TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ ਜਾਰੀ, ਕਿਸਾਨਾਂ ਦੀ ਵਧੀ ਚਿੰਤਾ Tuesday 17 October 2023 06:18 AM UTC+00 | Tags: aam-aadmi-party breaking-news farmers heavy-rain latest-news meteorological-department news paddy-session punjab punjab-mandi punjab-waether the-unmute the-unmute-breaking-news yellow-alert ਚੰਡੀਗੜ੍ਹ, 17 ਅਕਤੂਬਰ 2023: ਮੌਸਮ ਵਿਭਾਗ (Meteorological Department) ਨੇ ਅੱਜ ਵੀ ਉੱਤਰੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸੰਗਰੂਰ, ਬਰਨਾਲਾ, ਬਠਿੰਡਾ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਮੋਗਾ, ਜਲੰਧਰ ਸ਼ਾਮਲ ਹਨ | ਦੂਜੇ ਪਾਸੇ ਮੌਸਮ ਦੀ ਦੁਹਰੀ ਮਾਰ ਝੱਲ ਰਹੇ ਕਿਸਾਨਾਂ ਲਈ ਚਿੰਤਾ ਵੱਧ ਗਈ ਹੈ | ਪੰਜਾਬ ਦੀਆਂ ਕਈ ਥਾਵਾਂ ‘ਤੇ ਪੱਕੀਆਂ ਫਸਲਾਂ ਨੂੰ ਨੁਕਸਾਨ ਪੁੱਜਾ ਹੈ | ਇਸਦੇ ਨਾਲ ਹੀ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀਆਂ ਫਸਲ ਪਈ ਹੈ | ਕਿਉਂਕਿ ਪਿਛਲੇ ਦਿਨਾਂ ਦੌਰਾਨ ਪੰਜਾਬ ‘ਚ ਆਏ ਹੜ੍ਹ ਨੇ ਕਾਫੀ ਫਸਲਾਂ ਬਰਬਾਦ ਕਰ ਦਿੱਤੀਆਂ ਸਨ | ਖ਼ਬਰਾਂ ਹਨ ਕਿ ਲਿਫਟਿੰਗ ਨਾ ਹੋਣ ਕਾਰਨ ਮੰਡੀਆਂ ਵਿੱਚ ਜਗ੍ਹਾ ਦੀ ਕਿੱਲਤ ਆ ਰਹੀ ਹੈ। ਇਸਦੇ ਨਾਲ ਹੀ ਚੰਡੀਗ੍ਹੜ ਸ਼ਨੀਵਾਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ ਅੱਜ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅੱਜ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ। ਕੱਲ੍ਹ ਸਵੇਰੇ 8 ਵਜੇ ਤੋਂ 12.5 ਮਿਲੀਮੀਟਰ ਮੀਂਹ ਪਿਆ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਹ ਮੀਂਹ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਹੋ ਰਿਹਾ ਹੈ। The post ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ ਜਾਰੀ, ਕਿਸਾਨਾਂ ਦੀ ਵਧੀ ਚਿੰਤਾ appeared first on TheUnmute.com - Punjabi News. Tags:
|
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ CM ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ Tuesday 17 October 2023 06:29 AM UTC+00 | Tags: aam-aadmi-party breaking-news cm-bhagwant-mann latest-news news political-leade prime-minister-narendra-modi punjab-news ਚੰਡੀਗੜ੍ਹ, 17 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਵੱਖ-ਵੱਖ ਸਿਆਸੀ ਆਗੂਆਂ ਸਮੇਤ ਹੋਰਨਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਅੱਜ ਸੀਐਮ ਮਾਨ ਨੂੰ ਪੂਰੇ ਦੇਸ਼ ਵਿੱਚੋਂ ਵਧਾਈਆਂ ਦੇਣ ਦਾ ਦੌਰ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਕੈਬਿਨਟ ਮੰਤਰੀਆਂ ਵੱਲੋਂ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ | The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ CM ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ appeared first on TheUnmute.com - Punjabi News. Tags:
|
ਸਮਲਿੰਗੀ ਵਿਆਹ 'ਤੇ ਕਾਨੂੰਨ ਬਣਾਉਣਾ ਸੰਸਦ ਦਾ ਕੰਮ, ਸਮਲਿੰਗੀਆਂ ਨਾਲ ਨਾ ਹੋਵੇ ਕੋਈ ਵਿਤਕਰਾ: ਸੁਪਰੀਮ ਕੋਰਟ Tuesday 17 October 2023 06:42 AM UTC+00 | Tags: breaking-news egalizing-same-sex-marriage news same-sex-marriage supreme-court ਚੰਡੀਗੜ੍ਹ, 17 ਅਕਤੂਬਰ 2023: ਸਮਲਿੰਗੀ ਵਿਆਹ (same-sex marriage) ਨੂੰ ਕਾਨੂੰਨੀ ਮਨਜ਼ੂਰੀ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗੀ। ਸੀਜੇਆਈ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ 10 ਦਿਨਾਂ ਦੀ ਸੁਣਵਾਈ ਤੋਂ ਬਾਅਦ 11 ਮਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਨੂੰ ਲੈ ਕੇ 5 ਜੱਜਾਂ ਦੀ ਸੰਵਿਧਾਨਕ ਬੈਂਚ ਸੁਪਰੀਮ ਕੋਰਟ ‘ਚ ਆਪਣਾ ਫੈਸਲਾ ਸੁਣਾ ਰਹੀ ਹੈ। ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਨੇ ਕਿਹਾ ਕਿ ਇਹ ਅਦਾਲਤ ਕਾਨੂੰਨ ਨਹੀਂ ਬਣਾ ਸਕਦੀ, ਇਹ ਸਿਰਫ਼ ਇਸ ਦੀ ਵਿਆਖਿਆ ਅਤੇ ਲਾਗੂ ਕਰ ਸਕਦੀ ਹੈ। ਇਹ ਫੈਸਲਾ ਕਰਨਾ ਸੰਸਦ ਦਾ ਕੰਮ ਹੈ ਕਿ ਕੀ ਸਮਲਿੰਗੀ ਵਿਆਹ ਐਕਟ ਦੇ ਉਪਬੰਧਾਂ ਵਿੱਚ ਬਦਲਾਅ ਦੀ ਲੋੜ ਹੈ ਜਾਂ ਨਹੀਂ। ਸਮਲਿੰਗੀ ਵਿਆਹ ਦਾ ਸਮਰਥਨ ਕਰਨ ਵਾਲੇ ਪਟੀਸ਼ਨਰਾਂ ਨੇ ਇਸ ਨੂੰ ਸਪੈਸ਼ਲ ਮੈਰਿਜ ਐਕਟ ਤਹਿਤ ਰਜਿਸਟਰ ਕਰਨ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਇਸ ਨੂੰ ਭਾਰਤੀ ਸਮਾਜ ਦੇ ਖ਼ਿਲਾਫ਼ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ‘ਚ ਦਾਇਰ 21 ਪਟੀਸ਼ਨਾਂ ‘ਚ ਪਟੀਸ਼ਨਕਰਤਾਵਾਂ ਦਾ ਕਹਿਣਾ ਹੈ ਕਿ 2018 ‘ਚ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਆਈਪੀਸੀ ਦੀ ਧਾਰਾ 377 ਦੇ ਇਕ ਹਿੱਸੇ ਨੂੰ ਰੱਦ ਕਰ ਦਿੱਤਾ ਸੀ, ਜੋ ਸਮਲਿੰਗਤਾ ਨੂੰ ਅਪਰਾਧ ਮੰਨਦੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਮਲਿੰਗੀ ਵਿਆਹ (same-sex marriage) ਵਿੱਚ ਲੋਕਾਂ ਦੇ ਅਧਿਕਾਰ ਅਤੇ ਯੋਗਤਾ ਨਿਰਧਾਰਤ ਕਰਨ ਲਈ ਇੱਕ ਕਮੇਟੀ ਬਣਾਉਣ ਦਾ ਨਿਰਦੇਸ਼ ਦਿੱਤਾ ਹੈ। ਇਸ ਕਮੇਟੀ ਨੂੰ ਰਾਸ਼ਨ ਕਾਰਡਾਂ ਵਿੱਚ ਸਮਲਿੰਗੀਆਂ ਨੂੰ ਪਰਿਵਾਰ ਵਜੋਂ ਦਰਸਾਉਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਾਂਝੇ ਬੈਂਕ ਖਾਤੇ, ਪੈਨਸ਼ਨ ਦੇ ਅਧਿਕਾਰ, ਗਰੈਚੁਟੀ ਆਦਿ ਵਿੱਚ ਅਧਿਕਾਰ ਦੇਣ ‘ਤੇ ਵੀ ਵਿਚਾਰ ਕੀਤਾ ਜਾਵੇ। ਕਮੇਟੀ ਦੀ ਰਿਪੋਰਟ ਨੂੰ ਕੇਂਦਰ ਸਰਕਾਰ ਪੱਧਰ ‘ਤੇ ਦੇਖਿਆ ਜਾਣਾ ਚਾਹੀਦਾ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਸਮਲਿੰਗੀਆਂ ਦੇ ਨਾਲ ਆਉਣ ‘ਤੇ ਕਿਸੇ ਕਿਸਮ ਦੀ ਪਾਬੰਦੀ ਨਹੀਂ ਹੋ ਸਕਦੀ। ਵਿਪਰੀਤ-ਲਿੰਗੀ ਸਬੰਧਾਂ ਵਿੱਚ ਟਰਾਂਸਜੈਂਡਰ ਲੋਕਾਂ ਨੂੰ ਮੌਜੂਦਾ ਕਾਨੂੰਨ ਦੇ ਤਹਿਤ ਵਿਆਹ ਕਰਨ ਦਾ ਅਧਿਕਾਰ ਹੈ। ਇਸ ਤੋਂ ਇਲਾਵਾ ਅਣਵਿਆਹੇ ਜੋੜੇ, ਇੱਥੋਂ ਤੱਕ ਕਿ ਸਮਲਿੰਗੀ ਵੀ, ਸਾਂਝੇ ਤੌਰ ‘ਤੇ ਬੱਚੇ ਨੂੰ ਗੋਦ ਲੈ ਸਕਦੇ ਹਨ। ਸੀਜੇਆਈ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਸਮਲਿੰਗੀ ਭਾਈਚਾਰੇ ਲਈ ਵਸਤੂਆਂ ਅਤੇ ਸੇਵਾਵਾਂ ਦੀ ਪਹੁੰਚ ਵਿੱਚ ਕੋਈ ਵਿਤਕਰਾ ਨਾ ਹੋਵੇ ਅਤੇ ਸਰਕਾਰ ਨੂੰ ਸਮਲਿੰਗੀ ਅਧਿਕਾਰਾਂ ਬਾਰੇ ਜਨਤਾ ਨੂੰ ਸੰਵੇਦਨਸ਼ੀਲ ਬਣਾਉਣ ਦੇ ਨਿਰਦੇਸ਼ ਦਿੱਤੇ। ਸਰਕਾਰ ਸਮਲਿੰਗੀ ਭਾਈਚਾਰੇ ਲਈ ਹੌਟਲਾਈਨ ਬਣਾਏਗੀ, ‘ਗਰਿਮਾ ਗ੍ਰਹਿ’ ਬਣਾਏਗੀ, ਹਿੰਸਾ ਦਾ ਸਾਹਮਣਾ ਕਰ ਰਹੇ ਸਮਲਿੰਗੀ ਜੋੜਿਆਂ ਲਈ ਸੁਰੱਖਿਅਤ ਘਰ ਬਣਾਏਗੀ ਅਤੇ ਇਹ ਯਕੀਨੀ ਬਣਾਏਗੀ ਕਿ ਅੰਤਰਲਿੰਗੀ ਬੱਚਿਆਂ ਨੂੰ ਆਪਰੇਸ਼ਨ ਕਰਵਾਉਣ ਲਈ ਮਜ਼ਬੂਰ ਨਾ ਕੀਤਾ ਜਾਵੇ। The post ਸਮਲਿੰਗੀ ਵਿਆਹ ‘ਤੇ ਕਾਨੂੰਨ ਬਣਾਉਣਾ ਸੰਸਦ ਦਾ ਕੰਮ, ਸਮਲਿੰਗੀਆਂ ਨਾਲ ਨਾ ਹੋਵੇ ਕੋਈ ਵਿਤਕਰਾ: ਸੁਪਰੀਮ ਕੋਰਟ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ 'ਚ CM ਭਗਵੰਤ ਮਾਨ ਦੇ ਜਨਮ ਦਿਨ 'ਤੇ ਸੋਹਾਣਾ ਵਿਖੇ ਲਗਾਇਆ ਖ਼ੂਨਦਾਨ ਕੈਂਪ Tuesday 17 October 2023 07:15 AM UTC+00 | Tags: blood-donation-camp breaking-news meet-hayer mla-kulwant-singh news sohana sohana-charitable-hospital ਮੋਹਾਲੀ, 17 ਅਕਤੂਬਰ 2023: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਜਨਮ ਦਿਨ ‘ਤੇ ਅੱਜ ਮੋਹਾਲੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ (MLA Kulwant Singh) ਦੀ ਅਗਵਾਈ ਵਿੱਚ ਸੋਹਾਣਾ ਚੈਰੀਟੇਬਲ ਹਸਪਤਾਲ ਵਿਖੇ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਗਿਆ ਹੈ । ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਕੇਕ ਕੱਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ | ਇਸਦੇ ਨਾਲ ਹੀ ਲਗਾਏ ਗਏ ਖ਼ੂਨਦਾਨ ਕੈਂਪ ਬਾਰੇ ਉਨ੍ਹਾਂ ਕਿਹਾ ਕਿ ਖ਼ੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ | ਅੱਜ 200 ਦੇ ਕਰੀਬ ਵਿਅਕਤੀ ਖ਼ੂਨਦਾਨ ਕਰਨਗੇ | ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਕੇ ਕਿਸੇ ਜ਼ਰੂਰਤਮੰਦ ਦੀ ਮੱਦਦ ਕੀਤੀ ਜਾ ਸਕਦੀ ਹੈ | ਇਸ ਮੌਕੇ ਮੀਤ ਹੇਅਰ ਵੱਲੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ‘ਤੇ ਕਿਹਾ ਕਿ ਜੇਕਰ ਕੋਈ ਗਲਤ ਕੰਮ ਕਰੇਗਾ ਤਾਂ ਉਹ ਗ੍ਰਿਫਤਾਰ ਜ਼ਰੂਰ ਹੋਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ, ਉਹ ਪਾਵੇ ਸਾਡੀ ਜਾਂ ਕਿਸੇ ਹੋਰ ਪਾਰਟੀ ਦਾ ਕਿਉਂ ਨਾ ਹੋਵੇ | ਕਾਨੂੰਨ ਆਪਣਾ ਕੰਮ ਕਰ ਰਿਹਾ ਹੈ | ਐੱਸ.ਵਾਈ.ਐੱਲ ਦੇ ਮੁੱਦੇ ਤੇ ਬੋਲਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਸਾਰਾ ਕੁਝ ਵਿਰੋਧੀ ਪਾਰਟੀਆਂ ਦਾ ਹੀ ਕੀਤਾ ਕਰਾਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰਿਆਣਾ ਨੂੰ ਪਾਣੀ ਦੇਣ ਲਈ ਇੱਕ ਬੂੰਦ ਨਹੀਂ | ਹੁਣ ਵਿਰੋਧੀ ਧਿਰ ਬਹਿਸ ਤੋਂ ਵੀ ਭੱਜਦੇ ਹੋਏ ਨਜ਼ਰ ਆ ਰਹੇ ਹਨ। ਕੇਂਦਰ ਦੀ ਸਰਵੇ ਟੀਮਾਂ ਦੇ ਪੰਜਾਬ ਆਉਣ ਨੂੰ ਲੈ ਕੇ ਮੀਤ ਹੇਅਰ ਕਿਹਾ ਸਾਨੂੰ ਤਾਂ ਇਸਦੀ ਕੋਈ ਜਾਣਕਾਰੀ ਨਹੀਂ, ਅਕਾਲੀ ਦਲ ਨੂੰ ਪਤਾ ਹੋਵੇਗਾ, ਕਿਉਕਿ ਅਕਾਲੀ ਦਲ ਦੀ ਕੇਂਦਰ ਨਾਲ ਗੰਢਤੁਪ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਕਈ ਆਪ ਵਰਕਰ ਦੀ ਮੌਜੂਦ ਰਹੇ |
The post ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ CM ਭਗਵੰਤ ਮਾਨ ਦੇ ਜਨਮ ਦਿਨ ‘ਤੇ ਸੋਹਾਣਾ ਵਿਖੇ ਲਗਾਇਆ ਖ਼ੂਨਦਾਨ ਕੈਂਪ appeared first on TheUnmute.com - Punjabi News. Tags:
|
ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਅਮਰਦੀਪ ਗਰੇਵਾਲ ਨੇ "ਕਰਤਾਰਪੁਰ ਸਾਹਿਬ ਵਿਖੇ ਟੇਕਿਆ ਮੱਥਾ Tuesday 17 October 2023 07:22 AM UTC+00 | Tags: amardeep-grewal binnu-dhillon breaking-news gippy-grewal karamjit-anmol latest-news news punjab-breaking-news punjabi-star-caste ਚੰਡੀਗੜ੍ਹ, 17 ਅਕਤੂਬਰ 2023: ਏਕਤਾ ਅਤੇ ਅਧਿਆਤਮਿਕ ਸਤਿਕਾਰ ਦੇ ਇੱਕ ਦਿਲਕਸ਼ ਪ੍ਰਦਰਸ਼ਨ ਵਿੱਚ, ਨਾਮਵਰ ਪੰਜਾਬੀ ਸਿਤਾਰੇ ਗਿੱਪੀ ਗਰੇਵਾਲ (Gippy Grewal), ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਤਨੂ ਗਰੇਵਾਲ, ਹਸ਼ਨੀਨ ਚੌਹਾਨ, ਅਤੇ ਜਿੰਮੀ ਸ਼ਰਮਾ ਨੇ ਆਸ਼ੀਰਵਾਦ ਲੈਣ ਲਈ ਕਰਤਾਰਪੁਰ ਸਾਹਿਬ, ਪਾਕਿਸਤਾਨ ਦੀ ਰੂਹਾਨੀ ਯਾਤਰਾ ਸ਼ੁਰੂ ਕੀਤੀ। ਉਨ੍ਹਾਂ ਦੀ ਯਾਤਰਾ, ਸ਼ਰਧਾ ਅਤੇ ਦੋਸਤੀ ਨਾਲ ਚਿੰਨ੍ਹਿਤ, ਮਨੋਰੰਜਨ, ਪਿਆਰ ਅਤੇ ਸੰਗੀਤ ਦੀ ਸਰਹੱਦਾਂ ਤੋਂ ਪਾਰ ਦੀ ਉਦਾਹਰਨ ਹੈ। ਸਿਤਾਰਿਆਂ ਨਾਲ ਭਰੀ ਤੀਰਥ ਯਾਤਰਾ ਨੂੰ ਦਰਸ਼ਕਾਂ ਦੁਆਰਾ ਇੱਕ ਉਤਸ਼ਾਹੀ ਅਤੇ ਨਿੱਘੇ ਸਵਾਗਤ ਨਾਲ ਮਿਲਿਆ, ਜੋ ਸਾਂਝੇ ਸੱਭਿਆਚਾਰ ਅਤੇ ਵਿਸ਼ਵਾਸ ਦੀ ਸ਼ਕਤੀ ਨੂੰ ਦਰਸਾਉਂਦਾ ਹੈ। ਖੁੱਲ੍ਹੀਆਂ ਬਾਹਾਂ ਨਾਲ ਸਵਾਗਤ ਕਰਦੇ ਹੋਏ, ਸਤਿਕਾਰਤ ਕਲਾਕਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਏਕਤਾ ਦੇ ਜਸ਼ਨ ਵਿੱਚ ਇਕੱਠੇ ਹੋਏ, ਇਸ ਵਿਚਾਰ ਨੂੰ ਰੇਖਾਂਕਿਤ ਕਰਦੇ ਹੋਏ ਕਿ ਅਧਿਆਤਮਿਕਤਾ ਕੋਈ ਸੀਮਾਵਾਂ ਨਹੀਂ ਜਾਣਦੀ। ਇਹ ਮੁਲਾਕਾਤ ਕਲਾ ਅਤੇ ਸ਼ਰਧਾ ਦੇ ਡੂੰਘੇ ਪ੍ਰਭਾਵ ਦੇ ਪ੍ਰਮਾਣ ਵਜੋਂ ਖੜ੍ਹੀ ਹੈ, ਜੋ ਕਿ ਭੂਗੋਲਿਕ ਸੀਮਾਵਾਂ ਤੋਂ ਪਰੇ ਜਾਣ ਵਾਲੇ ਸਬੰਧਾਂ ਨੂੰ ਉਤਸ਼ਾਹਿਤ ਕਰਦੀ ਹੈ। ਅਕਸਰ ਵੰਡੀ ਹੋਈ ਦੁਨੀਆਂ ਵਿੱਚ, ਕਰਤਾਰਪੁਰ ਸਾਹਿਬ ਦੀ ਯਾਤਰਾ ਸਦਭਾਵਨਾ ਦਾ ਪ੍ਰਤੀਕ ਬਣ ਗਈ, ਇਹ ਸਾਬਤ ਕਰਦੀ ਹੈ ਕਿ ਪਿਆਰ ਅਤੇ ਸ਼ਰਧਾ ਦੀ ਭਾਸ਼ਾ ਸਾਨੂੰ ਸਾਰਿਆਂ ਨੂੰ ਇੱਕਜੁੱਟ ਕਰਦੀ ਹੈ। ਨਿਰਮਾਤਾ ਅਮਰਦੀਪ ਗਰੇਵਾਲ ਨੇ ਕਿਹਾ, “ਸਾਡੀ ਫਿਲਮ ‘ਮੌਜਾਂ ਹੀ ਮੌਜਾਂ’ ਸਿਰਫ ਇੱਕ ਫਿਲਮ ਨਹੀਂ ਹੈ, ਇਹ ਦਰਸਾਉਂਦੀ ਹੈ ਕਿ ਮਨੋਰੰਜਨ ਤੇ ਪਿਆਰ ਦਾ ਜਸ਼ਨ ਦਾ ਮਨਾਉਣ ਦੀ ਕੋਈ ਹੱਦ ਨਹੀਂ ਹੁੰਦੀ।” ਮੁੱਖ ਅਦਾਕਾਰ ਗਿੱਪੀ ਗਰੇਵਾਲ (Gippy Grewal) ਨੇ ਕਿਹਾ, “ਪਿਆਰ ਅਤੇ ਮਨੋਰੰਜਨ ਸ਼ਕਤੀਸ਼ਾਲੀ ਸ਼ਕਤੀਆਂ ਹਨ ਜੋ ਸਾਨੂੰ ਸਾਰਿਆਂ ਨੂੰ ਇੱਕਜੁੱਟ ਕਰ ਸਕਦੀਆਂ ਹਨ। ਕਰਤਾਰਪੁਰ ਸਾਹਿਬ ਦਾ ਦੌਰਾ ਕਰਨਾ ਇੱਕ ਸ਼ਾਨਦਾਰ ਅਨੁਭਵ ਸੀ, ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਕਲਾ ਅਤੇ ਪਿਆਰ ਕਿਸੇ ਵੀ ਸਰਹੱਦ ਨੂੰ ਪਾਰ ਕਰ ਸਕਦਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਸਾਡੀ ਫਿਲਮ ਦੁਨੀਆ ਭਰ ਦੇ ਦਰਸ਼ਕਾਂ ਵਿੱਚ ਖੁਸ਼ੀ ਅਤੇ ਪਿਆਰ ਫੈਲਾਏਗੀ।” The post ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਅਮਰਦੀਪ ਗਰੇਵਾਲ ਨੇ “ਕਰਤਾਰਪੁਰ ਸਾਹਿਬ ਵਿਖੇ ਟੇਕਿਆ ਮੱਥਾ appeared first on TheUnmute.com - Punjabi News. Tags:
|
ਲੁਧਿਆਣਾ 'ਚ ਇਨਕਮ ਟੈਕਸ ਵਿਭਾਗ ਵੱਲੋਂ ਟਰਾਈਡੈਂਟ ਗਰੁੱਪ ਦੇ ਟਿਕਾਣਿਆਂ 'ਤੇ ਛਾਪੇਮਾਰੀ Tuesday 17 October 2023 07:33 AM UTC+00 | Tags: aam-aadmi-party breaking-news cm-bhagwant-mann income-tax-department latest-news news punjab-breaking-news punjab-congress punjab-police the-unmute-breaking-news the-unmute-news trident-group trident-group-ludhiana ਚੰਡੀਗੜ੍ਹ, 17 ਅਕਤੂਬਰ 2023: ਲੁਧਿਆਣਾ ‘ਚ ਇਨਕਮ ਟੈਕਸ ਵਿਭਾਗ ਦੇ ਇਨਵੈਸਟੀਗੇਸ਼ਨ ਵਿੰਗ ਵੱਲੋਂ ਟਰਾਈਡੈਂਟ ਗਰੁੱਪ (Trident Group) ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਵਿਭਾਗ ਦੀਆਂ ਕਰੀਬ 35 ਟੀਮਾਂ ਜਾਂਚ ‘ਚ ਜੁਟੀਆਂ ਹੋਈਆਂ ਹਨ। ਇਸ ਤਹਿਤ ਲੁਧਿਆਣਾ ਦੇ ਕਿਚਲੂ ਨਗਰ ਅਤੇ ਹੋਰ ਥਾਵਾਂ ‘ਤੇ ਇਨ੍ਹਾਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਹੈ | ਫਿਲਹਾਲ ਕਿਸੇ ਨੂੰ ਵੀ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਮੁਲਾਜ਼ਮਾਂ ਦੇ ਫੋਨ ਵੀ ਇਕ ਪਾਸੇ ਰੱਖਵਾ ਲਏ ਹਨ। ਸੁਰੱਖਿਆ ਲਈ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਛਾਪੇਮਾਰੀ ਸਵੇਰ ਦੇ ਕਰੀਬ 5 ਵਜੇ ਤੋਂ ਜਾਰੀ ਹੈ | ਟਰਾਈਡੈਂਟ ਗਰੁੱਪ ਧਾਗੇ, ਘਰੇਲੂ ਟੈਕਸਟਾਈਲ, ਕਾਗਜ਼, ਸਟੇਸ਼ਨਰੀ, ਰਸਾਇਣਾਂ ਅਤੇ ਅਨੁਕੂਲ ਸ਼ਕਤੀ ਦੇ ਖੇਤਰਾਂ ਵਿੱਚ ਕੰਮ ਕਰਦਾ ਹੈ।
The post ਲੁਧਿਆਣਾ ‘ਚ ਇਨਕਮ ਟੈਕਸ ਵਿਭਾਗ ਵੱਲੋਂ ਟਰਾਈਡੈਂਟ ਗਰੁੱਪ ਦੇ ਟਿਕਾਣਿਆਂ ‘ਤੇ ਛਾਪੇਮਾਰੀ appeared first on TheUnmute.com - Punjabi News. Tags:
|
ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਕੀਤਾ ਇਨਕਾਰ Tuesday 17 October 2023 07:47 AM UTC+00 | Tags: breaking-news cji-dy-chandrachud egalizing-same-sex-marriage india-latest-news news same-sex-marriage supreme-court ਚੰਡੀਗੜ੍ਹ, 17 ਅਕਤੂਬਰ 2023: ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ (same-sex marriage) ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਸੀਜੇਆਈ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ 3-2 ਬਹੁਮਤ ਦੇ ਫੈਸਲੇ ਵਿੱਚ ਕਿਹਾ ਕਿ ਅਜਿਹੀ ਇਜਾਜ਼ਤ ਸਿਰਫ਼ ਕਾਨੂੰਨ ਰਾਹੀਂ ਦਿੱਤੀ ਜਾ ਸਕਦੀ ਹੈ ਅਤੇ ਅਦਾਲਤ ਵਿਧਾਨਿਕ ਮਾਮਲਿਆਂ ਵਿੱਚ ਦਖ਼ਲ ਨਹੀਂ ਦੇ ਸਕਦੀ। ਜ਼ਿਕਰਯੋਗ ਹੈ ਕਿ ਅਦਾਲਤ ਨੇ 10 ਦਿਨਾਂ ਦੀ ਸੁਣਵਾਈ ਤੋਂ ਬਾਅਦ 11 ਮਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਪਰੀਮ ਕੋਰਟ ਨੇ ਸਮਲਿੰਗੀ ਜੋੜਿਆਂ (same-sex marriage ਨੂੰ ਵਿਆਹ ਦਾ ਅਧਿਕਾਰ ਨਹੀਂ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸਮਲਿੰਗੀ ਜੋੜਿਆਂ ਲਈ ਵਿਆਹ ਦਾ ਅਧਿਕਾਰ ਮੌਲਿਕ ਅਧਿਕਾਰ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਸਬੰਧੀ ਸਿਰਫ਼ ਸੰਸਦ ਹੀ ਕਾਨੂੰਨ ਬਣਾ ਸਕਦੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਮਲਿੰਗੀ ਵਿਆਹ ਵਿੱਚ ਲੋਕਾਂ ਦੇ ਅਧਿਕਾਰ ਅਤੇ ਯੋਗਤਾ ਨਿਰਧਾਰਤ ਕਰਨ ਲਈ ਇੱਕ ਕਮੇਟੀ ਬਣਾਉਣ ਦਾ ਨਿਰਦੇਸ਼ ਦਿੱਤਾ ਹੈ। ਇਸ ਕਮੇਟੀ ਨੂੰ ਰਾਸ਼ਨ ਕਾਰਡਾਂ ਵਿੱਚ ਸਮਲਿੰਗੀਆਂ ਨੂੰ ਪਰਿਵਾਰ ਵਜੋਂ ਦਰਸਾਉਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਾਂਝੇ ਬੈਂਕ ਖਾਤੇ, ਪੈਨਸ਼ਨ ਦੇ ਅਧਿਕਾਰ, ਗਰੈਚੁਟੀ ਆਦਿ ਵਿੱਚ ਅਧਿਕਾਰ ਦੇਣ ‘ਤੇ ਵੀ ਵਿਚਾਰ ਕੀਤਾ ਜਾਵੇ। ਕਮੇਟੀ ਦੀ ਰਿਪੋਰਟ ਨੂੰ ਕੇਂਦਰ ਸਰਕਾਰ ਪੱਧਰ ‘ਤੇ ਦੇਖਿਆ ਜਾਣਾ ਚਾਹੀਦਾ ਹੈ।
The post ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਕੀਤਾ ਇਨਕਾਰ appeared first on TheUnmute.com - Punjabi News. Tags:
|
ਭਾਜਪਾ ਚਾਹੁੰਦੀ ਹੈ ਕਿ ਹਰ ਫੈਸਲਾ ਦਿੱਲੀ 'ਚ ਹੋਵੇ, ਅਸੀਂ ਇਸ ਦੇ ਖ਼ਿਲਾਫ਼ ਹਾਂ: ਰਾਹੁਲ ਗਾਂਧੀ Tuesday 17 October 2023 07:58 AM UTC+00 | Tags: aizawl amit-shah bjp breaking-news congress jai-shah latest-news mizoram news rahul-gandhi the-unmute-breaking-news the-unmute-news ਚੰਡੀਗੜ੍ਹ, 17 ਅਕਤੂਬਰ 2023: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਨੇ ਮਿਜ਼ੋਰਮ ਦੇ ਆਇਜ਼ੌਲ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਜ਼ਿਆਦਾਤਰ ਆਗੂਆਂ ਦੇ ਬੱਚੇ ਵੰਸ਼ਵਾਦੀ ਹਨ। ਅਮਿਤ ਸ਼ਾਹ ਦਾ ਪੁੱਤ ਕ੍ਰਿਕਟ ਚਲਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਵਿਕੇਂਦਰੀਕਰਨ ਚਾਹੁੰਦੇ ਹਨ, ਪਰ ਭਾਜਪਾ ਇਸ ਦੇ ਵਿਰੁੱਧ ਹੈ। ਰਾਹੁਲ ਗਾਂਧੀ (Rahul Gandhi) ਨੇ ਪੱਤਰਕਾਰਾਂ ਨੂੰ ਸਵਾਲ ਕੀਤਾ ਕਿ ਅਮਿਤ ਸ਼ਾਹ, ਰਾਜਨਾਥ ਸਿੰਘ ਵਰਗੇ ਭਾਜਪਾ ਆਗੂਆਂ ਦੇ ਬੱਚੇ ਕੀ ਕਰ ਰਹੇ ਹਨ? ਪਿਛਲੀ ਵਾਰ ਸੁਣਿਆ ਸੀ ਕਿ ਅਮਿਤ ਸ਼ਾਹ ਦਾ ਪੁੱਤ ਭਾਰਤੀ ਕ੍ਰਿਕਟ ਚਲਾ ਰਿਹਾ ਹੈ। ਉਨ੍ਹਾਂ ਕਿਹਾ, ‘ਅਨੁਰਾਗ ਠਾਕੁਰ ਵਰਗੇ ਭਾਜਪਾ ਦੇ ਸਾਰੇ ਬੱਚੇ ਵੰਸ਼ਵਾਦੀ ਹਨ। ਕਾਂਗਰਸ ਆਗੂ ਨੇ ਕਿਹਾ, ‘ਅਸੀਂ ਵਿਕੇਂਦਰੀਕਰਨ ‘ਚ ਵਿਸ਼ਵਾਸ ਰੱਖਦੇ ਹਾਂ। ਜਦਕਿ ਭਾਜਪਾ ਦਾ ਮੰਨਣਾ ਹੈ ਕਿ ਸਾਰੇ ਫੈਸਲੇ ਦਿੱਲੀ ‘ਚ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਆਰਐਸਐਸ ਦਾ ਮੰਨਣਾ ਹੈ ਕਿ ਭਾਰਤ ਵਿੱਚ ਇੱਕ ਵਿਚਾਰਧਾਰਾ ਅਤੇ ਸੰਗਠਨ ਦੁਆਰਾ ਸ਼ਾਸਨ ਕੀਤਾ ਜਾਣਾ ਚਾਹੀਦਾ ਹੈ। ਅਸੀਂ ਇਸ ਦਾ ਵਿਰੋਧ ਕਰ ਰਹੇ ਹਾਂ। ਰਾਹੁਲ ਗਾਂਧੀ ਨੇ ਆਇਜ਼ੋਲ ‘ਚ ਕਿਹਾ ਕਿ ਭਾਰਤ ਗਠਜੋੜ ਦੇਸ਼ ਦੇ 60 ਫੀਸਦੀ ਹਿੱਸੇ ਦੀ ਨੁਮਾਇੰਦਗੀ ਕਰ ਰਿਹਾ ਹੈ। ਗਠਜੋੜ ਭਾਰਤ ਦੇ ਵਿਚਾਰ ਨੂੰ ਇਸ ਦੀਆਂ ਕਦਰਾਂ-ਕੀਮਤਾਂ, ਸੰਵਿਧਾਨਕ ਢਾਂਚੇ ਅਤੇ ਸੁਤੰਤਰਤਾ ਦੀ ਰੱਖਿਆ ਕਰੇਗਾ। ਉਨ੍ਹਾਂ ਕਿਹਾ ਕਿ ਆਰਐਸਐਸ ਅਤੇ ਭਾਜਪਾ ਤੁਹਾਡੇ ਵਿਸ਼ਵਾਸਾਂ ਦੀ ਨੀਂਹ ਲਈ ਖ਼ਤਰਾ ਹਨ।
The post ਭਾਜਪਾ ਚਾਹੁੰਦੀ ਹੈ ਕਿ ਹਰ ਫੈਸਲਾ ਦਿੱਲੀ ‘ਚ ਹੋਵੇ, ਅਸੀਂ ਇਸ ਦੇ ਖ਼ਿਲਾਫ਼ ਹਾਂ: ਰਾਹੁਲ ਗਾਂਧੀ appeared first on TheUnmute.com - Punjabi News. Tags:
|
ਨਸ਼ਿਆਂ ਖ਼ਿਲਾਫ਼ ਮੁਹਿੰਮ: CM ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ 35 ਹਜ਼ਾਰ ਬੱਚਿਆਂ ਸਮੇਤ ਅਰਦਾਸ ਕਰਨਗੇ Tuesday 17 October 2023 08:08 AM UTC+00 | Tags: amritsar breaking-news campaign-against-drugs crime drug-free-punjab drugs latest-news news punjab-breaking punjab-police sri-darbar-sahib ਚੰਡੀਗੜ੍ਹ, 17 ਅਕਤੂਬਰ 2023: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 18 ਅਕਤੂਬਰ ਨੂੰ ਸਵੇਰੇ 11 ਵਜੇ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ 35 ਹਜ਼ਾਰ ਬੱਚਿਆਂ ਸਮੇਤ ਅਰਦਾਸ ਕਰਨਗੇ। ਇਸ ਦੌਰਾਨ 3 ਸੂਤਰੀ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਪ੍ਰੈ ਪਲੇਜ ਐਂਡ ਪਲੇ ਦੇ ਥੀਮ ਰਾਹੀਂ ਨਸ਼ਾ ਛੁਡਾਉਣ ਲਈ ਇੱਕ ਮਹਾਨ ਮੁਹਿੰਮ ਸ਼ੁਰੂ ਹੋਵੇਗੀ। ਪੰਜਾਬ ਸਰਕਾਰ ਵੱਲੋਂ ਹੋਪ ਇਨੀਸ਼ੀਏਟਿਵ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅੰਮ੍ਰਿਤਸਰ ਦੀਆਂ ਗਲੀਆਂ-ਮੁਹੱਲਿਆਂ ਅਤੇ ਸਟੇਡੀਅਮਾਂ ਵਿੱਚ ਨੌਜਵਾਨਾਂ ਨੂੰ ਕ੍ਰਿਕਟ ਰਾਹੀਂ ਜਾਗਰੂਕ ਕੀਤਾ ਜਾਵੇਗਾ। ਇਹ ਲਗਭਗ 1 ਮਹੀਨੇ ਤੱਕ ਚੱਲੇਗਾ ਅਤੇ ਦੀਵਾਲੀ ਤੋਂ ਪਹਿਲਾਂ ਖ਼ਤਮ ਹੋ ਜਾਵੇਗਾ। ਇਸ ਵਿੱਚ ਅੰਮ੍ਰਿਤਸਰ ਦੇ ਸਮਾਜ ਸੇਵੀ ਸੰਸਥਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੀ ਭਾਗ ਲੈਣਗੀਆਂ। ਹੋਪ ਇਨੀਸ਼ੀਏਟਿਵ ਬਾਰੇ ਵਧੇਰੇ ਜਾਣਕਾਰੀ ਲਈ, ਤੁਸੀਂ www.hopeamritsar.com ਅਤੇ 7710104368 ‘ਤੇ ਸੰਪਰਕ ਕਰ ਸਕਦੇ ਹੋ। The post ਨਸ਼ਿਆਂ ਖ਼ਿਲਾਫ਼ ਮੁਹਿੰਮ: CM ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ 35 ਹਜ਼ਾਰ ਬੱਚਿਆਂ ਸਮੇਤ ਅਰਦਾਸ ਕਰਨਗੇ appeared first on TheUnmute.com - Punjabi News. Tags:
|
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ CM ਭਗਵੰਤ ਮਾਨ ਨੂੰ ਲਿਖੀ ਚਿੱਠੀ, ਚੁੱਕੇ ਕਈ ਸਵਾਲ Tuesday 17 October 2023 08:19 AM UTC+00 | Tags: banwari-lal-purohit breaking-news news ਚੰਡੀਗੜ੍ਹ, 17 ਅਕਤੂਬਰ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਕਈ ਸਵਾਲ ਖੜ੍ਹੇ ਕੀਤੇ ਹਨ। ਪੰਜਾਬ ਰਾਜਪਾਲ ਨੇ ਚਿੱਠੀ ਵਿੱਚ ਲਿਖਿਆ ਕਿ ਸੂਬੇ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ ਘੱਟ ਵਿੱਤੀ ਸਰੋਤਾਂ ਦਾ ਪ੍ਰਬੰਧਨ ਕਰਨ ਲਈ ਵਿਵੇਕਸ਼ੀਲ ਵਿੱਤੀ ਨੀਤੀਆਂ ਦੀ ਪਾਲਣਾ ਕਰੇਗਾ। ਇਸਦੇ ਨਾਲ ਹੀ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਆਪਣੇ ਵਿੱਤੀ ਸਰੋਤਾਂ ਦਾ ਪ੍ਰਬੰਧਨ ਪ੍ਰਭਾਵਸ਼ਾਲੀ ਤੇ ਕੁਸ਼ਲ ਤਰੀਕੇ ਨਾਲ ਨਹੀਂ ਕਰ ਰਹੀ ਹੈ। ਉਦਾਹਰਨ ਲਈ, 2022-23 ਵਿੱਚ ਸੂਬਾ ਸਰਕਾਰ ਨੇ ਪ੍ਰਵਾਨਿਤ ਰਾਸ਼ੀ 23,835 ਕਰੋੜ ਰੁਪਏ ਦੇ ਮੁਕਾਬਲੇ 33,886 ਕਰੋੜ ਰੁਪਏ ਦੇ ਕਰਜ਼ੇ ਲਏ ਹਨ । ਬਜਟ ਵਿੱਚ ਰਾਜ ਵਿਧਾਨ ਸਭਾ ਦੁਆਰਾ ਮੂਲ ਰੂਪ ਵਿੱਚ ਪ੍ਰਵਾਨ ਕੀਤੀ ਰਕਮ ਤੋਂ 10,000 ਕਰੋੜ ਵੱਧ ਹੈ। ਇਸ ਵਾਧੂ ਕਰਜ਼ੇ ਸਬੰਧੀ ਸਥਿਤੀ ਸਪੱਸ਼ਟ ਕਰਨ ਦੀ ਲੋੜ ਹੈ ਕਿਉਂਕਿ, ਸਪੱਸ਼ਟ ਤੌਰ ‘ਤੇ, ਇਸਦੀ ਵਰਤੋਂ ਪੂੰਜੀ ਸੰਪਤੀ ਦੇ ਨਿਰਮਾਣ ਲਈ ਨਹੀਂ ਕੀਤੀ ਗਈ ਹੈ। The post ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ CM ਭਗਵੰਤ ਮਾਨ ਨੂੰ ਲਿਖੀ ਚਿੱਠੀ, ਚੁੱਕੇ ਕਈ ਸਵਾਲ appeared first on TheUnmute.com - Punjabi News. Tags:
|
ਸੰਸਦ ਮੈਂਬਰ ਰਾਘਵ ਚੱਢਾ ਨੂੰ ਦਿੱਲੀ ਹਾਈਕੋਰਟ ਤੋਂ ਮਿਲੀ ਰਾਹਤ, ਫੈਸਲਾ ਆਉਣ ਤੱਕ ਸਰਕਾਰੀ ਬੰਗਲੇ 'ਚ ਰਹਿ ਸਕਣਗੇ Tuesday 17 October 2023 10:04 AM UTC+00 | Tags: breaking-news india-latest-news mp-raghav-chadha news punjabi-news raghav-chadha rajya-sabha rajye-sabha supreme-court suspension the-unmute-breaking-news the-unmute-latest-news ustice-sanjiv-narula ਚੰਡੀਗੜ੍ਹ, 17 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (MP Raghav Chadha) ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਸਰਕਾਰੀ ਬੰਗਲੇ ਦੀ ਅਲਾਟਮੈਂਟ ਨਾਲ ਜੁੜੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੰਸਦ ਮੈਂਬਰ ਰਾਘਵ ਚੱਢਾ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ। ਰਾਘਵ ਚੱਢਾ ਨੂੰ ਤਿੰਨ ਦਿਨਾਂ ਦੇ ਅੰਦਰ ਹੇਠਲੀ ਅਦਾਲਤ ਵਿੱਚ ਆਪਣੀ ਪ੍ਰਤੀਨਿਧਤਾ ਦੇਣੀ ਹੋਵੇਗੀ। ਰਾਘਵ ਚੱਢਾ ਨੇ ਇੱਥੇ ਹੇਠਲੀ ਅਦਾਲਤ ਦੇ 5 ਅਕਤੂਬਰ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਅਦਾਲਤ ਨੇ ਰਾਜ ਸਭਾ ਸਕੱਤਰੇਤ ਨੂੰ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਅਲਾਟ ਕੀਤੇ ਸਰਕਾਰੀ ਬੰਗਲੇ ਤੋਂ ਬੇਦਖਲ ਕਰਨ ਤੋਂ ਰੋਕਣ ਵਾਲੇ ਅੰਤਰਿਮ ਹੁਕਮ ਨੂੰ ਰੱਦ ਕਰ ਦਿੱਤਾ ਸੀ। ਇਸ ਪਟੀਸ਼ਨ ‘ਤੇ ਦੋ ਦਿਨ ਲਗਾਤਾਰ ਸੁਣਵਾਈ ਕਰਨ ਤੋਂ ਬਾਅਦ ਜਸਟਿਸ ਅਨੂਪ ਜੈਰਾਮ ਨੇ 12 ਅਕਤੂਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੌਰਾਨ ਹਾਈਕੋਰਟ ਨੇ ਰਾਜ ਸਭਾ ਸਕੱਤਰੇਤ ਦੇ ਵਕੀਲ ਨੂੰ ਜ਼ੁਬਾਨੀ ਕਿਹਾ ਕਿ ਹਾਈਕੋਰਟ ਦਾ ਫੈਸਲਾ ਆਉਣ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਕੀਤੀ ਜਾਵੇ। ਹੇਠਲੀ ਅਦਾਲਤ ਨੇ 5 ਅਕਤੂਬਰ ਦੇ ਆਪਣੇ ਹੁਕਮਾਂ ਵਿੱਚ ਕਿਹਾ ਸੀ ਕਿ ਚੱਢਾ (MP Raghav Chadha) ਇਹ ਦਾਅਵਾ ਨਹੀਂ ਕਰ ਸਕਦਾ ਕਿ ਅਲਾਟਮੈਂਟ ਰੱਦ ਹੋਣ ਤੋਂ ਬਾਅਦ ਵੀ ਉਸ ਕੋਲ ਰਾਜ ਸਭਾ ਮੈਂਬਰ ਵਜੋਂ ਆਪਣੇ ਪੂਰੇ ਕਾਰਜਕਾਲ ਦੌਰਾਨ ਸਰਕਾਰੀ ਬੰਗਲਾ ਰੱਖਣ ਦਾ ਅਧਿਕਾਰ ਹੈ। ਰਾਘਵ ਚੱਢਾ ਦੀ ਪਟੀਸ਼ਨ ਦੇ ਨਿਪਟਾਰੇ ਤੱਕ ਉਹ ਆਪਣੇ ਮੌਜੂਦਾ ਸਰਕਾਰੀ ਬੰਗਲੇ ਵਿੱਚ ਰਹਿ ਸਕਦਾ ਹੈ। ਹਾਈਕੋਰਟ ਨੇ ਹੇਠਲੀ ਅਦਾਲਤ ਦੇ 18 ਅਪਰੈਲ ਦੇ ਹੁਕਮ ਨੂੰ ਮੁੜ ਸੁਰਜੀਤ ਕਰ ਦਿੱਤਾ ਹੈ ਜਿਸ ਵਿੱਚ ਬੇਦਖ਼ਲੀ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਗਈ ਸੀ। ਇਹ ਰਾਹਤ ਉਸ ਦੀ ਦੂਜੀ ਪਟੀਸ਼ਨ ਦੇ ਨਿਪਟਾਰੇ ਤੱਕ ਜਾਰੀ ਰਹੇਗੀ। ਰਾਜ ਸਭਾ ਸਕੱਤਰੇਤ ਨੇ 'ਆਪ' ਸਾਂਸਦ ਰਾਘਵ ਚੱਢਾ ਨੂੰ ਟਾਈਪ-7 ਬੰਗਲੇ ਲਈ ਅਯੋਗ ਕਰਾਰ ਦਿੱਤਾ ਸੀ। ਸਕੱਤਰੇਤ ਨੇ ਅਦਾਲਤ ਨੂੰ ਦੱਸਿਆ ਕਿ ਪਹਿਲੀ ਵਾਰ ਚੁਣੇ ਗਏ ਸੰਸਦ ਮੈਂਬਰਾਂ ਨੂੰ ਟਾਈਪ-6 ਬੰਗਲੇ ਅਲਾਟ ਕੀਤੇ ਜਾਂਦੇ ਹਨ। ਟਾਈਪ-7 ਬੰਗਲੇ 'ਚ ਰਹਿਣ ਦਾ ਅਧਿਕਾਰ ਉਨ੍ਹਾਂ ਸੰਸਦ ਮੈਂਬਰਾਂ ਨੂੰ ਦਿੱਤਾ ਗਿਆ ਹੈ ਜੋ ਸਾਬਕਾ ਕੇਂਦਰੀ ਕੈਬਨਿਟ ਮੰਤਰੀ, ਸਾਬਕਾ ਰਾਜਪਾਲ, ਸਾਬਕਾ ਮੁੱਖ ਮੰਤਰੀ ਜਾਂ ਸਾਬਕਾ ਲੋਕ ਸਭਾ ਸਪੀਕਰ ਰਹਿ ਚੁੱਕੇ ਹੋਣ । ਭਾਜਪਾ ਦੇ ਸੰਸਦ ਮੈਂਬਰ ਰਾਧਾ ਮੋਹਨ ਦਾਸ ਨੂੰ ਵੀ ਟਾਈਪ-7 ਬੰਗਲੇ ਤੋਂ ਟਾਈਪ-5 ਬੰਗਲੇ ਭੇਜ ਦਿੱਤਾ ਗਿਆ।
The post ਸੰਸਦ ਮੈਂਬਰ ਰਾਘਵ ਚੱਢਾ ਨੂੰ ਦਿੱਲੀ ਹਾਈਕੋਰਟ ਤੋਂ ਮਿਲੀ ਰਾਹਤ, ਫੈਸਲਾ ਆਉਣ ਤੱਕ ਸਰਕਾਰੀ ਬੰਗਲੇ ‘ਚ ਰਹਿ ਸਕਣਗੇ appeared first on TheUnmute.com - Punjabi News. Tags:
|
SA vs NED: ਦੱਖਣੀ ਅਫਰੀਕਾ ਤੇ ਨੀਦਰਲੈਂਡ ਵਿਚਾਲੇ ਮੈਚ 'ਚ ਮੀਂਹ ਨੇ ਪਾਇਆ ਅੜਿੱਕਾ, 43-43 ਓਵਰਾਂ ਦਾ ਹੋਵੇਗਾ ਮੈਚ Tuesday 17 October 2023 10:20 AM UTC+00 | Tags: breaking-news cricket dharamshala himachal-pradesh-cricket-association-stadium himchal news odi-world-cup-2023 sports ਚੰਡੀਗੜ੍ਹ, 17 ਅਕਤੂਬਰ 2023: (SA vs NED) ਵਨਡੇ ਵਿਸ਼ਵ ਕੱਪ 2023 ਦੇ 15ਵੇਂ ਮੈਚ ਵਿੱਚ ਅੱਜ ਦੱਖਣੀ ਅਫਰੀਕਾ ਦਾ ਸਾਹਮਣਾ ਨੀਦਰਲੈਂਡ ਨਾਲ ਹੋਵੇਗਾ। ਇਹ ਮੈਚ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਜਿੱਥੇ ਨੀਦਰਲੈਂਡ ਦੀ ਟੀਮ ਆਪਣੇ ਪਿਛਲੇ ਦੋਵੇਂ ਮੈਚ ਹਾਰ ਚੁੱਕੀ ਹੈ, ਉਥੇ ਦੱਖਣੀ ਅਫਰੀਕਾ ਦੀ ਟੀਮ ਨੇ ਆਪਣੇ ਆਖਰੀ ਦੋਵੇਂ ਮੈਚ ਜਿੱਤੇ ਹਨ। ਟੇਂਬਾ ਬਾਵੁਮਾ ਦੱਖਣੀ ਅਫਰੀਕਾ ਦੀ ਕਪਤਾਨੀ ਕਰ ਰਹੇ ਹਨ ਅਤੇ ਸਕਾਟ ਐਡਵਰਡਸ ਨੀਦਰਲੈਂਡ ਦੀ ਕਪਤਾਨੀ ਕਰ ਰਹੇ ਹਨ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਧਰਮਸ਼ਾਲਾ ‘ਚ ਭਾਰੀ ਮੀਂਹ ਪਿਆ ਅਤੇ ਟਾਸ 2.30 ‘ਤੇ ਇਕ ਘੰਟੇ ਦੀ ਦੇਰੀ ਨਾਲ ਹੋਇਆ ਅਤੇ ਭਾਰੀ ਮੀਂਹ ਕਾਰਨ ਸਾਰੀ ਜ਼ਮੀਨ ਕਵਰ ਨਾਲ ਢੱਕੀ ਹੋਈ ਹੈ | ਫਿਲਹਾਲ ਧਰਮਸ਼ਾਲਾ ਵਿੱਚ ਮੀਂਹ ਰੁਕ ਗਿਆ ਹੈ। ਅਸਮਾਨ ਵੀ ਸਾਫ਼ ਹੋ ਗਿਆ ਹੈ ਅਤੇ ਮੈਦਾਨ ਵਿੱਚ ਕਾਫ਼ੀ ਰੌਸ਼ਨੀ ਹੈ। ਹੁਣ ਮੈਦਾਨ ਸੁੱਕਦੇ ਹੀ ਖੇਡ ਸ਼ੁਰੂ ਹੋ ਜਾਵੇਗੀ। ਹਾਲਾਂਕਿ, ਜ਼ਮੀਨ ਨੂੰ ਸੁੱਕਣ ਵਿੱਚ ਕੁਝ ਸਮਾਂ ਲੱਗੇਗਾ। ਮੀਂਹ ਰੁਕਣ ਕਾਰਨ ਮੈਚ ਸ਼ੁਰੂ ਹੋਣ ਦੀ ਉਮੀਦ ਵਧ ਗਈ ਹੈ। ਅਜਿਹੇ ‘ਚ ਅੰਪਾਇਰਾਂ ਨੇ ਮੈਚ ਸ਼ਾਮ 4 ਵਜੇ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਮੈਚ 43-43 ਓਵਰਾਂ ਦਾ ਹੋਵੇਗਾ। The post SA vs NED: ਦੱਖਣੀ ਅਫਰੀਕਾ ਤੇ ਨੀਦਰਲੈਂਡ ਵਿਚਾਲੇ ਮੈਚ ‘ਚ ਮੀਂਹ ਨੇ ਪਾਇਆ ਅੜਿੱਕਾ, 43-43 ਓਵਰਾਂ ਦਾ ਹੋਵੇਗਾ ਮੈਚ appeared first on TheUnmute.com - Punjabi News. Tags:
|
National Film Award: ਨਿਰਦੇਸ਼ਕ ਰਾਮ ਕਮਲ ਮੁਖਰਜੀ ਨੂੰ ਫ਼ਿਲਮ 'ਏਕ ਦੁਆ' ਲਈ ਮਿਲਿਆ ਰਾਸ਼ਟਰੀ ਫਿਲਮ ਪੁਰਸਕਾਰ Tuesday 17 October 2023 10:41 AM UTC+00 | Tags: 39trh-national-film-awards 69trh-national-film-awards best-hindi-film breaking-news indian-cinema movie national-film-awards news sardar-udham-singh ਚੰਡੀਗੜ੍ਹ, 17 ਅਕਤੂਬਰ 2023: ਅੱਜ ਯਾਨੀ 17 ਅਕਤੂਬਰ ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ 69ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ (National Film Awards) ਦਾ ਸਮਾਗਮ ਕੀਤਾ ਜਾ ਰਿਹਾ ਹੈ। ਆਲੀਆ ਭੱਟ ਨੂੰ ‘ਗੰਗੂਬਾਈ ਕਾਠੀਆਵਾੜੀ’ ‘ਚ ਉਨ੍ਹਾਂ ਦੀ ਅਦਾਕਾਰੀ ਲਈ ਸਰਵੋਤਮ ਅਦਾਕਾਰਾ ਦਾ ਪੁਰਸਕਾਰ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ ਕ੍ਰਿਤੀ ਸੈਨਨ ਨੂੰ ਫਿਲਮ ‘ਮਿਮੀ’ ਵਿੱਚ ਉਸਦੀ ਭੂਮਿਕਾ ਲਈ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਨਿਰਦੇਸ਼ਕ ਰਾਮ ਕਮਲ ਮੁਖਰਜੀ ਨੂੰ ਆਪਣੀ ਫ਼ਿਲਮ 'ਏਕ ਦੁਆ' ਲਈ ਰਾਸ਼ਟਰੀ ਫ਼ਿਲਮ ਪੁਰਸਕਾਰ ਮਿਲਿਆ। ਇਸ ਫ਼ਿਲਮ ਨੂੰ 69ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਵਿਚ ਗੈਰ-ਫ਼ੀਚਰ ਫ਼ਿਲਮ ਦੀ ਸ਼੍ਰੇਣੀ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਲ ਕੀਤਾ ਗਿਆ ਸੀ। ਉਨ੍ਹਾਂ ਨੂੰ ਇਹ ਪੁਰਸਕਾਰ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੱਲੋਂ ਦਿੱਤਾ ਗਿਆ। 69ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਗਮ ਦੀ ਸ਼ੁਰੂਆਤ ਮੰਗਲਵਾਰ ਦੁਪਹਿਰ 1:30 ਵਜੇ ਰਾਸ਼ਟਰੀ ਰਾਜਧਾਨੀ ਦੇ ਵਿਗਿਆਨ ਭਵਨ ‘ਚ ਹੋਈ। ਜਿਸ ਵਿੱਚ ਆਲੀਆ, ਕ੍ਰਿਤੀ, ਅੱਲੂ ਅਰਜੁਨ, ਐਸਐਸ ਰਾਜਾਮੌਲੀ, ਐਮਐਮ ਕੀਰਵਾਨੀ ਸਮੇਤ ਫਿਲਮ ਇੰਡਸਟਰੀ ਦੇ ਕਈ ਦਿੱਗਜਾਂ ਨੇ ਹਿੱਸਾ ਲਿਆ। ਆਲੀਆ ਭੱਟ ਨੂੰ ਇਹ ਐਵਾਰਡ ਉਨ੍ਹਾਂ ਦੀ ਫਿਲਮ ‘ਗੰਗੂਬਾਈ ਕਾਠੀਆਵਾੜੀ’ ਲਈ ਦਿੱਤਾ ਜਾ ਰਿਹਾ ਹੈ। ਜਦੋਂ ਕਿ ਐਸ.ਐਸ.ਰਾਜਾਮੌਲੀ ਦੀ ਫਿਲਮ ਆਰ.ਆਰ.ਆਰ ਨੂੰ ਪੰਜ ਵਰਗਾਂ ਵਿੱਚ ਐਵਾਰਡ ਮਿਲ ਰਹੇ ਹਨ। ਵਹੀਦਾ ਰਹਿਮਾਨ ਦਾਦਾ ਸਾਹਿਬ ਫਾਲਕੇ ਪੁਰਸਕਾਰ ਲੈਣ ਦਿੱਲੀ ਦੇ ਵਿਗਿਆਨ ਭਵਨ ਪਹੁੰਚੀ। ਅਵਾਰਡ ਮਿਲਣ ‘ਤੇ ਅਦਾਕਾਰਾ ਨੇ ਕਿਹਾ, ”ਮੈਂ ਬਹੁਤ ਖੁਸ਼ ਅਤੇ ਸ਼ੁਕਰਗੁਜ਼ਾਰ ਹਾਂ। ਮੇਰੀ ਯਾਤਰਾ ਸ਼ਾਨਦਾਰ ਰਹੀ ਹੈ ਅਤੇ ਮੈਂ ਸ਼ੁਕਰਗੁਜ਼ਾਰ ਹਾਂ ਕਿ ਮੈਂ ਜ਼ਿੰਦਗੀ ਦੇ ਇਸ ਮੁਕਾਮ ‘ਤੇ ਪਹੁੰਚ ਸਕੀ ਹਾਂ।” (National Film Awards) ਜੇਤੂਆਂ ਦੀ ਸੂਚੀ:-ਸਰਵੋਤਮ ਅਦਾਕਾਰ : ਅੱਲੂ ਅਰਜੁਨ (ਪੁਸ਼ਪਾ) ਸਰਵੋਤਮ ਅਦਾਕਾਰਾ: ਆਲੀਆ ਭੱਟ (ਗੰਗੂਬਾਈ ਕਾਠੀਆਵਾੜੀ), ਕ੍ਰਿਤੀ ਸੈਨਨ (ਮਿਮੀ) ਸਰਵੋਤਮ ਸਹਾਇਕ ਅਦਾਕਾਰ: ਪੰਕਜ ਤ੍ਰਿਪਾਠੀ (ਮਿਮੀ) ਸਰਵੋਤਮ ਸਹਾਇਕ ਅਦਾਕਾਰਾ-: ਪੱਲਵੀ ਜੋਸ਼ੀ (ਕਸ਼ਮੀਰ ਫਾਈਲਜ਼) ਸਰਵੋਤਮ ਫੀਚਰ ਫਿਲਮ : ਰਾਕੇਟਰੀ ਦਿ ਨਾਂਬੀ ਇਫੈਕਟ ਸਰਵੋਤਮ ਪ੍ਰਸਿੱਧ ਫਿਲਮ: ਆਰ.ਆਰ.ਆਰ ਸਰਵੋਤਮ ਫੀਚਰ ਫਿਲਮ (ਹਿੰਦੀ)- ਸਰਦਾਰ ਊਧਮ ਸਰਵੋਤਮ ਫੀਚਰ ਫਿਲਮ (ਕੰਨੜ)- 777 ਚਾਰਲੀ ਸਰਵੋਤਮ ਫੀਚਰ ਫਿਲਮ (ਤਾਮਿਲ) – ਕਦਾਯਾਸੀ ਵਿਵਾਸਈ ਸਰਵੋਤਮ ਫੀਚਰ ਫਿਲਮ (ਤੇਲਗੂ) – ਉਪੇਨਾ ਸਰਵੋਤਮ ਫੀਚਰ ਫਿਲਮ (ਅਸਾਮੀ) – ਅਨੁਰ ਸਰਵੋਤਮ ਫੀਚਰ ਫਿਲਮ (ਮਲਿਆਲਮ)- ਹੋਮ ਸਰਵੋਤਮ ਕੋਰੀਓਗ੍ਰਾਫੀ: ਆਰ.ਆਰ.ਆਰ ਸਰਵੋਤਮ ਬੋਲ (ਲਿਰਿਕਸ) : ਕੋਂਡਾਪੋਲਮ ਸਰਵੋਤਮ ਪੁਸ਼ਾਕ (Costume): ਸਰਦਾਰ ਊਧਮ ਸਰਵੋਤਮ ਸੰਪਾਦਨ- ਸੰਜੇ ਲੀਲਾ ਭੰਸਾਲੀ (ਗੰਗੂਬਾਈ ਕਾਠੀਆਵਾੜੀ) ਸਰਵੋਤਮ ਸਕਰੀਨਪਲੇਅ : ਗੰਗੂਬਾਈ ਕਾਠੀਆਵਾੜੀ ਸਰਵੋਤਮ ਸਿਨੇਮੈਟੋਗ੍ਰਾਫੀ: ਸਰਦਾਰ ਊਧਮ ਸਰਵੋਤਮ ਨਿਰਦੇਸ਼ਕ : ਨਿਖਿਲ ਮਹਾਜਨ (ਗੋਦਾਵਰੀ, ਮਰਾਠੀ ਫਿਲਮ) ਸਰਵੋਤਮ ਸੰਗੀਤ- ਪੁਸ਼ਪਾ (ਦੇਵੀ ਸ੍ਰੀ ਪ੍ਰਸਾਦ), ਆਰਆਰਆਰ (ਐਮਐਮ ਕੀਰਵਾਨੀ) ਵਿਸ਼ੇਸ਼ ਜਿਊਰੀ ਅਵਾਰਡ: ਸ਼ੇਰਸ਼ਾਹ ਸਿਨੇਮਾ ‘ਤੇ ਸਭ ਤੋਂ ਵਧੀਆ ਕਿਤਾਬ : ਲਕਸ਼ਮੀਕਾਂਤ ਪਿਆਰੇਲਾਲ ਦੁਆਰਾ ਸੰਗੀਤ (ਲੇਖਕ- ਰਾਜੀਵ ਵਿਜੇਕਰ) ਸਮਾਜਿਕ ਮੁੱਦੇ ‘ਤੇ ਸਰਵੋਤਮ ਫਿਲਮ: ਅਨੁਨਾਦ The post National Film Award: ਨਿਰਦੇਸ਼ਕ ਰਾਮ ਕਮਲ ਮੁਖਰਜੀ ਨੂੰ ਫ਼ਿਲਮ ‘ਏਕ ਦੁਆ’ ਲਈ ਮਿਲਿਆ ਰਾਸ਼ਟਰੀ ਫਿਲਮ ਪੁਰਸਕਾਰ appeared first on TheUnmute.com - Punjabi News. Tags:
|
ਐੱਸ.ਏ.ਐੱਸ.ਨਗਰ: ਫ਼ੂਡ ਸੇਫ਼ਟੀ ਟੀਮ ਵੱਲੋਂ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ Tuesday 17 October 2023 10:47 AM UTC+00 | Tags: breaking breaking-news fci food food-safety-team food-safety-team-punjab health health-department-of-punjab health-news latest-news mohali-news news ਐੱਸ.ਏ.ਐੱਸ.ਨਗਰ, 17 ਅਕਤੂਬਰ 2023: ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਤੇ ਸ਼ੁੱਧ ਚੀਜ਼ਾਂ ਉਪਲਬੱਧ ਕਰਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫਟੀ ਟੀਮ (food safety team) ਨੇ ਸ਼ਹਿਰ ਦੀਆਂ ਵੱਡੀਆਂ ਮਠਿਆਈ ਦੀਆਂ ਦੁਕਾਨਾਂ ਦੇ ਕਾਰਖਾਨਿਆਂ ਵਿਚ ਅਚਨਚੇਤ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ ਫ਼ੂਡ ਸੇਫਟੀ ਅਮਿਤ ਜੋਸ਼ੀ ਨੇ ਦਸਿਆ ਕਿ ਫ਼ੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ ਪੰਜਾਬ ਦੇ ਕਮਿਸ਼ਨਰ ਸ੍ਰੀ ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਦੀਆਂ ਹਦਾਇਤਾਂ 'ਤੇ ਟੀਮ ਨੇ ਵੱਖ ਵੱਖ ਥਾਈਂ ਮਠਿਆਈਆਂ ਦੇ ਮਿਆਰ ਦੀ ਜਾਂਚ ਕੀਤੀ। ਇਸ ਦੌਰਾਨ ਸਾਫ-ਸਫ਼ਾਈ ਆਦਿ ਦਾ ਵੀ ਮੁਆਇਨਾ ਕੀਤਾ ਗਿਆ। ਅੰਮ੍ਰਿਤ ਸਵੀਟਸ, ਗੁਰੂ ਨਾਨਕ ਸਵੀਟਸ, ਸ਼ਕਤੀ ਫ਼ੂਡ ਪ੍ਰੋਡਕਟਸ, ਜਲੰਧਰ ਸਵੀਟਸ ਅਤੇ ਉੱਤਮ ਸਵੀਟਸ ਦੇ ਕਾਰਖਾਨਿਆਂ ਦੀ ਚੈੱਕਿੰਗ ਕੀਤੀ ਗਈ , ਜਿੱਥੇ ਮਠਿਆਈਆਂ ਬਣਦੀਆਂ ਹਨ। ਮੌਕੇ ਤੇ ਖੋਆ, ਬਰਫ਼ੀ, ਕਲਾਕੰਦ ਅਤੇ ਮੇਵਾ ਆਦਿ ਪਦਾਰਥਾਂ ਦੇ ਸੈਂਪਲ ਲਏ ਗਏ ਜੋ ਲੈਬ ਵਿਚ ਭੇਜ ਦਿਤੇ ਗਏ ਹਨ। ਅਧਿਕਾਰੀ (food safety team) ਨੇ ਕਾਰੋਬਾਰੀਆਂ ਨੂੰ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਮਿਲਾਵਟੀ ਤੇ ਗ਼ੈਰ ਮਿਆਰੀ ਮਠਿਆਈਆਂ ਦੀ ਬਣਾਈ ਤੇ ਵਿਕਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ "ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ" ਤਹਿਤ ਮਿਲਾਵਟੀ ਤੇ ਬੇਮਿਆਰੀ ਵਸਤਾਂ, ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਕਿਸੇ ਵੀ ਹਾਲਤ ਵਿਚ ਵੇਚੀਆਂ ਨਹੀਂ ਜਾ ਸਕਦੀਆਂ। ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਲਾਉਣ ਤੋਂ ਇਲਾਵਾ ਉਸ ਦਾ ਵਿਕਰੀ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਵੱਖ ਵੱਖ ਐਸੋਸੀਏਸ਼ਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ੁੱਧ ਚੀਜ਼ਾਂ ਦੀ ਬਣਾਵਟ ਅਤੇ ਵਿਕਰੀ ਯਕੀਨੀ ਬਣਾਉਣ। ਉਨ੍ਹਾਂ ਲੋਕਾਂ ਨੂੰ ਵੀ ਭੋਜਨ ਪਦਾਰਥਾਂ ਦੀ ਗੁਣਵੱਤਾ ਪ੍ਰਤੀ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ ਦੀ ਅਪੀਲ ਕੀਤੀ। The post ਐੱਸ.ਏ.ਐੱਸ.ਨਗਰ: ਫ਼ੂਡ ਸੇਫ਼ਟੀ ਟੀਮ ਵੱਲੋਂ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ appeared first on TheUnmute.com - Punjabi News. Tags:
|
ਜਲੰਧਰ 'ਚ ਮਾਂ-ਧੀ ਦੇ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਖ਼ੁਲਾਸਾ, ਪੜ੍ਹੋ ਪੂਰੀ ਖ਼ਬਰ Tuesday 17 October 2023 10:59 AM UTC+00 | Tags: breaking-news crime jalandhar jalandhar-murder latest-news murder-of-mother-and-daughter news punjab-news ਚੰਡੀਗੜ੍ਹ, 17 ਅਕਤੂਬਰ 2023: ਜਲੰਧਰ ‘ਚ ਮਾਂ-ਧੀ ਦੇ ਕਤਲ (murder) ਮਾਮਲੇ ‘ਚ ਵੱਡਾ ਖ਼ੁਲਾਸਾ ਹੋਇਆ ਹੈ। ਪੁਲਿਸ ਮੁਤਾਬਕ ਮਾਂ-ਧੀ ਦਾ ਕਤਲ ਅਮਰੀਕਾ ‘ਚ ਰਹਿ ਰਹੀ ਲੜਕੀ ਦੇ ਪਤੀ ਨੇ ਕਰਵਾਇਆ ਹੈ । ਐਸ.ਐਸ.ਪੀ. ਮੁਖਵਿੰਦਰ ਭੁੱਲਰ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ, ਜਿਸ ਤੋਂ ਬਾਅਦ ਅਸਲ ਕਾਰਨਾਂ ਦਾ ਪਤਾ ਲੱਗੇਗਾ। ਜਿਕਰਯੋਗ ਹੈ ਕਿ ਪਾਤਰਾ ਥਾਣਾ ਅਧੀਨ ਪੈਂਦੇ ਪਿੰਡ ਭੁਜੇਵਾਲ ਦੇ ਨੇੜਲੇ ਪਿੰਡ ਅਮਰ ਨਗਰ ਵਿੱਚ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਘਰ ਵਿੱਚ ਬੈਠੀ ਮਾਂ ਅਤੇ ਉਸ ਦੀ ਧੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਜ਼ਿਲ੍ਹਾ ਦਿਹਾਤੀ ਪੁਲਿਸ ਮੁਖੀ ਮੁਖਵਿੰਦਰ ਸਿੰਘ ਭੁੱਲਰ, ਐਸਪੀਡੀ ਮਨਪ੍ਰੀਤ ਸਿੰਘ ਢਿੱਲੋਂ ਅਤੇ ਆਦਮਪੁਰ ਦੇ ਡੀਐਸਪੀ ਵਿਜੇ ਕੁਰਪਾਲ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਔਰਤ ਦਾ ਕਤਲ (murder) ਕਰਨ ਤੋਂ ਬਾਅਦ ਹਮਲਾਵਰਾਂ ਨੇ ਉਸ ਦੇ ਸਰੀਰ ‘ਤੇ ਪੈਟਰੋਲ ਵੀ ਪਾ ਕੇ ਅੱਗ ਲਗਾ ਦਿੱਤੀ, ਜਦਕਿ ਉਸ ਦੀ ਬੇਟੀ ਦੂਜੇ ਕਮਰੇ ‘ਚ ਮ੍ਰਿਤਕ ਪਈ ਸੀ। ਬਜ਼ੁਰਗ ਔਰਤ ਦੀ ਪਛਾਣ ਰਣਜੀਤ ਕੌਰ ਪਤਨੀ ਜਗਤਾਰ ਸਿੰਘ ਅਤੇ ਉਸ ਦੀ ਲੜਕੀ ਦੀ ਪਛਾਣ ਗੁਰਪ੍ਰੀਤ ਕੌਰ ਪਤਨੀ ਜਸਪ੍ਰੀਤ ਸਿੰਘ ਵਾਸੀ ਮੋਹਨ ਵਾਲਾ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। The post ਜਲੰਧਰ ‘ਚ ਮਾਂ-ਧੀ ਦੇ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਖ਼ੁਲਾਸਾ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News. Tags:
|
ਪਟਿਆਲਾ: ਵਿਦਿਆਰਥੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਨੂੰ ਹੁੰਦੇ ਨੁਕਸਾਨ ਤੋਂ ਪੂਰੀ ਤਰ੍ਹਾਂ ਸੁਚੇਤ Tuesday 17 October 2023 11:04 AM UTC+00 | Tags: air-pollution breaking-news clean-environment environment environmental latest-news news patiala straw students ਪਟਿਆਲਾ, 17 ਅਕਤੂਬਰ 2023: ਪਟਿਆਲਾ (Patiala) ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀ ਪਰਾਲੀ ਨੂੰ ਫੂਕਣ ਕਰਕੇ ਸਾਡੇ ਵਾਤਾਵਰਣ ਨੂੰ ਹੁੰਦੇ ਨੁਕਸਾਨ ਤੋਂ ਪੂਰੀ ਤਰ੍ਹਾਂ ਸੁਚੇਤ ਹਨ। ਅਜਿਹਾ ਉਸ ਵੇਲੇ ਸਾਹਮਣੇ ਆਇਆ ਜਦੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਪਣੇ ਫੀਲਡ ਦੌਰੇ ਮੌਕੇ ਹਾਮਝੇੜੀ ਦੇ ਸਰਕਾਰੀ ਸੈਲਫ਼ ਸਮਾਰਟ ਸਕੂਲ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਵਾਤਾਵਰਣ ਬਾਰੇ ਖੁੱਲ੍ਹਕੇ ਗੱਲਾਂ ਕੀਤੀਆਂ। ਇਸ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਆਪਣੇ ਮਾਪਿਆਂ ਸਮੇਤ ਹੋਰਨਾਂ ਕਿਸਾਨਾਂ ਨੂੰ ਵੀ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾਹ ਲਗਾਉਣ ਬਾਰੇ ਜਾਗਰੂਕ ਕਰਨਗੇ। ਇਨ੍ਹਾਂ ਵਿਦਿਆਰਥੀਆਂ ਨੇ ਦੱਸਿਆ ਕਿ ਪਰਾਲੀ ਫੂਕਣ ਨਾਲ ਪ੍ਰਦੂਸ਼ਨ ਫੈਲਦਾ ਹੈ, ਆਕਸੀਜਨ ਦੀ ਮਾਤਰਾ ਘਟਣ ਕਰਕੇ ਸਾਹ ਲੈਣ ਵਿੱਚ ਦਿੱਕਤਾਂ ਆ ਜਾਂਦੀਆ ਹਨ, ਜਮੀਨ ਦੀ ਉਪਜਾਊ ਸ਼ਕਤੀ ਘਟਣ ਦੇ ਨਾਲ-ਨਾਲ ਮਿੱਤਰ ਕੀੜੇ ਵੀ ਸੜ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲਈ ਉਹ ਆਪਣੇ ਪਿੰਡ ਵਿੱਚ ਇਹ ਕੋਸ਼ਿਸ਼ ਕਰ ਰਹੇ ਹਨ ਕਿ ਜੇਕਰ ਕਿਸਾਨ ਪਰਾਲੀ ਸੰਭਾਲਣ ਦੇ ਹੋਰ ਤਰੀਕੇ ਵਰਤਣ ਅਤੇ ਪਰਾਲੀ ਨੂੰ ਅੱਗ ਨਾਹ ਲਗਾਉਣ ਤਾਂ ਸਾਡਾ ਵਾਤਾਵਰਣ ਸਾਫ਼ ਰਹੇਗਾ। ਇਸ ‘ਤੇ ਡਿਪਟੀ ਕਮਿਸ਼ਨਰ ਨੇ ਹਾਮਝੇੜੀ ਸਕੂਲ ਦੇ ਇਨ੍ਹਾਂ ਸਕੂਲੀ ਵਿਦਿਆਰਥੀਆਂ ਦੀ ਸੂਝ-ਬੂਝ ਦੀ ਪ੍ਰਸ਼ੰਸਾ ਕੀਤੀ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਤੋਂ ਉਨ੍ਹਾਂ ਦੀ ਖੇਡਾਂ ਵਿੱਚ ਦਿਲਚਸਪੀ ਵੀ ਜਾਣੀ ਅਤੇ ਨਾਲ ਹੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਖੇਡਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ। ਉਨ੍ਹਾਂ ਨੇ ਸਕੂਲ ਦੇ ਹੈਡ ਮਾਸਟਰ ਅਜਾਇਬ ਸਿੰਘ ਨੂੰ ਇਸ ਸਕੂਲ ਵਿੱਚ ਪੀਣ ਵਾਲਾ ਪਾਣੀ ਸਾਫ਼ ਕਰਨ ਲਈ ਦੋ ਆਰ.ਓਜ਼ ਤੁਰੰਤ ਲਗਵਾ ਕੇ ਦੇਣ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ (Patiala) ਪ੍ਰਸ਼ਾਸਨ ਪਿੰਡਾਂ ਵਿੱਚ ਜਾਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸੁਚੇਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਭਾਵੁਕ ਅਪੀਲ ‘ਤੇ ਅਸਰ ਕਰਦੇ ਹੋਏ ਕਿਸਾਨ ਪਰਾਲੀ ਨਾ ਫੂਕਣ ਸਗੋਂ ਇਸ ਨੂੰ ਖੇਤਾਂ ਵਿੱਚ ਵਾਹੁਣ ਜਾਂ ਫਿਰ ਐਕਸਸੀਟੂ ਤਕਨੀਕਾਂ ਵਰਤਕੇ ਇਸ ਨੂੰ ਖੇਤਾਂ ਵਿੱਚੋਂ ਬਾਹਰ ਕੱਢਵਾ ਲੈਣ। The post ਪਟਿਆਲਾ: ਵਿਦਿਆਰਥੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਨੂੰ ਹੁੰਦੇ ਨੁਕਸਾਨ ਤੋਂ ਪੂਰੀ ਤਰ੍ਹਾਂ ਸੁਚੇਤ appeared first on TheUnmute.com - Punjabi News. Tags:
|
ਹਜ਼ਾਰਾਂ ਨੌਜਵਾਨਾਂ ਨੇ ਖ਼ੂਨਦਾਨ ਕਰਕੇ ਮਨਾਇਆ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ Tuesday 17 October 2023 11:11 AM UTC+00 | Tags: aam-aadmi-party bhagwant-mann bhagwant-manns-birthday breaking-news cm-bhagwant-mann donating-blood donating-blood-camp latest-news news punjab punjab-government satauj ਸਤੌਜ (ਸੰਗਰੂਰ), 17 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਅੱਜ ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕਰਕੇ ਸ਼ਿਰਕਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਆਪਣਾ ਯੋਗਦਾਨ ਪਾ ਸਕਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਕਰਕੇ ਖੂਨ ਦਾਨ ਕਰਨ ਵਿੱਚ ਵੀ ਨੌਜਵਾਨਾਂ ਦੇ ਪਿੱਛੇ ਰਹਿ ਜਾਣ ਦੀ ਕੋਈ ਵਜ੍ਹਾ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਖੂਨ ਦਾਨ ਕਰਨ ਲਈ ਅੱਗੇ ਆਏ ਹਨ। ਮੁੱਖ ਮੰਤਰੀ (Bhagwant Mann) ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖੂਨ ਦਾਨੀ ਇਕ ਨਾਇਕ ਹੈ ਜਿਸ ਕਰਕੇ ਉਨ੍ਹਾਂ ਨੂੰ ਸਮੇਂ-ਸਮੇਂ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਨੂੰ ਸਮੇਂ-ਸਮੇਂ ਸਿਰ ਸਵੈ-ਇੱਛਾ ਨਾਲ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਆਮ ਇਲਾਜ ਖਾਸ ਕਰਕੇ ਐਮਰਜੈਂਸੀ ਇਲਾਜ ਲਈ ਖੂਨ ਦੇ ਲੋੜੀਂਦੇ ਭੰਡਾਰ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸੇ ਵਿਅਕਤੀ ਵੱਲੋਂ ਦਾਨ ਕੀਤੀ ਗਈ ਖੂਨ ਦੀ ਇਕ ਬੂੰਦ ਵੀ ਕਿਸੇ ਮਨੁੱਖ ਦੀ ਜਾਨ ਬਚਾ ਸਕਦੀ ਹੈ, ਜਿਸ ਕਰਕੇ ਖੂਨ ਦਾਨ ਕਰਨਾ ਬਹੁਤ ਮਹੱਤਤਾ ਰੱਖਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਇਜਲਾਸ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਇਜਲਾਸ ਦੌਰਾਨ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ ਜੋ ਸੂਬੇ ਲਈ ਬਹੁਤ ਮਹੱਤਵਪੂਰਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਜਮਹੂਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ ਜੋ ਸਿਰਫ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹੈ ਨਾ ਕਿ ਕਿਸੇ ਵਿਅਕਤੀ ਦੀ ਮਨਮਰਜ਼ੀ ਅਨੁਸਾਰ ਚੱਲਣੀ ਹੈ। ਮੁੱਖ ਮੰਤਰੀ (Bhagwant Mann) ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਈ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿੱਚ ਚੱਲ ਰਹੇ ਲਗਭਗ 2500 ਭੱਠਿਆਂ ਵਿੱਚ ਬਾਲਣ ਵਜੋਂ 20 ਫੀਸਦੀ ਕੋਲੇ ਨੂੰ ਝੋਨੇ ਦੀ ਪਰਾਲੀ ਦੀਆਂ ਗੱਟੀਆਂ ਨਾਲ ਬਦਲਣ ਨੂੰ ਨੋਟੀਫਾਈ ਕੀਤਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 23,000 ਹੋਰ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਇਸ ਦੀ ਤੁਰੰਤ ਲਿਫਟਿੰਗ ਲਈ ਵੀ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਦਾਣਾ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਆਪਣੇ ਮਾੜੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ ‘ਤੇ ਪੰਜਾਬ ਨਾਲ ਸਰਾਸਰ ਧੋਖਾ ਕੀਤਾ ਹੈ ਜਿਸ ਲਈ ਉਹ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਪੰਜਾਬੀਆਂ ਦੀ ਪਿੱਠ ‘ਚ ਛੁਰਾ ਮਾਰਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਇਕ ਨਵੰਬਰ ਨੂੰ ਬਹਿਸ ਤੋਂ ਭੱਜਣ ਦਾ ਕੋਈ ਨਾ ਕੋਈ ਬਹਾਨਾ ਘੜ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੁੱਧਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਤੋਂ ਨਸ਼ਿਆਂ ਦੇ ਵਿਰੁੱਧ ਫੈਸਲਾਕੁੰਨ ਜੰਗ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬਾ ਭਰ ਦੇ ਹਜ਼ਾਰਾਂ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲੈਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਜ਼ਮੀਨੀ ਪੱਧਰ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਲੋਕਾਂ ਦੇ ਪੂਰਨ ਸਹਿਯੋਗ ਨਾਲ ਸੂਬੇ ਵਿੱਚੋਂ ਇਸ ਅਲਾਮਤ ਨੂੰ ਖਤਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਤਾਂ ਨਸ਼ੇ ਦੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਨਸ਼ਿਆਂ ਦੀ ਸਪਲਾਈ ਲਾਈਨ ਬੰਦ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ (Bhagwant Mann) ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹ ਕੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਤੋਂ ਇਲਾਵਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਭਰ ਦੇ ਹਸਪਤਾਲਾਂ ਅਤੇ ਸਿਹਤ ਸੰਭਾਲ ਕੇਂਦਰਾਂ ਦੀ ਵੱਡੀ ਪੱਧਰ ‘ਤੇ ਕਾਇਆ ਕਲਪ ਕੀਤੀ ਜਾ ਰਹੀ ਹੈ | The post ਹਜ਼ਾਰਾਂ ਨੌਜਵਾਨਾਂ ਨੇ ਖ਼ੂਨਦਾਨ ਕਰਕੇ ਮਨਾਇਆ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਦੀ ਟੀਮ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਕੀਤਾ ਖ਼ੂਨਦਾਨ Tuesday 17 October 2023 01:28 PM UTC+00 | Tags: blood-donation director-of-jlpl donate-blood latest-news mla-kulwant-singh mohali-news news paramjit-singh ਮੋਹਾਲੀ, 17 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 50ਵੇਂ ਜਨਮ ਦਿਨ ਮੌਕੇ ਸੂਬੇ ਦੀਆਂ ਵੱਖ-ਵੱਖ ਥਾਵਾਂ ‘ਤੇ ਖ਼ੂਨਦਾਨ ਕੈਂਪ ਲਗਾਏ ਗਏ ਹਨ। ਜਿਸਦੇ ਤਹਿਤ ਅੱਜ ਸ੍ਰੀ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਦੀ ਟੀਮ ਵੱਲੋਂ ਜੇ.ਐਲ.ਪੀ.ਐਲ ਦੇ ਡਾਇਰੈਕਟਰ ਸ. ਪਰਮਜੀਤ ਸਿੰਘ ਅਤੇ ਸ. ਕੁਲਦੀਪ ਸਿੰਘ ਦੀ ਅਗਵਾਈ ਵਿੱਚ ਖ਼ੂਨਦਾਨ ਕੀਤਾ ਗਿਆ| ਇਸ ਮੌਕੇ ਖ਼ੂਨਦਾਨੀਆਂ ਨੇ ਬੜੇ ਉਤਸ਼ਾਹ ਅਤੇ ਜਜ਼ਬੇ ਨਾਲ ਖ਼ੂਨਦਾਨ ਕੀਤਾ | ਇਸ ਮੌਕੇ ਲੋਕਾਂ ਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨ ਦਾ ਸੰਦੇਸ਼ ਦਿੰਦਿਆਂ ਖ਼ੂਨਦਾਨ ਕਰਨ ਵਾਲੇ ਦਾਨੀਆਂ ਨੂੰ ਰਿਫਰੇਸ਼ਮੈਂਟ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਹ ਖ਼ੂਨਦਾਨ ਕੈਂਪ ਲਗਾ ਕੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਹੈ ਕਿ ਖ਼ੂਨਦਾਨ ਕਰਨ ਨਾਲ ਅਸੀਂ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿਚ ਮੱਦਦ ਕਰ ਸਕਦੇ ਹਾਂ, ਜੋ ਗੰਭੀਰ ਬਿਮਾਰੀਆਂ ਜਾਂ ਫਿਰ ਦੁਰਘਟਨਾਂ ਦਾ ਸ਼ਿਕਾਰ ਹੋ ਕੇ ਜ਼ਖਮੀ ਹੋ ਜਾਂਦੇ ਹਨ । ਇਸਦੇ ਨਾਲ ਹੀ ਸੰਦੇਸ਼ ਦਿੱਤਾ ਕਿ ਕੋਈ ਵੀ ਸਿਹਤਮੰਦ ਵਿਅਕਤੀ ਖ਼ੂਨਦਾਨ ਕਰ ਸਕਦਾ ਹੈ। ਖੂਨਦਾਨ ਜੀਵਨਦਾਨ ਹੈ | ਇਸ ਲਈ ਸਾਨੂੰ ਖਾਸ ਕਰਕੇ ਨੌਜਵਾਨ ਵਰਗ ਨੂੰ ਆਪਣੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਨਿਰੰਤਰ ਖ਼ੂਨਦਾਨ ਕਰਦੇ ਰਹਿਣਾ ਚਾਹੀਦਾ ਹੈ, ਤਾਂ ਜੋ ਅਨਮੋਲ ਜ਼ਿੰਦਗੀਆਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਸ. ਕੁਲਦੀਪ ਸਿੰਘ, ਸ. ਜਸਪਾਲ ਸਿੰਘ, ਸ. ਤਰਨਜੀਤ ਸਿੰਘ, ਹੈਪੀ (ਪੀ.ਏ.), ਅਕਬਿੰਦਰ ਸਿੰਘ ਗੋਸਲ ਅਤੇ ਜਸਪਾਲ ਸਿੰਘ ਸਮੇਤ ਹੋਰ ਵੀ ਅਨੇਕਾਂ ਆਗੂ ਹਾਜ਼ਰ ਸਨ | The post ਵਿਧਾਇਕ ਕੁਲਵੰਤ ਸਿੰਘ ਦੀ ਟੀਮ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਕੀਤਾ ਖ਼ੂਨਦਾਨ appeared first on TheUnmute.com - Punjabi News. Tags:
|
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੱਲੋਂ ਮਹਿਲਾ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ Tuesday 17 October 2023 01:43 PM UTC+00 | Tags: breaking-news jai-inder-kaur latest-news news punjab-bjp punjab-bjp-mahila-morcha punjab-breaking-news sunil-jakhar ਚੰਡੀਗੜ੍ਹ, 17 ਅਕਤੂਬਰ 2023: ਪੰਜਾਬ ਭਾਜਪਾ ਮਹਿਲਾ ਮੋਰਚਾ (Punjab BJP Mahila Morcha) ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਸੂਬੇ ਦੇ ਸੰਗਠਨ ਮਹਾਂ ਮੰਤਰੀ ਮੰਥਰੀ, ਨਿਵਾਸੁਲੂ ਅਤੇ ਮਹਿਲਾ ਮੋਰਚਾ ਦੇ ਇੰਚਾਰਜ ਸੂਬੇ ਦੇ ਜਨਰਲ ਸਕੱਤਰ ਦਿਆਲ ਸੋਢੀ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਮਹਿਲਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ। ਉਨ੍ਹਾਂ ਜ਼ਿਲੇ ਦੀ ਮਹਿਲਾਂ ਮੋਰਚੇ ਦੀ ਪ੍ਰਧਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। The post ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੱਲੋਂ ਮਹਿਲਾ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ appeared first on TheUnmute.com - Punjabi News. Tags:
|
ਰਾਸ਼ਟਰਪਤੀ ਤੋਂ 'ਦਾਦਾ ਸਾਹਿਬ ਫਾਲਕੇ ਲਾਈਫ਼ਟਾਈਮ ਅਚੀਵਮੈਂਟ ਪੁਰਸਕਾਰ' ਮਿਲਣ ਤੋਂ ਬਾਅਦ ਭਾਵੁਕ ਹੋਈ ਵਹੀਦਾ ਰਹਿਮਾਨ Tuesday 17 October 2023 01:57 PM UTC+00 | Tags: breaking-news draupadi-murmu national-film-awards president-draupadi-murmu waheeda-rahman waheeda-rehman ਚੰਡੀਗੜ੍ਹ, 17 ਅਕਤੂਬਰ 2023: ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 69ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ। ਇਸਦੇ ਨਾਲ ਹੀ ਅਦਾਕਾਰਾ ਵਹੀਦਾ ਰਹਿਮਾਨ (Waheeda Rehman) ਨੂੰ ਫਿਲਮਾਂ ‘ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ‘ਦਾਦਾ ਸਾਹਿਬ ਫਾਲਕੇ ਲਾਈਫ਼ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਵਹੀਦਾ ਰਹਿਮਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਸਨਮਾਨ ਮਿਲਣ ਤੋਂ ਬਾਅਦ ਭਾਵੁਕ ਹੋ ਗਈ। ਇਸ ਦੌਰਾਨ ਵਹੀਦਾ ਰਹਿਮਾਨ (Waheeda Rehman) ਨੇ ਕਿਹਾ ਕਿ ਇਹ ਉਸ ਲਈ ਮਾਣ ਵਾਲਾ ਪਲ ਹੈ। ਉਨ੍ਹਾਂ ਕਿਹਾ ਕਿ , ‘ਅੱਜ ਮੈਂ ਜਿਸ ਮੁਕਾਮ ‘ਤੇ ਖੜ੍ਹੀ ਹਾਂ, ਉਹ ਮੇਰੀ ਇੰਡਸਟਰੀ ਕਾਰਨ ਹੈ। ਮੈਂ ਆਪਣੇ ਨਿਰਦੇਸ਼ਕ, ਸੰਗੀਤ ਨਿਰਦੇਸ਼ਕ, ਮੇਕ-ਅੱਪ ਕਲਾਕਾਰ ਅਤੇ ਕਾਸਟਿਊਮ ਡਿਜ਼ਾਈਨਰ ਦਾ ਧੰਨਵਾਦੀ ਹਾਂ। ਮੈਂ ਇਸ ਐਵਾਰਡ ਨੂੰ ਆਪਣੀ ਇੰਡਸਟਰੀ ਨਾਲ ਸਾਂਝਾ ਕਰਨਾ ਚਾਹੁੰਦੀ ਹਾਂ। ਉਨ੍ਹਾਂ ਨੇ ਮੈਨੂੰ ਸ਼ੁਰੂ ਤੋਂ ਹੀ ਬਹੁਤ ਸਤਿਕਾਰ ਅਤੇ ਪਿਆਰ ਦਿੱਤਾ ਹੈ। ਕੋਈ ਇਕੱਲਾ ਬੰਦਾ ਫਿਲਮ ਨਹੀਂ ਬਣਾ ਸਕਦਾ। ਇਸ ਵਿੱਚ ਸਾਨੂੰ ਸਾਰਿਆਂ ਦੀ ਲੋੜ ਹੁੰਦੀ ਹੈ। ਜਿਕਰਯੋਗ ਹੈ ਕਿ ਫਿਲਮ ਪੁਰਸਕਾਰਾਂ ਦਾ ਐਲਾਨ 24 ਅਗਸਤ ਨੂੰ ਕੀਤਾ ਗਿਆ ਸੀ। ਹੁਣ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿੱਥੇ ਇਸ ਸਮਾਗਮ ਵਿੱਚ ਬਾਲੀਵੁੱਡ ਤੋਂ ਲੈ ਕੇ ਦੱਖਣ ਭਾਰਤੀ ਫਿਲਮ ਇੰਡਸਟਰੀ ਤੱਕ ਦੇ ਦਿੱਗਜਾਂ ਨੇ ਸ਼ਿਰਕਤ ਕੀਤੀ, ਉੱਥੇ ਹੀ ਅੱਲੂ ਅਰਜੁਨ ਸਰਵੋਤਮ ਅਦਾਕਾਰ ਦਾ ਪੁਰਸਕਾਰ ਮਿਲਣ ਤੋਂ ਬਾਅਦ ਬਹੁਤ ਖੁਸ਼ ਨਜ਼ਰ ਆਏ। ਆਲੀਆ ਭੱਟ ਅਤੇ ਕ੍ਰਿਤੀ ਸੈਨਨ ਨੇ ਵੀ ਸਰਵੋਤਮ ਅਦਾਕਾਰਾ ਦਾ ਪੁਰਸਕਾਰ ਮਿਲਣ ਤੋਂ ਬਾਅਦ ਉਨ੍ਹਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਸੀ। The post ਰਾਸ਼ਟਰਪਤੀ ਤੋਂ ‘ਦਾਦਾ ਸਾਹਿਬ ਫਾਲਕੇ ਲਾਈਫ਼ਟਾਈਮ ਅਚੀਵਮੈਂਟ ਪੁਰਸਕਾਰ’ ਮਿਲਣ ਤੋਂ ਬਾਅਦ ਭਾਵੁਕ ਹੋਈ ਵਹੀਦਾ ਰਹਿਮਾਨ appeared first on TheUnmute.com - Punjabi News. Tags:
|
ਸਰਕਾਰੀ ਕਾਲਜ ਡੇਰਾ ਬੱਸੀ ਵਿਚ 'ਗਾਂਧੀ ਮਹਾਉਤਸਵ' ਮਨਾਇਆ Tuesday 17 October 2023 02:02 PM UTC+00 | Tags: breaking-news derabassi gandhi-mahautsav government-college-derabassi news ਐਸ.ਏ.ਐਸ.ਨਗਰ, 17 ਅਕਤੂਬਰ 2023: ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ 3 ਅਕਤੂਬਰ ਤੋਂ 31 ਅਕਤੂਬਰ ਤੱਕ ਗਾਂਧੀ ਮਹਾਉਤਸਵ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਸਰਕਾਰੀ ਕਾਲਜ ਡੇਰਾਬੱਸੀ (DeraBassi) ਵਿਚ ਪ੍ਰੋਗਰਾਮ ਪ੍ਰਿੰਸੀਪਲ ਡਾ: ਸੁਜਾਤਾ ਕੌਸ਼ਲ ਦੀ ਸਰਪ੍ਰਸਤੀ ਹੇਠ ਐਨ.ਐਸ.ਐਸ ਵਿਭਾਗ ਵੱਲੋਂ 17 ਅਕਤੂਬਰ ਨੂੰ 'ਗਾਂਧੀ ਮਹਾਉਤਸਵ' ਮਨਾਇਆ ਗਿਆ ਇਸ ਮੌਕੇ ਖਾਦੀ ਬਾਰੇ ਜਾਗਰੂਕਤਾ ਯਾਤਰਾ ਕੱਢੀ ਗਈ। ਇਸ ਮੌਕੇ ਪ੍ਰੋਫੈਸਰ ਸੁਨੀਲ ਕੁਮਾਰ ਅਤੇ ਪ੍ਰੋਫੈਸਰ ਰਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨਾਲ ਮਿਲਕੇ ਚਰਖਾ ਚਲਾਕੇ ਇਸ ਮਹਾਉਤਸਵ ਦਾ ਸੁਭਾਰੰਭ ਕੀਤਾ ਗਿਆ । ਇਸ ਮੌਕੇ ਪ੍ਰਿੰਸੀਪਲ ਡਾ . ਸੁਜਾਤਾ ਕੌਸ਼ਲ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਖਾਦੀ ਪ੍ਰੇਮ ਬਾਰੇ ਅਤੇ ਸੁਤੰਤਰਤਾ ਪ੍ਰਾਪਤੀ ਵਿੱਚ ਇਸ ਨੂੰ ਹਥਿਆਰ ਵਜੋਂ ਵਰਤਣ ਬਾਰੇ ਜਾਣੂ ਕਰਵਾਉਦੇ ਹੋਏ ਖਾਦੀ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਅਤੇ ਇਹ ਦੱਸਿਆ ਕਿ ਖਾਦੀ ਦੇ ਕੱਪੜੇ ਭਾਰਤ ਵਿੱਚ ਬਹੁਤ ਘੱਟ ਕੀਮਤਾਂ ‘ਤੇ ਉਪਲਬਧ ਹਨ ਅਤੇ ਇਹ ਇਥੋਂ ਦੇ ਵਾਤਾਵਰਣ ਦੇ ਅਨੁਸਾਰ ਬਹੁਤ ਆਰਾਮਦਾਇਕ ਹਨ ।ਇਹਨਾਂ ਨੂੰ ਕਾਰੋਬਾਰੀ ਉਦੇਸ਼ ਲਈ ਵੀ ਨਿਰਯਾਤ ਕੀਤਾ ਜਾ ਸਕਦਾ ਹੈ। ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਅਤੇ ਮਹਾਤਮਾ ਗਾਂਧੀ ਦੇ ਕਦਮ ਚਿੰਨਾਂ ਤੇ ਚਲਦੇ ਹੋਏ ਇਕ ਚੰਗੇ ਨਾਗਰਿਕ ਬਣਨ ਦਾ ਸੰਦੇਸ਼ ਦਿੰਦੇ ਹੋਏ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਦੇਣ ਲਈ ਕਿਹਾ। ਇਸ ਮੌਕੇ ਕਾਲਜ ਦੇ ਵਾਇਸ ਪ੍ਰਿੰਸੀਪਲ ਆਮੀ ਭੱਲਾ, ਡਾ . ਅਮਰਜੀਤ ਕੌਰ, ਪ੍ਰੋਫੈਸਰ ਰਵਿੰਦਰ ਸਿੰਘ ,ਪ੍ਰੋਫੈਸਰ ਸੁਨੀਲ ਕੁਮਾਰ,ਪ੍ਰੋਫੈਸਰ ਕਿਰਨਪ੍ਰੀਤ ਕੌਰ,ਅਤੇ ਪ੍ਰੋਫੈਸਰ ਬੋਮਿੰਦਰ ਕੌਰ ,ਪ੍ਰੋਫੈਸਰ ਬਲਜਿੰਦਰ ਸਿੰਘ ਸ਼ਾਮਿਲ ਸਨ। ਇਸ ਖਾਦੀ ਯਾਤਰਾ ਵਿੱਚ ਲਗਭਗ 40 ਵਲੰਟੀਅਰਜ ਨੇ ਹਿੱਸਾ ਲਿਆ । The post ਸਰਕਾਰੀ ਕਾਲਜ ਡੇਰਾ ਬੱਸੀ ਵਿਚ 'ਗਾਂਧੀ ਮਹਾਉਤਸਵ' ਮਨਾਇਆ appeared first on TheUnmute.com - Punjabi News. Tags:
|
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਨੂੰ ਮਜ਼ਬੂਤ ਕਰਨ ਲਈ 336 ਆਸਾਮੀਆਂ 'ਤੇ ਭਰਤੀ ਪ੍ਰਕਿਰਿਆ ਅਰੰਭਣ ਦੇ ਨਿਰਦੇਸ਼ Tuesday 17 October 2023 02:05 PM UTC+00 | Tags: breaking-news chetan-singh-jauramajr jobs news punjab-new-job punjab-recruitment ਚੰਡੀਗੜ੍ਹ, 17 ਅਕਤੂਬਰ 2023: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਸਮੇਤ ਕੁੱਲ 336 ਵੱਖ-ਵੱਖ ਆਸਾਮੀਆਂ ‘ਤੇ ਛੇਤੀ ਭਰਤੀ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਅਤੇ ਕਿਸਾਨਾਂ ਲਈ ਫ਼ਸਲੀ ਵਿਭਿੰਨਤਾ ਦੀ ਵਿਉਂਤਬੰਦੀ ਕਰਨ ਸਬੰਧੀ ਵਿਸਥਾਰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤ ਵਿਭਾਗ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਵੱਖ-ਵੱਖ ਆਸਾਮੀਆਂ ਦੀ ਭਰਤੀ ਲਈ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਤੁਰੰਤ ਕੇਸ ਬਣਾ ਕੇ ਭੇਜਣ। ਕੈਬਨਿਟ ਮੰਤਰੀ (Chetan Singh Jauramajra) ਨੇ ਕਿਹਾ ਕਿ ਵਿਭਾਗ ਵਿੱਚ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀਆਂ 111, ਬੇਲਦਾਰਾਂ/ਮਾਲੀਆਂ ਦੀਆਂ 217 ਅਤੇ ਚੌਕੀਦਾਰਾਂ ਦੀਆਂ 8 ਆਸਾਮੀਆਂ ਖ਼ਾਲੀ ਹਨ, ਜਿਨ੍ਹਾਂ ਨੂੰ ਭਰਨ ਨਾਲ ਜਿੱਥੇ ਵਿਭਾਗ ਦਾ ਕੰਮ ਸੁਚਾਰੂ ਢੰਗ ਨਾਲ ਚਲ ਸਕੇਗਾ, ਉਥੇ ਕਿਸਾਨਾਂ ਨੂੰ ਵੀ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਜਾਗਰੂਕਤਾ ਮੁਹਿੰਮ ਵਧੀਆ ਢੰਗ ਨਾਲ ਚਲਾਈ ਜਾ ਸਕੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਤੋਂ ਇਲਾਵਾ ਹੋਰ ਤਕਨੀਕੀ ਸਟਾਫ਼ ਜਿਵੇਂ ਹਾਰਟੀਕਲਚਰ ਟੈਕਨੀਕਲ ਅਸਿਸਟੈਂਟ, ਸਬ-ਇੰਸਪੈਕਟਰ, ਕਲਰਕ ਅਤੇ ਟਾਟਾ ਐਂਟਰੀ ਆਪ੍ਰੇਟਰਾਂ ਦੀ ਪੈਸਕੋ ਰਾਹੀਂ ਭਰਤੀ ਕਰਨ ਸਬੰਧੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਜਾਵੇ। ਵਿਭਾਗ ਵਿੱਚ ਜੁਆਇੰਟ ਡਾਇਰੈਕਟਰ, ਡਿਪਟੀ ਡਾਇਰੈਕਟਰ ਅਤੇ ਸਹਾਇਕ ਡਾਇਰੈਕਟਰ ਦੀਆਂ ਤਰੱਕੀਆਂ ਸਬੰਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਦੀਆਂ ਹੋਰਨਾਂ ਆਸਾਮੀਆਂ ਦੇ ਸੇਵਾ ਨਿਯਮਾਂ ਦੀ ਸਮਾਂਬੱਧ ਤਰੀਕੇ ਨਾਲ ਰੀ-ਸਟ੍ਰਕਚਰਿੰਗ ਯਕੀਨੀ ਬਣਾਈ ਜਾਵੇ ਅਤੇ ਸੂਬੇ ਭਰ ਵਿੱਚ ਜਿਥੇ ਬਾਗ਼ਬਾਨੀ ਦੇ ਦਫ਼ਤਰ ਨਹੀਂ ਹਨ, ਉਥੇ ਬਣਾਏ ਜਾਣ ਅਤੇ ਖ਼ਸਤਾ ਹਾਲ ਦਫ਼ਤਰਾਂ ਨੂੰ ਨਵਿਆਉਣ ਸਣੇ ਸਾਰੇ ਬਲਾਕ/ਤਹਿਸੀਲ ਪੱਧਰ ਦੇ ਦਫ਼ਤਰਾਂ ਵਿੱਚ ਲੋੜੀਂਦੇ ਉਪਕਰਣ ਯਕੀਨੀ ਬਣਾਏ ਜਾਣ। ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਆਨਲਾਈਨ ਸੇਵਾਵਾਂ ਅਪਨਾਉਣ ਲਈ ਕੈਬਨਿਟ ਮੰਤਰੀ ਨੇ ਈ-ਬਾਗ਼ਬਾਨੀ ਮੋਬਾਈਲ ਐਪ ਅਤੇ ਬਾਗ਼ਬਾਨੀ ਨੂੰ ਪ੍ਰਫੁਲਿਤ ਕਰਨ ਲਈ ਸੁਝਾਅ ਮੰਗਣ ਵਾਸਤੇ ਮੋਬਾਈਲ ਹੈਲਪਲਾਈਨ ਨੰਬਰ ਲਾਂਚ ਕਰਨ ਸਬੰਧੀ ਪ੍ਰਕਿਰਿਆ ਵੀ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਸੂਚਨਾ ਤਕਨਾਲੌਜੀ ਸਬੰਧੀ ਜਾਣਕਾਰੀ ਅਤੇ ਸਹੂਲਤੀਅਤ ਵਾਸਤੇ ਉਪਰਾਲੇ ਕੀਤੇ ਜਾਣ ਤਾਂ ਜੋ ਵਿਭਾਗ ਨਵੀਨਤਮ ਕੰਪਿਊਟਰ ਆਧਾਰਤ ਤਕਨਾਲੌਜੀ ਵਿੱਚ ਅੱਗੇ ਵਧ ਸਕੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰੀ ਨਰਸਰੀਆਂ ‘ਚ ਤਿਆਰ ਕੀਤੇ ਬੂਟਿਆਂ, ਖ਼ਰਚ ਅਤੇ ਆਮਦਨ ਦਾ ਜਾਇਜ਼ਾ ਲਿਆ, ਉਥੇ ਅਧਿਕਾਰੀਆਂ ਨੂੰ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਵਾਸਤੇ ਫ਼ਾਇਦੇਮੰਦ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਸੂਬੇ ਵਿੱਚ ਲਾਗੂ ਕਰਨ ਸਬੰਧੀ ਵਿਉਂਤਬੰਦੀ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਕਾਸ ਸੈਂਟਰ/ਇਨਕਿਊਬੇਸ਼ਨ ਸੈਂਟਰ ਅਤੇ ਸਬ-ਸੈਂਟਰ ਬਣਾਉਣ ਨਾਲ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ, ਇਸ ਲਈ ਇਸ ਖੇਤਰ ਵਾਸਤੇ ਵੀ ਸਕੀਮਾਂ ਤਿਆਰ ਕੀਤੀਆਂ ਜਾਣ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਿਸ਼ੇਸ਼ ਸਕੱਤਰ ਬਾਗ਼ਬਾਨੀ ਸ਼ਿਆਮ ਅਗਰਵਾਲ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। The post ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਨੂੰ ਮਜ਼ਬੂਤ ਕਰਨ ਲਈ 336 ਆਸਾਮੀਆਂ ‘ਤੇ ਭਰਤੀ ਪ੍ਰਕਿਰਿਆ ਅਰੰਭਣ ਦੇ ਨਿਰਦੇਸ਼ appeared first on TheUnmute.com - Punjabi News. Tags:
|
ਪੇਡਾ ਨੇ ਗਰੀਨ ਹਾਈਡ੍ਰੋਜਨ ਨੀਤੀ ਬਾਰੇ ਲੋਕਾਂ ਤੋਂ ਸੁਝਾਅ ਮੰਗੇ Tuesday 17 October 2023 02:10 PM UTC+00 | Tags: aam-aadmi-party aman-arora breaking-news cm-bhagwant-mann green-hydrogen-policy news peda punjab punjab-energy-development-agency the-unmute-latest-news ਚੰਡੀਗੜ੍ਹ, 17 ਅਕਤੂਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਤਹਿਤ ਪੰਜਾਬ ਨੂੰ ਗਰੀਨ ਹਾਈਡ੍ਰੋਜਨ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਗਰੀਨ ਹਾਈਡ੍ਰੋਜਨ ਈਕੋਸਿਸਟਮ ਨੂੰ ਉਤਸ਼ਾਹਿਤ ਲਈ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਵੱਲੋਂ ਗਰੀਨ ਹਾਈਡ੍ਰੋਜਨ ਨੀਤੀ, ਜਿਸਨੂੰ ‘ਪੰਜਾਬ ਗਰੀਨ ਹਾਈਡ੍ਰੋਜਨ ਨੀਤੀ 2023’ ਵਜੋਂ ਜਾਣਿਆ ਜਾਵੇਗਾ, ਦਾ ਖਰੜਾ ਜਨਤਕ ਕਰ ਦਿੱਤਾ ਗਿਆ ਹੈ, ਜਿਸ ਬਾਰੇ ਸਬੰਧਤ ਭਾਈਵਾਲਾਂ ਅਤੇ ਆਮ ਲੋਕਾਂ ਤੋਂ ਸੁਝਾਅ/ਟਿੱਪਣੀਆਂ ਮੰਗੀਆਂ ਹਨ। ਇਹ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਮ ਲੋਕਾਂ ਤੋਂ ਟਿੱਪਣੀਆਂ ਤੇ ਸੁਝਾਅ ਲੈਣ ਲਈ ਗਰੀਨ ਹਾਈਡ੍ਰੋਜਨ ਨੀਤੀ ਦਾ ਖਰੜਾ ਪੇਡਾ ਦੀ ਵੈੱਬਸਾਈਟ www.peda.gov.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਟਿੱਪਣੀਆਂ/ਸੁਝਾਅ ਡਾਕ ਰਾਹੀਂ ਜਾਂ ਈਮੇਲ kulbirsingh@peda.gov.in ਅਤੇ rohit.kumar945@punjab.gov.in ‘ਤੇ 5 ਨਵੰਬਰ, 2023 ਤੱਕ ਭੇਜੇ ਜਾ ਸਕਦੇ ਹਨ। ਅਮਨ ਅਰੋੜਾ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਸਾਲ 2030 ਤੱਕ 100 ਕਿੱਲੋ ਟਨ ਉਤਪਾਦਨ ਸਮਰੱਥਾ ਦੇ ਨਾਲ ਪੰਜਾਬ ਨੂੰ ਗਰੀਨ ਹਾਈਡ੍ਰੋਜਨ/ਅਮੋਨੀਆ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਇਸ ਤੋਂ ਇਲਾਵਾ ਹਾਈਡ੍ਰੋਜਨ ਪੈਦਾ ਕਰਨ ਦੀਆਂ ਨਵੀਨਤਮ ਉਤਪਾਦਨ ਸਮਰੱਥਾਵਾਂ ਜਿਵੇਂ ਬਾਇਓਮਾਸ ਗੈਸੀਫ਼ਿਕੇਸ਼ਨ, ਸਟੀਮ ਮੀਥੇਨ ਰਿਫਾਰਮਿੰਗ, ਵੇਸਟ ਵਾਟਰ ਦੀ ਇਲੈਕਟ੍ਰੋਲਾਈਸਿਸ, ਹਾਈਡ੍ਰੋਜਨ ਫਿਊਲ ਬਲੈਂਡਿੰਗ ਆਦਿ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਹਾਈਡ੍ਰੋਜਨ ਗੈਸ ਸੈਕਟਰ ਵਿੱਚ ਸਕਿੱਲ ਡਿਵੈਲਪਮੈਂਟ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਲੈ ਕੇ ਆਵੇਗੀ। ਇਸ ਤੋਂ ਇਲਾਵਾ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਉਦਯੋਗਾਂ ਵੱਲੋਂ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਪੇਡਾ (PEDA) ਦੇ ਸੀ.ਈ.ਓ. ਡਾ ਅਮਰਪਾਲ ਸਿੰਘ ਨੇ ਕਿਹਾ ਕਿ ਊਰਜਾ ਦੇ ਨਵਿਆਉਣਯੋਗ ਸਰੋਤਾਂ ਦੀ ਵਰਤੋਂ ਕਰਕੇ ਪੈਦਾ ਕੀਤੀ ਗਈ ਗਰੀਨ ਹਾਈਡ੍ਰੋਜਨ ਇੱਕ ਸਾਫ਼-ਸੁਥਰੀ ਊਰਜਾ ਹੋਣ ਦੇ ਨਾਲ-ਨਾਲ ਉਦਯੋਗ ਲਈ ਫੀਡਸਟਾਕ (ਕੱਚਾ ਮਾਲ) ਵੀ ਹੈ ਜਿਸਦੀ ਵਰਤੋਂ ਨਾਲ ਵੱਖ-ਵੱਖ ਤਰ੍ਹਾਂ ਦੇ ਸਿੰਥੈਟਿਕ ਈਂਧਣ ਤਿਆਰ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਪੰਜਾਬ ਕੋਲ ਖੇਤੀਬਾੜੀ ਬਾਇਓਮਾਸ ਰਹਿੰਦ-ਖੂੰਹਦ ਦੀ ਵਰਤੋਂ ਕਰਨ ਦੀ ਵੱਡੀ ਸਮਰੱਥਾ ਹੈ ਜਿਸ ਨਾਲ ਗਰੀਨ ਹਾਈਡ੍ਰੋਜਨ ਪੈਦਾ ਹੋਵੇਗੀ ਅਤੇ ਦੇਸ਼ ਵਿੱਚ ਇਸਦੀ ਵੱਧ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਗਰੀਨ ਹਾਈਡ੍ਰੋਜਨ ਮਿਸ਼ਨ, ਸਾਲ 2050 ਤੱਕ ਕਾਰਬਨ ਡਾਈਆਕਸਾਈਡ ਦੀ ਨੈੱਟ-ਜ਼ੀਰੋ ਨਿਕਾਸੀ ਦੇ ਟੀਚੇ ਦੀ ਪ੍ਰਾਪਤੀ ਲਈ ਇੱਕ ਅਹਿਮ ਕਦਮ ਹੋਵੇਗਾ ਤਾਂ ਜੋ ਪ੍ਰੀ-ਇੰਡਸਟ੍ਰੀਅਲ ਲੈਵਲ ਨੂੰ ਧਿਆਨ ਵਿੱਚ ਰੱਖਦਿਆਂ ਤਾਪਮਾਨ ਦੇ ਵਾਧੇ ਨੂੰ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। The post ਪੇਡਾ ਨੇ ਗਰੀਨ ਹਾਈਡ੍ਰੋਜਨ ਨੀਤੀ ਬਾਰੇ ਲੋਕਾਂ ਤੋਂ ਸੁਝਾਅ ਮੰਗੇ appeared first on TheUnmute.com - Punjabi News. Tags:
|
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ 'ਚ ਵਾਧਾ: ਡਾ.ਬਲਜੀਤ ਕੌਰ Tuesday 17 October 2023 02:15 PM UTC+00 | Tags: aam-aadmi-party breaking-news cm-bhagwant-mann dr-baljit-kaur latest-news news punjab punjabi-news punjab-recruitment punjab-scheduled-castes-commission recruitment state-scheduled-castes-commission the-unmute-news ਚੰਡੀਗੜ੍ਹ, 17 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ ਭਰਨ ਦੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 31 ਅਕਤੂਬਰ 2023 ਤੱਕ ਭੇਜ ਸਕਦੇ ਹਨ। The post ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ ‘ਚ ਵਾਧਾ: ਡਾ.ਬਲਜੀਤ ਕੌਰ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ, ਇੱਕ ਪਿਸਤੌਲ ਬਰਾਮਦ Tuesday 17 October 2023 02:21 PM UTC+00 | Tags: breaking-news latest-news news nwes punjab-news punjab-police rinda-gang ਚੰਡੀਗੜ੍ਹ, 17 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ (PUNJAB POLICE) ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਪ੍ਰਾਪਤ ਅਤੇ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਦੇ ਮੋਹਤਬਾਰ ਵਿਅਕਤੀਆਂ ਦੀ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ। ਡੀਜੀਪੀ ਪੰਜਾਬ, ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਰਾਜਾ ਬੈਂਸ ਵਾਸੀ ਬਟਾਲਾ ਅਤੇ ਬਾਵਾ ਸਿੰਘ ਵਾਸੀ ਪਿੰਡ ਲੁੱਧਰ (ਅੰਮ੍ਰਿਤਸਰ), ਗੁਰਕ੍ਰਿਪਾਲ ਸਿੰਘ ਉਰਫ਼ ਗਗਨ ਰੰਧਾਵਾ ਅਤੇ ਅਮਾਨਤ ਗਿੱਲ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋੋਸ਼ੀਆਂ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ 10 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਰਿੰਦਾ ਅਤੇ ਹੈਪੀ ਪਾਸੀਆ ਵੱਲੋਂ ਸੂਬੇ ਦੇ ਕੁਝ ਪ੍ਰਮੁੱਖ ਵਿਅਕਤੀਆਂ ਦੀ ਮਿੱਥਕੇ ਹੱਤਿਆ ਕਰਨ ਦੀ ਯੋਜਨਾ ਬਣਾਉਣ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਦੋ ਸ਼ੂਟਰਾਂ ਨੂੰ ਨਿਯੁਕਤ ਕਰਨ ਬਾਰੇ ਪੁਖ਼ਤਾ ਇਤਲਾਹ ਮਿਲਣ ਉਪਰੰਤ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਦੀਆਂ ਪੁਲਿਸ ਟੀਮਾਂ ਨੇ ਇੱਕ ਵਿਸ਼ੇਸ਼ ਆਪੇ੍ਰਸ਼ਨ ਚਲਾਇਆ ਅਤੇ ਵਿਕਰਮਜੀਤ ਉਰਫ਼ ਰਾਜਾ ਬੈਂਸ ਅਤੇ ਬਾਵਾ ਸਿੰਘ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ। । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਹੈਪੀ ਪਾਸੀਆ ਨੇ ਮੁਲਜ਼ਮ ਵਿਕਰਮਜੀਤ ਨਾਲ ,ਟਾਰਗੇਟ ਕਿਲਿੰਗ ਕਰਨ ਸਬੰਧੀ 15 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਸਤੰਬਰ 2023 ਦੇ ਆਖਰੀ ਹਫ਼ਤੇ ਮੁਲਜ਼ਮ ਵਿਕਰਮਜੀਤ ਵੱਲੋਂ ਰੇਕੀ ਵੀ ਕੀਤੀ ਗਈ ਸੀ। ਡੀਜੀਪੀ (PUNJAB POLICE) ਨੇ ਦੱਸਿਆ ਕਿ ਅਗਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਵਿਕਰਮਜੀਤ ਲਈ ਪਿਸਤੌਲ ਅਤੇ ਜਿੰਦਾ ਕਾਰਤੂਸਾਂ ਦਾ ਪ੍ਰਬੰਧ ਹੈਪੀ ਪਾਸੀਆ ਨੇ ਆਪਣੇ ਸਥਾਨਕ ਸਾਥੀਆਂ ਗੁਰਕਿਰਪਾਲ ਸਿੰਘ ਉਰਫ਼ ਗਗਨ ਰੰਧਾਵਾ, ਹਰੀ ਸਿੰਘ ਉਰਫ਼ ਹੈਰੀ ਅਤੇ ਅਮਾਨਤ ਗਿੱਲ, ਸਾਰੇ ਵਾਸੀ ਅੰਮ੍ਰਿਤਸਰ ਰਾਹੀਂ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸੇ ਤੋਂ ਬਾਅਦ ਪੁਲਿਸ ਟੀਮਾਂ ਨੇ ਗੁਰਕ੍ਰਿਪਾਲ ਸਿੰਘ ਅਤੇ ਅਮਾਨਤ ਗਿੱਲ ਨੂੰ ਵੀ ਕਾਬੂ ਕਰ ਲਿਆ ਹੈ, ਜਦਕਿ ਹਰੀ ਸਿੰਘ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ।ਇਸ ਸਬੰਧੀ ਯੂਏਪੀਏ ਦੀ ਧਾਰਾ 17,18 ,20, ਆਈਪੀਸੀ ਦੀ ਧਾਰਾ 115, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। The post ਪੰਜਾਬ ਪੁਲਿਸ ਨੇ ਰਿੰਦਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਟਾਲਿਆ, ਇੱਕ ਪਿਸਤੌਲ ਬਰਾਮਦ appeared first on TheUnmute.com - Punjabi News. Tags:
|
ਮੋਹਾਲੀ: ਜ਼ਿਲ੍ਹਾ ਚੋਣ ਅਫ਼ਸਰ ਨੇ ਈ.ਵੀ.ਐਮਜ਼ ਦੀ ਫਸਟ ਲੈਵਲ ਚੈਕਿੰਗ ਦਾ ਜਾਇਜ਼ਾ ਲਿਆ Tuesday 17 October 2023 02:25 PM UTC+00 | Tags: aashika-jain breaking-news election-officer election-officer-mohali evm evm-machines news ਐਸ.ਏ.ਐਸ.ਨਗਰ, 17 ਅਕਤੂਬਰ, 2023: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਡੀ.ਏ.ਸੀ. ਵਿਖੇ ਜ਼ਿਲ੍ਹਾ ਚੋਣ ਦਫ਼ਤਰ ਦੇ ਵੇਅਰਹਾਊਸ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਦੀ ਫਸਟ ਲੈਵਲ ਚੈਕਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਏ ਡੀ ਸੀ (ਜੀ) ਵਿਰਾਜ ਸ਼ਿਆਮਕਰਨ ਤਿੜਕੇ ਅਤੇ ਐਸ ਡੀ ਐਮ ਮੋਹਾਲੀ ਚੰਦਰਜੋਤੀ ਸਿੰਘ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸਨ। ਉਨ੍ਹਾਂ ਨੇ ਭਾਰਤ ਇਲੈਕਟ੍ਰੋਨਿਕਸ ਲਿਮਟਿਡ, ਬੰਗਲੌਰ ਦੇ ਇੰਜੀਨੀਅਰਾਂ ਨਾਲ ਗੱਲਬਾਤ ਕੀਤੀ ਅਤੇ ਐਫ ਐਲ ਸੀ ਦੇ ਕੰਮ ਬਾਰੇ ਪੁੱਛਗਿੱਛ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1237 ਕੰਟਰੋਲ ਯੂਨਿਟ, 2190 ਬੈਲਟ ਯੂਨਿਟ ਅਤੇ 1290 ਵੀ ਵੀ ਪੀ ਏ ਟੀ ਹਨ ਜਿਨ੍ਹਾਂ ਦੀ ਐਫ.ਐਲ.ਸੀ. ਦੌਰਾਨ ਜਾਂਚ ਕੀਤੀ ਜਾ ਰਹੀ ਹੈ। ਹਰੇਕ ਯੂਨਿਟ ਵਿੱਚ ਕੰਟਰੋਲ ਯੂਨਿਟ, ਬੈਲਟ ਯੂਨਿਟ ਅਤੇ ਵੀ ਵੀ ਪੀ ਏ ਟੀ ਸ਼ਾਮਲ ਹੁੰਦੇ ਹਨ ਮੌਕ ਪੋਲ ਅਤੇ ਚੈਕਿੰਗ ਅਤੇ ਉਹਨਾਂ ਦੀਆਂ ਵੀ ਵੀ ਪੀ ਏ ਟੀ ਸਲਿੱਪਾਂ ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ 4 ਨਵੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ, ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਸਾਰੀ ਪ੍ਰਕਿਰਿਆ ਦੇਖਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਨੂੰ ਇਹ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਗੋਦਾਮ ਵਿੱਚ ਸੁਰੱਖਿਅਤ ਢੰਗ ਨਾਲ ਸਟੋਰ ਕੀਤਾ ਜਾਵੇਗਾ ਤਾਂ ਜੋ ਇਹਨਾਂ ਦੀ ਚੋਣ ਪ੍ਰਕਿਰਿਆ ਲਈ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਨੂੰ ਮਸ਼ੀਨਾਂ ਦੀ ਵੰਡ ਦਾ ਕੰਮ ਉਸ ਸਮੇਂ ਰੈਂਡਮਾਈਜ਼ੇਸ਼ਨ ਕਰਕੇ ਪੂਰਾ ਕੀਤਾ ਜਾਵੇਗਾ। ਐਫ ਐਲ ਸੀ ਦੀ ਸੁਪਰਵਾਈਜ਼ਰ ਸ੍ਰੀਮਤੀ ਕਿਰਨ ਸ਼ਰਮਾ, ਸੰਯੁਕਤ ਕਮਿਸ਼ਨਰ ਐਮ ਸੀ ਮੋਹਾਲੀ, ਨੋਡਲ ਅਫਸਰ ਆਸ਼ੀਸ਼ ਕਥੂਰੀਆ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਤੋਂ ਇਲਾਵਾ ਤਹਿਸੀਲਦਾਰ (ਡਿਊਟੀ ਮੈਜਿਸਟਰੇਟ) ਕੁਲਦੀਪ ਸਿੰਘ ਢਿੱਲੋਂ ਅਤੇ ਚੋਣ ਤਹਿਸੀਲਦਾਰ ਮੁਹਾਲੀ ਸੰਜੇ ਕੁਮਾਰ ਵੀ ਇਸ ਮੌਕੇ ਹਾਜ਼ਰ ਸਨ।
The post ਮੋਹਾਲੀ: ਜ਼ਿਲ੍ਹਾ ਚੋਣ ਅਫ਼ਸਰ ਨੇ ਈ.ਵੀ.ਐਮਜ਼ ਦੀ ਫਸਟ ਲੈਵਲ ਚੈਕਿੰਗ ਦਾ ਜਾਇਜ਼ਾ ਲਿਆ appeared first on TheUnmute.com - Punjabi News. Tags:
|
ਉਸਾਰੀ ਕਾਮਿਆਂ ਲਈ ਵੱਖੋ ਵੱਖ ਸਕੀਮਾਂ ਸਬੰਧੀ ਕਰੀਬ 01 ਕਰੋੜ 22 ਲੱਖ ਰੁਪਏ ਦੀਆਂ ਅਰਜ਼ੀਆਂ ਪਾਸ Tuesday 17 October 2023 02:29 PM UTC+00 | Tags: aam-aadmi-party breaking-news cm-bhagwant-mann news pcs punjab punjab-government punjab-news punjab-politics sub-division-level-committee the-unmute-breaking-news ਡੇਰਾਬਸੀ/ ਐੱਸ.ਏ.ਐੱਸ.ਨਗਰ, 17 ਅਕਤੂਬਰ 2023: ਉਪ-ਮੰਡਲ ਮੈਜਿਸਟ੍ਰੇਟ, ਡੇਰਾਬੱਸੀ ਸ਼੍ਰੀ ਹਿਮਾਂਸ਼ੂ ਗੁਪਤਾ (ਪੀ.ਸੀ.ਐਸ) ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਗਠਿਤ ਸਬ-ਡਵੀਜ਼ਨ ਪੱਧਰੀ ਕਮੇਟੀ, ਡੇਰਾਬੱਸੀ ਦੀ ਮੀਟਿੰਗ ਵਿੱਚ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਰਜਿਸਟਡ ਉਸਾਰੀ ਕਾਮਿਆਂ ਨੂੰ ਮਿਲਣ ਵਾਲੀਆਂ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਕੁੱਲ 458 ਅਰਜ਼ੀਆਂ ਸਬੰਧੀ ਰਕਮ 1,21,25,000/- ਰੁਪਏ ਪਾਸ ਕੀਤੀਆਂ ਗਈਆਂ। ਉਪ ਮੰਡਲ ਮੈਜਿਸਟ੍ਰੇਟ ਵਲੋਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੀਆਂ ਨੂੰ ਕਿਹਾ ਗਿਆ ਕਿ ਉਹਨਾਂ ਅਧੀਨ ਕੰਮ ਕਰਦੇ ਠੇਕੇਦਾਰਾਂ ਪਾਸ ਉਸਾਰੀ ਕਿਰਤੀਆਂ ਨੂੰ ਬੋਰਡ ਵਿੱਚ ਰਜਿਸਟਰਡ ਕਰਵਾਉਣਾ ਯਕੀਨੀ ਬਣਾਈਆ ਜਾਵੇ। ਉਹਨਾਂ ਕਿਹਾ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਸ਼੍ਰੀ ਗੁਪਤਾ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਉਸਾਰੀ ਕਿਰਤੀਆਂ ਨੂੰ ਬੋਰਡ ਵੱਲੋਂ ਜਾਰੀ ਸਕੀਮਾਂ ਦਾ ਲਾਭ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਗਿਆ ਕਿ ਭਿੰਨ-ਭਿੰਨ ਉਸਾਰੀ ਕਿਰਤੀਆਂ ਜਿਵੇਂ ਰਾਜ ਮਿਸਤਰੀ, ਇੱਟਾਂ/ਸੀਮਿੰਟ ਪਕੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ਨ, ਤਕਨੀਕੀ/ਕਲੈਰੀਕਲ ਕੰਮ ਆਦਿ ਕਰਨ ਵਾਲਾ ਅਤੇ ਕਿਸੇ ਸਰਕਾਰੀ, ਅਰਧ ਸਕਰਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜਕਾਂ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਟੈਲੀਫੋਨ, ਤਾਰ, ਰੇਡੀਓ, ਰੇਲ ਹਵਾਈ ਅੱਡੇ ਆਦਿ ਵਿਖੇ ਉਸਾਰੀ, ਮੁਰੰਮਤ, ਰੱਖ-ਰਖਾਵ ਜਾਂ ਤੋੜ ਫੋੜ ਦੇ ਕੰਮ ਲਈ ਕੁਸ਼ਲ/ਅਰਧ ਕੁਸ਼ਲ, ਕਾਰੀਗਰ ਜਾਂ ਸੁਪਰਵਾਈਜ਼ਰ ਦੇ ਤੌਰ ‘ਤੇ ਤਨਖਾਹ ਜਾਂ ਮਿਹਨਤਾਨਾ ਲੈ ਕੇ ਕੰਮ ਕਰਨ ਵਾਲਾ ਵਿਅਕਤੀ ਉਸਾਰੀ ਕਿਰਤੀ ਅਖਵਾਉਂਦਾ ਹੈ।ਬੋਰਡ ਨਾਲ ਰਜਿਸਟਰ ਹੋਣ ਉਪਰੇਤ ਉਪਰੋਕਤ ਸਕੀਮਾਂ ਦਾ ਲਾਭ ਲੈ ਸਕਦਾ ਹੈ। ਉਸਾਰੀ ਕਿਰਤੀ ਵਜੋਂ ਰਜਿਸਟਰਡ ਹੋਣ ਲਈ ਲਾਭਪਾਤਰੀ ਦੀ ਉਮਰ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੋਵੇ ਅਤੇ ਪਿਛਲੇ 12 ਮਹੀਨਿਆਂ ਦੌਰਾਨ ਪੰਜਾਬ ਵਿੱਚ 90 ਦਿਨ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ, ਬੋਰਡ ਦਾ ਲਾਭਪਾਤਰੀ ਰਜਿਸਟਰਡ ਹੋ ਸਕਦਾ ਹੈ। ਇੱਕ ਵਾਰ ਬੋਰਡ ਪਾਸ ਬਤੌਰ ਲਾਭਪਾਤਰੀ ਰਜਿਸਟਰਡ ਹੋਣ ਉਪਰੰਤ, ਪੰਜੀਕ੍ਰਿਤ ਉਸਾਰੀ ਕਿਰਤੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਵਜ਼ੀਫਾ ਸਕੀਮ, ਲੜਕੀ ਦੀ ਸ਼ਾਦੀ ਲਈ ਸ਼ਗਨ ਸਕੀਮ, ਪ੍ਰਸੂਤਾ ਸਕੀਮ, ਬਾਲੜੀ ਤੋਹਫਾ ਸਕੀਮ, ਛੁੱਟੀ ਦੌਰਾਨ ਯਾਤਰਾ ਸਕੀਮ ਅਤੇ ਪੈਨਸ਼ਨ ਸਕੀਮ ਦਾ ਲਾਭ ਲੈ ਸਕਦਾ ਹੈ। ਇਸ ਸਬੰਧੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੇੜੇ ਦੇ ਸੇਵਾ ਕੇਂਦਰ ਜਾ ਕੇ ਵੱਧ ਤੋਂ ਵੱਧ ਰਜਿਸਟਰਡ ਲਾਭਪਾਤਰੀ ਬਣਨ ਅਤੇ ਬੋਰਡ ਵੱਲੋਂ ਜਾਰੀ ਸਕੀਮਾਂ ਦਾ ਲਾਭ ਲੈ ਸਕਣ। ਮੀਟਿੰਗ ਵਿੱਚ ਲੇਬਰ ਇੰਨਫੋਰਸਮੇਂਟ ਅਫਸਰ, ਡੇਰਾਬੱਸੀ, ਚੰਚਲਦੀਪ ਕੰਬੋਜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। The post ਉਸਾਰੀ ਕਾਮਿਆਂ ਲਈ ਵੱਖੋ ਵੱਖ ਸਕੀਮਾਂ ਸਬੰਧੀ ਕਰੀਬ 01 ਕਰੋੜ 22 ਲੱਖ ਰੁਪਏ ਦੀਆਂ ਅਰਜ਼ੀਆਂ ਪਾਸ appeared first on TheUnmute.com - Punjabi News. Tags:
|
ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਦੇ ਬੱਡੀਜ਼ ਵੱਲੋਂ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਹੋਕਾ Tuesday 17 October 2023 04:04 PM UTC+00 | Tags: breaking-news drugs government-polytechnic-college-khoonimajra students-aware ਖਰੜ/ ਐਸ ਏ ਐਸ ਨਗਰ, 17 ਅਕਤੂਬਰ, 2023:ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਹੇਠ ‘ਡਰੱਗ ਐਡਿਕਸ਼ਨ’ ਅਤੇ ਇਸ ਦੇ ਬੁਰੇ ਪ੍ਰਭਾਵਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਰਾਸ਼ਟਰੀ ਯੁਵਕ ਸੇਵਾਵਾਂ ਦੇ ਪ੍ਰੋਗਰਾਮ ਅਫਸਰ ਡਾਕਟਰ ਰਵਿੰਦਰ ਕੁਮਾਰ ਅਤੇ ਇੰਚਾਰਜ ਬਡੀ ਪ੍ਰੋਗਰਾਮ ਅਮਨਦੀਪ ਸਿੰਘ ਦੁਆਰਾ ਆਯੋਜਿਤ ਕੀਤਾ ਗਿਆ। ਮਨੋਵਿਗਿਆਨ ਦੇ ਮਾਹਿਰ ਡਾਕਟਰ ਪਿੰਕੀ, ਸਿਵਲ ਹਸਪਤਾਲ, ਖਰੜ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਨਸ਼ੀਲੀਆਂ ਵਸਤੂਆਂ ਅਤੇ ਉਨ੍ਹਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਬਾਅਦ ਐਮ ਐਲ ਟੀ ਵਿਭਾਗ ਦੀ ਇਕ ਵਿਦਿਆਰਥਣ ਨੇ ਨਸ਼ਿਆਂ ਤੇ ਇਕ ਕਵਿਤਾ ਦਾ ਗਾਇਨ ਵੀ ਕੀਤਾ। ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਕਿ ਉਹ ਇਸ ‘ਐਂਟੀ ਡਰੱਗ ਕੈਂਪੇਨ’ ਵਿੱਚ ਆਪਣਾ ਹਿੱਸਾ ਪਾਉਣ ਅਤੇ ਆਪਣੇ ਪਰਿਵਾਰ ਤੇ ਆਲ਼ੇ ਦੁਆਲੇ ਦੇ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ। ਇਸ ਮੌਕੇ ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਦੀਆਂ ਤਕਨੀਕੀ ਸੰਸਥਾਵਾਂ ਵਿੱਚ ਕੁਲ 1113 ਬੱਡੀਜ਼ ਗਰੁੱਪਾਂ ਦਾ ਗਠਨ ਕਰਕੇ ਕੁੱਲ 8530 ਬੱਡੀਜ਼ ਤਿਆਰ ਕੀਤੇ ਜਾ ਰਹੇ ਹਨ। ਕਾਲਜ ਦੇ ਸਿਵਲ ਇੰਜਨੀਅਰਿੰਗ ਦੇ ਆਫਿਸ ਇੰਚਾਰਜ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਪੰਜਾਬ ਦੇ ਬੱਡੀਜ਼ ਪ੍ਰੋਗਰਾਮ ਦੇ ਸਹਾਇਕ ਕੋਆਰਡੀਨੇਟਰ ਗੁਰਬਖਸ਼ੀਸ਼ ਸਿੰਘ ਨੇ ਵਿਦਿਆਰਥੀਆਂ ਨੂੰ ਬੱਡੀਜ਼ ਗਰੁੱਪਾਂ ਦੀ ਮਹੱਤਤਾ ਅਤੇ ਉਹਨਾਂ ਦੇ ਕਾਰਜ ਸ਼ੈਲੀ ਬਾਰੇ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੈ ਵੱਖ ਵੱਖ ਕਲਚਰਲ ਗਤਿਵਿਧਿਆਂ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਹਨਾਂ ਦੱਸਿਆ ਕਿ ਰੰਗਲੇ ਪੰਜਾਬ ਦੀ ਸਥਾਪਨਾ ਲਈ ਜ਼ਰੂਰੀ ਹੈ ਕਿ ਨੌਜਵਾਨ ਨਸ਼ਾ ਰਹਿਤ ਪੰਜਾਬ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਪ੍ਰਿਸੀਪਲ ਰਾਜੀਵ ਪੁਰੀ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਪ੍ਰੋਗਰਾਮ ਦੇ ਅੰਤ ਵਿਚ ਡਾਕਟਰ ਰਵਿੰਦਰ ਕੁਮਾਰ ਨੇ ਸਾਰੇ ਫੈਕਲਟੀ ਮੈਂਬਰਾ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। The post ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਦੇ ਬੱਡੀਜ਼ ਵੱਲੋਂ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਹੋਕਾ appeared first on TheUnmute.com - Punjabi News. Tags:
|
ਆਪ' ਜ਼ਿਲ੍ਹਾ ਮੋਹਾਲੀ ਵੱਲੋਂ CM ਭਗਵੰਤ ਮਾਨ ਦੇ ਜਨਮ ਦਿਨ 'ਤੇ ਮੋਹਾਲੀ, ਖਰੜ ਅਤੇ ਜ਼ੀਰਕਪੁਰ ਵਿਖੇ ਖੂਨਦਾਨ ਕੈਂਪ ਲਗਾਏ Tuesday 17 October 2023 04:09 PM UTC+00 | Tags: breaking-news cm-bhagwant-manns-birthday kharar mohali ਐਸ ਏ ਐਸ ਨਗਰ, 17 ਅਕਤੂਬਰ, 2023: ਆਮ ਆਦਮੀ ਪਾਰਟੀ ਦੀ ਮੋਹਾਲੀ ਜ਼ਿਲ੍ਹਾ ਟੀਮ ਨੇ ਅੱਜ 17 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਜਨਮ ਦਿਨ ਨੂੰ ਸਮਰਪਿਤ, ਮੋਹਾਲੀ, ਖਰੜ ਅਤੇ ਜ਼ੀਰਕਪੁਰ (ਡੇਰਾਬੱਸੀ) ਵਿਖੇ ਖੂਨਦਾਨ ਕੈਂਪ ਲਗਾਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਤੇ ‘ਆਪ’ ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਨੇ ਦੱਸਿਆ ਕਿ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਜੀ (ਵਿਧਾਇਕ ਬੁਢਲਾਡਾ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਨੇ ਪੰਜਾਬ ਦੇ “ਆਪ” ਆਗੂ ਅਤੇ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਜਨਮ ਦਿਨ ਨਿਵੇਕਲੇ ਢੰਗ ਨਾਲ ਮਨਾਉਣ ਦਾ ਫੈਸਲਾ ਕੀਤਾ ਤੇ ਇਸ ਦਿਨ ਨੂੰ ਸਭ ਤੋਂ ਵੱਡੀ ਸਮਾਜ ਸੇਵਾ ਵਜੋਂ ਮਨਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਹਲਕੇ ਵਿੱਚ ਇਹ ਕੈਂਪ ਲਗਾਉਣ ਲਈ ਵੱਖ ਵੱਖ ਥਾਵਾਂ ਤੇ ਇਹ ਕੈਂਪ ਲਗਾਏ ਹਨ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ ਇਹ ਕੈਂਪ ਸੋਹਾਣਾ ਹਸਪਤਾਲ, ਸੈਕਟਰ 77, ਮੋਹਾਲੀ ਵਿਖੇ ਲਗਾਇਆ ,ਖਰੜ ਵਿੱਚ ਇਹ ਕੈਂਪ ਸਿਵਲ ਹਸਪਤਾਲ ਅਤੇ ਇਸੇ ਤਰ੍ਹਾਂ ਡੇਰਾਬੱਸੀ ਹਲਕੇ ਦਾ ਕੈਂਪ ਐਮ ਕੇਅਰ ਹਸਪਤਾਲ ਜ਼ੀਰਕਪੁਰ ਵਿਖੇ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਕੈਂਪ ਸਵੇਰੇ 9 ਵਜੇ ਸ਼ੁਰੂ ਕੀਤੇ ਗਏ ਤਾਂ ਜੋ ਹਰ ਥਾਂ ਤੇ ਘੱਟੋ-ਘੱਟ 100 ਯੂਨਿਟਾਂ ਦਾ ਟੀਚਾ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜੇ ਵਲੰਟੀਅਰਾਂ ਅਤੇ ਨੌਜਵਾਨਾਂ ਵੱਲੋਂ ਪਾਰਟੀ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਸਾਡੇ ਆਗੂ ਅਤੇ ਮੁੱਖ ਮੰਤਰੀ ਦੇ ਜਨਮ ਦਿਨ ਦੇ ਮੌਕੇ ‘ਤੇ ਮਾਨਵਤਾ ਦੀ ਸੇਵਾ ਦੀ ਵੱਡੀ ਮਿਸਾਲ ਕਾਇਮ ਕੀਤੀ ਗਈ। The post ਆਪ’ ਜ਼ਿਲ੍ਹਾ ਮੋਹਾਲੀ ਵੱਲੋਂ CM ਭਗਵੰਤ ਮਾਨ ਦੇ ਜਨਮ ਦਿਨ ‘ਤੇ ਮੋਹਾਲੀ, ਖਰੜ ਅਤੇ ਜ਼ੀਰਕਪੁਰ ਵਿਖੇ ਖੂਨਦਾਨ ਕੈਂਪ ਲਗਾਏ appeared first on TheUnmute.com - Punjabi News. Tags:
|
ਸਿਤਾਰਿਆਂ ਨਾਲ ਭਰੀ ਸ਼ਾਮ: ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਮੌਜਾਂ ਹੀ ਮੌਜਾਂ' ਦਾ ਸ਼ਾਨਦਾਰ ਪ੍ਰੀਮੀਅਰ Tuesday 17 October 2023 04:44 PM UTC+00 | Tags: binnu-dhillon gippy-grewal karamjeet-anmol maujaan-hi-maujaan ਚੰਡੀਗੜ੍ਹ, 17 ਅਕਤੂਬਰ 2023: ਸੀਪੀ 67 ਮੋਹਾਲੀ ਵਿਖੇ “ਮੌਜਾਂ ਹੀ ਮੌਜਾਂ” ਦੇ ਸ਼ਾਨਦਾਰ ਪ੍ਰੀਮੀਅਰ ਦੌਰਾਨ ਪੰਜਾਬੀ ਫਿਲਮ ਇੰਡਸਟਰੀ ਨੇ ਸਿਤਾਰਿਆਂ ਨਾਲ ਭਰੀ ਧੂਮ-ਧੜੱਕੇ ਨਾਲ ਦੇਖਿਆ। ਫਿਲਮ ਦੇ ਪ੍ਰਮੁੱਖ ਸਿਤਾਰਿਆਂ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਜਿੰਮੀ ਸ਼ਰਮਾ, ਤਨੂ ਗਰੇਵਾਲ, ਹਸ਼ਨੀਨ ਚੌਹਾਨ, ਨਿਰਮਾਤਾ ਅਮਰਦੀਪ ਗਰੇਵਾਲ, ਅਤੇ ਨਿਰਦੇਸ਼ਕ ਸਮੀਪ ਕੰਗ ਸਮੇਤ ਨਾਮਵਰ ਕਲਾਕਾਰਾਂ ਦੀ ਮੌਜੂਦਗੀ ਵਿੱਚ ਆਯੋਜਿਤ ਇਸ ਸਮਾਗਮ ਨੇ ਸਿਨੇਮਾ ਦੇ ਜਸ਼ਨਾਂ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ। “ਮੌਜਾਂ ਹੀ ਮੌਜਾਂ” ਪੰਜਾਬੀ ਸਿਨੇਮਾ ਵਿੱਚ ਸਭ ਤੋਂ ਵਧੀਆ ਪ੍ਰਤਿਭਾਵਾਂ ਨੂੰ ਇਕੱਠਾ ਕਰਦੇ ਹੋਏ, ਇੱਕ ਸ਼ਾਨਦਾਰ ਆਨੰਦ ਦੇਣ ਦਾ ਵਾਅਦਾ ਕਰਦਾ ਹੈ। ਪ੍ਰੀਮੀਅਰ ਮਸ਼ਹੂਰ ਹਸਤੀਆਂ ਅਤੇ ਫਿਲਮਾਂ ਦੇ ਸ਼ੌਕੀਨਾਂ ਨੇ ਰੈੱਡ ਕਾਰਪੇਟ ਨੂੰ ਆਪਣੇ ਵੱਲ ਖਿੱਚਿਆ ਸੀ। ਸਮੀਪ ਕੰਗ ਦੁਆਰਾ ਨਿਰਦੇਸ਼ਤ ਫਿਲਮ, ਕਾਮੇਡੀ, ਡਰਾਮਾ ਅਤੇ ਮਨੋਰੰਜਨ ਦੇ ਸੰਪੂਰਨ ਮਿਸ਼ਰਣ ਨੂੰ ਦਰਸਾਉਂਦੀ ਹੈ। ਨਿਰਮਾਤਾ ਅਮਰਦੀਪ ਗਰੇਵਾਲ ਨੇ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ: “ਅਸੀਂ ਦਰਸ਼ਕਾਂ ਲਈ ‘ਮੌਜਾਂ ਹੀ ਮੌਜਾਂ’ ਪੇਸ਼ ਕਰਨ ਲਈ ਬਹੁਤ ਖੁਸ਼ ਹਾਂ। ਪ੍ਰੀਮੀਅਰ ‘ਤੇ ਸ਼ਾਨਦਾਰ ਹੁੰਗਾਰਾ ਸਾਰੀ ਕਲਾਕਾਰ ਅਤੇ ਟੀਮ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਪ੍ਰਮਾਣ ਹੈ।” ਫਿਲਮ ਦੇ ਮੁੱਖ ਅਦਾਕਾਰ ਗਿੱਪੀ ਗਰੇਵਾਲ ਨੇ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ, “‘ਮੌਜਾਂ ਹੀ ਮੌਜਾਂ’ ਸਾਡੇ ਸਾਰਿਆਂ ਲਈ ਪਿਆਰ ਦੀ ਮਿਹਨਤ ਹੈ। ਇਹ ਇੱਕ ਅਜਿਹਾ ਪ੍ਰੋਜੈਕਟ ਹੈ ਜੋ ਸੱਚਮੁੱਚ ਪੰਜਾਬੀ ਸਿਨੇਮਾ ਦੀ ਭਾਵਨਾ ਨੂੰ ਦਰਸਾਉਂਦਾ ਹੈ। ਮੈਨੂੰ ਇਸ ਗੱਲ ‘ਤੇ ਬਹੁਤ ਮਾਣ ਹੈ ਕਿ ਅਸੀਂ ਨੇ ਪੂਰਾ ਕੀਤਾ ਹੈ, ਅਤੇ ਮੈਂ ਉਮੀਦ ਕਰਦਾ ਹਾਂ ਕਿ ਦਰਸ਼ਕ ਫਿਲਮ ਨੂੰ ਦੇਖਣ ਦਾ ਓਨਾ ਹੀ ਆਨੰਦ ਲੈਣਗੇ ਜਿੰਨਾ ਅਸੀਂ ਇਸ ਨੂੰ ਮਜ਼ੇ ਨਾਲ ਬਣਾਇਆ ਹੈ।” ਫਿਲਮ ਦੀ ਕਹਾਣੀ ਅਤੇ ਸਕਰੀਨਪਲੇ ਵੈਭਵ ਸੁਮਨ ਅਤੇ ਸ਼੍ਰੇਆ ਸ਼੍ਰੀਵਾਸਤਵ ਦੁਆਰਾ ਹਨ ਅਤੇ ਡਾਇਲੌਗ ਨਰੇਸ਼ ਕਥੂਰੀਆ ਦੁਆਰਾ ਲਿਖੇ ਗਏ ਹਨ ਜੋ ਈਸਟ ਸਨਸ਼ਾਈਨ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤੇ ਗਏ ਹਨ ਅਤੇ ਓਮਜੀ ਗਰੁੱਪ ਦੁਆਰਾ ਵਿਸ਼ਵ ਭਰ ਵਿੱਚ ਰਿਲੀਜ਼ ਕੀਤਾ ਜਾਵੇਗਾ। "ਮੌਜਾਂ ਹੀ ਮੌਜਾਂ" 20 ਅਕਤੂਬਰ 2023 ਨੂੰ ਹੋਵੇਗੀ ਸਿਨੇਮਾਘਰਾਂ ‘ਚ ਰਿਲੀਜ਼!! The post ਸਿਤਾਰਿਆਂ ਨਾਲ ਭਰੀ ਸ਼ਾਮ: ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ ‘ਮੌਜਾਂ ਹੀ ਮੌਜਾਂ’ ਦਾ ਸ਼ਾਨਦਾਰ ਪ੍ਰੀਮੀਅਰ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest