TheUnmute.com – Punjabi News: Digest for October 11, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 10 ਅਕਤੂਬਰ 2023: ਸਤਵਿੰਦਰ ਸਿੰਘ ਨੀਲੋਵਾਲ ਦਾ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ 11 ਦਿਨਾਂ ਚ ਲਗਵਾ ਕੇ ਦਿੱਤਾ। ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸਤਵਿੰਦਰ ਸਿੰਘ ਨੀਲੋਵਾਲ ਜਦੋਂ ਕੌਰ ਇੰਮੀਗ੍ਰੇਸ਼ਨ ਦਫ਼ਤਰ ਆਇਆ ਸੀ ਤਾਂ ਪਹਿਲਾਂ ਹੀ ਚਾਰ ਰਿਫਿਊਜ਼ਲਾਂ ਕੈਨੇਡਾ ਸਟੱਡੀ ਵੀਜ਼ਾ ਦੀਆਂ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਇਆ ਸੀ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਸਤਵਿੰਦਰ ਸਿੰਘ ਨੀਲੋਵਾਲ , ਸੰਗਰੂਰ ਦੀ ਪੂਰੀ ਪ੍ਰੋਫਾਈਲ ਨੂੰ ਦੇਖਣ ਤੋਂ ਬਾਅਦ ਦ੍ਰਿੜ ਨਿਸ਼ਚੇ ਨਾਲ ਕਿਹਾ ਕਿ ਅਸੀਂ ਤੁਹਾਨੂੰ ਕੈਨੇਡਾ ਦਾ ਵੀਜ਼ਾ ਲਗਵਾ ਕੇ ਦਿਆਂਗੇ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੀਝ ਨਾਲ ਉਸਦੀ ਫਾਈਲ ਤਿਆਰ ਕਰਕੇ 27 ਜੁਲਾਈ 2023 ਨੂੰ ਅਪਲਾਈ ਕੀਤੀ ਤੇ ਸੱਤ ਅਗਸਤ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਸਤਵਿੰਦਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

The post ਚਾਰ ਰਿਫਿਊਜ਼ਲਾਂ ਦੇ ਬਾਵਜੂਦ ਵੀ ਸਤਵਿੰਦਰ ਸਿੰਘ ਨੀਲੋਵਾਲ ਦਾ ਲਗਵਾਇਆ ਕੌਰ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News.

Tags:
  • breaking-news
  • canada-visa
  • kaur-immigration
  • kaur-immigration-moga
  • news
  • student-visa
  • visa-apply

ਚੰਡੀਗੜ੍ਹ ਪੀਜੀਆਈ 'ਚ ਅਚਾਨਕ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Tuesday 10 October 2023 06:14 AM UTC+00 | Tags: breaking-news chandigarh-news chandigarh-pgi latest-news nehru-hospital news pgi pgi-fire

ਚੰਡੀਗੜ੍ਹ,10 ਅਕਤੂਬਰ 2023: ਬੀਤੀ ਰਾਤ ਚੰਡੀਗੜ੍ਹ ਪੀਜੀਆਈ (PGI) ਦੇ ਨਹਿਰੂ ਹਸਪਤਾਲ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਵਾਰਡ ਵਿੱਚ ਇਲਾਜ ਅਧੀਨ ਮਰੀਜ਼ਾਂ ਵਿੱਚ ਦਹਿਸ਼ਤ ਫੈਲ ਗਈ। ਲੋਕ ਇਧਰ-ਉਧਰ ਭੱਜਣ ਲੱਗੇ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ । ਦੱਸਿਆ ਜਾ ਰਿਹਾ ਹੈ ਕਿ ਨਹਿਰੂ ਹਸਪਤਾਲ ਦੀ ਪਹਿਲੀ ਮੰਜ਼ਿਲ ‘ਤੇ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਵਧਦੀ ਗਈ | ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਹੁਣ ਕਾਬੂ ਹੇਠ ਹੈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਹਸਪਤਾਲ ਦੇ ਅੰਦਰ ਮੌਜੂਦ ਸਾਰੇ ਮਰੀਜ਼ਾਂ ਅਤੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ।

ਹਾਲਾਂਕਿ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਜੇਕਰ ਫਾਇਰ ਬ੍ਰਿਗੇਡ ਮੌਕੇ ‘ਤੇ ਨਾ ਪਹੁੰਚਦੀ ਤਾਂ ਇਹ ਭਿਆਨਕ ਹਾਦਸਾ ਹੋ ਸਕਦਾ ਸੀ। ਫਿਲਹਾਲ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ। ਅੱਗ ਕਿਵੇਂ ਲੱਗੀ ਇਸ ਦੀ ਜਾਂਚ ਜਾਰੀ ਹੈ। ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਅੱਗ ਦੀ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਗਸਤ 2023 ਵਿੱਚ ਚੰਡੀਗੜ੍ਹ ਪੀਜੀਆਈ (PGI) ਦੇ ਰਿਸਰਚ ਬਲਾਕ ਵਿੱਚ ਅੱਗ ਲੱਗ ਗਈ ਸੀ। ਉਸ ਸਮੇਂ ਵੀ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਸੀ।

The post ਚੰਡੀਗੜ੍ਹ ਪੀਜੀਆਈ ‘ਚ ਅਚਾਨਕ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ appeared first on TheUnmute.com - Punjabi News.

Tags:
  • breaking-news
  • chandigarh-news
  • chandigarh-pgi
  • latest-news
  • nehru-hospital
  • news
  • pgi
  • pgi-fire

ਈਡੀ ਵੱਲੋਂ 'ਆਪ' ਵਿਧਾਇਕ ਅਮਾਨਤੁੱਲਾ ਖਾਨ ਦੀ ਰਿਹਾਇਸ਼ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ

Tuesday 10 October 2023 06:25 AM UTC+00 | Tags: aap aap-mla aap-mla-amanatullah-khan amanatullah-khan breaking-news delhi-aap ed ed-raid news

ਚੰਡੀਗੜ੍ਹ,10 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਂ ਨਹੀਂ ਲੈ ਰਹੀਆਂ ਹਨ। ਮੰਗਲਵਾਰ ਸਵੇਰੇ ਈਡੀ ਦੀ ਟੀਮ ਇੱਕ ਹੋਰ ਵਿਧਾਇਕ ਦੇ ਘਰ ਪਹੁੰਚੀ ਅਤੇ ਜਾਂਚ ਕਰ ਰਹੀ ਹੈ | ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ (Amanatullah Khan) ਦੇ ਘਰ ਛਾਪਾ ਮਾਰਿਆ। ਅਮਾਨਤੁੱਲਾ ਖਾਨ ਦੇ ਟਿਕਾਣਿਆਂ ‘ਤੇ ਈਡੀ ਦੀ ਕਾਰਵਾਈ ਜਾਰੀ ਹੈ।

ਜਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਨੇ ‘ਆਪ’ ਵਿਧਾਇਕ ਅਮਾਨਤੁੱਲਾ ਖ਼ਿਲਾਫ਼ ਦਿੱਲੀ ਵਕਫ ਬੋਰਡ ਦੇ ਕੰਮਕਾਜ ‘ਚ ਵਿੱਤੀ ਗਬਨ ਅਤੇ ਹੋਰ ਬੇਨਿਯਮੀਆਂ ਲਈ ਮਾਮਲਾ ਦਰਜ ਕੀਤਾ ਸੀ। ਈਡੀ ਨੇ ਇਸ ਮਾਮਲੇ ‘ਚ ਅਮਾਨਤੁੱਲਾ ਖ਼ਿਲਾਫ਼ ਕਾਰਵਾਈ ਕੀਤੀ ਹੈ।

ਅਮਾਨਤੁੱਲਾ ਖਾਨ (Amanatullah Khan) ‘ਤੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਦੇ ਤੌਰ ‘ਤੇ ਕੰਮ ਕਰਦੇ ਹੋਏ ਕਥਿਤ ਨਿਯਮਾਂ ਦੀ ਉਲੰਘਣਾ ਕਰਕੇ 32 ਜਣਿਆਂ ਦੀ ਭਰਤੀ ਕਰਨ ਦਾ ਦੋਸ਼ ਹੈ। ਦੋਸ਼ ਸੀ ਕਿ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ‘ਆਪ’ ਵਿਧਾਇਕ ਨੇ ਭ੍ਰਿਸ਼ਟਾਚਾਰ ਅਤੇ ਪੱਖਪਾਤ ਕੀਤਾ ਸੀ। ਇਸ ਤੋਂ ਇਲਾਵਾ ਦਿੱਲੀ ਵਕਫ਼ ਬੋਰਡ ਦੀਆਂ ਕਈ ਜਾਇਦਾਦਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਕਿਰਾਏ ‘ਤੇ ਦਿੱਤਾ ਗਿਆ ਸੀ। ਉਸ ‘ਤੇ ਦਿੱਲੀ ਸਰਕਾਰ ਤੋਂ ਗ੍ਰਾਂਟ-ਇਨ-ਏਡ ਸਮੇਤ ਬੋਰਡ ਫੰਡਾਂ ਦੀ ਦੁਰਵਰਤੋਂ ਕਰਨ ਦਾ ਵੀ ਦੋਸ਼ ਸੀ।

The post ਈਡੀ ਵੱਲੋਂ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਦੀ ਰਿਹਾਇਸ਼ ‘ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ appeared first on TheUnmute.com - Punjabi News.

Tags:
  • aap
  • aap-mla
  • aap-mla-amanatullah-khan
  • amanatullah-khan
  • breaking-news
  • delhi-aap
  • ed
  • ed-raid
  • news

MP ਰਾਘਵ ਚੱਢਾ ਵੱਲੋਂ ਟਾਈਪ-7 ਬੰਗਲਾ ਖਾਲੀ ਕਰਨ ਦੇ ਹੁਕਮਾਂ ਖ਼ਿਲਾਫ਼ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ

Tuesday 10 October 2023 07:00 AM UTC+00 | Tags: aam-aadmi-party breaking-news delhi-high-court india-latest-news india-news latest-news mp-raghav-chadha news patiala-house-court type-7-bungalow

ਚੰਡੀਗੜ੍ਹ, 10 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (MP Raghav Chadha) ਨੇ ਟਾਈਪ-7 ਬੰਗਲਾ ਖਾਲੀ ਕਰਨ ਦੇ ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ਖ਼ਿਲਾਫ਼ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟਿਆਲਾ ਹਾਊਸ ਕੋਰਟ ਨੇ ਇਹ ਹੁਕਮ 6 ਅਕਤੂਬਰ ਨੂੰ ਜਾਰੀ ਕੀਤਾ ਸੀ। ਦਿੱਲੀ ਦੇ ਪੰਡਾਰਾ ਰੋਡ ‘ਤੇ ਬੰਗਲਾ ਨੰਬਰ ਏਬੀ-5। ਟਾਈਪ-7 ਸ਼੍ਰੇਣੀ ਦੇ ਬੰਗਲੇ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ 13 ਮਹੀਨਿਆਂ ਤੋਂ ਇਸ ਰਹਿ ਰਹੇ ਹਨ।

3 ਮਾਰਚ ਨੂੰ ਰਾਜ ਸਭਾ ਸਕੱਤਰੇਤ ਨੇ ਉਨ੍ਹਾਂ ਨੂੰ ਬੰਗਲਾ ਖਾਲੀ ਕਰਨ ਲਈ ਕਿਹਾ ਸੀ। ਰਾਜ ਸਭਾ ਸਕੱਤਰੇਤ ਦੇ ਇਸ ਹੁਕਮ ਖ਼ਿਲਾਫ਼ ਰਾਘਵ ਚੱਢਾ ਪਟਿਆਲਾ ਹਾਊਸ ਕੋਰਟ ਪੁੱਜੇ ਸਨ, ਜਿਸ ਮਗਰੋਂ ਅਦਾਲਤ ਨੇ ਸਕੱਤਰੇਤ ਨੂੰ ਹੁਕਮਾਂ 'ਤੇ ਰੋਕ ਲਾਉਣ ਲਈ ਕਿਹਾ ਸੀ। ਤਿੰਨ ਦਿਨ ਪਹਿਲਾਂ ਅਦਾਲਤ ਨੇ ਸਕੱਤਰੇਤ ਦੇ ਹੁਕਮਾਂ 'ਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਬੰਗਲਾ ਖਾਲੀ ਕਰਨ ਲਈ ਕਿਹਾ ਸੀ।

The post MP ਰਾਘਵ ਚੱਢਾ ਵੱਲੋਂ ਟਾਈਪ-7 ਬੰਗਲਾ ਖਾਲੀ ਕਰਨ ਦੇ ਹੁਕਮਾਂ ਖ਼ਿਲਾਫ਼ ਦਿੱਲੀ ਹਾਈਕੋਰਟ ‘ਚ ਪਟੀਸ਼ਨ ਦਾਇਰ appeared first on TheUnmute.com - Punjabi News.

Tags:
  • aam-aadmi-party
  • breaking-news
  • delhi-high-court
  • india-latest-news
  • india-news
  • latest-news
  • mp-raghav-chadha
  • news
  • patiala-house-court
  • type-7-bungalow

ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਅੱਜ ਹੋਵੇਗੀ ਸੁਣਵਾਈ

Tuesday 10 October 2023 07:05 AM UTC+00 | Tags: breaking-news mla-sukhpal-singh-khaira news punjab-breaking-news punjab-haryana-high-court sukhpal-khaira sukhpal-singh-khaira

ਚੰਡੀਗੜ੍ਹ, 10 ਅਕਤੂਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਦੀ ਗ੍ਰਿਫ਼ਤਾਰੀ ਮਾਮਲੇ ਵਿੱਚ ਅੱਜ ਪੰਜਾਬ ਹਰਿਆਣਾ ਹਾਈਕੋਰਟ ਅਤੇ ਜਲਾਲਾਬਾਦ ਅਦਾਲਤ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਜਲਾਲਾਬਾਦ ਅਦਾਲਤ ਵਿੱਚ ਅੱਜ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਪੇਸ਼ ਕਰੇਗੀ। ਦੂਜੇ ਪਾਸੇ ਚਡੀਗੜ੍ਹ ਵਿੱਚ ਹਾਈਕੋਰਟ ‘ਚ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰ ਖਿਲਾਫ਼ ਜੋ ਪਟੀਸ਼ਨ ਦਾਇਰ ਕੀਤੀ ਹੈ ਇਸ ਮਾਮਲੇ ਵਿੱਚ ਸੁਣਵਾਈ ਹੋਵੇਗੀ।

ਅੱਜ ਸੁਖਪਾਲ ਖਹਿਰਾ (Sukhpal Khaira) ਨੂੰ ਨਾਭਾ ਜੇਲ੍ਹ ਤੋਂ ਲਿਆ ਕੇ ਜਲਾਲਾਬਾਦ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੂਜੇ ਪਾਸੇ ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਦਿੱਤਾ ਹੈ। ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਅੱਜ ਆਪਣਾ ਜਵਾਬ ਦਰਜ ਕਰਨ ਦੇ ਹੁਕਮ ਦਿੱਤੇ ਹਨ।

The post ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ appeared first on TheUnmute.com - Punjabi News.

Tags:
  • breaking-news
  • mla-sukhpal-singh-khaira
  • news
  • punjab-breaking-news
  • punjab-haryana-high-court
  • sukhpal-khaira
  • sukhpal-singh-khaira

ਚੰਡੀਗੜ੍ਹ, 10 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਸੀ, ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਮਸਲਿਆਂ 'ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਸੀ। ਅੱਜ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਭਗਵੰਤ ਮਾਨ ਘਰ ਵੱਲ ਜਾਣਗੇ | ਇਸਦੇ ਨਾਲ ਹੀ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼ਾਮਲ ਹੋਣਗੇ |

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਨੂੰ ਮੇਰਾ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿਚ-ਕਿਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕਿਸ ਨੇ ਕਿਵੇਂ ਲੁੱਟਿਆ, ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਵਰਗੇ ਸਾਰੇ ਮੁੱਦਿਆਂ 'ਤੇ ਲਾਈਵ ਬਹਿਸ ਕਰੀਏ।

ਇਸ 'ਤੇ ਸੁਖਬੀਰ ਬਾਦਲ (Sukhbir Singh Badal) ਨੇ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ। ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ। ਜੇ ਹਿੰਮਤ ਹੈ ਤਾਂ ਬਾਹਰ ਆ ਕੇ ਮਿਲਣਾ ਜ਼ਰੂਰ। ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ 'ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਇਹ ਵੀ ਆਖਿਆ ਹੈ ਕਿ ਇਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਉਥੇ ਹੀ ਬੁਲਾ ਲੈਣਾ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।

The post ਅੱਜ CM ਭਗਵੰਤ ਮਾਨ ਦੇ ਘਰ ਵੱਲ ਜਾਣਗੇ ਸੁਖਬੀਰ ਸਿੰਘ ਬਾਦਲ, ਬਹਿਸ ਦੀ ਦਿੱਤੀ ਸੀ ਚੁਣੌਤੀ appeared first on TheUnmute.com - Punjabi News.

Tags:
  • breaking-news
  • news
  • sukhbir-singh-badal
  • syl

ਬਿਕਰਮ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਨੂੰ ਲਿਖਿਆ ਪੱਤਰ, ਨਜਾਇਜ਼ ਮਾਈਨਿੰਗ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

Tuesday 10 October 2023 07:36 AM UTC+00 | Tags: banwari-lal-purohit bikram-majithi breaking-news cbi-investigation drugs illegal-mining latest-news news punjab-breaking punjab-governor-banwari-lal-purohit tarn-taran the-unmute-breaking-news

ਚੰਡੀਗੜ੍ਹ, 10 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ (Bikram Majithia) ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇੱਕ ਪੱਤਰ ਲਿਖਿਆ ਹੈ। ਬਿਕਰਮ ਮਜੀਠੀਆ ਨੇ ਇਸ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਪੰਜਾਬ ਰਾਜਪਾਲ ਤੋਂ ਸਰਹੱਦੀ ਖੇਤਰ ਵਿੱਚ ਚੱਲ ਰਹੀ ਰੇਤ ਦੀ ਨਜਾਇਜ਼ ਮਾਈਨਿੰਗ ਅਤੇ ਤਰਨ ਤਾਰਨ ਦੇ ਵਿਧਾਇਕ ਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਸੀਬੀਆਈ ਜਾਂਚ ਕੀਤੀ ਜਾਵੇ ਹੈ।

ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਪਿੰਡ ਵਾਲਿਆਂ ਦੀ ਗੱਲ ਸੁਣਨ ਜਿਹਨਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੇ ਉਸਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਕਥਿਤ ਗੈਰ-ਕਾਨੂੰਨੀ ਮਾਇਨਿੰਗ ਖ਼ਿਲਾਫ਼ ਬਿਆਨ ਦਿੱਤੇ ਸਨ।

 

Image

Image

Image

The post ਬਿਕਰਮ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਨੂੰ ਲਿਖਿਆ ਪੱਤਰ, ਨਜਾਇਜ਼ ਮਾਈਨਿੰਗ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ appeared first on TheUnmute.com - Punjabi News.

Tags:
  • banwari-lal-purohit
  • bikram-majithi
  • breaking-news
  • cbi-investigation
  • drugs
  • illegal-mining
  • latest-news
  • news
  • punjab-breaking
  • punjab-governor-banwari-lal-purohit
  • tarn-taran
  • the-unmute-breaking-news

ਸ਼ੁਭਮਨ ਗਿੱਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, 14 ਅਕਤੂਬਰ ਨੂੰ ਪਾਕਿਸਤਾਨ ਖ਼ਿਲਾਫ਼ ਮੈਚ ਖੇਡਣਾ ਮੁਸ਼ਿਕਲ

Tuesday 10 October 2023 07:49 AM UTC+00 | Tags: breaking-news cricket-news icc icc-world-cup-2023 india-vs-pakistan kaveri-hospital news rohit-sharma shubman-gill sports-news

ਚੰਡੀਗੜ੍ਹ, 10 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 ‘ਚ ਭਾਰਤੀ ਟੀਮ ਨੇ ਭਾਵੇਂ ਪਹਿਲਾ ਮੈਚ ਜਿੱਤ ਲਿਆ ਹੋਵੇ ਪਰ ਭਾਰਤੀ ਟੀਮ ਦੀਆਂ ਮੁਸ਼ਕਲਾਂ ਘੱਟ ਹੋਣ ਦੇ ਸੰਕੇਤ ਨਹੀਂ ਮਿਲ ਰਹੇ ਹਨ। ਭਾਰਤ ਦਾ ਸਿਖਰਲਾ ਕ੍ਰਮ ਮਹੱਤਵਪੂਰਨ ਮੌਕਿਆਂ ‘ਤੇ ਅਸਫਲ ਰਿਹਾ ਹੈ ਅਤੇ ਅਜਿਹਾ ਹੀ ਆਸਟ੍ਰੇਲੀਆ ਖ਼ਿਲਾਫ਼ ਮੈਚ ‘ਚ ਹੋਇਆ। ਇਸ ਦੇ ਨਾਲ ਹੀ ਟੀਮ ਦੇ ਸਟਾਰ ਓਪਨਰ ਸ਼ੁਭਮਨ ਗਿੱਲ (Shubman Gill) ਅਜੇ ਮੈਚ ਖੇਡਣ ਲਈ ਫਿੱਟ ਨਹੀਂ ਹਨ।

ਸ਼ੁਭਮਨ ਗਿੱਲ ਡੇਂਗੂ ਤੋਂ ਪੀੜਤ ਹੈ ਅਤੇ ਉਸ ਦੇ ਖੂਨ ਵਿੱਚ ਪਲੇਟਲੈਟਸ ਦੀ ਗਿਣਤੀ ਘੱਟ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਚੇਨਈ ਦੇ ਕਾਵੇਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਹੁਣ ਉਹ ਹਸਪਤਾਲ ਤੋਂ ਹੋਟਲ ਵਾਪਸ ਆ ਗਿਆ ਹੈ ਅਤੇ ਠੀਕ ਹੋ ਰਿਹਾ ਹੈ ਪਰ ਪਾਕਿਸਤਾਨ ਖ਼ਿਲਾਫ਼ ਮੈਚ ‘ਚ ਉਸ ਦੇ ਖੇਡਣ ਦੀ ਸੰਭਾਵਨਾ ਬਹੁਤ ਘੱਟ ਹੈ।

ਭਾਰਤੀ ਟੀਮ ਦੀ ਵਿਸ਼ਵ ਕੱਪ ਮੁਹਿੰਮ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਗਿੱਲ ਦੀ ਸਿਹਤ ਵਿਗੜ ਗਈ ਸੀ। ਉਹ ਡੇਂਗੂ ਨਾਲ ਸੰਕਰਮਿਤ ਹੋ ਗਿਆ ਸੀ ਅਤੇ ਆਸਟ੍ਰੇਲੀਆ ਖ਼ਿਲਾਫ਼ ਮੈਚ ਨਹੀਂ ਖੇਡ ਸਕਿਆ ਸੀ। ਹੁਣ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਗਿੱਲ ਨੂੰ ਚੇਨਈ ਦੇ ਕਾਵੇਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਕਿਉਂਕਿ ਉਨ੍ਹਾਂ ਦੇ ਖੂਨ ਵਿੱਚ ਪਲੇਟਲੈਟਸ ਦੀ ਕਮੀ ਸੀ। ਇਕ ਰਾਤ ਹਸਪਤਾਲ ਵਿਚ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।

ਡੇਂਗੂ ਤੋਂ ਠੀਕ ਹੋਣ ‘ਚ ਆਮ ਤੌਰ ‘ਤੇ 7-10 ਦਿਨ ਲੱਗ ਜਾਂਦੇ ਹਨ ਪਰ ਇਸ ਤੋਂ ਬਾਅਦ ਗਿੱਲ ਲਈ ਅਸਲ ਚੁਣੌਤੀ ਮੈਚ ਫਿੱਟ ਰਹਿਣ ਦੀ ਹੋਵੇਗੀ। ਹਾਲਾਂਕਿ 19 ਅਕਤੂਬਰ ਨੂੰ ਹੋਣ ਵਾਲੇ ਭਾਰਤ-ਬੰਗਲਾਦੇਸ਼ ਮੈਚ ਲਈ ਉਹ ਆਸਾਨੀ ਨਾਲ ਫਿੱਟ ਹੋ ਸਕਦਾ ਹੈ। ਗਿੱਲ (Shubman Gill) ਲਈ 11 ਅਕਤੂਬਰ ਨੂੰ ਅਫਗਾਨਿਸਤਾਨ ਅਤੇ 14 ਅਕਤੂਬਰ ਨੂੰ ਪਾਕਿਸਤਾਨ ਖ਼ਿਲਾਫ਼ ਹੋਣ ਵਾਲੇ ਮੈਚਾਂ ‘ਚ ਖੇਡਣਾ ਮੁਸ਼ਕਿਲ ਹੈ। ਜੇਕਰ ਈਸ਼ਾਨ ਕਿਸ਼ਨ ਇਨ੍ਹਾਂ ਦੋਵਾਂ ਮੈਚਾਂ ‘ਚ ਚੰਗਾ ਪ੍ਰਦਰਸ਼ਨ ਕਰਦੇ ਹਨ ਅਤੇ ਭਾਰਤੀ ਟੀਮ ਜਿੱਤ ਦਰਜ ਕਰਨ ‘ਚ ਸਫਲ ਰਹਿੰਦੀ ਹੈ ਤਾਂ ਗਿੱਲ ਲਈ ਦੁਬਾਰਾ ਪਲੇਇੰਗ-11 ‘ਚ ਜਗ੍ਹਾ ਬਣਾਉਣਾ ਮੁਸ਼ਕਿਲ ਹੋ ਸਕਦਾ ਹੈ।

ਰੋਹਿਤ ਸ਼ਰਮਾ ਅਧੂਰੀ ਫਿਟਨੈਸ ਨਾਲ ਸ਼ੁਭਮਨ ਗਿੱਲ ਨੂੰ ਪਲੇਇੰਗ 11 ਵਿੱਚ ਸ਼ਾਮਲ ਕਰਨ ਦਾ ਜੋਖਮ ਨਹੀਂ ਲੈਣਗੇ । ਕਿਉਂਕਿ, ਵਿਸ਼ਵ ਕੱਪ ਇਕ ਲੰਬਾ ਟੂਰਨਾਮੈਂਟ ਹੈ ਅਤੇ ਹੁੰਮਸ ਵਾਲੀ ਗਰਮੀ ਵਿਚ 100 ਓਵਰਾਂ ਦਾ ਮੈਚ ਖੇਡਣਾ ਕਿਸੇ ਵੀ ਖਿਡਾਰੀ ਲਈ ਆਸਾਨ ਨਹੀਂ ਹੈ। ਖਾਸ ਤੌਰ ‘ਤੇ ਗਿੱਲ ਵਰਗੇ ਖਿਡਾਰੀ ਲਈ, ਜੋ 50 ਓਵਰਾਂ ਦੀ ਫੀਲਡਿੰਗ ਸਮੇਤ ਲੰਬੀਆਂ ਪਾਰੀਆਂ ਖੇਡਦਾ ਹੈ ਅਤੇ ਕਈ ਵਾਰ 80-90 ਓਵਰਾਂ ਤੱਕ ਮੈਦਾਨ ‘ਚ ਰਹਿੰਦਾ ਹੈ।

The post ਸ਼ੁਭਮਨ ਗਿੱਲ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ, 14 ਅਕਤੂਬਰ ਨੂੰ ਪਾਕਿਸਤਾਨ ਖ਼ਿਲਾਫ਼ ਮੈਚ ਖੇਡਣਾ ਮੁਸ਼ਿਕਲ appeared first on TheUnmute.com - Punjabi News.

Tags:
  • breaking-news
  • cricket-news
  • icc
  • icc-world-cup-2023
  • india-vs-pakistan
  • kaveri-hospital
  • news
  • rohit-sharma
  • shubman-gill
  • sports-news

ਰੇਲਵੇ ਅੰਡਰ ਬ੍ਰਿਜ ਦੇ ਪਾਣੀ 'ਚ 'ਟਰੈਕਟਰ-ਟਰਾਲੀ' ਸਮੇਤ ਡੁੱਬਣ ਕਾਰਨ ਕਿਸਾਨ ਦੀ ਮੌਤ

Tuesday 10 October 2023 08:14 AM UTC+00 | Tags: breaking-news farmers-death gidhar-pindi latest-news lohiaan news railway-under-bridge tractor-trolley

ਜਲੰਧਰ, 10 ਅਕਤੂਬਰ 2023: ਲੋਹੀਆਂ ਦੇ ਪਿੰਡ ਗਿੱਦੜ ਪਿੰਡੀ ਦੇ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਪੈਂਦੇ ਪਿੰਡ ਮਾਣਕ ਦੇ 'ਰੇਲਵੇ ਅੰਡਰ ਬ੍ਰਿਜ' ਦੇ ਵਿਚ ਖੜ੍ਹੇ ਅਣਕਿਆਸੇ ਡੂੰਘੇ ਪਾਣੀ ਵਿਚ ਟਰੈਕਟਰ ਟਰਾਲੀ ਸਮੇਤ ਇਕ ਕਿਸਾਨ ਡੁੱਬ ਗਿਆ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਕਈ ਘੰਟੇ ਲਾਸ਼ ਪਾਣੀ ਵਿੱਚ ਤੈਰਦੀ ਰਹੀ।

ਇਸ ਸੰਬੰਧੀ ਮ੍ਰਿਤਕ ਅਜੀਤ ਸਿੰਘ ਵਾਸੀ ਬਾਜਵਾਂ ਕਲਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅੰਡਰ ਬ੍ਰਿਜ 'ਚ ਪਿਛਲੇ 3 ਮਹੀਨਿਆਂ ਤੋਂ ਹੜ੍ਹ ਦਾ ਬਦਬੂ ਮਾਰਦਾ ਪਾਣੀ ਜਮ੍ਹਾ ਸੀ ਅਤੇ ਅਣਕਿਆਸਿਆ ਹੋਣ ਕਰਕੇ ਜਦੋਂ ਟਰੈਕਟਰ ਤੇ ਟਰਾਲੀ ਬ੍ਰਿਜ ਦੇ ਬਿਲਕੁਲ ਹੇਠਾਂ ਉਤਰੀ ਤਾਂ ਅਜੀਤ ਸਿੰਘ ਦਾ ਸਾਰਾ ਟਰੈਕਟਰ ਤੇ ਟਰਾਲੀ ਡੁੱਬ ਗਿਆ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਰੇਲਵੇ ਦੇ ਸੰਬੰਧਿਤ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ਼ ਨਹੀਂ ਹੁੰਦਾ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਨਹੀਂ ਮਿਲਦਾ,ਉਦੋਂ ਤੱਕ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਨਹੀਂ ਕਰਨਗੇ।

The post ਰੇਲਵੇ ਅੰਡਰ ਬ੍ਰਿਜ ਦੇ ਪਾਣੀ 'ਚ 'ਟਰੈਕਟਰ-ਟਰਾਲੀ' ਸਮੇਤ ਡੁੱਬਣ ਕਾਰਨ ਕਿਸਾਨ ਦੀ ਮੌਤ appeared first on TheUnmute.com - Punjabi News.

Tags:
  • breaking-news
  • farmers-death
  • gidhar-pindi
  • latest-news
  • lohiaan
  • news
  • railway-under-bridge
  • tractor-trolley

ਐੱਸ.ਏ.ਐੱਸ.ਨਗਰ, 10 ਅਕਤੂਬਰ, 2023: ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੱਛ ਭਾਰਤ ਮਿਸ਼ਨ ਨੂੰ ਪ੍ਰਫੁੱਲਤ ਕਰਨ ਲਈ ਸਾਂਝੇ ਯਤਨਾਂ ਤਹਿਤ, ਨਗਰ ਕੌਂਸਲ ਨਯਾ ਗਾਂਉਂ ਦੇ ਕਮਿਊਨਿਟੀ ਫੈਸੀਲੀਟੇਟਰ (ਸੀ.ਐਫ.) ਅਤੇ ਸੈਨੇਟਰੀ ਇੰਸਪੈਕਟਰ (ਐਸ.ਆਈ.) ਤੇ ਅਧਾਰਿਤ ਟੀਮ ਨੇ ਏ.ਡੀ.ਸੀ. (ਯੂ ਡੀ) ਦੀ ਐਸ.ਬੀ.ਐਮ.ਯੂ. ਟੀਮ ਦੇ ਨਾਲ ਵੈਲੈਂਸੀਆ ਐਨਕਲੇਵ, ਕਾਂਸਲ ਦਾ ਦੌਰਾ ਕੀਤਾ।

ਇਸ ਫੇਰੀ ਦੌਰਾਨ, ਵੈਲੇਂਸੀਆ ਐਨਕਲੇਵ ਦੇ ਵਸਨੀਕਾਂ ਨੂੰ ਸਰੋਤ ਵੱਖ ਕਰਨ ਦੀ ਮਹੱਤਤਾ ‘ਤੇ ਇੱਕ ਲਾਈਵ ਪ੍ਰਦਰਸ਼ਨ ਅਤੇ ਜਾਗਰੂਕਤਾ ਸੈਸ਼ਨ ਦਿੱਤਾ ਗਿਆ। ਇਸ ਪਹਿਲ ਕਦਮੀ ਦਾ ਉਦੇਸ਼ ਸੁਸਾਇਟੀ ਦੇ ਅੰਦਰ, ਜ਼ਿੰਮੇਵਾਰ ਰਹਿੰਦ-ਖੂੰਹਦ ਪ੍ਰਬੰਧਨ ਅਤੇ ਰੀਸਾਈਕਲਿੰਗ ਨੂੰ ਉਤਸ਼ਾਹਿਤ ਕਰਨਾ ਸੀ।

ਇਸ ਮੌਕੇ ਸਿੰਗਲ-ਯੂਜ਼ ਪਲਾਸਟਿਕ ਦੀ ਖਪਤ ਨੂੰ ਘਟਾਉਣ ਲਈ, ਵੈਲੈਂਸੀਆ ਐਨਕਲੇਵ ਦੇ ਵਸਨੀਕਾਂ ਵਿੱਚ ਕੱਪੜੇ ਦੇ ਥੈਲੇ ਖੁੱਲ੍ਹੇ ਦਿਲ ਨਾਲ ਵੰਡੇ ਗਏ। ਇਹ ਕਦਮ ਵਾਤਾਵਰਣ-ਅਨੁਕੂਲ ਵਿਕਲਪਾਂ ਨੂੰ ਅਪਣਾਉਣ ਅਤੇ ਹਰੇ ਭਰੇ ਵਾਤਾਵਰਣ ਵਿੱਚ ਯੋਗਦਾਨ ਪਾਉਣ ਲਈ ਇੱਕ ਪ੍ਰੇਰਣਾ ਵਜੋਂ ਉਤਸ਼ਾਹਿਤ ਕਰਨ ਲਈ ਸੀ। ਇਹ ਉਪਰਾਲਾ ਟਿਕਾਊ ਰਹਿਣ-ਸਹਿਣ ਦੇ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਸਾਡੇ ਵਾਤਾਵਰਣਕ ਨੁਕਸਾਨ ਨੂੰ ਘਟਾਉਣ ਲਈ ਸਥਾਨਕ ਅਧਿਕਾਰੀਆਂ ਅਤੇ ਭਾਈਚਾਰੇ ਦੇ ਬੇਹਤਰ ਤਾਲਮੇਲ ਦੀ ਮਿਸਾਲ ਬਣਿਆ।

ਇਸੇ ਤਰ੍ਹਾਂ ਵਾਰਡ ਨੰ: 12 ਦੇ ਸ਼ਿਵ ਮੰਦਰ ਦਾ ਵੀ ਦੌਰਾ ਕੀਤਾ ਗਿਆ। ਮੰਦਰ ਦੇ ਪੁਜਾਰੀ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਰਾਹੀਂ ਉਨ੍ਹਾਂ ਨੂੰ ਵਰਤੇ ਹੋਏ ਫੁੱਲਾਂ ਨੂੰ ਇੱਕ ਵੱਖਰੇ ਡੱਬੇ ਵਿੱਚ ਇਕੱਠਾ ਕਰਨ ਲਈ ਪ੍ਰੇਰਿਤ ਕੀਤਾ ਜੋ ਕਿ ਐਮ ਸੀ ਦਫ਼ਤਰ, ਨਯਾਗਾਓਂ ਦੁਆਰਾ ਇਕੱਤਰ ਕੀਤੇ ਜਾਣਗੇ। ਮੰਦਰ ਦੇ ਪੁਜਾਰੀ ਨੂੰ ਲੋਕਾਂ ਨੂੰ ਪੋਲੀਥੀਨ ਬੈਗ ਦੀ ਵਰਤੋਂ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।

The post ਐੱਮ.ਸੀ ਟੀਮ ਵੱਲੋਂ ਕੂੜੇ ਨੂੰ ਸਰੋਤ ‘ਤੇ ਹੀ ਵੱਖ ਕਰਨ ਲਈ ਵੈਲੇਂਸੀਆ ਐਨਕਲੇਵ ਅਤੇ ਫੁੱਲਾਂ ਦੇ ਨਿਪਟਾਰੇ ਲਈ ਸ਼ਿਵ ਮੰਦਰ ਦਾ ਦੌਰਾ appeared first on TheUnmute.com - Punjabi News.

Tags:
  • breaking-news
  • mc-team
  • mc-team-mohali
  • news
  • shiva-temple
  • valencia-enclave

ਮੋਹਾਲੀ ਜ਼ਿਲ੍ਹੇ ਦੇ ਬਲਟਾਣਾ 'ਚ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, 3 ਜਣੇ ਜ਼ਖਮੀ

Tuesday 10 October 2023 09:29 AM UTC+00 | Tags: baltana baltana-firing-news baltana-news baltana-police breaking-news crime firing-incident latest-news mohali mohali-police news

ਮੋਹਾਲੀ, 10 ਅਕਤੂਬਰ, 2023: ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ (Mohali) ਜ਼ਿਲ੍ਹੇ ਦੇ ਬਲਟਾਣਾ ਵਿੱਚ ਦੇਰ ਰਾਤ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਕਰੀਬ 8 ਤੋਂ 10 ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਪੁਲਿਸ ਸੂਤਰਾਂ ਮੁਤਾਬਕ ਇਸ ਘਟਨਾ ਵਿੱਚ ਤਿੰਨ ਜਣੇ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬਲਟਾਣਾ ਦੇ ਹਰ ਮਿਲਾਪ ਨਗਰ ‘ਚ ਕਬਾੜ ਦੀ ਦੁਕਾਨ ‘ਤੇ ਕੁਝ ਨੌਜਵਾਨ ਬੈਠੇ ਸਨ ਕਿ ਪਿੱਛੇ ਤੋਂ ਆਏ 8 ਤੋਂ 10 ਨੌਜਵਾਨਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਏ | ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ |

The post ਮੋਹਾਲੀ ਜ਼ਿਲ੍ਹੇ ਦੇ ਬਲਟਾਣਾ ‘ਚ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, 3 ਜਣੇ ਜ਼ਖਮੀ appeared first on TheUnmute.com - Punjabi News.

Tags:
  • baltana
  • baltana-firing-news
  • baltana-news
  • baltana-police
  • breaking-news
  • crime
  • firing-incident
  • latest-news
  • mohali
  • mohali-police
  • news

ਦਿੱਲੀ ਸ਼ਰਾਬ ਨੀਤੀ ਮਾਮਲਾ: MP ਸੰਜੇ ਸਿੰਘ ਦੀ ਅਦਾਲਤ 'ਚ ਪੇਸ਼ੀ, ਈਡੀ ਨੇ ਮੰਗਿਆ ਪੰਜ ਦਿਨ ਦਾ ਰਿਮਾਂਡ

Tuesday 10 October 2023 09:48 AM UTC+00 | Tags: aam-aadmi-party breaking breaking-news delhi-excise-policy-case delhi-liquor-policy-case ed ed-raid enforcement-directorate latest-news mp-sanjay-singh news

ਚੰਡੀਗੜ੍ਹ, 10 ਅਕਤੂਬਰ, 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) ਨੂੰ ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੰਗਲਵਾਰ ਨੂੰ ਈਡੀ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਰਾਊਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ‘ਚ ਪੇਸ਼ ਹੋਣ ਜਾ ਰਹੇ ‘ਆਪ’ ਆਗੂ ਸੰਜੇ ਨੇ ਭਾਜਪਾ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰ ਲੋਕ ਸਾਡੇ ਨਾਲ ਹਨ ਅਤੇ ਬੇਈਮਾਨ ਲੋਕ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਹਨ।

ਈਡੀ ਨੇ ਇੱਕ ਵਾਰ ਫਿਰ ਸੰਜੇ ਸਿੰਘ (MP Sanjay Singh) ਦੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ। ਈਡੀ ਦੀ ਤਰਫੋਂ ਵਕੀਲ ਨੇ ਕਿਹਾ, ‘ਸੰਜੇ ਸਿੰਘ ਹਿਰਾਸਤ ‘ਚ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ ਹਨ, ਜਾਂਚ ‘ਚ ਸਹਿਯੋਗ ਨਹੀਂ ਕਰ ਰਹੇ ਹਨ। ਜਦੋਂ ਉਨ੍ਹਾਂ ਨੂੰ ਫੋਨ ਦੇ ਅੰਕੜਿਆਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਦਾ ਵੀ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਇਸ ਦੌਰਾਨ ਈਡੀ ਨੇ ਅਦਾਲਤ ਨੂੰ ਦੱਸਿਆ ਕਿ ਰਿਸ਼ਵਤ ਮੰਗਣ ਦੇ ਸਬੂਤ ਹਨ ਨਾ ਕਿ ਰਿਸ਼ਵਤ ਲੈਣ ਦੇ। ਸ਼ਰਾਬ ਦੇ ਲਾਇਸੈਂਸ ਲਈ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਈਡੀ ਨੇ ਅਦਾਲਤ ਵਿੱਚ ਸੰਜੇ ਸਿੰਘ ਦੇ 5 ਸਾਲ ਦੇ ਰਿਮਾਂਡ ਦੀ ਮੰਗ ਕੀਤੀ।

ਪਿਛਲੀ ਪੇਸ਼ੀ ਦੌਰਾਨ ਗ੍ਰਿਫਤਾਰ ਕੀਤੇ ਗਏ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ 10 ਅਕਤੂਬਰ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ । ਈਡੀ ਨੇ ਮਾਮਲੇ ‘ਚ 10 ਦਿਨਾਂ ਦੀ ਰਿਮਾਂਡ ਮੰਗੀ ਸੀ। ਹਾਲਾਂਕਿ ਅਦਾਲਤ ਨੇ ਸੁਣਵਾਈ ਦੌਰਾਨ ਈਡੀ ਅੱਗੇ ਕਈ ਸਵਾਲ ਖੜ੍ਹੇ ਕੀਤੇ ਅਤੇ ਉਸ ਤੋਂ ਬਾਅਦ ਸਿਰਫ਼ ਪੰਜ ਦਿਨ ਦਾ ਰਿਮਾਂਡ ਦਿੱਤਾ ਸੀ।

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਰਕਰ ਕੋਰਟ ‘ਚ ਸੰਜੇ ਸਿੰਘ ਦੀ ਪੇਸ਼ੀ ਤੋਂ ਪਹਿਲਾਂ ਪ੍ਰਦਰਸ਼ਨ ਕਰ ਰਹੇ ਹਨ। ਇਹ ਪ੍ਰਦਰਸ਼ਨ ‘ਆਪ’ ਵਰਕਰਾਂ ਵੱਲੋਂ ‘ਆਪ’ ਵਿਧਾਇਕਾਂ ਅਮਾਨਤੁੱਲਾ ਖਾਨ ਅਤੇ ਸੰਜੇ ਸਿੰਘ ਦੇ ਘਰ ‘ਤੇ ਈਡੀ ਦੇ ਛਾਪੇ ਵਿਰੁੱਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਹਮਲਾਵਰ ਹੁੰਦੇ ਦੇਖ ਪੁਲਿਸ ਨੇ ਕਈਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਆਪ ਆਗੂ ਡੀਡੀਯੂ ਮਾਰਗ ‘ਤੇ ‘ਆਪ’ ਦਫ਼ਤਰ ਤੋਂ ਭਾਜਪਾ ਹੈੱਡਕੁਆਰਟਰ ਤੱਕ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਦੱਸ ਦਈਏ ਕਿ ਈਡੀ ਨੇ ਆਬਕਾਰੀ ਨੀਤੀ ਮਾਮਲੇ ਵਿੱਚ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ‘ਆਪ’ ਆਗੂ ਨੂੰ ਪੁੱਛਗਿੱਛ ਲਈ ਅਦਾਲਤ ‘ਚ ਪੇਸ਼ ਕਰਕੇ ਪੰਜ ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ।

The post ਦਿੱਲੀ ਸ਼ਰਾਬ ਨੀਤੀ ਮਾਮਲਾ: MP ਸੰਜੇ ਸਿੰਘ ਦੀ ਅਦਾਲਤ ‘ਚ ਪੇਸ਼ੀ, ਈਡੀ ਨੇ ਮੰਗਿਆ ਪੰਜ ਦਿਨ ਦਾ ਰਿਮਾਂਡ appeared first on TheUnmute.com - Punjabi News.

Tags:
  • aam-aadmi-party
  • breaking
  • breaking-news
  • delhi-excise-policy-case
  • delhi-liquor-policy-case
  • ed
  • ed-raid
  • enforcement-directorate
  • latest-news
  • mp-sanjay-singh
  • news

SYL ਮੁੱਦੇ 'ਤੇ ਚੰਡੀਗੜ੍ਹ ਵਿਖੇ ਅਕਾਲੀ ਦਲ ਦਾ ਰੋਸ਼ ਪ੍ਰਦਰਸ਼ਨ, ਪੁਲਿਸ ਨੇ ਸੁਖਬੀਰ ਬਾਦਲ ਸਮੇਤ ਕਈ ਆਗੂਆਂ ਨੂੰ ਹਿਰਾਸਤ 'ਚ ਲਿਆ

Tuesday 10 October 2023 10:05 AM UTC+00 | Tags: aam-aadmi-party breaking-news chandigarh-news chandigarh-police cm-bhagwant-mann india-latest-news latest-news news punjab-government punjab-latest-news punjab-nerws shiromani-akali-dal syl syl-issue the-unmute-latest-update

ਚੰਡੀਗੜ੍ਹ, 10 ਅਕਤੂਬਰ, 2023: ਪੰਜਾਬ ਵਿੱਚ ਐਸਵਾਈਐਲ (SYL) ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਿਹਾ ਹੈ। ਅਕਾਲੀ ਦਲ ਦੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਵੱਲ ਕੂਚ ਕਰ ਕੀਤਾ ਗਿਆ। ਸੁਖਬੀਰ ਸਿੰਘ ਬਾਦਲ (Sukhbir Badal) ਦੀ ਅਗਵਾਈ ਹੇਠ ਅਕਾਲੀ ਦਲ ਦੇ ਵਰਕਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਹੈ | ਚੰਡੀਗੜ੍ਹ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਆਦਿ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਹੈ |

ਸੁਖਬੀਰ ਸਿੰਘ ਬਾਦਲ (Sukhbir Badal) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਆ ਕੇ ਮਿਲੇ । ਇਸ ਦੌਰਾਨ ਸੁਖਬੀਰ ਬਾਦਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੁਰਸੀ ਲਗਾਈ ਗਈ ਹੈ ਅਤੇ ਇਕ ਕੁਰਸੀ ‘ਤੇ ਮੁੱਖ ਮੰਤਰੀ ਦਾ ਨਾਂ ਲਿਖਿਆ ਹੈ

ਸੁਖਬੀਰ ਬਾਦਲ ਨੇ ਕਿਹਾ ਕਿ 3 ਦਿਨ ਪਹਿਲਾਂ ਉਨ੍ਹਾਂ ਦਾ ਨਾਂ ਲੈ ਕੇ ਬਹਿਸ ਲਈ ਚੁਣੌਤੀ ਦਿੱਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ 10 ਅਕਤੂਬਰ ਨੂੰ ਆਉਣਗੇ, ਉਨ੍ਹਾਂ ਕਿਹਾ ਕਿ 1 ਨਵੰਬਰ ਦੀ ਬਜਾਏ ਸੀ.ਐਮ. ਮਾਨ ਅੱਜ ਉਨ੍ਹਾਂ ਨਾਲ ਬਹਿਸ ਕਰਨ |

The post SYL ਮੁੱਦੇ ‘ਤੇ ਚੰਡੀਗੜ੍ਹ ਵਿਖੇ ਅਕਾਲੀ ਦਲ ਦਾ ਰੋਸ਼ ਪ੍ਰਦਰਸ਼ਨ, ਪੁਲਿਸ ਨੇ ਸੁਖਬੀਰ ਬਾਦਲ ਸਮੇਤ ਕਈ ਆਗੂਆਂ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News.

Tags:
  • aam-aadmi-party
  • breaking-news
  • chandigarh-news
  • chandigarh-police
  • cm-bhagwant-mann
  • india-latest-news
  • latest-news
  • news
  • punjab-government
  • punjab-latest-news
  • punjab-nerws
  • shiromani-akali-dal
  • syl
  • syl-issue
  • the-unmute-latest-update

ਲੁਧਿਆਣਾ ਪੁਲਿਸ ਨੇ ਨਜਾਇਜ਼ ਤੌਰ 'ਤੇ ਸਟੋਰ ਕੀਤੀਆਂ 300 ਪਟਾਕਿਆਂ ਦੀਆਂ ਪੇਟੀਆਂ ਕੀਤੀਆਂ ਬਰਾਮਦ

Tuesday 10 October 2023 10:17 AM UTC+00 | Tags: aam-aadmi-party breaking-news firecrackers lohara-area ludhiana-police mandeeep-singh-sidhu news punjab punjab-government punjabi-news the-unmute-breaking-news

ਚੰਡੀਗੜ੍ਹ, 10 ਅਕਤੂਬਰ, 2023: ਲੁਧਿਆਣਾ ਪੁਲਿਸ (Ludhiana police) ਨੇ ਪਟਾਕਿਆਂ ਦਾ ਗੈਰ-ਕਾਨੂੰਨੀ ਤੌਰ ‘ਤੇ ਸਟੋਰ ਕੀਤਾ ਸਟਾਕ ਬਰਾਮਦ ਕੀਤਾ ਹੈ। ਲੁਧਿਆਣਾ ਦੇ ਲੋਹਾਰਾ ਇਲਾਕੇ ਦੇ ਇੱਕ ਗੋਦਾਮ ਵਿੱਚ ਲੱਖਾਂ ਰੁਪਏ ਦੇ ਕਰੀਬ 300 ਪੇਟੀਆਂ ਰੱਖੀਆਂ ਹੋਈਆਂ ਸਨ । ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਵੀ ਹਿਰਾਸਤ ਵਿੱਚ ਲਿਆ ਹੈ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਦਿੜ੍ਹਬਾ ਅਤੇ ਬਟਾਲਾ ਖੇਤਰਾਂ ਵਿੱਚ ਪਟਾਕਿਆਂ ਕਾਰਨ ਕਾਫ਼ੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ, ਜਿਸ ਕਾਰਨ ਪੁਲਿਸ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜ ਟਰੱਕਾਂ ਦਾ ਇਹ ਸਾਰਾ ਸਾਮਾਨ ਗੋਦਾਮ ਵਿੱਚ ਸਟੋਰ ਕੀਤਾ ਹੋਇਆ ਸੀ। ਜਾਂਚ ਦੌਰਾਨ ਪਟਾਕਿਆਂ ਦੇ ਕਰੀਬ 300 ਡੱਬੇ ਮਿਲੇ ਹਨ ਅਤੇ ਇਨ੍ਹਾਂ ਦੀ ਕੀਮਤ ਲੱਖਾਂ ‘ਚ ਹੋ ਸਕਦੀ ਹੈ।

The post ਲੁਧਿਆਣਾ ਪੁਲਿਸ ਨੇ ਨਜਾਇਜ਼ ਤੌਰ ‘ਤੇ ਸਟੋਰ ਕੀਤੀਆਂ 300 ਪਟਾਕਿਆਂ ਦੀਆਂ ਪੇਟੀਆਂ ਕੀਤੀਆਂ ਬਰਾਮਦ appeared first on TheUnmute.com - Punjabi News.

Tags:
  • aam-aadmi-party
  • breaking-news
  • firecrackers
  • lohara-area
  • ludhiana-police
  • mandeeep-singh-sidhu
  • news
  • punjab
  • punjab-government
  • punjabi-news
  • the-unmute-breaking-news

ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਇਵਰ ਨੂੰ ਚੱਲਦੀ ਬੱਸ 'ਚ ਪਿਆ ਦੌਰਾ, ਹਾਦਸੇ 'ਚ ਇੱਕ ਵਿਦਿਆਰਥਣ ਦੀ ਮੌਤ

Tuesday 10 October 2023 10:26 AM UTC+00 | Tags: breaking-news bus-accident nawanshahr nawanshahr-accident news punjab-news punjab-roadway punjab-roadway-bus

ਚੰਡੀਗੜ੍ਹ, 10 ਅਕਤੂਬਰ, 2023: ਨਵਾਂ ਸ਼ਹਿਰ ਦੇ ਬੰਗਾ 'ਚ ਮੁੱਖ ਮਾਰਗ 'ਤੇ ਪੰਜਾਬ ਰੋਡਵੇਜ਼  (Punjab Roadway) ਦੀ ਬੱਸ ਦੇ ਡਰਾਇਵਰ ਨੂੰ ਚੱਲਦੀ ਬੱਸ 'ਚ ਦੌਰਾ ਪੈਣ ਕਾਰਨ ਹਾਦਸਾ ਵਾਪਰਿਆ ਹੈ | ਇਸ ਹਾਦਸੇ ਵਿੱਚ ਦਰਜਨਾਂ ਗੱਡੀਆਂ ਹਾਦਸਾਗ੍ਰਸਤ ਹੋ ਗਈਆਂ ਹਨ ਅਤੇ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਨਹ | ਇਸਦੇ ਨਾਲ ਹੀ ਇਕ ਕਾਲਜ ਵਿਦਿਆਰਥਣ ਦੀ ਮੌਤ ਹੋ ਗਈ ਅਤੇ ਪੰਜ ਦੇ ਕਰੀਬ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ |

The post ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਇਵਰ ਨੂੰ ਚੱਲਦੀ ਬੱਸ 'ਚ ਪਿਆ ਦੌਰਾ, ਹਾਦਸੇ ‘ਚ ਇੱਕ ਵਿਦਿਆਰਥਣ ਦੀ ਮੌਤ appeared first on TheUnmute.com - Punjabi News.

Tags:
  • breaking-news
  • bus-accident
  • nawanshahr
  • nawanshahr-accident
  • news
  • punjab-news
  • punjab-roadway
  • punjab-roadway-bus

ਪਟਿਆਲਾ, 10 ਅਕਤੂਬਰ 2023: ਡਿਪਟੀ ਕਮਿਸ਼ਨਰ ਨੇ ਕਿਸਾਨਾਂ (Farmers) ਨੂੰ ਸੱਦਾ ਦਿੱਤਾ ਹੈ ਕਿ ਉਹ ਸਾਡੇ ਧਾਰਮਿਕ ਗ੍ਰੰਥਾਂ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਲਈ ਦਿੱਤੀ ਗਈ ਸਿੱਖਿਆ ਦੇ ਮੱਦੇਨਜ਼ਰ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਪਟਿਆਲਾ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਤੇ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਤੱਕ ਪਹੁੰਚ ਕਰਨ ਲਈ ਪਿੰਡਾਂ ਤੇ ਖੇਤਾਂ ਦਾ ਦੌਰਾ ਕਰਨ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਿਸਾਨਾਂ (Farmers) ਨੂੰ ਲੋੜੀਂਦੀ ਮਸ਼ੀਨਰੀ ਮਿਲ ਸਕੇ ਤਾਂ ਕਿ ਉਹ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲ ਸਕਣ। ਉਨ੍ਹਾਂ ਨੇ ਏ.ਡੀ.ਸੀਜ ਜਗਜੀਤ ਸਿੰਘ ਤੇ ਅਨੁਪ੍ਰਿਤਾ ਜੌਹਲ, ਸਮੂਹ ਐਸ.ਡੀ.ਐਮਜ, ਖੇਤੀਬਾੜੀ, ਸਹਿਕਾਰਤਾ, ਖੁਰਾਕ ਤੇ ਸਿਵਲ ਸਪਲਾਈਜ਼, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਇਆ ਕਿਸਾਨ ਮਿੱਤਰ ਵਟਸਐਪ ਚੈਟਬੋਟ 7380016070ਕਿਸਾਨਾਂ ਨੂੰ ਮਸ਼ੀਨਰੀ ਦੀ ਜਾਣਕਾਰੀ ਦੇਣ ਲਈ ਬਹੁਤ ਸਹਾਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਅਜੇ ਕਣਕ ਦੀ ਬਿਜਾਈ ਲਈ ਢੁਕਵਾਂ ਸਮਾਂ ਨਹੀਂ ਆਇਆ ਇਸ ਲਈ ਉਹ ਇਨਸੀਟੂ ਗਤੀਵਿਧੀਆਂ ਨਾਲ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਸਮੇਤ ਐਕਸ ਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ।

The post ਧਾਰਮਿਕ ਗ੍ਰੰਥਾਂ ਤੋਂ ਪੌਣ-ਪਾਣੀ ਤੇ ਧਰਤੀ ਨੂੰ ਸੰਭਾਲਣ ਦੀ ਸਿੱਖਿਆ ਲੈ ਕੇ ਨਾੜ ਨਾ ਫੂਕਣ ਕਿਸਾਨ: DC ਸਾਕਸ਼ੀ ਸਾਹਨੀ appeared first on TheUnmute.com - Punjabi News.

Tags:
  • breaking-news
  • dc-sakshi-sawhney
  • farmers
  • news
  • padd-session
  • paddy
  • patiala-news

ਚੰਡੀਗੜ੍ਹ, 10 ਅਕਤੂਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡਰੱਗ ਰੈਕੇਟ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ (Raj jit Singh) ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਰਾਜਜੀਤ ਸਿੰਘ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਹੁਣ ਮਾਮਲੇ ਦੀ ਸੁਣਵਾਈ ਦੀ ਅਗਲੀ ਤਾਰੀਖ਼ 16 ਅਕਤੂਬਰ ਤੈਅ ਕੀਤੀ ਗਈ ਹੈ।

ਰਾਜਜੀਤ ਸਿੰਘ (Raj jit Singh) ਦੇ ਮਾਮਲੇ ‘ਚ ਹਾਈਕੋਰਟ ਦੇ ਫੈਸਲੇ ਨੂੰ ਪੰਜਾਬ ਸਰਕਾਰ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ, ਜਦਕਿ ਇਸ ਤੋਂ ਪਹਿਲਾਂ ਅਗਸਤ ਮਹੀਨੇ ‘ਚ ਹਾਈਕੋਰਟ ਨੇ ਬਰਖ਼ਾਸਤ ਏ.ਆਈ.ਜੀ. ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਜਿਕਰਯੋਗ ਹੈ ਕਿ ਮਾਰਚ ਵਿੱਚ ਹਾਈਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਕੇਸ ਦੀ ਜਾਂਚ ਰਿਪੋਰਟ ਤੋਂ ਬਾਅਦ ਸਰਕਾਰ ਨੇ ਸਾਬਕਾ ਰਾਜਜੀਤ ਹੁੰਦਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਅਪਰੈਲ ਵਿੱਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ। ਬਰਖ਼ਾਸਤ ਕੀਤੇ ਜਾਣ ਤੋਂ ਬਾਅਦ ਤੋਂ ਉਹ ਫਰਾਰ ਹਨ |

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਹੁੰਦਲ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਸੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਸੀ। ਸੁਪਰੀਮ ਕੋਰਟ ਨੇ ਰਾਜਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਸ ਨੂੰ ਰੋਜ਼ਾਨਾ ਜਾਂਚ ਅਧਿਕਾਰੀ ਅੱਗੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨ ਅਤੇ ਜਾਂਚ ਵਿਚ ਸਹਿਯੋਗ ਕਰਨ ਦੇ ਹੁਕਮ ਦਿੱਤੇ ਸਨ।

 

The post ਹਾਈਕੋਰਟ ਵੱਲੋਂ ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਵੱਡੀ ਰਾਹਤ, ਗ੍ਰਿਫਤਾਰੀ 'ਤੇ ਲਾਈ ਰੋਕ appeared first on TheUnmute.com - Punjabi News.

Tags:
  • aig
  • breaking-news
  • judge-punjab-and-haryana-high-court
  • raj-jit-singh

ਐੱਸ.ਏ.ਐੱਸ.ਨਗਰ ਵਿਖੇ DBEEA ਵੱਲੋਂ 11 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਾਇਆ ਜਾਵੇਗਾ

Tuesday 10 October 2023 12:11 PM UTC+00 | Tags: aam-aadmi-party a-placement-camp breaking-news cm-bhagwant-mann dbeea latest-news news punjab punjab-government punjab-news sas-nagar

ਐੱਸ.ਏ.ਐੱਸ.ਨਗਰ, 10 ਅਕਤੂਬਰ 2023: ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ ਐਸ ਡੀ ਐਮ, ਐਸ.ਏ.ਐਸ.ਨਗਰ, ਵੱਲੋਂ 11 ਅਕਤੂਬਰ, 2023 ਨੂੰ ਬੀ ਐਸ ਸੀ ਜੇ ਐਟਰਪ੍ਰਾਇਸਿਜ਼ ਲਈ ਅਤੇ ਮਿਤੀ 12 ਅਕਤੂਬਰ 2023 ਨੂੰ ਕ੍ਰਿਊਸ ਕਾਰਪ ਲਿਮਿਟਿਡ ਲਈ ਕੈਂਪ (placement camp) ਲਗਾਇਆ ਜਾਵੇਗਾ। ਜਿਸ ਵਿੱਚ ਫੋਨ ਪੇ-ਬੀਡੀਈ, ਏਅਰਟੈਲ-ਸੀਆਰਓ (ਫੀਮੇਲ ਗ੍ਰੇਜੁਏਟ), ਐਕਸਪ੍ਰੈਸ-ਪੈਕਰਜ਼/ਸਕੈਨਰਜ਼ ਲਈ ਭਰਤੀ ਹੋਵੇਗੀ। ਜਿੱਥੇ 18 ਤੋਂ 35 ਸਾਲ ਦੀ ਉਮਰ ਵਰਗ ਦੇ ਉਮੀਦਵਾਰ ਇਸ ਕੈਂਪ ਵਿੱਚ ਸ਼ਾਮਿਲ ਹੋ ਸਕਦੇ ਹਨ। ਇਸ ਕੈਂਪ ਵਿੱਚ ਦਸਵੀਂ, ਬਾਰਵੀਂ, ਗ੍ਰੈਜੂਏਸ਼ਨ, ਪੋਸਟ ਗੈਜੂਏਸ਼ਨ ਆਦਿ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।

ਬੀ ਐਸ ਸੀ ਜੇ ਐਟਰਪ੍ਰਾਇਸਿਜ਼ ਦੀ ਐਚ ਆਰ ਟੀਮ ਦੁਆਰਾ ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕਸਟਮ ਸਰਵਸਿਸ/ ਐੱਸਕੇਲੇਸ਼ਨ ਕਾਲ ਨੂੰ ਹੈਂਡਲ ਕਰਨ ਲਈ/ ਇੰਨਬਾਊਂਡ ਕਾਲ ਲਈ ਉਮੀਦਵਾਰਾਂ ਦੀ ਵਾਕਿਨ ਇੰਟਰਵਿਊ ਕੀਤੀ ਜਾਵੇਗੀ। ਦਸਵੀਂ, ਬਾਰਵੀਂ, ਗ੍ਰੈਜੂਏਸ਼ਨ, ਪੋਸਟ ਗੈਜੂਏਸ਼ਨ (ਫਰੈਸ਼ਰ ਅਤੇ ਤਜਰਬੇਕਾਰ) ਇੰਟਰਵਿਊ ਵਿੱਚ ਹਿੱਸਾ ਲੈ ਸਕਦਾ ਹੈ।

ਉਮੀਦਵਾਰਾਂ ਲਈ ਤਨਖਾਹ ਦੀ ਦਰ 3.5 (LPA) ਹੋਵੇਗੀ ਅਤੇ ਯੋਗ ਤਜ਼ਰਬੇਕਾਰ ਉਮੀਦਵਾਰਾਂ ਨੂੰ ਉਹਨਾਂ ਦੇ ਤਜ਼ਰਬੇ ਅਨੁਸਾਰ ਤਨਖਾਹ ਵਾਧੇ ਦੇ ਰੂਪ ਵਿੱਚ ਨਿਰਧਾਰਿਤ ਕੀਤੀ ਜਾਵੇਗੀ। ਨੌਕਰੀ ਦਾ ਸਥਾਨ ਐੱਸ. ਏ. ਐੱਸ. ਨਗਰ (ਮੋਹਾਲੀ) ਹੋਵੇਗਾ।  ਇਸ ਵਿੱਚ ਇਸਤਰੀਆਂ ਦੀ ਸ਼ਿਫ਼ਟ ਕੇਵਲ ਦਿਨ ਦੀ ਹੋਵੇਗੀ। ਟਰੈਵਲ/ਹਾਓਸਪਟੈਲਟੀ/ ਹੋਟਲ ਮੈਨੇਜਮੈਂਟ/ ਏਵੀਏਸ਼ਨ/ ਬੀ. ਪੀ.ਓ. ਕਸਟਮਰ ਸਰਵਸਿਸ ਵਿੱਚ ਤਜ਼ਰਬੇਕਾਰ ਪ੍ਰਾਰਥੀ ਵੀ ਅਪਲਾਈ ਕਰ ਸਕਦੇ ਹਨ।

ਡਿਪਟੀ ਡਾਇਰੈਕਟਰ, ਡੀ.ਬੀ.ਈ.ਈ. ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ ਵੱਲੋਂ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਡਰਾਈਵ  (placement camp)  ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਇੱਕ ਜਾਂ ਇੱਕ ਤੋਂ ਵੱਧ ਕੰਪਨੀਆਂ ਹਿੱਸਾ ਲੈਣਗੀਆਂ। ਉਨ੍ਹਾਂ ਜ਼ਿਲ੍ਹਾ ਮੁਹਾਲੀ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਤ ਦਸਤਾਵੇਜ਼ਾਂ ਨਾਲ ਡੀ.ਬੀ.ਈ.ਈ ਦਫ਼ਤਰ ਵਿੱਚ ਪਹੁੰਚ ਕੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਚਾਹਵਾਨ ਉਮੀਦਵਾਰ ਸਵੇਰੇ 9.30 ਵਜੇ ਡੀ..ਬੀ.ਈ.ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਐਸਏਐਸ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ.ਮੇਲ: dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ।

The post ਐੱਸ.ਏ.ਐੱਸ.ਨਗਰ ਵਿਖੇ DBEEA ਵੱਲੋਂ 11 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਾਇਆ ਜਾਵੇਗਾ appeared first on TheUnmute.com - Punjabi News.

Tags:
  • aam-aadmi-party
  • a-placement-camp
  • breaking-news
  • cm-bhagwant-mann
  • dbeea
  • latest-news
  • news
  • punjab
  • punjab-government
  • punjab-news
  • sas-nagar

ਸਰਕਾਰੀ ਕਾਲਜ ਡੇਰਾਬੱਸੀ ਦੇ ਵਿਦਿਆਰਥੀਆ ਨੇ ਲੋਕ-ਕਲਾਵਾ ਦੀ ਵੰਨਗੀਆ 'ਚ ਤੀਜਾ ਸਥਾਨ ਕੀਤਾ ਹਾਸਲ

Tuesday 10 October 2023 12:15 PM UTC+00 | Tags: breaking-news derabassi government-college government-college-derabassi news punjab-government punjabi-university the-unmute-breaking-news the-unmute-punjabi-news

ਐਸ.ਏ.ਐਸ.ਨਗਰ, 10 ਅਕਤੂਬਰ 2023: ਸਰਕਾਰੀ ਕਾਲਜ ਡੇਰਾਬੱਸੀ (Derabassi) ਦੇ ਵਿਦਿਆਰਥੀਆ ਨੇ ਲੋਕ-ਕਲਾਵਾ ਦੀ ਵੰਨਗੀਆ ਵਿੱਚ ਤੀਜਾ ਸਥਾਨ ਹਾਸਿਲ ਕੀਤਾ । ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ 2023-24 ਮਿਤੀ 9 ਅਕਤੂਬਰ ਤੱਕ ਸਰਕਾਰੀ ਕਾਲਜ ਰੋਪੜ ਵਿਖੇ ਚੱਲ ਰਿਹਾ ਹੈ । ਜਿਸ ਵਿੱਚ ਮਿਤੀ 9-10-2023 ਨੂੰ ਵੱਖ-ਵੱਖ ਵੰਨਗੀਆਂ ਕਰਵਾਈਆਂ ਗਈਆਂ ਸਨ ।

ਇਸ ਮੁਕਾਬਲੇ ਵਿੱਚ 58 ਕਾਲਜਾਂ ਨੇ ਹਿੱਸਾ ਲਿਆ ਸੀ । ਸਰਕਾਰੀ ਕਾਲਜ ਡੇਰਾਬੱਸੀ (Derabassi) ਦੀ ਵਿਦਿਆਰਥਣਾਂ ਨੀਲੂ ਬੀ. ਕਾਮ ਭਾਗ – ਪਹਿਲਾ ਨੇ ਕਢਾਈ ਅਤੇ ਆਸ਼ੂ ਬੀ- ਕਾਮ ਭਾਗ –ਪਹਿਲਾ ਨੇ ਗੁੱਡੀਆਂ –ਪਟੋਲੇ ਦੀ ਵੰਨਗੀ ਵਿੱਚ ਤੀਜਾ ਸਥਾਨ ਹਾਸਿਲ ਕੀਤਾ ਹੈ । ਇਹ ਵੰਨਗੀਆਂ ਦਾ ਅਭਿਆਸ ਇੰਚਾਰਜ ਸਾਹਿਬਾਨਾਂ ਪ੍ਰੋ. ਅਮਨਜੀਤ ਕੌਰ, ਪ੍ਰੋ. ਨਿੱਧੀ ਗੁਪਤਾ ਅਤੇ ਕਿਰਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ । ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਹਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਆਸ਼ੀਰਵਾਦ ਦਿੱਤਾ ।

The post ਸਰਕਾਰੀ ਕਾਲਜ ਡੇਰਾਬੱਸੀ ਦੇ ਵਿਦਿਆਰਥੀਆ ਨੇ ਲੋਕ-ਕਲਾਵਾ ਦੀ ਵੰਨਗੀਆ ‘ਚ ਤੀਜਾ ਸਥਾਨ ਕੀਤਾ ਹਾਸਲ appeared first on TheUnmute.com - Punjabi News.

Tags:
  • breaking-news
  • derabassi
  • government-college
  • government-college-derabassi
  • news
  • punjab-government
  • punjabi-university
  • the-unmute-breaking-news
  • the-unmute-punjabi-news

ਐਸ.ਏ.ਐਸ.ਨਗਰ, 10 ਅਕਤੂਬਰ 2023: ਕਾਲਜ, ਰੋਪੜ ਵਿੱਖੇ ਸ਼ੁਰੂ ਹੋਏ 'ਖੇਤਰੀ ਯੁਵਕ ਅਤੇ ਲੋਕ ਮੇਲਾ' ਦੌਰਾਨ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਗਏ । ਜਿਸ ਵਿਚ ਇਸ ਖੇਤਰ ਦੇ 58 ਕਾਲਜ਼ਾਂ ਨੇ ਭਾਗ ਲਿਆ । ਇਸ ਦੌਰਾਨ 'ਜਨਰਲ ਕੁਇਰ ' ਦਾ ਮੁਕਾਬਲਾ ਵੀ ਰੱਖਿਆ ਗਿਆ, ਜਿਸ ਵਿਚ 21 ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ ।

ਇਸ ਮੁਕਾਬਲੇ ਵਿੱਚ ਸਾਡੇ ਸਰਕਾਰੀ ਕਾਲਜ, ਡੇਰਾਬੱਸੀ (Derabassi) ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਹੈ । ਇਸ ਟੀਮ ਵਿੱਚ ਅਨੁਜ ਭਾਰਤੀ, ਮੁਸਕਾਨ, ਜਗਮੋਹਨ ਸਿੰਘ ਨੇ ਭਾਗ ਲਿਆ। ਜਿਸ ਦੀ ਤਿਆਰੀ ਸਰਕਾਰੀ ਕਾਲਜ, ਡੇਰਾ ਬੱਸੀ ਦੇ ਡਾ. ਪ੍ਰਭਜੋਤ ਕੌਰ ਅਤੇ ਪ੍ਰੋ. ਕਨੂੰ ਗਰਗ ਦੀ ਨਿਗਰਾਨੀ ਹੇਠ ਕਰਵਾਈ ਗਈ ਅਤੇ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਨੇ ਜੇਤੂ ਟੀਮ ਦੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨਾ ਨੂੰ ਉਹਨਾਂ ਦੀ ਮਿਹਨਤ ਲਈ ਵਧਾਈ ਦਿੱਤੀ ।

The post ਖੇਤਰੀ ਯੁਵਕ ਅਤੇ ਲੋਕ ਮੇਲਾ' ਦੌਰਾਨ ਸਰਕਾਰੀ ਕਾਲਜ, ਡੇਰਾਬੱਸੀ ਦੀ ਟੀਮ ਨੇ ਹਾਸਲ ਕੀਤਾ ਦੂਜਾ ਸਥਾਨ appeared first on TheUnmute.com - Punjabi News.

Tags:
  • breaking-news
  • derabassi
  • government-college

SGPC ਚੋਣਾਂ: ਮੋਹਾਲੀ 'ਚ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ 21 ਅਕਤੂਬਰ ਤੋਂ ਸ਼ੁਰੂ

Tuesday 10 October 2023 12:22 PM UTC+00 | Tags: aam-aadmi-party breaking-news cm-bhagwant-mann gurudwara-elections harjinder-singh-dhami latest-news news punjab sgpc-elections sikh-gurudwara-board-election sukhbir-singh-badal the-unmute-breaking-news

ਐਸ.ਏ.ਐਸ.ਨਗਰ, 10 ਅਕਤੂਬਰ 2023: (SGPC Elections) ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਮਿਤੀ 21, ਅਕਤੂਬਰ,2023 ਤੋਂ ਸ਼ੁਰੂ ਹੋ ਰਿਹਾ ਹੈ |ਜਿਸ ਦੌਰਾਨ ਮਿਤੀ 21 ਅਕਤੂਬਰ ਤੋਂ 15 ਨਵੰਬਰ ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ,ਐਸ.ਏ.ਐਸ. ਨਗਰ ਆਸ਼ਿਕਾ ਜੈਨ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਬੋਰਡ ਹਲਕਾ 58-ਡੇਰਾਬੱਸੀ, 119-ਖਰੜ, ਅਤੇ 120-ਮੋਹਾਲੀ ਪੈਂਦੇ ਹਨ, ਇਨ੍ਹਾਂ ਹਲਕਿਆਂ ਦੇ ਉਪਮੰਡਲ ਮੈਜਿਸਟਰੇਟ ਡੇਰਾਬੱਸੀ, ਖਰੜ ਅਤੇ ਮੋਹਾਲੀ ਨੂੰ ਰਿਵਾਇਜ਼ਿੰਗ ਅਥਾਰਿਟੀ ਅਫ਼ਸਰ ਨਿਯੁੱਕਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ,ਐਸ.ਏ.ਐਸ.ਨਗਰ ਵੱਲੋਂ ਦੱਸਿਆ ਗਿਆ ਕਿ ਵੋਟ ਬਣਾਉਣ ਲਈ ਫਾਰਮ ਨੰ.1 ਭਰਿਆ ਜਾਵੇ ਅਤੇ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ। ਫਾਰਮ ਨੰ:1 ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ sasnagar.gov.in ਤੇ ਉਪਲਬਧੀ ਕਰਵਾ ਦਿੱਤਾ ਗਿਆ ਹੈ। ਬਿਨੈਕਾਰ ਵੱਲੋਂ ਫਾਰਮ ਨਿੱਜੀ ਤੌਰ ਤੇ ਹੀ ਜਮ੍ਹਾਂ ਕਰਵਾਏ ਜਾਣ। ਬੰਡਲਾਂ ਦੇ ਰੂਪ ਵਿੱਚ ਫਾਰਮ ਪ੍ਰਾਪਤ ਨਹੀਂ ਕੀਤੇ ਜਾਣਗੇ।

The post SGPC ਚੋਣਾਂ: ਮੋਹਾਲੀ ‘ਚ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ 21 ਅਕਤੂਬਰ ਤੋਂ ਸ਼ੁਰੂ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • gurudwara-elections
  • harjinder-singh-dhami
  • latest-news
  • news
  • punjab
  • sgpc-elections
  • sikh-gurudwara-board-election
  • sukhbir-singh-badal
  • the-unmute-breaking-news

ਕੈਨੇਡੀਅਨ ਨਾਗਰਿਕਾਂ ਦਾ ਵੀਜ਼ਾ ਮੁਅੱਤਲ ਕਰਨ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾਉਣ 'ਚ ਅਸਫਲ ਰਹੀ 'ਆਪ': ਪ੍ਰਤਾਪ ਬਾਜਵਾ

Tuesday 10 October 2023 12:33 PM UTC+00 | Tags: breaking-news canadian latest-news news partap-bajwa partap-singh-bajwa the-unmute-breaking-news visa-suspension visa-suspension-of-canadian

ਚੰਡੀਗੜ੍ਹ, 10 ਅਕਤੂਬਰ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Bajwa) ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕੈਨੇਡੀਅਨ ਨਾਗਰਿਕਾਂ ਦੇ ਵੀਜ਼ੇ ਮੁਅੱਤਲ ਕਰਨ ਦੇ ਫ਼ੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕੈਨੇਡਾ ‘ਚ ਰਹਿੰਦੇ ਪੰਜਾਬੀ ਭਾਈਚਾਰੇ ਦੀ ਅਣਦੇਖੀ ਕੀਤੀ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਪ੍ਰਵਾਸੀ ਭਾਰਤੀ ਪੰਜਾਬ ਦੀ ਆਰਥਿਕਤਾ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇੱਥੇ ਪੰਜਾਬ ਵਿੱਚ ਉਨ੍ਹਾਂ ਦੇ ਕਾਰੋਬਾਰ ਅਤੇ ਜੱਦੀ ਜਾਇਦਾਦ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਹੋਵੇਗਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀ ਐਨ.ਆਰ.ਆਈਜ਼ ਦਾ ਬਹੁਤ ਕਰਜ਼ਦਾਰ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਇਹ ਪੰਜਾਬੀ ਪ੍ਰਵਾਸੀ ਭਾਰਤੀ ਸਨ, ਜਿਨ੍ਹਾਂ ਨੇ ਪੰਜਾਬ ਵਿੱਚ ‘ਆਪ’ ਦੀ ਸਥਾਪਨਾ ਲਈ ਬਹੁਤ ਵੱਡਾ ਯੋਗਦਾਨ ਪਾਇਆ।  ਪੰਜਾਬ ਦੇ ਮੁੱਖ ਮੰਤਰੀ ਅਜੇ ਵੀ ਇਸ ਮੁੱਦੇ ‘ਤੇ ਚੁੱਪ ਕਿਉਂ ਹਨ? ਕੀ ਉਨ੍ਹਾਂ ਨੂੰ ਕੈਨੇਡਾ ‘ਚ ਰਹਿ ਰਹੇ ਪੰਜਾਬੀ ਐਨ.ਆਰ.ਆਈਜ਼ ਦੀ ਕੋਈ ਪਰਵਾਹ ਨਹੀਂ ਹੈ ? ਬਾਜਵਾ ਨੇ ਕਿਹਾ ਕਿ ਹਰ ਸਾਲ ਹਜ਼ਾਰਾਂ ਪੰਜਾਬੀ ਵਿਦਿਆਰਥੀ ਆਪਣੇ ਬਿਹਤਰ ਭਵਿੱਖ ਲਈ ਕੈਨੇਡਾ ਜਾਂਦੇ ਹਨ। ਇਸ ਅਹਿਮ ਬਿੰਦੂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਇਸ ਮਸਲਾ ਫੌਰੀ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਉਠਾਉਣਾ ਚਾਹੀਦਾ ਸੀ।

ਉਨ੍ਹਾਂ (Partap Bajwa) ਕਿਹਾ ਕਿ ਪੰਜਾਬ ‘ਚ ਵਿਆਹਾਂ ਦਾ ਸੀਜ਼ਨ ਨੇੜੇ ਹੈ। ਹਰ ਸਾਲ ਦੀ ਤਰਾਂ, ਪੰਜਾਬ ਅਗਲੇ ਪੰਜ ਮਹੀਨਿਆਂ ਲਈ ਇੱਥੇ ਵੱਖ-ਵੱਖ ਪੈਲੇਸਾਂ ਅਤੇ ਰਿਜ਼ੋਰਟਾਂ ਵਿੱਚ ਐਨ.ਆਰ.ਆਈ ਵਿਆਹਾਂ ਦੀ ਲੜੀ ਦੀ ਮੇਜ਼ਬਾਨੀ ਕਰੇਗਾ। ਬਾਜਵਾ ਨੇ ਕਿਹਾ ਕਿ ਪਰ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅਪੂਰਨ ਸੰਬੰਧਾਂ ਨੇ ਵੱਡੇ-ਵੱਡੇ ਵਿਆਹਾਂ ਦੀ ਯੋਜਨਾ ਬਣਾ ਰਹੇ ਲਾੜਿਆਂ ਅਤੇ ਲਾੜਿਆਂ ਦੇ ਪਰਿਵਾਰਾਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ।

ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਪ੍ਰਾਹੁਣਚਾਰੀ ਖੇਤਰ ਨੂੰ ਭਾਰਤ-ਕੈਨੇਡਾ ਕੂਟਨੀਤਕ ਵਿਵਾਦ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪ੍ਰਵਾਸੀ ਭਾਰਤੀਆਂ ਨੇ ਤਿਉਹਾਰਾਂ ਅਤੇ ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਭਾਰਤ ਦਾ ਦੌਰਾ ਰੱਦ ਕਰ ਦਿੱਤਾ ਹੈ। ਭਾਰਤ ਸਰਕਾਰ ਵੱਲੋਂ ਕੈਨੇਡੀਅਨ ਵਿੱਚ ਵੀਜ਼ਾ ਸੇਵਾਵਾਂ ਮੁਅੱਤਲ ਕਰਨ ਦੇ ਫ਼ੈਸਲੇ ਦੇ ਮੱਦੇਨਜ਼ਰ, ਸੂਬੇ ਵਿੱਚ ਘੱਟੋ ਘੱਟ 20 ਫ਼ੀਸਦੀ ਹੋਟਲ ਬੁਕਿੰਗ ਰੱਦ ਕਰ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਨਾ ਤਾਂ ਆਮ ਆਦਮੀ ਪਾਰਟੀ ਅਤੇ ਨਾ ਹੀ ਪੰਜਾਬ ਭਾਜਪਾ ਨੇ ਕੈਨੇਡਾ ਵਿੱਚ ਪੰਜਾਬੀ ਐਨ.ਆਰ.ਆਈਜ਼ ਦਾ ਵੀਜ਼ਾ ਜਾਰੀ ਰੱਖਣ ਲਈ ਇੱਕ ਸ਼ਬਦ ਵੀ ਨਹੀਂ ਬੋਲਿਆ। ਬਾਜਵਾ ਨੇ ਕਿਹਾ ਕਿ ‘ਆਪ’ ਹਮੇਸ਼ਾ ਭਾਜਪਾ ਦੀ ਲਾਈਨ ‘ਤੇ ਚੱਲਦੀ ਹੈ, ਇਸ ਲਈ ਉਹ ਵੀਜ਼ਾ ‘ਤੇ ਆਪਣੇ ਮਾਲਕਾਂ (ਭਾਜਪਾ) ਤੋਂ ਸਵਾਲ ਚੁੱਕਣ ‘ਚ ਅਸਫਲ ਰਹੀ ਹੈ।

The post ਕੈਨੇਡੀਅਨ ਨਾਗਰਿਕਾਂ ਦਾ ਵੀਜ਼ਾ ਮੁਅੱਤਲ ਕਰਨ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾਉਣ ‘ਚ ਅਸਫਲ ਰਹੀ ‘ਆਪ’: ਪ੍ਰਤਾਪ ਬਾਜਵਾ appeared first on TheUnmute.com - Punjabi News.

Tags:
  • breaking-news
  • canadian
  • latest-news
  • news
  • partap-bajwa
  • partap-singh-bajwa
  • the-unmute-breaking-news
  • visa-suspension
  • visa-suspension-of-canadian

ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਨੇ ਵਿਦਿਆਰਥਣ ਮੌਤ ਮਾਮਲੇ 'ਚ PU ਦੇ ਵੀ.ਸੀ ਦੇ ਹੋਰ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਕੀਤੀ ਮੰਗ

Tuesday 10 October 2023 12:51 PM UTC+00 | Tags: breaking-news cm-bhagwant-mann latest-news news peoples-welfare-justice-welfare-society the-unmute-breaking the-unmute-breaking-news vc-of-pu vc-of-punjabi-university

ਚੰਡੀਗੜ੍ਹ 10 ਅਕਤੂਬਰ 2023: ਸ. ਬਲਦੇਵ ਸਿੰਘ ਸਿਰਸਾ ਦੀ ਅਗਵਾਈ ਵਿੱਚ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ (ਰਜਿ.) ਵੱਲੋਂ ਪੰਜਾਬੀ ਯੂਨੀਵਰਸਿਟੀ ਵਿੱਚ ਮਾਲਵੇ ਦੇ ਪੇਂਡੂ ਖੇਤਰ ਦੇ ਬਹੁਤ ਹੀ ਗਰੀਬ ਪਰਿਵਾਰ ਦੀ ਇੱਕ ਹੋਣਹਾਰ ਲੜਕੀ ਦੀ ਯੂਨੀਵਰਸਿਟੀ ਅਧਿਕਾਰੀਆਂ ਦੀ ਘੋਰ ਅਣਗਹਿਲੀ ਕਾਰਨ ਹੋਈ ਮੌਤ ਨੂੰ ਰੋਲਣ ਵਾਸਤੇ ਵਰਤੇ ਜਾ ਰਹੇ ਹਥਕੰਡਿਆਂ ਦਾ ਖੁਲਾਸਾ ਕਰਦੇ ਹੋਏ ਮੰਗ ਕੀਤੀ ਕਿ ਯੂਨੀਵਰਸਿਟੀ ਅਧਿਕਾਰੀਆਂ ਸਮੇਤ ਵਾਈਸ ਚਾਂਸਲਰ ਦੇ ਅਣਗਹਿਲੀ ਨਾਲ ਕਤਲ ਦਾ 304 -ਏ ਦਾ ਮੁਕੱਦਮਾ ਦਰਜ ਕੀਤਾ ਜਾਵੇ ।

ਇਸ ਦੇ ਨਾਲ ਹੀ ਇਨਸਾਫ ਮੰਗਦੇ ਵਿਦਿਆਰਥੀਆਂ ਦੇ ਸ਼ਾਂਤਮਈ ਪ੍ਰਦਰਸ਼ਨ ਉਪਰ ਲਿਖਤੀ ਸ਼ਿਕਾਇਤ ਦੀ ਵੀਸੀ ਦੀ ਜਿੱਦ ਕਾਰਨ, ਉਸਦੀਆਂ ਬੇਹੱਦ ਗਲਤ, ਪੱਖਪਾਤੀ ਅਤੇ ਨਿਯਮਾਂ ਵਿਰੁੱਧ ਕੀਤੀਆਂ ਵਿੱਤੀ, ਪ੍ਰਸ਼ਾਸ਼ਨਿਕ ਅਤੇ ਅਕਾਦਿਮਕ ਧਾਂਦਲੀਆਂ ਦਾ ਪਰਦਾਫਾਸ਼ ਕਰਨ ਵਾਲੇ ਵਿਦਿਆਰਥੀਆਂ ਦੀ ਜ਼ੁਬਾਨ ਬੰਦੀ ਲਈ, ਉਨ੍ਹਾਂ ਉਪਰ 308 ਤਹਿਤ ਝੂਠਾ ਫੌਜਦਾਰੀ ਕੇਸ ਮੜ੍ਹਣ ਦਾ ਕੀਤਾ ਪ੍ਰਪਖੰਚ ਬੰਦ ਕਰਨ ਦੀ ਮੰਗ ਕੀਤੀ ਤੇ ਕੇਸ ਰੱਦ ਕਰਨ ਦੀ ਮੰਗ ਕੀਤੀ ।

ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਪ੍ਰਧਾਨ ਮੰਤਰੀ ਦੇ ਨਾਹਰੇ ਦੀਆਂ ਧਜੀਆਂ ਉਡਾਉਂਦੇ ਹੋਏ ਕੁੜੀਆਂ ਨਾਲ ਹੋ ਰਹੀਆਂ ਘਟੀਆ ਹਰਕਤਾਂ ਵਾਲੇ ਦਿਨੇ ਸ਼ਰਾਬ ਨਾਲ ਗੁੱਟ ਹੋ ਕੇ ਕਲਾਸਾਂ ਵਿੱਚ ਆਉਣ ਵਾਲੇ ਕਹੇ ਜਾਂਦੇ ਪ੍ਰੋਫੈਸਰ ਦੇ ਅਤਿ ਮਾੜੇ ਗਾਲੀ ਗਲੋਚ ਵਰਗੇ ਸ਼ਬਦਾਂ ਦਾ ਧਿਆਨ ਨਾ ਦਿੰਦੇ ਹੋਏ ਲੜਕੀਆਂ ਦੇ ਰੋਹ ਨੂੰ ਡੰਡੇ ਨਾਲ ਚੁੱਪ ਕਰਵਾਉਣ ਦੇ ਯਤਨਾਂ ਦੀ ਨਿਖੇਧੀ ਕੀਤੀ । ਪ੍ਰੋ. ਸੁਰਜੀਤ ਸਿੰਘ ਬਾਬਤ ਲੜਕੀਆਂ ਨੇ ਕੈਮਰੇ ਸਾਹਮਣੇ ਘਟੀਆ ਅਤੇ ਔਰਤ ਦੀ ਸ਼ਾਨ ਵਿਰੁੱਧ ਵਰਤੇ ਜਾਂਦੇ ਗਾਲੀ ਨੁੰਮਾ ਤੇ ਉਨ੍ਹਾਂ ਦੀ ਅਸਮਤ ਉਪਰ ਕੀਤੇ ਜਾਂਦੇ ਹਮਲਾਵਰ ਸ਼ਬਦਾਂ ਬਾਬਤ, ਦਿੱਤੇ ਬਿਆਨਾਂ ਦੀ ਵਾਈਸ ਚਾਂਸਲਰ ਵੱਲੋਂ ਪੂਰੀ ਅਣਦੇਖੀ ਕਰਨਾ ਸਾਬਤ ਕਰਦਾ ਹੈ ਕਿ ਲੜਕੀਆਂ ਵਿਰੁੱਧ ਅਸ਼ਲੀਲ ਭਾਸ਼ਾ ਵਰਤਨ ਵਿੱਚ ਵਾਈਸ ਚਾਂਸਲਰ ਦੀ ਮਿਲੀ ਭੁਗਤ ਹੈ ।

ਵਾਈਸ ਚਾਂਸਲਰ ਲੜਕੀ ਦੀ ਮੌਤ ਬਾਬਤ ਕੋਈ ਵੀ ਤੱਥ ਦੱਸਣ ਦੀ ਥਾਂ ਕਹਿ ਰਿਹਾ ਹੈ ਕਿ ਮੈਨੂੰ ਆਪਣੇ ਪ੍ਰੋਫੈਸਰ ਦਾ ਫਿਕਰ ਹੈ ਮੈਂ ਉਸਨੂੰ ਬਚਾਉਣਾ ਹੈ । ਸਪਸ਼ਟ ਹੈ ਕਿ ਉਸਨੂੰ ਲੜਕੀ ਦੇ ਮਰਨ ਦੀ ਕੋਈ ਪ੍ਰਵਾਹ ਨਹੀਂ ਹੈ । ਲੜਕੀ ਦੀ ਆਖਰੀ ਜਾਂਚ ਤੇ ਇਲਾਜ ਜੇ ਕਿਸੇ ਕੁਆਲੀਫਾਈਡ ਡਾਕਟਰ ਨੇ ਕੀਤਾ ਉਹ ਯੂਨੀਵਰਸਿਟੀ ਦਾ ਅਧਿਕਾਰੀ ਹੈ ।

ਲੜਕੀ ਚਾਰ ਘੰਟੇ ਯੂਨੀਵਰਸਿਟੀ ਅਧਿਕਾਰੀਆਂ ਦi ਦੇਖ ਰੇਖ ਹੇਠ ਰਹੀ । ਉਸਦੀ ਬਿਮਾਰੀ ਬੁੱਝਣ ਵਿੱਚ , ਉਸਦਾ ਇਲਾਜ ਉਪਲਬਧ ਮੈਡੀਕਲ ਕਾਲਜ ਵਿੱਚ ਕਰਵਾਉਣ ਲਈ ਕੋਸ਼ਿਸ਼ ਨਾ ਕਰਨ ਵਿੱਚ ਕੀਤੀ ਘੋਰ ਕੁਤਾਹੀ ਉਸ ਲੜਕੀ ਦੀ ਮੌਤ ਦਾ ਕਾਰਨ ਹੈ ਕਿਉਂ ਕਿ ਯੂਨੀਵਰਸਿਟੀ ਵਿੱਚੋਂ ਜਾਣ ਉਪਰੰਤ ਲੜਕੀ ਕੁੱਝ ਘੰਟਿਆਂ ਵਿੱਚ ਹੀ ਮੌਤ ਦੇ ਮੂੰਹ ਜਾ ਪਈ । ਅਰਥਾਤ ਯੂਨੀਵਰਸਿਟੀ ਨੇ ਉਸਦਾ ਇਲਾਜ ਕਰਵਾਉਣ ਵਿੱਚ ਮੁੱਢਲੇ ਸੁਨਹਿਰੀ ਪਲ ਜੋ ਉਸਦਾ ਜੀਵਣ ਬਚਾ ਸਕਦੇ ਸਨ ਅਤਿ-ਗੈਰ ਜ਼ਿੰਮੇਵਾਰੀ ਤੇ ਅਣਗਹਿਲੀ ਨਾਲ ਗੁਆ ਦਿੱਤੇ ਤੇ ਬਿਮਾਰੀ ਵਧਦੀ ਗਈ ਜੋ ਕੁੱਝ ਘੰਟਿਆਂ ਵਿੱਚ ਹੀ ਜਾਣਲੇਵਾ ਸਾਬਤ ਹੋਈ ।

ਪ੍ਰਸ਼ਾਸ਼ਨ ਵੱਲੋਂ ਬਣਾਈ ਜਾਂਚ ਕਮੇਟੀ ਦੇ ਪੱਖਪਾਤੀ ਰਵੱਈਏ ਉਪਰ ਟਿੱਪਣੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਲੜਕੀਆਂ ਦੀ ਗਵਾਹੀ ਗੁਪਤ ਰੱਖਣ ਦੇ ਫੈਸਲੇ ਦੀ ਘੋਰ ਉਲੰਘਣਾ ਕਰਦੇ ਹੋਏ, ਕਮੇਟੀ ਵੱਲੋਂ ਵਿਭਾਗਾਂ ਦੇ ਮੁਖੀਆਂ ਤੇ ਯੂਨੀਵਰਸਿਟੀ ਅਧਿਕਾਰੀਆਂ ਨੂੰ ਗਵਾਹੀ ਦੇਣ ਵਾਲੀਆਂ ਕੁੜੀਆਂ ਦੀ ਸੂਚੀ ਭੇਜਣਾ ਸਾਬਤ ਕਰਦਾ ਹੈ ਕਿ ਇਸ ਕਮੇਟੀ ਤੋਂ ਇਨਸਾਫ ਦੀ ਕੋਈ ਉਮੀਦ ਨਹੀਂ । ਬਲਕਿ ਵਿਦਿਆਰਥੀ ਆਗੂਆਂ ਦਾ ਦੋਸ਼ ਹੈ ਕਿ ਕਮੇਟੀ ਦੇ ਵਧੀਕ ਸ਼ੈਸ਼ਨ ਜੱਜ ਰਿਟਾਇਰਡ ) ਨੇ ਉਨ੍ਹਾਂ ਨੂੰ ਕਿਹਾ ਹੈ ਕਿ ਜੇ ਕਰ ਉਹ ਲੜਕੀਆਂ ਦੀ ਪਹਿਚਾਣ ਗੁਪਤ ਰੱਖਣ ਦੀ ਮੰਗ ਕਰਨਗੇ ਤਾਂ ਉਹ ਵਿਦਿਆਰਥੀਆਂ ਵਿਰੁੱਧ ਲਿਖ ਦੇਣਗੇ ਕਿ ਵਿਦਿਆਰਥੀ ਉਨ੍ਹਾਂ ਉਪਰ ਦਬਾਅ ਪਾਉਂਦੇ ਹਨ ।ਇਸ ਤੋਂ ਸਪਸ਼ਟ ਸੰਕੇਤ ਹਨ ਕਿ ਇਸ ਕਮੇਟੀ ਨੇ ਨਿਰਪਖਤਾ ਦਾ ਪੱਲਾ ਛੱਡ ਕੇ ਜਾਂਚ ਕਰਨ ਦਾ ਮਨ ਬਣਾ ਲਿਆ ਹੈ ।

ਸਾਰੇ ਘਟਣਾਕ੍ਰਮ ਨੂੰ ਕਾਮਰੇਡ ਬਨਾਮ ਸਿੱਖ ਬਣਾਉਣ ਦੀ ਖੇਡ ਵੀ ਇਹ ਅਧਿਕਾਰੀ ਅਤੇ ਉਨ੍ਹਾਂ ਦੇ ਚਹੇਤੇ ਹੀ ਖੇਡ ਰਹੇ ਹਨ । ਉਪ੍ਰੋਕਤ ਮੌਤ , ਵਿਦਿਆਰਥਣਾਂ ਨਾਲ ਕੀਤੇ ਜਾ ਰਹੇ ਦੁਰ ਵਿਹਾਰ , ਵਿਦਿਆਰਥੀਆਂ ਵਿਰੁੱਧ ਬਦਲਾ ਲਊ ਕਾਰਵਾਈਆਂ , ਯੂਨੀਵਰਸਿਟੀ ਨੂੰ ਬਚਾਉਣ ਲਈ 90 ਕਰੋੜ ਗ੍ਰਾਂਟ ਮਿਲਣ ਦੇ ਬਾਵਜੂਦ ਤਨਖਾਹਾਂ ਨਾ ਦੇ ਕੇ ਅਰਾਜਕਤਾ ਫੈਲਾਉਣ ਲਈ ਖੜ੍ਹੇ ਕੀਤੇ ਪ੍ਰਪੰਚ ਅਤੇ ਗਵਾਹੀਆਂ ਦਬਾਉਣ ਦੇ ਯਤਨਾਂ ਵਿਰੁੱਧ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੰਗ ਕੀਤੀ ਗਈ ਕਿ ਯੂਨੀਵਰਸਿਟੀ ਦੇ ਪਿਛਲੇ ਦੋ ਸਾਲ ਦੇ ਘਟਨਾ ਕ੍ਰਮ ਦੀ ਵਿਤੀ , ਪ੍ਰਸ਼ਾਸ਼ਨਿਕ ਤੇ ਅਕਾਦਮਿਕ ਬੇਨਿਯਮੀਆਂ ਦੇ ਲੱਗਦੇ ਦੋਸ਼ਾਂ ਦੀ ਅਤੇ ਮੌਜੂਦਾ ਘਟਨਾਕ੍ਰਮ ਦੀ ਜਾਂਚ ਹਾਈ ਕੋਰਟ ਦੇ ਜੱਜ ਸਹਿਬਾਨ ਤੋਂ ਕਰਵਾਉਣ ਲਈ ਪੰਜਾਬ ਸਰਕਾਰ , ਮੁੱਖ ਮੰਤਰੀ ਪੰਜਾਬ ਅਤੇ ਗਵਰਨਰ ਪੰਜਾਬ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਦਾ ਫਰਜ ਬਣਦਾ ਹੈ ਕਿ ਮਾਨਯੋਗ ਹਾਈ ਕੋਰਟ ਦੇ ਚੀਫ ਜਸਟਿਸ ਸਾਹਿਬ ਨੂੰ ਪੜਤਾਲ ਲਈ ਜੱਜ ਸਾਹਿਬ ਦਾ ਨਾਮ ਨਾਮਜ਼ਾਦ ਕਰਨ ਲਈ ਲਿਖਤੀ ਬੇਨਤੀ ਕੀਤੀ ਜਾਵੇ ।

The post ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਨੇ ਵਿਦਿਆਰਥਣ ਮੌਤ ਮਾਮਲੇ ‘ਚ PU ਦੇ ਵੀ.ਸੀ ਦੇ ਹੋਰ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਕੀਤੀ ਮੰਗ appeared first on TheUnmute.com - Punjabi News.

Tags:
  • breaking-news
  • cm-bhagwant-mann
  • latest-news
  • news
  • peoples-welfare-justice-welfare-society
  • the-unmute-breaking
  • the-unmute-breaking-news
  • vc-of-pu
  • vc-of-punjabi-university

MP ਰਾਘਵ ਚੱਢਾ ਵੱਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ, ਰਾਜ ਸਭਾ ਤੋਂ ਮੁਅੱਤਲੀ ਨੂੰ ਦਿੱਤੀ ਚੁਣੌਤੀ

Tuesday 10 October 2023 01:13 PM UTC+00 | Tags: breaking-news india-latest-news mp-raghav-chadha news punjabi-news rajya-sabha rajye-sabha supreme-court suspension the-unmute-breaking-news the-unmute-latest-news ustice-sanjiv-narula

ਚੰਡੀਗੜ੍ਹ, 10 ਅਕਤੂਬਰ 2023: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਤੋਂ ਮੁਅੱਤਲ ਸੰਸਦ ਰਾਘਵ ਚੱਢਾ (Raghav Chadha) ਨੇ ਆਪਣੀ ਮੁਅੱਤਲੀ ਵਿਰੁੱਧ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਤੇ ਬੁੱਧਵਾਰ ਨੂੰ ਚੀਫ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜੱਜ ਸੰਜੀਵ ਨਰੂਲਾ ਦੀ ਬੈਂਚ ਸੁਣਵਾਈ ਕਰੇਗੀ। ਰਾਘਵ ਚੱਢਾ ਨੇ ਕੇਂਦਰ ਸਰਕਾਰ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਨਫਰਤ ਅਤੇ ਬਦਲੇ ਦੀ ਭਾਵਨਾ ਨਾਲ ਵਿਰੋਧੀ ਧਿਰ ‘ਤੇ ਏਜੰਸੀਆਂ ਨੂੰ ਛੱਡ ਦਿੱਤਾ ਜਾਂਦਾ ਹੈ ਤਾਂ ਜੋ ਕੋਈ ਵੀ ਭਾਜਪਾ ਖ਼ਿਲਾਫ਼ ਆਵਾਜ਼ ਨਾ ਉਠਾ ਸਕੇ। ਜਦੋਂ ਤੋਂ ਇੰਡੀਆ ਗਠਜੋੜ ਦਾ ਗਠਨ ਹੋਇਆ ਹੈ, ਉਦੋਂ ਤੋਂ ਹੀ ਇਨ੍ਹਾਂ ਏਜੰਸੀਆਂ ਵੱਲੋਂ ਛਾਪੇਮਾਰੀ ਲਗਾਤਾਰ ਵਧਦੀ ਜਾ ਰਹੀ ਹੈ।

ਇਹ ਉਨ੍ਹਾਂ ਦੇ ਡਰ ਨੂੰ ਦਰਸਾਉਂਦਾ ਹੈ। ਅੱਜ ਜੇਕਰ ਕੋਈ ਆਗੂ ਇਸ ਕੇਸ ਤੋਂ ਆਜ਼ਾਦ ਹੋਣਾ ਚਾਹੁੰਦਾ ਹੈ ਤਾਂ ਉਹ ਭਾਜਪਾ ਵਿੱਚ ਸ਼ਾਮਲ ਹੋ ਸਕਦਾ ਹੈ। ਇਸ ਦੀਆਂ ਬਹੁਤ ਸਾਰੀਆਂ ਉਦਾਹਰਣਾਂ ਹਨ, ਭਾਜਪਾ ਵਿਚ ਸ਼ਾਮਲ ਹੋਣ ਵਾਲੇ ਨੂੰ ਇਨਾਮ ਮਿਲੇਗਾ ਅਤੇ ਭਾਜਪਾ ਦੇ ਖਿਲਾਫ ਆਵਾਜ਼ ਉਠਾਉਣ ਵਾਲੇ ਦੇ ਘਰ ਈਡੀ ਅਤੇ ਸੀਬੀਆਈ ਨਾਮ ਦੇ ਮਹਿਮਾਨ ਆਉਣਗੇ। ਜਿਕਰਯੋਗ ਹੈ ਕਿ ਅਗਸਤ ਮਹੀਨੇ ਵਿੱਚ ਸੰਸਦ ਦੇ ਸੈਸ਼ਨ ਦੌਰਾਨ 11 ਅਗਸਤ ਨੂੰ ਰਾਘਵ ਚੱਢਾ ਨੂੰ ਦਿੱਲੀ ਸੇਵਾਵਾਂ ਬਿੱਲ ਸਬੰਧੀ ਪੰਜ ਸੰਸਦ ਮੈਂਬਰਾਂ ਦੇ ਜਾਅਲੀ ਦਸਤਖਤਾਂ ਦੇ ਦੋਸ਼ ਹੇਠ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

ਇਸ ਸਬੰਧੀ ਰਾਘਵ ਚੱਢਾ (Raghav Chadha) ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਰਾਜ ਸਭਾ ਤੋਂ ਮੁਅੱਤਲ ਰਹੇਗਾ। ਇਸ ਤੋਂ ਪਹਿਲਾਂ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਵੀ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਹੰਗਾਮਾ ਕਰਨ ਅਤੇ ਅਨੁਸ਼ਾਸਨ ਭੰਗ ਕਰਨ ਕਾਰਨ ਚੇਅਰਮੈਨ ਜਗਦੀਪ ਧਨਖੜ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਸੀ। ਸੰਜੇ ਸਿੰਘ ਦੀ ਮੁਅੱਤਲੀ ਦੀ ਮਿਆਦ ਵੀ ਵਧਾ ਦਿੱਤੀ ਗਈ ਹੈ।

ਰਾਘਵ ਚੱਢਾ ਨੇ ਆਪਣੇ ਪੱਤਰ ‘ਤੇ ਜਿਨ੍ਹਾਂ ਸੰਸਦ ਮੈਂਬਰਾਂ ਦੇ ਦਸਤਖਤ ਦਿਖਾਏ ਸਨ, ਉਨ੍ਹਾਂ ‘ਚੋਂ ਪੰਜ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਦਿੱਲੀ ਸਰਵਿਸਿਜ਼ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦੇ ਪ੍ਰਸਤਾਵ ‘ਚ ਉਨ੍ਹਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਸੀ। ਇਹ ਪ੍ਰਸਤਾਵ ‘ਆਪ’ ਸੰਸਦ ਰਾਘਵ ਚੱਢਾ ਨੇ ਪੇਸ਼ ਕੀਤਾ ਸੀ। ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਨੇ ਇਸ ਪ੍ਰਸਤਾਵ ਦਾ ਵਿਰੋਧ ਦਰਜ ਕਰਵਾਇਆ ਹੈ।ਇਨ੍ਹਾਂ ਵਿੱਚ ਇੱਕ ਬੀਜਦ ਦਾ ਹੈ ਅਤੇ ਇੱਕ ਏਆਈਏਡੀਐਮਕੇ ਦਾ ਸੰਸਦ ਮੈਂਬਰ ਵੀ ਸ਼ਾਮਲ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮੁੱਦੇ ‘ਤੇ ਜਾਂਚ ਦੀ ਮੰਗ ਕੀਤੀ ਸੀ। ਸਦਨ ਵਿੱਚ ਜਾਂਚ ਦੇ ਹੁਕਮ ਦੇਣ ਦੇ ਨਾਲ ਹੀ ਚੱਢਾ ਨੂੰ ਰਿਪੋਰਟ ਆਉਣ ਤੱਕ ਮੁਅੱਤਲ ਕਰ ਦਿੱਤਾ ਗਿਆ। ਰਾਘਵ ਚੱਢਾ ਨੇ ਇਸ ਕਾਰਵਾਈ ਵਿਰੁੱਧ ਚੁਣੌਤੀ ਦਿੱਤੀ ਹੈ।

The post MP ਰਾਘਵ ਚੱਢਾ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ, ਰਾਜ ਸਭਾ ਤੋਂ ਮੁਅੱਤਲੀ ਨੂੰ ਦਿੱਤੀ ਚੁਣੌਤੀ appeared first on TheUnmute.com - Punjabi News.

Tags:
  • breaking-news
  • india-latest-news
  • mp-raghav-chadha
  • news
  • punjabi-news
  • rajya-sabha
  • rajye-sabha
  • supreme-court
  • suspension
  • the-unmute-breaking-news
  • the-unmute-latest-news
  • ustice-sanjiv-narula

ਸੀ.ਐਮ. ਦੀ ਯੋਗਸ਼ਾਲਾ ਤਹਿਤ ਮੋਹਾਲੀ 'ਚ ਲੱਗ ਰਹੀਆਂ ਹਨ 50 ਤੋਂ ਵੱਧ ਯੋਗਸ਼ਾਲਾਵਾਂ: DC ਆਸ਼ਿਕਾ ਜੈਨ

Tuesday 10 October 2023 01:23 PM UTC+00 | Tags: breaking-news cm-yogashala dc-ashika-jain latest-news mohali mohali-yoga-class news punjab-news yoga yoga-classes yogashala

ਐੱਸ.ਏ.ਐੱਸ.ਨਗਰ, 10 ਅਕਤੂਬਰ 2023: ਸੀ.ਐਮ.ਦੀ ਯੋਗਸ਼ਾਲਾ (Yogashala) ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾਂ ਉੱਤੇ ਰੋਜ਼ਾਨਾ 50 ਤੋਂ ਵੱਧ ਯੋਗਸ਼ਾਲਾਵਾਂ ਚੱਲ ਰਹੀਆਂ ਹਨ ਤੇ ਕਰੀਬ 1500 ਲੋਕ ਇਹਨਾਂ ਦਾ ਲਾਭ ਲੈ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ (Yogashala) ਰਾਹੀਂ ਲੋਕਾਂ ਨੂੰ ਉਨ੍ਹਾਂ ਵੱਲੋਂ ਚੁਣੀਆਂ ਥਾਵਾਂ ਜਿਵੇਂ ਕਿ ਪਾਰਕ/ ਜਨਤਕ ਥਾਂ ‘ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾਂਦੀ ਹੈ। ਜੇ ਕਿਸੇ ਵੀ ਵਿਅਕਤੀ ਦੇ ਕੋਲ ਯੋਗ ਕਲਾਸ ਲਾਉਣ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਭੇਜਦੀ ਹੈ।

ਜੇਕਰ ਲੋਕ ਚਾਹੁਣ ਤਾਂ ਉਹ ਖੁਦ/ਇੱਕ ਵਿਅਕਤੀ ਲਈ ਵੀ ਪੰਜੀਕਰਨ ਕਰ ਸਕਦੇ ਹਨ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਟੋਲ ਫ੍ਰੀ ਨੰਬਰ 7669400500 ‘ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ‘ਤੇ ਲੌਗਿਇੰਨ ਕਰ ਸਕਦੇ ਹਨ। ਜੇਕਰ ਕਿਸੇ ਕਾਰਨ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 ‘ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala@punjb.gov.in ‘ਤੇ ਈਮੇਲ ਭੇਜ ਸਕਦੇ ਹਨ।

ਸ਼੍ਰੀਮਤੀ ਜੈਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ।
ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿੱਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਇੱਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ।

ਯੋਗ ਦੀ ਮਹੱਤਤਾ ਉੱਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਸਵਸਥ ਸਰੀਰ ਤੇ ਮਨ ਦੇ ਲਈ ਯੋਗ ਬਹੁਤ ਜ਼ਰੂਰੀ ਹੈ। ਇਸ ਲਈ ਹਰੇਕ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 'ਸੀਐਮ ਦੀ ਯੋਗਸ਼ਾਲਾ' ਮੁਹਿੰਮ ਲੋਕਾਂ ਵਿੱਚ ਯੋਗ ਅਭਿਆਸ ਕਰ ਕੇ ਚੰਗੀ ਸਿਹਤ ਅਤੇ ਸਵੱਛਤਾ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਇੱਕ ਅਹਿਮ ਭੂਮਿਕਾ ਨਿਭਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨਾ ਸਿਰਫ਼ ਚੰਗੀ ਸਿਹਤ ਬਣਾਈ ਰੱਖੀ ਜਾਵੇ ਸਗੋਂ ਉਨ੍ਹਾਂ ਲੋਕਾਂ ਨੂੰ ਤਣਾਅ ਤੋਂ ਵੀ ਦੂਰ ਕੀਤਾ ਜਾਵੇ, ਜਿਨ੍ਹਾਂ ਨੂੰ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਤਣਾਅ ਦਾ ਵਧ ਰਿਹਾ ਪੱਧਰ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਯੋਗ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਸ਼੍ਰੀਮਤੀ ਜੈਨ ਨੇ ਕਿਹਾ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗ ਅਭਿਆਸ ਕਰ ਕੇ ਮਿਆਰੀ ਜੀਵਨ ਬਤੀਤ ਕਰਕੇ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।

The post ਸੀ.ਐਮ. ਦੀ ਯੋਗਸ਼ਾਲਾ ਤਹਿਤ ਮੋਹਾਲੀ ‘ਚ ਲੱਗ ਰਹੀਆਂ ਹਨ 50 ਤੋਂ ਵੱਧ ਯੋਗਸ਼ਾਲਾਵਾਂ: DC ਆਸ਼ਿਕਾ ਜੈਨ appeared first on TheUnmute.com - Punjabi News.

Tags:
  • breaking-news
  • cm-yogashala
  • dc-ashika-jain
  • latest-news
  • mohali
  • mohali-yoga-class
  • news
  • punjab-news
  • yoga
  • yoga-classes
  • yogashala

ਚੰਡੀਗ੍ਹੜ, 10 ਅਕਤੂਬਰ 2023: (IND vs AFG)  ਭਾਰਤੀ ਟੀਮ (India) ਵਨਡੇ ਵਿਸ਼ਵ ਕੱਪ ‘ਚ ਆਪਣਾ ਦੂਜਾ ਮੈਚ ਬੁੱਧਵਾਰ (11 ਅਕਤੂਬਰ) ਨੂੰ ਖੇਡੇਗੀ। ਇਸ ਦਾ ਸਾਹਮਣਾ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਅਫਗਾਨਿਸਤਾਨ ਨਾਲ ਹੋਵੇਗਾ। ਦੋਵਾਂ ਟੀਮਾਂ ਦਾ ਇਹ ਦੂਜਾ ਮੈਚ ਹੋਵੇਗਾ। ਭਾਰਤੀ ਟੀਮ ਨੇ ਆਪਣੇ ਪਹਿਲੇ ਮੈਚ ‘ਚ ਆਸਟ੍ਰੇਲੀਆ ਨੂੰ ਹਰਾਇਆ ਸੀ। ਇਸ ਦੇ ਨਾਲ ਹੀ ਅਫਗਾਨਿਸਤਾਨ ਨੂੰ ਬੰਗਲਾਦੇਸ਼ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਅਫਗਾਨਿਸਤਾਨ ਦੀ ਟੀਮ ਭਾਰਤੀ ਧਰਤੀ ‘ਤੇ ਪਹਿਲੀ ਵਾਰ ਭਾਰਤੀ ਟੀਮ ਖ਼ਿਲਾਫ਼ ਵਨਡੇ ਮੈਚ ਖੇਡੇਗੀ।

ਭਾਰਤੀ ਟੀਮ (India) ਦੀ ਗੱਲ ਕਰੀਏ ਤਾਂ ਇਹ ਦਿੱਲੀ ਵਿੱਚ ਚੌਥੀ ਵਾਰ ਵਿਸ਼ਵ ਕੱਪ ਵਿੱਚ ਮੈਚ ਖੇਡੇਗੀ। ਇਹ ਟੂਰਨਾਮੈਂਟ ਚੌਥੀ ਵਾਰ ਏਸ਼ੀਆ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਭਾਰਤੀ
ਟੀਮ ਤਿੰਨੋਂ ਮੌਕਿਆਂ ‘ਤੇ ਦਿੱਲੀ ‘ਚ ਘੱਟੋ-ਘੱਟ ਇਕ ਮੈਚ ਖੇਡ ਚੁੱਕੀ ਹੈ। 1987 ਵਿੱਚ ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 56 ਦੌੜਾਂ ਨਾਲ ਹਰਾਇਆ ਸੀ। 1996 ‘ਚ ਸ਼੍ਰੀਲੰਕਾ ਖਿਲਾਫ ਛੇ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੇ ਨਾਲ ਹੀ 2011 ਵਿੱਚ ਨੀਦਰਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ ਸੀ। ਇਸ ਤਰ੍ਹਾਂ ਟੀਮ ਨੇ ਇੱਥੇ ਵਿਸ਼ਵ ਕੱਪ ਦੇ ਤਿੰਨ ਵਿੱਚੋਂ ਦੋ ਮੈਚ ਜਿੱਤੇ ਹਨ।

ਭਾਰਤ ਅਤੇ ਅਫਗਾਨਿਸਤਾਨ ਦੀਆਂ ਟੀਮਾਂ ਵਨਡੇ ‘ਚ ਚੌਥੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਭਾਰਤ ਨੇ ਤਿੰਨ ਮੈਚਾਂ ਵਿੱਚ ਦੋ ਜਿੱਤਾਂ ਦਰਜ ਕੀਤੀਆਂ ਸਨ। ਇੱਕ ਮੈਚ ਟਾਈ ਹੋ ਗਿਆ ਹੈ। ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਪਹਿਲਾ ਵਨਡੇ ਮੈਚ 2014 ਵਿੱਚ ਮੀਰਪੁਰ ਵਿੱਚ ਖੇਡਿਆ ਗਿਆ ਸੀ। ਉਦੋਂ ਭਾਰਤੀ ਟੀਮ ਅੱਠ ਵਿਕਟਾਂ ਨਾਲ ਜਿੱਤ ਗਈ ਸੀ। 2018 ਵਿੱਚ ਦੁਬਈ ਵਿੱਚ ਹੋਇਆ ਮੈਚ ਟਾਈ ਵਿੱਚ ਸਮਾਪਤ ਹੋਇਆ। ਜਦਕਿ 2019 ‘ਚ ਭਾਰਤ ਨੇ ਇਹ ਮੈਚ 11 ਦੌੜਾਂ ਨਾਲ ਜਿੱਤਿਆ ਸੀ। ਚਾਰ ਸਾਲ ਬਾਅਦ ਹੁਣ ਦੋਵੇਂ ਟੀਮਾਂ ਵਨਡੇ ‘ਚ ਆਹਮੋ-ਸਾਹਮਣੇ ਹੋਣਗੀਆਂ।

ਇਸਦੇ ਨਾਲ ਹੀ ਵਿਰਾਟ ਕੋਹਲੀ ਦੀ ਨਜ਼ਰ ਅਫਗਾਨਿਸਤਾਨ ਖ਼ਿਲਾਫ਼ ਮੈਚ ‘ਚ ਖਾਸ ਰਿਕਾਰਡ ਬਣਾਉਣ ‘ਤੇ ਹੋਵੇਗੀ। ਉਹ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਭਾਰਤੀ ਬੱਲੇਬਾਜ਼ ਬਣ ਸਕਦਾ ਹੈ। ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਇੱਥੇ ਅੱਠ ਵਨਡੇ ਮੈਚਾਂ ਵਿੱਚ 300 ਦੌੜਾਂ ਬਣਾਈਆਂ ਸਨ। ਕੋਹਲੀ ਦੇ ਨਾਂ ਸੱਤ ਮੈਚਾਂ ਵਿੱਚ 222 ਦੌੜਾਂ ਹਨ। ਜੇਕਰ ਉਹ ਅਫਗਾਨਿਸਤਾਨ ਖਿਲਾਫ 79 ਦੌੜਾਂ ਬਣਾ ਲੈਂਦਾ ਹੈ ਤਾਂ ਉਹ ਸਚਿਨ ਤੋਂ ਅੱਗੇ ਹੋ ਜਾਵੇਗਾ।

The post IND vs AFG: ਦਿੱਲੀ ‘ਚ ਭਲਕੇ ਚੌਥੀ ਵਾਰ ਵਿਸ਼ਵ ਕੱਪ ਦਾ ਮੈਚ ਖੇਡੇਗਾ ਭਾਰਤ, ਘਰੇਲੂ ਮੈਦਾਨ ‘ਤੇ ਅਫਗਾਨਿਸਤਾਨ ਖ਼ਿਲਾਫ਼ ਪਹਿਲਾ ਵਨਡੇ appeared first on TheUnmute.com - Punjabi News.

Tags:
  • afghanistan
  • afghanistan-team
  • breaking-news
  • cricket
  • icc-wc-2023
  • ind-vs-afg
  • news
  • world-cup-2023
  • world-cup-match

ENG vs BAN: ਵਿਸ਼ਵ ਕੱਪ 2023 'ਚ ਇੰਗਲੈਂਡ ਦੀ ਪਹਿਲੀ ਜਿੱਤ, ਬੰਗਲਾਦੇਸ਼ ਨੂੰ 137 ਦੌੜਾਂ ਨਾਲ ਹਰਾਇਆ

Tuesday 10 October 2023 01:51 PM UTC+00 | Tags: bangladesh bangladesh-cricket breaking-news cricket-news england eng-vs-ban icc-wc-2023 news one-day-world-cup-2023 sports world-cup-2023

ਚੰਡੀਗ੍ਹੜ, 10 ਅਕਤੂਬਰ 2023: ਇੱਕ ਰੋਜ਼ਾ ਵਿਸ਼ਵ ਕੱਪ 2023 ਦੇ ਸੱਤਵੇਂ ਮੈਚ ਵਿੱਚ ਇੰਗਲੈਂਡ (England) ਨੇ ਬੰਗਲਾਦੇਸ਼ ਨੂੰ 137 ਦੌੜਾਂ ਨਾਲ ਹਰਾ ਦਿੱਤਾ ਹੈ । ਵਿਸ਼ਵ ਕੱਪ ਦੇ ਮੌਜੂਦਾ ਸੈਸ਼ਨ ਵਿੱਚ ਇਹ ਇੰਗਲੈਂਡ ਦੀ ਪਹਿਲੀ ਜਿੱਤ ਹੈ। ਇੰਗਲੈਂਡ ਨੂੰ ਪਹਿਲੇ ਮੈਚ ‘ਚ ਨਿਊਜ਼ੀਲੈਂਡ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੇ ਨਾਲ ਹੀ ਬੰਗਲਾਦੇਸ਼ ਨੂੰ ਪਹਿਲੀ ਹਾਰ ਮਿਲੀ ਹੈ।

ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਨੇ 50 ਓਵਰਾਂ ‘ਚ ਨੌਂ ਵਿਕਟਾਂ ‘ਤੇ 364 ਦੌੜਾਂ ਬਣਾਈਆਂ। ਜਵਾਬ ‘ਚ ਬੰਗਲਾਦੇਸ਼ ਦੀ ਟੀਮ 48.2 ਓਵਰਾਂ ‘ਚ 227 ਦੌੜਾਂ ‘ਤੇ ਆਲ ਆਊਟ ਹੋ ਗਈ। ਵੱਡੀ ਹਾਰ ਦੇ ਕਾਰਨ ਬੰਗਲਾਦੇਸ਼ ਦੀ ਟੀਮ ਛੇਵੇਂ ਸਥਾਨ ‘ਤੇ ਖਿਸਕ ਗਈ ਹੈ। ਇੰਗਲੈਂਡ (England) ਦੇ ਵੀ ਦੋ ਮੈਚਾਂ ਵਿੱਚ ਦੋ ਅੰਕ ਹਨ।

ਇੰਗਲੈਂਡ ਲਈ ਡੇਵਿਡ ਮਲਾਨ ਨੇ ਸਭ ਤੋਂ ਵੱਧ 140 ਦੌੜਾਂ ਬਣਾਈਆਂ। ਉਥੇ ਹੀ ਜੋ ਰੂਟ ਨੇ 82 ਅਤੇ ਜੋਨੀ ਬੇਅਰਸਟੋ ਨੇ 52 ਦੌੜਾਂ ਦਾ ਯੋਗਦਾਨ ਪਾਇਆ। ਬੰਗਲਾਦੇਸ਼ ਲਈ ਮੇਹੇਦੀ ਹਸਨ ਨੇ ਚਾਰ, ਸ਼ਰੀਫੁਲ ਇਸਲਾਮ ਨੇ ਤਿੰਨ ਅਤੇ ਸ਼ਾਕਿਬ-ਤਸਕੀਨ ਨੇ ਇਕ-ਇਕ ਵਿਕਟ ਲਈ।ਇਸਦੇ ਨਾਲ ਹੀ ਇੰਗਲੈਂਡ ਦੇ ਰੀਸ ਟੋਪਲੀ ਨੇ ਚਾਰ ਵਿਕਟਾਂ ਲਈਆਂ |

The post ENG vs BAN: ਵਿਸ਼ਵ ਕੱਪ 2023 ‘ਚ ਇੰਗਲੈਂਡ ਦੀ ਪਹਿਲੀ ਜਿੱਤ, ਬੰਗਲਾਦੇਸ਼ ਨੂੰ 137 ਦੌੜਾਂ ਨਾਲ ਹਰਾਇਆ appeared first on TheUnmute.com - Punjabi News.

Tags:
  • bangladesh
  • bangladesh-cricket
  • breaking-news
  • cricket-news
  • england
  • eng-vs-ban
  • icc-wc-2023
  • news
  • one-day-world-cup-2023
  • sports
  • world-cup-2023

ਨਹੀ ਰੁਕ ਰਿਹਾ ਅਰਬ ਦੇਸ਼ਾਂ 'ਚ ਲੜਕੀਆਂ ਦਾ ਸ਼ੋਸ਼ਣ, 17 ਹੋਰ ਲੜਕੀਆਂ ਦੀ ਹੋਈ ਘਰ ਵਾਪਸੀ

Tuesday 10 October 2023 01:57 PM UTC+00 | Tags: aam-aadmi-party arab arab-countries balbir-singh-seechewal breaking-news cm-bhagwant-mann latest-news news punjab punjab-news rajya-sabha

ਸੁਲਤਾਨਪੁਰ ਲੋਧੀ, 10 ਅਕਤੂਬਰ 2023: ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਸਦਕਾ ਤੇ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਇੱਕ ਮਹੀਨੇ ਵਿੱਚ ਮਸਕਟ ਓਮਾਨ ਤੇ ਇਰਾਕ ਵਿੱਚੋਂ 17 ਕੁੜੀਆਂ ਦੀ ਸੁਰੱਖਿਅਤ ਵਾਪਸੀ ਹੋਈ ਹੈ। ਅਰਬ ਦੇਸ਼ਾਂ ਵਿੱਚ ਇਹ ਕੁੜੀਆਂ ਪਿਛਲੇ 6-7 ਮਹੀਨਿਆਂ ਤੋਂ ਟਰੈਵਲ ਏਜੰਟਾਂ ਦੇ ਚੁੰਗਲ ਵਿੱਚ ਫਸੀਆਂ ਹੋਈਆਂ ਸਨ।

ਹੁਣ ਤੱਕ ਅਰਬ ਦੇਸ਼ਾਂ ਵਿੱਚੋਂ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਵਾਪਿਸ ਲਿਆਂਦੀਆਂ ਲੜਕੀਆਂ ਦੀ ਗਿਣਤੀ 48 ਤੱਕ ਪਹੁੰਚ ਗਈ ਹੈ। ਇਹਨਾਂ ਤੇ ਤਰ੍ਹਾਂ-ਤਰ੍ਹਾਂ ਤੇ ਤਸ਼ਦੱਦ ਕੀਤੇ ਜਾ ਰਹੇ ਸਨ। ਵਾਪਿਸ ਪਰਤੀਆਂ ਇਹਨਾਂ ਲੜਕੀਆਂ ਦਾ ਆਪਣੇ ਪਰਿਵਾਰਾਂ ਵਿੱਚ ਪਰਤਣ ਤੇ ਖੁਸ਼ੀ ਦਾ ਕੋਈ ਠਿਕਾਣਾ ਨਹੀ ਸੀ। ਦੇਸ਼ ਪਰਤੀਆਂ ਇਹਨਾਂ 17 ਕੁੜੀਆਂ ਵਿੱਚ ਇਕ ਕੁੜੀ ਝਾਰਖੰਡ ਦੀ ਹੈ ਤੇ ਬਾਕੀ ਪੰਜਾਬ ਦੀਆਂ ਹਨ।

ਇਹਨਾਂ ਵਿੱਚੋਂ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੀਆਂ ਤਿੰਨ ਕੁੜੀਆਂ ਨੇ ਆਪਣੇ ਦੁੱਖਾਂ ਦੀ ਦਾਸਤਾਨ ਸੁਣਾਦਿਆਂ ਦੱਸਿਆ ਕਿ ਕਿਵੇਂ ਉਹਨਾਂ ਕੋਲੋਂ ਗੈਰ-ਮਨੁੱਖੀ ਕੰਮ ਕਰਵਾਇਆ ਜਾ ਰਿਹਾ ਸੀ। ਉਹਨਾਂ ਕੋਲੋਂ ਜ਼ਬਰੀ ਵੱਡੇ ਜਾਨਵਰਾਂ ਦਾ ਮਾਸ ਕੱਟਣ ਅਤੇ ਉਹਨਾਂ ਦਾ ਭੋਜਨ ਬਣਾਉਣ ਲਈ ਕਿਹਾ ਜਾਂਦਾ ਸੀ ਜਿਹੜਾ ਕਿ ਉਹਨਾਂ ਦੇ ਸੁਭਾਅ ਦਾ ਹਿੱਸਾ ਦਾ ਸੀ ਤੇ ਨਾ ਹੀ ਸੱਭਿਆਚਾਰ। ਨਵਾਂ ਸ਼ਹਿਰ, ਅੰਮ੍ਰਿਤਸਰ ਤੇ ਮੁਹਾਲੀ ਜਿਿਲ੍ਹਆਂ ਤੋਂ ਆਈਆਂ ਇਹਨਾਂ ਲੜਕੀਆਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆ ਪੰਜਾਬ ਦੇ ਲੋਕਾਂ ਨੂੰ ਅਪੀਲ ਕਿ ਉਹ ਆਪਣੀਆਂ ਧੀਆਂ ਨੂੰ ਭੁੱਲ ਕਿ ਵੀ ਮਸਕਟ ਅਤੇ ਇਰਾਕ ਵਰਗੇ ਮੁਲਕਾਂ ਵਿੱਚ ਨਾ ਭੇਜਣ।

ਵਾਪਿਸ ਆਈਆਂ ਇਹਨਾਂ ਲੜਕੀਆਂ ਵਿੱਚੋਂ ਨਵਾਂ ਸ਼ਹਿਰ ਜਿਲ੍ਹੇ ਦੀ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਉਸ ਮਸਕਟ ਵਿੱਚ ਜਿੱਥੇ ਉਹ ਕੰਮ ਵਿੱਚ ਕਰਦੀ ਸੀ ਉੱਥੇ ਤਿਲਕ ਕਿ ਡਿੱਗ ਪਈ ਸੀ ਤੇ ਉਸਦੀ ਲੱਤ ਟੁੱਟ ਗਈ ਸੀ। ਇਹਨੀ ਤਕਲੀਫ ਹੋਣ ਦੇ ਬਾਵਜੂਦ ਉੱਥੇ ਉਸਦਾ ਕੋਈ ਵੀ ਇਲਾਜ਼ ਨਹੀ ਸੀ ਕਰਾਇਆ ਜਾਂਦਾ ਸਗੋਂ ਧੱਕੇ ਨਾਲ ਕੰਮ ਕਰਵਾਇਆ ਜਾਂਦਾ ਸੀ। ਉੱਥੇ ਸਾਰੀਆਂ ਹੀ ਲੜਕੀਆਂ ਨਾਲ ਅਜਿਹਾ ਵਿਹਾਰ ਕੀਤਾ ਜਾ ਰਿਹਾ ਸੀ ਕਿ ਜੇਕਰ ਉਹ ਅਚਾਨਕ ਬਿਮਾਰ ਹੋ ਜਾਂਦੀਆਂ ਸੀ ਤਾਂ ਉਹਨਾਂ ਦਾ ਕੋਈ ਵੀ ਇਲਾਜ਼ ਨਹੀ ਸੀ ਕਰਾਇਆ ਜਾਂਦਾ।

ਮੋਹਾਲੀ ਨਾਲ ਸੰਬੰਧਿਤ ਲੜਕੀ ਨੇ ਦੱਸਿਆ ਕਿ ਜੋ ਹਲਾਤ ਉੱਥੇ ਲੜਕੀਆਂ ਦੇ ਹਨ ਉਹ ਬਿਆਨ ਨਹੀ ਕੀਤੇ ਜਾ ਸਕਦੇ। ਉਹਨਾਂ ਦੱਸਿਆ ਕਿ ਉੱਥੇ ਲੜਕੀਆਂ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਕਿ ਖੁਦ ਉਸਦੀਆਂ ਅੱਖਾਂ ਦੇ ਸਾਹਮਣੇ ਉੱਥੇ ਦੇ ਹਲਾਤਾਂ ਤੋਂ ਤੰਗ ਆ ਕੇ ਦੋ ਲੜਕੀਆਂ ਨੇ ਖੁਦਕੁਸ਼ੀਆਂ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸਨੇ ਦੱਸਿਆ ਕਿ ਉੱਥੇ ਲੜਕੀਆਂ ਨਾਲ ਕੱੁਟਮਾਰ ਕਰਕੇ ਇਸ ਕਦਰ ਡਰਾ ਦਿੱਤਾ ਜਾਂਦਾ ਹੈ ਕਿ ਜਿਸ ਨਾਲ ਉਹ ਅਜਿਹਾ ਸਖਤ ਫੈਸਲਾ ਲੈ ਰਹੀਆਂ ਹਨ ਜਾਂ ਮਜ਼ਬੂਰਨ ਫਿਰ ਉਹਨਾਂ ਮੁਤਾਬਿਕ ਜ਼ਿੰਦਗੀ ਅਪਾਣਾ ਰਹੀਆਂ ਹਨ। ਜਿੱਥੇ ਉਹਨਾਂ ਨਾਲ ਜ਼ਬਰਨ ਗਲਤ ਕੰਮ ਕਰਨ ਦੀ ਕੋਸ਼ਿਸ਼ ਕੀਤਾ ਜਾ ਰਹੀ ਹੈ।

ਇਸੇ ਤਰ੍ਹਾਂ ਅਮ੍ਰਿੰਤਸਰ ਜਿਲ੍ਹੇ ਦੀ ਵਾਪਿਸ ਆਈ ਲੜਕੀ ਨੇ ਦੱਸਿਆ ਕਿ ਉੱਥੇ ਸ਼ੁਰੂ ਵਿੱਚ ਏਜੰਟਾਂ ਵੱਲੋਂ ਲੜਕੀਆਂ ਨਾਲ ਬਹੁਤ ਵਧੀਆਂ ਸਲੂਕ ਕੀਤਾ ਜਾਂਦਾ ਹੈ। ਪਰ ਜਿਉਂ ਹੀ ਲੜਕੀਆਂ ਕੋਲੋਂ ਅਰਬੀ ਭਾਸ਼ਾ ਵਿੱਚ ਲਿਖੇ ਹਲਫਨਾਮੇ ਤੇ ਦਸਤਖਤ ਕਰਵਾ ਲੈਂਦੇ ਹਨ ਤਾਂ ਉਹਨਾਂ ਦਾ ਵਤੀਰਾ ਬਦਲ ਜਾਂਦਾ ਹੈ। ਇਹ ਹਲਫਨਾਮੇ ਹੀ ਇਹਨਾਂ ਲੜਕੀਆਂ ਨੂੰ ਗੁੁਲਾਮੀ ਵੱਲ ਧੱਕਦੇ ਹਨ ਤੇ ਸਾਲਾਂ ਬਦੀ ਉਹਨਾਂ ਦੇ ਚੁੰਗਲ ਵਿੱਚ ਫਸਾ ਦਿੰਦੇ ਹਨ। ਪੀੜਤ ਲੜਕੀਆਂ ਨੇ ਦਾਅਵਾ ਕੀਤਾ ਕਿ ਉੱਥੇ ਜਿਹੜੀਆਂ 2 ਲੜਕੀਆਂ ਨੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਸੀ ਤਾਂ ਕੰਪਨੀ ਨੇ ਗਾਇਬ ਕਰਾ ਦਿੱਤਾ ਸੀ ਤੇ ਇਹਨਾਂ ਲੜਕੀਆਂ ਦਾ ਹਲੇ ਤੱਕ ਵੀ ਕੁੱਝ ਨਹੀ ਪਤਾ ਚੱਲ ਸਕਿਆ।

ਬਾਕਸ ਆਈਟਮ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਮਸਕਟ ਓਮਾਨ ਤੋਂ ਵਾਪਿਸ ਆਈਆਂ ਲੜਕੀਆਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਹੌਸਲਾ ਦਿੱਤਾ ਕਿ ਸੰਕਟ ਦੀ ਘੜੀ ਵਿੱਚ ਉਹਨਾਂ ਦੇ ਨਾਲ ਖੜੇ ਹਨ। ਸੰਤ ਸੀਚੇਵਾਲ ਇਹਨਾਂ ਲੜਕੀਆਂ ਵੱਲੋਂ ਦਿਖਾਏ ਗਏ ਹੌਸਲੇ ਤੇ ਹਿੰਮਤ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਜੇਕਰ ਅਜਿਹੀ ਪਹਿਲ ਕਦਮੀ ਦੂਜੀਆਂ ਲੜਕੀਆਂ ਵੀ ਕਰਨ ਤਾਂ ਵਿਦੇਸ਼ਾਂ ਵਿੱਚ ਲੜਕੀਆਂ ਦੇ ਹੋ ਰਹੇ ਸ਼ੋਸ਼ਣ ਨੂੰ ਠੱਲ ਪਾਈ ਜਾ ਸਕਦੀ ਹੈ। ਸੰਤ ਸੀਚੇਵਾਲ ਨੇ ਪੀੜਤ ਲੜਕੀਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦਾ ਮਸਲਾ ਪੰਜਾਬ ਦੇ ਡੀ.ਜੀਪੀ ਕੋਲ ਉਠਾਇਆ ਜਾਵੇਗਾ ਤਾਂ ਜੋ ਅਜਿਹੇ ਫਰਜ਼ੀ ਟਰੈਵਲ ਏਜੰਟਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕੇ।

ਉਹਨਾਂ ਕਿਹਾ ਕਿ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਮਸਕਟ ਓਮਾਨ ਤੇ ਇਰਾਕ ਵਿੱਚਲੇ ਭਾਰਤੀ ਦੂਤਾਵਾਸਾਂ ਨੇ ਜਿਸ ਤੇਜ਼ੀ ਨਾਲ ਇਹਨਾਂ ਲੜਕੀਆਂ ਨੂੰ ਵਾਪਿਸ ਉਹਨਾਂ ਦੇ ਪਰਿਵਾਰਾਂ ਤੱਕ ਪਹੁੰਚਾਇਆ ਉਹ ਬਹੁਤ ਸ਼ਲਾਘਾਯੋਗ ਹੈ। ਉਹਨਾਂ ਇਸ ਲਈ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਦੇ ਧੰਨਵਾਦ ਕੀਤਾ।

The post ਨਹੀ ਰੁਕ ਰਿਹਾ ਅਰਬ ਦੇਸ਼ਾਂ ‘ਚ ਲੜਕੀਆਂ ਦਾ ਸ਼ੋਸ਼ਣ, 17 ਹੋਰ ਲੜਕੀਆਂ ਦੀ ਹੋਈ ਘਰ ਵਾਪਸੀ appeared first on TheUnmute.com - Punjabi News.

Tags:
  • aam-aadmi-party
  • arab
  • arab-countries
  • balbir-singh-seechewal
  • breaking-news
  • cm-bhagwant-mann
  • latest-news
  • news
  • punjab
  • punjab-news
  • rajya-sabha

ਅੰਮ੍ਰਿਤਸਰ, 10 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਸਾਫ਼ ਸਫਾਈ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਆਸਥਾ ਦਾ ਕੇਂਦਰ ਹੈ। ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਇਥੇ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਅੰਮ੍ਰਿਤਸਰ ਸਥਿਤ ਇਤਿਹਾਸਕ ਅਸਥਾਨਾਂ ਦੀ ਯਾਤਰਾ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸੁਲਤਾਨਵਿੰਡ ਗੇਟ ਤੋਂ ਬਜ਼ਾਰ ਕਹੀਆਂ ਵਾਲਾ ਦਾ ਰਸਤਾ ਕਈ ਥਾਵਾਂ ਤੋਂ ਟੁੱਟਿਆ ਹੋਇਆ ਹੈ ਅਤੇ ਦੋਹੀਂ ਪਾਸੀ ਪਾਣੀ ਦੀ ਨਿਕਾਸੀ ਵਾਲਾ ਨਾਲਾ ਬਾਹਰ ਵਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਰਸਤੇ ਵਿਚ ਗੰਦਗੀ ਕਾਰਨ ਜਿਥੇ ਬਦਬੂ ਆਉਂਦੀ ਹੈ, ਉਥੇ ਹੀ ਜਾਮ ਲੱਗਣ ਕਰਕੇ ਸੰਗਤਾਂ ਨੂੰ ਭਾਰੀ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ 'ਤੇ ਸੀਵਰੇਜ ਬੰਦ ਹੋਣ ਕਾਰਨ ਵੀ ਬਜ਼ਾਰਾਂ ਵਿਚ ਪਾਣੀ ਖੜ੍ਹ ਜਾਂਦਾ ਹੈ, ਜੋ ਸੰਗਤਾਂ ਲਈ ਭਾਰੀ ਮੁਸ਼ਕਲ ਦਾ ਕਾਰਨ ਬਣਦਾ ਹੈ।

ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੱਤਰ ਲਿਖੇ ਗਏ ਹਨ ਅਤੇ ਅਧਿਕਾਰੀਆਂ ਨੂੰ ਟੈਲੀਫੋਨ ਕਰਕੇ ਵੀ ਇਸ ਪਾਸੇ ਧਿਆਨ ਦੇਣ ਲਈ ਕਿਹਾ ਗਿਆ ਹੈ। ਪਰੰਤੂ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਜਾਂਦਾ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਦੁਨੀਆਂ ਭਰ ਤੋਂ ਸ਼ਰਧਾਲੂ ਆਉਂਦੇ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਵੱਲ ਵਿਸ਼ੇਸ਼ ਧਿਆਨ ਦੇਵੇ, ਤਾਂ ਜੋ ਸ਼ਰਧਾਲੂ ਇਥੋਂ ਚੰਗਾ ਸੁਨੇਹਾ ਲੈ ਕੇ ਜਾਣ।

The post ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਵੇ ਪ੍ਰਸ਼ਾਸਨ: ਪ੍ਰਤਾਪ ਸਿੰਘ appeared first on TheUnmute.com - Punjabi News.

Tags:
  • amritsar
  • breaking-news
  • news
  • partap-singh
  • sachkhand
  • sgpc

ਅਡਾਨੀ ਨੂੰ ਪਛਾੜ ਕੇ ਮੁਕੇਸ਼ ਅੰਬਾਨੀ ਮੁੜ ਅਮੀਰਾਂ ਦੀ ਸੂਚੀ 'ਚ ਸਿਖਰ 'ਤੇ, ਬਿਰਲਾ-ਬਜਾਜ ਟਾਪ 10 'ਚ ਵਾਪਸੀ

Tuesday 10 October 2023 02:10 PM UTC+00 | Tags: adani-group birla-bajaj breaking-news gautam-adani md-mukesh-amban md-mukesh-ambani mukesh-ambani news

ਚੰਡੀਗੜ੍ਹ, 10 ਅਕਤੂਬਰ 2023: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਐਮਡੀ ਮੁਕੇਸ਼ ਅੰਬਾਨੀ (Mukesh Ambani) ਨੇ ਅਡਾਨੀ ਗਰੁੱਪ ਦੇ ਮੁਖੀ ਗੌਤਮ ਅਡਾਨੀ ਨੂੰ ਪਛਾੜਦੇ ਹੋਏ 8,08,700 ਕਰੋੜ ਰੁਪਏ ਦੀ ਜਾਇਦਾਦ ਨਾਲ ਇਸ ਸਾਲ ਦੀ ਸੂਚੀ ਵਿੱਚ ਸਭ ਤੋਂ ਉੱਪਰ ਹਨ। ਇਸ ਤੋਂ ਇਲਾਵਾ ਕੁਮਾਰ ਮੰਗਲਮ ਬਿਰਲਾ ਅਤੇ ਨੀਰਜ ਬਜਾਜ ਭਾਰਤ ਦੇ ਚੋਟੀ ਦੇ 10 ਅਮੀਰਾਂ ਦੀ ਸੂਚੀ ਵਿੱਚ ਵਾਪਸ ਆ ਗਏ ਹਨ। ਉਸ ਨੇ ਵਿਨੋਦ ਅਡਾਨੀ ਅਤੇ ਉਦੈ ਕੋਟਕ ਨੂੰ ਪਛਾੜ ਕੇ ਸੂਚੀ ਵਿੱਚ ਵਾਪਸੀ ਕੀਤੀ ਹੈ।

ਹੁਰੁਨ ਇੰਡੀਆ ਦੀ ਇੱਕ ਰਿਪੋਰਟ ਮੁਤਾਬਕ ਪਿਛਲੇ ਪੰਜ ਸਾਲਾਂ ਵਿੱਚ ਭਾਰਤ ਦੇ ਸਭ ਤੋਂ ਅਮੀਰ ਵਿਅਕਤੀਆਂ ਦੀ ਸੂਚੀ ਵਿੱਚ ਕਈ ਬਦਲਾਅ ਹੋਏ ਹਨ। ‘360 ਵਨ ਵੈਲਥ ਹੁਰੂਨ ਇੰਡੀਆ ਰਿਚ ਲਿਸਟ 2023’ ਮੁਤਾਬਕ ਦੇਸ਼ ‘ਚ ਦੌਲਤ ਦੀ ਵੰਡ ਨਾਲ ਜੁੜੇ ਕਈ ਨਵੇਂ ਰੁਝਾਨ ਸਾਹਮਣੇ ਆਏ ਹਨ। ਇਸ ਸੂਚੀ ਵਿੱਚ 278 ਨਵੇਂ ਵਿਅਕਤੀ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਦੀ ਕੁੱਲ ਜਾਇਦਾਦ 7,28,200 ਕਰੋੜ ਰੁਪਏ ਹੈ।

ਸੂਚੀ ਵਿੱਚ ਉਦਯੋਗਿਕ ਉਤਪਾਦਾਂ ਨਾਲ ਸਬੰਧਤ 33 ਜਦੋਂਕਿ ਧਾਤੂ ਅਤੇ ਮਾਈਨਿੰਗ ਖੇਤਰ ਨਾਲ ਸਬੰਧਤ 29 ਵਿਅਕਤੀਆਂ ਨੂੰ ਪਹਿਲੀ ਵਾਰ ਥਾਂ ਮਿਲੀ ਹੈ। ਇਸ ਸਮੇਂ ਦੌਰਾਨ 1,000 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਰੱਖਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ 219 ਜਾਂ 76% ਦਾ ਵਾਧਾ ਦਰਜ ਕੀਤਾ ਗਿਆ। ਇਸ ਨਾਲ ਅਜਿਹੀਆਂ ਜਾਇਦਾਦਾਂ ਰੱਖਣ ਵਾਲੇ ਵਿਅਕਤੀਆਂ ਦੀ ਕੁੱਲ ਗਿਣਤੀ 1,319 ਹੋ ਗਈ ਹੈ ।

The post ਅਡਾਨੀ ਨੂੰ ਪਛਾੜ ਕੇ ਮੁਕੇਸ਼ ਅੰਬਾਨੀ ਮੁੜ ਅਮੀਰਾਂ ਦੀ ਸੂਚੀ ‘ਚ ਸਿਖਰ ‘ਤੇ, ਬਿਰਲਾ-ਬਜਾਜ ਟਾਪ 10 ‘ਚ ਵਾਪਸੀ appeared first on TheUnmute.com - Punjabi News.

Tags:
  • adani-group
  • birla-bajaj
  • breaking-news
  • gautam-adani
  • md-mukesh-amban
  • md-mukesh-ambani
  • mukesh-ambani
  • news

ਐੱਸ.ਏ.ਐੱਸ ਨਗਰ,10 ਅਕਤੂਬਰ 2023: ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਇੱਥੇ ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ ਫੇਜ਼ 7 ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਰਿਵਿਊ ਮੀਟਿੰਗ ਡੀ ਈ ਓ ਸੈਕੰਡਰੀ ਡਾ. ਗਿੰਨੀ ਦੁੱਗਲ ਦੁਆਰਾ ਕੀਤੀ ਗਈ।

ਉਹਨਾਂ ਸਕੂਲ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਜ਼/ਮਿਸਟ੍ਰੈੱਸਸ ਨੂੰ ਸੰਬੋਧਨ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਜਿਨ੍ਹਾਂ ਵਿੱਚ ਸਕਾਲਰਸ਼ਿਪ, ਵੋਕੇਸ਼ਨਲ ਸਿੱਖਿਆ, ਸਕੂਲ ਆਫ਼ ਐਮੀਨੈਂਸ, ਸਕੂਲ ਇਨਫਰਾਸਟੱਕਚਰ, ਸਪੋਰਟਸ ਗਤੀਵਿਧੀਆਂ, ਮਿਸ਼ਨ ਸਮਰਥ, ਬਿਜਨੈਸ ਬਲਾਸਟਰ, ਜਨ ਸੰਖਿਆ ਸਿੱਖਿਆ, ਸਸਟੇਨਬਲਟੀ ਲੀਡਰਸ਼ਿਪ ਪ੍ਰੋਗਰਾਮ, ਡਰੱਗ ਡੀ-ਐਡਿਕਸ਼ਨ ਅਤੇ ਤੰਬਾਕੂ ਵਿਰੋਧੀ ਪ੍ਰੋਜੈਕਟ, ਸਵੱਛਤਾ ਭਾਰਤ ਅਭਿਆਨ, ਵੀਰ ਗਾਥਾ, ਮੇਰੀ ਮਾਟੀ ਮੇਰਾ ਦੇਸ਼, ਕਲਾ ਉਤਸਵ, ਸਾਇੰਸ ਸਿਟੀ ਦੌਰੇ, ਬਾਲ ਵਿਗਿਆਨ ਕਾਂਗਰਸ, ਇੰਸਪਾਇਰ ਮਾਨਕ, ਵਿਗਿਆਨ ਪ੍ਰਸ਼ਨੋਤਰੀ ਅਤੇ ਪ੍ਰਦਰਸ਼ਨੀ, ਗਣਿਤ ਗਤੀਵਿਧੀਆਂ, ਕਾਨੂੰਨੀ ਸਾਖ਼ਰਤਾ, ਖ਼ਾਨ ਅਕੈਡਮੀ, ਸਟੈਮ ਲੈਬ, ਮੁਸਕਾਨ ਲੈਬ, ਮਾਈਂਡ ਸਪਾਰਕ ਲੈਬਸ, ਅਟੱਲ ਟਿੰਕਰਿੰਗ ਲੈਬ, ਟੀਚਮੈਟ, ਸੋਸ਼ਲ ਅਤੇ ਪ੍ਰਿੰਟ ਮੀਡੀਆ, ਈ ਪੰਜਾਬ ਸਕੂਲ, ਯੂਡਾਇਸ, ਸ਼ਾਲਾ ਸਿੱਧੀ,ਪ੍ਰਬੰਧ ਪੋਰਟਲ, ਬਜਟ, ਡਰਾਪ ਆਊਟ, ਪ੍ਰਾਈਵੇਟ ਸਕੂਲ, ਸੀਪਾਈਟ , ਯੁਵਾ ਮੰਥਨ, ਸਕਿੱਲ ਵਿਕਾਸ, ਗਾਇਡੈਂਸ ਅਤੇ ਕੌਸਲਿੰਗ, ਮਿਡ ਡੇ ਮੀਲ, ਕੈਂਪਸ ਮੈਨੇਜਰ, ਸੈਨੀਟੇਸ਼ਨ ਵਰਕਰ, ਸੁਰੱਖਿਆ ਕਰਮੀਆਂ, ਚੌਕੀਦਾਰ ਪਾਠ ਪੁਸਤਕਾਂ, ਵਰਦੀਆਂ, ਆਡਿਟ, ਮੁਲਾਂਕਣ ਆਦਿ ਸ਼ਾਮਲ ਹਨ।

ਉਹਨਾਂ ਵੱਖ ਵੱਖ ਕੰਪੋਨੇਂਟਸ ਨੂੰ ਬੜੀ ਬਰੀਕੀ ਨਾਲ਼ ਦੱਸਿਆ ਅਤੇ ਇਹਨਾਂ ਦੇ ਨੋਡਲ ਅਫ਼ਸਰ ਅਤੇ ਡੀਲਿੰਗ ਅਧਿਕਾਰੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਸਮੇਂ ਡਿਪਟੀ ਡੀ ਈ ਓ ਸੈਕੰਡਰੀ ਅੰਗਰੇਜ਼ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਗੁਰਸੇਵਕ ਸਿੰਘ ਸਮਾਰਟ ਸਕੂਲ ਕੋਆਰਡੀਨੇਟਰ, ਜੋਤੀ ਸੋਨੀ ਨੋਡਲ ਬਿਜਨੈਸ ਬਲਾਸਟਰ, ਡਾ. ਹਰਿੰਦਰ ਸਿੰਘ ਨੋਡਲ ਮਿਸ਼ਨ ਸਮੱਰਥ, ਜਗਮੋਹਨ ਸਿੰਘ ਜ਼ਿਲ੍ਹਾ ਐੱਮ ਆਈ ਐੱਸ ਵਿੰਗ ਨੇ ਵੀ ਸੰਬੋਧਨ ਕੀਤਾ।

The post ਸਮੀਖਿਆ ਬੈਠਕ ‘ਚ DEO ਸੈਕੰਡਰੀ ਵੱਲੋਂ ਸਕੂਲ ਮੁਖੀਆਂ ਨੂੰ ਵਿਭਾਗੀ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀਆਂ ਹਦਾਇਤਾਂ ਜਾਰੀ appeared first on TheUnmute.com - Punjabi News.

Tags:
  • breaking-news
  • deo-secondary
  • latest-news
  • mohali
  • news
  • pesb
  • punjab-news
  • punjab-school
  • school

ਚੰਡੀਗੜ੍ਹ, 10 ਅਕਤੂਬਰ 2023: ਕਲਗੀਧਰ ਟਰੱਸਟ ਬੜੂ ਸਾਹਿਬ (Kalgidhar Trust Baru Sahib) ਨੂੰ “ਸਰਬੋਤਮ ਆਫ਼ਤ ਰਾਹਤ ਪਹਿਲਕਦਮੀ 2023 ਪੁਰਸਕਾਰ” ਨਾਲ ਸਨਮਾਨਿਤ ਕੀਤਾ। ਉਕਤ ਪੁਰਸਕਾਰ ਬੜੂ ਸਾਹਿਬ ਟਰੱਸਟ ਦੇ ਮੁੱਖ ਸੇਵਾਦਾਰ ਡਾ: ਦਵਿੰਦਰ ਸਿੰਘ ਜੀ, ਡਾ: ਨੀਲਮ ਕੌਰ ਅਤੇ ਭਾਈ ਜਗਜੀਤ ਸਿੰਘ ਸੇਵਾਦਾਰ ਗੁਰਦਵਾਰਾ ਜਨਮ ਅਸਥਾਨ ਚੀਮਾ ਅਤੇ “ਅਕਾਲ ਰਿਲੀਫ ਟੀਮ” ਦੇ ਸਾਰੇ ਮੈਂਬਰਾਂ ਦੇ ਸ਼ਾਨਦਾਰ ਯਤਨਾਂ ਦਿੱਤਾ ਗਿਆ, ਜਿਨ੍ਹਾਂ ਨੇ ਕੁਦਰਤੀ ਤਬਾਹੀ ਦੇ ਪੀੜ੍ਹਤਾਂ ਲਈ ਰਾਹਤ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕੀਤੀ।

ਜਿਕਰਯੋਗ ਹੈ ਕਿ ਭਾਰਤ ਦੇ ਵੱਖ-ਵੱਖ ਰਾਜਾਂ ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ‘ਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਕਲਗੀਧਰ ਟਰੱਸਟ ਬੜੂ ਸਾਹਿਬ (Kalgidhar Trust Baru Sahib ) ਵੱਲੋਂ ਹਰ ਸੰਭਵ ਸਹਾਇਤਾ ਕੀਤੀ ਗਈ। ਸੱਚਖੰਡ ਵਾਸੀ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜਾਂ ‘ਚ ਯੋਗਦਾਨ ਪਾਉਣ ਲਈ ਭਾਰਤੀ ਸੀ.ਐਸ.ਆਰ.ਪੁਰਸਕਾਰ ਗਰੁੱਪ ਵੱਲੋਂ ਨਵੀ ਦਿੱਲੀ ਵਿਖੇ ਕਰਵਾਏ ਪੁਰਸਕਾਰ ਸਮਾਗਮ ਦੌਰਾਨ ਕਲਗੀਧਰ ਟਰੱਸਟ ਦੇ ਸੇਵਾਦਾਰਾਂ ਨੂੰ ਭਾਰਤੀ ਸੀ.ਐਸ.ਆਰ.ਟੀਮ ਸੰਸਥਾਪਕ ਗੌਰਵ ਭੱਲਾ ਅਤੇ ਲਕਸ਼ਮੀ ਅਗਰਵਾਲ ਨੇ ਇਹ ਪੁਰਸਕਾਰ ਭੇਟ ਕੀਤਾ। ਡਾ: ਦਵਿੰਦਰ ਸਿੰਘ ਜੀ, ਡਾ: ਨੀਲਮ ਕੌਰ ਅਤੇ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਇਸ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਿਸ਼ਵ ਵਿੱਚ ਸਾਕਾਰਾਤਮਕ ਪ੍ਰਭਾਵ ਪਾਉਣ ਦੇ ਆਪਣੇ ਮਿਸ਼ਨ ਲਈ ਹਮੇਸ਼ਾ ਵਚਨਵੱਧ ਰਹਾਂਗੇ।

The post ਕਲਗੀਧਰ ਟਰੱਸਟ ਬੜੂ ਸਾਹਿਬ ਨੂੰ “ਆਫ਼ਤ ਰਾਹਤ ਪਹਿਲਕਦਮੀ ਸਰਬੋਤਮ ਪੁਰਸਕਾਰ” ਨਾਲ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • breaking-news
  • disaster-relief-initiative-best-award
  • kalgidhar-trust-baru-sahib
  • news

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Tuesday 10 October 2023 02:22 PM UTC+00 | Tags: aam-aadmi-party breaking-news bribe bribe-case ludhiana news punjab punjabi-news punjab-police the-unmute-breaking vigilance-bureau

ਚੰਡੀਗੜ੍ਹ, 10 ਅਕਤੂਬਰ 2023: ਪੰਜਾਬ ਵਿਜੀਲੈਂਸ ਬਿਊਰੋ (VIGILANCE BUREAU) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (VIGILANCE BUREAU) ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੱਤਰਕਾਰ ਉਸ ਦੇ ਮਕਾਨ ਨੂੰ ਜਾਣ ਵਾਲੇ ਪੱਕਾ ਰਸਤੇ, ਜੋ ਉਕਤ ਪੱਤਰਕਾਰ ਦੀ ਵਾਹੀਯੋਗ ਜ਼ਮੀਨ 'ਚੋਂ ਲੰਘਦਾ ਹੈ, ਨੂੰ ਨਾ ਢਾਹੁਣ ਦੇ ਬਦਲੇ ਉਸ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਰਿਪੋਰਟਰ ਨੇ ਇੱਕ-ਇੱਕ ਲੱਖ ਰੁਪਏ ਐਸ.ਡੀ.ਓ ਗਲਾਡਾ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਅਤੇ ਇੱਕ ਲੱਖ ਰੁਪਏ ਆਪਣੇ ਲਈ ਮੰਗੇ ਹਨ ਅਤੇ ਉਸ ਨੂੰ ਇਹ ਕਿਹਾ ਗਿਆ ਹੈ ਕਿ ਜੇ ਉਹ ਪੈਸੇ ਨਹੀਂ ਦਿੰਦਾ ਤਾਂ ਇਹ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਅਤੇ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਦੀ ਅਗਲੇਰੀ ਜਾਂਚ ਜਾਰੀ ਹੈ।

The post ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ appeared first on TheUnmute.com - Punjabi News.

Tags:
  • aam-aadmi-party
  • breaking-news
  • bribe
  • bribe-case
  • ludhiana
  • news
  • punjab
  • punjabi-news
  • punjab-police
  • the-unmute-breaking
  • vigilance-bureau

ਚੰਡੀਗੜ੍ਹ, 10 ਅਕਤੂਬਰ 2023: ਅਮਰੀਕਾ (USA) ਦੇ ਸੈਨ ਫਰਾਂਸਿਸਕੋ ਵਿੱਚ ਮੰਗਲਵਾਰ ਸਵੇਰੇ ਇੱਕ ਵਿਅਕਤੀ ਆਪਣੀ ਕਾਰ ਨਾਲ ਚੀਨੀ ਵਣਜ ਦੂਤਘਰ ਵਿੱਚ ਦਾਖਲ ਹੋਇਆ। ਬੀਬੀਸੀ ਮੁਤਾਬਕ ਪੁਲਿਸ ਨੇ ਉਕਤ ਵਿਅਕਤੀ ਨੂੰ ਮਾਰ ਦਿੱਤਾ ਹੈ।

ਪੁਲਿਸ ਨੇ ਕਿਹਾ ਕਿ ਅਸੀਂ ਇਕ ਅਣਪਛਾਤੇ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਹੈ ਜੋ ਕੌਂਸਲੇਟ ਵਿਚ ਦਾਖਲ ਹੋਇਆ ਸੀ। ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵਿੱਚ ਕੌਂਸਲੇਟ ਦੇ ਅੰਦਰ ਇੱਕ ਨੀਲੇ ਰੰਗ ਦੀ ਗੱਡੀ ਦਿਖਾਈ ਦੇ ਰਹੀ ਹੈ। ਦਰਵਾਜ਼ੇ ਟੁੱਟ ਗਏ ਹਨ। ਲੋਕ ਦੌੜਦੇ ਵੀ ਵੇਖੇ ਜਾ ਸਕਦੇ ਹਨ।

ਇਹ ਘਟਨਾ ਅਜਿਹੇ ਸਮੇਂ ਵਿਚ ਵਾਪਰੀ ਹੈ ਜਦੋਂ ਸਾਨ ਫਰਾਂਸਿਸਕੋ ਵਿਚ ਏਸ਼ੀਆ-ਪ੍ਰਸ਼ਾਂਤ ਆਰਥਿਕ ਸਹਿਯੋਗ ਦੀ ਬੈਠਕ ਹੋਣ ਜਾ ਰਹੀ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਇਸ ਵਿੱਚ ਹਿੱਸਾ ਲੈ ਸਕਦੇ ਹਨ। ਇਹ ਬੈਠਕ ਅਗਲੇ ਮਹੀਨੇ ਯਾਨੀ ਨਵੰਬਰ ਵਿੱਚ ਹੋਣ ਜਾ ਰਹੀ ਹੈ।

The post ਅਮਰੀਕਾ ‘ਚ ਚੀਨੀ ਦੂਤਾਵਾਸ ‘ਚ ਕਾਰ ਲੈ ਕੇ ਦਾਖਲ ਹੋਏ ਵਿਅਕਤੀ ਨੂੰ ਪੁਲਿਸ ਨੇ ਗੋਲੀ ਮਾਰੀ appeared first on TheUnmute.com - Punjabi News.

Tags:
  • america
  • america-police
  • breaking-news
  • chinese-embassy
  • san-francisco
  • usa.

ਨਸ਼ਿਆਂ ਦੀ ਮਹਾਂਮਾਰੀ ਨੂੰ ਨੱਥ ਪਾਉਣ ਦੀ ਮੰਗ ਲਈ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ

Tuesday 10 October 2023 02:33 PM UTC+00 | Tags: bharatiya-kisan-union-ekta breaking-news cm-bhagwant-mann drug punjab punjab-government punjab-news the-unmute-breaking-news

ਲੰਬੀ, 10 ਅਕਤੂਬਰ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਸੂਬਾ ਕਮੇਟੀ ਦੇ ਸੱਦੇ ‘ਤੇ ਘਰ ਘਰ ਸੱਥਰ ਵਿਛਾ ਰਹੇ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ (drug) ਵਿਰੁੱਧ ਸਾਂਝੀ ਲੋਕ ਲਹਿਰ ਉਸਾਰਨ ਵੱਲ ਸੇਧਤ ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਦੇ ਸਿਖਰ ‘ਤੇ ਜ਼ਿਲ੍ਹਾ ਕਮੇਟੀ ਮੁਕਤਸਰ ਵੱਲੋਂ ਨਸ਼ਿਆਂ ਖ਼ਿਲਾਫ਼ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਰੋਹ ਭਰਪੂਰ ਧਰਨਾ ਦਿੱਤਾ ਗਿਆ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਧਰਨੇ ‘ਚ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸਰਕਾਰ ਦੇ ਨਾਂ ਮੰਗ ਪੱਤਰ ਲਿਆ ਅਤੇ ਨਸ਼ੇ ਨੂੰ ਨੱਥ ਪਾਉਣ, ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮੇ ਦਾ ਮੁਆਵਜ਼ਾ ਦੇਣ , ਅੰਦੋਲਨਾਂ ਦੌਰਾਨ ਮਜ਼ਦੂਰਾਂ ਕਿਸਾਨਾਂ ‘ਤੇ ਦਰਜ਼ ਕੇਸ ਵਾਪਸ ਲੈਣ ਵਰਗੇ ਮਸਲੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ ।

ਇਸ ਮੌਕੇ ਜੁੜੇ ਇਕੱਠ ਨੂੰ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸਹਾਇਕ ਸਕੱਤਰ ਗੁਰਮੀਤ ਸਿੰਘ ਬਿੱਟੂ ਮੱਲਣ ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ, ਕੁਲਦੀਪ ਸਿੰਘ ਕਰਮਗੜ੍ਹ, ਹਰਫੂਲ ਸਿੰਘ ਭਾਗਸਰ, ਮਲਕੀਤ ਸਿੰਘ ਗੱਗੜ, ਜਗਦੀਪ ਸਿੰਘ ਖੁੱਡੀਆਂ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਸੰਬੋਧਨ ਕੀਤਾ। ਉਹਨਾਂ ਪੰਜਾਬ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਚਾਰ ਮਹੀਨਿਆਂ ਚ ਨਸ਼ੇ ਖਤਮ ਕਰਨ ਦੀ ਗਰੰਟੀ ਦੇਣ ਵਾਲੀ ਸਰਕਾਰ ਦੇ ਰਾਜ ਨਸ਼ਿਆਂ ਦੀ ਮਹਾਂਮਾਰੀ ਵਧ ਰਹੀ ਹੈ ਅਤੇ ਆਏ ਦਿਨ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਦੀ ਬਦੌਲਤ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।

ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਚਿੱਟੇ ਦੀ ਪੈਦਾਵਾਰ, ਵਪਾਰ ਅਤੇ ਘਰ ਘਰ ਵੰਡ ਵਡਾਈ ਨੂੰ ਅਣ-ਐਲਾਨੀ ਪ੍ਰਵਾਨਗੀ ਦੇਣ ਅਤੇ ਸੁਰੱਖਿਆ ਰੱਖਣ ਵਾਲ਼ੀ ਨੀਤੀ ਦਾ ਤਿਆਗ ਕਰੇ। ਸਰਕਾਰ ਵੱਲੋਂ ਵੱਡੀ ਪੱਧਰ ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਤਰੁੰਤ ਹੱਥ ਲਿਆ ਜਾਵੇ। ਚਿੱਟੇ ਦੇ ਵਪਾਰ ਵਿੱਚ ਸ਼ਾਮਲ ਅਡਾਨੀ ਵਰਗੇ ਦੇਸ਼ੀ ਬਦੇਸ਼ੀ ਕਾਰਪੋਰੇਟ ਘਰਾਣਿਆਂ,ਉੱਚ ਅਫ਼ਸਰਸ਼ਾਹੀ, ਉੱਘੇ ਸਿਆਸਤਦਾਨਾਂ ਅਤੇ ਵੱਡੇ ਸਮਗਲਰਾਂ ਨੂੰ ਟਿੱਕਿਆ ਜਾਵੇ ਅਤੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਪਿਛਲੇ ਸਾਲਾਂ ਦੋਰਾਨ ਉੱਘੇ ਤਸਕਰਾਂ ਵਲੋਂ ਪੁਲਿਸ ਹਿਰਾਸਤ ਚੋਂ ਪੁੱਛ ਪੜਤਾਲਾਂ ਦੌਰਾਨ ਨਸ਼ਰ ਹੋਈਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਲੀਆਂ ਨਸ਼ਾ ਫੈਕਟਰੀਆਂ ਦੇ ਮਾਲਕਾਂ ਨੂੰ ਯੋਗ ਸਜ਼ਾਵਾਂ ਦਿੱਤੀਆਂ ਜਾਣ।

ਹੋਰ ਨਸ਼ਾ ਫੈਕਟਰੀਆਂ ਦੇ ਮਾਲਕਾਂ ਅਤੇ ਉਹਨਾਂ ਦੀ ਵੰਡ ਵਡਾਈ ਕਰਨ ਵਾਲੇ ਢਾਂਚੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਕੇ ਇਸ ਨੂੰ ਤਬਾਹ ਕੀਤਾ ਜਾਵੇ। ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ (drug) ਦੀ ਪੈਦਾਵਾਰ ਤੇ ਵਪਾਰ ਕਰਨ ਵਾਲੇ ਪ੍ਰਮੁੱਖ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਲਈ ਨਵਾਂ ਕਾਨੂੰਨ ਪਾਸ ਕਰਕੇ ਇਸ ਨੂੰ ਲਾਗੂ ਕੀਤਾ ਜਾਵੇ। ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਢੁੱਕਵਾਂ ਪ੍ਰਬੰਧ ਕਰਕੇ ਉੱਚ ਪੱਧਰਾ ਮੈਡੀਕਲ ਇਲਾਜ ਅਤੇ ਮਨੋਵਿਗਿਆਨਕ ਇਲਾਜ ਕਰਨ ਵਾਲੇ ਮਾਹਰਾਂ ਦੀਆਂ ਸੇਵਾਵਾਂ ਹਰ ਇੱਕ ਕੇਂਦਰ ਵਿਚ ਮੁਹੱਈਆ ਕੀਤੀਆਂ ਜਾਣ। ਨਸ਼ਾ ਪੀੜਤਾਂ ਅਤੇ ਛੋਟੇ ਨਸ਼ਾ-ਪੀੜਤਾਂ ਅਤੇ ਛੋਟੇ ਨਸ਼ਾ ਵੰਡਕਾਂ ਦੇ ਮੁੜ ਵਸੇਬੇ ਲਈ ਢੁਕਵੇਂ ਨੀਤੀ ਕਦਮਾਂ ਨੂੰ ਤਹਿ ਕੀਤਾ ਜਾਵੇ ਅਤੇ ਅਮਲ ਵਿੱਚ ਲਿਆਂਦਾ ਜਾਵੇ। ਸ਼ਰਾਬ ਦੇ ਠੇਕਿਆਂ ਦਾ ਪਸਾਰ ਕਰਨ ਅਤੇ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਨੀਤੀ ਦਾ ਤਿਆਗ ਕੀਤਾ ਜਾਵੇ। ਪਿੰਡ ਦੀ ਅਤੇ ਸ਼ਹਿਰ ਦੀ ਆਬਾਦੀ ਦਾ ਮਤਾ ਪਾਸ ਹੋ ਜਾਣ ਵਾਲੀ ਥਾਂ ਤੋਂ ਸ਼ਰਾਬ ਦਾ ਠੇਕਾ ਖ਼ਤਮ ਕੀਤਾ ਜਾਵੇ। ਨਸ਼ਿਆਂ ਦੇ ਖ਼ਾਤਮੇ ਤੱਕ ਸੰਘਰਸ਼ ਜਾਰੀ ਰਹੇਗਾ।

The post ਨਸ਼ਿਆਂ ਦੀ ਮਹਾਂਮਾਰੀ ਨੂੰ ਨੱਥ ਪਾਉਣ ਦੀ ਮੰਗ ਲਈ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ appeared first on TheUnmute.com - Punjabi News.

Tags:
  • bharatiya-kisan-union-ekta
  • breaking-news
  • cm-bhagwant-mann
  • drug
  • punjab
  • punjab-government
  • punjab-news
  • the-unmute-breaking-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form