ਇਸ ਦੇ ਨਾਲ ਹੀ ਉਹ ਭਾਰਤਮਾਲਾ ਪ੍ਰੋਜੈਕਟ ਤਹਿਤ ਵਿਕਸਤ ਹੈਦਰਾਬਾਦ-ਵਿਸ਼ਾਖਾਪਟਨਮ ਕਾਰੀਡੋਰ ਨਾਲ ਸਬੰਧਤ ਸੜਕ ਪ੍ਰੋਜੈਕਟ ਦਾ ਵੀ ਉਦਘਾਟਨ ਕਰਨਗੇ। ਪੀਐਮਓ ਵੱਲੋਂ ਜਾਰੀ ਬਿਆਨ ਮੁਤਾਬਕ ਪ੍ਰਧਾਨ ਮੰਤਰੀ ਵੱਡੇ ਤੇਲ ਅਤੇ ਗੈਸ ਪਾਈਪਲਾਈਨ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਇਸ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਉਹ ਹੈਦਰਾਬਾਦ (ਕਾਚੇਗੁੜਾ)-ਰਾਇਚੁਰ ਰੇਲ ਸੇਵਾ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਪੀਐਮਓ ਮੁਤਾਬਕ ਪੀਐਮ ਮੋਦੀ ਦੁਪਹਿਰ 2:15 ਵਜੇ ਮਹਿਬੂਬਨਗਰ ਜ਼ਿਲ੍ਹੇ ਵਿੱਚ ਪਹੁੰਚਣਗੇ। ਇੱਥੇ ਉਹ ਸੜਕਾਂ, ਰੇਲਵੇ, ਪੈਟਰੋਲੀਅਮ ਅਤੇ ਕੁਦਰਤੀ ਗੈਸ ਅਤੇ ਉੱਚ ਸਿੱਖਿਆ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ 13 ਹਜ਼ਾਰ 500 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਸ ਦੌਰਾਨ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਰੇਲ ਸੇਵਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕਰਨਗੇ। ਪ੍ਰਧਾਨ ਮੰਤਰੀ ਮੋਦੀ NH-365BB ਦੇ ਸੂਰਯਾਪੇਟ ਤੋਂ ਖੰਮਮ ਸੈਕਸ਼ਨ ਤੱਕ 59 ਕਿਲੋਮੀਟਰ ਲੰਬੇ ਚਾਰ ਮਾਰਗੀ ਦਾ ਕੰਮ ਵੀ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਹ ਪ੍ਰੋਜੈਕਟ ਲਗਭਗ 2,460 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
The post PM ਮੋਦੀ ਦਾ ਅੱਜ ਤੇਲੰਗਾਨਾ ਦੌਰਾ,13 ਹਜ਼ਾਰ 500 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ appeared first on Daily Post Punjabi.