TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਦੋਰਾਹਾ 'ਚ ਕੁਆਰਟਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 2 ਜੀਆਂ ਦੀ ਮੌਤ, ਤਿੰਨ ਜ਼ਖਮੀ Thursday 12 October 2023 06:35 AM UTC+00 | Tags: breaking-news collapse-building collapse-quarter-roof doraha doraha-accident khannas-civil-hospital news punjab-latest-news punjab-news ਚੰਡੀਗੜ੍ਹ, 12 ਅਕਤੂਬਰ 2023: ਦੋਰਾਹਾ (Doraha) ਵਿੱਚ ਇੱਕ ਖਸਤਾ ਹਾਲ ਕੁਆਰਟਰ ਦੀ ਛੱਤ ਅਚਾਨਕ ਡਿੱਗ ਜਾਣ ਕਾਰਨ ਇੱਕ ਹੀ ਪਰਿਵਾਰ ਦੇ ਪੰਜ ਮੈਂਬਰ ਮਲਬੇ ਹੇਠ ਦਬ ਗਏ। ਇਸ ਹਾਦਸੇ ‘ਚ ਪਿਓ ਅਤੇ ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਰਿਵਾਰ ਦੇ ਤਿੰਨ ਹੋਰ ਮੈਂਬਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਬਾਅਦ ਵਿੱਚ ਮ੍ਰਿਤਕਾਂ ਦੀ ਪਛਾਣ ਨਰੇਸ਼ ਉਮਰ ਕਰੀਬ 35 ਸਾਲ ਅਤੇ ਧੀ ਰਾਧਿਕਾ ਉਮਰ ਕਰੀਬ 12 ਸਾਲ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨਰੇਸ਼ ਆਪਣੇ ਪਰਿਵਾਰ ਨਾਲ ਆਪਣੇ ਕੁਆਰਟਰ ‘ਚ ਸੌਂ ਰਿਹਾ ਸੀ ਕਿ ਅਚਾਨਕ ਕੁਆਰਟਰ ਦੀ ਛੱਤ ਡਿੱਗ ਗਈ। ਛੱਤ ਡਿੱਗਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਗੁਆਂਢੀਆਂ ਦੀ ਮੱਦਦ ਨਾਲ ਕੁਆਰਟਰ ‘ਚੋਂ ਬਾਹਰ ਕੱਢਿਆ ਗਿਆ। ਫਿਲਹਾਲ ਪਰਿਵਾਰ ਦੇ ਦੋ ਮੈਂਬਰ ਖੰਨਾ ਦੇ ਸਿਵਲ ਹਸਪਤਾਲ ਅਤੇ ਇੱਕ ਖੰਨਾ ਦੇ ਆਈ.ਵੀ.ਵਾਈ. ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚ ਵਿੱਕੀ, ਗੋਲੀ ਅਤੇ ਜਿਪਸੀ (ਮਾਂ) ਸ਼ਾਮਲ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪਾਇਲ ਦੇ ਡੀ.ਐਸ.ਪੀ. ਨਿਖਿਲ ਗਰਗ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। The post ਦੋਰਾਹਾ ‘ਚ ਕੁਆਰਟਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 2 ਜੀਆਂ ਦੀ ਮੌਤ, ਤਿੰਨ ਜ਼ਖਮੀ appeared first on TheUnmute.com - Punjabi News. Tags:
|
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ 'ਚੋਂ ਕੀਤਾ ਮੁਅੱਤਲ Thursday 12 October 2023 06:47 AM UTC+00 | Tags: akali-dal breaking-news jeet-mahendra-singh-sidhu jeet-mohinder-singh-sidhu news shiromani-akali-dal talwandi-sabo ਚੰਡੀਗੜ੍ਹ, 12 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ (Jeet Mahendra Singh Sidhu) ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਖ਼ਿਲਾਫ਼ ਮਿਲੀ ਸ਼ਿਕਾਇਤ 'ਤੇ ਵਰਚੁਅਲ ਮੀਟਿੰਗ (ਵੀਡੀਓ ਕਾਨਫਰੰਸ) ਕਰਕੇ ਚਰਚਾ ਕੀਤੀ। ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿੱਤੀ ਸੀ, ਜਿਨ੍ਹਾਂ ਨੇ ਅੱਗੇ ਸ਼ਿਕਾਇਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੀ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ, ਜਿਸ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤੀ, ਵਿਚ ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਚਰਚਾ ਮਗਰੋਂ ਫੈਸਲਾ ਲਿਆ ਗਿਆ ਕਿ ਜੀਤ ਮਹਿੰਦਰ ਸਿੰਘ ਸਿੱਧੂ (Jeet Mahendra Singh Sidhu) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ ਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 24 ਘੰਟੇ ਵਿੱਚ ਜਵਾਬ ਮੰਗਿਆ ਗਿਆ ਹੈ। ਅਨੁਸ਼ਾਸਨੀ ਕਮੇਟੀ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਰਟੀ ਖ਼ਿਲਾਫ਼ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਪਾਰਟੀ ਦੇ ਹੁਕਮ ਸਭ ਤੋਂ ਸਰਵਉੱਚ ਰਹਿਣਗੇ। The post ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ‘ਚੋਂ ਕੀਤਾ ਮੁਅੱਤਲ appeared first on TheUnmute.com - Punjabi News. Tags:
|
ਡਰੱਗ ਮਾਮਲੇ 'ਚ ਹਾਈਕੋਰਟ 'ਚ ਪੇਸ਼ ਹੋਏ ਡੀਜੀਪੀ ਪੰਜਾਬ, ਹਾਈਕੋਰਟ ਨੇ ਆਖਿਆ- ਸਰਕਾਰ ਅਤੇ ਡੀਜੀਪੀ ਪੂਰੀ ਤਰ੍ਹਾਂ ਬੇਅਸਰ' Thursday 12 October 2023 07:18 AM UTC+00 | Tags: aam-aadmi-party breaking-news cm-bhagwant-mann dgp-punjab latest-news ndpc-case news punjab punjab-and-haryana-high-court punjab-congress punjab-government punjabi-news punjab-news the-unmute-breaking-news ਚੰਡੀਗੜ੍ਹ, 12 ਅਕਤੂਬਰ 2023: ਐੱਨ.ਡੀ.ਪੀ.ਐੱਸ ਮਾਮਲਿਆਂ ਵਿੱਚ ਸਰਕਾਰੀ ਗਵਾਹਾਂ (ਪੁਲਿਸ ਅਧਿਕਾਰੀਆਂ) ਦੇ ਲਾਪਰਵਾਹੀ ਵਾਲੇ ਰਵੱਈਏ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡੀਜੀਪੀ ਪੰਜਾਬ (DGP Punjab) ਅਤੇ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਤਲਬ ਕੀਤਾ ਹੈ। ਡੀਜੀਪੀ (DGP Punjab) ਗੌਰਵ ਯਾਦਵ ਹਾਈਕੋਰਟ ‘ਚ ਪੇਸ਼ ਹੋਏ, ਇਸ ਦੌਰਾਨ ਹਾਈਕੋਰਟ ਨੇ ਤਲਖ਼ ਟਿੱਪਣੀਆਂ ਕੀਤੀਆਂ । ਹਾਈਕੋਰਟ ਦਾ ਕਹਿਣਾ ਹੈ ਕਿ ਲਗਾਤਾਰ ਦੇਖ ਰਹੇ ਹਾਂ ਕਾਰਵਾਈ ਨਹੀਂ ਹੋ ਰਹੀ, ਡੀਜੀਪੀ ਗੌਰਵ ਯਾਦਵ ਅਤੇ ਸਰਕਾਰ ਖ਼ੁਦ ਵੀ ਪੂਰੀ ਤਰ੍ਹਾਂ ਨਾਲ ਬੇਅਸਰ ਰਹੇ ਹਨ | ਇਸਸਦੇ ਨਾਲ ਹੀ ਹਾਈਕੋਰਟ ਨੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ | ਹਾਈਕੋਰਟ ਦਾ ਕਹਿਣਾ ਹੈ ਕਿ ਭਰੋਸਾ ਨਾ ਦਿੱਤਾ ਜਾਵੇ, ਕੁਝ ਕਰਕੇ ਵਿਖਾਓ, ਇਵੇਂ ਲੱਗ ਰਿਹਾ ਜਿਵੇਂ ਪੰਜਾਬ ਪੁਲਿਸ ਵੀ ਡਰੱਗ ਮਾਫ਼ੀਆ ਨਾਲ ਮਿਲੀ ਹੁੰਦੀ ਹੈ।” ਜਿਕਰਯੋਗ ਹੈ ਕਿ ਹਾਈਕੋਰਟ ਨੇ ਤਿੰਨਾਂ ਨੂੰ ਇਸ ਮਾਮਲੇ ‘ਚ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਅਦਾਲਤ ਦੇ ਸਵਾਲਾਂ ਦੇ ਜਵਾਬ ਦੇਣ ਦੇ ਹੁਕਮ ਦਿੱਤੇ ਸਨ ।ਅਰਸ਼ਦੀਪ ਸਿੰਘ ਨੇ ਪਟੀਸ਼ਨ ਦਾਇਰ ਕਰਦੇ ਹੋਏ ਦੱਸਿਆ ਕਿ ਉਸ ਵਿਰੁੱਧ 1 ਸਤੰਬਰ 2020 ਨੂੰ ਐਨਡੀਪੀਐਸ ਦਾ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਕੇਸ ਵਿੱਚ, ਚਲਾਨ 24 ਫਰਵਰੀ 2021 ਨੂੰ ਪੇਸ਼ ਕੀਤਾ ਗਿਆ ਸੀ ਅਤੇ 18 ਅਗਸਤ 2021 ਨੂੰ ਦੋਸ਼ ਆਇਦ ਕੀਤੇ ਗਏ ਸਨ। ਪਟੀਸ਼ਨਰ ਨੇ ਕਿਹਾ ਕਿ ਉਹ ਗ੍ਰਿਫਤਾਰੀ ਦੇ ਦਿਨ ਤੋਂ ਹੀ ਪੁਲਿਸ ਹਿਰਾਸਤ ਵਿੱਚ ਹੈ ਅਤੇ ਮੁਕੱਦਮਾ ਲਗਾਤਾਰ ਲੰਬਿਤ ਹੈ। ਇਸ ਕੇਸ ਵਿੱਚ 20 ਗਵਾਹ ਹਨ ਅਤੇ ਸਾਰੇ ਸਰਕਾਰੀ ਅਧਿਕਾਰੀ ਹਨ, ਇਸ ਦੇ ਬਾਵਜੂਦ ਹੁਣ ਤੱਕ ਸਿਰਫ਼ 1 ਗਵਾਹੀ ਹੀ ਲਈ ਗਈ ਹੈ। ਇਸ 'ਤੇ ਹਾਈਕੋਰਟ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਇਹ ਰੁਝਾਨ ਬਣ ਗਿਆ ਹੈ ਕਿ ਸਰਕਾਰੀ ਅਧਿਕਾਰੀ ਗਵਾਹੀ ਲਈ ਨਹੀਂ ਆਉਂਦੇ ਅਤੇ ਜਦੋਂ ਐਸਐਸਪੀ ਨੂੰ ਬੁਲਾਇਆ ਜਾਂਦਾ ਹੈ ਤਾਂ ਅਦਾਲਤ ਵੱਲੋਂ ਭਰੋਸਾ ਦਿੱਤਾ ਜਾਂਦਾ ਹੈ ਕਿ ਭਵਿੱਖ ਵਿੱਚ ਅਜਿਹਾ ਨਹੀਂ ਹੋਵੇਗਾ। ਅਦਾਲਤ ਨੂੰ ਇਹ ਨੋਟ ਕਰਕੇ ਦੁੱਖ ਹੈ ਕਿ ਇਹ ਭਰੋਸੇ ਵਿਅਰਥ ਹਨ | ਅਜਿਹੇ ‘ਚ ਹਾਈਕੋਰਟ ਨੇ ਹੁਣ ਪੰਜਾਬ ਦੇ ਗ੍ਰਹਿ ਸਕੱਤਰ, ਡੀਜੀਪੀ ਅਤੇ ਮੁਕਸਰ ਸਾਹਿਬ ਦੇ ਐੱਸਐੱਸਪੀ ਨੂੰ ਅਗਲੀ ਸੁਣਵਾਈ ‘ਤੇ ਖੁਦ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। The post ਡਰੱਗ ਮਾਮਲੇ ‘ਚ ਹਾਈਕੋਰਟ ‘ਚ ਪੇਸ਼ ਹੋਏ ਡੀਜੀਪੀ ਪੰਜਾਬ, ਹਾਈਕੋਰਟ ਨੇ ਆਖਿਆ- ਸਰਕਾਰ ਅਤੇ ਡੀਜੀਪੀ ਪੂਰੀ ਤਰ੍ਹਾਂ ਬੇਅਸਰ’ appeared first on TheUnmute.com - Punjabi News. Tags:
|
ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ ਪੂਰੇ ਹੋ ਗਏ Thursday 12 October 2023 07:24 AM UTC+00 | Tags: baba-farid-medical-university breaking-news dr-shavinder-singh-gill faridkot ਐੱਸ.ਏ.ਐਸ. ਨਗਰ, 12 ਅਕਤੂਬਰ 2023: ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ (ਦਾਨਗੜ੍ਹ – ਬਰਨਾਲਾ) ਦਾ ਅੱਜ ਸਵੇਰੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਦਿਹਾਂਤ ਹੋ ਗਿਆ ਹੈ। ਉਹ ਪੀ.ਜੀ.ਆਈ. ਚੰਡੀਗੜ੍ਹ ਵਿਚ ਲੰਮਾ ਸਮਾਂ ਹੱਡੀਆਂ ਦੇ ਮੁਖੀ ਡਾਕਟਰ ਵੀ ਰਹੇ। ਉਹ ਡਿਪਟੀ ਕਮਿਸ਼ਨਰ, ਫ਼ਤਹਿਗੜ੍ਹ ਸਾਹਿਬ, ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਤਾਇਆ ਜੀ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ 12 ਅਕਤੂਬਰ, ਦੁਪਹਿਰ 2:00 ਵਜੇ ਸੈਕਟਰ-25, ਚੰਡੀਗੜ੍ਹ ਵਿਖੇ ਹੋਵੇਗਾ। ਇਸ ਉਪਰੰਤ ਫੇਜ਼ 5, ਐੱਸ.ਏ.ਐੱਸ. ਨਗਰ (ਮੋਹਾਲੀ) ਸਥਿਤ ਗੁਰਦੁਆਰਾ ਸਾਹਿਬ ਵਿਖੇ ਉਹਨਾਂ ਨਮਿਤ ਅਰਦਾਸ ਵੀ ਹੋਵੇਗੀ। ਡਾ. ਸ਼ਵਿੰਦਰ ਸਿੰਘ ਗਿੱਲ ਦੇ ਦੇਹਾਂਤ ਸਬੰਧੀ ਵੱਖੋ ਵੱਖ ਖੇਤਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਸਮਾਜ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਤੇ ਕਿਹਾ ਕਿ ਉਹਨਾਂ ਦੀ ਅਰਦਾਸ ਹੈ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। The post ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ ਪੂਰੇ ਹੋ ਗਏ appeared first on TheUnmute.com - Punjabi News. Tags:
|
ਡਾ. ਬੀ.ਆਰ ਅੰਬੇਡਕਰ ਮੈਡੀਕਲ ਇੰਸਟੀਚਿਊਟ ਨੇ ਐਮਬੀਬੀਐਸ ਵਿਦਿਆਰਥੀਆਂ ਦੇ ਤੀਜੇ ਬੈਚ ਲਈ 'ਵ੍ਹਾਈਟ ਕੋਰਟ' ਸਮਾਗਮ ਕਰਵਾਇਆ Thursday 12 October 2023 07:36 AM UTC+00 | Tags: breaking-news dr-br-ambedkar-state-institute-of-medical-sciences institute-of-medical-sciences-mohali latest-news medical-sciences news punjab-breaking-news white-court-function ਐਸ.ਏ.ਐਸ.ਨਗਰ, 12 ਅਕਤੂਬਰ, 2023: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਨੇ ਤੀਜੇ ਐਮਬੀਬੀਐਸ ਬੈਚ ਲਈ 'ਵ੍ਹਾਈਟ ਕੋਰਟ' ਸਮਾਗਮ ਕਰਵਾਇਆ। ਇਸ ਸਮਾਗਮ ਵਿੱਚ ਆਈਐਮਏ ਪੰਜਾਬ ਦੇ ਪ੍ਰਧਾਨ ਅਤੇ ਏਆਈਐਮਐਸ ਮੋਹਾਲੀ ਦੇ ਚੇਅਰਮੈਨ ਡਾ.ਭਗਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ: ਅਵਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ ਹਾਜ਼ਰ ਹੋਰ ਪਤਵੰਤਿਆਂ ਵਿੱਚ ਰਾਹੁਲ ਗੁਪਤਾ, ਆਈ.ਏ.ਐਸ., ਵਧੀਕ ਸਕੱਤਰ, ਡਾ: ਅਕਾਸ਼ਦੀਪ, ਜੁਆਇੰਟ ਡਾਇਰੈਕਟਰ, ਡਾ: ਜਸਬੀਰ ਸਿੰਘ, ਡਿਪਟੀ ਡਾਇਰੈਕਟਰ ਅਤੇ ਡਾ: ਗਗਨੀਨ ਕੌਰ, ਨੋਡਲ ਅਫ਼ਸਰ ਮੈਡੀਕਲ ਸਿੱਖਿਆ ਅਤੇ ਖੋਜ, ਪੰਜਾਬ, ਡਾ: ਭਵਨੀਤ ਭਾਰਤੀ, ਡਾਇਰੈਕਟਰ ਪ੍ਰਿੰਸੀਪਲ ਅਤੇ ਡਾ: ਨਵਦੀਪ ਸੈਣੀ, ਮੈਡੀਕਲ ਸੁਪਰਡੈਂਟ, ਏ.ਆਈ.ਐਮ.ਐਸ. ਮੋਹਾਲੀ ਸ਼ਾਮਿਲ ਸਨ। ਸੰਸਥਾ ਦੇ ਫੈਕਲਟੀ ਮੈਂਬਰਾਂ ਵੱਲੋਂ 'ਚਰਕ ਸ਼ਪਥ' ਅਤੇ 'ਡੌਨਿੰਗ ਆਫ਼ ਵ੍ਹਾਈਟ ਕੋਟ' ਦੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਰਸਮੀ ਤੌਰ 'ਤੇ ਡਾਕਟਰੀ ਪੇਸ਼ੇ ਵਿੱਚ ਸ਼ਾਮਲ ਕੀਤਾ ਗਿਆ। ਉਨ੍ਹਾਂ ਨੂੰ ਵੱਖ-ਵੱਖ ਨਾਮਵਰ ਅਧਿਆਪਕਾਂ ਅਤੇ ਡਾਕਟਰੀ ਪੇਸ਼ੇ ਦੇ ਦਿੱਗਜਾਂ ਤੋਂ ‘ਵਿਜ਼ਡਮ ਕੋਟਸ’ ਨਾਲ ਵੀ ਜਾਣੂ ਕਰਵਾਇਆ ਗਿਆ। ਆਪਣੇ ਸੰਬੋਧਨ ਵਿੱਚ ਡਾ.ਭਗਵੰਤ ਸਿੰਘ ਨੇ ਨਾ ਸਿਰਫ਼ ਗਿਆਨ ਹਾਸਲ ਕਰਨ ਦੀ ਲੋੜ ‘ਤੇ ਚਾਨਣਾ ਪਾਇਆ ਸਗੋਂ ਜੀਵਨ ਦੇ ਹੁਨਰਾਂ ਨੂੰ ਵੀ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਜਿਸ ਵਿੱਚ ਦੂਸਰਿਆਂ ਲਈ ਦਇਆ, ਮਾਣ ਅਤੇ ਸਤਿਕਾਰ ਸ਼ਾਮਲ ਹੈ। ਡਾ: ਅਵਨੀਸ਼ ਨੇ ਅੱਗੇ ਕਿਹਾ ਕਿ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ-ਨਾਲ ਡਾਕਟਰਾਂ ਨੂੰ ਦਇਆ, ਦਿਆਲਤਾ ਅਤੇ ਨਿਮਰਤਾ ਨਾਲ ਕੰਮ ਕਰਦੇ ਹੋਏ “ਇਲਾਜ ਕਰਨ ਵਾਲੇ” ਵਜੋਂ ਵੀ ਸੇਵਾ ਕਰਨੀ ਚਾਹੀਦੀ ਹੈ। ਡਾ: ਭਵਨੀਤ ਭਾਰਤੀ ਨੇ ਵੀ ਨਵੇਂ ਸ਼ਾਮਲ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਾਲਜ ਦੀਆਂ ਪ੍ਰਾਪਤੀਆਂ ਅਤੇ ਕੀਤੀਆਂ ਗਈਆਂ ਤਰੱਕੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ, ਉੱਥੇ ਹੀ ਸ਼ੌਂਕ ਨੂੰ ਪੂਰਾ ਕਰਦੇ ਹੋਏ ਚੰਗਾ ਅਕਾਦਮਿਕ ਰਿਕਾਰਡ ਕਾਇਮ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਸਮਾਗਮ ਦੀ ਸਮਾਪਤੀ ਧੰਨਵਾਦ ਦੇ ਸ਼ਬਦ ਨਾਲ ਕੀਤੀ ਗਈ। The post ਡਾ. ਬੀ.ਆਰ ਅੰਬੇਡਕਰ ਮੈਡੀਕਲ ਇੰਸਟੀਚਿਊਟ ਨੇ ਐਮਬੀਬੀਐਸ ਵਿਦਿਆਰਥੀਆਂ ਦੇ ਤੀਜੇ ਬੈਚ ਲਈ 'ਵ੍ਹਾਈਟ ਕੋਰਟ' ਸਮਾਗਮ ਕਰਵਾਇਆ appeared first on TheUnmute.com - Punjabi News. Tags:
|
PM ਨਰਿੰਦਰ ਮੋਦੀ ਵੱਲੋਂ ਉੱਤਰ ਪੂਰਬੀ ਐਕਸਪ੍ਰੈਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ Thursday 12 October 2023 07:48 AM UTC+00 | Tags: accident bihar breaking-news buxar indian-railway ndrf news north-eastern-express north-eastern-express-accidend north-eastern-express-accident sdrf ਚੰਡੀਗੜ੍ਹ, 12 ਅਕਤੂਬਰ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪੂਰਬੀ ਐਕਸਪ੍ਰੈਸ (North Eastern Express) ਦੇ ਕੁਝ ਡੱਬੇ ਪਟੜੀ ਤੋਂ ਉਤਰਨ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਉੱਤਰ ਪੂਰਬੀ ਐਕਸਪ੍ਰੈਸ ਦੇ ਕੁਝ ਡੱਬੇ ਪਟੜੀ ਤੋਂ ਉਤਰਨ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਉਨ੍ਹਾਂ ਕਿਹਾ ਕਿ ਦੁਖੀ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਧਿਕਾਰੀ ਸਾਰੇ ਪ੍ਰਭਾਵਿਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਜਿਕਰਯੋਗ ਇਹ ਕਿ ਬਿਹਾਰ ਦੇ ਬਕਸਰ ਦੇ ਰਘੁਨਾਥਪੁਰ ਸਟੇਸ਼ਨ ਦੇ ਕੋਲ ਬੁੱਧਵਾਰ ਰਾਤ ਨੂੰ 12506 ਉੱਤਰ ਪੂਰਬ ਐਕਸਪ੍ਰੈਸ (North Eastern Express) ਦੇ ਪਟੜੀ ਤੋਂ ਉਤਰਨ ਦੀ ਘਟਨਾ ਵਾਪਰੀ । ਇਸ ਟਰੇਨ ਦੀਆਂ ਸਾਰੀਆਂ 24 ਡੱਬੀਆਂ ਬੁੱਧਵਾਰ ਰਾਤ ਕਰੀਬ 9.30 ਵਜੇ ਪਟੜੀ ਤੋਂ ਉਤਰ ਗਈਆਂ। ਇਨ੍ਹਾਂ ਵਿੱਚੋਂ ਅੱਠ ਬੋਗੀਆਂ ਪੂਰੀ ਤਰ੍ਹਾਂ ਢਹਿ ਗਈਆਂ ਸਨ। ਇਨ੍ਹਾਂ ਅੱਠ ਬੋਗੀਆਂ ਵਿੱਚੋਂ ਦੋ ਇੱਕ ਦੂਜੇ ਨਾਲ ਟਕਰਾ ਕੇ ਢਲਾਨ ਤੋਂ ਹੇਠਾਂ ਡਿੱਗ ਗਈਆਂ। ਹਾਦਸੇ ‘ਚ ਮਾਂ-ਧੀ ਸਮੇਤ ਚਾਰ ਜਣਿਆਂ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ। ਹੁਣ ਤੱਕ ਕਰੀਬ 200 ਯਾਤਰੀਆਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਿਨ੍ਹਾਂ ‘ਚੋਂ 70 ਦੇ ਕਰੀਬ ਗੰਭੀਰ ਜ਼ਖਮੀ ਹਨ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ, ਬਕਸਰ ‘ਚ ਘਟਨਾ ਵਾਲੀ ਥਾਂ ‘ਤੇ ਰਾਹਤ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। NDRF, SDRF, ਜ਼ਿਲ੍ਹਾ ਪ੍ਰਸ਼ਾਸਨ, ਰੇਲਵੇ ਅਧਿਕਾਰੀ ਅਤੇ ਸਥਾਨਕ ਲੋਕ ਇੱਕ ਟੀਮ ਦੇ ਰੂਪ ਵਿੱਚ ਕੰਮ ਕਰ ਰਹੇ ਹਨ। ਰੇਲਵੇ ਵਾਰ ਰੂਮ ਨੇ ਵੀ ਕੰਮ ਸ਼ੁਰੂ ਕਰ ਦਿੱਤਾ ਹੈ। The post PM ਨਰਿੰਦਰ ਮੋਦੀ ਵੱਲੋਂ ਉੱਤਰ ਪੂਰਬੀ ਐਕਸਪ੍ਰੈਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
AUS vs SA: ਅੱਜ ਆਸਟਰੇਲੀਆ ਸਾਹਮਣੇ ਦੱਖਣੀ ਅਫਰੀਕਾ ਦੀ ਚੁਣੌਤੀ, ਪਹਿਲੀ ਜਿੱਤ ਦੀ ਤਲਾਸ਼ 'ਚ ਕੰਗਾਰੂ Thursday 12 October 2023 08:00 AM UTC+00 | Tags: aidan-markram australia australia-cricket-team australia-team aus-vs-sa breaking-news cricket-news icc-world-cup-2023 latest-news news quinton-de-kock south-africa ਚੰਡੀਗੜ੍ਹ, 12 ਅਕਤੂਬਰ, 2023: ਵਨਡੇ ਵਿਸ਼ਵ ਕੱਪ 2023 ਵਿੱਚ ਅੱਜ ਦੱਖਣੀ ਅਫਰੀਕਾ ਦਾ ਸਾਹਮਣਾ ਆਸਟਰੇਲੀਆ (Australia) ਨਾਲ ਹੋਵੇਗਾ। ਅਫਰੀਕੀ ਟੀਮ ਨੇ ਪਹਿਲੇ ਮੈਚ ‘ਚ ਸ਼੍ਰੀਲੰਕਾ ‘ਤੇ ਵੱਡੀ ਜਿੱਤ ਹਾਸਲ ਕੀਤੀ ਸੀ। ਇਸ ਦੇ ਨਾਲ ਹੀ ਆਸਟ੍ਰੇਲੀਆ ਨੂੰ ਭਾਰਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਆਸਟ੍ਰੇਲੀਆ ਜਿੱਤ ਦੀ ਲੀਹ ‘ਤੇ ਵਾਪਸੀ ਦੀ ਕੋਸ਼ਿਸ਼ ਕਰੇਗਾ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਜਿੱਤ ਦਾ ਸਿਲਸਿਲਾ ਜਾਰੀ ਰੱਖਣਾ ਚਾਹੇਗਾ। ਦੋਵੇਂ ਟੀਮਾਂ ਅੱਜ ਦੁਪਹਿਰ 2 ਵਜੇ ਲਖਨਊ ‘ਚ ਆਹਮੋ-ਸਾਹਮਣੇ ਹੋਣਗੀਆਂ। ਦੱਖਣੀ ਅਫਰੀਕਾ ਦੀ ਟੀਮ ਸ਼ਾਨਦਾਰ ਲੈਅ ਵਿੱਚ ਹੈ। ਵਿਸ਼ਵ ਕੱਪ ‘ਚ ਆਪਣੇ ਪਹਿਲੇ ਮੈਚ ‘ਚ ਦੱਖਣੀ ਅਫਰੀਕਾ ਨੇ ਸ਼੍ਰੀਲੰਕਾ ਨੂੰ 102 ਦੌੜਾਂ ਨਾਲ ਹਰਾਇਆ ਸੀ। ਇਸ ਮੈਚ ‘ਚ ਅਫਰੀਕੀ ਬੱਲੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਵਿੰਟਨ ਡੀ ਕਾਕ, ਰਾਸੀ ਵੈਨ ਡੇਰ ਡੁਸਨ ਅਤੇ ਏਡਨ ਮਾਰਕਰਮ ਨੇ ਸੈਂਕੜੇ ਵਾਲੀ ਪਾਰੀ ਖੇਡੀ। ਮਾਰਕਰਮ ਨੇ ਵਿਸ਼ਵ ਕੱਪ ਦਾ ਸਭ ਤੋਂ ਤੇਜ਼ ਸੈਂਕੜਾ ਲਗਾਇਆ ਸੀ। ਆਸਟ੍ਰੇਲੀਆ (Australia) ਨੂੰ ਵਿਸ਼ਵ ਕੱਪ ‘ਚ ਆਪਣੇ ਪਹਿਲੇ ਮੈਚ ‘ਚ ਭਾਰਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਰਤੀ ਟੀਮ ਨੇ ਇਹ ਮੈਚ ਛੇ ਵਿਕਟਾਂ ਨਾਲ ਜਿੱਤ ਲਿਆ। ਕੰਗਾਰੂ ਬੱਲੇਬਾਜ਼ ਭਾਰਤੀ ਸਪਿਨ ਗੇਂਦਬਾਜ਼ਾਂ ਦੇ ਖ਼ਿਲਾਫ਼ ਸੰਘਰਸ਼ ਕਰਦੇ ਨਜ਼ਰ ਆਏ। ਹਾਲਾਂਕਿ, ਆਸਟਰੇਲੀਆ ਦੇ ਤੇਜ਼ ਗੇਂਦਬਾਜ਼ਾਂ ਨੇ ਦੋ ਦੌੜਾਂ ਦੇ ਅੰਦਰ ਭਾਰਤ ਦੀਆਂ ਤਿੰਨ ਵਿਕਟਾਂ ਲੈ ਕੇ ਪ੍ਰਭਾਵ ਬਣਾਇਆ। ਆਸਟਰੇਲੀਆ ਆਪਣੇ ਦੂਜੇ ਮੈਚ ਵਿੱਚ ਆਪਣੀ ਬੱਲੇਬਾਜ਼ੀ ਵਿੱਚ ਸੁਧਾਰ ਕਰਨਾ ਚਾਹੇਗਾ। The post AUS vs SA: ਅੱਜ ਆਸਟਰੇਲੀਆ ਸਾਹਮਣੇ ਦੱਖਣੀ ਅਫਰੀਕਾ ਦੀ ਚੁਣੌਤੀ, ਪਹਿਲੀ ਜਿੱਤ ਦੀ ਤਲਾਸ਼ ‘ਚ ਕੰਗਾਰੂ appeared first on TheUnmute.com - Punjabi News. Tags:
|
ਅਹਿਮਦਾਬਾਦ ਪਹੁੰਚੇ ਸ਼ੁਭਮਨ ਗਿੱਲ, ਕੀ ਪਾਕਿਸਤਾਨ ਖ਼ਿਲਾਫ਼ ਖੇਡਣਗੇ ਮੈਚ ? Thursday 12 October 2023 08:10 AM UTC+00 | Tags: ahmedabad bcci breaking-news cricket-news icc-world-cup-2023 indian-team ind-vs-pak news shubman-gill sports ਚੰਡੀਗੜ੍ਹ, 12 ਅਕਤੂਬਰ, 2023: ਭਾਰਤ-ਪਾਕਿਸਤਾਨ ਮੈਚ ਤੋਂ ਪਹਿਲਾਂ ਭਾਰਤੀ ਟੀਮ ਦੇ ਓਪਨਿੰਗ ਬੱਲੇਬਾਜ਼ ਸ਼ੁਭਮਨ ਗਿੱਲ (Shubman Gill) ਅਹਿਮਦਾਬਾਦ ਪਹੁੰਚ ਗਏ ਹਨ। ਗਿੱਲ ਬੁੱਧਵਾਰ ਰਾਤ ਨੂੰ ਅਹਿਮਦਾਬਾਦ ਹਵਾਈ ਅੱਡੇ ‘ਤੇ ਪਹੁੰਚੇ। ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 14 ਅਕਤੂਬਰ ਨੂੰ ਹੋਣਾ ਹੈ। ਅਜਿਹੇ ‘ਚ ਗਿੱਲ ਕੋਲ ਫਿਟਨੈੱਸ ਨੂੰ ਬਹਾਲ ਕਰਨ ਲਈ ਦੋ ਦਿਨ ਦਾ ਸਮਾਂ ਹੈ। ਜੇਕਰ ਉਹ ਫਿੱਟ ਹੋ ਜਾਂਦਾ ਹੈ ਤਾਂ ਗਿੱਲ ਦਾ ਖੇਡਣਾ ਤੈਅ ਹੈ, ਕਿਉਂਕਿ ਈਸ਼ਾਨ ਕਿਸ਼ਨ ਆਸਟ੍ਰੇਲੀਆ ਦੇ ਖ਼ਿਲਾਫ਼ ਪਹਿਲੀ ਹੀ ਗੇਂਦ ‘ਤੇ ਆਊਟ ਹੋ ਗਏ ਸਨ ਅਤੇ ਅਫਗਾਨਿਸਤਾਨ ਖ਼ਿਲਾਫ਼ ਵੀ ਉਨ੍ਹਾਂ ਦੀ ਸ਼ੁਰੂਆਤ ਹੌਲੀ ਰਹੀ ਸੀ। ਇਸ ਦੇ ਬਾਵਜੂਦ ਉਹ ਵੱਡੀ ਪਾਰੀ ਨਹੀਂ ਖੇਡ ਸਕਿਆ। ਜੇਕਰ ਗਿੱਲ ਫਿੱਟ ਹੈ ਤਾਂ ਈਸ਼ਾਨ ਕਿਸ਼ਨ ਦਾ ਪਲੇਇੰਗ 11 ਤੋਂ ਬਾਹਰ ਹੋਣਾ ਯਕੀਨੀ ਹੈ। ਸ਼ੁਭਮਨ ਗਿੱਲ (Shubman Gill) ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਮਾਸਕ ਪਹਿਨ ਕੇ ਸੁਰੱਖਿਆ ਕਰਮੀਆਂ ਨਾਲ ਅਹਿਮਦਾਬਾਦ ਏਅਰਪੋਰਟ ਤੋਂ ਬਾਹਰ ਨਿਕਲਦੇ ਹੋਏ ਨਜ਼ਰ ਆ ਰਹੇ ਹਨ। ਗਿੱਲ ਤੋਂ ਇਲਾਵਾ ਪਾਕਿਸਤਾਨ ਦੀ ਟੀਮ ਵੀ ਅਹਿਮਦਾਬਾਦ ਪਹੁੰਚ ਚੁੱਕੀ ਹੈ। ਬੁੱਧਵਾਰ ਨੂੰ ਭਾਰਤੀ ਟੀਮ ਨੇ ਅਫਗਾਨਿਸਤਾਨ ਖਿਲਾਫ ਵੱਡੀ ਜਿੱਤ ਹਾਸਲ ਕੀਤੀ ਅਤੇ ਹੁਣ ਭਾਰਤੀ ਖਿਡਾਰੀ ਵੀ ਅਹਿਮਦਾਬਾਦ ਵਿੱਚ ਹਨ। ਸ਼ੁਭਮਨ ਗਿੱਲ ਏਅਰਪੋਰਟ ‘ਤੇ ਕਾਫੀ ਸਾਧਾਰਨ ਲੱਗ ਰਿਹਾ ਸੀ ਅਤੇ ਅਜਿਹਾ ਲੱਗ ਰਿਹਾ ਸੀ ਕਿ ਉਹ ਡੇਂਗੂ ਤੋਂ ਪੂਰੀ ਤਰ੍ਹਾਂ ਠੀਕ ਹੋ ਗਏ ਹਨ। ਹੁਣ ਉਸ ਨੂੰ ਮੈਚ ਲਈ ਫਿਟਨੈੱਸ ਹਾਸਲ ਕਰਨੀ ਪਵੇਗੀ। ਪੂਰੀ ਉਮੀਦ ਹੈ ਕਿ ਉਹ ਪਾਕਿਸਤਾਨ ਖ਼ਿਲਾਫ਼ ਮੈਚ ‘ਚ ਖੇਡੇਗਾ। ਡੇਂਗੂ ਤੋਂ ਠੀਕ ਹੋਣ ਵਿੱਚ ਆਮ ਤੌਰ ‘ਤੇ ਇੱਕ ਹਫ਼ਤਾ ਲੱਗਦਾ ਹੈ ਅਤੇ ਗਿੱਲ ਵਰਗੇ ਖਿਡਾਰੀ ਜਲਦੀ ਠੀਕ ਹੋ ਸਕਦੇ ਹਨ ਕਿਉਂਕਿ ਉਹ ਪਹਿਲਾਂ ਹੀ ਕਾਫ਼ੀ ਫਿੱਟ ਹਨ। The post ਅਹਿਮਦਾਬਾਦ ਪਹੁੰਚੇ ਸ਼ੁਭਮਨ ਗਿੱਲ, ਕੀ ਪਾਕਿਸਤਾਨ ਖ਼ਿਲਾਫ਼ ਖੇਡਣਗੇ ਮੈਚ ? appeared first on TheUnmute.com - Punjabi News. Tags:
|
ਦਿੱਲੀ ਪੁਲਿਸ ਵੱਲੋਂ ਮੁਕਾਬਲੇ ਤੋਂ ਬਾਅਦ ਅਰਸ਼ ਡੱਲਾ ਦੇ ਦੋ ਸਾਥੀ ਕਾਬੂ, ਮੋਗਾ 'ਚ ਕਾਂਗਰਸੀ ਸਰਪੰਚ ਦਾ ਕੀਤਾ ਸੀ ਕਤਲ Thursday 12 October 2023 08:34 AM UTC+00 | Tags: arsh-dalla congress delhi-police delhi-special-cell-counter-intelligence-team moga news ਚੰਡੀਗੜ੍ਹ, 12 ਅਕਤੂਬਰ, 2023: ਪੁਲਿਸ ਅਰਸ਼ ਡੱਲਾ ‘ਤੇ ਲਗਾਤਾਰ ਸ਼ਿਕੰਜਾ ਕੱਸਦੀ ਜਾ ਰਹੀ ਹੈ। ਅੱਜ ਦਿੱਲੀ ਪੁਲਿਸ (Delhi Police) ਦੀ ਸਪੈਸ਼ਲ ਸੈੱਲ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਮੁਕਾਬਲੇ ਤੋਂ ਬਾਅਦ ਅਰਸ਼ ਡੱਲਾ ਦੇ ਨਜ਼ਦੀਕੀ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਏਸੀਪੀ ਰਾਹੁਲ ਵਿਕਰਮ ਅਤੇ ਇੰਸਪੈਕਟਰ ਨਿਸ਼ਾਂਤ ਦਹੀਆ ਦੀ ਖੁਫੀਆ ਟੀਮ ਨੂੰ ਸੂਚਨਾ ਮਿਲੀ ਸੀ ਕਿ ਅਰਸ਼ ਡੱਲਾ ਦੇ ਦੋਵੇਂ ਕਰੀਬੀ ਸਾਥੀ ਪ੍ਰਗਤੀ ਮੈਦਾਨ ਨੇੜਿਓਂ ਲੰਘਣਗੇ, ਜਿਸ ਤੋਂ ਬਾਅਦ ਜਾਲ ਵਿਛਾਇਆ ਗਿਆ। ਜਾਣਕਾਰੀ ਅਨੁਸਾਰ ਇਸ ਦੌਰਾਨ ਦੋਵਾਂ ਬਦਮਾਸ਼ਾਂ ਨੇ ਸਪੈਸ਼ਲ ਸੈੱਲ ਦੀ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ ਗਿਆ। ਸਪੈਸ਼ਲ ਸੈੱਲ (Delhi Police) ਮੁਤਾਬਕ ਫੜੇ ਗਏ ਦੋਵੇਂ ਬਦਮਾਸ਼ਾਂ ਦੇ ਕਬਜ਼ੇ ‘ਚੋਂ ਇਕ ਹੈਂਡ ਗ੍ਰਨੇਡ ਬਰਾਮਦ ਹੋਇਆ ਹੈ। ਦੋਵਾਂ ਕੋਲੋਂ ਇੱਕ ਪਿਸਤੌਲ ਅਤੇ 5 ਰੌਂਦ ਕਾਰਤੂਸ ਵੀ ਬਰਾਮਦ ਹੋਏ ਹਨ। ਫੜੇ ਗਏ ਦੋ ਬਦਮਾਸ਼ਾਂ ਦੀ ਪਛਾਣ ਕਿਸ਼ਨ ਅਤੇ ਗੁਰਿੰਦਰ ਵਜੋਂ ਹੋਈ ਹੈ। ਦੋਵੇਂ ਪੰਜਾਬ ਦੇ ਮੋਗਾ ਵਿੱਚ ਹਾਲ ਹੀ ਵਿੱਚ ਕਾਂਗਰਸੀ ਸਰਪੰਚ ਬੱਲੀ ਦੇ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਸਨ। ਕਿਸ਼ਨ ਅਤੇ ਗੁਰਿੰਦਰ ਦੋਵੇਂ ਪੰਜਾਬ ਦੇ ਵਸਨੀਕ ਹਨ ਅਤੇ ਅਰਸ਼ ਡੱਲਾ ਦੇ ਕਹਿਣ ‘ਤੇ ਉਨ੍ਹਾਂ ਨੇ ਹਾਲ ਹੀ ‘ਚ ਇਕ ਕਾਂਗਰਸੀ ਸਰਪੰਚ ਦੇ ਘਰ ਦਾਖਲ ਹੋ ਕੇ ਉਸ ਦਾ ਕਤਲ ਕਰ ਦਿੱਤਾ ਸੀ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵੇਂ ਰਾਜਸਥਾਨ ‘ਚ ਲੁਕੇ ਹੋਏ ਸਨ ਅਤੇ ਫਿਰ ਦਿੱਲੀ ‘ਚ ਆਪਣਾ ਅੱਡਾ ਤਿਆਰ ਕਰਨ ਜਾ ਰਹੇ ਸਨ। ਦੋਵਾਂ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਇਹ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ | The post ਦਿੱਲੀ ਪੁਲਿਸ ਵੱਲੋਂ ਮੁਕਾਬਲੇ ਤੋਂ ਬਾਅਦ ਅਰਸ਼ ਡੱਲਾ ਦੇ ਦੋ ਸਾਥੀ ਕਾਬੂ, ਮੋਗਾ ‘ਚ ਕਾਂਗਰਸੀ ਸਰਪੰਚ ਦਾ ਕੀਤਾ ਸੀ ਕਤਲ appeared first on TheUnmute.com - Punjabi News. Tags:
|
17 ਸਾਲਾ ਭਾਰਤੀ ਮੂਲ ਦੀ ਗੀਤਾਂਜਲੀ ਰਾਓ ਨੂੰ ਅਮਰੀਕਾ ਦੀ ਪਹਿਲੀ ਮਹਿਲਾ ਨੇ ਕੀਤਾ ਸਨਮਾਨਿਤ Thursday 12 October 2023 08:52 AM UTC+00 | Tags: america breaking-news gitanjali-rao ਚੰਡੀਗੜ੍ਹ, 12 ਅਕਤੂਬਰ, 2023: ਅਮਰੀਕਾ ਦੀ ਫਸਟ ਲੇਡੀ ਜਿਲ ਬਾਈਡਨ ਨੇ 17 ਸਾਲਾ ਭਾਰਤੀ-ਅਮਰੀਕੀ ਵਿਗਿਆਨੀ ਗੀਤਾਂਜਲੀ ਰਾਓ (Gitanjali Rao) ਅਤੇ ਦੇਸ਼ ਭਰ ਦੀਆਂ 14 ਹੋਰ ਕੁੜੀਆਂ ਨੂੰ ਆਪਣੇ ਭਾਈਚਾਰਿਆਂ ਵਿੱਚ ਬਦਲਾਅ ਲਿਆਉਣ ਅਤੇ ਬਿਹਤਰ ਭਵਿੱਖ ਬਣਾਉਣ ਲਈ ਸਨਮਾਨਿਤ ਕੀਤਾ ਗਿਆ ਹੈ । ਅੰਤਰਰਾਸ਼ਟਰੀ ਵਾਲਿਕਾ ਦਿਵਸ ਦੇ ਮੌਕੇ ‘ਤੇ ਬੁੱਧਵਾਰ ਨੂੰ ਵ੍ਹਾਈਟ ਹਾਊਸ ‘ਚ ਪਹਿਲਾ ‘ਗਰਲਜ਼ ਲੀਡਿੰਗ ਚੇਂਜ’ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੀਤਾਂਜਲੀ ਨੂੰ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਤੋਂ ਬਾਅਦ ਗੀਤਾਂਜਲੀ ਰਾਓ ਨੇ ਕਿਹਾ, ‘ਵ੍ਹਾਈਟ ਹਾਊਸ ‘ਚ ‘ਗਰਲਜ਼ ਲੀਡਿੰਗ ਚੇਂਜ’ ਸਮਾਗਮ ਦਾ ਜਸ਼ਨ ਮਨਾਉਣਾ ਮੇਰੇ ਲਈ ਸਨਮਾਨ ਦੀ ਗੱਲ ਹੈ। ਵ੍ਹਾਈਟ ਹਾਊਸ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਜਿਲ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ, "ਵ੍ਹਾਈਟ ਹਾਊਸ ਵਿੱਚ ਤਬਦੀਲੀ ਦੀ ਅਗਵਾਈ ਕਰਨ ਵਾਲੀਆਂ ਕੁੜੀਆਂ ਦੇ ਇਸ ਅਸਾਧਾਰਨ ਸਮੂਹ ਦਾ ਸਨਮਾਨ ਕਰਨਾ ਮੇਰੇ ਲਈ ਸਨਮਾਨ ਦੀ ਗੱਲ ਹੈ। ਗੀਤਾਂਜਲੀ ਰਾਓ (Gitanjali Rao) ਹਾਈਲੈਂਡਸ ਰੈਂਚ, ਕੋਲੋਰਾਡੋ ਵਿੱਚ ਰਹਿਣ ਵਾਲੀ ਇੱਕ ਨੌਜਵਾਨ ਵਿਗਿਆਨੀ ਹੈ, ਜਿਸਨੇ ਸੀਸਾ ਸੰਦੂਸ਼ਣ ਦਾ ਪਤਾ ਲਗਾਉਣ ਵਾਲੇ ਮਹੱਤਵਪੂਰਨ ਯੰਤਰ ਨੇ ਉਸਨੂੰ EPA ਪ੍ਰੈਜ਼ੀਡੈਂਟ ਅਵਾਰਡ ਅਤੇ ਡਿਸਕਵਰੀ ਐਜੂਕੇਸ਼ਨ/3M ਦੁਆਰਾ ਅਮਰੀਕਾ ਦਾ ਚੋਟੀ ਦਾ ਨੌਜਵਾਨ ਵਿਗਿਆਨੀ ਪੁਰਸਕਾਰ ਮਿਲਿਆ ।
The post 17 ਸਾਲਾ ਭਾਰਤੀ ਮੂਲ ਦੀ ਗੀਤਾਂਜਲੀ ਰਾਓ ਨੂੰ ਅਮਰੀਕਾ ਦੀ ਪਹਿਲੀ ਮਹਿਲਾ ਨੇ ਕੀਤਾ ਸਨਮਾਨਿਤ appeared first on TheUnmute.com - Punjabi News. Tags:
|
ਖੇਤੀਬਾੜੀ ਵਿਭਾਗ ਅਤੇ ਸੀ.ਆਈ.ਆਈ ਫਾਊਂਡੇਸ਼ਨ ਨੇ ਪਿੰਡ ਸਿਉਣਾ ਵਿਖੇ ਲਗਾਇਆ ਜਾਗਰੂਕਤਾ ਕੈਂਪ Thursday 12 October 2023 10:34 AM UTC+00 | Tags: agriculture-department awareness-camp breaking-news cii-foundation dc-sakshi-sawhney news patiala siwana-village ਪਟਿਆਲਾ, 12 ਅਕਤੂਬਰ 2023: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ ਦੀ ਅਗਵਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਅਤੇ ਸੀ ਆਈ ਆਈ ਫਾਊਂਡੇਸ਼ਨ (CII Foundation) ਦੇ ਪ੍ਰੋਜੈਕਟ ਅਫ਼ਸਰ ਤਾਹਿਰ ਹੁਸੈਨ ਵੱਲੋਂ ਸਾਂਝੇ ਤੌਰ 'ਤੇ ਪਿੰਡ ਸਿਉਣਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਨਾਮ ਸਿੰਘ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਮਿੱਤਰ ਕੀੜੇ ਬਚਾਉਣ ਅਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ। ਇਸ ਕੈਂਪ ਵਿਚ ਡਾ. ਅਵਨਿੰਦਰ ਸਿੰਘ ਮਾਨ ਨੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਗਏ ਚੈਟਬੋਟ ਨੰਬਰ 73800-16070 ਦੀ ਵਰਤੋਂ ਕਰਦੇ ਹੋਏ ਬਲਾਕ ਪਟਿਆਲਾ ਦੇ ਕਿਸਾਨਾਂ/ਸੁਸਾਇਟੀਆਂ ਕੋਲ ਉਪਲਬੱਧ ਮਸ਼ੀਨਰੀ ਲੈ ਕੇ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਜਾਂ ਗੱਠਾਂ ਬਣਾਉਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸੀ.ਆਈ.ਆਈ ਫਾਊਂਡੇਸ਼ਨ (CII Foundation) ਦੇ ਪ੍ਰੋਜੈਕਟ ਅਫ਼ਸਰ ਵੱਲੋਂ ਪਿੰਡ ਸਿਉਣਾ ਦੇ ਕਿਸਾਨਾਂ ਨੂੰ 2 ਸਰਫੇਸ ਸੀਡਰ ਉਪਲਬਧ ਕਰਵਾਉਣ ਸਬੰਧੀ ਪਿੰਡ ਦੇ ਸਰਪੰਚ ਅਮਰੀਕ ਸਿੰਘ ਨੇ ਧੰਨਵਾਦ ਕੀਤਾ। ਇਸ ਕੈਪ ਵਿਚ ਸਹਾਇਕ ਗੰਨਾ ਵਿਕਾਸ ਅਫ਼ਸਰ ਡਾ ਗੁਰਦੇਵ ਸਿੰਘ ਵੱਲੋਂ ਮਲਚਿੰਗ ਵਿਧੀ ਸਬੰਧੀ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ ਗੁਰਵੀਨ ਗਰਚਾ ਵੱਲੋਂ ਖਾਦਾਂ ਦੀ ਸੁਚੱਜੀ ਵਰਤੋ ਅਤੇ ਇੰਜੀਨੀਅਰ ਪ੍ਰਭਦੀਪ ਸਿੰਘ ਵੱਲੋਂ ਮਸ਼ੀਨਰੀ ਦੇ ਰੱਖ ਰਖਾਅ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਕੇ.ਵੀ.ਕੇ ਰੋਣੀ ਦੇ ਡਿਪਟੀ ਡਾਇਰੈਕਟਰ ਡਾ. ਗੁਰਉਪਦੇਸ ਕੌਰ ਵੱਲੋਂ ਕੈਂਪ ਵਿਚ ਗੋਭੀ ਸਰ੍ਹੋਂ ਦੇ ਬੀਜ ਦੀ ਅਤੇ ਵੱਖ ਵੱਖ ਕੰਪਨੀਆਂ ਵੱਲੋਂ ਮਸ਼ੀਨਰੀ ਦੀ ਸਟਾਲ ਲਗਾਈ ਗਈ। ਇਸ ਕੈਂਪ ਵਿਚ ਐਡਵੋਕੇਟ ਰਾਹੁਲ ਸੈਣੀ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਹਰਜੰਟ ਸਿੰਘ, ਪ੍ਰਗਟ ਸਿੰਘ, ਅਵਤਾਰ ਸਿੰਘ, ਬੱਧ ਸਿੰਘ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ, ਜੰਗ ਸਿੰਘ, ਕਰਮਜੀਤ ਸਿੰਘ, ਲਖਵੀਰ ਸਿੰਘ ਅਤੇ ਭਾਲਵਿੰਦਰ ਸਿੰਘ ਨੂੰ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ। ਇਸ ਕੈਂਪ ਵਿਚ ਸਿਉਣਾ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਹਾਂਡਾ ਦੀ ਅਗਵਾਈ 'ਚ ਕਰਵਾਏ ਗਏ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪੋਸਟਰ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆ ਦੀਪੀਕਾ, ਜਸਪ੍ਰੀਤ ਕੌਰ, ਲਭਪ੍ਰੀਤ ਕੌਰ, ਹਰਸਿਮਰਨ ਕੌਰ ਨੂੰ ਐਡਵੋਕੇਟ ਰਾਹੁਲ ਸੈਣੀ, ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਨਾਮ ਸਿੰਘ ਅਤੇ ਤਹਿਸੀਲਦਾਰ ਤਰਸੇਮ ਬਾਂਸਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਗਭਗ 100 ਵਿਦਿਆਰਥੀਆ ਤੋ ਪਿੰਡ ਵਿਚ ਜਾਗਰੂਕਤਾ ਰੈਲੀ ਕਰਵਾਈ ਗਈ। ਇਸ ਕੈਂਪ ਵਿਚ ਅਗਾਂਹਵਧੂ ਕਿਸਾਨ ਰਾਜਮੋਹਨ ਸਿੰਘ ਕਾਲੇਕਾ, ਮੇਵਾ ਸਿੰਘ ਲੰਗ, ਗੁਰਸੇਵਕ ਸਿੰਘ, ਗੁਰਧਿਆਨ ਸਿੰਘ ਅਤੇ ਨੇੜੇ ਦੇ ਪਿੰਡਾਂ ਦੇ ਲਗਭਗ 150 ਕਿਸਾਨਾਂ ਨੇ ਭਾਗ ਲਿਆ। ਇਸ ਕੈਪ ਵਿਚ ਖੇਤੀਬਾੜੀ ਵਿਭਾਗ ਦੇ ਡਾ ਪਰਮਜੀਤ ਕੌਰ, ਡਾ. ਜਸਪਿੰਦਰ ਕੌਰ, ਡਾ. ਅਮਨਦੀਪ ਕੌਰ, ਡਾ. ਅਜੈਪਾਲ ਸਿੰਘ ਬਰਾੜ ਸਮੇਤ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ। The post ਖੇਤੀਬਾੜੀ ਵਿਭਾਗ ਅਤੇ ਸੀ.ਆਈ.ਆਈ ਫਾਊਂਡੇਸ਼ਨ ਨੇ ਪਿੰਡ ਸਿਉਣਾ ਵਿਖੇ ਲਗਾਇਆ ਜਾਗਰੂਕਤਾ ਕੈਂਪ appeared first on TheUnmute.com - Punjabi News. Tags:
|
ਪੰਜਾਬ ਦੇ ਜਨਤਕ ਸਿਹਤ ਸੇਵਾਵਾਂ 'ਚ ਕੀਤੇ ਜਾਣਗੇ ਮਿਡਵਾਈਫਰੀ ਲੈਡ ਕੇਅਰ ਯੂਨਿਟ ਸਥਾਪਿਤ Thursday 12 October 2023 10:38 AM UTC+00 | Tags: aam-aadmi-party breaking-news cm-bhagwant-mann health-services latest-news news public-health-services punjab punjab-government the-unmute-punjabi-news ਚੰਡੀਗੜ੍ਹ, 12 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ ਅਤੇ ਬੱਚਾ ਨੂੰ ਬਿਹਤਰੀਨ ਸਿਹਤ ਸੇਵਾਵਾਂ (health services) ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਜਲਦ ਹੀ ਜਨਤਕ ਸਿਹਤ ਸੰਭਾਲ ਸਹੂਲਤਾਂ ਵਿੱਚ ਮਿਡਵਾਈਫਰੀ ਲੈਡ ਕੇਅਰ ਯੂਨਿਟ (ਐਮਐਲਸੀਯੂ) ਸਥਾਪਿਤ ਕਰਨ ਜਾ ਰਹੀ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਕੁਦਰਤੀ ਜਣੇਪੇ (ਨਾਰਮਲ ਡਿਲੀਵਰੀ) ਨੂੰ ਉਤਸ਼ਾਹਿਤ ਕਰਨ ਲਈ ਐਮਐਲਸੀਯੂਜ਼ ਦੀ ਸਥਾਪਨਾ ਕੀਤੀ ਜਾਵੇਗੀ ਕਿਉਂਕਿ ਡਬਲਯੂਐਚਓ ਵੱਲੋਂ ਵੀ ਸੀਜ਼ੇਰੀਅਨ (ਸੀ-ਸੈਕਸ਼ਨ) ਦੁਆਰਾ ਜਣੇਪੇ ਲਈ 10 ਫ਼ੀਸਦ ਤੋਂ 15 ਫ਼ੀਸਦ ਤੱਕ ਦੀ ਆਦਰਸ਼ ਦਰ ਦਾ ਪ੍ਰਸਤਾਵ ਰੱਖਿਆ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਇਹ ਦਰ ਕਾਫ਼ੀ ਵੱਧ ਹੈ। ਉਨ੍ਹਾਂ ਕਿਹਾ ਕਿ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਵਿੱਚ ਪਾਇਲਟ ਆਧਾਰ ‘ਤੇ ਇੱਕ ਐਮਐਲਸੀਯੂ ਪਹਿਲਾਂ ਹੀ ਕਾਰਜਸ਼ੀਲ ਹੈ, ਹੁਣ ਤੱਕ ਲੇਬਰ ਰੂਮ ਅਤੇ ਮਿਡਵਾਈਫਰੀ ਦੀ ਅਗਵਾਈ ਵਾਲੀ ਬਰਥਿੰਗ ਯੂਨਿਟ ਵਿੱਚ ਮਿਡਵਾਈਵਜ਼ ਵੱਲੋਂ ਕੁੱਲ 138 ਕੁਦਰਤੀ ਜਣੇਪੇ ਕੀਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਇਸ ਪ੍ਰੋਗਰਾਮ ਦਾ ਸੂਬੇ ਭਰ ਵਿੱਚ ਪ੍ਰਸਾਰ ਕਰਨ ਲਈ ਪਟਿਆਲਾ ਵਿੱਚ ਮਿਡਵਾਈਫਰੀ ਸਿਖਲਾਈ ਸੰਸਥਾ ਦੀ ਸਥਾਪਨਾ ਕੀਤੀ ਹੈ। ਇਸ ਸੰਸਥਾ ਦੀ ਸਥਾਪਨਾ ਭਾਰਤ ਸਰਕਾਰ ਦੇ “ਭਾਰਤ ਵਿੱਚ ਮਿਡਵਾਈਫਰੀ ਸੇਵਾਵਾਂ ਬਾਰੇ ਦਿਸ਼ਾ-ਨਿਰਦੇਸ਼ਾਂ” ਅਨੁਸਾਰ ਕੀਤੀ ਗਈ ਹੈ, ਤਾਂ ਜੋ ਇੱਕ ਨਵਾਂ ਕਾਡਰ – ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰ (ਐਨਪੀਐਮ) ਲਿਆ ਕੇ, ਪੇਸ਼ੇਵਰ ਮਿਡਵਾਈਵਜ਼ ਦੇ ਇੱਕ ਸਮਰਪਿਤ ਕਾਡਰ ਵਿੱਚ ਨਿਵੇਸ਼ ਨੂੰ ਤਰਜੀਹ ਦਿੱਤੀ ਜਾ ਸਕੇ। ਇਸ ਸੰਸਥਾ ਵਿੱਚ, ਮਿਡਵਾਈਫਰੀ ਐਜੂਕੇਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ, ਜੋ ਬਦਲੇ ਵਿੱਚ ਐਨਪੀਐਮ ਕਾਡਰ ਨੂੰ ਹੋਰ ਅੱਗੇ ਵਧਾਉਣਗੀਆਂ। ਸਿਹਤ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸਰਕਾਰੀ ਸਿਹਤ ਸਹੂਲਤਾਂ ਵਿੱਚ ਗਰਭਵਤੀ ਔਰਤ ਲਈ ਹਮਦਰਦੀ ਅਤੇ ਜਣੇਪੇ ਸਬੰਧੀ ਸਨਮਾਨਜਨਕ ਅਨੁਭਵ ਹੋਵੇਗਾ। ਐਨਪੀਐਮ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਤੰਦਰੁਸਤੀ ਲਈ ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਇੱਕ ਸਨਮਾਨਜਨਕ ਢੰਗ ਨਾਲ ਕੁਸ਼ਲ, ਮਾਵਾਂ, ਪ੍ਰਜਨਨ ਅਤੇ ਨਵਜੰਮੇ ਬੱਚੇ ਨਾਲ ਸਬੰਧਤ ਸਿਹਤ ਦੇਖਭਾਲ ਸੇਵਾਵਾਂ ਪ੍ਰਦਾਨ ਕਰੇਗਾ। ਮਿਡਵਾਈਫਰੀ ਦੀ ਮਹੱਤਤਾ ਨੂੰ ਦਰਸਾਉਂਦਿਆਂ ਡਾਇਰੈਕਟਰ ਹੈਲਥ ਸਰਵਿਸਿਜ਼ (ਪਰਿਵਾਰ ਭਲਾਈ) ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਦੁਨੀਆ ਭਰ ਵਿੱਚ ਮਿਡਵਾਈਫਰੀ ਬੱਚੇ ਦੇ ਜਨਮ ਸਮੇਂ ਜੱਚੇ-ਬੱਚੇ ਦੀ ਦੇਖਭਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਕੁਦਰਤੀ ਜਟਿਲ ਜਣੇਪੀਆਂ ਨੂੰ ਸਿਖਲਾਈ ਪ੍ਰਾਪਤ ਮਿਡਵਾਈਵਜ਼ ਦੁਆਰਾ ਸੰਭਾਲਿਆ ਜਾਵੇਗਾ ਅਤੇ ਇਹ ਯਕੀਨੀ ਤੌਰ ‘ਤੇ ਉੱਚ ਪੱਧਰੀ ਸਿਹਤ ਸੰਭਾਲ ਸਹੂਲਤਾਂ (health services) ਨੂੰ ਨਿਰਉਤਸ਼ਾਹਤ ਕਰਨ ਵਿੱਚ ਮਦਦ ਕਰੇਗਾ। ਸਟੇਟ ਪ੍ਰੋਗਰਾਮ ਅਫ਼ਸਰ (ਜੱਚਾ ਅਤੇ ਬੱਚਾ ਸਿਹਤ) ਡਾ. ਇੰਦਰਦੀਪ ਕੌਰ ਨੇ ਦੱਸਿਆ ਕਿ ਪਟਿਆਲਾ ਵਿਖੇ ਨੈਸ਼ਨਲ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਹੋਰਨਾਂ ਸੂਬਿਆਂ ਲਈ ਮਿਡਵਾਈਫਰੀ ਸਿਖਲਾਈ ਵਾਸਤੇ ਮਾਡਲ ਟੀਚਿੰਗ ਇੰਸਟੀਚਿਊਟ ਅਤੇ ਪੈਡਾਗੋਗਿਕ ਰਿਸੋਰਸ ਸੈਂਟਰ ਵਜੋਂ ਕੰਮ ਕਰੇਗਾ। ਐਨ.ਪੀ.ਐਮ. ਦਾ ਨਵਾਂ ਕਾਡਰ ਸੀ-ਸੈਕਸ਼ਨ ਦੇ ਵੱਧ ਰਹੇ ਪ੍ਰਸਾਰ ਨੂੰ ਰੋਕਣ ਅਤੇ ਸਨਮਾਨਜਨਕ ਜਣੇਪਾ ਦੇਖਭਾਲ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। The post ਪੰਜਾਬ ਦੇ ਜਨਤਕ ਸਿਹਤ ਸੇਵਾਵਾਂ ‘ਚ ਕੀਤੇ ਜਾਣਗੇ ਮਿਡਵਾਈਫਰੀ ਲੈਡ ਕੇਅਰ ਯੂਨਿਟ ਸਥਾਪਿਤ appeared first on TheUnmute.com - Punjabi News. Tags:
|
ਐੱਸ.ਏ.ਐੱਸ.ਨਗਰ: ਨਗਰ ਕੌਂਸਲ ਜੀਰਕਪੁਰ ਵੱਲੋਂ ਵੰਡੀ ਗਈ ਕੰਪੋਸਟ ਖਾਦ Thursday 12 October 2023 10:44 AM UTC+00 | Tags: breaking-news cm-bhagwant-mann latest-news municipal-council municipal-council-jirakpur news punjab-government sas-nagar swachh-bharat-mission the-unmute-breaking-news zirakpur ਐੱਸ.ਏ.ਐੱਸ.ਨਗਰ, 12 ਅਕਤੂਬਰ 2023: ਡਿਪਟੀ ਕਮਿਸ਼ਨਰ ਐੱਸ.ਏ.ਐੱਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੱਛ ਭਾਰਤ ਮਿਸ਼ਨ ਅਧੀਨ ਸਮੇਂ-ਸਮੇਂ ਤੇ ਸਵੱਛਤਾ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਹਨਾਂ ਦੇ ਤਹਿਤ ਨਗਰ ਕੌਂਸਲ ਜੀਰਕਪੁਰ (Zirakpur) ਨੇ ਰੌਯਲ ਐਸਟੇਟ ਦੇ ਰੈਜਿਡੈਂਟ ਵੈਲਫੇਅਰ ਅਸੋਸਿਏਸ਼ਨ ਦੇ ਮੈਂਬਰਾਂ ਦੀ ਮੌਜੂਦਗੀ ਵਿੱਚ ਨਾਗਰਿਕਾਂ ਨੂੰ ਗਮਲਿਆਂ ਅਤੇ ਕਿਚਨ ਗਾਰਡਨ ਦੇ ਲਈ ਗਿੱਲੇ ਕੂੜੇ ਤੋਂ ਬਣੀ ਖਾਦ ਵੰਡੀ। ਪ੍ਰੋਗਰਾਮ ਕੋਆਰਡੀਨੇਟਰ ਸ. ਸੁਖਵਿੰਦਰ ਸਿਂਘ ਦਿਓਲ ਵੱਲੋਂ ਸਿੰਗਲ ਯੂਜ ਪਲਾਸਟਿਕ (ਪਲਾਸਟਿਕ ਕੈਰੀ ਬੈਗ ਅਤੇ ਪਲਾਸਟਿਕ ਦੇ ਬਰਤਨ) ਦੇ ਨੁਕਸਾਨ ਦੱਸਦੇ ਹੋਏ ਇਸ ਦੀ ਵਰਤੋਂ ਬੰਦ ਕਰਨ ਲਈ ਨਾਗਰਿਕਾਂ ਨੂੰ ਅਪੀਲ ਕੀਤੀ ਗਈ। ਇਸ ਦੇ ਨਾਲ ਨਾਗਰਿਕਾਂ ਨੂੰ ਗਿੱਲੇ ਕੂੜੇ ਤੋਂ ਖਾਦ ਅਤੇ ਸੂਕੇ ਕੂੜੇ ਤੋਂ ਗੱਠਰ ਬਣਾਉਣ ਦੀ ਵਿਧੀ ਸਮਝਾਈ ਗਈ। ਪ੍ਰੋਗਰਾਮ ਕੋਆਰਡੀਨੇਟਰ ਸ. ਰਵਿੰਦਰ ਸਿੰਘ ਗਿੱਲ ਨੇ ਸੋਰਸ ਸੈਗਰੀਕੇਸ਼ਨ ਬਾਰੇ ਜਾਗਰੁਕ ਕੀਤਾ। ਨਾਗਰਿਕਾਂ ਨੂੰ ਨਗਰ ਕੌਂਸਲ ਦੀ ਪ੍ਰੋਸੈਸਿੰਗ ਸਾਇਟ ਤੇ ਲੈਕੇ ਜਾਣ ਬਾਰੇ ਵੀ ਗੱਲ ਬਾਤ ਕੀਤੀ ਗਈ ਤਾਂ ਕਿ ਨਾਗਰਿਕਾਂ ਨੂੰ ਕੂੜਾ ਪ੍ਰਬੰਧਨ ਬਾਰੇ ਪੂਰੀ ਜਾਣਕਾਰੀ ਮਿਲ ਸਕੇ। ਉਨ੍ਹਾਂ ਅੱਗੇ ਦਸਿਆ ਕਿ ਕੱਪੜੇ ਦੇ ਥੈਲੇ ਦੀ ਵਰਤੋਂ ਕੀਤੀ ਜਾਵੇ ਤਾਂ ਕਿ ਜੀਰਕਪੁਰ (Zirakpur) ਨੂੰ ਪਲਾਸਟਿਕ ਮੁਕਤ ਕੀਤਾ ਜਾ ਸਕੇ। ਰੌਯਲ ਐਸਟੇਟ ਤੋਂ ਰੈਜਿਡੈਂਟ ਵੈਲਫੇਅਰ ਅਸੋਸਿਏਸ਼ਨ ਦੇ ਪ੍ਰਧਾਨ ਹਰੀਸ਼ ਲੈਂਬਰ ਅਤੇ ਅਸੋਸਿਏਸ਼ਨ ਦੇ ਮੈਂਬਰ ਗੌਰਵ ਸਿੰਘ, ਅਜੈ ਗੁਪਤਾ, ਵਰਿੰਦਰ ਭਰਦਵਾਜ, ਓਂਕਾਰ ਸਿੰਘ ਸੈਣੀ, ਵੀ. ਐਮ. ਆਨੰਦ, ਕਰਨ, ਰਾਜਕੁਮਾਰ ਗਰਗ, ਅਨਿਲ ਗੁਪਤਾ ਅਤੇ ਨਗਰ ਕੌਂਸਲ ਵੱਲੋਂ ਸੈਨਿਟਰੀ ਇੰਸਪੈਕਟਰ ਰਾਮ ਗੋਪਾਲ, ਅਮਰ, ਮਨਮੰਦਰ, ਭੁਪਿੰਦਰ, ਦਵਿੰਦਰ ਅਤੇ ਸੰਜੀਵ ਮੌਜੂਦ ਸਨ। The post ਐੱਸ.ਏ.ਐੱਸ.ਨਗਰ: ਨਗਰ ਕੌਂਸਲ ਜੀਰਕਪੁਰ ਵੱਲੋਂ ਵੰਡੀ ਗਈ ਕੰਪੋਸਟ ਖਾਦ appeared first on TheUnmute.com - Punjabi News. Tags:
|
ਡੀ. ਬੀ. ਈ. ਈ. ਵੱਲੋਂ 13 ਅਕਤੂਬਰ, 2023 ਨੂੰ ਪਲੇਸਮੈਂਟ ਕੈਂਪ Thursday 12 October 2023 10:47 AM UTC+00 | Tags: breaking-news jobs latest-news mohali-news news placement-camp punjab punjab-government sas-nagar ਐਸ.ਏ.ਐਸ.ਨਗਰ, 12 ਅਕਤੂਬਰ 2023: ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ, ਵੱਲੋਂ ਲਾਈਫ਼ ਸਟਾਇਲ ਇੰਰਨੈਸ਼ਨਲ ਲਿਮਟਿਡ ਲਈ ਦਿਨ- ਸ਼ੁੱਕਰਵਾਰ, 13 ਅਕਤੂਬਰ, 2023 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ ਅਤੇ ਦਿਨ ਸੋਮਵਾਰ 16 ਅਕਤੂਬਰ, 2023 ਨੂੰ ਆਈ. ਸੀ. ਆਈ. ਸੀ. ਆਈ. ਬੈਂਕ ਲਈ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਸੇਲ ਮੈਨੇਜਰ, ਟੀਮ ਲੀਡਰ ਲਈ ਭਰਤੀ ਹੋਵੇਗੀ। ਜਿੱਥੇ 18 ਤੋਂ 35 ਸਾਲ ਦੀ ਉਮਰ ਵਰਗ ਦੇ ਉਮੀਦਵਾਰ ਇਸ ਕੈਂਪ ਵਿੱਚ ਸ਼ਾਮਿਲ ਹੋ ਸਕਦੇ ਹਨ। ਇਸ ਕੈਂਪ ਵਿੱਚ ਦਸਵੀਂ, ਬਾਰਵੀਂ, ਅਤੇ ਗ੍ਰੈਜੂਏਸ਼ਨ ਆਦਿ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਲਾਈਫ਼ ਸਟਾਇਲ ਇੰਟਰਨੈਸ਼ਨਲ ਦੀ ਐੱਚ ਆਰ ਟੀਮ ਦੁਆਰਾ ਸਵੇਰੇ 9.30 ਵਜੇ ਤੋਂ 1.30 ਵਜੇ ਤੱਕ ਸੇਲਜ਼ ਐਸੋਸੀਏਟਸ/ਕੈਸ਼ੀਅਰ ਦੀ ਭਰਤੀ ਲਈ ਉਮੀਦਵਾਰਾਂ ਦੀ ਵਾਕਿਨ ਇੰਟਰਵਿਊ ਕੀਤੀ ਜਾਵੇਗੀ। • ਦਸਵੀਂ ਅਤੇ ਬਾਰਵੀ ਪਾਸ ( ਫਰੈਸ਼ਰ) ਉਮੀਦਵਾਰ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਡਿਪਟੀ ਡਾਇਰੈਕਟਰ , ਡੀ. ਬੀ. ਈ. ਈ. ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ. ਵੱਲੋਂ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਇੱਕ ਜਾਂ ਇੱਕ ਤੋਂ ਵੱਧ ਕੰਪਨੀਆਂ ਹਿੱਸਾ ਲੈਣਗੀਆਂ। ਉਹਨਾਂ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਿਤ ਦਸਤਾਵੇਜ਼ਾਂ ਨਾਲ ਡੀ. ਬੀ. ਈ. ਈ. ਦਫ਼ਤਰ ਵਿੱਚ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਚਾਹਵਾਨ ਉਮੀਦਵਾਰ ਸਵੇਰੇ 9.30 ਵਜੇ ਡੀ. ਬੀ. ਈ. ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਐਸ. ਏ. ਐੱਸ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ. ਮੇਲ- dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ। The post ਡੀ. ਬੀ. ਈ. ਈ. ਵੱਲੋਂ 13 ਅਕਤੂਬਰ, 2023 ਨੂੰ ਪਲੇਸਮੈਂਟ ਕੈਂਪ appeared first on TheUnmute.com - Punjabi News. Tags:
|
ਐੱਸ.ਏ.ਐੱਸ. ਨਗਰ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪਾਬੰਦੀ Thursday 12 October 2023 10:50 AM UTC+00 | Tags: aashika-jain breaking-news code-of-criminal latest-news news s-a-s-nagar the-unmute-latest-news ਐੱਸ.ਏ.ਐੱਸ. ਨਗਰ, 12 ਅਕਤੂਬਰ 2023: ਜ਼ਿਲ੍ਹੇ 'ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਗਾਈ ਹੈ । ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ 'ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ | ਇਹ ਹੁਕਮ 10 ਦਸੰਬਰ 2023 ਤੱਕ ਲਾਗੂ ਰਹਿਣਗੇ। The post ਐੱਸ.ਏ.ਐੱਸ. ਨਗਰ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪਾਬੰਦੀ appeared first on TheUnmute.com - Punjabi News. Tags:
|
ਮੰਧੋਂ ਸੰਗਤੀਆਂ ਸਕੂਲ ਦੇ ਵਿਦਿਆਰਥੀ ਫੀਲਡ ਦੌਰਿਆਂ ਦੀ ਨਿਰੰਤਰਤਾ ਵਿੱਚ ਮੋਹਾਲੀ ਐਮ ਸੀ ਦੇ ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸ ਦੇਖਣ ਪੁੱਜੇ Thursday 12 October 2023 10:53 AM UTC+00 | Tags: breaking-news cm-bhagwant-mann mohali mundho-sqngtian municipal-corporation news punjab school-students the-unmute-latest-update waste-management ਐੱਸ.ਏ.ਐੱਸ ਨਗਰ, 12 ਅਕਤੂਬਰ 2023: ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦੁਆਰਾ ‘ਸਵੱਛਤਾ ਹੀ ਸੇਵਾ’ ਮੁਹਿੰਮ ਦੇ ਨਾਲ ਅਪਣਾਏ ਗਏ ‘ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ’ ਦੀ ਨਿਰੰਤਰਤਾ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ,ਮੁੰਧੋ ਸੰਗਤੀਆਂ ਦੇ 50 ਤੋਂ ਵੱਧ ਵਿਦਿਆਰਥੀ ਅੱਜ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦੇ ਕੂੜਾ ਪ੍ਰਬੰਧਨ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਸਾਈਟਾਂ ‘ਤੇ ਪੁੱਜੇ। ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ ਦਾ ਦੌਰਾ ਕੀਤਾ। ਰਸੋਈ ਦੇ ਕੂੜੇ, ਕੂੜੇ ਨੂੰ ਬਾਰੀਕ ਕਰਨ ਅਤੇ ਬੇਲਿੰਗ ਮਸ਼ੀਨਾਂ, ਨਾਰੀਅਲ ਦੇ ਟੁਕੜੇ ਬਣਾਉਣ ਅਤੇ ਖਾਦ ਦੇ ਟੋਏ ਦੇਖਣ ਲਈ ਆਰ ਐਮ ਸੀ-ਤਿੰਨ ਏ ਅਤੇ ਗਊ ਸ਼ਾਲਾ ਚ ਵਰਮੀ ਕੰਪੋਸਟਿੰਗ ਦਾ ਨਿਰੀਖਣ ਕਰਨ ਲਈ ਦੌਰਾ ਕਰਨ ਦੇ ਨਾਲ ਸ਼ਮਸ਼ਾਨਘਾਟ ਲਈ ਤਿਆਰ ਕੀਤੇ ਜਾ ਰਹੇ ਗਊ ਗੋਬਰ ਲੱਠ ਦੇਖੇ। ਇਹ ਸਾਰਾ ਕੁੱਝ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਰਤਿਆ ਜਾਂਦਾ ਹੈ। ਨਵਜੋਤ ਕੌਰ, ਕਮਿਸ਼ਨਰ, ਮਿਉਂਸਪਲ ਕਾਰਪੋਰੇਸ਼ਨ, ਨੇ ਦੱਸਿਆ ਕਿ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ‘ਸਵੱਛਤਾ ਹੀ ਸੇਵਾ’ ਮੁਹਿੰਮ ਨਾਲ ਮੇਲ ਖਾਂਦਾ ਹੈ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਕਲੀਨ ਇੰਡੀਆ ਮਿਸ਼ਨ ਵਿੱਚ ਤਬਦੀਲੀ ਕਰਨ ਵਾਲੇ ਬਣਨ ਲਈ ਸੰਵੇਦਨਸ਼ੀਲ ਬਣਾਉਣਾ ਹੈ ਕਿਉਂਕਿ ਨੌਜਵਾਨ ਦੇਸ਼ ਦਾ ਭਵਿੱਖ ਹੈ। ਪ੍ਰੋਗਰਾਮ ਵਿੱਚ ਲਾਈਵ ਸੈਸ਼ਨ, ਵੈਬਿਨਾਰ, ਫੀਲਡ ਵਿਜ਼ਿਟ, ਅਤੇ ਨਵੀਨਤਾਕਾਰੀ ਪ੍ਰੋਜੈਕਟ ਸ਼ਾਮਲ ਹੁੰਦੇ ਹਨ, ਵਿਦਿਆਰਥੀਆਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਨਾਲ ਇੱਕ ਮਜ਼ਬੂਤ ਸਬੰਧ ਵਿਕਸਿਤ ਕਰਨ ਵਿੱਚ ਮਦਦ ਕਰਦੇ ਹਨ ਅਤੇ ਜ਼ਿੰਮੇਵਾਰ ਨਾਗਰਿਕਤਾ ਨੂੰ ਉਤਸ਼ਾਹਿਤ ਕਰਦੇ ਹਨ। ਜ਼ਿਲ੍ਹਾ ਸਿੱਖਿਆ ਅਧਿਕਾਰੀ ਸ਼੍ਰੀਮਤੀ ਗਿੰਨੀ ਦੁੱਗਲ ਨੇ ਦੱਸਿਆ ਕਿ ਉਨ੍ਹਾਂ ਨੇ 1000 ਤੋਂ ਵੱਧ ਵਿਦਿਆਰਥੀਆਂ ਨੂੰ ਫੀਲਡ ਵਿਜ਼ਿਟ ਲਈ ਨਿਸ਼ਾਨਾ ਬਣਾਇਆ ਹੈ, ਅਤੇ ਹਰ ਰੋਜ਼ 50-100 ਵਿਦਿਆਰਥੀਆਂ ਨੂੰ ਲੈ ਕੇ ਜਾਂਦੇ ਹਨ। ਬਾਅਦ ਵਿੱਚ, ਵਿਦਿਆਰਥੀਆਂ ਨੂੰ ਉਹਨਾਂ ਦੇ ਖੇਤਰ ਦੇ ਤਜ਼ਰਬਿਆਂ ਦੇ ਅਧਾਰ ਤੇ ਗਤੀਵਿਧੀਆਂ ਸੌਂਪੀਆਂ ਜਾਣਗੀਆਂ। ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਇੱਕ ਢਾਂਚਾਗਤ ਇੰਟਰਨਸ਼ਿਪ ਪ੍ਰੋਗਰਾਮ ਹੈ, ਜਿਸਨੂੰ ਦਿੱਲੀ ਪਬਲਿਕ ਸਕੂਲ, ਚੰਡੀਗੜ੍ਹ ਦੀ 12 ਵੀਂ ਜਮਾਤ ਦੀ ਵਿਦਿਆਰਥਣ ਸੁਹਾਨੀ ਸ਼ਰਮਾ ਦੁਆਰਾ ਤਿਆਰ ਕੀਤਾ ਗਿਆ ਹੈ, ਜੋ ਪਿਛਲੇ ਮਹੀਨੇ ਮੋਹਾਲੀ ਦੇ ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀਮਤੀ ਦੁਆਰਾ ਸ਼ੁਰੂ ਕੀਤਾ ਗਿਆ ਸੀ। ਆਸ਼ਿਕਾ ਜੈਨ, ਗ੍ਰੇਡ 8 ਵੀਂ -12 ਵੀਂ ਦੇ ਵਿਦਿਆਰਥੀਆਂ ਲਈ। 21 ਸਕੂਲਾਂ ਦੇ 1150 ਵਿਦਿਆਰਥੀ ਪਹਿਲਾਂ ਹੀ ਪ੍ਰੋਗਰਾਮ ਲਈ ਰਜਿਸਟਰ ਕਰ ਚੁੱਕੇ ਹਨ। ਸਿੱਖਿਆ ਵਿਭਾਗ ਦੇ ਕੋਆਰਡੀਨੇਟਰ ਸ਼੍ਰੀਮਤੀ ਪ੍ਰੀਤੀ ਬਾਂਸਲ ਨੇ ਦੱਸਿਆ ਕਿ ਇਸ ਹਫਤੇ ਰਾਣੀਮਾਜਰਾ ਅਤੇ ਖਿਜ਼ਰਾਬਾਦ ਸਕੂਲਾਂ ਦੇ ਵਿਦਿਆਰਥੀ ਫੀਲਡ ਵਿਜ਼ਿਟ ਲਈ ਜਾ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਨਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੀਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਬਡਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੌਲੀ ਬਾਇਦਵਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਲਨਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨੌਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਲੋਲਪੁਰ, 700 ਤੋਂ ਵੱਧ ਵਿਦਿਆਰਥੀਆਂ ਨੇ ਫੀਲਡ ਵਿਜ਼ਿਟ ਕੀਤੇ ਹਨ। ਇਹ ਵਾਤਾਵਰਣ ਤੋਂ ਸਿੱਖਣ ਅਤੇ ਕੁਦਰਤ ਨੂੰ ਵਾਪਸ ਦੇਣ ਦੀ ਸਪੱਸ਼ਟ ਉਦਾਹਰਣ ਹੈ। ਇਸ ਮੈਦਾਨ ‘ਤੇ ਸ਼੍ਰੀਮਤੀ ਵੰਦਨਾ ਸੁਖਿਜਾ ਕਮਿਊਨਿਟੀ ਫੈਸਿਲੀਟੇਟਰ, ਡਾ. ਵਰਿੰਦਰ ਕੌਰ ਅਤੇ ਸ਼੍ਰੀਮਤੀ ਅਰਜ਼ੂ ਤਾਨਵਰ ਆਈਈਸੀ ਅਤੇ ਸੀਬੀ ਮਾਹਰ ਮੌਜੂਦ ਹਨ। The post ਮੰਧੋਂ ਸੰਗਤੀਆਂ ਸਕੂਲ ਦੇ ਵਿਦਿਆਰਥੀ ਫੀਲਡ ਦੌਰਿਆਂ ਦੀ ਨਿਰੰਤਰਤਾ ਵਿੱਚ ਮੋਹਾਲੀ ਐਮ ਸੀ ਦੇ ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਅਭਿਆਸ ਦੇਖਣ ਪੁੱਜੇ appeared first on TheUnmute.com - Punjabi News. Tags:
|
ਮੋਹਾਲੀ: ADC ਵੱਲੋਂ ਐੱਮ.ਐੱਸ ਅਦਿਤਿਆ ੳਵਰਸੀਜ ਫਰਮ ਦਾ ਲਾਇਸੈਂਸ ਰੱਦ Thursday 12 October 2023 10:59 AM UTC+00 | Tags: breaking-news license-canceled mohali-adc ms-aditya-overseas-firm news travel-professional-regulation-act ਐੱਸ.ਏ.ਐੱਸ ਨਗਰ, 12 ਅਕਤੂਬਰ 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਐਮ ਐਸ ਅਦਿਤਿਆ ਓਵਰਸੀਜ ਫਰਮ (MS Aditya overseas firm) ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ ਐਸ ਅਦਿਤਿਆ ਓਵਰਸੀਜ ਫਰਮ (MS Aditya overseas firm) ਐਸ.ਸੀ.ਓ ਨੰ: 04 ਗੁਲਮੋਹਰ ਕੰਪਲੈਕਸ, ਦੇਸੂਮਾਜਰਾ, ਤਹਿਸੀਲ-ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਅਮਿਤ ਸ਼ਰਮਾ (ਪਾਰਟਨਰ) ਪੁੱਤਰ ਬਲਦੇਵ ਸ਼ਰਮਾ ਅਤੇ ਸ੍ਰੀਮਤੀ ਮਨਪ੍ਰੀਤ ਕੌਰ (ਪਾਰਟਨਰ) ਪਤਨੀ ਅਮਿਤ ਸ਼ਰਮਾ ਵਾਸੀ ਪਿੰਡ ਕਾਲਰਾ, ਡਾਕਘਰ-ਗੜ੍ਹਦੀਵਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ: ਹਾਲ ਵਾਸੀ ਮਕਾਨ ਨੰ: 48, ਦੂਜੀ ਮੰਜ਼ਿਲ, ਪਾਰਵਤੀ ਇੰਨਕਲੇਵ, ਦੇਸੂਮਾਜਰਾ, ਖਰੜ੍ਹ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 25 ਮਾਰਚ 2020 ਤੱਕ ਸੀ। ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ । The post ਮੋਹਾਲੀ: ADC ਵੱਲੋਂ ਐੱਮ.ਐੱਸ ਅਦਿਤਿਆ ੳਵਰਸੀਜ ਫਰਮ ਦਾ ਲਾਇਸੈਂਸ ਰੱਦ appeared first on TheUnmute.com - Punjabi News. Tags:
|
ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਦਿੱਤੀ ਮੁਆਫ਼ੀ ਵਿਰੁੱਧ ਦਾਇਰ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ Thursday 12 October 2023 11:11 AM UTC+00 | Tags: bilkis-bano bilkis-bano-case bilkis-bano-gang-rape-case breaking-news gujarat-high-court india-breaking-news india-latest-news news supreme-cour supreme-court ਚੰਡੀਗ੍ਹੜ, 12 ਅਕਤੂਬਰ 2023: ਸੁਪਰੀਮ ਕੋਰਟ ਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ (Bilkis Bano) ਨਾਲ ਸਮੂਹਿਕ ਜ਼ਬਰ ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਕਤਲ ਮਾਮਲੇ ‘ਚ 11 ਦੋਸ਼ੀਆਂ ਨੂੰ ਦਿੱਤੀ ਗਈ ਮੁਆਫ਼ੀ ਵਿਰੁੱਧ ਦਾਇਰ ਪਟੀਸ਼ਨਾਂ ਦੇ ਬੈਚ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜਿਕਰਯੋਗ ਹੈ ਕਿ ਦੋਸ਼ੀਆਂ ਨੂੰ ਮਿਲੀ ਛੋਟ ਵਿਰੁੱਧ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕੇਂਦਰ, ਗੁਜਰਾਤ ਨੂੰ ਬਿਲਕਿਸ ਬਾਨੋ (Bilkis Bano) ਕੇਸ ਦੇ ਦੋਸ਼ੀਆਂ ਦੀ ਸਜ਼ਾ ਮੁਆਫੀ ਨਾਲ ਸਬੰਧਤ ਅਸਲ ਰਿਕਾਰਡ 16 ਅਕਤੂਬਰ ਤੱਕ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ । ਇਸ ਮਾਮਲੇ ਵਿੱਚ ਅਦਾਲਤ ਨੇ 11 ਦਿਨਾਂ ਤੱਕ ਕੇਂਦਰ ਸਰਕਾਰ, ਪਟੀਸ਼ਨਕਰਤਾ, ਗੁਜਰਾਤ ਸਰਕਾਰ ਅਤੇ ਬਿਲਕਿਸ ਬਾਨੋ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ। The post ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਦਿੱਤੀ ਮੁਆਫ਼ੀ ਵਿਰੁੱਧ ਦਾਇਰ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ appeared first on TheUnmute.com - Punjabi News. Tags:
|
ਪਾਣੀਆਂ ਦੇ ਮੁੱਦੇ 'ਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਹੋਵੇਗੀ ਵੱਖ-ਵੱਖ ਸਿਆਸੀ ਆਗੂਆਂ ਦੀ ਬਹਿਸ Thursday 12 October 2023 11:28 AM UTC+00 | Tags: aam-aadmi-party agriculture-university breaking-news cm-bhagwant-mann latest-news news punjab punjab-agriculture-university punjab-bjp punjab-congress punjab-government punjab-police punjab-water syl-issue ਚੰਡੀਗ੍ਹੜ, 12 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸ.ਵਾਈ.ਐੱਲ. ਸਮੇਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਵਿਚਲੀਆਂ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਮੁਖੀਆਂ ਨੂੰ ਬਹਿਸ ਲਈ ਸੱਦਾ ਦਿੱਤਾ ਗਿਆ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬਹਿਸ ਹੁਣ 1 ਨਵੰਬਰ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ (Punjab Agriculture University) , ਲੁਧਿਆਣਾ ਵਿਖੇ ਹੋਵੇਗੀ। ਪੰਜਾਬ ਸਰਕਾਰ ਨੇ ਲੁਧਿਆਣਾ ਵਿੱਚ ਪੀਏਯੂ ਆਡੀਟੋਰੀਅਮ ਬੁੱਕ ਕੀਤਾ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਬਹਿਸ ਕੀਤੇ ਜਾਣ ਦੀ ਚਰਚਾ ਸੀ। ਪਰ ਉੱਥੋਂ ਦੇ ਨਿਰਦੇਸ਼ਕ ਨੇ ਇਸ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਥੀਏਟਰ ਵਿੱਚ ਸੱਭਿਆਚਾਰਕ ਅਤੇ ਸੰਗੀਤਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇੱਥੇ ਕੋਈ ਸਿਆਸੀ ਬਹਿਸ ਜਾਂ ਧਾਰਮਿਕ ਪ੍ਰੋਗਰਾਮ ਨਹੀਂ ਹੋਣਗੇ। ਇਸੇ ਕਾਰਨ ਹੁਣ ਪੰਜਾਬ ਸਰਕਾਰ ਵੱਲੋਂ ਪੀਏਯੂ (Punjab Agriculture University), ਲੁਧਿਆਣਾ ਵਿੱਚ ਇੱਕ ਬਹਿਸ ਲਈ ਸਥਾਨ ਚੁਣਿਆ ਹੈ । ਬੀਤੇ ਦਿਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਟੈਗੋਰ ਥੀਏਟਰ ਵਿੱਚ ਵਿਰੋਧੀ ਪਾਰਟੀਆਂ ਲਈ ਕਰਵਾਈ ਜਾ ਰਹੀ ਖੁੱਲ੍ਹੀ ਬਹਿਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। The post ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਹੋਵੇਗੀ ਵੱਖ-ਵੱਖ ਸਿਆਸੀ ਆਗੂਆਂ ਦੀ ਬਹਿਸ appeared first on TheUnmute.com - Punjabi News. Tags:
|
ਡਰੱਗ ਮਾਮਲਾ: ਅਦਾਲਤ ਨੇ MLA ਸੁਖਪਾਲ ਸਿੰਘ ਖਹਿਰਾ ਨੂੰ ਮੁੜ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ Thursday 12 October 2023 11:42 AM UTC+00 | Tags: breaking-news mla-sukhpal-singh-khaira news punjab-drug-case sukhpal-singh-khaira ਚੰਡੀਗ੍ਹੜ, 12 ਅਕਤੂਬਰ 2023: ਡਰੱਗ ਕੇਸ ਮਾਮਲੇ 'ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਮੁੜ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਸਰਕਾਰ ਦੀ ਰਿਵੀਜਨ ਐਪਲੀਕੇਸ਼ਨ 'ਤੇ ਸੁਣਵਾਈ ਕਰਦਿਆਂ ਹੋਇਆਂ ਅਦਾਲਤ ਨੇ ਪੁਲਿਸ ਨੂੰ ਖਹਿਰਾ ਦਾ 2 ਦਿਨਾਂ ਦਾ ਰਿਮਾਂਡ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਯਾਨੀ 12 ਅਕਤੂਬਰ ਨੂੰ ਮੁੜ ਪੇਸ਼ੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਸੱਤ ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ। The post ਡਰੱਗ ਮਾਮਲਾ: ਅਦਾਲਤ ਨੇ MLA ਸੁਖਪਾਲ ਸਿੰਘ ਖਹਿਰਾ ਨੂੰ ਮੁੜ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ appeared first on TheUnmute.com - Punjabi News. Tags:
|
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਸੁਰੱਖਿਆ 'ਚ ਕੀਤਾ ਵਾਧਾ, ਜ਼ੈੱਡ ਸ਼੍ਰੇਣੀ ਦੀ ਦਿੱਤੀ ਸੁਰੱਖਿਆ Thursday 12 October 2023 01:20 PM UTC+00 | Tags: breaking-news ib latest-news news punjab-news s-jaishankar the-unmute-breaking-news z+-category-security z-category-protection ਚੰਡੀਗੜ, 12 ਅਕਤੂਬਰ 2023: ਕੇਂਦਰੀ ਗ੍ਰਹਿ ਮੰਤਰਾਲੇ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ (S. Jaishankar) ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਉਨ੍ਹਾਂ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਐੱਸ. ਜੈਸ਼ੰਕਰ ਕੋਲ ਪਹਿਲਾਂ ਵਾਈ ਸ਼੍ਰੇਣੀ ਦੀ ਸੁਰੱਖਿਆ ਸੀ। ਸੂਤਰਾਂ ਮੁਤਾਬਕ ਆਈਬੀ (ਇੰਟੈਲੀਜੈਂਸ ਬਿਊਰੋ) ਦੀ ਧਮਕੀ ਰਿਪੋਰਟ ਦੇ ਆਧਾਰ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਵਧਾ ਦਿੱਤੀ ਹੈ। ਹੁਣ ਸੀਆਰਪੀਐਫ ਕਮਾਂਡੋ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨਗੇ। ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲਈ ਸੀਆਰਪੀਐਫ ਦੇ 36 ਕਮਾਂਡੋ ਤਾਇਨਾਤ ਕੀਤੇ ਜਾਣਗੇ। ਜਾਣਕਾਰੀ ਮੁਤਾਬਕ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S. Jaishankar) ਦੀ ਸੁਰੱਖਿਆ ਨੂੰ ਵਾਈ ਤੋਂ ਜ਼ੈੱਡ ਕਰਨ ਦਾ ਕਾਰਨ ਆਈਬੀ ਵੱਲੋਂ ਜਾਰੀ ਧਮਕੀ ਰਿਪੋਰਟ ਨੂੰ ਦੱਸਿਆ ਜਾ ਰਿਹਾ ਹੈ। ਏਜੰਸੀ ਦੀ ਰਿਪੋਰਟ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਹ ਵੱਡਾ ਕਦਮ ਚੁੱਕਿਆ ਹੈ। The post ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਸੁਰੱਖਿਆ ‘ਚ ਕੀਤਾ ਵਾਧਾ, ਜ਼ੈੱਡ ਸ਼੍ਰੇਣੀ ਦੀ ਦਿੱਤੀ ਸੁਰੱਖਿਆ appeared first on TheUnmute.com - Punjabi News. Tags:
|
ਇਜ਼ਰਾਈਲ 'ਚੋਂ ਭਾਰਤੀ ਨਾਗਰਿਕਾਂ ਦੀ ਵਾਪਸੀ ਲਈ ਭਾਰਤ ਸਰਕਾਰ ਨੇ ਚਲਾਇਆ ਆਪ੍ਰੇਸ਼ਨ ਅਜੈ' Thursday 12 October 2023 01:34 PM UTC+00 | Tags: breaking-news government-of-india hamas indian-government israel israel-attack news operation-ajay ਚੰਡੀਗੜ, 12 ਅਕਤੂਬਰ 2023: ਇਜ਼ਰਾਈਲ (Israel) ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੱਡਾ ਬਿਆਨ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਜਿਵੇਂ ਕਿ ਕੱਲ੍ਹ ਵਿਦੇਸ਼ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ, ਇਜ਼ਰਾਈਲ ਤੋਂ ਵਾਪਸ ਆਉਣ ਦੇ ਚਾਹਵਾਨ ਸਾਡੇ ਨਾਗਰਿਕਾਂ ਦੀ ਵਾਪਸੀ ਦੀ ਸਹੂਲਤ ਲਈ ‘ਆਪ੍ਰੇਸ਼ਨ ਅਜੈ’ ਸ਼ੁਰੂ ਕੀਤਾ ਗਿਆ ਹੈ। ਪਹਿਲੀ ਚਾਰਟਰ ਫਲਾਈਟ ਭਾਰਤੀ ਨਾਗਰਿਕਾਂ ਨੂੰ ਲੈਣ ਲਈ ਅੱਜ ਰਾਤ ਤੇਲ ਅਵੀਵ ਪਹੁੰਚੇਗੀ ਅਤੇ ਕੱਲ੍ਹ ਸਵੇਰੇ ਭਾਰਤ ਪਰਤਣ ਦੀ ਸੰਭਾਵਨਾ ਹੈ। ‘ਆਪ੍ਰੇਸ਼ਨ ਅਜੈ’ ‘ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਚਾਰਟਰ ਫਲਾਈਟ ਅੱਜ ਦੇਰ ਸ਼ਾਮ ਤੇਲ ਅਵੀਵ ਪਹੁੰਚੇਗੀ। ਇਸ ਵਿੱਚ 230 ਯਾਤਰੀਆਂ ਦੇ ਸਵਾਰ ਹੋਣ ਦੀ ਉਮੀਦ ਹੈ। ਸਾਡੇ ਕੋਲ ਸਾਰੇ ਵਿਕਲਪ ਹਨ। ਇਹ ਵੀ ਰਾਹਤ ਦੀ ਗੱਲ ਹੈ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਸੁਣੀ ਹੈ। ਸਿਰਫ਼ ਇੱਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹਾਲਾਂਕਿ ਉਸ ਦੀ ਹਾਲਤ ਵੀ ਸਥਿਰ ਦੱਸੀ ਜਾ ਰਹੀ ਹੈ। ਗਾਜ਼ਾ ਵਿੱਚ ਸਾਡੇ ਤਿੰਨ ਜਾਂ ਚਾਰ ਨਾਗਰਿਕ ਵੀ ਹਨ ਅਤੇ ਅਸੀਂ ਉਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਾਂਗੇ | ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਜ਼ਰਾਈਲ (Israel) ਵਿੱਚ ਲਗਭਗ 18,000 ਭਾਰਤੀ ਹਨ। ਉਥੇ ਟਕਰਾਅ ਚੱਲ ਰਿਹਾ ਹੈ ਅਤੇ ਇਹ ਚਿੰਤਾ ਦਾ ਵਿਸ਼ਾ ਹੈ। ਭਾਰਤੀਆਂ ਨੂੰ ਸਾਡੇ ਮਿਸ਼ਨ ਦੁਆਰਾ ਜਾਰੀ ਸਲਾਹਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ। ਅਸੀਂ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ‘ਤੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਜਾ ਰਹੇ ਹਾਂ। ਭਾਰਤ ਵੱਲੋਂ ਹਮਾਸ ਨੂੰ ਅੱਤਵਾਦੀ ਸੰਗਠਨ ਕਹਿਣ ਬਾਰੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਕਾਨੂੰਨੀ ਮਾਮਲਾ ਹੈ। ਇਸ ਨੂੰ ਕਾਨੂੰਨੀ ਤੌਰ ‘ਤੇ ਦੇਖਿਆ ਜਾਣਾ ਚਾਹੀਦਾ ਹੈ, ਪਰ ਮੌਜੂਦਾ ਸਥਿਤੀ ਵਿਚ ਅਸੀਂ ਸਪੱਸ਼ਟ ਹਾਂ ਕਿ ਇਹ ਇਕ ਅੱਤਵਾਦੀ ਹਮਲਾ ਹੈ। ਅਸੀਂ ਜੰਗ ਦੇ ਕਾਨੂੰਨਾਂ ਅਨੁਸਾਰ ਲੜਨ ਦੀ ਇੱਕ ਵਿਸ਼ਵਵਿਆਪੀ ਜ਼ਿੰਮੇਵਾਰੀ ਨੂੰ ਵੀ ਪਛਾਣਦੇ ਹਾਂ। ਅੰਤਰਰਾਸ਼ਟਰੀ ਮਾਨਵਤਾਵਾਦੀ ਕਾਨੂੰਨ ਦੀ ਪਾਲਣਾ ਕਰਨਾ ਇੱਕ ਵਿਸ਼ਵਵਿਆਪੀ ਜ਼ਿੰਮੇਵਾਰੀ ਹੈ। ਅੱਤਵਾਦ ਦੇ ਖ਼ਤਰੇ ਨਾਲ ਇਸ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਨਾਲ ਲੜਨਾ ਵੀ ਇੱਕ ਵਿਸ਼ਵ ਜ਼ਿੰਮੇਵਾਰੀ ਹੈ | The post ਇਜ਼ਰਾਈਲ ‘ਚੋਂ ਭਾਰਤੀ ਨਾਗਰਿਕਾਂ ਦੀ ਵਾਪਸੀ ਲਈ ਭਾਰਤ ਸਰਕਾਰ ਨੇ ਚਲਾਇਆ ਆਪ੍ਰੇਸ਼ਨ ਅਜੈ’ appeared first on TheUnmute.com - Punjabi News. Tags:
|
ਸਤੰਬਰ 'ਚ ਪ੍ਰਚੂਨ ਮਹਿੰਗਾਈ ਦਰ 'ਚ ਗਿਰਾਵਟ ਦਰਜ, 6.83 ਫੀਸਦੀ ਤੋਂ ਘੱਟ ਕੇ 5.02 ਫੀਸਦੀ 'ਤੇ ਪੁੱਜੀ Thursday 12 October 2023 01:40 PM UTC+00 | Tags: aam-aadmi-party breaking-news cm-bhagwant-mann india inflation latest-news news punjab punjab-government retail-inflation ਚੰਡੀਗੜ, 12 ਅਕਤੂਬਰ 2023: ਸਤੰਬਰ ‘ਚ ਪ੍ਰਚੂਨ ਮਹਿੰਗਾਈ (Retail inflation) ਦਰ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਅਗਸਤ ਮਹੀਨੇ ‘ਚ ਇਹ 6.83 ਫੀਸਦੀ ਤੋਂ ਘੱਟ ਕੇ 5.02 ਫੀਸਦੀ ‘ਤੇ ਆ ਗਿਆ ਹੈ। ਦੇਸ਼ ਦੀ ਪ੍ਰਚੂਨ ਮਹਿੰਗਾਈ ਸਤੰਬਰ ‘ਚ ਸਾਲਾਨਾ ਆਧਾਰ ‘ਤੇ ਘਟ ਕੇ 5.02 ਫੀਸਦੀ ‘ਤੇ ਆ ਗਈ, ਜੋ ਅਗਸਤ ‘ਚ 6.83 ਫੀਸਦੀ ਸੀ। ਸਤੰਬਰ ‘ਚ ਖੁਰਾਕੀ ਮਹਿੰਗਾਈ ਦਰ 6.56 ਫੀਸਦੀ ਰਹੀ, ਜੋ ਅਗਸਤ ‘ਚ 9.94 ਫੀਸਦੀ ਸੀ। ਪੇਂਡੂ ਅਤੇ ਸ਼ਹਿਰੀ ਖੇਤਰਾਂ ਦੀ ਗੱਲ ਕਰੀਏ ਤਾਂ ਸਤੰਬਰ ਮਹੀਨੇ ਵਿੱਚ ਪ੍ਰਚੂਨ ਮਹਿੰਗਾਈ ਦਰ ਕ੍ਰਮਵਾਰ 5.33 ਫੀਸਦੀ ਅਤੇ 4.65 ਫੀਸਦੀ ਰਹੀ। ਸਤੰਬਰ ਮਹੀਨੇ ‘ਚ ਸਬਜ਼ੀਆਂ ਦੀ ਮਹਿੰਗਾਈ (Retail inflation) ਦਰ 3.39 ਫੀਸਦੀ ‘ਤੇ ਆ ਗਈ, ਜੋ ਅਗਸਤ ‘ਚ 26.14 ਫੀਸਦੀ ਸੀ। ਸਤੰਬਰ ਮਹੀਨੇ ਅਨਾਜ ਦੀ ਮਹਿੰਗਾਈ ਦਰ 10.95 ਫੀਸਦੀ ਰਹੀ। ਈਂਧਨ ਅਤੇ ਬਿਜਲੀ ਖੇਤਰ ਵਿੱਚ ਮਹਿੰਗਾਈ ਸਤੰਬਰ ਵਿੱਚ ਮਾਇਨਸ 0.11 ਫੀਸਦੀ ਘਟੀ ਹੈ। ਇਸ ਤੋਂ ਪਹਿਲਾਂ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸਤੰਬਰ ਤੋਂ ਮਹਿੰਗਾਈ ‘ਚ ਕਮੀ ਦੀ ਉਮੀਦ ਜਤਾਈ ਸੀ। ਰਿਜ਼ਰਵ ਬੈਂਕ ਦੁਆਰਾ ਸਰਵੇਖਣ ਕੀਤੇ ਗਏ ਅਰਥਸ਼ਾਸਤਰੀਆਂ ਸਮੇਤ ਪੇਸ਼ੇਵਰ ਭਵਿੱਖਬਾਣੀ ਕਰਨ ਵਾਲਿਆਂ ਨੇ ਅਨੁਮਾਨ ਲਗਾਇਆ ਹੈ ਕਿ ਖਪਤਕਾਰ ਕੀਮਤ ਸੂਚਕਾਂਕ ਅਧਾਰਤ ਮਹਿੰਗਾਈ ਸਤੰਬਰ ਤਿਮਾਹੀ ਵਿੱਚ 6.6 ਪ੍ਰਤੀਸ਼ਤ ਤੋਂ ਘਟ ਕੇ ਦਸੰਬਰ ਤਿਮਾਹੀ ਵਿੱਚ 5.5 ਪ੍ਰਤੀਸ਼ਤ ਰਹਿ ਜਾਵੇਗੀ। ਇਸ ਤੋਂ ਇਲਾਵਾ ਮਾਰਚ 2024 ਦੀ ਤਿਮਾਹੀ ‘ਚ ਇਹ ਘਟ ਕੇ 5.1 ‘ਤੇ ਆ ਜਾਵੇਗਾ। ਸਾਲ 2024-25 ਦੀ ਪਹਿਲੀ ਛਿਮਾਹੀ ਵਿੱਚ, ਪ੍ਰਚੂਨ ਮਹਿੰਗਾਈ ਦਰ 5.2-4.0 ਦੇ ਵਿਚਕਾਰ ਰਹਿ ਸਕਦੀ ਹੈ। The post ਸਤੰਬਰ ‘ਚ ਪ੍ਰਚੂਨ ਮਹਿੰਗਾਈ ਦਰ ‘ਚ ਗਿਰਾਵਟ ਦਰਜ, 6.83 ਫੀਸਦੀ ਤੋਂ ਘੱਟ ਕੇ 5.02 ਫੀਸਦੀ ‘ਤੇ ਪੁੱਜੀ appeared first on TheUnmute.com - Punjabi News. Tags:
|
ਮੀਤ ਹੇਅਰ ਵੱਲੋਂ 115 ਨੌਜਵਾਨ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਮਨਾਲੀ ਰਵਾਨਾ Thursday 12 October 2023 01:50 PM UTC+00 | Tags: breaking-news manali meet-hayer news punjab-news punjab-sports-news trekking-camp ਚੰਡੀਗੜ੍ਹ, 12 ਅਕਤੂਬਰ 2023: ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ 230 ਨੌਜਵਾਨਾਂ ਨੂੰ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ (Trekking camp) ਲਈ ਚੁਣਿਆ ਗਿਆ ਹੈ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਪਹਿਲੇ ਫੇਜ਼ ਵਿੱਚ 10 ਰੋਜ਼ਾ ਕੈਂਪ ਲਈ 115 ਨੌਜਵਾਨਾਂ ਨੂੰ ਰਵਾਨਾ ਕੀਤਾ ਗਿਆ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਨਵੀਂ ਯੁਵਾ ਨੀਤੀ ਛੇਤੀ ਬਣ ਰਹੀ ਹੈ ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ ਅਤੇ ਯੁਵਕਾਂ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਹੋਰ ਵਧਾਈਆਂ ਜਾਣਗੀਆਂ। ਉਨ੍ਹਾਂ ਕਿ ਮੌਜੂਦਾ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸ਼ੁਰੂ ਕੀਤੇ ਗਏ। ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਯੂਥ ਕਲੱਬਾਂ ਦੀ ਭੂਮਿਕਾ ਸਰਗਰਮ ਕਰਨ ਲਈ ਐਵਾਰਡ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਵਸੋਂ ਵਿੱਚ ਨੌਜਵਾਨਾਂ ਦਾ ਵੱਡਾ ਹਿੱਸਾ ਹੋਣ ਕਰਕੇ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਸਰਕਾਰ ਵੱਲੋਂ ਮਹਿਜ਼ ਡੇਢ ਸਾਲ ਦੌਰਾਨ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਯੁਵਕ ਸੇਵਾਵਾਂ ਮੰਤਰੀ ਨੇ ਨੌਜਵਾਨਾਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਸਾਹਸੀ, ਸਿਹਤਮੰਦ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਉਨ੍ਹਾਂ ਦੀ ਸਖ਼ਸ਼ੀਅਤ ਨਿੱਖਰ ਕੇ ਸਾਹਮਣੇ ਆਉਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸਮਾਜਿਕ ਅਲਾਮਤਾਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਖਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਅਤੇ ਪਰਾਲੀ ਸਾੜਨ ਨਾਲ ਪਲੀਤ ਹੁੰਦੇ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਜ਼ਿਲੇ ਵਿੱਚ 10-10 ਨੌਜਵਾਨ ਚੁਣੇ ਗਏ ਹਨ ਅਤੇ ਕੁੱਲ 230 ਨੌਜਵਾਨਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ਼ ਮਾਊਂਟੇਨਰਿੰਗ ਐਂਡ ਅਲਾਇੰਡ ਸਪੋਰਟਸ ਮਨਾਲੀ ਭੇਜਿਆ ਜਾ ਰਿਹਾ ਹੈ। ਅੱਜ ਰਵਾਨਾ ਹੋਏ 115 ਨੌਜਵਾਨ 12 ਅਕਤੂਬਰ ਤੋਂ 21 ਅਕਤੂਬਰ ਤੱਕ ਅਤੇ ਦੂਜੇ ਗਰੁੱਪ ਵਿੱਚ 115 ਨੌਜਵਾਨ 30 ਅਕਤੂਬਰ ਤੋਂ 8 ਨਵੰਬਰ ਤੱਕ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਗਾਉਣਗੇ। ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਤੇ ਖੇਡ ਮੰਤਰੀ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਰੁਪਿੰਦਰ ਕੌਰ ਅਤੇ ਜ਼ਿਲਿਆ ਦੇ ਸਹਾਇਕ ਡਾਇਰੈਕਟਰ ਹਾਜ਼ਰ ਸਨ। The post ਮੀਤ ਹੇਅਰ ਵੱਲੋਂ 115 ਨੌਜਵਾਨ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਮਨਾਲੀ ਰਵਾਨਾ appeared first on TheUnmute.com - Punjabi News. Tags:
|
ਗੈਰ-ਕਾਨੂੰਨੀ ਪਟਾਕਿਆਂ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ: SDM ਰਵਿੰਦਰ ਸਿੰਘ Thursday 12 October 2023 01:54 PM UTC+00 | Tags: breaking-news firecrackers illegal-firecrackers kurali mohali-news sdm-ravinder-singh ਕੁਰਾਲੀ, 12 ਅਕਤੂਬਰ, 2023: ਕੁਰਾਲੀ ਵਿਖੇ ਪਟਾਕਿਆਂ (firecrackers) ਦੀ ਵਿਕਰੀ ਸਬੰਧੀ ਪ੍ਰਬੰਧਾਂ ਦੀ ਜਾਂਚ ਕਰਨ ਲਈ ਉਪ ਮੰਡਲ ਮੈਜਿਸਟ੍ਰੇਟ ਖਰੜ ਰਵਿੰਦਰ ਸਿੰਘ ਨੇ ਮੋਰਿੰਡਾ ਰੋਡ ‘ਤੇ ਜਾ ਕੇ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਪਟਾਕਿਆਂ ਦੀ ਵਿਕਰੀ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ, ਖਾਸ ਕਰਕੇ ਪਟਾਕਿਆਂ ਨਾਲ ਸਬੰਧਤ ਦੁਕਾਨਾਂ ਦੇ ਮੱਦੇਨਜ਼ਰ ਸਾਰੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਥਾਨਕ ਨਗਰ ਕੌਂਸਲ ਦੇ ਕਾਰਜਕਾਰੀ ਅਫਸਰ ਅਤੇ ਸਟੇਸ਼ਨ ਹਾਊਸ ਅਫਸਰ, ਥਾਣਾ ਕੁਰਾਲੀ ਸਿਟੀ ਨਾਲ ਮੋਰਿੰਡਾ ਰੋਡ ਸਥਿਤ ਪਟਾਕਿਆਂ (firecrackers) ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਅੱਗ ਬੁਝਾਊ ਯੰਤਰਾਂ ਅਤੇ ਹੋਰ ਅੱਗ ਤੋਂ ਸੁਰੱਖਿਆ ਕਰਨ ਵਾਲੇ ਪ੍ਰਬੰਧਾਂ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਗਏ ਲਾਇਸੰਸ ਅਤੇ ਉਨ੍ਹਾਂ ਕੋਲ ਮੌਜੂਦ ਸਟਾਕ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਹ ਵੀ ਯਕੀਨੀ ਬਣਾਇਆ ਗਿਆ ਕਿ ਸਟਾਕ ਵਿੱਚ ਮੌਜੂਦ ਸਾਰੇ ਪਟਾਕੇ ਗ੍ਰੀਨ ਸ਼੍ਰੇਣੀ ਵਿੱਚ ਆਉਂਦੇ ਹੋਣ। ਇਸ ਤੋਂ ਇਲਾਵਾ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਾਮਾਨ ਸੜਕ ‘ਤੇ ਨਾ ਰੱਖਣ। ਉਨ੍ਹਾਂ ਨੇ ਬਿਨਾਂ ਲਾਇਸੈਂਸ ਤੋਂ ਚੱਲ ਰਹੀਆਂ ਦੋ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ। The post ਗੈਰ-ਕਾਨੂੰਨੀ ਪਟਾਕਿਆਂ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ: SDM ਰਵਿੰਦਰ ਸਿੰਘ appeared first on TheUnmute.com - Punjabi News. Tags:
|
ਮੋਹਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2023 ਦੇ ਰਾਜ ਪੱਧਰੀ ਮੁਕਾਬਲੇ ਕਰਵਾਏ Thursday 12 October 2023 02:01 PM UTC+00 | Tags: breaking-news games khedan-watan-punjab-diyan news punjab-games punjab-sports-news sports-news ਐੱਸ ਏ ਐੱਸ ਨਗਰ, 12 ਅਕਤੂਬਰ 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲੇ ਵਿੱਚ ਮੋਹਾਲੀ ਵਿਖੇ ਕਰਵਾਏ ਜਾ ਰਹੇ, ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਅਤੇ ਤੀਜੇ ਪੜਾਅ ਦੇ ਕਿੱਕ ਬਾਕਸਿੰਗ ਅਤੇ ਜਿਮਨਾਸਟਿਕਸ ਦੇ ਕੁੜੀਆਂ ਦੇ ਮਾਕਬਲਿਆਂ ‘ਚ ਏਸ਼ੀਅਨ ਚੈਂਪੀਅਨ, ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਅਮਨਦੀਪ ਕੌਰ ਨੇ ਖੁਦ ਤੇ ਪੁਰਸ਼ ਕ੍ਰਿਕਟ ਟੀਮ ਦੇ ਮੈਂਬਰ ਅਰਸ਼ਦੀਪ ਸਿੰਘ ਦੇ ਮਾਤਾ-ਪਿਤਾ ਨੇ ਸ਼ਾਮਿਲ ਹੋ ਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਅਮਨਦੀਪ ਕੌਰ ਨੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਆਪਣੇ ਨਿਸ਼ਾਨੇ ਨੂੰ ਮਿੱਥ ਕੇ ਮੇਹਨਤ ਕਰਨ ਲਈ ਪ੍ਰੇਰਿਆ ਜਦਕਿ ਅਰਸ਼ਦੀਪ ਸਿੰਘ ਦੇ ਮਾਤਾ ਪਿਤਾ ਨੇ ਖਿਡਾਰੀਆਂ ਨੂੰ ਸੰਬੋਧਿਤ ਹੁੰਦਿਆਂ ਪੰਜਾਬ ਅਤੇ ਦੇਸ਼ ਦੇ ਲਈ ਆਪਣੀ ਖੇਡ ਨੂੰ ਜਨੂੰਨ ਦੀ ਹੱਦ ਨਾਲ ਅਪਣਾ ਕੇ ਅੱਗੇ ਵਧਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅੱਜ ਜਿਵੇਂ ਦੇਸ਼ ਭਰ ਚ ਪੰਜਾਬ ਦੇ ਖਿਡਾਰੀਆਂ ਨੇ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਚ ਵੱਖੋ ਵੱਖ ਵਰਗਾਂ ਚ 19 ਮੈਡਲ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ, ਉਸ ਤਰ੍ਹਾਂ ਉਨ੍ਹਾਂ ਨੂੰ ਵੀ ਹੋਰ ਮਿਹਨਤ ਅਤੇ ਅਭਿਆਸ ਕਰਕੇ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਵਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਦੇਣ ਦੀ ਰਸਮ ਵੀ ਨਿਭਾਈ ਗਈ ਅਤੇ ਬੇਹਤਰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੂਸਰੇ ਅਤੇ ਤੀਸਰੇ ਦਿਨ ਦੇ ਨਤੀਜਿਆਂ ਅਤੇ ਜੇਤੂਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿੱਕ ਬਾਕਸਿੰਗ – ਪੁਆਇੰਟ ਫਾਇਟਿੰਗ – ( ਕੁੜੀਆਂ) ਚ ਅੰਡਰ -17 ( -32 ਕਿਲੋ) ਚ ਪਹਿਲਾ ਸਥਾਨ – ਰਾਜ ਕੌਰ – (ਜ਼ਿਲ੍ਹਾ – ਮੁਕਤਸਰ ਸਾਹਿਬ ), ਦੂਜਾ ਸਥਾਨ -ਡੋਲੀ – (ਜ਼ਿਲ੍ਹਾ – ਨਵਾਂ ਸ਼ਹਿਰ ), ਤੀਜਾ ਸਥਾਨ – ਅਨਾਹਦ ਪ੍ਰੀਤ ਕੋਰ – (ਜ਼ਿਲ੍ਹਾ – ਜਲੰਧਰ ) ਤੇ ਜਸਪ੍ਰੀਤ ਕੋਰ – ( ਜ਼ਿਲ੍ਹਾ – ਰੁਪਨਗਰ ) ਦਾ ਰਿਹਾ। ਅੰਡਰ -17 ( – 37 ਕਿਲੋ) ਚ ਪਹਿਲਾ ਸਥਾਨ – ਆਚੰਲ – (ਜ਼ਿਲ੍ਹਾ – ਮੋਹਾਲੀ), ਦੂਜਾ ਸਥਾਨ – ਜਸਮੀਨ – (ਜ਼ਿਲ੍ਹਾ – ਨਵਾਂ ਸ਼ਹਿਰ), ਤੀਜਾ ਸਥਾਨ – ਸਿਮਰਨ – (ਜ਼ਿਲ੍ਹਾ – ਸ਼੍ਰੀ ਮੁਕਤਸਰ ਸਾਹਿਬ) ਤੇ ਸਪਨਾ – ( ਜ਼ਿਲ੍ਹਾ – ਸ਼੍ਰੀ ਫਤਿਹਗੜ ਸਾਹਿਬ) ਨੇ ਲਿਆ। ਜਿਸਨਾਸਟਿਕਸ – ਅੰਡਰ -21 – ਫਾਇਨਲ ਟੀਮ ਨਤੀਜੇ ਚ ਪਹਿਲਾ ਸਥਾਨ – (ਜ਼ਿਲ੍ਹਾ – ਪਟਿਆਲਾ ) – ( ਪੁਆਇੰਟਸ – 171.50 ), ਦੂਜਾ ਸਥਾਨ – (ਜ਼ਿਲ੍ਹਾ –ਗੁਰਦਾਸਪੁਰ ) – ( ਪੁਆਇੰਟਸ – 169.90), ਤੀਜਾ ਸਥਾਨ – (ਜ਼ਿਲ੍ਹਾ ਸ਼੍ਰੀ ਅਮ੍ਰਿਤਸਰ ਸਾਹਿਬ- ) ( ਪੋਆਂਟਿਸ –111.25) ਦਾ ਰਿਹਾ। The post ਮੋਹਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2023 ਦੇ ਰਾਜ ਪੱਧਰੀ ਮੁਕਾਬਲੇ ਕਰਵਾਏ appeared first on TheUnmute.com - Punjabi News. Tags:
|
ਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ.ਗਿੱਲ ਨੂੰ ਅੰਤਿਮ ਵਿਦਾਇਗੀ, ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਵੰਡਾਇਆ Thursday 12 October 2023 02:07 PM UTC+00 | Tags: baba-farid-medical-university baba-farid-medical-university-for-health-sciences-faridko breaking-news dr-ss-gill meet-hayer news ਚੰਡੀਗੜ੍ਹ, 12 ਅਕਤੂਬਰ 2023: ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਾਰ ਹੈਲਥ ਸਾਇੰਸਜ਼ ਫਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਅਤੇ ਹੱਡੀਆਂ ਦੇ ਮਾਹਿਰ ਡਾ. ਐਸ.ਐਸ.ਗਿੱਲ ਨਮਿੱਤ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਇਗੀ ਦਿੱਤੀ ਗਈ। ਡਾ. ਗਿੱਲ ਜੋ 77 ਵਰ੍ਹਿਆਂ ਦੇ ਸਨ, ਅੱਜ ਮੁਹਾਲੀ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੈਕਟਰ 25 ਸਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਮੌਕੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਡਾ. ਗਿੱਲ ਦੇ ਤੁਰ ਜਾਣ ਨਾਲ ਮੈਡੀਕਲ ਸਿੱਖਿਆ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਉਹ ਜਿੱਥੇ ਹੱਡੀਆਂ ਦੇ ਮਾਹਿਰ ਡਾਕਟਰ ਅਤੇ ਕੁਸ਼ਲ ਪ੍ਰਸ਼ਾਸਕ ਸਨ ਉਥੇ ਇਕ ਵਧੀਆ ਅਤੇ ਜ਼ਮੀਨ ਨਾਲ ਜੁੜੇ ਇਨਸਾਨ ਸਨ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲੇ ਦੇ ਛੋਟੇ ਜਿਹੇ ਪਿੰਡ ਦਾਨਗੜ੍ਹ ਦੇ ਜੰਮਪਲ ਡਾ. ਗਿੱਲ ਨੇ ਆਪਣੀ ਵਿਦਵਤਾ ਅਤੇ ਹਲੀਮੀ ਨਾਲ ਵੱਡੀ ਪਛਾਣ ਬਣਾਈ। ਉਹ ਪੀ.ਜੀ.ਆਈ. ਚੰਡੀਗੜ੍ਹ ਵਿਖੇ ਵੀ ਹੱਡੀਆਂ ਦੇ ਰੋਗਾਂ ਦੇ ਵਿਭਾਗ ਦੇ ਮੁਖੀ ਰਹੇ ਹਨ। ਮੀਤ ਹੇਅਰ ਨੇ ਡਾ.ਗਿੱਲ ਦੀ ਪਤਨੀ ਅਮਰਜੀਤ ਕੌਰ, ਪੁੱਤਰ ਨੂਰ ਸ਼ੇਰਗਿੱਲ ਤੇ ਬੇਟੀ ਨੂਰਇੰਦਰ ਅਤੇ ਭਤੀਜੀ ਪਰਨੀਤ ਸ਼ੇਰਗਿੱਲ ਜੋ ਕਿ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨਾਲ ਹਮਦਰਦੀ ਕਰਦਿਆਂ ਪੰਜਾਬ ਸਰਕਾਰ ਤਰਫੋਂ ਦੁੱਖ ਸਾਂਝਾ ਕੀਤਾ। ਉਨ੍ਹਾਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਮੈਡੀਕਲ ਸਿੱਖਿਆ, ਡਾਕਟਰੀ, ਸਮਾਜਿਕ, ਰਾਜਸੀ ਖੇਤਰ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਵੱਡੀ ਗਿਣਤੀ ਵਿੱਚ ਲੋਕ, ਸੰਸਥਾਵਾਂ ਦੇ ਮੁਖੀ, ਸਾਹਿਤਕਾਰ, ਪੱਤਰਕਾਰ ਅਤੇ ਦਾਨਗੜ੍ਹ ਪਿੰਡ ਦੇ ਵਸਨੀਕ ਹਾਜ਼ਰ ਸਨ। The post ਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ.ਗਿੱਲ ਨੂੰ ਅੰਤਿਮ ਵਿਦਾਇਗੀ, ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਵੰਡਾਇਆ appeared first on TheUnmute.com - Punjabi News. Tags:
|
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਆਪਣੇ 5 ਸਾਲਾਂ ਦੇ ਕਾਰਜਕਾਲ ਉਪਰੰਤ ਸੇਵਾਮੁਕਤ ਹੋਏ Thursday 12 October 2023 02:12 PM UTC+00 | Tags: aam-aadmi-party breaking-news cm-bhagwant-mann d.p-reddy latest-news news punjab punjab-news punjab-state-food-commission punjab-state-food-commission-chairman ਚੰਡੀਗੜ੍ਹ, 12 ਅਕਤੂਬਰ 2023: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਅਤੇ ਸੇਵਾ ਮੁਕਤ ਆਈ.ਏ.ਐਸ. ਡੀ.ਪੀ. ਰੈਡੀ (D.P. Reddy) ਅੱਜ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਸੇਵਾਮੁਕਤ ਹੋਏ। ਅੱਜ ਇੱਥੇ ਸੈਕਟਰ-26 ਸਥਿਤ ਮੈਗਸੀਪਾ ਵਿਖੇ ਕਰਵਾਏ ਵਿਦਾਇਗੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਭਰ ਵਿੱਚ ਕੌਮੀ ਖੁਰਾਕ ਸੁਰੱਖਿਆ ਐਕਟ, 2013 ਨੂੰ ਲਾਗੂ ਕਰਨ ਲਈ ਅਣਥੱਕ ਯਤਨ ਕੀਤੇ ਤਾਂ ਜੋ ਸਾਰਿਆਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਰੈਡੀ (D.P. Reddy) ਵੱਲੋਂ ਕਮਿਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰ ਵੱਖ-ਵੱਖ ਥਾਵਾਂ ਤੋਂ ਕੰਮ ਕਰਦੇ ਸਨ। ਉਨ੍ਹਾਂ ਨੇ ਕਮਿਸ਼ਨ ਦੀ ਵੈਬਸਾਈਟ ਬਣਾਉਣ ਲਈ ਯਤਨ ਕਰਨ ਦੇ ਨਾਲ ਨਾਲ ਚੇਅਰਮੈਨ ਅਤੇ ਮੈਂਬਰਾਂ ਨੂੰ ਇੱਕੋ ਥਾਂ ਇਕੱਠੇ ਕੰਮ ਕਰਨ ਦੀ ਪਹਿਲਕਦਮੀ ਵੀ ਆਰੰਭੀ ਅਤੇ ਮੌਜੂਦਾ ਸਮੇਂ, ਪੰਜਾਬ ਰਾਜ ਖੁਰਾਕ ਕਮਿਸ਼ਨ ਮਗਸੀਪਾ, ਸੈਕਟਰ 26 ਤੋਂ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਕਮਿਸ਼ਨ ਦੇ ਫੇਸਬੁੱਕ, ਟਵਿਟਰ ਅਤੇ ਇੰਸਟਾਗ੍ਰਾਮ ‘ਤੇ ਸੋਸ਼ਲ ਮੀਡੀਆ ਹੈਂਡਲ ਵੀ ਤਿਆਰ ਕਰਨ ਦੇ ਨਾਲ ਨਾਲ ਕਮਿਸ਼ਨ ਦੀ ਹੈਲਪਲਾਈਨ ਵੀ ਸਥਾਪਿਤ ਕੀਤੀ ਗਈ ਸੀ ਜਿਸ ‘ਤੇ ਲੋਕਾਂ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫਸਰਾਂ ਨੂੰ ਨਾਮਜ਼ਦ ਅਤੇ ਨਿਯੁਕਤ ਕੀਤਾ ਜਾਣਾ ਸੀ। ਇਹ ਮਾਮਲਾ ਇਨ੍ਹਾਂ ਵਿਭਾਗਾਂ ਕੋਲ ਉਠਾਇਆ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ (ਡੀ) ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਅਫ਼ਸਰ ਨਿਯੁਕਤ ਕੀਤਾ ਗਿਆ। ਐਕਟ/ਨਿਯਮਾਂ ਦੇ ਉਪਬੰਧਾਂ ਬਾਰੇ ਜਾਗਰੂਕ ਕਰਨ ਲਈ ਸਾਰੇ ਡੀ.ਜੀ.ਆਰ.ਓਜ਼ ਅਤੇ ਵਿਭਾਗਾਂ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਮਿਸ਼ਨ ਵੱਲੋਂ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਰਾਹੀਂ ਇੱਕ ਮਲਟੀ-ਮੀਡੀਆ ਮੁਹਿੰਮ ਸ਼ੁਰੂ ਕੀਤੀ ਗਈ ਤਾਂ ਜੋ ਲੋਕਾਂ ਨੂੰ ਕਮਿਸ਼ਨ ਅਤੇ ਲਾਭਪਾਤਰੀਆਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਐਫ.ਐਮ. ਰੇਡੀਓ ‘ਤੇ ਜਿੰਗਲ ਚਲਾਏ ਗਏ। ਲੋਕ ਸੰਪਰਕ ਵਿਭਾਗ ਵੱਲੋਂ ਇਕ ਛੋਟੀ ਵੀਡੀਓ ਫਿਲਮ ਤਿਆਰ ਕੀਤੀ ਗਈ ਅਤੇ ਇਹ ਵੀਡੀਓ ਵਿਸ਼ੇਸ਼ ਥਾਵਾਂ ‘ਤੇ ਪ੍ਰਦਰਸ਼ਿਤ ਕਰਨ ਲਈ ਤਿੰਨੋਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਡਿਪਟੀ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਡੀ) ਨੂੰ ਭੇਜੀ ਗਈ। ਹੋਰਨਾਂ ਕਮਿਸ਼ਨਾਂ ਵੱਲੋਂ ਅਪਣਾਏ ਜਾ ਰਹੇ ਅਭਿਆਸਾਂ ਬਾਰੇ ਜਾਣਨ ਲਈ, ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਆਂਧਰਾ ਪ੍ਰਦੇਸ਼ ਰਾਜ ਫੂਡ ਕਮਿਸ਼ਨ ਦਾ ਦੌਰਾ ਕੀਤਾ ਤਾਂ ਜੋ ਉੱਥੇ ਅਪਣਾਏ ਜਾ ਰਹੇ ਅਭਿਆਸਾਂ ਦਾ ਅਧਿਐਨ ਕੀਤਾ ਜਾ ਸਕੇ। ਮਿਡ ਡੇ ਮੀਲ ਸਕੀਮ ਵਿੱਚ ਅਕਸ਼ਿਆ ਪਾਤਰਾ ਅਤੇ ਇਸਕੋਨ ਨੂੰ ਸ਼ਾਮਲ ਕਰਨ ਲਈ ਇਸ ਦੇ ਪ੍ਰਤੀਨਿਧੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਨੂੰ ਸ਼ਾਮਲ ਕਰਨ ਸਬੰਧੀ ਤਜਵੀਜ਼ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਲੋੜੀਂਦੀ ਕਾਰਵਾਈ ਲਈ ਭੇਜ ਦਿੱਤੀ ਗਈ ਹੈ। ਸਕੂਲੀ ਬੱਚਿਆਂ ਦੀ ਪੋਸ਼ਣ ਸਥਿਤੀ ਬਾਰੇ ਪਤਾ ਲਗਾਉਣ ਲਈ ਡਾਇਰੈਕਟਰ, ਐਨ.ਆਈ.ਐਨ., ਹੈਦਰਾਬਾਦ ਨਾਲ ਮੀਟਿੰਗ ਕੀਤੀ ਗਈ। ਐਨ.ਐਫ.ਐਸ.ਏ. 2013 ਸਬੰਧੀ ਲੋੜਾਂ ਬਾਰੇ ਤਿੰਨਾਂ ਵਿਭਾਗਾਂ ਨੂੰ ਜਾਗਰੂਕ ਕਰਨ ਲਈ ਸਮੇਂ-ਸਮੇਂ ‘ਤੇ ਉਨ੍ਹਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਮੁਖੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਕਮਿਸ਼ਨ ਦੇ ਮੈਂਬਰਾਂ ਨੂੰ ਐਨ.ਐਫ.ਐਸ.ਏ. 2013 ਦੀਆਂ ਵੱਖ-ਵੱਖ ਵਿਵਸਥਾਵਾਂ ਦੇ ਲਾਗੂਕਰਨ ਦੀ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲ੍ਹੇ ਅਲਾਟ ਕੀਤੇ ਗਏ। ਕਮਿਸ਼ਨ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਨੇ 7 ਅਤੇ 8 ਨਵੰਬਰ, 2022 ਨੂੰ ਬੈਂਗਲੁਰੂ ਵਿਖੇ “ਨੈਸ਼ਨਲ ਕੰਟਸਲਟੇਸ਼ਨ ਵਿੱਦ ਸਟੇਟ ਫੂਡ ਕਮਿਸ਼ਨਸ” ‘ਤੇ ਦੋ ਰੋਜ਼ਾ ਸੈਮੀਨਾਰ ਵਿੱਚ ਭਾਗ ਲਿਆ। ਕਮਿਸ਼ਨ ਦੇ ਇੱਕ ਮੈਂਬਰ ਨੂੰ 16 ਅਤੇ 17 ਜਨਵਰੀ 2023 ਨੂੰ ਤਿਰੂਵਨੰਤਪੁਰਮ (ਕੇਰਲਾ) ਵਿਖੇ ਨਿਊਟ੍ਰੀਸ਼ੀਅਨ ਸਪੋਰਟ ਟੂ ਚਿਲਡਰਨ ਬਾਰੇ ਰਾਸ਼ਟਰੀ ਸੈਮੀਨਾਰ ਵਿੱਚ ਸ਼ਾਮਲ ਹੋਣ ਲਈ ਭੇਜਿਆ ਗਿਆ। ਸਕੂਲ ਸਿੱਖਿਆ ਵਿਭਾਗ ਨੂੰ ਹੋਰਨਾਂ ਸੂਬਿਆਂ ਵਾਂਗ ਵਿਦਿਆਰਥੀਆਂ ਨੂੰ ਕੇਲੇ, ਅੰਡੇ ਅਤੇ ਫਲੇਵਰਡ ਦੁੱਧ ਦੇਣ ਦੀ ਵੀ ਸਲਾਹ ਦਿੱਤੀ ਗਈ ਅਤੇ ਮਿਡ ਡੇ ਮੀਲ ਸਕੀਮ ਤਹਿਤ 10ਵੀਂ ਜਮਾਤ ਨੂੰ ਕਵਰ ਕਰਨ ਦੀ ਵੀ ਸਲਾਹ ਦਿੱਤੀ ਗਈ। ਕਮਿਸ਼ਨ ਦੀਆਂ ਸਾਲ 2015-16 ਤੋਂ 2020-21 ਤੱਕ ਦੀਆਂ ਸਾਲਾਨਾ ਰਿਪੋਰਟਾਂ ਪੰਜਾਬ ਵਿਧਾਨ ਸਭਾ ਅੱਗੇ ਪੇਸ਼ ਕਰਨ ਲਈ ਸੂਬਾ ਸਰਕਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ। The post ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਆਪਣੇ 5 ਸਾਲਾਂ ਦੇ ਕਾਰਜਕਾਲ ਉਪਰੰਤ ਸੇਵਾਮੁਕਤ ਹੋਏ appeared first on TheUnmute.com - Punjabi News. Tags:
|
ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ: ਹਰਜੋਤ ਸਿੰਘ ਬੈਂਸ Thursday 12 October 2023 02:19 PM UTC+00 | Tags: breaking-news government-primary-school-masol harjot-singh-bains latest-news news pseb punjab-government-school punjab-news school-od-eminence smart-schools the-unmute-breaking-news the-unmute-latest-news ਚੰਡੀਗੜ੍ਹ, 12 ਅਕਤੂਬਰ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਇੱਥੇ ਕਿਹਾ ਕਿ ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਰਹੀਆਂ ਕਾਂਗਰਸ ਪਾਰਟੀ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਸਭ ਤੋਂ ਵੱਡਾ ਗਵਾਹ ਹੈ। ਸ. ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਅੱਜ ਚੰਡੀਗੜ੍ਹ ਦੇ ਨਾਲ ਲਗਦੇ ਪੰਜਾਬ ਰਾਜ ਦੇ ਪਿੰਡ ਮਸੌਲ ਦਾ ਦੌਰਾ ਕੀਤਾ ਗਿਆ। ਇਸ ਸਕੂਲ ਨੂੰ ਕਾਂਗਰਸ ਸਰਕਾਰ ਵੱਲੋਂ ਸਮਾਰਟ ਸਕੂਲ ਦਾ ਦਰਜਾ ਦੇ ਦਿੱਤਾ ਗਿਆ ਸੀ ਪ੍ਰੰਤੂ ਇਸ ਸਕੂਲ ਵਿੱਚ ਨਾ ਤਾਂ ਕਲਾਸਰੂਮ ਹਨ, ਨਾ ਪੀਣ ਵਾਲਾ ਪਾਣੀ, ਨਾ ਹੀ ਸਾਫ਼-ਸਫਾਈ ਦਾ ਕੋਈ ਪ੍ਰਬੰਧ ਅਤੇ ਨਾ ਹੀ ਸਕੂਲ ਦੀ ਚਾਰਦੀਵਾਰੀ ਹੈ। ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਰਾਜ ਵਿੱਚ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਦਾ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੱਲੋਂ ਬਹੁਤ ਵਿਰੋਧ ਕੀਤੇ ਜਾਣ ਦਾ ਕਾਰਨ ਅੱਜ ਸਮਝ ਆਇਆ ਹੈ। ਉਨ੍ਹਾਂ ਕਿਹਾ ਕਿ ਉਕਤ ਪਾਰਟੀਆਂ ਸਿਰਫ਼ ਨਾਮ ਦੇ ਸਮਾਰਟ ਸਕੂਲ ਬਣਾ ਕੇ ਹੀ ਲੋਕਾਂ ਨੂੰ ਮੂਰਖ ਬਣਾਉਣ ਨੂੰ ਹੀ ਪ੍ਰਾਪਤੀ ਸਮਝਦੀਆਂ ਹਨ ਜਦਕਿ ਸਾਡੀ ਸਰਕਾਰ ਲੋਕਾਂ ਨੂੰ ਸੱਚਮੁੱਚ ਦੇ ਬਿਹਤਰੀਨ ਸਕੂਲ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ, ਜਿਸ ਤੋਂ ਇਨ੍ਹਾਂ ਪਾਰਟੀਆਂ ਨੂੰ ਦਿੱਕਤ ਮਹਿਸੂਸ ਹੁੰਦੀ ਹੈ। ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੈਸ (ਐਨ.ਏ.ਐਸ.) ਦੀ ਰਿਪੋਰਟ ਦੇ ਆਧਾਰ 'ਤੇ ਆਪਣੇ ਆਪ ਨੂੰ ਦੇਸ਼ ਦਾ ਸਰਵੋਤਮ ਸਿੱਖਿਆ ਮਾਡਲ ਵਾਲਾ ਸਕੂਲ ਦੱਸਦੀਆਂ ਸਨ। ਇਸ ਰਿਪੋਰਟ ਅਨੁਸਾਰ ਸਰਕਾਰੀ ਸਕੂਲਾਂ ਦੇ 50 ਫੀਸਦੀ ਵਿਦਿਆਰਥੀ ਨੂੰ ਭਾਸ਼ਾਵਾਂ ਦਾ ਗਿਆਨ ਹੁੰਦਾ ਹੈ ਜਦਕਿ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਦੇ ਵਿਦਿਆਰਥੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਪੜ੍ਹਨ ਵਿੱਚ ਬਿਲਕੁਲ ਅਸਮਰੱਥ ਸਨ।ਉਨ੍ਹਾਂ ਕਿਹਾ ਕਿ 1990 ਵਿੱਚ ਸਕੂਲ ਲਈ ਬਣਾਈ ਗਈ ਬਿਲਡਿੰਗ ਬਿਨਾਂ ਵਰਤੋਂ ਦੇ ਹੀ ਖੰਡਰ ਬਣ ਗਈ ਹੈ ਜਿਸ ਬਾਰੇ ਬੀਤੇ ਤਿੰਨ ਦਹਾਕਿਆਂ ਵਿੱਚ ਰਹੇ ਕਿਸੇ ਵੀ ਸਿੱਖਿਆ ਮੰਤਰੀ ਵੱਲੋਂ ਧਿਆਨ ਨਹੀਂ ਦਿੱਤਾ ਗਿਆ। ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਇਸ ਸਕੂਲ ਦੀ ਸਫ਼ਾਈ ਦੀ ਸ਼ੁਰੂਆਤ ਖੁਦ ਕਰਦਿਆਂ ਸਕੂਲ ਵਿੱਚ ਝਾੜੂ ਲਗਾਇਆ ਗਿਆ ਅਤੇ ਨਾਲ ਹੀ ਕਮਰਿਆਂ ਵਿੱਚ ਲੱਗੇ ਜਾਲਿਆਂ ਨੂੰ ਲਾਹਿਆ ਗਿਆ। ਇਸ ਕੰਮ ਵਿੱਚ ਨਰੇਗਾ ਵਰਕਰਾਂ ਵੱਲੋਂ ਵੀ ਸਾਥ ਦਿੱਤਾ ਗਿਆ। ਸਫਾਈ ਦੌਰਾਨ ਸਕੂਲ ਸਿੱਖਿਆ ਮੰਤਰੀ ਨੂੰ ਦੋ ਡੱਬਾਬੰਦ ਕੰਪਿਊਟਰ ਵੀ ਮਿਲੇ ਜੋ ਕਿ ਬੀਤੇ ਤਿੰਨ ਸਾਲ ਤੋਂ ਬਿਨਾਂ ਵਰਤੋਂ ਤੋਂ ਹੀ ਸਕੂਲ ਵਿੱਚ ਪਏ ਹੋਏ ਸਨ। ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਸਕੂਲ ਦੇ ਕਮਰਿਆਂ ਉੱਤੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਵੀ ਛੁਡਵਾਇਆ ਅਤੇ ਇੱਕ ਕਲਾਸ ਦੇ ਵਿਦਿਆਰਥੀਆਂ ਨੂੰ ਇਥੇ ਬਿਠਾਇਆ ਗਿਆ। ਵਿਦਿਆਰਥੀਆਂ ਦੇ ਸਿੱਖਿਆ ਪੱਧਰ ਦੀ ਜਾਂਚ ਕਰਨ ਲਈ ਜਦੋਂ ਸਕੂਲ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਵੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਪੜ੍ਹਨ ਵਿੱਚ ਬਿਲਕੁਲ ਅਸਮਰੱਥ ਸਨ। ਇਸ 'ਤੇ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਮੰਤਰੀ ਵੱਲੋਂ ਸਕੂਲ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਦੋਵੇਂ ਅਧਿਆਪਕਾਂ ਨੂੰ ਮੁਅੱਤਲ ਕਰਨ ਅਤੇ ਨਵੇਂ ਅਧਿਆਪਕ ਤੁਰੰਤ ਨਿਯੁਕਤ ਕਰਨ ਦੇ ਵੀ ਆਦੇਸ਼ ਦਿੱਤੇ ਗਏ। ਮੰਤਰੀ ਦੇ ਦੌਰੇ ਦੀ ਸੂਚਨਾ ਮਿਲਣ 'ਤੇ ਪਿੰਡ ਦੀਆਂ ਔਰਤਾਂ ਇਕੱਠੀਆਂ ਹੋ ਕੇ ਸਕੂਲ ਸਿੱਖਿਆ ਮੰਤਰੀ ਨੂੰ ਮਿਲੀਆਂ ਅਤੇ ਉਨ੍ਹਾਂ ਦਾ ਦੌਰਾ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਦੋਂ ਵੀ ਟੀ.ਵੀ. ਉੱਤੇ ਸਕੂਲ ਸਿੱਖਿਆ ਮੰਤਰੀ ਦੇ ਸਕੂਲੀ ਦੌਰੇ ਬਾਰੇ ਖਬਰਾਂ ਦੇਖਦੀਆਂ ਸਨ ਤਾਂ ਉਹ ਅਰਦਾਸ ਕਰਦੀਆਂ ਸਨ ਕਿ ਸਕੂਲ ਸਿੱਖਿਆ ਮੰਤਰੀ ਸਾਡੇ ਪਿੰਡ ਦੇ ਸਕੂਲ ਦਾ ਵੀ ਦੌਰਾ ਕਰਨ, ਜੋ ਕਿ ਅੱਜ ਸੁਣੀ ਗਈ ਹੈ। ਸਕੂਲ ਸਿੱਖਿਆ ਮੰਤਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਸੌਲ ਦੀ ਦਸ਼ਾ ਨੂੰ ਸੁਧਾਰਨ ਲਈ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਕੂਲ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇੱਕ ਮਹੀਨੇ ਵਿੱਚ ਹੀ ਇਸ ਸਕੂਲ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਅਤੇ ਨਾਲ ਹੀ ਅਗਲੇਰੀ ਪੜ੍ਹਾਈ ਵਾਸਤੇ ਵਿਦਿਆਰਥੀਆਂ ਨੂੰ ਟਰਾਂਸਪੋਰਟ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ। The post ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਅੰਤਰਰਾਸ਼ਟਰੀ ਓਲੰਪਿਕ ਕਮੇਟੀ ਵੱਲੋਂ ਰੂਸੀ ਓਲੰਪਿਕ ਕਮੇਟੀ ਤੁਰੰਤ ਪ੍ਰਭਾਵ ਨਾਲ ਮੁਅੱਤਲ Thursday 12 October 2023 02:29 PM UTC+00 | Tags: breaking-news international-olympic-committee news russian-olympic russian-olympic-committee ਚੰਡੀਗੜ੍ਹ, 12 ਅਕਤੂਬਰ 2023: ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੇ ਰੂਸੀ ਓਲੰਪਿਕ ਕਮੇਟੀ (Russian Olympic Committee) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। The post ਅੰਤਰਰਾਸ਼ਟਰੀ ਓਲੰਪਿਕ ਕਮੇਟੀ ਵੱਲੋਂ ਰੂਸੀ ਓਲੰਪਿਕ ਕਮੇਟੀ ਤੁਰੰਤ ਪ੍ਰਭਾਵ ਨਾਲ ਮੁਅੱਤਲ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest