ਅਫਗਾਨਿਸਤਾਨ ‘ਚ ਬੁੱਧਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.3 ਦਰਜ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਉੱਤਰ-ਪੱਛਮੀ ਅਫਗਾਨਿਸਤਾਨ ਵੱਲ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਹ ਸਵੇਰੇ 6.11 ਵਜੇ ਮਹਿਸੂਸ ਕੀਤੇ ਗਏ
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਫਗਾਨਿਸਤਾਨ ‘ਚ 6.2 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਸੀ। ਦੇਸ਼ ‘ਚ ਇਨ੍ਹਾਂ ਭੂਚਾਲਾਂ ਕਾਰਨ ਘੱਟੋ-ਘੱਟ 2 ਹਜ਼ਾਰ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਦੋ ਹਜ਼ਾਰ ਤੋਂ ਵੱਧ ਘਰ ਵੀ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਅਜਿਹੇ ‘ਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਿਰਫ ਚਾਰ ਦਿਨਾਂ ‘ਚ ਦੋ ਵੱਡੇ ਭੂਚਾਲਾਂ ਕਾਰਨ ਅਫਗਾਨਿਸਤਾਨ ਨੂੰ ਭਾਰੀ ਨੁਕਸਾਨ ਹੋਵੇਗਾ।
ਤਾਲਿਬਾਨ ਸਰਕਾਰ ਦੇ ਬੁਲਾਰੇ ਨੇ ਐਤਵਾਰ ਨੂੰ ਮਰਨ ਵਾਲਿਆਂ ਦੀ ਗਿਣਤੀ ਦੱਸੀ ਹੈ, ਜੇ ਪੁਸ਼ਟੀ ਹੋ ਜਾਂਦੀ ਹੈ, ਤਾਂ ਦੋ ਦਹਾਕਿਆਂ ਵਿੱਚ ਦੇਸ਼ ਵਿੱਚ ਆਉਣ ਵਾਲੇ ਸਭ ਤੋਂ ਖਤਰਨਾਕ ਭੂਚਾਲਾਂ ਵਿੱਚੋਂ ਇੱਕ ਹੋਵੇਗਾ। ਇਸ ਤੋਂ ਪਹਿਲਾਂ, ਜੂਨ 2022 ਵਿੱਚ, ਪੂਰਬੀ ਅਫਗਾਨਿਸਤਾਨ ਦੇ ਪਹਾੜੀ ਖੇਤਰ ਵਿੱਚ ਆਏ ਇੱਕ ਸ਼ਕਤੀਸ਼ਾਲੀ ਭੂਚਾਲ ਵਿੱਚ ਘੱਟੋ ਘੱਟ 1,000 ਲੋਕ ਮਾਰੇ ਗਏ ਸਨ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਹੇਰਾਤ ਸ਼ਹਿਰ ਤੋਂ ਲਗਭਗ 40 ਕਿਲੋਮੀਟਰ ਉੱਤਰ-ਪੱਛਮ ਵਿੱਚ ਸਥਿਤ ਸੀ।
ਇਹ ਵੀ ਪੜ੍ਹੋ : ਭੂਚਾਲ ਤੋਂ ਪਹਿਲਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਕਰੇਗਾ ਅਲਰਟ, 70 ਫੀਸਦੀ ਠੀਕ ਹੋਵੇਗੀ ਭਵਿੱਖਬਾਣੀ
ਇਸ ਤੋਂ ਬਾਅਦ 6.3, 5.9 ਅਤੇ 5.5 ਦੀ ਤੀਬਰਤਾ ਵਾਲੇ ਤਿੰਨ ਭੂਚਾਲ ਦੇ ਝਟਕੇ ਵੀ ਮਹਿਸੂਸ ਕੀਤੇ ਗਏ। ਸੂਚਨਾ ਅਤੇ ਸੰਸਕ੍ਰਿਤੀ ਮੰਤਰਾਲੇ ਦੇ ਬੁਲਾਰੇ ਅਬਦੁਲ ਵਾਹਿਦ ਰਿਆਨ ਨੇ ਕਿਹਾ ਕਿ ਹੇਰਾਤ ਵਿੱਚ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਸ਼ੁਰੂਆਤੀ ਰਿਪੋਰਟਾਂ ਤੋਂ ਕਿਤੇ ਵੱਧ ਹੈ।
ਵੀਡੀਓ ਲਈ ਕਲਿੱਕ ਕਰੋ -:
“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…
The post ਅਫ਼ਗਾਨਿਸਤਾਨ ‘ਚ ਫਿਰ 6.3 ਤੀਬਰਤਾ ਵਾਲੇ ਭੂਚਾਲ ਦੇ ਝਟਕੇ, ਇਸੇ ਹਫ਼ਤੇ ਗਈਆਂ ਸਨ ਹਜ਼ਾਰਾਂ ਜਾਨਾਂ appeared first on Daily Post Punjabi.
source https://dailypost.in/news/another-strong-jolts-of/