TheUnmute.com – Punjabi News: Digest for October 24, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਮੁੱਖ ਮੰਤਰੀ ਨੇ ਭਗਵੰਤ ਸਿੰਘ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

Monday 23 October 2023 01:16 PM UTC+00 | Tags: aam-aadmi-party breaking-news cm-bhagwant-mann darshan-singh head-constable-darshan-singh latest-news punjab-news punjab-police

ਚੰਡੀਗੜ੍ਹ, 23 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ (Punjab Police) ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰ ਦਰਸ਼ਨ ਸਿੰਘ ਬਰਨਾਲਾ ਵਿੱਚ ਆਪਣੀ ਡਿਊਟੀ ਨਿਉਂਦਿਆਂ ਸ਼ਹੀਦ ਹੋਇਆ। ਉਨ੍ਹਾਂ ਕਿਹਾ ਕਿ ਇਸ ਦੋ ਕਰੋੜ ਰੁਪਏ ਦੀ ਵਿੱਤੀ ਇਮਦਾਦ ਵਿੱਚੋਂ ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ ਗ੍ਰੇਸ਼ੀਆ ਦੇ ਰੂਪ ਵਿੱਚ, ਜਦੋਂ ਕਿ ਇਕ ਕਰੋੜ ਰੁਪਏ ਐਚ.ਡੀ.ਐਫ.ਸੀ. ਬੈਂਕ ਵੱਲੋਂ ਬੀਮਾ ਦੇ ਰੂਪ ਵਿੱਚ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਬਹਾਲ ਰੱਖਣ ਲਈ ਪੰਜਾਬ ਦੇ ਸੂਰਬੀਰ ਯੋਧਿਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੇ ਸਤਿਕਾਰ ਵਜੋਂ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ (Punjab Police) ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬ ਸਰਕਾਰ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਦਰਸ਼ਨ ਸਿੰਘ ਦੇ ਪਰਿਵਾਰ ਲਈ ਇਹ ਵਿੱਤੀ ਇਮਦਾਦ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਦਸਤਿਆਂ, ਅਰਧ ਸੈਨਿਕ ਬਲਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਜਿੱਥੇ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਯਕੀਨੀ ਬਣਾਏਗੀ, ਉੱਥੇ ਉਨ੍ਹਾਂ ਦਾ ਭਵਿੱਖ ਵੀ ਸੁਰੱਖਿਅਤ ਕਰੇਗੀ।

The post ਮੁੱਖ ਮੰਤਰੀ ਨੇ ਭਗਵੰਤ ਸਿੰਘ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • darshan-singh
  • head-constable-darshan-singh
  • latest-news
  • punjab-news
  • punjab-police

ਐਸ.ਏ.ਐਸ.ਨਗਰ, 23 ਅਕਤੂਬਰ, 2023: ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ, ਅਨਮੋਲ ਗਗਨ ਮਾਨ ਨੇ ਸੋਮਵਾਰ ਨੂੰ ਦੁਹਰਾਇਆ ਕਿ ਖਰੜ ਵਿੱਚ ਨਸ਼ਿਆਂ (Drug) ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ ਐਸ ਪੀ ਡਾ. ਸੰਦੀਪ ਗਰਗ ਅਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਖਰੜ ਹਲਕੇ ਦੇ ਐਸ.ਐਚ.ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਦੇ ਮੁੱਦੇ ‘ਤੇ ਚਿੰਤਾ ਜ਼ਾਹਿਰ ਕਰਦਿਆਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ‘ਤੇ ਸਖ਼ਤ ਸ਼ਿਕੰਜਾ ਕੱਸਿਆ ਜਾਵੇ ਜਿਨ੍ਹਾਂ ਨੇ ਨਸ਼ਿਆਂ ਨਾਲ ਪੰਜਾਬ ਦਾ ਭਵਿੱਖ ਖਰਾਬ ਕਰ ਦਿੱਤਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁੱਦੇ ‘ਤੇ ਪੁਲਿਸ ਦੇ ਕੰਮਕਾਜ ਵਿੱਚ ਕੋਈ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੋਵੇਗੀ ਅਤੇ ਉਹ ਨਸ਼ਿਆਂ (Drug) ਦੇ ਸੌਦਾਗਰਾਂ ਅਤੇ ਸਮੱਗਲਰਾਂ ਵਿਰੁੱਧ ਕਾਰਵਾਈ ਕਰਨ ਲਈ ਆਜ਼ਾਦ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਵਰਤੋਂ ਤੋਂ ਰੋਕ ਕੇ, ਉਨ੍ਹਾਂ ਦੀ ਨਸਲਕੁਸ਼ੀ ਤੋਂ ਬਚਾਇਆ ਜਾ ਸਕੇ।

ਐਸ ਐਸ ਪੀ ਡਾ. ਸੰਦੀਪ ਗਰਗ ਨੇ 1 ਜਨਵਰੀ, 2023 ਤੋਂ ਇਸ ਸਬੰਧ ਵਿੱਚ ਹੋਈਆਂ ਐਫ ਆਈ ਆਰਜ਼ ਅਤੇ ਗ੍ਰਿਫ਼ਤਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਐਨ ਡੀ ਪੀ ਐਸ ਤਹਿਤ ਕੁੱਲ 219 ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ ਖਰੜ-1 ਅਤੇ 2 ਸਬ ਡਵੀਜ਼ਨ ਦੇ 90 ਕੇਸ ਸ਼ਾਮਲ ਹਨ। ਇਨ੍ਹਾਂ ਮਾਮਲਿਆਂ ਵਿੱਚ ਖਰੜ ਸਬ ਡਵੀਜ਼ਨ ਚ ਦਰਜ ਮਾਮਲਿਆਂ ਦੇ 133 ਅਪਰਾਧੀਆਂ ਸਮੇਤ ਜ਼ਿਲ੍ਹੇ ਚ ਕੁੱਲ 316 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੰਤਰੀ ਨੇ ਨਸ਼ਿਆਂ ਦੇ ਸੌਦਾਗਰਾਂ ਅਤੇ ਸਮੱਗਲਰਾਂ ਵਿਰੁੱਧ ਪੁਲਿਸ ਵੱਲੋਂ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ, ਇਲਾਕੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਲਈ ਦੋਸ਼ੀਆਂ ਵਿਰੁੱਧ ਹੋਰ ਸਖ਼ਤੀ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਚਾਹੁੰਦੇ ਹਨ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪੰਜ ਦਰਿਆਵਾਂ ਦੀ ਧਰਤੀ ਤੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਟੈਂਡ ‘ਤੇ ਪੂਰੀ ਤਰ੍ਹਾਂ ਸਪੱਸ਼ਟ ਹੈ। ਜੋ ਵੀ ਨਸ਼ਾ ਤਸਕਰੀ ਵਿੱਚ ਪਾਇਆ ਗਿਆ ਉਸਨੂੰ ਸਾਡੀ ਨੌਜਵਾਨ ਪੀੜੀ ਦਾ ਦੁਸ਼ਮਣ ਸਮਝਿਆ ਜਾਵੇਗਾ ਅਤੇ ਪੁਲਿਸ ਉਸਨੂੰ ਸਲਾਖਾਂ ਪਿੱਛੇ ਡੱਕ ਦੇਵੇਗੀ।

ਉਨ੍ਹਾਂ ਉਪ ਪੁਲਿਸ ਕਪਤਾਨ ਖਰੜ-1 ਕਰਨ ਐਸ ਸੰਧੂ, ਖਰੜ-2 ਧਰਮਵੀਰ ਸਿੰਘ ਅਤੇ ਸਿਟੀ ਪ੍ਰਭਜੋਤ ਕੌਰ ਨੂੰ ਨਸ਼ਾ ਤਸਕਰਾਂ ‘ਤੇ ਸਖ਼ਤੀ ਵਰਤਣ ਅਤੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਸਖ਼ਤ ਨਜ਼ਰ ਰੱਖਣ ਲਈ ਕਿਹਾ।

ਐਸ ਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਮੰਤਰੀ ਨੂੰ ਨਸ਼ਾ ਤਸਕਰੀ ਵਿੱਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਕਿ ਜਾਗਰੂਕਤਾ ਦੇ ਨਾਲ-ਨਾਲ ਸਖ਼ਤ ਕਰਵਾਈ ਵੀ ਕੀਤੀ ਜਾ ਰਹੀ ਹੈ।

ਮੰਤਰੀ ਦੇ ਸੁਝਾਅ ਅਨੁਸਾਰ ਐਸ ਐਸ ਪੀ ਡਾ. ਸੰਦੀਪ ਗਰਗ ਨੇ ਡੀ ਐਸ ਪੀ ਸਿਟੀ ਪ੍ਰਭਜੋਤ ਕੌਰ ਨੂੰ ਹਫ਼ਤੇ ਵਿੱਚ ਇੱਕ ਵਾਰ, ਪੂਰਾ ਦਿਨ ਨਵਾਂ ਗਾਉਂ ਵਿਖੇ ਹਾਜ਼ਰ ਰਹਿਣ ਲਈ ਕਿਹਾ। ਮੀਟਿੰਗ ਵਿੱਚ ਐਸ ਪੀ (ਐਚ) ਜੋਤੀ ਯਾਦਵ ਅਤੇ ਐਸ ਪੀ (ਜਾਂਚ) ਅਮਨਦੀਪ ਸਿੰਘ ਬਰਾੜ ਹਾਜ਼ਰ ਸਨ।

The post ਖਰੜ ਹਲਕੇ ‘ਚ ਕਿਸੇ ਵੀ ਤਰ੍ਹਾਂ ਦੀ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਅਨਮੋਲ ਗਗਨ ਮਾਨ appeared first on TheUnmute.com - Punjabi News.

Tags:
  • anmola-gagan-mann
  • breaking-news
  • drugs
  • kharar

ਸੰਗਰੂਰ/ਚੰਡੀਗੜ੍ਹ, 23 ਅਕਤੂਬਰ 2023: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ, ਪੈਨਸ਼ਨ ਰਜਿਸਟ੍ਰੇਸ਼ਨ ਅਤੇ ਹੋਰਨਾਂ ਸਹੂਲਤਾਂ ਲਈ ਪਿੰਡਾਂ ਤੱਕ ਪਹੁੰਚ ਬਣਾਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅੱਜ ਇੱਥੇ ਪਿੰਡ ਸਤੌਜ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਮਨਾਏ ਗਏ ਜ਼ਿਲ੍ਹਾ ਪੱਧਰੀ ਸੀਨੀਅਰ ਸਿਟੀਜਨ ਦਿਵਸ ਦੀ ਪ੍ਰਧਾਨਗੀ ਕਰਨ ਪੁੱਜੇ ਹੋਏ ਸਨ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦਾ ਵਡਮੁੱਲਾ ਸਰਮਾਇਆ ਹਨ ਅਤੇ ਇਨ੍ਹਾਂ ਦੇ ਪਾਲਣ ਪੋਸ਼ਣ ਸਦਕਾ ਹੀ ਅਸੀਂ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਯੋਗ ਬਣਦੇ ਹਾਂ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਕੁਝ ਸਮੇ ਲਈ ਮੋਬਾਇਲ ਅਤੇ ਇੰਟਰਨੈੱਟ ਤੋਂ ਦੂਰ ਹੋ ਕੇ ਆਪਣੇ ਬਜ਼ੁਰਗਾਂ ਦੇ ਨਾਲ ਗੱਲਾਂ ਬਾਤਾਂ ਕਰਕੇ ਸਮਾਂ ਗੁਜ਼ਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀ ਉਮਰ ਹੰਢਾ ਕੇ ਬਜ਼ੁਰਗ ਸਾਡੇ ਤੋਂ ਕੁਝ ਸਮਾਂ ਹਾਸਲ ਕਰਨ ਦੀ ਤਵੱਕੋ ਰੱਖਦੇ ਹਨ। ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਹੰਢਾ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਸਰਕਾਰ ਦੀ ਇਸ ਨਿਵੇਕਲੀ ਮੁਹਿੰਮ ਤਹਿਤ ਅੱਜ ਜਿੱਥੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਅੱਖਾਂ ਲਈ ਨਜ਼ਰ ਦੀਆਂ ਐਨਕਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ਦੌਰਾਨ ਦੂਰੋਂ-ਨੇੜਿਓ ਚੱਲ ਕੇ ਆਏ ਬਜ਼ੁਰਗਾਂ ਨੂੰ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਦੇ ਨਾਲ-ਨਾਲ ਬਜ਼ੁਰਗਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ, ਵਿਧਾਇਕ ਲਹਿਰਾ ਬਰਿੰਦਰ ਗੋਇਲ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਡਾਇਰੈਕਟਰ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸ਼ੇਨਾ ਅਗਰਵਾਲ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐਸ.ਡੀ.ਐਮ. ਸੁਨਾਮ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਵਧੀਕ ਡਾਇਰੈਕਟਰ ਚਰਨਜੀਤ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਹਿਲ, ਚੇਅਰਮੈਨ ਸ਼ੀਸ਼ਪਾਲ ਆਨੰਦ ਅਤੇ ਚੇਅਰਮੈਨ ਦਰਸ਼ਨ ਸਿੰਘ ਗੀਤੀ ਮਾਨ ਵੀ ਹਾਜ਼ਰ ਸਨ।

The post ਸਤੌਜ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ appeared first on TheUnmute.com - Punjabi News.

Tags:
  • breaking-news
  • dr-baljit-kaur

ਸੰਗਰੂਰ/ਚੰਡੀਗੜ੍ਹ, 23 ਅਕਤੂਬਰ 2023: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਤੌਜ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਹਾਇਕ ਉਪਕਰਨ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਸਮੂਹ ਦਿਵਿਆਂਗਜਨ ਲਾਭਪਾਤਰੀਆਂ ਨੂੰ ਪ੍ਰੇਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਕਦੇ ਵੀ ਇਸ ਗੱਲ 'ਤੇ ਅਫ਼ਸੋਸ ਜ਼ਾਹਿਰ ਨਹੀਂ ਕਰਨਾ ਕਿ ਉਹ ਕਿਸੇ ਅੰਗ ਪੱਖੋਂ ਅਧੂਰੇ ਰਹਿ ਗਏ ਹਨ ਅਤੇ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਹੋਣ ਕਾਰਨ ਕੁਝ ਕਰ ਨਹੀਂ ਸਕੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਹਰਪਾਲ ਕੌਰ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਅਤੇ ਵਿਧਾਇਕ ਲਹਿਰਾ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਦਿਵਿਆਂਗਜਨ ਲਾਭਪਾਤਰੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਇਨਸਾਨ ਮਾਨਸਿਕ ਤੌਰ 'ਤੇ ਮਜ਼ਬੂਤ ਹੁੰਦਾ ਹੈ ਅਤੇ ਆਪਣੇ ਇਰਾਦਿਆਂ ਨੂੰ ਮਜ਼ਬੂਤ ਰੱਖਦਾ ਹੈ ਤਾਂ ਦੁਨੀਆਂ ਦੀ ਕੋਈ ਵੀ ਤਾਕਤ ਉਸਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦੀ ਅਤੇ ਸਮਾਜ ਵਿੱਚ ਅਜਿਹੀਆਂ ਅਨੇਕਾਂ ਮਿਸਾਲਾਂ ਮੌਜੂਦ ਹਨ ਜਿਨ੍ਹਾਂ ਨੇ ਆਪਣੇ ਦ੍ਰਿੜ ਇਰਾਦਿਆਂ ਸਦਕਾ ਮੁਸੀਬਤਾਂ ਦੇ ਪਹਾੜਾਂ ਨੂੰ ਵੀ ਬੌਣਾ ਕਰ ਦਿਖਾਇਆ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਦੀ ਹਰ ਸੁਵਿਧਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਤੇ ਅਲਿਮਕੋ ਦੇ ਸਹਿਯੋਗ ਨਾਲ ਲਗਵਾਏ ਜਾਣ ਵਾਲੇ ਅਜਿਹੇ ਸਹਾਇਕ ਉਪਕਰਨ ਵੰਡ ਸਮਾਰੋਹ ਵੀ ਉਸੇ ਦਿਸ਼ਾ ਵਿੱਚ ਇੱਕ ਸਾਰਥਕ ਉਪਰਾਲਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਦੇ ਵੱਡੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਦਸੰਬਰ ਦੌਰਾਨ ਵੀ ਇੱਕ ਵਿਸ਼ੇਸ਼ ਉਪਰਾਲਾ ਕਰਨ ਦੀ ਯੋਜਨਾ 'ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਿਵਿਆਂਗਜਨ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਮਨ ਵਿੱਚ ਇਹ ਪ੍ਰਣ ਕਰਨਾ ਹੈ ਕਿ ਜਿੰਦਗੀ ਸਵੈ ਸਮਰੱਥ ਹੋ ਕੇ ਜਿਊਣੀ ਹੈ ਅਤੇ ਜ਼ਿੰਦਗੀ ਦੇ ਕਿਸੇ ਵੀ ਪੜਾਅ 'ਤੇ ਖੁਦ ਨੂੰ ਕਮਜ਼ੋਰ ਮਹਿਸੂਸ ਕਰਦਿਆਂ ਤਰਸ ਦੇ ਪਾਤਰ ਨਹੀਂ ਬਣਨਾ ਹੈ ਸਗੋਂ ਆਪਣੇ ਮਜ਼ਬੂਤ ਇਰਾਦੇ ਨਾਲ ਇਹ ਸਾਬਤ ਕਰਕੇ ਦਿਖਾਉਣਾ ਹੈ ਕਿ ਅਸੀਂ ਕਿਸੇ ਤੋਂ ਘੱਟ ਨਹੀਂ ਹਾਂ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰੇਕ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਅਧਿਕਾਰੀ ਖੁਦ ਪਹੁੰਚ ਕਰਕੇ ਹਰ ਸੁਵਿਧਾ ਦੀ ਉਪਲਬਧਤਾ ਨੂੰ ਯਕੀਨੀ ਬਣਾ ਰਹੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਸਮੇਤ ਹੋਰਨਾਂ ਸ਼ਖਸੀਅਤਾਂ ਵੱਲੋਂ 181 ਦਿਵਿਆਂਗਜਨ ਨੂੰ ਭਾਰਤ ਸਰਕਾਰ ਦੀ ਅਡਿਪ ਯੋਜਨਾ ਦੇ ਤਹਿਤ ਕਰੀਬ 41.09 ਲੱਖ ਰੁਪਏ ਦੀ ਲਾਗਤ ਦੇ ਸਹਾਇਕ ਉਪਕਰਨ ਵੰਡੇ ਗਏ ਜਿਨ੍ਹਾਂ ਵਿੱਚ ਮੋਟਰਾਈਜ਼ਡ ਟਰਾਈਸਾਇਕਲ, ਵ੍ਹੀਲ ਚੇਅਰ, ਟਰਾਈਸਾਇਕਲ, ਸੀ.ਪੀ. ਚੇਅਰ, ਕੰਨਾਂ ਦੀਆਂ ਮਸ਼ੀਨਾਂ, ਬਣਾਉਟੀ ਅੰਗ, ਰੋਲੇਟਰ, ਕੈਲੀਪਰਜ਼, ਸਮਾਰਟ ਫੋਨ ਆਦਿ ਵੀ ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸਮੂਹ ਪ੍ਰਮੁੱਖ ਸ਼ਖਸੀਅਤਾਂ ਨੂ ੰਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਵਿਧਾਇਕ ਲਹਿਰਾ ਬਰਿੰਦਰ ਗੋਇਲ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਸਮਾਲ ਸਕੇਲ ਦਲਵੀਰ ਸਿੰਘ ਢਿੱਲੋਂ, ਵਿੱਤ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਸ਼ੇਨਾ ਅਗਰਵਾਲ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ, ਚਰਨਜੀਤ ਸਿੰਘ ਮਾਨ ਐਡੀਸ਼ਨਲ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ, ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਐਸ.ਡੀ.ਐਮ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਪ੍ਰਧਾਨ ਰਾਹਤ ਫਾਊਂਡੇਸ਼ਨ ਹਰਵਿੰਦਰ ਰਿਸ਼ੀ, ਡਿਪਟੀ ਮੈਨੇਜਰ ਅਲਿਮਕੋ ਇਸ਼ਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ ਸਮੇਤ ਹੋਰ ਅਧਿਕਾਰੀ, ਆਗੂ ਤੇ ਪਿੰਡ ਵਾਸੀ ਵੀ ਹਾਜ਼ਰ ਸਨ।

The post ਮਜ਼ਬੂਤ ਇਰਾਦਿਆਂ ਵਾਲੇ ਇਨਸਾਨ ਨੂੰ ਅੱਗੇ ਵਧਣ ਤੋਂ ਦੁਨੀਆਂ ਦੀ ਕੋਈ ਤਾਕਤ ਰੋਕ ਨਹੀਂ ਸਕਦੀ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • dr-baljit-kaur
  • latest-news
  • news
  • the-unmute-latest-news
  • the-unmute-latest-update

ਚੰਡੀਗੜ੍ਹ, 23 ਅਕਤੂਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਇਹਨਾਂ ਕੇਂਦਰਾਂ ਵਿਖੇ ਆਮ ਦਿਨਾਂ ਵਾਂਗ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੈਣ ਲਈ 24 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਪਹਿਲਾਂ ਸੇਵਾ ਕੇਂਦਰਾਂ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ 24 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।

The post ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਦੁਸਹਿਰੇ ਮੌਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ appeared first on TheUnmute.com - Punjabi News.

Tags:
  • breaking-news
  • dussehra
  • dussehra-festival
  • dussehra-in-punjab

ਚੰਡੀਗੜ੍ਹ/ਅੰਮ੍ਰਿਤਸਰ, 23 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਇੱਕ ਵਿਅਕਤੀ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਅਮਰੀਕਾ ਅਧਾਰਤ ਤਸਕਰ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਸਰਵਣ ਸਿੰਘ, ਜਿਸ ਦੀ ਗ੍ਰਿਫਤਾਰੀ ‘ਤੇ 2 ਲੱਖ ਰੁਪਏ ਦਾ ਇਨਾਮ ਹੈ, ਨਾਮੀ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਦਾ ਭਰਾ ਹੈ ਅਤੇ 532 ਕਿਲੋ ਹੈਰੋਇਨ ਦੇ ਮਾਮਲੇ ‘ਚ ਲੋੜੀਂਦਾ ਹੈ। ਜ਼ਿਕਰਯੋਗ ਹੈ ਕਿ ਰਣਜੀਤ ਉਰਫ ਚੀਤਾ ਨੂੰ ਵੀ 532 ਕਿਲੋ ਹੈਰੋਇਨ ਦੇ ਮਾਮਲੇ ‘ਚ ਮਈ 2020 ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਰਣਜੀਤ ਚੀਤਾ ਜੁਲਾਈ 2019 ਵਿੱਚ ਆਈਸੀਪੀ ਅਟਾਰੀ ਵਿਖੇ ਕਸਟਮ ਵਿਭਾਗ ਦੁਆਰਾ ਜ਼ਬਤ ਕੀਤੀ ਗਈ ਹੈਰੋਇਨ ਦੇ 532 ਪੈਕੇਟ ਦੀ ਤਸਕਰੀ ਦਾ ਮਾਸਟਰਮਾਈਂਡ ਸੀ ਅਤੇ ਜਿਸ ਦੀ ਐਨਆਈਏ ਦੁਆਰਾ ਜਾਂਚ ਕੀਤੀ ਜਾ ਰਹੀ ਹੈ।

ਫੜੇ ਗਏ ਨਸ਼ਾ ਤਸਕਰ ਦੀ ਪਛਾਣ ਅੰਮ੍ਰਿਤਸਰ ਦੇ ਨਰਾਇਣਗੜ੍ਹ ਦੇ ਵਾਸੀ ਰਾਹੁਲ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦੀ ਹੌਂਡਾ ਅਮੇਜ਼ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਸਫ਼ਰ ਕਰ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਜਾਣਕਾਰੀ ਮਿਲਣ ਉਪਰੰਤ ਸਰਵਣ ਸਿੰਘ ਦੇ ਸਾਥੀਆਂ ਨੇ ਡਰੋਨ ਰਾਹੀਂ ਸੁੱਟੀ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਨੂੰ ਕਿਸੇ ਹੋਰ ਵਿਅਕਤੀ ਨੂੰ ਪਹੁੰਚਾਉਣ ਜਾ ਰਹੇ ਹਨ, ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਮ੍ਰਿਤਸਰ ਸ਼ਹਿਰ ਦੇ ਖੇਤਰ ਵਿੱਚ ਇੱਕ ਵਿਸ਼ੇਸ਼ ਪੁਲਿਸ ਚੈਕਿੰਗ ਕੀਤੀ ਅਤੇ ਦੋਸ਼ੀ ਰਾਹੁਲ ਨੂੰ ਉਸਦੀ ਹੌਂਡਾ ਅਮੇਜ਼ ਕਾਰ ਵਿੱਚੋਂ 12 ਪੈਕੇਟ ਹੈਰੋਇਨ, ਜਿਹਨਾਂ ਦਾ ਵਜ਼ਨ 1-1 ਕਿਲੋ ਹੈ, ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਵਿਅਕਤੀ ਸਿੱਧੇ ਤੌਰ ‘ਤੇ ਅਮਰੀਕਾ ਅਧਾਰਤ ਤਸਕਰ ਸਰਵਣ ਸਿੰਘ ਦੇ ਸੰਪਰਕ ਵਿੱਚ ਸੀ ਅਤੇ ਪਾਕਿਸਤਾਨ ਤੋਂ ਹੈਰੋਇਨ ਤਸਕਰੀ ਕਰਕੇ ਸੂਬੇ ਭਰ ਵਿੱਚ ਸਪਲਾਈ ਕਰਦਾ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ, ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮਾਂ ਦੇ ਅਗਲੇ ਤੇ ਪਿਛਲੇ ਸਬੰਧਾਂ ਬਾਰੇ ਪਤਾ ਲਗਾਉਣ ਅਤੇ ਡਰੱਗ ਸਪਲਾਇਰਾਂ, ਡੀਲਰਾਂ ਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵੱਲੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਅਧੀਨ ਪੁਲਿਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਨੰ. 44 ਮਿਤੀ 22.10.2023 ਨੂੰ ਕੇਸ ਦਰਜ ਕੀਤਾ ਗਿਆ ਹੈ।

The post ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; 12 ਕਿਲੋ ਹੈਰੋਇਨ ਸਮੇਤ ਇੱਕ ਕਾਬੂ appeared first on TheUnmute.com - Punjabi News.

Tags:
  • breaking-news
  • drug-smuggling
  • heroin
  • latest-news
  • news
  • punjab-news
  • punjab-police
  • the-unmute-breaking-news

ਚੰਡੀਗੜ੍ਹ, 23 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਪ੍ਰਸਿੱਧ ਸਪਿੰਨਰ ਬਿਸ਼ਨ ਸਿੰਘ ਬੇਦੀ ਦੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਹੋਏ ਦਿਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਇਸ ਮਹਾਨ ਸਪਿੰਨਰ ਦੇ ਦਿਹਾਂਤ ਨੂੰ ਕ੍ਰਿਕਟ ਪ੍ਰੇਮੀਆਂ ਲਈ ਵੱਡਾ ਘਾਟਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਆਪਣੇ ਸਾਥੀ ਚਾਰ ਸਪਿੰਨਰਾਂ ਨਾਲ ਮਿਲ ਕੇ ਕੀਤੀ ਘਾਤਕ ਸਪਿੰਨ ਗੇਂਦਬਾਜ਼ੀ ਲਈ ਬੇਦੀ ਨੂੰ 'ਸਰਦਾਰ ਆਫ਼ ਸਪਿੰਨ' ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ ਵਿਸ਼ਵ ਕ੍ਰਿਕਟ ਵਿੱਚ ਭਾਰਤੀ ਸਪਿੰਨਰਾਂ ਦੇ ਸੁਨਿਹਰੀ ਦੌਰ ਦਾ ਅੰਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਸਿੱਧ ਸਪਿੰਨਰ ਨੂੰ ਖੇਡ ਇਤਿਹਾਸ ਵਿੱਚ ਭਾਰਤੀ ਕ੍ਰਿਕਟ ਲਈ ਪਾਏ ਲਾਮਿਸਾਲ ਯੋਗਦਾਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਨਾਲ ਕ੍ਰਿਕਟ ਦੇ ਖੇਤਰ ਵਿੱਚ ਇਕ ਵੱਡਾ ਖੱਪਾ ਪਿਆ ਹੈ, ਜੋ ਨੇੜ ਭਵਿੱਖ ਵਿੱਚ ਪੂਰਿਆ ਨਹੀਂ ਜਾ ਸਕੇਗਾ। ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ, ਸਨੇਹੀਆਂ ਤੇ ਸਕੇ-ਸਬੰਧੀਆਂ ਤੇ ਹਜ਼ਾਰਾਂ ਕ੍ਰਿਕਟ ਪ੍ਰੇਮੀਆਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।

The post ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • bishan-singh-bedi

ਚੰਡੀਗੜ੍ਹ, 23 ਅਕਤੂਬਰ 2023: ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਆਪਣੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ) ਨੂੰ ਜਾਰੀ ਰੱਖਦੇ ਹੋਏ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ। ਇਹ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਦੇ ਮੱਦੇਨਜ਼ਰ ਚਲਾਈ ਮੁਹਿੰਮ ਦੇ ਹਿੱਸੇ ਵਜੋਂ ਚਲਾਇਆ ਗਿਆ।

ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਦੁਪਹਿਰ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡਾਂ 'ਤੇ ਆਉਣ – ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ। ਪੁਲਿਸ ਟੀਮਾਂ ਨੇ ਵੈਰੀਫਿਕੇਸ਼ਨ ਲਈ ਸ਼ੱਕੀ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ।

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲਿ੍ਹਆਂ ਦੇ ਸਾਰੇ ਬੱਸ ਅੱਡਿਆਂ ਦੀ ਚੰਗੀ ਤਰ੍ਹਾਂ ਘੇਰਾਬੰਦੀ ਕਰਨ ਅਤੇ ਬਾਰੀਕੀ ਨਾਲ ਤਲਾਸ਼ੀ ਲੈਣ ਲਈ ਕਿਹਾ ਗਿਆ ਸੀ। ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ । ਉਨ੍ਹਾਂ ਕਿਹਾ, "ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਹਲੀਮੀ ਨਾਲ ਪੇਸ਼ ਆਉਣ।"

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਬੱਸ ਅੱਡਿਆਂ 'ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਸੂਬੇ ਭਰ 'ਚ 233 ਪੈਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ, ਜਿਨ੍ਹਾਂ 'ਚ 3000 ਪੁਲਸ ਕਰਮਚਾਰੀ ਸ਼ਾਮਲ ਸਨ। ਇਸ ਦੌਰਾਨ ਆਮ ਲੋਕਾਂ ਦੀ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿ ਆ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਗਭਗ 152 ਬੱਸ ਅੱਡਿਆਂ 'ਤੇ ਕੀਤੇ ਗਏ ਅਪਰੇਸ਼ਨ ਦੌਰਾਨ 3142 ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

ਆਪ੍ਰੇਸ਼ਨ ਦੇ ਨਤੀਜਿਆਂ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 32 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ, ਜਦੋਂ ਕਿ ਕਾਰਵਾਈ ਦੌਰਾਨ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਟੀਮਾਂ ਨੇ ਮੁਲਜ਼ਮਾਂ ਕੋਲੋਂ 15000 ਰੁਪਏ ਡਰੱਗ ਮਨੀ, 15 ਗ੍ਰਾਮ ਹੈਰੋਇਨ ਅਤੇ 4 ਕਿਲੋ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।

ਸਪੈਸ਼ਨ ਡੀਜੀਪੀ ਅਰਪਿਤ ਸ਼ੁਕਲਾ ਨੇ ਦੁਹਰਾਇਆ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

The post ਤਿਉਹਾਰਾਂ ਦਾ ਸੀਜ਼ਨ: ਪੰਜਾਬ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਜਾਰੀ, ਸੂਬੇ ਭਰ 'ਚ ਬੱਸ ਅੱਡਿਆਂ 'ਤੇ ਲੋਕਾਂ ਕੀਤੀ ਚੈਕਿੰਗ appeared first on TheUnmute.com - Punjabi News.

Tags:
  • festival-season
  • festival-season-sweets
  • punjab-police
ਐਸ.ਏ.ਐਸ.ਨਗਰ, 23 ਅਕਤੂਬਰ 2023:   ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 01.10.2023 ਤੋਂ 31.10.2023 ਤੱਕ ਚਲਾਈ ਜਾ ਰਹੀ "ਪੰਜਾਬ ਅਗੇਂਸਟ ਡਰੱਗ ਐਡੀਕਸ਼ਨ" ਮੁਹਿੰਮ ਤਹਿਤ ਅੱਜ ਸਰਕਾਰੀ ਹਾਈ ਸਕੂਲ, ਲਾਂਡਰਾਂ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ।
ਇਸ ਮੌਕੇ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਣੂ ਕਰਵਾਉਂਦਿਆਂ ਦੱਸਿਆ ਗਿਆ ਕਿ ਨਸ਼ੇ ਦੀਆਂ ਵੱਖ ਵੱਖ ਕਿਸਮਾਂ, ਜਿਵੇਂ ਕਿ ਮੈਡੀਕਲ ਨਸ਼ੇ, ਸ਼ਰਾਬ ਅਤੇ ਸਿਗਰਟ ਆਦਿ ਹਨ ਜੋ ਕਿ ਵਿਅਕਤੀ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਰੋਕ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਸ਼ੁਰੂ-ਸ਼ੁਰੂ ਵਿਚ ਵਿਅਕਤੀ ਨਸ਼ਿਆਂ ਨੂੰ ਸ਼ੌਕ ਵਜੋਂ ਲੈਂਦੇ ਹਨ ਜੋ ਕਿ ਬਾਅਦ ਵਿਚ ਉਨ੍ਹਾਂ ਦੀ ਮਜ਼ਬੂਰੀ ਬਣ ਜਾਂਦੀ ਹੈ ਅਤੇ ਉਹ ਨਸ਼ੇ ਤੋਂ ਬਿਨਾਂ ਨਹੀਂ ਰਹਿ ਸਕਦੇ। ਨਸ਼ਾ ਵੇਚਣ ਵਾਲੇ ਵਿਅਕਤੀ ਵਿਦਿਆਰਥੀਆਂ ਨੂੰ ਨਸ਼ੇ ਦੇ ਜਾਲ ਵਿਚ ਫਸਾਉਣ ਲਈ ਵੱਖ-ਵੱਖ ਹੱਥ-ਕੰਡੇ ਅਪਣਾਉਂਦੇ ਹਨ ਕਿਉਂਕਿ ਵਿਦਿਆਰਥੀ ਉਨ੍ਹਾਂ ਲਈ ਸਭ ਤੋਂ ਸੌਖੇ ਸ਼ਿਕਾਰ ਹਨ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਉਹ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਬਚ ਕੇ ਰਹਿਣ ਅਤੇ ਚੰਗੇ ਅਤੇ ਸਿਹਤਮੰਦ ਜੀਵਨ ਲਈ ਚੰਗੀਆਂ ਆਦਤਾਂ ਅਪਣਾਉਣ।
ਉਨ੍ਹਾਂ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਕੀਤੀ ਗਈ ਸਕੀਮ ਨਾਲਸਾ (ਲੀਗਲ ਸਰਵਿਸਿਜ਼ ਟੂ ਦ ਵਿਕਟਿਮਜ਼ ਆਫ਼ ਡਰੱਗ ਅਬਿਊਜ਼ ਐਂਡ ਦ ਇਰੈਡੀਕੇਸ਼ਨ ਆਫ਼ ਦ ਡਰੱਗ ਮੀਨੇਸ) ਸਕੀਮ, 2015 ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੀੜਤਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਦਾ ਉਪਬੰਧ ਕੀਤਾ ਗਿਆ ਹੈ।

The post "ਪੰਜਾਬ ਅਗੇਂਸਟ ਡਰੱਗ ਐਡੀਕਸ਼ਨ" ਮੁਹਿੰਮ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਾਈ ਸਕੂਲ, ਲਾਂਡਰਾਂ ਵਿਖੇ ਜਾਗਰੂਕਤਾ ਸਮਾਗਮ appeared first on TheUnmute.com - Punjabi News.

ਚੰਡੀਗੜ੍ਹ, 23 ਅਕਤੂਬਰ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਕੇਸ ਵਿੱਚ ਲੋੜੀਂਦੇ ਤਿੰਨ ਭਗੌੜੇ ਮੁਲਜ਼ਮਾਂ ਨੂੰ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਪ੍ਰਭਜੋਤ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਅਤੇ ਪਰਦੀਪ ਸਿੰਘ ਵਾਸੀ ਪਿੰਡ ਜਲਵੇੜਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਥਾਣਾ ਸ਼ਹਿਰੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਆਈਪੀਸੀ ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਐਫਆਈਆਰ ਨੰਬਰ 79 ਮਿਤੀ 16-07-2020 ਵਿੱਚ ਲੋੜੀਂਦੇ ਸਨ। ਇਸ ਕੇਸ ਵਿੱਚ ਉਕਤ ਮੁਲਜ਼ਮਾਂ 'ਤੇ ਪਿੰਡ ਘੋਲੂਮਾਜਰਾ, ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਪੀ.ਏ.ਸੀ.ਐਲ. ਦੀਆਂ ਵੱਲ-ਵੱਖ ਜਾਇਦਾਦਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਬਾਦਲਾ-ਏ-ਮਲਕੀਅਤ ਕਰਨ ਦਾ ਦੋਸ਼ ਹੈ।

ਇਨ੍ਹਾਂ ਨੂੰ ਇਸ ਗੱਲ ਦਾ ਪੂਰਾ ਇਲਮ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ.ਏ.ਸੀ.ਐਲ. ਨੂੰ ਕਿਸੇ ਵੀ ਅਜਿਹੀ ਜਾਇਦਾਦ ਨੂੰ ਵੇਚਣ/ ਤਬਾਦਲਾ-ਏ-ਮਲਕੀਅਤ ਕਰਨ 'ਤੇ ਰੋਕ ਲਗਾਈ ਹੋਈ ਹੈ, ਜਿਸ ਵਿੱਚ ਪੀ.ਏ.ਸੀ.ਐਲ. ਦਾ ਕਿਸੇ ਵੀ ਰੂਪ ਵਿੱਚ, ਕੋਈ ਅਧਿਕਾਰ ਜਾਂ ਹਿੱਤ ਬਣਦਾ ਹੈ, ਪਰ ਬਾਵਜੂਦ ਇਸਦੇ ਇਨ੍ਹਾਂ ਨੇ ਜਾਇਦਾਦਾਂ ਦੀ ਫ਼ਰੋਖ਼ਤ/ ਤਬਾਦਲਾ-ਏ-ਮਲਕੀਅਤ ਦਾ ਅਮਲ ਜਾਰੀ ਰੱਖਿਆ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਤਹਿਤ ਇਹ ਸਪੱਸ਼ਟ ਹਦਾਇਤ ਸੀ ਕਿ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਤੋਂ ਬਾਅਦ ਹੋਈ ਵਿਕਰੀ ਦੀ ਵਰਤੋਂ, ਦੋਸ਼ੀ ਕੰਪਨੀ ਵੱਲੋਂ ਸ਼ੁਰੂ ਕੀਤੀ ਗਈ ਸਮੂਹਿਕ ਨਿਵੇਸ਼ ਯੋਜਨਾ (ਸੀਆਈਐਸ) ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਉਹਨਾਂ ਦੀ ਬਣਦੀ ਰਾਸ਼ੀ ਮੋੜਨ ਲਈ ਕੀਤੀ ਜਾਵੇ ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਹਰਕੀਰਤ ਸਿੰਘ ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਸੈੱਲ ਵਿਖੇ ਮਿਤੀ 21.02.2023 ਨੂੰ ਦਰਜ ਇੱਕ ਹੋਰ ਐਫ.ਆਈ.ਆਰ. ਨੰਬਰ 01 ਅਧੀਨ ਧਾਰਾ 406, 420, 465, 467, 468, 471, 384, 120-ਬੀ ਆਈ.ਪੀ.ਸੀ. ਵਿੱਚ ਵੀ ਲੋੜੀਂਦਾ ਸੀ। ਇਸ ਕੇਸ ਵਿੱਚ 01.01.2023 ਨੂੰ ਹੋਈ ਜਨਰਲ ਬਾਡੀ ਦੀ ਮੀਟਿੰਗ ਦੀ ਫਰਜ਼ੀ ਕਾਰਵਾਈ ਦੇ ਆਧਾਰ 'ਤੇ ਪੀਏਸੀਐਲ ਦੇ ਤਿੰਨ ਡਾਇਰੈਕਟਰਾਂ ਦੀ ਗੈਰ-ਕਾਨੂੰਨੀ ਨਿਯੁਕਤੀ ਅਤੇ ਪੀਏਸੀਐਲ ਜਾਇਦਾਦਾਂ ਨਾਲ ਜੁੜੇ ਵਿਅਕਤੀਆਂ/ਇਕਾਈਆਂ ਤੋਂ ਪੈਸਾ ਵਸੂਲਣ ਵਿੱਚ ਉਸਦੀ ਭੂਮਿਕਾ ਦੱਸੀ ਜਾਂਦੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਤਿੰਨੋਂ ਮੁਲਜ਼ਮਾਂ ਦਾ ਰਾਹਦਾਰੀ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ
ਪੀਏਸੀਐਲ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ, ਗੈਰ-ਕਾਨੂੰਨੀ ਤੌਰ 'ਤੇ ਨਿਯੁਕਤ ਕੀਤੇ ਗਏ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਅਤੇ ਪੀਏਸੀਐਲ ਦੇ ਗੈਰ ਕਾਨੂੰਨੀ ਡਾਇਰੈਕਟਰਾਂ ਦੀ ਨਿਯੁਕਤੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਵਾਲੇ ਸੀ.ਏ. ਜਸਵਿੰਦਰ ਸਿੰਘ ਡਾਂਗ ਨੂੰ ਇਸੇ ਕੇਸ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

The post ਵਿਜੀਲੈਂਸ ਬਿਊਰੋ ਨੇ ਪਰਲ ਕੇਸ ਨਾਲ ਸਬੰਧਤ ਤਿੰਨ ਭਗੌੜੇ ਮੁਲਜ਼ਮਾਂ ਨੂੰ ਗੁਜਰਾਤ ਤੋਂ ਕੀਤਾ ਗ੍ਰਿਫ਼ਤਾਰ appeared first on TheUnmute.com - Punjabi News.

Tags:
  • breaking-news
  • cm-bhagwant-mann
  • news
  • pearls-case
  • punjab-congress
  • punjabi-news
  • vigilance-bureau
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form