TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
ਮੋਹਾਲੀ: ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਨੂੰ ਉਤਸ਼ਾਹਿਤ ਕਰਨ ਲਈ ਕੀਤੀ ਪਹਿਲਕਦਮੀ Sunday 29 October 2023 02:43 PM UTC+00 | Tags: boost-special-summary-revision breaking-news mohali news new-voter voter voter-list ਐੱਸ.ਏ.ਐੱਸ.ਨਗਰ, 29 ਅਕਤੂਬਰ 2023: ਵੋਟਾਂ ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਵੱਲੋਂ ‘ਵੋਟਰ ਬਣਨ ਦਾ ਤਿਉਹਾਰ-ਆਓ, ਭਾਗ ਲਓ ਅਤੇ ਮੁਫ਼ਤ ਮਹਿੰਦੀ ਲਗਵਾਓ’ ਦੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਮੋਹਾਲੀ ਚੰਦਰਜੋਤੀ ਸਿੰਘ ਨੇ ਦੱਸਿਆ ਕਿ ਇਹ ਦੋ ਦਿਨਾ ਮੁਫ਼ਤ ਮਹਿੰਦੀ ਦਾ ਇਨਾਮ ਉਨ੍ਹਾਂ ਮੁਟਿਆਰਾਂ ਨੂੰ ਮਿਲੇਗਾ, ਜਿਨ੍ਹਾਂ ਦਾ ਜਨਮ 2 ਜਨਵਰੀ 2004 ਤੋਂ 1 ਜਨਵਰੀ 2006 ਦਰਮਿਆਨ ਹੋਇਆ ਹੈ ਅਤੇ ਜਿਨ੍ਹਾਂ ਨੇ ਆਪਣੀ ਵੋਟ ਨਹੀਂ ਪਾਈ ਹੈ। ਉਹ ਇਸ ਤਿਉਹਾਰ ਵਿੱਚ ਸ਼ਾਮਲ ਹੋ ਕੇ ਵੋਟਰ ਬਣ ਸਕਦੇ ਹਨ ਅਤੇ ਮੁਫਤ ਮਹਿੰਦੀ ਦਾ ਇਨਾਮ ਵੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 30 ਅਕਤੂਬਰ, 2023 ਅਤੇ 31 ਅਕਤੂਬਰ, 2023 ਨੂੰ ਬੂਥ ਨੰਬਰ 146,147 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3ਬੀ1, ਮੋਹਾਲੀ ਅਤੇ ਬੂਥ ਨੰਬਰ 202, 203 ਅਤੇ 204 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 11, ਮੋਹਾਲੀ ਵਿਖੇ ਮਹਿੰਦੀ ਮੇਲਾ ਲਗਾਇਆ ਜਾਵੇਗਾ। The post ਮੋਹਾਲੀ: ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਨੂੰ ਉਤਸ਼ਾਹਿਤ ਕਰਨ ਲਈ ਕੀਤੀ ਪਹਿਲਕਦਮੀ appeared first on TheUnmute.com - Punjabi News. Tags:
|
ਆਮ ਆਦਮੀ ਪਾਰਟੀ ਦੇ ਨਕਲੀ ਆਮ ਆਦਮੀਆਂ ਦਾ ਹੰਕਾਰ ਕਾਬੂ ਤੋਂ ਬਾਹਰ ਹੋ ਗਿਆ ਹੈ: ਪ੍ਰਤਾਪ ਬਾਜਵਾ Sunday 29 October 2023 03:05 PM UTC+00 | Tags: aam-aadmi-party breaking-news bribe ਚੰਡੀਗੜ੍ਹ, 29 ਅਕਤੂਬਰ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਖ਼ਿਲਾਫ਼ ਹਾਲ ਹੀ ‘ਚ ਕੀਤੀ ਗਈ ਸ਼ਿਕਾਇਤ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ‘ਆਪ’ ਸਰਕਾਰ ਦੇ ਝੂਠੇ ਆਮ ਆਦਮੀ (ਮੰਤਰੀਆਂ ਅਤੇ ਵਿਧਾਇਕਾਂ) ਦਾ ਹੰਕਾਰ ਕਾਬੂ ਤੋਂ ਬਾਹਰ ਹੋ ਗਿਆ ਹੈ। ਪ੍ਰਤਾਪ ਬਾਜਵਾ ਨੇ ਕਿਹਾ, “ਪਿਛਲੇ ਕੁਝ ਮਹੀਨਿਆਂ ਤੋਂ ਕਥਿਤ ਰਿਸ਼ਵਤ ਦੇ ਕੇਸ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਹੁਣ ਬਠਿੰਡਾ ਦੇ ਐਸਐਸਪੀ ਕੋਲ ਪਹੁੰਚ ਕਰ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਵਿਰੁੱਧ ਐਸਸੀ/ਐਸਟੀ ਐਕਟ ਅਤੇ ਆਈਪੀਸੀ ਦੀਆਂ ਹੋਰ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।” ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਇਹ ਸਮਾਗਮ 14 ਅਕਤੂਬਰ ਨੂੰ ਹੋਇਆ ਸੀ, ਵਿਧਾਇਕ ਨੇ 25 ਅਕਤੂਬਰ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਵਿਧਾਇਕ ਕੋਟਫੱਤਾ ਨੇ ਇਹ ਸ਼ਿਕਾਇਤ ਉਸ ਘਟਨਾ ਤੋਂ ਬਾਅਦ ਕੀਤੀ ਜੱਦੋ ਬਠਿੰਡਾ ਨਗਰ ਨਿਗਮ ਵੱਲੋਂ ਕੋਟਫੱਤਾ ਦੇ ਪਿਤਾ ਅਤੇ ਸੇਵਾਮੁਕਤ ਇਨਕਮ ਟੈਕਸ ਕਮਿਸ਼ਨਰ ਬਾਬੂ ਰਤਨ ਵੱਲੋਂ ਕਥਿਤ ਤੌਰ ‘ਤੇ ਮਕਾਨ ਬਣਾਉਣ ਲਈ ਜ਼ਮੀਨ ‘ਤੇ ਇਤਰਾਜ਼ ਜ਼ਾਹਿਰ ਕੀਤਾ। ਜਿਸ ਜ਼ਮੀਨ ‘ਤੇ ਮਕਾਨ ਬਣਾਇਆ ਜਾ ਰਿਹਾ ਹੈ, ਉਹ ਪੱਟੀ ਝੁਟੀ ਪਿੰਡ ਦੀ ‘ਸ਼ਾਮਲਾਤ ਜ਼ਮੀਨ’ ਹੈ। ਉਹਨਾਂ ਕਿਹਾ ਕਿ ਬਠਿੰਡਾ ਦੇ ਡਿਪਟੀ ਕਮਿਸ਼ਨਰ ‘ਤੇ ਕੇਸ ਦਰਜ ਕਰਨ ਦੀ ਬਜਾਏ ਪੰਜਾਬ ਦੀ ‘ਆਪ’ ਸਰਕਾਰ ਨੂੰ ਕਥਿਤ ‘ਸ਼ਾਮਲਾਤ ਜ਼ਮੀਨ’ ਹੜੱਪਣ ਦੀ ਕੋਸ਼ਿਸ਼, ਜਿਸ ਵਿੱਚ ਵਿਧਾਇਕ ਦੇ ਪਰਿਵਾਰ ਦਾ ਨਾਮ ਸਾਹਮਣੇ ਆਇਆ ਹੈ, ਦੀ ਨਿਰਪੱਖ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ। ਬਾਜਵਾ ਨੇ ਕਿਹਾ ਕਿ ਇਸ ਤੋਂ ਬਾਅਦ ਜੋ ਵੀ ਅਜਿਹੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਪਾਇਆ ਗਿਆ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕੋਟਫੱਤਾ ਨੂੰ ਘੱਟੋ-ਘੱਟ ਜਾਂਚ ਹੋਣ ਤੱਕ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦਾ ਦਾਅਵਾ ਕਰਦੇ ਹਨ ਪਰ ਉਹ ਆਪਣੇ ਹੀ ਮੰਤਰੀਆਂ ਅਤੇ ਵਿਧਾਇਕਾਂ ਵਿਰੁੱਧ ਕਾਰਵਾਈ ਕਰਨ ਵਿੱਚ ਬੁਰੀ ਤਰਾਂ ਅਸਫਲ ਰਹੇ ਹਨ, ਜਿਨ੍ਹਾਂ ਦੇ ਨਾਮ ਸਿੱਧੇ ਜਾਂ ਅਸਿੱਧੇ ਤੌਰ ‘ਤੇ ਭ੍ਰਿਸ਼ਟਾਚਾਰ, ਰਿਸ਼ਵਤਖੋਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਦੇ ਮਾਮਲਿਆਂ ਵਿੱਚ ਸਾਹਮਣੇ ਆਏ ਹਨ। ਸੂਬੇ ਵਿੱਚ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਬਾਜਵਾ ਨੇ ਕਿਹਾ ਕਿ ਮਾਲ ਰੋਡ ਸ਼ਾਪਕੀਪਰਜ਼ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਹਰਜਿੰਦਰ ਸਿੰਘ ਨੂੰ ਬੇਰਹਿਮੀ ਨਾਲ ਗੋਲੀ ਮਾਰ ਦਿੱਤੀ ਗਈ ਹੈ। ਫਿਰ ਵੀ, ਪੰਜਾਬ ਦੇ ਮੁੱਖ ਮੰਤਰੀ ਚੋਣਾਂ ਵਾਲੇ ਸੂਬੇ ਮੱਧ ਪ੍ਰਦੇਸ਼ ਵਿੱਚ ਰੋਡ ਸ਼ੋਅ ਕਰਨ ਵਿੱਚ ਰੁੱਝੇ ਹੋਏ ਹਨ। ਜੇ ਉਹ ਪ੍ਰਦਰਸ਼ਨ ਕਰਨ ਵਿੱਚ ਅਸਮਰੱਥ ਹੈ ਤਾਂ ਉਸਨੂੰ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਦੇਣਾ ਚਾਹੀਦਾ ਹੈ। The post ਆਮ ਆਦਮੀ ਪਾਰਟੀ ਦੇ ਨਕਲੀ ਆਮ ਆਦਮੀਆਂ ਦਾ ਹੰਕਾਰ ਕਾਬੂ ਤੋਂ ਬਾਹਰ ਹੋ ਗਿਆ ਹੈ: ਪ੍ਰਤਾਪ ਬਾਜਵਾ appeared first on TheUnmute.com - Punjabi News. Tags:
|
IND vs ENG: ਭਾਰਤ ਨੇ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾਇਆ Sunday 29 October 2023 04:04 PM UTC+00 | Tags: breaking-news cricket-news ekana-stadium england ind-vs-eng ਚੰਡੀਗੜ੍ਹ 29 ਅਕਤੂਬਰ 2023: (IND vs ENG) ਇੱਕ ਰੋਜ਼ਾ ਵਿਸ਼ਵ ਕੱਪ ਦੇ 29ਵੇਂ ਮੈਚ ਵਿੱਚ ਭਾਰਤ ਨੇ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਦਿੱਤਾ ਹੈ । ਲਖਨਊ ਦੇ ਏਕਾਨਾ ਸਟੇਡੀਅਮ ‘ਚ ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ 50 ਓਵਰਾਂ ‘ਚ ਨੌਂ ਵਿਕਟਾਂ ‘ਤੇ 229 ਦੌੜਾਂ ਬਣਾਈਆਂ। ਜਵਾਬ ‘ਚ ਇੰਗਲੈਂਡ ਦੀ ਟੀਮ 34.5 ਓਵਰਾਂ ‘ਚ 129 ਦੌੜਾਂ ‘ਤੇ ਸਿਮਟ ਗਈ। ਭਾਰਤੀ ਟੀਮ ਨੇ ਟੂਰਨਾਮੈਂਟ ‘ਚ ਲਗਾਤਾਰ ਛੇਵੀਂ ਜਿੱਤ ਹਾਸਲ ਕੀਤੀ। ਇਸ ਦੇ ਨਾਲ ਹੀ ਇੰਗਲੈਂਡ ਦੀ ਛੇ ਮੈਚਾਂ ਵਿੱਚ ਇਹ ਪੰਜਵੀਂ ਹਾਰ ਹੈ। ਭਾਰਤੀ ਗੇਂਦਬਾਜ ਇੰਗਲੈਂਡ ਟੀਮ ‘ਤੇ ਹਾਵੀ ਰਹੇ | ਭਾਰਤੀ ਟੀਮ ਹੁਣ ਸੈਮੀਫਾਈਨਲ ਵਿੱਚ ਥਾਂ ਬਣਾਉਣ ਦੇ ਨੇੜੇ ਹੈ। ਇਸ ਦੇ ਨਾਲ ਹੀ ਇੰਗਲੈਂਡ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋਣ ਦੀ ਕਗਾਰ ‘ਤੇ ਹੈ। ਭਾਰਤ ਵੱਲੋਂ ਜਸਪ੍ਰੀਤ ਬੁਮਰਾਹ ਨੇ 3 ਵਿਕਟਾਂ, ਮੁਹੰਮਦ ਸ਼ਮੀ ਨੇ 4 ਵਿਕਟਾਂ, ਰਵਿੰਦਰ ਜਡੇਜਾ 1 ਅਤੇ ਕੁਲਦੀਪ ਯਾਦਵ ਨੇ 2 ਵਿਕਟਾਂ ਲਈਆਂ | ਕਪਤਾਨ ਰੋਹਿਤ ਸ਼ਰਮਾ ਨੇ ਸਭ ਤੋਂ ਵੱਧ 87 ਦੌੜਾਂ ਬਣਾਈਆਂ | The post IND vs ENG: ਭਾਰਤ ਨੇ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾਇਆ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest