TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡਾ ਐਲਾਨ Friday 08 September 2023 06:03 AM UTC+00 | Tags: breaking-news news punjab-teacher teacher-transfer-policy teacher-transfers ਚੰਡੀਗੜ੍ਹ, 08 ਸਤੰਬਰ 2023: ਪੰਜਾਬ ਸਰਕਾਰ ਦੇ ਵੱਲੋਂ ਅਧਿਆਪਕ ਟਰਾਂਸਫਰ ਪਾਲਿਸੀ ‘ਚ ਸੋਧ ਕੀਤੀ ਹੈ | ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ, ਅਸੀਂ ਅਧਿਆਪਕ ਟਰਾਂਸਫਰ ਨੀਤੀ ਵਿੱਚ ਹੁਣ ਬਹੁਤ ਜਿਆਦਾ ਸੋਧ ਕਰ ਦਿੱਤੀ ਹੈ। ਹਰ ਅਧਿਆਪਕ ਹੌਲੀ ਹੌਲੀ ਆਪਣੇ ਘਰ ਦੇ ਨੇੜੇ ਬਦਲੀ ਕਰਵਾ ਸਕੇਗਾ | ਇਕ ਵਾਰ ਫਿਰ ਜ਼ਰੂਰਤਮੰਦ ਅਧਿਆਪਕ (Teacher) ਹੁਣ ਹਰ ਮਹੀਨੇ ਬਦਲੀ ਕਰਵਾ ਸਕਣਗੇੇ। ਹਰਜੋਤ ਬੈਂਸ ਨੇ ਕਿਹਾ ਕਿ, ਅਧਿਆਪਕਾਂ (Teacher) ਨੂੰ ਬਦਲੀ ਕਰਵਾਉਣ ਵਾਸਤੇ ਹੁਣ ਕਿਸੇ ਕੋਲ ਜਾਣ ਦੀ ਲੋੜ ਨਹੀਂ, ਕਿਸੇ ਸਿਫਾਰਿਸ਼ ਦੀ ਲੋੜ ਨਹੀਂ, ਬਸ ਆਨਲਾਈਨ ਬਦਲੀ ਅਪਲਾਈ ਕਰੋ, ਅਸੀਂ ਤੁਹਾਡੀ ਬਦਲੀ ਕਰਾਂਗੇ। ਹੁਣ ਵਿਧਵਾ, ਤਲਾਕਸ਼ੁਦਾ, ਜਾਂ ਸਿਹਤ ਪੱਖੋਂ ਕਿਸੇ ਵੀ ਸਮੱਸਿਆ ਦਾ ਸਾਹਮਣਾ ਕਰ ਰਹੀ ਅਧਿਆਪਕ ਘਰ ਦੇ ਨੇੜੇ ਤਬਾਦਲਾ ਕਰਵਾ ਸਕੇਗੀ | The post ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡਾ ਐਲਾਨ appeared first on TheUnmute.com - Punjabi News. Tags:
|
ਹਸਪਤਾਲ ਦੇ ਬਾਹਰ ਇੱਕ ਬੀਬੀ ਦੀ ਮੌਤ, ਡਾਕਟਰਾਂ ਨੇ ਨਸ਼ੇ ਦੀ ਆਦਿ ਹੋਣ ਦਾ ਖਦਸ਼ਾ ਪ੍ਰਗਟਾਇਆ Friday 08 September 2023 06:27 AM UTC+00 | Tags: batala batala-civil-hospital breaking-news civil-hospital drug-addiction latest-news news opd-gate punjab-news ਬਟਾਲਾ, 08 ਸਤੰਬਰ 2023: ਬਟਾਲਾ ਦੇ ਸਿਵਲ ਹਸਪਤਾਲ ਦੇ ਓਪੀਡੀ ਦੇ ਗੇਟ ਅੱਗੇ ਇਕ ਬੀਬੀ ਦੀ ਲਾਸ਼ ਮਿਲੀ ਅਤੇ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਬੀਬੀ ਨਸ਼ੇ ਦੀ ਆਦਿ(drug addiction) ਸੀ | ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਪ੍ਰਸ਼ਾਸਨ ਨੇ ਉਥੇ ਪਾਈ ਬੀਬੀ ਦੀ ਲਾਸ਼ ਨੂੰ ਵੀ ਚੁੱਕਣ ਦੀ ਕੋਸ਼ਿਸ਼ ਨਹੀਂ ਕੀਤੀ ਲੇਕਿਨ ਜਦੋਂ ਮੀਡਿਆ ਦੇ ਕੈਮਰੇ ਦੇਖੇ ਤਾਂ ਹਸਪਤਾਲ ਪ੍ਰਸ਼ਾਸ਼ਨ ਦੇ ਕਰਮੀਆਂ ਨੂੰ ਭਾਜੜਾ ਪੈ ਗਈਆਂ ਅਤੇ ਲਾਸ਼ ਨੂੰ ਉਥੋਂ ਚੁੱਕ ਲਿਆ ਗਿਆ | ਉਥੇ ਹੀ ਡਿਊਟੀ ਡਾਕਟਰ ਅਤੇ ਨਰਸਿੰਗ ਸਟਾਫ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਡਿਊਟੀ ਲਈ ਆਏ ਤਾਂ ਇਕ ਬੀਬੀ ਦੀ ਲਾਸ਼ ਗੇਟ ਨੇੜੇ ਪਾਈ ਸੀ ਅਤੇ ਉਹਨਾਂ ਦੱਸਿਆ ਕਿ ਉਕਤ ਬੀਬੀ ਪਹਿਲਾ ਵੀ ਹਸਪਤਾਲ ‘ਚ ਇਲਾਜ ਲਈ ਆਈ ਸੀ | ਫ਼ਿਲਹਾਲ ਲਾਸ਼ ਨੂੰ ਉਥੋਂ ਚੁੱਕ ਪੋਸਟਮਾਰਟਮ ਲਈ ਭੇਜਿਆ ਗਿਆ ਹੈ | ਉਥੇ ਹੀ ਸੀਨੀਅਰ ਮੈਡੀਕਲ ਅਫਸਰ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਬੀਬੀ ਅਕਸਰ ਹਸਪਤਾਲ ਦੇ ਬਾਹਰ ਦੇਖੀ ਗਈ ਸੀ ਅਤੇ ਉਹ ਇਲਾਜ ਲਈ ਵੀ ਹਸਪਤਾਲ ‘ਚ ਪਹਿਲਾ ਆਈ ਸੀ ਅਤੇ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਬੀਬੀ ਨਸ਼ੇ ਦੀ ਆਦਿ (drug addiction) ਸੀ ਅਤੇ ਅੱਜ ਉਹਨਾਂ ਨੂੰ ਜਾਣਕਾਰੀ ਮਿਲੀ ਹੈ ਕਿ ਹਸਪਤਾਲ ਦੇ ਅੰਦਰ ਉਸ ਦੀ ਮੌਤ ਹੋ ਗਈ ਹੈ ਅਤੇ ਉਸਦਾ ਪੋਸਟਮਾਰਟਮ ਕਰਵਾਇਆ ਜਾਵੇਗਾ |
The post ਹਸਪਤਾਲ ਦੇ ਬਾਹਰ ਇੱਕ ਬੀਬੀ ਦੀ ਮੌਤ, ਡਾਕਟਰਾਂ ਨੇ ਨਸ਼ੇ ਦੀ ਆਦਿ ਹੋਣ ਦਾ ਖਦਸ਼ਾ ਪ੍ਰਗਟਾਇਆ appeared first on TheUnmute.com - Punjabi News. Tags:
|
ਸਿਨਸਿਨੈਟੀ ਦੇ ਛੇਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ 'ਚ ਸਿੱਖਾਂ ਨੇ ਕੀਤੀ ਸ਼ਮੂਲੀਅਤ Friday 08 September 2023 06:34 AM UTC+00 | Tags: breaking-news cincinnati-festival-of-faith news sikh summit-in-cincinnati ਸਿਨਸਿਨੈਟੀ, ਓਹਾਇਓ 08 ਸਤੰਬਰ, 2023): ਬੀਤੇ ਦਿਨੀ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਛੇਵਾਂ ਸਲਾਨਾ "ਸਿਨਸਨੈਟੀ ਫੈਸਟੀਵਲ ਆਫ ਫੇਥਸ" (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। 'ਇਕੁਏਜ਼ਨ' ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿਚ 13 ਪ੍ਰਮੁੱਖ ਵਿਸ਼ਵ ਧਰਮਾˆ ਦੇ ਲੋਕ ਅਤੇ 30 ਤੋਂ ਵੱਧ ਧਾਰਮਿਕ ਸੰਸਥਾਵਾਂ ਇਕ ਵਾਰ ਫਿਰ ਇਕਜੁੱਟ ਹੋਈਆਂ ਅਤੇ ਵੱਖ-ਵੱਖ ਧਰਮਾਂ, ਸਭਿਆਚਾਰਾਂ ਬਾਰੇ ਸਿੱਖਿਆ ਦੇਣ ਅਤੇ ਲੈਣ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ। ਸਿਨਸਿਨੈਟੀ ਅਤੇ ਨੇੜਲੇ ਸ਼ਹਿਰ ਡੇਟਨ ਦੇ ਸਿੱਖਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਪਿਛਲੇ ਸਾਲ ਵਾਂਗ ਸਿੱਖ ਭਾਈਚਾਰੇ ਵਲੋਂ ਆਏ ਹੋਏ ਹਜਾਰਾਂ ਮਹਿਮਾਨਾਂ ਲਈ ਲੰਗਰ ਦੀ ਵੀ ਸੇਵਾ ਕੀਤੀ ਗਈ। ਇਸ ਸਾਲ ਹਿੰਦੂ ਭਾਈਚਾਰੇ ਨੇ ਸਿੱਖ ਸੰਗਤ ਨਾਲ ਲੰਗਰ ਦੀ ਸੇਵਾ ਵਿੱਚ ਯੋਗਦਾਨ ਪਾਇਆ। ਆਏ ਹੋਏ ਮਹਿਮਾਨਾਂ ਨੂੰ ਸਿੱਖ ਧਰਮ ਵਿਚ ਲੰਗਰ ਅਤੇ ਸੇਵਾ ਦੀ ਮਹੱਤਤਾ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ ਤੇ ਉਹਨਾਂ ਨੇ ਸਿੱਖਾਂ ਦਾ ਧੰਨਵਾਦ ਕੀਤਾ। ਫੈਸਟੀਵਲ ਦਾ ਉਦਘਾਟਨ ਵੱਖ-ਵੱਖ ਧਰਮਾਂ ਦੀ ਅਰਦਾਸ ਨਾਲ ਹੋਇਆ। ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਆਪਣੇ ਧਰਮ ਦੇ ਅਕੀਦੇ ਮੁਤਾਬਕ ਪਰਮਾਤਮਾ ਦਾ ਗੁਣ ਗਾਇਨ ਕੀਤਾ। ਮਰਹੂਮ ਜੈਪਾਲ ਸਿੰਘ ਜੋ ਕਿ ਇਸ ਸੰਮੇਲਨ ਦੇ ਮੁੱਖ ਸੰਸਥਾਪਕਾਂ ਵਿੱਚੋਂ ਸਨ ਦੀ ਪਤਨੀ ਅਸੀਸ ਕੌਰ ਨੇ ਸਿੱਖ ਧਰਮ ਦੀਆਂ ਮੂਲ ਬੁਨਿਆਦੀ ਸਿੱਖਿਆਵਾਂ, "ਮੂਲ ਮੰਤਰ" ਬਾਰੇ ਦੱਸਿਆ। ਉਹਨਾਂ ਕਿਹਾ ਕਿ ਜਿਵੇਂ ਪਾਣੀ ਪਾਣੀ ਵਿੱਚ ਅਤੇ ਪ੍ਰਕਾਸ਼ ਪ੍ਰਕਾਸ਼ ਵਿੱਚ ਅਭੇਦ ਹੋ ਜਾਂਦਾ ਹੈ, ਇਸ ਸਾਡੀ ਅਰਦਾਸ ਹੈ ਕਿ ਅਸੀਂ ਵੀ ਸਾਰੇ ਸਰਬੱਤ ਦਾ ਭਲਾ ਮੰਗ ਸ਼ਾਤੀ ਨਾਲ ਇਕੱਠੇ ਰਹੀਏ। ਇਸ ਮੌਕੇ ਭਾਈ ਮਹਿਲ ਸਿੰਘ ਚੰਡੀਗੜ੍ਹ ਵਾਲਿਆਂ ਦੇ ਕਵੀਸ਼ਰੀ ਜੱਥੇ ਨੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ। ਸਿੱਖ ਪ੍ਰਦਰਸ਼ਨੀ ਵਿਚ ਪੁਸਤਕਾਂ ਤੋਂ ਇਲਾਵਾ ਸਿੱਖ ਧਰਮ ਬਾਰੇ ਜਾਣਕਾਰੀ ਦੇਣ ਲਈ ਪੰਜ ਕਕਾਰ ਰੱਖੇ ਗਏ। ਆਏ ਹੋਏ ਮਹਿਮਾਨਾਂ ਨੂੰ ਦਸਤਾਰ ਬੰਨਣ ਤੇ ਉਸ ਦੀ ਮਹੱਤਤਾ ਬਾਰੇ ਜਾਣੂ ਕਰਾਉਣ ਲਈ ਸੈਸ਼ਨ ਦਾ ਪ੍ਰਬੰਧ ਕੀਤਾ ਗਿਆ। ਵੱਖ-ਵੱਖ ਰੰਗਾਂ ਦੀਆਂ ਦਸਤਾਰਾਂ ਸਜਾਈ ਇਹ ਸਮਾਗਮ ਸਿੱਖ ਸਭਿਆਚਾਰ ਦੇ ਰੰਗਾਂ ਅਤੇ ਪਰੰਪਰਾਵਾˆ ਵਿਚ ਲੀਨ ਹੋ ਗਿਆ। ਦਸਤਾਰ ਸਜਾ ਕੇ ਬੱਚੇ, ਵੱਡੇ, ਬਜ਼ੁਰਗ ਬਹੁਤ ਹੀ ਉਤਸ਼ਾਹਿਤ ਹੁੰਦੇ, ਤਸਵੀਰਾˆ ਲੈਂਦੇ ਅਤੇ ਮਾਣ ਨਾਲ ਆਪਣੇ ਸਿਰ ਤੇ ਤਾਜ ਦੇ ਨਾਲ ਸੰਮੇਲਨ ਵਿਚ ਘੁੰਮਦੇ ਰਹੇ। ਸਿਨਸਿਨੈਟੀ ਦੇ ਮੇਅਰ ਆਫਤਾਬ ਪੂਰੇਵਾਲ ਨੇ ਕਿਹਾ, "ਸਾਨੂੰ ਗੁਰੂ ਨਾਨਕ ਸੋਸਾਇਟੀ ਸਿਨਸਿਨੈਟੀ ਅਤੇ ਡੇਟਨ ਦੇ ਸਮੂਹ ਸਿੱਖ ਭਾਈਚਾਰੇ 'ਤੇ ਮਾਣ ਹੈ। ਸਿੱਖ ਭਾਈਚਾਰਾ ਇੱਥੇ ਆਏ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਲਈ ਲੰਗਰ ਦੀ ਸੇਵਾ ਕਰ ਰਿਹਾ ਹੈ। ਮੈਂ ਭਾਈਚਾਰੇ ਲਈ ਉਤਸ਼ਾਹਿਤ ਅਤੇ ਮਾਣ ਮਹਿਸੂਸ ਕਰਦਾ ਹਾਂ ਕਿ ਉਹ ਲਗਾਤਾਰ ਸਾਡੇ ਆਲੇ ਦੁਆਲੇ ਦੇ ਲੋਕਾਂ ਲਈ ਸੇਵਾ ਕਰਦੇ ਰਹਿੰਦੇ ਹਨ। ਲੋਕਾਂ ਦੀ ਇਹਨੀ ਵੱਡੀ ਗਿਣਤੀ ਲੰਗਰ ਵਿੱਚ ਸ਼ਾਮਲ ਹੁੰਦੇ ਦੇਖ ਕੇ ਮੈਨੂੰ ਬਹੁਤ ਮਾਣ ਮਹਿਸੂਸ ਹੁੰਦਾ ਹੈ।" ਇਸ ਮੌਕੇ ਸਿੱਖ ਭਾਈਚਾਰੇ ਵੱਲੋਂ ਜੈਪਾਲ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਭਾਗ ਲੈਣ ਵਾਲੀਆਂ ਸੰਸਥਾਵਾਂ ਵਿੱਚੋਂ ਸਭ ਤੋਂ ਪ੍ਰਮੁੱਖ ਸਥਾਨਕ ਸਿੱਖ ਭਾਈਚਾਰਾ ਨੇ ਬੜੇ ਉਤਸ਼ਾਹ ਨਾਲ ਇਸ ਸੰਮੇਲਨ ਨੂੰ ਕਾਮਯਾਬ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ। ਇਸ ਦਾ ਕਾਰਨ ਫੈਸਟੀਵਲ ਦੇ ਸੰਸਥਾਪਕਾਂ ਵਿੱਚੋ ਇੱਕ ਜੈਪਾਲ ਸਿੰਘ ਹੈ, ਜਿਸਨੇ ਇਸ ਸਲਾਨਾ ਸੰਮੇਲਨ ਨੂੰ ਸ਼ੁਰੂ ਕਰਨ ਵਿੱਚ ਆਪਣਾ ਬਹੁਤ ਵੱਡਾ ਹਿੱਸਾ ਪਾਇਆ। ਇਸ ਨਾਲ ਸਿਨਸਿਨਾਟੀ ਦੇ ਵੱਖ ਵੱਖ ਭਾਈਚਾਰਿਆ ਵਿੱਚ ਆਪਸੀ ਸਿੱਖਿਆ, ਸੰਬੰਧ, ਹਮਦਰਦੀ, ਸਮਝ ਅਤੇ ਪਿਆਰ ਪੈਦਾ ਹੋ ਰਿਹਾ ਹੈ। The post ਸਿਨਸਿਨੈਟੀ ਦੇ ਛੇਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ appeared first on TheUnmute.com - Punjabi News. Tags:
|
ਮਾਨਸਾ 'ਚ 7 ਸਬ-ਇੰਸਪੈਕਟਰਾਂ ਦੀ ਭਰਤੀ 'ਚ 6 ਹਰਿਆਣਾ ਦੇ, ਕਾਂਗਰਸ ਤੇ ਅਕਾਲੀ ਦਲ ਨੇ ਘੇਰੀ ਮਾਨ ਸਰਕਾਰ Friday 08 September 2023 06:56 AM UTC+00 | Tags: aam-aadmi-party bikram-singh-majithia breaking-news cm-bhagwant-mann haryana-candidate latest-news mansa mansa-police news punjab-congress punjab-police-recruitment sub-inspectors the-unmute-breaking-news ਚੰਡੀਗੜ੍ਹ, 08 ਸਤੰਬਰ 2023: ਪੰਜਾਬ ਦੇ ਮਾਨਸਾ ਵਿੱਚ 7 ਸਬ-ਇੰਸਪੈਕਟਰਾਂ ( 7 sub-inspectors) ਦੀ ਭਰਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਨ੍ਹਾਂ 7 ਸਬ-ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ। ਜਿਸ ‘ਤੇ ਹੁਣ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਇਨ੍ਹਾਂ ਸਾਰਿਆਂ ਨੂੰ ਸ਼ਨੀਵਾਰ ਨੂੰ ਜਲੰਧਰ ਵਿੱਚ ਨਿਯੁਕਤੀ ਪੱਤਰ ਦਿੱਤੇ ਜਾਣਗੇ। ਜਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਹਰਿਆਣਾ ਵਾਸੀ ਸੰਦੀਪ ਪੂਨੀਆ ਨੂੰ ਹੀ ਨਿਯੁਕਤੀ ਪੱਤਰ ਦੇਣਗੇ, ਬਾਕੀ 5 ਅਤੇ ਸਿਰਫ਼ ਇੱਕ ਪੰਜਾਬੀ ਸਬ-ਇੰਸਪੈਕਟਰ ਨੂੰ ਸੀਟ ‘ਤੇ ਹੀ ਨਿਯੁਕਤੀ ਪੱਤਰ ਸੌਂਪਿਆ ਜਾਵੇਗਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਦੋਂ ਤੁਸੀਂ ਪੰਜਾਬੀ ਨੌਜਵਾਨਾਂ ਦੀ ਭਰਤੀ ਨਹੀਂ ਕਰ ਸਕਦੇ, ਤਾਂ ਤੁਸੀਂ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਕਿਵੇਂ ਰੋਕੋਗੇ? ਹੈਰਾਨ ਕਰਨ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਭਰਤੀ ਕੀਤੇ ਗਏ 7 ਸਬ-ਇੰਸਪੈਕਟਰਾਂ (7 sub-inspectors) ਵਿੱਚੋਂ 6 ਹਰਿਆਣਾ ਦੇ ਹਨ। ਪਿਛਲੀਆਂ ਨਿਯੁਕਤੀਆਂ ਵਿੱਚ ਵੀ ਇਹੀ ਕਹਾਣੀ ਸੀ। ਲੱਖਾਂ ਨੌਕਰੀਆਂ ਦੇਣ ਦਾ ਵਾਅਦਾ ਕਰਨ ਤੋਂ ਬਾਅਦ ਵੀ ਤੁਹਾਡੀ ਸਰਕਾਰ ਸਾਡੇ ਨੌਜਵਾਨਾਂ ਨਾਲ ਵਿਤਕਰਾ ਕਰ ਰਹੀ ਹੈ। ਇਸਦੇ ਨਾਲ ਹੀ ਪੰਜਾਬ ਕਾਂਗਰਸ ਦੇ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਸੀ ਕਿ ਹਰਾ ਪੈਨ ਪੰਜਾਬੀਆਂ ਲਈ ਚੱਲੇਗਾ ਪਰ ਇਹ ਤਾਂ ਸਭ ਉਲਟ ਹੋ ਰਿਹਾ ਹੈ । ਇਸ ਸਬ-ਇੰਸਪੈਕਟਰ ਲਿਸਟ ਵਿੱਚ 6 ਹਰਿਆਣਾ ਤੋਂ ਅਤੇ ਇੱਕ ਪੰਜਾਬੀ ਹੈ । ਮੁੱਖ ਮੰਤਰੀ ਦੱਸਣ ਕਿ ਇਸ ਨਾਲ ਪੰਜਾਬੀ ਨੋਜਵਾਨਾਂ ਨੂੰ ਬਾਹਰ ਜਾਣ ਤੋਂ ਕਿਵੇਂ ਰੋਕਾਂਗੇ ? ਜੇਕਰ ਤੁਸੀ ਪੰਜਾਬ ਵਿੱਚ ਨੋਕਰੀਆਂ ਬਾਹਰ ਦੇ ਸੂਬੇ ਦੇ ਲੋਕਾਂ ਨੂੰ ਦੇਵੋਗੇ ਜਾਂ ਤੁਸੀਂ ਆਪਣੀ ਦੂਜੀ ਕਹੀ ਗੱਲ ਸਾਬਿਤ ਕਰ ਰਹੇ ਹੋ ਕਿ ਪੰਜਾਬ ਵਿੱਚ ਬਾਹਰ ਤੋਂ ਲੋਕ ਆਕੇ ਨੋਕਰੀ ਲਿਆ ਕਰਨਗੇ ? The post ਮਾਨਸਾ ‘ਚ 7 ਸਬ-ਇੰਸਪੈਕਟਰਾਂ ਦੀ ਭਰਤੀ ‘ਚ 6 ਹਰਿਆਣਾ ਦੇ, ਕਾਂਗਰਸ ਤੇ ਅਕਾਲੀ ਦਲ ਨੇ ਘੇਰੀ ਮਾਨ ਸਰਕਾਰ appeared first on TheUnmute.com - Punjabi News. Tags:
|
ਭਾਰਤ ਨੇ ਸ਼ਾਂਤੀ ਦੀ ਅਪੀਲ ਕਰਦਿਆਂ ਆਪਣੀ ਪ੍ਰਭੂਸੱਤਾ ਤੇ ਆਰਥਿਕ ਹਿੱਤਾਂ ਨੂੰ ਪਹਿਲ ਦੇ ਕੇ ਸਹੀ ਕੰਮ ਕੀਤਾ: ਡਾ. ਮਨਮੋਹਨ ਸਿੰਘ Friday 08 September 2023 07:13 AM UTC+00 | Tags: bjp breakingh breaking-news congress dr-manmohan-singh economic-interests former-pm-dr-manmohan-singh g-20-summit india latest-news news sovereignty ਚੰਡੀਗੜ੍ਹ, 08 ਸਤੰਬਰ 2023: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Dr. Manmohan Singh) ਨੇ ਰੂਸ-ਯੂਕਰੇਨ ਜੰਗ ‘ਤੇ ਕੇਂਦਰ ਸਰਕਾਰ ਦੇ ਸਟੈਂਡ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਸ਼ਾਂਤੀ ਦੀ ਅਪੀਲ ਕਰਦੇ ਹੋਏ ਆਪਣੀ ਪ੍ਰਭੂਸੱਤਾ ਅਤੇ ਆਰਥਿਕ ਹਿੱਤਾਂ ਨੂੰ ਪਹਿਲ ਦੇ ਕੇ ਸਹੀ ਕੰਮ ਕੀਤਾ ਹੈ। ਮਨਮੋਹਨ ਸਿੰਘ ਨੇ ਜੀ-20 ਬੈਠਕ ਤੋਂ ਪਹਿਲਾਂ ਇਕ ਇੰਟਰਵਿਊ ਦੌਰਾਨ ਇਹ ਗੱਲ ਕਹੀ। ਉਨ੍ਹਾਂ ਨੇ ਵਿਦੇਸ਼ ਨੀਤੀ ਨੂੰ ਘਰੇਲੂ ਰਾਜਨੀਤੀ ਲਈ ਵਰਤਣ ਦੀ ਚਿਤਾਵਨੀ ਵੀ ਦਿੱਤੀ। ਭਾਰਤ ਦੀ ਜੀ-20 ਪ੍ਰਧਾਨਗੀ ‘ਤੇ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸਮੇਂ ਦੌਰਾਨ ਵਿਦੇਸ਼ ਨੀਤੀ ਘਰੇਲੂ ਰਾਜਨੀਤੀ ਤੋਂ ਜ਼ਿਆਦਾ ਮਹੱਤਵਪੂਰਨ ਹੋ ਗਈ ਸੀ। ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ ਲਈ ਕੂਟਨੀਤੀ ਦੀ ਵਰਤੋਂ ਕਰਦਿਆਂ ਸੰਜਮ ਵਰਤਣ ਦੀ ਲੋੜ ਹੈ। ਮਨਮੋਹਨ ਸਿੰਘ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਮੇਰੇ ਜੀਵਨ ਕਾਲ ਵਿੱਚ ਭਾਰਤ ਨੂੰ ਜੀ-20 ਦੀ ਪ੍ਰਧਾਨਗੀ ਮਿਲੀ ਅਤੇ ਮੈਂ ਜੀ-20 ਸੰਮੇਲਨ ਲਈ ਭਾਰਤ ਨੂੰ ਵਿਸ਼ਵ ਪ੍ਰਤੀਨਿਧੀਆਂ ਦੀ ਮੇਜ਼ਬਾਨੀ ਕਰਦਾ ਦੇਖਾਂਗਾ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Dr. Manmohan Singh) ਨੇ ਕਿਹਾ ਕਿ ਜੀ-20 ਦੀ ਕਦੇ ਵੀ ਸੁਰੱਖਿਆ ਨਾਲ ਸਬੰਧਤ ਵਿਵਾਦਾਂ ਨੂੰ ਸੁਲਝਾਉਣ ਲਈ ਇੱਕ ਮੰਚ ਵਜੋਂ ਕਲਪਨਾ ਨਹੀਂ ਕੀਤੀ ਗਈ ਸੀ। ਜੀ-20 ਲਈ ਇਹ ਮਹੱਤਵਪੂਰਨ ਹੈ ਕਿ ਉਹ ਸੁਰੱਖਿਆ ਮਤਭੇਦਾਂ ਨੂੰ ਇਕ ਪਾਸੇ ਰੱਖ ਕੇ ਗਲੋਬਲ ਵਪਾਰ ਵਿਚ ਜਲਵਾਯੂ, ਅਸਮਾਨਤਾ ਅਤੇ ਭਰੋਸੇ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਨੀਤੀਗਤ ਤਾਲਮੇਲ ‘ਤੇ ਧਿਆਨ ਕੇਂਦਰਿਤ ਕਰੇ। ਚੀਨ ਸਬੰਧਾਂ ਅਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੰਮੇਲਨ ਵਿਚ ਸ਼ਾਮਲ ਨਾ ਹੋਣ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੀ ਖੇਤਰੀ ਅਤੇ ਪ੍ਰਭੂਸੱਤਾ ਦੀ ਅਖੰਡਤਾ ਦੀ ਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕਣਗੇ। ਉਨ੍ਹਾਂ ਸਰਕਾਰ ਨੂੰ ਕੋਈ ਸਲਾਹ ਦੇਣ ਤੋਂ ਵੀ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੇਰੇ ਲਈ ਪ੍ਰਧਾਨ ਮੰਤਰੀ ਨੂੰ ਗੁੰਝਲਦਾਰ ਕੂਟਨੀਤਕ ਮਾਮਲਿਆਂ ਨਾਲ ਨਜਿੱਠਣ ਬਾਰੇ ਸਲਾਹ ਦੇਣਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਜੀ-20 ਸੰਮੇਲਨ ‘ਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। ਪਰ ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਭਾਰਤ ਦੀ ਖੇਤਰੀ ਅਤੇ ਪ੍ਰਭੂਸੱਤਾ ਅਖੰਡਤਾ ਦੀ ਰੱਖਿਆ ਅਤੇ ਦੁਵੱਲੇ ਤਣਾਅ ਨੂੰ ਘੱਟ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕਣਗੇ। ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਇਸ ਸਾਲ ਜੀ-20 ਦੇਸ਼ਾਂ ਦੀ ਪ੍ਰਧਾਨਗੀ ਕਰ ਰਿਹਾ ਹੈ। ਅਜਿਹੇ ‘ਚ 9 ਅਤੇ 10 ਸਤੰਬਰ ਨੂੰ ਹੋਣ ਵਾਲੇ ਜੀ-20 ਸੰਮੇਲਨ ‘ਚ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਸਮੇਤ ਕਈ ਦੇਸ਼ਾਂ ਦੇ ਪ੍ਰਤੀਨਿਧੀ ਦਿੱਲੀ ‘ਚ ਇਕੱਠੇ ਹੋਣਗੇ। ਹਾਲਾਂਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਇਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। The post ਭਾਰਤ ਨੇ ਸ਼ਾਂਤੀ ਦੀ ਅਪੀਲ ਕਰਦਿਆਂ ਆਪਣੀ ਪ੍ਰਭੂਸੱਤਾ ਤੇ ਆਰਥਿਕ ਹਿੱਤਾਂ ਨੂੰ ਪਹਿਲ ਦੇ ਕੇ ਸਹੀ ਕੰਮ ਕੀਤਾ: ਡਾ. ਮਨਮੋਹਨ ਸਿੰਘ appeared first on TheUnmute.com - Punjabi News. Tags:
|
ਜੀ-20 ਗਰੁੱਪ 'ਚ ਅਫਰੀਕੀ ਸੰਘ ਨੂੰ ਕੀਤਾ ਜਾ ਸਕਦੈ ਸ਼ਾਮਲ, PM ਮੋਦੀ ਦੀ ਜੋਅ ਬਿਡੇਨ ਨਾਲ ਅਹਿਮ ਸਮਝੌਤਿਆਂ 'ਤੇ ਹੋਵੇਗੀ ਮੁਲਾਕਾਤ Friday 08 September 2023 07:51 AM UTC+00 | Tags: african-union breaking breaking-news delhi g-20-group g20-summit india isro joe-biden latest-news nasa news nwes pm-modi ਚੰਡੀਗੜ੍ਹ, 08 ਸਤੰਬਰ 2023: ਭਾਰਤ ਦੀ ਪ੍ਰਧਾਨਗੀ ਹੇਠ 9-10 ਸਤੰਬਰ ਨੂੰ ਜੀ-20 ਸਿਖਰ ਸੰਮੇਲਨ (G20 Summit) ਹੋ ਰਿਹਾ ਹੈ। ਇਸ ਦੇ ਲਈ ਕਈ ਦੇਸ਼ਾਂ ਦੇ ਆਲਮੀ ਪ੍ਰਤੀਨਿਧੀਆਂ ਨੇ ਭਾਰਤ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਚਰਚਾ ਹੈ ਕਿ ਜੀ-20 ਗਰੁੱਪ ‘ਚ ਅਫਰੀਕੀ ਸੰਘ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ। ਜਦੋਂ ਯੂਰਪੀਅਨ ਕੌਂਸਲ ਦੇ ਪ੍ਰਧਾਨ ਚਾਰਲਸ ਮਿਸ਼ੇਲ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਇਹ ਜੀ-20 ਦੋ ਦਿਨਾਂ ਵਿੱਚ ਦੁਨੀਆ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰ ਦੇਵੇਗਾ ਪਰ ਮੈਨੂੰ ਲੱਗਦਾ ਹੈ ਕਿ ਇਸ ਦਿਸ਼ਾ ਵਿੱਚ ਕਦਮ ਚੁੱਕੇ ਜਾ ਸਕਦੇ ਹਨ। 8 ਸਤੰਬਰ ਨੂੰ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ 9 ਸਤੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਜੀ-20 ਸੰਮੇਲਨ ਤੋਂ ਇਲਾਵਾ ਬ੍ਰਿਟੇਨ, ਜਾਪਾਨ, ਜਰਮਨੀ ਅਤੇ ਇਟਲੀ ਨਾਲ ਦੁਵੱਲੀ ਬੈਠਕ ਕਰਨਗੇ। 10 ਸਤੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਦੁਪਹਿਰ ਦੇ ਖਾਣੇ ਦੀ ਮੀਟਿੰਗ ਕਰਨਗੇ। ਕੈਨੇਡੀਅਨ ਪ੍ਰਧਾਨ ਮੰਤਰੀ ਨਾਲ ਵੀ ਵੱਖਰੀ ਮੀਟਿੰਗ ਕਰਨਗੇ। ਇਨ੍ਹਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਕੋਮੋਰੋਸ, ਤੁਰਕੀ, ਸੰਯੁਕਤ ਅਰਬ ਅਮੀਰਾਤ, ਦੱਖਣੀ ਕੋਰੀਆ, ਯੂਰਪੀਅਨ ਯੂਨੀਅਨ, ਯੂਰਪੀਅਨ ਕਮਿਸ਼ਨ, ਬ੍ਰਾਜ਼ੀਲ ਅਤੇ ਨਾਈਜੀਰੀਆ ਦੇ ਆਗੂਆਂ ਨਾਲ ਦੁਵੱਲੀ ਬੈਠਕ ਕਰਨਗੇ। ਜੀ-20 ਸੰਮੇਲਨ (G20 Summit) ਦੇ ਬਾਰੇ ‘ਚ ਜਰਮਨ ਰਾਜਦੂਤ ਫਿਲਿਪ ਐਕਰਮੈਨ ਨੇ ਕਿਹਾ, ‘ਮੈਨੂੰ ਉਮੀਦ ਹੈ ਕਿ ਜੀ-20 ਮੈਨੀਫੈਸਟੋ ‘ਚ ਹਰ ਚੀਜ਼ ਦਾ ਧਿਆਨ ਰੱਖਿਆ ਜਾਵੇਗਾ। ਮੈਨੀਫੈਸਟੋ ਵਿਚ ਉਨ੍ਹਾਂ ਸਾਰੀਆਂ ਚੀਜ਼ਾਂ ਦਾ ਜ਼ਿਕਰ ਹੋਣਾ ਚਾਹੀਦਾ ਹੈ ਜਿਨ੍ਹਾਂ ‘ਤੇ ਅਸੀਂ ਕੰਮ ਕਰਨਾ ਹੈ। ਇਹ ਇੱਕ ਮੁਸ਼ਕਲ ਕੰਮ ਹੈ ਪਰ ਮੈਨੂੰ ਉਮੀਦ ਹੈ ਕਿ ਮੈਨੀਫੈਸਟੋ ਵਿੱਚ ਸਭ ਦਾ ਧਿਆਨ ਰੱਖਿਆ ਜਾਵੇਗਾ। ਐਕਰਮੈਨ ਨੇ ਕਿਹਾ ਕਿ ਅਸੀਂ ਜੀ-20 ‘ਚ ਅਫਰੀਕੀ ਸੰਘ ਦੇ ਸ਼ਾਮਲ ਹੋਣ ਦਾ ਸਵਾਗਤ ਕਰਾਂਗੇ। ਯੂਰਪੀਅਨ ਯੂਨੀਅਨ ਤੋਂ ਬਾਅਦ ਇਹ ਦੇਸ਼ਾਂ ਦਾ ਦੂਜਾ ਸਭ ਤੋਂ ਵੱਡਾ ਸੰਘ ਹੋਵੇਗਾ। ਪ੍ਰਧਾਨ ਮੰਤਰੀ ਮੋਦੀ 10 ਸਤੰਬਰ ਨੂੰ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਦੁਪਹਿਰ ਦੇ ਖਾਣੇ ਦੀ ਬੈਠਕ ਕਰਨਗੇ। ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਵੀ ਵੱਖਰੀ ਮੀਟਿੰਗ ਕਰਨਗੇ। ਇਨ੍ਹਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਕੋਮੋਰੋਸ, ਤੁਰਕੀ, ਸੰਯੁਕਤ ਅਰਬ ਅਮੀਰਾਤ, ਦੱਖਣੀ ਕੋਰੀਆ, ਯੂਰਪੀਅਨ ਯੂਨੀਅਨ, ਯੂਰਪੀਅਨ ਕਮਿਸ਼ਨ, ਬ੍ਰਾਜ਼ੀਲ ਅਤੇ ਨਾਈਜੀਰੀਆ ਦੇ ਆਗੂਆਂ ਨਾਲ ਦੁਵੱਲੀ ਬੈਠਕ ਕਰਨਗੇ। The post ਜੀ-20 ਗਰੁੱਪ ‘ਚ ਅਫਰੀਕੀ ਸੰਘ ਨੂੰ ਕੀਤਾ ਜਾ ਸਕਦੈ ਸ਼ਾਮਲ, PM ਮੋਦੀ ਦੀ ਜੋਅ ਬਿਡੇਨ ਨਾਲ ਅਹਿਮ ਸਮਝੌਤਿਆਂ ‘ਤੇ ਹੋਵੇਗੀ ਮੁਲਾਕਾਤ appeared first on TheUnmute.com - Punjabi News. Tags:
|
ਬਟਾਲਾ ਵਿਖੇ ਭਾਂਡੇ ਬਣਾਉਣ ਵਾਲੀ ਮਸ਼ੀਨ ਦੀ ਲਪੇਟ 'ਚ ਆਉਣ ਕਾਰਨ ਪ੍ਰਵਾਸੀ ਬੀਬੀ ਦੀ ਮੌਤ Friday 08 September 2023 08:11 AM UTC+00 | Tags: accident amit-factory anushka batala batala-accident batala-news breaking-news death manufactures migrant-woman news ਚੰਡੀਗੜ੍ਹ, 08 ਸਤੰਬਰ 2023: ਪੰਜਾਬ ਦੇ ਬਟਾਲਾ (Batala) ‘ਚ ਅੰਮ੍ਰਿਤਸਰ ਰੋਡ ‘ਤੇ ਭਾਂਡੇ ਬਣਾਉਣ ਵਾਲੀ ਅਮਿਤ ਫੈਕਟਰੀ ‘ਚ ਮਸ਼ੀਨ ਦੀ ਲਪੇਟ ‘ਚ ਆਉਣ ਕਾਰਨ 25 ਸਾਲਾ ਪ੍ਰਵਾਸੀ ਬੀਬੀ ਅਨੁਸ਼ਕਾ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨ ‘ਚ ਔਰਤ ਦੇ ਵਾਲ ਫਸ ਗਏ ਸਨ, ਇਸ ਦੌਰਾਨ ਇਹ ਹਾਦਸਾ ਵਾਪਰਿਆ । ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕਾ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪੁੱਤਰੀ ਅਨੁਸ਼ਕਾ ਦਾ ਵਿਆਹ ਕਈ ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਇੱਕ ਬੱਚੀ ਵੀ ਹੈ। ਉਸਦਾ ਪਤੀ ਉਸਨੂੰ ਛੱਡ ਗਿਆ ਹੈ। ਬੱਚੇ ਦਾ ਪਾਲਣ ਪੋਸ਼ਣ ਕਰਨ ਲਈ ਉਹ ਬਟਾਲਾ ਵਿੱਚ ਅਮਿਤ ਹੋਮ ਦੇ ਭਾਂਡੇ ਬਣਾਉਣ ਵਾਲੀ ਫੈਕਟਰੀ ਵਿੱਚ ਕੰਮ ਕਰਦੀ ਸੀ। ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਵੇ। ਉਕਤ ਫੈਕਟਰੀ ‘ਚ ਜਾਂਚ ਲਈ ਪਹੁੰਚੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵਿੱਚ ਜੋ ਵੀ ਲਾਪਰਵਾਹੀ ਸਾਹਮਣੇ ਆਈ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। The post ਬਟਾਲਾ ਵਿਖੇ ਭਾਂਡੇ ਬਣਾਉਣ ਵਾਲੀ ਮਸ਼ੀਨ ਦੀ ਲਪੇਟ ‘ਚ ਆਉਣ ਕਾਰਨ ਪ੍ਰਵਾਸੀ ਬੀਬੀ ਦੀ ਮੌਤ appeared first on TheUnmute.com - Punjabi News. Tags:
|
ਸਰਹੱਦੀ ਖੇਤਰ 'ਚ ਆਬਕਾਰੀ ਵਿਭਾਗ ਤੇ ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ, ਨਜ਼ਾਇਜ ਸ਼ਰਾਬ ਦਾ ਜ਼ਖੀਰਾ ਬਰਾਮਦ Friday 08 September 2023 08:22 AM UTC+00 | Tags: ajnala-police breaking breaking-news drugs illegal-liquor liquor news ਅੰਮ੍ਰਿਤਸਰ , 08 ਸਤੰਬਰ 2023: ਅੱਜ ਤੜਕਸਰ ਨਾਲ ਗੁਪਤ ਇਤਲਾਹ ‘ਤੇ ਕੀਤੀ ਗਈ ਕਾਰਵਾਈ ਦੌਰਾਨ ਅਜਨਾਲਾ ਪੁਲਿਸ ਅਤੇ ਆਬਕਾਰੀ ਵਿਭਾਗ ਵੱਲੋਂ ਅਜਨਾਲਾ ਦੇ ਪਿੰਡ ਡੱਲਾ ਦੇ ਖੇਤਾਂ ਵਿੱਚੋ ਚੱਲ ਰਹੀ ਨਜ਼ਾਇਜ ਇੱਕ ਮਿੰਨੀ ਸ਼ਰਾਬ ਫੈਕਟਰੀ ਦਾ ਪਰਦਾਫਾਸ ਕਰਨ ‘ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਬਕਾਰੀ ਵਿਭਾਗ ਦੇ ਇੰਸਪੈਕਟਰ ਮੈਡਮ ਰਾਜਵਿੰਦਰ ਕੌਰ ਨੇ ਦੱਸਿਆ ਕਿ ਓਹਨਾ ਨੂੰ ਗੁਪਤਾ ਇਤਲਾਹ ਮਿਲੀ ਸੀ ਕਿ ਪਿੰਡ ਡੱਲਾ ‘ਚ ਇੱਕ ਵਿਅਕਤੀ ਵੱਲੋਂ ਵੱਡੇ ਪੱਧਰ ‘ਤੇ ਨਜਾਇਜ ਸ਼ਰਾਬ (illegal liquor) ਦਾ ਧੰਦਾ ਕੀਤਾ ਜਾ ਰਿਹਾ | ਜਿਸ ‘ਤੇ ਅੱਜ ਤੜਕਸਰ ਕੀਤੀ ਗਈ ਕਾਰਵਾਈ ‘ਚ 12 ਡਰੱਮ ਲਾਹਣ ਅਤੇ ਦੋ ਕੈਨੀਆ ਨਜਾਇਜ ਸ਼ਰਾਬ (illegal liquor) ਕਰਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ | ਜਦਕਿ ਇਸਦਾ ਸਾਥੀ ਫ਼ਰਾਰ ਹੋ ਗਿਆ ਹੈ | ਓਹਨਾ ਦੱਸਿਆ ਕਿ ਪਿੰਡਾਂ ਵਿੱਚ ਇਹ ਲੋਕ 90 ਰੁਪਏ ਦੀ ਬੋਤਲ ਲੈ ਕੇ ਅੱਗੇ120 ਰੁਪਏ ਦੀ ਵੇਚਦੇ ਸਨ, ਓਹਨਾ ਕਿਹਾ ਕਿ ਉਹ ਨਜਾਇਜ ਸ਼ਰਾਬ ਵਿਰੋਧ ਆਪਣੀ ਮੁਹਿੰਮ ਇਸੇ ਤਰ੍ਹਾਂ ਜਾਰੀ ਰੱਖਣਗੇ | The post ਸਰਹੱਦੀ ਖੇਤਰ ‘ਚ ਆਬਕਾਰੀ ਵਿਭਾਗ ਤੇ ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ, ਨਜ਼ਾਇਜ ਸ਼ਰਾਬ ਦਾ ਜ਼ਖੀਰਾ ਬਰਾਮਦ appeared first on TheUnmute.com - Punjabi News. Tags:
|
Asia Cup: ਭਾਰਤ-ਪਾਕਿਸਤਾਨ ਮੈਚ ਲਈ ਹੋਵੇਗਾ ਰਿਜ਼ਰਵ ਡੇਅ, 10 ਸਤੰਬਰ ਨੂੰ ਕੋਲੰਬੋ 'ਚ ਮੀਂਹ ਪੈਣ ਦੇ ਆਸਾਰ Friday 08 September 2023 09:16 AM UTC+00 | Tags: breaking-news india-pakistan news ਚੰਡੀਗੜ੍ਹ, 08 ਸਤੰਬਰ 2023: ਏਸ਼ੀਆ ਕੱਪ (Asia Cup) ਦੇ ਸੁਪਰ-4 ਪੜਾਅ ‘ਚ ਕੋਲੰਬੋ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲਾ ਮੈਚ ਪੂਰਾ ਨਾ ਹੋਣ ‘ਤੇ 11 ਸਤੰਬਰ ਨੂੰ ਰਿਜ਼ਰਵ ਡੇਅ ਰੱਖਿਆ ਗਿਆ ਹੈ। ਏਸ਼ੀਆ ਕੱਪ ਦੇ ਸੁਪਰ-4 ਪੜਾਅ ਦਾ ਤੀਜਾ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ 10 ਸਤੰਬਰ ਨੂੰ ਕੋਲੰਬੋ, ਸ਼੍ਰੀਲੰਕਾ ‘ਚ ਖੇਡਿਆ ਜਾਵੇਗਾ। ਇਸ ਦਿਨ ਕੋਲੰਬੋ ਵਿੱਚ ਮੀਂਹ ਪੈਣ ਦੀ 90% ਸੰਭਾਵਨਾ ਹੈ। ਤਾਪਮਾਨ 26 ਤੋਂ 32 ਡਿਗਰੀ ਸੈਲਸੀਅਸ ਤੱਕ ਹੋ ਸਕਦਾ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਕੋਲੰਬੋ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਪੂਰਾ ਨਾ ਹੋਣ ‘ਤੇ 11 ਸਤੰਬਰ ਨੂੰ ਰਿਜ਼ਰਵ ਡੇਅ ਰੱਖਿਆ ਗਿਆ ਹੈ। ਜਿੱਥੇ 10 ਸਤੰਬਰ ਨੂੰ ਮੈਚ ਰੁਕਿਆ ਤਾਂ ਇਹ 11 ਸਤੰਬਰ ਨੂੰ ਖੇਡਿਆ ਜਾਵੇਗਾ। ਦਰਅਸਲ, ਇਸ ਤੋਂ ਪਹਿਲਾਂ ਭਾਰਤ ਅਤੇ ਪਾਕਿਸਤਾਨ ਵਿਚਾਲੇ 2 ਸਤੰਬਰ ਨੂੰ ਹੋਣ ਵਾਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਜਿਕਰਯੋਗ ਹੈ ਕਿ ਏਸ਼ੀਆ ਕੱਪ (Asia Cup) ‘ਚ ਕਿਸੇ ਵੀ ਸੁਪਰ-4 ਮੈਚ ਲਈ ਕੋਈ ਰਿਜ਼ਰਵ ਡੇ ਨਹੀਂ ਹੈ, ਸਿਰਫ ਭਾਰਤ-ਪਾਕਿਸਤਾਨ ਲਈ ਹੈ । ਇਸ ਤੋਂ ਇਲਾਵਾ ਜੇਕਰ ਕਿਸੇ ਹੋਰ ਮੈਚ ‘ਚ ਮੀਂਹ ਪੈਂਦਾ ਹੈ ਤਾਂ ਉਸ ਨੂੰ ਰੱਦ ਕਰ ਦਿੱਤਾ ਜਾਵੇਗਾ। ਭਾਰਤ-ਪਾਕਿਸਤਾਨ ਮੈਚ ਤੋਂ ਇਲਾਵਾ ਰਿਜ਼ਰਵ-ਡੇ ਸਿਰਫ ਏਸ਼ੀਆ ਕੱਪ 2023 ਦੇ ਫਾਈਨਲ ਲਈ ਰੱਖਿਆ ਗਿਆ ਹੈ। ਏਕੁਆ ਵੈਦਰ ਦੇ ਅਨੁਸਾਰ, ਸ਼੍ਰੀਲੰਕਾ ਦੇ ਮੌਸਮ ਵਿਭਾਗ ਦੇ ਅਨੁਸਾਰ, ਕੋਲੰਬੋ ਵਿੱਚ ਮੈਚ ਦੇ ਸਮੇਂ ਐਤਵਾਰ ਨੂੰ ਦੁਪਹਿਰ 2 ਵਜੇ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3 ਵਜੇ ਤੋਂ ਖੇਡਿਆ ਜਾਣਾ ਹੈ। ਟਾਸ ਦੁਪਹਿਰ 2.30 ਵਜੇ ਹੋਵੇਗਾ। The post Asia Cup: ਭਾਰਤ-ਪਾਕਿਸਤਾਨ ਮੈਚ ਲਈ ਹੋਵੇਗਾ ਰਿਜ਼ਰਵ ਡੇਅ, 10 ਸਤੰਬਰ ਨੂੰ ਕੋਲੰਬੋ ‘ਚ ਮੀਂਹ ਪੈਣ ਦੇ ਆਸਾਰ appeared first on TheUnmute.com - Punjabi News. Tags:
|
Bageshwar: ਬਾਗੇਸ਼ਵਰ ਵਿਧਾਨ ਸਭਾ ਸੀਟ 'ਤੇ ਭਾਜਪਾ ਉਮੀਦਵਾਰ ਪਾਰਵਤੀ ਦਾਸ ਦੀ ਜਿੱਤ Friday 08 September 2023 09:45 AM UTC+00 | Tags: bageshwar bageshwar-by-election bageshwar-by-election-2023 bjp-bageshwar breaking-news news parvati-das vidhan-sabha-election vidhan-sabha-seat ਚੰਡੀਗੜ੍ਹ, 08 ਸਤੰਬਰ 2023: ਉੱਤਰਾਖੰਡ ਦੀ ਅਨੁਸੂਚਿਤ ਜਾਤੀ ਰਾਖਵੀਂ ਵਿਧਾਨ ਸਭਾ ਸੀਟ ਬਾਗੇਸ਼ਵਰ (Bageshwar) ਲਈ ਵੋਟਾਂ ਦੀ ਗਿਣਤੀ ਪੂਰੀ ਹੋ ਗਈ ਹੈ। ਭਾਜਪਾ ਉਮੀਦਵਾਰ ਪਾਰਵਤੀ ਦਾਸ ਨੇ ਕਾਂਗਰਸ ਦੇ ਬਸੰਤ ਕੁਮਾਰ ਨੂੰ 2405 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ ਹੈ । ਵੋਟਰਾਂ ਨੇ ਨੋਟਾ ਨੂੰ ਤੀਜੇ ਸਥਾਨ ‘ਤੇ ਰੱਖਿਆ। ਸਮਾਜਵਾਦੀ ਪਾਰਟੀ, ਉਤਰਾਖੰਡ ਕ੍ਰਾਂਤੀ ਦਲ ਅਤੇ ਉਤਰਾਖੰਡ ਪਰਿਵਰਤਨ ਪਾਰਟੀ ਦੇ ਉਮੀਦਵਾਰ ਹਜ਼ਾਰ ਦੇ ਅੰਕੜੇ ਤੱਕ ਵੀ ਨਹੀਂ ਪਹੁੰਚ ਸਕੇ। ਮਿਲੀ ਵੋਟਾਂ ਦੀ ਸੂਚੀ ਇਸ ਤਰ੍ਹਾਂ ਹੈ |ਪਾਰਵਤੀ ਦਾਸ, ਭਾਜਪਾ- 33247 The post Bageshwar: ਬਾਗੇਸ਼ਵਰ ਵਿਧਾਨ ਸਭਾ ਸੀਟ ‘ਤੇ ਭਾਜਪਾ ਉਮੀਦਵਾਰ ਪਾਰਵਤੀ ਦਾਸ ਦੀ ਜਿੱਤ appeared first on TheUnmute.com - Punjabi News. Tags:
|
By Election Result: ਬੰਗਾਲ 'ਚ ਟੀਐਮਸੀ ਅਤੇ ਕੇਰਲ 'ਚ ਕਾਂਗਰਸ ਦੀ ਜਿੱਤ, ਯੂਪੀ 'ਚ ਐਸਪੀ ਅੱਗੇ Friday 08 September 2023 10:04 AM UTC+00 | Tags: bjp breaking breaking-news by-election-result congress election india kerala news tmc up ਚੰਡੀਗੜ੍ਹ, 08 ਸਤੰਬਰ 2023: (By Election Result) 6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਸੀਟਾਂ ‘ਤੇ 5 ਸਤੰਬਰ ਨੂੰ ਵੋਟਿੰਗ ਹੋਈ ਸੀ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼ ਵਿੱਚ ਘੋਸੀ, ਉੱਤਰਾਖੰਡ ਵਿੱਚ ਬਾਗੇਸ਼ਵਰ, ਬੰਗਾਲ ਵਿੱਚ ਧੂਪਗੁੜੀ, ਝਾਰਖੰਡ ਵਿੱਚ ਡੁਮਰੀ, ਕੇਰਲ ਵਿੱਚ ਪੁਥੁਪੱਲੀ ਅਤੇ ਤ੍ਰਿਪੁਰਾ ਵਿੱਚ ਧਨਪੁਰ ਅਤੇ ਬਾਕਸਾਨਗਰ ਸੀਟਾਂ ਸ਼ਾਮਲ ਹਨ। ਭਾਜਪਾ ਨੇ ਤ੍ਰਿਪੁਰਾ ਦੀਆਂ ਦੋਵੇਂ ਸੀਟਾਂ – ਧਨਪੁਰ ਅਤੇ ਬਾਕਸਾਨਗਰ ਸੀਟਾਂ ਅਤੇ ਉੱਤਰਾਖੰਡ ਦੀ ਬਾਗੇਸ਼ਵਰ ਸੀਟ ਜਿੱਤ ਲਈ ਹੈ। ਕੇਰਲ ਵਿੱਚ ਕਾਂਗਰਸ ਅਤੇ ਝਾਰਖੰਡ ਵਿੱਚ ਇੰਡੀਆ ਗਠਜੋੜ ਦੇ ਨਾਲ ਜੇਐਮਐਮ ਨੇ ਜਿੱਤ ਪ੍ਰਾਪਤ ਕੀਤੀ ਹੈ। ਉੱਤਰ ਪ੍ਰਦੇਸ਼ ਦੀ ਘੋਸੀ ਸੀਟ ‘ਤੇ ਸਮਾਜਵਾਦੀ ਪਾਰਟੀ ਅਤੇ ਬੰਗਾਲ ‘ਚ ਟੀਐਮਸੀ ਅੱਗੇ ਚੱਲ ਰਹੀ ਹੈ। ਇਨ੍ਹਾਂ 7 ਵਿਧਾਨ ਸਭਾ ਸੀਟਾਂ ਵਿੱਚੋਂ 5 ਸੀਟਾਂ- ਘੋਸੀ (ਯੂ.ਪੀ.), ਬਾਗੇਸ਼ਵਰ (ਉਤਰਾਖੰਡ), ਡੂਮਰੀ (ਝਾਰਖੰਡ), ਬਾਕਸਾਨਗਰ ਅਤੇ ਧਨਪੁਰ (ਤ੍ਰਿਪੁਰਾ) ‘ਤੇ ਇੰਡੀਆ ਗਠਜੋੜ ਵੱਲੋਂ ਇਕੱਠੇ ਚੋਣ ਲੜੀ ਗਈ ਹੈ। ਇੰਡੀਆ ਗਠਜੋੜ ਦੀਆਂ ਪਾਰਟੀਆਂ ਬੰਗਾਲ ਦੇ ਧੂਪਗੁੜੀ ਅਤੇ ਕੇਰਲ ਦੇ ਪੁਥੁਪੱਲੀ ਵਿੱਚ ਇੱਕ ਦੂਜੇ ਦੇ ਵਿਰੁੱਧ ਲੜੀਆਂ ਸਨ। ਉੱਤਰਾਖੰਡ ਵਿੱਚ ਬਾਗੇਸ਼ਵਰ ਸ਼ੀਟਉੱਤਰਾਖੰਡ ਦੀ ਅਨੁਸੂਚਿਤ ਜਾਤੀ ਰਾਖਵੀਂ ਵਿਧਾਨ ਸਭਾ ਸੀਟ ਬਾਗੇਸ਼ਵਰ (Bageshwar) ਲਈ ਵੋਟਾਂ ਦੀ ਗਿਣਤੀ ਪੂਰੀ ਹੋ ਗਈ ਹੈ। ਭਾਜਪਾ ਉਮੀਦਵਾਰ ਪਾਰਵਤੀ ਦਾਸ ਨੇ ਕਾਂਗਰਸ ਦੇ ਬਸੰਤ ਕੁਮਾਰ ਨੂੰ 2405 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ ਹੈ । ਵੋਟਰਾਂ ਨੇ ਨੋਟਾ ਨੂੰ ਤੀਜੇ ਸਥਾਨ 'ਤੇ ਰੱਖਿਆ। ਸਮਾਜਵਾਦੀ ਪਾਰਟੀ, ਉਤਰਾਖੰਡ ਕ੍ਰਾਂਤੀ ਦਲ ਅਤੇ ਉਤਰਾਖੰਡ ਪਰਿਵਰਤਨ ਪਾਰਟੀ ਦੇ ਉਮੀਦਵਾਰ ਹਜ਼ਾਰ ਦੇ ਅੰਕੜੇ ਤੱਕ ਵੀ ਨਹੀਂ ਪਹੁੰਚ ਸਕੇ। ਯੂਪੀ ਦੀ ਘੋਸੀ ਸੀਟਇੱਥੇ ਸਮਾਜਵਾਦੀ ਪਾਰਟੀ (ਐਸਪੀ) ਦੇ ਸੁਧਾਕਰ ਸਿੰਘ ਇੰਡੀਆ ਗਠਜੋੜ ਦੀ ਤਰਫੋਂ 20 ਹਜ਼ਾਰ ਤੋਂ ਵੱਧ ਵੋਟਾਂ ਨਾਲ ਅੱਗੇ ਹਨ। ਸੁਧਾਕਰ ਸਿੰਘ ਨੂੰ 14ਵੇਂ ਗੇੜ ਦੀ ਗਿਣਤੀ ਤੱਕ 58 ਹਜ਼ਾਰ 771 ਵੋਟਾਂ ਮਿਲੀਆਂ ਹਨ। ਕੁੱਲ 34 ਗੇੜਾਂ ਦੀ ਗਿਣਤੀ ਹੋਵੇਗੀ। ਭਾਜਪਾ ਦੇ ਦਾਰਾ ਸਿੰਘ 20715 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਜੁਲਾਈ ਵਿੱਚ ਦਾਰਾ ਸਿੰਘ ਚੌਹਾਨ ਸਮਾਜਵਾਦੀ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਦੋਂ ਤੋਂ ਘੋਸੀ ਸੀਟ ਖਾਲੀ ਸੀ। ਝਾਰਖੰਡ ਦੀ ਡੂਮਰੀ ਸੀਟਡੂਮਰੀ ਸੀਟ ‘ਤੇ ਇੰਡੀਆ ਗਠਜੋੜ ਤੋਂ ਝਾਰਖੰਡ ਮੁਕਤੀ ਮੋਰਚਾ (JMM) ਦੀ ਬੇਬੀ ਦੇਵੀ ਨੇ ਜਿੱਤੀ ਹੈ। ਹਾਲਾਂਕਿ ਇਸ ਦਾ ਅਧਿਕਾਰਤ ਐਲਾਨ ਹੋਣਾ ਅਜੇ ਬਾਕੀ ਹੈ ਪਰ ਅੰਕੜਿਆਂ ਮੁਤਾਬਕ ਉਨ੍ਹਾਂ ਨੇ ਐਨਡੀਏ ਤੋਂ ਏਜੇਐਸਯੂ ਉਮੀਦਵਾਰ ਯਸ਼ੋਦਾ ਦੇਵੀ ਨੂੰ 13000 ਹਜ਼ਾਰ ਵੋਟਾਂ ਨਾਲ ਹਰਾਇਆ ਹੈ। ਤ੍ਰਿਪੁਰਾ ਦੀਆਂ ਬਾਕਸਨਗਰ ਅਤੇ ਧਨਪੁਰ ਸੀਟਾਂਤ੍ਰਿਪੁਰਾ ਦੀਆਂ ਦੋਵੇਂ ਵਿਧਾਨ ਸਭਾ ਸੀਟਾਂ ਭਾਜਪਾ ਨੇ ਜਿੱਤ ਲਈਆਂ ਹਨ। ਧਨਪੁਰ ਤੋਂ ਭਾਜਪਾ ਉਮੀਦਵਾਰ ਬਿੰਦੂ ਦੇਬਨਾਥ ਨੇ ਸੀਪੀਆਈ (ਐਮ) ਦੇ ਉਮੀਦਵਾਰ ਕੌਸ਼ਿਕ ਚੰਦਾ ਨੂੰ 18871 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਕੇਰਲ ਦੀ ਪੁਥੁਪੱਲੀ ਸੀਟਕਾਂਗਰਸ ਦੀ ਚਾਂਡੀ ਓਮਾਨ ਨੇ ਪੁਥੁਪੱਲੀ ਸੀਟ ਤੋਂ ਸੀਪੀਆਈ (ਐਮ) ਦੇ ਜੈਕ ਸੀ ਥਾਮਸ ਨੂੰ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਇਹ ਸੀਟ ਕਾਂਗਰਸ ਆਗੂ ਅਤੇ ਮਰਹੂਮ ਸਾਬਕਾ ਮੁੱਖ ਮੰਤਰੀ ਓਮਾਨ ਚਾਂਡੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਇੱਥੇ ਕਾਂਗਰਸ ਨੇ ਓਮਨ ਚਾਂਡੀ ਦੇ ਬੇਟੇ ਨੂੰ ਮੈਦਾਨ ਵਿੱਚ ਉਤਾਰਿਆ ਸੀ। ਭਾਜਪਾ ਵੱਲੋਂ ਸੀਨੀਅਰ ਆਗੂ ਲਿਜਿਨ ਲਾਲ ਚੋਣ ਮੈਦਾਨ ਵਿੱਚ ਸਨ। ਪੱਛਮੀ ਬੰਗਾਲ ਦੀ ਧੂਪਗੁੜੀ ਸੀਟਛਮੀ ਬੰਗਾਲ ਦੀ ਧੂਪਗੁੜੀ ਸੀਟ ‘ਤੇ ਉਪ ਚੋਣ ਵਿੱਚ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਨਿਰਮਲ ਚੰਦਰ ਰਾਏ ਨੇ ਭਾਜਪਾ ਦੀ ਤਾਪਸੀ ਰਾਏ ਨੂੰ 4383 ਵੋਟਾਂ ਨਾਲ ਹਰਾਇਆ ਹੈ। ਇਸ ਸੀਟ ‘ਤੇ ਇੰਡੀਆ ਗਠਜੋੜ ਦੇ ਮੈਂਬਰ ਕਾਂਗਰਸ ਅਤੇ TMC ਇੱਕ ਦੂਜੇ ਦੇ ਖਿਲਾਫ ਚੋਣ ਲੜ ਰਹੇ ਹਨ। The post By Election Result: ਬੰਗਾਲ ‘ਚ ਟੀਐਮਸੀ ਅਤੇ ਕੇਰਲ ‘ਚ ਕਾਂਗਰਸ ਦੀ ਜਿੱਤ, ਯੂਪੀ ‘ਚ ਐਸਪੀ ਅੱਗੇ appeared first on TheUnmute.com - Punjabi News. Tags:
|
ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਨਵੀਂ ਫਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ Friday 08 September 2023 10:20 AM UTC+00 | Tags: amritsar anupam-kher bollywood-film breaking-news news punjabi-movie punjabi-news sri-darbar-sahib ਚੰਡੀਗੜ੍ਹ, 08 ਸਤੰਬਰ 2023: ਬਾਲੀਵੁੱਡ ਫਿਲਮ ਅਦਾਕਾਰ ਅਨੁਪਮ ਖੇਰ (Anupam Kher) ਇਨ੍ਹੀਂ ਦਿਨੀਂ ਅੰਮ੍ਰਿਤਸਰ ‘ਚ ਹਨ। ਉਹ ਇੱਥੇ ਆਪਣੀ ਜ਼ਿੰਦਗੀ ਦੇ 540ਵੇਂ ਪ੍ਰੋਜੈਕਟ ਦੀ ਸ਼ੂਟਿੰਗ ਲਈ ਪਹੁੰਚੇ ਹਨ। ਇਸ ਦੌਰਾਨ ਅਨੁਪਮ ਖੇਰ ਨੇ ਹਰਿਮੰਦਰ ਸਾਹਿਬ ਪਹੁੰਚ ਕੇ ਗੁਰੂਘਰ ‘ਚ ਮੱਥਾ ਟੇਕਿਆ। ਉਥੇ ਹੀ ਉਨ੍ਹਾਂ ਨੇ ਬੀਤੀ ਰਾਤ ਫੌਜ ਦੇ ਅਧਿਕਾਰੀਆਂ ਨਾਲ ਡਿਨਰ ਕੀਤਾ ਅਤੇ ਇਸ ਸਮੇਂ ਨੂੰ ਆਪਣੀ ਜ਼ਿੰਦਗੀ ਦਾ ਸਭ ਤੋਂ ਖੁਸ਼ਹਾਲ ਸਮਾਂ ਦੱਸਿਆ। ਹਰਿਮੰਦਰ ਸਾਹਿਬ ਪਹੁੰਚੇ ਅਨੁਪਮ ਖੇਰ ਨੇ ਦੱਸਿਆ ਕਿ ਉਹ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਨ, ਉਨ੍ਹਾਂ ਨੇ ਹਰਿਮੰਦਰ ਸਾਹਿਬ ਜ਼ਰੂਰ ਆਉਣਾ ਹੁੰਦਾ ਹੈ । ਉਹ ਇੱਥੇ ਕੋਈ ਸੁਰੱਖਿਆ ਨਹੀਂ ਲਿਆਉਂਦਾ ਕਿਉਂਕਿ ਉਸ ਨੂੰ ਮਹਿਸੂਸ ਹੁੰਦਾ ਹੈ ਕਿ ਇੱਥੇ ਮੌਜੂਦ ਸਾਰੇ ਲੋਕ ਉਨ੍ਹਾਂ ਦੀ ਸੁਰੱਖਿਆ ਲਈ ਹੀ ਹਨ। ਇਸ ਦੌਰਾਨ ਉਨ੍ਹਾਂ ਆਪਣੇ ਪਰਿਵਾਰ ਅਤੇ ਦੇਸ਼ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ। ਇਸ ਦੇ ਨਾਲ ਹੀ ਅਨੁਪਮ ਖੇਰ (Anupam Kher) ਨੇ ਬੀਤੀ ਰਾਤ ਫੌਜ ਦੇ ਮੇਜਰ ਜਨਰਲ ਰਾਜੇਸ਼ ਪੁਸ਼ਕਰ ਦੇ ਘਰ ਡਿਨਰ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਫੌਜ ਦੇ ਮੇਜਰ ਜਨਰਲ ਨਾਲ ਡਿਨਰ ਕਰਨ ਦਾ ਮੌਕਾ ਮਿਲਿਆ। ਬਹਾਦਰੀ, ਵੀਰਤਾ, ਕਵਿਤਾ, ਸਿਨੇਮਾ ਅਤੇ ਸੁਆਦੀ ਭੋਜਨ ਦਾ ਅਜਿਹਾ ਸੰਗਮ ਲੰਬੇ ਸਮੇਂ ਬਾਅਦ ਮਹਿਸੂਸ ਕੀਤਾ। ਉਹ ਕੈਲੋਰੀ ਇੱਕ ਕੈਨੇਡੀਅਨ ਫਿਲਮ ਵਿੱਚ ਨਜ਼ਰ ਆਉਣਗੇ, ਫਿਲਮ ਦੀ ਸ਼ੂਟਿੰਗ ਅੰਮ੍ਰਿਤਸਰ ਅਤੇ ਮਾਂਟਰੀਅਲ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮਨੁੱਖੀ ਦੁਖਾਂਤ ਦੀ ਸਕ੍ਰਿਪਟ ਨੇ ਮੇਰੇ ਦਿਲ ਨੂੰ ਡੂੰਘਾ ਛੂਹਿਆ। ਕੁਝ ਕਹਾਣੀਆਂ ਦੱਸਣੀਆਂ ਚਾਹੀਦੀਆਂ ਹਨ। The post ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਨਵੀਂ ਫਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ appeared first on TheUnmute.com - Punjabi News. Tags:
|
ਐਸ.ਏ.ਐਸ.ਨਗਰ: ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਅਪ੍ਰੈਂਟਿਸਸ਼ਿਪ ਮੇਲਾ 11 ਨੂੰ Friday 08 September 2023 10:27 AM UTC+00 | Tags: apprenticeship apprenticeship-scheme breaking-news jobs news prime-minister-national-apprenticeship-scheme sas-nagar ਐਸ.ਏ.ਐਸ.ਨਗਰ, 8 ਸਤੰਬਰ 2023: ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ) ਮੋਹਾਲੀ ਵਿਖੇ 11 ਸਤੰਬਰ 2023 ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਅਪ੍ਰੈਂਟਿਸਸ਼ਿਪ (Apprenticeship) ਸਕੀਮ ਤਹਿਤ ਅਪ੍ਰੈਂਟਿਸਸ਼ਿਪ ਮੇਲਾ ਲਗਵਾਇਆ ਜਾ ਰਿਹਾ ਹੈ, ਜਿਸ ਵਿੱਚ ਲਗਭਗ 25-30 ਨਾਮੀ ਕੰਪਨੀਆਂ ਦੁਆਰਾ ਭਾਗ ਲਿਆ ਜਾਣਾ ਹੈ। ਇਸ ਵਿੱਚ 10ਵੀਂ, 12ਵੀਂ ਪਾਸ ਸਿੱਖਿਆਰਥੀ ਅਤੇ ਆਈ.ਟੀ.ਆਈ ਪਾਸ ਸਿਖਿਆਰਥੀ ਭਾਗ ਲੈ ਸਕਦੇ ਹਨ ਅਤੇ ਚੁਣੇ ਗਏ ਸਿਖਿਆਰਥੀਆਂ ਨੂੰ ਕੰਪਨੀਆਂ ਵੱਲੋਂ 7000/-(ਪਹਿਲੇ ਸਾਲ), 7700/-(ਦੂਜੇ ਸਾਲ) ਤੋਂ 8050/- ਪ੍ਰਤੀ ਮਹੀਨਾ ਵਜੀਫਾ ਵੀ ਮੁਹੱਈਆ ਕਰਵਾਇਆ ਜਾਵੇਗਾ। ਅਪ੍ਰੈਂਟਿਸਸ਼ਿਪ (Apprenticeship) ਹੋਣ ਉਪਰੰਤ ਯੋਗ ਉਮੀਦਵਾਰਾਂ ਨੂੰ ਕੰਪਨੀਆਂ ਵੱਲੋ ਪੱਕਾ ਰੁਜ਼ਗਾਰ ਵੀ ਦਿੱਤਾ ਜਾਵੇਗਾ। ਯੋਗ ਸਿੱਖਿਆਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਅਪ੍ਰੈਂਟਿਸਸ਼ਿਪ ਮੇਲੇ ਵਿੱਚ ਪਹੁੰਚ ਕੇ ਰੁਜ਼ਗਾਰ ਪ੍ਰਾਪਤ ਕਰਕੇ ਆਪਣਾ ਭਵਿੱਖ ਸੁਨਹਿਰੀ ਬਣਾਓ। The post ਐਸ.ਏ.ਐਸ.ਨਗਰ: ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਅਪ੍ਰੈਂਟਿਸਸ਼ਿਪ ਮੇਲਾ 11 ਨੂੰ appeared first on TheUnmute.com - Punjabi News. Tags:
|
ਭਾਰਤ ਦੇ ਜਵਾਈ ਵਜੋਂ ਜੀ-20 ਸੰਮੇਲਨ 'ਚ ਸ਼ਾਮਲ ਹੋਣਾ ਮੇਰੇ ਲਈ ਸੱਚਮੁੱਚ ਖਾਸ: PM ਰਿਸ਼ੀ ਸੁਨਕ Friday 08 September 2023 10:41 AM UTC+00 | Tags: breaking-news british-prime-minister british-prime-minister-rishi-sunak g-20-summit pm-rishi-sunak ਚੰਡੀਗੜ੍ਹ, 08 ਸਤੰਬਰ 2023: ਨਵੀਂ ਦਿੱਲੀ ਵਿੱਚ 9 ਤੋਂ 10 ਸਤੰਬਰ ਤੱਕ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜੀ-20 ਮੈਂਬਰਾਂ ਦੇ ਮਹਿਮਾਨਾਂ ਦੇ ਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਇਟਲੀ ਦੇ ਪ੍ਰਧਾਨ ਮੰਤਰੀ ਜਿਓਰਜੀਓ ਮੇਲੋਨੀ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ (Rishi Sunak) ਆਪਣੀ ਘਰਵਾਲੀ ਅਕਸ਼ਤਾ ਮੂਰਤੀ ਨਾਲ ਨਵੀਂ ਦਿੱਲੀ ਪਹੁੰਚ ਗਏ ਹਨ। ਉਨ੍ਹਾਂ ਦਾ ਸਵਾਗਤ ਕੇਂਦਰੀ ਰਾਜ ਮੰਤਰੀ ਅਸ਼ਵਨੀ ਚੌਬੇ ਨੇ ਕੀਤਾ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਮਜ਼ਾਕੀਆ ਅੰਦਾਜ਼ ਵਿਚ ਕਿਹਾ ਕਿ ਭਾਰਤ ਦੇ ਜਵਾਈ ਵਜੋਂ ਜੀ-20 ਸੰਮੇਲਨ ਵਿਚ ਸ਼ਾਮਲ ਹੋਣਾ ਸੱਚਮੁੱਚ ਖਾਸ ਹੈ। ਤੁਹਾਨੂੰ ਦੱਸ ਦਈਏ ਕਿ ਰਿਸ਼ੀ ਸੁਨਕ ਅਕਸ਼ਤਾ ਮੂਰਤੀ ਘਰਵਾਲੀ ਇੰਫੋਸਿਸ ਦੇ ਸਹਿ-ਸੰਸਥਾਪਕ ਐੱਨ.ਆਰ ਨਰਾਇਣ ਮੂਰਤੀ ਦੀ ਪੁੱਤਰੀ ਹਨ | ਇਸਦੇ ਨਾਲ ਹੀ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਵੀ ਆਪਣੀ ਪਤਨੀ ਨਾਲ ਦਿੱਲੀ ਪਹੁੰਚ ਚੁੱਕੇ ਹਨ। ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ 15 ਵਿਸ਼ਵ ਪ੍ਰਤੀਨਿਧੀਆਂ ਨਾਲ ਦੁਵੱਲੀ ਗੱਲਬਾਤ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ‘ਚੋਂ 3 ਦੁਵੱਲੀ ਗੱਲਬਾਤ ਅੱਜ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਵੇਗੀ। ਪ੍ਰਧਾਨ ਮੰਤਰੀ ਅੱਜ ਅਮਰੀਕਾ, ਬੰਗਲਾਦੇਸ਼ ਅਤੇ ਮਾਰੀਸ਼ਸ ਨਾਲ ਦੁਵੱਲੀ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਸ਼ਾਮ 6:55 ‘ਤੇ ਭਾਰਤ ਆ ਰਹੇ ਹਨ। The post ਭਾਰਤ ਦੇ ਜਵਾਈ ਵਜੋਂ ਜੀ-20 ਸੰਮੇਲਨ ‘ਚ ਸ਼ਾਮਲ ਹੋਣਾ ਮੇਰੇ ਲਈ ਸੱਚਮੁੱਚ ਖਾਸ: PM ਰਿਸ਼ੀ ਸੁਨਕ appeared first on TheUnmute.com - Punjabi News. Tags:
|
ਸਬ-ਇੰਸਪੈਕਟਰਾਂ ਦੀ ਭਰਤੀ `ਚ ਹਰਿਆਣਾ ਨੂੰ ਤਰਜ਼ੀਹ ਦੇ ਕੇ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕੀਤਾ: ਬੀਬੀ ਪਰਮਜੀਤ ਕੌਰ ਗੁਲਸ਼ਨ Friday 08 September 2023 10:47 AM UTC+00 | Tags: aam-aadmi-party bibi-paramjit-kaur-gulshan breaking-news cm-bhagwant-mann haryana jobs latest-news mann-government mansa-police news paramjit-kaur-gulshan police-recruitment-2023 punjab punjab-government punjab-police sub-inspectors the-unmute-breaking-news ਚੰਡੀਗੜ੍ਹ, 8 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਾਹਰਲੇ ਰਾਜਾਂ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਦੇਕੇ ਪੰਜਾਬੀਆਂ ਦੇ ਹੱਕ ਮਾਰ ਰਹੀ ਹੈ। ਪੰਜਾਬ ਪੁਲਿਸ ਵਿਚ ਸੱਤ ਸਬ-ਇੰਸਪੈਕਟਰਾਂ (sub-inspectors) ਦੀ ਹੋਈ ਭਰਤੀ ਵਿਚ 6 ਸਬ-ਇੰਸਪੈਕਟਰ ਹਰਿਆਣਾ ਦੇ ਵਸਨੀਕ ਹਨ ਜਿਸ `ਤੇ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਕੀ ਪੰਜਾਬ ਵਿਚ ਇਸ ਨੌਕਰੀ ਲਈ ਯੋਗ ਨੌਜਵਾਨਾਂ ਦੀ ਘਾਟ ਹੋ ਗਈ ਸੀ? ਜਿਹੜਾ ਸਰਕਾਰ ਨੂੰ ਹਰਿਆਣਾ ਦੇ ਨੌਜਵਾਨਾਂ ਨੂੰ ਭਰਤੀ ਕਰਨਾ ਪਿਆ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਸਵਾਲ ਕੀਤਾ ਕੀ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਕੇਵਲ ਪੁਲਿਸ ਹੱਥੋਂ ਕੁੱਟ ਖਾਣ ਲਈ ਹਨ? ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀ ਹੋਇਆ ਹੈ। ਇਸ ਤੋਂ ਪਹਿਲਾਂ ਬਿਜਲੀ ਬੋਰਡ ਵਿਚ ਵੀ ਮਾਨ ਸਰਕਾਰ ਨੇ ਹਰਿਆਣਾ ਤੇ ਰਾਜਸਥਾਨ ਆਦਿ ਦੇ ਰਹਿਣ ਵਾਲਿਆਂ ਨੂੰ ਨੌਕਰੀਆਂ ਦਿੱਤੀਆਂ ਸਨ। ਬੀਬੀ ਗੁਲਸ਼ਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਰੋਸਾ ਕਰਕੇ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਇਨਾ ਵੱਡਾ ਫਤਵਾ ਦਿੱਤਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ `ਤੇ ਬਾਰਹਲੇ ਰਾਜਾਂ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੇ ਹਨ ਤੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕਰ ਰਹੇ ਹਨ। ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਕਹਿੰਦੇ ਹਨ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਵਿਚ ਰੁਜ਼ਗਾਰ ਲਈ ਨਹੀ ਜਾਣਾ ਪਵੇਗਾ ਉਲਟਾ ਵਿਦੇਸ਼ੀ ਲੋਕ ਇਥੇ ਆ ਕੇ ਨੌਕਰੀਆਂ ਮੰਗਿਆ ਕਰਨਗੇ ਪਰ ਬੜੇ ਅਫਸੋਸ ਦੀ ਗੱਲ ਹੈ ਕਿ ਜੋ ਹਾਲਾਤ ਸਰਕਾਰ ਨੇ ਪੰਜਾਬ ਵਿਚ ਬਣਾ ਦਿੱਤੇ ਹਨ ਉਸ ਨਾਲ ਨੌਜਵਾਨਾਂ ਕੋਲੇ ਵਿਦੇਸ਼ ਵਿਚ ਜਾਣ ਤੋਂ ਇਲਾਵਾ ਹੋਰ ਕੋਈ ਰਾਹ ਨਹੀ ਬਚਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਤੋਂ ਬਾਅਦ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਤਾਂ ਕੀ ਪੈਦਾ ਕਰਨੇ ਸੀ ਉਲਟਾ ਬਾਹਰਲੇ ਰਾਜਾਂ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਪੰਜਾਬੀਆਂ ਦੇ ਹੱਕ ਵੀ ਮਾਰੇ ਜਾ ਰਹੇ ਹਨ। ਬੀਬੀ ਗੁਲਸ਼ਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਕਿਸੇ ਵੀ ਬਾਹਰੀ ਸੂਬੇ ਵਿਚ ਰੁਜ਼ਗਾਰ ਨਹੀ ਮਿਲਦਾ। ਪੰਜਾਬ ਸਰਕਾਰ ਨੂੰ ਵੀ ਹਰਿਆਣਾ ਦੀ ਤਰਜ਼ ਸਖ਼ਤ ਫੈਸਲੇ ਲੈਣੇ ਚਾਹੀਦੇ ਹਨ। ਹਰਿਆਣਾ ਸਰਕਾਰ ਨੇ ਸਰਕਾਰੀ ਨੌਕਰੀਆਂ ਤੋਂ ਇਲਾਵਾ ਪ੍ਰਾਈਵੇਟ ਸਰੋਕਾਰਾਂ ਵਿਚ ਵੀ ਹਰਿਆਣਾ ਵਾਸੀਆਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਲਈ ਪ੍ਰਾਈਵੇਟ ਸੈਕਟਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਰਕਾਰੀ ਨੌਕਰੀਆਂ ਵਿਚ ਪੰਜਾਬੀਆਂ ਦੀ 100 ਫੀਸਦੀ ਭਰਤੀ ਕਰਨ ਲਈ ਤੁਰੰਤ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਅਸਾਮੀਆਂ ਵਿਚ ਸ਼ਰਤਾਂ ਲਾਗੂ ਕਰਨੀਆਂ ਚਾਹੀਦੀਆਂ ਹਨ। The post ਸਬ-ਇੰਸਪੈਕਟਰਾਂ ਦੀ ਭਰਤੀ `ਚ ਹਰਿਆਣਾ ਨੂੰ ਤਰਜ਼ੀਹ ਦੇ ਕੇ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕੀਤਾ: ਬੀਬੀ ਪਰਮਜੀਤ ਕੌਰ ਗੁਲਸ਼ਨ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਨਵ-ਨਿਯੁਕਤ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ Friday 08 September 2023 11:00 AM UTC+00 | Tags: 710-patwaris appointment-letters breaking-news cm-bhagwant-mann kanungo latest-news new-posts-punjab news patwaris patwaris-new-posts punjab-government the-unmute-latest-news ਚੰਡੀਗੜ੍ਹ, 8 ਸਤੰਬਰ 2023: ਪੰਜਾਬ ਸਰਕਾਰ ਅਤੇ ਪਟਵਾਰੀਆਂ (Patwaris) ਅਤੇ ਕਾਨੂੰਨਗੋ ਦਰਮਿਆਨ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਸਾਰੇ ਪਟਵਾਰੀਆਂ ਨੂੰ ਕੁੱਲ ਇੱਕ ਲੱਖ ਉਮੀਦਵਾਰਾਂ ਵਿੱਚੋਂ ਚੁਣਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵ-ਨਿਯੁਕਤ ਪਟਵਾਰੀਆਂ (Patwaris) ਨੂੰ ਪੰਜਾਬ ਸਰਕਾਰ ਦਾ ਹਿੱਸਾ ਬਣਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਹੋਣ ਵਾਲਾ ਪ੍ਰੋਗਰਾਮ ਪੰਜਾਬ ਦੇ ਅਗਲੇ 30-40 ਸਾਲਾਂ ਦੀ ਨੀਂਹ ਰੱਖੇਗਾ। ਇਸ ਦੌਰਾਨ ਉਨ੍ਹਾਂ ਨਵ-ਨਿਯੁਕਤ ਪਟਵਾਰੀਆਂ ਨੂੰ ਇੱਕ ਹੋਰ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਹੁਣ ਉਮੀਦਵਾਰਾਂ ਨੂੰ ਸਿਖਲਾਈ ਦੌਰਾਨ 5,000 ਰੁਪਏ ਦੀ ਬਜਾਏ 18,000 ਰੁਪਏ ਪ੍ਰਤੀ ਮਹੀਨਾ ਵਿੱਤੀ ਭੱਤਾ ਮਿਲੇਗਾ। ਕਿਉਂਕਿ ਅੱਜ ਦੇ ਸਮੇਂ ਵਿੱਚ MSC B-TECH ਅਤੇ ਹੋਰ ਡਿਗਰੀ ਧਾਰਕਾਂ ਲਈ ਪੰਜ ਹਜ਼ਾਰ ਰੁਪਏ ਦਾ ਭੱਤਾ ਨਾਂਹ ਦੇ ਬਰਾਬਰ ਹੈ। ਅਗਲੇ ਇੱਕ-ਦੋ ਦਿਨਾਂ ਵਿੱਚ ਇਹ ਭੱਤਾ ਵਧਾ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ 586 ਨਵੀਆਂ ਅਸਾਮੀਆਂ ਲਈ ਇਸ਼ਤਿਹਾਰ ਵੀ ਦੇ ਰਹੀ ਹੈ। ਉਨ੍ਹਾਂ ਨਵ-ਨਿਯੁਕਤ ਪਟਵਾਰੀਆਂ ਨੂੰ ਕਿਹਾ ਕਿ ਉਹ ਆਪਣੇ ਤਜ਼ਰਬੇ ਪੰਜਾਬ ਦੇ ਹੋਰ ਲੜਕੇ-ਲੜਕੀਆਂ ਨਾਲ ਸਾਂਝੇ ਕਰਨ। The post CM ਭਗਵੰਤ ਮਾਨ ਨੇ ਨਵ-ਨਿਯੁਕਤ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ Friday 08 September 2023 11:24 AM UTC+00 | Tags: breaking-news cotton-seed farmers farmers-news latest-news news punjab-agricultural punjab-breaking punjab-government ਚੰਡੀਗੜ੍ਹ, 8 ਸਤੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ (cotton seed) 'ਤੇ 33 ਫ਼ੀਸਦੀ ਸਬਸਿਡੀ ਦੇਣ ਸਬੰਧੀ ਕੀਤੇ ਗਏ ਵਾਅਦੇ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 15,541 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2.69 ਕਰੋੜ ਰੁਪਏ ਦੀ ਸਬਸਿਡੀ ਪਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ 87,173 ਕਿਸਾਨਾਂ ਨੂੰ ਨਰਮੇ ਦੇ ਬੀਜ (cotton seed) ਦੀ ਸਬਸਿਡੀ ਵਜੋਂ ਹੁਣ ਤੱਕ ਕੁੱਲ 17.02 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ। ਇਹ ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ਉਤੇ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਵੱਲੋਂ ਪਹਿਲੇ ਪੜਾਅ ਤਹਿਤ 71,632 ਲਾਭਪਾਤਰੀ ਕਿਸਾਨਾਂ ਨੂੰ 14.33 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਯੋਗ ਲਾਭਪਾਤਰੀ ਕਿਸਾਨਾਂ ਨੂੰ ਵੀ ਸਬਸਿਡੀ ਜਾਰੀ ਕਰ ਦਿੱਤੀ ਜਾਵੇਗੀ। ਖੇਤੀਬਾੜੀ ਨੂੰ ਕਿਸਾਨਾਂ ਲਈ ਲਾਹੇਵੰਦ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖ਼ਪਤ ਵਾਲੀ ਝੋਨੇ ਦੀ ਫ਼ਸਲ ਨੂੰ ਛੱਡ ਕੇ ਬਦਲਵੀਂ ਫਸਲ ਦੀ ਕਾਸ਼ਤ ਵਾਸਤੇ ਉਤਸ਼ਾਹਿਤ ਕਰਨ ਲਈ ਨਰਮੇ ਦੇ ਵੱਧ ਝਾੜ ਵਾਲੇ ਬੀਜ ਉਪਲਬਧ ਕਰਵਾਏ ਗਏ। ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਮੁਹੱਈਆ ਕਰਵਾਉਣ ਵਾਸਤੇ ਕੁਆਲਟੀ ਕੰਟਰੋਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੰਤਵ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਸਮੇਂ ਸਮੇਂ ਉੱਤੇ ਕੀਟਨਾਸ਼ਕ ਅਤੇ ਬੀਜਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। The post ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ appeared first on TheUnmute.com - Punjabi News. Tags:
|
PSIEC ਵੱਲੋਂ ਸਨਅਤੀ ਫੋਕਲ ਪੁਆਇੰਟ ਡੇਰਾਬੱਸੀ ਤੇ ਮੋਹਾਲੀ ਦੀ ਸਨਅਤੀ ਐਸੋਸੀਏਸ਼ਨਾਂ ਨਾਲ ਓਪਨ ਹਾਊਸ ਮੀਟਿੰਗ Friday 08 September 2023 11:35 AM UTC+00 | Tags: breaking-news derabassi industrial-associations industrial-focal-points industrialists mohali mohali-industrial-associations news nws psiec punjab-invest sukhbir-singh-badal the-unmute-latest-news ਐਸ.ਏ.ਐਸ.ਨਗਰ/ਡੇਰਾਬੱਸੀ, 8 ਸਤੰਬਰ, 2023: ਸਨਅਤੀ ਭਾਈਚਾਰਿਆਂ ਦੀਆਂ ਮੁਸ਼ਕਿਲਾਂ ਬਾਬਤ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਸਨਅਤਕਾਰਾਂ ਦੇ ਵੱਖ-ਵੱਖ ਮਸਲਿਆਂ ਦੇ ਹੱਲ ਲਈ ਸਨਅਤੀ (Industrial) ਫੋਕਲ ਪੁਆਇੰਟ ਡੇਰਾਬੱਸੀ ਅਤੇ ਮੋਹਾਲੀ ਵਿਖੇ ਇੱਕ ਓਪਨ ਹਾਊਸ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼੍ਰੀਮਤੀ ਬਲਦੀਪ ਕੌਰ, ਮੈਨੇਜਿੰਗ ਡਾਇਰੈਕਟਰ, ਪੀ ਐਸ ਆਈ ਈ ਸੀ (ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ) ਨੇ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਨਾਲ ਸਨਅਤੀ ਐਸੋਸੀਏਸ਼ਨਾਂ ਦੀ ਸੁਣਵਾਈ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ। ਐਮ.ਡੀ., ਪੀ.ਐਸ.ਆਈ.ਈ.ਸੀ. ਨੇ ਅੱਗੇ ਕਿਹਾ ਕਿ ਕਾਰਪੋਰੇਸ਼ਨ ਸਨਅਤ ਦੀ ਸਹੂਲਤ ਲਈ ਹਰ ਸੰਭਵ ਤਰੀਕੇ ਨਾਲ ਯਤਨ ਕਰਨ ਲਈ ਵਚਨਬੱਧ ਹੈ। ਇੰਡਸਟਰੀਅਲ ਐਸੋਸੀਏਸ਼ਨ ਡੇਰਾਬੱਸੀ ਨੇ ਅਤਿਆਧੁਨਿਕ ਸੀਵਰੇਜ ਟਰੀਟਮੈਂਟ ਪਲਾਂਟ (ਐਸ ਟੀ ਪੀ) ਸਥਾਪਤ ਕਰਨ ਅਤੇ ਸਨਅਤੀ (Industrial) ਫੋਕਲ ਪੁਆਇੰਟ ਵਿੱਚ ਸੀਮਿੰਟ ਕੰਕਰੀਟ ਦੀਆਂ ਸੜਕਾਂ ਵਿਛਾਉਣ ਲਈ ਪੰਜਾਬ ਲਘੂ ਸਨਅਤ ਨਿਰਯਾਤ ਨਿਗਮ ਦਾ ਧੰਨਵਾਦ ਕੀਤਾ। ਦੋਵੇਂ ਸਨਅਤੀ ਐਸੋਸੀਏਸ਼ਨਾਂ ਵੱਲੋਂ ਸੀਵਰੇਜ ਦੀ ਸਫ਼ਾਈ, ਗਰੀਨ ਬੈਲਟ ਦੇ ਸੁੰਦਰੀਕਰਨ, ਵਪਾਰਕ ਬੂਥਾਂ ਦੀ ਯੋਜਨਾਬੰਦੀ, ਮਜ਼ਦੂਰਾਂ ਲਈ ਰਿਹਾਇਸ਼, ਜਾਇਦਾਦ ਨਾਲ ਸਬੰਧਤ ਮਾਮਲੇ ਆਦਿ ਸਬੰਧੀ ਕਈ ਮੁੱਦੇ ਉਠਾਏ ਗਏ ਸਨ, ਜਿਸ ਲਈ ਐਮ ਡੀ, ਪੰਜਾਬ ਲਘੂ ਸਨਅਤ ਨਿਰਯਾਤ ਨਿਗਮ ਨੇ ਦੱਸਿਆ ਕਿ ਨਿਗਮ ਕਈ ਨੀਤੀਆਂ ਬਣਾਉਣ ਦੀ ਪ੍ਰਕਿਰਿਆ ਵਿੱਚ ਹੈ। ਸਨਅਤਾਂ ਨੂੰ ਦਰਪੇਸ਼ ਮੁੱਦਿਆਂ ਨੂੰ ਉਠਾਉਣ ਲਈ। ਇਹ ਅਪੀਲ ਕੀਤੀ ਗਈ ਕਿ ਐਸੋਸੀਏਸ਼ਨਾਂ ਵੀ ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਨੂੰ ਆਪਣੇ ਕੀਮਤੀ ਸੁਝਾਅ ਦੇ ਕੇ ਨੀਤੀ ਬਣਾਉਣ ਵਿੱਚ ਯੋਗਦਾਨ ਪਾਉਣ। ਪੰਜਾਬ ਲਘੂ ਸਨਅਤ ਨਿਰਯਾਤ ਨਿਗਮ ਦੁਆਰਾ ਅਸਟੇਟ ਮੈਨੇਜਮੈਂਟ ਸਿਸਟਮ ‘ਤੇ ਲਾਈਵ ਪੇਸ਼ਕਾਰੀ ਕੀਤੀ ਗਈ ਅਤੇ ਸੈਸ਼ਨ ਦੌਰਾਨ ਇਸ ਬਾਰੇ ਸ਼ੰਕਿਆਂ ਅਤੇ ਸਵਾਲਾਂ ਦਾ ਜਵਾਬ ਦਿੱਤਾ ਗਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਜੇਕਰ ਲੋੜ ਪਈ ਤਾਂ ਭਵਿੱਖ ਵਿੱਚ ਵੀ ਅਸਟੇਟ ਮੈਨੇਜਮੈਂਟ ਸਿਸਟਮ ‘ਤੇ ਹੋਰ ਸੈਸ਼ਨ ਕਰਵਾਏ ਜਾਣਗੇ। ਐਮ ਡੀ ਵੱਲੋਂ ਦੋਵਾਂ ਫੋਕਲ ਪੁਆਇੰਟਾਂ ‘ਤੇ ਸਾਈਟ ਦਾ ਦੌਰਾ ਵੀ ਕੀਤਾ ਗਿਆ ਅਤੇ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਸਮੇਂ ਸਿਰ ਸਮੱਸਿਆਵਾਂ ਦੇ ਹੱਲ ਲਈ ਨਿਰਦੇਸ਼ ਦਿੱਤੇ ਗਏ। The post PSIEC ਵੱਲੋਂ ਸਨਅਤੀ ਫੋਕਲ ਪੁਆਇੰਟ ਡੇਰਾਬੱਸੀ ਤੇ ਮੋਹਾਲੀ ਦੀ ਸਨਅਤੀ ਐਸੋਸੀਏਸ਼ਨਾਂ ਨਾਲ ਓਪਨ ਹਾਊਸ ਮੀਟਿੰਗ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਬਾਹਰਲੇ ਸੂਬਿਆਂ ਨੂੰ ਲੁਟਾ ਰਹੀ ਹੈ ਪੰਜਾਬ ਦਾ ਖਜ਼ਾਨਾਂ: ਹਰਸਿਮਰਤ ਕੌਰ ਬਾਦਲ Friday 08 September 2023 11:50 AM UTC+00 | Tags: aam-aadmi-party bachat-bhawan breaking-news mansa-police news punjab-government punjab-news sub-inspectors ਚੰਡੀਗੜ੍ਹ, 08 ਸਤੰਬਰ, 2023: ਮਾਨਸਾ ਦੇ ਬੱਚਤ ਭਵਨ ਵਿਖੇ ਅੱਜ ਬਠਿੰਡਾ ਤੋਂ ਸੰਸਦ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਵੱਲੋਂ ਐਮ.ਪੀ ਫੰਡਾਂ ਦੀ ਵਰਤੋਂ ਨੂੰ ਲੈ ਕੇ ਜ਼ਿਲੇ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰਜ਼ਗਾਰ ਦੇਣ ਦੀ ਗੱਲ ਕਰਦੇ ਸਨ, ਪੰਜਾਬ ਵਿੱਚ ਹੋਈ ਸਬ-ਇੰਸਪੈਕਟਰਾਂ ਦੀ ਭਰਤੀ ਵਿੱਚ ਛੇ ਹਰਿਆਣੇ ਦੇ ਨੌਜਵਾਨਾਂ ਅਤੇ ਇੱਕ ਪੰਜਾਬ ਦੇ ਨੌਜਵਾਨ ਨੂੰ ਭਰਤੀ ਕਰਕੇ ਪੰਜਾਬ ਦੇ ਖਜਾਨੇ ਨੂੰ ਬਾਹਰਲੇ ਸੂਬਿਆਂ ਨੂੰ ਲੁਟਾਇਆ ਜਾ ਰਿਹਾ ਹੈ। ਤਾਂ ਕਿ ਦੂਜੇ ਸੂਬਿਆਂ ਦੇ ਵਿੱਚ ਕੇਜਰੀਵਾਲ ਨੂੰ ਮਜ਼ਬੂਤ ਕੀਤਾ ਜਾ ਸਕੇ। ਉਹਨਾਂ ਕਿਹਾ ਕੇ ਮੁੱਖ ਮੰਤਰੀਆਂ ਭਗਵੰਤ ਮਾਨ ਕਹਿੰਦੇ ਸਨ ਕਿ ਇੱਥੇ ਵਿਦੇਸ਼ਾਂ ਦੇ ਵਿੱਚੋਂ ਆ ਕੇ ਲੋਕ ਨੌਕਰੀ ਕਰਨਗੇ ਪਰ ਏਥੇ ਤਾਂ ਹਰਿਆਣੇ ਤੋਂ ਲਿਆ ਕੇ ਹੀ ਨੌਕਰੀ ਕਰਨ ਲਗਵਾ ਦਿੱਤੇ ਅਤੇ ਸਾਡੇ ਨੌਜਵਾਨਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ। ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਨਸ਼ਿਆਂ ਦੇ ਮਾਮਲੇ ‘ਤੇ ਬੋਲਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਤਾਮਕੋਟ ਜੇਲ੍ਹ ਦੇ ਵਿੱਚ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਨਸ਼ਿਆਂ ਦੀ ਸ਼ਰ੍ਹੇਆਮ ਭਰਮਾਰ ਹੋ ਰਹੀ ਹੈ | ਜੋ ਸਾਡੇ ਪਰਿਵਾਰ ‘ਤੇ ਕਿੱਕਲੀ ਬਣਾ ਬਣਾ ਕੇ ਲੋਕਾਂ ਨੂੰ ਸੁਣਾਉਂਦਾ ਸੀ ਅੱਜ ਉਸ ਦੇ ਰਾਜ ਵਿੱਚ ਜੇਲ੍ਹਾਂ ‘ਚੋਂ ਸ਼ਰ੍ਹੇਆਮ ਨਸ਼ਾ ਵਿਕ ਰਿਹਾ ਹੈ। ਪਰ ਪੰਜਾਬ ਸਰਕਾਰ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਮੁੱਖ ਮੰਤਰੀ ਪਹਿਲਾਂ ਆਪਣੇ ਸੀ ਐਮ ਹਾਊਸ ਵਿਚੋਂ ਨਸ਼ੇ ਨੂੰ ਦੂਰ ਕਰਨ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੇ ਟੈਸਟਾਂ ਨੂੰ ਹਿੰਦੀ ਦੇ ਵਿੱਚ ਲਿਆ ਜਾ ਰਿਹਾ ਹੈ। The post ਪੰਜਾਬ ਸਰਕਾਰ ਬਾਹਰਲੇ ਸੂਬਿਆਂ ਨੂੰ ਲੁਟਾ ਰਹੀ ਹੈ ਪੰਜਾਬ ਦਾ ਖਜ਼ਾਨਾਂ: ਹਰਸਿਮਰਤ ਕੌਰ ਬਾਦਲ appeared first on TheUnmute.com - Punjabi News. Tags:
|
9 ਸਤੰਬਰ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ Friday 08 September 2023 01:26 PM UTC+00 | Tags: breaking-news justice mohali national-lok-adalat news sas-nagar ਐਸ.ਏ.ਐਸ.ਨਗਰ, 8 ਸਤੰਬਰ 2023: ਜ਼ਿਲ੍ਹਾ ਅਤੇ ਸੈਸ਼ਨਜ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ. ਹਰਪਾਲ ਸਿੰਘ ਦੀ ਅਗਵਾਈ ਵਿਚ ਮਿਤੀ 9 ਸਤੰਬਰ 2023 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ (National Lok Adalat) ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦੇ ਹੋਏ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਲਈ ਸੈਸ਼ਨਜ ਡਵੀਜ਼ਨ, ਐਸ.ਏ.ਐਸ. ਨਗਰ ਵਿਖੇ ਕੁੱਲ 29 ਬੈਂਚ ਬਣਾਏ ਗਏ ਹਨ ਜਿਨ੍ਹਾਂ ਵਿਚੋਂ ਹੈਡ ਕੁਆਰਟਰ ਮੋਹਾਲੀ ਵਿਚ 17 ਬੈਂਚ, ਸਬ- ਡਵੀਜ਼ਨ ਖਰੜ ਵਿਖੇ 5 ਬੈਂਚ ਅਤੇ ਸਬ-ਡਵੀਜ਼ਨ, ਡੇਰਾਬਸੀ ਵਿਖੇ 7 ਬੈਂਚ ਹਨ ਜਿਨਾਂ ਵਿਚ ਕੁੱਲ 16237 ਕੇਸ ਸੁਣਵਾਈ ਲਈ ਰੱਖੇ ਗਏ ਹਨ। ਇਨ੍ਹਾਂ ਵਿਚੋਂ 9701 ਪ੍ਰੀਲਿਟੀਗੇਟਿਵ ਅਤੇ 6536 ਕੇਸ ਅਦਾਲਤਾਂ ਵਿਚ ਲੰਬਿਤ ਹਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ (National Lok Adalat) ਦਾ ਮਕਸਦ ਲੋਕਾਂ ਨੂੰ ਸਸਤਾ ਅਤੇ ਛੇਤੀ ਇਨਸਾਫ ਦਿਵਾਉਣਾ ਹੈ। ਲੋਕ ਅਦਾਲਤ ਵਿਚ ਅਦਾਲਤਾਂ ਵਿਚ ਲੰਬਤ ਕੇਸਾਂ ਦੇ ਨਾਲ-ਨਾਲ ਪ੍ਰੀਲਿਟੀਗੇਟਿਵ ਕੇਸ ਵੀ ਇੱਕ ਸਾਦੇ ਕਾਗਜ਼ ਤੇ ਦਰਖਾਸਤ ਦੇ ਕੇ ਲਗਾਏ ਜਾ ਸਕਦੇ ਹਨ। ਲੋਕ ਅਦਾਲਤ ਵਿਚ ਕੇਸਾਂ ਦਾ ਫੈਸਲਾ ਸਬੰਧਤ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਂਦਾ ਹੈ ਅਤੇ ਇਹ ਫੈਸਲਾ ਆਖਰੀ ਹੁੰਦਾ ਹੈ। ਇਸ ਫੈਸਲੇ ਦੇ ਖਿਲਾਫ਼ ਕੋਈ ਅਪੀਲ ਜਾਂ ਨਜ਼ਰਸਾਨੀ ਆਦਿ ਦਾਇਰ ਨਹੀਂ ਕੀਤੀ ਜਾ ਸਕਦੀ। ਧਿਰਾਂ ਵਲੋਂ ਲਗਾਈ ਗਈ ਅਦਾਲਤੀ ਫੀਸ ਵੀ ਵਾਪਸ ਕੀਤੀ ਜਾਂਦੀ ਹੈ। ਲੋਕ ਅਦਾਲਤ ਵਿਚ ਸਾਰੇ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ। ਲੋਕ ਅਦਾਲਤ ਵਿਚ ਦੋਵੇਂ ਧਿਰਾਂ ਵਿਚ ਆਪਸੀ ਸਹਿਮਤੀ ਨਾਲ ਹੋਣ ਵਾਲੇ ਫੈਸਲੇ ਕਰਕੇ ਧਿਰਾਂ ਦੀ ਆਪਸੀ ਕੁੜੱਤਣ ਖਤਮ ਹੋ ਜਾਂਦੀ ਹੈ ਜਿਸ ਨਾਲ ਭਵਿੱਖ ਵਿਚ ਹੋਣ ਵਾਲੇ ਸੰਭਾਵਿਤ ਝਗੜਿਆਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ। The post 9 ਸਤੰਬਰ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ appeared first on TheUnmute.com - Punjabi News. Tags:
|
ਫਿਰੋਜ਼ਪੁਰ ਦੇ ਮੱਲਵਾਲ ਰੋਡ 'ਤੇ ਚੱਲੀਆਂ ਗੋਲੀਆਂ, ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ Friday 08 September 2023 01:39 PM UTC+00 | Tags: breaking-news guru-nanak-nagar malwal-road motorcycles-shot news ਫਿਰੋਜ਼ਪੁਰ, 08 ਸਤੰਬਰ 2023: ਫਿਰੋਜ਼ਪੁਰ ਵਿੱਚ ਅੱਜ ਮੱਲਵਾਲ ਰੋਡ (Mallwal Road) 'ਤੇ ਗੁਰੂ ਨਾਨਕ ਨਗਰ ਦੇ ਬਾਹਰ ਦਿਨ ਦਿਹਾੜੇ ਤਿੰਨ ਮੋਟਰਸਾਈਕਲਾਂ 'ਤੇ ਆਏ ਛੇ ਬਦਮਾਸ਼ਾਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਅਮਿਤ ਕੁਮਾਰ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਮੋਟਰਸਾਈਕਲ ਸਵਾਰ ਅਮਿਤ ਕੁਮਾਰ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਦੱਸਿਆ ਜਾ ਰਿਹਾ ਹੈ ਕਿ ਇਕ ਗੋਲੀ ਨੌਜਵਾਨ ਦੇ ਚਿਹਰੇ ‘ਤੇ ਅਤੇ ਦੂਜੀ ਬਾਂਹ ‘ਤੇ ਲੱਗੀ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਚੱਲੀਆਂ ਗੋਲੀਆਂ ਦੇ ਖਾਲੀ ਖੋਲ ਬਰਾਮਦ ਕੀਤੇ ਹਨ। The post ਫਿਰੋਜ਼ਪੁਰ ਦੇ ਮੱਲਵਾਲ ਰੋਡ ‘ਤੇ ਚੱਲੀਆਂ ਗੋਲੀਆਂ, ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ appeared first on TheUnmute.com - Punjabi News. Tags:
|
ਐਸ.ਏ.ਐਸ ਨਗਰ 'ਚ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ -2 ਦੇ ਬਲਾਕ ਪੱਧਰੀ ਮੁਕਾਬਲੇ ਜਾਰੀ Friday 08 September 2023 01:44 PM UTC+00 | Tags: breaking-news khedan-watan-punjab-diyan mohali news punjab-government sas-nagar ਐਸ ਏ ਐਸ ਨਗਰ, 8 ਸਤੰਬਰ, 2023: “ਖੇਡਾਂ ਵਤਨ ਪੰਜਾਬ ਦੀਆਂ 2023” ਤਹਿਤ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲ਼ੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਤੰਦਰੁਸਤ ਪੰਜਾਬ ਦਾ ਨਿਰਮਾਣ ਕੀਤਾ ਜਾ ਸਕੇ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਮੈਰਿਟ ਦੇ ਅਧਾਰ ‘ਤੇ ਨੌਕਰੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਖਿਡਾਰੀਆਂ ਨੂੰ ਕੋਈ ਅਸੁਵਿਧਾ ਨਾ ਹੋਵੇ। ਅੱਜ ਹੋਏ ਖੇਡ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ।ਅਥਲੈਟਿਕਸ ਲਾਂਗ ਜੰਪ ਅੰਡਰ 31-40 ਔਰਤ ਵਿੱਚ ਪਹਿਲਾ ਸਥਾਨ – ਮਨਪ੍ਰੀਤ ਕੌਰ , ਦੂੱਜਾ ਸਥਾਨ – ਅਰਜਿੰਦਰ ਕੌਰ , ਤੀਜਾ ਸਥਾਨ – ਸਰਬਜੀਤ ਕੌਰ ਨੋ ਹਾਸਿਲ ਕੀਤਾ ਜਦਕਿ 400 ਮੀਟਰ 21 -30 ਲੜਕੇ ਪਹਿਲਾ ਸਥਾਨ – ਅਕਸ਼ੀਤ ਚੱਡਾ , ਦੂੱਜਾ ਸਥਾਨ – ਅਮਨਿੰਦਰ ਸਿੰਘ ਨੇ ਹਾਸਿਲ ਕੀਤਾ, 400 ਮੀਟਰ 41 -55 ਮਰਦ ਪਹਿਲਾ ਸਥਾਨ – ਕੁਲਵਿੰਦਰ ਸਿੰਘ , ਦੂੱਜਾ ਸਥਾਨ – ਹਰਦੀਪ ਸਿੰਘ, ਤੀਜਾ ਸਥਾਨ – ਗੁਰਪ੍ਰੀਤ ਸਿੰਘ ਨੇ ਹਾਸਿਲ ਕੀਤਾ ਅਤੇ 600 ਮੀਟਰ ਅੰਡਰ 14 ਲੜਕਿਆਂ ਵਿੱਚ ਪਹਿਲਾ ਸਥਾਨ – ਰੋਣਕ , ਦੂੱਜਾ ਸਥਾਨ – ਨਵਲ, ਤੀਜਾ ਸਥਾਨ – ਸਹਿਜਪ੍ਰੀਤ ਸਿੰਘ ਨੇ ਹਾਸਿਲ ਕੀਤਾ ਅਤੇ 100 ਮੀਟਰ 21-30 ਲੜਕੇ ਵਿੱਚ ਪਹਿਲਾ ਸਥਾਨ – ਓਮੇਸ਼ ਸ਼ਰਮਾ , ਦੂੱਜਾ ਸਥਾਨ – ਰਾਜਦੀਪ ਸਿੰਘ , ਤੀਜਾ ਸਥਾਨ – ਨਿਖੀਲ ਬਿਸ਼ਟ ਨੇ ਹਾਸਿਲ ਕੀਤਾ ਅਤੇ ਲਾਂਗ ਜੰਪ ਅੰਡਰ 31-40 ਮਰਦ ਪਹਿਲਾ ਸਥਾਨ – ਰਮਨਦੀਪ ਸਿੰਘ , ਦੂਜਾ ਸਥਾਨ – ਨਰੇਸ਼ ਕੁਮਾਰ , ਤੀਜਾ ਸਥਾਨ – ਮਲਕੀਤ ਸਿੰਘ ਨੇ ਹਾਸਿਲ ਕੀਤਾ ਅਤੇ ਇਸ ਤਰ੍ਹਾਂ 200 ਮੀਟਰ ਲੜਕੀਆਂ ਅੰਡਰ 21 ਵਿੱਚ ਪਹਿਲਾ ਸਥਾਨ – ਪ੍ਰੀਤ ਕੌਰ , ਦੂਜਾ ਸਥਾਨ – ਹਰਲੀਨ ਕੌਰ , ਤੀਜਾ ਸਥਾਨ – ਰੁਪਨ ਕੌਰ ਨੇ ਹਾਸਿਲ ਕੀਤਾ ਅਤੇ 200 ਮੀਟਰ ਲੜਕੀਆਂ ਅੰਡਰ 17 ਵਿੱਚ ਪਹਿਲਾ ਸਥਾਨ – ਸੁਪ੍ਰੀਤ ਕੌਰ , ਦੂਜਾ ਸਥਾਨ – ਆਦਿਤੀ , ਤੀਜਾ ਸਥਾਨ – ਤੇਗਰੂਪ ਕੌਰ ਨੇ ਹਾਸਿਲ ਕੀਤਾ। ਇਸ ਤੋਂ ਇਲਾਵਾ ਫੁੱਟਬਾਲ –ਅੰਡਰ 14 – ਲੜਕੇ ਵਿੱਚ ਕੋਚਿੰਗ ਸੈਂਟਰ ਸੈਕਟਰ 78 ਨੇ ਵਿਵੇਕ ਹਾਈ ਸਕੂਲ ਨੂੰ ਹਰਾਇਆ ਅਤੇ ਅੰਡਰ 17 – ਲੜਕੇ ਬੀ.ਐਸ.ਐਚ ਆਰੀਆ ਸਕੂਲ ਨੇ ਸ਼ੈਮਰੋਕ ਸਕੂਲ ਨੂੰ ਹਰਾਇਆ ਅਤੇ ਅੰਡਰ 21 – ਲੜਕੇ ਕੋਚਿੰਗ ਸੈਂਟਰ ਨੇ ਲਰਨਿੰਗ ਪਾਥ ਨੂੰ ਹਰਾਇਆ। ਇਸ ਤੋਂ ਇਲਾਵਾ ਕੱਬਡੀ ਨੈਸ਼ਨਲ ਸਟਾਇਲ ਅੰਡਰ 20 – ਲੜਕੇ – ਪਹਿਲਾ ਸਥਾਨ –ਮੈਰੀਟੋਰੀਅਸ ਸਕੂਲ,ਮੋਹਾਲੀ , ਦੂੱਜਾ ਸਥਾਨ – ਧਰਮਗੜ੍ਹ ਕੱਲਬ ਨੇ ਹਾਸਿਲ ਕੀਤਾ ਅਤੇ ਅੰਡਰ 21-30 – ਲੜਕੇ – ਪਹਿਲਾ ਸਥਾਨ – ਹੁਲਕਾ ਕੱਲਬ, ਦੂੱਜਾ ਸਥਾਨ – ਧਰਮਗੜ੍ਹ ਕੱਲਬ ਵਾਲੀਬਾਲ ਸਮੈਸ਼ਿੰਗ ਨੇ ਹਾਸਿਲ ਕੀਤਾ ਅਤੇ ਅੰਡਰ 14 – ਲੜਕੇ — ਪਹਿਲਾ ਸਥਾਨ – ਪੀ.ਆਈ.ਐਸ. ਸੈਕਟਰ 63 , ਮੋਹਾਲੀ ਦੂਜਾ ਸਥਾਨ – ਸ.ਸ.ਸ.ਸ ਮਨੋਲੀ ਤੀਜਾ ਸਥਾਨ – ਕਮਾਂਡੋ ਸਪੋਰਟਸ ਕੰਪਲੈਕਸ ਨੇ ਹਾਸਿਲ ਕੀਤਾ ਅਤੇ ਅੰਡਰ 14 – ਲੜਕੀਆਂ ਪਹਿਲਾ ਸਥਾਨ – ਸ.ਸ.ਸ.ਸ ਮਨੋਲੀ ਦੂਜਾ ਸਥਾਨ – ਕਮਾਂਡੋ ਸਪੋਰਟਸ ਕੰਪਲੈਕਸ ਨੇ ਹਾਸਿਲ ਕੀਤਾ ਅਤੇ ਅੰਡਰ 17 – ਲੜਕੇ ਪਹਿਲਾ ਸਥਾਨ – ਪੀ.ਆਈ.ਐਸ. ਸੈਕਟਰ 63 (ਏ) , ਮੋਹਾਲੀ ਦੂਜਾ ਸਥਾਨ – ਪੀ.ਆਈ.ਐਸ. ਸੈਕਟਰ 63 (ਬੀ) , ਮੋਹਾਲੀ ਤੀਜਾ ਸਥਾਨ – ਸ.ਹ.ਸ. ਫੇਸ – 5, ਮੋਹਾਲੀ ਨੇ ਹਾਸਿਲ ਕੀਤਾ ਅਤੇ ਅੰਡਰ 17 – ਲੜਕੀਆਂ ਪਹਿਲਾ ਸਥਾਨ – ਕਮਾਂਡੋ ਸਪੋਰਟਸ ਕੰਪਲੈਕਸ ਦੂਜਾ ਸਥਾਨ – ਸ.ਸ.ਸ.ਸ ਮਨੋਲੀ ਨੇ ਹਾਸਿਲ ਕੀਤਾ ਅਤੇ ਅੰਡਰ 21 – ਲੜਕੇ ਪਹਿਲਾ ਸਥਾਨ – ਪੀ.ਆਈ.ਐਸ. ਸੈਕਟਰ 63 (ਏ) , ਮੋਹਾਲੀ ਦੂਜਾ ਸਥਾਨ – ਪੀ.ਆਈ.ਐਸ. ਸੈਕਟਰ 63 (ਬੀ) , ਮੋਹਾਲੀ ਤੀਜਾ ਸਥਾਨ – ਕਮਾਂਡੋ ਸਪੋਰਟਸ ਕੰਪਲੈਕਸ ਨੇ ਹਾਸਿਲ ਕੀਤਾ ਅਤੇ ਅੰਡਰ 21 – ਲੜਕੀਆਂ ਪਹਿਲਾ ਸਥਾਨ – ਕਮਾਂਡੋ ਸਪੋਰਟਸ ਕੰਪਲੈਕਸ। The post ਐਸ.ਏ.ਐਸ ਨਗਰ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ -2 ਦੇ ਬਲਾਕ ਪੱਧਰੀ ਮੁਕਾਬਲੇ ਜਾਰੀ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਸੂਬੇ ਭਰ 'ਚ ਬਦਮਾਸ਼ਾਂ ਨਾਲ ਜੁੜੇ 822 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ Friday 08 September 2023 01:52 PM UTC+00 | Tags: breaking-news gangsters news punjab-police punjab-police-raids raids sukhbir-singh-badal the-unmute-breaking-news the-unmute-latest-update ਚੰਡੀਗੜ੍ਹ, 08 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ (PUNJAB POLICE) ਨੇ ਸ਼ੁੱਕਰਵਾਰ ਨੂੰ ਸੂਬੇ ਭਰ 'ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਵੇਰੇ 7 ਵਜੇ ਤੋਂ 11 ਵਜੇ ਤੱਕ ਇੱਕੋ ਸਮੇਂ 'ਤੇ ਕੀਤੀ ਗਈ। ਇਸ ਦੌਰਾਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਇਸ ਆਪ੍ਰੇਸ਼ਨ, ਜਿਸਦਾ ਉਦੇਸ਼ ਅੱਤਵਾਦੀਆਂ, ਗੈਂਗਸਟਰਾਂ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਨਸ਼ਾ ਤਸਕਰਾਂ ਦੇ ਆਪਸੀ ਗੱਠਜੋੜ ਨੂੰ ਤਾਰਪੀਡੋ ਕਰਨਾ ਸੀ, ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ । ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਵਿਚ ਪੰਜਾਬ ਪੁਲਿਸ (PUNJAB POLICE) ਦੀਆਂ 350 ਤੋਂ ਵੱਧ ਪਾਰਟੀਆਂ, ਜਿਹਨਾਂ ਵਿੱਚ 2000 ਪੁਲਿਸ ਮੁਲਾਜ਼ਮਾਂ ਸ਼ਾਮਲ ਸਨ, ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ 822 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।ਵਿਸ਼ੇਸ਼ ਡੀਜੀਪੀ ਨੇ ਕਿਹਾ, "ਹਾਲ ਹੀ ਵਿੱਚ ਗੈਂਗਸਟਰਾਂ ਦੇ ਮਾਡਿਊਲਾਂ ਦੇ ਪਰਦਾਫਾਸ਼ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਅੱਜ ਦੇ ਤਲਾਸ਼ੀ ਅਭਿਆਨ ਦੀ ਯੋਜਨਾ ਬਣਾਈ ਗਈ ਸੀ।'' ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਲਈ ਕਾਰਵਾਈ ਦੌਰਾਨ ਕਈ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ਹੈ । ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿਚ ਪੁਲਿਸ ਦਾ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ। The post ਪੰਜਾਬ ਪੁਲਿਸ ਨੇ ਸੂਬੇ ਭਰ 'ਚ ਬਦਮਾਸ਼ਾਂ ਨਾਲ ਜੁੜੇ 822 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ appeared first on TheUnmute.com - Punjabi News. Tags:
|
ਵਾਲੀਵਾਲ ਅੰਡਰ-21 ਲੜਕਿਆਂ 'ਚ ਪਹਿਲਾ ਸਥਾਨ ਪਿੰਡ ਬਡਾਲਾ ਨੇ ਕੀਤਾ ਹਾਸਲ Friday 08 September 2023 01:56 PM UTC+00 | Tags: breaking-news khedan-watan-punjab-diyan news village-badala ਖਰੜ੍ਹ/ਐੱਸ ਏ ਐੱਸ ਨਗਰ, 08 ਸਤੰਬਰ: ਖੇਡਾਂ ਵਤਨ ਪੰਜਾਬੀ ਦੀਆਂ ਸੀਜ਼ਨ 2 ਤਹਿਤ ਹੋ ਰਹੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਅਫਸਰ ਨੇ ਖਿਡਾਰੀਆਂ ਦੀਆਂ ਵਿੱਚ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਖੇਡ ਅਫਸਰ ਨੇ ਦਸਿਆ ਕਿ ਫੁੱਟਬਾਲ ਅੰਡਰ 17 ਲੜਕੇ ਵਿੱਚ ਆਦਰਸ਼ ਸਕੂਲ ਕਾਲੇਵਾਲ ਜੇਤੂ ਰਿਹਾ ਅਤੇ ਚੰਦੋ ਫੁਟਬਾਲ ਐਕਡਮੀ ਨੇ ਸਤਲੁਜ ਫੁਟਬਾਲ ਐਕਡਮੀ ਨੂੰ ਹਰਾਇਆ ਅਤੇ ਅੰਡਰ 14 ਲੜਕੇ ਓਕ੍ਰੇਜ ਸਕੂਲ ਨੇ ਵਿਧੀਆ ਵੈਲੀ ਖਰੜ੍ਹ ਨੂੰ ਹਰਾਇਆ ਅਤੇ ਐਨੀ ਸਕੂਲ ਖਰੜ੍ਹ ਨੂੰ ਆਦਰਸ਼ ਸਕੂਲ ਕਾਲੇਵਾਲ ਨੇ ਹਰਾ ਕੇ ਜਿਤ ਹਾਸਿਲ ਕੀਤੀ ਅਤੇ ਵਾਲੀਬਾਲ ਅੰਡਰ 21 – ਲੜਕੇ ਵਿੱਚ ਪਹਿਲਾ ਸਥਾਨ – ਪਿੰਡ ਬਡਾਲਾ ਦੂਜਾ ਸਥਾਨ – ਮਾਡਲ ਸਕੂਲ ਖਰੜ੍ਹ ਅਤੇ ਤੀਜਾ ਸਥਾਨ – ਬਾਬਾ ਦੀਪ ਸਿੰਘ ਕੱਲਬ ਨੇ ਹਾਸਿਲ ਕੀਤਾ। ਇਸ ਤੋਂ ਇਲਾਵਾ ਅਥਲੈਕਟਿਕਸ ਲਾਂਗ ਜੰਪ ਅੰਡਰ 21-30 ਔਰਤ ਵਿੱਚ ਪਹਿਲਾ ਸਥਾਨ – ਆਕਾਂਕਸ਼ਾ ਠਾਕੁਰ, ਦੂਜਾ ਸਥਾਨ – ਗਗਨਦੀਪ ਕੌਰ , ਤੀਜਾ ਸਥਾਨ – ਸੰਜੂ ਨੇ ਹਾਸਿਲ ਕੀਤਾ ਅਤੇ ਸ਼ਾਟ ਪੁੱਟ ਅੰਡਰ 14 ਲੜਕੇ ਪਹਿਲਾ ਸਥਾਨ – ਸ਼ੁਭਕਰਮਨ ਸਿੰਘ, ਦੂਜਾ ਸਥਾਨ – ਰਣਵਿਜ਼ੇ ਸਿੰਘ , ਤੀਜਾ ਸਥਾਨ – ਨਿਸ਼ਾਨ ਸਿੰਘ ਨੇ ਹਾਸਿਲ ਕੀਤਾ ਅਤੇ ਸ਼ਾਟ ਪੁੱਟ ਅੰਡਰ 14 ਲੜਕੀਆਂ ਵਿੱਚ ਪਹਿਲਾ ਸਥਾਨ – ਜੋਇਆ , ਦੂਜਾ ਸਥਾਨ – ਅੰਜਲੀ ਕੌਰ, ਤੀਜਾ ਸਥਾਨ – ਜਾਇਨਾ ਸੂਦ ਨੇ ਹਾਸਿਲ ਕੀਤਾ ਅਤੇ ਲਾਂਗ ਜੰਪ ਅੰਡਰ 21 ਲੜਕੇ ਵਿੱਚ ਪਹਿਲਾ ਸਥਾਨ – ਅਨੀਸ਼ ਠਾਕੂਰ, ਦੂੱਜਾ ਸਥਾਨ – ਹਰਤੇਜ ਸਿੰਘ, ਤੀਜਾ ਸਥਾਨ – ਰੋਹਿਤ ਕੁਮਾਰ ਨੇ ਹਾਸਿਲ ਕੀਤਾ ਅਤੇ ਲਾਂਗ ਜੰਪ ਅੰਡਰ 21 ਲੜਕੀਆਂ ਪਹਿਲਾ ਸਥਾਨ – ਜਸਲੀਨ ਕੌਰ ਦੂੱਜਾ ਸਥਾਨ – ਗੁਰਪ੍ਰੀਤ ਕੌਰ , ਤੀਜਾ ਸਥਾਨ – ਵਰਸ਼ਾ ਨੇ ਹਾਸਿਲ ਕੀਤਾ ਅਤੇ 600 ਮੀਟਰ ਅੰਡਰ 14 ਲੜਕੀਆਂ ਵਿੱਚ ਪਹਿਲਾ ਸਥਾਨ – ਰੀਤ , ਦੂੱਜਾ ਸਥਾਨ – ਜੋਇਆ , ਤੀਜਾ ਸਥਾਨ – ਮੋਹਿਨੀ ਨੇ ਹਾਸਿਲ ਕੀਤਾ ਅਤੇ 600 ਮੀਟਰ ਅੰਡਰ 14 ਲੜਕੇ ਪਹਿਲਾ ਸਥਾਨ – ਸਮੀਰ ਕੁਮਾਰ , ਦੂੱਜਾ ਸਥਾਨ – ਸਾਹਿਲ, ਤੀਜਾ ਸਥਾਨ – ਰਣਵਿਜੇ ਸਿੰਘ ਨੇ ਹਾਸਿਲ ਕੀਤਾ ਅਤੇ 5000 ਮੀਟਰ ਅੰਡਰ 21 ਲੜਕੇ ਪਹਿਲਾ ਸਥਾਨ – ਸੁਮੀਤ , ਦੂੱਜਾ ਸਥਾਨ – ਸਵਾਸਤੀਕ , ਤੀਜਾ ਸਥਾਨ – ਮੁਹੰਮਦ ਰਿਹਾਨ ਨੇ ਹਾਸਿਲ ਕੀਤਾ ਅਤੇ 200 ਮੀਟਰ ਅੰਡਰ 21 ਲੜਕੀਆਂ ਵਿੱਚ ਪਹਿਲਾ ਸਥਾਨ – ਵਰਸ਼ਾ , ਦੂੱਜਾ ਸਥਾਨ – ਗੁਰਪ੍ਰੀਤ ਕੌਰ, ਤੀਜਾ ਸਥਾਨ – ਸਿਮਾ ਕੁਮਾਰੀ ਨੇ ਹਾਸਿਲ ਕੀਤਾ ਅਤੇ 1500 ਮੀਟਰ ਅੰਡਰ 14 ਲੜਕੇ ਪਹਿਲਾ ਸਥਾਨ – ਸੁਮੀਤ , ਦੂੱਜਾ ਸਥਾਨ – ਪ੍ਰੀਂਸ, ਤੀਜਾ ਸਥਾਨ – ਸਵਾਸਤੀਕ ਨੇ ਹਾਸਿਲ ਕੀਤਾ ਅਤੇ 100 ਮੀਟਰ ਲੜਕੇ 21-30 ਵਿੱਚ ਪਹਿਲਾ ਸਥਾਨ – ਮਨਪ੍ਰੀਤ ਸਿੰਘ , ਦੂੱਜਾ ਸਥਾਨ – ਅਨਮੋਲ ਸਿੰਘ, ਤੀਜਾ ਸਥਾਨ – ਮੁਕਲ ਧਾਮੂ ਨੇ ਹਾਸਿਲ ਕੀਤਾ। ਇਸ ਮੌਕੇ ਮੈਡਲ ਸੈਰੇਮਨੀ ਜ਼ਿਲ੍ਹਾ ਖੇਡ ਅਫਸਰ ਵੱਲੋਂ ਕੀਤੀ ਗਈ ਅਤੇ ਡਾਕਟਰ ਇੰਦੂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਵੀ ਹਾਸਿਲ ਸੀ। The post ਵਾਲੀਵਾਲ ਅੰਡਰ-21 ਲੜਕਿਆਂ ‘ਚ ਪਹਿਲਾ ਸਥਾਨ ਪਿੰਡ ਬਡਾਲਾ ਨੇ ਕੀਤਾ ਹਾਸਲ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ Friday 08 September 2023 02:01 PM UTC+00 | Tags: aam-aadmi-party breaking-news latest-news news nws patwaris punjab-government punjabi-news the-unmute-breaking-news the-unmute-punjabi-news ਚੰਡੀਗੜ੍ਹ, 08 ਸਤੰਬਰ 2023: ਸਿਖਲਾਈਯਾਫ਼ਤਾ ਪਟਵਾਰੀਆਂ (patwaris) ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਪਟਵਾਰੀਆਂ ਦੇ ਸਿਖਲਾਈ ਭੱਤੇ ਵਿੱਚ ਤਿੰਨ ਗੁਣਾ ਤੋਂ ਵੀ ਜ਼ਿਆਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਹੁਣ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ 18000 ਰੁਪਏ ਮਿਲਣਗੇ। ਨਵੇਂ ਭਰਤੀ ਹੋਏ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਸਿਖਲਾਈ ਅਧੀਨ ਪਟਵਾਰੀ ਆਪਣੀ ਡਿਊਟੀ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸੁਚਾਰੂ ਢੰਗ ਨਾਲ ਨਿਭਾਅ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪਟਵਾਰੀਆਂ ਲਈ 5000 ਰੁਪਏ ਮਹੀਨਾ ਭੱਤਾ ਬਹੁਤ ਘੱਟ ਹੈ ਕਿਉਂ ਜੋ ਉਹ ਬਹੁਤ ਸਖ਼ਤ ਮੁਕਾਬਲੇ ਵਿੱਚੋਂ ਪਾਸ ਹੋ ਕੇ ਸੇਵਾ ਵਿੱਚ ਆਉਂਦੇ ਹਨ, ਜਿਸ ਕਰਕੇ ਸਰਕਾਰ ਨੇ ਵਾਧਾ ਕਰਨ ਦਾ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਪਟਵਾਰੀਆਂ (patwaris) ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਆਪਣੀ ਕਲਮ ਦੀ ਵਰਤੋਂ ਲੋਕਾਂ ਦੇ ਭਲੇ ਲਈ ਕਰਨ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਆਪਣੇ ਭ੍ਰਿਸ਼ਟ ਸਾਥੀਆਂ ਦੀ ਮਦਦ ਲਈ ਕਲਮ ਛੋੜ ਹੜਤਾਲ ਦੇ ਨਾਮ ਹੇਠ ਲੋਕਾਂ ਨੂੰ ਖੱਜਲ-ਖੁਆਰ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਬੇਲੋੜਾ ਹੈ ਕਿਉਂ ਜੋ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤ ਵਿਚ ਕੋਈ ਸਮਝੌਤਾ ਨਹੀਂ ਕਰੇਗੀ। ਪ੍ਰਦਰਸ਼ਨਕਾਰੀ ਪਟਵਾਰੀਆਂ ਦੇ ਅੜੀਅਲ ਰਵੱਈਏ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਆਮ ਆਦਮੀ ਨੂੰ ਤੰਗ-ਪ੍ਰੇਸ਼ਾਨ ਕਰਕੇ ਸੂਬਾ ਸਰਕਾਰ ਨੂੰ ਬਲੈਕਮੇਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਹਿੱਤ ਵਿੱਚ ਅਜਿਹੀਆਂ ਨੌਟੰਕੀਆਂ ਅੱਗੇ ਕਿਸੇ ਵੀ ਕੀਮਤ ਉਤੇ ਨਹੀਂ ਝੁਕੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਮੁੱਖ ਮੰਤਰੀ ਨੇ ਪਟਵਾਰੀਆਂ ਨੂੰ ਆਪਣੀ ਕਲਮ ਲੋਕ ਭਲਾਈ ਲਈ ਵਰਤਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਆਉਂਦੇ ਸਮੇਂ ਵਿੱਚ ਜਿੰਨੀ ਕਲਮ ਤੁਸੀਂ ਲੋਕ ਹਿੱਤ ਵਿੱਚ ਚਲਾਓਗੇ, ਉਨੇ ਹੀ ਭੱਤੇ ਸਰਕਾਰ ਹੋਰ ਵਧਾਏਗੀ। ਉਨ੍ਹਾਂ ਕਿਹਾ ਕਿ ਕਲਮ ਛੋੜ ਹੜਤਾਲ ਦਾ ਫਾਇਦਾ ਕਿਸੇ ਨੂੰ ਨਹੀਂ ਹੋਣਾ, ਜਿਸ ਕਰਕੇ ਨਵੇਂ ਚੁਣੇ ਪਟਵਾਰੀਆਂ ਨੂੰ ਅਜਿਹੀ ਕਾਰਵਾਈ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਪੁਲਿਸ ਫੋਰਸ ਦੀ ਸਾਲਾਨਾ ਭਰਤੀ ਵਾਂਗ ਪਟਵਾਰੀਆਂ (patwaris) ਦੀ ਵੀ ਸਾਲਾਨਾ ਭਰਤੀ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 586 ਨਵੇਂ ਪਟਵਾਰੀਆਂ ਦੀ ਅਸਾਮੀਆਂ ਲਈ ਇਸ਼ਤਿਹਾਰ ਛੇਤੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਰੈਗੂਲਰ ਭਰਤੀ ਹੋਣ ਨਾਲ ਜਿੱਥੇ ਮਾਲ ਵਿਭਾਗ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ, ਉਥੇ ਹੀ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਸਮੇਂ ਵਿਚ ਇਸ ਭਰਤੀ ਨੂੰ ਸਾਲਾਨਾ ਆਧਾਰ ਉਤੇ ਕਰਨ ਦੀ ਵਿਵਸਥਾ ਕਰਨ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਸਮਾਗਮ ਸਿਰਫ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਸਮਾਗਮ ਨਹੀਂ ਹੈ, ਸਗੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦਾ ਇਤਿਹਾਸਕ ਸਮਾਗਮ ਹੈ, ਜਿਸ ਨਾਲ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਅਤੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਕਿ ਸੂਬੇ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਜਵਾਨਾਂ ਨੂੰ 35 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇੰਨੀਆਂ ਨੌਕਰੀਆਂ ਖ਼ਾਸ ਤੌਰ ਉਤੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਇਨ੍ਹਾਂ ਨੌਕਰੀਆਂ ਲਈ ਮੈਰਿਟ ਤੇ ਪਾਰਦਰਸ਼ੀ ਪਹੁੰਚ ਨੂੰ ਹੀ ਮੁੱਖ ਆਧਾਰ ਰੱਖਿਆ ਗਿਆ। ਵਿਰੋਧੀਆਂ ਪਾਰਟੀਆਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਹੁੰਦਿਆਂ ਜਿਹੜੇ ਆਗੂ ਆਪਣੇ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ, ਉਹ ਹੁਣ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਹੀ ਲਾਂਭੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਨਵੇਂ ਦੌਰ ਦੀ ਸ਼ੁਰੂਆਤ ਦਾ ਗਵਾਹ ਬਣਿਆ ਹੈ ਕਿਉਂਕਿ ਅਜੇਤੂ ਸਮਝੇ ਜਾਂਦੇ ਪੁਰਾਣੇ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਰਾਹ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਈ ਇਸ ਤਬਦੀਲੀ ਕਾਰਨ ਪਹਿਲੀ ਦਫ਼ਾ ਲੋਕ ਪੱਖੀ ਫੈਸਲਿਆਂ ਨੂੰ ਸ਼ਾਸਨ ਦੇ ਕੇਂਦਰ ਬਿੰਦੂ ਵਿੱਚ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਉਨ੍ਹਾਂ ਸਾਰੇ ਕਾਨੂੰਨੀ ਤੇ ਪ੍ਰਬੰਧਕੀ ਅੜਿੱਕੇ ਦੂਰ ਕਰ ਕੇ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕਰਨਾ ਸੀ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਣਗੇ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਕੋਸ਼ਿਸ਼ਾਂ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਇਨਕਲਾਬ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਦੀ ਤਿਆਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ 68 ਕਰੋੜ ਰੁਪਏ ਦਾ ਬਜਟ ਪਹਿਲਾਂ ਹੀ ਇਨ੍ਹਾਂ ਸਕੂਲਾਂ ਦੇ ਨਿਰਮਾਣ ਲਈ ਜਾਰੀ ਕਰ ਦਿੱਤਾ ਗਿਆ ਹੈ ਅਤੇ ਪਹਿਲਾ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਸੰਭਾਲ ਖੇਤਰ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95 ਫੀਸਦੀ ਮਰੀਜ਼ਾਂ ਨੂੰ ਬਿਮਾਰੀਆਂ ਤੋਂ ਨਿਜ਼ਾਤ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਸਿਸਟਮ ਦੀ ਕਾਇਆ-ਕਲਪ ਕਰਨ ਲਈ ਕੰਮ ਕਰ ਰਹੇ ਹਨ ਅਤੇ ਹੁਣ ਤੱਕ 50 ਲੱਖ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ਜ਼ਰੀਏ ਮੁਫ਼ਤ ਦਵਾਈਆਂ ਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਲੈ ਚੁੱਕੇ ਹਨ।
The post CM ਭਗਵੰਤ ਮਾਨ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ appeared first on TheUnmute.com - Punjabi News. Tags:
|
ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ Friday 08 September 2023 02:18 PM UTC+00 | Tags: amritsar excise-and-taxation-department harpal-singh-cheema illegal-liquor-manufacturing major-crack-down news ਚੰਡੀਗੜ੍ਹ, 8 ਸਤੰਬਰ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖੁਫੀਆ ਜਾਣਕਾਰੀ ਮਿਲਣ 'ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ ‘ਚ ਇੱਕ ਅਹਿਮ ਅਪ੍ਰੇਸ਼ਨ ਕੀਤਾ ਗਿਆ, ਜਿਸ ਦੌਰਾਨ ਇਸ ਧੰਦੇ ਵਿੱਚ ਸ਼ਾਮਿਲ ਮੁੱਖ ਮੁਲਜ਼ਮ ਰਾਜਵੀਰ ਸਿੰਘ ਅਤੇ ਉਸਦੇ ਸਾਥੀ ਸ਼ਿਵਮ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਤਿਆਰ ਕੀਤੀਆਂ ਸਕਾਚ ਵਿਸਕੀ (ILLEGAL LIQUOR) ਦੀਆਂ 10 ਪੇਟੀਆਂ ਜਬਤ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਹੋਰਨਾਂ ਲਈ ਵੀ ਸਪਸ਼ਟ ਇਸ਼ਾਰਾ ਹੈ ਕਿ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸ਼ਰਾਬ ਦੀ ਢੋਆ-ਢੁਆਈ 'ਤੇ ਵਿਭਾਗ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਨੂੰ ਆਪਣੇ ਖੁਫੀਆ ਨੈੱਟਵਰਕ ਰਾਹੀਂ ਅੰਮ੍ਰਿਤਸਰ ਜ਼ਿਲ੍ਹੇ ਅਤੇ ਇਸ ਦੇ ਆਸ-ਪਾਸ ਸਕਾਚ ਵਿਸਕੀ ਖਾਸ ਤੌਰ ‘ਤੇ ਇਕ ਵਿਸ਼ੇਸ਼ ਬ੍ਰਾਂਡ ਦੇ ਗੈਰ-ਕਾਨੂੰਨੀ ਉਤਪਾਦਨ ਅਤੇ ਵਿਕਰੀ ਸਬੰਧੀ ਸੂਚਨਾਵਾਂ ਪ੍ਰਾਪਤ ਹੋਈਆ ਸਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸੂਚਨਾਵਾਂ 'ਤੇ ਤੇਜੀ ਨਾਲ ਕਾਰਵਾਈ ਕਰਦੇ ਹੋਏ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਸਿੱਧੀ ਨਿਗਰਾਨੀ ਹੇਠ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ) ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਅਤੇ ਸਬੰਧਤ ਇਲਾਕਿਆਂ ਦੀ ਵਿਆਪਕ ਨਿਗਰਾਨੀ ਅਤੇ ਪੜਤਾਲ ਕੀਤੀ। ਹੋਰ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਸ. ਚੀਮਾ ਨੇ ਦੱਸਿਆ ਕਿ ਐਸ.ਓ.ਜੀ ਨੇ ਸਫਲਤਾਪੂਰਵਕ ਇੱਕ ਟਰੈਪ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਜਿਸ ਦੌਰਾਨ ਮੁੱਖ ਮੁਲਜ਼ਮ ਰਾਜਵੀਰ ਸਿੰਘ ਨੂੰ 10 ਪੇਟੀਆਂ ਗੈਰ-ਕਾਨੂੰਨੀ ਬੋਤਲਾਂ ਸਕਾਚ ਵਿਸਕੀ (ILLEGAL LIQUOR) ਸਮੇਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਅਗਲੀ ਪੁੱਛਗਿੱਛ ਦੌਰਾਨ ਉਸ ਨੇ ਆਪਣੇ ਦੋ ਸਾਥੀਆਂ ਸ਼ਿਵਮ ਅਤੇ ਜਸਪਾਲ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਜੋ ਖਾਸਾ, ਅੰਮ੍ਰਿਤਸਰ ਵਿਖੇ ਸਥਿਤ ਖਾਸਾ ਡਿਸਟਿਲਰੀ ਅਤੇ ਬੋਟਲਿੰਗ ਪਲਾਂਟ ਤੋਂ ਸ਼ਰਾਬ ਬਣਾਉਣ ਲਈ ਲੋੜੀਂਦੇ ਕੱਚੇ ਮਾਲ ਦੀ ਸਪਲਾਈ ਕਰਦੇ ਸਨ। ਸ. ਚੀਮਾ ਨੇ ਅੱਗੇ ਦੱਸਿਆ ਕਿ ਐਸ.ਓ.ਜੀ ਨੇ ਗ੍ਰਿਫਤਾਰ ਵਿਅਕਤੀ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ ‘ਤੇ ਉਸ ਥਾਂ ਦੀ ਸ਼ਨਾਖਤ ਕੀਤੀ ਜਿੱਥੇ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾ ਰਹੀ ਸੀ, ਅਤੇ ਉਸੇ ਰਾਤ ਖਾਸਾ ਡਿਸਟਿਲਰੀ ‘ਤੇ ਛਾਪਾ ਮਾਰ ਕੇ ਇਕ ਹੋਰ ਮੁਲਜ਼ਮ ਸ਼ਿਵਮ ਜੋ ਕਿ ਡਿਸਟਿਲਰੀ ਦਾ ਮੁਲਾਜ਼ਮ ਸੀ, ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਜਾਂਚ ਕਰਨ ‘ਤੇ ਪਤਾ ਲੱਗਾ ਹੈ ਕਿ ਸ਼ਿਵਮ ਨੇ ਪਲਾਂਟ ਤੋਂ ਖਾਲੀ ਬੋਤਲਾਂ, ਢੱਕਣ, ਲੇਬਲ ਅਤੇ ਸਕਾਚ ਵਿਸਕੀ ਦੇ ਤਿਆਰ ਮਿਸ਼ਰਣ ਦੀ ਚੋਰੀ ਵਿੱਚ ਮਦਦ ਕਰਕੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਨਿਭਾਈ। ਸ. ਚੀਮਾ ਨੇ ਕਿਹਾ ਕਿ ਦੋਸ਼ੀ ਵਿਅਕਤੀਆਂ ਨੇ ਆਪਣੇ ਢੰਗ-ਤਰੀਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਹੈ ਕਿ ਕਿਵੇਂ ਉਹ ਗੈਰ-ਕਾਨੂੰਨੀ ਸਕਾਚ ਵਿਸਕੀ ਚੋਰੀ ਕਰਨ ਅਤੇ ਬਣਾਉਣ ਵਿਚ ਕਾਮਯਾਬ ਹੋਏ। ਉਨ੍ਹਾਂ ਕਿਹਾ ਕਿ ਮੁਲਜਮਾਂ ਦੇ ਖਿਲਾਫ ਆਈ.ਪੀ.ਸੀ ਦੀ ਧਾਰਾ 420, 379,120ਬੀ ਅਤੇ ਆਬਕਾਰੀ ਐਕਟ ਦੀਆਂ ਹੋਰ ਧਾਰਾਵਾਂ ਦੇ ਤਹਿਤ ਇੱਕ ਐਫ.ਆਈ.ਆਰ ਘਰਿੰਡਾ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੀ ਗਈ ਹੈ ਅਤੇ ਇਸ ਮਾਮਲੇ ਨਾਲ ਸਬੰਧਤ ਸਾਰੇ ਪਹਿਲੂਆਂ ਦਾ ਪਰਦਾਫਾਸ਼ ਕਰਨ ਲਈ ਵਿਭਾਗ ਵੱਲੋਂ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾ ਰਹੀ ਹੈ।. ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗੈਰ-ਕਾਨੂੰਨੀ ਕਾਰਵਾਈ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਉਪਰੰਤ ਇਸ ਵਿੱਚ ਸ਼ਾਮਲ ਸਾਰਿਆ ਵਿਅਕਤੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦਾ ਉਤਪਾਦਨ ਜਨਤਕ ਸੁਰੱਖਿਆ ਲਈ ਇੱਕ ਵੱਡਾ ਖਤਰਾ ਹੈ ਅਤੇ ਇਸ ਦੇ ਨਤੀਜੇ ਵਜੋਂ ਸਰਕਾਰ ਨੂੰ ਭਾਰੀ ਮਾਲੀਆ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਨਾਉਣ ਦੇ ਨਾਲ-ਨਾਲ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਲਈ ਵਚਨਬੱਧ ਹੈ। The post ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ ‘ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ ‘ਤੇ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਦੀ AGTF ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ, 3 ਪਿਸਤੌਲ ਬਰਾਮਦ Friday 08 September 2023 02:24 PM UTC+00 | Tags: agtf arrest breaking-news gangster-sonu-khatri news punjab-news punjab-police the-unmute-breaking-news the-unmute-latest-news ਚੰਡੀਗੜ੍ਹ, 08 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF ) ਨੇ ਸ਼ੁੱਕਰਵਾਰ ਨੂੰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਭਾਰਤ ਭਰ 'ਚ, ਚਲਾਈ ਮੁਹਿੰਮ ਦੌਰਾਨ ਕਥਿਤ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕਾਬੂ ਕੀਤਾ । ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੀ ਪਛਾਣ ਜਲੰਧਰ ਦੇ ਨਿਊ ਦਿਓਲ ਨਗਰ ਦੇ ਸੁਖਮਨਜੋਤ ਸਿੰਘ ਉਰਫ਼ ਸੁਖਮਨ ਬਰਾੜ, ਐਸਬੀਐਸ ਨਗਰ ਦੇ ਪਿੰਡ ਲੋਧੀਪੁਰ ਦੇ ਜਸਕਰਨ ਸਿੰਘ ਉਰਫ਼ ਜੱਸੀ ਲੋਧੀਪੁਰ ਅਤੇ ਜਲੰਧਰ ਦੇ ਪਿੰਡ ਫਲੋਰੀਵਾਲ ਦੇ ਜੋਗਰਾਜ ਸਿੰਘ ਉਰਫ਼ ਜੋਗਾ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .32 ਬੋਰ ਦੇ ਤਿੰਨ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ,"ਖੁਫੀਆ ਜਾਣਕਾਰੀ ਤੇ ਅਧਾਰਤ ਇਸ ਕਾਰਵਾਈ ਵਿੱਚ, ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ (AGTF) ਪੰਜਾਬ ਦੀਆਂ ਪੁਲਿਸ ਟੀਮਾਂ ਨੇ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮ ਸੁਖਮਨ ਬਰਾੜ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕਾਬੂ ਕੀਤਾ ਜਦਕਿ ਉਸਦੇ ਦੋ ਹੋਰ ਵਿਅਕਤੀਆਂ ਨੂੰ ਗੁਰੂਗ੍ਰਾਮ, ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ । ਉਹਨਾਂ ਇਹ ਵੀ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਨਾਂ ਸ਼ੂਟਰਾਂ ਦੀ ਤਿਕੜੀ ਕਾਠਮੰਡੂ, ਨੇਪਾਲ ਤੋਂ ਵਿਦੇਸ਼ ਭੱਜਣ ਲਈ ਜਾਅਲੀ ਪਾਸਪੋਰਟ ਤਿਆਰ ਕਰਨ ਦੀ ਯੋਜਨਾ ਬਣਾ ਰਹੇ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਘੱਟੋ-ਘੱਟ ਪੰਜ ਕਤਲ ਕੇਸਾਂ , ਜਿਨ੍ਹਾਂ ਵਿੱਚ ਮਾਰਚ 2022 ਦੌਰਾਨ ਨਵਾਂਸ਼ਹਿਰ ਵਿੱਚ ਵਾਪਰੇ ਮੱਖਣ ਕਤਲ ਕੇਸ ਸ਼ਾਮਲ ਹਨ ਅਤੇ ਇਸ ਤੋਂ ਇਲਾਵਾ ਉਕਤ ਵਿਅਕਤੀ ਇਰਾਦਾ ਕਤਲ , ਅਸਲਾ ਐਕਟ, ਕਾਰਜੈਕਿੰਗ ਅਤੇ ਜਬਰਨ ਵਸੂਲੀ ਸਮੇਤ ਸੱਤ ਘਿਨਾਉਣੇ ਅਪਰਾਧਾਂ ਦੇ ਕੇਸਾਂ ਵਿਚ ਲੋੜੀਂਦੇ ਹਨ । ਉਹਨਾਂ ਦੱਸਿਆ ਕਿ ਉਕਤ ਦੋਸ਼ੀ ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਵਿਖੇ ਦਿਨ-ਦਿਹਾੜੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਹਨ। ਇਸ ਅਪ੍ਰੇਸ਼ਨ ਦੀ ਅਗਵਾਈ ਕਰ ਰਹੇ ਏਆਈਜੀ ਸੰਦੀਪ ਗੋਇਲ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੈਂਗਸਟਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ 'ਤੇ ਪੰਜਾਬ ਰਾਜ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਨੇਪਾਲ ਸਥਿਤ ਛੁਪਣਗਾਹਾਂ ਵਿੱਚ ਸ਼ਰਨ ਲੈਂਦੇ ਸਨ। ਉਹਨਾਂ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਹੈ ਕਿ ਵਿਦੇਸ਼ੀ ਹੈਂਡਲਰ ਸੋਨੂੰ ਖੱਤਰੀ ਦੁਆਰਾ ਛੁਪਣਗਾਹਾਂ ਦਾ ਪ੍ਰਬੰਧ ਕੀਤਾ ਜਾਂਦਾ ਸੀ, ਜੋ ਹਵਾਲਾ ਲੈਣ-ਦੇਣ ਰਾਹੀਂ ਸ਼ੂਟਰਾਂ ਨੂੰ ਨਿਯਮਤ ਰੂਪ ਵਿੱਚ ਭੁਗਤਾਨ ਕਰਦਾ ਸੀ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ। The post ਪੰਜਾਬ ਪੁਲਿਸ ਦੀ AGTF ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ, 3 ਪਿਸਤੌਲ ਬਰਾਮਦ appeared first on TheUnmute.com - Punjabi News. Tags:
|
ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ: ਅਮਨ ਅਰੋੜਾ Friday 08 September 2023 02:31 PM UTC+00 | Tags: breaking-news news punjab punjabi-news the-unmute-latest-news transparent-administration ਸ੍ਰੀ ਮੁਕਤਸਰ ਸਾਹਿਬ, 8 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਲੋਕਾਂ ਤੱਕ ਬਿਤਹਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣਾ ਹੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰੇਕ ਵਿਭਾਗ ਸਰਕਾਰ ਦੇ ਇਸੇ ਨਿਰਦੇਸ਼ਨਾਂ ਅਨੁਸਾਰ ਜਨ ਸੇਵਾ ਨੂੰ ਸਮਰਪਿਤ ਹੋ ਕੇ ਕੰਮ ਕਰੇ। ਇਹ ਗੱਲ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿਟਿੰਗ ਅਤੇ ਸਟੇਸ਼ਨਰੀ ਅਤੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾ ਵਿਭਾਗ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਜੋ ਕਿ ਸ੍ਰੀ ਮੁਕਸਤਰ ਸਾਹਿਬ ਜਿ਼ਲ੍ਹੇ ਦੇ ਪ੍ਰਭਾਰੀ ਮੰਤਰੀ ਹਨ ਨੇ ਸ਼ੁੱਕਰਵਾਰ ਨੂੰ ਇੱਥੇ ਜਿ਼ਲ੍ਹੇ ਵਿਚ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਲਈ ਬੈਠਕ ਦੌਰਾਨ ਅਧਿਕਾਰੀਆਂ ਨੂੰ ਕਹੀ। ਇਸ ਮੌਕੇ ਉਨ੍ਹਾਂ ਦੇ ਨਾਲ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ, ਸਮਾਜਿਕ ਭਲਾਈ ਮੰਤਰੀ ਡਾ: ਬਲਜੀਤ ਕੌਰ, ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਦੌਰਾਨ ਜਿ਼ਲ੍ਹਾ ਪੱਧਰੀ ਸੇਵਾ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ ਖੁਆਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਅਧਿਕਾਰੀ ਵਿਸੇਸ਼ ਵੱਲ ਜਿਆਦਾ ਪੈਂਡੇਂਸੀ ਹੋਵੇ ਤਾਂ ਇਸਦਾ ਵਿਸੇਸ਼ ਮੁਆਇਨਾ ਕੀਤਾ ਜਾਵੇ। ਬੈਠਕ ਦੌਰਾਨ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਆਨਲਾਈਨ ਸਿ਼ਕਾਇਤ ਪੋਰਟਲ ਜਾਂ ਈ ਸੇਵਾ ਸਬੰਧੀ ਲੋਕਾਂ ਦੀਆਂ ਅਰਜੀਆਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ।ਉਨ੍ਹਾਂ ਨੇ ਦੱਸਿਆ ਕਿ ਈਸੇਵਾ ਤਹਿਤ ਜਿ਼ਲ੍ਹੇ ਵਿਚ ਇਸ ਸਾਲ 149293 ਅਰਜੀਆਂ ਪ੍ਰਾਪਤ ਹੋਈਆਂ ਹਨ ਅਤੇ ਇੰਲ੍ਹਾਂ ਵਿਚ ਸਿਰਫ 2126 ਹੀ ਕਾਰਵਾਈ ਅਧੀਨ ਹਨ ਅਤੇ ਬਾਕੀ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਅਮਨ ਅਰੋੜਾ ਨੇ ਵਿਭਾਗ ਵਾਰ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਡ੍ਰੇਨਾਂ ਦੀ ਸਫਾਈ ਦੇ ਕੰਮ ਦੀ ਪੂਰੀ ਪੜਤਾਲ ਕੀਤੀ ਜਾਵੇ ਅਤੇ ਸਿਹਤ ਵਿਭਾਗ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਪਿੰਡ ਪੱਧਰ ਤੇ ਜਿਆਦਾ ਤੋਂ ਜਿਆਦਾ ਕੈਂਪ ਲਗਾਏ।ਕੈਬਨਿਟ ਮੰਤਰੀ ਨੇ ਵਿਕਾਸ ਕਾਰਜਾਂ ਨਾਲ ਜ਼ੁੜੇ ਮਹਿਕਮਿਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਕੰਮ ਜਲਦ ਅਤੇ ਸਮਾਂਹੱਦ ਅੰਦਰ ਪੂਰੇ ਕਰਕੇ ਵਰਤੋਂ ਸਰਟੀਫਿਕੇਟ ਦਿੱਤੇ ਜਾਣ। ਇਸੇ ਤਰਾਂ ਉਨ੍ਹਾਂ ਨੇ ਕਿਹਾ ਕਿ ਸਮਾਜ ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਹਰ ਇਕ ਯੋਗ ਵਿਅਕਤੀ ਤੱਕ ਪੁੱਜੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿ਼ਲ੍ਹੇ ਵਿਚ 50 ਪਿੰਡ ਓਡੀਐਫ ਪਲਸ ਹੋ ਗਏ ਹਨ ਪਰ ਜਿਆਦਾ ਤੋਂ ਜਿਆਦਾ ਪਿੰਡਾਂ ਵਿਚ ਸਵੱਛਤਾ ਸਬੰਧੀ ਪ੍ਰੋਜ਼ੈਕਟ ਬਣਾ ਕੇ ਲਾਗੂ ਕੀਤੇ ਜਾਣ। ਉਨ੍ਹਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮਗਨਰੇਗਾ ਯੋਜਨਾ ਤਹਿਤ ਸਾਰੇ ਜਾਬ ਕਾਰਡ ਧਾਰਕਾਂ ਨੂੰ ਕੰਮ ਦੇ ਬਰਾਬਰ ਮੌਕੇ ਮਿਲਣ। ਕੈਬਨਿਟ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਤਿੰਨ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਦੀ ਮੁਰੰਮਤ ਕਰਨ ਤੇ ਸਰਕਾਰ 10 ਕਰੋੜ ਰੁਪਏ ਖਰਚ ਕਰੇਗੀ ਜਿਸ ਵਿਚ 5 ਸਾਲ ਤੱਕ ਦੀ ਸਾਂਭ ਸੰਭਾਲ ਦਾ ਖਰਚਾ ਵੀ ਸ਼ਾਮਿਲ ਹੈ। ਇਸੇ ਤਰਾਂ ਬਰੀਵਾਲਾ ਵਿਚ 2 ਐਮਐਲਡੀ ਸਮੱਰਥਾ ਦੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਨਿਰਮਾਣ ਵੀ ਜਲਦ ਸ਼ੁਰੂੂ ਕੀਤਾ ਜਾਵੇਗਾ। ਇਸੇ ਤਰਾਂ ਜ਼ਿਲ੍ਹੇ ਵਿਚ ਭੂਮੀ ਰੱਖਿਆ ਵਿਭਾਗ ਰਾਹੀਂ 10 ਕਰੋੜ 79 ਲੱਖ ਰੁਪਏ ਦੇ ਕੰਮ ਆਰੰਭ ਕੀਤੇ ਜਾਣ ਦੀ ਜਾਣਕਾਰੀ ਵੀ ਕੈਬਨਿਟ ਮੰਤਰੀ ਨੇ ਦਿੱਤੀ। ਇਸ ਤੋਂ ਪਹਿਲਾਂ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਅਤੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਕੈਬਨਿਟ ਮੰਤਰੀ ਦਾ ਇੱਥੇ ਪੁੱਜਣ ਤੇ ਸਵਾਗਤ ਕੀਤਾ। ਇਸ ਮੌਕੇ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ, ਜਿ਼ਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ, ਏਡੀਸੀ ਜ਼ਸਵੰਤ ਸਿੰਘ ਵੜੈਚ, ਐਸਡੀਐਮ ਕੰਵਰਜੀਤ ਸਿੰਘ ਅਤੇ ਜ਼ਸਨਪ੍ਰੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। The post ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ: ਅਮਨ ਅਰੋੜਾ appeared first on TheUnmute.com - Punjabi News. Tags:
|
ਭਾਰਤ ਪੁੱਜੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ, ਦੋਵੇਂ ਦੇਸ਼ਾਂ 'ਚ ਨਿਊਕਲੀਅਰ ਰਿਐਕਟਰਾਂ 'ਤੇ ਹੋ ਸਕਦੈ ਸਮਝੌਤਾ Friday 08 September 2023 02:37 PM UTC+00 | Tags: breaking-news joe-biden news nuclear-reactors punjab-news sukhbir-singh-badal the-unmute-latest-news ਚੰਡੀਗੜ੍ਹ, 08 ਸਤੰਬਰ 2023: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (Joe Biden) ਜੀ-20 ਸੰਮੇਲਨ ਲਈ 3 ਦਿਨਾਂ ਭਾਰਤ ਦੌਰੇ ‘ਤੇ ਪਹੁੰਚ ਗਏ ਹਨ । ਉਹ ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਉਤਰੇ। ਇੱਥੇ ਕੇਂਦਰੀ ਮੰਤਰੀ ਜਨਰਲ ਵੀ.ਕੇ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਬਿਡੇਨ ਨੇ ਭਾਰਤ ਵਿੱਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਅਤੇ ਉਨ੍ਹਾਂ ਦੀ ਬੇਟੀ ਨਾਲ ਵੀ ਮੁਲਾਕਾਤ ਕੀਤੀ। ਅਮਰੀਕੀ ਰਾਸ਼ਟਰਪਤੀ ਜਲਦੀ ਹੀ ਪ੍ਰਧਾਨ ਮੰਤਰੀ ਨਿਵਾਸ ‘ਤੇ ਮੋਦੀ ਨਾਲ ਦੁਵੱਲੀ ਬੈਠਕ ਕਰਨਗੇ। ਅਮਰੀਕਾ ਦੇ ਐੱਨਐੱਸਏ ਜੇਕ ਸੁਲੀਵਾਨ ਨੇ ਕਿਹਾ ਕਿ ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਸਿਵਲ ਪਰਮਾਣੂ ਤਕਨੀਕ ‘ਚ ਸਹਿਯੋਗ ਵਧਾਉਣ ‘ਤੇ ਵੀ ਚਰਚਾ ਹੋਵੇਗੀ। ਇਸ ਦੌਰਾਨ ਛੋਟੇ ਮਾਡਿਊਲਰ ਨਿਊਕਲੀਅਰ ਰਿਐਕਟਰਾਂ ‘ਤੇ ਸਮਝੌਤਾ ਹੋ ਸਕਦਾ ਹੈ। ਇਸ ਤੋਂ ਇਲਾਵਾ ਦੋਵਾਂ ਦੇਸ਼ਾਂ ਵਿਚਾਲੇ ਜੀਈ ਜੈੱਟ ਇੰਜਣ ਸੌਦੇ ‘ਤੇ ਵੀ ਗੱਲਬਾਤ ਅੱਗੇ ਵਧ ਸਕਦੀ ਹੈ। The post ਭਾਰਤ ਪੁੱਜੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ, ਦੋਵੇਂ ਦੇਸ਼ਾਂ ‘ਚ ਨਿਊਕਲੀਅਰ ਰਿਐਕਟਰਾਂ ‘ਤੇ ਹੋ ਸਕਦੈ ਸਮਝੌਤਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest