TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਵਿਸ਼ਵ ਰੇਬੀਜ਼ ਦਿਵਸ: ਪੰਜਾਬ ਦੇ ਸਿਹਤ ਮੰਤਰੀ ਨੇ ਰੇਬੀਜ਼ ਦੀ ਰੋਕਥਾਮ ਲਈ ਵਿਭਾਗਾਂ ਦਰਮਿਆਨ ਬਹੁ-ਪੱਧਰੀ ਤਾਲਮੇਲ ਬਣਾਉਣ ਦੀ ਲੋੜ 'ਤੇ ਦਿੱਤਾ ਜ਼ੋਰ Friday 29 September 2023 06:04 AM UTC+00 | Tags: punjab-health-department punjab-health-scheme rabies world-rabies-day ਚੰਡੀਗੜ੍ਹ, 29 ਸਤੰਬਰ 2023: ਵਿਸ਼ਵ ਰੇਬੀਜ਼ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨ ਰੇਬੀਜ਼ ਦੇ ਖ਼ਤਰੇ ਨੂੰ ਘੱਟ ਕਰਨ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਬਹੁ-ਪੱਧਰੀ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ।ਸਿਹਤ ਮੰਤਰੀ ਇਥੇ ਵਿਸ਼ਵ ਰੇਬੀਜ਼ (RABIES) ਦਿਵਸ ਮੌਕੇ ਆਯੋਜਿਤ ਸਿਖਲਾਈ ਵਰਕਸ਼ਾਪ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਵਰਕਸ਼ਾਪ ਦਾ ਉਦੇਸ਼ ਰੇਬੀਜ਼ ਦੀ ਰੋਕਥਾਮ ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਇਸ ਭਿਆਨਕ ਬਿਮਾਰੀ ਵਿਰੁੱਧ ਲੜਾਈ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਵਿਸ਼ਵ ਰੇਬਿਜ਼ ਦਿਵਸ ਲਈ ਇਸ ਸਾਲ ਦਾ ਵਿਸ਼ਾ “ਆਲ ਫਾਰ 1, ਵਨ ਹੈਲਥ ਫਾਰ ਆਲ” ਸੀ, ਜਿਸ ਵਿੱਚ ਇਹ ਉਜਾਗਰ ਕੀਤਾ ਗਿਆ ਸੀ ਕਿ ਸਿਹਤ ਸਿਰਫ਼ ਕੁਝ ਚੁਣੇ ਵਿਅਕਤੀਆਂ ਤੱਕ ਹੀ ਨਹੀਂ ਹੈ, ਬਲਕਿ ਸਾਰੇ ਵਿਅਕਤੀਆਂ ਲਈ ਬਰਾਬਰ ਹੈ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪਸ਼ੂ ਪਾਲਣ ਸਮੇਤ ਵੱਖ-ਵੱਖ ਵਿਭਾਗਾਂ ਅਤੇ ਭਾਈਚਾਰਿਆਂ ਦੇ ਸਹਿਯੋਗ ਨਾਲ ਹੀ ਰੇਬੀਜ਼ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਘਟਾਇਆ ਸਕਦਾ ਹੈ। ਉਨ੍ਹਾਂ ਕਿਹਾ ਕਿ ਕੁੱਤਿਆਂ ਦੇ ਕੱਟਣ ਤੋਂ ਬਚਣ ਦਾ ਇੱਕੋ ਇੱਕ ਤਰੀਕਾ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ, ਕੁਝ ਮੈਡੀਕਲ ਕਾਲਜਾਂ ਅਤੇ ਕੁਝ ਪੀਐਚਸੀਜ਼ ਵਿੱਚ 214 ਕਾਰਜਸ਼ੀਲ ਐਂਟੀ ਰੈਬੀਜ਼ ਕਲੀਨਿਕ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਜ਼ਿਲ੍ਹੇ ਵੱਲੋਂ ਰਾਸ਼ਟਰੀ ਰੇਬੀਜ਼ (RABIES) ਕੰਟਰੋਲ ਪ੍ਰੋਗਰਾਮ (ਐਨਆਰਸੀਪੀ) ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਕੁੱਲ 834 ਪੈਰਾਮੈਡੀਕਲ ਸਟਾਫ ਅਤੇ ਡਾਕਟਰਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਐਂਟੀ ਰੇਬੀਜ਼ ਸੀਰਮ (ਏਆਰਐਸ) ਸੂਬੇ ਵਿੱਚ ਜ਼ਰੂਰੀ ਦਵਾਈਆਂ ਦੀ ਸੂਚੀ (ਈਡੀਐਲ) ਤਹਿਤ ਮੁਫ਼ਤ ਉਪਲਬਧ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਕੀਮਤ ‘ਤੇ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ ਵਿੰਗ ਵੱਲੋਂ ਤਿਆਰ ਕੀਤੀ ਇੱਕ ਕੋਮਿਕ ਬੁੱਕ ਵੀ ਰਿਲੀਜ਼ ਕੀਤੀ, ਜਿਸ ਦਾ ਉਦੇਸ਼ ਤਸਵੀਰਾਂ ਰਾਹੀਂ ਬੱਚਿਆਂ ਨੂੰ ਰੇਬੀਜ਼ ਬਾਰੇ ਜਾਗਰੂਕ ਕਰਨਾ ਹੈ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਵਰਕਸ਼ਾਪ ਵਿੱਚ ਭਾਗ ਲੈਣ ਵਾਲਿਆਂ ਨੂੰ ਵਿਭਾਗ ਦੇ ਫੀਲਡ ਸਟਾਫ਼ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਅਤੇ ਆਮ ਲੋਕਾਂ ਨੂੰ ਕੁੱਤੇ ਦੇ ਕੱਟਣ ਤੋਂ ਬਾਅਦ ਰੇਬੀਜ਼ ਦਾ ਟੀਕਾ ਲਗਾਉਣ ਦੀ ਅਪੀਲ ਕੀਤੀ। ਸਟੇਟ ਪ੍ਰੋਗਰਾਮ ਅਫਸਰ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਡਾ. ਪ੍ਰੀਤੀ ਥਾਵਰੇ ਨੇ ਇਸ ਸਿਖਲਾਈ ਵਰਕਸ਼ਾਪ ਦੀ ਸਫ਼ਲਤਾ ਲਈ ਬਿਹਤਰ ਤਾਲਮੇਲ ਬਣਾਇਆ। ਰੇਬੀਜ਼ (RABIES) ਕੀ ਹੈ?ਘਾਤਕ ਜ਼ੂਨੋਟਿਕ ਬਿਮਾਰੀ, ਰੇਬੀਜ਼ ਵਾਇਰਸ ਨਾਲ ਸੰਕਰਮਿਤ ਜਾਨਵਰਾਂ ਦੇ ਕੱਟਣ ਨਾਲ ਫੈਲਦੀ ਹੈ, ਜਿਸ ਦਾ ਲੋਕਾਂ ਦੀ ਸਿਹਤ ਲਈ ਵੱਡਾ ਜੋਖਮ ਹੈ। ਆਮ ਤੌਰ 'ਤੇ ਇਹ ਸਮਝਿਆ ਜਾਂਦਾ ਹੈ ਕਿ ਰੇਬੀਜ਼ ਸਿਰਫ ਕੁੱਤੇ ਦੇ ਕੱਟਣ ਨਾਲ ਫੈਲ ਸਕਦਾ ਹੈ। ਹਾਲਾਂਕਿ ਇਸਦੇ ਉਲਟ, ਇਹ ਬਿਮਾਰੀ ਕੁੱਤਿਆਂ ਤੱਕ ਹੀ ਸੀਮਿਤ ਨਹੀਂ ਸਗੋਂ ਇਹ ਬਿੱਲੀਆਂ, ਬਾਂਦਰਾਂ, ਫੈਰੇਟਸ, ਬੱਕਰੀਆਂ, ਚਮਗਿੱਦੜਾਂ, ਬੀਵਰਜ਼, ਲੂੰਬੜੀਆਂ ਅਤੇ ਰੈਕੂਨ ਸਮੇਤ ਵੱਖ-ਵੱਖ ਜਾਨਵਰਾਂ ਦੇ ਕੱਟਣ ਨਾਲ ਹੋ ਸਕਦੀ ਹੈ। ਰੇਬੀਜ਼ ਦੀਆਂ ਨਿਸ਼ਾਨੀਆਂ ਅਤੇ ਲੱਛਣ:ਰੇਬੀਜ਼ ਦੇ ਸ਼ੁਰੂਆਤੀ ਲੱਛਣਾਂ ਵਿੱਚ ਬੁਖਾਰ, ਸਿਰ ਦਰਦ, ਘਬਰਾਹਟ, ਉਲਟੀਆਂ ਅਤੇ ਆਮ ਕਮਜ਼ੋਰੀ ਹੋ ਸਕਦੇ ਹਨ। ਜਿਉਂ ਜਿਉਂ ਵਾਇਰਸ ਫੈਲਦਾ ਹੈ ਤਾਂ ਹੋਰ ਲੱਛਣ ਪੈਦਾ ਹੋਣ ਲੱਗਦੇ ਹਨ ਜਿਵੇਂ ਉਲਝਣ, ਬੇਚੈਨੀ , ਭਰਮ, ਦੌਰੇ, ਨਿਗਲਣ ਵਿੱਚ ਮੁਸ਼ਕਲ, ਬਹੁਤ ਜ਼ਿਆਦਾ ਲਾਰ, ਅਧਰੰਗ ਅਤੇ ਅੰਤ ਵਿੱਚ ਮੌਤ। ਰੇਬੀਜ਼ (RABIES) ਤੋਂ ਬਚਾਅ ਦੇ ਕਦਮ:ਅਵਾਰਾ ਜਾਨਵਰਾਂ (ਜਾਂ ਕੋਈ ਵੀ ਜਾਨਵਰ ਜੋ ਬਿਮਾਰ ਜਾਂ ਜ਼ਖਮੀ ਦਿਖਾਈ ਦਿੰਦਾ ਹੈ) ਦੇ ਸੰਪਰਕ 'ਚ ਆਉਣ ਤੋਂ ਬਚੋ | The post ਵਿਸ਼ਵ ਰੇਬੀਜ਼ ਦਿਵਸ: ਪੰਜਾਬ ਦੇ ਸਿਹਤ ਮੰਤਰੀ ਨੇ ਰੇਬੀਜ਼ ਦੀ ਰੋਕਥਾਮ ਲਈ ਵਿਭਾਗਾਂ ਦਰਮਿਆਨ ਬਹੁ-ਪੱਧਰੀ ਤਾਲਮੇਲ ਬਣਾਉਣ ਦੀ ਲੋੜ 'ਤੇ ਦਿੱਤਾ ਜ਼ੋਰ appeared first on TheUnmute.com - Punjabi News. Tags:
|
ਚਨਾਲੋਂ ਵਿਖੇ ਅੱਗ ਦੀ ਘਟਨਾ: ਫੋਰੈਂਸਿਕ ਟੀਮਾਂ ਨੇ ਇਕੱਠੇ ਕੀਤੇ ਨਮੂਨੇ Friday 29 September 2023 06:11 AM UTC+00 | Tags: breaking-news chanalon dc-ashika-jain fire-incident forensic-teams mohali-news news ਐਸ.ਏ.ਐਸ.ਨਗਰ, 29 ਸਤੰਬਰ, 2023: ਮੋਹਾਲੀ ਦੇ ਚਨਾਲੋਂ (Chanalon) ਫੋਕਲ ਪੁਆਇੰਟ ਇਲਾਕੇ ‘ਚ ਇਕ ਕੈਮੀਕਲ ਫੈਕਟਰੀ ‘ਚ ਅੱਗ ਲੱਗਣ ਤੋਂ ਬਾਅਦ ਬੀਤੇ ਦਿਨ ਜ਼ਿਲਾ ਪ੍ਰਸ਼ਾਸਨ ਨੇ ਮਲਬੇ ‘ਚੋਂ ਸੈਂਪਲ ਲੈਣ ਲਈ ਫੋਰੈਂਸਿਕ ਟੀਮਾਂ ਭੇਜੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਵੇਂ ਦੇਰ ਸ਼ਾਮ ਅੱਗ ‘ਤੇ ਕਾਬੂ ਪਾ ਲਿਆ ਗਿਆ ਪਰ ਮਲਬੇ ‘ਚੋਂ ਧੂੰਆਂ ਨਿਕਲ ਰਿਹਾ ਸੀ। ਐਸ.ਡੀ.ਐਮ (ਆਰਜ਼ੀ ਚਾਰਜ) ਖਰੜ ਡੇਵੀ ਗੋਇਲ ਨੂੰ ਅੱਜ ਸਥਿਤੀ (Chanalon) ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਭੇਜਿਆ ਗਿਆ। ਉਨ੍ਹਾਂ ਨੇ ਕਿਹਾ ਕਿ ਇੱਕ ਪਰਿਵਾਰ ਨੇ ਇੱਕ ਮੈਂਬਰ ਦੇ ਲਾਪਤਾ ਹੋਣ ਦੀ ਰਿਪੋਰਟ ਦਿੱਤੀ ਹੈ ਅਤੇ ਪੁਲਿਸ ਉਸਨੂੰ ਲੱਭਣ ਲਈ ਕੰਮ ਕਰ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32, ਚੰਡੀਗੜ੍ਹ ਵਿਖੇ ਰੈਫਰ ਕੀਤੇ ਗਏ ਦੋ ਮਜ਼ਦੂਰਾਂ ਦੀ ਸਥਿਤੀ ਨਿਗਰਾਨੀ ਹੇਠ ਦੱਸੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੜ ਦੇ ਤਹਿਸੀਲਦਾਰ ਜਸਵਿੰਦਰ ਸਿੰਘ ਨੂੰ ਦੋਵਾਂ ਦੀ ਸਿਹਤ ਦੀ ਸਥਿਤੀ ਜਾਣਨ ਲਈ ਅੱਜ ਹਸਪਤਾਲ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਕ੍ਰਮਵਾਰ 50 ਪ੍ਰਤੀਸ਼ਤ ਅਤੇ 70 ਪ੍ਰਤੀਸ਼ਤ ਸੜਨ ਵਾਲੀਆਂ ਦੋਵਾਂ ਮਹਿਲਾਵਾਂ ਦੀ ਬੇਹਤਰ ਦੇਖਭਾਲ ਲਈ ਯਤਨ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਮੈਜਿਸਟ੍ਰੇਟ ਜਾਂਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ ਨੂੰ ਸੌਂਪੀ ਗਈ ਹੈ ਅਤੇ ਵਿਸਤ੍ਰਿਤ ਅਤੇ ਤੱਥ ਆਧਾਰਿਤ ਜਾਂਚ ਨੂੰ ਸਮਾਂ ਬੱਧ ਤਰੀਕੇ ਨਾਲ ਪੂਰਾ ਕਰਨ ਅਤੇ ਵਿਸਥਾਰਤ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਕਾਨੂੰਨ ਆਪਣਾ ਰਾਹ ਅਪਣਾਏਗਾ | ਉਨ੍ਹਾਂ ਨੇ ਆਉਣ ਵਾਲੇ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ, ਉਸਨੇ ਸਾਰੇ ਵਪਾਰਕ ਉਦਯੋਗਿਕ ਦਫਤਰਾਂ ਅਤੇ ਹੋਰ ਇਕਾਈਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਆਪਣੇ ਅਹਾਤੇ ਦੇ ਅੰਦਰ ਸਾਰੇ ਢੁਕਵੇਂ ਉਪਾਅ ਯਕੀਨੀ ਬਣਾਉਣ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰੇ ਐਸ.ਡੀ.ਐਮਜ਼, ਐਮ.ਸੀਜ਼ . ਨੂੰ ਸਾਰੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਰੀਖਣ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ The post ਚਨਾਲੋਂ ਵਿਖੇ ਅੱਗ ਦੀ ਘਟਨਾ: ਫੋਰੈਂਸਿਕ ਟੀਮਾਂ ਨੇ ਇਕੱਠੇ ਕੀਤੇ ਨਮੂਨੇ appeared first on TheUnmute.com - Punjabi News. Tags:
|
ਨਗਰ ਨਿਗਮ ਮੋਹਾਲੀ ਨੂੰ ਸਤੰਬਰ 2023 ਤੱਕ 13 ਕਰੋੜ ਰੁਪਏ ਪ੍ਰਾਪਰਟੀ ਟੈਕਸ ਦੀ ਹੋਈ ਆਮਦਨ: ਕਮਿਸ਼ਨਰ ਨਗਰ ਨਿਗਮ Friday 29 September 2023 06:17 AM UTC+00 | Tags: breaking-news municipal-corporation municipal-corporation-mohali news property-tax property-tax-income ਐਸ.ਏ.ਐਸ ਨਗਰ, 29 ਸਤੰਬਰ 2023: ਨਗਰ ਨਿਗਮ ਮੋਹਾਲੀ ਦਫਤਰ ਵਿਖੇ ਸ਼ਹਿਰ ਵਾਸੀਆਂ ਵਲੋਂ ਪੂਰੇ ਜੋਰਾਂ ਨਾਲ ਆਪਣੀ ਪ੍ਰਾਪਰਟੀ ਦਾ ਟੈਕਸ (property tax) ਭਰਾਇਆ ਜਾ ਰਿਹਾ ਹੈ। ਜਿਸ ਕਾਰਣ ਨਗਰ ਨਿਗਮ ਮੋਹਾਲੀ ਨੂੰ ਸਾਲ 2023-24 ਵਿੱਚ ਪ੍ਰਾਪਰਟੀ ਟੈਕਸ ਤੋਂ ਕਾਫੀ ਆਮਦਨ ਪ੍ਰਾਪਤ ਹੋਈ ਹੈ। ਨਗਰ ਨਿਗਮ ਮਾਹ ਅਪ੍ਰੈਲ 2023 ਤੋ ਲੈਕੇ ਮਿਤੀ 30-08-2023 ਤੱਕ 8.50 ਕਰੋੜ ਰੁਪਏ ਟੈਕਸ ਪ੍ਰਾਪਤ ਕੀਤਾ ਗਿਆ ਹੈ। ਨਗਰ ਨਿਗਮ ਵਲੋਂ ਮਾਹ ਸਤਬੰਰ ਮਹੀਨੇ ਦੌਰਾਨ ਹੁਣ ਤੱਕ 13 ਕਰੋੜ ਰੁਪਏ ਇੱਕਠਾ ਕੀਤਾ ਗਿਆ ਹੈ। ਨਗਰ ਨਿਗਮ ਵਲੋਂ ਸਤਬੰਰ ਮਹੀਨੇ ਵਿੱਚ 12 ਸ਼ਪੈਸ਼ਲ ਕੈਂਪ ਲਗਾਏ ਗਏ ਹਨ। ਨਗਰ ਨਿਗਮ ਨੂੰ ਅੱਜ ਮਿਤੀ 28-09-23 ਨੂੰ 2.56 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ। ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਸਹੂਲਤ ਦੇਣ ਲਈ ਸ਼ਨੀਵਾਰ ਮਿਤੀ 30-08-2023 ਨੂੰ ਛੁੱਟੀ ਹੋਣ ਦੇ ਬਾਵਜੂਦ ਪ੍ਰਾਪਰਟੀ ਟੈਕਸ (property tax) ਦਾ ਦਫਤਰ ਸਵੇਰੇ 9 ਵਜੇ ਤੋਂ ਸਾਮ 8 ਵਜੇ ਤੱਕ ਖੁਲਾ ਰੱਖਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਕਿ ਪ੍ਰਾਪਰਟੀ ਮਾਲਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਨ ਤੇ 10 ਪ੍ਰਤੀਸ਼ਤ ਦਾ ਲਾਭ ਲੈ ਸਕਣ। ਨਗਰ ਨਿਗਮ ਵਲੋਂ ਪ੍ਰਾਪਰਟੀ ਮਾਲਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਮਿਤੀ 30-09-2023 ਤੋਂ ਪਹਿਲਾ ਆਪਣੀ ਪ੍ਰਾਪਰਟੀ ਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ। The post ਨਗਰ ਨਿਗਮ ਮੋਹਾਲੀ ਨੂੰ ਸਤੰਬਰ 2023 ਤੱਕ 13 ਕਰੋੜ ਰੁਪਏ ਪ੍ਰਾਪਰਟੀ ਟੈਕਸ ਦੀ ਹੋਈ ਆਮਦਨ: ਕਮਿਸ਼ਨਰ ਨਗਰ ਨਿਗਮ appeared first on TheUnmute.com - Punjabi News. Tags:
|
ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ, ਕਈ ਟਰੇਨਾਂ ਰੱਦ, ਪੜ੍ਹੋ ਪੂਰਾ ਵੇਰਵਾ Friday 29 September 2023 06:42 AM UTC+00 | Tags: breaking-news farmers-strike indian-railway news northan-railway punjab-breaking punjab-news strike train train-stop-movement ਚੰਡੀਗੜ੍ਹ, 29 ਸਤੰਬਰ 2023: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਰੇਲ (Train) ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ 'ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਦੇ ਸਾਰੇ ਰਸਤੇ ਪੂਰੀ ਤਰ੍ਹਾਂ ਠੱਪ ਹੋ ਗਏ ਹਨ। ਟਰੇਨਾਂ (Train)ਦੇ ਜਾਮ ਕਾਰਨ ਸੈਂਕੜੇ ਯਾਤਰੀ ਪੰਜਾਬ ਦੇ ਰੇਲਵੇ ਸਟੇਸ਼ਨਾਂ ‘ਤੇ ਫਸੇ ਹੋਏ ਹਨ। ਸ਼ੁੱਕਰਵਾਰ ਜਿੱਥੇ ਕਰੀਬ 60 ਟਰੇਨਾਂ ਪ੍ਰਭਾਵਿਤ ਹੋਈਆਂ। ਸ਼ੁੱਕਰਵਾਰ ਨੂੰ 90 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਜਿਨ੍ਹਾਂ ਵਿੱਚੋਂ 80 ਤੋਂ ਵੱਧ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। 19 ਕਿਸਾਨ ਜਥੇਬੰਦੀਆਂ ਨੇ 17 ਥਾਵਾਂ ‘ਤੇ ਰੇਲਵੇ ਟਰੈਕ ਜਾਮ ਕਰ ਦਿੱਤੇ ਹਨ। ਇਸ ਵਿੱਚ ਮੋਗਾ ਰੇਲਵੇ ਸਟੇਸ਼ਨ, ਅਜੀਤਵਾਲ ਅਤੇ ਡਗਰੂ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ, ਜਲੰਧਰ ਛਾਉਣੀ, ਤਰਨ ਤਾਰਨ, ਸੰਗਰੂਰ ਦੇ ਸੁਨਾਮ, ਪਟਿਆਲਾ ਦੇ ਨਾਭਾ, ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂਵਾਲੀ ਅਤੇ ਮੱਲਾਂਵਾਲਾ, ਬਠਿੰਡਾ ਦੇ ਰਾਮਪੁਰਾ ਫੂਲ, ਦੇਵੀਦਾਸਪੁਰਾ ਅਤੇ ਮਜੀਠਾ, ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਸ਼ਾਮਲ ਹਨ। ਇਹ ਪ੍ਰਦਰਸ਼ਨ 30 ਸਤੰਬਰ ਤੱਕ ਅਹਿਮਦਗੜ੍ਹ, ਫਾਜ਼ਿਲਕਾ ਅਤੇ ਮਲੇਰਕੋਟਲਾ ਵਿੱਚ ਜਾਰੀ ਰਹੇਗਾ। ਅੰਮ੍ਰਿਤਸਰ-ਨਵੀਂ ਦਿੱਲੀ ਰੂਟ ‘ਤੇ ਚੱਲਣ ਵਾਲੀਆਂ ਮਹੱਤਵਪੂਰਨ ਟਰੇਨਾਂ (Train) ਦੀ ਸਥਿਤੀ12014- ਅੰਮ੍ਰਿਤਸਰ ਨਵੀਂ ਦਿੱਲੀ ਸ਼ਤਾਬਦੀ ਲੁਧਿਆਣਾ ਤੋਂ ਚਲਾਈ ਗਈ। 12716- ਅੰਮ੍ਰਿਤਸਰ ਨਾਂਦੇੜ ਸੱਚਖੰਡ ਐਕਸਪ੍ਰੈਸ ਅੰਬਾਲਾ ਤੋਂ ਚਲਾਈ ਗਈ। 12498-ਸ਼ਾਨ-ਏ-ਪੰਜਾਬ ਨੂੰ ਲੁਧਿਆਣਾ ਤੋਂ ਰਵਾਨਾ ਕੀਤਾ ਜਾਵੇਗਾ।12460-ਅੰਮ੍ਰਿਤਸਰ-ਨਵੀਂ ਦਿੱਲੀ ਸੁਪਰਫਾਸਟ ਰੱਦ।ਅੰਮ੍ਰਿਤਸਰ ਸੈਂਟਰਲ-12926 ਚੰਡੀਗੜ੍ਹ ਤੋਂ ਰਵਾਨਾ ਕੀਤਾ ਗਿਆ ਸੀ ਜਦੋਂ ਕਿ ਰੇਲ ਗੱਡੀ 16788 ਸ਼੍ਰੀ ਮਾਂ ਵੈਸ਼ਨੋ ਦੇਵੀ ਤੋਂ ਤੇਰੁਨਵਿਲੀ ਨੂੰ ਪਠਾਨਕੋਟ ਤੋਂ ਜਲੰਧਰ, ਲੁਧਿਆਣਾ, ਸਾਹਨੇਵਾਲ ਤੋਂ ਸਰਹਿੰਦ ਲਈ ਰਵਾਨਾ ਕੀਤੀ ਜਾਵੇਗੀ। ਕਿਸਾਨਾਂ ਦੀਆਂ ਮੰਗਾਂ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਨੇ ਪਹਿਲਾਂ ਹੀ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ, ਜਦਕਿ ਕਈ ਟਰੇਨਾਂ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤ ਮਜ਼ਦੂਰਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਇੱਕ-ਇੱਕ ਨੌਕਰੀ ਦਿੱਤੀ ਜਾਵੇ। ਹੜ੍ਹਾਂ ਅਤੇ ਬਾਰਸ਼ਾਂ ਵਿੱਚ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕੇਂਦਰ ਸਰਕਾਰ ਤੁਰੰਤ ਐਮਐਸਪੀ ਬਾਰੇ ਕਾਨੂੰਨ ਬਣਾਵੇ ਅਤੇ ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਯਕੀਨੀ ਬਣਾਇਆ ਜਾਵੇ। ਇਹ ਟਰੇਨਾਂ ਰੱਦ ਰਹਿਣਗੀਆਂ
The post ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ, ਕਈ ਟਰੇਨਾਂ ਰੱਦ, ਪੜ੍ਹੋ ਪੂਰਾ ਵੇਰਵਾ appeared first on TheUnmute.com - Punjabi News. Tags:
|
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂ ਜਲਾਲਾਬਾਦ ਥਾਣੇ ਪੁੱਜੇ Friday 29 September 2023 06:58 AM UTC+00 | Tags: breaking-news cm-bhagwant-mann congress jalalabad jalalabad-police-station latest-news ndp-act news punjab punjab-congress punjab-news raja-warring the-unmute-breaking-news ਚੰਡੀਗੜ੍ਹ, 29 ਸਤੰਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਪੰਜਾਬ ਕਾਂਗਰਸ ਦੇ ਸਾਰੇ ਆਗੂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਦੀ ਅਗਵਾਈ ਹੇਠ ਜਲਾਲਾਬਾਦ ਥਾਣੇ ਪੁੱਜੇ। ਇਸ ਦੌਰਾਨ ਕਾਂਗਰਸ ਦੇ ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਪਰ ਕਿਸੇ ਵੀ ਕਾਂਗਰਸੀ ਆਗੂ ਨੂੰ ਥਾਣੇ ਅੰਦਰ ਨਹੀਂ ਜਾਣ ਦਿੱਤਾ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੈਡਿੰਗ ਥਾਣੇ ਦਾ ਗੇਟ ਖੋਲ੍ਹਣ ਦੀ ਅਪੀਲ ਕਰਦੇ ਰਹੇ। ਪਰ ਪੁਲਿਸ ਨੇ ਗੇਟ ਖੋਲ੍ਹਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਾਫ਼ੀ ਦੇਰ ਤੱਕ ਕਾਂਗਰਸੀ ਆਗੂ ਪੁਲਿਸ ਨੂੰ ਅੰਦਰ ਜਾਣ ਦੀ ਅਪੀਲ ਕਰਦੇ ਰਹੇ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ (Raja Warring) ਨੇ ਪੁਲਿਸ ਨੂੰ ਕਿਹਾ ਕਿ ਉਹ ਕੋਈ ਅਪਰਾਧੀ ਨਹੀਂ ਹੈ, ਉਸ ਨੂੰ ਦੇਖ ਕੇ ਥਾਣੇ ਦਾ ਗੇਟ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਸਾਰੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਆਏ ਸਨ। ਉਸ ਨੂੰ ਪਤਾ ਲੱਗਾ ਕਿ ਥਾਣਾ ਜਲਾਲਾਬਾਦ ਵਿੱਚ ਕੇਸ ਦਰਜ ਹੈ। ਪਰ ਪੁਲਿਸ ਨੇ ਗੇਟ ਨਹੀਂ ਖੋਲ੍ਹਿਆ। ਇਹ ਵੀ ਦੱਸਿਆ ਕਿ ਸੁਖਪਾਲ ਖਹਿਰਾ ਨੂੰ ਫਾਜ਼ਿਲਕਾ ਦੇ ਸੀ.ਆਈ.ਏ ਸਟਾਫ਼ ਲੈ ਗਿਆ ਹੈ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਅਕਾਲੀ ਸਰਕਾਰ ਵੱਲੋਂ 2015 ਵਿੱਚ ਨਜਾਇਜ਼ ਕੇਸਾਂ ਦਾ ਦੌਰ ਚੱਲਿਆ ਸੀ। ਪਰ ਅਜਿਹਾ ਕਦੇ ਨਹੀਂ ਹੋਇਆ ਕਿ ਤੀਜੀ ਵਾਰ ਵਿਧਾਇਕ ਬਣੇ ਆਗੂ ਨੂੰ ਮਿਲਣ ਨਾ ਦਿੱਤਾ ਗਿਆ ਹੋਵੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਅਜਿਹੇ ਰੀਤੀ-ਰਿਵਾਜ ਪਹਿਲੀ ਵਾਰ ਦੇਖਣ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਨੂੰ ਵਿਚਾਰ ਵਟਾਂਦਰਾ ਕਰਕੇ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ। The post ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂ ਜਲਾਲਾਬਾਦ ਥਾਣੇ ਪੁੱਜੇ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ ਬਠਿੰਡਾ ਨਗਰ ਨਿਗਮ 'ਚ ਛਾਪੇਮਾਰੀ, ਰਿਸ਼ਵਤ ਲੈਣ ਦੇ ਦੋਸ਼ 'ਚ ਜ਼ਿਲ੍ਹਾ ਮੈਨੇਜਰ ਗ੍ਰਿਫਤਾਰ Friday 29 September 2023 07:07 AM UTC+00 | Tags: bathinda-municipal-corporatiion breaking-news bribe bribe-case latest-news news punjab-breaking punjab-news vigilance-raids ਚੰਡੀਗੜ੍ਹ, 29 ਸਤੰਬਰ 2023: ਵਿਜੀਲੈਂਸ (Vigilance) ਬਿਊਰੋ ਨੇ ਬਠਿੰਡਾ ਨਗਰ ਨਿਗਮ ਵਿੱਚ ਛਾਪਾ ਮਾਰ ਕੇ ਜ਼ਿਲ੍ਹਾ ਮੈਨੇਜਰ ਸੋਨੂੰ ਗੋਇਲ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਮੁਤਾਬਕ ਸੋਨੂੰ ਗੋਇਲ ਨੇ ਵਿਧਵਾ ਗੁਰਪ੍ਰੀਤ ਕੌਰ ਨੂੰ ਨੌਕਰੀ ਦਿਵਾਉਣ ਦੇ ਬਦਲੇ 12 ਹਜ਼ਾਰ ਰੁਪਏ ਤਨਖਾਹ ‘ਚੋਂ 7 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਸੋਨੂੰ ਗੋਇਲ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਸੋਨੂੰ ਗੋਇਲ ਨਗਰ ਨਿਗਮ ਵਿੱਚ ਜ਼ਿਲ੍ਹਾ ਪ੍ਰਬੰਧਕ ਤਕਨੀਕੀ ਮਾਹਰ ਹੈ। ਜੋ ਕੇਂਦਰ ਸਰਕਾਰ ਦੇ ਨੈਸ਼ਨਲ ਅਰਬਨ ਆਜੀਵਿਕਾ ਮਿਸ਼ਨ ਵਿੱਚ ਤਾਇਨਾਤ ਸੀ। ਗੁਰਪ੍ਰੀਤ ਕੌਰ ਨੂੰ ਕੁਝ ਸਮਾਂ ਪਹਿਲਾਂ ਨੌਕਰੀ ‘ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਸੋਨੂੰ ਗੋਇਲ ਨੇ ਉਸ ਤੋਂ ਰਿਸ਼ਵਤ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਵਿਜੀਲੈਂਸ (Vigilance) ਬਿਊਰੋ ਦੇ ਡੀਐਸਪੀ ਨਗਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕੋਈ ਹੋਰ ਇਸ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। The post ਵਿਜੀਲੈਂਸ ਵੱਲੋਂ ਬਠਿੰਡਾ ਨਗਰ ਨਿਗਮ ‘ਚ ਛਾਪੇਮਾਰੀ, ਰਿਸ਼ਵਤ ਲੈਣ ਦੇ ਦੋਸ਼ ‘ਚ ਜ਼ਿਲ੍ਹਾ ਮੈਨੇਜਰ ਗ੍ਰਿਫਤਾਰ appeared first on TheUnmute.com - Punjabi News. Tags:
|
ਕਾਵੇਰੀ ਨਦੀ ਦਾ ਪਾਣੀ ਤਾਮਿਲਨਾਡੂ ਨਾਲ ਵੰਡਣ ਦੇ ਵਿਰੋਧ 'ਚ ਕਰਨਾਟਕ ਬੰਦ, ਜਾਣੋ ਕੀ ਹੈ ਪੂਰਾ ਮਾਮਲਾ Friday 29 September 2023 07:25 AM UTC+00 | Tags: breaking-news karnataka karnataka-bandh kaveri-river news tamil-nadu ਚੰਡੀਗੜ੍ਹ, 29 ਸਤੰਬਰ 2023: ਕਾਵੇਰੀ ਨਦੀ (kaveri river) ਦਾ ਪਾਣੀ ਤਾਮਿਲਨਾਡੂ ਨਾਲ ਵੰਡਣ ਦੇ ਵਿਰੋਧ ‘ਚ ਕਰਨਾਟਕ ਨੇ ਅੱਜ ਬੰਦ ਹੈ । ਉੱਘੇ ਕੰਨੜ ਅਤੇ ਕਿਸਾਨ ਸੰਗਠਨ ਕੰਨੜ ਓਕੂਟਾ ਸੰਘ ਨੇ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ 12 ਘੰਟੇ ਦੇ ਬੰਦ ਦਾ ਸੱਦਾ ਦਿੱਤਾ ਹੈ। ਵਿਰੋਧੀ ਧਿਰ ਭਾਜਪਾ ਅਤੇ ਜਨਤਾ ਦਲ ਸੈਕੂਲਰ ਨੇ ਵੀ ਬੰਦ ਦੇ ਸਮਰਥਨ ‘ਚ ਸੂਬੇ ਦੇ ਵੱਖ-ਵੱਖ ਜ਼ਿਲਿਆਂ ‘ਚ ਪ੍ਰਦਰਸ਼ਨ ਕੀਤਾ। ਕਰਨਾਟਕ ਪੁਲਿਸ ਨੇ ਹੁਣ ਤੱਕ 50 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ।ਪ੍ਰਦਰਸ਼ਨਕਾਰੀ ਹਾਈਵੇਅ, ਟੋਲ ਗੇਟ ਅਤੇ ਰੇਲ ਸੇਵਾਵਾਂ ਨੂੰ ਬੰਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦੁਕਾਨਾਂ, ਸ਼ਾਪਿੰਗ ਮਾਲ, ਫਿਲਮ ਥੀਏਟਰ, ਹੋਟਲ ਅਤੇ ਰੈਸਟੋਰੈਂਟ ਬੰਦ ਹਨ। ਮੈਟਰੋ-ਬੱਸ ਸੇਵਾਵਾਂ ਚਾਲੂ ਹਨ, ਪਰ ਭੀੜ ਘੱਟ ਹੈ। ਪ੍ਰਸ਼ਾਸਨ ਨੇ ਬੈਂਗਲੁਰੂ ਅਤੇ ਮੰਡਿਆ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪੀਆਰਓ ਦੇ ਅਨੁਸਾਰ, ਬੈਂਗਲੁਰੂ ਜਾਣ ਅਤੇ ਜਾਣ ਵਾਲੀਆਂ 44 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਸੀਐਮ ਸਿੱਧਰਮਈਆ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਸਿੰਚਾਈ ਮੰਤਰੀ ਡੀਕੇ ਸ਼ਿਵਕੁਮਾਰ ਨਾਲ ਮੀਟਿੰਗ ਕਰ ਰਹੇ ਹਨ। ਇਸ ਤੋਂ ਪਹਿਲਾਂ 26 ਸਤੰਬਰ ਨੂੰ ਬੈਂਗਲੁਰੂ ਬੰਦ ਦੇ ਦਿਨ 200 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਕਾਵੇਰੀ ਨਦੀ (kaveri river) ਦਾ ਪਾਣੀ ਤਾਮਿਲਨਾਡੂ ਨੂੰ ਛੱਡਣ ਦਾ ਵਿਰੋਧ13 ਸਤੰਬਰ ਨੂੰ ਕਾਵੇਰੀ ਜਲ ਪ੍ਰਬੰਧਨ ਅਥਾਰਟੀ (ਸੀਡਬਲਯੂਐਮਏ) ਨੇ ਇੱਕ ਆਦੇਸ਼ ਜਾਰੀ ਕੀਤਾ ਸੀ। ਇਸ ਵਿਚ ਕਿਹਾ ਗਿਆ ਸੀ ਕਿ ਕਰਨਾਟਕ ਅਗਲੇ 15 ਦਿਨਾਂ ਤੱਕ ਕਾਵੇਰੀ ਨਦੀ ਤੋਂ 5 ਹਜ਼ਾਰ ਕਿਊਸਿਕ ਪਾਣੀ ਤਾਮਿਲਨਾਡੂ ਨੂੰ ਦੇਵੇ।ਕਰਨਾਟਕ ਦੀਆਂ ਕਿਸਾਨ ਜਥੇਬੰਦੀਆਂ, ਕੰਨੜ ਜਥੇਬੰਦੀਆਂ ਅਤੇ ਵਿਰੋਧੀ ਪਾਰਟੀਆਂ ਇਸ ਫੈਸਲੇ ਦਾ ਵਿਰੋਧ ਕਰ ਰਹੀਆਂ ਹਨ। ਕਰਨਾਟਕ ਅਤੇ ਤਾਮਿਲਨਾਡੂ ਵਿਚਾਲੇ ਕਾਵੇਰੀ ਨਦੀ ਨਾਲ ਜੁੜਿਆ ਇਹ ਵਿਵਾਦ 140 ਸਾਲ ਪੁਰਾਣਾ ਹੈ। ਕਰਨਾਟਕ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਹੈ ਬੈਂਗਲੁਰੂ ਅਰਬਨ, ਮੰਡਿਆ, ਮੈਸੂਰ, ਚਾਮਰਾਜਨਗਰ, ਰਾਮਾਨਗਰ ਅਤੇ ਹਸਨ ਵਿੱਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਯਾਨੀ ਇੱਕ ਥਾਂ ‘ਤੇ 4 ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸਾਰੇ ਵਿਦਿਅਕ ਅਦਾਰੇ ਬੰਦ ਹਨ। ਸਾਬਕਾ ਮੁੱਖ ਮੰਤਰੀ ਕੁਮਾਰਸਵਾਮੀ ਨੇ ਪ੍ਰਦਰਸ਼ਨਕਾਰੀਆਂ ਦੀ ਰਿਹਾਈ ਦੀ ਮੰਗ ਕੀਤੀਕਰਨਾਟਕ ਦੇ ਸਾਬਕਾ ਸੀਐਮ ਐਚਡੀ ਕੁਮਾਰਸਵਾਮੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ ਜਦੋਂ ਪਾਣੀ, ਭਾਸ਼ਾ ਅਤੇ ਪਾਣੀ ਦਾ ਸਵਾਲ ਆਉਂਦਾ ਹੈ ਤਾਂ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਕੰਨੜ ਪਰਿਵਾਰ ਦੀ ਏਕਤਾ ਗੁਆਂਢੀ ਸੂਬਿਆਂ ਲਈ ਚਿਤਾਵਨੀ ਹੋਣੀ ਚਾਹੀਦੀ ਹੈ। ਸਰਕਾਰ ਨੂੰ ਕੰਨੜ ਭਾਵਨਾਵਾਂ ਨੂੰ ਦਬਾਉਣਾ ਨਹੀਂ ਚਾਹੀਦਾ । ਜਿਹੜੇ ਪ੍ਰਦਰਸ਼ਨਕਾਰੀ ਪਹਿਲਾਂ ਹੀ ਹਿਰਾਸਤ ‘ਚ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਦੋ ਦਿਨ ਪਹਿਲਾਂ ਕੀਤੇ ਗਏ ਧਰਨੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਆਪਣੀਆਂ 5 ਮੰਗਾਂ ਪੂਰੀਆਂ ਕਰਨ ਲਈ ਕਿਹਾ ਸੀ। ਇਨ੍ਹਾਂ ਕਮੇਟੀਆਂ ਨੇ ਸਰਕਾਰ ਨੂੰ ਫੈਸਲਾ ਲੈਣ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਕਰਨਾਟਕ ਸਰਕਾਰ ਦੀ ਤਰਫੋਂ ਟਰਾਂਸਪੋਰਟ ਮੰਤਰੀ ਰਾਮਲਿੰਗਾ ਰੈਡੀ ਨੇ ਫਰੀਡਮ ਪਾਰਕ ਵਿਖੇ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ 5 ਮੰਗਾਂ ਵਾਲਾ ਮੰਗ ਪੱਤਰ ਲਿਆ। ਇਨ੍ਹਾਂ ਮੰਗਾਂ ਵਿੱਚ ਤਾਮਿਲਨਾਡੂ ਨੂੰ ਪਾਣੀ ਨਾ ਦੇਣਾ, ਸੰਕਟ ਦੀ ਘੜੀ ਵਿੱਚ ਮੁਲਾਂਕਣ ਕਰਨ ਲਈ ਚੋਣ ਕਮਿਸ਼ਨ ਵਰਗੀ ਸੰਸਥਾ ਬਣਾਉਣਾ, ਮੇਕੇਦਾਤੂ ਪ੍ਰਾਜੈਕਟ ਨੂੰ ਲਾਗੂ ਕਰਨਾ ਅਤੇ ਕਿਸਾਨਾਂ ਦੇ ਹਮਾਇਤੀਆਂ ਖ਼ਿਲਾਫ਼ ਕੇਸ ਵਾਪਸ ਲੈਣਾ ਸ਼ਾਮਲ ਹਨ । ਕਰਨਾਟਕ ਅਤੇ ਤਾਮਿਲਨਾਡੂ ਵਿਚਕਾਰ ਕਾਵੇਰੀ (kaveri river) ਜਲ ਵਿਵਾਦ ਕੀ ਹੈ?800 ਕਿਲੋਮੀਟਰ ਲੰਬੀ ਕਾਵੇਰੀ ਨਦੀ ਕਰਨਾਟਕ ਦੇ ਪੱਛਮੀ ਘਾਟ ਦੇ ਕੌੜਾਗੂ ਜ਼ਿਲ੍ਹੇ ਵਿੱਚ ਬ੍ਰਹਮਗਿਰੀ ਪਹਾੜਾਂ ਤੋਂ ਨਿਕਲਦੀ ਹੈ। ਇਹ ਤਾਮਿਲਨਾਡੂ ਵਿੱਚੋਂ ਲੰਘਦਾ ਹੈ ਅਤੇ ਬੰਗਾਲ ਦੀ ਖਾੜੀ ਵਿੱਚ ਜਾ ਮਿਲਦਾ ਹੈ। ਕਾਵੇਰੀ ਬੇਸਿਨ ਕਰਨਾਟਕ ਦੇ 32 ਹਜ਼ਾਰ ਵਰਗ ਕਿਲੋਮੀਟਰ ਅਤੇ ਤਾਮਿਲਨਾਡੂ ਦੇ 44 ਹਜ਼ਾਰ ਵਰਗ ਕਿਲੋਮੀਟਰ ਨੂੰ ਕਵਰ ਕਰਦੀ ਹੈ। ਕਾਵੇਰੀ ਦੇ ਪਾਣੀ ਦੀ ਸਿੰਚਾਈ ਦੀਆਂ ਜ਼ਰੂਰਤਾਂ ਨੂੰ ਲੈ ਕੇ ਦੋਵਾਂ ਸੂਬਿਆਂ ਵਿਚਕਾਰ 140 ਸਾਲਾਂ ਤੋਂ ਵੱਧ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। The post ਕਾਵੇਰੀ ਨਦੀ ਦਾ ਪਾਣੀ ਤਾਮਿਲਨਾਡੂ ਨਾਲ ਵੰਡਣ ਦੇ ਵਿਰੋਧ ‘ਚ ਕਰਨਾਟਕ ਬੰਦ, ਜਾਣੋ ਕੀ ਹੈ ਪੂਰਾ ਮਾਮਲਾ appeared first on TheUnmute.com - Punjabi News. Tags:
|
ਕੋਟਕਪੂਰਾ ਗੋਲੀ ਕਾਂਡ ਮਾਮਲਾ: ਹਾਈਕੋਰਟ ਨੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ 6 ਜਣਿਆਂ ਨੂੰ ਦਿੱਤੀ ਅਗਾਊਂ ਜ਼ਮਾਨਤ Friday 29 September 2023 07:39 AM UTC+00 | Tags: breaking-news kotakpura-firing-case news sumedh-saini ਚੰਡੀਗੜ੍ਹ, 29 ਸਤੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2015 ‘ਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਮੁਅੱਤਲ IPS ਅਫਸਰ ਪਰਮਰਾਜ ਉਮਰਾਨੰਗਲ ਸਮੇਤ 6 ਜਣਿਆਂ ਦਿੱਤੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ |
The post ਕੋਟਕਪੂਰਾ ਗੋਲੀ ਕਾਂਡ ਮਾਮਲਾ: ਹਾਈਕੋਰਟ ਨੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ 6 ਜਣਿਆਂ ਨੂੰ ਦਿੱਤੀ ਅਗਾਊਂ ਜ਼ਮਾਨਤ appeared first on TheUnmute.com - Punjabi News. Tags:
|
ਇੰਜੀਨੀਅਰ ਮਨੋਜ ਤ੍ਰਿਪਾਠੀ ਨੇ BBMB ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ Friday 29 September 2023 07:57 AM UTC+00 | Tags: aam-aadmi-party bbmb bhakra-dam breaking-news chairman-of-bbmb cm-bhagwant-mann engineer-manoj-tripathi latest-news news punjab punjab-news sukhbir-singh-badal the-unmute-breaking-news ਚੰਡੀਗੜ੍ਹ, 29 ਸਤੰਬਰ 2023: ਇੰਜੀਨੀਅਰ ਮਨੋਜ ਤ੍ਰਿਪਾਠੀ ਨੇ ਬੀਬੀਐਮਬੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸਦੇ ਨਾਲ ਹੀ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਗਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) 28 ਸਤੰਬਰ, 2023 ਤੋਂ ਨਵੇਂ ਚੇਅਰਮੈਨ ਵਜੋਂ ਇੰਜੀਨੀਅਰ ਮਨੋਜ ਤ੍ਰਿਪਾਠੀ ਦਾ ਸਵਾਗਤ ਕਰਦਾ ਹੈ। 28 ਸਾਲਾਂ ਤੋਂ ਵੱਧ ਦੇ ਇੱਕ ਸ਼ਾਨਦਾਰ ਕਰੀਅਰ ਦੇ ਨਾਲ, ਈ. ਮਨੋਜ ਤ੍ਰਿਪਾਠੀ ਆਪਣੀ ਨਵੀਂ ਭੂਮਿਕਾ ਲਈ ਬਹੁਤ ਸਾਰੇ ਤਜ਼ਰਬੇ ਅਤੇ ਮੁਹਾਰਤ ਲਿਆਉਂਦਾ ਹੈ। BBMB ਵਿੱਚ ਸ਼ਾਮਲ ਹੋਣ ਤੋਂ ਪਹਿਲਾਂ, ਮਨੋਜ ਤ੍ਰਿਪਾਠੀ ਨੇ ਕੇਂਦਰੀ ਬਿਜਲੀ ਅਥਾਰਟੀ (CEA), ਬਿਜਲੀ ਮੰਤਰਾਲੇ, ਭਾਰਤ ਸਰਕਾਰ ਵਿੱਚ ਮੁੱਖ ਇੰਜੀਨੀਅਰ (ਹਾਈਡਰੋ ਪ੍ਰੋਜੈਕਟ ਨਿਗਰਾਨੀ) ਵਜੋਂ ਸੇਵਾ ਨਿਭਾਈ। ਇਸ ਮਹੱਤਵਪੂਰਨ ਭੂਮਿਕਾ ਤੋਂ ਇਲਾਵਾ, ਉਨ੍ਹਾਂ ਨੇ 2018 ਤੋਂ 2023 ਤੱਕ ਜੇਕੇਐਸਪੀਡੀਸੀ ਵਿੱਚ ਪਾਰਟ-ਟਾਈਮ ਡਾਇਰੈਕਟਰ ਦਾ ਅਹੁਦਾ ਵੀ ਸੰਭਾਲਿਆ। CEA ਵਿੱਚ ਕੰਮ ਕਰਦੇ ਹੋਏ, ਉਨ੍ਹਾਂ ਨੇ ਭਾਰਤ ਵਿੱਚ ਲਗਭਗ 18,033.5 ਮੈਗਾਵਾਟ ਦੀ ਸੰਯੁਕਤ ਸਮਰੱਥਾ ਵਾਲੇ 42 ਨਿਰਮਾਣ ਅਧੀਨ ਪਣ-ਬਿਜਲੀ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕੀਤੀ ਅਤੇ ਨਾਲ ਹੀ ਭੂਟਾਨ ਅਤੇ ਨੇਪਾਲ ਵਿੱਚ ਤਿੰਨ ਅੰਤਰ-ਸਰਕਾਰੀ/ਕੇਂਦਰੀ ਜਨਤਕ ਖੇਤਰ ਅੰਡਰਟੇਕਿੰਗ (CPSU) ਪ੍ਰੋਜੈਕਟਾਂ ਦੀ ਕੁੱਲ 3,120 ਮੈਗਾਵਾਟ ਅਤੇ ਹੈਂਡਲ ਕੀਤੀ। ਵੱਖ-ਵੱਖ ਸਬੰਧਤ ਮੁੱਦੇ ਬਹੁਤ ਵਧੀਆ. ਈ. ਮਨੋਜ ਤ੍ਰਿਪਾਠੀ ਦਾ ਵਿਦਿਅਕ ਪਿਛੋਕੜ ਵੀ ਓਨਾ ਹੀ ਪ੍ਰਭਾਵਸ਼ਾਲੀ ਹੈ। ਉਸਨੇ ਮਕੈਨੀਕਲ ਇੰਜੀਨੀਅਰਿੰਗ (1989-1993 ਬੈਚ) ਵਿੱਚ ਬੀ.ਟੈਕ, ਵਿੱਤ ਵਿੱਚ ਐਮਬੀਏ ਅਤੇ ਹਾਰਕੋਰਟ ਬਟਲਰ ਟੈਕਨੋਲੋਜੀਕਲ ਇੰਸਟੀਚਿਊਟ, ਕਾਨਪੁਰ ਤੋਂ ਪ੍ਰੋਜੈਕਟ ਪ੍ਰਬੰਧਨ ਵਿੱਚ ਇੱਕ ਸਰਟੀਫਿਕੇਟ ਪ੍ਰਾਪਤ ਕੀਤਾ ਹੈ। ਆਪਣੇ ਪੂਰੇ ਕਰੀਅਰ ਦੌਰਾਨ, ਈ. ਮਨੋਜ ਤ੍ਰਿਪਾਠੀ ਨੇ ਕੇਂਦਰੀ ਬਿਜਲੀ ਅਥਾਰਟੀ, ਬਿਜਲੀ ਮੰਤਰਾਲੇ, ਭਾਰਤ ਸਰਕਾਰ ਸਮੇਤ ਕੰਮ ਕੀਤਾ ਹੈ; NHPC ਲਿਮਿਟੇਡ; ਮੰਗਦੇਛੂ ਹਾਈਡਰੋ ਪ੍ਰੋਜੈਕਟ ਅਥਾਰਟੀ, ਭੂਟਾਨ; ਅਤੇ ਇਫਕੋ ਵਰਗੀਆਂ ਨਾਮਵਰ ਸੰਸਥਾਵਾਂ ਨਾਲ ਕੰਮ ਕੀਤਾ ਹੈ। ਉਸਨੇ ਭਾਰਤ ਅਤੇ ਵਿਦੇਸ਼ਾਂ ਵਿੱਚ 50 ਤੋਂ ਵੱਧ ਪਣ-ਬਿਜਲੀ ਪ੍ਰੋਜੈਕਟਾਂ ਦਾ ਦੌਰਾ ਕੀਤਾ ਹੈ, ਪ੍ਰੋਜੈਕਟ ਦੀ ਨਿਗਰਾਨੀ, ਸਮੱਸਿਆ ਹੱਲ, ਤੁਰੰਤ ਪ੍ਰੋਜੈਕਟ ਐਗਜ਼ੀਕਿਊਸ਼ਨ, ਵਿਜੀਲੈਂਸ ਅਤੇ ਜਾਂਚ ਦੇ ਮਾਮਲਿਆਂ, ਠੇਕੇ ਦੇ ਮੁੱਦਿਆਂ ਅਤੇ ਦੁਰਘਟਨਾਵਾਂ ਦੀ ਜਾਂਚ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਆਪਣੇ ਅਸਾਧਾਰਨ ਗਿਆਨ ਅਤੇ ਤਜ਼ਰਬੇ ਦੇ ਕਾਰਨ, ਈ. ਮਨੋਜ ਤ੍ਰਿਪਾਠੀ ਨੇ ਬਿਜਲੀ ਮੰਤਰਾਲੇ ਦੁਆਰਾ ਗਠਿਤ ਕੀਤੀਆਂ ਕਈ ਕਮੇਟੀਆਂ ਦੀ ਪ੍ਰਧਾਨਗੀ ਅਤੇ ਸੰਚਾਲਨ ਕੀਤਾ ਹੈ। ਬੀਬੀਐਮਬੀ ਵਿੱਚ ਇੱਕ ਖਾਸ ਉਤਸ਼ਾਹ ਹੈ ਕਿਉਂਕਿ ਅਸੀਂ ਨਵੇਂ ਚੇਅਰਮੈਨ ਵਜੋਂ ਈ. ਮਨੋਜ ਤ੍ਰਿਪਾਠੀ ਦਾ ਸਵਾਗਤ ਕਰਦੇ ਹਾਂ। ਮਨੋਜ ਤ੍ਰਿਪਾਠੀ ਦੀ ਯੋਗ ਅਗਵਾਈ ਹੇਠ, BBMB ਇੱਕ ਸ਼ਾਨਦਾਰ ਭਵਿੱਖ ਦੀ ਕਲਪਨਾ ਕਰਦਾ ਹੈ। ਪਣ-ਬਿਜਲੀ ਖੇਤਰ ਵਿੱਚ ਹਾਈਡਰੋ ਪਲੈਨਿੰਗ ਨੀਤੀ, ਮੁਲਾਂਕਣ, ਉਸਾਰੀ, ਸੰਚਾਲਨ ਅਤੇ ਰੱਖ-ਰਖਾਅ, ਕੰਟਰੈਕਟਿੰਗ, ਨਿਗਰਾਨੀ ਆਦਿ ਵਿੱਚ ਉਸਦਾ ਵਿਸ਼ਾਲ ਤਜਰਬਾ ਬਿਨਾਂ ਸ਼ੱਕ ਬੀਬੀਐਮਬੀ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਵੇਗਾ। The post ਇੰਜੀਨੀਅਰ ਮਨੋਜ ਤ੍ਰਿਪਾਠੀ ਨੇ BBMB ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ appeared first on TheUnmute.com - Punjabi News. Tags:
|
ਮਾਨਸਾ ਦੇ ਪਿੰਡ ਭੈਣੀ ਬਾਘਾ 'ਚ ਕਿਸਾਨਾਂ ਨੇ ਪਾਵਰਕਾਮ ਵੱਲੋਂ ਲਗਾਏ ਸਮਾਰਟ ਮੀਟਰ ਪੁੱਟੇ Friday 29 September 2023 08:09 AM UTC+00 | Tags: aam-aadmi-party bhaini-bagha breaking-news cm-bhagwant-mann latest-news mansa news powercom punjab punjab-police smart-meters the-unmute-breaking-news ਮਾਨਸਾ, 29 ਸਤੰਬਰ 2023: ਪਾਵਰਕਾਮ ਵੱਲੋਂ ਪੁਰਾਣੇ ਮੀਟਰਾਂ ਨੂੰ ਬਦਲ ਕੇ ਸਮਾਰਟ ਮੀਟਰ (smart meters) ਲਗਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਸ ਦੇ ਨਾਲ ਹੀ ਪਾਵਰਕਾਮ ਦੇ ਸਮਾਰਟ ਮੀਟਰਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਦੇ ਵਿੱਚ ਵਿਰੋਧ ਵੀ ਕੀਤਾ ਜਾ ਰਿਹਾ ਹੈ | ਪਿੰਡ ਭੈਣੀ ਬਾਘਾ ਦੇ ਕਿਸਾਨਾਂ ਵੱਲੋਂ ਅੱਜ ਪਿੰਡ ਦੇ ਵਿੱਚੋਂ ਸਮਾਰਟ ਮੀਟਰਾਂ ਨੂੰ ਪੁੱਟ ਕੇ ਪਾਵਰ ਕਾਮ ਦੇ ਦਫਤਰ ਵਿੱਚ ਜਮ੍ਹਾਂ ਕਰਵਾਏ ਗਏ ਹਨ | ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪਾਵਰਕਾਮ ਦੇ ਚਿੱਪ ਵਾਲੇ ਮੀਟਰ (smart meters) ਅਸੀਂ ਨਹੀਂ ਲੱਗਣ ਦੇਵਾਂਗੇ ਅਤੇ ਲਗਾਤਾਰ ਪਿੰਡਾਂ ਦੇ ਵਿੱਚ ਸਾਡੇ ਵੱਲੋਂ ਇਹਨਾਂ ਮੀਟਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਰ ਪਿੰਡ ਦੇ ਵਿੱਚੋਂ ਵੀ ਇਹਨਾਂ ਮੀਟਰਾਂ ਨੂੰ ਪੁੱਟ ਕੇ ਅਸੀਂ ਐਸਡੀ ਓ ਜਾਂ ਐਕਸ਼ਨ ਦੇ ਦਫਤਰ ਜਮ੍ਹਾਂ ਕਰਵਾ ਦਿੰਦੇ ਹਾਂ | ਉਨ੍ਹਾਂ ਨੇ ਵਿਭਾਗ ਨੂੰ ਚਿਤਾਵਨੀ ਹੈ ਕਿ ਸਾਡੇ ਪਹਿਲਾਂ ਵਾਲੇ ਹੀ ਪੁਰਾਣੇ ਮੀਟਰ ਲਾਏ ਜਾਣ ਅਤੇ ਸਮਾਰਟ ਮੀਟਰ ਕਦੇ ਵੀ ਕਿਸੇ ਪਿੰਡ ਵਿੱਚ ਨਹੀਂ ਲੱਗਣ ਦੇਵਾਂਗੇ | ਉਹਨਾਂ ਪਾਵਰਕਾਮ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿੱਚ ਜਿੰਨੇ ਵੀ ਸਮਾਰਟ ਮੀਟਰ ਲਗਾਏ ਹਨ ਖੁਦ ਹੀ ਉਤਾਰ ਕੇ ਵਾਪਸ ਲੈ ਜਾਓ ਅਤੇ ਅਸੀਂ ਇਹਨਾਂ ਮੀਟਰਾਂ ਨੂੰ ਨਹੀਂ ਚੱਲਣ ਦੇਵਾਂਗੇ | ਉਹਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਕਰਮਚਾਰੀ ਜਾਂ ਅਧਿਕਾਰੀ ਇਹਨਾਂ ਮੀਟਰਾਂ ਨੂੰ ਦੁਬਾਰਾ ਲਗਾਉਣ ਦੇ ਲਈ ਆਵੇਗਾ ਤਾਂ ਸਾਡੇ ਵੱਲੋਂ ਡੱਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਵਿਭਾਗ ਖ਼ੁਦ ਜ਼ਿਮੇਵਾਰ ਹੋਵੇਗਾ।
The post ਮਾਨਸਾ ਦੇ ਪਿੰਡ ਭੈਣੀ ਬਾਘਾ ‘ਚ ਕਿਸਾਨਾਂ ਨੇ ਪਾਵਰਕਾਮ ਵੱਲੋਂ ਲਗਾਏ ਸਮਾਰਟ ਮੀਟਰ ਪੁੱਟੇ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਨੇ ਸਫਾਈ ਸੇਵਕਾਂ ਦੀਆਂ ਨਿਰੰਤਰ ਸੇਵਾਵਾਂ ਲਈ ਕੀਤਾ ਧੰਨਵਾਦ Friday 29 September 2023 09:57 AM UTC+00 | Tags: aap-mla-kulwant-singh breaking-news cleanliness continuous-services mla-kulwant-singh mohali-news sanitation sanitation-workers ਐਸ.ਏ.ਐਸ.ਨਗਰ, 29 ਸਤੰਬਰ 2023: ਕਮਿਸ਼ਨਰ ਨਵਜੋਤ ਕੋਰ ਦੀ ਅਗਵਾਈ ਹੇਠ ਨਗਰ ਨਿਗਮ, ਮੋਹਾਲੀ ਵਲੋਂ ‘ਸਵੱਛਤਾ ਹੀ ਸੇਵਾ’ ਪੱਖਵਾੜੇ ਤਹਿਤ ਇੰਡੀਅਨ ਸਵੱਛਤਾ ਲੀਗ ਸੀਜ਼ਨ -2 ਦੀ ਲਗਾਤਾਰਤਾ ਵਿੱਚ ਸਫਾਈ ਸੇਵਕਾਂ (sanitation workers) ਨੂੰ ਸਮਰਪਿਤ ਇੱਕ ਮੈਗਾ ਫੈਸਟ ਕਰਵਾਇਆ, ਨਗਰ ਨਿਗਮ ਦੇ ਕਮਿਊਨਿਟੀ ਸੈਂਟਰ, ਸੈਕਟਰ-69 ਵਿੱਚ ਕੀਤਾ ਗਿਆ ਜਿਸ ਵਿੱਚ ਨਗਰ ਨਿਗਮ ਮੋਹਾਲੀ ਦੇ ਸਫਾਈ ਸੇਵਕਾਂ ਵੱਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਸਫਾਈ ਸੇਵਕਾਂ ਨੂੰ ਉਨ੍ਹਾਂ ਦੀਆ ਅਣਥੱਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਐਮ.ਐਲ.ਏ ਕੁਲਵੰਤ ਸਿੰਘ ਨੇ ਸਫਾਈ ਸੇਵਕਾਂ (sanitation workers) ਦੀਆਂ ਨਿਰੰਤਰ ਸੇਵਾਵਾਂ ਲਈ ਧੰਨਵਾਦ ਕੀਤਾ। ਸਫਾਈ ਮਿਤਰਾ ਪ੍ਰਤਿਭਾ ਖੋਜ ਪ੍ਰਤੀਯੋਗਤਾ ਵਿੱਚ ਸਫਾਈ ਸੇਵਕਾਂ ਨੇ ਵੱਧ- ਚੜ੍ਹ ਕੇ ਹਿੱਸਾ ਲਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਇੱਕ ਸਫਾਈ ਸੇਵਕ ਵਲੋਂ ਗਾਣਾ ਗਾ ਕੇ ਕੀਤੀ ਗਈ। ਉਨ੍ਹਾਂ ਵੱਲੋਂ ਅਲੱਗ-ਅਲੱਗ ਸਭਿਆਚਾਰਕ ਗੀਤਾਂ ਤੇ ਹਰਿਆਣਵੀ, ਪੰਜਾਬੀ ਅਤੇ ਤਮਿਲ ਨਾਚ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਇਲਾਵਾ ਸਫਾਈ ਸੇਵਕਾਂ ਲਈ ਨਗਰ ਨਿਗਮ ਵਲੋਂ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ। ਸਰਦਾਰ ਕੁਲਵੰਤ ਸਿੰਘ ਵਲੋਂ ਆਪਣੇ ਸੰਬੋਧਨ ਵਿੱਚ ਨਗਰ ਨਿਗਮ ਦੇ ਸਫਾਈ ਸੇਵਕਾਂ ਲਈ ਇਸ ਨਿਵੇਕਲੀ ਪਹਿਲ ਦੀ ਭਰਪੂਰ ਸ਼ਲਾਘਾ ਕੀਤੀ ਗਈ ਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਆਉਣ ਵਾਲੇ ਸਮੇਂ ਵਿੱਚ ਵੀ ਕਰਵਾਏ ਜਾਣਗੇ। ਇਸ ਨਾਲ ਸਫਾਈ ਸੇਵਕਾਂ ਦਾ ਮਨੋਬਲ ਉੱਚਾ ਹੁੰਦਾ ਹੈ। ਸਫਾਈ ਸੇਵਕ ਸਾਡੇ ਸਮਾਜ ਦਾ ਬਹੁਤ ਹੀ ਜ਼ਰੂਰੀ ਅੰਗ ਹਨ। ਕਮਿਸ਼ਨਰ ਨਵਜੋਤ ਕੋਰ ਵੱਲੋਂ ਐਮ.ਐਲ.ਏ, ਐਮ.ਸੀ ਅਤੇ ਹੋਰ ਸ਼ਹਿਰ ਵਾਸੀਆਂ ਦਾ ਸਫਾਈ ਸੇਵਕਾਂ ਦਾ ਉਤਸ਼ਾਹ ਵਧਾਉਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ। ਇਸ ਸਾਰੇ ਪ੍ਰੋਗਰਾਮ ਦਾ ਸੰਚਾਲਨ ‘ਇੰਡੀਅਨ ਸਵੱਛਤਾ ਲੀਗ’ ਦੇ ਬ੍ਰੈਂਡ ਅੰਬੈਸਡਰ ਆਯੂਸ਼ ਗਰਗ ਵਲੋਂ ਬਹੁਤ ਹੀ ਵਧੀਆ ਢੰਗ ਨਾਲ ਕੀਤਾ ਗਿਆ। ਇਹ ਪ੍ਰੋਗਰਾਮ ਇੱਕ ਜ਼ੀਰੋ ਵੇਸਟ ਮੈਨੇਜਮੈਂਟ ਦਾ ਸੋਹਣਾ ਉਦਾਹਰਣ ਰਿਹਾ। ਪੂਰੇ ਪ੍ਰੋਗਰਾਮ ਵਿੱਚ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਹੀਂ ਕੀਤੀ ਗਈ। ਡਿਸਪੋਜੇਬਲ ਕਟਲਰੀ ਦੀ ਥਾਂ ‘ਤੇ ਮਿਟੀ ਤੇ ਸਟੀਲ ਦੇ ਬਰਤਨਾਂ ਦਾ ਇਸਤੇਮਾਲ ਕੀਤਾ ਗਿਆ। ਡੇ-ਐਨ ਯੂ ਐਲ ਐਨ ਸਕੀਮ ਤੇ ਤਹਿਤ ਬਣੇ 14 ਸੈਲਫ ਹੈਲਪ ਗਰੁੱਪਾਂ ਨੇ ਭਾਗ ਲਿਆ ਜਿਸ ਵਿੱਚ ਹੱਥ ਦੇ ਬਣੇ ਕਰਾਫਟ, ਖਾਣ ਪੀਣ ਦਾ ਸਮਾਨ, ਹੱਥ ਦੀ ਕਢਾਈ ਸੂਟ ਆਦਿ ਦੀ ਕਲਾ-ਪ੍ਰਦਰਸ਼ਨੀ ਲਗਾਈ। ਨਗਰ ਨਿਗਮ ਮੋਹਾਲੀ ਵਲੋਂ 5 ਰੁਪਏ ਦੀ ਦੁਕਾਨ ਫੈਬੁਲਸ ਫਾਈਵ ਦਾ ਸਟਾਲ, ਕੰਪੋਸਟ ਸੇਲਿੰਗ ਪੁਆਇੰਟ, ਆਰ ਆਰ ਆਰ ਸਟਾਲ ਲਗਾਏ ਗਏ। ਇਸ ਸਮਾਗਮ ਦੌਰਾਨ ਸਫਾਈ ਮਿੱਤਰਾਂ ਲਈ ਤੇ ਮਨੋਰਜਨ ਲਈ ਖੇਡ ਸਮਾਗਮ ਵੀ ਕੀਤਾ ਗਿਆ। ਸਯੁੰਕਤ ਕਮਿਸ਼ਨ ਸ਼੍ਰੀਮਤੀ ਕਿਰਨ ਸ਼ਰਮਾ ਨੇ ਸਫਾਈ ਸੇਵਕਾਂ ਵਲੋਂ ਕੀਤੀ ਜਾ ਰਹੀ ਸ਼ਹਿਰ ਦੀ ਨਿਰਸਵਾਰਥ ਸੇਵਾ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਪੂਰਾ ਪ੍ਰੋਗਰਾਮ ਸਯੁੰਕਤ ਕਮਿਸ਼ਨਰ ਸ਼੍ਰੀਮਤੀ ਕਿਰਨ ਸ਼ਰਮਾ, ਸਹਾਇਕ ਕਮਿਸ਼ਨਰ ਮਨਪ੍ਰੀਤ ਸਿੰਘ ਸਿਧੂ, ਸਕੱਤਰ ਰੰਜੀਵ ਕੁਮਾਰ, ਐਸ.ਆਈ ਹਰਮਿੰਦਰ ਸਿੰਘ ਅਤੇ ਸੁਪਰੰਡਟ ਅਵਤਾਰ ਸਿੰਘ ਕਲਸੀਆ ਦੀ ਨਿਗਰਾਨੀ ਹੇਠ ਕੀਤਾ ਗਿਆ।ਇਸ ਤੋਂ ਇਲਾਵਾ ਸਯੁੰਕਤ ਕਮਿਸ਼ਨਰ ਸ਼੍ਰੀਮਤੀ ਕਿਰਨ ਸ਼ਰਮਾ ਵਲੋਂ ਸੀ.ਐਸ.ਆਈ, ਐਸ.ਆਈ, ਐਸ.ਐਸ, ਸੈਲਫ ਹੈਲਪ ਗਰੁੱਪ ਅਤੇ ਸਫਾਈ ਸੇਵਕਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਫਾਈ ਮਿਤਰਾ ਤੇ ਟੇਲੈਂਟ-ਹੰਟ ਵਿੱਚ ਭਾਗ ਲੈਣ ਵਾਲੇ ਸਫਾਈ ਸੇਵਕਾਂ ਨੂੰ ਨਗਰ ਨਿਗਮ ਵਲੋਂ ਪ੍ਰਸੰਸਾ ਪੱਤਰ ਅਤੇ ਤੋਹਫੇ ਦਿੱਤੇ ਗਏ। ਇਸ ਮੌਕੇ ਤੇ ਨਗਰ ਨਿਗਮ ਮੋਹਾਲੀ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ। ਸਯੁੰਕਤ ਕਮਿਸ਼ਨਰ ਸ਼੍ਰੀਮਤੀ ਕਿਰਨ ਸ਼ਰਮਾ ਵਲੋਂ ਇਸ ਮੈਗਾ ਇੰਵੇਟ ਦੇ ਸਫਲ ਆਯੋਜਨ ਲਈ ਨਗਰ ਨਿਗਮ ਦੀ ਸਵੱਛਤਾ ਟੀਮ ਸ਼੍ਰੀਮਤੀ ਵੰਦਨਾ ਸੁਖੀਜਾ, ਸ਼੍ਰੀਮਤੀ ਆਰਜੂ ਤੰਵਰ , ਡਾ. ਵਰਿੰਦਰ ਕੌਰ, ਮਿਸ ਨੇਹਾ, ਸ਼੍ਰੀਮਤੀ ਪ੍ਰੀਤੀ ਅਰੋੜਾ ਦੀ ਵਿਸ਼ੇਸ਼ ਤੌਰ ਤੇ ਪ੍ਰਸ਼ੰਸਾ ਕੀਤੀ। The post ਵਿਧਾਇਕ ਕੁਲਵੰਤ ਸਿੰਘ ਨੇ ਸਫਾਈ ਸੇਵਕਾਂ ਦੀਆਂ ਨਿਰੰਤਰ ਸੇਵਾਵਾਂ ਲਈ ਕੀਤਾ ਧੰਨਵਾਦ appeared first on TheUnmute.com - Punjabi News. Tags:
|
ISKCON ਕੋਲਕਾਤਾ MP ਮੇਨਕਾ ਗਾਂਧੀ ਖ਼ਿਲਾਫ਼ 100 ਕਰੋੜ ਦਾ ਕਰੇਗਾ ਮਾਣਹਾਨੀ ਕੇਸ, ਭੇਜਿਆ ਨੋਟਿਸ Friday 29 September 2023 10:13 AM UTC+00 | Tags: bjp-mp breaking-news defamation-case iskcon iskcon-kolkata iskcon-news maneka-gandhi mp-maneka-gandhi news ਚੰਡੀਗੜ੍ਹ, 29 ਸਤੰਬਰ 2023: ਭਾਜਪਾ ਸੰਸਦ ਮੈਂਬਰ ਮੇਨਕਾ ਗਾਂਧੀ (Maneka Gandhi) ਦੇ ਇਸਕਾਨ (ISKCON) ਖ਼ਿਲਾਫ਼ ਦਿੱਤੇ ਬਿਆਨ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਸਕੋਨ ਕੋਲਕਾਤਾ ਦੇ ਉਪ ਪ੍ਰਧਾਨ ਰਾਧਾਰਮਣ ਦਾਸ ਨੇ ਕਿਹਾ ਹੈ ਕਿ ਉਹ ਮੇਨਕਾ ਗਾਂਧੀ ਦੇ ਖ਼ਿਲਾਫ਼ 100 ਕਰੋੜ ਰੁਪਏ ਦਾ ਮਾਣਹਾਨੀ ਦਾ ਦਾਅਵਾ ਕਰਨਗੇ। ਇਸ ਸਬੰਧੀ ਮੇਨਕਾ ਗਾਂਧੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਸੰਸਦ ਮੈਂਬਰ ਬਿਨਾਂ ਕਿਸੇ ਤੱਥ ਦੇ ਅਜਿਹੇ ਝੂਠੇ ਦੋਸ਼ ਕਿਵੇਂ ਲਗਾ ਸਕਦਾ ਹੈ? ਹਾਲ ਹੀ ‘ਚ ਮੇਨਕਾ ਗਾਂਧੀ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਇਸ ‘ਚ ਉਨ੍ਹਾਂ ਨੇ ਇਸਕਾਨ ‘ਤੇ ਕਸਾਈਆਂ ਨੂੰ ਗਾਵਾਂ ਵੇਚਣ ਦਾ ਗੰਭੀਰ ਦੋਸ਼ ਲਗਾਇਆ ਸੀ। ਇੰਨਾ ਹੀ ਨਹੀਂ ਉਨ੍ਹਾਂ ਨੇ ਇਸਕਾਨ ਨੂੰ ਦੇਸ਼ ਦਾ ਸਭ ਤੋਂ ਵੱਡਾ ਧੋਖੇਬਾਜ਼ ਸੰਗਠਨ ਦੱਸਿਆ ਸੀ। ਮੇਨਕਾ ਗਾਂਧੀ (Maneka Gandhi) ਨੇ ਕਿਹਾ, “ਮੈਂ ਅਨੰਤਪੁਰ ਗਊਸ਼ਾਲਾ ਗਈ, ਜੋ ਇਸਕਾਨ ਦੁਆਰਾ ਚਲਾਈ ਜਾਂਦੀ ਹੈ। ਉੱਥੇ ਗਾਵਾਂ ਦੀ ਹਾਲਤ ਬਹੁਤ ਖ਼ਰਾਬ ਸੀ। ਗਊਸ਼ਾਲਾ ਵਿੱਚ ਕੋਈ ਵੱਛਾ ਨਹੀਂ ਸੀ, ਮਤਲਬ ਕਿ ਉਹ ਵੱਛੇ ਵੇਚਦੇ ਹਨ।” ਉਨ੍ਹਾਂ ਨੇ ਦੋਸ਼ ਲਗਾਇਆ ਕਿ ਸੰਸਥਾ ਇਹਨਾਂ ਗਊਆਂ ਨੂੰ ਕਸਾਈਆਂ ਨੂੰ ਵੇਚਦੀ ਹੈ ਜੋ ਉਹਨਾਂ ਨੂੰ ਮਾਰ ਦਿੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਮੇਨਕਾ ਗਾਂਧੀ ਦਾ ਇਹ ਵੀਡੀਓ ਕਰੀਬ ਇੱਕ ਮਹੀਨਾ ਪੁਰਾਣਾ ਹੈ। ਇੰਟਰਨੈਸ਼ਨਲ ਸੋਸਾਇਟੀ ਫਾਰ ਕ੍ਰਿਸ਼ਨਾ ਚੇਤਨਾ (ਇਸਕੋਨ) ਦੇ ਸੰਚਾਰ ਨਿਰਦੇਸ਼ਕ ਵ੍ਰਿਜੇਂਦਰ ਨੰਦਨ ਦਾਸ ਨੇ ਭਾਜਪਾ ਸੰਸਦ ਮੈਂਬਰ ਮੇਨਕਾ ਗਾਂਧੀ ਦੇ ਬਿਆਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ, “ਇਸਕਾਨ ਮੇਨਕਾ ਗਾਂਧੀ ਵੱਲੋਂ ਦਿੱਤੇ ਗਏ ਝੂਠੇ ਬਿਆਨ ਦੀ ਨਿੰਦਾ ਕਰਦੀ ਹੈ। ਉਨ੍ਹਾਂ ਨੇ ਬੇਬੁਨਿਆਦ ਬਿਆਨ ਦਿੱਤਾ ਹੈ। ਉਨ੍ਹਾਂ ਕੋਲ 240 ਤੋਂ ਵੱਧ ਗਊਆਂ ਹਨ। ਇਸਕੋਨ ਦੀ ਅਨੰਤਪੁਰ ਗਊਸ਼ਾਲਾ ਵਿੱਚ, ਜੋ ਬਿਲਕੁਲ ਦੁੱਧ ਨਹੀਂ ਦਿੰਦੀਆਂ, ਉੱਥੇ ਸਿਰਫ਼ 18-19 ਗਊਆਂ ਹੀ ਦੁੱਧ ਦਿੰਦੀਆਂ ਹਨ। ਸਾਰੀਆਂ ਗਊਆਂ ਦੀ ਬਹੁਤ ਪਿਆਰ ਨਾਲ ਦੇਖਭਾਲ ਕੀਤੀ ਜਾਂਦੀ ਹੈ।” The post ISKCON ਕੋਲਕਾਤਾ MP ਮੇਨਕਾ ਗਾਂਧੀ ਖ਼ਿਲਾਫ਼ 100 ਕਰੋੜ ਦਾ ਕਰੇਗਾ ਮਾਣਹਾਨੀ ਕੇਸ, ਭੇਜਿਆ ਨੋਟਿਸ appeared first on TheUnmute.com - Punjabi News. Tags:
|
Meta AI: ਮੈਟਾ ਕੰਪਨੀ ਨੇ ਲਾਂਚ ਕੀਤਾ AI ਅਸਿਸਟੈਂਟ, ਜਾਣੋ ਕੀ ਹੈ ਖ਼ਾਸੀਅਤ Friday 29 September 2023 10:30 AM UTC+00 | Tags: breaking-news latest-news mark-zuckerberg meta-ai meta-ai-assistent news ਚੰਡੀਗੜ੍ਹ, 29 ਸਤੰਬਰ 2023: ਮੈਟਾ (Meta) ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ (WhatsApp), ਇੰਸਟਾਗ੍ਰਾਮ (Instagram) ਅਤੇ ਮੈਸੇਂਜਰ (Messenger) ਲਈ ਏ.ਆਈ (AI) ਅਸਿਸਟੈਂਟ ਲਾਂਚ ਕੀਤਾ ਹੈ। ਕੰਪਨੀ ਨੇ ਕਨੈਕਟ ਲਾਂਚ ਈਵੈਂਟ ‘ਚ ਇਸ ਦਾ ਐਲਾਨ ਕੀਤਾ ਹੈ। ਇਸਦੀਆਂ ਪ੍ਰਸਿੱਧ ਐਪਾਂ ਵਿੱਚ ਏ.ਆਈ ਅਸਿਸਟੈਂਟ (AI Assistant) ਦਾ ਸਮਰਥਨ ਕਰਨਾ ਜਨਰੇਟਿਵ AI ਲਈ ਮੈਟਾ ਦੀਆਂ ਵੱਡੀਆਂ ਯੋਜਨਾਵਾਂ ਦਾ ਸੰਕੇਤ ਹੈ। ਕੰਪਨੀ ਦਾ ਮੈਟਾ AI (Meta AI) ਲਾਮਾ-2 ਅਤੇ ਬਿੰਗ ਦੁਆਰਾ ਸੰਚਾਲਿਤ ਹੈ। ਨਵੇਂ AI ਟੂਲਸ ਦੀ ਮੱਦਦ ਨਾਲ ਯੂਜ਼ਰਸ ਨੂੰ ਇਮੇਜ ਐਡੀਟਿੰਗ ਫੀਚਰ ਅਤੇ AI ਸਟਿੱਕਰ ਵਰਗੀਆਂ ਸੁਵਿਧਾਵਾਂ ਮਿਲਣਗੀਆਂ। ਮੈਟਾ AI ਕੀ ਹੈ?ਆਪਣੇ ਨਵੇਂ AI ਅਸਿਸਟੈਂਟ ਬਾਰੇ ਜਾਣਕਾਰੀ ਦਿੰਦੇ ਹੋਏ ਮੈਟਾ ਨੇ ਕਿਹਾ ਕਿ ਇਸ ਨੂੰ ਮੈਟਾ ਏ.ਆਈ (Meta AI) ਕਿਹਾ ਜਾਵੇਗਾ। ਮਾਈਕਰੋਸਾਫਟ ਬਿੰਗ ਦੇ ਨਾਲ ਮੈਟਾ ਦੀ ਭਾਈਵਾਲੀ ਨਾਲ AI ਫੋਟੋਆਂ ਵੀ ਤਿਆਰ ਕਰ ਸਕਦਾ ਹੈ। ਕੰਪਨੀ ਨੇ ਆਪਣੇ ਬਲਾਗ ‘ਤੇ ਲਿਖਿਆ, “Meta AI ਇੱਕ ਨਵਾਂ ਅਸਿਸਟੈਂਟ ਹੈ ਜਿਸ ਨਾਲ ਤੁਸੀਂ ਇੱਕ ਵਿਅਕਤੀ ਦੀ ਤਰ੍ਹਾਂ ਗੱਲਬਾਤ ਕਰ ਸਕਦੇ ਹੋ, ਇਹ ਵਟਸਐਪ (WhatsApp), ਇੰਸਟਾਗ੍ਰਾਮ (Instagram) ਅਤੇ ਮੈਸੇਂਜਰ (Messenger) ‘ਤੇ ਉਪਲਬਧ ਹੈ, ਅਤੇ Ray-Ban Meta ਸਮਾਰਟ ਗਲਾਸ ਅਤੇ Quest 3’ ‘ਤੇ ਜਲਦੀ ਹੀ ਆ ਰਿਹਾ ਹੈ। ਇਹ ਇੱਕ ਕਸਟਮ ਮਾਡਲ ਦੁਆਰਾ ਸੰਚਾਲਿਤ ਹੈ ਜੋ ਲਾਮਾ-2 ਅਤੇ ਸਾਡੇ ਵੱਡੇ ਭਾਸ਼ਾ ਮਾਡਲ (LLM) ਖੋਜ ਦਾ ਲਾਭ ਉਠਾਉਂਦਾ ਹੈ। ਟੈਕਸਟ-ਅਧਾਰਿਤ ਚੈਟ ਵਿੱਚ ਮੈਟਾ AI ਅਸਲ-ਸਮੇਂ ਦੀ ਜਾਣਕਾਰੀ ਹਾਸਲ ਕਰ ਸਕਦਾ ਹੈ ਅਤੇ ਬਿੰਗ ਨਾਲ ਸਾਡੀ ਖੋਜ ਭਾਈਵਾਲੀ ਰਾਹੀਂ ਚਿੱਤਰ ਬਣਾ ਸਕਦਾ ਹੈ।” ਕੰਪਨੀ ਨੇ ਕਿਹਾ ਕਿ Meta AI ਤੋਂ ਇਲਾਵਾ ਇਸ ਨੇ ਵੱਖ-ਵੱਖ ਸ਼ਖਸੀਅਤਾਂ ਦੇ ਨਾਲ 28 ਹੋਰ AI ਚੈਟਬੋਟਸ ਵੀ ਪੇਸ਼ ਕੀਤੇ ਹਨ। ਇਹ ਧਿਆਨ ਦੇਣ ਯੋਗ ਹੈ ਕਿ ਮੇਟਾ ਦੁਆਰਾ ਅਜਿਹੇ ਕਦਮ ਦੀ ਉਮੀਦ ਕੀਤੀ ਜਾ ਰਹੀ ਸੀ ਕਿਉਂਕਿ ਮਾਰਕ ਜ਼ੁਕਰਬਰਗ ਦੀ ਅਗਵਾਈ ਵਾਲੀ ਕੰਪਨੀ ਵੱਖ-ਵੱਖ ਸ਼ਖਸੀਅਤਾਂ ਦੇ ਨਾਲ ਏਆਈ ਚੈਟਬੋਟ ‘ਤੇ ਕੰਮ ਕਰਨ ਦੀਆਂ ਅਫਵਾਹਾਂ ਪਿਛਲੇ ਸਮੇਂ ਵਿੱਚ ਸਾਹਮਣੇ ਆਈਆਂ ਸਨ। The post Meta AI: ਮੈਟਾ ਕੰਪਨੀ ਨੇ ਲਾਂਚ ਕੀਤਾ AI ਅਸਿਸਟੈਂਟ, ਜਾਣੋ ਕੀ ਹੈ ਖ਼ਾਸੀਅਤ appeared first on TheUnmute.com - Punjabi News. Tags:
|
ਦਿੱਲੀ 'ਚ ਕਰੀਬ 25 ਕਰੋੜ ਰੁਪਏ ਦੀ ਸਭ ਤੋਂ ਵੱਡੀ ਚੋਰੀ ਮਾਮਲੇ 'ਚ ਛੱਤੀਸਗੜ੍ਹ ਤੋਂ 2 ਵਿਅਕਤੀ ਗ੍ਰਿਫਤਾਰ, 25 ਕਿੱਲੋ ਸੋਨਾ ਬਰਾਮਦ Friday 29 September 2023 10:45 AM UTC+00 | Tags: breaking-news chhattisgarh-police delhi-police gold gold-robbery news ਚੰਡੀਗੜ੍ਹ, 29 ਸਤੰਬਰ 2023: ਛੱਤੀਸਗੜ੍ਹ ਪੁਲਿਸ ਨੇ ਸੋਨਾ (gold) ਚੋਰੀ ਮਾਮਲੇ ‘ਚ ਲੋਕੇਸ਼ ਸ਼੍ਰੀਵਾਸ ਅਤੇ ਉਸ ਦੇ ਸਾਥੀ ਸ਼ਿਵ ਚੰਦਰਵੰਸ਼ੀ ਨੂੰ 25 ਕਿਲੋ ਸੋਨੇ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਲੋਕੇਸ਼ ਸ਼੍ਰੀਵਾਸ ਕੋਲੋਂ 25 ਕਿਲੋ ਸੋਨੇ ਤੋਂ ਇਲਾਵਾ ਨਕਦੀ ਅਤੇ ਹੋਰ ਗਹਿਣੇ ਵੀ ਬਰਾਮਦ ਕੀਤੇ ਹਨ। ਦੁਰਗ ਪੁਲਿਸ ਨੇ ਲੋਕੇਸ਼ ਨੂੰ ਕੋਹਕਾ ਤੋਂ ਹਿਰਾਸਤ ਵਿੱਚ ਲਿਆ ਹੈ। ਮੁਲਜ਼ਮ ਲੋਕੇਸ਼ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਦਿੱਲੀ ਦੇ ਜੰਗਪੁਰਾ ਇਲਾਕੇ ਵਿੱਚ ਗਹਿਣਿਆਂ ਦੇ ਸ਼ੋਅਰੂਮ ਵਿੱਚ ਕਰੀਬ 20 ਘੰਟੇ ਰੁਕਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਸਮਾਨ ਦਿੱਲੀ ਵਿੱਚ ਹੋਈ ਚੋਰੀ ਦਾ ਹੈ। ਲੋਕੇਸ਼ ਬਿਲਾਸਪੁਰ ਅਤੇ ਰਾਜਨੰਦਗਾਓਂ ਪੁਲਿਸ ਨੂੰ ਵੀ ਲੋੜੀਂਦਾ ਸੀ। ਇਸ ਤੋਂ ਪਹਿਲਾਂ ਵੀ ਦੁਰਗ ਪੁਲਿਸ ਨੇ ਆਕਾਸ਼ਗੰਗਾ ਵਿੱਚ ਪਰਖ ਜਵੈਲਰਜ਼ ਵਿੱਚ ਹੋਈ ਚੋਰੀ ਦੇ ਮਾਮਲੇ ਵਿੱਚ ਲੋਕੇਸ਼ ਸ਼੍ਰੀਵਾਸ ਨੂੰ 100 ਫੀਸਦੀ ਸਮਾਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ। ਫਿਲਹਾਲ ਦੁਰਗ ਪੁਲਿਸ ਇਕ ਹੋਰ ਮਾਮਲੇ ‘ਚ ਲੋਕੇਸ਼ ਸ਼੍ਰੀਵਾਸ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਮੁਤਾਬਕ ਲੋਕੇਸ਼ ਨੇ ਸਾਲ 2021 ‘ਚ ਛੱਤੀਸਗੜ੍ਹ ਦੇ ਦੁਰਗ ਤੋਂ 40 ਕਿਲੋ ਸੋਨਾ (gold) ਚੋਰੀ ਕੀਤਾ ਸੀ। ਮੱਧ ਪ੍ਰਦੇਸ਼ ਪੁਲਿਸ ਇਸ ਮਾਮਲੇ ਵਿੱਚ ਲੋਕੇਸ਼ ਅਤੇ ਉਸਦੇ ਸਾਥੀ ਦੀ ਭਾਲ ਕਰ ਰਹੀ ਸੀ। ਮੱਧ ਪ੍ਰਦੇਸ਼ ਪੁਲਿਸ ਨੇ ਲੋਕੇਸ਼ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਸਾਥੀ ਨੇ ਦੱਸਿਆ ਸੀ ਕਿ ਲੋਕੇਸ਼ ਦਿੱਲੀ ਤੋਂ ਵੱਡੀ ਚੋਰੀ ਕਰਨ ਗਿਆ ਸੀ। ਇਸ ਤੋਂ ਬਾਅਦ ਮੱਧ ਪ੍ਰਦੇਸ਼ ਪੁਲਿਸ ਨੇ ਦਿੱਲੀ ਪੁਲਿਸ ਨੂੰ ਸੂਚਨਾ ਦਿੱਤੀ। ਮੁਲਜ਼ਮ ਲੋਕੇਸ਼ ਅਤੇ ਉਸ ਦੇ ਸਾਥੀ ਨੇ ਆਂਧਰਾ ਪ੍ਰਦੇਸ਼ ਵਿੱਚ ਵੀ ਵੱਡੀ ਚੋਰੀ ਕੀਤੀ ਸੀ। ਆਂਧਰਾ ਪ੍ਰਦੇਸ਼ ਪੁਲਿਸ ਮੱਧ ਪ੍ਰਦੇਸ਼ ਪਹੁੰਚ ਗਈ ਸੀ। ਇਸ ਤੋਂ ਬਾਅਦ ਦੋਵਾਂ ਬਾਰੇ ਖੁਲਾਸੇ ਹੋਏ। ਮੱਧ ਪ੍ਰਦੇਸ਼ ਪੁਲਿਸ ਨੇ ਦਿੱਲੀ ਪੁਲਿਸ ਨੂੰ ਸੂਚਨਾ ਦਿੱਤੀ ਸੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਚੋਰੀ ਦੀ ਇਸ ਸਭ ਤੋਂ ਵੱਡੀ ਵਾਰਦਾਤ ਦਾ ਪਰਦਾਫਾਸ਼ ਕਰ ਸਕੀ। The post ਦਿੱਲੀ ‘ਚ ਕਰੀਬ 25 ਕਰੋੜ ਰੁਪਏ ਦੀ ਸਭ ਤੋਂ ਵੱਡੀ ਚੋਰੀ ਮਾਮਲੇ ‘ਚ ਛੱਤੀਸਗੜ੍ਹ ਤੋਂ 2 ਵਿਅਕਤੀ ਗ੍ਰਿਫਤਾਰ, 25 ਕਿੱਲੋ ਸੋਨਾ ਬਰਾਮਦ appeared first on TheUnmute.com - Punjabi News. Tags:
|
Seattle: ਭਾਰਤੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਮਜ਼ਾਕ ਕਰਨ ਵਾਲੇ ਪੁਲਿਸ ਅਧਿਕਾਰੀ ਨੂੰ ਪੈਟਰੋਲਿੰਗ ਡਿਊਟੀ ਤੋਂ ਹਟਾਇਆ Friday 29 September 2023 10:56 AM UTC+00 | Tags: breaking-news jaahnavi-kandula news seattle seattle-police-officer ਚੰਡੀਗੜ੍ਹ, 29 ਸਤੰਬਰ 2023: ਸਿਆਟਲ (Seattle) ਦੇ ਇੱਕ ਪੁਲਿਸ ਅਧਿਕਾਰੀ ਨੂੰ ਇਸ ਸਾਲ ਦੇ ਸ਼ੁਰੂ ਵਿੱਚ ਇੱਕ 23 ਸਾਲਾ ਭਾਰਤੀ ਵਿਦਿਆਰਥਣ ਜਾਹਨਵੀ ਕੰਦੂਲਾ (Jaahnavi Kandula) ਦੀ ਭਿਆਨਕ ਮੌਤ ‘ਤੇ ਮਜ਼ਾਕ ਕਰਨ ਦੇ ਦੋਸ਼ ਤੋਂ ਬਾਅਦ ਗਸ਼ਤ ਡਿਊਟੀ ਤੋਂ ਹਟਾ ਦਿੱਤਾ ਗਿਆ ਹੈ। ਜਾਹਨਵੀ ਕੰਦੂਲਾ ਦੀ ਜਨਵਰੀ ਵਿੱਚ ਸੜਕ ਪਾਰ ਕਰਦੇ ਸਮੇਂ ਇੱਕ ਤੇਜ਼ ਰਫ਼ਤਾਰ ਪੁਲਿਸ ਕਾਰ ਦੀ ਟੱਕਰ ਵਿੱਚ ਮੌਤ ਹੋ ਗਈ ਸੀ। ਵਿਭਾਗ ਨੇ ਵੀਰਵਾਰ ਨੂੰ ਇੱਕ ਈਮੇਲ ਵਿੱਚ ਪੁਸ਼ਟੀ ਕੀਤੀ ਕਿ ਅਧਿਕਾਰੀ ਡੈਨੀਅਲ ਆਰਡਰਰ ਨੂੰ ਪ੍ਰਸ਼ਾਸਕੀ ਤੌਰ ‘ਤੇ ਇੱਕ ਗੈਰ-ਕਾਰਜਸ਼ੀਲ ਅਹੁਦੇ ਲਈ ਦੁਬਾਰਾ ਨਿਯੁਕਤ ਕੀਤਾ ਗਿਆ ਹੈ, ਸੀਏਟਲ ਟਾਈਮਜ਼ ਦੀ ਰਿਪੋਰਟ ਆਰਡਰ ਐਸਪੀਡੀ ਦੇ ਟ੍ਰੈਫਿਕ ਸਕੁਐਡ ਦਾ ਮੈਂਬਰ ਅਤੇ ਸੀਏਟਲ ਪੁਲਿਸ ਅਫਸਰ ਗਿਲਡ ਦਾ ਉਪ ਪ੍ਰਧਾਨ ਸੀ। ਪੁਲਿਸ ਵਿਭਾਗ (Seattle)ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਇੱਕ ਫੁਟੇਜ ਜਾਰੀ ਕੀਤੀ ਸੀ ਜਿਸ ਵਿੱਚ ਆਰਡਰਰ ਨੂੰ ਘਾਤਕ ਹਾਦਸੇ ਦਾ ਮਜ਼ਾਕ ਉਡਾਉਂਦੇ ਦੇਖਿਆ ਜਾ ਸਕਦਾ ਹੈ। ਪੁਲਿਸ ਨੇ ਪਹਿਲਾਂ ਇਸ ਗੱਲ ਨੂੰ ਰੱਦ ਕਰ ਦਿੱਤਾ ਸੀ ਕਿ ਇੱਕ ਹੋਰ ਅਧਿਕਾਰੀ, ਕੇਵਿਨ ਡੇਵ, ਇਸ ਕੇਸ ਵਿੱਚ ਕਸੂਰਵਾਰ ਹੋ ਸਕਦਾ ਹੈ ਜਾਂ ਅਪਰਾਧਿਕ ਜਾਂਚ ਦੀ ਲੋੜ ਸੀ। ਡੇਵ ਇੱਕ ਓਵਰਡੋਜ਼ ਦੀ ਰਿਪੋਰਟ ਦਾ ਜਵਾਬ ਦੇ ਰਿਹਾ ਸੀ ਅਤੇ ਇੱਕ 23 ਮੀਲ ਪ੍ਰਤੀ ਘੰਟਾ ਜ਼ੋਨ ਵਿੱਚ 74 ਮੀਲ ਪ੍ਰਤੀ ਘੰਟਾ (ਲਗਭਗ 119 ਕਿਮੀ ਪ੍ਰਤੀ ਘੰਟਾ) ਦੀ ਰਫਤਾਰ ਨਾਲ ਗੱਡੀ ਚਲਾ ਰਿਹਾ ਸੀ ਜਦੋਂ ਕੰਦੂਲਾ ਨੂੰ ਗ੍ਸਤ ਕਾਰ ਨੇ ਟੱਕਰ ਮਾਰ ਦਿੱਤੀ ਅਤੇ 25 ਫੁੱਟ ਤੋਂ ਵੱਧ ਸੁੱਟ ਦਿੱਤਾ। ਲਗਭਗ 15 ਦਿਨ ਪਹਿਲਾਂ, ਸਿਆਟਲ ਕਮਿਊਨਿਟੀ ਪੁਲਿਸ ਕਮਿਸ਼ਨ ਨੇ ਸ਼ਹਿਰ ਦੇ ਪੁਲਿਸ ਮੁਖੀ ਨੂੰ ਡਿਊਟੀ ਤੋਂ ਮੁਕਤ ਕਰਨ ਅਤੇ ਉਸਦੀ ਤਨਖਾਹ ਨੂੰ ਰੋਕਣ ਦੀ ਸਿਫਾਰਸ਼ ਕੀਤੀ ਸੀ। ਇਸ ਤੋਂ ਪਹਿਲਾਂ ਪਿਛਲੇ ਹਫਤੇ, ਹਿੰਦੂ ਭਾਈਚਾਰੇ ਦੇ ਲਗਭਗ 25 ਮੈਂਬਰਾਂ ਨੇ ਬੱਦਲਵਾਈ ਦੇ ਵਿਚਕਾਰ ਡੇਨੀ ਪਾਰਕ ਵਿਖੇ ਕੰਦੂਲਾ ਲਈ ਪ੍ਰਾਰਥਨਾ ਸਮਾਗਮ ਕਰਵਾਇਆ ਸੀ। ਸੈਨ ਫਰਾਂਸਿਸਕੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਕੰਦੂਲਾ ਦੀ ਮੌਤ ਨਾਲ ਨਜਿੱਠਣ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਇਸਨੂੰ ‘ਡੂੰਘੀ ਪਰੇਸ਼ਾਨੀ’ ਦੱਸਿਆ ਸੀ। The post Seattle: ਭਾਰਤੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਮਜ਼ਾਕ ਕਰਨ ਵਾਲੇ ਪੁਲਿਸ ਅਧਿਕਾਰੀ ਨੂੰ ਪੈਟਰੋਲਿੰਗ ਡਿਊਟੀ ਤੋਂ ਹਟਾਇਆ appeared first on TheUnmute.com - Punjabi News. Tags:
|
ਸੰਗਰੂਰ ਪੁੱਜੇ CM ਭਗਵੰਤ ਮਾਨ, ਪਹਿਲੇ ਪੜਾਅ 'ਚ 12 ਪੇਂਡੂ ਲਾਇਬ੍ਰੇਰੀਆਂ ਲੋਕ ਸਮਰਪਿਤ Friday 29 September 2023 11:14 AM UTC+00 | Tags: bhagwant-mann breaking-news cm-bhagwant-mann latest-news libraries news punjab sangrur-libraries the-unmute-breaking-news ਚੰਡੀਗੜ੍ਹ, 29 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਸੰਗਰੂਰ ਦੇ 12 ਪਿੰਡਾਂ ਨੂੰ ਲਾਇਬ੍ਰੇਰੀਆਂ (libraries) ਦਾ ਤੋਹਫਾ ਦੇਣ ਪਹੁੰਚੇ। ਧੂਰੀ ਦੇ ਪਿੰਡ ਘਨੌਰੀ ਕਲਾਂ ਵਿੱਚ ਮੁੱਖ ਮੰਤਰੀ ਮਾਨ ਨੇ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਸਕੂਲੀ ਵਿਦਿਆਰਥੀਆਂ ਸਮੇਤ ਹੋਰ ਲੋਕਾਂ ਨੂੰ ਵੀ ਮਿਲੇ। ਨਵੀਂ ਲਾਇਬ੍ਰੇਰੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ। ਸੰਗਰੂਰ ਵਿੱਚ ਕੁੱਲ 28 ਲਾਇਬ੍ਰੇਰੀਆਂ ਬਣਾਈਆਂ ਜਾਣੀਆਂ ਹਨ। ਜਿਕਰਯੋਗ ਹੈ ਕਿ ਸੰਗਰੂਰ ਦੀਆਂ ਸਾਰੀਆਂ 28 ਲਾਇਬ੍ਰੇਰੀਆਂ 8.4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ। ਪਿੰਡਾਂ ਵਿੱਚ ਲਾਇਬ੍ਰੇਰੀਆਂ ਸ਼ੁਰੂ ਕਰਨ ਦਾ ਇਹ ਪਹਿਲਾ ਪੜਾਅ ਹੈ, ਜਦਕਿ ਪੰਜਾਬ ਸਰਕਾਰ ਵੱਖ-ਵੱਖ ਪੜਾਵਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਸਥਾਪਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਬ੍ਰੇਰੀ (libraries) ਦੇ ਉਦਘਾਟਨ ਮੌਕੇ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨਾਲ ਪੜ੍ਹਾਈ ਦੇ ਸਮੇਂ ਅਤੇ ਲਾਇਬ੍ਰੇਰੀ ਦੇ ਲਾਭਾਂ ਬਾਰੇ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਟੀਮ ਵਰਕ ਵਜੋਂ ਡਿਜ਼ਾਈਨ ਅਤੇ ਹੋਰ ਕੰਮਾਂ ਨੂੰ ਪੂਰਾ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ। ਪਿੰਡ ਦੇ ਕੁਝ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਮਿਲੇ, ਜਿਨ੍ਹਾਂ ਨੇ ਉਨ੍ਹਾਂ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਲਾਇਬ੍ਰੇਰੀ ਦੀ ਸਾਂਭ-ਸੰਭਾਲ ਅਤੇ ਹੋਰ ਕੰਮਾਂ ਵੱਲ ਧਿਆਨ ਦੇਣ ਤਾਂ ਜੋ ਭਵਿੱਖ ਵਿੱਚ ਬੱਚੇ ਵੱਡੇ ਅਫਸਰ ਬਣ ਕੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੇਵਾ ਕਰ ਸਕਣ। The post ਸੰਗਰੂਰ ਪੁੱਜੇ CM ਭਗਵੰਤ ਮਾਨ, ਪਹਿਲੇ ਪੜਾਅ ‘ਚ 12 ਪੇਂਡੂ ਲਾਇਬ੍ਰੇਰੀਆਂ ਲੋਕ ਸਮਰਪਿਤ appeared first on TheUnmute.com - Punjabi News. Tags:
|
ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਹਿੰਦੀ ਵਿਭਾਗ ਵੱਲੋਂ ਹਿੰਦੀ ਪਖਵਾੜਾ Friday 29 September 2023 11:17 AM UTC+00 | Tags: breaking-news dera-bassi government-college-dera-bassi hindi hindi-department hindi-pakhwada news ਐਸ.ਏ.ਐਸ.ਨਗਰ, 29 ਸਤੰਬਰ 2023: ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਕਾਲਜ ਦੇ ਹਿੰਦੀ ਵਿਭਾਗ (Hindi Department) ਵੱਲੋਂ ਨਹਿਰੂ ਯੂਵਾ ਕੇਂਦਰ ਦੇ ਸਹਿਯੋਗ ਨਾਲ 'ਹਿੰਦੀ ਪਖਵਾੜਾ' ਮਨਾਇਆ ਗਿਆ। ਇਸ ਪਖਵਾੜੇ ਵਿੱਚ "ਦੇਸ਼ ਦੀ ਰਾਸ਼ਟਰੀ ਏਕਤਾ ਵਿੱਚ ਹਿੰਦੀ ਦਾ ਯੋਗਦਾਨ" ਵਿਸ਼ੇ ਤੇ ਨਿਬੰਧ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ ਅਤੇ ਸ਼ਾਲਿਨੀ ਨੇ ਪਹਿਲਾ, ਮਨਮੋਹਨ ਤੇ ਆਂਚਲ ਨੇ ਦੂਸਰਾ ਅਤੇ ਅਮਿਸ਼ਾ ਮਿੱਤਲ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਹਿੰਦੀ ਵਿਭਾਗ ਦੇ ਮੁਖੀ ਡਾ. ਸੁਜਾਤਾ ਕੌਸ਼ਲ ਨੇ ਆਪਣੀ ਭਾਸ਼ਾ ਨੂੰ ਆਪਣੀ ਪਹਿਚਾਨ ਬਨਾਉਣ ਦਾ ਸੰਦੇਸ਼ ਦਿੱਤਾ ਅਤੇ ਕਾਲਜ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਨੇ ਸਭ ਨੂੰ ਹਿੰਦੀ ਪਖਵਾੜੇ ਦੀ ਮੁਬਾਰਕ ਦਿੰਦੇ ਹੋਏ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਆਸ਼ੀਰਵਾਦ ਦਿੱਤਾ। The post ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਹਿੰਦੀ ਵਿਭਾਗ ਵੱਲੋਂ ਹਿੰਦੀ ਪਖਵਾੜਾ appeared first on TheUnmute.com - Punjabi News. Tags:
|
ਸਰਕਾਰੀ ਪ੍ਰਾਇਮਰੀ ਸਕੂਲ ਘੜੂੰਆਂ (ਕੰਨਿਆ) ਖਰੜ ਵਿਖੇ 'ਈ ਆਈ – ਮਾਇੰਡ ਸਪਾਰਕ' ਲੈਬ ਦਾ ਉਦਘਾਟਨ Friday 29 September 2023 11:22 AM UTC+00 | Tags: ashika-jain breaking-news education-innovation-mind government-primary-school-gharuan news ਐਸ.ਏ.ਐਸ. ਨਗਰ, 29 ਸਤੰਬਰ 2023: ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਆਡੀਓ ਵਿਜ਼ੂਅਲ ਕੰਟੈਂਟ ਮੁੱਹਈਆ ਕਰਵਾਉਣ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (ਆਈ.ਏ.ਐਸ.) ਦੀ ਪਹਿਲਕਦਮੀ ਤੇ ਸ਼ੁਰੂ ਕੀਤਾ ਗਿਆ ਐਜੂਕੇਸ਼ਨ ਇੰਨੋਵੇਸ਼ਨ-ਮਾਈਂਡ ਸਪਾਰਕ ਲੈਬ ਪ੍ਰੋਗਰਾਮ ਅੱਜ ਸਰਕਾਰੀ ਪ੍ਰਾਇਮਰੀ ਸਕੂਲ,ਘੜੂੰਆਂ (ਕੰਨਿਆਂ) ਵਿਖੇ ਸ਼ੁਰੂ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਅਸ਼ਵਨੀ ਕੁਮਾਰ ਦੱਤਾ ਨੇ ਦੱਸਿਆ ਕਿ ਮਾਈਂਡ ਸਪਾਰਕ ਲੈਬ ਦੀ ਨਿਯਮਤ ਵਰਤੋਂ ਵਿਦਿਆਰਥੀਆਂ ਨੂੰ ਅੰਗਰੇਜ਼ੀ, ਗਣਿਤ ਅਤੇ ਪੰਜਾਬੀ ਵਿੱਚ ਬਿਹਤਰ ਢੰਗ ਨਾਲ ਸਿੱਖਣ ਨੂੰ ਯਕੀਨੀ ਬਣਾਏਗੀ। ਇਸ ਮੌਕੇ ਬੀ.ਪੀ.ਈ.ਓ. ਬਲਾਕ ਖਰੜ -2, ਜਤਿਨ ਮਿਗਲਾਨੀ ਨੇ ਹਾਜ਼ਰ 100 ਤੋਂ ਵੱਧ ਮਾਪਿਆਂ ਨੂੰ ਪ੍ਰੇਰਿਤ ਕੀਤਾ ਅਤੇ ਸੰਬੋਧਨ ਕੀਤਾ। ਇਸ ਮੌਕੇ ਸਕੂਲ ਅਤੇ ਪਿੰਡ ਵਾਸੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਵੀ ਕਰਵਾਇਆ ਗਿਆ। ਮਾਈਂਡ ਸਪਾਰਕ ਪ੍ਰੋਜੈਕਟ ਦੇ ਲੀਡ ਮਹਿੰਦਰ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਕੁਮਾਰੀ ਹਰਿੰਦਰ ਕੌਰ ਦੁਆਰਾ ਮਾਈਂਡ ਸਪਾਰਕ ‘ਤੇ ਇੱਕ ਵਿਸਤ੍ਰਿਤ ਸੈਸ਼ਨ ਰਾਹੀਂ ਦੱਸਿਆ ਗਿਆ ਕਿ ਇਸ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ/ਟੈਬ ਜ਼ਰੀਏ ਅੰਗਰੇਜ਼ੀ, ਗਣਿਤ ਅਤੇ ਪੰਜਾਬੀ ਦੇ ਆਡੀਓ ਵਿਜ਼ੂਅਲ ਕੰਟੈਂਟ ਦੀ ਸਹੂਲਤ ਦੇਣ ਦੇ ਨਾਲ ਨਾਲ ਉਨ੍ਹਾਂ ਦੀ ਯਾਦ ਰੱਖਣ ਦੀ ਅਤੇ ਅਧੀਐਨ ਕਰਨ ਦੀ ਸਕਿਲ ਨੂੰ ਵਧਾਉਣ ਦੀ ਸਹੂਲਤ ਮਿਲੇਗੀ। ਜ਼ਿਲ੍ਹੇ ਵਿੱਚ ਪ੍ਰੋਕਟਰ ਐਂਡ ਗੈਂਬਲ ਨਾਲ ਸਬੰਧਤ ਇਏਹ ਸੰਸਥਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ਤੇ ਆਪਣੇ ਇਸ ਪਾਇਲਟ ਪ੍ਰਾਜੈਕਟ ਰਾਹੀਂ ਹੀਂ ਤੱਕ 32 ਪ੍ਰਾਇਮਰੀ ਅਤੇ 08 ਸੈਕੰਡਰੀ ਸਕੂਲਾਂ ਤੱਕ ਪਹੁੰਚ ਬਣਾ ਚੁੱਕੀ ਹੈ। ਮੁੱਖ ਅਧਿਆਪਕਾ ਸੁਰੇਖਾ ਨੇ ਵੀ ਮਾਪਿਆ ਅਤੇ ਅਧਿਆਪਕਾਂ ਨੂੰ ਸੰਬੋਧਨ ਕੀਤਾ ਅਤੇ ਯਕੀਨੀ ਬਣਾਇਆ ਕਿ ਨਿਯਮਤ ਵਰਤੋਂ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਪਾਸਿਓਂ ਸਹੀ ਨਿਗਰਾਨੀ ਰੱਖੀ ਜਾਵੇਗੀ। ਇਸ ਮੌਕੇ ਪਿੰਡ ਦੇ ਪ੍ਰਧਾਨ ਮਾਸਟਰ ਸ: ਸਵਰਨ ਸਿੰਘ ਅਤੇ ਵੱਖ ਵੱਖ ਸਕੂਲਾਂ ਦੇ ਅਧਿਆਪਕ, ਐਸ.ਐਮ.ਸੀ. ਦੀ ਚੇਅਰਪਰਸਨ ਕਰਮਜੀਤ ਕੌਰ ਅਤੇ ਮੈਂਬਰ, ਨੌਜਵਾਨ ਸਮਾਜ ਸੇਵੀ ਜਰਨੈਲ ਸਿੰਘ ਅਤੇ ਹੋਰ ਨੌਜਵਾਨ, ਨਿਸ਼ਚੈ ਸੁਸਾਇਟੀ ਜ਼ੀਰਕਪੁਰ ਤੋਂ ਗੁਰਪ੍ਰੀਤ ਸਿੰਘ ਅਤੇ ਕ੍ਰਿਸ਼ਨ ਮੋਹਨ ਅਤੇ ਗੁਰੂਦੁਆਰਾ ਸਾਹਿਬ ਦੀ ਕਮੇਟੀ ਦੇ ਸੇਵਾਦਾਰ ਵੀ ਹਾਜ਼ਰ ਸਨ। The post ਸਰਕਾਰੀ ਪ੍ਰਾਇਮਰੀ ਸਕੂਲ ਘੜੂੰਆਂ (ਕੰਨਿਆ) ਖਰੜ ਵਿਖੇ ‘ਈ ਆਈ – ਮਾਇੰਡ ਸਪਾਰਕ’ ਲੈਬ ਦਾ ਉਦਘਾਟਨ appeared first on TheUnmute.com - Punjabi News. Tags:
|
ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਦਾ ਜਿਲ੍ਹਾ ਮੈਨੇਜਰ ਵਿਧਵਾ ਮੁਲਾਜ਼ਮ ਕੋਲੋਂ 7,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ Friday 29 September 2023 11:26 AM UTC+00 | Tags: bathinda breaking-news bribe municipal-corporation-of-bathinda news vigilance-bureau ਚੰਡੀਗੜ੍ਹ 29 ਸਤੰਬਰ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ (VIGILANCE BUREAU) ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸੋਨੂੰ ਗੋਇਲ, ਜਿਲ੍ਹਾ ਮੈਨੇਜਰ (ਟੈਕਨੀਕਲ ਐਕਸਪਰਟ), ਸਿਟੀ ਮਿਸ਼ਨ ਮੈਨੇਜਮੈਂਟ (ਸੀ.ਐਮ.ਐਮ.) ਯੂਨਿਟ, ਨੈਸ਼ਨਲ ਅਰਬਨ ਲਾਇਵਲੀਹੁੱਡ ਮਿਸ਼ਨ (ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ), ਨਗਰ ਨਿਗਮ ਬਠਿੰਡਾ ਨੂੰ 7,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ (VIGILANCE BUREAU) ਦੇ ਬੁਲਾਰੇ ਨੇ ਕਿਹਾ ਕਿ ਬਿਊਰੋ ਰਾਜ ਦੇ ਜਨਤਕ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਵੇਗੀ ਹੈ ਕਿ ਸੂਬੇ ਵਿੱਚ ਭ੍ਰਿਸ਼ਟਚਾਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾਵੇ। ਇਸ ਕੇਸ ਦੇ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਪ੍ਰੀਤ ਕੌਰ, ਪਰਸਰਾਮ ਨਗਰ, ਬਠਿੰਡਾ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਕੌਰ ਨੇ ਵਿਜੀਲੈਂਸ ਬਿਉਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਆਪਣੇ ਘਰਵਾਲੇ ਦੀ ਮੌਤ ਤੋਂ ਬਾਅਦ ਨੌਕਰੀ ਦੀ ਭਾਲ ਵਿੱਚ ਮੈਡਮ ਗੀਤਾਂਜਲੀ, ਸੀ.ਐਮ.ਐਮ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਬਠਿੰਡਾ ਨੂੰ ਮਿਲੀ ਜਿਸਨੇ ਉਕਤ ਮੁਲਜ਼ਮ ਸੋਨੂੰ ਗੋਇਲ, ਜ਼ਿਲ੍ਹਾ ਮੈਨੇਜਰ ਨੂੰ ਮਿਲਣ ਲਈ ਕਿਹਾ ਜਿਸਨੇ ਉਸਨੂੰ ਅਰਬਨ ਲਰਨਿੰਗ ਇੰਟਰਨਸ਼ਿੱਪ ਪ੍ਰੋਗਰਾਮ ਸਕੀਮ ਤਹਿਤ ਨਗਰ ਨਿਗਮ ਬਠਿੰਡਾ ਵਿਖੇ ਠੇਕੇ ਉੱਪਰ 12,000 ਰੁਪਏ ਮਹੀਨਾ ਉੱਕਾ-ਪੁੱਕਾ ਤਨਖਾਹ ਉਤੇ ਲਗਵਾ ਦਿੱਤਾ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਤੰਬਰ ਮਹੀਨੇ ਦੀ ਤਨਖਾਹ ਆਉਣ ਤੋਂ ਬਾਅਦ ਉਕਤ ਮੈਡਮ ਗੀਤਾਂਜਲੀ, ਸੀ.ਐਮ.ਐਮ., ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਨਗਰ ਨਿਗਮ ਅਬੋਹਰ ਨੇ ਫੋਨ ਕਰਕੇ ਮੇਰੇ ਪਾਸੋਂ ਨੌਕਰੀ ਜਾਰੀ ਰੱਖਣ ਲਈ 10,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਕੇ 3,000 ਰੁਪਏ ਰਿਸ਼ਵਤ ਹਾਸਲ ਕੀਤੀ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਸਬੰਧੀ ਉਕਤ ਸੋਨੂੰ ਗੋਇਲ, ਜਿਲ੍ਹਾ ਮੈਨੇਜਰ, ਨਗਰ ਨਿਗਮ ਬਠਿੰਡਾ ਨੂੰ ਦੇਣ ਲਈ ਕਿਹਾ ਹੈ। ਇਸ ਪਿੱਛੋਂ ਸੋਨੂੰ ਗੋਇਲ ਨੇ ਰਿਸ਼ਵਤ ਦੀ ਰਕਮ ਨਾ ਦੇਣ ਲਈ ਉਸਨੂੰ ਨੋਕਰੀ ਤੋਂ ਕੱਢਣ ਦਾ ਡਰਾਵਾ ਦਿੱਤਾ ਹੈ। ਬੁਲਾਰੇ ਨੇ ਦੱਸਿਆ ਕਿ ਉੱਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਾਇਆ ਗਿਆ ਕਿ ਉਕਤ ਮੁਲਾਜ਼ਮਾ ਗੀਤਾਂਜਲੀ ਨੇ ਮੁੱਦਈ ਪਾਸੋਂ 3,000 ਰੁਪਏ ਰਿਸ਼ਵਤ ਹਾਸਲ ਕੀਤੀ ਹੈ। ਅੱਜ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਨੇ ਜਾਲ ਵਿਛਾਇਆ ਅਤੇ ਸੋਨੂੰ ਗੋਇਲ, ਜਿਲ੍ਹਾ ਮੈਨੇਜਰ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਨਗਰ ਨਿਗਮ ਬਠਿੰਡਾ ਨੂੰ ਬਾਕੀ ਰਹਿੰਦੀ 7,000 ਰੁਪਏ ਰਿਸ਼ਵਤ ਦੀ ਰਕਮ ਸ਼ਿਕਾਇਤਕਰਤਾ ਪਾਸੋਂ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ਉਤੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਸੋਨੂੰ ਗੋਇਲ ਅਤੇ ਗੀਤਾਂਜਲੀ ਦੇ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਦੂਜੇ ਦੋਸ਼ੀ ਵੀ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। The post ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਦਾ ਜਿਲ੍ਹਾ ਮੈਨੇਜਰ ਵਿਧਵਾ ਮੁਲਾਜ਼ਮ ਕੋਲੋਂ 7,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ appeared first on TheUnmute.com - Punjabi News. Tags:
|
ਆਪ' ਨੇ ਪੰਜਾਬ ਨੂੰ ਪੁਲਿਸ ਰਾਜ 'ਚ ਤਬਦੀਲ ਕੀਤਾ: ਪ੍ਰਤਾਪ ਸਿੰਘ ਬਾਜਵਾ Friday 29 September 2023 11:33 AM UTC+00 | Tags: aam-aadmi-party aap aap-government breaking-news cm-bhagwant-mann indian-army latest-news news partap-singh-bajwa punjab punjab-congress punjab-government punjab-police the-unmute-breaking-news ਚੰਡੀਗੜ੍ਹ, 29 ਸਤੰਬਰ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਪੂਰੀ ਤਰਾਂ ਪੁਲਿਸ ਸੂਬਾ ਬਣਾ ਦਿੱਤਾ ਗਿਆ ਹੈ, ਜਿੱਥੇ ਅਸਹਿਮਤੀ ਦੀਆਂ ਆਵਾਜ਼ਾਂ ਨੂੰ ਬੇਰਹਿਮੀ ਨਾਲ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਨੁਮਾਇੰਦਿਆਂ ਦੇ ਜਮਹੂਰੀ ਅਧਿਕਾਰਾਂ ਦੀ ਘੋਰ ਉਲੰਘਣਾ ਕਰਦਿਆਂ ਸੀਆਈਏ ਸਟਾਫ਼ ਫ਼ਾਜ਼ਿਲਕਾ ਨੇ ਸੀਨੀਅਰ ਕਾਂਗਰਸੀ ਲੀਡਰਸ਼ਿਪ ਦੇ ਵਫ਼ਦ ਨੂੰ ਗ੍ਰਿਫਤਾਰ ਕੀਤੇ ਗਏ ਭੁਲੱਥ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ‘ਆਪ’ ਸਰਕਾਰ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ ਆ ਗਈ ਹੈ ਅਤੇ ਹੁਣ ਬਦਲਾਖੋਰੀ ਦੀ ਸੌੜੀ ਰਾਜਨੀਤੀ ਦਾ ਸਹਾਰਾ ਲੈ ਰਹੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਦਬਾਅ ਦੀਆਂ ਅਜਿਹੀਆਂ ਚਾਲਾਂ ਅੱਗੇ ਨਹੀਂ ਝੁਕੇਗੀ। ਸੀਨੀਅਰ ਕਾਂਗਰਸੀ ਆਗੂ ਬਾਜਵਾ (Partap Singh Bajwa) ਨੇ ਕਿਹਾ ਕਿ ਖਹਿਰਾ ਨੇ ਹਮੇਸ਼ਾ ‘ਆਪ’ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ। ਹਾਲ ਹੀ ਵਿੱਚ ਇੱਕ ਐਕਸ ਪੋਸਟ (ਪਹਿਲਾਂ ਟਵਿੱਟਰ ਵਜੋਂ ਜਾਣਿਆ ਜਾਂਦਾ ਸੀ) ਵਿੱਚ, ਉਨ੍ਹਾਂ ਨੇ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਉਨ੍ਹਾਂ ਚੱਢਾ ਤੋਂ ਸਪਸ਼ਟੀਕਰਨ ਮੰਗਿਆ ਕਿ ਉਹ ਆਪਣੀ ਨਵੀਂ ਵਿਆਹੀ ਪਤਨੀ ਪਰਿਣੀਤੀ ਚੋਪੜਾ ਨੂੰ 4 ਕੈਰਟ ਦੀ ਹੀਰੇ ਦੀ ਅੰਗੂਠੀ (ਮਹਿੰਗੀ) ਕਿਵੇਂ ਤੋਹਫ਼ੇ ਵਜੋਂ ਦੇਣ ‘ਚ ਕਾਮਯਾਬ ਰਹੇ ਕਿਉਂਕਿ 2020-21 ਦੇ ਆਈਟੀਆਰ ਅਨੁਸਾਰ ਉਨ੍ਹਾਂ ਦੀ ਆਮਦਨ ਸਿਰਫ਼ 2.44 ਲੱਖ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਸ ਨਾਲ ‘ਆਪ’ ਸਰਕਾਰ ਸਭ ਤੋਂ ਜ਼ਿਆਦਾ ਨਾਰਾਜ਼ ਹੋਈ ਹੈ। ਬਾਜਵਾ ਨੇ ਕਿਹਾ ਕਿ ਜਵਾਬਦੇਹ ਹੋਣ ਦੀ ਬਜਾਏ ‘ਆਪ’ ਸਰਕਾਰ ਨੇ ਉਨ੍ਹਾਂ ਦੀ ਆਵਾਜ਼ ਨੂੰ ਸਖ਼ਤੀ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੰਜਾਬ ਕਾਂਗਰਸ ਬਰਦਾਸ਼ਤ ਨਹੀਂ ਕਰੇਗੀ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਕਪੂਰਥਲਾ ਦੇ ਦੋ ਭਰਾਵਾਂ ਨੇ ਹਾਲ ਹੀ ਵਿੱਚ ਜਲੰਧਰ ਦੇ ਐਸਐਚਓ ਨਵਦੀਪ ਸਿੰਘ ਦੁਆਰਾ ਕਥਿਤ ਤੌਰ ‘ਤੇ ਅਪਮਾਨਿਤ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ ਸੀ। ‘ਆਪ’ ਨੇ ਦੋਸ਼ੀ ਐਸਐਚਓ ਨੂੰ ਭੱਜਣ ਲਈ ਕਾਫ਼ੀ ਸਮਾਂ ਦਿੱਤਾ। ਹੁਣ ਸਰਕਾਰ ਅਜੇ ਵੀ ਉਸ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਨਹੀਂ ਹੋਈ ਹੈ। ਮੁਕਤਸਰ ਦੇ ਵਕੀਲ ‘ਤੇ ਹਮਲਾ ਅਤੇ ਬੇਇੱਜ਼ਤੀ ਦੇ ਮਾਮਲੇ ‘ਚ ਵਕੀਲ ਭਾਈਚਾਰੇ ਵੱਲੋਂ ਸਰਕਾਰ ‘ਤੇ ਦਬਾਅ ਪਾਉਣ ਤੋਂ ਬਾਅਦ ਹੀ ‘ਆਪ’ ਸਰਕਾਰ ਹਰਕਤ ‘ਚ ਆਈ। ਉਨ੍ਹਾਂ ਕਿਹਾ ਕਿ 18 ਮਹੀਨਿਆਂ ਦੇ ‘ਆਪ’ ਸ਼ਾਸਨ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਕਿਸਾਨਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਦੇ ਗ਼ੁੱਸੇ ਦਾ ਸਾਹਮਣਾ ਕਰਨਾ ਪੈ ਚੁੱਕਾ ਹੈ। ਪੁਰਸ਼ ਪੁਲਿਸ ਕਰਮਚਾਰੀਆਂ ਨੇ ਮਹਿਲਾ ਅਧਿਆਪਕਾਂ ਨਾਲ ਕੁੱਟਮਾਰ ਕੀਤੀ। ਕੁਝ ਹਫ਼ਤੇ ਪਹਿਲਾਂ, ਪੁਲਿਸ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੁਰੀ ਤਰਾਂ ਕੁੱਟਿਆ ਸੀ। ਸੰਗਰੂਰ ਦੇ ਇੱਕ ਬਜ਼ੁਰਗ ਕਿਸਾਨ ਪ੍ਰੀਤਮ ਸਿੰਘ (70) ਦੀ ਪੁਲਿਸ ਦੇ ਬੇਕਾਬੂ ਵਤੀਰੇ ਕਾਰਨ ਮੌਤ ਹੋ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਪਾਖੰਡੀ ਹੋਣ ਦਾ ਦੋਸ਼ ਲਾਉਂਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪ੍ਰਸ਼ੰਸਕ ਹੋਣ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਦੀ ਤਸਵੀਰ ਆਪਣੇ ਦਫ਼ਤਰ ਵਿੱਚ ਲਟਕਾਉਂਦੇ ਹਨ ਪਰ ਫਿਰ ਵੀ ਉਹ ਪਿੰਡ ਖਟਕੜ ਕਲਾਂ ਦੇ ਸਰਪੰਚ ਨੂੰ ਨਹੀਂ ਮਿਲੇ, ਜੋ ਸ਼ਹੀਦ ਦੀ ਯਾਦਗਾਰ ਨਾਲ ਸਬੰਧਿਤ ਕੁਝ ਮੰਗਾਂ ਉਠਾਉਣਾ ਚਾਹੁੰਦੇ ਸਨ। The post ਆਪ’ ਨੇ ਪੰਜਾਬ ਨੂੰ ਪੁਲਿਸ ਰਾਜ ‘ਚ ਤਬਦੀਲ ਕੀਤਾ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਆਂਗਣਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ Friday 29 September 2023 12:56 PM UTC+00 | Tags: anganwadi-workers anganwadi-workers-and-helpers breaking-news dr-baljit-kaur health-scheme news punjab-breaking punjab-health-departnemnt ਫਤਹਿਗੜ੍ਹ ਸਾਹਿਬ/ਚੰਡੀਗੜ੍ਹ, 29 ਸਤੰਬਰ 2023: ਆਂਗਣਵਾੜੀ ਵਰਕਰ (Anganwadi workers) ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੁਮਿਕਾ ਨਿਭਾਉਂਦੇ ਹਨ ਕਿਉਂਕਿ ਬੱਚੇ ਦੇ ਕੁੱਖ ਵਿੱਚ ਆਉਣ ਤੋਂ ਲੈ ਕੇ ਉਸ ਦੇ ਵੱਡੇ ਹੋਣ ਤੱਕ ਦਿੱਤੀ ਜਾਣ ਵਾਲੀ ਪੌਸ਼ਟਿਕ ਖੁਰਾਕ ਤੇ ਬਿਮਾਰੀਆਂ ਤੋਂ ਬਚਾਅ ਲਈ ਆਂਗਣਵਾੜੀ ਵਰਕਰਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤੀ ਸਿੰਘ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸ਼ਸ਼ਕਤੀਕਰਨ ਨਾਲ ਸਮਾਜ ਦੀ ਨੀਂਹ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ ਤਾਂ ਜੋ ਔਰਤਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦੇ ਸਮਾਜ ਵਿੱਚ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਨਿਕਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾ ਸ਼ਸ਼ਕਤੀਕਰਨ ਤੇ ਬਹੁਤ ਜੋਰ ਦਿੱਤਾ ਹੈ ਅਤੇ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜ ਹਜ਼ਾਰ ਆਂਗਣਵਾੜੀ ਵਰਕਰਾਂ (Anganwadi workers) ਤੇ ਹੈਲਪਰਾਂ ਦੀ ਮੈਰਿਟ ਦੇ ਆਧਾਰ ਤੇ ਭਰਤੀ ਕੀਤੀ ਗਈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਪੋਸ਼ਿਤ ਬੱਚਿਆਂ, ਅਨੀਮੀਆ ਪੀੜ੍ਹਤ ਬੱਚਿਆਂ, ਘਰੇਲੂ ਹਿੰਸਾਂ ਦਾ ਸ਼ਿਕਾਰ ਔਰਤਾਂ ਦੇ ਹੱਕਾਂ ਲਈ ਹਰੇਕ ਜ਼ਿਲ੍ਹੇ ਵਿੱਚ ਸਖੀ ਵਨ ਸਟਾਪ ਕੇਂਦਰ ਖੋਲ੍ਹੇ ਗਏ ਹਨ ਤਾਂ ਜੋ ਔਰਤਾਂ ਨੂੰ ਸਮਾਜ ਸੁਰਿਖਅਤ ਮਾਹੌਲ ਮਿਲ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿਹਾ ਪੋਸ਼ਣ ਮਾਂਹ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਆਂਗਣਵਾੜੀ ਵਰਕਰਾਂ (Anganwadi workers) ਨੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ । ਇਸ ਮੌਕੇ ਆਂਗਨਵਾੜੀ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਬਾਰੇ ਨਾਟਕ ਪੇਸ਼ ਕੀਤਾ ਗਿਆ ਅਤੇ ਲੜਕੀਆਂ ਨੇ ਆਤਮ ਰੱਖਿਆ ਲਈ ਮਾਰਸ਼ਲ ਆਰਟ ਦੀ ਪੇਸ਼ਕਾਰੀ ਵੀ ਕੀਤੀ। ਡਾ. ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਅਦਾ ਕੀਤੀ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਮਰਿੰਦਰ ਸਿੰਘ ਮੰਡੋਫਲ, ਪੰਜਾਬ ਮਹਿਲਾ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਕੋਰੇ, ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ, ਨਵਦੀਪ ਸਿੰਘ ਨਵੀ, ਮਾਨਵ, ਸਤੀਸ਼ ਲਟੋਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ, ਕਰਮਚਾਰੀ ਤੇ ਹੋਰ ਪਤਵੰਤੇ ਮੌਜੂਦ ਸਨ। The post ਆਂਗਣਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
PSPCL ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ Friday 29 September 2023 01:03 PM UTC+00 | Tags: breaking-news bribe bribe-case news pspcl punjab-breaking punjab-vigilance punjab-vigilance-bureau senior-executive-engineer ਚੰਡੀਗੜ, 29 ਸਤੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫਤਰ ਲਹਿਰਾ, ਸੰਗਰੂਰ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ (ਐਕਸ.ਈ.ਐਨ.) ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਬਲਾਕ ਦੇ ਪਿੰਡ ਹਰਿਆਉ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਮੇਜਰ ਸਿੰਘ ਵਾਸੀ ਪਿੰਡ ਢੀਂਡਸਾ, ਬਲਾਕ ਲਹਿਰਾ ਆਪਣਾ ਟਿਊਬਵੈੱਲ ਕੁਨੈਕਸ਼ਨ ਪਿੰਡ ਛਾਜਲੀ ਵਿੱਚ ਤਬਦੀਲ ਕਰਨਾ ਚਾਹੁੰਦਾ ਹੈ। ਮੇਜਰ ਸਿੰਘ ਬਜੁਰਗ ਵਿਅਕਤੀ ਹੋਣ ਕਾਰਨ ਸ਼ਿਕਾਇਤਕਰਤਾ ਸੁਖਚੈਨ ਸਿੰਘ ਨੂੰ ਕੁਨੈਕਸ਼ਨ ਟਰਾਂਸਫਰ ਕਰਵਾਉਣ ਲਈ ਆਪਣੇ ਕੇਸ ਦੀ ਪੈਰਵੀ ਕਰਨ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਇਸ ਸਬੰਧੀ ਐਕਸੀਅਨ ਮੁਨੀਸ਼ ਕੁਮਾਰ ਜਿੰਦਲ ਨੂੰ ਮਿਲਿਆ ਤਾਂ ਉਸ ਨੇ ਇਸ ਟਿਊਬਵੈੱਲ ਕੁਨੈਕਸ਼ਨ ਨੂੰ ਤਬਦੀਲ ਕਰਨ ਲਈ 45000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਬਿਉਰੋ ਦੀ ਪਟਿਆਲਾ ਰੇਂਜ ਨੇ ਮੁਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਪਰੋਕਤ ਸੀਨੀਅਰ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 45,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਥਾਣੇ ਵਿੱਚ ਮੁਨੀਸ਼ ਕੁਮਾਰ ਜਿੰਦਲ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। The post PSPCL ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ appeared first on TheUnmute.com - Punjabi News. Tags:
|
ਪ੍ਰੋ. ਬੀ.ਸੀ. ਵਰਮਾ ਦੇ ਲਈ ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ Friday 29 September 2023 01:11 PM UTC+00 | Tags: b.c-verma breaking-news ਚੰਡੀਗੜ੍ਹ, 29 ਸਤੰਬਰ 2023: ਉੱਘੇ ਸਿੱਖਿਆ ਸ਼ਾਸਤਰੀ ਅਤੇ ਕੈਮਿਸਟਰੀ ਦੇ ਪ੍ਰੋਫੈਸਰ ਬੀ.ਸੀ. ਵਰਮਾ (B.C. Verma) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ ਮਾਤਾ ਮਨਸਾ ਦੇਵੀ ਕੰਪਲੈਕਸ ਪੰਚਕੂਲਾ ਸਥਿਤ ਮਾਤਾ ਮਨਸਾ ਦੇਵੀ ਗਊਧਾਮ ਵਿਖੇ ਬਾਅਦ ਦੁਪਹਿਰ 2 ਤੋਂ 3 ਵਜੇ ਵਿਚਕਾਰ ਹੋਵੇਗੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋ. ਬੀ.ਸੀ. ਵਰਮਾ (B.C. Verma) ਬੀਤੀ 19 ਸਤੰਬਰ ਨੂੰ ਚੱਲ ਵਸੇ ਸਨ। ਉਹ 89 ਵਰ੍ਹਿਆਂ ਦੇ ਸਨ। ਪ੍ਰੋ ਵਰਮਾ ਦਾ ਜਨਮ 2 ਅਪ੍ਰੈਲ, 1934 ਨੂੰ ਪਟਿਆਲਾ ਜ਼ਿਲੇ ਦੇ ਪਿੰਡ ਚਲੈਲਾ ਵਿਖੇ ਹੋਇਆ। ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਕੈਮਿਸਟਰੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਈਆਂ। ਸਰਕਾਰੀ ਕਾਲਜ ਪੱਟੀ ਅਤੇ ਸਰਕਾਰੀ ਸਪੋਰਟਸ ਕਾਲਜ ਜਲੰਧਰ ਦੇ ਪ੍ਰਿੰਸੀਪਲ ਰਹਿਣ ਉਪਰੰਤ ਡੀ.ਪੀ.ਆਈ. ਕਾਲਜਾਂ ਵਿਖੇ ਬਤੌਰ ਡਿਪਟੀ ਡਾਇਰੈਕਟਰ ਵਜੋਂ ਸੇਵਾ-ਮੁਕਤ ਹੋਏ। ਪ੍ਰੋ. ਬੀ.ਸੀ. ਵਰਮਾ ਧਰਮ ਪਤਨੀ ਕੌਸ਼ਲਿਆ ਵੀ ਅਧਿਆਪਕਾ ਸਨ ਅਤੇ ਉਨ੍ਹਾਂ ਦੇ ਇਕ ਪੁੱਤਰ ਅਨੁਰਾਗ ਵਰਮਾ ਇਸ ਵੇਲੇ ਪੰਜਾਬ ਦੇ ਮੁੱਖ ਸਕੱਤਰ ਅਤੇ ਦੂਜੇ ਪੁੱਤਰ ਅਸ਼ੀਸ਼ ਵਰਮਾ ਐਡਵੋਕੇਟ ਹਨ। The post ਪ੍ਰੋ. ਬੀ.ਸੀ. ਵਰਮਾ ਦੇ ਲਈ ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ appeared first on TheUnmute.com - Punjabi News. Tags:
|
ਐੱਸ.ਏ.ਐੱਸ.ਨਗਰ: "ਖੇਡਾਂ ਵਤਨ ਪੰਜਾਬ ਦੀਆਂ 2023" ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ Friday 29 September 2023 01:24 PM UTC+00 | Tags: breaking-news games khedan-watan-punjab-diyan mohali-games news sas-nagar ਐੱਸ.ਏ.ਐੱਸ.ਨਗਰ, 29 ਸਤੰਬਰ 2023: “ਖੇਡਾਂ ਵਤਨ ਪੰਜਾਬ ਦੀਆਂ 2023” (Khedan Watan Punjab Diyan) ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਅੱਜ ਬਹੁ-ਮੰਤਵੀ ਖੇਡ ਭਵਨ ਸੈਕਟਰ- 78, ਮੋਹਾਲੀ ਵਿਖੇ ਸ਼ੁਰੂ ਹੋਈਆਂ। ਜ਼ਿਲ੍ਹਾ ਖੇਡ ਅਫਸਰ, ਮੋਹਾਲੀ ਗੁਰਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਜਵਾਨੀ ਨੂੰ ਨਸ਼ਿਆਂ ਤੋਂ ਬਚਾਅ ਕੇ ਤੰਦਰੁਸਤ ਪੰਜਾਬ ਦਾ ਨਿਰਮਾਣ ਕੀਤਾ ਜਾ ਸਕੇ। ਉਹਨਾਂ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਕੁਲ 25 ਖੇਡਾਂ ਵੱਖ-ਵੱਖ ਉਮਰ ਵਰਗ ਵਿੱਚ ਕਰਵਾਈਆਂ ਜਾ ਰਹੀਆਂ ਹਨ। ਜਿਨ੍ਹਾਂ ਵਿੱਚ ਕੁਸ਼ਤੀ, ਜੂਡੋ ਗਤਕਾ, ਐਥਲੈਟਿਕਸ, ਬੈਡਮਿੰਟਨ, ਖੋ-ਖੋ, ਕਬੱਡੀ(ਸਰਕਲ ਅਤੇ ਨੈਸ਼ਨਲ ਸਟਾਇਲ), ਫੁੱਟਬਾਲ, ਬਾਸਕਿਟਬਾਲ, ਕਿੱਕ ਬਾਕਸਿੰਗ, ਟੇਬਲ ਟੈਨਿਸ, ਸਾਫਟਬਾਲ, ਪਾਵਰ ਲਿਫਟਿੰਗ, ਚੈਸ, ਨੈੱਟਬਾਲ, ਬਾਕਸਿੰਗ, ਵੇਟ ਲਿਫਟਿੰਗ, ਤੈਰਾਕੀ, ਵਾਲੀਬਾਲ (ਸ਼ੂਟੀੰਗ ਅਤੇ ਸ਼ਮੈਸ਼ਿੰਗ), ਹਾਕੀ, ਹੈਂਡਬਾਲ, ਲਾਅਨ ਟੈਨਿਸ ਅਤੇ ਸ਼ੂਟਿੰਗ ਸ਼ਾਮਿਲ ਹਨ। ਪਹਿਲੇ ਦਿਨ ਖਿਡਾਰੀਆਂ ਵਿੱਚ ਬਹੁਤ ਉਸ਼ਤਾਹ ਵੇਖਣ ਨੂੰ ਮਿਲਿਆ। ਪਹਿਲੇ ਦਿਨ ਦੇ ਨਤੀਜੇ ਇਸ ਪ੍ਰਕਾਰ ਰਹੇ ਹਨ |ਫੁੱਟਬਾਲ ਅੰਡਰ 14 ਲੜਕੇ ਵਿਵੇਕ ਹਾਈ ਸਕੂਲ, ਮੋਹਾਲੀ ਤੇ ਵਿਦਿਆ ਵੈਲੀ ਸਕੂਲ, ਖਰੜ ਚ ਹੋਏ ਮੁਕਾਬਲੇ ਚ ਵਿਵੇਕ ਸਕੂਲ ਜੇਤੂ ਰਿਹਾ। ਸਵਿਫਟਰ ਸਪੋਰਟਿੰਗ, ਡੇਰਾਬਸੀ ਤੇ ਸ.ਸ.ਸ.ਸ. ਖਿਜਰਾਬਾਦ ਚ ਖਿਜ਼ਰਾਬਾਦ ਜੇਤੂ ਰਿਹਾ। ਅੰਡਰ 17 ਲੜਕੇ ਬੀ. ਐਸ. ਆਰੀਆ ਸਕੂਲ ਤੇ ਸ.ਸ.ਸ.ਸ. ਸਿਆਲਬਾ ਚ ਸਿਆਲਬਾ ਜੇਤੂ ਰਿਹਾ। ਅੰਡਰ 17 – ਲੜਕੀਆਂ ਉਕਰੇਜ ਸਕੂਲ ਸਵਾੜਾ ਤੇ ਵਿਦਿਆ ਵੈਲੀ ਸਕੂਲ, ਖਰੜ ਦਰਮਿਆਨ ਹੋਏ ਮੈਚ ਵਿਚ ਓਕਰੇਜ ਸਕੂਲ ਜੇਤੂ ਰਿਹਾ। ਖੋ-ਖੋ ਅੰਡਰ 14- ਲੜਕੀਆਂ ਚ ਹੌਲੀ ਮੈਰੀ ਸਕੂਲ, ਬਨੂੜ – ਪਹਿਲਾ ਸਥਾਨ, ਖਾਲਸਾ ਸਕੂਲ ਕੁਰਾਲੀ – ਦੂਜਾ ਸਥਾਨ, ਸੰਤ ਇਸ਼ਰ ਸਿੰਘ ਸਕੂਲ , ਮੋਹਾਲੀ – ਤੀਜਾ ਸਥਾਨ ਰਿਹਾ। ਅੰਡਰ 17 – ਲੜਕੀਆਂ ਚ ਹੌਲੀ ਮੈਰੀ ਸਕੂਲ, ਬਨੂੜ – ਪਹਿਲਾ ਸਥਾਨ, ਸ.ਸ.ਸ.ਸ. ਸਹੋੜਾ – ਦੂਜਾ ਸਥਾਨ, ਸ਼ੰਕਰ ਦਾਸ ਅਕੈਡਮੀ , ਕਰਾਲੀ – ਤੀਜਾ ਸਥਾਨ ਰਿਹਾ। ਅਥਲੈਟਿਕਸ ਅੰਡਰ 14 -600 ਮੀਟਰ ਚ ਲੜਕੀਆਂ ਚ ਰੀਤ – ਪਹਿਲਾ ਸਥਾਨ , ਸੁਪ੍ਰੀਤ ਕੌਰ – ਦੂਜਾ ਸਥਾਨ , ਸਿਮਰਨ ਕੌਰ – ਤੀਜਾ ਸਥਾਨ ਰਿਹਾ। ਅੰਡਰ 14 – 600 ਮੀਟਰ ਲੜਕੇ ਚ ਰੌਨਕ – ਪਹਿਲਾ ਸਥਾਨ , ਨਵਲ– ਦੂਜਾ ਸਥਾਨ , ਸਮੀਰ – ਤੀਜਾ ਸਥਾਨ ਰਿਹਾ। ਅੰਡਰ 17 – 400 ਮੀਟਰ – ਲੜਕੀਆਂ ਚ ਸੁਪ੍ਰੀਤ ਕੌਰ – ਪਹਿਲਾ ਸਥਾਨ , ਸਵਾਦਪ੍ਰੀਤ ਕੌਰ – ਦੂਜਾ ਸਥਾਨ , ਨੇਹਾ – ਤੀਜਾ ਸਥਾਨ ਰਿਹਾ। ਅੰਡਰ 14 – 600 ਮੀਟਰ ਲੜਕੇ ਚ ਰੌਨਕ – ਪਹਿਲਾ ਸਥਾਨ , ਨਵਲ– ਦੂਜਾ ਸਥਾਨ , ਸਮੀਰ – ਤੀਜਾ ਸਥਾਨ ਰਿਹਾ। ਅੰਡਰ 17 – 400 ਮੀਟਰ – ਲੜਕੇ ਚ ਵਿਦਾਨ ਵਿਰਕ – ਪਹਿਲਾ ਸਥਾਨ , ਸੁਮਿਤ – ਦੂਜਾ ਸਥਾਨ , ਮਨੀਸ਼ ਕੁਮਾਰ – ਤੀਜਾ ਸਥਾਨ ਰਿਹਾ। ਕਬੱਡੀ (ਨੈਸ਼ਨਲ ਸਟਾਈਲ ) ਅੰਡਰ 14 – ਲੜਕੀਆਂ ਚ ਸ਼ਹੀਦ ਗੁਰਪ੍ਰੀਤ ਸਿੰਘ ਅਕੈਡਮੀ ਧਰਮਗੜ੍ਹ – ਪਹਿਲਾ ਸਥਾਨ, ਸੈਦਪੁਰ – ਦੂਜਾ ਸਥਾਨ, ਮਟੋਰ- ਤੀਜਾ ਸਥਾਨ ਰਿਹਾ। The post ਐੱਸ.ਏ.ਐੱਸ.ਨਗਰ: “ਖੇਡਾਂ ਵਤਨ ਪੰਜਾਬ ਦੀਆਂ 2023” ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ appeared first on TheUnmute.com - Punjabi News. Tags:
|
ਮੋਹਾਲੀ ਜ਼ਿਲ੍ਹੇ 'ਚ ਸ਼ਾਮ 7.00 ਵਜੇ ਤੋਂ ਲੈ ਕੇ ਸਵੇਰੇ 09:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫਸਲ ਕੱਟਣ 'ਤੇ ਪਾਬੰਦੀ Friday 29 September 2023 01:33 PM UTC+00 | Tags: breaking-news cm-bhagwant-mann latest-news mohali news paddy-session punjab the-unmute-breaking-news the-unmute-latest-update the-unmute-punjabi-news ਐਸ.ਏ.ਐਸ.ਨਗਰ, 29 ਸਤੰਬਰ 2023: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਝੋਨੇ (paddy) ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ, ਫਸਲ ਦੀ ਕਟਾਈ ਲਈ ਰਾਤ ਨੂੰ ਕੰਬਾਈਨਾਂ ਚਲਾਉਣ ਨਾਲ ਹਾਦਸੇ ਵਾਪਰਨ ਦੇ ਖਤਰੇ ਨੂੰ ਮੁੱਖ ਰੱਖਦਿਆਂ ਅਤੇ ਝੋਨੇ ਦੀ ਫਸਲ ‘ਤੇ ਰਾਤ ਨੂੰ ਤਰੇਲ ਪੈਣ ਅਤੇ ਬੇਮੌਸਮੀ ਬਰਸਾਤ ਕਾਰਨ ਝੋਨਾ ਸਿੱਲਾ ਹੋਣ ਦੀ ਸੰਭਾਵਨਾ ਵਧਣ ਕਾਰਨ ਜ਼ਿਲ੍ਹੇ ਚ ਸ਼ਾਮ 7.00 ਵਜੇ ਤੋਂ ਲੈ ਕੇ ਸਵੇਰੇ 09:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫਸਲ ਕੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਕੰਬਾਈਨਾਂ ਜਦੋਂ ਰਾਤ ਵੇਲੇ ਝੋਨੇ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਅਤੇ ਹਰਾ ਹੁੰਦਾ ਹੈ ਅਤੇ ਅਜਿਹਾ ਕਰਨ ਨਾਲ ਝੋਨੇ ਵਿੱਚ ਵੱਧ ਨਮੀ ਹੋਣ ਕਾਰਨ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਦੇਸ਼ ਦੇ ਉਤਪਾਦਨ ‘ਤੇ ਵੀ ਅਸਰ ਪੈਂਦਾ ਹੈ। ਇਸ ਤਰ੍ਹਾਂ ਝੋਨੇ (paddy) ਵਿੱਚ ਨਮੀ ਸਰਕਾਰ ਦੀਆਂ ਨਿਰਧਾਰਿਤ ਕੀਤੀਆਂ ਸਪੈਸੀਫਿਕੇਸ਼ਨਜ਼ ਤੋਂ ਉਪਰ ਹੁੰਦੀ ਹੈ ਅਤੇ ਖਰੀਦ ਏਜੰਸੀਆ ਉਸ ਝੋਨੇ ਨੂੰ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਜਿਸ ਕਰਨ ਕਿਸਾਨਾਂ ਦੀ ਮੰਡੀਆਂ ਵਿਚ ਖਜਲ ਖੁਆਰੀ ਤੋਂ ਇਲਾਵਾ ਅਮਨ ਕਾਨੂੰਨ ਦੀ ਸਥਿਤੀ ਦੇ ਵਿਗੜਨ ਦੇ ਆਸਾਰ ਵੱਧ ਜਾਂਦੇ ਹਨ। ਇਸ ਤੋਂ ਇਲਾਵਾ ਕੰਬਾਈਨਾਂ ਦਾ ਮਾਲਕ ਬਿਨ੍ਹਾਂ ਐਸ.ਐਮ.ਐਸ. ਲਗਾਏ ਝੋਨੇ ਦੀ ਕਟਾਈ ਕਰਦੇ ਹਨ, ਜਿਸ ਨਾਲ ਪ੍ਰਦੂਸ਼ਣ ਫੈਲਦਾ ਹੈ, ਇਸ ਲਈ ਬਿਨਾਂ ਐਸ.ਐਮ.ਐਸ. ਲਗਾਏ ਝੋਨੇ ਦੀ ਕਟਾਈ ਕਰਨ ਦੀ ਵੀ ਕੰਬਾਈਨ ਹਾਰਵੈਸਟਰ ਤੇ ਮਨਾਹੀ ਹੋਵੇਗੀ। ਇਸ ਤੋਂ ਇਲਾਵਾ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਦੀ ਰਹਿੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਿੱਟੀ ਦੀ ਉਪਜਾਊ ਤਾਕਤ ਦਾ ਨੁਕਸਾਨ ਵੀ ਹੁੰਦਾ ਹੈ। ਇਸ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10158/16 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਕਮੇਟੀ ਦੀ ਸਿਫਾਰਿਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਇਸ ਵਿਚੋਂ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਤੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਕਤ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਸ਼ਾਮ 7.00 ਵਜੇ ਤੋਂ ਲੈ ਕੇ ਸਵੇਰੇ 09:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫਸਲ ਕੱਟਣ ‘ਤੇ, ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਉਸ ਦੀ ਰਹਿੰਦ-ਖੂਹੰਦ ਨੂੰ ਸਾੜਨ ‘ਤੇ ਅਤੇ ਕੰਬਾਈਨਾਂ ਦੇ ਬਿਨ੍ਹਾਂ ਐਸ.ਐਮ.ਐਸ. ਲਗਾਏ ਝੋਨੇ ਦੀ ਕਟਾਈ ਕਰਨ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਮਿਤੀ 26-09-2023 ਤੋਂ ਮਿਤੀ 25-11-2023 ਤੱਕ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। The post ਮੋਹਾਲੀ ਜ਼ਿਲ੍ਹੇ ‘ਚ ਸ਼ਾਮ 7.00 ਵਜੇ ਤੋਂ ਲੈ ਕੇ ਸਵੇਰੇ 09:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫਸਲ ਕੱਟਣ ‘ਤੇ ਪਾਬੰਦੀ appeared first on TheUnmute.com - Punjabi News. Tags:
|
ਆਉਣ ਵਾਲੇ ਦਿਨਾਂ 'ਚ 184 ਸਰਫੇਸ ਸੀਡਰਾਂ ਸਮੇਤ ਕੁੱਲ 352 ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ Friday 29 September 2023 01:41 PM UTC+00 | Tags: breaking-news news sas-nagar stubble-management stubble-management-machinery ਐਸ.ਏ.ਐਸ.ਨਗਰ, 29 ਸਤੰਬਰ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ.ਨਗਰ ਵੱਲੋਂ ਝੋਨੇ ਦੀ ਪਰਾਲੀ ਨਾਲ ਨਜਿੱਠਣ ਲਈ ਜ਼ਿਲ੍ਹੇ ਦੀਆਂ ਪਰਾਲੀ ਪ੍ਰਬੰਧਨ ਇਕਾਈਆਂ ਨੂੰ ਆਰਜ਼ੀ ਸਟਾਕ ਸਾਈਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਨਿਗੂਣੀਆਂ ਕਰਨ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ ਸਾਨੂੰ ਟੀ.ਸੀ. ਟੈਰੀਟੈਕਸ ਲਿਮਟਿਡ, ਨਚੀਕੇਤਾ ਪੇਪਰ ਲਿਮਟਿਡ, ਵਿੰਡਸਰ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਅਤੇ ਵਾਈ.ਸੀ.ਡੀ ਇੰਡਸਟਰੀਅਲ ਲਿਮਿਟੇਡ ਤੋਂ ਵੱਖ-ਵੱਖ ਥਾਵਾਂ ‘ਤੇ 87 ਏਕੜ ਸਟਾਕ ਸਾਈਟਾਂ ਦੀ ਮੰਗ ਆਈ ਹੈ। ਉਨ੍ਹਾਂ ਨੇ ਕਿਹਾ ਕਿ ਸਾਈਟਾਂ ਬਹੁਤ ਮਾਮੂਲੀ ਫੀਸ ‘ਤੇ ਉਪਲਬਧ ਕਰਵਾਈਆਂ ਜਾਣਗੀਆਂ ਤਾਂ ਜੋ ਐਕਸ-ਸੀਟੂ ਪ੍ਰਕਿਰਿਆ ਦੁਆਰਾ ਪਰਾਲੀ ਦੇ ਨਿਪਟਾਰੇ ਲਈ ਉਨ੍ਹਾਂ ਦੇ ਯਤਨਾਂ ਵਿੱਚ ਸਹਾਇਤਾ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 20 ਬੇਲਰਾਂ ਅਤੇ ਰੇਕਾਂ ਦੀ ਗਿਣਤੀ ਪੂਰੀ ਹੋ ਜਾਵੇਗੀ ਕਿਉਂ ਜੋ 14 ਹੋਰ ਬੇਲਰ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਿਸਾਨਾਂ ਨੂੰ ਕੁੱਲ 352 ਇਨ-ਸੀਟੂ ਅਤੇ ਐਕਸ-ਸੀਟੂ ਪ੍ਰਣਾਲੀ ਰਾਹੀਂ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਸਬਸਿਡੀ ਦਰਾਂ ‘ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਜਿਨ੍ਹਾਂ ਵਿੱਚੋਂ 144 ਮਨਜ਼ੂਰੀਆਂ ਜਾਰੀ ਕੀਤੀਆਂ ਗਈਆਂ ਹਨ ਅਤੇ 51 ਖਰੀਦੀਆਂ ਜਾ ਚੁੱਕੀਆਂ ਹਨ। ਉਪ ਮੰਡਲ ਮੈਜਿਸਟਰੇਟਾਂ ਨੂੰ ਮਸ਼ੀਨਰੀ ਦੀ ਖਰੀਦ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਸੀ ਆਰ ਐਮ ਮਸ਼ੀਨਰੀ ਖਰੀਦਣ ਵਾਲੇ ਸਾਰੇ ਪ੍ਰਾਰਥੀਆਂ ਦੇ ਸੰਪਰਕ ਵਿੱਚ ਰਹਿਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸੰਵੇਨਸ਼ੀਲ ਖੇਤਰਾਂ ਵਿੱਚ ਮਸ਼ੀਨਾਂ ਦੀ ਉਪਲਬਧਤਾ ਨੂੰ ਤਰਜੀਹ ਦੇਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 352 ਸੀ.ਆਰ.ਐਮ. ਮਸ਼ੀਨਰੀ ਦੇ ਅੰਕੜੇ ਵਿੱਚ 184 ਸਰਫੇਸ ਸੀਡਰ ਵੀ ਸ਼ਾਮਲ ਹਨ, ਜੋ ਕਿ ਝੋਨੇ ਦੀ ਪਰਾਲੀ ਦੇ ਇਨ-ਸੀਟੂ ਪ੍ਰਬੰਧਨ ਲਈ ਪੀ ਏ ਯੂ ਵੱਲੋਂ ਸਿਫ਼ਾਰਸ਼ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਦੇ ਹਿੱਤ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੇ ਨਿਪਟਾਰੇ ਲਈ ਵੱਧ ਤੋਂ ਵੱਧ ਸੀ ਆਰ ਐਮ ਮਸ਼ੀਨਰੀ ਦੀ ਵਰਤੋਂ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਐਸ ਡੀ ਐਮਜ਼ ਚੰਦਰਜੋਤੀ ਸਿੰਘ ਮੋਹਾਲੀ, ਹਿਮਾਂਸ਼ੂ ਗੁਪਤਾ ਡੇਰਾਬੱਸੀ, ਡੇਵੀ ਗੋਇਲ ਖਰੜ, ਡੀ ਡੀ ਪੀ ਓ ਅਮਨਿੰਦਰਪਾਲ ਸਿੰਘ ਚੌਹਾਨ, ਡੀ ਆਰ ਗੁਰਬੀਰ ਸਿੰਘ ਢਿੱਲੋਂ, ਏ ਡੀ ਓ ਗੁਰਦਿਆਲ ਕੁਮਾਰ ਤੋਂ ਇਲਾਵਾ ਬੇਲਰ ਮਾਲਕ ਅਤੇ ਪਰਾਲੀ ਸਾੜਨ ਵਾਲੇ ਬੁਆਇਲਰਾਂ ਨਾਲ ਲੈਸ ਯੂਨਿਟਾਂ ਵਾਲੀਆਂ ਫੈਕਟਰੀਆਂ ਦੇ ਨੁਮਾਇੰਦੇ ਹਾਜ਼ਰ ਸਨ। The post ਆਉਣ ਵਾਲੇ ਦਿਨਾਂ ‘ਚ 184 ਸਰਫੇਸ ਸੀਡਰਾਂ ਸਮੇਤ ਕੁੱਲ 352 ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਇੱਕ IAS ਅਤੇ PCS ਅਧਿਕਾਰੀ ਦਾ ਤਬਾਦਲਾ Friday 29 September 2023 01:49 PM UTC+00 | Tags: breaking-news ias-transfer news punjab-govt punjab-police transfer ਚੰਡੀਗੜ੍ਹ, 29 ਸਤੰਬਰ, 2023: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਇੱਕ IAS ਅਤੇ PCS ਅਧਿਕਾਰੀ ਦਾ ਤਬਾਦਲਾ (Transfer) ਕੀਤਾ ਗਿਆ ਹੈ | The post ਪੰਜਾਬ ਸਰਕਾਰ ਵੱਲੋਂ ਇੱਕ IAS ਅਤੇ PCS ਅਧਿਕਾਰੀ ਦਾ ਤਬਾਦਲਾ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ Friday 29 September 2023 01:56 PM UTC+00 | Tags: aam-aadmi-party breaking-news cm-bhagwant-mann latest-news libraries news punjab punjab-government sangrur-libraries the-unmute-breaking-news the-unmute-news ਸੰਗਰੂਰ, 29 ਸਤੰਬਰ 2023: ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 12 ਅਤਿ-ਆਧੁਨਿਕ ਲਾਇਬ੍ਰੇਰੀਆਂ (libraries) ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 12 ਲਾਇਬ੍ਰੇਰੀਆਂ ਤਾਂ ਸਿਰਫ਼ ਸ਼ੁਰੂਆਤ ਹੈ ਅਤੇ 16 ਅਜਿਹੀਆਂ ਹੋਰ ਲਾਇਬ੍ਰੇਰੀਆਂ ਦਾ ਜਲਦੀ ਉਦਘਾਟਨ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ਵ ਪੱਧਰੀ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਕਿ ਇਹ ਪੁਸਤਕ ਪ੍ਰੇਮੀਆਂ ਲਈ ਜੰਨਤ ਬਣਨ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਏਅਰ ਕੰਡੀਸ਼ਨਰ, ਇਨਵਰਟਰ, ਸੀ.ਸੀ.ਟੀ.ਵੀ. ਕੈਮਰੇ, ਵਾਈ-ਫਾਈ ਅਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆਂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਅਸਲ ਵਿੱਚ ਗਿਆਨ ਤੇ ਸਾਹਿਤ ਦਾ ਭੰਡਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਦੀ ਗੱਲ ਹੈ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਬੇਸ਼ਕੀਮਤੀ ਪੁਸਤਕਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ (libraries) ਵਿੱਚ ਕਈ ਬਹੁਤ ਦੁਰਲੱਭ ਤੇ ਬੇਸ਼ਕੀਮਤੀ ਕਿਤਾਬਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਲਈ ਬਹੁਮੁੱਲਾ ਸਰਮਾਇਆ ਸਾਬਤ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਕਿਸਮਤ ਬਦਲਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਤਿਆਰ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਘਰ ਨੂੰ ਉਤਪਾਦਨ ਇਕਾਈ ਬਣਾਉਣ ਲਈ ਇਸ ਜ਼ਿਲ੍ਹੇ ਵਿੱਚ ਚੱਲ ਰਹੀ 'ਪਹਿਲ' ਨਾਂ ਦੀ ਚਲਾਈ ਸਕੀਮ ਨੂੰ ਹੁਣ ਸੂਬਾ ਸਰਕਾਰ ਪੰਜਾਬ ਭਰ ਵਿੱਚ ਲਾਗੂ ਕਰੇਗੀ। ਚੀਨ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਨੂੰ ਇਸ ਪ੍ਰਣਾਲੀ ਰਾਹੀਂ ਵਿਸ਼ਵ ਭਰ ਵਿੱਚ ਵਸਤ ਨਿਰਮਾਣ ਵਿੱਚ ਮੋਹਰੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਮਿਹਨਤ ਤੇ ਸਮਰਪਣ ਦੀ ਗੁੜ੍ਹਤੀ ਵਿਰਸੇ ਵਿੱਚ ਮਿਲੀ ਹੈ, ਜਿਸ ਰਾਹੀਂ ਉਹ ਹਰੇਕ ਖ਼ੇਤਰ ਵਿੱਚ ਆਪਣੀ ਕਾਮਯਾਬੀ ਦੇ ਝੰਡੇ ਗੱਡ ਰਹੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਦੀ ਸਿਲਾਈ ਸਵੈ-ਸਹਾਇਤਾ ਗਰੁੱਪਾਂ ਤੋਂ ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਸਵੈ-ਸਹਾਇਤਾ ਗਰੁੱਪ ਕਾਰਜਸ਼ੀਲ ਹਨ ਅਤੇ ਇਸ ਕਦਮ ਨਾਲ ਇਨ੍ਹਾਂ ਗਰੁੱਪਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਖਾਸ ਤੌਰ 'ਤੇ ਪੇਂਡੂ ਖੇਤਰਾਂ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਜਾਂ ਆਪਣੇ ਪਰਿਵਾਰ ਮੈਂਬਰਾਂ ਦੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸ਼ਕਤੀਆਂ ਦੀ ਵਰਤੋਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਆਮ ਆਦਮੀ ਨੂੰ ਮੂਰਖ ਬਣਾਇਆ ਹੈ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ ਲੁੱਟਣ ਦੀ ਬਜਾਏ ਹਸਪਤਾਲ, ਸਕੂਲ ਆਦਿ ਬਣਾ ਕੇ ਉਨ੍ਹਾਂ ਦੀ ਸੇਵਾ ਕਰਨ ਲਈ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਦੌਰਾਨ ਹੀ ਸੂਬੇ ਵਿੱਚ 36521 ਨੌਕਰੀਆਂ ਦਿੱਤੀਆਂ ਅਤੇ ਨੌਜਵਾਨਾਂ ਨੂੰ ਹਰ ਮਹੀਨੇ 2000 ਸਰਕਾਰੀ ਨੌਕਰੀਆਂ ਦੇਣ ਦਾ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਪਾਰਦਰਸ਼ਤਾ ਢੰਗ ਨਾਲ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਮਹਿਲਨੁਮਾ ਘਰਾਂ ‘ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਸਦਕਾ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਅਤੇ ਇਸ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਨਸਰਾਂ ਨੂੰ ਜੇਲ੍ਹਾਂ ਪਿੱਛੇ ਡੱਕਿਆ ਜਾਵੇਗਾ ਅਤੇ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਵੱਲੋ ਵਿੱਢੇ ਸੰਘਰਸ਼ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਜ਼ਮੀਨਾਂ ਦੀ ਰਜਿਸਟਰੀ ਲਈ ਐਨ.ਓ.ਸੀ. ਸਬੰਧੀ ਮੁੱਦਾ ਵੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜ਼ਮੀਨ ਦੀ ਪਛਾਣ ਅਤੇ ਹੱਦਬੰਦੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਅਤੇ ਹੋਰ ਵਿਭਾਗਾਂ ਵਿੱਚ ਨਵੀਂ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਹੋਰ ਸਹੂਲਤਾਂ ਦੇ ਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ appeared first on TheUnmute.com - Punjabi News. Tags:
|
BSF ਵੱਲੋਂ ਅੰਮ੍ਰਿਤਸਰ ਨੇੜੇ ਸਰਹੱਦੀ ਪਿੰਡ 'ਚੋਂ ਸ਼ੱਕੀ ਡਰੋਨ ਸਮੇਤ ਹੈਰੋਇਨ ਬਰਾਮਦ Friday 29 September 2023 02:19 PM UTC+00 | Tags: amritsar breaking-news bsf heroin ਚੰਡੀਗੜ੍ਹ, 29 ਸਤੰਬਰ 2023: ਬੀਐਸਐਫ (BSF) ਦੇ ਜਵਾਨਾਂ ਨੇ ਅੱਜ ਸਰਹੱਦੀ ਪਿੰਡ ਰਾਜਾਤਾਲ, ਜ਼ਿਲ੍ਹਾ ਅੰਮ੍ਰਿਤਸਰ ਨੇੜੇ ਸ਼ੱਕੀ ਡਰੋਨ ਗਤੀਵਿਧੀ ਨੂੰ ਨਾਕਾਮ ਕੀਤਾ ਹੈ । ਇਸ ਤੋਂ ਇਲਾਵਾ, ਸਰਹੱਦੀ ਕੰਡਿਆਲੀ ਤਾਰ ਤੋਂ ਪਾਰ ਚਲਾਏ ਗਏ ਸਰਚ ਅਭਿਆਨ ਦੌਰਾਨ, ਬੀਐਸਐਫ ਦੇ ਜਵਾਨਾਂ ਨੇ ਝੋਨੇ ਦੇ ਖੇਤਾਂ ਵਿੱਚੋਂ 1 ਬੋਤਲ (ਹੈਰੋਇਨ ਨਾਲ ਭਰੀ) ਨਾਲ ਇੱਕ ਡਰੋਨ ਬਰਾਮਦ ਕੀਤਾ ਹੈ । ਬਰਾਮਦ ਕੀਤਾ ਗਿਆ ਡਰੋਨ ਇੱਕ ਕਵਾਡਕਾਪਟਰ (ਮਾਡਲ ਡੀਜੇਆਈ ਮੈਵਿਕ 3 ਕਲਾਸਿਕ, ਚੀਨ ਵਿੱਚ ਬਣਿਆ) ਹੈ ਅਤੇ ਬਰਾਮਦ ਕੀਤੀ ਗਈ ਹੈਰੋਇਨ ਦਾ ਕੁੱਲ ਵਜ਼ਨ 0.545 ਕਿਲੋ ਹੈ। ਤਸਕਰਾਂ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਇੱਕ ਹੋਰ ਕੋਸ਼ਿਸ਼ ਨੂੰ ਚੌਕਸ ਬੀਐਸਐਫ ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ । The post BSF ਵੱਲੋਂ ਅੰਮ੍ਰਿਤਸਰ ਨੇੜੇ ਸਰਹੱਦੀ ਪਿੰਡ ‘ਚੋਂ ਸ਼ੱਕੀ ਡਰੋਨ ਸਮੇਤ ਹੈਰੋਇਨ ਬਰਾਮਦ appeared first on TheUnmute.com - Punjabi News. Tags:
|
ਚੰਡੀਗੜ੍ਹ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੀ ਵਿਜੀਲੈਂਸ, ਬਠਿੰਡਾ ਅਦਾਲਤ 'ਚ ਜ਼ਮਾਨਤ ਪਟੀਸ਼ਨ ਦਾਇਰ Friday 29 September 2023 02:31 PM UTC+00 | Tags: bathinda bathinda-court breaking-news chandigarh manpreet-singh-badal news vigilance-team ਚੰਡੀਗੜ੍ਹ, 29 ਸਤੰਬਰ 2023: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ‘ਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪਾ ਮਾਰਿਆ। ਇਸ ਦੌਰਾਨ ਵਿਜੀਲੈਂਸ ਟੀਮ ਕਾਫੀ ਦੇਰ ਤੱਕ ਘਰ ਦੇ ਅੰਦਰ ਹੀ ਰਹੀ ਪਰ ਮਨਪ੍ਰੀਤ ਉਥੇ ਨਹੀਂ ਮਿਲੇ । ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ ਹੈ । ਜਿਕਰਯੋਗ ਹੈ ਕਿ ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਮਨਪ੍ਰੀਤ ਦੀ ਭਾਲ ਜਾਰੀ ਹੈ। ਪੰਜਾਬ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਸਮੇਤ ਕਈ ਸੂਬਿਆਂ ਵਿੱਚ ਗੁਪਤ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਯਾਨੀ ਸ਼ੁੱਕਰਵਾਰ ਦੁਪਹਿਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ਦੇ ਵਕੀਲ ਵੱਲੋਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ । ਮਨਪ੍ਰੀਤ ਨੇ ਐਡਵੋਕੇਟ ਸੁਖਦੀਪ ਭਿੰਡਰ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ਤੋਂ ਰਾਹਤ ਦੀ ਮੰਗ ਕੀਤੀ ਹੈ। ਇਸ ‘ਤੇ 4 ਅਕਤੂਬਰ ਨੂੰ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ। ਇਹ ਪਟੀਸ਼ਨ ਕੇਸ ਦਰਜ ਹੋਣ ਤੋਂ ਪਹਿਲਾਂ ਦਾਇਰ ਕੀਤੀ ਗਈ ਸੀ। ਬਠਿੰਡਾ ‘ਚ ਮਨਪ੍ਰੀਤ ਬਾਦਲ ਖ਼ਿਲਾਫ਼ ਜ਼ਮੀਨ ਦੀ ਵੰਡ ‘ਚ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। The post ਚੰਡੀਗੜ੍ਹ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੀ ਵਿਜੀਲੈਂਸ, ਬਠਿੰਡਾ ਅਦਾਲਤ ‘ਚ ਜ਼ਮਾਨਤ ਪਟੀਸ਼ਨ ਦਾਇਰ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest