TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਮੌਸਮ ਵਿਭਾਗ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ 'ਚ ਮੀਂਹ ਦਾ ਔਰੇਂਜ ਅਲਰਟ ਜਾਰੀ, ਕਿਸਾਨਾਂ ਦੀ ਵਧੀ ਚਿੰਤਾ Monday 16 October 2023 05:23 AM UTC+00 | Tags: breaking-news news orange-alert rain western ਚੰਡੀਗੜ੍ਹ, 16 ਅਕਤੂਬਰ 2023: ਵੈਸਟਰਨ ਡਿਸਟਰਬੈਂਸ ਦੇ ਕਾਰਨ ਸ਼ਨੀਵਾਰ ਰਾਤ ਤੋਂ ਉੱਤਰ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਆਇਆ ਹੈ। ਐਤਵਾਰ ਨੂੰ ਠੰਡ ਹੋਣ ਤੋਂ ਬਾਅਦ ਸੋਮਵਾਰ ਨੂੰ ਵੀ ਠੰਡੀਆਂ ਹਵਾਵਾਂ ਚੱਲ ਪਈਆਂ ਹਨ। ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ (Rain) ਪੈ ਰਿਹਾ ਹੈ। ਪੰਜਾਬ ਭਰ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ, ਜਦਕਿ ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਬਰਨਾਲਾ, ਸੰਗਰੂਰ, ਬਠਿੰਡਾ, ਪਟਿਆਲਾ, ਲੁਧਿਆਣਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਸ਼ਾਮਲ ਹਨ | ਪੂਰੇ ‘ਚ ਅੱਜ ਮੀਂਹ (Rain) ਪੈਣ ਦੇ ਆਸਾਰ ਹਨ, ਇਸ ਨਾਲ ਕਿਸਾਨਾਂ ‘ਚ ਚਿੰਤਾ ਦਾ ਮਾਹੌਲ ਹੈ । ਇੱਕ ਪਾਸੇ ਝੋਨੇ ਦੀ ਪੱਕੀ ਫਸਲ ਖੇਤਾਂ ਵਿੱਚ ਖੜ੍ਹੀ ਹੈ ਤੇ ਦੂਜੇ ਪਾਸੇ ਮੰਡੀਆਂ ਵਿੱਚ ਝੋਨਾ ਪਿਆ ਹੈ। ਹਾਸਲ ਅੰਕੜਿਆਂ ਮੁਤਾਬਕ ਇਸ ਵੇਲੇ ਪੰਜਾਬ ਦੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਕਰੀਬ ਪੌਣੇ ਤਿੰਨ ਕਰੋੜ ਬੋਰੀ ਦੀ ਲਿਫਟਿੰਗ ਨਹੀਂ ਹੋਈ। ਮੰਨਿਆ ਜਾ ਰਿਹਾ ਹੈ ਕਿ ਸ਼ੈਲਰ ਮਾਲਕਾਂ ਦੀ ਹੜਤਾਲ ਨਾਲ ਝੋਨੇ ਦੀ ਲਿਫਟਿੰਗ ਕਾਫੀ ਪ੍ਰਭਾਵਿਤ ਹੋਈ ਹੈ। ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਵਿੱਚ ਜਗ੍ਹਾ ਦੀ ਕਿੱਲਤ ਆ ਰਹੀ ਹੈ।
The post ਮੌਸਮ ਵਿਭਾਗ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ ਜਾਰੀ, ਕਿਸਾਨਾਂ ਦੀ ਵਧੀ ਚਿੰਤਾ appeared first on TheUnmute.com - Punjabi News. Tags:
|
ਪ੍ਰਵਾਸੀ ਪੰਜਾਬੀਆਂ ਨੇ ਮਾਨ ਸਰਕਾਰ ਦੇ ਅੰਮ੍ਰਿਤਸਰ ਪ੍ਰਤੀ ਦੋਹਰੇ ਮਾਪਦੰਡਾਂ 'ਤੇ ਚਿੰਤਾ ਪ੍ਰਗਟਾਈ Monday 16 October 2023 05:41 AM UTC+00 | Tags: amritsar-airport breaking-news mann-government news nri punjabis singpore-flight ਅੰਮ੍ਰਿਤਸਰ,16 ਅਕਤੂਬਰ 2023: ਫਲਾਈ ਅੰਮ੍ਰਿਤਸਰ (Amritsar) ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸਾਂਝੇ ਤੌਰ ‘ਤੇ ਮਾਨ ਸਰਕਾਰ ਵਲੋਂ ਗੁਰੂ ਕ ੀਨਗਰੀ ਅੰਮ੍ਰਿਤਸਰ ਪ੍ਰਤੀ ਲਗਾਤਾਰ ਕੀਤੇ ਜਾ ਰਹੇ ਵਿਤਕਰੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ ਅਤੇ ਇਸ ‘ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ ਹੈ। ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਅਨੰਤਦੀਪ ਸਿੰਘ ਢਿੱਲੋਂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਵਿਦੇਸ਼ ਵੱਸਦਾ ਪੰਜਾਬੀ ਭਾਈਚਾਰਾ, ਪੰਜਾਬ ਸਰਕਾਰ ਵਲੋਂ ਸੂਬੇ ਦੇ ਸਭ ਤੋਂ ਵੱਡੇ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ‘ਤੇ ਬਹੁਤ ਨਿਰਾਸ਼ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਖਲਾਈ ਲਈ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਵੱਖ-ਵੱਖ ਵਫਦਾਂ ਨੂੰ ਦਿੱਲੀ ਹਵਾਈ ਅੱਡੇ ਤੋਂ ਸਿੰਗਾਪੁਰ ਭੇਜਿਆ ਜਾ ਰਿਹਾ ਹੈ ਜੱਦ ਕਿ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੰਗਾਪੁਰ ਏਅਰਲਾਈਨ ਦੀ ਸਕੂਟ ਏਅਰ ਵਲੋਂ ਹਫਤੇ ਵਿੱਚ 5 ਦਿਨ ਸਿੰਗਾਪੁਰ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਚਲਾਈਆਂ ਜਾ ਰਹੀਆਂ ਹਨ। ਅਧਿਆਪਕਾਂ ਨੂੰ ਸਿੰਗਾਪੁਰ ਭੇਜਣ ਲਈ ਪਹਿਲਾਂ ਬੱਸਾਂ ਰਾਹੀਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਭੇਜਿਆ ਜਾਂਦਾ ਹੈ, ਜੇਕਰ ਉਹਨਾਂ ਨੂੰ ਸੂਬੇ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਭੇਜਿਆ ਜਾਵੇ ਤਾਂ ਉਹਨਾਂ ਦੀ ਖੱਜਲ-ਖੁਆਰੀ ਵੀ ਘੱਟ ਹੋਵੇਗੀ ਅਤੇ ਖਰਚਾ ਵੀ ਘੱਟ ਆਵੇਗਾ। ਅੰਮ੍ਰਿਤਸਰ (Amritsar) ਤੋਂ ਸਿੰਗਾਪੁਰ ਲਈ ਸਿੱਧੀ ਉਡਾਣ ਮਈ 2016 ਵਿੱਚ ਸ਼ੁਰ੍ਹ ਹੋਈ ਸੀ ਅਤੇ ਸਕੂਟ ਵਲੋਂ ਇਹਨਾਂ ਉਡਾਣਾਂ ਲਈ ਆਪਣੇ 300 ਤੋਂ ਵੱਧ ਸੀਟਾਂ ਵਾਲੇ ਬੋਇੰਗ ਡ੍ਰੀਮਲਾਈਨਰ ਜਹਾਜ਼ ਦੀ ਵਰਤੋਂ ਕੀਤੀ ਜਾਂਦੀ ਹੈ। ਸਿੰਗਾਪੁਰ ਰਾਹੀਂ ਇਹ ਉਡਾਣ ਯਾਤਰੀਆਂ ਨੂੰ ਆਸਟਰੇਲੀਆ ਅਤੇ ਹੋਰਨਾਂ ਮੁਲਕਾਂ ਨਾਲ ਵੀ ਜੋੜਦੀ ਹੈ। ਇਸ ਸਾਲ ਜਨਵਰੀ ਤੋਂ ਜੂਨ ਤੱਕ, ਸਿਰਫ 6 ਮਹੀਨਿਆਂ ਵਿੱਚ ਹੀ ਇਹਨਾਂ ਉਡਾਣਾਂ ਰਾਹੀਂ 75,000 ਤੋਂ ਵੱਧ ਯਾਤਰੀਆਂ ਨੇ ਹਵਾਈ ਯਾਤਰਾ ਕੀਤੀ ਹੈ। ਇਹੀ ਨਹੀਂ ਇਨੀਸ਼ੀਏਟਿਵ ਅਤੇ ਵਿਕਾਸ ਮੰਚ ਵਲੋਂ ਹਵਾਈ ਅੱਡੇ ਤੋਂ ਅੰਮ੍ਰਿਤਸਰ ਸ਼ਹਿਰ ਅਤੇ ਸੂਬੇ ਦੇ ਹੋਰਨਾਂ ਸ਼ਹਿਰਾਂ ਲਈ ਸਮਰਪਿਤ ਬੱਸ ਸੇਵਾ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਵੱਲ ਵੀ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਪ੍ਰਵਾਸੀ ਪੰਜਾਬੀਆਂ ਨੇ ਵੀ ਚਿੰਤਾ ਪ੍ਰਗਟ ਕੀਤੀ ਹੈ। ਹਵਾਈ ਅੱਡੇ ਤੋਂ ਇਸ ਸਮੇਂ ਹਰ ਹਫਤੇ 400 ਤੋਂ ਵੱਧ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਦਾ ਸੰਚਾਲਨ ਕੀਤਾ ਜਾ ਰਿਹਾ ਹੈ ਅਤੇ ਹਰ ਮਹੀਨੇ ਢਾਈ ਲੱਖ ਤੋਂ ਵੱਧ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀ ਇਹਨਾਂ ਉਡਾਣਾਂ 'ਤੇ ਆ ਜਾ ਰਹੇ ਹਨ। ਅੰਮ੍ਰਿਤਸਰ ਦੇ ਜੰਮਪਲ ਅਤੇ ਹੁਣ ਅਮਰੀਕਾ ਅਤੇ ਕੈਨੇਡਾ ਵੱਸਦੇ ਪ੍ਰਵਾਸੀ ਪੰਜਾਬੀ ਗੁਮਟਾਲਾ ਅਤੇ ਢਿੱਲੋਂ ਨੇ ਕਿਹਾ ਕਿ ਕਿ ਅਸੀਂ ਅੰਮ੍ਰਿਤਸਰ ਏਅਰਪੋਰਟ, ਸ਼ਹਿਰ ਅਤੇ ਸੂਬੇ ਦੇ ਵਿਕਾਸ ਲਈ ਅਣਥੱਕ ਯਤਨ ਕਰਦੇ ਆ ਰਹੇ ਹਾਂ, ਅਤੇ ਸਰਕਾਰ ਵਲੋਂ ਪਿੰ੍ਰਸੀਪਲਾਂ ਨੂੰ ਵਿਦੇਸ਼ ਭੇਜਣ ਲਈ ਵਾਰ-ਵਾਰ ਦਿੱਲੀ ਹਵਾਈ ਅੱਡੇ ਦੀ ਵਰਤੋਂ ਕਰਨ ਦਾ ਫੈਸਲਾ ਸਾਡੇ ਯਤਨਾਂ ਨੂੰ ਵੀ ਕਮਜ਼ੋਰ ਕਰਦਾ ਹੈ। ਇਸ ਨਾਲ ਇਹ ਸਾਬਤ ਹੁੰਦਾ ਹੈ ਕਿ ਮਾਨ ਸਰਕਾਰ ਨਾ ਤਾਂ ਅੰਮ੍ਰਿਤਸਰ ਹਵਾਈ ਅੱਡੇ ਨੂੰ ਤਰਜੀਹ ਦਿੰਦੀ ਹੈ ਅਤੇ ਨਾ ਹੀ ਅੰਮ੍ਰਿਤਸਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ। ਉਹਨਾਂ ਅੱਗੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਵੀ ਹੁਣ ਇਹ ਜਵਾਬ ਮੰਗਦੇ ਹਨ ਕਿ ਕਿਉਂ ਸਰਕਾਰ ਅੰਮ੍ਰਿਤਸਰ ਹਵਾਈ ਅੱਡੇ ਨੂੰ ਨਜ਼ਰਅੰਦਾਜ਼ ਕਰਦਿਆਂ ਦਿੱਲੀ ਹਵਾਈ ਅੱਡੇ ਦਾ ਪੱਖ ਪੂਰਦੀ ਹੈ। ਉਨ੍ਹਾਂ ਨੋਟ ਕੀਤਾ ਕਿ ਜਿੱਥੇ ਪੰਜਾਬ ਸਰਕਾਰ ਹਲਵਾਰਾ ਵਿਖੇ ਹਵਾਈ ਅੱਡਾ ਬਣਾਉਣ, ਰਾਜ ਦੇ ਹੋਰ ਹਵਾਈ ਅੱਡਿਆਂ ਨੂੰ ਵਿਕਸਤ ਕਰਨ, ਚੰਡੀਗੜ੍ਹ ਹਵਾਈ ਅੱਡੇ ਤੋਂ ਨਵੀਆਂ ਉਡਾਣਾਂ ਸ਼ੁਰੂ ਕਰਨ ਲਈ ਏਅਰਲਾਈਨਜ਼ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸ ਸੇਵਾ ਚਲਾਉਣ ਲਈ ਕਈ ਵੱਡੇ ਕਦਮ ਚੁੱਕ ਰਹੀ ਹੈ, ਪਰ ਨਾਲ ਹੀ ਸਰਕਾਰ ਵਲੋਂ ਅੰਮ੍ਰਿਤਸਰ ਹਵਾਈ ਅੱਡੇ ਦੀ ਅਣਗਹਿਲੀ ਸਾਫ ਸਪੱਸ਼ਟ ਹੋ ਰਹੀ ਹੈ। ਗੁਮਟਾਲਾ ਨੇ ਕਿਹਾ, "ਅੰਮ੍ਰਿਤਸਰ ਬਹੁਤ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਵਾਲਾ ਸ਼ਹਿਰ ਹੈ। ਅੰਮ੍ਰਿਤਸਰ ਹਵਾਈ ਅੱਡੇ ਨੂੰ ਅੰਮ੍ਰਿਤਸਰ ਸ਼ਹਿਰ ਅਤੇ ਪੰਜਾਬ ਦੇ ਹੋਰਨਾਂ ਸ਼ਹਿਰਾਂ ਨਾਲ ਜੋੜਨ ਵਾਲੀ ਬੱਸ ਸੇਵਾ ਦੀ ਅਣਹੋਂਦ ਲੰਮੇ ਸਮੇਂ ਤੋਂ ਚੱਲੀ ਆ ਰਹੀ ਹੈ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਆਉਣ ਵਾਲੇ ਲੱਖਾਂ ਸੈਲਾਨੀਆਂ ਅਤੇ ਯਾਤਰੀਆਂ ਨੂੰ ਅਕਸਰ ਸ਼ਹਿਰ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੱਕ ਪਹੁੰਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ ਕਈ ਮਹੀਨਿਆਂ ਤੋਂ ਸਥਾਨਕ ਬੀ.ਆਰ.ਟੀ.ਐਸ. ਸੇਵਾਵਾਂ ਨੂੰ ਮੁਅੱਤਲ ਕਰਨ ਨਾਲ ਸਿਰਫ ਸਥਾਨਕ ਵਸਨੀਕਾਂ ਨੂੰ ਹੀ ਨਹੀਂ ਬਲਕਿ ਬਾਹਰੋਂ ਆਏ ਰਹੇ ਸੈਲਾਨੀਆਂ ਨੂੰ ਵੀ ਭਾਰੀ ਅਸੁਵਿਧਾ ਹੋ ਰਹੀ ਹੈ।" The post ਪ੍ਰਵਾਸੀ ਪੰਜਾਬੀਆਂ ਨੇ ਮਾਨ ਸਰਕਾਰ ਦੇ ਅੰਮ੍ਰਿਤਸਰ ਪ੍ਰਤੀ ਦੋਹਰੇ ਮਾਪਦੰਡਾਂ ‘ਤੇ ਚਿੰਤਾ ਪ੍ਰਗਟਾਈ appeared first on TheUnmute.com - Punjabi News. Tags:
|
ਅਟਾਰੀ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ Monday 16 October 2023 06:21 AM UTC+00 | Tags: amritsar attari-border border-retreat-ceremony breaking-news bsf india-pakistan-international-attari-border news punjab-breaking retreat-ceremony retreat-ceremony-at-attari ਚੰਡੀਗ੍ਹੜ, 16 ਅਕਤੂਬਰ 2023: ਭਾਰਤ-ਪਾਕਿਸਤਾਨ ਸਰਹੱਦ ‘ਤੇ ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ (Retreat ceremony) ਦਾ ਸਮਾਂ 16 ਅਕਤੂਬਰ ਤੋਂ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ। ਇਹ ਸਮਾਂ 15 ਨਵੰਬਰ ਤੱਕ ਰਹੇਗਾ। ਮੌਸਮ ਵਿੱਚ ਤਬਦੀਲੀ ਕਾਰਨ ਸਮਾਂ 5.50 ਦੀ ਬਜਾਏ 5.00 ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਜਦੋਂ ਗਰਮੀਆਂ ਹੁੰਦੀਆਂ ਹਨ ਅਤੇ ਦਿਨ ਲੰਬੇ ਹੁੰਦੇ ਹਨ, ਪਰੇਡ ਦੇਰੀ ਨਾਲ ਸ਼ੁਰੂ ਹੁੰਦੀ ਹੈ ਅਤੇ ਸਰਦੀਆਂ ਵਿੱਚ ਜਦੋਂ ਦਿਨ ਛੋਟੇ ਹੋਣੇ ਸ਼ੁਰੂ ਹੁੰਦੇ ਹਨ, ਇਸ ਨੂੰ ਉਸ ਸਮੇਂ ਅਨੁਸਾਰ ਪਹਿਲਾਂ ਸ਼ੁਰੂ ਕੀਤਾ ਜਾਂਦਾ ਹੈ। ਸਰਹੱਦ ‘ਤੇ ਹੋਣ ਵਾਲੇ ਇਸ ਇਕੱਠ ਨੂੰ ਰੀਟਰੀਟ ਸੈਰੇਮਨੀ (Retreat ceremony) ਕਿਹਾ ਜਾਂਦਾ ਹੈ। ਇਸ ਦੀ ਦਿਲਚਸਪਤਾ ਅਤੇ ਰੋਮਾਂਚ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਲੋਕ ਆਉਂਦੇ ਹਨ। The post ਅਟਾਰੀ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ appeared first on TheUnmute.com - Punjabi News. Tags:
|
ਕੌਰ ਇੰਮੀਗ੍ਰੇਸ਼ਨ: ਸੁਖਰਾਜ ਕੌਰ ਜਾ ਰਹੀ ਹੈ ਸਟੱਡੀ ਵੀਜ਼ਾ 'ਤੇ ਕੈਨੇਡਾ Monday 16 October 2023 07:13 AM UTC+00 | Tags: breaking-news canada news study-visa ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ ਮੋਗਾ, 16 ਅਕਤੂਬਰ 2023: ਪਿੰਡ ਮਾਣੂੰਕੇ ਗਿੱਲ, ਮੋਗਾ ਦੀ ਰਹਿਣ ਵਾਲੀ ਸੁਖਰਾਜ ਕੌਰ (ਪੁੱਤਰੀ ਪਰਮਿੰਦਰ ਸਿੰਘ ਅਤੇ ਸਿਮਰਜੀਤ ਕੌਰ) ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 15 ਹੀ ਦਿਨ੍ਹਾਂ 'ਚ ਮਨਜ਼ੂਰ ਹੋਇਆ ਹੈ। ਇੱਕ ਰਿਫਿਊਜ਼ਲ ਦੇ ਬਾਵਜੂਦ 15 ਦਿਨ੍ਹਾਂ 'ਚ ਸੁਖਰਾਜ ਕੌਰ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ ਮਿਲਿਆ ਹੈ | ਸੁਖਰਾਜ ਕੌਰ ਦਾ ਇੱਕ ਸਾਲ ਦਾ ਗੈਪ ਸੀ | ਸੁਖਰਾਜ ਕੌਰ ਨੇ 26 ਅਗਸਤ 2023 ਨੂੰ ਫਾਈਲ ਲਗਾਈ ਅਤੇ 10 ਸਤੰਬਰ 2023 ਨੂੰ ਵੀਜ਼ਾ ਆਇਆ | ਸੁਖਰਾਜ ਕੌਰ ਹੁਣ ਸਟੱਡੀ ਵੀਜ਼ਾ ‘ਤੇ ਕੈਨੇਡਾ ਦੇ Coquitlam , BC ਜਾ ਰਹੀ ਹੈ | ਸੁਖਰਾਜ ਕੌਰ ਦੇ ਆਈਲੈਟਸ ਸਕੋਰ (IELTS Score) ਓਵਰਆਲ 6.0 (L-6.0, R-6.0, W-6.0, S-6.0) ਸਨ ਅਤੇ 2022 'ਚ ਬਾਰ੍ਹਵੀਂ ਪਾਸ ਕੀਤੀ ਹੈ | ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਸੁਖਰਾਜ ਕੌਰ ਨੂੰ ਵਧਾਈਆਂ ਦਿੱਤੀਆਂ । ਹੁਣ ਆਇਲਟਸ 'ਚੋਂ ਓਵਰਆਲ 6.0 ਬੈਂਡ ਤੇ PTE 'ਚੋਂ ਓਵਰਆਲ 60 ਸਕੋਰ ਤੇ TOFEL 'ਚੋਂ ਓਵਰਆਲ 83 ਸਕੋਰ 'ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ । ਜੇਕਰ ਤੁਸੀ ਵੀ… 1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। 2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । 3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। 4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ । ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ:- 96926-00084 96927-00084 96928-00084 ਅੰਮ੍ਰਿਤਸਰ ਬਰਾਂਚ : 96923-00084 : 93553-00084 ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ) ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ) ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, "Sonathalia Emerald", Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ) The post ਕੌਰ ਇੰਮੀਗ੍ਰੇਸ਼ਨ: ਸੁਖਰਾਜ ਕੌਰ ਜਾ ਰਹੀ ਹੈ ਸਟੱਡੀ ਵੀਜ਼ਾ ‘ਤੇ ਕੈਨੇਡਾ appeared first on TheUnmute.com - Punjabi News. Tags:
|
ਹਾਈਕੋਰਟ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਤੀ ਅੰਤਰਿਮ ਜ਼ਮਾਨਤ Monday 16 October 2023 07:21 AM UTC+00 | Tags: bathinda breaking-news manpreet-singh-badal news punjab-breaing punjab-breaking punjab-latest-news vigilance ਚੰਡੀਗੜ੍ਹ, 16 ਅਕਤੂਬਰ 2023: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਸ ਸਬੰਧੀ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਇਹ ਵਿਸਥਾਰਤ ਹੁਕਮ ਆਉਣ ਤੋਂ ਬਾਅਦ ਪਤਾ ਲੱਗੇਗਾ। ਬਠਿੰਡਾ ‘ਚ ਮਨਪ੍ਰੀਤ ਬਾਦਲ ਖ਼ਿਲਾਫ਼ ਪਲਾਟ ਘਪਲੇ ਦਾ ਮਾਮਲਾ ਦਰਜ ਹੈ | ਇਸਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। The post ਹਾਈਕੋਰਟ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿੱਤੀ ਅੰਤਰਿਮ ਜ਼ਮਾਨਤ appeared first on TheUnmute.com - Punjabi News. Tags:
|
ਅਗਨੀਵੀਰ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਨਹੀਂ ਦਿੱਤਾ ਸ਼ਹੀਦ ਦਾ ਦਰਜਾ ? ਆਰਮੀ ਅਫਸਰ ਨੇ ਦੱਸਿਆ ਕਾਰਨ Monday 16 October 2023 07:32 AM UTC+00 | Tags: agniveer-amritpal-singh breaking-news indian-army latest-news mansa news punjab-news rajouri ਚੰਡੀਗੜ੍ਹ, 16 ਅਕਤੂਬਰ 2023: ਮਾਨਸਾ ਜ਼ਿਲ੍ਹੇ ਦਾ 19 ਸਾਲਾ ਅਗਨੀਵੀਰ ਅੰਮ੍ਰਿਤਪਾਲ ਸਿੰਘ ਰਾਜੌਰੀ, ਜੰਮੂ-ਕਸ਼ਮੀਰ ਵਿੱਚ ਤਾਇਨਾਤ ਸੀ। ਪ੍ਰਾਪਤ ਜਾਣਕਾਰੀ ਅਨੁਸਾਰ 11 ਅਕਤੂਬਰ ਨੂੰ ਆਪਣੀ ਹੀ ਰਾਈਫਲ ਨਾਲ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ ਸੀ। ਅੰਮ੍ਰਿਤਪਾਲ ਸਿੰਘ ਦਾ 13 ਅਕਤੂਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਕੋਟਲੀ ਕਲਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਅੰਮ੍ਰਿਤਪਾਲ ਦੀ ਮ੍ਰਿਤਕ ਦੇਹ ਨੂੰ ਨਿੱਜੀ ਐਂਬੂਲੈਂਸ ਰਾਹੀਂ ਪਿੰਡ ਲਿਆਂਦਾ ਗਿਆ। ਅੰਮ੍ਰਿਤਪਾਲ ਨੂੰ 'ਗਾਰਡ ਆਫ ਆਨਰ' ਵੀ ਨਹੀਂ ਦਿੱਤਾ ਗਿਆ, ਜਿਸ ਕਾਰਨ ਵਿਵਾਦ ਖੜ੍ਹਾ ਹੋ ਗਿਆ। ਫੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਉਸ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ ਕਿਉਂਕਿ ਉਸ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਉਹ ਜੰਗ ਵਿੱਚ ਸ਼ਹੀਦ ਨਹੀਂ ਹੋਏ ਪਰ ਇਹ ਵੀ ਕਿਹਾ ਕਿ ਅਗਨੀਵੀਰ ਅਤੇ ਅਗਨੀਪਥ ਸਕੀਮ ਤੋਂ ਪਹਿਲਾਂ ਜਾਂ ਬਾਅਦ ਵਿੱਚ ਫੌਜ ਵਿੱਚ ਭਰਤੀ ਹੋਣ ਵਾਲਿਆਂ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ। The post ਅਗਨੀਵੀਰ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਨਹੀਂ ਦਿੱਤਾ ਸ਼ਹੀਦ ਦਾ ਦਰਜਾ ? ਆਰਮੀ ਅਫਸਰ ਨੇ ਦੱਸਿਆ ਕਾਰਨ appeared first on TheUnmute.com - Punjabi News. Tags:
|
ਮੁਜੀਬ ਨੇ 'ਪਲੇਅਰ ਆਫ ਦਿ ਮੈਚ' ਦਾ ਐਵਾਰਡ ਅਫਗਾਨਿਸਤਾਨ ਦੇ ਭੂਚਾਲ ਪ੍ਰਭਾਵਿਤ ਲੋਕਾਂ ਨੂੰ ਕੀਤਾ ਸਮਰਪਿਤ Monday 16 October 2023 07:42 AM UTC+00 | Tags: afg-vs-eng breaking-news cricket-news mujeeb news ਚੰਡੀਗੜ੍ਹ, 16 ਅਕਤੂਬਰ 2023: ਅਫਗਾਨਿਸਤਾਨ ਦੇ ਸਟਾਰ ਸਪਿਨਰ ਰਾਸ਼ਿਦ ਖਾਨ ਨੇ ਐਤਵਾਰ ਨੂੰ ਉਮੀਦ ਜਤਾਈ ਕਿ ਵਿਸ਼ਵ ਕੱਪ ‘ਚ ਇੰਗਲੈਂਡ ‘ਤੇ ਉਨ੍ਹਾਂ ਦੀ 69 ਦੌੜਾਂ ਦੀ ਸ਼ਾਨਦਾਰ ਜਿੱਤ ਉਨ੍ਹਾਂ ਦੇ ਦੇਸ਼ ਵਾਸੀਆਂ ਦੇ ਚਿਹਰਿਆਂ ‘ਤੇ ਮੁਸਕਰਾਹਟ ਲਿਆਵੇਗੀ ਅਤੇ ਭੂਚਾਲ ਤੋਂ ਬਾਅਦ ਉਨ੍ਹਾਂ ਦੇ ਦਰਦ ਨੂੰ ਦੂਰ ਕਰਨ ‘ਚ ਮੱਦਦ ਕਰੇਗੀ। ਅਫਗਾਨਿਸਤਾਨ ਨੇ ਐਤਵਾਰ ਨੂੰ ਇੱਥੇ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ ਹਰਾ ਕੇ ਵਿਸ਼ਵ ਕੱਪ ਇਤਿਹਾਸ ‘ਚ ਸਭ ਤੋਂ ਵੱਡਾ ਉਲਟਫੇਰ ਕੀਤਾ। ਮੁਜੀਬ ਨੇ ‘ਪਲੇਅਰ ਆਫ ਦਿ ਮੈਚ’ ਦਾ ਐਵਾਰਡ ਅਫਗਾਨਿਸਤਾਨ ਨੂੰ ਸਮਰਪਿਤ ਕੀਤਾ ਮੁਜੀਬ (Mujeeb) ਨੇ ਕਿਹਾ, ’ਮੈਂ’ਤੁਸੀਂ ਇਹ ਪੁਰਸਕਾਰ ਆਪਣੇ ਦੇਸ਼ ਦੇ ਉਨ੍ਹਾਂ ਲੋਕਾਂ ਨੂੰ ਸਮਰਪਿਤ ਕਰਨਾ ਚਾਹੁੰਦਾ ਹਾਂ ਜੋ ਭੂਚਾਲ ਨਾਲ ਪ੍ਰਭਾਵਿਤ ਹੋਏ ਹਨ। ਇਹ ਉਹ ਚੀਜ਼ ਹੈ ਜੋ ਅਸੀਂ ਇੱਕ ਟੀਮ ਦੇ ਰੂਪ ਵਿੱਚ ਕਰ ਸਕਦੇ ਹਾਂ ਅਤੇ ਮੈਂ ਇੱਕ ਖਿਡਾਰੀ ਦੇ ਰੂਪ ਵਿੱਚ ਕਰ ਸਕਦਾ ਹਾਂ। ਮੁਜੀਬ ਨੇ 51 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ ਅਤੇ ਨਾਲ ਹੀ 16 ਗੇਂਦਾਂ ‘ਤੇ 28 ਦੌੜਾਂ ਬਣਾਈਆਂ। ਮੁਜੀਬ ਨੇ ਕਿਹਾ- ਵਿਸ਼ਵ ਕੱਪ ਖੇਡਣਾ ਅਤੇ ਚੈਂਪੀਅਨ ਨੂੰ ਹਰਾਉਣਾ ਬਹੁਤ ਮਾਣ ਵਾਲਾ ਪਲ ਹੈ। ਇਹ ਪੂਰੀ ਟੀਮ ਲਈ ਵੱਡੀ ਉਪਲਬਧੀ ਹੈ ਅਤੇ ਅਸੀਂ ਇਸ ਤਰ੍ਹਾਂ ਦੇ ਮੌਕਿਆਂ ਲਈ ਸਖ਼ਤ ਮਿਹਨਤ ਕਰ ਰਹੇ ਹਾਂ। ਇਹ ਗੇਂਦਬਾਜ਼ਾਂ ਅਤੇ ਬੱਲੇਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਸੀ। ਮੈਚ ਤੋਂ ਬਾਅਦ ਰਾਸ਼ਿਦ ਨੇ ਕਿਹਾ, ‘ਇਹ ਸਾਡੇ ਲਈ ਵੱਡੀ ਜਿੱਤ ਹੈ। ਇਸ ਤਰ੍ਹਾਂ ਦੇ ਪ੍ਰਦਰਸ਼ਨ ਤੋਂ ਸਾਨੂੰ ਭਰੋਸਾ ਮਿਲਦਾ ਹੈ ਕਿ ਅਸੀਂ ਕਿਸੇ ਵੀ ਦਿਨ ਕਿਸੇ ਵੀ ਟੀਮ ਨੂੰ ਹਰਾ ਸਕਦੇ ਹਾਂ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 284 ਦੌੜਾਂ ਬਣਾਉਣ ਤੋਂ ਬਾਅਦ ਅਫਗਾਨਿਸਤਾਨ ਨੇ ਇੰਗਲੈਂਡ ਨੂੰ 215 ਦੌੜਾਂ ‘ਤੇ ਆਊਟ ਕਰ ਦਿੱਤਾ। ਮੈਚ ਤੋਂ ਬਾਅਦ ਰਾਸ਼ਿਦ ਖਾਨ ਨੇ ਕਿਹਾ, ”ਇਹ ਜਿੱਤ ਸਾਨੂੰ ਵਿਸ਼ਵ ਕੱਪ ਦੇ ਬਾਕੀ ਮੈਚਾਂ ਲਈ ਊਰਜਾ ਦੇਵੇਗੀ। ਉਸ ਨੇ ਕਿਹਾ, ‘ਕ੍ਰਿਕਟ ਅਜਿਹੀ ਚੀਜ਼ ਹੈ ਜੋ ਅਫਗਾਨਿਸਤਾਨ ਦੇ ਲੋਕਾਂ ਨੂੰ ਖੁਸ਼ੀ ਦਿੰਦੀ ਹੈ। ਇੰਗਲੈਂਡ ਖਿਲਾਫ ਮੈਚ ਜਿੱਤਣਾ ਸਾਡੇ ਲਈ ਵੱਡੀ ਗੱਲ ਹੈ। ਪਿੱਛੇ ਜਿਹੇ ਸਾਡੇ ਘਰ ਭੁਚਾਲ ਆਇਆ। 3,000 ਤੋਂ ਵੱਧ ਨਾਗਰਿਕਾਂ ਦੀ ਜਾਨ ਚਲੀ ਗਈ। ਕਈ ਘਰ ਤਬਾਹ ਹੋ ਗਏ। ਇਸ ਲਈ ਇਹ ਜਿੱਤ ਉਨ੍ਹਾਂ ਦੇ ਚਿਹਰਿਆਂ ‘ਤੇ ਥੋੜੀ ਜਿਹੀ ਮੁਸਕਰਾਹਟ ਲਿਆਵੇਗੀ ਅਤੇ ਸ਼ਾਇਦ, ਉਹ ਉਨ੍ਹਾਂ ਮੁਸ਼ਕਲ ਦਿਨਾਂ ਨੂੰ ਥੋੜਾ ਭੁੱਲ ਸਕਦੇ ਹਨ। ਅਫਗਾਨਿਸਤਾਨ ਵਿੱਚ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ ਹੈ, ਜਿਸ ਵਿੱਚ ਹਜ਼ਾਰਾਂ ਨਾਗਰਿਕ ਮਾਰੇ ਗਏ ਹਨ ਅਤੇ ਕਈ ਪਿੰਡ ਤਬਾਹ ਹੋ ਗਏ ਹਨ। ਦਰਅਸਲ, ਐਤਵਾਰ ਨੂੰ ਪੱਛਮੀ ਅਫ਼ਗਾਨਿਸਤਾਨ ਵਿੱਚ 6.3 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ। ਮੁਜੀਬ ਉਰ ਰਹਿਮਾਨ, ਜਿਸ ਨੂੰ ਉਸ ਦੇ ਹਰਫਨਮੌਲਾ ਪ੍ਰਦਰਸ਼ਨ ਲਈ ਪਲੇਅਰ ਆਫ ਦਾ ਮੈਚ ਚੁਣਿਆ ਗਿਆ, ਉਨ੍ਹਾਂ ਨੇ ਵੀ ਆਪਣਾ ਪੁਰਸਕਾਰ ਆਪਣੇ ਦੇਸ਼ ਵਾਸੀਆਂ ਨੂੰ ਸਮਰਪਿਤ ਕੀਤਾ। The post ਮੁਜੀਬ ਨੇ ‘ਪਲੇਅਰ ਆਫ ਦਿ ਮੈਚ’ ਦਾ ਐਵਾਰਡ ਅਫਗਾਨਿਸਤਾਨ ਦੇ ਭੂਚਾਲ ਪ੍ਰਭਾਵਿਤ ਲੋਕਾਂ ਨੂੰ ਕੀਤਾ ਸਮਰਪਿਤ appeared first on TheUnmute.com - Punjabi News. Tags:
|
ਸ਼ਹੀਦ ਕੇਵਲ ਪਰਿਵਾਰ ਦਾ ਹੀ ਨਹੀਂ, ਪੂਰੇ ਦੇਸ਼ ਦਾ ਹੁੰਦਾ ਹੈ: CM ਭਗਵੰਤ ਮਾਨ Monday 16 October 2023 07:58 AM UTC+00 | Tags: breaking-news cm-bhagwant-mann indian-army latest-news martyr news punjab punjab-news the-unmute the-unmute-breaking-news the-unmute-news ਚੰਡੀਗੜ੍ਹ, 16 ਅਕਤੂਬਰ 2023: ਕੁਝ ਦਿਨ ਪਹਿਲਾਂ ਸ਼ਹੀਦ ਹੋਏ ਸੰਗਰੂਰ ਜ਼ਿਲ੍ਹੇ ਦੇ ਪਰਮਿੰਦਰ ਸਿੰਘ ਦੇ ਪਰਿਵਾਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੁੱਖ ਸਾਂਝਾ ਕਰਨ ਲਈ ਪਹੁੰਚੇ, ਪਰਮਿੰਦਰ ਸਿੰਘ ਜਿਸ ਦਾ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ | ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਿੰਦਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਦਿੱਤਾ | ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਇੱਕ ਸ਼ਹੀਦ ਕੇਵਲ ਪਰਿਵਾਰ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਹੁੰਦਾ ਹੈ। ਪਰਵਿੰਦਰ ਸਿੰਘ ਬਹੁਤ ਛੋਟੀ ਉਮਰ ਵਿੱਚ ਸ਼ਹੀਦ ਹੋ ਗਿਆ ਸੀ।ਇਸ ਗੱਲ ਦਾ ਸਾਨੂੰ ਬਹੁਤ ਦੁੱਖ ਹੈ। The post ਸ਼ਹੀਦ ਕੇਵਲ ਪਰਿਵਾਰ ਦਾ ਹੀ ਨਹੀਂ, ਪੂਰੇ ਦੇਸ਼ ਦਾ ਹੁੰਦਾ ਹੈ: CM ਭਗਵੰਤ ਮਾਨ appeared first on TheUnmute.com - Punjabi News. Tags:
|
ਨਿਠਾਰੀ ਮਾਮਲੇ 'ਚ ਇਲਾਹਾਬਾਦ ਹਾਈਕੋਰਟ ਨੇ ਸੁਰਿੰਦਰ ਕੋਲੀ ਤੇ ਮੋਨਿੰਦਰ ਸਿੰਘ ਪੰਧੇਰ ਨੂੰ ਕੀਤਾ ਬਰੀ Monday 16 October 2023 08:20 AM UTC+00 | Tags: breaking-news india-latest-news moninder-singh-pandher news nithari-case surinder-koli ਚੰਡੀਗੜ੍ਹ, 16 ਅਕਤੂਬਰ 2023: ਇਲਾਹਾਬਾਦ ਹਾਈਕੋਰਟ ਨੇ ਨੋਇਡਾ ਦੇ ਨਿਠਾਰੀ ਮਾਮਲੇ (Nithari case) ‘ਚ ਸੁਰਿੰਦਰ ਕੋਲੀ ਨੂੰ ਬਰੀ ਕਰ ਦਿੱਤਾ ਹੈ। ਕਈ ਦਿਨਾਂ ਦੀ ਬਹਿਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਈਕੋਰਟ ਨੇ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਸੁਰਿੰਦਰ ਕੋਲੀ ਨੂੰ ਬਰੀ ਕਰ ਦਿੱਤਾ। ਹੇਠਲੀ ਅਦਾਲਤ ਨੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਨੇ ਇਸ ਦੇ ਖਿਲਾਫ ਇਲਾਹਾਬਾਦ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਕੋਠੀ ਡੀ 5 ਦੇ ਮਾਲਕ ਮੋਨਿੰਦਰ ਸਿੰਘ ਪੰਧੇਰ ਨੂੰ ਵੀ ਅਦਾਲਤ ਨੇ ਬਰੀ ਕਰ ਦਿੱਤਾ ਹੈ। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਐਸਏਐਚ ਰਿਜ਼ਵੀ ਦੀ ਅਦਾਲਤ ਨੇ ਇਹ ਫੈਸਲਾ ਦਿੱਤਾ। ਇਲਾਹਾਬਾਦ ਹਾਈਕੋਰਟ ਨੇ ਨਿਠਾਰੀ ਕੇਸ (Nithari case) ਦੇ ਦੋਸ਼ੀਆਂ ਮਨਿੰਦਰ ਸਿੰਘ ਪੰਧੇਰ ਅਤੇ ਸੁਰਿੰਦਰ ਕੋਲੀ ਨੂੰ ਸੁਣਾਈ ਫਾਂਸੀ ਦੀ ਸਜ਼ਾ ਵਿਰੁੱਧ ਅਪੀਲ ‘ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਫਾਂਸੀ ਦੀ ਸਜ਼ਾ ਖ਼ਿਲਾਫ਼ ਦੋਵਾਂ ਹਾਈਕੋਰਟਾਂ ਵਿੱਚ ਅਪੀਲਾਂ ਦਾਇਰ ਕੀਤੀਆਂ ਗਈਆਂ ਹਨ। ਵੱਖ-ਵੱਖ ਡਿਵੀਜ਼ਨ ਬੈਂਚਾਂ ਨੇ 134 ਦਿਨਾਂ ਦੀ ਲੰਮੀ ਸੁਣਵਾਈ ਕੀਤੀ। ਕੋਲੀ ‘ਤੇ ਦੋਸ਼ ਹੈ ਕਿ ਉਹ ਪੰਧੇਰ ਕੋਠੀ ਦਾ ਕੇਅਰਟੇਕਰ ਸੀ ਅਤੇ ਲੜਕੀਆਂ ਨੂੰ ਵਰਗਲਾ ਕੇ ਕੋਠੀ ‘ਚ ਲੈ ਜਾਂਦਾ ਸੀ। ਨਿਠਾਰੀ ਪਿੰਡ ਦੀਆਂ ਦਰਜਨਾਂ ਕੁੜੀਆਂ ਲਾਪਤਾ ਹੋ ਗਈਆਂ। ਉਨ੍ਹਾਂ ਦਾ ਕਤਲ ਕਰ ਦਿੱਤਾ ਸੀ। ਨੋਇਡਾ ਦੇ ਨਿਠਾਰੀ ਕੇਸ ਵਿੱਚ ਕੋਲੀ ਨੂੰ ਇੱਕ ਦਰਜਨ ਤੋਂ ਵੱਧ ਮਾਮਲਿਆਂ ਵਿੱਚ ਹੇਠਲੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਇਹ ਘਟਨਾ ਸਾਲ 2005-06 ਦੀ ਹੈ। ਮਾਮਲਾ ਉਦੋਂ ਉਜਾਗਰ ਹੋਇਆ ਜਦੋਂ ਨੌਕਰੀ ਦੀ ਤਲਾਸ਼ ਵਿੱਚ ਘਰੋਂ ਨਿਕਲੀ ਲੜਕੀ ਦੇ ਪਿਤਾ ਨੇ ਨੋਇਡਾ ਦੇ ਸੈਕਟਰ-20 ਥਾਣੇ ਵਿੱਚ ਆਪਣੀ ਧੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਪੁਲਿਸ ਜਾਂਚ ਦੌਰਾਨ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪੁਲੀਸ ਨੇ ਨਿਠਾਰੀ ਦੇ ਰਹਿਣ ਵਾਲੇ ਮੋਨਿੰਦਰ ਸਿੰਘ ਪੰਧੇਰ ਦੇ ਘਰ ਦੇ ਪਿੱਛੇ ਬਣੇ ਨਾਲੇ ਵਿੱਚੋਂ ਦਰਜਨਾਂ ਬੱਚਿਆਂ ਅਤੇ ਔਰਤਾਂ ਦੇ ਪਿੰਜਰ ਬਰਾਮਦ ਕੀਤੇ ਸਨ। ਪੁਲੀਸ ਨੇ ਮੋਨਿੰਦਰ ਸਿੰਘ ਅਤੇ ਉਸ ਦੇ ਨੌਕਰ ਸੁਰਿੰਦਰ ਕੋਲੀ ਨੂੰ ਮੁਲਜ਼ਮ ਬਣਾਇਆ ਸੀ। ਪੁਲਿਸ ਜਾਂਚ ਕਰ ਰਹੀ ਸੀ ਤਾਂ ਮਾਮਲਾ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਗਿਆ ਸੀ। ਸੀਬੀਆਈ ਨੇ ਦੋਵਾਂ ਖ਼ਿਲਾਫ਼ ਅਗਵਾ, ਬਲਾਤਕਾਰ ਅਤੇ ਕਤਲ ਦੇ ਕੁੱਲ 16 ਕੇਸ ਦਰਜ ਕੀਤੇ ਸਨ। ਸੁਪਰੀਮ ਕੋਰਟ ਨੇ ਫਾਂਸੀ ‘ਤੇ ਰੋਕ ਲਗਾ ਦਿੱਤੀ ਹੈ ਗਾਜ਼ੀਆਬਾਦ ਸਥਿਤ ਸੀਬੀਆਈ ਅਦਾਲਤ ਨੇ ਸੁਰਿੰਦਰ ਕੋਲੀ ਨੂੰ ਦਰਜਨ ਤੋਂ ਵੱਧ ਮਾਮਲਿਆਂ ਵਿੱਚ ਮੌਤ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਫਾਂਸੀ ਦੀ ਸਜ਼ਾ ‘ਤੇ ਰੋਕ ਲਗਾਈ ਹੋਈ ਹੈ। ਕੋਲੀ ਨੇ ਮੌਤ ਦੀ ਸਜ਼ਾ ਦੇ ਸਾਰੇ ਹੁਕਮਾਂ ਨੂੰ ਇਲਾਹਾਬਾਦ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਲੰਬਿਤ ਅਪੀਲ ‘ਤੇ ਕਈ ਵਾਰ ਬਹਿਸ ਹੋ ਚੁੱਕੀ ਹੈ ਪਰ ਕਈ ਕਾਰਨਾਂ ਕਰਕੇ ਸੁਣਵਾਈ ਪੂਰੀ ਨਹੀਂ ਹੋ ਸਕੀ। ਕੋਲੀ ਦੇ ਵਕੀਲ ਨੇ ਦਲੀਲ ਦਿੱਤੀ ਕਿ ਕੋਲੀ ਨੇ ਪੁਲਿਸ ਤਸ਼ੱਦਦ ਕਾਰਨ ਆਪਣਾ ਜ਼ੁਰਮ ਕਬੂਲ ਕੀਤਾ ਸੀ । The post ਨਿਠਾਰੀ ਮਾਮਲੇ ‘ਚ ਇਲਾਹਾਬਾਦ ਹਾਈਕੋਰਟ ਨੇ ਸੁਰਿੰਦਰ ਕੋਲੀ ਤੇ ਮੋਨਿੰਦਰ ਸਿੰਘ ਪੰਧੇਰ ਨੂੰ ਕੀਤਾ ਬਰੀ appeared first on TheUnmute.com - Punjabi News. Tags:
|
ਕ੍ਰਿਕਟ ਖੇਡ ਨੂੰ 128 ਸਾਲ ਬਾਅਦ ਓਲੰਪਿਕ 'ਚ ਕੀਤਾ ਸ਼ਾਮਲ, ਚਾਰ ਹੋਰ ਨਵੀਆਂ ਖੇਡਾਂ ਨੂੰ ਕੀਤਾ ਜਾਵੇਗਾ ਸ਼ਾਮਲ Monday 16 October 2023 08:28 AM UTC+00 | Tags: 2028-los-angeles-olympics breaking-news cricket ioc news olympics olympics-games sports-news world-cup-2023 ਚੰਡੀਗੜ੍ਹ, 16 ਅਕਤੂਬਰ 2023: ਕ੍ਰਿਕਟ ਨੂੰ 128 ਸਾਲ ਬਾਅਦ ਓਲੰਪਿਕ (Olympics) ‘ਚ ਸ਼ਾਮਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 2028 ਲਾਸ ਏਂਜਲਸ ਓਲੰਪਿਕ ਵਿੱਚ ਕ੍ਰਿਕਟ ਨੂੰ ਸ਼ਾਮਲ ਕੀਤਾ ਜਾਵੇਗਾ। ਲਾਸ ਏਂਜਲਸ ਓਲੰਪਿਕ ਵਿੱਚ ਕ੍ਰਿਕਟ ਨੂੰ ਸ਼ਾਮਲ ਕਰਨ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਕਾਰਜਕਾਰਨੀ ਨੇ ਮਨਜ਼ੂਰੀ ਦੇ ਦਿੱਤੀ ਹੈ। ਆਈਓਸੀ ਦੇ ਪ੍ਰਧਾਨ ਥਾਮਸ ਬਾਕ ਦੀ ਅਗਵਾਈ ਵਿੱਚ ਸੋਮਵਾਰ ਨੂੰ ਮੁੰਬਈ ਵਿੱਚ ਹੋਈ ਬੈਠਕ ਵਿੱਚ ਇਸ ਬਾਰੇ ਅੰਤਿਮ ਫੈਸਲਾ ਲਿਆ ਗਿਆ। ਕ੍ਰਿਕਟ ਪਹਿਲਾਂ 1900 ਪੈਰਿਸ ਓਲੰਪਿਕ ਵਿੱਚ ਖੇਡਿਆ ਗਿਆ ਸੀ। ਮਤਲਬ ਇਹ 128 ਸਾਲ ਬਾਅਦ ਓਲੰਪਿਕv(Olympics) ‘ਚ ਵਾਪਸੀ ਕਰੇਗਾ। ਇਹ ਸਾਰੇ ਮੁਕਾਬਲੇ ਟੀ-20 ਫਾਰਮੈਟ ‘ਚ ਖੇਡੇ ਜਾਣਗੇ | ਆਈਓਸੀ ਦੇ ਕਾਰਜਕਾਰੀ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਕ੍ਰਿਕਟ ਸਮੇਤ ਪੰਜ ਖੇਡਾਂ ਨੂੰ ਸ਼ਾਮਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਗਈ। ਕ੍ਰਿਕਟ ਤੋਂ ਇਲਾਵਾ, ਲਾਸ ਏਂਜਲਸ ਦੇ ਪ੍ਰਬੰਧਕਾਂ ਵੱਲੋਂ ਬੇਸਬਾਲ/ਸਾਫਟਬਾਲ, ਫਲੈਗ ਫੁੱਟਬਾਲ, ਸਕੁਐਸ਼ ਅਤੇ ਲੈਕਰੋਸ ਸਮੇਤ ਪੰਜ ਨਵੀਆਂ ਖੇਡਾਂ ਨੂੰ ਸ਼ਾਮਲ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਇਸ ਸਬੰਧੀ ਪ੍ਰਸਤਾਵ ਪਹਿਲਾਂ ਹੀ ਪਾਸ ਕੀਤਾ ਜਾ ਚੁੱਕਾ ਹੈ। ਹਾਲਾਂਕਿ, ਸਾਰੀਆਂ ਨਵੀਆਂ ਖੇਡਾਂ ਨੂੰ 2028 ਖੇਡਾਂ ਵਿੱਚ ਸਥਾਨ ਯਕੀਨੀ ਬਣਾਉਣ ਲਈ IOC ਮੈਂਬਰਸ਼ਿਪ ਦੁਆਰਾ ਇੱਕ ਵੋਟ ਜਿੱਤਣ ਦੀ ਲੋੜ ਸੀ। ਸੋਮਵਾਰ ਨੂੰ ਪੰਜ ਨਵੀਆਂ ਖੇਡਾਂ ਨੂੰ ਅਧਿਕਾਰਤ ਤੌਰ ‘ਤੇ ਸ਼ਾਮਲ ਕੀਤਾ ਗਿਆ ਸੀ। The post ਕ੍ਰਿਕਟ ਖੇਡ ਨੂੰ 128 ਸਾਲ ਬਾਅਦ ਓਲੰਪਿਕ ‘ਚ ਕੀਤਾ ਸ਼ਾਮਲ, ਚਾਰ ਹੋਰ ਨਵੀਆਂ ਖੇਡਾਂ ਨੂੰ ਕੀਤਾ ਜਾਵੇਗਾ ਸ਼ਾਮਲ appeared first on TheUnmute.com - Punjabi News. Tags:
|
ਕਾਂਗਰਸ ਵੱਲੋਂ ਮਿਜ਼ੋਰਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ Monday 16 October 2023 08:36 AM UTC+00 | Tags: breaking-news elections elections-2023 latest-news mizoram mizoram-assembly-elections mizoram-congress news ਚੰਡੀਗੜ੍ਹ, 16 ਅਕਤੂਬਰ 2023: ਮਿਜ਼ੋਰਮ (Mizoram) ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 39 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਮਿਜ਼ੋਰਮ 'ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ। The post ਕਾਂਗਰਸ ਵੱਲੋਂ ਮਿਜ਼ੋਰਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ appeared first on TheUnmute.com - Punjabi News. Tags:
|
AUS vs SL: ਸ਼੍ਰੀਲੰਕਾ ਨੇ ਆਸਟ੍ਰੇਲੀਆ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਪਹਿਲੀ ਜਿੱਤ ਦੀ ਤਲਾਸ਼ 'ਚ ਦੋਵੇਂ ਟੀਮਾਂ Monday 16 October 2023 08:48 AM UTC+00 | Tags: aus-vs-sl breaking-news icc-world-cup-2023 news sports-news sri-lanka world-cup ਚੰਡੀਗੜ੍ਹ, 16 ਅਕਤੂਬਰ 2023: (AUS vs SL) ਅੱਜ ਵਿਸ਼ਵ ਕੱਪ 2023 ਦਾ 14ਵਾਂ ਮੈਚ ਲਖਨਊ ਦੇ ਏਕਾਨਾ ਸਟੇਡੀਅਮ ‘ਚ ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾ ਰਿਹਾ ਹੈ। ਦੋਵੇਂ ਟੀਮਾਂ ਅੱਜ ਆਪਣਾ ਤੀਜਾ ਮੈਚ ਖੇਡ ਰਹੀਆਂ ਹਨ। ਆਸਟਰੇਲੀਆ ਅਤੇ ਸ਼੍ਰੀਲੰਕਾ ਹੁਣ ਤੱਕ ਇੱਕ ਵੀ ਮੈਚ ਜਿੱਤਣ ਵਿੱਚ ਸਫਲ ਨਹੀਂ ਹੋਏ ਹਨ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਕੁੱਲ 102 ਵਨਡੇ ਮੈਚ ਖੇਡੇ ਗਏ ਹਨ, ਜਿਨ੍ਹਾਂ ‘ਚੋਂ ਆਸਟ੍ਰੇਲੀਆ ਨੇ 63 ਜਦਕਿ ਸ਼੍ਰੀਲੰਕਾ ਨੇ 35 ਮੈਚ ਜਿੱਤੇ ਹਨ। ਚਾਰ ਮੈਚਾਂ ਦਾ ਨਤੀਜਾ ਨਹੀਂ ਨਿਕਲਿਆ। ਅੱਜ ਵਿਸ਼ਵ ਕੱਪ 2023 ਦਾ 14ਵਾਂ ਮੈਚ ਲਖਨਊ ਦੇ ਏਕਾਨਾ ਸਟੇਡੀਅਮ ‘ਚ ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਦੇ ਕਪਤਾਨ ਕੁਸਲ ਮੈਂਡਿਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਦੋਵੇਂ ਟੀਮਾਂ ਅੱਜ ਆਪਣਾ ਤੀਜਾ ਮੈਚ ਖੇਡ ਰਹੀਆਂ ਹਨ। ਆਸਟਰੇਲੀਆ ਅਤੇ ਸ਼੍ਰੀਲੰਕਾ ਹੁਣ ਤੱਕ ਇੱਕ ਵੀ ਮੈਚ ਜਿੱਤਣ ਵਿੱਚ ਸਫਲ ਨਹੀਂ ਹੋਏ ਹਨ। The post AUS vs SL: ਸ਼੍ਰੀਲੰਕਾ ਨੇ ਆਸਟ੍ਰੇਲੀਆ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਪਹਿਲੀ ਜਿੱਤ ਦੀ ਤਲਾਸ਼ ‘ਚ ਦੋਵੇਂ ਟੀਮਾਂ appeared first on TheUnmute.com - Punjabi News. Tags:
|
ਡਰੱਗ ਮਾਮਲਾ: ਜਲਾਲਾਬਾਦ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਨਿਆਇਕ ਹਿਰਾਸਤ 'ਚ ਭੇਜਿਆ Monday 16 October 2023 10:26 AM UTC+00 | Tags: breaking-news drug-case drugs jalalabad latest-news mla-sukhpal-singh-khaira news punjab-congress punjabi-news punjab-police sukhbir-singh-badal the-unmute-breaking-news ਚੰਡੀਗੜ੍ਹ , 16 ਅਕਤੂਬਰ 2023: ਡਰੱਗ ਮਾਮਲੇ ਵਿਚ ਗ੍ਰਿਫਤਾਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਜਲਾਲਾਬਾਦ ਅਦਾਲਤ ‘ਚ ਪੇਸ਼ ਕੀਤਾ | ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ 30 ਅਕਤੂਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪਹਿਲਾਂ ਅਦਾਲਤ ਨੇ ਖਹਿਰਾ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ ਸੀ। ਇਸ ਦੌਰਾਨ ਸਾਬਕਾ ਮੰਤਰੀ ਹੰਸਰਾਜ ਜੋਸਨ ਤੇ ਸਾਬਕਾ ਵਿਧਾਇਕ ਦਵਿੰਦਰ ਘੁਬਾਇਆ ਨੇ ਖਹਿਰਾ ਨਾਲ ਮੁਲਾਕਾਤ ਕੀਤੀ ਹੈ । ਇਸਦੇ ਨਾਲ ਹੀ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ ਅਤੇ ਹੁਣ 19 ਅਕਤੂਬਰ ਤੱਕ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। The post ਡਰੱਗ ਮਾਮਲਾ: ਜਲਾਲਾਬਾਦ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਨਿਆਇਕ ਹਿਰਾਸਤ ‘ਚ ਭੇਜਿਆ appeared first on TheUnmute.com - Punjabi News. Tags:
|
ਮੋਹਾਲੀ: ਕੇਂਦਰੀ ਟੀਮ ਵੱਲੋਂ ਸਵੱਛ ਭਾਰਤ ਮਿਸ਼ਨ ਦੀ ਪ੍ਰਗਤੀ ਲਈ ਜ਼ਿਲ੍ਹਾ ਅਧਿਕਾਰੀਆਂ ਦੀ ਸ਼ਲਾਘਾ Monday 16 October 2023 10:35 AM UTC+00 | Tags: breaking-news dc-aashika-jain ews mohali news swachh-bharat-mission ਕੁਰਾਲੀ/ ਐੱਸ.ਏ.ਐੱਸ. ਨਗਰ, 16 ਅਕਤੂਬਰ 2023: ਜ਼ਿਲ੍ਹੇ ਵਿੱਚ ਸਵੱਛ ਭਾਰਤ ਮਿਸ਼ਨ (Swachh Bharat Mission) ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਨੋਜ ਜੋਸ਼ੀ ਸਕੱਤਰ, ਸਕੱਤਰ, ਮਕਾਨ ਅਤੇ ਸ਼ਹਿਰੀ ਮਾਮਲੇ ਮੰਤਰਾਲਾ, ਭਾਰਤ ਸਰਕਾਰ ਨੇ ਪੰਜਾਬ ਰਾਜ ਅਤੇ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ ਨਗਰ ਕੌਂਸਲ ਕੁਰਾਲੀ, ਐਸ.ਏ.ਐਸ. ਨਗਰ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਕੰਮ ਤੇ ਸੰਤੁਸ਼ਟੀ ਪ੍ਰਗਟਾਈ। ਇਹ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਇਸ ਟੀਮ ਨੇ ਮੋਹਾਲੀ ਸ਼ਹਿਰ ਚ ਗਮਾਡਾ ਅਧੀਨ ਪੈਂਦੇ ਇਲਾਕਿਆਂ ਏਅਰੋਟਰੋਪੋਲਿਸ ਤੇ ਏਅਰੋਸਿਟੀ, ਡੇਰਾਬੱਸੀ ਚ ‘ਵੇਸਟ ਪ੍ਰੋਸੈਸਿੰਗ ਪਲਾਂਟ’, ਸੈਕਟਰ 123 ਮੋਹਾਲੀ (ਸਿੰਹਪੁਰ ਪਿੰਡ) ਦੇ ‘ਵੇਸਟ ਟ੍ਰੀਟਮੈਂਟ ਪਲਾਂਟ’ ਅਤੇ ਮੋਹਾਲੀ ਦੇ ਫੇਸ 3 ਏ ਦੇ ਐਮ ਆਰ ਐੱਫ ਸਾਈਟ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੀ ਇਸ ਉੱਚ ਪੱਧਰੀ ਟੀਮ ਵੱਲੋਂ ਸਵੱਛ ਭਾਰਤ ਮਿਸ਼ਨ (Swachh Bharat Mission) (ਗ੍ਰਾਮੀਣ) ਤਹਿਤ ਜ਼ਿਲ੍ਹੇ ਵਿੱਚ ਹੋ ਰਹੇ ਕੰਮ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਡਿਪਟੀ ਕਮਿਸ਼ਨਰ ਅਨੁਸਾਰ ਟੀਮ ਨਾਲ ਨੋਡਲ ਅਫ਼ਸਰ ਵਜੋਂ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਮੌਜੂਦ ਰਹੇ। ਇਸ ਦੌਰੇ ਮੌਕੇ ਪੰਜਾਬ ਰਾਜ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕੁਰਾਲੀ ਵਿਖੇ ਰਹਿੰਦ-ਖੂੰਹਦ ਦੀ ਪ੍ਰੋਸੈਸਿੰਗ ਸਾਈਟ ਦਾ ਡੂੰਘਾਈ ਨਾਲ ਨਿਰੀਖਣ ਕੀਤਾ ਗਿਆ। ਇਸ ਦੌਰੇ ਦਾ ਉਦੇਸ਼ ਸਵੱਛ ਭਾਰਤ ਮਿਸ਼ਨ ਅਧੀਨ ਚੱਲ ਰਹੀਆਂ ਪਹਿਲਕਦਮੀਆਂ ਦੀ ਸਮੀਖਿਆ ਕਰਨਾ ਸੀ। ਕੇਂਦਰੀ ਟੀਮ ਨੇ ਪ੍ਰੋਗਰਾਮ ਦੇ ਉਦੇਸ਼ਾਂ ਦੀ ਪ੍ਰਾਪਤੀ ਅਤੇ ਪੰਜਾਬ ਰਾਜ ਵਿੱਚ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਰਾਜ ਦੇ ਅਧਿਕਾਰੀਆਂ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਇਹ ਦੌਰਾ ਮਿਸ਼ਨ ਦੀ ਪ੍ਰਗਤੀ ਵਧਾਉਣ ਲਈ ਰਾਜ ਦੇ ਅਧਿਕਾਰੀਆਂ ਨਾਲ ਸਹਿਯੋਗ ਕਰਨ ਲਈ ਕੇਂਦਰੀ ਮਕਾਨ ਤੇ ਸ਼ਹਿਰੀ ਮਾਮਲੇ ਮੰਤਰਾਲੇ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕ ਜੈਨ ਅਨੁਸਾਰ ਜ਼ਿਲ੍ਹੇ ਵਿੱਚ ਸਵੱਛ ਭਾਰਤ ਮਿਸ਼ਨ ਦੇ ਟੀਚਿਆਂ ਦੀ ਪ੍ਰਾਪਤੀ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤੇ ਇਸ ਦਿਸ਼ਾ ਵਿੱਚ ਦਿਨ ਰਾਤ ਇਕ ਕਰ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। The post ਮੋਹਾਲੀ: ਕੇਂਦਰੀ ਟੀਮ ਵੱਲੋਂ ਸਵੱਛ ਭਾਰਤ ਮਿਸ਼ਨ ਦੀ ਪ੍ਰਗਤੀ ਲਈ ਜ਼ਿਲ੍ਹਾ ਅਧਿਕਾਰੀਆਂ ਦੀ ਸ਼ਲਾਘਾ appeared first on TheUnmute.com - Punjabi News. Tags:
|
ਡੀ. ਬੀ. ਈ. ਈ. ਵੱਲੋਂ 17 ਅਕਤੂਬਰ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ Monday 16 October 2023 10:40 AM UTC+00 | Tags: aam-aadmi-party breaking-news mohali-news news placement-camp punjab-government punjab-news the-unmute the-unmute-breaking-news the-unmute-update ਐਸ.ਏ.ਐਸ.ਨਗਰ, 16 ਅਕਤੂਬਰ2023: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ ਵੱਲੋਂ ਆਈ.ਸੀ.ਆਈ.ਸੀ.ਆਈ ਬੈਂਕ ਅਤੇ ਅਜਾਇਲ ਹਰਬਲ ਲਈ 17 ਅਕਤੂਬਰ, 2023 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ। ਇਸ ਕੈਂਪ ਵਿੱਚ 18 ਤੋਂ 30 ਸਾਲ ਦੀ ਉਮਰ, ਗ੍ਰੈਜੂਏਸ਼ਨ ਆਦਿ ਵਿੱਦਿਅਕ ਯੋਗਤਾ ਵਰਗ ਦੇ ਉਮੀਦਵਾਰ ਸ਼ਾਮਿਲ ਹੋ ਸਕਦੇ ਹਨ। ਉਕਤ ਕੰਪਨੀਆਂ ਦੀ ਐੱਚ ਆਰ ਟੀਮ ਵਲੋਂ ਸਵੇਰੇ 9.30 ਵਜੇ ਤੋਂ 1.30 ਵਜੇ ਤੱਕ ਉਮੀਦਵਾਰਾਂ ਦੀ ਵਾਕਇੰਨ ਇੰਟਰਵਿਊ ਕੀਤੀ ਜਾਵੇਗੀ। • 10+2, ਗ੍ਰੈਜੂਏਟ ( ਫਰੈਸ਼ਰ) ਅਤੇ ਚੰਗੇ ਸੰਚਾਰ (ਗੱਲਬਾਤ) ਹੁਨਰ ਵਾਲੇ ਉਮੀਦਵਾਰ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਡਿਪਟੀ ਡਾਇਰੈਕਟਰ , ਡੀ. ਬੀ. ਈ. ਈ. ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ. ਵੱਲੋਂ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਵਿੱਚ ਇੱਕ ਜਾਂ ਇੱਕ ਤੋਂ ਵੱਧ ਕੰਪਨੀਆਂ ਹਿੱਸਾ ਲੈਂਦੀਆਂ ਹਨ। ਉਹਨਾਂ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਿਤ ਦਸਤਾਵੇਜ਼ਾਂ ਨਾਲ ਡੀ. ਬੀ. ਈ. ਈ. ਦਫ਼ਤਰ ਵਿੱਚ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਚਾਹਵਾਨ ਉਮੀਦਵਾਰ ਸਵੇਰੇ 9.30 ਵਜੇ ਡੀ. ਬੀ. ਈ. ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਐਸ. ਏ. ਐੱਸ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ. ਮੇਲ- dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ। The post ਡੀ. ਬੀ. ਈ. ਈ. ਵੱਲੋਂ 17 ਅਕਤੂਬਰ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ appeared first on TheUnmute.com - Punjabi News. Tags:
|
ਐੱਸ.ਡੀ.ਐੱਮ ਹੋਣਗੇ ਆਪੋ ਆਪਣੇ ਖੇਤਰ 'ਚ ਪੈਂਦੇ ਚੋਣ ਹਲਕੇ ਦੇ ਰਿਵਾਇਜ਼ਿੰਗ ਅਥਾਰਿਟੀ ਅਫ਼ਸਰ Monday 16 October 2023 10:45 AM UTC+00 | Tags: breaking-news revising-authority-officer sas-nagar ਮੋਹਾਲੀ 16 ਅਕਤੂਬਰ 2023: ਜ਼ਿਲ੍ਹੇ ਚ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ 21 ਅਕਤੂਬਰ ਤੋਂ ਸ਼ੁਰੂ ਮਤਦਾਤਾ ਬਣਨ ਲਈ ਫਾਰਮ ਨੰ. 1 ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ ਤੇ ਉਪਲਬਧ ਐਸ.ਏ.ਐਸ.ਨਗਰ, 15 ਅਕਤੂਬਰ: ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੇ ਮੌਜੂਦਾ ਮੈਂਬਰਾਂ ਦੀ ਟਰਮ ਖਤਮ ਹੋਣ ਬਾਅਦ ਚੋਣ ਪ੍ਰਕਿਰਿਆ ਲਈ ਮੁੱਢਲੇ ਪੜਾਅ ਵਜੋਂ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਦੀ ਤਿਆਰੀ ਸਬੰਧੀ ਵੋਟਰ ਰਜਿਸਟ੍ਰੇਸ਼ਨ ਪ੍ਰੋਗਰਾਮ 21 ਅਕਤੂਬਰ, 2023 ਤੋਂ ਸ਼ੁਰੂ ਹੋ ਰਿਹਾ ਹੈ | ਜਿਸ ਦੌਰਾਨ ਮਿਤੀ 21 ਅਕਤੂਬਰ ਤੋਂ 15 ਨਵੰਬਰ ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਬੋਰਡ ਹਲਕਾ 58-ਡੇਰਾਬੱਸੀ, 119-ਖਰੜ, ਅਤੇ 120-ਮੋਹਾਲੀ ਪੈਂਦੇ ਹਨ, ਇਨ੍ਹਾਂ ਹਲਕਿਆਂ ਦੇ ਉਪ ਮੰਡਲ ਮੈਜਿਸਟਰੇਟ ਡੇਰਾਬੱਸੀ, ਖਰੜ ਅਤੇ ਮੋਹਾਲੀ ਨੂੰ ਰਿਵਾਇਜ਼ਿੰਗ ਅਥਾਰਿਟੀ ਅਫ਼ਸਰ ਨਿਯੁੱਕਤ ਕੀਤਾ ਗਿਆ ਹੈ। ਇਨ੍ਹਾਂ ਨਾਲ ਲਾਏ ਹੋਰਨਾਂ ਅਧਿਕਾਰੀਆਂ ਚ ਡੇਰਾਬੱਸੀ ਬੋਰਡ ਚੋਣ ਹਲਕੇ ਲਈ ਤਹਿਸੀਲਦਾਰ ਡੇਰਾਬੱਸੀ ਅਤੇ ਨਾਇਬ ਤਹਿਸੀਲਦਾਰ ਜ਼ੀਰਕਪੁਰ, ਬਨੂੰੜ ਅਤੇ ਰਾਜਪੁਰਾ ਸ਼ਾਮਿਲ ਹਨ। ਬੋਰਡ ਚੋਣ ਹਲਕਾ ਖਰੜ ਚ ਤਹਿਸੀਲਦਾਰ ਖਰੜ ਅਤੇ ਨਾਇਬ ਤਹਿਸੀਲਦਾਰ ਮਾਜਰੀ ਅਤੇ ਘੜੂੰਆਂ ਨੂੰ ਲਾਇਆ ਗਿਆ ਹੈ। ਬੋਰਡ ਚੋਣ ਹਲਕਾ ਮੋਹਾਲੀ ਚ ਤਹਿਸੀਲਦਾਰ ਮੋਹਾਲੀ ਅਤੇ ਨਾਇਬ ਤਹਿਸੀਲਦਾਰ ਮੋਹਾਲੀ ਨੂੰ ਰਿਵਾਇਜ਼ਿੰਗ ਅਥਾਰਿਟੀ ਅਫ਼ਸਰ ਨਾਲ ਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਿਵਾਇਜ਼ਿੰਗ ਅਥਾਰਿਟੀ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਡੇਰਾਬੱਸੀ ਅਧੀਨ ਪੈਂਦੇ ਬੋਰਡ ਚੋਣ ਹਲਕਾ 58-ਡੇਰਾਬੱਸੀ ਚ ਐਮ ਸੀ ਡੇਰਾਬੱਸੀ, ਐਮ ਸੀ ਬਨੂੰੜ ਅਤੇ ਕਾਨੂੰਗੋ ਸਰਕਲ ਡੇਰਾਬੱਸੀ (ਕਾਨੂੰਗੋ ਸਰਕਲ ਡੇਰਾਬੱਸੀ ਵਿੱਚ ਕੇਵਲ ਪਟਵਾਰ ਸਰਕਲ ਭਵਨ ਦੇ ਐਮ ਸੀ ਜ਼ੀਰਕਪੁਰ ਵਿੱਚ ਪਿੰਡ ਜ਼ੀਰਕਪੁਰ ਦੇ ਖੇਤਰ ਨੂੰ ਛੱਡ ਕੇ) ਡੇਰਾਬੱਸੀ ਤਹਿਸੀਲ ਜ਼ਿਲ੍ਹਾ ਐਸ ਏ ਐਸ ਨਗਰ ਵਿਚ ਕਾਨੂੰਗੋ ਸਰਕਲ, ਸਮਗੌਲੀ ਅਤੇ ਲਾਲੜੂ, ਕਾਨੂੰਗੋ ਸਰਕਲ ਬਨੂੰੜ ਅਤੇ ਪਟਵਾਰ ਸਰਕਲ ਤੇਪਲਾ, ਖੇੜੀ ਗੁਰਨਾ, ਨਨਹੇੜਾ ਦੇ ਕਾਨੂੰਗੋ ਸਰਕਲ ਜਾਂਸ਼ਲਾ ਰਾਜਪੁਰਾ ਤਹਿਸੀਲ ਜ਼ਿਲ੍ਹਾ ਪਟਿਆਲਾ ਸ਼ਾਮਿਲ ਹਨ। ਇਸੇ ਤਰ੍ਹਾਂ ਰਿਵਾਇਜ਼ਿੰਗ ਅਥਾਰਿਟੀ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਖਰੜ ਅਧੀਨ ਪੈਂਦੇ ਬੋਰਡ ਚੋਣ ਹਲਕਾ 119-ਖਰੜ ਚ ਖਰੜ ਤਹਿਸੀਲ ਜ਼ਿਲ੍ਹਾ ਐਸ ਏ ਐਸ ਨਗਰ (ਕਾਨੂੰਗੋ ਸਰਕਲ ਖਿਜ਼ਰਾਬਾਦ ਅਤੇ ਮਾਜਰੀ ਦੇ ਖੇਤਰਾਂ ਨੂੰ ਛੱਡ ਕੇ), ਪਟਵਾਰ ਸਰਕਲ ਝਾਮਪੁਰ, ਦਾਉਂ ਅਤੇ ਬਲੌਂਗੀ, ਕਾਨੂੰਗੋ ਸਰਕਲ ਲੁਧਿਆਣਾ ਮੋਹਾਲੀ ਤਹਿਸੀਲ ਜ਼ਿਲ੍ਹਾ ਐਸ ਏ ਐਸ ਨਗਰ ਸ਼ਾਮਿਲ ਹਨ। ਰਿਵਾਇਜ਼ਿੰਗ ਅਥਾਰਿਟੀ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਮੋਹਾਲੀ ਅਧੀਨ ਪੈਂਦੇ ਬੋਰਡ ਚੋਣ ਹਲਕਾ 120-ਐਸ ਏ ਐਸ ਨਗਰ ਚ ਮੋਹਾਲੀ ਤਹਿਸੀਲ (ਪਟਵਾਰ ਸਰਕਲ ਝਾਮਪੁਰ, ਦਾਉਂ ਅਤੇ ਬਲੌਂਗੀ ਦੇ ਖੇਤਰਾਂ ਨੂੰ ਛੱਡ ਕੇ) ਕਾਨੂੰਗੋ ਸਰਕਲ ਲਾਂਡਰਾ ਜ਼ਿਲ੍ਹਾ ਐਸ ਏ ਐਸ ਨਗਰ ਸ਼ਾਮਿਲ ਹਨ। ਡਿਪਟੀ ਕਮਿਸ਼ਨਰ,ਐਸ.ਏ.ਐਸ.ਨਗਰ ਵੱਲੋਂ ਦੱਸਿਆ ਗਿਆ ਕਿ ਵੋਟ ਬਣਾਉਣ ਲਈ ਫਾਰਮ ਨੰ.1 ਭਰਿਆ ਜਾਵੇ ਅਤੇ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਾ ਹੋਵੇ। ਫਾਰਮ ਨੰ. 1 ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ sasnagar.gov.in ਤੇ ਉਪਲਬਧ ਹੈ। ਬਿਨੈਕਾਰ ਵੱਲੋਂ ਫਾਰਮ ਨਿੱਜੀ ਤੌਰ ਤੇ ਹੀ ਜਮ੍ਹਾਂ ਕਰਵਾਏ ਜਾਣ। ਬੰਡਲਾਂ ਦੇ ਰੂਪ ਵਿੱਚ ਫਾਰਮ ਪ੍ਰਾਪਤ ਨਹੀਂ ਕੀਤੇ ਜਾਣਗੇ। The post ਐੱਸ.ਡੀ.ਐੱਮ ਹੋਣਗੇ ਆਪੋ ਆਪਣੇ ਖੇਤਰ ‘ਚ ਪੈਂਦੇ ਚੋਣ ਹਲਕੇ ਦੇ ਰਿਵਾਇਜ਼ਿੰਗ ਅਥਾਰਿਟੀ ਅਫ਼ਸਰ appeared first on TheUnmute.com - Punjabi News. Tags:
|
ਅਸੀਂ SYL ਨਹਿਰ ਦੇ ਨਿਰਮਾਣ ਦੇ ਰਸਤੇ 'ਚ ਆਉਣ ਵਾਲੇ ਅੜਿੱਕੇ ਨੂੰ ਹੱਲ ਕਰਨ ਲਈ ਤਿਆਰ: CM ਮਨੋਹਰ ਲਾਲ ਖੱਟਰ Monday 16 October 2023 10:58 AM UTC+00 | Tags: breaking-news cm-bhagwant-mann haryana-government latest-news manohar-lal-khattar news punjab punjab-government punjab-water-issue syl-canal syl-issue the-unmute-breaking-news ਚੰਡੀਗੜ੍ਹ,16 ਅਕਤੂਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਪੱਸ਼ਟ ਕੀਤਾ ਕਿ ਐੱਸ.ਵਾਈ.ਐਲ (SYL) ਨਹਿਰ ਦੇ ਨਿਰਮਾਣ ਦੇ ਰਸਤੇ ਵਿੱਚ ਆਉਣ ਵਾਲੀ ਕਿਸੇ ਵੀ ਅੜਿੱਕੇ ਜਾਂ ਮਸਲਿਆਂ ਨੂੰ ਹੱਲ ਕਰਨ ਲਈ ਤਿਆਰ ਹਨ। ਮਨੋਹਰ ਲਾਲ ਖੱਟਰ ਨੇ ਅੱਗੇ ਕਿਹਾ ਕਿ ਹਰਿਆਣਾ ਦਾ ਹਰ ਨਾਗਰਿਕ ਪੰਜਾਬ ਵੱਲੋਂ ਐੱਸ.ਵਾਈ.ਐਲ ਨਹਿਰ ਦੇ ਬਣਾਏ ਜਾਣ ਦਾ ਇੰਤਜਾਰ ਕਰ ਰਿਹਾ ਹੈ। ਹਰਿਆਣਾ ਸਰਕਾਰ ਨੇ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ (SYL) ਹਰਿਆਣਾ ਦਾ ਹੱਕ ਹੈ ਅਤੇ ਹਰਿਆਣਾ ਦੇ ਮੁੱਖ ਮੰਤਰੀ ਇਸ ਲਈ ਹਰ ਸੰਭਵ ਕਦਮ ਚੁੱਕ ਰਹੇ ਹਨ। ਸੁਪਰੀਮ ਕੋਰਟ ਵਿੱਚ ਇਸ ਕੇਸ ਦੀ ਜ਼ੋਰਦਾਰ ਵਕਾਲਤ ਕਰਨ ਤੋਂ ਬਾਅਦ ਹੁਣ ਮੁੱਖ ਮੰਤਰੀ ਨੇ ਆਪਣੇ ਹਮਰੁਤਬਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।
The post ਅਸੀਂ SYL ਨਹਿਰ ਦੇ ਨਿਰਮਾਣ ਦੇ ਰਸਤੇ ‘ਚ ਆਉਣ ਵਾਲੇ ਅੜਿੱਕੇ ਨੂੰ ਹੱਲ ਕਰਨ ਲਈ ਤਿਆਰ: CM ਮਨੋਹਰ ਲਾਲ ਖੱਟਰ appeared first on TheUnmute.com - Punjabi News. Tags:
|
ਰਾਹੁਲ ਗਾਂਧੀ ਨੇ ਮਿਜ਼ੋਰਮ 'ਚ ਕੱਢੀ ਪੈਦਲ ਯਾਤਰਾ, ਆਖਿਆ- ਦੋ ਹਿੱਸਿਆਂ 'ਚ ਵੰਡਿਆ ਗਿਆ ਮਣੀਪੁਰ Monday 16 October 2023 11:13 AM UTC+00 | Tags: aizawl assembly-elections breaking-news congress electuions-news manipur mizoram news rahul-gandhi ਚੰਡੀਗੜ੍ਹ,16 ਅਕਤੂਬਰ 2023: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਸੋਮਵਾਰ ਨੂੰ ਮਿਜ਼ੋਰਮ ਦੇ ਆਇਜੌਲ ਪਹੁੰਚੇ। ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਹੁਲ ਨੇ ਇੱਥੇ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਮਣੀਪੁਰ ਦੀਆਂ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ। ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਮੈਂ ਮਣੀਪੁਰ ਗਿਆ ਸੀ। ਮਣੀਪੁਰ ਦੀ ਸੋਚ ਨੂੰ ਭਾਜਪਾ ਨੇ ਤਬਾਹ ਕਰ ਦਿੱਤਾ ਹੈ। ਹੁਣ ਇਹ ਇੱਕ ਰਾਜ ਨਹੀਂ ਸਗੋਂ ਦੋ ਰਾਜ ਹਨ। ਲੋਕਾਂ ਦੇ ਕਤਲ ਹੋਏ ਹਨ, ਔਰਤਾਂ ਨਾਲ ਛੇੜਛਾੜ ਹੋਈ ਹੈ ਪਰ ਪ੍ਰਧਾਨ ਮੰਤਰੀ ਨੇ ਉੱਥੇ ਜਾਣਾ ਜ਼ਰੂਰੀ ਨਹੀਂ ਸਮਝਿਆ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪੰਜ ਕਿਲੋਮੀਟਰ ਲੰਬੀ ਪੈਦਲ ਯਾਤਰਾ ਕੱਢੀ। ਰਾਹੁਲ ਨੇ ਆਪਣਾ ਮਾਰਚ ਚਾਨਮਾਰੀ ਤੋਂ ਸ਼ੁਰੂ ਕੀਤਾ, ਜੋ ਕਿ ਟ੍ਰੇਜ਼ਰੀ ਸਵਾਇਰ ਵਿਖੇ ਸਮਾਪਤ ਹੋਈ । ਇਸ ਦੌਰਾਨ ਰਾਹੁਲ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰੇ ਰਾਹੀਂ ਰਾਹੁਲ ਮਿਜ਼ੋਰਮ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰਨਗੇ। ਜਿਕਰਯੋਹ ਹੈ ਕਿ ਮਿਜ਼ੋਰਮ 'ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ। The post ਰਾਹੁਲ ਗਾਂਧੀ ਨੇ ਮਿਜ਼ੋਰਮ ‘ਚ ਕੱਢੀ ਪੈਦਲ ਯਾਤਰਾ, ਆਖਿਆ- ਦੋ ਹਿੱਸਿਆਂ ‘ਚ ਵੰਡਿਆ ਗਿਆ ਮਣੀਪੁਰ appeared first on TheUnmute.com - Punjabi News. Tags:
|
ਮੋਹਾਲੀ: ਰੈਸ਼ਨਾਲਾਈਜੇਸ਼ਨ ਨੂੰ ਚੋਣ ਕਮਿਸ਼ਨ ਦੀ ਪ੍ਰਵਾਨਗੀ ਮਿਲਣ ਬਾਅਦ ਜ਼ਿਲ੍ਹੇ 'ਚ ਪੋਲਿੰਗ ਬੂਥਾਂ ਦੀ ਗਿਣਤੀ 818 ਹੋਈ Monday 16 October 2023 11:18 AM UTC+00 | Tags: breaking-news dc-sas-nagar mohali news polling-booth polling-booth-mohali punjab-breaking sas-nagar ਐਸ.ਏ.ਐਸ.ਨਗਰ, 16 ਅਕਤੂਬਰ 2023: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ.ਏ.ਐਸ ਨਗਰ ਅਤੇ 112-ਡੇਰਾਬੱਸੀ ਨਾਲ ਸਬੰਧਤ ਪੋਲਿੰਗ ਬੂਥਾਂ (Polling booths) ਦੀ ਰੈਸ਼ਨਾਲਾਈਜੇਸ਼ਨ ਮਨਜੂਰ ਕਰ ਲਈ ਗਈ ਹੈ। ਇਸ ਉਪਰੰਤ ਜ਼ਿਲ੍ਹੇ ਚ ਪੋਲਿੰਗ ਬੂਥਾਂ ਦੀ ਕੁੱਲ ਗਿਣਤੀ 818 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ, ਐਸ.ਏ.ਐਸ ਵਲੋਂ ਦੱਸਿਆ ਗਿਆ ਕਿ ਰੈਸ਼ਨਾਲਾਈਜੇਸ਼ਨ ਉਪਰੰਤ ਜ਼ਿਲ੍ਹੇ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ- ਵਿਧਾਨ ਸਭਾ ਚੋਣ ਹਲਕਾ 52-ਖਰੜ ਚ ਪੋਲਿੰਗ ਬੂਥਾਂ (Polling booths) ਦੀ ਗਿਣਤੀ 278, ਵਿਧਾਨ ਸਭਾ ਚੋਣ ਹਲਕਾ 53-ਐਸ.ਏ.ਐਸ ਨਗਰ ਚ ਪੋਲਿੰਗ ਬੂਥਾਂ ਦੀ ਗਿਣਤੀ 249 ਅਤੇ ਵਿਧਾਨ ਸਭਾ ਚੋਣ ਹਲਕਾ 112-ਡੇਰਾਬੱਸੀ ਚ ਪੋਲਿੰਗ ਬੂਥਾਂ ਦੀ ਗਿਣਤੀ 291 ਹੋ ਗਈ ਹੈ। The post ਮੋਹਾਲੀ: ਰੈਸ਼ਨਾਲਾਈਜੇਸ਼ਨ ਨੂੰ ਚੋਣ ਕਮਿਸ਼ਨ ਦੀ ਪ੍ਰਵਾਨਗੀ ਮਿਲਣ ਬਾਅਦ ਜ਼ਿਲ੍ਹੇ ‘ਚ ਪੋਲਿੰਗ ਬੂਥਾਂ ਦੀ ਗਿਣਤੀ 818 ਹੋਈ appeared first on TheUnmute.com - Punjabi News. Tags:
|
ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ Monday 16 October 2023 11:22 AM UTC+00 | Tags: aam-aadmi-party breaking-news election-commission election-commission-punjab general-elections general-elections-punjab municipal-corporations municipal-corporations-elections news punjab-government punjab-municipal-corporations punjab-news sec ਚੰਡੀਗੜ੍ਹ, 16 ਅਕਤੂਬਰ 2023: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ 5 ਨਗਰ ਨਿਗਮਾਂ (MUNICIPAL CORPORATIONS), ਜਿਨ੍ਹਾਂ ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ, ਦੀਆਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨੋਟੀਫਿਕੇਸ਼ਨ ਨੰ. 06/09/2023-5LG1/1015, ਮਿਤੀ 5 ਅਕਤੂਬਰ, 2023 ਨੂੰ ਜਾਰੀ ਕੀਤਾ ਗਿਆ ਸੀ, ਜਿਸ ਅਨੁਸਾਰ ਪੰਜ ਨਗਰ ਨਿਗਮਾਂ (MUNICIPAL CORPORATIONS) (ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ) ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਨਵੀਨਤਮ ਵਾਰਡਬੰਦੀ ਅਨੁਸਾਰ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਤਿਆਰ ਕੀਤੀ ਗਈ ਹੈ, ਜੋ ਹੇਠ ਲਿਖੇ ਅਨੁਸਾਰ ਹੈ:- ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਪ੍ਰੋਗਰਾਮ:1. ਵੋਟਰ ਸੂਚੀਆਂ ਤਿਆਰੀ ਕਰਨ ਦੀ ਮਿਤੀ: 19-10-2023 ਤੱਕ ਉਨ੍ਹਾਂ ਕਿਹਾ ਕਿ ਇਨ੍ਹਾਂ ਨਗਰ ਨਿਗਮਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਆਮ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਸਮਾਂ-ਸਾਰਣੀ ਤਹਿਤ ਨਿਰਧਾਰਤ ਸਮੇਂ ਦੌਰਾਨ ਸਬੰਧਤ ਈ.ਆਰ.ਓ. ਕੋਲ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਦੇ ਹਨ। The post ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ Monday 16 October 2023 11:29 AM UTC+00 | Tags: aam-aadmi-party agniveer-amritpal-singh breaking-news cm-bhagwant-mann indian-army latest-news news punjab-congress the-unmute-breaking-news ਕੋਟਲੀ ਕਲਾਂ (ਮਾਨਸਾ), 16 ਅਕਤੂਬਰ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿੱਚ ਦੇਸ਼ ਦੀ ਸੇਵਾ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਗਨੀਵੀਰ ਅੰਮ੍ਰਿਤਪਾਲ ਸਿੰਘ (Agniveer Amritpal Singh) ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦੇ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਦੇਸ਼ ਪ੍ਰਤੀ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਵੇਗੀ। ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਸ਼ਹੀਦ ਦੇ ਜੱਦੀ ਘਰ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਾਦਰ ਸੈਨਿਕ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ ਅਤੇ ਉਸ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ। ਮੁੱਖ ਮੰਤਰੀ ਨੇ ਦੇਸ਼ ਦੇ ਪਹਿਲੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ (Agniveer Amritpal Singh) ਦੇ ਮਾਪਿਆਂ ਨੂੰ ਮਿਲ ਕੇ ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ ਜਿਸ ਨੇ 19 ਵਰ੍ਹਿਆਂ ਦੀ ਉਮਰ ਵਿੱਚ ਦੇਸ਼ ਦੀ ਖਾਤਰ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ ਕਿਉਂਕਿ ਇਹ ਦੇਸ਼ ਅਤੇ ਖਾਸ ਕਰਕੇ ਸ਼ਹੀਦ ਦੇ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸ਼ਹੀਦ ਦੇ ਨਾਮ ਉਤੇ ਬੁੱਤ ਵੀ ਸਥਾਪਤ ਕੀਤਾ ਜਾਵੇਗਾ। ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਫੌਜ ਵੱਲੋਂ 'ਗਾਰਡ ਆਫ ਆਨਰ' ਨਾ ਦੇਣ ਉਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭੇਦਭਾਵ ਵਾਲੇ ਇਸ ਮਾੜੇ ਵਰਤਾਰੇ ਨਾਲ ਫੌਜੀ ਜਵਾਨਾਂ ਦੇ ਮਨੋਬਲ ਨੂੰ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨ ਅਗਨੀਵੀਰ ਹੋਣ ਕਰਕੇ ਫੌਜ ਦਾ ਉਸ ਪ੍ਰਤੀ ਇਹ ਵਤੀਰਾ ਬਹੁਤ ਦੁਖਦਾਇਕ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇ ਮਾਪਿਆਂ ਨੇ ਆਪਣਾ ਬੇਟਾ ਦੇਸ਼ ਦੀ ਸੇਵਾ ਕਰਨ ਲਈ ਭੇਜਿਆ ਸੀ ਅਤੇ ਡਿਊਟੀ ਨਿਭਾਉਂਦਿਆਂ ਉਸ ਦੀ ਮੌਤ ਨੂੰ ਸ਼ਹੀਦ ਨਾ ਮੰਨਣਾ ਬਹੁਤ ਮੰਦਭਾਗੀ ਗੱਲ ਹੈ ਜਿਸ ਨਾਲ ਗਲਤ ਮਿਸਾਲ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਦੇਖਿਆ ਗਿਆ ਹੈ ਕਿ ਸ਼ਹੀਦ ਸੈਨਿਕ ਦੀ ਦੇਹ ਨੂੰ ਪ੍ਰਾਈਵੇਟ ਐਂਬੂਲੈਂਸ ਵਿੱਚ ਲਿਆਉਣਾ ਪਿਆ ਹੋਵੇ ਜੋ ਸਰਾਸਰ ਸ਼ਹੀਦ ਦਾ ਅਪਮਾਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ 60 ਫੀਸਦੀ ਬਜਟ ਰੱਖਿਆ ਦੇ ਖੇਤਰ ਲਈ ਹੁੰਦਾ ਹੈ ਪਰ ਫੌਜ ਵੱਲੋਂ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਹ ਲਿਜਾਣ ਲਈ ਐਂਬੂਲੈਂਸ ਤੱਕ ਵੀ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਖੁਦਕੁਸ਼ੀ ਕਰਾਰ ਦੇਣਾ ਹੋਰ ਵੀ ਦੁੱਖ ਦੀ ਗੱਲ ਹੈ। ਉਨ੍ਹਾਂ ਨੇ ਫੌਜ ਦੇ ਬਿਆਨ ਨੂੰ ਜ਼ਖਮਾਂ ਉਤੇ ਲੂਣ ਛਿੜਕਣ ਵਾਲਾ ਦੱਸਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਲਈ ਮਰ-ਮਿਟਣ ਦਾ ਜਜ਼ਬਾ ਲੈ ਕੇ ਡਿਊਟੀ ਉਤੇ ਜਾਣ ਵਾਲਾ ਬਹਾਦਰ ਫੌਜੀ ਕਦੇ ਵੀ ਖੁਦਕੁਸ਼ੀ ਨਹੀਂ ਕਰ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨਾਲ ਅਜਿਹਾ ਸਲੂਕ ਕੀਤਾ ਜਾਣਾ ਲੱਗਾ ਤਾਂ ਫੇਰ ਮਾਪੇ ਆਪਣੇ ਬੱਚਿਆਂ ਨੂੰ ਫੌਜ ਵਿੱਚ ਭੇਜਣ ਤੋਂ ਗੁਰੇਜ਼ ਕਰਨ ਲੱਗ ਪੈਣਗੇ। ਅਗਨੀਵੀਰ ਯੋਜਨਾ ਦੀ ਸਖ਼ਤ ਮੁਖਾਲਫ਼ਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸਰਾਸਰ ਬਹਾਦਰ ਫੌਜੀ ਜਵਾਨਾਂ ਦੇ ਯੋਗਦਾਨ ਨੂੰ ਅਪਮਾਨਿਤ ਕਰਨ ਵਾਲੀ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਯੋਜਨਾ ਉਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਗਨੀਵੀਰ ਯੋਜਨਾ ਹੇਠ ਭਰਤੀ ਕੀਤੇ ਫੌਜੀ ਸੈਨਿਕਾਂ ਨੂੰ ਰੈਗੂਲਰ ਫੌਜ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਪੰਜਾਬ ਦੇ ਅਜਿਹੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸ਼ਹੀਦ ਦੇ ਪਰਿਵਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਪੰਜਾਬ ਦੇ ਪੁੱਤਰ ਦੀ ਸ਼ਹਾਦਤ ਦਾ ਨਿਰਾਦਰ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲਦੀ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ। The post CM ਭਗਵੰਤ ਮਾਨ ਨੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ appeared first on TheUnmute.com - Punjabi News. Tags:
|
ਔਖੇ ਵੇਲੇ ਬਲਬੀਰ ਸਿੱਧੂ ਨੇ ਮਾਰਿਆ ਸੀ ਕਾਂਗਰਸ ਦੀ ਪਿੱਠ 'ਚ ਛੁਰਾ: ਮਨਜੋਤ ਸਿੱਧੂ Monday 16 October 2023 11:48 AM UTC+00 | Tags: aam-aadmi-party balbir-sidhu balbir-singh-sidhu breaking-news cm-bhagwant-mann latest-news manjot-sidhu news punjab the-unmute-latest-news youth-congress youth-congress-of-lok-sabha-constituency-anandpur ਚੰਡੀਗੜ੍ਹ, 16 ਅਕਤੂਬਰ 2023: ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਮਨਜੋਤ ਸਿੰਘ (Manjot Sidhu) ਨੇ ਕਿਹਾ ਕਿ ਜਿਹੜੇ ਦਲ ਬਦਲੂ ਤੇ ਔਖੇ ਸਮੇਂ ਪਾਰਟੀ ਦੀ ਪਿੱਠ ‘ਚ ਛੁਰਾ ਮਾਰਨ ਵਾਲੇ ਹਨ ਉਨ੍ਹਾਂ ਨੂੰ ਮੁੜ ਪਾਰਟੀ ‘ਚ ਸ਼ਾਮਲ ਨਾ ਕੀਤਾ ਜਾਵੇ | ਉਹਨਾਂ ਨੇ ਹਾਲ ਹੀ ਵਿੱਚ ਕਾਂਗਰਸ ‘ਚ ਮੁੜ ਘਰ ਵਾਪਸੀ ਦੀ ਕੋਸ਼ਿਸ਼ ਕਰਨ ਵਾਲੇ ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਕਾਂਗੜ, ਹੰਸ ਰਾਜ ਜੋਸਨ, ਬਲਬੀਰ ਸਿੰਘ ਸਿੱਧੂ ਅਤੇ ਕਈ ਹੋਰ ਲੀਡਰਾਂ ਬਾਲੇ ਬੋਲਦਿਆਂ ਕਿਹਾ ਕਿ ਇਹ ਸਾਰੇ ਮੌਕਾ ਪ੍ਰਸਤ ਲੀਡਰ ਹਨ ਕਿਹੜੇ ਔਖੇ ਵੇਲੇ ਕਾਂਗਰਸ ਨੂੰ ਛੱਡ ਕੇ ਚਲੇ ਗਏ ਸੀ | ਉਨ੍ਹਾਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ‘ਤੇ ਤੰਜ਼ ਕੱਸਦਿਆ ਕਿਹਾ ਕਿ ਪਾਰਟੀ ਨੇ ਸਾਬਕਾ ਮੰਤਰੀ ਸਿੱਧੂ ਨੂੰ ਅਹਿਮ ਅਹੁਦਿਆਂ ਨਾਲ ਨਿਵਾਜਿਆ, ਉਨ੍ਹਾਂ ਨੂੰ ਕੈਬਨਿਟ ਮੰਤਰੀ ਤੇ ਉਨ੍ਹਾਂ ਦੇ ਭਰਾ ਅਮਰਜੀਤ ਸਿੰਘ ਜੀਤੀ ਨੂੰ ਮੋਹਾਲੀ ਦਾ ਮੇਅਰ ਬਣਾਇਆ, ਉਨ੍ਹਾਂ ਦੇ ਪੁੱਤਰ ਨੂੰ ਜਿਲ੍ਹਾ ਯੂਥ ਕਾਂਗਰਸ ਦਾ ਪ੍ਰਧਾਨ ਬਣਾਇਆ ਪਰ ਇਸ ਸਭ ਦੇ ਬਾਵਜੂਦ ਜਦੋਂ ਕਾਂਗਰਸ ਸੱਤਾ ‘ਚੋਂ ਬਾਹਰ ਹੋਈ ਅਤੇ ਆਮ ਆਦਮੀ ਪਾਰਟੀ ਸੱਤਾ ‘ਚ ਆਈ ਤਾਂ ਉਹ ਕਾਂਗਰਸ ਨੂੰ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਅਤੇ ਭਾਜਪਾ ਦੇ ਸੋਹਲੇ ਗਾਉਂਦੇ ਰਹੇ ਤੇ ਹੁਣ ਜਦੋ ਕਾਂਗਰਸ ਪਾਰਟੀ ਮੁੜ ਤੋਂ ਪੰਜਾਬ ‘ਚ ਪੈਰ ਪਸਾਰ ਰਹੀ ਹੈ ਤਾਂ ਇਹ ਦਲ ਬਦਲੂ ਲੋਕ ਮੁੜ ਤੋਂ ਸਿਆਸੀ ਫ਼ਾਇਦਾ ਲੈਣ ਲਈ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣਾ ਚਾਹੁੰਦੇ ਹਨ | ਜੇਕਰ ਕਾਂਗਰਸ ਪਾਰਟੀ ਇਨ੍ਹਾਂ ਨੂੰ ਮੁੜ ਤੋਂ ਪਾਰਟੀ ‘ਚ ਸ਼ਾਮਲ ਕਰਦੀ ਹੈ ਤਾਂ ਉਸ ਨਾਲ ਕਾਂਗਰਸੀ ਵਰਕਰਾਂ ‘ਚ ਹੋਰ ਨਿਰਾਸ਼ਾ ਵਧੇਗੀ ਜੋ ਭਵਿੱਖ ਵਿੱਚ ਕਾਂਗਰਸ ਲਈ ਬਹੁਤ ਘਾਤਕ ਸਾਬਤ ਹੋ ਸਕਦੀ ਹੈ | ਉਨ੍ਹਾਂ (Manjot Sidhu) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੇਤੇ ਕਰਵਾਇਆ ਕਿ ਤੁਸੀਂ ਬਲਬੀਰ ਸਿੰਘ ਸਿੱਧੂ ਦੇ ਕਾਂਗਰਸ ਛੱਡਣ ਤੋਂ ਬਾਅਦ ਮੋਹਾਲੀ ‘ਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਪਾਰਟੀ ਦੀ ਪਿੱਠ ‘ਚ ਛੁਰਾ ਮਾਰਨ ਵਾਲੇ ਲੋਕਾਂ ਦੀ ਪਾਰਟੀ ‘ਚ ਕੋਈ ਜਗ੍ਹਾ ਨਹੀਂ ਹੈ ਤੇ ਜਦੋਂ ਤੱਕ ਮੈਂ ਪੰਜਾਬ ਕਾਂਗਰਸ ਦਾ ਪ੍ਰਧਾਨ ਹਾਂ ਓਦੋਂ ਤੱਕ ਇਨ੍ਹਾਂ ਨੂੰ ਕਾਂਗਰਸ ‘ਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ, ਪਰ ਹੁਣ ਤੁਸੀਂ ਉਨ੍ਹਾਂ ਲੀਡਰਾਂ ਨੂੰ ਹੀ ਪਾਰਟੀ ‘ਚ ਸ਼ਾਮਲ ਕਰਵਾ ਰਹੇ ਹੋ ਜਿਸ ਨਾਲ ਪਾਰਟੀ ‘ਚ ਨਿਰਾਸ਼ਾ ਦਾ ਮਾਹੌਲ ਹੈ | ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਦੀਆਂ ਭਾਵਨਾਵਾਂ ਦਾ ਧਿਆਨ ਰੱਖਦਿਆਂ ਇਨ੍ਹਾਂ ਨੂੰ ਕਾਂਗਰਸ ਪਾਰਟੀ ‘ਚ ਸ਼ਾਮਲ ਨਾ ਕਰਵਾਇਆ ਜਾਵੇ | ਇਸਦੇ ਨਾਲ ਹੀ ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਅਤੇ AICC ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇੱਕ ਵਾਰ ਇਸ ਗੱਲ ‘ਤੇ ਜ਼ਰੂਰ ਵਿਚਾਰ ਕਰਨ ਤੇ ਆਪਣੇ ਪਾਰਟੀ ਦੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਦਲ-ਬਦਲੂ ਲੀਡਰਾਂ ਦੀ ਘਰ ਵਾਪਸੀ ਨਾ ਹੋਣ ਦੇਣ, ਕਿਉਂਕਿ ਇਸ ਨਾਲ ਕਾਂਗਰਸ ਨੂੰ ਆਉਣ ਵਾਲੀਆਂ ਚੋਣਾਂ ‘ਚ ਭਾਰੀ ਨੁਕਸਾਨ ਹੋ ਸਕਦਾ ਹੈ | The post ਔਖੇ ਵੇਲੇ ਬਲਬੀਰ ਸਿੱਧੂ ਨੇ ਮਾਰਿਆ ਸੀ ਕਾਂਗਰਸ ਦੀ ਪਿੱਠ ‘ਚ ਛੁਰਾ: ਮਨਜੋਤ ਸਿੱਧੂ appeared first on TheUnmute.com - Punjabi News. Tags:
|
AUS vs SL: ਸ਼੍ਰੀਲੰਕਾ ਨੇ ਆਸਟ੍ਰੇਲੀਆ ਸਾਹਮਣੇ 210 ਦੌੜਾਂ ਦਾ ਟੀਚਾ ਰੱਖਿਆ Monday 16 October 2023 12:59 PM UTC+00 | Tags: australia aus-vs-sl breaking-news cricket-news latest-news news sri-lanka ਚੰਡੀਗੜ੍ਹ, 16 ਅਕਤੂਬਰ 2023: (AUS vs SL) ਅੱਜ ਵਿਸ਼ਵ ਕੱਪ 2023 ਦੇ 14ਵੇਂ ਮੈਚ ਵਿੱਚ ਪੰਜ ਵਾਰ ਦੀ ਚੈਂਪੀਅਨ ਆਸਟਰੇਲੀਆ ਦਾ ਸਾਹਮਣਾ 1996 ਦੀ ਚੈਂਪੀਅਨ ਸ੍ਰੀਲੰਕਾ ਨਾਲ ਹੋ ਰਿਹਾ ਹੈ। ਲਖਨਊ ਦੇ ਏਕਾਨਾ ਸਟੇਡੀਅਮ ‘ਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਲੰਕਾ ਟੀਮ 43.3 ਓਵਰਾਂ ‘ਚ 209 ਦੌੜਾਂ ‘ਤੇ ਆਲ ਆਊਟ ਹੋ ਗਈ। ਆਸਟ੍ਰੇਲੀਆ ਨੂੰ ਜਿੱਤ ਲਈ 210 ਦੌੜਾਂ ਦਾ ਟੀਚਾ ਮਿਲਿਆ ਹੈ। ਸ੍ਰੀਲੰਕਾ ਟੀਮ ਚੰਗੀ ਸ਼ੁਰੂਆਤ ਦਾ ਫਾਇਦਾ ਨਹੀਂ ਉਠਾ ਸਕੀ। ਕੁਸਲ ਪਰੇਰਾ ਅਤੇ ਪਥੁਮ ਨਿਸੰਕਾ ਨੇ ਪਹਿਲੀ ਵਿਕਟ ਲਈ 125 ਦੌੜਾਂ ਦੀ ਸਾਂਝੇਦਾਰੀ ਕਰਕੇ ਸ਼੍ਰੀਲੰਕਾ ਨੂੰ ਮਜ਼ਬੂਤ ਸ਼ੁਰੂਆਤ ਦਿਵਾਈ। ਨਿਸੰਕਾ 61 ਦੌੜਾਂ ਬਣਾ ਕੇ ਆਊਟ ਹੋ ਗਈ। ਉਸ ਤੋਂ ਬਾਅਦ ਕੁਸਲ ਮੈਂਡਿਸ 78 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਦੋਵਾਂ ਦੇ ਆਊਟ ਹੋਣ ਤੋਂ ਬਾਅਦ ਸ੍ਰੀਲੰਕਾ ਟੀਮ ਫਿੱਕੀ ਪੈ ਗਈ ਅਤੇ 209 ਦੌੜਾਂ ‘ਤੇ ਸਿਮਟ ਗਈ। The post AUS vs SL: ਸ਼੍ਰੀਲੰਕਾ ਨੇ ਆਸਟ੍ਰੇਲੀਆ ਸਾਹਮਣੇ 210 ਦੌੜਾਂ ਦਾ ਟੀਚਾ ਰੱਖਿਆ appeared first on TheUnmute.com - Punjabi News. Tags:
|
ਫਰੀਦਕੋਟ: ਚਿਕਨ ਪੌਕਸ ਬਿਮਾਰੀ ਕਾਰਨ ਜੈਤੋ ਦੇ ਦੋ ਸਕੂਲ 23 ਅਕਤੂਬਰ ਤੱਕ ਕੀਤੇ ਬੰਦ : DC ਵਿਨੀਤ ਕੁਮਾਰ Monday 16 October 2023 01:04 PM UTC+00 | Tags: breaking-news chicken-pox dc-vineet-kumar faridkot jaito-school latest-news news punjab-news ਜੈਤੋ, 16 ਅਕਤੂਬਰ 2023: ਜੈਤੋ ਸਬ-ਡਿਵੀਜਨ ਦੇ ਦੋ ਪ੍ਰਾਈਵੇਟ ਸਕੂਲ ਅਲਾਇੰਸ ਇੰਟਰਨੈਸ਼ਨਲ ਸਕੂਲ ਅਤੇ ਸ਼ਿਵਾਲਿਕ ਕਿਡਸ ਸਕੂਲ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਲਾਗ ਦੀ ਬਿਮਾਰੀ ਚਿਕਨ ਪੌਕਸ (chicken pox) ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਫੌਰੀ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅੱਜ ਇਨ੍ਹਾਂ ਦੋਨਾਂ ਸਕੂਲਾਂ ਵਿੱਚ 07 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਬਿਮਾਰੀ ਦੀ ਚਪੇਟ ਵਿੱਚ ਆਏ ਬੱਚਿਆਂ ਨੂੰ ਅਲੱਗ ਅਲੱਗ ਕਰਕੇ ਮੁੱਢਲੀ ਸਿਹਤ ਸਹੂਲਤ ਪ੍ਰਦਾਨ ਕਰਨ ਦੇ ਹੁਕਮ ਜਾਰੀ ਕੀਤੇ। ਸਿਵਲ ਸਰਜਨ ਡਾ. ਅਨਿਲ ਕੁਮਾਰ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ੁੱਕਰਵਾਰ ਦੁਪਹਿਰ ਦੀਆਂ ਹੀ ਇਲਾਕੇ ਵਿੱਚ ਮੁਸਤੈਦ ਹਨ, ਜਦੋਂ ਇਸ ਬਿਮਾਰੀ ਸਬੰਧੀ ਖਬਰ ਆਹਲਾ ਅਧਿਕਾਰੀਆਂ ਤੱਕ ਪਹੁੰਚੀ ਸੀ। ਉਨ੍ਹਾਂ ਦੱਸਿਆ ਕਿ ਡਾ. ਦੀਪਤੀ ਅਰੋੜਾ ਦੀ ਅਗਵਾਈ ਵਿੱਚ ਐਪੀਮੀਓਲੋਜਿਸਟ, ਸਕਿਨ ਸਪੈਸ਼ਲਿਟ, ਪੀਡੀਆਟ੍ਰੀਸ਼ਨ, ਏ.ਐਨ.ਐਮ., ਆਸ਼ਾ ਵਰਕਰ ਅਤੇ ਮਾਸ ਮੀਡੀਆ ਟੀਮਾਂ ਨੇ ਜਿਸ ਇਲਾਕੇ ਵਿੱਚ ਇਹ ਸਕੂਲ ਸਥਿਤ ਹਨ, ਦਾ ਦੌਰਾ ਕਰ ਲਿਆ ਹੈ। ਇਸ ਸਬੰਧੀ ਹੋਰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 02 ਬੰਦ ਕੀਤੇ ਸਕੂਲਾਂ ਸਮੇਤ ਜੈਤੋ ਕਸਬੇ ਵਿੱਚ ਕੁੱਲ 17 ਸਕੂਲ ਹਨ ਅਤੇ ਬਾਕੀ ਦੇ 15 ਸਕੂਲਾਂ ਵਿੱਚ ਵੀ ਇਸ ਬਿਮਾਰੀ ਸਬੰਧੀ ਜਾਗਰੂਕਤਾ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ ਸਕੂਲਾਂ ਵਿੱਚੋਂ ਅਲਾਇੰਸ ਸਕੂਲ ਦੇ 21 ਬੱਚਿਆਂ ਨੂੰ ਇਸ ਬਿਮਾਰੀ ਨੇ ਆਪਣੀ ਚਪੇਟ ਵਿੱਚ ਲਿਆ ਹੈ ਅਤੇ 03 ਬੱਚੇ ਸ਼ਿਵਾਲਿਕ ਕਿਡਸ ਸਕੂਲ ਦੇ ਗ੍ਰਸਤ ਹਨ। ਸਮਾਂ ਰਹਿੰਦਿਆਂ ਫੌਰੀ ਅਤੇ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਉਣ ਕਾਰਨ ਚਿਕਨ ਪੌਕਸ (chicken pox) ‘ਤੇ ਨਕੇਲ ਕਸੀ ਗਈ ਹੈ, ਜਿਸ ਕਾਰਨ ਇਲਾਕੇ ਵਿੱਚ ਇਸ ਬਿਮਾਰੀ ਨੂੰ ਫੈਲਣ ਤੋਂ ਰੋਕ ਲਿਆ ਗਿਆ ਹੈ। ਇਸ ਬਿਮਾਰੀ ਦੇ ਪ੍ਰਕੋਪ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਦਾ ਅਸਰ 07 ਤੋਂ 14 ਦਿਨਾਂ ਤੱਕ ਰਹਿੰਦਾ ਹੈ, ਜਿਸ ਉਪਰੰਤ ਇਸ ਦਾ ਅਸਰ ਹੌਲੀ ਹੌਲੀ ਘਟਨਾ ਸ਼ੁਰੂ ਹੋ ਜਾਂਦਾ ਹੈ। ਇੰਨਾ ਹੀ ਨਹੀਂ ਸਿਹਤ ਵਿਭਾਗ ਵੱਲੋਂ ਸਿਵਲ ਪ੍ਰਸ਼ਾਸ਼ਨ ਦੀ ਮਦਦ ਨਾਲ 02 ਸਕੂਲਾਂ ਨੂੰ ਇੱਕ ਹਫਤੇ ਲਈ ਬੰਦ ਕਰਨ ਤੋਂ ਇਲਾਵਾ ਸਮੁੱਚੇ ਇਲਾਕੇ ਵਿੱਚ ਸਿਹਤ ਵਿਭਾਗ ਦਾ ਸਾਰਾ ਤੰਤਰ ਤਿੱਖੀ ਨਜ਼ਰਸਾਨੀ ਵੀ ਕਰ ਰਿਹਾ ਹੈ। ਸਿਵਲ ਸਰਜਨ ਨੇ ਆਸ਼ਵਾਸ਼ਨ ਦਿੱਤਾ ਕਿ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਇਸ ਬਿਮਾਰੀ ਤੋਂ ਹੋਰ ਬੱਚਿਆਂ ਦੇ ਚਪੇਟ ਵਿੱਚ ਆਉਣ ਅਤੇ ਵਧੇਰੇ ਨਾ ਫੈਲਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
The post ਫਰੀਦਕੋਟ: ਚਿਕਨ ਪੌਕਸ ਬਿਮਾਰੀ ਕਾਰਨ ਜੈਤੋ ਦੇ ਦੋ ਸਕੂਲ 23 ਅਕਤੂਬਰ ਤੱਕ ਕੀਤੇ ਬੰਦ : DC ਵਿਨੀਤ ਕੁਮਾਰ appeared first on TheUnmute.com - Punjabi News. Tags:
|
ਰਾਜਸਥਾਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਨੇ ਇਨਫੋਰਸਮੈਂਟ ਗਤੀਵਿਧੀਆਂ ਅਤੇ ਬੇਈਮਾਨ ਤੱਤਾਂ ਵਿਰੁੱਧ ਚੌਕਸੀ ਵਧਾਈ Monday 16 October 2023 01:13 PM UTC+00 | Tags: aam-aadmi-party assembly-elections assembly-elections-2023 breaking-news ews excise-department-punjab financial-commissioner-punjab latest-news news punjab-government punjab-news rajasthan-assembly-elections ਚੰਡੀਗੜ੍ਹ, 16 ਅਕਤੂਬਰ 2023: ਆਗਾਮੀ ਰਾਜਸਥਾਨ ਵਿਧਾਨ ਸਭਾ ਚੋਣਾਂ (RAJASTHAN POLLS) ਦੇ ਮੱਦੇਨਜ਼ਰ ਵਿੱਤ ਕਮਿਸ਼ਨਰ, ਕਰ, ਪੰਜਾਬ ਵਿਕਾਸ ਪ੍ਰਤਾਪ ਨੇ ਅੱਜ ਆਬਕਾਰੀ ਕਮਿਸ਼ਨਰ, ਪੰਜਾਬ, ਵਰੁਣ ਰੂਜ਼ਮ ਅਤੇ ਆਬਕਾਰੀ ਕਮਿਸ਼ਨਰੇਟ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇਨਫੋਰਸਮੈਂਟ ਗਤੀਵਿਧੀਆਂ ਨੂੰ ਵਧਾਉਣ ਅਤੇ ਬੇਈਮਾਨ ਤੱਤਾਂ ‘ਤੇ ਤਿੱਖੀ ਨਿਗਰਾਨੀ ਰੱਖਣ ਸਬੰਧੀ ਮੀਟਿੰਗ ਕੀਤੀ। ਬੈਠਕ ਦੌਰਾਨ ਵਿੱਤ ਕਮਿਸ਼ਨਰ, ਕਰ ਨੇ ਕਿਹਾ ਕਿ ਆਬਕਾਰੀ ਕਮਿਸ਼ਨਰੇਟ ਰਾਜਸਥਾਨ ਰਾਜ ਵਿੱਚ ਸ਼ਾਂਤਮਈ ਅਤੇ ਨਿਰਪੱਖ ਵਿਧਾਨ ਸਭਾ ਚੋਣਾਂ (RAJASTHAN POLLS) ਕਰਵਾਉਣ ਲਈ ਪੂਰਾ ਸਹਿਯੋਗ ਦੇਵੇਗਾ। ਉਨ੍ਹਾਂ ਨੇ ਆਬਕਾਰੀ ਕਮਿਸ਼ਨਰ, ਪੰਜਾਬ ਨੂੰ ਸ਼ਰਾਬ ਦੀ ਤਸਕਰੀ ਵਰਗੇ ਗੰਭੀਰ ਮੁੱਦੇ ਸਬੰਧੀ ਸਾਰੇ ਲੋੜੀਂਦੇ ਕਦਮ ਜਲਦੀ ਚੁੱਕਣ ਦੇ ਨਿਰਦੇਸ਼ ਦਿੱਤੇ। ਵਿੱਤ ਕਮਿਸ਼ਨਰ, ਕਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਦੀ ਤਹਿਤ ਜਾਇੰਟ ਕਮਿਸ਼ਨਰ (ਆਬਕਾਰੀ), ਪੰਜਾਬ ਨੂੰ ਸਮੁੱਚੀ ਨਿਗਰਾਨੀ ਲਈ ਪੰਜਾਬ ਰਾਜ ਤੋਂ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ। ਡੀਜੀਪੀ, ਪੰਜਾਬ ਪੁਲਿਸ, ਪੁਲਿਸ ਵਿਭਾਗ, ਪੰਜਾਬ ਦੇ ਤਾਲਮੇਲ ਨਾਲ ਫਾਜ਼ਿਲਕਾ, ਮੁਕਤਸਰ, ਮਾਨਸਾ, ਸੰਗਰੂਰ, ਬਠਿੰਡਾ, ਮੋਹਾਲੀ ਅਤੇ ਪਟਿਆਲਾ ਦੇ ਸਾਰੇ ਨਿਕਾਸ ਟਿਕਾਣਿਆਂ ‘ਤੇ ਸਥਾਈ ਚੈਕ ਪੋਸਟਾਂ ਤੈਨਾਤ ਕੀਤੀਆਂ ਗਈਆਂ ਹਨ। ਚੌਕਸੀ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਜੀ.ਐਸ.ਟੀ ਮੋਬਾਈਲ ਵਿੰਗ/ਸਿਪੂ (ਐਸ.ਆਈ.ਪੀ.ਯੂ) ਦੇ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਵੀ ਚੌਕਸੀ ਈ ਸ਼ਾਮਲ ਕੀਤਾ ਗਿਆ ਹੈ। ਸਥਾਈ ਨਾਕਿਆਂ ਅਤੇ ਮੋਬਾਈਲ ਚੈਕਿੰਗ ਲਈ ਇੰਸਪੈਕਟਰਾਂ ਦੇ 24 ਘੰਟੇ ਡਿਊਟੀ ਸਬੰਧੀ ਰੋਸਟਰ ਜਾਰੀ ਕੀਤਾ ਗਿਆ ਹੈ। ਈ-ਅਬਕਾਰੀ ਪੋਰਟਲ ਰਾਹੀਂ ਟਰੈਕ ਅਤੇ ਟਰੇਸ ਸਟਿੱਕਰ, ਹੋਲੋਗ੍ਰਾਮ, ਕਿਊਆਰ ਕੋਡ ਅਤੇ ਪਰਮਿਟਾਂ ਅਤੇ ਪਾਸਾਂ ਨੂੰ ਲਾਜ਼ਮੀ ਬਨਾਉਣ ਬਾਰੇ ਸਾਰੇ ਨਿਯਮਾਂ ਨੂੰ ਲਾਗੂ ਕਰਨ ਅਤੇ ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਰਾਜ ਭਰ ਦੀਆਂ ਸਾਰੀਆਂ ਡਿਸਟਿਲਰੀਆਂ ਅਤੇ ਬੋਟਲਿੰਗ ਪਲਾਂਟਾਂ ਦੀ ਜਾਂਚ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਾਰੀਆਂ ਸ਼ੱਕੀ ਥਾਵਾਂ, ਬੰਦ ਥਾਂਵਾਂ (ਫੈਕਟਰੀਆਂ/ਗੋਦਾਮਾਂ/ਗੁਦਾਮ), ਖੰਡਰ ਇਮਾਰਤਾਂ, ਢਾਬਿਆਂ ਅਤੇ ਐਲ-17 ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਆਬਕਾਰੀ ਦੇ ਇਨਫੋਰਸਮੈਂਟ-1 ਅਤੇ ਇਨਫੋਰਸਮੈਂਟ-2 ਦੋਵਾਂ ਵਿੰਗਾਂ ਨੂੰ ਰਾਜਸਥਾਨ ਰਾਜ ਨਾਲ ਲੱਗਦੀਆਂ ਸਰਹੱਦਾਂ ਦੇ ਨਾਲ-ਨਾਲ ਸੰਵੇਦਨਸ਼ੀਲ ਖੇਤਰਾਂ ਵਿੱਚ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇੱਥੇ ਵਰਣਨਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ 25 ਨਵੰਬਰ, 2023 ਵੋਟ ਪਾਉਣ ਦੀ ਮਿਤੀ ਅਤੇ 3 ਦਸੰਬਰ, 2023 ਵੋਟਾਂ ਦੀ ਗਿਣਤੀ ਦੀ ਮਿਤੀ ਐਲਾਨੀ ਗਈ ਹੈ। The post ਰਾਜਸਥਾਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਨੇ ਇਨਫੋਰਸਮੈਂਟ ਗਤੀਵਿਧੀਆਂ ਅਤੇ ਬੇਈਮਾਨ ਤੱਤਾਂ ਵਿਰੁੱਧ ਚੌਕਸੀ ਵਧਾਈ appeared first on TheUnmute.com - Punjabi News. Tags:
|
ਲੋਕਪਾਲ ਜਸਟਿਸ ਵਿਨੋਦ ਕੇ. ਸ਼ਰਮਾ ਨੇ ਰਿਆਤ ਬਾਹਰਾ ਯੂਨੀਵਰਸਿਟੀ ਖਰੜ ਵਿਖੇ ਫੈਸ਼ਨ ਐਂਡ ਕਮਿਊਨੀਕੇਸ਼ਨ ਇੰਸਟੀਚਿਊਟ ਦਾ ਕੀਤਾ ਉਦਘਾਟਨ Monday 16 October 2023 01:21 PM UTC+00 | Tags: breaking-news kharar latest-news lokpal-justice news punjab punjab-police rayat-bahra-university rayat-bahra-university-kharar the-unmute-breaking the-unmute-breaking-news vinod-k-sharma ਖਰੜ/ਐਸ.ਏ.ਐਸ. ਨਗਰ, 16 ਅਕਤੂਬਰ, 2023: ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਅੱਜ ਰਿਆਤ ਬਾਹਰਾ ਯੂਨੀਵਰਸਿਟੀ (Rayat Bahra University), ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਇੰਸਟੀਚਿਊਟ ਆਫ਼ ਫੈਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ (ਆਈ.ਐਫ.ਸੀ.ਟੀ.) ਦਾ ਉਦਘਾਟਨ ਕੀਤਾ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਸਨਿਹਰੀ ਹੈ। ਸਾਡੇ ਸਮੇਂ ਵਿਦਿਆਰਥੀਆਂ ਕੋਲ ਬਹੁਤ ਸੀਮਤ ਵਿਕਲਪ ਸਨ। ਅੱਜ ਕੱਲ ਇੱਕ ਛੋਟੇ ਬੱਚੇ ਕੋਲ ਵੀ ਆਪਣੀ ਵੱਖਰੀ ਸ਼ੈਲੀ ਹੈ ਅਤੇ ਉਹ ਇਸ ਖੇਤਰ ਵਿੱਚ ਰੁੱਚੀ ਰੱਖਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਅਤੇ ਆਪਣਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਆਈ.ਐਫ.ਸੀ.ਟੀ. ਦੀ ਡਾਇਰੈਕਟਰ ਡਾ. ਨੇਹਾ ਮਿਗਲਾਨੀ ਨੇ ਕਿਹਾ ਕਿ ਸਾਡਾ ਧਿਆਨ ਵਿਦਿਆਰਥੀਆਂ ਨੂੰ ਇਸ ਖੇਤਰ ਦੇ ਉੱਤਮ ਅਭਿਆਸਾਂ ਬਾਰੇ ਸਿੱਖਿਅਤ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਲਈ ਇਨ੍ਹਾਂ ਅਭਿਆਸਾਂ ਨੂੰ ਅਕਾਦਮਿਕ ਨਾਲ ਜੋੜਨਾ ਹੈ। ਸਾਨੂੰ ਸਾਡੇ ਪ੍ਰੋਗਰਾਮਾਂ ਲਈ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਸਾਰੇ ਬੈਚਾਂ ਵਿੱਚ ਵਿਦਿਆਰਥੀ ਦਾਖਲਾ ਲੈ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਇੰਸਟੀਚਿਊਟ ਕੋਲ ਮਾਹਰ ਫੈਕਲਟੀ ਮੈਂਬਰਾਂ ਦੇ ਨਾਲ ਨਾਲ ਇੱਕ ਮਜ਼ਬੂਤ ਉਦਯੋਗ ਪੱਖੀ ਪਾਠਕ੍ਰਮ ਵੀ ਹੈ। ਉਨ੍ਹਾਂ ਕਿਹਾ ਕਿ ਇੰਸਟੀਚਿਊਟ ਆਫ਼ ਫੈਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ (ਆਈ.ਐਫ.ਸੀ.ਟੀ.) ਨੇ ਰਿਆਤ ਬਾਹਰਾ ਯੂਨੀਵਰਸਿਟੀ (Rayat Bahra University) ਦੇ ਸਹਿਯੋਗ ਨਾਲ ਯੂਨੀਵਰਸਿਟੀ ਸਕੂਲ ਆਫ ਫੈਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ (ਯੂ.ਐਸ.ਐਫ.ਸੀ.ਟੀ.) ਦੀ ਸਥਾਪਨਾ ਕੀਤੀ ਜੋ ਬੀ.ਐਸ.ਸੀ.-ਫੈਸ਼ਨ ਡਿਜ਼ਾਈਨ ਅਤੇ ਫੈਸ਼ਨ ਮੈਨੇਜਮੈਂਟ; ਬੀ.ਏ. (ਮਾਸ ਕਮਿਊਨੀਕੇਸ਼ਨ ਐਂਡ ਜਰਨਲਿਜ਼ਮ), ਡਿਪਲੋਮਾ ਇਨ ਮੇਕਅਪ ਐਂਡ ਬਿਊਟੀ ਥੈਰੇਪੀ ਅਤੇ ਡਿਪਲੋਮਾ ਇਨ ਫੋਟੋਗ੍ਰਾਫੀ ਸਮੇਤ ਫੈਸ਼ਨ ਅਤੇ ਮਾਸ ਕਮਿਊਨੀਕੇਸ਼ਨ ਪ੍ਰੋਗਰਾਮਾਂ ਦੀ ਪੇਸ਼ਕਸ਼ ਕਰਦਾ ਹੈ। ਫੈਕਲਟੀ ਅਤੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਸੱਭਿਆਚਾਰਕ ਪੇਸ਼ਕਾਰੀ ਨਾਲ ਆਏ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਰਿਬਨ ਕੱਟ ਕੇ ਵਿਭਾਗ ਦਾ ਉਦਘਾਟਨ ਕੀਤਾ ਗਿਆ। ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨਾਂ ਵਿੱਚ ਸਾਬਕਾ ਮੇਅਰ ਚੰਡੀਗੜ੍ਹ ਅਰੁਣ ਸੂਦ ਅਤੇ ਕੌਂਸਲਰ ਐਮ.ਸੀ. ਚੰਡੀਗੜ੍ਹ ਉਮੇਸ਼ ਘਈ ਸ਼ਾਮਲ ਸਨ। ਇਸ ਮੌਕੇ ਆਰ.ਬੀ.ਯੂ. ਦੇ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ, ਆਰ.ਬੀ.ਯੂ. ਦੇ ਡੀਨ ਅਤੇ ਡਾਇਰੈਕਟਰਾਂ ਸਮੇਤ ਫੈਸ਼ਨ ਵਿਭਾਗ ਦੇ ਵਿਦਿਆਰਥੀ ਸ਼ਾਮਲ ਸਨ। The post ਲੋਕਪਾਲ ਜਸਟਿਸ ਵਿਨੋਦ ਕੇ. ਸ਼ਰਮਾ ਨੇ ਰਿਆਤ ਬਾਹਰਾ ਯੂਨੀਵਰਸਿਟੀ ਖਰੜ ਵਿਖੇ ਫੈਸ਼ਨ ਐਂਡ ਕਮਿਊਨੀਕੇਸ਼ਨ ਇੰਸਟੀਚਿਊਟ ਦਾ ਕੀਤਾ ਉਦਘਾਟਨ appeared first on TheUnmute.com - Punjabi News. Tags:
|
ਪਿੰਡ ਘਰਾਗਣਾ 'ਚ ਰਜਬਾਹਾ ਟੁੱਟਣ ਨਾਲ ਪੱਕੀ ਫ਼ਸਲਾਂ 'ਚ ਭਰਿਆ ਪਾਣੀ, ਨਹੀਂ ਪਹੁੰਚਿਆ ਕੋਈ ਅਧਿਕਾਰੀ Monday 16 October 2023 01:35 PM UTC+00 | Tags: breaking-news flood mansa news punjab-news ਮਾਨਸਾ, 16 ਅਕਤੂਬਰ, 2023: ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਗਣਾ ਵਿਖੇ ਰਜਬਾਹਾ ਟੁੱਟਣ ਕਾਰਨ ਸੈਂਕੜੇ ਏਕੜ ਝੋਨੇ ਦੀ ਫਸਲ ਦੇ ਵਿੱਚ ਪਾਣੀ ਭਰ ਗਿਆ ਹੈ। ਪਿੰਡ ਵਾਸੀਆਂ ਨੇ ਵਿਭਾਗ ਤੋਂ ਤੁਰੰਤ ਰਜਬਾਹੇ ਵਿੱਚੋਂ ਪਾਣੀ ਬੰਦ ਕਰਨ ਦੀ ਮੰਗ ਕੀਤੀ ਹੈ। ਪਿੰਡ ਘਰਾਗਣਾ ਵਿਖੇ ਰਜਵਾਹੇ ਦੇ ਵਿੱਚ ਦੁਪਹਿਰ ਸਮੇਂ 40 ਫੁੱਟ ਪਾੜ ਪੈਣ ਦੇ ਕਾਰਨ ਸੈਂਕੜੇ ਏਕੜ ਝੋਨੇ ਦੀ ਖੜੀ ਫਸਲ ਦੇ ਵਿੱਚ ਪਾਣੀ ਭਰ ਗਿਆ ਹੈ ਅਜੇ ਤੱਕ ਪਾੜ ਨੂੰ ਬੰਦ ਕਰਨ ਦਾ ਵਿਭਾਗ ਵੱਲੋਂ ਕੋਈ ਵੀ ਕੰਮ ਸ਼ੁਰੂ ਨਹੀਂ ਕੀਤਾ ਗਿਆ ਜਿਸ ਕਾਰਨ ਪਿੰਡ ਵਾਸੀਆਂ ਦੇ ਵਿੱਚ ਰੋਸ ਪਾਇਆ ਜਾ ਰਿਹਾ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਵਿਭਾਗ ਨੂੰ ਸੂਚਿਤ ਵੀ ਕੀਤਾ ਗਿਆ ਹੈ ਅਤੇ ਵਿਭਾਗ ਦਾ ਕੋਈ ਵੀ ਅਧਿਕਾਰੀ ਜਾਇਜ਼ਾ ਲੈਣ ਨਹੀਂ ਆਇਆ | ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਹਰ ਸਾਲ ਰਜਬਾਹੇ ਦੇ ਵਿੱਚ ਪਾੜ ਪੈਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ ਹੋ ਜਾਂਦੀ ਹੈ ਅਤੇ ਵਿਭਾਗ ਵੱਲੋਂ ਇਸ ਰਜਬਾਹੇ ਦੇ ਪਾੜ ਨੂੰ ਪੂਰਨ ਦਾ ਕੋਈ ਯਤਨ ਨਹੀਂ ਕੀਤਾ ਜਾਂਦਾ | ਉਹਨਾਂ ਕਿਹਾ ਕਿ ਅੱਜ ਰਜਬਾਹੇ ਵਿੱਚ ਪਾੜ ਪੈਣ ਕਾਰਨ ਸੈਂਕੜੇ ਏਕੜ ਪੱਕੀ ਝੋਨੇ ਦੀ ਫਸਲ ਦੇ ਵਿੱਚ ਪਾਣੀ ਭਰ ਗਿਆ ਹੈ | ਉਹਨਾਂ ਕਿਹਾ ਕਿ ਜੇਕਰ ਜਲਦ ਹੀ ਰਜਬਾਹੇ ਦੇ ਪਾੜ ਨੂੰ ਨਾ ਬੰਦ ਕੀਤਾ ਗਿਆ ਤਾਂ ਸਵੇਰ ਤੱਕ ਪਾਣੀ ਪਿੰਡ ਦੇ ਵਿੱਚ ਦਾਖਲ ਹੋ ਜਾਵੇਗਾ। ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂਆਂ ਅਤੇ ਪੀੜਿਤ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਵੱਡੇ ਪੱਧਰ ‘ਤੇ ਖ਼ਰਾਬ ਹੋ ਰਹੀ ਹੈ ਅਤੇ ਲਗਾਤਾਰ ਪਾਣੀ ਦਾ ਵਹਾਅ ਵਧ ਰਿਹਾ ਹੈ ਜਿਸ ਕਾਰਨ ਪੱਕੀ ਝੋਨੇ ਦੀ ਫਸਲ ਪਾਣੀ ਵਿੱਚ ਡੁੱਬ ਚੁੱਕੀ ਹੈ | ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਰਜਬਾਹਿਆਂ ਦੀ ਸਫਾਈ ਕਰਵਾਈ ਜਾਵੇ ਅਤੇ ਕਿਸਾਨਾਂ ਦੀ ਖ਼ਰਾਬ ਹੋਈ ਫਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
The post ਪਿੰਡ ਘਰਾਗਣਾ ‘ਚ ਰਜਬਾਹਾ ਟੁੱਟਣ ਨਾਲ ਪੱਕੀ ਫ਼ਸਲਾਂ ‘ਚ ਭਰਿਆ ਪਾਣੀ, ਨਹੀਂ ਪਹੁੰਚਿਆ ਕੋਈ ਅਧਿਕਾਰੀ appeared first on TheUnmute.com - Punjabi News. Tags:
|
ਪੰਜਾਬ ਦੇ ਖੇਤੀਬਾੜੀ ਵਿਕਾਸ ਲਈ ਸੇਵਾ ਮੁਕਤ ਖੇਤੀ ਵਿਗਿਆਨੀ ਅੱਗੇ ਆਉਣ: ਗੁਰਮੀਤ ਸਿੰਘ ਖੁੱਡੀਆਂ Monday 16 October 2023 01:51 PM UTC+00 | Tags: animal-scientists breaking-news gurmeet-singh-khuddian indian-army latest-news news pau punjab-aggriculture-department punjab-agriculture punjab-government punjabi-news punjab-news punjabs-agricultural-development the-unmute-breaking-news ਲੁਧਿਆਣਾ, 16 ਅਕਤੂਬਰ, 2023: ਪੰਜਾਬ ਦੇ ਖੇਤੀਬਾੜੀ ਮੰਤਰੀ ਸਃ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਚੋਣਵੇਂ ਸੇਵਾਮੁਕਤ ਖੇਤੀਬਾੜੀ (Agricultural) ਤੇ ਪਸ਼ੂ ਵਿਗਿਆਨੀਆਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸਃ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਸੇਵਾ ਮੁਕਤ ਖੇਤੀਬਾੜੀ ਤੇ ਪਸ਼ੂ ਪਾਲਣ ਵਿਗਿਆਨੀਆਂ ਨੂੰ ਵੀ ਖੇਤੀ ਵਿਕਾਸ ਤੇ ਪਸ਼ੂ ਸਿਹਤ ਸੰਭਾਲ ਦੇ ਖੇਤਰ ਵਿੱਚ ਸਾਰਥਕ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਉਮਰਾਂ ਲਾ ਕੇ ਕਮਾਇਆ ਤਜ਼ਰਬਾ ਅਜਾਈਂ ਨਹੀਂ ਜਾਣਾ ਚਾਹੀਦਾ। ਇਸ ਸਬੰਧ ਵਿੱਚ ਯੂਨੀਵਰਸਿਟੀਆਂ,ਪਸ਼ੂ ਪਾਲਣ ਤੇ ਖੇਤੀਬਾੜੀ ਮਹਿਕਮੇ ਨੂੰ ਵੀ ਸੁਝਾਅ ਦਿੱਤਾ ਜਾਵੇਗਾ ਕਿ ਉਹ ਵਾਲੰਟੀਅਰ ਤੌਰ ਤੇ ਸੇਵਾਵਾਂ ਦੇਣ ਵਾਲੇ ਮਾਹਿਰਾਂ ਨਾਲ ਸੰਪਰਕ ਕਰਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੇਵਾਮੁਕਤ ਨਿਰਦੇਸ਼ਕ ਪਸਾਰ ਸਿੱਖਿਆ ਡਾਃ ਸਰਜੀਤ ਸਿੰਘ ਗਿੱਲ ਨੇ ਇਸ ਵਿਚਾਰ ਦੀ ਸ਼ਲਾਘਾ ਕੀਤੀ ਤੇ ਭਰਵਾ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਖੇਤੀਬਾੜੀ (Agricultural) ਅਧਿਆਪਕਾਂ ਦੀਆ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ਤੇ ਨਜਿੱਠਿਆ ਜਾਣਾ ਜ਼ਰੂਰੀ ਹੈ। ਪਸ਼ੂ ਪਾਲਣ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਡਾਃ ਸੁਖਨੈਨ ਸਿੰਘ ਜਲੰਧਰ ਨੇ ਵੀ ਸਃ ਗੁਰਮੀਤ ਸਿੰਘ ਖੁੱਡੀਆਂ ਦੇ ਨਜ਼ਰੀਏ ਦੀ ਸ਼ਲਾਘਾ ਕੀਤੀ। ਧੰਨਵਾਦ ਕਰਦਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੇਵਾ ਮੁਕਤ ਅਧਿਆਪਕ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 353ਵੇਂ ਜਨਮ ਦਿਹਾੜੇ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਸਃ ਗੁਰਮੀਤ ਸਿੰਘ ਖੁੱਡੀਆਂ ਵੱਲੋ ਸੇਵਾਮੁਕਤ ਅਧਿਆਪਕਾਂ ਨਾਲ ਵਿਚਾਰ ਚਰਚਾ ਕਰਨਾ ਚੰਗੀ ਸ਼ੁਰੂਆਤ ਹੈ। ਇਸ ਨਾਲ ਯਕੀਨਨ ਚੰਗੇ ਨਤੀਜੇ ਮਿਲ ਸਕਦੇ ਹਨ। ਇਸ ਮੌਕੇ ਪੀ.ਏ.ਯੂ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਡਾਃ ਨਿਰਮਲ ਸਿੰਘ ਜੌੜਾ ਤੇ ਸੁਖਬੀਰ ਸਿੰਘ ਜਾਖੜ ਨੇ ਵੀ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸ਼ਰਧਾ ਸੁਮਨ ਭੇਂਟ ਕੀਤੇ। The post ਪੰਜਾਬ ਦੇ ਖੇਤੀਬਾੜੀ ਵਿਕਾਸ ਲਈ ਸੇਵਾ ਮੁਕਤ ਖੇਤੀ ਵਿਗਿਆਨੀ ਅੱਗੇ ਆਉਣ: ਗੁਰਮੀਤ ਸਿੰਘ ਖੁੱਡੀਆਂ appeared first on TheUnmute.com - Punjabi News. Tags:
|
CPEC: ਭਾਰਤ ਵੱਲੋਂ ਚੀਨ 'ਚ ਬੈਲਟ ਐਂਡ ਰੋਡ ਫੋਰਮ ਦਾ ਲਗਾਤਾਰ ਤੀਜੀ ਵਾਰ ਬਾਈਕਾਟ Monday 16 October 2023 02:07 PM UTC+00 | Tags: belt-and-road-forum breaking-news cpec india india-china news pakistan ਚੰਡੀਗੜ੍ਹ, 16 ਅਕਤੂਬਰ, 2023: ਚੀਨ ਬੈਲਟ ਐਂਡ ਰੋਡ ਇਨੀਸ਼ੀਏਟਿਵ ਦੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਭਾਰਤ ਲਗਾਤਾਰ ਤੀਜੀ ਵਾਰ ਇਸ ਦਾ ਬਾਈਕਾਟ ਕਰਨ ਲਈ ਤਿਆਰ ਹੈ। ਵਿਵਾਦਤ ਚੀਨ ਪਾਕਿਸਤਾਨ ਆਰਥਿਕ ਗਲਿਆਰਾ (CPEC) ਅਤੇ ਦੇਸ਼ ਦੀ ਪ੍ਰਭੂਸੱਤਾ ਨਾਲ ਜੁੜੇ ਮੁੱਦਿਆਂ ‘ਤੇ ਭਾਰਤ ਨੇ ਕਿਹਾ ਕਿ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਰਿਪੋਰਟਾਂ ਮੁਤਾਬਕ ਮੰਗਲਵਾਰ ਨੂੰ ਬੀਜਿੰਗ ‘ਚ CPEC ‘ਤੇ ਚਰਚਾ ਹੋਵੇਗੀ। ਪ੍ਰਭੂਸੱਤਾ ਦੇ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਭਾਰਤ ਨੇ ਇਸ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਭਾਰਤ ਛੋਟੇ ਦੇਸ਼ਾਂ ‘ਚ ਬੀਜਿੰਗ ਦੇ ਪ੍ਰਾਜੈਕਟਾਂ ਦੀ ਵਿੱਤੀ ਸੰਭਾਵਨਾ ‘ਤੇ ਵੀ ਆਪਣਾ ਰੁਖ ਸਪੱਸ਼ਟ ਕਰੇਗਾ। CPEC ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚੋਂ ਲੰਘਦਾ ਹੈ। ਚੀਨ ਦਾ ਇਹ ਪ੍ਰੋਜੈਕਟ ਪਾਕਿਸਤਾਨ ਦੇ ਹਿੱਤ ਵਿੱਚ ਮੰਨਿਆ ਜਾ ਰਿਹਾ ਹੈ। ਰਿਪੋਰਟਾਂ ਮੁਤਾਬਕ ਚੀਨ ਅੰਤਰਰਾਸ਼ਟਰੀ ਸਹਿਯੋਗ ਲਈ ਦੋ ਦਿਨਾਂ ਬੈਲਟ ਐਂਡ ਰੋਡ ਫੋਰਮ (BRFIC) ਦਾ ਪ੍ਰੋਗਰਾਮ ਕਰਵਾ ਰਿਹਾ ਹੈ। ਚੀਨ ਦੀ ਆਲੋਚਨਾ ਦਾ ਮੁੱਖ ਨੁਕਤਾ ਇਹ ਹੈ ਕਿ ਅਸਥਿਰ ਪ੍ਰਾਜੈਕਟਾਂ ਲਈ ਅਰਬਾਂ ਡਾਲਰ ਦੇ ਕਰਜ਼ੇ ਦਿੱਤੇ ਗਏ। ਹੁਣ ਇਹ ਕਰਜ਼ਾ ਸ੍ਰੀਲੰਕਾ ਵਰਗੇ ਛੋਟੇ ਮੁਲਕਾਂ ਲਈ ਕਰਜ਼ੇ ਦਾ ਜਾਲ ਬਣ ਗਿਆ ਹੈ। ਸ੍ਰੀਲੰਕਾ ਵਰਗੇ ਦੇਸ਼ ਡੂੰਘੇ ਆਰਥਿਕ ਸੰਕਟ ਵਿੱਚ ਫਸੇ ਹੋਏ ਹਨ। ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਪਾਲਤੂ ਪ੍ਰੋਜੈਕਟ – ਬੈਲਟ ਐਂਡ ਰੋਡ ਇਨੀਸ਼ੀਏਟਿਵ (ਬੀਆਰਆਈ) 10 ਸਾਲ ਪੂਰੇ ਕਰ ਰਿਹਾ ਹੈ। ਚੀਨ ਨੇ 2017 ਅਤੇ 2019 ਵਿੱਚ ਆਪਣੀਆਂ ਮੈਗਾ ਗਲੋਬਲ ਬੁਨਿਆਦੀ ਢਾਂਚਾ ਪਹਿਲਕਦਮੀਆਂ ਲਈ ਦੋ ਅੰਤਰਰਾਸ਼ਟਰੀ ਫੋਰਮ ਦੀ ਮੇਜ਼ਬਾਨੀ ਕੀਤੀ ਹੈ। ਭਾਰਤ ਦੋਵਾਂ ਮੀਟਿੰਗਾਂ ਤੋਂ ਦੂਰ ਰਿਹਾ। ਤਾਜ਼ਾ ਘਟਨਾਕ੍ਰਮ ਵਿੱਚ, ਅਧਿਕਾਰਤ ਸੂਤਰਾਂ ਨੇ ਕਿਹਾ ਕਿ ਪਿਛਲੀਆਂ ਦੋ ਬੀਆਰਆਈ ਕਾਨਫਰੰਸਾਂ ਵਾਂਗ, ਭਾਰਤ ਇਸ ਸਾਲ ਦੀ ਮੀਟਿੰਗ ਵਿੱਚ ਹਿੱਸਾ ਨਹੀਂ ਲਵੇਗਾ। ਭਾਰਤ ਬੀਆਰਆਈ ਦੀ ਆਪਣੀ ਆਲੋਚਨਾ ‘ਤੇ ਕਾਇਮ ਹੈ। ਭਾਰਤ ਦਾ ਕਹਿਣਾ ਹੈ ਕਿ ਦੇਸ਼ ਦੀ ਪ੍ਰਭੂਸੱਤਾ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ CPEC ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਰਾਹੀਂ ਬਣਾਇਆ ਜਾ ਰਿਹਾ ਹੈ। ਇਸਦੀ ਲਾਗਤ US $60 ਬਿਲੀਅਨ ਹੈ। ਭਾਰਤ ਨੇ ਇਸ ਨੁਕਤੇ ‘ਤੇ ਵੀ ਆਪਣੀ ਆਲੋਚਨਾ ਕੀਤੀ ਹੈ ਕਿ ਬੀਆਰਆਈ ਪ੍ਰੋਜੈਕਟ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਅੰਤਰਰਾਸ਼ਟਰੀ ਨਿਯਮਾਂ, ਚੰਗੇ ਪ੍ਰਸ਼ਾਸਨ ਅਤੇ ਕਾਨੂੰਨ ਦੇ ਰਾਜ ‘ਤੇ ਅਧਾਰਤ ਹੋਣੇ ਚਾਹੀਦੇ ਹਨ। ਖੁੱਲੇਪਣ, ਪਾਰਦਰਸ਼ਤਾ ਅਤੇ ਵਿੱਤੀ ਸਥਿਰਤਾ ਦੇ ਸਿਧਾਂਤਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। The post CPEC: ਭਾਰਤ ਵੱਲੋਂ ਚੀਨ ‘ਚ ਬੈਲਟ ਐਂਡ ਰੋਡ ਫੋਰਮ ਦਾ ਲਗਾਤਾਰ ਤੀਜੀ ਵਾਰ ਬਾਈਕਾਟ appeared first on TheUnmute.com - Punjabi News. Tags:
|
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਈਕੋਰਟ ਨੂੰ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਕੀਤੀ ਜਾ ਰਹੀ ਨਜਾਇਜ਼ ਮਾਇਨਿੰਗ ਦਾ ਖੁਦ ਨੋਟਿਸ ਲੈਣ ਅਪੀਲ Monday 16 October 2023 02:21 PM UTC+00 | Tags: breaking-news high-court illegal-mining punjab-and-haryana-high-court shiromani-akali-dal ਚੰਡੀਗੜ੍ਹ, 16 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿਚ ਵੱਡੀ ਪੱਧਰ 'ਤੇ ਹੋ ਰਹੀ ਨਜਾਇਜ਼ ਮਾਇਨਿੰਗ (illegal mining) ਦਾ ਅਤੇ ਭਗਵੰਤ ਮਾਨ ਦੀ ਸਰਕਾਰ ਵੱਲੋਂ ਇਸ ਸਬੰਧ ਵਿਚ ਦਰਜ ਕੀਤੀਆਂ ਜਾ ਰਹੀਆਂ ਐਫਆਈ ਆਰਜ਼ ਵਿਚ ਦੋਸ਼ੀਆਂ 'ਅਣਪਛਾਤੇ' ਦੱਸ ਕੇ ਮਾਮਲੇ ਰਫਾ ਦਫਾ ਕਰਨ ਦਾ ਨੋਟਿਸ ਲਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸਰਦਾਰ ਹਰਜੋਤ ਸਿੰਘ ਬੈਂਸ ਤੇ ਸਰਦਾਰ ਮਨਜਿੰਦਰ ਸਿੰਘ ਲਾਲਪੁਰਾ ਸਮੇਤ ਆਪ ਦੇ ਮੰਤਰੀ ਦੇ ਵਿਧਾਇਕ ਸ਼ਰ੍ਹੇਆਮ ਨਜਾਇਜ਼ ਮਾਇਨਿੰਗ ਕਰ ਰਹੇ ਹਨ ਪਰ ਪੁਲਿਸ ਜੋ ਕਿ ਸਿੱਧਾ ਮੁੱਖ ਮੰਤਰੀ ਕਮ ਗ੍ਰਹਿ ਮੰਤਰੀ ਭਗਵੰਤ ਮਾਨ ਦੇ ਅਧੀਨ ਹੈ, ਉਹ ਸਟੋਨ ਕ੍ਰਸ਼ਰਾਂ ਦੇ ਮਾਲਕਾਂ ਨੂੰ 'ਅਣਪਛਾਤਾ' ਤੇ ਮਾਇਨਿੰਗ ਸਾਈਟ ਦੇ ਨੇੜਲੀ ਜ਼ਮੀਨ ਦੇ ਮਾਲਕਾਂ ਨੂੰ 'ਅਣਪਛਾਤਾ' ਕਰਾਰ ਦੇ ਕੇ ਮਾਮਲੇ ਨੂੰ ਰਫਾ ਦਫਾ ਕਰਨ ਵਿਚ ਲੱਗੀ ਹੈ। ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਕੀ ਉਹਨਾਂ ਦੀ ਸਰਕਾਰ ਨੇ 'ਅਣਪਛਾਤੇ' ਲੋਕਾਂ ਨੂੰ ਕ੍ਰਸ਼ਰ ਚਲਾਉਣ ਦੀ ਆਗਿਆ ਦਿੱਤੀ ਹੈ ? ਜਾਂ ਫਿਰ 'ਅਣਪਛਾਤੇ' ਲੋਕਾਂ ਨੂੰ ਜ਼ਮੀਨਾਂ ਦੀ ਰਜਿਸਟਰੀ ਖਰੀਦਣ ਵੇਲੇ ਜਾਂ ਵਿਰਾਸਤ ਵਿਚ ਮਿਲਣ ਵੇਲੇ ਕਰਵਾਉਣ ਦੀ ਆਗਿਆ ਦਿੱਤੀ ਹੈ ? ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋ ਰਿਹਾਹੈ ਕਿ ਨਜਾਇਜ਼ ਮਾਇਨਿੰਗ ਵਿਚ ਲੱਗੇ ਲੋਕਾਂ ਨੂੰ 'ਅਣਪਛਾਤੇ' ਦੱਸਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਰੋਪੜ ਜ਼ਿਲ੍ਹੇ ਵਿਚ ਹਰ ਕੋਈ ਜਾਣਦਾ ਹੈ ਕਿ ਕੈਬਨਿਟ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਹੀ ਇਲਾਕੇ ਵਿਚ ਨਜਾਇਜ਼ ਮਾਇਨਿੰਗ (illegal mining) ਦੇ ਸਰਗਨਾ ਹਨ ਤੇ ਉਹਨਾਂ (ਸਰਦਾਰ ਮਜੀਠੀਆ) ਨੇ ਆਪ ਖੇੜਾ ਕਲਮੋਟ ਪਿੰਡ ਦੀ ਵੀਡੀਓ ਪੋਸਟ ਕਰ ਕੇ ਦੱਸਿਆ ਸੀ ਕਿ ਕਿਵੇਂ ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਨਜਾਇਜ਼ ਮਾਇਨਿੰਗ ਹੋ ਰਹੀ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਸਿਰਫ ਸੀ ਬੀ ਆਈ ਤੇ ਈ ਡੀ ਵੱਲੋਂ ਸਰਦਾਰ ਹਰਜੋਤ ਸਿੰਘ ਬੈਂਸ, ਸਰਦਾਰ ਮਨਜਿੰਦਰ ਸਿੰਘ ਲਾਲਪੁਰਾ ਤੇ ਨਜਾਇਜ਼ ਮਾਇਨਿੰਗ ਵਿਚ ਲੱਗੇ ਹੋਰ ਆਪ ਆਗੂਆਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਹੀ ਇਹ ਸੱਚ ਸਾਹਮਣੇ ਲਿਆ ਸਕਦੀ ਹੈ ਕਿ ਕਿਵੇਂ ਇਹ ਪੈਸੇ ਬਣਾਉਣ ਵਿਚ ਲੱਗੇ ਹਨ ਤੇ ਕਿਵੇਂ ਇਹ ਪੈਸਾ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਚੋਣਾਂ ਵਾਲੇ ਰਾਜਾਂ ਰਾਜਸਥਾਨ, ਮੱਧ ਪ੍ਰਦੇਸ਼, ਛਤੀਸਗੜ੍ਹ ਤੇ ਹਰਿਆਣਾ ਵਿਚ ਆਪ ਦਾ ਆਧਾਰ ਵਧਾਉਣ 'ਤੇ ਖਰਚ ਕਰ ਰਹੀ ਹੈ। ਅਕਾਲੀ ਆਗੂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜਿਹਨਾਂ ਨੂੰ ਇਕ ਵਕੀਲ ਤੇ ਉਸਦੇ ਸਾਥੀ ਨੇ ਨਜਾਇਜ਼ ਮਾਇਨਿੰਗ ਤੇ ਜਾਅਲੀ ਐਫ ਆਈ ਆਰ ਦੀ ਸ਼ਿਕਾਇਤ ਕੀਤੀਹੈ, ਨੂੰ ਵੀ ਅਪੀਲ ਕੀਤੀ ਕਿ ਉਹ ਨਜਾਇਜ਼ ਮਾਇਨਿੰਗ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਤਾਂ ਜੋ ਪੰਜਾਬੀਆਂ ਨੂੰ ਪਤਾ ਚਲ ਸਕੇ ਕਿ ਸੂਬੇ ਵਿਚ ਨਜਾਇਜ਼ ਮਾਇਨਿੰਗ ਕੌਣ ਕਰ ਰਿਹਾ ਹੈ। The post ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਈਕੋਰਟ ਨੂੰ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਕੀਤੀ ਜਾ ਰਹੀ ਨਜਾਇਜ਼ ਮਾਇਨਿੰਗ ਦਾ ਖੁਦ ਨੋਟਿਸ ਲੈਣ ਅਪੀਲ appeared first on TheUnmute.com - Punjabi News. Tags:
|
ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਿਸਾਨਾਂ ਨੂੰ ਅਪੀਲ, ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਰਾਲੀ ਨਾ ਸਾੜੋ Monday 16 October 2023 02:27 PM UTC+00 | Tags: air-pollution breaking-news environment farmers kultar-singh-sandhawan news paddy-session paddy-straw pollution straw ਚੰਡੀਗੜ੍ਹ, 16 ਅਕਤੂਬਰ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਤਾਵਰਨ (Environment) ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸਪੀਕਰ ਨੇ ਕਿਹਾ ਕਿ ਪਰਾਲੀ ਸਾੜਨਾ ਵਾਤਾਵਰਨ ਦੇ ਲਈ ਬਹੁਤ ਘਾਤਕ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਨਾ ਸਿਰਫ ਵਾਤਾਵਰਨ (Environment) ਹੀ ਦੂਸ਼ਿਤ ਨਹੀਂ ਹੁੰਦਾ ਹੈ, ਸਗੋਂ ਕਈ ਅਣ-ਸੁਖਾਵੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੁਦਰਤ ਦੇ ਅਮੁੱਲ ਖਜ਼ਾਨੇ ਹਵਾ, ਪਾਣੀ ਅਤੇ ਧਰਤੀ ਦੂਸ਼ਿਤ ਹੁੰਦੀ ਹੈ, ਜਿਸ ਨਾਲ ਮਨੁੱਖਾਂ ਨੂੰ ਕਈ ਕਿਸਮ ਦੀਆਂ ਬੀਮਾਰੀਆਂ ਵੀ ਹੋ ਸਕਦੀਆਂ ਹਨ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਨੂੰ 50 ਫੀਸਦੀ ਸਬਸਿਡੀ ਅਤੇ ਸੁਸਾਇਟੀ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਇਸ ਸਬਸਿਡੀ ਦਾ ਲਾਭ ਲੈਣ ਅਤੇ ਪਰਾਲੀ ਦੇ ਪ੍ਰਬੰਧਨ ਲਈ ਸਟਰਾਅ ਰੇਕ ਅਤੇ ਬੇਲਰ ਮਸ਼ੀਨਾ ਆਦਿ ਖਰੀਦ ਕੇ ਮੌਕੇ ਦਾ ਪੂਰਾ ਲਾਭ ਉਠਾਉਣ। ਸਪੀਕਰ ਨੇ ਸੂਬੇ ਦੇ ਕਿਸਾਨਾਂ ਨੂੰ ਵਾਤਾਵਰਣ ਸੁਰੱਖਿਆ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਭਾਈਵਾਲ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਨਾ ਸਾੜਨ ਸਬੰਧੀ ਲੋਕ ਹਿੱਤ ਵਿੱਚ ਚਲਾਈ ਜਾ ਮੁਹਿੰਮ ਦਾ ਹਿੱਸਾ ਬਣਨ। ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਮੌਜੂਦਾ ਵਾਢੀ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ 'ਤੇ ਸਰਫੇਸ ਸੀਡਰਾਂ ਸਮੇਤ ਲਗਭਗ 24,000 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
The post ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਿਸਾਨਾਂ ਨੂੰ ਅਪੀਲ, ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਰਾਲੀ ਨਾ ਸਾੜੋ appeared first on TheUnmute.com - Punjabi News. Tags:
|
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ 'ਤੇ ਸਖ਼ਤੀ Monday 16 October 2023 02:32 PM UTC+00 | Tags: breaking-news laljit-singh-bhullar latest-news news punjab-news ਚੰਡੀਗੜ੍ਹ, 16 ਅਕਤੂਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੜਕ ਸੁਰੱਖਿਆ ਅਤੇ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (LALJIT SINGH BHULLAR) ਨੇ ਅੱਜ ਜਲੰਧਰ ਅਤੇ ਸ਼ਹਿਰ ਨੇੜਲੀਆਂ ਤਿੰਨ ਥਾਵਾਂ ‘ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਬਿਨਾਂ ਦਸਤਾਵੇਜ਼ਾਂ ਜਾਂ ਅਧੂਰੇ ਦਸਤਾਵੇਜ਼ਾਂ ਤੋਂ ਚੱਲ ਰਹੀਆਂ ਦੋ ਬੱਸਾਂ ਨੂੰ ਜ਼ਬਤ ਕਰਨ ਸਣੇ 21 ਬੱਸਾਂ ਦੇ ਵੱਖ-ਵੱਖ ਉਲੰਘਣਾਵਾਂ ਲਈ ਚਲਾਨ ਕੀਤੇ ਗਏ। ਚਲਾਨ ਕੀਤੀਆਂ ਬੱਸਾਂ ਵਿੱਚ ਦੋ ਸਰਕਾਰੀ ਬੱਸਾਂ ਵੀ ਸ਼ਾਮਲ ਹਨ, ਜੋ ਅਣਅਧਿਕਾਰਤ ਰੂਟ ‘ਤੇ ਚੱਲ ਰਹੀਆਂ ਸਨ। ਕੈਬਨਿਟ ਮੰਤਰੀ (LALJIT SINGH BHULLAR) ਅਤੇ ਉਨ੍ਹਾਂ ਦੀ ਟੀਮ ਵੱਲੋਂ ਸੂਬੇ ਦੀਆਂ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਅਤੇ ਬੱਸ ਚਾਲਕਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਜਲੰਧਰ ਬੱਸ ਸਟੈਂਡ ਦੇ ਆਲੇ-ਦੁਆਲੇ, ਜਲੰਧਰ-ਪਠਾਨਕੋਟ ਰੋਡ ‘ਤੇ ਕਿਸ਼ਨਗੜ੍ਹ ਅਤੇ ਜਲੰਧਰ-ਅੰਮ੍ਰਿਤਸਰ ਰੋਡ ‘ਤੇ ਕਰਤਾਰਪੁਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਕੁੱਲ 56 ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਜੈ ਬੱਸ ਸਰਵਿਸ ਦੀ ਬੱਸ ਨੰਬਰ ਐਨ.ਐਲ-02ਬੀ 3020 ਨੂੰ ਰਿਜਨਲ ਟਰਾਂਸਪੋਰਟ ਅਥਾਰਟੀ ਦੀ ਲੋੜੀਂਦੀ ਪ੍ਰਵਾਨਗੀ ਤੋਂ ਬਿਨਾਂ ਚਲਾਏ ਜਾਣ ਲਈ 50,000 ਰੁਪਏ ਦਾ ਭਾਰੀ ਜੁਰਮਾਨਾ ਕੀਤਾ ਗਿਆ। ਖਹਿਰਾ ਸਲੀਪਰਜ਼ ਦੀ ਬੱਸ ਨੰਬਰ ਯੂ.ਪੀ-31ਟੀ 3737 ਵਿੱਚ ਯਾਤਰੀਆਂ ਦੀ ਵੱਧ ਸਮਰੱਥਾ ਹੋਣ ਕਾਰਨ 50,000 ਰੁਪਏ ਦਾ ਚਲਾਨ ਕੀਤਾ ਗਿਆ। ਇਸ ਤੋਂ ਇਲਾਵਾ ਇੰਡੋ-ਕੈਨੇਡੀਅਨ ਸਰਵਿਸ ਦੀ ਬੱਸ ਨੰਬਰ ਪੀ.ਬੀ-01ਸੀ 9726 ਨੂੰ ਪਰਮਿਟ ਨਿਯਮਾਂ ਦੀ ਉਲੰਘਣਾ ਕਾਰਨ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ। ਇਸੇ ਤਰ੍ਹਾਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਅਤੇ ਅਧੂਰੇ ਦਸਤਾਵੇਜ਼ਾਂ ਕਾਰਨ 18 ਪ੍ਰਾਈਵੇਟ ਬੱਸਾਂ ਦੇ 2 ਲੱਖ ਰੁਪਏ ਤੋਂ ਵੱਧ ਦੇ ਚਲਾਨ ਕੱਟੇ ਗਏ, ਜਿਨ੍ਹਾਂ ਵਿੱਚ ਕਰਤਾਰ ਬੱਸ ਦੀਆਂ ਤਿੰਨ ਬੱਸਾਂ, ਪਟਿਆਲਾ ਐਕਸਪ੍ਰੈਸ ਅਤੇ ਪਟਿਆਲਾ ਹਾਈਵੇਜ਼ ਦੀਆਂ ਦੋ-ਦੋ ਅਤੇ ਨਿੱਝਰ ਮਿੰਨੀ ਬੱਸ, ਪ੍ਰਕਾਸ਼ ਬੱਸ, ਲਿਬੜਾ ਬੱਸ, ਸ਼ੇਖੂਪੁਰਾ ਬੱਸ ਸਰਵਿਸ, ਨਰਵਾਲ ਬੱਸ, ਬਾਈ ਜੀ ਟਰਾਂਸਪੋਰਟ, ਰਾਜਗੁਰੂ ਅਤੇ ਮੋਹਾਲੀ ਬੱਸ ਦੀ ਇੱਕ-ਇੱਕ ਬੱਸ ਸ਼ਾਮਲ ਹੈ ਜਦਕਿ ਪਿਆਰ ਬੱਸ ਅਤੇ ਕਰਤਾਰ ਬੱਸ ਸਰਵਿਸ ਦੀਆਂ ਬਿਨਾਂ ਦਸਤਾਵੇਜ਼ਾਂ ਤੋਂ ਚਲ ਰਹੀਆਂ ਦੋ ਬੱਸਾਂ ਮੌਕੇ ‘ਤੇ ਹੀ ਜ਼ਬਤ ਕੀਤੀਆਂ ਗਈਆਂ। ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ (ਨੰਬਰ ਪੀ.ਬੀ-08-ਈ.ਸੀ 4529 ਅਤੇ ਪੀ.ਬੀ-65-ਏ.ਟੀ 0543) ਨੂੰ ਅਣ-ਨਿਰਧਾਰਿਤ ਰੂਟ ‘ਤੇ ਚਲਦਾ ਪਾਇਆ। ਇਹ ਬੱਸਾਂ ਪੁਲ ਦੇ ਹੇਠਾਂ ਤੋਂ ਜਾਣ ਦੀ ਬਜਾਏ ਪੁਲ ਉਪਰੋਂ ਲੰਘ ਰਹੀਆਂ ਸਨ। ਦੋਵਾਂ ਬੱਸਾਂ ਦੇ ਡਰਾਈਵਰਾਂ ਦੇ ਅਣਅਧਿਕਾਰਤ ਰੂਟਾਂ ‘ਤੇ ਚੱਲਣ ਲਈ ਚਲਾਨ ਕੀਤੇ ਗਏ। ਸਵਾਰੀਆਂ ਅਤੇ ਹੋਰ ਰਾਹਗੀਰਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਨਾ ਪਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬਿਨਾਂ ਢੁਕਵੇਂ ਦਸਤਾਵੇਜ਼ਾਂ ਅਤੇ ਪਰਮਿਟਾਂ ਦੇ ਕਿਸੇ ਵੀ ਬੱਸ ਨੂੰ ਚਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਚਨਚੇਤ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੱਟਣ ਅਤੇ ਇਨ੍ਹਾਂ ਨੂੰ ਜ਼ਬਤ ਕਰਨ। ਸ. ਭੁੱਲਰ ਨੇ ਸੂਬੇ ਦੀਆਂ ਸੜਕਾਂ ‘ਤੇ ਚੱਲਣ ਵਾਲੀਆਂ ਸਾਰੀਆਂ ਬੱਸਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਹੋਣ ਦਾ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਨਿਯਮਾਂ ਨੂੰ ਲਾਗੂ ਕਰਨਾ ਲਾਜ਼ਮੀ ਹੈ। The post ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ‘ਤੇ ਸਖ਼ਤੀ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest