TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ 12.30 ਵਜੇ ਤੱਕ ਮੁਲਤਵੀ Friday 20 October 2023 06:13 AM UTC+00 | Tags: breaking-news punjab-vidhan-sabha ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਸ਼ੁਰੂ ਹੋਇਆ ਅਤੇ ਜੰਮੂ-ਕਸ਼ਮੀਰ ਵਿੱਚ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਸਮੇਤ ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ | ਸ਼ਰਧਾਂਜਲੀ ਭੇਂਟ ਕਰਨ ਅਤੇ ਮੌਨ ਧਾਰਨ ਕਰਨ ਤੋਂ ਬਾਅਦ ਇਜਲਾਸ 12.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ । The post ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ 12.30 ਵਜੇ ਤੱਕ ਮੁਲਤਵੀ appeared first on TheUnmute.com - Punjabi News. Tags:
|
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 5994 ਈਟੀਟੀ ਅਧਿਆਪਕਾਂ ਦੀ ਭਰਤੀ 'ਤੇ ਲਾਈ ਰੋਕ Friday 20 October 2023 06:26 AM UTC+00 | Tags: 5994-ett-teachers aam-aadmi-party breaking-news government-job latest-news latest-nws news pesb punjab-and-haryana-high-court the-unmute-breaking-news the-unmute-latest-news the-unmute-punjab ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ 5994 ਈਟੀਟੀ ਅਧਿਆਪਕਾਂ (5994 ETT teachers) ਦੀ ਭਰਤੀ 'ਤੇ ਰੋਕ ਲਗਾ ਦਿੱਤੀ ਹੈ। ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਹੁਣ ਇਹ ਭਰਤੀ ਨਿਯਮਾਂ ‘ਚ ਬਦਲਾਅ ਨੂੰ ਲੈ ਕੇ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਦੇ ਫੈਸਲੇ ‘ਤੇ ਨਿਰਭਰ ਕਰੇਗੀ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਭਰੋਸਾ ਦਿੱਤਾ ਕਿ ਅਗਲੇ ਹੁਕਮਾਂ ਤੱਕ ਭਰਤੀ ਪ੍ਰਕਿਰਿਆ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪਟੀਸ਼ਨ ਦਾਖਲ ਕਰਦੇ ਹੋਏ ਪਰਵਿੰਦਰ ਸਿੰਘ ਤੇ ਹੋਰਨਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 12 ਅਕਤੂਬਰ 2022 ਨੂੰ ਈਟੀਟੀ ਦੀਆਂ 5994 ਅਸਾਮੀਆਂ (5994 ETT teachers) ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਇਸ਼ਤਿਹਾਰ ਵਿਚ ਯੋਗਤਾ ਮਾਪਦੰਡਾਂ ਨੂੰ ਪੂਰਾ ਕਰਨ ਦੇ ਚੱਲਦਿਆਂ ਪਟੀਸ਼ਨਰਾਂ ਨੇ ਵੀ ਇਸ ਲਈ ਅਪਲਾਈ ਕੀਤਾ ਸੀ। ਇਸਦੇ ਨਾਲ ਹੀ 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸ ਨਿਯਮ ਨੂੰ ਨੋਟੀਫਾਈ ਕੀਤਾ ਸੀ। ਇਸ ਤਹਿਤ ਪੰਜਾਬੀ ਦੀ ਵਾਧੂ ਪ੍ਰੀਖਿਆ ਨੂੰ ਗਰੁੱਪ ਸੀ ਦੀਆਂ ਸਾਰੀਆਂ ਸਰਕਾਰੀ ਨੌਕਰੀਆਂ ਲਈ ਲਾਜ਼ਮੀ ਕਰ ਦਿੱਤਾ। ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਰਾਖਵੇਂ ਵਰਗ ਨੂੰ ਕੋਈ ਛੋਟ ਨਹੀਂ ਦਿੱਤੀ ਗਈ। ਇਸ ਦੇ ਬਾਅਦ ਇਕ ਦਸੰਬਰ 2022 ਨੂੰ ਇਕ ਸੋਧ ਪੱਤਰ ਜਾਰੀ ਕੀਤਾ ਗਿਆ ਜਿਸ ਤਹਿਤ 12 ਅਕਤੂਬਰ ਨੂੰ ਈਟੀਟੀ 5994 ਅਸਾਮੀਆਂ ਭਰਨ ਲਈ ਜਾਰੀ ਇਸ਼ਤਿਹਾਰ 'ਤੇ ਵੀ ਇਸ ਨੂੰ ਲਾਗੂ ਕਰ ਦਿੱਤਾ ਗਿਆ। ਪਟੀਸ਼ਨਰ ਨੇ ਕਿਹਾ ਕਿ ਸਿ ਤਰ੍ਹਾਂ ਨੋਟੀਫਿਕੇਸ਼ਨ ਨੂੰ ਕਿਸੇ ਪਹਿਲਾਂ ਜਾਰੀ ਭਰਤੀ 'ਤੇ ਲਾਗੂ ਕਰਨਾ ਪੂਰੀ ਤਰ੍ਹਾਂ ਗਲਤ ਹੈ। ਅਜਿਹੇ ਵਿਚ ਇਸ ਸੋਧ ਪੱਤਰ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਜਾਵੇ ਤੇ ਨਾਲ ਹੀ ਭਰਤੀ ਪ੍ਰਕਿਰਿਆ 'ਤੇ ਰੋਕ ਲਾਈ ਜਾਵੇ।
The post ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 5994 ਈਟੀਟੀ ਅਧਿਆਪਕਾਂ ਦੀ ਭਰਤੀ 'ਤੇ ਲਾਈ ਰੋਕ appeared first on TheUnmute.com - Punjabi News. Tags:
|
ਮੋਗਾ 'ਚ ਆਪਸੀ ਤਕਰਾਰ ਦੌਰਾਨ ਚੱਲੀਆਂ ਗੋਲੀਆਂ, ਸਰਪੰਚ ਸਮੇਤ ਦੋ ਜਣਿਆਂ ਦੀ ਮੌਤ Friday 20 October 2023 06:38 AM UTC+00 | Tags: arms-act bnews breaking-news cm-bhagwant-mann crime firing-incident khosa-kotla-village latest-news moga moga-nwes news punjab-latest-news sarpanch sarpanch-murder the-unmute-breaking-news the-unmute-news ਚੰਡੀਗੜ੍ਹ, 20 ਅਕਤੂਬਰ 2023: ਮੋਗਾ (Moga) ਦੇ ਪਿੰਡ ਖੋਸਾ ਕੋਟਲਾ ‘ਚ ਗੋਲੀਬਾਰੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਮੌਜੂਦਾ ਕਾਂਗਰਸੀ ਸਰਪੰਚ ਸਮੇਤ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਖੋਸਾ ਕੋਟਲਾ (Moga) ਵਿੱਚ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਇਸ ਤਕਰਾਰ ਦੌਰਾਨ ਗੋਲੀਆਂ ਚੱਲੀਆਂ, ਜਿਸ ਦੌਰਾਨ ਪਿੰਡ ਦੇ ਸਰਪੰਚ ਬੀਰ ਸਿੰਘ ਅਤੇ ਰਣਜੀਤ ਸਿੰਘ ਦੀ ਮੌਤ ਹੋ ਗਈ। ਇਹ ਝਗੜਾ ਅਤੇ ਗੋਲੀਬਾਰੀ ਕਿਸ ਕਾਰਨ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। The post ਮੋਗਾ ‘ਚ ਆਪਸੀ ਤਕਰਾਰ ਦੌਰਾਨ ਚੱਲੀਆਂ ਗੋਲੀਆਂ, ਸਰਪੰਚ ਸਮੇਤ ਦੋ ਜਣਿਆਂ ਦੀ ਮੌਤ appeared first on TheUnmute.com - Punjabi News. Tags:
|
ਪੰਜਾਬ ਦੇ ਰਾਜਪਾਲ ਹਰ ਵਾਰ ਇਜਲਾਸ ਨੂੰ ਗੈਰ-ਕਾਨੂੰਨੀ ਕਰਾਰ ਤਾਂ ਦੇ ਦਿੰਦੇ ਹਨ, ਪਰ ਕਾਰਵਾਈ ਕਿਉਂ ਨਹੀਂ ਕਰਦੇ: ਰਾਜਾ ਵੜਿੰਗ Friday 20 October 2023 06:53 AM UTC+00 | Tags: amrinder-singh-raja-warrin breaking-news governor-banwari-lala-purohit latest-news news nws punjab-assembly punjab-governor punjab-vidhan-sabha punjab-vidhan-sabha-session raja-warring ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਇਜਲਾਸ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਸ਼ੁਰੂ ਹੋਇਆ ਅਤੇ ਜੰਮੂ-ਕਸ਼ਮੀਰ ਵਿੱਚ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਸਮੇਤ ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ | ਸ਼ਰਧਾਂਜਲੀ ਭੇਂਟ ਕਰਨ ਅਤੇ ਮੌਨ ਧਾਰਨ ਕਰਨ ਤੋਂ ਬਾਅਦ ਇਜਲਾਸ 12.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ । ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹਰ ਵਾਰ ਦੇ ਸੈਸ਼ਨ ਨੂੰ ਗੈਰਕਾਨੂੰਨੀ ਕਰਾਰ ਤਾਂ ਦੇ ਦਿੰਦੇ ਹਨ ਪਰ ਕੋਈ ਕਾਰਵਾਈ ਨਹੀਂ ਕਰਦੇ। ਮੇਰੀ ਉਹਨਾਂ ਨੂੰ ਬੇਨਤੀ ਹੈ ਕਿ ਇਸ ਸਭ ਵਿੱਚ ਪੰਜਾਬ ਦੇ ਲੋਕਾਂ ਦਾ ਸਮਾਂ ਖ਼ਰਾਬ ਕਰਨ ਦੀ ਬਜਾਏ ਸਥਿਤੀ ਸਪੱਸ਼ਟ ਕੀਤੀ ਜਾਵੇ ਤਾਂ ਜੋ ਅਸਲ ਮੁੱਦਿਆਂ ‘ਤੇ ਧਿਆਨ ਦੇ ਕੇ ਅਗਲੀ ਕਾਰਵਾਈ ਆਰੰਭੀ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਨੂੰ ਇਹ ਨਹੀਂ ਦੱਸਿਆ ਕਿ ਉਹ ਕਿਸ 'ਤੇ ਚਰਚਾ ਕਰਨਾ ਚਾਹੁੰਦੀ ਹੈ। ਜਿਕਰਯੋਗ ਹੈ ਕਿ 20 ਤੇ 21 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਭਗਵੰਤ ਮਾਨ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਵਿਧਾਨ ਸਭਾ ( Punjab Vidhan Sabha) ਦਾ ਸੈਸ਼ਨ ਜ਼ਰੂਰੀ ਵਿਧਾਨਕ ਕੰਮਕਾਜ ਦੇ ਮਕਸਦ ਨਾਲ ਬੁਲਾਇਆ ਗਿਆ ਹੈ ਪਰ ਵਿਰੋਧੀ ਪਾਰਟੀਆਂ ਵੱਲੋਂ ਐਸਵਾਈਐਲ ਤੇ ਨਸ਼ਿਆਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰੇਗੀ | ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 01 ਨਵੰਬਰ ਨੂੰ ਵਿਰੋਧੀ ਧਿਰ ਦੇ ਵੱਡੇ ਆਗੂਆਂ ਨੂੰ ਖੁੱਲ੍ਹੀ ਬਹਿਸ ਦੇ ਸੱਦੇ ਦਾ ਮੁੱਦੇ ਉੱਪਰ ਵੀ ਸਦਨ ਵਿੱਚ ਹੰਗਾਮਾ ਹੋਣਾ ਯਕੀਨੀ ਹੈ ਕਿਉਂਕਿ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਦੇ ਸੱਦੇ ਨੂੰ ਵੱਖ-ਵੱਖ ਸ਼ਰਤਾਂ ਨਾਲ ਠੁਕਰਾ ਦਿੱਤਾ ਹੈ। ਇਸ ਕਰਕੇ ਸਿਆਸਤ ਭਖੀ ਹੋਈ ਹੈ। The post ਪੰਜਾਬ ਦੇ ਰਾਜਪਾਲ ਹਰ ਵਾਰ ਇਜਲਾਸ ਨੂੰ ਗੈਰ-ਕਾਨੂੰਨੀ ਕਰਾਰ ਤਾਂ ਦੇ ਦਿੰਦੇ ਹਨ, ਪਰ ਕਾਰਵਾਈ ਕਿਉਂ ਨਹੀਂ ਕਰਦੇ: ਰਾਜਾ ਵੜਿੰਗ appeared first on TheUnmute.com - Punjabi News. Tags:
|
ਪਟਿਆਲਾ ਦੇ ਪਿੰਡ ਮੋਹਲਗੜ੍ਹ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਮੌਕੇ 'ਤੇ ਪੁੱਜੀ ਪੁਲਿਸ Friday 20 October 2023 07:29 AM UTC+00 | Tags: breaking-news molgarh-village news patiala patiala-news patiala-police sacrilege sgpc sri-guru-granth-sahib ਚੰਡੀਗੜ੍ਹ, 20 ਅਕਤੂਬਰ 2023: ਪਟਿਆਲਾ ਦੇ ਪਿੰਡ ਮੋਹਲਗੜ੍ਹ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਇਕ ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ । ਇਸ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ‘ਚ ਲੋਕ ਉਥੇ ਪਹੁੰਚ ਗਏ। ਇਸ ਤੋਂ ਬਾਅਦ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਪੀ ਸਿਟੀ ਸਰਫਰਾਜ਼ ਆਲਮ ਤੇ ਹੋਰ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਹਾਸਲ ਜਾਣਕਾਰੀ ਮੁਤਾਬਕ ਸੀਸੀਟੀਵੀ ਦੇ ਆਧਾਰ ‘ਤੇ ਬੇਅਦਬੀ ਕਰਨ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ। ਉਹ ਪਿੰਡ ਦਾ ਹੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਉਕਤ ਵਿਅਕਤੀ ਕਥਿਤ ਦੋਸ਼ੀ ਦਿਮਾਗੀ ਤੌਰ ‘ਤੇ ਬਿਮਾਰ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਟਵੀਟ ਕਰਕੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਦੇ ਪਿੰਡ ਮੋਹਲਗੜ੍ਹ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਅਗਨ ਭੇਂਟ ਕਰਨਾ ਇਕ ਬੇਹੱਦ ਡੂੰਘੀ ਸਾਜ਼ਿਸ਼ ਹੈ। ਗੁਰੂ ਸਾਹਿਬ ਦੇ ਸਰੂਪ ਦਾ ਇਸ ਤਰੀਕੇ ਨਿਰਾਦਰ ਕਰਨਾ ਅਣਮਨੁੱਖੀ ਕਾਰਾ ਹੈ ਜਿਸਦੀ ਮੈਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ। ਬੇਸ਼ੱਕ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਸਾਡੀ ਮੰਗ ਹੈ ਕਿ ਇਸ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਪੰਜਾਬ ਦੀ ਧਰਤੀ 'ਤੇ ਕੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇਸ ਤਰੀਕੇ ਨਿਰਾਦਰ ਕਿਵੇਂ ਕਰ ਸਕਦਾ ਹੈ? The post ਪਟਿਆਲਾ ਦੇ ਪਿੰਡ ਮੋਹਲਗੜ੍ਹ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਮੌਕੇ ‘ਤੇ ਪੁੱਜੀ ਪੁਲਿਸ appeared first on TheUnmute.com - Punjabi News. Tags:
|
ਮਹਿਕਦੀਪ ਕੌਰ ਤੇ ਜਸਪ੍ਰੀਤ ਸਿੰਘ ਇਕੱਠੇ ਜਾਣਗੇ ਕੈਨੇਡਾ Friday 20 October 2023 07:42 AM UTC+00 | Tags: breaking-news canada canada-visa kaur-immigration news spouse-visa student-visa ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ ਮੋਗਾ, 20 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਗੜ੍ਹਾ, ਜ਼ਿਲ੍ਹਾ ਲੁਧਿਆਣਾ ਦੇ ਮਹਿਕਦੀਪ ਕੌਰ ਤੇ ਜਸਪ੍ਰੀਤ ਸਿੰਘ ਦੋਨਾਂ ਇਕੱਠਿਆਂ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 18 ਦਿਨਾਂ ਚ ਲਗਵਾ ਕੇ ਕੈਨੇਡਾ (Canada) ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਹਿਕਦੀਪ ਕੌਰ ਤੇ ਜਸਪ੍ਰੀਤ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਸ਼ੋਸ਼ਲ ਮੀਡੀਆ ਤੇ ਸਫਲਤਾਵਾਂ ਵਾਲੀਆਂ ਪੋਸਟਾਂ ਤੋਂ ਪ੍ਰਭਾਵਿਤ ਹੋ ਕੇ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦੋਵਾਂ ਇਕੱਠਿਆਂ ਦੀ ਫਾਈਲ਼ ਤਿਆਰ ਕਰਕੇ 31 ਜੁਲਾਈ 2023 ਨੂੰ ਲਗਾਈ ਤੇ 18 ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਮਹਿਕਦੀਪ ਕੌਰ ਤੇ ਉਸਦੇ ਪਤੀ ਜਸਪ੍ਰੀਤ ਸਿੰਘ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084 The post ਮਹਿਕਦੀਪ ਕੌਰ ਤੇ ਜਸਪ੍ਰੀਤ ਸਿੰਘ ਇਕੱਠੇ ਜਾਣਗੇ ਕੈਨੇਡਾ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ 'ਚ ਸਰਬ ਸੰਮਤੀ ਨਾਲ ਪਾਸ ਹੋਏ ਬਿੱਲ ਅਜੇ ਵੀ ਲੰਬਿਤ ਪਏ ਹਨ: ਪ੍ਰਤਾਪ ਸਿੰਘ ਬਾਜਵਾ Friday 20 October 2023 07:56 AM UTC+00 | Tags: breaking-news news partap-singh-bajwa punjab-governor ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਦੀ ਕਾਰਵਾਈ ਪੰਜਾਬ ਵਿਧਾਨ ਸਭਾ ਵਿੱਚ ਮਰਹੂਮ ਸੀਨੀਅਰ ਸਿਆਸਤਦਾਨਾਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਕੇ ਸ਼ੁਰੂ ਹੋਈ | ਇਜਲਾਸ ਦੇ ਮੁੜ ਸ਼ੁਰੂ ਹੋਣ ‘ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਇਜਲਾਸ ਦੀ ਵੈਧਤਾ ‘ਤੇ ਸਵਾਲ ਚੁੱਕੇ ਹਨ। ਪ੍ਰਸ਼ਨ ਕਾਲ ਦੌਰਾਨ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਪੰਜਾਬ ਦੇ ਰਾਜਪਾਲ ਨਾਲ ਸਰਕਾਰ ਦੇ ਤਕਰਾਰ ਦਾ ਮੁੱਦਾ ਵਿਧਾਨ ਸਭਾ ਵਿਚ ਚੁੱਕਿਆ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਬ ਸੰਮਤੀ ਨਾਲ ਪਾਸ ਹੋਏ ਬਿੱਲ ਅਜੇ ਵੀ ਲੰਬਿਤ ਪਏ ਹੋਏ ਹਨ। ਬਾਜਵਾ ਨੇ ਪੰਜਾਬ ਦੇ ਰਾਜਪਾਲ ਵੱਲੋਂ ਇਜਲਾਸ ਨੂੰ ਗੈਰ ਕਾਨੂੰਨੀ ਦੱਸਣ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਇਸ ਸੰਬੰਧੀ ਕੱਲ੍ਹ ਇਕ ਚਿੱਠੀ ਵੀ ਲਿਖੀ ਸੀ। ਇਸ ਦਾ ਜਵਾਬ ਦਿੰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਮੇਰੇ ਕੋਲ ਗਵਰਨਰ ਦਫ਼ਤਰ ਵੱਲੋਂ ਕੋਈ ਸੰਦੇਸ਼ ਨਹੀਂ ਆਇਆ। ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਪੀਕਰ ਦੀ ਕੁਰਸੀ ਅੱਗੇ ਆ ਕੇ ਕਾਂਗਰਸ ਦੇ ਵਿਧਾਇਕਾਂ ਨੇ ਹੰਗਾਮਾ ਕੀਤਾ । The post ਪੰਜਾਬ ਵਿਧਾਨ ਸਭਾ ‘ਚ ਸਰਬ ਸੰਮਤੀ ਨਾਲ ਪਾਸ ਹੋਏ ਬਿੱਲ ਅਜੇ ਵੀ ਲੰਬਿਤ ਪਏ ਹਨ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਲੁਧਿਆਣਾ ਵਿਖੇ 2600 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ: CM ਭਗਵੰਤ ਮਾਨ Friday 20 October 2023 08:21 AM UTC+00 | Tags: breaking-news jobs ludhiana ludhiana-tata-palnt news punjab-government punjab-job tata-steel ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਸਰਕਾਰ ਲਗਾਤਾਰ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਯਤਨ ਕਰ ਰਹੀ ਹੈ| ਇਸ ਦੇ ਤਹਿਤ ਪੰਜਾਬ ਦੀ ਉਦਯੋਗਿਕ ਨਗਰੀ ਲੁਧਿਆਣਾ ਵਿੱਚ ਟਾਟਾ ਸਟੀਲ ਵੱਲੋਂ 2600 ਕਰੋੜ ਦੀ ਲਾਗਤ ਨਾਲ ਪਲਾਂਟ ਬਣਾਇਆ ਜਾ ਰਿਹਾ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, ਸਾਡੇ MoU ਦੇ ਨਹੀਂ, ਦਿਲ ਦੇ ਸਾਈਨ ਹੁੰਦੇ ਹਨ | ਅੱਜ ਦੇਸ਼ ਦੇ ਦੂਜੇ ਸੱਭ ਤੋਂ ਵੱਡੇ ਟਾਟਾ ਦੇ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਾਂ | ਲੁਧਿਆਣਾ ਵਿਖੇ ਲੱਗਣ ਵਾਲਾ ਇਹ ਪਲਾਂਟ 2600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਤੇ ਲਗਭਗ 2500 ਲੋਕਾਂ ਨੂੰ ਇਸ ਨਾਲ ਸਿੱਧੇ-ਅਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ | ਸਾਡੀ ਕੋਸ਼ਿਸ਼ ਵੱਧ ਤੋਂ ਵੱਧ ਨਿਵੇਸ਼ ਦੀ ਹੈ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਮਿਲੇ ਤੇ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨਵੇਂ ਪੰਜਾਬ ਦੀ ਕਹਾਣੀ ਲਿਖੇ | The post ਲੁਧਿਆਣਾ ਵਿਖੇ 2600 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ: CM ਭਗਵੰਤ ਮਾਨ appeared first on TheUnmute.com - Punjabi News. Tags:
|
ਪੰਜਾਬ ਭਾਜਪਾ ਵੱਲੋਂ ਆਪਣੇ ਬੁਲਾਰਿਆਂ ਦੀ ਸੂਚੀ ਜਾਰੀ, ਪੜ੍ਹੋ ਪੂਰੀ ਸੂਚੀ Friday 20 October 2023 08:31 AM UTC+00 | Tags: breaking-news latest-news news punjab-bjp sunil-jakhar the-unmute-breaking the-unmute-breaking-news the-unmute-latest-news the-unmute-punjabi-news ਚੰਡੀਗੜ੍ਹ, 20 ਅਕਤੂਬਰ 2023: ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ (Punjab BJP) ਬੁਲਾਰਿਆਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਸ ਵਿੱਚ ਐਸ ਐਸ ਚੰਨੀ , ਪ੍ਰਿਤਪਾਲ ਸਿੰਘ ਬੱਲਿਆਵਾਲੀ ,ਚੇਤਨ ਜੋਸ਼ੀ ਸਮੇਤ ਕਈਆਂ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ । ਇਸ ਵਿੱਚ ਕਰਨਲ ਜੈਵੰਸ ਸਿੰਘ ਨੂੰ ਮੁੱਖ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸਦੇ ਮਲ੍ਹੀ 32 ਲੋਕਾਂ ਨੂੰ ਸਟੇਟ ਮੀਡੀਆ ਪੈਨਲ ਦੀ ਸੂਚੀ ਵਿੱਚ ਜਗ੍ਹਾ ਮਿਲੀ ਹੈ। ਮੀਡੀਆ ਪ੍ਰਬੰਧਨ ਲਈ 4 ਵਿਅਕਤੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇੰਦਰਜੀਤ ਸਿੰਘ ਨੂੰ ਆਈ.ਟੀ ਕਨਵੀਨਰ ਨਿਯੁਕਤ ਕੀਤਾ ਗਿਆ ਹੈ।
The post ਪੰਜਾਬ ਭਾਜਪਾ ਵੱਲੋਂ ਆਪਣੇ ਬੁਲਾਰਿਆਂ ਦੀ ਸੂਚੀ ਜਾਰੀ, ਪੜ੍ਹੋ ਪੂਰੀ ਸੂਚੀ appeared first on TheUnmute.com - Punjabi News. Tags:
|
ਡੇਰਾ ਬਾਬਾ ਨਾਨਕ 'ਚ ਫਸਲ ਦੀ ਵਾਢੀ ਤੋਂ ਬਾਅਦ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੂੰ 2 ਕਿੱਲੋ ਹੈਰੋਇਨ ਬਰਾਮਦ Friday 20 October 2023 08:39 AM UTC+00 | Tags: breaking-news crime dera-baba dera-baba-police gurdaspur haruwal ndpc-act news ਚੰਡੀਗੜ੍ਹ, 20 ਅਕਤੂਬਰ 2023: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ‘ਚ ਪਿੰਡ ਹਰੂਵਾਲ ‘ਚ ਫਸਲ ਦੀ ਵਾਢੀ ਤੋਂ ਬਾਅਦ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੂੰ 2 ਕਿੱਲੋ ਹੈਰੋਇਨ (Heroin) ਬਰਾਮਦ ਹੋਈ ਹੈ । ਇਸ ਸਬੰਧੀ ਡੀਐਸਪੀ ਮਨਿੰਦਰਪਾਲ ਸਿੰਘ ਅਤੇ ਐਸਐਚਓ ਬਿਕਰਮ ਸਿੰਘ ਨੇ ਦੱਸਿਆ ਕਿ ਡੀਜੀਪੀ ਗੌਰਵ ਯਾਦਵ ਅਤੇ ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਦੀਆਂ ਹਦਾਇਤਾਂ 'ਤੇ ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਹਰੂਵਾਲ ਤੋਂ 15 ਕਿੱਲੋ ਹੈਰੋਇਨ ਬਰਾਮਦ ਹੋਈ ਸੀ ਅਤੇ ਇਸ ਸਬੰਧੀ ਪੁਲਿਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਉਕਤ ਹੈਰੋਇਨ (Heroin) ਤੋਂ ਇਲਾਵਾ 2 ਕਿਲੋ ਹੈਰੋਇਨ ਜੋ ਉਸ ਸਮੇਂ ਬਰਾਮਦ ਨਹੀਂ ਹੋਈ ਸੀ, ਉਸਦੀ ਪੁਲਿਸ ਵੱਲੋਂ ਇਲਾਕੇ ‘ਚ ਤਲਾਸ਼ੀ ਲਈ ਜਾ ਰਹੀ ਹੈ | ਅੱਜ ਪਿੰਡ ਹਰੂਵਾਲ ‘ਚ ਝੋਨੇ ਦੀ ਕਟਾਈ ਤੋਂ ਬਾਅਦ ਜਦੋਂ ਪੁਲਿਸ ਨੇ ਇੱਕ ਵਾਰ ਫਿਰ ਇਲਾਕੇ ‘ਚ ਸਰਚ ਅਭਿਆਨ ਚਲਾਇਆ ਤਾਂ ਪੁਲਿਸ ਨੂੰ ਇੱਕ ਖੇਤ ‘ਚੋਂ ਇੱਕ ਲਿਫਾਫਾ ਬਰਾਮਦ ਹੋਇਆ, ਜਿਸ ‘ਚੋਂ 2 ਕਿੱਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਹੈਰੋਇਨ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ। The post ਡੇਰਾ ਬਾਬਾ ਨਾਨਕ ‘ਚ ਫਸਲ ਦੀ ਵਾਢੀ ਤੋਂ ਬਾਅਦ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੂੰ 2 ਕਿੱਲੋ ਹੈਰੋਇਨ ਬਰਾਮਦ appeared first on TheUnmute.com - Punjabi News. Tags:
|
ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ Friday 20 October 2023 10:43 AM UTC+00 | Tags: aam-aadmi-party aman-arora breaking-news chief-minister-bhagwant-mann latest-news news peda peda-launches-web-portal punjab-energy-development-agency punjab-news the-unmute ਚੰਡੀਗੜ੍ਹ, 20 ਅਕਤੂਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ‘ਡਿਜ਼ੀਟਲ ਪੰਜਾਬ’ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਨੇ ਸੂਬੇ ਵਿੱਚ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ (ਆਰ.ਪੀ.ਓ.) ਦੀ ਨਿਗਰਾਨੀ ਲਈ ਇੱਕ ਵੈੱਬ ਪੋਰਟਲ ਲਾਂਚ ਕੀਤਾ ਹੈ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਾਰੀਆਂ ਸਬੰਧਤ ਇਕਾਈਆਂ (ਓਬਲੀਗੇਟਿਡ ਐਂਟਟੀਜ਼) ਜਿਵੇਂ ਡਿਸਟ੍ਰੀਬਿਊਸ਼ਨ ਕੰਪਨੀਆਂ (ਡਿਸਕਾਮ), ਕੈਪਟਿਵ ਪਾਵਰ ਪਲਾਂਟਜ਼ (ਸੀ.ਪੀ.ਪੀ.) ਅਤੇ ਓਪਨ ਐਕਸੈਸ (ਓ.ਏ.) ਖਪਤਕਾਰਾਂ ਲਈ rpo.peda.gov.in ਉਤੇ ਰਜਿਸਟਰ ਕਰਨਾ ਅਤੇ ਆਰ.ਪੀ.ਓ. ਦੀ ਪਾਲਣਾ ਸਬੰਧੀ ਡੇਟਾ ਪੇਸ਼ ਕਰਨਾ ਲਾਜ਼ਮੀ ਹੈ। ਅਮਨ ਅਰੋੜਾ ਨੇ ਕਿਹਾ ਕਿ ਆਰ.ਪੀ.ਓ. ਪੋਰਟਲ ਨੂੰ ਓਬਲੀਗੇਟਿਡ ਐਂਟਟੀਜ਼ ਬਾਰੇ ਜਾਣਕਾਰੀ ਦੇ ਇੱਕ ਵਿਵਸਥਿਤ ਡੇਟਾਬੇਸ ਵਜੋਂ ਵਿਕਸਤ ਕੀਤਾ ਗਿਆ ਹੈ ਜੋ ਇਹ ਦਰਸਾਏਗਾ ਕਿ ਕੀ ਆਰ.ਪੀ.ਓ. ਟੀਚਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ਅਤੇ ਇਸ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਲਈ ਰੈਗੂਲੇਟਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਪੇਡਾ (PEDA) ਦੇ ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਖੇਤਰ ਦੇ ਵਿਸਤਾਰ ਨਾਲ ਅਜਿਹੀਆਂ ਇਕਾਈਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਜੋ ਆਰ.ਪੀ.ਓ. ਸਬੰਧੀ ਟੀਚਿਆਂ ਨੂੰ ਪੂਰਾ ਕਰਨ ਲਈ ਪਾਬੰਦ ਹਨ। ਹੁਣ ਉਪਭੋਗਤਾ ਰਵਾਇਤੀ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਪਲਾਂਟਾਂ ਅਤੇ ਪ੍ਰਾਪਤ ਕੀਤੀ ਊਰਜਾ ਦੀ ਖਪਤ ਸਬੰਧੀ ਡੇਟਾ ਦਰਜ ਕਰ ਸਕਦੇ ਹਨ, ਸਬੰਧਿਤ ਦਸਤਾਵੇਜ਼ਾਂ ਨੂੰ ਅਪਲੋਡ ਕਰ ਸਕਦੇ ਹਨ ਅਤੇ ਰਿਪੋਰਟ ਜਮ੍ਹਾਂ ਕਰ ਸਕਦੇ ਹਨ। ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਵੈੱਬ ਪੋਰਟਲ ਨਾਲ ਜ਼ਰੂਰੀ ਡਾਟਾ ਇਕੱਤਰ ਕਰਨ, ਭਾਈਵਾਲਾਂ ਦਰਮਿਆਨ ਸੰਚਾਰ, ਟੀਚੇ ਨਿਰਧਾਰਤ ਕਰਨ ਅਤੇ ਸਮੇਂ-ਸਮੇਂ ‘ਤੇ ਰਿਪੋਰਟਾਂ ਤਿਆਰ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ। ਇਹ ਪੋਰਟਲ ਆਰ.ਪੀ.ਓ. ਪਾਲਣਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਵਧਾਏਗਾ। ਸੀ.ਈ.ਓ. ਨੇ ਕਿਹਾ ਕਿ ਵੈਬ ਪੋਰਟਲ ਉਪਭੋਗਤਾ ਪ੍ਰਮਾਣੀਕਰਣ ‘ਤੇ ਆਧਾਰਤ ਹੋਵੇਗਾ ਅਤੇ ਪੋਰਟਲ 'ਤੇ ਪਹਿਲਾਂ ਤੋਂ ਹੀ ਅਧਿਕਾਰਤ ਪ੍ਰਵਾਨਗੀਆਂ ਲਈ ਪ੍ਰਵਾਨਗੀ ਦੇਣ ਵਾਲਿਆਂ ਦੀ ਇੱਕ ਡਾਇਰੈਕਟਰੀ ਵੀ ਹੋਵੇਗੀ। The post ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ appeared first on TheUnmute.com - Punjabi News. Tags:
|
AUS vs PAK: ਪਾਕਿਸਤਾਨ ਖ਼ਿਲਾਫ਼ ਡੇਵਿਡ ਵਾਰਨਰ ਅਤੇ ਮਿਸ਼ੇਲ ਮਾਰਸ਼ ਨੇ ਜੜੇ ਸੈਂਕੜੇ, ਆਸਟ੍ਰੇਲੀਆ ਦਾ ਸਕੋਰ 210 ਦੌੜਾਂ ਤੋਂ ਪਾਰ Friday 20 October 2023 10:53 AM UTC+00 | Tags: aus-vs-pak breaking-news cricket-news david-warner mitchell-marsh news pakistan-vs-australia sports-news ਚੰਡੀਗੜ੍ਹ, 20 ਅਕਤੂਬਰ 2023: ਵਨਡੇ ਵਿਸ਼ਵ ਕੱਪ ਦੇ 18ਵੇਂ ਮੈਚ ‘ਚ ਆਸਟ੍ਰੇਲੀਆ ਸਾਹਮਣੇ ਪਾਕਿਸਤਾਨ ਦੀ ਚੁਣੌਤੀ ਹੈ। ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਦੇ ਸਲਾਮੀ ਬੱਲੇਬਾਜਾਂ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਹੈ | ਆਸਟ੍ਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ (David Warner) ਅਤੇ ਮਿਸ਼ੇਲ ਮਾਰਸ਼ ਨੇ ਪਾਕਿਸਤਾਨ ਖ਼ਿਲਾਫ਼ ਆਪਣੇ-ਆਪਣੇ ਸੈਂਕੜੇ ਪੂਰੇ ਕੀਤੇ। ਵਾਰਨਰ ਨੇ 31ਵੇਂ ਓਵਰ ‘ਚ ਮੁਹੰਮਦ ਨਵਾਜ਼ ਦੀ ਗੇਂਦ ‘ਤੇ ਇਕ ਦੌੜ ਲੈ ਕੇ ਆਪਣਾ ਸੈਂਕੜਾ ਪੂਰਾ ਕੀਤਾ। ਮਿਸ਼ੇਲ ਮਾਰਸ਼ ਨੇ ਅਗਲੀ ਹੀ ਗੇਂਦ ‘ਤੇ ਚੌਕਾ ਲਗਾ ਕੇ ਸੈਂਕੜਾ ਜੜਿਆ। ਵਾਰਨਰ ਦਾ ਵਨਡੇ ਵਿੱਚ ਇਹ 21ਵਾਂ ਅਤੇ ਮਾਰਸ਼ ਦਾ ਦੂਜਾ ਸੈਂਕੜਾ ਹੈ। ਆਸਟਰੇਲੀਆ ਲਈ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੋਵੇਂ ਸਲਾਮੀ ਬੱਲੇਬਾਜ਼ਾਂ ਨੇ ਇੱਕੋ ਮੈਚ ਵਿੱਚ ਸੈਂਕੜੇ ਵਾਲੀ ਪਾਰੀ ਖੇਡੀ ਹੈ। ਕੰਗਾਰੂ ਟੀਮ ਨੇ 31 ਓਵਰਾਂ ਵਿੱਚ ਬਿਨਾਂ ਕਿਸੇ ਨੁਕਸਾਨ ਦੇ 214 ਦੌੜਾਂ ਬਣਾ ਲਈਆਂ ਹਨ। The post AUS vs PAK: ਪਾਕਿਸਤਾਨ ਖ਼ਿਲਾਫ਼ ਡੇਵਿਡ ਵਾਰਨਰ ਅਤੇ ਮਿਸ਼ੇਲ ਮਾਰਸ਼ ਨੇ ਜੜੇ ਸੈਂਕੜੇ, ਆਸਟ੍ਰੇਲੀਆ ਦਾ ਸਕੋਰ 210 ਦੌੜਾਂ ਤੋਂ ਪਾਰ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ ਚਾਰ ਮੁੱਖ ਸੰਚਾਲਕਾਂ ਨੂੰ ਕੀਤਾ ਗ੍ਰਿਫ਼ਤਾਰ, 2 ਅਤਿ ਆਧੁਨਿਕ ਪਿਸਤੌਲਾਂ ਸਮੇਤ 4 ਹਥਿਆਰ ਬਰਾਮਦ Friday 20 October 2023 10:56 AM UTC+00 | Tags: aam-aadmi-party bambiha-gang breaking-news cm-bhagwant-mann latest-news news punjab punjab-police the-unmute-breaking-news the-unmute-news ਚੰਡੀਗੜ੍ਹ, 20 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ (BAMBIHA GANG) ਦੇ ਚਾਰ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਫਰਾਰ ਵਿਦੇਸ਼ੀ ਗੈਂਗਸਟਰ ਗੌਰਵ ਕੁਮਾਰ ਉਰਫ਼ ਲੱਕੀ ਪਟਿਆਲ ਦੇ ਇਸ਼ਾਰਿਆਂ 'ਤੇ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡੇਰਾਬਸੀ ਦੇ ਪਿੰਡ ਜਵਾਹਰਪੁਰ ਦੇ ਲਖਵੀਰ ਕੁਮਾਰ ਉਰਫ਼ ਲੱਕੀ, ਪਟਿਆਲਾ ਦੇ ਪਿੰਡ ਗਧਾਪੁਰ ਦੇ ਰਵੀ ਕੁਮਾਰ ਉਰਫ਼ ਫੌਜੀ, ਪਟਿਆਲਾ ਦੇ ਪਿੰਡ ਬਿਠੋਨੀਆ ਦੇ ਗੁਰਵਿੰਦਰ ਸਿੰਘ ਉਰਫ਼ ਮੱਟੂ ਅਤੇ ਡੇਰਾਬੱਸੀ ਦੇ ਜਤਿੰਦਰ ਸਿੰਘ ਉਰਫ਼ ਸੋਨੀ ਵਜੋਂ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲਾਂ, ਜਿਨ੍ਹਾਂ ਵਿੱਚ ਦੋ ਆਧੁਨਿਕ ਆਟੋਮੈਟਿਕ ਅਤੇ ਸੈਮੀ-ਆਟੋਮੈਟਿਕ ਵਿਦੇਸ਼ੀ ਪਿਸਤੌਲ (ਬੇਰੇਟਾ ਅਤੇ ਜ਼ਿਗਾਨਾ) ਤੇ ਦੋ ਦੇਸੀ ਪਿਸਤੌਲ ਸ਼ਾਮਲ ਹਨ, ਸਮੇਤ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ 'ਤੇ ਕਾਰਾਵਾਈ ਕਰਦਿਆਂ ਏ.ਡੀ.ਜੀ.ਪੀ.ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀ ਟੀਮ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਢਕੋਲੀ ਵਿਖੇ ਪੁਰਾਣੇ ਅੰਬਾਲਾ-ਕਾਲਕਾ ਰੋਡ ‘ਤੇ ਸਥਿਤ ਡੀ.ਪੀ.ਐਸ. ਸਕੂਲ ਦੇ ਨੇੜੀਓਂ ਮੁਲਜ਼ਮਾਂ ਨੂੰ ਉਦੋਂ ਕਾਬੂ ਕੀਤਾ ਜਦੋਂ ਉਹ ਆਪਣੇ ਦੋ ਮੋਟਰਸਾਈਕਲਾਂ ‘ਤੇ ਜਾ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਗੈਂਗਸਟਰ ਲੱਕੀ ਪਟਿਆਲ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਖੇ ਵਿਸ਼ੇਸ਼ ਟੀਚਿਆਂ 'ਤੇ ਹਮਲਾ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਸੀ। ਮੁੱਢਲੀ ਤਫ਼ਤੀਸ਼ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬੰਬੀਹਾ ਗਰੋਹ (BAMBIHA GANG) ਵੱਲੋਂ ਕੀਤੇ ਗਏ ਅਪਰਾਧਾਂ ਬਾਰੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਆਪ੍ਰੇਸ਼ਨ ਵਿੱਚ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਵੀ ਸ਼ਾਮਲ ਸਨ। ਇਸ ਸਬੰਧੀ ਐਫਆਈਆਰ ਨੰਬਰ 83 ਮਿਤੀ 19/10/2023 ਨੂੰ ਥਾਣਾ ਢਕੋਲੀ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। The post ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ ਚਾਰ ਮੁੱਖ ਸੰਚਾਲਕਾਂ ਨੂੰ ਕੀਤਾ ਗ੍ਰਿਫ਼ਤਾਰ, 2 ਅਤਿ ਆਧੁਨਿਕ ਪਿਸਤੌਲਾਂ ਸਮੇਤ 4 ਹਥਿਆਰ ਬਰਾਮਦ appeared first on TheUnmute.com - Punjabi News. Tags:
|
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਾਰਕਿੰਗ ਨੇੜਲੇ ਪਾਰਕ 'ਚ ਚਾਰਜਿੰਗ ਸਟੇਸ਼ਨ ਅਤੇ ਆਰਾਮ ਕਰਨ ਵਾਲੇ ਸਥਾਨ ਵਜੋਂ ਸੋਲਰ ਹੱਬ ਸਥਾਪਿਤ ਕੀਤੀ Friday 20 October 2023 11:02 AM UTC+00 | Tags: aashika-jain complex-parking installs-solar-hub new news solar-hub ਐਸ.ਏ.ਐਸ.ਨਗਰ, 20 ਅਕਤੂਬਰ, 2023: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਆਉਣ ਵਾਲੇ ਲੋਕਾਂ ਦੀਆਂ ਲੋੜਾਂ ਅਨੁਸਾਰ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ.ਨਗਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਦੀ ਪਾਰਕਿੰਗ ਐਂਟਰੀ ਨੰਬਰ 4 ਨੇੜਲੇ ਪਾਰਕ ਵਿੱਚ ਸੋਲਰ ਹੱਬ-ਕਮ-ਚਾਰਜਿੰਗ ਸਟੇਸ਼ਨ ਸਥਾਪਤ ਕੀਤਾ ਗਿਆ ਹੈ। ਇਸ ਸੋਲਰ ਹੱਬ ਨੂੰ ਸਥਾਪਿਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਆਦਾ ਜਾਣਕਾਰੀ ਦਿੰਦਿਆਂ ਕਿਹਾ ਕਿ ਸਮਾਰਟ, ਟਿਕਾਊ ਅਤੇ ਲੋਕ ਹਿੱਤ ਸੋਲਰ ਹੱਬ ਦੀ ਸਥਾਪਨਾ ਦਾ ਵਿਚਾਰ ਡੀ ਏ ਸੀ ਅਤੇ ਜੁਡੀਸ਼ੀਅਲ ਕੰਪਲੈਕਸ ਵਿੱਚ ਆਉਣ ਵਾਲੇ ਲੋਕ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਲਈ ਸੂਰਜੀ ਊਰਜਾ ਦੀ ਸੁਚੱਜੀ ਵਰਤੋਂ ਕਰਨਾ ਸੀ। ਉਨ੍ਹਾਂ ਕਿਹਾ, "ਅਸੀਂ ਲੋਕਾਂ ਦੀ ਜ਼ਰੂਰਤ ਨੂੰ ਇੱਕ ਨਵੇਂ ਤਰੀਕੇ ਨਾਲ ਪੂਰਾ ਕਰ ਰਹੇ ਹਾਂ। ਏ ਐਲ ਪੀ ਨਿਸ਼ੀਕਾਵਾ ਦੇ ਪ੍ਰਬੰਧਕਾਂ ਨੇ ਸਾਨੂੰ ਸੰਪਰਕ ਕੀਤਾ ਸੀ ਕਿ ਉਨ੍ਹਾਂ ਦੀ ਕੰਪਨੀ ਇੱਕ ਪ੍ਰੋਜੈਕਟ ‘ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ’ (ਸੀ ਐਸ ਆਰ) ਦੇ ਤਹਿਤ ਸਪਾਂਸਰ ਕਰਨਾ ਚਾਹੁੰਦੀ ਹੈ। ਅੱਜ ਦੀ ਪੀੜ੍ਹੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਵੱਧਦੀ ਲੋੜ ਦੇ ਮੱਦੇਨਜ਼ਰ, ਇਹ ਮਹਿਸੂਸ ਕੀਤਾ ਗਿਆ ਕਿ ਮੋਬਾਈਲ ਅਤੇ ਲੈਪਟਾਪ ਵਰਗੇ ਇਲੈਕਟ੍ਰਾਨਿਕ ਯੰਤਰਾਂ ਦੀ ਰੋਜ਼ਾਨਾ ਵਰਤੋਂ ਦੌਰਾਨ ਚਾਰਜਿੰਗ ਖਤਮ ਹੋਣ ਬਾਅਦ ਚਾਰਜਿੰਗ ਲਈ ਚਾਰਜਿੰਗ ਸਟੇਸ਼ਨ ਦੀ ਲੋੜ ਪੈਂਦੀ ਹੈ, ਜਿਸ ਦੇ ਤੁਰੰਤ ਹੱਲ ਦੀ ਲੋੜ ਹੈ। ਅਸੀਂ ਕੰਪਨੀ ਨੂੰ ਸੁਝਾਅ ਦਿੱਤਾ ਕਿ ਜੇਕਰ ਉਹ ਅਜਿਹੇ ਚਾਰਜਿੰਗ ਪੁਆਇੰਟ ਨੂੰ ਸਥਾਪਤ ਕਰਨ ਵਿੱਚ ਦਿਲਚਸਪੀ ਰੱਖਦੀ ਹੈ ਜੋ ਬਿਜਲੀ ਬੱਚਤ ਦੀ ਉਦਾਹਰਣ ਵੀ ਪੇਸ਼ ਕਰੇ ਤਾਂ ਇਸ ਪ੍ਰਾਜੈਕਟ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਜਿਸ ਲਈ ਉਨ੍ਹਾਂ ਸਹਿਮਤੀ ਪ੍ਰਗਟਾਈ।” ਅੱਜ ਆਮ ਲੋਕਾਂ ਲਈ ਵਿਲੱਖਣ ਸਮਾਰਟ ਹੱਬ ਦੀ ਸ਼ੁਰੂਆਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਸ਼ਿਆਮਕਰਨ ਤਿੜਕੇ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਡੀ.ਏ.ਸੀ. ਵਿੱਚ ਆਉਣ ਵਾਲੇ ਆਮ ਲੋਕਾਂ ਦੇ ਹਿੱਤਾਂ ਵਿੱਚ ਕੀਤਾ ਗਿਆ ਉਪਰਾਲਾ ਸਾਰਿਆਂ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਸਮਾਰਟ ਹੱਬ ਵਿੱਚ ਮੋਬਾਈਲ ਅਤੇ ਲੈਪਟਾਪ ਚਾਰਜਿੰਗ, ਸੀ ਸੀ ਟੀ ਵੀ ਨਿਗਰਾਨੀ, ਲਾਈਵ ਮੌਸਮ ਦੱਸਣ ਦੀ ਸਕ੍ਰੀਨ, ਰਾਤ ਨੂੰ ਲਾਈਟ ਇਲੂਮੀਨੇਸ਼ਨ, ਬੈਕਲਿਟ ਬਿਲਬੋਰਡ ਅਤੇ ਬ੍ਰਾਂਡਿੰਗ ਲਈ ਸਕ੍ਰੀਨ (ਮਹੱਤਵਪੂਰਨ ਸੰਦੇਸ਼ਾਂ ਲਈ ਐਲ ਈ ਡੀ) ਤੋਂ ਇਲਾਵਾ ਬੈਠਣ ਦਾ ਖੇਤਰ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਤਰ੍ਹਾਂ ਦਾ ਉਤਪਾਦ ਆਪਣੀ ਕਿਸਮ ਦਾ ਪਹਿਲਾ ਉਤਪਾਦ ਹੈ, ਜੋ ਸਾਡੇ ਵਾਤਾਵਰਣ ਨੂੰ ਸੁਰੱਖਿਅਤ ਰੱਖਦੇ ਹੋਏ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। ਇਹ ਹਰਿਆਲੀ, ਵਧੇਰੇ ਟਿਕਾਊ ਪ੍ਰਬੰਧਨ ਵੱਲ ਇੱਕ ਕਦਮ ਹੈ। ਏ ਐਲ ਪੀ ਨਿਸ਼ੀਕਾਵਾ ਦੇ ਮੈਨੇਜਿੰਗ ਡਾਇਰੈਕਟਰ ਪਵਨਦੀਪ ਸਿੰਘ ਆਨੰਦ ਨੇ ਇਸ ਸੀ ਐਸ ਆਰ ਪ੍ਰਾਜੈਕਟ ਦੀ ਸਫ਼ਲਤਾ ਤੋਂ ਬਾਅਦ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੁਲਾਕਾਤ ਕਰਦਿਆਂ ਅਜਿਹੇ ਹੋਰ ਪ੍ਰਾਜੈਕਟਾਂ ਲਈ ਆਪਣੀ ਕੰਪਨੀ ਦੇ ਸਹਿਯੋਗ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਨੇ ਵਿਲੱਖਣ ਲੋਕ ਹਿੱਤ ਪ੍ਰਾਜੈਕਟ ਲਈ ਫੰਡ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਏਨਵਿਨੋਵਾ ਸਮਾਰਟ ਟੈਕ, ਜੋ ਕਿ ਯੂਨੀਵਰਸਟੀ ਇੰਸਟੀਚਿਊਟ ਆਫ਼ ਇਜੀਨੀਅਰਿੰਗ ਤੇ ਟੈਕਨੋਲੋਜੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪਾਸ ਆਊਟ ਦੋ ਨੌਜਵਾਨ ਇੰਜੀਨੀਅਰਾਂ ਇਸ਼ਾਂਤ ਬਾਂਸਲ ਅਤੇ ਅਰਜੁਨ ਮਿੱਤਲ ਦੁਆਰਾ ਸਥਾਪਤ ਇੱਕ ਨਵਾਂ ਸਟਾਰਟਅੱਪ ਹੈ, ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਕੈਂਪਸ ਤੋਂ ਬਾਅਦ ਆਪਣੇ ਦੂਜੇ ਸਫਲ ਪ੍ਰੋਜੈਕਟ ਨੂੰ ਲੈ ਕੇ ਬਹੁਤ ਖੁਸ਼ ਸਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 3.50 ਲੱਖ ਰੁਪਏ ਹੈ ਜਿਸ ਵਿੱਚ 10 ਮੋਬਾਈਲ ਚਾਰਜਿੰਗ ਪੁਆਇੰਟ, 4 ਲੈਪਟਾਪ ਚਾਰਜਿੰਗ ਸਾਕਟਾਂ ਤੋਂ ਇਲਾਵਾ ਮੋਬਾਈਲ ਲਈ 2 ਵਾਇਰਲੈੱਸ ਚਾਰਜਿੰਗ ਪੁਆਇੰਟ ਵੀ ਹਨ। ਇਸੇ ਤਰ੍ਹਾਂ, ਇਸ ਵਿੱਚ 8 ਲੋਕਾਂ ਦੇ ਬੈਠਣ ਦੀ ਸਮਰੱਥਾ ਹੈ। ਇਹ ਪ੍ਰੋਜੈਕਟ ਤਿੰਨ ਦਿਨਾਂ ਦੇ ਬੈਕਅੱਪ ਸਮੇਤ 1.1 ਕਿਲੋਵਾਟ ਦੀ ਸਮਰੱਥਾ ਵਾਲੀ ਸੂਰਜੀ ਊਰਜਾ ‘ਤੇ ਆਧਾਰਿਤ ਹੈ। ਉਹਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਗਲਾ ਜਨਤਕ ਖੇਤਰ ਦਾ ਪ੍ਰੋਜੈਕਟ ਆਈ ਆਈ ਟੀ ਰੋਪੜ ਵਿਖੇ ਸਥਾਪਤ ਕੀਤਾ ਜਾਣਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਚ ਮੁੱਖ ਮੰਤਰੀ ਫੀਲਡ ਅਫ਼ਸਰ ਇੰਦਰ ਪਾਲ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਰਸ਼ਜੀਤ ਸਿੰਘ ਆਦਿ ਹਾਜ਼ਰ ਸਨ। The post ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਾਰਕਿੰਗ ਨੇੜਲੇ ਪਾਰਕ ‘ਚ ਚਾਰਜਿੰਗ ਸਟੇਸ਼ਨ ਅਤੇ ਆਰਾਮ ਕਰਨ ਵਾਲੇ ਸਥਾਨ ਵਜੋਂ ਸੋਲਰ ਹੱਬ ਸਥਾਪਿਤ ਕੀਤੀ appeared first on TheUnmute.com - Punjabi News. Tags:
|
IMD: ਅਰਬ ਸਾਗਰ 'ਚ ਬਣ ਰਿਹੈ ਚੱਕਰਵਾਤੀ ਤੂਫਾਨ, ਗੁਜਰਾਤ 'ਚ ਟਕਰਾਉਣ ਦੀ ਸੰਭਾਵਨਾ Friday 20 October 2023 11:12 AM UTC+00 | Tags: arabian-sea breaking-news cyclonic gujarat imd latest-news meteorological-department news nws shiromani-akali-dal the-unmute-breaking-news ਚੰਡੀਗੜ੍ਹ, 20 ਅਕਤੂਬਰ, 2023: ਭਾਰਤੀ ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੱਖਣ-ਪੂਰਬੀ ਅਤੇ ਨਾਲ ਲੱਗਦੇ ਦੱਖਣ-ਪੱਛਮੀ ਅਰਬ ਸਾਗਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਇੱਕ ਦਬਾਅ ਖੇਤਰ ਵਿੱਚ ਬਦਲ ਗਿਆ ਹੈ, ਜਿਸ ਨਾਲ 21 ਅਕਤੂਬਰ ਦੀ ਸਵੇਰ ਨੂੰ ਚੱਕਰਵਾਤੀ ਤੂਫ਼ਾਨ (cyclonic) ਦੀ ਸੰਭਾਵਨਾ ਵਧ ਗਈ ਹੈ। ਅਰਬ ਸਾਗਰ ਵਿੱਚ ਇਸ ਸਾਲ ਇਹ ਦੂਜਾ ਚੱਕਰਵਾਤੀ ਤੂਫ਼ਾਨ ਹੋਵੇਗਾ। ਹਿੰਦ ਮਹਾਸਾਗਰ ਖੇਤਰ ਵਿੱਚ ਚੱਕਰਵਾਤੀ ਤੂਫਾਨਾਂ ਦੇ ਨਾਮਕਰਨ ਦੇ ਫਾਰਮੂਲੇ ਮੁਤਾਬਕ ਇਸ ਦਾ ਨਾਮ 'ਤੇਜ' ਹੋਵੇਗਾ। ਮੌਸਮ ਵਿਭਾਗ ਮੁਤਾਬਕ ਇਹ ਚੱਕਰਵਾਤੀ ਤੂਫਾਨ ਐਤਵਾਰ ਤੱਕ ਗੰਭੀਰ ਚੱਕਰਵਾਤੀ ਤੂਫਾਨ (cyclonic) ‘ਚ ਬਦਲ ਸਕਦਾ ਹੈ ਅਤੇ ਦੱਖਣ ‘ਚ ਓਮਾਨ ਅਤੇ ਯਮਨ ਦੇ ਤੱਟ ਨਾਲ ਟਕਰਾ ਸਕਦਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਹ ਤੂਫਾਨ ਵੀ ਪਿਛਲੇ ਚੱਕਰਵਾਤੀ ਤੂਫਾਨ ਬਿਪਰਜੋਏ ਵਾਂਗ ਆਪਣਾ ਰਸਤਾ ਬਦਲ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਬਿਪਰਜੋਏ ਤੂਫਾਨ ਨੇ ਅਰਬ ਸਾਗਰ ਵਿੱਚ ਉੱਤਰ-ਪੱਛਮੀ ਦਿਸ਼ਾ ਵਿੱਚ ਅੱਗੇ ਵਧਣਾ ਸੀ ਪਰ ਇਸ ਨੇ ਆਪਣੀ ਦਿਸ਼ਾ ਬਦਲ ਕੇ ਗੁਜਰਾਤ ਦੇ ਮਾਂਡਵੀ ਅਤੇ ਪਾਕਿਸਤਾਨ ਦੇ ਕਰਾਚੀ ਦੇ ਤੱਟ ਨਾਲ ਟਕਰਾ ਲਿਆ। ਹੁਣ ਤੱਕ ਇਹ ਸੰਕੇਤ ਮਿਲ ਰਹੇ ਹਨ ਕਿ ਚੱਕਰਵਾਤੀ ਤੂਫਾਨ ਯਮਨ-ਓਮਾਨ ਦੇ ਤੱਟ ਨਾਲ ਹੀ ਟਕਰਾਏਗਾ। ਹਾਲਾਂਕਿ ਗਲੋਬਲ ਮੌਸਮ ਦੀ ਭਵਿੱਖਬਾਣੀ ਦਾ ਕਹਿਣਾ ਹੈ ਕਿ ਇਹ ਤੂਫਾਨ ਅਰਬ ਸਾਗਰ ‘ਚ ਹੈ ਅਤੇ ਇਸ ਦੇ ਪਾਕਿਸਤਾਨ ਅਤੇ ਗੁਜਰਾਤ ਦੇ ਤੱਟ ‘ਤੇ ਆਪਣਾ ਰਸਤਾ ਬਦਲਣ ਦੀ ਸੰਭਾਵਨਾ ਹੈ। ਇਸ ਚੱਕਰਵਾਤੀ ਤੂਫਾਨ ‘ਚ 62-88 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। The post IMD: ਅਰਬ ਸਾਗਰ ‘ਚ ਬਣ ਰਿਹੈ ਚੱਕਰਵਾਤੀ ਤੂਫਾਨ, ਗੁਜਰਾਤ ‘ਚ ਟਕਰਾਉਣ ਦੀ ਸੰਭਾਵਨਾ appeared first on TheUnmute.com - Punjabi News. Tags:
|
ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ ਦੀ ਪਹਿਲੀ ਰੈਪਿਡ ਟਰੇਨ ਦਾ ਉਦਘਾਟਨ Friday 20 October 2023 11:22 AM UTC+00 | Tags: breaking-news news rapidx-train rrts rrts-rapidx-train ਚੰਡੀਗੜ੍ਹ, 20 ਅਕਤੂਬਰ, 2023: ਦਿੱਲੀ ਅਤੇ ਮੇਰਠ ਵਿਚਾਲੇ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਸਫਰ ਆਸਾਨ ਹੋਣ ਵਾਲਾ ਹੈ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ (20 ਅਕਤੂਬਰ) ਨੂੰ ਭਾਰਤ ਦੇ ਪਹਿਲੇ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰ.ਆਰ.ਟੀ.ਐਸ.) ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ RRTS ਕੋਰੀਡੋਰ ਦੇ ਤਹਿਤ ਚੱਲਣ ਵਾਲੀ ਪਹਿਲੀ ਰੈਪਿਡ ਰੇਲ (first rapid train) ਨੂੰ ਹਰੀ ਝੰਡੀ ਦਿਖਾਈ। ਵੰਦੇ ਭਾਰਤ ਦੀ ਤਰਜ਼ ‘ਤੇ ਇਸ ਨੂੰ ‘ਨਮੋ ਭਾਰਤ ਟਰੇਨ” ਦਾ ਨਾਂ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਵੱਲੋਂ ਹਰੀ ਝੰਡੀ ਦੇਣ ਤੋਂ ਬਾਅਦ ਪਹਿਲੇ ਪੜਾਅ ਵਿੱਚ ਸਾਹਿਬਾਬਾਦ ਤੋਂ ਦੁਹਾਈ ਤੱਕ 17 ਕਿਲੋਮੀਟਰ ਲੰਬੇ ਤਰਜੀਹੀ ਸੈਕਸ਼ਨ ‘ਤੇ ਰੇਲ ਗੱਡੀਆਂ ਦਾ ਸੰਚਾਲਨ ਸ਼ੁਰੂ ਹੋ ਗਿਆ। ਉਦਘਾਟਨ ਤੋਂ ਪਹਿਲਾਂ ਰੈਪਿਡ ਰੇਲ (first rapid train) ਦੀ ਟਰਾਇਲ ਰਨ ਵੀ ਹੋਈ। ਰੈਪਿਡ ਰੇਲ ਨੇ 152 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਦੀ ਗਤੀ ਦਾ ਅੰਕੜਾ ਪ੍ਰਾਪਤ ਕੀਤਾ | ਰੈਪਿਡ ਰੇਲ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਟਰਾਂਸਪੋਰਟ ਕਾਰਪੋਰੇਸ਼ਨ (ਐੱਨ.ਸੀ.ਆਰ.ਟੀ.ਸੀ.) ਪ੍ਰੋਜੈਕਟ ਦੇ ਤਹਿਤ ਚਲਾਇਆ ਜਾਣਾ ਹੈ। ਦਰਅਸਲ, NCRTC ਭਾਰਤ ਸਰਕਾਰ, ਦਿੱਲੀ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਸੂਬਿਆਂ ਦੀ ਇੱਕ ਸੰਯੁਕਤ ਖੇਤਰ ਦੀ ਕੰਪਨੀ ਹੈ। ਇਸਦਾ ਆਦੇਸ਼ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਖੇਤਰੀ ਰੈਪਿਡ ਟ੍ਰਾਂਜ਼ਿਟ ਸਿਸਟਮ (ਆਰ.ਆਰ.ਟੀ.ਐਸ.) ਨੂੰ ਲਾਗੂ ਕਰਨਾ ਹੈ ਤਾਂ ਜੋ ਇਹਨਾਂ ਖੇਤਰਾਂ ਵਿਚਕਾਰ ਬਿਹਤਰ ਸੰਪਰਕ ਅਤੇ ਪਹੁੰਚਯੋਗਤਾ ਦੁਆਰਾ ਸੰਤੁਲਿਤ ਅਤੇ ਟਿਕਾਊ ਸ਼ਹਿਰੀ ਵਿਕਾਸ ਨੂੰ ਸਮਰੱਥ ਬਣਾਇਆ ਜਾ ਸਕੇ। The post ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ ਦੀ ਪਹਿਲੀ ਰੈਪਿਡ ਟਰੇਨ ਦਾ ਉਦਘਾਟਨ appeared first on TheUnmute.com - Punjabi News. Tags:
|
ਵੀਜ਼ਾ ਦੇਣ ਉੱਤੇ ਲਾਈਆ ਰੋਕਾਂ ਦਾ ਮਸਲਾ ਪੰਜਾਬ ਸਰਕਾਰ ਕੇਂਦਰ ਸਰਕਾਰ ਕੋਲ ਚੁੱਕੇ: ਕੇਂਦਰੀ ਸਿੰਘ ਸਭਾ Friday 20 October 2023 11:31 AM UTC+00 | Tags: aam-aadmi-party breaking-news canada cm-bhagwant-mann government-of-india kendriya-singh-sabha latest-news news the-unmute-breaking-news ਚੰਡੀਗੜ੍ਹ, 20 ਅਕਤੂਬਰ 2023: ਕੈਨੇਡਾ ਦੇ ਸਿੱਖ/ਪੰਜਾਬੀ ਨਾਗਰਿਕਾਂ ਨੂੰ ਭਾਰਤ ਆਉਣ ਲਈ ਵੀਜ਼ਾ ਦੇਣ ਉੱਤੇ ਲੱਗੀਆਂ ਰੋਕਾਂ ਨੂੰ ਅਣਮਨੁੱਖੀ ਤੇ ਵਿਤਕਰੇ ਭਰਿਆਂ ਵਰਤਾਰਾ ਦੱਸਦਿਆਂ, ਕੇਂਦਰੀ ਸਿੰਘ ਸਭਾ ਦੇ ਨੁਮਾਇੰਦੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕਰਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਦਲਦੀਪ ਸਿੰਘ ਧਾਲੀਵਾਲ ਨੂੰ ਮਿਲੇ ਅਤੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਹ ਮਸਲਾ ਤੁਰੰਤ ਕੇਂਦਰੀ ਸਰਕਾਰ ਕੋਲ ਉਠਾਏ ਅਤੇ ਰੋਕਾਂ ਦੂਰ ਕਰਵਾਏ। ਕੇਂਦਰੀ ਸਿੰਘ ਸਭਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੰਬੋਧਤ ਮੰਗ ਪੱਤਰ ਵੀ ਮੰਤਰੀਆਂ ਦੇ ਸਪੁਰਦ ਕੀਤਾ। ਸਭਾ ਦੇ ਵਫਦ ਦੇ ਮੈਂਬਰਾਂ ਨੂੰ ਇਸ ਮਸਲੇ ਉੱਤੇ ਸੂਬਾ ਸਰਕਾਰ ਵੱਲੋਂ ਇਕ ਮਹੀਨੇ ਤੋਂ ਧਾਰੀ ਚੁੱਪ ਉੱਤੇ ਵੀ ਇਤਰਾਜ਼ ਪ੍ਰਗਟ ਕੀਤਾ। ਮੰਗ ਪੱਤਰ ਵਿੱਚ ਕਿਹਾ ਕਿ ਪਿਛਲੇ ਮਹੀਨੇ ਭਾਰਤ-ਕੈਨੇਡਾ ਦੇ ਕੂਟਨੀਤੀਕ ਸਬੰਧਾਂ ਵਿੱਚ ਆਏ ਤਨਾਓ ਤੋਂ ਬਾਅਦ ਭਾਰਤ ਨੇ 22 ਸਤੰਬਰ 2023 ਤੋਂ ਐਨ. ਆਰ. ਆਈ ਪੰਜਾਬੀ, ਖਾਸ ਕਰਕੇ ਸਿੱਖਾਂ ਨੂੰ ਭਾਰਤ ਆਉਣ ਲਈ ਵੀਜ਼ਾ ਦੇਣ 'ਤੇ ਰੋਕਾਂ ਲਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਸਿਰਫ 19 ਪੰਜਾਬੀਆਂ/ਸਿੱਖਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਸੀ, ਜਿਨ੍ਹਾਂ ਨੂੰ ਭਾਰਤ ਆਉਣ ਲਈ ਵੀਜ਼ਾ ਦੇਣ ਉੱਤੇ ਇਤਰਾਜ ਹੈ। ਪਰ ਭਾਰਤੀ ਸਫਾਰਤਖਾਨਿਆਂ ਅੰਦਰ ਸਮੁੱਚੇ ਪੰਜਾਬੀਆਂ ਨੂੰ ਵੀਜ਼ੇ ਦੀ ਪ੍ਰਕਿਰਿਆ ਨੂੰ ਬੰਦ ਕਰ ਦਿੱਤਾ ਗਿਆ ਜਿਸ ਕਰਕੇ ਪੰਜਾਬ ਨਾਲ ਜੁੜੇ ਹਜ਼ਾਰਾਂ ਪੰਜਾਬੀ ਪਹਿਲਾਂ ਉਲੀਕੇ ਵਿਆਹ-ਸ਼ਾਦੀ ਅਤੇ ਸਮਾਜਕ ਪ੍ਰਗਰਾਮਾਂ ਵਿੱਚ ਸ਼ਾਮਿਲ ਨਹੀਂ ਹੋ ਸਕੇ। ਸੈਕੜੇ ਪੰਜਾਬੀ ਆਪਣੇ ਸਕੇ-ਸਬੰਧੀਆਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਮੂਲੀਅਤ ਨਹੀਂ ਕਰ ਸਕੇ ਅਤੇ ਇਉਂ ਉਹ ਮਾਨਸਿਕ ਪੀੜਾ ਦੇ ਸ਼ਿਕਾਰ ਹੋਏ। ਆਪਣੀ ਬੀਮਾਰੀ ਦੇ ਇਲਾਜ ਲਈ ਵੀ ਪੰਜਾਬੀ ਭਾਰਤ ਨਹੀਂ ਆ ਸਕੇ। ਹੁਣ ਵੀਜ਼ਾ ਨਾ ਮਿਲਣ ਦੇ ਬਦਲ ਵੱਜੋਂ ਪੰਜਾਬੀ ਭਾਰਤੀ ਸਫਾਰਤਖਾਨਿਆਂ ਵਿੱਚੋਂ ਉਵਰਸੀਜ਼ ਸਿਟੀਜ਼ਨਸ਼ਿਪ ਆਫ ਇੰਡੀਆ (ਓ.ਸੀ.ਆਈ ਕਾਰਡ) ਲੈਣ ਲਈ ਜ਼ੋਖਮ ਝੱਲ ਰਹੇ ਹਨ। ਇਹ ਕਾਰਡ ਲੈਣ ਲਈ ਪੰਜਾਬੀਆਂ ਨੂੰ ਦੋ ਦੋ ਦਿਨ ਲਗਾਤਾਰ ਕਤਾਰਾਂ ਵਿੱਚ ਖੜ੍ਹਾ ਹੋਣਾ ਪੈ ਰਿਹਾ ਹੈ। ਜਦੋਂ ਭਾਰਤੀ ਸਫਾਰਤਖਾਨਾ ਤੀਹ ਤੋਂ ਵੱਧ ਕਾਰਡ ਹਰ ਰੋਜ਼ ਜਾਰੀ ਨਹੀਂ ਕਰਦਾ। ਪੰਜਾਬ ਦੇ ਵਿਕਾਸ ਤੋਂ ਇਲਾਵਾ ਐਨ.ਆਰ.ਆਈ ਸਥਾਨਕ ਸਿਆਸਤ ਨੂੰ ਵੀ ਅਸਰ ਅੰਦਾਜ਼ ਕਰਦੇ ਹਨ। ਇਸ ਕਰਕੇ, ਪੰਜਾਬ ਸਰਕਾਰ ਤੁਰੰਤ ਇਹ ਮਸਲਾ ਭਾਰਤ ਸਰਕਾਰ ਕੋਲ ਲੈ ਕੇ ਜਾਵੇ ਅਤੇ ਐਨ.ਆਰ.ਆਈ ਪੰਜਾਬੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਾਵੇ। ਸਿੰਘ ਸਭਾ ਦੇ ਵਫਦ ਵਿੱਚ ਡਾ. ਖੁਸ਼ਹਾਲ ਸਿੰਘ, ਗੁਰਪ੍ਰੀਤ ਸਿੰਘ, ਰਾਜਵਿੰਦਰ ਸਿੰਘ ਰਾਹੀ, ਪੱਤਰਕਾਰ ਹਮੀਰ ਸਿੰਘ ਅਤੇ ਜਸਵੀਰ ਸਿੰਘ ਸਿਰੀ ਆਦਿ ਸ਼ਾਮਿਲ ਸਨ। The post ਵੀਜ਼ਾ ਦੇਣ ਉੱਤੇ ਲਾਈਆ ਰੋਕਾਂ ਦਾ ਮਸਲਾ ਪੰਜਾਬ ਸਰਕਾਰ ਕੇਂਦਰ ਸਰਕਾਰ ਕੋਲ ਚੁੱਕੇ: ਕੇਂਦਰੀ ਸਿੰਘ ਸਭਾ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ Friday 20 October 2023 11:37 AM UTC+00 | Tags: aam-aadmi-party breaking-news cm-bhagwant-mann kultaar-singh-sandhwan latest-news news punjab-congress punjab-vidhan-sabha session the-unmute-breaking-news the-unmute-latest-news the-unmute-latest-update ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਵਿਧਾਨ ਸਭਾ (PUNJAB VIDHAN SABHA) ਵਿੱਚ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀ ਪਿਛਲੀ ਇਕੱਤਰਤਾ ਤੋਂ ਬਾਅਦ ਅਕਾਲ ਚਲਾਣਾ ਕਰ ਗਈਆਂ ਰਾਜਨੀਤਕ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਵਿਧਾਨ ਸਭਾ (PUNJAB VIDHAN SABHA) ਦੇ ਚੌਥੇ ਇਜਲਾਸ ਦੀ ਅੱਜ ਦੀ ਬੈਠਕ 'ਚ ਸਦਨ ਨੇ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ, ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਸਾਬਕਾ ਸੰਸਦੀ ਸਕੱਤਰ ਗੁਰਬਿੰਦਰ ਸਿੰਘ ਅਟਵਾਲ, ਸਾਬਕਾ ਵਿਧਾਇਕ ਰਾਮ ਕਿਸ਼ਨ ਕਟਾਰੀਆ, ਸੁਤੰਤਰਤਾ ਸੈਨਾਨੀ ਜੈਮਲ ਸਿੰਘ, ਸੁਤੰਤਰਤਾ ਸੈਨਾਨੀ ਅਨੋਖ ਸਿੰਘ, ਸੁਤੰਤਰਤਾ ਸੈਨਾਨੀ ਦਰਸ਼ਨ ਸਿੰਘ, ਸ਼ਹੀਦ ਕਰਨਲ ਮਨਪ੍ਰੀਤ ਸਿੰਘ, ਸ਼ਹੀਦ ਸਿਪਾਹੀ ਪਰਦੀਪ ਸਿੰਘ, ਸ਼ਹੀਦ ਸਿਪਾਹੀ ਪਰਵਿੰਦਰ ਸਿੰਘ, ਸ਼ਹੀਦ ਸਿਪਾਹੀ ਤਰਨਦੀਪ ਸਿੰਘ, ਪ੍ਰੋਫੈਸਰ ਬਲਬੀਰ ਚੰਦ ਵਰਮਾ, ਡਾਕਟਰ ਅਮਰ ਸਿੰਘ ਆਜ਼ਾਦ, ਗਾਇਕ ਸੁਰਿੰਦਰ ਛਿੰਦਾ, ਪ੍ਰਸਿੱਧ ਖੇਤੀ ਵਿਗਿਆਨੀ ਐਮ.ਐਸ. ਸਵਾਮੀਨਾਥਨ, ਸਿੱਖ ਵਿਦਵਾਨ ਪ੍ਰੋ: ਪ੍ਰਿਥੀਪਾਲ ਸਿੰਘ, ਸ਼ਹੀਦ ਅੰਮ੍ਰਿਤਪਾਲ ਸਿੰਘ, ਨਾਇਬ ਸੂਬੇਦਾਰ ਕੁਲਦੀਪ ਸਿੰਘ, ਲਾਂਸ ਨਾਇਕ ਤੇਲੂ ਰਾਮ, ਸੂਬੇਦਾਰ ਜਤਿੰਦਰ ਕੁਮਾਰ, ਨਾਇਬ ਸੂਬੇਦਾਰ ਰਮੇਸ਼ ਲਾਲ ਅਤੇ ਬਾਬਾ ਫਰੀਦ ਯੂਨੀਵਰਸਿਟੀ , ਫਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ. ਗਿੱਲ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼ਰਧਾਂਜਲੀ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਵਿੱਚ ਉਕਤ ਸ਼ਖ਼ਸੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਣ ਹਿੱਤ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। The post ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ appeared first on TheUnmute.com - Punjabi News. Tags:
|
ਮੋਹਾਲੀ: ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਲਗਾਏ ਜਾਣਗੇ ਕੈਂਪ Friday 20 October 2023 11:44 AM UTC+00 | Tags: ayushman-bharat ayushman-bharat-scheme breaking-news health-insurance-scheme mohali news ਐਸ.ਏ.ਐਸ ਨਗਰ 20 ਅਕਤੂਬਰ 2023: ਆਯੂਸ਼ਮਾਨ ਭਾਰਤ (Ayushman Bharat) ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਯੂਸ਼ਮਾਨ ਭਾਰਤ ਸਿਹਤ ਬੀਮਾ ਕਾਰਡ ਬਣਾਉਣ ਸਬੰਧੀ ਮੋਹਾਲੀ ਸ਼ਹਿਰੀ ਇਲਾਕੇਅਧੀਨ ਆਉਂਦੇ ਆਮ ਆਦਮੀ ਕਲੀਨਿਕਾਂ ਵਿਖੇ ਅਗਲੇ ਦਿਨਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਐਚ.ਐਸ. ਚੀਮਾ, ਜ਼ਿਲ੍ਹਾ ਹਸਪਤਾਲ ਐਸ.ਏ.ਐਸ ਨਗਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਫੇਜ਼ 1 ਵਿਖੇ 25 ਅਕਤੂਬਰ ਨੂੰ ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਕੈਂਪ (Ayushman Bharat) ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾ ਦਸਿਆ ਕਿ ਆਦਮੀ ਕਲਿਨਿਕ ਫੇਜ 5 ਵਿਖੇ 26 ਅਕਤੂਬਰ ਨੂੰ, ਆਮ ਆਦਮੀ ਕਲਿਨਿਕ ਫੇਜ 7 ਵਿਖੇ 27 ਅਕਤੂਬਰ ਨੂੰ, ਆਮ ਆਦਮੀ ਕਲਿਨਿਕ ਫੇਜ 9 ਵਿਖੇ 28 ਅਕਤੂਬਰ ਨੂੰ, ਆਮ ਆਦਮੀ ਕਲਿਨਿਕ ਫੇਜ 11 ਵਿਖੇ 30 ਅਕਤੂਬਰ ਨੂੰ ਕੈਂਪ ਲਗਾਇਆ ਜਾਵੇਗਾ ਅਤੇ ਹੈਲਥ ਵੈਲਨੈਸ ਸੈਂਟਰ ਫੇਜ 3 ਬੀ 1 ਵਿਖੇ ਮਿਤੀ 31 ਅਕਤੂਬਰ ਨੂੰ ਕੈਂਪ ਲਗਾਇਆ ਜਾਵੇਗਾ। ਸੀਨੀਅਰ ਮੈਡੀਕਲ ਅਫਸਰ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਇਹ ਕੈਂਪ ਸਵੇਰੇ 9 ਤੋਂ 3 ਵਜੇ ਤੱਕ ਲਗਾਏ ਜਾਣਗੇ। The post ਮੋਹਾਲੀ: ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਲਗਾਏ ਜਾਣਗੇ ਕੈਂਪ appeared first on TheUnmute.com - Punjabi News. Tags:
|
ਈ.ਸੀ.ਆਈ ਆਬਜ਼ਰਵਰ ਨੇ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਦੀ ਪਹਿਲੇ ਪੱਧਰ ਦੀ ਜਾਂਚ ਦਾ ਜਾਇਜ਼ਾ ਲਿਆ Friday 20 October 2023 11:48 AM UTC+00 | Tags: breaking-news eci-evm electronic-voting-machines latest-news news punjab-news ਐਸ.ਏ.ਐਸ.ਨਗਰ, 20 ਅਕਤੂਬਰ, 2023: ਈ.ਸੀ.ਆਈ (ਭਾਰਤ ਦੇ ਚੋਣ ਕਮਿਸ਼ਨ) ਦੇ ਈ ਵੀ ਐਮ ਅਬਜ਼ਰਵਰ, ਅਜ਼ਹਰੂਦੀਨ ਕਾਜ਼ੀ, ਆਈ ਏ ਐਸ, ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੋਹਾਲੀ, ਵਿਖੇ ਜ਼ਿਲ੍ਹਾ ਚੋਣ ਦਫ਼ਤਰ ਦੇ ਵੇਅਰ ਹਾਊਸ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ ਵੀ ਐਮਜ਼) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀ ਵੀ ਪੀ ਏ ਟੀ) ਯੂਨਿਟਾਂ ਦੀ ਪਹਿਲੇ ਪੱਧਰ ਦੀ ਚੈਕਿੰਗ (ਫਸਟ ਲੈਵਲ ਚੈਕਿੰਗ) ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਏ.ਡੀ.ਸੀ.(ਜੀ.) ਐਸ.ਏ.ਐਸ.ਨਗਰ ਵਿਰਾਜ ਸ਼ਿਆਮਕਰਨ ਤਿੜਕੇ ਅਤੇ ਐਸ.ਡੀ.ਐਮ ਮੋਹਾਲੀ ਚੰਦਰਜੋਤੀ ਸਿੰਘ, ਸੁਪਰਵਾਈਜ਼ਰ ਕਿਰਨ ਸ਼ਰਮਾ, ਨੋਡਲ ਅਫ਼ਸਰ ਅਸ਼ੀਸ਼ ਕਥੂਰੀਆ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੀ ਹਾਜ਼ਰ ਸਨ। ਈ ਸੀ ਆਈ ਈ ਵੀ ਐਮ ਆਬਜ਼ਰਵਰ ਨੇ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਇੰਜੀਨੀਅਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਹਰੇਕ ਈ ਵੀ ਐਮ ਅਤੇ ਵੀ ਵੀ ਪੀ ਏ ਟੀ ਦੀ ਸੁਚੱਜੀ ਜਾਂਚ ਅਤੇ ਕਿਸੇ ਵੀ ਤਰ੍ਹਾਂ ਦੀ ਗਲਤੀ ਦੀ ਗੁੰਜਾਇਸ਼ ਰਹਿਤ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿਉਂਕਿ ਚੋਣ ਕਮਿਸ਼ਨ ਨਿਰਪੱਖ ਪੋਲਿੰਗ ਕਰਵਾਉਣ ਲਈ ਵਚਨਬੱਧ ਹੈ, ਇਸ ਲਈ ਸਮੇਂ ਸਿਰ ਸਾਰੀਆਂ ਕੰਟਰੋਲ ਯੂਨਿਟਾਂ, ਬੈਲਟ ਯੂਨਿਟਾਂ ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ ਯੂਨਿਟਾਂ ਦੇ ਕੰਮਕਾਜ ਦੀ ਜਾਂਚ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਯੂਨਿਟ ਚੈਕਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਖਰਾਬੀ ਦਿਖਾਉਂਦਾ ਹੈ ਤਾਂ ਇਸ ਨੂੰ ਠੀਕ ਕਰਨ ਲਈ ਈ ਸੀ ਆਈ ਦੇ ਨਿਰਦੇਸ਼ਾਂ ਤੇ ਬੀ.ਈ.ਐਲ. ਨੂੰ ਭੇਜਿਆ ਜਾਵੇਗਾ। ਉਨ੍ਹਾਂ ਨੇ ਮਸ਼ੀਨਾਂ ਨੂੰ ਵੇਅਰ ਹਾਊਸ ਦੀ ਉਪਰਲੀ ਮੰਜ਼ਿਲ ਤੋਂ ਹੇਠਲੀ ਮੰਜ਼ਿਲ ਤੱਕ ਅਤੇ ਫਿਰ ਵਾਪਸ ਸਟੋਰੇਜ ਰੂਮ ਤੱਕ ਪਹੁੰਚਾਉਣ ਦੀ ਸਮੁੱਚੀ ਪ੍ਰਕਿਰਿਆ ਸੀ ਸੀ ਟੀ ਵੀ ਨਿਗਰਾਨੀ ਅਧੀਨ ਯਕੀਨੀ ਬਣਾਉਣ ਤੇ ਜ਼ੋਰ ਦਿੱਤਾ। ਏ ਡੀ ਸੀ (ਜ) ਵਿਰਾਜ ਐਸ ਤਿੜਕੇ ਨੇ ਉਨ੍ਹਾਂ ਨੂੰ ਐਫ ਐਲ ਸੀ (ਫਸਟ ਲੈਵਲ ਚੈਕਿੰਗ) ਦੀ ਕਾਰਜ ਪ੍ਰਣਾਲੀ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਇਸ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1247 ਕੰਟਰੋਲ ਯੂਨਿਟ, 2190 ਬੈਲੇਟ ਯੂਨਿਟ ਅਤੇ 2190 ਵੀ ਵੀ ਪੀ ਏ ਟੀ ਯੂਨਿਟਾਂ ਦਾ ਸਟਾਕ ਹੈ। ਫਸਟ ਲੈਵਲ ਚੈਕਿੰਗ 4 ਨਵੰਬਰ, 2023 ਤੱਕ ਪੂਰੀ ਹੋ ਜਾਵੇਗੀ ਜੋ ਕਿ 16 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਈ ਵੀ ਐਮਜ਼ ਦੀ ਫਸਟ ਲੈਵਲ ਚੈਕਿੰਗ ਦੇ ਨਿਰਵਿਘਨ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੰਮ ਪੂਰਾ ਹੋਣ ਤੋਂ ਬਾਅਦ ਮਸ਼ੀਨਾਂ ਨੂੰ ਭਾਰਤ ਦੇ ਚੋਣ ਕਮਿਸ਼ਨ ਦੀਆਂ ਅਗਲੀਆਂ ਹਦਾਇਤਾਂ ਤੱਕ ਗੋਦਾਮ ਵਿੱਚ ਸੁਰੱਖਿਅਤ ਅਤੇ ਸਖ਼ਤ ਨਿਗਰਾਨੀ ਹੇਠ ਸਟੋਰ ਕਰ ਦਿੱਤਾ ਜਾਵੇਗਾ। ਈ ਸੀ ਆਈ (ਭਾਰਤ ਦੇ ਚੋਣ ਕਮਿਸ਼ਨ) ਦੇ ਈ ਵੀ ਐਮ ਅਬਜ਼ਰਵਰ, ਅਜ਼ਹਰੂਦੀਨ ਕਾਜ਼ੀ, ਆਈ ਏ ਐਸ, ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੋਹਾਲੀ, ਵਿਖੇ ਜ਼ਿਲ੍ਹਾ ਚੋਣ ਦਫ਼ਤਰ ਦੇ ਵੇਅਰ ਹਾਊਸ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ ਵੀ ਐਮਜ਼) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀ ਵੀ ਪੀ ਏ ਟੀ) ਯੂਨਿਟਾਂ ਦੀ ਪਹਿਲੇ ਪੱਧਰ ਦੀ ਚੈਕਿੰਗ (ਫਸਟ ਲੈਵਲ ਚੈਕਿੰਗ) ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਏ.ਡੀ.ਸੀ.(ਜੀ.) ਐਸ.ਏ.ਐਸ.ਨਗਰ ਵਿਰਾਜ ਸ਼ਿਆਮਕਰਨ ਤਿੜਕੇ ਅਤੇ ਐਸ.ਡੀ.ਐਮ ਮੋਹਾਲੀ ਚੰਦਰਜੋਤੀ ਸਿੰਘ, ਸੁਪਰਵਾਈਜ਼ਰ ਕਿਰਨ ਸ਼ਰਮਾ, ਨੋਡਲ ਅਫ਼ਸਰ ਅਸ਼ੀਸ਼ ਕਥੂਰੀਆ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੀ ਹਾਜ਼ਰ ਸਨ। ਈ ਸੀ ਆਈ ਈ ਵੀ ਐਮ ਆਬਜ਼ਰਵਰ ਨੇ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਇੰਜੀਨੀਅਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਹਰੇਕ ਈ ਵੀ ਐਮ ਅਤੇ ਵੀ ਵੀ ਪੀ ਏ ਟੀ ਦੀ ਸੁਚੱਜੀ ਜਾਂਚ ਅਤੇ ਕਿਸੇ ਵੀ ਤਰ੍ਹਾਂ ਦੀ ਗਲਤੀ ਦੀ ਗੁੰਜਾਇਸ਼ ਰਹਿਤ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿਉਂਕਿ ਚੋਣ ਕਮਿਸ਼ਨ ਨਿਰਪੱਖ ਪੋਲਿੰਗ ਕਰਵਾਉਣ ਲਈ ਵਚਨਬੱਧ ਹੈ, ਇਸ ਲਈ ਸਮੇਂ ਸਿਰ ਸਾਰੀਆਂ ਕੰਟਰੋਲ ਯੂਨਿਟਾਂ, ਬੈਲਟ ਯੂਨਿਟਾਂ ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ ਯੂਨਿਟਾਂ ਦੇ ਕੰਮਕਾਜ ਦੀ ਜਾਂਚ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਯੂਨਿਟ ਚੈਕਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਖਰਾਬੀ ਦਿਖਾਉਂਦਾ ਹੈ ਤਾਂ ਇਸ ਨੂੰ ਠੀਕ ਕਰਨ ਲਈ ਈ ਸੀ ਆਈ ਦੇ ਨਿਰਦੇਸ਼ਾਂ ਤੇ ਬੀ.ਈ.ਐਲ. ਨੂੰ ਭੇਜਿਆ ਜਾਵੇਗਾ। ਉਨ੍ਹਾਂ ਨੇ ਮਸ਼ੀਨਾਂ ਨੂੰ ਵੇਅਰ ਹਾਊਸ ਦੀ ਉਪਰਲੀ ਮੰਜ਼ਿਲ ਤੋਂ ਹੇਠਲੀ ਮੰਜ਼ਿਲ ਤੱਕ ਅਤੇ ਫਿਰ ਵਾਪਸ ਸਟੋਰੇਜ ਰੂਮ ਤੱਕ ਪਹੁੰਚਾਉਣ ਦੀ ਸਮੁੱਚੀ ਪ੍ਰਕਿਰਿਆ ਸੀ ਸੀ ਟੀ ਵੀ ਨਿਗਰਾਨੀ ਅਧੀਨ ਯਕੀਨੀ ਬਣਾਉਣ ਤੇ ਜ਼ੋਰ ਦਿੱਤਾ। ਏ ਡੀ ਸੀ (ਜ) ਵਿਰਾਜ ਐਸ ਤਿੜਕੇ ਨੇ ਉਨ੍ਹਾਂ ਨੂੰ ਐਫ ਐਲ ਸੀ (ਫਸਟ ਲੈਵਲ ਚੈਕਿੰਗ) ਦੀ ਕਾਰਜ ਪ੍ਰਣਾਲੀ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਇਸ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1247 ਕੰਟਰੋਲ ਯੂਨਿਟ, 2190 ਬੈਲੇਟ ਯੂਨਿਟ ਅਤੇ 2190 ਵੀ ਵੀ ਪੀ ਏ ਟੀ ਯੂਨਿਟਾਂ ਦਾ ਸਟਾਕ ਹੈ। ਫਸਟ ਲੈਵਲ ਚੈਕਿੰਗ 4 ਨਵੰਬਰ, 2023 ਤੱਕ ਪੂਰੀ ਹੋ ਜਾਵੇਗੀ ਜੋ ਕਿ 16 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਈ ਵੀ ਐਮਜ਼ ਦੀ ਫਸਟ ਲੈਵਲ ਚੈਕਿੰਗ ਦੇ ਨਿਰਵਿਘਨ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੰਮ ਪੂਰਾ ਹੋਣ ਤੋਂ ਬਾਅਦ ਮਸ਼ੀਨਾਂ ਨੂੰ ਭਾਰਤ ਦੇ ਚੋਣ ਕਮਿਸ਼ਨ ਦੀਆਂ ਅਗਲੀਆਂ ਹਦਾਇਤਾਂ ਤੱਕ ਗੋਦਾਮ ਵਿੱਚ ਸੁਰੱਖਿਅਤ ਅਤੇ ਸਖ਼ਤ ਨਿਗਰਾਨੀ ਹੇਠ ਸਟੋਰ ਕਰ ਦਿੱਤਾ ਜਾਵੇਗਾ। The post ਈ.ਸੀ.ਆਈ ਆਬਜ਼ਰਵਰ ਨੇ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਦੀ ਪਹਿਲੇ ਪੱਧਰ ਦੀ ਜਾਂਚ ਦਾ ਜਾਇਜ਼ਾ ਲਿਆ appeared first on TheUnmute.com - Punjabi News. Tags:
|
ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਮੀਡੀਆ ਐਵਾਰਡ- 2023 ਲਈ ਅਰਜ਼ੀਆਂ ਮੰਗੀਆਂ Friday 20 October 2023 01:05 PM UTC+00 | Tags: breaking-news chief-election-commission-of-india national-media-award national-media-award-2023 news ਚੰਡੀਗੜ੍ਹ, 20 ਅਕਤੂਬਰ 2023: ਭਾਰਤੀ ਚੋਣ ਕਮਿਸ਼ਨ ਨੇ ''ਰਾਸ਼ਟਰੀ ਮੀਡੀਆ ਐਵਾਰਡ-2023'' (National Media Award 2023) ਲਈ ਮੀਡੀਆ ਕਰਮੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਹ ਐਵਾਰਡ ਮੀਡੀਆ ਕਰਮੀਆਂ ਨੂੰ ਸਾਲ 2023 ਦੌਰਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਸਿੱਖਿਅਤ ਕਰਨ ਅਤੇ ਜਾਗਰੂਕ ਕਰਨ ਸਬੰਧੀ ਵਧੀਆ ਮੁਹਿੰਮ ਚਲਾਉਣ ਲਈ ਦਿੱਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਚੋਣ ਕਮਿਸ਼ਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁੱਲ ਚਾਰ ਐਵਾਰਡ ਦਿੱਤੇ ਜਾਣਗੇ, ਜਿਨ੍ਹਾਂ ਵਿੱਚ-ਇੱਕ ਐਵਾਰਡ ਪ੍ਰਿੰਟ ਮੀਡੀਆ ਲਈ, ਇੱਕ ਇਲੈਕਟ੍ਰਾਨਿਕ (ਟੈਲੀਵਿਜ਼ਨ) ਮੀਡੀਆ, ਇੱਕ ਇਲੈਕਟ੍ਰਾਨਿਕ (ਰੇਡੀਓ) ਮੀਡੀਆ ਅਤੇ ਇੱਕ ਆਨਲਾਈਨ (ਇੰਟਰਨੈਟ)/ਸੋਸ਼ਲ ਮੀਡੀਆ ਨੂੰ ਦਿੱਤਾ ਜਾਵੇਗਾ । ਇਹ ਐਵਾਰਡ ਚੋਣ ਪ੍ਰਕਿਰਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਚੋਣਾਂ ਸੰਬੰਧੀ ਆਈ.ਟੀ. ਐਪਲੀਕੇਸ਼ਨਾਂ, ਵਿਲੱਖਣ/ਦੂਰ–ਦੁਰਾਡੇ ਦੇ ਪੋਲਿੰਗ ਸਟੇਸ਼ਨਾਂ ਬਾਰੇ ਜਾਣਕਾਰੀ ਦੇਣ ਅਤੇ ਆਮ ਲੋਕਾਂ ਵਿੱਚ ਵੋਟਾਂ ਰਜਿਸਟਰ ਕਰਵਾਉਣ ਅਤੇ ਵੋਟਾਂ ਪਾਉਣ ਸਬੰਧੀ ਜਾਗਰੂਕਤਾ ਪੈਦਾ ਕਰਕੇ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਵੱਲੋਂ ਪਾਏ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਲਈ ਹਨ। ਉਨ੍ਹਾਂ ਦੱਸਿਆ ਕਿ ਇਹ ਐਵਾਰਡ ਪ੍ਰਸ਼ੰਸਾ ਪੱਤਰ ਅਤੇ ਸੀਟੇਸ਼ਨ ਦੇ ਰੂਪ ਵਿੱਚ ਹੋਣਗੇ ਅਤੇ ਮੀਡੀਆ ਕਰਮੀਆਂ ਨੂੰ 'ਰਾਸ਼ਟਰੀ ਵੋਟਰ ਦਿਵਸ'- 25 ਜਨਵਰੀ 2024 ਨੂੰ ਦਿੱਤੇ ਜਾਣਗੇ। ਇਸ ਸਬੰਧ ਵਿੱਚ ਐਂਟਰੀਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰ ਦਿੱਤੀਆਂ ਜਾਣ। ਬੁਲਾਰੇ ਅਨੁਸਾਰ ਅੰਗਰੇਜ਼ੀ/ਹਿੰਦੀ ਤੋਂ ਇਲਾਵਾ ਕਿਸੇ ਹੋਰ ਭਾਸ਼ਾ ਵਿੱਚ ਦਰਜ ਐਂਟਰੀਆਂ ਦੇ ਨਾਲ ਅੰਗਰੇਜ਼ੀ ਅਨੁਵਾਦ ਦੀ ਲੋੜ ਹੋਵੇਗੀ, ਅਜਿਹਾ ਨਾ ਹੋਣ ਦੀ ਸੂਰਤ ਵਿੱਚ ਬਿਨੈ ਅਸਵੀਕਾਰ ਕੀਤਾ ਜਾ ਸਕਦਾ ਹੈ। ਬੁਲਾਰੇ ਨੇ ਦੱਸਿਆ ਕਿ ਸਾਰੀਆਂ ਐਂਟਰੀਆਂ 10 ਦਸੰਬਰ, 2023 ਤੋਂ ਪਹਿਲਾਂ ਅੰਡਰ ਸੈਕਟਰੀ (ਸੰਚਾਰ), ਭਾਰਤੀ ਚੋਣ ਕਮਿਸ਼ਨ, ਨਿਰਵਾਚਨ ਸਦਨ, ਅਸ਼ੋਕਾ ਰੋਡ, ਨਵੀਂ ਦਿੱਲੀ 110001 'ਤੇ ਪਹੁੰਚ ਜਾਣੀਆਂ ਚਾਹੀਦੀਆਂ ਹਨ। ਇਹ ਈਮੇਲ media-division@eci.gov.in. 'ਤੇ ਵੀ ਭੇਜੀਆਂ ਜਾ ਸਕਦੀਆਂ ਹਨ। ਵਧੇਰੇ ਜਾਣਕਾਰੀ ਵੈੱਬਸਾਈਟ https://eci.gov.in/ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। The post ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਮੀਡੀਆ ਐਵਾਰਡ- 2023 ਲਈ ਅਰਜ਼ੀਆਂ ਮੰਗੀਆਂ appeared first on TheUnmute.com - Punjabi News. Tags:
|
ਡੇਰਾਬੱਸੀ 'ਚ ਜੌਲਾਂ ਕਲਾਂ ਅਤੇ ਮੋਹਾਲੀ ਬਲਾਕ 'ਚ ਚੱਪੜਚਿੜੀ ਦੀ ਪਾਇਲਟ ਪ੍ਰੋਜੈਕਟਾਂ ਲਈ ਪਛਾਣ Friday 20 October 2023 01:19 PM UTC+00 | Tags: breaking-news chappadchiri jolan-kalan mohali mohali-block news pilot-projects sas-nagar zilla-panchayats ਐਸ.ਏ.ਐਸ.ਨਗਰ, 20 ਅਕਤੂਬਰ, 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਜ਼ਿਲ੍ਹਾ ਪੰਚਾਇਤਾਂ ਲਈ ਗਾਰੰਟੀਸ਼ੁਦਾ ਆਮਦਨੀ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਅਣਵਰਤੀਆਂ ਪੰਚਾਇਤੀ ਜ਼ਮੀਨਾਂ ‘ਤੇ ਖੇਤੀ ਜੰਗਲਾਤ ਨੂੰ ਉਤਸ਼ਾਹਿਤ ਕਰੇਗਾ। ਐਗਰੋ ਫੋਰੈਸਟਰੀ ਦੇ ਤਹਿਤ ਜੋ ਪ੍ਰਸਤਾਵਿਤ ਰੁੱਖ ਲਗਾਏ ਜਾਣਗੇ, ਉਨ੍ਹਾਂ ਵਿੱਚ ਬਰਮਾ ਡੇਕ, ਸਫ਼ੈਦਾ ਅਤੇ ਪੋਪਲਰ ਸ਼ਾਮਲ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੀਤਿਕਾ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਚਾਇਤਾਂ ਦੀ ਗਾਰੰਟੀਸ਼ੁਦਾ ਆਮਦਨੀ ਲਈ ਜੰਗਲਾਤ ਵਿਭਾਗ ਵੱਲੋਂ ਪ੍ਰਸਤਾਵ ਤਿਆਰ ਕੀਤਾ ਗਿਆ ਹੈ। ਏ.ਡੀ.ਸੀ ਗੀਤਿਕਾ ਸਿੰਘ ਨੇ ਦੱਸਿਆ ਕਿ ਅਸੀਂ ਹੁਣ ਤੱਕ ਮੋਹਾਲੀ ਅਤੇ ਡੇਰਾਬੱਸੀ ਬਲਾਕਾਂ ਦੇ ਦੋ ਪਿੰਡਾਂ ਦੀ ਜ਼ਮੀਨ ਦੀ ਸ਼ਨਾਖਤ ਕਰ ਲਈ ਹੈ, ਮੋਹਾਲੀ ਬਲਾਕ ਵਿੱਚ ਚੱਪੜਚਿੜੀ ਅਤੇ ਡੇਰਾਬੱਸੀ ਬਲਾਕ ਵਿੱਚ ਜੌਲਾ ਕਲਾਂ ਨੂੰ ਪਾਇਲਟ ਪ੍ਰੋਜੈਕਟ ਲਈ ਚੁਣਿਆ ਗਿਆ ਹੈ, ਜਦਕਿ ਮਾਜਰੀ ਅਤੇ ਖਰੜ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਅਗਲੇ ਹਫ਼ਤੇ ਤੱਕ ਜ਼ਮੀਨਾਂ ਦੀ ਸੂਚੀ ਸੌਂਪਣ ਲਈ ਕਿਹਾ ਗਿਆ ਹੈ। ਐਗਰੋ ਫਾਰੈਸਟਰੀ ਘੱਟੋ-ਘੱਟ ਪੰਜ ਏਕੜ ਜ਼ਮੀਨ ਚ ਹੋਵੇਗੀ ਜਿੱਥੇ ਵਣ ਵਿਭਾਗ ਦੇ ਮਾਰਗਦਰਸ਼ਨ ਵਿੱਚ ਵਪਾਰਕ ਲੱਕੜ ਦੇ ਰੁੱਖ ਲਗਾਏ ਜਾਣਗੇ। ਰੁੱਖ ਦੇ ਵਾਧੇ ਅਨੁਸਾਰ ਉਪਜ ਦੀ ਮਿਆਦ ਤਿੰਨ ਤੋਂ ਪੰਜ ਸਾਲ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਚਾਇਤਾਂ ਨੂੰ ਇਨ੍ਹਾਂ ਤੋਂ ਸਮੇਂ-ਸਮੇਂ ‘ਤੇ ਆਮਦਨੀ ਪ੍ਰਾਪਤ ਹੋਵੇਗੀ। ਪਹਿਲੇ ਪੜਾਅ ਵਿੱਚ ਹਰੇਕ ਬਲਾਕ ਵਿੱਚ, ਅਗਲੇ ਪੜਾਅ ਵਾਸਤੇ ਹੋਰਨਾਂ ਪਿੰਡਾਂ ਨੂੰ ਦਿਖਾਉਣ ਲਈ ਇੱਕ ਪਾਇਲਟ ਪ੍ਰੋਜੈਕਟ ਹੋਵੇਗਾ। ਏ ਡੀ ਸੀ ਗੀਤਿਕਾ ਸਿੰਘ ਨੇ ਕਿਹਾ ਕਿ ਅਸੀਂ ਖੇਤੀ ਅਧਾਰਿਤ ਜੰਗਲਾਤ ਵਿੱਚ ਪ੍ਰਵੇਸ਼ ਕਰਕੇ ਪੰਚਾਇਤਾਂ ਲਈ ਇੱਕ ਲਾਹੇਵੰਦ ਉੱਦਮ ਯਕੀਨੀ ਬਣਾ ਰਹੇ ਹਾਂ। ਡਿਵੀਜ਼ਨਲ ਜੰਗਲਾਤ ਅਫ਼ਸਰ (Mohali) ਕੰਵਰਦੀਪ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਨੂੰ ਭੇਜੇ ਗਏ ਇਸ ਪ੍ਰੋਜੈਕਟ ਨਾਲ ਜੰਗਲਾਤ ਦੇ ਰਕਬੇ ਵਿੱਚ ਵਾਧਾ ਹੋਣ ਦੇ ਨਾਲ-ਨਾਲ ਸਬੰਧਤ ਪੰਚਾਇਤ ਨੂੰ ਗਾਰੰਟੀਸ਼ੁਦਾ ਮੇਹਨਤਾਨਾ ਮਿਲਣ ਦੇ ਨਾਲ-ਨਾਲ ਜ਼ਮੀਨਾਂ ਦੀ ਸੁਚੱਜੀ ਵਰਤੋਂ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤ ਅਤੇ ਪਲਾਈਵੁੱਡ/ਲੱਕੜ ਦੇ ਪ੍ਰੋਸੈਸਿੰਗ ਅਧਾਰਤ ਉਦਯੋਗਾਂ ਵਿਚਕਾਰ ਲੱਕੜ ਦੀ ਪੈਦਾਵਾਰ ਦੀ ਗਾਰੰਟੀਸ਼ੁਦਾ ਖਰੀਦ ਲਈ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਜਾਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਹਰੇਕ ਬਲਾਕ ਵਿੱਚ ਸ਼ੁਰੂ ਹੋਣ ਜਾ ਰਿਹਾ ਪਾਇਲਟ ਪ੍ਰਾਜੈਕਟ ਜਲਦੀ ਹੀ ਪੂਰੇ ਜ਼ਿਲ੍ਹੇ ਨੂੰ ਕਵਰ ਕਰ ਲਵੇਗਾ ਜਿਸ ਨਾਲ ਹਰਿਆਲੀ ਨੂੰ ਵਧਾਉਣ ਵਿੱਚ ਮਦਦ ਮਿਲੇਗੀ। The post ਡੇਰਾਬੱਸੀ ‘ਚ ਜੌਲਾਂ ਕਲਾਂ ਅਤੇ ਮੋਹਾਲੀ ਬਲਾਕ ‘ਚ ਚੱਪੜਚਿੜੀ ਦੀ ਪਾਇਲਟ ਪ੍ਰੋਜੈਕਟਾਂ ਲਈ ਪਛਾਣ appeared first on TheUnmute.com - Punjabi News. Tags:
|
AUS vs PAK: ਆਸਟ੍ਰੇਲੀਆ ਨੇ ਪਾਕਿਸਤਾਨ ਸਾਹਮਣੇ 368 ਦੌੜਾਂ ਦਾ ਟੀਚਾ ਰੱਖਿਆ Friday 20 October 2023 01:27 PM UTC+00 | Tags: aus-vs-pak david-warner icc-odi-world-cup news odi-world-cup pakistan ਚੰਡੀਗੜ੍ਹ, 20 ਅਕਤੂਬਰ, 2023: (AUS vs PAK) ਵਨਡੇ ਵਿਸ਼ਵ ਕੱਪ ਦੇ 18ਵੇਂ ਮੈਚ ‘ਚ ਆਸਟ੍ਰੇਲੀਆ ਸਾਹਮਣੇ ਪਾਕਿਸਤਾਨ ਦੀ ਚੁਣੌਤੀ ਹੈ। ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ 50 ਓਵਰਾਂ ‘ਚ ਨੌਂ ਵਿਕਟਾਂ ‘ਤੇ 367 ਦੌੜਾਂ ਬਣਾਈਆਂ। ਪਾਕਿਸਤਾਨ ਨੂੰ ਜਿੱਤ ਲਈ 368 ਦੌੜਾਂ ਬਣਾਉਣੀਆਂ ਪੈਣਗੀਆਂ। ਆਸਟਰੇਲੀਆ ਲਈ ਇਸ ਦੇ ਦੋਵੇਂ ਸਲਾਮੀ ਬੱਲੇਬਾਜ਼ਾਂ ਨੇ ਸੈਂਕੜੇ ਲਗਾਏ। ਡੇਵਿਡ ਵਾਰਨਰ ਨੇ 163 ਅਤੇ ਮਿਸ਼ੇਲ ਮਾਰਸ਼ ਨੇ 121 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਤੋਂ ਇਲਾਵਾ ਕੋਈ ਵੀ ਬੱਲੇਬਾਜ਼ 25 ਦੌੜਾਂ ਦੇ ਅੰਕੜੇ ਨੂੰ ਛੂਹ ਨਹੀਂ ਸਕਿਆ। The post AUS vs PAK: ਆਸਟ੍ਰੇਲੀਆ ਨੇ ਪਾਕਿਸਤਾਨ ਸਾਹਮਣੇ 368 ਦੌੜਾਂ ਦਾ ਟੀਚਾ ਰੱਖਿਆ appeared first on TheUnmute.com - Punjabi News. Tags:
|
ਡਾਕਟਰੀ ਰਿਪੋਰਟ 'ਚ ਸੋਧ ਬਦਲੇ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ Friday 20 October 2023 01:31 PM UTC+00 | Tags: anti-corruptio breaking-news bribe news punjab-news vigilance-bureau ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਗਦੀਸ਼ ਸਿੰਘ ਵਾਸੀ ਪਿੰਡ ਮੱਲਵਾਲ ਕਦੀਮ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਹਤ ਮੁਲਾਜ਼ਮ ਨੇ ਉਸ ਵਿਰੁੱਧ ਜਾਰੀ ਹੋ ਚੁੱਕੀ ਮੈਡੀਕੋ-ਲੀਗਲ ਰਿਪੋਰਟ (ਐਮ.ਐਲ.ਆਰ.) ਵਿੱਚ ਡਾਕਟਰਾਂ ਦੇ ਵਿਸ਼ੇਸ਼ ਬੋਰਡ ਤੋਂ ਮੁੜ੍ਹ ਪੜਤਾਲ ਕਰਵਾਕੇ ਸੋਧ ਕਰਵਾਉਣ ਵਿੱਚ ਉਸਦੀ ਮੱਦਦ ਕਰਨ ਬਦਲੇ 50,000 ਰੁਪਏ ਲਏ ਸਨ। ਉਕਤ ਮੁਲਜ਼ਮ ਵੱਲੋਂ ਇਸ ਬਾਰੇ ਲਗਾਤਾਰ ਝੂਠੇ ਵਾਅਦੇ ਕਰਨ ਵਜੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਉਕਤ ਮੁਲਾਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਰੇਂਜ ਫਿਰੋਜ਼ਪੁਰ ਵੱਲੋਂ ਮੁੱਦਈ ਵੱਲੋਂ ਦਿੱਤੀ ਦਰਖ਼ਾਸਤ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਬਤੌਰ ਰਿਸ਼ਵਤ ਲਏ ਸਨ। ਉਪਰੋਕਤ ਮੁਲਾਜ਼ਮ ਨੂੰ ਉਕਤ ਮਾਮਲੇ ‘ਚ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ‘ਤੇ ਬਿਉਰੋ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧ ‘ਚ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਡਾਕਟਰੀ ਰਿਪੋਰਟ ‘ਚ ਸੋਧ ਬਦਲੇ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ appeared first on TheUnmute.com - Punjabi News. Tags:
|
ਐੱਸ.ਏ. ਐੱਸ ਨਗਰ: ਉੱਘੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਨਾਲ ਰੂ-ਬ-ਰੂ Friday 20 October 2023 01:36 PM UTC+00 | Tags: breaking-news dr-satish-kumar-verma news ਐੱਸ.ਏ. ਐੱਸ ਨਗਰ, 20 ਅਕਤੂਬਰ 2023: ਅੱਜ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਉੱਘੇ ਆਲੋਚਕ ਅਤੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਨਾਲ ਰੂ-ਬ-ਰੂ ਸਮਾਗਮ ਕੀਤਾ ਗਿਆ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ ਕਹਿੰਦਿਆਂ ਡਾ. ਸਤੀਸ਼ ਕੁਮਾਰ ਵਰਮਾ ਦੇ ਪੰਜਾਬੀ ਸਾਹਿਤ ਅਤੇ ਨਾਟਕ ਦੇ ਖੇਤਰ ਚ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਦਫਤਰ ਜਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਉੱਘੇ ਆਲੋਚਕ ਅਤੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਵੱਲੋਂ ਸ੍ਰੋਤਿਆਂ ਦੇ ਰੂ-ਬ-ਰੂ ਹੁੰਦਿਆਂ ਆਪਣੀ ਸਿਰਜਣ ਪ੍ਰਕਿਰਿਆ ਬਾਰੇ ਮਹੱਤਵਪੂਰਨ ਗੱਲਾਂ ਕੀਤੀਆਂ ਗਈਆਂ। ਉਨ੍ਹਾਂ ਆਖਿਆ ਕਿ ਸਾਹਿਤ ਉਹ ਸ਼ੈਅ ਹੈ ਜਿਹੜੀ ਬੰਦੇ ਨੂੰ ਜਿਊਣ ਲਾ ਦਿੰਦੀ ਹੈ ਭਾਵ ਬੰਦੇ ਅੰਦਰ ਲੁਕਿਆ ਬੰਦਾ ਬਾਹਰ ਕੱਢਦੀ ਹੈ। ਆਪਣੀ ਕਵਿਤਾ ‘ਮੇਰੀ ਮਾਂ-ਬੋਲੀ ਦੇ ਅੱਖਰ’ ਦੇ ਹਵਾਲੇ ਨਾਲ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਬੋਲੀ ਤਕਨੀਕੀ ਤੌਰ ‘ਤੇ ਬੜੀ ਅਮੀਰ ਅਤੇ ਸ਼ਾਨਦਾਰ ਬੋਲੀ ਹੈ ਕਿਉਂਕਿ ਪੰਜਾਬੀ ਬੋਲੀ ਕੋਲ ਹਰ ਭਾਵ ਨੂੰ ਹੂ-ਬ-ਹੂ ਪ੍ਰਗਟਾਉਣ ਦੀ ਸਮਰੱਥਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਜੇ ਤੁਸੀਂ ਕਿਸੇ ਦਾ ਦਰਦ ਦੇਖ ਕੇ ਮਹਿਸੂਸ ਕਰਦੇ ਹੋ ਤਾਂ ਤੁਹਾਡੇ ਅੰਦਰ ਲੇਖਕ ਦਾ ਦਿਲ ਹੈ। ਉਨ੍ਹਾਂ ਨੇ ਸਵੈ ਅਨੁਸ਼ਾਸ਼ਨ ਨੂੰ ਸਫ਼ਲਤਾ ਦਾ ਮੂਲ ਸ੍ਰੋਤ ਦੱਸਿਆ ਅਤੇ ਦੂਜੇ ਨੂੰ ਪਛਾੜ ਕੇ ਜਿੱਤਣ ਦੀ ਬਜਾਇ ਆਪਣੇ ਅੰਦਰਲੀਆਂ ਸਮਰੱਥਾਵਾਂ ਨੂੰ ਪਛਾਣ ਕੇ ਅੱਗੇ ਵਧਣ ਦੀ ਗੱਲ ਕੀਤੀ। ਇਸ ਮੌਕੇ ਡਾ. ਸਤੀਸ਼ ਕੁਮਾਰ ਵਰਮਾ ਅਤੇ ਸ੍ਰੋਤਿਆਂ ਵਿਚਾਲੇ ਸਵਾਲ ਜਵਾਬ ਦਾ ਸਿਲਸਿਲਾ ਵੀ ਬਾਖ਼ੂਬੀ ਚੱਲਿਆ ਅਤੇ ਵਕਤਾ ਵੱਲੋਂ ਬੜੇ ਵਿਸਥਾਰ ਅਤੇ ਸਪਸ਼ਟਤਾ ਨਾਲ ਸਵਾਲਾਂ ਦੇ ਜਵਾਬ ਦਿੱਤੇ ਗਏ। ਇਸ ਰੂ-ਬ-ਰੂ ਦੌਰਾਨ ਬਲਕਾਰ ਸਿੱਧੂ, ਮਨਜੀਤ ਕੌਰ ਮੀਤ, ਜਗਦੀਪ ਸਿੱਧੂ, ਮਨਜੀਤ ਪਾਲ ਸਿੰਘ, ਗੁਰਚਰਨ ਸਿੰਘ, ਬਲਵਿੰਦਰ ਸਿੰਘ ਢਿੱਲੋਂ, ਸੰਜੀਵਨ ਸਿੰਘ, ਅਜੀਤ ਕੰਵਲ ਸਿੰਘ ਹਮਦਰਦ, ਮਧੂ ਬੈਂਸ, ਬਲਦੇਵ ਸਿੰਘ, ਹਰਮਨ ਸਿੰਘ, ਮਨਜੀਤ ਸਿੰਘ, ਜਤਿੰਦਰਪਾਲ ਸਿੰਘ ਅਤੇ ਲਖਵਿੰਦਰ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਡਾ. ਸਤੀਸ਼ ਕੁਮਾਰ ਵਰਮਾ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਰੂ-ਬ-ਰੂ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਦਫ਼ਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। The post ਐੱਸ.ਏ. ਐੱਸ ਨਗਰ: ਉੱਘੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਨਾਲ ਰੂ-ਬ-ਰੂ appeared first on TheUnmute.com - Punjabi News. Tags:
|
ਮੰਦਿਰ ਸ੍ਰੀ ਕਾਲੀ ਦੇਵੀ ਦੇ ਪਵਿੱਤਰ ਸਰੋਵਰ ਕਿਨਾਰੇ ਪਹਿਲੀ ਵਾਰ 251 ਇਕੱਠੀਆਂ ਵਿਸ਼ਾਲ ਜੋਤਾਂ ਜਗਾ ਕੇ ਹੋਈ ਗੰਗਾ ਆਰਤੀ Friday 20 October 2023 01:44 PM UTC+00 | Tags: breaking-news ganga-aarti mandir news patiala patiala-kali-mata temple-sri-kali-devi ਪਟਿਆਲਾ, 20 ਅਕੂਤਬਰ 2023: ਨਰਾਤਿਆਂ ਦੇ ਅੱਜ ਛੇਵੇਂ ਦਿਨ ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਕਈ ਸਾਲਾਂ ਬਾਅਦ ਮੰਦਿਰ ਦੇ ਸਰੋਵਰ ਵਿੱਚ ਸਾਫ ਜਲ ਭਰਿਆ ਗਿਆ ਅਤੇ ਇੱਥੇ ਸਰੋਵਰ ਕਿਨਾਰੇ ਪਹਿਲੀ ਵਾਰ 251 ਇਕੱਠੀਆਂ ਵਿਸ਼ਾਲ ਜੋਤਾਂ ਜਗਾ ਕੇ ‘ਗੰਗਾ ਆਰਤੀ’ (Ganga Aarti) ਕੀਤੀ ਗਈ।ਇਸ ਸਰੋਵਰ ਵਿੱਚ ਜਲ ਭਰਨ ਤੋਂ ਪਹਿਲਾਂ ਪੂਜਾ ਕਰਕੇ ਗੰਗਾ ਜਲ ਪਾਇਆ ਗਿਆ ਸੀ। ਇਸ ਦੌਰਾਨ ਮੰਦਿਰ ਸ੍ਰੀ ਕਾਲੀ ਦੇਵੀ ਜੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਦੇ ਸਲਾਹਕਾਰੀ ਬੋਰਡ ਦੇ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੁਲ ਲੋਕਾਈ ਦੇ ਭਲੇ ਦੀ ਕਾਮਨਾ ਕਰਦਿਆਂ ਕਾਲੀ ਦੇਵੀ ਦੇ ਚਰਨਾਂ ਵਿੱਚ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਨਵਰਾਤਰਿਆਂ ਦੇ ਪਾਵਨ ਤਿਉਹਾਰ ਦੇ ਸਨਮੁੱਖ ਮੰਦਿਰ ਸ੍ਰੀ ਕਾਲੀ ਦੇਵੀ ਜੀ ਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਸਲਾਹਕਾਰੀ ਬੋਰਡ ਵੱਲੋਂ ਮਹਿਲਾ ਸਸ਼ਕਤੀਕਰਨ ਤਹਿਤ ਸਕੂਲੀ ਵਿਦਿਆਰਥਣਾਂ ਨੂੰ 25 ਸਾਈਕਲ, ਖਿਡਾਰਨਾਂ ਨੂੰ 30 ਖੇਡ ਕਿੱਟਾਂ ਅਤੇ ਲੋੜਵੰਦ ਔਰਤਾਂ ਨੂੰ 10 ਸਿਲਾਈ ਮਸ਼ੀਨਾਂ ਤਕਸੀਮ ਕਰਨ ਦੀ ਰਸਮ ਅਦਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਬੱਚੀਆਂ ਦੀ ਹੌਂਸਲਾ ਅਫ਼ਜਾਈ ਹੋਵੇਗੀ ਉਥੇ ਹੀ ਵਿਦਿਆਰਥਣਾਂ ਨੂੰ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵੱਧਣ ਦਾ ਮੌਕਾ ਵੀ ਮਿਲੇਗਾ। ਇਸੇ ਦੌਰਾਨ ਇੱਕ ਬਿਆਨ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਈ ਸਾਲਾਂ ਬਾਅਦ ਮੰਦਿਰ ਦੇ ਪਵਿੱਤਰ ਸਰੋਵਰ ਵਿੱਚ ਜਲ ਵੀ ਭਰੇ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਦਿਰ ਪ੍ਰਬੰਧਕੀ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਧਾਰਮਿਕ ਅਸਥਾਨ ਦੀ ਪਵਿੱਤਰਤਾ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਉਚੇਚੇ ਕਦਮ ਚੁੱਕ ਰਹੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨਵਰਾਤਰਿਆਂ ਦੇ ਇਨ੍ਹਾਂ ਪਾਵਨ ਦਿਨਾਂ ਦੀ ਵਧਾਈ ਦਿੰਦਿਆਂ ਕਿਹਾ ਕਿ ਪਿਛਲੇ ਦਿਨੀਂ ਮੰਦਿਰ ਵਿਖੇ ਆਉਂਦੀ ਸੰਗਤ ਲਈ ਮੁਫ਼ਤ ਬਹੁਮੰਜ਼ਿਲਾ ਪਾਰਕਿੰਗ ਤੇ ਭਵਨ, ਜੁੱਤਾ ਘਰ, ਬਾਥਰੂਮਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸ਼ਰਧਾਲੂਆਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਹੋਰ ਵੀ ਅਜਿਹੇ ਉਪਰਾਲੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਸਰੋਵਰ ਵਿੱਚ ਜਲ ਭਰਨ ਦਾ ਕਾਰਜ ਡਰੇਨੇਜ ਵਿਭਾਗ ਵੱਲੋਂ ਸਫਲਤਾ ਪੂਰਵਕ ਕੀਤਾ ਗਿਆ ਹੈ। ਇਸ ਮੌਕੇ ਮੰਦਿਰ ਸਲਾਹਕਾਰੀ ਕਮੇਟੀ ਦੇ ਮੈਂਬਰ ਸੰਦੀਪ ਬੰਧੂ, ਕੇ.ਕੇ. ਸਹਿਗਲ, ਨਰੇਸ਼ ਕਾਕਾ, ਮਨਮੋਹਨ ਕਪੂਰ, ਅਸ਼ਵਨੀ ਗਰਗ, ਰਵਿੰਦਰ ਕੌਸ਼ਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਪਤਨੀ ਸਿਮਰਜੀਤ ਕੌਰ ਪਠਾਣਮਾਜਰਾ, ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਚਹਿਲ, ਜੀ ਐਸ ਉਬਰਾਏ, ਸੁਸ਼ੀਲ ਮਿੱਢਾ, ਰਾਜਬੀਰ ਸਿੰਘ, ਪਰਮਜੀਤ ਕੌਰ, ਰੂਬੀ ਭਾਟੀਆ, ਨਾਇਬ ਤਹਿਸੀਲਦਾਰ ਰਾਜੀਵ ਕੁਮਾਰ, ਮੈਨੇਜਰ ਵਿਵੇਕ ਵਾਲੀਆ, ਧਰਮ ਅਰਥ ਸਲਾਹਕਾਰ ਹਰਸਿਮਰਤ ਕੌਰ, ਨੀਤੂ ਰਾਣੀ, ਜਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ, ਜਿਲ੍ਹਾ ਬਾਲ ਸੁਰੱਖਿਆ ਅਫਸਰ ਡਾ. ਸ਼ਾਇਨਾ ਕਪੂਰ ਵੀ ਮੌਜੂਦ ਸਨ। The post ਮੰਦਿਰ ਸ੍ਰੀ ਕਾਲੀ ਦੇਵੀ ਦੇ ਪਵਿੱਤਰ ਸਰੋਵਰ ਕਿਨਾਰੇ ਪਹਿਲੀ ਵਾਰ 251 ਇਕੱਠੀਆਂ ਵਿਸ਼ਾਲ ਜੋਤਾਂ ਜਗਾ ਕੇ ਹੋਈ ਗੰਗਾ ਆਰਤੀ appeared first on TheUnmute.com - Punjabi News. Tags:
|
ਵਿਧਾਨਕ ਬਿੱਲਾਂ ਸਬੰਧੀ ਰਾਜਪਾਲ ਦੀ ਮਨਮਰਜ਼ੀ ਦੇ ਖਿਲਾਫ਼ ਸੁਪਰੀਮ ਕੋਰਟ ਵੱਲ ਰੁਖ਼ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ Friday 20 October 2023 01:50 PM UTC+00 | Tags: breaking-news news punjab-governer punjab-government supreme-court ਚੰਡੀਗੜ੍ਹ, 20 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜ਼ਿੱਦੀ ਵਤੀਰਾ ਧਾਰਨ ਕਰਨ ਵਾਲੇ ਸੂਬੇ ਦੇ ਰਾਜਪਾਲ ਪਾਸੋਂ ਲੰਬਿਤ ਵਿਧਾਨਕ ਬਿੱਲਾਂ ਨੂੰ ਪਾਸ ਕਰਵਾਉਣ ਲਈ ਸੂਬਾ ਸਰਕਾਰ (Punjab government) ਸੁਪਰੀਮ ਕੋਰਟ ਦਾ ਦਰ ਖੜ੍ਹਕਾਏਗੀ। ਅੱਜ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਬਹਿਸ 'ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਨਿਯੁਕਤ ਕੀਤਾ ਹੋਇਆ ਰਾਜਪਾਲ ਜਮਹੂਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਤੋਂ ਰੋਕਣ ਲਈ ਧੱਕੇਸ਼ਾਹੀ ਦਾ ਸਹਾਰਾ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਦੀ ਮਨਮਰਜ਼ੀ ਕਾਨੂੰਨੀ ਨਜ਼ਰੀਏ ਤੋਂ ਟਿਕ ਨਹੀਂ ਸਕੇਗੀ ਅਤੇ ਸੁਪਰੀਮ ਕੋਰਟ ਵੱਲੋਂ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਪਾਲ ਪੰਜਾਬੀਆਂ ਨੂੰ ਹਲਕੇ ਵਿੱਚ ਲੈ ਰਿਹਾ ਹੈ ਅਤੇ ਇਸ ਜ਼ਿੱਦੀ ਰਵੱਈਏ ਲਈ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਦਾ ਸੁਪਰੀਮ ਕੋਰਟ ਵੱਲੋਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੂਬਾ ਸਰਕਾਰ ਵਿਧਾਨ ਸਭਾ ਵਿੱਚ ਕੋਈ ਬਿੱਲ ਪੇਸ਼ ਨਹੀਂ ਕਰੇਗੀ। ਉਨ੍ਹਾਂ ਨੇ ਰਾਜਪਾਲ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਆਪਣੇ ਅੜੀਅਲ ਰਵੱਈਏ ਨਾਲ ਪੰਜਾਬੀਆਂ ਨੂੰ ਧਮਕਾਉਣਾ ਬੰਦ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਅਜੀਬ ਗੱਲ ਹੈ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਚੁਣਿਆ ਹੈ ਪਰ ਨਿਯੁਕਤ ਕੀਤੇ ਰਾਜਪਾਲ ਸੂਬਾ ਸਰਕਾਰ ਦੇ ਲੋਕ ਭਲਾਈ ਦੇ ਕੰਮਕਾਜ ਵਿੱਚ ਅੜਿੱਕਾ ਪੈਦਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਸੂਬਾ ਸਰਕਾਰ (Punjab government) ਨੂੰ ਲੋਕਾਂ ਦੇ ਹਿੱਤ ਵਿੱਚ ਕੰਮ ਨਹੀਂ ਕਰਨ ਦੇ ਰਹੇ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸੂਬਾ ਸਰਕਾਰ ਕੋਲ ਲੋਕ ਭਲਾਈ ਦੇ ਉਦੇਸ਼ ਲਈ ਬਹਿਸ ਕਰਵਾਉਣ ਦਾ ਅਧਿਕਾਰ ਨਹੀਂ ਹੈ ਅਤੇ ਲੋਕ ਪੱਖੀ ਬਿੱਲ ਰੁਕੇ ਪਏ ਹਨ ਜਿਸ ਕਰਕੇ ਸੂਬੇ ਦੇ ਵਿਕਾਸ ਉਤੇ ਮਾਰੂ ਅਸਰ ਪੈ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਪਾਲ ਦੇ ਇਸ ਤਾਨਾਸ਼ਾਹੀ ਰਵੱਈਏ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹੁਣ ਸੁਪਰੀਮ ਕੋਰਟ ਤੋਂ ਇਨਸਾਫ਼ ਦੀ ਮੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਦਾ ਮਾਲੀਆ ਵਧਾਉਣ ਵਾਸਤੇ ਤਿੰਨ ਵਿੱਤੀ ਬਿੱਲ ਪੇਸ਼ ਕਰਨ ਦੀ ਤਜਵੀਜ਼ ਰੱਖੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਇਨ੍ਹਾਂ ਬਿੱਲਾਂ ਨੂੰ ਸਹਿਮਤੀ ਦੇਣ ਦੀ ਬਜਾਏ ਬਿੱਲ ਰੋਕ ਕੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਦੁੱਖ ਦੀ ਗੱਲ ਹੈ ਕਿ ਰਾਜਪਾਲ ਸੈਸ਼ਨ ਦੀ ਕਾਨੂੰਨੀ ਵੈਧਤਾ ‘ਤੇ ਸਵਾਲ ਉਠਾ ਰਹੇ ਹਨ ਜਦਕਿ ਸੂਬਾ ਸਰਕਾਰ ਨੂੰ ਲੋਕਾਂ ਦੀ ਭਲਾਈ ਲਈ ਕੋਈ ਵੀ ਫੈਸਲਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਲੋਕਾਂ ਨੂੰ ਬਿਜਲੀ ਸਬਸਿਡੀ ਅਤੇ ਹੋਰ ਭਲਾਈ ਪਹਿਲਕਦਮੀਆਂ ਪਿਛਲੇ ਤਰਕ ‘ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਤੋਂ ਕਰਜ਼ਾ ਵਿਰਾਸਤ ਵਿੱਚ ਮਿਲਿਆ ਹੈ ਕਿਉਂਕਿ 1997 ਤੋਂ 2022 ਤੱਕ ਸੂਬੇ ਵਿੱਚ ਦੋ ਵਿਅਕਤੀਆਂ ਨੇ ਹੀ ਰਾਜ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਰਜ਼ਾ ਤਾਂ ਲਾਹ ਦੇਵੇਗੀ ਪਰ ਕੇਰਲਾ, ਪੱਛਮੀ ਬੰਗਾਲ ਅਤੇ ਤਾਮਿਲਨਾਡੂ ਦੇ ਹਮਰੁਤਬਾ ਵਾਂਗ ਪੰਜਾਬ ਦੇ ਰਾਜਪਾਲ ਨੂੰ ਵੀ ਸੂਬਾ ਸਰਕਾਰ ਦੇ ਕੰਮਕਾਜ ਵਿਚ ਅੜਿੱਕੇ ਨਹੀਂ ਡਾਹੁਣੇ ਚਾਹੀਦੇ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਦੇ ਗਲਤ ਕੰਮਾਂ ਨਾਲ ਕਰਜ਼ਾ ਚੜ੍ਹ ਜਾਂਦਾ ਹੈ ਅਤੇ ਰਾਜਪਾਲ ਵੱਲੋਂ ਬਜਟ ਸੈਸ਼ਨ ਮੌਕੇ ਵੀ ਵਿਰੋਧੀ ਰਵੱਈਆ ਅਪਣਾਇਆ ਗਿਆ ਸੀ ਜਿਸ ਕਾਰਨ ਸੁਪਰੀਮ ਕੋਰਟ ਤੋਂ ਰਾਹਤ ਲੈਣ ਲਈ ਲੋਕਾਂ ਦੇ ਟੈਕਸ ਦੇ 25 ਲੱਖ ਰੁਪਏ ਖਰਚਣੇ ਪਏ ਸਨ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਇਹ ਹੱਠ ਨਾ ਪਗਾਉਂਦੇ ਤਾਂ ਇਹ ਰਾਸ਼ੀ ਬਚਾਈ ਜਾ ਸਕਦੀ ਸੀ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਕੁਝ ਗਲਤ ਕਰੇਗੀ ਤਾਂ ਸੂਬੇ ਦੇ ਲੋਕ ਉਸ ਨੂੰ ਵੋਟਾਂ ਮੌਕੇ ਸਜ਼ਾ ਦੇਣਗੇ, ਇਸ ਲਈ ਰਾਜਪਾਲ ਨੂੰ ਸੂਬਾ ਸਰਕਾਰ ਦੇ ਕੰਮਕਾਜ ‘ਚ ਬੇਲੋੜਾ ਦਖ਼ਲ ਦੇਣਾ ਨਹੀਂ ਚਾਹੀਦਾ। ਮੁੱਖ ਮੰਤਰੀ ਨੇ ਏਸੇ ਤਰਜ਼ ‘ਤੇ 15ਵੀਂ ਵਿਧਾਨ ਸਭਾ ਦਾ ਨੌਵਾਂ ਸੈਸ਼ਨ ਬੁਲਾਉਣ ਲਈ 23 ਨਵੰਬਰ, 2019 ਨੂੰ ਤਤਕਾਲੀ ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਲਿਖਿਆ ਇੱਕ ਪੱਤਰ ਵੀ ਵਿਧਾਨ ਸਭਾ ਵਿੱਚ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਇਸ ਤਰ੍ਹਾਂ ਦਾ ਸੈਸ਼ਨ ਬੁਲਾਇਆ ਗਿਆ ਹੈ ਪਰ ਰਾਜਪਾਲ ਇਸ ਵਿੱਚ ਰੁਕਾਵਟਾਂ ਪੈਦਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਅਸੀਂ ਸੂਬੇ ਅਤੇ ਇੱਥੋਂ ਦੇ ਲੋਕਾਂ ਦਾ ਬਣਦਾ ਹੱਕ ਦਿਵਾਉਣ ਲਈ ਸੰਘਰਸ਼ ਕਰਾਂਗੇ। ਮੁੱਖ ਮੰਤਰੀ ਨੇ ਸੂਬੇ ਵਿੱਚ ਤਗਮੇ ਲਿਆਉਣ ਲਈ ਏਸ਼ੀਆਈ ਖੇਡਾਂ ਦੇ ਦਲ ਦਾ ਹਿੱਸਾ ਰਹੇ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਉਪਰਾਲੇ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਹੁਣ ਤੱਕ ਏਸ਼ੀਆਈ ਖੇਡਾਂ ਵਿੱਚ ਸੂਬੇ ਦੇ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਕੇਂਦਰ ਸਰਕਾਰ ਵੱਲ ਪੈਟਰੋਲ-ਡੀਜ਼ਲ ਸੈੱਸ ਦਾ 170 ਕਰੋੜ ਰੁਪਏ ਦਾ ਬਕਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਇਸ ਮਸਲੇ ਨੂੰ ਉਠਾਇਆ ਸੀ ਅਤੇ ਉਨ੍ਹਾਂ ਤੋਂ 250 ਕਰੋੜ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਸੂਬੇ ਨੂੰ 80 ਕਰੋੜ ਰੁਪਏ ਅਡਵਾਂਸ ਦੇਣ ਲਈ ਸਹਿਮਤੀ ਦਿੱਤੀ ਹੈ ਜੋ ਕਿ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਸੂਝ-ਬੂਝ ਨਾਲ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਪਵਿੱਤਰ ਸ਼ਹਿਰ ਵਿੱਚ 'ਸਕਾਈ ਟਰਾਂਸਪੋਰਟ' ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮਹੱਤਵਪੂਰਨ ਸਥਾਨ ਜੋੜਨ ਲਈ 30-30 ਯਾਤਰੀਆਂ ਦੀ ਸਮਰੱਥਾ ਵਾਲੀਆਂ ਕੇਬਲ ਕਾਰਾਂ ਸ਼ੁਰੂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਟਰਾਂਸਪੋਰਟ ਸੇਵਾ ਵਾਹਗਾ ਬਾਰਡਰ ਨੂੰ ਵੀ ਜੋੜ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਕਰਕੇ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਦਸੰਬਰ ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਤੇ ਜਸ਼ਨ ਦਾ ਸਮਾਗਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਪ੍ਰਤੀ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। The post ਵਿਧਾਨਕ ਬਿੱਲਾਂ ਸਬੰਧੀ ਰਾਜਪਾਲ ਦੀ ਮਨਮਰਜ਼ੀ ਦੇ ਖਿਲਾਫ਼ ਸੁਪਰੀਮ ਕੋਰਟ ਵੱਲ ਰੁਖ਼ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ appeared first on TheUnmute.com - Punjabi News. Tags:
|
ਬਲਾਕ ਪੱਧਰੀ ਖੇਡਾਂ ਡੇਰਾਬੱਸੀ-2 'ਚ ਡੀਈਓ ਐਲੀਮੈਂਟਰੀ ਵੱਲੋਂ ਜੇਤੂ ਖਿਡਾਰੀਆਂ ਨੂੰ ਕੀਤੇ ਇਨਾਮ ਤਕਸੀਮ Friday 20 October 2023 01:54 PM UTC+00 | Tags: aam-aadmi-party cm-bhagwant-mann deo-elementary derabassi-2 games latest-news news primary-school punjab-news sports the-unmute-latest-news ਲਾਲੜੂ, 20 ਅਕਤੂਬਰ 2023: ਪੰਜਾਬ ਸਰਕਾਰ ਦੀ ਖੇਡ ਪਾਲਿਸੀ ਤਹਿਤ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਖੇਡ ਕਲੰਡਰ ਅਨੁਸਾਰ ਅੱਜ ਇੱਥੇ ਨੇੜਲੇ ਪਿੰਡ ਧਰਮਗੜ੍ਹ ਵਿਖੇ ਸਿੱਖਿਆ ਬਲਾਕ ਡੇਰਾਬੱਸੀ-2 ਦਾ ਤਿੰਨ ਰੋਜ਼ਾ ਪ੍ਰਾਇਮਰੀ ਸਕੂਲ ਖੇਡ ਟੂਰਨਾਮੈਂਟ ਸੰਪੰਨ ਹੋਇਆ। ਜਾਣਕਾਰੀ ਦਿੰਦਿਆਂ ਬੀਪੀਈਓ ਡੇਰਾਬੱਸੀ ਜਸਵੀਰ ਕੌਰ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਪਹਿਲੇ ਦਿਨ ਰੱਸਾਕਸ਼ੀ,ਸ਼ਤਰੰਜ ਅਤੇ ਐਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ। ਦੂਜੇ ਦਿਨ ਖੋ ਖੋ,ਕਬੱਡੀ (ਨੈਸ਼ਨਲ ਅਤੇ ਸਰਕਲ),ਯੋਗਾ,ਹੈਂਡ ਬਾਲ,ਫੁੱਟਬਾਲ, ਕੁਸ਼ਤੀ ਅਤੇ ਹਾਕੀ ਦੇ ਮੁਕਾਬਲੇ ਕਰਵਾਏ ਗਏ ਅਤੇ ਅੱਜ ਆਖ਼ਰੀ ਦਿਨ ਸਾਰੀਆਂ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਅੱਜ ਉਚੇਚੇ ਤੌਰ ਤੇ ਡੀਈਓ ਐਲੀਮੈਂਟਰੀ ਅਸ਼ਵਨੀ ਕੁਮਾਰ ਦੱਤਾ ਵੱਲੋਂ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਇਆ ਗਿਆ ਅਤੇ ਉਹਨਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਉਹਨਾਂ ਵੱਲੋਂ ਸਮੂਹ ਹਾਜ਼ਰੀਨ ਅਧਿਆਪਕਾਂ ਨੂੰ ਬੱਚਿਆਂ ਦੁਆਰਾ ਕਰਵਾਈ ਮਿਹਨਤ ਲਈ ਵਧਾਈ ਦਿੱਤੀ। ਇਸੇ ਤਰ੍ਹਾਂ ਕੱਲ੍ਹ ਡਿਪਟੀ ਡੀਈਓ ਐਲੀਮੈਂਟਰੀ ਪਰਮਿੰਦਰ ਕੌਰ ਵੱਲੋਂ ਵੀ ਪਹੁੰਚ ਕੇ ਖਿਡਾਰੀਆਂ ਅਤੇ ਅਧਿਆਪਕਾਂ ਦਾ ਹੌਸਲਾ ਵਧਾਇਆ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ। ਇਸ ਮੌਕੇ ਸੇਵਾ ਮੁਕਤ ਸਿਵਲ ਸਰਜਨ ਮੋਹਾਲੀ ਡਾ: ਦਲੇਰ ਸਿੰਘ ਮੁਲਤਾਨੀ ਅਤੇ ਨਿਸ਼ਚੈ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਗੁਰਪ੍ਰੀਤ ਸਿੰਘ ਦੁਆਰਾ ਖਿਡਾਰੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਅਤੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਗਿਆ। ਬੀਪੀਈਓ ਜਸਵੀਰ ਕੌਰ ਵੱਲੋਂ ਸਮੂਹ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਖੇਡਾਂ ਵਿੱਚ ਸ਼ਿਰਕਤ ਕਰਨ ਤੇ ਧੰਨਵਾਦ ਕੀਤਾ ਗਿਆ। ਇਹਨਾਂ ਖੇਡਾਂ ਵਿੱਚ ਅੱਠ ਕਲੱਸਟਰਾਂ ਦੇ ਲੱਗਭੱਗ 300 ਤੋਂ ਵੀ ਵੱਧ ਬੱਚਿਆਂ ਨੇ ਖੇਡਾਂ ਵਿੱਚ ਭਾਗ ਲਿਆ, ਜਿਹਨਾਂ ਦੇ ਨਤੀਜੇ ਖੋ-ਖੋ, (ਮੁੰਡੇ ਅਤੇ ਕੁੜੀਆਂ), ਕਬੱਡੀ ਮੁੰਡੇ ਅਤੇ ਕੁੜੀਆਂ ਵਿੱਚ ਲਾਲੜੂ ਮੰਡੀ ਅਤੇ ਲਾਲੜੂ ਪਿੰਡ ਦੇ ਖਿਡਾਰੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ। ਸੱਭ ਤੋਂ ਵੱਧ ਤਮਗੇ ਕਲੱਸਟਰ ਲਾਲੜੂ ਮੰਡੀ ਨੇ ਜਿੱਤ ਕੇ ਆਲ ਓਵਰ ਟਰਾਫ਼ੀ ਜਿੱਤੀ। ਜ਼ਿਲ੍ਹਾ ਖੇਡ ਕੋਆਰਡੀਨੇਟਰ ਹਰਪ੍ਰੀਤ ਸਿੰਘ ਸੋਢੀ ਵੱਲੋਂ ਵੀ ਮੈਦਾਨ ਵਿੱਚ ਬੱਚਿਆਂ ਨੂੰ ਕਬੱਡੀ ਦੀ ਖੇਡ ਦੇ ਗੁਰ ਸਿਖਾਏ ਗਏ। ਇਹਨਾਂ ਖੇਡਾਂ ਵਿੱਚ ਪ੍ਰਬੰਧਕੀ ਟੀਮ ਵਿੱਚ ਸੀਐਚਟੀ ਸੁਰੇਸ਼ ਕੁਮਾਰ,ਹਰਿੰਦਰ ਸਿੰਘ,ਰਾਜੇਸ਼ ਕੁਮਾਰ,ਮੇਵਾ ਸਿੰਘ ਭੱਟੀ,ਗਗਨ ਮੋਂਗਾ,ਹਰਮਿੰਦਰ ਸਿੰਘ ਅਤੇ ਗੁਰਮੀਤ ਸਿੰਘ,ਗਰਾਉਂਡ ਮੈਚ ਰੈਫਰੀ ਦੇਵ ਕਰਨ ਸਿੰਘ,ਲਿਆਕਤ ਅਲੀ, ਗੁਰਧਿਆਨ ਸਿੰਘ,ਸ਼ਮਸ਼ੇਰ ਸਿੰਘ, ਗਿਆਨਦੀਪ ਸਿੰਘ ਅਤੇ ਸਟੇਜ ਸੰਚਾਲਕ ਗੁਰਪ੍ਰੀਤ ਸਿੰਘ,ਪਰਮਿੰਦਰ ਕੌਰ, ਗਗਨਦੀਪ ਖੁਰਾਣਾ,ਬਲਾਕ ਖੇਡ ਅਫ਼ਸਰ ਜਸਵਿੰਦਰ ਸਿੰਘ ਅਤੇ ਦਵਿੰਦਰ ਕੁਮਾਰ ਅਤੇ ਹੋਰ ਅਧਿਆਪਕ ਮੋਜੂਦ ਸਨ। The post ਬਲਾਕ ਪੱਧਰੀ ਖੇਡਾਂ ਡੇਰਾਬੱਸੀ-2 ‘ਚ ਡੀਈਓ ਐਲੀਮੈਂਟਰੀ ਵੱਲੋਂ ਜੇਤੂ ਖਿਡਾਰੀਆਂ ਨੂੰ ਕੀਤੇ ਇਨਾਮ ਤਕਸੀਮ appeared first on TheUnmute.com - Punjabi News. Tags:
|
ਕਾਂਗਰਸ 'ਚ ਕਈ ਸਿਆਸੀ ਆਗੂ ਸ਼ਾਮਲ, ਰਾਜਾ ਵੜਿੰਗ ਕੇ ਕਿਹਾ- ਪੰਜਾਬ ਕਾਂਗਰਸ ਦਿਨ-ਬ-ਦਿਨ ਹੋ ਰਹੀ ਹੈ ਮਜ਼ਬੂਤ Friday 20 October 2023 02:00 PM UTC+00 | Tags: congress news partap-singh-bajwa punjab-congress raja-warrinf raja-warring ਚੰਡੀਗੜ੍ਹ, 20 ਅਕਤੂਬਰ, 2023: ਅੱਜ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ (Punjab Congress) ਭਵਨ ਵਿਖੇ ਹੋਈ ਇੱਕ ਭਰਵੀਂ ਇਕੱਤਰਤਾ ਦੌਰਾਨ ਵੱਡੀ ਗਿਣਤੀ ਵਿੱਚ ਸੀਨੀਅਰ ਸਿਆਸੀ ਆਗੂਆਂ ਨੂੰ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਦੇ ਸਤਿਕਾਰਤ ਮੰਡਲਾਂ ਵਿੱਚ ਸ਼ਾਮਲ ਕੀਤਾ ਗਿਆ। ਇਹ ਸਮਾਗਮ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਨਾਲ ਹੋਇਆ, ਜਿਨ੍ਹਾਂ ਨੇ ਇਨ੍ਹਾਂ ਸਿਆਸੀ ਆਗੂਆਂ ਦਾ ਖੁੱਲ੍ਹੇਆਮ ਸਵਾਗਤ ਕੀਤਾ। ਇਹਨਾਂ ਵਿੱਚੋਂ ਬਹੁਤ ਸਾਰੇ ਨੇਤਾਵਾਂ ਨੇ, ਭਾਰਤੀ ਜਨਤਾ ਪਾਰਟੀ ਵਰਗੀਆਂ ਸਿਆਸੀ ਪਾਰਟੀਆਂ ਵਿੱਚੋਂ ਕਾਫ਼ੀ ਸਮੇਂ ਤੋਂ ਬਾਅਦ, ਕਾਂਗਰਸ ਨਾਲ ਆਪਣੇ ਆਪ ਨੂੰ ਗਠਜੋੜ ਕਰਨ ਦੀ ਚੋਣ ਕੀਤੀ ਹੈ। ਕਾਂਗਰਸ ਭਵਨ ਵਿਖੇ ਕਰਵਾਏ ਗਏ ਇਸ ਸਮਾਗਮ ਵਿੱਚ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਬਲਬੀਰ ਸਿੱਧੂ ਅਤੇ ਗੁਰਪ੍ਰੀਤ ਕਾਂਗੜ, ਪੰਜਾਬ ਭਾਜਪਾ ਦੇ ਕੋਰ ਕਮੇਟੀ ਮੈਂਬਰ ਰਾਜ ਕੁਮਾਰ ਵੇਰਕਾ, ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਮਹਿੰਦਰ ਰਿਣਵਾ, ਹੰਸ ਰਾਜ ਜੋਸ਼ਨ ਅਤੇ ਜੀਤ ਮਹਿੰਦਰੂ ਦੀ ਰਸਮੀ ਸ਼ਮੂਲੀਅਤ ਕੀਤੀ ਗਈ। ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਣ ਹਾਸਿਲ ਕਰਨ ਵਾਲਿਆਂ ਵਿੱਚ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਪੁੱਤਰ ਕਮਲਜੀਤ ਢਿੱਲੋਂ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਵੀ ਸ਼ਾਮਿਲ ਸਨ। ਵੜਿੰਗ ਨੇ ਕਿਹਾ, “ਪੰਜਾਬ ਦੀ ਬਿਹਤਰੀ ਲਈ ਸਾਡੀ ਅਣਥੱਕ ਵਚਨਬੱਧਤਾ ਸਾਨੂੰ ਸਹੀ ਦਿਸ਼ਾ ਵੱਲ ਲੈ ਕੇ ਜਾ ਰਹੀ ਹੈ। ਇਹਨਾਂ ਸ਼ਖ਼ਸੀਅਤਾਂ ਦਾ ਸਾਡੀਆਂ ਕਤਾਰਾਂ ਵਿੱਚ ਸ਼ਮੂਲੀਅਤ ਪੰਜਾਬ ਦੀ ਬਿਹਤਰੀ ਲਈ ਸਾਡੇ ਸਮਰਪਿਤ ਯਤਨਾਂ ਦੀ ਮਾਨਤਾ ਵਜੋਂ ਕੰਮ ਕਰਦੀ ਹੈ।” ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਵਧਾਈ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਨਵ-ਨਿਯੁਕਤ ਰਾਜਨੀਤਿਕ ਆਗੂਆਂ ਨੇ ਪੰਜਾਬ ਅਤੇ ਕਾਂਗਰਸ (Punjab Congress) ਪਾਰਟੀ ਦੀ ਭਲਾਈ ਲਈ ਆਪਣੇ ਅਟੁੱਟ ਸਮਰਪਣ ਦਾ ਅਹਿਦ ਲਿਆ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ, “ਅਸੀਂ ਉਨ੍ਹਾਂ ਸਾਰੇ ਵਿਅਕਤੀਆਂ ਦਾ ਸਵਾਗਤ ਕਰਦੇ ਹਾਂ ਜੋ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੀ ਦਿਲੀ ਇੱਛਾ ਰੱਖਦੇ ਹਨ। ਸਾਡੇ ਦਰਵਾਜ਼ੇ ਉਨ੍ਹਾਂ ਲਈ ਖੁੱਲ੍ਹੇ ਹਨ ਜੋ ਸਾਡੇ ਰਾਜ ਦੀ ਖੁਸ਼ਹਾਲੀ ਵਿੱਚ ਸਹਾਇਤਾ ਕਰਨਾ ਚਾਹੁੰਦੇ ਹਨ।” ਕਾਂਗਰਸ ਪਾਰਟੀ ਦੀ ਮਹੱਤਤਾ ‘ਤੇ ਟਿੱਪਣੀ ਕਰਦੇ ਹੋਏ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਟਿੱਪਣੀ ਕੀਤੀ, “ਕਾਂਗਰਸ ਸਿਰਫ਼ ਇੱਕ ਸਿਆਸੀ ਹਸਤੀ ਨਹੀਂ ਹੈ, ਇਹ ਇੱਕ ਸਥਾਈ ਵਿਚਾਰਧਾਰਾ ਨੂੰ ਦਰਸਾਉਂਦੀ ਹੈ ਜੋ ਮਜ਼ਬੂਤ ਅਤੇ ਇਕਸਾਰ ਰਹਿੰਦੀ ਹੈ। ਅੱਜ ਇਹਨਾਂ ਵਿਅਕਤੀਆਂ ਨੂੰ ਸਾਡੀ ਪਾਰਟੀ ਵਿੱਚ ਸ਼ਾਮਲ ਕਰਨਾ ਇਸ ਵਿਚਾਰਧਾਰਾ ਦੀ ਸਥਾਈ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਰਾਜਾ ਵੜਿੰਗ ਨੇ ਨਵੇਂ ਪ੍ਰਵੇਸ਼ ਕਰਨ ਵਾਲਿਆਂ ਦੀ ਮਹੱਤਤਾ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦਾ ਝੰਡਾ ਮਾਣ ਨਾਲ ਲਹਿਰਾਇਆ ਜਾ ਰਿਹਾ ਹੈ। “ਕਾਂਗਰਸ ਇੱਕ ਵੱਡਾ, ਇਕਸੁਰਤਾ ਵਾਲਾ ਪਰਿਵਾਰ ਹੈ, ਅਤੇ ਅੱਜ, ਅਸੀਂ ਆਪਣੇ ਪਰਿਵਾਰ ਵਿੱਚ ਨਵੇਂ ਮੈਂਬਰਾਂ ਨੂੰ ਗਲੇ ਲਗਾਇਆ ਹੈ। ਅਸੀਂ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ, ਸਾਡੇ ਸਾਂਝੇ ਉਦੇਸ਼ਾਂ ਲਈ ਇੱਕ ਦੂਜੇ ਦੀ ਵਚਨਬੱਧਤਾ ਨੂੰ ਬਰਕਰਾਰ ਰੱਖਦੇ ਹਾਂ। ਇਹ ਏਕਤਾ ਹੀ ਸਾਨੂੰ ਮਜ਼ਬੂਤ ਕਰਦੀ ਹੈ।” ਵੜਿੰਗ ਨੇ ਅਪੀਲ ਕੀਤੀ, “ਮੈਂ ਸਾਡੀ ਪਾਰਟੀ ਦੇ ਅੰਦਰ ਕੰਮ ਕਰਨ ਵਾਲੇ ਸਾਰੇ ਲੋਕਾਂ ਨੂੰ ਅਡੋਲ ਸਮਰਪਣ, ਅਨੁਸ਼ਾਸਨ ਦੀ ਪਾਲਣਾ ਕਰਨ ਅਤੇ ਉਸਾਰੂ ਸੰਵਾਦ ਨੂੰ ਪ੍ਰਫੁੱਲਤ ਕਰਨ ਲਈ ਕਹਿੰਦਾ ਹਾਂ। ਜੇਕਰ ਅਸੀਂ ਇਸ ਰਾਹ ‘ਤੇ ਚੱਲਦੇ ਰਹੇ, ਤਾਂ ਸਫਲਤਾ ਲਾਜ਼ਮੀ ਤੌਰ ‘ਤੇ 2027 ਦੀਆਂ ਚੋਣਾਂ 100 ਤੋਂ ਵੱਧ ਸੀਟਾਂ ਦੀ ਸ਼ਾਨਦਾਰ ਜਿੱਤ ਦੇ ਨਾਲ ਸਾਡੇ ਯਤਨਾਂ ਨੂੰ ਤਾਜ ਦੇਵੇਗੀ।" ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਦੀ ਸਮਾਪਤੀ ਕਰਦੇ ਹੋਏ, ਰਾਜਾ ਵੜਿੰਗ ਨੇ ਪ੍ਰਤੀਬਿੰਬਤ ਕੀਤਾ, “ਜਿਸ ਤਰ੍ਹਾਂ ਪਾਣੀ ਦੀਆਂ ਕਈ ਬੂੰਦਾਂ ਇੱਕ ਸਮੁੰਦਰ ਬਣ ਜਾਂਦੀਆਂ ਹਨ, ਉਸੇ ਤਰ੍ਹਾਂ ਸਾਡੇ ਵਿਸਤ੍ਰਿਤ ਪਰਿਵਾਰ ਵਿੱਚ ਹਰੇਕ ਨੇਕ ਵਿਅਕਤੀ ਦਾ ਸਥਾਨ ਹੁੰਦਾ ਹੈ। ਕਾਂਗਰਸ, ਤੁਹਾਡੇ ਨਵੇਂ ਘਰ ਵਿੱਚ ਤੁਹਾਡਾ ਸੁਆਗਤ ਕਰ ਰਹੀ ਹੈ।” The post ਕਾਂਗਰਸ ‘ਚ ਕਈ ਸਿਆਸੀ ਆਗੂ ਸ਼ਾਮਲ, ਰਾਜਾ ਵੜਿੰਗ ਕੇ ਕਿਹਾ- ਪੰਜਾਬ ਕਾਂਗਰਸ ਦਿਨ-ਬ-ਦਿਨ ਹੋ ਰਹੀ ਹੈ ਮਜ਼ਬੂਤ appeared first on TheUnmute.com - Punjabi News. Tags:
|
ਹਾਈਕੋਰਟ ਵੱਲੋਂ ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਦੀ ਅਗਾਉਂ ਜ਼ਮਾਨਤ ਖਾਰਜ Friday 20 October 2023 02:22 PM UTC+00 | Tags: breaking breaking-news drug-case news punjab-and-haryana-high-court punjab-police raj-jit-singh ਚੰਡੀਗੜ੍ਹ, 20 ਅਕਤੂਬਰ 2023: ਡਰੱਗ ਮਾਮਲੇ ‘ਚ ਬਰਖ਼ਾਸਤ AIG ਰਾਜਜੀਤ ਸਿੰਘ (Raj jit Singh) ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਦਾਇਰ ਅਗਾਉਂ ਜ਼ਮਾਨਤ ਦੀ ਅਰਜ਼ੀ ਹਾਈਕੋਰਟ ਨੇ ਖਾਰਜ ਕਰ ਦਿੱਤੀ ਹੈ। ਰਾਜਜੀਤ ਸਿੰਘ ਹੁੰਦਲ ਨੇ ਆਪਣੇ ਖ਼ਿਲਾਫ਼ ਚੱਲ ਰਹੇ ਕਈ ਮਾਮਲਿਆਂ ‘ਚ ਸੁਪਰੀਮ ਕੋਰਟ ਤੋਂ ਜ਼ਮਾਨਤ ਲੈ ਲਈ ਸੀ | ਵਿਜੀਲੈਂਸ ਬਿਊਰੋ ਦੇ ਇਸ ਮਾਮਲੇ ‘ਚ ਰਾਜਜੀਤ ਨੇ ਹਾਈਕੋਰਟ ‘ਚ ਅਗਾਉਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ ਅਤੇ ਕਈ ਥਾਵਾਂ 'ਤੇ ਛਾਪੇਮਾਰੀ ਵੀ ਕੀਤੀ ਗਈ ਹੈ। ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ (Raj jit Singh) ਅੱਜ ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਜਾਂਚ ਵਿੱਚ ਸ਼ਾਮਲ ਹੋਏ । ਤਿੰਨਾਂ ਮਾਮਲਿਆਂ ਵਿੱਚ ਅਦਾਲਤਾਂ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਜਾਂਚ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਦਾ ਵਕੀਲ ਵੀ ਉਨ੍ਹਾਂ ਦੇ ਨਾਲ ਸੀ। ਮਾਰਚ ਤੋਂ ਬਾਅਦ ਅੱਜ ਰਾਜਜੀਤ ਸਿੰਘ ਲੋਕਾਂ ਦੇ ਸਾਹਮਣੇ ਆ ਗਏ ਹਨ। ਉਸ ਦਾ ਲੁੱਕ ਪੂਰੀ ਤਰ੍ਹਾਂ ਬਦਲ ਗਿਆ ਹੈ। ਪੰਜਾਬ ਪੁਲਿਸ ਦੀਆਂ ਟੀਮਾਂ ਨੇ ਉਸਨੂੰ ਫੜਨ ਲਈ ਕਈ ਕੋਸ਼ਿਸ਼ਾਂ ਵੀ ਕੀਤੀਆਂ, ਲਗਭਗ 700 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ 300 ਤੋਂ ਵੱਧ ਲੋਕਾਂ ਤੋਂ ਪੁੱਛਗਿੱਛ ਕੀਤੀ ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ।ਰਾਜਜੀਤ ਸਿੰਘ ਸਪੈਸ਼ਲ ਟਾਸਕ ਫੋਰਸ ਦੇ ਸਾਹਮਣੇ ਪੇਸ਼ ਹੋ ਕੇ ਜਾਂਚ ਵਿਚ ਸ਼ਾਮਲ ਹੋਏ ਕਿਉਂਕਿ ਉਨ੍ਹਾਂ ਵਿਰੁੱਧ ਪਹਿਲਾ ਕੇਸ ਐਸਟੀਐਫ ਵਿਚ ਹੀ ਦਰਜ ਕੀਤਾ ਗਿਆ ਸੀ। The post ਹਾਈਕੋਰਟ ਵੱਲੋਂ ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਦੀ ਅਗਾਉਂ ਜ਼ਮਾਨਤ ਖਾਰਜ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest