TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਐੱਸ.ਏ.ਐੱਸ.ਨਗਰ ਪੁਲਿਸ ਵੱਲੋਂ ਬੀ.ਕੇ.ਆਈ ਸੰਗਠਨ ਦੇ 4 ਕਾਰਕੁਨ ਗ੍ਰਿਫਤਾਰ: DGP ਗੌਰਵ ਯਾਦਵ Saturday 28 October 2023 05:55 AM UTC+00 | Tags: bki bki-organization breaking-news dgp-gaurav-yadav latest-news major-module news punjab sas-nagar sas-nagar-police the-unmute-breaking-news ਚੰਡੀਗੜ੍ਹ, 28 ਅਕਤੂਬਰ 2023: ਐੱਸ.ਏ.ਐੱਸ.ਨਗਰ ਪੁਲਿਸ (SAS Nagar police) ਨੇ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਮਕ ਸੰਗਠਨ ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਜੀ.ਪੀ ਗੌਰਵ ਯਾਦਵ ਨੇ ਟਵਿਟਰ ‘ਤੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਨੂੰ ਸੂਬੇ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ ਅਤੇ ਇਸ ਲਈ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਡੀ.ਜੀ.ਪੀ ਗੌਰਵ ਯਾਦਵ ਮੁਤਾਬਕ ਪਰਦਾਫਾਸ਼ ਕੀਤੇ ਗਏ ਮਾਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਸਮਰਥਨ ਪ੍ਰਾਪਤ ਸੀ ਜੋ ਆਈਐਸਆਈ ਦੀ ਮੱਦਦ ਨਾਲ ਲੌਜਿਸਟਿਕਸ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਪੁਲਿਸ ਨੇ ਕੁੱਲ 6 ਪਿਸਤੌਲ ਅਤੇ ਕਰੀਬ 275 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। The post ਐੱਸ.ਏ.ਐੱਸ.ਨਗਰ ਪੁਲਿਸ ਵੱਲੋਂ ਬੀ.ਕੇ.ਆਈ ਸੰਗਠਨ ਦੇ 4 ਕਾਰਕੁਨ ਗ੍ਰਿਫਤਾਰ: DGP ਗੌਰਵ ਯਾਦਵ appeared first on TheUnmute.com - Punjabi News. Tags:
|
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ Saturday 28 October 2023 06:01 AM UTC+00 | Tags: breaking-news crime cyber-crime india-news mukesh-ambani news punjab-news reliance-industries threat-call ਚੰਡੀਗੜ੍ਹ, 28 ਅਕਤੂਬਰ 2023: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ (Mukesh Ambani) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਨੇ ਦੱਸਿਆ ਕਿ 27 ਅਕਤੂਬਰ ਨੂੰ ਧਮਕੀ ਭਰੀ ਈਮੇਲ ਮਿਲੀ ਸੀ। ਇਸ ਵਿੱਚ 20 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਈਮੇਲ ਵਿੱਚ 20 ਕਰੋੜ ਰੁਪਏ ਨਾ ਦੇਣ ‘ਤੇ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮੁੰਬਈ ਦੇ ਗਾਮਦੇਵੀ ਥਾਣੇ ਵਿੱਚ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। The post ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ appeared first on TheUnmute.com - Punjabi News. Tags:
|
ਪੁਲਿਸ ਕੇਸ 'ਚੋਂ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ Saturday 28 October 2023 06:07 AM UTC+00 | Tags: breaking-news bribe ludhiana punjab-breaking-news punjab-news punjab-update vigilance vigilance-bureau ਚੰਡੀਗੜ੍ਹ, 28 ਅਕਤੂਬਰ 2023: ਸੂਬੇ ਭਰ ਵਿੱਚ ਜਾਰੀ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ (Vigilance) ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪੁਲਿਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੀਵ ਕੁਮਾਰ ਉਰਫ਼ ਰਵੀ ਵਾਸੀ ਨਿਊ ਸੁਭਾਸ਼ ਨਗਰ, ਬਸਤੀ ਜੋਧੇਵਾਲ, ਲੁਧਿਆਣਾ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਸ ਨੇ ਦੋਸ਼ ਲਾਇਆ ਸੀ ਕਿ ਉਪਰੋਕਤ ਵਿਅਕਤੀਆਂ ਨੇ ਇੱਕ ਕਤਲ ਕੇਸ ਵਿੱਚੋਂ ਉਸਦਾ ਨਾਮ ਕਢਵਾਉਣ ਲਈ ਉਸ ਤੋਂ 4 ਲੱਖ ਰੁਪਏ ਲਏ ਹਨ। ਸ਼ਿਕਾਇਤ ਦੀ ਅਗਲੇਰੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਨੋਜ ਕੁਮਾਰ ਅਤੇ ਹੋਰਾਂ ਵਿਰੁੱਧ ਲੁਧਿਆਣਾ ਦੇ ਬਸਤੀ ਜੋਧੇਵਾਲ ਥਾਣੇ ਵਿੱਚ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 ਤਹਿਤ ਐਫ.ਆਈ.ਆਰ. ਨੰਬਰ 68 (2020) ਦਰਜ ਕੀਤੀ ਗਈ ਸੀ। ਮਨੋਜ ਕੁਮਾਰ ਵੱਲੋਂ ਦਿੱਤੀ ਗਈ ਜਾਣਕਾਰੀ ਉਪਰੰਤ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦਾ ਨਾਮ ਵੀ ਜੋੜਿਆ ਗਿਆ ਸੀ। ਇਸ ਤੋਂ ਬਾਅਦ ਵਿਸ਼ਾਲ ਕੁਮਾਰ ਨੇ ਸ਼ਿਕਾਇਤਕਰਤਾ ਨਾਲ ਮੁਲਾਕਾਤ ਦੌਰਾਨ ਦਾਅਵਾ ਕੀਤਾ ਕਿ ਉਹ ਲੁਧਿਆਣਾ ਦੇ ਸੁਭਾਸ਼ ਨਗਰ ਸਥਿਤ ਬ੍ਰਾਂਡਿਡ ਬਾਣਾ ਗਾਰਮੈਂਟ ਸਟੋਰ ਦੇ ਮਾਲਕ ਜਤਿੰਦਰ ਕੁਮਾਰ ਦਾ ਜਾਣਕਾਰ ਹੈ। ਵਿਸ਼ਾਲ ਕੁਮਾਰ ਨੇ ਸ਼ਿਕਾਇਤਕਰਤਾ ਨੂੰ ਭਰੋਸਾ ਦਿਵਾਇਆ ਕਿ ਉਸ ਦੇ ਮਾਲਕ ਦੇ ਲੁਧਿਆਣਾ ਦੇ ਇੱਕ ਏ.ਡੀ.ਸੀ.ਪੀ. (ਵਧੀਕ ਪੁਲਿਸ ਕਮਿਸ਼ਨਰ) ਨਾਲ ਚੰਗੇ ਸਬੰਧ ਹਨ ਅਤੇ ਉਹ ਕਤਲ ਕੇਸ ਦੀ ਪੁਲਿਸ ਜਾਂਚ ਕਰਵਾ ਕੇ ਉਸ ਨੂੰ ਬੇਕਸੂਰ ਸਾਬਤ ਕਰਵਾ ਸਕਦਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨੇ ਅਗਸਤ 2020 ਵਿੱਚ ਉਸ ਤੋਂ 4 ਲੱਖ ਰੁਪਏ ਲੈ ਲਏ ਸਨ ਪਰ ਉਸ ਨੂੰ ਪੈਸਿਆਂ ਦੇ ਬਦਲੇ ਕੋਈ ਰਾਹਤ ਨਹੀਂ ਮਿਲੀ। ਉਸ ਨੂੰ ਲੱਭਣ ਲਈ ਲਗਾਤਾਰ ਕੀਤੀ ਗਈ ਪੁਲਿਸ ਛਾਪੇਮਾਰੀ ਦੌਰਾਨ ਉਸ (ਸ਼ਿਕਾਇਤਕਰਤਾ) ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਦੋਂ ਉਸਨੇ ਦੋਵੇਂ ਮੁਲਜ਼ਮਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਕਿਹਾ ਕਿ 4 ਲੱਖ ਰੁਪਏ ਤਾਂ ਸਿਰਫ ਜਾਂਚ ਸ਼ੁਰੂ ਕਰਵਾਉਣ ਦੇ ਸਨ। ਸ਼ਿਕਾਇਤਕਰਤਾ ਨੂੰ ਬਾਅਦ ਵਿੱਚ 25 ਅਪ੍ਰੈਲ, 2023 ਨੂੰ ਜ਼ਮਾਨਤ ਮਿਲ ਗਈ ਅਤੇ 18 ਅਗਸਤ, 2023 ਨੂੰ ਲੁਧਿਆਣਾ ਦੀ ਸੈਸ਼ਨ ਅਦਾਲਤ ਵੱਲੋਂ ਉਸਨੂੰ ਬਰੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸਨੇ ਉਕਤ ਮੁਲਜ਼ਮਾਂ ਕੋਲੋਂ 4 ਲੱਖ ਰੁਪਏ ਵਾਪਸ ਕਰਨ ਦੀ ਮੰਗ ਕੀਤੀ ਤਾਂ ਉਨ੍ਹਾਂ ਨੇ ਪੈਸੇ ਵਾਪਸ ਕਰਨ ਲਈ ਕੋਈ ਹੁੰਗਾਰਾ ਨਹੀਂ ਭਰਿਆ। ਅਖੀਰ ਵਿੱਚ ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਅਤੇ ਵਿਜਲੈਂਸ (Vigilance) ਬਿਊਰੋ ਨੂੰ ਸਬੂਤ ਵਜੋਂ ਆਡੀਓ ਰਿਕਾਰਡਿੰਗ ਪ੍ਰਦਾਨ ਕੀਤੀ। ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਦੋਵਾਂ ਮੁਲਜ਼ਮਾਂ ਨੇ ਪੁਲਿਸ ਕੇਸ ਵਿੱਚ ਏ.ਡੀ.ਸੀ.ਪੀ. ਲੁਧਿਆਣਾ ਨਾਲ ਸਬੰਧ ਹੋਣਾ ਦੱਸ ਕੇ ਸ਼ਿਕਾਇਤਕਰਤਾ ਤੋਂ 4 ਲੱਖ ਰੁਪਏ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਐਫਆਈਆਰ ਨੰਬਰ 27 ਮਿਤੀ 27 ਅਕਤੂਬਰ, 2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। The post ਪੁਲਿਸ ਕੇਸ ‘ਚੋਂ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਪਾਕਿਸਤਾਨ ਨੂੰ ਭਾਰਤ ਦੀ ਜਿੱਤ ਲਈ ਕਰਨੀ ਪਵੇਗੀ ਦੁਆ, ਸੈਮੀਫਾਈਨਲ ਦਾ ਰਸਤਾ ਹੁਣ ਕਾਫ਼ੀ ਮੁਸ਼ਕਿਲ Saturday 28 October 2023 06:22 AM UTC+00 | Tags: babar-azam breaking-news cricket-news icc-odi-world-cup latest-news news pakistan semi-finals sports ਚੰਡੀਗੜ੍ਹ, 28 ਅਕਤੂਬਰ 2023: ਪਾਕਿਸਤਾਨੀ ਟੀਮ (Pakistan) ਨੂੰ ਵਨਡੇ ਵਿਸ਼ਵ ਕੱਪ 2023 ਵਿੱਚ ਲਗਾਤਾਰ ਚੌਥੀ ਹਾਰ ਦਾ ਸਾਹਮਣਾ ਕਰਨਾ ਪਿਆ। ਸ਼ੁੱਕਰਵਾਰ ਨੂੰ ਦੱਖਣੀ ਅਫਰੀਕਾ ਨੇ ਰੋਮਾਂਚਕ ਮੈਚ ‘ਚ ਪਾਕਿਸਤਾਨ ਨੂੰ ਇਕ ਵਿਕਟ ਨਾਲ ਹਰਾਇਆ। ਇਸ ਤੋਂ ਬਾਅਦ ਪਾਕਿਸਤਾਨ ਦੀਆਂ ਸੈਮੀਫਾਈਨਲ ‘ਚ ਪਹੁੰਚਣ ਦੀਆਂ ਉਮੀਦਾਂ ਨੂੰ ਕਰਾਰਾ ਝਟਕਾ ਲੱਗਾ ਹੈ। ਪਾਕਿਸਤਾਨ ਨੇ ਛੇ ਵਿੱਚੋਂ ਸਿਰਫ਼ ਦੋ ਮੈਚ ਜਿੱਤੇ ਹਨ ਅਤੇ ਉਸ ਦੇ ਚਾਰ ਅੰਕ ਹਨ। ਹੁਣ ਆਖ਼ਰੀ ਚਾਰ ਵਿੱਚ ਪਹੁੰਚਣ ਲਈ ਕਈ ਸਮੀਕਰਣਾਂ ਦਾ ਪਾਕਿਸਤਾਨ ਦੇ ਹੱਕ ਵਿੱਚ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੂੰ ਇਹ ਵੀ ਦੁਆ ਕਰਨੀ ਹੋਵੇਗੀ ਕਿ ਭਾਰਤ ਲਗਭਗ ਹਰ ਮੈਚ ਜਿੱਤੇ। ਹੁਣ ਪਾਕਿਸਤਾਨ ਕਿਵੇਂ ਪਹੁੰਚੇਗਾ?
ਅੱਜ ਸ਼ਨੀਵਾਰ ਨੂੰ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਜੇਕਰ ਆਸਟਰੇਲੀਆ ਇਹ ਮੈਚ ਜਿੱਤ ਜਾਂਦਾ ਹੈ ਤਾਂ ਇਹ ਇਸ ਟੂਰਨਾਮੈਂਟ ਵਿੱਚ ਉਸ ਦੀ ਲਗਾਤਾਰ ਚੌਥੀ ਜਿੱਤ ਹੋਵੇਗੀ। ਪੈਟ ਕਮਿੰਸ ਦੀ ਟੀਮ ਲਗਾਤਾਰ ਫਾਰਮ ‘ਚ ਆ ਰਹੀ ਹੈ ਅਤੇ ਨਿਊਜ਼ੀਲੈਂਡ ਇਸ ਸਮੇਂ ਸਿਖਰਲੇ 3 ਵਿੱਚ ਹੈ। The post ਪਾਕਿਸਤਾਨ ਨੂੰ ਭਾਰਤ ਦੀ ਜਿੱਤ ਲਈ ਕਰਨੀ ਪਵੇਗੀ ਦੁਆ, ਸੈਮੀਫਾਈਨਲ ਦਾ ਰਸਤਾ ਹੁਣ ਕਾਫ਼ੀ ਮੁਸ਼ਕਿਲ appeared first on TheUnmute.com - Punjabi News. Tags:
|
ਭਾਰਤ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਆਸਟ੍ਰੇਲੀਆ ਟੀਮ ਦਾ ਐਲਾਨ Saturday 28 October 2023 06:35 AM UTC+00 | Tags: australia australia-cricket-team breaking-news india-vs-australia news sports-news t20i-series ਚੰਡੀਗੜ੍ਹ, 28 ਅਕਤੂਬਰ 2023: ਆਸਟ੍ਰੇਲੀਆ (Australia) ਨੇ ਭਾਰਤ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਮੈਥਿਊ ਵੇਡ ਨੂੰ ਟੀਮ ਦੀ ਕਮਾਨ ਸੌਂਪੀ ਗਈ ਹੈ। ਸਟੀਵ ਸਮਿਥ ਅਤੇ ਗਲੇਨ ਮੈਕਸਵੈੱਲ ਦੀ ਵੀ ਇਸ ਟੀਮ ‘ਚ ਵਾਪਸੀ ਹੋਈ ਹੈ। ਟੀ-20 ਸੀਰੀਜ਼ ਵਿਸ਼ਵ ਕੱਪ ਫਾਈਨਲ ਤੋਂ ਚਾਰ ਦਿਨ ਬਾਅਦ 23 ਨਵੰਬਰ ਤੋਂ ਸ਼ੁਰੂ ਹੋਵੇਗੀ। ਪਹਿਲਾ ਟੀ-20 ਮੈਚ ਵਿਸ਼ਾਖਾਪਟਨਮ ਵਿੱਚ ਖੇਡਿਆ ਜਾਵੇਗਾ। ਤਜਰਬੇਕਾਰ ਸਟੀਵ ਸਮਿਥ ਅਤੇ ਗਲੇਨ ਮੈਕਸਵੈੱਲ ਤੋਂ ਇਲਾਵਾ ਮਾਰਕਸ ਸਟੋਇਨਿਸ, ਡੇਵਿਡ ਵਾਰਨਰ ਅਤੇ ਐਡਮ ਜੈਂਪਾ ਨੂੰ ਵੀ ਆਸਟ੍ਰੇਲੀਆਈ ਟੀਮ ‘ਚ ਸ਼ਾਮਲ ਕੀਤਾ ਗਿਆ ਹੈ ਆਸਟ੍ਰੇਲੀਆ (Australia) ਨੇ ਭਾਰਤ ਦੇ ਖਿਲਾਫ ਟੀ-20 ਸੀਰੀਜ਼ ‘ਚ ਪੈਟ ਕਮਿੰਸ ਨੂੰ ਆਰਾਮ ਦਿੱਤਾ ਹੈ। ਕਮਿੰਸ ਤੋਂ ਇਲਾਵਾ ਮਿਸ਼ੇਲ ਸਟਾਰਕ, ਜੋਸ਼ ਹੇਜ਼ਲਵੁੱਡ, ਮਿਸ਼ੇਲ ਮਾਰਸ਼, ਜੋਸ਼ ਹੇਜ਼ਲਵੁੱਡ ਅਤੇ ਕੈਮਰਨ ਗ੍ਰੀਨ ਵੀ ਇਸ ਸੀਰੀਜ਼ ਦਾ ਹਿੱਸਾ ਨਹੀਂ ਹੋਣਗੇ। ਵਿਸ਼ਵ ਕੱਪ ਖਤਮ ਹੋਣ ਤੋਂ ਬਾਅਦ ਇਹ ਸਾਰੇ ਖਿਡਾਰੀ ਘਰ ਪਰਤਣਗੇ। ਆਸਟ੍ਰੇਲੀਆ ਟੀਮ:ਮੈਥਿਊ ਵੇਡ, ਜੇਸਨ ਬੇਹਰੇਨਡੋਰਫ, ਸੀਨ ਐਬੋਟ, ਟਿਮ ਡੇਵਿਡ, ਨਾਥਨ ਐਲਿਸ, ਟ੍ਰੈਵਿਸ ਹੈੱਡ, ਜੋਸ਼ ਇੰਗਲਿਸ, ਸਪੈਂਸਰ ਜਾਨਸਨ, ਗਲੇਨ ਮੈਕਸਵੈੱਲ, ਤਨਵੀਰ ਸਾਂਘਾ, ਮੈਟ ਸ਼ਾਰਟ, ਸਟੀਵ ਸਮਿਥ, ਮਾਰਕਸ ਸਟੋਇਨਿਸ, ਡੇਵਿਡ ਵਾਰਨਰ, ਐਡਮ ਜ਼ੈਂਪਾ ਟੀ-20 ਸੀਰੀਜ਼ ਦਾ ਸਮਾਸਾਰਣੀ :-ਪਹਿਲਾ ਟੀ-20 ਮੈਚ – 23 ਨਵੰਬਰ: ਵਿਸ਼ਾਖਾਪਟਨਮ The post ਭਾਰਤ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਆਸਟ੍ਰੇਲੀਆ ਟੀਮ ਦਾ ਐਲਾਨ appeared first on TheUnmute.com - Punjabi News. Tags:
|
