TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪਟਿਆਲਾ : 'ਖੇਡਾਂ ਵਤਨ ਪੰਜਾਬ ਦੀਆਂ ਸੀਜਨ-2' ਬਲਾਕ ਪੱਧਰੀ ਖੇਡਾਂ 'ਚ 5 ਬਲਾਕਾਂ ਦੇ ਆਖਰੀ ਦਿਨ ਹੋਏ ਦਿਲਚਸਪ ਮੁਕਾਬਲੇ Sunday 03 September 2023 04:10 PM UTC+00 | Tags: 2 breaking-news khedan-watan-punjabi-diyan mla-ajit-pal-singh-kohli news patiala punjab ਪਟਿਆਲਾ, 3 ਸਤੰਬਰ 2023: ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਵਿਦਿਆਰਥੀਆਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਆਪਣੀ ਖੇਡਾਂ ਪ੍ਰਤੀ ਛੁਪੀ ਹੋਈ ਰੁਚੀ ਨੂੰ ਅੱਗੇ ਲਿਆਉਣ ਲਈ ਇੱਕ ਵੱਡਾ ਖੇਡ ਮੰਚ ਪ੍ਰਦਾਨ ਕਰਨ ਲਈ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ-ਸੀਜਨ 2 ਤਹਿਤ ਅੱਜ 5 ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦਾ ਅੱਜ ਇਹ ਤੀਜਾ ਤੇ ਆਖਰੀ ਦਿਨ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਬਹੁਤ ਹੀ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੀਆਂ ਹਨ ਅਤੇ ਅਗਲੇ 5 ਬਲਾਕਾਂ ਦੀਆਂ ਖੇਡਾਂ 6 ਸਤੰਬਰ ਤੋਂ ਹੋਣਗੀਆਂ, ਜਿਸ ਲਈ ਜ਼ਿਲ੍ਹੇ ਦੇ ਸਮੂਹ ਖਿਡਾਰੀ ਅਤੇ ਖੇਡਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਵੱਧ ਚੜ੍ਹਕੇ ਹਿੱਸਾ ਲੈਣ ਅਤੇ ਨਾਲ ਹੀ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਵੀ ਕਰਨ। ਇਸ ਦੌਰਾਨ ਬਲਾਕ ਪਟਿਆਲਾ ਸ਼ਹਿਰੀ ਵਿਖੇ ਆਖਰੀ ਦਿਨ ਦੀਆਂ ਖੇਡਾਂ ਵਿੱਚ ਸਾਬਕਾ ਡਿਪਟੀ ਡਾਇਕੈਟਰ ਸਪੋਰਟਸ ਉਪਕਾਰ ਸਿੰਘ ਵਿਰਕ ਨੇ ਮੁੱਖ ਮਹਿਮਾਨ ਵੱਜੋਂ ਪਹੁੰਚ ਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ। ਬਲਾਕ ਨਾਭਾ ਵਿਖੇ ਰੈਸਲਿੰਗ ਅਕੈਡਮੀ ਮੰਡੌਰ ਤੋਂ ਹਰਮੈਲ ਸਿੰਘ (ਕਾਲਾ) ਅਤੇ ਐਸ.ਐਚ.ਓ. ਕੋਤਵਾਲੀ ਨਾਭਾ ਇੰਸਪੈਕਟਰ ਹੈਰੀ ਬੋਪਾਰਾਏ ਨੇ ਸ਼ਿਰਕਤ ਅਤੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਬਲਾਕ ਨਾਭਾ ਵਿਖੇ ਸ਼ਿਰਕਤ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀ ਰਹਿਨੁਮਾਈ ਹੇਠ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪਟਿਆਲਾ ਵਿਖੇ ਇਨ੍ਹਾਂ ਖੇਡਾਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਬਲਾਕ ਖੇਡਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਬਲਾਕ ਇੰਚਾਰਜਾਂ ਤੇਜਪਾਲ ਸਿੰਘ ਪਟਿਆਲਾ ਸ਼ਹਿਰੀ, ਹਰਮਨਪ੍ਰੀਤ ਸਿੰਘ ਰਾਜਪੁਰਾ, ਇੰਦਰਜੀਤ ਸਿੰਘ ਸਨੌਰ, ਬਹਾਦਰ ਸਿੰਘ ਪਾਤੜਾਂ ਅਤੇ ਸਮੂਹ ਕੋਚਿਜ ਨੇ ਵੀ ਬਹੁਤ ਮਿਹਨਤ ਕੀਤੀ ਹੈ। ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲ਼ਾ ਸ਼ਹਿਰੀ ਬਲਾਕ ਵਿੱਚ ਖੋ-ਖੋ ਗੇਮ ਵਿੱਚ ਅੰਡਰ 14 ਲੜਕੀਆਂ ਵਿੱਚ ਪੋਲੋ ਗਰਾਊਂਡ ਦੀ ਟੀਮ ਨੇ ਪਹਿਲਾ, ਵਜੀਦਪੁਰ ਦੀ ਟੀਮ ਨੇ ਦੂਸਰਾ ਅਤੇ ਰਾਮਗੜ੍ਹ (ਡਕਾਲਾ) ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ 14 ਲੜਕਿਆਂ ਵਿੱਚ ਰਾਮਗੜ੍ਹ ਦੀ ਟੀਮ ਨੇ ਪਹਿਲਾ, ਵਜੀਦਪੁਰ ਦੀ ਟੀਮ ਨੇ ਦੂਸਰਾ ਅਤੇ ਡਕਾਲਾ (ਰਾਮਗੜ੍ਹ) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਵਿੱਚ ਪੋਲੋ ਸੈਂਟਰ ਨੇ ਅਤੇ ਲੜਕੀਆਂ ਵਿੱਚ ਵਜੀਦਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਗੇਮ ਵਿੱਚ ਅੰਡਰ-14 ਲੜਕਿਆਂ ਵਿੱਚ ਰਣਬੀਰਪੁਰਾ ਦੀ ਟੀਮ ਨੇ ਪਹਿਲਾ ਸਥਾਨ, ਵਜੀਦਪੁਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਪੋਲੋ ਗਰਾਊਂਡ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵਾਲੀਬਾਲ ਗੇਮ ਵਿੱਚ ਪੋਲੋ ਗਰਾਊਂਡ ਨੇ ਪਹਿਲਾ, ਸਿਵਲ ਲਾਈਨਜ ਦੀ ਟੀਮ ਨੇ ਦੂਸਰਾ ਅਤੇ ਬੁਢਾ ਦਲ ਸਕੂਲ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਵਿੱਚ ਅੰਡਰ 21 ਵਿੱਚ ਪੋਲੋ ਗਰਾਊਂਡ ਦੀ ਟੀਮ ਨੇ ਪਹਿਲਾ ਸਥਾਨ, ਜੀਸੀਜੀ ਟੀਮ ਨੇ ਦੂਸਰਾ ਸਥਾਨ ਅਤੇ ਰਣਬੀਰਪੁਰਾ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੀਆਂ ਵਿੱਚ ਪੋਲੋ ਗਰਾਊਂਡ ਦੀ ਟੀਮ ਨੇ ਪਹਿਲਾ ਸਥਾਨ, ਰਣਬੀਰਪੁਰਾ ਦੀ ਟੀਮ ਨੇ ਦੂਸਰਾ ਸਥਾਨ ਅਤੇ ਓਪੀਐਲ ਸਕੂਲ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਲਾਕ ਨਾਭਾ ਵਿਖੇ ਐਥਲੈਟਿਕਸ ਗੇਮ ਵਿੱਚ 200 ਮੀਟਰ, 1500 ਮੀਟਰ ਈਵੈਂਟ ਵਿੱਚ ਉਮਰ ਵਰਗ 31-40 ਹਰਵਿੰਦਰ ਸਿੰਘ ਨੇ ਪਹਿਲਾ ਅਤੇ ਵੈਦ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਬਲਾਕ ਰਾਜਪੁਰਾ ਵਿਖੇ ਫੁੱਟਬਾਲ ਗੇਮ ਵਿੱਚ ਅੰਡਰ 17 ਲੜਕਿਆਂ ਵਿੱਚ ਮੁਕਤ ਪਬਲਿਕ ਸਕੂਲ ਦੀ ਟੀਮ ਨੇ ਸਮਾਰਟ ਮਾਈਂਡ ਸਕੂਲ ਦੀ ਟੀਮ ਨੂੰ 1-0 ਨਾਲ ਹਰਾਇਆ। ਭੱਪਲ ਸਕੂਲ ਦੀ ਟੀਮ ਨੇ ਮੁਕਤ ਪਬਲਿਕ ਸਕੂਲ ਦੀ ਟੀਮ ਨੂੰ 4-3 ਨਾਲ ਹਰਾਇਆ। ਵਾਲੀਬਾਲ ਗੇਮ ਵਿੱਚ ਅੰਡਰ 21 ਲੜਕਿਆਂ ਵਿੱਚ ਮਹਿੰਦਰਗੰਜ ਸਕੂਲ ਦੀ ਟੀਮ ਨੇ ਸਕਾਲਰ ਪਬਲਿਕ ਸਕੂਲ ਦੀ ਟੀਮ ਨੂੰ ਹਰਾਇਆ। ਟੱਗ ਆਫ ਵਾਰ (ਰੱਸਾ-ਕੱਸੀ) ਗੇਮ ਵਿੱਚ ਡੀਏਵੀ ਸਕੂਲ ਦੀ ਟੀਮ ਨੇ ਆਧਾਰਸ਼ੀਲਾ ਸਕੂਲ ਦੀ ਟੀਮ ਨੂੰ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਬਲਾਕ ਪਾਤੜਾਂ ਵਿਖੇ ਸਰਕਲ ਸਟਾਇਲ ਕਬੱਡੀ ਅੰਡਰ 14 ਲੜਕੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਨੇ ਪਹਿਲਾ, ਆਦਰਸ਼ ਪਬਲਿਕ ਸਕੂਲ ਸ਼ੁਤਰਾਣਾ ਨੇ ਦੂਸਰਾ ਅਤੇ ਸਰਕਾਰੀ ਮਿਡਲ ਸਕੂਲ ਸ਼ੇਰਗੜ੍ਹ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ 17 ਲੜਕੀਆਂ ਵਿੱਚ ਆਦਰਸ਼ ਪਬਲਿਕ ਸਕੂਲ ਸ਼ੁਤਰਾਣਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਕਰੀਮਨਪਰ ਨੇ ਤੀਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਅੰਡਰ 21 ਲੜਕੀਆਂ ਵਿੱਚ ਪਬਲਿਕ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਨੇ ਪਹਿਲਾ ਅਤੇ ਆਦਰਸ਼ ਪਬਲਿਕ ਸਕੂਲ ਸ਼ੁਤਰਾਣਾ ਨੇ ਦੂਸਰਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਘਨੌਰ ਬਲਾਕ ਦੇ ਮੁਕਾਬਲੇ ਯੂਨੀਵਰਸਿਟੀ ਕਾਲਜ ਘਨੌਰ ਤੇ ਬਹਾਦਰਗੜ੍ਹ ਸਟੇਡੀਅਮ, ਘਨੌਰ ਵਿਖੇ 6 ਤੋਂ 8 ਸਤੰਬਰ ਤੱਕ ਕਰਵਾਏ ਜਾਣਗੇ ਅਤੇ ਇਥੇ ਕਨਵੀਨਰ ਫੁੱਟਬਾਲ ਕੋਚ ਪਰਮਿੰਦਰ ਸਿੰਘ ਸੰਪਰਕ ਨੰਬਰ 98152-35887, ਸ਼ੰਭੂ ਕਲਾ ਬਲਾਕ ਦੇ ਮੁਕਾਬਲੇ ਨੀਲਪੁਰ ਸਟੇਡੀਅਮ, ਰਾਜਪੁਰਾ ਵਿਖੇ 6 ਤੋਂ 8 ਸਤੰਬਰ ਤੱਕ ਕਰਵਾਏ ਜਾਣਗੇ ਅਤੇ ਇਥੇ ਕਨਵੀਨਰ ਬਾਸਕਟਬਾਲ ਕੋਚ ਕੰਵਲਦੀਪ ਸਿੰਘ ਸੰਪਰਕ ਨੰਬਰ 98153-46783 ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਦਿਹਾਤੀ ਦੇ ਮੁਕਾਬਲੇ ਸਰਕਾਰੀ ਫਿਜ਼ੀਕਲ ਕਾਲਜ ਪਟਿਆਲਾ ਵਿਖੇ 6 ਤੋਂ 8 ਸਤੰਬਰ ਤੱਕ ਕਰਵਾਏ ਜਾਣਗੇ ਤੇ ਇਥੇ ਸਵਿਮਿੰਗ ਕੋਚ ਨਰੇਸ਼ ਕੁਮਾਰ ਕਨਵੀਨਰ ਹੋਣਗੇ ਜਿਨ੍ਹਾਂ ਦਾ ਸੰਪਰਕ ਨੰਬਰ 93162-01636 ਹੈ। ਇਸੇ ਤਰ੍ਹਾਂ ਸਮਾਣਾ ਬਲਾਕ ਦੇ ਮੁਕਾਬਲੇ ਪਬਲਿਕ ਕਾਲਜ ਸਮਾਣਾ ਤੇ ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਵਿਖੇ 6 ਤੋਂ 8 ਸਤੰਬਰ ਤੱਕ ਹੋਣਗੇ ਤੇ ਇਥੇ ਕਨਵੀਨਰ ਫੁੱਟਬਾਲ ਕੋਚ ਬਲਬੀਰ ਚੰਦ ਸੰਪਰਕ ਨੰਬਰ 98150-91912 ਨੂੰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭੁਨਰਹੇੜੀ ਬਲਾਕ ਵਿੱਚ 5 ਤੋਂ 9 ਸਤੰਬਰ ਤੱਕ ਸ਼ਹੀਦ ਊਧਮ ਸਿੰਘ ਸਟੇਡੀਅਮ, ਭੁਨਰਹੇੜੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸੀਗਣ ਤੇ ਕੇ.ਵੀ ਕਾਲਜ ਫਤਿਹਪੁਰ ਰਾਜਪੂਤਾ, ਭਗਵਾਨਪੁਰ ਜੱਟਾਂ ਵਿਖੇ ਕਨਵੀਨਰ ਹਾਕੀ ਕੋਚ ਗੁਰਵਿੰਦਰ ਸਿੰਘ ਸੰਪਰਕ The post ਪਟਿਆਲਾ : ‘ਖੇਡਾਂ ਵਤਨ ਪੰਜਾਬ ਦੀਆਂ ਸੀਜਨ-2’ ਬਲਾਕ ਪੱਧਰੀ ਖੇਡਾਂ ‘ਚ 5 ਬਲਾਕਾਂ ਦੇ ਆਖਰੀ ਦਿਨ ਹੋਏ ਦਿਲਚਸਪ ਮੁਕਾਬਲੇ appeared first on TheUnmute.com - Punjabi News. Tags:
|
ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ 'ਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ Sunday 03 September 2023 04:15 PM UTC+00 | Tags: block-level-tournament breaking-news games khedan-watan-punjab-diaan-2022 meet-hayer news nodal-officers punjab-games ਚੰਡੀਗੜ੍ਹ, 3 ਸਤੰਬਰ 2023: 'ਖੇਡਾਂ ਵਤਨ ਪੰਜਾਬ ਦੀਆਂ-2023' ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋਂ ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ (nodal officers) ਲਾਏ ਗਏ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਵੇਲੇ ਕਾਰਪੋਰੇਸ਼ਨ ਸ਼ਹਿਰਾਂ ਸਮੇਤ 157 ਬਲਾਕਾਂ ਵਿੱਚ ਅੱਠ ਖੇਡਾਂ ਦੇ ਮੁਕਾਬਲੇ ਚੱਲ ਰਹੇ ਹਨ ਜਿਨਾਂ ਵਿੱਚ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹੇਠਲੇ ਪੱਧਰ ਤੋਂ ਖੇਡਾਂ ਤੇ ਖਿਡਾਰੀਆਂ ਨੂੰ ਤਵੱਜੋਂ ਦੇਣ ਦੇ ਨਿਰਦੇਸ਼ਾਂ ਉਤੇ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਗਾਏ ਹਨ ਤਾਂ ਜੋ ਖਿਡਾਰੀਆਂ ਨੂੰ ਕੋਈ ਦਿੱਕਤ ਨਾ ਆਵੇ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੇ ਸਫ਼ਲ ਪ੍ਰਬੰਧਨ ਲਈ ਹਰ ਜ਼ਿਲੇ ਵਿੱਚ ਇੱਕ ਸਥਾਨਕ ਕੋਚ ਅਤੇ ਇੱਕ ਕਰਮਚਾਰੀ ਮੁੱਖ ਦਫ਼ਤਰ ਤੋਂ ਨੋਡਲ ਅਫਸਰ ਲਗਾਇਆ ਹੈ ਜੋ ਖਿਡਾਰੀਆਂ ਲਈ ਢੁੱਕਵੇਂ ਪ੍ਰਬੰਧਾਂ ਜਿਵੇਂ ਕਿ ਗਰਾਊਂਡ, ਖਾਣ-ਪੀਣ ਆਦਿ ਦਾ ਸਭ ਪ੍ਰਬੰਧ ਦੇਖ ਰਹੇ ਹਨ। The post ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ‘ਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ appeared first on TheUnmute.com - Punjabi News. Tags:
|
ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ Sunday 03 September 2023 04:18 PM UTC+00 | Tags: breaking-news burn-stubble farmers news stubble subsidy ਚੰਡੀਗੜ੍ਹ, 3 ਸਤੰਬਰ 2023: ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ agrimachinerypb.com ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ ‘ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ ‘ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ ‘ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 1800-180-1551 ‘ਤੇ ਕਾਲ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੇਤੀਬਾੜੀ ਦਫ਼ਤਰ ਜਾ ਸਕਦੇ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਕਦਮ ਨੂੰ ਕਿਸਾਨਾਂ ਲਈ ਕਿਫ਼ਾਇਤੀ ਕਰਾਰ ਦਿੰਦਿਆਂ ਕਿਹਾ ਕਿ ਕਿਸਾਨ ਮਸ਼ੀਨੀਕਰਨ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਬਚਾ ਸਕਦੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ। The post ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ‘ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ appeared first on TheUnmute.com - Punjabi News. Tags:
|
ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜ਼ੁਰਮਾਨੇ ਕੀਤੇ: ਹਰਪਾਲ ਸਿੰਘ ਚੀਮਾ Sunday 03 September 2023 04:21 PM UTC+00 | Tags: breaking-news harpal-singh-cheema sipu state-intelligence-and-preventive-units tax taxation-department ਚੰਡੀਗੜ੍ਹ, 03 ਸਤੰਬਰ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕਰ ਵਿਭਾਗ ਦੀਆਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (SIPU) ਦੇ ਮੋਬਾਈਲ ਵਿੰਗਾਂ ਵੱਲੋਂ ਅਗਸਤ ਮਹੀਨੇ ਦੌਰਾਨ ਰਾਜ ਭਰ ਵਿੱਚ ਕਰ ਚੋਰਾਂ ਵਿਰੁੱਧ ਚਲਾਈ ਗਈ ਮੁਹਿੰਮ ਸਦਕਾ 873 ਵਾਹਨਾਂ ਨੂੰ ਈ-ਵੇਅ ਬਿੱਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 15.37 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਪੂ ਵੱਲੋਂ ਅਗਸਤ ਮਹੀਨੇ ਦੌਰਾਨ ਕੁੱਲ 1052 ਵਾਹਨਾਂ ਅਤੇ ਜੁਲਾਈ ਮਹੀਨੇ ਦੇ ਬਕਾਇਆ 70 ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿੱਚੋਂ 873 ਮਾਮਲਿਆਂ ਵਿੱਚ ਕੁੱਲ ਕਰ ਚੋਰੀ ਬਾਰੇ ਫੈਸਲਾ ਲੈਂਦਿਆਂ 15,37,30,704 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਬਕਾਇਆ 249 ਮਾਮਲਿਆਂ ਵਿੱਚ 4.38 ਕਰੋੜ ਰੁਪਏ ਦਾ ਜੁਰਮਾਨਾ ਵਸੂਲੇ ਜਾਣ ਦੀ ਸੰਭਾਵਨਾ ਹੈ। ਸ. ਚੀਮਾ ਨੇ ਦੱਸਿਆ ਕਿ ਲਾਏ ਗਏ ਕੁੱਲ ਜੁਰਮਾਨੇ ਵਿੱਚੋਂ 14,90,94,501 ਰੁਪਏ ਦਾ ਜੁਰਮਾਨਾ ਵਸੂਲਿਆ ਜਾ ਚੁੱਕਾ ਹੈ ਅਤੇ ਬਕਾਇਆ ਜੁਰਮਾਨਾ ਵੀ ਜਲਦ ਹੀ ਵਸੂਲਿਆ ਜਾਵੇਗਾ। ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਿਪੂ ਟੀਮਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਸਿਪੂ ਸ਼ੰਭੂ ਵੱਲੋਂ ਸੱਭ ਤੋਂ ਵੱਧ 184 ਵਾਹਨਾਂ ਵਿਰੁੱਧ ਜਦ ਕਿ ਸਿਪੂ ਲੁਧਿਆਣਾ ਵੱਲੋਂ 172, ਸਿਪੂ ਪਟਿਆਲਾ ਵੱਲੋਂ 158 ਅਤੇ ਸਿਪੂ ਰੋਪੜ ਵੱਲੋਂ 134 ਵਾਹਨਾਂ ਵਿਰੁੱਧ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਕਰ ਚੋਰਾਂ ਵਿਰੁੱਧ ਜਾਰੀ ਇਸ ਮੁਹਿੰਮ ਤਹਿਤ ਸਿਪੂ ਸ਼ੰਭੂ ਨੇ ਸੱਭ ਤੋਂ ਵੱਧ 3.21 ਕਰੋੜ ਦੇ ਜੁਰਮਾਨਾ ਲਗਾਏ ਅਤੇ 3.18 ਕਰੋੜ ਰੁਪਏ ਦੇ ਜੁਰਮਾਨੇ ਵਸੂਲਣ ਵਿੱਚ ਸਭਲਤਾ ਹਾਸਿਲ ਕੀਤੀ। ਇਸੇ ਤਰ੍ਹਾਂ ਸਿਪੂ ਪਟਿਆਲਾ ਵੱਲੋਂ 2.80 ਕਰੋੜ ਰੁਪਏ ਦੇ ਲਾਏ ਗਏ ਜੁਰਮਾਨਿਆਂ ਵਿੱਚੋਂ 2.67 ਕਰੋੜ ਰੁਪਏ ਦੀ ਵਸੂਲੀ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ। ਸਿਪੂ ਦੀਆਂ ਟੀਮਾਂ ਵੱਲੋਂ ਚਲਾਈ ਗਈ ਇਸ ਮੁਹਿੰਮ ਦੀ ਕਾਮਯਾਬੀ ਲਈ ਉਨ੍ਹਾਂ ਨੂੰ ਵਧਾਈ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਆਪਣੇ ਪ੍ਰਦਰਸ਼ਨ ਵਿੱਚ ਹੋਰ ਸੁਧਾਰ ਲਿਆਉਣ ਲਈ ਪ੍ਰੇਰਿਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗ ਨੂੰ ਹਰ ਤਰ੍ਹਾਂ ਦੀ ਆਧੁਨਿਕ ਤਕਨੀਕ ਅਤੇ ਸਾਧਨ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਇਮਾਨਦਾਰੀ ਕਰਦਾਤਾਵਾਂ ਦੀ ਹਰ ਸੰਭਵ ਸਹਾਇਤਾ ਕਰਨ ਦੇ ਨਾਲ-ਨਾਲ ਕਰ ਚੋਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾ ਸਕੇ। ਇਹ ਖੁਲਾਸਾ ਕਰਦਿਆਂ ਕਿ ਹੁਣ ਤੱਕ 22000 ਵਿਅਕਤੀਆਂ ਵੱਲੋਂ ‘ਮੇਰਾ ਬਿਲ’ ਐਪ ਡਾਊਨਲੋਡ ਕੀਤੀ ਜਾ ਚੁੱਕੀ ਹੈ, ਵਿੱਤ ਮੰਤਰੀ ਨੇ ਸੂਬੇ ਦੇ ਆਮ ਲੋਕਾਂ ਨੂੰ ਵੀ ਇਸ ਮੋਬਾਈਲ ਐਪ ਰਾਹੀਂ ਸੂਬੇ ਨੂੰ ਵਿੱਤੀ ਪੱਖੋਂ ਮਜ਼ਬੂਤ ਬਣਾਉਣ ਦੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। The post ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜ਼ੁਰਮਾਨੇ ਕੀਤੇ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਐਸ.ਏ.ਐਸ.ਨਗਰ ਜ਼ਿਲ੍ਹੇ 'ਚ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡ ਟੂਰਨਾਮੈਂਟ ਸ਼ੁਰੂ ਕਰਨ ਦੀਆਂ ਤਿਆਰੀਆਂ ਮੁਕੰਮਲ Sunday 03 September 2023 04:37 PM UTC+00 | Tags: block-level-sports breaking-news news sas-nagar sports-tournament ਐਸ.ਏ.ਐਸ.ਨਗਰ, 03 ਸਤੰਬਰ, 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar) ਜ਼ਿਲ੍ਹਾ ਸੋਮਵਾਰ ਤੋਂ ‘ਖੇਡਾਂ ਵਤਨ ਪੰਜਾਬ ਦੀਆ’ ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡ ਟੂਰਨਾਮੈਂਟ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਬੰਧਕੀ ਕਮੇਟੀ ਦੀ ਚੇਅਰਪਰਸਨ-ਕਮ- ਡਿਪਟੀ ਕਮਿਸ਼ਨਰ, ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੜਕੇ ਅਤੇ ਲੜਕੀਆਂ, ਪੁਰਸ਼ ਅਤੇ ਮਹਿਲਾਵਾਂ ਦੇ ਇਹ ਟੂਰਨਾਮੈਂਟ ਅੰਡਰ 14, 17, 21, 21-30, 31-40, 41-55, 56-65 ਸਾਲ ਅਤੇ 65 ਸਾਲ ਤੋਂ ਵੱਧ ਸਾਲ ਦੇ ਉਮਰ ਵਰਗ ਲਈ ਹੋਣਗੇ। ਇਹ ਅੱਠ ਉਮਰ ਵਰਗ ਖੋ-ਖੋ, ਕਬੱਡੀ (ਰਾਸ਼ਟਰੀ ਅਤੇ ਸਰਕਲ ਸਟਾਈਲ), ਅਥਲੈਟਿਕਸ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ), ਫੁੱਟਬਾਲ ਅਤੇ ਟੱਗ ਆਫ ਵਾਰ (ਰੱਸਾਕਸ਼ੀ) ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭਾਵੇਂ ਭਾਗੀਦਾਰਾਂ ਲਈ ਰਜਿਸਟ੍ਰੇਸ਼ਨ ਆਨਲਾਈਨ ਸੀ ਪਰ ਕੋਈ ਵੀ ਵਿਅਕਤੀ ਜੋ ਆਨਲਾਈਨ ਨਹੀਂ ਜਾ ਸਕਿਆ ਅਤੇ ਮੈਦਾਨ ਵਿੱਚ ਖੇਡਣ ਦਾ ਇੱਛੁਕ ਹੈ, ਉਹ ਮੈਦਾਨ ਵਿੱਚ ਮੌਕੇ ‘ਤੇ ਹੀ ਆਪਣੇ ਆਪ ਨੂੰ ਔਫਲਾਈਨ ਰਜਿਸਟਰ ਕਰਵਾ ਸਕਦਾ ਹੈ। ਭਲਕੇ ਯਾਨੀ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੀਆਂ ਖੇਡਾਂ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੇਰਾਬੱਸੀ ਅਤੇ ਮਾਜਰੀ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਮੈਂਟ 4 ਤੋਂ 6 ਸਤੰਬਰ ਤੱਕ ਜਦਕਿ ਖਰੜ ਅਤੇ ਮੁਹਾਲੀ ਵਿੱਚ 7 ਤੋਂ 9 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਡੇਰਾਬੱਸੀ ਵੱਲੋਂ ਸਰਕਾਰੀ ਕਾਲਜ ਡੇਰਾਬੱਸੀ ਅਤੇ ਲਾਲੜੂ ਸਟੇਡੀਅਮ ਵਿੱਚ ਖੇਡ ਮੁਕਾਬਲੇ ਕਰਵਾਏ ਜਾਣਗੇ ਜਦਕਿ ਮਾਜਰੀ ਬਲਾਕ ਦੇ ਮੁਕਾਬਲੇ ਸਪੋਰਟਸ ਸਟੇਡੀਅਮ ਸਿੰਘਪੁਰਾ ਰੋਡ ਕੁਰਾਲੀ ਅਤੇ ਖਾਲਸਾ ਸਕੂਲ ਕੁਰਾਲੀ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਮੁਹਾਲੀ ਵੱਲੋਂ ਮਲਟੀਪਰਪਜ਼ ਸਪੋਰਟਸ ਕੰਪਲੈਕਸ ਸੈਕਟਰ 78 ਵਿਖੇ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਜਾਣਗੇ ਜਦਕਿ ਖਰੜ ਵੱਲੋਂ ਸ਼ਹੀਦ ਕਾਂਸ਼ੀ ਰਾਮ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਭਾਗੋ ਮਾਜਰਾ (ਖਰੜ) ਵਿਖੇ ਖੇਡ ਮੁਕਾਬਲੇ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡ ਮੁਕਾਬਲਿਆਂ ਲਈ ਉਪ ਮੰਡਲ ਮੈਜਿਸਟਰੇਟ ਮੁਹਾਲੀ, ਡੇਰਾਬੱਸੀ ਅਤੇ ਖਰੜ ਨੋਡਲ ਅਫ਼ਸਰ ਹੋਣਗੇ ਜਦਕਿ ਜ਼ਿਲ੍ਹਾ ਖੇਡ ਅਫ਼ਸਰ, ਐਸ.ਏ.ਐਸ.ਨਗਰ ਖੇਡਾਂ ਦੇ ਨਿਰਵਿਘਨ ਪ੍ਰਬੰਧਾਂ ਲਈ ਸਹਿਯੋਗ ਕਰਨਗੇ। The post ਐਸ.ਏ.ਐਸ.ਨਗਰ ਜ਼ਿਲ੍ਹੇ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡ ਟੂਰਨਾਮੈਂਟ ਸ਼ੁਰੂ ਕਰਨ ਦੀਆਂ ਤਿਆਰੀਆਂ ਮੁਕੰਮਲ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ 'ਤੇ ਛਾਪੇਮਾਰੀ Sunday 03 September 2023 04:41 PM UTC+00 | Tags: breaking-news latest-news news punjab-news punjab-police raids terrorist-lakhbir-landa ਚੰਡੀਗੜ੍ਹ, 3 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਦੇਸ਼-ਵਿਦੇਸ਼ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਸਬੰਧਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵੱਲੋਂ ਐਤਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ 'ਤੇ ਇੱਕ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ 'ਤੇ ਕੀਤੀ ਗਈ, ਜਿਸ ਦੌਰਾਨ ਰਾਜ ਦੇ 28 ਪੁਲਿਸ ਜ਼ਿਲਿ੍ਹਆਂ ਵਿੱਚ ਲਖਬੀਰ ਲੰਡਾ ਦੇ ਲਗਭਗ 297 ਨੇੜਲੇ ਸਾਥੀਆਂ ਨਾਲ ਜੁੜੇ ਸਾਰੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੀਆਂ 150 ਪਾਰਟੀਆਂ, ਜਿਨ੍ਹਾਂ ਵਿੱਚ ਲਗਭਗ 1200 ਪੁਲਿਸ ਮੁਲਾਜ਼ਮ ਸ਼ਾਮਲ ਹਨ, ਨੇ ਸੂਬੇ ਭਰ ਵਿੱਚ ਇਸ ਛਾਪੇਮਾਰੀ ਨੂੰ ਅੰਜਾਮ ਦਿੱਤਾ। ਉਹਨਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ (ਕਾਸੋ) ਦੀ ਯੋਜਨਾ, ਹਾਲ ਹੀ ਵਿੱਚ ਫੜੇ ਗਏ ਲਖਬੀਰ ਲੰਡਾ ਦੀ ਹਮਾਇਤ ਵਾਲੇ ਮਾਡਿਊਲਾਂ ਨਾਲ ਸਬੰਧਤ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਹੋਰ ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ, ਜਿਸ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇ |ਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ 'ਤੇ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਇਲੈਕਟਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ । ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਰਹਿੰਦੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਸਬੰਧੀ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ, ਵੈਸਟਰਨ ਯੂਨੀਅਨ ਅਤੇ ਜਾਇਦਾਦ ਸਬੰਧੀ ਵੇਰਵੇ ਵੀ ਅਗਲੇਰੀ ਜਾਂਚ ਲਈ ਇਕੱਠੇ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿਚ ਪੁਲਿਸ ਦਾ ਡਰ ਪੈਦਾ ਕਰਨ ਵਿਚ ਮਦਦ ਕਰਦੇ ਹਨ, ਜਦਕਿ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਦੇ ਹਨ | The post ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ 'ਤੇ ਛਾਪੇਮਾਰੀ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest