TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਆਪਣੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਤੀਜੇ ਦਿਨ ਵੀ ਜਾਰੀ, 200 ਤੋਂ ਵੱਧ ਟਰੇਨਾਂ ਪ੍ਰਭਾਵਿਤ Saturday 30 September 2023 07:32 AM UTC+00 | Tags: breaking breaking-news farmer farmers-strike latest-news news punjab punjab-news punjab-police the-unmute the-unmute-breaking-news the-unmute-punjabi-news the-unmute-update ਚੰਡੀਗੜ੍ਹ, 30 ਸਤੰਬਰ 2023: ਪੰਜਾਬ ‘ਚ ਕਿਸਾਨਾਂ (farmers) ਦੀਆਂ ਖ਼ਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ, ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਸਮੇਤ ਕਈ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ ਆਖਰੀ ਦਿਨ ਹੈ। ਪੰਜਾਬ ਭਰ ਵਿੱਚ ਰੇਲਵੇ ਲਾਈਨਾਂ 'ਤੇ ਬੈਠੇ ਕਿਸਾਨ ਅੱਜ ਹਰਿਆਣਾ ਵਿੱਚ ਵੀ ਆਪਣਾ ਧਰਨਾ ਸ਼ੁਰੂ ਕਰ ਰਹੇ ਹਨ। ਵੱਖ-ਵੱਖ ਸੂਬਿਆਂ ਦੀਆਂ 19 ਕਿਸਾਨ ਜਥੇਬੰਦੀਆਂ ਅੱਜ ਅੰਬਾਲਾ ‘ਚ 21 ਥਾਵਾਂ ‘ਤੇ ਰੋਸ ਪ੍ਰਦਰਸ਼ਨ ਕਰਨਗੀਆਂ ਅਤੇ ਰੇਲਾਂ ਰੋਕੀਆਂ ਜਾਣਗੀਆਂ। ਸਾਰੀਆਂ ਜਥੇਬੰਦੀਆਂ ਨੇ ਸ਼ਾਮ 4 ਵਜੇ ਟ੍ਰੈਕ ਛੱਡਣ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਜਥੇਬੰਦੀਆਂ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਨੂੰ ਅੰਬਾਲਾ ਵਿੱਚ ਰੇਲ ਪਟੜੀਆਂ 'ਤੇ ਬੈਠਣ ਤੋਂ ਰੋਕਿਆ ਜਾਂ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਧਰਨੇ ਦੀ ਤਾਰੀਖ਼ ਅੱਗੇ ਕੀਤੀ ਜਾ ਸਕਦੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਨੇ 23-24 ਅਕਤੂਬਰ ਨੂੰ ਕਿਸਾਨੀ ਦੁਸਹਿਰਾ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਦੇਸ਼ ਭਰ ਵਿੱਚ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ। ਰੇਲਵੇ ਟਰੈਕ ਜਾਮ ਤੋਂ ਬਾਅਦ ਅੰਬਾਲਾ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਸਾਰੇ ਰਸਤੇ ਪੂਰੀ ਤਰ੍ਹਾਂ ਠੱਪ ਹੋ ਗਏ ਹਨ। ਇਸ ਨਾਲ ਅੱਜ 203 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਅੱਜ ਅੰਮ੍ਰਿਤਸਰ ਵਿੱਚ ਕਿਸਾਨ ਇਕੱਠੇ ਹੋ ਰਹੇ ਹਨ। ਦੁਪਹਿਰ ਤੋਂ ਬਾਅਦ ਔਰਤਾਂ ਕਿਸਾਨਾਂ (farmers) ਦਾ ਸਮਰਥਨ ਕਰਨ ਲਈ ਟਰੈਕ ‘ਤੇ ਪਹੁੰਚ ਜਾਣਗੀਆਂ। ਅੱਜ ਮੁੱਖ ਮਾਰਗ 'ਤੇ ਪੈਂਦੇ ਟੋਲ ਪਲਾਜ਼ਾ 'ਤੇ ਕੁਝ ਕਿਸਾਨ ਜਥੇਬੰਦੀਆਂ ਵੀ ਪੁੱਜ ਰਹੀਆਂ ਹਨ। ਅੱਜ ਅਸੀਂ ਟੋਲ ਪਲਾਜ਼ਾ ਨੂੰ ਮੁਕਤ ਕਰਨ ਜਾ ਰਹੇ ਹਾਂ। ਪਰ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ, ਤਾਂ ਜੋ ਆਮ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਕਿਸਾਨਾਂ ਵੱਲੋਂ ਟ੍ਰੈਕ ਜਾਮ ਕੀਤੇ ਜਾਣ ਕਾਰਨ ਉੱਤਰੀ ਭਾਰਤ ਵਿੱਚ 203 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਅੱਜ ਅੰਬਾਲਾ ‘ਚ ਕਿਸਾਨ ਰੇਲ ਪਟੜੀ ‘ਤੇ ਬੈਠਣਗੇ। ਜਿਸ ਕਾਰਨ ਪ੍ਰਭਾਵਿਤ ਟਰੇਨਾਂ ਦੀ ਗਿਣਤੀ ਵਧ ਸਕਦੀ ਹੈ। ਫਿਲਹਾਲ ਰੇਲਵੇ ਵਿਭਾਗ ਨੇ 136 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਜਦੋਂ ਕਿ 25 ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ, 26 ਟਰੇਨਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ 16 ਟਰੇਨਾਂ ਦੇ ਰੂਟ ਬਦਲੇ ਗਏ ਹਨ।
The post ਆਪਣੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਤੀਜੇ ਦਿਨ ਵੀ ਜਾਰੀ, 200 ਤੋਂ ਵੱਧ ਟਰੇਨਾਂ ਪ੍ਰਭਾਵਿਤ appeared first on TheUnmute.com - Punjabi News. Tags:
|
2000 ਰੁਪਏ ਦੇ ਨੋਟ ਦੀ ਲਗਭਗ 93 ਫੀਸਦੀ ਕਰੰਸੀ ਬੈਂਕਿੰਗ ਸਿਸਟਮ 'ਚ ਵਾਪਸ ਆਈ, ਨੋਟ ਬਦਲਣ ਦਾ ਅੱਜ ਆਖ਼ਰੀ ਦਿਨ Saturday 30 September 2023 07:45 AM UTC+00 | Tags: 2000 2000-notes bank breaking breaking-news india-news news rbi reserve-bank-of-india ਚੰਡੀਗੜ੍ਹ, 30 ਸਤੰਬਰ 2023: 2000 ਰੁਪਏ (2000 notes) ਦੇ ਨੋਟ ਵਾਪਸ ਕਰਨ ਜਾਂ ਬਦਲਣ ਦੀ ਅੱਜ ਆਖ਼ਰੀ ਮਿਤੀ ਹੈ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਅਨੁਸਾਰ, 1 ਅਕਤੂਬਰ ਤੋਂ ਬੈਂਕ ਨੋਟਾਂ ਦਾ ਮੁੱਲ ਸਮਾਪਤ ਹੋ ਜਾਵੇਗਾ ਅਤੇ ਇਹ ਸਿਰਫ਼ ਕਾਗਜ਼ ਦਾ ਇੱਕ ਟੁਕੜਾ ਹੋ ਜਾਵੇਗਾ। ਕੇਂਦਰੀ ਬੈਂਕ ਵੱਲੋਂ 2,000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦੇ ਐਲਾਨ ਦੇ ਚਾਰ ਮਹੀਨਿਆਂ ਬਾਅਦ, ਨੋਟ ਬਦਲਣ ਦੀ ਤਾਰੀਖ਼ ਹੁਣ ਖ਼ਤਮ ਹੋ ਰਹੀ ਹੈ। 30 ਸਤੰਬਰ ਦੀ ਆਖ਼ਰੀ ਮਿਤੀ ਤੋਂ ਬਾਅਦ ਵੀ 2000 ਰੁਪਏ ਦੇ ਨੋਟ ਵੈਧ ਰਹਿਣਗੇ ਪਰ ਲੈਣ-ਦੇਣ ਵਿੱਚ ਸਵੀਕਾਰ ਨਹੀਂ ਕੀਤੇ ਜਾਣਗੇ। 30 ਸਤੰਬਰ ਦੀ ਅੰਤਮ ਤਾਰੀਖ਼ ਤੋਂ ਬਾਅਦ, ਸਿਰਫ ਆਰਬੀਆਈ ਤੋਂ ਨੋਟ ਬਦਲੇ ਜਾ ਸਕਦੇ ਹਨ। 30 ਸਤੰਬਰ ਤੱਕ, RBI ਦੇ 19 ਖੇਤਰੀ ਦਫਤਰਾਂ ਜਾਂ ਕਿਸੇ ਵੀ ਨਜ਼ਦੀਕੀ ਬੈਂਕ ਸ਼ਾਖਾ ਵਿੱਚ 2000 ਰੁਪਏ ਦੇ ਨੋਟ ਬਦਲੇ ਜਾ ਸਕਦੇ ਹਨ। ਆਰ.ਬੀ.ਆਈ. ਨੇ 1 ਸਤੰਬਰ ਨੂੰ ਕਿਹਾ ਸੀ ਕਿ ਮਈ ਤੋਂ ਹੁਣ ਤੱਕ ਲਗਭਗ 93 ਫੀਸਦੀ ਕਰੰਸੀ ਨੋਟ ਬੈਂਕਿੰਗ ਸਿਸਟਮ ‘ਚ ਵਾਪਸ ਆ ਚੁੱਕੇ ਹਨ। ਬੈਂਕਾਂ ਤੋਂ ਪ੍ਰਾਪਤ ਅੰਕੜਿਆਂ ਦੇ ਅਨੁਸਾਰ, 31 ਅਗਸਤ, 2023 ਤੱਕ 2000 ਰੁਪਏ ਦੇ ਬੈਂਕ ਨੋਟਾਂ ਦੀ ਕੁੱਲ ਕੀਮਤ 3.32 ਲੱਖ ਕਰੋੜ ਰੁਪਏ ਸੀ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਐਕਟ, 1934 ਦੀ ਧਾਰਾ 24(1) ਦੇ ਤਹਿਤ ਨਵੰਬਰ 2016 ਵਿੱਚ ₹2000 ਮੁੱਲ ਦੇ ਨੋਟ ਪੇਸ਼ ਕੀਤੇ ਗਏ ਸਨ। ਇਹ ਸਭ 500 ਅਤੇ 1000 ਰੁਪਏ ਦੇ ਬੈਂਕ ਨੋਟਾਂ ਦੀ ਕਾਨੂੰਨੀ ਟੈਂਡਰ ਸਥਿਤੀ ਨੂੰ ਵਾਪਸ ਲੈਣ ਤੋਂ ਬਾਅਦ ਪ੍ਰਚਲਨ ਵਿੱਚ ਤੇਜ਼ੀ ਨਾਲ ਆਰਥਿਕਤਾ ਦੀ ਮੁਦਰਾ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਕੀਤਾ ਗਿਆ ਸੀ। ਰਾਜ ਮੰਤਰੀ ਪੰਕਜ ਚੌਧਰੀ ਦੇ ਅਨੁਸਾਰ, ਨੋਟਾਂ ਨੂੰ ਪੇਸ਼ ਕਰਨ ਦਾ ਉਦੇਸ਼ ਉਦੋਂ ਪੂਰਾ ਹੋਇਆ ਜਦੋਂ ਬੈਂਕਾਂ ਵਿੱਚ ਹੋਰ ਮੁੱਲਾਂ ਦੇ ਨੋਟ ਲੋੜੀਂਦੀ ਮਾਤਰਾ ਵਿੱਚ ਉਪਲਬਧ ਹੋ ਗਏ। ਉਨ੍ਹਾਂ ਕਿਹਾ, ‘ਇਸ ਦੇ ਮੱਦੇਨਜ਼ਰ ਅਤੇ ਆਰਬੀਆਈ ਦੀ ‘ਕਲੀਨ ਨੋਟ ਪਾਲਿਸੀ’ ਦੇ ਤਹਿਤ ਨੋਟ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। The post 2000 ਰੁਪਏ ਦੇ ਨੋਟ ਦੀ ਲਗਭਗ 93 ਫੀਸਦੀ ਕਰੰਸੀ ਬੈਂਕਿੰਗ ਸਿਸਟਮ ‘ਚ ਵਾਪਸ ਆਈ, ਨੋਟ ਬਦਲਣ ਦਾ ਅੱਜ ਆਖ਼ਰੀ ਦਿਨ appeared first on TheUnmute.com - Punjabi News. Tags:
|
ਮਿਕਸਡ ਡਬਲਜ਼ ਟੈਨਿਸ ਮੁਕਾਬਲੇ 'ਚ ਰੋਹਨ ਬੋਪੰਨਾ-ਰੁਤੁਜਾ ਭੋਸਲੇ ਦੀ ਜੋੜੀ ਨੇ ਜਿੱਤਿਆ ਸੋਨ ਤਮਗਾ Saturday 30 September 2023 07:57 AM UTC+00 | Tags: asian-games-2023 breaking-news mixed-doubles-tennis news rohan-bopanna rutuja-bhosale sports ਚੰਡੀਗੜ੍ਹ, 30 ਸਤੰਬਰ 2023: ਰੋਹਨ ਬੋਪੰਨਾ (Rohan Bopanna) ਅਤੇ ਰੁਤੁਜਾ ਭੋਸਲੇ (Rutuja Bhosale) ਨੇ ਮਿਕਸਡ ਡਬਲਜ਼ ਟੈਨਿਸ ਵਿੱਚ ਸੋਨ ਤਮਗਾ ਜਿੱਤਿਆ ਹੈ। ਭਾਰਤੀ ਜੋੜੀ ਨੇ ਸ਼ੁਰੂਆਤੀ ਸੈੱਟ 6-2 ਨਾਲ ਗੁਆਉਣ ਤੋਂ ਬਾਅਦ ਸ਼ਾਨਦਾਰ ਵਾਪਸੀ ਕੀਤੀ। ਉਨ੍ਹਾਂ ਨੇ ਸੁਪਰ ਟਾਈ-ਬ੍ਰੇਕ 10-4 ਨਾਲ ਜਿੱਤਿਆ। ਭਾਰਤ ਦੀ ਇਸ ਖੇਡ ਵਿੱਚ ਸੋਨ ਤਗਮੇ ਜਿੱਤਣ ਦਾ ਸਿਲਸਿਲਾ 2002 ਦੀਆਂ ਏਸ਼ੀਆਈ ਖੇਡਾਂ ਤੋਂ ਜਾਰੀ ਹੈ। ਰੋਹਨ ਬੋਪੰਨਾ ਹੁਣ ਦੋ ਵਾਰ ਏਸ਼ੀਅਨ ਖੇਡਾਂ ਦਾ ਚੈਂਪੀਅਨ ਹਨ | ਉਨ੍ਹਾਂ ਨੇ 2018 ਵਿੱਚ ਦਿਵਿਜ ਸ਼ਰਨ ਦੇ ਨਾਲ ਪੁਰਸ਼ ਡਬਲਜ਼ ਜਿੱਤਿਆ ਅਤੇ ਹੁਣ ਰੁਤੁਜਾ ਭੋਸਲੇ ਦੇ ਨਾਲ ਮਿਕਸਡ ਡਬਲਜ਼ ਵਿੱਚ ਸੋਨ ਤਮਗਾ ਜਿੱਤਿਆ ਹੈ। ਏਸ਼ੀਆਈ ਖੇਡਾਂ ਦਾ ਅੱਜ ਸੱਤਵਾਂ ਦਿਨ ਹੈ। ਭਾਰਤ ਨੇ ਹੁਣ ਤੱਕ ਕੁੱਲ 35 ਤਗਮੇ ਜਿੱਤ ਲਏ ਹਨ । ਭਾਰਤ ਨੇ ਮੁਕਾਬਲੇ ਦੇ ਪਹਿਲੇ ਦਿਨ ਪੰਜ ਤਗਮੇ ਹਾਸਲ ਕੀਤੇ, ਦੂਜੇ ਦਿਨ ਛੇ, ਤੀਜੇ ਦਿਨ ਤਿੰਨ, ਚੌਥੇ ਦਿਨ ਅੱਠ, ਪੰਜਵੇਂ ਦਿਨ ਤਿੰਨ ਅਤੇ ਛੇਵੇਂ ਦਿਨ ਅੱਠ। ਸੱਤਵੇਂ ਦਿਨ ਭਾਰਤ ਅਥਲੈਟਿਕਸ ਅਤੇ ਨਿਸ਼ਾਨੇਬਾਜ਼ੀ ਵਿੱਚ ਤਮਗੇ ਹਾਸਲ ਕਰ ਸਕਦਾ ਹੈ। The post ਮਿਕਸਡ ਡਬਲਜ਼ ਟੈਨਿਸ ਮੁਕਾਬਲੇ ‘ਚ ਰੋਹਨ ਬੋਪੰਨਾ-ਰੁਤੁਜਾ ਭੋਸਲੇ ਦੀ ਜੋੜੀ ਨੇ ਜਿੱਤਿਆ ਸੋਨ ਤਮਗਾ appeared first on TheUnmute.com - Punjabi News. Tags:
|
ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਸਿੰਘ ਖੁੱਡੀਆਂ Saturday 30 September 2023 08:03 AM UTC+00 | Tags: breaking-news farmers latest-news news paddy-sessionb punjab punjab-breaking punjab-mandi-board punjab-news the-unmute-breaking-news the-unmute-punjabi-news ਚੰਡੀਗੜ੍ਹ, 30 ਸਤੰਬਰ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਫਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਕੀਤੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ (PUNJAB MANDI BOARD) ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਤਾਂ ਜੋ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਦ ਸੀਜ਼ਨ ਦੌਰਾਨ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ । ਸ. ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਮੰਡੀ ਬੋਰਡ (PUNJAB MANDI BOARD) ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅਤੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਮੌਜੂਦ ਸਨ, ਨੇ ਅੱਜ ਇਥੇ ਕਿਸਾਨ ਭਵਨ ਵਿਖੇ ਆੜ੍ਹਤੀਆਂ ਐਸੋਸੀਏਸ਼ਨਾਂ ਅਤੇ ਮੰਡੀ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਦੀਆਂ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ ਅਤੇ ਉਨ੍ਹਾਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਜ਼ਦੂਰਾਂ ਅਤੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ 20 ਸਤੰਬਰ, 2023 ਨੂੰ ਖ਼ਪਤਕਾਰ ਮੁੱਲ ਸੂਚਕ ਅੰਕ ਅਨੁਸਾਰ ਅਨਾਜ ਮੰਡੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਵਾਸਤੇ ਲੇਬਰ ਦਰਾਂ ਵਿੱਚ ਸੋਧ ਕਰਕੇ 1.04 ਫੀਸਦੀ ਦਾ ਵਾਧਾ ਕੀਤਾ ਜਾ ਚੁੱਕਾ ਹੈ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖਰੀਦ ਕੇਂਦਰਾਂ ਨੂੰ ਨੋਟੀਫਾਈ ਕਰਨ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਖਰੀਦ ਪ੍ਰਕਿਰਿਆ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕ ਚੁੱਕੀ ਫ਼ਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ (PUNJAB MANDI BOARD) ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। The post ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਸਿੰਘ ਖੁੱਡੀਆਂ appeared first on TheUnmute.com - Punjabi News. Tags:
|
ਚਨਾਲੋਂ ਫੈਕਟਰੀ ਅੱਗ ਦੀ ਘਟਨਾ: ਤਿੰਨ ਮਹਿਲਾ ਵਰਕਰਾਂ ਨੂੰ ਮੋਹਾਲੀ ਦੇ ਹਸਪਤਾਲ ਤੋਂ ਮਿਲੀ ਛੁੱਟੀ Saturday 30 September 2023 08:10 AM UTC+00 | Tags: breaking-news chanalon-fire-incident female-workers fire-incident mohali mohali-hospital news punjab punjab-news the-unmute-punjabi-news ਐਸ.ਏ.ਐਸ.ਨਗਰ, 30 ਸਤੰਬਰ 2023: ਚਨਾਲੋਂ ਫੈਕਟਰੀ (Chanalon factory) ਅੱਗ ਦੀ ਘਟਨਾ ਵਿੱਚ ਮਾਮੂਲੀ ਰੂਪ ਵਿੱਚ ਝੁਲਸਣ ਵਾਲੀਆਂ ਤਿੰਨ ਮਹਿਲਾ ਵਰਕਰਾਂ ਨੂੰ ਅੱਜ ਮੈਡੀਕਲ ਤੌਰ ‘ਤੇ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32, ਚੰਡੀਗੜ੍ਹ ਵਿਖੇ ਰੈਫਰ ਕੀਤੀਆਂ ਦੋ ਹੋਰ ਮਹਿਲਾ ਵਰਕਰਾਂ ਗੰਭੀਰ ਰੂਪ ਚ ਝੁਲ਼ਸੀਆਂ ਹੋਣ ਕਾਰਨ ਅਜੇ ਵੀ ਨਿਗਰਾਨੀ ਹੇਠ ਹਨ। "ਅਸੀਂ ਹਸਪਤਾਲ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਡਾਕਟਰਾਂ ਤੋਂ ਦੋਵਾਂ ਦਾ ਹਾਲ-ਚਾਲ ਪੁੱਛ ਰਹੇ ਹਾਂ," ਉਨ੍ਹਾਂ ਅੱਗੇ ਕਿਹਾ। ਉਨ੍ਹਾਂ ਕਿਹਾ ਕਿ ਫੈਕਟਰੀ (Chanalon factory) ਦੇ ਮਲਬੇ ਵਿੱਚੋਂ ਫੋਰੈਂਸਿਕ ਟੀਮ ਵੱਲੋਂ ਲਏ ਗਏ ਸੈਂਪਲਾਂ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। The post ਚਨਾਲੋਂ ਫੈਕਟਰੀ ਅੱਗ ਦੀ ਘਟਨਾ: ਤਿੰਨ ਮਹਿਲਾ ਵਰਕਰਾਂ ਨੂੰ ਮੋਹਾਲੀ ਦੇ ਹਸਪਤਾਲ ਤੋਂ ਮਿਲੀ ਛੁੱਟੀ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਦੇ ਘਰ 'ਤੇ ਛਾਪੇਮਾਰੀ Saturday 30 September 2023 08:45 AM UTC+00 | Tags: breaking-news jarnail-singh-wahad news phagwara punjab-police shiromani-akali-dal vigilance-bureau vigilance-bureau-raidf vigilance-raid ਚੰਡੀਗੜ੍ਹ, 30 ਸਤੰਬਰ 2023: ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਅੱਜ ਫਗਵਾੜਾ ਵਿੱਚ ਵੱਡੀ ਕਾਰਵਾਈ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਜਾਣਕਾਰੀ ਮਿਲੀ ਹੈ ਕਿ ਵਿਜੀਲੈਂਸ ਦੀ ਟੀਮ ਨੇ ਅੱਜ ਤੜਕੇ ਫਗਵਾੜਾ ਹੁਸ਼ਿਆਰਪੁਰ ਰੋਡ ‘ਤੇ ਸੀਨੀਅਰ ਅਕਾਲੀ ਆਗੂ ਅਤੇ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਦ (Jarnail Singh Wahad) ਦੇ ਵਾਹਦ ਘਰ ‘ਤੇ ਛਾਪੇਮਾਰੀ ਕੀਤੀ ਹੈ | ਇਸਦੇ ਨਾਲ ਹੀ ਉਨ੍ਹਾਂ ਦੇ ਕੁਝ ਪਰਿਵਾਰਕ ਮੈਂਬਰਾਂ ਆਪਣੇ ਨਾਲ ਲੈ ਗਏ ਹਨ | ਹਾਲਾਂਕਿ ਉਕਤ ਕਾਰਵਾਈ ਦੀ ਪੰਜਾਬ ਸਰਕਾਰ ਜਾਂ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਜਰਨੈਲ ਸਿੰਘ ਵਾਹਦ ਉਹਨਾਂ ਅਕਾਲੀ ਆਗੂਆਂ ਵਿੱਚੋਂ ਇੱਕ ਹਨ ਜੋ ਬਾਦਲ ਪਰਿਵਾਰ ਦੇ ਬਹੁਤ ਕਰੀਬੀ ਰਹੇ ਹਨ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਬਾਦਲ ਜਦੋਂ ਵੀ ਫਗਵਾੜਾ ਆਉਂਦੇ ਸਨ ਤਾਂ ਉਹ ਵਾਹਦ ਕੋਲ ਹੀ ਠਹਿਰਦੇ ਸਨ। The post ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਦੇ ਘਰ ‘ਤੇ ਛਾਪੇਮਾਰੀ appeared first on TheUnmute.com - Punjabi News. Tags:
|
ਪਠਾਨਕੋਟ ਜਾ ਰਹੀ ਟਰੇਨ ਦੇ AC ਡੱਬੇ 'ਚ ਲੱਗੀ ਅੱਗ, ਸਾਰੇ ਯਾਤਰੀ ਸੁਰੱਖਿਅਤ Saturday 30 September 2023 08:59 AM UTC+00 | Tags: breaking-news hoshiarpur latest-news news pathankot pathankot-train punjab-breaking-news urmur uttar-sampark-kranti-train ਚੰਡੀਗੜ੍ਹ, 30 ਸਤੰਬਰ 2023: ਹੁਸ਼ਿਆਰਪੁਰ ਦੇ ਉੜਮੁੜ ਦੇ ਪਿੰਡ ਕਰਾਲਾ ਨੇੜੇ ਉੱਤਰ ਸੰਪਰਕ ਕ੍ਰਾਂਤੀ ਟਰੇਨ ਦੇ ਏ.ਸੀ. ਕੋਚ ਵਿਚੋਂ ਅਚਾਨਕ ਧੂੰਆਂ ਨਿਕਲਣ ਲੱਗਾ। ਜਿਸ ਤੋਂ ਬਾਅਦ ਡਰਾਈਵਰ ਵੱਲੋਂ ਰੇਲ ਗੱਡੀ ਰੋਕੀ ਗਈ ਅਤੇ ਅੱਗ ‘ਤੇ ਜਲਦ ਹੀ ਕਾਬੂ ਪਾ ਲਿਆ ਗਿਆ | ਇਸ ਦੌਰਾਨ ਯਾਤਰੀਆਂ ਨੂੰ ਟਰੇਨ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ | ਦੱਸਿਆ ਜਾ ਰਿਹਾ ਹੈ ਕਿ ਇਹ ਟਰੇਨ ਪਠਾਨਕੋਟ (Pathankot) ਜਾ ਰਹੀ ਹੈ | The post ਪਠਾਨਕੋਟ ਜਾ ਰਹੀ ਟਰੇਨ ਦੇ AC ਡੱਬੇ ‘ਚ ਲੱਗੀ ਅੱਗ, ਸਾਰੇ ਯਾਤਰੀ ਸੁਰੱਖਿਅਤ appeared first on TheUnmute.com - Punjabi News. Tags:
|
IND vs ENG: ਭਾਰਤ ਨੇ ਅਭਿਆਸ ਮੈਚ 'ਚ ਇੰਗਲੈਂਡ ਖ਼ਿਲਾਫ਼ ਟਾਸ ਜਿੱਤਿਆ, ਮੀਂਹ ਕਾਰਨ ਦੇਰੀ ਨਾਲ ਸ਼ੁਰੂ ਹੋਵੇਗਾ ਮੈਚ Saturday 30 September 2023 09:09 AM UTC+00 | Tags: breaking-news england icc-cricket-world-cup-2023 ind-vs-eng news practice-match rohit-sharma sports ਚੰਡੀਗੜ੍ਹ, 30 ਸਤੰਬਰ 2023: (IND vs ENG) ਕ੍ਰਿਕਟ ਵਿਸ਼ਵ ਕੱਪ 2023 ਪੰਜ ਅਕਤੂਬਰ ਤੋਂ ਸ਼ੁਰੂ ਹੋਣਾ ਹੈ। ਇਸ ਤੋਂ ਪਹਿਲਾਂ ਸਾਰੀਆਂ ਟੀਮਾਂ ਅਭਿਆਸ ਮੈਚ ਵਿੱਚ ਹਿੱਸਾ ਲੈ ਰਹੀਆਂ ਹਨ। ਭਾਰਤ ਗੁਹਾਟੀ ਵਿੱਚ ਇੰਗਲੈਂਡ ਖ਼ਿਲਾਫ਼ ਆਪਣਾ ਪਹਿਲਾ ਅਭਿਆਸ ਮੈਚ ਖੇਡ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਵਨਡੇ ਕ੍ਰਿਕਟ ਦੇ ਸਭ ਤੋਂ ਵੱਡੇ ਟੂਰਨਾਮੈਂਟ ਤੋਂ ਪਹਿਲਾਂ ਆਪਣੀਆਂ ਤਿਆਰੀਆਂ ਮਜ਼ਬੂਤ ਕਰਨ ਉਤਰੀ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਗੁਹਾਟੀ ‘ਚ ਖੇਡੇ ਗਏ ਅਭਿਆਸ ਮੈਚ ‘ਚ ਟਾਸ ਤੋਂ ਬਾਅਦ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਮੈਚ ਸ਼ੁਰੂ ਨਹੀਂ ਹੋ ਸਕਿਆ। ਭਾਰਤੀ ਬੱਲੇਬਾਜ਼ ਸਿਰਫ਼ ਡਰੈਸਿੰਗ ਰੂਮ ਵਿੱਚ ਹਨ। ਦੋਵੇਂ ਟੀਮਾਂ ਇਸ ਪ੍ਰਕਾਰ ਹਨ (IND vs ENG) :- ਇੰਗਲੈਂਡ: ਡੇਵਿਡ ਮਾਲਨ, ਹੈਰੀ ਬਰੂਕ, ਜੌਨੀ ਬੇਅਰਸਟੋ, ਜੋ ਰੂਟ, ਬੇਨ ਸਟੋਕਸ, ਜੋਸ ਬਟਲਰ (ਵਿਕਟਕੀਪਰ/ਕਪਤਾਨ), ਮੋਇਨ ਅਲੀ, ਸੈਮ ਕੁਰਾਨ, ਆਦਿਲ ਰਾਸ਼ਿਦ, ਕ੍ਰਿਸ ਵੋਕਸ, ਮਾਰਕ ਵੁੱਡ, ਲਿਆਮ ਲਿਵਿੰਗਸਟੋਨ, ਡੇਵਿਡ ਵਿਲੀ, ਰੀਸ ਟੋਪਲੇ, ਗੁਸ ਐਟਕਿੰਸਨ. ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਮੁਹੰਮਦ ਸ਼ਮੀ, ਰਵੀਚੰਦਰਨ ਅਸ਼ਵਿਨ, ਕੁਲਦੀਪ ਯਾਦਵ, ਸ਼ਾਰਦੁਲ ਠਾਕੁਰ |
The post IND vs ENG: ਭਾਰਤ ਨੇ ਅਭਿਆਸ ਮੈਚ ‘ਚ ਇੰਗਲੈਂਡ ਖ਼ਿਲਾਫ਼ ਟਾਸ ਜਿੱਤਿਆ, ਮੀਂਹ ਕਾਰਨ ਦੇਰੀ ਨਾਲ ਸ਼ੁਰੂ ਹੋਵੇਗਾ ਮੈਚ appeared first on TheUnmute.com - Punjabi News. Tags:
|
NGT ਵੱਲੋਂ ਪੰਜਾਬ ਸਰਕਾਰ ਨੂੰ ਮਾਲਬਰੋਜ਼ ਡਿਸਟਿਲਰੀ ਜ਼ੀਰਾ ਦੇ ਆਲੇ-ਦੁਆਲੇ ਦੇ ਪ੍ਰਦੂਸ਼ਣ ਪ੍ਰਭਾਵਿਤ ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼ Saturday 30 September 2023 09:20 AM UTC+00 | Tags: aam-aadmi-party breaking-news cm-bhagwant-mann malbros national-green-tribunal news ngt punjab-government the-unmute-breaking-news zira ਲੁਧਿਆਣਾ, 30 ਸਤੰਬਰ 2023: ਪਬਲਿਕ ਐਕਸ਼ਨ ਕਮੇਟੀ ਬਨਾਮ ਪੰਜਾਬ ਰਾਜ (ਓ.ਏ. ਨੰਬਰ 606/2022) ਦੇ ਮਾਮਲੇ ਵਿੱਚ ਮਾਲਬਰੋਜ਼ ਡਿਸਟਿਲਰੀ ਦੇ ਆਸ-ਪਾਸ ਦੇ ਪਿੰਡਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਣ ਸਬੰਧੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਤੇ ਕੇਂਦਰੀ ਜ਼ਮੀਨੀ ਜਲ ਬੋਰਡ ਦੀਆਂ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਪੰਜਾਬ ਸਰਕਾਰ ਨੂੰ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਮਾਲਬਰੋਜ਼ ਡਿਸਟਿਲਰੀ ਅਤੇ ਈਥਾਨੌਲ ਪਲਾਂਟ ਦੇ ਆਲੇ ਦੁਆਲੇ ਦੇ ਪਿੰਡਾਂ ਨੂੰ ਪੀਣ ਵਾਲੇ ਸਾਫ ਪਾਣੀ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਰਿਪੋਰਟਾਂ ਅਨੁਸਾਰ ਪਲਾਂਟ ਦੇ ਆਲੇ ਦੁਆਲੇ ਦੇ ਤਿੰਨ ਪਿੰਡਾਂ ਮਨਸੂਰਵਾਲ ਕਲਾਂ, ਮਹੀਆਂਵਾਲਾ ਅਤੇ ਰਟੌਲ ਰੋਹੀ ਵਿੱਚ ਧਾਤਾਂ ਅਤੇ ਭਾਰੀ ਧਾਤਾਂ (ਜ਼ਹਿਰੀਲੇ ਤੱਤਾਂ) ਦੀ ਜ਼ਿਆਦਾ ਮਿਕਦਾਰ ਨਾਲ ਜ਼ਮੀਨੀ ਪਾਣੀ ਪ੍ਰਭਾਵਿਤ ਪਾਇਆ ਗਿਆ। ਇਹ ਵੀ ਦੱਸਿਆ ਗਿਆ ਕਿ ਇਹ ਇਸ ਖੇਤਰ ਵਿਚ ਵਾਟਰ ਟੇਬਲ ਦੀ ਢਲਾਣ ਦੇ ਅਨੁਸਾਰ ਹੈ। ਹੁਕਮਾਂ ਬਾਰੇ ਗੱਲ ਕਰਦਿਆਂ ਪਟੀਸ਼ਨਰ ਪੀਏਸੀ ਮੱਤੇਵਾੜਾ ਦੇ ਇੰਜ ਕਪਿਲ ਅਰੋੜਾ ਅਤੇ ਜਸਕੀਰਤ ਸਿੰਘ ਨੇ ਕਿਹਾ, "ਇਹ ਬਹੁਤ ਮਹੱਤਵਪੂਰਨ ਘਟਨਾ ਹੈ ਕਿ ਐਨਜੀਟੀ ਨੇ ਇਸ ਰਿਪੋਰਟ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦੇ ਹੋਏ ਨਾ ਸਿਰਫ਼ ਇੱਕ ਡਿਸਟਿਲਰੀ ਸਗੋਂ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਲਈ ਪੰਜਾਬ ਦੀਆਂ ਸਾਰੀਆਂ ਡਿਸਟਿਲਰੀਆਂ ਤੇ ਉਹਨਾਂ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਬਾਰੇ ਜਾਂਚ ਕਰਨ ਅਤੇ ਉਸ ਬਾਬਤ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਦਿੱਤੇ ਹਨ।” ਉਹਨਾਂ ਨੇ ਅੱਗੇ ਕਿਹਾ ਕਿ NGT ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ CPCB ਦੁਆਰਾ ਰਿਪੋਰਟ ਕੀਤੇ ਉਦਯੋਗ ਦੀਆਂ ਕਾਨੂੰਨੀ ਊਣਤਾਈਆਂ ਦਾ ਨੋਟਿਸ ਲਿਆ, ਜਿਸ ਵਿੱਚ ਇਹ ਵੀ ਸ਼ਾਮਲ ਹੈ ਕਿ CPCB ਟੀਮ ਨੇ ਉਦਯੋਗ ਦੇ ਅਹਾਤੇ ਵਿੱਚ ਲਗਾਏ ਗਏ 10 ਬੋਰ-ਵੈੱਲਾਂ ਅਤੇ 06 ਪੀਜ਼ੋਮੀਟਰਾਂ ਦੀ ਅੱਖੀਂ ਵੇਖ ਤਸਦੀਕ ਕੀਤੀ ਜਦੋਂ ਉਦਯੋਗ ਦੇ ਨੁਮਾਇੰਦਿਆਂ ਨੇ ਆਪ ਮੰਨਿਆਂ ਕਿ ਉਨ੍ਹਾਂ ਕੋਲ ਸਿਰਫ਼ CGWB/PWRDA ਤੋਂ 04 ਬੋਰ-ਵੈੱਲਾਂ ਅਤੇ 02 ਪਾਈਜ਼ੋਮੀਟਰਾਂ ਲਈ ਹੀ ਇਜਾਜ਼ਤ ਹੈ। ਹਾਲਾਂਕਿ ਮੰਗੇ ਜਾਣ ‘ਤੇ ਉਨ੍ਹਾਂ ਇਜਾਜ਼ਤਾਂ ਦੇ ਕੋਈ ਵੇਰਵੇ ਜਾਂ ਕਾਗਜ਼ਾਤ ਸਾਂਝੇ ਵੀ ਨਹੀਂ ਕੀਤੇ। ਰਿਪੋਰਟ ਮੁਤਾਬਿਕ ਇਕ ਜ਼ੀਰੋ ਲਿਕੁਇਡ ਡਿਸਚਾਰਜ ਯੂਨਿਟ ਵਿੱਚ ਉਚਿਤ ਇਜਾਜ਼ਤਾਂ ਤੋਂ ਬਿਨਾਂ ਇੰਨੀ ਵੱਡੀ ਗਿਣਤੀ ਵਿੱਚ ਬੋਰਵੈੱਲ ਮੌਜੂਦ ਹੋਣਾ ਇਕ ਵੱਖਰੀ ਜਾਂਚ ਦਾ ਵਿਸ਼ਾ ਹੈ। ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਸੀਪੀਸੀਬੀ ਟੀਮਾਂ ਦੁਆਰਾ ਨਿਰੀਖਣ ਕੀਤੇ ਗਏ 29 ਬੋਰ-ਵੈਲਾਂ ਵਿੱਚੋਂ ਕੋਈ ਵੀ ਪਾਣੀ ਇੱਕ ਜਾਂ ਇੱਕ ਤੋਂ ਵੱਧ ਮਾਪਦੰਡਾਂ ਕਰਕੇ ਨਾ ਪੀਣ ਯੋਗ ਹੈ। NGT ਨੇ ਪਿੰਡ ਰਟੌਲ ਰੋਹੀ ਵਿਖੇ ਸਥਿਤ ਬੋਰਵੈੱਲ ਵਿੱਚ 0.2 mg/L ਦੀ ਮਿਕਦਾਰ ਨਾਲ ਮਿਲੇ ਸਾਈਨਾਈਡ ਦੀ ਮੌਜੂਦਗੀ ਦਾ ਵੀ ਨੋਟਿਸ ਲਿਆ, ਜੋ ਕਿ ਸਵੀਕਾਰਯੋਗ ਸੀਮਾ ਤੋਂ ਚਾਰ ਗੁਣਾ ਵੱਧ ਹੈ। ਇੰਡਸਟਰੀ ਦੇ ਅਹਾਤੇ ਵਿੱਚ ਸਥਿਤ 02 ਬੋਰਵੈੱਲਾਂ ਦੀ ਜਾਂਚ ਤੋਂ ਪਤਾ ਲੱਗਾ ਕਿ ਧਾਤਾਂ ਅਤੇ ਜ਼ਹਿਰੀਲੇ ਤੱਤ ਆਰਸੈਨਿਕ, ਕ੍ਰੋਮੀਅਮ, ਕਾਪਰ, ਲੋਹਾ, ਮੈਂਗਨੀਜ਼, ਨਿੱਕਲ, ਸਿੱਕਾ ਅਤੇ ਸੇਲੇਨਿਅਮ ਵਰਗੀਆਂ ਧਾਤਾਂ ਬਹੁਤ ਜ਼ਿਆਦਾ ਮਿਕਦਾਰ ਵਿੱਚ ਮੌਜੂਦ ਹਨ। ਇੰਡਸਟਰੀ ਦੇ ਅਹਾਤੇ ਵਿੱਚ ਸਥਿਤ ਇਨ੍ਹਾਂ ਦੋ ਬੋਰ-ਵੈਲਾਂ ਵਿੱਚ ਸੀਓਡੀ ਅਤੇ ਕਲਰ ਦੀ ਮਿਕਦਾਰ ਵੀ ਬਹੁਤ ਜ਼ਿਆਦਾ ਸੀ। ਦੋਵਾਂ ਬੋਰਵੈੱਲਾਂ ਦੇ ਪਾਣੀ ਦਾ ਰੰਗ ਕਾਲਾ ਅਤੇ ਬਦਬੂਦਾਰ ਸੀ, ਜਿਵੇਂ ਕਿ ਸੈਂਪਲਿੰਗ ਦੌਰਾਨ ਦੇਖਿਆ ਗਿਆ। ਇਹਨਾਂ ਬੋਰਵੈੱਲਾਂ ਵਿੱਚ, ਆਰਸੈਨਿਕ ਪ੍ਰਵਾਨਿਤ ਸੀਮਾ ਤੋਂ 2-3 ਗੁਣਾ ਵੱਧ ਪਾਈ ਗਈ। ਇਸੇ ਤਰ੍ਹਾਂ, ਕ੍ਰੋਮੀਅਮ, ਆਇਰਨ, ਮੈਂਗਨੀਜ਼, ਨਿਕਲ ਅਤੇ ਸਿੱਕੇ ਦੀ ਮਿਕਦਾਰ IS 10500:2012 ਵਿੱਚ ਨਿਰਧਾਰਤ ਅਨੁਮਤੀ ਸੀਮਾਵਾਂ ਦੇ ਮੁਕਾਬਲੇ ਕ੍ਰਮਵਾਰ 6-7 ਗੁਣਾ, 650-800 ਗੁਣਾ, 32-37 ਗੁਣਾ, 10-11 ਗੁਣਾ ਅਤੇ 8-13 ਗੁਣਾ ਵੱਧ ਪਾਈ ਗਈ। ਪੀਏਸੀ ਦੇ ਡਾ: ਅਮਨਦੀਪ ਸਿੰਘ ਬੈਂਸ ਨੇ ਕਿਹਾ, "ਐਨਜੀਟੀ ਨੇ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਬਹੁਤ ਮਹੱਤਵਪੂਰਨ ਖੋਜ ਦਾ ਗੰਭੀਰ ਨੋਟਿਸ ਲਿਆ ਹੈ ਕਿ ਇੱਕ ਪਾਸੇ ਉਦਯੋਗ ਦੇ ਅਹਾਤੇ ਵਿੱਚ ਸਥਿਤ ਪਾਈਜ਼ੋਮੀਟਰਾਂ ਅਤੇ 03 ਬੋਰ-ਵੈਲਾਂ ਤੋਂ ਲਏ ਗਏ ਨਮੂਨੇ ਭਾਰੀ ਧਾਤੂ ਦੀ ਗੰਦਗੀ ਤੋਂ ਮੁਕਤ ਪਾਏ ਗਏ ਸਨ ਜਦੋਂ ਕਿ ਉਸੇ ਅਹਾਤੇ ਵਿੱਚ ਲਗਾਏ ਗਏ ਦੋ ਬੋਰ-ਵੈੱਲ ਭਾਰੀ ਧਾਤਾਂ, ਸੀਓਡੀ ਅਤੇ ਕਲਰ ਦੀ ਉੱਚ ਮਿਕਦਾਰ ਨਾਲ ਦੂਸ਼ਿਤ ਸਨ; ਇਹ ਇਹਨਾਂ ਦੋ ਬੋਰ-ਵੈੱਲਾਂ ਵਿੱਚ ਟੈਪ ਕੀਤੇ ਇੱਕ ਖਾਸ ਜ਼ੋਨ ਵਿੱਚ ਰਿਵਰਸ ਬੋਰਿੰਗ/ਪੰਪਿੰਗ ਦੁਆਰਾ ਦੂਸ਼ਿਤ ਗੰਦੇ ਪਾਣੀ ਦੇ ਟੀਕੇ ਲਾਏ ਜਾਣ ਨੂੰ ਦਰਸਾਉਂਦਾ ਹੈ।” ਯੂਨਿਟ ਦੇ ਕੰਮਕਾਜ ਨੂੰ ਬੰਦ ਕਰਨ ਬਾਰੇ ਗੱਲ ਕਰਦਿਆਂ, ਪੀਏਸੀ ਦੇ ਕੁਲਦੀਪ ਸਿੰਘ ਖਹਿਰਾ ਨੇ ਕਿਹਾ, "ਐਨਜੀਟੀ ਦੇ ਹੁਕਮਾਂ ਵਿੱਚ ਅੱਗੇ ਨੋਟ ਕੀਤਾ ਗਿਆ ਹੈ ਕਿ ਅਦਾਲਤੀ ਕਾਰਵਾਈ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਗੁਰਿੰਦਰ ਸਿੰਘ ਮਜੀਠੀਆ ਨੇ ਸੂਚਿਤ ਕੀਤਾ ਹੈ ਕਿ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਨੂੰ ਬੋਰਡ ਵੱਲੋਂ ਕੰਮ ਕਰਨ ਦੀ ਸਹਿਮਤੀ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਰਾਹੁਲ ਤਿਵਾੜੀ, ਸਕੱਤਰ, ਪੰਜਾਬ ਸਰਕਾਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੇ ਸੂਚਿਤ ਕੀਤਾ ਹੈ ਕਿ ਨੀਰੀ ਵੱਲੋਂ ਪ੍ਰਦੂਸ਼ਣ ਨੂੰ ਸਹੀ ਕਰਨ ਬਾਰੇ ਅਧਿਐਨ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ।” ਆਦੇਸ਼ ਵਿੱਚ ਸੀਪੀਸੀਬੀ ਦੁਆਰਾ ਪੀਪੀਸੀਬੀ ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਦਾ ਵੀ ਨੋਟਿਸ ਲਿਆ ਗਿਆ ਹੈ ਜਿਸ ਵਿੱਚ ਵਿਸਤ੍ਰਿਤ ਸਾਈਟ ਮੁਲਾਂਕਣ ਦੇ ਅਧਾਰ ਤੇ, ਪੀਪੀਸੀਬੀ ਇਹ ਯਕੀਨੀ ਬਣਾਏਗਾ ਕਿ ਯੂਨਿਟ ਅਹਾਤੇ ਵਿੱਚ ਅਤੇ ਆਲੇ ਦੁਆਲੇ ਦੇ ਭੂਮੀਗਤ ਪਾਣੀ ਦੇ ਦੂਸ਼ਿਤ ਖੇਤਰ ਦੇ ਇਲਾਜ ਲਈ ਇੱਕ ਡੀਪੀਆਰ ਜਮ੍ਹਾ ਕਰੇ, ਅਤੇ ਇਸਨੂੰ ਆਪਣੇ ਖਰਚੇ ਤੇ ਲਾਗੂ ਕਰੇ। ਇਹ ਕਾਰਜ PPCB ਦੀ ਨਿਗਰਾਨੀ ਹੇਠ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ। ਇਸ ਤੋਂ ਇਲਾਵਾ PPCB ਪ੍ਰਦੂਸ਼ਣ ਦਾ ਮੁਲਾਂਕਣ ਕਰਵਾ ਕੇ ਉਸ ਅਨੁਸਾਰ ਇੰਡਸਟਰੀ ਨੂੰ ਵਾਤਾਵਰਣ ਮੁਆਵਜ਼ਾ ਲਗਾਵੇ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਅਤੇ ਭੂਮੀਗਤ ਪਾਣੀ ਨੂੰ ਦੂਸ਼ਿਤ ਕਰਨ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰੇ। The post NGT ਵੱਲੋਂ ਪੰਜਾਬ ਸਰਕਾਰ ਨੂੰ ਮਾਲਬਰੋਜ਼ ਡਿਸਟਿਲਰੀ ਜ਼ੀਰਾ ਦੇ ਆਲੇ-ਦੁਆਲੇ ਦੇ ਪ੍ਰਦੂਸ਼ਣ ਪ੍ਰਭਾਵਿਤ ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼ appeared first on TheUnmute.com - Punjabi News. Tags:
|
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਮੁਕਤ ਅਧਿਕਾਰੀ ਤੇ ਕਰਮਚਾਰੀ ਨੂੰ ਕੀਤਾ ਸਨਮਾਨਿਤ Saturday 30 September 2023 10:08 AM UTC+00 | Tags: amritsar breaking breaking-news news punjab-news sgpc shiromani-gurdwara-parbandhak-committee ਅੰਮ੍ਰਿਤਸਰ, 30 ਸਤੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਤੋਂ ਸੇਵਾ ਮੁਕਤ ਹੋਏ ਵਧੀਕ ਸਕੱਤਰ ਸ. ਸਿਮਰਜੀਤ ਸਿੰਘ, ਖਜਾਨਚੀ ਸ. ਮੁਖਤਾਰ ਸਿੰਘ ਕੁਹਾੜਕਾ, ਗੁਰਦੁਆਰਾ ਇੰਸਪੈਕਟਰ ਸ. ਗੁਰਚਰਨ ਸਿੰਘ ਤੇ ਸ. ਲਖਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਸੇਵਾ ਮੁਕਤ ਹੋਣ 'ਤੇ ਸ਼੍ਰੋਮਣੀ ਕਮੇਟੀ (Shiromani Gurdwara Parbandhak Committee) ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰੀਆ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਵੀ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਨਿਸ਼ਕਾਮ ਭਾਵਨਾ ਨਾਲ ਸੇਵਾ ਨਿਭਾਉਣਗੇ। ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਘੇੜਾ ਨੇ ਵੀ ਸੇਵਾਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਸ. ਪਰਮਜੀਤ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਸੁਰਿੰਦਰ ਸਿੰਘ ਕਿਸ਼ਨਪੁਰਾ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਸਤਿੰਦਰ ਸਿੰਘ ਆਦਿ ਮੌਜੂਦ ਸਨ। The post ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਮੁਕਤ ਅਧਿਕਾਰੀ ਤੇ ਕਰਮਚਾਰੀ ਨੂੰ ਕੀਤਾ ਸਨਮਾਨਿਤ appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲੇ ਦੇ ਪਸੰਦੀਦਾ ਰੈਪਰ ਟੂਪੈਕ ਸ਼ਕੂਰ ਨੂੰ 27 ਸਾਲਾਂ ਬਾਅਦ ਮਿਲਿਆ ਇਨਸਾਫ਼ Saturday 30 September 2023 10:24 AM UTC+00 | Tags: american-rapper breaking-news news sidhu-moosewale tupac tupac-shakur ਚੰਡੀਗੜ੍ਹ, 30 ਸਤੰਬਰ 2023: ਅਮਰੀਕਾ ਦੀ ਇਕ ਅਦਾਲਤ ਨੇ ਮਸ਼ਹੂਰ ਰੈਪਰ ਟੂਪੈਕ ਸ਼ਕੂਰ (Tupac Shakur) ਦੇ ਕਤਲ ਮਾਮਲੇ ‘ਚ ਵੱਡਾ ਫੈਸਲਾ ਸੁਣਾਇਆ ਹੈ। 1996 ਵਿੱਚ ਮਸ਼ਹੂਰ ਰੈਪਰ ਟੂਪੈਕ ਸ਼ਕੂਰ ਦੀ ਲਾਸ ਵੇਗਾਸ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਜਿਕਰਯੋਗ ਹੈ ਕਿ ਟੂਪੈਕ ਸ਼ਕੂਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਪਸੰਦੀਦਾ ਰੈਪਰ ਸੀ | ਹੁਣ ਇਸ ਮਾਮਲੇ ਵਿੱਚ ਇੱਕ ਅਮਰੀਕੀ ਅਦਾਲਤ ਨੇ ਡੁਏਨ ਕੀਫ ਡੀ ਡੇਵਿਸ ਨੂੰ ਕਤਲ ਕਾਂਡ ਦਾ ਦੋਸ਼ੀ ਕਰਾਰ ਦਿੱਤਾ ਹੈ। ਸਰਕਾਰੀ ਵਕੀਲ ਮਾਰਕ ਡਿਗਿਆਕੋਮੋ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮਸ਼ਹੂਰ ਰੈਪਰ ਦੇ ਕਤਲ ਦੇ ਸਮੇਂ, ਟੂਪੈਕ ਸ਼ਕੂਰ ਦੀ ਉਮਰ ਸਿਰਫ 25 ਸਾਲ ਸੀ। ਡੁਏਨ ਕੀਫ ਡੀ ਡੇਵਿਸ ਸਿਰਫ 25 ਸਾਲ ਦੀ ਉਮਰ ਵਿੱਚ ਰੈਪਰ (Tupac Shakur) ਦਾ ਸ਼ਾਨਦਾਰ ਕਰੀਅਰ ਇੱਕ ਪਲ ਵਿੱਚ ਹਮੇਸ਼ਾ ਲਈ ਖ਼ਤਮ ਹੋ ਗਿਆ। ਰੈਪਰ ਟੂਪੈਕ ਸ਼ਕੂਰ ਦੇ ਕਤਲ ਤੋਂ ਬਾਅਦ ਲੋਕ ਸਦਮੇ ‘ਚ ਸਨ। ਪਰ ਹੁਣ 60 ਸਾਲਾ ਡੁਡੁਆਨੇ ਕੇਫੇ ਡੀ ਡੇਵਿਸ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਲੰਮੀ ਸੁਣਵਾਈ ਤੋਂ ਬਾਅਦ ਗ੍ਰੈਂਡ ਜਿਊਰੀ ਨੇ ਆਪਣਾ ਫੈਸਲਾ ਸੁਣਾਇਆ ਹੈ। ਡੇਵਿਸ ਨੂੰ ਸ਼ੁੱਕਰਵਾਰ ਨੂੰ ਉਸ ਦੇ ਘਰ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਬਾਹਰ ਘੁੰਮ ਰਿਹਾ ਸੀ। ਟੂਪੈਕ ਸ਼ਕੂਰ ਇੱਕ ਅਮਰੀਕੀ ਗਾਇਕ ਸੀ ਜਿਸਨੇ ਮੁੱਖ ਤੌਰ ‘ਤੇ ਰੈਪ ਗੀਤ ਗਏ ਸੀ। ਛੋਟੀ ਉਮਰ ਵਿੱਚ ਹੀ ਉਨ੍ਹਾਂ ਨੇ ਸੰਗੀਤ ਦੀ ਦੁਨੀਆ ਵਿੱਚ ਚੰਗਾ ਨਾਮ ਕਮਾ ਲਿਆ ਸੀ। ਅਮਰੀਕਾ ਦੇ ਲਾਸ ਵੇਗਾਸ ਵਿੱਚ 7 ਸਤੰਬਰ 1996 ਨੂੰ ਉਸ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਰ ਇੱਧਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਦੀ ਹਾਲੇ ਤੱਕ ਅਦਾਤਲ ਵਿੱਚ ਸੁਣਵਾਈਆਂ ਜਾਰੀ ਹਨ । ਮੂਸੇਵਾਲਾ ਦਾ ਪਰਿਵਾਰ ਵੀ ਇਨਸਾਫ਼ ਦੀ ਉਡੀਕ ‘ਚ ਬੈਠਾ ਹੈ | The post ਸਿੱਧੂ ਮੂਸੇਵਾਲੇ ਦੇ ਪਸੰਦੀਦਾ ਰੈਪਰ ਟੂਪੈਕ ਸ਼ਕੂਰ ਨੂੰ 27 ਸਾਲਾਂ ਬਾਅਦ ਮਿਲਿਆ ਇਨਸਾਫ਼ appeared first on TheUnmute.com - Punjabi News. Tags:
|
Asian Games: ਸਕੁਐਸ਼ 'ਚ ਭਾਰਤੀ ਪੁਰਸ਼ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ Saturday 30 September 2023 10:37 AM UTC+00 | Tags: abhay-singh asian-games asian-games-2023 breaking-news indian-mens-squash-team news pakistan sports-news squash squash-games ਚੰਡੀਗੜ੍ਹ, 30 ਸਤੰਬਰ 2023: ਸਕੁਐਸ਼ (squash) ਵਿੱਚ ਭਾਰਤੀ ਪੁਰਸ਼ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ ਹੈ । 2014 ਤੋਂ ਬਾਅਦ ਪਹਿਲੀ ਵਾਰ ਭਾਰਤੀ ਟੀਮ ਨੇ ਇਸ ਖੇਡ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗਾ ਜਿੱਤਿਆ ਹੈ। ਭਾਰਤ ਲਈ 18 ਸਾਲ ਦੇ ਅਭੈ ਸਿੰਘ ਨੇ ਫਾਈਨਲ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਣਾਅਪੂਰਨ ਹਾਲਾਤ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤ ਲਈ ਸੋਨ ਤਮਗਾ ਜਿੱਤਿਆ। ਏਸ਼ਿਆਈ ਖੇਡਾਂ ਵਿੱਚ ਇਸ ਖੇਡ ਵਿੱਚ ਭਾਰਤੀ ਟੀਮ ਦਾ ਇਹ ਸਿਰਫ਼ ਦੂਜਾ ਸੋਨ ਤਮਗਾ ਹੈ। ਇਸ ਤੋਂ ਪਹਿਲਾਂ 2014 ਵਿੱਚ (squash) ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ ਸੀ। ਫਾਈਨਲ ਦੇ ਤੀਜੇ ਮੈਚ ਵਿੱਚ ਅਭੈ ਸਿੰਘ ਨੇ ਪਾਕਿਸਤਾਨ ਦੇ ਜ਼ਮਾਨ ਨੂਰ ਨੂੰ 11-7, 9-11, 7-11, 11-9, 12-10 ਨਾਲ ਹਰਾ ਕੇ ਭਾਰਤ ਲਈ ਸੋਨ ਤਗ਼ਮਾ ਜਿੱਤਿਆ। ਇਸ ਤੋਂ ਪਹਿਲਾਂ ਸੌਰਵ ਘੋਸ਼ਾਲ ਨੇ ਮੁਹੰਮਦ ਆਸਿਮ ਖਾਨ ਨੂੰ ਮੈਚ ਵਿੱਚ ਹਰਾਇਆ ਸੀ ਜਦਕਿ ਮਹੇਸ਼ ਮਾਂਗਾਂਵਕਰ ਨੂੰ ਨਾਸਿਰ ਇਕਬਾਲ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। The post Asian Games: ਸਕੁਐਸ਼ ‘ਚ ਭਾਰਤੀ ਪੁਰਸ਼ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ appeared first on TheUnmute.com - Punjabi News. Tags:
|
100 ਸਾਲਾ ਸਥਾਪਨਾ ਦਿਵਸ ਲੰਗਰ ਬੁੰਗਾ ਮਸਤੂਆਣਾ ਸਾਹਿਬ ਦੇ ਨਿਮਿਤ ਮਹਾਨ ਨਗਰ ਕੀਰਤਨ ਚੀਮਾ ਸਾਹਿਬ ਤੋਂ ਦਮਦਮਾ ਸਾਹਿਬ ਬੜੀ ਸਾਨੋ-ਸੌਕਤ ਨਾਲ ਪਹੁੰਚਿਆ Saturday 30 September 2023 10:52 AM UTC+00 | Tags: breaking-news damdama-sahib mastuana-sahib nagar-kirtan news ਤਲਵੰਡੀ ਸਾਬੋ, 30 ਸਤੰਬਰ 2023: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਤੋਂ ਧਾਰਮਿਕ ਮਹਾਵਿਦਿਆਲਿਆ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਨੂੰ ਵਿਸ਼ਾਲ ਨਗਰ ਕੀਰਤਨ ਅੱਜ ਰਵਾਨਾ ਹੋਇਆ । ਇਹ ਨਗਰ ਕੀਰਤਨ ਸੰਤ ਅਤਰ ਸਿੰਘ ਜੀ ਦੁਆਰਾ ਸਥਾਪਿਤ ਲੰਗਰ ਬੁੰਗਾ ਮਸਤੂਆਣਾ ਦੀ 100-ਸਾਲਾ ਸਥਾਪਨਾ ਦਿਵਸ ਨੂੰ ਮੁੱਖ ਰੱਖਦੇ ਹੋਏ ਮਨਾਇਆ ਜਾ ਰਿਹਾ ਹੈ | ਇਹ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਤੋਂ ਰਵਾਨਾ ਹੋ ਕੇ ਵੱਖ-ਵੱਖ ਪੜਾਅ ਤੋਂ ਹੁੰਦਾ ਹੋਇਆ ਪਿੰਡ ਬੀਰ, ਢੈਪਈ, ਭੀਖੀ, ਮਾਨਸਾ ਕੈਂਚੀਆਂ, ਮਾਨਸਾ ਤਿੰਨ ਕੋਣੀ, ਜਵਾਹਰਕੇ ਕੈਂਚੀਆਂ ਰਾਮ ਦਿੱਤੇਵਾਲਾ, ਮੂਸਾ, ਤਲਵੰਡੀ ਅਕਲੀਆ, ਬਹਿਣੀਵਾਲ ਬਣਾਂਵਾਲੀ ਅਤੇ ਜਗਾ ਰਾਮ ਤੀਰਥ ਹੁੰਦਾ ਹੋਇਆ ਤਲਵੰਡੀ ਸਾਬੋ ਪਹੁੰਚਿਆ। ਇਲਾਕੇ ਦੇ ਵੱਖ-ਵੱਖ ਪਿੰਡਾਂ ਦੀ ਸੰਗਤ ਵੱਲੋਂ ਇਸ ਨਗਰ ਕੀਰਤਨ ਦੇ ਸਵਾਗਤ ਲਈ ਸੜਕਾਂ ਅਤੇ ਰਸਤੇ ਬਹੁਤ ਸੁਚੱਜੇ ਢੰਗ ਨਾਲ ਸਾਫ ਕੀਤੇ ਗਏ ਅਤੇ ਸੰਗਤ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਦੇ ਪ੍ਰਬੰਧ ਕੀਤੇ ਗਏ। ਇਸ ਨਗਰ ਕੀਰਤਨ ਵਿੱਚ ਸੰਗਤਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ 5000 ਤੋਂ ਵੱਧ ਸੰਗਤ ਇਕੱਠ ਦੇ ਰੂਪ ਵਿੱਚ ਸ਼ਾਮਲ ਹੋਈ। ਜਿਸ ਵਿੱਚ ਵੱਖ-ਵੱਖ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ 200 ਟਰੈਕਟਰ-ਟਰਾਲੀਆਂ, 100 ਗੱਡੀਆ, 100 ਮੋਟਰ ਸਾਈਕਲ, 50 ਸਾਇਕਲਾਂ ਅਤੇ ਪੈਦਲ ਯਾਤਰਾ ਰਾਹੀਂ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਾਮਲ ਹੋਏ। ਕਲਗੀਧਰ ਟਰੱਸਟ ਬੜੂ ਸਾਹਿਬ ਅਤੇ ਅਸਥਾਨ ਚੀਮਾ ਸਾਹਿਬ ਦੇ ਸੇਵਾਦਾਰਾਂ ਵੱਲੋਂ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੀ ਸਮੂਹ ਸੰਗਤ ਅਤੇ ਵੱਖ-ਵੱਖ ਪੜਾਅ ਤੇ ਵੱਖ-ਵੱਖ ਪਿੰਡਾਂ ਵੱਲੋ ਸੰਗਤ ਲਈ ਕੀਤੇ ਲੰਗਰ ਚਾਹ-ਬਿਸਕੁਟ, ਪ੍ਰਸਾਦਾ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਪ੍ਰਬੰਧ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। The post 100 ਸਾਲਾ ਸਥਾਪਨਾ ਦਿਵਸ ਲੰਗਰ ਬੁੰਗਾ ਮਸਤੂਆਣਾ ਸਾਹਿਬ ਦੇ ਨਿਮਿਤ ਮਹਾਨ ਨਗਰ ਕੀਰਤਨ ਚੀਮਾ ਸਾਹਿਬ ਤੋਂ ਦਮਦਮਾ ਸਾਹਿਬ ਬੜੀ ਸਾਨੋ-ਸੌਕਤ ਨਾਲ ਪਹੁੰਚਿਆ appeared first on TheUnmute.com - Punjabi News. Tags:
|
ਬਰਨਾਲਾ ਜ਼ਿਲ੍ਹੇ ਦੇ ਏਕਨੂਰ ਸਿੰਘ ਗਿੱਲ ਨੇ ਪਹਿਲੀ ਕੋਸ਼ਿਸ 'ਚ NDA ਪ੍ਰੀਖਿਆ ਕੀਤੀ ਪਾਸ Saturday 30 September 2023 11:03 AM UTC+00 | Tags: breaking-news eknoor-singh-gill ਬਰਨਾਲਾ, 30 ਸਤੰਬਰ 2023: ਮਾਤਾ ਰਮਨਪ੍ਰੀਤ ਕੌਰ (ਆਊਟਸੋਰਸਿੰਗ ਕਰਮਚਾਰੀ, ਦਫਤਰ ਡਿਪਟੀ ਕਮਿਸ਼ਨਰ ਬਰਨਾਲਾ ) ਅਤੇ ਪਿਤਾ ਰੂਪ ਸਿੰਘ ਵਾਸੀ ਖੁੱਡੀ ਰੋਡ ਬਰਨਾਲਾ ਦੇ ਇਕਲੌਤੇ ਪੁੱਤਰ ਏਕਨੂਰ ਸਿੰਘ ਗਿੱਲ (Eknoor Singh Gill) ਨੇ 17 ਸਾਲ ਦੀ ਉਮਰ ਵਿੱਚ ਹੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋ ਲਈ ਗਈ ਨੈਸ਼ਨਲ ਡਿਫੈਂਨਸ ਅਕੈਡਮੀ (NDA) ਦੀ ਪ੍ਰੀਖਿਆ ਪਾਸ ਕਰਕੇ ਬਰਨਾਲਾ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ ਹੈ । ਮਾਤਾ-ਪਿਤਾ ਦੇ ਇਕਲੌਤੇ ਪੁੱਤ ਨੇ ਪਹਿਲੀ ਵਾਰ ਦਿੱਤੇ ਪੇਪਰ ‘ਚ ਚੰਗੀ ਪੁਜੀਸ਼ਨ ਲੈ ਕੇ ਆਪਣੀ ਜਿੱਤ ਦਰਜ ਕੀਤੀ ਹੈ । ਏਕਨੂਰ ਸਿੰਘ ਗਿੱਲ (Eknoor Singh Gill) ਬਚਪਨ ਤੋਂ ਹੀ ਮਿਹਨਤੀ ਅਤੇ ਹੁਸ਼ਿਆਰ ਹੈ | ਅਕਾਲ ਅਕੈਡਮੀ ਭਦੌੜ ‘ਚ ਪੜ੍ਹਦੇ ਸਮੇਂ ਏਕਨੂਰ ਸਿੰਘ ਨੇ ਹਰ ਜਮਾਤ ਚੰਗੀ ਪੁਜੀਸ਼ਨ ਨਾਲ ਪਾਸ ਕੀਤੀ ਹੈ ਅਤੇ ਦਸਵੀਂ ਜਮਾਤ ‘ਚ ਵੀ ਅਕਾਲ ਅਕੈਡਮੀ ਭਦੌੜ ਦਾ ਨਾਂ ਰੋਸ਼ਨ ਕੀਤਾ ਸੀ । ਹੁਣ ਏਕਨੂਰ ਸਿੰਘ ਗਿੱਲ ਬਾਰਵੀ ਜਮਾਤ ਨਾਨ-ਮੈਡੀਕਲ ਨਾਲ ਕਰ ਰਿਹਾ ਹੈ ਅਤੇ ਪੜਾਈ ਦੇ ਨਾਲ ਹੀ ਐਨ.ਡੀ.ਏ ਦੀ ਤਿਆਰੀ ਕੀਤੀ ਅਤੇ ਪਹਿਲੀ ਕੋਸ਼ਿਸ ‘ਚ ਹੀ ਸਫਲ ਹੋਇਆ | ਏਕਨੂਰ ਮੋਬਾਇਲ ਫੋਨ ਅਤੇ ਹਰ ਤਰ੍ਹਾਂ ਦੇ ਸੋਸਲ ਮੀਡੀਆ ਪਲੇਟਫਾਰਮ ਤੋਂ ਦੂਰ ਹੈ, ਏਕਨੂਰ ਸਿੰਘ ਗਿੱਲ ਦਾ ਸੁਪਨਾ ਆਰਮੀ ਅਫ਼ਸਰ ਬਣਨ ਦਾ ਹੈ | ਜਿਸ ਨੂੰ ਕਿ ਏਕਨੂਰ ਆਪਣੀ ਮਿਹਨਤ ਸਦਕਾ ਜਲਦ ਹੀ ਪੂਰਾ ਕਰੇਗਾ | The post ਬਰਨਾਲਾ ਜ਼ਿਲ੍ਹੇ ਦੇ ਏਕਨੂਰ ਸਿੰਘ ਗਿੱਲ ਨੇ ਪਹਿਲੀ ਕੋਸ਼ਿਸ ‘ਚ NDA ਪ੍ਰੀਖਿਆ ਕੀਤੀ ਪਾਸ appeared first on TheUnmute.com - Punjabi News. Tags:
|
ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਮਿਲੇਗੀ 50 ਫੀਸਦੀ ਸਬਸਿਡੀ Saturday 30 September 2023 11:14 AM UTC+00 | Tags: aam-aadmi-party breaking-news farmers news punjab-farmers punjab-government punjab-govt punjab-news the-unmute-breaking-news the-unmute-latest-news wheat-seeds ਚੰਡੀਗੜ੍ਹ, 30 ਸਤੰਬਰ 2023: ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ (PUNJAB FARMERS) ਨੂੰ ਕਣਕ ਦੇ ਤਕਰੀਬਨ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬੀਜਾਂ ਦੀ ਕੁੱਲ ਕੀਮਤ 'ਤੇ 50 ਫੀਸਦੀ ਸਬਸਿਡੀ ਜਾਂ ਪ੍ਰਤੀ ਕੁਇੰਟਲ ਵੱਧ ਤੋਂ ਵੱਧ 1000 ਰੁਪਏ ਸਬਸਿਡੀ ਦੇ ਹਿਸਾਬ ਨਾਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਕਿਸਾਨਾਂ ਨੂੰ ਕਣਕ ਦੇ ਬੀਜ ਦੀ ਖਰੀਦ ਸਮੇਂ ਕੀਮਤ 'ਚੋਂ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਹੋਈ ਰਕਮ ਹੀ ਅਦਾ ਕਰਨੀ ਹੋਵੇਗੀ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇੱਕ ਕਿਸਾਨ ਨੂੰ ਸਬਸਿਡੀ ਵਾਲਾ ਬੀਜ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਬਸਿਡੀ ਵਾਲੇ ਬੀਜਾਂ ਦੀ ਵੰਡ ਸਮੇਂ ਅਨੁਸੂਚਿਤ ਜਾਤੀਆਂ, ਛੋਟੇ (2.5 ਏਕੜ ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ 31 ਅਕਤੂਬਰ, 2023 ਤੱਕ ਆਨਲਾਈਨ ਪੋਰਟਲ http://agrimachinerypb.com ‘ਤੇ ਆਪਣੀਆਂ ਅਰਜ਼ੀਆਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਕੇ.ਏ.ਪੀ. ਸਿਨਹਾ ਨੂੰ ਸੂਬੇ ਵਿੱਚ ਵੇਚੇ ਜਾ ਰਹੇ ਬੀਜਾਂ 'ਤੇ ਪੂਰੀ ਨਿਗਰਾਨੀ ਰੱਖਣ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਬੀਜ ਹੀ ਮੁਹੱਈਆ ਕਰਵਾਏ ਜਾਣ। ਸ. ਖੁੱਡੀਆਂ ਨੇ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਫ਼ਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਬੀਜਾਂ ਦੀ ਵੰਡ ਦੌਰਾਨ ਹੇਰਾਫੇਰੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕੇ.ਏ.ਪੀ.ਸਿਨਹਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ (PUNJAB FARMERS) ਨੂੰ ਕਣਕ ਦੇ ਬੀਜ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਸਾਰੀਆਂ ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਅਤੇ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਨੂੰ ਸਬਸਿਡੀ ਵਾਲੇ ਪ੍ਰਮਾਣਿਤ ਬੀਜ ਵੇਚਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਪੋਰਟਲ ‘ਤੇ ਵੀ ਰਜਿਸਟਰ ਹੋਣਗੇ। ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਜਾਂ ਉਨ੍ਹਾਂ ਦੇ ਡੀਲਰ ਪੋਰਟਲ ‘ਤੇ ਵੇਚੇ ਗਏ ਬੀਜ ਦੇ ਥੈਲੇ ਦੇ ਟੈਗ ਨੰਬਰ ਸਮੇਤ ਬਿੱਲ ਅਪਲੋਡ ਕਰਨਗੇ। ਕਣਕ ਦੇ ਬੀਜਾਂ ਦੀਆਂ ਪ੍ਰਮਾਣਿਤ ਕਿਸਮਾਂਇਹ ਸਬਸਿਡੀ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਉਪਲਬਧ ਹੋਵੇਗੀ, ਜਿਨ੍ਹਾਂ ਵਿੱਚ ਉੱਨਤ ਪੀ.ਬੀ.ਡਬਲਿਊ 343, ਉੱਨਤ ਪੀ.ਬੀ.ਡਬਲਿਊ 550, ਪੀ.ਬੀ.ਡਬਲਿਊ 1 ਜ਼ਿੰਕ, ਪੀ.ਬੀ.ਡਬਲਿਊ 725, ਪੀ.ਬੀ.ਡਬਲਿਊ 677, ਐਚ.ਡੀ. 3086, ਡਬਲਿਊ.ਐਚ. 1105, ਪੀ.ਬੀ.ਡਬਲਿਊ 1 ਚਪਾਤੀ, ਪੀ.ਬੀ.ਡਬਲਿਊ 766, ਡੀ.ਬੀ.ਡਬਲਿਊ 303, ਡੀ.ਬੀ.ਡਬਲਿਊ 187, ਡੀ.ਬੀ.ਡਬਲਿਊ 222 , ਪੀ.ਬੀ.ਡਬਲਿਊ 803, ਪੀ.ਬੀ.ਡਬਲਿਊ 824, ਪੀ.ਬੀ.ਡਬਲਿਊ 826, ਪੀ.ਬੀ.ਡਬਲਿਊ 869 ਅਤੇ ਪੀ.ਬੀ.ਡਬਲਿਊ 752 ਸ਼ਾਮਲ ਹਨ। The post ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਮਿਲੇਗੀ 50 ਫੀਸਦੀ ਸਬਸਿਡੀ appeared first on TheUnmute.com - Punjabi News. Tags:
|
ਚੰਡੀਗੜ੍ਹ 'ਚ ਤੇਜ਼ ਰਫ਼ਤਾਰ ਆਟੋ ਨੇ ਦੋ ਸਾਈਕਲ ਸਵਾਰਾਂ ਨੂੰ ਦਰੜਿਆ, ਇੱਕ ਡਾਕਟਰ ਦੀ ਮੌਤ Saturday 30 September 2023 11:33 AM UTC+00 | Tags: accident breaking-news chandigarh chandigarh-auto chandigarh-news cyclists news road-accident ਚੰਡੀਗੜ੍ਹ, 30 ਸਤੰਬਰ 2023: ਚੰਡੀਗੜ੍ਹ (Chandigarh) ਵਿੱਚ ਇੱਕ ਤੇਜ਼ ਰਫ਼ਤਾਰ ਆਟੋ ਨੇ ਦੋ ਸਾਈਕਲ ਸਵਾਰਾਂ ਨੂੰ ਦਰੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕੁਝ ਦਿਨ ਪਹਿਲਾਂ ਸਵੇਰੇ 6:30 ਵਜੇ ਵਾਪਰਿਆ ਸੀ ਪਰ ਹੁਣ ਇਸ ਹਾਦਸੇ ਦੀ ਵੀਡੀਓ ਸਾਹਮਣੇ ਆਈ ਹੈ। ਹਾਦਸੇ ਵਿੱਚ ਮੋਹਾਲੀ ਦੇ ਦੰਦਾਂ ਦੇ ਡਾਕਟਰ ਲਖਵਿੰਦਰ ਸਿੰਘ ਦੇ ਸਿਰ ਵਿੱਚ ਸੱਟ ਲੱਗੀ ਸੀ । ਬ੍ਰੇਨ ਡੈੱਡ ਹੋਣ ਤੋਂ ਬਾਅਦ ਉਹ 10 ਦਿਨਾਂ ਤੱਕ ਹਸਪਤਾਲ ‘ਚ ਭਰਤੀ ਰਹੇ। ਸ਼ੁੱਕਰਵਾਰ ਦੁਪਹਿਰ 2 ਵਜੇ ਉਸ ਦੀ ਮੌਤ ਹੋ ਗਈ। ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਲਖਵਿੰਦਰ ਹਰ ਰੋਜ਼ ਆਪਣੇ ਦੋਸਤਾਂ ਨਾਲ ਸਾਈਕਲ ਚਲਾ ਕੇ ਸੁਖਨਾ ਝੀਲ ਜਾਂਦਾ ਸੀ। ਉਹ ਸਾਈਕਲ ਚਲਾਉਣ ਦਾ ਬਹੁਤ ਸ਼ੌਕੀਨ ਸੀ। ਹਾਦਸੇ ਵਾਲੇ ਦਿਨ ਉਸ ਦਾ ਦੋਸਤ ਵਰਿੰਦਰ ਸਿੰਘ ਵੀ ਸਾਈਕਲ 'ਤੇ ਗਿਆ ਹੋਇਆ ਸੀ। ਉਸ ਨੂੰ ਵੀ ਸੱਟਾਂ ਲੱਗੀਆਂ ਹਨ। ਉਹ ਇੱਕ ਆਈਟੀ ਕੰਪਨੀ ਚਲਾਉਂਦਾ ਹੈ। The post ਚੰਡੀਗੜ੍ਹ ‘ਚ ਤੇਜ਼ ਰਫ਼ਤਾਰ ਆਟੋ ਨੇ ਦੋ ਸਾਈਕਲ ਸਵਾਰਾਂ ਨੂੰ ਦਰੜਿਆ, ਇੱਕ ਡਾਕਟਰ ਦੀ ਮੌਤ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਚੁੱਕਿਆ ਅਹਿਮ ਤੇ ਕਾਰਗਾਰ ਕਦਮ: ਮੀਤ ਹੇਅਰ Saturday 30 September 2023 11:40 AM UTC+00 | Tags: breaking-news gurmeet-singh-meet-hayer latest-news meet-hayer mining mining-activities mining-department-punjab news punjab punjab-government ਚੰਡੀਗੜ੍ਹ, 30 ਸਤੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਇਕ ਖਣਨ (Mining) ਵਿਭਾਗ ਵੱਲੋਂ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਕਰੱਸ਼ਰਾਂ ਦੇ ਬਿਜਲੀ ਮੀਟਰਾਂ ਨੂੰ ਸੰਗਠਿਤ ਕਰਦਿਆਂ ਵਿਭਾਗ ਦੇ ਪੋਰਟਲ ਨਾਲ ਜੋੜ ਦਿੱਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖਣਨ (Mining) ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਖਣਨ ਦੀਆਂ ਗਤੀਵਿਧੀਆਂ ਵਿੱਚ ਪਾਰਦਰਸ਼ਤਾ ਲਿਆਉਂਦਿਆਂ ਸਾਰੇ ਕਰੱਸ਼ਰਾਂ ਦੇ ਮੀਟਰਾਂ ਨੂੰ ਸੰਗਠਿਤ ਕਰ ਦਿੱਤਾ ਹੈ। ਖਣਨ ਵਿਭਾਗ ਦਾ ਪੋਰਟਲ ਪੀ.ਐਸ.ਪੀ.ਸੀ.ਐਲ. ਦੇ ਮੀਟਰਾਂ ਨਾਲ ਜੁੜਿਆ ਹੋਵੇਗਾ ਜਿਸ ਨਾਲ ਕਰੱਸ਼ਰ ਮਾਲਕਾਂ ਵੱਲੋਂ ਹਰ ਮਹੀਨੇ ਮੀਟਰ ਦੀ ਰੀਡਿੰਗ ਦੀ ਜਾਣਕਾਰੀ ਵਿਭਾਗ ਨੂੰ ਦਿੱਤੀ ਜਾਵੇਗੀ। ਇਸ ਨਾਲ ਕਰੱਸ਼ਰ ਮਾਲਕ ਵੱਲੋਂ ਵੇਚੇ ਜਾਂਦੇ ਮਾਲ ਅਤੇ ਮੀਟਰ ਉਪਰਲੀ ਰੀਡਿੰਗ ਦਾ ਮਿਲਾਣ ਕੀਤਾ ਜਾ ਸਕੇਗਾ। ਖਣਨ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਾਰਦਰਸ਼ੀ ਪ੍ਰਣਾਲੀ ਰਾਹੀਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਗੈਰ-ਕਾਨੂੰਨੀ ਖਣਨ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ ਅਤੇ ਕਿਸੇ ਵੀ ਅਜਿਹੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। The post ਪੰਜਾਬ ਸਰਕਾਰ ਨੇ ਪਾਰਦਾਰਸ਼ਤਾ ਤੇ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਚੁੱਕਿਆ ਅਹਿਮ ਤੇ ਕਾਰਗਾਰ ਕਦਮ: ਮੀਤ ਹੇਅਰ appeared first on TheUnmute.com - Punjabi News. Tags:
|
ਸੂਬੇ ਦੇ ਸਨਅਤ ਵਿਕਾਸ 'ਚ ਨਵਾਂ ਮੀਲ ਪੱਥਰ, ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ Saturday 30 September 2023 11:45 AM UTC+00 | Tags: aam-aadmi-party breaking-news cattle-feed-plant holland industrial latest-news marisa-gerards news punjab punjab-government punjab-news the-unmute-breaking-news ਚੰਡੀਗੜ੍ਹ, 30 ਸਤੰਬਰ 2023: ਸੂਬੇ ਵਿੱਚ ਸਨਅਤ (INDUSTRIAL) ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਲੈਂਡ ਆਧਾਰਤ ਕੰਪਨੀ 138 ਕਰੋੜ ਰੁਪਏ ਦੀ ਲਾਗਤ ਨਾਲ ਕੈਟਲ ਫੀਡ ਪਲਾਂਟ ਸਥਾਪਤ ਕਰ ਰਹੀ ਹੈ, ਜਿਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ (1 ਅਕਤੂਬਰ) ਨੂੰ ਰੱਖਣਗੇ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਨੀਦਰਲੈਂਡ ਦੀ ਸਫ਼ੀਰ ਮੈਰੀਸਾ ਗੇਰਾਡਜ਼ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਨ੍ਹਾਂ ਨੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਸਫ਼ੀਰ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕਰਨ ਵਾਲੀ ਸਨਅਤ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੌਕਿਆਂ ਦੀ ਧਰਤੀ ਹੈ ਅਤੇ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੀਦਰਲੈਂਡ ਦੇ ਉੱਦਮੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ, ਜੋ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਉਦਯੋਗਿਕ ਸ਼ਾਂਤੀ ਅਤੇ ਸਨਅਤ (INDUSTRIAL) ਵਿਕਾਸ ਲਈ ਅਨੁਕੂਲ ਮਾਹੌਲ ਹੈ, ਜੋ ਸਨਅਤਾਂ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੁਲਾਰਾ ਦੇ ਰਿਹਾ ਹੈ। ਉਨ੍ਹਾਂ ਨੇ ਹਾਲੈਂਡ ਦੇ ਸਫ਼ੀਰ ਨੂੰ ਕਿਹਾ ਕਿ ਉਹ ਆਪਣੇ ਸਨਅਤਕਾਰਾਂ ਨੂੰ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਦੇ ਕਾਰੋਬਾਰ ਨੂੰ ਫੈਲਾਉਣ ਲਈ ਸ਼ਾਨਦਾਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕਰਨ। ਨੀਦਰਲੈਂਡ ਦੇ ਸਨਅਤਕਾਰਾਂ (INDUSTRIAL) ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਤੇਜ਼ੀ ਨਾਲ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਸੂਬੇ ਵਿੱਚ ਬਰੇਨ ਡਰੇਨ ਦੇ ਰੁਝਾਨ ਨੂੰ ਪਲਟਾਉਣਾ ਹੈ। ਇਸ ਦੌਰਾਨ ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਹਾਲੈਂਡ ਦੇ ਮੋਹਰੀ ਸਨਅਤਕਾਰ ਪਹਿਲਾਂ ਹੀ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਣ ਦਾ ਸੱਦਾ ਦਿੱਤਾ। ਇਸ ਸੱਦੇ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਲਾਂਟ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। The post ਸੂਬੇ ਦੇ ਸਨਅਤ ਵਿਕਾਸ ‘ਚ ਨਵਾਂ ਮੀਲ ਪੱਥਰ, ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ appeared first on TheUnmute.com - Punjabi News. Tags:
|
ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ 'ਚ ਧਾਰਮਿਕ ਅਸਥਾਨਾਂ ਨੂੰ ਜਾਣ ਵਾਲੇ ਰਾਹਾਂ 'ਤੇ ਲੱਗੇ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ Saturday 30 September 2023 11:52 AM UTC+00 | Tags: anandpur-sahib breaking-news harjot-singh-bains news punjab-police religious religious-places the-unmute-breaking-news the-unmute-news ਚੰਡੀਗੜ੍ਹ, 30 ਸਤੰਬਰ 2023: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (HARJOT SINGH BAINS) ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚੋਂ ਲੰਘਦੇ ਰਾਜ ਮਾਰਗ ਉੱਤੇ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਹਨ। ਇਹ ਬੋਰਡ ਯਾਤਰੀਆਂ ਨੂੰ ਦੂਰੀ ਅਤੇ ਅਗਲੇ ਸ਼ਹਿਰ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਇਸ ਮਾਰਗ ਉੱਤੇ ਪੈਂਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਬਾਰੇ ਸੰਖੇਪ ਇਤਿਹਾਸਕ ਵੇਰਵੇ ਤੋਂ ਵੀ ਜਾਣੂ ਕਰਵਾਉਂਦੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸੈਰ-ਸਪਾਟੇ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ (HARJOT SINGH BAINS) ਦੱਸਿਆ ਕਿ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਹਰ ਸਾਲ ਦੇਸ਼ ਦੁਨੀਆਂ ਤੋਂ ਲੱਖਾਂ ਦੀ ਗਿਣਤੀ ਵਿੱਚ ਲੋਕ ਆਉਂਦੇ ਹਨ। ਇਸ ਤੋਂ ਇਲਾਵਾ ਹਿੰਦੂ ਮੱਤ ਦੇ ਸ਼ਕਤੀ ਪੀਠ ਨੈਣਾ ਦੇਵੀ ਨੂੰ ਜਾਣ ਲਈ ਵੀ ਅਨੰਦਪੁਰ ਸਾਹਿਬ ਵਿੱਚੋਂ ਹੀ ਰਾਸਤਾ ਜਾਂਦਾ ਹੈ ਜਿਸ ਸਦਕੇ ਸਾਰਾ ਸਾਲ ਇਥੇ ਯਾਤਰੀਆਂ ਦੀ ਆਮਦ ਰਹਿੰਦੀ ਹੈ। ਬੁਲਾਰੇ ਨੇ ਦੱਸਿਆ ਕਿ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ ਜਲ ਸਰੋਤਾਂ, ਨਦੀਆਂ, ਡੈਮਾਂ, ਦਰਿਆਵਾਂ ਅਤੇ ਨੀਮ ਪਹਾੜੀ ਵਾਲਾ ਇਲਾਕੇ ਹੈ ਜਿੱਥੇ ਵੱਡੇ ਪੱਧਰ 'ਤੇ ਦੇਸ਼-ਵਿਦੇਸ਼ ਤੋਂ ਸੈਲਾਨੀ ਇਸ ਦੀ ਖੂਬਸੂਰਤੀ ਦਾ ਆਨੰਦ ਮਾਨਣ ਆਉਂਦੇ ਹਨ। ਬੁਲਾਰੇ ਨੇ ਦੱਸਿਆ ਕਿ ਇਹਨਾਂ ਯਾਤਰੀਆਂ ਨੂੰ ਦੂਰੀ ਅਤੇ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਇਹ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਹਨ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਬੋਰਡਾਂ ਉਤੇ ਕੁਝ ਸਤਰਾਂ ਵਿੱਚ ਇਸ ਪਾਵਨ ਤੇ ਪਵਿੱਤਰ ਧਰਤੀ ਬਾਰੇ ਧਾਰਮਿਕ ਤੇ ਇਤਿਹਾਸਕ ਮਹੱਤਤਾ ਬਾਰੇ ਕੁਝ ਸਤਰਾਂ ਵਿੱਚ ਲਿਖਿਆ ਹੈ, ਜਿਸ ਨਾਲ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੀ ਜਾਣਕਾਰੀ ਵਿੱਚ ਹੋਰ ਵਾਧਾ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅਨੰਦਪੁਰ ਸਾਹਿਬ ਦੇ ਖੇਤਰ ਵਿੱਚ ਧਾਰਮਿਕ ਸੈਰ-ਸਪਾਟੇ ਹੋਰ ਹੁਲਾਰਾ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਜਿਹਨਾਂ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਮਿਊਜੀਅਮ ਪੰਜ ਪਿਆਰਾ ਪਾਰਕ ਦਾ ਨਵੀਨੀਕਰਨ, ਨੇਚਰ ਪਾਰਕ, ਭਾਈ ਜੈਤਾ ਜੀ ਦੀ ਯਾਦਗਾਰ, ਇੰਨਫੋਰਮੇਸ਼ਨ ਵਰਗੇ ਕਈ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਸਬੰਧੀ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ। The post ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ ‘ਚ ਧਾਰਮਿਕ ਅਸਥਾਨਾਂ ਨੂੰ ਜਾਣ ਵਾਲੇ ਰਾਹਾਂ 'ਤੇ ਲੱਗੇ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ appeared first on TheUnmute.com - Punjabi News. Tags:
|
ਨਿਊਯਾਰਕ 'ਚ ਭਾਰੀ ਮੀਂਹ ਅਤੇ ਤੂਫਾਨ ਕਾਰਨ ਆਇਆ ਹੜ੍ਹ, 75 ਸਾਲ ਦਾ ਟੁੱਟਿਆ ਰਿਕਾਰਡ Saturday 30 September 2023 01:14 PM UTC+00 | Tags: america breaking-news flood-news heavy-rain news new-york storm ਚੰਡੀਗੜ੍ਹ, 30 ਸਤੰਬਰ 2023: ਅਮਰੀਕਾ ਦੇ ਨਿਊਯਾਰਕ (New York) ‘ਚ ਸ਼ੁੱਕਰਵਾਰ ਨੂੰ ਭਾਰੀ ਬਾਰਿਸ਼ ਦੇ ਨਾਲ ਤੂਫਾਨ ਨੇ ਕਾਫੀ ਨੁਕਸਾਨ ਪਹੁੰਚਾਇਆ ਹੈ । ਇਸ ਕਾਰਨ ਸੜਕਾਂ, ਹਾਈਵੇਅ ਅਤੇ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਅਤੇ ਕਈ ਜਣੇ ਆਪਣਾ ਘਰ ਛੱਡਣ ਲਈ ਮਜ਼ਬੂਰ ਹੋ ਗਏ ਹਨ । ਨਿਊਯਾਰਕ ਸਿਟੀ ਵਿੱਚ ਸ਼ੁੱਕਰਵਾਰ ਨੂੰ 3-6 ਇੰਚ ਮੀਂਹ ਪਿਆ। ਇੱਥੋਂ ਦੇ ਜੌਨ ਐੱਫ ਕੈਨੇਡੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ੁੱਕਰਵਾਰ ਦੁਪਹਿਰ ਤੱਕ ਇਕ ਦਿਨ ‘ਚ ਕਰੀਬ 8 ਇੰਚ ਮੀਂਹ ਪਿਆ। ਇਹ 1948 ਤੋਂ ਬਾਅਦ ਇਸ ਖੇਤਰ ਵਿੱਚ ਸਭ ਤੋਂ ਵੱਧ ਬਾਰਸ਼ ਹੈ। ਜਦੋਂ ਕਿ ਬਰੁਕਲਿਨ ਵਿੱਚ 3 ਦਿਨਾਂ ਦੇ ਅੰਦਰ ਇੱਕ ਮਹੀਨੇ ਤੱਕ ਮੀਂਹ ਪਿਆ। ਇਸ ਕਾਰਨ ਲੋਕ ਕਾਰਾਂ ਅਤੇ ਘਰਾਂ ਵਿੱਚ ਫਸ ਗਏ। ਉਨ੍ਹਾਂ ਨੂੰ ਫਾਇਰ ਬ੍ਰਿਗੇਡ ਦੀ ਟੀਮ ਅਤੇ ਹੋਰ ਸੁਰੱਖਿਆ ਕਰਮਚਾਰੀਆਂ ਨੇ ਬਚਾਇਆ। ਲਾਗਾਰਡੀਆ ਹਵਾਈ ਅੱਡੇ ‘ਤੇ ਉਡਾਣਾਂ ਨੂੰ ਦੇਰੀ ਨਾਲ ਜਾਣਾ ਪਿਆ। ਇਸ ਦੇ ਨਾਲ ਹੀ ਕੁਝ ਹਿੱਸਿਆਂ ‘ਚ ਮੈਟਰੋ ਸੇਵਾ ਬੰਦ ਕਰ ਦਿੱਤੀ ਗਈ। ਸਥਿਤੀ ਨੂੰ ਦੇਖਦੇ ਹੋਏ ਨਿਊਯਾਰਕ (New York) ਦੀ ਗਵਰਨਰ ਕੈਥੀ ਹੋਚੁਲ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਉਸਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਰਾਤ ਭਰ ਕੁਝ ਖੇਤਰਾਂ ਵਿੱਚ 5 ਇੰਚ (13 ਸੈਂਟੀਮੀਟਰ) ਤੱਕ ਮੀਂਹ ਪਿਆ। ਇਸ ਦੇ ਨਾਲ ਹੀ ਦਿਨ ਭਰ 7 ਇੰਚ (18 ਸੈਂਟੀਮੀਟਰ) ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। The post ਨਿਊਯਾਰਕ ‘ਚ ਭਾਰੀ ਮੀਂਹ ਅਤੇ ਤੂਫਾਨ ਕਾਰਨ ਆਇਆ ਹੜ੍ਹ, 75 ਸਾਲ ਦਾ ਟੁੱਟਿਆ ਰਿਕਾਰਡ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ NMDFC ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ Saturday 30 September 2023 01:32 PM UTC+00 | Tags: breaking-news cm-bhagwant-mann news nmdfc punjab punjab-government shiromani-akali-dal the-unmute-breaking-news the-unmute-news ਚੰਡੀਗੜ੍ਹ, 30 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ (NMDFC) ਦੀਆਂ ਦੇਣਦਾਰੀਆਂ ਕਲੀਅਰ ਕਰਨ ਲਈ ਸਾਲ 2023-24 ਵਿੱਚ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸਵੈ-ਰੋਜ਼ਗਾਰ ਸਕੀਮਾਂ ਲਈ ਘੱਟ ਵਿਆਜ਼ ਦਰਾਂ ‘ਤੇ ਕਰਜ਼ੇ ਉਪਲੱਬਧ ਕਰਵਾਏ ਜਾਂਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਵੈ-ਰੋਜ਼ਗਾਰ ਸਕੀਮ ਸਾਲ 2017 ਤੋਂ ਨੈਸ਼ਨਲ ਕਾਰਪੋਰੇਸ਼ਨ (ਐਨ.ਐਮ.ਡੀ.ਐਫ.ਸੀ) ਦੀਆਂ ਦੇਣਦਾਰੀਆਂ ਵੱਧਣ ਕਰਕੇ ਉਨ੍ਹਾਂ ਵੱਲੋਂ ਸਾਲ 2017-18 ਤੋਂ ਬਾਅਦ ਟਰਮ ਲੋਨ ਦੀ ਕੋਈ ਵੀ ਰਾਸ਼ੀ ਰਲੀਜ ਨਹੀਂ ਕੀਤੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਗਿਆ ਕਿ 2017 ਤੋਂ ਬਾਅਦ ਦੇਣਦਾਰੀਆਂ ਨੂੰ ਕਲੀਅਰ ਕਰਨ ਲਈ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਰਾਸ਼ੀ ਮੁਹੱਈਆ ਨਹੀਂ ਕਰਵਾਈ ਗਈ। ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ (NMDFC) ਦੀਆਂ ਦੇਣਦਾਰੀਆਂ ਕਲੀਅਰ ਕਰਨ ਲਈ ਸਾਲ 2023-24 ਦੇ ਬਜਟ ਵਿੱਚ 25 ਕਰੋੜ੍ਹ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਇਹ ਰਾਸ਼ੀ ਰਲੀਜ ਕਰਨ ਲਈ ਪੰਜਾਬ ਸਰਕਾਰ ਵੱਲੋਂ 29 ਸਤੰਬਰ 2023 ਨੂੰ ਸੈਂਕਸ਼ਨ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਡਾ ਬਲਜੀਤ ਕੌਰ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਇਸ ਨਾਲ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੋਜਗਾਰ ਸ਼ੁਰੂ ਕਰਨ ਲਈ ਵੱਖ-ਵੱਖ ਧੰਦਿਆਂ ਜਿਵੇਂ ਕਿ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸ਼ਹਿਦ ਦੀਆਂ ਮੱਖੀਆਂ ਪਾਲਨ, ਬਿਊਟੀ ਪਾਰਲਰ, ਟੇਲਰਿੰਗ, ਜਨਰਲ ਸਟੋਰ, ਇਲੈਕਟਰੀਕਲ ਸੇਲ ਅਤੇ ਰਿਪੇਅਰ ਆਦਿ ਅਧੀਨ 5 ਲੱਖ ਰੁਪਏ ਤੱਕ ਦੇ ਕਰਜੇ 6-8 ਪ੍ਰਤੀਸ਼ਤ ਸਾਲਾਨਾ ਵਿਆਜ ਦੀ ਦਰ ‘ਤੇ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪ੍ਰਫੈਸ਼ਨਲ/ਟੈਕਨੀਕਲ ਐਜੂਕੇਸ਼ਨ, ਗ੍ਰੈਜੂਏਸ਼ਨ ਅਤੇ ਇਸ ਤੋਂ ਅੱਗੇ ਦੀ ਪੜ੍ਹਾਈ ਕਰਨ ਲਈ ਐਜੂਕੇਸ਼ਨ ਲੋਨ ਸਕੀਮ ਤਹਿਤ ਭਾਰਤ ਵਿੱਚ ਪੜ੍ਹਾਈ ਕਰਨ ਲਈ 20.00 ਲੱਖ ਰੁਪਏ ਤੱਕ ਅਤੇ ਵਿਦੇਸ਼ ਵਿੱਚ ਪੜ੍ਹਾਈ ਕਰਨ ਲਈ 30.00 ਲੱਖ ਰੁਪਏ ਤੱਕ ਦੇ ਕਰਜ਼ੇ 3-8% ਸਾਲਾਨਾ ਵਿਆਜ਼ ਦੀ ਦਰ ਤੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬੈਕਫਿੰਕੋ ਐਨ.ਐਮ.ਡੀ.ਐਫ.ਸੀ ਦੇ ਸਹਿਯੋਗ ਨਾਲ ਪੰਜਾਬ ਰਾਜ ਵਿੱਚ ਘੱਟ ਗਿਣਤੀ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਕੀਮ ਦਾ ਲਾਭ ਘੱਟ ਗਿਣਤੀ ਵਰਗ ਦੇ ਵੱਧ ਤੋਂ ਵੱਧ ਵਿਅਕਤੀਆਂ ਨੂੰ ਦੇਣ ਲਈ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ। The post ਪੰਜਾਬ ਸਰਕਾਰ ਵੱਲੋਂ NMDFC ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ appeared first on TheUnmute.com - Punjabi News. Tags:
|
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ "ਪੰਜਾਬ ਅਗੇਂਸਟ ਡਰੱਗ ਅਡਿਕਸ਼ਨ" ਮੁਹਿੰਮ ਦੀ ਸ਼ੁਰੂਆਤ Saturday 30 September 2023 01:38 PM UTC+00 | Tags: drug mohali news punjab-against-drug-addition punjab-state-legal-services-authority sas-nagar ਐੱਸ.ਏ.ਐੱਸ.ਨਗਰ 30 ਸਤੰਬਰ 2023: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮਹੀਨਾ ਅਕਤੂਬਰ, 2023 ਦੌਰਾਨ ਪੂਰੇ ਪੰਜਾਬ ਵਿਚ "ਪੰਜਾਬ ਅਗੇਂਸਟ ਡਰੱਗ ਅਡਿਕਸ਼ਨ" ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਦੀ ਸ਼ੁਰੂਆਤ ਵਜੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵਲੋਂ ਵਾਕਾਥਾਨ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐੱਸ.ਏ.ਐੱਸ.ਨਗਰ ਅਤੇ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਝੰਡੀ ਦਿਖਾਈ ਗਈ। ਇਹ ਵਾਕਾਥਾਨ ਜੋ ਕਿ ਸਟੇਟ ਅਥਾਰਟੀ ਦੇ ਮੁੱਖ ਦਫ਼ਤਰ ਸੈਕਟਰ-69 ਤੋਂ ਸ਼ੁਰੂ ਹੋ ਕੇ ਰੀਹੈਬਿਲੀਟੇਸ਼ਨ ਸੈਂਟਰ, ਸੈਕਟਰ-66, ਮੋਹਾਲੀ ਵਿਖੇ ਸਮਾਪਤ ਹੋਈ, ਵਿਚ ਜੁਡੀਸ਼ੀਅਲ ਅਧਿਕਾਰੀ, ਪੁਲਿਸ ਅਧਿਕਾਰੀ, ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀ, ਸਿਹਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ, ਆਰਮੀ ਲਾਅ ਕਾਲਜ ਦੇ ਵਿਦਿਆਰਥੀ ਅਤੇ ਸਮਾਜ ਦੇ ਵੱਖ ਵੱਖ ਖੇਤਰਾਂ ਨਾਲ ਸਬੰਧਤ ਵਿਅਕਤੀਆਂ ਵਲੋਂ ਭਾਗ ਲਿਆ ਗਿਆ। ਇਸ ਵਾਕਾਥਾਨ ਦਾ ਮਕਸਦ ਲੋਕਾਂ ਵਿਚ ਇਹ ਸੰਦੇਸ਼ ਪਹੁੰਚਾਉਣਾ ਸੀ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਨਾਲ ਹੈ। ਇਹ ਮੁਹਿੰਮ ਮਿਤੀ 1 ਅਕਤੂਬਰ 2023 ਤੋਂ ਲੈ ਕੇ 31 ਅਕਤੂਬਰ 2023 ਤੱਕ ਜਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਚਲਾਈ ਜਾਵੇਗੀ। ਇਸ ਦੌਰਾਨ ਸਿਹਤ, ਸਿੱਖਿਆ ਅਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਰੈਲੀਆਂ, ਵਾਕਾਥਾਨ, ਵਰਕਸ਼ਾਪ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਵੇਗਾ। ਸਕੂਲਾਂ ਅਤੇ ਕਾਲਜਾਂ ਵਿਚ ਡੈਕਲਾਮੇਸ਼ਨ, ਡਿਬੇਟ, ਪੋਸਟਰ ਮੇਕਿੰਗ ਅਤੇ ਚਾਰਟ ਮੇਕਿੰਗ ਆਦਿ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਨੂੰ ਉਜਾਗਰ ਕਰਦੇ ਨੁੱਕੜ ਨਾਟਕਾਂ ਦਾ ਵੀ ਆਯੋਜਨ ਕੀਤਾ ਜਾਵੇਗਾ। ਜੇਕਰ ਕੋਈ ਵਿਅਕਤੀ ਜਿਹੜਾ ਕਿ ਨਸ਼ਿਆਂ ਦਾ ਆਦੀ ਹੋਵੇ, ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ, ਤਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਉਸ ਦੇ ਇਲਾਜ ਦਾ ਪ੍ਰਬੰਧ ਰੀਹੈਬਲੀਟੇਸ਼ਨ ਸੈਂਟਰ ਵਿਚ ਮੁਫਤ ਵਿਚ ਕਰਵਾਉਣ ਦਾ ਪ੍ਰਬੰਧ ਕਰੇਗਾ ਅਤੇ ਉਸ ਦੀ ਪਹਿਚਾਣ ਵੀ ਗੁਪਤ ਰੱਖੀ ਜਾਵੇਗੀ। ਇਸ ਦੌਰਾਨ ਹਾਜ਼ਰ ਵਿਅਕਤੀਆਂ ਵਲੋਂ ਨਸ਼ੇ ਨਾ ਕਰਨ ਦਾ ਪ੍ਰਣ ਕੀਤਾ ਗਿਆ। ਵਾਕਾਥਾਨ ਵਿਚ ਸ੍ਰੀਮਤੀ ਸਮ੍ਰਿਤੀ ਧੀਰ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ, ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐੱਸ.ਏ.ਐੱਸ.ਨਗਰ, ਜਗਜੀਤ ਸਿੰਘ, ਜੇ.ਐਮ.ਆਈ.ਸੀ., ਐਮ.ਕੇ ਸਿੰਗਲਾ, ਜੇ.ਐਮ.ਆਈ.ਸੀ, ਹਰਸਿਮਰਨ ਸਿੰਘ ਬੱਲ, ਡੀ.ਐਸ.ਪੀ, ਡਾ.ਪੂਜਾ ਗਰਗ, ਮਨੋਰੋਗ ਮਾਹਿਰ, ਕੁਲਵੰਤ ਸਿੰਘ, ਚੇਅਰਮੈਨ, ਚਾਈਲਡ ਵੈਲਫੇਅਰ ਕਮੇਟੀ ਅਤੇ ਆਰਮੀ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ। The post ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ "ਪੰਜਾਬ ਅਗੇਂਸਟ ਡਰੱਗ ਅਡਿਕਸ਼ਨ" ਮੁਹਿੰਮ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸਾਂ ਨੂੰ ਦੇਖਣ ਲਈ ਸਕੂਲੀ ਵਿਦਿਆਰਥੀਆਂ ਦਾ ਖੇਤਰੀ ਦੌਰਾ Saturday 30 September 2023 01:43 PM UTC+00 | Tags: breaking-news government-schools khumbhara school-students ਐਸ.ਏ.ਐਸ.ਨਗਰ, 30 ਸਤੰਬਰ, 2023: ਖੁੰਭੜਾ ਅਤੇ ਮਟੌਰ ਦੇ ਦੋ ਸਰਕਾਰੀ ਸਕੂਲਾਂ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਅੱਜ ਨਗਰ ਨਿਗਮ ਮੋਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਦੌਰੇ ਦੌਰਾਨ, ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ, ਰਸੋਈ ਦੇ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ, ਵੇਸਟ ਸ਼ੈੱਡਿੰਗ ਅਤੇ ਬੇਲਿੰਗ ਮਸ਼ੀਨਾਂ, ਨਾਰੀਅਲ ਕੱਟਣ ਅਤੇ ਵਰਮੀ ਕੰਪੋਸਟਿੰਗ ਅਤੇ ਗਊ-ਗੋਬਰ ਦੇ ਬਣਾਉਣ ਲਈ ਗਊ ਤਲਾਅ ਦੇਖਣ ਲਈ ਨੇਚਰ ਪਾਰਕ ਦਾ ਦੌਰਾ ਕੀਤਾ। ਸ਼ਮਸ਼ਾਨਘਾਟ ਲਈ ਚ ਰੁੱਖ ਦੀ ਲੱਕੜ ਦੀ ਲੋੜ ਨੂੰ ਘਟਾਉਣ ਲਈ ਕੱਟੇ ਹੋਏ ਨਾਰੀਅਲ ਦੇ ਛਿਲਕਿਆਂ ਨੂੰ ਵੀ ਗੋਬਰ ਦੇ ਲੱਠਾਂ ਵਿੱਚ ਜੋੜਿਆ ਜਾ ਰਿਹਾ ਹੈ ਜੋ ਬਾਲਣ ਵਜੋਂ ਕੰਮ ਕਰਦੇ ਹਨ ਅਤੇ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਰਤੇ ਜਾਂਦੇ ਹਨ। ਨਵਜੋਤ ਕੌਰ, ਕਮਿਸ਼ਨਰ, ਮਿਊਂਸਪਲ ਕਾਰਪੋਰੇਸ਼ਨ, ਨੇ ਦੱਸਿਆ ਕਿ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ‘ਸਵੱਛਤਾ ਹੀ ਸੇਵਾ’ ਮੁਹਿੰਮ ਨਾਲ ਮੇਲ ਖਾਂਦਾ ਹੈ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਸਵੱਛ ਭਾਰਤ ਮਿਸ਼ਨ ਵਿੱਚ ਤਬਦੀਲੀ ਦੇ ਵਾਹਕ ਬਣਨ ਲਈ ਜਾਗਰੂਕ ਕਰਨਾ ਹੈ ਕਿਉਂਕਿ ਨੌਜਵਾਨ ਦੇਸ਼ ਦਾ ਭਵਿੱਖ ਹਨ। ਪ੍ਰੋਗਰਾਮ ਵਿੱਚ ਲਾਈਵ ਸੈਸ਼ਨ, ਵੈਬਿਨਾਰ, ਫੀਲਡ ਵਿਜ਼ਿਟ, ਅਤੇ ਨਵੀਨਤਾਕਾਰੀ ਪ੍ਰੋਜੈਕਟ ਸ਼ਾਮਲ ਹੁੰਦੇ ਹਨ, ਜੋ ਵਿਦਿਆਰਥੀਆਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਅਤੇ ਜ਼ਿੰਮੇਵਾਰ ਨਾਗਰਿਕਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਜ਼ਬੂਤ ਸੰਬੰਧ ਵਿਕਸਿਤ ਕਰਨ ਵਿੱਚ ਮਦਦ ਕਰਦੇ ਹਨ। ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਉਨ੍ਹਾਂ ਨੇ 1000 ਤੋਂ ਵੱਧ ਵਿਦਿਆਰਥੀਆਂ ਨੂੰ ਫੀਲਡ ਵਿਜ਼ਿਟ ਕਰਨ ਦਾ ਟੀਚਾ ਰੱਖਿਆ ਹੈ ਅਤੇ ਹਰ ਰੋਜ਼ 50-100 ਵਿਦਿਆਰਥੀਆਂ ਨੂੰ ਲੈ ਕੇ ਜਾਣਾ ਹੈ। ਬਾਅਦ ਵਿੱਚ, ਵਿਦਿਆਰਥੀਆਂ ਨੂੰ ਉਹਨਾਂ ਦੇ ਖੇਤਰ ਦੇ ਤਜ਼ਰਬਿਆਂ ਦੇ ਅਧਾਰ ਤੇ ਗਤੀਵਿਧੀਆਂ ਨਿਰਧਾਰਤ ਕੀਤੀਆਂ ਜਾਣਗੀਆਂ। ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਇੱਕ ਢਾਂਚਾਗਤ ਇੰਟਰਨਸ਼ਿਪ ਪ੍ਰੋਗਰਾਮ ਹੈ, ਜਿਸ ਨੂੰ ਦਿੱਲੀ ਪਬਲਿਕ ਸਕੂਲ, ਚੰਡੀਗੜ੍ਹ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਸੁਹਾਨੀ ਸ਼ਰਮਾ ਦੁਆਰਾ ਡਿਜ਼ਾਇਨ ਕੀਤਾ ਗਿਆ ਹੈ, ਜਿਸ ਨੂੰ ਪਿਛਲੇ ਮਹੀਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੁਆਰਾ ਜਾਰੀ ਕੀਤਾ ਗਿਆ ਸੀ। ਗ੍ਰੇਡ 8ਵੀਂ-12ਵੀਂ ਦੇ ਵਿਦਿਆਰਥੀਆਂ ਲਈ ਚਲਾਏ ਇਸ ਪ੍ਰੋਗਰਾਮ ਲਈ 21 ਸਕੂਲਾਂ ਦੇ ਲਗਭਗ 1150 ਵਿਦਿਆਰਥੀ ਪਹਿਲਾਂ ਹੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਸਿੱਖਿਆ ਵਿਭਾਗ ਦੀ ਕੋਆਰਡੀਨੇਟਰ ਸ੍ਰੀਮਤੀ ਪ੍ਰੀਤੀ ਬਾਂਸਲ ਨੇ ਦੱਸਿਆ ਕਿ ਇਸ ਹਫ਼ਤੇ ਫੇਜ਼ 3ਬੀ1, ਖਰੜ ਅਤੇ ਮੌਲੀ ਬੈਦਵਾਨ ਸਕੂਲਾਂ ਦੇ ਵਿਦਿਆਰਥੀ ਫੀਲਡ ਵਿਜ਼ਿਟ ਲਈ ਜਾ ਰਹੇ ਹਨ। ਇਹ ਵਾਤਾਵਰਣ ਤੋਂ ਸਿੱਖਣ ਅਤੇ ਕੁਦਰਤ ਨੂੰ ਵਾਪਸ ਦੇਣ ਦੀ ਇੱਕ ਸਪੱਸ਼ਟ ਉਦਾਹਰਣ ਹੈ। The post ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸਾਂ ਨੂੰ ਦੇਖਣ ਲਈ ਸਕੂਲੀ ਵਿਦਿਆਰਥੀਆਂ ਦਾ ਖੇਤਰੀ ਦੌਰਾ appeared first on TheUnmute.com - Punjabi News. Tags:
|
ਮੋਹਾਲੀ: ਹੁਨਰ-ਵਿਕਾਸ 'ਚ ਪੰਜਾਬੀ ਭਾਸ਼ਾ ਦੀ ਸਮਰੱਥਾ ਬਾਰੇ ਰਾਸ਼ਟਰੀ ਸੈਮੀਨਾਰ Saturday 30 September 2023 01:48 PM UTC+00 | Tags: aam-aadmi-party breaking-news cm-bhagwant-mann latest-news mohali national-seminar news post-graduate-punjabi punjab punjabi-language shiromani-akali-dal skill-development ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ 2023: ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਦੇ ਪੋਸਟ ਗ੍ਰੈਜੁਏਟ ਪੰਜਾਬੀ (Punjabi) ਵਿਭਾਗ ਵੱਲੋਂ 'ਹੁਨਰ-ਵਿਕਾਸ ਵਿਚ ਪੰਜਾਬੀ ਭਾਸ਼ਾ ਦੀ ਸਮਰੱਥਾ ਅਤੇ ਅਸੀਮ ਸੰਭਾਵਨਾਵਾਂ' ਵਿਸ਼ੇ ਉੱਪਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਉਦਘਾਟਣੀ ਭਾਸ਼ਣ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਦੇ ਚਾਂਸਲਰ ਪ੍ਰੋ.(ਡਾ.) ਜਗਬੀਰ ਸਿੰਘ, ਕੁੰਜੀਵਤ ਭਾਸ਼ਣ ਖੇਤੀਬਾੜੀ ਪੱਤਰਕਾਰੀ ਵਿਭਾਗ, ਪੰਜਾਬ ਖੇਤੀਬਾੜੀ ਲੁਧਿਆਣਾ ਦੇ ਮੁਖੀ ਪ੍ਰੋ. (ਡਾ.) ਸਰਬਜੀਤ ਸਿੰਘ ਰੇਣੁਕਾ, ਵਿਸ਼ੇਸ਼ ਭਾਸ਼ਣ ਜਗਤਾਰ ਸਿੰਘ ਭੁੱਲਰ ਅਤੇ ਪ੍ਰਧਾਨਗੀ ਪ੍ਰੋ. ਗੁਰਭਜਨ ਗਿੱਲ ਨੇ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਹਰਜੀਤ ਗੁਜਰਾਲ ਨੇ ਵਿਦਵਾਨਾਂ ਨੂੰ ਜੀ ਆਇਆ ਕਿਹਾ ਅਤੇ ਮਾਂ-ਬੋਲੀ ਦੀ ਅਹਿਮੀਅਤ ਬਾਰੇ ਵਿਦਿਆਰਥੀਆਂ ਨੂੰ ਜਾਗੂਰਕ ਕੀਤਾ। ਉਹਨਾਂ ਕਿਹਾ ਕਿ ਹਰ ਪੱਖੋਂ ਸੰਪੂਰਨ ਪੰਜਾਬੀ ਭਾਸ਼ਾ ਰੋਜ਼ਗਾਰ ਦੇ ਅਨੇਕਾਂ ਅਵਸਰ ਮੁਹੱਈਆ ਕਰਵਾਉਣ ਦੇ ਸਮਰੱਥ ਹੈ। ਆਪਣੇ ਉਦਘਾਟਣੀ ਭਾਸ਼ਣ ਵਿਚ ਚਾਂਸਲਰ ਪ੍ਰੋ.(ਡਾ.) ਜਗਬੀਰ ਸਿੰਘ ਨੇ ਕਿਹਾ ਕਿ ਹੁਨਰ-ਵਿਕਾਸ ਵਿਚ ਪੰਜਾਬੀ ਇਕ ਪ੍ਰਪੱਕ ਅਤੇ ਅਮੀਰ ਭਾਸ਼ਾ ਹੈ।ਹੋਰ ਭਸ਼ਾਵਾਂ ਸਿੱਖਣ ਨਾਲ ਮਾਂ-ਬੋਲੀ ਦਾ ਦਰਜਾ ਘਟਾਇਆ ਨਹੀਂ ਜਾ ਸਕਦਾ। ਨੈਸ਼ਨਲ ਸਿੱਖਿਆ ਨੀਤੀ 2020 ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਇਸ ਸਿੱਖਿਆ ਨੀਤੀ ਵਿਚ ਖੇਤਰੀ ਭਾਸ਼ਾਵਾਂ ਨੂੰ ਪ੍ਰਫੁਲਿਤ ਕਰਨ ਲਈ ਇਸੇ ਕਰਕੇ ਜ਼ੋਰ ਹੈ ਕਿ ਮਾਂ-ਬੋਲ਼ੀ ਰੋਜ਼ਗਾਰ ਵਿਚ ਵੱਡਾ ਯੋਗਦਾਨ ਪਾਉਂਦੀ ਹੈ। ਪ੍ਰੋ.(ਡਾ.) ਸਰਬਜੀਤ ਸਿੰਘ ਰੇਣੁਕਾ ਨੇ ਆਪਣੇ ਕੁੰਜੀਵਤ ਭਾਸ਼ਣ ਵਿਚ ਕਿਹਾ ਕਿ ਹੁਨਰ-ਵਿਕਾਸ ਦੇ ਸਭ ਤੋਂ ਵੱਧ ਅਵਸਰ ਮਾਂ-ਬੋਲੀ (Punjabi) ਵਿਚ ਹੀ ਹੁੰਦੇ ਹਨ। ਮਾਤ-ਭਾਸ਼ਾ ਦਾ ਸਾਡੇ ਅੰਦਰਲੇ ਹੁਨਰ ਨੂੰ ਤਰਾਸ਼ਣ ਵਿਚ ਵੱਡਾ ਯੋਗਦਾਨ ਹੁੰਦਾ ਹੈ। ਇਸ ਰਾਸ਼ਟਰੀ ਸੈਮੀਨਾਰ ਵਿਚ ਵਿਸ਼ੇਸ਼ ਭਾਸ਼ਣ ਦਿੰਦਿਆਂ ਜਗਤਾਰ ਸਿੰਘ ਭੁੱਲਰ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਦੌਰ ਵਿਚ ਪੰਜਾਬੀ ਭਾਸ਼ਾ ਨਾਲ ਰੋਜ਼ਗਾਰ ਦੀਆਂ ਬਹੁਤ ਸੰਭਾਵਨਾਵਾਂ ਹਨ। ਉਹਨਾਂ ਕਿਹਾ ਕਿ ਮਾਤ-ਭਾਸ਼ਾ ਨੂੰ ਦਰਕਿਨਾਰ ਕਰਨ ਨਾਲ ਮਨੁੱਖ ਅੰਦਰ ਹੁਨਰ ਦਾ ਵਿਕਾਸ ਅਤੇ ਕਦਰਾਂ ਕੀਮਤਾਂ ਮਨਫੀ ਹੋਣ ਲਗਦੀਆਂ ਹਨ। ਸੈਮੀਨਾਰ ਦੇ ਕਨਵੀਨਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਨਰ ਵਿਕਾਸ ਵਿਚ ਪੰਜਾਬੀ ਭਾਸ਼ਾ ਦੇ ਯੋਗਦਾਨ ਸੰਬੰਧੀ ਸੱਤ ਰੋਜ਼ਾ ਵਰਕਸ਼ਾਪ ਲਗਾਈ ਗਈ ਹੈ। ਜਿਸ ਵਿਚ ਵਿਦਿਆਰਥੀਆਂ ਨੂੰ ਡਿਜੀਟਲ ਪਲੇਟਫਾਰਮ ਉਪਰ, ਅਨੁਵਾਦ, ਪਰੂਫ ਰੀਡਿੰਗ ਆਦਿ ਖੇਤਰਾਂ ਵਿਚ ਪੰਜਾਬੀ ਭਾਸ਼ਾ ਦੀ ਪਹੁੰਚ ਅਤੇ ਪੁਰਜ਼ੋਰ ਮੰਗ ਬਾਰੇ ਜਾਣੂੰ ਕਰਵਾਇਆ ਗਿਆ।ਪੰਜਾਬੀ ਵਿਚ ਰੋਜ਼ਗਾਰ ਦੀਆਂ ਅਸੀਮ ਸੰਭਾਵਨਾਵਾਂ ਬਾਰੇ ਵਿਸਥਾਰ ਵਿਚ ਦੱਸਿਆ ਗਿਆ। ਉਹਨਾਂ ਕਿਹਾ ਕਿ ਜਿਸ ਭਾਸ਼ਾ ਵਿਚ ਵਿਸ਼ਵ ਨੂੰ ਰੁਸ਼ਨਾਉਣ ਵਾਲੀ ਗੁਰਬਾਣੀ ਰਚੀ ਗਈ ਅਤੇ ਸੰਤੁਲਿਤ ਜੀਵਣ ਜਾਚ ਸਿਖਾਈ ਗਈ, ਉਸ ਭਾਸ਼ਾ ਵਿਚ ਬਿਜ਼ਨਸ ਮਾਡਲ ਵੀ ਸੰਪੂਰਨ ਅਤੇ ਸਫਲ ਹੋਵੇਗਾ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਪ੍ਰੋ. ਗੁਰਭਜਨ ਗਿੱਲ ਨੇ ਕਿਹਾ ਕਿ ਕਰਮ ਭੂਮੀ ਦੀ ਭਾਸ਼ਾ ਹੀ ਹੁਨਰ-ਨਿਖਾਰ ਵਿਚ ਸਰਵੋਤਮ ਹੋ ਸਕਦੀ ਹੈ। ਮਾਂ ਬੋਲੀ ਦੀ ਅਹਿਮੀਅਤ ਨੂੰ ਝੁਠਲਾਇਆ ਨਹੀਂ ਜਾ ਸਕਦਾ। ਪੰਜਾਬੀ ਭਾਸ਼ਾ ਸੰਸਾਰ ਪੱਧਰ ਤੇ ਬੋਲੀ ਜਾਂਦੀ ਹੈ ਅਤੇ ਪੰਜਾਬੀ, ਵਿਸ਼ਵ ਵਿਚ ਕਾਮਯਾਬ ਹੀ ਪੰਜਾਬੀ ਭਾਸ਼ਾ ਦੁਆਰਾ ਤਰਾਸ਼ੇ ਹੁਨਰ ਕਰਕੇ ਹਨ। ਪ੍ਰੋ.ਘਣਸ਼ਾਮ ਸਿੰੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਇਕ ਪੁਲ਼ ਹੈ ਜੋ ਸਾਨੂੰ ਸਾਡੀ ਵਿਰਾਸਤ ਨਾਲ ਜੋੜਦੀ ਹੈ ਅਤੇ ਰੋਜ਼ਗਾਰ ਦੇ ਸਾਰੇ ਅਵਸਰ ਮੁਹੱਈਆ ਕਰਵਾਉਣ ਦੇ ਸਮਰੱਥ ਹੈ। ਉਹਨਾਂ ਨੇ ਆਏ ਹੋਏ ਵਿਦਵਾਨਾਂ ਅਤੇ ਚਿੰਤਕਾਂ ਦੁਆਰਾ ਰਚਾਏ ਇਸ ਗੰਭੀਰ ਸੰਵਾਦ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬੀ ਵਿਭਾਗ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਅਜਿਹੇ ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਉਂਦਾ ਰਹੇਗਾ। ਇਸ ਮੌਕੇ ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਪਰਮਿੰਦਰਪਾਲ ਗਿੱਲ, ਡਾ. ਗੁਰਪ੍ਰੀਤ ਸਿੰਘ, ਡਾ. ਕੁਲਵਿੰਦਰ ਕੌਰ, ਪ੍ਰੋ. ਸਰਬਜੀਤ ਕੌਰ ਸਮੇਤ ਕਾਲਜ ਦਾ ਸਟਾਫ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। The post ਮੋਹਾਲੀ: ਹੁਨਰ-ਵਿਕਾਸ ‘ਚ ਪੰਜਾਬੀ ਭਾਸ਼ਾ ਦੀ ਸਮਰੱਥਾ ਬਾਰੇ ਰਾਸ਼ਟਰੀ ਸੈਮੀਨਾਰ appeared first on TheUnmute.com - Punjabi News. Tags:
|
ਹਰਮਨ ਪਿਆਰੇ ਅਧਿਆਪਕ ਤੇ ਬਹੁਪੱਖੀ ਸਖਸ਼ੀਅਤ ਦੇ ਮਾਲਕ ਸਨ ਪ੍ਰੋ. ਬੀ.ਸੀ.ਵਰਮਾ Saturday 30 September 2023 01:52 PM UTC+00 | Tags: b.c-verma breaking-news chemistry-professor latest-news mata-mansa-devi-complex news prof-b.c-verma the-unmute-breaking-news ਚੰਡੀਗੜ੍ਹ, 30 ਸਤੰਬਰ 2023: ਉੱਘੇ ਸਿੱਖਿਆ ਸ਼ਾਸਤਰੀ ਅਤੇ ਕੈਮਿਸਟਰੀ ਦੇ ਪ੍ਰੋਫੈਸਰ ਬੀ.ਸੀ. ਵਰਮਾ (Prof. B.C. Verma) ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ, ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ ਮਾਤਾ ਮਨਸਾ ਦੇਵੀ ਕੰਪਲੈਕਸ ਪੰਚਕੂਲਾ ਵਿਖੇ ਬਾਅਦ ਦੁਪਹਿਰ 2 ਤੋਂ 3 ਵਜੇ ਹੋਵੇਗੀ। ਪ੍ਰੋ ਬੀ.ਸੀ. ਵਰਮਾ ਦਾ ਜਨਮ 2 ਅਪ੍ਰੈਲ, 1934 ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਚਲੈਲਾ ਵਿਖੇ ਹੋਇਆ। ਬਚਪਨ ਤੋਂ ਹੀ ਪੜ੍ਹਾਈ ਦੀ ਲਗਨ ਕਾਰਨ ਉਹ ਪਹਿਲਾਂ ਪੈਦਲ ਅਤੇ ਫੇਰ ਸਾਈਕਲ ਉਤੇ 15 ਕਿਲੋਮੀਟਰ ਦੂਰ ਪਟਿਆਲਾ ਸ਼ਹਿਰ ਪੜ੍ਹਨ ਜਾਂਦੇ ਸਨ। ਮੇਰਠ ਵਿਖੇ ਉਨ੍ਹਾਂ ਬੀ.ਐਸਸੀ. ਤੇ ਐਮ.ਐਸਸੀ. ਦੀ ਪੜ੍ਹਾਈ ਕੀਤੀ। ਸਾਂਝੇ ਪੰਜਾਬ ਵਿੱਚ ਨਾਰਨੌਲ ਵਿਖੇ ਬਤੌਰ ਕੈਮਿਸਟਰੀ ਵਿਸ਼ੇ ਦੇ ਲੈਕਚਰਾਰ ਵਜੋਂ ਸੇਵਾਵਾਂ ਦੀ ਸ਼ੁਰੂਆਤ ਕਰਦਿਆਂ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਵੀ ਸੇਵਾਵਾਂ ਨਿਭਾਈਆਂ। ਲੰਬਾ ਸਮਾਂ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਕੈਮਿਸਟਰੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਉਣ ਤੋਂ ਬਾਅਦ ਸਰਕਾਰੀ ਕਾਲਜ ਪੱਟੀ ਅਤੇ ਸਰਕਾਰੀ ਸਪੋਰਟਸ ਕਾਲਜ ਜਲੰਧਰ ਦੇ ਪ੍ਰਿੰਸੀਪਲ ਰਹਿਣ ਉਪਰੰਤ ਡੀ.ਪੀ.ਆਈ. ਕਾਲਜਾਂ ਵਿਖੇ ਬਤੌਰ ਡਿਪਟੀ ਡਾਇਰੈਕਟਰ ਵਜੋਂ ਸੇਵਾ-ਮੁਕਤ ਹੋਏ। ਆਪਣੇ ਅਧਿਆਪਨ ਦੇ ਕਾਰਜਕਾਲ ਦੌਰਾਨ ਵਰਮਾ ਵਿਦਿਆਰਥੀਆਂ ਵਿੱਚ ਬਹੁਤ ਮਕਬੂਲ ਸਨ। ਅੱਸੀ ਦੇ ਦਹਾਕੇ ਵਿੱਚ ਜਦੋਂ ਟਿਊਸ਼ਨਾਂ ਦਾ ਦੌਰ ਸਿਖਰ ਉੱਤੇ ਸੀ, ਉਦੋਂ ਸ੍ਰੀ ਵਰਮਾ ਨੇ ਕਾਲਜ ਦੀ ਪੜ੍ਹਾਈ ਤੋਂ ਬਾਅਦ ਗਰੀਬ, ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਘਰ ਵਿਖੇ ਮੁਫ਼ਤ ਪੜ੍ਹਾ ਕੇ ਜੱਸ ਖੱਟਿਆ। ਉਹ ਅਨੇਕਾਂ ਪਰਿਵਾਰਾਂ ਦੇ ਬੱਚਿਆਂ ਲਈ ਰਾਹਗੀਰ ਬਣੇ ਅਤੇ ਲੋੜਵੰਦ ਦੀ ਭੱਜ ਕੇ ਮੱਦਦ ਕਰਦੇ। ਆਪਣੇ ਵਿਦਿਆਰਥੀਆਂ ਦੇ ਅਕਾਦਮਿਕ ਮਾਮਲਿਆਂ ਵਿੱਚ ਹਰ ਤਰ੍ਹਾਂ ਦੀ ਮੱਦਦ ਕਰਨ ਦੇ ਨਾਲ ਆਪਣੇ ਸਹਾਇਕ ਕਰਮਚਾਰੀਆਂ ਪ੍ਰਤੀ ਵੀ ਸੁਹਿਰਦ ਤੇ ਉਸਾਰੂ ਸੋਚ ਰੱਖਦੇ ਸਨ। ਪ੍ਰੋ. ਬੀ.ਸੀ. ਵਰਮਾ (Prof. B.C. Verma) ਦੇ ਪੜ੍ਹਾਏ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉਚ ਅਹੁਦਿਆਂ ਉਤੇ ਪਹੁੰਚੇ ਜਿਨ੍ਹਾਂ ਵਿੱਚ ਸਿਵਲ ਤੇ ਪੁਲਿਸ ਅਧਿਕਾਰੀ, ਪ੍ਰੋਫੈਸਰ ਅਤੇ ਵੱਡੀ ਗਿਣਤੀ ਵਿੱਚ ਡਾਕਟਰ ਸ਼ਾਮਲ ਹਨ। ਪ੍ਰੋ. ਵਰਮਾ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਸਖਸ਼ੀਅਤ ਸਨ। ਪ੍ਰੋ. ਬੀ.ਸੀ. ਵਰਮਾ ਵੱਲੋਂ ਦਿਖਾਏ ਮਾਰਗ ਸਦਕਾ ਸਮੁੱਚੇ ਪਰਿਵਾਰ ਨੇ ਆਪਣੇ ਜੀਵਨ ਵਿੱਚ ਬੁਲੰਦੀਆਂ ਨੂੰ ਛੂਹਿਆ ਅਤੇ ਸਮਰਪਿਤ ਹੋ ਕੇ ਮਿਸ਼ਨਰੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰ ਰਿਹਾ ਹੈ। ਪ੍ਰੋ. ਵਰਮਾ ਦੇ ਧਰਮ ਪਤਨੀ ਕੌਸ਼ਲਿਆ ਅੰਗਰੇਜ਼ੀ ਦੇ ਲੈਕਚਰਾਰ ਸਨ ਜਿਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ ਵਿਖੇ ਲੰਬਾ ਸਮਾਂ ਸੇਵਾਵਾਂ ਨਿਭਾਉਣ ਤੋਂ ਬਾਅਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਪਿ੍ਰੰਸੀਪਲ ਅਤੇ ਪਟਿਆਲਾ ਜ਼ਿਲੇ ਦੇ ਉਪ ਜ਼ਿਲਾ ਸਿੱਖਿਆ ਅਫਸਰ ਵਜੋਂ ਵੀ ਵਡਮੁੱਲੀਆਂ ਸੇਵਾਵਾਂ ਨਿਭਾਈਆਂ। ਸ੍ਰੀਮਤੀ ਕੌਸ਼ਲਿਆ ਬਾਲ ਨਿਕੇਤਨ ਵਿਖੇ ਅਨਾਥ ਬੱਚੀਆਂ ਨੂੰ ਵਿਸ਼ੇਸ਼ ਤੌਰ ਉਤੇ ਪੜ੍ਹਾਉਣ ਜਾਂਦੇ ਰਹੇ। ਘਰ ਵਿੱਚ ਵਿਦਿਅਕ ਤੇ ਉਸਾਰੂ ਮਾਹੌਲ ਸੀ ਕਿ ਜੋ ਵੀ ਮਹਿਮਾਨ ਘਰ ਆਉਂਦਾ ਤਾਂ ਉਨ੍ਹਾਂ ਨੂੰ ਤੋਹਫੇ ਵਿੱਚ ਪੁਸਤਕਾਂ ਦੇਣ ਦਾ ਰਿਵਾਜ ਸੀ। ਅਧਿਆਪਕ ਪਰਿਵਾਰ ਵਿੱਚ ਜਨਮੇ ਵੱਡੇ ਪੁੱਤਰ ਅਨੁਰਾਗ ਵਰਮਾ ਜਿੱਥੇ ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਦੀ ਇੰਜਨੀਅਰਿੰਗ ਡਿਗਰੀ ਦੇ ਗੋਲਡ ਮੈਡਲਿਸਟ ਹਨ ਉਥੇ 1993 ਵਿੱਚ ਭਾਰਤੀ ਸਿਵਲ ਸੇਵਾਵਾਂ (ਆਈ.ਏ.ਐਸ.) ਪ੍ਰੀਖਿਆ ਵਿੱਚ ਸੱਤਵੇਂ ਸਥਾਨ ਉਤੇ ਆਏ ਅਤੇ ਪੰਜਾਬ ਵਿੱਚ ਡਿਪਟੀ ਕਮਿਸ਼ਨਰ ਬਠਿੰਡਾ, ਲੁਧਿਆਣਾ ਤੇ ਜਲੰਧਰ ਦੀਆਂ ਸੇਵਾਵਾਂ ਨਿਭਾਉਣ ਤੋਂ ਬਾਅਦ ਵੱਖ-ਵੱਖ ਅਹਿਮ ਅਹੁਦਿਆਂ 'ਤੇ ਰਹਿਣ ਤੋਂ ਬਾਅਦ ਮੌਜੂਦਾ ਸਮੇਂ ਪੰਜਾਬ ਦੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਹਨ। ਦੂਜੇ ਪੁੱਤਰ ਆਸ਼ੀਸ਼ ਵਰਮਾ ਲਾਅ ਗਰੈਜੂਏਟ ਹਨ ਅਤੇ ਮੌਜੂਦਾ ਸਮੇਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਐਡਵੋਕੇਟ ਹਨ। The post ਹਰਮਨ ਪਿਆਰੇ ਅਧਿਆਪਕ ਤੇ ਬਹੁਪੱਖੀ ਸਖਸ਼ੀਅਤ ਦੇ ਮਾਲਕ ਸਨ ਪ੍ਰੋ. ਬੀ.ਸੀ.ਵਰਮਾ appeared first on TheUnmute.com - Punjabi News. Tags:
|
ਐਸ.ਏ.ਐਸ.ਨਗਰ ਦੀਆਂ ਮੰਡੀਆਂ 'ਚ ਝੋਨੇ ਦੀ ਫਸਲ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ: ਡੀ.ਸੀ ਆਸ਼ਿਕਾ ਜੈਨ Saturday 30 September 2023 01:57 PM UTC+00 | Tags: dc-aashika-jain dc-ashika-jain news paddy-news paddy-session punjab-mandi-board sas-nagar ਐਸ.ਏ.ਐਸ.ਨਗਰ, 30 ਸਤੰਬਰ 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Aashika Jain) ਨੇ ਦੱਸਿਆ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੀਆਂ 17 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਫ਼ਸਲ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹਾ ਖਰੀਦ ਏਜੰਸੀਆਂ, ਆੜ੍ਹਤੀਆਂ ਅਤੇ ਟਰਾਂਸਪੋਰਟੇਸ਼ਨ ਠੇਕੇਦਾਰਾਂ ਨਾਲ ਕੀਤੀਆਂ ਵੱਖ ਵੱਖ ਮੀਟਿੰਗਾਂ ਚ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ, ਉਨ੍ਹਾਂ ਨੇ ਪਹਿਲੀ ਅਕਤੂਬਰ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਸੀਜ਼ਨ ਤੋਂ ਉਸੇ ਦਿਨ ਖਰੀਦ ਅਤੇ ਭੁਗਤਾਨ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੀਆਂ ਏਜੰਸੀਆਂ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੀਜ਼ਨ ਦੌਰਾਨ 1.70 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਕਿਹਾ ਕਿ ਉਹ ਸਥਾਨਕ ਪੱਧਰ ਦੇ ਮੁੱਦਿਆਂ ਜਿਵੇਂ ਕਿ ਸ਼ਹਿਰੀਕਰਨ ਕਾਰਨ ਪੁਰਾਣੀਆਂ ਮੰਡੀਆਂ ਵਿੱਚ ਥਾਂ ਦੀ ਕਮੀ, ਟ੍ਰੈਫਿਕ ਸਮੱਸਿਆ ਅਤੇ ਹੋਰ ਸਮੱਸਿਆਵਾਂ ਆਦਿ ਦਾ ਧਿਆਨ ਰੱਖਣ। ਡਿਪਟੀ ਕਮਿਸ਼ਨਰ (DC Aashika Jain) ਨੇ ਪੁਲਿਸ ਕਪਤਾਨ, ਟ੍ਰੈਫਿਕ, ਐਚ.ਐਸ.ਮਾਨ ਨੂੰ ਡੇਰਾਬੱਸੀ ਅਤੇ ਬਨੂੜ ਮੰਡੀਆਂ ਵਿੱਚ ਟ੍ਰੈਫਿਕ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਕਿਹਾ। ਐਸ ਡੀ ਐਮ ਖਰੜ ਡੇਵੀ ਗੋਇਲ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਖਰੜ ਅਤੇ ਕੁਰਾਲੀ ਦੇ ਆੜ੍ਹਤੀਆਂ ਨਾਲ ਮੀਟਿੰਗਾਂ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਤਾਂ ਜੋ ਦੋਵਾਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ। ਡੀ ਐਫ ਐਸ ਸੀ ਡਾ: ਨਵਰੀਤ ਨੇ ਜ਼ਿਲ੍ਹੇ ਵਿੱਚ ਬਾਰਦਾਨੇ ਦੇ ਢੁਕਵੇਂ ਸਟਾਕ ਬਾਰੇ ਡੀ ਸੀ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਏਜੰਸੀਆਂ ਕੋਲ ਬਾਰਦਾਨੇ ਦਾ 93 ਫੀਸਦੀ ਤੋਂ ਵੱਧ ਸਟਾਕ ਮੌਜੂਦ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਅੰਤਰਰਾਜੀ ਗੈਰ-ਕਾਨੂੰਨੀ ਢੋਆ-ਢੁਆਈ ‘ਤੇ ਸਖ਼ਤ ਨਜ਼ਰ ਰੱਖਣ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਅੰਤਰਰਾਜੀ ਗੈਰ-ਕਾਨੂੰਨੀ ਆਵਾਜਾਈ ਨੂੰ ਰੋਕਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਨਾਲ ਕੁੱਲ ਪੰਜ ਮੋਬਾਈਲ ਫਲਾਇੰਗ ਸਕੁਐਡ ਬਣਾਏ ਗਏ ਹਨ। ਇਸ ਤੋਂ ਇਲਾਵਾ ਹੋਰ ਮੋਬਾਇਲ ਫਲਾਇੰਗ ਸਕੁਐਡ ਬਣਾਉਣੇ ਵੀ ਵਿਚਾਰ ਅਧੀਨ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੰਡੀ ਬੋਰਡ ਵੱਲੋਂ ਪਾਇਲਟ ਆਧਾਰ ‘ਤੇ ਮੰਡੀਆਂ ਵਿੱਚ ਕਿਸਾਨਾਂ ਦੀ ਬਾਇਓ ਮੀਟਰਿਕ ਪ੍ਰਮਾਣਿਕਤਾ ਵੀ ਸ਼ੁਰੂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਥਾਂ ਡੀ ਕਮੀ ਤੋਂ ਬਚਣ ਲਈ ਮੰਡੀਆਂ ਵਿੱਚ ਸੁੱਕੀ ਅਤੇ ਪੱਕ ਚੁੱਕੀ ਫ਼ਸਲ ਦੀ ਆਮਦ ਕਰਵਾਉਣ ‘ਤੇ ਹੀ ਜ਼ੋਰ ਦਿੱਤਾ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਿਰਵਿਘਨ ਝੋਨੇ ਦੀ ਖਰੀਦ ਦਾ ਭਰੋਸਾ ਦਿਵਾਇਆ ਅਤੇ ਉਨ੍ਹਾਂ ਤੋਂ ਵੀ ਨਿਰਵਿਘਨ ਖਰੀਦ ਲਈ ਸਹਿਯੋਗ ਦੀ ਮੰਗ ਕੀਤੀ। ਢੋਆ-ਢੁਆਈ ਦੇ ਠੇਕੇਦਾਰਾਂ ਨੂੰ ਉਨ੍ਹਾਂ ਨਾਲ ਦੀ ਨਾਲ ਖਰੀਦੇ ਜਾ ਚੁੱਕੇ ਝੋਨੇ ਨੂੰ ਚੁੱਕਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਆੜ੍ਹਤੀਆਂ ਵੱਲੋਂ ਪਹਿਲੇ ਦਿਨ ਤੋਂ ਖਰੀਦੇ ਅਨਾਜ ਦੀ ਲਿਫਟਿੰਗ ਦੀ ਮੰਗ ਨੂੰ ਪ੍ਰਵਾਨ ਕਰਦਿਆਂ, ਉਸਨੇ ਏਜੰਸੀਆਂ ਨੂੰ ਮੰਡੀਆਂ ਵਿੱਚ ਥਾਂ ਦੀ ਕਮੀ ਦੀ ਸੰਭਾਵਨਾ ਨੂੰ ਘਟਾਉਣ ਲਈ ਚੁਕਾਈ ਨੂੰ ਨਾਲ ਦੀ ਨਾਲ ਯਕੀਨੀ ਬਣਾਉਣ ਲਈ ਕਿਹਾ। The post ਐਸ.ਏ.ਐਸ.ਨਗਰ ਦੀਆਂ ਮੰਡੀਆਂ ‘ਚ ਝੋਨੇ ਦੀ ਫਸਲ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ: ਡੀ.ਸੀ ਆਸ਼ਿਕਾ ਜੈਨ appeared first on TheUnmute.com - Punjabi News. Tags:
|
ਢਕੋਲੀ ਰੇਲਵੇ ਕਰਾਸਿੰਗ ਅੰਡਰ ਪਾਸ: ਡੀ.ਸੀ ਆਸ਼ਿਕਾ ਜੈਨ ਵੱਲੋਂ ਟੈਂਡਰ ਤੋਂ ਪਹਿਲਾਂ ਦੀਆਂ ਰਸਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਰੇਲਵੇ ਅਧਿਕਾਰੀਆਂ ਨਾਲ ਬੈਠਕ Saturday 30 September 2023 02:02 PM UTC+00 | Tags: dc-ashika-jain dhakoli-railway dhakoli-railway-crossing-under-pass latest-news news punjab-news the-unmute-breaking-news ਐਸ.ਏ.ਐਸ.ਨਗਰ, 20 ਜੂਨ, 2023: ਢਕੋਲੀ ਰੇਲਵੇ ਕਰਾਸਿੰਗ ‘ਤੇ ਜ਼ੀਰਕਪੁਰ ਵਾਸੀਆਂ ਨੂੰ ਟ੍ਰੈਫਿਕ ਜਾਮ ਤੋਂ ਛੁਟਕਾਰਾ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਰੇਲਵੇ ਅਧਿਕਾਰੀਆਂ ਵੱਲੋਂ ਰੇਲਵੇ ਨੂੰ ਵਿਸਥਾਰਤ ਪ੍ਰੋਜੈਕਟ ਰਿਪੋਰਟ ਸੌਂਪਣ ਨਾਲ ਵੱਡਾ ਹੁਲਾਰਾ ਮਿਲਿਆ ਹੈ। ਸ਼ਨੀਵਾਰ ਨੂੰ ਆਪਣੇ ਦਫ਼ਤਰ ਵਿਖੇ ਰੇਲਵੇ ਅਧਿਕਾਰੀਆਂ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਕੰਗ ਮਾਨ ਅਤੇ ਕਾਰਜਕਾਰੀ ਅਧਿਕਾਰੀ ਜ਼ੀਰਕਪੁਰ ਨਗਰ ਨਿਗਮ ਰਵਨੀਤ ਸਿੰਘ ਨਾਲ ਸਮੀਖਿਆ ਮੀਟਿੰਗ ਕਰਨ ਤੋਂ ਬਾਅਦ, ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਉਮੀਦ ਪ੍ਰਗਟਾਈ ਕਿ ਪ੍ਰੀ-ਟੈਂਡਰਿੰਗ ਪ੍ਰਕਿਰਿਆ ਦੀ ਪਹਿਲੀ ਸ਼ਰਤ ਡੀ.ਪੀ.ਆਰ. ਦੇ ਤਿਆਰ ਹੋਣ ਅਤੇ ਰੇਲਵੇ ਅਧਿਕਾਰੀਆਂ ਨੂੰ ਭੇਜੇ ਜਾਣ ਨਾਲ ਪੂਰੀ ਹੋ ਗਈ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਹੁਣ ਰੇਲਵੇ ਅਥਾਰਟੀਜ਼ ਨੂੰ ਜਮ੍ਹਾਂ ਕਰਵਾਈ ਗਈ ਡੀ ਪੀ ਆਰ ਨੂੰ ਰਾਜ/ਸ਼ਹਿਰੀ ਸਥਾਨਕ ਸੰਸਥਾ ਦੇ ਵਿੱਤੀ ਹਿੱਸੇ ਲਈ ਮਨਜ਼ੂਰੀ ਲੈਣ ਲਈ ਈ ਓ ਦੁਆਰਾ ਐਮ ਸੀ ਜਨਰਲ ਹਾਊਸ ਦੀ ਮੀਟਿੰਗ ਵਿੱਚ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ੀਰਕਪੁਰ ਵਿਖੇ ਕਾਲਕਾ-ਅੰਬਾਲਾ ਟੀ ਪੁਆਇੰਟ ‘ਤੇ ਆਵਾਜਾਈ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਢਕੋਲੀ ਕਰਾਸਿੰਗ ‘ਤੇ ਪ੍ਰਸਤਾਵਿਤ ਰੇਲਵੇ ਅੰਡਰ ਬ੍ਰਿਜ ਬਣਾਉਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਡੀ.ਪੀ.ਆਰ. ਵਿੱਚ ਉਸਾਰੀ ਦੀ ਅਨੁਮਾਨਿਤ ਰਾਸ਼ੀ 13.70 ਕਰੋੜ ਰੁਪਏ ਰੱਖੀ ਗਈ ਹੈ, ਜਿਸ ਵਿੱਚੋਂ 50 ਫੀਸਦੀ ਹਿੱਸਾ ਰਾਜ ਨੂੰ ਸਹਿਣਾ ਪਵੇਗਾ। ਡਿਪਟੀ ਕਮਿਸ਼ਨਰ ਨੇ ਏ.ਡੀ.ਸੀ.(ਯੂ.ਡੀ.) ਅਤੇ ਈ.ਓ. ਨੂੰ ਕਿਹਾ ਕਿ ਢਕੋਲੀ ਕਰਾਸਿੰਗ ‘ਤੇ ਟ੍ਰੈਫਿਕ ਜਾਮ ਦੀ ਭਿਆਨਕ ਸਮੱਸਿਆ ਤੋਂ ਸ਼ਹਿਰ ਵਾਸੀਆਂ ਨੂੰ ਨਿਜਾਤ ਦਿਵਾਉਣ ਲਈ ਜਨਰਲ ਹਾਊਸ ਨਾਲ ਸਬੰਧਤ ਰਸਮੀ ਕਾਰਵਾਈਆਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਰੇਲਵੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਆਪਣੇ ਉੱਚ ਅਧਿਕਾਰੀਆਂ ਤੋਂ ਡੀ.ਪੀ.ਆਰ. ਦੀ ਪ੍ਰਵਾਨਗੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਤਾਂ ਜੋ ਇਸ ਖੇਤਰ ਦੀ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ੀਰਕਪੁਰ ਦੇ ਬਲਟਾਣਾ ਵਿੱਚ ਇੱਕ ਹੋਰ ਰੇਲਵੇ ਅੰਡਰ ਬ੍ਰਿਜ ਨੂੰ ਵੀ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਯੂ ਟੀ ਅਧਿਕਾਰੀਆਂ ਨਾਲ ਸੰਪਰਕ ਕਰਕੇ, ਜਲਦ ਬਣਾਇਆ ਜਾਵੇਗਾ। ਉਸਨੇ ਕਿਹਾ ਕਿ ਪ੍ਰਸਤਾਵਿਤ ਰੇਲੇਵ ਅੰਡਰ ਬ੍ਰਿਜ ਪ੍ਰੋਜੈਕਟ ਜੋ ਟੈਂਡਰ ਪੜਾਅ ਦੇ ਐਨ ਨੇੜੇ ਹੈ, ਅਧਿਗ੍ਰਹਿਣ ਪ੍ਰਕਿਰਿਆ ਦੇ ਮੁਕੰਮਲ ਹੋਣ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੂੰ ਯੂ ਟੀ ਅਧਿਕਾਰੀਆਂ ਨਾਲ ਸੰਪਰਕ ਕਰਨ ਲਈ ਕਿਹਾ ਤਾਂ ਜੋ ਆਰ ਯੂ ਬੀ ਦੇ ਟੈਂਡਰ ਲਈ ਰਾਹ ਪੱਧਰਾ ਕਰਨ ਲਈ ਜ਼ਮੀਨ ਅਧਿਗ੍ਰਹਿਣ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ। The post ਢਕੋਲੀ ਰੇਲਵੇ ਕਰਾਸਿੰਗ ਅੰਡਰ ਪਾਸ: ਡੀ.ਸੀ ਆਸ਼ਿਕਾ ਜੈਨ ਵੱਲੋਂ ਟੈਂਡਰ ਤੋਂ ਪਹਿਲਾਂ ਦੀਆਂ ਰਸਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਰੇਲਵੇ ਅਧਿਕਾਰੀਆਂ ਨਾਲ ਬੈਠਕ appeared first on TheUnmute.com - Punjabi News. Tags:
|
ਫਗਵਾੜਾ ਸ਼ੂਗਰ ਮਿੱਲ ਮਾਮਲਾ: ਪਿਛਲੀਆਂ ਸਰਕਾਰਾਂ 'ਚ ਇਹ ਲੋਕ ਕਿਸਾਨਾਂ ਨਾਲ ਧੋਖਾ ਕਰਦੇ ਸਨ, ਹੁਣ ਸਰਕਾਰ ਇਨ੍ਹਾਂ ਦੇ ਭ੍ਰਿਸ਼ਟਾਚਾਰ 'ਤੇ ਲਗਾਮ ਲਾ ਰਹੀ ਹੈ: ਆਪ Saturday 30 September 2023 02:09 PM UTC+00 | Tags: aap breaking-news jarnail-singh-wahid phagwara-sugar-mill phagwara-sugar-mill-news ਚੰਡੀਗੜ੍ਹ, 30 ਸਤੰਬਰ 2023: ਫਗਵਾੜਾ ਸ਼ੂਗਰ ਮਿੱਲ ਦੇ ਮਾਲਕ ਜਰਨੈਲ ਸਿੰਘ ਵਾਹਿਦ ਦੀ ਗ੍ਰਿਫਤਾਰੀ ‘ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਕਾਰਵਾਈ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦਾ ਹਿੱਸਾ ਹੈ। ਸ਼ਨੀਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇਕ ਬਿਆਨ ‘ਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ‘ਚ ਲੋਕ ਸਿਆਸੀ ਸਰਪ੍ਰਸਤੀ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਕਰਕੇ ਕਿਸਾਨਾਂ ਨਾਲ ਧੋਖਾ ਕਰਦੇ ਸਨ ਅਤੇ ਸਰਕਾਰੀ ਪੈਸੇ ਦੀ ਲੁੱਟ ਕਰਦੇ ਸਨ। ਹੁਣ ਸਰਕਾਰ ਉਨ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਕਾਰਵਾਈ ਕਰ ਰਹੀ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਸਰਕਾਰ ਗੰਨਾ ਕਿਸਾਨਾਂ ਦੀ ਅਦਾਇਗੀ ਲਈ ਆਪਣਾ ਸਾਰਾ ਹਿੱਸਾ ਪਹਿਲਾਂ ਹੀ ਦੇ ਚੁੱਕੀ ਹੈ। ਪਰ ਕਈ ਪ੍ਰਾਈਵੇਟ ਸ਼ੂਗਰ ਮਿੱਲ ਮਾਲਕਾਂ ਨੇ ਜਾਣਬੁੱਝ ਕੇ ਕਿਸਾਨਾਂ ਦੇ ਪੈਸੇ ਰੋਕ ਲਏ ਹਨ। ਸ਼ੂਗਰ ਮਿੱਲਾਂ ਵੱਲ ਗੰਨਾ ਕਾਸ਼ਤਕਾਰਾਂ ਦੇ ਕਰੋੜਾਂ ਰੁਪਏ ਬਕਾਇਆ ਹਨ, ਪਰ ਉਹ ਕਿਸਾਨਾਂ ਨੂੰ ਪੈਸੇ ਨਹੀਂ ਦੇ ਰਹੇ। ਜਿਸ ਕਾਰਨ ਅੱਜ ਫਗਵਾੜਾ ਸ਼ੂਗਰ ਮਿੱਲ ਦੇ ਮਾਲਕ ਖਿਲਾਫ ਕਾਰਵਾਈ ਕੀਤੀ ਗਈ ਹੈ। The post ਫਗਵਾੜਾ ਸ਼ੂਗਰ ਮਿੱਲ ਮਾਮਲਾ: ਪਿਛਲੀਆਂ ਸਰਕਾਰਾਂ ‘ਚ ਇਹ ਲੋਕ ਕਿਸਾਨਾਂ ਨਾਲ ਧੋਖਾ ਕਰਦੇ ਸਨ, ਹੁਣ ਸਰਕਾਰ ਇਨ੍ਹਾਂ ਦੇ ਭ੍ਰਿਸ਼ਟਾਚਾਰ ‘ਤੇ ਲਗਾਮ ਲਾ ਰਹੀ ਹੈ: ਆਪ appeared first on TheUnmute.com - Punjabi News. Tags:
|
ਸੁਨਾਮ: ਕੈਬਿਨਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਨੂੰ 1.38 ਕਰੋੜ ਦੀ ਲਾਗਤ ਵਾਲੀ ਮਸ਼ੀਨਰੀ ਸੌਂਪੀ Saturday 30 September 2023 02:18 PM UTC+00 | Tags: aman-arora breaking-news municipal-council municipal-council-sunam news punjab-government sunam the-unmute-breaking-news ਸੁਨਾਮ ਊਧਮ ਸਿੰਘ ਵਾਲਾ, 30 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ (Sunam) ਊਧਮ ਸਿੰਘ ਵਾਲਾ ਦੇ ਕਾਇਆ ਕਲਪ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕਰ ਰਹੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਸ਼ਹਿਰ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ ਦਿੰਦਿਆਂ ਨਗਰ ਕੌਂਸਲ ਸੁਨਾਮ ਦੇ ਅਧਿਕਾਰੀਆਂ ਨੂੰ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਵਰਤੇ ਜਾਣ ਵਾਲੇ 3 ਟਰੈਕਟਰ, 3 ਹਾਈਡ੍ਰੌਲਿਕ ਟਰਾਲੀਆਂ ਅਤੇ ਇੱਕ ਪੀਣ ਵਾਲੇ ਪਾਣੀ ਦਾ ਟੈਂਕਰ ਸੌਂਪਦਿਆਂ ਦੱਸਿਆ ਕਿ ਅਗਲੇ 15 ਤੋਂ 30 ਦਿਨਾਂ ਦੇ ਅੰਦਰ ਅੰਦਰ ਗਿੱਲਾ ਅਤੇ ਸੁੱਕਾ ਕੂੜਾ ਇਕੱਤਰ ਕਰਨ ਲਈ 13 ਲੱਖ ਰੁਪਏ ਦੀ ਲਾਗਤ ਵਾਲੇ 52 ਟ੍ਰਾਈ ਸਾਈਕਲ ਅਤੇ 44 ਲੱਖ 70 ਹਜ਼ਾਰ ਰੁਪਏ ਦੀ ਲਾਗਤ ਵਾਲੇ ਮੈਕੇਨਾਈਜ਼ਡ ਵ੍ਹੀਕਲ ਟਾਟਾ ਏਸ ਨਗਰ ਕੌਂਸਲ ਕੋਲ ਪਹੁੰਚ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸਵੱਛ ਭਾਰਤ ਮਿਸ਼ਨ ਤਹਿਤ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਆਉਂਦੇ 3-4 ਮਹੀਨਿਆਂ ਅੰਦਰ ਸ਼ਹਿਰ ਦੀ ਦਿੱਖ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਹੀ ਵਿਧਾਨ ਸਭਾ ਹਲਕਾ ਸੁਨਾਮ (Sunam) ਨੂੰ ਨਮੂਨੇ ਦਾ ਸ਼ਹਿਰ ਬਣਾਉਣ ਦਾ ਟੀਚਾ ਮਿੱਥਦੇ ਹੋਏ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਯੋਜਨਾਬੱਧ ਤਰੀਕੇ ਨਾਲ ਕਾਰਜ ਸ਼ੁਰੂ ਕੀਤੇ। ਕੈਬਨਿਟ ਮੰਤਰੀ ਨੇ ਦੱਸਿਆ ਕਿ 31 ਅਕਤੂਬਰ 2022 ਨੂੰ ਨਗਰ ਕੌਂਸਲ ਨੇ ਸਾਫ਼ ਸਫ਼ਾਈ ਦੀ ਨਵੀਂ ਮਸ਼ੀਨਰੀ ਦੀ ਮੰਗ ਕੀਤੀ ਜਿਸ ਤੋਂ ਬਾਅਦ ਮਹਿਜ਼ 2 ਮਹੀਨਿਆਂ ਅੰਦਰ ਹੀ 21 ਦਸੰਬਰ 2022 ਨੂੰ ਕੌਂਸਲ ਦੀ ਮੰਗ ਸਵੀਕਾਰ ਹੋ ਗਈ ਅਤੇ ਸਮੁੱਚੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਉਂਦੇ ਹੋਏ ਪੜਾਅਵਾਰ ਤਰੀਕੇ ਨਾਲ ਢੁਕਵੀਂ ਮਸ਼ੀਨਰੀ ਉਪਲਬਧ ਕਰਵਾਉਣ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਤੇ ਡਿਵਾਈਡਰਾਂ ਦੀ ਸਾਫ਼ ਸਫ਼ਾਈ ਲਈ 30 ਲੱਖ ਦੀ ਲਾਗਤ ਵਾਲੀ ਆਟੋਮੈਟਿਕ ਰੋਡ ਕਲੀਨਿੰਗ ਮਸ਼ੀਨ ਲਿਆਉਣ ਲਈ ਵੀ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਖਸ਼ੀਵਾਲਾ ਰੋਡ ਤੇ ਸਥਿਤ ਕੂੜਾ ਡੰਪ ਵਿਚ ਕੂੜੇ ਦੇ ਨਿਪਟਾਰੇ ਲਈ 1.33 ਕਰੋੜ ਰੁਪਏ ਦਾ ਟੈਂਡਰ ਪਾਸ ਹੋ ਚੁੱਕਾ ਹੈ ਅਤੇ ਅਗਲੇ ਦੋ ਹਫ਼ਤਿਆਂ ਵਿਚ ਮਸ਼ੀਨਰੀ ਡੰਪ ਸਾਈਟ ਤੇ ਸਫ਼ਾਈ ਕਾਰਜ ਆਰੰਭ ਕਰ ਦੇਵੇਗੀ ਅਤੇ 3-4 ਮਹੀਨਿਆਂ ਵਿਚ ਇਸ ਥਾਂ ਤੋਂ ਵੀ ਕੂੜਾ ਕਰਕਟ ਦਾ ਸਥਾਈ ਤੌਰ ‘ਤੇ ਹੱਲ ਹੋ ਜਾਵੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਕਾਂ ਖਾਸ ਕਰਕੇ ਮਹਿਲਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ ਵਿੱਚ ਇਕੱਠੇ ਹੋਣ ਵਾਲੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਕਰਕੇ ਰੱਖਿਆ ਜਾਵੇ ਤਾਂ ਜੋ ਕੂੜੇ ਦੇ ਯੋਗ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣਾ ਹਰੇਕ ਨਾਗਰਿਕ ਦਾ ਨੈਤਿਕ ਫਰਜ਼ ਹੈ ਅਤੇ ਸਭ ਨੂੰ ਇਹ ਸਮਾਜਿਕ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਨਗਰ ਕੌਂਸਲ ਨੂੰ ਸੌਂਪੇ ਨਵੇਂ ਟਰੈਕਟਰ, ਟਰਾਲੀਆਂ ਅਤੇ ਪੀਣ ਵਾਲੇ ਪਾਣੀ ਦਾ ਟੈਂਕਰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਕਾਰਜਸਾਧਕ ਅਫਸਰ ਅੰਮ੍ਰਿਤ ਲਾਲ, ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਮਨਪ੍ਰੀਤ ਬਾਂਸਲ, ਕੌਂਸਲਰ ਸੁਨੀਲ ਆਸ਼ੂ, ਦੀਪਿਕਾ ਗੋਇਲ, ਬਲਜੀਤ, ਪ੍ਰੇਮ ਚੰਦ, ਗੁਰਤੇਜ ਸਿੰਘ ਨਿੱਕਾ, ਸੰਦੀਪ ਜਿੰਦਲ, ਰਵੀ ਕਮਲ ਗੋਇਲ ਵੀ ਹਾਜ਼ਰ ਸਨ। The post ਸੁਨਾਮ: ਕੈਬਿਨਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਨੂੰ 1.38 ਕਰੋੜ ਦੀ ਲਾਗਤ ਵਾਲੀ ਮਸ਼ੀਨਰੀ ਸੌਂਪੀ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest