TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਰਿਫਿਊਜ਼ਲਾਂ ਤੋਂ ਅੱਕ ਚੁੱਕੀ ਮਨਦੀਪ ਕੌਰ ਦਾ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ Monday 30 October 2023 06:39 AM UTC+00 | Tags: breaking-news canada-student-visa kaur-immigration kaur-immigration-moga student-visa ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨਮੋਗਾ, 30 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਵਾਸੀ ਪਿੰਡ ਟੱਲੇਵਾਲ , ਜ਼ਿਲ੍ਹਾ ਬਰਨਾਲਾ ਦੀ ਰਹਿਣ ਵਾਲੀ ਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 32 ਦਿਨਾਂ 'ਚ ਲਗਵਾਇਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਦੀਪ ਕੌਰ ਜਦੋਂ ਕੌਰ ਇੰਮੀਗ੍ਰੇਸ਼ਨ ਦਫ਼ਤਰ ਆਈ ਸੀ ਤਾਂ ਉਹ ਅੱਠ ਰਿਫਿਊਜ਼ਲਾਂ ਹੋਰ ਏਜੰਸੀ ਤੋਂ ਲੈ ਕੇ ਆਈ ਸੀ ਤੇ ਉਸਦੇ ਸਟੱਡੀ ਵਿੱਚ ਵੀ ਪੰਜ ਸਾਲ ਦਾ ਗੈਪ ਸੀ ਤੇ ਅਕਤੂਬਰ ਵਿੱਚ ਆਈਲੈਟਸ ਦੀ ਮਿਆਦ ਖ਼ਤਮ ਹੋ ਰਹੀ ਸੀ। ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਮਨਦੀਪ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 14 ਜੁਲਾਈ 2023 ਨੂੰ ਲਗਾਈ ਤੇ 15 ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਮਨਦੀਪ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084, ਅੰਮ੍ਰਿਤਸਰ ਬਰਾਂਚ: 96923-00084.
The post ਰਿਫਿਊਜ਼ਲਾਂ ਤੋਂ ਅੱਕ ਚੁੱਕੀ ਮਨਦੀਪ ਕੌਰ ਦਾ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News. Tags:
|
ਕਥਿਤ ਦਿੱਲੀ ਸ਼ਰਾਬ ਨੀਤੀ ਘਪਲਾ ਮਾਮਲਾ: ਸੁਪਰੀਮ ਕੋਰਟ ਵੱਲੋਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ Monday 30 October 2023 06:50 AM UTC+00 | Tags: breaking-news delhi delhi-liquor-policy-scam-case india-latest-news india-news latest-news manish-sisodia news supreme-court ਚੰਡੀਗੜ੍ਹ, 30 ਅਕਤੂਬਰ 2023: ਸੁਪਰੀਮ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਸਿਸੋਦੀਆ ਦੀ ਪਟੀਸ਼ਨ ਰੱਦ ਕਰ ਦਿੱਤੀ ਅਤੇ ਹੇਠਲੀ ਅਦਾਲਤ ਨੂੰ ਛੇ ਤੋਂ ਅੱਠ ਮਹੀਨਿਆਂ ਵਿੱਚ ਸੁਣਵਾਈ ਪੂਰੀ ਕਰਨ ਦਾ ਨਿਰਦੇਸ਼ ਦਿੱਤਾ ਹੈ । ਇਸ ਤੋਂ ਪਹਿਲਾਂ 17 ਅਕਤੂਬਰ ਨੂੰ ਜਸਟਿਸ ਸੰਜੀਵ ਖੰਨਾ ਅਤੇ ਐਸਵੀਐਨ ਭਾਟੀ ਦੀ ਬੈਂਚ ਨੇ ਸੀਬੀਆਈ ਅਤੇ ਈਡੀ ਵੱਲੋਂ ਪੇਸ਼ ਹੋਏ ਉਨ੍ਹਾਂ ਦੇ ਵਕੀਲ ਅਭਿਸ਼ੇਕ ਸਿੰਘਵੀ ਅਤੇ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਦੀ ਸੁਣਵਾਈ ਤੋਂ ਬਾਅਦ ਸਿਸੋਦੀਆ (Manish Sisodia) ਦੀਆਂ ਦੋ ਵੱਖ-ਵੱਖ ਜ਼ਮਾਨਤ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦੱਸ ਦਈਏ ਕਿ ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੋਵਾਂ ਦੁਆਰਾ ਜਾਂਚ ਕਰ ਰਹੇ ਆਬਕਾਰੀ ਨੀਤੀ ਮਾਮਲਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। The post ਕਥਿਤ ਦਿੱਲੀ ਸ਼ਰਾਬ ਨੀਤੀ ਘਪਲਾ ਮਾਮਲਾ: ਸੁਪਰੀਮ ਕੋਰਟ ਵੱਲੋਂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ appeared first on TheUnmute.com - Punjabi News. Tags:
|
ਆਂਧਰਾ ਪ੍ਰਦੇਸ਼ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 14 ਹੋਈ, ਪੀੜਤਾਂ ਲਈ ਮੁਆਵਜ਼ੇ ਦਾ ਐਲਾਨ Monday 30 October 2023 07:07 AM UTC+00 | Tags: andhra-pradesh andhra-pradesh-news andhra-pradesh-train breaking breaking-news indian-railway news train train-accident vizianagaram ਚੰਡੀਗੜ੍ਹ, 30 ਅਕਤੂਬਰ 2023: ਆਂਧਰਾ ਪ੍ਰਦੇਸ਼ (Andhra Pradesh) ਦੇ ਵਿਜਿਆਨਗਰਮ ਜ਼ਿਲ੍ਹੇ ਵਿੱਚ ਦੋ ਟਰੇਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਘੱਟੋ-ਘੱਟ 14 ਜਣਿਆਂ ਦੀ ਮੌਤ ਹੋ ਗਈ ਹੈ । ਇਸ ਦੌਰਾਨ 50 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ। ਡਿਵੀਜ਼ਨਲ ਰੇਲਵੇ ਮੈਨੇਜਰ ਨੇ ਦੱਸਿਆ ਕਿ ਹਾਵੜਾ-ਚੇਨਈ ਮਾਰਗ ‘ਤੇ ਵਿਸ਼ਾਖਾਪਟਨਮ-ਪਲਾਸਾ ਪੈਸੰਜਰ ਟਰੇਨ ਅਤੇ ਵਿਸ਼ਾਖਾਪਟਨਮ-ਰਾਏਗੜਾ ਪੈਸੰਜਰ ਟਰੇਨ ਵਿਚਾਲੇ ਟੱਕਰ ਹੋ ਗਈ। ਹਾਦਸੇ ਵਿੱਚ ਤਿੰਨ ਡੱਬੇ ਨੁਕਸਾਨੇ ਗਏ। ਬਚਾਅ ਕਾਰਜ ਜਾਰੀ ਹੈ। ਸਥਾਨਕ ਪ੍ਰਸ਼ਾਸਨ ਅਤੇ ਐਨਡੀਆਰਐਫ ਨੂੰ ਸਹਾਇਤਾ ਅਤੇ ਐਂਬੂਲੈਂਸ ਲਈ ਸੂਚਿਤ ਕਰ ਦਿੱਤਾ ਗਿਆ ਹੈ। ਦੁਰਘਟਨਾ ਰਾਹਤ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਈਸਟ ਕੋਸਟ ਰੇਲਵੇ ਦੇ ਬੁਲਾਰੇ ਵਿਸ਼ਵਜੀਤ ਸਾਹੂ ਨੇ ਦੱਸਿਆ ਕਿ ਫਿਲਹਾਲ ਹਾਦਸੇ ਵਾਲੀ ਥਾਂ ‘ਤੇ ਰੇਲਵੇ ਟਰੈਕ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਰਾਹਤ ਅਤੇ ਬਚਾਅ ਕਾਰਜ ਖਤਮ ਹੋ ਗਏ ਹਨ। ਅਸੀਂ ਫਸੇ ਹੋਏ ਯਾਤਰੀਆਂ ਲਈ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਹੈ। ਹੁਣ ਤੱਕ 18 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਦਕਿ 22 ਟਰੇਨਾਂ ਨੂੰ ਡਾਇਵਰਟ ਕੀਤਾ ਗਿਆ ਹੈ। ਅਸੀਂ ਸ਼ਾਮ 4 ਵਜੇ ਤੱਕ ਟਰੈਕ ਨੂੰ ਦੁਬਾਰਾ ਖੋਲ੍ਹਣ ‘ਤੇ ਕੰਮ ਕਰ ਰਹੇ ਹਾਂ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹੈ, ਸਾਰਿਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੇ ਆਂਧਰਾ ਪ੍ਰਦੇਸ਼ (Andhra Pradesh) ਦੇ ਮੁੱਖ ਮੰਤਰੀ ਨਾਲ ਗੱਲ ਕੀਤੀ। ਫਿਲਹਾਲ ਸਥਿਤੀ ਕਾਬੂ ਹੇਠ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਗੱਲ ਕੀਤੀ ਅਤੇ ਅਲਮੰਦਾ ਅਤੇ ਕੰਟਕਪੱਲੇ ਸੈਕਸ਼ਨ ਦੇ ਵਿਚਕਾਰ ਦੁਰਘਟਨਾਗ੍ਰਸਤ ਰੇਲਗੱਡੀ ਦੇ ਸਬੰਧ ਵਿੱਚ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਅਧਿਕਾਰੀ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪ੍ਰਤੀ ਸੰਵੇਦਨਾ ਪ੍ਰਗਟਾਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ। The post ਆਂਧਰਾ ਪ੍ਰਦੇਸ਼ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 14 ਹੋਈ, ਪੀੜਤਾਂ ਲਈ ਮੁਆਵਜ਼ੇ ਦਾ ਐਲਾਨ appeared first on TheUnmute.com - Punjabi News. Tags:
|
ਸਰਦੀ ਦੇ ਮੌਸਮ ਮੱਦੇਨਜਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ Monday 30 October 2023 07:17 AM UTC+00 | Tags: breaking-news government-schools latest-news news punjab punjab-government-schools punjab-news the-unmute-breaking-news the-unmute-latest-update ਚੰਡੀਗੜ੍ਹ, 30 ਅਕਤੂਬਰ 2023: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ (government schools) ਦਾ ਸਮਾਂ ਬਦਲ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਹੋਵੇਗਾ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਇਹ ਸਮਾਂ 28 ਫਰਵਰੀ ਤੱਕ ਲਾਗੂ ਰਹੇਗਾ। ਦੱਸ ਦਈਏ ਕਿ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। The post ਸਰਦੀ ਦੇ ਮੌਸਮ ਮੱਦੇਨਜਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ appeared first on TheUnmute.com - Punjabi News. Tags:
|
ਸਿਨਸਿਨੈਟੀ ਦੇ 21ਵਾਂ ਸਲਾਨਾ ਤਿੰਨ ਦਿਨਾਂ ਕੀਰਤਨ ਸਮਾਗਮ, ਅਮਰੀਕਾ ਅਤੇ ਕੈਨੇਡਾ ਦੀ ਸਿੱਖ ਸੰਗਤ ਨੇ ਕੀਤੀ ਸ਼ਮੂਲੀਅਤ Monday 30 October 2023 07:28 AM UTC+00 | Tags: breaking-news cincinnati-gurdwara-sahib cincinnati-kirtan-smaagam guru-nanak-society kirtan news ਸਿਨਸਿਨੈਟੀ, ਅਮਰੀਕਾ 30 ਅਕਤੂਬਰ 2023 (ਸਮੀਪ ਸਿੰਘ ਗੁਮਟਾਲਾ): ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ 21ਵਾਂ ਸਲਾਨਾ ਤਿੰਨ ਦਿਨਾਂ ਕੀਰਤਨ ਸਮਾਗਮ (Kirtan Smaagam) ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਹਰ ਸਾਲ ਵਾਂਗ, ਇਸ ਵਾਰ ਵੀ ਅਮਰੀਕਾ ਅਤੇ ਕੈਨੇਡਾ ਤੋਂ ਗੁਰਸਿੱਖ ਪਰਿਵਾਰ ਅਨੰਦਮਈ ਕੀਰਤਨ ਅਤੇ ਸੰਗਤ ਲਈ ਕਈ ਘੰਟਿਆਂ ਦੀ ਯਾਤਰਾ ਕਰਕੇ ਪਹੁੰਚੇ। ਹਰ ਸਾਲ ਸਿਨਸਿਨੈਟੀ ਅਤੇ ਲਾਗਲੇ ਸ਼ਹਿਰਾਂ ਡੇਟਨ ਆਦਿ ਦੀ ਸੰਗਤ ਇਸ ਸਾਲਾਨਾ ਸਮਾਗਮ ਦੀ ਬੇਸਬਰੀ ਨਾਲ ਉਡੀਕ ਕਰਦੀ ਹੈ ਅਤੇ ਗੁਰੂ ਸਾਹਿਬ ਤੇ ਗੁਰੂ ਜੀ ਦੇ ਪਿਆਰੇ ਸਿੱਖਾਂ ਦੀ ਸੰਗਤ ਵਿੱਚ ਤਿੰਨ ਦਿਨ ਬਿਤਾਉਣ ਲਈ ਉਤਸੁਕ ਰਹਿੰਦੀ ਹੈ। ਸਮਾਗਮ ਵਿੱਚ ਭਾਗ ਲੈਣ ਲਈ ਟੋਰਾਂਟੋ, ਬਰੈਮਪਟਨ, ਸੈਨ ਫਰੈਂਸਿਸਕੋ ਅਤੇ ਹਰੋ ਦੂਰ-ਦੁਰਾਡੇ ਤੋਂ ਸੰਗਤ ਪੁੱਜੀ ਅਤੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਤਿੰਨ ਦਿਨ ਕੀਰਤਨੀਆਂ ਵੱਲੋਂ, ਕੁੱਲ 18 ਘੰਟੇ, ਜਿਸ ਵਿੱਚ ਬੱਚੇ ਅਤੇ ਨੋਜਵਾਨ ਵੀ ਸ਼ਾਮਲ ਸਨ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕੀਤਾ। ਸਵੇਰੇ ਰੋਜਾਨਾ ਨਿਤਨੇਮ ਤੋਂ ਬਾਦ ਆਸਾ ਦੀ ਵਾਰ ਦਾ ਕੀਰਤਨ ਗਾਇਨ ਕੀਤਾ। ਕੀਰਤਨ ਦੌਰਾਨ ਕੋਈ ਘੋਸ਼ਣਾ ਨਹੀਂ ਕੀਤੀ ਗਈ ਅਤੇ ਸਾਰੇ ਕੀਰਤਨ ਕਰਨ ਵਾਲੇ ਸੇਵਾਦਾਰਾਂ ਨੂੰ ਪਹਿਲਾਂ ਹੀ ਵਾਰੀ ਅਤੇ ਸਮਾਂ ਦਿੱਤਾ ਗਿਆ ਸੀ। ਕਿਸੇ ਹੋਰ ਨੇ ਕੀਰਤਨ ਕਰਨ ਲਈ ਵਾਰੀ ਮੰਗਣ ਬਾਰੇ ਸੋਚਿਆ ਵੀ ਨਹੀਂ ਕਿਉਂਕਿ ਸਾਰੇ ਕੀਰਤਨ ਦੋਰਾਨ ਨਾਮ ਦੇ ਪ੍ਰੇਮ ਵਿੱਚ ਰੰਗੇ ਹੋਏ ਸਨ। ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਸੰਗਤ ਵਿਚ ਬੈਠੇ ਕਿਸੇ ਨੂੰ ਘਰ ਜਾਣ ਜਾਂ ਸੌਣ ਦੀ ਕੋਈ ਇੱਛਾ ਨਹੀਂ ਸੀ। ਲੰਗਰ ਵਿੱਚ ਸੇਵਾ ਨਿਰੰਤਰ ਚੱਲਦੀ ਰਹੀ ਅਤੇ ਨਾਮ ਦੀ ਗੂੰਜ ਮਹਿਸੂਸ ਹੁੰਦੀ ਰਹੀ। ਸਿਨਸਿਨੈਟੀ ਵਿਖੇ ਸਾਲ 2003 ਵਿੱਚ ਸੰਗਤਾਂ ਦੇ ਸਹਿਯੋਗ ਨਾਲ ਇਸ ਸਲਾਨਾ ਕੀਰਤਨ ਸਮਾਗਮ (Kirtan Smaagam) ਨੂੰ ਸ਼ੁਰੂ ਕਰਨ ਵਾਲੇ ਨੋਜਵਾਨ ਭਾਈ ਜੈਪਾਲ ਸਿੰਘ, ਬੀਤੇ ਸਾਲ ਮਈ ਮਹੀਨੇ 41 ਸਾਲ ਦੀ ਉਮਰ ਵਿੱਚ ਕੈਂਸਰ ਦੀ ਬਿਮਾਰੀ ਕਾਰਨ ਸੰਗਤਾਂ ਨੂੰ ਵਿਛੋੜਾ ਦੇ ਗਏ। ਹੁਣ ਉਹਨਾਂ ਦੇ ਜਾਣ ਤੋਂ ਬਾਦ ਵੀ ਸਾਰੀ ਸੰਗਤ ਨੇ ਇਸ ਨੂੰ ਜਾਰੀ ਰੱਖਦੇ ਹੋਏ ਇਸ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾਂਦਾ ਹੈ। ਇੱਥੇ ਇਹ ਵੀ ਵਰਨਣਯੋਗ ਹੈ ਕਿ ਜਿਹੜਾ ੳੁੱਧਮ ਅਤੇ ਸਿੱਖੀ ਦਾ ਬੂਟਾ ਜੈਪਾਲ ਸਿੰਘ ਨੇ ਬੀਜਿਆ ਸੀ, ਉਸ ਸਮੇਂ ਜਿਹੜੇ ਬੱਚੇ 6-7 ਸਾਲ ਦੀ ਉਮਰ ਦੇ ਸਨ, ਹੁਣ ਉਹਨਾਂ ਸਭਨਾਂ ਨੋਜਵਾਨਾਂ ਵਲੋਂ ਇਹਨਾਂ ਸਮਾਗਮਾਂ ਵਿੱਚ ਕੀਰਤਨ ਦੀ ਸੇਵਾ ਹਾਲੇ ਵੀ ਜਾਰੀ ਹੈ। ਸੰਗਤਾਂ ਨੇ ਇਹ ਅਰਦਾਸ ਕੀਤੀ ਕਿ ਇਸ ਸਲਾਨਾ ਸਮਾਗਮ ਦਾ ਆਯੋਜਨ ਸਤੰਬਰ ਜਾਂ ਅਕਤੂਬਰ ਮਹੀਨੇ ਚੋਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਨੇੜੇ ਹੁੰਦਾ ਰਹੇ ਅਤੇ ਇਸੇ ਤਰਾਂ ਹਰ ਸਾਲ ਦੂਰ ਦੁਰਾਂਡੇ ਤੋਂ ਆਕੇ ਸੰਗਤ ਗੁਰਬਾਣੀ ਕੀਰਤਨ ਦਾ ਅਨੰਦ ਮਾਨਣ ਲਈ ਜੁੜਦੀ ਰਹੇ। The post ਸਿਨਸਿਨੈਟੀ ਦੇ 21ਵਾਂ ਸਲਾਨਾ ਤਿੰਨ ਦਿਨਾਂ ਕੀਰਤਨ ਸਮਾਗਮ, ਅਮਰੀਕਾ ਅਤੇ ਕੈਨੇਡਾ ਦੀ ਸਿੱਖ ਸੰਗਤ ਨੇ ਕੀਤੀ ਸ਼ਮੂਲੀਅਤ appeared first on TheUnmute.com - Punjabi News. Tags:
|
ਮੁੱਖ ਮੰਤਰੀ ਦਾ ਸਾਹਮਣਾ ਕਰਨ ਤੋਂ ਖੌਫਜ਼ਦਾ ਹੋ ਕੇ ਬਹਿਸ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਕਰ ਰਿਹੈ ਅਕਾਲੀ ਦਲ: ਆਪ Monday 30 October 2023 07:36 AM UTC+00 | Tags: aam-aadmi-party breaking-news cm-bhagwant-mann debate latest-news punjab punjab-government sad sukhbir-singh-badal the-unmute-breaking-news ਚੰਡੀਗੜ੍ਹ, 30 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਹਮਣਾ ਕਰਨ ਤੋਂ ਬੁਰੀ ਤਰ੍ਹਾਂ ਘਬਰਾਇਆ ਹੋਇਆ ਸ਼੍ਰੋਮਣੀ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਇੱਕ ਨਵੰਬਰ ਨੂੰ ਹੋਣ ਵਾਲੀ 'ਮੈਂ ਪੰਜਾਬ ਬੋਲਦਾ ਹਾਂ' ਬਹਿਸ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੇ ਘਟੀਆ ਹੱਥਕੰਡੇ ਅਪਣਾ ਰਿਹਾ ਹੈ। ਬੀਤੇ ਦਿਨ ਇੱਥੇ ਇੱਕ ਬਿਆਨ ਵਿੱਚ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਇੱਕ ਨਵੰਬਰ ਨੂੰ ਸੂਬੇ ਨਾਲ ਜੁੜੇ ਹਰੇਕ ਮਸਲੇ ਉੱਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਦੋਗਲਾ ਚਿਹਰਾ ਬੇਨਕਾਬ ਕਰਨਗੇ, ਜਿਸ ਕਰਕੇ ਅਕਾਲੀ ਲੀਡਰਸ਼ਿਪ ਨੂੰ ਇਸ ਬਹਿਸ ਵਿੱਚ ਆਪਣੀ ਹਾਜ਼ਰੀ ਜ਼ਰੂਰ ਯਕੀਨੀ ਬਣਾਉਣੀ ਚਾਹੀਦੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਸਪੱਸ਼ਟ ਕਰ ਚੁੱਕੇ ਹਨ ਕਿ ਇਹ ਬਹਿਸ ਸਾਲ 1966 ਤੋਂ ਲੈ ਕੇ ਸੂਬੇ ਨਾਲ ਜੁੜੇ ਸਾਰੇ ਮਸਲਿਆਂ ਨੂੰ ਆਧਾਰ ਬਣਾ ਕੇ ਕੀਤੀ ਜਾਵੇਗੀ ਜਿਸ ਵਿੱਚ ਪਾਣੀ ਨਾਲ ਜੁੜੇ ਮਸਲੇ, ਵਿੱਤ ਅਤੇ ਨਸ਼ਿਆਂ ਸਮੇਤ ਹਰੇਕ ਮਸਲਾ ਬਹਿਸ ਦਾ ਹਿੱਸਾ ਬਣੇਗਾ। ਉਨ੍ਹਾਂ ਕਿਹਾ ਕਿ ਇਸ ਬਹਿਸ ਵਿੱਚ ਸ਼ਾਮਲ ਹੋਣ ਦੀ ਸ਼ਾਹਦੀ ਭਰਨ ਦੀ ਬਜਾਏ ਅਕਾਲੀ ਲੀਡਰਸ਼ਿਪ ਇਸ ਬਹਿਸ ਤੋਂ ਭੱਜਣ ਲਈ ਬੇਤੁੱਕੇ ਬਹਾਨੇ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਾਰ-ਵਾਰ ਇਹ ਗੱਲ ਕਹਿ ਚੁੱਕੇ ਹਨ ਕਿ ਇਹ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ, ਇਸ ਆਧਾਰ 'ਤੇ ਕੇਂਦਰਿਤ ਹੋਵੇਗੀ। ਇਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਵਾਦ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਯੂਥ, ਖੇਤਾਬਾੜੀ, ਵਪਾਰੀ, ਦੁਕਾਨਦਾਰ, ਬੇਅਦਬੀ, ਦਰਿਆਈ ਪਾਣੀ ਅਤੇ ਹੋਰ ਮਸਲੇ ਸਬੰਧਤ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਦ੍ਰਿੜ ਵਚਨਬੱਧ ਹੈ ਕਿ ਪੰਜਾਬ ਦੇ ਪਾਣੀਆਂ ਦਾ ਇੱਕ ਤੁਪਕਾ ਵੀ ਕਿਸੇ ਹੋਰ ਨਾਲ ਸਾਂਝਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਇਸ ਬਾਰੇ ਸੁਪਰੀਮ ਕੋਰਟ ਸਮੇਤ ਹਰੇਕ ਮੰਚ 'ਤੇ ਸਾਫ ਸ਼ਬਦਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਈ ਵਾਰ ਆਪਣਾ ਸਟੈਂਡ ਬਿਲਕੁਲ ਸਾਫ ਕਰ ਚੁੱਕੇ ਹਨ, ਪਰ ਅਕਾਲੀ ਲੀਡਰਸ਼ਿਪ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਅੱਕੀ ਪਲਾਹੀਂ ਹੱਥ ਮਾਰ ਰਹੀ ਹੈ। ਬੁਲਾਰੇ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਇਨ੍ਹਾਂ ਸਾਰੇ ਮਸਲਿਆਂ 'ਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜਿਸ ਕਰਕੇ ਇਹ ਲੋਕ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਸੂਬੇ ਨਾਲ ਹੋਏ ਧੱਕੇ ਦੀ ਜਿੰਮੇਵਾਰ ਹੈ ਅਤੇ ਪੰਜਾਬ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਇਤਿਹਾਸ ਕਦੀ ਮੁਆਫ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਇੱਕ ਨਵੰਬਰ ਨੂੰ ਹੋਣ ਵਾਲੀ ਬਹਿਸ ਇਸ ਗੱਲ ਦਾ ਨਿਤਾਰਾ ਕਰ ਦੇਵੇਗੀ ਕਿ ਕੁਰਬਾਨੀਆਂ ਦੀ ਆੜ ਵਿੱਚ ਉਨ੍ਹਾਂ ਨਾਲ ਕਿਵੇਂ ਚਿੱਟੇ ਦਿਨ ਧੋਖਾ ਕੀਤਾ ਗਿਆ ਜਦਕਿ ਅਕਾਲੀ ਲੀਡਰ ਪੰਜਾਬ ਨਾਲ ਧ੍ਰੋਹ ਕਮਾ ਕੇ ਆਪਣੇ ਨਿੱਜੀ ਹਿੱਤ ਪੂਰਦੇ ਰਹੇ। The post ਮੁੱਖ ਮੰਤਰੀ ਦਾ ਸਾਹਮਣਾ ਕਰਨ ਤੋਂ ਖੌਫਜ਼ਦਾ ਹੋ ਕੇ ਬਹਿਸ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਕਰ ਰਿਹੈ ਅਕਾਲੀ ਦਲ: ਆਪ appeared first on TheUnmute.com - Punjabi News. Tags:
|
ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਸੁਣਵਾਈ ਮੁਲਤਵੀ Monday 30 October 2023 07:47 AM UTC+00 | Tags: bail-petition breaking-news drug-case high-court news punjab-and-haryana-high-cour punjab-and-haryana-high-court punjab-congress sukhpal-singh-khaira ਚੰਡੀਗੜ੍ਹ, 30 ਅਕਤੂਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਮਾਮਲੇ 'ਚ ਸੁਖਪਾਲ ਖਹਿਰਾ ਦੀ ਕੀ ਭੂਮਿਕਾ ਹੈ ਅਤੇ ਉਨ੍ਹਾਂ ਖਿਲਾਫ ਕੀ ਸਬੂਤ ਹਨ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਬਾਰੇ ਜਾਣਕਾਰੀ ਮੰਗੀ ਹੈ। ਜਿਕਰਯੋਗ ਹੈ ਕਿ ਹੈ ਕਿ ਸੁਖਪਾਲ ਖਹਿਰਾ ਨੂੰ ਪੁਰਾਣੇ 2015 ਦੇ ਐੱਨ.ਡੀ.ਪੀ.ਸੀ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ | The post ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਸੁਣਵਾਈ ਮੁਲਤਵੀ appeared first on TheUnmute.com - Punjabi News. Tags:
|
ਸ਼ੀਤਲ ਦੇਵੀ ਨੇ ਪੈਰਾ ਏਸ਼ੀਅਨ ਖੇਡਾਂ ਦੇ ਨਿਸ਼ਾਨੇਬਾਜ਼ੀ 'ਚ ਦੋ ਸੋਨ ਤਮਗੇ ਜਿੱਤ ਕੇ ਰਚਿਆ ਇਤਿਹਾਸ Monday 30 October 2023 07:59 AM UTC+00 | Tags: archer-sheetal-devi asian-para-games breaking-news gold-medals sheetal-devi ਹਾਂਗਜ਼ੂ: 30 ਅਕਤੂਬਰ 2023: ਬਾਂਹ ਰਹਿਤ ਭਾਰਤ ਦੀ ਧੀ ਤੀਰਅੰਦਾਜ਼ ਸ਼ੀਤਲ ਦੇਵੀ (Sheetal Devi) ਏਸ਼ੀਆਈ ਪੈਰਾ ਖੇਡਾਂ ਵਿੱਚ ਇੱਕੋ ਸੈਸ਼ਨ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ ਕਿਉਂਕਿ ਉਹ ਸ਼ੁੱਕਰਵਾਰ ਨੂੰ ਮਹਿਲਾ ਵਿਅਕਤੀਗਤ ਕੰਪਾਊਂਡ ਵਰਗ ਵਿੱਚ ਸਿਖਰ 'ਤੇ ਰਹੀ। ਜੰਮੂ-ਕਸ਼ਮੀਰ ਦੀ ਰਹਿਣ ਵਾਲੀ 16 ਸਾਲਾ ਸ਼ੀਤਲ ਆਪਣੇ ਪੈਰਾਂ ਨਾਲ ਤੀਰ ਮਾਰਦੀ ਹੈ। ਇਸ ਤੋਂ ਪਹਿਲਾਂ ਉਸ ਨੇ ਕੰਪਾਊਂਡ ਮਿਕਸਡ ਵਰਗ ਵਿੱਚ ਸੋਨ ਅਤੇ ਮਹਿਲਾ ਡਬਲਜ਼ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ। ਕਿਸ਼ਤਵਾੜ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਇੱਕ ਫੌਜੀ ਕੈਂਪ ਵਿੱਚ ਮਿਲੀ ਸ਼ੀਤਲ ਨੂੰ ਭਾਰਤੀ ਫੌਜ ਨੇ ਬਚਪਨ ਵਿੱਚ ਗੋਦ ਲਿਆ ਸੀ। ਜੁਲਾਈ ਵਿੱਚ, ਉਸਨੇ ਪੈਰਾ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਸਿੰਗਾਪੁਰ ਦੀ ਅਲੀਮ ਨੂਰ ਐਸ ਨੂੰ 144.142 ਦੇ ਸਕੋਰ ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਅੰਕੁਰ ਧਾਮਾ ਇਸ ਹਫ਼ਤੇ ਇੱਕੋ ਸੈਸ਼ਨ ਵਿੱਚ ਦੋ ਸੋਨ ਤਮਗੇ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਭਾਰਤ ਨੇ ਹੁਣ ਤੱਕ 94 ਤਗਮੇ ਜਿੱਤੇ ਹਨ ਜਿਸ ਵਿੱਚ ਬੈਡਮਿੰਟਨ ਖਿਡਾਰੀਆਂ ਨੇ ਨੌਂ ਤਮਗੇ ਜਿੱਤੇ ਹਨ। ਪੈਰਾਲੰਪਿਕ ਚੈਂਪੀਅਨ ਪ੍ਰਮੋਦ ਭਗਤ ਨੇ ਸਿੰਗਲਜ਼ ਐਸਐਲ3 ਵਰਗ ਵਿੱਚ ਹਮਵਤਨ ਨਿਤੀਸ਼ ਕੁਮਾਰ ਨੂੰ 22-20, 21-19 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਟੋਕੀਓ ਪੈਰਾਲੰਪਿਕਸ ਚਾਂਦੀ ਦਾ ਤਮਗਾ ਜੇਤੂ IAS ਅਧਿਕਾਰੀ ਸੁਹਾਸ LY ਨੇ SL4 ਵਰਗ ਵਿੱਚ ਸੋਨ ਤਮਗਾ ਜਿੱਤਿਆ। ਸੁਕਾਂਤ ਕਦਮ ਨੇ ਕਾਂਸੀ ਦਾ ਤਮਗਾ ਹਾਸਲ ਕੀਤਾ। ਮਹਿਲਾਵਾਂ ਦੇ SU5 ਫਾਈਨਲ ਵਿੱਚ ਟੀ ਮੁਰੁਗੇਸਨ ਨੇ ਸਥਾਨਕ ਖਿਡਾਰਨ ਯਾਂਗ ਕਿਊਜ਼ੀਆ ਨੂੰ 21-19, 21-19 ਨਾਲ ਹਰਾ ਕੇ ਪੀਲਾ ਤਮਗਾ ਜਿੱਤਿਆ | ਭਾਰਤ ਦੀ ਮਨੀਸ਼ਾ ਰਾਮਦਾਸ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਪੁਰਸ਼ਾਂ ਦੇ ਡਬਲਜ਼ SL3, SL4 ਵਰਗ ਵਿੱਚ ਨਿਤੇਸ਼ ਅਤੇ ਤਰੁਣ ਨੇ ਸੋਨ ਤਮਗਾ ਜਿੱਤਿਆ ਜਦਕਿ ਭਗਤ ਅਤੇ ਸੁਕਾਂਤ ਨੇ ਕਾਂਸੀ ਦਾ ਤਮਗਾ ਹਾਸਲ ਕੀਤਾ। ਐਸਐਚ6 ਵਿੱਚ ਪੈਰਾਲੰਪਿਕ ਚੈਂਪੀਅਨ ਕ੍ਰਿਸ਼ਨਾ ਨਾਗਰ ਨੇ ਚਾਂਦੀ ਦਾ ਤਮਗਾ ਹਾਸਲ ਕੀਤਾ। ਅਥਲੈਟਿਕਸ ਵਿੱਚ ਰਮਨ ਸ਼ਰਮਾ ਨੇ ਪੁਰਸ਼ਾਂ ਦੀ 1500 ਮੀਟਰ ਟੀ38 ਈਵੈਂਟ ਵਿੱਚ ਨਵੇਂ ਰਿਕਾਰਡ ਦੇ ਨਾਲ ਸੋਨ ਤਮਗਾ ਜਿੱਤਿਆ। ਜੈਵਲਿਨ ਥ੍ਰੋਅ ਵਿੱਚ ਪ੍ਰਦੀਪ ਕੁਮਾਰ ਅਤੇ ਲਕਸ਼ਿਤ ਨੇ ਐਫ54 ਵਰਗ ਵਿੱਚ ਚਾਂਦੀ ਅਤੇ ਕਾਂਸੀ ਦਾ ਤਮਗਾ ਜਿੱਤਿਆ। ਲਕਸ਼ਮੀ ਨੇ ਡਿਸਕਸ ਥਰੋਅ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਜਦੋਂਕਿ ਤੀਰਅੰਦਾਜ਼ ਰਾਕੇਸ਼ ਕੁਮਾਰ ਨੇ ਪੁਰਸ਼ਾਂ ਦੇ ਕੰਪਾਊਂਡ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਦੁੱਜੇ ਪਾਸੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿਣ ਵਾਲੇ ਦੇਸ਼ ਦੇ ਮਸ਼ਹੂਰ ਉਦਯੋਗਪਤੀ ਆਨੰਦ ਮਹਿੰਦਰਾ ਨੇ ਇਕ ਵਾਰ ਫਿਰ ਦਿਲ ਜਿੱਤਣ ਵਾਲਾ ਕੰਮ ਕੀਤਾ ਹੈ। ਆਨੰਦ ਮਹਿੰਦਰਾ ਨੇ ਏਸ਼ੀਆਈ ਪੈਰਾ ਖੇਡਾਂ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੀ ਬਾਂਹ ਰਹਿਤ ਤੀਰਅੰਦਾਜ਼ ਸ਼ੀਤਲ ਦੇਵੀ (Sheetal Devi) ਲਈ ਵਿਸ਼ੇਸ਼ ਤੋਹਫੇ ਦਾ ਐਲਾਨ ਕੀਤਾ ਹੈ। ਆਨੰਦ ਮਹਿੰਦਰਾ ਨੇ ਆਪਣੇ ਐਕਸ ਅਕਾਊਂਟ (ਪਹਿਲਾਂ ਟਵਿੱਟਰ) ‘ਤੇ ਸ਼ੀਤਲ ਦੇਵੀ ਦੀ ਵੀਡੀਓ ਸ਼ੇਅਰ ਕਰਦੇ ਹੋਏ ਸਭ ਤੋਂ ਪਹਿਲਾਂ ਦਿਲ ਨੂੰ ਛੂਹ ਲੈਣ ਵਾਲੀ ਗੱਲ ਲਿਖੀ। ਬਾਅਦ ਵਿੱਚ, ਸ਼ੀਤਲ ਦੇਵੀ ਦੀ ਅਪਾਹਜਤਾ ਨੂੰ ਦੇਖਦੇ ਹੋਏ, ਉਸਨੇ ਆਪਣੀ ਕੰਪਨੀ ਨੂੰ ਉਸਦੇ ਲਈ ਇੱਕ ਵਿਸ਼ੇਸ਼ ਕਾਰ ਬਣਾਉਣ ਦਾ ਵਾਅਦਾ ਵੀ ਕੀਤਾ। ਆਨੰਦ ਮਹਿੰਦਰਾ ਨੇ ਪੋਸਟ ਕੀਤਾ, ’ਮੈਂ’ਤੁਸੀਂ ਆਪਣੀ ਜ਼ਿੰਦਗੀ ‘ਚ ਕਦੇ ਵੀ ਛੋਟੀਆਂ-ਛੋਟੀਆਂ ਸਮੱਸਿਆਵਾਂ ਦੀ ਸ਼ਿਕਾਇਤ ਨਹੀਂ ਕਰਾਂਗਾ। ਸ਼ੀਤਲ ਦੇਵੀ ਤੁਸੀਂ ਸਾਡੇ ਸਾਰਿਆਂ ਲਈ ਅਧਿਆਪਕ ਹੋ। ਕਿਰਪਾ ਕਰਕੇ ਸਾਡੀ ਰੇਂਜ ਵਿੱਚੋਂ ਕੋਈ ਵੀ ਕਾਰ ਚੁਣੋ ਅਤੇ ਅਸੀਂ ਇਸਨੂੰ ਤੁਹਾਡੀ ਵਰਤੋਂ ਦੇ ਅਨੁਸਾਰ ਅਨੁਕੂਲਿਤ ਕਰਾਂਗੇ ਅਤੇ ਇਸਨੂੰ ਤੋਹਫ਼ੇ ਵਿੱਚ ਦੇਵਾਂਗੇ। ਲੋਕ ਆਨੰਦ ਮਹਿੰਦਰਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ। ਇਸ ਨੂੰ ਭਾਰਤੀ ਪੈਰਾ ਖੇਡਾਂ ਲਈ ਇੱਕ ਵੱਡੀ ਪ੍ਰਾਪਤੀ ਕਿਹਾ ਜਾ ਰਿਹਾ ਹੈ। ਭਾਰਤੀ ਪੈਰਾ ਖਿਡਾਰੀਆਂ ਨੇ 28 ਅਕਤੂਬਰ ਨੂੰ ਖਤਮ ਹੋਈਆਂ ਹਾਂਗਜ਼ੂ ਪੈਰਾ ਏਸ਼ੀਅਨ ਖੇਡਾਂ ਵਿੱਚ ਆਪਣੀ ਮੁਹਿੰਮ ਦਾ ਅੰਤ 111 ਤਮਗੇ ਜਿੱਤ ਕੇ ਕੀਤਾ, ਜੋ ਕਿ ਕਿਸੇ ਵੀ ਵੱਡੇ ਅੰਤਰਰਾਸ਼ਟਰੀ ਬਹੁ-ਰਾਸ਼ਟਰੀ ਮੁਕਾਬਲੇ ਵਿੱਚ ਭਾਰਤ ਦਾ ਸਰਵੋਤਮ ਪ੍ਰਦਰਸ਼ਨ ਹੈ। ਚੀਨ, ਈਰਾਨ, ਜਾਪਾਨ ਅਤੇ ਕੋਰੀਆ ਤੋਂ ਬਾਅਦ ਚੌਥੇ ਸਥਾਨ ‘ਤੇ ਰਹੀ ਭਾਰਤੀ ਟੀਮ ਨੇ ਸਭ ਤੋਂ ਵੱਧ 55 ਤਮਗੇ ਜਿੱਤੇ ਜਦਕਿ ਬੈਡਮਿੰਟਨ ਖਿਡਾਰੀਆਂ ਨੇ ਚਾਰ ਸੋਨੇ ਸਮੇਤ ਕੁੱਲ 21 ਤਮਗੇ ਜਿੱਤੇ। The post ਸ਼ੀਤਲ ਦੇਵੀ ਨੇ ਪੈਰਾ ਏਸ਼ੀਅਨ ਖੇਡਾਂ ਦੇ ਨਿਸ਼ਾਨੇਬਾਜ਼ੀ ‘ਚ ਦੋ ਸੋਨ ਤਮਗੇ ਜਿੱਤ ਕੇ ਰਚਿਆ ਇਤਿਹਾਸ appeared first on TheUnmute.com - Punjabi News. Tags:
|
ਉੱਤਰ ਪ੍ਰਦੇਸ਼ 'ਚ ਸਕੂਲ ਬੱਸ ਤੇ ਵੈਨ ਦੀ ਜ਼ਬਰਦਸਤ ਟੱਕਰ, ਚਾਰ ਸਕੂਲੀ ਬੱਚਿਆਂ ਸਮੇਤ 5 ਜਣਿਆਂ ਦੀ ਮੌਤ Monday 30 October 2023 08:13 AM UTC+00 | Tags: breaking-news four-school-children school-bus uttar-pradesh ਚੰਡੀਗੜ੍ਹ, 30 ਅਕਤੂਬਰ 2023: ਉੱਤਰ ਪ੍ਰਦੇਸ਼ (Uttar Pradesh) ਦੇ ਬਦਾਊਨ ਜ਼ਿਲੇ ‘ਚ ਸੋਮਵਾਰ ਸਵੇਰੇ 8 ਵਜੇ ਦੇ ਕਰੀਬ ਮਾਯੂੰ ਥਾਣਾ ਖੇਤਰ ਦੇ ਨਵੀਗੰਜ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਨੇ ਲੋਕਾਂ ਦੇ ਦਿਲਾਂ ਨੂੰ ਝੰਜੋੜ ਕੇ ਰੱਖ ਦਿੱਤਾ, ਜਿਸ ਨੇ ਵੀ ਇਸ ਹਾਦਸੇ ਦੀ ਖ਼ਬਰ ਸੁਣੀ ਉਹ ਦੰਗ ਰਹਿ ਗਿਆ। ਇੱਥੇ ਸਕੂਲ ਬੱਸ ਅਤੇ ਵੈਨ ਵਿਚਾਲੇ ਹੋਈ ਟੱਕਰ ਵਿੱਚ ਚਾਰ ਬੱਚਿਆਂ ਸਮੇਤ ਪੰਜ ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਸਕੂਲ ਬੱਸ ਦਾ ਡਰਾਈਵਰ ਅਤੇ ਉਸ ਦਾ ਪੁੱਤਰ ਵੀ ਸ਼ਾਮਲ ਹਨ। ਇਸ ਹਾਦਸੇ ‘ਚ 20 ਬੱਚੇ ਜ਼ਖਮੀ ਹੋਏ ਹਨ। ਪੁਲਿਸ ਨੇ ਸਥਾਨਕ ਲੋਕਾਂ ਦੀ ਮੱਦਦ ਨਾਲ ਮੌਕੇ ‘ਤੇ ਪਹੁੰਚ ਕੇ ਜ਼ਖਮੀ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ। ਕਈ ਜ਼ਖਮੀ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੋਮਵਾਰ ਸਵੇਰੇ ਜਵਾਹਰ ਨਗਲਾ ਮੇਯੋਂ-ਉਸਾਵਾਂ ਰੋਡ ‘ਤੇ ਸਥਿਤ ਸਤਿਆਦੇਵ ਵਿਦਿਆ ਪੀਠ ਇੰਟਰ ਕਾਲਜ ਦੀ ਬੱਸ ਅਤੇ ਐਸਆਰ ਪਬਲਿਕ ਸਕੂਲ ਗੌਤਰਾ ਦੀ ਵੈਨ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ। ਨਵੀਗੰਜ ਨੇੜੇ ਬੱਸ ਅਤੇ ਵੈਨ ਦੀ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਾਹਨਾਂ ਦੀ ਰਫਤਾਰ ਜ਼ਿਆਦਾ ਸੀ। ਜਿਸ ਕਾਰਨ ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਲ ਵੈਨ ਦੇ ਪਰਖੱਚੇ ਉਡ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਬੱਚਿਆਂ ਨੂੰ ਐਂਬੂਲੈਂਸ ਰਾਹੀਂ ਜ਼ਿਲਾ ਹਸਪਤਾਲ ਪਹੁੰਚਾਇਆ। The post ਉੱਤਰ ਪ੍ਰਦੇਸ਼ ‘ਚ ਸਕੂਲ ਬੱਸ ਤੇ ਵੈਨ ਦੀ ਜ਼ਬਰਦਸਤ ਟੱਕਰ, ਚਾਰ ਸਕੂਲੀ ਬੱਚਿਆਂ ਸਮੇਤ 5 ਜਣਿਆਂ ਦੀ ਮੌਤ appeared first on TheUnmute.com - Punjabi News. Tags:
|
ਅੰਗਦ ਬੇਦੀ ਨੇ ਅੰਤਰਰਾਸ਼ਟਰੀ ਸਪ੍ਰਿੰਟਿੰਗ ਟੂਰਨਾਮੈਂਟ 'ਚ ਜਿੱਤਿਆ ਸੋਨ ਤਮਗਾ, ਆਪਣੇ ਪਿਤਾ ਬਿਸ਼ਨ ਸਿੰਘ ਬੇਦੀ ਨੂੰ ਕੀਤਾ ਸਮਰਪਿਤ Monday 30 October 2023 09:48 AM UTC+00 | Tags: actor-angad-bedi angad-bedi bishan-singh-bedi breaking-news international-sprinting-tournament sports-news ਚੰਡੀਗੜ੍ਹ, 30 ਅਕਤੂਬਰ 2023: ਬਾਲੀਵੁੱਡ ‘ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਅਦਾਕਾਰ ਅੰਗਦ ਬੇਦੀ (Angad Bedi) ਇਨ੍ਹੀਂ ਦਿਨੀਂ ਮੁਸ਼ਕਿਲ ਦੌਰ ‘ਚੋਂ ਗੁਜ਼ਰ ਰਹੇ ਹਨ। ਹਾਲ ‘ਚ ਹੀ ਅੰਗਦ ਬੇਦੀ ਦੇ ਪਿਤਾ ਮਹਾਨ ਸਾਬਕਾ ਸਪਿਨਰ ਬਿਸ਼ਨ ਸਿੰਘ ਬੇਦੀ ਅਕਾਲ ਚਲਾਣਾ ਕਰ ਗਏ ਸਨ | ਹੁਣ ਇਸੇ ਦੌਰਾਨ ਅਦਾਕਾਰ ਅੰਗਦ ਬੇਦੀ ਨੇ ਆਪਣੇ ਪਿਤਾ ਦੇ ਸਨਮਾਨ ਵਿੱਚ ਦੁਬਈ ਵਿੱਚ 400 ਮੀਟਰ ਦੌੜ ਵਿੱਚ ਹਿੱਸਾ ਲਿਆ ਹੈ। ਇਸ ਅੰਤਰਰਾਸ਼ਟਰੀ ਸਪ੍ਰਿੰਟਿੰਗ ਟੂਰਨਾਮੈਂਟ ਵਿੱਚ ਅੰਗਦ ਬੇਦੀ ਨੇ ਵੀ ਸੋਨ ਤਮਗਾ ਜਿੱਤਿਆ ਹੈ। ਅੰਗਦ ਬੇਦੀ (Angad Bedi) ਨੇ ਦੁਬਈ ਵਿੱਚ ਕਰਵਾਏ ਗਏ ਓਪਨ ਇੰਟਰਨੈਸ਼ਨਲ ਮਾਸਟਰਜ਼ 2023 ਅਥਲੈਟਿਕਸ ਚੈਂਪੀਅਨਸ਼ਿਪ ਵਿੱਚ 400 ਮੀਟਰ ਦੌੜ ਵਿੱਚ ਸੋਨ ਤਮਗਾ ਜਿੱਤ ਕੇ ਆਪਣੇ ਅੰਤਰਰਾਸ਼ਟਰੀ ਖੇਡ ਕੈਰੀਅਰ ਦੀ ਸ਼ੁਰੂਆਤ ਕੀਤੀ ਹੈ। ਅੰਗਦ ਬੇਦੀ ਦੇ ਪਰਿਵਾਰ ਤੋਂ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਇਸ ਸਮੇਂ ਉਨ੍ਹਾਂ ‘ਤੇ ਮਾਣ ਮਹਿਸੂਸ ਕਰ ਰਹੇ ਹਨ। ਇਸ ਦੇ ਪਿੱਛੇ ਕਾਰਨ ਇਹ ਹੈ ਕਿ ਅੰਗਦ ਨੇ ਇਸ ਦੌੜ ‘ਚ ਨਾ ਸਿਰਫ ਹਿੱਸਾ ਲਿਆ ਹੈ। ਸਗੋਂ ਇਹ ਦੌੜ ਜਿੱਤ ਕੇ ਉਸ ਨੇ ਇਕ ਵਾਰ ਫਿਰ ਆਪਣੇ ਪਿਤਾ ਦਾ ਮਾਣ ਵਧਾਇਆ ਹੈ। The post ਅੰਗਦ ਬੇਦੀ ਨੇ ਅੰਤਰਰਾਸ਼ਟਰੀ ਸਪ੍ਰਿੰਟਿੰਗ ਟੂਰਨਾਮੈਂਟ ‘ਚ ਜਿੱਤਿਆ ਸੋਨ ਤਮਗਾ, ਆਪਣੇ ਪਿਤਾ ਬਿਸ਼ਨ ਸਿੰਘ ਬੇਦੀ ਨੂੰ ਕੀਤਾ ਸਮਰਪਿਤ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸ਼ਟਰੇਸ਼ਨ: DC ਡਾ. ਹਿਮਾਂਸ਼ੂ ਅਗਰਵਾਲ Monday 30 October 2023 09:55 AM UTC+00 | Tags: breaking-news dr-himanshu-aggarwal gurdaspur-dc news punjab sgpc-amritsar sgpc-elections shiromani-gurudwara-parbandhak-committee sikh-community ਗੁਰਦਾਸਪੁਰ , 30 ਅਕਤੂਬਰ 2023: ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾ (elections), ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 11959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਇਹ 15 ਨਵੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਲਈ ਫਾਰਮ ਨੰਬਰ-1, ਕੇਸਾਧਾਰੀ ਸਿੱਖ ਲਈ ਭਰਿਆ ਜਾਵੇਗਾ ਅਤੇ 5 ਦਸੰਬਰ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟ ਬਣਵਾਉਣ ਲਈ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। 21 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਕਿ ਆਪਣੀ ਦਾੜ੍ਹੀ ਜਾਂ ਕੇਸਾਂ ਨੂੰ ਕੱਟਦਾ ਨਾ ਹੋਵੇ ਅਤੇ ਫਾਰਮ ਵਿੱਚ ਦਰਜ਼ ਨਿਯਮਾਂ ਦੀ ਪਾਲਣਾ ਕਰਦਾ ਹੋਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਵੋਟਰ ਜਿਥੇ ਰਹਿੰਦਾ ਹੋਵੇ ਉਥੋਂ ਦੇ ਸਬੰਧਤ ਗੁਰਦੁਆਰਾ ਚੋਣ (elections) ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਲਈ ਫਾਰਮ ਭਰ ਕੇ ਪਿੰਡਾਂ ਵਿੱਚ ਪਟਵਾਰੀਆਂ ਅਤੇ ਸ਼ਹਿਰਾਂ ਵਿੱਚ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਜਾਂ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸ਼ਨਾਖਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ ਅਤੇ ਪਤੀ ਦੇ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ। ਉਨਾਂ ਨੇ ਦੱਸਿਆ ਕਿ ਵੋਟ ਬਣਵਾਉਣ ਲਈ ਫਾਰਮ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ https://gurdaspur.nic.in/ ਤੇ ਉੁਪਲਬਧ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਦੀ ਸਥਿਤੀ ਵਿੱਚ ਕਾਰਜਸਾਧਕ ਅਫਸਰ ਵੱਲੋਂ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਭਰ ਕੇ ਮਿਥੇ ਸਮੇਂ ਵਿੱਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ। The post ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸ਼ਟਰੇਸ਼ਨ: DC ਡਾ. ਹਿਮਾਂਸ਼ੂ ਅਗਰਵਾਲ appeared first on TheUnmute.com - Punjabi News. Tags:
|
ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ, ਵਿਧਾਇਕ ਦੇ ਘਰ ਨੂੰ ਲਾਈ ਅੱਗ Monday 30 October 2023 10:03 AM UTC+00 | Tags: breaking-news eknath-shinde india-latest-news maharashtra maharashtra-news maharashtra-violence maratha-reservation news nws strike violance ਚੰਡੀਗੜ੍ਹ, 30 ਅਕਤੂਬਰ 2023: ਮਹਾਰਾਸ਼ਟਰ (Maharashtra) ਵਿੱਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸੂਬੇ ‘ਚ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਹੋ ਰਹੇ ਹਨ। ਬੀਡ ਵਿੱਚ ਅਜਿਹੇ ਹੀ ਇੱਕ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਵਿਧਾਇਕ ਪ੍ਰਕਾਸ਼ ਸੋਲੰਕੀ ਦੇ ਘਰ ਵਿੱਚ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ। ਇਸ ਘਟਨਾ ‘ਤੇ ਪ੍ਰਕਾਸ਼ ਸੋਲੰਕੀ ਦਾ ਬਿਆਨ ਵੀ ਆਇਆ ਹੈ। ਉਸ ਨੇ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀਆਂ ਨੇ ਇਸ ਦੀ ਭੰਨਤੋੜ ਕਰਨ ਤੋਂ ਬਾਅਦ ਅੱਗ ਲਗਾ ਦਿੱਤੀ ਤਾਂ ਉਹ ਘਰ ਦੇ ਅੰਦਰ ਸੀ। ਹਾਲਾਂਕਿ ਇਸ ਅੱਗ ‘ਚ ਉਨ੍ਹਾਂ ਦੇ ਪਰਿਵਾਰ ਜਾਂ ਸਟਾਫ ਦਾ ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਸਾਰੇ ਸੁਰੱਖਿਅਤ ਹਨ ਪਰ ਅੱਗ ਲੱਗਣ ਕਾਰਨ ਕਾਫੀ ਨੁਕਸਾਨ ਹੋਇਆ ਹੈ। ਮਹਾਰਾਸ਼ਟਰ (Maharashtra) ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵੀ ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ, “ਮਨੋਜ ਜਾਰੰਗੇ ਪਾਟਿਲ ਨੂੰ ਦੇਖਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਅਨਸਨ ਦੌਰਾਨ ਪ੍ਰਦਰਸ਼ਨ ਕਿੱਥੇ ਜਾ ਰਹੇ ਹਨ। ਉਹ ਗਲਤ ਦਿਸ਼ਾ ਵੱਲ ਮੋੜ ਰਹੇ ਹਨ।” ਕਰਨਾਟਕ ਦੇ ਬੈਂਗਲੁਰੂ ‘ਚ ਸਥਿਤ ਵੀਰਭੱਦਰਨਗਰ ਸਥਿਤ ਬੱਸ ਡਿਪੂ ‘ਚ ਸੋਮਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਡਿਪੂ ‘ਚ ਖੜ੍ਹੀ ਇਕ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਕ-ਇਕ ਕਰਕੇ ਕੁਝ ਹੋਰ ਬੱਸਾਂ ਨੂੰ ਵੀ ਅੱਗ ਲਾ ਦਿੱਤੀ ਗਈ। ਇਸ ਤੋਂ ਬਾਅਦ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ। The post ਮਹਾਰਾਸ਼ਟਰ ‘ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ, ਵਿਧਾਇਕ ਦੇ ਘਰ ਨੂੰ ਲਾਈ ਅੱਗ appeared first on TheUnmute.com - Punjabi News. Tags:
|
ਲੁਧਿਆਣਾ ਵਿਖੇ ਖੁੱਲ੍ਹੀ ਬਹਿਸ ਤੋਂ ਪਹਿਲਾਂ ਡਾ. ਧਰਮਵੀਰ ਗਾਂਧੀ ਨੇ ਵਿਰੋਧੀ ਧਿਰਾਂ ਨੂੰ ਕੀਤਾ ਚੌਕਸ Monday 30 October 2023 10:17 AM UTC+00 | Tags: aam-aadmi-party breaking-news cm-bhagwant-mann dr-dharamvir-gandhi latest-news ludhiana news pau-ludhiana punjab punjab-agricultural-university punjab-government punjabi-news punjab-news shiromani-akali-dal the-unmute-breaking-news the-unmute-latest-news ਚੰਡੀਗੜ੍ਹ, 30 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੁੱਦਿਆਂ ‘ਤੇ ਸੱਦੀ ਗਈ ਖੁੱਲ੍ਹੀ ਬਹਿਸ ਪਹਿਲੀ ਨਵੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਵੇਗੀ। ਇਸ ਖੁੱਲ੍ਹੀ ਬਹਿਸ ਵਿੱਚ ਕੌਣ-ਕੌਣ ਸ਼ਾਮਲ ਹੋਵੇਗਾ ਬਾਰੇ ਅਜੇ ਤੱਕ ਸਾਫ ਨਹੀਂ ਨਹੀਂ ਹੋ ਸਕਿਆ। ਇਸ ਖੁੱਲ੍ਹੀ ਬਹਿਸ ਤੋਂ ਪਹਿਲਾਂ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਵਿਰੋਧੀਆਂ ਪਾਰਟੀਆਂ ਨੂੰ ਚੌਕਸ ਕੀਤਾ ਹੈ। ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਪਹਿਲੀ ਨਵੰਬਰ ਨੂੰ ਵਿਰੋਧੀ ਧਿਰ ਦਾ ਜੋ ਵੀ ਲੀਡਰ ਲੁਧਿਆਣੇ ਜਾਏਗਾ, ਉਹ ਮਾਰਿਆ ਜਾਏਗਾ। ਡਾ. ਧਰਮਵੀਰ ਨੇ ਟਵੀਟ ਕਰਕੇ ਲਿਖਿਆ ਹੈ ਕਿ…. ਦੂਜੇ ਪਾਸੇ ਪੰਜਾਬ ਦੇ ਭਖਦੇ ਮੁੱਦਿਆਂ ‘ਤੇ ਹੋਣ ਵਾਲੀ ਬਹਿਸ ਲਈ ਆਮ ਆਦਮੀ ਪਾਰਟੀ ਕਾਫ਼ੀ ਉਤਸੁਕ ਦਿਖਾਈ ਦੇ ਰਹੀ ਹੈ। ਐਤਵਾਰ ਨੂੰ ਪਾਰਟੀ ਦੇ ਅਧਿਕਾਰਤ ਐਕਸ ਹੈਂਡਲ ਤੋਂ ਪਹਿਲੀ ਨਵੰਬਰ ਦੀ ਬਹਿਸ ਸਬੰਧੀ 'ਮੈਂ ਪੰਜਾਬ ਬੋਲਦਾਂ ਹਾਂ’ ਨਾਂ ਤੋਂ ਟੀਜ਼ਰ ਜਾਰੀ ਕੀਤਾ ਗਿਆ ਹੈ। The post ਲੁਧਿਆਣਾ ਵਿਖੇ ਖੁੱਲ੍ਹੀ ਬਹਿਸ ਤੋਂ ਪਹਿਲਾਂ ਡਾ. ਧਰਮਵੀਰ ਗਾਂਧੀ ਨੇ ਵਿਰੋਧੀ ਧਿਰਾਂ ਨੂੰ ਕੀਤਾ ਚੌਕਸ appeared first on TheUnmute.com - Punjabi News. Tags:
|
ਪਹਿਲੀ ਨਵੰਬਰ ਨੂੰ ਖੁੱਲ੍ਹੀ ਬਹਿਸ 'ਚ ਸਿਰਫ਼ ਪਾਣੀ ਦੇ ਮੁੱਦੇ 'ਤੇ ਹੋਵੇ ਚਰਚਾ: ਸ਼੍ਰੋਮਣੀ ਅਕਾਲੀ ਦਲ Monday 30 October 2023 10:46 AM UTC+00 | Tags: breaking-news cm-bhagwant-mann latest-news news november-1 open-debate punjab-news punjab-water-issue shiromani-akali-dal syl-issue the-unmute-latest-news ਚੰਡੀਗੜ੍ਹ, 30 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 1 ਨਵੰਬਰ ਨੂੰ ਲੁਧਿਆਣਾ ਵਿੱਚ ਹੋਣ ਵਾਲੀ ਖੁੱਲ੍ਹੀ ਬਹਿਸ ਨੂੰ ਲੈ ਕੇ ਕਿਹਾ ਕਿ ਸਿਰਫ਼ ਪਾਣੀ ਦੇ ਮੁੱਦੇ ‘ਤੇ ਹੀ ਚਰਚਾ ਹੋਣੀ ਚਾਹੀਦੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਬਹਿਸ ਤੋਂ ਭੱਜਦੇ ਨਹੀਂ ਪਰ ਅੱਜ ਮੁੱਦਾ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦਾ ਹੈ। ਉਨ੍ਹਾਂ (Shiromani Akali Dal) ਕਿਹਾ ਕਿ ਜੇਕਰ ਸਾਰੇ ਮੁੱਦਿਆਂ ‘ਤੇ ਬਹਿਸ ਕਰਨੀ ਹੈ ਤਾਂ ਕੋਈ ਹੋਰ ਤਾਰੀਖ਼ ਤੈਅ ਕੀਤੀ ਜਾਵੇ। ਇਹ ਬਹਿਸ 1947 ਤੋਂ ਸ਼ੁਰੂ ਹੋਣੀ ਚਾਹੀਦੀ ਹੈ। ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅੱਜ ਬਹਿਸ ਦੀ ਲੋੜ ਨਹੀਂ, ਸਗੋਂ ਇਕੱਠੇ ਬੈਠ ਕੇ ਪੰਜਾਬ ਦੇ ਸੰਕਟ ਨੂੰ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਾ ਕਦੇ ਡਰਿਆ ਹੈ ਅਤੇ ਨਾ ਕਦੇ ਡਰੇਗਾ। ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਮੁੱਖ ਮੰਤਰੀ ਪਰਿਵਾਰ ਦਾ ਮੁਖੀ ਹੈ। ਇਸ ਲਈ ਉਸ ਦਾ ਫਰਜ਼ ਬਣਦਾ ਹੈ ਕਿ ਉਹ ਸਾਰੀਆਂ ਪਾਰਟੀਆਂ ਨੂੰ ਨਾਲ ਲੈ ਕੇ ਚੱਲੇ। ਪੰਜਾਬ ਦੇ ਪਾਣੀਆਂ ‘ਤੇ ਸੁਪਰੀਮ ਕੋਰਟ ਦਾ ਫੈਸਲਾ ਆ ਗਿਆ ਹੈ, ਸਾਨੂੰ ਇਕੱਠੇ ਹੋ ਕੇ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਅਕਾਲੀ ਦਲ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਇਕੱਠੇ ਬੈਠ ਕੇ ਰਣਨੀਤੀ ਬਣਾਉਣੀ ਚਾਹੀਦੀ ਹੈ।ਸਾਬਕਾ ਵਿਧਾਇਕ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਿੱਥੇ ਹਰਿਆਣਾ ਅਤੇ ਸਾਰੀਆਂ ਸਿਆਸੀ ਪਾਰਟੀਆਂ ਪਾਣੀਆਂ ਦੇ ਮੁੱਦੇ ‘ਤੇ ਇਕਜੁੱਟ ਹਨ, ਉੱਥੇ ਹੀ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਹਰਿਆਣਾ ਦਾ ਪੱਖ ਲੈ ਰਹੇ ਹਨ। ਅਕਾਲੀ ਦਲ ਕਿਸੇ ਕਿਸਮ ਦਾ ਵਿਵਾਦ ਨਹੀਂ ਚਾਹੁੰਦਾ, ਇਸ ਲਈ ਬਹਿਸ ਦੀ ਥਾਂ ਸਰਬ ਪਾਰਟੀ ਦੀ ਬੈਠਕ ਹੋਣੀ ਚਾਹੀਦੀ ਸੀ ਤਾਂ ਜੋ ਸਾਂਝੀ ਰਣਨੀਤੀ ਬਣਾ ਕੇ ਇਸ ਮਸਲੇ ਨੂੰ ਹੱਲ ਕੀਤਾ ਜਾ ਸਕੇ। ਜੇਕਰ ਬਹਿਸ ਕਰਵਾਈ ਜਾਣੀ ਹੈ ਤਾਂ ਇਸ ਬਾਰੇ ਸਪੱਸ਼ਟ ਨਿਯਮ ਹੋਣੇ ਚਾਹੀਦੇ ਹਨ ਕਿ ਕਿਸ ਪਾਰਟੀ ਨੇ ਪਹਿਲਾਂ ਬੋਲਣਾ ਹੈ ਅਤੇ ਕਿਸ ਪਾਰਟੀ ਨੇ ਸਾਰੀ ਬਹਿਸ ਨੂੰ ਬਾਅਦ ਵਿੱਚ ਨਿਚੋੜ ਕੱਢਣਾ ਹੈ | ਉਨ੍ਹਾਂ ਨੇ ਕਿਹਾ ਕਿ ਸਟੇਜ, ਸਥਾਨ ਅਤੇ ਸੰਚਾਲਨ ਬਾਰੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਨੇ ਖੁਦ ਫੈਸਲਾ ਕੀਤਾ ਹੈ। ਇਸ ਬਹਿਸ ‘ਚ ਕਿਸ ਪਾਰਟੀ ਦੇ ਕਿੰਨੇ ਮੈਂਬਰ ਹਿੱਸਾ ਲੈਣ ਆ ਰਹੇ ਹਨ, ਇਹ ਅਜੇ ਤੈਅ ਨਹੀਂ ਹੋ ਸਕਿਆ ਹੈ। The post ਪਹਿਲੀ ਨਵੰਬਰ ਨੂੰ ਖੁੱਲ੍ਹੀ ਬਹਿਸ ‘ਚ ਸਿਰਫ਼ ਪਾਣੀ ਦੇ ਮੁੱਦੇ ‘ਤੇ ਹੋਵੇ ਚਰਚਾ: ਸ਼੍ਰੋਮਣੀ ਅਕਾਲੀ ਦਲ appeared first on TheUnmute.com - Punjabi News. Tags:
|
ਤੇਲੰਗਾਨਾ 'ਚ BRS ਦੇ ਸੰਸਦ ਮੈਂਬਰ ਕੋਥਾ ਪ੍ਰਭਾਕਰ ਰੈਡੀ 'ਤੇ ਚਾਕੂ ਨਾਲ ਹਮਲਾ, ਭੀੜ ਨੇ ਹਮਲਾਵਰ ਕੀਤਾ ਕਾਬੂ Monday 30 October 2023 10:59 AM UTC+00 | Tags: breaking-news brs election-candidate india-latest-news kotha-prabhakar-reddy news telangana telangana-breaking-news telangana-news ਚੰਡੀਗੜ੍ਹ, 30 ਅਕਤੂਬਰ 2023: ਤੇਲੰਗਾਨਾ ਦੇ ਮੇਡਕ ਦੇ ਸੰਸਦ ਮੈਂਬਰ ਅਤੇ ਬੀਆਰਐਸ ਵਿਧਾਨ ਸਭਾ ਚੋਣ ਦੇ ਉਮੀਦਵਾਰ ਕੋਥਾ ਪ੍ਰਭਾਕਰ ਰੈਡੀ (Kotha Prabhakar Reddy) ‘ਤੇ ਸੋਮਵਾਰ ਨੂੰ ਚਾਕੂ ਨਾਲ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਚੋਣ ਪ੍ਰਚਾਰ ਲਈ ਸਿੱਧੀਪੇਟ ਦੇ ਸੁਰਾਮਪੱਲੀ ਪਿੰਡ ਪਹੁੰਚੇ ਸਨ। ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਪ੍ਰਭਾਕਰ (Kotha Prabhakar Reddy) ਦੇ ਪੇਟ ਵਿੱਚ ਚਾਕੂ ਮਾਰਿਆ ਗਿਆ ਸੀ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੀ ਦੀ ਹਾਲਤ ਅਜੇ ਸਥਿਰ ਹੈ। ਉਸ ਨੂੰ ਹੈਦਰਾਬਾਦ ਵੀ ਸ਼ਿਫਟ ਕੀਤਾ ਜਾ ਸਕਦਾ ਹੈ। ਭੀੜ ਨੇ ਹਮਲਾਵਰ ਨੂੰ ਫੜ ਲਿਆ, ਉਸਦੀ ਕੁੱਟਮਾਰ ਕੀਤੀ ਅਤੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਤੇਲੰਗਾਨਾ ਦੇ ਰਾਜਪਾਲ ਨੇ ਡੀਜੀਪੀ ਨੂੰ ਚੋਣ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ ‘ਚ ਕੋਥਾ ਪ੍ਰਭਾਕਰ ਹਮਲੇ ਤੋਂ ਬਾਅਦ ਕਾਰ ‘ਚ ਬੈਠਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਦੇ ਆਲੇ-ਦੁਆਲੇ ਵਰਕਰਾਂ ਦੀ ਭੀੜ ਦਿਖਾਈ ਦੇ ਰਹੀ ਹੈ। ਇਸ ਦੌਰਾਨ ਸਿੱਧੀਪੇਟ ਪੁਲਿਸ ਕਮਿਸ਼ਨਰ ਐਨ ਸ਼ਵੇਤਾ ਨੇ ਕਿਹਾ ਕਿ ਹਮਲਾਵਰ ਨੂੰ ਫੜ ਲਿਆ ਗਿਆ ਹੈ। ਉਸ ਦੀ ਪਛਾਣ ਅਤੇ ਹਮਲੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। The post ਤੇਲੰਗਾਨਾ ‘ਚ BRS ਦੇ ਸੰਸਦ ਮੈਂਬਰ ਕੋਥਾ ਪ੍ਰਭਾਕਰ ਰੈਡੀ ‘ਤੇ ਚਾਕੂ ਨਾਲ ਹਮਲਾ, ਭੀੜ ਨੇ ਹਮਲਾਵਰ ਕੀਤਾ ਕਾਬੂ appeared first on TheUnmute.com - Punjabi News. Tags:
|
ਟਰੈਕਟਰ ਜਾਂ ਸੰਬੰਧਿਤ ਸੰਦਾਂ ਨਾਲ ਕੀਤੇ ਜਾ ਰਹੇ ਖ਼ਤਰਨਾਕ ਪ੍ਰਦਰਸ਼ਨਾਂ 'ਤੇ ਪੰਜਾਬ 'ਚ ਲਾਈ ਪਾਬੰਦੀ Monday 30 October 2023 11:08 AM UTC+00 | Tags: aam-aadmi-party bhagwant-mann breaking-news cm-bhagwant-mann latest-news news punjab punjab-news stunt stunt-ban the-unmute-breaking-news tractors-stuant ਚੰਡੀਗੜ੍ਹ, 30 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਟਰੈਕਟਰ ਅਤੇ ਸੰਬੰਧਿਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ (stunt) ਜਾਂ ਖ਼ਤਰਨਾਕ ਪ੍ਰਦਰਸ਼ਨ ‘ਤੇ ਪੰਜਾਬ ਚ ਪਾਬੰਦੀ ਲਗਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਿਆਰੇ ਪੰਜਾਬੀਓ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ | ਇਹਨੂੰ ਮੌਤ ਦਾ ਦੂਤ ਨਾ ਬਣਾਓ | ਜਿਕਰਯੋਗ ਹੈ ਕਿ ਪਿਛਲੀ ਦਿਨੀ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਤੋਂ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਸੀ, ਜਿੱਥੇ ਪਿੰਡ ਸਾਰਚੂਰ ਵਿੱਚ ਖੇਡ ਮੇਲੇ ਦੌਰਾਨ ਦੇਰ ਸ਼ਾਮ ਟਰੈਕਟਰ ਉਤੇ ਸਟੰਟ ਕਰਦੇ ਨੌਜਵਾਨ ਦੀ ਮੌਤ ਹੋ ਗਈ ਸੀ ।
The post ਟਰੈਕਟਰ ਜਾਂ ਸੰਬੰਧਿਤ ਸੰਦਾਂ ਨਾਲ ਕੀਤੇ ਜਾ ਰਹੇ ਖ਼ਤਰਨਾਕ ਪ੍ਰਦਰਸ਼ਨਾਂ ‘ਤੇ ਪੰਜਾਬ ‘ਚ ਲਾਈ ਪਾਬੰਦੀ appeared first on TheUnmute.com - Punjabi News. Tags:
|
ਮੋਹਾਲੀ: ਡੀ. ਬੀ. ਈ. ਈ. ਵੱਲੋਂ ਸੱਤ ਨਾਮੀ ਕੰਪਨੀਆਂ ਦਾ ਪਲੇਸਮੈਂਟ ਕੈਂਪ 31 ਅਕਤੂਬਰ ਨੂੰ Monday 30 October 2023 11:17 AM UTC+00 | Tags: breaking-news job latest-news mohali news placement-camp punjab-job ਐੱਸ.ਏ.ਐੱਸ. ਨਗਰ, 30 ਅਕਤੂਬਰ 2023: ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ ਵੱਲੋਂ ਬੀ. ਐੱਸ. ਸੀ. ਜੇ., ਐਕਸਿਸ ਬੈਂਕ, ਟੈੱਲੀ ਪ੍ਰਫੋਰਮਸ, ਕਨੈਕਟ, ਡੀਟੀਨਸ, ਇੰਡਸਸਿੰਡ ਅਤੇ ਕੁਇਸ ਕੋਰਪ ਲਈ ਮੰਗਲਵਾਰ, 31 ਅਕਤੂਬਰ, 2023 ਨੂੰ ਪਲੇਸਮੈਂਟ ਕੈਂਪ (Placement camp) ਲਾਇਆ ਜਾ ਰਿਹਾ ਹੈ ਅਤੇ ਜਿਸ ਵਿੱਚ ਸਾਰੀਆਂ ਕੰਪਨੀਆਂ ਦੇ ਸੀ. ਆਰ. ਓ. ਦੁਆਰਾ ਯੋਗ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਐੱਚ ਆਰ ਟੀਮ ਦੁਆਰਾ ਸਵੇਰੇ 9.30 ਵਜੇ ਤੋਂ 2.30 ਵਜੇ ਤੱਕ ਉਮੀਦਵਾਰਾਂ ਦੀ ਵਾਕਇੰਨ ਇੰਟਰਵਿਊ ਕੀਤੀ ਜਾਵੇਗੀ। • ਐਕਸਿਸ ਬੈਂਕ ਲਈ ਗ੍ਰੈਜੂਏਟ ਅਤੇ ਐੱਚ. ਸੀ. ਐੱਸ. ਡਿਪਲੋਮਾ ਪਾਸ ਉਮੀਦਵਾਰ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇਸ ਵਿੱਚ ਤਨਖਾਹ ਦੀ ਦਰ 2.5 ਲੱਖ ਸੀ.ਟੀ. ਸੀ. ਹੋਵੇਗੀ। ਡਿਪਟੀ ਡਾਇਰੈਕਟਰ , ਡੀ. ਬੀ. ਈ. ਈ. ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ. ਵੱਲੋਂ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਕੈਂਪ (Placement camp) ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਸੱਤ ਕੰਪਨੀਆਂ ਹਿੱਸਾ ਲੈਣਗੀਆਂ। ਉਹਨਾਂ ਨੇ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਿਤ ਦਸਤਾਵੇਜ਼ਾਂ ਨਾਲ ਡੀ. ਬੀ. ਈ. ਈ. ਦਫ਼ਤਰ ਵਿੱਚ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਚਾਹਵਾਨ ਉਮੀਦਵਾਰ ਸਵੇਰੇ 9.30 ਵਜੇ ਡੀ. ਬੀ. ਈ. ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਐਸ. ਏ. ਐੱਸ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ. ਮੇਲ- dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ। The post ਮੋਹਾਲੀ: ਡੀ. ਬੀ. ਈ. ਈ. ਵੱਲੋਂ ਸੱਤ ਨਾਮੀ ਕੰਪਨੀਆਂ ਦਾ ਪਲੇਸਮੈਂਟ ਕੈਂਪ 31 ਅਕਤੂਬਰ ਨੂੰ appeared first on TheUnmute.com - Punjabi News. Tags:
|
ਮੋਹਾਲੀ: ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਪਲਾਸਟਿਕ ਦੀਆਂ ਵਸਤਾਂ ਤੇ ਨਿਰਭਰਤਾ ਘਟਾਉਣ 'ਤੇ ਜ਼ੋਰ Monday 30 October 2023 11:25 AM UTC+00 | Tags: air-pollution breaking-news dc-ashika-jain environment environmental environment-clean mohali news plastic plastic-goods plastic-pollution save-earth-news save-environment ਐੱਸ.ਏ.ਐੱਸ. ਨਗਰ, 30 ਅਕਤੂਬਰ 2023: ਨਗਰ ਕੌਂਸਲ, ਬਨੂੜ ਵੱਲੋਂ ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ, ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਵਾਤਾਵਰਨ (environment) ਸੰਭਾਲ ਪਹਿਲ ਕੀਤੀ ਗਈ, ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਸਮਾਜ ਵਿੱਚ ਪਲਾਸਟਿਕ (plastic) ਦੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਅੱਗੇ ਆਉਣ ਅਤੇ ਨਗਰ ਕੌਂਸਲ ਨਾਲ ਹੱਥ ਮਿਲਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਜਿਵੇਂ ਸਾਡੇ ਰੋਜ਼ਾਨਾ ਜੀਵਨ ਵਿੱਚ ਦੇਖਿਆ ਗਿਆ ਹੈ ਕਿ ਪਲਾਸਟਿਕ ਪ੍ਰਦੂਸ਼ਣ ਦਾ ਮੁੱਖ ਸਰੋਤ ਹੈ। ਰੀਸਾਈਕਲ ਕੀਤੇ ਜਾਣ ਵਾਲੇ ਪਲਾਸਟਿਕ ਉਤਪਾਦਾਂ ਨੂੰ ਵੀ ਬਿਨਾਂ ਕਿਸੇ ਪ੍ਰੋਸੈਸਿੰਗ ਦੇ ਛੱਡ ਦਿੱਤਾ ਜਾਂਦਾ ਹੈ। ਵਾਤਾਵਰਣ ਦੇ ਮੁੱਦਿਆਂ ਤੋਂ ਇਲਾਵਾ, ਪਲਾਸਟਿਕ ਮਨੁੱਖਾਂ ਦੇ ਨਾਲ-ਨਾਲ ਜਾਨਵਰਾਂ ਦੀ ਸਿਹਤ ਲਈ ਬਹੁਤ ਵੱਡਾ ਖਤਰਾ ਪੈਦਾ ਕਰਦਾ ਹੈ। ਇਸ ਮੁਹਿੰਮ ਵਿੱਚ ਬਨੂੜ ਦੇ 7 ਪ੍ਰਮੁੱਖ ਸਕੂਲਾਂ ਨੇ ਵੇਸਟ ਟੂ ਵੈਂਡਰ ਪ੍ਰੋਜੈਕਟ ਬਣਾਉਣ ਵਿੱਚ ਭਾਗ ਲਿਆ। ਮੁਕਾਬਲੇ ਵਿੱਚ ਲਗਭਗ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ। ਨਗਰ ਦਫਤਰ ਬਨੂੜ ਵਿੱਚ ਹੋਏ ਇਸ ਸਮਾਗਮ ਵਿੱਚ 75 ਵਿਦਿਆਰਥੀ ਆਏ। ਵਿਦਿਆਰਥੀਆਂ ਦੁਆਰਾ ਵਸਤੂਆਂ ਦੀ ਇੱਕ ਜੀਵੰਤ ਪ੍ਰਦਰਸ਼ਨੀ ਲਾਈ ਗਈ ਅਤੇ ਉਹਨਾਂ ਨੇ ਆਪਣੇ ਪ੍ਰੋਜੈਕਟਾਂ ਬਾਰੇ ਦੱਸਿਆ। ਵਿਦਿਆਰਥੀਆਂ ਨੇ ਦਿੱਤੇ ਗਏ ਵਿਸ਼ਿਆਂ, ਅਰਥਾਤ, ਐਸ ਯੂ ਪੀ ਦੇ ਪ੍ਰਭਾਵਾਂ ਅਤੇ ਕੂੜੇ ਨੂੰ ਵੱਖ ਕਰਨ ਦੀ ਮਹੱਤਤਾ ‘ਤੇ ਭਾਸ਼ਣ ਵੀ ਦਿੱਤੇ। ਇਸ ਸਮਾਗਮ ਨੂੰ ਨੇਪਰੇ ਚਾੜ੍ਹਨ ਵਿੱਚ ਮਿਸ ਅਮਨਦੀਪ ਕੌਰ ਸੀ.ਐਫ.ਬਨੂੜ ਨੇ ਅਹਿਮ ਭੂਮਿਕਾ ਨਿਭਾਈ। “ਪਲਾਸਟਿਕ ਵੇਸਟ ਟੂ ਵੈਂਡਰ” ਪ੍ਰੋਜੈਕਟ ਪਲਾਸਟਿਕ (plastic) ਵੇਸਟ ਦੇ ਮੁੱਦੇ ਨੂੰ ਹੱਲ ਕਰਨ ਲਈ ਇੱਕ ਨਵੀਨਤਾਕਾਰੀ ਪਹਿਲ ਕਦਮੀ ਸੀ। ਇਸ ਵਿੱਚ ਆਮ ਤੌਰ ‘ਤੇ ਪਲਾਸਟਿਕ ਦੇ ਕੂੜੇ ਨੂੰ ਉਪਯੋਗੀ ਉਤਪਾਦਾਂ ਜਾਂ ਕਲਾ ਸਥਾਪਨਾਵਾਂ ਵਿੱਚ ਰੀਸਾਈਕਲ ਕਰਨਾ ਸ਼ਾਮਲ ਹੁੰਦਾ ਹੈ। ਇਹ ਸੰਕਲਪ ਨਾ ਸਿਰਫ਼ ਵਾਤਾਵਰਣ ਲਈ ਜ਼ਿੰਮੇਵਾਰ ਸੀ, ਸਗੋਂ ਪਲਾਸਟਿਕ ਦੇ ਕੂੜੇ ਨੂੰ ਰੀਸਾਈਕਲਿੰਗ ਅਤੇ ਘਟਾਉਣ ਦੇ ਮਹੱਤਵ ਦੀ ਯਾਦ ਦਿਵਾਉਣ ਲਈ ਵੀ ਕੰਮ ਕਰਦਾ ਸੀ। ਇਸਨੇ ਪਲਾਸਟਿਕ ਪ੍ਰਦੂਸ਼ਣ ਵਿਰੁੱਧ ਲੜਾਈ ਵਿੱਚ ਜਾਗਰੂਕਤਾ ਅਤੇ ਕਾਰਵਾਈ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਵਿੱਚ ਆਪਣੇ ਰੋਜ਼ਾਨਾ ਜੀਵਨ ਵਿੱਚ ਸਰੋਤ ਅਲੱਗ-ਥਲੱਗ ਕਰਨ ਦਾ ਅਭਿਆਸ ਕਰਨ ਅਤੇ ਆਪਣੇ ਬਜ਼ੁਰਗਾਂ ਨੂੰ ਇਸ ਲਈ ਪ੍ਰੇਰਿਤ ਕਰਨ ਲਈ ਬਹੁਤ ਪ੍ਰੇਰਣਾ ਦੇਖੀ ਗਈ। ਉਨ੍ਹਾਂ ਨੂੰ ਗਿੱਲੇ ਕੂੜੇ ਦੀ ਪ੍ਰੋਸੈਸਿੰਗ ਵਿਧੀ ਦਿਖਾਈ ਗਈ ਜਿਸ ਨੇ ਉਨ੍ਹਾਂ ਨੂੰ ਇਸ ਵਾਤਾਵਰਣ ਅਨੁਕੂਲ ਪਹੁੰਚ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਜੇਤੂਆਂ ਨੂੰ ਸ਼ੀਲਡਾਂ ਨਾਲ ਸਨਮਾਨਿਤ ਕੀਤਾ ਗਿਆ ਤਾਂ ਜੋ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਦੇ ਹੌਂਸਲੇ ਨੂੰ ਕਾਇਮ ਰੱਖਿਆ ਜਾ ਸਕੇ। The post ਮੋਹਾਲੀ: ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਪਲਾਸਟਿਕ ਦੀਆਂ ਵਸਤਾਂ ਤੇ ਨਿਰਭਰਤਾ ਘਟਾਉਣ ‘ਤੇ ਜ਼ੋਰ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ Monday 30 October 2023 11:30 AM UTC+00 | Tags: aam-aadmi-party awareness breaking-news cm-bhagwant-mann news punjab the-unmute-breaking the-unmute-breaking-news vigilance vigilance-awareness-week vigilance-bureau ਚੰਡੀਗੜ੍ਹ, 30 ਅਕਤੂਬਰ 2023: ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ 5 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ ‘ਭ੍ਰਿਸ਼ਟਾਚਾਰ ਨੂੰ ਕਹੋ ਨਾਂਹ : ਰਾਸ਼ਟਰ ਪ੍ਰਤੀ ਹੋਵੇ ਵਚਨਬੱਧਤਾ’ ਦੇ ਨਾਲ ਇਹ ਹਫ਼ਤਾ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਸਮਰਪਿਤ ਹੋਵੇਗਾ। ਅੱਜ ਤੋਂ ਇਸ ਸਪਤਾਹ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਪ੍ਰਭਾਵਸ਼ਾਲੀ ਸੰਦੇਸ਼ ਦੇ ਕੇ ਕੀਤੀ। ਉਨ੍ਹਾਂ ਨੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਸਾਂਝੀ ਇੱਛਾ ਨਾਲ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ ਅਪੀਲ ਕੀਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ਦੇ ਨੰਬਰ 95012-00200 ‘ਤੇ ਵਟਸਐਪ ਰਾਹੀਂ ਪਹੁੰਚ ਕਰਕੇ ਸਹੀ ਜਾਣਕਾਰੀ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰ ਦੀ ਅਟੱਲ ਵਚਨਬੱਧਤਾ ਹੇਠ ਭ੍ਰਿਸ਼ਟਾਚਾਰ ਦੇ ਹਰੇਕ ਮਾਮਲੇ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਹਨਾਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਡੀ.ਜੀ.ਪੀ.-ਕਮ-ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਕਿਹਾ ਕਿ ਹਫਤੇ ਭਰ ਚੱਲਣ ਵਾਲੀ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਸਰਕਾਰੀ ਦਫਤਰਾਂ ਤੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਸਬੰਧੀ ਸਮੂਹਿਕ ਮਿਸ਼ਨ ਵਿੱਚ ਲੋਕਾਂ ਦੀ ਸਰਗਰਮ ਭੂਮਿਕਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਲਈ ਸਾਂਝੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ। ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਸਾਰੇ ਖੇਤਰੀ ਅਧਿਕਾਰੀ ‘ਭ੍ਰਿਸ਼ਟਾਚਾਰ ਮੁਕਤ ਸੂਬਾ’ ਬਣਾਉਣ ਦੇ ਨੇਕ ਕਾਰਜ ਵਿੱਚ ਲੋਕਾਂ ਨੂੰ ਉਤਸ਼ਾਹੀ ਭਾਗੀਦਾਰ ਵਜੋਂ ਸ਼ਾਮਲ ਕਰਨ ਲਈ ਯਤਨ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਹਫ਼ਤਾ ਅਧਿਕਾਰੀਆਂ/ਕਰਮਚਾਰੀਆਂ ਲਈ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਬਰਕਰਾਰ ਰੱਖਦਿਆਂ ਰੋਕਥਾਮ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗਾ। ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ, ਵਿਜੀਲੈਂਸ ਦੇ ਬਕਾਇਆ ਮਾਮਲਿਆਂ ਦੇ ਬੈਕਲਾਗ ਦਾ ਨਿਪਟਾਰਾ ਕਰਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਨੂੰ ਹੋਰ ਹੁਲਾਰਾ ਦੇਣ ਦਾ ਸੱਦਾ ਦਿੱਤਾ। ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਉਦਘਾਟਨ ਦੌਰਾਨ ਵਿਜੀਲੈਂਸ ਬਿਊਰੋ (Vigilance Bureau) ਦੇ ਜੁਆਇੰਟ ਡਾਇਰੈਕਟਰ ਪ੍ਰਸ਼ਾਸਨ, ਕੰਵਲਦੀਪ ਸਿੰਘ ਨੇ ਬਿਊਰੋ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਇਸ ਮੌਕੇ ਗੁਰਸੇਵਕ ਸਿੰਘ ਅਤੇ ਅਰੁਣ ਸੈਣੀ (ਦੋਵੇਂ ਜੁਆਇੰਟ ਡਾਇਰੈਕਟਰ), ਮਨਮੋਹਨ ਕੁਮਾਰ, ਦਲਜੀਤ ਸਿੰਘ, ਅਤੇ ਦਿਗਵਿਜੈ ਕਪਿਲ (ਸਾਰੇ ਏ.ਆਈ.ਜੀ), ਐਸ.ਐਸ.ਪੀ. ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਗੁਰਮੀਤ ਸਿੰਘ ਅਤੇ ਮੁੱਖ ਦਫਤਰ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਵਿਜੀਲੈਂਸ ਮੁਖੀ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਸਾਰੀਆਂ ਵਿਜੀਲੈਂਸ ਰੇਂਜਾਂ ਅਤੇ ਸਬ-ਡਵੀਜ਼ਨਾਂ ਵਿੱਚ ਮਨਾਇਆ ਗਿਆ ਜਿੱਥੇ ਸਾਰੇ ਫੀਲਡ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੀ ਸੇਵਾਵਾਂ ਵਿੱਚ ਉੱਚ ਨੈਤਿਕ ਮਾਪਦੰਡਾਂ ਨੂੰ ਬਰਕਰਾਰ ਰੱਖਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਇਮਾਨਦਾਰੀ ਦੀ ਸਹੁੰ ਚੁੱਕੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪੂਰੇ ਹਫ਼ਤੇ ਲਈ ਰੇਂਜ ਦੇ ਐਸ.ਐਸ.ਪੀਜ਼. ਵੱਲੋਂ ਵਿਦਿਅਕ ਸੰਸਥਾਵਾਂ ਅਤੇ ਦਫ਼ਤਰਾਂ ਲਈ ਕਈ ਜਾਗਰੂਕਤਾ ਪ੍ਰੋਗਰਾਮ ਵੀ ਉਲੀਕੇ ਗਏ ਹਨ। The post ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ appeared first on TheUnmute.com - Punjabi News. Tags:
|
ਐੱਸ.ਏ.ਐੱਸ. ਨਗਰ: ਪਹਿਲੇ ਦਿਨ 73 ਵਿਦਿਆਰਥਣਾ ਨੇ ਵੋਟਰ ਬਣਨ ਲਈ ਫਾਰਮ ਭਰੇ Monday 30 October 2023 01:10 PM UTC+00 | Tags: breaking-news female-students news sas-nagar s-a-s-nagar voters ਐੱਸ.ਏ. ਐੱਸ ਨਗਰ, 30 ਅਕਤੂਬਰ 2023: ਵੋਟਾਂ (voters) ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਐੱਸ.ਏ.ਐੱਸ ਨਗਰ ਵਲੋਂ ਵੋਟਰ ਬਣਨ ਦਾ ਤਿਉਹਾਰ-ਆਓ, ਭਾਗ ਲਓ ਅਤੇ ਮੁਫ਼ਤ ਮਹਿੰਦੀ ਲਗਵਾਓਂ ਦੀ ਪਹਿਲਕਦਮੀ ਨੂੰ ਅੱਜ ਪਹਿਲੇ ਦਿਨ ਭਰਵਾਂ ਹੁੰਗਾਰਾ ਮਿਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ ਮੋਹਾਲੀ ਚੰਦਰਜੋਤੀ ਸਿੰਘ ਨੇ ਦੱਸਿਆ ਕਿ ਅੱਜ ਅਤੇ ਕੱਲ ਦੋ ਦਿਨਾਂ ਮੁਫ਼ਤ ਮਹਿੰਦੀ ਦਾ ਇਨਾਮ ਉਨ੍ਹਾਂ ਮੁਟਿਆਰਾਂ ਨੂੰ ਮਿਲੇਗਾ, ਜਿਨ੍ਹਾਂ ਦਾ ਜਨਮ 2 ਜਨਵਰੀ 2004 ਤੋਂ 1 ਜਨਵਰੀ 2006 ਦਰਮਿਆਨ ਹੋਇਆ ਹੈ ਅਤੇ ਜਿਨ੍ਹਾਂ ਨੇ ਆਪਣੀ ਵੋਟ ਨਹੀਂ ਪਾਈ ਹੈ। ਉਹ ਇਸ ਤਿਉਹਾਰ ਵਿਚ ਸ਼ਾਮਲ ਹੋ ਕੇ ਵੋਟਰ ਬਣ ਸਕਦੇ ਹਨ ਅਤੇ ਮੁਫ਼ਤ ਮਹਿੰਦੀ ਦਾ ਇਨਾਮ ਵੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਅੱਜ 73 ਵਿਦਿਆਰਥਣਾ ਨੇ ਇਸ ਵਿੱਚ ਭਾਗ ਲਿਆ ਅਤੇ ਵੋਟਰ (voters) ਬਣਨ ਲਈ ਫਾਰਮ ਭਰੇ। ਅੱਜ ਵਾਂਗ ਕੱਲ 31 ਅਕਤੂਬਰ, 2023 ਨੂੰ ਵੀ ਬੂਥ ਨੰਬਰ 146, 147 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3ਬੀ1, ਮੋਹਾਲੀ ਅਤੇ ਬੂਥ ਨੰਬਰ 202, 203 ਅਤੇ 204 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 11, ਮੁਹਾਲੀ ਵਿਖੇ ਮਹਿੰਦੀ ਮੇਲਾ ਲਗਾਇਆ ਜਾਵੇਗਾ। The post ਐੱਸ.ਏ.ਐੱਸ. ਨਗਰ: ਪਹਿਲੇ ਦਿਨ 73 ਵਿਦਿਆਰਥਣਾ ਨੇ ਵੋਟਰ ਬਣਨ ਲਈ ਫਾਰਮ ਭਰੇ appeared first on TheUnmute.com - Punjabi News. Tags:
|
ਜੰਡਿਆਲਾ ਗੁਰੂ ਵਿਖੇ ਕਤਲ ਹੋਏ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨੈਸ਼ਨਲ ਹਾਈਵੇ ਜਾਮ, SHO ਦਾ ਕੀਤਾ ਤਬਾਦਲਾ Monday 30 October 2023 01:20 PM UTC+00 | Tags: breaking-news jandiala-guru jandiala-guru-murder jandiala-guru-new jandiala-guru-news jandiala-guru-police murder-case national-highway news punjab-police ਅੰਮ੍ਰਿਤਸਰ, 30 ਅਕਤੂਬਰ 2023: ਪਿਛਲੇ ਦਿਨੀ ਅੰਮ੍ਰਿਤਸਰ ਤੇ ਜੰਡਿਆਲਾ ਗੁਰੂ (Jandiala Guru) ਵਿੱਚ ਦੇਰ ਸ਼ਾਮ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਅੰਮ੍ਰਿਤ ਪਾਲ ਸਿੰਘ ਉਰਫ ਸਾਜਨ ਨਾਮਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਵੀ ਹੋ ਗਈ ਸੀ ਜਦਕਿ ਇਸ ਦਾ ਇੱਕ ਹੋਰ ਸਾਥੀ ਗੰਭੀਰ ਰੂਪ ਵਿੱਚ ਜਖਮੀ ਦੱਸਿਆ ਜਾ ਰਿਹਾ ਸੀ। ਅੱਜ ਅੰਮ੍ਰਿਤਪਾਲ ਸਿੰਘ ਉਰਫ ਸਾਜਨ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਜਦੋਂ ਪਰਿਵਾਰ ਨੂੰ ਉਸਦੀ ਮ੍ਰਿਤਕ ਦੇਹ ਦਿੱਤੀ ਗਈ ਤਾਂ ਪਰਿਵਾਰ ਨੇ ਮ੍ਰਿਤਕ ਦੇਹ ਨੂੰ ਨੈਸ਼ਨਲ ਹਾਈਵੇ ਤੇ ਰੱਖ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜਲਦ ਤੋਂ ਜਲਦ ਉਹਨਾਂ ਦੇ ਪੁੱਤਰ ਦੇ ਕਾਤਲ ਗ੍ਰਫਤਾਰ ਹੋਣੇ ਚਾਹੀਦੇ ਹਨ | ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੰਡਿਆਲਾ ਗੁਰੂ (Jandiala Guru) ਪੁਲਿਸ ਸਟੇਸ਼ਨ ਦੇ ਪੁਲਿਸ ਮੁਖੀ ਵੱਲੋਂ ਜੇਕਰ ਸਹੀ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਸ਼ਾਇਦ ਉਹਨਾਂ ਦਾ ਪੁੱਤਰ ਸਹੀ ਸਲਾਮਤ ਉਹਨਾਂ ਦੇ ਕੋਲ ਹੁੰਦਾ | ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਤੇ ਆਲਾ ਅਧਿਕਾਰੀ ਗੁਰਪ੍ਰਤਾਪ ਸਿੰਘ ਸਹੋਤਾ ਨੇ ਦੱਸਿਆ ਕਿ ਫਿਲਹਾਲ ਉਹਨਾਂ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹਨ ਤੇ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪ੍ਰਦਰਸ਼ਨ ਕਰ ਰਹੇ ਇਲਾਕਾ ਵਾਸੀਆਂ ਦੀ ਮੰਗ ਹੈ ਕਿ ਜੰਡਿਆਲਾ ਗੁਰੂ ਪੁਲਿਸ ਸਟੇਸ਼ਨ ਦੇ ਐਸ.ਐਚ.ਓ ਵੱਲੋਂ ਕਾਰਵਾਈ ਸਹੀ ਨਹੀਂ ਕੀਤੀ ਗਈ ਤਾਂ ਫਿਲਹਾਲ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਐਸ.ਐਚ.ਓ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਸ਼ਾਮ ਤੱਕ ਹੀ ਨਵਾਂ ਐਸ.ਐਚ.ਓ ਜੰਡਿਆਲਾ ਗੁਰੂ ਥਾਣੇ ਵਿੱਚ ਲਗਾ ਦਿੱਤਾ ਜਾਵੇਗਾ ਅਤੇ ਪੁਲਿਸ ਆਪਣੀ ਕਾਨੂੰਨੀ ਕਾਰਵਾਈ ਕਰ ਰਹੀ ਹੈ। The post ਜੰਡਿਆਲਾ ਗੁਰੂ ਵਿਖੇ ਕਤਲ ਹੋਏ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨੈਸ਼ਨਲ ਹਾਈਵੇ ਜਾਮ, SHO ਦਾ ਕੀਤਾ ਤਬਾਦਲਾ appeared first on TheUnmute.com - Punjabi News. Tags:
|
ਹੁਣ CM ਭਗਵੰਤ ਮਾਨ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਪਿੱਛੇ ਲੁੱਕਣ ਦੀ ਕੋਸ਼ਿਸ਼ ਕਰ ਰਹੇ ਹਨ: ਸੁਨੀਲ ਜਾਖੜ Monday 30 October 2023 01:25 PM UTC+00 | Tags: breaking-news cm-bhagwant-mann governments news punjab-bjp punjab-breaking-news sunil-jakhar syl syl-isssue syl-issue ਲੁਧਿਆਣਾ,ਚੰਡੀਗੜ੍ਹ, 30 ਅਕਤੂਬਰ 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਕਿਹਾ ਹੈ ਕਿ ਐਸਵਾਈਐਲ ਪੰਜਾਬ ਦੀ ਹੌਂਦ ਨਾਲ ਜ਼ੁੜਿਆ ਮੁੱਦਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਪਿੱਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਦੇ ਪਰਦੇ ਪਿੱਛੇ ਲੁੱਕਣ ਦੀ ਬਜਾਏ ਹਰਿਆਣਾ ਵਿਚ ਆਪਣੀ ਪਾਰਟੀ ਦੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿਚ ਪੰਜਾਬ ਦੇ ਹਿੱਤਾਂ ਨਾਲ ਕਮਾਏ ਧ੍ਰੋਹ ਬਾਰੇ ਲੋਕਾਂ ਸਾਹਮਣਾ ਜਵਾਬਦੇਹ ਹੋਣ। ਸੁਨੀਲ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਜਾਣਬੁੱਝ ਕੇ ਪਿੱਛਲੀਆਂ ਸਰਕਾਰਾਂ ਸਿਰ ਦੋਸ਼ ਮੜ ਕੇ ਆਪਣੀ ਵਰਤਮਾਨ ਸਰਕਾਰ ਦੀ ਨਾਕਾਮੀ ਲੁਕਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਪਿੱਛਲੀਆਂ ਚੋਣਾਂ ਵਿਚ ਆਪ ਦੇ ਹੱਕ ਵਿਚ ਫਤਵਾ ਦੇ ਕੇ ਪਿੱਛਲੀਆਂ ਸਰਕਾਰਾਂ ਨੂੰ ਰੱਦ ਕਰ ਚੁੱਕੇ ਹਨ, ਅਤੇ ਇਹ ਹੁਣ ਮੁੱਖ ਮੰਤਰੀ ਦੀ ਹੀ ਕਾਰਗੁਜਾਰੀ ਵੇਖੀ ਜਾ ਰਹੀ ਹੈ ਜਿਸ ਵਾਰੇ ਪੰਜਾਬ ਦੇ ਲੋਕ ਸਵਾਲ ਪੁੱਛ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰੇਕ ਪੰਜਾਬੀ ਸੂਬਾ ਸਰਕਾਰ ਵੱਲੋਂ ਸਰਵ ਉਚੱ ਅਦਾਲਤ ਵਿਚ ਲਏ ਗਏ ਤਰਕਹੀਣ ਸਟੈਂਡ ਸਬੰਧੀ ਆਪ ਦੀ ਸਰਕਾਰ ਨੂੰ ਸਵਾਲ ਕਰ ਰਿਹਾ ਹੈ। ਪੰਜਾਬ ਲਈ ਪਾਣੀਆਂ ਦੇ ਮੁੱਦੇ ਨੂੰ ਇਕ ਗੰਭੀਰ ਵਿਸ਼ਾ ਦੱਸਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਮਹੱਤਵਪੂਰਨ ਵਿਸੇ਼ ਤੇ ਮੁੱਖ ਮੰਤਰੀ ਨੂੰ ਗੰਭੀਰਤਾ ਵਿਖਾਉਣੀ ਚਾਹੀਦੀ ਹੈ ਅਤੇ ਸਭ ਨੂੰ ਨਾਲ ਲੈਕੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਠੋਸ ਵਿਊਂਤਬੰਦੀ ਕਰਨੀ ਚਹੀਦੀ ਹੈ। ਉਨ੍ਹਾਂ (Sunil Jakhar) ਨੇ ਕਿਹਾ ਕਿ ਸਰਕਾਰ ਨੂੰ ਸਰਦਾਰਾ ਸਿੰਘ ਜ਼ੋਹਲ ਜ਼ੋ ਕਿ ਪੰਜਾਬ ਦੀ ਕਿਸਾਨੀ ਅਤੇ ਪੰਜਾਬ ਦੀ ਆਰਥਿਕਤਾ ਦੀ ਸਮਝ ਰੱਖਦੇ ਹਨ ਉਨ੍ਹਾਂ ਦੇ ਸੁਝਾਅ ਲੈਣੇ ਚਾਹੀਦੇ ਹਨ। ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਦੀ ਗੱਲ ਕਰਦਿਆਂ ਜਾਖੜ ਨੇ ਕਿਹਾ ਕਿ 36 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 20 ਹਜਾਰ ਨੁੰਮਾਇੰਦੇ 8000 ਤੋਂ ਜਿਆਦਾ ਅੰਮ੍ਰਿਤ ਕਲਸ ਲੈ ਕੇ 31 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਪੁੱਜ ਰਹੇ ਹਨ ਜਿੱਥੇ ਕਰਤਵ ਪੱਥ ਵਿਖੇਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਇਸ ਮੁਹਿੰਮ ਦੇ ਸੰਪੂਨਤਾ ਸਮਾਗਮ ਨੂੰ ਸੰਬੋਧਨ ਕਰਣਗੇ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ 7000 ਬਲਾਕਾਂ ਅਤੇ 766 ਜਿ਼ਲਿ੍ਹਆਂ ਤੋਂ ਅੰਮ੍ਰਿਤ ਕਲਸ਼ ਯਾਤਰਾ ਇੱਥੇ ਪੁੱਜੇਗੀ। ਇਸੇ ਤਰਾਂ ਇਸ ਨਾਲ 2 ਸਾਲ ਤੱਕ ਚੱਲੇ ਆਜਾਦੀ ਦਾ ਅੰਮ੍ਰਿਤ ਮਹੋਤਸਵ ਸਮਾਗਮਾਂ ਦਾ ਵੀ ਇਸ ਨਾਲ ਸਮਾਪਨ ਹੋਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿਚ ਜਾਖੜ ਨੇ ਕਿਹਾ ਕਿ ਜ਼ੇਕਰ ਨਹਿਰ ਬਣੀ ਤਾਂ ਇਸਨਾਲ ਦੱਖਣੀ ਪੱਛਮੀ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ ਜਦ ਕਿ ਆਪ ਸਰਕਾਰ ਸਮਝ ਨਹੀਂ ਰਹੀ ਹੈ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਜਾਖੜ ਨੇ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਵੰਡਨ ਦੀ ਆਪ ਸਰਕਾਰ ਦੀ ਨੀਤੀ ਹੋਰ ਨਹੀਂ ਚੱਲੇਗੀ ਅਤੇ ਲੋਕ 2024 ਦੀਆਂ ਲੋਕ ਸਭਾ ਚੋਣਾਂ ਵਿਚ ਆਪ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਜਨਰਲ ਸਕੱਤਰ ਜਗਮੋਹਨ ਰਾਜੂ, ਜਨਰਲ ਸਕੱਤਰ ਅਨਿਲ ਸਰੀਨ, ਕੋਰ ਕਮੇਟੀ ਮੈਂਬਰ ਜੀਵਨ ਗੁਪਤਾ, ਸਟੇਟ ਖਜਾਂਚੀ ਗੁਰਦੇਵ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵੀ ਹਾਜਰ ਸਨ। The post ਹੁਣ CM ਭਗਵੰਤ ਮਾਨ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਪਿੱਛੇ ਲੁੱਕਣ ਦੀ ਕੋਸ਼ਿਸ਼ ਕਰ ਰਹੇ ਹਨ: ਸੁਨੀਲ ਜਾਖੜ appeared first on TheUnmute.com - Punjabi News. Tags:
|
ਸਰਹਿੰਦ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 4 ਕਿੱਲੋ ਅਫੀਮ ਸਮੇਤ ਕੀਤਾ ਗ੍ਰਿਫਤਾਰ Monday 30 October 2023 01:33 PM UTC+00 | Tags: breaking-news drug-case drug-smugglers news opium punjab-news sirhind-police-station ਫਤਿਹਗੜ੍ਹ ਸਾਹਿਬ 30 ਅਕਤੂਬਰ 2023: ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਹੁਕਮਾ ਤੇ ਚਲਾਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਥਾਣਾ ਸਰਹਿੰਦ ਦੀ ਪੁਲਿਸ ਨੇ ਇਕ ਵਿਅਕਤੀ ਨੂੰ 4 ਕਿੱਲੋ ਅਫੀਮ (opium) ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਸ. ਪੀ. ਰਾਜ ਕੁਮਾਰ ਨੇ ਦੱਸਿਆ ਕਿ ਥਾਣਾ ਸਰਹਿੰਦ ਦੇ ਐਸ. ਐੱਚ. ਓ. ਨਰਪਿੰਦਰ ਪਾਲ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਪਿੰਡ ਤਰਖਾਣ ਮਾਜਰਾ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਦੀ ਗੱਡੀ ਇਕ ਮੌਨੇ ਵਿਅਕਤੀ ਕੋਲ ਪੁੱਜੀ, ਜਿਸ ਦੇ ਮੋਢਿਆ ‘ਤੇ ਪਿੱਠੂ ਬੈਗ ਟੰਗਿਆ ਹੋਇਆ ਸੀ, ਜੋ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਅਤੇ ਖਤਾਨਾ ਵੱਲ੍ਹ ਨੂੰ ਭੱਜ ਗਿਆ। ਜਿਸਨੂੰ ਗੱਡੀ ਰੋਕ ਕੇ ਪੁਲਿਸ ਪਾਰਟੀ ਦੀ ਮੱਦਦ ਨਾਲ ਕਾਬੂ ਕਰ ਲਿਆ, ਜਿਸਨੇ ਆਪਣਾ ਨਾਮ ਸ਼ਾਮ ਪਾਲ ਉਰਫ ਸ਼ਾਮ ਲਾਲ ਪੁੱਤਰ ਯਾਦ ਰਾਮ ਵਾਸੀ ਪਿੰਡ ਕੱਟਕਾ ਭਾਰਤ, ਥਾਣਾ ਭਾਮੌਰਾ ਜਿਲ੍ਹਾ ਬਰੇਲੀ, ਯੂ. ਪੀ. ਦੱਸਿਆ। ਉਸਦੇ ਬੈਗ ਵਿਚੋ 4 ਕਿੱਲੋ ਅਫੀਮ (opium) ਬਰਾਮਦ ਹੋਈ। ਸ਼ਾਮ ਲਾਲ ਨੂੰ ਗ੍ਰਿਫਤਾਰ ਕਰ ਥਾਣਾ ਸਰਹਿੰਦ ਵਿਖੇ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ। ਸ਼ਾਮ ਲਾਲ ਦੇ ਖ਼ਿਲਾਫ਼ ਪਹਿਲਾ ਵੀ ਥਾਣਾ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਇਕ ਅਫੀਮ ਦਾ ਮਾਮਲਾ ਦਰਜ ਹੈ। ਸ਼ਾਮ ਲਾਲ ਨੂੰ ਮਾਣਯੋਗ ਅਦਾਲਤ ਫਤਿਹਗੜ੍ਹ ਸਾਹਿਬ ਵਿਚ ਪੇਸ਼ ਕਰਕੇ ਰਿਮਾਂਡ ਲੇ ਕੇ ਉਸਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। The post ਸਰਹਿੰਦ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 4 ਕਿੱਲੋ ਅਫੀਮ ਸਮੇਤ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਖਮਾਣੋਂ 'ਚ ਪੁੱਤ ਨੇ ਮਾਂ ਦਾ ਕਥਿਤ ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ Monday 30 October 2023 01:49 PM UTC+00 | Tags: breaking-news khamanon murder news punjab-news ਫਤਿਹਗੜ੍ਹ ਸਾਹਿਬ 30 ਅਕਤੂਬਰ 2023: ਖਮਾਣੋਂ ‘ਚ ਪੁੱਤਰ ਵਲੋਂ ਆਪਣੀ ਮਾਂ ਦਾ ਕਥਿਤ ਤੌਰ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ਉਪਰੰਤ ਉਕਤ ਬੰਦੇ ਨੇ ਆਪਣੇ ਆਪ ਨੂੰ ਕੱਚ ਦੇ ਟੁਕੜੇ ਨਾਲ ਗੰਭੀਰ ਜ਼ਖ਼ਮੀ ਕਰ ਲਿਆ, ਜਿਹੜਾ ਕਿ ਚੰਡੀਗੜ੍ਹ ਦੇ ਇਕ ਹਸਪਤਾਲ ‘ਚ ਗੰਭੀਰ ਰੂਪ ‘ਚ ਜ਼ੇਰੇ ਇਲਾਜ ਹੈ। ਜਾਣਕਾਰੀ ਮੁਤਾਬਕ ਮਰਨ ਵਾਲੀ ਮਹਿਲਾ ਦਾ ਨਾਂਅ ਪਰਮਜੀਤ ਕੌਰ (60 ਸਾਲ) ਪਤਨੀ ਦਿਲਬਾਰਾ ਸਿੰਘ ਹੈ ਜੋ ਕਿ ਵਾਸੀ ਵਾਰਡ ਨੰ 1 ਮਨਸੂਰਪੁਰ ਰੋਡ ਖਮਾਣੋਂ ਹੈ, ਜਿਸ ਨੂੰ ਕਿ ਉਸ ਦੇ ਪੁੱਤਰ ਨਰਿੰਦਰ ਸਿੰਘ ਉਰਫ਼ ਗੋਰਖਾ 22 ਸਾਲ ਵੱਲੋਂ ਕਥਿਤ ਤੌਰ ‘ਤੇ ਘਰ ਦੇ ਅੰਦਰ ਹੀ ਸਵੇਰੇ ਕਰੀਬ ਸਾਢੇ ਛੇ ਵਜੇ ਤੋਂ ਸਾਢੇ ਅੱਠ ਵਜੇ ਦੇ ਦਰਮਿਆਨ ਗਲਾ ਘੁੱਟ ਕਿ ਮਾਰ ਦਿੱਤਾ ਅਤੇ ਆਪਣੇ ਆਪ ਨੂੰ ਕੱਚ ਦੇ ਟੁਕੜੇ ਨਾਲ ਬਾਹਾਂ ਅਤੇ ਗਰਦਨ ‘ਤੇ ਗੰਭੀਰ ਰੂਪ ‘ਚ ਜ਼ਖਮੀ ਕਰ ਲਿਆ | ਉਸ ਦੇ ਪਿਤਾ ਦਿਲਬਾਰਾ ਸਿੰਘ ਨੇ ਉਦੋਂ ਦੇਖਿਆ ਜਦੋਂ ਉਹ ਖੇਤਾਂ ‘ਚੋਂ ਘਰ ਵਾਪਸ ਆਇਆ | ਘਰ ਦੇ ਮੁੱਖ ਦਰਵਾਜ਼ੇ ਦੀ ਜਾਅਲੀ ਵਾਲੇ ਗੇਟ ਦੀ ਕੁੰਡੀ ਅੰਦਰੋਂ ਲੱਗੀ ਹੋਈ ਹੈ ਅਤੇ ਅੰਦਰ ਨਰਿੰਦਰ ਸਿੰਘ ਉਰਫ਼ ਗੋਰਖਾ ਖੂਨ ਨਾਲ ਲੱਥਪੱਥ ਬੇਹੋਸ਼ ਪਿਆ ਹੈ ਤਾਂ ਉਸ ਦੇ ਪਿਤਾ ਨੇ ਆਂਢ-ਗੁਆਂਢ ਇਕੱਠਾ ਕਰਕੇ ਜਾਅਲੀ ਤੋੜ ਕੇ ਜਦੋਂ ਅੰਦਰ ਜਾ ਕਿ ਦੇਖਿਆ ਤਾਂ ਇਕ ਕਮਰੇ ‘ਚ ਉਸ ਦੀ ਪਤਨੀ ਮੰਜੇ ‘ਤੇ ਮ੍ਰਿਤਕ ਪਈ ਸੀ। The post ਖਮਾਣੋਂ ‘ਚ ਪੁੱਤ ਨੇ ਮਾਂ ਦਾ ਕਥਿਤ ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ appeared first on TheUnmute.com - Punjabi News. Tags:
|
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਨੇ ਟੇਕਿਆ ਮੱਥਾ Monday 30 October 2023 01:53 PM UTC+00 | Tags: aam-aadmi-party breaking-news cm-bhagwant-mann latest-news news prakash-purab punjab punjab-government sri-guru-ramdas-ji. the-unmute-breaking-news ਅੰਮ੍ਰਿਤਸਰ, 30 ਅਕਤੂਬਰ 2023: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਕਾਰਜ ਤੇ ਉਪਦੇਸ਼ ਮਨੁੱਖਤਾ ਨੂੰ ਅੰਮ੍ਰਿਤਮਈ ਜੀਵਨ ਸੇਧਾਂ ਦੇਣ ਵਾਲੇ ਹਨ ਅਤੇ ਅੱਜ ਹਰ ਸਿੱਖ ਦਾ ਫ਼ਰਜ਼ ਹੈ ਕਿ ਗੁਰੂ ਆਸ਼ੇ ਮੁਤਾਬਿਕ ਜੀਵਨ ਜੀਵੇ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ ਕਾਲਜਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ 'ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਵੀ ਕੀਤਾ ਗਿਆ। ਇਹ ਮੁਕਾਬਲੇ ਬੀਤੇ ਵੱਖ-ਵੱਖ ਦਿਨਾਂ ਵਿਚ ਕਰਵਾਏ ਗਏ ਸਨ। ਇਸ ਤੋਂ ਇਲਾਵਾ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ ਸਾਂਝਾ ਕੀਤਾ। ਵੱਖ-ਵੱਖ ਮਹਾਂਪੁਰਖਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਵਾਸਤੇ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਸਨ। ਇਸੇ ਦੌਰਾਨ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਹੋਇਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਚੌਥੇ ਪਾਤਸ਼ਾਹ ਜੀ ਦੀ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਮੀਤ ਸਿੰਘ ਬੂਹ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਕੌਰ ਸਿੰਘ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਪਰਮਜੀਤ ਸਿੰਘ ਰਾਏਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਪਰਮਜੀਤ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਹੋਰ ਮੌਜੂਦ ਸਨ The post ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਨੇ ਟੇਕਿਆ ਮੱਥਾ appeared first on TheUnmute.com - Punjabi News. Tags:
|
ਪਾਕਿਸਤਾਨ ਦੇ ਸਾਬਕਾ ਕਪਤਾਨ ਇੰਜ਼ਮਾਮ-ਉਲ-ਹੱਕ ਨੇ ਮੁੱਖ ਚੋਣਕਾਰ ਅਹੁਦੇ ਤੋਂ ਦਿੱਤਾ ਅਸਤੀਫਾ Monday 30 October 2023 02:02 PM UTC+00 | Tags: babar-azam breaking-news chief-selector-pcb inzamam-ul-haq latest-news news odi-world-cup-2023 pakistan pakistan-cricket-board sports-news ਚੰਡੀਗੜ੍ਹ, 30 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 ‘ਚ ਪਾਕਿਸਤਾਨ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਦੇ ਵਿਚਕਾਰ ਪਾਕਿਸਤਾਨ ਕ੍ਰਿਕਟ ਬੋਰਡ ‘ਚ ਹਲਚਲ ਸ਼ੁਰੂ ਹੋ ਗਈ ਹੈ। ਸੋਮਵਾਰ ਨੂੰ ਸਾਬਕਾ ਕਪਤਾਨ ਇੰਜ਼ਮਾਮ-ਉਲ-ਹੱਕ (Inzamam-ul-Haq) ਨੇ ਟੂਰਨਾਮੈਂਟ ਦੇ ਵਿਚਕਾਰ ਮੁੱਖ ਚੋਣਕਾਰ ਵਜੋਂ ਆਪਣੀ ਭੂਮਿਕਾ ਤੋਂ ਅਸਤੀਫਾ ਦੇ ਦਿੱਤਾ ਹੈ । ਇਸ ਵਿਸ਼ਵ ਕੱਪ ‘ਚ ਪਾਕਿਸਤਾਨ ਦੀ ਲਗਾਤਾਰ ਚੌਥੀ ਹਾਰ ਤੋਂ ਬਾਅਦ ਇੰਜ਼ਮਾਮ ਨੇ ਆਪਣਾ ਅਸਤੀਫਾ ਪਾਕਿਸਤਾਨ ਕ੍ਰਿਕਟ ਬੋਰਡ ਦੇ ਮੁਖੀ ਜ਼ਕਾ ਅਸ਼ਰਫ ਨੂੰ ਭੇਜ ਦਿੱਤਾ ਹੈ। ਮੁੱਖ ਚੋਣਕਾਰ ਵਜੋਂ ਇੰਜ਼ਮਾਮ (Inzamam-ul-Haq) ਦੇ ਕਰਾਰ ਦੀ ਮਿਆਦ ਖਤਮ ਹੋਣ ਨਾਲ ਪਾਕਿਸਤਾਨ ਕ੍ਰਿਕਟ ਬੋਰਡ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਇੰਜ਼ਮਾਮ ਨੂੰ ਛੇ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ ਅਤੇ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਬੋਰਡ ਨੂੰ ਉਨ੍ਹਾਂ ਨੂੰ ਡੇਢ ਕਰੋੜ ਪਾਕਿਸਤਾਨੀ ਰੁਪਏ ਅਦਾ ਕਰਨੇ ਪੈਣਗੇ। ਇੰਜ਼ਮਾਮ ਦੀ ਮਹੀਨਾਵਾਰ ਤਨਖਾਹ 25 ਲੱਖ ਪਾਕਿਸਤਾਨੀ ਰੁਪਏ ਸੀ। The post ਪਾਕਿਸਤਾਨ ਦੇ ਸਾਬਕਾ ਕਪਤਾਨ ਇੰਜ਼ਮਾਮ-ਉਲ-ਹੱਕ ਨੇ ਮੁੱਖ ਚੋਣਕਾਰ ਅਹੁਦੇ ਤੋਂ ਦਿੱਤਾ ਅਸਤੀਫਾ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਸੂਬੇ 'ਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖ਼ਤਰਨਾਕ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਦਾ ਐਲਾਨ Monday 30 October 2023 02:07 PM UTC+00 | Tags: breaking-news dangerous-stunts stunts ਚੰਡੀਗੜ੍ਹ, 30 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ (stunts) ਕਰਨ 'ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਰੈਕਟਰ 'ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ ਹਾਲ ਹੀ ਵਿੱਚ ਆਪਣੀ ਜਾਨ ਗੁਆ ਬੈਠੇ ਵਿਅਕਤੀ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਕਿਸੇ ਵੀ ਹਾਦਸੇ ਤੋਂ ਬਚਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਟਰੈਕਟਰ ਨੂੰ ‘ਖੇਤਾਂ ਦਾ ਰਾਜਾ’ ਕਿਹਾ ਜਾਂਦਾ ਹੈ ਅਤੇ ਸਟੰਟ ਕਰਕੇ ਇਸ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਦੀ ਵਰਤੋਂ ਖਤਰਨਾਕ ਸਟੰਟ (stunts) ਦਿਖਾਉਣ ਲਈ ਵੀ ਕੀਤੀ ਜਾ ਰਹੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਹ ਫੈਸਲਾ ਵਡੇਰੇ ਲੋਕ ਹਿੱਤ ਵਿੱਚ ਲਿਆ ਗਿਆ ਹੈ। The post CM ਭਗਵੰਤ ਮਾਨ ਵੱਲੋਂ ਸੂਬੇ ‘ਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖ਼ਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ appeared first on TheUnmute.com - Punjabi News. Tags:
|
ਪੰਜਾਬੀ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਦਿਹਾਂਤ 'ਤੇ ਪੰਜਾਬੀ ਲੋਕ ਵਿਰਾਸਤ ਅਕਾਦਮੀ ਵੱਲੋਂ ਦੁੱਖ ਦਾ ਪ੍ਰਗਟਾਵਾ Monday 30 October 2023 02:13 PM UTC+00 | Tags: breaking-news manmohan-singh-basarke news punjabi-lok-virasat punjabi-lok-virasat-academy ਲੁਧਿਆਣਾਃ 30 ਅਕਤੂਬਰ 2023: ਉੱਘੇ ਬਹੁਪੱਖੀ ਪੰਜਾਬੀ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਸਰੀਰਕ ਸੀਮਾਵਾਂ ਦੇ ਬਾਵਜੂਦ ਉਹ ਲਗਾਤਾਰ ਕਰਮਸ਼ੀਲ ਲੇਖਕ ਸਨ। ਉਨ੍ਹਾਂ ਦੇ ਤਿੰਨ ਕਹਾਣੀ ਸੰਗ੍ਰਹਿ ਬੇਨਾਮ ਰਿਸ਼ਤੇ,ਗੁਆਚੇ ਪਲਾਂ ਦੀ ਦਾਸਤਾਨ ਤੇ ਮੁੱਠੀ ਚੋਂ ਕਿਰਦੀ ਰੇਤ ਉਨ੍ਹਾਂ ਦੀ ਸਿਰਜਣਾ ਸ਼ਕਤੀ ਦੀ ਗਵਾਹੀ ਭਰਦੇ ਹਨ। ਉਨ੍ਹਾਂ ਦੀ ਸੱਜਰੀ ਰਚਨਾ ਨਾਵਲ ਖਾਰਾ ਪਾਣੀ ਤੇ ਬਾਲ ਪੁਸਤਕ ਫੁੱਲ ਪੱਤੀਆਂ ਹਨ। ਜਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਵਲੋਂ ਮਨਮੋਹਨ ਸਿੰਘ ਬਾਸਰਕੇ ਨੂੰ ਪ੍ਰਿੰਸੀਪਲ ਸੁਜਾਨ ਸਿੰਘ ਯਾਦਗਾਰੀ ਉਤਸ਼ਾਹ ਵਰਧਕ ਸਨਮਾਨ ਪਲ਼ਦਾਨ ਕੀਤਾ ਜਾ ਚੁੱਕਾ ਹੈ। ਮਨਮੋਹਨ ਸਿੰਘ ਬਾਸਰਕੇ ਦੇ ਨਿਕਟਵਰਤੀ ਲੇਖਕ ਪ੍ਰਤਾਪ ਪਾਰਸ ਗੁਰਦਾਸਪੁਰੀ ਨੇ ਦੱਸਿਐ ਕਿ ਸਃ ਮਨਮੋਹਨ ਸਿੰਘ ਬਾਸਰਕੇ ਪਿਛਲੇ ਇੱਕ ਮਹੀਨੇ ਤੋਂ ਢਿੱਲੇ ਮੱਠੇ ਚੱਲ ਰਹੇ ਸਨ। ਗਿਆਨੀ ਹਜ਼ਾਰਾ ਸਿੰਘ ਪ੍ਰੇਮੀ ਦੇ ਘਰ ਮਾਤਾ ਸਵਿੰਦਰ ਕੌਰ ਦੀ ਕੁੱਖੋਂ 16ਮਾਰਚ 1959 ਨੂੰ ਜਨਮੇ ਸਃ ਮਨਮੋਹਨ ਸਿੰਘ ਬਾਸਰਕੇ ਨੇ ਇਤਿਹਾਸਕ ਪਿੰਡ ਬਾਸਰਕੇ ਗਿੱਲਾਂ (ਅੰਮ੍ਰਿਤਸਰ)ਵਿਖੇ ਜਨਮ ਲਿਆ। ਉਹ ਤੇਰਾਂ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾ ਚੁੱਕੇ ਹਨ।ਜਿਹਨਾਂ ਵਿੱਚ ਕਹਾਣੀ ਸੰਗ੍ਰਹਿ" ਬੇਨਾਮ ਰਿਸ਼ਤੇ" ,"ਗੁਆਚੇ ਪਲਾਂ ਦੀ ਦਾਸਤਾਨ" ਅਤੇ "ਮੁੱਠੀ ਚੋਂ ਕਿਰਦੀ ਰੇਤ " ਤੋਂ ਇਲਾਵਾ ਬਾਲ ਪੁਸਤਕ" ਕੁਕੜੂੰ ਘੜੂੰ ", ਭਲੇ ਅਮਰਦਾਸ ਗੁਣ ਤੇਰੇ (ਇਤਿਹਾਸਕ ਨਾਟਕ),"ਇਤਿਹਾਸਕ ਪਿੰਡ ਬਾਸਰਕੇ ਗਿੱਲਾਂ", "ਸੈਣ ਰੂਪ ਹਰਿ ਜਾਇ ਕੈ" (ਜੀਵਨ ਤੇ ਰਚਨਾ ਸੈਣ ਭਗਤ), " ਚੇਤਿਆਂ ਦੀ ਚੰਗੇਰ 'ਚੋਂ " (ਯਾਦਾਂ) ਅਤੇ ਸਰਵੇ ਪੁਸਤਕ "ਸ੍ਰੀ ਛੇਹਰਟਾ ਸਾਹਿਬ","ਅਟਾਰੀ","ਰਾਮਦਾਸ" ਅਤੇ " ਨੂਰਦੀ" ਭਾਸ਼ਾ ਵਿਭਾਗ ਵਲੋਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ ਅਤੇ "ਸਰਾਏ ਅਮਾਨਤ ਖ਼ਾਂ " ਅਜੇ ਛਪਾਈ ਅਧੀਨ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਤੋਂ ਸੁਪਰਡੈਂਟ ਵਜੋਂ ਸੇਵਾ ਮੁਕਤ ਹੋਏ ਮਨਮੋਹਨ ਸਿੰਘ ਬਾਸਰਕੇ ਵਾਤਾਵਰਣ ਪ੍ਰੇਮੀ ਵੀ ਸਨ। ਉਨ੍ਹਾਂ ਨੇ ਆਪਣਾ ਸਾਹਿੱਤਕ ਸਫ਼ਰ ਕਵਿਤਾ ਰਸਾਲੇ ਵਿੱਚ ਰਚਨਾਵਾਂ ਛਪਵਾਉਣ ਤੋਂ ਕੀਤਾ। ਪ੍ਰੋਃ ਕਿਰਪਾਲ ਸਿੰਘ ਕਸੇਲ, ਨਿਰਮਲ ਅਰਪਨ ,ਮੁਖਤਾਰ ਗਿੱਲ ਤੇ ਡਾਃ ਇਕਬਾਲ ਕੌਰ ਸੌਂਦ ਉਸ ਨੂੰ ਲਗਾਤਾਰ ਸਾਹਿੱਤ ਸਿਰਜਣਾ ਲਈ ਪ੍ਰੇਰਨਾ ਦਿੰਦੇ ਰਹਿੰਦੇ ਸਨ। ਪ੍ਰੋਃ ਕਿਰਪਾਲ ਸਿੰਘ ਕਸੇਲ ਤੇ ਨਿਰਮਲ ਅਰਪਨ ਦਾ ਉਨ੍ਹਾ ਨੇ ਬਹੁਤ ਦਿਲਚਸਪ ਸ਼ਬਦ ਚਿਤਰ ਵੀ ਲਿਖਿਆ। ਬਾਸਰਕੇ ਦੀਆਂ 20 ਤੋਂ ਵਧੇਰੇ ਕਹਾਣੀਆਂ ਆਲ ਇੰਡੀਆ ਰੇਡੀਓ ਜਲੰਧਰ ਤੋਂ ਬ੍ਰਾਡਕਾਸਟ ਹੋ ਚੁੱਕੀਆਂ ਹਨ। ਸਃ ਮਨਮੋਹਨ ਸਿੰਘ ਬਾਸਰਕੇ ਸਰਹੱਦੀ ਸਾਹਿੱਤ ਸਭਾ ਅੰਮ੍ਰਿਤਸਰ ਤੇ ਪੰਜਾਬੀ ਸਾਹਿੱਤ ਸਭਾ ਤਰਸਿੱਕਾ(ਅੰਮ੍ਰਿਤਸਰ) ਦੇ ਵੀ ਲੰਮਾ ਸਮਾਂ ਅਹੁਦੇਦਾਰ ਰਹੇ। The post ਪੰਜਾਬੀ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਦਿਹਾਂਤ ‘ਤੇ ਪੰਜਾਬੀ ਲੋਕ ਵਿਰਾਸਤ ਅਕਾਦਮੀ ਵੱਲੋਂ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਸਾਊਦੀ ਅਰਬ ਦੀ ਅਮਰੀਕਾ ਤੇ ਇਜ਼ਰਾਈਲ ਨੂੰ ਚਿਤਾਵਨੀ, ਆਖਿਆ- ਗਾਜ਼ਾ 'ਚ ਜ਼ਮੀਨੀ ਹਮਲਿਆਂ ਨਾਲ ਹਿੰਸਾ ਵਧੇਗੀ Monday 30 October 2023 02:23 PM UTC+00 | Tags: breaking-news gaza israel israel-hamas news saudi-arabia saudi-crown-prince ਚੰਡੀਗੜ੍ਹ, 30 ਅਕਤੂਬਰ 2023: ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਅਮਰੀਕਾ ਅਤੇ ਇਜ਼ਰਾਈਲ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਾਜ਼ਾ (Gaza) ਵਿੱਚ ਜ਼ਮੀਨੀ ਹਮਲਿਆਂ ਨਾਲ ਹਿੰਸਾ ਵਧੇਗੀ। ਇਸ ਨਾਲ ਸੰਕਟ ਹੋਰ ਡੂੰਘਾ ਹੋ ਜਾਵੇਗਾ ਅਤੇ ਪੂਰੇ ਮੱਧ ਪੂਰਬ ਵਿੱਚ ਤਬਾਹੀ ਹੋਵੇਗੀ। ਨਿਊਯਾਰਕ ਟਾਈਮਜ਼ ਮੁਤਾਬਕ ਪਿਛਲੇ ਹਫਤੇ ਕ੍ਰਾਊਨ ਪ੍ਰਿੰਸ ਸਲਮਾਨ ਨੇ ਰਿਆਦ ‘ਚ 10 ਅਮਰੀਕੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਫਿਲੀਸਤੀਨੀ ਨਾਗਰਿਕਾਂ ਦੀ ਸੁਰੱਖਿਆ ‘ਤੇ ਚਰਚਾ ਕੀਤੀ ਗਈ। 26 ਅਕਤੂਬਰ ਨੂੰ ਸੰਸਦ ਮੈਂਬਰ ਰਿਚਰਡ ਬਲੂਮੇਂਥਲ ਨੇ ਕਿਹਾ ਸੀ- ਸਾਊਦੀ ਅਰਬ ਨੂੰ ਲੱਗਦਾ ਹੈ ਕਿ ਗਾਜ਼ਾ ‘ਚ ਸਥਿਰਤਾ ਲਿਆਉਣ ਅਤੇ ਲੋਕਾਂ ਦੀ ਜਾਨ ਬਚਾਉਣ ਲਈ ਜ਼ਮੀਨੀ ਹਮਲਾ ਨਹੀਂ ਹੋਣਾ ਚਾਹੀਦਾ। ਨਿਊਯਾਰਕ ਟਾਈਮਜ਼ ਮੁਤਾਬਕ ਸਾਊਦੀ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਹੀਂ ਚਾਹੁੰਦੇ ਕਿ ਇਜ਼ਰਾਈਲ ਗਾਜ਼ਾ ‘ਤੇ ਹਮਲਾ ਕਰੇ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸਾਊਦੀ ਅਰਬ ਫਿਲੀਸਤੀਨੀਆਂ ਦੇ ਨਾਲ ਖੜ੍ਹਾ ਹੈ। ਸਾਊਦੀ ਪ੍ਰੈੱਸ ਏਜੰਸੀ ਮੁਤਾਬਕ ਕ੍ਰਾਊਨ ਪ੍ਰਿੰਸ ਨੇ ਫਲਸਤੀਨੀ ਅਥਾਰਟੀ ਦੇ ਪ੍ਰਧਾਨ ਮਹਿਮੂਦ ਅੱਬਾਸੀ, ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਅਤੇ ਜਾਰਡਨ ਦੇ ਰਾਜਾ ਅਬਦੁੱਲਾ ਦੂਜੇ ਨਾਲ ਵੀ ਗੱਲਬਾਤ ਕੀਤੀ। ਤਿੰਨਾਂ ਆਗੂਆਂ ਵਿਚਾਲੇ ਇਸ ਗੱਲ ‘ਤੇ ਸਹਿਮਤੀ ਬਣੀ ਕਿ ਇਜ਼ਰਾਈਲ ਨੂੰ ਗਾਜ਼ਾ (Gaza) ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਅੱਗੇ ਵਧਣ ਤੋਂ ਰੋਕਣ ਲਈ ਕਦਮ ਚੁੱਕੇ ਜਾਣ। ਮੁਹੰਮਦ ਬਿਨ ਸਲਮਾਨ 7 ਅਕਤੂਬਰ ਨੂੰ ਸ਼ੁਰੂ ਹੋਈ ਇਜ਼ਰਾਈਲ-ਹਮਾਸ ਜੰਗ ਨੂੰ ਲੈ ਕੇ ਜ਼ਰੂਰ ਸਰਗਰਮ ਰਹੇ ਹਨ ਪਰ ਹਮਲਾਵਰ ਰੁੱਖ ‘ਚ ਨਹੀਂ ਦਿਖਾਈ ਦਿੱਤੇ । ਸਾਊਦੀ ਅਰਬ ਨੇ ਕਿਹਾ ਹੈ ਕਿ ਉਹ ਇਜ਼ਰਾਇਲੀ ਬਲਾਂ ਅਤੇ ਵੱਖ-ਵੱਖ ਫਿਲੀਸਤੀਨੀ ਸਮੂਹਾਂ ਵਿਚਾਲੇ ਸੰਘਰਸ਼ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਸਾਊਦੀ ਅਰਬ ਨੇ ਦੋਵਾਂ ਧਿਰਾਂ ਨੂੰ ਹਿੰਸਾ ਛੱਡਣ ਦੀ ਅਪੀਲ ਕੀਤੀ ਹੈ। ਇਹ ਦੋਵਾਂ ਪਾਸਿਆਂ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਬਹਾਲ ਕਰਨ ਅਤੇ ਸੰਜਮ ਵਰਤਣ ਦੀ ਵੀ ਅਪੀਲ ਕਰਦਾ ਹੈ। The post ਸਾਊਦੀ ਅਰਬ ਦੀ ਅਮਰੀਕਾ ਤੇ ਇਜ਼ਰਾਈਲ ਨੂੰ ਚਿਤਾਵਨੀ, ਆਖਿਆ- ਗਾਜ਼ਾ ‘ਚ ਜ਼ਮੀਨੀ ਹਮਲਿਆਂ ਨਾਲ ਹਿੰਸਾ ਵਧੇਗੀ appeared first on TheUnmute.com - Punjabi News. Tags:
|
ਪੀਏਯੂ ਨੂੰ ਪੁਲਿਸ ਦੀ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ: ਪ੍ਰਤਾਪ ਸਿੰਘ ਬਾਜਵਾ Monday 30 October 2023 05:15 PM UTC+00 | Tags: aam-aadmi-party cm-bhagwant-mann debate latest-news partap-singh-bajwa punjabi-news the-unmute-latest-news ਚੰਡੀਗੜ੍ਹ, 30 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਸੱਦੀ ਗਈ ਬਹਿਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ 1 ਨਵੰਬਰ ਨੂੰ ਹੋਣ ਵਾਲੀ ਬਹਿਸ ਦੇ ਨਿਰਪੱਖ ਅਤੇ ਨਿਰਪੱਖ ਸੰਚਾਲਨ ‘ਤੇ ਸ਼ੱਕ ਜ਼ਾਹਿਰ ਕੀਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਬਹਿਸ ਵਾਲੀ ਥਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਹੁਣ ਪੁਲਿਸ ਦੀ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਪੰਜਾਬ ਪੁਲਿਸ ਦੇ ਕੁਝ ਉੱਚ ਪੱਧਰੀ ਸੂਤਰਾਂ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਬਹਿਸ ਵਾਲੀ ਥਾਂ ‘ਤੇ ਪੰਜਾਬ ਪੁਲਿਸ ਦੇ ਲਗਭਗ 1000 ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਅੱਠ ਐਸਐਸਪੀ, ਚਾਰ ਡੀਆਈਜੀ ਅਤੇ ਦੋ ਮੌਜੂਦਾ ਡੀਜੀ ਵੀ ਤਾਇਨਾਤ ਕੀਤੇ ਗਏ ਹਨ। ਕੀ ਉਹ ਇੰਨੇ ਵੱਡੇ ਪੁਲਿਸ ਬਲਾਂ ਦੀ ਤਾਇਨਾਤੀ ਨਾਲ ਜਮਰੌਦ ਦੇ ਕਿਲ੍ਹੇ ‘ਤੇ ਕਬਜ਼ਾ ਕਰਨ ਜਾ ਰਹੇ ਹਨ? ਮੇਰੇ ਕੋਲ ਜ਼ੈੱਡ ਸੁਰੱਖਿਆ ਹੈ ਜੋ ਮੈਂ ਬਹਿਸ ਦੌਰਾਨ ਪਿੱਛੇ ਛੱਡ ਦੇਵਾਂਗਾ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਬਹਿਸ ਵਾਲੀ ਥਾਂ ਪੀਏਯੂ ਵਿਖੇ ਆਪਣੀ ਸੁਰੱਖਿਆ ਅਤੇ ਪੁਲਿਸ ਤਾਇਨਾਤੀ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਲੋਕਾਂ ਨੂੰ ਪਾਸ ਜਾਰੀ ਕੀਤੇ ਹਨ ਜੋ ਸਿਰਫ਼ ‘ਆਪ’ ਦੇ ਨੇੜੇ ਹਨ। ਆਮ ਲੋਕਾਂ ਅਤੇ ਹੋਰ ਰਾਜਨੀਤਿਕ ਪਾਰਟੀਆਂ ਦੇ ਨਜ਼ਦੀਕੀ ਲੋਕਾਂ ਨੂੰ ਪਾਸ ਕਿਉਂ ਨਹੀਂ ਜਾਰੀ ਕੀਤੇ ਜਾ ਸਕਦੇ? ਉਨ੍ਹਾਂ ਕਿਹਾ ਕਿ ਮੈਂ ਆਪਣੀ ਪਿਛਲੀ ਪ੍ਰੈਸ ਕਾਨਫ਼ਰੰਸ ਵਿੱਚ ਜੋ ਬਹਿਸ ਕੀਤੀ ਸੀ, ਉਸ ਨਾਲ ਸਬੰਧਿਤ ਚਿੰਤਾਵਾਂ ਦਾ ਪੰਜਾਬ ਦੇ ਮੁੱਖ ਮੰਤਰੀ ਨੇ ਹੱਲ ਨਹੀਂ ਕੀਤਾ। ਬਹਿਸ ਲਈ ਇੱਕ ਸੁਤੰਤਰ ਅਤੇ ਨਿਰਪੱਖ ਸੰਚਾਲਕ ਹੋਣਾ ਚਾਹੀਦਾ ਸੀ। ਅਸੀਂ ਪਹਿਲੇ ਦਰਜੇ ਦੇ ਸਰਕਾਰੀ ਕਰਮਚਾਰੀ ਪ੍ਰੋ. ਨਿਰਮਲ ਜੌੜਾ ਤੋਂ ਨਿਰਪੱਖ ਸੰਚਾਲਨ ਦੀ ਉਮੀਦ ਕਿਵੇਂ ਕਰ ਸਕਦੇ ਹਾਂ? ਬਾਜਵਾ ਨੇ ਕਿਹਾ ਕਿ ਬਹਿਸ ਲਈ ਸੰਚਾਲਕ ਦੀਆਂ ਸੇਵਾਵਾਂ ਨਿਭਾਉਣ ਲਈ ਕੋਈ ਸੇਵਾਮੁਕਤ ਜੱਜ ਹੋਣਾ ਚਾਹੀਦਾ ਸੀ। The post ਪੀਏਯੂ ਨੂੰ ਪੁਲਿਸ ਦੀ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ ਹੈ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest