TheUnmute.com – Punjabi News: Digest for October 15, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪੰਜਾਬ ਕੈਬਿਨਟ ਦੀ ਅੱਜ ਅਹਿਮ ਬੈਠਕ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

Saturday 14 October 2023 05:42 AM UTC+00 | Tags: aam-aadmi-party breaking-news cm-bhagwant-mann latest-news medical-college news punjab-cabinet punjab-government punjabi-news syl syl-issue

ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਦੱਸ ਦਈਏ ਕਿ ਇਹ ਬੈਠਕ ਅੱਜ ਸਵੇਰੇ 11 ਵਜੇ ਸਿਵਲ ਸਕੱਤਰੇਤ ਵਿੱਚ ਹੋਵੇਗੀ। ਇਸ ਦੇ ਨਾਲ ਹੀ ਇਸ ਬੈਠਕ ਵਿੱਚ ਕੁਝ ਵਿਭਾਗਾਂ ਵਿੱਚ ਨਵੀਆਂ ਅਸਾਮੀਆਂ ਬਾਰੇ ਵੀ ਫੈਸਲੇ ਲਏ ਜਾ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਨਵੇਂ ਮੈਡੀਕਲ ਕਾਲਜਾਂ ਬਾਰੇ ਵੀ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।

ਇਸਦੇ ਨਾਲ ਹੀ ਬੈਠਕ (Cabinet meeting) ਵਿੱਚ ਪੰਜਾਬ ਸਰਕਾਰ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਮੁੱਦੇ 'ਤੇ ਵੀ ਚਰਚਾ ਕਰੇਗੀ । ਪੰਜਾਬ ਸਰਕਾਰ ਨੇ ਦੋ ਦਿਨਾਂ ਦਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ ਜੋ 20 ਅਕਤੂਬਰ ਤੋਂ 21 ਅਕਤੂਬਰ ਤੱਕ ਹੋਵੇਗਾ। ਪੰਜਾਬ ਸਰਕਾਰ ਦਾ ਹਾਲੇ ਮਾਨਸੂਨ ਸੈਸ਼ਨ ਬਕਾਇਆ ਰਹਿੰਦਾ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ ਸਰਕਾਰ ਨੇ ਵਿਸ਼ੇਸ਼ ਇਜਲਾਸ ਸੱਦਿਆ ਸੀ। 19 ਅਤੇ 20 ਜੂਨ ਨੂੰ ਪੰਜਾਬ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਦੇ ਵਿੱਚ ਸੋਧ ਕਰਕੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਇਆ ਅਤੇ ਹਲਾਂਕਿ ਪੰਜਾਬ ਰਾਜਪਾਲ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਬਿੱਲ ਨੂੰ ਹਾਲੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ।

The post ਪੰਜਾਬ ਕੈਬਿਨਟ ਦੀ ਅੱਜ ਅਹਿਮ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • medical-college
  • news
  • punjab-cabinet
  • punjab-government
  • punjabi-news
  • syl
  • syl-issue

IND vs PAK: ਅਹਿਮਦਾਬਾਦ 'ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਮਹਾਂਮੁਕਾਬਲਾ, ਜਾਣੋ ਟਾਸ ਜਿੱਤਣਾ ਕਿਉਂ ਜ਼ਰੂਰੀ

Saturday 14 October 2023 06:00 AM UTC+00 | Tags: ahmedabad babar-azam breaking-news icc-world-cup-2023 ind-vs-pak narendra-modi news pakistan pm-modi

ਚੰਡੀਗੜ੍ਹ, 14 ਅਕਤੂਬਰ 2023: (IND vs PAK) ਵਿਸ਼ਵ ਕੱਪ 2023 ਦਾ ਮਹਾਨ ਮੈਚ ਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਭਾਰਤ ਵਨਡੇ ਵਿਸ਼ਵ ਕੱਪ ਵਿੱਚ ਪਾਕਿਤਸਾਨ ਖ਼ਿਲਾਫ਼ ਸੱਤ ਮੁਕਾਬਲਿਆਂ ਵਿੱਚ ਸਾਰੇ ਜਿੱਤ ਚੁੱਕਾ ਹੈ, ਇਹ 8ਵਾਂ ਮੁਕਾਬਲਾ ਹੈ, ਇਸ ਵਿੱਚ ਭਾਰਤ ਜਿੱਤ ਪ੍ਰਾਪਤ ਕਰਨਾ ਚਾਹੇਗਾ | ਇਸਦੇ ਨਾਲ ਹੀ ਪਾਕਿਸਤਾਨ ਟੀਮ ਵੀ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਵਨਡੇ ਵਿਸ਼ਵ ਕੱਪ ਵਿੱਚ ਭਾਰਤ ਖ਼ਿਲਾਫ਼ ਪਹਿਲੀ ਜਿੱਤ ਪ੍ਰਾਪਤ ਕਰਨਾ ਚਾਹੇਗੀ |

ਭਾਰਤੀ ਟੀਮ ਇਸ ਮੈਚ ਨੂੰ ਜਿੱਤ ਕੇ ਵਿਸ਼ਵ ਕੱਪ ਦੇ ਇਸ ਐਡੀਸ਼ਨ ‘ਚ ਜਿੱਤ ਦੀ ਹੈਟ੍ਰਿਕ ਲਗਾਉਣਾ ਚਾਹੇਗੀ। ਰੋਹਿਤ ਸ਼ਰਮਾ ਦੀ ਟੀਮ ਨੇ ਆਪਣੇ ਪਹਿਲੇ ਮੈਚ ‘ਚ ਪੰਜ ਵਾਰ ਦੀ ਚੈਂਪੀਅਨ ਆਸਟ੍ਰੇਲੀਆ ਨੂੰ ਛੇ ਵਿਕਟਾਂ ਨਾਲ ਹਰਾਇਆ ਸੀ, ਜਦਕਿ ਦੂਜੇ ਮੈਚ ‘ਚ ਅਫਗਾਨਿਸਤਾਨ ਨੂੰ ਅੱਠ ਵਿਕਟਾਂ ਨਾਲ ਹਰਾਇਆ ਸੀ। ਇਸ ਦੇ ਨਾਲ ਹੀ ਪਾਕਿਸਤਾਨ ਨੇ ਭਾਰਤ ਦੇ ਮੁਕਾਬਲੇ ਆਪਣੇ ਪਹਿਲੇ ਦੋ ਮੈਚਾਂ ਵਿੱਚ ਕਮਜ਼ੋਰ ਟੀਮਾਂ ਨੂੰ ਹਰਾਇਆ ਸੀ। ਬਾਬਰ ਆਜ਼ਮ ਦੀ ਟੀਮ ਨੇ ਨੀਦਰਲੈਂਡ ਅਤੇ ਸ਼੍ਰੀਲੰਕਾ ਨੂੰ ਹਰਾਇਆ ਸੀ। ਟੀਮ ਇੰਡੀਆ ਅੰਕ ਸੂਚੀ ‘ਚ ਤੀਜੇ ਅਤੇ ਪਾਕਿਸਤਾਨ ਦੀ ਟੀਮ ਚੌਥੇ ਸਥਾਨ ‘ਤੇ ਹੈ। ਜੋ ਵੀ ਟੀਮ ਜਿੱਤੇਗੀ ਉਹ ਤੀਜੇ ਸਥਾਨ ‘ਤੇ ਆਵੇਗੀ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ‘ਚ ਕਾਫੀ ਦਬਾਅ ਹੈ ਅਤੇ ਪੁਰਾਣੇ ਅੰਕੜਿਆਂ ਦੀ ਕੋਈ ਫਰਕ ਨਹੀਂ ਪੈਂਦਾ। ਜੋ ਵੀ ਟੀਮ ਦਬਾਅ ਨੂੰ ਆਪਣੇ ਉੱਤੇ ਹਾਵੀ ਨਹੀਂ ਹੋਣ ਦੇਵੇਗੀ, ਉਸ ਟੀਮ ਦੇ ਜਿੱਤਣ ਦੀਆਂ ਸੰਭਾਵਨਾਵਾਂ ਵਧ ਜਾਣਗੀਆਂ। ਹਾਲਾਂਕਿ, ਖੇਡਣ ਦੀਆਂ ਸਥਿਤੀਆਂ ਅਤੇ ਟਾਸ ਵੀ ਬਹੁਤ ਮਾਇਨੇ ਰੱਖਦੇ ਹਨ। ਅਹਿਮਦਾਬਾਦ ਦੀ ਪਿੱਚ ਫਲੈਟ ਹੋਣ ਦੀ ਸੰਭਾਵਨਾ ਹੈ ਅਤੇ ਕਾਫੀ ਦੌੜਾਂ ਬਣਾਈਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ, ਟਾਸ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਏਗਾ |

2015 ਵਿਸ਼ਵ ਕੱਪ: ਭਾਰਤ ਨੇ ਟਾਸ ਜਿੱਤਿਆ

ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਿੱਚ ਖੇਡ ਰਹੀ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਟੀਮ ਇੰਡੀਆ ਨੇ 50 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ 300 ਦੌੜਾਂ ਬਣਾਈਆਂ। ਵਿਰਾਟ ਕੋਹਲੀ ਨੇ 107 ਦੌੜਾਂ ਦੀ ਪਾਰੀ ਖੇਡੀ, ਜਦਕਿ ਸੁਰੇਸ਼ ਰੈਨਾ ਨੇ 74 ਦੌੜਾਂ ਬਣਾਈਆਂ। ਜਵਾਬ ‘ਚ ਮਿਸਬਾਹ-ਉਲ-ਹੱਕ ਦੀ ਕਪਤਾਨੀ ਵਾਲੀ ਪਾਕਿਸਤਾਨੀ ਟੀਮ 47 ਓਵਰਾਂ ‘ਚ 224 ਦੌੜਾਂ ‘ਤੇ ਆਲ ਆਊਟ ਹੋ ਗਈ। ਕਪਤਾਨ ਨੇ ਖੁਦ 76 ਦੌੜਾਂ ਬਣਾਈਆਂ ਸਨ। ਅਹਿਮਦ ਸ਼ਹਿਜ਼ਾਦ ਨੇ 47 ਦੌੜਾਂ ਦੀ ਪਾਰੀ ਖੇਡੀ ਸੀ। ਭਾਰਤ ਨੇ ਇਹ ਮੈਚ 76 ਦੌੜਾਂ ਨਾਲ ਜਿੱਤ ਲਿਆ।

ਵਿਸ਼ਵ ਕੱਪ 2019: ਪਾਕਿਸਤਾਨ ਨੇ ਟਾਸ ਜਿੱਤਿਆ (IND vs PAK)

ਸਰਫਰਾਜ਼ ਅਹਿਮਦ ਦੀ ਕਪਤਾਨੀ ਵਾਲੀ ਪਾਕਿਸਤਾਨੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 50 ਓਵਰਾਂ ‘ਚ ਪੰਜ ਵਿਕਟਾਂ ਗੁਆ ਕੇ 336 ਦੌੜਾਂ ਬਣਾਈਆਂ। ਰੋਹਿਤ ਸ਼ਰਮਾ ਨੇ 140 ਦੌੜਾਂ ਦੀ ਪਾਰੀ ਖੇਡੀ, ਜਦਕਿ ਕਪਤਾਨ ਵਿਰਾਟ ਕੋਹਲੀ ਨੇ 77 ਦੌੜਾਂ ਬਣਾਈਆਂ। ਕੇਐੱਲ ਰਾਹੁਲ ਨੇ 57 ਦੌੜਾਂ ਦੀ ਪਾਰੀ ਖੇਡੀ ਸੀ।

ਜਵਾਬ ‘ਚ ਮੀਂਹ ਕਾਰਨ ਰੁਕੇ ਮੈਚ ‘ਚ ਪਾਕਿਸਤਾਨੀ ਟੀਮ ਨੂੰ 40 ਓਵਰਾਂ ‘ਚ 302 ਦੌੜਾਂ ਦਾ ਟੀਚਾ ਮਿਲਿਆ। ਪਾਕਿਸਤਾਨ 40 ਓਵਰਾਂ ‘ਚ ਛੇ ਵਿਕਟਾਂ ‘ਤੇ 212 ਦੌੜਾਂ ਹੀ ਬਣਾ ਸਕਿਆ। ਫਖਰ ਜ਼ਮਾਨ ਨੇ 62 ਦੌੜਾਂ ਅਤੇ ਬਾਬਰ ਆਜ਼ਮ ਨੇ 48 ਦੌੜਾਂ ਦੀ ਪਾਰੀ ਖੇਡੀ। ਇਮਾਦ ਵਸੀਮ ਨੇ ਨਾਬਾਦ 46 ਦੌੜਾਂ ਬਣਾਈਆਂ। ਭਾਰਤੀ ਟੀਮ ਨੇ ਡਕਵਰਥ ਲੁਈਸ ਨਿਯਮ ਦੀ ਵਰਤੋਂ ਕਰਦੇ ਹੋਏ ਇਹ ਮੈਚ 89 ਦੌੜਾਂ ਨਾਲ ਜਿੱਤ ਲਿਆ।

The post IND vs PAK: ਅਹਿਮਦਾਬਾਦ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਮਹਾਂਮੁਕਾਬਲਾ, ਜਾਣੋ ਟਾਸ ਜਿੱਤਣਾ ਕਿਉਂ ਜ਼ਰੂਰੀ appeared first on TheUnmute.com - Punjabi News.

Tags:
  • ahmedabad
  • babar-azam
  • breaking-news
  • icc-world-cup-2023
  • ind-vs-pak
  • narendra-modi
  • news
  • pakistan
  • pm-modi

"ਪੰਜਾਬੀ ਆਉਣ ਵਾਲੀ ਫਿਲਮ "ਮੌਜਾਂ ਹੀ ਮੌਜਾਂ' ਨੇ ਸਿਤਾਰਿਆਂ ਨਾਲ ਭਰੀ ਪ੍ਰੈੱਸ ਕਾਨਫਰੰਸ

Saturday 14 October 2023 06:09 AM UTC+00 | Tags: actor-gippy-grewal binnu-dhilon breaking-news cast-sparks-excitement karamjit-anmol latest-news maujaan-hi-maujaan news punjabi-news

ਚੰਡੀਗੜ੍ਹ, 14 ਅਕਤੂਬਰ 2023: ਅੱਜ ਮੋਹਾਲੀ ਵਿੱਚ ਇੱਕ ਵਿਸ਼ਾਲ ਪ੍ਰੈੱਸ ਕਾਨਫਰੰਸ ਵਿੱਚ ਬਹੁਤ-ਉਮੀਦ ਕੀਤੀ ਜਾ ਰਹੀ ਪੰਜਾਬੀ ਫਿਲਮ, ‘ਮੌਜਾਂ ਹੀ ਮੌਜਾਂ’ (Maujaan Hi Maujaan) ਦੀ ਸਟਾਰ-ਸਟੱਡੀਡ ਕਾਸਟ ਇਕੱਠੀ ਹੋਈ। ਸ਼ਾਨਦਾਰ ਟ੍ਰੇਲਰ ਅਤੇ ਗੀਤ ਲਾਂਚ ਹੋਣ ਤੋਂ ਬਾਅਦ ਹੋਏ ਇਸ ਸਮਾਗਮ ਨੇ ਪੰਜਾਬੀ ਸਿਨੇਮਾ ਪ੍ਰੇਮੀਆਂ ਨੂੰ ਉਡੀਕ ਰਹੇ ਜਾਦੂ ਦੀ ਇੱਕ ਰੋਮਾਂਚਕ ਝਲਕ ਪ੍ਰਦਾਨ ਕੀਤੀ।

ਲੀਡ ਐਕਟਰ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਪ੍ਰਤਿਭਾਸ਼ਾਲੀ ਜਿੰਮੀ ਸ਼ਰਮਾ, ਹਸ਼ਨੀਨ ਚੌਹਾਨ, ਤਨੂ ਗਰੇਵਾਲ ਯੋਗਰਾਜ ਸਿੰਘ, ਬੀ.ਐਨ. ਸ਼ਰਮਾ ਅਤੇ ਨਾਸਿਰ ਚਿਨਯੋਤੀ ਨੇ ਜੋਸ਼ ਅਤੇ ਊਰਜਾ ਭਰਦੇ ਹੋਏ ਮੰਚ ਸੰਚਾਲਨ ਕੀਤਾ। ਦਿਲ ਛੂੰਹਦੀ ਮੁਸਕਰਾਹਟ ਦੇ ਨਾਲ, ਉਹਨਾਂ ਨੇ ਇੱਕ ਅਭੁੱਲ ਸਿਨੇਮੈਟਿਕ ਅਨੁਭਵ ਦਾ ਵਾਅਦਾ ਕਰਦੇ ਹੋਏ, ਫਿਲਮ ਬਾਰੇ ਵਿਸ਼ੇਸ਼ ਜਾਣਕਰੀ ਸਾਂਝੀ ਕੀਤੀ।

‘ਮੌਜਾਂ ਹੀ ਮੌਜਾਂ’ ਆਪਣੇ ਹਾਸੇ, ਡਰਾਮੇ ਅਤੇ ਦਿਲਕਸ਼ ਪਲਾਂ ਦੇ ਸੁਮੇਲ ਨਾਲ ਮਨੋਰੰਜਨ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। ਫਿਲਮ ਦੇ ਸਿਤਾਰਿਆਂ ਨੇ ਹੁਣ ਤੱਕ ਮਿਲੇ ਭਰਵੇਂ ਹੁੰਗਾਰੇ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਕਿਰਦਾਰਾਂ ਬਾਰੇ ਦਿਲਚਸਪ ਵੇਰਵਿਆਂ ਨਾਲ ਛੇੜਿਆ, ਜਿਸ ਨਾਲ ਦਰਸ਼ਕਾਂ ਨੂੰ ਫਿਲਮ ਦੀ ਰਿਲੀਜ਼ ਦੀ ਬੇਸਬਰੀ ਨਾਲ ਉਡੀਕ ਕੀਤੀ ਗਈ।

ਗਿੱਪੀ ਗਰੇਵਾਲ ਨੇ ਆਪਣੇ ਉਤਸ਼ਾਹ ਨੂੰ ਸਾਂਝਾ ਕਰਦੇ ਹੋਏ ਕਿਹਾ, “ਪੰਜਾਬੀ ਮਨੋਰੰਜਨ ਦੀ ਭਾਵਨਾ ਨੂੰ ਸਮੇਟਣ ਵਾਲੀ ਫਿਲਮ ‘ਮੌਜਾਂ ਹੀ ਮੌਜਾਂ’ ਦਾ ਹਿੱਸਾ ਬਣਨਾ ਸੱਚਮੁੱਚ ਬਹੁਤ ਖੁਸ਼ੀ ਵਾਲੀ ਗੱਲ ਹੈ। ਅਸੀਂ ਇਸ ਪ੍ਰੋਜੈਕਟ ਵਿੱਚ ਆਪਣੇ ਦਿਲਾਂ ਅਤੇ ਰੂਹਾਂ ਨੂੰ ਡੋਲ੍ਹ ਦਿੱਤਾ ਹੈ, ਅਤੇ ਮੈਂ ਤੁਹਾਨੂੰ ਯਕੀਨ ਦਿਵਾਉਂਦਾ ਹਾਂ, ਇਹ ਹਾਸੇ, ਭਾਵਨਾਵਾਂ ਅਤੇ ਬੇਮਿਸਾਲ ਮਜ਼ੇ ਦਾ ਰੋਲਰਕੋਸਟਰ ਹੋਣ ਜਾ ਰਿਹਾ ਹੈ।

ਨਿਰਮਾਤਾ ਅਮਰਦੀਪ ਗਰੇਵਾਲ ਨੇ ਆਪਣਾ ਉਤਸ਼ਾਹ ਸਾਂਝਾ ਕਰਦੇ ਹੋਏ ਕਿਹਾ, “ਅਸੀਂ ‘ਮੌਜਾਂ ਹੀ ਮੌਜਾਂ’ (Maujaan Hi Maujaan) ਵਿੱਚ ਆਪਣੇ ਦਿਲ ਦੀ ਗੱਲ ਕੀਤੀ ਹੈ ਅਤੇ ਅੱਜ, ਸਾਡੀ ਪ੍ਰਤਿਭਾਸ਼ਾਲੀ ਕਲਾਕਾਰਾਂ ਅਤੇ ਦਰਸ਼ਕਾਂ ਦੇ ਚਿਹਰਿਆਂ ‘ਤੇ ਉਤਸ਼ਾਹ ਨੂੰ ਵੇਖਦਿਆਂ, ਮੈਨੂੰ ਵਿਸ਼ਵਾਸ ਹੈ ਕਿ ਇਹ ਫਿਲਮ ਖੁਸ਼ੀ ਦੀਆਂ ਲਹਿਰਾਂ ਪੈਦਾ ਕਰੇਗੀ ਅਤੇ ਮਨੋਰੰਜਨ। ਵੱਡੇ ਪਰਦੇ ‘ਤੇ ਅੰਤਮ ‘ਮੌਜਾਂ ਹੀ ਮੌਜਾਂ’ ਦਾ ਅਨੁਭਵ ਕਰਨ ਲਈ ਤਿਆਰ ਹੋ ਜਾਓ!”

ਫਿਲਮ ਦੀ ਕਹਾਣੀ ਅਤੇ ਸਕ੍ਰੀਨਪਲੇਅ ਵੈਭਵ ਸੁਮਨ ਅਤੇ ਸ਼੍ਰੇਆ ਸ਼੍ਰੀਵਾਸਤਵ ਦੁਆਰਾ ਹੈ ਅਤੇ ਡਾਇਲਾਗ ਨਰੇਸ਼ ਕਥੂਰੀਆ ਦੁਆਰਾ ਲਿਖੇ ਗਏ ਹਨ, ਈਸਟ ਸਨਸ਼ਾਈਨ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤਾ ਗਿਆ ਹੈ ਅਤੇ ਓਮਜੀ ਗਰੁੱਪ ਦੁਆਰਾ ਵਿਸ਼ਵ ਭਰ ਵਿੱਚ ਰਿਲੀਜ਼ ਕੀਤੀ ਜਾਵੇਗੀ, ਇਸ ਫਿਲਮ ਦਾ ਨਿਰਦੇਸ਼ਨ ਦੂਰਦਰਸ਼ੀ ਸਮੀਪ ਕੰਗ ਦੁਆਰਾ ਕੀਤਾ ਗਿਆ ਹੈ ਅਤੇ ਅਮਰਦੀਪ ਗਰੇਵਾਲ ਦੁਆਰਾ ਨਿਰਮਿਤ ਹੈ। “ਮੌਜਾਂ ਹੀ ਮੌਜਾਂ” 20 ਅਕਤੂਬਰ 2023 ਨੂੰ ਹੋਵੇਗੀ ਸਿਨੇਮਾਘਰਾਂ ਵਿਚ ਰਿਲੀਜ਼

The post “ਪੰਜਾਬੀ ਆਉਣ ਵਾਲੀ ਫਿਲਮ “ਮੌਜਾਂ ਹੀ ਮੌਜਾਂ’ ਨੇ ਸਿਤਾਰਿਆਂ ਨਾਲ ਭਰੀ ਪ੍ਰੈੱਸ ਕਾਨਫਰੰਸ appeared first on TheUnmute.com - Punjabi News.

Tags:
  • actor-gippy-grewal
  • binnu-dhilon
  • breaking-news
  • cast-sparks-excitement
  • karamjit-anmol
  • latest-news
  • maujaan-hi-maujaan
  • news
  • punjabi-news

ਜਲੰਧਰ 'ਚ ਕਾਂਗਰਸ ਨੂੰ ਝਟਕਾ, ਸਾਬਕਾ ਕਾਂਗਰਸੀ ਕੌਂਸਲਰ ਸਮੇਤ ਕਈ ਆਗੂ 'ਆਪ' 'ਚ ਹੋਏ ਸ਼ਾਮਲ

Saturday 14 October 2023 06:31 AM UTC+00 | Tags: aam-aadmi-party breaking-news congress congress-councilor jalandhar jalandhar-congress latest-news news punjab punjab-latest-news the-unmute-breaking-news the-unmute-latest-update

ਚੰਡੀਗੜ੍ਹ, 14 ਅਕਤੂਬਰ 2023: ਜਲੰਧਰ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸੀ (Congress) ਕੌਂਸਲਰ ਅਤੇ ਆਗੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸਾਬਕਾ ਕੌਂਸਲਰ ਸ਼ਮਸ਼ੇਰ ਖਹਿਰਾ, ਮੋਨੂੰ ਵੜਿੰਗ, ਬਾਲ ਕਿਸ਼ਨ ਬਾਲੀ, ਦੀਪਕ ਸ਼ਾਰਦਾ, ਦੇਸਰਾਜ ਜੱਸਲ, ਮਨਮੋਹਨ ਰਾਜੂ, ਓਮ ਪ੍ਰਕਾਸ਼ 'ਆਪ' ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਸੀ.ਐਮ ਇਹ ਆਗੂ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ ਹਨ, ਇਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਦੱਸ ਦਈਏ ਕਿ ਸ਼ੁੱਕਰਵਾਰ ਨੂੰ 3 ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਸਮੇਤ 9 ਆਗੂਆਂ ਨੇ ਕਾਂਗਰਸ ‘ਚ ਘਰ ਵਾਪਸੀ ਕੀਤੀ ਹੈ। ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਕਾਂਗੜ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

The post ਜਲੰਧਰ ‘ਚ ਕਾਂਗਰਸ ਨੂੰ ਝਟਕਾ, ਸਾਬਕਾ ਕਾਂਗਰਸੀ ਕੌਂਸਲਰ ਸਮੇਤ ਕਈ ਆਗੂ ‘ਆਪ’ ‘ਚ ਹੋਏ ਸ਼ਾਮਲ appeared first on TheUnmute.com - Punjabi News.

Tags:
  • aam-aadmi-party
  • breaking-news
  • congress
  • congress-councilor
  • jalandhar
  • jalandhar-congress
  • latest-news
  • news
  • punjab
  • punjab-latest-news
  • the-unmute-breaking-news
  • the-unmute-latest-update

ਲੁਧਿਆਣਾ, 14 ਅਕਤੂਬਰ 2023: ਲੁਧਿਆਣਾ ਦੀ ਅਦਾਲਤ ਨੇ ਕਰੀਬ 20 ਸਾਲ ਪੁਰਾਣੇ ਇੱਕ ਮਾਮਲੇ ਵਿੱਚ 13 ਤਤਕਾਲੀ ਪੁਲਿਸ ਮੁਲਾਜ਼ਮਾਂ (ex-policemen) ਨੂੰ ਪੰਜ-ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਅਦਾਲਤ ‘ਚ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਸੀ ਪਰ ਅਦਾਲਤ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ । ਇਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਸੀ।

ਪ੍ਰਾਪਤ ਜਾਣਕਾਰੀ ਸਾਲ 2003 ‘ਚ ਸ਼ਿਕਾਇਤ ਕਰਤਾ ਸਵ. ਬਿੱਟੂ ਚਾਵਲਾ ਅਤੇ ਸੁਭਾਸ਼ ਕੈਟੀ ਨੇ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਸੀ। ਸ਼ਿਕਾਇਤ ਕਰਤਾ ਸੁਭਾਸ਼ ਕੈਟੀ ਨੇ 14 ਪੁਲਿਸ ਮੁਲਾਜ਼ਮਾਂ (ex-policemen) ਦੇ ਖ਼ਿਲਾਫ਼ ਰਿਸ਼ਵਤ ਦੇ ਮਾਮਲੇ ‘ਚ ਮੁਕੱਦਮਾ ਦਰਜ ਕਰਵਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਇਕ ਨੂੰ ਬਰੀ ਕੀਤਾ ਗਿਆ ਹੈ |

ਇਸ ਦੌਰਾਨ ਪੁਲਿਸ ਨੇ ਵੀ ਉਨ੍ਹਾਂ ‘ਤੇ ਝੂਠਾ ਮੁਕੱਦਮਾ ਦਰਜ ਕਰ ਦਿੱਤਾ ਸੀ, ਜਿਸ ‘ਚ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ। ਦੋਸ਼ੀ ਪੁਲਿਸ ਮੁਲਾਜ਼ਮਾਂ ‘ਤੇ 4 ਤੋਂ 5 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਲਗਾਏ ਸਨ।

The post 20 ਸਾਲ ਪੁਰਾਣੇ ਮਾਮਲੇ ‘ਚ 13 ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਪੰਜ ਸਾਲ ਦੀ ਸਜ਼ਾ, ਇਕ ਬਰੀ appeared first on TheUnmute.com - Punjabi News.

Tags:
  • breaking-news
  • latest-news
  • ludhiana-court
  • news
  • policemen
  • punjab-police

ਪਟਿਆਲਾ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਦਾ ਮਾਮਲਾ: ਜਾਂਚ ਕਮੇਟੀ ਦੀ ਰਿਪੋਰਟ 'ਚ ਹੋਏ ਅਹਿਮ ਖ਼ੁਲਾਸੇ

Saturday 14 October 2023 07:01 AM UTC+00 | Tags: aam-aadmi-party breaking-news cm-bhagwant-mann latest-news news patiala-university punjab-government punjabi-university shiromani-akali-dal student-jashnpreet-kaur the-unmute-breaking-news the-unmute-punjab

ਪਟਿਆਲਾ, 14 ਅਕਤੂਬਰ 2023: ਪੰਜਾਬੀ ਯੂਨੀਵਰਸਿਟੀ (Patiala University) ਵਿੱਚ ਜਾਂਚ ਕਮੇਟੀ ਦੀ ਰਿਪੋਰਟ ਆਉਣ ਨਾਲ ਇਹ ਸਾਫ਼ ਹੋ ਗਿਆ ਹੈ ਕਿ ਵਿਦਿਆਰਥਣ ਜਸ਼ਨਪ੍ਰੀਤ ਕੌਰ ਦੀ ਮੌਤ ਬੀਮਾਰੀ ਕਾਰਨ ਹੋਈ ਸੀ। ਜਾਂਚ ਕਮੇਟੀ ਨੇ ਟਿੱਪਣੀ ਕੀਤੀ ਹੈ ਕਿ ਚਰਚਾ ਵਿੱਚ ਆਏ ਅਧਿਆਪਕ ਦਾ ਵਿਹਾਰ ਸਲੀਕੇ ਦੇ ਘੇਰੇ ਤੋਂ ਬਾਹਰ ਹੈ। ਜਾਂਚ ਕਮੇਟੀ ਤਮਾਮ ਗਵਾਹਾਂ ਦੀਆਂ ਗਵਾਹੀਆਂ ਦਰਜ ਕਰਨ ਤੋਂ ਬਾਅਦ ਇਨ੍ਹਾਂ ਨਤੀਜਿਆਂ ਉੱਤੇ ਪਹੁੰਚੀ ਹੈ। ਹੋਸਟਲ ਵਾਰਡਨ, ਡਾਕਟਰਾਂ, ਜਸ਼ਨਪ੍ਰੀਤ ਕੌਰ ਦੇ ਪਰਿਵਾਰ ਦੇ ਜੀਆਂ ਅਤੇ ਗਵਾਂਢੀਆਂ ਅਤੇ ਹੋਰ ਗਵਾਹਾਂ ਦੀਆਂ ਗਵਾਹੀਆਂ ਦਰਜ ਕਰਦੇ ਹੋਏ ਜਾਂਚ ਕਮੇਟੀ ਨੇ ਲਿਖਿਆ ਹੈ ਕਿ ਜਸ਼ਨਦੀਪ ਕੌਰ ਦੀ ਮੌਤ ਬੀਮਾਰੀ ਕਾਰਨ ਹੋਈ ਹੈ।

ਇਸੇ ਦੌਰਾਨ ਜਾਂਚ ਕਮੇਟੀ ਨੇ ਕੁਝ ਵਿਦਿਆਰਥੀ ਦੀਆਂ ਗਵਾਹੀਆਂ ਦਰਜ ਕੀਤੀਆਂ ਹਨ ਜਿਨ੍ਹਾਂ ਨੇ ਚਰਚਾ ਵਿੱਚ ਆਏ ਪ੍ਰੋਫੈਸਰ ਖ਼ਿਲਾਫ਼ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਸਨ। ਜਾਂਚ ਕਮੇਟੀ ਨੇ ਟਿੱਪਣੀ ਕੀਤੀ ਹੈ ਕਿ ਪ੍ਰੋਫੈਸਰ ਦਾ ਵਿਹਾਰ ਅਧਿਆਪਕ ਦੇ ਮਿਆਰ ਤੋਂ ਨੀਵਾਂ ਹੈ ਜਿਸ ਨੂੰ ਮਾੜਾ, ਰੁੱਖਾ ਅਤੇ ਫਾਹਸ਼ ਮੰਨਿਆ ਜਾਣਾ ਚਾਹੀਦਾ ਹੈ।

ਇਹ ਜ਼ਿਕਰਯੋਗ ਹੈ ਕਿ ਜਸ਼ਨਪ੍ਰੀਤ ਕੌਰ ਨਾਮ ਦੀ ਵਿਦਿਆਰਥਣ ਪੰਜ ਸਾਲਾ ਏਕੀਕ੍ਰਿਤ ਕੋਰਸ ਭਾਸ਼ਾਵਾਂ ਵਿੱਚ ਪੜ੍ਹਦੀ ਸੀ ਜਿਸ ਦੀ ਮੌਤ 14 ਸਤੰਬਰ ਨੂੰ ਉਸ ਦੇ ਘਰ ਵਿਖੇ ਹੋ ਗਈ ਸੀ। ਇਸ ਤੋਂ ਪਹਿਲਾਂ 13 ਸਤੰਬਰ ਨੂੰ ਉਸ ਦੇ ਬੀਮਾਰ ਹੋਣ ਉਪਰੰਤ ਉਸ ਦਾ ਮੁੱਢਲਾ ਇਲਾਜ ਯੂਨੀਵਰਸਿਟੀ ਹੈਲਥ ਸੈਂਟਰ ਵਿੱਚ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਸ ਦਾ ਪਰਿਵਾਰ ਜਸ਼ਨਪ੍ਰੀਤ ਕੌਰ ਨੂੰ ਘਰ ਲੈ ਗਿਆ ਸੀ।

ਯੂਨੀਵਰਸਿਟੀ (Patiala University) ਵੱਲੋਂ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਲਈ ਲੋੜੀਂਦੀ ਪ੍ਰਕ੍ਰਿਆ ਸ਼ੁਰੂ ਦਿੱਤੀ ਗਈ ਹੈ। ਇਹ ਰਿਪੋਰਟ 21 ਦਿਨਾ ਜਾਂਚ ਤੋਂ ਬਾਅਦ 11 ਸਤੰਬਰ ਨੂੰ ਪੇਸ਼ ਕੀਤੀ ਗਈ ਸੀ। ਇਸ ਰਿਪੋਰਟ ਦੇ ਆਧਾਰ ਉੱਤੇ ਬਣਦੀ ਕਾਰਵਾਈ ਅੱਜ 13 ਸਤੰਬਰ ਨੂੰ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੇ ਹੁਕਮਾਂ ਤਹਿਤ ਸ਼ੁਰੂ ਹੋ ਗਈ ਹੈ। ਇਹ ਜਾਂਚ ਸੇਵਾਮੁਕਤ ਜੱਜ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਜਾਂਚ ਵਿੱਚ ਸਹਾਇਤਾ ਡਾ. ਹਰਸ਼ਿੰਦਰ ਕੌਰ ਨੇ ਕੀਤੀ ਹੈ।

 

 

The post ਪਟਿਆਲਾ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਦਾ ਮਾਮਲਾ: ਜਾਂਚ ਕਮੇਟੀ ਦੀ ਰਿਪੋਰਟ ‘ਚ ਹੋਏ ਅਹਿਮ ਖ਼ੁਲਾਸੇ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • news
  • patiala-university
  • punjab-government
  • punjabi-university
  • shiromani-akali-dal
  • student-jashnpreet-kaur
  • the-unmute-breaking-news
  • the-unmute-punjab

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਫੈਰੀ ਸੇਵਾ ਸ਼ੁਰੂ, ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦੋਵਾਂ ਦੇਸ਼ਾਂ ਦਰਮਿਆਨ ਦੱਸਿਆ ਮਹੱਤਵਪੂਰਨ ਕਦਮ

Saturday 14 October 2023 07:16 AM UTC+00 | Tags: breaking-news kankesanthurai latest-news nagapattinam news pm-narendra-modi prime-minister-narendra-modi s-jaishankar sri-lanka tamil-nadu the-unmute-breaking-news

ਚੰਡੀਗੜ੍ਹ, 14 ਅਕਤੂਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੇ ਨਾਗਪੱਟੀਨਮ ਅਤੇ ਸ਼੍ਰੀਲੰਕਾ ਦੇ ਕਾਂਕੇਸੰਤੁਰਾਈ ਵਿਚਕਾਰ ਫੈਰੀ ਸੇਵਾ (Ferry service) ਦੇ ਉਦਘਾਟਨ ਸਮਾਗਮ ਵਿੱਚ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਨਾਗਪੱਟੀਨਮ ਅਤੇ ਕਾਂਕੇਸੰਤੁਰਾਈ ਵਿਚਕਾਰ ਫੈਰੀ ਸੇਵਾ ਦੀ ਸ਼ੁਰੂਆਤ ਨੂੰ ਭਾਰਤ-ਸ਼੍ਰੀਲੰਕਾ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਦੱਸਿਆ।

ਭਾਰਤ-ਸ਼੍ਰੀਲੰਕਾ ਸਬੰਧਾਂ ਬਾਰੇ ਉਨ੍ਹਾਂ ਕਿਹਾ, ‘ਭਾਰਤ ਅਤੇ ਸ੍ਰੀਲੰਕਾ ਸੱਭਿਆਚਾਰ, ਵਣਜ ਅਤੇ ਸੱਭਿਅਤਾ ਦਾ ਡੂੰਘਾ ਇਤਿਹਾਸ ਸਾਂਝਾ ਕਰਦੇ ਹਨ। ਅਸੀਂ ਭਾਰਤ ਅਤੇ ਸ਼੍ਰੀਲੰਕਾ ਦਰਮਿਆਨ ਕੂਟਨੀਤਕ ਅਤੇ ਆਰਥਿਕ ਸਬੰਧਾਂ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਕਰ ਰਹੇ ਹਾਂ। ਇਹ ਕਿਸ਼ਤੀ ਸੇਵਾ ਉਨ੍ਹਾਂ ਸਾਰੇ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਜ਼ਿੰਦਾ ਕਰਦੀ ਹੈ।

Image

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ‘ਕਨੈਕਟੀਵਿਟੀ ਲਈ ਸਾਡਾ ਵਿਜ਼ਨ ਟਰਾਂਸਪੋਰਟ ਸੈਕਟਰ ਤੋਂ ਪਰੇ ਹੈ। ਜਿਵੇਂ ਕਿ UPI ਦੇ ਕਾਰਨ ਭਾਰਤ ਵਿੱਚ ਡਿਜੀਟਲ ਭੁਗਤਾਨ ਜੀਵਨ ਦਾ ਇੱਕ ਤਰੀਕਾ ਬਣ ਗਿਆ ਹੈ, ਅਸੀਂ UPI ਅਤੇ ਲੰਕਾ ਪੇ ਨੂੰ ਜੋੜ ਕੇ ਫਿਨਟੈਕ ਸੈਕਟਰ ਕਨੈਕਟੀਵਿਟੀ ‘ਤੇ ਕੰਮ ਕਰ ਰਹੇ ਹਾਂ।

ਭਾਰਤ ਅਤੇ ਸ਼੍ਰੀਲੰਕਾ ਦਰਮਿਆਨ ਮਹੱਤਵਪੂਰਨ ਕਦਮ

ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ ਨੇ ਇਸਨੂੰ ਭਾਰਤ ਅਤੇ ਸ਼੍ਰੀਲੰਕਾ ਦਰਮਿਆਨ ਸੰਪਰਕ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਦੱਸਿਆ। ਉੱਤਰ ਵਿੱਚ ਚੱਲ ਰਹੀ ਜੰਗ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਸੰਪਰਕ ਟੁੱਟ ਗਿਆ ਸੀ ਪਰ ਹੁਣ ਇੱਕ ਵਾਰ ਫਿਰ ਸੰਪਰਕ ਵਧਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ’ਮੈਂ’ਤੁਸੀਂ ਇਸ ਬਾਰੇ ਪੀਐਮ ਮੋਦੀ ਨਾਲ ਗੱਲ ਕੀਤੀ ਸੀ ਅਤੇ ਮੈਂ ਉਨ੍ਹਾਂ ਦੀ ਭੂਮਿਕਾ ਲਈ ਉਨ੍ਹਾਂ ਅਤੇ ਸ਼ਿਪਿੰਗ ਕਾਰਪੋਰੇਸ਼ਨ ਆਫ ਇੰਡੀਆ ਦਾ ਧੰਨਵਾਦ ਕਰਦਾ ਹਾਂ।’

Image

ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਇਸ (Ferry service) ਉਦਘਾਟਨ ਨੂੰ ਭਾਰਤ ਅਤੇ ਸ਼੍ਰੀਲੰਕਾ ਦੇ ਲੋਕਾਂ ਵਿਚਾਲੇ ਸੰਪਰਕ ਲਈ ਇਕ ਵੱਡਾ ਕਦਮ ਦੱਸਿਆ।

The post ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਫੈਰੀ ਸੇਵਾ ਸ਼ੁਰੂ, ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦੋਵਾਂ ਦੇਸ਼ਾਂ ਦਰਮਿਆਨ ਦੱਸਿਆ ਮਹੱਤਵਪੂਰਨ ਕਦਮ appeared first on TheUnmute.com - Punjabi News.

Tags:
  • breaking-news
  • kankesanthurai
  • latest-news
  • nagapattinam
  • news
  • pm-narendra-modi
  • prime-minister-narendra-modi
  • s-jaishankar
  • sri-lanka
  • tamil-nadu
  • the-unmute-breaking-news

'ਆਪ' ਵੱਲੋਂ ਪੰਜਾਬ ਦੇ ਸਾਰੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਅਹੁਦੇ ਤੁਰੰਤ ਪ੍ਰਭਾਵ ਨਾਲ ਭੰਗ

Saturday 14 October 2023 07:27 AM UTC+00 | Tags: aam-aadmi-party arvind-kejriwal block-incharges breaking-news circle-incharges cm-bhagwant-mann latest-news news punjab punjab-block-incharges punjab-government the-unmute-breaking-news the-unmute-punjabi-news

ਚੰਡੀਗੜ੍ਹ, 14 ਅਕਤੂਬਰ 2023: ਆਮ ਆਦਮੀ ਪਾਰਟੀ ਨੇ ਪੰਜਾਬ ਸੂਬੇ ਦੇ ਸਾਰੇ ਬਲਾਕ ਇੰਚਾਰਜ (Block Incharge) ਅਤੇ ਸਰਕਲ ਇੰਚਾਰਜ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ। ਛੇਤੀ ਹੀ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਨੇ ਪੱਤਰ ਜਾਰੀ ਕਰਦਿਆਂ ਕਿਹਾ ਕਿ ਸਾਰੇ ਬਲਾਕ ਅਤੇ ਸਰਕਲ ਦੇ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਹੁਣ ਤੱਕ ਦੇ ਯੋਗਦਾਨ ਲਈ ਧੰਨਵਾਦ ਕਰਦੇ ਹਾਂ |

AAP

The post ‘ਆਪ’ ਵੱਲੋਂ ਪੰਜਾਬ ਦੇ ਸਾਰੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਅਹੁਦੇ ਤੁਰੰਤ ਪ੍ਰਭਾਵ ਨਾਲ ਭੰਗ appeared first on TheUnmute.com - Punjabi News.

Tags:
  • aam-aadmi-party
  • arvind-kejriwal
  • block-incharges
  • breaking-news
  • circle-incharges
  • cm-bhagwant-mann
  • latest-news
  • news
  • punjab
  • punjab-block-incharges
  • punjab-government
  • the-unmute-breaking-news
  • the-unmute-punjabi-news

ਪੰਜਾਬ ਪੁਲਿਸ ਵੱਲੋਂ ਲਸ਼ਕਰ-ਏ-ਤੋਇਬਾ ਮਾਡਿਊਲ ਦੇ ਦੋ ਵਿਅਕਤੀ ਕਾਬੂ, IED ਸਮੇਤ ਅਸਲਾ ਬਰਾਮਦ

Saturday 14 October 2023 07:47 AM UTC+00 | Tags: breaking-news crime dgp-punjab-news latest-news news punjab-police the-unmute-breaking-news the-unmute-punjabi-news

ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਪੁਲਿਸ (Punjab Police) ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਦੋ ਨਿਵਾਸੀਆਂ ਨੂੰ ਗ੍ਰਿਫਤਾਰ ਕਰਕੇ ਲਸ਼ਕਰ-ਏ-ਤੋਇਬਾ (LeT) ਦੇ ਅੱ+ਤ+ਵਾ+ਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸ਼ੱਕੀਆਂ ਤੋਂ ਦੋ ਆਈਈਡੀ (ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ), ਦੋ ਹੈਂਡ ਗ੍ਰਨੇਡ, ਇਕ ਪਿਸਤੌਲ, ਦੋ ਮੈਗਜ਼ੀਨ, 24 ਕਾਰਤੂਸ, ਇਕ ਟਾਈਮਰ ਸਵਿੱਚ, ਅੱਠ ਡੈਟੋਨੇਟਰ ਅਤੇ ਚਾਰ ਬੈਟਰੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਇੱਕ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ।

ਡੀ.ਜੀ.ਪੀ ਪੰਜਾਬ (Punjab Police) ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਿਹਾ ਕਿ ਅੱ+ਤ+ਵਾ+ਦੀ ਮਾਡਿਊਲ ਦੀ ਕਾਰਵਾਈ ਲਸ਼ਕਰ-ਏ-ਤੋਇਬਾ ਦੇ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਵੱਲੋਂ ਸੰਭਾਲੀ ਜਾ ਰਹੀ ਸੀ। ਉਨ੍ਹਾਂ ਨੇ ਦੋ ਸ਼ੱਕੀਆਂ ਦੀ ਗ੍ਰਿਫਤਾਰੀ ਨੂੰ “ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਅੱ+ਤ+ਵਾ+ਦੀ ਮਾਡਿਊਲ ਲਈ ਇੱਕ ਵੱਡਾ ਝਟਕਾ” ਕਰਾਰ ਦਿੱਤਾ।

 

The post ਪੰਜਾਬ ਪੁਲਿਸ ਵੱਲੋਂ ਲਸ਼ਕਰ-ਏ-ਤੋਇਬਾ ਮਾਡਿਊਲ ਦੇ ਦੋ ਵਿਅਕਤੀ ਕਾਬੂ, IED ਸਮੇਤ ਅਸਲਾ ਬਰਾਮਦ appeared first on TheUnmute.com - Punjabi News.

Tags:
  • breaking-news
  • crime
  • dgp-punjab-news
  • latest-news
  • news
  • punjab-police
  • the-unmute-breaking-news
  • the-unmute-punjabi-news

ਨੇਪਾਲ 'ਚ ਲੈਂਡਿੰਗ ਤੋਂ ਪਹਿਲਾਂ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਦੀ ਹਾਲਤ ਗੰਭੀਰ

Saturday 14 October 2023 08:00 AM UTC+00 | Tags: air-crash breaking-news helicopter-crash helicopter-crashed lobuche-area nepal nepal-news news pilot-is-critical

ਚੰਡੀਗੜ੍ਹ, 14 ਅਕਤੂਬਰ 2023: ਨੇਪਾਲ (Nepal) ਦੇ ਸੋਲੁਖੁੰਬੂ ਜ਼ਿਲੇ ਦੇ ਲੋਬੂਚੇ ਇਲਾਕੇ ‘ਚ ਸ਼ਨੀਵਾਰ ਨੂੰ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹਾਦਸੇ ਦੌਰਾਨ ਹੈਲੀਕਾਪਟਰ ‘ਚ ਸਵਾਰ ਪਾਇਲਟ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਏਅਰਲਿਫਟ ਰਾਹੀਂ ਹਸਪਤਾਲ ਭੇਜਿਆ ਗਿਆ।

ਮੀਡੀਆ ਰਿਪੋਰਟਾਂ ਮੁਤਾਬਕ ਮਨਾਂਗ ਏਅਰ ਦਾ ਇਹ ਹੈਲੀਕਾਪਟਰ ਸੋਲੁਖੁੰਬੂ ਵੱਲ ਉਡਾਣ ਭਰ ਰਿਹਾ ਸੀ। ਨੇਪਾਲ (Nepal) ਦੀ ਸਿਵਲ ਐਸੋਸੀਏਸ਼ਨ ਅਥਾਰਟੀ ਦੇ ਡਿਪਟੀ ਡਾਇਰੈਕਟਰ ਜਗਨਨਾਥ ਨਿਰੌਲਾ ਨੇ ਦੱਸਿਆ ਕਿ ਹੈਲੀਕਾਪਟਰ 9N ANJ ਉੱਤਰ-ਪੂਰਬੀ ਨੇਪਾਲ ਦੇ ਲੋਬੂਚੇ ਵਿਖੇ ਉਤਰਦੇ ਸਮੇਂ ਸੰਤੁਲਨ ਗੁਆ ​​ਬੈਠਾ ਅਤੇ ਅੱਗ ਲੱਗ ਗਈ।

ਅਧਿਕਾਰੀ ਨੇ ਦੱਸਿਆ ਕਿ ਪਾਇਲਟ ਪ੍ਰਕਾਸ਼ ਸੇਧਾਈ ਨੂੰ ਵੀ ਸੱਟਾਂ ਲੱਗੀਆਂ ਹਨ। ਹਾਲਾਂਕਿ ਉਸ ਤੋਂ ਇਲਾਵਾ ਹੈਲੀਕਾਪਟਰ ‘ਚ ਹੋਰ ਕੋਈ ਨਹੀਂ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਪਾਇਲਟ ਨੂੰ ਇਲਾਜ ਲਈ ਹਵਾਈ ਜਹਾਜ਼ ਰਾਹੀਂ ਕਾਠਮੰਡੂ ਭੇਜਿਆ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜਿਕਰਯੋਗ ਹੈ ਕਿ ਜੁਲਾਈ ਵਿੱਚ ਸੋਲੁਖੁੰਬੂ ਜ਼ਿਲ੍ਹੇ ਮਨਾਂਗ ਏਅਰ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਕਾਰਨ ਛੇ ਜਣੇ ਮਾਰੇ ਗਏ ਸਨ।

The post ਨੇਪਾਲ ‘ਚ ਲੈਂਡਿੰਗ ਤੋਂ ਪਹਿਲਾਂ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਦੀ ਹਾਲਤ ਗੰਭੀਰ appeared first on TheUnmute.com - Punjabi News.

Tags:
  • air-crash
  • breaking-news
  • helicopter-crash
  • helicopter-crashed
  • lobuche-area
  • nepal
  • nepal-news
  • news
  • pilot-is-critical

ਚੰਡੀਗੜ੍ਹ, 14 ਅਕਤੂਬਰ 2023: (IND vs PAK) ਵਨਡੇ ਵਿਸ਼ਵ ਕੱਪ ਦੇ 12ਵੇਂ ਮੈਚ ਵਿੱਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਵਿਸ਼ਵ ਕੱਪ ਦੇ ਇਤਿਹਾਸ ਵਿੱਚ ਦੋਵਾਂ ਟੀਮਾਂ ਵਿਚਾਲੇ ਇਹ ਅੱਠਵਾਂ ਮੈਚ ਹੈ। ਭਾਰਤੀ ਟੀਮ ਦਾ ਰਿਕਾਰਡ 7-0 ਹੈ। ਰੋਹਿਤ ਸ਼ਰਮਾ ਨੇ ਦੱਸਿਆ ਕਿ ਇਸ ਮੈਚ ਵਿੱਚ ਸ਼ੁਭਮਨ ਗਿੱਲ ਦੀ ਵਾਪਸੀ ਹੋਈ ਹੈ। ਈਸ਼ਾਨ ਕਿਸ਼ਨ ਨੂੰ ਬਾਹਰ ਬੈਠਣਾ ਪਿਆ। ਬਾਬਰ ਨੇ ਕਿਹਾ ਕਿ ਉਹ ਵੀ ਪਹਿਲਾਂ ਗੇਂਦਬਾਜ਼ੀ ਕਰਨਾ ਚਾਹੁੰਦਾ ਸੀ।

ਦੋਵੇਂ ਟੀਮਾਂ ਇਸ ਪ੍ਰਕਾਰ ਹਨ :

ਭਾਰਤ: ਸ਼ੁਭਮਨ ਗਿੱਲ, ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ (ਉਪ-ਕਪਤਾਨ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਕੁਲਦੀਪ ਯਾਦਵ, ਮੁਹੰਮਦ ਸਿਰਾਜ।

ਪਾਕਿਸਤਾਨ: ਅਬਦੁੱਲਾ ਸ਼ਫੀਕ, ਇਮਾਮ ਉਲ ਹੱਕ, ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸਾਊਦ ਸ਼ਕੀਲ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ (ਉਪ-ਕਪਤਾਨ), ਮੁਹੰਮਦ ਨਵਾਜ਼, ਹਸਨ ਅਲੀ, ਸ਼ਾਹੀਨ ਅਫਰੀਦੀ, ਹਰਿਸ ਰਾਊਫ।

Image

image credit: BCCI

The post IND vs PAK: ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਭਾਰਤੀ ਟੀਮ ‘ਚ ਸ਼ੁਭਮਨ ਗਿੱਲ ਦੀ ਵਾਪਸੀ appeared first on TheUnmute.com - Punjabi News.

Tags:
  • breaking-news
  • ind-vs-pak

ਪੰਜਾਬ ਦੇ ਮੁੱਦਿਆਂ 'ਤੇ ਖੁੱਲ੍ਹੀ ਬਹਿਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਰੱਖਿਆ 3-ਮੈਂਬਰੀ ਪੈਨਲ ਦਾ ਪ੍ਰਸਤਾਵ

Saturday 14 October 2023 08:32 AM UTC+00 | Tags: .former-mla-kanwar-sandhu aam-aadmi-party breaking breaking-news dr-dharamvira-gandh harvinder-singh-phoolka news punjab-bjp punjab-government punjab-issue punjab-issues punjab-news sunil-jakhar syl-issue

ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar)  ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਲਈ ਦਿੱਤੇ ਸੱਦੇ ‘ਤੇ ਇਕ ਪ੍ਰਸਤਾਵ ਰੱਖਿਆ ਹੈ । ਸੁਨੀਲ ਜਾਖੜ ਨੇ ਇੱਕ ਟਵੀਟ ਵਿੱਚ ਕਿਹਾ ਹੈ ਕਿ ਮੌਜੂਦਾ ਮੁੱਦਿਆਂ ਦੇ ਡੂੰਘੇ ਮਹੱਤਵ ਨੂੰ ਦੇਖਦੇ ਹੋਏ ਸਵੈ-ਇੱਛੁਕ ‘ਆਪ’ ਲੀਡਰਸ਼ਿਪ ਨੂੰ ਯਕੀਨੀ ਬਣਾਉਣ ਲਈ ਪੀ.ਏ.ਯੂ. ਥੀਏਟਰ ਨੂੰ ਬੇਤੁਕੀ ਬਹਿਸਾਂ ਦੇ ਅੱਡੇ ਵਿੱਚ ਨਾ ਬਦਲੋ। ਸੁਨੀਲ ਜਾਖੜ ਨੇ ਇੱਕ 3-ਮੈਂਬਰੀ ਪੈਨਲ ਦਾ ਪ੍ਰਸਤਾਵ ਰੱਖਿਆ ਹੈ, ਜਿਸ ਵਿੱਚ ਸਾਬਕਾ ਐਮ.ਪੀ. ਡਾ: ਧਰਮਵੀਰ ਗਾਂਧੀ, ਸਾਬਕਾ ਵਿਧਾਇਕ ਐਚ.ਐਸ. ਫੂਲਕਾ, ਸਾਬਕਾ ਵਿਧਾਇਕ ਕੰਵਰ ਸੰਧੂ ਨੂੰ ਬਹਿਸ ਨੂੰ ਸਹੀ ਦਿਸ਼ਾ ਵਿੱਚ ਲੈ ਕੇ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਹ ਤਿੰਨੋਂ ਉੱਘੇ ਚਿਹਰੇ ਬਿਨਾਂ ਸ਼ੱਕ ਇਮਾਨਦਾਰ ਹਨ ਅਤੇ ਪੰਜਾਬ ਦੇ ਹਿੱਤਾਂ ਦੀ ਚਿੰਤਾ ਕਰਨ ਲਈ ਜਾਣੇ ਜਾਂਦੇ ਹਨ। ਹਾਲਾਂਕਿ ਸੁਨੀਲ ਜਾਖੜ ਨੇ ਇਹ ਵੀ ਕਿਹਾ ਹੈ ਕਿ ਮੈਂ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦੇ ਨਾਂ ਦੇਣ ਲਈ ਮੁਆਫ਼ੀ ਮੰਗਦਾ ਹਾਂ। ਜੇਕਰ ਉਹ ਉਨ੍ਹਾਂ ਦੇ ਸੁਝਾਅ ਨਾਲ ਸਹਿਮਤ ਹੋ ਜਾਂਦੇ ਹਨ ਅਤੇ ਸੂਬਾ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ, ਤਾਂ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ਯਕੀਨੀ ਤੌਰ ‘ਤੇ ਹੋਰ ਮਜ਼ਬੂਤ ​​ਹੋਵੇਗੀ।

May be an image of text

The post ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਰੱਖਿਆ 3-ਮੈਂਬਰੀ ਪੈਨਲ ਦਾ ਪ੍ਰਸਤਾਵ appeared first on TheUnmute.com - Punjabi News.

Tags:
  • .former-mla-kanwar-sandhu
  • aam-aadmi-party
  • breaking
  • breaking-news
  • dr-dharamvira-gandh
  • harvinder-singh-phoolka
  • news
  • punjab-bjp
  • punjab-government
  • punjab-issue
  • punjab-issues
  • punjab-news
  • sunil-jakhar
  • syl-issue

ਪੰਜਾਬ ਕੈਬਨਿਟ ਦੀ ਬੈਠਕ 'ਚ ਇਨ੍ਹਾਂ ਫੈਸਲਿਆਂ 'ਤੇ ਲਾਈ ਮੋਹਰ, ਕੱਢੀਆਂ ਨਵੀਆਂ ਅਸਾਮੀਆਂ

Saturday 14 October 2023 09:49 AM UTC+00 | Tags: breaking-news harpal-cheema latest-news medical-college new-job news punjab-cabinet the-unmute-breaking the-unmute-breaking-news the-unmute-latest-update

ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਕੈਬਨਿਟ (Punjab Cabinet) ਦੀ ਅੱਜ ਹੋਈ ਅਹਿਮ ਬੈਠਕ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ ਮੋਹਾਲੀ, ਕਪੂਰਥਲਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜਾਂ ਦਾ ਕੰਮ ਅਜੇ ਲਟਕਿਆ ਹੋਇਆ ਸੀ, ਜਿਸ ਨੂੰ ਬਣਾਉਣ ਦੀ ਜ਼ਿੰਮੇਵਾਰੀ ਕੇਂਦਰੀ ਏਜੰਸੀ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨੇ ਪਹਿਲਾਂ ਮੈਡੀਕਲ ਕਾਲਜਾਂ ਦਾ ਨਿਰਮਾਣ ਕੀਤਾ ਸੀ।

ਇਸਦੇ ਨਾਲ ਹੀ 10 ਕੈਦੀਆਂ ਨੂੰ ਰਿਹਾਅ ਕਰਨ ਦੀ ਸਿਫਾਰਿਸ਼ ਕੀਤੀ ਗਈ ਸੀ। ਜਿਨ੍ਹਾਂ ਵਿੱਚੋਂ 5 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਪੰਜਾਬ ਕੈਬਿਨਟ ਨੇ ਕੀਤਾ ਹੈ। ਇਸ ਤੋਂ ਇਲਾਵਾ ਜੀਐਸਟੀ ਕੌਂਸਲ ਨਾਲ ਸਬੰਧਤ ਕੁਝ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਕੈਬਿਨਟ )(Punjab Cabinet) ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਤੱਕ 37500 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਸਿਵਲ ਸਕੱਤਰੇਤ ਵਿੱਚ ਕਲਰਕ ਦੀਆਂ 106 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਪੁਨਰਗਠਨ ਨਾਲ ਵਿਭਾਗ ਵਿੱਚ 440 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਸ ਤੋਂ ਇਲਾਵਾ 481 ਵੈਟਰਨਰੀ ਫਾਰਮਾਸਿਸਟਾਂ ਲਈ ਇੱਕ ਸਾਲ ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦਾ 20, 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਗੈਰ-ਸੰਵਿਧਾਨਕ ਹੋਣ ਦੇ ਰਾਜਪਾਲ ਦੇ ਬਿਆਨ ‘ਤੇ ਹਰਪਾਲ ਚੀਮਾ ਨੇ ਕਿਹਾ ਕਿ ਇਜਲਾਸ ‘ਚ ਪੰਜਾਬ ਨਾਲ ਸਬੰਧਤ ਕਈ ਅਹਿਮ ਬਿੱਲ ਪਾਸ ਕੀਤੇ ਜਾਣੇ ਹਨ ਅਤੇ ਰਾਜਪਾਲ ਨੂੰ ਰਾਜਪਾਲ ਸਬੰਧੀ ਕੋਈ ਟਿੱਪਣੀ ਨਹੀਂ ਕਰਨੀ ਚਾਹੀਦੀ | ਹਰਪਾਲ ਚੀਮਾ ਨੇ ਕਿਹਾ ਕਿ ਸਾਰੇ ਸੂਬਿਆਂ ਵਿੱਚ ਜਿੱਥੇ ਗੈਰ-ਭਾਜਪਾ ਸਰਕਾਰਾਂ ਹਨ, ਉਨ੍ਹਾਂ ਨੂੰ ਆਪਣਾ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ।

The post ਪੰਜਾਬ ਕੈਬਨਿਟ ਦੀ ਬੈਠਕ ‘ਚ ਇਨ੍ਹਾਂ ਫੈਸਲਿਆਂ ‘ਤੇ ਲਾਈ ਮੋਹਰ, ਕੱਢੀਆਂ ਨਵੀਆਂ ਅਸਾਮੀਆਂ appeared first on TheUnmute.com - Punjabi News.

Tags:
  • breaking-news
  • harpal-cheema
  • latest-news
  • medical-college
  • new-job
  • news
  • punjab-cabinet
  • the-unmute-breaking
  • the-unmute-breaking-news
  • the-unmute-latest-update

ਪੰਜਾਬ ਸਰਕਾਰ ਵੱਲੋਂ 18 IAS ਅਤੇ 2 PCS ਅਧਿਕਾਰੀਆਂ ਦੀਆਂ ਬਦਲੀਆਂ

Saturday 14 October 2023 10:03 AM UTC+00 | Tags: breaking-news ias-transfer latestnews latest-news news pcs-officers punjab-government punjab-police

ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਸਰਕਾਰ (Punjab Government)  ਨੇ ਤੁਰੰਤ ਪ੍ਰਭਾਵ ਨਾਲ 18 ਆਈ.ਏ.ਐਸ. ਅਤੇ 2 ਪੀ.ਸੀ.ਐਸ. ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕਰਨ ਸੰਬੰਧੀ ਪੱਤਰ ਜਾਰੀ ਕੀਤਾ ਹੈ।

The post ਪੰਜਾਬ ਸਰਕਾਰ ਵੱਲੋਂ 18 IAS ਅਤੇ 2 PCS ਅਧਿਕਾਰੀਆਂ ਦੀਆਂ ਬਦਲੀਆਂ appeared first on TheUnmute.com - Punjabi News.

Tags:
  • breaking-news
  • ias-transfer
  • latestnews
  • latest-news
  • news
  • pcs-officers
  • punjab-government
  • punjab-police

ਅੰਮ੍ਰਿਤਸਰ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਕਈ ਯੂਥ ਅਕਾਲੀ ਆਗੂ 'ਆਪ' 'ਚ ਹੋਏ ਸ਼ਾਮਲ

Saturday 14 October 2023 10:14 AM UTC+00 | Tags: aap akali-leaders-joined-aap amritsar amritsar-news breaking-news cm-bhagwant-mann latest-news lok-sabha-elections news punjab-government the-unmute-breaking-news

ਅੰਮ੍ਰਿਤਸਰ, 14 ਅਕਤੂਬਰ 2023: ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਵਿੱਚ ਹਲਚਲ ਤੇਜ਼ ਹੋ ਗਈ ਹੈ | ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਕਈ ਯੂਥ ਅਕਾਲੀ ਆਗੂ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।

ਜਲੰਧਰ ਉੱਤਰੀ ਤੋਂ ਦੀਪਕ ਸ਼ਾਰਦਾ, ਓਮ ਪ੍ਰਕਾਸ਼, ਦੇਸ਼ਰਾਜ ਜੱਸਲ, ਬਾਲ ਕ੍ਰਿਸ਼ਨ ਬਾਲੀ, ਸੁਨੀਲ ਕੁਮਾਰ ਸੋਢੀ, ਵਿਜੇ ਭਾਟੀਆ ਅਤੇ ਦਲਵਿੰਦਰ ਕੌਰ ਪਾਰਟੀ ਵਿੱਚ ਸ਼ਾਮਲ ਹੋਏ ਜਦਕਿ ਜਲੰਧਰ ਸੈਂਟਰਲ ਤੋਂ ਸਮਸ਼ੇਰ ਖੇੜਾ, ਮਨੂ ਵਡਿੰਗ ਅਤੇ ਮਨਮੋਹਨ ਸਿੰਘ ਰਾਜੂ ਪਾਰਟੀ ਵਿੱਚ ਸ਼ਾਮਲ ਹੋਏ। ਅੰਮ੍ਰਿਤਸਰ ਯੂਥ ਅਕਾਲੀ ਦਲ ਦੇ ਸੌਰਭ ਸੇਠ, ਨਵਜੋਤ ਗਰੋਵਰ ਅਤੇ ਸਾਗਰ ਮਹਿਰਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਆਮ ਆਦਮੀ ਪਾਰਟੀ (AAP) ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, 'ਆਪ'ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ, 'ਆਪ' ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਜਲੰਧਰ ਦਿਹਾਤੀ ਇੰਚਾਰਜ ਸਟੀਵਨ ਕਲੇਰ ਹਾਜ਼ਰ ਸਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਆਮ ਲੋਕਾਂ ਲਈ ਕੰਮ ਕਰ ਰਹੀ ਹੈ। ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਮੇਤ ਦੇਸ਼ ਭਰ ਤੋਂ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਾਂਗ ਆਮ ਆਦਮੀ ਪਾਰਟੀ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਇਤਿਹਾਸਕ ਜਿੱਤ ਦਰਜ ਕਰੇਗੀ।

The post ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਕਈ ਯੂਥ ਅਕਾਲੀ ਆਗੂ ‘ਆਪ’ ‘ਚ ਹੋਏ ਸ਼ਾਮਲ appeared first on TheUnmute.com - Punjabi News.

Tags:
  • aap
  • akali-leaders-joined-aap
  • amritsar
  • amritsar-news
  • breaking-news
  • cm-bhagwant-mann
  • latest-news
  • lok-sabha-elections
  • news
  • punjab-government
  • the-unmute-breaking-news

ਮੋਹਾਲੀ: ਡੀ. ਬੀ. ਈ. ਈ. ਵੱਲੋਂ 16 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਗਵਾਇਆ ਜਾਵੇਗਾ

Saturday 14 October 2023 10:19 AM UTC+00 | Tags: aam-aadmi-party a-placement-camp breaking-news cm-bhagwant-mann latest-news mohali news placement-camp sas-nagar the-unmute-breaking the-unmute-breaking-news

ਐਸ.ਏ.ਐਸ ਨਗਰ, 14 ਅਕਤੂਬਰ, 2023: ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ ਵੱਲੋਂ ਡਿਟੀਨਸ ਤਕਨਾਲੋਜੀ ਲਈ ਸੋਮਵਾਰ, 16 ਅਕਤੂਬਰ ਨੂੰ ਪਲੇਸਮੈਂਟ ਕੈਂਪ (A placement camp) ਲਗਵਾਇਆ ਜਾਵੇਗਾ ਅਤੇ ਮੰਗਲਵਾਰ, 17 ਅਕਤੂਬਰ ਨੂੰ ਆਈ. ਸੀ. ਆਈ. ਸੀ. ਆਈ. ਬੈਂਕ ਲਈ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਓਪਰੇਸ਼ਨਸ/ ਸੀ. ਆਰ. ਓ. ਲਈ ਭਰਤੀ ਹੋਵੇਗੀ।

ਡਿਟੀਨਸ ਤਕਨਾਲੋਜੀ ਲਈ 18 ਤੋਂ 30 ਸਾਲ ਦੀ ਉਮਰ ਵਰਗ ਦੇ ਉਮੀਦਵਾਰ ਇਸ ਕੈਂਪ ਵਿੱਚ ਸ਼ਾਮਿਲ ਹੋ ਸਕਦੇ ਹਨ। ਇਸ ਕੈਂਪ ਵਿੱਚ ਗ੍ਰੈਜੂਏਸ਼ਨ ਆਦਿ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਡਿਟੀਨਸ ਤਕਨਾਲੋਜੀ ਦੀ ਐੱਚ ਆਰ ਟੀਮ ਦੁਆਰਾ ਸਵੇਰੇ 9.30 ਵਜੇ ਤੋਂ 1.30 ਵਜੇ ਤੱਕ ਸੇਲਜ਼ ਐਸੋਸੀਏਟਸ/ਕੈਸ਼ੀਅਰ ਦੀ ਭਰਤੀ ਲਈ ਉਮੀਦਵਾਰਾਂ ਦੀ ਵਾਕਇੰਨ ਇੰਟਰਵਿਊ ਕੀਤੀ ਜਾਵੇਗੀ।

• ਗ੍ਰੈਜੂਏਟ (ਫਰੈਸ਼ਰ) ਅਤੇ ਚੰਗੇ ਸੰਚਾਰ (ਗੱਲਬਾਤ) ਹੁਨਰ ਵਾਲੇ ਉਮੀਦਵਾਰ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।
• ਉਮੀਦਵਾਰਾਂ ਲਈ ਤਨਖਾਹ ਦੀ ਦਰ 20,000+ 3000 ਨਾਈਟ ਸ਼ਿਫ਼ਟ ਭੱਤਾ ਹੋਵੇਗਾ।
• ਨੌਕਰੀ ਦਾ ਸਥਾਨ ਐੱਸ. ਏ. ਐੱਸ.ਨਗਰ (ਮੋਹਾਲੀ) ਹੋਵੇਗਾ।

ਡਿਪਟੀ ਡਾਇਰੈਕਟਰ , ਡੀ. ਬੀ. ਈ. ਈ.  ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ. ਵੱਲੋਂ ਉਕਤ ਤੋਂ ਇਲਾਵਾ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਕੈਂਪ (A placement camp) ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਇੱਕ ਜਾਂ ਇੱਕ ਤੋਂ ਵੱਧ ਕੰਪਨੀਆਂ ਹਿੱਸਾ ਲੈਣਗੀਆਂ। ਉਹਨਾਂ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਿਤ ਦਸਤਾਵੇਜ਼ਾਂ ਨਾਲ ਡੀ. ਬੀ. ਈ. ਈ. ਦਫ਼ਤਰ ਵਿੱਚ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਚਾਹਵਾਨ ਉਮੀਦਵਾਰ ਸੋਮਵਾਰ ਸਵੇਰੇ 9.30 ਵਜੇ ਡੀ. ਬੀ. ਈ. ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਐਸ. ਏ. ਐੱਸ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ. ਮੇਲ- dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ।

The post ਮੋਹਾਲੀ: ਡੀ. ਬੀ. ਈ. ਈ. ਵੱਲੋਂ 16 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਗਵਾਇਆ ਜਾਵੇਗਾ appeared first on TheUnmute.com - Punjabi News.

Tags:
  • aam-aadmi-party
  • a-placement-camp
  • breaking-news
  • cm-bhagwant-mann
  • latest-news
  • mohali
  • news
  • placement-camp
  • sas-nagar
  • the-unmute-breaking
  • the-unmute-breaking-news

ਰੈਸ਼ਨਾਲਾਈਜੇਸ਼ਨ ਤੋਂ ਬਾਅਦ ਜ਼ਿਲ੍ਹੇ ਚ ਪੋਲਿੰਗ ਬੂਥਾਂ ਦੀ ਗਿਣਤੀ 820 ਹੋਈ

Saturday 14 October 2023 10:26 AM UTC+00 | Tags: aam-aadmi-party breaking-news cm-bhagwant-mann derabassi election-commission-of-india latest-news news polling polling-booths punjab punjab-election sas-nagar

ਐੱਸ.ਏ.ਐੱਸ.ਨਗਰ, 14 ਅਕਤੂਬਰ 2023: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ.ਏ.ਐਸ ਨਗਰ ਅਤੇ 112-ਡੇਰਾਬੱਸੀ ਨਾਲ ਸਬੰਧਤ ਪੋਲਿੰਗ ਬੂਥਾਂ (Polling Booths) ਦੀ ਰੈਸ਼ਨਾਲਾਈਜੇਸ਼ਨ ਪ੍ਰਵਾਨ ਕਰਨ ਉਪਰੰਤ ਜ਼ਿਲ੍ਹੇ ਚ ਪੋਲਿੰਗ ਬੂਥਾਂ ਦੀ ਕੁੱਲ ਗਿਣਤੀ 820 ਹੋ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ, ਐਸ.ਏ.ਐਸ ਵਲੋਂ ਦੱਸਿਆ ਗਿਆ ਕਿ ਰੈਸ਼ਨਾਲਾਈਜੇਸ਼ਨ ਉਪਰੰਤ ਜ਼ਿਲ੍ਹੇ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ- ਵਿਧਾਨ ਸਭਾ ਚੋਣ ਹਲਕਾ 52-ਖਰੜ ਚ ਪੋਲਿੰਗ ਬੂਥਾਂ ਦੀ ਗਿਣਤੀ 280, ਵਿਧਾਨ ਸਭਾ ਚੋਣ ਹਲਕਾ 53-ਐਸ.ਏ.ਐਸ ਨਗਰ ਚ ਪੋਲਿੰਗ ਬੂਥਾਂ ਦੀ ਗਿਣਤੀ 249 ਅਤੇ ਵਿਧਾਨ ਸਭਾ ਚੋਣ ਹਲਕਾ 112-ਡੇਰਾਬੱਸੀ ਚ ਪੋਲਿੰਗ ਬੂਥਾਂ ਦੀ ਗਿਣਤੀ 291 ਹੋ ਗਈ ਹੈ।

The post ਰੈਸ਼ਨਾਲਾਈਜੇਸ਼ਨ ਤੋਂ ਬਾਅਦ ਜ਼ਿਲ੍ਹੇ ਚ ਪੋਲਿੰਗ ਬੂਥਾਂ ਦੀ ਗਿਣਤੀ 820 ਹੋਈ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • derabassi
  • election-commission-of-india
  • latest-news
  • news
  • polling
  • polling-booths
  • punjab
  • punjab-election
  • sas-nagar

ਚੰਡੀਗੜ੍ਹ, 14 ਅਕਤੂਬਰ 2023: ਪੁਲਿਸ ਵੱਲੋਂ ਅੱਜ ਡਰੱਗ ਦੇ ਮਾਮਲੇ ‘ਚ ਗ੍ਰਿਫਤਾਰ ਸੁਖਪਾਲ ਸਿੰਘ ਖਹਿਰਾ (Sukhpal Singh khaira) ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਉਪਰੰਤ ਅੱਜ ਮੁੜ ਜਲਾਲਾਬਾਦ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਮੁੜ ਤੋਂ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਨੂੰ ਖਹਿਰਾ ਦਾ 2 ਦਿਨਾਂ ਦਾ ਰਿਮਾਂਡ ਦਿੱਤਾ ਸੀ |

The post ਡਰੱਗ ਮਾਮਲਾ: ਅਦਾਲਤ ਨੇ MLA ਸੁਖਪਾਲ ਖਹਿਰਾ ਨੂੰ ਮੁੜ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ appeared first on TheUnmute.com - Punjabi News.

Tags:
  • breaking-news
  • mla-sukhpal-khaira
  • news
  • sukhpal-singh-khaira

ਚੰਡੀਗ੍ਹੜ, 14 ਅਕਤੂਬਰ 2023: (IND vs PAK) ਇੱਕ ਰੋਜ਼ਾ ਵਿਸ਼ਵ ਕੱਪ ਦੇ 12ਵੇਂ ਮੈਚ ਵਿੱਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਜਾਰੀ ਹੈ। ਭਾਰਤੀ ਗੇਂਦਬਾਜ ਪਾਕਿਸਤਾਨ ਟੀਮ 'ਤੇ ਭਾਰੀ ਪੈ ਗਏ | ਪਾਕਿਸਤਾਨ ਦੀ ਪੂਰੀ ਟੀਮ 191 ਦੌੜਾਂ ‘ਤੇ ਸਿਮਟ ਗਈ |ਰਵਿੰਦਰ ਜਡੇਜਾ ਨੇ 43ਵੇਂ ਓਵਰ ਦੀ 5ਵੀਂ ਗੇਂਦ ‘ਤੇ ਹਰਿਸ ਰਾਊਫ ਨੂੰ ਐੱਲ.ਬੀ.ਡਬਲਿਊ. ਆਊਟ ਕਰ ਦਿੱਤਾ |

ਜਡੇਜਾ ਦੀ ਗੇਂਦ ਹੈਰਿਸ ਦੇ ਸਿੱਧੇ ਪੈਡ ‘ਤੇ ਲੱਗੀ। ਇੱਕ ਵਾਰ ਫਿਰ ਅੰਪਾਇਰ ਮੌਰੀਸ ਨੇ ਆਊਟ ਘੋਸ਼ਿਤ ਨਹੀਂ ਕੀਤਾ। ਕਪਤਾਨ ਰੋਹਿਤ ਸ਼ਰਮਾ ਨੇ ਰਿਵਿਊ ਲਿਆ। ਸਮੀਖਿਆ ਭਾਰਤ ਦੇ ਪੱਖ ‘ਚ ਆਈ ਅਤੇ ਹੈਰਿਸ ਆਊਟ ਹੋ ਗਏ। ਉਹ ਛੇ ਗੇਂਦਾਂ ‘ਤੇ ਸਿਰਫ਼ ਦੋ ਦੌੜਾਂ ਹੀ ਬਣਾ ਸਕਿਆ। ਸ਼ਾਹੀਨ ਅਫਰੀਦੀ 10 ਗੇਂਦਾਂ ‘ਤੇ ਦੋ ਦੌੜਾਂ ਬਣਾ ਕੇ ਅਜੇਤੂ ਰਹੇ।

ਭਾਰਤੀ ਟੀਮ ਲਈ ਪੰਜ ਗੇਂਦਬਾਜ਼ਾਂ ਨੇ ਦੋ-ਦੋ ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਹਾਰਦਿਕ ਪੰਡਯਾ, ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਨੇ ਦੋ-ਦੋ ਵਿਕਟਾਂ ਲਈਆਂ। ਗੇਂਦਬਾਜ਼ਾਂ ‘ਚ ਸ਼ਾਰਦੁਲ ਠਾਕੁਰ ਹੀ ਅਜਿਹੇ ਸਨ, ਜਿਨ੍ਹਾਂ ਨੂੰ ਇਕ ਵੀ ਸਫਲਤਾ ਨਹੀਂ ਮਿਲੀ।

ਪਾਕਿਸਤਾਨ ਦੇ ਛੇ ਬੱਲੇਬਾਜ਼ ਦੋਹਰੇ ਅੰਕੜੇ ਨੂੰ ਛੂਹ ਨਹੀਂ ਸਕੇ

ਪਾਕਿਸਤਾਨ ਲਈ ਕਪਤਾਨ ਬਾਬਰ ਆਜ਼ਮ ਨੇ ਸਭ ਤੋਂ ਵੱਧ 50 ਦੌੜਾਂ ਬਣਾਈਆਂ। ਪਿਛਲੇ ਮੈਚ ‘ਚ ਸੈਂਕੜਾ ਲਗਾਉਣ ਵਾਲੇ ਮੁਹੰਮਦ ਰਿਜ਼ਵਾਨ ਇਸ ਵਾਰ ਅਰਧ ਸੈਂਕੜੇ ਤੋਂ ਖੁੰਝ ਗਏ। ਉਹ 49 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਇਮਾਮ ਉਲ ਹੱਕ ਨੇ 36, ਅਬਦੁੱਲਾ ਸ਼ਫੀਕ ਨੇ 20 ਅਤੇ ਹਸਨ ਅਲੀ ਨੇ 12 ਦੌੜਾਂ ਬਣਾਈਆਂ। ਇਨ੍ਹਾਂ ਤੋਂ ਇਲਾਵਾ ਛੇ ਬੱਲੇਬਾਜ਼ ਦੋਹਰੇ ਅੰਕੜੇ ਨੂੰ ਛੂਹ ਨਹੀਂ ਸਕੇ। ਸਾਊਦ ਸ਼ਕੀਲ ਛੇ, ਮੁਹੰਮਦ ਨਵਾਜ਼ ਚਾਰ, ਇਫ਼ਤਿਖਾਰ ਅਹਿਮਦ ਚਾਰ, ਸ਼ਾਦਾਖ ਖਾਨ ਦੋ ਅਤੇ ਹਾਰਿਸ ਰਾਊਫ ਦੋ ਦੌੜਾਂ ਬਣਾ ਕੇ ਆਊਟ ਹੋਏ।

The post IND vs PAK: ਭਾਰਤੀ ਗੇਂਦਬਾਜ਼ਾਂ ਦੀ ਸ਼ਾਨਦਾਰ ਗੇਂਦਬਾਜ਼ੀ, 191 ਦੌੜਾਂ ‘ਤੇ ਸਿਮਟੀ ਪਾਕਿਸਤਾਨ ਟੀਮ appeared first on TheUnmute.com - Punjabi News.

Tags:
  • breaking-news
  • ind-vs-pak
  • news
  • punjab-news

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਵੱਲੋਂ ਪੰਜਾਬ ਸਿਵਲ ਸਕੱਤਰੇਤ 'ਚ ਕਲਰਕਾਂ ਦੀਆਂ 106 ਆਸਾਮੀਆਂ ਭਰਨ ਦੀ ਮਨਜ਼ੂਰੀ

Saturday 14 October 2023 12:16 PM UTC+00 | Tags: aam-aadmi-party breaking-news eterinary-pharmacists latest-news medical-colleges new-medical-colleges news printing-and-stationery-department punjab-cabinet punjab-civil-secretariat. punjab-medical-colleges the-unmute-breaking-news

ਚੰਡੀਗੜ੍ਹ, 14 ਅਕਤੂਬਰ 2023: ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ (Punjab Cabinet) ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਸਮੂਹ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ (69 ਸੁਰਜੀਤ ਕੀਤੀਆਂ ਆਸਾਮੀਆਂ ਸਮੇਤ) ਭਰਨ ਦੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ। ਇਨ੍ਹਾਂ ਆਸਾਮੀਆਂ ਉਤੇ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚੱਲ ਸਕੇਗਾ ਅਤੇ ਇੱਥੇ ਆਉਣ ਵਾਲੇ ਲੋਕਾਂ ਨੂੰ ਸਹੂਲਤ ਹੋਵੇਗੀ। ਇਸੇ ਤਰ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਵੀ ਮਿਲੇਗਾ ਅਤੇ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ।

ਮੈਡੀਕਲ ਕਾਲਜਾਂ ਦੇ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਪ੍ਰਵਾਨਗੀ

ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ ਤੇ ਸੰਗਰੂਰ ਵਿੱਚ ਮੈਡੀਕਲ ਕਾਲਜਾਂ ਦੇ ਜਲਦੀ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਪੰਜਾਬ ਵਾਸੀਆਂ ਨੂੰ ਲਾਭ ਦੇਣ ਲਈ ਸੂਬੇ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਸਥਾਪਤ ਕਰਨ ਲਈ ਇਨ੍ਹਾਂ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਨਾਲ ਇਨ੍ਹਾਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਾਰਜ ਸਮਾਂਬੱਧ ਢੰਗ ਨਾਲ ਹੋ ਸਕੇਗਾ ਅਤੇ ਲੋਕਾਂ ਲਈ ਵਾਜਬ ਦਰਾਂ ਉਤੇ ਬਿਹਤਰੀਨ ਸਿਹਤ ਸੰਭਾਲ ਸਹੂਲਤਾਂ ਉਪਲਬਧ ਹੋਣਗੀਆਂ।

ਲੀਗਲ ਤੇ ਲੈਜਿਸਲੇਟਿਵ ਮਾਮਲਿਆਂ ਵਿਭਾਗ (ਗਰੁੱਪ ਬੀ) ਸੇਵਾ ਨਿਯਮ, 2023 ਨੂੰ ਮਨਜ਼ੂਰੀ

ਕੈਬਨਿਟ ਨੇ ਲੀਗਲ ਤੇ ਲੈਜਿਸਲੇਟਿਵ ਮਾਮਲੇ (ਗਰੁੱਪ ਬੀ) ਸੇਵਾ ਨਿਯਮ 2023 ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਵਿਭਾਗ ਵਿੱਚ ਨਵੀਂ ਭਰਤੀ ਪ੍ਰਕਿਰਿਆ ਵਿੱਚ ਸਹੂਲਤ ਹੋਵੇਗੀ ਅਤੇ ਇਸ ਨਾਲ ਲੀਗਲ ਤੇ ਲੈਜਿਸਲੇਟਿਵ ਮਾਮਲਿਆਂ, ਪੰਜਾਬ ਦੀ ਰੋਜ਼ਾਨਾ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਵਿੱਚ ਮਦਦ ਮਿਲੇਗੀ।

481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਇਕ ਸਾਲ ਦੇ ਵਾਧੇ ਨੂੰ ਹਰੀ ਝੰਡੀ

ਪਸ਼ੂਆਂ ਲਈ ਵਧੀਆ ਸਿਹਤ ਸੰਭਾਲ ਸਹੂਲਤਾਂ ਦੇਣ ਲਈ ਪੰਜਾਬ ਕੈਬਨਿਟ (Punjab Cabinet) ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੰਮ ਕਰ ਰਹੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਸਰਵਿਸ ਪ੍ਰੋਵਾਈਡਰ ਵਜੋਂ ਪਹਿਲੀ ਅਪਰੈਲ 2023 ਤੋਂ 31 ਮਾਰਚ 2024 ਤੱਕ ਇਕ ਸਾਲ ਲਈ ਵਾਧਾ ਕਰਨ ਦੀ ਸਹਿਮਤੀ ਵੀ ਦਿੱਤੀ। ਜ਼ਿਕਰਯੋਗ ਹੈ ਕਿ ਪਸ਼ੂ ਪਾਲਣ ਵਿਭਾਗ ਰਾਹੀਂ ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਦਾ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਮਨਜ਼ੂਰ ਆਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਪ੍ਰੀਸ਼ਦਾਂ ਤੋਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵਿੱਚ ਰਲੇਵਾਂ ਕਰ ਲਿਆ ਸੀ।

ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ/ਰੱਦ ਕਰਨ ਦੀ ਸਹਿਮਤੀ

ਕੈਬਨਿਟ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਪੰਜ ਕੈਦੀਆਂ ਦੀ ਅਗਾਊਂ ਰਿਹਾਈ ਦੀ ਮੰਗ ਕਰਨ ਵਾਲੇ ਕੇਸ ਭੇਜਣ ਦੀ ਸਹਿਮਤੀ ਦੇ ਦਿੱਤੀ, ਜਦੋਂ ਕਿ ਚਾਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਵਿਚਾਰਨ ਲਈ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਮੁੜ ਸੰਰਚਨਾ ਦੀ ਸਮੀਖਿਆ

ਕੈਬਨਿਟ ਨੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਕੁੱਝ ਸਾਲ ਪਹਿਲਾਂ ਹੋਈ ਪੁਨਰ ਸੰਰਚਨਾ ਦੇ ਫੈਸਲੇ ਦੀ ਵੀ ਸਮੀਖਿਆ ਕੀਤੀ। ਇਸ ਫੈਸਲੇ ਮੁਤਾਬਕ ਵਾਧੂ ਪਈਆਂ ਆਸਾਮੀਆਂ ਖ਼ਤਮ ਹੋਣ ਅਤੇ ਲੋੜੀਦੀਆਂ ਆਸਾਮੀਆਂ ਸੁਰਜੀਤ ਕਰਨ ਨਾਲ ਸੂਬੇ ਦੇ ਖ਼ਜ਼ਾਨੇ ਤੋਂ ਬੋਝ ਘਟੇਗਾ। ਇਸ ਨਾਲ ਨਾਲ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ।

ਸੀ.ਈ.ਓ. ਪੰਜਾਬ ਵਿੱਚ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਦੀ ਆਸਾਮੀ ਨੂੰ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਵਜੋਂ ਅਪਗ੍ਰੇਡ ਕਰਨ ਦਾ ਫੈਸਲਾ

ਮੁੱਖ ਚੋਣ ਅਫ਼ਸਰ, ਪੰਜਾਬ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਕੈਬਨਿਟ ਨੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਦੀ ਆਸਾਮੀ ਨੂੰ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਵਜੋਂ ਅਪਗ੍ਰੇਡ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ। ਇਸ ਫੈਸਲੇ ਨਾਲ ਜਿੱਥੇ ਨਵੀਆਂ ਚੁਣੌਤੀਆਂ ਨਾਲ ਸਿੱਝਣ ਵਿੱਚ ਮਦਦ ਮਿਲੇਗੀ, ਉਥੇ ਮੁੱਖ ਚੋਣ ਦਫ਼ਤਰ ਦਾ ਕੰਮਕਾਜ ਸੁਚਾਰੂ ਹੋਣਾ ਯਕੀਨੀ ਬਣੇਗਾ।

The post ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਵੱਲੋਂ ਪੰਜਾਬ ਸਿਵਲ ਸਕੱਤਰੇਤ ‘ਚ ਕਲਰਕਾਂ ਦੀਆਂ 106 ਆਸਾਮੀਆਂ ਭਰਨ ਦੀ ਮਨਜ਼ੂਰੀ appeared first on TheUnmute.com - Punjabi News.

Tags:
  • aam-aadmi-party
  • breaking-news
  • eterinary-pharmacists
  • latest-news
  • medical-colleges
  • new-medical-colleges
  • news
  • printing-and-stationery-department
  • punjab-cabinet
  • punjab-civil-secretariat.
  • punjab-medical-colleges
  • the-unmute-breaking-news

ਕੇਂਦਰ ਸਰਕਾਰ ਦਾ ਐਲਾਨ, ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ 'ਰਾਸ਼ਟਰੀ ਪੁਲਾੜ ਦਿਵਸ'

Saturday 14 October 2023 12:20 PM UTC+00 | Tags: breaking-news chandrayaan chandrayaan-3 chandrayaan-3-mission latest-news moons-south-pole national-space-day news pragyan-rover vikram-lander

ਚੰਡੀਗੜ੍ਹ, 14 ਅਕਤੂਬਰ 2023: ਕੇਂਦਰ ਸਰਕਾਰ ਨੇ 23 ਅਗਸਤ ਨੂੰ 'ਰਾਸ਼ਟਰੀ ਪੁਲਾੜ ਦਿਵਸ' (National Space Day) ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਚੰਦਰਮਾ ਦੇ ਦੱਖਣੀ ਧਰੁਵ ‘ਤੇ ਵਿਕਰਮ ਲੈਂਡਰ ਦੇ ਉਤਰਨ ਅਤੇ ਪ੍ਰਗਿਆਨ ਰੋਵਰ ਦੀ ਤਾਇਨਾਤੀ ਨਾਲ ਚੰਦਰਯਾਨ-3 ਮਿਸ਼ਨ ਦੀ ਸਫਲਤਾ ਦਾ ਜਸ਼ਨ ਮਨਾਉਣ ਲਈ ਲਿਆ ਗਿਆ ਹੈ।

Image

The post ਕੇਂਦਰ ਸਰਕਾਰ ਦਾ ਐਲਾਨ, ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ ‘ਰਾਸ਼ਟਰੀ ਪੁਲਾੜ ਦਿਵਸ' appeared first on TheUnmute.com - Punjabi News.

Tags:
  • breaking-news
  • chandrayaan
  • chandrayaan-3
  • chandrayaan-3-mission
  • latest-news
  • moons-south-pole
  • national-space-day
  • news
  • pragyan-rover
  • vikram-lander

ਪੰਜਾਬ ਵਜ਼ਾਰਤ ਵੱਲੋਂ ਮੈਡੀਕਲ ਕਾਲਜਾਂ ਦੇ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਪ੍ਰਵਾਨਗੀ

Saturday 14 October 2023 12:36 PM UTC+00 | Tags: breaking-news health medical-colleges mohali news punjab-cabinet punjab-health-department structure

ਚੰਡੀਗੜ੍ਹ, 14 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਦੇ ਨਾਲ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ | ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ ਤੇ ਸੰਗਰੂਰ ਵਿੱਚ ਮੈਡੀਕਲ ਕਾਲਜਾਂ (medical colleges) ਦੇ ਜਲਦੀ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ।

ਪੰਜਾਬ ਵਾਸੀਆਂ ਨੂੰ ਲਾਭ ਦੇਣ ਲਈ ਸੂਬੇ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਸਥਾਪਤ ਕਰਨ ਲਈ ਇਨ੍ਹਾਂ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਨਾਲ ਇਨ੍ਹਾਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਾਰਜ ਸਮਾਂਬੱਧ ਢੰਗ ਨਾਲ ਹੋ ਸਕੇਗਾ ਅਤੇ ਲੋਕਾਂ ਲਈ ਵਾਜਬ ਦਰਾਂ ਉਤੇ ਬਿਹਤਰੀਨ ਸਿਹਤ ਸੰਭਾਲ ਸਹੂਲਤਾਂ ਉਪਲਬਧ ਹੋਣਗੀਆਂ।

The post ਪੰਜਾਬ ਵਜ਼ਾਰਤ ਵੱਲੋਂ ਮੈਡੀਕਲ ਕਾਲਜਾਂ ਦੇ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਪ੍ਰਵਾਨਗੀ appeared first on TheUnmute.com - Punjabi News.

Tags:
  • breaking-news
  • health
  • medical-colleges
  • mohali
  • news
  • punjab-cabinet
  • punjab-health-department
  • structure

ਪੰਜਾਬ ਕੈਬਿਨਟ ਨੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ 'ਚ ਇਕ ਸਾਲ ਦੇ ਵਾਧੇ ਨੂੰ ਦਿੱਤੀ ਹਰੀ ਝੰਡੀ

Saturday 14 October 2023 12:41 PM UTC+00 | Tags: breaking-news latest-news news punjab-cabinet punjab-jobs veterinary veterinary-pharmacists veterinary-pharmacists-post

ਚੰਡੀਗੜ੍ਹ, 14 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਨੇ ਅੱਜ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ | ਪਸ਼ੂਆਂ ਲਈ ਵਧੀਆ ਸਿਹਤ ਸੰਭਾਲ ਸਹੂਲਤਾਂ ਦੇਣ ਲਈ ਪੰਜਾਬ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੰਮ ਕਰ ਰਹੇ 481 ਵੈਟਰਨਰੀ ਫਾਰਮਾਸਿਸਟਾਂ (Veterinary Pharmacists) ਦੀਆਂ ਸੇਵਾਵਾਂ ਵਿੱਚ ਸਰਵਿਸ ਪ੍ਰੋਵਾਈਡਰ ਵਜੋਂ ਪਹਿਲੀ ਅਪਰੈਲ 2023 ਤੋਂ 31 ਮਾਰਚ 2024 ਤੱਕ ਇਕ ਸਾਲ ਲਈ ਵਾਧਾ ਕਰਨ ਦੀ ਸਹਿਮਤੀ ਵੀ ਦਿੱਤੀ।

ਜ਼ਿਕਰਯੋਗ ਹੈ ਕਿ ਪਸ਼ੂ ਪਾਲਣ ਵਿਭਾਗ ਰਾਹੀਂ ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਦਾ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਮਨਜ਼ੂਰ ਆਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਪ੍ਰੀਸ਼ਦਾਂ ਤੋਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵਿੱਚ ਰਲੇਵਾਂ ਕਰ ਲਿਆ ਸੀ।

 

The post ਪੰਜਾਬ ਕੈਬਿਨਟ ਨੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ‘ਚ ਇਕ ਸਾਲ ਦੇ ਵਾਧੇ ਨੂੰ ਦਿੱਤੀ ਹਰੀ ਝੰਡੀ appeared first on TheUnmute.com - Punjabi News.

Tags:
  • breaking-news
  • latest-news
  • news
  • punjab-cabinet
  • punjab-jobs
  • veterinary
  • veterinary-pharmacists
  • veterinary-pharmacists-post

ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਫਿਜ਼ੀਓਲੋਜੀ/ਮੈਡੀਸਨ 2023 'ਚ ਨੋਬਲ ਪੁਰਸਕਾਰ ਦੇ ਸਬੰਧ 'ਚ ਵਿਦਿਆਰਥੀਆਂ ਲਈ ਜਾਗਰੂਕਤਾ ਸੈਸ਼ਨ

Saturday 14 October 2023 12:46 PM UTC+00 | Tags: ambedkar-institut breaking-news latest-news medical-sciences mrna news nobel-prize physiology-medicine punjabi-news sensitisation-session the-unmute-breaking-news

ਐਸ.ਏ.ਐਸ.ਨਗਰ, 14 ਅਕਤੂਬਰ, 2023: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ.), ਮੋਹਾਲੀ ਨੇ ਇਸ ਸਾਲ ਦੇ ਫਿਜ਼ੀਓਲੋਜੀ/ਮੈਡੀਸਨ 2023 ਦੇ ਨੋਬਲ ਪੁਰਸਕਾਰ ਦੇ ਸਬੰਧ ਵਿੱਚ ਆਪਣੇ ਐਮ ਬੀ ਬੀ ਐਸ ਵਿਦਿਆਰਥੀਆਂ ਅਤੇ ਫੈਕਲਟੀ ਲਈ “ਮੈਡੀਸਨ 2023 ਵਿੱਚ ਨੋਬਲ ਪੁਰਸਕਾਰ ਦੀ ਗਾਥਾ” ਵਿਸ਼ੇ ‘ਤੇ ਇੱਕ ਜਾਗਰੂਕਤਾ ਸੈਸ਼ਨ ਦਾ ਆਯੋਜਨ ਕੀਤਾ।

ਇਸ ਮੌਕੇ ਪੀ ਜੀ ਆਈ ਐਮ ਈ ਆਰ, ਚੰਡੀਗੜ੍ਹ ਦੇ ਮਾਈਕ੍ਰੋਬਾਇਓਲੋਜੀ ਵਿਭਾਗ ਦੇ ਸਾਬਕਾ ਮੁਖੀ ਡਾ. ਪੱਲਬ ਰੇਅ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਵਿਦਿਆਰਥੀਆਂ ਨੂੰ ਇਸ ਸਨਮਾਨ ਦੇ ਪਿੱਛੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ, ਜੋ ਉਨ੍ਹਾਂ ਕਾਬਿਲ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਮਨੁੱਖਤਾ ਦੇ ਭਲੇ ਲਈ ਰਸਾਇਣ, ਭੌਤਿਕ ਵਿਗਿਆਨ, ਸਰੀਰ ਵਿਗਿਆਨ/ਮੈਡੀਸਨ, ਸਾਹਿਤ ਅਤੇ ਸ਼ਾਂਤੀ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੋਵੇ।

ਨੋਬਲ ਪੁਰਸਕਾਰ ਜੇਤੂ ਕੈਟੀਲਿਨ ਕੈਰੀਕੋ ਅਤੇ ਡਰਿਊ ਵੇਇਸਮੈਨ ਦੁਆਰਾ ਕੀਤੀ ਗਈ ਖੋਜ, ਜਿਸ ਨੇ ਬਾਇਓ ਐਨਟੈਕ/ਫਾਈਜ਼ਰ ਅਤੇ ਮੋਡੇਰਨਾ ਦੁਆਰਾ ਦੋ ਪ੍ਰਭਾਵਸ਼ਾਲੀ ਐਮ ਆਰ ਐਨ ਏ (mRNA) ਟੀਕਿਆਂ ਦਾ ਆਧਾਰ ਬਣਾਇਆ, ਨੇ ਸਾਨੂੰ ਦੁਨੀਆ ਭਰ ਵਿੱਚ ਸਾਰਸਕੋਵ -2 (SARSCoV-2) ਵਾਇਰਸ ਵਿਰੁੱਧ ਸਫਲ ਲੜਾਈ ਲਈ ਸਮਰੱਥ ਬਣਾਇਆ ਹੈ ਅਤੇ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਐੱਮ.ਬੀ.ਬੀ.ਐੱਸ. ਦੇ ਵਿਦਿਆਰਥੀਆਂ ਨੇ ਜਾਣਕਾਰੀ ਭਰਪੂਰ ‘ਰੋਲਪਲੇਅ’ ਰਾਹੀਂ ਆਪਣੀ ਪੇਸ਼ਕਾਰੀ ਨੂੰ ਦਰਸਾਇਆ। ਕੋਵਿਡ ਐਮ ਆਰ ਐਨ ਏ (mRNA) ਵੈਕਸੀਨ ਦੀ ਖੋਜ ਅਤੇ ਵਿਕਾਸ ਦੇ ਪਿੱਛੇ ਬਾਇਓਕੈਮੀਕਲ, ਮਾਈਕਰੋਬਾਇਓਲੋਜੀਕਲ ਅਤੇ ਫਾਰਮਾਕੋਲੋਜੀਕਲ ਪਹਿਲੂਆਂ ਬਾਰੇ ਫੈਕਲਟੀ ਦੁਆਰਾ ਵਿਦਿਆਰਥੀਆਂ ਨਾਲ ਵਿਸਤਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਉਨ੍ਹਾਂ ਦੇ ਨੌਜਵਾਨ ਦਿਮਾਗਾਂ ਨੂੰ ਏਕੀਕ੍ਰਿਤ ਸਿਖਲਾਈ ਲਈ ਉਤਸ਼ਾਹਿਤ ਕੀਤਾ ਜਾ ਸਕੇ।

ਇਕੱਠ ਨੂੰ ਸੰਬੋਧਨ ਕਰਦਿਆਂ, ਡਾ. ਪੱਲਬ ਰੇਅ ਨੇ ਇੱਕ ਘਾਤਕ ਮਹਾਂਮਾਰੀ ਤੋਂ ਬਚਾਉਣ ਵਿੱਚ ਇਸ ਖੋਜ ਦੀ ਵਿਸ਼ਾਲ ਅਤੇ ਸਾਰਥਿਕ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਕਿਵੇਂ ਮਾਈਕ੍ਰੋਬਾਇਓਲੋਜੀ ਹਮੇਸ਼ਾਂ ਸਾਡੇ ਆਲੇ ਦੁਆਲੇ ਹੁੰਦੀ ਹੈ।

ਡਾ. ਭਵਨੀਤ ਭਾਰਤੀ, ਡਾਇਰੈਕਟਰ ਪ੍ਰਿੰਸੀਪਲ, ਏ ਆਈ ਐਮ ਐਸ, ਮੋਹਾਲੀ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਖੋਜਾਰਥੀਆਂ ਤੋਂ ਪ੍ਰੇਰਿਤ ਹੋ ਕੇ ਜੀਵਨ ਵਿੱਚ ਆਪਣੇ ਸਾਰੇ ਯਤਨਾਂ ਵਿੱਚ ਸਰਵੋਤਮਤਾ ਪ੍ਰਾਪਤ ਕਰਨ ਅਤੇ ਔਕੜਾਂ ਦੇ ਸਾਹਮਣੇ ਕਦੇ ਵੀ ਹਾਰ ਨਾ ਮੰਨਣ ਅਤੇ ਸਫਲਤਾ ਲਈ ਉੱਚੇ ਮਾਪਦੰਡ ਸਥਾਪਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਟੀਮ ਨੂੰ ਪ੍ਰੋਤਸਾਹਨ ਵਜੋਂ 8000 ਦੇ ਟੋਕਨ ਕੈਸ਼ ਅਵਾਰਡ ਦੀ ਪੇਸ਼ਕਸ਼ ਕਰਕੇ ਇਨਾਮ ਦਿੱਤਾ ਜਦਕਿ ਅਸਲ ਪੁਰਸਕਾਰ ਰਾਸ਼ੀ ਲਗਭਗ 8 ਕਰੋੜ ਭਾਰਤੀ ਰੁਪਏ ਦੀ ਹੁੰਦੀ ਹੈ। ਸਮਾਗਮ ਦੀ ਸਮਾਪਤੀ ਧੰਨਵਾਦੀ ਸ਼ਬਦਾਂ ਨਾਲ ਕੀਤੀ ਗਈ।

The post ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਖੇ ਫਿਜ਼ੀਓਲੋਜੀ/ਮੈਡੀਸਨ 2023 ‘ਚ ਨੋਬਲ ਪੁਰਸਕਾਰ ਦੇ ਸਬੰਧ ‘ਚ ਵਿਦਿਆਰਥੀਆਂ ਲਈ ਜਾਗਰੂਕਤਾ ਸੈਸ਼ਨ appeared first on TheUnmute.com - Punjabi News.

Tags:
  • ambedkar-institut
  • breaking-news
  • latest-news
  • medical-sciences
  • mrna
  • news
  • nobel-prize
  • physiology-medicine
  • punjabi-news
  • sensitisation-session
  • the-unmute-breaking-news

ਮੋਹਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2023 ਦੇ ਰਾਜ ਪੱਧਰੀ ਮੁਕਾਬਲੇ

Saturday 14 October 2023 01:05 PM UTC+00 | Tags: breaking-news games gymnastics khedan-watan-punjab-diyan-2023 latest-news mohali news
ਐੱਸ.ਏ.ਐੱਸ ਨਗਰ 14 ਅਕਤੂਬਰ 2023: ਮੋਹਾਲੀ ਵਿਖੇ ਚੱਲ ਰਹੇ ਖੇਡਾਂ ਵਤਨ ਪੰਜਾਬ ਦੀਆਂ-2023 ਦੇ ਕਿੱਕ ਬਾਕਸਿੰਗ, ਤੈਰਾਕੀ ਅਤੇ ਜਿਮਨਾਸਟਿਕ ਦੇ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਸ਼ਨੀਵਾਰ ਦੇ ਨਤੀਜੇ ਇਸ ਪ੍ਰਕਾਰ ਰਹੇ। ਕਿੱਕ ਬਾਕਸਿੰਗ  – ਪੁਆਇੰਟ ਫਾਇਟਿੰਗ – ( ਲੜਕੇ ) ਅੰਡਰ – 14 (-28 ਕਿਲੋ) ਪਹਿਲਾ ਸਥਾਨ –ਜਸਨਪ੍ਰੀਤ ਸਿੰਘ  – (ਜ਼ਿਲ੍ਹਾ – ਰੁਪਨਗਰ  ) ਦੂਜਾ ਸਥਾਨ  -ਸਲਿੰਦਰ ਕੁਮਾਰ    – (ਜ਼ਿਲ੍ਹਾ – ਸੰਗਰੂਰ) ,ਤੀਜਾ ਸਥਾਨ  -ਗੁਰਨੁਰ ਸਿੰਘ (ਜ਼ਿਲ੍ਹਾ  – ਕਪੂਰਥਲਾ) ਤੀਜਾ ਸਥਾਨ –ਸਖਰਾਜਦੀਪ ਸਿੰਘ    – ( ਜ਼ਿਲ੍ਹਾ –  ਫਿਰੋਜਪੁਰ) ਦਾ ਰਿਹਾ।

ਅੰਡਰ –  14   ( – 32   ਕਿਲੋ)

ਪਹਿਲਾ ਸਥਾਨ – ਮਨਵੀਰ ਸਿੰਘ – (ਜ਼ਿਲ੍ਹਾ  – ਰੁਪਨਗਰ)
ਦੂਜਾ ਸਥਾਨ  – ਸ਼੍ਰਿਆਂਸ਼ ਵਿਸਕਰਮਾ- (ਜ਼ਿਲ੍ਹਾ – ਮੋਹਾਲੀ)
ਤੀਜਾ ਸਥਾਨ – ਰਿਧਮ- (ਜ਼ਿਲ੍ਹਾ  – ਪਠਾਨਕੋਟ  )
  ਤੀਜਾ ਸਥਾਨ –ਮਨਪ੍ਰੀਤ ( ਜ਼ਿਲ੍ਹਾ –  ਫਾਜਿਲਕਾ ) ਦਾ ਰਿਹਾ।

ਅੰਡਰ –  14 ( – 37 ਕਿਲੋ)

ਪਹਿਲਾ ਸਥਾਨ – ਕ੍ਰਿਸ਼ਨਾ – (ਜ਼ਿਲ੍ਹਾ  –  ਪਠਾਨਕੋਟ  )
ਦੂਜਾ ਸਥਾਨ  – ਤਨੁਜਾ ਰੋਹਲ- (ਜ਼ਿਲ੍ਹਾ – ਹੁਸ਼ਿਆਰਪੁਰ )
ਤੀਜਾ ਸਥਾਨ – ਵਿਕਰਮ ਪਵਾਰ  (ਜ਼ਿਲ੍ਹਾ  – ਸ਼੍ਰੀ ਮੁਕਤਸਰ ਸਾਹਿਬ)
 ਤੀਜਾ ਸਥਾਨ – ਸਮੀਰ  – ( ਜ਼ਿਲ੍ਹਾ – ਨਵਾਂ ਸ਼ਹਿਰ ) ਦਾ ਰਿਹਾ।

ਤੈਰਾਕੀ – ਮੁੰਡੇ

ਅੰਡਰ –21  –  400 ਮੀਟਰ ਫ੍ਰੀ ਸਟਾਇਲ
ਪਹਿਲਾ ਸਥਾਨ – ਆਦਿਲ ਸਲੁਜਾ  (ਜ਼ਿਲ੍ਹਾ  –  ਪਟਿਆਲਾ) – ( ਟਾਇਮਿੰਗ – 4:28:65 )
ਦੂਜਾ ਸਥਾਨ  – ਪੁਮਕਿਟਾ ਦੇਵਰਾ – (ਜ਼ਿਲ੍ਹਾ – ਫਿਰੋਜਪੁਰ)  – (ਟਾਇਮਿੰਗ – 4:57:12)
ਤੀਜਾ ਸਥਾਨ – ਮਾਨਵਜੋਤ ਸਿੰਘ ਘੁਮਾਣ – (ਜ਼ਿਲ੍ਹਾ  –  ਸੰਗਰੂਰ ( ਟਾਇਮਿੰਗ – 5:37:31)ਦਾ ਰਿਹਾ।
 ਅੰਡਰ -17 – 400 ਮੀਟਰ ਫ੍ਰੀ ਸਟਾਇਲ
ਪਹਿਲਾ ਸਥਾਨ – ਜੁਝਾਰ ਸਿੰਘ ਗਿੱਲ (ਜ਼ਿਲ੍ਹਾ  – ਮੋਹਾਲੀ ) – ( ਟਾਇਮਿੰਗ – 4:48:13)
ਦੂਜਾ  ਸਥਾਨ  – ਸਾਹਿਬਜੋਤ ਸਿੰਘ- (ਜ਼ਿਲ੍ਹਾ – ਸੰਗਰੂਰ)  – ( ਟਾਇਮਿੰਗ – 5:27:76)
ਤੀਜਾ ਸਥਾਨ   – ਪਰਵਾਜ ਸਿੰਘ   (ਜ਼ਿਲ੍ਹਾ  – ਪਠਾਨਕੋਟ  ) ( ਟਾਇਮਿੰਗ –5:30:91) ਦਾ ਰਿਹਾ।
ਅੰਡਰ -14 – 200 ਮੀਟਰ ਫ੍ਰੀ ਸਟਾਇਲ
ਪਹਿਲਾ ਸਥਾਨ –   (ਜ਼ਿਲ੍ਹਾ  – ਫਿਰੋਜਪੁਰ) – ( ਟਾਇਮਿੰਗ –2:39:84)
ਦੂਜਾ  ਸਥਾਨ  – (ਜ਼ਿਲ੍ਹਾ – ਮੋਹਾਲੀ)  – ( ਟਾਇਮਿੰਗ – 2:41:43)
ਤੀਜਾ ਸਥਾਨ – (ਜ਼ਿਲ੍ਹਾ   – ਪਠਾਨਕੋਟ  ) ( ਟਾਇਮਿੰਗ –2:44:53)ਦਾ ਰਿਹਾ।

ਜਿਮਨਾਸਟਿਕਸ –

ਅੰਡਰ -1 4   –  ਸਟਿਲ ਰਿੰਗਸ
ਪਹਿਲਾ ਸਥਾਨ – ਏਕਮਜੋਤ ਸਿੰਘ  (ਜ਼ਿਲ੍ਹਾ  – ਮੋਹਾਲੀ) – ( ਪੁਆਇੰਟ – 11.15 )
ਦੂਜਾ ਸਥਾਨ  – ਅਰਪਿਤ – (ਜ਼ਿਲ੍ਹਾ – ਗੁਰਦਾਸਪੁਰ )  – ( ਪੁਆਇੰਟ – 11.05)
ਤੀਜਾ ਸਥਾਨ –  ਅਮਰਨਾਥ – (ਜ਼ਿਲ੍ਹਾ  – ਗੁਰਦਾਸਪੁਰ) ( ਪੁਆਇੰਟ – 9.95) ਦਾ ਰਿਹਾ।

 ਅੰਡਰ -1 4   – ਟੇਬਲ ਵਾਲਟ

ਪਹਿਲਾ ਸਥਾਨ – ਅਰਪਿਤ  (ਜ਼ਿਲ੍ਹਾ  – ਮੋਹਾਲੀ) – ( ਪੁਆਇੰਟ –10.37 )
ਦੂਜਾ  ਸਥਾਨ  – ਏਕਮਜੋਤ ਸਿੰਘ- (ਜ਼ਿਲ੍ਹਾ – ਮੋਹਾਲੀ)  – ( ਪੁਆਇੰਟ –10.35 )
ਤੀਜਾ ਸਥਾਨ –  ਰਿਤੇਸ਼  – (ਜ਼ਿਲ੍ਹਾ  – ਜਲੰਧਰ) ( ਪੁਆਇੰਟ – 9.52)ਦਾ ਰਿਹਾ।

ਅੰਡਰ -1 4  – ਪੈਰਲਲ ਬਾਰਸ 

ਪਹਿਲਾ ਸਥਾਨ – ਏਕਮਜੋਤ ਸਿੰਘ  (ਜ਼ਿਲ੍ਹਾ  – ਮੋਹਾਲੀ) – ( ਪੁਆਇੰਟ – 11. 90)
ਦੂਜਾ  ਸਥਾਨ  – ਅਰਪਿਤ- (ਜ਼ਿਲ੍ਹਾ – ਮੋਹਾਲੀ)  – ( ਪੁਆਇੰਟ – 10.75)
ਤੀਜਾ ਸਥਾਨ – ਅਨਮੋਲ  – (ਜ਼ਿਲ੍ਹਾ  – ਗੁਰਦਾਸਪੁਰ) ( ਪੁਆਇੰਟ – 6.60)
ਤੀਜਾ ਸਥਾਨ – ਵਰਸ਼  – (ਜ਼ਿਲ੍ਹਾ  – ਅਮ੍ਰਿਤਸਰ ) ( ਪੁਆਇੰਟ – 6.60 )
ਦਾ ਰਿਹਾ।

The post ਮੋਹਾਲੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2023 ਦੇ ਰਾਜ ਪੱਧਰੀ ਮੁਕਾਬਲੇ appeared first on TheUnmute.com - Punjabi News.

Tags:
  • breaking-news
  • games
  • gymnastics
  • khedan-watan-punjab-diyan-2023
  • latest-news
  • mohali
  • news

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਛੱਡਣ ਦੀ ਖ਼ਬਰਾਂ ਨੂੰ ਦੱਸਿਆ ਬੇਬੁਨਿਆਦ

Saturday 14 October 2023 01:31 PM UTC+00 | Tags: bharatiya-janata-party bjp-baseless breaking-news captain-amarinder-singh news

ਚੰਡੀਗੜ੍ਹ, 14 ਅਕਤੂਬਰ 2023: ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਏ ਆਗੂਆਂ ਤੋਂ ਬਾਅਦ ਇਹ ਚਰਚਾ ਚੱਲ ਰਹੀ ਸੀ ਕਿ ਹੁਣ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੀ ਕਾਂਗਰਸ ਵਿੱਚ ਵਾਪਸੀ ਕਰ ਸਕਦੇ ਹਨ ਕਿਉਂਕਿ ਪਾਰਟੀ ਛੱਡ ਚੁੱਕੇ ਇਹ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਦੇ ਦੱਸੇ ਜਾਂਦੇ ਹਨ।

ਇਨ੍ਹਾਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਰਿਪੋਰਟਾਂ ਨਾ ਸਿਰਫ ਬੇਬੁਨਿਆਦ ਹਨ, ਬਲਕਿ ਬਦਨੀਤੀ ਵਾਲੀਆਂ ਹਨ ਅਤੇ ਭੰਬਲਭੂਸਾ ਪੈਦਾ ਕਰਨ ਲਈ ਜਾਣਬੁੱਝ ਕੇ ਫੈਲਾਈਆਂ ਜਾ ਰਹੀਆਂ ਹਨ।

ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਦਾ ਉਨ੍ਹਾਂ ਦਾ ਫੈਸਲਾ ਚੰਗੀ ਤਰ੍ਹਾਂ ਸੋਚਿਆ ਅਤੇ ਅਟੱਲ ਸੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਵੱਲੋਂ ਉਨ੍ਹਾਂ ਨੂੰ ਜੋ ਵੀ ਭੂਮਿਕਾ ਅਤੇ ਡਿਊਟੀ ਸੌਂਪੀ ਗਈ ਹੈ, ਉਸ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਲਈ ਚੋਣ ਪ੍ਰਚਾਰ ਕਰਨਗੇ।

ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਜੀਵਨ ਦਾ ਸਿਧਾਂਤ ਰਿਹਾ ਹੈ ਕਿ ਕਦੇ ਵੀ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟਣਾ ਹੈ। "ਇੱਕ ਵਾਰ ਜਦੋਂ ਮੈਂ ਕੋਈ ਫੈਸਲਾ ਲੈਂਦਾ ਹਾਂ ਤਾਂ ਮੈਂ ਇਸ ਬਾਰੇ ਦ੍ਰਿੜ ਰਹਿੰਦਾ ਹਾਂ", ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਦੂਜੇ ਵਿਚਾਰ ਜਾਂ ਕਿਸੇ ਨੂੰ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਜਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਕਾਂਗੜ, ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ, ਮਹਿੰਦਰ ਰਿਣਵਾ, ਹੰਸ ਰਾਜ ਜੋਸ਼ਨ, ਜੀਤ ਮਹਿੰਦਰ ਸਿੱਧੂ, ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਸਪੁੱਤਰ ਕਮਲਜੀਤ ਢਿੱਲੋਂ ਸਮੇਤ ਅਮਰਜੀਤ ਸਿੰਘ ਸਿੱਧੂ (ਮੇਅਰ ਮੋਹਾਲੀ) ਨੇ AICC ਦੇ ਜਨਰਲ ਸਕੱਤਰ ਇੰਚਾਰਜ ਕੇ.ਸੀ. ਵੇਣੁਗੋਪਾਲ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ |

The post ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਛੱਡਣ ਦੀ ਖ਼ਬਰਾਂ ਨੂੰ ਦੱਸਿਆ ਬੇਬੁਨਿਆਦ appeared first on TheUnmute.com - Punjabi News.

Tags:
  • bharatiya-janata-party
  • bjp-baseless
  • breaking-news
  • captain-amarinder-singh
  • news

ਚੰਡੀਗੜ੍ਹ, 14 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 ਦੇ 12ਵੇਂ ਮੈਚ ਵਿੱਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੋ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਰੋਹਿਤ ਸ਼ਰਮਾ (Rohit Sharma) ਨੇ ਆਪਣਾ ਅਰਧ ਸੈਂਕੜਾ ਪੂਰਾ ਕਰ ਲਿਆ ਹੈ |

ਇਸਦੇ ਨਾਲ ਹੀ ਰੋਹਿਤ ਸ਼ਰਮਾ (Rohit Sharma) ਨੇ ਵਨਡੇ ‘ਚ ਆਪਣੇ 300 ਛੱਕੇ ਪੂਰੇ ਕਰ ਲਏ ਹਨ। ਉਹ ਵਨਡੇ ‘ਚ 300 ਛੱਕੇ ਲਗਾਉਣ ਵਾਲੇ ਦੁਨੀਆ ਦੇ ਤੀਜੇ ਬੱਲੇਬਾਜ਼ ਬਣ ਗਏ ਹਨ। ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦੇ ਨਾਂ 351 ਛੱਕੇ ਅਤੇ ਵੈਸਟਇੰਡੀਜ਼ ਦੇ ਸਾਬਕਾ ਓਪਨਰ ਕ੍ਰਿਸ ਗੇਲ ਦੇ ਨਾਂ 331 ਛੱਕੇ ਹਨ।

ਵਨਡੇ ‘ਚ ਸਭ ਤੋਂ ਜ਼ਿਆਦਾ ਛੱਕੇ :

ਸ਼ਾਹਿਦ ਅਫਰੀਦੀ – 351 ਛੱਕੇ
ਕ੍ਰਿਸ ਗੇਲ – 331 ਛੱਕੇ
ਰੋਹਿਤ ਸ਼ਰਮਾ – 300 ਛੱਕੇ

ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਦੀ ਟੀਮ 42.5 ਓਵਰਾਂ ‘ਚ 191 ਦੌੜਾਂ ‘ਤੇ ਸਿਮਟ ਗਈ। ਪਹਿਲਾ ਵਿਕਟ ਸ਼ੁਭਮਨ ਗਿੱਲ ਦਾ ਡਿੱਗਿਆ, ਗਿੱਲ 16 ਦੌੜਾਂ ਬਣਾ ਕੇ ਆਊਟ ਹੋਏ | ਭਾਰਤ ਨੂੰ ਦੂਜਾ ਝਟਕਾ ਵਿਰਾਟ ਕੋਹਲੀ ਦੇ ਰੂਪ ‘ਚ ਲੱਗਾ। ਉਹ 16 ਦੌੜਾਂ ਬਣਾ ਕੇ ਆਊਟ ਹੋ ਗਏ। ਹਸਨ ਅਲੀ ਨੇ ਉਸ ਨੂੰ 10ਵੇਂ ਓਵਰ ਦੀ 5ਵੀਂ ਗੇਂਦ ‘ਤੇ ਮੁਹੰਮਦ ਨਵਾਜ਼ ਹੱਥੋਂ ਕੈਚ ਆਊਟ ਕਰਵਾਇਆ। ਕੋਹਲੀ ਨੇ 18 ਗੇਂਦਾਂ ਦਾ ਸਾਹਮਣਾ ਕੀਤਾ। ਇਸ ਦੌਰਾਨ ਉਸ ਨੇ ਤਿੰਨ ਚੌਕੇ ਲਾਏ

The post IND vs PAK: ਰੋਹਿਤ ਸ਼ਰਮਾ ਵਨਡੇ ‘ਚ 300 ਛੱਕੇ ਲਗਾਉਣ ਵਾਲੇ ਦੁਨੀਆ ਦੇ ਤੀਜੇ ਬੱਲੇਬਾਜ਼ ਬਣੇ appeared first on TheUnmute.com - Punjabi News.

Tags:
  • breaking-news
  • most-six
  • news
  • odi-most-six
  • rohit-sharma

CM ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੰਜਾਬ ਭਰ 'ਚ 'ਆਪ' ਵੱਲੋਂ ਲਗਾਏ ਜਾਣਗੇ ਖ਼ੂਨਦਾਨ ਕੈਂਪ

Saturday 14 October 2023 01:56 PM UTC+00 | Tags: aam-aadmi-party aap blood-donation-camps cm-bhagwant-mann cm-bhagwant-manns-birthday latest-news news punjab-government

ਚੰਡੀਗੜ੍ਹ, 14 ਅਕਤੂਬਰ 2023: ਆਮ ਆਦਮੀ ਪਾਰਟੀ ਪੰਜਾਬ ਵੱਲੋਂ 17 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖ਼ੂਨਦਾਨ ਕੈਂਪ (blood donation camps)  ਲਗਾਏ ਜਾਣਗੇ। ਜਾਣਕਾਰੀ ਦਿੰਦਿਆਂ ਦੀਪਕ ਬਾਲੀ ਦੱਸਿਆ ਕਿ 'ਆਪ' ਪੰਜਾਬ ਇਕਾਈ ਨੇ 17 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਦਾ ਜਨਮ ਦਿਨ ਮਨਾਉਣ ਲਈ ਖੂਨਦਾਨ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ।

The post CM ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੰਜਾਬ ਭਰ ‘ਚ ‘ਆਪ’ ਵੱਲੋਂ ਲਗਾਏ ਜਾਣਗੇ ਖ਼ੂਨਦਾਨ ਕੈਂਪ appeared first on TheUnmute.com - Punjabi News.

Tags:
  • aam-aadmi-party
  • aap
  • blood-donation-camps
  • cm-bhagwant-mann
  • cm-bhagwant-manns-birthday
  • latest-news
  • news
  • punjab-government

ਰੂਪਨਗਰ, 14 ਅਕਤੂਬਰ 2023: 11 ਅਤੇ 12 ਅਕਤੂਬਰ ਨੂੰ ਨੈਸ਼ਨਲ ਗੱਤਕਾ ਐਸੋਸੀਏਸ਼ਨ (National Gatka Championship) ਆਫ ਇੰਡੀਆ ਵੱਲੋਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ 11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿੱਚ 14 ਰਾਜਾਂ ਦੇ ਲਗਭਗ 900 । ਗੱਤਕਾ ਖਿਡਾਰੀਆਂ ਤੇ ਖਿਡਾਰਨਾਂ ਨੇ ਗੱਤਕੇ ਦੇ ਸਿੰਗਲ ਸੋਟੀ ਤੇ ਫਰੀ ਸੋਟੀ ਦੇ ਟੀਮ ਤੇ ਵਿਅਕਤੀਗਤ ਇਵੈਂਟਸ ਵਿੱਚ ਆਪਣੀ ਕਲਾ ਦੇ ਜੌਹਰ ਦਿਖਾਉਂਦੇ ਹੋਏ ਚੈਂਪੀਅਨਸ਼ਿਪ ਟ੍ਰਾਫੀ ਪੰਜਾਬ ਦੀ ਝੋਲੀ ਵਿੱਚ ਪਾਈ।

ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ਮਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੀ 17 ਸਾਲਾ ਉਮਰ ਵਰਗ ਦੀ ਫਰੀ ਸੋਟੀ ਟੀਮ ਵਿਚ ਆਪਣੀ ਵਿਲੱਖਣ ਪਛਾਣ ਨੂੰ ਸਥਾਪਤ ਕਰਦੇ ਹੋਏ ਰੂਪਨਗਰ ਜ਼ਿਲ੍ਹੇ ਵੱਲੋਂ ਖੇਡਦੇ ਹੋਏ ਅਕਾਲ ਅਕੈਡਮੀ ਕਮਾਲਪੁਰਾ ਦੀ ਇਸ਼ਪ੍ਰੀਤ ਕੌਰ ਨੇ ਗੋਲਡ ਮੈਡਲ ਅਤੇ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਗੁਰੂ ਨਾਨਕ ਗੱਤਕਾ ਅਕੈਡਮੀ ਲੋਦੀਮਾਜਰਾ ਦੀ ਹਰਪ੍ਰੀਤ ਕੌਰ ਨੇ ਬ੍ਰੋਨਜ ਮੈਡਲ ਜਿੱਤ ਕੇ ਜਿਥੇ ਆਪਣਾ ਆਪਣੇ ਸਕੂਲਾਂ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਨੈਸ਼ਨਲ ਪੱਧਰ ਤੇ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦਾ ਨਾਮ ਵੀ ਰੌਸ਼ਨ ਕੀਤਾ ਹੈ।

ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਆਹੁਦੇ ਦਾਰਾਂ ਨੇ ਇਸ਼ਪ੍ਰੀਤ ਕੌਰ ਤੇ ਹਰਪ੍ਰੀਤ ਕੌਰ ਨੂੰ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕੋਚ ਸਾਹਿਬਾਨਾਂ ਸ਼ੈਰੀ ਸਿੰਘ ਭਾਂਬਰੀ, ਜਸਪ੍ਰੀਤ ਸਿੰਘ ਤੇ ਗੁਰਵਿੰਦਰ ਸਿੰਘ ਘਨੌਲੀ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਦੀ ਯੋਗ ਅਗਵਾਈ ਅਧੀਨ ਤਿਆਰੀ ਕਰਕੇ ਇਨ੍ਹਾਂ ਖਿਡਾਰਨਾਂ ਨੇ ਆਪਣੇ ਜ਼ਿਲੇ ਦੇ ਨਾਲ ਆਪਣੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ।

The post ਰੂਪਨਗਰ ਦੀਆਂ ਲੜਕੀਆਂ ਵੱਲੋਂ 11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ appeared first on TheUnmute.com - Punjabi News.

Tags:
  • breaking-news
  • national-gatka-association
  • news
  • rupnaga

ਇਜ਼ਰਾਈਲ 'ਚੋਂ ਅੱਜ ਦੋ ਵਿਸ਼ੇਸ਼ ਉਡਾਣਾਂ ਰਾਹੀਂ ਭਾਰਤੀ ਨਾਗਰਿਕਾਂ ਦੀ ਹੋਵੇਗੀ ਵਾਪਸੀ

Saturday 14 October 2023 02:18 PM UTC+00 | Tags: breaking-news indian-citizens indian-embassy-in-israel israel israel-hamas-war israel-news israel-war news operation-ajay opretion-ajay

ਚੰਡੀਗੜ੍ਹ, 14 ਅਕਤੂਬਰ 2023: ਭਾਰਤੀ ਦੂਤਾਵਾਸ ਨੇ ਸ਼ਨੀਵਾਰ ਨੂੰ ਇਜ਼ਰਾਈਲ-ਹਮਾਸ ਸੰਘਰਸ਼ ਦੇ ਵਿਚਕਾਰ ਇਜ਼ਰਾਈਲ ਛੱਡਣ ਦੇ ਚਾਹਵਾਨ ਭਾਰਤੀਆਂ ਦੀ ਸਹੂਲਤ ਲਈ ਦੋ ਵਿਸ਼ੇਸ਼ ਉਡਾਣਾਂ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਲਗਾਤਾਰ ਦੋ ਦਿਨਾਂ ਵਿੱਚ 400 ਤੋਂ ਵੱਧ ਭਾਰਤੀ ਨਾਗਰਿਕ ਇਜ਼ਰਾਈਲ (Israel) ਤੋਂ ਵਾਪਸ ਆ ਚੁੱਕੇ ਹਨ। ਹਮਾਸ ਦੇ ਲੜਾਕਿਆਂ ਦੁਆਰਾ ਇਜ਼ਰਾਈਲ ਦੇ ਸ਼ਹਿਰਾਂ ‘ਤੇ ਭਿਆਨਕ ਹਮਲਿਆਂ ਤੋਂ ਬਾਅਦ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਗਾਜ਼ਾ ਤੋਂ ਘਰ ਵਾਪਸੀ ਦੇ ਚਾਹਵਾਨ ਭਾਰਤੀ ਨਾਗਰਿਕਾਂ ਦੀ ਸਹੂਲਤ ਲਈ 12 ਅਕਤੂਬਰ ਨੂੰ ‘ਆਪ੍ਰੇਸ਼ਨ ਅਜੈ’ ਤਹਿਤ ਵਿਸ਼ੇਸ਼ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਸਨ। ਇਨ੍ਹਾਂ ਹਮਲਿਆਂ ਕਾਰਨ ਇਲਾਕੇ ਵਿਚ ਕਾਫੀ ਤਣਾਅ ਪੈਦਾ ਹੋ ਗਿਆ ਹੈ।

ਪਹਿਲੀ ਉਡਾਣ ਅੱਜ ਇਜ਼ਰਾਈਲ (Israel) ਦੇ ਸਮੇਂ ਅਨੁਸਾਰ ਸ਼ਾਮ 5:00 ਵਜੇ ਰਵਾਨਾ ਹੋਵੇਗੀ ਅਤੇ 230 ਯਾਤਰੀਆਂ ਨੂੰ ਲੈ ਜਾ ਸਕਦੀ ਹੈ। ਦੂਜੀ ਉਡਾਣ ਇਜ਼ਰਾਈਲ ਦੇ ਸਮੇਂ ਅਨੁਸਾਰ ਰਾਤ 11:00 ਵਜੇ ਤੈਅ ਕੀਤੀ ਗਈ ਹੈ ਅਤੇ ਇਹ 330 ਯਾਤਰੀਆਂ ਨੂੰ ਲੈ ਕੇ ਜਾ ਸਕਦੀ ਹੈ। ਰਾਜਦੂਤ ਸੰਜੀਵ ਸਿੰਗਲਾ ਨੇ ਕਿਹਾ, "ਦੂਤਘਰ ਇਜ਼ਰਾਈਲ ਵਿੱਚ ਸਾਡੇ ਸਾਰੇ ਨਾਗਰਿਕਾਂ ਦੀ ਸਹੂਲਤ ਲਈ 24 ਘੰਟੇ ਕੰਮ ਕਰ ਰਿਹਾ ਹੈ ਜੋ ਦੇਸ਼ ਛੱਡਣਾ ਚਾਹੁੰਦੇ ਹਨ। ਅਸੀਂ ਵਿਦਿਆਰਥੀਆਂ, ਨਰਸਾਂ ਅਤੇ ਵਪਾਰੀਆਂ ਸਮੇਤ ਹੋਰਨਾਂ ਨਾਲ ਸੰਪਰਕ ਕੀਤਾ ਹੈ। ਉਹਨਾਂ ਵਿੱਚੋਂ ਕੁਝ ਅਸਲ ਵਿੱਚ ਵਾਲੰਟੀਅਰਾਂ ਵਜੋਂ ਸਾਡੇ ਨਾਲ ਕੰਮ ਕਰ ਰਹੇ ਹਨ। ਅਸੀਂ ਸਾਰਿਆਂ ਨੂੰ ਸਬਰ ਰੱਖਣ ਦੀ ਅਪੀਲ ਕਰਦੇ ਹਾਂ।" ਇਜ਼ਰਾਈਲ ਸਥਿਤ ਭਾਰਤੀ ਦੂਤਾਵਾਸ ਨੇ ਇਹ ਜਾਣਕਾਰੀ ਦਿੱਤੀ ਹੋਰ ਰਜਿਸਟਰਡ ਲੋਕਾਂ ਨੂੰ ਸੰਦੇਸ਼ ਅਗਲੀਆਂ ਉਡਾਣਾਂ ਲਈ ਭੇਜਿਆ ਜਾਵੇਗਾ।

The post ਇਜ਼ਰਾਈਲ ‘ਚੋਂ ਅੱਜ ਦੋ ਵਿਸ਼ੇਸ਼ ਉਡਾਣਾਂ ਰਾਹੀਂ ਭਾਰਤੀ ਨਾਗਰਿਕਾਂ ਦੀ ਹੋਵੇਗੀ ਵਾਪਸੀ appeared first on TheUnmute.com - Punjabi News.

Tags:
  • breaking-news
  • indian-citizens
  • indian-embassy-in-israel
  • israel
  • israel-hamas-war
  • israel-news
  • israel-war
  • news
  • operation-ajay
  • opretion-ajay

ਭਾਰਤੀ ਫੌਜ ਦੇ ਚੇਤਕ ਹੈਲੀਕਾਪਟਰ ਦੀ ਤਕਨੀਕੀ ਖ਼ਰਾਬੀ ਕਾਰਨ ਪ੍ਰਯਾਗਰਾਜ 'ਚ ਲੈਂਡਿੰਗ

Saturday 14 October 2023 02:24 PM UTC+00 | Tags: breaking-news chetak-helicopter chetak-helicopter-chetak-helicopter chetak-helicopter-landing news prayagraj technical-failure uttar-prades

ਚੰਡੀਗੜ੍ਹ, 14 ਅਕਤੂਬਰ 2023: ਭਾਰਤੀ ਫੌਜ ਦੇ ਚੇਤਕ ਹੈਲੀਕਾਪਟਰ (Chetak helicopter) ਨੂੰ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ‘ਚ ਕੁਝ ਤਕਨੀਕੀ ਖ਼ਰਾਬੀ ਆਉਣ ਤੋਂ ਬਾਅਦ ਸੁਰੱਖਿਅਤ ਲੈਂਡਿੰਗ ਕਰਨੀ ਪਈ। ਫੌਜ ਦੀ ਇੰਜੀਨੀਅਰਿੰਗ ਯੂਨਿਟ ਨੇ ਮੌਕੇ ‘ਤੇ ਪਹੁੰਚ ਕੇ ਤਕਨੀਕੀ ਨਿਰੀਖਣ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਹੈਲੀਕਾਪਟਰ ਨੂੰ ਏਅਰ ਫੋਰਸ ਬੇਸ ‘ਤੇ ਵਾਪਸ ਕਰ ਦਿੱਤਾ ਗਿਆ। ਕੋਈ ਨੁਕਸਾਨ ਜਾਂ ਸੱਟਾਂ ਦੀ ਰਿਪੋਰਟ ਨਹੀਂ ਹੈ। ਲੋੜੀਂਦੀ ਤਕਨੀਕੀ ਸਹਾਇਤਾ ਦੇਣ ਤੋਂ ਬਾਅਦ ਹੈਲੀਕਾਪਟਰ ਨੂੰ ਵਾਪਸ ਬੇਸ ‘ਤੇ ਭੇਜ ਦਿੱਤਾ ਗਿਆ ਹੈ। ਹੈਲੀਕਾਪਟਰ ਅਯੁੱਧਿਆ ਤੋਂ ਪ੍ਰਯਾਗਰਾਜ ਆ ਰਿਹਾ ਸੀ।

The post ਭਾਰਤੀ ਫੌਜ ਦੇ ਚੇਤਕ ਹੈਲੀਕਾਪਟਰ ਦੀ ਤਕਨੀਕੀ ਖ਼ਰਾਬੀ ਕਾਰਨ ਪ੍ਰਯਾਗਰਾਜ ‘ਚ ਲੈਂਡਿੰਗ appeared first on TheUnmute.com - Punjabi News.

Tags:
  • breaking-news
  • chetak-helicopter
  • chetak-helicopter-chetak-helicopter
  • chetak-helicopter-landing
  • news
  • prayagraj
  • technical-failure
  • uttar-prades

ਚੰਡੀਗੜ੍ਹ, 14 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 ਦੇ 12ਵੇਂ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ | ਭਾਰਤ ਨੇ ਪਾਕਿਸਤਾਨ ਨੂੰ ਵਨਡੇ ਵਿਸ਼ਵ ਕੱਪ ‘ਚ 8ਵੀਂ ਵਾਰ ਹਰਾਇਆ ਹੈ, ਪਾਕਿਸਤਾਨ ਭਾਰਤ ਤੋਂ ਵਨਡੇ ਵਿਸ਼ਵ ਕੱਪ ‘ਚ ਇੱਕ ਵਾਰ ਵੀ ਜਿੱਤ ਨਹੀਂ ਸਕਿਆ | ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਦੀ ਟੀਮ 42.5 ਓਵਰਾਂ ‘ਚ 191 ਦੌੜਾਂ ‘ਤੇ ਸਿਮਟ ਗਈ। ਭਾਰਤ ਨੂੰ ਜਿੱਤ ਲਈ 192 ਦੌੜਾਂ ਦਾ ਟੀਚਾ ਮਿਲਿਆ।

ਭਾਰਤੀ ਟੀਮ ਲਈ ਪੰਜ ਗੇਂਦਬਾਜ਼ਾਂ ਨੇ ਦੋ-ਦੋ ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਹਾਰਦਿਕ ਪੰਡਯਾ, ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਨੇ ਦੋ-ਦੋ ਵਿਕਟਾਂ ਲਈਆਂ। ਗੇਂਦਬਾਜ਼ਾਂ 'ਚ ਸ਼ਾਰਦੁਲ ਠਾਕੁਰ ਹੀ ਅਜਿਹੇ ਸਨ, ਜਿਨ੍ਹਾਂ ਨੂੰ ਇਕ ਵੀ ਸਫਲਤਾ ਨਹੀਂ ਮਿਲੀ।

ਪਾਕਿਸਤਾਨ ਲਈ ਕਪਤਾਨ ਬਾਬਰ ਆਜ਼ਮ ਨੇ ਸਭ ਤੋਂ ਵੱਧ 50 ਦੌੜਾਂ ਬਣਾਈਆਂ। ਪਿਛਲੇ ਮੈਚ 'ਚ ਸੈਂਕੜਾ ਲਗਾਉਣ ਵਾਲੇ ਮੁਹੰਮਦ ਰਿਜ਼ਵਾਨ ਇਸ ਵਾਰ ਅਰਧ ਸੈਂਕੜੇ ਤੋਂ ਖੁੰਝ ਗਏ। ਉਹ 49 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਇਮਾਮ ਉਲ ਹੱਕ ਨੇ 36, ਅਬਦੁੱਲਾ ਸ਼ਫੀਕ ਨੇ 20 ਅਤੇ ਹਸਨ ਅਲੀ ਨੇ 12 ਦੌੜਾਂ ਬਣਾਈਆਂ। ਇਨ੍ਹਾਂ ਤੋਂ ਇਲਾਵਾ ਛੇ ਬੱਲੇਬਾਜ਼ ਦੋਹਰੇ ਅੰਕੜੇ ਨੂੰ ਛੂਹ ਨਹੀਂ ਸਕੇ। ਸਾਊਦ ਸ਼ਕੀਲ ਛੇ, ਮੁਹੰਮਦ ਨਵਾਜ਼ ਚਾਰ, ਇਫ਼ਤਿਖਾਰ ਅਹਿਮਦ ਚਾਰ, ਸ਼ਾਦਾਖ ਖਾਨ ਦੋ ਅਤੇ ਹਾਰਿਸ ਰਾਊਫ ਦੋ ਦੌੜਾਂ ਬਣਾ ਕੇ ਆਊਟ ਹੋਏ।

ਦੂਜੇ ਪਾਸੇ ਪਹਿਲਾ ਵਿਕਟ ਸ਼ੁਭਮਨ ਗਿੱਲ ਦਾ ਡਿੱਗਿਆ, ਗਿੱਲ 16 ਦੌੜਾਂ ਬਣਾ ਕੇ ਆਊਟ ਹੋਏ | ਭਾਰਤ ਨੂੰ ਦੂਜਾ ਝਟਕਾ ਵਿਰਾਟ ਕੋਹਲੀ ਦੇ ਰੂਪ 'ਚ ਲੱਗਾ। ਉਹ 16 ਦੌੜਾਂ ਬਣਾ ਕੇ ਆਊਟ ਹੋ ਗਏ। ਹਸਨ ਅਲੀ ਨੇ ਉਸ ਨੂੰ 10ਵੇਂ ਓਵਰ ਦੀ 5ਵੀਂ ਗੇਂਦ 'ਤੇ ਮੁਹੰਮਦ ਨਵਾਜ਼ ਹੱਥੋਂ ਕੈਚ ਆਊਟ ਕਰਵਾਇਆ। ਕੋਹਲੀ ਨੇ 18 ਗੇਂਦਾਂ ਦਾ ਸਾਹਮਣਾ ਕੀਤਾ। ਇਸ ਦੌਰਾਨ ਉਸ ਨੇ ਤਿੰਨ ਚੌਕੇ ਲਾਏ | ਰੋਹਿਤ ਸ਼ਰਮਾ ਸੈਂਕੜੇ ਤੋਂ ਖੁੰਝ ਗਏ ਅਤੇ 86 ਦੌੜਾਂ ਬਣਾ ਕੇ ਆਊਟ ਹੋ ਗਏ | ਇਸਤੋਂ ਬਾਅਦ ਕੇ.ਐੱਲ ਰਾਹੁਲ 19 ਦੌੜਾਂ ਅਤੇ ਸ਼੍ਰੇਅਸ ਅਈਅਰ 53 ਦੌੜਾਂ ਬਣਾ ਕੇ ਨਾਬਾਦ ਰਹੇ |

 

The post IND vs PAK: ਵਨਡੇ ਵਿਸ਼ਵ ਕੱਪ ‘ਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ appeared first on TheUnmute.com - Punjabi News.

Tags:
  • breaking-news
  • ind-vs-pak
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form