ਭਾਰਤ ਦਾ ਕੈਨੇਡਾ ਨੂੰ ਤਕੜਾ ਝਟਕਾ, 40 ਡਿਪਲੋਮੈਟਿਕ ਸਟਾਫ ਨੂੰ ਵਾਪਸ ਬੁਲਾਉਣ ਲਈ ਕਿਹਾ

ਭਾਰਤ ਤੇ ਕੈਨੇਡਾ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸ ਚੱਲ ਰਹੇ ਤਣਾਅ ਵਿਚਾਲੇ ਭਾਰਤ ਨੇ ਕੈਨੇਡਾ ਨੂੰ ਆਪਣੇ ਦਰਜਨਾਂ ਡਿਪਲੋਮੈਟਿਕ ਸਟਾਫ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਇਸ ਘਟਨਾਕ੍ਰਮ ਤੋਂ ਜਾਣੂ ਲੋਕਾਂ ਮੁਤਾਬਕ ਨਵੀਂ ਦਿੱਲੀ ਨੇ ਓਟਾਵਾ ਨੂੰ ਕਿਹਾ ਹੈ ਕਿ ਉਸ ਨੂੰ 10 ਅਕਤੂਬਰ ਤੱਕ ਲਗਭਗ 40 ਡਿਪਲੋਮੈਟਾਂ ਨੂੰ ਵਾਪਸ ਬੁਲਾਉਣੇ ਪਏਗਾ।

ਇੱਕ ਰਿਪੋਰਟ ਮੁਤਾਬਕ ਭਾਰਤ ਸਰਕਾਰ ਨੇ ਇਸ ਤਾਜ਼ਾ ਘਟਨਾ ਬਾਰੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਕੈਨੇਡਾ ਦੇ ਭਾਰਤ ‘ਚ 62 ਡਿਪਲੋਮੈਟ ਹਨ ਅਤੇ ਭਾਰਤ ਨੇ ਕਿਹਾ ਸੀ ਕਿ ਇਨ੍ਹਾਂ ‘ਚੋਂ ਕੁੱਲ 41 ਲੋਕਾਂ ਨੂੰ ਘੱਟ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ ‘ਚ ਦੋਸ਼ ਲਾਇਆ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ।

टूट सकते हैं कनाडा के साथ डिप्लोमेटिक संबंध, भारत ने 40 राजनयिकों को वापस बुलाने को कहा, बिगड़े हालात | India tells Canada to withdraw 40 diplomatic staff by september 10 amid

ਉਦੋਂ ਤੋਂ ਨਵੀਂ ਦਿੱਲੀ ਅਤੇ ਓਟਾਵਾ ਦਰਮਿਆਨ ਕੂਟਨੀਤਕ ਸਬੰਧ ਵਿਗੜਦੇ ਜਾ ਰਹੇ ਹਨ। 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਪਾਰਕਿੰਗ ਲਾਟ ਵਿੱਚ ਭਾਰਤ ਵਿੱਚ ਇੱਕ ਮਨੋਨੀਤ ਅੱਤਵਾਦੀ ਨਿੱਝਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਭਾਰਤ ਨੇ ਕੈਨੇਡਾ ਦੇ ਇਨ੍ਹਾਂ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਇਨ੍ਹਾਂ ਨੂੰ ਬੇਤੁਕਾ ਅਤੇ ਪ੍ਰੇਰਿਤ ਦੱਸਿਆ ਹੈ। ਭਾਰਤ ਸਰਕਾਰ ਨੇ ਕਿਹਾ ਹੈ ਕਿ ਕੈਨੇਡਾ ਨੇ ਅਜੇ ਤੱਕ ਨਿੱਝਰ ਦੇ ਕਤਲ ਦੇ ਦਾਅਵੇ ਦੇ ਸਮਰਥਨ ਲਈ ਕੋਈ ਜਨਤਕ ਸਬੂਤ ਮੁਹੱਈਆ ਨਹੀਂ ਕਰਵਾਏ ਹਨ।

ਇਹ ਵੀ ਪੜ੍ਹੋ : ਹੁਣ ਖੁੱਲ੍ਹੇਗੀ 39 ਕਰੋੜ ਰੁ. ਦੇ ਪੋਸਟ ਸਕਾਲਰਸ਼ਿਪ ਘਪਲੇ ਦੀ ਪੋਲ! ਵਿਜੀਲੈਂਸ ਨੇ ਸ਼ੁਰੂ ਕੀਤੀ ਜਾਂਚ

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਹਾਲ ਹੀ ‘ਚ ਕਿਹਾ ਸੀ ਕਿ ਕੈਨੇਡਾ ਸਰਕਾਰ ਵੱਲੋਂ ਦੇਸ਼ ‘ਚ ਅੱਤਵਾਦ, ਕੱਟੜਪੰਥ ਅਤੇ ਹਿੰਸਾ ਨੂੰ ਸਮਰਥਨ ਦੇਣ ਕਾਰਨ ਕੈਨੇਡਾ ਨਾਲ ਚੱਲ ਰਹੀ ਸਮੱਸਿਆ ਪਿਛਲੇ ਕੁਝ ਸਾਲਾਂ ਤੋਂ ਬਰਕਰਾਰ ਹੈ। ਜੈਸ਼ੰਕਰ ਨੇ ਕਿਹਾ ਕਿ ਮੌਜੂਦਾ ਸਥਿਤੀ ਨੂੰ ਡੈੱਡਲਾਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਸ ਮੁੱਦੇ ਸਬੰਧੀ ਕੈਨੇਡੀਅਨ ਪੱਖ ਵੱਲੋਂ ਸਾਂਝੇ ਕੀਤੇ ਗਏ ਕਿਸੇ ਵੀ ਵਿਸ਼ੇਸ਼ ਅਤੇ ਢੁੱਕਵੇਂ ਨੁਕਤੇ ‘ਤੇ ਵਿਚਾਰ ਕਰਨ ਲਈ ਤਿਆਰ ਹੈ।

ਵੀਡੀਓ ਲਈ ਕਲਿੱਕ ਕਰੋ -:

 

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਭਾਰਤ ਦਾ ਕੈਨੇਡਾ ਨੂੰ ਤਕੜਾ ਝਟਕਾ, 40 ਡਿਪਲੋਮੈਟਿਕ ਸਟਾਫ ਨੂੰ ਵਾਪਸ ਬੁਲਾਉਣ ਲਈ ਕਿਹਾ appeared first on Daily Post Punjabi.



Previous Post Next Post

Contact Form