲ ਪਤਾ ਹੋਵੇਗਾ।

ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬੀ ਇੱਕ ਬਹਾਦਰ ਕੌਮ ਹੈ ਜੋ ਕਿ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਤੋਂ ਡਰਦੇ ਨਹੀਂ। ਉਨ੍ਹਾਂ ਕਿਹਾ ਕਿ ਇਹ NIA ਛਾਪੇਮਾਰੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬੀਆਂ ਨੂੰ ਡਰਾਉਣ ਵਾਂਗ ਹੈ ਪ੍ਰੰਤੂ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬੀ ਕਦੇ ਵੀ ਭਾਜਪਾ ਦੀਆਂ ਅਜਿਹੀਆਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕਰਨਗੇ।

The post ਬ੍ਰਮ ਸ਼ੰਕਰ ਜਿੰਪਾ ਨੇ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ appeared first on TheUnmute.com - Punjabi News.

Tags:
  • aam-aadmi-party
  • bram-shankar-jimpa
  • breaking-news
  • foundation-stone
  • news
  • punjab-government
  • the-unmute-breaking-news
  • water-supply

Asian Games 2023: ਨਿਸ਼ਾਨੇਬਾਜ਼ ਅਨੰਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਮਗਾ

Wednesday 27 September 2023 10:03 AM UTC+00 | Tags: anant-singh asian-games-2023 breaking-news news shooter-ananth-singh shooter-anant-singh silver-medal sports-news

ਚੰਡੀਗੜ੍ਹ, 27 ਸਤੰਬਰ 2023: ਏਸ਼ੀਆਈ ਖੇਡਾਂ 2023 ‘ਚ ਅਨੰਤ ਸਿੰਘ (Anant Singh) ਨੇ ਨਿਸ਼ਾਨੇਬਾਜ਼ੀ ਵਿੱਚ ਦੇਸ਼ ਲਈ ਇੱਕ ਹੋਰ ਤਮਗਾ ਜਿੱਤਿਆ ਹੈ। ਅਨੰਤ ਨੇ 60 ਵਿੱਚੋਂ 58 ਸ਼ਾਟ ਨਿਸ਼ਾਨੇ ‘ਤੇ ਲਾਏ ਅਤੇ ਚਾਂਦੀ ਦਾ ਤਮਗਾ ਆਪਣੇ ਨਾਂ ਕਰ ਲਿਆ । ਇਸ ਦੇ ਨਾਲ ਹੀ ਕੁਵੈਤ ਦੇ ਅਬਦੁੱਲਾ ਅਲਰਾਸੀਦੀ ਨੇ 60 ‘ਚੋਂ 60 ਸਹੀ ਨਿਸ਼ਾਨੇ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ ਅਤੇ ਸੋਨ ਤਗਮਾ ਜਿੱਤਿਆ।

ਏਸ਼ੀਆਈ ਖੇਡਾਂ 2023 ‘ਚ ਭਾਰਤ ਨੂੰ ਅੱਜ ਆਪਣੇ ਨਿਸ਼ਾਨੇਬਾਜ਼ਾਂ ਤੋਂ ਕੁਝ ਹੋਰ ਤਮਗਿਆਂ ਦੀ ਉਮੀਦ ਹੋਵੇਗੀ। ਭਾਰਤ ਨੂੰ ਮੁਕਾਬਲੇ ਦੇ ਪਹਿਲੇ ਦਿਨ ਪੰਜ, ਦੂਜੇ ਦਿਨ ਛੇ ਅਤੇ ਤੀਜੇ ਦਿਨ ਤਿੰਨ ਤਮਗੇ ਮਿਲੇ। ਭਾਰਤ ਕੁੱਲ 22 ਤਮਗਿਆਂ ਨਾਲ ਤਗ਼ਮਾ ਸੂਚੀ ਵਿੱਚ ਛੇਵੇਂ ਸਥਾਨ 'ਤੇ ਹੈ। ਇਸ ਵਿੱਚ ਪੰਜ ਸੋਨ, ਸੱਤ ਚਾਂਦੀ ਅਤੇ 10 ਕਾਂਸੀ ਦੇ ਤਮਗ਼ੇ ਸ਼ਾਮਲ ਹਨ। ਅੱਜ ਨਿਸ਼ਾਨੇਬਾਜ਼ੀ ਵਿੱਚ ਦੋ ਸੋਨ, ਤਿੰਨ ਚਾਂਦੀ ਅਤੇ ਦੋ ਕਾਂਸੀ ਦੇ ਤਮਗੇ ਜਿੱਤੇ ਹਨ ।

The post Asian Games 2023: ਨਿਸ਼ਾਨੇਬਾਜ਼ ਅਨੰਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਮਗਾ appeared first on TheUnmute.com - Punjabi News.

Tags:
  • anant-singh
  • asian-games-2023
  • breaking-news
  • news
  • shooter-ananth-singh
  • shooter-anant-singh
  • silver-medal
  • sports-news

ਅਪ੍ਰੈਲ 2022 ਤੋਂ ਹੁਣ ਤੱਕ PSPCL ਅਤੇ PSTCL ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ: ਹਰਭਜਨ ਸਿੰਘ ਈ.ਟੀ.ਓ.

Wednesday 27 September 2023 11:52 AM UTC+00 | Tags: breaking-news government-jobs harbhajan-singh-eto jobs news pspcl pspcl-job pstcl-jobsd punjab-governemnt-job

ਚੰਡੀਗੜ੍ਹ, 27 ਸਤੰਬਰ 2023: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਾਲੀ ਅਸਾਮੀਆਂ ਨੂੰ ਭਰ ਕੇ ਸਰਕਾਰੀ ਅਦਾਰਿਆਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ 4151 ਨਵੀਆਂ ਭਰਤੀਆਂ ਕੀਤੀਆਂ ਗਈਆਂ ਹਨ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਪੀ.ਐਸ.ਪੀ.ਸੀ.ਐਲ (PSPCL) ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਆਪਣੇ ਵਡਮੁੱਲੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਸਤੰਬਰ 2023 ਤੱਕ ਕੁੱਲ 4087 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ । ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23 ਸਤੰਬਰ ਨੂੰ ਕਰਵਾਏ ਗਏ ਸਮਾਗਮ ਦੌਰਾਨ 51 ਇਲੈਕਟ੍ਰੀਕਲ ਕਾਡਰ ਅਤੇ 13 ਸਿਵਲ ਕਾਡਰ ਦੇ ਸਹਾਇਕ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਸਾਰੀਆਂ ਭਰਤੀਆਂ ਪਾਰਦਰਸ਼ੀ ਅਤੇ ਨਿਰਪੱਖ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਗਏ 64 ਸਹਾਇਕ ਇੰਜੀਨੀਅਰਾਂ ਦੀ ਭਰਤੀ ਗ੍ਰੈਜੂਏਟ ਐਪਟੀਟਿਊਡ ਟੈਸਟ (ਗੇਟ) ਦੇ ਆਧਾਰ ‘ਤੇ ਕੀਤੀ ਗਈ ਹੈ, ਜੋ ਕਿ ਰਾਸ਼ਟਰੀ ਪੱਧਰ ‘ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਂਦੀ ਹੈ।

ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਵਿਭਾਗ ਵਿੱਚ ਭਰਤੀਆਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪਿਛਲੇ ਡੇਢ ਸਾਲ ਦੌਰਾਨ ਦਿੱਤੀਆਂ ਗਈਆਂ ਕੁੱਲ ਨੌਕਰੀਆਂ ਵਿੱਚੋਂ 2825 ਨੌਕਰੀਆਂ ਸਿੱਧੀ ਭਰਤੀ ਰਾਹੀਂ ਅਤੇ 578 ਨੌਕਰੀਆਂ ਤਰਸ ਦੇ ਆਧਾਰ ‘ਤੇ ਪੀ.ਐਸ.ਪੀ.ਸੀ.ਐਲ. ਵਿੱਚ ਦਿੱਤੀਆਂ ਗਈਆਂ ਜਦਕਿ 748 ਨੌਕਰੀਆਂ ਪੀ.ਐਸ.ਟੀ.ਸੀ.ਐਲ ਦੁਆਰਾ ਸਿੱਧੀ ਭਰਤੀ ਰਾਹੀਂ ਦਿੱਤੀਆਂ ਗਈਆਂ।

ਬਿਜਲੀ ਮੰਤਰੀ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਖ-ਵੱਖ ਸ਼੍ਰੇਣੀਆਂ ਦੇ ਇੱਕ ਕਰੋੜ ਤੋਂ ਵੱਧ ਖਪਤਕਾਰਾਂ ਦੇ ਘਰਾਂ ਨੂੰ ਰੋਸ਼ਨ ਕਰ ਰਹੀ ਹੈ, ਉੱਥੇ ਹੀ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮਿਆਰੀ ਟਰਾਂਸਮਿਸ਼ਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਜਲੀ ਦੇ ਟਰਾਂਸਮਿਸ਼ਨ ਦੇ ਨੁਕਸਾਨ ਨੂੰ ਕਾਬੂ ਕਰਨ ਅਤੇ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਪੋਰੇਸ਼ਨਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਭਰਤੀਆਂ ਸਦਕਾ ਬਿਜਲੀ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਕਈ ਗੁਣਾ ਵਾਧਾ ਹੋਇਆ ਹੈ।

The post ਅਪ੍ਰੈਲ 2022 ਤੋਂ ਹੁਣ ਤੱਕ PSPCL ਅਤੇ PSTCL ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ: ਹਰਭਜਨ ਸਿੰਘ ਈ.ਟੀ.ਓ. appeared first on TheUnmute.com - Punjabi News.

Tags:
  • breaking-news
  • government-jobs
  • harbhajan-singh-eto
  • jobs
  • news
  • pspcl
  • pspcl-job
  • pstcl-jobsd
  • punjab-governemnt-job

ਗੂਗਲ ਦਾ 25ਵਾਂ ਜਨਮ ਦਿਨ: ਤਕਨੀਕੀ ਯੁੱਗ 'ਚ ਗੂਗਲ ਨੂੰ ਕਿਸ ਤੋਂ ਖ਼ਤਰਾ ?

Wednesday 27 September 2023 12:13 PM UTC+00 | Tags: breaking-news googles-25th-birthday news tech

ਦੁਨੀਆ ਦਾ ਸਭ ਤੋਂ ਵੱਡਾ ਇੰਟਰਨੈੱਟ ਸਰਚ ਇੰਜਣ ‘ਗੂਗਲ’ (Google) ਅੱਜ ਆਪਣਾ 25ਵਾਂ ਜਨਮ ਦਿਨ ਮਨਾ ਰਿਹਾ ਹੈ। ਇਨ੍ਹਾਂ 25 ਸਾਲਾਂ ‘ਚ ਗੂਗਲ ‘ਚ ਕਈ ਨਵੇਂ ਅਪਡੇਟ ਆਏ ਤੇ ਅੱਜ ਗੂਗਲ ਸਾਡੀ ਜ਼ਿੰਦਗੀ ਦਾ ਇੱਕ ਅਹਿਮ ਹਿੱਸਾ ਬਣ ਗਿਆ ਹੈ। ਅਸੀਂ ਕਦੇ ਵੀ ਕਿਸੇ ਬਾਰੇ ਜਾਣਕਾਰੀ ਲੈਣੀ ਹੈ, ਜਾਂ ਕਿਸੇ ਚੀਜ਼ ਦਾ ਮਤਲਬ ਪਤਾ ਕਰਨਾ ਹੋਵੇ ਤਾਂ ਸਭ ਤੋਂ ਪਹਿਲਾ ਖਿਆਲ ਸਾਨੂੰ ਗੂਗਲ ਦਾ ਹੀ ਆਉਂਦਾ ਹੈ। ਕਿਉਂਕਿ ਗੂਗਲ ਲਗਭਗ ਸਾਰੇ ਸਵਾਲਾਂ ਦੇ ਜਵਾਬ ਦੇਣ ਦੀ ਕੋਸ਼ਿਸ਼ ਕਰਦਾ ਹੈ, ਤਾਹੀਂ ਅੱਜ ਇਸ ਨੂੰ ਇੰਟਰਨੈਟ ਦੀ ਦੁਨੀਆਂ ਦਾ ਬਾਦਸ਼ਾਹ ਕਿਹਾ ਜਾਂਦਾ ਹੈ।

ਗੂਗਲ ਦੀ ਸ਼ੁਰੂਆਤ: ਗੂਗਲ ਦੀ ਸ਼ੁਰੂਆਤ 4 ਸਤੰਬਰ 1998 ਨੂੰ ਹੋਈ ਸੀ। 2 ਅਮਰੀਕੀ ਕੰਪਿਊਟਰ ਵਿਗਿਆਨੀਆਂ ਲੈਰੀ ਪੇਜ ਅਤੇ ਸਰਗੇਈ ਬ੍ਰਿਨ ਨੇ ਗੂਗਲ ਦੀ ਖੋਜ ਮੇਨਲੋ ਪਾਰਕ, ​​ਕੈਲੀਫੋਰਨੀਆ ਦੇ ਇਕ ਗੈਰੇਜ ਵਿਖੇ ਕੀਤੀ, ਉਸ ਸਮੇਂ ਉਹ ਸਟੈਨਫੋਰਡ ਯੂਨੀਵਰਸਿਟੀ ‘ਚ PHD ਦੇ ਵਿਦਿਆਰਥੀ ਸਨ। ਦੋਵਾਂ ਨੇ Google.stanford.edu ਪਤੇ ‘ਤੇ ਇੰਟਰਨੈੱਟ ਸਰਚ ਇੰਜਣ ਬਣਾਇਆ ਸੀ। ਤੁਹਾਨੂੰ ਸ਼ਾਇਦ ਹੀ ਪਤਾ ਹੋਵੇਗਾ ਕਿ ਲੈਰੀ ਅਤੇ ਬ੍ਰਿਨ ਨੇ ਪਹਿਲਾਂ ਇਸ ਸਰਚ ਇੰਜਣ ਦਾ ਨਾਮ Backrub ਰੱਖਿਆ ਸੀ, ਪਰ ਬਾਅਦ ਵਿੱਚ ਇਸ ਨੂੰ ਬਦਲ ਕੇ ਗੂਗਲ ਕਰ ਦਿੱਤਾ ਗਿਆ।

ਸਰਚ ਇੰਜਣ ਤੋਂ ਇਲਾਵਾ ਗੂਗਲ (Google) ਕੋਲ ਫਾਇਰਬੇਸ, ਫਿਟਬਿਟ, ਗੂਗਲ ਨੇਸਟ, ਗੂਗਲ ਮੈਪਸ ਤੇ ਗੂਗਲ ਏਆਈ ਵਰਗੀਆਂ ਹੋਰ ਐਪਸ ਵੀ ਹਨ। ਇੱਕ ਸਮਾਂ ਸੀ ਜਦੋਂ ਲੋਕ ਈਮੇਲ ਲਈ ਯਾਹੂ ਮੇਲ ਅਤੇ ਰੈਡਿੱਫ ਮੇਲ ਦੀ ਵਰਤੋਂ ਕਰਦੇ ਸੀ । ਉਸ ਸਮੇਂ ਗੂਗਲ ਨੇ ਜੀਮੇਲ ਲਾਂਚ ਕਰਕੇ ਲੋਕਾਂ ਨੂੰ ਇੱਕ ਨਵਾਂ ਵਿਕਲਪ ਦਿੱਤਾ ਤੇ ਅੱਜ ਇਹ ਦੁਨੀਆ ਦੀ ਸਭ ਤੋਂ ਵੱਡੀ ਮੇਲਿੰਗ services ਵਿੱਚੋਂ ਇੱਕ ਹੈ। ਇਥੋਂ ਤੱਕ ਕਿ ਦੁਨੀਆ ਦਾ ਸਭ ਤੋਂ ਵੱਡਾ ਵੀਡੀਓ ਸਟ੍ਰੀਮਿੰਗ ਪਲੇਟਫਾਰਮ youtube ਵੀ ਗੂਗਲ ਦਾ ਹਿੱਸਾ ਹੈ।

ਇਸ ਦੇ ਨਾਲ ਹੀ ਸਮਾਰਟਫੋਨ ਨੂੰ ਚਲਾਉਣ ਲਈ ਵਰਤਿਆ ਜਾਣ ਵਾਲਾ ਐਂਡ੍ਰਾਇਡ ਓ.ਐੱਸ. ਵੀ ਗੂਗਲ ਦਾ ਹੈ। ਅੱਜ ਦੁਨੀਆਂ ਭਰ ‘ਚ ਲੋਕ ਗੂਗਲ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ‘ਤੇ ਨਿਰਭਰ ਹਨ। ਹਰ ਸਕਿੰਟ ‘ਚ ਗੂਗਲ ਤਕਰੀਬਨ 1 ਲੱਖ ਵੈੱਬ ਖੋਜਾਂ ਦੀ ਪ੍ਰਕਿਰਿਆ ਕਰਦਾ ਹੈ। ਇੰਟਰਨੈਟ ‘ਤੇ ਤੁਹਾਡੀ ਹਰ ਗਤੀਵਿਧੀ ‘ਤੇ ਗੂਗਲ ਆਪਣੀ ਅੱਖ ਰੱਖਦਾ ਹੈ ਅਤੇ ਤੁਹਾਨੂੰ ਉਹੋ ਜਿਹੀ ਹੀ ਸੂਚਨਾ ਉਪਲਬਧ ਕਰਵਾਉਦਾ ਰਹਿੰਦਾ ਹੈ। ਗੂਗਲ ਦੀ ਮਾਲਕ ਅਮਰੀਕਾ ਦੀ ਦਿੱਗਜ ਤਕਨੀਕੀ ਕੰਪਨੀ ਅਲਫਾਬੇਟ ਇੰਕ. ਹੈ। ਭਾਰਤੀ ਮੂਲ ਦੇ ਸੁੰਦਰ ਪਿਚਾਈ ਇਸ ਦੇ ਸੀ.ਈ.ਓ. ਹਨ। ਕੰਪਨੀ ਆਰਟੀਫੀਸ਼ੀਅਲ ਇੰਟੈਲੀਜੈਂਸ ਸੈਕਟਰ ਵਿੱਚ ਵੀ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ।

ਪਰ ਹੁਣ ਸਵਾਲ ਇਹ ਵੀ ਹੈ ਕਿ ਕੀ ਇਹ ਸਭ ਕੁੱਝ ਬਦਲ ਸਕਦਾ? ਕਿਉਂਕਿ ਜਿਵੇਂ ਇੱਕ ਸਮੇਂ ‘ਤੇ ਯਾਹੂ ਦਾ ਦੁਨੀਆਂ ਭਰ ‘ਚ ਬੋਲਬਾਲਾ ਸੀ, ਪਰ ਉਸ ਸਮੇਂ ਗੂਗਲ ਨੇ ਉਸ ਨੂੰ ਪਿਛਾਂਹ ਕਰਕੇ ਆਪਣੀ ਬਾਦਸ਼ਾਹਤ ਕਾਇਮ ਕੀਤੀ, ਤਾਂ ਕੀ ਹੁਣ ਭਵਿੱਖ ਵਿੱਚ ਗੂਗਲ ਨਾਲ ਵੀ ਇਹੋ ਜਿਹਾ ਕੁੱਝ ਹੋ ਸਕਦਾ ਹੈ? ਇਕ ਰਿਪੋਰਟ ਅਨੁਸਾਰ ਜਨਵਰੀ 2023 ਤੱਕ ਆਨਲਾਈਨ ਖੋਜ ਬਾਜ਼ਾਰ ਦੇ 85.5 ਫੀਸਦੀ ਤੋਂ ਵੱਧ ਆਨਲਾਈਨ ਖੋਜ ਖੇਤਰ ਵਿੱਚ ਗੂਗਲ ਦਾ ਲਗਭਗ ਏਕਾਧਿਕਾਰ ਹੈ। ਦੂਜਾ ਸਭ ਤੋਂ ਵੱਡਾ ਖੋਜ ਇੰਜਣ ਅਤੇ ਗੂਗਲ ਦਾ ਮੁੱਖ ਪ੍ਰਤੀਯੋਗੀ, 8.2% ਦੇ ਨਾਲ ਮਾਈਕ੍ਰੋਸਾਫਟ ਦਾ ‘ਬਿੰਗ’ ਹੈ।

ਪਿਛਲੇ ਸਮੇਂ ਦੌਰਾਨ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਮੋਹਰੀ ਬਣਨ ਦੀ ਦੌੜ ਸ਼ੁਰੂ ਹੋ ਗਈ ਹੈ। ਪਰ ਇਹ ਚਰਚਾ ਉਦੋਂ ਛਿੜੀ ਜਦੋਂ ਹਾਲ ਹੀ ‘ਚ Chat GPT ਦਾ ਜ਼ਿਕਰ ਹੋਇਆ। ਚੈਟਜੀਪੀਟੀ ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਚੈਟਬੋਟ ਹੈ ਜੋ ਕਿ ਸਵਾਲਾਂ ਦੇ ਜਵਾਬ ਦੇਣ ਲਈ ਮਸ਼ੀਨ ਲਰਨਿੰਗ ਦੀ ਵਰਤੋਂ ਕਰਦਾ ਹੈ। ਓਪਨ ਆਈ ਦੇ ਸੀਈਓ ਸੈਮ ਓਲਟਮੈਨ ਦੇ ਅਨੁਸਾਰ, ਪੰਜ ਦਿਨਾਂ ਦੇ ਅੰਦਰ, ਚੈਟਜੀਪੀਟੀ ਇੱਕ ਮਿਲੀਅਨ ਉਪਭੋਗਤਾਵਾਂ ਤੱਕ ਪਹੁੰਚ ਗਿਆ। ਇਸ ਦੇ ਮੁਕਾਬਲੇ ਗੂਗਲ ‘ਬਾਰਡ’ ਏਆਈ ਲੈ ਕੇ ਆਇਆ।

ਮਾਈਕ੍ਰੋਸਾਫਟ, ਗੂਗਲ (Google) ਅਤੇ ਕਈ ਛੋਟੇ ਵਿਰੋਧੀ ਆਪਣੇ ਖੋਜ ਫੰਕਸ਼ਨਾਂ ਅਤੇ ਹੋਰ ਐਪਲੀਕੇਸ਼ਨਾਂ ਵਿੱਚ ਜਨਰੇਟਿਵ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨਾਲੋਜੀ ਨੂੰ ਏਕੀਕ੍ਰਿਤ ਕਰਨ ਦੀ ਦੌੜ ਵਿੱਚ ਹਨ। ਵਿਸ਼ਲੇਸ਼ਕਾਂ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਜਦੋਂ ਏਆਈ ਇਨੋਵੇਸ਼ਨ ਦੀ ਗੱਲ ਆਉਂਦੀ ਹੈ ਤਾਂ ਗੂਗਲ ਮੁਕਾਬਲੇ ਤੋਂ ਪਿੱਛੇ ਪੈ ਰਿਹਾ ਹੈ।

ਗੂਗਲ ਦੇ ਨਾਲ ਸਮੇਂ-ਸਮੇਂ ‘ਤੇ ਕਈ ਵਾਦ-ਵਿਵਾਦ ਵੀ ਜੁੜਦੇ ਰਹੇ। ਸ਼ਾਇਦ ਇਸ ਕਰਕੇ ਹੀ ਕਈ ਦੇਸ਼ਾ ਵਿੱਚ ਇਸ ਉਪਰ ਪਾਬੰਦੀ ਵੀ ਲਗਾਈ ਗਈ ਹੈ। ਚੀਨ ਵੀ ਇੱਕ ਅਜਿਹਾ ਦੇਸ਼ ਹੈ ਜਿਸ ਨੇ 2010 ਤੋਂ ਗੂਗਲ ਦੀਆਂ ਤਕਰੀਬਨ ਸਾਰੀਆਂ ਸੇਵਾਵਾਂ ਉਪਰ ਪਾਬੰਦੀਆ ਲਗਾਈਆਂ ਨੇ। ਟੈਕਸ ਤੋਂ ਬਚਣਾ, ਖੋਜ ਨਿਰਪੱਖਤਾ, ਕਾਪੀਰਾਈਟ, ਖੋਜ ਨਤੀਜਿਆਂ ਦੀ ਸੈਂਸਰਸ਼ਿਪ ਅਤੇ ਸਮਗਰੀ ਤੇ ਗੋਪਨੀਯਤਾ ਵਰਗੇ ਮੁੱਦਿਆਂ ‘ਤੇ ਗੂਗਲ ਦੀ ਆਲੋਚਨਾ ਹੁੰਦੀ ਰਹੀ ਹੈ ਅਤੇ ਪਿਛਲੇ ਸਮੇਂ ਵਿੱਚ ਵੱਖ-ਵੱਖ ਅਦਾਲਤਾਂ ਦੁਆਰਾ ਗੂਗਲ ਨੂੰ ਭਾਰੀ ਜੁਰਮਾਨਾ ਵੀ ਲਗਾਇਆ ਗਿਆ ਹੈ।

ਚੀਨ ਵਿੱਚ ਗੂਗਲ ‘ਤੇ ਕਾਰੋਬਾਰ ਕਰਨ ‘ਤੇ ਪਾਬੰਦੀ ਹੈ, ਉੱਥੇ ਨੰਬਰ ਇੱਕ ਖੋਜ ਇੰਜਣ ‘ਬੈਆਈਡੂ’ ਹੈ। ਹੁਣ ਜਿਵੇਂ ਜਿਵੇਂ ਤਕਨੀਕੀ ਖੇਤਰ ‘ਚ ਵਿਕਾਸ ਹੋ ਰਿਹਾ ਹੈ, ਕੰਪਨੀਆਂ ਦਾ ਆਪਸ ‘ਚ ਮੁਕਾਬਲਾ ਵੀ ਵਧ ਰਿਹਾ ਹੈ। ਜਿਹੜੀ ਵੀ ਕੰਪਨੀ ਆਪਣੇ users ਸਾਹਮਣੇ ਨਵੀਂ ਤਕਨੀਕ ਪੇਸ਼ ਕਰੇਗੀ ਉਹ ਹੀ ਡਿਜੀਟਲ ਦੁਨੀਆਂ ‘ਚ top ‘ਤੇ ਰਹੇਗੀ। ਗੂਗਲ ਅੱਗੇ ਕਈ ਚੁਣੋਤੀਆਂ ਤਾਂ ਹੈ ਪਰ ਅਜੇ ਉਸ ਨੂੰ ਪਿੱਛੇ ਛੱਡਣਾ ਸੰਭਵ ਨਹੀਂ ਜਾਪਦਾ।

The post ਗੂਗਲ ਦਾ 25ਵਾਂ ਜਨਮ ਦਿਨ: ਤਕਨੀਕੀ ਯੁੱਗ ‘ਚ ਗੂਗਲ ਨੂੰ ਕਿਸ ਤੋਂ ਖ਼ਤਰਾ ? appeared first on TheUnmute.com - Punjabi News.

Tags:
  • breaking-news
  • googles-25th-birthday
  • news
  • tech

ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ

Wednesday 27 September 2023 12:20 PM UTC+00 | Tags: aam-aadmi-party best-tourism-village breaking-news cm-bhagwant-mann india-2023-award latest-news nawan-pind-sardaran news punjabi-news tourism

ਨਵੀਂ ਦਿੱਲੀ, 27 ਸਤੰਬਰ 2023: ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ‘ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ (BEST TOURISM VILLAGE OF INDIA)  2023 ਐਵਾਰਡ ਹਾਸਲ ਕੀਤਾ ਹੈ।

ਪੰਜਾਬ ਦੇ ਜ਼ਿਲ੍ਹੀ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਦੀ ਚੋਣ ਇਸ ਵਕਾਰੀ ਐਵਾਰਡ (BEST TOURISM VILLAGE OF INDIA) ਲਈ ਹੋਈ ਹੈ। ਇਸ ਪਿੰਡ ਨੇ ਪੰਜਾਬ ਸਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਵਿਕਸਿਤ ਕਰਕੇ ਇਕ ਮਿਸਾਲੀ ਕਦਮ ਚੁੱਕਿਆ ਹੈ। ਇਸ ਪਿੰਡ ਨੇ ਆਪਣਾ ਨਾਮ ਇਸ ਐਵਾਰਡ ਲਈ ਸਮੁੱਚੇ ਭਾਰਤ ਵਿਚੋਂ ਚੁਣੇ ਗਏ 35 ਪਿੰਡਾਂ ਵਿਚ ਦਰਜ ਕਰਵਾਇਆ ਹੈ। ਭਾਰਤ ਦੇ ਟੂਰਿਜ਼ਮ ਖੇਤਰ ਦੇ ਉੱਤਮ ਪਿੰਡ ਦੀ ਮਾਨਤਾ ਲਈ ਮੁਕਾਬਲੇ ਖਾਤਰ ਕੁਲ 31 ਸੂਬਿਆਂ/ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ 750 ਪਿੰਡਾਂ ਵੱਲੋਂ ਅਪਲਾਈ ਕੀਤਾ ਗਿਆ ਸੀ।

ਇਹ ਐਵਾਰਡ ਟੂਰਿਜ਼ਮ ਅਤੇ ਸਭਿਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸੂ ਅਗਰਵਾਲ, ਪਿੰਡ ਦੇ ਪ੍ਰਤੀਨਿਧ ਸ਼੍ਰੀਮਤੀ ਸਤਵੰਤ ਸੰਘਾ, ਮੈਨੇਜਰ ਅੰਕੜਾ ਅਤੇ ਪ੍ਰਾਜੈਕਟਸ, ਸੈਰ ਸਪਾਟਾ ਵਿਭਾਗ ਪੰਜਾਬ ਸ਼ੀਤਲ ਬਹਿਲ ਨੇ ਕੇਂਦਰੀ ਟੂਰਿਜ਼ਮ ਵਿਭਾਗ ਦੇ ਸਕੱਤਰ ਮਿਸ. ਵੀ.ਵਿਦਯਾਵਤੀ ਅਤੇ ਵਧੀਕ ਸਕੱਤਰ ਰਾਕੇਸ਼ ਵਰਮਾ ਪਾਸੋਂ ਹਾਸਿਲ ਕੀਤਾ।

ਸ਼੍ਰੀਮਤੀ ਭੰਡਾਰੀ ਨੇ ਦੱਸਿਆ ਕਿ ਉੱਤਮ ਟੂਰਿਜ਼ਮ ਪਿੰਡ ਮਾਨਤਾ 2023 ਵਾਸਤੇ ਚੁਣੇ ਗਏ ਇਹਨਾਂ ਪਿੰਡਾਂ ਦੀ ਚੋਣ ਸੰਯੁਕਤ ਰਾਸ਼ਟਰ ਵਿਸ਼ਵ ਸੈਰ-ਸਪਾਟਾ ਸੰਸਥਾ (ਯੂ.ਐਨ.ਡਬਲਿਊ.ਟੀ.ਓ) ਦੇ ਵੱਖ-ਵੱਖ ਪੈਮਾਨਿਆਂ ਤੇ ਅਧਾਰਤ ਸੀ ਜਿਨਾਂ ਵਿਚ ਸਭਿਆਾਚਰਕ ਤੇ ਕੁਦਰਤੀ ਸਰੋਤ, ਆਰਥਿਕ , ਸਮਾਜਿਕ ਅਤੇ ਵਾਤਾਵਰਣ ਸਥਿਰਤਾ ਤੋਂ ਇਲਾਵਾ ਟੂਰਿਜ਼ਮ ਦੇ ਵਿਕਾਸ ਤੇ ਮੁੱਲ ਲੜੀ ਏਕੀਕਰਨ ਤੇ ਹੋਰ ਪਹਿਲੂ ਸ਼ਾਮਲ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾਸੀਆਂ ਨੇ ਟੂਰਿਜ਼ਮ ਵਿਭਾਗ ਪੰਜਾਬ ਦੇ ਤਾਲਮੇਲ ਅਤੇ ਸੇਧ ਨਾਲ ਪਿਤਾਪੁਰਖੀ ਵਿਰਾਸਤੀ ਹਵੇਲੀਆਂ ਦੀ ਸੰਭਾਲ ਕੀਤੀ ਅਤੇ ਲਗਾਤਾਰ ਯਤਨਾਂ ਸਦਕਾ ਇਹਨਾਂ ਨੂੰ ਟੂਰਿਜ਼ਮ ਦੇ ਮਸ਼ਹੂਰ ਸਥਾਨਾਂ ਵਜੋਂ ਵਿਕਸਿਤ ਕੀਤਾ ਜਿਥੇ ਅੱਜ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਹੀ ਨਹੀਂ ਬਲਕਿ ਵਿਦੇਸ਼ਾਂ ਵਿਚੋਂ ਵੀ ਸੈਲਾਨੀ ਆਉਂਦੇ ਹਨ। ਬ੍ਰਿਟਿਸ਼ ਰਾਜ ਸਮੇਂ ਦੀਆਂ ਇਨ੍ਹਾਂ ਵਿਰਾਸਤੀ ਹਵੇਲੀਆਂ ਵਿੱਚ ਇੱਕ ਦਾ ਨਾਮ `ਦਾ ਕੋਠੀ` ਅਤੇ ਦੂਜੀ ਦਾ ਨਾਮ `ਪਿੱਪਲ ਹਵੇਲੀ` ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਹੇਠ ਟੂਰਿਜ਼ਮ ਵਿਭਾਗ ਪੰਜਾਬ ਨੂੰ ਸੈਰ-ਸਪਾਟੇ ਦੇ ਪੱਖ ਤੋਂ ਮੋਹਰੀ ਸੂਬਾ ਬਣਾਉਣ ਲਈ ਸੁਹਿਰਦ ਯਤਨ ਕਰ ਰਿਹਾ ਹੈ।

The post ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ appeared first on TheUnmute.com - Punjabi News.

Tags:
  • aam-aadmi-party
  • best-tourism-village
  • breaking-news
  • cm-bhagwant-mann
  • india-2023-award
  • latest-news
  • nawan-pind-sardaran
  • news
  • punjabi-news
  • tourism

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ

Wednesday 27 September 2023 12:26 PM UTC+00 | Tags: 35-cadets aman-arora breaking-news latest-news maharaja-ranjit-singh maharaja-ranjit-singh-afpi nda-exam news punjab-news ranjit-singh upsc

ਚੰਡੀਗੜ੍ਹ, 27 ਸਤੰਬਰ 2023: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂ.ਪੀ.ਐਸ.ਸੀ. ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-2 ਦੀ ਲਿਖਤੀ ਪ੍ਰੀਖਿਆ (NDA EXAM) ਪਾਸ ਕਰ ਲਈ ਹੈ। ਜ਼ਿਕਰਯੋਗ ਹੈ ਕਿ ਸੰਸਥਾ ਦੇ 12ਵੇਂ ਕੋਰਸ ਦੇ 46 ਕੈਡਿਟਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 35 ਕੈਡਿਟਾਂ (76.08 ਫ਼ੀਸਦੀ) ਨੇ ਐਨ.ਡੀ.ਏ. ਦਾਖਲਾ ਪ੍ਰੀਖਿਆ ਪਾਸ ਕੀਤੀ। ਇਸ ਤਰ੍ਹਾਂ ਇੰਸਟੀਚਿਊਟ ਨੇ ਆਪਣੀ ਸਥਾਪਨਾ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਪਾਸ ਪ੍ਰਤੀਸ਼ਤਤਾ ਹਾਸਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ਼.ਪੀ.ਆਈ. ਦੇ ਪਿਛਲੇ 11ਵੇਂ ਕੋਰਸ ਦੇ 26 ਵਿੱਚੋਂ 19 ਕੈਡਿਟਾਂ ਨੇ ਵੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਕੈਡਿਟਾਂ ਨੂੰ ਹੁਣ ਇੰਸਟੀਚਿਊਟ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਇੰਟਰਵਿਊ ਲਈ ਸਿਖਲਾਈ ਦਿੱਤੀ ਜਾਵੇਗੀ।

ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸਫ਼ਲਤਾ ਲਈ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤੀ ਫੌਜ ਵਿਸ਼ਵ ਭਰ ਦੀਆਂ ਉੱਚਤਮ ਫੌਜਾਂ ਵਿੱਚੋਂ ਇੱਕ ਹੈ। ਆਰਮਡ ਫੋਰਸਿਸਜ਼ ਵਿੱਚ ਸ਼ਾਮਲ ਹੋਣਾ ਦੇਸ਼ ਦੇ ਮਾਨ-ਸਨਮਾਨ ਨੂੰ ਬਰਕਰਾਰ ਰੱਖਣ ਪ੍ਰਤੀ ਵੱਡੀ ਜ਼ਿੰਮੇਵਾਰੀ ਹੈ।

ਕੈਬਨਿਟ ਮੰਤਰੀ ਨੇ ਸਾਰੇ ਕੈਡਿਟਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਦੀ ਸੇਵਾ ਕਰਨ ਲਈ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੀ ਇੱਛਾ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਦੇ ਕੁੱਲ 217 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ ਇਸ ਸੰਸਥਾ ਦੇ 141 ਸਾਬਕਾ ਵਿਦਿਆਰਥੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਨਿਯੁਕਤ ਹੋਏ ਹਨ। ਇਸ ਤੋਂ ਇਲਾਵਾ ਇੰਸਟੀਚਿਊਟ ਦੇ 10 ਕੈਡਿਟਾਂ ਨੇ ਐਸ.ਐਸ.ਬੀ. ਦੀ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ, ਜਦੋਂਕਿ 08 ਕੈਡਿਟ ਐਸ.ਐਸ.ਬੀ. ਪ੍ਰੀਖਿਆ ਦੀ ਉਡੀਕ ਵਿੱਚ ਹਨ। ਉਨ੍ਹਾਂ ਨੇ ਪਾਸ ਹੋਏ ਕੈਡਿਟਾਂ ਨੂੰ ਐਸ.ਐਸ.ਬੀ. ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤਾਂ ਜੋ ਉਨ੍ਹਾਂ ਦਾ ਐਨ.ਡੀ.ਏ. (NDA EXAM) ਦਾ ਸੁਪਨਾ ਸਾਕਾਰ ਹੋ ਸਕੇ।

The post ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ appeared first on TheUnmute.com - Punjabi News.

Tags:
  • 35-cadets
  • aman-arora
  • breaking-news
  • latest-news
  • maharaja-ranjit-singh
  • maharaja-ranjit-singh-afpi
  • nda-exam
  • news
  • punjab-news
  • ranjit-singh
  • upsc

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ: ਮੁੱਖ ਮੰਤਰੀ ਮਾਨ

Wednesday 27 September 2023 12:32 PM UTC+00 | Tags: aam-aadmi-party breaking-news cm-bhagwant-mann congress latest-news manpreet-singh-badal news punjab punjab-bjp punjab-government punjabi-news the-unmute-breaking-news vigilance

ਚੰਡੀਗੜ੍ਹ, 25 ਸਤੰਬਰ 2023: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤੰਜ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ। ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਬੋਲਣ ਅਤੇ ਸੱਚ ਉਤੇ ਪਹਿਰਾ ਦੇਣ ਵਿੱਚ ਬਹੁਤ ਫਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਲੀਡਰ ਅਕਸਰ ਕਿਹਾ ਕਰਦੇ ਸਨ ਕਿ ਉਸ ਖਿਲਾਫ਼ ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਕਾਨੂੰਨੀ ਕਾਰਵਾਈ ਦੇ ਡਰ ਤੋਂ ਇਹ ਨੇਤਾ ਗ੍ਰਿਫਤਾਰ ਹੋਣ ਦੇ ਖਦਸ਼ੇ ਜ਼ਾਹਰ ਕਰਕੇ ਕਾਨੂੰਨੀ ਸੁਰੱਖਿਆ ਮੰਗ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਖੰਡੀ ਲੀਡਰਾਂ ਨੇ ਹਮੇਸ਼ਾ ਲੱਛੇਦਾਰ ਭਾਸ਼ਣਾਂ ਨਾਲ ਲੋਕਾਂ ਨੂੰ ਮੂਰਖ ਬਣਾਇਆ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੀ ਆੜ ਵਿੱਚ ਇਨ੍ਹਾਂ ਨੇਤਾਵਾਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ ਅਤੇ ਸਰਕਾਰ ਦੇ ਖਜ਼ਾਨੇ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਇਮਾਨਦਾਰੀ ਤੇ ਸਾਦਗੀ ਦੇ ਵੱਡੇ ਦਾਅਵੇ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਸਾਬਕਾ ਵਿੱਤ ਮੰਤਰੀ ਦੇ ਮਾੜੇ ਕਾਰਨਾਮਿਆਂ ਤੋਂ ਭਲੀ-ਭਾਂਤ ਵਾਕਫ਼ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਲੰਮਾ ਸਮਾਂ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੇ ਖਜ਼ਾਨੇ ਲੁੱਟਣ ਵਾਲੇ ਲੋਕਾਂ ਨਾਲ ਗੰਢਤੁੱਪ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨਪ੍ਰੀਤ ਦੇ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੀ ਭਲਾਈ ਲਈ ਖਜ਼ਾਨੇ ਖਾਲੀ ਹੁੰਦੇ ਸਨ ਪਰ ਕੁਝ ਲੋਕਾਂ ਨੂੰ ਸਰਕਾਰ ਦੇ ਖਜ਼ਾਨੇ ਦੇ ਪੈਸੇ ਦੀ ਅੰਨ੍ਹੀ ਲੁੱਟ ਦੀ ਖੁੱਲ੍ਹ ਸੀ।

The post ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ: ਮੁੱਖ ਮੰਤਰੀ ਮਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • latest-news
  • manpreet-singh-badal
  • news
  • punjab
  • punjab-bjp
  • punjab-government
  • punjabi-news
  • the-unmute-breaking-news
  • vigilance

ਐਸ.ਏ.ਐਸ.ਨਗਰ 27 ਸਤੰਬਰ 2023: ਅੱਜ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਵਿਖੇ ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੇ ਯੋਜਨਾ ਤਹਿਤ ਕਮੇਟੀ ਦੀ ਮੀਟਿੰਗ ਹੋਈ। ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ (DC Ashika Jain) ਵੱਲੋਂ ਦੱਸਿਆ ਗਿਆ ਕਿ ਇਹ ਇੱਕ 100 ਫੀਸਦੀ ਕੇਂਦਰੀ ਸਪਾਂਸਰਡ ਸਕੀਮ ਹੈ, ਜਿਸ ਤਹਿਤ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਸਰਬਪੱਖੀ ਵਿਕਾਸ ਲਈ ਵੱਖ ਵੱਖ ਤਰ੍ਹਾਂ ਦੀ ਗਰਾਂਟ ਦਿੱਤੀ ਜਾਣੀ ਹੈ।

ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਦੇ ਹੁਨਰ ਵਿਕਾਸ ਅਤੇ ਸਵੈ-ਰੋਜਗਾਰ ਦੇ ਵਸੀਲੇ ਸਥਾਪਤ ਕਰਨ ਲਈ ਗਰਾਂਟ-ਇੰਨ-ਏਡ, 40 ਪ੍ਰਤੀਸ਼ਤ ਤੋਂ ਵੱਧ ਅਨੁਸੂਚਿਤ ਜਾਤੀ ਵਾਲੇ ਪਿੰਡਾਂ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ ਬੁਨਿਅਦੀ ਢਾਂਚੇ ਦੇ ਵਿਕਾਸ ਲਈ ਰਾਸ਼ੀ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਹੋਸਟਲ ਅਤੇ ਰੈਜ਼ੀਡੈਂਸ਼ਲ ਸਕੂਲ ਦੀ ਉਸਾਰੀ ਲਈ ਰਾਸ਼ੀ ਮੁਹੱਈਆ ਕਰਵਾਈ ਜਾਣੀ ਹੈ।

ਐਸ.ਏ.ਐਸ.ਨਗਰ ਦੇ 50 ਫੀਸਦੀ ਤੋਂ ਵੱਧ ਅਨੁਸੂਚਿਤ ਜਾਤੀ ਵਾਲੇ 18 ਪਿੰਡਾਂ ਦੇ ਬੁਨਿਆਦੀ ਵਿਕਾਸ, ਜਿਵੇਂ ਕਿ- ਲੀਕਿਵਡ ਵੇਸਟ ਮੈਂਨੇਜਮੈਟ, ਸੋਲਰ ਲਾਈਟਾਂ ਅਤੇ ਟੋਭਿਆਂ ਦੀ ਉਸਾਰੀ ਆਦਿ ਲਈ 6 ਕਰੋੜ 82 ਲੱਖ ਦੀਆਂ ਤਜ਼ਵੀਜਾਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਰਾਜ ਨੂੰ ਭੇਜਣ ਦੀ ਪ੍ਰਵਾਨਗੀ ਦਿੱਤੀ ਗਈ ਤਾਂ ਜੋ ਭਾਰਤ ਸਰਕਾਰ ਤੋਂ ਇਸ ਤਹਿਤ ਰਾਸ਼ੀ ਪ੍ਰਾਪਤ ਕੀਤੀ ਜਾ ਸਕੇ। ਐਸ.ਏ.ਐਸ.ਨਗਰ ਵਿਖੇ ਪਾਇਲਟ ਤੌਰ ਦੇ 150 ਈ-ਰਿਕਸ਼ਾ ਵਾਸਤੇ (ਕੇਵਲ ਐਸ.ਸੀ. ਲਾਭਪਾਤਰੀਆਂ ਲਈ) ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਰਾਜ ਨੂੰ ਭੇਜਣ ਦੀ ਪ੍ਰਵਾਨਗੀ ਦਿੱਤੀ ਗਈ ਤਾਂ ਜੋ ਭਾਰਤ ਸਰਕਾਰ ਤੋਂ ਇਸ ਤਹਿਤ ਰਾਸ਼ੀ ਪ੍ਰਾਪਤ ਕੀਤੀ ਜਾ ਸਕੇ।

ਜ਼ਿਲੇ ਦੇ 12 ਗੈਰ ਸਰਕਾਰੀ ਸੰਸਥਾਵਾਂ ਦੇ ਹੁਨਰ ਵਿਕਾਸ ਦੇ (ਕੇਵਲ ਐਸ.ਸੀ. ਲਾਭਪਾਤਰੀਆਂ ਲਈ) ਤਜ਼ਵੀਜਾਂ ਪ੍ਰਧਾਨ ਮੰਤਰੀ ਅਜੇਯ ਯੋਜਨਾ ਸਕੀਮ ਦੀਆਂ ਗਾਈਡ ਲਾਈਨ ਅਨੁਸਾਰ ਤਜ਼ਵੀਜਾਂ ਸਵੀਕਾਰ ਕਰਕੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਰਾਜ ਨੂੰ ਭੇਜਣ ਦੀ ਪ੍ਰਵਾਨਗੀ ਦਿੱਤੀ ਗਈ ਤਾਂ ਜੋ ਭਾਰਤ ਸਰਕਾਰ ਤੋਂ ਇਸ ਤਹਿਤ ਰਾਸ਼ੀ ਪ੍ਰਾਪਤ ਕੀਤੀ ਜਾ ਸਕੇ ।

ਇਸ ਤੋਂ ਇਲਾਵਾ ਸਾਲ 2021 ਵਿੱਚ ਪ੍ਰਧਾਨ ਆਦਰਸ਼ ਗ੍ਰਾਮ ਯੋਜਨਾ ਤਹਿਤ 10 ਪਿੰਡਾਂ ਦੇ ਵਿਕਾਸ ਲਈ ਜਿਲ੍ਹੇ ਵੱਲੋਂ ਭੇਜੇ ਗਏ ਪੇਂਡੂ ਵਿਕਾਸ ਸਕੀਮ ਅਨੁਸਾਰ ਪ੍ਰਾਪਤ ਹੋਏ ਤਕਰੀਬਨ 36 ਲੱਖ ਦੀ ਰਾਸ਼ੀ ਨੂੰ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਮਿਸ ਗੀਤਿਕਾ ਸਿੰਘ,ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਰਵਿੰਦਰ ਸਿੰਘ ਸਮੇਤ ਜ਼ਿਲ੍ਹੇ ਵਿਚਲੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

The post DC ਆਸ਼ਿਕਾ ਜੈਨ ਵੱਲੋਂ PMAJA ਯੋਜਨਾ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ appeared first on TheUnmute.com - Punjabi News.

Tags:
  • breaking-news
  • dc-ashika-jain
  • mohali-news
  • news
  • pmaja-yojana-scheme
  • scheduled-castes

ਚੰਡੀਗੜ੍ਹ, 27 ਸਤੰਬਰ 2023: ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅੱ+ਤ+ਵਾ+ਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਵਾਸੀ ਭਾਰਤੀ ਫ਼ੌਜ ਦੇ ਸੈਨਿਕ ਪ੍ਰਦੀਪ ਸਿੰਘ (MARTYR PARDEEP SINGH) ਸਬੰਧੀ ਅੰਤਿਮ ਅਰਦਾਸ ਮੌਕੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਸ਼ਹੀਦ ਨਮਿਤ ਸ਼ਰਧਾਂਜਲੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ। ਮਾਤ ਭੂਮੀ ਦੀ ਸੇਵਾ ਕਰਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਵੱਲੋਂ ਦਿੱਤੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਯਾਦ ਵਿੱਚ ਪਿੰਡ ਵਿੱਚ ਵੱਖ-ਵੱਖ ਕਾਰਜਾਂ ‘ਤੇ 99 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੁਝ ਦਿਨ ਪਹਿਲਾਂ ਐਲਾਨ ਕਰਕੇ ਗਏ ਸਨ ਕਿ ਸ਼ਹੀਦ ਦੀ ਪਤਨੀ ਸੀਮਾ ਰਾਣੀ ਨੂੰ ਉਸ ਦੀ ਯੋਗਤਾ ਮੁਤਾਬਕ ਪਬਲਿਕ ਕਾਲਜ ਵਿਖੇ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ ਅਤੇ ਇਹ ਨਿਯੁਕਤੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇਸ਼ ਲਈ ਇਸ ਸੂਰਬੀਰ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਵੀ ਪਰਿਵਾਰ ਨੂੰ ਸੌਂਪ ਕੇ ਗਏ ਸਨ।

ਸ. ਜੌੜਾਮਾਜਰਾ ਨੇ ਦੱਸਿਆ ਕਿ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਨਾਮ ਸਮੇਤ ਪਬਲਿਕ ਕਾਲਜ ਸਮਾਣਾ ਵਿਖੇ ਨਵੇਂ ਬਣਾਏ ਜਾਣ ਵਾਲੇ ਬਲਾਕ ਦਾ ਨਾਮ ਸ਼ਹੀਦ (MARTYR PARDEEP SINGH) ਦੇ ਨਾਂ ‘ਤੇ ਰੱਖਿਆ ਜਾਵੇਗਾ। ਸ਼ਹੀਦ ਦੇ ਨਾਂ ‘ਤੇ 20 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਕਮਿਊਨਿਟੀ ਹਾਲ, 16 ਲੱਖ ਰੁਪਏ ਨਾਲ ਲਾਇਬ੍ਰੇਰੀ ਅਤੇ 18 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਦੀ ਉਸਾਰੀ ਕੀਤੀ ਜਾਵੇਗੀ। ਇਸ ਤੋਂ ਬਿਨਾਂ ਭਵਾਨੀਗੜ੍ਹ-ਕੁਲਾਰਾ-ਬੱਲਮਗੜ੍ਹ ਰੋਡ ਦਾ ਨਾਂ ਵੀ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ 10 ਲੱਖ ਰੁਪਏ ਨਾਲ ਭਵਾਨੀਗੜ੍ਹ ਰੋਡ ‘ਤੇ ਯਾਦਗਾਰੀ ਗੇਟ ਦੀ ਉਸਾਰੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਬਾਬਾ ਅਮਰ ਦਾਸ ਡੇਰੇ ਨੂੰ ਜਾਂਦਾ ਰਸਤਾ 31 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਕਰਨ ਸਮੇਤ 4 ਲੱਖ ਰੁਪਏ ਦੀ ਲਾਗਤ ਨਾਲ ਸਮਸ਼ਾਨਘਾਟ ਪੱਕਾ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਦਾ ਜਵਾਨ ਪ੍ਰਦੀਪ ਸਿੰਘ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ 13 ਸਤੰਬਰ ਨੂੰ ਸ਼ਹੀਦੀ ਪਾ ਗਿਆ ਸੀ। ਮੰਤਰੀ ਨੇ ਕਿਹਾ ਕਿ ਇਹ ਸ਼ਹੀਦੀ ਦੇਸ਼, ਪੰਜਾਬ ਅਤੇ ਵਿਸ਼ੇਸ਼ ਕਰਕੇ ਸ਼ਹੀਦ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

The post ਸ਼ਹੀਦ ਪ੍ਰਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ, ਮੁੱਖ ਮੰਤਰੀ ਦੀ ਤਰਫ਼ੋਂ ਕੈਬਿਨਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ appeared first on TheUnmute.com - Punjabi News.

Tags:
  • breaking-news
  • chetan-singh-jauramajra
  • martyr-pardeep-singh
  • news

ਚੰਡੀਗੜ੍ਹ, 27 ਸਤੰਬਰ 2023: ਪੰਜਾਬ ਵਿਜੀਲੈਂਸ (VIGILANCE) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪੈਂਦੇ ਚਾਰ ਗੋਦਾਮਾਂ ਵਿਖੇ ਸਾਲ 2018-19 ਦੇ ਖਰੀਦ ਸੀਜ਼ਨ ਦੌਰਾਨ ਕਣਕ ਦੇ ਸਟਾਕ 'ਚ ਹੇਰਾਫੇਰੀ ਲਈ ਤੱਤਕਾਲੀ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.), ਪਨਗ੍ਰੇਨ ਦੇ ਦੋ ਇੰਸਪੈਕਟਰਾਂ ਅਤੇ ਤਿੰਨ ਕਮਿਸ਼ਨ ਏਜੰਟਾਂ (ਆੜਤੀਆਂ) ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ (VIGILANCE) ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜਿੰਨ੍ਹਾਂ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਉਨ੍ਹਾਂ ਵਿੱਚ ਡੀ.ਐਫ.ਐਸ.ਸੀ. ਫਿਰੋਜ਼ਪੁਰ ਬਲਰਾਜ ਸਿੰਘ (ਹੁਣ ਸੇਵਾਮੁਕਤ), ਇੰਸਪੈਕਟਰ ਪਨਗ੍ਰੇਨ ਸੁਰੇਸ਼ ਕੁਮਾਰ ਇੰਚਾਰਜ ਖਰੀਦ ਕੇਂਦਰ ਫਿਰੋਜ਼ਸ਼ਾਹ, ਇੰਸਪੈਕਟਰ ਬਲਰਾਜ ਸਿੰਘ ਗੋਦਾਮ ਇੰਚਾਰਜ ਪਿੰਡ ਲੱਲੇ, ਹਰਾਜ ਅਤੇ ਤਲਵੰਡੀ ਭਾਈ, ਹੈਪੀ ਕਮਿਸ਼ਨ ਏਜੰਟਸ ਦੇ ਮਾਲਕ ਹਰਦੇਵ ਸਿੰਘ, ਧਾਲੀਵਾਲ ਟਰੇਡਿੰਗ ਕੰਪਨੀ ਦੇ ਮਾਲਕ ਪਵਨ ਕੁਮਾਰ ਅਤੇ ਗਿੱਲ ਟਰੇਡਿੰਗ ਕੰਪਨੀ ਦੇ ਮਾਲਕ ਇਕਬਾਲ ਸਿੰਘ ਸ਼ਾਮਲ ਹਨ।

ਇਸ ਸਬੰਧੀ ਵਿਜੀਲੈਂਸ (VIGILANCE) ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1) (ਏ) ਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਤਹਿਤ ਐਫ.ਆਈ.ਆਰ. ਨੰਬਰ 25 ਮਿਤੀ 26-09-2023 ਤਹਿਤ ਮੁਕੱਦਮਾ ਦਰਜ ਕੀਤਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ (VIGILANCE) ਦੱਸਿਆ ਕਿ ਖਰੀਦ ਏਜੰਸੀ ‘ਪਨਗ੍ਰੇਨ’ ਵੱਲੋਂ ਸਾਲ 2018-19 ਦੇ ਖਰੀਦ ਸੀਜ਼ਨ ਦੌਰਾਨ ਤਲਵੰਡੀ ਭਾਈ, ਵਾੜਾ ਭਾਈ ਕਾ ਅਤੇ ਘੱਲ ਖੁਰਦ ਜ਼ਿਲਾ ਫਿਰੋਜ਼ਪੁਰ ਦੇ ਖਰੀਦ ਕੇਂਦਰਾਂ ਤੋਂ ਕਣਕ ਖਰੀਦ ਕੇ ਪਿੰਡ ਲੱਲੇ, ਹਰਾਜ ਅਤੇ ਤਲਵੰਡੀ ਭਾਈ ਸਥਿਤ ਪਨਗ੍ਰੇਨ ਦੇ ਗੋਦਾਮਾਂ ਵਿਖੇ ਸਟੋਰ ਕੀਤੀ ਗਈ ਸੀ, ਜਿੱਥੇ ਇਸਦੀ ਦੇਖ-ਰੇਖ ਦਾ ਜ਼ਿੰਮਾ ਇੰਸਪੈਕਟਰ ਬਲਰਾਜ ਸਿੰਘ ਕੋਲ ਸੀ।

ਮਿਤੀ 30-05-2018 ਅਤੇ 31-05-2018 ਨੂੰ ਕੀਤੇ ਗਏ ਅਚਨਚੇਤ ਸਾਂਝੇ ਨਿਰੀਖਣਾਂ ਦੌਰਾਨ ਇਹ ਪਾਇਆ ਗਿਆ ਕਿ ਉੱਥੇ ਰਜਿਸਟਰਡ ਸਟਾਕ ਵਿੱਚੋਂ 50 ਕਿਲੋ ਵਜ਼ਨ ਵਾਲੀਆਂ 10,716 ਬੋਰੀਆਂ ਗਾਇਬ ਸਨ ਜਦਕਿ 30 ਕਿਲੋ ਵਜ਼ਨ ਵਾਲੀਆਂ 60 ਬੋਰੀਆਂ ਉਥੇ ਪਾਈਆਂ ਗਈਆਂ। ਇਸ ਤੋਂ ਇਲਾਵਾ ਗੋਦਾਮ ਵਿੱਚ ਕਣਕ ਦੀਆਂ ਬਹੁਤੀਆਂ ਬੋਰੀਆਂ ਦਾ ਵਜ਼ਨ ਨਿਰਧਾਰਤ ਮਾਤਰਾ ਤੋਂ ਘੱਟ ਪਾਇਆ ਗਿਆ।

ਇਸੇ ਤਰਾਂ ਸਾਂਝੀ ਜਾਂਚ ਦੌਰਾਨ ਪਿੰਡ ਫ਼ਿਰੋਜ਼ਸ਼ਾਹ ਦੇ ਇੱਕ ਗੋਦਾਮ ਵਿੱਚ ਪਾਇਆ ਗਿਆ ਕਿ ਹੈਪੀ ਕਮਿਸ਼ਨ ਏਜੰਟ, ਧਾਲੀਵਾਲ ਟਰੇਡਿੰਗ ਕੰਪਨੀ ਅਤੇ ਗਿੱਲ ਟਰੇਡਿੰਗ ਕੰਪਨੀ ਦੇ ਮਾਲਕਾਂ ਨੇ ਪਿੰਡ ਲੱਲੇ ਵਿਖੇ ਸ਼ਿਵਮ ਇੰਟਰਪ੍ਰਾਈਜ਼ ਫਰਮ ਵਿਖੇ ਪਨਗ੍ਰੇਨ ਦੇ ਗੋਦਾਮ ਦੇ ਨਿਗਰਾਨ ਇੰਸਪੈਕਟਰ ਬਲਰਾਜ ਸਿੰਘ ਨਾਲ ਮਿਲੀਭੁਗਤ ਕਰਕੇ ਕਣਕ ਦੀਆਂ 13,134 ਬੋਰੀਆਂ ਦੀ ਖਰੀਦ ਬਾਰੇ ਝੂਠੀ ਰਿਪੋਰਟ ਤਿਆਰ ਕੀਤੀ।

ਇਸ ਫਰਜ਼ੀ ਖਰੀਦ ਨਾਲ ਸਬੰਧਤ ਅਦਾਇਗੀਆਂ ਉਪਰੋਕਤ ਆੜਤੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀਆਂ। ਇਸ ਤੋਂ ਬਾਅਦ ਜਿਵੇਂ ਹੀ ਇਹ ਘੁਟਾਲਾ ਸਾਹਮਣੇ ਆਇਆ ਤਾਂ ਧਾਲੀਵਾਲ ਟਰੇਡਿੰਗ ਕੰਪਨੀ ਨੇ ਬਿਨਾਂ ਕਿਸੇ ਗੇਟ ਪਾਸ ਦੇ 25 ਤੋਂ 27 ਮਈ, 2018 ਦਰਮਿਆਨ ਕਣਕ ਦੀਆਂ 2,200 ਬੋਰੀਆਂ ਉਕਤ ਸ਼ਿਵਮ ਇੰਟਰਪ੍ਰਾਈਜਿਜ਼ ਵਿਖੇ ਬਣਾਏ ਗੋਦਾਮ ਵਿੱਚ ਜਮ੍ਹਾਂ ਕਰਵਾ ਦਿੱਤੀਆਂ। ਬੁਲਾਰੇ ਨੇ ਇਹ ਵੀ ਦੱਸਿਆ ਕਿ ਇਸ ਤੋਂ ਚਾਰ ਦਿਨ ਪਹਿਲਾਂ ਜਦੋਂ ਮਿਤੀ 21-05-2018 ਨੂੰ ਸਹਾਇਕ ਖੁਰਾਕ ਤੇ ਸਪਲਾਈ ਅਫਸਰ ਨੇ ਪਿੰਡ ਫਿਰੋਜ਼ਸ਼ਾਹ ਦੀ ਅਨਾਜ ਮੰਡੀ ਦਾ ਨਿਰੀਖਣ ਕੀਤਾ ਸੀ ਤਾਂ ਉਸ ਸਮੇਂ ਉਸ ਮੰਡੀ ਵਿੱਚ ਕਣਕ ਦੀ ਕੋਈ ਬੋਰੀ ਹੀ ਨਹੀਂ ਸੀ।

ਇਸ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਰੋਜ਼ਸ਼ਾਹ ਸਥਿਤ ਖਰੀਦ ਕੇਂਦਰ ਦੇ ਇੰਚਾਰਜ ਇੰਸਪੈਕਟਰ ਸੁਰੇਸ਼ ਕੁਮਾਰ ਨੇ ਹੈਪੀ ਕਮਿਸ਼ਨ ਏਜੰਟਸ, ਧਾਲੀਵਾਲ ਟਰੇਡਿੰਗ ਕੰਪਨੀ ਅਤੇ ਗਿੱਲ ਟਰੇਡਿੰਗ ਕੰਪਨੀ ਨਾਲ ਮਿਲ ਕੇ ਕਣਕ ਦੀਆਂ 13,134 ਬੋਰੀਆਂ, ਜਿਨ੍ਹਾਂ ਦੀ ਕੀਮਤ 1,13,93,745 ਰੁਪਏ ਬਣਦੀ ਸੀ, ਦੀ ਖਰੀਦ ਬਾਰੇ ਝੂਠੀ ਰਿਪੋਰਟ ਤਿਆਰ ਕਰਨ ਦੀ ਸਾਜ਼ਿਸ਼ ਰਚੀ ਸੀ। ਇਸ ਗਲਤ ਕਾਰਵਾਈ ਦੇ ਨਤੀਜੇ ਵਜੋਂ ਸਰਕਾਰੀ ਖਜ਼ਾਨੇ ਨੂੰ ਵੱਡਾ ਵਿੱਤੀ ਨੁਕਸਾਨ ਹੋਇਆ ਕਿਉਂਕਿ ਇਹ ਭੁਗਤਾਨ ਸਿੱਧੇ ਉਕਤ ਆੜਤੀਆਂ ਨੂੰ ਕੀਤਾ ਗਿਆ ਸੀ।

ਇਸਦੇ ਨਾਲ ਹੀ ਤੱਤਕਾਲੀ ਡੀ.ਐਫ.ਐਸ.ਸੀ. ਬਲਰਾਜ ਸਿੰਘ ਨੂੰ ਘੁਟਾਲੇ ਬਾਰੇ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਉਨ੍ਹਾਂ ਨੇ ਇੰਚਾਰਜ ਇੰਸਪੈਕਟਰ ਬਲਰਾਜ ਸਿੰਘ ਅਤੇ ਉਕਤ ਆੜਤੀਆਂ ਵਿਰੁੱਧ ਅਪਰਾਧਿਕ ਕਾਰਵਾਈ ਸ਼ੁਰੂ ਨਹੀਂ ਕੀਤੀ ਸਗੋਂ ਉਕਤ ਕਸੂਰਵਾਰ ਇੰਸਪੈਕਟਰ ਤੇ ਆੜਤੀਆਂ ਨਾਲ ਮਿਲੀਭੁਗਤ ਕਰਦਿਆਂ ਕਣਕ ਦੀਆਂ ਕੁੱਲ ਬੋਰੀਆਂ ਤੇ ਉਨ੍ਹਾਂ ਦੀ ਬਣਦੀ ਰਕਮ ਵਾਪਸ ਵਸੂਲ ਲਈ।

ਇਸ ਦੇ ਸਿੱਟੇ ਵਜੋਂ ਉਕਤ ਸਰਕਾਰੀ ਮੁਲਾਜ਼ਮਾਂ ਨੇ ਇਸ ਖਰੀਦ ਨਾਲ ਸਬੰਧਤ ਲਾਜ਼ਮੀ 3 ਪ੍ਰਤੀਸ਼ਤ ਮਾਰਕੀਟ ਫੀਸ ਅਤੇ 3 ਪ੍ਰਤੀਸ਼ਤ ਪੇਂਡੂ ਵਿਕਾਸ ਫੰਡ ਇਕੱਤਰ ਨਹੀਂ ਕੀਤਾ, ਜੋ ਕਿ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਹੋਣਾ ਸੀ, ਜਿਸ ਨਾਲ ਸੂਬਾ ਸਰਕਾਰ ਨੂੰ ਸਿੱਧੇ ਤੌਰ 'ਤੇ ਵਿੱਤੀ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੁਲਾਸਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਕਣਕ ਦੇ ਸਟਾਕ 'ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ DFSC, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ appeared first on TheUnmute.com - Punjabi News.

Tags:
  • breaking-news
  • crime
  • latest-news
  • news
  • punjab
  • punjab-news
  • the-unmute-breaking-news
  • vigilance
  • vigilance-bureau

ਵਹੀਦਾ ਰਹਿਮਾਨ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਸਨਮਾਨ, 1955 'ਚ ਸ਼ੁਰੂ ਕੀਤਾ ਸੀ ਫ਼ਿਲਮੀ ਸਫ਼ਰ

Wednesday 27 September 2023 12:55 PM UTC+00 | Tags: anurag-thakur breaking-news dada-sahib-phalke hindi-cinema hindi-movie latest-news news waheeda-rehman

ਚੰਡੀਗੜ੍ਹ, 27 ਸਤੰਬਰ 2023: ਵਹੀਦਾ ਰਹਿਮਾਨ (Waheeda Rehman) ਹਿੰਦੀ ਸਿਨੇਮਾ ਦੀਆਂ ਸਰਵੋਤਮ ਅਦਕਾਰਾਂ ‘ਚੋਂ ਇੱਕ ਹੈ। ਭਾਰਤੀ ਸਿਨੇਮਾ ‘ਚ ਆਪਣੇ ਯੋਗਦਾਨ ਲਈ ਹੁਣ ਉਨ੍ਹਾਂ ਨੂੰ ਦਾਦਾ ਸਾਹਿਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦਿੱਤੀ। ਇਹ ਐਲਾਨ 26 ਸਤੰਬਰ, ਜਿਸ ਦਿਨ ਦਿੱਗਜ ਅਦਾਕਾਰ ਦੇਵ ਆਨੰਦ ਦਾ 100ਵਾਂ ਜਨਮ ਦਿਨ ਸੀ, ਉਸ ਦਿਨ ਹੋਇਆ। ਇਸ ਬਾਰੇ ਵਹੀਦਾ ਰਹਿਮਾਨ ਨੇ ਇੱਕ ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਕਿਹਾ, "ਮੈਂ ਦੇਵ ਸਾਹਿਬ ਨਾਲ ਹੀ ਆਪਣੀ ਪਹਿਲੀ ਹਿੰਦੀ ਫ਼ਿਲਮ ਕੀਤੀ ਸੀ। ਤੇ ਅੱਜ ਇਹ ਤੋਹਫ਼ਾ ਮੈਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਮਿਲਿਆ।”

ਵਹੀਦਾ ਰਹਿਮਾਨ (Waheeda Rehman) ਨੇ 1955 ਵਿੱਚ ਤੇਲਗੂ ਫਿਲਮ ‘ਰੋਜੁਲੂ ਮਰਾਈ’ ਰਾਹੀਂ ਅਦਾਕਾਰੀ ਦੀ ਸ਼ੁਰੂਆਤ ਕੀਤੀ ਸੀ। ਹਿੰਦੀ ਸਿਨੇਮਾ ਵਿੱਚ ਉਨ੍ਹਾਂ ਨੇ 1956 ‘ਚ CID ਫ਼ਿਲਮ ਰਾਹੀਂ debut ਕੀਤਾ। ਇਸ ਫਿਲਮ ‘ਚ ਉਨ੍ਹਾਂ ਦੇ ਨਾਲ ਦੇਵ ਆਨੰਦ ਸਨ। ਵਹੀਦਾ ਰਹਿਮਾਨ ਨੇ 57 ਸਾਲਾਂ ਦੇ ਆਪਣੇ ਕਰੀਅਰ ਵਿੱਚ ਲਗਭਗ 90 ਫਿਲਮਾਂ ਵਿੱਚ ਕੰਮ ਕੀਤਾ। ਉਨ੍ਹਾਂ ਨੇ ਸਿਰਫ਼ ਮੁੱਖ ਧਾਰਾ ਵਾਲੇ ਸਿਨੇਮਾ ‘ਚ ਹੀ ਨਹੀਂ, ਆਰਟ ਸਿਨੇਮਾ ‘ਚ ਵੀ ਆਪਣੀ ਅਦਾਕਾਰੀ ਨਾਲ ਕਮਾਲ ਕੀਤਾ।
ਉਨ੍ਹਾਂ ਨੇ ਬਾਲੀਵੁੱਡ ‘ਚ ਕਈ ਹਿੱਟ ਫ਼ਿਲਮਾਂ ਕੀਤੀਆਂ, ਜਿਵੇਂ ਪਿਆਸਾ, ਗਾਈਡ, ਕਾਗਜ਼ ਕੇ ਫੂਲ, ਚੌਧਵੀਂ ਕਾ ਚਾਂਦ, ਸਾਹਬ ਬੀਵੀ ਔਰ ਗੁਲਾਮ, ਖਾਮੋਸ਼ੀ, ਰੰਗ ਦੇ ਬਸੰਤ ਅਤੇ ਹੋਰ ਕਈ।

ਵਹੀਦਾ ਰਹਿਮਾਨ ਨੇ ਆਪਣੀਆਂ ਕਈ ਫ਼ਿਲਮਾਂ ਲਈ ਸਨਮਾਨ ਹਾਸਲ ਕੀਤੇ ਹਨ। ਫ਼ਿਲਮ ਰੇਸ਼ਮਾ ਅਤੇ ਸ਼ੇਰਾ ਲਈ ਸਰਵੋਤਮ ਅਭਿਨੇਤਰੀ ਲਈ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਗਾਈਡ (1965) ਅਤੇ ਨੀਲ ਕਮਲ (1968) ਲਈ ਸਰਬੋਤਮ ਅਭਿਨੇਤਰੀ ਦਾ ਫਿਲਮਫੇਅਰ ਪੁਰਸਕਾਰ ਜਿੱਤਿਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪਦਮਸ਼੍ਰੀ ਅਤੇ ਪਦਮ ਭੂਸ਼ਣ ਨਾਲ ਵੀ ਸਨਮਾਨਿਆ ਜਾ ਚੁੱਕਾ ਹੈ।

ਹੁਣ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, “ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਵਹੀਦਾ ਰਹਿਮਾਨ ਜੀ ਨੂੰ ਭਾਰਤੀ ਸਿਨੇਮਾ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਇਸ ਸਾਲ ਵੱਕਾਰੀ ਦਾਦਾ ਸਾਹਿਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।” 1969 ‘ਚ ਸ਼ੁਰੂ ਹੋਇਆ ਦਾਦਾ ਸਾਹਿਬ ਫਾਲਕੇ ਅਵਾਰਡ ਭਾਰਤੀ ਸਿਨੇਮਾ ਉਦਯੋਗ ਵਿੱਚ ਦਿੱਤਾ ਜਾਣ ਵਾਲਾ ਸਰਵਉੱਚ ਸਨਮਾਨ ਹੈ। ਇਸ ਦਾ ਨਾਂ ਧੁੰਡੀਰਾਜ ਗੋਵਿੰਦ ਫਾਲਕੇ ਦੇ ਨਾਂ ‘ਤੇ ਰੱਖਿਆ ਗਿਆ ਹੈ, ਜਿਨ੍ਹਾਂ ਨੂੰ ‘ਭਾਰਤੀ ਸਿਨੇਮਾ ਦੇ ਪਿਤਾਮਾ’ ਵਜੋਂ ਜਾਣਿਆ ਜਾਂਦਾ ਹੈ, ਉਨ੍ਹਾਂ ਨੂੰ ਪਿਆਰ ਨਾਲ ਦਾਦਾ ਸਾਹਿਬ ਫਾਲਕੇ ਕਿਹਾ ਜਾਂਦਾ ਹੈ।

ਵਹੀਦਾ ਰਹਿਮਾਨ (Waheeda Rehman) ਇਹ ਸਨਮਾਨ ਹਾਸਲ ਕਰਨ ਵਾਲੀ ਵਹੀਦਾ ਰਹਿਮਾਨ 8ਵੀਂ ਬੀਬੀ ਕਲਾਕਾਰ ਹੈ। 54 ਸਾਲਾਂ ਦੇ ਇਤਿਹਾਸ ਵਿੱਚ ਹੁਣ ਤੱਕ ਸਿਰਫ਼ 7 ਬੀਬੀ ਕਲਾਕਾਰਾਂ ਨੂੰ ਹੀ ਇਹ ਐਵਾਰਡ ਮਿਲਿਆ ਹੈ। ਪਹਿਲਾ ਦਾਦਾ ਸਾਹਿਬ ਫਾਲਕੇ ਪੁਰਸਕਾਰ 1969 ਵਿੱਚ ਅਦਾਕਾਰਾ ਦੇਵਿਕਾ ਰਾਣੀ ਨੂੰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਰੂਬੀ ਮੇਅਰਜ਼ (ਸੁਲੋਚਨਾ), ਕੰਨਨ ਦੇਵੀ, ਦੁਰਗਾ ਖੋਟੇ, ਲਤਾ ਮੰਗੇਸ਼ਕਰ ਅਤੇ ਆਸ਼ਾ ਭੌਂਸਲੇ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। 2020 ਵਿੱਚ ਦਿੱਗਜ ਅਭਿਨੇਤਰੀ ਆਸ਼ਾ ਪਾਰੇਖ ਨੂੰ ਵੀ ਦਾਦਾ ਸਾਹਿਬ ਫਾਲਕੇ ਸਨਮਾਨ ਮਿਲਿਆ ਸੀ।

ਹੁਣ ਵਹੀਦਾ ਰਹਿਮਾਨ ਨੇ ਇਹ ਪੁਰਸਕਾਰ ਮਿਲਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ, "ਮੈਂ ਜਿਹੜੀਆਂ ਫਿਲਮਾਂ ਕੀਤੀਆਂ, ਉਨ੍ਹਾਂ ਵਿੱਚ ਮੈਂ ਅਕਸਰ ਇਸ ਗੱਲ ਨੂੰ ਧਿਆਨ ਵਿੱਚ ਰੱਖਦੀ ਸੀ ਕਿ ਪ੍ਰਗਤੀਸ਼ੀਲ ਵਿਚਾਰ ਹੋਣੇ ਚਾਹੀਦੇ ਹਨ, ਬੀਬੀਆਂ ਨੂੰ ਉਹ ਕਰਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ ਜੋ ਉਹ ਕਰਨਾ ਚਾਹੁੰਦੀਆਂ ਹਨ ਕਿਉਂਕਿ ਸਦੀਆਂ ਤੋਂ, ਬੀਬੀਆਂ ਨੂੰ ਅੱਗੇ ਵਧਣ, ਅਧਿਐਨ ਕਰਨ ਅਤੇ ਲਿਖਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।

ਇਸ ਲਈ ਉਨ੍ਹਾਂ ਨੂੰ ਉਦੋਂ ਦਬਾਇਆ ਗਿਆ ਜਦੋਂ ਉਨ੍ਹਾਂ ਕੋਲ ਪ੍ਰਤਿਭਾ ਵੀ ਸੀ। ਉਨ੍ਹਾਂ ਅੱਗੇ ਕਿਹਾ ਕਿ, "ਮੈਂ ਵੱਖ-ਵੱਖ ਪਿੰਡਾਂ ਦੇ ਬਹੁਤ ਸਾਰੇ ਲੋਕਾਂ ਨੂੰ ਮਿਲੀ ਹਾਂ, ਜਦੋਂ ਮੈਂ ਬੰਗਲੌਰ ਵਿੱਚ ਸੀ, ਬਹੁਤ ਸਾਰੇ ਲੋਕ ਜੋ ਮੇਰੀ ਫੈਕਟਰੀ ਵਿੱਚ ਕੰਮ ਕਰਦੇ ਸਨ, ਆਪਣੇ ਨਾਮ ਲਿਖਣਾ ਵੀ ਨਹੀਂ ਜਾਣਦੇ ਸਨ, ਉਹ ਪੈੱਨ ਨਾਲ ਦਸਤਾਵੇਜ਼ਾਂ ‘ਤੇ ਦਸਤਖਤ ਕਰਨ ਦੀ ਬਜਾਏ ਆਪਣੇ ਅੰਗੂਠੇ ਦੀ ਵਰਤੋਂ ਕਰਦੇ ਸਨ। ਇਹ ਜ਼ਰੂਰੀ ਨਹੀਂ ਕਿ ਤੁਸੀਂ ਬੀਏ ਜਾਂ ਐਮਬੀਏ ਕਰੋ, ਹਰ ਵਿਅਕਤੀ ਸਿੱਖ ਸਕਦਾ ਹੈ, ਅਤੇ ਉਨ੍ਹਾਂ ਨੂੰ ਇੱਕ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਅਖੀਰ ‘ਚ ਉਨ੍ਹਾਂ ਕਿਹਾ “ਮੈਨੂੰ ਲਗਦਾ ਹੈ ਕਿ ਔਰਤਾਂ ਵਿੱਚ ਬਹੁਤ ਤਾਕਤ ਹੁੰਦੀ ਹੈ, ਉਹਨਾਂ ਕੋਲ ਬਹੁਤ ਸਾਰਾ ਦਿਮਾਗ ਹੁੰਦਾ ਹੈ, ਜੇਕਰ ਉਹ ਪੂਰੇ ਦਿਲ ਨਾਲ ਕੰਮ ਕਰਨ ਤਾਂ ਉਹ ਬਹੁਤ ਸਫਲ ਹੋ ਸਕਦੀਆਂ ਹਨ।”

The post ਵਹੀਦਾ ਰਹਿਮਾਨ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਸਨਮਾਨ, 1955 ‘ਚ ਸ਼ੁਰੂ ਕੀਤਾ ਸੀ ਫ਼ਿਲਮੀ ਸਫ਼ਰ appeared first on TheUnmute.com - Punjabi News.

Tags:
  • anurag-thakur
  • breaking-news
  • dada-sahib-phalke
  • hindi-cinema
  • hindi-movie
  • latest-news
  • news
  • waheeda-rehman

ਐੱਸ.ਏ.ਐੱਸ ਨਗਰ: ਪੁਲਿਸ ਨੇ ਦੋ ਜਣਿਆਂ ਨੂੰ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਗ੍ਰਿਫਤਾਰ

Wednesday 27 September 2023 01:21 PM UTC+00 | Tags: breaking-news latest-news mohali-police news poppy-seeds sas-nagar special-operation-cell-camp
ਐੱਸ.ਏ.ਐੱਸ ਨਗਰ, 27 ਸਤੰਬਰ 2023: ਰੂਪਨਗਰ ਰੇਂਜ ਐਂਟੀ-ਨਾਰਕੋਟਿਕਸ-ਕਮ-ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਵੱਲੋਂ 02 ਜਣਿਆਂ ਨੂੰ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ ਟਰੱਕ ਨੰਬਰ ਪੀ.ਬੀ-65-ਏ.ਟੀ-4781 ਵਿੱਚੋਂ ਇੱਕ ਕੁਇੰਟਲ 15 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ., ਆਈ.ਜੀ. ਰੂਪਨਗਰ ਰੇਂਜ ਨੇ ਦੱਸਿਆ ਕਿ ਰੇਂਜ ਐਟੀ ਨਾਰਕੋਟਿਕ ਕਮ ਸਪੈਸ਼ਲ ਓਪਰੇਸ਼ਨ ਸੈੱਲ ਦੀ ਪੁਲਿਸ ਪਾਰਟੀ, ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਪਿੰਡ ਜਨੇਤਪੁਰ ਕੱਟ ਚੰਡੀਗੜ-ਅੰਬਾਲਾ ਮੇਨ ਹਾਈਵੇਅ ਤੇ ਮੌਜੂਦ ਸੀ ਤਾਂ ਸਹਾ: ਥਾਣੇ ਜੀਤ ਰਾਮ ਨੂੰ ਇਤਲਾਹ ਮਿਲੀ ਕਿ ਮੇਜਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਜੰਡਪੁਰ, ਥਾਣਾ ਸਦਰ ਖਰੜ੍ਹ, ਐਸ.ਏ.ਐਸ ਨਗਰ ਜੋ ਕਿ ਜ਼ਿਲ੍ਹਾ ਮੋਹਾਲੀ ਅੰਦਰ ਭੁੱਕੀ ਚੂਰਾ ਪੋਸਤ ਵੇਚਣ ਦਾ ਧੰਦਾ ਕਰਦੇ ਹਨ।
ਜੋ ਅੱਜ ਵੀ ਟਰੱਕ ਨੰ ਪੀ.ਬੀ-65-ਏ.ਟੀ-4781 ਮਾਰਕਾ ਟਾਟਾ 3118 ਤੇ ਸਵਾਰ ਹੋ ਕੇ ਅੰਬਾਲਾ ਸਾਈਡ ਤੋਂ ਡੇਰਾਬੱਸੀ ਵਾਲੀ ਸਾਈਡ ਨੂੰ ਆ ਰਹੇ ਹਨ। ਮੁਖਬਰੀ ਦੇ ਆਧਾਰ ਤੇ ਉਕਤ ਦੋਸ਼ੀਆਨ ਵਿਰੁੱਧ ਮੁਕੱਦਮਾ ਨੰਬਰ 297 ਮਿਤੀ 27.09.2023 ਅ/ਧ 15,29/61/85 ਐਨ.ਡੀ.ਪੀ.ਐਸ.ਐਕਟ ਥਾਣਾ ਡੇਰਾਬੱਸੀ ਦਰਜ ਰਜਿਸਟਰ ਕਰਵਾਇਆ ਗਿਆ। ਉਕਤ ਦੋਸ਼ੀਆਨ ਨੂੰ ਸਮੇਤ ਟਰੱਕ ਪਿੰਡ ਜਨੇਤਪੁਰ ਕੱਟ ਚੰਡੀਗੜ-ਅੰਬਾਲਾ ਮੇਨ ਹਾਈਵੇਅ ਪਰ ਨਾਕਾਬੰਦੀ ਕਰਕੇ ਕਾਬੂ ਕੀਤਾ ਗਿਆ।
ਮੌਕੇ ਤੇ ਅਮਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਨਾਰਕੋਟਿਕਸ ਜਿਲ੍ਹਾ ਐਸ.ਏ.ਐਸ.ਨਗਰ ਨੂੰ ਬੁਲਾਇਆ ਗਿਆ। ਜਿਨ੍ਹਾਂ ਦੀ ਹਾਜ਼ਰੀ ਵਿਚ ਦੋਸ਼ੀਆਨ ਅਤੇ ਉਨ੍ਹਾਂ ਦੇ ਟਰੱਕ ਦੀ ਤਲਾਸ਼ੀ ਕੀਤੀ ਗਈ। ਟਰੱਕ ਦੀ ਤਲਾਸ਼ੀ ਕਰਨ ਤੇ ਟਰੱਕ ਵਿਚ ਲੋਡ ਸੈਨਟਰੀ ਦੇ ਸਮਾਨ ਵਿਚੋ 07 ਬੋਰੀਆ ( ਇੱਕ ਕੁਇੰਟਲ 15 ਕਿਲੋਗ੍ਰਾਮ ) ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ। ਪੁਲਿਸ ਮੁਤਾਬਕ ਦੋਸ਼ੀਆਨ ਨੇ ਆਪਣੀ ਪੁੱਛਗਿਛ ਦੌਰਾਨ ਮੰਨਿਆ ਕਿ ਉਹ ਕਾਫੀ ਸਮੇਂ ਤੋ ਆਪਣਾ ਟਰੱਕ ਚਲਾਉਦੇ ਹਨ ਅਤੇ ਜਿਆਦਾਤਰ ਉਹ ਬਾਹਰਲੀਆਂ ਸਟੇਟਾਂ ਦਾ ਮਾਲ ਲੈ ਕੇ ਆਉੇਦੇ ਤੇ ਜਾਂਦੇ ਹਨ।
ਹੁਣ ਵੀ ਉਹ ਕਰੀਬ 10-12 ਦਿਨ ਪਹਿਲਾ ਪੰਚਕੂਲਾ ਤੋਂ ਸੇਬ ਲੋਡ ਕਰਕੇ ਅਨੰਦ ਸ਼ਹਿਰ ਗੁਜਰਾਤ ਦਾ ਮਾਲ ਲੈ ਕੇ ਗਏ ਸੀ। ਵਾਪਸੀ ਤੇ ਉਨ੍ਹਾ ਨੇ ਸੀਰਾ ਸੈਨਟਰੀ ਵੇਅਰ ਲਿਮਟਿਡ. ਕੰਪਨੀ ਕਾਂਡੀ ਅਹਿਮਦਾਬਾਦ ਗੁਜਰਾਤ ਤੋਂ ਸੀਰਾ ਸੈਨਟਰੀ ਵੇਅਰ ਲਿਮਟਿਡ. ਕੰਪਨੀ ਜੀਰਕਪੁਰ ਦਾ ਮਾਲ ਲੋਡ ਕੀਤਾ ਸੀ ਅਤੇ ਰਸਤੇ ਵਿਚੋ ਮੰਗਲਵਾੜਾ ਰਾਜਸਥਾਨ ਤੋਂ ਭੁੱਕੀ ਦੀ ਖੇਪ ਸੈਨਟਰੀ ਦੇ ਸਮਾਨ ਵਿਚ ਲੁਕਾ ਛੁਪਾ ਕੇ ਲਿਆਂਦੀ ਸੀ। ਪੁਲਿਸ ਮੁਤਾਬਕ ਦੋਸ਼ੀਆਨ ਪਾਸੋ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਹ ਖੇਪ ਕਿਸ ਪਾਸੋਂ ਲੈ ਕੇ ਆਏ ਸੀ ਅਤੇ ਅੱਗੇ ਕਿਸ ਕਿਸਨੂੰ ਵੇਚਣੀ ਸੀ। ਦੋਸ਼ੀ ਪਿਛਲੇ ਕਾਫੀ ਸਮੇਂ ਤੋ ਭੁੱਕੀ ਚੂਰਾ ਪੋਸਤ ਲਿਆ ਕੇ ਵੇਚਣ ਦਾ ਧੰਦਾ ਕਰਦੇ ਹਨ। ਜੋ ਕਿ ਹੁਣ ਤੱਕ ਫੜੇ ਨਹੀਂ ਗਏ ਸਨ। ਇਨ੍ਹਾਂ ਨੂੰ ਕੱਲ ਮਿਤੀ 28-09-2023 ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਵੇਰਵਾ :- 1. ਮੇਜਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਜੰਡਪੁਰ, ਥਾਣਾ ਸਦਰ ਖਰੜ੍ਹ, ਐਸ.ਏ.ਐਸ ਨਗਰ, ਉਮਰ ਕਰੀਬ 35 ਸਾਲ ਹੈ, ਸ਼ਾਦੀ ਸ਼ੁਦਾ ਹੈ। ਜੋ ਕਰੀਬ 15 ਸਾਲ ਤੋਂ ਡਰਾਇਵਰੀ ਕਰਦਾ ਹੈ।
2. ਰਜਿੰਦਰ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਪਿੰਡ ਜੰਡਪੁਰ, ਥਾਣਾ ਸਦਰ ਖਰੜ੍ਹ, ਐਸ.ਏ.ਐਸ. ਨਗਰ, ਉਮਰ ਕਰੀਬ 55 ਸਾਲ ਹੈ, ਸ਼ਾਦੀ ਸ਼ੁਦਾ ਨਹੀਂ ਹੈ। ਜੋ ਕਰੀਬ 25 ਸਾਲ ਤੋ ਡਰਾਇਵਰੀ ਕਰਦਾ ਹੈ।
ਬ੍ਰਾਮਦਗੀ:- 1.  ਇੱਕ ਕੁਇੰਟਲ 15 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ
2.ਟਰੱਕ ਨੰ ਪੀ.ਬੀ-65-ਏ.ਟੀ-4781 ਮਾਰਕਾ ਟਾਟਾ 3118

The post ਐੱਸ.ਏ.ਐੱਸ ਨਗਰ: ਪੁਲਿਸ ਨੇ ਦੋ ਜਣਿਆਂ ਨੂੰ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • latest-news
  • mohali-police
  • news
  • poppy-seeds
  • sas-nagar
  • special-operation-cell-camp

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

Wednesday 27 September 2023 01:27 PM UTC+00 | Tags: aam-aadmi-party breaking-news cm-bhagwant-mann kharif-marketing kharif-marketing-season kharif-session lal-chand-kataruchak latest-news news punjab-farmers punjab-mandi-board punjab-news the-unmute-breaking-news

ਚੰਡੀਗੜ੍ਹ, 27 ਸਤੰਬਰ 2023: ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਮੰਡੀਆਂ ਵਿੱਚ ਆਪਣੀ ਝੋਨੇ ਦੀ ਫਸਲ ਵੇਚਣ ਲਈ ਆਉਣ ਵਾਲੇ ਤਕਰੀਬਨ 8 ਲੱਖ ਤੋਂ ਵੱਧ ਕਿਸਾਨਾਂ ਲਈ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਸੂਬੇ ਭਰ ਵਿੱਚ 1806 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਚੌਲ ਮਿੱਲਾਂ ਨੂੰ ਕੰਪਿਊਟਰਾਈਜ਼ਡ ਜੀ.ਪੀ.ਐੱਸ. ਸਿਸਟਮ ਰਾਹੀਂ ਇਨ੍ਹਾਂ ਮੰਡੀਆਂ ਨਾਲ ਜੋੜਿਆ ਗਿਆ ਹੈ।

ਸਾਉਣੀ ਮੰਡੀਕਰਨ ਸੀਜ਼ਨ 2023-24 ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਡਿਪਟੀ ਡਾਇਰੈਕਟਰਾਂ, ਡੀ.ਐਫ.ਐਸ.ਸੀਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਜਿਵੇਂ ਕਿ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ ਅਤੇ ਸਮੇਂ ਸਿਰ ਫਸਲ ਦੀ ਚੁਕਾਈ ਅਤੇ ਪਹਿਲੇ ਦਿਨ ਤੋਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਯਕੀਨੀ ਬਣਾਈ ਜਾਵੇ।

ਮੰਤਰੀ ਨੇ ਅੱਗੇ ਦੱਸਿਆ ਕਿ ਹਰੇਕ ਮੰਡੀ ਵਿੱਚ ਕਿਸਾਨਾਂ ਦੀ ਬਾਇਓ-ਮੀਟ੍ਰਿਕ ਪ੍ਰਣਾਲੀ ਰਾਹੀਂ ਪ੍ਰਮਾਣਿਕਤਾ ਕੀਤੀ ਜਾਵੇਗੀ ਅਤੇ ਸਾਰੇ ਪ੍ਰਬੰਧਾਂ ‘ਤੇ ਨੇੜਿਓਂ ਨਜ਼ਰ ਰੱਖਣ ਲਈ ਹਰੇਕ ਮੰਡੀ ਲਈ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇਗਾ।

ਕਟਾਰੂਚੱਕ ਨੇ ਕਿਹਾ ਕਿ ਕਿਸੇ ਵੀ ਚੌਲ ਮਿੱਲ ਨੂੰ ਖਰੀਦ ਕੇਂਦਰ ਨਹੀਂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਸਟਮ ਮਿਲਡ ਰਾਈਸ (ਸੀ.ਐਮ.ਆਰ.) ਰੱਖਣ ਵਾਲੇ ਕਾਰਟੇਜ ਠੇਕੇਦਾਰਾਂ ਦੇ ਨਾਲ-ਨਾਲ ਮਿੱਲਰਾਂ ਲਈ ਵੀ ਇਹ ਲਾਜ਼ਮੀ ਹੋਵੇਗਾ ਕਿ ਉਹ ਆਪਣੇ ਕੋਲ ਉਪਲਬਧ ਮਾਤਰਾ ਬਾਰੇ ਦੱਸਣ। ਉਨ੍ਹਾਂ ਵਾਹਨ ਟਰੈਕਿੰਗ ਸਿਸਟਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵੀ ਹਿਦਾਇਤ ਕੀਤੀ। ਇਸ ਤੋਂ ਇਲਾਵਾ ਆਨਲਾਈਨ ਗੇਟ ਪਾਸ ਵਿਧੀ ਦੀ ਵੀ ਵਰਤੋਂ ਕੀਤੀ ਜਾਵੇਗੀ।

ਇਹ ਦੱਸਦੇ ਹੋਏ ਕਿ ਬਾਰਦਾਨੇ ਦਾ ਢੁਕਵੀਂ ਗਿਣਤੀ ਵਿੱਚ ਪ੍ਰਬੰਧ ਕੀਤਾ ਗਿਆ ਹੈ, ਮੰਤਰੀ ਨੇ ਕਿਹਾ ਕਿ ਇਸ ਵਾਰ 480 ਨਵੀਆਂ ਚੌਲ ਮਿੱਲਾਂ ਅਲਾਟਮੈਂਟ ਪੜਾਅ ਲਈ ਪਾਤਰ ਬਣ ਗਈਆਂ ਹਨ। ਸਮੁੱਚੀ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਵਕਾਲਤ ਕਰਦਿਆਂ ਕੈਬਨਿਟ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਇਸ ਵਾਰ ਖਰੀਦ ਦਾ ਟੀਚਾ 182 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਮਿੱਥਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਝੋਨੇ ਦੇ ਖਰੀਦ ਸੀਜ਼ਨ ਲਈ ਆਰ.ਬੀ.ਆਈ. ਵੱਲੋਂ 37625.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਾਰੀਆਂ ਸੰਭਾਵਿਤ ਥਾਵਾਂ ‘ਤੇ ਨਾਕੇ ਲਗਾਏ ਜਾਣ ਤਾਂ ਜੋ ਦੂਜੇ ਰਾਜਾਂ ਤੋਂ ਆਉਣ ਵਾਲੇ ਝੋਨੇ ਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਡੀ.ਐਫ.ਐਸ.ਸੀ. ਨੂੰ ਕਿਹਾ ਕਿ ਕੇ.ਐਮ.ਐਸ. 2023-24 ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡੀ.ਐਫ.ਐਸ.ਸੀਜ਼ ਨੂੰ ਆਰ.ਐਮ.ਐਸ. 2023-24 ਦੀ ਤਰਜ਼ 'ਤੇ ਸਨਮਾਨਿਤ ਕੀਤਾ ਜਾਵੇਗਾ।

ਰਾਸ਼ਨ ਕਾਰਡਾਂ ਦੇ ਮੁੱਦੇ ‘ਤੇ ਮੰਤਰੀ ਨੇ ਕਿਹਾ ਕਿ ਵਿਜੀਲੈਂਸ ਕਮੇਟੀ ਦੇ ਮੈਂਬਰਾਂ ਦੇ ਸੰਪਰਕ ਨੰਬਰ ਅਤੇ ਸਾਰੀ ਲੋੜੀਂਦੀ ਜਾਣਕਾਰੀ ਵੈਰੀਫਿਕੇਸ਼ਨ ਲਈ ਆਨਲਾਈਨ ਅਪਲੋਡ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਰਾਸ਼ਨ ਕਾਰਡਾਂ ਦੇ ਸਬੰਧ ਵਿੱਚ ਸਰਵੇਖਣ ਪ੍ਰਕਿਰਿਆ ਦੇ ਹਿੱਸੇ ਵਜੋਂ ਜਮ੍ਹਾਂ ਕਰਵਾਏ ਗਏ ਫਾਰਮਾਂ ਦੀ ਪੜਤਾਲ ਲਈ ਫੀਲਡ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ.ਅੰਜੁਮਨ ਭਾਸਕਰ ਅਤੇ ਸਮੂਹ ਡੀ.ਐਫ.ਐਸ.ਸੀਜ਼ ਹਾਜ਼ਰ ਸਨ।

The post ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • kharif-marketing
  • kharif-marketing-season
  • kharif-session
  • lal-chand-kataruchak
  • latest-news
  • news
  • punjab-farmers
  • punjab-mandi-board
  • punjab-news
  • the-unmute-breaking-news

ਵਿੱਤ ਮੰਤਰੀ ਹਰਪਾਲ ਚੀਮਾ 50,000 ਕਰੋੜ ਰੁਪਏ ਦੇ ਕਰਜੇ ਦਾ ਮੰਤਵ ਦੱਸਣ 'ਚ ਅਸਫਲ ਰਹੇ: ਡਾ. ਦਲਜੀਤ ਸਿੰਘ ਚੀਮਾ

Wednesday 27 September 2023 01:34 PM UTC+00 | Tags: aam-aadmi-party breaking-news cm-bhagwant-mann dr-daljit-singh-cheema harpal-singh-cheema news punjab punjab-finance-minister the-unmute-breaking-news

ਰੂਪਨਗਰ, 27 ਸਤੰਬਰ 2023: ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਆਖਿਆ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਹ ਸਪੱਸ਼ਟ ਕਰਨ ਵਿੱਚ ਅਸਫਲ ਰਹੇ ਹਨ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ 50,000 ਕਰੋੜ ਰੁਪਏ ਦਾ ਕਰਜਾ ਕਿਸ ਮੰਤਵ ਲਈ ਲਿਆ ਗਿਆ ਹੈ। ਅੱਜ ਇੱਥੇ ਰੂਪਨਗਰ ਪ੍ਰੈੱਸ ਕਲੱਬ ਵੱਲੋਂ ਕਾਰਵਾਈ 'ਮੀਟ ਦਿ ਪ੍ਰੈਸ' ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਮਾੜੀ ਵਿੱਤੀ ਹਾਲਤ ਸਾਰੇ ਮਾਪਦੰਡਾਂ 'ਤੇ ਖਰੀ ਨਹੀਂ ਉਤਰ ਰਹੀ।

ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਕੇਵਲ ਕਰਜੇ ਨਾਲ ਦੇਣਦਾਰੀਆਂ ਅਦਾ ਕਰਨ ਸਬੰਧੀ ਸਪਸ਼ਟੀਕਰਨ ਦੇਣ ਨਾਲ ਗੱਲ ਨਹੀਂ ਬਣਦੀ ਕਿਉਂਕਿ ਪਿਛਲੀਆਂ ਸਰਕਾਰਾਂ ਵੱਲੋਂ ਵੀ ਦੇਣਦਾਰੀਆਂ ਅਦਾ ਕੀਤੀਆਂ ਜਾਂਦੀਆਂ ਰਹੀਆਂ ਹਨ ਪਰੰਤੂ ਆਮ ਆਦਮੀ ਪਾਰਟੀ ਦੀ ਨੇ ਭ੍ਰਿਸ਼ਟਾਚਾਰ ਖਤਮ ਕਰਕੇ 36,000 ਕਰੋੜ ਰੁਪਏ ਅਤੇ ਰੇਤੇ ਤੋਂ 20,000 ਕਰੋੜ ਰੁਪਏ ਦੀ ਵਾਧੂ ਆਮਦਨ ਪੈਦਾ ਕਰਨ ਦਾ ਜੋ ਵਾਅਦਾ ਕੀਤਾ ਸੀ,ਉਸ ਪੈਸਾ ਕਿੱਥੇ ਗਿਆ? ਡਾ.ਚੀਮਾ ਕਿਹਾ ਕਿ 750 ਕਰੋੜ ਰੁੁਪਏ ਦੀ ਇਸ਼ਤਿਹਾਰਬਾਜੀ,ਸੁਰੱਖਿਆ ਆਦਿ ਤੇ ਫਜ਼ੂਲ ਖਰਚੀ ਕੀਤੀ ਜਾ ਰਹੀ ਹੈ ਅਤੇ ਇਸ ਪੈਸੇ ਕਿਸੇ ਇੱਕ ਵਰਗ ਨੂੰ ਸਬਸਿਡੀ ਦਿੱਤੀ ਜਾ ਸਕਦੀ ਹੈ।

ਉਨ੍ਹਾਂ (Dr. Daljit Singh Cheem) ਆਖਿਆ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਖਤਮ ਕਰਨ ਦੇ ਦਮਗਜੇ ਤਾਂ ਮਾਰ ਰਹੀ ਹੈ ਪਰੰਤੂ ਜਿਸ ਲੋਕਪਾਲ ਦੇ ਜਿਸ ਮੁੱਦੇ ਨੂੰ ਲੈ ਕੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਅੰਦੋਲਨ ਕੀਤਾ ਸੀ ਉਸ ਨੂੰ ਆਮ ਆਦਮੀ ਪਾਰਟੀ ਨਾ ਤਾਂ ਦਿੱਲੀ ਵਿੱਚ ਅਤੇ ਨਾ ਹੀ ਪੰਜਾਬ ਵਿੱਚ ਅਜੇ ਤੱਕ ਸਥਾਪਿਤ ਕਰ ਸਕੇ ਸਗੋ ਇਸ ਦੇ ਉਲਟ ਦਿੱਲੀ ਵਿੱਚ ਪਾਰਟੀ ਦੇ ਕੁੱਝ ਆਗੂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਜੇਲ੍ਹਾਂ ਅੰਦਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਕੋਹੜ ਨੂੰ ਦੂਰ ਕਰਨ ਅਤੇ ਲੋਕਾਂ ਦੀ ਉਮੀਦਾਂ ਪੂਰੀਆਂ ਕਰਨ ਵਿੱਚ ਅਸਫਲ ਰਹੀ ਹੈ ਅਤੇ ਰਾਜ ਅੰਦਰ ਵਿਕਾਸ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਫੈਸਲੇ ਦਿੱਲੀ ਤੋਂ ਹੋ ਰਹੇ ਹਨ ਜੋ ਕਿ ਪੰਜਾਬ ਲਈ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਹੋਈ ਉੱਤਰ ਖੇਤਰੀ ਪ੍ਰੀਸ਼ਦ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਲਈ ਕੁੱਝ ਪ੍ਰਾਪਤ ਕਰਨ ਵਿੱਚ ਅਸਫਲ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਡਾ. ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਇੱਕ ਮੌਕਾਪ੍ਰਸਤ ਗਠਜੋੜ ਹੈ।

ਭਾਰਤ ਅਤੇ ਕਨੇਡਾ ਦਰਮਿਆਨ ਪੈਦਾ ਹੋਏ ਤਣਾਅ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਡਾ. ਚੀਮਾ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਪਸੀ ਵਿਵਾਦ ਮਿਲ ਬੈਠ ਕੇ ਸੁਲਝਾ ਲੈਣਾ ਚਾਹੀਦਾ ਹੈ ਕਿਉਂਕਿ ਇਸ ਤਣਾਅ ਕਾਰਨ ਬਹੁਤਾ ਪੰਜਾਬ ਦੇ ਲੋਕ ਹੀ ਪਿਸਣਗੇ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ,ਨਗਰ ਕੌਂਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ,ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੈਣੀ,ਐਡਵੋਕੇਟ ਰਾਜੀਵ ਸ਼ਰਮਾ,ਬਲਜਿੰਦਰ ਸਿੰਘ ਮਿੱਠੂ,ਮੋਹਨ ਸਿੰਘ ਮੁਹੰਮਦੀਪੁਰ,ਸਵਰਣ ਸਿੰਘ ਬੋਬੀ ਬਹਾਦਰਪੁਰ ਆਦਿ ਵੀ ਮੌਜੂਦ ਸਨ।

The post ਵਿੱਤ ਮੰਤਰੀ ਹਰਪਾਲ ਚੀਮਾ 50,000 ਕਰੋੜ ਰੁਪਏ ਦੇ ਕਰਜੇ ਦਾ ਮੰਤਵ ਦੱਸਣ ‘ਚ ਅਸਫਲ ਰਹੇ: ਡਾ. ਦਲਜੀਤ ਸਿੰਘ ਚੀਮਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dr-daljit-singh-cheema
  • harpal-singh-cheema
  • news
  • punjab
  • punjab-finance-minister
  • the-unmute-breaking-news

ਵਕੀਲ 'ਤੇ ਕਥਿਤ ਅਣਮਨੁੱਖੀ ਤਸ਼ੱਦਦ ਮਾਮਲੇ 'ਚ ਇੰਸਪੈਕਟਰ ਰਮਨ ਕੁਮਾਰ ਕੰਬੋਜ ਸਣੇ 3 ਗ੍ਰਿਫਤਾਰ

Wednesday 27 September 2023 01:58 PM UTC+00 | Tags: breaking-news inspector-raman-kumar latest-news lawyer-virinder-singh news punjab-news sri-muktsar-sahib-police

ਚੰਡੀਗੜ੍ਹ, 27 ਸਤੰਬਰ 2023: ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਵਰਿੰਦਰ ਸਿੰਘ ‘ਤੇ ਕਥਿਤ ਅਣਮਨੁੱਖੀ ਤਸ਼ੱਦਦ ਦੇ ਮਾਮਲੇ ‘ਚ ਰਮਨਦੀਪ ਸਿੰਘ ਭੁੱਲਰ ਐਸ.ਪੀ. (ਇਨਵੈਸਟੀਗੇਸ਼ਨ), ਇੰਸਪੈਕਟਰ ਰਮਨ ਕੁਮਾਰ ਕੰਬੋਜ ਇੰਚਾਰਜ ਸੀ. ਆਈ. ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਅਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਸੀ.ਆਈ.ਏ. ਸਟਾਫ ਸ੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸਦੇ ਨਾਲ ਹੀ ਇਸ ਮਾਮਲੇ ਸੰਬੰਧੀ ਇੱਕ ਸਿੱਟ ਦਾ ਗਠਨ ਕੀਤਾ ਗਿਆ ਹੈ, ਜੋ ਪੂਰੇ ਮਾਮਲੇ ਦੀ ਪੜਤਾਲ ਕਰੇਗੀ। ਚਾਰ ਅਧਿਕਾਰੀਆਂ ਦੀ ਬਣਾਈ ਸਿੱਟ ਦੇ ਮੁਖੀ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ. ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਬਣਾਇਆ ਗਿਆ ਹੈ।

 

The post ਵਕੀਲ ‘ਤੇ ਕਥਿਤ ਅਣਮਨੁੱਖੀ ਤਸ਼ੱਦਦ ਮਾਮਲੇ ‘ਚ ਇੰਸਪੈਕਟਰ ਰਮਨ ਕੁਮਾਰ ਕੰਬੋਜ ਸਣੇ 3 ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • inspector-raman-kumar
  • latest-news
  • lawyer-virinder-singh
  • news
  • punjab-news
  • sri-muktsar-sahib-police

ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਜਲਦ ਸ਼ੁਰੂ ਹੋਵੇਗੀ ਲਿਵਰ ਟਰਾਂਸਪਲਾਂਟ ਦੀ ਸਹੂਲਤ

Wednesday 27 September 2023 02:04 PM UTC+00 | Tags: aam-aadmi-party breaking-news cm-bhagwant-mann latest-news liver-transplant news punjab punjab-institute-of-liver the-unmute-breaking-news the-unmute-latest-news

ਚੰਡੀਗੜ੍ਹ, 27 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਦੱਸਿਆ ਕਿ ਜਲਦ ਹੀ ਲੋਕ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.) ਵਿਖੇ ਲਿਵਰ ਟਰਾਂਸਪਲਾਂਟ (LIVER TRANSPLANT) ਦੀ ਸਹੂਲਤ ਸਮੇਤ ਜਿਗਰ ਅਤੇ ਬਿਲੀਅਰੀ ਦੀਆਂ ਬਿਮਾਰੀਆਂ ਸਬੰਧੀ ਆਲਾ ਦਰਜੇ ਦੀਆਂ ਸਿਹਤ ਸੇਵਾਵਾਂ ਦਾ ਲਾਭ ਉਠਾ ਸਕਣਗੇ।

ਸਿਹਤ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੀ.ਆਈ.ਐਲ.ਬੀ.ਐਸ. ਦੇ ਗਵਰਨਿੰਗ ਬੋਰਡ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੀ.ਆਈ.ਐਲ.ਬੀ.ਐਸ. ਵਿਖੇ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਪ੍ਰਬੰਧਨ ਸਹੂਲਤ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਸੰਸਥਾ ਲਈ ਆਧੁਨਿਕ ਉਪਕਰਨ ਖਰੀਦਣ ਵਾਸਤੇ ਪਹਿਲੀ ਕਿਸ਼ਤ ਵਜੋਂ 25 ਕਰੋੜ ਰੁਪਏ ਦੀ ਗਰਾਂਟ ਪਹਿਲਾਂ ਹੀ ਜਾਰੀ ਕਰ ਦਿੱਤੀ ਹੈ।

ਇਹ ਜਾਣਕਾਰੀ ਦਿੰਦਿਆਂ ਕਿ ਇਸ ਵੱਕਾਰੀ ਸੰਸਥਾ ਵਿੱਚ ਆਊਟਪੇਸ਼ੈਂਟ ਡਿਪਾਰਟਮੈਂਟ (ਓ.ਪੀ.ਡੀ.) ਸੇਵਾਵਾਂ ਪਹਿਲਾਂ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ ਹੈ ਕਿਉਂਕਿ ਅਤਿ-ਆਧੁਨਿਕ ਉਪਕਰਨ ਖਰੀਦਣ ਦੀ ਪ੍ਰਕਿਰਿਆ ਦੇ ਨਾਲ-ਨਾਲ ਸੁਪਰ-ਸਪੈਸ਼ਲਿਸਟ ਡਾਕਟਰਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ ਨੂੰ ਭਰਤੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਗੰਭੀਰ ਹੈਪੇਟਾਈਟਸ, ਸਿਰੋਸਿਸ, ਲਿਵਰ ਕੈਂਸਰ, ਅਲਕੋਹਲਿਕ ਲਿਵਰ ਡਿਸੀਜ਼, ਜਲਣ, ਲਿਵਰ ਦੇ ਵੇਨਸ ਅਤੇ ਵਿਸ਼ੇਸ਼ ਵਿਕਾਰ ਜਿਵੇਂ ਕਿ ਗਾਲ ਬਲੈਡਰ ਅਤੇ ਬਿਲੀਅਰੀ ਡਿਸੀਜ਼ ਅਤੇ ਬੱਚਿਆਂ ਤੇ ਬਾਲਗਾਂ ਵਿੱਚ ਲਿਵਰ ਅਤੇ ਬਿਲੀਅਰੀ ਦੇ ਵਿਸ਼ੇਸ਼ ਵਿਕਾਰਾਂ ਸਮੇਤ ਵੱਖ-ਵੱਖ ਤਰ੍ਹਾਂ ਦੀਆਂ ਜਿਗਰ ਦੀਆਂ ਬਿਮਾਰੀਆਂ ਵਾਲੇ ਮਰੀਜ਼ ਇਸ ਸੰਸਥਾ ਵਿੱਚ ਇਲਾਜ ਸੇਵਾਵਾਂ ਦਾ ਲਾਭ ਲੈ ਸਕਣਗੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਲਦੀ ਹੀ ਲੋਕ ਇਸ ਇੰਸਟੀਚਿਊਟ, ਜੋ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ 'ਤੇ ਸਥਾਪਿਤ ਕੀਤਾ ਜਾ ਰਿਹਾ ਹੈ, ਵਿੱਚ ਲਿਵਰ ਟਰਾਂਸਪਲਾਂਟ (LIVER TRANSPLANT)ਸਹੂਲਤ ਦਾ ਲਾਭ ਵੀ ਉਠਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਜਿਗਰ ਅਤੇ ਬਿਲੀਅਰੀ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਆਲਾ ਦਰਜੇ ਦੀਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵਾਲਾ ਇਹ ਦੂਜਾ ਸਰਕਾਰੀ ਸੁਪਰ-ਸਪੈਸ਼ਲਿਟੀ ਇੰਸਟੀਚਿਊਟ ਹੋਵੇਗਾ।

ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸਿਹਤ ਡਾ. ਕਾਰਥਿਕ ਅਡਾਪਾ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਪੀ.ਆਈ.ਐਲ.ਬੀ.ਐਸ. ਡਾ. ਵਰਿੰਦਰ ਸਿੰਘ ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਹਾਜ਼ਰ ਸਨ।

The post ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਜਲਦ ਸ਼ੁਰੂ ਹੋਵੇਗੀ ਲਿਵਰ ਟਰਾਂਸਪਲਾਂਟ ਦੀ ਸਹੂਲਤ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • liver-transplant
  • news
  • punjab
  • punjab-institute-of-liver
  • the-unmute-breaking-news
  • the-unmute-latest-news

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸੰਬੰਧੀ ਟੀਰਚਜ਼ ਟਰੇਨਿੰਗ ਪ੍ਰੋਗਰਾਮ ਕਰਵਾਇਆ

Wednesday 27 September 2023 02:08 PM UTC+00 | Tags: breaking-news business-blasters-program latest-news news punjab punjab-government punjab-school-education-department the-unmute-breaking-news

ਚੰਡੀਗੜ੍ਹ, 27 ਸਤੰਬਰ 2023: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ (BUSINESS BLASTERS PROGRAM) ਸਬੰਧੀ ਦੋ-ਰੋਜ਼ਾ ਟੀਰਚਜ਼ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਸੂਬੇ ਦੇ 23 ਜ਼ਿਲ੍ਹਿਆਂ ਦੇ 2,000 ਸਕੂਲਾਂ ਦੇ ਲਗਭਗ 7,000 ਅਧਿਆਪਕਾਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਸਮੱਸਿਆਵਾਂ ਦੇ ਹੱਲ, ਟੀਮ ਵਰਕ, ਗੱਲਬਾਤ, ਖੋਜਾਂ, ਅਤੇ ਹੋਰ ਉੱਦਮੀ ਹੁਨਰਾਂ ਸਮੇਤ ਵੱਖ-ਵੱਖ ਪਹਿਲੂ ਸ਼ਾਮਲ ਸਨ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਵਿੱਚ ਪ੍ਰੇਰਣਾ, ਟੀਮ ਵਰਕ, ਅਤੇ ਅਸਲ ਪ੍ਰਸਥਿਤੀਆਂ ‘ਤੇ ਕੇਂਦ੍ਰਿਤ ਵਿਸ਼ੇਸ਼ ਸੈਸ਼ਨ ਵੀ ਕਰਵਾਏ ਗਏ। ਓਰੀਐਂਟੇਸ਼ਨ, ਕਰੀਕੁਲਮ ਐਕਸਪੋਜ਼ਰ, ਰੋਲ-ਪਲੇਅ, ਅਤੇ ਕਲੈਰੀਫਾਇੰਗ ਰੋਲਸ ਅਤੇ ਜ਼ਿੰਮੇਵਾਰੀਆਂ ਇਸ ਸਿਖਲਾਈ ਪ੍ਰੋਗਰਾਮ ਦੇ ਮੁੱਖ ਹਿੱਸੇ ਸਨ। ਅਧਿਆਪਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਇਹ ਪ੍ਰੋਗਰਾਮ ਜੋਸ਼ ਅਤੇ ਉਤਸ਼ਾਹ ਨਾਲ ਭਰ ਗਿਆ।

ਬੁਲਾਰੇ ਨੇ ਦੱਸਿਆ ਕਿ ਬਿਜ਼ਨਸ ਬਲਾਸਟਰਜ਼ (BUSINESS BLASTERS PROGRAM) ‘ਪੰਜਾਬ ਯੰਗ ਐਂਟਰਪ੍ਰੀਨਿਓਰਜ਼ ਪ੍ਰੋਗਰਾਮ ਸਕੀਮ’ ਤਹਿਤ ਇੱਕ ਪ੍ਰਮੁੱਖ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਸੂਬੇ ਭਰ ਦੇ 2,000 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹ ਰਹੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਉੱਦਮੀ ਵਿਚਾਰਧਾਰਾ ਪੈਦਾ ਕਰਨਾ ਹੈ। ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ 21ਵੀਂ ਸਦੀ ਦੇ ਨਵੀਨਤਮ ਹੁਨਰ ਪੈਦਾ ਕਰਦਾ ਹੈ ਤਾਂ ਜੋ ਉਹ ਅਜੋਕੇ ਸਮੇਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰੋਗਰਾਮ ਤਜ਼ਰਬੇ ਅਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਦਾ ਹੈ ਤਾਂ ਜੋ ਵਿਦਿਆਰਥੀਆਂ ਅੰਦਰ ਉੱਦਮੀ ਮਾਨਸਿਕਤਾ ਪੈਦਾ ਕੀਤੀ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਵਿਹਾਰਕ ਵਪਾਰਕ ਜਾਂ ਸਮਾਜਿਕ ਵਿਚਾਰਾਂ ਦੇ ਨਾਲ-ਨਾਲ ਲੋੜੀਂਦੇ ਗੁਣਾਂ ਜਿਵੇਂ ਮੌਕਿਆਂ ਦੀ ਪਛਾਣ ਕਰਨ, ਜੋਖਮ ਲੈਣ, ਸਹਿਯੋਗ ਅਤੇ ਲਚਕੀਲੇਪਨ ਨੂੰ ਵਿਕਸਤ ਕਰਨ ਦੇ ਸਮਰੱਥ ਬਣਾਇਆ ਜਾ ਸਕੇ।

ਬੁਲਾਰੇ ਨੇ ਦੱਸਿਆ ਕਿ ਉੱਦਮੀ ਮਾਨਸਿਕਤਾ ਅਤੇ ਆਧੁਨਿਕ ਹੁਨਰ ਵਿਕਸਿਤ ਕਰਕੇ ਇਹ ਬਿਜ਼ਨਸ ਬਲਾਸਟਰ ਪ੍ਰੋਗਰਾਮ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬੇਰੁਜ਼ਗਾਰੀ, ਨਸ਼ਾਖੋਰੀ ਅਤੇ ਪਰਵਾਸ ਵਰਗੀਆਂ ਚੁਣੌਤੀਆਂ ਨਾਲ ਬਿਹਤਰ ਢੰਗ ਨਾਲ ਨਜਿੱਠਣ ਦੇ ਯੋਗ ਬਣਾ ਸਕਦੀ ਹੈ ਕਿਉਂਕਿ ਇਹ ਨਾ ਸਿਰਫ਼ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਲਈ ਦ੍ਰਿਸ਼ਟੀ ਅਤੇ ਉਦੇਸ਼ ਪ੍ਰਦਾਨ ਕਰੇਗਾ, ਸਗੋਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਛੁਪੀਆਂ ਸਮਰੱਥਾਵਾਂ ਬਾਰੇ ਜਾਣੂ ਕਰਵਾ ਕੇ ਸਫਲਤਾ ਦਾ ਰਾਹ ਦਿਖਾਏਗਾ।

ਸ਼ੁਰੂਆਤੀ ਪੜਾਅ ਵਿੱਚ ਬਿਜ਼ਨਸ ਬਲਾਸਟਰ ਪ੍ਰੋਗਰਾਮ ਨੂੰ ਨਵੰਬਰ 2022 ਵਿੱਚ ਸੂਬੇ ਦੇ 9 ਜ਼ਿਲ੍ਹਿਆਂ ਦੇ 32 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਇੱਕ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਸੀ। ਇਸ ਦੌਰਾਨ ਇਸ ਪ੍ਰੋਗਰਾਮ ਵਿੱਚ 11ਵੀਂ ਜਮਾਤ ਦੇ 11,000 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਨ੍ਹਾਂ ਵਿੱਚੋਂ 3000 ਤੋਂ ਵੱਧ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਚਾਰਾਂ ਨੂੰ ਅਸਲ ਪ੍ਰਸਿਤੀਆਂ ਵਿੱਚ ਅਜ਼ਮਾਉਣ ਲਈ ਸੀਡ ਮਨੀ ਵਜੋਂ ਪ੍ਰਤੀ ਵਿਦਿਆਰਥੀ 2000 ਰੁਪਏ ਦਿੱਤੇ ਗਏ। ਇਸ ਪਾਇਲਟ ਪ੍ਰੋਗਰਾਮ ਦੀ ਸਫ਼ਲਤਾ ਨੂੰ ਵੇਖਦਿਆਂ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਹ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

The post ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸੰਬੰਧੀ ਟੀਰਚਜ਼ ਟਰੇਨਿੰਗ ਪ੍ਰੋਗਰਾਮ ਕਰਵਾਇਆ appeared first on TheUnmute.com - Punjabi News.

Tags:
  • breaking-news
  • business-blasters-program
  • latest-news
  • news
  • punjab
  • punjab-government
  • punjab-school-education-department
  • the-unmute-breaking-news

ਗੋਇੰਦਵਾਲ ਸਾਹਿਬ, 27 ਸਤੰਬਰ 2023: ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਦਾ ਰਿਸਤੇਦਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਜਾਇਜ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ | ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ 9 ਟਿੱਪਰ ਮੌਕੇ ਤੋ ਬਰਾਮਦ ਕੀਤੇ ਹਨ। ਜਾਣਾਕਰੀ ਮੁਤਾਬਕ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਜੀਜਾ ਨਿਸ਼ਾਨ ਸਿੰਘ ‘ਤੇ ਨਜਾਇਜ ਮਾਈਨਿੰਗ ਦੇ ਦੋਸ਼ ਲੱਗੇ ਹਨ |

ਜਾਣਾਕਰੀ ਦਿੰਦੇ ਹੋਏ ਥਾਣਾ ਮੁਖੀ ਗੋਇੰਦਵਾਲ ਸਾਹਿਬ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸਤ ਦੇ ਸੰਬੰਧ ਵਿੱਚ ਜਾਮਾਰਾਹ ਵਿਖੇ ਮੌਜੂਦ ਸੀ | ਜਿਸ ਦੌਰਾਨ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਲੱਖਣ ਸਿੰਘ ਸਾਬਕਾ ਸਰਪੰਚ ਭੈਲ ਢਾਏ ਵਾਲਾ ਆਪਣੀ ਜਮੀਨ ਵਿਚ ਨਜਾਇਜ਼ ਮਾਇਨਿੰਗ ਕਰਵਾ ਰਿਹਾ ਹੈ ਅਤੇ ਭੈਲ ਢਾਏ ਵਾਲਾ ਦੇ ਮੰਡ ਖੇਤਰ ਵਿੱਚੋ ਪਹਿਲਾ ਵੀ ਰੇਤ ਦੇ ਟਿੱਪਰ ਭਰਦੇ ਹਨ ਅਤੇ ਅੱਜ ਫਿਰ ਰੇਤ ਭਰੀ ਜਾ ਰਹੀ ਹੈ |

ਜਿਸਦੇ ਕਰਵਾਈ ਕਰਦੇ ਹੋਏ ਪੁਲਿਸ ਪਾਰਟੀ ਵੱਲੋਂ ਮੌਕੇ ‘ਤੇ ਕਾਰਵਾਈ ਕਰਦੇ ਹੋਏ 9 ਟਿੱਪਰ ਕਾਬੂ ਕਰ ਲਏ | ਓਥੇ ਹੀ ਇਨੋਵਾ ਗੱਡੀ ਸਵਾਰ ਨਿਸ਼ਾਨ ਸਿੰਘ ਜੋ ਕਿ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਜੀਜਾ ਹੈ, ਉਸਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਮੁਤਾਬਕ ਨਿਸ਼ਾਨ ਸਿੰਘ ਦੀ ਦੇਖ ਰੇਖ ਹੇਠ ਉਕਤ ਨਜਾਇਜ਼ ਮਾਇਨਿੰਗ ਦਾ ਕੰਮ ਚੱਲ ਰਿਹਾ ਸੀ । ਗੁਰਦਿਆਲ ਸਿੰਘ ਵਾਸੀ ਭੈਲ ਢਾਏ ਵਾਲਾ ਦੇ ਇਲਾਵਾ ਦੋ ਮੋਟਰਸਾਇਕਲ ਜਿਸ ਵਿੱਚੋ ਇਕ ਨੂੰ ਗੁਰਪ੍ਰੀਤ ਸਿੰਘ ਵਾਸੀ ਭੈਲ ਢਾਏ ਵਾਲਾ ਚਲਾ ਰਿਹਾ ਸੀ ਅਤੇ ਇਕ ਬਿਨਾ ਨੰਬਰੀ ਮੋਟਰ ਸਾਇਕਲ ਬਰਾਮਦ ਕੀਤਾ ਹੈ ।

ਜਦਕਿ ਇਕ ਟਿੱਪਰ ਡਰਾਈਵਰ ਅਤੇ ਬਿਨਾ ਨੰਬਰੀ ਮੋਟਰ ਸਾਈਕਲ ਚਾਲਕ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਰਹੇ । ਜਿਨੂੰ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈਂ। ਗ੍ਰਿਫਤਾਰ ਕੀਤੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਕਤ ਨਜਾਇਜ਼ ਮਾਇਨਿੰਗ ਦੇ ਧੰਦੇ ਦੇ ਸਰਪਰਸਤ ਨੂੰ ਕਾਬੂ ਕਰਨ ਲਈ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਦੂਜੇ ਪਾਸੇ ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਦਾ ਕਹਿਣਾ ਹੈ ਕਿ ਉਨ੍ਹਾ ਦੇ ਰਿਸ਼ਤੇਦਾਰ ‘ਤੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ | ਜਿਕਰਯੋਗ ਹੈ ਕਿ ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਸ਼ੋਸ਼ਲ ਮੀਡਿਆ ‘ਤੇ ਪੋਸਟ ਸਾਂਝੀ ਕਰਦਿਆਂ ਤਰਨਤਾਰਨ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ 'ਤੇ ਵੱਡੇ ਦੋਸ਼ ਲਗਾਏ ਹਨ। ਜਿਸ ਵਿਚ ਉਨ੍ਹਾਂ ਦੋਸ਼ ਲਗਾਉਂਦੇ ਹੋਏ ਆਪਣੀ ਸਕਿਓਰਿਟੀ ਤਕ ਵਾਪਸ ਕਰਨ ਦੀ ਗੱਲ ਆਖੀ ਹੈ। ਲਾਲਪੁਰਾ ਨੇ ਕਿਹਾ ਕਿ 'ਐੱਸ . ਐੱਸ . ਪੀ ਮੈਂ ਤੇ ਕਿਹਾ ਸੀ ਕਿ ਤੂੰ ਬੱਸ ਚੋਰਾਂ ਨਾਲ ਹੀ ਰਲਿਆ ਹੋਇਆ ਹੈ ਪਰ ਹੁਣ ਪਤਾ ਲਗਾ ਤੂੰ ਕਾਇਰ ਵੀ ਹੈ। ਬਾਕੀ ਐੱਸ. ਐੱਸ. ਪੀ ਤੂੰ ਰਾਤ ਜੋ ਪੁਲਸ ਵਾਲੇ ਫੀਲੇ ਭੇਜੇ ਸੀ ਉਨ੍ਹਾਂ ਜੋ ਮੇਰੇ ਰਿਸ਼ਤੇਦਾਰ ਨਾਲ ਕੀਤਾ, ਉਸ ਦੇ ਜਵਾਬ ਦੀ ਉਡੀਕ ਕਰੋ। ਬਾਕੀ ਤੂੰ ਜੋ ਸੀ. ਆਈ. ਏ ਵਾਲਿਆਂ ਕੋਲੋਂ ਰਾਤ ਸੁਨੇਹਾ ਭੇਜਿਆ ਕਿ ਜੇ ਗੈਂਗਸਟਰ ਕਾਰਵਾਈ ਕਰਨ ਐੱਮ. ਐੱਲ. ਏ. 'ਤੇ ਕਈ ਪਰਿਵਾਰ ਤਬਾਹ ਹੋ ਜਾਂਦੇ। ਮੈਨੂੰ ਸਵਿਕਾਰ ਹੈ, ਮੈਂ ਆਪਣੀ ਪੁਲਸ ਸਕਿਓਰਿਰਟੀ ਤੈਨੂ ਵਾਪਸ ਭੇਜ ਰਿਹਾ ਹਾਂ।

ਤੇਰੇ ਕੋਲ ਖੁੱਲ੍ਹਾ ਸਮਾਂ ਤੂੰ ਜੋ ਮੈਨੂੰ ਕਰਵਾਉਣਾ ਕਰਵਾ ਲੈ। ਬਾਕੀ ਪਰਿਵਾਰ ਸਭ ਦੇ ਬਰਾਬਰ ਹਨ। ਰਾਤ ਤੇਰਾ ਸੀ .ਆਈ . ਏ ਵਾਲਾ ਰੱਜਿਆ ਕਹਿੰਦਾ ਰਿਹਾ ਉਥੇ ਕਿ ਮੈਂ 25 ਲੱਖ ਮਹੀਨਾ ਐੱਸ. ਐੱਸ. ਪੀ. ਨੂੰ ਦਿੰਦਾ ਹਾਂ ਤਾਂ ਹੀ ਮੈਂ ਕਹਾਂ ਐਡਾ ਵੱਡਾ ਨਸ਼ੇੜੀ ਤੂੰ ਸੀ. ਆਈ. ਏ. ਦੀ ਕੁਰਸੀ 'ਤੇ ਕਿਉਂ ਰੱਖਿਆ ਹੈ।

ਬਾਕੀ ਤੁਸੀਂ ਜੋ ਕੁੱਟ-ਕੁੱਟ ਕਹਿੰਦੇ ਰਹੇ ਕਿ ਐੱਮ. ਐੱਲ. ਏ. ਦਾ ਨਾਮ ਲੈ, ਤੁਹਾਡੀ ਉਹ ਕਰਤੂਤ ਵੀ ਮੇਰੇ ਕੋਲ ਆ ਗਈ ਹੈ। ਤੇਰੇ ਵੱਲੋਂ ਮੇਰੇ ਰਿਸ਼ਤੇਦਾਰ ਤੇ ਕੀਤੇ ਝੂਠੇ ਪਰਚੇ ਦਾ ਮੈਂ ਸਵਾਗਤ ਕਰਦਾਂ ਹਾਂ। ਉਹ ਬੁਜ਼ਦਿਲ ਹੁੰਦਾ ਹੈ ਜੋ ਆਪਣੀ ਦੁਸ਼ਮਣੀ ਕਿਸੇ ਹੋਰ ਨਾਲ ਕੱਢੇ। ਤੂੰ ਆਪਣੀ ਵਰਦੀ ਪਾਸੇ ਰੱਖ ਤੇ ਮੈਂ ਆਪਣੀ ਵਿਧਾਇਕ ਦੀ ਕੁਰਸੀ ਪਾਸੇ ਰੱਖਦਾ, ਫਿਰ ਦੇਖਦੇ। ਬਾਕੀ ਮੈਂ ਅੱਜ ਵੀ ਕਹਿੰਦਾ ਤਰਨਤਾਰਨ ਪੁਲਸ ਵਿਚ ਪਿਛਲੇ ਕਈ ਸਾਲਾਂ ਤੋਂ ਹੀ ਬਿਨਾਂ ਪੈਸੇ ਕੰਮ ਨਹੀ ਹੁੰਦਾ ਪਰ ਅਸੀਂ ਕਰਵਾਉਣਾ।'

The post ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਰਿਸ਼ਤੇਦਾਰ ਨਜਾਇਜ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • illegal-mining-case
  • mla-manjinder-singh-lalpura
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form