TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਰਾਜ ਕੁਮਾਰ ਵੇਰਕਾ ਨੇ ਭਾਜਪਾ ਨੂੰ ਕਿਹਾ ਅਲਵਿਦਾ, ਮੁੜ ਕਾਂਗਰਸ 'ਚ ਹੋਣਗੇ ਸ਼ਾਮਲ Friday 13 October 2023 06:04 AM UTC+00 | Tags: breaking-news congress latest-news news punjab-breaking punjab-congress punjab-police raj-kumar-verka sunil-jakhar the-unmute-breaking-news ਚੰਡੀਗੜ੍ਹ, 13 ਅਕਤੂਬਰ 2023: ਰਾਜ ਕੁਮਾਰ ਵੇਰਕਾ (Raj Kumar Verka) ਨੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ | ਰਾਜ ਕੁਮਾਰ ਵੇਰਕਾ ਮੁੜ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋਣਗੇ | ਜਿਕਰਯੋਗ ਹੈ ਕਿ ਵੇਰਕਾ ਪਿਛਲੇ ਸਾਲ ਹੀ ਭਾਜਪਾ ਵਿਚ ਸ਼ਾਮਲ ਹੋਏ ਸਨ | ਰਾਜ ਕੁਮਾਰ ਵੇਰਕਾ ਚਰਨਜੀਤ ਚੰਨੀ ਦੀ ਸਰਕਾਰ ਵੇਲੇ ਕੈਬਿਨਟ ਮੰਤਰੀ ਰਹਿ ਚੁੱਕੇ ਹਨ | The post ਰਾਜ ਕੁਮਾਰ ਵੇਰਕਾ ਨੇ ਭਾਜਪਾ ਨੂੰ ਕਿਹਾ ਅਲਵਿਦਾ, ਮੁੜ ਕਾਂਗਰਸ ‘ਚ ਹੋਣਗੇ ਸ਼ਾਮਲ appeared first on TheUnmute.com - Punjabi News. Tags:
|
ਪੰਜਾਬ ਰਾਜਪਾਲ ਨੇ 20 ਤੇ 21 ਅਕਤੂਬਰ ਨੂੰ ਵਿਧਾਨ ਸਭਾ ਦੇ ਸੱਦੇ ਵਿਸ਼ੇਸ਼ ਇਜਲਾਸ ਨੂੰ ਦੱਸਿਆ ਗ਼ੈਰ-ਸੰਵਿਧਾਨਕ Friday 13 October 2023 06:24 AM UTC+00 | Tags: aam-aadmi-party breaking-news cm-bhagwant-mann latest-news news punjab-breaking punjab-government punjab-legislative-assembly punjab-news punjab-police special-session the-unmute the-unmute-breaking-news the-unmute-news the-unmute-punjabi-news ਚੰਡੀਗੜ੍ਹ, 13 ਅਕਤੂਬਰ 2023: ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਬੁਲਾਉਣ ‘ਤੇ ਮੁੜ ਰੇੜਕਾ ਵਧ ਗਿਆ ਹੈ। ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਨੇ 20 ਤੇ 21 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ‘ਤੇ ਮੁੜ ਕਿਹਾ ਕਿ ਇਹ ਗੈਰ-ਸੰਵਿਧਾਨਕ ਹੈ ਤੇ ਇਸ ਵਿਚ ਕੀਤੀ ਗਈ ਕੋਈ ਵੀ ਕਾਰਵਾਈ ਸਹੀ ਨਹੀਂ ਹੋਵੇਗੀ। ਪੰਜਾਬ ਰਾਜਪਾਲ ਦੇ ਅੰਡਰ ਸੈਕਟਰੀ ਨੇ ਵਿਧਾਨ ਸਭਾ ਦੇ ਸਕੱਤਰ ਨੂੰ ਉਨ੍ਹਾਂ ਵੱਲੋਂ ਲਿਖੇ ਪੱਤਰ ਦਾ ਜਵਾਬ ਦਿੰਦੇ ਹੋਏ ਇਹ ਗੱਲ ਕਹੀ ਹੈ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ 10 ਅਕਤੂਬਰ ਨੂੰ ਜਾਣਕਾਰੀ ਦਿੱਤੀ ਸੀ ਕਿ 20 ਅਤੇ 21 ਅਕਤੂਬਰ ਨੂੰ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ |
The post ਪੰਜਾਬ ਰਾਜਪਾਲ ਨੇ 20 ਤੇ 21 ਅਕਤੂਬਰ ਨੂੰ ਵਿਧਾਨ ਸਭਾ ਦੇ ਸੱਦੇ ਵਿਸ਼ੇਸ਼ ਇਜਲਾਸ ਨੂੰ ਦੱਸਿਆ ਗ਼ੈਰ-ਸੰਵਿਧਾਨਕ appeared first on TheUnmute.com - Punjabi News. Tags:
|
ਮੋਹਾਲੀ 'ਚ ਵੱਡੀ ਵਾਰਦਾਤ, ਇੱਕ ਵਿਅਕਤੀ ਵੱਲੋਂ ਆਪਣੇ ਭਰਾ, ਭਰਜਾਈ ਤੇ ਭਤੀਜੇ ਦਾ ਬੇਰਹਿਮੀ ਨਾਲ ਕਤਲ Friday 13 October 2023 06:36 AM UTC+00 | Tags: aam-aadmi-party breaking-news cm-bhagwant-mann kharar-police kharar-triple-murder latest-news mohali mohali-news murder news punjab-breaking-news punjabi-news ropar-canal ਚੰਡੀਗੜ੍ਹ, 13 ਅਕਤੂਬਰ 2023: ਮੋਹਾਲੀ (Mohali) ਦੇ ਖਰੜ ਕਸਬੇ ਵਿੱਚ ਇੱਕ ਵਿਅਕਤੀ ਨੇ ਆਪਣੇ ਭਰਾ (ਸਤਬੀਰ ਸਿੰਘ), ਭਰਜਾਈ (ਅਮਨਦੀਪ ਕੌਰ) ਅਤੇ ਭਤੀਜੇ (ਅਨਹਦ) ਦਾ ਕਤਲ ਕਰ ਦਿੱਤਾ ਹੈ। ਪੂਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਨੂੰ ਘਰੇਲੂ ਲੜਾਈ ਮੰਨ ਰਹੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਲਖਬੀਰ ਸਿੰਘ ਨੇ ਆਪਣੇ ਭਰਾ ਅਤੇ ਭਰਜਾਈ ਦੀਆਂ ਲਾਸ਼ਾਂ ਨੂੰ ਠਿਕਾਣੇ ਲਗਾਉਣ ਲਈ ਰੋਪੜ ਨਹਿਰ ਵਿੱਚ ਸੁੱਟ ਦਿੱਤਾ ਸੀ। ਮੋਰਿੰਡਾ ਨਹਿਰ ‘ਚ 2 ਸਾਲ ਦੇ ਬੱਚੇ ਨੂੰ ਸੁੱਟ ਕੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਇੱਕ ਲਾਸ਼ ਬਰਾਮਦ ਕੀਤੀ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੀਹਰੇ ਕਤਲ ਕਾਂਡ ਵਿੱਚ ਖਰੜ ਦੇ ਡੀਐਸਪੀ ਕਰਨ ਸੰਧੂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਦਾ ਕਾਰਨ ਉਨ੍ਹਾਂ ਦਾ ਪਰਿਵਾਰਕ ਝਗੜਾ ਸੀ। ਇਸ ‘ਚ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਅਜੇ ਪੁੱਛ-ਗਿੱਛ ਚੱਲ ਰਹੀ ਹੈ। ਜਲਦੀ ਹੀ ਉਸ ਦੇ ਸਾਥੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ The post ਮੋਹਾਲੀ ‘ਚ ਵੱਡੀ ਵਾਰਦਾਤ, ਇੱਕ ਵਿਅਕਤੀ ਵੱਲੋਂ ਆਪਣੇ ਭਰਾ, ਭਰਜਾਈ ਤੇ ਭਤੀਜੇ ਦਾ ਬੇਰਹਿਮੀ ਨਾਲ ਕਤਲ appeared first on TheUnmute.com - Punjabi News. Tags:
|
ਵਿਸ਼ੇਸ਼ ਇਜਲਾਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਸੱਦੀ ਕੈਬਿਨਟ ਬੈਠਕ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ Friday 13 October 2023 06:54 AM UTC+00 | Tags: aam-aadmi-party breaking-news cabinet-meeting cm-bhagwant-mann latest-news news punjab-special-session punjab-vidhan-sabha syl-issue the-unmute vidhan-sabha ਚੰਡੀਗੜ੍ਹ, 13 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ 20 ਅਕਤੂਬਰ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ 14 ਅਕਤੂਬਰ ਨੂੰ ਮੰਤਰੀ ਮੰਡਲ (Cabinet meeting) ਦੀ ਬੈਠਕ ਸੱਦ ਲਈ ਹੈ। ਇਹ ਬੈਠਕ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ। ਇਸ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਹੈ। ਦੂਜੇ ਪਾਸੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਨੇ ਕਿਹਾ ਸੱਦਿਆ ਗਿਆ ਇਹ ਦੋ ਦਿਨ ਦਾ ਵਿਸ਼ੇਸ਼ ਇਜਲਾਸ ਗ਼ੈਰ-ਸੰਵਿਧਾਨਕ ਹੈ ਅਤੇ ਇਸ ਸਬੰਧੀ ਕੀਤੀ ਕਾਰਵਾਈ ਜਾਇਜ਼ ਨਹੀ ਹੋਵੇਗੀ। ਪੰਜਾਬ ਸਰਕਾਰ ਨੇ ਦੋ ਦਿਨਾਂ ਦਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ ਜੋ 20 ਅਕਤੂਬਰ ਤੋਂ 21 ਅਕਤੂਬਰ ਤੱਕ ਹੋਵੇਗਾ। ਪੰਜਾਬ ਸਰਕਾਰ ਦਾ ਹਾਲੇ ਮਾਨਸੂਨ ਸੈਸ਼ਨ ਬਕਾਇਆ ਰਹਿੰਦਾ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ ਸਰਕਾਰ ਨੇ ਵਿਸ਼ੇਸ਼ ਇਜਲਾਸ ਸੱਦਿਆ ਸੀ। 19 ਅਤੇ 20 ਜੂਨ ਨੂੰ ਪੰਜਾਬ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਦੇ ਵਿੱਚ ਸੋਧ ਕਰਕੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਇਆ ਅਤੇ ਹਲਾਂਕਿ ਪੰਜਾਬ ਰਾਜਪਾਲ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਬਿੱਲ ਨੂੰ ਹਾਲੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ। ਇਸਦੇ ਨਾਲ ਹੀ ਬੈਠਕ (Cabinet meeting) ਵਿੱਚ ਪੰਜਾਬ ਸਰਕਾਰ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਮੁੱਦੇ ‘ਤੇ ਵੀ ਚਰਚਾ ਕਰੇਗੀ । ਪੰਜਾਬ ਸਰਕਾਰ ਨੇ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਪਾਰਟੀ ਅਤੇ ਵਿਰੋਧੀ ਧਿਰ ਦਰਮਿਆਨ ਪ੍ਰਸਤਾਵਿਤ ਬਹਿਸ ਲਈ ਸਥਾਨ ਨਿਸ਼ਚਿਤ ਕਰ ਦਿੱਤਾ ਹੈ।ਇਹ ਬਹਿਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਹੋਵੇਗੀ। The post ਵਿਸ਼ੇਸ਼ ਇਜਲਾਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਸੱਦੀ ਕੈਬਿਨਟ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ appeared first on TheUnmute.com - Punjabi News. Tags:
|
ਹਾਈਕੋਰਟ ਨੇ ਪੰਜਾਬ ਦੇ ਤਿੰਨ ਆਈ.ਏ.ਐੱਸ ਅਫਸਰਾਂ ਨੂੰ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ Friday 13 October 2023 07:11 AM UTC+00 | Tags: breaking-news high-court latest-news news punjab punjab-and-haryana-high-court punjab-government punjab-news three-ias-officers ਚੰਡੀਗੜ੍ਹ, 13 ਅਕਤੂਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਨੇ ਪੰਜਾਬ ਦੇ ਤਿੰਨ ਆਈਏਐੱਸ ਅਫ਼ਸਰਾਂ ਨੂੰ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਕਾਰਵਾਈ ਨਾ ਕੀਤੀ ਤਾਂ ਹਾਈਕੋਰਟ ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ 20 ਨਵੰਬਰ ਨੂੰ ਸਜ਼ਾ ਸੁਣਾਏਗੀ। ਅਦਾਲਤ ਨੇ ਸਜ਼ਾ ਤੋਂ ਪਹਿਲਾਂ ਇਨ੍ਹਾਂ ਤਿੰਨਾਂ ਨੂੰ ਆਪਣਾ ਪੱਖ ਰੱਖਣ ਦਾ ਹੁਕਮ ਵੀ ਦਿੱਤਾ ਹੈ। ਦੋਸ਼ੀ ਕਰਾਰ ਦਿੱਤੇ ਆਈਏਐਸ ਅਧਿਕਾਰੀਆਂ ਦੇ ਵਿੱਚ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਵਿਕਾਸ ਗਰਗ, ਪ੍ਰਮੁੱਖ ਚੀਫ਼ ਕੰਜ਼ਰਵੇਟਰ ਆਫ਼ ਫਾਰੈਸਟ ਮੋਹਾਲੀ ਰਮਾਕਾਂਤ ਮਿਸ਼ਰਾ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਸ਼ਾਮਲ ਹਨ | ਮਿਲੀ ਜਾਣਕਾਰੀ ਮੁਤਾਬਕ 2010 ਵਿੱਚ ਪਿੰਡ ਬੜੀ ਕਰੌਰਾਂ ਅਤੇ ਨੱਡਾ ਦੀ 1092 ਏਕੜ ਜ਼ਮੀਨ ਨੂੰ ਪੰਜਾਬ ਲੈਂਡ ਪ੍ਰੀਜ਼ਰਵੇਸ਼ਨ ਐਕਟ ਤਹਿਤ ਡੀ-ਲਿਸਟ ਕੀਤਾ ਸੀ, ਜਿਸ ਨਾਲ ਹੀ ਇਹ ਸ਼ਰਤ ਵੀ ਲਗਾਈ ਗਈ ਸੀ ਕਿ ਇੱਥੇ ਕੋਈ ਵੀ ਵਪਾਰਕ ਗਤੀਵਿਧੀ ਜਾਂ ਉਸਾਰੀ ਨਹੀਂ ਕੀਤੀ ਜਾਵੇਗੀ। 2014 ਵਿੱਚ ਇੱਕ ਪਟੀਸ਼ਨ ‘ਤੇ ਹਾਈ ਕੋਰਟ ਨੇ ਫੈਸਲਾ ਸੁਣਾਇਆ ਸੀ ਕਿ ਜੇਕਰ ਇਹ ਜੰਗਲਾਤ ਦੀ ਜ਼ਮੀਨ ਨਹੀਂ ਹੈ ਤਾਂ ਇਹ ਸ਼ਰਤਾਂ ਲਾਗੂ ਨਹੀਂ ਹੋਣਗੀਆਂ, ਇਸ ਲਈ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਹਾਈਕੋਰਟ ਮੁਤਾਬਕ ਇਹ ਜੰਗਲਾਤ ਦੀ ਜ਼ਮੀਨ ਨਹੀਂ ਹੈ, ਇਸ ਦੇ ਬਾਵਜੂਦ ਸ਼ਰਤਾਂ ਨਹੀਂ ਹਟਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਖ਼ਿਲਾਫ਼ ਹਾਈਕੋਰਟ (High Court) ਵਿੱਚ ਲਗਾਤਾਰ ਪਟੀਸ਼ਨਾਂ ਪਾਈਆਂ ਗਈਆਂ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਨ੍ਹਾਂ ਤਿੰਨਾਂ ਆਈਏਐਸ ਅਫ਼ਸਰਾਂ ਨੂੰ ਹੁਕਮਾਂ ਦੇ ਬਾਵਜੂਦ ਕਾਰਵਾਈ ਨਾ ਕਰਨ ਲਈ ਦੋਸ਼ੀ ਕਰਾਰ ਦਿੱਤਾ ਹੈ। ਕੀ ਹੈ ਪੂਰਾ ਮਾਮਲਾ ?ਪਿੰਡ ਬੜੀ ਕਰੌਰਾਂ ਦੀ ਜ਼ਮੀਨ ਦਾ ਮਾਮਲਾ ਕਰੀਬ 8 ਸਾਲ ਪਹਿਲਾਂ ਹਾਈ ਕੋਰਟ ਪੁੱਜਿਆ ਸੀ। ਪੰਚਾਇਤ ਦੀ ਪਟੀਸ਼ਨ ਉਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ ਸੀ। ਹਾਈ ਕੋਰਟ ਨੇ ਜੰਗਲਾਤ ਜ਼ਮੀਨ ਦੀ ਸ਼ਨਾਖਤ ਕਰਨ ਤੋਂ ਬਾਅਦ ਬਾਕੀ ਰਹਿੰਦੀ ਜ਼ਮੀਨ ਵਿੱਚੋਂ ਜੰਗਲਾਤ ਜ਼ਮੀਨ ਨਾਲ ਸਬੰਧਤ ਨੋਟੀਫਿਕੇਸ਼ਨ ਰੱਦ ਕਰਨ ਦੇ ਹੁਕਮ ਦਿੱਤੇ ਸਨ, ਤਾਂ ਜੋ ਕਰੌਰਾਂ ਤੇ ਨੱਡਾ ਖੇਤਰ ਦਾ ਯੋਜਨਾਬੱਧ ਵਿਕਾਸ ਕੀਤਾ ਜਾ ਸਕੇ। ਇਸ ਦੇ ਬਾਵਜੂਦ ਸਰਕਾਰ ਨੇ ਕੋਈ ਠੋਸ ਫੈਸਲਾ ਨਹੀਂ ਲਿਆ। ਇਸ ‘ਤੇ ਪੰਚਾਇਤ ਨੇ ਹੱਤਕ ਪਟੀਸ਼ਨ ਦਾਇਰ ਕੀਤੀ ਸੀ। ਪੰਚਾਇਤ ਨੇ ਰਾਜ ਦੇ ਮੁੱਖ ਸਕੱਤਰ ਨੂੰ ਧਿਰ ਬਣਾਇਆ ਸੀ ਅਤੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਕਾਰਵਾਈ ਦੀ ਮੰਗ ਕੀਤੀ ਸੀ। ਸੁਣਵਾਈ ਦੌਰਾਨ ਪਟੀਸ਼ਨਰ ਨੇ ਦੋਸ਼ ਲਾਇਆ ਕਿ ਸਰਕਾਰ ਇਸ ਮਾਮਲੇ ਵਿੱਚ ਜਾਣਬੁੱਝ ਕੇ ਦੇਰੀ ਕਰ ਰਹੀ ਹੈ। ਸਰਕਾਰ ਨੂੰ ਜਲਦੀ ਤੋਂ ਜਲਦੀ ਇੱਥੋਂ ਦੀ ਜੰਗਲਾਤ ਜ਼ਮੀਨ ਤੈਅ ਕਰਨੀ ਚਾਹੀਦੀ ਹੈ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਦੀਆਂ ਬੁਨਿਆਦੀ ਸਹੂਲਤਾਂ ਮਿਲ ਸਕਣ।
The post ਹਾਈਕੋਰਟ ਨੇ ਪੰਜਾਬ ਦੇ ਤਿੰਨ ਆਈ.ਏ.ਐੱਸ ਅਫਸਰਾਂ ਨੂੰ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਠਹਿਰਾਇਆ appeared first on TheUnmute.com - Punjabi News. Tags:
|
ਦੋ ਸਾਲ ਦੇ ਗੈਪ ਨਾਲ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਜਸ਼ਨਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ Friday 13 October 2023 07:17 AM UTC+00 | Tags: breaking-news canada canada-student-visa canada-visa kaur-immigration news ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨਮੋਗਾ, 13 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਵਾਸੀ ਬਾਜਖਾਨਾ, ਜ਼ਿਲ੍ਹਾ ਬਰਨਾਲਾ ਦੀ ਜਸ਼ਨਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 15 ਦਿਨਾਂ 'ਚ ਲਗਵਾ ਕੇ ਦਿੱਤਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਸ਼ਨਪ੍ਰੀਤ ਕੌਰ ਦੀ ਇੱਕ ਰਿਫਿਊਜ਼ਲ ਸੀ ਜੋ ਕਿ ਕੌਰ ਇੰਮੀਗ੍ਰੇਸ਼ਨ ਤੋਂ ਹੀ ਆਈ ਸੀ । ਕੌਰ ਇੰਮੀਗ੍ਰੇਸ਼ਨ ਦੁਆਰਾ ਜਸ਼ਨਪ੍ਰੀਤ ਕੌਰ ਦੀ ਫਾਈਲ ਦੁਬਾਰਾ ਰੀ-ਅਪਲਾਈ ਕਰਦਿਆਂ 10 ਅਗਸਤ 2023 ਨੂੰ ਲਗਾਈ ਤੇ 25 ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਜਸ਼ਨਪ੍ਰੀਤ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084, The post ਦੋ ਸਾਲ ਦੇ ਗੈਪ ਨਾਲ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਜਸ਼ਨਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News. Tags:
|
ਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ Friday 13 October 2023 07:25 AM UTC+00 | Tags: aam-aadmi-party arrests bribe cm-bhagwant-mann corruption crime news punjab-government the-unmute-breaking-news vigilance-bureau ਚੰਡੀਗੜ੍ਹ, 13 ਅਕਤੂਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ 70,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜੋ ਕਿ ਇਹ ਰਿਸ਼ਵਤ ਜ਼ਿਲ੍ਹਾ ਲੁਧਿਆਣਾ ਦੀ ਕੰਗਣਵਾਲ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਰਾਜਵੰਤ ਸਿੰਘ ਵਾਸਤੇ ਲੈ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਭਾਸ਼ ਕੁਮਾਰ ਵਾਸੀ ਅਰਬਨ ਵਿਹਾਰ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਚੌਕੀ ਇੰਚਾਰਜ ਉਸ ਦੇ ਇੱਕ ਗੁਆਂਢੀ ਵੱਲੋਂ ਹਰਪਾਲ ਨਗਰ, ਇੰਡਸਟਰੀਅਲ ਏਰੀਆ, ਲੁਧਿਆਣਾ ਵਿਖੇ ਸਥਿਤ ਉਸਦੀ ਫੈਕਟਰੀ ਦੇ ਪਿੱਛੇ ਗੇਟ ਖੋਲ੍ਹਣ ਵਿਰੁੱਧ ਦਿੱਤੀ ਸ਼ਿਕਾਇਤ ਦੇ ਨਿਪਟਾਰੇ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਦੀ ਤਰਫ਼ੋਂ ਵਿਜੇ ਕੁਮਾਰ ਉਰਫ਼ ਡੀਸੀ ਨਾਮ ਦੇ ਵਿਅਕਤੀ ਨੇ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਉਕਤ ਸਬ ਇੰਸਪੈਕਟਰ ਨਾਲ 80,000 ਰੁਪਏ ਵਿੱਚ ਸੌਦਾ ਤੈਅ ਕਰਵਾਇਆ। ਉਸ ਨੇ ਅੱਗੇ ਦੱਸਿਆ ਕਿ ਪੁਲੀਸ ਸਬ-ਇੰਸਪੈਕਟਰ ਨੇ ਦਬਾਅ ਪਾ ਕੇ ਉਸ ਤੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਹੁਣ ਉਹ ਆਪਣੇ ਉਕਤ ਵਿਚੋਲੇ ਰਾਹੀਂ ਬਾਕੀ ਪੈਸੇ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਸ਼ਿਕਾਇਤਕਰਤਾ ਤੋਂ ਉਸਦੀ ਫੈਕਟਰੀ ਦੇ ਅੰਦਰ 70,000 ਰੁਪਏ ਰਿਸ਼ਵਤ (Bribe) ਲੈਂਦਿਆਂ ਮੌਕੇ ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਭਗੌੜੇ ਸਬ ਇੰਸਪੈਕਟਰ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। The post ਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ appeared first on TheUnmute.com - Punjabi News. Tags:
|
ਵਿਸ਼ਵ ਕੱਪ ਖ਼ਿਤਾਬ ਦੀ ਦਾਅਵੇਦਾਰ ਵੱਜੋਂ ਉਭਰੀ ਦੱਖਣੀ ਅਫਰੀਕਾ ਦੀ ਟੀਮ, ਨੌਵੇਂ ਸਥਾਨ 'ਤੇ ਖਿਸਕੀ ਆਸਟ੍ਰੇਲੀਆ Friday 13 October 2023 07:41 AM UTC+00 | Tags: australia breaking-news cricket icc-world-cup-2023 news south-african-team ਚੰਡੀਗੜ੍ਹ, 13 ਅਕਤੂਬਰ 2023: ਵਿਸ਼ਵ ਕੱਪ 2023 ਦੇ 10ਵੇਂ ਮੈਚ ਵਿੱਚ ਦੱਖਣੀ ਅਫਰੀਕਾ (South Africa) ਨੇ ਆਸਟਰੇਲੀਆ ਨੂੰ 134 ਦੌੜਾਂ ਨਾਲ ਹਰਾ ਦਿੱਤਾ । ਬੀਤੇ ਦਿਨ ਲਖਨਊ ‘ਚ ਖੇਡੇ ਗਏ ਇਸ ਮੈਚ ‘ਚ ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ਦੇ ਨੁਕਸਾਨ ‘ਤੇ 311 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਆਸਟ੍ਰੇਲੀਆ ਦੀ ਪੂਰੀ ਟੀਮ 40.5 ਓਵਰਾਂ ‘ਚ 177 ਦੌੜਾਂ ‘ਤੇ ਹੀ ਸਿਮਟ ਗਈ। ਵਨਡੇ ਵਿਸ਼ਵ ਕੱਪ 2023 ਵਿੱਚ 10 ਮੈਚ ਹੋਏ ਹਨ। ਸਾਰੀਆਂ ਟੀਮਾਂ ਨੇ ਘੱਟੋ-ਘੱਟ ਦੋ ਮੈਚ ਖੇਡੇ ਹਨ। ਫਿਲਹਾਲ ਦੱਖਣੀ ਅਫਰੀਕਾ (South Africa) ਦੀ ਟੀਮ ਅੰਕ ਸੂਚੀ ‘ਚ ਸਿਖਰ ‘ਤੇ ਬਰਕਰਾਰ ਹੈ। ਸ਼੍ਰੀਲੰਕਾ ਤੋਂ ਬਾਅਦ ਟੇਂਬਾ ਬਾਵੁਮਾ ਦੀ ਟੀਮ ਨੇ ਵੀ ਆਸਟ੍ਰੇਲੀਆ ‘ਤੇ ਵੱਡੀ ਜਿੱਤ ਦਰਜ ਕੀਤੀ ਹੈ ਅਤੇ ਹੁਣ ਉਹ ਖ਼ਿਤਾਬ ਦੀ ਦਾਅਵੇਦਾਰ ਬਣ ਰਹੀ ਹੈ। ਆਪਣੇ ਸ਼ੁਰੂਆਤੀ ਦੋਵੇਂ ਮੈਚ ਜਿੱਤਣ ਵਾਲੀ ਨਿਊਜ਼ੀਲੈਂਡ ਦੀ ਟੀਮ ਦੂਜੇ ਸਥਾਨ ‘ਤੇ ਹੈ। ਮੇਜ਼ਬਾਨ ਭਾਰਤ ਨੇ ਆਪਣੇ ਦੋਵੇਂ ਮੈਚ ਜਿੱਤੇ ਹਨ ਅਤੇ ਅੰਕ ਸੂਚੀ ਵਿਚ ਤੀਜੇ ਸਥਾਨ ‘ਤੇ ਹੈ। ਪਾਕਿਸਤਾਨ ਚੌਥੇ ਅਤੇ ਇੰਗਲੈਂਡ ਪੰਜਵੇਂ ਸਥਾਨ ‘ਤੇ ਹੈ। ਦੱਖਣੀ ਅਫਰੀਕਾ, ਨਿਊਜ਼ੀਲੈਂਡ, ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਹੁਣ ਤੱਕ ਕੋਈ ਮੈਚ ਨਹੀਂ ਹਾਰੀਆਂ ਹਨ। ਸ੍ਰੀਲੰਕਾ, ਨੀਦਰਲੈਂਡ, ਆਸਟ੍ਰੇਲੀਆ ਅਤੇ ਅਫਗਾਨਿਸਤਾਨ ਅੰਕ ਸੂਚੀ ਵਿੱਚ ਆਖਰੀ ਚਾਰ ਸਥਾਨਾਂ ‘ਤੇ ਹਨ। ਸਾਰੀਆਂ ਚਾਰ ਟੀਮਾਂ ਨੇ ਘੱਟੋ-ਘੱਟ ਦੋ ਮੈਚ ਖੇਡੇ ਹਨ ਅਤੇ ਹੁਣ ਤੱਕ ਕੋਈ ਵੀ ਮੈਚ ਨਹੀਂ ਜਿੱਤਿਆ ਹੈ। ਹਾਲਾਂਕਿ ਇਹ ਟੂਰਨਾਮੈਂਟ ਦਾ ਸ਼ੁਰੂਆਤੀ ਪੜਾਅ ਹੈ ਅਤੇ ਅੰਕ ਸੂਚੀ ‘ਚ ਕਈ ਬਦਲਾਅ ਹੋਣੇ ਤੈਅ ਹਨ ਪਰ ਇੱਥੋਂ ਭਾਰਤ, ਨਿਊਜ਼ੀਲੈਂਡ, ਦੱਖਣੀ ਅਫਰੀਕਾ ਅਤੇ ਪਾਕਿਸਤਾਨ ਲਈ ਸੈਮੀਫਾਈਨਲ ‘ਚ ਜਗ੍ਹਾ ਬਣਾਉਣਾ ਆਸਾਨ ਹੋ ਜਾਵੇਗਾ। The post ਵਿਸ਼ਵ ਕੱਪ ਖ਼ਿਤਾਬ ਦੀ ਦਾਅਵੇਦਾਰ ਵੱਜੋਂ ਉਭਰੀ ਦੱਖਣੀ ਅਫਰੀਕਾ ਦੀ ਟੀਮ, ਨੌਵੇਂ ਸਥਾਨ ‘ਤੇ ਖਿਸਕੀ ਆਸਟ੍ਰੇਲੀਆ appeared first on TheUnmute.com - Punjabi News. Tags:
|
ਲੁਧਿਆਣਾ 'ਚ ਹੋਣ ਵਾਲੀ ਖੁੱਲ੍ਹੀ ਬਹਿਸ 'ਚ ਹਿੱਸਾ ਨਹੀਂ ਲਵੇਗਾ ਸ਼੍ਰੋਮਣੀ ਅਕਾਲੀ ਦਲ: ਪ੍ਰੇਮ ਸਿੰਘ ਚੰਦੂਮਾਜਰਾ Friday 13 October 2023 07:52 AM UTC+00 | Tags: breaking-news ludhiana news open-debate prof-prem-singh-chandumajra shiromani-akali-dal ਚੰਡੀਗੜ੍ਹ, 13 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸ.ਵਾਈ.ਐੱਲ. ਸਮੇਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਵਿਚਲੀਆਂ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਮੁਖੀਆਂ ਨੂੰ ਖੁੱਲ੍ਹੀ ਬਹਿਸ ਲਈ ਸੱਦਾ ਦਿੱਤਾ ਗਿਆ ਸੀ |ਇਸ ਖੁੱਲ੍ਹੀ ਬਹਿਸ ਦੇ ਦਿੱਤੇ ਸੱਦੇ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਇਸ ਬਹਿਸ 'ਚ ਹਿੱਸਾ ਨਹੀਂ ਲਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਸੁਪਰੀਮ ਕੋਰਟ 'ਚ ਕਿਉਂ ਨਹੀਂ ਬੋਲੇ ਤੇ ਕੋਰਟ 'ਚ ਐਸ. ਵਾਈ. ਐਲ. ਦੇ ਮੁੱਦੇ 'ਤੇ ਪੰਜਾਬ ਦਾ ਪੱਖ ਕਮਜ਼ੋਰ ਕਰਕੇ ਪੰਜਾਬ ਵਿਰੁੱਧ ਤੇ ਹਰਿਆਣਾ ਦੇ ਹੱਕ 'ਚ ਭੁਗਤ ਕੇ ਮਾਨ ਸਰਕਾਰ ਨੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ 1 ਨਵੰਬਰ ਨੂੰ ਕੇਂਦਰ ਦੀਆਂ ਸਰਵੇ ਟੀਮਾਂ ਪੰਜਾਬ ਆਉਣਗੀਆਂ, ਉਨ੍ਹਾਂ ਨੂੰ ਕਿਹਾ ਸਰਵੇ ਟੀਮਾਂ ਐੱਸ,ਵਾਈ.ਐੱਲ ਦਾ ਸਰਵੇ ਨਹੀਂ ਕਰਨ ਦੇਵਾਂਗੇ | ਜਿਕਰਯੋਗ ਹੈ ਕਿ ਇਹ ਬਹਿਸ ਹੁਣ 1 ਨਵੰਬਰ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ (Punjab Agriculture University) , ਲੁਧਿਆਣਾ ਵਿਖੇ ਹੋਵੇਗੀ। ਪੰਜਾਬ ਸਰਕਾਰ ਨੇ ਲੁਧਿਆਣਾ ਵਿੱਚ ਪੀਏਯੂ ਆਡੀਟੋਰੀਅਮ ਬੁੱਕ ਕੀਤਾ ਹੈ। ਬੀਤੇ ਦਿਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਟੈਗੋਰ ਥੀਏਟਰ ਵਿੱਚ ਵਿਰੋਧੀ ਪਾਰਟੀਆਂ ਲਈ ਕਰਵਾਈ ਜਾ ਰਹੀ ਖੁੱਲ੍ਹੀ ਬਹਿਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ |
The post ਲੁਧਿਆਣਾ ‘ਚ ਹੋਣ ਵਾਲੀ ਖੁੱਲ੍ਹੀ ਬਹਿਸ 'ਚ ਹਿੱਸਾ ਨਹੀਂ ਲਵੇਗਾ ਸ਼੍ਰੋਮਣੀ ਅਕਾਲੀ ਦਲ: ਪ੍ਰੇਮ ਸਿੰਘ ਚੰਦੂਮਾਜਰਾ appeared first on TheUnmute.com - Punjabi News. Tags:
|
ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਹਾਈਕੋਰਟ ਨੇ ਭਰਤ ਇੰਦਰ ਚਾਹਲ ਨੂੰ ਦਿੱਤੀ ਅੰਤਰਿਮ ਜ਼ਮਾਨਤ Friday 13 October 2023 08:02 AM UTC+00 | Tags: aam-aadmi-party bharat-inder-chahal bharat-inder-singh-chahal breaking-news latest-news ਚੰਡੀਗੜ੍ਹ, 13 ਅਕਤੂਬਰ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਦੇ ਖ਼ਿਲਾਫ਼ ਚੱਲ ਰਹੇ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਭਰਤ ਇੰਦਰ ਸਿੰਘ ਚਾਹਲ ਨੂੰ 17 ਅਕਤੂਬਰ 2023 ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਭਰਤ ਇੰਦਰ ਚਾਹਲ ਦੇ ਵਕੀਲ ਕਰਮਵੀਰ ਸਿੰਘ ਨਲਵਾ ਦੇ ਮੁਤਾਬਕ ਪਿਛਲੀ ਤਾਰੀਖ਼ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਭਰਤ ਇੰਦਰ ਚਾਹਲ ਦੀ ਆਮਦਨ ਅਤੇ ਜਾਇਦਾਦ ਬਾਰੇ ਹਲਫਨਾਮਾ ਦਾਇਰ ਕਰਨ ਲਈ ਕਿਹਾ ਸੀ ਜਿਸ ਵਿੱਚ ਉਨ੍ਹਾਂ ਦੀ ਸਾਰੀ ਜਾਇਦਾਦ ਦੀ ਜਾਣਕਾਰੀ ਮੰਗੀ ਸੀ । ਇਸ ਮਾਮਲੇ ‘ਚ ਹੁਣ ਅਗਲੀ ਸੁਣਵਾਈ ਮੰਗਲਵਾਰ, 17 ਅਕਤੂਬਰ 2023 ‘ਤੇ ਰੱਖੀ ਹੈ। The post ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਹਾਈਕੋਰਟ ਨੇ ਭਰਤ ਇੰਦਰ ਚਾਹਲ ਨੂੰ ਦਿੱਤੀ ਅੰਤਰਿਮ ਜ਼ਮਾਨਤ appeared first on TheUnmute.com - Punjabi News. Tags:
|
ਜ਼ੀਰਕਪੁਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਇੱਕ ਬਦਮਾਸ਼ ਦੇ ਲੱਤ 'ਤੇ ਲੱਗੀ ਗੋਲੀ Friday 13 October 2023 11:52 AM UTC+00 | Tags: breaking-news encounter mohali news police-encounter punjab-police-encounter zirakpur zirakpur-police ਚੰਡੀਗੜ੍ਹ, 13 ਅਕਤੂਬਰ 2023: ਮੋਹਾਲੀ ਜ਼ਿਲੇ ਦੇ ਜ਼ੀਰਕਪੁਰ (Zirakpur) ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲੇ ਦੀ ਖ਼ਬਰ ਹੈ । ਇਸ ਮੁਕਾਬਲੇ ਵਿੱਚ ਗਗਨਵੀਰ ਉਰਫ਼ ਰਾਜਨ ਨਾਂ ਦੇ ਵਿਅਕਤੀ ਦੀ ਖੱਬੀ ਲੱਤ ਵਿੱਚ ਗੋਲੀ ਲੱਗਣ ਦੀ ਸੂਚਨਾ ਹੈ। ਇਸਦੇ ਨਾਲਹੀ ਦੋ ਬਦਮਾਸ਼ ਫ਼ਰਾਰ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਮੁਲਜ਼ਮ ਬਲਟਾਣਾ ਵਿੱਚ ਇੱਕ ਸਕਰੈਪ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦੇ ਸਨ। ਉਨ੍ਹਾਂ ਦੀ ਸੂਚਨਾ ਮਿਲਦੇ ਹੀ ਜ਼ੀਰਕਪੁਰ ਪੁਲਿਸ ਮੌਕੇ ‘ਤੇ ਪਹੁੰਚ ਗਈ। ਬਦਮਾਸ਼ਾਂ ਨੇ ਕਥਿਤ ਤੌਰ ‘ਤੇ ਫਾਇਰਿੰਗ ਕਰ ਦਿੱਤੀ ਅਤੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਜਵਾਬ ‘ਚ ਜ਼ੀਰਕਪੁਰ ਪੁਲਿਸ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੌਰਾਨ ਇਕ ਬਦਮਾਸ਼ ਦੀ ਖੱਬੀ ਲੱਤ ‘ਤੇ ਗੋਲੀ ਲੱਗੀ ਸੀ। The post ਜ਼ੀਰਕਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਇੱਕ ਬਦਮਾਸ਼ ਦੇ ਲੱਤ ‘ਤੇ ਲੱਗੀ ਗੋਲੀ appeared first on TheUnmute.com - Punjabi News. Tags:
|
CM ਭਗਵੰਤ ਸਿੰਘ ਨੇ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ 'ਤੇ ਦੁੱਖ ਪ੍ਰਗਟਾਇਆ Friday 13 October 2023 11:57 AM UTC+00 | Tags: aam-aadmi-party amritpal-singh army-personnel-amritpal-singh breaking-news cm-bhagwant-mann latest-news martyrdom-of-jawan-amritpal-singh news punjab punjab-news sorrow ਚੰਡੀਗੜ੍ਹ, 13 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਸਾਲਾ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ (AMRITPAL SINGH) ਦੀ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖ਼ਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਪੀੜਤ ਪਰਿਵਾਰ ਨੂੰ ਵਿੱਤੀ ਇਮਦਾਦ ਦਿੱਤੀ ਜਾਵੇਗੀ। The post CM ਭਗਵੰਤ ਸਿੰਘ ਨੇ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ‘ਤੇ ਦੁੱਖ ਪ੍ਰਗਟਾਇਆ appeared first on TheUnmute.com - Punjabi News. Tags:
|
ਸ਼੍ਰੋਮਣੀ ਅਕਾਲੀ ਦਲ ਨੇ ਡਾ.ਮਹਿੰਦਰ ਕੁਮਾਰ ਰਿਣਵਾ ਅਤੇ ਹੰਸਰਾਜ ਜੋਸਨ ਨੂੰ ਪਾਰਟੀ 'ਚੋਂ ਕੱਢਿਆ Friday 13 October 2023 12:05 PM UTC+00 | Tags: breaking-news dr-mahinder-kumar-rinwa hansraj-josan latest-news nbews news punjab-breaking shiromani-akali-dal sukhbir-singh-badal ਚੰਡੀਗੜ੍ਹ, 13 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪਾਰਟੀ ਆਗੂ ਡਾ.ਮਹਿੰਦਰ ਕੁਮਾਰ ਰਿਣਵਾ ਅਤੇ ਹੰਸਰਾਜ ਜੋਸਨ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਦੋਵਾਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਫੈਸਲਾ ਸਿਕੰਦਰ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਬੈਠਕ ਤੋਂ ਬਾਅਦ ਲਿਆ ਗਿਆ ਹੈ । ਬੈਠਕ ਵਿੱਚ ਸ਼ਰਨਜੀਤ ਸਿੰਘ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਅਤੇ ਡਾ.ਸੁਖਵਿੰਦਰ ਕੁਮਾਰ ਸੁੱਖੀ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਅਨੁਸ਼ਾਸਨੀ ਕਮੇਟੀ ਨੇ ਆਪਣੀ ਸਿਫ਼ਾਰਸ਼ ਪਾਰਟੀ ਪ੍ਰਧਾਨ ਨੂੰ ਭੇਜ ਦਿੱਤੀ ਹੈ, ਜਿਨ੍ਹਾਂ ਨੇ ਇਨ੍ਹਾਂ ਦੋਵਾਂ ਆਗੂਆਂ ਨੂੰ ਤੁਰੰਤ ਪ੍ਰਭਾਵ ਤੋਂ ਕੱਢਣ ਦਾ ਫ਼ੈਸਲਾ ਲਿਆ ਹੈ। The post ਸ਼੍ਰੋਮਣੀ ਅਕਾਲੀ ਦਲ ਨੇ ਡਾ.ਮਹਿੰਦਰ ਕੁਮਾਰ ਰਿਣਵਾ ਅਤੇ ਹੰਸਰਾਜ ਜੋਸਨ ਨੂੰ ਪਾਰਟੀ ‘ਚੋਂ ਕੱਢਿਆ appeared first on TheUnmute.com - Punjabi News. Tags:
|
128 ਸਾਲਾਂ ਬਾਅਦ ਕ੍ਰਿਕਟ ਦੀ ਓਲੰਪਿਕ 'ਚ ਵਾਪਸੀ, ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੇ ਦਿੱਤੀ ਮਨਜ਼ੂਰੀ Friday 13 October 2023 12:16 PM UTC+00 | Tags: 2028-los-angeles-olympic breaking-news cricket games ioc news olympic olympic-games-2028 punjab the-unmute-breaking-news the-unmute-punjab ਚੰਡੀਗੜ੍ਹ, 13 ਅਕਤੂਬਰ 2023: ਕ੍ਰਿਕਟ ਨੂੰ 128 ਸਾਲਾਂ ਬਾਅਦ ਓਲੰਪਿਕ ‘ਚ ਸ਼ਾਮਲ ਕਰਨ ਦੀ ਮਨਜ਼ੂਰੀ ਮਿਲੀ ਹੈ। 2028 ਲਾਸ ਏਂਜਲਸ ਓਲੰਪਿਕ (Olympics) ਵਿੱਚ ਕ੍ਰਿਕਟ ਨੂੰ ਸ਼ਾਮਲ ਕੀਤਾ ਜਾਵੇਗਾ। ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਕਾਰਜਕਾਰਨੀ ਨੇ ਕ੍ਰਿਕਟ ਨੂੰ ਲਾਸ ਏਂਜਲਸ ਓਲੰਪਿਕ ਵਿੱਚ ਸ਼ਾਮਲ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਸ਼ੁੱਕਰਵਾਰ ਨੂੰ ਮੁੰਬਈ ‘ਚ ਕਾਰਜਕਾਰੀ ਬੋਰਡ ਦੀ ਬੈਠਕ ਦੇ ਦੂਜੇ ਦਿਨ ਤੋਂ ਬਾਅਦ ਇਹ ਐਲਾਨ ਕੀਤਾ ਗਿਆ। ਕ੍ਰਿਕਟ ਪਹਿਲਾਂ 1900 ਪੈਰਿਸ ਓਲੰਪਿਕ ਵਿੱਚ ਖੇਡਿਆ ਗਿਆ ਸੀ। ਮਤਲਬ ਇਹ 128 ਸਾਲ ਬਾਅਦ ਓਲੰਪਿਕ ‘ਚ ਵਾਪਸੀ ਕਰੇਗਾ। ਆਈਓਸੀ ਦੇ ਪ੍ਰਧਾਨ ਥਾਮਸ ਬਾਖ਼ ਨੇ ਕਿਹਾ ਕਿ ਕਾਰਜਕਾਰੀ ਬੋਰਡ ਦੇ ਅਧਿਕਾਰੀਆਂ ਨੇ ਬੇਸਬਾਲ/ਸਾਫਟਬਾਲ, ਫਲੈਗ ਫੁੱਟਬਾਲ, ਸਕੁਐਸ਼ ਅਤੇ ਲੈਕਰੋਸ ਦੇ ਨਾਲ-ਨਾਲ ਕ੍ਰਿਕਟ ਨੂੰ ਓਲੰਪਿਕ ਵਿੱਚ ਪੰਜ ਨਵੀਆਂ ਖੇਡਾਂ ਵਿੱਚੋਂ ਇੱਕ ਵਜੋਂ ਸ਼ਾਮਲ ਕਰਨ ਲਈ ਲਾਸ ਏਂਜਲਸ ਦੇ ਪ੍ਰਬੰਧਕਾਂ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਹਾਲਾਂਕਿ, ਸਾਰੀਆਂ ਨਵੀਆਂ ਖੇਡਾਂ ਨੂੰ 2028 ਖੇਡਾਂ ਵਿੱਚ ਸਥਾਨ ਦੀ ਗਾਰੰਟੀ ਦੇਣ ਤੋਂ ਪਹਿਲਾਂ ਸੋਮਵਾਰ ਨੂੰ ਆਈਓਸੀ ਮੈਂਬਰਸ਼ਿਪ ਦੁਆਰਾ ਇੱਕ ਵੋਟ ਜਿੱਤਣ ਦੀ ਜ਼ਰੂਰਤ ਹੋਏਗੀ। ਆਈਓਸੀ ਦੇ ਪ੍ਰਧਾਨ ਥਾਮਸ ਨੇ ਕਿਹਾ ਕਿ ਅਸੀਂ ਅਜੇ ਵੀ 2028 ਓਲੰਪਿਕ (Olympics) ਵਿੱਚ ਕ੍ਰਿਕਟ ਨੂੰ ਸ਼ਾਮਲ ਕਰਨ ਦੇ ਪ੍ਰਸਤਾਵ ਵਿੱਚ ਹਾਂ। ਭਾਗ ਲੈਣ ਵਾਲੀਆਂ ਟੀਮਾਂ ਦੀ ਗਿਣਤੀ ਅਜੇ ਸਪੱਸ਼ਟ ਨਹੀਂ ਹੈ। ਅਸੀਂ ICC ਨਾਲ ਕੰਮ ਕਰਾਂਗੇ। ਅਸੀਂ ਕਿਸੇ ਵੀ ਦੇਸ਼ ਦੇ ਵਿਅਕਤੀਗਤ ਕ੍ਰਿਕਟ ਅਧਿਕਾਰੀਆਂ ਨਾਲ ਕੰਮ ਨਹੀਂ ਕਰਾਂਗੇ। ਆਈ.ਸੀ.ਸੀ. ਦੇ ਸਹਿਯੋਗ ਨਾਲ ਅਸੀਂ ਦੇਖਾਂਗੇ ਕਿ ਕਿਵੇਂ ਕ੍ਰਿਕਟ ਨੂੰ ਹੋਰ ਪ੍ਰਸਿੱਧ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ IOC ਨੂੰ ਲਾਸ ਏਂਜਲਸ 2028 ਦੇ ਖੇਡ ਪ੍ਰੋਗਰਾਮ ਨੂੰ ਲੈ ਕੇ ਤਿੰਨ ਫੈਸਲੇ ਲੈਣੇ ਸਨ। ਸਭ ਤੋਂ ਪਹਿਲਾਂ, ਇਹ ਲਾਸ ਏਂਜਲਸ ਦੀ ਪ੍ਰਬੰਧਕੀ ਕਮੇਟੀ ਸੀ ਜਿਸ ਨੇ ਪੰਜ ਨਵੀਆਂ ਖੇਡਾਂ ਨੂੰ ਪੇਸ਼ ਕਰਨ ਦਾ ਪ੍ਰਸਤਾਵ ਦਿੱਤਾ ਸੀ, ਜਿਨ੍ਹਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪੰਜ ਖੇਡਾਂ ਕ੍ਰਿਕਟ, ਬੇਸਬਾਲ, ਸਾਫਟਬਾਲ, ਫਲੈਗ ਫੁੱਟਬਾਲ ਅਤੇ ਸਕੁਐਸ਼ ਹਨ। ਕ੍ਰਿਕੇਟ ਪਹਿਲਾਂ 1900 ਪੈਰਿਸ ਓਲੰਪਿਕ ਵਿੱਚ ਖੇਡਿਆ ਗਿਆ ਸੀ, ਜਿੱਥੇ ਇੰਗਲੈਂਡ ਅਤੇ ਫਰਾਂਸ ਗੋਲਡ ਮੈਡਲ ਲਈ ਆਹਮੋ-ਸਾਹਮਣੇ ਹੋਏ ਸਨ। ਹਾਲਾਂਕਿ ਕ੍ਰਿਕਟ ਨੂੰ ਓਲੰਪਿਕ ‘ਚ ਸ਼ਾਮਲ ਕਰਨ ਲਈ ਲੰਬੇ ਸਮੇਂ ਤੋਂ ਕੋਸ਼ਿਸ਼ਾਂ ਚੱਲ ਰਹੀਆਂ ਹਨ ਅਤੇ ਹੁਣ ਇਸ ‘ਚ ਸਫਲਤਾ ਮਿਲੀ ਹੈ। ਦਰਅਸਲ, ਕ੍ਰਿਕਟ ਦੀ ਲੋਕਪ੍ਰਿਅਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਆਈਓਸੀ ਭਾਰਤੀ ਉਪ ਮਹਾਂਦੀਪ ਦੇ ਬਾਜ਼ਾਰ ਵਿੱਚ ਪੂੰਜੀ ਲਗਾਉਣ ਦੀ ਕੋਸ਼ਿਸ਼ ਕਰੇਗੀ। ਇਸ ਦੇ ਲਈ ਓਲੰਪਿਕ ‘ਚ ਪੁਰਸ਼ ਅਤੇ ਮਹਿਲਾ ਟੀ-20 ਕ੍ਰਿਕਟ ਨੂੰ ਸ਼ਾਮਲ ਕੀਤਾ ਜਾਵੇਗਾ। The post 128 ਸਾਲਾਂ ਬਾਅਦ ਕ੍ਰਿਕਟ ਦੀ ਓਲੰਪਿਕ ‘ਚ ਵਾਪਸੀ, ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੇ ਦਿੱਤੀ ਮਨਜ਼ੂਰੀ appeared first on TheUnmute.com - Punjabi News. Tags:
|
ਸਹਿਕਾਰੀ ਬੈਂਕ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ 'ਚ 39.33 ਲੱਖ ਰੁਪਏ ਦਾ ਯੋਗਦਾਨ Friday 13 October 2023 12:28 PM UTC+00 | Tags: breaking-news chief-ministers-relief-fund cm-bhagwant-mann cooperative-bank cooperative-bank-employees cooperative-banks latest-news news punjabi-news the-unmute-breaking-news ਚੰਡੀਗੜ੍ਹ, 13 ਅਕਤੂਬਰ 2023: ਸਹਿਕਾਰੀ ਬੈਂਕਾਂ (Cooperative Bank) ਦੇ ਮੁਲਾਜ਼ਮਾਂ ਨੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ 39.33 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਕ ਮੁਲਾਜ਼ਮਾਂ ਨੇ ਇਸ ਨੇਕ ਕਾਰਜ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਲੋੜਵੰਦਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਮੁਲਾਜ਼ਮਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਪਛੜੇ ਲੋਕਾਂ ਦੀ ਸਮੇਂ ਸਿਰ ਮਦਦ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਲੋੜਵੰਦਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ। The post ਸਹਿਕਾਰੀ ਬੈਂਕ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ‘ਚ 39.33 ਲੱਖ ਰੁਪਏ ਦਾ ਯੋਗਦਾਨ appeared first on TheUnmute.com - Punjabi News. Tags:
|
ਪ੍ਰਤਾਪ ਬਾਜਵਾ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਇਨਸਾਫ਼ ਨਾ ਮਿਲਣ 'ਤੇ 'ਆਪ' ਦੀ ਆਲੋਚਨਾ Friday 13 October 2023 12:35 PM UTC+00 | Tags: behbal-kalan-police-firing breaking-news mla-partap-bajwa news partap-bajwa punjab-congress ਚੰਡੀਗੜ੍ਹ, 13 ਅਕਤੂਬਰ 2023: ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੀ ਕਥਿਤ ਘਟਨਾ ਦੀ ਅੱਠਵੀਂ ਵਰ੍ਹੇਗੰਢ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਮਾਰੇ ਗਏ ਸਿੱਖ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਨਾ ਦੇਣ ਲਈ ਝਾੜ ਪਾਈ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਮੁੱਖ ਚੋਣ ਵਾਅਦਾ ਸੀ ਕਿ ਉਹ ਕਥਿਤ ਪੁਲਿਸ ਗੋਲੀਬਾਰੀ ਦੀ ਘਟਨਾ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ, ਜਿਸ ਵਿੱਚ ਦੋ ਸਿੱਖ ਨੌਜਵਾਨ ਮਾਰੇ ਗਏ ਸਨ। ਹੁਣ ਸਰਕਾਰ ‘ਚ 18 ਮਹੀਨੇ ਬਾਅਦ ਵੀ ‘ਆਪ’ ਸਰਕਾਰ ਨੇ ਲਾਰਿਆਂ ਤੋਂ ਬਿਨਾ ਕੁਝ ਨਹੀਂ ਕੀਤਾ। ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਦੋ ਸਿੱਖ ਪ੍ਰਦਰਸ਼ਨਕਾਰੀਆਂ ਸਰਾਵਾਂ ਪਿੰਡ ਦੇ ਗੁਰਜੀਤ ਸਿੰਘ ਅਤੇ ਫ਼ਰੀਦਕੋਟ ਜ਼ਿਲ੍ਹੇ ਦੇ ਨਿਆਮੀਵਾਲਾ ਪਿੰਡ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਉਸ ਸਮੇਂ ਹੱਤਿਆ ਕਰ ਦਿੱਤੀ ਗਈ ਸੀ ਜਦੋਂ ਉਹ ਬੇਅਦਬੀ ਦੀ ਘਟਨਾ ਦਾ ਵਿਰੋਧ ਕਰ ਰਹੇ ਸਨ। ਪਿਛਲੇ ਸਾਲ 14 ਅਕਤੂਬਰ ਨੂੰ ਇਸ ਘਟਨਾ ਦੀ ਸੱਤਵੀਂ ਵਰ੍ਹੇਗੰਢ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਨਸਾਫ਼ ਦੇਣ ਲਈ 45 ਦਿਨਾਂ ਦਾ ਸਮਾਂ ਮੰਗਿਆ ਸੀ। ਬਾਜਵਾ ਨੇ ਕਿਹਾ ਕਿ ਸਿੱਖ ਸੰਗਤ ਦੀ ਹਾਜ਼ਰੀ ਵਿਚ ਉਨ੍ਹਾਂ ਨੇ ਅਸਤੀਫ਼ਾ ਦੇਣ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਨਾਲ ਧਰਨੇ ਵਿਚ ਸ਼ਾਮਲ ਹੋਣ ਦਾ ਵਾਅਦਾ ਕੀਤਾ ਜੇਕਰ ਉਹ ਨਿਰਧਾਰਿਤ ਸਮੇਂ ਵਿਚ ਆਪਣਾ ਵਾਅਦਾ ਪੂਰਾ ਕਰਨ ਵਿਚ ਅਸਫਲ ਰਹੇ। ਬਾਜਵਾ ਨੇ ਵਿਧਾਨ ਸਭਾ ਸਪੀਕਰ ਨੂੰ ਚੁਨੌਤੀ ਦਿੱਤੀ ਕਿ ਉਹ ਦੱਸਣ ਕਿ ਉਨ੍ਹਾਂ ਨੂੰ ਆਪਣੇ ਵਾਅਦੇ ਤੋਂ ਮੁੱਕਰਨ ਲਈ ਕਿਸ ਚੀਜ਼ ਨੇ ਪ੍ਰੇਰਿਤ ਕੀਤਾ। ਬਾਜਵਾ ਨੇ ਕਿਹਾ ਕਿ ਨਾ ਤਾਂ ਉਹ ਧਰਨੇ ‘ਚ ਸ਼ਾਮਲ ਹੋਏ ਅਤੇ ਨਾ ਹੀ ਉਨ੍ਹਾਂ ਨੇ ਹੁਣ ਤੱਕ ਇਨਸਾਫ਼ ਕੀਤਾ।ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਵਾਰ-ਵਾਰ ਕੀਤੇ ਜਾ ਰਹੇ ਖੋਖਲੇ ਵਾਅਦਿਆਂ ਤੋਂ ਤੰਗ ਆ ਕੇ ਬਹਿਬਲ ਕਲਾਂ ਇਨਸਾਫ਼ ਮੋਰਚਾ ਦੇ ਕਾਰਕੁਨ ਹੁਣ ਮਰਨ ਵਰਤ ਕਰਨ ਦੀ ਯੋਜਨਾ ਬਣਾ ਰਹੇ ਹਨ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸਾਬਕਾ ਆਈਪੀਐਸ ਅਧਿਕਾਰੀ ਅਤੇ ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਨੇ ਮੁੱਦਿਆਂ ‘ਤੇ ਨਿਆਂ ਕਰਨ ਵਿੱਚ ਅਸਫਲ ਰਹਿਣ ਲਈ ਆਪਣੀ ਹੀ ਸਰਕਾਰ ਦੀ ਵਾਰ-ਵਾਰ ਨਿੰਦਾ ਕੀਤੀ ਹੈ। ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਇਸ ਬਾਰੇ ਗੰਭੀਰ ਨਹੀਂ ਜਾਪਦੇ। ਉਨ੍ਹਾਂ ਕਿਹਾ ਕਿ ‘ਆਪ’ ਦੇ ਪਾਖੰਡ ਦੀ ਸਿਖਰ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਵਕੀਲ ਵਜੋਂ 2015 ਦੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਕੇਸ ਨਾਲ ਸਬੰਧਿਤ ਪਟੀਸ਼ਨ ਵਿੱਚ ਇੱਕ ਮੁਅੱਤਲ ਸੀਨੀਅਰ ਪੁਲਿਸ ਅਫ਼ਸਰ ਦੀ ਨੁਮਾਇੰਦਗੀ ਕੀਤੀ ਸੀ। ਬਾਜਵਾ ਨੇ ਕਿਹਾ ਕਿ ਇਹ ਸਿੱਖ ਭਾਈਚਾਰੇ ਦੇ ਜ਼ਖ਼ਮਾਂ ‘ਤੇ ਨਮਕ ਛਿੜਕਣ ਵਰਗਾ ਹੈ। The post ਪ੍ਰਤਾਪ ਬਾਜਵਾ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਇਨਸਾਫ਼ ਨਾ ਮਿਲਣ ‘ਤੇ ‘ਆਪ’ ਦੀ ਆਲੋਚਨਾ appeared first on TheUnmute.com - Punjabi News. Tags:
|
IND vs PAK: ਅਹਿਮਦਾਬਾਦ 'ਚ ਭਲਕੇ ਭਾਰਤ-ਪਾਕਿਸਤਾਨ ਵਿਚਾਲੇ ਮਹਾਂਮੁਕਾਬਲਾ, ਬਾਬਰ ਆਜ਼ਮ ਨੇ ਕਿਹਾ- ਟੀਮ 'ਤੇ ਕੋਈ ਦਬਾਅ ਨਹੀਂ Friday 13 October 2023 12:46 PM UTC+00 | Tags: ahmedabad babar-azam breaking-news india-and-pakistan india-vspakistan ind-vs-pak latest-news narendra-modi-stadium news punjab sports-news the-unmute-breaking-news ਚੰਡੀਗੜ੍ਹ, 13 ਅਕਤੂਬਰ 2023: ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਨੀਵਾਰ (14 ਅਕਤੂਬਰ) ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਦਾ ਮੈਚ ਖੇਡਿਆ ਜਾਵੇਗਾ। ਇਸ ਮੈਚ ਲਈ ਦੋਵੇਂ ਟੀਮਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਮੈਚ ਤੋਂ ਇੱਕ ਦਿਨ ਪਹਿਲਾਂ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ (Babar Azam) ਨੇ ਇੱਕ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਕੱਪ ਵਿੱਚ ਹੁਣ ਤੱਕ ਦੋਵਾਂ ਟੀਮਾਂ ਵਿਚਾਲੇ ਜੋ ਕੁਝ ਵੀ ਹੋਇਆ ਹੈ, ਉਹ ਬਹੁਤਾ ਮਹੱਤਵਪੂਰਨ ਨਹੀਂ ਹੈ। ਬਾਬਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਟੀਮ ਅਹਿਮਦਾਬਾਦ ਦੇ ਵੱਡੇ ਸਟੇਡੀਅਮ ਵਿੱਚ ਖੇਡਣ ਲਈ ਤਿਆਰ ਹੈ ਅਤੇ ਇਸ ਸਬੰਧੀ ਕੋਈ ਦਬਾਅ ਨਹੀਂ ਹੈ। ਬਾਬਰ ਆਜ਼ਮ (Babar Azam) ਨੇ ਕਿਹਾ, ”ਮੈਨੂੰ ਲੱਗਦਾ ਹੈ ਕਿ ਅਤੀਤ ‘ਚ ਜੋ ਹੋਇਆ ਉਹ ਮਹੱਤਵਪੂਰਨ ਨਹੀਂ ਹੈ। ਅਸੀਂ ਵਰਤਮਾਨ ਵਿੱਚ ਰਹਿਣਾ ਚਾਹੁੰਦੇ ਹਾਂ। ਮੈਨੂੰ ਲੱਗਦਾ ਹੈ ਕਿ ਅਸੀਂ ਚੰਗਾ ਕਰ ਸਕਦੇ ਹਾਂ। ਭਾਰਤ-ਪਾਕਿਸਤਾਨ ਮੈਚ ਜ਼ਬਰਦਸਤ ਹੈ। ਪ੍ਰਸ਼ੰਸਕ ਵੱਡੀ ਗਿਣਤੀ ‘ਚ ਆ ਰਹੇ ਹਨ। ਮੈਨੂੰ ਲੱਗਦਾ ਹੈ ਕਿ ਸਾਡੇ ਕੋਲ ਪ੍ਰਸ਼ੰਸਕਾਂ ਦੇ ਸਾਹਮਣੇ ਚੰਗਾ ਪ੍ਰਦਰਸ਼ਨ ਕਰਨ ਦਾ ਮੌਕਾ ਹੈ। ਅਸੀਂ ਉਸੇ ਹਿਸਾਬ ਨਾਲ ਯੋਜਨਾ ਬਣਾਵਾਂਗੇ ਕਿਉਂਕਿ ਪਹਿਲੇ 10 ਓਵਰਾਂ ਵਿੱਚ ਵਿਕਟ ਵੱਖਰੀ ਹੁੰਦੀ ਹੈ ਅਤੇ 10 ਓਵਰਾਂ ਤੋਂ ਬਾਅਦ ਵੱਖਰੀ ਹੁੰਦੀ ਹੈ। ਇਸ ਲਈ ਸਾਨੂੰ ਉਸ ਮੁਤਾਬਕ ਯੋਜਨਾ ਬਣਾਉਣੀ ਪਵੇਗੀ।” ਆਪਣੀ ਟੀਮ ਦੀ ਗੇਂਦਬਾਜ਼ੀ ਬਾਰੇ ਬਾਬਰ ਨੇ ਕਿਹਾ, ”ਅਸੀਂ ਨਸੀਮ ਸ਼ਾਹ ਦੀ ਕਮੀ ਮਹਿਸੂਸ ਕਰਾਂਗੇ। ਸ਼ਾਹੀਨ ਅਫਰੀਦੀ ਸਾਡਾ ਸਭ ਤੋਂ ਵਧੀਆ ਗੇਂਦਬਾਜ਼ ਹੈ। ਅਸੀਂ ਉਸ ਵਿੱਚ ਵਿਸ਼ਵਾਸ ਕਰਦੇ ਹਾਂ ਅਤੇ ਉਹ ਆਪਣੇ ਆਪ ਵਿੱਚ ਵਿਸ਼ਵਾਸ ਕਰਦਾ ਹੈ। ਇਹ ਸਾਡੇ ਲਈ ਦਬਾਅ ਵਾਲਾ ਮੈਚ ਨਹੀਂ ਹੈ। ਅਸੀਂ ਕਈ ਵਾਰ ਇੱਕ ਦੂਜੇ ਨੂੰ ਖੇਡ ਚੁੱਕੇ ਹਾਂ। ਸਾਨੂੰ ਹੈਦਰਾਬਾਦ ਵਿੱਚ ਬਹੁਤ ਸਮਰਥਨ ਮਿਲਿਆ ਅਤੇ ਅਸੀਂ ਅਹਿਮਦਾਬਾਦ ਲਈ ਵੀ ਇਹੀ ਉਮੀਦ ਕਰਦੇ ਹਾਂ। The post IND vs PAK: ਅਹਿਮਦਾਬਾਦ ‘ਚ ਭਲਕੇ ਭਾਰਤ-ਪਾਕਿਸਤਾਨ ਵਿਚਾਲੇ ਮਹਾਂਮੁਕਾਬਲਾ, ਬਾਬਰ ਆਜ਼ਮ ਨੇ ਕਿਹਾ- ਟੀਮ ‘ਤੇ ਕੋਈ ਦਬਾਅ ਨਹੀਂ appeared first on TheUnmute.com - Punjabi News. Tags:
|
NZ vs BAN: ਬੰਗਲਾਦੇਸ਼ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 246 ਦੌੜਾਂ ਦਾ ਦਿੱਤਾ ਟੀਚਾ Friday 13 October 2023 12:53 PM UTC+00 | Tags: bangladesh breaking-news cricket-news icc-world-cup-2023 ma-chidambaram-stadium-in-chennai news new-zealand nz-vs-ban sports sports-news world-cup-2023 ਚੰਡੀਗੜ੍ਹ, 13 ਅਕਤੂਬਰ 2023: (NZ vs BAN) ਵਿਸ਼ਵ ਕੱਪ 2023 ਦੇ 11ਵੇਂ ਮੈਚ ਵਿੱਚ ਨਿਊਜ਼ੀਲੈਂਡ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਬੰਗਲਾਦੇਸ਼ ਨੇ 50 ਓਵਰਾਂ ‘ਚ ਨੌਂ ਵਿਕਟਾਂ ‘ਤੇ 245 ਦੌੜਾਂ ਬਣਾਈਆਂ। ਨਿਊਜ਼ੀਲੈਂਡ ਨੂੰ ਜਿੱਤ ਲਈ 246 ਦੌੜਾਂ ਦਾ ਟੀਚਾ ਮਿਲਿਆ ਹੈ। ਲਗਾਤਾਰ ਵਿਕਟਾਂ ਡਿੱਗਣ ਦੇ ਬਾਵਜੂਦ ਬੰਗਲਾਦੇਸ਼ ਦੀ ਟੀਮ ਕਿਸੇ ਤਰ੍ਹਾਂ 50 ਓਵਰਾਂ ਵਿੱਚ ਨੌਂ ਵਿਕਟਾਂ 'ਤੇ 245 ਦੌੜਾਂ ਬਣਾਉਣ ਵਿੱਚ ਕਾਮਯਾਬ ਰਹੀ । ਬੰਗਲਾਦੇਸ਼ ਲਈ ਤਜਰਬੇਕਾਰ ਬੱਲੇਬਾਜ਼ ਮੁਸ਼ਫਿਕਰ ਰਹੀਮ ਨੇ ਸਭ ਤੋਂ ਵੱਧ 66 ਦੌੜਾਂ ਬਣਾਈਆਂ। ਤਜਰਬੇਕਾਰ ਖਿਡਾਰੀ ਮਹਿਮੂਦੁੱਲਾ ਨੇ ਨਾਬਾਦ 41 ਅਤੇ ਕਪਤਾਨ ਸ਼ਾਕਿਬ ਅਲ ਹਸਨ ਨੇ 40 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਲਾਕੀ ਫਰਗੂਸਨ ਨੇ ਤਿੰਨ, ਟ੍ਰੇਂਟ ਬੋਲਟ ਅਤੇ ਮੈਟ ਹੈਨਰੀ ਨੇ ਦੋ-ਦੋ ਵਿਕਟਾਂ ਲਈਆਂ। The post NZ vs BAN: ਬੰਗਲਾਦੇਸ਼ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 246 ਦੌੜਾਂ ਦਾ ਦਿੱਤਾ ਟੀਚਾ appeared first on TheUnmute.com - Punjabi News. Tags:
|
IND vs PAK: ਭਾਰਤ-ਪਾਕਿਸਤਾਨ ਮੈਚ 'ਤੇ ਮੰਡਰਾ ਰਿਹੈ ਮੀਂਹ ਦਾ ਖ਼ਤਰਾ, ਜੇਕਰ ਮੈਚ ਰੱਦ ਹੋਇਆ ਤਾਂ ਕੀ ਹੋਵੇਗਾ ? Friday 13 October 2023 01:06 PM UTC+00 | Tags: breaking-news ind-vs-pak ind-vs-pak-match news rohit-sharma ਚੰਡੀਗੜ੍ਹ, 13 ਅਕਤੂਬਰ 2023: (IND vs PAK) ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਦਾ ਮੈਚ ਸ਼ਨੀਵਾਰ (14 ਅਕਤੂਬਰ) ਨੂੰ ਖੇਡਿਆ ਜਾਵੇਗਾ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਵਨਡੇ ਵਿਸ਼ਵ ਕੱਪ ਦੇ ਮੌਜੂਦਾ ਸੈਸ਼ਨ ‘ਚ ਦੋਵਾਂ ਟੀਮਾਂ ਦੀ ਫਾਰਮ ਸ਼ਾਨਦਾਰ ਰਹੀ ਹੈ। ਭਾਰਤ ਨੇ ਆਸਟ੍ਰੇਲੀਆ ਅਤੇ ਅਫਗਾਨਿਸਤਾਨ ਖ਼ਿਲਾਫ਼ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਨੀਦਰਲੈਂਡ ਅਤੇ ਸ਼੍ਰੀਲੰਕਾ ਨੂੰ ਹਰਾਇਆ ਸੀ। ਹੁਣ ਰੋਹਿਤ ਸ਼ਰਮਾ ਅਤੇ ਬਾਬਰ ਆਜ਼ਮ ਦੀ ਨਜ਼ਰ ਜਿੱਤ ਦੀ ਹੈਟ੍ਰਿਕ ਲਗਾਉਣ ‘ਤੇ ਹੋਵੇਗੀ। ਇਸ ਦੌਰਾਨ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਸ਼ੰਸਕ ਲੰਬੇ ਸਮੇਂ ਤੋਂ ਇਸ ਮੈਚ ਦਾ ਇੰਤਜ਼ਾਰ ਕਰ ਰਹੇ ਸਨ। ਮੈਚ ਦੌਰਾਨ ਸਟੇਡੀਅਮ ਵਿੱਚ ਇੱਕ ਲੱਖ ਤੋਂ ਵੱਧ ਦਰਸ਼ਕ ਮੌਜੂਦ ਹੋ ਸਕਦੇ ਹਨ। ਹਰ ਕੋਈ ਰੋਮਾਂਚਕ ਮੈਚ ਦੇਖਣਾ ਚਾਹੁੰਦਾ ਹੈ, ਪਰ ਮੀਂਹ ਉਮੀਦਾਂ ‘ਤੇ ਪਾਣੀ ਫੇਰ ਸਕਦਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਮੈਚ ਦੌਰਾਨ ਅਹਿਮਦਾਬਾਦ ਸ਼ਹਿਰ ਅਤੇ ਉੱਤਰੀ ਗੁਜਰਾਤ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੁਆਰਾ ਸਾਂਝੇ ਕੀਤੇ ਗਏ ਤਾਜ਼ਾ ਮੌਸਮ ਅਪਡੇਟ ਦੇ ਅਨੁਸਾਰ, 14 ਅਤੇ 15 ਅਕਤੂਬਰ ਨੂੰ ਉੱਤਰੀ ਗੁਜਰਾਤ ਅਤੇ ਅਹਿਮਦਾਬਾਦ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ, "ਗੁਜਰਾਤ ਵਿੱਚ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। 14 ਅਕਤੂਬਰ ਨੂੰ ਅਹਿਮਦਾਬਾਦ ਜ਼ਿਲੇ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। (IND vs PAK) ਜੇਕਰ ਮੈਚ ਮੀਂਹ ਕਾਰਨ ਰੱਦ ਹੋ ਜਾਵੇ ਤਾਂ ਕੀ ਹੋਵੇਗਾ?ਜੇਕਰ ਮੈਚ ਮੀਂਹ ਕਾਰਨ ਰੱਦ ਹੁੰਦਾ ਹੈ ਤਾਂ ਭਾਰਤ ਅਤੇ ਪਾਕਿਸਤਾਨ ਨੂੰ ਇਕ-ਇਕ ਅੰਕ ਮਿਲੇਗਾ। ਇਸ ਮੈਚ ਲਈ ਕੋਈ ਰਾਖਵਾਂ ਦਿਨ ਨਹੀਂ ਹੈ। ਟੂਰਨਾਮੈਂਟ ਦੇ ਨਾਕਆਊਟ ਮੈਚਾਂ ਲਈ ਰਾਖਵੇਂ ਦਿਨ ਹਨ। ਪ੍ਰਸ਼ੰਸਕ ਚਾਹੁਣਗੇ ਕਿ ਅਜਿਹੀ ਸਥਿਤੀ ਨਾ ਹੋਵੇ ਅਤੇ ਉਹ ਪੂਰਾ ਮੈਚ ਦੇਖਣ। ਜਿੱਥੇ ਇੱਕ ਪਾਸੇ ਵਿਸ਼ਵ ਕੱਪ ਸ਼ੁਰੂ ਹੋਣ ਤੋਂ ਪਹਿਲਾਂ ਉਦਘਾਟਨੀ ਸਮਾਗਮ ਨਹੀਂ ਕੀਤਾ ਗਿਆ ਸੀ, ਉੱਥੇ ਹੀ ਹੁਣ ਭਾਰਤ-ਪਾਕਿਸਤਾਨ ਮੈਚ ਤੋਂ ਪਹਿਲਾਂ ਪ੍ਰੋਗਰਾਮ ਰੱਖਿਆ ਗਿਆ ਹੈ। ਬਾਲੀਵੁੱਡ ਦੇ ਕਈ ਦਿੱਗਜ ਗਾਇਕਾਂ ਅਤੇ ਅਦਾਕਾਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਬੀਸੀਸੀਆਈ ਨੇ ਵੀਰਵਾਰ ਰਾਤ ਨੂੰ ਟਵੀਟ ਕੀਤਾ ਕਿ ਅਨੁਭਵੀ ਗਾਇਕ ਅਰਿਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਗਾਇਕ-ਸੰਗੀਤਕਾਰ ਸ਼ੰਕਰ ਮਹਾਂਦੇਵਨ ਵੀ ਉਸ ਪ੍ਰੋਗਰਾਮ ਵਿੱਚ ਪਰਫਾਰਮ ਕਰਦੇ ਨਜ਼ਰ ਆਉਣਗੇ। ਦੁਨੀਆ ਦੇ ਸਭ ਤੋਂ ਵੱਡੇ ਸਟੇਡੀਅਮ ‘ਚ ਇਹ ਤਿੰਨੇ ਗਾਇਕ ਆਪਣੀ ਆਵਾਜ਼ ਦਾ ਜਾਦੂ ਬਿਖੇਰਨਗੇ। The post IND vs PAK: ਭਾਰਤ-ਪਾਕਿਸਤਾਨ ਮੈਚ ‘ਤੇ ਮੰਡਰਾ ਰਿਹੈ ਮੀਂਹ ਦਾ ਖ਼ਤਰਾ, ਜੇਕਰ ਮੈਚ ਰੱਦ ਹੋਇਆ ਤਾਂ ਕੀ ਹੋਵੇਗਾ ? appeared first on TheUnmute.com - Punjabi News. Tags:
|
Chandigarh BJP: ਜਤਿੰਦਰ ਪਾਲ ਮਲਹੋਤਰਾ ਬਣੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ Friday 13 October 2023 01:15 PM UTC+00 | Tags: bjp-national-president-jp-nadda breaking-news chandigarh-bjp jatinder-pal-malhotra jitinder-pal-malhotra jp-nadda news ਚੰਡੀਗੜ੍ਹ, 13 ਅਕਤੂਬਰ 2023: ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਜਤਿੰਦਰ ਪਾਲ ਮਲਹੋਤਰਾ (Jatinder Pal Malhotra) ਨੂੰ ਚੰਡੀਗੜ੍ਹ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ । ਇਸ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ | The post Chandigarh BJP: ਜਤਿੰਦਰ ਪਾਲ ਮਲਹੋਤਰਾ ਬਣੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ appeared first on TheUnmute.com - Punjabi News. Tags:
|
ਯੁਵਕ ਮੇਲੇ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਸਨਮਾਨ 'ਚ ਪ੍ਰੋਗਰਾਮ ਕਰਵਾਇਆ Friday 13 October 2023 01:44 PM UTC+00 | Tags: breaking-news khetri-yuvak-and-lok-mela latest-news news punjab punjab-news the-unmute-breaking-news the-unmute-news ਐਸ.ਏ.ਐਸ ਨਗਰ 13 ਅਕਤੂਬਰ 2023: ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਅੱਜ ਮਿਤੀ 13 ਅਕਤੂਬਰ 2023 ਦਿਨ ਸ਼ੁੱਕਰਵਾਰ ਨੂੰ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਦੀ ਸਰਪ੍ਰਸਤੀ ਹੇਠ ‘ਖ਼ੇਤਰੀ ਯੁਵਕ ਅਤੇ ਲੋਕ ਮੇਲਾ 2023’ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਿਚ ਪ੍ਰੋਗਰਾਮ ਦਾ ਕਰਵਾਇਆ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰੋਪੜ-ਫਤਿਹਗੜ੍ਹ ਸਾਹਿਬ ਖੇਤਰ ਦਾ ‘ਖ਼ੇਤਰੀ ਯੁਵਕ ਅਤੇ ਲੋਕ ਮੇਲਾ 2023’ ਮਿਤੀ 09 ਅਕਤੂਬਰ ਤੋਂ 12 ਅਕਤੂਬਰ 2023 ਤੱਕ ਸਰਕਾਰੀ ਕਾਲਜ ਰੋਪੜ ਵਿਖੇ ਕਰਵਾਇਆ ਗਿਆ। ਇਸ ਯੁਵਕ ਮੇਲੇ ਦੀਆਂ 55 ਵੱਖ ਵੱਖ ਮੁਕਾਬਲਾ-ਵੰਨਗੀਆਂ ਵਿਚੋਂ ਸਰਕਾਰੀ ਕਾਲਜ ਡੇਰਾ ਬੱਸੀ ਦੇ ਵਿਦਿਆਰਥੀਆਂ ਨੇ 41 ਮੁਕਾਬਲਿਆਂ ਵਿਚ ਭਾਗ ਲਿਆ। ਇਹਨਾਂ ਸੰਗੀਤਕ, ਸਾਹਿਤਕ, ਲੋਕ ਕਲਾਵਾਂ, ਕੋਮਲ ਕਲਾਵਾਂ, ਕੁਇਜ਼, ਰੰਗਮੰਚੀ ਕਲਾਵਾਂ ਤੇ ਲੋਕ ਨਾਚਾਂ ਦੀਆਂ ਵਿਭਿੰਨ ਵੰਨਗੀਆਂ ਵਿਚ ਕਾਲਜ ਦੇ ਕੁੱਲ 82 ਵਿਦਿਆਰਥੀਆਂ ਨੇ ਪੇਸ਼ਕਾਰੀਆਂ ਦਿੱਤੀਆਂ। ਇਹਨਾਂ ਵੰਨਗੀਆਂ ਵਿਚੋਂ ਕੁਇਜ਼, ਕਢਾਈ, ਗੁੱਡੀਆਂ ਪਟੋਲੇ, ਕਲੇਅ ਮਾਡਲਿੰਗ, ਕਾਰਟੂਨਿੰਗ, ਆਨ ਦ ਸਪਾਟ ਪੇਂਟਿੰਗ, ਪੋਸਟਰ ਮੇਕਿੰਗ, ਕਵਿਤਾ ਉਚਾਰਣ ਤੇ ਲੋਕ ਗੀਤ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਜਿੱਤਾਂ ਦਰਜ ਕੀਤੀਆਂ। ਅੱਜ ਵਿਦਿਆਰਥੀ ਭਵਨ ਵਿਚ ਕਰਵਾਏ ਗਏ ਪ੍ਰੋਗਰਾਮ ਵਿਚ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਨੇ ਇਨਾਮ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਯੁਵਕ ਮੇਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਅੱਗੇ ਤੋਂ ਹੋਰ ਜ਼ਿਆਦਾ ਮਿਹਨਤ ਕਰਨ ਅਤੇ ਇਸਤੋਂ ਵੀ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਪ੍ਰੋ. ਆਮੀ ਭੱਲਾ ਨੇ ਜੇਤੂ ਵਿਦਿਆਰਥੀਆਂ ਨੂੰ ਬਾਕੀ ਵਿਦਿਆਰਥੀਆਂ ਦੇ ਰੂਬਰੂ ਕਰਵਾਉਂਦਿਆਂ ਕਿਹਾ ਕਿ ਯੁਵਕ ਮੇਲੇ ਵਿਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੇ ਕਾਲਜ ਦਾ ਨਾਮ ਉੱਚਾ ਕੀਤਾ ਹੈ ਅਤੇ ਸਾਨੂੰ ਇਹਨਾਂ ਵਿਦਿਆਰਥੀਆਂ ਉੱਪਰ ਮਾਣ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥਣ ਅਕਵੰਤ ਕੌਰ ਨੇ ਕਵਿਤਾ ਪੇਸ਼ ਕੀਤੀ ਅਤੇ ਵਿਦਿਆਰਥੀ ਕੁਲਵੀਰ ਨੇ ਗ਼ਜ਼ਲ, ਅਤੇ ਗਗਨ ਨੇ ਲੋਕ ਗੀਤ ਦੀ ਪੇਸ਼ਕਾਰੀ ਦਿੱਤੀ। ਮੰਚ ਦਾ ਸੰਚਾਲਨ ਯੂਥ ਕੋਆਰਡੀਨੇਟਰ ਪ੍ਰੋ. ਅਵਤਾਰ ਸਿੰਘ ਨੇ ਕੀਤਾ ਅਤੇ ਵਿਦਿਆਰਥੀਆਂ ਨੂੰ ਅਗਲੇ ਸਾਲ ਯੁਵਕ ਮੇਲੇ ਵਿਚ ਇਸ ਵਾਰ ਨਾਲੋਂ ਵੀ ਵਧੀਆ ਪ੍ਰਦਰਸ਼ਨ ਕਰਨ ਅਤੇ ਹੋਰ ਜਿੱਤਾਂ ਦਰਜ ਕਰਨ ਲਈ ਸਖ਼ਤ ਅਭਿਆਸ ਅਤੇ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਉਹਨਾਂ ਅੰਤ ਵਿਚ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ, ਇੰਚਾਰਜ ਸਾਹਿਬਾਨ ਅਤੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। The post ਯੁਵਕ ਮੇਲੇ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਸਨਮਾਨ ‘ਚ ਪ੍ਰੋਗਰਾਮ ਕਰਵਾਇਆ appeared first on TheUnmute.com - Punjabi News. Tags:
|
ਪੂਰੇ ਦੇਸ਼ 'ਚ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਦੇ ਤਹਿਤ 75 ਲੱਖ ਨਵੇਂ ਉੱਜਵਲਾ ਗੈਸ ਕੁਨੈਕਸ਼ਨ ਜਾਰੀ ਕੀਤੇ ਜਾਣਗੇ Friday 13 October 2023 01:48 PM UTC+00 | Tags: aam-aadmi-party breaking-news latest-news news the-unmute-latest-news the-unmute-punjabi-news ujjwal-yojana ਐਸ.ਏ.ਐਸ.ਨਗਰ, 13 ਅਕਤੂਬਰ, 2023: ਡੀ.ਸੀ ਮੋਹਾਲੀ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭਾਰਤ ਸਰਕਾਰ ਦੀ ਇੱਕ ਪ੍ਰਮੁੱਖ ਪਹਿਲਕਦਮੀ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ 2.0 ਦੇ ਤਹਿਤ 75 ਲੱਖ ਨਵੇਂ ਗੈਸ ਕੁਨੈਕਸ਼ਨ ਸ਼ੁਰੂ ਕਰਨ ਦੀ ਅਗਵਾਈ ਕਰਨ ਲਈ ਇੱਕ ਮੀਟਿੰਗ ਬੁਲਾਈ ਗਈ, ਜਿਸਦਾ ਉਦੇਸ਼ ਔਰਤਾਂ ਦੇ ਜੀਵਨ ਨੂੰ ਕਿਫਾਇਤੀ ਰਸੋਈ ਬਾਲਣ ਰਾਹੀਂ ਸਾਫ਼-ਸੁਥਰਾ ਬਣਾਉਣਾ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਉੱਜਵਲਾ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਦੀ ਅਗਵਾਈ ਏ ਡੀ ਸੀ (ਯੂ ਡੀ) ਦਮਨਜੀਤ ਸਿੰਘ ਮਾਨ ਕਰਨਗੇ ਅਤੇ ਪੀ ਐਮ ਯੂ ਵਾਈ ਅਰਜ਼ੀਆਂ ਦੀ ਸਥਿਤੀ ਦੀ ਨਿਗਰਾਨੀ ਕਰਨ ਲਈ ਸਾਰੀਆਂ ਆਇਲ ਮਾਰਕੀਟਿੰਗ ਕੰਪਨੀਆਂ ਦੇ ਸੇਲਜ਼ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ। ਗਰੀਬੀ ਰੇਖਾ ਤੋਂ ਹੇਠਾਂ ਪਰਿਵਾਰਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਐਲ ਪੀ ਜੀ ਕੁਨੈਕਸ਼ਨ ਪ੍ਰਦਾਨ ਕਰਕੇ ਲੱਖਾਂ ਲੋਕਾਂ ਦੇ ਜੀਵਨ ਨੂੰ ਛੂਹਣ ਵਾਲੀ ਉੱਜਵਲਾ ਗੈਸ ਕੁਨੈਕਸ਼ਨ ਯੋਜਨਾ ਇੱਕ ਸ਼ਾਨਦਾਰ ਸਫਲਤਾ ਰਹੀ ਹੈ। ਏ.ਡੀ.ਸੀ. ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਨਾ ਸਿਰਫ ਘਰ ਦੇ ਅੰਦਰ ਹਵਾ ਪ੍ਰਦੂਸ਼ਣ ਨੂੰ ਘਟਾ ਕੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕੀਤਾ ਹੈ ਬਲਕਿ ਔਰਤਾਂ ਨੂੰ ਰਵਾਇਤੀ ਖਾਣਾ ਪਕਾਉਣ ਦੇ ਤਰੀਕਿਆਂ ਅਤੇ ਉਨ੍ਹਾਂ ਨਾਲ ਜੁੜੇ ਸਿਹਤ ਖ਼ਤਰਿਆਂ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਸ਼ਕਤੀ ਪ੍ਰਦਾਨ ਕੀਤੀ ਹੈ। ਸਕੀਮ ਦੇ ਤਹਿਤ, ਸਾਰੇ ਐਸ ਸੀ/ ਐਸ ਟੀ ਪਰਿਵਾਰਾਂ ਦੇ ਬੀ ਪੀ ਐਲ ਪਰਿਵਾਰ ਨਾਲ ਸਬੰਧਤ ਇੱਕ ਬਾਲਗ ਔਰਤ, ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ), ਅੰਨਤੋਦਿਆ ਅੰਨ ਯੋਜਨਾ, ਜੰਗਲੀ ਨਿਵਾਸੀਆਂ ਅਤੇ ਸਭ ਤੋਂ ਪਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਵਿਸਤ੍ਰਿਤ ਯੋਜਨਾ ਦੇ ਤਹਿਤ ਯੋਗ ਲਾਭਪਾਤਰੀ ਹਨ। ਬਿਨੈਕਾਰ ਦੀ ਉਮਰ 18 ਸਾਲ ਦੀ ਹੋਣੀ ਚਾਹੀਦੀ ਹੈ। ਇੱਕੋ ਘਰ ਵਿੱਚ ਕੋਈ ਹੋਰ ਐਲ ਪੀ ਜੀ ਕੁਨੈਕਸ਼ਨ ਨਹੀਂ ਹੋਣਾ ਚਾਹੀਦਾ। ਬਿਨੈਕਾਰ ਕੁਨੈਕਸ਼ਨ ਲਈ ਅਰਜ਼ੀ ਦੇਣ ਲਈ ਐਲ ਪੀ ਜੀ ਵਿਤਰਕਾਂ ਕੋਲ ਜਾ ਸਕਦਾ ਹੈ ਅਤੇ www.PMUY.gov.in ‘ਤੇ ਔਨਲਾਈਨ ਵੀ ਅਰਜ਼ੀ ਦੇ ਸਕਦਾ ਹੈ। The post ਪੂਰੇ ਦੇਸ਼ ‘ਚ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਦੇ ਤਹਿਤ 75 ਲੱਖ ਨਵੇਂ ਉੱਜਵਲਾ ਗੈਸ ਕੁਨੈਕਸ਼ਨ ਜਾਰੀ ਕੀਤੇ ਜਾਣਗੇ appeared first on TheUnmute.com - Punjabi News. Tags:
|
ਮੋਹਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2023 ਦੇ ਰਾਜ ਪੱਧਰੀ ਮੁਕਾਬਲੇ Friday 13 October 2023 01:51 PM UTC+00 | Tags: breaking-news khedan-watan-punjab-diyan latest-news mohali news the-unmute-breaking-news the-unmute-latest-news ਐਸ.ਏ.ਐਸ ਨਗਰ 13 ਅਕਤੂਬਰ 2023: ਜ਼ਿਲ੍ਹੇ ਮੋਹਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਸੰਸਕਰਨ ਦੇ ਕਿੱਕ ਬਾਕਸਿੰਗ ਅਤੇ ਤੈਰਾਕੀ ਦੇ ਮੁੰਡੀਆਂ ਦੇ ਮਾਕਬਲਿਆਂ ਚ ਖਿਡਾਰੀਆਂ ਨੇ ਜੋਰ ਅਜਮਾਇਸ਼ ਕਰਦੇ ਹੋਏ ਅਪਣੇ- ਅਪਣੇ ਜਿਲ੍ਹੇ ਦਾ ਮਾਣ ਵਧਾਇਆ। ਇਹਨਾਂ ਦੀ ਮੈਡਲ ਸੈਰੇਮਨੀ ਵਿੱਚ ਸਪੋਟਰਸ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਗੁਰਦੀਪ ਕੌਰ ਦੀ ਮੋਜ਼ੂਦਗੀ ਨੇ ਵੀ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ । ਚੋਥੇ ਦਿਨ ( 12.10.2023) ਦੇ ਨਤੀਜੇ ਇਸ ਪ੍ਰਕਾਰ ਰਹੇ। ਕਿੱਕ ਬਾਕਸਿੰਗ – ਪੋਆਇਂਟ ਫਾਇਟਿੰਗ – ( ਲੜਕੇ ) ਅੰਡਰ -1 4 ( -32 ਕਿਲੋ) ,ਪਹਿਲਾ ਸਥਾਨ – ਮਨਵੀਰ ਸਿੰਘ- (ਜ਼ਿਲ੍ਹਾ – ਰੂਪਨਗਰ ), ਦੂਜਾ ਸਥਾਨ – ਸ਼੍ਰਿਆਂਸ਼ ਵਿਸ਼ਵਕਮਾ- (ਜ਼ਿਲ੍ਹਾ – ਮੋਹਾਲੀ) , ਤੀਜਾ ਸਥਾਨ – ਰਿਧਮ – (ਜ਼ਿਲ੍ਹਾ – ਪਠਾਨਕੋਟ ) ,ਤੀਜਾ ਸਥਾਨ – ਮਨਪ੍ਰੀਤ – ( ਜ਼ਿਲ੍ਹਾ – ਫਾਜਿਲਕਾ) ਦਾ ਰਿਹਾ। ਇਸ ਤੋਂ ਇਲਾਵਾ ਅੰਡਰ -1 4 ( – 28 ਕਿਲੋ) ਪਹਿਲਾ ਸਥਾਨ – ਜਸ਼ਨਪ੍ਰੀਤ ਸਿੰਘ – (ਜ਼ਿਲ੍ਹਾ – ਰੁਪਨਗਰ), ਦੂਜਾ ਸਥਾਨ – ਸਲਿੰਦਰ ਕੁਮਾਰ – (ਜ਼ਿਲ੍ਹਾ – ਸੰਗਰੂਰ) , ਤੀਜਾ ਸਥਾਨ – ਗੁਰਨੂਰ ਸਿੰਘ – (ਜ਼ਿਲ੍ਹਾ – ਕਪੂਰਥਲਾ) ,ਤੀਜਾ ਸਥਾਨ –ਸਖਗਜਦੀਪ ਸਿੰਘ ( ਜ਼ਿਲ੍ਹਾ – ਫਿਰੋਜਪੁਰ) ਦਾ ਰਿਹਾ। ਕਿੱਕ ਬਾਕਸਿੰਗ – ਲਾਈਟ ਕੰਨਟੇਕਟ – ( ਲੜਕੇ ) ਅੰਡਰ -1 4 ( – 47 ਕਿਲੋ) ਪਹਿਲਾ ਸਥਾਨ – ਕਰਨਜੋਤ ਸਿੰਘ – (ਜ਼ਿਲ੍ਹਾ – ਹੁਸ਼ਿਆਰਪੁਰ), ਦੂਜਾ ਸਥਾਨ – ਵਰਖਾ ਦਾਸ – (ਜ਼ਿਲ੍ਹਾ – ਮਾਨਸਾ ) , ਤੀਜਾ ਸਥਾਨ – ਫਤਿਹ ਸਿੰਘ – (ਜ਼ਿਲ੍ਹਾ – ਮੋਗਾ) , ਤੀਜਾ ਸਥਾਨ – ਦਵਿੰਦਰ ਸਿੰਘ – ( ਜ਼ਿਲ੍ਹਾ – ਸ਼੍ਰੀ ਮੁਕਤਸਰ ਸਾਹਿਬ ) ਦਾ ਰਿਹਾ। ਅੰਡਰ -1 4 ( +47 ਕਿਲੋ) ਪਹਿਲਾ ਸਥਾਨ – ਸਹਿਬਜੀਤ ਸਿੰਘ – (ਜ਼ਿਲ੍ਹਾ – ਫਿਰੋਜਪੁਰ ),ਦੂਜਾ ਸਥਾਨ – ਅਗਮਵੀਰ ਸਿੰਘ – (ਜ਼ਿਲ੍ਹਾ – ਕਪੂਰਥਲਾ ) , ਤੀਜਾ ਸਥਾਨ – ਹਸਨਦੀਪ – (ਜ਼ਿਲ੍ਹਾ – ਮੋਹਾਲੀ – ) ,ਤੀਜਾ ਸਥਾਨ – ਇੰਦਰਜੀਤ ਸਿੰਘ – ( ਜ਼ਿਲ੍ਹਾ – ਤਰਨ ਤਾਰਨ ) ਦਾ ਰਿਹਾ। ਤੈਰਾਕੀ – ਕੁੜੀਆਂ ਅੰਡਰ – 2 1 – 400 ਮੀਟਰ ਫਰੀ ਪਹਿਲਾ ਸਥਾਨ – ਸ਼ਿਵਾਨੀ ਸਹਿਗਲ (ਜ਼ਿਲ੍ਹਾ – ਪਠਾਨਕੋਟ ) – ( ਟਾਇਮਿੰਗ – 5:30:83 ), ਦੂਜਾ ਸਥਾਨ – ਕੀਰਤ ਕੌਰ – (ਜ਼ਿਲ੍ਹਾ – ਜਲੰਧਰ ) – (ਟਾਇਮਿੰਗ – 6:27:64), ਤੀਜਾ ਸਥਾਨ – ਦ੍ਰਿਸ਼ਟੀ ਸਭਰਵਾਲ – (ਜ਼ਿਲ੍ਹਾ – ਸ਼੍ਰੀ ਅਮ੍ਰਿੰਤਸਰ ਸਾਹਿਬ ( ਟਾਇਮਿੰਗ – 7:25:20) ਦਾ ਰਿਹਾ। ਅੰਡਰ -1 7 – 400 ਮੀਟਰ ਫਰੀ ,ਪਹਿਲਾ ਸਥਾਨ – ਸ਼ੁਭਨੂਰ ਕੌਰ (ਜ਼ਿਲ੍ਹਾ – ਮੋਹਾਲੀ ) – ( ਟਾਇਮਿੰਗ – 5:31:83) ,ਦੂਜਾ ਸਥਾਨ – ਗੁਨੀਕਾ – (ਜ਼ਿਲ੍ਹਾ –ਲੁਧਿਆਣਾ ) – ( ਟਾਇਮਿੰਗ – 6:17:97), ਤੀਜਾ ਸਥਾਨ – ਆਫਰੀਨ ਅਜੀਨ (ਜ਼ਿਲ੍ਹਾ – ਪਟਿਆਲਾ ) ( ਟਾਇਮਿੰਗ –6:37:45) ਦਾ ਰਿਹਾ। ਅੰਡਰ -14 – 200 ਮੀਟਰ ਫਰੀ ਪਹਿਲਾ ਸਥਾਨ – ਕਵਿਸਾ ਸੁਖੀਜਾ (ਜ਼ਿਲ੍ਹਾ – ਲੁਧਿਆਣਾ ) – ( ਟਾਇਮਿੰਗ –2:45:70) , ਦੂਜਾ ਸਥਾਨ – ਪਾਰੀਜਾਤ (ਜ਼ਿਲ੍ਹਾ – ਫਿਰੋਜਪੁਰ ) – ( ਟਾਇਮਿੰਗ – 2:58:54), ਤੀਜਾ ਸਥਾਨ – ਸੋਨਾਕਸ਼ੀ ਸਹਿਗਲ (ਜ਼ਿਲ੍ਹਾ – ਪਠਾਨਕੋਟ ) ( ਟਾਇਮਿੰਗ –3:00:00) ਦਾ ਰਿਹਾ। The post ਮੋਹਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2023 ਦੇ ਰਾਜ ਪੱਧਰੀ ਮੁਕਾਬਲੇ appeared first on TheUnmute.com - Punjabi News. Tags:
|
ਪੰਜਾਬ 'ਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ Friday 13 October 2023 01:58 PM UTC+00 | Tags: aman-arora breaking-news energy latest-news news punjab renewable-energy the-unmute-breaking-news ਚੰਡੀਗੜ੍ਹ, 13 ਅਕਤੂਬਰ 2023: ਪੰਜਾਬ (PUNJAB) ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ (PUNJAB) ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ 'ਤੇ ਕਰਵਾਈ ਗਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ (PUNJAB) ਵਿਜ਼ਨ ਡਾਕੂਮੈਂਟ 2030 ਰਣਨੀਤੀ ਤਹਿਤ ਸੂਬੇ ਵੱਲੋਂ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ ਸਾਲ 2030 ਤੱਕ ਮੌਜੂਦਾ 15 ਫੀਸਦ ਤੋਂ 30 ਫੀਸਦ ਤੱਕ ਵਧਾਉਣ ਲਈ ਸਰਗਰਮੀ ਨਾਲ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਸ ਵਿਜ਼ਨ ਤਹਿਤ ਨਾ ਸਿਰਫ਼ ਊਰਜਾ ਪੈਦਾ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ, ਸਗੋਂ ਵੱਖ-ਵੱਖ ਖੇਤਰਾਂ ਵਿੱਚ ਊਰਜਾ ਦੀ ਮੰਗ ਸਬੰਧੀ ਢੁਕਵੇਂ ਕਦਮ ਚੁੱਕਣ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਨ ਊਰਜਾ ਕੁਸ਼ਲ ਤਕਨੀਕਾਂ ਨੂੰ ਲਾਗੂ ਕਰਨ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ। ਉਦਯੋਗਾਂ ਅਤੇ ਐੱਮ.ਐੱਸ.ਐੱਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ, ਜੋ ਸੂਬਾ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਸਕਦੀਆਂ ਹਨ, ‘ਤੇ ਧਿਆਨ ਕੇਂਦਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਊਰਜਾ ਹੌਲੀ-ਹੌਲੀ ਸਪਲਾਈ ਬਜਾਏ ਮੰਗ ਆਧਾਰਤ ਹੋ ਰਹੀ ਹੈ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲ ਗਤੀਵਿਧੀਆਂ ਨੂੰ ਲਾਗੂ ਕਰਨ ਲਈ ਪ੍ਰੋਜੈਕਟ ਲਾਗੂ ਕਰਨ ਵਾਲਿਆਂ ਅਤੇ ਫੰਡਿੰਗ ਏਜੰਸੀਆਂ ਦਰਮਿਆਨ ਜਾਣਕਾਰੀ ਤੇ ਸੰਚਾਰ ਦੇ ਪਾੜੇ ਨੂੰ ਪੂਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗ, ਟਰਾਂਸਪੋਰਟ, ਬਿਲਡਿੰਗ ਅਤੇ ਖੇਤੀਬਾੜੀ ਸੈਕਟਰਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ, ਜੋ ਨਵੇਂ ਮੌਕੇ ਪੈਦਾ ਕਰ ਰਹੇ ਹਨ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ.ਅਮਰਪਾਲ ਸਿੰਘ ਨੇ ਕਿਹਾ ਕਿ ਸਵੱਛ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੇ ਉਪਾਵਾਂ ਨੂੰ ਲਾਗੂ ਕਰਨ ਅਤੇ ਨਵਿਆਉਣਯੋਗ ਖਰੀਦ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਊਰਜਾ ਤਬਦੀਲੀ 'ਚ ਮੋਹਰੀ ਭੂਮਿਕਾ ਨਿਭਾਉਣ ਵਾਸਤੇ ਪੰਜਾਬ ਦੇ ਨਾਮ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਹ ਬਦਲਦੀਆਂ ਪ੍ਰਸਥਿਤੀਆਂ ਸਾਫ਼-ਸੁਥਰੀ ਤੇ ਕਾਰਬਨ ਦੀ ਘੱਟ ਨਿਕਾਸੀ ਵਾਲੀਆਂ ਬਿਜਲੀ ਉਤਪਾਦਨ ਤਕਨੀਕਾਂ ਦੀ ਵਰਤੋਂ ਕਰਕੇ, ਘਰੇਲੂ ਅਤੇ ਵਪਾਰਕ ਸੈਕਟਰਾਂ ਦੀ ਡਿਮਾਂਡ ਲਈ ਲੋਅ-ਕਾਰਬਨ ਹੀਟਿੰਗ ਅਤੇ ਕੂਲਿੰਗ ਤਕਨੀਕਾਂ ਅਤੇ ਖਾਣਾ ਪਕਾਉਣ ਲਈ ਸਾਫ਼ ਈਂਧਣ ਪ੍ਰਦਾਨ ਕਰਕੇ, ਪੇਂਡੂ ਖੇਤਰਾਂ ਤੱਕ ਊਰਜਾ ਦੀ ਪਹੁੰਚ ਨੂੰ ਵਧਾ ਕੇ ਅਤੇ ਖੇਤੀਬਾੜੀ ਗਤੀਵਿਧੀਆਂ ਦੇ ਆਧੁਨਿਕੀਕਰਨ ਜ਼ਰੀਏ ਊਰਜਾ ਖੇਤਰ ਦੇ ਰੋਜ਼ਾਨਾ ਕੰਮਕਾਜ ਦੇ ਢੰਗ-ਤਰੀਕਿਆਂ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਸੂਬੇ ਨੂੰ ਨਵੀਂ ਦਿਸ਼ਾ ਦੇਣਗੀਆਂ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਅਜਿਹੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਾਸਤੇ ਹੋਰਨਾਂ ਭਾਈਵਾਲਾਂ ਨੂੰ ਪ੍ਰੇਰਿਤ ਕਰਨ ਲਈ ਊਰਜਾ ਕੁਸ਼ਲਤਾ ਪ੍ਰੋਜੈਕਟਾਂ ਦੇ ਸਫਲਤਾਪੂਰਵਕ ਲਾਗੂਕਰਨ ਦੇ ਪ੍ਰਦਰਸ਼ਨ ਦਾ ਸੁਝਾਅ ਵੀ ਦਿੱਤਾ। ਬਿਜਲੀ ਮੰਤਰਾਲੇ ਅਧੀਨ ਊਰਜਾ ਕੁਸ਼ਲਤਾ ਬਿਊਰੋ ਦੇ ਜੁਆਇੰਟ ਡਾਇਰੈਕਟਰ ਸ਼ਿਆਮ ਸੁੰਦਰ ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਦੀ ਮਹੱਤਤਾ ਅਤੇ ਸ਼ਮੂਲੀਅਤ ਅਤੇ ਕਾਨਫਰੰਸ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਇਹ ਸੁਝਾਅ ਦਿੱਤਾ ਕਿ ਬੈਂਕਾਂ/ਵਿੱਤੀ ਸੰਸਥਾਵਾਂ ਨੂੰ ਰਾਜ ਵਿੱਚ ਅਜਿਹੇ ਪ੍ਰੋਜੈਕਟਾਂ ਵਾਸਤੇ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਊਰਜਾ ਕੁਸ਼ਲਤਾ ਦੇ ਖੇਤਰ ਵਿੱਚ ਬਜ਼ਾਰ ਦੀ ਭੂਮਿਕਾ ਨੂੰ ਉਤਸ਼ਾਹਿਤ ਕਰਨ ਅਤੇ ਇਸਨੂੰ ਵਧੇਰੇ ਮਾਰਕੀਟ-ਓਰੀਐਂਟਿਡ ਬਣਾਉਣ ਦੇ ਮਹੱਤਵ ‘ਤੇ ਵੀ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਐਨਰਜੀ ਐਫੀਸ਼ੈਂਸੀ ਫਾਇਨਾਂਸਿੰਗ ਪਲੇਟਫਾਰਮ (ਈ.ਈ.ਐਫ.ਪੀ.) ਐਨਰਜੀ ਐਫੀਸ਼ੈਂਸੀ ਪ੍ਰੋਜੈਕਟਾਂ ਵਾਸਤੇ ਫਾਇਨਾਂਸ ਨੂੰ ਉਤਸ਼ਾਹਿਤ ਕਰਨ ਲਈ ਐਨਹਾਂਸਡ ਐਨਰਜੀ ਐਫੀਸ਼ੈਂਸੀ (ਐੱਨ.ਐੱਮ.ਈ.ਈ.ਈ.) ਸਬੰਧੀ ਰਾਸ਼ਟਰੀ ਮਿਸ਼ਨ ਤਹਿਤ ਇੱਕ ਪਹਿਲਕਦਮੀ ਹੈ। ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਖੇਤਰੀ ਕਾਨਫਰੰਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਪੀ.ਏ.ਟੀ. ਸਕੀਮ ਅਧੀਨ ਸਾਰੇ ਮੌਜੂਦਾ ਮਨੋਨੀਤ ਖਪਤਕਾਰਾਂ ਦੇ ਨਾਲ-ਨਾਲ ਹੋਰ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਨੂੰ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਨੂੰ ਪ੍ਰਗਤੀਸ਼ੀਲ ਰਾਜਾਂ ਵਿੱਚੋਂ ਇੱਕ ਵਜੋਂ ਚੁਣਿਆ ਗਿਆ ਹੈ। ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਕਿਹਾ ਕਿ ਪੇਡਾ ਵੱਲੋਂ ਸਾਫ਼-ਸੁਥਰੀ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਊਰਜਾ ਖੇਤਰ ਦੀਆਂ ਰਣਨੀਤੀਆਂ ਨੂੰ ਕਾਰਬਨ ਦੀ ਘੱਟ ਨਿਕਾਸੀ ਵਾਲੇ ਪ੍ਰਭਾਵੀ ਉਪਾਵਾਂ ਵਿੱਚ ਬਦਲਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਇਲੈਕਟ੍ਰਿਕ ਵਾਹਨਾਂ ਅਤੇ ਹਾਈਡ੍ਰੋਜਨ ਵਰਗੀਆਂ ਨਵੀਆਂ ਤਕਨੀਕਾਂ ਦੇ ਸੰਭਾਵੀਂ ਪ੍ਰਵੇਸ਼ ਦਾ ਮੁਲਾਂਕਣ ਕਰਨ ਦੀ ਲੋੜ ਹੈ, ਜੋ ਟਰਾਂਸਪੋਰਟ ਅਤੇ ਉਦਯੋਗ ਵਿੱਚ ਊਰਜਾ ਦੀ ਮੰਗ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ ਅਤੇ ਇਹ ਹਾਨੀਕਾਰਕ ਗੈਸਾਂ ਦੀ ਨਿਕਾਸੀ ਨੂੰ ਘਟਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ। ਇਸ ਮੌਕੇ ਪ੍ਰਦਰਸ਼ਨੀ ਦੌਰਾਨ ਸ਼ਨਾਈਡਰ, ਸਾਇਮੇਂਸ, ਐਲ ਐਂਡ ਟੀ, ਯੋਗੋਕਾਵਾ ਆਦਿ ਪ੍ਰਮੁੱਖ ਕੰਪਨੀਆਂ ਨੇ ਆਪਣੇ ਊਰਜਾ ਕੁਸ਼ਲ ਉਤਪਾਦਾਂ ਦਾ ਪ੍ਰਦਰਸ਼ਨ ਵੀ ਕੀਤਾ। ਇਸ ਇੱਕ ਰੋਜ਼ਾ ਕਾਨਫਰੰਸ ਵਿੱਚ ਭਾਰਤੀ ਨਵਿਆਉਣਯੋਗ ਊਰਜਾ ਵਿਕਾਸ ਏਜੰਸੀ (ਆਈ.ਆਰ.ਈ.ਡੀ.ਏ) ਦੇ ਸੀਨੀਅਰ ਮੈਨੇਜਰ ਸ਼ੇਖਰ ਗੁਪਤਾ, ਪੇਡਾ ਦੇ ਪ੍ਰੋਜੈਕਟ ਇੰਜੀਨੀਅਰ ਮਨੀ ਖੰਨਾ, ਰੋਹਿਤ ਕੁਮਾਰ, ਸ਼ਰਦ ਸ਼ਰਮਾ ਅਤੇ ਜੀ.ਆਈ.ਜੈਡ., ਕੇ.ਪੀ.ਐਮ.ਜੀ. ਅਤੇ ਐਨ.ਐਫ.ਐਲ, ਨਾਹਰ, ਟ੍ਰਾਈਡੈਂਟ, ਅੰਬੁਜਾ ਸੀਮਿੰਟ, ਜੀ.ਵੀ.ਕੇ. ਪਾਵਰ, ਸਟਰਲਾਈਟ, ਐਲ ਐਂਡ ਟੀ ਪਾਵਰ ਐਚ.ਪੀ.ਸੀ.ਐਲ. ਮਿੱਤਲ ਰਿਫਾਇਨਰੀ ਵਰਗੇ ਉਦਯੋਗਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ। The post ਪੰਜਾਬ ‘ਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ appeared first on TheUnmute.com - Punjabi News. Tags:
|
ਜੇਤੂ ਲੜੀ ਕਾਇਮ ਰੱਖਦਿਆਂ ਪੰਜਾਬ 11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਉੱਤੇ ਕਾਬਜ਼ Friday 13 October 2023 02:03 PM UTC+00 | Tags: 11th-national-gatka-championship breaking-news national-gatka-championship news punjab-secures-overall-trophy talkatora-stadium ਚੰਡੀਗੜ੍ਹ 13 ਅਕਤੂਬਰ 2023: ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ‘ ਵੱਲੋਂ ਤਲਕਟੋਰਾ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਗਈ ਗਿਆਰਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ (National Gatka Championship) ਪੰਜਾਬ ਨੇ ਓਵਰਆਲ ਟਰਾਫੀ ਜਿੱਤ ਕੇ ਜੇਤੂ ਲੜੀ ਨੂੰ ਕਾਇਮ ਰੱਖਿਆ ਹੈ ਜਦ ਕਿ ਚੰਡੀਗੜ੍ਹ ਨੇ ਦੂਸਰਾ ਸਥਾਨ ਅਤੇ ਹਰਿਆਣਾ ਰਾਜ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਮੇਜ਼ਬਾਨ ਗੱਤਕਾ ਐਸੋਸੀਏਸ਼ਨ ਆਫ ਦਿੱਲੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਈ ਇਸ ਦੋ ਰੋਜ਼ਾ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਵਿੱਚ 14 ਰਾਜਾਂ ਤੋਂ 900 ਤੋਂ ਵੱਧ ਲੜਕੇ ਅਤੇ ਲੜਕੀਆਂ ਨੇ ਹਿੱਸਾ ਲਿਆ। ਇਸ ਚੈਂਪੀਅਨਸ਼ਿਪ (National Gatka Championship) ਦੇ ਅੰਤਿਮ ਦਿਨ ਮੁੱਖ ਮਹਿਮਾਨ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਉਹਨਾਂ ਨਾਲ ਗੱਤਕਾ ਐਸੋਸੀਏਸ਼ਨ ਆਫ ਦਿੱਲੀ ਦੇ ਚੇਅਰਮੈਨ ਸਰਵਜੀਤ ਸਿੰਘ ਵਿਰਕ ਮੈਂਬਰ ਕਾਰਜਕਾਰਨੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਭੁੱਲਰ, ਗੁਰਦੇਵ ਸਿੰਘ, ਪਰਮਜੀਤ ਸਿੰਘ ਚੰਡੋਕ, ਜਸਪ੍ਰੀਤ ਸਿੰਘ ਵਿੱਕੀ ਮਾਨ, ਪਰਵਿੰਦਰ ਸਿੰਘ ਲੱਕੀ, ਹਰਮਿੰਦਰ ਪਾਲ ਸਿੰਘ, ਮਨਜੀਤ ਸਿੰਘ ਭੋਮਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਡਾ. ਤੇਜਿੰਦਰਪਾਲ ਸਿੰਘ ਨਲਵਾ ਵੀ ਨਾਲ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਗੁਰਮੀਤ ਸਿੰਘ ਕਾਲਕਾ ਨੇ ਦਿੱਲੀ ਵਿੱਚ ਗੱਤਕੇ ਦਾ ਨੈਸ਼ਨਲ ਪੱਧਰ ਦਾ ਟੂਰਨਾਮੈਂਟ ਕਰਾਉਣ ਲਈ ਗੱਤਕਾ ਐਸੋਸੀਏਸ਼ਨਾਂ ਨੂੰ ਵਧਾਈ ਦਿੱਤੀ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਹਮੇਸ਼ਾ ਸਿੱਖ ਸ਼ਸ਼ਤਰ ਕਲਾ ਗੱਤਕਾ ਨੂੰ ਪ੍ਰਫੁੱਲਤ ਕਰਦੀ ਆ ਰਹੀ ਹੈ ਅਤੇ ਭਵਿੱਖ ਵਿੱਚ ਵੀ ਗੱਤਕੇ ਦੇ ਅਜਿਹੇ ਪ੍ਰੋਗਰਾਮਾਂ ਲਈ ਕਮੇਟੀ ਵੱਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਮੁੱਖ ਮਹਿਮਾਨ ਕਾਲਕਾ ਸਮੇਤ ਦਿੱਲੀ ਗੁਰਦੁਆਰਾ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਹੋਰ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੈਸ਼ਨਲ ਗੱਤਕਾ ਐਸੋਸੀਏਸ਼ਨ (National Gatka Championship) ਦੇ ਮੀਤ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ, ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਸਕੱਤਰ ਸਿਮਰਨਜੀਤ ਸਿੰਘ, ਗੱਤਕਾ ਐਸੋਸੀਏਸ਼ਨ ਆਫ ਦਿੱਲੀ ਦੇ ਪ੍ਰਧਾਨ ਗੁਰਮੀਤ ਸਿੰਘ ਰਾਣਾ, ਜਨਰਲ ਸਕੱਤਰ ਜੇ.ਪੀ. ਸਿੰਘ, ਵਿੱਤ ਸਕੱਤਰ ਮੇਜਰ ਸਿੰਘ, ਜੋਗਿੰਦਰ ਸਿੰਘ ਬੁੱਧਵਿਹਾਰ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਮੀਤ ਪ੍ਰਧਾਨ ਇੰਦਰਜੋਤ ਸਿੰਘ ਤੇ ਸਰਬਜੀਤ ਸਿੰਘ, ਸੰਯੁਕਤ ਸਕੱਤਰ ਰਮਨਦੀਪ ਸਿੰਘ ਸ਼ੰਟੀ ਆਦਿ ਵੀ ਹਾਜ਼ਰ ਸਨ। 11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੇ ਅੰਤਿਮ ਨਤੀਜੇ ਇਸ ਤਰ੍ਹਾਂ ਰਹੇਲੜਕੀਆਂ : (14 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਉੱਤਰਾਖੰਡ ਅਤੇ ਮਹਾਰਾਸ਼ਟਰ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਹਰਿਆਣਾ ਨੇ ਦੂਜਾ ਜਦ ਕਿ ਦਿੱਲੀ ਅਤੇ ਤੇਲੰਗਾਨਾ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਦੀਆਂ ਲੜਕੀਆਂ ਨੇ ਪਹਿਲਾ, ਉੱਤਰਾਖੰਡ ਦੂਜੇ ਜਦ ਕਿ ਚੰਡੀਗੜ੍ਹ ਅਤੇ ਝਾਰਖੰਡ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਉੱਤਰਾਖੰਡ ਦੂਜੇ ਜਦ ਕਿ ਹਰਿਆਣਾ ਅਤੇ ਆਂਧਰਾ ਪ੍ਰਦੇਸ਼ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਲੜਕੇ : (14 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਉੱਤਰਾਖੰਡ ਦੇ ਲੜਕਿਆਂ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਪੰਜਾਬ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਉੱਤਰਾਖੰਡ ਨੇ ਦੂਜਾ ਜਦ ਕਿ ਰਾਜਸਥਾਨ ਅਤੇ ਹਰਿਆਣਾ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਦਿੱਲੀ ਦੇ ਲੜਕਿਆਂ ਨੇ ਪਹਿਲਾ, ਉੱਤਰਾਖੰਡ ਦੂਜੇ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਪੰਜਾਬ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਉੱਤਰਾਖੰਡ ਨੇ ਪਹਿਲਾ, ਪੰਜਾਬ ਦੂਜੇ ਜਦ ਕਿ ਚੰਡੀਗੜ੍ਹ ਅਤੇ ਦਿੱਲੀ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਲੜਕੀਆਂ : (17 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਹਰਿਆਣਾ ਨੇ ਪਹਿਲਾ, ਮਹਾਰਾਸ਼ਟਰ ਦੂਜੇ ਜਦ ਕਿ ਚੰਡੀਗੜ੍ਹ ਅਤੇ ਪੰਜਾਬ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਹਰਿਆਣਾ ਨੇ ਪਹਿਲਾ, ਚੰਡੀਗੜ੍ਹ ਨੇ ਦੂਜਾ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਤੇਲੰਗਾਨਾ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਦੀਆਂ ਲੜਕੀਆਂ ਨੇ ਪਹਿਲਾ, ਦਿੱਲੀ ਦੂਜੇ ਜਦ ਕਿ ਚੰਡੀਗੜ੍ਹ ਅਤੇ ਜੰਮੂ ਤੇ ਕਸ਼ਮੀਰ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਚੰਡੀਗੜ੍ਹ ਅਤੇ ਝਾਰਖੰਡ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਲੜਕੇ : (17 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਦੇ ਲੜਕਿਆਂ ਨੇ ਪਹਿਲਾ, ਦਿੱਲੀ ਦੂਜੇ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਹਰਿਆਣਾ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਹਰਿਆਣਾ ਨੇ ਦੂਜਾ ਜਦ ਕਿ ਦਿੱਲੀ ਅਤੇ ਮਹਾਰਾਸ਼ਟਰ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਦੇ ਲੜਕਿਆਂ ਨੇ ਪਹਿਲਾ, ਚੰਡੀਗੜ੍ਹ ਦੂਜੇ ਜਦ ਕਿ ਦਿੱਲੀ ਅਤੇ ਤੇਲੰਗਾਨਾ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਜੰਮੂ ਤੇ ਕਸ਼ਮੀਰ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਚੰਡੀਗੜ੍ਹ ਅਤੇ ਦਿੱਲੀ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਲੜਕੀਆਂ : (19 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਤੇਲੰਗਾਨਾ ਅਤੇ ਪੰਜਾਬ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਛੱਤੀਸਗੜ੍ਹ ਨੇ ਦੂਜਾ ਜਦ ਕਿ ਉੱਤਰਾਖੰਡ ਅਤੇ ਜੰਮੂ ਤੇ ਕਸ਼ਮੀਰ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਹਰਿਆਣਾ ਦੀਆਂ ਲੜਕੀਆਂ ਨੇ ਪਹਿਲਾ, ਚੰਡੀਗੜ੍ਹ ਦੂਜੇ ਜਦ ਕਿ ਤੇਲੰਗਾਨਾ ਅਤੇ ਮਹਾਰਾਸ਼ਟਰ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਚੰਡੀਗੜ੍ਹ ਦੂਜੇ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਝਾਰਖੰਡ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਲੜਕੇ : (19 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਦੇ ਲੜਕਿਆਂ ਨੇ ਪਹਿਲਾ, ਦਿੱਲੀ ਦੂਜੇ ਜਦ ਕਿ ਚੰਡੀਗੜ੍ਹ ਅਤੇ ਛੱਤੀਸਗੜ੍ਹ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਛੱਤੀਸਗੜ੍ਹ ਨੇ ਦੂਜਾ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਉੱਤਰਾਖੰਡ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਦੇ ਲੜਕਿਆਂ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਰਾਜਸਥਾਨ ਅਤੇ ਜੰਮੂ ਤੇ ਕਸ਼ਮੀਰ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਜੰਮੂ ਤੇ ਕਸ਼ਮੀਰ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਚੰਡੀਗੜ੍ਹ ਅਤੇ ਦਿੱਲੀ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ।
ਲੜਕੀਆਂ : (22 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਪੰਜਾਬ ਦੂਜੇ ਜਦ ਕਿ ਝਾਰਖੰਡ ਅਤੇ ਦਿੱਲੀ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਪੰਜਾਬ ਨੇ ਦੂਜਾ ਜਦ ਕਿ ਹਰਿਆਣਾ ਅਤੇ ਝਾਰਖੰਡ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਦੀਆਂ ਲੜਕੀਆਂ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਬਿਹਾਰ ਅਤੇ ਪੰਜਾਬ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਪੰਜਾਬ ਦੂਜੇ ਜਦ ਕਿ ਹਰਿਆਣਾ ਅਤੇ ਬਿਹਾਰ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਲੜਕੇ : (22 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਦੇ ਲੜਕਿਆਂ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਦਿੱਲੀ ਅਤੇ ਜੰਮੂ ਤੇ ਕਸ਼ਮੀਰ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਹਰਿਆਣਾ ਨੇ ਦੂਜਾ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਦਿੱਲੀ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਦੇ ਲੜਕਿਆਂ ਨੇ ਪਹਿਲਾ, ਪੰਜਾਬ ਦੂਜੇ ਜਦ ਕਿ ਦਿੱਲੀ ਅਤੇ ਉੱਤਰਾਖੰਡ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਚੰਡੀਗੜ੍ਹ ਦੂਜੇ ਜਦ ਕਿ ਹਰਿਆਣਾ ਅਤੇ ਦਿੱਲੀ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਲੜਕੀਆਂ : (25 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਚੰਡੀਗੜ੍ਹ ਦੂਜੇ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਦਿੱਲੀ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਦਿੱਲੀ ਨੇ ਦੂਜਾ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਝਾਰਖੰਡ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਦੀਆਂ ਲੜਕੀਆਂ ਨੇ ਪਹਿਲਾ, ਦਿੱਲੀ ਦੂਜੇ ਜਦ ਕਿ ਝਾਰਖੰਡ ਅਤੇ ਜੰਮੂ ਤੇ ਕਸ਼ਮੀਰ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਦਿੱਲੀ ਦੂਜੇ ਜਦ ਕਿ ਝਾਰਖੰਡ ਅਤੇ ਜੰਮੂ ਤੇ ਕਸ਼ਮੀਰ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਲੜਕੇ : (25 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ *ਚੰਡੀਗੜ੍ਹ ਦੇ ਲੜਕਿਆਂ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਦਿੱਲੀ ਅਤੇ ਜੰਮੂ ਤੇ ਕਸ਼ਮੀਰ* ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਹਰਿਆਣਾ ਨੇ ਪਹਿਲਾ, ਚੰਡੀਗੜ੍ਹ ਨੇ ਦੂਜਾ ਜਦ ਕਿ ਝਾਰਖੰਡ ਅਤੇ ਪੰਜਾਬ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਦੇ ਲੜਕਿਆਂ ਨੇ ਪਹਿਲਾ, ਪੰਜਾਬ ਦੂਜੇ ਜਦ ਕਿ ਹਰਿਆਣਾ ਅਤੇ ਝਾਰਖੰਡ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਪੰਜਾਬ ਦੂਜੇ ਜਦ ਕਿ ਹਰਿਆਣਾ ਅਤੇ ਜੰਮੂ ਤੇ ਕਸ਼ਮੀਰ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। The post ਜੇਤੂ ਲੜੀ ਕਾਇਮ ਰੱਖਦਿਆਂ ਪੰਜਾਬ 11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਉੱਤੇ ਕਾਬਜ਼ appeared first on TheUnmute.com - Punjabi News. Tags:
|
ਅਨਮੋਲ ਗਗਨ ਮਾਨ ਵੱਲੋਂ ਖਿਜ਼ਰਾਬਾਦ ਵਿਖੇ ਕਿਸਾਨਾਂ ਨੂੰ ਸਿੰਚਾਈ ਟਿਊਬਵੈੱਲ ਸਮਰਪਿਤ Friday 13 October 2023 02:08 PM UTC+00 | Tags: anmol-gagan-mann breaking-news farmers khizrabad news tubewell ਕੁਰਾਲੀ, 13 ਅਕਤੂਬਰ, 2023: ਸੈਰ-ਸਪਾਟਾ ਤੇ ਸਭਿਆਚਾਰਕ ਮੰਤਰੀ ਅਤੇ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ (Anmol Gagan Mann) ਨੇ ਸ਼ੁੱਕਰਵਾਰ ਨੂੰ ਖਿਜ਼ਰਾਬਾਦ ਵਿਖੇ ਸਿੰਚਾਈ ਦੇ ਉਦੇਸ਼ਾਂ ਲਈ ਚਾਲੂ ਕੀਤੇ ਗਏ ਡੂੰਘੇ ਟਿਊਬਵੈਲ ਨੂੰ ਕਿਸਾਨਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਸ 65 ਲੱਖ ਦੇ ਪ੍ਰੋਜੈਕਟ ਨਾਲ 93 ਏਕੜ ਖੇਤੀ ਵਾਲੀ ਜ਼ਮੀਨ ਦੀ ਸਿੰਚਾਈ ਹੋਵੇਗੀ, ਇਸ ਤੋਂ ਇਲਾਵਾ ਇਸ ਕੰਢੀ ਬੈਲਟ ਵਿੱਚ 12 ਹੋਰ ਡੂੰਘੇ ਟਿਊਬਵੈੱਲਾਂ ਦਾ ਕੰਮ ਚੱਲ ਰਿਹਾ ਹੈ ਜੋ ਕਿ ਇਸ ਪੱਟੀ ਵਿੱਚ ਢੁਕਵੀਂ ਸਿੰਚਾਈ ਪ੍ਰਣਾਲੀ ਤੋਂ ਬਿਨਾਂ ਲਗਭਗ 1000 ਏਕੜ ਖੇਤੀ ਵਾਲੀ ਜ਼ਮੀਨ ਨੂੰ ਪਾਣੀ ਦੇਣਗੇ। ਇਸ ਪ੍ਰੋਜੈਕਟ ‘ਤੇ ਕਰੀਬ 7 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਨਹਿਰੀ ਸਿੰਚਾਈ ਪ੍ਰਣਾਲੀ ਰਾਹੀਂ ਠੋਸ ਸਿੰਚਾਈ ਪ੍ਰਣਾਲੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਕੰਢੀ ਪੱਟੀ ਵਿੱਚ ਪਾਣੀ ਦੇ ਸਰੋਤ ਘੱਟ ਹੋਣ ਕਾਰਨ ਇਸ ਪੱਟੀ ਵਿੱਚ ਇਹ ਟਿਊਬਵੈੱਲ ਚਾਲੂ ਕੀਤੇ ਗਏ ਹਨ। ਇਸ ਪੱਟੀ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸੂਚੀ ਦਿੰਦਿਆਂ ਉਨ੍ਹਾਂ ਕਿਹਾ ਕਿ ਕੁਰਾਲੀ ਵਿਖੇ ਸੈਕੰਡਰੀ ਸਿਹਤ ਸੰਭਾਲ ਸੰਸਥਾ ਵਜੋਂ ਸਥਾਪਿਤ ਕੀਤੇ ਜਾ ਰਹੇ ਉੱਨਤ ਸਰਕਾਰੀ ਹਸਪਤਾਲ ਤੋਂ ਇਲਾਵਾ ਖਰੜ ਹਲਕੇ ਵਿੱਚ ਕੁੱਲ 13 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਟਾਂਡਾ ਟਾਂਡੀ ਪਿੰਡਾਂ ਦੇ ਨਜ਼ਦੀਕ ਨਯਾਗਾਓਂ ਰੋਡ ‘ਤੇ 11.22 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਪੁਲ ਜਿੱਥੋਂ ਪਟਿਆਲਾ ਕੀ ਰਾਓ ਲਾਂਘਦੀ ਹੈ, ਨੂੰ ਵੀ ਲੋੜੀਂਦੀਆਂ ਮਨਜ਼ੂਰੀਆਂ ਮਿਲ ਗਈਆਂ ਹਨ, ਨੂੰ ਵੀ ਜਲਦੀ ਹੀ ਬਣਾਇਆ ਜਾਵੇਗਾ। ਆਪਣੇ ਹਲਕੇ ਦੇ ਵਸਨੀਕਾਂ ਦੀ ਪੂਰੀ ਇਮਾਨਦਾਰੀ ਅਤੇ ਇਮਾਨਦਾਰੀ ਨਾਲ ਸੇਵਾ ਕਰਨ ਦੀ ਵਚਨਬੱਧਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਤਲਾਸ਼ਣ ਲਈ ਮਾਜਰੀ ਬਲਾਕ ਨੂੰ ਇੱਥੇ ਈਕੋ ਟੂਰਿਜ਼ਮ ਅਧਾਰਤ ਪ੍ਰਾਜੈਕਟ ਸਥਾਪਤ ਕਰਕੇ ਇੱਕ ਵਿਸ਼ਾਲ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਮਿਹਨਤ ਕਰਦੇ ਰਹਿਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਬੀ.ਡੀ.ਪੀ.ਓ.ਮਾਜਰੀ ਨੂੰ ਹਦਾਇਤ ਕੀਤੀ ਕਿ ਪਿੰਡ ਫਤਿਹਗੜ੍ਹ ਟੱਪਰੀਆਂ ਦੀਆਂ ਔਰਤਾਂ ਨੂੰ ਤੁਰੰਤ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ, ਜਿਨ੍ਹਾਂ ਵੱਲੋਂ ਖਿਜ਼ਰਾਬਾਦ ਵਿਖੇ ਇੱਕ ਵਫਦ ਦੇ ਰੂਪ ਚ ਉਨ੍ਹਾਂ ਨੂੰ ਮਿਲ ਕੇ ਮਨਰੇਗਾ ਤਹਿਤ ਰੁਜ਼ਗਾਰ ਦੇਣ ਦੀ ਮੰਗ ਕੀਤੀ ਗਈ ਸੀ। ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਇਲਾਕੇ ਵਿੱਚ ਚੱਲ ਰਹੀਆਂ ਸਿੰਚਾਈ ਜਲ ਸਪਲਾਈ ਸਕੀਮਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਪੰਜਾਬ ਜਲ ਸਰੋਤ ਤੋਂ ਐਕਸੀਅਨ ਨਵਜੋਤ ਅਤੇ ਖਿਜ਼ਰਾਬਾਦ ਦੀ ਪੰਚਾਇਤ ਤੋਂ ਇਲਾਵਾ ਵਲੰਟੀਅਰ ਅਤੇ ਅਹੁਦੇਦਾਰ ਵੀ ਹਾਜ਼ਰ ਸਨ। The post ਅਨਮੋਲ ਗਗਨ ਮਾਨ ਵੱਲੋਂ ਖਿਜ਼ਰਾਬਾਦ ਵਿਖੇ ਕਿਸਾਨਾਂ ਨੂੰ ਸਿੰਚਾਈ ਟਿਊਬਵੈੱਲ ਸਮਰਪਿਤ appeared first on TheUnmute.com - Punjabi News. Tags:
|
ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਨਿਆਗਾਂਓ 'ਚ ਕੀਤੀ ਚੈਕਿੰਗ Friday 13 October 2023 02:12 PM UTC+00 | Tags: breaking-news dengue har-sukarwar-dengue-te-war nyagaon ਐਸ.ਏ.ਐਸ ਨਗਰ 13 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ‘ਚ ਸੂਬੇ ਦੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਵਿੱਢੀ ਮੁਹਿੰਮ ‘ਹਰ ਸ਼ੁੱਕਰਵਾਰ, ਡੇਂਗੂ (dengue) ‘ਤੇ ਵਾਰ’ ਨੂੰ ਜਾਰੀ ਰੱਖਦਿਆਂ ਜਿਲ੍ਹੇ ਦੇ ਨਿਆਗਾਂਓ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਚੈਕਿੰਗ ਕੀਤੀ ਗਈ। ਸੀਨੀਅਰ ਰੀਜ਼ਨਲ ਡਾਇਰੈਕਟਰ ਡਾ. ਅਮਰਜੀਤ ਕੌਰ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ, ਜਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼, ਮੈਡੀਕਲ ਅਫ਼ਸਰ ਡਾ. ਸੰਜੇ ਸ਼ਰਮਾ, ਸਟੇਟ ਐਂਟੋਮੋਲੋਜਿਸਟ ਨਿਜਾਤਇੰਦਰ ਸਿੰਘ, ਅਸਿਸਟੈਂਟ ਪ੍ਰੋਗਰਾਮ ਅਫ਼ਸਰ ਬਲਜੀਤ ਕੌਰ ਸਮੇਤ ਸਿਹਤ ਵਿਭਾਗ ਦੀ ਟੀਮ ਨੇ ਨਗਰ ਕੌਂਸਲ ਨਿਆਗਾਂਓ, ਸਰਕਾਰੀ ਪ੍ਰਾਇਮਰੀ ਸਕੂਲ ਵਿਚ ਚੈਕਿੰਗ ਕੀਤੀ, ਜਿਸ ਦੌਰਾਨ ਨਗਰ ਕੌਂਸਲ ਦਫਤਰ ਤੇ ਹਦੂਦ ਵਿਖੇ ਕਈ ਥਾਵਾਂ ਉਤੇ ਅਤੇ ਪ੍ਰਾਇਮਰੀ ਸਕੂਲ ਵਿਚ ਵੀ ਮੱਛਰਾਂ ਦਾ ਲਾਰਵਾ ਪਾਇਆ ਗਿਆ। ਅਧਿਕਾਰੀਆਂ ਨੇ ਬਾਅਦ ਵਿਚ ਇਕ ਮੀਟਿੰਗ ਕਰਕੇ ਦੱਸਿਆ ਕਿ ਭਾਵੇਂ ਸੂਬੇ ਵਿੱਚ ਡੇਂਗੂ (dengue) ਦੇ ਕੇਸਾਂ ਵਿਚ ਕਮੀਂ ਆਉਣੀ ਸ਼ੁਰੂ ਹੋ ਗਈ ਹੈ ਪਰ ਫਿਰ ਵੀ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ ਅਤੇ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇ ਕੇ ਇਸ ਜਾਨਲੇਵਾ ਬਿਮਾਰੀ ਤੋਂ ਆਸਾਨੀ ਨਾਲ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ, ਪਰ ਇਸ ਦੇ ਬਾਵਜੂਦ ਵੀ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨੇ ਵਧਾਏ ਜਾਣ ਦੀ ਹਦਾਇਤ ਕੀਤੀ। ਇਲਾਕੇ ਵਿਚ ਮਿਠਾਈ ਦੀਆਂ ਦੁਕਾਨਾਂ ਉਪਰ ਮੱਛਰ ਦੇ ਲਾਰਵਾ ਦੀ ਚੈਕਿੰਗ ਕੀਤੀ ਗਈ। ਟੀਮ ਨੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਮੱਛਰ ਦੇ ਲਾਰਵੇ ਦੇ ਹੌਟਸਪੌਟਸ ਦਾ ਨਿਰੀਖਣ ਕੀਤਾ ਜਿਨ੍ਹਾਂ ਵਿਚ ਕੂਲਰ, ਫਰਿਜ਼ਾਂ ਦੇ ਪਿੱਛੇ ਟਰੇਆਂ, ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਵਾਸਤੇ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ ਸ਼ਾਮਲ ਸਨ। The post ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਨਿਆਗਾਂਓ ‘ਚ ਕੀਤੀ ਚੈਕਿੰਗ appeared first on TheUnmute.com - Punjabi News. Tags:
|
ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ Friday 13 October 2023 02:16 PM UTC+00 | Tags: breaking-news laljit-singh-bhullar latest-news news panchayats-department rural-development ਚੰਡੀਗੜ੍ਹ, 13 ਅਕਤੂਬਰ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ, ਉਥੇ ਹੀ ਘਪਲੇ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਲਈ ਕਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਨਾ-ਬਰਦਾਸ਼ਤਯੋਗ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਇਹ ਸਭ ਤੋਂ ਵੱਡਾ ਘਪਲਾ ਜੱਗ ਜ਼ਾਹਰ ਕੀਤਾ ਗਿਆ ਹੈ। ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਦੱਸਿਆ ਕਿ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਸਲੇਮਪੁਰ, ਸੇਖੇਵਾਲ, ਸੇਲਕੀਆਣਾ, ਬੌਂਕੜ ਗੁੱਜਰਾਂ, ਕੜਿਆਣਾ ਖ਼ੁਰਦ ਅਤੇ ਧਨਾਨਸੂ ਦੀ ਸੈਂਕੜੇ ਏਕੜ ਜ਼ਮੀਨ ਐਕਵਾਇਰ ਹੋਣ ‘ਤੇ ਇਨ੍ਹਾਂ ਗ੍ਰਾਮ ਪੰਚਾਇਤਾਂ ਨੂੰ 252.94 ਕਰੋੜ ਰੁਪਏ ਦੀ ਐਵਾਰਡ ਰਾਸ਼ੀ ਪ੍ਰਾਪਤ ਹੋਈ ਸੀ ਪਰ ਵਿਭਾਗ ਦੇ ਕੁਝ ਭ੍ਰਿਸ਼ਟ ਅਫ਼ਸਰਾਂ ਅਤੇ ਕਰਮਚਾਰੀਆਂ ਵਲੋਂ ਸਰਪੰਚਾਂ ਨਾਲ ਰਲ ਕੇ ਇਸ ਰਾਸ਼ੀ ਵਿੱਚੋਂ 120.87 ਕਰੋੜ ਰੁਪਏ ਕਢਵਾ ਲਏ ਗਏੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਦੇ ਹੁਕਮ ਦਿੱਤੇ ਅਤੇ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀ ਦੀ ਅਗਵਾਈ ਵਿੱਚ ਜਾਂਚ ਟੀਮ ਬਣਾਈ ਗਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਵਿਭਾਗ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਪੰਚਾਇਤ ਸਕੱਤਰਾਂ ਅਤੇ ਸਰਪੰਚਾਂ ਨੇ ਆਪਸੀ ਮਿਲੀਭੁਗਤ ਨਾਲ ਆਪਣੇ ਪੱਧਰ ‘ਤੇ ਹੀ ਐਫ.ਡੀ. ਤੋੜ ਕੇ 120.87 ਕਰੋੜ ਰੁਪਏ ਦੀ ਰਕਮ ਕਢਵਾਈ ਅਤੇ ਬਿਨਾਂ ਪ੍ਰਬੰਧਕੀ ਤੇ ਤਕਨੀਕੀ ਪ੍ਰਵਾਨਗੀ ਤੋਂ ਇਹ ਰਾਸ਼ੀ ਆਪਣੀ ਮਨਮਰਜ਼ੀ ਨਾਲ ਖ਼ਰਚ ਕਰ ਦਿੱਤੀ ਗਈ ਜਦਕਿ ਵਿਭਾਗ ਵੱਲੋਂ ਜਾਰੀ ਪਾਲਿਸੀ ਅਤੇ ਹਦਾਇਤਾਂ ਅਨੁਸਾਰ ਜਦੋਂ ਕਿਸੇ ਗ੍ਰਾਮ ਪੰਚਾਇਤ ਨੂੰ ਉਸ ਦੀ ਜ਼ਮੀਨ ਐਕਵਾਇਰ ਹੋਣ ‘ਤੇ ਐਵਾਰਡ ਰਾਸ਼ੀ ਪ੍ਰਾਪਤ ਹੁੰਦੀ ਹੈ ਤਾਂ ਅਜਿਹੀ ਰਕਮ ਸਟੇਟ ਬੈਂਕ ਆਫ਼ ਇੰਡੀਆ ਵਿੱਚ ਐਫ.ਡੀ ਦੇ ਰੂਪ ਵਿੱਚ ਜਮ੍ਹਾਂ ਕਰਵਾਈ ਜਾਣੀ ਹੁੰਦੀ ਹੈ। ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਐਫ.ਡੀ ਨੂੰ ਤੋੜਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ। ਕੇਵਲ ਇਸ ਐਫ.ਡੀ ਤੋਂ ਪ੍ਰਾਪਤ ਵਿਆਜ ਨੂੰ ਹੀ ਤਕਨੀਕੀ ਅਧਿਕਾਰੀਆਂ ਦੀ ਸਲਾਹ ਨਾਲ ਪ੍ਰਬੰਧਕੀ ਅਤੇ ਤਕਨੀਕੀ ਪ੍ਰਵਾਨਗੀ ਲੈਣ ਉਪਰੰਤ ਪਿੰਡ ਦੇ ਵਿਕਾਸ ਕਾਰਜਾਂ ਉਪਰ ਖ਼ਰਚ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗੀ ਹਦਾਇਤਾਂ ‘ਚ ਸਪੱਸ਼ਟ ਹੈ ਕਿ ਜੇ ਕੋਈ ਅਧਿਕਾਰੀ/ਕਰਮਚਾਰੀ ਜਾਂ ਸਰਪੰਚ ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਰਕਮ ਆਪਣੀ ਮਨਮਰਜ਼ੀ ਨਾਲ ਖ਼ਰਚ ਕਰਦਾ ਹੈ ਤਾਂ ਅਜਿਹੀ ਰਕਮ ਨੂੰ ਅਯੋਗ ਖ਼ਰਚਾ ਐਲਾਨਿਆ ਜਾਵੇਗਾ ਅਤੇ ਇਸ ਦੀ ਵਸੂਲੀ ਖ਼ਰਚ ਕਰਨ ਵਾਲੇ ਸਬੰਧਤ ਅਧਿਕਾਰੀ/ਕਰਮਚਾਰੀ/ਸਰਪੰਚ ਤੋਂ ਕੀਤੀ ਜਾਵੇਗੀ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਿੰਡ ਧਨਾਨਸੂ ਦੀ 299 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ ਅਤੇ ਪੰਚਾਇਤ ਨੂੰ 104.54 ਕਰੋੜ ਰੁਪਏ ਐਵਾਰਡ ਰਾਸ਼ੀ ਦੇ ਰੂਪ ਵਿੱਚ ਮਿਲੇ ਸਨ ਜਿਸ ਵਿੱਚੋਂ 61.23 ਕਰੋੜ ਰੁਪਏ ਬਿਨਾਂ ਪ੍ਰਵਾਨਗੀ ਖ਼ਰਚੇ ਗਏ। ਪਿੰਡ ਸੇਖੇਵਾਲ ਦੀ ਐਕਵਾਇਰ ਕੀਤੀ 81 ਏਕੜ ਜ਼ਮੀਨ ਬਦਲੇ ਮਿਲੀ 64.82 ਕਰੋੜ ਰੁਪਏ ਰਾਸ਼ੀ ਵਿੱਚੋਂ 29.50 ਕਰੋੜ ਰੁਪਏ ਖ਼ਰਚ ਕੀਤੇ ਗਏ। ਪਿੰਡ ਸਲੇਮਪੁਰ ਦੀ 86 ਏਕੜ ਜ਼ਮੀਨ ਲਈ 5.63 ਕਰੋੜ ਰੁਪਏ ਪ੍ਰਾਪਤ ਹੋਏ ਜਿਸ ਵਿੱਚੋਂ 1.53 ਕਰੋੜ ਰੁਪਏ ਖ਼ਰਚੇ ਗਏ। ਇਸੇ ਤਰ੍ਹਾਂ ਪਿੰਡ ਕੜਿਆਣਾ ਖ਼ੁਰਦ ਦੀ ਐਕਵਾਇਰ ਕੀਤੀ ਗਈ 416 ਏਕੜ ਜ਼ਮੀਨ ਲਈ 42.56 ਕਰੋੜ ਰੁਪਏ ਐਵਾਰਡ ਰਾਸ਼ੀ ਦਿੱਤੀ ਗਈ ਜਿਸ ਵਿੱਚੋਂ ਗ੍ਰਾਮ ਪੰਚਾਇਤ ਨੇ 3.36 ਕਰੋੜ ਰੁਪਏ ਬਿਨਾਂ ਮਨਜ਼ੂਰੀ ਤੋਂ ਖ਼ਰਚੇ ਜਦਕਿ ਪਿੰਡ ਬੌਂਕੜ ਗੁੱਜਰਾਂ ਦੀ ਪੰਚਾਇਤ ਵੱਲੋਂ ਪਿੰਡ ਦੀ 27 ਏਕੜ ਜ਼ਮੀਨ ਬਦਲੇ ਮਿਲੀ 31.63 ਕਰੋੜ ਐਵਾਰਡ ਰਾਸ਼ੀ ਵਿੱਚੋਂ 25.25 ਕਰੋੜ ਰੁਪਏ ਕਢਵਾਏ ਗਏ। ਉਨ੍ਹਾਂ ਦੱਸਿਆ ਕਿ ਪਿੰਡ ਸੇਲਕੀਆਣਾ ਨੂੰ ਮਿਲੀ 3.76 ਕਰੋੜ ਐਵਾਰਡ ਰਾਸ਼ੀ ਵਿੱਚੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਸਬੰਧੀ ਰਿਕਾਰਡ ਆਉਣਾ ਹਾਲੇ ਬਾਕੀ ਹੈ। ਕੈਬਨਿਟ ਮੰਤਰੀ ਨੇ ਖ਼ਾਸ ਤੌਰ ‘ਤੇ ਦੱਸਿਆ ਕਿ ਪਿੰਡ ਧਨਾਨਸੂ ਦੀ ਪੰਚਾਇਤ ਵਿੱਚ ਕਰੀਬ 58 ਮਕਾਨ ਬਿਨਾਂ ਕਿਸੇ ਵਿਭਾਗੀ ਪਾਲਿਸੀ ਅਤੇ ਬਿਨਾਂ ਕਿਸੇ ਵਿਭਾਗੀ ਪ੍ਰਵਾਨਗੀ ਦੇ ਆਪਣੀ ਮਨਮਰਜ਼ੀ ਨਾਲ ਬਣਾ ਦਿੱਤੇ ਗਏ ਅਤੇ ਇਸ ਸਬੰਧੀ ਕੋਈ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ। ਸ. ਲਾਲਜੀਤ ਸਿੰਘ ਭੁੱਲਰ ਨੇ ਇਸ ਘਪਲੇ ਦੀ ਮੁੱਢਲੀ ਪੜਤਾਲ ਦੌਰਾਨ ਨਾਮਜ਼ਦ ਕੀਤੇ ਗਏ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੁਪਿੰਦਰਜੀਤ ਕੌਰ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮਾਂਗਟ ਅਤੇ ਸਿਮਰਤ ਕੌਰ, ਪੰਚਾਇਤ ਸਕੱਤਰ ਗੁਰਮੇਲ ਸਿੰਘ (ਹੁਣ ਸੇਵਾ ਮੁਕਤ), ਹਰਪਾਲ ਸਿੰਘ ਰੰਧਾਵਾ, ਬੱਗਾ ਸਿੰਘ, ਜਸ਼ਨਦੀਪ ਚੰਦੇਲ, ਹਰਪਾਲ ਸਿੰਘ ਸਹਿਜੋਮਾਜਰਾ ਤੇ ਹਰਜੀਤ ਸਿੰਘ ਮਲਹੋਤਰਾ ਅਤੇ ਸਰਪੰਚ ਧਨਾਨਸੂ ਸੁਦਾਗਰ ਸਿੰਘ, ਸਰਪੰਚ ਸਲੇਮਪੁਰ ਨੇਹਾ, ਸਰਪੰਚ ਸੇਖੇਵਾਲ ਅਮਰੀਕ ਕੌਰ, ਸਰਪੰਚ ਬੌਂਕੜ ਗੁੱਜਰਾਂ ਮੁਖਤਿਆਰ ਸਿੰਘ, ਅਧਿਕਾਰਤ ਪੰਚ ਬੌਂਕੜ ਗੁੱਜਰਾਂ ਗੁਰਚਰਨ ਸਿੰਘ, ਸਰਪੰਚ ਸੇਲਕੀਆਣਾ ਹਰਪ੍ਰੀਤ ਕੌਰ ਅਤੇ ਸਰਪੰਚ ਕੜਿਆਣਾ ਖ਼ੁਰਦ ਰਜਿੰਦਰ ਕੌਰ ਨੂੰ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਦੇ ਆਦੇਸ਼ ਦਿੰਦਿਆਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਨਾਮਜ਼ਦ ਅਧਿਕਾਰੀਆਂ ਤੇ ਸਰਪੰਚਾਂ ਕੋਲੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਗਈ ਰਾਸ਼ੀ ਵਸੂਲਣ ਦੀ ਕਾਰਵਾਈ ਅਰੰਭ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਜਾਂਚ ਵਿੱਚ ਸਹਿਯੋਗ ਨਾ ਕਰਨ ਵਾਲੇ ਚਾਰ ਪ੍ਰਾਈਵੇਟ ਬੈਂਕਾਂ, ਜਿਨ੍ਹਾਂ ਵਿੱਚ ਐਚ.ਡੀ.ਐਫ.ਸੀ ਬੈਂਕ, ਯੈੱਸ ਬੈਂਕ, ਐਕੁਇਟਸ ਬੈਂਕ ਅਤੇ ਐਕਸਿਸ ਬੈਂਕ ਸਾਮਲ ਹਨ, ਨੂੰ ਵੀ ਬਲੈਕਲਿਸਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੈਂਕਾਂ ਦੀਆਂ ਬਰਾਂਚਾਂ ਵਿੱਚ ਇਹ ਪੈਸੇ ਜਮ੍ਹਾਂ ਸਨ ਪਰ ਬੈਂਕ ਮੈਨੇਜਰਾਂ ਵੱਲੋਂ ਪੜਤਾਲੀਆ ਟੀਮ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਗਿਆ ਅਤੇ ਰਿਕਾਰਡ ਮੁਹੱਈਆ ਕਰਾਉਣ ਵਿੱਚ ਵੀ ਆਨਾਕਾਨੀ ਕੀਤੀ ਗਈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਬੈਂਕਾਂ ਵਿੱਚੋਂ ਤੁਰੰਤ ਪੰਚਾਇਤਾਂ ਦਾ ਫੰਡ ਕਢਵਾ ਕੇ ਹਦਾਇਤਾਂ ਮੁਤਾਬਕ ਨਿਰਧਾਰਤ ਬੈਂਕ ਵਿੱਚ ਜਮ੍ਹਾਂ ਕਰਵਾਇਆ ਜਾਵੇ ਅਤੇ ਬੈਂਕ ਮੈਨੇਜਰਾਂ ਵਿਰੁੱਧ ਕਾਰਵਾਈ ਲਈ ਸਬੰਧਤ ਡੀ.ਜੀ.ਐਮ ਨੂੰ ਲਿਖਿਆ ਜਾਵੇ। The post ਲਾਲਜੀਤ ਸਿੰਘ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ appeared first on TheUnmute.com - Punjabi News. Tags:
|
ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ 'ਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ Friday 13 October 2023 02:20 PM UTC+00 | Tags: baltana breaking-news news punjab-police scrap-dealer-s-murder-case ਚੰਡੀਗੜ੍ਹ, 13 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬਲਟਾਣਾ (BALTANA) ਵਿਖੇ ਸਕਰੈਪ ਡੀਲਰ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆ ਅੱਜ ਬਲਟਾਣਾ ਦੇ ਹੋਟਲ ਕਲਾਰਕਸ ਇਨ ਦੇ ਪਿਛਲੇ ਪਾਸੇ ਹੋਏ ਮੁਕਾਬਲੇ ਵਿੱਚ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਾਸੀ ਗਗਨਵੀਰ ਸਿੰਘ ਉਰਫ਼ ਰਾਜਨ ਵਾਸੀ ਬੁੜੈਲ, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ .32 ਬੋਰ ਦੇ ਚੀਨੀ ਪਿਸਤੌਲ ਸਮੇਤ ਪੰਜ ਜਿੰਦਾ ਕਾਰਤੂਸ ਅਤੇ ਕਾਰਤੂਸਾਂ ਦੇ ਦੋ ਖਾਲੀ ਖੋਲ ਬਰਾਮਦ ਕੀਤੇ।ਜਾਣਕਾਰੀ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਬਲਟਾਣਾ ਵਿੱਚ ਇੱਕ ਸਕਰੈਪ ਦੀ ਦੁਕਾਨ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਜ਼ਖ਼ਮੀਆਂ ਵਿੱਚੋਂ ਇੱਕ ਵਿਅਕਤੀ ਸੰਤੋਸ਼ ਕੁਮਾਰ ਨੇ ਇਲਾਜ਼ ਦੌਰਾਨ ਦਮ ਤੋੜ ਦਿੱਤਾ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਅਤੇ ਟੀਮ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਵਜੋਂ ਗਗਨਵੀਰ ਰਾਜਨ ਦੀ ਪਛਾਣ ਕੀਤੀ। ਬਲਟਾਣਾ (BALTANA) ਦੀ ਸੁਖਨਾ ਨਹਿਰ ਨੇੜੇ ਕਿਸੇ ਟਿਕਾਣੇ 'ਤੇ ਮੁਲਜ਼ਮ ਦੇ ਲੁਕੇ ਹੋਣ ਸਬੰਧੀ ਮਿਲੀ ਸੂਚਨਾ 'ਤੇ ਕਾਰਵਾਈ ਕਰਦਿਆਂ ਡੀਐਸਪੀ ਜ਼ੀਰਕਪੁਰ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਪਿੱਛਾ ਕੀਤਾ ਅਤੇ ਹੋਟਲ ਕਲਾਰਕਸ ਇਨ ਪਿਛਲੇ ਪਾਸੇ ਮੁਲਜ਼ਮ ਗਗਨਵੀਰ ਦੇ ਇੱਕ ਸਾਥੀ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਪੁਲਿਸ ਨੇ ਵੀ ਆਤਮ ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ। ਡੀਜੀਪੀ ਨੇ ਦੱਸਿਆ ਕਿ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਰਾਜਨ ਦੀ ਲੱਤ ਵਿੱਚ ਗੋਲੀ ਲੱਗੀ, ਜਦੋਂ ਕਿ ਉਸ ਦੇ ਦੋ ਸਾਥੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਐਸਐਸਪੀ ਮੁਹਾਲੀ ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮ ਗਗਨਵੀਰ ਰਾਜਨ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ 301 ਮਿਤੀ 13-10-2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307, 353, 186 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਜ਼ੀਰਕਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਅਤੇ ਪੀੜਤ ਦੀ ਮੌਤ ਤੋਂ ਉਪਰੰਤ ਇਸ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 302 ਨੂੰ ਵੀ ਸ਼ਾਮਲ ਕੀਤਾ ਗਿਆ ਹੈ। The post ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ‘ਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ appeared first on TheUnmute.com - Punjabi News. Tags:
|
ਇਨਕਮ ਟੈਕਸ ਵਿਭਾਗ ਵੱਲੋਂ ਬੈਂਗਲੁਰੂ ਦੇ ਇਕ ਫਲੈਟ 'ਚ ਛਾਪੇਮਾਰੀ, 42 ਕਰੋੜ ਰੁਪਏ ਦੀ ਨਕਦੀ ਬਰਾਮਦ Friday 13 October 2023 02:31 PM UTC+00 | Tags: bengaluru breaking-news income-tax income-tax-department income-tax-department-raid news ਚੰਡੀਗੜ੍ਹ, 13 ਅਕਤੂਬਰ 2023: ਇਨਕਮ ਟੈਕਸ ਵਿਭਾਗ (Income tax department) ਦੇ ਅਧਿਕਾਰੀਆਂ ਨੇ ਬੈਂਗਲੁਰੂ ਦੇ ਇਕ ਫਲੈਟ ਦੇ ਬੈੱਡ ਦੇ ਹੇਠਾਂ ਤੋਂ 42 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜ ਸੂਬਿਆਂ ਖਾਸ ਕਰਕੇ ਰਾਜਸਥਾਨ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਿਮ ਕਥਿਤ ਤੌਰ ‘ਤੇ ਖਰਚਣ ਲਈ ਬੈਂਗਲੁਰੂ ‘ਚ ਸੋਨੇ ਦੇ ਗਹਿਣੇ ਵੇਚਣ ਵਾਲਿਆਂ ਅਤੇ ਹੋਰ ਸਰੋਤਾਂ ਤੋਂ ਵੱਡੀ ਰਕਮ ਇਕੱਠੀ ਕੀਤੀ ਗਈ ਸੀ। ਆਈਟੀ ਅਧਿਕਾਰੀ ਇਸ ਮਾਮਲੇ ਵਿੱਚ ਮਹਿਲਾ ਕੌਂਸਲਰ ਅਤੇ ਉਸਦੇ ਪਤੀ ਤੋਂ ਪੁੱਛਗਿੱਛ ਕਰ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਆਮਦਨ ਕਰ ਵਿਭਾਗ (Income tax department) ਦੇ ਅਧਿਕਾਰੀਆਂ ਨੇ ਵੀਰਵਾਰ ਰਾਤ ਆਰ.ਟੀ.ਨਗਰ ਨੇੜੇ ਆਤਮਾਨੰਦ ਕਾਲੋਨੀ ਸਥਿਤ ਇਕ ਫਲੈਟ ‘ਤੇ ਛਾਪਾ ਮਾਰਿਆ। ਫਲੈਟ ਤੋਂ 42 ਕਰੋੜ ਰੁਪਏ ਬਰਾਮਦ ਹੋਏ ਹਨ।ਸੂਤਰਾਂ ਮੁਤਾਬਕ ਮਹਿਲਾ ਕੌਂਸਲਰ ਦਾ ਪਤੀ ਠੇਕੇਦਾਰ ਹੈ ਅਤੇ ਠੇਕੇਦਾਰਾਂ ਦੀ ਜਥੇਬੰਦੀ ਦਾ ਹਿੱਸਾ ਹੈ ਜਿਸ ਨੇ ਪਿਛਲੀ ਭਾਜਪਾ ਸਰਕਾਰ 'ਤੇ ਪ੍ਰਾਜੈਕਟਾਂ ਵਿੱਚ 40 ਫੀਸਦੀ ਕਮਿਸ਼ਨ ਲੈਣ ਦਾ ਦੋਸ਼ ਲਾਇਆ ਹੈ। ਠੇਕੇਦਾਰ ਨੇ ਕਈ ਸਿਆਸਤਦਾਨਾਂ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲਾਏ ਸਨ। The post ਇਨਕਮ ਟੈਕਸ ਵਿਭਾਗ ਵੱਲੋਂ ਬੈਂਗਲੁਰੂ ਦੇ ਇਕ ਫਲੈਟ ‘ਚ ਛਾਪੇਮਾਰੀ, 42 ਕਰੋੜ ਰੁਪਏ ਦੀ ਨਕਦੀ ਬਰਾਮਦ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest