TheUnmute.com – Punjabi News: Digest for October 26, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਸੱਤ ਸਾਲ ਦੇ ਗੈਪ ਦੇ ਬਾਵਜੂਦ ਸੁਖਪਾਲ ਕੌਰ ਦਾ ਲੱਗਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

Wednesday 25 October 2023 08:35 AM UTC+00 | Tags: breaking-news canada canada-student kaur-immigration student-visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 25 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ ਨੇ ਵਾਸੀ ਪਿੰਡ ਮੱਲੂਵਾਲਾ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੀ ਸੁਖਪਾਲ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) 18 ਦਿਨਾਂ 'ਚ ਲਗਵਾਇਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ
ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸੁਖਪਾਲ ਕੌਰ ਤੇ ਉਸਦਾ ਪਤੀ ਮਨਜਿੰਦਰ ਸਿੰਘ ਜਦੋਂ ਉਹ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਤਾਂ ਉਹਨਾਂ ਦੀ ਪੜ੍ਹਾਈ ਵਿੱਚ ਸੱਤ ਸਾਲ ਦਾ ਗੈਪ ਸੀ ।

ਉਹ ਸ਼ੋਸ਼ਲ ਮੀਡੀਆ ਉੱਤੇ ਕੌਰ ਇੰਮੀਗ੍ਰੇਸ਼ਨ ਦੀਆ ਸਫਲਤਾ ਵਾਲੀਆਂ ਪੋਸਟਾਂ ਦੇਖਦੇ ਸਨ ਜਿਸ ਵਿੱਚ ਕੌਰ ਇੰਮੀਗ੍ਰੇਸ਼ਨ ਨੇ 11 ਸਾਲ ਦੇ ਗੈਪ ਨਾਲ ਵੀਜ਼ੇ ਲਗਵਾ ਕੇ ਦਿੱਤੇ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਸੁਖਪਾਲ ਕੌਰ ਦੀ ਫਾਈਲ਼ ਤਿਆਰ ਕਰਕੇ 11 ਅਗਸਤ 2023 ਨੂੰ ਲਗਾਈ ਤੇ 29 ਅਗਸਤ 2023 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਸੁਖਪਾਲ ਕੌਰ ਤੇ ਉਸਦੇ ਪਤੀ ਮਨਜਿੰਦਰ ਸਿੰਘ ਅਤੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ
ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

The post ਸੱਤ ਸਾਲ ਦੇ ਗੈਪ ਦੇ ਬਾਵਜੂਦ ਸੁਖਪਾਲ ਕੌਰ ਦਾ ਲੱਗਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News.

Tags:
  • breaking-news
  • canada
  • canada-student
  • kaur-immigration
  • student-visa

ਲੁਧਿਆਣਾ, 25 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸੁਹਿਰਦ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਅੱਜ ਇੱਥੇ ਸ੍ਰੀ ਰਾਧਾ ਗੋਪੀਨਾਥ ਮੰਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਇਹ ਨਵਾਂ ਬਣਿਆ ਮੰਦਰ ਲੋਕਾਂ ਨੂੰ ਮਨੁੱਖਤਾ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਨਾ ਦੇਣ ਵਾਸਤੇ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਹਰ ਵਿਅਕਤੀ ਨੂੰ ਆਪਣੇ ਆਪ ਨੂੰ ਲੋਕ ਭਲਾਈ ਲਈ ਸਮਰਪਿਤ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੀ ਇਹ ਇਕੱਤਰਤਾ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਨਾਲ ਹਾਜ਼ਰ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਮਾਜਿਕ ਸਾਂਝ ਏਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ 'ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ 'ਤੇ ਨਹੀਂ ਫੁੱਟੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪ੍ਰੇਮ-ਪਿਆਰ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਮਜ਼ਬੂਤ ਕਰਕੇ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕੀਤਾ ਹੈ।

ਸਮਾਜ ਵਿੱਚ ਅਧਿਆਤਮਿਕ ਗਿਆਨ ਦੇ ਪਾਸਾਰ ਲਈ ਇਸਕੋਨ ਸੁਸਾਇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਏਕਤਾ, ਸ਼ਾਂਤੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਉਤੇ ਪਹਿਰਾ ਦੇਣ ਅਤੇ ਜੀਵਨ ਦੇ ਅਸੰਤੁਲਨ ਨੂੰ ਰੋਕਣ ਲਈ ਅਧਿਆਤਮਕ ਤਕਨੀਕਾਂ ਨੂੰ ਅਪਣਾਉਣ ਵਿੱਚ ਮਦਦ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਖਾਸ ਕਰਕੇ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ ਜੋ ਕਿ 'ਅਨੇਕਤਾ 'ਚ ਏਕਤਾ' ਦੇ ਗੁਣਾਂ ਦੇ ਨਾਲ-ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸ਼ਾਨਦਾਰ ਵਿਰਸੇ ਨੂੰ ਮੂਰਤੀਮਾਨ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਲੋਕਾਂ ਵਿੱਚ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦੇਣ ਦਾ ਸੱਦਾ ਦਿੱਤਾ।

ਦੁਸਹਿਰੇ ਦੇ ਤਿਉਹਾਰ ‘ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਤਿਉਹਾਰ ਦੇ ਸੰਦੇਸ਼ ਦੀ ਭਾਵਨਾ ਨਾਲ ਸਮਾਜਿਕ ਬੁਰਾਈਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ, ਜੋ ਕਿ ਭਾਰਤੀ ਕਦਰਾਂ-ਕੀਮਤਾਂ ਅਤੇ ਭਾਵਨਾਵਾਂ ਦਾ ਮੂਲ ਕੇਂਦਰ ਹੈ।

ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦੇ ਮੱਦੇਨਜ਼ਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਆਦਿ ਵਰਗੀਆਂ ਬੁਰਾਈਆਂ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਆਪਣਾ ਫਰਜ਼ ਸਮਝਦੀ ਹੈ।

The post ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸੂਬੇ ‘ਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • communal-harmony
  • punjab-government
  • punjab-news
  • the-unmute-breaking

ਹੁਸ਼ਿਆਰਪੁਰ, 25 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ‘ਤੇ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ।

ਇੱਥੇ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਮਨਾਏ ਗਏ ਦੁਸਹਿਰੇ ਦੇ ਤਿਉਹਾਰ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਤਿਉਹਾਰ ਨੂੰ ਮਨਾਉਣ ਲਈ ਇੱਥੇ ਡੇਢ ਲੱਖ ਤੋਂ ਵੱਧ ਲੋਕ ਇਕੱਠੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨ ਨੂੰ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਤਿਉਹਾਰ ਨੂੰ ਹੋਰ ਵੱਡੇ ਪੱਧਰ ‘ਤੇ ਮਨਾਉਣ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਦੁਸਹਿਰਾ ਗਰਾਊਂਡ ਵਜੋਂ ਜਾਣੇ ਜਾਂਦੇ ਸਥਾਨ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵੱਡਾ ਬਣਾਉਣਾ ਚਾਹੀਦਾ ਹੈ, ਜਿਸ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਨਿਰਮਾਣ ਅਧੀਨ ਮੈਡੀਕਲ ਕਾਲਜ ਆਉਣ ਵਾਲੇ ਸਾਲ ਤੋਂ ਚਾਲੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਸ਼ਹਿਰ ਦੀ ਨੁਹਾਰ ਬਦਲੇਗੀ।

ਆਪਣੇ ਪਿਛਲੇ ਦਿਨਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਸੁਨਾਮ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਨਹੀਂ, ਸਗੋਂ ਭਗਵਾਨ ਸ੍ਰੀ ਰਾਮ ਦੇ ਨਿਮਾਣੇ ਸ਼ਰਧਾਲੂ ਵਜੋਂ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੇ ਅਸਲ ਮੁੱਖ ਮਹਿਮਾਨ ਭਗਵਾਨ ਰਾਮ ਹਨ, ਜਿਨ੍ਹਾਂ ਨੇ ਯੁੱਗਾਂ ਤੋਂ ਸਮੁੱਚੀ ਮਾਨਵਤਾ ਨੂੰ ਆਸ਼ੀਰਵਾਦ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆਂ ਭਰ 'ਚ ਮਸ਼ਹੂਰ ਹੁਸ਼ਿਆਰਪੁਰ ਦੇ ਦੁਸਹਿਰੇ ਦਾ ਹਿੱਸਾ ਬਣਨਾ ਬੜੀ ਖੁਸ਼ੀ ਤੇ ਮਾਣ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਦੁਸਹਿਰੇ ਦਾ ਹਿੱਸਾ ਬਣ ਕੇ ਉਹ ਖੁਦ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਇਕਜੁੱਟ ਹੋ ਕੇ ਲੋਕਾਂ ਵੱਲੋਂ ਇੱਕੋ ਹੀ ਦੁਸਹਿਰਾ ਮਨਾਇਆ ਜਾ ਰਿਹਾ ਹੈ ਜਦਕਿ ਇਹ ਬੜਾ ਮੰਦਭਾਗਾ ਹੈ ਕਿ ਅਜਿਹੀ ਇੱਕਜੁਟਤਾ ਹੋਰ ਸ਼ਹਿਰਾਂ ਵਿੱਚ ਘੱਟ ਹੀ ਦੇਖਣ ਨੂੰ ਮਿਲਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਅਡੋਲ ਰਹਿਣ, ਆਪਣੇ ਗੁੱਸੇ 'ਤੇ ਕਾਬੂ ਰੱਖਣ ਅਤੇ ਨਫ਼ਰਤ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੇ ਕਾਰਕ ਸਭ ਤੋਂ ਬੁੱਧੀਮਾਨ ਵਿਅਕਤੀ ਲਈ ਵੀ ਪਤਨ ਦਾ ਕਾਰਨ ਬਣਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਸਾਂਝ ਰੱਖਣ ਦਾ ਉਪਦੇਸ਼ ਵੀ ਦਿੰਦੇ ਹਨ ਅਤੇ ਉਨ੍ਹਾਂ ਨੇ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ' ਨੇਕੀ ਦੀ ਬਦੀ ' ਉੱਤੇ ਜਿੱਤ ਦਾ ਪ੍ਰਤੀਕ ਇਹ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਇਸ ਤਿਉਹਾਰ ਨੂੰ ਮਨਾਉਣ ਦੀ ਪਰੰਪਰਾ ਸਦੀਆਂ ਪੁਰਾਣੀ ਹੈ, ਜੋ ਸਮਾਜ ਵਿੱਚ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਿਤ ਕਰਨ ਦੇ ਨਾਲ-ਨਾਲ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਕੇ ਆਦਰਸ਼ ਜੀਵਨ ਜਿਉਣ ਲਈ ਸੇਧ ਦੇਣ ਬਾਰੇ ਮੋਹਰੀ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਖੁਸ਼ੀ ਦੇ ਮੌਕੇ ਨੂੰ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਖੁਦ ਨੂੰ ਸਮਰਪਿਤ ਕਰਕੇ ਸੁਹਿਰਦਤਾ ਨਾਲ ਤਿਉਹਾਰ ਮਨਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਨੂੰ ਜਾਤ-ਪਾਤ, ਨਸਲ ਅਤੇ ਰੰਗ ਦੇ ਭੇਦਭਾਵ ਤੋਂ ਉਪਰ ਉਠ ਕੇ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਸਾਨੂੰ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ ਅਤੇ ਇਸ ਦਿਨ ਸਾਨੂੰ ਸਾਰੀਆਂ ਸਮਾਜਿਕ ਬੁਰਾਈਆਂ ਤੋਂ ਛੁਟਕਾਰਾ ਪਾ ਕੇ ਆਪਣੇ ਸੂਬੇ ਨੂੰ ਦੇਸ਼ ਦਾ ਮੋਹਰੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਅਸਲ ਮਹੱਤਵ ਪਿਆਰ ਅਤੇ ਧਰਮ ਨਿਰਪੱਖਤਾ ਨਾਲ ਅਨਿਆਂ, ਬੁਰਾਈ ਅਤੇ ਹਉਮੈ ਵਿਰੁੱਧ ਲੜਨ ਵਿੱਚ ਹੈ।

The post ਮੁੱਖ ਮੰਤਰੀ ਨੇ ਆਉਣ ਵਾਲੇ ਸਮੇਂ ‘ਚ ਤਿਉਹਾਰ ਹੋਰ ਵੀ ਵੱਡੇ ਪੱਧਰ ‘ਤੇ ਮਨਾਏ ਜਾਣ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ appeared first on TheUnmute.com - Punjabi News.

Tags:
  • dussehra

ਐਸ.ਏ.ਐਸ.ਨਗਰ, 25 ਅਕਤੂਬਰ, 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪਿਛਲੇ ਦੋ ਦਿਨਾਂ ਤੋਂ ਪਰਾਲੀ ਸਾੜਨ (stubble burning) ਦੇ ਮਾਮਲਿਆਂ ਵਿੱਚ ਹੋਏ ਵਾਧੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਪੱਸ਼ਟ ਕੀਤਾ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ।

ਐਸ.ਡੀ.ਐਮਜ਼, ਕਲੱਸਟਰ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਦੇ ਕੰਮਕਾਜ ਦੀ ਸਮੀਖਿਆ ਦੌਰਾਨ ਉਨ੍ਹਾਂ ਅਜਿਹੀਆਂ ਘਟਨਾਵਾਂ ਪ੍ਰਤੀ ਸੁਚੇਤ ਰਹਿਣ ਅਤੇ ਫਾਇਰ ਟੈਂਡਰਾਂ ਜਾਂ ਹੋਰ ਤਰੀਕਿਆਂ ਨਾਲ ਅੱਗ ‘ਤੇ ਤੁਰੰਤ ਕਾਬੂ ਪਾਉਣ ਤੋਂ ਇਲਾਵਾ ਵਾਤਾਵਰਨ ਮੁਆਵਜ਼ਾ ਵਸੂਲ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਵੱਲੋਂ ਸਹਿਕਾਰੀ ਸਭਾਵਾਂ, ਸਮੂਹਾਂ ਅਤੇ ਕਿਸਾਨਾਂ ਨੂੰ ਸਬਸਿਡੀ ‘ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਪਰ ਅੱਗ ਲੱਗਣ ਦੀਆਂ ਘਟਨਾਵਾਂ ‘ਚ ਵਾਧਾ ਸਾਫ਼ ਤੌਰ ‘ਤੇ ਵਾਤਾਵਰਨ ਦੇ ਨੁਕਸਾਨ ਦਾ ਕੰਮ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ |

ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਸੈਟੇਲਾਈਟ ਰਾਹੀਂ ਦੱਸੀਆਂ ਗਈਆਂ ਅੱਗ ਦੀਆਂ ਘਟਨਾਵਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਾਡੇ ਕੋਲ 79 ਘਟਨਾਵਾਂ ਦੀ ਸੂਚੀ ਮਿਲੀ ਹੈ, ਜਿਨ੍ਹਾਂ ਵਿੱਚੋਂ 55 ਥਾਵਾਂ ਦਾ ਦੌਰਾ ਕਰਨ ‘ਤੇ 37 ਕੇਸਾਂ ਵਿੱਚ ਫਸਲ ਨਾ ਸਾੜਨ ਦੇ ਪਾਏ ਗਏ ਜਦਕਿ 18 ਮਾਮਲੇ ਸਾਹਮਣੇ ਆਏ ਹਨ। ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਜੋਂ ਦੇਖਿਆ ਜਾਂਦਾ ਹੈ।

ਫਸਲਾਂ ਨੂੰ ਸਾੜਨ (stubble burning) ਦੀਆਂ ਘਟਨਾਵਾਂ ਵਜੋਂ ਸਾਹਮਣੇ ਆਏ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਇਨ੍ਹਾਂ ਮਾਮਲਿਆਂ ਵਿੱਚ 47500 ਰੁਪਏ ਦਾ ਵਾਤਾਵਰਣ ਮੁਆਵਜ਼ਾ ਪਾਇਆ ਗਿਆ ਹੈ। ਇਨ੍ਹਾਂ ਕੇਸਾਂ ਵਿੱਚ ਮੁਹਾਲੀ ਸਬ ਡਿਵੀਜ਼ਨ ਵਿੱਚ ਇੱਕ ਜਦਕਿ ਡੇਰਾਬੱਸੀ ਸਬ ਡਿਵੀਜ਼ਨ ਵਿੱਚ 17 ਕੇਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਵਿੱਚ ਪੀਆਰਐਸਸੀ ਨੇ 24 ਘਟਨਾਵਾਂ ਦੀ ਰਿਪੋਰਟ ਕੀਤੀ ਹੈ ਜੋ ਨੋਡਲ ਅਫਸਰਾਂ ਵੱਲੋਂ ਖੇਤਾਂ ਦਾ ਦੌਰਾ ਕਰਕੇ ਦੇਖੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜਿਵੇਂ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵੀ ਸੂਬੇ ਵਿੱਚ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ, ਇਸ ਲਈ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਨੂੰ ਕਿਹਾ ਗਿਆ ਹੈ ਕਿ ਉਹ ਉਲੰਘਣਾ ਕਰਨ ਵਾਲਿਆਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਕਰਨ ਤੋਂ ਇਲਾਵਾ ਉਨ੍ਹਾਂ ਤੋਂ ਵਾਤਾਵਰਣ ਮੁਆਵਜ਼ੇ ਦੀ ਵਸੂਲੀ ਕਰਨ।

ਉਨ੍ਹਾਂ ਕਿਸਾਨਾਂ ਨੂੰ ਵਾਰ-ਵਾਰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਭਰਪੂਰ ਮਾਤਰਾ ਹੈ ਅਤੇ ਸਾਨੂੰ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਅੱਗ ਲਗਾਏ ਬਿਨਾਂ ਸੰਭਾਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਨੇੜੇ ਸੀਆਰਐਮ ਮਸ਼ੀਨਰੀ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਹੈਲਪਲਾਈਨ ਨੰਬਰ 0172-2219505 ਅਤੇ 2219506 ਵੀ ਜਾਰੀ ਕੀਤੇ ਹਨ।

ਉਨ੍ਹਾਂ ਨੇ ਫੀਲਡ ਵਿੱਚ ਤਾਇਨਾਤ ਐਸ.ਡੀ.ਐਮਜ਼, ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੂੰ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਏ.ਡੀ.ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਣ ਵਾਲੀ ਕਾਰਵਾਈ ਦੀ ਰੋਜ਼ਾਨਾ ਰਿਪੋਰਟਿੰਗ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ।

The post ਪਰਾਲੀ ਨਾ ਸਾੜਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ, ਡੀਸੀ ਆਸ਼ਿਕਾ ਜੈਨ ਨੇ ਦੁਹਰਾਇਆ appeared first on TheUnmute.com - Punjabi News.

Tags:
  • breaking-news
  • dc-aashika-jain
  • environmental-degradation
  • mohali
  • news
  • sas-nagar
  • stubble-burning

ਡੇਰਾਬੱਸੀ ਸਬ-ਡਿਵੀਜ਼ਨ 'ਚ ਪਰਾਲੀ ਸਾੜਨ 'ਤੇ ਸਖਤੀ

Wednesday 25 October 2023 03:16 PM UTC+00 | Tags: derabassi national-green-tribunal

ਡੇਰਾਬੱਸੀ, 25 ਅਕਤੂਬਰ 2023: ਨੈਸ਼ਨਲ ਗ੍ਰੀਨ ਟਿ੍ਰੀਬਊਨਲ ਵੱਲੋਂ ਪਰਾਲੀ ਸਾੜਨ ਦੇ ਕੇਸਾਂ 'ਚ ਇੱਕ ਦਮ ਤੇਜ਼ੀ ਦੇ ਮੱਦੇਨਜ਼ਰ ਸਖਤ ਕਾਰਵਾਈ ਦੇ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਵਿੱਚ ਐਸ ਡੀ ਐਮ ਡੇਰਾਬੱਸੀ (Derabassi) ਵੱਲੋਂ ਸਬ ਡਵੀਜ਼ਨ ਡੇਰਾਬੱਸੀ 'ਚ ਪਰਾਲੀ ਸਾੜਨ 'ਤੇ ਸਖਤੀ ਕਰ ਦਿੱਤੀ ਗਈ ਹੈ।

ਐਸ ਡੀ ਐਮ ਹਿਮਾਂਸ਼ੂ ਗੁਪਤਾ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀਆਂ ਹਦਾਇਤਾਂ 'ਤੇੇ ਸਬ ਡਵੀਜ਼ਨ ਵਿੱਚ ਪਰਾਲੀ ਨਾ ਸਾੜਨ ਦੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਜ਼ਮੀਨ ਮਾਲਕਾਂ ਖਿਲਾਫ਼ ਹੁਣ ਤੱਕ 22 ਚਲਾਨ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਡੇਰਾਬੱਸੀ ਸਬ ਡਵੀਜ਼ਨ 'ਚ ਬੇਲਰ ਮਸ਼ੀਨਾਂ ਦੀ ਉਪਲਬਧਤਾ ਵੀ ਕਰਵਾਈ ਗਈ ਹੈ, ਜਿਸ ਨਾਲ ਹੁਣ ਤੱਕ 10000 ਏਕੜ ਦੇ ਕਰੀਬ ਰਕਬੇ ਦੀ ਪਰਾਲੀ ਦੀਆਂ ਗੰਢਾਂ ਬਣਾ ਕੇ ਸੰਭਾਲੀਆਂ ਗਈਆਂ ਹਨ ਜੋ ਕਿ ਅੱਗੇ ਫੈਕਟਰੀਆਂ ਵਿੱਚ ਜੈਵਿਕ ਬਾਲਣ ਦੇ ਰੂਪ 'ਚ ਵਰਤੀ ਜਾ ਸਕੇਗੀ।

ਐਸ ਡੀ ਐਮ ਅਨੁਸਾਰ ਇਸ ਤੋਂ ਇਲਾਵਾ ਜਿਨ੍ਹਾਂ ((Derabassi)  ਵੀ ਥਾਂਵਾਂ 'ਤੇ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੁੰਦੀ ਹੈ, ਉੱਥੇ ਤੁਰੰਤ ਫਾਇਰ ਬਿ੍ਰਗੇਡ ਟੈਂਕਰ ਭੇਜ ਕੇ ਅੱਗ 'ਤੇ ਮੌਕੇ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੁੱਝ ਥਾਂਵਾਂ 'ਤੇ ਦੇਖਣ 'ਚ ਆਇਆ ਹੈ ਕਿ ਇੱਕ ਖੇਤ 'ਚ ਤਾਂ ਬੇਲਰ ਮਸ਼ੀਨ ਰਾਹੀਂ ਗੰਢਾਂ ਬਣਾਈਆਂ ਜਾ ਰਹੀਆਂ ਹਨ ਅਤੇ ਉੁਸ ਦੇ ਸਾਹਮਣੇ ਵਾਲੇ ਖੇਤ 'ਚ ਪਰਾਲੀ ਨੂੰ ਅੱਗ ਲਾਈ ਹੁੰਦੀ ਹੈ।

ਉਨ੍ਹਾਂ ਅੱਜ ਪਿੰਡ ਫ਼ਤਿਹਪੁਰ ਜੱਟਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਅੱਜ ਜਦੋਂ ਉਹ ਇਸ ਪਿੰਡ 'ਚ ਗਏ ਤਾਂ ਸੜ੍ਹਕ ਦੇ ਆਹਮੋ-ਸਾਹਮਣੇ ਦੋ ਵੱਖ-ਵੱਖ ਤਸਵੀਰਾਂ ਨਜ਼ਰ ਆਈਆਂ, ਜਿਸ 'ਚ ਇੱਕ ਪਾਸੇ ਸਮਾਰਟ ਸੀਡਰ ਦੀ ਸਹਾਇਤਾ ਨਾਲ ਬਿਜਾਈ ਕੀਤੀ ਜਾ ਰਹੀ ਸੀ ਅਤੇ ਦੂਜੇ ਪਾਸੇ ਖੇਤ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ 'ਚ ਹੁਣ ਤੱਕ ਸਾਹਮਣੇ ਆਏ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ 'ਚੋਂ 19 ਸਹੀ ਪਾਏੇ ਗਏੇ, ਜਿਨ੍ਹਾਂ 'ਚ 47500 ਰੁਪਏ ਦਾ ਵਾਤਾਵਰਣ ਮੁਆਵਜ਼ਾ ਸਬੰਧਤ ਖੇਤ ਮਾਲਕ ਨੂੰ ਜੁਰਮਾਨੇ ਵਜੋਂ ਪਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਅੱਗ ਨਾ ਲਾਉਣ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਖੇਤ ਮਾਲਕਾਂ ਪਾਸੋਂ ਵਾਤਾਵਰਣ ਮੁਆਵਜ਼ਾ ਵਸੂਲੇ ਜਾਣ ਦੇ ਨਾਲ-ਨਾਲ ਉਨ੍ਹਾਂ ਦੇ ਮਾਲ ਰਿਕਾਰਡ 'ਚ ਵੀ 'ਰੈੱਡ ਐਂਟਰੀ' ਪਾਈ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਭਵਿੱਖ 'ਚ ਜ਼ਮੀਨ 'ਤੇ ਕਰਜ਼ ਲੈਣ, ਲਿਮਿਟ ਬਣਾਉਣ ਜਾਂ ਖਰੀਦੋ-ਫ਼ਰੋਖ਼ਤ 'ਚ ਭਵਿੱਖ 'ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਐਸ ਡੀ ਐਮ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾ ਕੇ ਪਰਾਲੀ ਸੰਭਾਲ ਮਸ਼ੀਨਰੀ ਰਾਹੀਂ ਇਸ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਅਤੇ ਜੇਕਰ ਉਨ੍ਹਾਂ ਨੂੰ ਮਸ਼ੀਨਰੀ ਦੀ ਉਪਲਬਧਤਾ 'ਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪੱਧਰੀ ਹੈਲਪਲਾਈਨ ਨੰਬਰਾਂ 0172-2219505 ਅਤੇ 2219506 'ਤੇ ਸੰਪਰਕ ਕਰਕੇ ਆਪਣੇ ਨੇੜੇ ਮੌਜੂਦ ਮਸ਼ੀਨੀ ਬਾਰੇ ਸੂਚਨਾ ਲੈ ਸਕਦੇ ਹਨ।

The post ਡੇਰਾਬੱਸੀ ਸਬ-ਡਿਵੀਜ਼ਨ 'ਚ ਪਰਾਲੀ ਸਾੜਨ 'ਤੇ ਸਖਤੀ appeared first on TheUnmute.com - Punjabi News.

Tags:
  • derabassi
  • national-green-tribunal

ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ

Wednesday 25 October 2023 03:21 PM UTC+00 | Tags: breaking-news dr-baljit-kaur news the-unmute-breaking-news the-unmute-latest-update
ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 25 ਅਕਤੂਬਰ 2023: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ  ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ ਦੀ ਸੇਵਾ ਜਾਰੀ ਰੱਖੀ ਹੋਈ ਹੈ। ਉਹ ਜਦੋਂ ਆਪਣੇ ਹਲਕੇ ਵਿਚ ਜਾਂਦੇ ਹਨ ਤਾਂ ਅਕਸਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਵਿਖਾਈ ਦਿੰਦੇ ਹਨ।
ਅੱਜ ਵੀ ਉਨ੍ਹਾਂ ਨੇ ਇੱਥੇ ਸੰਕਲਪ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਅਤੇ ਰਬਾਬ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਦੁਆਰਾ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਤੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕੈਂਪ ਵਿਚ ਬਤੌਰ ਡਾਕਟਰ ਸਾਰਾ ਦਿਨ ਸੇਵਾਵਾਂ ਦਿੱਤੀਆਂ। ਇਹ ਕੈਂਪ ਧਾਲੀਵਾਲ ਬੱਚਿਆਂ ਦੇ ਹਸਪਤਾਲ ਵਿਚ ਡਾ: ਬਲਜੀਤ ਆਈ ਕੇਅਰ ਸੈਂਟਰ ਵਿਚ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਦੇ 6 ਵਜੇ ਤੱਕ ਚੱਲੇਗਾ।
ਇਸ ਕੈਂਪ ਵਿਚ ਡਾ: ਬਲਜੀਤ ਕੌਰ ਨੇ ਖੁਦ 1500 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਨ੍ਹਾਂ ਵਿੱਚੋਂ 700 ਮਰੀਜਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ ਅਤੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆ ਗਈਆ। ਇਸ ਮੌਕੇ ਚਿੱਟੇ ਮੋਤੀਏ ਦੇ 100 ਮਰੀਜਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਹੈ, ਜਿਨ੍ਹਾਂ ਦੇ ਆਪ੍ਰੇਸ਼ਨ ਵੀ ਕੈਬਨਿਟ ਮੰਤਰੀ ਖੁਦ ਕਰਨਗੇ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ “ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਹ ਕੈਂਪ ਲਗਾਇਆ ਗਿਆ ਹੈ।
ਜਿਕਰਯੋਗ ਹੈ ਕਿ ਡਾ: ਬਲਜੀਤ ਕੌਰ ਸਿਆਸਤ ਵਿਚ ਆਉਣ ਤੋਂ ਪਹਿਲਾਂ ਅੱਖਾਂ ਦੇ ਮਾਹਿਰ ਡਾਕਟਰ ਵਜੋਂ ਇਸ ਜਿ਼ਲ੍ਹੇ ਵਿਚ ਹੀ ਸੇਵਾ ਕਰਦੇ ਰਹੇ ਹਨ ਅਤੇ ਉਨ੍ਹਾਂ ਬਾਰੇ ਲੋਕ ਰਾਏ ਸੀ ਕਿ ਲੋਕ ਉਨ੍ਹਾਂ ਤੋਂ ਆਪਣੀਆਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਨੂੰ ਹੀ ਤਰਜੀਹ ਦਿੰਦੇ ਸਨ। ਅੱਜ ਕੈਂਪ ਵਿਚ ਵੀ ਜਦ ਲੋਕਾਂ ਨੇ ਡਾ: ਬਲਜੀਤ ਕੌਰ ਨੂੰ ਅੱਖਾਂ ਦੀ ਜਾਂਚ ਕਰਦੇ ਪਾਇਆ ਤਾਂ ਉਨ੍ਹਾਂ ਦੇ ਚਿਹਰੇ ਦੀ ਰੌਣਕ ਹੋਰ ਵੀ ਵਧੀ ਹੋਈ ਨਜਰ ਆਈ।

The post ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ appeared first on TheUnmute.com - Punjabi News.

Tags:
  • breaking-news
  • dr-baljit-kaur
  • news
  • the-unmute-breaking-news
  • the-unmute-latest-update

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਕਤੂਬਰ 2023: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਾਕਾਰੀ ਦਿੰਦੇ ਹੋਏ ਦੱਸਿਆ ਕਿ ਮੋਹਾਲੀ (Mohali) ਪੁਲਿਸ ਵੱਲੋ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ [ਇੰਨਵੈਸਟੀਗੇਸ਼ਨ], ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ [ਇੰਨਵੈਸਟੀਗੇਸ਼ਨ], ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸ: ਸ਼ਿਵ ਕੁਮਾਰ, ਇੰਚਾਰਜ ਸੀ.ਆਈ.ਏ ਸਟਾਫ, ਮੋਹਾਲੀ ਵੱਲੋ ਮਿਤੀ 18-10-2023 ਨੂੰ ਮੁੱਖਬਰੀ ਦੇ ਆਧਾਰ ‘ਤੇ ਥਾਣਾ ਬਲੌਂਗੀ ਦੇ ਏਰੀਆ ਵਿਚੋਂ ਹੁਸ਼ਿਆਰਪੁਰ ਦੇ ਗੈਂਗਸਟਰ ਨਾਲ ਸਬੰਧਤ 4 ਨੌਜਵਾਨਾਂ ਦੇ ਖਿਲਾਫ ਮੁਕੱਦਮਾ ਨੰਬਰ: 178 ਮਿਤੀ 18-10-2023 ਅ\ਧ 25(7),(8)-54-59 ਅਸਲਾ ਐਕਟ, 2019, ਵਾਧਾ ਜੁਰਮ 406,420 ਭ:ਦ:, ਥਾਣਾ ਬਲੌਂਗੀ, ਐਸ.ਏ.ਐਸ ਨਗਰ ਦਰਜ ਰਜਿਸਟਰ ਕਰ ਕੇ ਸੋਰਵ ਕੁਮਾਰ ਉਰਫ ਅਜੈ, ਰਣਜੀਤ ਸਿੰਘ ਉਰਫ ਕਾਕਾ, ਸ਼ਿਵਰਾਜ ਸੋਨ ਅਤੇ ਕੁਸ਼ਰ ਅਸ਼ੀਸ ਰਾਮ ਸਰੂਪ ਨੂੰ ਸਮੇਤ ਨਜਾਇਜ ਅਸਲਾ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ।

ਡਾ: ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਉਕਤ ਚਾਰ ਨੋਜਵਾਨ ਗੈਂਗਸਟਰ ਕਲਚਰ ਤੋਂ ਪ੍ਰਭਾਵਿਤ ਸਨ। ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਸ਼ਿਵਰਾਜ ਸੋਨੀ ਉਕਤ ਜੋ ਕਿ ਯੂ.ਪੀ ਦਾ ਰਹਿਣ ਵਾਲਾ ਹੈ ਜੋ ਪਿਛਲੇ 4\5 ਮਹੀਨਿਆਂ ਤੋਂ ਗ੍ਰਿਫਤਾਰ ਕੀਤੇ ਦੋਸ਼ੀ ਅਸ਼ੀਸ ਉਕਤ ਨਾਲ ਕਾਕਾ ਹੋਮਜ, ਖਰੜ੍ਹ ਵਿਖੇ ਰਹਿ ਰਿਹਾ ਸੀ। ਜੋ ਹਮਾਦ ਵਾਸੀ ਅਲੀਗੜ ਯੂ.ਪੀ ਨਾਮ ਦੇ ਅਸਲਾ ਸਮਗਲਰ ਤੋਂ ਅਸਲਾ ਪੰਜਾਬ ਦੇ ਏਰੀਆ ਵਿੱਚ ਵੱਖ ਵੱਖ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਦਾ ਹੈ, ਜੋ ਇਸ ਵਾਰ ਸ਼ਿਵਰਾਜ ਨੇ ਅਸਲਾ ਸਪਲਾਈਰ ਹਮਾਦ ਪਾਸੋਂ ਉਕਤ ਨਜਾਇਜ਼ ਅਸਲਾ ਸੋਰਵ ਕੁਮਾਰ ਉਰਫ ਅਜੈ ਅਤੇ ਰਣਜੀਤ ਸਿੰਘ ਉੱਰਫ ਕਾਕਾ ਨੂੰ ਦਵਾਇਆ ਸੀ, ਜੋ ਇਹਨਾ ਨੇ ਮਿਲ ਕੇ ਇਹਨੇ ਭਾਰੀ ਅਸਲੇ ਨਾਲ ਹੁਸਿਆਰਪੁਰ ਵਿੱਚ ਕਿਸੀ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ।

ਇਹਨਾਂ ਵਿੱਚੋ ਅਸ਼ੀਸ ਉਕਤ ਜੋ ਕਿ ਗੁਜਰਾਤ ਦਾ ਰਹਿਣ ਵਾਲਾ ਹੈ, ਜੋ ਹੁਣ ਕਾਸਾ ਹੋਮਜ਼ ਸੋਸਾਇਟੀ, ਖਰੜ (Mohali) ਵਿੱਚ ਕਿਰਾਏ ਤੇ ਫਲੈਟ ਲੈ ਕੇ ਰਹਿ ਰਿਹਾ ਸੀ। ਜਿੱਥੇ ਉਕਤਾਨ ਤਿੰਨੋ ਦੋਸ਼ੀ ਵੀ ਇਸ ਦੇ ਨਾਲ ਰਹਿੰਦੇ ਹਨ। ਇਸ ਫਲੈਟ ਵਿੱਚ ਹੀ ਅਸ਼ੀਸ, ਸ਼ਿਵਰਾਜ ਸੋਨੀ ਨਾਲ ਮਿਲ ਕੇ ਯੂ.ਐਸ.ਏ ਦੇ ਨਾਗਰਿਕਾਂ ਨਾਲ ਆਨ ਲਾਈਨ ਉਹਨਾਂ ਨੂੰ ਪ੍ਰਸਨਲ ਲੋਨ ਦੇਣ ਦੇ ਸਬੰਧੀ ਸਿੰਬਲ ਸਕੋਰ ਵਧੀਆ ਕਰਨ, ਲੋਨ ਪ੍ਰੋਸੈਸਿੰਗ ਫੀਸ ਦੇ ਨਾਮ ‘ਤੇ ਝਾਂਸੇ ਵਿੱਚ ਫਸਾਕੇ ਠੱਗੀਆਂ ਮਾਰਦਾ ਸੀ, ਠੱਗੀ ਦੁਆਰਾ ਕਮਾਏ ਗਏ ਪੈਸਿਆਂ ਦੀ ਵਰਤੋਂ ਉਹ ਅਸਲਾ ਖਰੀਦ ਕਰਨ ਲਈ ਕਰਦੇ ਸਨ, ਜੋ ਉਕਤਾਨ ਦੋਸ਼ੀਆਨ ਦੀ ਪੁੱਛਗਿੱਛ ਦੇ ਆਧਾਰ ਤੇ ਇਹ ਗੱਲ ਸਾਹਮਣੇ ਆਈ ਹੈ ਕਿ ਸ਼ਿਵਰਾਜ ਸੋਨੀ ਨੇ ਅਸਲਾ ਸਮਗਲਰ ਹਮਾਦ ਵਾਸੀ ਅਲੀਗੜ ਪਾਸੋ ਦੋ ਪਿਸਟਲ ਲੈ ਕਰ ਹੁਸ਼ਿਆਰਪੁਰ ਦੇ ਗੈਗਸਟਰ ਨਾਲ ਸਬੰਧਤ ਕਿਸੇ ਗੁਰਗੇ ਨੂੰ ਸਪਲਾਈ ਕੀਤੇ ਸਨ। ਮੁਕੱਦਮਾ ਵਿੱਚ ਵੱਖ ਵੱਖ ਪਹਿਲੂਆਂ ‘ਤੇ ਤਫਤੀਸ਼ ਜਾਰੀ ਹੈ। ਹੁਣ ਤੱਕ ਦੀ ਤਫਤੀਸ਼ ਤੋਂ ਮੁਕੱਦਮਾ ਵਿੱਚ ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਹੇਠ ਲਿਖੇ ਅਨੁਸਾਰ ਬ੍ਰਾਮਦਗੀ ਕੀਤੀ ਗਈ ਹੈ :

*ਗ੍ਰਿਫਤਾਰ ਮੁਲਜ਼ਮ :*

1. ਸੋਰਵ ਕੁਮਾਰ ਉਰਫ ਅਜੈ ਪੁੱਤਰ ਲਖਵੀਰ ਸਿੰਘ ਪਿੰਡ ਬਸੀ ਜਲਾਲ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਉਮਰ ਕਰੀਬ 26 ਸਾਲ।

2. ਰਣਜੀਤ ਸਿੰਘ ਉਰਫ ਕਾਕਾ ਪੁੱਤਰ ਸਵਨ ਲਾਲ ਵਾਸੀ ਪਿੰਡ ਬਸੀ ਜਲਾਲ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ, ਉਮਰ ਕਰੀਬ 32 ਸਾਲ।

3. ਸ਼ਿਵਰਾਜ ਸੋਨੀ ਪੁੱਤਰ ਲੇਟ ਦੀਪਕ ਰਾਜ ਸੋਨੀ ਵਾਸੀ ਜਨਕਪੂਰੀ, ਰਾਮਘਾਟ ਰੋਡ ਅਲੀਗੜ, ਥਾਣਾ ਸਿਵਲ ਗਾਈ ਅਲੀਗੜ੍ਹ, [ਯੂ.ਪੀ.], ਉਮਰ ਕਰੀਬ 22 ਸਾਲ।

4. ਕੁਸ਼ਰ ਅਸ਼ੀਸ ਰਾਮ ਸਰੂਪ ਪੁੱਤਰ ਲੇਟ ਰਾਮ ਸਰੂਪ ਵਾਸੀ ਬੀ-102, ਸੰਘਾਣੀਆ ਪਲੈਟੀਨਮ ਨੇੜੇ ਸ੍ਰੀ ਨਾਥ ਰੈਜੀਡੇਸੀ ਥਾਣਾ ਨਰੋਲ ਜ਼ਿਲ੍ਹਾ ਅਹਿਮਦਾਬਾਦ, ਗੁਜਰਾਤ, ਹਾਲ ਵਾਸੀ ਕਿਰਾਏਦਾਰ ਫਲੈਟ ਨੰ. ਐਚ.ਐਚ.-17 ਕਾਸ਼ਾ ਹੋਮਜ, ਲਾਂਡਰਾ ਤੋ ਖਰੜ ਰੋਡ ਮੋਹਾਲੀ, ਉਮਰ-24 ਸਾਲ।

*ਬ੍ਰਾਮਦਗੀ :*
1. ਪਿਸਟਲ .32 ਬੋਰ = 03
2. ਪਿਸਟਲ 315 ਬੋਰ = 02
3. ਜਿੰਦਾ ਕਾਰਤੂਸ .32 ਬੋਰ = 12
4. ਜਿੰਦਾ ਕਾਰਤੂਸ 315 ਬੋਰ = 14
5. ਲੈਪਟਾਪ = 02

The post ਮੋਹਾਲੀ ਪੁਲਿਸ ਵੱਲੋਂ 04 ਮੁਲਜ਼ਮ ਅਸਲੇ ਸਮੇਤ ਕਾਬੂ, 2 ਲੈਪਟਾਪ ਬਰਾਮਦ appeared first on TheUnmute.com - Punjabi News.

Tags:
  • breaking-news
  • mohali-police
  • sas-nagar

ਕਿਸਾਨਾਂ ਦੇ ਬੈਂਕ ਖਾਤਿਆਂ 'ਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ

Wednesday 25 October 2023 03:30 PM UTC+00 | Tags: aam-aadmi-party breaking-news cm-bhagwant-mann lal-chand-kataruchak latest-news msp-payment punjab-police the-unmute-breaking-news

ਚੰਡੀਗੜ੍ਹ, 25 ਅਕਤੂਬਰ 2023: ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਜੇ ਸਿਖਰਾਂ ‘ਤੇ ਨਹੀਂ ਪਹੁੰਚੀ, ਫਿਰ ਵੀ ਘੱਟੋ-ਘੱਟ ਸਮਰਥਨ ਮੁੱਲ (MSP) ਦੇ 10182.23 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਤੌਰ 'ਤੇ 2.75 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (MSP) ਦੇ ਬਕਾਏ ਦੀ 100 ਫ਼ੀਸਦੀ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ ਨਿਯਮਾਂ ਅਨੁਸਾਰ ਖਰੀਦ ਦੇ 48 ਘੰਟਿਆਂ ਵਿੱਚ ਕੀਤੀ ਜਾਣੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ 3 ਜ਼ਿਲ੍ਹਿਆਂ ਵਿੱਚ 95 ਫ਼ੀਸਦੀ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ 3 ਜ਼ਿਲ੍ਹਿਆਂ ਵਿੱਚ ਵੀ 85 ਫ਼ੀਸਦੀ ਤੋਂ ਵੱਧ ਬਕਾਏ ਦੀ ਅਦਾਇਗੀ ਕੀਤੀ ਗਈ ਹੈ। 48 ਘੰਟਿਆਂ ਦੇ ਨਿਯਮਾਂ ਅਨੁਸਾਰ ਮਾਨਸਾ ਜ਼ਿਲ੍ਹਾ 125 ਫੀਸਦੀ ਅਦਾਇਗੀ ਨਾਲ ਸਿਖ਼ਰ ‘ਤੇ ਹੈ।

ਉਨ੍ਹਾਂ ਅੱਗੇ ਦੱਸਿਆ ਕਿ 24 ਅਕਤੂਬਰ ਨੂੰ ਦੁਸਹਿਰਾ ਹੋਣ ਦੇ ਬਾਵਜੂਦ ਵੀ ਸੂਬੇ ਭਰ ਦੀਆਂ ਮੰਡੀਆਂ ਵਿੱਚੋਂ ਇੱਕੋ ਦਿਨ ਵਿੱਚ ਝੋਨੇ ਦੀਆਂ 1 ਕਰੋੜ 20 ਲੱਖ ਬੋਰੀਆਂ ਦੀ ਚੁਕਾਈ ਕੀਤੀ ਗਈ।

ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇੱਕ ਦਿਨ ਵਿੱਚ ਲਗਭਗ 5.3 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਲਗਭਗ ਸਾਰਾ ਝੋਨਾ ਉਸੇ ਦਿਨ ਦੇ ਅੰਤ ਤੱਕ ਖਰੀਦ ਲਿਆ ਜਾਂਦਾ ਹੈ। 24 ਅਕਤੂਬਰ ਤੱਕ ਸੂਬੇ ਭਰ ਵਿੱਚ ਸਿਰਫ਼ ਦੋ ਲੱਖ ਮੀਟਰਕ ਟਨ ਤੋਂ ਵੀ ਘੱਟ ਝੋਨੇ ਦੀ ਖਰੀਦ ਨਹੀਂ ਹੋਈ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਵਾਲੇ ਦਿਨ ਹੀ ਝੋਨੇ ਦੀ ਸਫ਼ਾਈ ਅਤੇ ਖਰੀਦ ਕੀਤੀ ਜਾ ਰਹੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ 24 ਅਕਤੂਬਰ ਤੱਕ ਮੰਡੀਆਂ ਵਿੱਚ 55.88 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 53.95 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨਾ, ਮੰਡੀ ਲੇਬਰ ਅਤੇ ਢੋਆ-ਢੁਆਈ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

The post ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • lal-chand-kataruchak
  • latest-news
  • msp-payment
  • punjab-police
  • the-unmute-breaking-news

ਦਫਤਰ 'ਚ 17,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Wednesday 25 October 2023 03:33 PM UTC+00 | Tags: aam-aadmi-party breaking-news bribe cm-bhagwant-mann latest-news news punjabi-news the-unmute-breaking-news vigilance-bureau

ਚੰਡੀਗੜ੍ਹ, 25 ਅਕਤੂਬਰ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਇੱਕ ਹੋਰ ਸਫ਼ਲਤਾ ਹਾਸਲ ਕਰਦਿਆਂ ਡੀ.ਐਸ.ਪੀ. ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਕਸਬੇ ਦੇ ਵਸਨੀਕ ਮੋਹਨ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਏ.ਐਸ.ਆਈ. ਰਾਜ ਕੁਮਾਰ ਨੇ ਉਸਨੂੰ ਆਪਣੇ ਦਫਤਰ ਵਿੱਚ ਬੁਲਾ ਕੇ ਕਿਹਾ ਕਿ ਉਸਦੇ ਖਿਲਾਫ਼ ਚੋਰੀ ਕੀਤੀਆਂ ਸੋਨੇ ਦੀਆਂ ਕੰਨਾਂ ਦੀਆਂ ਵਾਲੀਆਂ ਖਰੀਦਣ ਸਬੰਧੀ ਸ਼ਿਕਾਇਤ ਮਿਲੀ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਇਸ ਸਬੰਧੀ ਪੁਲਿਸ ਮੁਕੱਦਮੇ ਤੋਂ ਬਚਣ ਲਈ 50,000 ਰੁਪਏ ਰਿਸ਼ਵਤ ਵਜੋਂ ਦੇਣ ਲਈ ਕਿਹਾ ਪਰ ਸੌਦਾ 35,000 ਰੁਪਏ ਵਿੱਚ ਤੈਅ ਹੋ ਗਿਆ। ਧਮਕੀਆਂ ਤੋਂ ਡਰਦਿਆਂ ਸ਼ਿਕਾਇਤਕਰਤਾ ਇਸ ਮਾਮਲੇ ਨੂੰ ਸੁਲਝਾਉਣ ਲਈ ਰਿਸ਼ਵਤ ਦੇਣ ਲਈ ਸਹਿਮਤ ਹੋ ਗਿਆ ਪਰ ਵਿਜੀਲੈਂਸ ਬਿਊਰੋ ਕੋਲ ਵੀ ਸ਼ਿਕਾਇਤ ਕਰ ਦਿੱਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ ‘ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਏ.ਐਸ.ਆਈ ਰਾਜ ਕੁਮਾਰ ਨੂੰ ਉਸਦੇ ਦਫ਼ਤਰ ਵਿੱਚ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 17,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਮਿਤੀ 25 ਅਕਤੂਬਰ 2023 ਨੂੰ ਐਫ.ਆਈ.ਆਰ. 36 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਦਫਤਰ ‘ਚ 17,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ appeared first on TheUnmute.com - Punjabi News.

Tags:
  • aam-aadmi-party
  • breaking-news
  • bribe
  • cm-bhagwant-mann
  • latest-news
  • news
  • punjabi-news
  • the-unmute-breaking-news
  • vigilance-bureau

ਚੰਡੀਗੜ੍ਹ, 25 ਅਕਤੂਬਰ 2023: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ (AMRITSAR) ਜ਼ਿਲ੍ਹੇ ਵਿੱਚ 30 ਅਕਤੂਬਰ, 2023 (ਸੋਮਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

The post ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ appeared first on TheUnmute.com - Punjabi News.

Tags:
  • amritsar
  • breaking-news
  • prakash-purb-of-sri-guru-ramdas-sahib-ji
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form