TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਦੀ ਨਿਖੇਧੀ Thursday 28 September 2023 05:50 AM UTC+00 | Tags: breaking-news jalalabad jalalabad-police news punjab-breaking punjab-congress sukhpal-singh-khaira ਚੰਡੀਗੜ੍ਹ, 28 ਸਤੰਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ | ਰਾਜਾ ਵੜਿੰਗ ਨੇ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਜੰਗਲ ਰਾਜ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਖੜਗੇ ਨੇ ਸਵੇਰੇ ਮੈਨੂੰ ਫ਼ੋਨ ਕਰਕੇ ਖਹਿਰਾ ਲਈ ਲੜਨ ਲਈ ਕਿਹਾ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸਵੇਰੇ ਕਰੀਬ 5 ਵਜੇ ਚੰਡੀਗੜ੍ਹ ਦੇ ਸੈਕਟਰ-5 ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ । ਪੁਲਿਸ ਮੁਤਾਬਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਨਸ਼ਾ ਤਸਕਰੀ ਨੈਟਵਰਕ ਤੇ ਮਨੀ ਲਾਂਡਰਿੰਗ ਮਾਮਲੇ ਵਿਚ ਕਥਿਤ ਸ਼ਮੂਲੀਅਤ ਲਈ ਹਿਰਾਸਤ ‘ਚ ਲਿਆ ਗਿਆ ਹੈ।ਮਾਰਚ 2015 ਵਿੱਚ ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡਰੱਗਜ਼ ਦਾ ਕੇਸ ਦਰਜ ਹੋਇਆ ਸੀ ਅਤੇ ਦੋ ਕੇਸਾਂ ਦਾ ਜੋ ਕਿ ਫਾਜ਼ਿਲਕਾ ਦੀ ਸਰਹੱਦ ਪਾਰੋਂ ਨਸ਼ਾ ਸਮਗਲਿੰਗ ਨੈਟਵਰਕ, ਹੈਰੋਇਨ, ਸੋਨੇ ਦੇ ਬਿਸਕੁੱਟ, ਹਥਿਆਰ, ਅਸਲਾ ਤੇ ਪਾਕਿਸਤਾਨੀ ਸਿਮ ਕਾਰਡ ਆਦਿ ਨਾਲ ਸਬੰਧਤ ਹਨ। ਸੁਖਪਾਲ ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਜੋਗਾ ਸਿੰਘ, ਨਿੱਜੀ ਸਹਾਇਕ ਮਨੀਸ਼, ਪਿੰਡ ਬਾਠ (ਜਲੰਧਰ) ਦਾ ਇੱਕ ਵਿਅਕਤੀ, ਐਨਆਰਆਈ ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਬਾਜਵਾ ਕਲਾਂ ਪਿੰਡ (ਜਲੰਧਰ) ਦੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। The post ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਦੀ ਨਿਖੇਧੀ appeared first on TheUnmute.com - Punjabi News. Tags:
|
ਪਤੀ-ਪਤਨੀ ਹਿਮਾਂਸ਼ੀ ਤੇ ਕੁਨਾਲ ਮਿਗਲਾਨੀ ਇਕੱਠਿਆਂ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ Thursday 28 September 2023 05:58 AM UTC+00 | Tags: breaking-news canada-spouse-visa kaur-immigration moga news spouse-visa visa ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ ਮੋਗਾ, 28 ਸਤੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਮੋਗੇ ਦੇ ਰਹਿਣ ਵਾਲੇ ਪਤੀ-ਪਤਨੀ ਹਿਮਾਂਸ਼ੀ ਤੇ ਕੁਨਾਲ ਮਿਗਲਾਨੀ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ (spouse visa) 34 ਦਿਨਾਂ 'ਚ ਲਗਵਾ ਕੇ ਦਿੱਤਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਹਿਮਾਂਸ਼ੀ ਤੇ ਕੁਨਾਲ ਮਿਗਲਾਨੀ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ ਤਾਂ ਉਹ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਦੋਨਾਂ ਇਕੱਠਿਆਂ ਦੀ ਫਾਈਲ 12 ਅਗਸਤ 2023 ਨੂੰ ਲਗਾਈ ਤੇ 15 ਸਤੰਬਰ 2023 ਨੂੰ ਵੀਜ਼ਾ (spouse visa) ਆ ਗਿਆ। ਉਹਨਾਂ ਦੇ ਮਨਾਂ ਵਿੱਚ ਜੋ ਅਸ਼ੰਕੇ ਸਨ ਕੌਰ ਇੰਮੀਗ੍ਰੇਸ਼ਨ ਨੇ ਵੀਜ਼ਾ ਲਵਾ ਕੇ ਦੂਰ ਕਰ ਦਿੱਤੇ । ਹਿਮਾਂਸ਼ੀ ਨੇ 2019 'ਚ ਬਾਰ੍ਹਵੀਂ ਅਤੇ ਕੁਨਾਲ ਮਿਗਲਾਨੀ ਨੇ 2015 ਵਿੱਚ ਦਸਵੀਂ ਪਾਸ ਕੀਤੀ ਸੀ । ਇਸ ਮੌਕੇ ਹਿਮਾਂਸ਼ੀ ਤੇ ਕੁਨਾਲ ਮਿਗਲਾਨੀ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮੋਗਾ ਬਰਾਂਚ: 96926-00084, 96927-00084, 96928- ਅੰਮ੍ਰਿਤਸਰ ਬਰਾਂਚ: 96923-00084 The post ਪਤੀ-ਪਤਨੀ ਹਿਮਾਂਸ਼ੀ ਤੇ ਕੁਨਾਲ ਮਿਗਲਾਨੀ ਇਕੱਠਿਆਂ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ appeared first on TheUnmute.com - Punjabi News. Tags:
|
ਇਸ ਦੁਸਹਿਰੇ ਦੇ ਤਿਉਹਾਰ ਨੂੰ ਕਾਮੇਡੀ, ਹਸੀ-ਮਜ਼ਾਕ ਤੇ ਠਹਾਕਿਆ ਦੇ ਨਾਲ ਭਰਨ ਲਈ ਪੇਸ਼ ਹੋਣ ਜਾ ਰਹੀ ਹੈ, ਗਿੱਪੀ ਗਰੇਵਾਲ ਸਟਾਰਰ ਫਿਲਮ "ਮੌਜਾਂ ਹੀ ਮੌਜਾਂ" Thursday 28 September 2023 06:03 AM UTC+00 | Tags: binnu-dhillon breaking breaking-news gippy-grewal karamjit-anmol maujaan-hi-maujaan news punjabi-new-movie ਚੰਡੀਗੜ੍ਹ, 28 ਸਤੰਬਰ 2023: ਪੰਜਾਬੀ ਹਾਸੇ ਤੇ ਕਾਮੇਡੀ ਦੇ ਨਾਲ ਆਪਣੇ ਦੁਸਹਿਰੇ ਨੂੰ ਰੌਸ਼ਨ ਕਰਨ ਲਈ ਤਿਆਰ ਹੋ ਜਾਓ ਕਿਉਂਕਿ ਪੰਜਾਬੀ ਫਿਲਮ “ਮੌਜਾਂ ਹੀ ਮੌਜਾਂ” (Maujaan Hi Maujaan) ਇਸ ਦੁਸ਼ਹਿਰੇ ਤੇ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸਦਾ ਟ੍ਰੇਲਰ ਹਾਲ ਹੀ ਵਿੱਚ ਬਾਲੀਵੁੱਡ ਦੇ ਮਸ਼ਹੂਰ ਸੁਪਰਸਟਾਰ ਸਲਮਾਨ ਖਾਨ ਦੁਆਰਾ ਕੀਤਾ ਗਿਆ ਹੈ। ਇਹ ਹੰਗਾਮਾ ਭਰਪੂਰ ਕਾਮੇਡੀ ਫਿਲਮ ਆਪਣੇ ਬੇਮਿਸਾਲ ਕਾਮਿਕ ਟਾਈਮਿੰਗ, ਮਜ਼ੇਦਾਰ ਪੰਚਾਂ ਅਤੇ ਕਲਾਕਾਰਾਂ ਦੇ ਅਸਾਧਾਰਨ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਪੂਰੀ ਤਰ੍ਹਾਂ ਹਸਾਉਣ ਦਾ ਵਾਅਦਾ ਕਰਦੀ ਹੈ। ਮਸ਼ਹੂਰ ਫਿਲਮ ਨਿਰਮਾਤਾ ਸਮੀਪ ਕੰਗ ਦੁਆਰਾ ਨਿਰਦੇਸ਼ਤ, “ਮੌਜਾਂ ਹੀ ਮੌਜਾਂ” (Maujaan Hi Maujaan) ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਕਲਾਕਾਰ, ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਜਿੰਮੀ ਸ਼ਰਮਾ, ਤਨੂ ਗਰੇਵਾਲ, ਅਤੇ ਹਸ਼ਨੀਨ ਚੌਹਾਨ ਦਿਖਾਈ ਦੇਣਗੇ। ਇਹ ਫਿਲਮ ਮਜ਼ੇਦਾਰ, ਡਰਾਮੇ, ਅਤੇ ਬੇਅੰਤ ਕਾਮੇਡੀ ਨਾਲ ਭਰੀ ਇੱਕ ਨਾਨ-ਸਟਾਪ ਮਨੋਰੰਜਨ ਕਰਨ ਦਾ ਵਾਅਦਾ ਕਰਦੀ ਹੈ। ਫਿਲਮ ਦੀ ਸਟੋਰੀ ਅਤੇ ਸਕ੍ਰੀਨਪਲੇਅ ਵੈਭਵ ਸੁਮਨ ਅਤੇ ਸ਼੍ਰੇਆ ਸ਼੍ਰੀਵਾਸਤਵ ਦੁਆਰਾ ਅਤੇ ਡਾਇਲੌਗ ਨਰੇਸ਼ ਕਥੂਰੀਆ ਦੁਆਰਾ ਲਿਖੇ ਗਏ ਹਨ, ਫਿਲਮ ਨੂੰ ਈਸਟ ਸਨਸ਼ਾਈਨ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤਾ ਗਿਆ ਹੈ ਅਤੇ ਓਮਜੀ ਗਰੁੱਪ ਦੁਆਰਾ ਪੂਰੇ ਵਿਸ਼ਵ ਵਿੱਚ ਰਿਲੀਜ਼ ਕੀਤਾ ਜਾਵੇਗਾ, ਇਸ ਫਿਲਮ ਨੂੰ ਦੂਰਦਰਸ਼ੀ ਅਮਰਦੀਪ ਗਰੇਵਾਲ ਦੁਆਰਾ ਤਿਆਰ ਕੀਤਾ ਗਿਆ ਹੈ।
The post ਇਸ ਦੁਸਹਿਰੇ ਦੇ ਤਿਉਹਾਰ ਨੂੰ ਕਾਮੇਡੀ, ਹਸੀ-ਮਜ਼ਾਕ ਤੇ ਠਹਾਕਿਆ ਦੇ ਨਾਲ ਭਰਨ ਲਈ ਪੇਸ਼ ਹੋਣ ਜਾ ਰਹੀ ਹੈ, ਗਿੱਪੀ ਗਰੇਵਾਲ ਸਟਾਰਰ ਫਿਲਮ “ਮੌਜਾਂ ਹੀ ਮੌਜਾਂ” appeared first on TheUnmute.com - Punjabi News. Tags:
|
ਸਰਬਜੀਤ ਸਿੰਘ, ਅਰਜੁਨ ਚੀਮਾ ਤੇ ਸ਼ਿਵ ਨਰਵਾਲ ਦੀ ਤਿਕੜੀ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ Thursday 28 September 2023 06:17 AM UTC+00 | Tags: arjun-singh-cheema asian-games asian-games-2023 breaking-news gold latest-news news sports-news the-unmute-breaking-news ਚੰਡੀਗੜ੍ਹ, 28 ਸਤੰਬਰ 2023: ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ਦਾ ਅੱਜ 5ਵਾਂ ਦਿਨ ਹੈ। ਭਾਰਤੀ ਪੁਰਸ਼ ਤੈਰਾਕੀ ਟੀਮ 4×100 ਮੀਟਰ ਫਰੀ ਸਟਾਈਲ ਵਿੱਚ ਕੌਮੀ ਰਿਕਾਰਡ ਦੇ ਨਾਲ ਫਾਈਨਲ ਵਿੱਚ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਭਾਰਤੀ ਪੁਰਸ਼ ਟੀਮ ਨੇ 10 ਮੀਟਰ ਏਅਰ ਪਿਸਟਲ ‘ਚ ਦਿਨ ਦਾ ਪਹਿਲਾ ਸੋਨ ਤਮਗਾ ਜਿੱਤਿਆ। ਸਰਬਜੀਤ ਸਿੰਘ, ਅਰਜੁਨ ਸਿੰਘ ਚੀਮਾ (Arjun Singh Cheema) ਅਤੇ ਸ਼ਿਵ ਨਰਵਾਲ ਦੀ ਤਿਕੜੀ ਨੇ ਇਸ ਈਵੈਂਟ ਵਿੱਚ 1734 ਸਕੋਰ ਕਰਕੇ ਸੋਨ ਤਮਗਾ ਜਿੱਤਿਆ। ਭਾਰਤੀ ਖਿਡਾਰੀਆਂ ਨੇ ਏਸ਼ੀਆਈ ਖੇਡਾਂ 2022 ਵਿੱਚ ਹੁਣ ਤੱਕ 6 ਸੋਨ, 8 ਚਾਂਦੀ ਅਤੇ 10 ਕਾਂਸੀ ਸਮੇਤ ਕੁੱਲ 24 ਤਮਗੇ ਜਿੱਤ ਹਨ। ਭਾਰਤੀ ਤਿਕੜੀ ਨੇ ਕੁਆਲੀਫਿਕੇਸ਼ਨ ਵਿੱਚ ਕੁੱਲ 1734 ਅੰਕ ਬਣਾਏ, ਜੋ ਚੀਨੀ ਟੀਮ ਨਾਲੋਂ ਇੱਕ ਅੰਕ ਵੱਧ ਹਨ। ਚੀਨ ਨੂੰ ਚਾਂਦੀ ਜਦਕਿ ਵੀਅਤਨਾਮ (1730) ਨੂੰ ਕਾਂਸੀ ਦਾ ਤਗਮਾ ਮਿਲਿਆ। The post ਸਰਬਜੀਤ ਸਿੰਘ, ਅਰਜੁਨ ਚੀਮਾ ਤੇ ਸ਼ਿਵ ਨਰਵਾਲ ਦੀ ਤਿਕੜੀ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ appeared first on TheUnmute.com - Punjabi News. Tags:
|
ਬਟਾਲਾ ਦੀ ਗਊਸ਼ਾਲਾ 'ਚ ਪੱਠੇ ਖਾਣ ਤੋਂ ਬਾਅਦ ਕਈ ਗਊਆਂ ਦੀ ਮੌਤ, ਜਾਂਚ 'ਚ ਜੁਟੀ ਪੁਲਿਸ Thursday 28 September 2023 06:32 AM UTC+00 | Tags: batala breaking-news news ਚੰਡੀਗੜ੍ਹ, 28 ਸਤੰਬਰ 2023: ਬਟਾਲਾ (Batala) ਦੀ ਇੱਕ ਸਮਾਜ ਸੇਵੀ ਸੰਸਥਾ ਦੇ ਗਊਸ਼ਾਲਾ ਵਿੱਚ ਕਰੀਬ13 ਗਊਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਬਟਾਲਾ ਦੇ ਵਿਧਾਇਕ, ਹਿੰਦੂ ਸੰਗਠਨਾਂ ਦੇ ਲੋਕ ਅਤੇ ਐੱਸ.ਪੀ. ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਚਾਰੇ ਦੇ ਸੈਂਪਲ ਲੈ ਕੇ ਜਾਂਚ ਲਈ ਵੈਟਰਨਰੀ ਵਿਭਾਗ ਨੂੰ ਭੇਜ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਮਾਜ ਸੇਵੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗਊਸ਼ਾਲਾ ਵਿਚ ਕੁਝ ਗਊਆਂ ਦੀ ਮੌਤ ਹੋ ਗਈ ਹੈ । ਇਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਗਊਆਂ ਦੇ ਪੇਟ ਫੁੱਲੇ ਹੋਏ ਸਨ। ਇਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਸ਼ਰਾਰਤੀ ਅਨਸਰ ਨੇ ਚਾਰੇ ਵਿੱਚ ਕੋਈ ਚੀਜ਼ ਮਿਲਾ ਕੇ ਗਾਵਾਂ ਨੂੰ ਖੁਆਈ ਹੈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਲਈ ਸੀ.ਸੀ.ਟੀ.ਵੀ. ਜਾਂਚ ਕੀਤੀ ਜਾ ਰਹੀ ਹੈ। ਡੀ.ਐੱਸ.ਪੀ. ਲਲਿਤ ਕੁਮਾਰ ਨੇ ਕਿਹਾ ਕਿ ਮਰੀਆਂ ਗਊਆਂ ਦਾ ਸਵੇਰੇ ਪੋਸਟਮਾਰਟਮ ਕੀਤਾ ਜਾਵੇਗਾ, ਜੇਕਰ ਕਿਸੇ ਦੀ ਸ਼ਰਾਰਤ ਹੋਈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। The post ਬਟਾਲਾ ਦੀ ਗਊਸ਼ਾਲਾ ‘ਚ ਪੱਠੇ ਖਾਣ ਤੋਂ ਬਾਅਦ ਕਈ ਗਊਆਂ ਦੀ ਮੌਤ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News. Tags:
|
ਸਰਕਾਰ ਵੱਲੋਂ ਪੰਜਾਬ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ: ਮਨਜਿੰਦਰ ਸਿੰਘ ਸਿਰਸਾ Thursday 28 September 2023 07:19 AM UTC+00 | Tags: bjp breaking-news congress manjinder-singh-sirsa mla-sukhpal-singh-khaira news punjab-breaking punjab-police ਚੰਡੀਗੜ੍ਹ 28 ਸਤੰਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਜਾਣ ਮਗਰੋਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਕਿਹਾ ਕਿ ਮੈਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਇਕ ਬਿਆਨ ਚੇਤੇ ਆ ਰਿਹਾ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਮੈਨੂੰ ਪੁਲਿਸ ਦਿਓ, ਫ਼ਿਰ ਦੇਖੋ ਮੈਂ ਕੀ ਕਰਦਾ ਹਾਂ, ਇਸ ਲਈ ਦੇਖੋ ਉਨ੍ਹਾਂ ਕੀ ਕੀਤਾ। ਇਸਦੇ ਨਾਲ ਹੀ ਮਨਜਿੰਦਰ ਸਿਰਸਾ ਨੇ ਆਖਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਚੀਜ਼ ਵਿਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਉਸ ਨੂੰ ਸੰਮਨ ਜਾਰੀ ਕਰ ਜਾਂਚ ਦੇ ਘੇਰੇ ਵਿਚ ਲਿਆਉਣਾ ਚਾਹੀਦਾ ਹੈ ਅਤੇ ਜੇਕਰ ਉਹ ਜਵਾਬ ਨਹੀਂ ਦਿੰਦਾ ਤਾਂ ਉਸ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਇਸ ਲਈ ਗ੍ਰਿਫਤਾਰ ਕੀਤਾ ਗਿਆ ਕਿਉਂਕਿ ਉਹ ਸਰਕਾਰ ਦੇ ਖ਼ਿਲਾਫ਼ ਬੋਲਦੇ ਸਨ।
The post ਸਰਕਾਰ ਵੱਲੋਂ ਪੰਜਾਬ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ: ਮਨਜਿੰਦਰ ਸਿੰਘ ਸਿਰਸਾ appeared first on TheUnmute.com - Punjabi News. Tags:
|
ਮੁੱਖ ਮੰਤਰੀ ਰਾਹਤ ਫੰਡਾਂ ਤੋਂ ਵਿੱਤੀ ਮੱਦਦ ਦੇ ਨਾਲ-ਨਾਲ ਜ਼ਖਮੀਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ: DC ਆਸ਼ਿਕਾ ਜੈਨ Thursday 28 September 2023 07:22 AM UTC+00 | Tags: ashika-jain breaking-news kurali news ਐਸ.ਏ.ਐਸ.ਨਗਰ, 28 ਸਤੰਬਰ, 2023: ਚਨਾਲੋਂ ਦੀ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Ashika Jain) ਨੇ ਕਿਹਾ ਕਿ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਤਾਂ ਜੋ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਪੱਧਰ ਦੇ ਅਧਿਕਾਰੀ ਨੂੰ ਜਾਂਚ ਸੌਂਪੀ ਜਾਵੇਗੀ। ਘਟਨਾ ਵਾਲੀ ਥਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ (DC Ashika Jain) ਨੇ ਮੌਕੇ 'ਤੇ ਚੱਲ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਕਰਮੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਰਸਾਇਣ ਹੋਣ ਕਾਰਨ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਵਿਚ ਜ਼ਿਆਦਾ ਸਮਾਂ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰ ਹੁਣ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ ਝੁਲਸਣ ਵਾਲੇ ਪੰਜ ਮਜ਼ਦੂਰਾਂ ਵਿੱਚੋਂ ਦੋ ਨੂੰ ਨਿਗਰਾਨੀ ਹੇਠ ਰੱਖ ਕੇ ਬੇਹਤਰ ਇਲਾਜ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਜੋ ਕਿ ਏ.ਡੀ.ਸੀ.(ਜੀ) ਵਿਰਾਜ ਸ਼ਿਆਮਕਰਨ ਤਿੜਕੇ ਅਤੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ ਨੂੰ ਅੱਗ ਤੇ ਕਾਬੂ ਪਾਉਣ ਲਈ ਚੱਲ ਰਹੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਤਾਇਨਾਤ ਕਰਨ ਬਾਅਦ ਖੁਦ ਵੀ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ‘ਤੇ ਪੁੱਜੇ, ਨੇ ਕਿਹਾ ਕਿ ਸਾਡੀ ਪਹਿਲੀ ਅਤੇ ਮੁੱਖ ਕੋਸ਼ਿਸ਼ ਅੱਗ ‘ਤੇ ਕਾਬੂ ਪਾਉਣਾ ਅਤੇ ਜ਼ਖਮੀ ਮਜ਼ਦੂਰਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਸੀ। “ਅਸੀਂ ਬਾਅਦ ਵਿੱਚ ਬੇਨਿਯਮੀਆਂ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਪ੍ਰਾਪਤ ਕਰਾਂਗੇ ਅਤੇ ਭੋਲੇ ਭਲੇ ਅਤੇ ਗਰੀਬ ਮਜ਼ਦੂਰਾਂ ਦੀ ਜਾਨ ਨੂੰ ਖਤਰੇ ਵਿੱਚ ਪਾਉਣ ਲਈ ਕਸੂਰਵਾਰ ਨੂੰ ਯਕੀਨੀ ਤੌਰ ‘ਤੇ ਸਖ਼ਤ ਸਜ਼ਾ ਯਕੀਨੀ ਬਣਾਵਾਂਗੇ”, ਉਨ੍ਹਾਂ ਅੱਗੇ ਕਿਹਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬਾਅਦ ਵਿੱਚ ਫੇਜ਼ 6 ਦੇ ਜ਼ਿਲ੍ਹਾ ਹਸਪਤਾਲ ਵਿਖੇ ਦਾਖਲ ਇਸ ਘਟਨਾ ਵਿੱਚ ਝੁਲਸੇ ਮਜ਼ਦੂਰਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਇਲਾਜ ਸਬੰਧੀ ਖਰਚੇ ਲਈ ਪੰਜਾਬ ਸਰਕਾਰ ਵੱਲੋਂ ਉਚਿਤ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।ਘਟਨਾ ਸਥਾਨ ਦਾ ਦੌਰਾ ਕਰਨ ਵਾਲੇ ਐਸ ਐਸ ਪੀ ਡਾ: ਸੰਦੀਪ ਗਰਗ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਘਟਨਾ ਚ ਝੁਲਸੀਆਂ ਮਹਿਲਾ ਮਜ਼ਦੂਰਾਂ ਦੇ ਵੇਰਵੇ ਨਸ਼ਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜ ਵਿੱਚੋਂ ਤਿੰਨ ਦਾ ਜ਼ਿਲ੍ਹਾ ਹਸਪਤਾਲ ਫੇਜ਼ 6, ਮੋਹਾਲੀ ਵਿੱਚ ਇਲਾਜ ਚੱਲ ਰਿਹਾ ਹੈ, ਜਦੋਂ ਕਿ ਦੋ ਹੋਰ ਮਹਿਲਾ ਮਰੀਜ਼ ਚੰਡੀਗੜ੍ਹ ਦੇ ਜੀ.ਐਮ.ਸੀ.ਐਚ ਵਿੱਚ ਹਨ, ਜਿਨ੍ਹਾਂ ਵਿੱਚੋਂ (ਅੰਜੂ) 70 ਫੀਸਦੀ ਝੁਲਸਣ ਦੇ ਜ਼ਖਮਾਂ ਦਾ ਇਲਾਜ ਕਰਵਾ ਰਹੀ ਹੈ ਜਦਕਿ ਦੂਜੀ (ਸੰਧਿਆ), 50 ਪ੍ਰਤੀਸ਼ਤ ਸੜਨ ਕਰਨ ਇਲਾਜ ਅਧੀਨ ਅਤੇ ਸਥਿਰ ਹੈ। The post ਮੁੱਖ ਮੰਤਰੀ ਰਾਹਤ ਫੰਡਾਂ ਤੋਂ ਵਿੱਤੀ ਮੱਦਦ ਦੇ ਨਾਲ-ਨਾਲ ਜ਼ਖਮੀਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ: DC ਆਸ਼ਿਕਾ ਜੈਨ appeared first on TheUnmute.com - Punjabi News. Tags:
|
ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੜ ਸਰਹੱਦੀ ਖੇਤਰਾਂ ਦਾ ਕਰਨਗੇ ਦੌਰਾ Thursday 28 September 2023 07:27 AM UTC+00 | Tags: banwari-lal-purohit border-areas breaking-news latest-news news punjab punjab-breaking punjab-governor punjab-police the-unmute-breaking-news ਚੰਡੀਗੜ੍ਹ, 28 ਸਤੰਬਰ, 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਇੱਕ ਵਾਰ ਫਿਰ ਪੰਜਾਬ ਦੇ ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਜਾ ਰਹੇ ਹਨ। ਪੰਜਾਬ ਦੇ ਰਾਜਪਾਲ ਦਾ ਇਹ ਦੌਰਾ 4 ਤੋਂ 6 ਅਕਤੂਬਰ ਤੱਕ ਹੋਵੇਗਾ। ਇਸ ਤੋਂ ਪਹਿਲਾਂ ਗਵਰਨਰ 4 ਮਹੀਨੇ ਪਹਿਲਾਂ ਸਰਹੱਦੀ ਖੇਤਰਾਂ ‘ਚ ਗਏ ਸਨ। ਅਕਤੂਬਰ ਮਹੀਨੇ ਦੇ ਵਿਜ਼ਟ ਸਬੰਧੀ ਸੂਬੇ ਦੇ ਚੀਫ਼ ਸੈਕਟਰੀ ਅਤੇ ਡੀਜੀਪੀ ਨੂੰ ਜਾਣਕਾਰੀ ਭੇਜ ਦਿੱਤੀ ਗਈ ਹੈ ਅਤੇ ਰਾਜਪਾਲ ਦੇ ਦੌਰਾ ਸਬੰਧੀ ਸਰਹੱਦੀ ਜਿਲ੍ਹਿਆਂ ਦੇ ਡੀਸੀ, ਐਸਐਸਪੀ ਤੇ ਪੁਲਿਸ ਕਮਿਸ਼ਨਰਾਂ ਨੂੰ ਅਲਰਟ ਕਰਨ ਦੇ ਹੁਕਮ ਜਾਰੀ ਕਰਨ ਲਈ ਕਿਹਾ ਗਿਆ ਹੈ। The post ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੜ ਸਰਹੱਦੀ ਖੇਤਰਾਂ ਦਾ ਕਰਨਗੇ ਦੌਰਾ appeared first on TheUnmute.com - Punjabi News. Tags:
|
ਫਤਿਹ ਬੁਰਜ ਰੌਸ਼ਨੀਆਂ ਨਾਲ ਨਹਾਇਆ, ਚਿੱਤਰਕਲਾ ਮੁਕਾਬਲਾ ਵੀ ਕਰਵਾਇਆ Thursday 28 September 2023 07:30 AM UTC+00 | Tags: fateh-burj world-tourism-day ਐਸ ਏ ਐਸ ਨਗਰ, 28 ਸਤੰਬਰ, 2023: ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਵਿਭਾਗ ਵੱਲੋਂ ਚੱਪੜਚਿੜੀ ਵਿਖੇ ਸਥਿਤ ਫਤਿਹ ਬੁਰਜ ਨੂੰ ਰੌਸ਼ਨੀਆਂ ਨਾਲ ਨੁਹਾਇਆ ਗਿਆ। ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਤੇ ਰਾਜ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਯਾਦਗਾਰ ਨੂੰ ਸ਼ਾਨਦਾਰ ਲਾਈਟਾਂ ਨਾਲ ਰੌਸ਼ਨ ਕੀਤਾ ਗਿਆ। ਇਸ ਤੋਂ ਇਲਾਵਾ ਫਤਿਹ ਬੁਰਜ (ਚੱਪੜਚਿੜੀ) ਵਿਖੇ ਇੱਕ ਡਰਾਇੰਗ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ਗੁਰੂ ਨਾਨਕ ਫਾਊਂਡੇਸ਼ਨ ਸਕੂਲ ਦੇ 30 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵਿਰਾਸਤ ਵਿੱਚ ਮਿਲੇ ਕਲਾਤਮਕ ਸੁਹਜ ਦਾ ਪ੍ਰਦਰਸ਼ਨ ਕੀਤਾ ਗਿਆ। ਇਹ ਦਿਵਸ ਲੋਕਾਂ ਨੂੰ ਪੰਜਾਬ ਦੇ ਸੁੰਦਰ ਇਤਿਹਾਸ ਨਾਲ ਜਾਣੂ ਕਰਵਾਉਣ ਅਤੇ ਸੱਭਿਆਚਾਰ ਬਾਰੇ ਜਾਗਰੂਕ ਕਰਨ ਦੇ ਰੂਪ ਚ ਮਨਾਇਆ ਗਿਆ। The post ਫਤਿਹ ਬੁਰਜ ਰੌਸ਼ਨੀਆਂ ਨਾਲ ਨਹਾਇਆ, ਚਿੱਤਰਕਲਾ ਮੁਕਾਬਲਾ ਵੀ ਕਰਵਾਇਆ appeared first on TheUnmute.com - Punjabi News. Tags:
|
ਰੇਲ ਰੋਕੋ ਅੰਦੋਲਨ ਨੂੰ ਲੈ ਕੇ ਕਿਸਾਨ ਰੇਲਵੇ ਲਾਈਨਾਂ 'ਤੇ ਪਹੁੰਚੇ, ਕਈ ਟਰੇਨਾਂ ਰੱਦ Thursday 28 September 2023 07:40 AM UTC+00 | Tags: 16-farmers-association aam-aadmi-party breaking-news cm-bhagwant-mann farmer farmers farmers-strike farmers-strtike latest-news msp news punjab punjab-breaking strike the-unmute-breaking the-unmute-breaking-news ਚੰਡੀਗੜ੍ਹ, 28 ਸਤੰਬਰ, 2023: ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ 'ਤੇ ਬੈਠ ਕੇ ਧਰਨਾ ਦੇਣਗੇ। ਕਿਸਾਨ (farmers) ਰੇਲਵੇ ਲਾਈਨਾਂ ਨੇੜੇ ਪਹੁੰਚਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨ ਜਥੇਬੰਦੀਆਂ ਦੇ ਸਮਰਥਨ ਵਿੱਚ ਆ ਗਏ ਹਨ। ਵੀਰਵਾਰ ਸਵੇਰ ਤੋਂ ਹੀ ਕਿਸਾਨ ((farmers) ਰੇਲਵੇ ਲਾਈਨਾਂ ਨੇੜੇ ਵੱਡੀ ਗਿਣਤੀ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਤਿੰਨ ਦਿਨਾਂ ਤੋਂ ਪੂਰੀ ਤਿਆਰੀ ਨਾਲ ਆਏ ਹਨ। ਖਾਣ-ਪੀਣ ਅਤੇ ਬੈਠਣ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਟਰਾਲੀਆਂ ਵਿੱਚ ਸੌਣ ਲਈ ਗੱਦੇ ਵੀ ਲੈ ਕੇ ਆਏ ਹਨ | ਇਸ ਦੇ ਨਾਲ ਹੀ ਹਰਿਆਣਾ ਦੇ ਕਿਸਾਨ ਆਗੂ ਵੀ ਪੰਜਾਬ ਦੇ ਸਮਰਥਨ ਵਿੱਚ ਆ ਗਏ ਹਨ। ਹਰਿਆਣਾ ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਪਹਿਲਾਂ ਹੀ ਪੈਦਲ ਮਾਰਚ ਚੱਲ ਰਿਹਾ ਹੈ। ਜੇਕਰ ਪੰਜਾਬ ਵਿੱਚ ਕਿਸਾਨਾਂ ਨਾਲ ਬੇਇਨਸਾਫ਼ੀ ਹੁੰਦੀ ਹੈ ਜਾਂ ਪੁਲਿਸ ਨੇ ਕੋਈ ਤਾਕਤ ਵਰਤਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਦੇ ਕਿਸਾਨ ਵੀ ਪੰਜਾਬ ਵੱਲ ਕੂਚ ਕਰਨਗੇ। ਇਸ ਤੋਂ ਬਾਅਦ ਵੱਡੀ ਗਿਣਤੀ ‘ਚ ਅੰਦੋਲਨ ਸ਼ੁਰੂ ਹੋਵੇਗਾ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੇ ਟਰੇਨਾਂ ‘ਚ ਪਹਿਲਾਂ ਹੀ ਟਿਕਟਾਂ ਬੁੱਕ ਕਰਵਾ ਲਈਆਂ ਹਨ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲ ਗੱਡੀਆਂ ਰਾਹੀਂ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਬੱਸਾਂ ਰਾਹੀਂ ਸਫ਼ਰ ਕਰਨਾ ਪੈ ਸਕਦਾ ਹੈ। ਕਿਸਾਨਾਂ ਦੀਆਂ ਮੰਗਾਂ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਨੇ ਪਹਿਲਾਂ ਹੀ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ, ਜਦਕਿ ਕਈ ਟਰੇਨਾਂ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤ ਮਜ਼ਦੂਰਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਇੱਕ-ਇੱਕ ਨੌਕਰੀ ਦਿੱਤੀ ਜਾਵੇ। ਹੜ੍ਹਾਂ ਅਤੇ ਬਾਰਸ਼ਾਂ ਵਿੱਚ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕੇਂਦਰ ਸਰਕਾਰ ਤੁਰੰਤ ਐਮਐਸਪੀ ਬਾਰੇ ਕਾਨੂੰਨ ਬਣਾਵੇ ਅਤੇ ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਯਕੀਨੀ ਬਣਾਇਆ ਜਾਵੇ। The post ਰੇਲ ਰੋਕੋ ਅੰਦੋਲਨ ਨੂੰ ਲੈ ਕੇ ਕਿਸਾਨ ਰੇਲਵੇ ਲਾਈਨਾਂ ‘ਤੇ ਪਹੁੰਚੇ, ਕਈ ਟਰੇਨਾਂ ਰੱਦ appeared first on TheUnmute.com - Punjabi News. Tags:
|
ਹਰੀ ਕ੍ਰਾਂਤੀ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਮਹਾਨ ਖੇਤੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ ਪੂਰੇ ਹੋ ਗਏ Thursday 28 September 2023 08:01 AM UTC+00 | Tags: breaking-news ਚੰਡੀਗੜ੍ਹ, 28 ਸਤੰਬਰ, 2023: ਦੇਸ਼ ਵਿੱਚ ਹਰੀ ਕ੍ਰਾਂਤੀ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਮਹਾਨ ਖੇਤੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ (MS Swaminathan) ਦਾ ਦਿਹਾਂਤ ਹੋ ਗਿਆ ਹੈ। ਹਰੀ ਕ੍ਰਾਂਤੀ ਕਾਰਨ ਕਈ ਸੂਬਿਆਂ ਵਿੱਚ ਖੇਤੀ ਉਤਪਾਦਾਂ ਵਿੱਚ ਵਾਧਾ ਹੋਇਆ ਸੀ। ਵਿਗਿਆਨੀ ਸਵਾਮੀਨਾਥਨ (ਐੱਮ. ਐੱਸ. ਸਵਾਮੀਨਾਥਨ ਦੀ ਮੌਤ) ਦੀ ਲੰਬੀ ਬੀਮਾਰੀ ਕਾਰਨ 98 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ । ਸਵਾਮੀਨਾਥਨ ਆਪਣੇ ਪਿੱਛੇ ਤਿੰਨ ਧੀਆਂ ਛੱਡ ਗਏ ਹਨ। ਸਵਾਮੀਨਾਥਨ (MS Swaminathan) ਨੇ ਦੇਸ਼ ਵਿੱਚ ਝੋਨੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਝੋਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਵਿਕਸਿਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ। ਇਸ ਉਪਰਾਲੇ ਕਾਰਨ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਕਾਫੀ ਮੱਦਦ ਮਿਲੀ। ਕਈ ਅਹਿਮ ਅਹੁਦਿਆਂ ‘ਤੇ ਰਹੇ ਸਵਾਮੀਨਾਥਨ :ਸਵਾਮੀਨਾਥਨ (MS Swaminathan) ਆਪਣੇ ਕਾਰਜਕਾਲ ਦੌਰਾਨ ਕਈ ਪ੍ਰਮੁੱਖ ਅਹੁਦਿਆਂ ‘ਤੇ ਰਹੇ। ਉਸਨੂੰ ਭਾਰਤੀ ਖੇਤੀ ਖੋਜ ਸੰਸਥਾਨ (1961-1972) ਦਾ ਡਾਇਰੈਕਟਰ, ICR ਦਾ ਡਾਇਰੈਕਟਰ ਜਨਰਲ ਅਤੇ ਖੇਤੀਬਾੜੀ ਖੋਜ ਅਤੇ ਸਿੱਖਿਆ ਵਿਭਾਗ ਦਾ ਸਕੱਤਰ (1972-79), ਖੇਤੀਬਾੜੀ ਮੰਤਰਾਲੇ (1979-80) ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਸਵਾਮੀਨਾਥਨ ਨੂੰ 1987 ਵਿੱਚ ਪ੍ਰਥਾਨ ਫੂਡ ਐਵਾਰਡ ਦਿੱਤਾ ਗਿਆ ਸੀ। ਉਨ੍ਹਾਂ ਨੂੰ ਪਦਮ ਸ਼੍ਰੀ, ਪਦਮ ਭੂਸ਼ਣ ਅਤੇ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। The post ਹਰੀ ਕ੍ਰਾਂਤੀ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਮਹਾਨ ਖੇਤੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ ਪੂਰੇ ਹੋ ਗਏ appeared first on TheUnmute.com - Punjabi News. Tags:
|
ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪ੍ਰਤੀਕਿਰਿਆ ਆਈ ਸਾਹਮਣੇ Thursday 28 September 2023 08:38 AM UTC+00 | Tags: aam-aadmi-party breaking-news congress malwinder-kang news ਚੰਡੀਗੜ੍ਹ, 28 ਸਤੰਬਰ, 2023: ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ । ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ‘ਤੇ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਨਸ਼ੇ ਦਾ ਸ਼ਿਕਾਰ ਹਨ। ਅੱਜ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਐਸਆਈਟੀ ਦੀ ਜਾਂਚ ਦੌਰਾਨ ਖਹਿਰਾ ਨਸ਼ਾ ਤਸਕਰੀ ਵਿੱਚ ਕਥਿਤ ਤੌਰ ‘ਤੇ ਸ਼ਾਮਲ ਪਾਇਆ ਗਿਆ ਹੈ। ਉਨ੍ਹਾਂ ਕਿਹਾ ਇਸ ਮਾਮਲੇ ਦੀ ਸ਼ੁਰੂਆਤ 2015 ਵਿੱਚ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਹੋਈ, ਉਨ੍ਹਾਂ ਕਿਹਾ 2015 ਵਿਚ ਜਲਾਲਾਬਾਦ ਦੇ ਸਦਰ ਥਾਣੇ ਵਿੱਚ ਇੱਕ ਨਸ਼ਾ ਤਸਕਰੀ ਨੂੰ ਲੈ ਕੇ ਐੱਫ.ਆਈ.ਆਰ ਦਰਜ ਕੀਤੀ ਗਈ ਸੀ | ਜਿਸਦੇ ਸੰਬੰਧ ਪਾਕਿਸਤਾਨ ਅਤੇ ਯੂਕੇ ਤੱਕ ਜੁੜੇ ਸਨ | ਉਨ੍ਹਾਂ ਕਿਹਾ 2017 ਵਿੱਚ ਕਾਂਗਰਸ ਦੀ ਸਰਕਾਰ ਵੇਲੇ ਸੁਖਪਾਲ ਸਿੰਘ ਖਹਿਰਾ ਨੂੰ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ | ਉਨ੍ਹਾਂ ਕਿਹਾ ਸੁਖਪਾਲ ਸਿੰਘ ਖਹਿਰਾ (Sukhpal Singh Khaira) ‘ਤੇ ਪਰਚਾ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਹੋਇਆ ਅਤੇ ਗ੍ਰਿਫਤਾਰੀ 2017 ਤੋਂ ਬਾਅਦ ਕਾਂਗਰਸ ਸਰਕਾਰ ਵੇਲੇ ਹੋਈ | ਇਸ ਮੌਕੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਿਆਂ ਅਤੇ ਇਸ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਨਸ਼ਾਖੋਰੀ ਅਤੇ ਨਸ਼ਾ ਤਸਕਰੀ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਾਵੇਂ ਸਿਆਸਤਦਾਨ ਹੋਵੇ, ਆਮ ਆਦਮੀ, ਨਸ਼ਾ ਤਸਕਰ ਜਾਂ ਕੋਈ ਹੋਰ ਵੀ ਸ਼ਾਮਲ ਹੋਵੇ, ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਇਸਦੇ ਨਾਲ ਹੀ ਮਾਲਵਿੰਦਰ ਸਿੰਘ ਕੰਗ ਨੇ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਾ ਤਸਕਰੀ ਤੇ ਨਸ਼ਿਆਂ ਖ਼ਿਲਾਫ਼ 'ਆਪ' ਸਰਕਾਰ ਦੀ ਚੱਲ ਰਹੀ ਮੁਹਿੰਮ ਦਾ ਸਮਰਥਨ ਕਰਨ, ਨਹੀਂ ਤਾਂ ਇਹ ਸਮਝਾਇਆ ਜਾਵੇਗਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਵੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਿਛਲੇ ਕਈ ਸਾਲਾਂ ਤੋਂ ਨਸ਼ਿਆਂ ਦੀ ਮਾਰ ਝੱਲ ਰਿਹਾ ਹੈ।
The post ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪ੍ਰਤੀਕਿਰਿਆ ਆਈ ਸਾਹਮਣੇ appeared first on TheUnmute.com - Punjabi News. Tags:
|
ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵੱਲੋਂ ਵਕੀਲ ਵਰਿੰਦਰ ਦੀ ਰਿਹਾਈ ਦੇ ਹੁਕਮ ਜਾਰੀ Thursday 28 September 2023 09:03 AM UTC+00 | Tags: breaking-news lawyer-virender news sri-muktsar-sahib ਸ੍ਰੀ ਮੁਕਤਸਰ ਸਾਹਿਬ, 28 ਸਤੰਬਰ 2023: ਕਥਿਤ ਅਣਮਨੁੱਖੀ ਤਸ਼ੱਦਦ ਦੇ ਮਾਮਲੇ 'ਚ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੀ ਅਦਾਲਤ ਨੇ ਵਕੀਲ ਵਰਿੰਦਰ ਦੀ ਰਿਹਾਈ ਦੇ ਹੁਕਮ ਕੀਤੇ ਜਾਰੀ ਕੀਤੇ ਹਨ | ਜਿਕਰਯੋਗ ਹੈ ਕਿ ਮਾਮਲੇ 'ਚ ਰਮਨਦੀਪ ਸਿੰਘ ਭੁੱਲਰ ਐਸ.ਪੀ. (ਇਨਵੈਸਟੀਗੇਸ਼ਨ), ਇੰਸਪੈਕਟਰ ਰਮਨ ਕੁਮਾਰ ਕੰਬੋਜ ਇੰਚਾਰਜ ਸੀ. ਆਈ. ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਅਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਸੀ.ਆਈ.ਏ. ਸਟਾਫ ਸ੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਇਸਦੇ ਨਾਲ ਹੀ ਇਸ ਮਾਮਲੇ ਸੰਬੰਧੀ ਇੱਕ ਸਿੱਟ ਦਾ ਗਠਨ ਕੀਤਾ ਗਿਆ ਹੈ, ਜੋ ਪੂਰੇ ਮਾਮਲੇ ਦੀ ਪੜਤਾਲ ਕਰੇਗੀ। ਚਾਰ ਅਧਿਕਾਰੀਆਂ ਦੀ ਬਣਾਈ ਸਿੱਟ ਦੇ ਮੁਖੀ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ. ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਬਣਾਇਆ ਗਿਆ ਹੈ। The post ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵੱਲੋਂ ਵਕੀਲ ਵਰਿੰਦਰ ਦੀ ਰਿਹਾਈ ਦੇ ਹੁਕਮ ਜਾਰੀ appeared first on TheUnmute.com - Punjabi News. Tags:
|
ਬਦਲਾਖ਼ੋਰੀ ਦੀ ਰਾਜਨੀਤੀ ਤਹਿਤ ਮੈਨੂੰ ਗ੍ਰਿਫਤਾਰ ਕੀਤਾ ਗਿਆ: ਸੁਖਪਾਲ ਸਿੰਘ ਖਹਿਰਾ Thursday 28 September 2023 09:11 AM UTC+00 | Tags: breaking-news congress news ਚੰਡੀਗ੍ਹੜ, 28 ਸਤੰਬਰ 2023: ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਨਾਲ ਬਦਲਾਖ਼ੋਰੀ ਦੀ ਰਾਜਨੀਤੀ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਮੈਨੂੰ ਜਿਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਉਹ ਕੇਸ 2015 ਦਾ ਹੈ ਅਤੇ ਸਜ਼ਾ ਤੋਂ ਬਾਅਦ ਮੈਨੂੰ ਈ.ਡੀ. ਵਲੋਂ ਇਸ ਕੇਸ ਵਿਚ ਜ਼ਮਾਨਤ ਵੀ ਦਿੱਤੀ ਜਾ ਚੁੱਕੀ ਹੈ। ਸੁਖਪਾਲ ਖਹਿਰਾ (Sukhpal Singh Khaira) ਨੇ ਕਿਹਾ ਕਿ ਇਕ ਹੀ ਕੇਸ ਵਿਚ ਮੈਨੂੰ ਕਿੰਨੀ ਵਾਰ ਫਸਾਓਗੇ। ਉਨ੍ਹਾਂ ਅੱਗੇ ਕਿਹਾ ਕਿ ਮੈਂ ਬਿਲਕੁੱਲ ਵੀ ਡਰਨ ਵਾਲਾ ਨਹੀਂ ਹਾਂ ਅਤੇ ਅੰਤ ਵਿਚ ਸੱਚ ਦੀ ਹੀ ਜਿੱਤ ਹੋਵੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆ ਕਿਹਾ ਕਿ ਇਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਪੰਜਾਬ ਵਿਚ ਬਦਲਾਅ ਲਿਆਂਦਾ ਜਾਵੇਗਾ ਪਰ ਇਹ ਬਦਲਾਅ ਦੀ ਨਹੀਂ ਬਲਕਿ ਬਦਲੇ ਦੀ ਭਾਵਨਾ ਨਾਲ ਅੱਗੇ ਆ ਰਹੇ ਹਨ ਅਤੇ ਇਸੇ ਬਦਲਾਖ਼ੋਰੀ ਦੀ ਰਾਜਨੀਤੀ ਤਹਿਤ ਮੈਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਕਾਂਗਰਸ ਨੂੰ ਹਾਸ਼ੀਏ 'ਤੇ ਪਹੁੰਚਾਉਣ ਲਈ ਅਜਿਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਐੱਫ.ਆਈ.ਆਰ ਖ਼ਿਲਾਫ਼ ਭਗਵੰਤ ਮਾਨ ਕਦੇ ਮੈਨੂੰ ਸਮਰਥਨ ਕਰਦੇ ਸਨ, ਅੱਜ ਉਸੇ ਐੱਫ.ਆਈ.ਆਰ ਤਹਿਤ ਮੈਂ ਅੱਜ ਦੋਸ਼ੀ ਲੱਗਣ ਲੱਗ ਪਿਆ | The post ਬਦਲਾਖ਼ੋਰੀ ਦੀ ਰਾਜਨੀਤੀ ਤਹਿਤ ਮੈਨੂੰ ਗ੍ਰਿਫਤਾਰ ਕੀਤਾ ਗਿਆ: ਸੁਖਪਾਲ ਸਿੰਘ ਖਹਿਰਾ appeared first on TheUnmute.com - Punjabi News. Tags:
|
ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਮਾਮਲੇ ਸੰਬੰਧੀ ਪੰਜਾਬ ਰਾਜਪਾਲ ਨੂੰ ਮਿਲੇਗਾ ਕਾਂਗਰਸ ਦਾ ਵਫ਼ਦ Thursday 28 September 2023 09:22 AM UTC+00 | Tags: breaking-news latest-news news punjab punjab-congress punjabi-news the-unmute-breaking-news the-unmute-latest-news the-unmute-news ਚੰਡੀਗ੍ਹੜ, 28 ਸਤੰਬਰ 2023: ਨਸ਼ਾ ਤਸਕਰੀ ਮਾਮਲੇ ‘ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਮਗਰੋਂ ਰਣਨੀਤੀ ਬਣਾਉਣ ਲਈ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਕਾਂਗਰਸ ਭਵਨ ਵਿਖੇ ਅਹਿਮ ਬੈਠਕ ਕੀਤੀ ਜਾ ਰਹੀ ਹੈ । ਸੂਤਰਾਂ ਦੇ ਮੁਤਾਬਕ ਪੰਜਾਬ ਕਾਂਗਰਸ ਦਾ ਇੱਕ ਵਫ਼ਦ ਇਸ ਮਾਮਲੇ 'ਚ ਅੱਜ ਸ਼ਾਮ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਜਾ ਰਿਹਾ ਹੈ। The post ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਮਾਮਲੇ ਸੰਬੰਧੀ ਪੰਜਾਬ ਰਾਜਪਾਲ ਨੂੰ ਮਿਲੇਗਾ ਕਾਂਗਰਸ ਦਾ ਵਫ਼ਦ appeared first on TheUnmute.com - Punjabi News. Tags:
|
ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ 'ਸਵੱਛਾਂਜਲੀ' ਨਾਲ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ: DC ਆਸ਼ਿਕਾ ਜੈਨ Thursday 28 September 2023 09:26 AM UTC+00 | Tags: aam-aadmi-party breaking-news cm-bhagwant-mann dc-ashika-jain father-of-the-nation news punjab punjab-government punjabi-news swachhanjali the-unmute-breaking-news ਐਸ.ਏ.ਐਸ.ਨਗਰ, 28 ਸਤੰਬਰ 2023: ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ ਗਾਂਧੀ ਜਯੰਤੀ ‘ਤੇ ਸਵੇਰੇ 10 ਵਜੇ ਚਲਾਈ ਜਾਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Ashika Jain) ਵਲੋਂ ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ ‘ਸਵੱਛਾਂਜਲੀ’ ਨਾਲ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਗਈ ਹੈ। ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ‘ਤੇ 1 ਅਕਤੂਬਰ ਨੂੰ ਰਾਸ਼ਟਰੀ ਪੱਧਰ ‘ਤੇ ਵਿਸ਼ੇਸ਼ ਸਵੱਛਤਾ ਮੁਹਿੰਮ ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ’ ਚਲਾਈ ਜਾਵੇਗੀ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਸਵੇਰੇ 10 ਵਜੇ ਤੋਂ ਇੱਕ ਘੰਟੇ ਲਈ ਸ਼ਹਿਰਾਂ ਵਿੱਚ ਸਵੱਛਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ, ਜਿਸ ਵਿੱਚ ਸਥਾਨਕ ਲੋਕ ਅਤੇ ਸੰਸਥਾਵਾਂ ਉਤਸ਼ਾਹ ਨਾਲ ਹਿੱਸਾ ਲੈਣਗੀਆਂ। ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕੂੜਾ ਰਹਿਤ ਸਾਫ਼ ਸੁਥਰਾ ਵਾਤਾਵਰਨ ਸਿਰਜਣ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਡਿਪਟੀ ਕਮਿਸ਼ਨਰ (DC Ashika Jain) ਨੇ ਦੱਸਿਆ ਕਿ ਗਾਂਧੀ ਜਯੰਤੀ ਦੇ ਮੌਕੇ ‘ਤੇ ਸਵੇਰੇ 10 ਵਜੇ ਤੋਂ ‘ਇਕ ਤਰੀਕ, ਇਕ ਘੰਟਾ, ਇੱਕ ਸਾਥ’ ਸਫ਼ਾਈ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਕੂੜਾ ਰਹਿਤ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਇਆ ਜਾ ਸਕੇ ਤਾਂ ਜੋ ਲੋਕਾਂ ਦੀ ਭਾਗੀਦਾਰੀ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੂੜਾ ਰਹਿਤ ਅਤੇ ਸਾਫ਼ ਸੁਥਰਾ ਵਾਤਾਵਰਨ ਸਿਰਜਿਆ ਜਾ ਸਕੇ। ਇਸ ਦੌਰਾਨ ਚੁਣੀਆਂ ਗਈਆਂ ਜਨਤਕ ਥਾਵਾਂ ਦੀ ਲੇਬਰ ਰਾਹੀਂ ਸਫਾਈ ਕੀਤੀ ਜਾਵੇਗੀ ਅਤੇ ਇਕੱਠਾ ਕੀਤਾ ਗਿਆ ਕੂੜਾ ਪ੍ਰਬੰਧਨ ਲਈ ਨਜ਼ਦੀਕੀ ਵੇਸਟ ਮੈਨੇਜਮੈਂਟ ਯੂਨਿਟ ਨੂੰ ਭੇਜਿਆ ਜਾਵੇਗਾ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਜਿਸ ਵਿੱਚ ਸਥਾਨਕ ਨਾਗਰਿਕ, ਲੋਕ ਨੁਮਾਇੰਦੇ, ਸਮਾਜਿਕ-ਧਾਰਮਿਕ-ਵਿਦਿਅਕ ਸੰਸਥਾਵਾਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ, ਮਾਰਕੀਟ ਐਸੋਸੀਏਸ਼ਨ, ਯੂਥ ਕਲੱਬਾਂ, ਸਰਕਾਰੀ-ਗੈਰ ਸਰਕਾਰੀ ਹਸਪਤਾਲ, ਹੋਟਲ, ਢਾਬਿਆਂ ਆਦਿ ਦੇ ਲੋਕ ਯੋਗਦਾਨ ਪਾਉਣਗੇ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਜਨ-ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਕੰਮ ਕਰਕੇ ‘ਸਵੱਛਾਂਜਲੀ’ ਨਾਲ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਭੇਟ ਕਰਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਾਰੀਆਂ ਗਤੀਵਿਧੀਆਂ ਸਿੰਗਲ ਯੂਜ਼ ਪਲਾਸਟਿਕ ਤੋਂ ਪੂਰੀ ਤਰ੍ਹਾਂ ਮੁਕਤ ਕਰਵਾਈਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਲਾਸਟਿਕ ਦੇ ਲਿਫਾਫਿਆਂ ਅਤੇ ਹੋਰ ਪਲਾਸਟਿਕ ਥਰਮੋਕੋਲ ਕਟਲਰੀ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਕੂੜਾ ਨਾ ਸਾੜਿਆ ਜਾਵੇ, ਇਹ ਸਿਹਤ ਅਤੇ ਵਾਤਾਵਰਣ ਲਈ ਬਹੁਤ ਹਾਨੀਕਾਰਕ ਹਨ। ਸਾਰੇ ਨਾਗਰਿਕਾਂ ਨੂੰ ਆਪਣੇ ਪਿੰਡ ਅਤੇ ਸ਼ਹਿਰ ਨੂੰ ਸਿੰਗਲ ਯੂਜ਼ ਪਲਾਸਟਿਕ ਅਤੇ ਕੂੜਾ ਮੁਕਤ ਅਤੇ ਸਾਫ ਸੁਥਰਾ ਬਣਾਉਣ ਵਿੱਚ ਹਿੱਸਾ ਲੈਣਾ ਚਾਹੀਦਾ ਹੈ। The post ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ ‘ਸਵੱਛਾਂਜਲੀ’ ਨਾਲ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ: DC ਆਸ਼ਿਕਾ ਜੈਨ appeared first on TheUnmute.com - Punjabi News. Tags:
|
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮਾਂ ਸਾਰਣੀ 'ਚ ਹੋ ਸਕਦੈ ਬਦਲਾਅ Thursday 28 September 2023 09:30 AM UTC+00 | Tags: breaking-news government-schools news punjab-government-schools ਚੰਡੀਗੜ੍ਹ, 28 ਸਤੰਬਰ 2023: ਪੰਜਾਬ ਦੇ ਸਰਕਾਰੀ ਸਕੂਲਾਂ (government schools) ਦੇ ਸਮਾਂ ਸਾਰਣੀ ਵਿੱਚ ਬਦਲਾਅ ਹੋ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ 1 ਅਕਤੂਬਰ ਤੋਂ ਸਕੂਲਾਂ ਦਾ ਸਮਾਂ ਬਦਲ ਸਕਦਾ ਹੈ। ਜਲਦੀ ਹੀ ਸਿੱਖਿਆ ਮੰਤਰੀ ਇਸ ਸਬੰਧੀ ਕੋਈ ਐਲਾਨ ਕਰ ਸਕਦੇ ਹਨ। ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਭਰ ਦੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਹੋ ਸਕਦਾ ਹੈ। ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਦਸੰਬਰ ਮਹੀਨੇ ਵਿੱਚ ਸਕੂਲ ਖੋਲ੍ਹਣ ਅਤੇ ਬੰਦ ਕਰਨ ਦੇ ਸਮੇਂ ਵਿੱਚ ਵੀ ਬਦਲਾਅ ਕਰੇਗੀ। ਫਿਲਹਾਲ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹ ਰਹੇ ਹਨ। ਪਿਛਲੇ ਸਾਲ 2022 ਵਿੱਚ ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸਿਆਂ ਕਾਰਨ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ (government schools) ਅਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਤੋਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ। The post ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮਾਂ ਸਾਰਣੀ ‘ਚ ਹੋ ਸਕਦੈ ਬਦਲਾਅ appeared first on TheUnmute.com - Punjabi News. Tags:
|
ਵਕੀਲ ਨਾਲ ਕਥਿਤ ਤਸ਼ੱਦਦ ਮਾਮਲਾ: ਹਾਈਕੋਰਟ ਤੇ ਚੰਡੀਗੜ੍ਹ 'ਚ ਵਕੀਲਾਂ ਦੀ ਹੜਤਾਲ ਖ਼ਤਮ Thursday 28 September 2023 09:39 AM UTC+00 | Tags: aam-aadmi-party alleged-torture-case-with-a-lawyer bar-council breaking-news chandigarh cm-bhagwant-mann latest-news lawyers-strike news punjab punjab-government punjab-haryana-high-court punjab-news ਚੰਡੀਗੜ੍ਹ, 28 ਸਤੰਬਰ 2023: ਪੰਜਾਬ ਹਰਿਆਣਾ ਹਾਈਕੋਰਟ ਅਤੇ ਚੰਡੀਗੜ੍ਹ ਵਿੱਚ ਵਕੀਲਾਂ (lawyers) ਦੀ ਹੜਤਾਲ ਖ਼ਤਮ ਹੋ ਗਈ ਹੈ। ਬਾਰ ਕੌਂਸਲ ਨੇ ਐਲਾਨ ਕੀਤਾ ਹੈ ਕਿ ਵਕੀਲ ਨਾਲ ਕਥਿਤ ਤਸ਼ੱਦਦ ਮਾਮਲੇ ਵਿੱਚ ਐਸਪੀ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਐਸਆਈਟੀ ਨੂੰ ਸੌਂਪ ਦਿੱਤੀ ਗਈ ਹੈ। ਇਸ ਲਈ ਵਕੀਲਾਂ (lawyers) ਦੀ ਹੜਤਾਲ ਖ਼ਤਮ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੜਤਾਲ ਖ਼ਤਮ ਕਰਨ ਦੀ ਕਾੱਲ ਦਿੱਤੀ ਹੈ। ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਅਸ਼ੋਕ ਸਿੰਗਲਾ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਾਰੇ ਵਕੀਲਾਂ ਨੂੰ ਕੱਲ੍ਹ ਤੋਂ ਕੰਮ 'ਤੇ ਪਰਤਣ ਲਈ ਕਿਹਾ ਹੈ। The post ਵਕੀਲ ਨਾਲ ਕਥਿਤ ਤਸ਼ੱਦਦ ਮਾਮਲਾ: ਹਾਈਕੋਰਟ ਤੇ ਚੰਡੀਗੜ੍ਹ ‘ਚ ਵਕੀਲਾਂ ਦੀ ਹੜਤਾਲ ਖ਼ਤਮ appeared first on TheUnmute.com - Punjabi News. Tags:
|
ਨੌਜਵਾਨ ਪੀੜੀ ਨੂੰ ਸ਼ਹੀਦ ਭਗਤ ਸਿੰਘ ਦੇ ਦੱਸੇ ਮਾਰਗ 'ਤੇ ਚੱਲਣ ਦੀ ਲੋੜ: MLA ਅਜੀਤਪਾਲ ਸਿੰਘ ਕੋਹਲੀ Thursday 28 September 2023 09:50 AM UTC+00 | Tags: breaking-news mla-ajit-pal-singh-kohli news patiala shaheed-bhagat-singh ਪਟਿਆਲਾ, 28 ਸਤੰਬਰ 2023: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ (Shaheed Bhagat Singh) ਜੀ ਦਾ ਜਨਮ ਦਿਹਾੜਾ ਪੰਜਾਬ ਭਰ ਦੇ ਵਿੱਚ ਬਹੁਤ ਹੀ ਉਤਸਾਹ ਦੇ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਵੀ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਜਿੱਥੇ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਦੇ ਮੌਕੇ ਪਟਿਆਲਾ ਦੇ ਸੈਂਟਰਲ ਸਟੇਟ ਲਾਇਬਰੇਰੀ ਵਿਖੇ ਪਹੁੰਚੇ | ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ (Shaheed Bhagat Singh) ਨੇ ਆਪਣਾ ਨਾਂ ਇਤਿਹਾਸ ਦੇ ਸੁਨਹਿਰੀ ਪੰਨਿਆਂ ਦੇ ਵਿੱਚ ਹੀ ਦਰਜ ਨਹੀਂ ਕੀਤਾ ਬਲਕਿ ਉਹਨਾਂ ਨੇ ਇਤਿਹਾਸ ਬਦਲ ਕੇ ਰੱਖ ਦਿੱਤਾ ਸੀ ‘ਤੇ ਅੱਜ ਕੱਲ ਦੀ ਨੌਜਵਾਨ ਪੀੜੀ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਣ ਦੀ ਲੋੜ ਹੈ। ਉਹਨਾਂ ਨੇ ਕਿਹਾ ਕਿ ਪਟਿਆਲਾ ਦੀ ਸੈਂਟਰ ਲਾਈਬਰੇਰੀ ਦੇ ਵਿੱਚ ਜੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਬੁੱਤ ਲਗਾਇਆ ਜਾ ਰਿਹਾ, ਉਸ ਦੇ ਨਾਲ ਨੌਜਵਾਨ ਪੀੜੀ ਨੂੰ ਇੱਕ ਪ੍ਰੇਰਨਾ ਮਿਲੇਗੀ ਅਤੇ ਨੌਜਵਾਨ ਸ਼ਹੀਦ ਭਗਤ ਸਿੰਘ ਜੀ ਨੂੰ ਆਪਣਾ ਰੋਲ ਮਾਡਲ ਬਣਾ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਵਿੱਚ ਆਪਣਾ ਅਹਿਮ ਰੋਲ ਅਦਾ ਕਰਨਗੇ | The post ਨੌਜਵਾਨ ਪੀੜੀ ਨੂੰ ਸ਼ਹੀਦ ਭਗਤ ਸਿੰਘ ਦੇ ਦੱਸੇ ਮਾਰਗ ‘ਤੇ ਚੱਲਣ ਦੀ ਲੋੜ: MLA ਅਜੀਤਪਾਲ ਸਿੰਘ ਕੋਹਲੀ appeared first on TheUnmute.com - Punjabi News. Tags:
|
ਐੱਸ.ਏ.ਐੱਸ.ਨਗਰ: ਇੰਡੀਅਨ ਸਵੱਛਤਾ ਲੀਗ ਲਈ ਲੋਕਾਂ ਨੂੰ ਕੀਤਾ ਜਾਗਰੂਕ Thursday 28 September 2023 09:53 AM UTC+00 | Tags: aam-aadmi-party awareness chief-minister-bhagwant-mann environment indian-swachhta-league latest-news news punjab sas-nagar swachhta swachhta-league ਐੱਸ.ਏ.ਐੱਸ.ਨਗਰ, 28 ਸਤੰਬਰ 2023: ਨਗਰ ਨਿਗਮ,ਐਸ.ਏ.ਐਸ ਨਗਰ ਮੋਹਾਲੀ ਦੇ ਅਧੀਕਾਰੀਆਂ ਦੁਆਰਾ ਸਵੱਛਤਾ ਹੀ ਸੇਵਾ, ਸੰਸਟੇਬਿਲਿਟੀ ਲੀਡਰ ਪ੍ਰੋਗਰਾਮ ਫਾਰ ਸਟੂਡੈਂਟਸ (Sustainability Leaders Program for Students) ਦੇ ਤਹਿਤ ਜਾਗਰੂਕਤਾ ਮੁਹਿੰਮ 4 ਸਤੰਬਰ ਤੋਂ ਲੈ ਕੇ 2 ਅਕਤੂਬਰ ਤੱਕ ਚਲਾਈ ਜਾ ਰਹੀ ਹੈ। ਜਿਸ ਤਹਿਤ ਸਰਕਾਰੀ ਹਾਈ ਸਕੂਲ, ਕੁੰਭੜਾ ਅਤੇ ਸਰਕਾਰੀ ਹਾਈ ਸਕੂਲ, ਮਟੋਰ ਦੇ 100 ਵਿਦਿਆਰਥੀ ਸ਼ਾਮਿਲ ਹੋਏ। ਵਿਦਿਆਰਥੀਆਂ ਨੂੰ ਆਰ.ਐਮ.ਸੀ(RMC) ਫੇਜ਼ 3-ਏ ਅਤੇ ਕਾਓ ਪੌਂਡ(Cow pound) ਸੈਂਟਰ ਵੀਜ਼ਟ ਕਰਵਾਇਆ ਗਿਆ। ਇਸ ਦੇ ਤਹਿਤ ਵਿਦਿਆਰਥੀਆ ਨੂੰ ਕੂੜਾ ਪ੍ਰਬੰਧਨ ਅਤੇ ਘਰੇਲੂ ਖਾਦ ਬਣਾਉਣ ਦੇ ਬਾਰੇ ਜਾਣਕਾਰੀ ਦਿੱਤੀ ਗਈ। ਉਕਤ ਤੋਂ ਇਲਾਵਾ ਵਿਦਿਆਰਥੀਆਂ ਨੂੰ ਕੋਕੋਪੀਟ ਅਤੇ ਕਾਓ ਡੰਗ(Cow dung) ਤੋਂ ਬ੍ਰਿਕਿਊਟਸ ਲੋਗਜ(Briquettes, logs) ਬਾਰੇ ਜਾਣਕਾਰੀ ਦਿੱਤੀ ਗਈ ਅਤੇ ਲਕੜ ਦੀ ਥਾਂ ਕਾਓ ਡੰਗ(Cow Dung) ਤੋਂ ਬਣੀਆਂ ਬ੍ਰਿਕਿਊਟਸ ਲੋਗਜ(Briquettes, logs) ਨੂੰ ਵਰਤੋਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਨਗਰ ਨਿਗਮ, ਐਸ.ਏ.ਐਸ ਨਗਰ ਵਲੋਂ ਸ਼੍ਰੀਮਤੀ ਵੰਦਨਾ ਸੁਖੀਜਾ, ਡਾ. ਵਰਿੰਦਰ ਕੌਰ, ਰਨਜੀਤ ਸਿੰਘ (ਐਸ.ਆਈ), ਦੀਪਕ (ਐਸ.ਐਸ) ਮੌਜੂਦ ਰਹੇ। The post ਐੱਸ.ਏ.ਐੱਸ.ਨਗਰ: ਇੰਡੀਅਨ ਸਵੱਛਤਾ ਲੀਗ ਲਈ ਲੋਕਾਂ ਨੂੰ ਕੀਤਾ ਜਾਗਰੂਕ appeared first on TheUnmute.com - Punjabi News. Tags:
|
ਗੁਰਵੀਰ ਸਿੰਘ ਨੂੰ 31 ਦਿਨਾਂ 'ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ Thursday 28 September 2023 12:19 PM UTC+00 | Tags: breaking-news canada-visa canadian-spouse-visa canadian-visa doda kaur-immigration kaur-immigration-moga news spouse-visa ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ ਮੋਗਾ, 28 ਸਤੰਬਰ 2023: ਪਿੰਡ ਦੋਦਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਗੁਰਵੀਰ ਸਿੰਘ (ਪੁੱਤਰ ਸਰਦੂਲ ਸਿੰਘ ਅਤੇ ਜਸਵਿੰਦਰ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ 31 ਦਿਨਾਂ 'ਚ ਕੈਨੇਡਾ ਦਾ ਸਪਾਊਸ ਵੀਜ਼ਾ ਮਿਲਿਆ ਹੈ | ਗੁਰਵੀਰ ਸਿੰਘ ਅਤੇ ਗੁਰਪ੍ਰੀਤ ਕੌਰ ਦੇ ਵਿਆਹ ਨੂੰ ਡੇਢ ਮਹੀਨਾ ਹੋਇਆ ਸੀ ਗੁਰਵੀਰ ਸਿੰਘ ਦੀ ਪਤਨੀ ਗੁਰਪ੍ਰੀਤ ਕੌਰ ਕੈਨੇਡਾ ਵਿੱਚ ਸਟੱਡੀ ਪਰਮਿਟ ‘ਤੇ ਹੈ। ਇਸਤੋਂ ਪਹਿਲਾਂ ਕੋਈ ਰਿਫਿਊਜ਼ਲਾਂ ਨਹੀਂ ਸੀ | ਵੀਜ਼ੇ ਦੀ ਫਾਈਲ 16 ਜੁਲਾਈ 2023 ਨੂੰ ਲਗਾਈ (Submitted File) ਅਤੇ 16 ਅਗਸਤ 2023 ਨੂੰ ਟੋਰਾਂਟੋ , ਕੈਨੇਡਾ ਦਾ ਵੀਜ਼ਾ ਆਇਆ | ਗੁਰਵੀਰ ਸਿੰਘ ਨੇ 2020 'ਚ ਬਾਰ੍ਹਵੀਂ ਪਾਸ ਕੀਤੀ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਗੁਰਵੀਰ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ । ਹੁਣ ਆਇਲਟਸ 'ਚੋਂ ਓਵਰਆਲ 6.0 ਬੈਂਡ ਤੇ PTE 'ਚੋਂ ਓਵਰਆਲ 60 ਸਕੋਰ ਤੇ TOFEL 'ਚੋਂ ਓਵਰਆਲ 83 ਸਕੋਰ 'ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ । ਜੇਕਰ ਤੁਸੀ ਵੀ.. 1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ 2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । ਜਾਂ ਫਿਰ 3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ 4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ । ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ ਮੋਗਾ ਬਰਾਂਚ:- 96926-00084 96927-00084 96928-00084 ਅੰਮ੍ਰਿਤਸਰ ਬਰਾਂਚ : 96923-00084 : 93553-00084 ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ) ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar (ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ) ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, "Sonathalia Emerald", Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ) The post ਗੁਰਵੀਰ ਸਿੰਘ ਨੂੰ 31 ਦਿਨਾਂ 'ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ appeared first on TheUnmute.com - Punjabi News. Tags:
|
IPS ਅਸ਼ਵਨੀ ਕਪੂਰ ਨੂੰ ਤਰਨ ਤਾਰਨ ਜਿਲ੍ਹੇ ਦਾ ਨਵਾਂ SSP ਲਗਾਇਆ Thursday 28 September 2023 12:46 PM UTC+00 | Tags: aam-aadmi-party breaking-news ips-ashwini-kapoor latest-news news punjab-governmen punjab-police tarn-tarn tarn-tarn-police the-unmute-breaking-news the-unmute-latest-news ਚੰਡੀਗ੍ਹੜ, 28 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਪੰਜ ਆਈ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਇਸਦੇ ਨਾਲ ਹੀ ਵਿਭਾਗ ਵੱਲੋਂ ਤਰਨ ਤਾਰਨ ਦੇ ਐਸ.ਐਸ.ਪੀ. ਗੁਰਮੀਤ ਸਿੰਘ ਚੌਹਾਨ ਦਾ ਚੰਡੀਗ੍ਹੜ ਹੈੱਡਕੁਆਟਰ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਅਸ਼ਵਨੀ ਕਪੂਰ (IPS Ashwini Kapoor) ਨੂੰ ਤਰਨ ਤਾਰਨ ਦਾ ਨਵਾਂ ਐਸ.ਐਸ.ਪੀ. ਲਗਾਇਆ ਗਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਤਰਨ ਤਾਰਨ ਪੁਲਿਸ ਵਲੋਂ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੀਜਾ ਨਿਸ਼ਾਨ ਸਿੰਘ ਅਤੇ ਹੋਰਨਾਂ ਵਿਅਕਤੀਆਂ ਖ਼ਿਲਾਫ਼ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਨਜਾਇਜ਼ ਮਾਈਨਿੰਗ ਤਹਿਤ ਮਾਮਲਾ ਦਰਜ ਕਰਕੇ ਹਿਰਾਸਤ ਵਿਚ ਲੈ ਲਿਆ ਗਿਆ ਸੀ, ਜਿਸ ਨੂੰ ਲੈ ਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਫੇਸਬੁੱਕ 'ਤੇ ਪੋਸਟ ਪਾ ਕੇ ਐੱਸ.ਐੱਸ.ਪੀ. ਉਪਰ ਦੋਸ਼ ਲਗਾਏ ਗਏ ਸਨ। ਇਸਦੇ ਨਾਲ ਹੀ ਆਈ. ਪੀ. ਐਸ. ਭਾਗੀਰਥ ਸਿੰਘ ਮੀਨਾ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਐਸ. ਐਸ. ਪੀ. ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਹਰਮਨਬੀਰ ਸਿੰਘ ਗਿੱਲ ਦੀ ਥਾਂ ਲਈ ਹੈ। The post IPS ਅਸ਼ਵਨੀ ਕਪੂਰ ਨੂੰ ਤਰਨ ਤਾਰਨ ਜਿਲ੍ਹੇ ਦਾ ਨਵਾਂ SSP ਲਗਾਇਆ appeared first on TheUnmute.com - Punjabi News. Tags:
|
ਮੋਹਾਲੀ: ਬਲਾਕ ਖਰੜ ਦੀ ਪ੍ਰਾਇਮਰੀ ਸਕੂਲ ਖੇਡਾਂ ਦੀ ਹੋਈ ਸ਼ੁਰੂਆਤ Thursday 28 September 2023 01:07 PM UTC+00 | Tags: breaking-news games news primary-school-games punjab-government school-games sports-policy ਖਰੜ/ਮੋਹਾਲੀ 28 ਸਤੰਬਰ 2023: ਪੰਜਾਬ ਸਰਕਾਰ ਦੀ ਖੇਡ ਪਾਲਿਸੀ ਤਹਿਤ ਅੱਜ ਜ਼ਿਲ੍ਹਾ ਮੋਹਾਲੀ ਦੀਆਂ ਪੰਜਾਬ ਸਕੂਲ ਪ੍ਰਾਇਮਰੀ ਸਕੂਲ ਖੇਡਾਂ (Games) ਦੀ ਸ਼ੁਰੁਆਤ ਹੋਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਕਮੇਟੀ ਇੰਚਾਰਜ ਬਲਜੀਤ ਸਿੰਘ ਸਨੇਟਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਸ਼ਵਨੀ ਕੁਮਾਰ ਦੱਤਾ ਦੀ ਅਗਵਾਈ ਹੇਠ ਅੱਜ ਇੱਥੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ ਇੱਕ ਵਿਖੇ ਬਲਾਕ ਖਰੜ ਦੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਖੇਡਾਂ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਿੰਦਰ ਕੌਰ ਨੇ ਖੇਡਾਂ (Games) ਦੇ ਮੁਕਾਬਲੇ ਸ਼ੁਰੂ ਕਰਵਾਏ ਅਤੇ ਖਿਡਾਰੀਆਂ ਨੂੰ ਮਿਹਨਤ ਅਤੇ ਲਗਨ ਨਾਲ਼ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਬਿਨਾਂ ਕਿਸੇ ਹਾਰ ਜਿੱਤ ਨੂੰ ਧਿਆਨ ਵਿੱਚ ਰੱਖਦਿਆਂ ਖੇਡਾਂ ਵਿੱਚ ਆਪਣੇ ਵੱਲੋਂ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਲਈ ਕਿਹਾ ਗਿਆ। ਇਸ ਮੌਕੇ ਬੀਪੀਈਓ ਖਰੜ ਜਤਿਨ ਮਿਗਲਾਨੀ ਨੇ ਵੀ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਉਹਨਾਂ ਵੱਲੋਂ ਬੱਚਿਆਂ ਤੋਂ ਸਰਵੋਤਮ ਖੇਡ ਦੇ ਪ੍ਰਦਰਸ਼ਨ ਦੀ ਉਮੀਦ ਲਈ ਵਾਅਦਾ ਲਿਆ ਗਿਆ ਅਤੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਸਲਿੰਦਰ ਸਿੰਘ, ਬਲਾਕ ਖੇਡ ਅਫ਼ਸਰ ਅਮਰੀਕ ਸਿੰਘ, ਤੇਜਿੰਦਰ ਸਿੰਘ ਸਟੇਟ ਐਵਾਰਡੀ ਸਮੇਤ ਬਲਾਕ ਦੇ ਕਲੱਸਟਰ ਮੁਖੀਆਂ ਤੋਂ ਇਲਾਵਾ ਖੇਡਾਂ ਵਿੱਚ ਡਿਊਟੀ ਤੇ ਤਾਇਨਾਤ ਅਧਿਆਪਕ ਅਤੇ ਬੱਚਿਆਂ ਨੂੰ ਭਾਗ ਦਿਵਾਉਣ ਲਈ ਆਏ ਅਧਿਆਪਕ ਅਤੇ ਮਾਪੇ ਹਾਜ਼ਰ ਸਨ। The post ਮੋਹਾਲੀ: ਬਲਾਕ ਖਰੜ ਦੀ ਪ੍ਰਾਇਮਰੀ ਸਕੂਲ ਖੇਡਾਂ ਦੀ ਹੋਈ ਸ਼ੁਰੂਆਤ appeared first on TheUnmute.com - Punjabi News. Tags:
|
ਮਾਛੀਵਾੜਾ ਸਾਹਿਬ 'ਚ 2 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਜ਼ਬਰ ਜਨਾਹ !, ਪੁਲਿਸ ਵੱਲੋਂ ਮੁਲਜ਼ਮ ਕਾਬੂ Thursday 28 September 2023 01:19 PM UTC+00 | Tags: 2 breaking-news khanna-police machiwara-sahib news punjab punjab-news rape-caes rape-case sri-machiwara-sahib the-unmute-breaking-news ਖੰਨਾ 28 ਸਤੰਬਰ 2023: ਪੁਲਿਸ ਜ਼ਿਲ੍ਹਾ ਖੰਨਾ ਦੇ ਸ੍ਰੀ ਮਾਛੀਵਾੜਾ ਸਾਹਿਬ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 32 ਸਾਲਾ ਵਿਅਕਤੀ ‘ਤੇ 2 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ਲੱਗੇ ਹਨ । ਦੱਸਿਆ ਜਾ ਰਿਹਾ ਹੈ ਕਿ ਪਿੰਡ ਵਾਸੀਆਂ ਅਤੇ ਪੁਲਿਸ ਨੇ ਸਾਂਝੇ ਯਤਨਾਂ ਨਾਲ ਮੁਲਜ਼ਮ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਪੀੜਤ ਬੱਚੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਸਾਹਜੋਮਾਜਰਾ ਵਜੋਂ ਹੋਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ (ਆਈ) ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਬੱਚੀ ਗਲੀ ਵਿੱਚ ਖੇਡ ਰਹੀ ਸੀ। ਇਸ ਦੌਰਾਨ ਬੱਚੀ ਲਾਪਤਾ ਹੋ ਗਈ। ਬੱਚੀ ਦੀ ਮਾਂ ਨੇ ਹਰ ਪਾਸੇ ਭਾਲ ਕੀਤੀ ਪਰ ਬੱਚੀ ਦਾ ਕੋਈ ਸੁਰਾਗ ਨਹੀਂ ਮਿਲਿਆ। ਬੱਚੀ ਦੇ ਲਾਪਤਾ ਹੋਣ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਦੀ ਮੱਦਦ ਨਾਲ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਪਤਾ ਲੱਗਾ ਕਿ ਬਲਜੀਤ ਸਿੰਘ ਨੇ ਹੀ ਬੱਚੀ ਨੂੰ ਗਲੀ ‘ਚੋਂ ਅਗਵਾ ਕੀਤਾ। ਬਲਜੀਤ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਤਾਂ ਉਹ ਇਤਰਾਜ਼ਯੋਗ ਹਾਲਤ ਵਿਚ ਫੜਿਆ ਗਿਆ। ਮੁਲਜ਼ਮ ਬੱਚੀ ਦੇ ਨਾਲ ਜ਼ਬਰ ਜਨਾਹ ਕਰ ਰਿਹਾ ਸੀ। ਦੂਜੇ ਪਾਸੇ ਸਿਵਲ ਹਸਪਤਾਲ ਵਿਖੇ ਬੱਚੀ ਦਾ ਮੈਡੀਕਲ ਕਰਵਾਇਆ ਗਿਆ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ: ਐਸਪੀ ਐਸਪੀ (ਆਈ) ਡਾ: ਪ੍ਰਗਿਆ ਜੈਨ ਨੇ ਕਿਹਾ ਕਿ ਅਜਿਹੀ ਘਿਨੌਣੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਵਿੱਚ ਜਲਦ ਤੋਂ ਜਲਦ ਸਾਰੇ ਠੋਸ ਸਬੂਤ ਇਕੱਠੇ ਕਰਕੇ ਚਲਾਨ ਤਿਆਰ ਕੀਤਾ ਜਾਵੇਗਾ। ਅਦਾਲਤ ਵਿੱਚ ਚਲਾਨ ਪੇਸ਼ ਕਰਕੇ ਕੇਸ ਦੀ ਪੈਰਵੀ ਮਜ਼ਬੂਤੀ ਨਾਲ ਕੀਤੀ ਜਾਵੇਗੀ। ਦੋਸ਼ੀ ਪਾਏ ਜਾਣ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹਾ ਸੋਚ ਵੀ ਨਾ ਸਕੇ। ਐਸਪੀ ਡਾ: ਜੈਨ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਪੀੜਤ ਬੱਚੀ ਦੀ ਹਾਲਤ ਖਤਰੇ ਤੋਂ ਬਾਹਰ ਹੈ। ਉਸਦਾ ਮੈਡੀਕਲ ਕਰਵਾਉਣ ਤੋਂ ਇਲਾਵਾ ਲੋੜੀਂਦਾ ਇਲਾਜ ਕਰਵਾਇਆ ਜਾ ਰਿਹਾ ਹੈ। The post ਮਾਛੀਵਾੜਾ ਸਾਹਿਬ ‘ਚ 2 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਜ਼ਬਰ ਜਨਾਹ !, ਪੁਲਿਸ ਵੱਲੋਂ ਮੁਲਜ਼ਮ ਕਾਬੂ appeared first on TheUnmute.com - Punjabi News. Tags:
|
ਖੇਡਾਂ ਵਤਨ ਪੰਜਾਬ ਦੀਆਂ 2023 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 29 ਸਤੰਬਰ ਤੋਂ 3 ਅਕਤੂਬਰ ਤੱਕ ਹੋਣਗੇ :DC ਆਸ਼ਿਕਾ ਜੈਨ Thursday 28 September 2023 01:28 PM UTC+00 | Tags: aam-aadmi-party aisan-games breaking breaking-news cm-bhagwant-mann dc-ashika-jain khedan-watan-punjab-diyan-2023 latest-news news punjab sports the-unmute-breaking-news ਐਸ.ਏ.ਐਸ.ਨਗਰ, 28 ਸਤੰਬਰ 2023: ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਪਹਿਲਾਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਹੁਣ ਜ਼ਿਲ੍ਹਾ ਅਤੇ ਰਾਜ ਪੱਧਰ ਦੇ ਮੁਕਾਬਲੇ ਕਰਵਾਏ ਜਾਣੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਇਹ ਖੇਡਾਂ 29 ਸਤੰਬਰ ਤੋਂ 03 ਅਕਤੂਬਰ ਤੱਕ ਵੱਖ–ਵੱਖ ਖੇਡ ਸਥਾਨਾਂ ਤੇ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਆਨਲਾਈਨ ਲਿੰਕ www.punjabkhedmela2023.in ਤੇ ਰਜਿਸਟ੍ਰੇਸ਼ਨ 23 ਸਤੰਬਰ ਤੱਕ ਕੀਤੀਆਂ ਜਾ ਚੁੱਕੀਆਂ ਹਨ ਅਤੇ ਆਫ ਲਾਈਨ ਐਂਟਰੀ ਲਈ ਕੁਝ ਗੇਮਾਂ ਐਥਲੈਟਿਕਸ, ਬੈਡਮਿੰਟਨ, ਚੈਸ, ਲਾਅਨ ਟੈਨਿਸ, ਟੇਬਲ ਟੈਨਿਸ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਦੇ ਉਮਰ ਵਰਗ–14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਅਤੇ 65 ਤੋਂ ਉਪਰ ਲੜਕੇ/ ਲੜਕੀਆਂ ਭਾਗ ਲੈ ਸਕਦੇ ਹਨ ਅਤੇ ਹੋਰ ਉਕਤ ਖੇਡਾਂ ਤੋਂ ਇਲਾਵਾ ਵਿੱਚ ਸਿਰਫ ਉਮਰ ਵਰਗ-14, 17, 21, 21 ਤੋਂ 30, 31 ਅਤੇ 40 ਤੱਕ ਲੜਕੇ/ਲੜਕੀਆਂ ਭਾਗ ਲੈ ਸਕਦੇ ਹਨ। ਇਹਨਾਂ ਖੇਡਾਂ ਵਿੱਚੋਂ ਖਿਡਾਰੀਆਂ ਦੀ ਚੋਣ ਕਰਕੇ ਰਾਜ ਪੱਧਰੀ ਖੇਡਾਂ ਲਈ ਟੀਮਾਂ ਤਿਆਰ ਕੀਤੀਆਂ ਜਾਣਗੀਆਂ। ਇਹ ਖੇਡਾਂ ਹੇਠ ਲਿਖੇ ਵੇਰਵੇ ਅਨੁਸਾਰ ਹੋ ਰਹੀਆਂ ਹਨ | ਬਹੁ ਮੰਤਵੀ ਖੇਡ ਭਵਨ ਸੈਕਟਰ 78, ਮੋਹਾਲੀ ਨਗਰ ਵਿਖੇ ਕੁਸ਼ਤੀ, ਜੂਡੋ ਤੇ ਗਤਕਾ 29.09.2023 ਤੋਂ 30.09.2023 ਤੱਕ, ਐਥਲੈਟਿਕਸ, ਬੈਡਮਿੰਟਨ, ਖੋ-ਖੋ, ਕਬੱਡੀ (ਸਰਕਲ ਅਤੇ ਨੈਸ਼ਨਲ ਸਟਾਇਲ) 29.09.2023 ਤੋਂ 01.10.2023 ਤੱਕ, ਫੁੱਟਬਾਲ 29.09.2023 ਤੋਂ 02.10.2023 ਤੱਕ, ਬਾਸਕਿਟਬਾਲ 30.09.2023 ਤੋਂ 03.10.2023 ਤੱਕ, ਕਿੱਕ ਬਾਕਸਿੰਗ ਅਤੇ ਟੇਬਲ ਟੈਨਿਸ 01.10.2023 ਤੋਂ 02.10.2023 ਤੱਕ, ਸਾਫਟਬਾਲ ਅਤੇ ਚੈਸ 02.10.2023 ਤੋਂ 03.10.2023 ਤੱਕ ਅਤੇ ਨੈੱਟਬਾਲ 03.10.2023 ਵਿਖੇ ਕਰਵਾਈਆਂ ਜਾਣਗੀਆਂ। ਖੇਡ ਭਵਨ ਸੈਕਟਰ 63 ਮੋਹਾਲੀ ਵਿਖੇ ਪਾਵਰ ਲਿਫਟਿੰਗ, 02.10.2023 ਤੋਂ 03.10.2023 ਤੱਕ, ਬਾਕਸਿੰਗ ਤੇ ਵੇਟ ਲਿਫਟਿੰਗ 30.09.2023 ਤੋਂ 01.10.2023 ਤੱਕ, ਤੈਰਾਕੀ 30.09.2023 ਤੋਂ 02.10.2023 ਤੱਕ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) 30.09.2023 ਤੋਂ 03.10.2023 ਤੱਕ ਅਤੇ ਅੰਤਰ ਰਾਸ਼ਟਰੀ ਹਾਕੀ ਸਟੇਡੀਅਮ ਸੈਕਟਰ 63 ਮੋਹਾਲੀ ਵਿਖੇ ਹਾਕੀ ਮੈਚ 30.09.2023 ਤੋਂ 01.10.2023 ਤੱਕ ਕਰਵਾਏ ਜਾਣਗੇ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ 1, ਮੋਹਾਲੀ ਵਿਖੇ ਹੈਂਡਬਾਲ, ਸ਼ੈਮਰਾਕ ਸਕੂਲ ਸੈਕਟਰ 69 ਮੋਹਾਲੀ ਵਿਖੇ ਲਾਅਨ ਟੈਨਿਸ 30.09.2023 ਤੋਂ 02.10.2023 ਤੱਕ ਅਤੇ The post ਖੇਡਾਂ ਵਤਨ ਪੰਜਾਬ ਦੀਆਂ 2023 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 29 ਸਤੰਬਰ ਤੋਂ 3 ਅਕਤੂਬਰ ਤੱਕ ਹੋਣਗੇ :DC ਆਸ਼ਿਕਾ ਜੈਨ appeared first on TheUnmute.com - Punjabi News. Tags:
|
ਸਰਕਾਰੀ ਕਾਲਜ, ਡੇਰਾਬੱਸੀ ਵਿਖੇ "ਸਵੱਛਤਾ ਹੀ ਸੇਵਾ" ਮੁਹਿੰਮ ਦੇ ਤਹਿਤ ਵੇਸਟ ਮੈਨੇਜਮੈਂਟ ਟੈਕਨੀਕਸ ਵਿਸ਼ੇ ਤੇ ਲੈਕਚਰ Thursday 28 September 2023 01:34 PM UTC+00 | Tags: breaking-news derabassi government-college-derabassi latest-news news punjab punjab-government swachhata-hi-seva the-unmute-breaking-news waste-management-techniques ਐਸ.ਏ.ਐਸ.ਨਗਰ, 28 ਸਤੰਬਰ 2023: ਸਰਕਾਰੀ ਕਾਲਜ, ਡੇਰਾਬੱਸੀ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ "ਸਵੱਛਤਾ ਹੀ ਸੇਵਾ” ਮੁਹਿੰਮ ਦੇ ਤਹਿਤ ਵੇਸਟ ਮੈਨੇਜਮੈਂਟ ਟੈਕਨੀਕਸ ('Waste management Techniques') ਵਿਸ਼ੇ ਤੇ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਲੈਕਚਰ ਕਰਵਾਇਆ ਗਿਆ । ਇਸ ਮੌਕੇ ਸੀਮਾ ਮਲਿਕ ਅਸਿਸਟੈਟ ਪ੍ਰੋਫੈਸਰ ਸ਼ਿਵਾਲਿਕ ਕਾਲਜ ਆਫ ਐਜੂਕੇਸ਼ਨ ਐੱਡ ਰਿਸਰਚ, ਰਿਸੋਰਸ ਪਰਸਨ ਦੇ ਤੌਰ ਤੇ ਹਾਜਰ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਾਰਤ ਦੇਸ਼ ਵਿਚ ਸਵੱਛਤਾ ਹੀ ਸੇਵਾ” ਮੁਹਿੰਮ ਅਧੀਨ ਵੇਸਟ ਮੈਨੇਜਮੈਂਟ ਟੈਕਨੀਕਸ (Waste management Techniques') ਬਾਰੇ ਲੈਕਚਰ ਦਿੱਤਾ ਅਤੇ ਸਰਕਾਰ ਵਲੋ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ 5 ਆਰਜ-ਰਿਫਊਜ, ਰਿਡਿਊਸ, ਰੀਯੂਜ, ਰੀਸਾਈਕਲ ਐਂਡ ਰੋਟ (5 R's– Refuse Reduce, Reuse, Recycle, and Rot) ਦੇ ਅਧੀਨ ਰਹਿ ਕੇ ਜੀਵਨ ਕਲਾ ਨੂੰ ਸੁਧਾਰਣ ਤੇ ਨਿਖਾਰਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਕਾਮਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਸਵੱਛਤਾ ਅਭਿਆਨ ਬਾਰੇ ਦੱਸਦੇ ਹੋਏ ਉਨ੍ਹਾਂ ਨੂੰ ਆਪਣੇ ਆਲੇ ਦੁਆਲੇ ਦੇ ਵਾਤਾਵਰਨ ਨੂੰ ਸਵੱਛ ਅਤੇ ਸਾਫ਼ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ ਅਤੇ ਇਸ ਦੇ ਨਾਲ ਹੀ ਇਹ ਵੀ ਦੱਸਿਆ ਕਿ ਕਿਵੇਂ ਅਸੀਂ ਆਪਣੀ ਜੀਵਨ ਸ਼ੈਲੀ ਦੇ ਵਿਚ ਥੋੜਾ ਜਾ ਬਦਲਾਵ ਕਰਕੇ ਸੰਸਾਰ ਵਿੱਚ ਇਨਸਾਨਾਂ ਵਲੋਂ ਫੈਲਾਏ ਜਾ ਰਹੇ ਕੂੜਾ-ਕਰਕਟ ਦੀ ਗੰਭੀਰ ਸਮੱਸਿਆ ਪ੍ਰਤੀ ਸਮਾਜ ਨੂੰ ਚੇਤੰਨ ਕਰ ਸਕਦੇ ਹਾਂ। ਇਸ ਮੌਕੇ ਵਿਦਿਆਰਥੀਆਂ ਨਾਲ ਰੂਬਰੂ ਹੁੰਦੇ ਹੋਏ ਐਨ.ਐਸ.ਐਸ. ਵਿਦਿਆਰਥੀਆਂ ਨੂੰ ਵੇਸਟ ਮੈਨੇਜਮੈਂਟ(Waste management) ਕਰਨ ਅਤੇ ਸਰਕਾਰ ਨਾਲ ਤਨ੍ਹਦੇਹੀ ਨਾਲ ਸਹਿਯੋਗ ਕਰਨ ਦਾ ਵਾਦਾ ਲਿਆ । ਸਵੱਛਤਾ ਦੇ ਪੰਦਰਵਾੜੇ ਦੀ ਸਫ਼ਲ ਸ਼ੁਰੂਆਤ ਇਕ ਸਾਈਕਲ ਰੈਲੀ ਕੱਢ ਕੇ 19-09-2023 ਨੂੰ ਕੀਤੀ ਗਈ ਸੀ । ਇਸ ਮੌਕੇ ਕਾਲਜ ਦੇ 70 ਦੇ ਕਰੀਬ ਐਨਐਸਐਸ ਵਲੰਟੀਅਰਾਂ ਤੇ ਐਨਐਸਐਸ ਪ੍ਰੋਗਰਾਮ ਅਫਸਰਾਂ ਨੇ ਲੈਕਚਰ ਸੁਣਿਆ । ਇਸ ਮੌਕੇ ਪ੍ਰੋ. ਸੁਨੀਲ ਪ੍ਰੋ. ਰਵਿੰਦਰ ਸਿੰਘ, ਪ੍ਰੋ. ਬੋਮਿੰਦਰ ਕੌਰ, ਮੌਜੂਦ ਸਨ। The post ਸਰਕਾਰੀ ਕਾਲਜ, ਡੇਰਾਬੱਸੀ ਵਿਖੇ "ਸਵੱਛਤਾ ਹੀ ਸੇਵਾ” ਮੁਹਿੰਮ ਦੇ ਤਹਿਤ ਵੇਸਟ ਮੈਨੇਜਮੈਂਟ ਟੈਕਨੀਕਸ ਵਿਸ਼ੇ ਤੇ ਲੈਕਚਰ appeared first on TheUnmute.com - Punjabi News. Tags:
|
ਪੋਸ਼ਣ ਮਾਹ 2023 ਅਧੀਨ ਐੱਸ.ਏ.ਐੱਸ. ਨਗਰ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ Thursday 28 September 2023 01:39 PM UTC+00 | Tags: 5th-nutrition-program aam-aadmi-party baljit-kaur cm-bhagwant-mann latest-news national-nutrition-month news nutrition punjab the-unmute-breaking-news ਐੱਸ.ਏ.ਐੱਸ ਨਗਰ, 28 ਸਤੰਬਰ, 2023: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਮਾਧਵੀ ਕਟਾਰੀਆ ਦੀ ਅਗਵਾਈ ਹੇਠ ਅੱਜ ਛੇਵਾਂ ਰਾਸ਼ਟਰੀ "ਪੋਸ਼ਣ ਮਾਹ 2023" ਅਧੀਨ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਡਾ. ਬੀ ਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਸੈਕਟਰ-56, ਐਸ.ਏ.ਐਸ. ਨਗਰ ਵਿਖੇ ਗਗਨਦੀਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਚੰਦਰ ਜੋਤੀ ਸਿੰਘ,ਆਈ.ਏ.ਐਸ, ਐਸ.ਡੀ.ਐਮ. ਮੋਹਾਲੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਸਮਾਗਮ ਦੌਰਾਨ ਸ਼੍ਰੀਮਤੀ ਗੁਰਸਿਮਰਨ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਖਰੜ-2 ਵਲੋਂ ਸੁਆਗਤੀ ਭਾਸ਼ਣ ਦਿੱਤਾ ਗਿਆ ਅਤੇ ਪੋਸ਼ਣ ਮਾਹ, 2023 ਦੇ ਮੁੱਖ ਥੀਮ “ਸੁਪੋਸ਼ਿਤ ਭਾਰਤ, ਸਾਕਸ਼ਰ ਭਾਰਤ, ਸਸ਼ਕਤ ਭਾਰਤ" ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਇਸ ਸਾਲ ਦੇ ਵਿਸ਼ੇਸ਼ ਵਿਸ਼ਿਆਂ ‘ਤੇ ਕੇਂਦਰਿਤ ਗਤੀਵਿਧੀਆਂ ਜਿਵੇਂ ਕਿ ਵਿਸ਼ੇਸ਼ ਤੌਰ ਤੇ ਮਾਂ ਵੱਲੋਂ ਦੁੱਧ ਚੁੰਘਾਉਣਾ ਅਤੇ ਪੂਰਕ ਫੀਡਿੰਗ (Exclusive Breastfeeding & Complementary Feeding), ਸਵਾਸਥ ਬਾਲਕ ਸਪਰਧਾ (Swasth Balak Spardha-SBS), ਪੋਸ਼ਣ ਵੀ ਪੜ੍ਹਾਈ ਵੀ (Poshan Bhi Padhai Bhi -PBPB), ਮਿਸ਼ਨ ਲਾਇਫ਼ ਦੁਆਰਾ ਪੋਸ਼ਣ ਵਿੱਚ ਸੁਧਾਰ ਕਰਨਾ, ਮੇਰੀ ਮਾਟੀ ਮੇਰਾ ਦੇਸ਼ (Meri Mati Mera Desh-MMMD), ਕਬਾਇਲੀ ਫੋਕਸਡ ਪੋਸ਼ਣ ਸੰਵੇਦਨਸ਼ੀਲਤਾ (Tribal Focused Nutrition Sensitisation), ਜਾਂਚ, ਇਲਾਜ, ਅਨੀਮੀਆ ਬਾਰੇ ਗੱਲ-ਬਾਤ (Test, Treat, Talk Aneamia) ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਉਪਰੰਤ ਸ਼੍ਰੀਮਤੀ ਰਮਨਪ੍ਰੀਤ ਕੌਰ, ਸੁਪਰਵਾਈਜ਼ਰ ਵਲੋਂ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪਲੀਕੇਸ਼ਨ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਸਿਹਤ ਵਿਭਾਗ ਵਲੋਂ ਡਾ. ਮਨਜਿੰਦਰ ਕੌਰ ਵਲੋਂ ਬੱਚਿਆਂ, ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਚੰਗੀ ਸਿਹਤ ਅਤੇ ਅਨੀਮੀਆ ਪ੍ਰਤੀ ਜਾਣਕਾਰੀ ਸਾਝੀ ਕੀਤੀ ਗਈ। ਬਾਗਬਾਨੀ ਵਿਭਾਗ ਵਲੋਂ ਹਾਜਰ ਡਾ. ਕਮਲਪ੍ਰੀਤ ਸਿੰਘ, ਐਚ.ਡੀ.ਓ ਖਰੜ ਵਲੋਂ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ਵਾਟਿਕਾ ਲਗਾਉਣ ਸਬੰਧੀ ਜਾਣਕਾਰੀ ਸਾਝੀਂ ਕੀਤੀ ਗਈ ਅਤੇ ਫਲਦਾਰ ਤੇ ਨਿਉਟਰੀਸ਼ਨਲ ਮਹੱਤਤਾ ਵਾਲੇ ਬੂਟੇ ਜਿਵੇਂ ਸੁਹਾਂਜਣਾ, ਸੁਖਚੈਨ ਆਦਿ ਵੰਡੇ ਗਏ । ਇਸ ਉਪਰੰਤ ਡਾ. ਬੀ.ਐਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਦੇ ਪ੍ਰਿੰਸੀਪਲ ਡਾ. ਭਵਨੀਤ ਵਲੋਂ ਵੀ ਇਸ ਸਮਾਗਮ ਦੌਰਾਨ ਬੱਚਿਆ ਦਾ ਸਹੀ ਪੋਸ਼ਣ ਵੱਲ ਧਿਆਨ ਦੇਣ ਲਈ ਮਾਵਾਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਆਂਗਣਵਾੜੀ ਸੈਂਟਰ ਦੇ ਬੱਚਿਆ ਤੇ ਆਧਾਰਿਤ ਸਵਸਥ ਬੱਚਾ ਅਤੇ ਮਾਂ, ਵਾਕ ਕੀਤੀ ਗਈ। ਇਸ ਉਪਰੰਤ ਐਸ.ਡੀ.ਐਮ ਮੋਹਾਲੀ ਵਲੋਂ 11 ਗਰਭਵਤੀ ਔਰਤਾਂ ਦੀ ਸੁਪੋਸ਼ਣ ਗੋਦ ਭਰਾਈ ਕੀਤੀ ਗਈ। ਬੱਚੇ ਦੇ ਪਹਿਲੇ 1000 ਦਿਨ ਪੌਸ਼ਟਿਕ ਖੁਰਾਕ ਅਤੇ ਸਾਫ-ਸਫਾਈ ਬਾਰੇ ਮਾਤਾ-ਪਿਤਾ ਨੂੰ ਜਾਗਰੂਕ ਕੀਤਾ ਗਿਆ। ਮਾਵਾਂ ਨੂੰ ਜਾਗਰੂਕ ਕਰਦਿਆਂ, ਤੰਦਰੁਸਤ ਬੱਚਾ ਤੰਦਰੁਸਤ ਸਮਾਜ ਦੀ ਨੀਂਹ ਹੁੰਦਾ ਹੈ, ਇਸ ਲਈ ਬੱਚੇ ਦਾ ਸਹੀ ਪਾਲਨ-ਪੋਸ਼ਣ ਜਿਵੇਂ ਗਰਭ ਦੌਰਾਨ ਮਾਂ ਦੀ ਦੇਖਭਾਲ ਅਤੇ ਖੁਰਾਕ, ਜਨਮ ਸਮੇਂ ਬੱਚੇ ਨੂੰ ਇੱਕ ਘੰਟੇ ਦੇ ਵਿੱਚ-ਵਿੱਚ ਮਾਂ ਦਾ ਦੁੱਧ ਛੇ ਮਹੀਨੇ ਤੱਕ ਸਿਰਫ ਅਤੇ ਸਿਰਫ ਮਾਂ ਦਾ ਦੁੱਧ ਅਤੇ ਛੇ ਮਹੀਨੇ ਤੋਂ ਬਾਅਦ ਬਾਹਰੀ ਖੁਰਾਕ ਸ਼ੁਰੂ ਕਰਨ ਸਬੰਧੀ, ਬੱਚੇ ਦਾ ਮੁਕੰਮਲ ਟੀਕਾਕਰਨ ਅਤੇ ਸਮੇਂ-ਸਮੇਂ ਤੇ ਸਿਹਤ ਨਿਰੀਖਣ ਕਰਵਾਉਣ ਬਾਰੇ ਵੀ ਮਾਂਵਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਹਰਦੀਪਮ, ਜ਼ਿਲ੍ਹਾ ਕੋਆਰਡੀਨੇਟਰ (ਪੋਸ਼ਣ ਅਭਿਆਨ) ਵੱਲੋਂ ਦੱਸਿਆ ਗਿਆ ਕਿ ਬੱਚਿਆਂ ਦਾ ਤੰਦਰੁਸਤ ਪਾਲਣ ਪੋਸ਼ਣ ਭਵਿੱਖ ਲਈ ਤੰਦਰੁਸਤ ਸਮਾਜ ਦੀ ਸਿਰਜਨਾ ਕਰਦਾ ਹੈ। ਇਸ ਲਈ ਮਾਂਵਾਂ ਨੂੰ ਇਸ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਇਸ ਮੌਕੇ ਚੰਦਰ ਜੋਤੀ ਸਿੰਘ,ਆਈ.ਏ.ਐਸ., ਐਸ.ਡੀ.ਐਮ. ਮੋਹਾਲੀ ਵੱਲੋਂ ਜਮੀਨੀ ਪੱਧਰ ‘ਤੇ ਅਜਿਹੇ ਪ੍ਰੋਗਰਾਮ ਕਰਵਾਉਂਦੇ ਰਹਿਣ ਲਈ ਵਿਭਾਗ ਨੂੰ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਐਸ.ਏ.ਐਸ ਨਗਰ ਵੱਲੋਂ ਮੁੱਖ ਮਹਿਮਾਨ ਅਤੇ ਸਾਰੇ ਹਾਜ਼ਰੀਨ, ਜਿਸ ਵਿੱਚ ਜ਼ਿਲ੍ਹੇ ਦੀਆਂ ਆਂਗਣਵਾੜੀ ਵਰਕਰਾਂ/ਹੈਲਪਰਾਂ ਅਤੇ ਆਮ ਔਰਤਾਂ ਸ਼ਾਮਿਲ ਸਨ, ਦਾ ਇਸ ਸਮਾਗਮ ਵਿਚ ਹਾਜ਼ਰ ਹੋਣ ‘ਤੇ ਧੰਨਵਾਦ ਕੀਤਾ ਗਿਆ। The post ਪੋਸ਼ਣ ਮਾਹ 2023 ਅਧੀਨ ਐੱਸ.ਏ.ਐੱਸ. ਨਗਰ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ appeared first on TheUnmute.com - Punjabi News. Tags:
|
ਮੀਤ ਹੇਅਰ ਨੇ ਸੋਨ ਤਮਗਾ ਜੇਤੂ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ Thursday 28 September 2023 01:45 PM UTC+00 | Tags: arjun-cheema asian-games athlete-arjun-singh-cheema breaking-news mandi-gobindgarh meet-hayer news ਚੰਡੀਗੜ੍ਹ, 28 ਸਤੰਬਰ 2023: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ (Arjun Singh Cheema) ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਸਿੰਘ ਚੀਮਾ (Arjun Singh Cheema) ਨੂੰ ਵਧਾਈ ਦਿੰਦਿਆਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿੱਤ ਦਿਨ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਸੂਬੇ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ। ਰੋਇੰਗ ਤੇ ਕ੍ਰਿਕਟ ਤੋਂ ਬਾਅਦ ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ ਹਨ। ਫਤਿਹਗੜ੍ਹ ਸਾਹਿਬ ਜ਼ਿਲੇ ਦੇ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ ਅੱਜ ਏਸ਼ੀਅਨ ਗੇਮਜ਼ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਹਿੱਸਾ ਲੈਂਦਿਆ ਸੋਨੇ ਦਾ ਤਮਗ਼ਾ ਜਿੱਤਿਆ। The post ਮੀਤ ਹੇਅਰ ਨੇ ਸੋਨ ਤਮਗਾ ਜੇਤੂ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ appeared first on TheUnmute.com - Punjabi News. Tags:
|
ਮੱਛੀ ਪਾਲਣ ਵਿਭਾਗ 'ਚ ਭਰੀਆਂ ਜਾ ਰਹੀਆਂ ਹਨ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ Thursday 28 September 2023 01:48 PM UTC+00 | Tags: breaking-news cm-bhagwant-mann fisheries-department fisherman gurmeet-singh-khudian jobs news sukhbir-singh-badal ਚੰਡੀਗੜ੍ਹ, 28 ਸਤੰਬਰ 2023: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਨਵ-ਨਿਯੁਕਤ ਫਿੱਸ਼ਰਮੈਨ ਮਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ।ਲਾਭਪਾਤਰੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸ. ਖੁੱਡੀਆਂ ਨੇ ਕਿਹਾ ਕਿ ਭਾਵੇਂ ਆਪਣਿਆਂ ਦੇ ਚਲੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ ਪਰ ਇਸ ਨਿਯੁਕਤੀ ਨਾਲ ਪਰਿਵਾਰ ਦੇ ਦੁੱਖਾਂ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਫਿੱਸ਼ਰਮੈਨ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮਿਸ਼ਨ ਤਹਿਤ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਹਿੱਤ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਸਿੱਧੇ ਕੋਟੇ ਦੀਆਂ ਖਾਲੀ ਅਸਾਮੀਆਂ ‘ਤੇ ਦੋ ਮੱਛੀ ਪਾਲਣ ਅਫ਼ਸਰ ਅਤੇ 9 ਕਲਰਕਾਂ ਨੂੰ ਨਿਯੁਕਤੀ ਪੱਤਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਦੋ ਫਿੱਸ਼ਰਮੈਨਜ਼ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਸੰਗੀਤਾ ਤੂਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। The post ਮੱਛੀ ਪਾਲਣ ਵਿਭਾਗ ‘ਚ ਭਰੀਆਂ ਜਾ ਰਹੀਆਂ ਹਨ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ appeared first on TheUnmute.com - Punjabi News. Tags:
|
ਸੰਸਦ 'ਚ ਰਮੇਸ਼ ਬਿਧੂੜੀ ਤੇ ਦਾਨਿਸ਼ ਅਲੀ ਦਾ ਮਾਮਲਾ ਲੋਕ ਸਭਾ ਸਪੀਕਰ ਨੇ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਸੌਂਪਿਆ Thursday 28 September 2023 01:55 PM UTC+00 | Tags: bjp breaking-news congress danish-ali lok-sabha lok-sabha-speaker news om-birla ramesh-bidhuri ਚੰਡੀਗੜ੍ਹ, 28 ਸਤੰਬਰ 2023: ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬੀਤੀ 28 ਸਤੰਬਰ ਨੂੰ ਭਾਜਪਾ ਸੰਸਦ ਰਮੇਸ਼ ਬਿਧੂੜੀ (Ramesh Bidhuri) ਵੱਲੋਂ ਬਸਪਾ ਸੰਸਦ ਮੈਂਬਰ ਦਾਨਿਸ਼ ਅਲੀ ਨਾਲ ਦੁਰਵਿਵਹਾਰ ਕਰਨ ਦਾ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਸੌਂਪ ਦਿੱਤਾ ਸੀ। ਇਸ ਕਮੇਟੀ ਦੇ ਚੇਅਰਮੈਨ ਭਾਜਪਾ ਦੇ ਸੰਸਦ ਮੈਂਬਰ ਸੁਨੀਲ ਕੁਮਾਰ ਸਿੰਘ ਹਨ। ਦੂਜੇ ਪਾਸੇ ਰਾਜਸਥਾਨ ਦੇ ਟੋਂਕ ਵਿੱਚ ਭਾਜਪਾ ਨੇ ਬਿਧੂੜੀ ਨੂੰ ਚੋਣਾਂ ਦੀ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਬਿਧੂੜੀ ਦੀ ਜਿੰਮੇਵਾਰੀ ਜਿਲ੍ਹੇ ਦੇ ਭਾਜਪਾ ਚੋਣ ਇੰਚਾਰਜਾਂ ਵਾਂਗ ਹੀ ਹੋਵੇਗੀ। ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਇਸ ਨੂੰ ਨਫ਼ਰਤ ਫੈਲਾਉਣ ਲਈ ਬਿਧੂੜੀ ਦਾ ਇਨਾਮ ਦੱਸਿਆ ਹੈ। The post ਸੰਸਦ ‘ਚ ਰਮੇਸ਼ ਬਿਧੂੜੀ ਤੇ ਦਾਨਿਸ਼ ਅਲੀ ਦਾ ਮਾਮਲਾ ਲੋਕ ਸਭਾ ਸਪੀਕਰ ਨੇ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਸੌਂਪਿਆ appeared first on TheUnmute.com - Punjabi News. Tags:
|
ਹੈਰੀ ਪੋਟਰ ਦੇ ਐਲਬਸ ਡੰਬਲਡੋਰ ਪੂਰੇ ਹੋ ਗਏ, 82 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ Thursday 28 September 2023 02:05 PM UTC+00 | Tags: albus-dumbledore breaking-news harry-potter news ਚੰਡੀਗੜ੍ਹ, 28 ਸਤੰਬਰ 2023: ਦਿੱਗਜ ਹਾਲੀਵੁੱਡ ਅਦਾਕਾਰ ਸਰ ਮਾਈਕਲ ਗੈਂਬੋਨ ਦਾ ਦਿਹਾਂਤ ਹੋ ਗਿਆ ਹੈ। ਇਸਦੀ ਪੁਸ਼ਟੀ ਉਸਦੀ ਪਤਨੀ ਲੇਡੀ ਗੈਂਬੋਨ ਅਤੇ ਬੇਟੇ ਫਰਗਸ ਨੇ ਕੀਤੀ ਹੈ । ਉਨ੍ਹਾਂ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਨੇ 82 ਸਾਲ ਦੀ ਉਮਰ ‘ਚ ਹਸਪਤਾਲ ‘ਚ ਆਖਰੀ ਸਾਹ ਲਿਆ। ਉਹ ਨਿਮੋਨੀਆ ਤੋਂ ਪੀੜਤ ਸੀ। ਸਰ ਮਾਈਕਲ ਗੈਂਬਨ ਨੇ ਮਸ਼ਹੂਰ ਹਾਲੀਵੁੱਡ ਫਿਲਮ ‘ਹੈਰੀ ਪੋਟਰ’ (Harry Potter) ਵਿੱਚ ਪ੍ਰੋਫੈਸਰ ਐਲਬਸ ਡੰਬਲਡੋਰ ਦੀ ਭੂਮਿਕਾ ਨਿਭਾਈ ਸੀ। ਇਸ ਫਿਲਮ ਕਾਰਨ ਉਹ ਪੂਰੀ ਦੁਨੀਆ ‘ਚ ਮਸ਼ਹੂਰ ਹੋ ਗਏ। The post ਹੈਰੀ ਪੋਟਰ ਦੇ ਐਲਬਸ ਡੰਬਲਡੋਰ ਪੂਰੇ ਹੋ ਗਏ, 82 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ appeared first on TheUnmute.com - Punjabi News. Tags:
|
ਸਿਹਤ ਵਿਭਾਗ ਦੇ ਡਾਕਟਰਾਂ ਨਾਲ ਪੰਜਾਬ ਵੈਟਰਨਰੀ ਡਾਕਟਰਾਂ ਦੀ ਸਮਾਨਤਾ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ Thursday 28 September 2023 02:10 PM UTC+00 | Tags: breaking-news medicos news veterinary-doctors veterinary-issue ਐਸ.ਏ.ਐਸ ਨਗਰ/ਖਰੜ, 28 ਸਤੰਬਰ 2023: ਸਿਹਤ ਵਿਭਾਗ ਵਿੱਚ ਪੰਜਾਬ ਵੈਟਰਨਰੀ ਡਾਕਟਰਾਂ ਦੀ ਤਨਖਾਹ ਵਿੱਚ ਅਸਮਾਨਤਾ ਦਾ ਮੁੱਦਾ ਜਲਦੀ ਹੀ ਸਕਾਰਾਤਮਕ ਢੰਗ ਨਾਲ ਹੱਲ ਕੀਤਾ ਜਾਵੇਗਾ। ਇਸ ਗੱਲ ਦਾ ਐਲਾਨ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਇੱਥੇ ਪੰਜਾਬ ਰਾਜ ਵੈਟਰਨਰੀ ਕੌਂਸਲ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ 'ਵੈਟਰਨਰੀ ਪੇਸ਼ੇ ਵਿੱਚ ਵਿਭਿੰਨਤਾ, ਸਮਾਨਤਾ ਅਤੇ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ' ਵਿਸ਼ੇ 'ਤੇ ਰਾਜ ਪੱਧਰੀ ਸੈਮੀਨਾਰ ਦਾ ਉਦਘਾਟਨ ਕਰਨ ਉਪਰੰਤ ਕੀਤਾ। ਇਸ ਮੌਕੇ ਬੋਲਦਿਆਂ ਖੁੱਡੀਆਂ ਨੇ ਸੂਬੇ ਨੂੰ ਤਰੱਕੀ ਅਤੇ ਸ਼ਾਨ ਦੀਆਂ ਸਿਖਰਾਂ ‘ਤੇ ਪਹੁੰਚਾਉਣ ਲਈ ਭਗਵੰਤ ਮਾਨ ਸਰਕਾਰ ਦੇ ਸੰਕਲਪ ਨੂੰ ਦੁਹਰਾਇਆ, ਜੋ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ, ਪਹੁੰਚ ਅਤੇ ਸੋਚ ਤੇ ਅਮਲ ਚ ਅੰਤਰ ਕਾਰਨ ਇਸ ਤੋਂ ਦੂਰ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਪੁਰਾਣੇ ਸਮੇਂ ਤੋਂ ਪੇਂਡੂ ਲੋਕਾਂ ਦੇ ਜੀਵਨ ਦਾ ਹਿੱਸਾ ਰਿਹਾ ਹੈ, ਇਸ ਲਈ ਵਿਗਿਆਨਕ ਢੰਗ ਨਾਲ ਪਸ਼ੂ ਪਾਲਣ, ਬੱਕਰੀ ਪਾਲਣ, ਸੂਰ ਪਾਲਣ ਅਤੇ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾ ਕੇ ਸੂਬੇ ਦੇ ਨੌਜਵਾਨ ਆਪਣੀ ਰੋਜ਼ੀ-ਰੋਟੀ ਕਮਾ ਸਕਦੇ ਹਨ ਅਤੇ ਪੰਜਾਬ ਦੀ ਆਰਥਿਕਤਾ ਅਤੇ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ। ਉਨ੍ਹਾਂ (Gurmeet Singh Khuddian) ਕਿਹਾ ਕਿ ਜਿਵੇਂ ਕਿ ਜ਼ਮੀਨਾਂ ਦੀ ਵੰਡ ਬਾਅਦ ਰਕਬੇ ਘੱਟ ਗਏ ਹਨ ਅਤੇ ਖੇਤੀ ਉਤਪਾਦਨ ਆਪਣੇ ਸਿਖ਼ਰ ‘ਤੇ ਪਹੁੰਚ ਗਿਆ ਹੈ, ਉਸ ਹਾਲਤ ਵਿੱਚ ਪਸ਼ੂ ਪਾਲਣ ਖੇਤਰ ਕਿਸਾਨਾਂ ਲਈ ਬਹੁਤ ਵੱਡਾ ਯੋਗਦਾਨ ਦੇ ਸਕਦਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਅਤੇ ਪਸ਼ੂਆਂ ਵਿੱਚ ਗੰਢੀ ਚਮੜੀ (ਲੰਪੀ ਸਕਿਨ) ਦੀ ਬਿਮਾਰੀ ਦੇ ਫੈਲਣ ਦੌਰਾਨ ਪਸ਼ੂਆਂ ਦੀ ਸੁਰੱਖਿਆ ਲਈ ਵੈਟਰਨਰੀ ਡਾਕਟਰਾਂ ਦੁਆਰਾ ਕੀਤੇ ਗਏ ਸਮਰਪਣ ਅਤੇ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਖੁੱਡੀਆਂ ਨੇ ਆਨਲਾਈਨ ਪੋਰਟਲ ਦਾ ਬਟਨ ਦਬਾ ਕੇ ਵੈਟਰਨਰੀ ਗ੍ਰੈਜੂਏਟਾਂ ਨੂੰ ਆਨਲਾਈਨ ਰਜਿਸਟਰ ਕਰਨ ਲਈ ਪੰਜਾਬ ਰਾਜ ਵੈਟਰਨਰੀ ਕੌਂਸਲ ਦੀ ਨਵੀਂ ਪਹਿਲਕਦਮੀ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਪੰਜਾਬ ਸਟੇਟ ਵੈਟਰਨਰੀ ਕੌਂਸਲ ਰੂਲਜ਼ 1997 ਦੀ ਇੱਕ ਕਿਤਾਬਚਾ ਵੀ ਜਾਰੀ ਕੀਤਾ ਜੋ ਇੰਡੀਅਨ ਵੈਟਰਨਰੀ ਕੌਂਸਲ ਐਕਟ, 1994 ਅਧੀਨ ਬਣਾਏ ਗਏ ਸਨ। ਖੁੱਡੀਆਂ ਨੇ ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਲਈ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਰਾਜ ਦਾ ਸ਼ਾਸਨ ਚਲਾਉਣ ਦੇ ਨੌਜਵਾਨ ਪ੍ਰਤੀਕ ਅਤੇ ਰਾਹ ਦਸੇਰੇ ਹਨ। ਡਾ: ਸੰਗੀਤਾ ਤੂਰ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਰਜਿਸਟਰਾਰ ਪੰਜਾਬ ਸਟੇਟ ਵੈਟਰਨਰੀ ਕੌਂਸਲ ਡਾ.ਜੀ.ਐਸ.ਬੇਦੀ ਨੇ ਪੰਜਾਬ ਦੇ ਪਸ਼ੂ ਚਿਕਿਤਸਕਾਂ ਵੱਲੋਂ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਟੈਸਟ ਦੇ ਸਮੇਂ ਵਿੱਚ ਕੀਤੇ ਗਏ ਕੰਮਾਂ ਬਾਰੇ ਪੇਸ਼ਕਾਰੀ ਦਿੱਤੀ ਅਤੇ ਕੌਂਸਲ ਦੇ ਕੰਮਕਾਜ ਬਾਰੇ ਦੱਸਿਆ। ਤਕਨੀਕੀ ਸੈਸ਼ਨ ਦੇ ਬੁਲਾਰਿਆਂ ਵਿੱਚ ਹੈਦਰਾਬਾਦ ਤੋਂ ਡਾ: ਲਕਸ਼ਮੀ ਸ੍ਰੀਨਿਵਾਸਨ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਤੋਂ ਡਾ: ਸਵਰਨ ਸਿੰਘ ਰੰਧਾਵਾ ਅਤੇ ਬੰਗਲੁਰੂ ਤੋਂ ਡਾ: ਕਲਾਹੱਲੀ ਉਮੇਸ਼ ਸਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲ ਦੇ ਸਾਰੇ ਮੈਂਬਰ ਡਾ: ਭੁਪੇਸ਼ ਕੁਮਾਰ, ਡਾ: ਸੰਦੀਪ ਗੁਪਤਾ, ਡਾ: ਟੀ.ਪੀ. ਸੈਣੀ, ਡਾ: ਰਜਿੰਦਰ ਸਿੰਘ, ਡਾ: ਗੁਰਿੰਦਰ ਸਿੰਘ ਵਾਲੀਆ, ਡਾ: ਤੇਜਿੰਦਰ ਸਿੰਘ ਅਤੇ ਡਾ: ਸਵਰਨ ਸਿੰਘ ਰੰਧਾਵਾ ਹਾਜ਼ਰ ਸਨ। The post ਸਿਹਤ ਵਿਭਾਗ ਦੇ ਡਾਕਟਰਾਂ ਨਾਲ ਪੰਜਾਬ ਵੈਟਰਨਰੀ ਡਾਕਟਰਾਂ ਦੀ ਸਮਾਨਤਾ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ appeared first on TheUnmute.com - Punjabi News. Tags:
|
ਲੋਕਪਾਲ ਪੰਜਾਬ ਵੱਲੋਂ ਸੁਪਰਡੈਂਟ ਹਰਜੀਤ ਸਿੰਘ ਨੂੰ ਸੇਵਾਮੁਕਤੀ 'ਤੇ ਵਧਾਈ Thursday 28 September 2023 02:13 PM UTC+00 | Tags: breaking-news harjit-singh lokpal lokpal-punjab lokpal-punjab-felicitates ਚੰਡੀਗੜ੍ਹ, 28 ਸਤੰਬਰ 2023: ਲੋਕਪਾਲ ਪੰਜਾਬ (Lokpal Punjab) ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਵੀਰਵਾਰ ਨੂੰ ਸੁਪਰਡੈਂਟ ਹਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ 'ਤੇ ਵਧਾਈ ਦਿੱਤੀ। ਹਰਜੀਤ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਸ਼ਲਾਘਾਯੋਗ ਦੱਸਦਿਆਂ ਜਸਟਿਸ ਸ਼ਰਮਾ ਨੇ ਕਿਹਾ ਕਿ ਇੰਨੇ ਸਾਲਾਂ ਦੀ ਨੌਕਰੀ ਦੌਰਾਨ ਹਰਜੀਤ ਸਿੰਘ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਅਤੇ ਉਨ੍ਹਾਂ ਨੇ ਕਈ ਪ੍ਰਾਪਤੀਆਂ ਹਾਸਲ ਕੀਤੀਆਂ। ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਹੋਏ ਸਨਮਾਨ ਸਮਾਰੋਹ ਦੌਰਾਨ ਜਸਟਿਸ ਸ਼ਰਮਾ ਨੇ ਹਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਦੇ ਸਫਲ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਨੇ ਹਰਜੀਤ ਸਿੰਘ ਦੇ ਸਾਥੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਲਈ ਪ੍ਰੇਰਦਿਆਂ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭੂ ਰਾਜ ਆਈਪੀਐਸ ਏਡੀਜੀਪੀ/ਇਨਵੈਸਟੀਗੇਸ਼ਨ ਲੋਕਪਾਲ ਪੰਜਾਬ, ਇੰਦਰਜੀਤ ਕੌਸ਼ਿਕ ਰਜਿਸਟਰਾਰ ਲੋਕਪਾਲ ਪੰਜਾਬ, ਹਰਬੰਸ ਸਿੰਘ ਸਕੱਤਰ ਮੰਤਰੀ/ਲੋਕਪਾਲ ਪੰਜਾਬ, ਕਮਲਜੀਤ ਕੌਰ ਅਧੀਨ ਸਕੱਤਰ ਲੋਕਪਾਲ, ਕੇਸਰ ਸਿੰਘ ਆਫਿਸ ਆਫ ਏਡੀਜੀਪੀ ਲੋਕਪਾਲ ਅਤੇ ਸੁਪਰਡੈਂਟ ਨਿਮਰਤ ਕੌਰ ਅਤੇ ਲੋਕਪਾਲ ਦਫ਼ਤਰ ਦਾ ਸਟਾਫ਼ ਹਾਜ਼ਰ ਸਨ। The post ਲੋਕਪਾਲ ਪੰਜਾਬ ਵੱਲੋਂ ਸੁਪਰਡੈਂਟ ਹਰਜੀਤ ਸਿੰਘ ਨੂੰ ਸੇਵਾਮੁਕਤੀ ‘ਤੇ ਵਧਾਈ appeared first on TheUnmute.com - Punjabi News. Tags:
|
ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ, ਮੈਡੀਕਲ ਕਾਲਜਾਂ 'ਚ ਏਆਰਟੀ ਕੇਂਦਰ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ Thursday 28 September 2023 02:19 PM UTC+00 | Tags: aam-aadmi-party breaking-news dr-balbir-singh health medical-colleges news punjab punjabi-news ਚੰਡੀਗੜ੍ਹ, 28 ਸਤੰਬਰ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਆਹੇ ਜੋੜਿਆਂ ਵਿੱਚ ਵਧ ਰਹੀ ਬਾਂਝਪਨ ਦੀ ਸਮੱਸਿਆ ਪ੍ਰਤੀ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਗਰਭਧਾਰਨ ਵਿੱਚ ਅਸਮਰੱਥਾ ਦੇ ਸੰਭਾਵਿਤ ਕਾਰਨਾਂ ਦਾ ਪਤਾ ਲਗਾਉਣ ਲਈ ਡੂੰਘੇ ਅਧਿਐਨ ਅਤੇ ਸਰਵੇਖਣ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਹਾਇਕ ਪ੍ਰਜਨਨ ਤਕਨਾਲੋਜੀ (ਏ.ਆਰ.ਟੀ.) ਕੇਂਦਰ ਸਥਾਪਤ ਕਰਨ ਦਾ ਪ੍ਰਸਤਾਵ ਵੀ ਦਿੱਤਾ। ਸਿਹਤ ਮੰਤਰੀ ਅੱਜ ਇੱਥੇ ਪੰਜਾਬ ਭਵਨ ਵਿਖੇ ਸਹਾਇਕ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਐਕਟ, 2021 ਅਤੇ ਸਰੋਗੇਸੀ (ਰੈਗੂਲੇਸ਼ਨ) ਐਕਟ, 2021 ਸਬੰਧੀ ਗਠਿਤ ਸੂਬਾ ਪੱਧਰੀ ਬੋਰਡ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜਾਂ ਵਿੱਚ ਇਹ ਪ੍ਰਸਤਾਵਿਤ ਏਆਰਟੀ ਕੇਂਦਰ ਜੋੜਿਆਂ ਨੂੰ ਇਨ-ਵਿਟਰੋ ਫਰਟੀਲਾਈਜ਼ੇਸ਼ਨ (ਆਈਵੀਐਫ) ਅਤੇ ਸਰੋਗੇਸੀ ਸਮੇਤ ਡਾਕਟਰੀ ਪ੍ਰਕਿਰਿਆਵਾਂ ਨਾਲ ਉਨ੍ਹਾਂ ਦੀ ਬਾਂਝਪਨ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਸਹਾਇਤਾ ਕਰਨਗੇ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਉਨ੍ਹਾਂ ਮੋਹਰੀ ਸੂਬਿਆਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਪਹਿਲਾਂ ਹੀ ਦੋਵੇਂ ਐਕਟ- ਏਆਰਟੀ ਅਤੇ ਸਰੋਗੇਸੀ ਐਕਟ ਲਾਗੂ ਕੀਤੇ ਹਨ ਤਾਂ ਜੋ ਲਿੰਗ ਚੋਣ ਅਤੇ ਸਰੋਗੇਟਸ ਸਬੰਧੀ ਸ਼ੋਸ਼ਣ ਦੇ ਮੁੱਦਿਆਂ ਨਾਲ ਸਬੰਧਤ ਅਨੈਤਿਕ ਅਭਿਆਸਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹਨਾਂ ਐਕਟਾਂ ਦੇ ਲਾਗੂ ਹੋਣ ਨਾਲ, ਸੂਬੇ ਦੇ ਸਾਰੇ ਪ੍ਰਜਨਨ ਅਤੇ ਸਰੋਗੇਸੀ ਕਲੀਨਿਕਾਂ ਨੂੰ ਬਾਂਝਪਨ ਦੀ ਸਮੱਸਿਆਂ ਨਾਲ ਪੀੜਤ ਜੋੜਿਆਂ ਲਈ ਏਆਰਟੀ ਜਾਂ ਸਰੋਗੇਸੀ ਪ੍ਰਕਿਰਿਆਵਾਂ ਕਰਨ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਜ਼ਰੂਰਤ ਹੋਵੇਗੀ।ਜ਼ਿਕਰਯੋਗ ਹੈ ਕਿ ਸੂਬੇ ਦੀ ਸਮਰੱਥ ਅਥਾਰਟੀ ਵੱਲੋਂ ਪਹਿਲਾਂ ਹੀ 11 ਏਆਰਟੀ ਕਲੀਨਿਕਾਂ (ਲੈਵਲ 1), 53 ਏਆਰਟੀ ਕਲੀਨਿਕ (ਲੈਵਲ 2), 26 ਏਆਰਟੀ ਬੈਂਕਾਂ ਅਤੇ 16 ਸਰੋਗੇਸੀ ਕਲੀਨਿਕਾਂ ਸਮੇਤ 106 ਸੰਸਥਾਵਾਂ ਨੂੰ ਰਜਿਸਟ੍ਰੇਸ਼ਨ ਦਿੱਤੀ ਜਾ ਚੁੱਕੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਐਕਟਾਂ ਨੂੰ ਲਾਗੂ ਕਰਨ ਦਾ ਮੁੱਖ ਉਦੇਸ਼ ਏਆਰਟੀ ਕਲੀਨਿਕਾਂ ਅਤੇ ਸਰੋਗੇਸੀ ਵਿੱਚ ਵੱਧ ਦੇ ਵਪਾਰੀਕਰਨ ਨੂੰ ਰੋਕਣ ਤੋਂ ਇਲਾਵਾ ਅਜਿਹੀ ਅਨੈਤਿਕ ਪ੍ਰਥਾਵਾਂ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਸਖ਼ਤ ਸਜ਼ਾਵਾਂ ਦੀ ਵੀ ਵਿਵਸਥਾ ਹੈ। ਇਸ ਦੌਰਾਨ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਜੋ ਬੋਰਡ ਦੇ ਉਪ-ਚੇਅਰਪਰਸਨ ਹਨ, ਤੋਂ ਇਲਾਵਾ ਮੈਂਬਰਾਂ ਵਿੱਚ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਰਾਜਪੁਰਾ ਡਾ. ਨੀਨਾ ਮਿੱਤਲ, ਵਿਧਾਇਕ ਅੰਮ੍ਰਿਤਸਰ ਪੂਰਬੀ ਡਾ. ਜੀਵਨਜੋਤ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ ਹਾਜ਼ਰ ਸਨ। ਇਸ ਮੀਟਿੰਗ ਵਿੱਚ ਮੌਜੂਦ ਹੋਰਨਾਂ ਅਧਿਕਾਰੀਆਂ ਵਿੱਚ ਡਾਇਰੈਕਟਰ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਅਤੇ ਸਹਾਇਕ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਵਿਨੀਤ ਨਾਗਪਾਲ ਵੀ ਮੌਜੂਦ ਸਨ। The post ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ, ਮੈਡੀਕਲ ਕਾਲਜਾਂ ‘ਚ ਏਆਰਟੀ ਕੇਂਦਰ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ Thursday 28 September 2023 02:24 PM UTC+00 | Tags: aam-aadmi-party breaking-news cm-bhagwant-mann latest-news news phagwara-sugar-mill punjab sugar-mill the-unmute-breaking-news the-unmute-update ਚੰਡੀਗੜ੍ਹ, 28 ਸਤੰਬਰ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰੇਗੀ। ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਨੇ ਅੱਜ ਇਥੇ ਖੇਤੀ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਆਏ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ। ਗੰਨਾ ਕਾਸ਼ਤਕਾਰਾਂ ਵੱਲੋਂ ਉਠਾਠੇ ਮਸਲਿਆਂ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਡਿਫਾਲਟਰ ਮਿੱਲ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਲਈ ਹਰ ਸੰਭਵ ਕਦਮ ਚੁੱਕੇ ਜਾਣ ਕਿਉਂਕਿ ਕਿਸਾਨਾਂ ਦੀ ਭਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਨੇ ਜ਼ਿਲ੍ਹਾ ਕਪੂਰਥਲਾ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਸਮਾਂਬੱਧ ਢੰਗ ਨਾਲ ਕਲੀਅਰ ਕੀਤੇ ਜਾਣ। ਇਹ ਦੁਹਰਾਉਂਦਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਫਾਲਟਰ ਮਿੱਲ ਮਾਲਕਾਂ ਦੇ ਹੱਥੋਂ ਕਿਸਾਨਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦੇਵੇਗੀ, ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਡਿਫਾਲਟਰ ਮਿੱਲ ਮਾਲਕ, ਜੋ ਗੰਨਾ ਕਾਸ਼ਤਕਾਰਾਂ ਦਾ 40.72 ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। The post ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ appeared first on TheUnmute.com - Punjabi News. Tags:
|
ਝੋਨੇ ਦੇ ਕਟਾਈ ਸੀਜਨ 2023 ਦੌਰਾਨ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਈਆਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ Thursday 28 September 2023 02:28 PM UTC+00 | Tags: aam-aadmi-party breaking-news cm-bhagwant-mann latest-news mohali news punjab-pollution-control-board stubble-burning ਐਸ.ਏ.ਐਸ.ਨਗਰ, 28 ਸਤੰਬਰ 2023: ਝੋਨੇ ਦੇ ਕਟਾਈ ਸੀਜਨ 2023 ਦੌਰਾਨ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅਧਿਕਾਰੀਆਂ, ਕਰਮਚਾਰੀਆਂ ਦੀ ਡਿਊਟੀ ਬਤੌਰ ਕਲਸਟਰ ਅਫਸਰ ਅਤੇ ਨੋਡਲ ਅਫਸਰ ਵਜੋਂ ਲਗਾਈ ਗਈ ਹੈ। ਜੇਕਰ ਕੋਈ ਵਿਅਕਤੀ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦਾ ਹੈ ਤਾਂ ਇਸ ਦੀ ਸੂਚਨਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਮੋਹਾਲੀ ਵੱਲੋਂ ਸਟਬਲ ਬਰਨਿੰਗ ਵਟਸਐਪ ਗਰੁੱਪ(Stubble Burning Whatsapp Group) ਤੇ ਪਾਈ ਜਾਵੇਗੀ। ਜਿਸ ਉਪਰੰਤ ਨੋਡਲ ਅਫਸਰ ਅਤੇ ਪਟਵਾਰੀ 24 ਘੰਟਿਆਂ ਦੇ ਅੰਦਰ-ਅੰਦਰ ਮੌਕਾ ਦੇਖ ਕੇ ਰਿਪੋਰਟ ਆਪਣੇ ਕਲਸਟਰ ਅਫਸਰ ਨੂੰ ਦੇਣਗੇ ਅਤੇ ਕਲਸਟਰ ਅਫਸਰ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਮੁਤਾਬਕ ਚਲਾਨ ਕੱਟਕੇ ਸੁਨਿਸ਼ਚਿਤ ਕਰਨਗੇ ਅਤੇ ਇਹ ਚਲਾਨ ਦੋਸ਼ੀ ਨੂੰ ਦੇਣਗੇ। ਸਬ ਡਵੀਜ਼ਨ ਮੁਹਾਲੀ ਦੇ ਕਲਸਟਰ ਅਫਸਰ ਇਹ ਸੂਚਨਾ ਇਕੱਤਰ ਕਰਕੇ ਪੀਯੂਸ਼ ਜਿੰਦਲ (81466-62554) ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਮੁਹਾਲੀ ਸਬ ਡਵੀਜਨ ਮੋਹਾਲੀ ਸੂਚਨਾ ਇਕੱਤਰ ਕਰਨਗੇ ਅਤੇ ਇਸ ਦਾ ਰਿਕਾਰਡ ਮੇਨਟੇਨ ਕਰਨਗੇ। ਸਬ-ਡਿਵੀਜਨ ਖਰੜ ਦੇ ਕਲਸਟਰ ਅਫ਼ਸਰ ਇਹ ਸੂਚਨਾ ਇਕੱਤਰ ਕਰਕੇ ਜਲਸ਼ਨ ਕੁਮਾਰ (81466 62548), ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਮੁਹਾਲੀ ਨੂੰ ਦੇਣਗੇ ਅਤੇ ਇਸ ਦਾ ਰਿਕਾਰਡ ਮੈਨਟੇਨ ਕਰਨਗੇ। ਸਬ ਡਵੀਜਨ ਪੰਜਾਬ ਦੇ ਕਲਸਟਰ ਅਫਸਰ ਇਹ ਸੂਚਨਾ ਇਕੱਤਰ ਕਰਕੇ ਅਰਸ਼ਦੀਪ ਸਿੰਘ ( 98763-43285) ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਮੁਹਾਲੀ ਨੂੰ ਦੇਣਗੇ ਅਤੇ ਐਸ.ਡੀ.ਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਮੁਹਾਲੀ ਸਬ ਡਵੀਜ਼ਨ ਡੇਰਾਬਸੀ ਦੀ ਸੂਚਨਾ ਇਕੱਤਰ ਕਰਨਗੇ ਅਤੇ ਇਸਦਾ ਰਿਕਾਰਡ ਮੈਨਟੇਨ ਕਰਨਗੇ। ਕਲਸਟਰ ਅਫਸਰ ਅਤੇ ਨੋਡਲ ਅਫਸਰ ਆਪਣੇ-2 ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਗੇ ਅਤੇ ਇਹ ਵੀ ਜਾਣਕਾਰੀ ਦੇਣਗੇ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਦੀਆਂ ਜਾਰੀ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਜੇਕਰ ਕਿਸੇ ਅਧਿਕਾਰੀ ਕਰਮਚਾਰੀ ਦੀ ਬਦਲੀ ਹੋ ਜਾਂਦੀ ਹੈ ਤਾਂ ਬਦਲੀ ਉਪਰੰਤ ਉਸ ਸਥਾਨ ਤੇ ਤੈਨਾਤ ਕਰਮਚਾਰੀ ਡਿਊਟੀ ਲਈ ਪਾਬੰਦ ਹੋਵੇਗਾ। The post ਝੋਨੇ ਦੇ ਕਟਾਈ ਸੀਜਨ 2023 ਦੌਰਾਨ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਈਆਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਐੱਮ ਐੱਸ ਸਵਾਮੀਨਾਥਨ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ Thursday 28 September 2023 02:31 PM UTC+00 | Tags: breaking-news dr-ms-swaminathan punjab-vidhan-sabha-speaker ਚੰਡੀਗੜ੍ਹ, 28 ਸਤੰਬਰ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਖੇਤੀ ਵਿਗਿਆਨੀ ਡਾ. ਐੱਮ ਐੱਸ ਸਵਾਮੀਨਾਥਨ (Dr. MS Swaminathan) ਦੇ ਦਿਹਾਂਤ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੁਨੇਹੇ ਵਿੱਚ ਸਪੀਕਰ ਨੇ ਕਿਹਾ ਕਿ ਕਿਸਾਨੀ ਦਾ ਦਰਦ ਦਿਲ 'ਚ ਰੱਖਕੇ ਉਨ੍ਹਾਂ ਦੀ ਕਿਰਤ ਦਾ ਮੁੱਲ ਪਵਾਉਣ ਲਈ ਤਤਪਰ ਰਹਿਣ ਵਾਲੇ, ਮੁਲਕ 'ਚ ਹਰੀ ਕ੍ਰਾਂਤੀ ਦਾ ਮੁੱਢ ਬੰਨਣ ਵਾਲੇ ਡਾ. ਐੱਮ ਐੱਸ ਸਵਾਮੀਨਾਥਨ ਬੇਸ਼ੱਕ ਅੱਜ ਸਰੀਰਕ ਰੂਪ 'ਚ ਸਾਡੇ ਵਿਚਕਾਰ ਨਹੀਂ ਰਹੇ, ਪਰ ਹਰੀ ਕ੍ਰਾਂਤੀ ਦੇ ਪਿਤਾਮਾ ਅਤੇ ਸਵਾਮੀਨਾਥਨ (Dr. MS Swaminathan) ਕਮਿਸ਼ਨ ਦੀ ਰਿਪੋਰਟ ਸਦਕਾ ਮਿਹਨਤਕਸ਼ ਕਿਸਾਨਾਂ ਦੇ ਹਿਰਦਿਆਂ ਚ ਹਮੇਸ਼ਾ ਵਸੇ ਰਹਿਣਗੇ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ। The post ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਐੱਮ ਐੱਸ ਸਵਾਮੀਨਾਥਨ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest