TheUnmute.com – Punjabi News: Digest for October 28, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪਤਨੀ ਦੇ ਕੈਨੇਡਾ ਜਾਣ ਤੋਂ ਪਹਿਲਾਂ ਹੀ ਆਇਆ ਸੰਦੀਪ ਸਿੰਘ ਦਾ ਸਪਾਊਸ ਵੀਜ਼ਾ

Friday 27 October 2023 05:37 AM UTC+00 | Tags: breaking-news canada canada-visa kaur-immigration-moga news spouse-visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 27 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ ਨੇ ਵਾਸੀ ਭਗਤਾ ਭਾਈ ਕਾ , ਤਹਿਸੀਲ ਫੂਲ, ਜ਼ਿਲ੍ਹਾ ਬਠਿੰਡਾ ਦੇ ਸੰਦੀਪ ਸਿੰਘ ਦਾ ਸਪਾਊਸ ਵੀਜ਼ਾ (spouse visa) 35 ਦਿਨਾਂ ਵਿੱਚ ਲਗਵਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸੰਦੀਪ ਸਿੰਘ ਦੀ ਪਤਨੀ ਪ੍ਰਭਪ੍ਰੀਤ ਕੌਰ 13 ਸਤੰਬਰ 2023 ਨੂੰ ਸਟੱਡੀ ਵੀਜ਼ਾ ‘ਤੇ ਕੈਨੇਡਾ ਪਹੁੰਚ ਚੁੱਕੀ ਹੈ।

ਕੌਰ ਇੰਮੀਗ੍ਰੇਸ਼ਨ ਨੇ ਸੰਦੀਪ ਸਿੰਘ ਦੀ ਫਾਈਲ ਉਸਦੀ ਪਤਨੀ ਦੇ ਇੱਥੇ ਹੁੰਦਿਆਂ ਹੀ ਤਿਆਰ ਕਰਕੇ 27 ਜੁਲਾਈ 2023 ਨੂੰ ਅਪਲਾਈ ਕੀਤੀ ਤੇ 31 ਅਗਸਤ 2023 ਨੂੰ ਵੀਜ਼ਾ (spouse visa) ਆ ਗਿਆ। ਇਸ ਮੌਕੇ ਸੰਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084.

The post ਪਤਨੀ ਦੇ ਕੈਨੇਡਾ ਜਾਣ ਤੋਂ ਪਹਿਲਾਂ ਹੀ ਆਇਆ ਸੰਦੀਪ ਸਿੰਘ ਦਾ ਸਪਾਊਸ ਵੀਜ਼ਾ appeared first on TheUnmute.com - Punjabi News.

Tags:
  • breaking-news
  • canada
  • canada-visa
  • kaur-immigration-moga
  • news
  • spouse-visa

ਚੰਡੀਗੜ੍ਹ, 27 ਅਕਤੂਬਰ 2023: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਰਿਆਸਤ ਦੇ ਨਵਾਬ ਸ਼ੇਰ ਮੁਹੰਮਦ ਖਾਂ ਦੇ ਪਰਿਵਾਰ ਦੀ ਆਖ਼ਰੀ ਪੀੜ੍ਹੀ ‘ਚੋਂ ਬੇਗ਼ਮ ਮੁਨੱਵਰ ਉਨ ਨਿਸ਼ਾ 100 ਸਾਲ ਦੀ ਸੋਹਣੀ ਉਮਰ ਹੰਢਾ ਕੇ ਅੱਜ ਸਵੇਰ ਦੁਨੀਆਂ ਤੋਂ ਰੁਖ਼ਸਤ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੇਗ਼ਮ ਮੁਨੱਵਰ ਉਨ ਨਿਸ਼ਾ ਦੀ ਕਈ ਦਿਨਾਂ ਤੋਂ ਤਬੀਅਤ ਖ਼ਰਾਬ ਸੀ ਅਤੇ ਮਲੇਰਕੋਟਲਾ ਦੇ ਹਜ਼ਰਤ ਹਲੀਮਾ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ, ਜਿਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ।

ਬੇਗ਼ਮ ਮੁਨੱਵਰ ਉਨ ਨਿਸ਼ਾ ਰਾਜਸਥਾਨ ਦੇ ਟਾਂਕ ਸ਼ਹਿਰ ਤੋਂ ਸਨ, ਪਟਿਆਲਾ ਰਿਆਸਤ ਤੋਂ ਮਹਾਰਾਣੀ ਮਹਿਤਾਬ ਕੌਰ ਦੀ ਗੂੜ੍ਹੀ ਸਹੇਲੀ ਸੀ | ਮੁਨੱਬਰ ਉਨ ਨਿਸਾਂ ਮਲੇਰਕੋਟਲਾ ਦੇ ਆਖਰੀ ਨਵਾਬ ਇਫਤਿਖ਼ਾਰ ਅਲੀ ਖਾਨ ਦੀ ਬੇਗਮ ਸੀ |

The post ਮਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਦੀ ਪੀੜ੍ਹੀ ‘ਚੋਂ ਆਖ਼ਰੀ ਬੇਗ਼ਮ ਮੁਨੱਬਰ ਉਨ ਨਿਸਾਂ ਪੂਰੇ ਹੋ ਗਏ appeared first on TheUnmute.com - Punjabi News.

Tags:
  • begham-munawar-un-nisha
  • breaking-news
  • malerkotla
  • news
  • punjab-news
  • sher-muhammad-khan

ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ 'ਚ 53 ਫੀਸਦੀ ਦੀ ਕਮੀ, ਪੰਜਾਬ ਸਰਕਾਰ ਵੱਲੋਂ ਅੰਕੜੇ ਜਾਰੀ

Friday 27 October 2023 06:16 AM UTC+00 | Tags: breaking-news burning-stubble farmers gurmeet-singh-khuddian news punjab punjab-aggriculture-department punjab-government stubble-burning

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਦੂਜੇ ਪਾਸੇ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਪੰਜਾਬ ਵਿੱਚ ਪਰਾਲੀ ਸਾੜਨ (stubble burning) ਦੇ ਮਾਮਲਿਆਂ ਵਿੱਚ 53 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ । ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ 15 ਸਤੰਬਰ ਤੋਂ 24 ਅਕਤੂਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 2,306 ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 5,617 ਮਾਮਲੇ ਦਰਜ ਕੀਤੇ ਗਏ ਸਨ।

ਗੁਰਮੀਤ ਸਿੰਘ ਖੁੱਡੀਆਂ ਦੇ ਮੁਤਾਬਕ ਇਸ ਸਾਲ 15 ਸਤੰਬਰ ਤੋਂ 24 ਅਕਤੂਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ (stubble burning) ਦੇ 2,306 ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 5,617 ਮਾਮਲੇ ਦਰਜ ਕੀਤੇ ਗਏ ਸਨ। ਸਾਲ 2020 ਅਤੇ 21 ਵਿੱਚ ਪਰਾਲੀ ਸਾੜਨ ਦੇ ਕ੍ਰਮਵਾਰ 14,805 ਅਤੇ 6058 ਮਾਮਲੇ ਦਰਜ ਕੀਤੇ ਗਏ ਹਨ।

ਇਸਦੇ ਨਾਲ ਹੀ ਗੁਰਮੀਤ ਸਿੰਘ ਖੁੱਡੀਆਂ ਨੇ ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਰਾਲੀ ਸਾੜਨ ਦੇ ਕੇਸਾਂ ਦੀ ਗਿਣਤੀ 2022 ਵਿੱਚ 5798 ਕੇਸਾਂ ਤੋਂ ਘਟ ਕੇ 2023 ਵਿੱਚ 2704 ਰਹਿ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 25 ਅਕਤੂਬਰ ਤੱਕ ਜਿੰਨੀ ਪਾਰਲੀ ਸਾੜੀ ਗਈ ਸੀ, ਉਸ ਦੇ ਮੁਕਾਬਲੇ ਇਸ ਸਾਲ 25 ਅਕਤੂਬਰ ਤੱਕ 53 ਫੀਸਦੀ ਦੀ ਕਮੀ ਦਰਜ ਕੀਤੀ ਹੈ |

The post ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ 53 ਫੀਸਦੀ ਦੀ ਕਮੀ, ਪੰਜਾਬ ਸਰਕਾਰ ਵੱਲੋਂ ਅੰਕੜੇ ਜਾਰੀ appeared first on TheUnmute.com - Punjabi News.

Tags:
  • breaking-news
  • burning-stubble
  • farmers
  • gurmeet-singh-khuddian
  • news
  • punjab
  • punjab-aggriculture-department
  • punjab-government
  • stubble-burning

ਭਾਰਤ ਬ੍ਰਿਟਿਸ਼ ਸ਼ਾਸਨ ਦੌਰਾਨ ਬਣਾਏ ਗਏ ਕਾਨੂੰਨਾਂ ਨੂੰ ਖ਼ਤਮ ਕਰ ਰਿਹੈ: ਅਮਿਤ ਸ਼ਾਹ

Friday 27 October 2023 06:29 AM UTC+00 | Tags: amit-shah bjp breaking-news british-rule hyderabad india-latest-news indian-police-service latest-news news

ਚੰਡੀਗੜ੍ਹ, 27 ਅਕਤੂਬਰ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਹੈਦਰਾਬਾਦ ਵਿੱਚ ਭਾਰਤੀ ਪੁਲਿਸ ਸੇਵਾ (ਆਈਪੀਐਸ) ਪ੍ਰੋਬੇਸ਼ਨਰਾਂ ਦੇ 75ਵੇਂ ਬੈਚ ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇੰਡੀਅਨ ਪੀਨਲ ਕੋਡ (ਆਈਪੀਸੀ), ਸੀਆਰਪੀਸੀ ਅਤੇ ਇੰਡੀਅਨ ਐਵੀਡੈਂਸ ਐਕਟ ਦੀ ਥਾਂ ਲੈਣ ਵਾਲੇ ਤਿੰਨ ਨਵੇਂ ਬਿੱਲ ਜਲਦੀ ਹੀ ਸੰਸਦ ਵੱਲੋਂ ਪਾਸ ਕੀਤੇ ਜਾਣਗੇ।

ਇੱਥੇ ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ ਵਿੱਚ ਆਈਪੀਐਸ ਕੈਡਿਟਾਂ ਦੀ ਪਾਸਿੰਗ ਆਊਟ ਪਰੇਡ ਵਿੱਚ ਬੋਲਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਬ੍ਰਿਟਿਸ਼ ਸ਼ਾਸਨ ਦੌਰਾਨ ਬਣਾਏ ਗਏ ਕਾਨੂੰਨਾਂ ਨੂੰ ਖ਼ਤਮ ਕਰ ਰਿਹਾ ਹੈ ਅਤੇ ਨਵੇਂ ਵਿਸ਼ਵਾਸ ਅਤੇ ਨਵੀਆਂ ਉਮੀਦਾਂ ਨਾਲ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਰਿਹਾ ਹੈ।

ਅਮਿਤ ਸ਼ਾਹ (Amit Shah) ਨੇ ਕਿਹਾ, ”ਗ੍ਰਹਿ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਤਿੰਨ ਨਵੇਂ ਬਿੱਲਾਂ ਦੀ ਜਾਂਚ ਕਰ ਰਹੀ ਹੈ ਅਤੇ ਇਨ੍ਹਾਂ ਨੂੰ ਜਲਦੀ ਹੀ ਪਾਸ ਕਰ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨਾਂ ਦਾ ਉਦੇਸ਼ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹੈ।” ਮਹਿਲਾ ਆਈ.ਪੀ.ਐੱਸ. ਕੈਡੇਟਸ ਦੀ ਗਿਣਤੀ ਵਧ ਰਹੀ ਹੈ | ਸ਼ਾਹ ਨੇ ਕਿਹਾ ਕਿ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਕਾਸ ਵਿੱਚ ਅੱਗੇ ਵੱਧ ਰਿਹਾ ਹੈ।

The post ਭਾਰਤ ਬ੍ਰਿਟਿਸ਼ ਸ਼ਾਸਨ ਦੌਰਾਨ ਬਣਾਏ ਗਏ ਕਾਨੂੰਨਾਂ ਨੂੰ ਖ਼ਤਮ ਕਰ ਰਿਹੈ: ਅਮਿਤ ਸ਼ਾਹ appeared first on TheUnmute.com - Punjabi News.

Tags:
  • amit-shah
  • bjp
  • breaking-news
  • british-rule
  • hyderabad
  • india-latest-news
  • indian-police-service
  • latest-news
  • news

ਅਦਾਲਤ ਨੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

Friday 27 October 2023 06:46 AM UTC+00 | Tags: 358-new-constables-of-punjab-police breaking-news bunty-romana chandigarh-police latest-news parambans-singh-bunty-romana punjab-breaking-news punjab-news punjab-police shiromani-akali-dal

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਪੁਲਿਸ ਨੇ ਵੀਰਵਾਰ ਨੂੰ ਦੇਰ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ (Bunty Romana) ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ। ਜਿਸ ਤੋਂ ਬਾਅਦ ਅਦਾਲਤ ਨੇ ਬੰਟੀ ਰੋਮਾਣਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ । ਹਾਲਾਂਕਿ ਪੁਲਿਸ ਨੇ ਅਦਾਲਤ ਤੋਂ ਬੰਟੀ ਰੋਮਾਣਾ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਮੰਗ ਰੱਦ ਕਰ ਦਿੱਤੀ ਅਤੇ ਇਸ ਤੋਂ ਬਾਅਦ ਬੰਟੀ ਰੋਮਾਣਾ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਹੈ।

ਜਿਕਰਯੋਗ ਹੈ ਕਿ ਬੀਤੇ ਦਿਨ ਪਰਮਬੰਸ ਸਿੰਘ ਬੰਟੀ ਰੋਮਾਣਾ (Bunty Romana) ਨੂੰ ਚੰਡੀਗੜ੍ਹ ਸੈਕਟਰ-4 ਥਾਣੇ ਦੀ ਪੁਲਿਸ ਨੇ ਗ੍ਰਿਫਤਾਰ ਕਰਨ ਲਿਆ ਸ ਸਾਈਬਰ ਪੁਲਿਸ ਮੋਹਾਲੀ ਵੱਲੋਂ ਇੱਕ ਵੀਡੀਓ ਨੂੰ ਲੈ ਕੇ ਬੰਟੀ ਰੋਮਾਣਾ ਖਿਲਾਫ਼ ਮਾਮਲਾ ਦਰਜ ਕਰਨ ਦੀ ਚਰਚਾ ਚੱਲ ਰਹੀ ਸੀ। ਬੰਟੀ ਰੋਮਾਣਾ ਵੱਲੋਂ ਇੱਕ ਵੀਡੀਓ ਸੋਸ਼ਲ ਮੀਡੀਆ ਉਤੇ ਸ਼ੇਅਰ ਕਰਨ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ

The post ਅਦਾਲਤ ਨੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ appeared first on TheUnmute.com - Punjabi News.

Tags:
  • 358-new-constables-of-punjab-police
  • breaking-news
  • bunty-romana
  • chandigarh-police
  • latest-news
  • parambans-singh-bunty-romana
  • punjab-breaking-news
  • punjab-news
  • punjab-police
  • shiromani-akali-dal

ਫ਼ਸਲ ਵੇਚ ਕੇ ਟਰੈਕਟਰ-ਟਰਾਲੀ 'ਤੇ ਘਰ ਵਾਪਸ ਜਾ ਰਹੇ ਕਿਸਾਨ 'ਤੇ ਫਾਇਰਿੰਗ, ਜਾਂਚ 'ਚ ਜੁਟੀ ਪੁਲਿਸ

Friday 27 October 2023 07:09 AM UTC+00 | Tags: attack breaking-news crime faridkot farmer firing latest-news news police punjab-breaking-news tractor-trolley

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਦੇ ਫਰੀਦਕੋਟ ਜ਼ਿਲੇ ‘ਚ ਅਣਪਛਾਤਿਆਂ ਨੇ ਇਕ ਕਿਸਾਨ ‘ਤੇ ਗੋਲੀਆਂ ਚਲਾ (Firing) ਦਿੱਤੀਆਂ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਰਾਤ 11.30 ਵਜੇ ਮੰਡੀ ਵਿੱਚ ਆਪਣੀ ਫ਼ਸਲ ਵੇਚ ਕੇ ਟਰੈਕਟਰ-ਟਰਾਲੀ ਵਿੱਚ ਘਰ ਜਾ ਰਿਹਾ ਸੀ। ਇਸ ਦੌਰਾਨ ਰਸਤੇ ‘ਚ ਅਣਪਛਾਤਿਆਂ ਨੇ ਉਕਤ ਕਿਸਾਨ ‘ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਹਰਮਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਝੌਂਟੀਵਾਲਾ ਜ਼ਿਲ੍ਹਾ ਫਰੀਦਕੋਟ ਨੇ ਦੱਸਿਆ ਕਿ ਅੱਧੀ ਰਾਤ ਨੂੰ ਫਰੀਦਕੋਟ ਦੀ ਅਨਾਜ ਮੰਡੀ ‘ਚ ਆਪਣੀ ਝੋਨੇ ਦੀ ਫਸਲ ਵੇਚਣ ਤੋਂ ਬਾਅਦ ਉਹ ਟਰੈਕਟਰ-ਟਰਾਲੀ ਲੈ ਕੇ ਪਿੰਡ ਵਾਪਸ ਆ ਰਿਹਾ ਸੀ । ਰਸਤੇ ਵਿੱਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ‘ਤੇ ਗੋਲੀ ਚਲਾਈ (Firing) , ਗੋਲੀ ਟਰੈਕਟਰ ਦਾ ਸਟੀਅਰਿੰਗ ਟਰੈਕਟਰ ਦੇ ਸ਼ੀਸ਼ੇ ਨੂੰ ਛੂਹਦੀ ਹੋਈ ਲੰਘ ਗਈ | ਥਾਣਾ ਸਦਰ ਫਰੀਦਕੋਟ ਦੇ ਏ.ਐਸ.ਆਈ ਬੇਅੰਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

The post ਫ਼ਸਲ ਵੇਚ ਕੇ ਟਰੈਕਟਰ-ਟਰਾਲੀ ‘ਤੇ ਘਰ ਵਾਪਸ ਜਾ ਰਹੇ ਕਿਸਾਨ ‘ਤੇ ਫਾਇਰਿੰਗ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News.

Tags:
  • attack
  • breaking-news
  • crime
  • faridkot
  • farmer
  • firing
  • latest-news
  • news
  • police
  • punjab-breaking-news
  • tractor-trolley

PAK vs SA: ਪਾਕਿਸਤਾਨ ਦਾ ਦੱਖਣੀ ਅਫਰੀਕਾ ਖ਼ਿਲਾਫ਼ ਅੱਜ 'ਕਰੋ ਜਾਂ ਮਰੋ' ਦਾ ਮੁਕਾਬਲਾ

Friday 27 October 2023 07:27 AM UTC+00 | Tags: babar-azam breaking-news chepauk-stadium. cricket cricket-world-cup icc-world-cup-2023 news odi-world-cup-2023 pakistan pak-vs-sa south-africa sports

ਚੰਡੀਗੜ੍ਹ, 27 ਅਕਤੂਬਰ 2023: (PAK vs SA) ਵਨਡੇ ਵਿਸ਼ਵ ਕੱਪ 2023 ਦੇ 26ਵੇਂ ਮੈਚ ਵਿੱਚ ਅੱਜ ਪਾਕਿਸਤਾਨ (Pakistan) ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋ ਰਿਹਾ ਹੈ। ਇਹ ਮੈਚ ਚੇਪੌਕ ਸਟੇਡੀਅਮ, ਚੇਨਈ ਵਿੱਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਇਸ ਤੋਂ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1.30 ਵਜੇ ਹੋਵੇਗਾ। ਹਾਰਾਂ ਦੀ ਹੈਟ੍ਰਿਕ ਤੋਂ ਬਾਅਦ ਪਾਕਿਸਤਾਨ ਨੂੰ ਵਿਸ਼ਵ ਕੱਪ ‘ਚ ਬਣੇ ਰਹਿਣ ਲਈ ਦੱਖਣੀ ਅਫਰੀਕਾ ਖ਼ਿਲਾਫ਼ ‘ਕਰੋ ਜਾਂ ਮਰੋ’ ਮੈਚ ਖੇਡਣਾ ਹੋਵੇਗਾ ਕਿਉਂਕਿ ਜੇਕਰ ਉਹ ਹਾਰਦਾ ਹੈ ਤਾਂ ਨਾ ਸਿਰਫ ਨਾਕਆਊਟ ਦਾ ਰਸਤਾ ਬੰਦ ਹੋ ਜਾਵੇਗਾ, ਸਗੋਂ ਬਾਬਰ ਆਜ਼ਮ ਦੀ ਕਪਤਾਨੀ ਵੀ ਖ਼ਤਰੇ ‘ਚ ਪੈ ਸਕਦੀ ਹੈ |

ਪਾਕਿਸਤਾਨ (Pakistan) ਦੇ ਖ਼ਰਾਬ ਪ੍ਰਦਰਸ਼ਨ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੇ ਬਾਬਰ ਨੂੰ ਪਤਾ ਹੈ ਕਿ ਇਸ ਮੈਚ ਵਿੱਚ ਹਾਰਨ ਦਾ ਕੀ ਹਸ਼ਰ ਹੋ ਸਕਦਾ ਹੈ। ਹੁਣ ਤੋਂ ਪਾਕਿਸਤਾਨ ਨੂੰ ਹਰ ਮੈਚ ਜਿੱਤਣਾ ਹੋਵੇਗਾ | ਪਾਕਿਸਤਾਨ ਲਈ ਵਿਸ਼ਵ ਕੱਪ ਵਰਗੇ ਟੂਰਨਾਮੈਂਟ ‘ਚ ਫਾਰਮ ‘ਚ ਰਹਿਣਾ ਮਹੱਤਵਪੂਰਨ ਹੈ ਅਤੇ ਬਾਬਰ ਨੂੰ ਪਤਾ ਹੈ ਕਿ ਜ਼ਬਰਦਸਤ ਪ੍ਰਦਰਸ਼ਨ ਕਰਨ ਵਾਲੇ ਦੱਖਣੀ ਅਫਰੀਕਾ ਨੂੰ ਹਰਾਉਣ ਲਈ ਉਸ ਨੂੰ ਕਿਸੇ ਚਮਤਕਾਰ ਤੋਂ ਘੱਟ ਨਹੀਂ ਲੱਗੇਗਾ।

ਧਰਮਸ਼ਾਲਾ ਵਿੱਚ ਭਾਵੇਂ ਦੱਖਣੀ ਅਫ਼ਰੀਕਾ ਨੂੰ ਨੀਦਰਲੈਂਡ ਹੱਥੋਂ ਹਰਾਇਆ ਗਿਆ ਸੀ ਪਰ ਦੋਵਾਂ ਟੀਮਾਂ ਵਿੱਚ ਦੁਨੀਆਂ ਦਾ ਫ਼ਰਕ ਹੈ। ਕਵਿੰਟਨ ਡੀ ਕਾਕ ਅਤੇ ਹੇਨਰਿਕ ਕਲਾਸੇਨ ਨੇ ਬੱਲੇਬਾਜ਼ੀ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ, ਜਿਨ੍ਹਾਂ ਨੂੰ ਏਡਨ ਮਾਰਕਰਮ ਨੇ ਚੰਗਾ ਸਹਿਯੋਗ ਦਿੱਤਾ ਹੈ |

The post PAK vs SA: ਪਾਕਿਸਤਾਨ ਦਾ ਦੱਖਣੀ ਅਫਰੀਕਾ ਖ਼ਿਲਾਫ਼ ਅੱਜ ‘ਕਰੋ ਜਾਂ ਮਰੋ’ ਦਾ ਮੁਕਾਬਲਾ appeared first on TheUnmute.com - Punjabi News.

Tags:
  • babar-azam
  • breaking-news
  • chepauk-stadium.
  • cricket
  • cricket-world-cup
  • icc-world-cup-2023
  • news
  • odi-world-cup-2023
  • pakistan
  • pak-vs-sa
  • south-africa
  • sports

ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ

Friday 27 October 2023 07:40 AM UTC+00 | Tags: air-pollution bnews breaking-news diwali-news firecrackers green-crackers latest-news low-polluting-firecrackers meet-hayer news ngt punjab-news punjab-pollution-control-board

ਚੰਡੀਗੜ੍ਹ, 27 ਅਕਤੂਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ (GREEN CRACKERS) ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਤੀਆਂ ਗਈਆਂ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਹਰੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਸਮੇਤ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਜਿਸ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਸਿਰਫ਼ ਹਰੇ ਪਟਾਕਿਆਂ ਦੀ ਹੀ ਇਜਾਜ਼ਤ ਦੇਵੇਗਾ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ।

ਮੀਤ ਹੇਅਰ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ (ਰਾਤ 8:00 ਤੋਂ ਰਾਤ 10:00 ਵਜੇ ਤੱਕ), ਗੁਰਪੁਰਬ ਮੌਕੇ (ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ), ਕ੍ਰਿਸਮਸ ‘ਤੇ (ਰਾਤ 11:55 ਤੋਂ ਸਵੇਰੇ 12:30 ਤੱਕ) ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ (ਰਾਤ 11:55 ਤੋਂ ਸਵੇਰੇ 12:30 ਤੱਕ) ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ।

ਵਾਤਾਵਰਣ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਜੁੜੇ ਹੋਏ ਪਟਾਕਿਆਂ (GREEN CRACKERS) (ਲੜੀ ਪਟਾਕੇ ਜਾਂ ਲੜੀਆਂ) ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪਟਾਕਿਆਂ ਦੀ ਵਿਕਰੀ ਲਾਇਸੈਂਸਸ਼ੁਦਾ ਵਪਾਰੀਆਂ ਰਾਹੀਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਐਮਾਜ਼ਾਨ ਅਤੇ ਹੋਰਾਂ ਸਮੇਤ ਕੋਈ ਵੀ ਈ-ਕਾਮਰਸ ਵੈੱਬਸਾਈਟ ਸੂਬੇ ਵਿੱਚ ਨਾ ਤਾਂ ਕੋਈ ਆਨਲਾਈਨ ਆਰਡਰ ਲਵੇਗੀ ਅਤੇ ਨਾ ਹੀ ਆਨਲਾਈਨ ਵਿਕਰੀ ਕਰੇਗੀ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੂਬੇ ਦੇ ਚੋਣਵੇਂ ਸ਼ਹਿਰਾਂ ਵਿੱਚ ਥੋੜ੍ਹੇ ਸਮੇਂ ਲਈ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਉਕਤ ਦੱਸੇ ਸਮੇਂ ਦੌਰਾਨ ਅਤੇ ਨਿਰਧਾਰਤ ਸਥਾਨਾਂ ‘ਤੇ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਯਕੀਨੀ ਬਣਾਉਣਗੇ ਅਤੇ ਨਾਲ ਹੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ ‘ਤੇ ਤੁਰੰਤ ਜੁਰਮਾਨਾ ਲਗਾਇਆ ਜਾਵੇਗਾ। ਵਾਤਾਵਰਣ ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਦੁਆਰਾ ਪਹਿਲਾਂ ਤੋਂ ਨਿਰਧਾਰਤ ਥਾਂਵਾਂ 'ਤੇ ਹੀ ਮਿਲ ਕੇ ਪਟਾਕੇ ਚਲਾਉਣ।

The post ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ appeared first on TheUnmute.com - Punjabi News.

Tags:
  • air-pollution
  • bnews
  • breaking-news
  • diwali-news
  • firecrackers
  • green-crackers
  • latest-news
  • low-polluting-firecrackers
  • meet-hayer
  • news
  • ngt
  • punjab-news
  • punjab-pollution-control-board

ED ਵੱਲੋਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ 17 ਥਾਵਾਂ 'ਤੇ ਇੱਕੋ ਸਮੇਂ ਛਾਪਮੇਰੀ

Friday 27 October 2023 08:04 AM UTC+00 | Tags: ashoka-university breaking-news ed-raid news parabolic-drugs parabolic-drugs-case pharmaceutical-company-parabolic-drugs punjab-breaking-news

ਚੰਡੀਗੜ੍ਹ, 27 ਅਕਤੂਬਰ 2023: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ, ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਸ਼ੋਕਾ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਫਾਰਮਾਸਿਊਟੀਕਲ ਕੰਪਨੀ ਪੈਰਾਬੋਲਿਕ ਡਰੱਗਜ਼ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਦਰਜ ਇੱਕ ਮਾਮਲੇ ਵਿੱਚ ਦੇਸ਼ ਵਿੱਚ 17 ਥਾਵਾਂ ‘ਤੇ ਇੱਕੋ ਸਮੇਂ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਜਿਸ ਵਿੱਚ ਦਿੱਲੀ ਵਿੱਚ 7 ​​ਥਾਵਾਂ, ਮੁੰਬਈ ਵਿੱਚ 7 ​​ਥਾਵਾਂ ਅਤੇ ਪੰਜਾਬ, ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਮਾਮਲੇ ‘ਚ ਕੰਪਨੀ ਦੇ ਡਾਇਰੈਕਟਰ, ਪ੍ਰਮੋਟਰ ਪ੍ਰਣਵ ਗੁਪਤਾ ਅਤੇ ਵਿਨੀਤ ਗੁਪਤਾ ‘ਤੇ 16 ਹਜ਼ਾਰ ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ। ਦੋਵੇਂ ਅਸ਼ੋਕਾ ਯੂਨੀਵਰਸਿਟੀ ਦੀ ਸੰਸਥਾਪਕ ਕਮੇਟੀ ਦੇ ਮੈਂਬਰ ਵੀ ਹਨ।

The post ED ਵੱਲੋਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ 17 ਥਾਵਾਂ ‘ਤੇ ਇੱਕੋ ਸਮੇਂ ਛਾਪਮੇਰੀ appeared first on TheUnmute.com - Punjabi News.

Tags:
  • ashoka-university
  • breaking-news
  • ed-raid
  • news
  • parabolic-drugs
  • parabolic-drugs-case
  • pharmaceutical-company-parabolic-drugs
  • punjab-breaking-news

ਟਰੱਕ ਦੀ ਲਪੇਟ 'ਚ ਆਉਣ ਕਾਰਨ ਸੜਕ ਵਿਚਾਲੇ ਪਲਟੀ ਕਾਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Friday 27 October 2023 09:46 AM UTC+00 | Tags: accident breaking-news hit-by-a-truck ludhiana ludhiana-news news sahnewal-accident sahnewal-gt-road terrible-accident

ਚੰਡੀਗੜ੍ਹ, 27 ਅਕਤੂਬਰ 2023: ਲੁਧਿਆਣਾ ‘ਚ ਕਾਰ ਨਾਲ ਭਿਆਨਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਇਹ ਹਾਦਸਾ ਸਾਹਨੇਵਾਲ ਦੇ ਜੀਟੀ ਰੋਡ ‘ਤੇ ਵਾਪਰਿਆ ਹੈ । ਜਾਣਕਾਰੀ ਅਨੁਸਾਰ ਕਾਰ ਚਾਲਕ ਟਰੱਕ ਨੂੰ ਓਵਰਟੇਕ ਕਰ ਰਿਹਾ ਸੀ ਤਾਂ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਦੌਰਾਨ ਕਾਰ ਪਲਟ ਗਈ, ਜਿਸ ਵਿੱਚ ਨੌਜਵਾਨ ਬੁਰੀ ਤਰ੍ਹਾਂ ਫਸ ਗਿਆ। ਰਾਹਗੀਰਾਂ ਨੇ ਬੜੀ ਮੁਸ਼ਕਲ ਨਾਲ ਨੌਜਵਾਨ ਨੂੰ ਕਾਰ 'ਚੋਂ ਬਾਹਰ ਕੱਢਿਆ।

ਰਾਹਤ ਦੀ ਖ਼ਬਰ ਹੈ ਕਿ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨੌਜਵਾਨ ਨੂੰ ਮਾਮੂਲੀ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਕਾਰ ‘ਚ ਸਵਾਰ ਨੌਜਵਾਨ ਸਾਹਨੇਵਾਲ ਕਿਸੇ ਕੰਮ ਲਈ ਜਾ ਰਿਹਾ ਸੀ। ਟਰੱਕ ਨਾਲ ਟਕਰਾਉਣ ਕਾਰਨ ਕਾਰ ਕਈ ਮੋੜ ਲੈ ਕੇ ਜੀਟੀ ਰੋਡ ਦੇ ਵਿਚਕਾਰ ਪਲਟ ਗਈ। ਇਸ ਦੌਰਾਨ ਭਾਰੀ ਜਾਮ ਲੱਗ ਗਿਆ ਅਤੇ ਲੋਕਾਂ ਨੇ ਖੁਦ ਹੀ ਨੌਜਵਾਨਾਂ ਨੂੰ ਬਾਹਰ ਕੱਢ ਕੇ ਕਾਰ ਨੂੰ ਸਾਈਡ ‘ਤੇ ਖੜ੍ਹਾ ਕਰ ਲਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਟਰੱਕ ਦੀ ਲਪੇਟ ‘ਚ ਆਉਣ ਕਾਰਨ ਸੜਕ ਵਿਚਾਲੇ ਪਲਟੀ ਕਾਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ appeared first on TheUnmute.com - Punjabi News.

Tags:
  • accident
  • breaking-news
  • hit-by-a-truck
  • ludhiana
  • ludhiana-news
  • news
  • sahnewal-accident
  • sahnewal-gt-road
  • terrible-accident

9 ਮਹੀਨੇ ਪਹਿਲਾਂ ਅਮਰੀਕਾ ਗਏ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਦੀ ਮੌਤ, ਵਿਧਵਾ ਮਾਂ ਦਾ ਸੀ ਇਕਲੌਤਾ ਸਹਾਰਾ

Friday 27 October 2023 10:00 AM UTC+00 | Tags: breaking-news deaths-of-punjabi-youth kapurthala latest-news news punjabi-youth punjab-news sacramento

ਕਪੂਰਥਲਾ, 27 ਅਕਤੂਬਰ 2023: ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ | ਤਾਜ਼ਾ ਮਾਮਲਾ ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ | ਮ੍ਰਿਤਕ ਦੇ ਪਰਿਵਾਰ ਮੁਤਾਬਕ ਸਿਹਤ ਖ਼ਰਾਬ ਹੋ ਗਈ ਸੀ | ਮ੍ਰਿਤਕ ਮਨਪ੍ਰੀਤ ਸਿੰਘ ਪੁੱਤਰ ਜੋਗਾ ਸਿੰਘ, ਜ਼ਿਲ੍ਹਾ ਕਪੂਰਥਲਾ (Kapurthala) ਦੇ ਅਧੀਨ ਪੈਂਦੇ ਪਿੰਡ ਸੁਰਖਪੁਰ ਦਾ ਰਹਿਣ ਵਾਲਾ ਸੀ ਤੇ ਚੰਗੇ ਭਵਿੱਖ ਲਈ 9 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ ਪਰ ਪਰਮਾਤਮਾ ਨੂੰ ਕੁੱਝ ਹੋਰ ਮਨਜ਼ੂਰ ਸੀ |

ਜਿਕਰਯੋਗ ਹੈ ਕਿ ਮ੍ਰਿਤਕ ਮਨਪ੍ਰੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਹ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ | ਫਿਲਹਾਲ ਪਰਿਵਾਰ ਡੂੰਘੇ ਸਦਮੇਂ ਵਿਚ ਹੈ ਉਹ ਬਹੁਤੀ ਗੱਲਬਾਤ ਕਰਨ ਦੀ ਸਥਿਤੀ ਵਿੱਚ ਨਹੀਂ ਹੈ |

The post 9 ਮਹੀਨੇ ਪਹਿਲਾਂ ਅਮਰੀਕਾ ਗਏ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਦੀ ਮੌਤ, ਵਿਧਵਾ ਮਾਂ ਦਾ ਸੀ ਇਕਲੌਤਾ ਸਹਾਰਾ appeared first on TheUnmute.com - Punjabi News.

Tags:
  • breaking-news
  • deaths-of-punjabi-youth
  • kapurthala
  • latest-news
  • news
  • punjabi-youth
  • punjab-news
  • sacramento

ਡੇਰਾਬੱਸੀ: SDM ਵੱਲੋਂ ਲੋਕ ਸਭਾ/ਵਿਧਾਨ ਸਭਾ ਚੋਣ ਦੌਰਾਨ ਸਭ ਤੋਂ ਘੱਟ ਮਤਦਾਨ ਦਿਖਾਉਣ ਵਾਲੇ 40 ਚੋਣ ਬੂਥਾਂ 'ਤੇ ਮਤਦਾਨ ਵਧਾਉਣ 'ਤੇ ਜ਼ੋਰ

Friday 27 October 2023 10:08 AM UTC+00 | Tags: breaking-news derabassi derabassi-sdm lok-sabha lok-sabha-elections news polling-booth polling-booth-mohali sdm-derabassi sdm-derabassi-himanshu-gupta vidhan-sabha-elections

ਡੇਰਾਬੱਸੀ, 27 ਅਕਤੂਬਰ 2023: ਐੱਸ.ਡੀ.ਐੱਮ ਡੇਰਾਬੱਸੀ (Derabassi) ਹਿਮਾਂਸ਼ੂ ਗੁਪਤਾ ਨੇ ਸੁਪਰਵਾਈਜ਼ਰਜ਼, ਬੀ ਐਲ ਓਜ਼ ਨਾਲ ਮੀਟਿੰਗ ਕਰਕੇ ਅੱਜ ਤੋਂ ਸ਼ੁਰੂ ਹੋਈ ਵਿਸ਼ੇਸ਼ ਸਰਸਰੀ ਸੁਧਾਈ -2023 ਮੁਹਿੰਮ ਤਹਿਤ ਯੋਗਤਾ ਮਿਤੀ 01.01.2024 ਨੂੰ ਆਧਾਰ ਮੰਨ ਕੇ ਯੋਗ ਨਾਗਰਿਕਾਂ ਦੀਆਂ ਵੋਟਾਂ ਬਣਾਉਣ ਦੇ ਨਾਲ-ਨਾਲ ਡੇਰਾਬੱਸੀ ਹਲਕੇ ਦੇ ਉਨ੍ਹਾਂ 40 ਚੋਣ ਬੂਥਾਂ  (Polling booth) ਜਿੱਥੇ ਸਭ ਤੋਂ ਘੱਟ ਮਤਦਾਨ ਪ੍ਰਤੀਸ਼ਤਤਾ ਦਰਜ ਕੀਤੀ ਗਈ, ਤੇ ਵੀ ਵਿਸ਼ੇਸ਼ ਜ਼ੋਰ ਦੇਣ ਲਈ ਆਖਿਆ।

ਉਨ੍ਹਾਂ ਕਿਹਾ ਕਿ 4 ਅਤੇ 5 ਨਵੰਬਰ ਨੂੰ ਆਪੋ ਆਪਣੇ ਚੋਣ ਬੂਥਾਂ ਤੇ ਬੈਠ ਕੇ ਮਤਦਾਤਾ ਫ਼ਾਰਮ ਪ੍ਰਾਪਤ ਕਰਨ ਦੇ ਨਾਲ ਨਾਲ ਉਨ੍ਹਾਂ 40 ਚੋਣ ਬੂਥਾਂ ਜਿੱਥੇ ਪਿਛਲੀਆਂ ਲੋਕ ਸਭਾ/ਵਿਧਾਨ ਸਭਾ ਚੋਣਾਂ ਦੌਰਾਨ ਘੱਟ ਮਤਦਾਨ ਦਰਜ ਕੀਤਾ ਗਿਆ, ਉੱਥੇ ਵੱਖ ਵੱਖ ਢੰਗਾਂ ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਆਖਿਆ।

ਉਨ੍ਹਾਂ ਨੇ ਮੀਟਿੰਗ ਚ ਸ਼ਾਮਲ ਇਨ੍ਹਾਂ 40 ਚੋਣ ਬੂਥਾਂ (Polling booth) ਦੇ ਬੀ ਐਲ ਓਜ਼ ਅਤੇ ਉਨ੍ਹਾਂ ਦੇ ਸੁਪਰਵਾਈਜ਼ਰਜ਼ ਨੂੰ ਇਨ੍ਹਾਂ ਬੂਥਾਂ ਚ ਪੈਂਦੀਆਂ ਰੈਜ਼ੀਡੇਂਟ ਵੈਲਫ਼ੇਅਰ ਐਸੋਸੀਏਸ਼ਨਾਂ ਅਤੇ ਦੂਰ ਦੁਰਾਡੇ ਦੀਆਂ ਰਿਹਾਇਸ਼ੀ ਬਸਤੀਆਂ ਦੇ ਨਾਲ ਸੰਪਰਕ ਕਰਨ ਅਤੇ ਮਤਦਾਨ ਪ੍ਰਤੀ ਜਾਗਰੂਕ ਕਰਨ ਲਈ ਆਖਿਆ। ਉਨ੍ਹਾਂ ਨੇ ਇਸ ਗੱਲ ਦਾ ਵੀ ਪਤਾ ਲਾਉਣ ਲਈ ਆਖਿਆ ਕਿ ਇਨ੍ਹਾਂ ਚੋਣ ਬੂਥਾਂ ਦੀ ਮਤਦਾਤਾਵਾਂ ਤੋਂ ਦੂਰੀ ਸਮੇਤ ਹੋਰ ਕਾਰਨ ਵੀ ਲੱਭੇ ਜਾਣ ਤਾਂ ਜੋ ਅਗਲੀ ਵਾਰ ਕੋਈ ਅਜਿਹੀ ਮੁਸ਼ਿਕਲ ਨਾ ਬਣੇ।

ਐੱਸ.ਡੀ.ਐੱਮ ਹਿਮਾਂਸ਼ੂ ਗੁਪਤਾ ਨੇ ਅੱਗੇ ਦੱਸਿਆ ਕਿ ਡੇਰਾਬੱਸੀ ਹਲਕੇ ਚ ਲੋਕ ਸਭਾ ਚੋਣਾਂ ਦੌਰਾਨ ਮਤਦਾਨ ਨੂੰ ਵਧਾਉਣ ਅਤੇ ਉਨ੍ਹਾਂ 40 ਬੂਥਾਂ ਨੂੰ ਅਭ ਤੋਂ ਵਧੇਰੇ ਮਤਦਾਨ ਵਾਲੇ ਹਲਕੇ ਬਣਾਉਣ ਲਈ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਮਤਦਾਤਾਵਾਂ ਤੱਕ ਪਹੁੰਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਲੋਕਾਂ ਨੂੰ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਬਾਰੇ ਅਤੇ ਮੋਬਾਈਲ ਫੋਨ ਤੇ ਵੋਟਰ ਹੈਲਪ ਲਾਈਨ ਡਾਊਨਲੋਡ ਕਰਕੇ ਆਪਣੀਆਂ ਵੋਟਾਂ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਬਾਰੇ ਜਾਗਰੂਕ ਕੀਤਾ ਜਾਵੇਗਾ।

The post ਡੇਰਾਬੱਸੀ: SDM ਵੱਲੋਂ ਲੋਕ ਸਭਾ/ਵਿਧਾਨ ਸਭਾ ਚੋਣ ਦੌਰਾਨ ਸਭ ਤੋਂ ਘੱਟ ਮਤਦਾਨ ਦਿਖਾਉਣ ਵਾਲੇ 40 ਚੋਣ ਬੂਥਾਂ ‘ਤੇ ਮਤਦਾਨ ਵਧਾਉਣ ‘ਤੇ ਜ਼ੋਰ appeared first on TheUnmute.com - Punjabi News.

Tags:
  • breaking-news
  • derabassi
  • derabassi-sdm
  • lok-sabha
  • lok-sabha-elections
  • news
  • polling-booth
  • polling-booth-mohali
  • sdm-derabassi
  • sdm-derabassi-himanshu-gupta
  • vidhan-sabha-elections

ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ MP ਸੰਜੇ ਸਿੰਘ ਨੂੰ 10 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

Friday 27 October 2023 10:18 AM UTC+00 | Tags: aam-aadmi-party arvind-kejriwal breaking-news cbi delhi-excise-policy-case delhi-police ed india-latest-news latest-news mp-sanjay-singh news punjab-government rouse-avenue-court the-unmute-breaking-news the-unmute-latest-update

ਚੰਡੀਗੜ੍ਹ, 27 ਅਕਤੂਬਰ 2023: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) ਨੂੰ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ। ਰਾਊਸ ਐਵੇਨਿਊ ਅਦਾਲਤ ਨੇ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ 10 ਨਵੰਬਰ ਤੱਕ ਹੋਰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦਈਏ ਕਿ ਉਸ ਨੂੰ ED ਨੇ 4 ਅਕਤੂਬਰ ਨੂੰ ਦਿੱਲੀ ਐਕਸਾਈਜ਼ ਪਾਲਿਸੀ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ।

ਸੰਜੇ ਸਿੰਘ (MP Sanjay Singh) ਦੀ ਅਦਾਲਤ ‘ਚ ਪੇਸ਼ੀ ਤੋਂ ਪਹਿਲਾਂ ‘ਆਪ’ ਵਰਕਰਾਂ ਨੇ ਸੰਜੇ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਾਰਟੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਭਾਜਪਾ ਦਫ਼ਤਰ ਵੱਲ ਮਾਰਚ ਕਰਨ ਵਾਲੇ ਸਨ ਪਰ ਪੁਲੀਸ ਨੇ ਉਨ੍ਹਾਂ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 13 ਅਕਤੂਬਰ ਨੂੰ ਹੋਈ ਸੀ। ਫਿਰ ਅਦਾਲਤ ਨੇ ਸੰਜੇ ਸਿੰਘ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

The post ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ MP ਸੰਜੇ ਸਿੰਘ ਨੂੰ 10 ਨਵੰਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cbi
  • delhi-excise-policy-case
  • delhi-police
  • ed
  • india-latest-news
  • latest-news
  • mp-sanjay-singh
  • news
  • punjab-government
  • rouse-avenue-court
  • the-unmute-breaking-news
  • the-unmute-latest-update

ਐਸ.ਏ.ਐਸ.ਨਗਰ, 27 ਅਕਤੂਬਰ 2023: ਅੱਜ ਭਾਰਤ ਸਰਕਾਰ ਦੇ ਖੇਡ ਵਿਭਾਗ, ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾ ਅਧੀਨ ਸਰਕਾਰੀ ਕਾਲਜ ਡੇਰਾਬੱਸੀ ਦੇ ਐਨ.ਐਸ.ਐਸ. ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਸੁਜਾਤਾ ਕੌਸਲ ਦੀ ਅਗਵਾਈ ਹੇਠ ਸਵੱਛ ਭਾਰਤ (Swachh Bharat) ਸਵੱਸਥ ਭਾਰਤ ਮੁਹਿੰਮ ਅਧੀਨ ਫਿਟ ਇੰਡੀਆ ਫਰੀਡਮ ਰਨ -4.0 ਕਰਵਾਈ ਗਈ ।

ਇਸ ਮੌਕੇ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਨੇ ਵਿਦਿਆਰਥੀਆ ਨੂੰ ਸਿਹਤ ਸਬੰਧੀ ਜਾਗਰੂਕ ਕਰਦੇ ਹੋਏ ਉਹਨਾਂ ਨੂੰ ਦੌੜ , ਕਸਰਤ ਅਤੇ ਸਵੇਰ ਦੀ ਸੈਰ ਨੂੰ ਆਪਣੇ ਨਿੱਤ ਜੀਵਨ ਵਿੱਚ ਨਿਯਮਤ ਤੌਰ ਤੇ ਆਪਣਾਉਣ ਲਈ ਪ੍ਰੇਰਿਤ ਕੀਤਾ । ਇਸ ਦੇ ਨਾਲ ਹੀ ਉਹਨਾ ਨੇ ਵਿਦਿਆਰਥੀਆ ਨੂੰ ਚੰਗਾ ਖਾਣ ਪੀਣ ਅਤੇ ਬੁਰੀ ਆਦਤਾਂ ਤੋਂ ਦੂਰ ਰਹਿਣ ਲਈ ਕਿਹਾ।

ਇਸ ਮੌਕੇ ਐਨ.ਐਸ.ਐਸ ਵਲੰਟੀਅਰਜ਼ (Swachh Bharat) ਵੱਲੋਂ ਦੌੜ ਲਗਾਈ ਗਈ । ਇਸ ਮੌਕੇ ਵਾਇਸ ਪ੍ਰਿੰਸੀਪਲ ਪ੍ਰੋ. ਆਮੀ ਭੱਲਾ , ਐਨ.ਐਸ.ਐਸ. ਕਨਵੀਨਰ ਡਾ.ਅਮਰਜੀਤ ਕੌਰ ,ਪ੍ਰੋ. ਰਵਿੰਦਰ ਸਿੰਘ , ਪ੍ਰੋ. ਬੋਮਿੰਦਰ ਕੌਰ ਅਤੇ 30 ਐਨ.ਐਸ.ਐਸ. ਵਲੰਟੀਅਰ ਵੀ ਸ਼ਾਮਲ ਸਨ ।

The post ਸਰਕਾਰੀ ਕਾਲਜ ਡੇਰਾਬੱਸੀ ਵਿਖੇ ਕਰਵਾਈ ਗਈ ਸਵੱਛ ਭਾਰਤ ਸਵੱਸਥ ਭਾਰਤ ਮੁਹਿੰਮ ਅਧੀਨ ਫਿਟ ਇੰਡੀਆ ਫਰੀਡਮ ਰਨ -4.0 appeared first on TheUnmute.com - Punjabi News.

Tags:
  • breaking-news
  • government-college-derabassi
  • swachh-bharat
  • swasath-bharat-campaign

ਐਸ.ਏ.ਐਸ.ਨਗਰ, 27 ਅਕਤੂਬਰ 2023: ਅੱਜ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਸਵੀਪ ਨੋਡਲ ਅਫਸਰ ਦੀ ਅਗਵਾਈ ਹੇਠ ਆਮ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਵਾਉਣ ਲਈ ਕਾਲਜ ਦੇ ਵਿਦਿਆਰਥੀਆਂ (college students) ਨੇ ਡੇਰਾ ਬੱਸੀ ਬਸ ਅੱਡੇ ਤੇ ਇੱਕ ਨੁਕੜ ਨਾਟਕ ਪੇਸ਼ ਕੀਤਾ।

ਜਿਸ ਨੂੰ ਆਮ ਲੋਕਾਂ ਨੇ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਵੋਟ ਪਾਉਣ ਲਈ ਪ੍ਰੇਰਿਤ ਹੋਏ । ਵਿਦਿਆਰਥੀਆਂ ਨੇ ਵੋਟ ਪਾਉਣ ਸਬੰਧੀ ਵੱਖ-ਵੱਖ ਸਲੋਗਨ ਤੇ ਪੋਸਟਰਾਂ ਰਾਹੀ ਵੀ ਲੋਕਾਂ ਨੂੰ ਜਾਗਰੂਕ ਕੀਤਾ । ਇਸ ਮੌਕੇ ਤੇ ਵਾਇਸ ਪ੍ਰਿੰਸੀਪਲ ਪ੍ਰੋ. ਆਮੀ ਭੱਲਾ, ਸਵੀਪ ਕਨਵੀਨਰ ਪ੍ਰੋ. ਰਾਜਬੀਰ ਢਿੱਲੋਂ ,ਪ੍ਰੋ. ਮੇਘਾ ਗੋਇਲ, ਪ੍ਰੋ. ਪ੍ਰਭਜੋਤ ਕੌਰ ਅਤੇ 10 ਵਲੰਟੀਅਰ ਸਾਮਲ ਸਨ ।

The post ਆਮ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਵਾਉਣ ਲਈ ਕਾਲਜ ਦੇ ਵਿਦਿਆਰਥੀਆਂ ਵੱਲੋਂ ਨੁਕੜ ਨਾਟਕ appeared first on TheUnmute.com - Punjabi News.

Tags:
  • breaking-news
  • college-students
  • derabassi
  • news
  • voting

ਪਟਿਆਲਾ ਪੁਲਿਸ ਨੇ ਇੱਕ ਵਿਅਕਤੀ ਨੂੰ ਅਫੀਮ ਸਮੇਤ ਕੀਤਾ ਗ੍ਰਿਫਤਾਰ

Friday 27 October 2023 10:39 AM UTC+00 | Tags: breaking-news drugs drugs-smugglers ndpc-act news opium patiala patiala-police ssp-varun-sharma

ਪਟਿਆਲਾ, 27 ਅਕਤੂਬਰ 2023: ਵਰੁਨ ਸ਼ਰਮਾ, ਆਈ.ਪੀ.ਐਸ, ਐਸ.ਐਸ.ਪੀ ਪਟਿਆਲਾ (Patiala police) ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਸੁਰਿੰਦਰ ਮੋਹਨ, ਪੀ.ਪੀ.ਐਸ, ਉਪ ਕਪਤਾਨ ਪੁਲਿਸ ਰਾਜਪੁਰਾ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋਂ ਨਸ਼ਾ ਰੋਕੂ ਸਬੰਧੀ ਕੀਤੇ ਜਾ ਰਹੇ ਉਪਰਾਲਿਆ ਤਹਿਤ ਮਿਤੀ 26-10-2023 ਨੂੰ ਏ.ਐਸ.ਆਈ ਗੁਰਮੀਤ ਸਿੰਘ ਵੱਲੋ ਸਮੇਤ ਪੁਲਿਸ ਪਾਰਟੀ ਮੇਨ ਜੀ.ਟੀ ਰੋਡ ਨੈਸਨਲ ਹਾਈਵੇ ਨੇੜੇ ਮਿਢਵੇ ਢਾਬਾ ਨਾਕਾਬੰਦੀ ਕੀਤੀ ਹੋਈ ਸੀ ਤਾਂ ਚੈਕਿੰਗ ਸਮੇਂ ਅੰਬਾਲਾ ਸਾਇਡ ਤੋਂ ਆਈ ਇੱਕ ਬੱਸ ਦੀ ਚੈਕਿੰਗ ਦੌਰਾਨ ਬੱਸ ਦੀ ਪਿਛਲੀ ਤਾਕੀ ‘ਚੋਂ ਇਕ ਮੋਨਾ ਨੋਜਵਾਨ ਬੱਸ ਤੋਂ ਥੱਲੇ ਉਤਰਿਆ ਜਿਸ ਦੇ ਮੋਡੇ ਵਿੱਚ ਇਕ ਪਿੱਠੂ ਬੈਗ ਪਾਇਆ ਹੋਇਆ ਸੀ l

ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦਾ ਨਾਂ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂ ਮਨੋਜ ਕੁਮਾਰ ਪੁੱਤਰ ਫਕੀਰਾ ਵਾਸੀ ਪਿੰਡ ਹਰੋਥਾ ਤਹਿਸੀਲ ਇਗਲਾਸ ਥਾਣਾ ਕੋਤਵਾਲੀ ਇਗਲਾਸ ਜ਼ਿਲ੍ਹਾ ਅਲੀਗੜ (ਉੱਤਰ ਪ੍ਰਦੇਸ਼) ਦੱਸਿਆ ਜਿਸ ਦੇ ਮੋਡੇ ਵਿੱਚ ਪਾਏ ਬੈਗ ਦੀ ਚੈਕਿੰਗ ਕਰਨ ਪਰ ਉਸ ਵਿੱਚੋ ਇੱਕ ਮੋਮੀ ਲਿਫਾਫੇ ਵਿੱਚ ਲਪੇਟੀ ਹੋਈ 6 ਕਿੱਲੋਗ੍ਰਾਮ ਅਫੀਮ ਬ੍ਰਾਮਦ ਹੋਈ। ਜਿਸ ਪਰ ਮਨੋਜ਼ ਕੁਮਾਰ ਦੇ ਖਿਲਾਫ ਮੁਕਦਮਾ ਨੰਬਰ 325 ਮਿਤੀ 26.10.2023 ਅ/ਧ 18/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਰਾਜਪੁਰਾ ਦਰਜ ਰਜਿਸਟਰ ਕੀਤਾ ਗਿਆ। ਮਾਨਯੋਗ ਅਦਾਤਲ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪਟਿਆਲਾ  ਪੁਲਿਸ (Patiala police) ਵੱਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਅਫੀਮ ਕਿਸ ਪਾਸੋ ਲੈ ਕਰ ਆਇਆ ਹੈ ਤੇ ਅੱਗੇ ਕਿਸ ਨੂੰ ਦੇਣੀ ਸੀ ।

 

The post ਪਟਿਆਲਾ ਪੁਲਿਸ ਨੇ ਇੱਕ ਵਿਅਕਤੀ ਨੂੰ ਅਫੀਮ ਸਮੇਤ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • drugs
  • drugs-smugglers
  • ndpc-act
  • news
  • opium
  • patiala
  • patiala-police
  • ssp-varun-sharma

ਸਮਰਾਲਾ 'ਚ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਨਾਲ ਲੱਦੀਆਂ ਤਿੰਨ ਗੱਡੀਆਂ ਜ਼ਬਤ, ਤਿੰਨ ਜਣੇ ਗ੍ਰਿਫਤਾਰ

Friday 27 October 2023 10:59 AM UTC+00 | Tags: aam-aadmi-party breaking-news illegal-liquor illegal-liquor-smuggling khanna latest-news liquor news punjab-government punjab-police samrala samrala-news samrala-police the-unmute-breaking-news

ਚੰਡੀਗੜ੍ਹ, 27 ਅਕਤੂਬਰ 2023: ਖੰਨਾ ਦੇ ਸਮਰਾਲਾ ‘ਚ ਪੁਲਿਸ ਨੇ ਨਜਾਇਜ਼ ਸ਼ਰਾਬ (liquor) ਨਾਲ ਲੱਦੀਆਂ ਤਿੰਨ ਗੱਡੀਆਂ ਨੂੰ ਜ਼ਬਤ ਕੀਤੀਆਂ ਹਨ । ਇਨ੍ਹਾਂ ਗੱਡੀਆਂ ਵਿੱਚ ਸ਼ਰਾਬ ਦੀਆਂ 150 ਪੇਟੀਆਂ ਸਨ। ਮੌਕੇ ਤੋਂ ਤਿੰਨ ਮੁਲਜ਼ਮ ਫੜੇ ਗਏ ਅਤੇ ਤਿੰਨ ਫਰਾਰ ਹੋ ਗਏ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਮਰਾਲਾ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ‘ਤੇ ਸਕਾਰਪੀਓ (PB 11 BZ 69 69) ਜਿਸ ਵਿੱਚ ਹਰਦੀਪ ਸਿੰਘ ਪੁੱਤਰ ਰਾਮ ਆਸਰਾ ਵਾਸੀ ਫਤਿਹਗੜ੍ਹ ਕੋਰੋਟਾਣਾ ਥਾਣਾ ਧਰਮਕੋਟ ਜ਼ਿਲਾ ਮੋਗਾ ਅਤੇ ਭਿੰਦਾ ਵਾਸੀ ਬਾਜਾਖਾਨਾ ਥਾਣਾ ਫਰੀਦਕੋਟ ਬਾਹਰਲੇ ਸੂਬੇ ਤੋਂ ਸ਼ਰਾਬ ਲਿਆ ਕੇ ਅੱਗੇ ਵੇਚਣ ਲਈ ਫੈਮਿਲੀ ਢਾਬਾ ਹੇਡੋ ਪਾਸ ਖੜ੍ਹੇ ਸਨ। ਇਸ ਦੌਰਾਨ ਮੌਕੇ ‘ਤੇ ਰੇਡ ਕਰਕੇ ਮੁਲਜ਼ਮ ਹਰਦੀਪ ਸਿੰਘ ਨੂੰ ਸਮੇਤ ਸ਼ਰਾਬ ਦੇ ਗ੍ਰਿਫ਼ਤਾਰ ਕੀਤਾ ਅਤੇ ਮੁਲਜ਼ਮ ਭਿੰਦਾ ਦੀ ਗ੍ਰਿਫ਼ਤਾਰੀ ਬਾਕੀ ਹੈ। ਇਸ ਮੌਕੇ ਮੁਲਜ਼ਮ ਪਾਸੋਂ 40 ਪੇਟੀਆਂ ਸ਼ਰਾਬ (ਮਾਰਕਾ ਫਾਰ ਸੇਲ ਇਨ ਚੰਡੀਗੜ੍ਹ) ਬਰਾਮਦ ਕੀਤੀ ਗਈ ਹੈ ।

ਉਨ੍ਹਾਂ ਨੇ ਦੱਸਿਆ ਕਿ ਦੂਜੀ ਕਾਰ ਮਾਰਕਾ ਹਾਂਡਾ ਸਿਟੀ ਰੰਗ ਚਿੱਟਾ PB 13 EW 9649 ਵਿੱਚ ਮਨਜਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਕਾਉਂਕੇ ਕਲਾਂ ਥਾਣਾ ਜਗਰਾਉਂ ਜ਼ਿਲ੍ਹਾ ਲੁਧਿਆਣਾ ਦੇ ਨਾਲ ਲਵ ਕਰਨ ਵਾਸੀ ਲੁਧਿਆਣਾ ਵੀ ਚੰਡੀਗੜ੍ਹੋਂ ਸ਼ਰਾਬ ਲਿਆ ਕੇ ਅੱਗੇ ਵੇਚਣ ਲਈ ਸਮਰਾਲਾ ਆ ਰਹੇ ਸਨ ਇਨ੍ਹਾਂ ਨੂੰ ਵੀ ਕਾਬੂ ਕਰਕੇ ਇਨ੍ਹਾਂ ਕੋਲੋਂ 65 ਪੇਟੀਆਂ ਸ਼ਰਾਬ (liquor) ਬਰਾਮਦ ਕੀਤੀਆਂ ਗਈਆਂ । ਇਸ ਵਿੱਚ ਮੁਲਜ਼ਮ ਲਵ ਕਰਨ ਦੀ ਗ੍ਰਿਫਤਾਰੀ ਬਾਕੀ ਹੈ। ਇਸਦੇ ਨਾਲ ਹੀ ਤੀਜੀ ਕਾਰ ਜਿਸਦਾ ਨੰਬਰ DL 7CH 4678 ਮਾਰਕਾ ਸਵਿਫਟ ਰੰਗ ਚੱਟਾ ਵਿੱਚ ਚੈਕਿੰਗ ਦੌਰਾਨ 45 ਪੇਟੀਆਂ ਸ਼ਰਾਬ ਬਰਾਮਦ ਕੀਤੀ।

The post ਸਮਰਾਲਾ ‘ਚ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਨਾਲ ਲੱਦੀਆਂ ਤਿੰਨ ਗੱਡੀਆਂ ਜ਼ਬਤ, ਤਿੰਨ ਜਣੇ ਗ੍ਰਿਫਤਾਰ appeared first on TheUnmute.com - Punjabi News.

Tags:
  • aam-aadmi-party
  • breaking-news
  • illegal-liquor
  • illegal-liquor-smuggling
  • khanna
  • latest-news
  • liquor
  • news
  • punjab-government
  • punjab-police
  • samrala
  • samrala-news
  • samrala-police
  • the-unmute-breaking-news

ਕਰੰਦਾ ਮਾਮਲੇ 'ਚ ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਕੈਦ, ਪੰਜ ਲੱਖ ਰੁਪਏ ਦਾ ਲਗਾਇਆ ਜ਼ੁਰਮਾਨਾ

Friday 27 October 2023 11:11 AM UTC+00 | Tags: breaking-news india-news indian-latest-news karanda-case mukhtar mukhtar-ansari news

ਚੰਡੀਗੜ੍ਹ, 27 ਅਕਤੂਬਰ 2023: ਕਪਿਲ ਦੇਵ ਸਿੰਘ ਦੇ ਕਤਲ ਮਾਮਲੇ ‘ਚ ਮੁਖਤਾਰ ਅੰਸਾਰੀ (Mukhtar Ansari) ਨੂੰ ਵਧੀਕ ਸੈਸ਼ਨ ਜੱਜ ਕੋਰਟ ਨੰਬਰ 3 ਦੀ ਸੰਸਦ ਮੈਂਬਰ/ਵਿਧਾਇਕ ਅਦਾਲਤ ਅਰਵਿੰਦ ਕੁਮਾਰ ਮਿਸ਼ਰਾ ਦੀ ਅਦਾਲਤ ਨੇ ਸਜ਼ਾ ਸੁਣਾਈ ਹੈ। ਮੁਖਤਾਰ ਅੰਸਾਰੀ ਨੂੰ ਦਸ ਸਾਲ ਦੀ ਕੈਦ ਅਤੇ ਪੰਜ ਲੱਖ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਦੂਜੇ ਦੋਸ਼ੀ ਸੋਨੂੰ ਯਾਦਵ ਨੂੰ 5 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

ਜਿਕਰਯੋਗ ਹੈ ਕਿ ਵੀਰਵਾਰ ਨੂੰ ਬਦਮਾਸ਼ ਮਾਮਲੇ ‘ਚ ਮੁਖਤਾਰ ਅੰਸਾਰੀ ਅਤੇ ਉਸ ਦੇ ਸਾਥੀ ਸੋਨੂੰ ਯਾਦਵ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਦੌਰਾਨ ਮੁਖਤਾਰ ਬਾਂਦਾ ਜੇਲ਼੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਇਆ, ਜਦਕਿ ਸੋਨੂੰ ਯਾਦਵ ਅਦਾਲਤ ‘ਚ ਮੌਜੂਦ ਸੀ।

ਕੀ ਹੈ ਕਰੰਦਾ ਮਾਮਲਾ?

ਕਰੰਦਾ ਥਾਣਾ ਖੇਤਰ ਦੇ ਸਾਬੂਆ ਦੇ ਰਹਿਣ ਵਾਲੇ ਕਪਿਲਦੇਵ ਸਿੰਘ ਦੇ ਕਤਲ ਅਤੇ ਮੁਹੰਮਦਾਬਾਦ ਦੇ ਅਮੀਰ ਹਸਨ ਦੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਦੇ ਆਧਾਰ ‘ਤੇ ਮੁਖਤਾਰ ਅੰਸਾਰੀ (Mukhtar Ansari)  ਅਤੇ ਸੋਨੂੰ ਯਾਦਵ ਦੇ ਖਿਲਾਫ 2009 ‘ਚ ਕਰੰਦਾ ਥਾਣੇ ‘ਚ ਗੈਂਗਸਟਰ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਦੀ ਸੁਣਵਾਈ ਲੰਬੇ ਸਮੇਂ ਤੋਂ ਚੱਲ ਰਹੀ ਸੀ। 7 ਅਕਤੂਬਰ ਨੂੰ ਮੁਖਤਾਰ ਅੰਸਾਰੀ ਅਤੇ ਸੋਨੂੰ ਯਾਦਵ ਦੇ ਬਿਆਨ ਵੀਡੀਓ ਕਾਨਫਰੰਸਿੰਗ ਰਾਹੀਂ ਰਿਕਾਰਡ ਕੀਤੇ ਗਏ ਸਨ। ਇਸ ਤੋਂ ਬਾਅਦ ਬਹਿਸ ਲਈ 11 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਗਈ ਸੀ ਪਰ ਸੁਣਵਾਈ ਨਹੀਂ ਹੋ ਸਕੀ।

17 ਅਕਤੂਬਰ ਨੂੰ ਸਰਕਾਰੀ ਵਕੀਲ ਨੀਰਜ ਸ਼੍ਰੀਵਾਸਤਵ, ਮੁਖਤਾਰ ਅੰਸਾਰੀ ਅਤੇ ਸੋਨੂੰ ਯਾਦਵ ਦੇ ਵਕੀਲਾਂ ਨੇ ਸਰਕਾਰੀ ਵਕੀਲ ਦੀ ਤਰਫੋਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਸਨ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਣਾਉਣ ਦੀ ਤਾਰੀਖ਼ ਤੈਅ ਕਰ ਦਿੱਤੀ ਸੀ। ਅਦਾਲਤ ਨੇ ਵੀਰਵਾਰ 26 ਅਕਤੂਬਰ ਨੂੰ ਸ਼ਾਮ 4 ਵਜੇ ਆਪਣਾ ਫੈਸਲਾ ਸੁਣਾਉਂਦੇ ਹੋਏ ਮੁਖਤਾਰ ਅੰਸਾਰੀ ਅਤੇ ਸੋਨੂੰ ਯਾਦਵ ਨੂੰ ਗੈਂਗਸਟਰ ਐਕਟ ਦੇ ਤਹਿਤ ਦੋਸ਼ੀ ਪਾਇਆ ਗਿਆ । ਇਸਦੇ ਨਾਲ ਹੀ ਸਜ਼ਾ ਦੇ ਮੁੱਦੇ ‘ਤੇ ਸੁਣਵਾਈ ਲਈ 27 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਗਈ ਸੀ ।

The post ਕਰੰਦਾ ਮਾਮਲੇ ‘ਚ ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਕੈਦ, ਪੰਜ ਲੱਖ ਰੁਪਏ ਦਾ ਲਗਾਇਆ ਜ਼ੁਰਮਾਨਾ appeared first on TheUnmute.com - Punjabi News.

Tags:
  • breaking-news
  • india-news
  • indian-latest-news
  • karanda-case
  • mukhtar
  • mukhtar-ansari
  • news

ਨੌਜਵਾਨ ਵੋਟਰਾਂ ਦਾ 100 ਫ਼ੀਸਦੀ ਪੰਜੀਕਰਣ ਚੋਣ ਕਮਿਸ਼ਨ ਦਾ ਮੁੱਖ ਟੀਚਾ: ਮੁੱਖ ਚੋਣ ਅਫ਼ਸਰ ਪੰਜਾਬ

Friday 27 October 2023 11:19 AM UTC+00 | Tags: aam-aadmi-party breaking-news cm-bhagwant-mann election-commission election-commission-of-india electoral-rolls latest-news news punjab-election punjab-election-commission punjab-government the-unmute-breaking-news

ਐੱਸ.ਏ. ਐੱਸ ਨਗਰ 28 ਅਕਤੂਬਰ 2023: ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਜੋ ਕਿ 27 ਅਕਤੂਬਰ ਤੋਂ 12 ਦਸੰਬਰ ਤੱਕ ਚੱਲਣੀ ਹੈ, ਦਾ ਸੂਬਾਈ ਅਗਾਜ਼ ਅੱਜ ਮੁੱਖ ਚੋਣ ਅਫ਼ਸਰ (Election Commission) ਪੰਜਾਬ ਸੀ ਸਿੱਬਨ ਵੱਲੋਂ ਮੋਹਾਲੀ ਤੋਂ ਕੀਤਾ ਗਿਆ।

ਇਸ ਸਬੰਧੀ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਜ਼ਿਲ੍ਹਾ ਸਵੀਪ ਟੀਮ ਵੱਲੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੀ ਅਗਵਾਈ ਸ਼ਿਵਾਲਿਕ ਪਬਲਿਕ ਸਕੂਲ ਮੋਹਾਲੀ ਵਿਖੇ ਕੀਤਾ ਗਿਆ। ਇਸ ਤੋਂ ਪਹਿਲਾਂ ਸਵੇਰ ਵੇਲੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ 3 ਬੀ 1 ਮੋਹਾਲੀ ਤੋਂ ਸ਼ਿਵਾਲਕ ਪਬਲਿਕ ਸਕੂਲ ਤੱਕ ਸਾਈਕਲ ਰੈਲੀ ਕੱਢੀ ਗਈ, ਜਿਸ ਵਿੱਚ ਲਗਪਗ 300 ਸਾਇਕਲਿਸਟਾਂ ਨੇ ਭਾਗ ਲਿਆ।

ਇਸ ਸਾਇਕਲ ਰੈਲੀ ਨੂੰ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਮੋਹਾਲੀ ਚੰਦਰ ਜਯੋਤੀ ਸਿੰਘ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਉਪਰੰਤ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਹੋਏ ਸਭਿਆਚਾਰਕ ਸਮਾਗਮ ਦਾ ਉਦਘਾਟਨ ਮੁੱਖ ਚੋਣ ਅਫ਼ਸਰ ਪੰਜਾਬ ਸੀ ਸਿੱਬਨ ਵੱਲੋਂ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਸ਼ਿਕਾ ਜੈਨ ਵੱਲੋਂ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ।

ਜ਼ਿਲ੍ਹਾ ਨੋਡਲ ਅਫਸਰ ਸਵੀਪ ਵੱਲੋਂ ਸਵੀਪ ਰਿਪੋਰਟ ਪੇਸ਼ ਕੀਤੀ ਗਈ ਅਤੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਵੋਟਰ ਪੰਜੀਕਰਣ ਕਰਵਾਉਣ ਦੀ ਅਪੀਲ ਕੀਤੀ ਗਈ ਅਤੇ ਸ਼ਹਿਰੀ ਖੇਤਰਾਂ ਦੇ ਵੋਟਰਾਂ ਦੀ ਵੋਟਰ ਟਰਨ-ਆਉਟ ਵਧਾਉਣ ਲਈ ਉਲੀਕੇ ਜਾਣ ਵਾਲੇ ਯਤਨਾਂ ਉੱਪਰ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਨੌਜਵਾਨਾਂ, ਦਿਵਿਆਂਗਜਨ, ਟਰਾਂਸਜੈਂਡਰ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਵੱਧ ਤੋ ਵੱਧ ਵੋਟਰ ਪੰਜੀਕਰਣ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਚੋਣ ਅਫਸਰ ਪੰਜਾਬ, ਸੀ ਸਿੱਬਨ ਨੇ ਕਿਹਾ ਕਿ ਸਪੈਸ਼ਲ ਸਮਰੀ ਰਵੀਜ਼ਨ ਦੌਰਾਨ ਵੋਟਾਂ ਦੀ ਸੁਧਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਮੰਤਵ ਵੱਧ ਤੋਂ ਵੱਧ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਪੈਸ਼ਲ ਸਮਰੀ ਰਵੀਜ਼ਨ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਹੈ । ਉਨ੍ਹਾਂ ਸਮਾਗਮ ਵਿੱਚ ਹਾਜ਼ਰ ਸਮੂਹ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ ਕੇ ਇਸ ਮੁਹਿੰਮ ਵਿੱਚ ਹਿੱਸਾ ਲੈਣ। ਉਨ੍ਹਾਂ ਇਸ ਮੌਕੇ ਸਮੂਹ ਜਿਲ੍ਹਾ ਪ੍ਰਸ਼ਾਸਨ ਨੂੰ ਕਰਵਾਏ ਗਏ ਸਮਾਗਮ ਦੀ ਵਧਾਈ ਵੀ ਦਿੱਤੀ।

ਪ੍ਰੋਗਰਾਮ ਦੌਰਾਨ ਭਾਰਤੀ ਚੋਣ ਕਮਿਸ਼ਨ (Election Commission) ਦੇ ਰਾਸ਼ਟਰੀ ਵੋਟਰ ਦੇ ਦਿਵਸ ਮੌਕੇ ਲਾਂਚ ਕੀਤੇ ਗੀਤ "ਮੈਂ ਭਾਰਤ ਹਾਂ" ਦਾ ਪੰਜਾਬੀ ਰੂਪਾਂਤਰਣ ਕਰਕੇ ਪੰਜਾਬੀ ਫੋਕ ਆਰਕੈਸਟਰਾ ਨਾਲ ਲੋਕ ਧੁਨਾਂ ਉੱਤੇ ਵਿਜੈ ਯਮਲਾ ਜੱਟ ਦੀ ਟੀਮ ਵੱਲੋਂ ਪੇਸ਼ ਕੀਤਾ ਗਿਆ। ਇਸ ਮੌਕੇ ਵਧੀਆ ਸਵੀਪ ਗਤੀਵਿਧੀਆਂ ਕਰਵਾਉਣ ਲਈ ਜਿਲ੍ਹਾ ਸਿੱਖਿਆ ਅਫਸਰ, ਪ੍ਰਿੰਸੀਪਲ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਰਾਜੀਵ ਪੁਰੀ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ 3ਬੀ 1, ਪ੍ਰਿੰਸੀਪਲ ਸ਼ਿਵਾਲਿਕ ਸਕੂਲ ਅਤੇ ਸਮੂਹ ਭਾਗੀਦਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਵੋਟ ਬਣਾਉਣ ਸਬੰਧੀ ਹਰ ਘਰ ਨੂੰ ਜਾਗਰੂਕ ਕਰਨ ਲਈ ਵੋਟ ਬਣਾਉਣ ਸਬੰਧੀ ਜਾਣਕਾਰੀ ਗੈਸ ਸਿਲੰਡਰ ਨਾਲ ਟੈਗ ਕਰ ਮੁਹੱਈਆ ਕਰਵਾਉਣ ਦਾ ਵੀ ਅਗਾਜ ਕੀਤਾ ਗਿਆ। ਇਸ ਮੌਕੇ ਸਕੂਲ ਬੈਂਡ, ਵਿਸ਼ੇਸ਼ ਬੱਚਿਆ ਦੀਆਂ ਪੇਸ਼ਕਾਰੀਆਂ, ਸੈਲਫੀ ਸਟੈਂਡ ਖਿੱਚ ਦਾ ਕੇਂਦਰ ਬਣ ਰਹੇ। ਪ੍ਰੋਗਰਾਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਤਿੜਕੇ, ਐਸ ਡੀ ਐਮ ਚੰਦਰ ਜਯੋਤੀ ਸਿੰਘ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਸਟੇਟ ਸਵੀਪ ਕੋਆਰਡੀਨੇਟਰ ਮਨਪ੍ਰੀਤ ਸਿੰਘ ਅਨੇਜਾ, ਜਿਲ੍ਹਾ ਸਿੱਖਿਆ ਅਫਸਰ ਅਤੇ ਜਿਲ੍ਹਾ ਨੋਡਲ ਅਫਸਰ ਸਵੀਪ ਗੁਰਬਖਸ਼ੀਸ਼ ਸਿੰਘ ਅੰਟਾਲ ਵੀ ਹਾਜਰ ਸਨ।

The post ਨੌਜਵਾਨ ਵੋਟਰਾਂ ਦਾ 100 ਫ਼ੀਸਦੀ ਪੰਜੀਕਰਣ ਚੋਣ ਕਮਿਸ਼ਨ ਦਾ ਮੁੱਖ ਟੀਚਾ: ਮੁੱਖ ਚੋਣ ਅਫ਼ਸਰ ਪੰਜਾਬ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • election-commission
  • election-commission-of-india
  • electoral-rolls
  • latest-news
  • news
  • punjab-election
  • punjab-election-commission
  • punjab-government
  • the-unmute-breaking-news

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੇਗਮ ਮੁਨੱਬਰ ਉਨ ਨਿਸ਼ਾ (Begum Munwar Un Nisha) ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਬੇਗਮ ਮੁਨੱਬਰ ਉਨ ਨਿਸ਼ਾ ਜੀ, ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਸਨ। ਉਨ੍ਹਾਂ ਨੇ ਬੇਗਮ ਨਿਸ਼ਾ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਾਡੇ ਲਈ ਹਮੇਸ਼ਾ ਸਤਿਕਾਰ ਦੇ ਪਾਤਰ ਰਹਿਣਗੇ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।

The post ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੇਗਮ ਮੁਨੱਬਰ ਉਨ ਨਿਸ਼ਾ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • begum-munawwar-un-nisa.
  • begum-munwar-un-nisha
  • breaking-news
  • malerkotla
  • nawab-sher-khan
  • news

ਅੰਮ੍ਰਿਤਸਰ, 27 ਅਕਤੂਬਰ 2023: ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਮੌਕੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ-ਏ-ਮਲੇਰਕੋਟਲਾ ਸ਼ੇਰ ਮੁਹੰਮਦ ਖਾਂ ਦੇ ਪਰਿਵਾਰ ਦੀ ਆਖਰੀ ਬੇਗ਼ਮ ਮੁਨੱਬਰ ਉਨ ਨਿਸਾ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਨਵਾਬ ਮਲੇਰਕੋਟਲਾ ਦਾ ਨਾਂ ਸਤਿਕਾਰ ਵਜੋਂ ਦਰਜ ਹੈ ਅਤੇ ਕੌਮ ਇਨ੍ਹਾਂ ਦੇ ਵੰਸ਼ਜਾਂ ਦਾ ਵੀ ਹਮੇਸ਼ਾ ਆਦਰ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਵੰਸ਼ ਦੀ ਆਖਰੀ ਬੇਗ਼ਮ ਮੁਨੱਬਰ ਉਲ ਨਿਸਾ ਦੇ ਚਲਾਣੇ ਨਾਲ ਦਿਲੀ ਦੁੱਖ ਹੋਇਆ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਨਵਾਬ ਮਲੇਰਕੋਟਲਾ ਵੱਲੋਂ ਹੱਕ-ਸੱਚ ਲਈ ਉਠਾਈ ਅਵਾਜ਼ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ।

ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੇਗ਼ਮ ਮੁਨੱਬਰ ਉਲ ਨਿਸਾ ਨੂੰ ਅਪ੍ਰੈਲ 2023 ਵਿਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਵਿਸ਼ੇਸ਼ ਸਮਾਗਮ ਕਰਕੇ ਸਨਮਾਨਿਤ ਵੀ ਕੀਤਾ ਗਿਆ ਸੀ। ਅੱਜ ਬੇਗਮ ਦੇ ਅੰਤਿਮ ਸਸਕਾਰ ਮੌਕੇ ਮੁੱਖ ਗ੍ਰੰਥੀ ਸ੍ਰੀ ਫ਼ਤਹਿਗੜ੍ਹ ਸਾਹਿਬ ਗਿਆਨੀ ਅਜਮੇਰ ਸਿੰਘ ਜੀ ਅਤੇ ਮੈਨੇਜਰ ਸ੍ਰੀ ਫ਼ਤਹਿਗੜ੍ਹ ਸਾਹਿਬ ਸ. ਗੁਰਦੀਪ ਸਿੰਘ ਵੀ ਮੌਜੂਦ ਸਨ

The post ਬੇਗ਼ਮ ਮੁਨੱਬਰ ਉਨ ਨਿਸਾ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁੱਖ ਪ੍ਰਗਟ appeared first on TheUnmute.com - Punjabi News.

Tags:
  • begum-munbar-un-nisa
  • breaking-news
  • news
  • sgpc

'ਆਪ' ਨੇ ਮੁੱਲਾਂਪੁਰ ਦਾਖਾ 'ਚ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਇੰਚਾਰਜਾਂ ਲਈ ਸਹੁੰ ਚੁੱਕ ਸਮਾਗਮ ਕਰਵਾਇਆ

Friday 27 October 2023 01:22 PM UTC+00 | Tags: aam-aadmi-party aap-block-presidents block-presidents cm-bhagwant-mann latest-news mullanpur mullanpur-dakha news the-unmute the-unmute-breaking-news the-unmute-latest-news the-unmute-latest-update

ਚੰਡੀਗੜ੍ਹ/ਲੁਧਿਆਣਾ, 27 ਅਕਤੂਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਮੁੱਲਾਂਪੁਰ ਦਾਖਾ (Mullanpur Dakha) ਵਿੱਚ ਨਵੇਂ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਇੰਚਾਰਜਾਂ ਲਈ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ‘ਆਪ’ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ, ਬ੍ਰਹਮ ਸ਼ੰਕਰ ਜਿੰਪਾ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ, ਲਾਲਚੰਦ ਕਟਾਰੂਚੱਕ, ਡਾ ਬਲਜੀਤ ਕੌਰ, ਹਰਜੋਤ ਬੈਂਸ ਦੇ ਨਾਲ ‘ਆਪ’ ਵਿਧਾਇਕ, ਚੇਅਰਮੈਨ ਅਤੇ ਵਲੰਟੀਅਰ ਵੀ ਹਾਜ਼ਰ ਸਨ ।

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਸਾਰੇ ਨਵੇਂ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਇੰਚਾਰਜਾਂ ਨੂੰ ਸਹੁੰ ਚੁਕਾਈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਆਗੂਆਂ ਅਤੇ ਵਲੰਟੀਅਰਾਂ ਨੂੰ ਜਥੇਬੰਦੀ ਨੂੰ ਹੋਰ ਮਜ਼ਬੂਤ ​​ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਅਨੁਸਾਰ ਨਵੇਂ ਬਲਾਕ ਪ੍ਰਧਾਨ ਅਤੇ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਸਾਰੇ ਨਵੇਂ ਅਹੁਦੇਦਾਰ ਇਮਾਨਦਾਰ ਅਤੇ ਮਿਹਨਤੀ ਲੋਕ ਹਨ ਜੋ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦੇ ਹਨ।

ਇਸ ਮੌਕੇ (Mullanpur Dakha) ‘ਆਪ’ ਪੰਜਾਬ ਦੇ ਇੰਚਾਰਜ ਵਿਧਾਇਕ ਜਰਨੈਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪਾਰਟੀ ਦੀ ਟੀਮ ਨੇ ਬਹੁਤ ਮਿਹਨਤ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਇਤਿਹਾਸਕ ਜਿੱਤ ਸੰਭਵ ਬਣਾਇਆ ਹੈ। ਇਸੇ ਤਰ੍ਹਾਂ ਪਾਰਟੀ ਆਉਣ ਵਾਲੀਆਂ ਲੋਕਲ ਬਾਡੀ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਅਸੀਂ 90% ਤੋਂ ਵੱਧ ਵਾਰਡਾਂ ਵਿੱਚ ਜਿੱਤ ਦਰਜ ਕਰਾਂਗੇ।

ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ ਨੇ ਕਿਹਾ ਕਿ ਵਲੰਟੀਅਰਾਂ ਦੇ ਸਹਿਯੋਗ ਅਤੇ ਮਿਹਨਤ ਤੋਂ ਬਿਨਾਂ ਕੋਈ ਵੀ ਸਫਲਤਾ ਸੰਭਵ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਕੋਲ ‘ਆਪ’ ਪੰਜਾਬ ਇਕਾਈ ਦੇ ਰੂਪ ‘ਚ ਵਲੰਟੀਅਰਾਂ ਦੀ ਦੁਨੀਆ ਦੀ ਸਭ ਤੋਂ ਮਿਹਨਤੀ ਅਤੇ ਅਨੁਸ਼ਾਸਿਤ ਟੀਮ ਹੈ, ਜਿਨ੍ਹਾਂ ਨੇ ਨਾ ਸਿਰਫ਼ ਇਤਿਹਾਸਕ ਫਤਵਾ ਦੇ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ, ਸਗੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਹੋਰਨਾਂ ਸੂਬਿਆਂ ਤੱਕ ਪਹੁੰਚਾਉਣ ਲਈ ਵੀ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਬਲਾਕ ਪ੍ਰਧਾਨ ਪਾਰਟੀ ਸੰਗਠਨ ਵਿੱਚ ਸਭ ਤੋਂ ਮਹੱਤਵਪੂਰਨ ਵਿਅਕਤੀ ਹਨ ਅਤੇ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਪਰਿਵਾਰ ਹੈ। ਪੰਜਾਬ ਮੇਰਾ ਪਰਿਵਾਰ ਹੈ। ਅਸੀਂ ਪੰਜਾਬ ਵਿੱਚ ਸਿਆਸੀ ਤਬਦੀਲੀ ਲਿਆਉਣ ਲਈ ਤਨਦੇਹੀ ਨਾਲ ਮਿਹਨਤ ਕੀਤੀ ਹੁਣ ਸਾਨੂੰ ਆਪਣੇ ਦੇਸ਼ ਨੂੰ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਤੋਂ ਮੁਕਤ ਕਰਨ ਲਈ ਹੋਰ ਵੀ ਮਿਹਨਤ ਕਰਨੀ ਪਵੇਗੀ।

ਉਨ੍ਹਾਂ ਵਲੰਟੀਅਰਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਨੂੰ ਦੇਸ਼ ਦੇ ਕੋਨੇ-ਕੋਨੇ ਤੱਕ ਲੈ ਕੇ ਜਾਣ ਅਤੇ ਹਰ ਸੂਬੇ ਵਿੱਚ ਪਾਰਟੀ ਇਕਾਈਆਂ ਨੂੰ ਮਜ਼ਬੂਤ ​​ਕਰਨ। ਉਨ੍ਹਾਂ ਕਿਹਾ ਕਿ 2012 ‘ਚ ‘ਆਪ’ ਦੇ ਗਠਨ ਤੋਂ ਬਾਅਦ ਸਾਡੇ ‘ਚ ਉਤਰਾਅ-ਚੜ੍ਹਾਅ ਆਏ ਹਨ ਅਤੇ ਲੁਕਵੇਂ ਅਤੇ ਨਿੱਜੀ ਹਿੱਤਾਂ ਨਾਲ ਪਾਰਟੀ ‘ਚ ਸ਼ਾਮਲ ਹੋਣ ਵਾਲੇ ਬਹੁਤ ਸਾਰੇ ਲੋਕ ਸਾਨੂੰ ਛੱਡ ਕੇ ਚਲੇ ਗਏ ਪਰ ਅਸੀਂ ਮਜ਼ਬੂਤੀ ਨਾਲ ਖੜ੍ਹੇ ਹਾਂ ਕਿਉਂਕਿ ਅਸੀਂ ਪੰਜਾਬ ਅਤੇ ਆਪਣੇ ਲੋਕਾਂ ਲਈ ਕੰਮ ਕਰ ਰਹੇ ਹਾਂ।

ਮਾਨ ਨੇ ਕਿਹਾ ਕਿ ਕੁਝ ਲੋਕ ਸੋਚਦੇ ਹਨ ਕਿ ਉਹ ਪਾਰਟੀ ਤੋਂ ਵੱਡੇ ਹਨ ਪਰ ਪਾਰਟੀ ਨੇ ਸਾਨੂੰ ਅਜਿਹਾ ਪਲੇਟਫਾਰਮ ਦਿੱਤਾ ਜਿਸ ਨੇ ਸਾਂਝੇ ਪਿਛੋਕੜ ਵਾਲੇ ਲੋਕਾਂ ਨੂੰ ਮੰਤਰੀ, ਵਿਧਾਇਕ ਅਤੇ ਚੇਅਰਮੈਨ ਬਣਾਇਆ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਕਾਬਲ ਲੋਕਾਂ ਨੂੰ ਜ਼ਿੰਮੇਵਾਰੀਆਂ ਦਿੰਦਾ ਹੈ ਅਤੇ ਸਾਡੀ ਦੇਸ਼ ਅਤੇ ਆਪਣੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਹੈ। ਸਾਨੂੰ ਇਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ।

The post ‘ਆਪ’ ਨੇ ਮੁੱਲਾਂਪੁਰ ਦਾਖਾ ‘ਚ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਇੰਚਾਰਜਾਂ ਲਈ ਸਹੁੰ ਚੁੱਕ ਸਮਾਗਮ ਕਰਵਾਇਆ appeared first on TheUnmute.com - Punjabi News.

Tags:
  • aam-aadmi-party
  • aap-block-presidents
  • block-presidents
  • cm-bhagwant-mann
  • latest-news
  • mullanpur
  • mullanpur-dakha
  • news
  • the-unmute
  • the-unmute-breaking-news
  • the-unmute-latest-news
  • the-unmute-latest-update

ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼ ਵਿਖੇ ਕੋਚਿੰਗ ਲਈ ਪ੍ਰਵੇਸ਼ ਪ੍ਰੀਖਿਆ ਹੋਈ

Friday 27 October 2023 01:28 PM UTC+00 | Tags: ambedkar-institute ambedkar-institute-of-career breaking-news civil-services mohali

ਐੱਸ ਏ ਐੱਸ ਨਗਰ, 27 ਅਕਤੂਬਰ 2023: ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼, ਫੇਸ 3 ਬੀ 2, ਮੋਹਾਲੀ ਵਿਖੇ ਸਿਵਿਲ ਸਰਵਿਸਿਜ਼/ ਪੀ. ਸੀ. ਐੱਸ. (ਪ੍ਰੀ) ਪ੍ਰੀਖਿਆ-2024 ਦੀ ਕੰਬਾਈਡ ਕੋਚਿੰਗ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਵੇਸ਼ ਪ੍ਰੀਖਿਆ ਲਈ ਗਈ। ਇਸ ਕੋਚਿੰਗ ਲਈ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਨਾਲ ਸੰਬੰਧਤ ਘੱਟੋ ਘੱਟ ਗ੍ਰੈਜੂਏਟ ਉਮੀਦਵਾਰ ਯੋਗ ਹਨ, ਜਿਨ੍ਹਾਂ ਦੇ ਮਾਪਿਆਂ ਦੀ ਸਾਰੇ ਸਰੋਤਾਂ ਤੋਂ ਆਮਦਨ 3.00 ਲੱਖ ਪ੍ਰਤੀ ਸਾਲ ਤੋਂ ਵੱਧ ਨਾ ਹੋਵੇ।

ਵਧੇਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਪੰਜਾਬ, ਜਸਪ੍ਰੀਤ ਸਿੰਘ, ਆਈ. ਏ. ਐੱਸ. ਨੇ ਦੱਸਿਆ ਕਿ ਇਸ ਕੋਚਿੰਗ ਕੋਰਸ ਦੀਆਂ 40 ਸੀਟਾਂ ਹਨ, 20 ਸੀਟਾਂ ਅਨੁਸੂਚਿਤ ਜਾਤੀ, 12 ਸੀਟਾਂ ਪੱਛੜੀਆਂ ਸ਼੍ਰੇਣੀਆਂ ਅਤੇ 8 ਸੀਟਾਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਰਾਖਵੀਆਂ ਹਨ। ਉਪਲੱਬਧਤਾ ਦੇ ਤਹਿਤ ਹਰੇਕ ਸ਼੍ਰੇਣੀ ਵਿਚ 30 ਫ਼ੀਸਦੀ ਸੀਟਾਂ ਮਹਿਲਾਵਾਂ ਅਤੇ 5 ਫ਼ੀਸਦੀ ਸੀਟਾਂ ਤੇ ਸਿਵਿਆਂਗ ਉਮੀਦਵਾਰ ਸ਼ਾਮਿਲ ਕੀਤੇ ਜਾ ਸਕਦੇ ਹਨ।

ਇਸ ਪ੍ਰੀਖਿਆ ਲਈ 790 ਉਮੀਦਵਾਰਾਂ ਦੀਆਂ ਪ੍ਰਤੀ ਬੇਨਤੀਆਂ ਪ੍ਰਾਪਤ ਹੋਈਆਂ ਅਤੇ 540 ਉਮੀਦਵਾਰ ਪ੍ਰੀਖਿਆ ਦੇਣ ਲਈ ਹਾਜ਼ਿਰ ਹੋਏ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਕੈਬਿਨਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਮੁੱਖ ਸਕੱਤਰ ਸ਼੍ਰੀ ਵੀ ਕੇ ਮੀਨਾ ਦੀ ਅਗਵਾਈ ਚ ਸਿਵਿਲ ਸੇਵਾਵਾਂ ਦੀ ਕੋਚਿੰਗ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰ ਐਂਡ ਕੋਰਸਿਜ਼, ਫੇਸ 3 ਬੀ 2 ਵਿਖੇ ਦਿੱਤੀ ਜਾਵੇਗੀ। ਹਰੇਕ ਚੁਣੇ ਗਏ ਉਮੀਦਵਾਰ ਨੂੰ ਸਰਕਾਰੀ ਨਿਯਮਾਂ ਦੇ ਅਨੁਸਾਰ ਮੁਫਤ ਕੋਚਿੰਗ, ਮੁਫਤ ਹੋਸਟਲ ਅਵਾਸ ਅਤੇ 3000 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮੁੱਹਈਆ ਕੀਤੀ ਜਾਵੇਗੀ।

ਸਰਕਾਰ ਵਲੋਂ ਕਮਜ਼ੋਰ ਵਰਗ ਲਈ ਚਲਾਈ ਜਾ ਰਹੀ ਕੋਚਿੰਗ ਦਾ ਮੁੱਖ ਉਦੇਸ਼ ਕਮਜ਼ੋਰ ਵਰਗ ਵਿੱਚੋਂ ਸਿਵਿਲ ਸੇਵਾਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੈ। ਕਾਰਜਵਾਹਕ ਪ੍ਰਿੰਸੀਪਲ ਅਸ਼ੀਸ਼ ਕਥੂਰੀਆ ਨੇ ਦੱਸਿਆ ਕਿ ਸਿਖਿਆਰਥੀਆਂ ਦੀ ਮੰਗ ਅਨੁਸਾਰ ਇਸ ਸਾਲ 40 ਦੀ ਬਜਾਏ 80 ਬੱਚਿਆਂ ਦਾ ਕੋਰਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਸਾਲ ਤੋਂ ਨਵੇ ਕੋਰਸ ਅਤੇ ਐਸ ਸੀ, ਬੀ ਸੀ, ਅਤੇ ਘੱਟ ਗਿਣਤੀ ਤੇ ਕਮਜ਼ੋਰ ਵਰਗਾਂ ਦੀਆਂ ਸੀਟਾਂ ਵਧਾਈਆਂ ਜਾਣਗੀਆਂ।

The post ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼ ਵਿਖੇ ਕੋਚਿੰਗ ਲਈ ਪ੍ਰਵੇਸ਼ ਪ੍ਰੀਖਿਆ ਹੋਈ appeared first on TheUnmute.com - Punjabi News.

Tags:
  • ambedkar-institute
  • ambedkar-institute-of-career
  • breaking-news
  • civil-services
  • mohali

ਖਰੜ/ਐੱਸ ਏ ਐੱਸ ਨਗਰ, 27 ਅਕਤੂਬਰ 2023: ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ (Khooni Majra) ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਐੱਸ ਏ ਐੱਸ ਨਗਰ ਦੇ ਸਹਿਯੋਗ ਨਾਲ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿੱਚ ਸਵੈ-ਰੋਜ਼ਗਾਰ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਸਰਕਾਰੀ ਬਹੁ ਤਕਨੀਕੀ ਕਾਲਜ ਖੂਨੀਮਾਜਰਾ (Khooni Majra) ਦੇ 200 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਭਵਿੱਖ ਦੇ ਕਾਰੋਬਾਰੀ ਕਿਵੇਂ ਬਣੀਏ, ਸਬੰਧੀ ਵਿਸ਼ਾ ਮਾਹਿਰਾਂ ਨਾਲ ਗੱਲਬਾਤ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਸਿਵਲ ਇੰਜੀਨੀਅਰਿੰਗ ਦੇ ਅਫ਼ਸਰ ਇੰਚਾਰਜ, ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਬਤੌਰ ਮੁੱਖ ਬੁਲਾਰਾ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਪ੍ਰਤੀ ਪ੍ਰੇਰਿਤ ਕਰਦਿਆ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਸਫ਼ਲ ਕਾਰੋਬਾਰੀ, ਜਿਹਨਾਂ ਨੇ ਛੋਟੇ ਪੱਧਰ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ, ਦੀਆਂ ਉਦਾਹਰਣਾਂ ਦੇ ਕੇ ਉਤਸ਼ਾਹਿਤ ਕੀਤਾ।

ਕਾਲਜ ਦੇ ਮਾਡਰਨ ਆਫਿਸ ਵਿਭਾਗ ਦੇ ਮੁਖੀ ਪ੍ਰਵੀਨ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਅਨੂਸੂਚਿਤ ਜਾਤੀ ਕਾਰਪੋਰੇਸ਼ਨ ਦੇ ਨੁਮਾਇੰਦੇ ਲਖਮੀਰ ਸਿੰਘ ਨੇ ਅਨੂਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਬਸੀਡਾਇਜ਼ਡ ਲੋਨ ਸਕੀਮਾਂ ਤੋਂ ਜਾਣੂ ਕਰਵਾਇਆ।ਜ਼ਿਲ੍ਹਾ ਇੰਡਸਟਰੀ ਵਿਭਾਗ ਦੇ ਕਿਰਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ, ਪ੍ਰੋਜੈਕਟ ਰਿਪੋਰਟ ਕਿਵੇਂ ਤਿਆਰ ਕਰੀਏ ਅਤੇ ਸਰਕਾਰ ਦੀਆ ਅਸਾਨ ਲੋਨ ਸਕੀਮਾਂ ਤੋਂ ਜਾਣੂ ਕਰਵਾਇਆ।

ਇਸ ਮੌਕੇ ਮੱਛੀ ਪਾਲਣ ਵਿਭਾਗ ਦੀ ਜਗਦੀਪ ਕੌਰ, ਕਾਲਜ ਦੇ ਸੀਨੀਅਰ ਲੈਕਚਰਾਰ ਪਰਮਿੰਦਰ ਸਿੰਘ ਸੈਣੀ, ਮੈਡਮ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਕਮਿਊਨੀਕੇਸ਼ਨ ਸਕਿੱਲਜ਼ ਦੀ ਸਫ਼ਲ ਕਾਰੋਬਾਰੀ ਬਣਨ ਵਿੱਚ ਮਹੱਤਤਾ ਉੱਪਰ ਚਾਨਣਾ ਪਾਇਆ।

ਰੋਜ਼ਗਾਰ ਦਫਤਰ ਦੇ ਕੌਂਸਲਰ ਨੇ ਵਿਦਿਆਰਥੀਆਂ ਨੂੰ ਆਪਨਾ ਹੁਨਰ ਪਹਿਚਾਣ ਕੇ ਨਵੀਂ ਸ਼ੁਰੂਆਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਕਿਹਾ ਕਿ ਇਸ ਕੈਂਪ ਦਾ ਮਕਸਦ ਵਿਦਿਆਰਥੀਆਂ ਵਿੱਚ ਸਵੈ ਰੋਜ਼ਗਾਰ ਦੀਆਂ ਸੰਭਾਵਨਾਵਾਂ ਤਲਾਸ਼ ਕੇ ਉਹਨਾਂ ਨੂੰ ਵਿੱਤੀ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨਾ ਹੈ।

The post ਵਿੱਖ ਦੇ ਕਾਰੋਬਾਰੀਆਂ ਨੂੰ ਤਲਾਸ਼ਣ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ‘ਚ ਕੈਂਪ ਲਾਇਆ appeared first on TheUnmute.com - Punjabi News.

Tags:
  • breaking-news
  • government-polytechnic-college
  • khooni-majra
  • self-employment-awareness

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪੀਆਂ

Friday 27 October 2023 01:36 PM UTC+00 | Tags: aam-aadmi-party breaking-news ceo-punjab cm-bhagwant-mann electoral latest-news political-parties punjab-aap punjab-bjp punjab-congress punjab-political-parties sukhbir-singh-badal the-unmute-breaking-news

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ (PUNJAB) ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਵੱਲੋਂ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਨਾਲ ਅੱਜ ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ: ਵਿਸ਼ੇਸ਼ ਸੰਖੇਪ ਸੋਧ – 2024 ਸ਼ੁਰੂ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਈ.ਓ. ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਸੋਧ ਸਬੰਧੀ ਗਤੀਵਿਧੀਆਂ 27.10.2023 ਤੋਂ 09.12.2023 ਤੱਕ ਚੱਲਣਗੀਆਂ ਅਤੇ ਇਸ ਸਮੇਂ ਦੌਰਾਨ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ ਸੋਧ ਅਤੇ ਵੋਟ ਕਟਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ। ਮੀਟਿੰਗ ਦੌਰਾਨ ਸਿਬਿਨ ਸੀ ਵੱਲੋਂ ਚੋਣ ਪ੍ਰਕਿਰਿਆ ਦੀ ਮਜ਼ਬੂਤੀ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਕਿਵੇਂ ਤਕਨਾਲੋਜੀ ਦੀ ਵਰਤੋਂ ਕਰਕੇ ਹਰ ਪੜਾਅ 'ਤੇ ਪਾਰਦਰਸ਼ਤਾ ਲਿਆਂਦੀ ਗਈ ਹੈ।

ਸਿਆਸੀ ਪਾਰਟੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਸੀ.ਈ.ਓ. ਪੰਜਾਬ (PUNJAB) ਨੇ ਦੱਸਿਆ ਕਿ 4 ਅਤੇ 5 ਨਵੰਬਰ, 2023 ਅਤੇ 2 ਅਤੇ 3 ਦਸੰਬਰ, 2023 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹਿਣਗੇ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਅਤੇ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪਾਂ ਵਿੱਚ ਭਾਗ ਲੈਣ ਦੀ ਵੀ ਅਪੀਲ ਕੀਤੀ।

ਸੀ.ਈ.ਓ. ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਯੋਗ ਨੌਜਵਾਨਾਂ ਨੂੰ ਵੋਟਰਾਂ ਵਜੋਂ ਰਜਿਸਟਰਡ ਹੋਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਮ੍ਰਿਤਕ ਵੋਟਰਾਂ ਦੀ ਵੋਟ ਕਟਵਾਉਣ ਸਬੰਧੀ ਪ੍ਰਕਿਰਿਆ ਵਿੱਚ ਚੋਣ ਅਮਲੇ ਨੂੰ ਸਹਿਯੋਗ ਦੇਣ ਲਈ ਕਿਹਾ।

The post ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪੀਆਂ appeared first on TheUnmute.com - Punjabi News.

Tags:
  • aam-aadmi-party
  • breaking-news
  • ceo-punjab
  • cm-bhagwant-mann
  • electoral
  • latest-news
  • political-parties
  • punjab-aap
  • punjab-bjp
  • punjab-congress
  • punjab-political-parties
  • sukhbir-singh-badal
  • the-unmute-breaking-news

ਪਰਾਲੀ ਸਾੜਨ ਦੇ ਮਾਮਲੇ 'ਚ ਨਾਸਾ ਵੱਲੋਂ ਤਸਵੀਰਾਂ ਜਾਰੀ, ਵਿਜੈ ਸਾਂਪਲਾ ਨੇ ਪੰਜਾਬ ਸਰਕਾਰ ਤੇ ਕੇਜਰੀਵਾਲ 'ਤੇ ਖੜ੍ਹੇ ਕੀਤੇ ਸਵਾਲ

Friday 27 October 2023 01:48 PM UTC+00 | Tags: aam-aadmi-party breaking-news cm-bhagwant-mann latest-news nasa news shiromani-akali-dal stubble-burning sukhbir-singh-badal the-unmute-breaking-news the-unmute-punjab vijay-sampla

ਚੰਡੀਗੜ੍ਹ, 27 ਅਕਤੂਬਰ 2023: ਪਰਾਲੀ ਸਾੜਨ (stubble burning) ਦੇ ਮਾਮਲੇ ‘ਚ ਨਾਸਾ ਵੱਲੋਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ‘ਚ ਪੰਜਾਬ ‘ਚ ਪਰਾਲੀ ਸਾੜਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।ਇਸ ‘ਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਪੰਜਾਬ ਸਰਕਾਰ ਅਤੇ ਅਰਵਿੰਦ ਕੇਜਰੀਵਾਲ ‘ਤੇ ਸਵਾਲ ਖੜ੍ਹੇ ਕੀਤੇ ਹਨ, ਉਨ੍ਹਾਂ ਕਿਹਾ ਕਿ ਹੁਣ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜਦੋਂ ਇਹ ਲੋਕ ਸੱਤਾ ‘ਚ ਨਹੀਂ ਸਨ ਤਾਂ ਪੰਜਾਬ ‘ਤੇ ਦੋਸ਼ ਲਾਉਂਦੇ ਸਨ, ਹੁਣ ਸੱਤਾ ‘ਚ ਹਨ, ਨਾਸਾ ਵੱਲੋਂ ਪਰਾਲੀ ਸਾੜਨ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਵੱਡੀ ਮਾਤਰਾ ‘ਚ ਪੰਜਾਬ ‘ਚ ਪਰਾਲੀ ਸਾੜੀ ਜਾ ਰਹੀ ਹੈ, ਅੱਗ ਲਗਾਈ ਜਾ ਰਹੀ ਹੈ ਅਤੇ ਹਰਿਆਣਾ ਨੇ 36 ਫੀਸਦੀ ਤੱਕ ਕੰਟਰੋਲ ਕਰ ਲਿਆ ਹੈ, ਪੰਜਾਬ ‘ਚ ਮੁੱਖ ਮੰਤਰੀ ਕਿੱਥੇ ਹਨ ?। ਉਹੀ ਫੰਡ ਕੇਂਦਰ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਸਨ ਤਾਂ ਜੋ ਪਰਾਲੀ ਨਾ ਸਾੜੀ ਜਾਵੇ, ਉਨ੍ਹਾਂ ਨੇ ਇਸ ਬਾਰੇ ਕੀ ਕੀਤਾ? ਜੇਕਰ ਪਰਾਲੀ ਦੇ ਧੂੰਏਂ ਦੇ ਮਾਮਲੇ ਵਿੱਚ ਪੰਜਾਬ ਸਭ ਤੋਂ ਅੱਗੇ ਹੈ ਤਾਂ ਉਨ੍ਹਾਂ ਨੇ ਇਸ ਨੂੰ ਰੋਕਣ ਲਈ ਕੀ ਕੀਤਾ?

ਐਸ.ਵਾਈ.ਐਲ ਦੇ ਮੁੱਦੇ ‘ਤੇ ਬੋਲਦਿਆਂ ਸਾਂਪਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਪੰਜਾਬ ‘ਚ ਕੁਝ ਬਿਆਨ ਦਿੰਦੇ ਹਨ ਅਤੇ ਪੰਜਾਬ ਤੋਂ ਬਾਹਰ ਜਾ ਕੇ ਪੰਜਾਬ ਦਾ ਪਾਣੀ ਹਰਿਆਣਾ ਅਤੇ ਦਿੱਲੀ ਨੂੰ ਦੇਣ ਦੀ ਗੱਲ ਕਰਦੇ ਹਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਨ੍ਹਾਂ ਦਾ ਪੰਜਾਬ ਨਾਲ ਕੋਈ ਲਗਾਅ ਨਹੀਂ ਹੈ।

ਜਿਸ ਕਾਰਨ ਪੰਜਾਬ ਨੂੰ ਉਨ੍ਹਾਂ ਦੇ ਮਿਲੀ ਭੁਗਤ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵਿਰੋਧੀਆਂ ‘ਤੇ ਕੇਸ ਦਰਜ ਕੀਤੇ ਜਾ ਰਹੇ ਹਨ, ਜਿਸ ‘ਤੇ ਕੱਲ੍ਹ ਅਕਾਲੀ ਦਲ ਦੇ ਆਗੂ ਨੂੰ ਟਵਿੱਟਰ ‘ਤੇ ਵੀਡੀਓ ਪੋਸਟ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀ।ਸਾਂਪਲਾ ਨੇ ਕਿਹਾ ਕਿ ਵਿਰੋਧੀਆਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ, ਜਿਸ ਤੋਂ ਸਾਫ ਦਿਖਾਈ ਦੇ ਰਿਹਾ ਹੈ ਕਿ ਸੱਤਾਧਾਰੀ ਪਾਰਟੀ ਨਸ਼ੇ ‘ਚ ਧੁੱਤ ਹੈ। ਸੱਤਾ ਅਤੇ ਲੋਕਤੰਤਰ ਦਾ ਕਤਲ ਜੋ ਇਸ ਵੇਲੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

The post ਪਰਾਲੀ ਸਾੜਨ ਦੇ ਮਾਮਲੇ ‘ਚ ਨਾਸਾ ਵੱਲੋਂ ਤਸਵੀਰਾਂ ਜਾਰੀ, ਵਿਜੈ ਸਾਂਪਲਾ ਨੇ ਪੰਜਾਬ ਸਰਕਾਰ ਤੇ ਕੇਜਰੀਵਾਲ ‘ਤੇ ਖੜ੍ਹੇ ਕੀਤੇ ਸਵਾਲ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • nasa
  • news
  • shiromani-akali-dal
  • stubble-burning
  • sukhbir-singh-badal
  • the-unmute-breaking-news
  • the-unmute-punjab
  • vijay-sampla

ਚੰਡੀਗੜ੍ਹ, 27 ਅਕਤੂਬਰ 2023: ਇਜ਼ਰਾਈਲ ਨੇ ਬੁੱਧਵਾਰ ਰਾਤ ਨੂੰ ਟੈਂਕਾਂ ਅਤੇ ਸੈਨਿਕਾਂ ਨਾਲ ਗਾਜ਼ਾ ਵਿੱਚ ਹਮਾਸ ਦੇ ਟਿਕਾਣਿਆਂ ‘ਤੇ ਸੀਮਤ ਜ਼ਮੀਨੀ ਹਮਲਾ ਕੀਤਾ। ਇਸ ਨੂੰ ਵੱਡੇ ਪੱਧਰ ‘ਤੇ ਜ਼ਮੀਨੀ ਹਮਲਾ ਕਰਨ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।ਹਮਾਸ ਦੀ ਪੱਛਮੀ ਖਾਨ ਯੂਨਿਸ ਬਟਾਲੀਅਨ ਦਾ ਕਮਾਂਡਰ ਮਦਥ ਮੁਬਸ਼ਰ ਵੀਰਵਾਰ ਰਾਤ ਨੂੰ ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈਡੀਐਫ) ਦੇ ਹਵਾਈ ਹਮਲੇ ਵਿੱਚ ਮਾਰਿਆ ਗਿਆ ਸੀ। ਖ਼ਬਰਾਂ ਹਨ ਕਿ ਆਈਡੀਐਫ ਨੇ ਹਾਲ ਹੀ ਵਿੱਚ ਗਾਜ਼ਾ ਪੱਟੀ ਵਿੱਚ ਹਮਾਸ ਦੇ 250 ਤੋਂ ਵੱਧ ਟਿਕਾਣਿਆਂ ਉੱਤੇ ਹਮਲੇ ਕੀਤੇ ਸਨ।

ਕਰੀਬ 21 ਦਿਨ ਪਹਿਲਾਂ ਹਮਾਸ ਨੇ ਇਜ਼ਰਾਈਲ ‘ਤੇ ਅੰਨ੍ਹੇਵਾਹ ਰਾਕੇਟ ਹਮਲੇ ਕੀਤੇ ਸਨ। 7 ਅਕਤੂਬਰ ਦੀ ਇਸ ਘਟਨਾ ਤੋਂ ਬਾਅਦ ਦੱਖਣੀ ਇਜ਼ਰਾਈਲ ‘ਚ ਟਕਰਾਅ ਹੋ ਰਿਹਾ ਹੈ। ਹਮਾਸ ਦੀ ਘੁਸਪੈਠ ਦੇ ਜਵਾਬ ਵਿੱਚ ਇਜ਼ਰਾਈਲ ਨੇ ਵਿਨਾਸ਼ਕਾਰੀ ਹਵਾਈ ਹਮਲੇ ਕੀਤੇ ਹਨ। ਫੌਜੀ ਕਾਰਵਾਈ ਦੌਰਾਨ ਫਿਲੀਸਤੀਨੀ ਮਰਨ ਵਾਲਿਆਂ ਦੀ ਗਿਣਤੀ 7,000 ਨੂੰ ਪਾਰ ਕਰ ਗਈ ਹੈ। ਗਾਜ਼ਾ ਵਿੱਚ ਸਿਹਤ ਮੰਤਰਾਲੇ ਦੇ ਅਨੁਸਾਰ, ਮਰਨ ਵਾਲਿਆਂ ਵਿੱਚ 2,900 ਤੋਂ ਵੱਧ ਨਾਬਾਲਗ ਅਤੇ 1,500 ਤੋਂ ਵੱਧ ਔਰਤਾਂ ਸ਼ਾਮਲ ਹਨ। ਸ਼ੁੱਕਰਵਾਰ ਸ਼ਾਮ 5.30 ਵਜੇ ਤੱਕ ਕੁੱਲ ਅੰਕੜਾ 7326 ਤੱਕ ਪਹੁੰਚ ਗਿਆ ਹੈ।

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਆਪਣੇ ਓਮਾਨੀ ਹਮਰੁਤਬਾ ਬਦਰ ਅਲਬੂਸੈਦੀ ਨਾਲ ਗੱਲ ਕੀਤੀ। ਦੋਵਾਂ ਨੇ ਪੱਛਮੀ ਏਸ਼ੀਆ ‘ਚ ਚੱਲ ਰਹੇ ਸੰਕਟ ‘ਤੇ ਚਰਚਾ ਕੀਤੀ। ਤੁਹਾਨੂੰ ਦੱਸ ਦੇਈਏ ਕਿ 7 ਅਕਤੂਬਰ ਨੂੰ ਹਮਾਸ ਨੇ ਇਜ਼ਰਾਇਲੀ ਸ਼ਹਿਰਾਂ ‘ਤੇ ਹਮਲੇ ਕੀਤੇ ਸਨ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ, ਅਲਬੂਸੈਦੀ ਨੇ ਕਿਹਾ ਕਿ ਉਨ੍ਹਾਂ ਨੇ ਗਾਜ਼ਾ ਵਿੱਚ ਤੁਰੰਤ ਜੰਗਬੰਦੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਵਿਦੇਸ਼ ਮੰਤਰੀ ਨੇ ਗੱਲਬਾਤ ਨੂੰ 'ਚੰਗਾ' ਦੱਸਿਆ। ਜੈਸ਼ੰਕਰ ਨੇ ਐਕਸ ‘ਤੇ ਇਕ ਪੋਸਟ ਵਿਚ ਕਿਹਾ, “ਓਮਾਨੀ ਦੇ ਵਿਦੇਸ਼ ਮੰਤਰੀ ਨਾਲ ਚੰਗੀ ਗੱਲਬਾਤ ਹੋਈ। ਸਾਡੇ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ ਅਤੇ ਪੱਛਮੀ ਏਸ਼ੀਆ ਦੇ ਸੰਕਟ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

The post ਫਿਲੀਸਤੀਨੀ ਮ੍ਰਿਤਕਾਂ ਦੀ ਗਿਣਤੀ 7000 ਤੋਂ ਪਾਰ, ਐੱਸ. ਜੈਸ਼ੰਕਰ ਨੇ ਓਮਾਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਗੱਲਬਾਤ appeared first on TheUnmute.com - Punjabi News.

Tags:
  • breaking-news
  • israeli-palestinian-crisis
  • news
  • oman
  • palestinian
  • s-jaishankar

ਚੰਡੀਗੜ੍ਹ/ਕਪੂਰਥਲਾ, 27 ਅਕਤੂਬਰ 2023: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟ੍ਰੈਫ਼ਿਕ, ਪੰਜਾਬ ਅਮਰਦੀਪ ਸਿੰਘ ਰਾਏ ਨੇ ਅੱਜ ਇੱਥੇ ਕਪੂਰਥਲਾ ਦੇ ਪੰਜਾਬ ਪੁਲਿਸ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਲੈਗਸ਼ਿਪ ਪ੍ਰਾਜੈਕਟ “ਸੜਕ ਸੁਰੱਖਿਆ ਫੋਰਸ (SADAK SURAKHYA FORCE)” ਦੀ ਵਿਸ਼ੇਸ਼ ਇੰਡਕਸ਼ਨ ਟ੍ਰੇਨਿੰਗ ਦਾ ਜਾਇਜ਼ਾ ਲਿਆ।

ਸਿਖਲਾਈ ਅਧੀਨ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ. ਰਾਏ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਸੜਕ ਹਾਦਸਿਆਂ ਨੂੰ ਘਟਾਉਣ ਦੇ ਨਾਲ-ਨਾਲ ਸੜਕਾਂ ‘ਤੇ ਕੀਮਤੀ ਮਨੁੱਖੀ ਜਾਨਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ ਦਾ ਇੱਕੋ ਇੱਕ ਉਦੇਸ਼ ਦੁਰਘਟਨਾਵਾਂ ਨੂੰ ਘਟਾ ਕੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਸੂਬੇ ਵਿੱਚ ਵਾਹਨਾਂ ਦੀ ਆਵਾਜਾਈ ਨੂੰ ਵੀ ਸੁਚਾਰੂ ਬਣਾਏਗਾ।
ਉਨ੍ਹਾਂ ਦੱਸਿਆ ਕਿ ਸਿਖਲਾਈ ਤੋਂ ਬਾਅਦ ਇਨ੍ਹਾਂ ਕਰਮਚਾਰੀਆਂ ਨੂੰ ਆਧੁਨਿਕ ਯੰਤਰਾਂ/ਉਪਕਰਨਾਂ ਨਾਲ ਲੈਸ ਵਾਹਨ ਮੁਹੱਈਆ ਕਰਵਾਏ ਜਾਣਗੇ ਅਤੇ ਡਿਊਟੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਦੀ ਵਰਦੀ ਵੀ ਪੁਲਿਸ ਦੀ ਰਵਾਇਤੀ ਵਰਦੀ ਤੋਂ ਵੱਖਰੀ ਹੋਵੇਗੀ।

ਮੁੱਖ ਟਰੈਫਿਕ ਸਲਾਹਕਾਰ, ਪੰਜਾਬ ਡਾ. ਨਵਦੀਪ ਅਸੀਜਾ ਨੇ ਦੱਸਿਆ ਕਿ ਇਹ ਵਿਲੱਖਣ ਫੋਰਸ (SADAK SURAKHYA FORCE) ਪੰਜਾਬ ਸੂਬੇ ਵਿੱਚ ਹੀ ਕਾਇਮ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ 'ਚ ਰੋਜ਼ਾਨਾ ਔਸਤਨ 12 ਜਾਨਾਂ ਜਾਂਦੀਆਂ ਹਨ ਅਤੇ ਇਸ ਫੋਰਸ ਦਾ ਮੁੱਖ ਉਦੇਸ਼ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾ ਕੇ ਜ਼ੀਰੋ ਕਰਨਾ ਹੈ।

ਸੜਕ ਸੁਰੱਖਿਆ ਫੋਰਸ ਦੀ ਸਿਖਲਾਈ ਸਬੰਧੀ ਏ.ਡੀ.ਜੀ.ਪੀ. ਰਾਏ ਦਾ ਧੰਨਵਾਦ ਕਰਦਿਆਂ ਕਮਾਂਡੈਂਟ ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਡਾ. ਸੰਦੀਪ ਕੁਮਾਰ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਉੱਚ ਰੈਂਕ ਦੇ ਮਾਹਿਰਾਂ/ਪੇਸ਼ੇਵਰਾਂ ਦੀਆਂ ਸੇਵਾਵਾਂ ਲੈ ਕੇ ਇਨ੍ਹਾਂ ਕਰਮਚਾਰੀਆਂ ਨੂੰ ਆਲਾ ਦਰਜੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਇਸ ਫੋਰਸ ਨੂੰ ਬਣਾਉਣ ਦੇ ਉਦੇਸ਼ ਨੂੰ ਪ੍ਰਾਪਤ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਐਸ.ਐਸ.ਐਫ. ਦੇ ਲਗਭਗ 1500 ਪੁਲਿਸ ਕਰਮੀਆਂ ਨੂੰ ਰੋਡ ਸੇਫ਼ਟੀ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਫੋਰਸ ਲਈ 121 ਨਵੇਂ ਟੋਇਟਾ ਹਿਲਕਸ ਅਤੇ 28 ਇੰਟਰਸੈਪਟਰ ਵਾਹਨ ਖਰੀਦਣ ਦੇ ਆਰਡਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਵਾਹਨ ਹਰ 30 ਕਿਲੋਮੀਟਰ ‘ਤੇ ਤਾਇਨਾਤ ਕੀਤੇ ਜਾਣਗੇ।

The post ਏ.ਡੀ.ਜੀ.ਪੀ. ਟ੍ਰੈਫਿਕ ਵੱਲੋਂ ਕਪੂਰਥਲਾ ਵਿਖੇ “ਸੜਕ ਸੁਰੱਖਿਆ ਫੋਰਸ” ਦੀ ਸਪੈਸ਼ਲ ਇੰਡਕਸ਼ਨ ਟ੍ਰੇਨਿੰਗ ਦੀ ਸਮੀਖਿਆ appeared first on TheUnmute.com - Punjabi News.

Tags:
  • breaking-news
  • kapurthala
  • sadak-surakhya-force

ਚੰਡੀਗੜ੍ਹ, 27 ਅਕਤੂਬਰ 2023: ਵਿਜੀਲੈਂਸ ਬਿਊਰੋ (VIGILANCE BUREAU) ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (VIGILANCE BUREAU) ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਆਪਣੇ ਆਪ ਨੂੰ ਮੀਡੀਆ ਕਰਮੀ ਦੱਸਣ ਵਾਲੇ ਦੋ ਮੁਲਜ਼ਮਾਂ ਦੀ ਪਛਾਣ ਅੰਮ੍ਰਿਤ ਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਪਥਰੇੜੀ ਅਤੇ ਜਤਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਉਕਤ ਦੋਵਾਂ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜਨੀਅਰ (ਜੇ.ਈ.) ਸੋਮ ਨਾਥ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਜੇ.ਈ. ਨੇ ਐਸ.ਏ.ਐਸ.ਨਗਰ ਹੈੱਡਕੁਆਰਟਰ ਵਿਖੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਆਪਣੇ ਆਪ ਨੂੰ ਪੱਤਰਕਾਰ ਦੱਸ ਰਹੇ ਦੋ ਵਿਅਕਤੀਆਂ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀਡੀਓ ਕਲਿੱਪ ਅਪਲੋਡ ਕਰਨ ਦੀ ਧਮਕੀ ਦਿੱਤੀ।

ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ, ਆਰਥਿਕ ਅਪਰਾਧ ਸ਼ਾਖਾ ਨੇ ਕਾਰਵਾਈ ਕਰਦਿਆਂ ਉਕਤ ਦੋਹਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਵਾਂ ਅਖੌਤੀ ਪੱਤਰਕਾਰਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1, ਥਾਣਾ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਕਰਨ, ਮੁਲਜ਼ਮਾਂ ਦੇ ਢੰਗ-ਤਰੀਕੇ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਦੇ ਅਖੌਤੀ ਸੋਸ਼ਲ ਮੀਡੀਆ ਚੈਨਲ ਦੀ ਜਾਂਚ ਕਰਨ ਵਾਸਤੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਲੈਣ ਲਈ ਉਨ੍ਹਾਂ ਨੂੰ ਭਲਕੇ ਸਮਰੱਥ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ 50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • journalists
  • latest-news
  • news
  • punjab-news
  • vigilance-bureau
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form