UN: ਭਾਰਤ ਵੱਲੋਂ ਇਜ਼ਰਾਈਲ-ਹਮਾਸ ਵਿਚਾਲੇ ਚੱਲ ਰਹੇ ਸੰਘਰਸ਼ ਤੇ ਹਿੰਸਾ ਨੂੰ ਰੋਕਣ ਦੀ ਅਪੀਲ, ਬੰਧਕਾਂ ਦੀ ਰਿਹਾਈ ਦੀ ਕੀਤੀ ਮੰਗ Saturday 28 October 2023 06:45 AM UTC+00 | Tags: breaking-news civilian-lives hamas india israel news new-york united-nations yojna-patel ਚੰਡੀਗੜ੍ਹ, 28 ਅਕਤੂਬਰ 2023: ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੇ ਸੰਘਰਸ਼ ਵਿੱਚ ਵਿਗੜਦੀ ਸੁਰੱਖਿਆ ਸਥਿਤੀ ਅਤੇ ਨਾਗਰਿਕਾਂ ਦੇ ਨੁਕਸਾਨ ਤੋਂ ਚਿੰਤਤ, ਭਾਰਤ (India) ਨੇ ਸੰਯੁਕਤ ਰਾਸ਼ਟਰ ਵਿੱਚ ਦੋਵਾਂ ਧਿਰਾਂ ਨੂੰ ਤਣਾਅ ਘਟਾਉਣ ਅਤੇ ਹਿੰਸਾ ਤੋਂ ਬਚਣ ਦੀ ਅਪੀਲ ਕੀਤੀ ਹੈ । ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਉਪ ਸਥਾਈ ਪ੍ਰਤੀਨਿਧੀ ਯੋਜਨਾ ਪਟੇਲ ਨੇ ਸ਼ੁੱਕਰਵਾਰ (ਸਥਾਨਕ ਸਮੇਂ) ਸੰਯੁਕਤ ਰਾਸ਼ਟਰ ਮਹਾਂਸਭਾ ਦੇ ਐਮਰਜੈਂਸੀ ਵਿਸ਼ੇਸ਼ ਸੈਸ਼ਨ ਵਿਚ ਇਜ਼ਰਾਈਲ-ਹਮਾਸ ਯੁੱਧ ‘ਤੇ ਆਪਣੀ ਟਿੱਪਣੀ ਵਿਚ ਕਿਹਾ ਕਿ ਭਾਰਤ ਵਿਗੜਦੀ ਸੁਰੱਖਿਆ ਸਥਿਤੀ ਅਤੇ ਭਾਰੀ ਨੁਕਸਾਨ ਨੂੰ ਲੈ ਕੇ ਬਹੁਤ ਚਿੰਤਤ ਹੈ। ਚੱਲ ਰਹੇ ਸੰਘਰਸ਼ ਵਿੱਚ ਆਮ ਨਾਗਰਿਕ ਆਪਣੀਆਂ ਜਾਨਾਂ ਗੁਆ ਰਹੇ ਹਨ। ਖਿੱਤੇ ਵਿੱਚ ਵਧਦੀ ਦੁਸ਼ਮਣੀ ਮਨੁੱਖੀ ਸੰਕਟ ਨੂੰ ਹੋਰ ਵਧਾਏਗੀ। ਸਾਰੀਆਂ ਧਿਰਾਂ ਲਈ ਅਤਿ ਜ਼ਿੰਮੇਵਾਰੀ ਦਾ ਪ੍ਰਦਰਸ਼ਨ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ (India) ਨੇ ਹਮੇਸ਼ਾ ਇਜ਼ਰਾਈਲ-ਫਲਸਤੀਨ ਲਈ ਗੱਲਬਾਤ ਵਾਲੇ ਦੋ-ਰਾਜ ਹੱਲ ਦਾ ਸਮਰਥਨ ਕੀਤਾ ਹੈ। ਸ਼੍ਰੀਮਤੀ ਪਟੇਲ ਨੇ ਕਿਹਾ ਕਿ ਭਾਰਤ ਸਾਰੀਆਂ ਧਿਰਾਂ ਨੂੰ ਤਣਾਅ ਘਟਾਉਣ, ਹਿੰਸਾ ਤੋਂ ਬਚਣ ਅਤੇ ਸਿੱਧੀ ਸ਼ਾਂਤੀ ਵਾਰਤਾ ਨੂੰ ਜਲਦੀ ਮੁੜ ਸ਼ੁਰੂ ਕਰਨ ਲਈ ਹਲਾਤ ਬਣਾਉਣ ਲਈ ਕੰਮ ਕਰਨ ਦੀ ਅਪੀਲ ਕਰਦਾ ਹੈ। ਭਾਰਤ ਨੇ ਹਮੇਸ਼ਾ ਇਜ਼ਰਾਈਲ-ਫਲਸਤੀਨ ਮੁੱਦੇ ਦੇ ਗੱਲਬਾਤ ਵਾਲੇ ਦੋ-ਰਾਜ ਹੱਲ ਦਾ ਸਮਰਥਨ ਕੀਤਾ ਹੈ, ਜਿਸ ਨਾਲ ਇਜ਼ਰਾਈਲ ਨਾਲ ਸ਼ਾਂਤੀ ਨਾਲ ਸੁਰੱਖਿਅਤ ਅਤੇ ਮਾਨਤਾ ਪ੍ਰਾਪਤ ਸਰਹੱਦਾਂ ਦੇ ਅੰਦਰ ਰਹਿ ਰਹੇ ਫਿਲਸਤੀਨ ਦੇ ਇੱਕ ਪ੍ਰਭੂਸੱਤਾ ਸੰਪੰਨ, ਸੁਤੰਤਰ ਅਤੇ ਵਿਵਹਾਰਕ ਰਾਜ ਦੀ ਸਥਾਪਨਾ ਹੁੰਦੀ ਹੈ। ਪਟੇਲ ਨੇ ਕਿਹਾ ਕਿ ਇਸ ਲਈ, ਅਸੀਂ ਪਾਰਟੀਆਂ ਨੂੰ ਤਣਾਅ ਨੂੰ ਘੱਟ ਕਰਨ, ਹਿੰਸਾ ਤੋਂ ਬਚਣ ਅਤੇ ਸਿੱਧੀ ਸ਼ਾਂਤੀ ਵਾਰਤਾ ਨੂੰ ਛੇਤੀ ਮੁੜ ਸ਼ੁਰੂ ਕਰਨ ਲਈ ਹਾਲਾਤ ਬਣਾਉਣ ਲਈ ਕੰਮ ਕਰਨ ਦੀ ਅਪੀਲ ਕਰਦੇ ਹਾਂ। ਉਨ੍ਹਾਂ ਨੇ ਕਿਹਾ, ‘ਸਾਨੂੰ ਉਮੀਦ ਹੈ ਕਿ ਇਸ ਇਕੱਠ ਦੇ ਵਿਚਾਰ-ਵਟਾਂਦਰੇ ਅੱਤਵਾਦ ਅਤੇ ਹਿੰਸਾ ਦੇ ਖਿਲਾਫ ਸਪੱਸ਼ਟ ਸੰਦੇਸ਼ ਦੇਣਗੇ ਅਤੇ ਸਾਡੇ ਸਾਹਮਣੇ ਆ ਰਹੇ ਮਨੁੱਖੀ ਸੰਕਟ ਦੇ ਹੱਲ ਲਈ ਕੂਟਨੀਤੀ ਅਤੇ ਗੱਲਬਾਤ ਦੀਆਂ ਸੰਭਾਵਨਾਵਾਂ ਦਾ ਵਿਸਤਾਰ ਕਰਨਗੇ।’ ਉਨ੍ਹਾਂ ਕਿਹਾ ਕਿ ਭਾਰਤ ਬੰਧਕਾਂ ਦੀ ਤੁਰੰਤ ਅਤੇ ਬਿਨਾਂ ਸ਼ਰਤ ਰਿਹਾਈ ਦੀ ਮੰਗ ਕਰਦਾ ਹੈ। The post UN: ਭਾਰਤ ਵੱਲੋਂ ਇਜ਼ਰਾਈਲ-ਹਮਾਸ ਵਿਚਾਲੇ ਚੱਲ ਰਹੇ ਸੰਘਰਸ਼ ਤੇ ਹਿੰਸਾ ਨੂੰ ਰੋਕਣ ਦੀ ਅਪੀਲ, ਬੰਧਕਾਂ ਦੀ ਰਿਹਾਈ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਬਜ਼ੁਰਗ ਮਾਂ 'ਤੇ ਤਸ਼ੱਦਦ ਕਰਨ ਵਾਲਾ ਵਕੀਲ ਪੁਲਿਸ ਵੱਲੋਂ ਗ੍ਰਿਫਤਾਰ, ਬਾਰ ਐਸੋਸੀਏਸ਼ਨ ਨੇ ਮੈਂਬਰਸ਼ਿਪ ਕੀਤੀ ਰੱਦ Saturday 28 October 2023 07:18 AM UTC+00 | Tags: aam-aadmi-party breaking-news congress latest-news news punjab-news ropar-bar-association ropar-police the-unmute-breaking the-unmute-breaking-news ਰੂਪਨਗਰ, 28 ਅਕਤੂਬਰ 2023: ਆਪਣੀ ਬਜ਼ੁਰਗ ਮਾਂ ਨਾਲ ਕੁੱਟਮਾਰ ਕਰਨ ਵਾਲੇ ਵਕੀਲ (lawyer) ਦੀ ਮੈਂਬਰਸ਼ਿਪ ਰੋਪੜ ਬਾਰ ਐਸੋਸੀਏਸ਼ਨ ਨੇ ਰੱਦ ਕਰ ਦਿੱਤੀ ਹੈ | ਬਜ਼ੁਰਗ ਮਾਤਾ ਨੂੰ ਵਕੀਲ ਪੁੱਤਰ ਅਤੇ ਨੂੰਹ ਅਤੇ ਪੋਤਰੇ ਦੇ ਚੁੰਗਲ ‘ਚੋਂ ਛੁਡਾ ਲਿਆ ਹੈ | ਮਾਤਾ ਨੂੰ ਸਿਵਲ ਹਸਪਤਾਲ ‘ਚ ਇਲਾਜ਼ ਲਿਜਾਇਆ ਗਿਆ ਹੈ। ਵਕੀਲ (lawyer) ਪੁੱਤ ਤੇ ਉਸ ਦੀ ਘਰਵਾਲੀ ਬਜ਼ੁਰਗ ਬਿਮਾਰ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਸਨ। ਹੋਰ ਤਾਂ ਹੋਰ ਪੋਤਾ ਵੀ ਮਾਂ-ਬਾਪ ਨਾਲ ਮਿਲ ਕੇ ਦਾਦੀ ਨੂੰ ਕੁੱਟਦਾ ਰਿਹਾ। ਇਹ ਸਭ ਕੁਝ ਹੁਣ ਪਰਿਵਾਰ ਵੱਲੋਂ ਕਮਰੇ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਿਆ। ਜਿਸ ਦੇ ਆਧਾਰ ‘ਤੇ ਲੁਧਿਆਣਾ ਦੀ ਸਮਾਜ ਸੇਵੀ ਸੰਸਥਾ ‘ਮਨੁੱਖਤਾ ਦੀ ਸੇਵਾ’ ਵੱਲੋਂ ਰੂਪਨਗਰ ਪੁਲਿਸ ਨੂੰ ਨਾਲ ਲੈ ਕੇ ਇਸ ਦਾ ਪਰਦਾਫਾਸ਼ ਕੀਤਾ ਗਿਆ। ਇਸ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਰੂਪਨਗਰ ਪੁਲਿਸ ਨੇ ਵਕੀਲ ਪੁੱਤਰ ਅੰਕੁਰ ਵਰਮਾ, ਉਸ ਦੀ ਪਤਨੀ ਸੁਧਾ ਵਰਮਾ ਤੇ ਨਾਬਾਲਗ ਪੁੱਤਰ ਕਰਿਸ਼ਵ ਵਰਮਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਬਜ਼ੁਰਗ ਮਾਤਾ ਅਧਰੰਗ ਦੀ ਸ਼ਿਕਾਰ ਹੋਣ ਕਰਕੇ ਬਹੁਤਾ ਤੁਰਨ ਫਿਰਨ ਤੋਂ ਲਾਚਾਰ ਸੀ। ਇਹ ਸਾਰਾ ਕੁਝ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੁੰਦਾ ਰਿਹਾ ਅਤੇ ਬਜ਼ੁਰਗ ਮਾਂ ਦੀ ਧੀ ਦੇ ਹੱਥ ਕੈਮਰਿਆਂ ਦਾ ਵਾਈਫਾਈ ਕੋਡ ਲੱਗਣ ਤੋਂ ਬਾਅਦ ਇਹ ਸਭ ਸਾਹਮਣੇ ਆਇਆ | ਧੀ ਨੇ ਮਾਂ ‘ਤੇ ਹੁੰਦਾ ਸਾਰਾ ਤਸ਼ੱਦਦ ਦੇਖਿਆ ਅਤੇ ਸਾਰੀਆਂ ਵੀਡੀਓ ਮਨੁੱਖਤਾ ਦੀ ਸੇਵਾ ਸੰਸਥਾ ਸਿਵਲ ਦੇ ਮੁਖੀ ਗੁਰਪ੍ਰੀਤ ਸਿੰਘ ਨਾਲ ਸੰਪਰਕ ਕਰਕੇ ਕੀਤੀਆਂ | ਜ਼ਿਲ੍ਹਾ ਪੁਲਿਸ ਵਿਵੇਕਸ਼ੀਲ ਸੋਨੀ ਦੇ ਸਹਿਯੋਗ ਨਾਲ ਥਾਣਾ ਸਿਟੀ ‘ਸੁਰੱਖਿਆ ਲੈ ਕੇ ਉਹ ਅੱਜ ਬੇਸੁਧ ਹੋਈ ਬਜ਼ੁਰਗ ਮਾਤਾ ਕੋਲ ‘ਚ ਪਹੁੰਚੇ | ਬਜ਼ੁਰਗ ਮਾਤਾ ਦੀ ਧੀ ਵੀ ਜਿਲ੍ਹੇ ਦੇ ਇੱਕ ਖ਼ਾਲਸਾ ਕਾਲਜ ਵਿਚ ਲੈਕਚਰਾਰ ਹੈ ਅਤੇ ਬਜ਼ੁਰਗ ਮਾਤਾ ਦਾ ਪਤੀ ਹਰੀ ਚੰਦ ਵਰਮਾ ਵੀ ਰੂਪਨਗਰ ਦਾ ਨਾਮੀ ਵਕੀਲ ਰਿਹਾ ਹੈ | ਬਜ਼ੁਰਗ ਮਾਤਾ ਨੂੰ ਰੈਸਕਿਊ ਕਰਨ ਮੌਕੇ ਸੰਸਥਾ ਦੇ ਆਗੂਆਂ ਵਲੋਂ ਵਕੀਲ ਨੂੰ ਲਾਹਨਤਾਂ ਪਾਈਆਂ ਗਈਆਂ ਅਤੇ ਉਨ੍ਹਾਂ ਦੀਆਂ ਵੀਡੀਓ ਵੀ ਦਿਖਾਈਆਂ ਗਈਆਂ ਪਰ ਉਹ ਹੇਠ ਜੋੜਦੇ ਰਹੇ ਅਤੇ ਕਿਹਾ ਕਿ ਉਹ ਪਸ਼ਚਾਤਾਪ ਕਰਦੇ ਹਨ ਅਤੇ ਮਾਤਾ ਦੀ ਸੇਵਾ ਕਰਨਗੇ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵਕੀਲ ਪੁੱਤਰ ਨੇ ਕੁੱਝ ਸਮਾਂ ਪਹਿਲਾਂ ਹੀ ਜਾਇਦਾਦ ਵੀ ਤਬਦੀਲ ਕੀਤੀ ਹੈ, ਜਿਸ ਦੇ ਦਸਤਾਵੇਜ਼ ਉਨ੍ਹਾਂ ਕੋਲ ਮੌਜੂਦ ਹਨ । ਇਸ ਮੌਕੇ ਕੁਦਰਤ ਦੇ ਸਭ ਬੰਦੇ ਸੰਸਥਾ ਦੇ ਪ੍ਰਧਾਨ ਵਿੱਕੀ ਧੀਮਾਨ ਅਤੇ ਸਾਰੇ ਮੈਂਬਰ ਵੀ ਹਾਜ਼ਰ ਸਨ। ਵਕੀਲ (lawyer) ਪੁੱਤਰ ਗਿ੍ਫ਼ਤਾਰ ਸਿਟੀ ਪੁਲਿਸ ਰੂਪਨਗਰ ਦੇ ਐਸ. ਐਚ. ਓ. ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਐਡਵੋਕੇਟ ਅੰਕੁਰ ਵਰਮਾ ਉਨ੍ਹਾਂ ਦੀ ਪਤਨੀ ਅਤੇ ਇੱਕ ਨਬਾਲਗ ਪੁੱਤ ‘ਤੇ ਅਧੀਨ ਧਾਰਾਵਾਂ 323, 342,355, ਅਤੇ 327 ਆਈਪੀਸੀ ਸਮੇਤ ਮਾਪਿਆਂ ਦੀ ਸੇਵਾ ਅਤੇ ਸੰਭਾਲ ਲਈ ਬਣੇ ਐਕਟ ਦੇ ਸੈਕਸ਼ਨ 24 ਅਧੀਨ ਐਫ. ਆਈ. ਆਰ. ਦਰਜ ਕਰਕੇ ਅੰਕੁਰ ਵਰਮਾ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗ ਮਾਤਾ ਦੀ ਪੁੱਤਰੀ ਦੀ ਸ਼ਿਕਾਇਤ ਦੋ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ । The post ਬਜ਼ੁਰਗ ਮਾਂ ‘ਤੇ ਤਸ਼ੱਦਦ ਕਰਨ ਵਾਲਾ ਵਕੀਲ ਪੁਲਿਸ ਵੱਲੋਂ ਗ੍ਰਿਫਤਾਰ, ਬਾਰ ਐਸੋਸੀਏਸ਼ਨ ਨੇ ਮੈਂਬਰਸ਼ਿਪ ਕੀਤੀ ਰੱਦ appeared first on TheUnmute.com - Punjabi News. Tags:
|
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ, ਪੁਲਿਸ ਵੱਲੋਂ ਜਾਂਚ ਜਾਰੀ Saturday 28 October 2023 07:40 AM UTC+00 | Tags: aam-aadmi-party breaking-news lovely-professional-university lpu news phagwara phagwara-police police-investigation punjab-news suicide suicide-case the-unmute-breaking the-unmute-breaking-news ਚੰਡੀਗ੍ਹੜ 28 ਅਕਤੂਬਰ 2023: ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ‘ਚ ਪੜ੍ਹ ਰਹੇ ਇੰਜੀਨੀਅਰਿੰਗ ਦੇ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ (Suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਦੀ ਪਛਾਣ ਹੈਦਰਾਬਾਦ ਦੇ ਰਹਿਣ ਵਾਲੇ ਵਰੁਣ ਕੁਮਾਰ ਸੁਬੂਧੀ ਵਜੋਂ ਹੋਈ ਹੈ। ਪੁਲਿਸ ਨੇ ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਫਗਵਾੜਾ ਦੇ ਲੋਹ ਗੇਟ ਵਿਖੇ ਬਣੇ ਪੀਜੀ ਵਿੱਚ ਰਹਿੰਦਾ ਸੀਅਤੇ ਇਥੇ ਹੀ ਫਾਹਾ ਲੈ ਕੇ ਖੁਦਕੁਸ਼ੀ (Suicide) ਕਰ ਲਈ, ਪਰ ਮੌਕੇ ‘ਤੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ | ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਵਿਦਿਆਰਥੀ ਡਿਪਰੈਸ਼ਨ ‘ਚ ਸੀ | ਫਿਲਹਾਲ ਪੁਲਿਸ ਨੇ ਸੀ.ਆਰ.ਪੀ.ਸੀ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪਰਿਵਾਰ ਦੇ ਆਉਣ ਤੱਕ ਲਾਸ਼ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਮੋਰਚਰੀ ਵਿੱਚ ਰਖਵਾ ਦਿੱਤਾ ਹੈ | The post ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ, ਪੁਲਿਸ ਵੱਲੋਂ ਜਾਂਚ ਜਾਰੀ appeared first on TheUnmute.com - Punjabi News. Tags:
|
PU ਦੀ ਮੀਤ ਪ੍ਰਧਾਨ ਰਣਮੀਕਜੋਤ ਕੌਰ ਨੂੰ ਵਿਦਿਆਰਥੀ ਜਥੇਬੰਦੀ ਸੱਥ ਨੇ ਪਾਰਟੀ 'ਚੋਂ ਕੱਢਿਆ ਬਾਹਰ Saturday 28 October 2023 07:58 AM UTC+00 | Tags: breaking-news latest-news news panjab-university punjab-news pu-vice-president ranmikjot-kaur the-unmute-breaking-news the-unmute-punjabi-news ਚੰਡੀਗ੍ਹੜ 28 ਅਕਤੂਬਰ 2023: ਪੰਜਾਬ ਯੂਨੀਵਰਸਿਟੀ ਦੀ ਮੀਤ ਪ੍ਰਧਾਨ ਰਣਮੀਕਜੋਤ ਕੌਰ (Ranmikjot Kaur) ਨੂੰ ਵਿਦਿਆਰਥੀ ਜਥੇਬੰਦੀ ਸੱਥ ਨੇ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ | ਇਸ ਸੰਬੰਧੀ ਵਿਦਿਆਰਥੀ ਜਥੇਬੰਦੀ ਸੱਥ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਲਿਖਿਆ ਕਿ ਅੱਗੇ ਤੋਂ ਜਥੇਬੰਦੀ ਦੀ ਬੀਬੀ ਰਣਮੀਕਜੋਤ ਕੌਰ ਨਾਲ ਕੋਈ ਰਾਜਨੀਤਕ ਸਾਂਝ ਨਹੀਂ ਹੈ। ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਕੌਂਸਲ ਚੋਣਾਂ ਵਿਚ ਮੀਤ ਪ੍ਰਧਾਨ ਦੇ ਅਹੁਦੇ 'ਤੇ ਜਿੱਤਣ ਤੋਂ ਬਾਅਦ ਰਣਮੀਕਜੋਤ ਕੌਰ ਵਲੋਂ ਵਾਰ ਵਾਰ ਪਾਰਟੀ ਦੀ ਵਿਚਾਰਧਾਰਾ ਨਾਲ ਅਸਹਿਮਤੀ ਪ੍ਰਗਟ ਕੀਤੀ ਗਈ ਹੈ। ਉਨ੍ਹਾਂ ਕਿਹਾ ਸੱਥ ਪਹਿਲੇ ਦਿਨ ਤੋਂ ਹੀ ਵਿਦਿਆਰਥੀ ਹੱਕਾਂ ਦੇ ਨਾਲ ਨਾਲ ਪੰਥ ਪੰਜਾਬ ਦੇ ਹਿੱਤਾਂ ਲਈ ਸਰਗਰਮ ਹੈ। ਇਸ ਭਾਰਤੀ ਨਿਜਾਮ ਵਿਚ ਸਿੱਖਾਂ ਅਤੇ ਪੰਜਾਬ ਨਾਲ ਹੋਈ ਧੱਕੇਸ਼ਾਹੀ ਖਿਲਾਫ ਸੱਥ ਨੇ ਮੁੱਢ ਤੋਂ ਹੀ ਅਵਾਜ਼ ਬੁਲੰਦ ਕੀਤੀ ਹੈ ਤੇ ਜਥੇਬੰਦੀ ਇਸ ਲੀਹ 'ਤੇ ਚੱਲਦਿਆਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਆਪਣਾ ਆਦਰਸ਼ ਮੰਨਦੀ ਹੈ। ਇਸ ਦੇ ਨਾਲ ਹੀ ਪੰਜਾਬ ਲਈ ਵਿੱਢੇ ਸੰਘਰਸ਼ ‘ਚ ਆਪਣਾ ਤਿਲ ਫੁਲ ਯੋਗਦਾਨ ਪਾਉਣ ਵਾਲੀ ਹਰ ਸਖਸ਼ੀਅਤ ਸੱਥ ਲਈ ਸਤਿਕਾਰ ਦਾ ਪਾਤਰ ਹੈ। ਬੀਤੇ ਸਮੇਂ ਅੰਦਰ ਬੀਬੀ ਰਣਮੀਕਜੋਤ ਕੌਰ (Ranmikjot Kaur) ਵਲੋਂ ਭਾਈ ਖਾਲੜਾ ਦੀ ਤਸਵੀਰ ਦਫਤਰ ‘ਚ ਲਗਾਉਣ 'ਤੇ ਇਤਰਾਜ਼ ਪ੍ਰਗਟ ਕੀਤਾ ਗਿਆ। ਪੰਜਾਬ ਦੇ ਲੋਕ ਸਭਾ ਹਲਕੇ ਸੰਗਰੂਰ ਤੋਂ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਅਤੇ ਭਾਰਤ ਦੀ ਸੰਸਦ ਦੀ Standing Committee for Social Justice & Empowerment ਦੇ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਪੰਜਾਬ ਯੂਨੀਵਰਸਿਟੀ ਫੇਰੀ ਦੌਰਾਨ ਬੀਬੀ ਰਣਮੀਕਜੋਤ ਕੌਰ ਨੂੰ ਸਨਮਾਨਿਤ ਕਰਨ ਦੀ ਇਛਾ ਜ਼ਾਹਰ ਕੀਤੀ ਗਈ। ਰਣਮੀਕਜੋਤ ਕੌਰ ਵਲੋਂ ਰਾਜਸੀ ਸਦਾਚਾਰ ਦੀ ਪ੍ਰਵਾਹ ਕੀਤੇ ਬਿਨਾਂ ਸਿਮਰਨਜੀਤ ਸਿੰਘ ਨੂੰ ਮਿਲਣ ਤੋਂ ਇਨਕਾਰ ਵੀ ਕੀਤਾ ਅਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ। ਵਿਦਿਆਰਥੀ ਜਥੇਬੰਦੀ ਸੱਥ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਹਰ ਇਨਸਾਨ ਦਾ ਸਤਿਕਾਰ ਕਰਦੀ ਹੈ ਅਤੇ ਆਸ ਵੀ ਕਰਦੀ ਹੈ ਕਿ ਪਾਰਟੀ ਦਾ ਹਰ ਮੈਂਬਰ ਇੰਝ ਕਰੇ। ਪੰਜਾਬ ਯੂਨੀਵਰਸਿਟੀ ਕੌਂਸਲ ਦੇ ਕਿਸੇ ਅਹੁਦੇ 'ਤੇ ਬੈਠੇ ਪਾਰਟੀ ਮੈਂਬਰ ਦੇ ਅਜਿਹੇ ਰਵਈਏ ਬਦਲੇ ਸੱਥ ਆਪਣੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰ ਸਕਦੀ। ਬੀਬੀ ਰਣਮੀਕਜੋਤ ਕੌਰ ਵਲੋਂ ਅਪਣਾਏ ਅਜਿਹੇ ਵਤੀਰੇ ਪਿਛੇ ਉਹਨਾਂ ਦੀ ਕੀ ਰਾਜਸੀ ਇਛਾ ਹੈ, ਕੀ ਰਾਜਸੀ ਦਬਾਅ ਹੈ ਜਾਂ ਸੱਥ ਤੋਂ ਵੱਖਰੀ ਰਾਜਸੀ ਸਮਝ ਹੈ ਇਸ ਬਾਰ ਉਹ ਆਪ ਹੀ ਸਪੱਸ਼ਟ ਕਰ ਸਕਦੇ ਹਨ। ਸੱਥ ਆਪਣੇ ਵੱਲੋਂ ਬੀਬੀ ਰਣਮੀਕਜੋਤ ਕੌਰ ਨੂੰ ਪਾਰਟੀ ਤੋਂ ਵੱਖ ਕਰਨ ਦਾ ਫੈਸਲਾ ਲੈਂਦੀ ਹੈ। ਉਹ ਕੌਂਸਲ ਦਾ ਕੰਮਕਾਜ ਆਪਣੀ ਇੱਛਾ ਅਨੁਸਾਰ ਚਲਾ ਸਕਦੇ ਹਨ। ਜਥੇਬੰਦੀ ਆਪਣੀ ਸਮਰਥਾ ਮੁਤਾਬਕ ਵਿਦਿਆਰਥੀ ਭਲਾਈ ਦੇ ਕਾਰਜਾਂ ਚ ਪਹਿਲਾਂ ਵਾਂਗ ਸਰਗਰਮ ਰਹੇਗੀ। ਸੱਥ ਵਲੋਂ ਬੀਬੀ ਰਣਮੀਕਜੋਤ ਕੌਰ ਨੂੰ ਭਵਿੱਖ ਦੇ ਰਾਜਸੀ ਤੇ ਅਕਾਦਮਿਕ ਸਫਰ ਲਈ ਸ਼ੁਭ ਇਛਾਵਾਂ। ਦੂਜੇ ਪਾਸੇ ਰਣਮੀਕਜੋਤ ਕੌਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵੀ ਪਾਰਟੀ ਸੰਬੰਧ ਰੱਖ ਤੋਂ ਗੁਰੇਜ਼ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਵੋਟਾਂ ਲਈ ਉਨ੍ਹਾਂ ਦਾ ਇਸਤੇਮਾਲ ਕੀਤਾ ਗਿਆ ਹੈ |
The post PU ਦੀ ਮੀਤ ਪ੍ਰਧਾਨ ਰਣਮੀਕਜੋਤ ਕੌਰ ਨੂੰ ਵਿਦਿਆਰਥੀ ਜਥੇਬੰਦੀ ਸੱਥ ਨੇ ਪਾਰਟੀ ‘ਚੋਂ ਕੱਢਿਆ ਬਾਹਰ appeared first on TheUnmute.com - Punjabi News. Tags:
|
ਤਰਨ ਤਾਰਨ 'ਚ BSF ਅਤੇ ਪੰਜਾਬ ਪੁਲਿਸ ਵੱਲੋਂ ਇੱਕ ਡਰੋਨ ਤੇ ਹੈਰੋਇਨ ਬਰਾਮਦ Saturday 28 October 2023 08:13 AM UTC+00 | Tags: a-drone breaking-news bsf drugs-smugglers heroin news punjab-police smugglers tarn-taran tarn-taran-police ਚੰਡੀਗ੍ਹੜ 28 ਅਕਤੂਬਰ 2023: ਤਸਕਰਾਂ ਵੱਲੋਂ ਡਰੋਨ (drone) ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਦੀ ਇੱਕ ਹੋਰ ਕੋਸ਼ਿਸ਼ ਨੂੰ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਡਰੋਨ ਦੀ ਮੌਜੂਦਗੀ ਸਬੰਧੀ ਵਿਸ਼ੇਸ਼ ਸੂਚਨਾ ‘ਤੇ ਅੱਜ ਸਵੇਰੇ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਪਿੰਡ ਵਾਨ ਵਿਖੇ ਡਰੋਨ ਦੀ ਮੌਜੂਦਗੀ ਸਬੰਧੀ ਵਿਸ਼ੇਸ਼ ਸੂਚਨਾ ‘ਤੇ ਸਾਂਝੀ ਕੀਤੀ ਗਈ। ਜ਼ਿਲ੍ਹਾ ਤਰਨ ਤਾਰਨ ਦੇ ਬਾਹਰਵਾਰ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਤਲਾਸ਼ੀ ਮੁਹਿੰਮ ਦੌਰਾਨ 407 ਗ੍ਰਾਮ ਹੈਰੋਇਨ, 01 ਬੈਟਰੀ ਅਤੇ 01 ਪੈਕਟ ਨਸ਼ੀਲੇ ਪਦਾਰਥਾਂ ਵਾਲਾ ਇੱਕ ਡਰੋਨ (drone) ਬਰਾਮਦ ਕੀਤਾ ਗਿਆ ਹੈ । ਇਹ ਸਭ ਪੀਲੇ ਚਿਪਕਣ ਵਾਲੀ ਟੇਪ ਨਾਲ ਲਪੇਟਿਆ ਹੋਇਆ ਸੀ। ਇਸ ਨੂੰ ਪਿੰਡ ਦੇ ਨਾਲ ਲੱਗਦੇ ਖੇਤਾਂ ਵਿੱਚ ਡਰੋਨ ਨਾਲ ਲਟਕਾਇਆ ਗਿਆ | ਬਰਾਮਦ ਕੀਤਾ ਗਿਆ ਡਰੋਨ ਇੱਕ ਕਵਾਡਕਾਪਟਰ ਹੈ (ਮਾਡਲ – DJI Mavic 3 ਕਲਾਸਿਕ, ਮੇਡ ਇਨ ਚਾਈਨਾ) ਹੈ । The post ਤਰਨ ਤਾਰਨ ‘ਚ BSF ਅਤੇ ਪੰਜਾਬ ਪੁਲਿਸ ਵੱਲੋਂ ਇੱਕ ਡਰੋਨ ਤੇ ਹੈਰੋਇਨ ਬਰਾਮਦ appeared first on TheUnmute.com - Punjabi News. Tags:
|
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ Saturday 28 October 2023 08:31 AM UTC+00 | Tags: amirtsar-news birth-anniversary-of-guru-ramdas-sahib breaking-news guru-ramdas-sahib news parkash-purb sgpc sikh sri-amritsar-sahib ਅੰਮ੍ਰਿਤਸਰ, 28 ਅਕਤੂਬਰ 2023: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 30 ਅਕਤੂਬਰ ਨੂੰ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਵੀ ਸਜਾਇਆ ਗਿਆ, ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਈ | ਇਹ ਅਲੌਕਿਕ ਨਗਰ ਕੀਰਤਨ ਪੁਰਾਤਨ ਸ਼ਹਿਰ ਦੇ ਇਤਿਹਾਸਿਕ 12 ਦਰਵਾਜ਼ਿਆਂ ਦੇ ਬਾਹਰਵਰ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਸੰਪਨ ਹੋਵੇਗਾ। ਜਿਸ ਨੂੰ ਮੁੱਖ ਰੱਖਦੇ ਨਗਰ ਕੀਰਤਨ ਦੇ ਰੂਟ ‘ਤੇ ਰਸਤੇ ‘ਚ ਸੰਗਤਾਂ ਵੱਲੋਂ ਅਤਿ ਸੁੰਦਰ ਸਜਾਵਟ ਕੀਤੀ ਗਈ ਹੈ। ਇਸ ਦੇ ਨਾਲ ਹੀ ਰਾਹ ‘ਚ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਅਤੁੱਟ ਵਰਤਾਏ ਜਾਣਗੇ। ਵੱਡੀ ਗਿਣਤੀ ‘ਚ ਸੰਗਤਾਂ ਇਸ ਨਗਰ ਕੀਰਤਨ ਸ਼ਮੂਲੀਅਤ ਕਰਨਗੀਆਂ। ਸ੍ਰੀ ਦਰਬਾਰ ਸਾਹਿਬ ਸਮੂਹ ਨੂੰ ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਪਿਛਲੇ 15 ਸਾਲ ਤੋਂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੰਬਈ ਦੀ ਸੰਗਤ ਵੱਲੋਂ ਗੁਰੂ ਘਰ ਦੇ ਅੰਨਨ ਸੇਵਕ ਇਕਬਾਲ ਸਿੰਘ ਦੀ ਅਗਵਾਈ ਹੇਠ ਫੁੱਲਾਂ ਦੀ ਸਜਾਵਟ ਦੀ ਸੇਵਾ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਵੀ ਮੁੰਬਈ ਤੋਂ 100 ਦੇ ਕਰੀਬ ਸ਼ਰਧਾਲੂ ਅਤੇ ਕਲਕੱਤਾ, ਦਿੱਲੀ ਤੋਂ 100 ਤੋਂ ਵੱਧ ਕਾਰੀਗਰ ਸ੍ਰੀ ਦਰਬਾਰ ਸਾਹਿਬ ਪਹੁੰਚ ਚੁੱਕੇ ਹਨ। The post ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ appeared first on TheUnmute.com - Punjabi News. Tags:
|
UN: ਗਾਜ਼ਾ 'ਚ ਜੰਗਬੰਦੀ ਪ੍ਰਸਤਾਵ 'ਚ ਭਾਰਤ ਵੱਲੋਂ ਹਿੱਸਾ ਨਾ ਲੈਣਾ ਗਲਤ: ਪ੍ਰਿਯੰਕਾ ਗਾਂਧੀ Saturday 28 October 2023 08:52 AM UTC+00 | Tags: aam-aadmi-party breaking-news congress gaza india isreal-hamas-war isreal-war news priyanka-gandhi punjab the-unmute-breaking-news the-unmute-news un-general-assembly un-meeting ਚੰਡੀਗੜ੍ਹ, 28 ਅਕਤੂਬਰ 2023: ਸੰਯੁਕਤ ਰਾਸ਼ਟਰ ਮਹਾਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਗਾਜ਼ਾ ਵਿਚ ਮਨੁੱਖੀ ਆਧਾਰ ‘ਤੇ ਜੰਗਬੰਦੀ ਲਈ ਪੇਸ਼ ਕੀਤੇ ਗਏ ਮਤੇ ਨੂੰ ਭਾਰੀ ਬਹੁਮਤ ਨਾਲ ਪਾਸ ਕੀਤਾ ਗਿਆ। ਹਾਲਾਂਕਿ ਭਾਰਤ, ਬ੍ਰਿਟੇਨ, ਕੈਨੇਡਾ, ਜਰਮਨੀ ਸਮੇਤ 45 ਦੇਸ਼ਾਂ ਨੇ ਵੋਟਿੰਗ ਤੋਂ ਦੂਰ ਰਹੇ। ਹੁਣ ਇਸ ਨੂੰ ਲੈ ਕੇ ਕਾਂਗਰਸ ਦੀ ਆਗੂ ਪ੍ਰਿਅੰਕਾ ਗਾਂਧੀ (Priyanka Gandhi) ਗੁੱਸੇ ‘ਚ ਨਜ਼ਰ ਆਈ । ਉਨ੍ਹਾਂ ਨੇ ਭਾਰਤ ਦੇ ਇਸ ਸਟੈਂਡ ‘ਤੇ ਬਹੁਤ ਹੈਰਾਨੀ ਪ੍ਰਗਟ ਕੀਤੀ ਅਤੇ ਉਸ ‘ਤੇ ਜ਼ੋਰਦਾਰ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਉਹ ਭਾਰਤ ਦੇ ਇਸ ਰਵੱਈਏ ‘ਤੇ ਸ਼ਰਮਿੰਦਾ ਹੈ। ਪ੍ਰਿਅੰਕਾ ਗਾਂਧੀ (Priyanka Gandhi) ਨੇ ਕਿਹਾ ਕਿ ਗਾਜ਼ਾ ਵਿੱਚ ਸੱਤ ਹਜ਼ਾਰ ਲੋਕਾਂ ਦੇ ਮਾਰੇ ਜਾਣ ਤੋਂ ਬਾਅਦ ਵੀ ਹਿੰਸਾ ਦਾ ਸਿਲਸਿਲਾ ਰੁਕਿਆ ਨਹੀਂ ਹੈ। ਇਨ੍ਹਾਂ ਮਰਨ ਵਾਲਿਆਂ ਵਿੱਚੋਂ ਤਿੰਨ ਹਜ਼ਾਰ ਮਾਸੂਮ ਬੱਚੇ ਸਨ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਅੰਤਰਰਾਸ਼ਟਰੀ ਕਾਨੂੰਨ ਨਹੀਂ ਹੈ ਜਿਸ ਨੂੰ ਇਸ ਜੰਗ ਵਿੱਚ ਕੁਚਲਿਆ ਨਾ ਗਿਆ ਹੋਵੇ। ਕੋਈ ਐਸੀ ਮਰਿਆਦਾ ਨਹੀਂ ਜਿਸ ਦੀ ਉਲੰਘਣਾ ਨਾ ਹੋਈ ਹੋਵੇ। ਅਜਿਹਾ ਕੋਈ ਕਾਨੂੰਨ ਨਹੀਂ ਜਿਸ ਦੀ ਉਲੰਘਣਾ ਨਾ ਕੀਤੀ ਗਈ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਹੋਰ ਕਿੰਨੀਆਂ ਜ਼ਿੰਦਗੀਆਂ ਬਾਅਦ ਲੋਕਾਂ ਦੀ ਸਮੂਹਿਕ ਚੇਤਨਾ ਜਾਗੀ ਜਾਂ ਹੁਣ ਅਜਿਹੀ ਕੋਈ ਚੇਤਨਾ ਨਹੀਂ ਬਚੀ? ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਮਨੁੱਖਤਾ ਦੇ ਹਰ ਕਾਨੂੰਨ ਨੂੰ ਢਾਹ ਲਾਈ ਗਈ ਹੋਵੇ, ਉਸ ਸਮੇਂ ਚੁੱਪ-ਚੁਪੀਤੇ ਸਟੈਂਡ ਨਾ ਲੈਣਾ ਅਤੇ ਚੁੱਪ-ਚਾਪ ਦੇਖਣਾ ਗਲਤ ਹੈ। ਉਨ੍ਹਾਂ ਕਿਹਾ, ’ਮੈਂ’ਤੁਸੀਂ ਹੈਰਾਨ ਅਤੇ ਸ਼ਰਮਿੰਦਾ ਹਾਂ ਕਿ ਸਾਡਾ ਦੇਸ਼ ਗਾਜ਼ਾ ‘ਚ ਜੰਗਬੰਦੀ ਲਈ ਹੋਈ ਵੋਟਿੰਗ ‘ਚ ਗੈਰਹਾਜ਼ਰ ਰਿਹਾ। ਸਾਡੇ ਦੇਸ਼ ਦੀ ਸਥਾਪਨਾ ਅਹਿੰਸਾ ਅਤੇ ਸੱਚ ਦੇ ਸਿਧਾਂਤਾਂ ‘ਤੇ ਹੋਈ ਸੀ। ਸਾਡੇ ਆਜ਼ਾਦੀ ਘੁਲਾਟੀਆਂ ਨੇ ਇਨ੍ਹਾਂ ਸਿਧਾਂਤਾਂ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਹ ਸਿਧਾਂਤ ਸੰਵਿਧਾਨ ਦਾ ਆਧਾਰ ਹਨ, ਜੋ ਸਾਡੀ ਕੌਮੀਅਤ ਨੂੰ ਪਰਿਭਾਸ਼ਿਤ ਕਰਦੇ ਹਨ। ਉਹ ਭਾਰਤ ਦੇ ਨੈਤਿਕ ਸਾਹਸ ਦੀ ਪ੍ਰਤੀਨਿਧਤਾ ਕਰਦੇ ਹਨ ਜਿਸ ਨੇ ਅੰਤਰਰਾਸ਼ਟਰੀ ਭਾਈਚਾਰੇ ਦੇ ਮੈਂਬਰ ਵਜੋਂ ਇਸ ਦੇ ਕਦਮਾਂ ਦੀ ਅਗਵਾਈ ਕੀਤੀ ਹੈ। ਉਨ੍ਹਾਂ ਕਿਹਾ, ‘ਜਦੋਂ ਮਨੁੱਖਤਾ ਦੇ ਹਰ ਕਾਨੂੰਨ ਨੂੰ ਤਬਾਹ ਕਰ ਦਿੱਤਾ ਗਿਆ ਹੈ, ਲੱਖਾਂ ਲੋਕਾਂ ਲਈ ਭੋਜਨ, ਪਾਣੀ, ਡਾਕਟਰੀ ਸਪਲਾਈ, ਸੰਚਾਰ ਅਤੇ ਬਿਜਲੀ ਕੱਟ ਦਿੱਤੀ ਗਈ ਹੈ ਅਤੇ ਫਲਸਤੀਨ ਵਿੱਚ ਹਜ਼ਾਰਾਂ ਮਰਦ, ਔਰਤਾਂ ਅਤੇ ਬੱਚਿਆਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਤਾਂ ਇਹ ਗਲਤ ਹੈ. ਇੱਕ ਸਟੈਂਡ ਲੈਣ ਤੋਂ ਇਨਕਾਰ ਕਰੋ ਅਤੇ ਚੁੱਪਚਾਪ ਦੇਖਣਾ. ਪ੍ਰਿਅੰਕਾ ਨੇ ਕਿਹਾ ਕਿ ਇਹ ਹਰ ਉਸ ਚੀਜ਼ ਦੇ ਵਿਰੁੱਧ ਹੈ ਜਿਸ ਦਾ ਭਾਰਤ ਇੱਕ ਰਾਸ਼ਟਰ ਵਜੋਂ ਹਮੇਸ਼ਾ ਲਈ ਖੜ੍ਹਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਜ਼ਰਾਈਲ-ਹਮਾਸ ਜੰਗ ਦਰਮਿਆਨ ਗਾਜ਼ਾ ‘ਚ ਮਨੁੱਖੀ ਆਧਾਰ ‘ਤੇ ਜੰਗਬੰਦੀ ਲਈ ਜਾਰਡਨ ਵੱਲੋਂ ਪੇਸ਼ ਪ੍ਰਸਤਾਵ ਸੰਯੁਕਤ ਰਾਸ਼ਟਰ ਮਹਾਸਭਾ ‘ਚ ਪਾਸ ਹੋ ਗਿਆ ਹੈ। ਸੰਯੁਕਤ ਰਾਸ਼ਟਰ ਮਹਾਸਭਾ ਨੇ ਇਸ ਮਤੇ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ ਹੈ। ਪ੍ਰਸਤਾਵ ਦੇ ਪੱਖ ‘ਚ 120 ਵੋਟਾਂ ਪਈਆਂ, ਜਦਕਿ ਵਿਰੋਧ ‘ਚ 14 ਵੋਟਾਂ ਪਈਆਂ। ਜਦੋਂ ਕਿ 45 ਦੇਸ਼ਾਂ ਨੇ ਆਪਣੇ ਆਪ ਨੂੰ ਵੋਟਿੰਗ ਤੋਂ ਦੂਰ ਰੱਖਿਆ ਸੀ। ਕੈਨੇਡਾ ਨੇ ਇਜ਼ਰਾਈਲ ‘ਤੇ ਹਮਾਸ ਦੇ ਹਮਲੇ ਦੀ ਨਿੰਦਾ ਕਰਨ ਲਈ ਮਤੇ ‘ਚ ਸੋਧ ਪੇਸ਼ ਕੀਤੀ, ਜਿਸ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਭਾਰਤ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਹੈਰਾਨੀ ਦੀ ਗੱਲ ਹੈ ਕਿ ਹਮਾਸ ਦੇ ਨਾਲ ਯੁੱਧ ਵਿੱਚ ਇਜ਼ਰਾਈਲ ਦਾ ਜ਼ੋਰਦਾਰ ਸਮਰਥਨ ਕਰਨ ਵਾਲੇ ਬ੍ਰਿਟੇਨ ਅਤੇ ਜਰਮਨੀ ਵੋਟ ਤੋਂ ਗੈਰਹਾਜ਼ਰ ਰਹੇ। ਇਨ੍ਹਾਂ ਦੇਸ਼ਾਂ ਨੇ ਪ੍ਰਸਤਾਵ ਦੇ ਖਿਲਾਫ ਕੀਤਾ ਵੋਟ:-ਸੰਯੁਕਤ ਰਾਜ, ਇਜ਼ਰਾਈਲ, ਆਸਟਰੀਆ, ਕ੍ਰੋਏਸ਼ੀਆ, ਚੈੱਕ ਗਣਰਾਜ, ਫਿਜੀ, ਗੁਵਾਟੇਮਾਲਾ, ਹੰਗਰੀ, ਮਾਰਸ਼ਲ ਆਈਲੈਂਡਜ਼, ਮਾਈਕ੍ਰੋਨੇਸ਼ੀਆ, ਨੌਰੂ, ਪਾਪੂਆ ਨਿਊ ਗਿਨੀ, ਪੈਰਾਗਵੇ ਅਤੇ ਟੋਂਗਾ ਨੇ ਜਾਰਡਨ ਦੁਆਰਾ ਪੇਸ਼ ਕੀਤੇ ਮਤੇ ਦੇ ਵਿਰੁੱਧ ਵੋਟ ਕੀਤਾ। The post UN: ਗਾਜ਼ਾ ‘ਚ ਜੰਗਬੰਦੀ ਪ੍ਰਸਤਾਵ ‘ਚ ਭਾਰਤ ਵੱਲੋਂ ਹਿੱਸਾ ਨਾ ਲੈਣਾ ਗਲਤ: ਪ੍ਰਿਯੰਕਾ ਗਾਂਧੀ appeared first on TheUnmute.com - Punjabi News. Tags:
|
ਜਸ਼ਨਦੀਪ ਕੌਰ ਦੀ ਮੌਤ ਦਾ ਮਾਮਲਾ: ਪੰਜਾਬੀ ਯੂਨੀਵਰਸਿਟੀ ਵੱਲੋਂ ਜੱਜ ਦੀ ਰਿਪੋਰਟ ਦੇ ਆਧਾਰ 'ਤੇ ਕਾਰਵਾਈ ਅੱਗੇ ਤੁਰੀ Saturday 28 October 2023 09:36 AM UTC+00 | Tags: breaking-news jathedar-giani-harpreet-singh latest-news news patiala patiala-police pu-news punjab-government punjabi-university punjab-news the-unmute-breaking-news the-unmute-punjab vc-punjabi-university-patiala ਪਟਿਆਲਾ, 28 ਅਕਤੂਬਰ 2023: ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) ਦੀ ਵਿਦਿਆਰਥਣ ਜਸ਼ਨਦੀਪ ਕੌਰ ਦੀ ਮੰਦਭਾਗੀ ਮੌਤ ਦੀ ਘਟਨਾ ਉਪਰੰਤ ਯੂਨੀਵਰਸਿਟੀ ਵੱਲੋਂ ਘਟਨਾ ਦੀ ਜਾਂਚ ਲਈ ਮਾਣਯੋਗ ਜੱਜ ਜਸਵਿੰਦਰ ਸਿੰਘ ਨੂੰ 21 ਦਿਨ ਵਿੱਚ ਜਾਂਚ ਮੁਕੰਮਲ ਕਰਨ ਦੀ ਬੇਨਤੀ ਕੀਤੀ ਗਈ ਸੀ। ਜਾਂਚ ਵਿੱਚ ਡਾ. ਹਰਸ਼ਿੰਦਰ ਕੌਰ ਨੇ ਵੀ ਸਹਾਇਤਾ ਕੀਤੀ ਹੈ । ਜਾਂਚ ਰਿਪੋਰਟ ਆ ਜਾਣ ਦੀ ਸੂਚਨਾ 13 ਅਕਤੂਬਰ ਨੂੰ ਪ੍ਰੈੱਸ ਨੂੰ ਦੇ ਦਿੱਤੀ ਗਈ ਸੀ। ਇਸ ਦੌਰਾਨ ਜਸ਼ਨਦੀਪ ਦੇ ਪਿਤਾ ਜੀ ਵਾਈਸ ਚਾਂਸਲਰ ਨੂੰ ਮਿਲੇ ਅਤੇ ਵਾਈਸ ਚਾਂਸਲਰ ਨੇ ਜਸ਼ਨਦੀਪ ਦੇ ਭਰਾ ਦੇ ਬਿਨਾਂ ਫੀਸ ਦਾਖ਼ਲਾ ਭਰਨ ਦੀ ਅਰਜ਼ੀ ਨੂੰ ਮਨਜ਼ੂਰੀ ਦਿੱਤੀ। ਇਸ ਪੜਤਾਲੀਆ ਰਿਪੋਰਟ ਵਿੱਚ ਜਸ਼ਨਦੀਪ ਕੌਰ ਦੀ ਮੌਤ ਨੂੰ 'ਬਿਮਾਰੀ ਕਾਰਨ ਹੋਈ' ਦੱਸਿਆ ਗਿਆ ਹੈ ਅਤੇ ਚਰਚਾ ਵਿੱਚ ਆਏ ਪ੍ਰੋ. ਸੁਰਜੀਤ ਦੇ ਵਿਦਿਆਰਥੀਆਂ ਨਾਲ ਵਿਹਾਰ ਨੂੰ ਅਧਿਆਪਕ ਦੇ ਮਿਆਰ ਤੋਂ ਨੀਵਾਂ ਆਖਿਆ ਗਿਆ ਹੈ। ਸ਼ਿਕਾਇਤਾਂ ਵਿੱਚੋਂ ਹਵਾਲੇ ਦਿੰਦੇ ਹੋਏ ਦਰਜ ਕੀਤਾ ਗਿਆ ਹੈ ਕਿ ਇਹ ਇਲਜ਼ਾਮ 'ਪੰਜਾਬ ਸਿਵਲ ਸਰਵਿਸ ਰੂਲਜ਼' ਤਹਿਤ ਸੰਜੀਦਾ ਬਣਦੇ ਹਨ। ਇਸ ਵਿਹਾਰ ਦੀ ਅਧਿਆਪਕ ਤੋਂ ਤਵੱਕੋ ਨਹੀਂ ਕੀਤੀ ਜਾਂਦੀ ਅਤੇ ਇਹ ਨੇਮਾਂ ਦੀ ਉਲੰਘਣਾ ਹੈ। ਇਸ ਰਿਪੋਰਟ ਦੇ ਅਧਾਰ ਉੱਤੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੇ ਹੁਕਮਾਂ ਤਹਿਤ ਬਣਦੀ ਅਗਲੇਰੀ ਕਾਰਵਾਈ 13 ਅਕਤੂਬਰ ਤੋਂ ਹੀ ਸ਼ੁਰੂ ਹੋ ਗਈ ਹੈ। ਦੋ ਵੱਖ-ਵੱਖ ਪ੍ਰਕਿਰਿਆਵਾਂ ਸ਼ੁਰੂ ਕੀਤੀਆਂ ਗਈਆਂ ਹਨ, ਇੱਕ ਪਾਸੇ ਰਿਪੋਰਟ ਦੇ ਅਧਾਰ ਉੱਤੇ ਬੁਲਾਉਣ ਉਪਰੰਤ ਪ੍ਰੋ. ਸੁਰਜੀਤ ਯੂਨੀਵਰਸਿਟੀ ਦੇ 'ਪ੍ਰੀਵੈਨਸ਼ਨ ਆਫ ਸੈਕਸੂਅਲ ਹਰਾਸਮੈਂਟ ਆਫ ਵੋਮੈਨ ਐਟ ਵਰਕ ਪਲੇਸ' ਸੈੱਲ ਸਾਹਮਣੇ 20 ਅਕਤੂਬਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਪੇਸ਼ ਹੋਏ। ਦੂਜੇ ਪਾਸੇ ਪ੍ਰੋ. ਸੁਰਜੀਤ ਨੂੰ ਯੂਨੀਵਰਸਿਟੀ ਵੱਲੋਂ 20 ਅਕਤੂਬਰ ਨੂੰ ਯੂਨੀਵਰਸਿਟੀ ਨਿਯਮਾਂ ਅਧੀਨ ਚਾਰਜਸ਼ੀਟ ਕਰ ਦਿੱਤਾ ਗਿਆ ਹੈ ਅਤੇ ਆਪਣਾ ਪੱਖ ਪੇਸ਼ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਉਹ ਆਪਣਾ ਜਵਾਬ ਤਿਆਰ ਕਰਨ ਲਈ ਇਸ ਮਾਮਲੇ ਨਾਲ ਜੁੜੇ ਦਸਤਾਵੇਜ ਰਜਿਸਟਰਾਰ ਦੇ ਦਫ਼ਤਰ ਤੋਂ ਦੇਖ ਸਕਦੇ ਹਨ। ਜੇ ਉਹ ਕਿਸੇ ਇਲਜ਼ਾਮ ਤੋਂ ਇਨਕਾਰ ਕਰਦੇ ਹਨ ਤਾਂ ਉਸ ਨੁਕਤੇ ਨੂੰ ਜਾਂਚ ਵਿੱਚ ਸ਼ਾਮਲ ਕਰ ਲਿਆ ਜਾਵੇਗਾ। ਜਵਾਬ ਆਉਣ ਉਪਰੰਤ ਬਣਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਯੂਨੀਵਰਸਿਟੀ ਇਸ ਸੰਵੇਦਨਸ਼ੀਲ ਮੁੱਦੇ ਉੱਪਰ ਮਾਮਲੇ ਦੀ ਤਹਿ ਤੱਕ ਜਾ ਕੇ, ਸਮੇਂ ਸਿਰ ਬਣਦੀ ਕਾਰਵਾਈ ਕਰਨ ਲਈ ਵਚਨਬੱਧ ਹੈ। ਇਸ ਘਟਨਾ ਉਪਰੰਤ ਕੁਝ ਅਨਸਰ ਜਿਨ੍ਹਾਂ ਨੇ ਕਨੂੰਨ ਆਪਣੇ ਹੱਥ ਵਿੱਚ ਲਿਆ ਸੀ, ਵੱਲੋਂ ਫਿਰ ਯੂਨੀਵਰਸਿਟੀ (Punjabi University) ਦੇ ਮਹੌਲ ਨੂੰ ਖ਼ਰਾਬ ਕਰਨ ਲਈ ਗੁਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਯੂਨੀਵਰਸਿਟੀ ਇਸ ਮਾਮਲੇ ਬਾਰੇ ਪੱਖਪਾਤ ਅਤੇ ਢਿੱਲਮੱਠ ਕਰ ਰਹੀ ਹੈ। ਐਸੇ ਅਨਸਰਾਂ ਵੱਲੋਂ ਯੂਨੀਵਰਸਿਟੀ ਦਾ ਮਾਹੋਲ ਖ਼ਰਾਬ ਕਰਨ ਅਤੇ ਕਨੂੰਨ ਨੂੰ ਹੱਥ ਵਿੱਚ ਲੈਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਲੋੜ ਹੈ ਤਾਂ ਕਿ ਯੂਨੀਵਰਸਿਟੀ ਦਾ ਪੜ੍ਹਨ ਪੜ੍ਹਾਉਣ ਅਤੇ ਖੋਜ ਦਾ ਵਧੀਆ ਬਣਿਆ ਮਹੌਲ ਕਾਇਮ ਰਹੇ। The post ਜਸ਼ਨਦੀਪ ਕੌਰ ਦੀ ਮੌਤ ਦਾ ਮਾਮਲਾ: ਪੰਜਾਬੀ ਯੂਨੀਵਰਸਿਟੀ ਵੱਲੋਂ ਜੱਜ ਦੀ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਅੱਗੇ ਤੁਰੀ appeared first on TheUnmute.com - Punjabi News. Tags:
|
ਗੁਰਦਾਸਪੁਰ ਜ਼ਿਲ੍ਹੇ ਦੇ ਨੌਜਵਾਨ ਜੋਬਨ ਸਿੰਘ ਦੀ ਨਿਊਜ਼ੀਲੈਂਡ 'ਚ ਮੌਤ, 8 ਅਕਤੂਬਰ ਨੂੰ ਹੋਈ ਸੀ ਆਖ਼ਰੀ ਗੱਲਬਾਤ Saturday 28 October 2023 10:01 AM UTC+00 | Tags: breaking-news gurdaspur joban-singh news new-zealand punjabi-youth-death punjabi-youth-news ਚੰਡੀਗ੍ਹੜ, 28 ਅਕਤੂਬਰ 2023: ਗੁਰਦਾਸਪੁਰ (Gurdaspur) ਦੇ ਫਤਿਹਗੜ੍ਹ ਚੂੜੀਆਂ ਨੇੜੇ ਪਿੰਡ ਖਹਿਰਾ ਕਲਾਂ ਦਾ ਮਾਹੌਲ ਉਸ ਸਮੇਂ ਗਮਗੀਨ ਹੋ ਗਿਆ ਜਦੋਂ ਨਿਊਜ਼ੀਲੈਂਡ ਤੋਂ ਪਿੰਡ ਪਹੁੰਚੇ ਪਿੰਡ ਦੇ ਨੌਜਵਾਨ ਜੋਬਨ ਸਿੰਘ ਦੀ ਮੌਤ ਦੀ ਦੁਖਦਾਈ ਖ਼ਬਰ ਮਿਲੀ। ਜਿੱਥੇ ਘਰ ‘ਚ ਖੁਸ਼ੀ ਦਾ ਮਾਹੌਲ ਸੀ, ਉੱਥੇ ਹੀ ਧੀ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਇਸੇ ਦੌਰਾਨ ਵਿਦੇਸ਼ ਤੋਂ ਨੌਜਵਾਨ ਪੁੱਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਘਰ ‘ਚ ਸੋਗ ਦੀ ਲਹਿਰ ਦੌੜ ਗਈ ਅਤੇ ਭੈਣ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ | ਇਸ ਸਬੰਧੀ ਪਿੰਡ ਦੇ ਸਰਪੰਚ ਹਾਕਮ ਰਾਏ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜੋਬਨ ਸਿੰਘ ਵਾਸੀ ਖਹਿਰਾ ਕਲਾਂ ਫਰਵਰੀ 2019 ਵਿੱਚ ਆਕਲੈਂਡ, ਨਿਊਜ਼ੀਲੈਂਡ ਗਿਆ ਸੀ, ਜਿਸ ਨੇ 8 ਅਕਤੂਬਰ ਨੂੰ ਆਪਣੇ ਪਰਿਵਾਰ ਨਾਲ ਫੋਨ ‘ਤੇ ਆਖਰੀ ਵਾਰ ਗੱਲ ਕੀਤੀ ਸੀ ਅਤੇ ਉਸ ਤੋਂ ਬਾਅਦ ਜੋਬਨ ਦਾ ਫ਼ੋਨ ਅਤੇ ਇੰਟਰਨੈੱਟ ਬੰਦ ਹੋਣ ਲੱਗਾ ਅਤੇ ਪਰਿਵਾਰ ਨੇ ਉਸ ਨਾਲ ਗੱਲ ਕਰਨੀ ਬੰਦ ਕਰ ਦਿੱਤੀ। ਪਰਿਵਾਰ ਵੱਲੋਂ ਵਾਰ-ਵਾਰ ਕੋਸ਼ਿਸ਼ ਕਰਨ ਦੇ ਬਾਵਜੂਦ ਜੋਬਨ ਸਿੰਘ ਨਾਲ ਸੰਪਰਕ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਹੁਣ ਐਸਐਸਪੀ ਬਟਾਲਾ (Gurdaspur) ਦੇ ਦਫ਼ਤਰ ਵਿੱਚ ਨਿਊਜ਼ੀਲੈਂਡ ਤੋਂ ਇਕ ਈ-ਮੇਲ ਆਈ ਸੀ ਕਿ ਜੋਬਨ ਸਿੰਘ ਦੀ 14 ਅਕਤੂਬਰ ਨੂੰ ਮੌਤ ਹੋ ਗਈ ਹੈ। ਜੋਬਨ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਬੁਰਾ ਹਾਲ ਹੈ। ਇਸ ਦੇ ਨਾਲ ਹੀ ਪਰਿਵਾਰ ਦਾ ਕਹਿਣਾ ਹੈ ਕਿ ਘਰ ‘ਚ ਧੀ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਵਿਆਹ ਦਸੰਬਰ ‘ਚ ਸੀ ਅਤੇ ਉਸ ਸਮੇਂ ਜੋਬਨ ਨੇ ਵੀ ਆਉਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਸ ਦੀ ਮੌਤ ਦਾ ਸੁਨੇਹਾ ਆ ਗਿਆ। ਜੋਬਨ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰ ਨੇ ਐਨਆਰਈ ਭਰਾਵਾਂ ਅਤੇ ਸਰਕਾਰ ਤੋਂ ਪੁੱਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਮੱਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਨਿਊਜ਼ੀਲੈਂਡ ਤੋਂ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮੱਦਦ ਕਰੇ। The post ਗੁਰਦਾਸਪੁਰ ਜ਼ਿਲ੍ਹੇ ਦੇ ਨੌਜਵਾਨ ਜੋਬਨ ਸਿੰਘ ਦੀ ਨਿਊਜ਼ੀਲੈਂਡ ‘ਚ ਮੌਤ, 8 ਅਕਤੂਬਰ ਨੂੰ ਹੋਈ ਸੀ ਆਖ਼ਰੀ ਗੱਲਬਾਤ appeared first on TheUnmute.com - Punjabi News. Tags:
|
ਮੋਹਾਲੀ ਪੁਲਿਸ ਨੇ ਬੀ.ਕੇ.ਆਈ ਸੰਗਠਨ ਦੇ 4 ਮੈਂਬਰਾਂ ਨੂੰ 6 ਪਿਸਤੌਲਾਂ ਤੇ 275 ਜਿੰਦਾ ਕਾਰਤੂਸਾਂ ਸਮੇਤ ਕੀਤਾ ਗ੍ਰਿਫਤਾਰ Saturday 28 October 2023 10:24 AM UTC+00 | Tags: bki-organization breaking-news gurpreet-singh-bhulla gurpreet-singh-bhullar mohali-police news pistols sas-nagar ਮੋਹਾਲੀ, 28 ਅਕਤੂਬਰ 2023: ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ. ਇੰਸਪੈਕਟਰ ਜਨਰਲ ਪੁਲਿਸ, ਇੰਚਾਰਜ ਸੀ.ਆਈ.ਏ ਸਟਾਫ, ਮੋਹਾਲੀ (Mohali police) ਦੀ ਅਗਵਾਈ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਮਾਡਿਊਲ ਨੂੰ ਟਰੇਸ ਕਰਨ ਲਈ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਭੁੱਲਰ ਨੇ ਦਾਅਵਾ ਕਰਦਿਆਂ ਦੱਸਿਆ ਕਿ ਹਰਵਿੰਦਰ ਸਿੰਘ ਉਰਫ਼ ਰਿੰਦਾ ਪੁੱਤਰ ਚਰਨ ਸਿੰਘ ਵਾਸੀ ਨਾਂਦੇੜ ਮਹਾਰਾਸ਼ਟਰ ਜੋ ਕਿ ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ BKI (ਬੱਬਰ ਖਾਲਸਾ ਇੰਟਰਨੈਸ਼ਨਲ) ਨਾਲ ਸਬੰਧਤ ਹੈ, ਇਸ ਸਮੇਂ ਪਾਕਿਸਤਾਨ ਵਿੱਚ ਹੈ ਅਤੇ 15 ਪੰਜਾਬ ਰਾਜ ਅਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਦੇਸ਼ ਵਿਰੋਧੀ ਅੱਤਵਾਦੀ ਗਤੀਵਿਧੀਆਂ ਨੂੰ ਆਜ਼ਮ ਦੇ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਸਦੇ ਸਬੰਧ ਵਿੱਚ ਮਾਡਿਊਲ ਨੂੰ ਟਰੇਸ ਕਰਕੇ ਸ਼ਕੀਲ ਅਹਿਮਦ ਉਰਫ਼ ਲਾਡੀ ਗੁੱਜਰ, ਲਵਪ੍ਰੀਤ ਸਿੰਘ ਉਰਫ਼ ਲੱਬੂ ਉਰਫ਼ ਸੰਧੂ ਅਤੇ ਸਰੂਪ ਸਿੰਘ ਉਰਫ਼ ਰੂਪ ਉਰਫ਼ ਘੋਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦੇ ਇੱਕ ਸਾਥੀ ਨਿਰਵੈਰ ਸਿੰਘ ਉਰਫ਼ ਸਹਿਜਪ੍ਰੀਤ ਸਿੰਘ ਉਰਫ਼ ਸੰਨੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਜਿਨ੍ਹਾਂ ਵਿਦੇਸ਼ੀ ਹਥਿਆਰਾਂ ਦੀ ਤਸਕਰੀ ਕੀਤੀ ਗਈ ਹੈ, ਉਹ ਸਰਹੱਦ ਤੋਂ ਡਰੋਨ ਰਾਹੀਂ ਪੰਜਾਬ ਲਿਆਂਦੇ ਗਏ ਸਨ। ਪੰਜਾਬ ਦੇ ਸ਼ਾਂਤਮਈ ਮਾਹੌਲ (ਅਸ਼ਾਂਤੀ) ਨੂੰ ਮਾਰਨ ਅਤੇ ਵਿਗਾੜਨ ਦੀ ਯੋਜਨਾ ਸੀ। ਜਿਸਦੇ ਖਿਲਾਫ ਮੁਕੱਦਮਾ ਨੰਬਰ 184 ਮਿਤੀ 21-10-2023 ਧਾਰਾ 121,153,120-ਬੀ ਆਈ.ਪੀ.ਸੀ., 25(7),(8)-54-59 ਅਸਲਾ ਐਕਟ (ਸੋਧ 2019) ਅਤੇ 17,18,188 8 20 ਗੈਰ-ਕਾਨੂੰਨੀ ਗਤੀਵਿਧੀ (ਰੋਕਥਾਮ 1967), ਥਾਣਾ ਸਦਰ ਬਲੌਂਗੀ, ਐਸ.ਏ.ਐਸ.ਨਗਰ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਵੇਰਵਾ ਇਸ ਤਰ੍ਹਾਂ ਹੈ। ਗ੍ਰਿਫਤਾਰ ਬੰਦੇ:- 1 ਸਕੀਲ ਅਹਿਮਦ ਉਰਫ਼ ਲਾਡੀ ਗੁੱਜਰ ਪੁੱਤਰ ਬਸ਼ੀਰ ਅਹਿਮਦ ਵਾਸੀ ਪਿੰਡ ਸੰਧਵਾਂ ਥਾਣਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਉਮਰ ਕਰੀਬ 24 ਸਾਲ। 1. ਜ਼ਿਗਾਨਾ ਪਿਸਤੌਲ 9MM = 03 2. ਪਿਸਤੌਲ 30 ਬੋਰ = 03 3. ਲਾਈਵ ਕਾਰਤੂਸ 9MM = 30 4. ਜਿੰਦਾ ਕਾਰਤੂਸ 30 ਬੋਰ = 195 5. ਜਿੰਦਾ ਕਾਰਤੂਸ 32 ਬੋਰ = 50 ਕੁੱਲ ਆਧੁਨਿਕ ਹਥਿਆਰ = 06 The post ਮੋਹਾਲੀ ਪੁਲਿਸ ਨੇ ਬੀ.ਕੇ.ਆਈ ਸੰਗਠਨ ਦੇ 4 ਮੈਂਬਰਾਂ ਨੂੰ 6 ਪਿਸਤੌਲਾਂ ਤੇ 275 ਜਿੰਦਾ ਕਾਰਤੂਸਾਂ ਸਮੇਤ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਧਰਨੇ 'ਤੇ ਬੈਠੀ ਸਹਾਇਕ ਪ੍ਰੋਫੈਸਰ 1158 ਦੀ ਪ੍ਰਧਾਨ ਜਸਵਿੰਦਰ ਕੌਰ ਦੀ ਸਿਹਤ ਵਿਗੜੀ, ਹਸਪਤਾਲ 'ਚ ਦਾਖ਼ਲ Saturday 28 October 2023 10:41 AM UTC+00 | Tags: assistant-professor-1158 harjot-singh-bains jaswinder-kaur ਚੰਡੀਗੜ੍ਹ, 28 ਅਕਤੂਬਰ 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਬਾਹਰ ਸਹਾਇਤ ਪ੍ਰੋਫੈਸਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੀ ਅਗਵਾਈ ਕਰ ਰਹੀ ਜਸਵਿੰਦਰ ਕੌਰ (Jaswinder Kaur) ਦੀ ਸਿਹਤ ਵਿਗੜ ਗਈ ਹੈ, ਜਸਵਿੰਦਰ ਕੌਰ ਨੂੰ ਸਥਾਨਕ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵਿੱਟਰ ਰਾਹੀਂ ਸਾਂਝੀ ਕੀਤੀ ਹੈ । ਬਿਕਰਮ ਸਿੰਘ ਮਜੀਠੀਆ ਨੇ ਟਵੀਟ ਵਿਚ ਲਿਖਿਆ ਕਿ ਹੁਣੇ ਹੀ ਪਤਾ ਲੱਗਾ ਹੈ ਕਿ ਸਹਾਇਕ ਪ੍ਰੋਫੈਸਰ 1158 ਦੀ ਪ੍ਰਧਾਨ ਜਸਵਿੰਦਰ ਕੌਰ (Jaswinder Kaur) ਦੀ ਸਿਹਤ ਕਾਫੀ ਵਿਗੜ ਗਈ ਹੈ, ਉਸਨੂੰ ਐਮਰਜੈਂਸੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਲੈ ਕੇ ਗਏ ਹਨ। ਉਨ੍ਹਾਂ ਲਿਖਿਆ ਕਿ ਭਗਵੰਤ ਮਾਨ ਸਰਕਾਰ ਨੂੰ ਬੇਨਤੀ ਹੈ ਕਿ ਜਸਵਿੰਦਰ ਕੌਰ ਨੂੰ ਪੂਰੀਆਂ ਮੈਡੀਕਲ ਸਹੂਲਤਾਂ ਦਿੱਤੀਆਂ ਜਾਣ। ਕਿਸੇ ਤਰੀਕੇ ਦੀ ਕੁਤਾਹੀ ਦੇ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਹਰਜੋਤ ਬੈਂਸ , ਐੱਸ.ਐੱਸ.ਪੀ ਰੋਪੜ ਡੀ.ਸੀ ਹੋਣਗੇ। ਜ਼ਿਕਰਯੋਗ ਹੈ ਕਿ ਇਸ ਧਰਨੇ ਵਿੱਚ ਬਲਵਿੰਦਰ ਕੌਰ ਨੇ ਖ਼ੁਦਕੁਸ਼ੀ ਕਰ ਲਈ ਸੀ ਉਸ ਨੇ ਇੱਕ ਸੁਸਾਇਡ ਨੋਟ ਵੀ ਲਿਖਿਆ ਸੀ ਜਿਸ ਵਿੱਚ ਮੰਤਰੀ ਹਰਜੋਤ ਬੈਂਸ ਨੂੰ ਇਸ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਬਾਅਦ ਅਸਿਸਟੈਂਟ ਪੰਜਾਬ ਸਰਕਾਰ ਵੱਲੋਂ ਭਰੋਸਾ ਦੇਣ ਮਗਰੋਂ ਪ੍ਰੋਫੈਸਰ ਬਲਵਿੰਦਰ ਕੌਰ ਦਾ ਸਸਕਾਰ ਕਰ ਦਿੱਤਾ ਗਿਆ।ਪੰਜਾਬ ਸਰਕਾਰ ਵੱਲੋਂ ਮ੍ਰਿਤਕ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ।
The post ਧਰਨੇ ‘ਤੇ ਬੈਠੀ ਸਹਾਇਕ ਪ੍ਰੋਫੈਸਰ 1158 ਦੀ ਪ੍ਰਧਾਨ ਜਸਵਿੰਦਰ ਕੌਰ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖ਼ਲ appeared first on TheUnmute.com - Punjabi News. Tags:
|
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ Saturday 28 October 2023 10:48 AM UTC+00 | Tags: amritsar prakash-purab sgpc sri-guru-ram-das-ji ਅੰਮ੍ਰਿਤਸਰ, 28 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ (Sri Guru Ram Das Ji) ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ 'ਤੇ ਸਜਾਇਆ ਗਿਆ, ਜਿਥੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ 'ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ। ਇਸ ਮੌਕੇ ਹੈਲੀਕਾਪਟਰ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨਗਰ ਕੀਰਤਨ 'ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਨਗਰ ਕੀਰਤਨ 'ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਉੱਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਗੁਰੂ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮੌਕੇ ਸਭ ਦਾ ਪਰਮ ਧਰਮ ਕਰਤੱਵ ਹੈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ, ਡੀਸੀਪੀ ਸ. ਪਰਮਿੰਦਰ ਸਿੰਘ ਭੰਡਾਲ, ਫੈਡਰੇਸ਼ਨ ਦੇ ਪ੍ਰਧਾਨ ਸ. ਕੰਵਰਚੜ੍ਹਤ ਸਿੰਘ, ਸ. ਅਮਰਬੀਰ ਸਿੰਘ ਢੋਟ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਗੁਰਚਰਨ ਸਿੰਘ ਕੋਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਪਰਮਜੀਤ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਜਗਤਾਰ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਆਦਿ ਹਾਜ਼ਰ ਸਨ। ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ, ਜਿਸ ਦੇ ਭੋਗ 30 ਅਕਤੂਬਰ 2023 ਨੂੰ ਪਾਏ ਜਾਣਗੇ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋਂ ਹਰ ਸਾਲ ਵੱਡੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਜੀ (Sri Guru Ram Das Ji) ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਹੈ। ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਰਾਤ 7:00 ਵਜੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ/ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਹੋਵੇਗਾ। ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਰਾਗਾਂ 'ਤੇ ਅਧਾਰਿਤ ਕੀਰਤਨ ਰਾਹੀਂ ਹਾਜ਼ਰੀ ਭਰਨਗੇ। 30 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਰਾ ਦਿਨ ਧਾਰਮਿਕ ਦੀਵਾਨ ਸੱਜਣਗੇ ਅਤੇ ਕਵੀ ਦਰਬਾਰ ਹੋਵੇਗਾ। 30 ਅਕਤੂਬਰ ਨੂੰ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ ਅਤੇ ਰਾਤ ਨੂੰ ਸੁੰਦਰ ਦੀਪਮਾਲਾ ਵੀ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। The post ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ appeared first on TheUnmute.com - Punjabi News. Tags:
|
ਪਾਕਿਸਤਾਨ ਦੀ ਹਾਰ ਦੇ ਵਿਚਕਾਰ PCB ਦੀ ਵੱਡੀ ਕਾਰਵਾਈ, ਟੀਮ ਦਾ ਮੀਡੀਆ ਮੈਨੇਜਰ ਬਰਖ਼ਾਸਤ Saturday 28 October 2023 10:57 AM UTC+00 | Tags: babar-azam breaking-news ehsan-nagi icc-odi-world-cup news pcb umar-farooq-kalson ਚੰਡੀਗੜ੍ਹ, 28 ਅਕਤੂਬਰ 2023: ਆਈਸੀਸੀ ਵਨਡੇ ਵਿਸ਼ਵ ਕੱਪ 2023 ਵਿੱਚ ਪਾਕਿਸਤਾਨੀ ਟੀਮ ਦਾ ਖ਼ਰਾਬ ਪ੍ਰਦਰਸ਼ਨ ਜਾਰੀ ਹੈ। ਸ਼ੁੱਕਰਵਾਰ ਨੂੰ ਪਾਕਿਸਤਾਨ ਨੂੰ ਦੱਖਣੀ ਅਫਰੀਕਾ ਦੇ ਹੱਥੋਂ ਰੋਮਾਂਚਕ ਮੈਚ ‘ਚ ਇਕ ਵਿਕਟ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਵਿਸ਼ਵ ਕੱਪ 2023 ‘ਚ ਪਾਕਿਸਤਾਨ ਦੀ ਇਹ ਲਗਾਤਾਰ ਚੌਥੀ ਹਾਰ ਹੈ ਅਤੇ ਇਸ ਹਾਰ ਦੇ ਨਾਲ ਹੀ ਪਾਕਿਸਤਾਨ ਦੀ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪਹੁੰਚਣ ਦੀਆਂ ਉਮੀਦਾਂ ਲਗਭਗ ਖਤਮ ਹੋ ਗਈਆਂ ਹਨ। ਇਸ ਹਾਰ ਤੋਂ ਬਾਅਦ ਜਿੱਥੇ ਕਪਤਾਨ ਬਾਬਰ ਆਜ਼ਮ ‘ਤੇ ਸਵਾਲ ਖੜ੍ਹੇ ਹੋ ਰਹੇ ਹਨ, ਉਥੇ ਹੀ ਪੀਸੀਬੀ (PCB) ਨੇ ਹੁਣ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਟੀਮ ਦੇ ਮੀਡੀਆ ਮੈਨੇਜਰ ਅਹਿਸਾਨ ਨਾਗੀ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਅਹਿਸਾਨ ਨਾਗੀ ਨੂੰ 24 ਘੰਟਿਆਂ ਦੇ ਅੰਦਰ ਪਾਕਿਸਤਾਨ ਪਰਤਣ ਦਾ ਹੁਕਮ ਦਿੱਤਾ ਗਿਆ ਹੈ। ਪੀਸੀਬੀ (PCB) ਨੇ ਉਨ੍ਹਾਂ ਦੀ ਥਾਂ ‘ਤੇ ਉਮਰ ਫਾਰੂਕ ਕਾਲਸਨ ਨੂੰ ਨਵਾਂ ਮੀਡੀਆ ਮੈਨੇਜਰ ਨਿਯੁਕਤ ਕੀਤਾ ਹੈ। ਉਮਰ ਫਾਰੂਕ ਏਸ਼ੀਆ ਕੱਪ ਦੌਰਾਨ ਉਸ ਸਮੇਂ ਸੁਰਖੀਆਂ ਵਿੱਚ ਆਏ ਜਦੋਂ ਉਹ ਕੈਸੀਨੋ ਗਏ ਸਨ। ਆਈਸੀਸੀ ਦੇ ਭ੍ਰਿਸ਼ਟਾਚਾਰ ਵਿਰੋਧੀ ਕੋਡ ਦੀ ਉਲੰਘਣਾ ਦਾ ਦੋਸ਼ ਸੀ। ਵਨਡੇ ਵਿਸ਼ਵ ਕੱਪ 2023 ‘ਚ ਪਾਕਿਸਤਾਨੀ ਟੀਮ ਦੇ ਸ਼ਰਮਨਾਕ ਪ੍ਰਦਰਸ਼ਨ ਤੋਂ ਬਾਅਦ ਕਪਤਾਨ ਬਾਬਰ ਆਜ਼ਮ ਵੀ ਆਲੋਚਕਾਂ ਦੇ ਰਾਡਾਰ ‘ਤੇ ਹਨ। ਬਾਬਰ ਆਜ਼ਮ ਦੀ ਕਪਤਾਨੀ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਨੂੰ ਕਪਤਾਨੀ ਤੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਵਿਸ਼ਵ ਕੱਪ ਤੋਂ ਬਾਅਦ ਬਾਬਰ ਆਜ਼ਮ ਨੂੰ ਵੀ ਕਪਤਾਨੀ ਤੋਂ ਹਟਾਇਆ ਜਾ ਸਕਦਾ ਹੈ। The post ਪਾਕਿਸਤਾਨ ਦੀ ਹਾਰ ਦੇ ਵਿਚਕਾਰ PCB ਦੀ ਵੱਡੀ ਕਾਰਵਾਈ, ਟੀਮ ਦਾ ਮੀਡੀਆ ਮੈਨੇਜਰ ਬਰਖ਼ਾਸਤ appeared first on TheUnmute.com - Punjabi News. Tags:
|
ਨਸ਼ਿਆਂ ਦੀ ਓਵਰਡੋਜ਼ ਕਾਰਨ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਆਮ ਗੱਲ ਬਣ ਗਈਆਂ ਹਨ: ਪ੍ਰਤਾਪ ਸਿੰਘ ਬਾਜਵਾ Saturday 28 October 2023 11:05 AM UTC+00 | Tags: aam-aadmi-party breaking-news cm-bhagwant-mann drugs news partap-bajwa partap-singh-bajwa punjab-drug-case punjabi-youth the-unmute-breaking-news ਚੰਡੀਗੜ੍ਹ, 28 ਅਕਤੂਬਰ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਝੂਠੀਆਂ ਕਹਾਣੀਆਂ ਨਾਲ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦਾ ਮਨੋਬਲ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਿਸ ਪੰਜਾਬ ਮਾਡਲ ਦੀ ਗੱਲ ਕਰ ਰਹੇ ਹਨ, ਉਹ ਪਹਿਲਾਂ ਹੀ ਅਸਫਲ ਅਤੇ ਵਿਅਰਥ ਸਾਬਤ ਹੋ ਚੁੱਕਾ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਲੁਧਿਆਣਾ ਵਿਖੇ ‘ਆਪ’ ਪੰਜਾਬ ਦੇ ਨਵੇਂ ਨਿਯੁਕਤ ਅਹੁਦੇਦਾਰ ਦੇ ਸਹੁੰ ਚੁੱਕ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੀ ‘ਆਪ’ ਸਰਕਾਰ ਦੀਆਂ ਬੇਬੁਨਿਆਦ ਸਫਲਤਾ ਦੀਆਂ ਕਹਾਣੀਆਂ ਨਾਲ ‘ਆਪ’ ਕਾਡਰ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ (Partap Singh Bajwa) ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਦਾ ਦਾਅਵਾ ਕੀਤਾ ਹੈ। ਪਰ ਅਸਲੀਅਤ ਇਹ ਹੈ ਕਿ ਪੰਜਾਬ ਵਿੱਚ ‘ਆਪ’ ਦੇ 19 ਮਹੀਨਿਆਂ ਦੇ ਸ਼ਾਸਨ ਕਾਲ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਨਸ਼ਾ ਤਸਕਰੀ ਵਿੱਚ ਵਾਧਾ ਹੋਇਆ ਹੈ। ਨਸ਼ਿਆਂ ਦੀ ਓਵਰਡੋਜ਼ ਕਾਰਨ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਮ ਗੱਲ ਬਣ ਗਈਆਂ ਹਨ। ਪਿਛਲੇ 10 ਮਹੀਨਿਆਂ ਵਿੱਚ ਪੰਜਾਬ ਵਿੱਚ ਦੋ ਨਸ਼ਾ ਵਿਰੋਧੀ ਕਾਰਕੁਨਾਂ ਦਾ ਕਤਲ ਹੋ ਚੁੱਕਾ ਹੈ, ‘ਆਪ’ ਸਰਕਾਰ ਨੇ ਅਜੇ ਤੱਕ ਉਨ੍ਹਾਂ ਨਾਲ ਇਨਸਾਫ਼ ਨਹੀਂ ਕੀਤਾ ਹੈ। ਇਸ ਦੀ ਬਜਾਏ ਪੰਜਾਬ ਪੁਲਿਸ ਨਸ਼ਾ ਵਿਰੋਧੀ ਕਾਰਕੁਨਾਂ ਨੂੰ ਤੰਗ ਕਰ ਰਹੀ ਹੈ। ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਬਾਰੇ ਪੰਜਾਬ ਦੇ ਮੁੱਖ ਮੰਤਰੀ ਦੇ ਇੱਕ ਹੋਰ ਮਨਘੜਤ ਬਿਆਨ ਵੱਲ ਇਸ਼ਾਰਾ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਆਪਣੇ ਹੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਵਿੱਚ ਅਸਫਲ ਰਹੀ ਹੈ, ਜੋ ਕਥਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜਿਨ੍ਹਾਂ ਦਾ ਨਾਮ ਪਠਾਨਕੋਟ ਪੰਚਾਇਤ ਜ਼ਮੀਨ ਘੁਟਾਲੇ ਵਿੱਚ ਆਇਆ ਸੀ, ਵਿਰੁੱਧ ਕੋਈ ਕਾਨੂੰਨੀ ਕਾਰਵਾਈ ਕੀਤੀ ਗਈ ਹੈ? ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਨੇ ਖ਼ੁਦ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਵਿਰੁੱਧ ਕੁਝ ਵੀਡੀਓ ਸਬੂਤ ਹਨ, ਪਰ ਉਨ੍ਹਾਂ ਵਿਰੁੱਧ ਕੋਈ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਬਾਜਵਾ ਨੇ ਕਿਹਾ ਕਿ ਅਜਿਹੇ ਭ੍ਰਿਸ਼ਟ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਇੱਥੇ ਜ਼ਿਕਰ ਕਰਨ ਲਈ ਬਹੁਤ ਲੰਬੀ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਜਦੋਂ ਤੋਂ ‘ਆਪ’ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਸੂਬੇ ਦੀ ਆਰਥਿਕਤਾ ਆਈਸੀਯੂ ਵਿੱਚ ਹੈ। ‘ਆਪ’ ਸਰਕਾਰ ਬੇਰੁਜ਼ਗਾਰੀ ਖ਼ਤਮ ਕਰਨ ਬਾਰੇ ਝੂਠੇ ਅੰਕੜੇ ਤਿਆਰ ਕਰ ਰਹੀ ਹੈ। ‘ਆਪ’ ਦਾ ਸਿਹਤ ਅਤੇ ਸਿੱਖਿਆ ਮਾਡਲ ਹਰ ਰੋਜ਼ ਨਵੀਆਂ ਨਚਾਈਆਂ ਦਾ ਸਾਹਮਣਾ ਕਰ ਰਿਹਾ ਹੈ। ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਨੇ ਸਫਲਤਾ ਦੀਆਂ ਝੂਠੀਆਂ ਕਹਾਣੀਆਂ ਨਾਲ ‘ਆਪ’ ਕਾਡਰ ਨੂੰ ਪ੍ਰੇਰਿਤ ਕਰਨ ਤੋਂ ਗੁਰੇਜ਼ ਨਹੀਂ ਕੀਤਾ। The post ਨਸ਼ਿਆਂ ਦੀ ਓਵਰਡੋਜ਼ ਕਾਰਨ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਆਮ ਗੱਲ ਬਣ ਗਈਆਂ ਹਨ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
SYL ਮੁੱਦੇ 'ਤੇ ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਦਾ ਬਿਆਨ, ਆਖਿਆ- ਹਰਿਆਣਾ ਆਪਣਾ ਹੱਕ ਨਹੀਂ ਛੱਡੇਗਾ Saturday 28 October 2023 11:32 AM UTC+00 | Tags: aam-aadmi-party bhupinder-singh-hooda breaking-news cm-bhagwant-mann latest-news news syl syl-issue the-unmute-breaking-news ਅੰਮ੍ਰਿਤਸਰ, 28 ਅਕਤੂਬਰ 2023: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ (Bhupinder Singh Hooda) ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ | ਭੁਪਿੰਦਰ ਸਿੰਘ ਹੁੱਡਾ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ | ਇਸ ਦੌਰਾਨ ਕਾਂਗਰਸ ਦੇ ਆਗੂਆਂ ਵੱਲੋਂ ਭੁਪਿੰਦਰ ਸਿੰਘ ਹੁੱਡਾ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਹੁੱਡਾ (Bhupinder Singh Hooda) ਨੇ ਕਿਹਾ ਕਿ ਅੱਜ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ, ਇਸ ਦੇ ਨਾਲ ਹੀ ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਉਹਨਾਂ ਨੇ ਕਿਹਾ ਕਿ ਹਰਿਆਣਾ ਕਿਸੇ ਦਾ ਹੱਕ ਨਹੀਂ ਮੰਗ ਰਿਹਾ ਹੈ, ਹਰਿਆਣਾ ਆਪਣਾ ਹੱਕ ਮੰਗ ਰਿਹਾ ਹੈ | ਉਨ੍ਹਾਂ ਕਿਹਾ ਹਰਿਆਣਾ ਆਪਣਾ ਹੱਕ ਨਹੀਂ ਛੱਡੇਗਾ ਤੇ ਪਰਾਲੀ ਦੇ ਪ੍ਰਦੂਸ਼ਣ ਦੇ ਉੱਪਰ ਬੋਲਦੇ ਹੋਏ ਹੁੱਡਾ ਨੇ ਕਿਹਾ ਕਿ ਇਕੱਲੇ ਪੰਜਾਬ ਦੀ ਪਰਾਲੀ ਦੇ ਨਾਲ ਪ੍ਰਦੂਸ਼ਣ ਪੈਦਾ ਨਹੀਂ ਹੁੰਦਾ | The post SYL ਮੁੱਦੇ ‘ਤੇ ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਦਾ ਬਿਆਨ, ਆਖਿਆ- ਹਰਿਆਣਾ ਆਪਣਾ ਹੱਕ ਨਹੀਂ ਛੱਡੇਗਾ appeared first on TheUnmute.com - Punjabi News. Tags:
|
ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼ ਵਿਖੇ ਕੋਚਿੰਗ ਲਈ ਹੋਈ ਪ੍ਰਵੇਸ਼ ਪ੍ਰੀਖਿਆ Saturday 28 October 2023 11:38 AM UTC+00 | Tags: ambedkar-institute ambedkar-institute-of-career breaking-news entrance-exam news ਚੰਡੀਗੜ੍ਹ, 28 ਅਕਤੂਬਰ 2023: ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼, ਫੇਸ 3 ਬੀ 2, ਮੋਹਾਲੀ ਵਿਖੇ ਸਿਵਿਲ ਸਰਵਿਸਿਜ਼/ ਪੀ. ਸੀ. ਐੱਸ. (ਪ੍ਰੀ) ਪ੍ਰੀਖਿਆ-2024 ਦੀ ਕੰਬਾਈਡ ਕੋਚਿੰਗ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਵੇਸ਼ ਪ੍ਰੀਖਿਆ (Entrance Exam) ਲਈ ਗਈ। ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਵਰਗ ਵਿਭਾਗ ਪੰਜਾਬ, ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੋਚਿੰਗ ਕੋਰਸ ਦੀਆਂ 40 ਸੀਟਾਂ ਹਨ, 20 ਸੀਟਾਂ ਅਨੁਸੂਚਿਤ ਜਾਤੀ, 12 ਸੀਟਾਂ ਪੱਛੜੀਆਂ ਸ਼੍ਰੇਣੀਆਂ ਅਤੇ 8 ਸੀਟਾਂ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਰਾਖਵੀਆਂ ਹਨ। ਉਪਲੱਬਧਤਾ ਦੇ ਤਹਿਤ ਹਰੇਕ ਸ਼੍ਰੇਣੀ ਵਿਚ 30 ਫ਼ੀਸਦੀ ਸੀਟਾਂ ਮਹਿਲਾਵਾਂ ਅਤੇ 5 ਫ਼ੀਸਦੀ ਸੀਟਾਂ ਤੇ ਦਿਵਿਆਂਗ ਉਮੀਦਵਾਰ ਸ਼ਾਮਿਲ ਕੀਤੇ ਜਾ ਸਕਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕੋਚਿੰਗ ਲਈ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਨਾਲ ਸਬੰਧਤ ਘੱਟੋ ਘੱਟ ਗ੍ਰੈਜੂਏਟ ਉਮੀਦਵਾਰ ਯੋਗ ਹਨ, ਜਿਨ੍ਹਾਂ ਦੇ ਮਾਪਿਆਂ ਦੀ ਸਾਰੇ ਸਰੋਤਾਂ ਤੋਂ ਆਮਦਨ 3.00 ਲੱਖ ਪ੍ਰਤੀ ਸਾਲ ਤੋਂ ਵੱਧ ਨਾ ਹੋਵੇ। ਇਸ ਪ੍ਰੀਖਿਆ ਲਈ 790 ਉਮੀਦਵਾਰਾਂ ਦੀਆਂ ਪ੍ਰਤੀ ਬੇਨਤੀਆਂ ਪ੍ਰਾਪਤ ਹੋਈਆਂ ਅਤੇ 540 ਉਮੀਦਵਾਰ ਪ੍ਰੀਖਿਆ (Entrance Exam) ਦੇਣ ਲਈ ਹਾਜ਼ਰ ਹੋਏ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵਲੋਂ ਕਮਜ਼ੋਰ ਵਰਗ ਲਈ ਚਲਾਈ ਜਾ ਰਹੀ ਕੋਚਿੰਗ ਦਾ ਮੁੱਖ ਉਦੇਸ਼ ਕਮਜ਼ੋਰ ਵਰਗ ਵਿੱਚੋਂ ਸਿਵਿਲ ਸੇਵਾਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੈ। ਕੈਬਿਨਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪ੍ਰਮੁੱਖ ਸਕੱਤਰ ਵੀ ਕੇ ਮੀਨਾ, ਡਾਇਰੈਕਟਰ ਸ.ਜਸਪ੍ਰੀਤ ਸਿੰਘ ਦੀ ਅਗਵਾਈ ਚ ਸਿਵਿਲ ਸੇਵਾਵਾਂ ਦੀ ਕੋਚਿੰਗ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰ ਐਂਡ ਕੋਰਸਿਜ਼, ਫੇਸ 3 ਬੀ 2 ਵਿਖੇ ਦਿੱਤੀ ਜਾਵੇਗੀ। ਹਰੇਕ ਚੁਣੇ ਗਏ ਉਮੀਦਵਾਰ ਨੂੰ ਸਰਕਾਰੀ ਨਿਯਮਾਂ ਦੇ ਅਨੁਸਾਰ ਮੁਫਤ ਕੋਚਿੰਗ, ਮੁਫਤ ਹੋਸਟਲ ਅਵਾਸ ਅਤੇ 3000 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮੁਹੱਈਆ ਕੀਤੀ ਜਾਵੇਗੀ। ਕਾਰਜਵਾਹਕ ਪ੍ਰਿੰਸੀਪਲ ਅਸ਼ੀਸ਼ ਕਥੂਰੀਆ ਨੇ ਦੱਸਿਆ ਕਿ ਸਿਖਿਆਰਥੀਆਂ ਦੀ ਮੰਗ ਅਨੁਸਾਰ ਇਸ ਸਾਲ 40 ਦੀ ਬਜਾਏ 80 ਬੱਚਿਆਂ ਦਾ ਕੋਰਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਸਾਲ ਤੋਂ ਨਵੇ ਕੋਰਸ ਅਤੇ ਐਸ ਸੀ, ਬੀ ਸੀ, ਅਤੇ ਘੱਟ ਗਿਣਤੀ ਤੇ ਕਮਜ਼ੋਰ ਵਰਗਾਂ ਦੀਆਂ ਸੀਟਾਂ ਵਧਾਈਆਂ ਜਾਣਗੀਆਂ। The post ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼ ਵਿਖੇ ਕੋਚਿੰਗ ਲਈ ਹੋਈ ਪ੍ਰਵੇਸ਼ ਪ੍ਰੀਖਿਆ appeared first on TheUnmute.com - Punjabi News. Tags:
|
50 ਸਾਲਾਂ ਤੋਂ ਰਾਜਨੀਤੀ ਕਰ ਰਹੇ ਹਾਂ ਪਰ ਚੋਣਾਂ ਦੌਰਾਨ ਕਦੇ ED ਜਾਂ CBI ਦੀ ਛਾਪੇਮਾਰੀ ਨਹੀਂ ਹੋਈ: ਮਲਿਕਾਰਜੁਨ ਖੜਗੇ Saturday 28 October 2023 11:49 AM UTC+00 | Tags: breaking-news cbi-raids congress ed ed-raid latest-news mallikarjun-kharge modi-government news ਚੰਡੀਗੜ੍ਹ, 28 ਅਕਤੂਬਰ 2023: ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ, ਮਿਜ਼ੋਰਮ ਅਤੇ ਰਾਜਸਥਾਨ ਵਿੱਚ ਇਸ ਸਬੰਧੀ ਕਾਫੀ ਸਰਗਰਮੀ ਚੱਲ ਰਹੀ ਹੈ। ਇਸ ਦੌਰਾਨ ਰਾਜਸਥਾਨ ਵਿੱਚ ਹਾਲ ਹੀ ਵਿੱਚ ਈਡੀ (ED) ਦੇ ਛਾਪੇ ਨੂੰ ਲੈ ਕੇ ਸਿਆਸਤ ਹੋਰ ਭਖ ਗਈ ਹੈ । ਵਿਰੋਧੀ ਪਾਰਟੀਆਂ ਪਹਿਲਾਂ ਹੀ ਮੋਦੀ ਸਰਕਾਰ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ ਲਾਉਂਦੀਆਂ ਰਹੀਆਂ ਹਨ। ਹੁਣ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਇਸ ਤਾਜ਼ਾ ਕਾਰਵਾਈ ‘ਤੇ ਗੁੱਸੇ ‘ਚ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਇਨ੍ਹਾਂ ਛਾਪਿਆਂ ਤੋਂ ਡਰੇਗੀ ਨਹੀਂ ਅਤੇ ਇਕ ਦਿਨ ਭਾਜਪਾ ਨੂੰ ਵੀ ਇਸ ਦਾ ਸਾਹਮਣਾ ਕਰਨਾ ਪਵੇਗਾ। ਮਲਿਕਾਰਜੁਨ ਖੜਗੇ ਨੇ ਅੱਗੇ ਕਿਹਾ ਕਿ ‘ਉਹ (ਭਾਜਪਾ) ਗਹਿਲੋਤ ਦੀ ਚੋਣਾਂ ਨੂੰ ਖਰਾਬ ਕਰਨਾ ਚਾਹੁੰਦੇ ਹਨ ਅਤੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਡਰਾਉਣਾ ਚਾਹੁੰਦੇ ਹਨ। ਉਹ ਹਰ ਸਮੇਂ ਅਜਿਹਾ ਕਰਦੇ ਹਨ ਪਰ ਅਸੀਂ ਇਸ ਤੋਂ ਡਰਨ ਵਾਲੇ ਨਹੀਂ ਹਾਂ ਅਤੇ ਇਸ ਦਾ ਸਖ਼ਤੀ ਨਾਲ ਸਾਹਮਣਾ ਕਰਾਂਗੇ। ਉਹ ਜੋ ਵੀ ਕਰ ਰਹੇ ਹਨ, ਉਹ ਸਹੀ ਨਹੀਂ ਹੈ। ਅਸੀਂ 50 ਸਾਲਾਂ ਤੋਂ ਰਾਜਨੀਤੀ ਕਰ ਰਹੇ ਹਾਂ ਪਰ ਚੋਣਾਂ ਦੌਰਾਨ ਕਦੇ ਵੀ ਈਡੀ (ED) ਜਾਂ ਸੀਬੀਆਈ ਦੀ ਕੋਈ ਛਾਪੇਮਾਰੀ ਨਹੀਂ ਹੋਈ । ਪਰ ਅੱਜ ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਉਹ ਮੁੱਖ ਮੰਤਰੀ ਤੋਂ ਡਰਦੇ ਹਨ ਪਰ ਇੱਕ ਦਿਨ ਉਨ੍ਹਾਂ ਨੂੰ ਵੀ ਇਸਦਾ ਸਾਹਮਣਾ ਕਰਨਾ ਪਵੇਗਾ। The post 50 ਸਾਲਾਂ ਤੋਂ ਰਾਜਨੀਤੀ ਕਰ ਰਹੇ ਹਾਂ ਪਰ ਚੋਣਾਂ ਦੌਰਾਨ ਕਦੇ ED ਜਾਂ CBI ਦੀ ਛਾਪੇਮਾਰੀ ਨਹੀਂ ਹੋਈ: ਮਲਿਕਾਰਜੁਨ ਖੜਗੇ appeared first on TheUnmute.com - Punjabi News. Tags:
|
ਭਾਖੜਾ ਡੈਮ ਦੇਖਣ ਗਏ ਸਕੂਲੀ ਬੱਚਿਆਂਨਾਲ ਭਰੀ ਬੱਸ ਪਲਟੀ, ਕਈ ਬੱਚੇ ਜ਼ਖਮੀ Saturday 28 October 2023 12:51 PM UTC+00 | Tags: accident accident-news bhakra-dam bus-accident nangal. news punjab-news ਚੰਡੀਗੜ੍ਹ, 28 ਅਕਤੂਬਰ, 2023: ਨੰਗਲ ਵਿਖੇ ਭਾਖੜਾ ਡੈਮ (Bhakra Dam) ਦੇਖਣ ਗਏ ਸਕੂਲੀ ਬੱਚਿਆਂ ਨਾਲ ਵੱਡਾ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬਰੇਕ ਫੇਲ ਹੋਣ ਕਾਰਨ ਇੱਕ ਪਿੰਡ ਨੇੜੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਇਸ ਹਾਦਸੇ ‘ਚ ਕਈ ਬੱਚੇ ਜ਼ਖਮੀ ਹੋ ਗਏ। ਦੱਸਿਆ ਗਿਆ ਹੈ ਕਿ ਸੀਨੀਅਰ ਸੈਕੰਡਰੀ ਸਕੂਲ ਬੁਰਜ, ਜ਼ਿਲ੍ਹਾ ਬਠਿੰਡਾ ਦੇ ਬੱਚੇ ਇੱਕ ਪ੍ਰਾਈਵੇਟ ਬੱਸ ਵਿੱਚ ਭਾਖੜਾ ਡੈਮ (Bhakra Dam) ਦੇਖਣ ਨੰਗਲ ਗਏ ਹੋਏ ਸਨ। ਬੱਸ ਵਿੱਚ ਅਧਿਆਪਕਾਂ ਸਮੇਤ 46 ਬੱਚੇ ਸਵਾਰ ਸਨ। ਇਸ ਦੌਰਾਨ ਤੇਜ਼ ਮੋੜ ‘ਤੇ ਬੱਸ ਪਲਟ ਗਈ। ਇਸ ਹਾਦਸੇ ਤੋਂ ਬਾਅਦ ਹੜਕੰਪ ਮਚ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਬਿਲਾਸਪੁਰ ਦੀ ਜ਼ਿਲ੍ਹਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ 6-7 ਜ਼ਖਮੀ ਬੱਚਿਆਂ ਨੂੰ ਬੀ.ਬੀ.ਐਮ.ਬੀ. ਹਸਪਤਾਲ ‘ਚ ਇਲਾਜ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। The post ਭਾਖੜਾ ਡੈਮ ਦੇਖਣ ਗਏ ਸਕੂਲੀ ਬੱਚਿਆਂਨਾਲ ਭਰੀ ਬੱਸ ਪਲਟੀ, ਕਈ ਬੱਚੇ ਜ਼ਖਮੀ appeared first on TheUnmute.com - Punjabi News. Tags:
|
AUS vs NZ: ਰੋਮਾਂਚਕ ਮੁਕਾਬਲੇ 'ਚ ਆਸਟਰੇਲੀਆ ਨੇ ਨਿਊਜ਼ੀਲੈਂਡ ਨੂੰ 5 ਦੌੜਾਂ ਨਾਲ ਹਰਾਇਆ Saturday 28 October 2023 01:05 PM UTC+00 | Tags: australia breaking-news cricket news new-zealand odi-world-cup ਚੰਡੀਗੜ੍ਹ, 28 ਅਕਤੂਬਰ, 2023: ਵਨਡੇ ਕ੍ਰਿਕਟ ਵਿਸ਼ਵ ਕੱਪ ਦੇ 27ਵੇਂ ਮੈਚ ਵਿੱਚ ਅੱਜ ਆਸਟਰੇਲੀਆ (Australia) ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਰੋਮਾਂਚਕ ਮੁਕਾਬਲੇ ਵਿੱਚ ਨਿਊਜ਼ੀਲੈਂਡ ਦੀ 5 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ | ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 388 ਦੌੜਾਂ ਬਣਾਈਆਂ। ਜਵਾਬ ਵਿਚ ਨਿਊਜ਼ੀਲੈਂਡ ਦੀ ਟੀਮ 383 ਦੌੜਾਂ ਬਣਾ ਸਕੀ | ਜੇਮਸ ਨੀਸ਼ਮ ਨੇ 33 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਅਤੇ ਸ਼ਾਨਦਾਰ ਪਾਰੀ ਖੇਡੀ ਹੈ ਪਰ ਨਿਊਜ਼ੀਲੈਂਡ ਲਈ ਇਹ ਮੈਚ ਜਿੱਤਣਾ ਮੁਸ਼ਕਲ ਹੋ ਗਿਆ । ਕੀਵੀ ਟੀਮ ਨੂੰ ਜਿੱਤ ਲਈ ਆਖਰੀ ਓਵਰ ਵਿੱਚ 19 ਦੌੜਾਂ ਦੀ ਲੋੜ ਸੀ। ਰਚਿਨ ਰਵਿੰਦਰ 89 ਗੇਂਦਾਂ ਵਿੱਚ 116 ਦੌੜਾਂ ਬਣਾ ਕੇ ਆਊਟ ਹੋ ਗਏ। ਆਸਟ੍ਰੇਲੀਆ ਲਈ ਟ੍ਰੈਵਿਸ ਹੈੱਡ ਨੇ 67 ਗੇਂਦਾਂ ‘ਤੇ ਸਭ ਤੋਂ ਵੱਧ 109 ਦੌੜਾਂ ਬਣਾਈਆਂ, ਜਦਕਿ ਡੇਵਿਡ ਵਾਰਨਰ ਨੇ 81 ਦੌੜਾਂ ਦੀ ਪਾਰੀ ਖੇਡੀ। The post AUS vs NZ: ਰੋਮਾਂਚਕ ਮੁਕਾਬਲੇ ‘ਚ ਆਸਟਰੇਲੀਆ ਨੇ ਨਿਊਜ਼ੀਲੈਂਡ ਨੂੰ 5 ਦੌੜਾਂ ਨਾਲ ਹਰਾਇਆ appeared first on TheUnmute.com - Punjabi News. Tags:
|
ਆੜ੍ਹਤੀਏ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ, ਪੁਲਿਸ ਵੱਲੋਂ ਮਾਮਲਾ ਦਰਜ Saturday 28 October 2023 01:25 PM UTC+00 | Tags: aartiya breaking-news farmers latest-news mamdot news punjab-news suicide ਫ਼ਿਰੋਜ਼ਪੁਰ, 28 ਅਕਤੂਬਰ, 2023: ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਬਸਤੀ ਗੁਲਾਬ ਸਿੰਘ ਵਾਲਾ ਵਿੱਚ ਆੜ੍ਹਤੀਆ (suicide) ਤੋਂ ਤੰਗ ਆ ਕੇ ਕਿਸਾਨ ਨੇ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਹੀਰਾ ਸਿੰਘ ਨੇ ਇਕ ਆੜ੍ਹਤੀਆ ਤੋਂ 4 ਏਕੜ ਜ਼ਮੀਨ ‘ਤੇ ਕਰਜ਼ਾ ਲਿਆ ਸੀ ਅਤੇ ਕਿਸਾਨ ਦੇ ਪੁੱਤ ਅਨੁਸਾਰ ਉਸ ਨੇ ਆਪਣੇ ਸਾਰੇ ਖਾਤੇ ਕਲੀਅਰ ਕਰ ਦਿੱਤੇ ਸਨ ਪਰ ਆੜ੍ਹਤੀਆ ਨੇ ਕਿਸਾਨ ਤੋਂ ਐੱਚ.ਡੀ.ਐੱਫ.ਸੀ. ਬੈਂਕ ਦਾ ਖਾਲੀ ਚੈੱਕ ਲੈ ਲਿਆ ਅਤੇ ਕਿਹਾ ਕਿ ਖਾਤੇ ਕਲੀਅਰ ਹੋਣ ਤੋਂ ਬਾਅਦ ਚੈੱਕ ਵਾਪਸ ਕਰ ਦੇਣਗੇ | ਪਰ ਖਾਤੇ ਕਲੀਅਰ ਹੋਣ ਤੋਂ ਬਾਅਦ ਜਦੋਂ ਚੈੱਕ ਵਾਪਸ ਕਰਨ ਲਈ ਕਿਹਾ ਗਿਆ ਤਾਂ ਉਸਨੂੰ ਟਾਲ ਦਿੱਤਾ ਗਿਆ | ਜਿਸ ਤੋਂ ਬਾਅਦ 14 ਲੱਖ ਰੁਪਏ ਦੀ ਰਾਸ਼ੀ ਭਰ ਕੇ ਬੈਂਕ ‘ਚੋਂ ਬਾਊਂਸ ਕਰਵਾ ਕੇ ਅਦਾਲਤ ‘ਚ ਚੈੱਕ ਜਮ੍ਹਾ ਕਰਵਾ ਦਿੱਤਾ | ਕਿਸਾਨ ਨੂੰ ਸੰਮਨ ਭੇਜੇ ਗਏ, ਜਿਸ ਤੋਂ ਬਾਅਦ ਉਹ ਹੈਰਾਨ ਰਹਿ ਗਿਆ ਅਤੇ ਕਿਸਾਨ ਨੇ ਪਰੇਸ਼ਾਨ ਹੋ ਕੇ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ, ਜਾਂਚ ਤੋਂ ਬਾਅਦ ਪੁਲਿਸ ਨੇ ਖੁਦਕੁਸ਼ੀ (suicide) ਲਈ ਉਕਸਾਉਣ ਲਈ ਆੜ੍ਹਤੀਏ ਸਮੇਤ 2 ਜਣਿਆਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਪੁਲਿਸ ਨਾਲ ਗੱਲ ਕੀਤੀ ਗਈ ਤਾਂ ਜਾਣਕਾਰੀ ਦਿੰਦੇ ਹੋਏ ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। The post ਆੜ੍ਹਤੀਏ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ, ਪੁਲਿਸ ਵੱਲੋਂ ਮਾਮਲਾ ਦਰਜ appeared first on TheUnmute.com - Punjabi News. Tags:
|
ਪਟਿਆਲਾ: ਸੜਕ ਸੁਰੱਖਿਆ ਸਿਖਲਾਈ ਮੌਕੇ ਸੜਕ ਹਾਦਸਿਆਂ 'ਚ ਮੌਤਾਂ ਦੀ ਦਰ ਘੱਟੋ-ਘੱਟ 50 ਫੀਸਦੀ ਘਟਾਉਣ 'ਤੇ ਜੋਰ Saturday 28 October 2023 01:34 PM UTC+00 | Tags: accident breaking-news latest-news news patiala patiala-police punjab-police punjab-traffic-department road-safety ਪਟਿਆਲਾ, 28 ਅਕਤੂਬਰ 2023: ਸੜਕ ਸੁਰੱਖਿਆ (Road safety) ਅਤੇ ਟ੍ਰੈਫਿਕ ਪ੍ਰਬੰਧਨ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਲਈ ਇੱਕ ਵਿਆਪਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਟਰੇਨਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਭਰ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਅਭਿਆਸਾਂ ਨੂੰ ਵਧਾਉਣ ਲਈ ਇਹ ਸਮੂਹਿਕ ਉਪਰਾਲਾ ਕੀਤਾ ਗਿਆ ਹੈ। ਇਸ ਦੌਰਾਨ ਪਟਿਆਲਾ, ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਤੋਂ ਟ੍ਰੈਫਿਕ ਪੁਲਿਸ, ਲੋਕ ਨਿਰਮਾਣ, ਸਥਾਨਕ ਸਰਕਾਰਾਂ, ਟਰਾਂਸਪੋਰਟ, ਸਿਹਤ ਅਤੇ ਪਰਿਵਾਰ ਭਲਾਈ, ਸਕੂਲ ਸਿੱਖਿਆ, ਪੰਜਾਬ ਮੰਡੀ ਬੋਰਡ, ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਨੁਮਾਇੰਦੇ ਸ਼ਾਮਲ ਹੋਏ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਇਹ ਸਿਖਲਾਈ ਦੀ ਪਹਿਲਕਦਮੀ, ਸੜਕ ਸੁਰੱਖਿਆ ਬਾਰੇ ਸੁਪਰੀਮ ਕੋਰਟ ਕਮੇਟੀ (ਐਸਸੀਸੀਓਆਰਐਸ) ਦੇ ਨਿਰਦੇਸ਼ਾਂ ਤਹਿਤ ਸੜਕ ਸੁਰੱਖਿਆ (Road safety) ਬਾਰੇ ਲੀਡ ਏਜੰਸੀ, ਪੀਐਸਆਰਐਸਸੀ ਵੱਲੋਂ ਉਲੀਕੀ ਗਈ ਸੜਕ ਸੁਰੱਖਿਆ ਉਪਾਵਾਂ ਬਾਰੇ ਜ਼ਿਲ੍ਹਾ ਪੱਧਰੀ ਸਿਖਲਾਈ ਦੀ ਤਜਵੀਜ ਦੇ ਇੱਕ ਹਿੱਸੇ ਵਜੋਂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦਾ ਮੰਤਵ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਢੰਗ ਨਾਲ ਇੱਕ ਸਮੂਹਿਕ ਯਤਨ ਵਜੋਂ ਨੇਪਰੇ ਚਾੜਨਾ ਹੈ ਤਾਂ ਕਿ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘੱਟੋ-ਘੱਟ 50 ਫੀਸਦੀ ਤੱਕ ਘਟਾਉਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਇਸ ਮੌਕੇ ਥਾਪਰ ਯੂਨੀਵਰਸਿਟੀ ਤੋਂ ਡਾ. ਤਨੁਜ ਚੋਪੜਾ ਨੇ ਸੜਕ ਸੁਰੱਖਿਆ ਦੇ ਇੰਜਨੀਅਰਿੰਗ ਪਹਿਲੂਆਂ ਦੀ ਜਾਣਕਾਰੀ ਪ੍ਰਦਾਨ ਕੀਤੀ, ਅਤੇ ਸੜਕ ਸੁਰੱਖਿਆ ਆਡਿਟ ਦੀ ਮਹੱਤਤਾ ਅਤੇ ਹਾਦਸਿਆਂ ਦੇ ਮੂਲ ਕਾਰਨਾਂ ਦੇ ਵਿਸ਼ਲੇਸ਼ਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਹਾਦਸਿਆਂ ਵਿੱਚ ਯੋਗਦਾਨ ਪਾਉਣ ਵਾਲੇ ਸੰਭਾਵੀ ਕਾਰਕ ਵਜੋਂ ਹਾਈਵੇਅ ‘ਤੇ ਗਲਤ ਜਿਓਮੈਟ੍ਰਿਕ ਡਿਜ਼ਾਈਨ ਦੀ ਭੂਮਿਕਾ ਨੂੰ ਵੀ ਉਜਾਗਰ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਰੋਡ ਸੇਫਟੀ ਇੰਜੀਨੀਅਰ ਸ਼ਵਿੰਦਰ ਕੌਰ ਬਰਾੜ ਨੇ ਦੱਸਿਆ ਕਿ ਭਾਗੀਦਾਰਾਂ ਨੂੰ ਸੜਕ ਸੁਰੱਖਿਆ ਸੰਬੰਧੀ ਚਿੰਤਾਵਾਂ ਦੇ ਸੰਪੂਰਨ ਸਪੈਕਟ੍ਰਮ ਨੂੰ ਸੰਬੋਧਿਤ ਕਰਦੇ ਹੋਏ, ਟ੍ਰੈਫਿਕ ਪ੍ਰਬੰਧਨ, ਸੁਰੱਖਿਅਤ ਵਾਹਨ, ਟ੍ਰੈਫਿਕ ਨਿਯਮਾਂ, ਡਰਾਈਵਿੰਗ ਲਾਇਸੈਂਸ, ਅਤੇ ਇਨਫੋਰਸਮੈਂਟ ਪ੍ਰੋਟੋਕੋਲ ਬਾਰੇ ਸਿੱਖਿਅਤ ਕੀਤਾ ਗਿਆ ਸੀ। ਇਸ ਦੌਰਾਨ ਵੱਖ-ਵੱਖ ਸੜਕ ਸੁਰੱਖਿਆ ਵਿਸ਼ਿਆਂ ‘ਤੇ ਵਿਆਪਕ ਸਿਖਲਾਈ ਕਰਵਾਈ ਗਈ, ਜਿਸ ਵਿੱਚ ਸੜਕ ਸੁਰੱਖਿਆ ਦੇ ਇੰਜਨੀਅਰਿੰਗ ਢੰਗ, ਸ਼ਹਿਰੀ ਅਤੇ ਪੇਂਡੂ ਹਾਈਵੇਅਜ ਲਈ ਸੜਕ ਸੁਰੱਖਿਆ ਇੰਜੀਨੀਅਰਿੰਗ ਦੇ ਪਹਿਲੂ, ਜਿਓਮੈਟ੍ਰਿਕ ਡਿਜ਼ਾਈਨ, ਸੰਕੇਤ, ਮਾਰਕਿੰਗ, ਸਟ੍ਰੀਟ ਫਰਨੀਚਰ, ਚੌਰਾਹੇ, ਗੋਲ ਚੱਕਰ, ਕਰੈਸ਼ ਬੈਰੀਅਰ ਅਤੇ ਟ੍ਰੈਫਿਕ ਕੈਲਮਿੰਗ ਸ਼ਾਮਲ ਹਨ। ਇਸ ਤੋਂ ਇਲਾਵਾ ਸੜਕ ਸੁਰੱਖਿਆ ਬਾਰੇ ਸੁਪਰੀਮ ਕੋਰਟ ਦੁਆਰਾ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਸਮੇਤ ਸੜਕ ਸੁਰੱਖਿਆ ਦੇ ਸੰਦਰਭ ਵਿੱਚ ਸੜਕ ਸੁਰੱਖਿਆ ਆਡਿਟ ਅਤੇ ਐਮਰਜੈਂਸੀ ਦੇਖਭਾਲ ਦੀ ਵਿਆਪਕ ਯੋਜਨਾ, ਜਿਸ ਵਿੱਚ ਪ੍ਰੀ-ਹਸਪਤਾਲ ਦੇਖਭਾਲ, ਨਿਸ਼ਚਿਤ ਦੇਖਭਾਲ ਕੇਂਦਰ, ਮੁਢਲੀ ਸਹਾਇਤਾ, ਟੈਲੀਮੇਡੀਸਨ, ਬੁਨਿਆਦੀ ਢਾਂਚਾ, ਸਰੋਤ, ਅਤੇ ਸਥਾਨਿਕ ਡੇਟਾਬੇਸ ਦੀ ਵਰਤੋਂ ‘ਤੇ ਚਰਚਾ ਸ਼ਾਮਲ ਸੀ। ਇਸ ਮੌਕੇ ਐਚ.ਪੀ.ਐਸ. ਲਾਂਬਾ, ਰਵੀ ਆਹਲੂਵਾਲੀਆ ਸਮੇਤ ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਸਿਖਲਾਈ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਯੋਗਦਾਨ ਪਾਇਆ। The post ਪਟਿਆਲਾ: ਸੜਕ ਸੁਰੱਖਿਆ ਸਿਖਲਾਈ ਮੌਕੇ ਸੜਕ ਹਾਦਸਿਆਂ ‘ਚ ਮੌਤਾਂ ਦੀ ਦਰ ਘੱਟੋ-ਘੱਟ 50 ਫੀਸਦੀ ਘਟਾਉਣ ‘ਤੇ ਜੋਰ appeared first on TheUnmute.com - Punjabi News. Tags:
|
ਹਰਭਜਨ ਸਿੰਘ ਈ.ਟੀ.ਓ ਨੇ PSPCL ਅਧਿਕਾਰੀ ਰਾਜਕੁਮਾਰ ਨੂੰ ਪੈਰਾ ਏਸ਼ੀਅਨ ਖੇਡਾਂ 'ਚ ਚਾਂਦੀ ਦਾ ਤਮਗਾ ਜਿੱਤਣ ਲਈ ਵਧਾਈ ਦਿੱਤੀ Saturday 28 October 2023 01:42 PM UTC+00 | Tags: breaking-news games harbhajan-singh-eto news para-asian-games para-asian-games-2023 pspcl punjab-sports-news raj-kumar ਚੰਡੀਗੜ੍ਹ, 28 ਅਕਤੂਬਰ 2023: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਜੂਨੀਅਰ ਖੇਡ ਅਧਿਕਾਰੀ ਰਾਜ ਕੁਮਾਰ ਨੂੰ ਚੀਨ ਵਿੱਚ ਹਾਂਗਜੂ ਵਿਖੇ ਚੌਥੀਆਂ ਪੈਰਾ ਏਸ਼ੀਅਨ ਖੇਡਾਂ (PARA ASIAN GAMES) ਦੇ ਡਬਲ ਬੈਡਮਿੰਟਨ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਨਾ ਸਿਰਫ਼ ਆਪਣੀ ਸੰਸਥਾ ਸਗੋਂ ਦੇਸ਼ ਅਤੇ ਸੂਬੇ ਦਾ ਵੀ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ ਹੈ। ਰਾਜ ਕੁਮਾਰ ਅਤੇ ਉੱਤਰਾਖੰਡ ਤੋਂ ਉਸਦੇ ਸਾਥੀ ਚਿਰਾਗ ਬਰੇਥਾ ਨੇ ਪੂਰੇ ਟੂਰਨਾਮੈਂਟ ਦੌਰਾਨ ਆਪਣੇ ਬੇਮਿਸਾਲ ਹੁਨਰ ਦਾ ਪ੍ਰਦਰਸ਼ਨ ਕੀਤਾ। ਪੈਰਾ ਸ਼ਟਲਰ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਰਾਜ ਕੁਮਾਰ ਦੀ ਕਾਰਗੁਜ਼ਾਰੀ ਸੂਬੇ ਵਿੱਚ ਮੌਜੂਦ ਖੇਡ ਪ੍ਰਤਿਭਾ ਦਾ ਪ੍ਰਮਾਣ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਬਿਜਲੀ ਮੰਤਰੀ ਨੇ ਦੱਸਿਆ ਕਿ ਕੁਮਾਰ 2011 ਵਿੱਚ ਸਪੋਰਟਸ ਕੋਟੇ ਦੇ ਤਹਿਤ ਇੱਕ ਬਿੱਲ ਡਿਸਟ੍ਰੀਬਿਊਟਰ ਵਜੋਂ ਪੀ.ਐਸ.ਪੀ.ਸੀ.ਐਲ. ਵਿੱਚ ਸ਼ਾਮਲ ਹੋਇਆ ਸੀ। ਉਦੋਂ ਤੋਂ ਲੈ ਕੇ ਉਸਨੇ ਪੈਰਾ-ਬੈਡਮਿੰਟਨ ਦੀ ਖੇਡ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। 2014 ਵਿੱਚ ਉਸਨੇ ਏਸ਼ੀਅਨ ਖੇਡਾਂ (PARA ASIAN GAMES) ਵੀ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ, ਅਤੇ ਫਿਰ 2015 ਵਿੱਚ ਪੈਰਾ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਂਅ ਰੋਸ਼ਨ ਕੀਤਾ। ਇੰਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਕਾਰਨ ਉਸਨੂੰ ਸਾਲ 2018 ਵਿੱਚ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੈਰਾ-ਬੈਡਮਿੰਟਨ ਦੇ ਖੇਤਰ ਵਿੱਚ ਰਾਜ ਕੁਮਾਰ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਉਸਦੀਆਂ ਪ੍ਰਾਪਤੀਆਂ ਅਤੇ ਸਮਰਪਣ ਦੀ ਮਾਨਤਾ ਵਿੱਚ ਉਸਨੂੰ ਪੀ.ਐਸ.ਪੀ.ਸੀ.ਐਲ ਵਿੱਚ ਜੂਨੀਅਰ ਸਪੋਰਟਸ ਅਫਸਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ, ਤਾਂ ਜੋ ਉਹ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਐਥਲੀਟਾਂ ਦੀ ਅਗਲੀ ਪੀੜ੍ਹੀ ਦੇ ਮਾਰਗਦਰਸ਼ਨ ਵਿੱਚ ਆਪਣਾ ਸਫ਼ਰ ਜਾਰੀ ਰੱਖ ਸਕੇ।" ਰਾਜ ਕੁਮਾਰ ਦੀ ਜਿੱਤ ਲਈ ਸ਼ਲਾਘਾ ਕਰਦੇ ਹੋਏ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਅਤੇ ਡਾਇਰੈਕਟਰ ਐਡਮਿਨ (ਪੀ.ਐੱਸ.ਪੀ.ਸੀ.ਐੱਲ.) ਜਸਬੀਰ ਸਿੰਘ ਸੁਰ ਸਿੰਘ ਨੇ ਕਿਹਾ ਕਿ ਰਾਜ ਕੁਮਾਰ ਦੀ ਪ੍ਰਾਪਤੀ ਨਿਰਸੰਦੇਹ ਹੋਰਨਾਂ ਐਥਲੀਟਾਂ ਲਈ ਪ੍ਰੇਰਨਾ ਸਰੋਤ ਹੋਵੇਗੀ ਅਤੇ ਹਰ ਪੱਧਰ ‘ਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸਮਰਥਨ ਦੇਣ ਦੀ ਮਹੱਤਤਾ ਨੂੰ ਦਰਸਾਏਗੀ। ਪੀ.ਐਸ.ਪੀ.ਸੀ.ਐਲ ਦੇ ਸਪੋਰਟਸ ਸੈੱਲ ਦੇ ਡਿਪਟੀ ਚੀਫ ਇੰਜਨੀਅਰ/ਤਕਨੀਕੀ ਕਮ ਇੰਚਾਰਜ ਇੰਜ. ਤੇਜ ਪਾਲ ਬਾਂਸਲ ਨੇ ਦੱਸਿਆ ਕਿ ਭਾਰਤੀ ਜੋੜੀ ਨੂੰ ਵੀਅਤਨਾਮ ਦੀ ਜੋੜੀ ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਪਰ ਤਿੰਨ ਸੈੱਟਾਂ ਦੇ ਗਹਿਗੱਚ ਮੁਕਾਬਲੇ ਤੋਂ ਬਾਅਦ ਉਨ੍ਹਾਂ 16-21, 21-17, 21-15 ਦੇ ਸਕੋਰ ਨਾਲ ਜਿੱਤ ਦਰਜ ਕੀਤੀ। ਉਨ੍ਹਾਂ ਦੱਸਿਆ ਕਿ ਫਾਈਨਲ ਮੁਕਾਬਲੇ ਵਿੱਚ ਰਾਜ ਕੁਮਾਰ ਅਤੇ ਚਿਰਾਗ ਬਰੇਥਾ ਨੇ ਆਪਣੇ ਇੰਡੋਨੇਸ਼ੀਆਈ ਵਿਰੋਧੀਆਂ ਵਿਰੁੱਧ ਸਰਵੋਤਮ ਯਤਨਾਂ ਦੇ ਬਾਵਜੂਦ ਭਾਰਤੀ ਜੋੜੀ ਸੋਨ ਤਗਮਾ ਜਿੱਤਣ ਤੋਂ ਖੁੰਝ ਗਈ ਅਤੇ ਇੱਕ ਨਜ਼ਦੀਕੀ ਮੁਕਾਬਲੇ ਦੇ ਬਾਅਦ ਚਾਂਦੀ ਦਾ ਤਗਮਾ ਹਾਸਲ ਕੀਤਾ। The post ਹਰਭਜਨ ਸਿੰਘ ਈ.ਟੀ.ਓ ਨੇ PSPCL ਅਧਿਕਾਰੀ ਰਾਜਕੁਮਾਰ ਨੂੰ ਪੈਰਾ ਏਸ਼ੀਅਨ ਖੇਡਾਂ ‘ਚ ਚਾਂਦੀ ਦਾ ਤਮਗਾ ਜਿੱਤਣ ਲਈ ਵਧਾਈ ਦਿੱਤੀ appeared first on TheUnmute.com - Punjabi News. Tags:
|
ਰੋਪੜ ਦੇ ਵਕੀਲ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਘਟਨਾ ਨਿੰਦਣਯੋਗ: ਡਾ.ਬਲਜੀਤ ਕੌਰ Saturday 28 October 2023 01:48 PM UTC+00 | Tags: ankur-verma breaking-news lawyer news ropar ropar-police ਚੰਡੀਗੜ੍ਹ, 28 ਅਕਤੂਬਰ 2023: ਰੋਪੜ (ROPAR) ਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਕਾਰਵਾਈ ਅਤਿ ਨਿੰਦਣਯੋਗ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਮਾਮਲੇ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਨੂੰ ਹੁਕਮ ਦਿੱਤੇ ਕਿ ਉਹ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਜਲਦ ਤੋਂ ਜਲਦ ਪੇਸ਼ ਕਰਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਰੋਪੜ ਨੂੰ ਨਿਰਦੇਸ਼ ਦਿੱਤੇ ਕਿ ਅੰਡਰ ਸੈਕਸ਼ਨ 327, 342, 344, 355 ਆਈ ਪੀ ਸੀ ਅਤੇ ਸੈਕਸ਼ਨ 6 ਮੇਨਟੇਨੈਸ ਆਫ ਪੇਰੈਂਟਸ ਐਡ ਵੈਲਫੇਅਰ ਆਫ ਸੀਨੀਅਰ ਸਿਟੀਜਨ ਐਕਟ ਅਧੀਨ ਕੁੱਟਮਾਰ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿਸ ਉਪਰੰਤ ਕੁੱਟਮਾਰ ਕਰਨ ਵਾਲੇ ਵਕੀਲ ਅੰਕੁਰ ਵਰਮਾ ਖਿਲਾਫ ਐਫ.ਆਈ.ਆਰ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰੋਪੜ੍ਹ ਵਿਖੇ ਵਕੀਲ ਪੁੱਤਰ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਸਬੰਧੀ ਜਾਣਕਾਰੀ ਉਨ੍ਹਾਂ ਨੂੰ ਸਖੀ ਵਨ ਸਟਾਪ ਸੈਂਟਰ ਰਾਹੀਂ ਪ੍ਰਾਪਤ ਹੋਈ ਸੀ। ਸੂਬੇ ਦੇ ਸਖੀ ਵਨ ਸਟਾਪ ਸੈਂਟਰਾਂ ਵਿੱਚ ਔਰਤਾਂ ਦੀ ਸੁਰੱਖਿਆ ਲਈ ਮੁਫ਼ਤ ਸੇਵਾਵਾਂ ਉਪਲਬੱਧ ਕਰਵਾਈਆਂ ਜਾਂਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਇਹ ਮਾਮਲਾ ਸੱਭਿਅਕ ਸਮਾਜ ਵਿੱਚ ਬਜ਼ੁਰਗਾਂ ਵਿੱਚ ਡਰ ਦੀ ਭਾਵਨਾ ਪੈਦਾ ਕਰਨ ਵਾਲਾ ਅਤੇ ਸਮਾਜ ਵਿੱਚ ਬਜ਼ੁਰਗਾਂ ਨੂੰ ਅਣਗੌਲਿਆਂ ਕਰਨ ਵਾਲਾ ਹੈ। ਡਾ.ਬਲਜੀਤ ਕੌਰ ਨੇ ਕਿਹਾ ਕਿ ਉਹ ਰੋਪੜ (ROPAR) ਵਿੱਚ ਵਾਪਰੀ ਇਸ ਘਟਨਾ ਦੇ ਰੋਸ ਵਜੋਂ ਸ਼ਹਿਰ ਵਿੱਚ ਇੱਕ ਜਾਗਰੂਕਤਾ ਮਾਰਚ ਕੱਢਣਗੇ ਤਾਂ ਜੋਂ ਲੋਕਾਂ ਨੂੰ ਬਜ਼ੁਰਗਾਂ ਪ੍ਰਤੀ ਸਹੀ ਨਜ਼ਰੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਇਹੋ ਜਿਹੀਆਂ ਘਟਨਾਵਾਂ ਦੇ ਵਾਪਰਨ ਨਾਲ ਸਮਾਜਿਕ ਰਿਸ਼ਤੇ ਤਾਰ-ਤਾਰ ਹੁੰਦੇ ਹਨ। The post ਰੋਪੜ ਦੇ ਵਕੀਲ ਵੱਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਦੀ ਘਟਨਾ ਨਿੰਦਣਯੋਗ: ਡਾ.ਬਲਜੀਤ ਕੌਰ appeared first on TheUnmute.com - Punjabi News. Tags:
|
Bangladesh: PM ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਝੜੱਪ, ਫੌਜ ਨੇ ਸਾਂਭਿਆ ਮੋਰਚਾ Saturday 28 October 2023 02:04 PM UTC+00 | Tags: bangladesh bangladesh-news breaking-news news paramilitary-forces pm-sheikh-hasina ਚੰਡੀਗੜ੍ਹ, 28 ਅਕਤੂਬਰ 2023: ਬੰਗਲਾਦੇਸ਼ (Bangladesh) ਵਿੱਚ ਸਿਆਸੀ ਅਸਥਿਰਤਾ ਦੇ ਖਦਸ਼ੇ ਕਾਰਨ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਮੁੱਖ ਵਿਰੋਧੀ ਪਾਰਟੀ ਦੇ ਵਰਕਰਾਂ ਦੀ ਢਾਕਾ ਵਿੱਚ ਪੁਲਿਸ ਨਾਲ ਝੜੱਪ ਹੋ ਗਈ। ਸੱਤਾਧਾਰੀ ਅਵਾਮੀ ਲੀਗ ਨੇ ਵੀ ਸ਼ਾਂਤੀ ਰੈਲੀ ਕੱਢੀ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਦੀਆਂ ਸਿਆਸੀ ਰੈਲੀਆਂ ਕਾਰਨ ਤਣਾਅ ਵਧ ਗਿਆ। ਸਥਿਤੀ ਨੂੰ ਨਿਯੰਤਰਣ ਵਿਚ ਲਿਆਉਣ ਲਈ ਸ਼ਨੀਵਾਰ ਨੂੰ ਅਰਧ ਸੈਨਿਕਾਂ ਨੂੰ ਸੁਰੱਖਿਆ ਯਕੀਨੀ ਬਣਾਉਣ ਲਈ ਤਾਇਨਾਤ ਕੀਤਾ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਅਗਵਾਈ ਵਾਲੀ ਮੁੱਖ ਵਿਰੋਧੀ ਬੰਗਲਾਦੇਸ਼ (Bangladesh) ਨੈਸ਼ਨਲਿਸਟ ਪਾਰਟੀ (ਬੀਐਨਪੀ) ਨੇ ਅੰਤਰਿਮ ਸਰਕਾਰ ਦੇ ਤਹਿਤ ਆਜ਼ਾਦ ਅਤੇ ਨਿਰਪੱਖ ਚੋਣਾਂ ਦੀ ਮੰਗ ਕੀਤੀ ਹੈ। ਚੋਣਾਂ ਕਰਵਾਉਣ ਲਈ ਪ੍ਰਧਾਨ ਮੰਤਰੀ ਹਸੀਨਾ ਦੇ ਅਸਤੀਫੇ ਦੀ ਮੰਗ ਵੀ ਕੀਤੀ ਜਾ ਰਹੀ ਹੈ। ਬੀਐਨਪੀ ਨੇ ਅਸਤੀਫ਼ੇ ਲਈ ਦਬਾਅ ਪਾਉਣ ਲਈ ਢਾਕਾ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ। ਨਿੱਜੀ ਟੀਵੀ ਚੈਨਲਾਂ ਦੇ ਅਨੁਸਾਰ, ਗੁੱਸੇ ਵਿੱਚ ਆਏ ਬੀਐਨਪੀ ਵਰਕਰਾਂ ਨੇ ਕਕਰੈਲ ਵਿੱਚ ਇੱਕ ਪੁਲਿਸ ਬੂਥ ਨੂੰ ਅੱਗ ਲਗਾ ਦਿੱਤੀ। ਚੀਫ਼ ਜਸਟਿਸ ਦੀ ਰਿਹਾਇਸ਼ ‘ਤੇ ਵੀ ਪਥਰਾਅ ਕੀਤਾ ਗਿਆ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਕਈ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ। ਮੌਕੇ ‘ਤੇ ਤਾਇਨਾਤ ਸੁਰੱਖਿਆ ਬਲਾਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਕੁਝ ਥਾਵਾਂ ‘ਤੇ ਲਾਠੀਚਾਰਜ ਦੀਆਂ ਵੀ ਖ਼ਬਰਾਂ ਹਨ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਟੀਵੀ ਫੁਟੇਜ ਵਿੱਚ, ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਦੇ ਨਾਲ ਅਰਧ ਸੈਨਿਕ ਬਾਰਡਰ ਗਾਰਡ ਬੰਗਲਾਦੇਸ਼ (ਬੀਜੀਬੀ) ਦੇ ਜਵਾਨ ਵੀ ਮੌਕੇ ‘ਤੇ ਦੇਖੇ ਗਏ। The post Bangladesh: PM ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਝੜੱਪ, ਫੌਜ ਨੇ ਸਾਂਭਿਆ ਮੋਰਚਾ appeared first on TheUnmute.com - Punjabi News. Tags:
|
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਘੋੜਸਵਾਰੀ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ Saturday 28 October 2023 02:12 PM UTC+00 | Tags: breaking-news equestrian-competition khedan-watan-punjab-diaan-2022 meet-hayer news sahibzada-ajit-singh-nagar sas-nagar ਐੱਸ.ਏ.ਐੱਸ.ਨਗਰ, 28 ਅਕਤੂਬਰ 2023: ‘ਖੇਡਾਂ ਵਤਨ ਪੰਜਾਬ ਦੀਆ’ ਤਹਿਤ ਮੋਹਾਲੀ ਦੇ ਫੋਰੈਸਟ ਹਿੱਲ ਰਿਜ਼ੌਰਟ, ਕਰੌਰਾਂ ਵਿਖੇ ਕਰਵਾਏ ਘੋੜਸਵਾਰੀ (Equestrian competition) ਦੇ ਰਾਜ ਪੱਧਰੀ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਏ। ਇਸ ਮੌਕੇ ਜੇਤੂਆਂ ਨੂੰ ਤਗਮੇ ਦੇਣ ਦੀ ਰਸਮ ਖੇਡ ਮੰਤਰੀ, ਗੁਰਮੀਤ ਸਿੰਘ ਮੀਤ ਹੇਅਰ ਨੇ ਅਦਾ ਕੀਤੀ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵਿਸ਼ੇਸ਼ ਤੌਰ ਉੱਤੇ ਪੁੱਜੇ। ਸਮਾਗਮ ਦੌਰਾਨ ਖੇਡ ਮੰਤਰੀ ਨੇ ਕਿਹਾ ਕਿ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਖਰੀ ਦਿਨ ਹੈ ਤੇ ਬਹੁਤ ਹੀ ਸੁਚੱਜੇ ਢੰਗ ਨਾਲ ਇਹ ਖੇਡਾਂ ਨੇਪਰੇ ਚੜ੍ਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 29 ਅਗਸਤ ਨੂੰ ਬਠਿੰਡਾ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-2 ਦੀ ਸ਼ੁਰੂਆਤ ਕੀਤੀ ਗਈ ਸੀ। ਖੇਡ ਮੰਤਰੀ ਨੇ ਦੱਸਿਆ ਕਿ ਇਹਨਾਂ ਖੇਡਾਂ (Equestrian competition) ਦਾ ਨਾਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਖੁਦ ਰੱਖਿਆ ਸੀ ਤੇ ਕਿਹਾ ਕਿ ਸੀ ਇਹਨਾਂ ਖੇਡਾਂ ਜ਼ਰੀਏ ਸੂਬੇ ਵਿਚ ਖੇਡ ਸੱਭਿਆਚਾਰ ਮੁੜ ਪੈਦਾ ਕੀਤਾ ਜਾਵੇ। ਖੇਡ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਵੇਲੇ ਵੀ ਖੇਡਾਂ ਹੁੰਦੀਆਂ ਸਨ ਪਰ ਉਹਨਾਂ ਵਿਚ ਕੁਝ ਕੁ ਹਜ਼ਾਰ ਖਿਡਾਰੀ ਸ਼ਾਮਲ ਹੁੰਦੇ ਸਨ। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਪਿਛਲੇ ਸਾਲ 29 ਖੇਡਾਂ ਵਿਚ 03 ਲੱਖ ਤੋਂ ਵੱਧ ਖਿਡਾਰੀ ਸ਼ਾਮਲ ਹੋਏ ਅਤੇ ਇਸ ਸਾਲ ਬਲਾਕ, ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਅੱਠ ਉਮਰ ਵਰਗਾਂ ਵਿੱਚ 35 ਖੇਡਾਂ ਵਿੱਚ ਰਿਕਾਰਡ 04 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਸੂਬਾ ਪੱਧਰੀ ਮੁਕਾਬਲਿਆਂ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲੇ ਜੇਤੂਆਂ ਨੂੰ ਕ੍ਰਮਵਾਰ 10000, 7000 ਤੇ 5000 ਰੁਪਏ ਇਨਾਮ ਵਿੱਚ ਦਿੱਤੇ ਜਾ ਰਹੇ ਹਨ। ਇਸ ਵਾਰ ਪਹਿਲੀ ਵਾਰ ਪੰਜ ਨਵੀਆਂ ਖੇਡਾਂ ਘੋੜਸਵਾਰੀ, ਰਗਬੀ, ਸਾਈਕਲਿੰਗ, ਵੁਸ਼ੂ, ਵਾਲੀਬਾਲ ਤੇ ਸ਼ੂਟਿੰਗ ਸ਼ਾਮਲ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਨਵੀਂ ਖੇਡ ਨੀਤੀ ਬਣਾਈ ਗਈ ਅਤੇ ਪਹਿਲੀ ਵਾਰ ਏਸ਼ੀਅਨ ਤੇ ਪੈਰਾ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਵਾਲੇ 58 ਖਿਡਾਰੀਆਂ ਨੂੰ ਅੱਠ ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ। ਪੰਜਾਬ ਦੇ 32 ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜਦਿਆਂ 8 ਸੋਨ, 6 ਚਾਂਦੀ ਤੇ 6 ਕਾਂਸੀ ਦੇ ਤਮਗਿਆਂ ਨਾਲ ਕੁੱਲ 20 ਤਮਗ਼ੇ ਜਿੱਤੇ। ਖੇਡ ਮੰਤਰੀ ਨੇ ਦੱਸਿਆ ਕਿ 1951 ਵਿਚ ਏਸ਼ਿਆਈ ਖੇਡਾਂ ਵਿਚ 15 ਮੈਡਲ ਆਏ ਸਨ ਤੇ ਉਦੋਂ 06 ਦੇਸ਼ਾਂ ਨੇ ਹਿੱਸਾ ਲਿਆ ਸੀ। ਇਸ ਵਾਰ 50 ਦੇਸ਼ ਖੇਡੇ ਹਨ ਤੇ 20 ਮੈਡਲ ‘ਕੱਲੇ ਪੰਜਾਬ ਦੇ ਆਏ ਹਨ, ਜਿਹੜੀ ਕਿ ਮਾਣ ਵਾਲੀ ਗੱਲ ਹੈ। ਖੇਡ ਮੰਤਰੀ ਨੇ ਆਖਿਆ ਕਿ ਘੋੜ ਸਵਾਰੀ ਸਾਨੂੰ ਗੁਰੂ ਸਾਹਿਬ ਵਲੋਂ ਬਖਸ਼ਸੀ ਗਈ ਹੈ ਤੇ ਸੂਬੇ ਵਿਚ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਲਈ ਉਪਰਾਲੇ ਜਾਰੀ ਰਹਿਣਗੇ। ਸਰਕਾਰ ਦਾ ਟੀਚਾ ਹੈ ਕਿ ਪੰਜਾਬ ਨੂੰ ਖੇਡਾਂ ਵਿਚ ਪਹਿਲੇ ਨੰਬਰ ਉੱਤੇ ਲੈ ਕੇ ਆਉਣਾ ਹੈ। ਪੰਜਾਬ ਨੇ ਸਦਾ ਹੀ ਵੱਡੇ ਖਿਡਾਰੀ ਪੈਦਾ ਕੀਤੇ ਹਨ। ਸਰਕਾਰ ਹਰ ਸਹੂਲਤ ਪੰਜਾਬ ਦੇ ਖਿਡਾਰੀਆਂ ਨੂੰ ਦੇਵੇਗੀ। ਖੇਡ ਮੰਤਰੀ ਨੇ ਕਿਹਾ ਕਿ ਘੋੜ ਸਵਾਰੀ ਇਸ ਸਾਲ ਦੇ 'ਖੇਡਾਂ ਵਤਨ ਪੰਜਾਬ ਦੀਆ' ਐਡੀਸ਼ਨ ਦਾ ਆਖ਼ਰੀ ਸਮਾਗਮ ਹੈ, ਜਿਸ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਰਾਜ ਪੱਧਰੀ ਖੇਡਾਂ ਦਾ ਸਮਾਪਤੀ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਐਡੀਸ਼ਨ ਨੂੰ ਹਰ ਉਮਰ ਖੇਤਰ ‘ਚੋਂ ਭਾਰੀ ਸਮਰਥਨ ਮਿਲਿਆ ਹੈ। ਇਸ ਮੌਕੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਮਾਲਵਿੰਦਰ ਸਿੰਘ ਕੰਗ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਅਮੀਤ ਸਿੰਘ ਖੁੱਡੀਆਂ ਦਾ ਸਨਮਾਨ ਕੀਤੇ ਜਾਣ ਦੇ ਨਾਲ ਨਾਲ ਜਿਊਰੀ ਮੈਂਬਰ ਕਰਨਲ ਸਰਪਰਤਪ ਸਿੰਘ, ਕੈਪਟਨ ਪਲਵਿੰਦਰ ਸਿੰਘ, ਦੀਪਇੰਦਰ ਬਰਾੜ, ਹਰਮਨ ਖਹਿਰਾ, ਹਰਜਿੰਦਰ ਸਿੰਘ ਦਾ ਤਕਨੀਕੀ ਸਹਿਯੋਗ ਲਈ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਕੁਮਾਰ ਗਰਗ, ਵਧੀਕ ਡਿਪਟੀ ਕਮਿਸ਼ਨਰ ਵੀ. ਐੱਸ. ਤਿੜਕੇ, ਜ਼ਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਦਰਸ਼ਕ ਤੇ ਘੋੜਸਵਾਰ ਸ਼ਾਮਲ ਸਨ। The post ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਘੋੜਸਵਾਰੀ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ appeared first on TheUnmute.com - Punjabi News. Tags:
|
PM ਨਰਿੰਦਰ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ, ਇਜ਼ਰਾਇਲ-ਹਮਾਸ ਜੰਗ 'ਤੇ ਹੋਈ ਚਰਚਾ Saturday 28 October 2023 02:21 PM UTC+00 | Tags: breaking-news egypt gaza israel-hamas-war isreal-hamas-war news pm-narendra-modi ਚੰਡੀਗੜ੍ਹ, 28 ਅਕਤੂਬਰ 2023: (Israel-Hamas war) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਿਹ ਅਲ-ਸੀਸੀ ਨਾਲ ਗੱਲਬਾਤ ਕੀਤੀ। ਸ਼ਨੀਵਾਰ ਸ਼ਾਮ ਦੋਵਾਂ ਵਿਚਾਲੇ ਟੈਲੀਫੋਨ ‘ਤੇ ਗੱਲਬਾਤ ਹੋਈ। ਮਿਸਰ ਦੇ ਰਾਸ਼ਟਰਪਤੀ ਦੇ ਬੁਲਾਰੇ ਨੇ ਫੇਸਬੁੱਕ ਰਾਹੀਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੂੰ ਫੋਨ ਕੀਤਾ। ਦੋਵਾਂ ਵਿਚਾਲੇ ਗਾਜ਼ਾ ਪੱਟੀ ‘ਚ ਇਜ਼ਰਾਇਲੀ ਫੌਜੀ ਕਾਰਵਾਈਆਂ ਨੂੰ ਲੈ ਕੇ ਵਿਸਤ੍ਰਿਤ ਚਰਚਾ ਹੋਈ। ਦੋਵਾਂ ਨੇ ਨਾਗਰਿਕ ਜੀਵਨ ‘ਤੇ ਇਸ ਦੇ ਵਿਨਾਸ਼ਕਾਰੀ ਪ੍ਰਭਾਵ ਬਾਰੇ ਵੀ ਗੱਲ ਕੀਤੀ। ਇਸ ਦੌਰਾਨ ਜੰਗ ਦੇ ਵਧਦੇ ਖ਼ਤਰਿਆਂ ਬਾਰੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। The post PM ਨਰਿੰਦਰ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ, ਇਜ਼ਰਾਇਲ-ਹਮਾਸ ਜੰਗ ‘ਤੇ ਹੋਈ ਚਰਚਾ appeared first on TheUnmute.com - Punjabi News. Tags:
|
ਬਠਿੰਡਾ 'ਚ ਅੰਮ੍ਰਿਤਸਰੀ ਕੁਲਚਾ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ Saturday 28 October 2023 02:31 PM UTC+00 | Tags: amritsari-kulcha bathinda bathinda-news bathinda-police breaking-news firing-cases hanuman-chowk news ਚੰਡੀਗੜ੍ਹ, 28 ਅਕਤੂਬਰ 2023: ਬਠਿੰਡਾ (Bathinda) ਦੇ ਸਭ ਤੋਂ ਜਿਆਦਾ ਭੀੜ ਭੜੱਕੇ ਵਾਲੇ ਇਲਾਕੇ ਮਾਲ ਰੋਡ ਤੇ ਅੱਜ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਦੌਰਾਨ ਇੱਕ ਰੈਸਟੋਰੈਂਟ ਦੇ ਬਾਹਰ ਬੈਠਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਇੱਕ ਪ੍ਰਾਈਵੇਟ ਹਸਪਤਾਲ ‘ਚ ਲਿਆਂਦਾ, ਇਸ ਦੌਰਾਨ ਉਕਤ ਵਿਅਕਤੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ | ਮ੍ਰਿਤਕ ਦੀ ਪਛਾਣ ਹਨੂੰਮਾਨ ਚੌਕ ਦੇ ਨਜਦੀਕ ਸਥਿਤ ਹਰਮਨ ਅੰਮ੍ਰਿਤਸਰੀ ਕੁਲਚਾ ਦੇ ਮਾਲਕ ਹਰਜਿੰਦਰ ਜੌਹਲ ਉਰਫ਼ ਮੇਲਾ ਵਜੋਂ ਹੋਈ ਹੈ | ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਵੱਖ-ਵੱਖ ਟੀਮਾਂ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵੱਲੋਂ ਦੁਕਾਨਾਂ ਤੇ ਲੱਗੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਮੋਟਰਸਾਈਕਲ ਸਵਾਰਾਂ ਦਾ ਪਤਾ ਲਗਾਇਆ ਜਾ ਸਕੇ | ਵਾਰਦਾਤ ਪਿੱਛੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਇਸ ਵਾਰਦਾਤ ਦੀ ਗੁੱਥੀ ਸੁਲਝਾਉਣ ਵਿੱਚ ਲੱਗੀ ਹੈ | The post ਬਠਿੰਡਾ ‘ਚ ਅੰਮ੍ਰਿਤਸਰੀ ਕੁਲਚਾ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ appeared first on TheUnmute.com - Punjabi News. Tags:
|
ਸਮਾਜ ਨੂੰ ਸਿੱਖਿਅਤ ਕਰਨਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸਰਧਾਂਜਲੀ: ਹਰਪਾਲ ਸਿੰਘ ਚੀਮਾ Saturday 28 October 2023 03:43 PM UTC+00 | Tags: harpal-singh-cheema lord-valmiki ਰਾਮਤੀਰਥ (ਅੰਮ੍ਰਿਤਸਰ), 28 ਅਕਤੂਬਰ 2023: ਭਗਵਾਨ ਵਾਲਮੀਕਿ ਜੀ (Lord Valmiki) ਦੇ ਪ੍ਰਗਟ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਵਧਾਈ ਦਿੰਦੇ ਕਿਹਾ ਕਿ ਆਪਣੀ ਪੀੜੀ ਨੂੰ ਸਿੱਖਿਆ ਦੇ ਖੇਤਰ ਵਿੱਚ ਕਾਮਯਾਬ ਕਰਨਾ ਹੀ ਉਨ੍ਹਾਂ ਮਹਾਪੁਰਖਾਂ ਨੂੰ ਸੱਚੀ ਸਰਧਾਂਜਲੀ ਹੈ। ਭਗਵਾਨ ਵਾਲਮੀਕਿ (Lord Valmiki) ਮੰਦਿਰ ਵਿਖੇ ਮੱਥਾ ਟੇਕਣ ਮਗਰੋਂ ਸੰਗਤ ਨੂੰ ਸੰਬੋਧਨ ਕਰਦੇ ਉਨਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨੂੰ ਸਿੱਖਿਅਤ ਕਰਨ ਲਈ ਸਕੂਲ ਆਫ਼ ਐਮੀਨੈਂਸ ਵਰਗੇ ਅਦਾਰੇ ਸ਼ੁਰੂ ਕੀਤੇ ਹਨ, ਸੋ ਸਾਰੇ ਇਸ ਮੌਕੇ ਦਾ ਲਾਹ ਲੈਂਦੇ ਹੋਏ ਆਪਣੀਆਂ ਪੀੜ੍ਹੀਆਂ ਨੂੰ ਸਿੱਖਿਅਤ ਕਰੋ। ਉਨਾਂ ਕਿਹਾ ਕਿ ਅੱਜ ਦੇ ਜ਼ਮਾਨੇ ਵਿੱਚ ਸਿੱਖਿਆ ਤੋਂ ਬਿਨਾਂ ਤਰੱਕੀ ਅਸੰਭਵ ਹੈ। ਸ: ਚੀਮਾ ਨੇ ਦੱਸਿਆ ਕਿ ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਵਲੋਂ ਕਰੀਬ 33 ਕਰੋੜ ਦੀ ਲਾਗਤ ਨਾਲ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ 'ਤੇ ਆਧਾਰਿਤ ਪੈਨੋਰਮਾ ਬਣਾਇਆ ਗਿਆ ਹੈ ਜਿਸਦਾ ਉਦਘਾਟਨ ਜਲਦੀ ਹੀ ਮੁੱਖ ਮੰਤਰੀ ਵਲੋਂ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੁਆਰਾ ਦਿਖਾਏ ਉੱਚ ਆਦਰਸ਼ਾਂ ਉੱਤੇ ਚੱਲਣ ਲਈ ਪ੍ਰੇਰਿਆ ਤਾਂ ਜੋ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸ਼ਾਂਤੀ, ਇਕਸੁਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਤੁਹਾਡੇ ਨਾਲ ਹੈ ਅਤੇ ਸਮਾਜ ਦੇ ਹਰ ਵਰਗ ਦੀ ਬਹਿਤਰੀ ਲਈ ਯਤਨਸੀਲ ਹੈ। ਇਸ ਮੌਕੇ ਕੈਬਨਿਟ ਮੰਤਰੀ ਸ: ਬਲਕਾਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਨੂੰ ਸਿੱਖਿਅਤ ਕਰਨ ਲਈ ਅੱਗੇ ਆਉਣ ਤਾਂ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲਗਾਤਾਰ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮਜਬੂਤ ਕਰ ਰਹੀ ਹੈ, ਪਰ ਇਨ੍ਹਾਂ ਦਾ ਲਾਭ ਲੈਣ ਲਈ ਸਮਾਜ ਨੂੰ ਅੱਗੇ ਆਉਣਾ ਪਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ ਜਸਬੀਰ ਸਿੰਘ ਸੰਧੂ, ਵਿਧਾਇਕ ਡਾ. ਅਜੈ ਕੁਮਾਰ ਗੁਪਤਾ, ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਸ: ਦਲਬੀਰ ਸਿੰਘ ਟੌਂਗ, ਵਿਧਾਇਕ ਅਮਰਪਾਲ ਸਿੰਘ, ਵਿਧਾਇਕ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਚੇਅਰਮੈਨ ਸ ਬਲਦੇਵ ਸਿੰਘ ਮਿਆਦੀਆਂ, ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਐਸ.ਐਸ.ਪੀ.ਸਤਿੰਦਰ ਸਿੰਘ, ਚੇਅਰਮੈਨ ਸ: ਜਸਪ੍ਰੀਤ ਸਿੰਘ, ਚੇਅਰਮੈਨ ਵਰੁਣ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ: ਹਰਪ੍ਰੀਤ ਸਿੰਘ, ਐਸ ਡੀ ਐਮ ਅਰਵਿੰਦਰਪਾਲ ਸਿੰਘ, ਰਵਿੰਦਰ ਹੰਸ, ਜੀ.ਐਮ. ਕੁਸ਼ਰਾਜ, ਸਤਪਾਲ ਸਿੰਘ ਸੋਖੀ, ਓਮ ਪ੍ਰਕਾਸ਼ ਗੱਬਰ, ਕੁਮਾਰ ਦਰਸ਼ਨ, ਸ਼ਸ਼ੀ ਗਿੱਲ ਵੀ ਹਾਜਰ ਸਨ। ਜੀ.ਐਮ. ਸ਼ਰਾਈਨ ਬੋਰਡ ਵਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। The post ਸਮਾਜ ਨੂੰ ਸਿੱਖਿਅਤ ਕਰਨਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸਰਧਾਂਜਲੀ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਮੋਹਾਲੀ: ਘੋੜਸਵਾਰੀ ਮੁਕਾਬਲੇ ਤੀਜੇ ਅਤੇ ਆਖਰੀ ਦਿਨ ਦੇ ਜੇਤੂਆਂ ਦੀ ਸੂਚੀ ਜਾਰੀ Saturday 28 October 2023 03:52 PM UTC+00 | Tags: equestrian-competition ਮੋਹਾਲੀ, 28 ਅਕਤੂਬਰ 2023: ਘੋੜਸਵਾਰੀ ਮੁਕਾਬਲੇ ਤੀਜੇ ਅਤੇ ਆਖਰੀ ਦਿਨ ਦੇ ਜੇਤੂਆਂ ਦੀ ਸੂਚੀ ਜਾਰੀ ਕੀਤੀ ਗਈ ਹੈ | 21 ਸਾਲ ਤੋਂ ਉੱਪਰ ਉਮਰ ਵਰਗ: ਟੈਂਟ ਪੈਗਿੰਗ ਸਵੋਰਡ ਮੁਕਾਬਲੇ ਵਿੱਚ ਪੰਜਾਬ ਪੁਲਿਸ ਦੇ ਸ਼ਰਨਵੀਰ ਸਿੰਘ, ਸਲੀਮ ਮੁਹੰਮਦ, ਪਟੇਲ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਜਦੋਂ ਕਿ ਟੈਂਟ ਪੈੱਗਿੰਗ ਪੇਅਰ ਵਿੱਚ ਪੰਜਾਬ ਪੁਲਿਸ ਦੇ ਜਤਿੰਦਰ ਸਿੰਘ ਅਤੇ ਸ਼ਰਨਵੀਰ ਸਿੰਘ, ਪੰਜਾਬ ਪੁਲਿਸ ਦੇ ਪਟੇਲ ਅਤੇ ਰਮਨ, ਮੈਜੇਸਟਿਕ ਹਾਰਸ ਰਾਈਡਿੰਗ ਦੇ ਆਦਰਸ਼ ਅਤੇ ਨਵਜੋਤ ਸਿੰਘ ਦੀ ਜੋੜੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਲਿਆ। ਮੈਡਲੇ ਰਿਲੇਅ ਵਿੱਚ ਤਿੰਨ ਤਿੰਨ ਦੀਆਂ ਜੋੜੀਆਂ ਚ ਸੰਦੀਪ, ਸ਼ਰਨਵੀਰ ਅਤੇ ਰਮਨ ਨੇ ਪਹਿਲਾ, ਗੁਰਜੀਤ, ਰਜਿੰਦਰ ਅਤੇ ਰਾਜ ਕੁਮਾਰ ਨੇ ਦੂਜਾ ਅਤੇ ਕਰਨ, ਪਟੇਲ, ਬਲਕਾਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੰਦੀਪ, ਸੁਖਮਨਪ੍ਰੀਤ ਸਿੰਘ ਸੰਧੂ ਅਤੇ ਗੁਰਤੇਜ ਨੂੰ ਸਿਕਸ ਬਾਰਜ਼ ਮੁਕਾਬਲੇ ਦੇ ਪਹਿਲੇ ਤਿੰਨ ਜੇਤੂਆਂ ਵਜੋਂ ਐਲਾਨਿਆ ਗਿਆ। ਟੈਂਟ ਪੈਗਿੰਗ ਲਾਂਸ ਵਿੱਚ ਸਿਮਰਨ ਨੇ ਪਹਿਲਾ, ਜਗਜੀਤ ਸਿੰਘ ਨੇ ਦੂਜਾ ਜਦਕਿ ਪਟੇਲ, ਰਾਜ ਕੁਮਾਰ ਅਤੇ ਬਲਕਾਰ ਨੇ ਤੀਜਾ ਸਥਾਨ ਹਾਸਿਲ ਕੀਤਾ। 21 ਸਾਲ ਤੋਂ ਉਪਰ ਉਮਰ ਵਰਗ ਦੇ ਡਰੈਸੇਜ਼ ਪ੍ਰੀਲਿਮਨਰੀ ਮੁਕਾਬਲੇ ਵਿੱਚ ਵਿਸ਼ਾਲ, ਜਰਮਨਜੀਤ ਸਿੰਘ ਅਤੇ ਸੰਦੀਪ ਸਿੰਘ ਨੂੰ ਪਹਿਲਾ, ਦੂਜਾ ਅਤੇ ਤੀਜਾ ਜੇਤੂ ਐਲਾਨਿਆ ਗਿਆ। The post ਮੋਹਾਲੀ: ਘੋੜਸਵਾਰੀ ਮੁਕਾਬਲੇ ਤੀਜੇ ਅਤੇ ਆਖਰੀ ਦਿਨ ਦੇ ਜੇਤੂਆਂ ਦੀ ਸੂਚੀ ਜਾਰੀ appeared first on TheUnmute.com - Punjabi News. Tags:
|
ED ਨੇ ਫਾਰਮਾ ਕੰਪਨੀ ਪੈਰਾਬੋਲਿਕ ਡਰੱਗਜ਼ ਦੇ ਦੋ ਪ੍ਰਮੋਟਰਾਂ ਨੂੰ ਹਿਰਾਸਤ 'ਚ ਲਿਆ Saturday 28 October 2023 03:57 PM UTC+00 | Tags: ed enforcement-directorate news parabolic-drugs pharma-company-parabolic-drugs ਚੰਡੀਗੜ੍ਹ, 28 ਅਕਤੂਬਰ 2023: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਫਾਰਮਾ ਕੰਪਨੀ ਪੈਰਾਬੋਲਿਕ ਡਰੱਗਜ਼ (Parabolic Drugs) ਦੇ ਦੋ ਪ੍ਰਮੋਟਰਾਂ ਅਤੇ ਇੱਕ ਕੰਪਨੀ ਦੇ ਸੀਏ ਨੂੰ ਬੈਂਕ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਦੀ ਜਾਂਚ ਵਿੱਚ ਗ੍ਰਿਫਤਾਰ ਕੀਤਾ ਹੈ। ਵਿਭਾਗ ਨੇ ਕਿਹਾ ਕਿ ਪੈਰਾਬੋਲਿਕ ਪ੍ਰਮੋਟਰ ਵਿਨੀਤ ਗੁਪਤਾ ਅਤੇ ਪ੍ਰਣਵ ਗੁਪਤਾ ਅਤੇ ਚਾਰਟਰਡ ਅਕਾਊਂਟੈਂਟ ਐਸਕੇ ਬਾਂਸਲ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਪੈਰਾਬੋਲਿਕ ਪ੍ਰਮੋਟਰ ਵਿਨੀਤ ਗੁਪਤਾ ਸੋਨੀਪਤ-ਅਧਾਰਤ ਅਸ਼ੋਕਾ ਯੂਨੀਵਰਸਿਟੀ ਦੇ ਸਹਿ-ਸੰਸਥਾਪਕ ਹਨ, ਪਰ ਉਸਨੇ 2021 ਵਿੱਚ ਸੀਬੀਆਈ ਦੁਆਰਾ ਉਸਦੇ ਅਤੇ ਕੰਪਨੀ ਵਿਰੁੱਧ ਕੇਸ ਦਰਜ ਕੀਤੇ ਜਾਣ ਤੋਂ ਬਾਅਦ 2022 ਵਿੱਚ ਵਿਦਿਅਕ ਸੰਸਥਾ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਤਿੰਨਾਂ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਉਮੀਦ ਹੈ ਜਿੱਥੇ ਈਡੀ ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰੇਗਾ। The post ED ਨੇ ਫਾਰਮਾ ਕੰਪਨੀ ਪੈਰਾਬੋਲਿਕ ਡਰੱਗਜ਼ ਦੇ ਦੋ ਪ੍ਰਮੋਟਰਾਂ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest