TheUnmute.com – Punjabi News: Digest for October 20, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਨੂੰ ਜ਼ੀਰਾ ਨੂੰ ਮਿਲੀ ਜ਼ਮਾਨਤ, ਅੱਜ ਰੋਪੜ ਜੇਲ੍ਹ ਤੋਂ ਹੋਣਗੇ ਰਿਹਾਅ

Thursday 19 October 2023 05:48 AM UTC+00 | Tags: breaking-news kulbir-singh kulbir-singh-zira latest-news news punjab punjab-congress punjab-news ropar-jail the-unmute-breaking-news zira-court

ਚੰਡੀਗੜ੍ਹ, 19 ਅਕਤੂਬਰ 2023: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਅਤੇ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਨੂੰ ਜ਼ੀਰਾ (Kulbir Singh Zira) ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਅੱਜ ਉਹ ਰੋਪੜ ਜੇਲ੍ਹ ਤੋਂ ਰਿਹਾਅ ਹੋ ਜਾਵੇਗਾ। ਸਾਬਕਾ ਵਿਧਾਇਕ ਜ਼ੀਰਾ ਨੂੰ ਪੁਲਿਸ ਨੇ 17 ਅਕਤੂਬਰ ਨੂੰ ਸਵੇਰੇ 5 ਵਜੇ ਦੇ ਕਰੀਬ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ।

The post ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਨੂੰ ਜ਼ੀਰਾ ਨੂੰ ਮਿਲੀ ਜ਼ਮਾਨਤ, ਅੱਜ ਰੋਪੜ ਜੇਲ੍ਹ ਤੋਂ ਹੋਣਗੇ ਰਿਹਾਅ appeared first on TheUnmute.com - Punjabi News.

Tags:
  • breaking-news
  • kulbir-singh
  • kulbir-singh-zira
  • latest-news
  • news
  • punjab
  • punjab-congress
  • punjab-news
  • ropar-jail
  • the-unmute-breaking-news
  • zira-court

ਪਟਿਆਲਾ 'ਚ ਸੇਵਾਮੁਕਤ ਬੈਂਕ ਮੈਨੇਜਰ ਦਾ ਚਾਕੂ ਮਾਰ ਕੇ ਕਤਲ, ਪੁਲਿਸ ਵੱਲੋਂ ਜਾਂਚ ਜਾਰੀ

Thursday 19 October 2023 05:57 AM UTC+00 | Tags: bank-manager-murder breaking breaking-news civil-line-police-patiala murder news patiala patiala-breaking patiala-news patiala-police punjab-breaking retired-bank-manager

ਚੰਡੀਗੜ੍ਹ, 19 ਅਕਤੂਬਰ 2023: ਪਟਿਆਲਾ (Patiala) ਦੇ ਸਿਵਲ ਲਾਈਨ ਥਾਣਾ ਖੇਤਰ ਵਿੱਚ ਸੈਰ ਕਰਨ ਗਏ ਇੱਕ ਸੇਵਾਮੁਕਤ ਬੈਂਕ ਮੈਨੇਜਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਵੀਰਵਾਰ ਸਵੇਰੇ 5 ਵਜੇ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਚਾਹਲ ਵਾਸੀ ਸੰਤ ਨਗਰ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 67 ਸਾਲ ਸੀ।

ਪ੍ਰਾਪਤ ਜਾਣਕਾਰੀ ਮੁਤਾਬਕ ਬਲਬੀਰ ਸਿੰਘ ਕੁਝ ਸਾਲ ਬੈਂਕ ਆਫ ਬਡੋਦਰਾ ਤੋਂ ਸੇਵਾ ਮੁਕਤ ਹੋਏ ਸਨ | ਮ੍ਰਿਤਕ ਦੀ ਲਾਸ਼ ਕੋਲੋਂ ਇੱਕ ਚਾਕੂ ਵੀ ਮਿਲਿਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਤੇ ਫੋਰੈਂਸਿਕ ਟੀਮਾਂ ਪੁੱਜ ਗਈਆਂ ਹਨ। ਉਨ੍ਹਾਂ ਵੱਲੋਂ ਜਾਂਚ ਜਾਰੀ ਹੈ।

The post ਪਟਿਆਲਾ ‘ਚ ਸੇਵਾਮੁਕਤ ਬੈਂਕ ਮੈਨੇਜਰ ਦਾ ਚਾਕੂ ਮਾਰ ਕੇ ਕਤਲ, ਪੁਲਿਸ ਵੱਲੋਂ ਜਾਂਚ ਜਾਰੀ appeared first on TheUnmute.com - Punjabi News.

Tags:
  • bank-manager-murder
  • breaking
  • breaking-news
  • civil-line-police-patiala
  • murder
  • news
  • patiala
  • patiala-breaking
  • patiala-news
  • patiala-police
  • punjab-breaking
  • retired-bank-manager

ਚੰਡੀਗੜ੍ਹ, 19 ਅਕਤੂਬਰ 2023: (IND vs BAN) ਵਨਡੇ ਵਿਸ਼ਵ ਕੱਪ 2023 ਦਾ 17ਵਾਂ ਮੈਚ ਅੱਜ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ। ਬੰਗਲਾਦੇਸ਼ ਦੀ ਟੀਮ ਜਿੱਥੇ ਇਸ ਮੈਚ ਰਾਹੀਂ ਵਾਪਸੀ ਕਰਨ ਦੀ ਕੋਸ਼ਿਸ਼ ਕਰੇਗੀ, ਉੱਥੇ ਹੀ ਭਾਰਤੀ ਟੀਮ ਵਿਸ਼ਵ ਕੱਪ ਜਿੱਤਣ ਦੀ ਕੋਸ਼ਿਸ਼ ਕਰੇਗੀ। ਦੋਵੇਂ ਟੀਮਾਂ ਵਨਡੇ ਵਿਸ਼ਵ ਕੱਪ ‘ਚ ਚਾਰ ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਨ੍ਹਾਂ ਵਿੱਚੋਂ ਭਾਰਤ ਨੇ ਤਿੰਨ ਮੈਚ ਜਿੱਤੇ ਹਨ ਅਤੇ ਬੰਗਲਾਦੇਸ਼ ਨੇ ਸਿਰਫ਼ ਇੱਕ ਮੈਚ ਜਿੱਤਿਆ ਹੈ।

ਸਭ ਤੋਂ ਦਿਲਚਸਪ ਗੱਲ ਇਹ ਹੈ ਕਿ ਦੋਵਾਂ ਵਿਚਾਲੇ ਭਾਰਤੀ ਜ਼ਮੀਨ ‘ਤੇ ਇਹ ਸਿਰਫ ਚੌਥਾ ਵਨਡੇ ਮੈਚ ਹੋਵੇਗਾ। ਦੋਵੇਂ ਟੀਮਾਂ ਭਾਰਤ ‘ਚ ਵਨਡੇ ‘ਚ ਸਿਰਫ ਤਿੰਨ ਵਾਰ ਆਹਮੋ-ਸਾਹਮਣੇ ਹੋਈਆਂ ਹਨ। ਦੋਵੇਂ ਭਾਰਤ ਦੀ ਧਰਤੀ ‘ਤੇ ਆਖਰੀ ਵਾਰ 25 ਸਾਲ ਪਹਿਲਾਂ ਯਾਨੀ 1998 ‘ਚ ਆਹਮੋ-ਸਾਹਮਣੇ ਹੋਏ ਸਨ। ਭਾਰਤ ਨੇ ਬੰਗਲਾਦੇਸ਼ ਨੂੰ ਘਰੇਲੂ ਮੈਦਾਨ ‘ਤੇ ਤਿੰਨੋਂ ਵਨਡੇ ਮੈਚਾਂ ‘ਚ ਹਰਾਇਆ ਹੈ। 1990 ਵਿੱਚ ਮੋਹਾਲੀ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਨੌਂ ਵਿਕਟਾਂ ਨਾਲ ਹਰਾਇਆ ਸੀ।

ਇਸ ਤੋਂ ਬਾਅਦ 1998 ‘ਚ ਬੰਗਲਾਦੇਸ਼ ਨੂੰ ਮੋਹਾਲੀ ‘ਚ ਪੰਜ ਵਿਕਟਾਂ ਨਾਲ ਹਰਾਇਆ ਸੀ। 1998 ਵਿੱਚ ਹੀ ਭਾਰਤ ਨੇ ਵਾਨਖੇੜੇ ਵਿੱਚ ਬੰਗਲਾਦੇਸ਼ ਨੂੰ ਪੰਜ ਵਿਕਟਾਂ ਨਾਲ ਹਰਾਇਆ ਸੀ। 25 ਸਾਲ ਬਾਅਦ ਜਦੋਂ ਬੰਗਲਾਦੇਸ਼ ਦੀ ਟੀਮ ਭਾਰਤੀ ਧਰਤੀ ‘ਤੇ ਖੇਡਣ ਉਤਰੇਗੀ ਤਾਂ ਉਨ੍ਹਾਂ ਦੇ ਦਿਮਾਗ ‘ਚ ਇਹ ਰਿਕਾਰਡ ਜ਼ਰੂਰ ਹੋਵੇਗਾ। ਹਾਲਾਂਕਿ ਮੁਕਾਬਲਾ ਦਿਲਚਸਪ ਹੋਣ ਵਾਲਾ ਹੈ। ਇਨ੍ਹਾਂ ਤਿੰਨ ਮੈਚਾਂ ਤੋਂ ਇਲਾਵਾ, ਭਾਰਤ ਨੇ ਬੰਗਲਾਦੇਸ਼ ਵਿੱਚ 25 ਮੈਚ ਅਤੇ ਕਿਸੇ ਵੀ ਨਿਰਪੱਖ ਸਥਾਨ ‘ਤੇ 12 ਮੈਚ ਖੇਡੇ ਹਨ।

ਦੋਵੇਂ ਟੀਮਾਂ (IND vs BAN) ਪਹਿਲੀ ਵਾਰ ਪੋਰਟ ਆਫ ਸਪੇਨ ਵਿੱਚ 2007 ਵਿੱਚ ਵਿਸ਼ਵ ਕੱਪ ਵਿੱਚ ਆਹਮੋ-ਸਾਹਮਣੇ ਹੋਈਆਂ ਸਨ। ਉਹ ਮੈਚ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋ ਗਿਆ। ਬੰਗਲਾਦੇਸ਼ ਨੇ ਗਰੁੱਪ ਗੇੜ ਵਿੱਚ ਰਾਹੁਲ ਦ੍ਰਾਵਿੜ ਦੀ ਭਾਰਤੀ ਟੀਮ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਵੱਡਾ ਉਲਟਫੇਰ ਕੀਤਾ। ਇਸ ਤੋਂ ਬਾਅਦ ਭਾਰਤੀ ਟੀਮ ਵਿਸ਼ਵ ਕੱਪ ਤੋਂ ਹੀ ਬਾਹਰ ਹੋ ਗਈ। 2011 ਦੇ ਵਿਸ਼ਵ ਕੱਪ ਵਿੱਚ, ਦੋਵੇਂ ਮੀਰਪੁਰ ਵਿੱਚ ਗਰੁੱਪ ਗੇੜ ਵਿੱਚ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋਏ। ਇਸ ਵਾਰ ਮਹਿੰਦਰ ਸਿੰਘ ਧੋਨੀ ਦੀ ਅਗਵਾਈ ‘ਚ ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 87 ਦੌੜਾਂ ਨਾਲ ਹਰਾਇਆ।

ਇਸ ਮੈਚ ‘ਚ ਵਰਿੰਦਰ ਸਹਿਵਾਗ ਅਤੇ ਵਿਰਾਟ ਕੋਹਲੀ ਨੇ ਸੈਂਕੜੇ ਲਗਾਏ ਸਨ। ਇਸ ਤੋਂ ਬਾਅਦ ਧੋਨੀ ਦੀ ਅਗਵਾਈ ‘ਚ ਭਾਰਤ ਨੇ 2015 ‘ਚ ਮੈਲਬੋਰਨ ‘ਚ ਹੋਏ ਕੁਆਰਟਰ ਫਾਈਨਲ ਮੈਚ ‘ਚ ਬੰਗਲਾਦੇਸ਼ ਨੂੰ 109 ਦੌੜਾਂ ਨਾਲ ਹਰਾਇਆ ਸੀ। 2019 ਵਿੱਚ, ਵਿਰਾਟ ਕੋਹਲੀ ਦੀ ਅਗਵਾਈ ਵਿੱਚ, ਭਾਰਤੀ ਟੀਮ ਨੇ ਬਰਮਿੰਘਮ ਵਿੱਚ ਬੰਗਲਾਦੇਸ਼ ਨੂੰ 28 ਦੌੜਾਂ ਨਾਲ ਹਰਾਇਆ। ਹੁਣ 2023 ਵਿਸ਼ਵ ਕੱਪ ਵਿੱਚ ਦੋਵਾਂ ਵਿਚਾਲੇ ਇਹ ਪੰਜਵਾਂ ਮੈਚ ਹੋਵੇਗਾ।

The post IND vs BAN: ਭਾਰਤ-ਬੰਗਲਾਦੇਸ਼ ਵਿਚਾਲੇ 1998 ਤੋਂ ਬਾਅਦ ਭਾਰਤੀ ਧਰਤੀ ‘ਤੇ ਪਹਿਲਾ ਮੈਚ ਅੱਜ, ਜਾਣੋ ਦੋਵੇਂ ਟੀਮਾਂ ਦੇ ਜਿੱਤ ਦੇ ਅੰਕੜੇ appeared first on TheUnmute.com - Punjabi News.

Tags:
  • breaking-news
  • maharashtra-cricket-association
  • news
  • pune

ਚੰਡੀਗੜ੍ਹ, 19 ਅਕਤੂਬਰ 2023: ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਅੱਜ ਯਾਨੀ 19 ਅਕਤੂਬਰ ਨੂੰ ਅੰਮ੍ਰਿਤਸਰ ਫੇਰੀ ‘ਤੇ ਆ ਰਹੇ ਹਨ | ਇਸ ਦੌਰਾਨ ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਵਿਖੇ ਦੇਸ਼ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਤਿਰੰਗਾ ਝੰਡਾ ਆਈ.ਸੀ.ਪੀ. ਅਟਾਰੀ ‘ਤੇ ਲਹਿਰਾਇਆ ਜਾਵੇਗਾ। ਇਸ ਤਿਰੰਗੇ ਦੀ ਉਚਾਈ 418 ਫੁੱਟ ਹੈ ਜੋ ਕਿ ਤਿਰੰਗਾ ਪਾਕਿਸਤਾਨ ਤੱਕ ਸਾਫ਼ ਨਜ਼ਰ ਆਵੇਗਾ। ਇਸ ਤੋਂ ਪਹਿਲਾਂ ਨਿਤਿਨ ਗਡਕਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ।

ਜਾਣਕਰਿ ਦਿੰਦੇ ਹੋਏ ਅੰਮ੍ਰਿਤਸਰ ਦੇ ਡੀਸੀ ਘਣਸ਼ਾਮ ਥੋਰੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਵੀਰਵਾਰ ਸਵੇਰੇ ਅੰਮ੍ਰਿਤਸਰ ਪੁੱਜਣਗੇ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਕੰਮਾਂ ਦਾ ਜਾਇਜ਼ਾ ਲੈਣਗੇ ਅਤੇ ਇਸ ਤੋਂ ਬਾਅਦ ਪਿੰਡ ਹਰਸ਼ਾ ਨੇੜੇ ਚੱਲ ਰਹੇ ਨੈਸ਼ਨਲ ਹਾਈਵੇਅ ਦੇ ਕੰਮਾਂ ਦਾ ਵੀ ਜਾਇਜ਼ਾ ਲੈਣਗੇ। ਇਸਦੇ ਨਾਲ ਹੀ ਅਟਾਰੀ ਸਰਹੱਦ ‘ਤੇ ਰੀਟਰੀਟ ਸੈਰੇਮਨੀ ਵੀ ਦੇਖਣਗੇ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਮਿਊਜ਼ੀਅਮ ਦਾ ਦੌਰਾ ਕਰਨਗੇ। ਪ੍ਰਸ਼ਾਸਨ ਨੇ ਇਸ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ।

The post ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਅੱਜ ਅੰਮ੍ਰਿਤਸਰ ਦੌਰਾ, ਅਟਾਰੀ ਸਰਹੱਦ ‘ਤੇ ਲਹਿਰਾਉਣਗੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਝੰਡਾ appeared first on TheUnmute.com - Punjabi News.

Tags:
  • amritsar
  • attari-border
  • breaking
  • breaking-news
  • latest-news
  • news
  • nitin-gadkari
  • union-road-transport-and-highways-minister

ਦਿੱਲੀ ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਰਾਊਸ ਐਵੇਨਿਊ ਕੋਰਟ 'ਚ ਪੇਸ਼ੀ, ਅਦਾਲਤ ਨੇ CBI ਨੂੰ ਦਿੱਤੇ ਇਹ ਨਿਰਦੇਸ਼

Thursday 19 October 2023 06:43 AM UTC+00 | Tags: aam-aadmi-party arvind-kejriwal breaking-news cbi cm-bhagwant-mann delhi delhi-liquor-policy-case latest-news manish-sisodia manish-sisodia-bail-plea money-laundering-case news supreme-court the-unmute-breaking-news

ਚੰਡੀਗੜ੍ਹ, 19 ਅਕਤੂਬਰ 2023: ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਦੇ ਮੁਲਜ਼ਮ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਵੀਰਵਾਰ ਨੂੰ ਦਿੱਲੀ ਦੀ ਰਾਊਸ ਐਵੇਨਿਊ ਕੋਰਟ ‘ਚ ਪੇਸ਼ ਹੋਏ। ਇਸ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਅਦਾਲਤ ਨੇ ਸੀਬੀਆਈ ਨੂੰ ਤਿੰਨ ਚਾਰਜਸ਼ੀਟਾਂ ਨਾਲ ਸਬੰਧਤ ਦਸਤਾਵੇਜ਼ਾਂ ਦੀਆਂ ਕਾਪੀਆਂ ਮਾਮਲੇ ਦੇ ਮੁਲਜ਼ਮਾਂ ਨੂੰ ਦੇਣ ਦਾ ਨਿਰਦੇਸ਼ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 22 ਨਵੰਬਰ ਨੂੰ ਰਾਉਸ ਐਵੇਨਿਊ ਕੋਰਟ ਵਿੱਚ ਹੋਵੇਗੀ। ਇਸਦੇ ਨਾਲ ਹੀ ਨਾਲ ਹੀ ਸੀਬੀਆਈ ਨੂੰ ਕਿਹਾ ਕਿ ਮੁਲਜ਼ਮਾਂ ਦੇ ਵਕੀਲ ਨੂੰ ਦਸਤਾਵੇਜ਼ਾਂ ਦੀ ਜਾਂਚ ਲਈ ਹਰ ਰੋਜ਼ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਦਾ ਸਮਾਂ ਦਿੱਤਾ ਜਾਵੇ। ਅਦਾਲਤ ਨੇ ਇਸ ਸੰਬੰਧੀ ਮੁਲਜ਼ਮਾਂ ਨੂੰ ਅਰਜੀ ਦਾਖ਼ਲ ਕਰਨ ਲਈ ਕਿਹਾ ਹੈ |

The post ਦਿੱਲੀ ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਰਾਊਸ ਐਵੇਨਿਊ ਕੋਰਟ ‘ਚ ਪੇਸ਼ੀ, ਅਦਾਲਤ ਨੇ CBI ਨੂੰ ਦਿੱਤੇ ਇਹ ਨਿਰਦੇਸ਼ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cbi
  • cm-bhagwant-mann
  • delhi
  • delhi-liquor-policy-case
  • latest-news
  • manish-sisodia
  • manish-sisodia-bail-plea
  • money-laundering-case
  • news
  • supreme-court
  • the-unmute-breaking-news

ਸੁਖਜਿੰਦਰ ਸਿੰਘ ਵਹਿਗਲ ਪਹੁੰਚਿਆ ਆਪਣੀ ਪਤਨੀ ਕੋਲ ਸਪਾਊਸ ਵੀਜ਼ਾ 'ਤੇ ਕੈਨੇਡਾ

Thursday 19 October 2023 07:38 AM UTC+00 | Tags: breaking-news canada kaur-immigration news spouse-visa sukhjinder-singh-vighal visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 19 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਪਿੰਡ ਨੂਰਪੁਰ ਸੇਠਾਂ, ਤਹਿਸੀਲ ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੁਖਜਿੰਦਰ ਸਿੰਘ ਦਾ ਕੈਨੇਡਾ ਦਾ ਸਪਾਊਸ ਵੀਜ਼ਾ 35 ਦਿਨਾਂ ਵਿੱਚ ਲਗਵਾ ਕਿ ਦਿੱਤਾ ਸੀ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਵਹਿਗਲ ਦੀ ਪਤਨੀ ਮਨਪ੍ਰੀਤ ਕੌਰ ਦਾ ਸਤੰਬਰ 2023 ਇਨਟੇਕ ਲਈ ਸਟੱਡੀ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਨੇ ਲਗਵਾ ਕੇ ਦਿੱਤਾ ਸੀ।

ਸੁਖਜਿੰਦਰ ਸਿੰਘ ਦੀ ਫਾਈਲ ਵੀ ਉਸਦੀ ਪਤਨੀ ਦੇ ਇਥੇ ਹੁੰਦਿਆਂ ਹੀ ਤਿਆਰ ਕਰਕੇ 27 ਜੁਲਾਈ 2023 ਨੂੰ ਅਪਲਾਈ ਕੀਤੀ ਤੇ 31 ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਵਹਿਗਲ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ (Kaur Immigration) ਦਾ ਬਹੁਤ- ਬਹੁਤ ਧੰਨਵਾਦ ਕੀਤਾ ।

The post ਸੁਖਜਿੰਦਰ ਸਿੰਘ ਵਹਿਗਲ ਪਹੁੰਚਿਆ ਆਪਣੀ ਪਤਨੀ ਕੋਲ ਸਪਾਊਸ ਵੀਜ਼ਾ ‘ਤੇ ਕੈਨੇਡਾ appeared first on TheUnmute.com - Punjabi News.

Tags:
  • breaking-news
  • canada
  • kaur-immigration
  • news
  • spouse-visa
  • sukhjinder-singh-vighal
  • visa

ਬਹਿਬਲ ਗੋਲੀ ਕਾਂਡ ਮਾਮਲੇ 'ਚ ਪੀੜਤ ਨੇ ਕੁੰਵਰ ਵਿਜੈ ਪ੍ਰਤਾਪ 'ਤੇ ਲਾਏ ਗੰਭੀਰ ਦੋਸ਼

Thursday 19 October 2023 08:01 AM UTC+00 | Tags: behbal-shooting-case breaking-news kunwar-vijay-pratap mla-dr-kunwar-vijay-pratap-singh news punjab punjab-news sukhraj sukhraj-singh-niamiwala

ਚੰਡੀਗੜ੍ਹ, 19 ਅਕਤੂਬਰ 2023: ਬਹਿਬਲ ਗੋਲੀ ਕਾਂਡ ਦੇ ਮੁੱਖ ਸ਼ਿਕਾਇਤਕਰਤਾ ਸੁਖਰਾਜ ਸਿੰਘ ਨਿਆਮੀਵਾਲਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਨੂੰ ਲਿਖਤੀ ਸ਼ਿਕਾਇਤ ਕਰਕੇ ਜਾਂਚ ਟੀਮ ਦੇ ਸਾਬਕਾ ਅਧਿਕਾਰੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ (Kunwar Vijay Pratap) ‘ਤੇ ਦੋਸ਼ ਲਾਏ ਹਨ | ਉਨ੍ਹਾਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਾਜਿਸ਼ ਤਹਿਤ ਜਾਂਚ ਦੀ ਸੂਚਨਾ ਲੀਕ ਕਰਕੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਪਹਿਲਾਂ ਇਸ ਸ਼ਿਕਾਇਤਕਰਤਾ ਨੇ ਫਰੀਦਕੋਟ ਦੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਵੀ ਸਾਬਕਾ ਜਾਂਚ ਅਧਿਕਾਰੀ ਉੱਪਰ ਗੰਭੀਰ ਦੋਸ਼ ਲਾਏ ਸਨ।

ਮਿਲੀ ਜਾਣਕਾਰੀ ਮੁਤਾਬਕ ਸੁਖਰਾਜ ਸਿੰਘ ਨੇ ਨਿਆਮੀਵਾਲਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਬਹਬਿਲ ਗੋਲੀ ਕਾਂਡ ਦੀ ਪੜਤਾਲ ਦੌਰਾਨ ਕੁਝ ਗਵਾਹਾਂ ਨੂੰ ਜਾਣਬੁੱਝ ਕੇ ਮੁਲਜ਼ਮ ਬਣਾ ਲਿਆ। ਇਸ ਕਾਂਡ ਦੇ ਇੱਕ ਮੁੱਖ ਮੁਲਜ਼ਮ ਨੂੰ ਵਾਅਦਾ ਮੁਆਫ਼ ਗਵਾਹ ਬਣਾ ਕੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਸਾਬਕਾ ਜਾਂਚ ਅਧਿਕਾਰੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਕੁੰਵਰ ਵਿਜੈ ਪ੍ਰਤਾਪ (Kunwar Vijay Pratap) ਨੇ ਕਿਹਾ ਕਿ ਇਸ ਮਾਮਲੇ ‘ਤੇ ਆਪਣੀ ਕੋਈ ਪ੍ਰਤੀਕਿਰਿਆ ਨਹੀਂ ਦੇਣਾ ਚਾਹੁੰਦੇ ਅਤੇ ਉਹ ਆਪਣਾ ਪੱਖ ਪਹਿਲਾਂ ਹੀ ਇਲਾਕਾ ਮੈਜਿਸਟਰੇਟ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕਰ ਚੁੱਕੇ ਹਨ। ਮੁੱਦਈ ਧਿਰ ਅਤੇ ਸਾਬਕਾ ਜਾਂਚ ਅਧਿਕਾਰੀ ਦਰਮਿਆਨ ਪੈਦਾ ਹੋਏ ਇਸ ਨਾਮਜ਼ਦ ਰਸੂਖ ਵਾਲੇ ਮੁਲਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ।

The post ਬਹਿਬਲ ਗੋਲੀ ਕਾਂਡ ਮਾਮਲੇ ‘ਚ ਪੀੜਤ ਨੇ ਕੁੰਵਰ ਵਿਜੈ ਪ੍ਰਤਾਪ ‘ਤੇ ਲਾਏ ਗੰਭੀਰ ਦੋਸ਼ appeared first on TheUnmute.com - Punjabi News.

Tags:
  • behbal-shooting-case
  • breaking-news
  • kunwar-vijay-pratap
  • mla-dr-kunwar-vijay-pratap-singh
  • news
  • punjab
  • punjab-news
  • sukhraj
  • sukhraj-singh-niamiwala

ਸੁਪਰੀਮ ਕੋਰਟ ਵੱਲੋਂ ਨਿਊਜ਼ ਕਲਿੱਕ ਸੰਪਾਦਕ ਦੀ ਪਟੀਸ਼ਨ 'ਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ

Thursday 19 October 2023 08:05 AM UTC+00 | Tags: breaking-news latest-news news newsclick newsclick-news prabir-purkayasth supreme-court

ਚੰਡੀਗੜ੍ਹ, 19 ਅਕਤੂਬਰ 2023: ਨਿਊਜ਼ ਕਲਿੱਕ (NewsClick) ਦੇ ਸੰਸਥਾਪਕ ਅਤੇ ਸੰਪਾਦਕ ਇਨ ਚੀਫ ਪ੍ਰਬੀਰ ਪੁਰਕਾਯਸਥ ਅਤੇ ਐਚਆਰ ਹੈੱਡ ਅਮਿਤ ਚੱਕਰਵਰਤੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ, ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ।

ਪ੍ਰਬੀਰ ਪੁਰਕਾਯਸਥ ਅਤੇ ਅਮਿਤ ਚੱਕਰਵਰਤੀ ਨੇ ਯੂਏਪੀਏ ਕਾਨੂੰਨ ਤਹਿਤ ਆਪਣੀ ਗ੍ਰਿਫਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪ੍ਰਬੀਰ ਪੁਰਕਾਯਸਥ ਅਤੇ ਅਮਿਤ ਚੱਕਰਵਰਤੀ ‘ਤੇ ਚੀਨ ਤੋਂ ਫੰਡ ਲੈ ਕੇ ਦੇਸ਼ ਵਿਰੋਧੀ ਪ੍ਰਚਾਰ ਕਰਨ ਦਾ ਦੋਸ਼ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਡਿਵੀਜ਼ਨ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਬੈਂਚ ਨੇ ਇਸ ਦੀ ਅਗਲੀ ਤਾਰੀਖ਼ 30 ਅਕਤੂਬਰ ਤੈਅ ਕੀਤੀ ਹੈ।

ਪ੍ਰਬੀਰ ਪੁਰਕਾਯਸਥ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਦੀ ਉਮਰ 72 ਸਾਲ ਹੈ। ਕਿਰਪਾ ਕਰਕੇ ਇਸ ਵੱਲ ਧਿਆਨ ਦਿਓ। ਇਸ ‘ਤੇ ਜਸਟਿਸ ਗਵਈ ਨੇ ਕਿਹਾ ਕਿ ਕੱਲ੍ਹ ਹੀ ਇਸ ਦੀ ਸੁਣਵਾਈ ਸੰਭਵ ਨਹੀਂ ਹੈ, ਇਸ ਨੂੰ 30 ਅਕਤੂਬਰ ਤੱਕ ਸੂਚੀਬੱਧ ਕੀਤਾ ਜਾਵੇ।

ਪਿਛਲੇ ਹਫਤੇ ਦਿੱਲੀ ਹਾਈਕੋਰਟ ਨੇ ਪੁਰਕਾਯਸਥ ਅਤੇ ਚੱਕਰਵਰਤੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਅਤੇ ਪੁਲਿਸ ਰਿਮਾਂਡ ਨੂੰ ਬਰਕਰਾਰ ਰੱਖਿਆ ਸੀ। ਇਹ ਦੋਵੇਂ 10 ਅਕਤੂਬਰ ਤੋਂ ਨਿਆਂਇਕ ਹਿਰਾਸਤ ਵਿੱਚ ਹਨ।

The post ਸੁਪਰੀਮ ਕੋਰਟ ਵੱਲੋਂ ਨਿਊਜ਼ ਕਲਿੱਕ ਸੰਪਾਦਕ ਦੀ ਪਟੀਸ਼ਨ ‘ਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ appeared first on TheUnmute.com - Punjabi News.

Tags:
  • breaking-news
  • latest-news
  • news
  • newsclick
  • newsclick-news
  • prabir-purkayasth
  • supreme-court

ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ SYL ਦੇ ਮੁੱਦੇ 'ਤੇ ਮਾਨ ਸਰਕਾਰ ਨੂੰ ਘੇਰਿਆ

Thursday 19 October 2023 08:14 AM UTC+00 | Tags: aam-aadmi-party breaking-news cm-bhagwant-mann latest-news news punjab-bjp-president punjab-news sunil-jakhar syl syl-issue the-unmute-latest-update

ਚੰਡੀਗੜ੍ਹ, 19 ਅਕਤੂਬਰ 2023: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਸੁਨੀਲ ਜਾਖੜ ਨੇ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਜ ਸਿਰਫ਼ 12.24 MAF ਹੀ ਪਾਣੀ ਮਿਲ ਰਿਹਾ। ਜਦੋਂਕਿ ਹਰਿਆਣਾ ਨੂੰ SYL ਤੋਂ ਬਿਨਾਂ ਪਹਿਲਾਂ ਹੀ ਪੰਜਾਬ ਤੋਂ ਜ਼ਿਆਦਾ, 13.30 MAF ਪਾਣੀ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਪੰਜਾਬ ਜਵਾਬ ਮੰਗਦਾ ਹੈ। ਫਿਰ ਕਿਹੜਾ ਪਾਣੀ ਹਰਿਆਣੇ ਨੂੰ ਦੇਣ ਦੀ ਗੱਲ ਕਰ ਰਹੇ ਹਨ | ਤੁਹਾਡੇ ਪੰਜਾਬ ਦੀਆਂ ਵੋਟਾਂ ਨਾਲ ਬਣੇ ਸੰਸਦ ਮੈਂਬਰ ਸੰਦੀਪ ਪਾਠਕ ?

The post ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ SYL ਦੇ ਮੁੱਦੇ ‘ਤੇ ਮਾਨ ਸਰਕਾਰ ਨੂੰ ਘੇਰਿਆ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • news
  • punjab-bjp-president
  • punjab-news
  • sunil-jakhar
  • syl
  • syl-issue
  • the-unmute-latest-update

ਚੰਡੀਗੜ੍ਹ, 19 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਜਾਣਕਾਰੀ ਅਨੁਸਾਰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋ ਰਹੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਲਾਨਾ ਚੋਣ ਇਜਲਾਸ ਦੀ ਤਾਰੀਖ਼ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਸਲਾਨਾ ਚੋਣ ਇਜਲਾਸ ਨਵੰਬਰ ਦੇ ਦੂਜੇ ਹਫ਼ਤੇ ਹੋ ਸਕਦਾ ਹੈ।

The post SGPC ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ, ਸਾਲਾਨਾ ਚੋਣ ਇਜਲਾਸ ਦੀ ਤਾਰੀਖ਼ ਤੈਅ ਕੀਤੇ ਜਾਣ ਦੀ ਸੰਭਾਵਨਾ appeared first on TheUnmute.com - Punjabi News.

Tags:
  • breaking-news
  • news
  • sgpc
  • shiromani-gurdwara-parbandhak-committee

ਰਾਜਾ ਵੜਿੰਗ ਦਾ ਭਗਵੰਤ ਮਾਨ ਸਰਕਾਰ ਨੂੰ ਅਲਟੀਮੇਟਮ, 48 ਘੰਟਿਆਂ ਦੇ ਅੰਦਰ ਹੋਵੇ ਝੋਨੇ ਦੀ ਲਿਫਟਿੰਗ

Thursday 19 October 2023 08:23 AM UTC+00 | Tags: breaking-news latest-news lifting-of-paddy news punjab-mandi raja-warring the-unmute-breaking-news the-unmute-news

ਚੰਡੀਗੜ੍ਹ, 19 ਅਕਤੂਬਰ 2023: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਭਗਵੰਤ ਮਾਨ ਸਰਕਾਰ ਲਈ ਵੱਡੀ ਪ੍ਰੇਸ਼ਾਨੀ ਬਣ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਹੈ ਕਿ ਜੇ 48 ਘੰਟਿਆਂ ਦੇ ਅੰਦਰ ਝੋਨੇ ਦੀ ਚੁਕਾਈ ਨਹੀਂ ਹੁੰਦੀ ਤਾਂ ਕਾਂਗਰਸ ਪਾਰਟੀ ਸੂਬੇ ਭਰ ਦੀਆਂ ਮੰਡੀਆਂ ਵਿੱਚ ਰੋਸ ਪ੍ਰਦਰਸ਼ਨ ਕਰੇਗੀ ਤੇ ਖਰੀਦ ਵਿੱਚ ਤੇਜ਼ੀ ਆਉਣ ਤੱਕ ਪਿੱਛੇ ਨਹੀਂ ਹਟੇਗੀ।

The post ਰਾਜਾ ਵੜਿੰਗ ਦਾ ਭਗਵੰਤ ਮਾਨ ਸਰਕਾਰ ਨੂੰ ਅਲਟੀਮੇਟਮ, 48 ਘੰਟਿਆਂ ਦੇ ਅੰਦਰ ਹੋਵੇ ਝੋਨੇ ਦੀ ਲਿਫਟਿੰਗ appeared first on TheUnmute.com - Punjabi News.

Tags:
  • breaking-news
  • latest-news
  • lifting-of-paddy
  • news
  • punjab-mandi
  • raja-warring
  • the-unmute-breaking-news
  • the-unmute-news

8 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ: ਹਰਜਿੰਦਰ ਸਿੰਘ ਧਾਮੀ

Thursday 19 October 2023 09:21 AM UTC+00 | Tags: annual-general-election-session harjinder-singh-dhami latestb-news latest-news news punjab-breaking punjab-government punjab-news sgpc syl syl-issue the-unmute-breaking-news

ਚੰਡੀਗੜ੍ਹ, 19 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਈ । ਇਕੱਤਰਤਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਲਈ ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ 8 ਨਵੰਬਰ ਨੂੰ ਹੋਵੇਗਾ।

ਇਸਦੇ ਨਾਲ ਹੀ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਦੇ ਐੱਸ. ਵਾਈ. ਐਲ. ਮੁੱਦੇ 'ਤੇ ਅਦਾਲਤ ਵਿਚ ਆਪਣਾ ਪੱਖ ਸਪੱਸ਼ਟ ਨਾ ਕਰਨ ਦੀ ਆਲੋਚਨਾ ਕੀਤੀ ਹੈ । ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਏਸ਼ਿਆਈ ਖ਼ੇਡਾਂ ਵਿਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਪੰਜਾਬ ਦੇ ਖ਼ਿਡਾਰੀਆਂ ਨੂੰ 50-50 ਹਜ਼ਾਰ ਰੁਪਏ ਅਤੇ ਹਾਕੀ ਖ਼ਿਡਾਰੀ ਜਰਮਨਜੀਤ ਸਿੰਘ ਨੂੰ 2 ਲੱਖ ਰੁਪਏ ਦਾ ਇਨਾਮ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।

The post 8 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News.

Tags:
  • annual-general-election-session
  • harjinder-singh-dhami
  • latestb-news
  • latest-news
  • news
  • punjab-breaking
  • punjab-government
  • punjab-news
  • sgpc
  • syl
  • syl-issue
  • the-unmute-breaking-news

ਅੱਜ ਰਿਹਾਅ ਨਹੀਂ ਹੋਣਗੇ ਕਾਂਗਰਸੀ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ

Thursday 19 October 2023 09:36 AM UTC+00 | Tags: aam-aadmi-party breaking breaking-news cm-bhagwant-mann kulbir-singh-zira latestnews latest-news news nwes punjab punjab-news the-unmute-breaking-news

ਚੰਡੀਗੜ੍ਹ, 19 ਅਕਤੂਬਰ 2023: ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ (Kulbir Singh Zira) ਅੱਜ ਰਿਹਾਅ ਨਹੀਂ ਹੋਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਹੋਣ ਤੋਂ ਬਾਅਦ ਪੁਲਿਸ ਨੇ ਉਕਤ ਮਾਮਲੇ ਵਿੱਚ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਇੱਕ ਹੋਰ ਧਾਰਾ  107/151 ਜੋੜ ਦਿੱਤੀ ਹੈ। ਇਸ ਕਾਰਨ ਹੁਣ ਕੁਲਬੀਰ ਸਿੰਘ ਨੂੰ ਮੁੜ ਅਦਾਲਤ ਵਿੱਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕਰਨੀ ਪਵੇਗੀ। ਫਿਲਹਾਲ ਅੱਜ ਕੁਲਬੀਰ ਸਿੰਘ ਜ਼ੀਰਾ ਦੀ ਰਿਹਾਈ ਅਟਕ ਗਈ ਹੈ।

ਜਿਕਰਯੋਗ ਹੈ ਕਿ ਕੁਲਬੀਰ ਜ਼ੀਰਾ ਖ਼ਿਲਾਫ਼ ਬੀ.ਡੀ.ਪੀ.ਓ. ਦੇ ਸਰਕਾਰੀ ਦਫਤਰ ‘ਚ ਧਰਨਾ ਦੇਣ ਅਤੇ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ |

The post ਅੱਜ ਰਿਹਾਅ ਨਹੀਂ ਹੋਣਗੇ ਕਾਂਗਰਸੀ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ appeared first on TheUnmute.com - Punjabi News.

Tags:
  • aam-aadmi-party
  • breaking
  • breaking-news
  • cm-bhagwant-mann
  • kulbir-singh-zira
  • latestnews
  • latest-news
  • news
  • nwes
  • punjab
  • punjab-news
  • the-unmute-breaking-news

ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਜੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਧਾਲੀਵਾਲ ਵੱਲੋਂ ਨਿੱਘਾ ਸਵਾਗਤ

Thursday 19 October 2023 09:51 AM UTC+00 | Tags: aam-aadmi-party amritsar amritsar-airport atari-border breaking-news harbhajan-singh-eto kuldeep-singh-dhaliwal latest-news news punjab-government punjab-news wahga-border

ਚੰਡੀਗੜ੍ਹ, 19 ਅਕਤੂਬਰ 2023: ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਦੇ ਅੰਮ੍ਰਿਤਸਰ ਵਿੱਚ ਆਉਣ ‘ਤੇ ਏਅਰਪੋਰਟ ਵਿਖੇ ਪੰਜਾਬ ਕੈਬਿਨਟਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈ.ਟੀ.ਓ ਅਤੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਨਿੱਘਾ ਸਵਾਗਤ ਕੀਤਾ | ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਵਿਖੇ ਦੇਸ਼ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਤਿਰੰਗਾ ਝੰਡਾ ਆਈ.ਸੀ.ਪੀ. ਅਟਾਰੀ 'ਤੇ ਲਹਿਰਾਇਆ ਜਾਵੇਗਾ। ਇਸ ਤਿਰੰਗੇ ਦੀ ਉਚਾਈ 418 ਫੁੱਟ ਹੈ। ਇਸ ਤੋਂ ਪਹਿਲਾਂ ਨਿਤਿਨ ਗਡਕਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਨਿਤਿਨ ਗਡਕਰੀ (Nitin Gadkari) ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਕੰਮਾਂ ਦਾ ਜਾਇਜ਼ਾ ਲੈਣਗੇ ਅਤੇ ਇਸ ਤੋਂ ਬਾਅਦ ਪਿੰਡ ਹਰਸ਼ਾ ਨੇੜੇ ਚੱਲ ਰਹੇ ਨੈਸ਼ਨਲ ਹਾਈਵੇਅ ਦੇ ਕੰਮਾਂ ਦਾ ਵੀ ਜਾਇਜ਼ਾ ਲੈਣਗੇ। ਇਸਦੇ ਨਾਲ ਹੀ ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਵੀ ਦੇਖਣਗੇ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਮਿਊਜ਼ੀਅਮ ਦਾ ਦੌਰਾ ਕਰਨਗੇ।

The post ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਜੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਧਾਲੀਵਾਲ ਵੱਲੋਂ ਨਿੱਘਾ ਸਵਾਗਤ appeared first on TheUnmute.com - Punjabi News.

Tags:
  • aam-aadmi-party
  • amritsar
  • amritsar-airport
  • atari-border
  • breaking-news
  • harbhajan-singh-eto
  • kuldeep-singh-dhaliwal
  • latest-news
  • news
  • punjab-government
  • punjab-news
  • wahga-border

ਮਜੀਠੇ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, 'ਆਪ' 'ਚ ਸ਼ਾਮਲ ਹੋਏ ਜਗਵਿੰਦਰ ਪਾਲ ਸਿੰਘ

Thursday 19 October 2023 10:09 AM UTC+00 | Tags: aap breaking-news congress jagwinder-pal-singh latest-news majitha news punjab-congress punjab-government the-unmute-breaking-news

ਚੰਡੀਗੜ੍ਹ, 19 ਅਕਤੂਬਰ 2023: ਪੰਜਾਬ ਕਾਂਗਰਸ ਨੂੰ ਅੱਜ ਮਜੀਠੇ ਤੋਂ ਵੱਡਾ ਝਟਕਾ ਲੱਗਾ ਹੈ | ਮਜੀਠਾ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਜਗਵਿੰਦਰ ਪਾਲ ਸਿੰਘ (Jagwinder Pal Singh) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ਨਿੱਘਾ ਸਵਾਗਤ ਕੀਤਾ। ਜੱਗਾ ਮਜੀਠੇ ਦਾ ਭਰਾ ਲਾਲੀ ਮਜੀਠੀਆ 2022 ਦੀਆਂ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਇਆ ਸੀ |

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਵਿਕਾਸ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਾਂ ਅਤੇ ਜਿਹੜੇ ਆਗੂ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਚਾਹੁੰਦੇ ਹਨ, ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ।

AAP

ਜਿਕਰਯੋਗ ਹੈ ਕਿ ਜਗਵਿੰਦਰ ਪਾਲ ਸਿੰਘ ਜੱਗਾ 1987 ਤੋਂ ਕਾਂਗਰਸੀ ਵਰਕਰ ਸਨ ਅਤੇ 1992 ਵਿੱਚ ਕੌਂਸਲਰ ਚੁਣੇ ਗਏ ਸਨ।ਉਹ 1999 ਵਿੱਚ ਯੂਥ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸਨ ਅਤੇ 2000 ਦੇ ਸ਼ੁਰੂ ਵਿੱਚ ੳਨਾਂ ਨੂੰ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਦਿੱਤੀ ਸੀ। ਉਨ੍ਹਾਂ ਕੋਲ ਕਾਫ਼ੀ ਰਾਜਨੀਤਿਕ ਤਜ਼ਰਬਾ ਹੋਣ ਕਾਰਨ ਉਨ੍ਹਾਂ ਦੀ ਮਜੀਠਾ ਵਿੱਚ ਬਹੁਤ ਚੰਗੀ ਪਕੜ ਹੈ।

The post ਮਜੀਠੇ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ‘ਆਪ’ ‘ਚ ਸ਼ਾਮਲ ਹੋਏ ਜਗਵਿੰਦਰ ਪਾਲ ਸਿੰਘ appeared first on TheUnmute.com - Punjabi News.

Tags:
  • aap
  • breaking-news
  • congress
  • jagwinder-pal-singh
  • latest-news
  • majitha
  • news
  • punjab-congress
  • punjab-government
  • the-unmute-breaking-news

MLA ਕੁੰਵਰ ਵਿਜੈ ਪ੍ਰਤਾਪ ਨੇ ਪੋਸਟ ਕੀਤੀ ਸਾਂਝੀ, ਕਿਹਾ- ਮੈਂ ਵੀ ਤੁਹਾਡੀ ਗੱਲ 'ਤੇ ਵਿਸ਼ਵਾਸ ਕਰ ਲਿਆ ਤੇ ਰਾਜਨੀਤੀ ਦਾ ਹੋਇਆ ਸ਼ਿਕਾਰ

Thursday 19 October 2023 11:04 AM UTC+00 | Tags: aam-aadmi-party breaking-news cm-bhagwant-mann latest-news mla-vijay-pratap-singh news punjab punjab-government the-unmute-breaking the-unmute-latest-update vijay-pratap-singh

ਚੰਡੀਗੜ੍ਹ, 19 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ (MLA Vijay Pratap Singh) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਪੁਰਾਣੀ ਵੀਡਿਓ ਜਾਰੀ ਕਰਦੇ ਹੋਏ ਆਪਣੇ ਸ਼ੋਸ਼ਲ ਮੀਡੀਆ ਖਾਤੇ ‘ਤੇ ਲਿਖਿਆ ਕਿ ਜਦੋਂ ਮੈਂ ਆਈ.ਪੀ.ਐਸ. ਤੋਂ ਅਸਤੀਫ਼ਾ ਦਿੱਤਾ ਸੀ ਅਪ੍ਰੈਲ 2021 ਵਿਚ, ਮੈਂ ਵੀ ਤੁਹਾਡੀ ਗੱਲ 'ਤੇ ਵਿਸ਼ਵਾਸ ਕਰ ਲਿਆ ਅਤੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ।

ਉਨ੍ਹਾਂ (MLA Vijay Pratap Singh)  ਲਿਖਿਆ ਕਿ ਅੱਜ ਐਸ.ਆਈ.ਟੀ. ਤੁਹਾਡੀ ਹੈ ਤੇ ਅੱਜ ਗ੍ਰਹਿ ਮੰਤਰੀ ਤੁਸੀਂ ਹੋ। ਗਵਾਹਾਂ ਨੂੰ ਐਸ.ਆਈ.ਟੀ. ਮੁਕਰਾ ਰਹੀ ਹੈ। ਦੁਬਾਰਾ ਉਨ੍ਹਾਂ ਦਾ ਬਿਆਨ ਕਰਵਾਇਆ ਜਾ ਰਿਹਾ ਹੈ, ਦੋਸ਼ੀਆਂ ਨੂੰ ਫ਼ਾਇਦਾ ਪਹੁੰਚਾਇਆ ਜਾ ਰਿਹਾ ਹੈ। ਮੈਂ ਨਿੱਜੀ ਵਕੀਲਾਂ ਨੂੰ ਨਾਲ ਲੈ ਕੇ ਅਦਾਲਤਾਂ ਵਿਚ ਪੈਰਵਾਈ ਕਰ ਰਿਹਾ ਹਾਂ। ਮੈਨੂੰ ਜਾਣ ਬੁੱਝ ਕੇ ਜ਼ਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਲਿਖਿਆ ਕਿ ਦੋਸ਼ੀ ਸਰਕਾਰੀ ਤੰਤਰ ‘ਤੇ ਹਾਵੀ ਹੋ ਗਏ। ਪੰਜਾਬੀਆਂ ਦੇ ਨਾਲ ਧੋਖਾ ਹੋ ਗਿਆ। ਲੇਕਿਨ ਆਖ਼ਰੀ ਫੈਸਲਾ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਹੋਣਾ ਹੈ। ਮੇਰੀ ਜੰਗ ਜਾਰੀ ਰਹੇਗੀ, ਹਰ ਤਸੱਦਦ ਸਹਿਣ ਲਈ ਤਿਆਰ ਹਾਂ।

The post MLA ਕੁੰਵਰ ਵਿਜੈ ਪ੍ਰਤਾਪ ਨੇ ਪੋਸਟ ਕੀਤੀ ਸਾਂਝੀ, ਕਿਹਾ- ਮੈਂ ਵੀ ਤੁਹਾਡੀ ਗੱਲ ‘ਤੇ ਵਿਸ਼ਵਾਸ ਕਰ ਲਿਆ ਤੇ ਰਾਜਨੀਤੀ ਦਾ ਹੋਇਆ ਸ਼ਿਕਾਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • mla-vijay-pratap-singh
  • news
  • punjab
  • punjab-government
  • the-unmute-breaking
  • the-unmute-latest-update
  • vijay-pratap-singh

Hamas-Israel: ਇਜ਼ਰਾਈਲ ਨੂੰ ਹਥਿਆਰ ਅਤੇ ਹੋਰ ਸੁਰੱਖਿਆ ਸਹਾਇਤਾ ਭੇਜੇਗਾ ਅਮਰੀਕਾ

Thursday 19 October 2023 11:17 AM UTC+00 | Tags: breaking-news hamas israel israel-war joe-biden latest-news news usa. usa-army

ਚੰਡੀਗੜ੍ਹ, 19 ਅਕਤੂਬਰ 2023: ਇਜ਼ਰਾਈਲ (Israel) ਅਤੇ ਹਮਾਸ ਵਿਚਾਲੇ ਕਾਫ਼ੀ ਦਿਨਾਂ ਤੋਂ ਚੱਲ ਰਿਹਾ ਸੰਘਰਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼ਾਂਤੀ ਪਹਿਲਕਦਮੀ ਤੋਂ ਪਹਿਲਾਂ ਮੰਗਲਵਾਰ ਨੂੰ ਗਾਜ਼ਾ ਦੇ ਇਕ ਹਸਪਤਾਲ ‘ਤੇ ਹੋਏ ਹਮਲੇ ਨਾਲ ਸਥਿਤੀ ਵਿਗੜ ਗਈ ਹੈ, ਜਿਸ ਵਿਚ 500 ਤੋਂ ਵੱਧ ਜਣਿਆਂ ਦੀ ਮੌਤ ਹੋ ਗਈ । ਇਸ ਦੌਰਾਨ ਵੀਰਵਾਰ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਆਪਣੇ ਹਮਰੁਤਬਾ ਬੈਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਅਤੇ ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਵੀ ਨੇਤਨਯਾਹੂ ਨਾਲ ਮੁਲਾਕਾਤ ਕਰ ਚੁੱਕੇ ਹਨ।

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਇਜ਼ਰਾਈਲ (Israel) ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਰਾਸ਼ਟਰਪਤੀ ਇਸਹਾਕ ਹਰਜੋਗ ਨਾਲ ਮੁਲਾਕਾਤ ਲਈ ਵੀਰਵਾਰ ਸਵੇਰੇ ਇਜ਼ਰਾਈਲ ਪਹੁੰਚੇ। ਮੀਟਿੰਗ ਦੌਰਾਨ, ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਹਮਾਸ ਦੀਆਂ ਕਾਰਵਾਈਆਂ ਦੀ ਨਿੰਦਾ ਕੀਤੀ ਅਤੇ ਇਜ਼ਰਾਈਲ ਅਤੇ ਗਾਜ਼ਾ ਵਿੱਚ ਜਾਨ-ਮਾਲ ਦੇ ਭਿਆਨਕ ਨੁਕਸਾਨ ਲਈ ਸੋਗ ਪ੍ਰਗਟ ਕੀਤਾ।

ਹਮਾਸ ਦੇ ਹਮਲਿਆਂ ਤੋਂ ਬਾਅਦ ਬ੍ਰਿਟੇਨ ਨੇ ਇਜ਼ਰਾਈਲ ਨੂੰ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ, ਸੁਨਕ ਸਰਕਾਰ ਨੇ ਐਲਾਨ ਕੀਤਾ ਹੈ ਕਿ ਫਲਸਤੀਨੀਆਂ ਲਈ ਬ੍ਰਿਟੇਨ ਦੀ ਮਾਨਵਤਾਵਾਦੀ ਸਹਾਇਤਾ ਵਿੱਚ ਵਾਧਾ ਕੀਤਾ ਜਾਵੇਗਾ। ਇਸ ਦੌਰਾਨ, ਡਾਊਨਿੰਗ ਸਟ੍ਰੀਟ ਦਾ ਕਹਿਣਾ ਹੈ ਕਿ ਸੁਨਕ ਕਈ ਹੋਰ ਖੇਤਰੀ ਰਾਜਧਾਨੀਆਂ ਦਾ ਵੀ ਦੌਰਾ ਕਰਨਗੇ ।

ਅਮਰੀਕਾ ਦੇ ਰੱਖਿਆ ਵਿਭਾਗ ਪੈਂਟਾਗਨ ਨੇ ਜੰਗ ਸ਼ੁਰੂ ਹੁੰਦੇ ਹੀ ਇਜ਼ਰਾਈਲ (Israel) ਨੂੰ ਹਥਿਆਰ ਅਤੇ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ। ਇਜ਼ਰਾਇਲੀ ਮੀਡੀਆ ਰਿਪੋਰਟਾਂ ਦੇ ਮੁਤਾਬਕ ਅਮਰੀਕਾ ਆਪਣੇ ਹਜ਼ਾਰਾਂ ਸੈਨਿਕਾਂ ਨੂੰ ਇਜ਼ਰਾਈਲ ਭੇਜੇਗਾ, ਜਿਸ ਨਾਲ ਖੇਤਰ ਵਿਚ ਫੌਜੀ ਸ਼ਕਤੀ ਵਿਚ ਕਾਫੀ ਵਾਧਾ ਹੋਵੇਗਾ। ਇਨ੍ਹਾਂ ਵਿੱਚ ਦੋ ਯੂਐਸ ਏਅਰਕ੍ਰਾਫਟ ਕੈਰੀਅਰਜ਼ ਅਤੇ ਉਨ੍ਹਾਂ ਨਾਲ ਜੁੜੇ ਐਸਕੋਰਟ ਜਹਾਜ਼ਾਂ ਦੀ ਤਾਇਨਾਤੀ ਸ਼ਾਮਲ ਹੈ, ਜੋ ਲਗਭਗ 15,000 ਸੈਨਿਕਾਂ ਨੂੰ ਲੈ ਕੇ ਜਾਣਗੇ।

ਰਿਪੋਰਟਾਂ ਦੇ ਅਨੁਸਾਰ, ਲਗਭਗ 4,000 ਮਰੀਨ ਅਤੇ ਮਲਾਹਾਂ ਦੀ ਇੱਕ ਟਾਸਕ ਫੋਰਸ ਤਾਇਨਾਤ ਕੀਤੀ ਜਾਣੀ ਹੈ। ਇਸ ਦੇ ਨਾਲ ਹੀ ਲਗਭਗ 2,000 ਸਹਾਇਕ ਸੈਨਿਕਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਕੁਝ ਦਿਨਾਂ ਦੇ ਅੰਦਰ ਛੱਡਣ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।

ਅਮਰੀਕੀ ਫੌਜੀ ਅਧਿਕਾਰੀਆਂ ਨੇ ਕਿਹਾ ਕਿ ਅਮਰੀਕੀ ਫੌਜ ਇਜ਼ਰਾਈਲ ਨੂੰ ਹਥਿਆਰ ਅਤੇ ਹੋਰ ਸੁਰੱਖਿਆ ਸਹਾਇਤਾ ਭੇਜ ਰਹੀ ਹੈ। ਅਮਰੀਕਾ ਨੇ ਇਜ਼ਰਾਈਲ ਦੇ ਆਇਰਨ ਡੋਮ ਏਅਰ-ਡਿਫੈਂਸ ਸਿਸਟਮ, ਛੋਟੇ ਆਕਾਰ ਦੇ ਬੰਬਾਂ ਅਤੇ ਹੋਰ GPS-ਗਾਈਡਿਡ ਹਥਿਆਰਾਂ ਲਈ ਹੋਰ ਮਿਜ਼ਾਈਲ ਇੰਟਰਸੈਪਟਰਾਂ ਦੀ ਡਿਲੀਵਰੀ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਅਮਰੀਕਾ ਨੇ ਗਾਜ਼ਾ ਅਤੇ ਵੈਸਟ ਬੈਂਕ ਲਈ 100 ਮਿਲੀਅਨ ਡਾਲਰ (ਕਰੀਬ 883 ਕਰੋੜ ਰੁਪਏ) ਦੇ ਨਵੇਂ ਫੰਡ ਦਾ ਵੀ ਐਲਾਨ ਕੀਤਾ ਹੈ। ਬਾਈਡਨ ਨੇ ਕਿਹਾ ਕਿ ਉਹ ਅਮਰੀਕੀ ਕਾਂਗਰਸ ਤੋਂ ਲਗਭਗ $100 ਬਿਲੀਅਨ (ਲਗਭਗ 88,300 ਕਰੋੜ ਰੁਪਏ) ਦੀ ਪੂਰਕ ਰਕਮ ਦੀ ਬੇਨਤੀ ਕਰਨ ਦੀ ਯੋਜਨਾ ਬਣਾ ਰਿਹਾ ਹੈ, ਜਿਸ ਵਿੱਚ ਇਜ਼ਰਾਈਲ ਅਤੇ ਯੂਕਰੇਨ ਲਈ ਰੱਖਿਆ ਸਹਾਇਤਾ ਸ਼ਾਮਲ ਹੋਵੇਗੀ।

The post Hamas-Israel: ਇਜ਼ਰਾਈਲ ਨੂੰ ਹਥਿਆਰ ਅਤੇ ਹੋਰ ਸੁਰੱਖਿਆ ਸਹਾਇਤਾ ਭੇਜੇਗਾ ਅਮਰੀਕਾ appeared first on TheUnmute.com - Punjabi News.

Tags:
  • breaking-news
  • hamas
  • israel
  • israel-war
  • joe-biden
  • latest-news
  • news
  • usa.
  • usa-army

IND vs BAN: ਬੰਗਲਾਦੇਸ਼ ਨੇ ਭਾਰਤੀ ਟੀਮ ਸਾਹਮਣੇ ਰੱਖਿਆ 257 ਦੌੜਾਂ ਦਾ ਟੀਚਾ

Thursday 19 October 2023 12:52 PM UTC+00 | Tags: breaking-news cricket-news hardik-pandya ind-vs-ban news rohit-sharma sports-news virat-kohali world-cup-2023

ਚੰਡੀਗੜ੍ਹ, 19 ਅਕਤੂਬਰ 2023: (IND vs BAN) ਅੱਜ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 17ਵਾਂ ਮੈਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਸ਼ਾਨਦਾਰ ਫਾਰਮ ‘ਚ ਹੈ ਅਤੇ ਭਾਰਤ ਨੇ ਹੁਣ ਤੱਕ ਦੇ ਤਿੰਨੋਂ ਮੈਚ ਜਿੱਤੇ ਹਨ। ਜਦੋਂ ਕਿ ਬੰਗਲਾਦੇਸ਼ ਦੀ ਟੀਮ ਨੇ ਤਿੰਨ ਵਿੱਚੋਂ ਇੱਕ ਜਿੱਤਿਆ ਹੈ ਅਤੇ ਦੋ ਹਾਰੇ ਹਨ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਇਹ ਮੈਚ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਅੱਠ ਵਿਕਟਾਂ ‘ਤੇ 256 ਦੌੜਾਂ ਬਣਾਈਆਂ। ਭਾਰਤੀ ਟੀਮ ਨੂੰ ਵਨਡੇ ਵਿਸ਼ਵ ਕੱਪ 2023 ‘ਚ ਲਗਾਤਾਰ ਚੌਥੀ ਜਿੱਤ ਹਾਸਲ ਕਰਨ ਲਈ 257 ਦੌੜਾਂ ਦਾ ਟੀਚਾ ਹੈ।

ਬੰਗਲਾਦੇਸ਼ ਲਈ ਲਿਟਨ ਦਾਸ ਨੇ ਸਭ ਤੋਂ ਵੱਧ 66 ਦੌੜਾਂ ਬਣਾਈਆਂ। ਉਥੇ ਹੀ ਤਨਜੀਦ ਹਸਨ ਨੇ 51 ਦੌੜਾਂ ਦੀ ਪਾਰੀ ਖੇਡੀ। ਅੰਤ ਵਿੱਚ ਮਹਿਮੂਦੁੱਲਾ ਨੇ 46 ਦੌੜਾਂ ਦੀ ਪਾਰੀ ਖੇਡੀ ਅਤੇ ਟੀਮ ਦੇ ਸਕੋਰ ਨੂੰ 250 ਦੌੜਾਂ ਦੇ ਨੇੜੇ ਪਹੁੰਚਾਇਆ। ਮੁਸ਼ਫਿਕੁਰ ਰਹੀਮ ਨੇ 38 ਦੌੜਾਂ ਦਾ ਯੋਗਦਾਨ ਪਾਇਆ। ਭਾਰਤ ਲਈ ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ ਅਤੇ ਰਵਿੰਦਰ ਜਡੇਜਾ ਨੇ ਦੋ-ਦੋ ਵਿਕਟਾਂ ਲਈਆਂ। ਸ਼ਾਰਦੁਲ ਠਾਕੁਰ ਅਤੇ ਕੁਲਦੀਪ ਯਾਦਵ ਨੂੰ ਇਕ-ਇਕ ਵਿਕਟ ਮਿਲੀ।

The post IND vs BAN: ਬੰਗਲਾਦੇਸ਼ ਨੇ ਭਾਰਤੀ ਟੀਮ ਸਾਹਮਣੇ ਰੱਖਿਆ 257 ਦੌੜਾਂ ਦਾ ਟੀਚਾ appeared first on TheUnmute.com - Punjabi News.

Tags:
  • breaking-news
  • cricket-news
  • hardik-pandya
  • ind-vs-ban
  • news
  • rohit-sharma
  • sports-news
  • virat-kohali
  • world-cup-2023

ਜ਼ਿਲ੍ਹਾ ਬਰਨਾਲਾ ਨੇ ਹਾਸਲ ਕੀਤਾ ਓ.ਡੀ.ਐਫ਼. ਪਲੱਸ ਦਰਜਾ, ਪੰਜਾਬ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣਨ ਦਾ ਮਾਣ ਮਿਲਿਆ

Thursday 19 October 2023 12:57 PM UTC+00 | Tags: barnala breaking-news cm-bhagwant-mann latest-news news odf odf-plus-status punjab punjab-news the-unmute-breaking-news

ਚੰਡੀਗੜ੍ਹ, 19 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਸ਼ਾਨਦਾਰ ਪ੍ਰਾਪਤੀ ਕਰਦਿਆਂ, ਬਰਨਾਲਾ (Barnala) ਜ਼ਿਲ੍ਹੇ ਦੇ ਸਾਰੇ 122 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਆਪਣੇ ਇਲਾਕੇ ਨੂੰ ''ਓਪਨ ਡੀਫੀਕੇਸ਼ਨ ਫ੍ਰੀ ਪਲੱਸ (ਓ.ਡੀ.ਐਫ. ਪਲੱਸ) ਘੋਸ਼ਿਤ ਕੀਤਾ ਹੈ ਅਤੇ ਬਰਨਾਲਾ ਇਹ ਮੀਲ ਪੱਥਰ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਹ ਸਫ਼ਲਤਾ ਸਵੱਛਤਾ ਅਤੇ ਠੋਸ ਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਜ਼ਿਲ੍ਹੇ ਵੱਲੋਂ ਕੀਤੀ ਮਹੱਤਵਪੂਰਨ ਪ੍ਰਗਤੀ ਨੂੰ ਦਰਸਾਉਂਦੀ ਹੈ। ਇਸ ਪ੍ਰਾਪਤੀ ਦੇ ਸਿੱਟੇ ਵਜੋਂ ਇਲਾਕਾ ਨਿਵਾਸੀਆਂ ਦਾ ਰਹਿਣ-ਸਹਿਣ ਹੋਰ ਬਿਹਤਰ ਬਣੇਗਾ।

ਇਹ ਮੀਲ ਪੱਥਰ ਸਥਾਪਤ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ, ਨਿਵਾਸੀਆਂ ਅਤੇ ਲੋਕ ਨੁਮਾਇੰਦਿਆਂ ਨੂੰ ਵਧਾਈ ਦਿੱਤੀ ਹੈ, ਜਿਨ੍ਹਾਂ ਨੇ ਇਸ ਟੀਚੇ ਦੀ ਪ੍ਰਾਪਤੀ ਲਈ ਨਿੱਠ ਕੇ ਕੰਮ ਕੀਤਾ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਸਰਕਾਰ ਦਾ ਇਹ ਵੀ ਉਦੇਸ਼ ਹੈ ਕਿ ਲੋਕਾਂ ਨੂੰ ਸਹੂਲਤਾਂ ਪ੍ਰਾਪਤ ਕਰਨ ਲਈ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਘਰ ਨੇੜੇ ਬਿਨਾਂ ਕਿਸੇ ਪਰੇਸ਼ਾਨੀ ਤੋਂ ਪ੍ਰਾਪਤ ਹੋਣ।

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਸਵੱਛਤਾ, ਸਫ਼ਾਈ ਨੂੰ ਉਤਸ਼ਾਹਿਤ ਕਰਕੇ 'ਕਲੀਨ ਐਂਡ ਓਪਨ ਡੀਫੀਕੇਸ਼ਨ ਫ੍ਰੀ ਇੰਡੀਆ' ਨੂੰ ਯਕੀਨੀ ਬਣਾਉਣਾ ਹੈ। '' ਓਡੀਐਫ ਪਲੱਸ'' ਦਰਜਾ ਸਿਰਫ਼ ਖੁੱਲ੍ਹੇ ਵਿੱਚ ਸ਼ੌਚ-ਮੁਕਤ ਸਥਿਤੀ ਪ੍ਰਾਪਤ ਕਰਨਾ ਹੀ ਨਹੀਂ ਸਗੋਂ ਸਵੱਛਤਾ ਦੀ ਸਥਿਰਤਾ, ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਿੰਡਾਂ ਦੀ ਸੰਪੂਰਨ ਸਫਾਈ 'ਤੇ ਧਿਆਨ ਕੇਂਦਰਿਤ ਕਰਨਾ ਵੀ ਹੈ।

ਜ਼ਿਲ੍ਹਾ ਬਰਨਾਲਾ (Barnala) ਵੱਲੋਂ ਓ.ਡੀ.ਐਫ. ਪਲੱਸ ਦਰਜਾ ਹਾਸਲ ਕਰਨ ਦੀ ਸਫ਼ਲਤਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਇੱਥੋਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਤੇ ਸਮਰਪਿਤ ਯਤਨਾਂ ਦਾ ਨਤੀਜਾ ਹੈ।

ਜਿੰਪਾ ਨੇ ਅੱਗੇ ਕਿਹਾ ਕਿ ਓ.ਡੀ.ਐਫ. ਪਲੱਸ ਦਾ ਦਰਜਾ ਭਵਿੱਖ ਵਿੱਚ ਸਵੱਛਤਾ ਅਤੇ ਸਫਾਈ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਬਰਨਾਲਾ ਦੇ ਇਰਾਦਿਆਂ ਨੂੰ ਹੋਰ ਮਜ਼ਬੂਤੀ ਬਖਸ਼ੇਗਾ। ਇਹ ਪ੍ਰਾਪਤੀ ਬਿਨਾਂ ਸ਼ੱਕ ਇੱਥੋਂ ਦੇ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਵੱਲ ਲੈ ਕੇ ਜਾਵੇਗੀ ਅਤੇ ਇਸਦਾ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਹੋਵੇਗਾ।

The post ਜ਼ਿਲ੍ਹਾ ਬਰਨਾਲਾ ਨੇ ਹਾਸਲ ਕੀਤਾ ਓ.ਡੀ.ਐਫ਼. ਪਲੱਸ ਦਰਜਾ, ਪੰਜਾਬ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣਨ ਦਾ ਮਾਣ ਮਿਲਿਆ appeared first on TheUnmute.com - Punjabi News.

Tags:
  • barnala
  • breaking-news
  • cm-bhagwant-mann
  • latest-news
  • news
  • odf
  • odf-plus-status
  • punjab
  • punjab-news
  • the-unmute-breaking-news

ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ

Thursday 19 October 2023 01:01 PM UTC+00 | Tags: breaking-news harjot-singh-bains latest-news nangal-flyover nangal-railway-flyover news nhai punjab-road sri-anadpur-sahib

ਚੰਡੀਗੜ੍ਹ 19 ਅਕਤੂਬਰ 2023 : ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਰੇਲਵੇ ਫਲਾਈਓਵਰ (Nangal Flyover) ਦਾ ਕੰਮ 30 ਨਵੰਬਰ 2023 ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ਆਪਣੇ ਮਿਥੇ ਸਮੇਂ ਤੋਂ ਪਹਿਲਾਂ ਹੀ ਬਹੁਤ ਪਿੱਛੇ ਚਲ ਰਿਹਾ ਸੀ ਜਿਸ ਕਾਰਨ ਨੰਗਲ ਵਾਸੀਆਂ ਅਤੇ ਆਸ ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।

ਉਨ੍ਹਾਂ ਕਿਹਾ ਕਿ ਨੰਗਲ ਫਲਾਈਓਵਰ (Nangal Flyover) ਦੇ ਇੱਕ ਪਾਸੇ ਦੇ ਖੁੱਲਣ ਨਾਲ ਨੰਗਲ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿੱਚ ਪਹਿਲਾ ਹੀ ਖੁਸ਼ੀ ਦੀ ਲਹਿਰ ਹੈ।

ਉਹਨਾਂ ਕਿਹਾ ਕਿ ਨੰਗਲ ਰੇਲਵੇ ਫਲਾਈਓਵਰ ਦੇ ਦੂਜੇ ਪਾਸੇ ਦਾ ਕੰਮ ਦੀਵਾਲੀ ਤੱਕ ਮੁਕੰਮਲ ਕਰ ਲਿਆ ਜਾਵੇ ਅਤੇ। ਟੈਸਟਿੰਗ ਆਦਿ ਦਾ ਕੰਮ ਮੁਕੰਮਲ ਕਰਕੇ 30 ਨਵੰਬਰ 2023 ਤੱਕ ਦੂਜੇ ਪਾਸਾ ਵੀ ਲੋਕਾਂ ਲਈ ਖੋਲ ਦਿੱਤਾ ਜਾਵੇ। ਇਸ ਮੀਟਿੰਗ ਮੌਕੇ ਐਸ.ਡੀ.ਐਮ ਨੰਗਲ, ਐਨ.ਐਚ.ਆਈ, ਪੀ.ਡਬਲਿਯੂ.ਡੀ, ਟਰਾਂਸਪੋਰਟ ਅਤੇ ਹਾਈਵੇਅ ਦੇ ਅਧਿਕਾਰੀ ਹਾਜ਼ਰ ਸਨ।

The post ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਓਵਰ ਦਾ ਕੰਮ 30 ਨਵੰਬਰ ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ appeared first on TheUnmute.com - Punjabi News.

Tags:
  • breaking-news
  • harjot-singh-bains
  • latest-news
  • nangal-flyover
  • nangal-railway-flyover
  • news
  • nhai
  • punjab-road
  • sri-anadpur-sahib

ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਤਹਿਤ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

Thursday 19 October 2023 01:19 PM UTC+00 | Tags: agricultural agricultural-infrastructure-fund-scheme aif-scheme breaking-news develpoment-projects new-aggriculture-policy news punjab-aif-scheme punjab-walfare-scheme

ਚੰਡੀਗੜ੍ਹ, 19 ਅਕਤੂਬਰ 2023: ਪੰਜਾਬ ਨੇ ਕਿਸਾਨਾਂ ਦੀ ਭਲਾਈ ਲਈ ਸਥਾਪਤ ਕੀਤੇ ਗਏ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) (AIF scheme) ਤਹਿਤ ਮਾਅਰਕਾ ਮਾਰਦਿਆਂ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਲਈ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਉਪਲਬਧੀ ‘ਤੇ ਵਿਭਾਗ ਦੀ ਟੀਮ ਨੂੰ ਵਧਾਈ ਦਿੰਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਦਫ਼ਤਰ ਵਿਖੇ ਪੂਰੀ ਵਿਭਾਗੀ ਟੀਮ ਸਣੇ ਖੇਤੀ ਖੇਤਰ ‘ਚ ਨਵੀਨਤਮ ਖੋਜਾਂ ਲਈ ਦੋ ਵਿਗਿਆਨੀਆਂ ਦਾ ਸਨਮਾਨ ਕੀਤਾ।

ਸਕੀਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ (AIF scheme)  ਵਿੱਚ 6040 ਕਰੋੜ ਰੁਪਏ ਦੇ ਪ੍ਰਾਜੈਕਟਾਂ ਲਈ 11,831 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੀ ਕਰਜ਼ਾ ਰਾਸ਼ੀ 3430 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ 6854 ਪ੍ਰਾਜੈਕਟਾਂ ਲਈ 2006 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਜਦਕਿ 463 ਕਰੋੜ ਰੁਪਏ ਦੇ ਪ੍ਰਾਜੈਕਟ ਵੈਰੀਫ਼ਿਕੇਸ਼ਨ ਪ੍ਰਕਿਰਿਆ ਅਧੀਨ ਹਨ।

ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਮਨਜ਼ੂਰ ਕੀਤੇ ਗਏ 6854 ਪ੍ਰਾਜੈਕਟਾਂ ਨਾਲ ਪੰਜਾਬ ਭਾਰਤ ਵਿੱਚ ਪਹਿਲੇ ਨੰਬਰ ‘ਤੇ ਹੈ ਜਦਕਿ ਮੱਧਪ੍ਰਦੇਸ਼ ਨੇ 6751 ਅਰਜ਼ੀਆਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਮਹਾਰਾਸ਼ਟਰ, ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ ਕ੍ਰਮਵਾਰ 4629 ਅਰਜ਼ੀਆਂ, 4569 ਅਰਜ਼ੀਆਂ ਅਤੇ 2777 ਅਰਜ਼ੀਆਂ ਨਾਲ ਤੀਜੇ, ਚੌਥੇ ਤੇ ਪੰਜਵੇਂ ਸਥਾਨ ‘ਤੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਲਾਟ ਕੀਤੇ ਫ਼ੰਡਾਂ (AIF scheme) ਦੀ ਵਰਤੋਂ ਵਿੱਚ ਪੰਜਾਬ 42.56 ਫ਼ੀਸਦੀ ਫ਼ੰਡਾਂ ਦੀ ਵਰਤੋਂ ਕਰਕੇ ਦੇਸ਼ ਵਿੱਚ ਤੀਜੇ ਨੰਬਰ ‘ਤੇ ਰਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਇਸ ਸਕੀਮ ਦਾ ਲਾਭ ਲੈਣ ਵਾਲੇ ਮੋਹਰੀ ਜ਼ਿਲ੍ਹਿਆਂ ਵਿੱਚ ਪਟਿਆਲਾ, ਲੁਧਿਆਣਾ ਅਤੇ ਸੰਗਰੂਰ ਸ਼ਾਮਲ ਹਨ। ਤਿੰਨੋ ਜ਼ਿਲ੍ਹਿਆਂ ਵਿੱਚ ਪੂਰੇ ਰਾਜ ਤੋਂ ਮਨਜ਼ੂਰ ਕਰਜ਼ੇ ਦੀ ਰਕਮ ਦਾ ਲਗਭਗ ਇੱਕ ਤਿਹਾਈ ਹਿੱਸਾ ਹੈ। ਮੰਤਰੀ ਨੇ ਦੱਸਿਆ ਕਿ 30 ਸਤੰਬਰ ਨੂੰ ਸਮਾਪਤ ਹੋਈ ਦੂਜੀ ਵਿੱਤੀ ਤਿਮਾਹੀ ਤੱਕ ਕੁੱਲ 1571 ਕਰੋੜ ਰੁਪਏ ਵੰਡੇ ਗਏ, ਜੋ 30 ਜੂਨ, 2023 ਨੂੰ ਖ਼ਤਮ ਹੋਈ ਪਹਿਲੀ ਤਿਮਾਹੀ ਦੇ ਮੁਕਾਬਲੇ 96.67 ਫ਼ੀਸਦੀ ਵੱਧ ਹੈ।

ਕੈਬਨਿਟ ਮੰਤਰੀ ਵੱਲੋਂ ਇਸ ਸਕੀਮ ਦੇ ਲਾਗੂਕਰਨ ਲਈ ਵਿਭਾਗ ਦੀ ਟੀਮ ਜਿਸ ਵਿੱਚ ਨੋਡਲ ਅਫ਼ਸਰ ਸਹਾਇਕ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਕੇ.ਪੀ.ਐਮ.ਜੀ. (ਪੀ.ਐਮ.ਯੂ.) ਦੀ ਟੀਮ ਵੱਲੋਂ ਸ਼੍ਰੀਮਤੀ ਰਵਦੀਪ ਕੌਰ (ਟੀਮ ਲੀਡਰ), ਯੁਵਰਾਜ ਸਿੰਘ ਔਲਖ, ਮਨੀ ਮਿੱਤਲ ਅਤੇ ਨਿਤਿਆ ਤਿਵਾੜੀ (ਟੀਮ ਮੈਂਬਰ) ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ।

ਦੱਸ ਦੇਈਏ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਵਿਕਾਸ ਫ਼ੰਡ ਸਕੀਮ ਤਹਿਤ ਖੇਤੀ ਤੇ ਬਾਗ਼ਬਾਨੀ ਫ਼ਸਲਾਂ ਦੀ ਕਟਾਈ ਪਿੱਛੋਂ ਪ੍ਰਬੰਧਨ ਅਤੇ ਪ੍ਰਾਇਮਰੀ ਪ੍ਰੋਸੈਸਿੰਗ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਲਾਭਪਾਤਰੀਆਂ ਨੂੰ 2 ਕਰੋੜ ਰੁਪਏ ਤੱਕ ਦੇ ਕਰਜ਼ਿਆਂ ‘ਤੇ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕਰਜ਼ਿਆਂ ਦੀ ਕ੍ਰੈਡਿਟ ਗਾਰੰਟੀ ਫ਼ੀਸ ਦਾ ਭੁਗਤਾਨ ਵੀ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਏ.ਆਈ.ਐਫ. ਸਕੀਮ ਨੂੰ ਹੋਰ ਸਾਰੀਆਂ ਕੇਂਦਰੀ ਅਤੇ ਰਾਜ ਯੋਜਨਾਵਾਂ ਨਾਲ ਜੋੜਿਆ ਜਾ ਸਕਦਾ ਹੈ।

ਕੈਬਨਿਟ ਮੰਤਰੀ ਨੇ ਸਨਮਾਨੇ ਵਿਗਿਆਨੀ

ਇਸ ਦੌਰਾਨ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਖੇਤੀ ਖੇਤਰ ਵਿੱਚ ਅਹਿਮ ਖੋਜਾਂ ਕਰਨ ਅਤੇ ਕਿਸਾਨਾਂ ਲਈ ਲਾਭਕਾਰੀ ਸਕੀਮਾਂ ਬਣਾਉਣ ਵਾਲੇ ਵਿਗਿਆਨੀ ਡਾ. ਰਾਕੇਸ਼ ਸ਼ਾਰਦਾ ਅਤੇ ਡਾ. ਬੀ.ਵੀ.ਸੀ. ਮਹਾਜਨ ਨੂੰ ਵੀ ਸਨਮਾਨਤ ਕੀਤਾ।

ਸਾਇਲ ਐਂਡ ਵਾਟਰ ਇੰਜੀਨਿਅਰਿੰਗ ਵਿਭਾਗ ਪੀ.ਏ.ਯੂ. ਲੁਧਿਆਣਾ ਦੇ ਮੁਖੀ ਡਾ. ਰਾਕੇਸ਼ ਸ਼ਾਰਦਾ ਨੇ ਪੀ.ਪੀ.ਪੀ. ਮੋਡ ਅਧੀਨ ਕਿਸਾਨਾਂ ਲਈ ਇੱਕ ਕਨਾਲ ਦੇ ਪੌਲੀ ਹਾਊਸ ਦੀ ਸਕੀਮ ਤਿਆਰ ਕੀਤੀ ਹੈ ਅਤੇ ਵਿਭਾਗੀ ਨੋਡਲ ਅਫ਼ਸਰ ਸਹਾਇਕ ਡਾਇਰੈਕਟਰ ਡਾ. ਦਲਜੀਤ ਸਿੰਘ ਗਿੱਲ ਨਾਲ ਮਿਲ ਕੇ ਸਾਲ 2022-23 ਅਤੇ 2023-24 ਦੌਰਾਨ ਪੀ.ਪੀ.ਪੀ. ਮੋਡ ਅਧੀਨ ਕਿਸਾਨਾਂ ਲਈ 49 ਪੌਲੀ ਹਾਊਸ ਲਗਵਾਏ। ਫ਼ਸਲੀ ਵਿਭਿੰਨਤਾ ਨੂੰ ਅੱਗੇ ਲੈ ਕੇ ਜਾਣ ਵਾਸਤੇ ਇਸ ਸਕੀਮ ਨਾਲ ਝੋਨਾ ਲਾਉਣ ਵਾਲੇ ਕਿਸਾਨ ਸਿਰਫ਼ ਇੱਕ ਕਨਾਲ ਜ਼ਮੀਨ ਵਿੱਚੋਂ ਇੱਕ ਏਕੜ ਦੇ ਕਰੀਬ ਦੀ ਆਮਦਨ ਲੈ ਰਹੇ ਹਨ। ਬਾਗ਼ਬਾਨੀ ਵਿਭਾਗ ਨੇ ਕਿਸਾਨਾਂ ਲਈ ਇੱਕ ਅਜਿਹਾ ਮਾਡਲ ਤਿਆਰ ਕਰ ਵਿਖਾਇਆ ਹੈ ਜਿਸ ਨਾਲ ਕਿਸਾਨ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਤ ਹੋਏ ਹਨ।

ਇਸੇ ਤਰ੍ਹਾਂ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਸਿੱਧੇ ਮੰਡੀਕਰਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਵਾਸਤੇ ਆਨ-ਫ਼ਾਰਮ ਕੋਲਡ ਰੂਮ ਸਕੀਮ ਤਿਆਰ ਕਰਨ ਵਾਲੇ ਡਾ. ਬੀ.ਵੀ.ਸੀ. ਮਹਾਜਨ, ਡਾਇਰੈਕਟਰ ਪੀ.ਐਚ.ਪੀ.ਟੀ.ਸੀ. ਨੂੰ ਵੀ ਸਨਮਾਨਤ ਕੀਤਾ।

ਵਿਭਾਗ ਵੱਲੋਂ ਡਾ. ਮਹਾਜਨ ਦੀ ਤਕਨੀਕੀ ਸਲਾਹ ਨਾਲ ਸੈਂਟਰ ਆਫ ਐਕਸੀਲੈਂਸ ਫ਼ਾਰ ਵੈਜੀਟੇਬਲਜ਼, ਕਰਤਾਰਪੁਰ ਵਿਖੇ ਇੱਕ ਪ੍ਰਦਰਸ਼ਨੀ ਆਨ-ਫਾਰਮ ਕੋਲਡ ਰੂਮ ਲਗਾਇਆ ਗਿਆ। ਦੋ-ਤਿੰਨ ਸਾਲ ਟੈਸਟਿੰਗ ਤੋਂ ਬਾਅਦ ਇਸ ਦੀ ਸਿਫ਼ਾਰਿਸ਼ ਪੰਜਾਬ ਦੇ ਕਿਸਾਨਾਂ ਲਈ ਕੀਤੀ ਗਈ। ਬਹੁਤ ਘੱਟ ਬਿਜਲੀ ਖ਼ਰਚੇ ਵਾਲੇ ਕੁੱਲ 91 ਕੋਲਡ ਰੂਮ ਸੂਬੇ ਵਿੱਚ ਲਗਾਏ ਗਏ ਹਨ।

ਕਿਸਾਨਾਂ ਵੱਲੋਂ ਇਸ ਸਕੀਮ ਨੂੰ ਭਰਪੂਰ ਹੁੰਗਾਰਾ ਦਿੱਤਾ ਗਿਆ ਹੈ। ਇਹ ਕੋਲਡ ਸਟੋਰ ਕਿਸਾਨਾਂ ਦੇ ਖੇਤਾਂ/ਫਾਰਮ ਹਾਊਸ ‘ਤੇ ਬਣਾਏ ਗਏ ਤਾਂ ਕਿ ਕਿਸਾਨ ਸਿੱਧੇ ਮੰਡੀਕਰਨ ਵਾਲੇ ਪਾਸੇ ਆ ਸਕਣ। ਜਿਹੜੇ ਕਿਸਾਨ ਸਿੱਧਾ ਮੰਡੀਕਰਨ ਕਰਦੇ ਸਨ, ਉਨ੍ਹਾਂ ਦੀ ਰੋਜ਼ਾਨਾ ਵਿਕਰੀ ਤੋਂ ਵਾਧੂ ਸਬਜ਼ੀਆਂ ਉਹ ਇਸ ਵਿੱਚ ਸਟੋਰ ਕਰਕੇ ਅਗਲੇ ਦਿਨ ਵੇਚ ਸਕਦੇ ਹਨ। ਇਸ ਤਰ੍ਹਾਂ ਇਹ ਸਟੋਰ ਇੱਕ ਟਰਾਂਜ਼ਿਟ ਸਟੋਰ ਵਾਂਗ ਬਹੁਤ ਕਾਮਯਾਬ ਰਿਹਾ ਹੈ।

The post ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਤਹਿਤ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ appeared first on TheUnmute.com - Punjabi News.

Tags:
  • agricultural
  • agricultural-infrastructure-fund-scheme
  • aif-scheme
  • breaking-news
  • develpoment-projects
  • new-aggriculture-policy
  • news
  • punjab-aif-scheme
  • punjab-walfare-scheme

Hamas-Israel: 'ਆਪਰੇਸ਼ਨ ਅਜੈ' ਤਹਿਤ 1200 ਭਾਰਤੀ ਨਾਗਰਿਕਾਂ ਨੂੰ ਦੇਸ਼ ਵਾਪਸ ਲਿਆਂਦਾ, 18 ਨੇਪਾਲੀ ਨਾਗਰਿਕ ਵੀ ਸ਼ਾਮਲ

Thursday 19 October 2023 01:35 PM UTC+00 | Tags: breaking breaking-news external-affairs-ministry external-affairs-ministry-india gaza hamas-israe latest-news nepali-citizens news operation-ajay punjabi-news

ਚੰਡੀਗੜ੍ਹ, 19 ਅਕਤੂਬਰ 2023: ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਭਾਰਤ ਨੇ ਉੱਥੇ ਫਸੇ ਭਾਰਤੀਆਂ ਨੂੰ ਬਚਾਉਣ ਲਈ ‘ਆਪਰੇਸ਼ਨ ਅਜੈ’ (Operation Ajay) ਸ਼ੁਰੂ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ‘ਆਪਰੇਸ਼ਨ ਅਜੈ’ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਅਜੈ ਤਹਿਤ ਪੰਜ ਉਡਾਣਾਂ ਵਿੱਚ ਹੁਣ ਤੱਕ 1200 ਭਾਰਤੀ ਵਾਪਸ ਆ ਚੁੱਕੇ ਹਨ। ਇਨ੍ਹਾਂ ਵਿੱਚ 18 ਨੇਪਾਲੀ ਨਾਗਰਿਕ ਵੀ ਸ਼ਾਮਲ ਹਨ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਹੋਰ ਉਡਾਣਾਂ ਭੇਜਣ ਦੀ ਯੋਜਨਾ ਚੱਲ ਰਹੀ ਹੈ। ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪਹਿਲਾਂ ਗਾਜ਼ਾ ਵਿੱਚ ਲਗਭਗ 4 ਜਣੇ ਸਨ ਪਰ ਸਾਡੇ ਕੋਲ ਠੋਸ ਅੰਕੜੇ ਨਹੀਂ ਹਨ, ਵੈਸਟ ਬੈਂਕ ਵਿੱਚ 12-13 ਜਣੇ ਸਨ। ਗਾਜ਼ਾ ਵਿੱਚ ਹਲਾਤ ਅਜਿਹੇ ਹਨ ਕਿ ਉਥੋਂ ਨਿਕਲਣਾ ਥੋੜ੍ਹਾ ਮੁਸ਼ਕਿਲ ਹੈ।

The post Hamas-Israel: ‘ਆਪਰੇਸ਼ਨ ਅਜੈ’ ਤਹਿਤ 1200 ਭਾਰਤੀ ਨਾਗਰਿਕਾਂ ਨੂੰ ਦੇਸ਼ ਵਾਪਸ ਲਿਆਂਦਾ, 18 ਨੇਪਾਲੀ ਨਾਗਰਿਕ ਵੀ ਸ਼ਾਮਲ appeared first on TheUnmute.com - Punjabi News.

Tags:
  • breaking
  • breaking-news
  • external-affairs-ministry
  • external-affairs-ministry-india
  • gaza
  • hamas-israe
  • latest-news
  • nepali-citizens
  • news
  • operation-ajay
  • punjabi-news

ਪਰਾਲੀ ਨੂੰ ਅੱਗ ਲਗਾ ਕੇ ਕਿਸਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਦੇ ਉਲਟ ਜਾ ਰਹੇ ਹਨ: ਅਮਨ ਅਰੋੜਾ

Thursday 19 October 2023 01:42 PM UTC+00 | Tags: aman-arora farmers latest-news mla-lehra-barinder mla-lehra-barinder-goyal news paddy-session sri-guru-nanak-dev-ji the-unmute-breaking-news

ਖੇੜੀ/ਸੰਗਰੂਰ, 19 ਅਕਤੂਬਰ, 2023: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਥਾਨਕ ਪਿੰਡ ਖੇੜੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫ਼ਾਰਮ ਵਿਖੇ ਲਗਾਏ ਗਏ ਅੰਤਰ ਜ਼ਿਲ੍ਹਾ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਲਹਿਰਾ ਬਰਿੰਦਰ ਗੋਇਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ।

ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੀਆਂ ਨਵੀਆਂ ਤਕਨੀਕਾਂ ਅਤੇ ਫ਼ਸਲਾਂ ਦੇ ਬੀਜਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਅਗਵਾਈ ਵਿੱਚ ਲਗਾਏ ਜਾਂਦੇ ਅਜਿਹੇ ਮੇਲੇ ਬਹੁਤ ਲਾਹੇਵੰਦ ਹੁੰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਯਤਨਾਂ ਤਹਿਤ ਹੀ ਕਿਸਾਨਾਂ ਨੂੰ ਖੇਤੀਬਾੜੀ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਵੱਲੋਂ ਝੋਨੇ ਦੀ ਵਾਢੀ ਤੋਂ ਬਾਅਦ ਬਚਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ ਜਿਸਨੂੰ ਰੋਕਣ ਲਈ ਹੁਣ ਪੰਜਾਬ ਸਰਕਾਰ ਵੱਲੋਂ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋੜੀਂਦੀ ਮਸ਼ੀਨਰੀ ਵੀ ਸਬਸਿਡੀ ਉੱਪਰ ਮੁਹੱਈਆ ਕਰਵਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਤੇ ਮਿੱਟੀ ਦੇ ਨਾਲ-ਨਾਲ ਪੂਰਾ ਵਾਤਾਵਰਨ ਹੀ ਪਲੀਤ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪਰਾਲੀ ਨੂੰ ਅੱਗ ਲਗਾ ਕੇ ਕਿਸਾਨ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦੇ ਉਲਟ ਕੰਮ ਕਰਦੇ ਹਨ ਜਿਸ ਤੋਂ ਸਾਨੂੰ ਹਰ ਤਰੀਕੇ ਬਚਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਹਵਾ ਨੂੰ ਗੁਰੂ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ ਗਿਆ ਹੈ ਅਤੇ ਪਰਾਲੀ ਸਾੜਨ ਨਾਲ ਇਨ੍ਹਾਂ ਦੋਵਾਂ ਦਾ ਬਹੁਤ ਵੱਡੇ ਪੱਧਰ ਉੱਪਰ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਵੀ ਅਪੀਲ ਹੈ ਕਿ ਉਹ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਆਪ ਮੁਹਾਰੇ ਅੱਗੇ ਆਉਣ।

ਇਸ ਮੌਕੇ ਵਿਧਾਇਕ ਬਰਿੰਦਰ ਗੋਇਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਨਾਲ-ਨਾਲ ਸੈਕਟਰ ਅਫ਼ਸਰਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਕਿਸਾਨ ਕਈ ਤਰ੍ਹਾਂ ਦੇ ਸੂਖਮ ਤੱਤ ਅਤੇ ਮਿੱਤਰ ਕੀੜਿਆਂ ਨੂੰ ਵੀ ਸਾੜ ਕੇ ਸੁਆਹ ਕਰ ਦਿੰਦੇ ਹਨ ਜੋ ਕਿ ਉਪਜਾਊ ਸ਼ਕਤੀ ਘਟਣ ਦਾ ਵੱਡਾ ਕਾਰਨ ਹਨ।

ਇਸ ਕਿਸਾਨ ਮੇਲੇ ਦੌਰਾਨ ਵੱਖ-ਵੱਖ ਵਿਸ਼ਿਆਂ ਦੇ ਮਾਹਰਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਅਤੇ ਸਾਉਣੀ ਦੀਆਂ ਫ਼ਸਲਾਂ ਦੇ ਉੱਤਮ ਅਤੇ ਵਿਕਸਿਤ ਬੀਜਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਇਸ ਮੌਕੇ ਪਰਾਲੀ ਨਾ ਸਾੜਨ ਵਾਲੇ 103 ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਸੀਨੀਅਰ ਆਗੂ ਮਨਦੀਪ ਸਿੰਘ ਲੱਖੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ. ਡਾ. ਗੁਰਮੀਤ ਸਿੰਘ ਬੁੱਟਰ, ਸਹਿਯੋਗੀ ਨਿਰਦੇਸ਼ਕ ਕੇ.ਵੀ.ਕੇ. ਡਾ. ਮਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ, ਡਾਇਰੈਕਟਰ ਆਈ.ਸੀ.ਏ.ਆਰ. ਅਟਾਰੀ ਡਾ. ਪਰਵੇਂਦਰ ਸ਼ੋਰੇਨ, ਸੀਨੀਅਰ ਪਸਾਰ ਵਿਗਿਆਨੀ ਡਾ. ਬੂਟਾ ਸਿੰਘ ਰੋਮਾਣਾ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

The post ਪਰਾਲੀ ਨੂੰ ਅੱਗ ਲਗਾ ਕੇ ਕਿਸਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਦੇ ਉਲਟ ਜਾ ਰਹੇ ਹਨ: ਅਮਨ ਅਰੋੜਾ appeared first on TheUnmute.com - Punjabi News.

Tags:
  • aman-arora
  • farmers
  • latest-news
  • mla-lehra-barinder
  • mla-lehra-barinder-goyal
  • news
  • paddy-session
  • sri-guru-nanak-dev-ji
  • the-unmute-breaking-news

ਚੰਡੀਗੜ੍ਹ/ਬਟਾਲਾ, 19 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ (PUNJAB POLICE) ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ਕਰਦਿਆਂ , ਮਾਡਿਊਲ ਦੇ ਪੰਜ ਕਾਰਕੁਨਾਂ ਨੂੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ ਪਿੰਦੀ ,ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਕਿ ਕਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਦੱਸਿਆ ਜਾਂਦਾ ਹੈ, ਦੇ ਲਗਾਤਾਰ ਸੰਪਰਕ ਵਿੱਚ ਸੀ ।

ਪੁਲਿਸ (PUNJAB POLICE) ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਅਮਨਪ੍ਰੀਤ ਵਾਲੀਆ, ਅੰਮ੍ਰਿਤਸਰ ਦੇ ਪਿੰਡ ਮੁੱਛਲ ਦੇ ਰਮਨਬੀਰ ਸਿੰਘ ਉਰਫ ਫੌਜੀ, ਅੰਮ੍ਰਿਤਸਰ ਦੇ ਪਿੰਡ ਬੁੱਲੇਨੰਗਲ ਦੇ ਅਰਸ਼ਪ੍ਰੀਤ ਸਿੰਘ, ਅੰਮ੍ਰਿਤਸਰ ਦੇ ਬੱਲ ਸਰਾਏ ਦੇ ਹਰਮਨਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਕਿਰਨਦੀਪ ਕੌਰ ਵਜੋਂ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਠੇਕਿਆਂ 'ਤੇ ਹੋਈਆਂ ਅੱਗਜ਼ਨੀ ਜਾਂ ਗੋਲੀਬਾਰੀ ਦੀਆਂ ਕੁਝ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਟਾਲਾ ਦੀਆਂ ਪੁਲਿਸ ਟੀਮਾਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਅਤੇ ਇਨ੍ਹਾਂ ਘਟਨਾਵਾਂ ਪਿੱਛੇ ਰਮਨਬੀਰ ਸਿੰਘ ਉਰਫ਼ ਫ਼ੌਜੀ ਸਮੇਤ 11 ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲਗਭਗ 10 ਦਿਨਾਂ ਤੱਕ ਚੱਲੇ ਇਸ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬਟਾਲਾ ਦੀ ਐਸ.ਐਸ.ਪੀ. ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 27 ਸਤੰਬਰ ਨੂੰ ਬਟਾਲਾ ਦੇ ਸ਼ਾਸਤਰੀ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਤੋਂ ਦੋ ਦਿਨ ਬਾਅਦ ਬਟਾਲਾ ਵਿੱਚ ਹੀ ਇੱਕ ਹੋਰ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦਕਿ 2 ਅਕਤੂਬਰ ਨੂੰ ਅੰਮ੍ਰਿਤਸਰ ਦਿਹਾਤੀ ਵਿਖੇ ਸ਼ਰਾਬ ਦੇ ਠੇਕੇ 'ਤੇ ਪੰਜ ਗੋਲੀਆਂ ਚਲਾਈਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਸਥਾਨਕ ਹੈਂਡਲਰ ਪਰਮਿੰਦਰ ਪਿੰਦੀ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ, ਜੋ ਸ਼ਰਾਬ ਦੇ ਠੇਕੇਦਾਰਾਂ ਤੋਂ ਅੱਤਵਾਦੀ ਫੰਡਿੰਗ ਲਈ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਉਹਨਾਂ ਨੇ ਦੱਸਿਆ ਕਿ ਇੱਕ ਦੋਸ਼ੀ ਨੇ ਪੈਸਿਆਂ ਲਈ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ।

ਜ਼ਿਕਰਯੋਗ ਹੈ ਇਸ ਸਬੰਧ ਵਿੱਚ ਦੋ ਮਾਮਲੇ ਜਿਨ੍ਹਾਂ ਵਿੱਚ ਆਈ.ਪੀ.ਸੀ. ਦੀ ਧਾਰਾ 436, 427 ਅਤੇ 120ਬੀ ਤਹਿਤ ਐਫ.ਆਈ.ਆਰ ਨੰਬਰ 150 ਮਿਤੀ 27.09.2023 ਅਤੇ ਮਿਤੀ 30.09.2023 ਐਫ.ਆਈ.ਆਰ ਨੰਬਰ 112 ਆਈ.ਪੀ.ਸੀ. ਦੀ ਧਾਰਾ 307, 436, 420ਬੀ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 17, 18 ਅਤੇ 20 ਕ੍ਰਮਵਾਰ ਤਹਿਤ ਥਾਣਾ ਸਿਟੀ ਬਟਾਲਾ ਅਤੇ ਸਦਰ ਬਟਾਲਾ ਵਿਖੇ ਕੇਸ ਦਰਜ ਕੀਤੇ ਗਏ ਹਨ।

The post ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼, ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • harwinder-rinda
  • news
  • punjab-government
  • punjabi-news
  • punjab-news
  • punjab-police
  • the-unmute-breaking-news

ਕਾਂਗਰਸ ਦੀ ਸਰਕਾਰ ਬਣੀ ਤਾਂ ਅਸੀਂ ਪੂਰੇ ਦੇਸ਼ 'ਚ ਜਾਤੀ ਜਨਗਣਨਾ ਜ਼ਰੂਰ ਕਰਵਾਵਾਂਗੇ: ਰਾਹੁਲ ਗਾਂਧੀ

Thursday 19 October 2023 01:53 PM UTC+00 | Tags: breaking-news caste-census cm-bhagwant-mann congress latest-news news punjab-government rahul-gandhi telangana the-unmute-breaking-news

ਚੰਡੀਗੜ੍ਹ, 19 ਅਕਤੂਬਰ 2023: ਜਿਵੇਂ-ਜਿਵੇਂ ਚੋਣਾਂ ਦੀ ਤਾਰੀਖ਼ ਨੇੜੇ ਆ ਰਹੀ ਹੈ, ਤਿਉਂ-ਤਿਉਂ ਸਿਆਸੀ ਪਾਰਟੀਆਂ ਦੀ ਬਿਆਨਬਾਜ਼ੀ ਅਤੇ ਐਲਾਨ ਵਧਦੇ ਜਾ ਰਹੇ ਹਨ। ਸਾਰੀਆਂ ਪਾਰਟੀਆਂ ਨੇ ਆਪੋ-ਆਪਣੇ ਢੰਗ-ਤਰੀਕਿਆਂ ਰਾਹੀਂ ਲੋਕਾਂ ਨੂੰ ਭਰਮਾਉਣ ਲਈ ਕਈ ਹੱਥਕੰਡੇ ਅਪਣਾਏ ਹਨ। ਕੋਈ ਜਾਤੀ ਜਨਗਣਨਾ ਦੀ ਗੱਲ ਕਰ ਰਿਹਾ ਹੈ, ਕੋਈ ਮੁਫਤ ਸਕੀਮਾਂ ਦਾ ਐਲਾਨ ਕਰਨ ਦੀ ਗੱਲ ਕਰ ਰਿਹਾ ਹੈ। ਇਸ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਪਾਰਟੀ ਦੇ ਪ੍ਰਚਾਰ ਲਈ ਤੇਲੰਗਾਨਾ ਪਹੁੰਚੇ। ਸੂਬੇ ‘ਚ ਪਹੁੰਚਦਿਆਂ ਹੀ ਉਨ੍ਹਾਂ ਨੇ ਜਨਤਾ ਨਾਲ ਵਾਅਦਾ ਕੀਤਾ ਕਿ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਅਸੀਂ ਪੂਰੇ ਦੇਸ਼ ‘ਚ ਜਾਤੀ ਜਨਗਣਨਾ ਜ਼ਰੂਰ ਕਰਵਾਵਾਂਗੇ। ਜੇਕਰ ਤੇਲੰਗਾਨਾ ‘ਚ ਸਰਕਾਰ ਬਣੀ ਤਾਂ ਅਸੀਂ ਵੀ ਅਜਿਹਾ ਹੀ ਕਰਾਂਗੇ।

ਤੇਲੰਗਾਨਾ ‘ਚ ਕਾਂਗਰਸ ਦੀ ਚੱਲ ਰਹੀ ‘ਵਿਜੇਭੇੜੀ’ ਯਾਤਰਾ ਦੌਰਾਨ ਭੂਪਾਲਪੱਲੀ ਤੋਂ ਪੇਡਾਪੱਲੀ ਦੇ ਰਸਤੇ ‘ਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ‘ਚ ਸਭ ਤੋਂ ਵੱਡਾ ਮੁੱਦਾ ਜਾਤੀ ਜਨਗਣਨਾ ਹੈ। ਇਹ ਇੱਕ “ਐਕਸ-ਰੇ” ਹੈ, ਜੋ ਦਲਿਤਾਂ, ਆਦਿਵਾਸੀਆਂ ਅਤੇ ਓ.ਬੀ.ਸੀ. ਦੀ ਸਥਿਤੀ ‘ਤੇ ਰੌਸ਼ਨੀ ਪਾਵੇਗਾ। ਉਨ੍ਹਾਂ ਕਿਹਾ ਕਿ ਇਹ ਜਨਗਣਨਾ ਤੈਅ ਕਰੇਗੀ ਕਿ ਦੇਸ਼ ਦੀ ਦੌਲਤ ਨੂੰ ਕਿਵੇਂ ਖਰਚਿਆ ਜਾਣਾ ਚਾਹੀਦਾ ਹੈ।

ਮੋਦੀ ਸਰਕਾਰ ਅਤੇ ਕੇਸੀਆਰ ‘ਤੇ ਹਮਲਾ ਕਰਦੇ ਹੋਏ ਰਾਹੁਲ ਗਾਂਧੀ (Rahul Gandhi) ਨੇ ਪੁੱਛਿਆ ਕਿ ਉਹ ਜਾਤੀ ਜਨਗਣਨਾ ਕਦੋਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸ਼ਾਸਤ ਰਾਜਾਂ ਛੱਤੀਸਗੜ੍ਹ, ਰਾਜਸਥਾਨ ਅਤੇ ਕਰਨਾਟਕ ਨੂੰ ਜਾਤੀ ਜਨਗਣਨਾ ਕਰਨ ਲਈ ਕਿਹਾ ਗਿਆ ਹੈ। ਹੁਣ ਤੇਲੰਗਾਨਾ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਤੀ ਜਨਗਣਨਾ ਕਰਵਾਉਣੀ ਪਵੇਗੀ। ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਕਾਂਗਰਸ ਪਾਰਟੀ ਤੇਲੰਗਾਨਾ ਵਿੱਚ ਜਾਤੀ ਜਨਗਣਨਾ ਕਰਵਾਏਗੀ। ਉਨ੍ਹਾਂ ਪੁੱਛਿਆ, ‘ਮੇਰਾ ਸਵਾਲ ਹੈ ਕਿ ਕੀ ਦੇਸ਼ ਵਿੱਚ ਓਬੀਸੀ ਦੀ ਆਬਾਦੀ ਸਿਰਫ਼ ਪੰਜ ਫ਼ੀਸਦੀ ਹੈ?’

The post ਕਾਂਗਰਸ ਦੀ ਸਰਕਾਰ ਬਣੀ ਤਾਂ ਅਸੀਂ ਪੂਰੇ ਦੇਸ਼ ‘ਚ ਜਾਤੀ ਜਨਗਣਨਾ ਜ਼ਰੂਰ ਕਰਵਾਵਾਂਗੇ: ਰਾਹੁਲ ਗਾਂਧੀ appeared first on TheUnmute.com - Punjabi News.

Tags:
  • breaking-news
  • caste-census
  • cm-bhagwant-mann
  • congress
  • latest-news
  • news
  • punjab-government
  • rahul-gandhi
  • telangana
  • the-unmute-breaking-news

ਚੰਡੀਗੜ੍ਹ, 19 ਅਕਤੂਬਰ 2023: ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ 20 ਅਕਤੂਬਰ, 2023 ਨੂੰ ਆਉਣ ਵਾਲੇ ਵਿਧਾਨ ਸਭਾ ਇਜਲਾਸ ਵਿੱਚ 37,100 ਨਵੀਆਂ ਨੌਕਰੀਆਂ (Jobs) ਬਾਰੇ ਬਿਆਨ ਦਿੱਤਾ ਹੈ |ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ 18 ਮਹੀਨਿਆਂ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ 37,100 ਨੌਕਰੀਆਂ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਦਾ ਦਾਅਵਾ ਕਰਨਾ ਸੂਬਾ ਸਰਕਾਰ ਦੀ ਭਰੋਸੇਯੋਗਤਾ ‘ਤੇ ਗੰਭੀਰ ਸਵਾਲ ਖੜਾ ਕਰਦਾ ਹੈ।

ਪੰਜਾਬ ਦੇ ਲੋਕ ਇਸ ਪ੍ਰਾਪਤੀ ਦੀਆਂ ਵਿਸ਼ੇਸ਼ਤਾਵਾਂ ਦੀ ਡੂੰਘੀ ਸਮਝ ਪ੍ਰਾਪਤ ਕਰਨ ਲਈ ਉਤਸੁਕ ਹਨ। ਇਸ ਲਈ ਇਹ ਜ਼ਰੂਰੀ ਹੈ ਕਿ 20 ਅਕਤੂਬਰ, 2023 ਨੂੰ ਹੋਣ ਵਾਲੇ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਫਲੋਰ ‘ਤੇ ਇੱਕ ਵਿਆਪਕ ਬਿਆਨ ਪੇਸ਼ ਕੀਤਾ ਜਾਵੇ। ਇਸ ਕਥਨ ਵਿੱਚ ਹੇਠ ਲਿਖੇ ਪ੍ਰਮੁੱਖ ਤੱਥਾਂ ਦਾ ਵਿਸਥਾਰਪੂਰਵਕ ਅਤੇ ਤੱਥਾਂ ਦਾ ਵਿਸਥਾਰ ਸ਼ਾਮਲ ਹੋਣਾ ਚਾਹੀਦਾ ਹੈ:

1. ਵਿਭਾਗ ਦੁਆਰਾ ਸ਼੍ਰੇਣੀਬੱਧ ਨੌਕਰੀਆਂ (Jobs) ਦੇ ਮੌਕਿਆਂ ਦਾ ਵਿਆਪਕ ਵਿਸਥਾਰ, ਜਿਸ ਵਿੱਚ ਇਹ ਸਪੱਸ਼ਟੀਕਰਨ ਦਿੱਤਾ ਜਾਵੇ ਕਿ ਕੀ ਇਹ ਅਸਾਮੀਆਂ ਪਹਿਲਾਂ ਤੋਂ ਮੌਜੂਦ ਸਨ ਜਾਂ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਨਵੀਆਂ ਮਨਜ਼ੂਰ ਕੀਤੀਆਂ ਗਈਆਂ ਸਨ।

2. ਇਨ੍ਹਾਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਰਸਮੀ ਤੌਰ ‘ਤੇ ਸ਼ੁਰੂ ਕਰਨ ਦੀ ਸਹੀ ਤਾਰੀਖ ਦੀ ਸਪੱਸ਼ਟ ਰੇਖਾ ਦਿੱਤੀ ਜਾਵੇ।

3. ਇਸ ਪ੍ਰਕਿਰਿਆ ਦੀ ਨਿਗਰਾਨੀ ਕਰਨ ਲਈ ਜ਼ਿੰਮੇਵਾਰ ਏਜੰਸੀ ਬਾਰੇ ਸਪੱਸ਼ਟਤਾ, ਚਾਹੇ ਉਹ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ), ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀਐਸਐਸਐਸਬੀ), ਜਾਂ ਕੋਈ ਵਿਕਲਪਕ ਪ੍ਰਸ਼ਾਸਕੀ ਵਿਧੀ ਹੋਵੇ।

4. ਨੌਕਰੀਆਂ ਦੇਣ ਸਬੰਧੀ ਮਹੱਤਵਪੂਰਨ ਪ੍ਰਕਿਰਿਆਤਮਕ ਕਦਮਾਂ ਦੀਆਂ ਵਿਸ਼ੇਸ਼ ਤਾਰੀਖਾਂ ਦਾ ਖੁਲਾਸਾ, ਜਿਸ ਵਿੱਚ ਖਾਲੀ ਅਸਾਮੀਆਂ ਦੀ ਘੋਸ਼ਣਾਵਾਂ, ਨਿਰਧਾਰਤ ਇੰਟਰਵਿਊ ਦੀਆਂ ਤਾਰੀਖਾਂ, ਅਤੇ ਬਿਨੈਕਾਰਾਂ ਦੀ ਗਿਣਤੀ ਅਤੇ ਬਾਅਦ ਵਿੱਚ, ਇਨ੍ਹਾਂ ਅਹੁਦਿਆਂ ਲਈ ਚੁਣੇ ਗਏ ਸਫਲ ਉਮੀਦਵਾਰਾਂ ਦੀ ਗਿਣਤੀ ਸ਼ਾਮਲ ਹੈ।

ਉਨ੍ਹਾਂ ਕਿਹਾ ਤੁਹਾਡੇ ਆਉਣ ਵਾਲੇ ਹੁੰਗਾਰੇ ਅਤੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਤੁਹਾਡੇ ( ਮੁੱਖ ਮੰਤਰੀ ਭਗਵੰਤ ਮਾਨ) ਵੱਲੋਂ ਪੇਸ਼ ਕੀਤੀ ਜਾਣ ਵਾਲੀ ਅਨਮੋਲ ਸੂਝ ਦੀ ਬੇਸਬਰੀ ਨਾਲ ਉਡੀਕ ਕਰਦਾ ਹਾਂ।

The post ਨੌਜਵਾਨਾਂ ਨੂੰ 37,100 ਨੌਕਰੀਆਂ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦਾ ਦਾਅਵਾ ਮਾਨ ਸਰਕਾਰ ਦੀ ਭਰੋਸੇਯੋਗਤਾ ‘ਤੇ ਗੰਭੀਰ ਸਵਾਲ ਖੜਾ ਕਰਦਾ ਹੈ: ਪ੍ਰਤਾਪ ਬਾਜਵਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • jobs
  • news
  • partap-bajwa
  • partap-singh-bajwa
  • punjab-government-jobs
  • punjab-police
  • the-unmute-breaking

MLA ਅਜੀਤਪਾਲ ਸਿੰਘ ਕੋਹਲੀ ਨੇ ਦੁਸ਼ਹਿਰੇ ਤੋਂ ਪਹਿਲਾਂ ਪਟਿਆਲੇ ਸ਼ਹਿਰ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Thursday 19 October 2023 02:13 PM UTC+00 | Tags: breaking-news cm-bhagwant-mann development-works dussehra latest-news mla-ajit-pal-singh-kohli news patiala punjab punjab-government

ਪਟਿਆਲਾ, 19 ਅਕਤੂਬਰ 2023: ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajit pal Singh Kohli) ਨੇ ਦੁਸ਼ਹਿਰੇ (Dussehra) ਦੇ ਪਾਵਨ ਤਿਉਹਾਰ ਤੋਂ ਪਹਿਲਾਂ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਹਿਲਾਂ ਜੌੜੀਆਂ ਭੱਠੀਆਂ ਵਿਖੇ 12 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਨਵੀਂ ਬਣਾਈ ਜਾ ਰਹੀ ਰਾਮਲੀਲਾ ਸਟੇਜ ਦੇ ਮੁਕੰਮਲ ਹੋਣ ਨੇੜੇ ਪੁੱਜੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਕੋਹਲੀ (MLA Ajit pal Singh Kohli) ਨੇ ਦੱਸਿਆ ਕਿ ਰਾਮਲੀਲਾ ਕਮੇਟੀ ਵੱਲੋਂ ਇਸ ਸਟੇਜ ਤੇ ਸ਼ੈਡ ਦੀ ਮੁਰੰਮਤ ਲਈ ਪਹੁੰਚ ਕੀਤੀ ਗਈ ਸੀ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਰਿਆ ਦਿਲੀ ਦਿਖਾਉਂਦੇ ਹੋਏ ਇਸ ਨੂੰ 12 ਲੱਖ ਰੁਪਏ ਤੋਂ ਵਧੇਰੇ ਦਾ ਖਰਚ ਕਰਕੇ ਪੂਰਾ ਹੀ ਨਵਾਂ ਬਣਾ ਦਿੱਤਾ ਗਿਆ ਹੈ।

ਇਸ ਉਪਰੰਤ ਅਜੀਤਪਾਲ ਸਿੰਘ ਕੋਹਲੀ ਵੱਲੋਂ ਇੱਥੇ ਫੁਹਾਰਾ ਚੌਂਕ ਤੋਂ ਮਹਿੰਦਰਾ ਕਾਲਜ ਨੂੰ ਜਾਂਦੀ ਲੋਅਰ ਮਾਲ ਰੋਡ ‘ਤੇ ਸਥਿਤ ਸਾਈ ਮਾਰਕੀਟ ਨੇੜੇ ਕਰੀਬ 7.5 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਜਾ ਰਹੇ ਅਗਰਸੈਨ ਚੌਂਕ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜਦੋਂ ਉਹ ਨਗਰ ਨਿਗਮ ਦੇ ਮੇਅਰ ਸਨ, ਤਾਂ ਉਸ ਸਮੇਂ ਇਸ ਚੌਂਕ ਨੂੰ ਬਣਾਉਣ ਦੀ ਤਜਵੀਜ ਬਣਾਈ ਗਈ ਸੀ ਪਰੰਤੂ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਮੰਗ ‘ਤੇ ਇਸ ਚੌਂਕ ਦੀ ਉਸਾਰੀ ਕਰਵਾਈ ਗਈ ਹੈ।

ਵਿਧਾਇਕ ਕੋਹਲੀ ਨੇ ਦੱਸਿਆ ਕਿ ਇਹ ਚੌਂਕ ਫੁਹਾਰਾ ਚੌਂਕ ਤੋਂ ਮਹਿੰਦਰਾ ਕਾਲਜ ਨੂੰ ਜਾਂਦੀ ਇਸ ਅਹਿਮ ਸੜਕ ਉਪਰ ਵਾਹਨਾਂ ਦੀ ਤੇਜ ਰਫ਼ਤਾਰ ਕਰਕੇ ਹੁੰਦੇ ਹਾਦਸੇ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਥੇ ਨੇੜੇ ਸਕੂਲ ਹੋਣ ਕਰਕੇ ਇੱਥੇ ਵਾਹਨਾਂ ਦੀ ਆਵਾਜਾਈ ਜਿਆਦਾ ਹੋ ਜਾਂਦੀ ਹੈ ਅਤੇ ਇਹ ਨਵਾਂ ਚੌਂਕ ਬਣਨ ਨਾਲ ਇੱਥੇ ਤੇਜ ਵਾਹਨਾਂ ਦੀ ਰਫ਼ਤਾਰ ਹੌਲੀ ਹੋਵੇਗੀ ਤੇ ਹਾਦਸੇ ਨਹੀਂ ਵਾਪਰਨਗੇ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਲਈ 57 ਕਰੋੜ ਰੁਪਏ ਦੇ ਫੰਡ ਭੇਜੇ ਸਨ, ਜਿਸ ਨਾਲ ਸ਼ਹਿਰ ਦੇ ਵਿਕਾਸ ਕਾਰਜ ਤੇਜੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਉਨ੍ਹਾਂ ਨੂੰ ਤਾਕਤ ਦਿੱਤੀ ਅਤੇ ਉਹ ਇਸ ਸ਼ਕਤੀ ਨੂੰ ਲੋਕਾਂ ਦੀ ਸੇਵਾ ਲਈ ਹੀ ਲਗਾ ਰਹੇ ਹਨ।

ਇਸ ਦੌਰਾਨ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਵਰੁਣ ਜਿੰਦਲ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਜਦਕਿ ਸੰਦੀਪ ਬੰਧੂ, ਨਰੇਸ਼ ਕੁਮਾਰ ਕਾਕਾ, ਕ੍ਰਿਸ਼ਨ ਚੰਦ ਬੁੱਧੂ, ਰੂਬੀ ਭਾਟੀਆ, ਸੁਸ਼ੀਲ ਮਿੱਡਾ, ਗੁਰਸ਼ਰਨ ਸਿੰਘ ਸਨੀ, ਹਰਮਨ ਸੰਧੂ, ਹਰਪ੍ਰੀਤ ਸਿੰਘ, ਅਨਿਲ ਬਿੱਟੂ, ਰਕੇਸ਼ ਜੈਨ, ਰਾਕੇਸ਼ ਆਰੀਅਨ, ਕੇਕੇ ਬਾਂਸਲ, ਰਕੇਸ਼ ਮੰਗਲਾ, ਅਸ਼ੀਸ਼ ਨਈਅਰ, ਹਰਸ਼ਪਾਲ ਸਿੰਘ ਵਾਲੀਆ ਅਤੇ ਹੋਰ ਪਤਵੰਤੇ ਮੌਜੂਦ ਸਨ।

The post MLA ਅਜੀਤਪਾਲ ਸਿੰਘ ਕੋਹਲੀ ਨੇ ਦੁਸ਼ਹਿਰੇ ਤੋਂ ਪਹਿਲਾਂ ਪਟਿਆਲੇ ਸ਼ਹਿਰ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ appeared first on TheUnmute.com - Punjabi News.

Tags:
  • breaking-news
  • cm-bhagwant-mann
  • development-works
  • dussehra
  • latest-news
  • mla-ajit-pal-singh-kohli
  • news
  • patiala
  • punjab
  • punjab-government

Israel-Hamas War: PM ਮੋਦੀ ਨੇ ਫਿਲੀਸਤੀਨ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ ਕਿਹਾ- ਮਾਨਵਤਾਵਾਦੀ ਸਹਾਇਤਾ ਭੇਜਦੇ ਰਹਾਂਗੇ

Thursday 19 October 2023 02:23 PM UTC+00 | Tags: breaking-news gaza gaza-attack gaza-hospital-explosion israel-hamas israel-hamas-war news palestinian-president pm-modi

ਚੰਡੀਗੜ੍ਹ, 19 ਅਕਤੂਬਰ 2023: (Israel-Hamas War) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਫਿਲੀਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਫੋਨ ‘ਤੇ ਗੱਲ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਜੰਗ ਪ੍ਰਭਾਵਿਤ ਗਾਜ਼ਾ ਦੇ ਅਲ ਅਹਲੀ ਹਸਪਤਾਲ ‘ਚ ਨਾਗਰਿਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ। ਬਕੌਲ ਏਜੰਸੀ ਮੁਤਾਬਕ ਫਿਲੀਸਤੀਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਸੀਂ ਫਲਸਤੀਨੀ ਲੋਕਾਂ ਲਈ ਮਾਨਵਤਾਵਾਦੀ ਸਹਾਇਤਾ ਭੇਜਣਾ ਜਾਰੀ ਰੱਖਾਂਗੇ।

ਜੰਗ ਪ੍ਰਭਾਵਿਤ ਗਾਜ਼ਾ ਵਿੱਚ ਇੱਕ ਹਸਪਤਾਲ ਉੱਤੇ ਰਾਕੇਟ ਹਮਲੇ ਕਾਰਨ 500 ਤੋਂ ਵੱਧ ਨਾਗਰਿਕਾਂ ਦੀ ਮੌਤ ਹੋ ਗਈ ਹੈ। ਇਸ ਹਮਲੇ ਨੂੰ ਲੈ ਕੇ ਇਜ਼ਰਾਈਲ ਅਤੇ ਹਮਾਸ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਹੈ। ਹਾਲਾਂਕਿ, ਇਜ਼ਰਾਈਲ ਨੇ ਸਪੱਸ਼ਟ ਕੀਤਾ ਹੈ ਕਿ ਹਸਪਤਾਲ ਹਮਲੇ ਵਿੱਚ ਉਸਦੀ ਕੋਈ ਭੂਮਿਕਾ ਨਹੀਂ ਹੈ।

 

The post Israel-Hamas War: PM ਮੋਦੀ ਨੇ ਫਿਲੀਸਤੀਨ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ ਕਿਹਾ- ਮਾਨਵਤਾਵਾਦੀ ਸਹਾਇਤਾ ਭੇਜਦੇ ਰਹਾਂਗੇ appeared first on TheUnmute.com - Punjabi News.

Tags:
  • breaking-news
  • gaza
  • gaza-attack
  • gaza-hospital-explosion
  • israel-hamas
  • israel-hamas-war
  • news
  • palestinian-president
  • pm-modi

ਨਵੀਂ ਦਿੱਲੀ, 19 ਅਕਤੂਬਰ 2023 (ਦਵਿੰਦਰ ਸਿੰਘ): ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠਲੇ ਵਫਦ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਾਸਤੇ ਨਿਰੰਕਾਰੀਆਂ ਤੇ ਡੇਰਾ ਸਿਰਸਾ ਪ੍ਰੇਮੀਆਂ ਦੀਆਂ ਵੋਟਾਂ ਬਣਨ ਦੇ ਮਾਮਲੇ ਨੂੰ ਚੁੱਕਿਆ, ਜਿਸਨੂੰ ਮੁੱਖ ਮੰਤਰੀ ਨੇ ਹੱਲ ਕਰਨ ਵਾਸਤੇ ਫੌਰੀ ਹੁਕਮ ਜਾਰੀ ਕੀਤੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਰਦਾਰ ਸਿਰਸਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਉਹਨਾਂ ਦੱਸਿਆ ਕਿ ਹਰਿਆਣਾ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਾਸਤੇ ਵੋਟਾਂ ਬਣਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਇਹਨਾਂ ਵਾਸਤੇ ਨਿਰੰਕਾਰੀਆਂ ਤੇ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਵੀ ਵੋਟਾਂ ਬਣਵਾਈਆਂ ਗਈਆਂ ਹਨ ਜਿਹਨਾਂ ਦੀ ਸ਼ਿਕਾਇਤ ਅਸੀਂ ਮੁੱਖ ਮੰਤਰੀ ਕੋਲ ਕੀਤੀ ਹੈ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਪਹਿਲਾਂ ਬਣੀਆਂ ਸਾਰੀਆਂ ਵੋਟਾਂ ਰੱਦ ਕਰਨ ਦੇ ਹੁਕਮ ਦਿੱਤੇ ਹਨ ਤੇ ਹੁਣ ਵੋਟਾਂ ਬਣਾਉਣ ਵਾਸਤੇ ਫਾਰਮ ਵਿਚ ਵੀ ਸੋਧ ਕਰ ਕੇ ਇਹ ਮੱਦੇ ਸ਼ਾਮਲ ਕੀਤੀ ਗਈ ਹੈ ਕਿ ਜੋ ਵਿਅਕਤੀ ਵੋਟ ਬਣਵਾਉਣ ਵਾਸਤੇ ਅਪਲਾਈ ਕਰੇਗਾ, ਉਹ ਲਿਖਤੀ ਭਰੋਸਾ ਦੇਵੇਗਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਵਿਸ਼ਵਾਸ ਰੱਖਣ ਵਾਲਾ ਸਿੱਖ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਗੁਰੂ ਮੰਨਦਾ ਹੈ।

ਉਹਨਾਂ ਕਿਹਾ ਕਿ ਇਹ ਬਹੁਤ ਵੱਡਾ ਫੈਸਲਾ ਹੈ ਜਿਸ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਧੰਨਵਾਦੀ ਰਹੇਗੀ। ਉਹਨਾਂ ਕਿਹਾ ਕਿ ਨਿਰੋਲ ਸਿੱਖ ਵੋਟਾਂ ਬਣਾਉਣ ਵਾਸਤੇ ਇਹ ਬਹੁਤ ਵੱਡਾ ਫੈਸਲਾ ਹੈ।

ਉਹਨਾਂ ਦੱਸਿਆ ਕਿ ਇਹ ਮਸਲਾ ਅਸਲ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਾਹਮਣੇ ਲਿਆਂਦਾ ਸੀ ਜਿਹਨਾਂ ਦੱਸਿਆ ਸੀ ਕਿ ਕਿਵੇਂ ਨਿਰੰਕਾਰੀਆਂ ਤੇ ਡੇਰਾ ਸਿਰਸਾ ਪ੍ਰੇਮੀਆਂ ਦੀਆਂ ਵੋਟਾਂ ਬਣ ਰਹੀਆਂ ਹਨ। ਉਹਨਾਂ ਕਿਹਾ ਕਿ ਹੁਣ ਦਿੱਲੀ ਗੁਰਦੁਆਰਾ ਕਮੇਟੀ ਦੇ ਇਤਰਾਜ਼ ਮਗਰੋਂ ਇਹ ਮਸਲਾ ਸਥਾਈ ਤੌਰ 'ਤੇ ਹੱਲ  ਹੋ ਗਿਆ ਹੈ।

The post ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਤੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਹਰਿਆਣਾ ਦੇ CM ਮਨੋਹਰ ਲਾਲ ਖੱਟਰ ਨਾਲ ਮੁਲਾਕਾਤ appeared first on TheUnmute.com - Punjabi News.

Tags:
  • breaking-news
  • cm-manohar-lal-khattar
  • dsgpc
  • news
  • sgpc-election
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form