TheUnmute.com – Punjabi News: Digest for September 10, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਅਫਰੀਕੀ ਯੂਨੀਅਨ ਜੀ-20 ਦਾ ਸਥਾਈ ਮੈਂਬਰ ਬਣਿਆ, ਭੂਚਾਲ ਕਾਰਨ ਮੋਰੱਕੋ 'ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

Saturday 09 September 2023 06:01 AM UTC+00 | Tags: african-union au azali-assoumani breaking-news g-20 g20-summit latest-news news pm-modi prime-minister-narendra-modi

ਚੰਡੀਗੜ੍ਹ, 09 ਸਤੰਬਰ 2023: ਜੀ-20 ਸਿਖਰ ਸੰਮੇਲਨ ਅੱਜ ਯਾਨੀ 9 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਰੱਕੋ ਦੇ ਭੂਚਾਲ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ ਆਪਣਾ ਜੀ-20 ਸੰਮੇਲਨ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਦੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਰੀਕਨ ਯੂਨੀਅਨ (African Union) ਨੂੰ ਜੀ-20 ਦਾ ਸਥਾਈ ਮੈਂਬਰ ਬਣਾਇਆ ਗਿਆ ਹੈ ।

ਇਸਦੇ ਨਾਲ ਹੀ ਅਜ਼ਾਲੀ ਅਸੌਮਾਨੀ, ਕੋਮੋਰੋਸ ਯੂਨੀਅਨ ਦੇ ਪ੍ਰਧਾਨ ਅਤੇ ਅਫਰੀਕਨ ਯੂਨੀਅਨ (African Union)  ਦੀ ਚੇਅਰਪਰਸਨ ਨੇ ਜੀ-20 ਦੇ ਸਥਾਈ ਮੈਂਬਰ ਵਜੋਂ ਆਪਣੀ ਸੀਟ ਸੰਭਾਲੀ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਅਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਸਮੇਤ ਕਈ ਨੇਤਾ ਜੀ-20 ਸੰਮੇਲਨ ‘ਚ ਹਿੱਸਾ ਲੈਣ ਲਈ ਸ਼ੁੱਕਰਵਾਰ ਨੂੰ ਦਿੱਲੀ ਪਹੁੰਚੇ ਹਨ । ਪੀਐਮ ਮੋਦੀ ਨੇ ਬਿਡੇਨ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ ਨਾਲ ਦੁਵੱਲੀ ਮੀਟਿੰਗ ਕੀਤੀ। G20 ਆਗੂ 9 ਅਤੇ 10 ਸਤੰਬਰ ਨੂੰ ਸਮੂਹ ਦੇ ਸਾਲਾਨਾ ਸੰਮੇਲਨ ਵਿੱਚ ਪ੍ਰਮੁੱਖ ਗਲੋਬਲ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨਗੇ। ਭਾਰਤ ਮੌਜੂਦਾ G20 ਚੇਅਰ ਦੇ ਤੌਰ ‘ਤੇ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ।

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ 21ਵੀਂ ਸਦੀ ਦਾ ਇਹ ਸਮਾਂ ਦੁਨੀਆ ਨੂੰ ਨਵੀਂ ਦਿਸ਼ਾ ਦਿਖਾਉਣ ਦਾ ਸਮਾਂ ਹੈ। ਇਹ ਉਹ ਸਮਾਂ ਹੈ ਜਦੋਂ ਸਦੀਆਂ ਪੁਰਾਣੀਆਂ ਚੁਣੌਤੀਆਂ ਸਾਡੇ ਤੋਂ ਨਵੇਂ ਹੱਲ ਦੀ ਮੰਗ ਕਰ ਰਹੀਆਂ ਹਨ। ਸਾਨੂੰ ਇਨ੍ਹਾਂ ਸਮੱਸਿਆਵਾਂ ਨੂੰ ਮਾਨਵਤਾਵਾਦੀ ਫੋਕਸ ਨਾਲ ਹੱਲ ਕਰਨਾ ਹੋਵੇਗਾ | ਇਸਦੇ ਨਾਲ ਹੀ ਜੋਅ ਬਿਡੇਨ ਨੂੰ ਭਾਰਤ ਮੰਡਪਮ ਵਿੱਚ ਬਣੇ ਕੋਨਾਰਕ ਚੱਕਰ ਬਾਰੇ ਜਾਣਕਾਰੀ ਦਿੱਤੀ।

The post ਅਫਰੀਕੀ ਯੂਨੀਅਨ ਜੀ-20 ਦਾ ਸਥਾਈ ਮੈਂਬਰ ਬਣਿਆ, ਭੂਚਾਲ ਕਾਰਨ ਮੋਰੱਕੋ ‘ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ appeared first on TheUnmute.com - Punjabi News.

Tags:
  • african-union
  • au
  • azali-assoumani
  • breaking-news
  • g-20
  • g20-summit
  • latest-news
  • news
  • pm-modi
  • prime-minister-narendra-modi

G-20 Summit: 21ਵੀਂ ਸਦੀ ਦੁਨੀਆ ਨੂੰ ਨਵੀਂ ਦਿਸ਼ਾ ਦਿਖਾਉਣ ਦਾ ਮਹੱਤਵਪੂਰਨ ਸਮਾਂ: PM ਮੋਦੀ

Saturday 09 September 2023 06:21 AM UTC+00 | Tags: 21st-century bharat bjp-governement breaking breaking-news congress delhi g20-sumiit g-20-summit g20-summit-2023 jairam-ramesh latest-news news pm-narendra-modi president-of-bharat punjab-police

ਚੰਡੀਗੜ੍ਹ, 09 ਸਤੰਬਰ 2023: ਜੀ-20 ਸਿਖਰ ਸੰਮੇਲਨ ਅੱਜ ਦਿੱਲੀ ਵਿੱਚ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਭਾਰਤ ਦੀ ਧਰਤੀ ‘ਤੇ ਸਾਰੇ ਗਲੋਬਲ ਪ੍ਰਤੀਨਿਧੀਆਂ ਦਾ ਸਵਾਗਤ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 'ਭਾਰਤ ਵਿਸ਼ਵ ‘ਚ ਭਰੋਸੇ ਦੀ ਘਾਟ ਨੂੰ ਵਿਸ਼ਵਾਸ ਅਤੇ ਨਿਰਭਰਤਾ ਵਿੱਚ ਬਦਲਣ ਦਾ ਸੱਦਾ ਦਿੰਦਾ ਹੈ। ਇਹ ਸਮਾਂ ਹੈ ਸਾਡੇ ਸਾਰਿਆਂ ਲਈ ਮਿਲ ਕੇ ਅੱਗੇ ਵਧਣ ਦਾ ਹੈ । ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਦੀ ਸ਼ੁਰੂਆਤ ਤੋਂ ਪਹਿਲਾਂ ਮੋਰੱਕੋ ‘ਚ ਭੂਚਾਲ ‘ਚ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਹਰ ਸੰਭਵ ਮੱਦਦ ਦੇਣ ਲਈ ਤਿਆਰ ਹੈ।

ਪ੍ਰਧਾਨ ਮੰਤਰੀ ਮੋਦੀ (PM Modi)  ਨੇ ਜੀ-20 ਸੰਮੇਲਨ ‘ਚ ਕਿਹਾ ਕਿ 21ਵੀਂ ਸਦੀ ਦੁਨੀਆ ਨੂੰ ਨਵੀਂ ਦਿਸ਼ਾ ਦਿਖਾਉਣ ਦਾ ਮਹੱਤਵਪੂਰਨ ਸਮਾਂ ਹੈ। ਇਹ ਉਹ ਸਮਾਂ ਹੈ ਜਦੋਂ ਪੁਰਾਣੀਆਂ ਸਮੱਸਿਆਵਾਂ ਸਾਡੇ ਤੋਂ ਨਵੇਂ ਹੱਲ ਲੱਭ ਰਹੀਆਂ ਹਨ ਅਤੇ ਇਸ ਲਈ ਸਾਨੂੰ ਮਨੁੱਖੀ-ਕੇਂਦਰਿਤ ਪਹੁੰਚ ਨਾਲ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਦੇ ਹੋਏ ਅੱਗੇ ਵਧਣਾ ਚਾਹੀਦਾ ਹੈ | ਜੇਕਰ ਅਸੀਂ ਕੋਵਿਡ-19 ਨੂੰ ਹਰਾ ਸਕਦੇ ਹਾਂ, ਤਾਂ ਅਸੀਂ ਜੰਗ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹਾਂ।

ਉਨ੍ਹਾਂ ਅੱਗੇ ਕਿਹਾ, ਇਸ ਵਾਰ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ, ਸਬਕਾ ਪ੍ਰਯਾਸ ਦਾ ਮੰਤਰ ਸਾਡੇ ਲਈ ਮਾਰਗ ਦਰਸ਼ਕ ਬਣ ਸਕਦਾ ਹੈ। ਭਾਵੇਂ ਇਹ ਉੱਤਰ ਅਤੇ ਦੱਖਣ ਵਿਚਕਾਰ ਪਾੜਾ ਹੋਵੇ, ਪੂਰਬ ਅਤੇ ਪੱਛਮ ਵਿਚਕਾਰ ਪਾੜਾ ਹੋਵੇ, ਭੋਜਨ ਅਤੇ ਬਾਲਣ ਪ੍ਰਬੰਧਨ, ਅੱਤਵਾਦ, ਸਾਈਬਰ ਸੁਰੱਖਿਆ, ਸਿਹਤ, ਊਰਜਾ ਜਾਂ ਜਲ ਸੁਰੱਖਿਆ, ਸਾਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਠੋਸ ਹੱਲ ਲੱਭਣੇ ਪੈਣਗੇ।

ਇਸ ਦੇ ਨਾਲ ਹੀ ਜੀ-20 ਸੰਮੇਲਨ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ (8 ਸਤੰਬਰ) ਨੂੰ ਵੱਖ-ਵੱਖ ਦੇਸ਼ਾਂ ਦੇ ਜਨ ਪ੍ਰਤੀਨਿਧੀਆਂ ਨਾਲ ਦੁਵੱਲੀ ਬੈਠਕ ਵੀ ਕੀਤੀ ਸੀ। ਪੀਐਮ ਮੋਦੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ ਨਾਲ ਦੁਵੱਲੀ ਗੱਲਬਾਤ ਵਿੱਚ ਹਿੱਸਾ ਲਿਆ।

ਦੱਸ ਦਈਏ ਕਿ 10 ਸਤੰਬਰ ਤੱਕ ਚੱਲਣ ਵਾਲੇ ਇਸ ਸੰਮੇਲਨ ਲਈ ਦਿੱਲੀ ਪੂਰੀ ਤਰ੍ਹਾਂ ਤਿਆਰ ਹੈ। ਦਿੱਲੀ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮਹਿਮਾਨਾਂ ਦੇ ਸਵਾਗਤ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਗਏ ਹਨ। ਇਸ ਵਿਸ਼ੇਸ਼ ਕਾਨਫਰੰਸ ਦੌਰਾਨ ਦੁਨੀਆ ਦੀਆਂ ਨਜ਼ਰਾਂ ਭਾਰਤ ਵੱਲ ਟਿਕੀਆਂ ਹੋਣਗੀਆਂ।

The post G-20 Summit: 21ਵੀਂ ਸਦੀ ਦੁਨੀਆ ਨੂੰ ਨਵੀਂ ਦਿਸ਼ਾ ਦਿਖਾਉਣ ਦਾ ਮਹੱਤਵਪੂਰਨ ਸਮਾਂ: PM ਮੋਦੀ appeared first on TheUnmute.com - Punjabi News.

Tags:
  • 21st-century
  • bharat
  • bjp-governement
  • breaking
  • breaking-news
  • congress
  • delhi
  • g20-sumiit
  • g-20-summit
  • g20-summit-2023
  • jairam-ramesh
  • latest-news
  • news
  • pm-narendra-modi
  • president-of-bharat
  • punjab-police

ਮੋਰੱਕੋ 'ਚ ਆਏ ਭੂਚਾਲ ਕਾਰਨ 296 ਜਣਿਆਂ ਦੀ ਮੌਤ, ਇਤਿਹਾਸਕ ਇਮਾਰਤਾਂ ਨੂੰ ਵੀ ਪੁੱਜਿਆ ਨੁਕਸਾਨ

Saturday 09 September 2023 06:36 AM UTC+00 | Tags: 296 breaking-news earthquake earthquake-news morocco morocco-earth-earthquake morocco-news news

ਚੰਡੀਗੜ੍ਹ, 09 ਸਤੰਬਰ 2023: ਮੋਰੱਕੋ (Morocco) ਵਿੱਚ ਸ਼ੁੱਕਰਵਾਰ (8 ਸਤੰਬਰ) ਦੇਰ ਰਾਤ ਆਏ ਭੂਚਾਲ ਨੇ ਕਾਫ਼ੀ ਤਬਾਹੀ ਮਚਾਈ ਹੈ | ਭੂਚਾਲ ਕਾਰਨ ਘੱਟੋ-ਘੱਟ 296 ਜਣਿਆਂ ਦੀ ਮੌਤ ਹੋ ਗਈ ਹੈ ਅਤੇ 150 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ । ਐਸੋਸੀਏਟਿਡ ਪ੍ਰੈਸ ਦੀ ਰਿਪੋਰਟ ਮੁਤਾਬਕ ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ‘ਭੂਚਾਲ ਦੀ ਤੀਬਰਤਾ 6.8 ਮਾਪੀ ਗਈ ਹੈ।

ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਲੋਕ ਡਰ ਗਏ ਅਤੇ ਘਰਾਂ ਤੋਂਬਾਹਰ ਆ ਗਏ । ਭੂਚਾਲ ਕਾਰਨ ਇਤਿਹਾਸਕ ਇਮਾਰਤਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ ਅਤੇ ਬਿਜਲੀ ਦੇ ਕੱਟ ਵੀ ਲੱਗ ਗਏ ਹਨ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ ਭੂਚਾਲ ਰਾਤ 11:11 ਵਜੇ (2211 GMT) ਮਾਰਾਕੇਸ਼ ਤੋਂ 44 ਮੀਲ (71 ਕਿਲੋਮੀਟਰ) ਦੱਖਣ-ਪੱਛਮ ਵਿਚ 18.5 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਰੀਕੀ ਦੇਸ਼ ਮੋਰੋਕੋ (Morocco) ‘ਚ ਆਏ ਜ਼ਬਰਦਸਤ ਭੂਚਾਲ ‘ਤੇ ਦੁੱਖ ਪ੍ਰਗਟ ਕੀਤਾ ਹੈ। ਐਕਸ (ਪਹਿਲਾਂ ਟਵਿੱਟਰ) ‘ਤੇ ਦੁੱਖ ਜ਼ਾਹਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘ਮੋਰੋਕੋ ‘ਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਬਹੁਤ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿੱਚ ਮੇਰੇ ਵਿਚਾਰ ਮੋਰੋਕੋ ਦੇ ਲੋਕਾਂ ਦੇ ਨਾਲ ਹਨ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋ ਜਾਣ ਦੀ ਕਾਮਨਾ ਕੀਤੀ ਹੈ । ਭਾਰਤ ਇਸ ਮੁਸ਼ਕਲ ਸਮੇਂ ਵਿੱਚ ਮੋਰੋਕੋ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।

The post ਮੋਰੱਕੋ ‘ਚ ਆਏ ਭੂਚਾਲ ਕਾਰਨ 296 ਜਣਿਆਂ ਦੀ ਮੌਤ, ਇਤਿਹਾਸਕ ਇਮਾਰਤਾਂ ਨੂੰ ਵੀ ਪੁੱਜਿਆ ਨੁਕਸਾਨ appeared first on TheUnmute.com - Punjabi News.

Tags:
  • 296
  • breaking-news
  • earthquake
  • earthquake-news
  • morocco
  • morocco-earth-earthquake
  • morocco-news
  • news

ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ 'ਚ ਤੂੜੀ ਨਾਲ ਭਰੀ ਟਰਾਲੀ 'ਚੋਂ 15 ਕਿੱਲੋ ਹੈਰੋਇਨ ਬਰਾਮਦ, ਇੱਕ ਗ੍ਰਿਫਤਾਰ

Saturday 09 September 2023 06:55 AM UTC+00 | Tags: breaking-news drug drug-free-punjab fazilka heroin latest-news news pakistani-drug-smugglers punjabi-news punjab-police smugglers the-unmute-breaking-news the-unmute-news the-unmute-punjab the-unmute-punjabi-news

ਚੰਡੀਗੜ੍ਹ, 09 ਸਤੰਬਰ 2023: ਪਾਕਿਸਤਾਨੀ ਨਸ਼ਾ ਤਸਕਰਾਂ ਵੱਲੋਂ ਭਾਰਤੀ ਸਰਹੱਦ ਪਾਰੋਂ ਹੈਰੋਇਨ (Heroin) ਦੀ ਤਸਕਰੀ ਜਾਰੀ ਹੈ। ਇਸ ਦੌਰਾਨ ਪੰਜਾਬ ਪੁਲਿਸ ਵੀ ਪਾਕਿਸਤਾਨੀ ਨਸ਼ਾ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ 105 ਕਰੋੜ ਰੁਪਏ ਦੀ ਖੇਪ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦਕਿ ਇੱਕ ਭਾਰਤੀ ਤਸਕਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕ ਦੇ ਖ਼ਿਲਾਫ਼ ਖੁਫੀਆ ਕਾਰਵਾਈ ਦੇ ਹਿੱਸੇ ਵਜੋਂ, ਐਸਐਸਓਸੀ ਫਾਜ਼ਿਲਕਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਭਾਰਤੀ ਤਸਕਰ ਇਸ ਖੇਪ ਨੂੰ ਤੂੜੀ ਨਾਲ ਭਰੀ ਟਰਾਲੀ ਵਿੱਚ ਛੁਪਾ ਕੇ ਲੈ ਜਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰੋਂ ਹੋ ਰਹੀ ਹੈਰੋਇਨ (Heroin) ਦੀ ਤਸਕਰੀ ਦੀ ਲੜੀ ਨੂੰ ਤੋੜਨ ਵਿੱਚ ਲਗਾਤਾਰ ਲੱਗੀ ਹੋਈ ਹੈ। ਐਨਡੀਪੀਐਸ ਐਕਟ ਤਹਿਤ ਥਾਣਾ ਸਦਰ ਫਾਜ਼ਿਲਕਾ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।

The post ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ‘ਚ ਤੂੜੀ ਨਾਲ ਭਰੀ ਟਰਾਲੀ ‘ਚੋਂ 15 ਕਿੱਲੋ ਹੈਰੋਇਨ ਬਰਾਮਦ, ਇੱਕ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • drug
  • drug-free-punjab
  • fazilka
  • heroin
  • latest-news
  • news
  • pakistani-drug-smugglers
  • punjabi-news
  • punjab-police
  • smugglers
  • the-unmute-breaking-news
  • the-unmute-news
  • the-unmute-punjab
  • the-unmute-punjabi-news

ਦਿੱਲੀ ਸ਼ਰਾਬ ਘਪਲੇ ਮਾਮਲੇ 'ਚ CBI ਨੇ ਪੰਜਾਬ ਦੇ 10 ਅਧਿਕਾਰੀਆਂ ਨੂੰ ਕੀਤਾ ਤਲਬ

Saturday 09 September 2023 07:06 AM UTC+00 | Tags: breaking-news cbi cbi-10 central-bureau-of-investigation chief-minister-manish-sisodia delhi delhi-liquor-scam-case manish-sisodia news

ਚੰਡੀਗੜ੍ਹ, 09 ਸਤੰਬਰ 2023: ਦਿੱਲੀ ਕਥਿਤ ਸ਼ਰਾਬ ਘਪਲੇ ਮਾਮਲੇ (Delhi liquor scam) ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਦੇ 10 ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਅਧਿਕਾਰੀਆਂ ਨੂੰ ਬਿਆਨ ਦਰਜ ਕਰਵਾਉਣ ਲਈ ਦਿੱਲੀ ਸੱਦਿਆ ਗਿਆ ਹੈ। ਇਹ ਉਹੀ ਮਾਮਲਾ ਹੈ, ਜਿਸ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਇਹ ਸੰਮਨ ਦਿੱਲੀ ਵਿੱਚ ਸੀਬੀਆਈ ਦੇ ਵਧੀਕ ਐਸਪੀ ਰਾਜੀਵ ਕੁਮਾਰ ਵੱਲੋਂ ਜਾਰੀ ਕੀਤੇ ਗਏ ਹਨ।

ਖਬਰਾਂ ਮੁਤਾਬਕ ਸੰਮਨ ਵਿੱਚ ਪੰਜਾਬ ਦੇ 10 ਅਧਿਕਾਰੀਆਂ ਨੂੰ ਸੋਮਵਾਰ ਅਤੇ ਮੰਗਲਵਾਰ ਨੂੰ ਰਾਜਧਾਨੀ ਵਿੱਚ ਸੀਬੀਆਈ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਹੈ। ਆਈਪੀਸੀ ਦੀ ਧਾਰਾ 160 ਤਹਿਤ ਜਾਰੀ ਸੰਮਨ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਰਾਹੀਂ ਭੇਜੇ ਗਏ ਸਨ। ਜ਼ਿਕਰਯੋਗ ਹੈ ਕਿ ਦਿੱਲੀ ਆਬਕਾਰੀ ਘਪਲੇ (Delhi liquor scam) ‘ਚ ਈਡੀ ਪਹਿਲਾਂ ਹੀ ਤਿੰਨ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਜਿਸ ਵਿੱਚ ਵਿੱਤ ਕਮਿਸ਼ਨਰ ਆਬਕਾਰੀ ਤੇ ਕਰ ਕੇਏਪੀ ਸਿਨਹਾ ਦਾ ਨਾਂ ਵੀ ਸ਼ਾਮਲ ਹੈ।

The post ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ CBI ਨੇ ਪੰਜਾਬ ਦੇ 10 ਅਧਿਕਾਰੀਆਂ ਨੂੰ ਕੀਤਾ ਤਲਬ appeared first on TheUnmute.com - Punjabi News.

Tags:
  • breaking-news
  • cbi
  • cbi-10
  • central-bureau-of-investigation
  • chief-minister-manish-sisodia
  • delhi
  • delhi-liquor-scam-case
  • manish-sisodia
  • news

5 ਸਾਲਾ ਬੱਚੇ ਦੀ ਸਕੂਲ ਬੱਸ ਹੇਠ ਆਉਣ ਕਾਰਨ ਮੌਤ, ਪਰਿਵਾਰ ਨੇ ਸਕੂਲ ਪ੍ਰਬੰਧਕਾਂ 'ਤੇ ਲਾਏ ਗੰਭੀਰ ਦੋਸ਼

Saturday 09 September 2023 07:21 AM UTC+00 | Tags: 5 accident breaking-news harkirat-singh latest-news news punajb-breaking-news punjab-school school-management the-unmute-breaking-news the-unmute-news

ਚੰਡੀਗੜ੍ਹ, 09 ਸਤੰਬਰ 2023: ਸ੍ਰੀ ਹਰਗੋਬਿੰਦਪੁਰ ਦੇ ਪਿੰਡ ਚੀਮਾ ਖੁੱਡੀ ਦੇ ਇੱਕ 5 ਸਾਲਾ ਬੱਚੇ ਦੀ ਸਕੂਲ ਬੱਸ ਦੀ ਲਪੇਟ ਵਿੱਚ ਆਉਣ ਨਾਲ ਦਰਦਨਾਕ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਹਰਕੀਰਤ ਸਿੰਘ ਵਜੋਂ ਹੋਈ ਹੈ ਜਿਸ ਦੀ ਉਮਰ 5 ਸਾਲ ਦੀ ਹੈ।ਦੱਸਿਆ ਜਾ ਰਿਹਾ ਹੈ ਕਿ ਉਹ ਸੈਂਟਰਲ ਪਬਲਿਕ ਸਕੂਲ ਵਿੱਚ ਨਰਸਰੀ ਕਲਾਸ ‘ਚ ਪੜ੍ਹ ਰਿਹਾ ਸੀ ਅਤੇ ਅੱਜ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚਿਆਂ ਨੂੰ ਘਰ ਵਿੱਚ ਛੱਡਣ ਲਈ ਸਕੂਲੀ ਬੱਸ ਚੀਮਾ ਖੁੱਡੀ ਵਿੱਚ ਪੁੱਜੀ ਤਾਂ ਪੰਜ ਸਾਲਾਂ ਹਰਕੀਰਤ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਸ ਪੀ ਰਜੇਸ਼ ਕੱਟੜ ਅਤੇ ਸ੍ਰੀ ਹਰਗੋਬਿੰਦਪੁਰ ਦੇ ਐਸ ਐਚ ਓ ਮੈਡਮ ਬਲਜੀਤ ਕੌਰ ਸਰਾਂ ਆਪਣੇ ਪੁਲਿਸ ਕਰਮਚਾਰੀਆਂ ਸਮੇਤ ਘਟਨਾ ਵਾਲੀ ਥਾਂ ‘ਤੇ ਪਿੰਡ ਚੀਮਾ ਖੁੱਡੀ ਵਿਖੇ ਪੁੱਜੇ। ਮ੍ਰਿਤਕ ਦੇ ਪਿਤਾ ਨੇ ਬੱਸ ਚਾਲਕ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਉਸ ਦੇ ਬੱਚੇ ਦੀ ਮੌਤ ਹੋਈ ਹੈ, ਇਸ ਲਈ ਉਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪੁਲਿਸ ਵੱਲੋਂ ਬੱਸ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਮਾਮਲੇ ‘ਚ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਸਾਂਝੀ ਕਰਦਿਆਂ ਮ੍ਰਿਤਕ ਬੱਚੇ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ 5 ਸਾਲਾ ਪੁੱਤਰ ਹਰਕੀਰਤ ਸਿੰਘ ਨਰਸਰੀ ਜਮਾਤ ਵਿਚ ਅਤੇ 10 ਸਾਲਾ ਪੁੱਤਰੀ ਸਹਿਜਪ੍ਰੀਤ ਕੌਰ ਘੁਮਾਣ ਦੇ ਇਕ ਨਿੱਜੀ ਸਕੂਲ ਵਿਚ ਚੌਥੀ ਜਮਾਤ ਵਿਚ ਪੜ੍ਹਦੀ ਹੈ। ਸ਼ੁੱਕਰਵਾਰ ਨੂੰ ਛੁੱਟੀ ਤੋਂ ਬਾਅਦ ਜਦੋਂ ਸਕੂਲ ਬੱਸ ਦੋਵੇਂ ਬੱਚਿਆਂ ਨੂੰ ਛੱਡਣ ਆਈ ਤਾਂ ਉਹ ਬੱਸ ਤੋਂ ਉਤਰ ਰਹੇ ਸਨ। ਅਜੇ ਉਸ ਦੀ ਧੀ ਬੱਸ ਤੋਂ ਉਤਰੀ ਸੀ ਤੇ ਪੁੱਤਰ ਹਰਕੀਰਤ ਸਿੰਘ ਬੱਸ ਤੋਂ ਉਤਰ ਹੀ ਰਿਹਾ ਸੀ ਕਿ ਡਰਾਈਵਰ ਨੇ ਉਸੇ ਵੇਲੇ ਬੱਸ ਤੋਰ ਲਈ। ਇਸ ਕਾਰਨ ਸਹਿਜਪ੍ਰੀਤ ਹੇਠਾਂ ਡਿੱਗ ਗਿਆ ਤੇ ਬੱਸ ਦੀ ਲਪੇਟ ਵਿਚ ਆ ਗਿਆ। ਦਵਿੰਦਰ ਸਿੰਘ ਨੇ ਕਿਹਾ ਕਿ ਡਰਾਈਵਰ ਬੱਸ ਰੋਕਣ ਦੀ ਬਜਾਏ ਭਜਾ ਕੇ ਲੈ ਗਿਆ। ਉਸ ਨੇ ਸਕੂਲ ਪ੍ਰਬੰਧਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।

 

The post 5 ਸਾਲਾ ਬੱਚੇ ਦੀ ਸਕੂਲ ਬੱਸ ਹੇਠ ਆਉਣ ਕਾਰਨ ਮੌਤ, ਪਰਿਵਾਰ ਨੇ ਸਕੂਲ ਪ੍ਰਬੰਧਕਾਂ ‘ਤੇ ਲਾਏ ਗੰਭੀਰ ਦੋਸ਼ appeared first on TheUnmute.com - Punjabi News.

Tags:
  • 5
  • accident
  • breaking-news
  • harkirat-singh
  • latest-news
  • news
  • punajb-breaking-news
  • punjab-school
  • school-management
  • the-unmute-breaking-news
  • the-unmute-news

31 ਸਾਲ ਬਾਅਦ ਝੂਠੇ ਪੁਲਿਸ ਮੁਕਾਬਲੇ ਮਾਮਲੇ 'ਚ 3 ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

Saturday 09 September 2023 07:46 AM UTC+00 | Tags: 1992-fake-encounter-case amritsar breaking-news cbi-court fake-encounter fake-encounter-cas latest-news news punjab-police

ਚੰਡੀਗੜ੍ਹ, 09 ਸਤੰਬਰ 2023: ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ (fake police encounter case) ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੂਲਿਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜਿਨ੍ਹਾਂ ਨੂੰ 14 ਸਤੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਸਾਲ 1992 ਵਿੱਚ ਤਿੰਨ ਨੌਜਵਾਨਾਂ ਹਰਜੀਤ ਸਿੰਘ, ਲਖਵਿੰਦਰ ਸਿੰਘ ਅਤੇ ਜਸਪਿੰਦਰ ਸਿੰਘ ਦਾ 9 ਪੁਲਿਸ ਵਾਲਿਆਂ ਨੇ ਝੂਠਾ ਮੁਕਾਬਲਾ ਕੀਤਾ ਸੀ।

ਇਸ ਮਾਮਲੇ ਵਿੱਚ ਮ੍ਰਿਤਕ ਹਰਜੀਤ ਸਿੰਘ ਦੇ ਪਿਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ। ਪਿਤਾ ਨੇ ਦੋਸ਼ ਲਾਇਆ ਸੀ ਕਿ ਉਸ ਦੇ ਪੁੱਤਰ ਹਰਜੀਤ ਸਿੰਘ ਨੂੰ ਪੁਲਿਸ ਨੇ 29 ਅਪਰੈਲ 1992 ਨੂੰ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਠੱਠੀਆਂ ਬੱਸ ਸਟੈਂਡ ਤੋਂ ਚੁੱਕ ਕੇ ਮਾਲ ਮੰਡੀ ਦੇ ਪੁੱਛਗਿੱਛ ਕੇਂਦਰ ਵਿੱਚ ਰੱਖਿਆ ਸੀ।

ਹਾਈਕੋਰਟ ਨੇ ਤੁਰੰਤ ਕਾਰਵਾਈ ਕਰਦਿਆਂ ਹਰਜੀਤ ਸਿੰਘ ਦੀ ਗੈਰ-ਕਾਨੂੰਨੀ ਪੁਲਿਸ ਹਿਰਾਸਤ ਤੋਂ ਰਿਹਾਈ ਨੂੰ ਯਕੀਨੀ ਬਣਾਉਣ ਲਈ ਵਾਰੰਟ ਅਫਸਰ ਨਿਯੁਕਤ ਕੀਤਾ। ਇਸ ਮਾਮਲੇ ਨੂੰ ਅੱਗੇ ਲੈ ਕੇ ਹਾਈ ਕੋਰਟ ਨੇ ਦਸੰਬਰ 1992 ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਚੰਡੀਗੜ੍ਹ ਨੂੰ ਮਾਮਲੇ ਦੀ ਨਿਆਂਇਕ ਜਾਂਚ ਲਈ ਹੁਕਮ ਜਾਰੀ ਕੀਤੇ ਸਨ। ਜਿਸਦੀ ਰਿਪੋਰਟ ਸਾਲ 1995 ਵਿੱਚ ਪੇਸ਼ ਕੀਤੀ ਗਈ ਸੀ। ਰਿਪੋਰਟ ਦੇ ਆਧਾਰ ‘ਤੇ 30 ਮਈ 1997 ਨੂੰ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।

ਦੱਸਿਆ ਜਾਂਦਾ ਹੈ ਕਿ ਸਾਲ 1998 ਵਿੱਚ ਸੀਬੀਆਈ ਨੇ ਕੇਸ ਦਰਜ ਕਰਕੇ ਜਾਂਚ ਵਿੱਚ ਪਾਇਆ ਕਿ ਹਰਜੀਤ ਸਿੰਘ ਨੂੰ ਦਲਜੀਤ ਸਿੰਘ ਉਰਫ ਮੋਟੂ, ਸਤਬੀਰ ਸਿੰਘ ਅਤੇ ਇੱਕ ਹੋਰ ਵਿਅਕਤੀ ਨੇ 29 ਅਪਰੈਲ 1992 ਨੂੰ ਬੱਸ ਸਟੈਂਡ ਠੱਠੀਆਂ ਤੋਂ ਅਗਵਾ ਕਰ ਲਿਆ ਸੀ। 12 ਮਈ 1992 ਨੂੰ ਹਰਜੀਤ ਸਿੰਘ ਦਾ ਦੋ ਹੋਰ ਵਿਅਕਤੀਆਂ ਲਖਵਿੰਦਰ ਅਤੇ ਜਸਪਿੰਦਰ ਸਿੰਘ ਨਾਲ ਕਤਲ ਕਰ ਦਿੱਤਾ ਗਿਆ ਸੀ।

ਤਤਕਾਲੀ ਐਸਐਚਓ ਪੀਐਸ ਲੋਪੋਕੇ ਦੇ ਐਸਆਈ ਧਰਮ ਸਿੰਘ ਦੀ ਅਗਵਾਈ ਵਿੱਚ ਇੱਕ ਪੁਲਿਸ ਪਾਰਟੀ ਨੇ ਇਸ ਨੂੰ ਪੁਲਿਸ ਮੁਕਾਬਲਾ ਦੱਸਿਆ। ਇੰਨਾ ਹੀ ਨਹੀਂ ਉਨ੍ਹਾਂ ਦੀਆਂ ਲਾਸ਼ਾਂ ਵੀ ਪਰਿਵਾਰ ਨੂੰ ਨਹੀਂ ਸੌਂਪੀਆਂ ਗਈਆਂ। ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਲਵਾਰਿਸ ਦੇ ਰੂਪ ਵਿੱਚ ਉਨ੍ਹਾਂ ਦਾ ਸਸਕਾਰ ਵੀ ਕਰ ਦਿੱਤਾ ਸੀ।

ਇਸ ਮਾਮਲੇ (fake police encounter case) ਵਿੱਚ ਸੀਬੀਆਈ ਨੇ ਪੰਜਾਬ ਪੁਲੀਸ ਦੇ 9 ਅਧਿਕਾਰੀਆਂ ਇੰਸਪੈਕਟਰ ਧਰਮ ਸਿੰਘ, ਐਸਆਈ ਰਾਮ ਲੁਭਾਇਆ , ਐਚਸੀ ਸਤਬੀਰ ਸਿੰਘ, ਦਲਜੀਤ ਸਿੰਘ ਉਰਫ਼ ਮੋਟੂ, ਇੰਸਪੈਕਟਰ ਹਰਭਜਨ ਰਾਮ, ਏਐਸਆਈ ਸੁਰਿੰਦਰ ਸਿੰਘ, ਏਐਸਆਈ ਗੁਰਦੇਵ ਸਿੰਘ, ਐਸਆਈ ਅਮਰੀਕ ਸਿੰਘ ਅਤੇ ਏਐਸਆਈ ਭੁਪਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ । ਉਸ ਵਿਰੁੱਧ ਆਈਪੀਸੀ ਦੀ ਧਾਰਾ 364,120-ਬੀ, 302 ਅਤੇ 218 ਤਹਿਤ ਦੋਸ਼ ਪੱਤਰ ਪੇਸ਼ ਕੀਤਾ ਸੀ।

ਪਰ ਇਨ੍ਹਾਂ ਵਿੱਚੋਂ 5 ਮੁਲਜ਼ਮ ਹਰਭਜਨ ਰਾਮ, ਰਾਮ ਲੁਭਾਇਆ , ਸਤਬੀਰ ਸਿੰਘ, ਦਲਜੀਤ ਸਿੰਘ ਅਤੇ ਅਮਰੀਕ ਸਿੰਘ ਦੀ ਪੇਸ਼ੀ ਦੌਰਾਨ ਮੌਤ ਹੋ ਗਈ ਅਤੇ ਇੱਕ ਮੁਲਜ਼ਮ ਭੁਪਿੰਦਰ ਸਿੰਘ ਨੂੰ ਪੀ.ਓ. ਜਿਸ ਵਿੱਚ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

The post 31 ਸਾਲ ਬਾਅਦ ਝੂਠੇ ਪੁਲਿਸ ਮੁਕਾਬਲੇ ਮਾਮਲੇ ‘ਚ 3 ਪੁਲਿਸ ਮੁਲਾਜ਼ਮ ਦੋਸ਼ੀ ਕਰਾਰ appeared first on TheUnmute.com - Punjabi News.

Tags:
  • 1992-fake-encounter-case
  • amritsar
  • breaking-news
  • cbi-court
  • fake-encounter
  • fake-encounter-cas
  • latest-news
  • news
  • punjab-police

ਵਿਸ਼ਵ ਬੈਂਕ ਦੇ ਪ੍ਰਧਾਨ ਅਜੇ ਬੰਗਾ ਦਿੱਲੀ ਵਿਖੇ ਜੀ-20 ਸਿਖਰ ਸੰਮੇਲਨ 'ਚ ਹੋਏ ਸ਼ਾਮਲ

Saturday 09 September 2023 07:59 AM UTC+00 | Tags: ajay-banga breaking-news delhi g-20-summit indian-origin news pm-modi president-ajay-banga world-bank

ਚੰਡੀਗੜ੍ਹ, 09 ਸਤੰਬਰ 2023: ਨਵੀਂ ਦਿੱਲੀ ਵਿੱਚ ਅੱਜ ਤੋਂ ਦੋ ਦਿਨਾਂ ਜੀ-20 ਸਿਖਰ ਸੰਮੇਲਨ ਸ਼ੁਰੂ ਹੋ ਗਿਆ ਹੈ। ਦਿਲਚਸਪ ਗੱਲ ਇਹ ਹੈ ਕਿ ਸੰਮੇਲਨ ਵਿੱਚ ਹਿੱਸਾ ਲੈਣ ਵਾਲੀਆਂ ਤਿੰਨ ਸ਼ਖਸੀਅਤਾਂ ਭਾਰਤੀ ਮੂਲ ਦੀਆਂ ਹਨ। ਇਨ੍ਹਾਂ ਵਿੱਚ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ ਅਤੇ ਅਜੇ ਬੰਗਾ (Ajay Banga) ਵੀ ਸ਼ਾਮਲ ਹਨ |

ਵਿਸ਼ਵ ਬੈਂਕ ਵਰਗੀਆਂ ਅੰਤਰਰਾਸ਼ਟਰੀ ਸੰਸਥਾਵਾਂ ਨੂੰ ਵੀ ਭਾਰਤ ਨੇ ਜੀ-20 ਸੰਮੇਲਨ ਲਈ ਸੱਦਾ ਦਿੱਤਾ ਹੈ। ਵਿਸ਼ਵ ਬੈਂਕ ਦੇ ਪ੍ਰਧਾਨ ਅਜੇ ਬੰਗਾ (Ajay Banga) ਅੱਜ ਕਾਨਫਰੰਸ ਵਿੱਚ ਸ਼ਾਮਲ ਹੋਏ। ਦਰਅਸਲ, ਇਸ ਸਾਲ ਜੂਨ ਵਿੱਚ ਭਾਰਤੀ ਅਮਰੀਕੀ ਅਜੈ ਬੰਗਾ ਨੇ ਵਿਸ਼ਵ ਬੈਂਕ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਸੀ।

ਵਿਸ਼ਵ ਬੈਂਕ ਦੇ ਕਾਰਜਕਾਰੀ ਨਿਰਦੇਸ਼ਕਾਂ ਨੇ 3 ਮਈ, 2023 ਨੂੰ ਬੰਗਾ (63) ਨੂੰ ਵਿਸ਼ਵ ਬੈਂਕ ਦੇ 14ਵੇਂ ਪ੍ਰਧਾਨ ਵਜੋਂ ਚੁਣਿਆ। ਉਨ੍ਹਾਂ ਦਾ ਕਾਰਜਕਾਲ ਪੰਜ ਸਾਲ ਦਾ ਹੈ। ਰਾਸ਼ਟਰਪਤੀ ਜੋਅ ਬਾਇਡਨ ਨੇ ਫਰਵਰੀ 2023 ਵਿੱਚ ਐਲਾਨ ਕੀਤਾ ਸੀ ਕਿ ਅਮਰੀਕਾ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਬੰਗਾ ਨੂੰ ਨਾਮਜ਼ਦ ਕਰੇਗਾ।

ਜਿਕਰਯੋਗ ਹੈ ਕਿ ਜੀ-20 ਸਮੂਹ ਵਿੱਚ ਸ਼ਾਮਲ ਦੇਸ਼ਾਂ ਦੇ ਮੁਖੀ, ਯੂਰਪੀ ਸੰਘ ਦੇ ਪ੍ਰਤੀਨਿਧੀ ਅਤੇ ਨੌਂ ਮਹਿਮਾਨ ਦੇਸ਼ਾਂ ਦੇ ਪ੍ਰਤੀਨਿਧੀ ਹਿੱਸਾ ਲੈਣ ਲਈ ਭਾਰਤ ਆਏ ਹਨ। ਇਸ ਤੋਂ ਇਲਾਵਾ ਵਿਸ਼ਵ ਦੀਆਂ ਕਈ ਸੰਸਥਾਵਾਂ ਦੇ ਮੁਖੀ ਵੀ ਇਸ ਸੰਮਲੇਨ ਵਿੱਚ ਹਿੱਸਾ ਲੈ ਰਹੇ ਹਨ।

 

The post ਵਿਸ਼ਵ ਬੈਂਕ ਦੇ ਪ੍ਰਧਾਨ ਅਜੇ ਬੰਗਾ ਦਿੱਲੀ ਵਿਖੇ ਜੀ-20 ਸਿਖਰ ਸੰਮੇਲਨ ‘ਚ ਹੋਏ ਸ਼ਾਮਲ appeared first on TheUnmute.com - Punjabi News.

Tags:
  • ajay-banga
  • breaking-news
  • delhi
  • g-20-summit
  • indian-origin
  • news
  • pm-modi
  • president-ajay-banga
  • world-bank

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ 'ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਅੱਖ ਦਾ ਕੀਤਾ ਸਫ਼ਲ ਆਪ੍ਰੇਸ਼ਨ

Saturday 09 September 2023 11:05 AM UTC+00 | Tags: breaking-news dr-baljit-kaur eye-operation gurjit-singh latest-news news punjab-news the-unmute-breaking-news the-unmute-punjab

ਚੰਡੀਗੜ੍ਹ, 09 ਸਤੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਦੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਮੁਫ਼ਤ ਆਪ੍ਰੇਸ਼ਨ (Eye operation) ਕੀਤਾ ਜੋ ਕਿ ਪੂਰੀ ਤਰ੍ਹਾਂ ਨਾਲ ਸਫ਼ਲ ਰਿਹਾ।

ਕੈਬਿਨਟ ਮੰਤਰੀ ਡਾ. ਬਲਜੀਤ ਕੌਰ (DR. BALJIT KAUR) ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਚੰਦ ਸਿੰਘ ਪਿੰਡ ਰੱਤਾ ਖੇੜਾ ਜਿਸਦੀ ਉਮਰ 40 ਸਾਲ ਹੈ, ਦੀ ਖੱਬੀ ਅੱਖ ਦਾ ਆਪ੍ਰੇਸ਼ਨ ਵੀ ਉਨ੍ਹਾਂ ਵੱਲੋਂ ਕੀਤਾ ਗਿਆ ਸੀ ਜਦੋਂ ਉਹ ਸਰਕਾਰੀ ਸੇਵਾ ਵਿੱਚ ਸਨ। ਹੁਣ ਇਸ ਮਰੀਜ਼ ਦਾ ਸੱਜੀ ਅੱਖ ਦਾ ਆਪ੍ਰੇਸ਼ਨ (Eye operation) ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕੇਗਾ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਜਾਵੇਗਾ। ਡਾ.ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਦਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਹੈ।

The post ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ‘ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਅੱਖ ਦਾ ਕੀਤਾ ਸਫ਼ਲ ਆਪ੍ਰੇਸ਼ਨ appeared first on TheUnmute.com - Punjabi News.

Tags:
  • breaking-news
  • dr-baljit-kaur
  • eye-operation
  • gurjit-singh
  • latest-news
  • news
  • punjab-news
  • the-unmute-breaking-news
  • the-unmute-punjab

PM ਮੋਦੀ ਵੱਲੋਂ ਜੀ-20 ਸਿਖਰ ਸੰਮੇਲਨ ਸੈਸ਼ਨ 'ਚ 'ਗਲੋਬਲ ਬਾਇਓਫਿਊਲ ਅਲਾਇੰਸ' ਲਾਂਚ

Saturday 09 September 2023 01:13 PM UTC+00 | Tags: breaking-news delhi g-20-summit g-20-summit-session global-biofuel-alliance joe-biden mkodi news nwes pm-modi the-unmute-breaking-news the-unmute-latest-news the-unmute-news

ਚੰਡੀਗੜ੍ਹ, 09 ਸਤੰਬਰ 2023: ਪ੍ਰਧਾਨ ਮੰਤਰੀ ਮੋਦੀ ਨੇ ‘ਗਲੋਬਲ ਬਾਇਓਫਿਊਲ ਅਲਾਇੰਸ’ (Global Biofuel Alliance) ਲਾਂਚ ਕੀਤਾ ਹੈ । ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਬ੍ਰਾਜ਼ੀਲ, ਅਰਜਨਟੀਨਾ ਅਤੇ ਇਟਲੀ ਦੇ ਰਾਜ ਮੁਖੀ ਵੀ ਮੌਜੂਦ ਸਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਪਰਕ ਵਧਾਉਣਾ ਭਾਰਤ ਦੀ ਤਰਜੀਹ ਹੈ।

ਭਾਰਤ ਨੇ ਸ਼ਨੀਵਾਰ ਨੂੰ ਗਲੋਬਲ ਬਾਇਓਫਿਊਲ ਅਲਾਇੰਸ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ ਅਤੇ G20 ਦੇਸ਼ਾਂ ਨੂੰ ਪੈਟਰੋਲ ਦੇ ਨਾਲ ਈਥਾਨੋਲ ਮਿਸ਼ਰਣ ਨੂੰ ਵਿਸ਼ਵ ਪੱਧਰ ‘ਤੇ 20 ਪ੍ਰਤੀਸ਼ਤ ਤੱਕ ਲੈ ਜਾਣ ਦੇ ਸੱਦੇ ਦੇ ਨਾਲ ਪਹਿਲਕਦਮੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ।

ਇਸਦੇ ਨਾਲ ਹੀ ‘ਵਨ ਅਰਥ’ ‘ਤੇ ਜੀ-20 ਸਿਖਰ ਸੰਮੇਲਨ ਸੈਸ਼ਨ ‘ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵਾਤਾਵਰਣ ਅਤੇ ਜਲਵਾਯੂ ਨਿਰੀਖਣ ਲਈ ਜੀ-20 ਸੈਟੇਲਾਈਟ ਮਿਸ਼ਨ’ ਸ਼ੁਰੂ ਕਰਨ ਦਾ ਪ੍ਰਸਤਾਵ ਵੀ ਰੱਖਿਆ ਅਤੇ ਵਿਦੇਸ਼ੀ ਪ੍ਰਤੀਨਿਧੀਆਂ ਨੂੰ ‘ਗ੍ਰੀਨ ਕ੍ਰੈਡਿਟ ਇਨੀਸ਼ੀਏਟਿਵ’ ‘ਤੇ ਕੰਮ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ, “ਅੱਜ ਸਮੇਂ ਦੀ ਲੋੜ ਹੈ ਕਿ ਸਾਰੇ ਦੇਸ਼ ਈਂਧਨ ਦੇ ਮਿਸ਼ਰਣ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ। ਸਾਡਾ ਪ੍ਰਸਤਾਵ ਪੈਟਰੋਲ ਵਿੱਚ ਈਥਾਨੋਲ ਮਿਸ਼ਰਣ ਨੂੰ 20 ਪ੍ਰਤੀਸ਼ਤ ਤੱਕ ਲੈ ਜਾਣ ਲਈ ਇੱਕ ਗਲੋਬਲ ਪਹਿਲ ਕਰਨ ਦਾ ਹੈ।”

ਪ੍ਰਧਾਨ ਮੰਤਰੀ ਮੋਦੀ ਨੇ ਸੈਸ਼ਨ ਵਿੱਚ ਕਿਹਾ, “ਜਾਂ ਵਿਕਲਪਿਕ ਤੌਰ ‘ਤੇ, ਅਸੀਂ ਵਿਆਪਕ ਗਲੋਬਲ ਭਲਾਈ ਲਈ ਇੱਕ ਹੋਰ ਮਿਸ਼ਰਣ ਵਿਕਸਿਤ ਕਰਨ ‘ਤੇ ਕੰਮ ਕਰ ਸਕਦੇ ਹਾਂ, ਜੋ ਸਥਿਰ ਊਰਜਾ ਸਪਲਾਈ ਨੂੰ ਯਕੀਨੀ ਬਣਾਉਂਦੇ ਹੋਏ ਜਲਵਾਯੂ ਸੁਰੱਖਿਆ ਵਿੱਚ ਵੀ ਯੋਗਦਾਨ ਪਾਉਂਦਾ ਹੈ| ਇਸ ਸੈਸ਼ਨ ‘ਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ, ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਸਮੇਤ ਕਈ ਹੋਰ ਲੋਕ ਮੌਜੂਦ ਸਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਦੀ ਚੁਣੌਤੀ ਦੇ ਮੱਦੇਨਜ਼ਰ ਊਰਜਾ ਪਰਿਵਰਤਨ 21ਵੀਂ ਸਦੀ ਦੇ ਵਿਸ਼ਵ ਦੀ ਮਹੱਤਵਪੂਰਨ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਸਮਾਵੇਸ਼ੀ ਊਰਜਾ ਤਬਦੀਲੀ ਲਈ ਖਰਬਾਂ ਡਾਲਰ ਦੀ ਲੋੜ ਹੈ ਅਤੇ ਵਿਕਸਤ ਦੇਸ਼ ਇਸ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਕਿਹਾ, “ਭਾਰਤ ਦੇ ਨਾਲ-ਨਾਲ ਗਲੋਬਲ ਸਾਊਥ ਦੇ ਸਾਰੇ ਦੇਸ਼ ਖੁਸ਼ ਹਨ ਕਿ ਵਿਕਸਤ ਦੇਸ਼ਾਂ ਨੇ ਇਸ ਸਾਲ 2023 ਵਿੱਚ ਸਕਾਰਾਤਮਕ ਪਹਿਲਕਦਮੀਆਂ ਕੀਤੀਆਂ ਹਨ। ਵਿਕਸਤ ਦੇਸ਼ਾਂ ਨੇ ਪਹਿਲੀ ਵਾਰ ਜਲਵਾਯੂ ਵਿੱਤ ਲਈ 100 ਬਿਲੀਅਨ ਅਮਰੀਕੀ ਡਾਲਰ ਦੀ ਵਚਨਬੱਧਤਾ ਪ੍ਰਗਟਾਈ ਹੈ।

The post PM ਮੋਦੀ ਵੱਲੋਂ ਜੀ-20 ਸਿਖਰ ਸੰਮੇਲਨ ਸੈਸ਼ਨ ‘ਚ ‘ਗਲੋਬਲ ਬਾਇਓਫਿਊਲ ਅਲਾਇੰਸ’ ਲਾਂਚ appeared first on TheUnmute.com - Punjabi News.

Tags:
  • breaking-news
  • delhi
  • g-20-summit
  • g-20-summit-session
  • global-biofuel-alliance
  • joe-biden
  • mkodi
  • news
  • nwes
  • pm-modi
  • the-unmute-breaking-news
  • the-unmute-latest-news
  • the-unmute-news

ਲਖਵਿੰਦਰ ਵਡਾਲੀ ਦੀ ਆਵਾਜ਼ 'ਚ ਸੁਰਜੀਤ ਪਾਤਰ ਦਾ ਗੀਤ 'ਹਵਾ ਬਣ ਕੇ' ਹੋਇਆ ਰਿਲੀਜ਼

Saturday 09 September 2023 01:26 PM UTC+00 | Tags: breaking-news entertainment hawa-banke lakhwinder-wadali latest-news news punjabi-new-song punjabi-song surjit-patar

ਚੰਡੀਗੜ੍ਹ, 9 ਸਤੰਬਰ 2023: ਸੂਫ਼ੀ ਗਾਇਕ ਲਖਵਿੰਦਰ ਵਡਾਲੀ ਦਾ ਨਵਾਂ ਸਾਹਿਤਕ ਗੀਤ ‘ਹਵਾ ਬਣ ਕੇ’ (Hawa Banke) ਰਿਲੀਜ਼ ਹੋ ਗਿਆ ਹੈ । ਇਹ ਗੀਤ ਪੰਜਾਬੀ ਕਵੀ ਸੁਰਜੀਤ ਪਾਤਰ ਹੁਰਾਂ ਦੀ ਰਚਨਾ ਹੈ। ਆਪਣੀ ਮਿੱਠੀ ਤੇ ਸੁਰੀਲੀ ਆਵਾਜ਼ ਨਾਲ ਸੂਫ਼ੀਆਨਾ ਗਾਇਕੀ ਰਾਹੀਂ ਮੰਤਰ ਮੁਗਧ ਕਰਨ ਵਾਲੇ ਲਖਵਿੰਦਰ ਵਡਾਲੀ ਨੇ ਦੱਸਿਆ ਕਿ ਉਹ ਸੂਫ਼ੀਆਨਾ ਗਾਇਕੀ ਦੇ ਨਾਲ ਨਾਲ ਹਮੇਸ਼ਾ ਸਾਹਿਤ ਨਾਲ ਜੁੜੇ ਰਹੇ ਹਨ ਅਤੇ ਹੁਣ ਵੀ ਜਦੋਂ ਸਮਾਂ ਮਿਲਦਾ ਹੈ ਤਾਂ ਉਹ ਚੰਗੀਆਂ ਕਿਤਾਬਾਂ ਪੜ੍ਹਦੇ ਹਨ।

ਉਹਨਾਂ ਦੱਸਿਆ ਉਹ ਸ਼ੁਰੂ ਤੋਂ ਹੀ ਸੁਰਜੀਤ ਪਾਤਰ ਹੁਰਾਂ ਦੀਆਂ ਰਚਨਾਵਾਂ ਦੇ ਕਾਇਲ ਰਹੇ ਹਨ ਤੇ ਉਨ੍ਹਾਂ ਦੀ ਬਹੁਤ ਸਮੇਂ ਤੋਂ ਰੀਝ ਸੀ ਕਿ ਡਾ. ਸੁਰਜੀਤ ਪਾਤਰ ਦੀ ਕੋਈ ਰਚਨਾ ਰਿਕਾਰਡ ਕੀਤੀ ਜਾਵੇ, ਜਿਸਦੇ ਚੱਲਦਿਆਂ ਉਹਨਾਂ ਨੇ ‘ਹਵਾ ਬਣ ਕੇ’ ਗੀਤ ਨੂੰ ਆਪਣੀ ਆਵਾਜ਼ ਵਿੱਚ ਰਿਕਾਰਡ ਕੀਤਾ ਹੈ।

ਲਖਵਿੰਦਰ ਵਡਾਲੀ ਨੇ ਕਿਹਾ ਕਿ ਸੁਰਜੀਤ ਪਾਤਰ ਹੁਰਾਂ ਦੀ ਇਹ ਰਚਨਾ ਮੇਰੇ ਦਿਲ ਦੇ ਬਹੁਤ ਨੇੜੇ ਹੈ ਜੋ ਮੈਂਨੂੰ ਬਹੁਤ ਪਸੰਦ ਹੈ ਤੇ ਮੈਂਨੂੰ ਪੂਰੀ ਉਮੀਦ ਹੈ ਕਿ ਇਹ ਗੀਤ ਸਾਫ ਸੁਥਰੀ ਗਾਇਕੀ ਦੀ ਸ਼ਾਹਦੀ ਭਰਨ ਵਾਲੇ ਸਾਰੇ ਲੋਕਾਂ ਨੂੰ ਪਸੰਦ ਆਵੇਗਾ। ਜ਼ਿਕਰਯੋਗ ਹੈ ਕਿ ਇਸ ਗੀਤ ਦਾ ਮਿਊਜ਼ਿਕ ਆਰ.ਬੀ ਸਿੰਘ ਨੇ ਦਿੱਤਾ ਹੈ ਤੇ ਇਸ ਗੀਤ (Hawa Banke) ਦਾ ਫਿਲਮਾਂਕਣ ਵੀ ਬਹੁਤ ਵਿਲੱਖਣ ਅੰਦਾਜ਼ ਵਿੱਚ ਕੀਤਾ ਗਿਆ ਹੈ।

The post ਲਖਵਿੰਦਰ ਵਡਾਲੀ ਦੀ ਆਵਾਜ਼ ‘ਚ ਸੁਰਜੀਤ ਪਾਤਰ ਦਾ ਗੀਤ ‘ਹਵਾ ਬਣ ਕੇ’ ਹੋਇਆ ਰਿਲੀਜ਼ appeared first on TheUnmute.com - Punjabi News.

Tags:
  • breaking-news
  • entertainment
  • hawa-banke
  • lakhwinder-wadali
  • latest-news
  • news
  • punjabi-new-song
  • punjabi-song
  • surjit-patar

ਜੀ-20 ਦੇ ਪ੍ਰਤੀਨਿਧੀਆਂ ਨੇ ਮੰਨਿਆ ਅੱਤਵਾਦ ਅੰਤਰਰਾਸ਼ਟਰੀ ਸ਼ਾਂਤੀ ਲਈ ਗੰਭੀਰ ਖ਼ਤਰਾ: ਐੱਸ ਜੈਸ਼ੰਕਰ

Saturday 09 September 2023 01:41 PM UTC+00 | Tags: breaking-news external-affairs-minister g20 g20-representatives g-20-summit g-20-summit-2023 national-capital news terrorism the-unmute-breaking-news the-unmute-latest-news

ਚੰਡੀਗੜ੍ਹ, 9 ਸਤੰਬਰ 2023: ਦੇਸ਼ ਦੀ ਰਾਜਧਾਨੀ ‘ਚ ਜੀ-20 ਸੰਮੇਲਨ ਚੱਲ ਰਿਹਾ ਹੈ ਅਤੇ ਕਈ ਪ੍ਰਤੀਨਿਧੀ ਦੁਨੀਆ ਭਰ ਦੇ ਮੁੱਦਿਆਂ ‘ਤੇ ਚਰਚਾ ਕਰ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਸ਼ਨੀਵਾਰ ਨੂੰ ਕਿਹਾ ਕਿ ਜੀ-20 ਆਗੂ ਨੇ ਅੱਤਵਾਦ ਦੇ ਸਾਰੇ ਰੂਪਾਂ ਦੀ ਨਿੰਦਾ ਕੀਤੀ ਅਤੇ ਮੰਨਿਆ ਹੈ ਕਿ ਇਹ ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਲਈ ਸਭ ਤੋਂ ਗੰਭੀਰ ਖਤਰਿਆਂ ਵਿੱਚੋਂ ਇੱਕ ਹੈ। ਇਹ ਵੀ ਕਿਹਾ ਕਿ ਜੀ-20 ਨੇ ਭਾਰਤ ਨੂੰ ਵਿਸ਼ਵ ਲਈ ਤਿਆਰ ਕਰਨ ਅਤੇ ਵਿਸ਼ਵ ਨੂੰ ਭਾਰਤ ਲਈ ਤਿਆਰ ਕਰਨ ਵਿੱਚ ਯੋਗਦਾਨ ਪਾਇਆ ਹੈ।

ਜੀ-20 ਸਿਖਰ ਸੰਮੇਲਨ ਦੇ ਨਤੀਜਿਆਂ ‘ਤੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਕਿਹਾ ਕਿ ਅੱਜ ਜੀ-20 ਪ੍ਰਤੀਨਿਧੀਆਂ ਦੁਆਰਾ ਸਹਿਮਤੀ ਦਿੱਤੀ ਗਈ ਘੋਸ਼ਣਾ ਮਜ਼ਬੂਤ ​​ਟਿਕਾਊ, ਸੰਤੁਲਿਤ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦਰਿਤ ਹੈ। ਇਹ ਟਿਕਾਊ ਵਿਕਾਸ ਟੀਚਿਆਂ ‘ਤੇ ਤਰੱਕੀ ਨੂੰ ਤੇਜ਼ ਕਰਨ ਦੀ ਕੋਸ਼ਿਸ਼ ਕਰੇਗਾ।

ਐਸ ਜੈਸ਼ੰਕਰ (S Jaishankar) ਨੇ ਅੱਗੇ ਕਿਹਾ ਕਿ ਇਹ ਸਾਡੇ ਲਈ ਆਪਣੀ ਸੰਸਕ੍ਰਿਤੀ, ਪਰੰਪਰਾ ਅਤੇ ਵਿਰਾਸਤ ਨੂੰ ਦਿਖਾਉਣ ਦਾ ਮੌਕਾ ਸੀ। ਉਨ੍ਹਾਂ ਇਹ ਵੀ ਇਹ ਵੀ ਕਿਹਾ ਕਿ ਜੀ-20 ਭੂ-ਰਾਜਨੀਤਿਕ ਅਤੇ ਸੁਰੱਖਿਆ ਮੁੱਦਿਆਂ ਨੂੰ ਸੁਲਝਾਉਣ ਲਈ ਇੱਕ ਮੰਚ ਨਹੀਂ ਹੈ, ਆਗੂਆਂ ਨੇ ਮੰਨਿਆ ਕਿ ਇਸ ਦੇ ਵਿਸ਼ਵ ਅਰਥਚਾਰੇ ਲਈ ਮਹੱਤਵਪੂਰਨ ਨਤੀਜੇ ਹੋ ਸਕਦੇ ਹਨ। ਭਾਰਤ ਦੀ ਪ੍ਰਧਾਨਗੀ ‘ਚ ਕਰਵਾਏ ਜੀ-20 ‘ਚ 20 ਮੈਂਬਰ ਦੇਸ਼ਾਂ ਦੇ 9 ਸੱਦੇ ਗਏ ਦੇਸ਼ਾਂ ਅਤੇ 14 ਅੰਤਰਰਾਸ਼ਟਰੀ ਸੰਗਠਨਾਂ ਨੇ ਹਿੱਸਾ ਲਿਆ।

ਐਸ ਜੈਸ਼ੰਕਰ ਨੇ ਕਿਹਾ ਕਿ ਵਿਸ਼ੇਸ਼ ਤੌਰ ‘ਤੇ ਜੀ-20 ਆਗੂਆਂ ਨੇ ਯੂਕਰੇਨ ਵਿੱਚ ਚੱਲ ਰਹੇ ਯੁੱਧ ਅਤੇ ਇਸ ਦੇ ਪ੍ਰਭਾਵ, ਖਾਸ ਤੌਰ ‘ਤੇ ਵਿਕਾਸਸ਼ੀਲ ਅਤੇ ਘੱਟ ਵਿਕਾਸਸ਼ੀਲ ਦੇਸ਼ਾਂ ‘ਤੇ ਚਰਚਾ ਕੀਤੀ, ਜੋ ਅਜੇ ਵੀ ਮਹਾਂਮਾਰੀ ਅਤੇ ਆਰਥਿਕ ਵਿਘਨ ਤੋਂ ਉਭਰ ਰਹੇ ਹਨ। ਉਨ੍ਹਾਂ ਕਿਹਾ ਕਿ ਭੋਜਨ, ਬਾਲਣ ਅਤੇ ਖਾਦ ਵਿਸ਼ੇਸ਼ ਚਿੰਤਾ ਦੇ ਮੁੱਦੇ ਹਨ।

The post ਜੀ-20 ਦੇ ਪ੍ਰਤੀਨਿਧੀਆਂ ਨੇ ਮੰਨਿਆ ਅੱਤਵਾਦ ਅੰਤਰਰਾਸ਼ਟਰੀ ਸ਼ਾਂਤੀ ਲਈ ਗੰਭੀਰ ਖ਼ਤਰਾ: ਐੱਸ ਜੈਸ਼ੰਕਰ appeared first on TheUnmute.com - Punjabi News.

Tags:
  • breaking-news
  • external-affairs-minister
  • g20
  • g20-representatives
  • g-20-summit
  • g-20-summit-2023
  • national-capital
  • news
  • terrorism
  • the-unmute-breaking-news
  • the-unmute-latest-news

ਚੰਡੀਗੜ੍ਹ/ਜਲੰਧਰ, 9 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਨਾਮੀ ਨਸ਼ਾ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਵੱਲੋਂ ਆਪਣੇ ਪਿੰਡ ਟੇਂਡੀ ਵਾਲਾ ਵਿਖੇ ਦੱਸੇ ਦੋ ਟਿਕਾਣਿਆਂ (ਹਰੇਕ ਟਿਕਾਣੇ ਤੋਂ 6-6 ਕਿਲੋ) ਤੋਂ 12 ਕਿੱਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਫ਼ਲਤਾ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰ ਮਲਕੀਅਤ ਕਾਲੀ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਦੋ ਦਿਨ ਬਾਅਦ ਮਿਲੀ ਹੈ। ਦੱਸਣਯੋਗ ਹੈ ਕਿ ਸਿਰਫ਼ 48 ਘੰਟਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 21 ਕਿਲੋ ਹੋ ਗਈ ਹੈ।

ਇਹ ਬਰਾਮਦਗੀ 50 ਕਿਲੋਗ੍ਰਾਮ ਹੈਰੋਇਨ ਦੀ ਖੇਪ, ਜੋ ਨਸ਼ਾ ਤਸਕਰ ਮਲਕੀਅਤ ਕਾਲੀ ਦੇ ਇਸ਼ਾਰੇ ‘ਤੇ ਤਿੰਨ ਤੈਰਾਕਾਂ ਦੁਆਰਾ ਪਾਕਿਸਤਾਨ ਤੋਂ ਲਿਆਂਦੀ ਗਈ ਸੀ, ਦਾ ਹੀ ਹਿੱਸਾ ਹੈ। ਪੁਲਿਸ ਟੀਮਾਂ ਨੇ ਇੱਕ ਤੈਰਾਕ ਜੋਗਾ ਸਿੰਘ ਸਮੇਤ ਘੱਟੋ-ਘੱਟ 5 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਪ੍ਰਭਾਵਸ਼ਾਲੀ ਢੰਗ ਨਾਲ ਹੁਣ ਤੱਕ 43.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਦਕਿ ਬਾਕੀ ਦੋ ਤੈਰਾਕਾਂ ਗੁਰਦੀਪ ਸਿੰਘ ਉਰਫ਼ ਰੰਗੀ ਅਤੇ ਗੁਰਵਿੰਦਰ ਸਿੰਘ ਉਰਫ਼ ਮਸਤੰਗੀ ਦੋਵੇਂ ਵਾਸੀ ਪਿੰਡ ਟੇਂਡੀ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਮਲਕੀਅਤ ਕਾਲੀ ਨੇ ਖੁਲਾਸਾ ਕੀਤਾ ਕਿ ਸੌਦੇ ਅਨੁਸਾਰ ਖੇਪ ਵੇਚਣ ਤੋਂ ਬਾਅਦ ਇਨ੍ਹਾਂ ਤੈਰਾਕਾਂ ਨੂੰ 1 ਕਰੋੜ ਰੁਪਏ (2 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ) ਦਿੱਤੇ ਕੀਤੇ ਜਾਣੇ ਸਨ, ਜਦਕਿ ਪਾਕਿ-ਅਧਾਰਤ ਹੈਦਰ ਅਲੀ ਨੂੰ ਹਵਾਲਾ ਜ਼ਰੀਏ 5 ਕਰੋੜ ਰੁਪਏ (10 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ) ਭੇਜੇ ਜਾਣੇ ਸਨ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਤਕਰੀਬਨ 6.5 ਕਿਲੋ ਹੈਰੋਇਨ ਮੁਲਜ਼ਮ ਰੰਗੀ ਅਤੇ ਮਸਤੰਗੀ ਕੋਲ ਹੈ ਅਤੇ ਪੁਲਿਸ ਟੀਮਾਂ ਦੋਵਾਂ ਭਗੌੜੇ ਨਸ਼ਾ ਤਸਕਰਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।ਇਸ ਸਬੰਧੀ ਥਾਣਾ ਗੁਰਾਇਆ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਤਹਿਤ ਐਫ.ਆਈ.ਆਰ. ਨੰਬਰ 123 ਮਿਤੀ 07/09/2023 ਪਹਿਲਾਂ ਹੀ ਦਰਜ ਹੈ।

ਹੁਣ ਤੱਕ ਦੀ ਰਿਕਵਰੀ

ਜਲੰਧਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਲਿਆਉਣ ਲਈ ਤਿੰਨ ਤੈਰਾਕਾਂ ਨੂੰ ਭੇਜਣ ਵਾਲੇ ਵੱਡੇ ਨਸ਼ਾ ਤਸਕਰ ਮਲਕੀਅਤ ਸਿੰਘ ਉਰਫ਼ ਕਾਲੀ ਨੂੰ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ 21 ਕਿਲੋ (9 ਕਿਲੋ + 12 ਕਿਲੋ) ਹੈਰੋਇਨ ਬਰਾਮਦ ਕੀਤੀ

ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ਜੋਗਾ ਸਿੰਘ, ਜੋ ਹੈਰੋਇਨ ਦੀ ਖੇਪ ਲੈਣ ਲਈ ਤੈਰ ਕੇ ਪਾਕਿਸਤਾਨ ਦੇ ਅਧਿਕਾਰ ਖੇਤਰ ਵਿੱਚ ਗਿਆ ਸੀ, ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ | ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਨਸ਼ਾ ਤਸਕਰ ਸ਼ਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ 13 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ

ਦੋ ਸਾਥੀਆਂ ਜਿਸ ਵਿੱਚ ਮਹਿਲਾ ਨਸ਼ਾ ਤਸਕਰ ਅਮਨਦੀਪ ਕੌਰ ਸ਼ਾਮਲ ਹੈ, ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਇੱਕ ਹੋਰ ਨਸ਼ਾ ਤਸਕਰ ਸ਼ਿੰਦਰਪਾਲ ਉਰਫ਼ ਪੱਪੂ ਨੂੰ ਮਹਿਤਪੁਰ ਤੋਂ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ

The post 50 ਕਿਲੋ ਹੈਰੋਇਨ ਖੇਪ ਮਾਮਲਾ: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰ ਮਲਕੀਅਤ ਕਾਲੀ ਦੇ ਪਿੰਡ ਤੋਂ 12 ਕਿੱਲੋ ਹੋਰ ਹੈਰੋਇਨ ਬਰਾਮਦ appeared first on TheUnmute.com - Punjabi News.

Tags:
  • 50kg-heroin
  • ferozepur
  • heroin
  • punjab
  • punjab-police
  • shiromani-akali-dal
  • the-unmute-breaking-news
  • the-unmute-latest-news
ਐਸ.ਏ.ਐਸ ਨਗਰ, 9 ਸਤੰਬਰ, 2023: ਖੇਡਾਂ ਵਤਨ ਪੰਜਾਬ ਦੀਆਂ 2023 ਦੇ ਸੀਜ਼ਨ-2 ਦੇ ਆਗਾਜ਼ ਉਪਰੰਤ ਮੋਹਾਲੀ ਬਲਾਕ ਵਿੱਚ ਮਿਤੀ 07 ਸਤੰਬਰ ਤੋਂ  09 ਸਤੰਬਰ ਤੱਕ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਵੱਧ ਚੜ ਕੇ ਭਾਗ ਲਿਆ। ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਖਿਡਾਰੀਆਂ ਵਿੱਚ ਕਾਫੀ ਉਤਸ਼ਾਹ ਪਾਇਆ ਗਿਆ। ਖੇਡਾਂ ਦੇ ਅਖੀਰਲੇ ਦਿਨ ਫਾਈਨਲ ਮੁਕਾਬਲਿਆਂ ਵਿੱਚ ਖਿਡਾਰੀਆਂ ਵਿੱਚ ਫਸਵੇਂ ਮੁਕਾਬਲੇ ਹੋਏ |

ਜਿਸਦੇ ਨਤੀਜੇ ਇਸ ਪ੍ਰਕਾਰ ਹਨ –

ਅਥਲੈਟਿਕਸ –200 ਮੀਟਰ ਅੰਡਰ 21-30 ਲੜਕੇ ਵਰਗ ਵਿੱਚ ਪਹਿਲਾ ਸਥਾਨ ਕਰਨ ਕੁਮਾਰ,  ਦੂਜਾ ਸਥਾਨ ਆਦਿੱਤਿਆ ਅਤੇ ਤੀਜਾ ਸਥਾਨ ਅਕਸ਼ਿਤ ਚੱਢਾ ਨੇ ਪ੍ਰਾਪਤ ਕੀਤਾ ਅਤੇ 200 ਮੀਟਰ ਅੰਡਰ 41-55 ਔਰਤਾਂ ਵਰਗ ਵਿੱਚ ਪਹਿਲਾ ਸਥਾਨ ਬਲਪ੍ਰੀਤ ਕੌਰ,  ਦੂੱਜਾ ਸਥਾਨ ਪੂਜਾ ਰਾਣੀ ਅਤੇ ਤੀਜਾ ਸਥਾਨ ਅਵਨੀਧਾ ਗੁਪਤਾ ਨੇ ਪ੍ਰਾਪਤ ਕੀਤਾ। 200 ਮੀਟਰ ਅੰਡਰ 31-40 ਔਰਤਾਂ ਵਰਗ ਵਿੱਚ ਪਹਿਲਾ ਸਥਾਨ ਬਲਜੀਤ ਕੌਰ,  ਦੂਜਾ ਸਥਾਨ ਸਤਨਾਮ ਕੌਰ ਅਤੇ ਤੀਜਾ ਸਥਾਨ ਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ।
3000 ਮੀਟਰ ਵਾਕ 31-40 ਸਾਲ ਔਰਤ ਵਰਗ ਵਿਚ ਪਹਿਲਾ ਸਥਾਨ ਜੈਸਮੀਨ ਕੌਰ  ਅਤੇ ਦੂਜਾ ਸਥਾਨ ਨਵਨੀਤਾ ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 3000 ਮੀਟਰ ਵਾਕ 56-65 ਔਰਤ ਵਰਗ ਵਿਚ ਪਹਿਲਾ ਸਥਾਨ ਲਖਵਿੰਦਰ ਕੌਰ ਅਤੇ ਦੂਜਾ ਸਥਾਨ ਡਾ. ਅਰਚਨਾ ਅਤੇ ਤੀਜਾ ਸਥਾਨ ਨਰਿੰਦਰ ਕੌਰ ਨੇ ਪ੍ਰਾਪਤ ਕੀਤਾ ਅਤੇ 800 ਮੀਟਰ ਅੰਡਰ 31-40 ਔਰਤਾਂ ਵਰਗ ਵਿੱਚ ਪਹਿਲਾ ਸਥਾਨ ਮਨਵੀਰ ਕੌਰ,  ਦੂਜਾ ਸਥਾਨ ਸਤਨਾਮ ਕੌਰ ਅਤੇ ਤੀਜਾ ਸਥਾਨ ਕਿਰਨਦੀਪ ਕੌਰ ਨੇ ਪ੍ਰਾਪਤ ਕੀਤਾ ਅਤੇ 800 ਮੀਟਰ ਅੰਡਰ 41-55 ਮਰਦ ਵਰਗ ਵਿੱਚ ਪਹਿਲਾ ਸਥਾਨ ਵਿਸਵਾਜੀਤ ,  ਦੂਜਾ ਸਥਾਨ ਹਰਦੀਪ ਸਿੰਘ  ਅਤੇ ਤੀਜਾ ਸਥਾਨ ਦਰਸ਼ਨ ਸਿੰਘ ਨੇ ਪ੍ਰਾਪਤ ਕੀਤਾ।
100 ਮੀਟਰ ਅੰਡਰ 56-65 ਸਾਲ ਔਰਤਾਂ ਦੇ ਵਰਗ ਵਿੱਚ ਪਹਿਲਾ ਸਥਾਨ ਡਾ. ਅਰਚਨਾ ਗੁਪਤਾ ਅਤੇ  ਦੂਜਾ ਸਥਾਨ ਨਰਿੰਦਰ ਕੌਰ ਨੇ ਪ੍ਰਾਪਤ ਕੀਤਾ। ਸ਼ਾਟ ਪੁੱਟ 56-65 ਸਾਲ ਔਰਤ ਵਰਗ ਵਿੱਚ ਪਹਿਲਾ ਸਥਾਨ ਨੀਲਮ ਰਾਣੀ, ਦੂਜਾ ਸਥਾਨ ਮਹਿੰਦਰ ਕੌਰ ਅਤੇ ਲਖਵਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਲਾਂਗ ਜੰਪ ਅੰਡਰ 41-55 ਔਰਤ ਵਰਗ ਵਿੱਚ ਪਹਿਲਾ ਸਥਾਨ ਰਾਜ ਰਾਣੀ, ਦੂਜਾ ਸਥਾਨ ਕੰਵਲਜੀਤ ਕੌਰ ਅਤੇ ਬੰਧਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਫੁੱਟਬਾਲ –
ਅੰਡਰ 14 – ਲੜਕੇ – ਫਾਈਨਲ ਪਹਿਲਾ ਸਥਾਨ – ਕੋਚਿੰਗ ਸੈਂਟਰ ਸੈਕਟਰ 78, ਦੂਜਾ ਸਥਾਨ –  ਸ਼ੈਮਰੋਕ ਸਕੂਲ ਤੀਜਾ ਸਥਾਨ – ਵਿਵੇਕ ਹਾਈ ਸਕੂਲ ਨੇ ਪ੍ਰਾਪਤ ਕੀਤਾ।
ਅੰਡਰ 17 – ਲੜਕੇ  – ਫਾਈਨਲ ਪਹਿਲਾ ਸਥਾਨ – ਕੋਚਿੰਗ ਸੈਂਟਰ ਸੈਕਟਰ 78, ਦੂਜਾ ਸਥਾਨ –  ਬੀ.ਐਸ.ਐਚ ਆਰੀਆ ਸਕੂਲ ਅਤੇ ਤੀਜਾ ਸਥਾਨ – ਸ਼ੈਮਰੋਕ ਸਕੂਲ  ਨੇ ਪ੍ਰਾਪਤ ਕੀਤਾ।

The post ਮੋਹਾਲੀ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2023’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਆਖ਼ਰੀ ਦਿਨ ਖਿਡਾਰੀਆਂ ‘ਚ ਰਿਹਾ ਭਾਰੀ ਉਤਸ਼ਾਹ appeared first on TheUnmute.com - Punjabi News.

Tags:
  • breaking-news
  • games
  • khedan-watan-punjab-diyan
  • mohali
  • news
  • punjab-games

ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੇ ਲਿਆ ਜਾਇਜ਼ਾ

Saturday 09 September 2023 01:56 PM UTC+00 | Tags: bhandari breaking-news first-tourism-summit first-tourism-summit-punjab news punjab-tourism tourism travel-mart

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਹਿਲੇ ਟੂਰਿਜ਼ਮ ਸਮਿਟ (Tourism Summit) ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖ਼ੀ ਗੁਪਤਾ ਭੰਡਾਰੀ ਵਲੋਂ ਲਿਆ ਗਿਆ।

ਐਮਿਟੀ ਯੂਨੀਵਰਸਿਟੀ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਸ੍ਰੀਮਤੀ ਭੰਡਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੈਰ ਸਪਾਟੇ ਨੂੰ ਵਿਸ਼ਵ ਦੇ ਨਕਸ਼ੇ ਤੇ ਲਿਆਉਣ ਦੇ ਮਕਸਦ ਨਾਲ ਇਹ ਸਮਿਟ ਕਰਵਾਇਆ ਜਾ ਰਿਹਾ ਅਤੇ ਸਾਡੀ ਸਭ ਦੀ ਇਹ ਜ਼ਿੰਮੇਵਾਰੀ ਹੈ ਕਿ ਇਹ ਪ੍ਰੋਗਰਾਮ ਸਫ਼ਲਤਾ ਪੂਰਵਕ ਨੇਪਰੇ ਚੜ੍ਹੇ।

ਉਨ੍ਹਾਂ ਕਿਹਾ ਕਿ ਸੂਬੇ ਵਿਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਕੁਦਰਤ ਨੇ ਸਾਨੂੰ ਖੂਬਸੂਰਤ ਦਰਿਆ,ਪਹਾੜ ਅਤੇ ਮੈਦਾਨ ਦਿੱਤੇ ਹਨ ਜ਼ੋ ਕਿ ਹਰ ਇਕ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਾਰਮਿਕ ਸੈਰ ਸਪਾਟਾ ਬਹੁਤ ਵਧਿਆ ਫੁਲਿਆ ਹੈ ਹੁਣ ਸਾਡਾ ਟੀਚਾ ਪੰਜਾਬ ਦੇ ਕੁਦਰਤੀ ਸੁਹੱਪਣ ਵਾਲੇ ਸਥਾਨਾਂ ਲੋਕਾਂ ਸਾਹਮਣੇ ਦੇ ਕੇ ਆਉਣਾ ਦਾ ਹੈ।

ਪ੍ਰਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਰਾਜ ਦਾ ਜਿੰਨ੍ਹਾ ਸੈਰ ਸਪਾਟਾ ਪ੍ਰਫੁੱਲਤ ਹੋਵੇਗਾ ਉਨ੍ਹਾਂ ਹੀ ਸੂਬੇ ਨੂੰ ਆਰਥਿਕ ਲਾਭ ਵੀ ਹੋਵੇਗਾ। ਇਸ ਲਈ ਪੰਜਾਬ ਟੂਰਿਜ਼ਮ ਸਮਿਟ (Tourism Summit) ਸੂਬੇ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਲਈ ਸਾਨੂੰ ਸਭ ਨੂੰ ਬਤੌਰ ਸਰਕਾਰੀ ਮੁਲਾਜ਼ਮ ਹੋਣ ਦੇ ਨਾਲ ਨਾਲ ਬਤੌਰ ਪੰਜਾਬੀ ਵੀ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਸਾਡੀ ਇਹ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਇਸ ਸਮਿਟ ਵਿਚ ਸ਼ਮੂਲੀਅਤ ਕਰ ਰਹੇ ਹਰ ਇਕ ਮਹਿਮਾਨ ਨੂੰ ਪੰਜਾਬ ਦੇ ਮਾਣਮੱਤੇ ਪ੍ਰਹੁਣਚਾਰੀ ਰਵਾਇਤਾਂ ਦਾ ਸੁਖਦ ਅਹਿਸਾਸ ਹੋ ਸਕੇ ਅਤੇ ਉਹ ਬਾਰ ਬਾਰ ਪੰਜਾਬ ਘੁੰਮਣ ਆਵੇ। ਸ੍ਰੀਮਤੀ ਭੰਡਾਰੀ ਨੇ ਸਮਾਗਮ ਸਥਾਨ, ਪ੍ਰਦਰਸ਼ਨੀ ਖ਼ੇਤਰ ਅਤੇ ਲੰਚ ਏਰੀਆ ਦਾ ਵੀ ਨਿਰੀਖਣ ਕੀਤਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡੀ.ਆਈ.ਜੀ. ਰੂਪਨਗਰ ਰੇਂਜ ਸ. ਗੁਰਪ੍ਰੀਤ ਸਿੰਘ ਭੁੱਲਰ, ਦਿਲਰਾਜ ਸਿੰਘ ਸੰਧਾਵਾਲੀਆ ਸਕੱਤਰ, ਵਰਿੰਦਰ ਸ਼ਰਮਾ ਡਾਇਰੈਕਟਰ ਸੈਰ ਸਪਾਟਾ, ਭੁਪਿੰਦਰ ਸਿੰਘ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ,ਮਨੀਸ਼ ਕੁਮਾਰ ਆਈ.ਏ.ਐਸ., ਟੀ.ਪੀ.ਐਸ.ਫੂਲਕਾ ਆਈ.ਏ.ਐਸ, ਸ੍ਰੀਮਤੀ ਆਸ਼ਿਕ਼ਾ ਜੈਨ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਡਾਕਟਰ ਸੰਦੀਪ ਗਰਗ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹੋਰ ਸੀਨੀਅਰ ਅਧਿਕਾਰੀਆਂ ਹਾਜ਼ਰ ਸਨ |

The post ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੇ ਲਿਆ ਜਾਇਜ਼ਾ appeared first on TheUnmute.com - Punjabi News.

Tags:
  • bhandari
  • breaking-news
  • first-tourism-summit
  • first-tourism-summit-punjab
  • news
  • punjab-tourism
  • tourism
  • travel-mart

ਫੁੱਟਬਾਲ ਅੰਡਰ-14 ਲੜਕੇ ਵਰਗ 'ਚ ਓਕ੍ਰੇਜ ਸਕੂਲ ਸਵਾੜਾ ਨੇ ਮਾਰੀ ਬਾਜ਼ੀ

Saturday 09 September 2023 02:02 PM UTC+00 | Tags: breaking-news games oakridge-international-school oakridge-school

ਖਰੜ/ਐਸ.ਏ.ਐਸ ਨਗਰ, 9 ਸਤੰਬਰ, 2023: ਖੇਡਾਂ ਵਤਨ ਪੰਜਾਬ ਦੀਆਂ 2023 ਦੇ ਆਗਾਜ਼ ਉਪਰੰਤ ਬਲਾਕ ਖਰੜ੍ਹ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਮਿਤੀ 7 ਸਤੰਬਰ ਤੋਂ 9 ਸਤੰਬਰ 2023 ਤੱਕ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਵੱਧ ਚੜ ਕੇ ਭਾਗ ਲਿਆ। ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਖਿਡਾਰੀਆਂ ਵਿੱਚ ਕਾਫੀ ਉਤਸ਼ਾਹ ਪਾਇਆ ਗਿਆ। ਖੇਡਾਂ ਦੇ ਅਖੀਰਲੇ ਦਿਨ ਫਾਈਨਲ ਮੁਕਾਬਲਿਆਂ ਵਿੱਚ ਖਿਡਾਰੀਆਂ ਵਿੱਚ ਫਸਵੇਂ ਮੁਕਾਬਲੇ ਹੋਏ |

ਜਿਸਦੇ ਨਤੀਜੇ ਇਸ ਪ੍ਰਕਾਰ ਹਨ

ਫੁੱਟਬਾਲ ਅੰਡਰ 17 ਲੜਕੇ ਵਰਗ ਵਿੱਚ ਪਹਿਲਾ ਸਥਾਨ – ਕੋਚਿੰਗ ਸੈਂਟਰ ਚੰਦੋ, ਦੂਜਾ ਸਥਾਨ – ਆਦਰਸ਼ ਸਕੂਲ ਕਾਲੇਵਾਲ ਅਤੇ ਤੀਜਾ ਸਥਾਨ – ਵਿਦਿਆ ਵੈਲੀ ਖਰੜ ਨੇ ਪ੍ਰਾਪਤ ਕੀਤਾ ਅਤੇ ਅੰਡਰ 14 ਲੜਕੇ ਵਰਗ ਵਿੱਚ ਪਹਿਲਾ ਸਥਾਨ – ਓਕ੍ਰੇਜ ਸਕੂਲ ਸਵਾੜਾ, ਦੂਜਾ ਸਥਾਨ – ਆਦਰਸ਼ ਸਕੂਲ ਕਾਲੇਵਾਲ ਅਤੇ ਤੀਜਾ ਸਥਾਨ – ਵਿਦਿਆ ਵੈਲੀ ਖਰੜ ਨੇ ਪ੍ਰਾਪਤ ਕੀਤਾ ਅਤੇ ਅੰਡਰ 21 – ਲੜਕੇ – ਫਾਈਨਲ ਵਰਗ ਵਿੱਚ ਪਹਿਲਾ ਸਥਾਨ – ਐਨੀਜ਼ ਸਕੂਲ ਖਰੜ, ਦੂਜਾ ਸਥਾਨ – ਸ਼ਹੀਦ ਕਾਂਸ਼ੀ ਰਾਮ ਖੇਡ ਕਾਲਜ ਭਾਗੂ ਮਾਜਰਾ ਅਤੇ ਤੀਜਾ ਸਥਾਨ – ਪਿੰਡ ਬਰੋਲੀ ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅਥਲੈਕਟਿਕਸ 10000 ਮੀਟਰ ਅੰਡਰ 21-30 ਲੜਕੇ ਵਰਗ ਵਿੱਚ ਪਹਿਲਾ ਸਥਾਨ ਗੁਰਵਿੰਦਰ ਸਿੰਘ ਅਤੇ ਦੂਜਾ ਸਥਾਨ ਅਮਨਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ ਅਤੇ 400 ਮੀਟਰ ਅੰਡਰ 41-55 ਔਰਤਾਂ ਵਰਗ ਵਿੱਚ ਪਹਿਲਾ ਸਥਾਨ ਕੁਲਜੀਤ ਕੌਰ ਨੇ ਪ੍ਰਾਪਤ ਕੀਤਾ ਅਤੇ 200 ਮੀਟਰ ਅੰਡਰ 21-30 ਲੜਕੇ ਵਰਗ ਵਿੱਚ ਪਹਿਲਾ ਸਥਾਨ ਅਮਨਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ ਅਤੇ 3000 ਮੀਟਰ ਰੇਸ ਵਾਕ ਅੰਡਰ 65 ਸਾਲ ਤੋਂ ਵਧੇਰੇ ਔਰਤਾਂ ਦੇ ਵਰਗ ਵਿੱਚ ਪਹਿਲਾ ਸਥਾਨ ਸੰਤੋਸ਼ ਕੌਰ ਨੇ ਪ੍ਰਾਪਤ ਕੀਤਾ ਅਤੇ ਸ਼ਾਟ ਪੁੱਟ ਅੰਡਰ 65 ਸਾਲ ਤੋਂ ਵਧੇਰੇ ਮਰਦ ਵਰਗ ਵਿੱਚ ਪਹਿਲਾ ਸਥਾਨ ਨਿਰਮਲ ਸਿੰਘ ਅਤੇ ਦੁਜਾ ਸਥਾਨ ਅਸ਼ੋਕ ਕੁਮਾਰ ਅਤੇ ਤੀਜਾ ਸਥਾਨ ਅਮਰਜੀਤ ਸਿੰਘ ਨੇ ਪ੍ਰਾਪਤ ਕੀਤਾ ਅਤੇ 800 ਮੀਟਰ ਅੰਡਰ 21- 30 ਮਰਦ ਵਰਗ ਵਿੱਚ ਜਸਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਲਾਂਗ ਜੰਪ ਅੰਡਰ 41-55 ਔਰਤ ਵਰਗ ਵਿੱਚ ਪਹਿਲਾ ਸਥਾਨ ਵੀਨਾ ਕੁਮਾਰੀ, ਦੂਜਾ ਸਥਾਨ ਸਤਨਾਮ ਕੌਰ ਅਤੇ ਤੀਜਾ ਸਥਾਨ ਕੁਲਜੀਤ ਕੌਰ ਨੇ ਪ੍ਰਾਪਤ ਕੀਤਾ ਅਤੇ ਸ਼ਾਟ ਪੁੱਟ ਅੰਡਰ 21-30 ਮਰਦ ਵਰਗ ਵਿੱਚ ਪਹਿਲਾ ਸਥਾਨ ਵਿਸ਼ਾਲ ਕੁਮਾਰ, ਦੂਜਾ ਸਥਾਨ ਤੁਸ਼ਾਰ ਰਾਣਾ ਅਤੇ ਤੀਜਾ ਸਥਾਨ ਦਵਿੰਦਰ ਸਿੰਘ ਨੇ ਪ੍ਰਾਪਤ ਕੀਤਾ ਅਤੇ ਸ਼ਾਟ ਪੁੱਟ ਅੰਡਰ 21-30 ਔਰਤ ਵਰਗ ਵਿੱਚ ਦਲਜੀਤ ਕੌਰ ਨੇ ਪਹਿਲਾ, ਸਲੋਨੀ ਸ਼ਰਮਾ ਨੇ ਦੂਜਾ ਅਤੇ ਸਵਾਤੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ 100 ਮੀਟਰ 65+ ਮਰਦ ਵਰਗ ਵਿੱਚ ਨਿਰਮਲ ਸਿੰਘ ਪਹਿਲਾ, ਅਸ਼ੋਕ ਕੁਮਾਰ ਨੇ ਦੂਜਾ ਅਤੇ ਅਮਰਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ 200 ਮੀਟਰ ਅੰਡਰ 21-30 ਮਰਦ ਵਿਗ ਵਿੱਚ ਵਿਵੇਕ ਨੇ ਪਹਿਲਾ, ਅਨਮੋਲ ਸਿੰਘ ਨੇ ਦੂਜਾ ਅਤੇ ਗੁਰਪ੍ਰੀਤ ਸਿੰਘ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ 200 ਮੀਟਰ ਅੰਡਰ 41-55 ਮਰਦ ਵਰਗ ਵਿੱਚ ਰਾਜਵਿੰਦਰ ਸਿੰਘ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ 800 ਮੀਟਰ ਅੰਡਰ 41-55 ਮਰਦ ਵਰਗ ਵਿੱਚ ਨੀਰਜ ਕੁਮਾਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ।

The post ਫੁੱਟਬਾਲ ਅੰਡਰ-14 ਲੜਕੇ ਵਰਗ ‘ਚ ਓਕ੍ਰੇਜ ਸਕੂਲ ਸਵਾੜਾ ਨੇ ਮਾਰੀ ਬਾਜ਼ੀ appeared first on TheUnmute.com - Punjabi News.

Tags:
  • breaking-news
  • games
  • oakridge-international-school
  • oakridge-school

ਸਰਕਾਰੀ ਫੰਡਾਂ ਦੀ ਦੁਰਵਰਤੋਂ ਲਈ ਲੋਕ ਨਿਰਮਾਣ ਵਿਭਾਗ ਦਾ ਇੱਕ ਕਾਰਜ਼ਕਾਰੀ ਇੰਜੀਨੀਅਰ ਤੇ 3 ਜੂਨੀਅਰ ਇੰਜੀਨੀਅਰ ਮੁੱਅਤਲ

Saturday 09 September 2023 02:06 PM UTC+00 | Tags: aam-aadmi-party anti-corruption breaking-news corruption government-funds junior-engineers laljit-singh-bhullar latest-news news punjab pwd suspended

ਚੰਡੀਗੜ੍ਹ, 09 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਲੋਕ ਨਿਰਮਾਣ ਵਿਭਾਗ ਵੱਲੋਂ ਜੂਡੀਸ਼ੀਅਲ ਕੋਰਟ ਕੰਪਲੈਕਸ, ਐਸ.ਬੀ.ਐਸ. ਨਗਰ ਦੇ ਨਿਰਮਾਣ ਦੌਰਾਨ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿੱਚ ਇੱਕ ਕਾਰਜ਼ਕਾਰੀ ਇੰਜੀਨੀਅਰ ਅਤੇ 3 ਜੂਨੀਅਰ ਇੰਜੀਨੀਅਰਾਂ (JUNIOR ENGINEERS) ਨੂੰ ਮੁਅੱਤਲ ਕੀਤਾ ਹੈ।

ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਿਲੀਆਂ ਸ਼ਿਕਾਇਤਾਂ ਬਾਰੇ ਮੁਢਲੀ ਜਾਂਚ ਕਰਨ ਉਪਰੰਤ ਪੀ.ਡਬਲਿਊ.ਡੀ ਦੇ ਕਾਰਜ਼ਕਾਰੀ ਇੰਜੀਨੀਅਰ ਰਜਿੰਦਰ ਕੁਮਾਰ ਅਤੇ ਤਿੰਨ ਜੂਨੀਅਰ ਇੰਜੀਨੀਅਰਾਂ (JUNIOR ENGINEERS) ਰਾਜੀਵ ਕੁਮਾਰ, ਰਾਕੇਸ਼ ਕੁਮਾਰ ਅਤੇ ਰਜਿੰਦਰ ਸਿੰਘ ਨੂੰ ਪੰਜਾਬ ਸਿਵਲ ਸੇਵਾਵਾਂ (ਸਜਾ ਤੇ ਅਪੀਲ) ਨਿਯਮਾਂਵਲੀ, 1970 ਦੇ ਨਿਯਮ 4 ਅਧੀਨ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਅੱਤਲੀ ਦੌਰਾਨ ਇੰਨਾਂ ਅਧਿਕਾਰੀਆਂ ਦਾ ਹੈਡਕੁਆਟਰ ਮੁੱਖ ਇੰਜੀਨੀਅਰ ਦਫਤਰ ਪਟਿਆਲਾ ਹੋਵੇਗਾ ਅਤੇ ਇਹ ਅਧਿਕਾਰੀ ਮੁੱਖ ਇੰਜੀਨੀਅਰ (ਹੈਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾ ਹੈਡ ਕੁਆਰਟਰ ਨਹੀਂ ਛੱਡਣਗੇ।

ਲੋਕ ਨਿਰਮਾਣ ਮੰਤਰੀ ਨੇ ਇਸ ਮਾਮਲੇ ਵਿੱਚ ਕੁੱਲ 8 ਅਧਿਕਾਰੀਆਂ ਜਿੰਨ੍ਹਾਂ ਵਿੱਚ 3 ਕਾਰਜਕਾਰੀ ਇੰਜੀਨੀਅਰਾਂ ਬਲਵਿੰਦਰ ਸਿੰਘ, ਜਸਬੀਰ ਸਿੰਘ ਜੱਸੀ, ਰਜਿੰਦਰ ਕੁਮਾਰ, ਉਪ ਮੰਡਲ ਇੰਜੀਨੀਅਰ ਰਾਮ ਪਾਲ, 3 ਜੂਨੀਅਰ ਇੰਜੀਨੀਅਰਾਂ ਰਾਜੀਵ ਕੁਮਾਰ, ਰਾਕੇਸ਼ ਕੁਮਾਰ ਅਤੇ ਰਜਿੰਦਰ ਸਿੰਘ, ਅਤੇ ਮੰਡਲ ਲੇਖਾ ਅਫਸਰ ਰਾਜੇਸ਼ ਕੁਮਾਰ ਸਿਨਹਾ ਸ਼ਾਮਿਲ ਹਨ, ਵਿਰੁੱਧ ਕ੍ਰਿਮੀਨਲ ਕੇਸ ਦਰਜ਼ ਕਰਨ ਦਾ ਫੈਸਲਾ ਪਹਿਲਾਂ ਤੋਂ ਹੀ ਲਿਆ ਜਾ ਚੁੱਕਾ ਹੈ।

ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਲਈ ਪੰਜਾਬ ਲੋਕ ਨਿਰਮਾਣ ਵਿਭਾਗ ਨੋਡਲ ਏਜੰਸੀ ਸੀ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਵਿੱਚ ਦੇਰੀ ਹੋਈ ਸਗੋਂ ਇਸ ਮਾਮਲੇ ਵਿੱਚ ਠੇਕੇਦਾਰਾਂ ਨੂੰ ਵੱਧ ਅਦਾਇਗੀਆਂ ਅਤੇ ਉਸਾਰੀ ਵਿੱਚ ਖਾਮੀਆਂ ਵਰਗੀਆਂ ਹੋਰ ਵੀ ਕਈ ਤਰੁੱਟੀਆਂ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ 8 ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਜਿੱਥੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਵਾਰ-ਵਾਰ ਸਪਸ਼ਟ ਸ਼ਬਦਾਂ ਵਿੱਚ ਸੰਦੇਸ਼ ਦਿੱਤਾ ਜਾਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੀ ਸਹੀ ਢੰਗ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਖਜਾਨੇ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

The post ਸਰਕਾਰੀ ਫੰਡਾਂ ਦੀ ਦੁਰਵਰਤੋਂ ਲਈ ਲੋਕ ਨਿਰਮਾਣ ਵਿਭਾਗ ਦਾ ਇੱਕ ਕਾਰਜ਼ਕਾਰੀ ਇੰਜੀਨੀਅਰ ਤੇ 3 ਜੂਨੀਅਰ ਇੰਜੀਨੀਅਰ ਮੁੱਅਤਲ appeared first on TheUnmute.com - Punjabi News.

Tags:
  • aam-aadmi-party
  • anti-corruption
  • breaking-news
  • corruption
  • government-funds
  • junior-engineers
  • laljit-singh-bhullar
  • latest-news
  • news
  • punjab
  • pwd
  • suspended

ਕੌਮੀ ਲੋਕ ਅਦਾਲਤ 'ਚ 415 ਬੈਂਚਾਂ ਅੱਗੇ ਲਗਭਗ 2.71 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼

Saturday 09 September 2023 02:11 PM UTC+00 | Tags: justice-gurmeet-singh-sandhawalia lok-adalat mohali-lok-adalat national-lok-adalat news

ਚੰਡੀਗੜ੍ਹ, 09 ਸਤੰਬਰ 2023: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ (NATIONAL LOK ADALAT) ਲਗਾਈ ਗਈ।

ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 415 ਬੈਂਚਾਂ ਵਿੱਚ ਲੱਗਭਗ 2,71,233 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ (NATIONAL LOK ADALAT) ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ 'ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਮਨਜਿੰਦਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਵੱਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ।

ਇਸ ਮੌਕੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ। ਮੈਂਬਰ ਸਕੱਤਰ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਭਵਿੱਖ ਵਿੱਚ ਲਗਾਈਆਂ ਜਾਣ ਵਾਲੀਆ ਲੋਕ ਅਦਾਲਤਾਂ ਰਾਹੀਂ ਮੁਕੱਦਮੇਬਾਜ਼ਾਂ ਦੇ ਵੱਧ ਤੋਂ ਵੱਧ ਝਗੜਿਆਂ ਦੇ ਨਿਪਟਾਰੇ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ।

The post ਕੌਮੀ ਲੋਕ ਅਦਾਲਤ ‘ਚ 415 ਬੈਂਚਾਂ ਅੱਗੇ ਲਗਭਗ 2.71 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼ appeared first on TheUnmute.com - Punjabi News.

Tags:
  • justice-gurmeet-singh-sandhawalia
  • lok-adalat
  • mohali-lok-adalat
  • national-lok-adalat
  • news

CM ਮਾਨ ਦਾ ਵਿਰੋਧੀਆਂ ਨੂੰ ਜਵਾਬ, ਆਖਿਆ- ਨੌਕਰੀਆਂ ਮਿਲਣ ਨਾਲ ਨੌਜਵਾਨ ਦੇ ਖਿੜਦੇ ਚਿਹਰੇ ਤੁਹਾਡੇ ਤੋਂ ਬਰਦਾਸ਼ਤ ਨਹੀਂ ਹੁੰਦੇ

Saturday 09 September 2023 02:19 PM UTC+00 | Tags: breaking-news cm cm-bhagwant-mann cm-mann cm-mann-to-opposition news punjab punjab-government punjabi-news punjab-police the-unmute-breaking-news the-unmute-latest-news the-unmute-latest-update

ਜਲੰਧਰ, 9 ਸਤੰਬਰ 2023: ਵਿਰੋਧੀ ਧਿਰਾਂ ਵੱਲੋਂ ਤੱਥ ਤੋੜ-ਮਰੋੜ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਆਗੂ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ ਕਿਉਂਕਿ ਇਹ ਆਗੂਆਂ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦੀ ਖੁਸ਼ੀ ਵਿਚ ਉਨ੍ਹਾਂ ਦੇ ਖਿੜਦੇ ਚਿਹਰੇ ਬਰਦਾਸ਼ਤ ਨਹੀਂ ਕਰ ਸਕਦੇ।

ਅੱਜ ਇੱਥੇ ਪੰਜਾਬ ਪੁਲਿਸ ਦੇ 560 ਸਬ-ਇੰਸਪੈਕਟਰਾਂ ਨੂੰ ਨਿਯੁਕਤ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਭਰਤੀ ਦੇ ਮਸਲੇ ਉਤੇ ਹੋ-ਹੱਲਾ ਮਚਾਉਣ ਵਾਲੇ ਨੇਤਾਵਾਂ ਨੂੰ ਆੜੇ ਹੱਥੀਂ ਲਿਆ। ਭਗਵੰਤ ਮਾਨ ਨੇ ਕਿਹਾ, "ਮੈਂ ਹਮੇਸ਼ਾ ਪੰਜਾਬ ਨੂੰ ਦੇਸ਼ ਦਾ ਅੱਵਲ ਸੂਬਾ ਬਣਾਉਣ ਦੇ ਸੁਪਨੇ ਸੰਜੋਏ ਹਨ। ਮੈਨੂੰ ਪੰਜਾਬ ਤੇ ਪੰਜਾਬੀਆਂ ਪ੍ਰਤੀ ਮੁਹੱਬਤ ਦਾ ਪ੍ਰਗਟਾਵਾ ਕਰਨ ਲਈ ਕਿਸੇ ਪਾਸੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।"

ਮੁੱਖ ਮੰਤਰੀ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਲੀਡਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਸਨਾਵਰ ਤੇ ਦੂਨ ਵਰਗੇ ਸਕੂਲ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਰਹਿੰਦੇ ਰਹੇ ਹਨ ਅਤੇ ਉਹ ਬਾਦਲ ਲਈ ਪੰਜਾਬੀ ਅਖਬਾਰ ਪੜ੍ਹਦੇ ਹੁੰਦੇ ਸਨ ਕਿਉਂਕਿ ਉਨ੍ਹਾਂ ਨੂੰ ਚੰਗੀ ਤਰ੍ਹਾਂ ਪੜ੍ਹਨੀ ਨਹੀਂ ਆਉਂਦੀ ਸੀ।

ਵਿਰੋਧੀ ਪਾਰਟੀਆਂ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇਤਾਵਾਂ ਦੇ ਪੁਰਖਿਆਂ ਨੇ ਜੱਲ੍ਹਿਆਂਵਾਲਾ ਬਾਗ ਸਾਕੇ ਦੇ ਸਾਜ਼ਿਸ਼ਘਾੜਿਆਂ ਦਾ ਸਨਮਾਨ ਕੀਤਾ ਹੈ, ਅਜਿਹੇ ਆਗੂਆਂ ਕੋਲ ਉਨ੍ਹਾਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪ ਸੱਤਾ ਵਿੱਚ ਹੁੰਦਿਆਂ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਕਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਖਿਆਲ ਵੀ ਨਹੀਂ ਆਇਆ ਅਤੇ ਜਦੋਂ ਹੁਣ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਤਾਂ ਨੌਜਵਾਨਾਂ ਦੇ ਚਿਹਰਿਆਂ ਉਤੇ ਆਈਆਂ ਖੁਸ਼ੀਆਂ ਇਨ੍ਹਾਂ ਨੂੰ ਹਜ਼ਮ ਨਹੀਂ ਹੋ ਰਹੀਆਂ।

ਮੁੱਖ ਮੰਤਰੀ ਨੇ ਰਾਜਾ ਵੜਿੰਗ ਨੇ ਰਾਜਸਥਾਨ ਤੋਂ ਬੱਸਾਂ ਦੀਆਂ ਬਾਡੀਆਂ ਲਵਾਉਣ ਮੌਕੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਇਆ ਹੈ। ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦੀ ਜਾਣਕਾਰੀ ਆਉਂਦੇ ਦਿਨਾਂ ਵਿਚ ਨਸ਼ਰ ਕੀਤੀ ਜਾਵੇਗੀ ਕਿ ਕਿਸ ਤਰ੍ਹਾਂ ਸੂਬੇ ਦਾ ਖਜ਼ਾਨਾ ਲੁੱਟਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਤਾ ਹੋਣ ਦੇ ਬਾਵਜੂਦ ਕਿ ਬੱਸਾਂ ਦੀਆਂ ਬਾਡੀਆਂ ਪੰਜਾਬ ਵਿੱਚ ਲਗ ਸਕਦੀਆਂ ਹਨ, ਬਾਹਰਲੇ ਸੂਬੇ ਤੋਂ ਲਵਾਈਆਂ ਗਈਆਂ।

The post CM ਮਾਨ ਦਾ ਵਿਰੋਧੀਆਂ ਨੂੰ ਜਵਾਬ, ਆਖਿਆ- ਨੌਕਰੀਆਂ ਮਿਲਣ ਨਾਲ ਨੌਜਵਾਨ ਦੇ ਖਿੜਦੇ ਚਿਹਰੇ ਤੁਹਾਡੇ ਤੋਂ ਬਰਦਾਸ਼ਤ ਨਹੀਂ ਹੁੰਦੇ appeared first on TheUnmute.com - Punjabi News.

Tags:
  • breaking-news
  • cm
  • cm-bhagwant-mann
  • cm-mann
  • cm-mann-to-opposition
  • news
  • punjab
  • punjab-government
  • punjabi-news
  • punjab-police
  • the-unmute-breaking-news
  • the-unmute-latest-news
  • the-unmute-latest-update

ਚੰਡੀਗੜ੍ਹ, 9 ਸਤੰਬਰ 2023: ਭਾਰਤ ਮੱਧ ਪੂਰਬ ਯੂਰਪ ਕਨੈਕਟੀਵਿਟੀ ਕੋਰੀਡੋਰ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ। ਇਹ ਭਾਰਤ, ਯੂਏਈ, ਸਾਊਦੀ ਅਰਬ, ਈਯੂ, ਫਰਾਂਸ, ਇਟਲੀ, ਜਰਮਨੀ ਅਤੇ ਅਮਰੀਕਾ ਨੂੰ ਸ਼ਾਮਲ ਕਰਨ ਵਾਲੇ ਕਨੈਕਟੀਵਿਟੀ ਅਤੇ ਬੁਨਿਆਦੀ ਢਾਂਚੇ ‘ਤੇ ਸਹਿਯੋਗ ਦੀ ਪਹਿਲ ਹੋਵੇਗੀ।

ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਸ਼ਨੀਵਾਰ ਨੂੰ ਇਸ ਆਰਥਿਕ ਕੋਰੀਡੋਰ ਦਾ ਐਲਾਨ ਕੀਤਾ ਹੈ। ਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮਜ਼ਬੂਤ ​​ਸੰਪਰਕ ਅਤੇ ਬੁਨਿਆਦੀ ਢਾਂਚਾ ਮਨੁੱਖੀ ਸੱਭਿਅਤਾ ਦੇ ਵਿਕਾਸ ਦਾ ਆਧਾਰ ਰਿਹਾ ਹੈ। ਭਾਰਤ ਨੇ ਇਸ ਵਿਸ਼ੇ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ।

India-Middle East-Europe Corridor

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ, ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ, ਇਟਲੀ ਦੇ ਪ੍ਰਧਾਨ ਮੰਤਰੀ ਜਿਓਰਜੀਓ ਮੇਲੋਨੀ ਅਤੇ ਹੋਰ ਆਗੂ ਭਾਰਤ ਮਿਡਲ ਈਸਟ ਯੂਰਪ ਕਨੈਕਟੀਵਿਟੀ ਕੋਰੀਡੋਰ ਲਾਂਚ ਈਵੈਂਟ ਦੌਰਾਨ ਮੌਜੂਦ ਸਨ।

ਜੋਅ ਬਾਈਡਨ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਵੱਖ-ਵੱਖ ਦੇਸ਼ਾਂ ਵਿਚਕਾਰ ਸੰਪਰਕ ਨਾ ਸਿਰਫ਼ ਵਪਾਰ ਵਧਾਉਂਦਾ ਹੈ ਸਗੋਂ ਉਨ੍ਹਾਂ ਵਿਚਕਾਰ ਵਿਸ਼ਵਾਸ ਵੀ ਵਧਾਉਂਦਾ ਹੈ। ਕਨੈਕਟੀਵਿਟੀ ਪਹਿਲਕਦਮੀਆਂ ਨੂੰ ਉਤਸ਼ਾਹਤ ਕਰਕੇ, ਸਾਨੂੰ ਇਹ ਯਕੀਨੀ ਬਣਾਉਣ ਦੀ ਲੋੜ ਹੈ । ਇਹਨਾਂ ਵਿੱਚ ਅੰਤਰਰਾਸ਼ਟਰੀ ਨਿਯਮਾਂ ਦਾ ਪਾਲਣ ਕਰਨਾ, ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਆਦਰ ਕਰਨਾ ਸ਼ਾਮਲ ਹੈ।

ਆਰਥਿਕ ਗਲਿਆਰੇ ਦੀ ਘੋਸ਼ਣਾ ਕਰਦੇ ਹੋਏ ਜੋਅ ਬਾਈਡਨ ਜੋ ਜੀ-20 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਭਾਰਤ ਵਿੱਚ ਹਨ, ਉਨ੍ਹਾਂ ਨੇ ਕਿਹਾ, “ਇਹ ਅਸਲ ਵਿੱਚ ਇੱਕ ਵੱਡੀ ਗੱਲ ਹੈ। ਮੈਂ ਪ੍ਰਧਾਨ ਮੰਤਰੀ ਨੂੰ ਧੰਨਵਾਦ ਕਹਿਣਾ ਚਾਹੁੰਦਾ ਹਾਂ। ਇੱਕ ਧਰਤੀ, ਇੱਕ ਪਰਿਵਾਰ, ਇੱਕ ਭਵਿੱਖ ਜੋ ਕਿ। ਇਸ ਸੰਸਾਰ ਵਿੱਚ ਸੰਭਵ ਹੈ। ਇਹ ਕਈ ਤਰੀਕਿਆਂ ਨਾਲ ਉਸ ਸਾਂਝੇਦਾਰੀ ਦਾ ਪ੍ਰਤੀਕ ਵੀ ਹੈ ਜਿਸ ਬਾਰੇ ਅਸੀਂ ਅੱਜ ਗੱਲ ਕਰ ਰਹੇ ਹਾਂ।

The post G20 Summit: ਭਾਰਤ-ਮੱਧ ਪੂਰਬ-ਯੂਰਪ ਕੋਰੀਡੋਰ ਜਲਦ ਹੋਵੇਗਾ ਲਾਂਚ, PM ਮੋਦੀ-ਬਾਈਡਨ ਨੇ ਕੀਤਾ ਐਲਾਨ appeared first on TheUnmute.com - Punjabi News.

Tags:
  • breaking-news
  • g20-summit
  • india-middle-east-europe-corridor
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form