TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪਾਇਲ 'ਚ ਮਰਸਡੀਜ਼ ਸਵਾਰ ਮੁੰਡਿਆਂ ਵੱਲੋਂ ਦੋ ਨੌਜਵਾਨਾਂ ਦੀ ਕੁੱਟਮਾਰ, ਪੁਲਿਸ ਵੱਲੋਂ ਮਾਮਲਾ ਦਰਜ Monday 04 September 2023 05:57 AM UTC+00 | Tags: attack beaten breaking breaking-news crime khanna-police mercedes mercedes-car news payal police-station-in-payal punjab-latest-news punjab-news ਚੰਡੀਗੜ੍ਹ, 04 ਸਤੰਬਰ 2023: ਖੰਨਾ ਦੇ ਪਾਇਲ (Payal) ‘ਚ ਪੁਲਿਸ ਥਾਣੇ ਨੇੜੇ ਮਰਸਡੀਜ਼ ਸਵਾਰ ਚਾਰ ਨੌਜਵਾਨਾਂ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਉਕਤ ਦੋਵੇਂ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਇਸ ਦਾ ਸੀਸੀਟੀਵੀ ਸਾਹਮਣੇ ਆਇਆ ਹੈ। ਹਮਲਾ ਕਰਨ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਨੇ ਚਾਰ ਜਣਿਆਂ ਦੇ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਲੱਕੀ ਵਾਸੀ ਦੋਰਾਹਾ, ਯਾਦਵਿੰਦਰ ਸਿੰਘ ਵਾਸੀ ਘੁਡਾਣੀ ਵਜੋਂ ਹੋਈ ਹੈ। ਉਨ੍ਹਾਂ ਦੇ ਦੋ ਸਾਥੀਆਂ ਦੀ ਪਛਾਣ ਨਹੀਂ ਹੋ ਸਕੀ। ਮਲੌਦ ਦੇ ਪਿੰਡ ਰੋਡੀਆਂ ਵਾਸੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਕੁਲਵਿੰਦਰ ਸਿੰਘ ਵਾਸੀ ਮਦਨੀਪੁਰ ਨਾਲ ਮੋਟਰਸਾਈਕਲ 'ਤੇ ਆਪਣੀ ਰਿਸ਼ਤੇਦਾਰੀ ਕੋਲੋਂ ਬੀਜਾ ਤੋਂ ਘਰ ਵਾਪਸ ਆ ਰਿਹਾ ਸੀ। ਬੱਸ ਸਟੈਂਡ ਪਾਇਲ ਨੇੜੇ ਇੱਕ ਮਰਸਡੀਜ਼ ਕਾਰ ਦੇ ਡਰਾਈਵਰ ਨੇ ਬਿਨਾਂ ਕੋਈ ਸੰਕੇਤ ਦਿੱਤੇ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਕਾਰਨ ਦੋਵੇਂ ਮੋਟਰਸਾਈਕਲ ਸਮੇਤ ਹੇਠਾਂ ਡਿੱਗ ਗਏ। ਇਸ ਦੌਰਾਨ ਲੱਕੀ ਕਾਰ ਦੀ ਡਰਾਈਵਰ ਸੀਟ ਵਾਲੇ ਪਾਸਿਓਂ ਬਾਹਰ ਨਿਕਲਿਆ। ਯਾਦਵਿੰਦਰ ਸਿੰਘ ਵੀ ਹੱਥ ਵਿੱਚ ਲੋਹੇ ਦੀ ਰਾਡ ਲੈ ਕੇ ਕਾਰ ਵਿੱਚੋਂ ਬਾਹਰ ਨਿਕਲ ਆਇਆ। ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਦੋ ਹੋਰ ਜਣੇ ਬਾਹਰ ਆ ਗਏ। ਇਸ ਦੌਰਾਨ ਮੁਲਜ਼ਮਾਂ ਨੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। The post ਪਾਇਲ ‘ਚ ਮਰਸਡੀਜ਼ ਸਵਾਰ ਮੁੰਡਿਆਂ ਵੱਲੋਂ ਦੋ ਨੌਜਵਾਨਾਂ ਦੀ ਕੁੱਟਮਾਰ, ਪੁਲਿਸ ਵੱਲੋਂ ਮਾਮਲਾ ਦਰਜ appeared first on TheUnmute.com - Punjabi News. Tags:
|
ਸਨਾਤਨ ਧਰਮ ਬਾਰੇ ਟਿੱਪਣੀ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੈ ਇੰਡੀਆ ਗਠਜੋੜ: ਅਨੁਰਾਗ ਠਾਕੁਰ Monday 04 September 2023 06:26 AM UTC+00 | Tags: anurag-thakur breaking-news india news sanatan sanatan-dharma tamil-nadu udayanidhi-stalin ਚੰਡੀਗੜ੍ਹ, 04 ਸਤੰਬਰ 2023: ਤਾਮਿਲਨਾਡੂ ਦੇ ਮੰਤਰੀ ਉਦੈਨਿਧੀ ਸਟਾਲਿਨ ਦੀ ਸਨਾਤਨ ਧਰਮ (Sanatan Dharma) ਨੂੰ ਲੈ ਕੇ ਕੀਤੀ ਗਈ ਟਿੱਪਣੀ ‘ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਕਹਿਣਾ ਹੈ ਕਿ ਸਨਾਤਨ ਨੂੰ ਕੁਚਲਣ ਦੀ ਇੱਛਾ ਰੱਖਣ ਵਾਲੇ ਕਿੰਨੇ ਹੀ ਤਬਾਹ ਹੋ ਗਏ। ਹਿੰਦੂਆਂ ਨੂੰ ਮਿਟਾਉਣ ਦੇ ਖ਼ਵਾਬ ਵਾਲੇ ਕਿੰਨੇ ਹੀ ਸੁਆਹ ਹੋ ਗਏ। ਉਨ੍ਹਾਂ ਨੇ ਕਿਹਾ ਕਿ ਹੰਕਾਰੀ ਲੋਕੋ ਸੁਣੋ ਤੁਸੀਂ ਅਤੇ ਤੁਹਾਡੇ ਦੋਸਤ ਰਹੇ ਜਾਂ ਨਾ ਰਹੇ। ਸਨਾਤਨ ਸੀ, ਸਨਾਤਨ ਹੈ ਅਤੇ ਰਹੇਗਾ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਦੇ ਪੁੱਤਰ ਦੇ ਇਸ ਬਿਆਨ ਦੀ ਹਰ ਪਾਸੇ ਸਖ਼ਤ ਆਲੋਚਨਾ ਹੋ ਰਹੀ ਹੈ। ਅਨੁਰਾਗ ਠਾਕੁਰ ਨੇ ਕਿਹਾ, ‘ਜੇਕਰ ਬੰਗਾਲ ਵਿਚ ਰਾਮਨੌਮੀ ਦੀ ਯਾਤਰਾ ਨਿਕਲਦੀ ਹੈ ਤਾਂ ਉਨ੍ਹਾਂ ‘ਤੇ ਬੰਬ ਅਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ। ਬਿਹਾਰ ਵਿੱਚ ਰਾਮਾਇਣ ਤੇ ਮਾਤਾ ਸੀਤਾ ਨੂੰ ਗਾਲ੍ਹਾਂ ਕੱਢਣ ਵਾਲੇ ਅਤੇ ਯੂਪੀ ਵਿੱਚ ਇਸ ਹੰਕਾਰੀ ਗਠਜੋੜ ਦੇ ਆਗੂ ਥੱਕਦੇ ਨਹੀਂ। ਆਖ਼ਰ ਉਨ੍ਹਾਂ ਦੀ ਮਾਨਸਿਕਤਾ ਕੀ ਹੈ? ਉਹ ਰਾਜਨੀਤੀ ਲਈ ਇੰਨੇ ਨੀਵੇਂ ਹੋ ਜਾਣਗੇ ਕਿ ਸਨਾਤਨ ਧਰਮ (Sanatan Dharma) ਨੂੰ ਤਬਾਹ ਕਰਨ ਦੀ ਗੱਲ ਕਰਨਗੇ। ਇਸ ਤੋਂ ਪਤਾ ਲੱਗਦਾ ਹੈ ਕਿ ਉਹ ਧਰੁਵੀਕਰਨ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ, ਪਰ ਦੇਸ਼ ਦੀ ਜਨਤਾ ਉਨ੍ਹਾਂ ਦਾ ਅਸਲੀ ਚਿਹਰਾ ਜਾਣਦੀ ਹੈ। ਉਨ੍ਹਾਂ ਨੂੰ ਸਹੀ ਜਗ੍ਹਾ ‘ਤੇ ਲੈ ਜਾਵੇਗਾ। ਇਸ ਮੋਰਚੇ ਦੇ ਆਗੂਆਂ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਦਰਅਸਲ ਅਨੁਰਾਗ ਠਾਕੁਰ ਪੰਜਾਬ ਦੇ ਫਗਵਾੜਾ ਵਿੱਚ ਮੇਰੀ ਮਿੱਟੀ ਮੇਰਾ ਦੇਸ਼ ਪ੍ਰੋਗਰਾਮ ਤਹਿਤ ਹਰਬੰਸ਼ਪੁਰ ਵਿੱਚ ਆਜ਼ਾਦੀ ਸੰਗਰਾਮ ਦੇ ਅਣਗਿਣਤ ਨਾਇਕਾਂ ਅਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਲਸ਼ ਯਾਤਰਾ ‘ਚ ਸ਼ਾਮਲ ਹੋਏ | ਉਨ੍ਹਾਂ ਕਿਹਾ ਕਿ ਹਰ ਘਰ ਵਿੱਚੋਂ ਦੇਸ਼ ਦਾ ਗੌਰਵ ਅਤੇ ਦੇਸ਼ ਦੀ ਮਿੱਟੀ ਇਕੱਠਾ ਕਰਕੇ ਆਪਣੇ ਮੱਥੇ ‘ਤੇ ਲਗਾਉਣ ਦਾ ਸੁਭਾਗ ਪ੍ਰਾਪਤ ਹੋਇਆ। ਇਸ ਦੌਰਾਨ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਦਾ ਕਹਿਣਾ ਹੈ ਕਿ ਅਜਿਹਾ ਬਿਆਨ ਇੱਕ ਯੋਜਨਾ ਦੇ ਹਿੱਸੇ ਵਜੋਂ ਬਹੁਤ ਸੋਚ ਸਮਝ ਕੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘ਮੈਨੂੰ ਲਗਦਾ ਹੈ ਕਿ I.N.D.I.A. ਦੀ ਮੁੰਬਈ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦੇ ਪੁੱਤਰ ਵੱਲੋਂ ਦਿੱਤਾ ਗਿਆ ਬਿਆਨ ਇੱਕ ਸੋਚੀ ਸਮਝੀ ਬਿਆਨਬਾਜ਼ੀ ਹੈ। ਉਹ ਹਰ ਵਾਰ ਅਜਿਹੀਆਂ ਟਿੱਪਣੀਆਂ ਕਰਕੇ ਸਨਾਤਨ ਹਿੰਦੂ ਧਰਮ ਨੂੰ ਮਿਟਾਉਣ ਦੀ ਗੱਲ ਕਰਦੇ ਹਨ। ਪਰ ਅਜਿਹਾ ਕਦੇ ਨਹੀਂ ਹੋਵੇਗਾ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ, ‘ਮੈਨੂੰ ਲੱਗਦਾ ਹੈ ਕਿ ਹਿੰਦੂ ਧਰਮ ਦੇ ਸਾਰੇ ਲੋਕਾਂ ਨੂੰ ਇਨ੍ਹਾਂ ਦਾ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਦੀਆਂ ਨੀਤੀਆਂ ਅਤੇ ਕੰਮ ਹਮੇਸ਼ਾ ਹਿੰਦੂ ਧਰਮ ਦੇ ਵਿਨਾਸ਼ ਲਈ ਰਹੇ ਹਨ। ਇਹ ਲੋਕ ਘੱਟ ਗਿਣਤੀਆਂ ਦੀਆਂ ਵੋਟਾਂ ਹਾਸਲ ਕਰਨ ਲਈ ਹਮੇਸ਼ਾ ਹਿੰਦੂ ਧਰਮ ‘ਤੇ ਅਜਿਹੇ ਹਮਲੇ ਕਰਦੇ ਰਹਿੰਦੇ ਹਨ। ਮੈਂ ਉਸਦਾ ਵਿਰੋਧ ਕਰਦਾ ਹਾਂ, ਉਸਨੂੰ ਭਵਿੱਖ ਵਿੱਚ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਇਸ ਸਬੰਧੀ ਉਦੈਨਿਧੀ ਸਟਾਲਿਨ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। The post ਸਨਾਤਨ ਧਰਮ ਬਾਰੇ ਟਿੱਪਣੀ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੈ ਇੰਡੀਆ ਗਠਜੋੜ: ਅਨੁਰਾਗ ਠਾਕੁਰ appeared first on TheUnmute.com - Punjabi News. Tags:
|
HSGMC: ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਦਿੱਤਾ ਅਸਤੀਫ਼ਾ Monday 04 September 2023 06:38 AM UTC+00 | Tags: baljit-singh-daduwal breaking-news general-secretary gurinder-singh-dhamija haryana-gurdwara-committee hsgmc mahant-karamjit-singh news sgpc ਚੰਡੀਗੜ੍ਹ, 04 ਸਤੰਬਰ 2023: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਅਸਤੀਫ਼ੇ ਦੇ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 14 ਅਗਸਤ ਨੂੰ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੇ ਗਏ ਇਤਰਾਜ਼ ਮਗਰੋਂ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚੇ ਸਨ । ਐਤਵਾਰ ਦੇਰ ਸ਼ਾਮ ਕਰਮਜੀਤ ਸਿੰਘ ‘ਤੇ ਗੁਰਿੰਦਰ ਸਿੰਘ ਧਮੀਜਾ ਨੇ ਅਸਤੀਫ਼ੇ ਹਰਿਆਣਾ ਦੇ ਗ੍ਰਹਿ ਮੰਤਰੀ ਨੂੰ ਸੌਂਪੇ। ਹਰਿਆਣਾ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ ਵਿੱਚ ਪਿਛਲੇ ਕਈ ਦਿਨਾਂ ਤੋਂ ਵਿਵਾਦ ਭੱਖਿਆ ਹੋਇਆ ਹੈ। ਸੁਲ੍ਹਾ-ਸਫਾਈ ਦੀਆਂ ਕੋਸ਼ਿਸ਼ਾਂ ਅਜੇ ਤੱਕ ਕਾਮਯਾਬ ਨਹੀਂ ਹੋਈਆਂ। ਇਸਦੇ ਨਾਲ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC), ਸ਼੍ਰੀ ਅੰਮ੍ਰਿਤਸਰ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਅਸਤੀਫੇ ਦੇ ਕਈ ਸਿਆਸੀ ਮਤਲਬ ਵੀ ਕੱਢੇ ਜਾ ਰਹੇ ਹਨ। ਹਾਲਾਂਕਿ ਅਸੰਧ ਦੇ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਮੀਤ ਪ੍ਰਧਾਨ ਬਣਨ ਨੂੰ ਲੈ ਕੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ ਪਰ ਪਹਿਲਾਂ ਤਾਂ ਉਹ ਐਸਜੀਪੀਸੀ ਛੱਡਣ ਦੇ ਪੱਖ ਵਿੱਚ ਨਹੀਂ ਸਨ। ਪਰ ਹੁਣ ਭੁਪਿੰਦਰ ਸਿੰਘ ਅਸੰਧ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। The post HSGMC: ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਦਿੱਤਾ ਅਸਤੀਫ਼ਾ appeared first on TheUnmute.com - Punjabi News. Tags:
|
IND vs NEP: ਏਸ਼ੀਆ ਕੱਪ 'ਚ ਨੇਪਾਲ ਖ਼ਿਲਾਫ਼ ਨਹੀਂ ਖੇਡਣਗੇ ਜਸਪ੍ਰੀਤ ਬੁਮਰਾਹ, ਇਸ ਗੇਂਦਬਾਜ ਨੂੰ ਮੌਕਾ ਮਿਲਣਾ ਤੈਅ Monday 04 September 2023 06:52 AM UTC+00 | Tags: asia-cup-2023 bcci breaking-news cricket-news group-a india-vs-nepal ind-vs-nep jasprit-bumrah jasprit-bumrah-son news sports ਚੰਡੀਗੜ੍ਹ, 04 ਸਤੰਬਰ 2023: ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਏਸ਼ੀਆ ਕੱਪ ‘ਚ ਨੇਪਾਲ ਖ਼ਿਲਾਫ਼ ਗਰੁੱਪ-ਏ ਦਾ ਆਖਰੀ ਮੈਚ ਨਹੀਂ ਖੇਡਣਗੇ।ਮਿਲੀ ਜਾਣਕਾਰੀ ਮੁਤਾਬਕ ‘ਬੁਮਰਾਹ ਪਰਿਵਾਰਕ ਕਾਰਨਾਂ ਕਰਕੇ ਸ਼੍ਰੀਲੰਕਾ ਤੋਂ ਮੁੰਬਈ ਲਈ ਰਵਾਨਾ ਹੋਏ ਹਨ। ਦਰਅਸਲ ਉਨ੍ਹਾਂ ਦੀ ਘਰਵਾਲੀ ਸੰਜਨਾ ਗਣੇਸ਼ਨ ਨੇ ਪੁੱਤ ਨੂੰ ਜਨਮ ਦਿੱਤਾ ਹੈ। ਸੰਜਨਾ ਅਤੇ ਬੁਮਰਾਹ ਪਹਿਲੀ ਵਾਰ ਮਾਤਾ-ਪਿਤਾ ਬਣੇ ਹਨ। ਜਸਪ੍ਰੀਤ ਬੁਮਰਾਹ ਨੇ ਇੰਸਟਾਗ੍ਰਾਮ ‘ਤੇ ਫੋਟੋ ਸ਼ੇਅਰ ਕਰਕੇ ਆਪਣੇ ਪਿਤਾ ਬਣਨ ਦੀ ਜਾਣਕਾਰੀ ਦਿੱਤੀ ਹੈ। ਉਸਨੇ ਇਹ ਵੀ ਦੱਸਿਆ ਕਿ ਉਸਦੇ ਬੇਟੇ ਦਾ ਨਾਂ ਅੰਗਦ ਰੱਖਿਆ ਗਿਆ ਹੈ। ਹਾਲਾਂਕਿ, ਉਹ ਪੂਰੀ ਤਰ੍ਹਾਂ ਫਿੱਟ ਹੈ ਅਤੇ ਸੁਪਰ-4 ਪੜਾਅ ਦੇ ਮੈਚਾਂ ਲਈ ਸ਼੍ਰੀਲੰਕਾ ਵਾਪਸੀ ਕਰੇਗਾ। ਜੇਕਰ ਭਾਰਤੀ ਟੀਮ ਸੋਮਵਾਰ ਨੂੰ ਨੇਪਾਲ ਨੂੰ ਹਰਾਉਣ ‘ਚ ਸਫਲ ਰਹਿੰਦੀ ਹੈ ਤਾਂ ਟੀਮ ਸੁਪਰ-4 ਪੜਾਅ ਲਈ ਕੁਆਲੀਫਾਈ ਕਰ ਲਵੇਗੀ। ਸੁਪਰ-4 ‘ਚ ਟੀਮ ਦਾ ਪਹਿਲਾ ਮੈਚ 10 ਸਤੰਬਰ ਨੂੰ ਕੈਂਡੀ ਮੈਦਾਨ ‘ਤੇ ਪਾਕਿਸਤਾਨ ਨਾਲ ਹੋਵੇਗਾ। ਨੇਪਾਲ ਖਿਲਾਫ ਬੁਮਰਾਹ (Jasprit Bumrah) ਦੀ ਗੈਰ-ਮੌਜੂਦਗੀ ‘ਚ ਭਾਰਤੀ ਟੀਮ ਮੁਹੰਮਦ ਸ਼ਮੀ ਨੂੰ ਮੌਕਾ ਦੇ ਸਕਦੀ ਹੈ। ਸੁਪਰ-4 ਪੜਾਅ ਲਈ ਕੁਆਲੀਫਾਈ ਕਰਨ ਲਈ ਭਾਰਤ ਨੂੰ 4 ਸਤੰਬਰ ਨੂੰ ਨੇਪਾਲ ਖ਼ਿਲਾਫ਼ ਗਰੁੱਪ-ਏ ਮੈਚ ਜਿੱਤਣਾ ਹੋਵੇਗਾ। ਜੇਕਰ ਮੈਚ ਮੀਂਹ ਕਾਰਨ ਰੱਦ ਹੁੰਦਾ ਹੈ, ਤਾਂ ਨੇਪਾਲ ਅਤੇ ਭਾਰਤ ਦੋਵਾਂ ਟੀਮਾਂ ਨੂੰ 1-1 ਅੰਕ ਮਿਲੇਗਾ। ਤਦ ਵੀ ਭਾਰਤ ਸੁਪਰ-4 ਵਿੱਚ ਪਹੁੰਚ ਜਾਵੇਗਾ। ਸੁਪਰ-4 ਪੜਾਅ 6 ਸਤੰਬਰ ਤੋਂ ਸ਼ੁਰੂ ਹੋਵੇਗਾ। ਪਾਕਿਸਤਾਨ ਨੇ 3 ਅੰਕਾਂ ਨਾਲ ਗਰੁੱਪ ਏ ਤੋਂ ਕੁਆਲੀਫਾਈ ਕਰ ਲਿਆ ਹੈ। ਭਾਰਤ ਦਾ ਇੱਕ ਅੰਕ ਹੈ ਅਤੇ ਨੇਪਾਲ ਦਾ ਕੋਈ ਅੰਕ ਨਹੀਂ ਹੈ। The post IND vs NEP: ਏਸ਼ੀਆ ਕੱਪ ‘ਚ ਨੇਪਾਲ ਖ਼ਿਲਾਫ਼ ਨਹੀਂ ਖੇਡਣਗੇ ਜਸਪ੍ਰੀਤ ਬੁਮਰਾਹ, ਇਸ ਗੇਂਦਬਾਜ ਨੂੰ ਮੌਕਾ ਮਿਲਣਾ ਤੈਅ appeared first on TheUnmute.com - Punjabi News. Tags:
|
ਚੰਦਰਯਾਨ-3 ਦੇ ਕਾਊਂਟਡਾਊਨ ਦੀ ਆਵਾਜ਼ ਦੇਣ ਵਾਲੀ ਵਿਗਿਆਨੀ ਵਲਾਰਮਥੀ ਪੂਰੇ ਹੋ ਗਏ Monday 04 September 2023 07:12 AM UTC+00 | Tags: breaking-news chandaryan-3 chandrayaan-3-mission heart-attack isro isro-scientist latest-news news punjab-news scientist-valaramathi valramathis-death ਚੰਡੀਗੜ੍ਹ, 04 ਸਤੰਬਰ 2023: ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਅਤੇ ਦੇਸ਼ ਵਾਸੀਆਂ ਲਈ ਬੁਰੀ ਖ਼ਬਰ ਹੈ। ਇਸਰੋ ਦੀ ਇੱਕ ਬੀਬੀ ਵਿਗਿਆਨਕ ਨੇ ਇਸ ਦੁਨੀਆ ਨੂੰ ਅਲਵਿਦਾ ਅੱਖ ਦਿੱਤਾ । ਭਾਰਤ ਦੇ ਚੰਦਰਮਾ ਮਿਸ਼ਨ ਯਾਨੀ ਚੰਦਰਯਾਨ-3 ਦੀ ਕਾਊਂਟਡਾਊਨ ਦੀ ਆਵਾਜ਼ ਹਮੇਸ਼ਾ ਲਈ ਖਾਮੋਸ਼ ਹੋ ਗਈ। ਵਿਗਿਆਨੀ ਵਲਾਰਮਥੀ (Valaramathi) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਤਾਮਿਲਨਾਡੂ ਦੇ ਅਰਿਆਲੁਰ ਦੇ ਰਹਿਣ ਵਾਲੇ ਵਲਾਰਮਥੀ ਦਾ ਐਤਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਰਾਜਧਾਨੀ ਚੇਨਈ ਵਿੱਚ ਆਖਰੀ ਸਾਹ ਲਿਆ। ਚੰਦਰਯਾਨ-3, ਜੋ ਇਸ ਸਾਲ 23 ਅਗਸਤ ਨੂੰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਰਿਆ ਸੀ, ਉਸਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 14 ਜੁਲਾਈ ਨੂੰ ਲਾਂਚ ਕੀਤਾ ਗਿਆ ਸੀ। ਲਾਂਚ ਦੀ ਕਾਊਂਟਡਾਊਨ ਨੂੰ ਵਲਾਰਮਥੀ ਨੇ ਆਵਾਜ਼ ਦਿੱਤੀ ਸੀ ਇਸਰੋ ਦੇ ਸਾਬਕਾ ਵਿਗਿਆਨੀ ਡਾਕਟਰ ਪੀਵੀ ਵੈਂਕਟਕ੍ਰਿਸ਼ਨ ਨੇ ਵਲਾਰਮਥੀ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀਹਰੀਕੋਟਾ ਤੋਂ ਇਸਰੋ ਦੇ ਭਵਿੱਖ ਦੇ ਮਿਸ਼ਨਾਂ ਦੀ ਕਾਊਂਟਡਾਊਨ ਲਈ ਵਲਰਾਮਥੀ (Valaramathi) ਦੀ ਆਵਾਜ਼ ਹੁਣ ਨਹੀਂ ਸੁਣਾਈ ਦੇਵੇਗੀ । ਚੰਦਰਯਾਨ-3 ਉਨ੍ਹਾਂ ਦੀ ਅੰਤਿਮ ਕਾਊਂਟਡਾਊਨ ਸੀ। ਉਨ੍ਹਾਂ ਕਿਹਾ ਕਿ ਵਲਰਾਮਥੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਇਸ ਦੇ ਨਾਲ ਹੀ ਲੋਕ ਸੋਸ਼ਲ ਮੀਡੀਆ ‘ਤੇ ਵੀ ਆਪਣਾ ਦੁੱਖ ਪ੍ਰਗਟ ਕਰ ਰਹੇ ਹਨ। ਚੰਦਰਯਾਨ-3 ਦਾ ਵਿਕਰਮ ਲੈਂਡਰ 23 ਅਗਸਤ ਨੂੰ ਚੰਦਰਮਾ ਦੀ ਸਤ੍ਹਾ ‘ਤੇ ਉਤਰਿਆ, ਜਿਸ ਨਾਲ ਭਾਰਤ ਦੇ ਨਾਂ ਇਕ ਵੱਡੀ ਪ੍ਰਾਪਤੀ ਹੋਈ। ਭਾਰਤ ਦੁਨੀਆ ਦਾ ਚੌਥਾ ਦੇਸ਼ ਬਣ ਗਿਆ, ਜਿਸ ਨੇ ਚੰਦ ‘ਤੇ ਆਪਣਾ ਮਿਸ਼ਨ ਸਫਲ ਕੀਤਾ। ਇਸ ਨਾਲ ਇਹ ਦੱਖਣੀ ਧਰੁਵ ‘ਤੇ ਉਤਰਨ ਵਾਲਾ ਦੁਨੀਆ ਦਾ ਇਕਲੌਤਾ ਦੇਸ਼ ਬਣ ਗਿਆ। ਸ਼ਨੀਵਾਰ ਨੂੰ, ਇਸਰੋ ਨੇ 11ਵੇਂ ਦਿਨ ਪ੍ਰਗਿਆਨ ਰੋਵਰ ਨੂੰ ਅਯੋਗ ਕਰ ਦਿੱਤਾ। ਹੁਣ ਫਿਰ 14 ਦਿਨਾਂ ਬਾਅਦ ਪ੍ਰਗਿਆਨ ਆਪਣਾ ਕੰਮ ਸ਼ੁਰੂ ਕਰੇਗਾ। The post ਚੰਦਰਯਾਨ-3 ਦੇ ਕਾਊਂਟਡਾਊਨ ਦੀ ਆਵਾਜ਼ ਦੇਣ ਵਾਲੀ ਵਿਗਿਆਨੀ ਵਲਾਰਮਥੀ ਪੂਰੇ ਹੋ ਗਏ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ 'ਚ ਦੋ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ Monday 04 September 2023 08:50 AM UTC+00 | Tags: badminton-court breaking-news games khedan-watan-punjab-diyan latest-news mla-kulwant-singh mohali news sector-70 sports-grounds volleyball ਮੋਹਾਲੀ, 04 ਸਤੰਬਰ 2023: ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਮੋਹਾਲੀ ਦੇ ਸੈਕਟਰ-70 ਵਿੱਚ ਦੋ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ | ਜਿੰਨ੍ਹਾ ਵਿੱਚ ਇੱਕ ਬੈਡਮਿੰਟਨ ਅਤੇ ਦੂਜਾ ਵਾਲੀਵਾਲ ਕੋਰਟ ਬਣਾਇਆ ਗਿਆ ਹੈ | ਖਾਸ ਗੱਲ ਹੈ ਕਿ ਇਨ੍ਹਾਂ ਦੋਵੇਂ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਕੋਚ ਵੱਲੋਂ ਮੁਫ਼ਤ ਕੋਚਿੰਗ ਵੀ ਦਿੱਤੀ ਜਾਵੇਗੀ | ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਵੀ ਵਾਲੀਵਾਲ ਖੇਡਦੇ ਨਜ਼ਰ ਆਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨੀਤੀ ਉਲੀਕੀ ਗਈ ਹੈ | ਪੰਜਾਬ ਭਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਇਸ ਨਾਲ ਸੂਬੇ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਹਰ ਪਿੰਡ ਵਿੱਚ ਖੇਡ ਮੈਦਾਨ ਬਣਾਏ ਜਾਣਗੇ | ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਖੇਡਾਂ ਨਾਲ ਬੱਚੇ ਅਤੇ ਨੌਜਵਾਨ ਮਾਨਸਿਕ ਤੌਰ ‘ਤੇ ਵੀ ਤੰਦਰੁਸਤ ਰਹਿੰਦੇ ਹਨ, ਜਿਸ ਨਾਲ ਪੜ੍ਹਾਈ ਵਿੱਚ ਵੀ ਮਨ ਲੱਗਦਾ ਹੈ | ਇਸ ਨਾਲ ਬੱਚੇ ਅਤੇ ਨੌਜਵਾਨ ਵਧੀਆ ਪੜ੍ਹਾਈ ਕਰਕੇ ਆਪਣੇ ਮਾਪਿਆਂ, ਪੰਜਾਬ ਅਤੇ ਦੇਸ਼ ਦਾ ਨਾਂ ਰੋਸ਼ਨ ਕਰ ਸਕਦੇ ਹਨ | ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਮੋਹਾਲੀ ਅਤੇ ਪਟਵਾਰੀ ਸੁਖਦੇਵ ਸਿੰਘ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਕਾਰਨ ਇਹ ਖੇਡ ਮੈਦਾਨ ਬਣ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਖੇਡਾਂ ਦੇ ਨਾਂ ‘ਤੇ ਕੁਝ ਵੀ ਨਹੀਂ ਹੋ ਰਿਹਾ ਸੀ | ਪਰ ਆਮ ਆਦਮੀ ਪਾਰਟੀ ਸਰਕਾਰ ਨੇ ਖੇਡਾਂ ਸੱਭਿਅਚਾਰ ਨੂੰ ਮੁੜ ਸੁਰਜੀਤ ਕਰਨ ਦਾ ਕੰਮ ਕੀਤਾ ਹੈ | ਇੱਕ ਵਾਰ ਫਿਰ ਤੋਂ ਸੂਬੇ ਭਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਸੀਜਨ-2' ਤਹਿਤ ਮੁਕਾਬਲੇ ਕਰਵਾਏ ਜਾ ਰਹੇ ਹਨ | ਜਿਸ ਵਿੱਚ ਨੌਜਵਾਨ ਵੱਧ ਚੜ ਕੇ ਹਿੱਸਾ ਲੈ ਰਹੇ ਹਨ | ਮਾਨ ਸਰਕਾਰ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਵਿਸ਼ੇਸ਼ ਧਿਆਨ ਦੇ ਰਹੀ ਹੈ | ਉਨ੍ਹਾਂ ਕਿਹਾ ਸਿੱਖਿਆ ਪੱਧਰ ਨੂੰ ਹੋਰ ਵੀ ਉੱਚਾ ਚੁੱਕਣ ਲਈ ਸਰਕਾਰੀ ਸਕੂਲ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਬਾਹਰ ਭੇਜਿਆ ਜਾ ਰਿਹਾ ਹੈ | ਇਸਦੇ ਨਾਲ ਹੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਇਸਰੋ ਦੇ ਸ਼੍ਰੀਹਰੀਕੋਟਾ ਵਿਖੇ ਚੰਦਰਯਾਨ-3 ਦੀ ਲਾਂਚਿੰਗ ਅਤੇ ਪੀ.ਐਸ.ਐਲ.ਵੀ.-ਸੀ 57 ਅਦਿੱਤਆ ਐਲ1 (Aditya L1) ਦੀ ਲਾਂਚ ਦੇ ਗਵਾਹ ਬਣਨ ਲਈ ਭੇਜਿਆ ਗਿਆ ਸੀ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਚੇਟਕ ਪੈਦਾ ਕਰਨ ਲਈ ਇਹ ਉਪਰਾਲਾ ਕਰ ਰਹੀ ਹੈ। ਇਸ ਮੌਕੇ ਸੁਖਦੇਵ ਸਿੰਘ ਪਟਵਾਰੀ, ਰਜੀਵ ਵਸ਼ਿਸ਼ਟ, ਰਣਦੀਪ ਸਿੰਘ, ਗੁਰਪ੍ਰੀਤ ਕੌਰ, ਗੁਰਮੀਤ ਕੌਰ, ਹਰਪਾਲ ਸਿੰਘ ਚੰਨਾ, ਜਸਪਾਲ ਮਟੌਰ, ਹਰਮੇਸ਼ ਸਿੰਘ, ਬਲਰਾਜ ਗਿੱਲ, ਗੁਰਜੀਤ ਸਿੰਘ, ਡਾ. ਕੁਲਦੀਪ ਸਿੰਘ, ਬਚਨ ਸਿੰਘ ਬੋਪਾਰਾਏ ਹਾਜ਼ਰ ਰਹੇ | The post ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ‘ਚ ਦੋ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ appeared first on TheUnmute.com - Punjabi News. Tags:
|
ਮਨਪ੍ਰੀਤ ਬਾਦਲ ਖ਼ਿਲਾਫ਼ ਵਿਜੀਲੈਂਸ ਜਾਂਚ ਅੰਤਿਮ ਪੜਾਅ 'ਤੇ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫਤਾਰੀ ! Monday 04 September 2023 09:07 AM UTC+00 | Tags: aam-aadmi-party bathinda bathinda-development-authority bjp breaking-news cm-bhagwant-mann crime latest-news manpreet-badal news punjab-bjp punjab-breaking punjab-police punjab-vigilance the-unmute-latest-news the-unmute-punjabi-news vigilance-investigation ਚੰਡੀਗੜ੍ਹ, 04 ਸਤੰਬਰ 2023: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Badal) ਦੀਆਂ ਆਉਣ ਵਾਲੇ ਸਮੇਂ ਵਿੱਚ ਮੁਸ਼ਕਲਾਂ ਵੱਧ ਸਕਦੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਵਿਜੀਲੈਂਸ ਜਾਂਚ ਅੰਤਿਮ ਪੜਾਅ ‘ਤੇ ਹੈ | ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਿਸੇ ਵੇਲੇ ਵੀ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫਤਾਰੀ ਹੋ ਸਕਦੀ ਹੈ | ਸੂਤਰਾਂ ਮੁਤਾਬਕ ਵਿਜੀਲੈਂਸ ਦੇ ਹੱਥ ਕੁਝ ਅਹਿਮ ਤੱਥ ਲੱਗ ਗਏ ਹਨ। ਇਹਨਾਂ ਤਕਨੀਕੀ ਨੁਕਤਿਆਂ ਨੂੰ ਆਪਣੀ ਪੜਤਾਲ ਵਿੱਚ ਵਿਜੀਲੈਂਸ ਨੇ ਸ਼ਾਮਲ ਕਰ ਲਿਆ ਹੈ। ਵਿਜੀਲੈਂਸ ਮਨਪ੍ਰੀਤ ਸਿੰਘ ਬਾਦਲ ਤੋਂ ਪੁੱਛਗਿੱਛ ਵੀ ਕਰ ਚੁੱਕੀ ਹੈ। ਇਸਦੇ ਨਾਲ ਹੀ ਵਿਜੀਲੈਂਸ ਦੀ ਜਾਂਚ ‘ਚ ਬਠਿੰਡਾ ਵਿਕਾਸ ਅਥਾਰਿਟੀ ਦੇ ਸੀਨੀਅਰ ਅਧਿਕਾਰੀ ਵੀ ਨਿਸ਼ਾਨੇ `ਤੇ ਆ ਗਏ ਹਨ, ਜਾਣਕਾਰੀ ਮੁਤਾਬਕ ਮਨਪ੍ਰੀਤ ਬਾਦਲ (Manpreet Badal) ਨੇ ਕਾਂਗਰਸ ਸਰਕਾਰ ਦੌਰਾਨ ਬਠਿੰਡਾ ‘ਚ ਦੋ ਰਿਹਾਇਸ਼ੀ ਪਲਾਟ ਖ਼ਰੀਦੇ ਸਨ। ਬਠਿੰਡਾ ਵਿਕਾਸ ਅਥਾਰਿਟੀ ਤੋਂ ਪਲਾਟ ਖ਼ਰੀਦਣ ਲਈ ਆਨਲਾਈਨ ਬੋਲੀ ਲੱਗੀ ਸੀ। ਬੋਲੀ ਵਿਚ ਦੋ ਵਿਅਕਤੀਆਂ ਰਾਜੀਵ ਤੇ ਵਿਕਾਸ ਤੋਂ ਇਲਾਵਾ ਅਮਨਦੀਪ ਨਾਂ ਦੇ ਤੀਜੇ ਵਿਅਕਤੀ ਨੇ ਵੀ ਸ਼ਮੂਲੀਅਤ ਕੀਤੀ ਸੀ। ਬਠਿੰਡਾ ਵਿਕਾਸ ਅਥਾਰਿਟੀ ਤੋਂ ਪਲਾਟ ਖ਼ਰੀਦਣ ਲਈ ਵਿਕਾਸ ਤੇ ਰਾਜੀਵ ਨੇ 27 ਸਤੰਬਰ 2021 ਨੂੰ ਆਨਲਾਈਨ ਬੋਲੀ ਦਿੱਤੀ ਸੀ। ਬੋਲੀ ਵਿਚ ਅਮਨਦੀਪ ਨਾਂ ਦੇ ਤੀਜੇ ਵਿਅਕਤੀ ਨੇ ਵੀ ਸ਼ਮੂਲੀਅਤ ਕੀਤੀ ਸੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬੋਲੀਕਾਰਾਂ ਨੇ ਇੱਕ ਕੰਪਿਊਟਰ ਤੋਂ ਬੋਲੀ ਦਿੱਤੀ। ਰਾਜੀਵ ਤੇ ਵਿਕਾਸ ਦੇ ਬੋਲੀ ਵਿਚ ਸ਼ਮੂਲੀਅਤ ਲਈ ਐਡਵਾਂਸ ਰਾਸ਼ੀ ਦੇ ਚਲਾਨ ਵੀ ਇੱਕੋ ਸੀਰੀਅਲ ਨੰਬਰ ਵਾਲੇ ਸਨ। ਦੋਵਾਂ ਦੇ ਅਸ਼ਟਾਮ ਇੱਕੋ ਸੀਰੀਅਲ ਨੰਬਰ ਵਾਲੇ ਤੇ ਦੋਵਾਂ ਦੇ ਗਵਾਹ ਵੀ ਇਕੋ ਹੀ ਸਨ। ਇਸ ਮਾਮਲੇ ਨੂੰ ਲੈ ਕੇ ਪਿਛਲੇ ਦਿਨੀਂ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵਿਭਾਗ ਨੇ ਬਠਿੰਡੇ ਤਲਬ ਕੀਤਾ ਸੀ। ਜਿੱਥੇ ਮਨਪ੍ਰੀਤ ਬਾਦਲ ਨੇ ਮੀਡੀਆ 'ਚ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਿਆ ਸੀ। The post ਮਨਪ੍ਰੀਤ ਬਾਦਲ ਖ਼ਿਲਾਫ਼ ਵਿਜੀਲੈਂਸ ਜਾਂਚ ਅੰਤਿਮ ਪੜਾਅ ‘ਤੇ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫਤਾਰੀ ! appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ਦੇ ਗੁੱਸੇ 'ਚ ਵਿਅਕਤੀ ਨੇ ਨਹਿਰ 'ਚ ਸੁੱਟੀ ਥਾਰ Monday 04 September 2023 09:21 AM UTC+00 | Tags: basti-jalandhar bawa-khel-canal breaking-news canal jalandhar news sidhu-moosewala sidhu-moosewala-murder-case ਚੰਡੀਗੜ੍ਹ, 04 ਸਤੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨੂੰ ਇਨਸਾਫ਼ ਨਾ ਮਿਲਣ ਦੇ ਗੁੱਸੇ ‘ਚ ਇੱਕ ਵਿਅਕਤੀ ਨੇ ਆਪਣੀ ਥਾਰ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ‘ਚ ਸੁੱਟ ਦਿੱਤੀ | ਇਸ ਦੌਰਾਨ ਨਹਿਰ ‘ਚ ਨਹਾ ਰਹੇ ਬੱਚੇ ਵਾਲ-ਵਾਲ ਬਚ ਗਏ। ਬੱਚਿਆਂ ਨੇ ਥਾਰ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਉਥੋਂ ਭੱਜ ਗਏ। ਘਟਨਾ ਤੋਂ ਬਾਅਦ ਮੌਕੇ ‘ਤੇ ਨਹਿਰ ਨੇੜੇ ਲੋਕਾਂ ਦਾ ਇਕੱਠ ਹੋ ਗਿਆ, ਇਸ ਘਟਨਾ ਤੋਂ ਬਾਅਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਕਰੇਨ ਬੁਲਾਈ। ਇਸ ਤੋਂ ਬਾਅਦ ਥਾਰ ਗੱਡੀ ਨੂੰ ਕਰੇਨ ਦੀ ਮੱਦਦ ਨਾਲ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਨੇ ਥਾਰ ਗੱਡੀ ਨੂੰ ਨਹਿਰ 'ਚੋਂ ਕੱਢ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਥਾਰ ਗੱਡੀ ਚਾਲਕ ਅਤੇ ਉਸ ਵਿੱਚ ਸਵਾਰ ਨੌਜਵਾਨਾਂ ਨੂੰ ਵੀ ਥਾਣੇ ਲਿਜਾਇਆ ਗਿਆ ਹੈ। ਥਾਰ ਨੂੰ ਨਹਿਰ ਵਿੱਚ ਸੁੱਟਣ ਤੋਂ ਬਾਅਦ ਹੋਏ ਹੰਗਾਮੇ ਵਿੱਚ ਨੌਜਵਾਨਾਂ ਨੇ ਕਿਹਾ ਕਿ ਉਹ ਮੂਸੇਵਾਲਾ ਦੇ ਪ੍ਰਸ਼ੰਸਕ ਹਨ ਅਤੇ ਮੂਸੇਵਾਲਾ ਲਈ ਇਨਸਾਫ਼ ਲਈ ਲੜ ਰਹੇ ਹਨ। ਇਸ ਦੌਰਾਨ ਨਹਿਰ ਵਿੱਚ ਥਾਰ ਸੁੱਟਣ ਵਾਲੇ ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ (Sidhu Moosewala) ਨੂੰ ਇਨਸਾਫ਼ ਨਹੀਂ ਮਿਲ ਰਿਹਾ। ਉਸ ਦੇ ਮਾਪੇ ਕਾਤਲਾਂ ਬਾਰੇ ਦੱਸ ਰਹੇ ਹਨ ਅਤੇ ਪਰ ਉਹ ਫੜੇ ਨਹੀਂ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਨੇ ਥਾਰ ਦੀ ਗੱਡੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। The post ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ਦੇ ਗੁੱਸੇ ‘ਚ ਵਿਅਕਤੀ ਨੇ ਨਹਿਰ ‘ਚ ਸੁੱਟੀ ਥਾਰ appeared first on TheUnmute.com - Punjabi News. Tags:
|
IND vs NEP: ਭਾਰਤ ਨੇ ਨੇਪਾਲ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੋਵੇਂ ਟੀਮਾਂ ਪਹਿਲੀ ਵਾਰ ਹੋਣਗੀਆਂ ਆਹਮੋ-ਸਾਹਮਣੇ Monday 04 September 2023 09:40 AM UTC+00 | Tags: asia-cup asia-cup-2023 breaking-news cricket-news india-won ind-vs-nep nepal news sports-news ਚੰਡੀਗੜ੍ਹ, 04 ਸਤੰਬਰ 2023: (IND vs NEP) ਏਸ਼ੀਆ ਕੱਪ ਦੇ ਪੰਜਵੇਂ ਮੈਚ ‘ਚ ਭਾਰਤ ਅਤੇ ਨੇਪਾਲ ਵਿਚਾਲੇ ਮੈਚ ਜਲਦੀ ਹੀ ਸ਼ੁਰੂ ਹੋਵੇਗਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੈਚ ਪੱਲੇਕੇਲੇ ਕ੍ਰਿਕਟ ਸਟੇਡੀਅਮ, ਕੈਂਡੀ ਵਿੱਚ ਖੇਡਿਆ ਜਾਵੇਗਾ। ਟਾਸ ਤੋਂ ਬਾਅਦ ਜ਼ਮੀਨ ‘ਤੇ ਬੂੰਦਾ-ਬਾਂਦੀ ਸ਼ੁਰੂ ਹੋ ਗਈ ਸੀ ਪਰ ਹੁਣ ਕਵਰ ਹਟਾ ਦਿੱਤੇ ਗਏ ਹਨ। ਮੈਚ ਜਲਦ ਹੀ ਸ਼ੁਰੂ ਹੋਵੇਗਾ। ਭਾਰਤੀ ਟੀਮ ‘ਚ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸ਼ਮੀ ਨੂੰ ਮੌਕਾ ਮਿਲਿਆ ਹੈ। ਬੁਮਰਾਹ ਆਪਣੇ ਪਹਿਲੇ ਬੱਚੇ ਦੇ ਜਨਮ ਲਈ ਐਤਵਾਰ ਨੂੰ ਮੁੰਬਈ ਪਰਤੇ ਹਨ। ਇਸ ਦੇ ਨਾਲ ਹੀ ਨੇਪਾਲ ਟੀਮ ‘ਚ ਆਰਿਫ ਸ਼ੇਖ ਦੀ ਜਗ੍ਹਾ ਭੀਮ ਸ਼ਾਰਕੀ ਨੂੰ ਮੌਕਾ ਦਿੱਤਾ ਗਿਆ ਹੈ। ਦੋਵੇਂ ਟੀਮਾਂ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂਭਾਰਤ ਅਤੇ ਨੇਪਾਲ ਕ੍ਰਿਕਟ ਇਤਿਹਾਸ ਵਿੱਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੇ। ਦੋਵੇਂ ਟੀਮਾਂ ਕ੍ਰਿਕਟ ਦੇ ਕਿਸੇ ਵੀ ਫਾਰਮੈਟ ਵਿੱਚ ਇੱਕ ਦੂਜੇ ਦਾ ਸਾਹਮਣਾ ਨਹੀਂ ਕੀਤਾ। ਇਸ ਮੈਦਾਨ ‘ਤੇ 2 ਸਤੰਬਰ ਨੂੰ ਖੇਡਿਆ ਗਿਆ ਭਾਰਤ-ਪਾਕਿਸਤਾਨ ਮੈਚ ਮੀਂਹ ਕਾਰਨ ਰੱਦ ਕਰਨਾ ਪਿਆ ਸੀ। ਉਸ ਮੈਚ ਵਿੱਚ ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਇੱਕ-ਇੱਕ ਅੰਕ ਮਿਲਿਆ। ਏਸ਼ੀਆ ਕੱਪ 2023 ਵਿੱਚ ਦੋਵਾਂ ਟੀਮਾਂ ਦਾ ਇਹ ਦੂਜਾ ਮੈਚ ਹੋਵੇਗਾ। ਭਾਰਤ ਅਤੇ ਨੇਪਾਲ ਦੋਵਾਂ ਦੇ ਪਹਿਲੇ ਮੈਚ ਪਾਕਿਸਤਾਨ ਦੇ ਖਿਲਾਫ ਸਨ। ਭਾਰਤ ਦਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਇਸ ਦੇ ਨਾਲ ਹੀ ਨੇਪਾਲ ਨੂੰ 238 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਦੋਵਾਂ ਟੀਮਾਂ ਦੇ ਪਲੇਇੰਗ-11ਇਸ ਤਰ੍ਹਾਂ ਹੈ :-ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ ਅਤੇ ਕੁਲਦੀਪ ਯਾਦਵ। ਨੇਪਾਲ: ਰੋਹਿਤ ਪੌਡੇਲ (ਕਪਤਾਨ), ਕੁਸ਼ਲ ਭੁਰਤੇਲ, ਆਸਿਫ਼ ਸ਼ੇਖ (ਵਿਕਟਕੀਪਰ), ਭੀਮ ਸ਼ਾਰਕੀ, ਸੋਮਪਾਲ ਕਾਮੀ, ਗੁਲਸ਼ਨ ਝਾਅ, ਦੀਪੇਂਦਰ ਸਿੰਘ ਐਰੀ, ਕੁਸ਼ਲ ਮੱਲਾ, ਸੰਦੀਪ ਲਾਮਿਛਾਨੇ, ਕਰਨ ਕੇਸੀ ਅਤੇ ਲਲਿਤ ਰਾਜਬੰਸ਼ੀ।
The post IND vs NEP: ਭਾਰਤ ਨੇ ਨੇਪਾਲ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਦੋਵੇਂ ਟੀਮਾਂ ਪਹਿਲੀ ਵਾਰ ਹੋਣਗੀਆਂ ਆਹਮੋ-ਸਾਹਮਣੇ appeared first on TheUnmute.com - Punjabi News. Tags:
|
ਇੱਕ ਦੇਸ, ਇੱਕ ਚੋਣ ਕਮੇਟੀ 'ਚ ਸ਼ਾਮਲ ਹੋਣ ਲਈ ਮੇਰੇ ਨਾਲ ਕਿਸੇ ਮੰਤਰੀ ਨੇ ਨਹੀਂ ਕੀਤੀ ਗੱਲ: ਅਧੀਰ ਰੰਜਨ ਚੌਧਰੀ Monday 04 September 2023 09:58 AM UTC+00 | Tags: adhir-ranjan-chaudhary bjp breaking-news congress former-president-ram-nath-kovind inc latest-news mp-adhir-ranjan-chaudhary news one-nation-one-election. the-unmute-breaking-news the-unmute-latest-news ਚੰਡੀਗੜ੍ਹ, 04 ਸਤੰਬਰ 2023: ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ (Adhir Ranjan Chaudhary) ਨੇ ‘ਇੱਕ ਦੇਸ਼ ਇੱਕ ਚੋਣ’ ਲਈ ਗਠਿਤ ਕਮੇਟੀ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਉਹ ਇਸ ਕਮੇਟੀ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਹਾਲਾਂਕਿ ਅਧੀਰ ਰੰਜਨ ਦੇ ਕਮੇਟੀ ਤੋਂ ਹਟਣ ਦੇ ਫੈਸਲੇ ‘ਤੇ ਭਾਜਪਾ ਹਮਲਾਵਰ ਰੁਖ ਅਪਣਾ ਰਹੀ ਹੈ। ਭਾਜਪਾ ਵੱਲੋਂ ਸਵਾਲ ਉਠਾਉਣ ਤੋਂ ਬਾਅਦ ਹੁਣ ਅਧੀਰ ਰੰਜਨ ਚੌਧਰੀ ਨੇ ਪੂਰੇ ਮਾਮਲੇ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਕਾਂਗਰਸੀ ਆਗੂ ਨੇ ਦੱਸਿਆ ਕਿ ਉਸ ਨੇ ਇਸ ਕਮੇਟੀ ਤੋਂ ਪਿੱਛੇ ਹਟਣ ਦਾ ਫੈਸਲਾ ਕਿਉਂ ਲਿਆ। ਅਧੀਰ ਰੰਜਨ ਨੇ ਕਿਹਾ, ’31 ਅਗਸਤ ਦੀ ਰਾਤ 11 ਵਜੇ ਉਨ੍ਹਾਂ ਦੇ ਦਫ਼ਤਰ ਸਕੱਤਰ ਨੂੰ ਪੀਐਮ ਮੋਦੀ ਦੇ ਪ੍ਰਮੁੱਖ ਸਕੱਤਰ ਮਿਸ਼ਰਾ ਦਾ ਫ਼ੋਨ ਆਇਆ ਸੀ। ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਸਰਕਾਰ ਇੱਕ ਕਮੇਟੀ ਬਣਾਉਣ ਜਾ ਰਹੀ ਹੈ ਅਤੇ ਉਹ ਉਸ ਨੂੰ ਵੀ ਇਸ ਕਮੇਟੀ ਵਿੱਚ ਸ਼ਾਮਲ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦੇ ਚੇਅਰਮੈਨ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹਨ। ਅਧੀਰ ਰੰਜਨ ਚੌਧਰੀ (Adhir Ranjan Chaudhary) ਨੇ ਅੱਗੇ ਕਿਹਾ ਕਿ ਮੈਂ ਉਨ੍ਹਾਂ ਨੂੰ ਇੱਕ ਦੇਸ਼ ਇੱਕ ਚੋਣ ਨਾਲ ਸਬੰਧਤ ਕਾਗਜ਼ ਭੇਜਣ ਲਈ ਕਿਹਾ ਅਤੇ ਕਿਹਾ ਕਿ ਦਸਤਾਵੇਜ਼ ਦੇਖਣ ਤੋਂ ਬਾਅਦ ਮੈਂ ਉਨ੍ਹਾਂ ਨੂੰ ਆਪਣੇ ਫੈਸਲੇ ਬਾਰੇ ਦੱਸਾਂਗਾ। ਉਨ੍ਹਾਂ ਕਿਹਾ ਕਿ ਜਦੋਂ ਸੀਬੀਆਈ ਡਾਇਰੈਕਟਰ ਜਾਂ ਸੀਬੀਸੀ ਦੀ ਚੋਣ ਕੀਤੀ ਜਾਂਦੀ ਹੈ ਤਾਂ ਸਬੰਧਤ ਦਸਤਾਵੇਜ਼ ਉਨ੍ਹਾਂ ਨੂੰ ਭੇਜੇ ਜਾਂਦੇ ਹਨ। ਇਨ੍ਹਾਂ ਨੂੰ ਦੇਖ ਕੇ ਹੀ ਕੋਈ ਸਿੱਟਾ ਨਿਕਲਦਾ ਹੈ। ਮੈਂ ਬਿਨਾਂ ਦਸਤਾਵੇਜ਼ਾਂ ਦੇ ਕੀ ਗੱਲ ਕਰਾਂਗਾ ਅਤੇ ਉਹ ਵੀ ਕਿਸੇ ਅਫਸਰ ਨਾਲ। ਉਂਜ ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕਿਸੇ ਮੰਤਰੀ ਨੇ ਨਹੀਂ ਸਗੋਂ ਕਿਸੇ ਅਧਿਕਾਰੀ ਨੇ ਪੁੱਛਿਆ ਸੀ। The post ਇੱਕ ਦੇਸ, ਇੱਕ ਚੋਣ ਕਮੇਟੀ ‘ਚ ਸ਼ਾਮਲ ਹੋਣ ਲਈ ਮੇਰੇ ਨਾਲ ਕਿਸੇ ਮੰਤਰੀ ਨੇ ਨਹੀਂ ਕੀਤੀ ਗੱਲ: ਅਧੀਰ ਰੰਜਨ ਚੌਧਰੀ appeared first on TheUnmute.com - Punjabi News. Tags:
|
ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ: ਅਨੁਰਾਗ ਵਰਮਾ Monday 04 September 2023 12:24 PM UTC+00 | Tags: anurag-verma breaking-news news punjab punjab-transport punjab-transport-department road-safety the-unmute-breaking-news ਚੰਡੀਗੜ੍ਹ, 4 ਸਤੰਬਰ 2023: ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਆਧੁਨਿਕ ਯੰਤਰਾਂ ਦੀ ਵਰਤੋਂ ਉਤੇ ਜ਼ੋਰ ਦਿੱਤਾ ਹੈ। ਮੁੱਖ ਸਕੱਤਰ ਵਰਮਾ (Anurag Verma) ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੜਕੀ ਸੁਰੱਖਿਆ ਬਾਰੇ ਬਣੀ ਸੁਪਰੀਮ ਕੋਰਟ ਦੀ ਕਮੇਟੀ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਸਪੱਸ਼ਟ ਹਦਾਇਤਾਂ ਹਨ ਕਿ ਸੂਬੇ ਦੇ ਲੋਕਾਂ ਦੀ ਜਾਨ ਦੀ ਸੁਰੱਖਿਆ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਅੱਜ ਟਰਾਂਸਪੋਰਟ ਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਉਤੇ ਨਿਯਮਾਂ ਦੀ ਪਾਲਣਾ ਲਈ ਵਰਤੇ ਜਾਣ ਵਾਲੇ ਆਧੁਨਿਕ ਯੰਤਰਾਂ ਦੀ ਤੁਰੰਤ ਖਰੀਦ ਕਰਨ ਲਈ ਵੀ ਆਖਿਆ। ਵਾਹਨ ਜ਼ਬਤ ਕਰਨ ਅਤੇ ਡਰਾਈਵਿੰਗ ਲਾਇਸੈਂਸ ਰੱਦ ਕਰਨ ਦੇ ਹੁਕਮਮੁੱਖ ਸਕੱਤਰ (Anurag Verma) ਨੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ, ਓਵਰ ਸਪੀਡ, ਲਾਲ ਬੱਤੀ ਦੀ ਉਲੰਘਣਾ, ਵਾਹਨ ਚਲਾਉਦੇ ਹੋਏ ਮੋਬਾਈਲ ਦੀ ਵਰਤੋਂ ਬਿਨਾਂ ਹੈਲਮਟ ਤੇ ਸੀਟ ਬੈਲਟ ਤੋਂ ਵਾਹਨ ਚਲਾਉਣਾ ਆਦਿ ਉਲੰਘਣਾਵਾਂ ਜਿਨਾਂ ਦਾ ਸਿੱਧਾ ਮਨੁੱਖੀ ਜਾਨ ਨਾਲ ਸਬੰਧ ਹੈ, ਉਤੇ ਪੂਰਨ ਕੰਟਰੋਲ ਸਖਤੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਇਨ੍ਹਾਂ ਦੀ ਉਲੰਘਣਾ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖਤ ਸਜ਼ਾਵਾਂ ਦਿੱਤੀਆਂ ਜਾਣ। ਵਾਹਨ ਜ਼ਬਤ ਕਰਨ ਅਤੇ ਡਰਾਈਵਿੰਗ ਲਾਇਸੈਂਸ ਰੱਦ ਕਰਨ ਤੋਂ ਵੀ ਗੁਰੇਜ਼ ਨਾ ਕੀਤਾ ਜਾਵੇ। ਮੁੱਖ ਸਕੱਤਰ ਨੇ ਕਿਹਾ ਕਿ ਸੜਕੀ ਨਿਯਮਾਂ ਦੀ ਪਾਲਣਾ ਲਈ ਜ਼ੁਰਮਾਨੇ ਅਤੇ ਸਜ਼ਾਵਾਂ ਦੇ ਨਾਲ ਭਾਈਚਾਰਕ ਸੇਵਾਵਾਂ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਉਲੰਘਣਾ ਕਰਨ ਵਾਲਿਆਂ ਕੋਲੋਂ ਖੂਨਦਾਨ, ਪੌਦੇ ਲਗਾਉਣੇ, ਸਕੂਲੀ ਬੱਚਿਆਂ ਨੂੰ ਪੜ੍ਹਾਉਣ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਵਰਮਾ ਨੇ ਅੱਗੇ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਸਖਤੀ ਨਾਲ ਚੈਕਿੰਗ ਯਕੀਨੀ ਬਣਾਉਣ ਲਈ 800 ਐਲਕੋਮੀਟਰ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਵਿਭਾਗ ਨੂੰ ਤਿੰਨ ਮਹੀਨਿਆਂ ਅੰਦਰ ਇਹ ਪ੍ਰਕਿਰਿਆ ਮੁਕੰਮਲ ਲਈ ਆਖਿਆ ਹੈ। ਇਸੇ ਤਰ੍ਹਾਂ ਮਨੁੱਖ ਸਰੋਤਾਂ ਦੀ ਸੁਚੱਜੀ ਵਰਤੋਂ ਲਈ ਈ-ਚਲਾਨਿੰਗ ਮਸ਼ੀਨਾਂ ਨੂੰ ਉਤਸ਼ਾਹਤ ਕਰਦਿਆਂ ਇਨਾਂ ਦੀ ਇਕ ਮਹੀਨੇ ਅੰਦਰ ਖਰੀਦ ਲਈ ਆਖਿਆ ਗਿਆ ਹੈ। ਮੀਟਿੰਗ ਵਿੱਚ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ.ਵੈਂਕਟ ਰਤਨਮ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਸਕੱਤਰ ਗ੍ਰਹਿ ਗੁਰਕੀਰਤ ਕ੍ਰਿਪਾਲ ਸਿੰਘ, ਸਕੱਤਰ ਲੋਕ ਨਿਰਮਾਣ ਪ੍ਰਿਆਂਕ ਭਾਰਤੀ, ਸਕੱਤਰ ਸਕੂਲ ਸਿੱਖਿਆ ਕੇ.ਕੇ.ਯਾਦਵ, ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ, ਏ.ਡੀ.ਜੀ.ਪੀ. (ਟ੍ਰੈਫਿਕ) ਏ.ਐਸ.ਰਾਏ, ਸਟੇਟ ਟਰਾਂਸਪੋਰਟ ਕਮਿਸ਼ਨਰ ਮੋਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ.ਅਵਿਨਾਸ਼ ਕੁਮਾਰ, ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਤੋਂ ਇਲਾਵਾ ਐਨ.ਐਚ.ਏ.ਆਈ ਦੇ ਨੁਮਾਇੰਦੇ ਅਤੇ ਕਮੇਟੀ ਮੈਂਬਰ ਹਾਜ਼ਰ ਸਨ। The post ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ: ਅਨੁਰਾਗ ਵਰਮਾ appeared first on TheUnmute.com - Punjabi News. Tags:
|
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ Monday 04 September 2023 01:51 PM UTC+00 | Tags: breaking-news harjot-singh-bains latest-news national-teachers-day news pseb teaching-community ਚੰਡੀਗੜ, 4 ਸਤੰਬਰ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ (NATIONAL TEACHERS DAY) ਦੀ ਪੂਰਵ ਸੰਧਿਆ 'ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ। ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ 'ਤੇ ਸਿੱਖਿਆ ਪ੍ਰਣਾਲੀ 'ਚ ਬੇਮਿਸਾਲ ਸੁਧਾਰ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕਿ੍ਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ। ਭਾਰਤ ਰਤਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਦੇ ਕਹਿਣ ਅਨੁਸਾਰ , "ਸਿੱਖਿਆ ਉਹ ਹੈ ਜੋ ਵਿਅਕਤੀ ਨੂੰ ਨਿਡਰ ਬਣਾਉਂਦੀ ਹੈ, ਉਸਨੂੰ ਏਕਤਾ ਦਾ ਪਾਠ ਸਿਖਾਉਂਦੀ ਹੈ, ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੀ ਹੈ ਅਤੇ ਉਸਨੂੰ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰਨ ਲਈ ਪ੍ਰੇਰਿਤ ਕਰਦੀ ਹੈ।'' ਇਸੇ ਤਰਾਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਬੋਲ, "ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ'', ਬੈਂਸ ਨੇ ਭਵਿੱਖ ਲਈ ਵਿਦਿਆਰਥੀਆਂ ਨੂੰ ਉਸਾਰੂ ਸੇਧ ਦੇਣ ਅਤੇ ਸਿੱਖਿਆ ਰਾਹੀਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਵਿੱਚ ਅਧਿਆਪਕਾਂ ਦੇ ਕੰਮ ਦੀ ਭੂਮਿਕਾ ਸ਼ਲਾਘਾ ਵੀ ਕੀਤੀ। ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਕੇ ਵਿਦਿਆਰਥੀਆਂ ਵਿਸ਼ੇਸ਼ ਕਰਕੇ ਸਮਾਜ ਦੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦਾ ਭਵਿੱਖ ਬਦਲਣ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਦਿਆਂ ਬੈਂਸ ਨੇ ਕਿਹਾ ਕਿ ਅਧਿਆਪਕ, ਸਾਡੇ ਦੇਸ਼ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਸਮੇ-ਸਮੇਂ 'ਤੇ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਵਿਦਿਆਰਥੀਆਂ ਦੇ ਰੋਲ ਮਾਡਲ ਹੁੰਦੇ ਹਨ। The post ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ appeared first on TheUnmute.com - Punjabi News. Tags:
|
ਡੀ.ਸੀ ਆਸ਼ਿਕਾ ਜੈਨ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਸਨਅਤੀ ਵਿਕਾਸ ਲਈ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ Monday 04 September 2023 01:57 PM UTC+00 | Tags: ashika-jain breaking-news departments deputy-commissioner-ashika-jain industrial-development invest-punjab latest-news mohali-news news punjab-news ਐੱਸ.ਏ.ਐੱਸ.ਨਗਰ, 04 ਸਤੰਬਰ 2023: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤ ਦੇ ਵਿਕਾਸ ਲਈ ਵਚਨਬੱਧ ਹੈ। ਇਸ ਦਿਸ਼ਾ ਵਿਚ ਸਰਕਾਰ ਵਲੋਂ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਉਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੀ ਸਨਅਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਸਨਅਤੀ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਸਨਅਤੀ ਵਿਕਾਸ ਲਈ ਵੱਖੋ ਵੱਖ ਵਿਭਾਗਾਂ (industrial development) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਤੰਗੋਰੀ ਵਿਖੇ ਨਵਾਂ ਸਨਅਤੀ ਪਾਰਕ ਬਣਾਉਣ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਉਹਨਾਂ ਨੇ ਚਨਾਲੋਂ ਵਿਖੇ ਬਣਾਏ ਜਾਣ ਵਾਲਾ ਪਾਵਰਗ੍ਰਿਡ ਪ੍ਰੋਜੈਕਟ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਇਸ ਬਾਬਤ ਕਾਰਵਾਈ ਤੇਜ਼ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੇਬਰ ਕਲੇਮਜ਼ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਇਕ ਸੈੱਲ ਬਣਾਇਆ ਜਾਵੇ ਅਤੇ ਕਲੇਮਜ਼ ਅਤੇ ਸ਼ਿਕਾਇਤਾਂ ਦਾ 04 ਹਫ਼ਤਿਆਂ ਦੇ ਅੰਦਰ ਅੰਦਰ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੇਜ਼ 7, 8-ਏ ਅਤੇ 8-ਬੀ ਵਿਖੇ ਟ੍ਰੈਫਿਕ ਜਾਮ ਲੱਗਣ ਦੀਆਂ ਮੁਸ਼ਕਲਾਂ ਸਾਹਮਣੇ ਆਈਆਂ ਸਨ। ਇਸ ਸਬੰਧੀ ਨੋ ਪਾਰਕਿੰਗ ਤੇ ਟੋ-ਅਵੇ ਜ਼ੋਨ ਦਰਸਾਉਂਦੇ ਨਵੇਂ ਸਾਈਨ ਬੋਰਡ ਲੱਗ ਗਏ ਹਨ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਦੇ ਦੋਵੇਂ ਸਾਫ ਸਫਾਈ ਕਰਵਾਈ ਜਾਵੇ। ਸੜਕਾਂ ਦੀ ਲੋੜੀਂਦੀ ਮੁਰੰਮਤ ਕਰਵਾਈ ਜਾਵੇ ਤੇ ਇਸ ਸਬੰਧੀ ਨਗਰ ਨਿਗਮ ਮੋਹਾਲੀ ਤੇ ਟ੍ਰੈਫਿਕ ਪੁਲਿਸ ਵੱਲੋਂ ਸਾਂਝੀ ਰਿਪੋਰਟ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਨਅਤੀ ਖੇਤਰ ਸਬੰਧੀ ਇਕੱਤਰ ਹੋਏ ਪ੍ਰਾਪਰਟੀ ਟੈਕਸ ਸਬੰਧੀ ਵਿਸਥਾਰਤ ਰਿਪੋਰਟ ਦਿੱਤੀ ਜਾਵੇ। ਇਸ ਦੇ ਨਾਲ ਨਾਲ ਉਹਨਾਂ ਨੇ ਇਹ ਵੀ ਹਦਾਇਤਾਂ ਦਿੱਤੀਆਂ ਕਿ ਸਨਅਤਾਂ ਨੂੰ ਬਿਜਲੀ ਸਪਲਾਈ ਸਬੰਧੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਉਹਨਾਂ ਨੇ ਖਾਲੀ ਸਨਤੀ ਪਲਾਟਾਂ ਸਬੰਧੀ ਸਮੀਖਿਆ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ਉੱਤੇ ਡੇਰਾਬਸੀ- ਬਰਵਾਲਾ ਰੋਡ ਦੀ ਸਮੀਖਿਆ ਰਿਪੋਰਟ ਮੁਹਈਆ ਕਰਵਾ ਕੇ ਇਸ ਦੀ ਹਾਲਤ ਸੁਧਾਰਨ ਸਬੰਧੀ ਲੋੜੀਂਦੀ ਕਾਰਵਾਈ ਫੌਰੀ ਕੀਤੀ ਜਾਵੇ। ਉਹਨਾਂ ਨੇ ਇਹ ਵੀ ਕਿਹਾ ਕਿ ਸਨਅਤਕਾਰਾਂ (industrial development) ਨੂੰ ਗਰੀਨ ਸਟੈਂਪ ਪੇਪਰ ਨੀਤੀ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਨਅਤਾਂ ਦੇ ਲਾਇਸੈਂਸ ਨਵਿਆਉਣ ਬਾਬਤ ਦਿਕਤਾਂ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐੱਸ ਤਿੜਕੇ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕਿਰਨ ਸ਼ਰਮਾ ਸਮੇਤ ਵੱਖ ਵੱਖ ਵਿਭਗਾਂ ਦੇ ਅਧਿਕਾਰੀ ਹਾਜ਼ਰ ਸਨ | The post ਡੀ.ਸੀ ਆਸ਼ਿਕਾ ਜੈਨ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਸਨਅਤੀ ਵਿਕਾਸ ਲਈ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ appeared first on TheUnmute.com - Punjabi News. Tags:
|
ਸਬਸਿਡੀ 'ਤੇ ਸਰਫੇਸ ਸੀਡਰ ਮਸ਼ੀਨ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਕਿਸਾਨ ਕਰਨ ਅਪਲਾਈ: ਡੀ.ਸੀ ਆਸ਼ਿਕਾ ਜੈਨ Monday 04 September 2023 02:01 PM UTC+00 | Tags: ashika-jain breaking-news dc-ashika-jain farmers news punjab-farmers ਐੱਸ.ਏ.ਐੱਸ ਨਗਰ, 04 ਸਤੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਾਉਣ ਨਾਲ ਹੁੰਦੇ ਪ੍ਰਦੂਸ਼ਣ ਦੇ ਪੱਕੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਬਸਿਡੀ ‘ਤੇ ਸਰਫੇਸ ਸੀਡਰ ਮਸ਼ੀਨਾਂ ਦਿੱਤੀਆਂ ਜਾਣੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Ashika Jain) ਨੇ ਮਸ਼ੀਨਾਂ ਦੀ ਵੰਡ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ ਵਿਭਾਗ ਸਮੇਤ ਸੱਦੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ (DC Ashika Jain) ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕਿ ਇਸ ਦੇ ਸੁਚੱਜੇ ਪ੍ਰਬੰਧ ਕਰਨ ਲਈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਲਈ ਆਨਲਾਇਨ ਅਰਜ਼ੀਆਂ ਦੇਣ ਦੀ ਮਿਤੀ 18 ਅਗਸਤ 2023 ਨੁੰ ਸਮਾਪਤ ਹੋ ਗਈ ਸੀ। ਸਰਕਾਰ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ਅਤੇ ਸਹਿਕਾਰੀ ਸਭਾਵਾਂ/ ਪੰਚਾਇਤਾਂ/ ਐਫ.ਪੀ.ਓ./ ਕਿਸਾਨ ਗਰੁੱਪਾਂ ਨੂੰ 80 ਪ੍ਰਤੀਸ਼ਤ ਸਬਸਿਡੀ ‘ਤੇ ਪਰਾਲੀ ਸੰਭਾਲਣ ਵਾਲੀ ਮਸ਼ੀਨਰੀ ਦੀ ਸੂਚੀ ਵਿੱਚ ਸਰਫੇਸ ਸੀਡਰ ਮਸ਼ੀਨ ਦੀ ਖ੍ਰੀਦ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਕਿ ਪਹਿਲਾਂ ਦਿੱਤੀਆਂ ਜਾ ਰਹੀਆਂ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਆਦਿ ਮਸ਼ੀਨਾਂ ਦੇ ਮੁਕਾਬਲੇ ਛੋਟੇ ਟਰੈਕਟਰਾਂ ਨਾਲ ਵੀ ਚਲਾਈ ਜਾ ਸਕਦੀ ਹੈ। ਇਸ ਮਸ਼ੀਨ ਨਾਲ 2 ਏਕੜ ਪ੍ਰਤੀ ਘੰਟਾ ਬਿਜਾਈ ਦੇ ਹਿਸਾਬ ਨਾਲ 16 ਏਕੜ ਪ੍ਰਤੀ ਦਿਨ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਮਸ਼ੀਨ ਦੀ ਖ੍ਰੀਦ ਲਈ ਕਿਸਾਨਾਂ ਪਾਸੋਂ ਅਰਜ਼ੀਆਂ ਦੀ ਮੰਗ ਮਿਤੀ 10 ਸਤੰਬਰ 2023 ਤੱਕ ਕੀਤੀ ਗਈ ਹੈ। ਇਸ ਲਈ ਚਾਹਵਾਨ ਕਿਸਾਨ 10 ਸਤੰਬਰ 2023 ਤੱਕ agrimachinerypb.com ਸਾਈਟ ‘ਤੇ ਆਨਲਾਇਨ ਅਰਜ਼ੀਆਂ ਰਾਹੀਂ ਅਪਲਾਈ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤੇ ਉਹ ਅਪਲਾਈ ਕਰਨ ਤੇ ਇਸ ਮਸ਼ਿਨਰੀ ਦਾ ਲਾਹਾ ਲੈਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੀ.ਆਰ. ਕੋਆਪਰੇਟਿਵ ਇਹ ਯਕੀਨੀ ਬਣਾਉਣ ਕਿ ਇਸ ਮਸ਼ੀਨ ਦੀ ਵਰਤੋਂ ਸਹੀ ਢੰਗ ਨਾਲ ਕਰਨ ਲਈ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਫਾਰਮਰ ਪ੍ਰੋਡਿਊਸਰ ਆਰਗਨਾਈਜੇਸ਼ਨ (ਐੱਫ ਪੀ ਓਜ਼) ਰਜਿਸਟਰ ਕਰਨੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਤੋਂ ਵੀ ਸੁਝਾਅ ਲਏ ਅਤੇ ਅਮਲ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੀਤਿਕਾ ਸਿੰਘ, ਐੱਸ ਡੀ ਐਮ ਖਰੜ ਰਵਿੰਦਰ ਸਿੰਘ, ਐੱਸ ਡੀ ਐਮ ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ ਡੀ ਐਮ ਚੰਦਰ ਜਯੋਤੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ, ਖੇਤੀਬਾੜੀ ਵਿਕਾਸ ਅਫਸਰ ਗੁਰਦਿਆਲ ਕੁਮਾਰ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। The post ਸਬਸਿਡੀ ‘ਤੇ ਸਰਫੇਸ ਸੀਡਰ ਮਸ਼ੀਨ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਕਿਸਾਨ ਕਰਨ ਅਪਲਾਈ: ਡੀ.ਸੀ ਆਸ਼ਿਕਾ ਜੈਨ appeared first on TheUnmute.com - Punjabi News. Tags:
|
ਖੋ-ਖੋ ਅੰਡਰ 17 ਲੜਕੀਆਂ 'ਚ ਸ਼ੰਕਰ ਦਾਸ ਐਕਡਮੀ ਕੁਰਾਲੀ ਨੇ ਸਰਕਾਰੀ ਕੰਨਿਆ ਸ.ਸ.ਸ.ਸ.ਕੁਰਾਲੀ ਨੂੰ ਹਰਾਇਆ Monday 04 September 2023 02:08 PM UTC+00 | Tags: breaking-news government government-girls-s.s.s.kurali kho-kho news shankar-das-academy-kurali ਮਾਜਰੀ/ ਐੱਸ.ਏ.ਐੱਸ. ਨਗਰ, 04 ਸਤੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਲਈ ਢੁੱਕਵਾਂ ਮੰਚ ਮੁਹੱਈਆ ਕਰਵਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਮਕਸਦ ਨਾਲ ਸ਼ੁਰੂ ਕਰਵਾਈਆਂ “ਖੇਡਾਂ ਵਤਨ ਪੰਜਾਬ ਦੀਆਂ” ਦੇ ਪਹਿਲੇ ਸੀਜ਼ਨ ਕਾਰਨ ਨੌਜਵਾਨਾਂ ਅੰਦਰ ਆਪਣੀ ਖੇਡ ਪ੍ਰਤਿਭਾ ਉਜਾਗਰ ਕਰਨ ਪ੍ਰਤੀ ਵੱਡੀ ਪੱਧਰ ‘ਤੇ ਦਿਲਚਸਪੀ ਵਧੀ ਹੈ, ਜਿਸ ਸਦਕਾ ਅੱਜ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦੇ ਖੇਡ ਮੈਦਾਨਾਂ ਵਿੱਚ ਨੌਜਵਾਨ ਵੱਡੀ ਗਿਣਤੀ ਵਿੱਚ ਖੇਡਾਂ ਨਾਲ ਜੁੜ ਰਹੇ ਹਨ। ਇਹ ਪ੍ਰਗਟਾਵਾ ਐੱਸ.ਡੀ.ਐਮ. ਖਰੜ ਰਵਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ ਨੇ ਮਾਜਰੀ ਬਲਾਕ ਵਿਖੇ ਖੇਡਾਂ ਵਤਨ ਪੰਜਾਬ ਦੀਆਂ” 2023" ਤਹਿਤ ਬਲਾਕ ਪੱਧਰ ਦੀਆਂ ਖੇਡਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਖੇਡਾਂ ਨਾਲ ਗੂੜੀ ਰੂਚੀ ਹੈ ਅਤੇ ਅੱਜ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਵਾਸਤੇ ਖਿਡਾਰੀਆਂ ਨੂੰ ਵੱਡੀਆਂ ਸਹੂਲਤਾਂ ਦੇ ਰਹੀ ਹੈ। ਮਨੁੱਖੀ ਸਰੀਰ ਲਈ ਖੇਡਾਂ ਬਹੁਤ ਜ਼ਰੂਰੀ ਹਨ ਕਿਉਂਕਿ ਖੇਡਾਂ ਨਾਲ ਜਿਥੇ ਖਿਡਾਰੀ ਸਰੀਰਕ ਤੌਰ ‘ਤੇ ਤੰਦਰੁਸਤ ਰਹਿੰਦੇ ਹਨ ਉਥੇ ਹੀ ਮਾਨਸਿਕ ਤੌਰ ‘ਤੇ ਵੀ ਚੁਸਤ ਦਰੁਸਤ ਰਹਿੰਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਖੇਡਾਂ ਨਾਲ ਜ਼ਰੂਰ ਜੁੜਨ ਤਾਂ ਜੋ ਸਮਾਜ ਵਿੱਚੋਂ ਅਲਾਹਮਤਾਂ ਦਾ ਖਾਤਮਾ ਕਰਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਪੰਜਾਬ ਨੂੰ ਖੇਡਾਂ ਵਿਚ ਮੋਹਰੀ ਸੂਬਾ ਬਣਾਇਆ ਜਾਵੇਗਾ, ਸਰਕਾਰ ਨੇ ਇਸ ਲਈ ਵੱਡਾ ਬਜਟ ਰੱਖਿਆ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਮੁਹਾਲੀ ਗੁਰਦੀਪ ਕੌਰ ਨੇ ਕਿਹਾ ਕਿ ਖਿਡਾਰੀਆਂ ਵਿਚ ਖੇਡਾਂ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਅੱਜ ਹੋਏ ਕਬੱਡੀ ਅੰਡਰ 14 ਲੜਕਿਆਂ ਦੇ ਮੁਕਾਬਲੇ ਵਿਚ ਖੈਰਪੁਰ ਨੇ ਕਰਤਾਰਪੁਰ ਅਤੇ ਫੁੱਟਵਾਂ ਨੇ ਖਾਲਸਾ ਕੁਰਾਲੀ ਨੂੰ ਹਰਾਇਆ। ਕਬੱਡੀ ਅੰਡਰ 17 ਲੜਕੀਆਂ ਦੇ ਮੁਕਾਬਲੇ ਵਿਚ ਹੁਸ਼ਿਆਰਪੁਰ ਨੇ ਸਿਆਲਬਾ ਅਤੇ ਬੂਥਗੜ ਨੇ ਫੁੱਟਵਾਂ ਨੂੰ ਹਰਾਇਆ। ਰੱਸਾਕਸ਼ੀ ਅੰਡਰ 17 ਲੜਕੀਆਂ ਦੇ ਮੁਕਾਬਲੇ ਵਿਚ ਸ.ਸ.ਸ. ਸਕੂਲ ਤੀੜਾ ਨੇ ਪਹਿਲਾ ਸਥਾਨ ਅਤੇ ਸ.ਸ.ਸ. ਸਕੂਲ ਬੂਥਗੜ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਰੱਸਾਕਸ਼ੀ ਅੰਡਰ 17 ਲੜਕੇ ਦੇ ਮੁਕਾਬਲੇ ਵਿਚ ਸ. ਸ.ਸ. ਸਕੂਲ ਤੀੜਾ ਨੇ ਪਹਿਲਾ ਸਥਾਨ ਅਤੇ ਸ.ਸ.ਸ. ਸਕੂਲ ਬੂਥਗੜ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਖੋ-ਖੋ ਅੰਡਰ 14 ਲੜਕੀਆਂ ਵਿਚ ਸਰਕਾਰੀ ਮਿਡਲ ਸਕੂਲ ਮਾਜਰੀ ਨੇ ਸਰਕਾਰੀ ਸਕੂਲ ਬਹਿਲੋਲਪੁਰ ਨੂੰ ਹਰਾਇਆ। ਖੋ-ਖੋ ਅੰਡਰ 17 ਲੜਕੀਆਂ ਵਿਚ ਸ਼ੰਕਰ ਦਾਸ ਐਕਡਮੀ ਕੁਰਾਲੀ ਨੇ ਸਰਕਾਰੀ ਕੰਨਿਆ ਸ.ਸ.ਸ.ਸ.ਕੁਰਾਲੀ ਨੂੰ ਹਰਾਇਆ। ਖੋ-ਖੋ ਅੰਡਰ 14 ਲੜਕੇ ਵਿਚ ਸਰਕਾਰੀ ਹਾਈ ਸਕੂਲ ਫਾਟਵਾਂ ਨੇ ਸਰਕਾਰੀ ਮਿਡਲ ਸਕੂਲ ਮਾਜਰੀ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। The post ਖੋ-ਖੋ ਅੰਡਰ 17 ਲੜਕੀਆਂ ‘ਚ ਸ਼ੰਕਰ ਦਾਸ ਐਕਡਮੀ ਕੁਰਾਲੀ ਨੇ ਸਰਕਾਰੀ ਕੰਨਿਆ ਸ.ਸ.ਸ.ਸ.ਕੁਰਾਲੀ ਨੂੰ ਹਰਾਇਆ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਸਿੱਖਿਆ ਮੰਤਰੀ ਵੱਲੋਂ ਪ੍ਰਵਾਨਗੀ Monday 04 September 2023 02:13 PM UTC+00 | Tags: 80-teachers breaking-news education-minister news punjab-government teachers-day ਚੰਡੀਗੜ੍ਹ 4 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 (Teacher’s Day) ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ। ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 54 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 11 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 5 ਅਧਿਆਪਕਾਂ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ। ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕ ਦੂਜੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ। ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ (Teacher’s Day) ਸਬੰਧੀ ਰਾਜ ਪੱਧਰੀ ਸਮਾਗਮ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ। The post ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਸਿੱਖਿਆ ਮੰਤਰੀ ਵੱਲੋਂ ਪ੍ਰਵਾਨਗੀ appeared first on TheUnmute.com - Punjabi News. Tags:
|
ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ Monday 04 September 2023 02:19 PM UTC+00 | Tags: breaking-news chairman-of-punjab-water-supply clean-water dr-ss-ahluwalia news punjab-water-supply-and-sewerage-board sewerage-projects ਚੰਡੀਗੜ੍ਹ, 04 ਸਤੰਬਰ 2023: ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ, ਸੈਕਟਰ 27, ਚੰਡੀਗੜ੍ਹ ਦੇ ਦਫ਼ਤਰ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ (Dr. S.S. AHLUWALIA) ਦੀ ਪ੍ਰਧਾਨਗੀ ਹੇਠ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਸੀਈਓ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ, ਸ. ਮਾਲਵਿੰਦਰ ਸਿੰਘ ਜੱਗੀ ਨੇ ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਚੇਅਰਮੈਨ ਡਾ. ਐਸ.ਐਸ ਆਹਲੂਵਾਲੀਆ ਦੇ ਸਾਹਮਣੇ ਪੰਜਾਬ ਦੇ ਵੱਖ–ਵੱਖ ਸ਼ਹਿਰਾਂ ਵਿੱਚ ਹੋਣ ਵਾਲੇ ਜਲ ਸਪਲਾਈ ਅਤੇ ਸੀਵਰੇਜ਼ ਦੇ ਕੰਮਾਂ ਸਬੰਧੀ 31 ਪ੍ਰੋਜੈਕਟਾਂ ਦੇ ਲਈ 103 ਕਰੋੜ ਰੁਪਏ ਦਾ ਮਤਾ ਪੇਸ਼ ਕੀਤਾ। ਇਸ ਮਤੇ ਨੂੰ ਡਾ. ਆਹਲੂਵਾਲੀਆ ਵਲੋਂ ਬਿਨ੍ਹਾਂ ਕਿਸੇ ਦੇਰੀ ਦੇ ਤੁਰੰਤ ਪ੍ਰਵਾਨਗੀ ਦੇ ਦਿੱਤੀ ਗਈ। ਪੰਜਾਬ ਦੇ ਵੱਖ–ਵੱਖ ਸ਼ਹਿਰ, ਜਿਨ੍ਹਾਂ ਦੇ ਲਈ 103 ਕਰੋੜ ਰੁਪਏ ਦੇ 31 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾ ਦੇ ਵਿੱਚ ਅਰਨੀਵਾਲਾ, ਫਾਜਿਲਕਾ, ਤਲਵਾੜਾ, ਭਾਦਸੋਂ, ਬਲਾਚੌਰ, ਬੁੱਢਲਾਡਾ, ਬਰੇਟਾ, ਅਮਲੋਹ, ਹੰਡਿਆਇਆ, ਭਦੌੜ, ਮੰਡੀ ਗੋਬਿੰਦਗੜ੍ਹ, ਸੰਗਰੂਰ, ਨਵਾਂ ਸ਼ਹਿਰ, ਸਰਹਿੰਦ, ਧੂਰੀ, ਗੁਰਦਾਸਪੁਰ, ਘਨੌਰ, ਸੰਗਤ ਮੰਡੀ, ਮੌੜੀ ਮੰਡੀ, ਤਲਵੰਡੀ ਸਾਬੋ, ਜੈਤੋਂ ਟਾਊਨ, ਬਟਾਲਾ ਟਾਊਨ, ਸਮਾਣਾ, ਨਾਭਾ, ਰਾਜਪੁਰਾ ਸ਼ਾਮਿਲ ਹਨ। ਇਸ ਮੌਕੇ ਉਤੇ ਡਾ. ਐਸ.ਐਸ. ਆਹਲੂਵਾਲੀਆ (Dr. S.S. AHLUWALIA) ਨੇ ਕਿਹਾ ਕਿ, ''ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿਛਲੇ ਡੇਢ ਸਾਲ ਵਿੱਚ ਪੰਜਾਬ ਦੇ ਵੱਖ–ਵੱਖ ਸ਼ਹਿਰਾਂ ਵਿੱਚ ਬਹੁਤ ਕੰਮ ਕੀਤੇ ਹਨ। ਪੰਜਾਬ ਦੇ ਕਈਂ ਸ਼ਹਿਰਾਂ ਦੇ ਵਿੱਚ ਕਰੋੜਾਂ ਰੁਪਏ ਦੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਦੇ ਕੰਮ ਚੱਲ ਰਹੇ ਹਨ, ਜਿਨ੍ਹਾਂ ਨੂੰ ਆਉਣ ਵਾਲੇ ਕੁੱਝ ਮਹੀਨਿਆਂ ਦੇ ਵਿੱਚ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ 103 ਕਰੋੜ ਰੁਪਏ ਨਾਲ ਪੰਜਾਬ ਦੇ ਵੱਖ–ਵੱਖ ਸ਼ਹਿਰਾਂ ਦੇ ਵਿੱਚ ਪੀਣ ਵਾਲੇ ਪਾਣੀ ਦੇ ਲਈ ਨਵੀਆਂ ਲਾਇਨਾਂ, ਟਿਊਬਵੈਲ, ਅਤੇ ਸੀਵਰੇਜ਼ ਦੀਆਂ ਨਵੀਆਂ ਲਾਇਨਾਂ ਪਾਈਆਂ ਜਾਣਗੀਆਂ।'' ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਨਹਿਰੀ ਪਾਣੀ ਨੂੰ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਵਿੱਚ ਲਿਆਉਣ ਦੇ ਲਈ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ। ਪੰਜਾਬ ਦੇ ਕਈਂ ਸ਼ਹਿਰਾਂ ਦੇ ਵਿੱਚ ਨਹਿਰੀ ਪਾਣੀ ਨੂੰ ਪੀਣ ਯੋਗ ਪਾਣੀ ਦੀ ਵਰਤੋਂ ਵਿੱਚ ਲਿਆਉਣ ਦੇ ਲਈ ਪ੍ਰੋਜੈਕਟਾਂ ਦੇ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਬਹੁਤ ਜ਼ਿਆਦਾ ਹੇਠਾ ਜਾ ਚੁੱਕਾ ਹੈ, ਇਸ ਨੂੰ ਬਚਾਉਣ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। The post ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ appeared first on TheUnmute.com - Punjabi News. Tags:
|
ਨਸ਼ਿਆਂ ਵਿਰੁੱਧ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਵੱਲੋਂ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਗ੍ਰਿਫਤਾਰ, 1548 ਕਿੱਲੋ ਹੈਰੋਇਨ ਬਰਾਮਦ Monday 04 September 2023 02:24 PM UTC+00 | Tags: breaking-news heroin igp-sukhchain-gill news punjab-drug-free. punjab-police punjab-police-arrest smugglers war-against-drugs ਚੰਡੀਗੜ੍ਹ, 04 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ (DRUGS) ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 14 ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 14179 ਐਫਆਈਆਰਜ਼ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1717 ਵਪਾਰਕ ਮਾਤਰਾ ਨਾਲ ਸਬੰਧਤ ਹਨ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਸੋਮਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਅਤੇ ਰਾਜ ਭਰ ਵਿੱਚ ਸੰਵੇਦਨਸ਼ੀਲ ਰੂਟਾਂ 'ਤੇ ਨਾਕੇ ਲਗਾ ਕੇ 1400.77 ਕਿਲੋ ਹੈਰੋਇਨ ਬਰਾਮਦ ਕੀਤੀ । ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਮਹਿਜ਼ 14 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 1548.27 ਕਿਲੋ ਤੱਕ ਪਹੁੰਚ ਗਈ ਹੈ। ਉਨ੍ਹਾਂ ਅੱਗੇ ਕਿਹਾ, "ਪੁਲਿਸ ਟੀਮਾਂ ਨੇ ਇਕੱਲੇ ਅਗਸਤ ਮਹੀਨੇ ਵਿੱਚ ਸੂਬੇ ਭਰ ਚੋਂ ਲਗਭਗ 240 ਕਿਲੋ ਹੈਰੋਇਨ ਬਰਾਮਦ ਕੀਤੀ ਹੈ।" ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 871.82 ਕਿਲੋ ਅਫੀਮ, 446.30 ਕੁਇੰਟਲ ਭੁੱਕੀ ਅਤੇ 90.59 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 14 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 13.96 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਤਿੰਨ-ਨੁਕਾਤੀ ਰਣਨੀਤੀ ਲਾਗੂ ਕੀਤੀ ਹੈ , ਜਿਸ ਵਿੱਚ ਪੁਲਿਸ ਦੀ ਸ਼ਾਮੂਲੀਅਤ, ਲੋਕ ਸੰਪਰਕ ਪ੍ਰੋਗਰਾਮ ਅਤੇ ਨਸ਼ਿਆਂ (DRUGS) ਦੀ ਮੰਗ ਘਟਾਉਣ, ਜਿਹੇ ਤਿੰਨ ਅਹਿਮ ਪਹਿਲੂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਰਣਨੀਤੀ ਲਾਗੂ ਕਰਨ ਦੇ ਹਿੱਸੇ ਤਹਿਤ, ਸੀਪੀਜ਼/ਐਸਐਸਪੀਜ਼ ਨੂੰ ਮੁਹੱਲਿਆਂ ਅਤੇ ਪਿੰਡਾਂ ਵਿੱਚ ਨਸ਼ਿਆਂ ਦੀ ਸਪਲਾਈ 'ਤੇ ਠੱਲ੍ਹ ਪਾਉਣ ਲਈ ਗਲੀ-ਮੁਹੱਲਿਆਂ ਅਤੇ ਸਪਲਾਇਰਾਂ ਵਿਰੁੱਧ ਵੱਡੇ ਪੱਧਰ 'ਤੇ ਆਲ-ਆਊਟ ਆਪ੍ਰੇਸ਼ਨ ਵਿੱਢਣ ਲਈ ਕਿਹਾ ਗਿਆ ਹੈ। ਇਸ ਰਣਨੀਤੀ ਦੇ ਹਿੱਸੇ ਵਜੋਂ, ਕੁਝ ਕੁ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਦੇ ਨਾਲ ਫੜੇ ਗਏ ਵਿਅਕਤੀਆਂ ਨੂੰ ਪੀੜਤ ਮੰਨਿਆ ਜਾਵੇਗਾ ਅਤੇ ਉਸਨੂੰ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਗ੍ਰਿਫਤਾਰੀ ਤੋਂ ਛੋਟ ਦਿੰਦਿਆਂ ਇਲਾਜ ਅਤੇ ਮੁੜਵਸੇਬੇ ਦਾ ਵਿਕਲਪ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਫਾਰਮਾਸਿਊਟੀਕਲ ਦਵਾਈਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। Ñਲੋਕ ਸੰਪਰਕ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਜਾਂ ਪੁਲਿਸ ਸਟੇਸ਼ਨ ਪੱਧਰ ਤੇ ਵਿਸ਼ੇਸ਼ ਯੋਜਨਾ ਹੋਵੇਗੀ, ਜਿਸ ਤਹਿਤ ਪੁਲਿਸ ਟੀਮਾਂ ਸਾਰੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ। ੳਹਨਾਂ ਦੱਸਿਆ ਕਿ ਰੈਲੀਆਂ, ਵਰਕਸ਼ਾਪਾਂ, ਸੈਮੀਨਾਰ, ਦੌੜਾਂ, ਸਾਈਕਲ ਰੈਲੀਆਂ ਆਦਿ ਸਮੇਤ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਨ ਲਈ ਸਕੂਲੀ ਬੱਚਿਆਂ, ਕਾਲਜ ਦੇ ਵਿਦਿਆਰਥੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਮੰਗ ਨੂੰ ਘਟਾਉਣ ਲਈ ਪੁਲਿਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਨਸ਼ੇ ਦਾ ਸੇਵਨ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜਕੇ ਉਨ੍ਹਾਂ ਦਾ ਮੁੜਵਸੇਬਾ ਕੀਤਾ ਜਾ ਸਕੇ। ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 242 ਐਫਆਈਆਰਜ਼, ਜਿਹਨਾਂ ਵਿਚ 27 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 333 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਕੋਲੋਂ 28.88-ਕਿਲੋ ਹੈਰੋਇਨ, 3.17-ਕਿਲੋ ਅਫੀਮ, 6.36 ਕੁਇੰਟਲ ਭੁੱਕੀ, 1.21 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 10.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਐਨਡੀਪੀਐਸ ਕੇਸਾਂ ਵਿੱਚ 11 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022 ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1062 ਤੱਕ ਪਹੁੰਚ ਗਈ ਹੈ। The post ਨਸ਼ਿਆਂ ਵਿਰੁੱਧ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਵੱਲੋਂ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਗ੍ਰਿਫਤਾਰ, 1548 ਕਿੱਲੋ ਹੈਰੋਇਨ ਬਰਾਮਦ appeared first on TheUnmute.com - Punjabi News. Tags:
|
MLA ਕੁਲਜੀਤ ਸਿੰਘ ਰੰਧਾਵਾ ਵੱਲੋਂ ਸਰਕਾਰੀ ਕਾਲਜ ਡੇਰਾਬਸੀ ਵਿਖੇ ਪਹਿਲੇ ਦਿਨ ਦਾ ਉਦਘਾਟਨ Monday 04 September 2023 02:32 PM UTC+00 | Tags: breaking-news dera-bassi government-college government-college-derabsi khedan-watan-punjab-diyan latest-news mla-kuljit-singh-randhawa news ਡੇਰਾਬੱਸੀ/ ਐੱਸ.ਏ.ਐੱਸ ਨਗਰ, 04 ਸਤੰਬਰ, 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਕ ਡੇਰਾ ਬੱਸੀ ਦੇ ਸਰਕਾਰੀ ਕਾਲਜ (Government College Derabassi) ਵਿਖੇ ਅੱਜ ਖੇਡ ਵਤਨ ਪੰਜਾਬ ਦੀਆਂ ਦਾ ਰਸਮੀ ਉਦਘਾਟਨ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵਲੋਂ ਕੀਤਾ ਗਿਆ। ਉਨ੍ਹਾਂ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪੰਜਾਬ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਦੂਸਰੇ ਸਾਲ ਖੇਡਾਂ ਦਾ ਆਯੋਜਨ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਨੰਬਰ ਇੱਕ ਤੇ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੇ ਉਤਸ਼ਾਹ ਨੂੰ ਵਧਾਉਣ ਲਈ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦੇ ਨਾਲ ਨਾਲ ਨਗਦ ਇਨਾਮਾਂ ਦੀ ਰਾਸ਼ੀ ਚ ਵਧਾ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਨਾਲ ਮੌਜੂਦ ਡੇਰਾਬੱਸੀ (Government College Derabassi) ਦੇ ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਬਲਾਕ ਪੱਧਰੀ ਮੁਕਾਬਲੇ ਅੱਜ ਬੜੀ ਧੂਮਧਾਮ ਨਾਲ ਸ਼ੁਰੂ ਕੀਤੇ ਗਏ ਹਨ ਅਤੇ ਛੇ ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਜਾਰੀ ਰਹਿਣਗੇ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਅੱਜ ਦੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਦੇ ਵੇਰਵੇ ਦਿੰਦਿਆ ਦੱਸਿਆ ਕਿ ਵਾਲੀਬਾਲ ਅੰਡਰ 17 ਸਾਲ ਲੜਕੇ ਵਿੱਚ ਪੰਡਵਾਲਾ ਨੇ ਡੇਰਾ ਬੱਸੀ, ਭਬਾਤ -2 ਨੇ ਲਾਲੜੂ ਪਿੰਡ, ਸਰਕਾਰੀ ਹਾਈ ਸਕੂਲ ਹੁਲਕਾ ਨੇ ਸਰਕਾਰੀ ਹਾਈ ਸਕੂਲ ਛੱਤ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਗੌਲੀ ਨੇ ਬਾਕਰਪੁਰ ਨੂੰ ਹਰਾਇਆ। ਰੱਸਾਕਸ਼ੀ ਅੰਡਰ 17 ਸਾਲ ਲੜਕੇ ਵਿੱਚ ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੀੜਾ ਨੇ ਪਹਿਲਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਥਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਰੱਸਾਕਸ਼ੀ ਲੜਕੀਆਂ ਦੇ ਅੰਡਰ 14 ਉਮਰ ਵਰਗ ਮੁਕਾਬਲਿਆਂ ਵਿੱਚ ਹੋਲੀ ਮੈਰੀ ਸਕੂਲ ਨੇ ਪਹਿਲਾ, ਸਰਕਾਰੀ ਹਾਈ ਸਕੂਲ ਰਾਜੋ ਮਾਜਰਾ ਨੇ ਦੂਜਾ ਸਥਾਨ ਹਾਸਲ ਕੀਤਾ। ਫੁੱਟਬਾਲ ਅੰਡਰ 14 ਉਮਰ ਵਰਗ ਵਿੱਚ ਸਵਿਫਟਰ ਸਪੋਰਟਿੰਗ ਨੇ ਸਰਕਾਰੀ ਸਕੂਲ ਟੰਗੋਰੀ ਨੂੰ 5-1 ਨਾਲ ਹਰਾਇਆ। The post MLA ਕੁਲਜੀਤ ਸਿੰਘ ਰੰਧਾਵਾ ਵੱਲੋਂ ਸਰਕਾਰੀ ਕਾਲਜ ਡੇਰਾਬਸੀ ਵਿਖੇ ਪਹਿਲੇ ਦਿਨ ਦਾ ਉਦਘਾਟਨ appeared first on TheUnmute.com - Punjabi News. Tags:
|
ਐਲੀਮੈਂਟਰੀ ਵਿੰਗ 'ਚ ਇਕਲੌਤੀ ਈਟੀਟੀ ਅਧਿਆਪਕਾ ਗਗਨਦੀਪ ਕੌਰ ਦੀ ਸਟੇਟ ਅਵਾਰਡ ਲਈ ਚੋਣ Monday 04 September 2023 02:37 PM UTC+00 | Tags: breaking-news gagandeep-kaur teachers ਚੰਡੀਗੜ੍ਹ, 04 ਸਤੰਬਰ 2023: ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਸਟੇਟ ਅਵਾਰਡ ਸਮੇਤ ਹੋਰ ਸਨਮਾਨਾਂ ਲਈ ਪੂਰੇ ਪੰਜਾਬ ਅੰਦਰ ਚੁਣੇ ਗਏ ਕਰੀਬ 80 ਅਧਿਆਪਕਾਂ ਵਿਚੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਸਿਰਫ 2 ਅਧਿਆਪਕ ਇਸ ਵਕਾਰੀ ਅਵਾਰਡ ਲਈ ਚੁਣੇ ਗਏ ਹਨ, ਜਿਨਾਂ ਵਿਚ ਇਕ ਐਲੀਮੈਂਟਰੀ ਵਿੰਗ ਨਾਲ ਸਬੰਧਿਤ ਬੀਬੀ ਅਧਿਆਪਕਾ ਗਗਨਦੀਪ ਕੌਰ ਹੈ ਜਦੋਂ ਕਿ ਸੈਕੰਡਰੀ ਵਿੰਗ ਵਿਚ ਜ਼ਿਲ੍ਹੇ ਅੰਦਰ ਇਕ ਪ੍ਰਿੰਸੀਪਲ ਜਸਕਰਨਜੀਤ ਸਿੰਘ ਨੂੰ ਇਸ ਸੂਬਾ ਪੱਧਰੀ ਅਹਿਮ ਅਵਾਰਡ ਲਈ ਚੁਣਿਆ ਗਿਆ ਹੈ। ਜਿਕਰਯੋਗ ਹੈ ਕਿ ਇਸ ਸਾਲ ਜ਼ਿਲ੍ਹੇ ਅੰਦਰ ਸਟੇਟ ਅਵਾਰਡ ਲਈ 15 ਅਤੇ ਯੰਗ ਅਚੀਵਰਜ ਲਈ 5 ਅਧਿਆਪਕਾਂ ਨੇ ਅਪਲਾਈ ਕੀਤਾ ਸੀ ਜਿਨਾਂ ‘ਚੋਂ ਉਕਤ ਦੋ ਦੀ ਚੋਣ ਹੋਈ ਹੈ। ਇਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਪਨਿਆੜ ਬਲਾਕ ਦੀਨਾਨਗਰ-1 ਦੀ ਅਧਿਆਪਕਾ ਗਗਨਦੀਪ ਕੌਰ ਪੂਰੇ ਜ਼ਿਲ੍ਹੇ ਅੰਦਰ ਇਕਲੌਤੀ ਬੀਬੀ ਅਧਿਆਪਕਾ ਹੈ, ਜਿਸ ਨੂੰ ਇਸ ਵਾਰ ਜ਼ਿਲ੍ਹੇ ਅੰਦਰ ਇਹ ਅਵਾਰਡ ਮਿਲਣ ਜਾ ਰਿਹਾ ਹੈ। ਜਾਣਕਾਰੀ ਗਗਨਦੀਪ ਕੌਰ ਨੇ ਦੱਸਿਆ ਕਿ ਉਕਤ ਸਕੂਲ ਵਿਚ ਬਤੌਰ ਈਟੀਟੀ ਅਧਿਆਪਕਾ ਸੇਵਾ ਨਿਭਾ ਰਹੇ ਹਨ। ਉਨਾਂ ਬੀਐਸਸੀ ਨਾਨ ਮੈਡੀਕਲ ਕਰਨ ਦੇ ਬਾਅਦ ਐਮਐਸਸੀ ਗਣਿਤ ਦੀ ਪੜਾਈ ਕੀਤੀ ਹੈ ਨਾਲ ਹੀ ਐਮਬੀਏ ਐਚਆਰ ਅਤੇ ਐਮਏ ਇੰਗਲਿਸ਼ ਦੀ ਪੜਾਈ ਵੀ ਮੁਕੰਮਲ ਕੀਤੀ। ਸਾਲ 2006 ਵਿਚ ਉਹ ਬਤੌਰ ਈਟੀਟੀ ਅਧਿਆਪਕਾ ਸਿਖਿਆ ਵਿਭਾਗ ਵਿਚ ਭਰਤੀ ਹੋਏ ਸਨ ਅਤੇ ਉਸ ਮੌਕੇ ਕਰੀਬ ਇਕ ਸਾਲ ਸਰਕਾਰੀ ਪ੍ਰਾਇਮਰੀ ਸਕੂਲ ਵੈਰੋਨੰਗਲ ਬਟਾਲਾ-1 ਵਿਖੇ ਸੇਵਾ ਨਿਭਾਉਣ ਦੇ ਬਾਅਦ ਉਹ ਬਲਾਕ ਕਾਹਨੂੰਵਾਨ-2 ਦੇ ਪਿੰਡ ਲੰਗਰਕੋਟ ਦੇ ਪ੍ਰਾਇਮਰੀ ਸਕੂਲ ਵਿਚ ਤਾਇਨਾਤ ਰਹੇ। ਹੁਣ 2015 ਤੋਂ ਉਹ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਪਨਿਆੜ ਵਿਖੇ ਸੇਵਾ ਨਿਭਾ ਰਹੇ ਹਨ, ਜਿਥੇ ਸਕੂਲ ਦੀ ਬਿਹਤਰੀ, ਸੁੰਦਰੀਕਰਨ, ਬੱਚਿਆਂ ਦੀ ਪੜਾਈ, ਬੱਚਿਆਂ ਦੇ ਸਰਵਪੱਖੀ ਵਿਕਾਸ ਸਮੇਤ ਹੋਰ ਉਸਾਰੂ ਗਤੀਵਿਧੀਆਂ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨਾਂ ਨੇ ਕੋਵਿਡ ਦੇ ਦੌਰ ਵਿਚ ਆਪਣੇ ਵਿਦਿਆਰਥੀਆਂ ਨੂੰ ਆਨਲਾਈਨ ਪੜਾਈ ਕਰਨ ਲਈ ਵੀ ਮੋਹਰੀ ਭੂਮਿਕਾ ਨਿਭਾਈ ਸੀ ਅਤੇ ਨਾਲ ਹੀ ਡੀਡੀ ਪੰਜਾਬੀ ‘ਤੇ ਅੰਗਰੇਜੀ ਹਿੰਦੀ ਤੇ ਹੋਰ ਵਿਸ਼ਿਆਂ ‘ਤੇ ਪ੍ਰੋਗਰਾਮ ਪੇਸ਼ ਕਰਕੇ ਬੱਚਿਆਂ ਦੀ ਪੜਾਈ ਅਤੇ ਗਿਆਨ ਵਿਚ ਵਾਧਾ ਕੀਤਾ। ਉਨਾਂ ਦਾਨੀ ਸੱਜਣਾਂ ਦੀ ਮਦਦ ਨਾਲ ਸਕੂਲ ਦੇ ਵਿਹੜੇ ਵਿਚ ਇੰਟਰਲਾਕ ਟਾਇਲ ਲਗਵਾਈ ਅਤੇ ਨਾਲ ਹੀ ਲੋੜਵੰਦ ਗਰੀਬ ਬੱਚਿਆਂ ਦੀ ਪੜਾਈ ਲਈ ਮਦਦ ਕੀਤੀ। ਉਨਾਂ ਵੱਖ ਵੱਖ ਵਿਸ਼ਿਆਂ ‘ਤੇ ਅਧਾਰਿਤ ਵੀਡੀਓ ਕਲਿੱਪ ਤਿਆਰ ਕਰਕੇ ਬੱਚਿਆਂ ਦੇ ਗਿਆਨ ਵਿਚ ਵਾਧਾ ਕੀਤਾ। ਇਸ ਦੇ ਨਾਲ ਹੀ ਹੋਰ ਵੀ ਅਨੇਕਾਂ ਉਸਾਰੂ ਗਤੀਵਿਧੀਆਂ ਕਰਕੇ ਗਗਨਦੀਪ ਕੌਰ ਨੇ ਇਸ ਸਾਲ ਪਹਿਲੀ ਵਾਰ ਹੀ ਸਟੇਟ ਅਵਾਰਡ ਲਈ ਅਪਲਾਈ ਕੀਤਾ ਸੀ The post ਐਲੀਮੈਂਟਰੀ ਵਿੰਗ ‘ਚ ਇਕਲੌਤੀ ਈਟੀਟੀ ਅਧਿਆਪਕਾ ਗਗਨਦੀਪ ਕੌਰ ਦੀ ਸਟੇਟ ਅਵਾਰਡ ਲਈ ਚੋਣ appeared first on TheUnmute.com - Punjabi News. Tags:
|
ਐਸ.ਏ.ਐਸ.ਨਗਰ: 6 ਸਤੰਬਰ ਨੂੰ ਲੱਗੇਗਾ PVR ਸਿਨੇਮਾਂ ਅਤੇ ਪੰਜ ਹੋਰ ਕੰਪਨੀਆਂ ਲਈ DBEE ਵਿਖੇ ਪਲੇਸਮੈਂਟ ਕੈਂਪ Monday 04 September 2023 04:15 PM UTC+00 | Tags: dbee placement-camp pvr-cinemas sas-nagar ਐਸ.ਏ.ਐਸ.ਨਗਰ, 4 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ/ ਮਾਡਲ ਕਰੀਅਰ ਸੈਂਟਰ ਐਸ.ਏ.ਐਸ ਨਗਰ ਵਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ 6 ਸਤੰਬਰ ਸਵੇਰੇ 09:00 ਵਜੇ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਕੰਪਨੀਆਂ ਭਾਗ ਲੈਣਗੀਆਂ | ਜਿਸ ਵਿੱਚ ਪੀ ਵੀ ਆਰ ਸਿਨੇਮਾ, ਐਕਸਿਸ ਬੈਂਕ, ਨਿਪੋਨ ਰਿਲਾਇੰਸ, ਆਈ ਸੀ ਆਈ ਸੀ ਆਈ ਸਕਿੱਲ ਅਕੈਡਮੀ, ਕਿਊਸ ਕਰੋਪ, ਡਿਲੀਵਰੀ ਕੰਪਨੀ (pvr cenima, Axis Bank, Nippon reliance, Icici Skill academy, Quess crop, Delhivery compny) ਜਿਸ ਵਿੱਚ ਦਸਵੀਂ, ਬਾਰਵੀਂ ਇੰਜੀਨਿਅਰਿੰਗ ਡਿਪਲੋਮਾ ਅਤੇ ਡਿਗਰੀ ਗ੍ਰੈਜੂਏਸ਼ਨ, ਪੋਸਟ ਗੈਜੂਏਸ਼ਨ, ਫਰੈਸ਼ਰ, ਤਜ਼ਰਬੇਕਾਰ ਅਤੇ ਬੀ. ਪੀ. ਓ ਆਦਿ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਜਿਸ ਵਿੱਚ ਐਂਟਰਟੇਨਮੈਂਟ ਸਰਵਿਸ ਪਰੋਵਾਇਡਰ, ਰਿਲੇਸ਼ਨਸ਼ਿਪ ਆਫਿਸਰ ਸੇਲਜ਼ ਅਤੇ ਮਾਰਕਟਿੰਗ ਐਗਜੀਕਿਊਟੀਵ ਟੀਮ ਲੀਡਰ, ਐੱਚ ਆਰ ਰਕਿਊਟਰ , ਪੰਪ ਅਤੇ ਮੋਟਰ ਟ੍ਰੇਨਰ ਇਲੈਕਟ੍ਰਿਕਲ ਟ੍ਰੇਨਰ, ਡਿਲਵਰੀ ਬੁਆਇਜ਼ ਆਦਿ ਲਈ ਇੰਟਰਵਿਊ ਲਈਆਂ ਜਾਣਗੀਆਂ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਵਾਕ ਇਨ ਇੰਟਰਵਿਊ ਦਾ ਆਯੋਜਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਸੀ ਕਈ ਕਾਰਨਾਂ ਕਰਕੇ ਇਸ ਅਵਸਰ ਨੂੰ ਅੱਗੇ ਕਰ ਦਿੱਤਾ ਹੈ। ਬੇਰੋਜ਼ਗਾਰ ਯੋਗ ਪ੍ਰਾਰਥੀ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜ਼ਿਊਮ ਨਾਲ ਲੈ ਕੇ ਰੋਜ਼ਗਾਰ ਦਫਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ। The post ਐਸ.ਏ.ਐਸ.ਨਗਰ: 6 ਸਤੰਬਰ ਨੂੰ ਲੱਗੇਗਾ PVR ਸਿਨੇਮਾਂ ਅਤੇ ਪੰਜ ਹੋਰ ਕੰਪਨੀਆਂ ਲਈ DBEE ਵਿਖੇ ਪਲੇਸਮੈਂਟ ਕੈਂਪ appeared first on TheUnmute.com - Punjabi News. Tags:
|
ਆਲ ਇੰਡੀਆ ਕਾਂਗਰਸ ਕਮੇਟੀ ਕਾਂਗਰਸ ਦੇ ਵੱਲੋਂ ਚੋਣ ਕਮੇਟੀ ਦਾ ਗਠਨ Monday 04 September 2023 04:29 PM UTC+00 | Tags: all-india-congress-committee breaking-news congress election-committee inc news ਚੰਡੀਗੜ੍ਹ, 4 ਸਤੰਬਰ 2023: ਆਲ ਇੰਡੀਆ ਕਾਂਗਰਸ (Congress) ਕਮੇਟੀ ਕਾਂਗਰਸ ਦੇ ਵੱਲੋਂ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। The post ਆਲ ਇੰਡੀਆ ਕਾਂਗਰਸ ਕਮੇਟੀ ਕਾਂਗਰਸ ਦੇ ਵੱਲੋਂ ਚੋਣ ਕਮੇਟੀ ਦਾ ਗਠਨ appeared first on TheUnmute.com - Punjabi News. Tags:
|
ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਵੋਟਰਾਂ ਦੀ ਰਜਿਸਟਰੇਸ਼ਨ ਲਈ ਪੂਰਾ ਜ਼ੋਰ ਲਾਉਣ ਦੀ ਕੀਤੀ ਅਪੀਲ Monday 04 September 2023 04:34 PM UTC+00 | Tags: akali-dal breaking-news haryana-gurdwara-management-committee hsgpc-election news shiromani shiromani-news sukhbir-badal ਚੰਡੀਗੜ੍ਹ, 04 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆ ਰਹੀਆ ਚੋਣਾਂ ਵਾਸਤੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਲਈ ਪੂਰਾ ਜ਼ੋਰ ਲਾਉਣ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਸਮਾਂ ਆ ਗਿਆ ਹੈ ਕਿ ਅਸੀਂ ਆਧੁਨਿਕ ਮਹੰਤਾਂ ਤੋਂ ਆਪਣੇ ਗੁਰਧਾਮਾਂ ਨੂੰ ਮੁਕਤ ਕਰਵਾ ਕੇ ਫਿਰ ਤੋਂ ਇਹਨਾਂ ਦੀ ਸੇਵਾ ਸੰਗਤ ਨੂੰ ਸੌਂਪੀਏ। ਅਕਾਲੀ ਦਲ ਦੇ ਪ੍ਰਧਾਨ ਨੇ ਹਰਿਆਣਾ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਲ-ਨਾਲ ਪ੍ਰਮੁੱਖ ਸ਼ਖਸੀਅਤਾਂ ਜਿਹਨਾਂ ਵਿਚ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਸਹੋਤਾ, ਬਲਦੇਵ ਸਿੰਘ ਤੇ ਅਮਰਜੀਤ ਕੌਰ ਵੀ ਸ਼ਾਮਲ ਸਨ, ਨਾਲ ਇਸ ਮਾਮਲੇ 'ਤੇ ਵਿਸਥਾਰ ਵਿਚ ਵਿਚਾਰ ਵਟਾਂਦਰਾ ਕੀਤਾ। ਉਹਨਾਂ ਨੇ ਲੋਕਾਂ ਨੇ ਆਪ ਵੇਖਿਆ ਹੈ ਕਿ ਕਿਵੇਂ ਸਰਕਾਰੀ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਅਸਤੀਫੇ ਦਿੱਤੇ ਹਨ ਜਦੋਂ ਕਿ ਉਹਨਾਂ 'ਤੇ ਗੁਰਦੁਆਰਾ ਫੰਡਾਂ ਦੀ ਦੁਰਵਰਤੋਂ ਕਰਨ ਤੇ ਅਨੈਤਿਕ ਕੰਮਾਂ ਵਿਚ ਲੱਗੇ ਹੋਣ ਦੇ ਦੋਸ਼ ਵੀ ਲੱਗੇ ਹਨ। ਉਹਨਾਂ ਕਿਹਾ ਕਿ ਇਸ ਨਾਲ ਹਰਿਆਣਾ ਵਿਚ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ ਤੇ ਸਿੱਖ ਕੌਮ ਮਹੰਤਾਂ ਨੂੰ ਬਾਹਰ ਕਰ ਕੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧਕ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਇਹਵੀ ਦੱਸਿਆ ਕਿ ਕਿਵੇਂ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੂਰ ਲਿਜਾਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਇਹ ਗੱਲ ਸਿੱਖਾਂ ਨੂੰ ਬਰਦਾਸ਼ਤ ਨਹੀਂ ਕਿ ਕੋਈ ਉਹਨਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਦੀ ਅਕਾਲੀ ਲੀਡਰਸ਼ਿਪ ਦੇ ਨਾਲ ਰਲ ਕੇ ਵੋਟਰਾਂ ਦੀ ਰਜਿਸਟਰੇਸ਼ਨ ਦੀ ਮੁਹਿੰਮ ਵਿਚ ਸ਼ਮੂਲੀਅਤ ਕਰਨ। ਉਹਨਾਂ ਕਿਹਾ ਕਿ ਸਾਰੇ ਸਿੱਖ ਘਰਾਂ ਤੱਕ ਪਹੁੰਚ ਕਰ ਕੇ ਉਹਨਾਂ ਦੇ ਵੋਟਰ ਰਜਿਸਟਰੇਸ਼ਨ ਫਾਰਮ ਭਰਵਾਏ ਜਾਣ ਤੇ ਉਹਨਾਂ ਨੂੰ ਖਾਲਸਾ ਪੰਥ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਤੋਂ ਜਾਣੂ ਕਰਵਾਇਆ ਜਾਵੇ ਅਤੇ ਇਹ ਵੀ ਦੱਸਿਆ ਜਾਵੇ ਕਿ ਕਿਵੇਂ ਸਰਕਾਰ ਕੌਮ ਵਿਚ ਜਾਅਲੀ ਆਗੂ ਖੜ੍ਹੇ ਕਰ ਰਹੀ ਹੈ। The post ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਵੋਟਰਾਂ ਦੀ ਰਜਿਸਟਰੇਸ਼ਨ ਲਈ ਪੂਰਾ ਜ਼ੋਰ ਲਾਉਣ ਦੀ ਕੀਤੀ ਅਪੀਲ appeared first on TheUnmute.com - Punjabi News. Tags:
|
ਜੈਪੁਰ 'ਚ ਇੱਕ ਵੱਡੇ ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਦਿੱਤੀ 'ਕੇਜਰੀਵਾਲ ਦੀ ਗ੍ਰਾਂਟੀ Monday 04 September 2023 04:41 PM UTC+00 | Tags: aap arvind-kejriwal breaking-news kejriwals-granti national-convenor ਜੈਪੁਰ/ਚੰਡੀਗੜ੍ਹ, 04 ਸਤੰਬਰ 2023: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਜੈਪੁਰ ਪੁੱਜੇ ਜਿੱਥੇ ਉਨ੍ਹਾਂ ਰਾਜਸਥਾਨ ਦੇ ਲੋਕਾਂ ਨੂੰ 6 'ਕੇਜਰੀਵਾਲ ਦੀ ਗਰੰਟੀ'ਦਿੱਤੀ। ਇਸ ਮੌਕੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਭਾਰਤੀ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ ਹੈ। ਮਾਨ ਨੇ ਕਿਹਾ ਕਿ ਤੁਹਾਡਾ ਅੱਜ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਚੁੱਕਿਆ ਹਰ ਕਦਮ ਕ੍ਰਾਂਤੀ ਵੱਲ ਇੱਕ ਕਦਮ ਹੈ ਅਤੇ ਰਾਜਸਥਾਨ ਅਤੇ ਇਸ ਦੇ ਲੋਕਾਂ ਦੇ ਬਿਹਤਰ ਭਵਿੱਖ ਲਈ ਹੈ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ ਵਿੱਚ ਪਹਿਲਾਂ ਹੀ ਇਨ੍ਹਾਂ ਗਾਰੰਟੀਆਂ ਨੂੰ ਪੂਰਾ ਕਰ ਚੁੱਕੇ ਹਾਂ। ਪੰਜਾਬ ਵਿੱਚ ‘ਆਪ’ ਦੀ ਸਰਕਾਰ ਸਿਰਫ਼ ਇੱਕ ਸਾਲ ਪੰਜ ਮਹੀਨੇ ਪਹਿਲਾਂ ਬਣੀ ਸੀ, ਪਰ ਅਸੀਂ ਉੱਥੇ ਸਾਰੀਆਂ ਵੱਡੀਆਂ ਚੋਣ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ‘ਜੁਮਲੇਬਾਜ਼’ ਨਹੀਂ ਹਾਂ, ਅਸੀਂ ਚੋਣਾਂ ਸਮੇਂ ਲਾਲੀਪਾਪ ਨਹੀਂ ਦਿੰਦੇ, ਪਰ ਅਸੀਂ ਗਾਰੰਟੀ ਦਿੰਦੇ ਹਾਂ ਅਤੇ ਅਸੀਂ ਜੋ ਵਾਅਦਾ ਕਰਦੇ ਹਾਂ, ਅਸੀਂ ਪੂਰਾ ਕਰਦੇ ਹਾਂ ਕਿਉਂਕਿ ਅਸੀਂ ਸਿਰਫ ਇਹ ਕਹਿੰਦੇ ਹਾਂ ਕਿ ਅਸੀਂ ਕੀ ਕਰ ਸਕਦੇ ਹਾਂ। ਦੂਜੀਆਂ ਪਾਰਟੀਆਂ ਦੇ ਉਲਟ, ਅਸੀਂ ਆਪਣੇ ਵਾਅਦੇ ਤੋਂ ਵੱਧ ਕਰਦੇ ਹਾਂ। ਮਾਨ ਨੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੀ ਗਾਰੰਟੀ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਦਿੱਲੀ ਵਿੱਚ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹਨ ਅਤੇ ਉਨ੍ਹਾਂ ਦੇ ਨਤੀਜੇ ਵੀ ਬਿਹਤਰ ਹਨ। ਅਸੀਂ ਸਿਰਫ਼ ਇੱਕ ਸਾਲ ਵਿੱਚ ਪੰਜਾਬ ਵਿੱਚ 650 ਮੁਹੱਲਾ ਕਲੀਨਿਕ ਖੋਲੇ ਜਿੱਥੇ 40 ਲੱਖ ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਨੇ 10-12 ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਪੰਜਾਬ ਵਿੱਚ ਅਸੀਂ 30,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 28,000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ। ਅਗਲੇ ਕੁਝ ਦਿਨਾਂ ਵਿੱਚ ਅਸੀਂ ਲਗਭਗ 700 ਪਟਵਾਰੀਆਂ ਅਤੇ 560 ਸਬ ਇੰਸਪੈਕਟਰਾਂ ਨੂੰ ਨੌਕਰੀਆਂ ਦੇ ਰਹੇ ਹਾਂ। ਹਾਲ ਹੀ ਵਿੱਚ 12,710 ਅਧਿਆਪਕਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਇੱਥੇ ਵੀ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਤਰਜੀਹ ਹੋਵੇਗੀ। ਮੁਫਤ ਅਤੇ 24 ਘੰਟੇ ਬਿਜਲੀ ਦੀ ਗਰੰਟੀ ‘ਤੇ ਮਾਨ ਨੇ ਕਿਹਾ ਕਿ ਪੰਜਾਬ ਵਿੱਚ 90% ਤੋਂ ਵੱਧ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ ਅਤੇ ਅਸੀਂ ਇਸ ਗਰਮੀ ਵਿੱਚ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੀ ਉੱਚ ਮੰਗ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਵੀ ਅਜਿਹਾ ਹੀ ਕੀਤਾ ਹੈ ਅਤੇ ਰਾਜਸਥਾਨ ਵਿੱਚ ਵੀ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਭ੍ਰਿਸ਼ਟਾਚਾਰ ਮੁਕਤ ਰਾਜਸਥਾਨ ਬਾਰੇ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਦੇਸ਼ ਦੀ ਵੱਡੀ ਸਮੱਸਿਆ ਹੈ। ਅਸੀਂ ਪੰਜਾਬ ਵਿੱਚ ਅਫਸਰਾਂ ਅਤੇ ਸਿਆਸਤਦਾਨਾਂ ਸਮੇਤ 400 ਭ੍ਰਿਸ਼ਟ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਅਸੀਂ ਪੰਜਾਬ ਵਿੱਚ ਇੱਕ ਵਟਸਐਪ ਨੰਬਰ ਲਾਂਚ ਕੀਤਾ ਹੈ ਤਾਂ ਜੋ ਆਮ ਲੋਕ ਆਸਾਨੀ ਨਾਲ ਭ੍ਰਿਸ਼ਟਾਚਾਰ ਦੀ ਰਿਪੋਰਟ ਕਰ ਸਕਣ ਅਤੇ ਅਸੀਂ ਤੇਜ਼ੀ ਨਾਲ ਕਾਰਵਾਈ ਕਰ ਸਕੀਏ। ਮਾਨ ਨੇ ਕਿਹਾ ਕਿ ਇਹ ਸਮਾਂ ਆਮ ਆਦਮੀ ਅਤੇ ਨੌਜਵਾਨਾਂ ਦਾ ਹੈ। ਦੂਜੀਆਂ ਪਾਰਟੀਆਂ ਸਿਰਫ ਇਹ ਕਹਿੰਦੀਆਂ ਹਨ ਕਿ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਪਰ ਆਮ ਆਦਮੀ ਪਾਰਟੀ ਹੀ ਆਮ ਅਤੇ ਨੌਜਵਾਨਾਂ ਨੂੰ ਮੌਕੇ ਦਿੰਦੀ ਹੈ। ਸਾਡੇ ਪੰਜਾਬ ਵਿੱਚ ਬਹੁਤ ਸਾਰੇ ਨੌਜਵਾਨ ਵਿਧਾਇਕ ਹਨ ਜਿਨ੍ਹਾਂ ਨੇ ਵੱਡੇ ਸਿਆਸੀ ਆਗੂਆਂ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਦਿੱਲੀ ਅਤੇ ਪੰਜਾਬ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ 'ਸੰਨਮਾਨ ਰਾਸ਼ੀ' (ਐਕਸ-ਗ੍ਰੇਸ਼ੀਆ) ਦਿੰਦੀ ਹੈ। ਅਸੀਂ ਰਾਜਸਥਾਨ ਵਿੱਚ ਵੀ ਇਸ ਨੂੰ ਲਾਗੂ ਕਰਾਂਗੇ। ਮਾਨ ਨੇ ਕਿਹਾ ਕਿ ਜਦੋਂ ਅਸੀਂ ਮੁਫਤ ਬਿਜਲੀ, ਸਿੱਖਿਆ ਅਤੇ ਇਲਾਜ ਵਰਗੀਆਂ ਗਾਰੰਟੀ ਦਿੰਦੇ ਹਾਂ ਤਾਂ ਸਾਹਿਬ (ਨਰਿੰਦਰ ਮੋਦੀ) ਕਹਿੰਦੇ ਹਨ ਕਿ ਇਹ ‘ਰੇਵੜੀ’ ਹੈ ਪਰ ਅਸੀਂ ਜਾਣਨਾ ਚਾਹੁੰਦੇ ਹਾਂ ਕਿ ’15 ਲੱਖ ਵਾਲਾ ਪਾਪੜ’ ਕਿੱਥੇ ਹੈ। ਉਨ੍ਹਾਂ ਆਪਣੇ ਅੰਦਾਜ਼ ਵਿਚ ਮੋਦੀ ਤੇ ਹਮਲਾ ਬੋਲਦਿਆਂ ਕਿਹਾ: “15 ਲਾਖ ਲਿਖਤੇ ਸਿਆਹੀ ਸੂਖ ਜਾਤੀ ਹੈ ਕਾਲੇ ਧਨ ਕੀ ਬਾਤ ਕਰਤਾ ਹੂੰ ਤੋ ਕਲਾਮ ਰੁਕ ਜਾਤੀ ਹੈ ਹਰ ਬਾਤ ਹੀ ਜੁਮਲਾ ਨਿਕਲੀ ਅਬ ਤੋ ਯੇ ਭੀ ਸ਼ੱਕ ਹੈ ਕਿਆ ਚਾਈ ਬਨਾਨੀ ਆਤੀ ਹੈ” ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਭੇਲ, ਐਲਆਈਸੀ, ਰੇਲ, ਹਵਾਈ ਅੱਡਾ ਵੇਚ ਕੇ ਵਿਧਾਇਕਾਂ ਅਤੇ ਮੀਡੀਆ ਨੂੰ ਖਰੀਦ ਲਿਆ ਹੈ। ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇਣ ਲਈ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ। ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਸੂਬੇ ਵਿੱਚ ਇਮਾਨਦਾਰ ਸਰਕਾਰ ਚੁਣਨ। ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਦੇ 76 ਸਾਲਾਂ ਬਾਅਦ ਵੀ ਆਮ ਆਦਮੀ ਪਾਰਟੀ ਸਿਰਫ਼ ਸਕੂਲਾਂ, ਹਸਪਤਾਲਾਂ, ਰੁਜ਼ਗਾਰ ਅਤੇ ਵਿਕਾਸ ਦੀ ਗੱਲ ਕਰਦੀ ਹੈ। ਅਸੀਂ ਸਿਆਸਤਦਾਨ ਨਹੀਂ ਹਾਂ। ਅਸੀਂ ਇੱਥੇ ਆਪਣੇ ਦੇਸ਼ ਨੂੰ ਨੰਬਰ ਇੱਕ ਬਣਾਉਣ ਲਈ ਕੰਮ ਕਰਨ ਲਈ ਆਏ ਹਾਂ। ਉਨ੍ਹਾਂ ਕਿਹਾ ਕਿ'ਆਪ' ਦੀ ਸਰਕਾਰ ਕੰਮ ਕਰਦੀ ਹੈ ਅਤੇ ਆਪਣੀ ਗਰੰਟੀ ਪੂਰੀ ਕਰਦੀ ਹੈ, ਜਿਸ ਕਾਰਨ ਸਾਨੂੰ ਦਿੱਲੀ ਅਤੇ ਪੰਜਾਬ ਵਿੱਚ ਭਾਰੀ ਬਹੁਮਤ ਮਿਲਿਆ ਹੈ। ਗਰੰਟੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਲੋਕਾਂ ਨੂੰ ਮੁਫਤ ਅਤੇ 24 ਘੰਟੇ ਬਿਜਲੀ ਦਿੱਤੀ ਜਾਵੇਗੀ। ਸਰਕਾਰੀ ਸਕੂਲਾਂ ਦਾ ਸੁਧਾਰ ਕੀਤਾ ਜਾਵੇਗਾ। ਸਿੱਖਿਆ ਅਤੇ ਸਿਹਤ ਸਹੂਲਤਾਂ ਹਰ ਕਿਸੇ ਲਈ ਮੁਫਤ ਹੋਣਗੀਆਂ। ਦਿੱਲੀ ਅਤੇ ਪੰਜਾਬ ਵਾਂਗ ਮੁਹੱਲਾ ਕਲੀਨਿਕ ਬਣਾਏ ਜਾਣਗੇ, ਸਰਕਾਰੀ ਹਸਪਤਾਲ ਬਣਾਏ ਜਾਣਗੇ। ਰੁਜ਼ਗਾਰ ਪੈਦਾ ਕਰਨਾ ਅਤੇ ਨੌਕਰੀਆਂ ਦੇਣਾ ਪਹਿਲ ਹੋਵੇਗੀ। ਅਸੀਂ ਦਿੱਲੀ ਵਿੱਚ 2 ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਨੌਜਵਾਨਾਂ ਨੂੰ 12 ਲੱਖ ਪ੍ਰਾਈਵੇਟ ਨੌਕਰੀਆਂ ਦਿੱਤੀਆਂ। 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਭ੍ਰਿਸ਼ਟਾਚਾਰ ਮੁਕਤ ਰਾਜਸਥਾਨ ਬਣਾਇਆ ਜਾਵੇਗਾ ਅਤੇ ਸ਼ਹੀਦਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਉਨ੍ਹਾਂ ਨੇ ਵਨ ਨੇਸ਼ਨ ਵਨ ਇਲੈਕਸ਼ਨ ਦੇ ਮੁੱਦੇ ‘ਤੇ ਨਰਿੰਦਰ ਮੋਦੀ ਨੂੰ ਵੀ ਘੇਰਿਆ ਅਤੇ ਕਿਹਾ ਕਿ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਨੇ 9 ਸਾਲਾਂ ਤੋਂ ਕੁਝ ਨਹੀਂ ਕੀਤਾ, ਇਸ ਲਈ ਹੁਣ ਉਨ੍ਹਾਂ ਕੋਲ ਤੁਹਾਡੇ ਲੋਕਾਂ ਤੋਂ ਵੋਟਾਂ ਮੰਗਣ ਦਾ ਕੋਈ ਆਧਾਰ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਵਨ ਨੇਸ਼ਨ ਵਨ ਇਲੈਕਸ਼ਨ ਤੋਂ ਆਮ ਲੋਕਾਂ ਨੂੰ ਕੁਝ ਨਹੀਂ ਮਿਲੇਗਾ, ਪਰ ਵਨ ਨੇਸ਼ਨ ਵਨ ਐਜੂਕੇਸ਼ਨ ਹੋਣੀ ਚਾਹੀਦੀ ਹੈ ਤਾਂ The post ਜੈਪੁਰ ‘ਚ ਇੱਕ ਵੱਡੇ ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਦਿੱਤੀ 'ਕੇਜਰੀਵਾਲ ਦੀ ਗ੍ਰਾਂਟੀ appeared first on TheUnmute.com - Punjabi News. Tags:
|
IND vs NEP: ਨੇਪਾਲ ਨੂੰ 10 ਵਿਕਟਾਂ ਨਾਲ ਹਰਾ ਕੇ ਭਾਰਤ ਏਸ਼ੀਆ ਕੱਪ ਦੇ ਸੁਪਰ-4 'ਚ ਪਹੁੰਚਿਆ Monday 04 September 2023 06:15 PM UTC+00 | Tags: asia-cup breaking-news india-vs-nepal ind-vs-nep news ਚੰਡੀਗੜ੍ਹ 04 ਸਤੰਬਰ 2023: (IND vs NEP) ਏਸ਼ੀਆ ਕੱਪ ‘ਚ ਭਾਰਤ ਦਾ ਦੂਜਾ ਮੈਚ ਨੇਪਾਲ ਨਾਲ ਸੀ। ਭਾਰਤ ਅਤੇ ਨੇਪਾਲ ਵਿਚਾਲੇ ਇਹ ਪਹਿਲਾ ਅੰਤਰਰਾਸ਼ਟਰੀ ਕ੍ਰਿਕਟ ਮੈਚ ਸੀ। ਭਾਰਤੀ ਟੀਮ ਨੇਪਾਲ ਨੂੰ 10 ਵਿਕਟਾਂ ਨਾਲ ਹਰਾ ਕੇ ਸੁਪਰ-4 ਵਿੱਚ ਪਹੁੰਚ ਗਈ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨੇਪਾਲ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 230 ਦੌੜਾਂ ਬਣਾਈਆਂ। ਹਾਲਾਂਕਿ ਮੀਂਹ ਕਾਰਨ ਭਾਰਤ ਨੂੰ ਡਕਵਰਥ ਲੁਈਸ ਨਿਯਮ ਦੇ ਤਹਿਤ 23 ਓਵਰਾਂ ‘ਚ 145 ਦੌੜਾਂ ਦਾ ਟੀਚਾ ਮਿਲਿਆ। ਭਾਰਤੀ ਟੀਮ ਨੇ ਬਿਨਾਂ ਕੋਈ ਵਿਕਟ ਗੁਆਏ 20.1 ਓਵਰਾਂ ਵਿੱਚ ਇਹ ਹਾਸਲ ਕਰ ਲਿਆ। ਰੋਹਿਤ ਸ਼ਰਮਾ ਨੇ 74 ਅਤੇ ਸ਼ੁਭਮਨ ਗਿੱਲ ਨੇ ਨਾਬਾਦ 67 ਦੌੜਾਂ ਬਣਾਈਆਂ | The post IND vs NEP: ਨੇਪਾਲ ਨੂੰ 10 ਵਿਕਟਾਂ ਨਾਲ ਹਰਾ ਕੇ ਭਾਰਤ ਏਸ਼ੀਆ ਕੱਪ ਦੇ ਸੁਪਰ-4 ‘ਚ ਪਹੁੰਚਿਆ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest