TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਐਡਵੋਕੇਟ ਗੁਰਮਿੰਦਰ ਸਿੰਘ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਵਿਨੋਦ ਘਈ ਨੇ ਦਿੱਤਾ ਅਸਤੀਫਾ Thursday 05 October 2023 06:07 AM UTC+00 | Tags: #-ag-punjab breaking-news cm-bhagwant-mann latest-news news punjab punjab-ag punjab-cabinet-meeting punjab-government the-unmute-breaking-news the-unmute-punjab vinod-ghai ਚੰਡੀਗੜ੍ਹ, 05 ਅਕਤੂਬਰ 2023: ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ (Vinod Ghai) ਨੇ ਅਸਤੀਫਾ ਦੇ ਦਿੱਤਾ ਹੈ। ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਤੋਂ ਬਾਅਦ ਐਡਵੋਕੇਟ ਗੁਰਮਿੰਦਰ ਸਿੰਘ (Advocate Gurminder SIngh) ਨੂੰ ਨਵਾਂ ਏ.ਜੀ. ਬਣਾਇਆ ਗਿਆ ਹੈ | ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਦਿਆਂ ਦੱਸਿਆ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ | ਜਿਸ ਵਿੱਚ ਨਵੇਂ ਐਡਵੋਕੇਟ ਜਨਰਲ ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ ਹੈ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ (Advocate Gurminder SIngh) ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਹੈ | ਇਸਦੇ ਨਾਲ ਹੀ SYL ਦੇ ਮਸਲੇ ਨੂੰ ਲੈ ਕੇ ਵੀ ਬੈਠਕ ‘ਚ ਚਰਚਾ ਹੋਈ | ਉਨ੍ਹਾਂ ਕਿਹਾ ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ | ਜਲਦ ਮਾਨਸੂਨ ਇਜਲਾਸ ਸੱਦਣ ‘ਤੇ ਵੀ ਵਿਚਾਰ ਹੋਇਆ ਹੈ ਅਤੇ ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ | ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਨੂੰ ਬਣੇ ਕਰੀਬ 1 ਸਾਲ 7 ਮਹੀਨੇ ਹੋ ਚੁੱਕੇ ਹਨ ਅਤੇ ਪੰਜਾਬ ਵਿੱਚ ਤੀਜਾ ਐਡਵੋਕੇਟ ਜਨਰਲ ਲਗਾਇਆ ਹੈ । ਵਿਨੋਦ ਘਈ (Vinod Ghai) ਤੋਂ ਪਹਿਲਾਂ ਅਨਮੋਲ ਰਤਨ ਸਿੱਧੂ ਨੂੰ ਵੀ ਐਡਵੋਕੇਟ ਜਨਰਲ ਲਗਾਇਆ ਗਿਆ ਸੀ। ਅਨਮੋਲ ਰਤਨ ਸਿੱਧੂ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਵਿਨੋਦ ਘਈ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਸੀ।
The post ਐਡਵੋਕੇਟ ਗੁਰਮਿੰਦਰ ਸਿੰਘ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਵਿਨੋਦ ਘਈ ਨੇ ਦਿੱਤਾ ਅਸਤੀਫਾ appeared first on TheUnmute.com - Punjabi News. Tags:
|
ਕਿਸਾਨ ਆਪਣੇ ਫ਼ੋਨ 'ਚ 7380016070 ਨੰਬਰ ਸੇਵ ਕਰਕੇ ਵਟਸ ਐਪ 'ਚ ਐਸ.ਐਸ.ਏ ਲਿਖ ਕੇ ਲੈਣ ਮਸ਼ੀਨਰੀ ਦੀ ਜਾਣਕਾਰੀ: DC ਸਾਕਸ਼ੀ ਸਾਹਨੀ Thursday 05 October 2023 06:14 AM UTC+00 | Tags: bnews crop-machinery dc-sakshi-sawhney farmers latest-news machinery news paddy-session patiala patiala-grain-market ssa-msg ਪਟਿਆਲਾ, 05 ਅਕਤੂਬਰ 2023: ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪਰਾਲੀ ਪ੍ਰਬੰਧਨ ਲਈ ਨਵੀਂ ਪਹਿਲਕਦਮੀ ਕਰਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਵਟਸ ਐਪ ਚੈਟ ਬੋਟ ਤਿਆਰ ਕੀਤਾ ਹੈ। ਬੀਤੇ ਦਿਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਟਸ ਐਪ ਚੈਟ ਬੋਟ ਦਾ ਨੰਬਰ 7380016070 ਜਾਰੀ ਕਰਦਿਆਂ ਕਿਸਾਨਾਂ ਨੂੰ ਚੈਟ ਬੋਟ ਦੀ ਵਰਤੋਂ ਕਰਕੇ ਅੰਗਰੇਜ਼ੀ ਵਿੱਚ ਐਸ.ਐਸ.ਏ ਟਾਈਪ ਕਰਕੇ ਉਪਲਬੱਧ ਮਸ਼ੀਨਰੀ ਨਾਲ ਪਰਾਲੀ ਦਾ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ ਦੀ ਅਪੀਲ ਕੀਤੀ। ਸਾਕਸ਼ੀ ਸਾਹਨੀ ਨੇ ਕਿਹਾ ਕਿ ਜਦ ਅਸੀਂ ਪਰਾਲੀ ਪ੍ਰਬੰਧਨ ਕਰਨ ਲਈ ਵੱਖ ਵੱਖ ਤਕਨੀਕਾਂ ਬਾਰੇ ਵਿਚਾਰ ਕਰ ਰਹੇ ਸੀ ਤਾਂ ਉਸ ਸਮੇਂ ਕਿਸਾਨਾਂ ਤੱਕ ਉਪਲਬੱਧ ਮਸ਼ੀਨਰੀ ਸਬੰਧੀ ਸਹੀ ਜਾਣਕਾਰੀ ਪਹੁੰਚਾਉਣਾ ਇੱਕ ਵੱਡੀ ਚੁਨੌਤੀ ਸੀ, ਜਿਸ ਦਾ ਹੱਲ ਵਟਸ ਐਪ ਚੈਟ ਬੋਟ ਰਾਹੀਂ ਕੱਢਿਆ ਗਿਆ, ਕਿਉਂਕਿ ਵਟਸ ਐਪ ਦੀ ਵਰਤੋਂ ਬਹੁ ਗਿਣਤੀ ਲੋਕਾਂ ਵੱਲੋਂ ਕੀਤੀ ਜਾਂਦੀ ਹੈ ਤੇ ਤਕਰੀਬਨ ਹਰੇਕ ਵਿਅਕਤੀ ਜਾ ਪਰਿਵਾਰ ਕੋਲ ਵਟਸ ਐਪ ਦੀ ਸਹੂਲਤ ਉਪਲਬੱਧ ਹੈ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਚੈਟ ਬੋਟ ਤਿਆਰ ਕਰਨ ਦਾ ਫੈਸਲਾ ਕੀਤਾ ਜੋ ਹੁਣ ਕਿਸਾਨਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੈਟ ਬੋਟ ‘ਤੇ ਐਸ.ਐਸ.ਏ. (ਸਤਿ ਸ੍ਰੀ ਅਕਾਲ) ਲਿਖਣ ਤੋਂ ਬਾਅਦ ਆਪਣਾ ਬਲਾਕ ਅਤੇ ਝੋਨੇ ਦੀ ਵਾਢੀ ਦਾ ਸਮਾਂ ਦੱਸਣ ‘ਤੇ ਕਿਸਾਨ ਕੋਲ ਉਸ ਦੇ ਪਿੰਡ ਨੇੜੇ ਉਪਲਬੱਧ ਮਸ਼ੀਨਰੀ ਜਿਸ ਵਿੱਚ ਬੇਲਰ, ਚੋਪਰ, ਸੁਪਰ ਸੀਡਰ, ਸਰਫੇਸ ਸੀਡਰ ਆਦਿ ਦੀ ਜਾਣਕਾਰੀ ਅਤੇ ਸੰਪਰਕ ਨੰਬਰ ਪੰਜਾਬੀ ਭਾਸ਼ਾ ਵਿੱਚ ਆ ਜਾਵੇਗਾ। ਉਨ੍ਹਾਂ ਕਿਹਾ ਕਿ ਚੈਟ ਬੋਟ ਨੂੰ ਪੂਰੀ ਤਰ੍ਹਾਂ ਸਰਲ ਪੰਜਾਬੀ ਭਾਸ਼ਾ ਵਿੱਚ ਬਣਾਇਆ ਗਿਆ ਹੈ, ਜਿਸ ਨੂੰ ਕੋਈ ਵੀ ਵਿਅਕਤੀ ਆਸਾਨੀ ਨਾਲ ਚਲਾ ਸਕਦਾ ਹੈ। ਉਨ੍ਹਾਂ ਕਿਹਾ ਕਿ ਚੈਟ ਬੋਟ ਨੂੰ ਕਿਸਾਨਾਂ ਨੂੰ ਸਮਰਪਿਤ ਕਰਨ ਤੋਂ ਪਹਿਲਾਂ ਇਸ ਦਾ ਡੈਮੋ ਕਿਸਾਨਾਂ ਨੂੰ ਦਿਖਾਇਆ ਗਿਆ ਸੀ ਅਤੇ ਉਨ੍ਹਾਂ ਪਾਸੋਂ ਮਿਲੇ ਸੁਝਾਅ ਅਨੁਸਾਰ ਇਸ ਵਿੱਚ ਲੋੜੀਂਦੇ ਬਦਲਾਅ ਵੀ ਕੀਤੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਦੀ ਸ਼ੁੱਧਤਾ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਦੇ ਹੋਏ ਪਰਾਲੀ ਨੂੰ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਇਸ ਦਾ ਨਿਪਟਾਰਾ ਕਰਨ ਅਤੇ ਵਟਸ ਐਪ ਚੈਟ ਬੋਟ ਦੀ ਵਰਤੋਂ ਕਰਕੇ ਆਪਣੇ ਨੇੜੇ ਮੌਜੂਦ ਮਸ਼ੀਨਰੀ ਰਾਹੀਂ ਪਰਾਲੀ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਦੌਰਾਨ ਇੱਕ ਮੀਟਿੰਗ ਕਰਦਿਆਂ ਖੇਤੀਬਾੜੀ, ਸਹਿਕਾਰਤਾ, ਪੇਂਡੂ ਵਿਕਾਸ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਸਮੇਤ ਸਬੰਧਤ ਵਿਭਾਗਾਂ ਨੂੰ ਪਟਿਆਲਾ ਵਿੱਚ ਵਾਤਾਵਰਣ ਪੱਖੀ ਖੇਤੀ ਅਭਿਆਸਾਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮੌਕੇ ਡੀ.ਆਰ. ਸਹਿਕਾਰੀ ਸਭਾਵਾਂ ਸਰਬੇਸ਼ਵਰ ਸਿੰਘ ਮੋਹੀ, ਮੁੱਖ ਖੇਤੀਬਾੜੀ ਅਫਸਰ ਗੁਰਨਾਮ ਸਿੰਘ, ਏ.ਸੀ.ਐਫ.ਏ ਰਾਕੇਸ਼ ਗਰਗ, ਰਵਿੰਦਰਪਾਲ ਸਿੰਘ ਚੱਠਾ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਰੋਹਿਤ ਸਿੰਗਲਾ ਸਮੇਤ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਵੀ ਮੌਜੂਦ ਸਨ। The post ਕਿਸਾਨ ਆਪਣੇ ਫ਼ੋਨ ‘ਚ 7380016070 ਨੰਬਰ ਸੇਵ ਕਰਕੇ ਵਟਸ ਐਪ ‘ਚ ਐਸ.ਐਸ.ਏ ਲਿਖ ਕੇ ਲੈਣ ਮਸ਼ੀਨਰੀ ਦੀ ਜਾਣਕਾਰੀ: DC ਸਾਕਸ਼ੀ ਸਾਹਨੀ appeared first on TheUnmute.com - Punjabi News. Tags:
|
23 ਦਿਨਾਂ 'ਚ ਪਤੀ-ਪਤਨੀ ਇਕੱਠਿਆਂ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ Thursday 05 October 2023 06:20 AM UTC+00 | Tags: breaking-news canadas-student canadas-student-visa canada-visa kaur-immigration kaur-immigration-moga spouse-visa ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ ਮੋਗਾ, 05 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ ਨੇ ਪਿੰਡ ਸੁੱਖਣਵਾਲਾ , ਜ਼ਿਲ੍ਹਾ ਫਰੀਦਕੋਟ ਦੇ ਰਹਿਣ ਵਾਲੇ ਪਤੀ-ਪਤਨੀ ਕਮਲਵੀਰ ਕੌਰ ਤੇ ਲਖਵੀਰ ਸਿੰਘ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ (Spouse Visa) 23 ਦਿਨਾਂ 'ਚ ਲਗਵਾ ਕੇ ਦਿੱਤਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਕਮਲਵੀਰ ਕੌਰ ਤੇ ਲਖਵੀਰ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ ਤਾਂ ਉਹ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ। ਕਮਲਵੀਰ ਦੀ ਸਟੱਡੀ ਵਿੱਚ ਚਾਰ ਸਾਲ ਦਾ ਗੈਪ ਸੀ। ਲੋਕਾਂ ਦੇ ਮਨਾਂ ਵਿੱਚ ਧਾਰਣਾ ਬਣੀ ਹੋਈ ਹੈ ਕਿ ਪਤੀ-ਪਤਨੀ ਇਕੱਠੇ ਨਹੀਂ ਜਾ ਸਕਦੇ ਪਤੀ ਛੇ ਮਹੀਨਿਆਂ ਬਾਅਦ ਹੀ ਕੈਨੇਡਾ ਜਾ ਸਕਦਾ ਹੈ , ਪਰ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਇਕੱਠਿਆਂ ਦੀ ਫਾਈਲ ਅੱਠ ਜੁਲਾਈ 2023 ਨੂੰ ਲਗਾਈ ਤੇ 31 ਜੁਲਾਈ 2023 ਨੂੰ ਵੀਜ਼ਾ ਆ ਗਿਆ। ਕਮਲਵੀਰ ਕੌਰ ਨੇ 2020 'ਚ ਬਾਰ੍ਹਵੀਂ ਮੈਡੀਕਲ ਨਾਲ ਅਤੇ ਲਖਵੀਰ ਸਿੰਘ ਨੇ 2019 ਵਿੱਚ ਆਈ ਟੀ ਆਈ ਨਾਲ ਪਾਸ ਕੀਤੀ ਸੀ । ਇਸ ਮੌਕੇ ਕਮਲਵੀਰ ਕੌਰ ਤੇ ਲਖਵੀਰ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ (Spouse Visa) ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । The post 23 ਦਿਨਾਂ 'ਚ ਪਤੀ-ਪਤਨੀ ਇਕੱਠਿਆਂ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ appeared first on TheUnmute.com - Punjabi News. Tags:
|
Asian Games: ਮਾਨਸਾ ਦੀ ਪ੍ਰਨੀਤ ਕੌਰ ਦੀ ਟੀਮ ਨੇ ਕੰਪਾਊਂਡ ਤੀਰਅੰਦਾਜ਼ੀ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ Thursday 05 October 2023 06:33 AM UTC+00 | Tags: archery asian-games asian-games-2023 breaking-news mansa news womens-compound-archery-competition. ਚੰਡੀਗੜ੍ਹ, 05 ਅਕਤੂਬਰ 2023: ਚੀਨ ਵਿਖੇ ਜਾਰੀ ਏਸ਼ਿਆਈ ਖੇਡਾਂ (Asian Games) ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ | ਇਸਦੇ ਨਾਲ ਹੀ ਤੀਰਅੰਦਾਜ਼ੀ ਮੁਕਾਬਲਿਆਂ ਦੇ ਭਾਰਤੀ ਮਹਿਲਾ ਕੰਪਾਊਂਡ 'ਚ ਜ਼ਿਲ੍ਹਾ ਮਾਨਸਾ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਦੀ ਟੀਮ ਨੇ ਸੋਨ ਤਮਗਾ ਜਿੱਤਿਆ ਹੈ। ਪ੍ਰਨੀਤ ਕੌਰ ਅਦਿਤੀ ਸਵਾਮੀ ਅਤੇ ਜੋਤੀ ਸੁਰੇਖਾ ਦੀ ਜੋੜੀ ਨੇ ਔਰਤਾਂ ਦੀ ਕੰਪਾਊਂਡ ਤੀਰਅੰਦਾਜ਼ੀ ਦੇ ਫਾਈਨਲ ਵਿੱਚ ਭਾਰਤੀ ਟੀਮ ਨੇ ਚੀਨੀ ਤਾਈਪੇ ਨੂੰ 230-228 ਦੇ ਫਰਕ ਨਾਲ ਹਰਾਇਆ। ਇਨ੍ਹਾਂ ਖੇਡਾਂ (Asian Games) ਵਿੱਚ ਭਾਰਤ ਨੇ ਪਹਿਲੇ ਦਿਨ ਪੰਜ ਤਮਗੇ, ਦੂਜੇ ਦਿਨ ਛੇ, ਤੀਜੇ ਦਿਨ ਤਿੰਨ, ਚੌਥੇ ਦਿਨ ਅੱਠ, ਪੰਜਵੇਂ ਦਿਨ ਤਿੰਨ, ਛੇਵੇਂ ਦਿਨ ਅੱਠ, ਸੱਤਵੇਂ ਦਿਨ ਪੰਜ, 15। ਅੱਠਵੇਂ ਦਿਨ, ਨੌਵੇਂ ਦਿਨ ਸੱਤ, ਦਸਵੇਂ ਦਿਨ ਨੌਂ ਅਤੇ 11ਵੇਂ ਦਿਨ 12 ਸਨ। ਅੱਜ ਭਾਰਤ ਨੂੰ ਤੀਰਅੰਦਾਜ਼ੀ, ਕੁਸ਼ਤੀ ਅਤੇ ਸਕੁਐਸ਼ ਵਿੱਚ ਮੈਡਲਾਂ ਦੀ ਆਸ ਹੈ। ਅਜਿਹੇ ‘ਚ ਅੱਜ ਭਾਰਤ ਦੇ ਕੁੱਲ ਮੈਡਲਾਂ ਦੀ ਗਿਣਤੀ 100 ਦੇ ਕਰੀਬ ਪਹੁੰਚ ਸਕਦੀ ਹੈ। ਭਾਰਤ ਨੇ ਹੁਣ ਤੱਕ 82 ਤਮਗੇ ਹਾਸਲ ਕਰ ਲਏ ਹਨ, ਜਿਨ੍ਹਾਂ ਵਿੱਚ 19 ਸੋਨ ਤਮਗੇ ਹਨ | The post Asian Games: ਮਾਨਸਾ ਦੀ ਪ੍ਰਨੀਤ ਕੌਰ ਦੀ ਟੀਮ ਨੇ ਕੰਪਾਊਂਡ ਤੀਰਅੰਦਾਜ਼ੀ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ appeared first on TheUnmute.com - Punjabi News. Tags:
|
ਨਾਂਦੇੜ ਹਸਤਪਾਲ ਮੌਤ ਮਾਮਲਾ: ਪੁਲਿਸ ਵੱਲੋਂ ਡੀਨ ਤੇ ਇੱਕ ਹੋਰ ਡਾਕਟਰ ਖ਼ਿਲਾਫ਼ FIR ਦਰਜ Thursday 05 October 2023 06:49 AM UTC+00 | Tags: 31-patients 31-patients-died breaking breaking-news latest-news maharashtra nanded nanded-government-hospital nanded-hospital news patients punjab-news ਚੰਡੀਗੜ੍ਹ, 05 ਅਕਤੂਬਰ 2023: ਨਾਂਦੇੜ ਦੇ ਸਰਕਾਰੀ ਹਸਪਤਾਲ (Nanded hospital) ਵਿੱਚ ਮਰੀਜ਼ਾਂ ਦੀ ਮੌਤ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਨਾਂਦੇੜ ਦਿਹਾਤੀ ਪੁਲਿਸ ਨੇ ਨਾਂਦੇੜ ਦੇ ਸਰਕਾਰੀ ਹਸਪਤਾਲ ਦੇ ਡੀਨ ਡਾਕਟਰ ਵਾਕੋਡੇ ਅਤੇ ਇਕ ਹੋਰ ਡਾਕਟਰ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ | ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਹੈ । ਇਸ ਮਾਮਲੇ ਵਿੱਚ ਇਹ ਐਫਆਈਆਰ ਇੱਕ ਮ੍ਰਿਤਕ ਦੇ ਰਿਸ਼ਤੇਦਾਰ ਦੀ ਸ਼ਿਕਾਇਤ ਉੱਤੇ ਦਰਜ ਕੀਤੀ ਗਈ ਹੈ। ਦੋਸ਼ ਹੈ ਕਿ ਡੀਨ ਅਤੇ ਬਾਲ ਰੋਗ ਮਾਹਰ ਦੀ ਲਾਪਰਵਾਹੀ ਕਾਰਨ ਹਸਪਤਾਲ ‘ਚ ਉਸ ਦੀ ਬੇਟੀ ਅਤੇ ਉਸ ਦੇ ਨਵਜੰਮੇ ਬੱਚੇ ਦੀ ਮੌਤ ਹੋ ਗਈ। ਜਦੋਂ ਉਹ ਬਾਹਰੋਂ ਦਵਾਈਆਂ ਖਰੀਦ ਕੇ ਉਡੀਕਦਾ ਰਿਹਾ ਤਾਂ ਉਥੇ ਕੋਈ ਡਾਕਟਰ ਮੌਜੂਦ ਨਹੀਂ ਸੀ। ਜਦੋਂ ਉਹ ਡੀਨ ਕੋਲ ਗਿਆ ਤਾਂ ਉਸ ਨੇ ਵੀ ਉਸ ਵਾਪਸ ਭੇਜ ਦਿੱਤਾ । ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਦੇ ਦੋ ਹਸਪਤਾਲਾਂ ਦੀ ਖ਼ਰਾਬ ਹਾਲਤ ਦਾ ਖ਼ੁਦ ਨੋਟਿਸ ਲਿਆ ਹੈ। ਇਸ ਵਿੱਚ ਨਾਂਦੇੜ ਦਾ ਹਸਪਤਾਲ (Nanded hospital) ਵੀ ਸ਼ਾਮਲ ਹੈ, ਜਿੱਥੇ 72 ਘੰਟਿਆਂ ਵਿੱਚ 16 ਬੱਚਿਆਂ ਸਮੇਤ 31 ਜਣਿਆਂ ਦੀ ਮੌਤ ਹੋ ਗਈ। ਚੀਫ਼ ਜਸਟਿਸ ਡੀਕੇ ਉਪਾਧਿਆਏ ਅਤੇ ਜਸਟਿਸ ਆਰਿਫ਼ ਡਾਕਟਰ ਦੀ ਡਿਵੀਜ਼ਨ ਬੈਂਚ ਨੇ ਰਾਜ ਸਰਕਾਰ ਨੂੰ ਸਿਹਤ ਲਈ ਬਜਟ ਅਲਾਟਮੈਂਟ ਦੇ ਵੇਰਵੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੰਬੇ ਹਾਈਕੋਰਟ ਨੇ ਨਾਂਦੇੜ ਮਾਮਲੇ ‘ਚ ਸੁਮੋਟੋ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਨਾਂਦੇੜ ਦੇ ਸਰਕਾਰੀ ਹਸਪਤਾਲ ‘ਚ ਹੋ ਰਹੀ ਮੌਤ ਨੂੰ ਗੰਭੀਰਤਾ ਨਾਲ ਲਿਆ ਹੈ। ਇਸ ‘ਤੇ ਤੁਰੰਤ ਸੁਣਵਾਈ ਕੀਤੀ ਜਾਵੇਗੀ। The post ਨਾਂਦੇੜ ਹਸਤਪਾਲ ਮੌਤ ਮਾਮਲਾ: ਪੁਲਿਸ ਵੱਲੋਂ ਡੀਨ ਤੇ ਇੱਕ ਹੋਰ ਡਾਕਟਰ ਖ਼ਿਲਾਫ਼ FIR ਦਰਜ appeared first on TheUnmute.com - Punjabi News. Tags:
|
ਜੇਕਰ ਸੰਜੇ ਸਿੰਘ ਦੇ ਘਰੋਂ ਭ੍ਰਿਸ਼ਟਾਚਾਰ ਦਾ ਇੱਕ ਰੁਪਿਆ ਵੀ ਮਿਲਦਾ ਹੈ ਤਾਂ ਪਹਿਲਾਂ ਸਬੂਤ ਪੇਸ਼ ਕਰੋ: ਆਤਿਸ਼ੀ Thursday 05 October 2023 07:00 AM UTC+00 | Tags: aam-aadmi-party aam-aadmi-party-delhi aap-workers atishi breaking-news delhi-excise-policy ed mumbai news sanjay-singh ਚੰਡੀਗੜ੍ਹ, 05 ਅਕਤੂਬਰ 2023: ਮੁੰਬਈ ‘ਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ (Sanjay Singh) ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਸਮਰਥਕਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।ਸੰਜੇ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ‘ਚ ‘ਆਪ’ ਦਾ ਧਰਨਾ ਜਾਰੀ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੇ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਦੇ ਬਾਹਰ ਇਕੱਠੇ ਹੋ ਕੇ ਪਾਰਟੀ ਆਗੂ ਸੰਜੇ ਸਿੰਘ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ, ਜਿਸ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕੱਲ੍ਹ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਸੰਜੇ ਸਿੰਘ (Sanjay Singh) ਦੀ ਗ੍ਰਿਫਤਾਰੀ ‘ਤੇ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਦਾ ਕਹਿਣਾ ਹੈ, ”ਈਡੀ ਅਤੇ ਸੀਬੀਆਈ ਨੇ ਪਿਛਲੇ 15 ਮਹੀਨਿਆਂ ਤੋਂ ਇਸ ਜਾਂਚ ‘ਚ 500 ਤੋਂ ਜ਼ਿਆਦਾ ਅਧਿਕਾਰੀ ਤਾਇਨਾਤ ਕੀਤੇ ਹਨ। ਇਨ੍ਹਾਂ ਅਧਿਕਾਰੀਆਂ ਨੇ ਹਜ਼ਾਰਾਂ ਥਾਵਾਂ ‘ਤੇ ਛਾਪੇਮਾਰੀ ਕੀਤੀ ਪਰ ਉਨ੍ਹਾਂ ਨੇ ਭ੍ਰਿਸ਼ਟਾਚਾਰ ਦਾ ਕੋਈ ਸਬੂਤ ਨਹੀਂ ਮਿਲਿਆ, ਅਦਾਲਤ ‘ਚ ਕੋਈ ਸਬੂਤ ਪੇਸ਼ ਨਹੀਂ ਕਰ ਸਕੇ, ਮਨੀਸ਼ ਸਿਸੋਦੀਆ ਦੇ ਦਫਤਰ ਅਤੇ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ, ਉੱਥੇ ਕੁਝ ਵੀ ਨਹੀਂ ਮਿਲਿਆ, ਪਰ ਭਾਜਪਾ ਨੂੰ ਕਿਸੇ ਸਬੂਤ ਦੀ ਲੋੜ ਨਹੀਂ ਹੈ।ਬਿਨਾਂ ਭ੍ਰਿਸ਼ਟਾਚਾਰ ਦੇ ਸਬੂਤ ਦੇ ਮਨੀਸ਼ Sanjay Singhਨੂੰ ਗ੍ਰਿਫਤਾਰ ਕਰ ਲਿਆ ਗਿਆ। ਹੁਣ ਸੰਜੇ ਸਿੰਘ ਨਾਲ ਵੀ ਇਹੀ ਕਹਾਣੀ ਦੁਹਰਾਈ ਜਾ ਰਹੀ ਹੈ। ਆਤਿਸ਼ੀ ਦਾ ਕਹਿਣਾ ਹੈ ਕਿ ’ਮੈਂ’ਤੁਸੀਂ ਭਾਜਪਾ ਨੂੰ ਚੁਣੌਤੀ ਦੇਣਾ ਚਾਹੁੰਦੀ ਹਾਂ ਕਿ ਜੇਕਰ ਸੰਜੇ ਸਿੰਘ ਦੇ ਘਰੋਂ ਭ੍ਰਿਸ਼ਟਾਚਾਰ ਦਾ ਇੱਕ ਰੁਪਿਆ ਵੀ ਮਿਲਦਾ ਹੈ ਤਾਂ ਪਹਿਲਾਂ ਸਬੂਤ ਪੇਸ਼ ਕਰੋ’। ਉਨ੍ਹਾਂ ਕਿਹਾ ਕਿ ਕੋਈ ਸਬੂਤ ਰੱਖੋ ਅਤੇ ਇੱਕ ਰੁਪਿਆ ਵੀ ਦੱਸੋ ਜੋ ਸੰਜੇ ਸਿੰਘ ਦੇ ਘਰੋਂ ਮਿਲਿਆ ਸੀ, ਜਿਸ ਦੇ ਆਧਾਰ ‘ਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ। The post ਜੇਕਰ ਸੰਜੇ ਸਿੰਘ ਦੇ ਘਰੋਂ ਭ੍ਰਿਸ਼ਟਾਚਾਰ ਦਾ ਇੱਕ ਰੁਪਿਆ ਵੀ ਮਿਲਦਾ ਹੈ ਤਾਂ ਪਹਿਲਾਂ ਸਬੂਤ ਪੇਸ਼ ਕਰੋ: ਆਤਿਸ਼ੀ appeared first on TheUnmute.com - Punjabi News. Tags:
|
ਦਿੱਲੀ ਸ਼ਰਾਬ ਨੀਤੀ ਮਾਮਲਾ: ਅਨੁਰਾਗ ਠਾਕੁਰ ਦਾ 'ਆਪ' 'ਤੇ ਤੰਜ, ਆਖਿਆ- ਕਿੰਗਪਿਨ ਅਜੇ ਬਾਹਰ, ਉਸਦਾ ਨੰਬਰ ਵੀ ਆਵੇਗਾ Thursday 05 October 2023 07:11 AM UTC+00 | Tags: aam-aadmi-party aam-aadmi-party-delhi aap-workers anurag-thakur atishi bjp breaking-news delhi-excise-policy delhi-liquor-scam ed manish-sisodia mumbai news sanjay-singh ਚੰਡੀਗੜ੍ਹ, 05 ਅਕਤੂਬਰ 2023: ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ | ਇਸਦੇ ਨਾਲ ਹੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਨੇ ਇਮਾਨਦਾਰੀ ਦੇ ਸਰਟੀਫਿਕੇਟ ਦਿੱਤੇ ਹਨ, ਉਹ ਜੇਲ੍ਹ ‘ਚ ਹਨ। ਅਨੁਰਾਗ ਠਾਕੁਰ (Anurag Thakur) ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਦਾ ਅਗਲਾ ਨੰਬਰ ਹੋ ਸਕਦਾ ਹੈ। ਲੋਕ ਅਰਵਿੰਦ ਕੇਜਰੀਵਾਲ ‘ਤੇ ਹੱਸ ਰਹੇ ਹਨ। ਤੁਸੀਂ ਉਨ੍ਹਾਂ ਦੇ ਚਿਹਰੇ ‘ਤੇ ਤਣਾਅ ਦੇਖ ਸਕਦੇ ਹੋ। ਡਿਪਟੀ ਸੀਐਮ ਜੇਲ੍ਹ ਵਿੱਚ ਹੈ, ਸਿਹਤ ਮੰਤਰੀ ਜੇਲ੍ਹ ਵਿੱਚ ਹੈ, ਇਹ ਉਹ ਲੋਕ ਹਨ ਜੋ ਭ੍ਰਿਸ਼ਟਾਚਾਰ ਵਿਰੁੱਧ ਭਾਰਤ ਦਾ ਨਾਅਰਾ ਲਗਾ ਕੇ ਅੱਗੇ ਆਏ ਸਨ, ਪਰ ਹੁਣ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹਨ। ਅਨੁਰਾਗ ਠਾਕੁਰ ਨੇ ਕਿਹਾ ਕਿ ਕਿੰਗਪਿਨ ਅਜੇ ਬਾਹਰ ਹੈ। ਉਸਦਾ ਨੰਬਰ ਵੀ ਆ ਜਾਵੇਗਾ। ਜਾਂਚ ਚੱਲ ਰਹੀ ਹੈ। ਇਸ ਦੌਰਾਨ, ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਜੇ ਸਿੰਘ ਦੀ ਗ੍ਰਿਫਤਾਰੀ ਦੀ ਨਿੰਦਾ ਕਰਦੇ ਹੋਏ ਦਾਅਵਾ ਕੀਤਾ ਕਿ ਇਹ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਘਬਰਾਹਟ ਨੂੰ ਦਰਸਾਉਂਦਾ ਹੈ। The post ਦਿੱਲੀ ਸ਼ਰਾਬ ਨੀਤੀ ਮਾਮਲਾ: ਅਨੁਰਾਗ ਠਾਕੁਰ ਦਾ ‘ਆਪ’ ‘ਤੇ ਤੰਜ, ਆਖਿਆ- ਕਿੰਗਪਿਨ ਅਜੇ ਬਾਹਰ, ਉਸਦਾ ਨੰਬਰ ਵੀ ਆਵੇਗਾ appeared first on TheUnmute.com - Punjabi News. Tags:
|
ਕ੍ਰਿਕਟ ਵਨਡੇ ਵਿਸ਼ਵ ਕੱਪ ਦਾ ਹੋਇਆ ਆਗਾਜ਼, ਅੱਜ ਪਹਿਲੇ ਮੁਕਾਬਲੇ 'ਚ ਭਿੜਣਗੇ ਇੰਗਲੈਂਡ ਤੇ ਨਿਊਜ਼ੀਲੈਂਡ Thursday 05 October 2023 07:30 AM UTC+00 | Tags: breaking-news cricket-odi-world-cup england-vs-new-zealand icc-odi-world-cup latest-news news odi-world-cup sports-news ਚੰਡੀਗੜ੍ਹ, 05 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 (ODI World Cup) ਦਾ 13ਵਾਂ ਸੈਸ਼ਨ ਵੀਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਉਦਘਾਟਨੀ ਮੈਚ 5 ਅਕਤੂਬਰ ਨੂੰ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਵਿਸ਼ਵ ਕੱਪ 2023 ਦਾ ਉਦਘਾਟਨੀ ਮੈਚ ਅੱਜ ਸਾਬਕਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਟਾਸ ਜਲਦੀ ਹੀ ਹੋਵੇਗਾ। ਨਿਊਜ਼ੀਲੈਂਡ ਨੂੰ ਇਸ ਮਹੱਤਵਪੂਰਨ ਮੈਚ ਵਿੱਚ ਆਪਣੇ ਨਿਯਮਤ ਕਪਤਾਨ ਕੇਨ ਵਿਲੀਅਮਸਨ ਅਤੇ ਤੇਜ਼ ਗੇਂਦਬਾਜ਼ ਟਿਮ ਸਾਊਥੀ ਦੀਆਂ ਸੇਵਾਵਾਂ ਨਹੀਂ ਮਿਲਣਗੀਆਂ। ਇਸ ਦੇ ਨਾਲ ਹੀ ਇੰਗਲੈਂਡ ਵੀ ਆਪਣੇ ਅਨੁਭਵੀ ਆਲਰਾਊਂਡਰ ਬੇਨ ਸਟੋਕਸ ਤੋਂ ਬਿਨਾਂ ਹੋਵੇਗਾ, ਜੋ ਕਿ ਕਮਰ ਦੀ ਸੱਟ ਤੋਂ ਪੀੜਤ ਹੈ। 2019 ਵਿਸ਼ਵ ਕੱਪ ਦਾ ਫਾਈਨਲ ਮੈਚ ਦੋਵਾਂ ਟੀਮਾਂ ਵਿਚਾਲੇ ਖੇਡਿਆ ਗਿਆ ਸੀ, ਜਿਸ ‘ਚ ਇੰਗਲੈਂਡ ਨੇ ਜ਼ਿਆਦਾ ਚੌਕੇ ਲਗਾਉਣ ਕਾਰਨ ਖ਼ਿਤਾਬ ਜਿੱਤਿਆ ਸੀ। 2019 ਵਿਸ਼ਵ ਕੱਪ (ODI World Cup) ਦਾ ਫਾਈਨਲ ਮੈਚ ਦੋਵਾਂ ਟੀਮਾਂ ਵਿਚਾਲੇ ਖੇਡਿਆ ਗਿਆ ਸੀ, ਜਿਸ ‘ਚ ਇੰਗਲੈਂਡ ਨੇ ਜ਼ਿਆਦਾ ਚੌਕੇ ਲਗਾਉਣ ਕਾਰਨ ਖ਼ਿਤਾਬ ਜਿੱਤਿਆ ਸੀ। ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਹੁਣ ਤੱਕ ਕੁੱਲ 95 ਵਨਡੇ ਮੈਚ ਖੇਡੇ ਜਾ ਚੁੱਕੇ ਹਨ। ਇੰਗਲੈਂਡ ਅਤੇ ਨਿਊਜ਼ੀਲੈਂਡ ਦੋਵਾਂ ਨੇ 44 ਮੈਚ ਜਿੱਤੇ ਹਨ। ਚਾਰ ਮੈਚਾਂ ਦਾ ਨਤੀਜਾ ਨਹੀਂ ਨਿਕਲਿਆ ਜਦਕਿ ਤਿੰਨ ਮੈਚ ਟਾਈ ਰਹੇ। The post ਕ੍ਰਿਕਟ ਵਨਡੇ ਵਿਸ਼ਵ ਕੱਪ ਦਾ ਹੋਇਆ ਆਗਾਜ਼, ਅੱਜ ਪਹਿਲੇ ਮੁਕਾਬਲੇ ‘ਚ ਭਿੜਣਗੇ ਇੰਗਲੈਂਡ ਤੇ ਨਿਊਜ਼ੀਲੈਂਡ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਐਕਸਾਈਜ਼ ਵਿਭਾਗ ਵੱਲੋਂ ਮਕੈਨਿਕ ਦੀ ਦੁਕਾਨ 'ਚ ਛਾਪੇਮਾਰੀ, 50 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ Thursday 05 October 2023 07:40 AM UTC+00 | Tags: aam-aadmi-party breaking-news cm-bhagwant-mann crime excise-department illegal-liquor latest-news liquor news punjab punjab-excise-department punjab-news the-unmute-breaking-news ਅੰਮ੍ਰਿਤਸਰ, 05 ਅਕਤੂਬਰ 2023: ਪੰਜਾਬ ਵਿੱਚ ਨਜਾਇਜ਼ ਸ਼ਰਾਬ ਦਾ ਕਾਰੋਬਾਰ ਬੜਾ ਹੀ ਤੇਜ਼ੀ ਨਾਲ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ, ਹਾਲਾਂਕਿ ਐਕਸਾਈਜ਼ ਵਿਭਾਗ (Excise Department) ਵੱਲੋਂ ਸਮੇਂ-ਸਮੇਂ ਤੇ ਛਾਪੇਮਾਰੀ ਕਰਕੇ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਮੁਹਿਮ ਵਿਧਿ ਹੋਈ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਰਾਮਬਾਗ ਅਧੀਨ ਹਾਈਡ ਮਾਰਕੀਟ ਦਾ ਹੈ, ਜਿੱਥੇ ਕਿ ਮਕੈਨਿਕ ਦੀ ਦੁਕਾਨ ਦੇ ਉੱਪਰ ਹੀ ਨਜਾਇਜ਼ ਸ਼ਰਾਬ ਵੇਚਣ ਦਾ ਕੰਮ ਬੜਾ ਧੜੱਲੇ ਨਾਲ ਚੱਲ ਰਿਹਾ ਸੀ। ਐਕਸਾਈਜ਼ ਵਿਭਾਗ (Excise Department) ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਜਦੋਂ ਮਕੈਨਿਕ ਦੀ ਦੁਕਾਨ ਦੇ ਉੱਪਰ ਛਾਪੇਮਾਰੀ ਕੀਤੀ ਤਾਂ ਉਥੋਂ 50 ਪੇਟੀਆਂ ਦੇ ਕਰੀਬ ਨਜਾਇਜ਼ ਸ਼ਰਾਬ ਬਰਾਮਦ ਹੋਈ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੂੰ ਸ਼ਰਾਬ ਦੇ ਉੱਪਰੋਂ ਵੱਡਾ ਰੈਵਨਿਊ ਪ੍ਰਾਪਤ ਹੁੰਦਾ ਹੈ ਲੇਕਿਨ ਇਸ ਦੌਰਾਨ ਜਦੋਂ ਨਜਾਇਜ਼ ਸ਼ਰਾਬ ਦਾ ਕਾਰੋਬਾਰ ਧੜੱਲੇ ਨਾਲ ਚੱਲੇਗਾ ਤਾਂ ਸਰਕਾਰ ਦੇ ਰੈਵਨਿਊ ‘ਚ ਘਾਟਾ ਪੈਂਦਾ ਹੈ । ਦੂਜੇ ਪਾਸੇ ਸ਼ਰਾਬ ਦੇ ਠੇਕੇਦਾਰਾਂ ਦਾ ਕਹਿਣਾ ਹੈ ਕਿ ਇਹ ਨਜਾਇਜ਼ ਸ਼ਰਾਬ ਦਾ ਕੰਮ ਬੰਦ ਹੋਣਾ ਚਾਹੀਦਾ ਹੈ। ਜੇਕਰ ਨਜਾਇਜ਼ ਸ਼ਰਾਬ ਦਾ ਕੰਮ ਬੰਦ ਨਾ ਹੋਇਆ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਸ਼ਰਾਬ ਦਾ ਠੇਕਾ ਨਹੀਂ ਲੈ ਪਾਉਣਗੇ, ਜਿਸ ਨਾਲ ਸਰਕਾਰ ਨੂੰ ਵੱਡਾ ਘਾਟਾ ਹੋਵੇਗਾ | ਦੂਜੇ ਪਾਸੇ ਐਕਸਾਈਜ਼ ਇੰਸਪੈਕਟਰ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਲਗਾਤਾਰ ਹੀ ਛਾਪੇਮਾਰੀਆਂ ਕਰਕੇ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਕਿ ਸਰਕਾਰ ਨੂੰ ਕਿਸੇ ਤਰੀਕੇ ਕੋਈ ਘਾਟਾ ਨਾ ਪੈ ਸਕੇ | The post ਅੰਮ੍ਰਿਤਸਰ ‘ਚ ਐਕਸਾਈਜ਼ ਵਿਭਾਗ ਵੱਲੋਂ ਮਕੈਨਿਕ ਦੀ ਦੁਕਾਨ ‘ਚ ਛਾਪੇਮਾਰੀ, 50 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ appeared first on TheUnmute.com - Punjabi News. Tags:
|
Asian Games: ਦੀਪਿਕਾ ਪੱਲੀਕਲ ਤੇ ਹਰਿੰਦਰ ਪਾਲ ਸਿੰਘ ਸੰਧੂ ਨੇ ਸਕੁਐਸ਼ 'ਚ ਮਿਕਸਡ ਡਬਲਜ਼ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ Thursday 05 October 2023 08:07 AM UTC+00 | Tags: asian-games asian-games-2023 breaking-news deepika-pallikal-karthik harinder-pal-singh-sandhu news nwes pal-singh-sandhu sports-news the-unmute-breaking the-unmute-latest-news ਚੰਡੀਗੜ੍ਹ, 05 ਅਕਤੂਬਰ 2023: ਏਸ਼ਿਆਈ ਖੇਡਾਂ 2023 ਵਿੱਚ ਦੀਪਿਕਾ ਪੱਲੀਕਲ ਕਾਰਤਿਕ ਅਤੇ ਹਰਿੰਦਰ ਪਾਲ ਸਿੰਘ ਸੰਧੂ (Harinder Pal Singh Sandhu) ਨੇ ਸਕੁਐਸ਼ ਵਿੱਚ ਮਿਕਸਡ ਡਬਲਜ਼ ਮੁਕਾਬਲੇ ਵਿੱਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ । ਏਸ਼ਿਆਈ ਖੇਡਾਂ ਵਿੱਚ ਸਕੁਐਸ਼ ਵਿੱਚ ਪਹਿਲੀ ਵਾਰ ਮਿਕਸਡ ਡਬਲਜ਼ ਮੁਕਾਬਲੇ ਸ਼ਾਮਲ ਕੀਤੇ ਗਏ ਸਨ। ਭਾਰਤ ਇਸ ਦਾ ਪਹਿਲਾ ਚੈਂਪੀਅਨ ਬਣਿਆ ਹੈ । ਦੀਪਿਕਾ ਪੱਲੀਕਲ ਕਾਰਤਿਕ ਅਤੇ ਹਰਿੰਦਰ ਪਾਲ ਸਿੰਘ ਸੰਧੂ ਮਿਕਸਡ ਡਬਲਜ਼ ਦਾ ਸੋਨ ਜਿੱਤਣ ਵਾਲੀ ਪਹਿਲੀ ਜੋੜੀ ਬਣ ਗਈ। ਭਾਰਤ ਲਈ ਇਹ ਇੱਕ ਇਤਿਹਾਸਕ ਪਲ। ਭਾਰਤ ਨੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ 20ਵਾਂ ਸੋਨ ਤਮਗਾ ਜਿੱਤਿਆ ਹੈ। ਭਾਰਤ ਦੇ ਕੁੱਲ ਮੈਡਲਾਂ ਦੀ ਗਿਣਤੀ 83 ਹੋ ਗਈ ਹੈ। The post Asian Games: ਦੀਪਿਕਾ ਪੱਲੀਕਲ ਤੇ ਹਰਿੰਦਰ ਪਾਲ ਸਿੰਘ ਸੰਧੂ ਨੇ ਸਕੁਐਸ਼ ‘ਚ ਮਿਕਸਡ ਡਬਲਜ਼ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ appeared first on TheUnmute.com - Punjabi News. Tags:
|
ENG Vs NZ: ਵਨਡੇ ਵਿਸ਼ਵ ਕੱਪ ਦੇ ਪਹਿਲੇ ਮੈਚ 'ਚ ਇੰਗਲੈਂਡ ਖ਼ਿਲਾਫ਼ ਟਾਸ ਜਿੱਤ ਕੇ ਨਿਊਜ਼ੀਲੈਂਡ ਨੇ ਪਹਿਲਾਂ ਗੇਂਦਬਾਜ਼ੀ ਚੁਣੀ Thursday 05 October 2023 08:17 AM UTC+00 | Tags: breaking-news cricket england engvsnz eng-vs-nz icc-world-cup-2023 live-score news new-zealand odi-world-cup-2023 ਚੰਡੀਗੜ੍ਹ, 05 ਅਕਤੂਬਰ 2023: (ENG Vs NZ) ਕ੍ਰਿਕਟ ਵਨਡੇ ਵਿਸ਼ਵ ਕੱਪ 2023 ਦਾ 13ਵਾਂ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਭਾਰਤ ਦੇ 10 ਮੈਦਾਨਾਂ ‘ਤੇ ਹੋਣ ਵਾਲੇ ਇਸ ਟੂਰਨਾਮੈਂਟ ‘ਚ 10 ਟੀਮਾਂ ਹਿੱਸਾ ਲੈ ਰਹੀਆਂ ਹਨ। ਪਹਿਲਾ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਵੀਰਵਾਰ (5 ਅਕਤੂਬਰ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਦੇ ਨਿਯਮਤ ਕਪਤਾਨ ਕੇਨ ਵਿਲੀਅਮਸਨ ਇਸ ਮੈਚ ਵਿੱਚ ਨਹੀਂ ਖੇਡ ਰਹੇ ਹਨ। ਲਾਕੀ ਫਰਗੂਸਨ ਵੀ ਸੱਟ ਕਾਰਨ ਬਾਹਰ ਹਨ। ਇਸ ਦੇ ਨਾਲ ਹੀ ਬੇਨ ਸਟੋਕਸ ਇੰਗਲੈਂਡ ਦੇ ਪਲੇਇੰਗ-11 ‘ਚ ਨਹੀਂ ਹੈ। The post ENG Vs NZ: ਵਨਡੇ ਵਿਸ਼ਵ ਕੱਪ ਦੇ ਪਹਿਲੇ ਮੈਚ ‘ਚ ਇੰਗਲੈਂਡ ਖ਼ਿਲਾਫ਼ ਟਾਸ ਜਿੱਤ ਕੇ ਨਿਊਜ਼ੀਲੈਂਡ ਨੇ ਪਹਿਲਾਂ ਗੇਂਦਬਾਜ਼ੀ ਚੁਣੀ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਕੋਆਪਰੇਟਿਵ ਸੁਸਾਇਟੀ ਦੇ 272 ਨਵ-ਨਿਯੁਕਤ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ Thursday 05 October 2023 08:33 AM UTC+00 | Tags: aam-aadmi-party appointment-letters breaking-news cm-bhagwant-mann cooperative-societies government-job job latest-news news punjab punjab-news the-unmute-latest-update the-unmute-punjabi-news ਚੰਡੀਗੜ੍ਹ, 05 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਿਗਮ ਭਵਨ ਚੰਡੀਗੜ੍ਹ ਵਿਖੇ ਇੱਕ ਸਮਾਗਮ ਦੌਰਾਨ ਕੋਆਪਰੇਟਿਵ ਸੁਸਾਇਟੀ (Cooperative Society) ਦੇ 272 ਨਵ-ਨਿਯੁਕਤ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਤੱਕ 37 ਹਜ਼ਾਰ ਨੌਕਰੀਆਂ ਦੇ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਧਿਆਨ ਦੇਣ ਦੀ ਲੋੜ ਹੈ। ਜਿੰਨੀ ਚੰਗੀ ਕਿਸੇ ਦੀ ਪੜ੍ਹਾਈ ਹੋਏਗੀ, ਓਨੀ ਚੰਗੀ ਹੀ ਨੌਕਰੀ ਮਿਲੇਗੀ | ਇਸ ਮੌਕੇ ਮੁੱਖ ਮੰਤਰੀ ਨੇ ਨਵ-ਨਿਯੁਕਤ ਇੰਸਪੈਕਟਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਨਸਹੀਤ ਦਿੱਤੀ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਹੜਤਾਲ ਕਰਨਾ ਸਹੀ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਕਰੀਆਂ ਦੇਣ ਵਿੱਚ ਇੱਕ ਮਿੰਟ ਵੀ ਬਰਬਾਦ ਨਹੀਂ ਕਰਨਾ ਚਾਹੁੰਦੇ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ 72 ਸਾਲ ਪਹਿਲਾਂ ਹੀ ਟਾਲ ਦਿੱਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅੱਜ 272 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਨੂੰ ਖੁਸ਼ੀ ਹੈ ਕਿ ਕੋਆਪਰੇਟਿਵ ਸੁਸਾਇਟੀ (Cooperative Society) ਦੇ 272 ਨਵ-ਨਿਯੁਕਤ ਇੰਸਪੈਕਟਰਾਂ ਵਿੱਚੋਂ 181 ਲੜਕੇ ਅਤੇ 91 ਲੜਕੀਆਂ ਹਨ, ਜਿਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਪੰਜਾਬ ਵਿੱਚ ਰਿਸ਼ਵਤ ਅਤੇ ਸਿਫ਼ਾਰਸ਼ਾਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ। ਹੁਣ ਪੰਜਾਬ ਵਿੱਚ ਜਿਸ ਨੂੰ ਵੀ ਸਰਕਾਰੀ ਨੌਕਰੀ ਮਿਲੇਗੀ ਉਹ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਕਰੇਗੀ। ਪੰਜਾਬ ਵਿੱਚ ਬਿਨਾਂ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। The post CM ਭਗਵੰਤ ਮਾਨ ਨੇ ਕੋਆਪਰੇਟਿਵ ਸੁਸਾਇਟੀ ਦੇ 272 ਨਵ-ਨਿਯੁਕਤ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ appeared first on TheUnmute.com - Punjabi News. Tags:
|
ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਬੰਦ, NHAI ਵੱਲੋਂ ਲੋਕਾਂ ਨੂੰ ਬਦਲਵੇਂ ਰਸਤੇ ਤੋਂ ਲੰਘਣ ਦੀ ਸਲਾਹ Thursday 05 October 2023 08:58 AM UTC+00 | Tags: breaking-news chandigarh-manali-four-lane chandigarh-manali-highway news nhai ਚੰਡੀਗੜ੍ਹ, 05 ਅਕਤੂਬਰ 2023: ਚੰਡੀਗੜ੍ਹ-ਮਨਾਲੀ ਚਾਰ ਮਾਰਗੀ ਹਾਈਵੇਅ (Chandigarh-Manali highway) ਅੱਜ ਯਾਨੀ ਵੀਰਵਾਰ ਨੂੰ 3.5 ਘੰਟੇ ਲਈ ਵਾਹਨਾਂ ਲਈ ਪੂਰੀ ਤਰ੍ਹਾਂ ਬੰਦ ਰਹੇਗਾ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਹਾਈਵੇਅ ਦੀ ਮੁਰੰਮਤ ਕਾਰਨ ਹਾਈਵੇਅ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਸ਼ਾਮ 4 ਵਜੇ ਤੋਂ ਸ਼ਾਮ 5:30 ਵਜੇ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਛੋਟੇ ਵਾਹਨਾਂ ਨੂੰ ਬਦਲਵੇਂ ਰਸਤਿਆਂ ਰਾਹੀਂ ਭੇਜਿਆ ਜਾ ਰਿਹਾ ਹੈ ਪਰ ਭਾਰੀ ਵਾਹਨ ਹੁਣ ਹਾਈਵੇਅ ਖੁੱਲ੍ਹਣ ਦੀ ਉਡੀਕ ਕਰ ਰਹੇ ਹਨ। ਚੰਡੀਗੜ੍ਹ-ਮਨਾਲੀ ਚਾਰ ਮਾਰਗੀ ਹਾਈਵੇਅ ‘ਤੇ ਮੰਡੀ ਜ਼ਿਲ੍ਹੇ ਦੇ ਸਿਕਸ ਮੀਲ ਨਾਮਕ ਸਥਾਨ ‘ਤੇ ਵੱਡੀਆਂ ਚੱਟਾਨਾਂ ਹਵਾ ਵਿੱਚ ਲਟਕ ਰਹੀਆਂ ਹਨ। ਇਸ ਖ਼ਤਰੇ ਨੂੰ ਦੇਖਦੇ ਹੋਏ ਚਾਰ ਮਾਰਗੀ ਬੰਦ ਕਰਕੇ ਇਨ੍ਹਾਂ ਚੱਟਾਨਾਂ ਨੂੰ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਰ੍ਹਾਂ ਕਈ ਥਾਵਾਂ 'ਤੇ ਅਜੇ ਵੀ ਚਾਰ ਮਾਰਗੀ ਹਾਈਵੇਅ (Chandigarh-Manali highway )ਨੂੰ ਇੱਕ ਤਰਫਾ ਚਲਾਇਆ ਜਾ ਰਿਹਾ ਹੈ। ਇਨ੍ਹਾਂ ਥਾਵਾਂ ਤੋਂ ਮਲਬਾ ਆਦਿ ਹਟਾਉਣ ਤੋਂ ਬਾਅਦ ਹਾਈਵੇ ਦੀਆਂ ਦੋਵੇਂ ਲਾਈਨਾਂ ਆਵਾਜਾਈ ਲਈ ਖੋਲ੍ਹ ਦਿੱਤੀਆਂ ਜਾਣਗੀਆਂ। ਮੰਡੀ ਪੁਲਿਸ ਨੇ ਸਥਾਨਕ ਵਾਸੀਆਂ ਅਤੇ ਸੈਲਾਨੀਆਂ ਨੂੰ ਜਾਮ ਤੋਂ ਬਚਣ ਲਈ ਵਿਕਲਪਕ ਸੜਕਾਂ ਰਾਹੀਂ ਸਫ਼ਰ ਕਰਨ ਦੀ ਸਲਾਹ ਦਿੱਤੀ ਹੈ। ਇਸ ਵੇਲੇ ਛੋਟੇ ਵਾਹਨਾਂ ਨੂੰ ਮੰਡੀ ਤੋਂ ਕੁੱਲੂ ਤੋਂ ਕਮਾਦ-ਕਟੋਲਾ-ਬਜੌਰਾ ਸੜਕ ਰਾਹੀਂ ਭੇਜਿਆ ਜਾ ਰਿਹਾ ਹੈ। ਇਸ ਸੜਕ ‘ਤੇ ਭਾਰੀ ਵਾਹਨਾਂ ਨੂੰ ਆਉਣ-ਜਾਣ ਦੀ ਇਜਾਜ਼ਤ ਨਹੀਂ ਹੈ। ਇਸ ਰੂਟ ‘ਤੇ ਸਿਰਫ਼ 32 ਸੀਟਰ ਜਾਂ ਇਸ ਤੋਂ ਘੱਟ ਸਵਾਰੀਆਂ ਵਾਲੀਆਂ ਬੱਸਾਂ ਹੀ ਭੇਜੀਆਂ ਜਾ ਰਹੀਆਂ ਹਨ। The post ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਬੰਦ, NHAI ਵੱਲੋਂ ਲੋਕਾਂ ਨੂੰ ਬਦਲਵੇਂ ਰਸਤੇ ਤੋਂ ਲੰਘਣ ਦੀ ਸਲਾਹ appeared first on TheUnmute.com - Punjabi News. Tags:
|
ਲੁਧਿਆਣਾ ਪੁਲਿਸ ਨੇ 36 ਘੰਟਿਆਂ 'ਚ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਦੋ ਜਣੇ ਗ੍ਰਿਫਤਾਰ Thursday 05 October 2023 09:13 AM UTC+00 | Tags: breaking-news crime latest-news ludhiana-police mandeep-singh-sidhu murder-case news punjab-police ਲੁਧਿਆਣਾ, 05 ਅਕਤੂਬਰ 2023: ਮਨਦੀਪ ਸਿੰਘ ਸਿੱਧੂ, ਆਈ.ਪੀ.ਐੱਸ, ਕਮਿਸ਼ਨਰ ਪੁਲਿਸ, ਲੁਧਿਆਣਾ (Ludhiana police) ਦੇ ਦਿਸ਼ਾ-ਨਿਰਦੇਸਾ ਅਨੁਸਾਰ ਵੱਖ-ਵੱਖ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਸਕਿਰਨਜੀਤ ਸਿੰਘ ਤੇਜਾ, ਪੀ.ਪੀ.ਐੱਸ, ਡੀ.ਸੀ.ਪੀ. ਦਿਹਾਤੀ, ਲੁਧਿਆਣਾ, ਤੁਸ਼ਾਰ ਗੁਪਤਾ, ਆਈ.ਪੀ.ਐੱਸ, ਏ.ਡੀ.ਸੀ.ਪੀ-ਜਨਮ ਅਤੇ ਸ: ਜਤਿੰਦਰ ਸਿੰਘ ਪੀ.ਪੀ.ਐੱਸ. ਏ.ਸੀ.ਪੀ ਇੰਡ ਏਰੀਆ-ਏ, ਲੁਧਿਆਣਾ ਦੀ ਅਗਵਾਈ ਹੇਠ ਥਾਣੇਦਾਰ ਗਗਨਦੀਪ ਸਿੰਘ, ਮੁੱਖ ਅਫਸਰ ਥਾਣਾ ਕੂੰਮਕਲਾਂ, ਲੁਧਿਆਣਾ ਪਾਸ ਮਿਤੀ 03.10.2023 ਨੂੰ ਕੰਵਲਜੀਤ ਸਿੰਘ ਵਾਸੀ ਪਿੰਡ ਬਲੀਏਵਾਲ, ਥਾਣਾ ਕੂੰਮਕਲਾਂ ਜ਼ਿਲ੍ਹਾ ਲੁਧਿਆਣਾ ਨੇ ਬਿਆਨ ਲਿਖਵਾਇਆ ਕਿ ਮਿਤੀ 02 ਅਕਤੂਬਰ 2023 ਨੂੰ ਸਮਾਂ ਕਰੀਬ 8: 30 ਵਜੇ ਰਾਤ ਨੂੰ ਉਹ ਆਪਣੇ ਮੋਟਰਸਾਈਕਲ ਪਰ ਪਿੰਡ ਹਾਦੀਵਾਲ ਸਾਈਡ ਜਾ ਰਿਹਾ ਸੀ। ਜਿਸਨੇ ਦੇਖਿਆ ਕਿ ਝੋਨੇ ਦੇ ਖੇਤ ਵਿੱਚ ਇੱਕ ਨਾ ਮਲੂਮ ਵਿਅਕਤੀ ( ਉਮਰ ਕਰੀਬ 35 ਸਾਲ) ਦੀ ਅੱਧਨੰਗੀ ਲਾਸ਼ ਪਈ ਸੀ। ਜਿਸ ਦੇ ਸਿਰ, ਸੱਜੇ ਕੰਨ ਅਤੇ ਠੋਡੀ ਦੇ ਹੇਠਾਂ ਸੱਟਾਂ ਦੇ ਨਿਸ਼ਾਨ ਸਨ। ਜੋ ਕਿਸੇ ਨਾ ਮਾਲੂਮ ਵਿਅਕਤੀਆਂ ਵੱਲੋਂ ਸੱਟਾਂ ਮਾਰ ਕੇ ਬੜੀ ਬੇਰਹਿਮੀ ਨਾਲ ਕਤਲ ਕੀਤਾ ਹੋਇਆ ਸੀ। ਜਿਸ ਦੇ ਬਿਆਨ ਪਰ ਮੁਕੱਦਮਾ ਨੰਬਰ 117 ਮਿਤੀ 03 ਅਕਤੂਬਰ 2023 ਅ/ਧ 302 ਭ:ਦੰਡ ਥਾਣਾ ਕੂੰਮਕਲਾਂ ਲੁਧਿਆਣਾ ਦਰਜ ਕਰਕੇ ਮੁੱਖ ਅਫਸਰ ਥਾਣਾ ਕੂੰਮਕਲਾਂ ਲੁਧਿਆਣਾ ਵੱਲੋਂ ਤਫਤੀਸ ਅਮਲ ਵਿੱਚ ਲਿਆਦੀ ਗਈ। ਪੁਲਿਸ (Ludhiana police) ਮੁਤਾਬਕ ਤਫਤੀਸ਼ ਦੌਰਾਨ ਦੋਸੀਆਨ ਮੰਗਲ ਸਿੰਘ ਅਤੇ ਪੂਰਨ ਸਿੰਘ ਨੂੰ ਮਿਤੀ 04 ਅਕਤੂਬਰ 2023 ਨੂੰ ਪਿੰਡ ਮਾਗਟ, ਏਰੀਆ ਥਾਣਾ ਮੇਹਰਬਾਨ ਵਿਚੋਂ 36 ਘੰਟਿਆਂ ਦੇ ਅੰਦਰ ਅੰਦਰ ਗ੍ਰਿਫਤਾਰ ਕੀਤਾ ਗਿਆ ਹੈ।
The post ਲੁਧਿਆਣਾ ਪੁਲਿਸ ਨੇ 36 ਘੰਟਿਆਂ ‘ਚ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਦੋ ਜਣੇ ਗ੍ਰਿਫਤਾਰ appeared first on TheUnmute.com - Punjabi News. Tags:
|
MP ਸੰਜੇ ਸਿੰਘ ਦੀ ਗ੍ਰਿਫਤਾਰੀ ਖ਼ਿਲਾਫ਼ 'ਆਪ' ਦਾ ਚੰਡੀਗੜ੍ਹ 'ਚ ਰੋਸ਼ ਪ੍ਰਦਰਸ਼ਨ, ਪੁਲਿਸ ਨੇ ਕਈ ਵਰਕਰਾਂ ਨੂੰ ਹਿਰਾਸਤ 'ਚ ਲਿਆ Thursday 05 October 2023 09:30 AM UTC+00 | Tags: aap-protest-news aap-workers breaking-news chandigarh chandigarh-app chandigarh-police mp mp-sanjay-singh news the-unmute-breaking-news the-unmute-latest-update the-unmute-punjabi-news ਚੰਡੀਗੜ੍ਹ, 05 ਅਕਤੂਬਰ 2023: ਦਿੱਲੀ ਕਥਿਤ ਸ਼ਰਾਬ ਘਪਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਹੋਰ ਵੱਡੇ ਆਗੂ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਰਾਜਧਾਨੀ ਸਮੇਤ ਪੰਜਾਬ ਵਿੱਚ ਵਿੱਚ ਸਿਆਸੀ ਪਾਰਾ ਕਾਫ਼ੀ ਵੱਧ ਗਿਆ ਹੈ। ਚੰਡੀਗੜ੍ਹ (Chandigarh) ‘ਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਦੇ ਵਰਕਰ ਸੜਕਾਂ ‘ਤੇ ਉਤਰ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਆਪ ਵਰਕਰ ਭਾਜਪਾ ਦੇ ਦਫ਼ਤਰ ਵੱਲ ਜਾ ਰਹੇ ਸਨ, ਇਸ ਦੌਰਾਨ ਚੰਡੀਗੜ੍ਹ (Chandigarh) ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ | ਇਸ ਦੌਰਾਨ ਪੁਲਿਸ ਨੇ ਆਪ ਵਰਕਰਾਂ ਵਿਚਾਲੇ ਖਿੱਚ ਧੂਹ ਹੋਈ | ਵਰਕਰਾਂ ਨੇ ਬੈਰੀਕੇਡ ਲੰਘਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ | ਖ਼ਬਰ ਹੈ ਕਿ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਹਨ। ਪੁਲਿਸ ਨੇ ਕਈ ਵਰਕਰਾਂ ਨੂੰ ਹਿਰਾਸਤ ‘ਚ ਲਿਆ ਹੈ |
The post MP ਸੰਜੇ ਸਿੰਘ ਦੀ ਗ੍ਰਿਫਤਾਰੀ ਖ਼ਿਲਾਫ਼ ‘ਆਪ’ ਦਾ ਚੰਡੀਗੜ੍ਹ ‘ਚ ਰੋਸ਼ ਪ੍ਰਦਰਸ਼ਨ, ਪੁਲਿਸ ਨੇ ਕਈ ਵਰਕਰਾਂ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News. Tags:
|
'ਆਪ' ਸਰਕਾਰ ਪੰਜਾਬ ਦੀ ਆਰਥਿਕਤਾ ਲਈ ਨੁਕਸਾਨਦੇਹ: ਜੈਵੀਰ ਸ਼ੇਰਗਿੱਲ Thursday 05 October 2023 10:01 AM UTC+00 | Tags: aam-aadmi-party aap-govt-punjab arvind-kejriwal breaking-news cm-bhagwant-mann jaiveer-shergill latest-news news punjab-bjp the-unmute-breaking-news ਚੰਡੀਗੜ੍ਹ, 5 ਅਕਤੂਬਰ 2023: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸ਼ਾਸਨ ਦੌਰਾਨ ਪੰਜਾਬ ਦੀ ਮਾੜੀ ਵਿੱਤੀ ਹਾਲਤ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਸਹੀ ਸਾਬਤ ਹੋਈਆਂ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਾਰ-ਵਾਰ ਪ੍ਰਗਟਾਈਆਂ ਜਾ ਰਹੀਆਂ ਚਿੰਤਾਵਾਂ ਪੂਰੀ ਤਰ੍ਹਾਂ ਸਹੀ ਸਾਬਤ ਹੋਈਆਂ ਹਨ, ਕਿਉਂਕਿ ਸਰਕਾਰ ਨੇ ਆਪਣੇ ਡੇਢ ਸਾਲ ਦੇ ਛੋਟੇ ਕਾਰਜਕਾਲ ਦੌਰਾਨ 50,000 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਗੱਲ ਮੰਨੀ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਪੰਜਾਬ ਦੀ ਆਰਥਿਕਤਾ ਆਈਸੀਯੂ ਵਿੱਚ ਵੈਂਟੀਲੇਟਰਾਂ ‘ਤੇ ਸਾਹ ਲੈ ਰਹੀ ਹੈ। ਇਹ ਆਪ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਆਰਥਿਕ ਕੁਸ਼ਾਸਨ ਦਾ ਨਤੀਜਾ ਹੈ, ਜੋ ਮੌਜੂਦਾ ਹਾਲਾਤ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੱਤਰ ਵਿੱਚ ਮਾਨ ਨੇ ਖੁਦ ਮੰਨਿਆ ਹੈ ਕਿ ਸੂਬੇ ਦੀ ਵਿੱਤੀ ਹਾਲਤ ਠੀਕ ਨਹੀਂ ਹੈ। ਇਸ ਤੋਂ ਇਲਾਵਾ, ਕਰਜ਼ੇ ਦੀ ਵਰਤੋਂ ਦੇ ਵੇਰਵਿਆਂ ਸਬੰਧੀ ਪੱਤਰ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਆਪ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦੇ ਕਰਜ਼ੇ ਵਿੱਚ 47,107.6 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਸ਼ੇਰਗਿੱਲ (Jaiveer Shergill) ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਨਕਾਰਦਾ ਹੈ ਕਿ ਸੂਬੇ ਦੀ ਆਰਥਿਕ ਹਾਲਤ ਠੀਕ ਹੈ। ਸਗੋਂ, ਇਹ ਜ਼ਾਹਰ ਕਰਦਾ ਹੈ ਕਿ ਅਰਥ ਵਿਵਸਥਾ ਮੰਦਹਾਲੀ ਦੀ ਸਥਿਤੀ ਵਿੱਚ ਹੈ ਅਤੇ ਬਹੁਤ ਮਾੜੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਭਾਜਪਾ ਦੇ ਬੁਲਾਰੇ ਨੇ ਆਪ ਸਰਕਾਰ ਨੂੰ ਪੂਰੀ ਤਰ੍ਹਾਂ ਦਿਸ਼ਾਹੀਣ ਦੱਸਦਿਆਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਵਿੱਤੀ ਸਾਲ 2023-24 ਦੇ ਬਜਟ ਵਿੱਚ ਵੀ ਮਾਲੀਆ ਉਗਰਾਹੀ ਵਧਾਉਣ ਲਈ ਕਿਸੇ ਨਵੇਂ ਵਿਕਲਪ ਦਾ ਜ਼ਿਕਰ ਨਹੀਂ ਹੈ। ਬਾਵਜੂਦ ਇਸਦੇ ਕਿ ਸੂਬੇ ਵਿੱਚ ਲਗਾਤਾਰ ਡੂੰਘੇ ਵਿੱਤੀ ਸੰਕਟ ਦੀ ਸਮੱਸਿਆ ਨਾਲ ਨਜਿੱਠਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ। ਸ਼ੇਰਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਸਲ ਵਿੱਚ ਸਰਕਾਰ ਕੋਲ ਮਾਲੀਆ ਪੈਦਾ ਕਰਨ ਲਈ ਕੋਈ ਠੋਸ ਨੀਤੀ ਨਹੀਂ ਹੈ, ਜਿਸ ਨਾਲ ਸੂਬੇ ਨੂੰ ਘਾਟੇ ਵਿੱਚੋਂ ਬਾਹਰ ਕੱਢਿਆ ਜਾ ਸਕੇ। ਜਦੋਂ ਕਿ ਸੂਬਾ ਭਾਰੀ ਕਰਜ਼ੇ ਦੇ ਜਾਲ ਵਿੱਚ ਫਸਿਆ ਹੋਇਆ ਹੈ। ਸ਼ੇਰਗਿੱਲ ਨੇ ਕੁਝ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿੱਤੀ ਸਾਲ 2021-22 ਦੇ ਅੰਤ ਵਿੱਚ ਪੰਜਾਬ ਸਿਰ 2.82 ਲੱਖ ਕਰੋੜ ਰੁਪਏ ਦਾ ਕਰਜ਼ਾ ਸੀ, ਜੋ ਵਿੱਤੀ ਸਾਲ 2022-23 ਦੇ ਅੰਤ ਤੱਕ ਵੱਧ ਕੇ 3.12 ਲੱਖ ਕਰੋੜ ਰੁਪਏ ਹੋ ਗਿਆ ਹੈ। ਇਸੇ ਤਰ੍ਹਾਂ ਵਿੱਤੀ ਸਾਲ 2023-24 ਦੇ ਅੰਤ ਤੱਕ ਕਰਜ਼ਾ 3.47 ਲੱਖ ਕਰੋੜ ਰੁਪਏ ਦੇ ਨਵੇਂ ਉੱਚੇ ਪੱਧਰ ਨੂੰ ਛੂਹਣ ਦੀ ਸੰਭਾਵਨਾ ਹੈ। ਸ਼ੇਰਗਿੱਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਰਜ਼ੇ ਦੀ ਮੁੜ ਅਦਾਇਗੀ ‘ਤੇ ਪੰਜ ਸਾਲ ਦਾ ਮੋਰੋਟੋਰੀਅਮ ਵੀ ਮੰਗਿਆ ਹੈ। ਇਸ ਤੋਂ ਸਰਕਾਰ ਦੇ ਖਜ਼ਾਨਾ ਖਾਲੀ ਨਾ ਹੋਣ ਦੇ ਦਾਅਵਿਆਂ ਦੀ ਪੋਲ ਖੁੱਲ੍ਹਦੀ ਹੈ। ਦਿਲਚਸਪ ਗੱਲ ਇਹ ਹੈ ਕਿ ਕਰੀਬ 10 ਮਹੀਨੇ ਪਹਿਲਾਂ ਸਰਕਾਰ ਨੇ ਮੋਰੋਟੋਰੀਅਮ ਦੇ ਵਿਚਾਰ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਸੀ, ਪਰ ਹੁਣ ਉਸੇ ਸਰਕਾਰ ਨੇ ਇਸ ਮਾਮਲੇ ‘ਤੇ ਪੂਰੀ ਤਰ੍ਹਾਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕੋਲ ਸੂਬੇ ਨੂੰ ਕਰਜ਼ਾ ਮੁਕਤ ਕਰਨ ਲਈ ਕੋਈ ਰੋਡਮੈਪ ਜਾਂ ਬਲੂਪ੍ਰਿੰਟ ਨਹੀਂ ਹੈ। ਪੰਜਾਬ ਦੇ ਲੋਕਾਂ ਨੂੰ ਇਸ ਤੋਂ ਵੱਡੀਆਂ ਉਮੀਦਾਂ ਸਨ, ਪਰ ਆਪ ਸਰਕਾਰ ਸੂਬੇ ਨੂੰ ਵੱਧ ਰਹੇ ਕਰਜ਼ੇ ਤੋਂ ਬਾਹਰ ਕੱਢਣ ਅਤੇ ਡਿੱਗ ਰਹੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ‘ਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਸ਼ੇਰਗਿੱਲ ਨੇ ਅੱਗੇ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਵੱਧ ਕਰਜ਼ਈ ਸੂਬਿਆਂ ਵਿੱਚੋਂ ਇੱਕ ਹੈ ਅਤੇ ਮੌਜੂਦਾ ਸਰਕਾਰ ਨੇ ਸੂਬੇ ਦੀ ਆਰਥਿਕਤਾ ਨੂੰ ਰਿਵਰਸ ਗੇਅਰ ਵਿੱਚ ਪਾ ਦਿੱਤਾ ਹੈ। ਭਾਜਪਾ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਕਈ ਵਾਰ ਆਪ ਸਰਕਾਰ ਨੂੰ ਆਪਣੇ ਕਰਮਚਾਰੀਆਂ ਨੂੰ ਸਮੇਂ ‘ਤੇ ਤਨਖਾਹਾਂ ਦੇਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਮੰਦਭਾਗੀ ਗੱਲ ਇਹ ਹੈ ਕਿ ਸੂਬੇ ਦੀ ਆਰਥਿਕਤਾ ਦਾ ਮੰਦਾ ਹਾਲ ਹੋਣ ਦੇ ਬਾਵਜੂਦ ‘ਆਪ’ ਸਰਕਾਰ ਦੀਆਂ ਝੂਠੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਨ ਵਾਲੇ ਇਸ਼ਤਿਹਾਰਾਂ ਅਤੇ ਹੋਰਡਿੰਗਾਂ ‘ਤੇ ਕਰੋੜਾਂ ਰੁਪਏ ਬੇਲੋੜੇ ਖਰਚੇ ਜਾ ਰਹੇ ਹਨ। The post ‘ਆਪ’ ਸਰਕਾਰ ਪੰਜਾਬ ਦੀ ਆਰਥਿਕਤਾ ਲਈ ਨੁਕਸਾਨਦੇਹ: ਜੈਵੀਰ ਸ਼ੇਰਗਿੱਲ appeared first on TheUnmute.com - Punjabi News. Tags:
|
ਸੁਪਰੀਮ ਕੋਰਟ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ, ED ਨੂੰ ਲਾਈ ਫੁਟਕਾਰ Thursday 05 October 2023 11:03 AM UTC+00 | Tags: bail-plea breaking-news delhi-liquor-policy-case delhi-liquor-policy-corruption-case delhi-liquor-policy-scam ed manish-sisodia news supreme-court ਚੰਡੀਗੜ੍ਹ, 5 ਅਕਤੂਬਰ 2023: ਕਥਿਤ ਦਿੱਲੀ ਸ਼ਰਾਬ ਨੀਤੀ ਭ੍ਰਿਸ਼ਟਾਚਾਰ ਮਾਮਲੇ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਇਕ ਵਾਰ ਫਿਰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਈਡੀ ਨੂੰ ਫੁਟਕਾਰ ਲਗਾਈ ਅਤੇ ਕਈ ਸਵਾਲ ਪੁੱਛੇ। ਖ਼ਬਰਾਂ ਮੁਤਾਬਕ ਸੁਪਰੀਮ ਕੋਰਟ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਵੱਡਾ ਸਵਾਲ ਪੁੱਛਿਆ ਹੈ ਕਿ ਜੇਕਰ ਮਨੀਸ਼ ਸਿਸੋਦੀਆ ਦੀ ਮਨੀ ਟਰੇਲ ਵਿੱਚ ਕੋਈ ਭੂਮਿਕਾ ਨਹੀਂ ਹੈ ਤਾਂ ਸਿਸੋਦੀਆ ਨੂੰ ਮਨੀ ਲਾਂਡਰਿੰਗ ਦੇ ਮੁਲਜ਼ਮਾਂ ਵਿੱਚ ਕਿਉਂ ਸ਼ਾਮਲ ਕੀਤਾ ਗਿਆ ਹੈ? ਸੁਪਰੀਮ ਕੋਰਟ ਨੇ ਕਿਹਾ ਕਿ ਮਨੀ ਲਾਂਡਰਿੰਗ ਇੱਕ ਵੱਖਰਾ ਕਾਨੂੰਨ ਹੈ। ਤੁਹਾਨੂੰ ਸਾਬਤ ਕਰਨਾ ਹੋਵੇਗਾ ਕਿ ਮਨੀਸ਼ ਸਿਸੋਦੀਆ ਜਾਇਦਾਦ ਮਾਮਲੇ ਵਿੱਚ ਸ਼ਾਮਲ ਰਹੇ ਹਨ। ਸੁਪਰੀਮ ਕੋਰਟ ਹੁਣ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 12 ਅਕਤੂਬਰ ਨੂੰ ਸੁਣਵਾਈ ਕਰੇਗੀ। ਮੀਡੀਆ ਦੀਆਂ ਖ਼ਬਰਾਂ ਮੁਤਾਬਕ ਜਸਟਿਸ ਸੰਜੀਵ ਖੰਨਾ ਨੇ ਜਾਂਚ ਏਜੰਸੀ ਨੂੰ ਪੁੱਛਿਆ, ‘ਤੁਸੀਂ ਸਰਕਾਰੀ ਗਵਾਹ ਦੇ ਬਿਆਨ ‘ਤੇ ਭਰੋਸਾ ਕਿਵੇਂ ਕਰੋਗੇ? ਕੀ ਏਜੰਸੀ ਨੇ ਸਰਕਾਰੀ ਗਵਾਹ ਨੂੰ ਸਿਸੋਦੀਆ (Manish Sisodia) ਨੂੰ ਰਿਸ਼ਵਤ ਦੀ ਚਰਚਾ ਕਰਦੇ ਦੇਖਿਆ? ਕੀ ਇਹ ਕਥਨ ਕਾਨੂੰਨ ਵਿਚ ਸਵੀਕਾਰਯੋਗ ਹੋਵੇਗਾ? ਕੀ ਇਹ ਸੁਣੀ ਸੁਣਾਈ ਗੱਲਾਂ ਨਹੀਂ ਹਨ ?’ ਸੁਪਰੀਮ ਕੋਰਟ ਨੇ ਜਾਂਚ ਏਜੰਸੀ ਨੂੰ ਕਿਹਾ ਕਿ ਇਹ ਅੰਦਾਜ਼ਾ ਹੈ। ਪਰ ਕੇਸ ਵਿਚ ਸਭ ਕੁਝ ਸਬੂਤਾਂ ‘ਤੇ ਅਧਾਰਤ ਹੋਣਾ ਚਾਹੀਦਾ ਹੈ | ਈਡੀ ਨੇ ਕਿਹਾ ਕਿ ਨਵੀਂ ਸ਼ਰਾਬ ਨੀਤੀ ਕੁਝ ਲੋਕਾਂ ਨੂੰ ਫਾਇਦਾ ਪਹੁੰਚਾਉਣ ਦੇ ਉਦੇਸ਼ ਨਾਲ ਬਣਾਈ ਗਈ ਸੀ, ਟਿਕਟ ਬੁਕਿੰਗ ਅਤੇ ਹੋਟਲ ਬੁਕਿੰਗ ਤੋਂ ਪਤਾ ਲੱਗਦਾ ਹੈ ਕਿ ਵਿਜੇ ਨਾਇਰ ਹੈਦਰਾਬਾਦ ਗਿਆ ਸੀ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਸ਼ਰਾਬ ਨੀਤੀ ‘ਚ ਬਦਲਾਅ ਕੀਤਾ ਗਿਆ ਹੈ। ਹਰ ਕੋਈ ਕਾਰੋਬਾਰ ਲਈ ਚੰਗੀਆਂ ਨੀਤੀਆਂ ਦਾ ਸਮਰਥਨ ਕਰੇਗਾ। SC ਨੇ ਕਿਹਾ ਕਿ ਜੇਕਰ ਨੀਤੀ ‘ਚ ਬਦਲਾਅ ਗਲਤ ਹੈ ਤਾਂ ਵੀ ਇਸ ਨਾਲ ਕੋਈ ਫਰਕ ਨਹੀਂ ਪਵੇਗਾ ਕਿਉਂਕਿ ਜੇਕਰ ਪਾਲਿਸੀ ਗਲਤ ਹੈ ਅਤੇ ਇਸ ‘ਚ ਪੈਸਾ ਵੀ ਸ਼ਾਮਲ ਨਹੀਂ ਹੈ ਤਾਂ ਇਹ ਅਪਰਾਧ ਨਹੀਂ ਹੈ। ਪਰ ਜੇਕਰ ਪੈਸੇ ਦੀ ਸ਼ਮੂਲੀਅਤ ਹੋਵੇ ਤਾਂ ਇਹ ਵੀ ਅਪਰਾਧ ਬਣ ਜਾਂਦਾ ਹੈ The post ਸੁਪਰੀਮ ਕੋਰਟ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਲੀ, ED ਨੂੰ ਲਾਈ ਫੁਟਕਾਰ appeared first on TheUnmute.com - Punjabi News. Tags:
|
ਮੋਗਾ 'ਚ ਅਰਸ਼ ਡੱਲੇ ਦੇ ਨਾਂ 'ਤੇ ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਆਏ ਦੋ ਨੌਜਵਾਨ ਕਾਬੂ, ਇੱਕ ਫ਼ਰਾਰ Thursday 05 October 2023 11:25 AM UTC+00 | Tags: arsh-dalla breaking-news cm-bhagwant-mann latest-news moga moga-news moga-police news punjab punjab-government the-unmute-punjab threat-call ਮੋਗਾ, 5 ਅਕਤੂਬਰ 2023: ਪੰਜਾਬ ‘ਚ ਅਕਸਰ ਹੀ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ | ਹਰ ਰੋਜ਼ ਪੰਜਾਬ ਦੇ ਕਿਸੇ ਨਾ ਕਿਸੇ ਇਲਾਕੇ ‘ਚੋਂ ਕੋਈ ਨਾ ਕੋਈ ਘਟਨਾ ਸੁਣਨ ਨੂੰ ਮਿਲ ਰਹੀ ਹੈ | ਤਾਜ਼ਾ ਮਾਮਲਾ ਹੁਣ ਮੋਗਾ (Moga) ਦੇ ਪਾਸ਼ ਇਲਾਕੇ ‘ਚ ਸਥਿਤ ਕੈਂਪ ਕੱਪੜਾ ਮੰਡੀ ਦਾ ਸਾਹਮਣੇ ਆਇਆ ਹੈ, ਜਿੱਥੇ ਅੱਜ ਤਿੰਨ ਨੌਜਵਾਨ ਮਸ਼ਹੂਰ ਕੱਪੜਾ ਵਪਾਰੀ ਜੱਗੀ ਬੱਗੀ ਦੀ ਦੁਕਾਨ ‘ਤੇ ਆਏ ਅਤੇ ਜੱਗੀ ਬੱਗੀ ਦੀ ਦੁਕਾਨ ‘ਤੇ ਬੈਠੇ ਮਾਲਕ ਨੂੰ ਕਿਹਾ ਕਿ ਗੈਂਗਸਟਰ ਅਰਸ਼ ਡੱਲਾ ਨੇ ਸਾਨੂੰ ਭੇਜਿਆ ਹੈ ਅਤੇ ਤੁਸੀਂ ਅਰਸ਼ ਡੱਲੇ ਨਾਲ ਫੋਨ ‘ਤੇ ਗੱਲ ਕਰੋ। ਜਦੋਂ ਦੁਕਾਨ ਮਾਲਕ ਅਰਸ਼ ਡੱਲੇ ਨਾਲ ਗੱਲ ਕਰਨ ਲੱਗਾ ਤਾਂ ਨੈੱਟਵਰਕ ਫੋਨ ਕਰਨ ਦੀ ਸਮੱਸਿਆ ਕਾਰਨ ਉਨ੍ਹਾਂ ਨੇ ਵਾਈ-ਫਾਈ ਕੋਡ ਪੁੱਛਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪੁਲਿਸ ਦੀ ਪੀ.ਸੀ.ਆਰ ਮੁਲਾਜ਼ਮ ਜਸਵੰਤ ਸਿੰਘ ਗਸਤ ਲਈ ਉਸੇ ਬਜ਼ਾਰ ਵਿੱਚ ਆਏ ਹੋਏ ਸਨ ਤਾਂ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਜੱਗੀ ਬੱਗੀ ਦੀ ਦੁਕਾਨ ‘ਚ ਅਰਸ਼ ਡੱਲੇ ਦੇ ਨਾਂ ‘ਤੇ ਦੋ-ਤਿੰਨ ਨੌਜਵਾਨ ਫਿਰੌਤੀ ਮੰਗਣ ਆਏ ਹਨ, ਪੁਲਿਸ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਦੁਕਾਨ ‘ਤੇ ਖੜੇ ਤਿੰਨ ਨੌਜਵਾਨਾਂ ‘ਚੋਂ ਦੋ ਨੂੰ ਕਾਬੂ ਕਰ ਲਿਆ ਜਦਕਿ ਇੱਕ ਭੱਜਣ ‘ਚ ਕਾਮਯਾਬ ਹੋ ਗਿਆ | ਪੁਲਿਸ ਇਨ੍ਹਾਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ। ਜਸਵੰਤ ਸਿੰਘ ਪੀ.ਸੀ.ਆਰ ਮੁਲਾਜ਼ਮ (Moga) ਨੇ ਮੌਕੇ ‘ਤੇ ਪਹੁੰਚ ਕੇ ਦੱਸਿਆ ਕਿ ਉਹ ਇਸ ਬਾਜ਼ਾਰ ‘ਚ ਰੁਟੀਨ ਗਸ਼ਤ ‘ਤੇ ਸਨ ਤਾਂ ਕਿਸੇ ਨੇ ਉਨ੍ਹਾਂ ਨੂੰ ਰੋਕਿਆ ਅਤੇ ਦੱਸਿਆ ਕਿ ਕੱਪੜਾ ਵਪਾਰੀ ਦੀ ਦੁਕਾਨ ‘ਤੇ ਕੁਝ ਨੌਜਵਾਨ ਉਸ ਨੂੰ ਧਮਕੀਆਂ ਦੇ ਰਹੇ ਹਨ, ਮੈਂ ਤੁਰੰਤ ਜਾ ਕੇ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ। ਇਸ ਦੌਰਾਨ ਤੀਜਾ ਨੌਜਵਾਨ ਭੱਜਣ ਵਿੱਚ ਕਾਮਯਾਬ ਹੋ ਗਿਆ।ਮੈਂ ਇਕੱਲਾ ਸੀ ਇਸ ਲਈ ਮੈਂ ਦੋ ਨੌਜਵਾਨਾਂ ਨੂੰ ਫੜ ਲਿਆ।ਉਹ ਅਰਸ਼ ਡੱਲਾ ਦੇ ਨਾਂ ਤੇ ਫੋਨ ‘ਤੇ ਗੱਲਾਂ ਕਰਵਾ ਰਹੇ ਸਨ। ਦੂਜੇ ਪਾਸੇ ਉਕਤ ਦੁਕਾਨ ਦਾ ਮਾਲਕ ਅਤੇ ਉਸ ਦਾ ਕੋਈ ਵੀ ਕਰਮਚਾਰੀ ਵੱਲੋਂ ਬਿਆਨ ਨਹੀਂ ਆਇਆ | The post ਮੋਗਾ ‘ਚ ਅਰਸ਼ ਡੱਲੇ ਦੇ ਨਾਂ ‘ਤੇ ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਆਏ ਦੋ ਨੌਜਵਾਨ ਕਾਬੂ, ਇੱਕ ਫ਼ਰਾਰ appeared first on TheUnmute.com - Punjabi News. Tags:
|
ਦੀਵਾਲੀ/ਗੁਰਪੁਰਬ ਦੇ ਮੌਕੇ ਆਰਜ਼ੀ ਪਟਾਖਿਆਂ ਦੀਆਂ ਦੁਕਾਨਾਂ ਲਗਾਉਣ ਲਈ ਆਰਜ਼ੀ ਲਾਇਸੈਂਸ ਦੇ ਡਰਾਅ 26 ਅਕਤੂਬਰ ਨੂੰ ਕੱਢੇ ਜਾਣਗੇ Thursday 05 October 2023 11:30 AM UTC+00 | Tags: diwali diwali-crakers diwali-fastival gurpurb temporary-firecracker ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਕਤੂਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਤੇ ਡਾਇਰੈਕਟਰ, ਉਦਯੋਗ ਅਤੇ ਵਣਜ ਵਿਭਾਗ, ਪੰਜਾਬ, ਚੰਡੀਗੜ ਵੱਲੋਂ ਜਾਰੀ ਕੀਤੀ ਦਿਸ਼ਾ ਨਿਰਦੇਸ਼ਾ ਅਨੁਸਾਰ ਦੀਵਾਲੀ/ਗੁਰਪੁਰਬ ਦੇ ਮੌਕੇ ਤੇ ਆਰਜ਼ੀ ਪਟਾਖਿਆਂ ਦੀਆਂ ਦੁਕਾਨਾਂ ਲਗਾਉਣ ਲਈ ਆਰਜ਼ੀ ਲਾਇਸੈਂਸ (licenses) ਜਾਰੀ ਕਰਨ ਲਈ ਡਰਾਅ ਕੱਢਣ ਦੀ ਮਿਤੀ 26 ਅਕਤੂਬਰ ਨੂੰ ਦੁਪਹਿਰ 12 ਵਜੇ ਨਿਰਧਾਰਤ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਕਿਹਾ ਕਿ ਕੇਵਲ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚਾਹਵਾਨ ਵਿਅਕਤੀ ਪੰਜਾਬ ਸਰਕਾਰ ਦੀ ਵੈੱਬਸਾਈਟ https://punjab.gov.in/forms/ ਤੋਂ ਐਪਲੀਕੇਸ਼ਨ ਫਾਰਮ ਜੋ ਕਿ “ਟੈਂਪਰੇਰੀ ਲਾਇਸੈਂਸ (licenses) ਫਾਰ ਸੇਲ ਆਫ ਫਾਇਰਕਰੈਕਰਸ” ਤਹਿਤ ਅਪਲੋਡ ਹੈ, ਉਸ ਨੂੰ ਡਾਊਨਲੋਡ ਕਰਕੇ ਮਿਤੀ 17 ਅਕਤੂਬਰ ਤੋਂ 19 ਅਕਤੂਬਰ ਤੱਕ ਆਪਣੀਆਂ ਦਰਖਾਸਤਾਂ, ਰਿਹਾਇਸ਼ ਦੇ ਘੱਟੋ ਘੱਟ ਦੋ ਸਬੂਤਾਂ ਸਮੇਤ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵੱਖ ਵੱਖ ਸੇਵਾ ਕੇਂਦਰਾਂ ਵਿਖੇ ਪੇਸ਼ ਕਰ ਸਕਦੇ ਹਨ। ਨਿਰਧਾਰਤ ਸਮੇਂ ਤੋਂ ਬਾਅਦ ਪ੍ਰਾਪਤ ਦਰਖਾਸਤਾਂ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। The post ਦੀਵਾਲੀ/ਗੁਰਪੁਰਬ ਦੇ ਮੌਕੇ ਆਰਜ਼ੀ ਪਟਾਖਿਆਂ ਦੀਆਂ ਦੁਕਾਨਾਂ ਲਗਾਉਣ ਲਈ ਆਰਜ਼ੀ ਲਾਇਸੈਂਸ ਦੇ ਡਰਾਅ 26 ਅਕਤੂਬਰ ਨੂੰ ਕੱਢੇ ਜਾਣਗੇ appeared first on TheUnmute.com - Punjabi News. Tags:
|
ਡੀ.ਸੀ. ਆਸ਼ਿਕਾ ਜੈਨ ਨੇ ਟ੍ਰੈਫਿਕ ਸਿਗਨਲ ਮੁਕਤ ਏਅਰਪੋਰਟ ਰੋਡ ਦੇ ਪ੍ਰਸਤਾਵ 'ਤੇ ਤਕਨੀਕੀ ਰਿਪੋਰਟ ਮੰਗੀ Thursday 05 October 2023 11:35 AM UTC+00 | Tags: aam-aadmi-party airport-road-mohali breaking-news cm-bhagwant-mann dc-aashika-jain latest-news mohali-police news punjab technical-report the-unmute-breaking-news the-unmute-latest-update traffic-signal-free ਐੱਸ.ਏ.ਐੱਸ ਨਗਰ, 5 ਅਕਤੂਬਰ, 2023: ਮੋਹਾਲੀ ਨੂੰ ਨਿਵੇਸ਼ਕਾਂ ਅਤੇ ਮੌਜੂਦਾ ਉਦਯੋਗਾਂ ਲਈ ਵਧੇਰੇ ਟ੍ਰੈਫਿਕ ਅਨੁਕੂਲ ਬਣਾਉਣ ਲਈ ’ਸਰਕਾਰ ਸਨਅਤਕਾਰ ਮਿਲਣੀ ” ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੋਹਾਲੀ ਦੇ ਉਦਯੋਗਪਤੀਆਂ ਪ੍ਰਤੀ ਪ੍ਰਗਟਾਈ ਵਚਨਬੱਧਤਾ ਦੀ ਲੜੀ ਨੂੰ ਅੱਗੇ ਤੋਰਦੇ ਹੋਏ, ਡੀ.ਸੀ ਆਸ਼ਿਕਾ ਜੈਨ (DC Aashika Jain) ਨੇ ਗਮਾਡਾ ਅਤੇ ਰਾਜ ਟਰੈਫਿਕ ਸਲਾਹਕਾਰ ਨਵਦੀਪ ਅਸੀਜਾ ਤੋਂ ‘ਟ੍ਰੈਫਿਕ ਸਿਗਨਲ ਫਰੀ ਏਅਰਪੋਰਟ ਰੋਡ’ ਦੇ ਪ੍ਰਸਤਾਵ ‘ਤੇ ਤਕਨੀਕੀ ਰਿਪੋਰਟ ਮੰਗੀ ਹੈ। ਜ਼ਿਲ੍ਹਾ ਪ੍ਰਸ਼ਾਸਨ ਕੋਲ ਏਅਰਪੋਰਟ ਰੋਡ ਨੂੰ ਸਿਗਨਲ ਮੁਕਤ ਕਰਨ ਦੀ ਇਹ ਤਜ਼ਵੀਜ਼ ਚੀਮਾ ਬੁਆਇਲਰਜ਼ ਦੇ ਨੁਮਾਇੰਦੇ ਵੱਲੋਂ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਪੇਸ਼ ਕੀਤੀ ਗਈ ਸੀ। ਮੋਹਾਲੀ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਨਵੇਂ ਚੌਕਾਂ ਅਤੇ ਸਾਈਕਲ ਟਰੈਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਕਿਉਂਕਿ ਗਮਾਡਾ ਪਹਿਲਾਂ ਹੀ ਇਸ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਟ੍ਰੈਫਿਕ ਸਥਿਤੀ ਦੇ ਅਨੁਸਾਰ, ਪ੍ਰਸ਼ਾਸਨ ਅਤੇ ਗਮਾਡਾ ਏਅਰਪੋਰਟ ਰੋਡ ਨੂੰ ਭੀੜ-ਭੜੱਕੇ ਤੋਂ ਮੁਕਤ ਬਣਾਉਣ ਦੇ ਨਾਲ-ਨਾਲ ਸਾਈਕਲ ਸਵਾਰਾਂ ਅਤੇ ਪੈਦਲ ਚੱਲਣ ਵਾਲਿਆਂ ਲਈ ਸਮਰਪਿਤ ਟਰੈਕ ਬਣਾਉਣ ਲਈ ਯਤਨਸ਼ੀਲ ਹਨ। ਉਨ੍ਹਾਂ (DC Aashika Jain) ਕਿਹਾ ਕਿ ਗਮਾਡਾ ਦੇ ਅਧਿਕਾਰੀਆਂ ਅਤੇ ਰਾਜ ਦੇ ਟਰੈਫਿਕ ਸਲਾਹਕਾਰ ਨਵਦੀਪ ਅਸੀਜਾ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਚੀਮਾ ਬੋਇਲਰਜ਼ ਦੇ ਨੁਮਾਇੰਦੇ ਵੱਲੋਂ ਏਅਰਪੋਰਟ ਰੋਡ ਨੂੰ ਸਿਗਨਲ ਮੁਕਤ ਬਣਾਉਣ ਦੇ ਵਿਚਾਰ ਦੀ ਵਿਵਹਾਰਕਤਾ ਦੀ ਜਾਂਚ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਏਅਰਪੋਰਟ ਰੋਡ ‘ਤੇ ਅੱਜ ਕੱਲ੍ਹ ਭਾਰੀ ਆਵਾਜਾਈ ਰਹਿੰਦੀ ਹੈ ਜਿਸ ਕਾਰਨ ਆਉਣ-ਜਾਣ ਦੇ ਨਿਰਵਿਘਨ ਵਹਾਅ ਵਿੱਚ ਵੀ ਰੁਕਾਵਟ ਪੈਂਦੀ ਹੈ। ਪ੍ਰਸਤਾਵਿਤ ਗੋਲਚੱਕਰ ਸਾਈਟਾਂ ਜਿੱਥੇ ਗਮਾਡਾ ਕੰਮ ਕਰ ਰਿਹਾ ਹੈ, ਉਨ੍ਹਾਂ ਵਿੱਚ ਰਾਧਾ ਸੁਆਮੀ ਚੌਕ, ਕੁਆਰਕ ਸਿਟੀ ਚੌਕ, ਸੋਹਾਣਾ ਗੁਰਦੁਆਰਾ ਚੌਕ, ਸੈਕਟਰ 68-69, ਸੈਕਟਰ 67 ਆਈ ਆਈ ਐਸ ਈ ਆਰ ਆਦਿ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੋਹਾਲੀ ਵੱਖ-ਵੱਖ ਖੇਤਰਾਂ ਵਿੱਚ ਨਿਵੇਸ਼ ਲਈ ਸਭ ਤੋਂ ਵੱਧ ਪਸੰਦੀਦਾ ਜ਼ਿਲ੍ਹਾ ਹੋਣ ਕਰਕੇ ਅਸੀਂ ਨਵੇਂ ਨਿਵੇਸ਼ਕਾਂ ਅਤੇ ਮੌਜੂਦਾ ਉਦਯੋਗਾਂ ਦੀ ਸਹੂਲਤ ਲਈ ਲਗਾਤਾਰ ਯਤਨਸ਼ੀਲ ਹਾਂ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਸ ਸਬੰਧ ਵਿੱਚ ਦਿੱਤੇ ਜਾਣ ਵਾਲੇ ਵਡਮੁੱਲੇ ਸੁਝਾਵਾਂ ਦਾ ਹਮੇਸ਼ਾ ਸਵਾਗਤ ਕੀਤਾ ਜਾਵੇਗਾ। The post ਡੀ.ਸੀ. ਆਸ਼ਿਕਾ ਜੈਨ ਨੇ ਟ੍ਰੈਫਿਕ ਸਿਗਨਲ ਮੁਕਤ ਏਅਰਪੋਰਟ ਰੋਡ ਦੇ ਪ੍ਰਸਤਾਵ ‘ਤੇ ਤਕਨੀਕੀ ਰਿਪੋਰਟ ਮੰਗੀ appeared first on TheUnmute.com - Punjabi News. Tags:
|
ਵਿਦਿਆਰਥੀ ਆਪਣੇ ਟੀਚੇ ਨੂੰ ਉੱਚਾ ਰੱਖੋ, ਤੁਸੀਂ ਦੇਸ਼ ਦਾ ਕੀਮਤੀ ਸਰਮਾਇਆ ਹੋ: DC ਆਸ਼ਿਕਾ ਜੈਨ Thursday 05 October 2023 11:44 AM UTC+00 | Tags: bal-bhawan-mohali breaking-news dc-aashika news ਐਸ.ਏ.ਐਸ.ਨਗਰ, 5 ਅਕਤੂਬਰ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਦਿਆਰਥੀਆਂ (students) ਨੂੰ ਰਾਸ਼ਟਰ ਦਾ ਵਡਮੁੱਲਾ ਸਰਮਾਇਆ ਦੱਸਦਿਆਂ ਕਿਹਾ ਕਿ ਇਨ੍ਹਾਂ ਵਿੱਚ ਨਿਵੇਸ਼ ਕਰਨ ਦਾ ਇਹ ਸਹੀ ਸਮਾਂ ਹੈ ਤਾਂ ਜੋ ਉਨ੍ਹਾਂ ਨੂੰ ਅੱਗੇ ਵਧਣ ਲਈ ਹਰ ਸੰਭਵ ਪ੍ਰਦਾਨ ਕਰਕੇ ਰਸ਼ਟਰ ਲਈ ਹੋਰ ਲਾਭਕਾਰੀ ਬਣਾਇਆ ਜਾ ਸਕੇ। ਜੈਨ ਜੋ ਬਾਲ ਭਵਨ ਮੋਹਾਲੀ ਵਿਖੇ ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਆਏ ਸਨ, ਨੇ ਅੱਗੇ ਕਿਹਾ ਕਿ ਉਹ ਇਨ੍ਹਾਂ ਵਿਦਿਆਰਥੀਆਂ ਵੱਲੋਂ ਬੁਰਸ਼ ਨਾਲ ਕੈਨਵਸ ‘ਤੇ ਵਾਹੇ ਗਏ ਆਪਣੇ ਅੰਦਰੂਨੀ ਵਿਚਾਰਾਂ ਅਤੇ ਕਾਲਪਨਿਕ ਭਾਵਨਾਵਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੇ ਵਿਦਿਆਰਥੀਆਂ (students) ਨੂੰ ਜੀਵਨ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਆਪਣੇ ਟੀਚਿਆਂ ਨੂੰ ਉੱਚਾ ਰੱਖਣ ਲਈ ਕਿਹਾ। ਉਨ੍ਹਾਂ ਆਲੇ-ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕਰਕੇ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਜਾਗਰੂਕਤਾ ਪੈਦਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਇਹ ਕਦਮ ਵਾਤਾਵਰਨ ਅਤੇ ਮਨੁੱਖਤਾ ਨੂੰ ਬਚਾਉਣ ਲਈ ਸਹਾਈ ਹੋਵੇਗਾ। ਇਸ ਤੋਂ ਪਹਿਲਾਂ ਬਾਲ ਭਲਾਈ ਕੌਂਸਲ ਪੰਜਾਬ ਦੀ ਚੇਅਰਪਰਸਨ ਪ੍ਰਾਜਕਤਾ ਅਵਧ ਨੇ ਮੁੱਖ ਮਹਿਮਾਨ ਆਸ਼ਿਕਾ ਜੈਨ ਦਾ ਸਵਾਗਤ ਕੀਤਾ। ਡਾ. (ਸ਼੍ਰੀਮਤੀ) ਪ੍ਰੀਤਮ ਸੰਧੂ, ਸਕੱਤਰ, ਬਾਲ ਭਲਾਈ ਕੌਂਸਲ ਪੰਜਾਬ ਨੇ ਰਾਜ ਵਿੱਚ ਕੌਂਸਲ ਵੱਲੋਂ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸ੍ਰੀਮਤੀ ਰਤਿੰਦਰ ਬਰਾੜ, ਖਜ਼ਾਨਚੀ, ਬਾਲ ਭਲਾਈ ਕੌਂਸਲ ਵੀ ਮੌਜੂਦ ਸਨ। ਮੁਕਾਬਲਿਆਂ ਵਿੱਚ ਮੁਹਾਲੀ ਦੇ ਵੱਖ-ਵੱਖ ਸਕੂਲਾਂ ਦੇ 50 ਦੇ ਕਰੀਬ ਬੱਚਿਆਂ ਨੇ ਭਾਗ ਲਿਆ। ਬੱਚਿਆਂ ਦੇ ਉਮਰ ਸਮੂਹ ਦੇ ਅਨੁਸਾਰ ਚਾਰ ਗਰੁੱਪ ਸਨ ਜਿਵੇਂ ਕਿ ਗ੍ਰੀਨ ਗਰੁੱਪ (ਉਮਰ 5-9 ਸਾਲ), ਸਫ਼ੇਦ ਗਰੁੱਪ (ਉਮਰ 10-16 ਸਾਲ) ਅਤੇ ਦੋ ਵਿਸ਼ੇਸ਼ ਗਰੁੱਪ ਪੀਲਾ ਗਰੁੱਪ (ਉਮਰ 5-10 ਸਾਲ) ਅਤੇ ਲਾਲ ਗਰੁੱਪ (ਉਮਰ 11 ਸਾਲ-18 ਸਾਲ) ਵੱਖਰੇ ਤੌਰ ‘ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਜਿਵੇਂ ਕਿ ਦ੍ਰਿਸ਼ਟੀਹੀਣ, ਬੋਲਣ/ਸੁਣਨ ਦੀ ਕਮਜ਼ੋਰੀ ਅਤੇ ਮਲਟੀਪਲ ਡਿਸਏਬਿਲਟੀ/ਸੇਰੇਬ੍ਰਲ ਪਾਲਸੀ/ਮਾਨਸਿਕ ਤੌਰ ‘ਤੇ ਚੁਣੌਤੀ ਵਾਲੇ ਬੱਚਿਆਂ l ਡੀ.ਸੀ ਆਸ਼ਿਕਾ ਜੈਨ ਨੇ ਬਾਲ ਭਵਨ ਮੁਹਾਲੀ ਦੀਆਂ ਗਤੀਵਿਧੀਆਂ ਦੇ ਵਿਸਥਾਰ ਲਈ ਕੌਂਸਲ ਨੂੰ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਵੰਡੀ। The post ਵਿਦਿਆਰਥੀ ਆਪਣੇ ਟੀਚੇ ਨੂੰ ਉੱਚਾ ਰੱਖੋ, ਤੁਸੀਂ ਦੇਸ਼ ਦਾ ਕੀਮਤੀ ਸਰਮਾਇਆ ਹੋ: DC ਆਸ਼ਿਕਾ ਜੈਨ appeared first on TheUnmute.com - Punjabi News. Tags:
|
ਸਾਹਿਤ ਦੇ ਖੇਤਰ 'ਚ ਨਾਰਵੇ ਦੇ ਲੇਖਕ ਜੌਹਨ ਫੋਸੇ ਨੂੰ ਮਿਲਿਆ ਨੋਬਲ ਪੁਰਸਕਾਰ Thursday 05 October 2023 11:57 AM UTC+00 | Tags: breaking-news john-fosse literature-nobel-prize news nobel-prize writter ਚੰਡੀਗੜ੍ਹ, 05 ਅਕਤੂਬਰ, 2023: ਸਾਹਿਤ ਦੇ ਖੇਤਰ ਵਿੱਚ ਨੋਬਲ ਪੁਰਸਕਾਰ (Nobel Prize) ਦਾ ਐਲਾਨ ਵੀਰਵਾਰ ਨੂੰ ਕੀਤਾ ਗਿਆ। 2023 ਦਾ ਨੋਬਲ ਪੁਰਸਕਾਰ ਨਾਰਵੇ ਦੇ ਲੇਖਕ ਜੌਹਨ ਫੋਸੇ (Jon Fosse) ਨੂੰ ਦਿੱਤਾ ਗਿਆ। ਉਸ ਨੂੰ ਇਹ ਸਨਮਾਨ ਉਸ ਦੇ ਨਵੀਨਤਾਕਾਰੀ ਨਾਟਕਾਂ ਅਤੇ ਵਾਰਤਕ ਲਈ ਦਿੱਤਾ ਗਿਆ ਸੀ, ਜੋ ਅਣਕਹੇ ਦੀ ਆਵਾਜ਼ ਬਣਦੇ ਹਨ। ਪਿਛਲੇ ਸਾਲ ਭਾਵ 2022 ਦਾ ਸਾਹਿਤ ਦਾ ਨੋਬਲ ਪੁਰਸਕਾਰ ਫਰਾਂਸੀਸੀ ਲੇਖਿਕਾ ਐਨੀ ਅਰਨੌਕਸ (Annie Ernaux) ਨੂੰ ਦਿੱਤਾ ਗਿਆ ਸੀ। ਐਨੀ ਦਾ ਜਨਮ 1 ਸਤੰਬਰ 1940 ਨੂੰ ਹੋਇਆ ਸੀ। ਉਹ ਇੱਕ ਫਰਾਂਸੀਸੀ ਲੇਖਕ ਅਤੇ ਸਾਹਿਤ ਦੀ ਪ੍ਰੋਫੈਸਰ ਹੈ। ਉਨ੍ਹਾਂ ਦੀ ਸਾਹਿਤਕ ਰਚਨਾ ਜ਼ਿਆਦਾਤਰ ਸਵੈ-ਜੀਵਨੀ ਹੈ, ਸਮਾਜ ਸ਼ਾਸਤਰ ‘ਤੇ ਆਧਾਰਿਤ ਹੈ। The post ਸਾਹਿਤ ਦੇ ਖੇਤਰ ‘ਚ ਨਾਰਵੇ ਦੇ ਲੇਖਕ ਜੌਹਨ ਫੋਸੇ ਨੂੰ ਮਿਲਿਆ ਨੋਬਲ ਪੁਰਸਕਾਰ appeared first on TheUnmute.com - Punjabi News. Tags:
|
ਮੋਹਾਲੀ: ਟਿਕਾਊ ਕੂੜਾ ਪ੍ਰਬੰਧਨ ਪ੍ਰਕਿਰਿਆ ਨੂੰ ਜਾਣਨ ਲਈ ਸਕੂਲੀ ਵਿਦਿਆਰਥੀਆਂ ਦਾ ਖੇਤਰੀ ਦੌਰਾ Thursday 05 October 2023 12:05 PM UTC+00 | Tags: breaking-news environment government-schools municipal-corporation municipal-corporation-mohali news punjabi-news the-unmute-breaking-news waste-management-efforts ਮੋਹਾਲੀ, 05 ਅਕਤੂਬਰ 2023: ਪਿੰਡ ਮਨੌਲੀ ਦੇ ਸਰਕਾਰੀ ਸਕੂਲ ਦੇ 55 ਤੋਂ ਵੱਧ ਵਿਦਿਆਰਥੀਆਂ (School Students) ਨੇ ਅੱਜ ਨਗਰ ਨਿਗਮ ਮੋਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਦੌਰੇ ਦੌਰਾਨ, ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ, ਰਸੋਈ ਦੇ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ, ਵੇਸਟ ਸ਼ੈੱਡਿੰਗ ਅਤੇ ਬੇਲਿੰਗ ਮਸ਼ੀਨਾਂ, ਨਾਰੀਅਲ ਕੱਟਣ, ਅਤੇ ਵਰਮੀ ਕੰਪੋਸਟਿੰਗ ਅਤੇ ਗਊ-ਗੋਬਰ ਦੀ ਰਚਨਾ ਦੇਖਣ ਲਈ ਗਊਸ਼ਾਲਾ ਦਾ ਦੌਰਾ ਕੀਤਾ। ਉਨ੍ਹਾਂ ਸ਼ਮਸ਼ਾਨਘਾਟ ਲਈ ਗੋਹੇ ਤੋਂ ਬਣਾਏ ਲੱਠੇ, ਜੋ ਰੁੱਖ ਦੀ ਲੱਕੜ ਦੀ ਲੋੜ ਨੂੰ ਘਟਾਉਂਦਾ ਹੈ, ਵੀ ਦੇਖੇ। ਨਾਰੀਅਲ ਦੇ ਛਿਲਕਿਆਂ ਦੇ ਬਾਰੀਕ ਕੀਤੇ ਗੋਲੇ ਵੀ ਗੋਬਰ ਦੇ ਲੱਠ ਵਿੱਚ ਸ਼ਾਮਲ ਕੀਤੇ ਜਾ ਰਹੇ ਹਨ ਜੋ ਬਾਲਣ ਵਜੋਂ ਕੰਮ ਕਰਦੇ ਹਨ ਅਤੇ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਰਤੇ ਜਾਂਦੇ ਹਨ। ਨਵਜੋਤ ਕੌਰ, ਕਮਿਸ਼ਨਰ, ਮਿਊਂਸਪਲ ਕਾਰਪੋਰੇਸ਼ਨ, ਨੇ ਦੱਸਿਆ ਕਿ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ‘ਸਵੱਛਤਾ ਹੀ ਸੇਵਾ’ ਮੁਹਿੰਮ ਨਾਲ ਮੇਲ ਖਾਂਦਾ ਹੈ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਸਵੱਛ ਭਾਰਤ ਮਿਸ਼ਨ ਵਿੱਚ ਤਬਦੀਲੀ ਕਰਨ ਵਾਲੇ ਬਣਨ ਲਈ ਜਾਗਰੂਕ ਕਰਨਾ ਹੈ ਕਿਉਂਕਿ ਨੌਜਵਾਨ ਦੇਸ਼ ਦਾ ਭਵਿੱਖ ਹਨ। ਪ੍ਰੋਗਰਾਮ ਵਿੱਚ ਲਾਈਵ ਸੈਸ਼ਨ, ਵੈਬਿਨਾਰ, ਫੀਲਡ ਵਿਜ਼ਿਟ, ਅਤੇ ਨਵੀਨਤਾਕਾਰੀ ਪ੍ਰੋਜੈਕਟ ਸ਼ਾਮਲ ਹੁੰਦੇ ਹਨ, ਜੋ ਵਿਦਿਆਰਥੀਆਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਅਤੇ ਜ਼ਿੰਮੇਵਾਰ ਨਾਗਰਿਕਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਜ਼ਬੂਤ ਸੰਬੰਧ ਵਿਕਸਿਤ ਕਰਨ ਵਿੱਚ ਮਦਦ ਕਰਦੇ ਹਨ। ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਇੱਕ ਢਾਂਚਾਗਤ ਇੰਟਰਨਸ਼ਿਪ ਪ੍ਰੋਗਰਾਮ ਹੈ, ਜਿਸਨੂੰ ਦਿੱਲੀ ਪਬਲਿਕ ਸਕੂਲ, ਚੰਡੀਗੜ੍ਹ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਸੁਹਾਨੀ ਸ਼ਰਮਾ ਦੁਆਰਾ ਡਿਜ਼ਾਈਨ ਕੀਤਾ ਗਿਆ ਹੈ, ਜੋ ਪਿਛਲੇ ਮਹੀਨੇ ਮੋਹਾਲੀ ਦੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੁਆਰਾ ਲਾਂਚ ਕੀਤਾ ਗਿਆ ਸੀ। ਗ੍ਰੇਡ 8ਵੀਂ-12ਵੀਂ ਦੇ ਵਿਦਿਆਰਥੀਆਂ ਲਈ ਇਸ ਪ੍ਰੋਗਰਾਮ ਲਈ 21 ਸਕੂਲਾਂ ਦੇ 1150 ਵਿਦਿਆਰਥੀ ਪਹਿਲਾਂ ਹੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਸਿੱਖਿਆ ਵਿਭਾਗ ਦੀ ਕੋਆਰਡੀਨੇਟਰ ਸ੍ਰੀਮਤੀ ਪ੍ਰੀਤੀ ਬਾਂਸਲ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਕੁੰਭੜਾ, ਸਰਕਾਰੀ ਹਾਈ ਸਕੂਲ ਮਟੋਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 3ਬੀ1, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੀੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਬਡਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੋਲੀ ਬੇਦਵਾਨ ਦੇ 550 ਤੋਂ ਵੱਧ ਵਿਦਿਆਰਥੀਆਂ (School Students) ਨੇ ਫੀਲਡ ਵਿਜ਼ਿਟ ਕਰ ਲਈ ਹੈ ਅਤੇ ਇਸ ਹਫਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲਾਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਲੋਲਪੁਰ ਦੁਆਰਾ ਵਿਜ਼ੀਟ ਕੀਤੀ ਜਾਵੇਗੀ। ਇਹ ਵਾਤਾਵਰਣ ਤੋਂ ਸਿੱਖਣ ਅਤੇ ਕੁਦਰਤ ਨੂੰ ਵਾਪਸ ਦੇਣ ਦੀ ਇੱਕ ਸਪੱਸ਼ਟ ਉਦਾਹਰਣ ਹੈ। ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਉਨ੍ਹਾਂ ਨੇ 1000 ਤੋਂ ਵੱਧ ਵਿਦਿਆਰਥੀਆਂ ਨੂੰ ਫੀਲਡ ਵਿਜ਼ਿਟ ਕਰਨ ਦਾ ਟੀਚਾ ਰੱਖਿਆ ਹੈ ਅਤੇ ਹਰ ਰੋਜ਼ 50-100 ਵਿਦਿਆਰਥੀਆਂ ਨੂੰ ਲੈ ਕੇ ਜਾਣਾ ਹੈ। ਬਾਅਦ ਵਿੱਚ, ਵਿਦਿਆਰਥੀਆਂ ਨੂੰ ਉਹਨਾਂ ਦੇ ਖੇਤਰ ਦੇ ਤਜ਼ਰਬਿਆਂ ਦੇ ਅਧਾਰ ਤੇ ਗਤੀਵਿਧੀਆਂ ਨਿਰਧਾਰਤ ਕੀਤੀਆਂ ਜਾਣਗੀਆਂ। ਇਸ ਫੀਲਡ ਵਿਜਿਟ ‘ਤੇ ਵੰਦਨਾ ਸੁਖੀਜਾ ਕਮਿਊਨਿਟੀ ਫੈਸੀਲੀਟੇਟਰ, ਡਾ. ਵਰਿੰਦਰ ਕੌਰ ਅਤੇ ਆਰਜ਼ੂ ਤੰਵਰ ਆਈ ਈ ਸੀ ਮਾਹਿਰ ਮੌਜੂਦ ਸਨ The post ਮੋਹਾਲੀ: ਟਿਕਾਊ ਕੂੜਾ ਪ੍ਰਬੰਧਨ ਪ੍ਰਕਿਰਿਆ ਨੂੰ ਜਾਣਨ ਲਈ ਸਕੂਲੀ ਵਿਦਿਆਰਥੀਆਂ ਦਾ ਖੇਤਰੀ ਦੌਰਾ appeared first on TheUnmute.com - Punjabi News. Tags:
|
ਹਰ ਮਾਮਲੇ 'ਚ ਪੰਜਾਬ ਸਰਕਾਰ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰਾਂਗਾ: ਐਡਵੋਕੇਟ ਗੁਰਮਿੰਦਰ ਸਿੰਘ Thursday 05 October 2023 12:21 PM UTC+00 | Tags: #-ag-punjab aam-aadmi-party advocate-general advocate-gurminder-singh breaking-news cm-bhagwant-mann news punjab-government the-unmute-breaking-news ਚੰਡੀਗੜ੍ਹ, 05 ਅਕਤੂਬਰ 2023: ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (AG) ਐਡਵੋਕੇਟ ਗੁਰਮਿੰਦਰ ਸਿੰਘ ਗੈਰੀ (Advocate Gurminder Singh) ਨੇ ਵੀਰਵਾਰ ਸ਼ਾਮ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਹਰ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰਨਾ ਹੋਵੇਗੀ। ਗੁਰਮਿੰਦਰ ਸਿੰਘ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ। ਉਹ 1989 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਐਡਵੋਕੇਟ ਗੁਰਮਿੰਦਰ ਸਿੰਘ (Advocate Gurminder Singh) ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਬਣਾਉਣ ਬਾਰੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਹੈ । ਇਸ ਤੋਂ ਪਹਿਲਾਂ ਐਡਵੋਕੇਟ ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਜਿਸ ਨੂੰ ਅੱਜ ਹੋਈ ਕੈਬਨਿਟ ਬੈਠਕ ‘ਚ ਮਨਜ਼ੂਰੀ ਦਿੱਤੀ ਗਈ। ਜਿਸ ਤੋਂ ਬਾਅਦ ਐਡਵੋਕੇਟ ਗੈਰੀ ਨੂੰ ਵੀ ਨਵਾਂ ਐਡਵੋਕੇਟ ਜਨਰਲ ਲਾਇਆ ਗਿਆ ਹੈ | The post ਹਰ ਮਾਮਲੇ ‘ਚ ਪੰਜਾਬ ਸਰਕਾਰ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰਾਂਗਾ: ਐਡਵੋਕੇਟ ਗੁਰਮਿੰਦਰ ਸਿੰਘ appeared first on TheUnmute.com - Punjabi News. Tags:
|
ਗਾਇਕ ਵਿੱਕੀ ਜੀ ਤੇ ਮਸ਼ਹੂਰ ਨਿਊਜ਼ ਮੀਡੀਆ ਸਖ਼ਸ਼ੀਅਤ ਮੀਸ਼ਾ ਬਾਜਵਾ ਚੌਧਰੀ ਦੇ ਸੁਪਨਿਆਂ ਦਾ ਸਫ਼ਰ Thursday 05 October 2023 12:35 PM UTC+00 | Tags: misha-bajwa-chaudhary news singer-vicky-g ਗਾਇਕ ਵਿੱਕੀ ਜੀ (Singer Vicky G) ਤੇ ਮਸ਼ਹੂਰ ਨਿਊਜ਼ ਮੀਡੀਆ ਸ਼ਖਸੀਅਤ ਮੀਸ਼ਾ ਬਾਜਵਾ ਚੌਧਰੀ ਆਪਣੇ ਇਸ ਸਫ਼ਰ ‘ਚ ਖੁਦ ਨੂੰ “F.I.R.E”, ਯਾਨੀ ਕਿ ਫਾਈਨੈਂਸ਼ੀਅਲੀ ਇੰਡਿਪੈਂਡੈਂਟ ਰਿਟਾਇਰਡ ਅਰਲੀ ਕਹਿੰਦੇ ਹਨ। ਸਾਲ 2010 ਵਿੱਚ ਕੈਨੇਡਾ ਛੱਡਣ ਮਗਰੋਂ, ਇਹ ਜੋੜਾ ਭਾਰਤ ‘ਚ ਆਪਣੇ ਜੱਦੀ ਸ਼ਹਿਰ ਮੋਹਾਲੀ ਵਾਪਸ ਪਰਤ ਆਇਆ। ਉਹ ਦੋਂਵੇਂ ਆਪਣੇ 40ਵਿਆਂ ‘ਚ ਹਨ ਅਤੇ ਇਹ ਮੰਨਦੇ ਹਨ ਕਿ ਉਮਰ ਕਦੇ ਵੀ ਕਿਸੇ ਦੀਆਂ ਇਛਾਵਾਂ ਪੂਰੀਆਂ ਹੋਣ ਦੇ ਰਾਹ ‘ਚ ਰੁਕਾਵਟ ਨਹੀਂ ਹੋਣੀ ਚਾਹੀਦੀ, ਸਗੋਂ ਉਹ ਕਹਿੰਦੇ ਹਨ ਕਿ ਇਹ ਉਮਰ ਆਪਣੇ ਜਨੂੰਨ ਨੂੰ ਪੂਰਾ ਕਰਨ ਲਈ ਸਹੀ ਉਮਰ ਹੈ। ਦੋਵਾਂ ਨੇ ਹੱਸਦੇ ਹੋਏ ਕਿਹਾ ਕਿ, “ਅਸੀਂ ਇੱਥੇ ਇਹ ਸਾਬਤ ਕਰਨ ਲਈ ਆਏ ਹਾਂ ਕਿ ਅਸੀਂ 40 ਦੇ ਹੋ ਕੇ ਵੀ 20 ਦੇ ਬਰਾਬਰ ਹਾਂ।” ਵਿੱਕੀ ਜੀ (Singer Vicky G) ਨੇ ਆਪਣੇ ਸੰਗੀਤ ਦੇ ਜਨੂੰਨ ਨੂੰ ਅੱਗੇ ਲਿਜਾਣ ਲਈ H.P.C.L ‘ਚ LPG ਵਿਤਰਕ ਦੀ ਮਲਕੀਅਤ ਛੱਡ ਦਿੱਤੀ ਅਤੇ ਹੁਣ ਇੱਕ ਨਿਵੇਸ਼ਕ ਅਤੇ ਵਿੱਕੀ ਜੀ ਮੀਡੀਆ ਦੇ ਮਾਲਕ ਹਨ। ਵਿੱਕੀ ਆਪਣੇ ਚਾਰਟ-ਟੌਪਿੰਗ ਗੀਤਾਂ ਜਿਵੇਂ ਅਲਵਿਦਾ, ਯੂ ਮੇਕ ਮੀ ਹਾਈ, ਰੱਬਾ, ਆਜੋ ਕਿਹੜਾ ਨਚੂ ਲਈ ਜਾਣਿਆ ਜਾਂਦਾ ਹੈ। ਮੀਸ਼ਾ ਬਾਜਵਾ ਚੌਧਰੀ ਬਹੁਤ ਸਾਰੇ ਪ੍ਰਮੁੱਖ ਭਾਰਤੀ ਟੈਲੀਵਿਜ਼ਨ ਨਿਊਜ਼ ਚੈਨਲਾਂ ਦਾ ਇੱਕ ਮਸ਼ਹੂਰ ਚਿਹਰਾ ਹੈ ਅਤੇ ਆਪਣੇ ਪਤੀ ਵਿੱਕੀ ਜੀ ਦੇ ਗੀਤਾਂ ਅਤੇ ਡਿਜੀਟਲ ਪਲੇਟਫਾਰਮਾਂ ‘ਤੇ ਉਸ ਦੇ ਨਿਡਰ ਵੀਡੀਓ ਬਲੌਗਾਂ ਵਿੱਚ ਆਪਣੇ ਮਨਮੋਹਕ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਮੋਹਿਤ ਕਰ ਰਹੀ ਹੈ। ਵਿੱਕੀ ਅਤੇ ਮੀਸ਼ਾ ਇਸ ਗੱਲ ਦਾ ਜਿਉਂਦਾ ਜਾਗਦਾ ਸਬੂਤ ਹਨ ਕਿ ਤੁਸੀਂ ਆਪਣੇ ਸੁਪਨਿਆਂ ਨੂੰ ਕਦੇ ਵੀ ਸਾਕਾਰ ਕਰ ਸਕਦੇ ਹੋ। ਵਿੱਕੀ ਜੀ ਨੇ ਇਸ ਰੋਮਾਂਚਕ ਸਫ਼ਰ ਬਾਰੇ ਗੱਲ ਕਰਦੇ ਹੋਏ ਕਿਹਾ, "ਮੇਰੇ ਲਈ ਜ਼ਿੰਦਗੀ ‘ਚ ਦਿਲੋਂ ਗੀਤ ਲਿਖਣ, ਸੰਗੀਤ ਬਣਾਉਣ, ਗਾਉਣ ਅਤੇ ਉਨ੍ਹਾਂ ਨੂੰ ਦੁਨੀਆ ਨਾਲ ਸਾਂਝਾ ਕਰਨ ਤੋਂ ਵੱਡੀ ਖੁਸ਼ੀ ਹੋਰ ਕੋਈ ਨਹੀਂ ਹੈ। ਥਾਪਰ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਕਾਲਜ ਦੇ ਦਿਨਾਂ ਤੋਂ ਉਹ ਆਪਣਾ ਇਹ ਸੁਪਨਾ ਪੂਰਾ ਕਰਨਾ ਚਾਹੁੰਦੇ ਸਨ, ਜਿੱਥੇ ਉਨ੍ਹਾਂ ਨੇ ਲਗਾਤਾਰ ਤਿੰਨ ਸਾਲ ਸਤਰਨਾਲੀਆ (ਅੰਤਰ ਕਾਲਜ ਫੈਸਟੀਵਲ) ਅਤੇ ਇਜ਼ਹਾਰ (ਅੰਤਰ ਸਾਲ ਸੱਭਿਆਚਾਰਕ ਤਿਉਹਾਰ) ਵਰਗੇ ਗਾਇਕੀ ਅਤੇ ਨ੍ਰਿਤ ਮੁਕਾਬਲੇ ਜਿੱਤੇ। ਹੁਣ ਉਹ ਆਪਣੀ ਜੀਵਨ ਸਾਥੀ ਦੇ ਸਹਿਯੋਗ ਨਾਲ ਸੰਗੀਤ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਦੇ ਰਾਹ ‘ਤੇ ਹਨ।" ਉਹ ਕਹਿੰਦੇ ਹਨ, "ਅਸੀਂ ਆਪਣੇ ਲੰਬੇ ਸਮੇਂ ਤੋਂ ਗੁਆਚੇ ਸੁਪਨੇ ਨੂੰ ਮੁੜ ਸੁਰਜੀਤ ਕੀਤਾ ਹੈ ਅਤੇ ਆਪਣੇ ਜੀਵਨ ਦੇ ਸਫ਼ਰ ਅਤੇ ਤਜ਼ਰਬੇ ਨਾਲ ਅਸੀਂ ਆਪਣੇ ਸਰੋਤਿਆਂ ਨੂੰ ਕੁਝ ਵਿਲੱਖਣ ਅਤੇ ਵੱਖਰਾ ਪੇਸ਼ ਕਰਨ ਦੀ ਕੋਸ਼ਿਸ਼ ਕਰਾਂਗੇ।” ਮੀਸ਼ਾ ਬਾਜਵਾ ਚੌਧਰੀ ਨੇ ਕਿਹਾ, “ਵਿੱਕੀ ਦੀ ਸੰਗੀਤਕ ਦੁਨੀਆ ਦਾ ਹਿੱਸਾ ਬਣਨਾ ਇੱਕ ਸ਼ਾਨਦਾਰ ਅਨੁਭਵ ਰਿਹਾ ਹੈ। ਮੈਂ ਸੱਚਮੁੱਚ ਜ਼ਿੰਦਾ ਅਤੇ ਪ੍ਰੇਰਿਤ ਮਹਿਸੂਸ ਕਰਦੀ ਹਾਂ, ਨਾ ਸਿਰਫ਼ ਇੱਕ ਕਲਾਕਾਰ ਦੇ ਤੌਰ ‘ਤੇ, ਸਗੋਂ ਉਸਦੇ ਵੀਡੀਓਜ਼ ਵਿੱਚ ਇੱਕ ਰਚਨਾਤਮਕ ਸਹਿਯੋਗੀ ਵਜੋਂ ਵੀ। ਅਸੀਂ ਆਪਣੇ ਪ੍ਰਸ਼ੰਸਕਾਂ ਨਾਲ ਆਪਣਾ ਸੰਗੀਤ ਸਾਂਝਾ ਕਰਨ ਲਈ ਉਤਸ਼ਾਹਿਤ ਹਾਂ ਅਤੇ ਉਮੀਦ ਕਰਦੇ ਹਾਂ ਕਿ ਇਹ ਹਰ ਉਮਰ ਦੇ ਲੋਕਾਂ ‘ਚ ਗੂੰਜੇਗਾ।” ਵਿੱਕੀ ਜੀ ਨੇ ਆਪਣੇ ਸੰਗੀਤ ਦੇ ਸਫ਼ਰ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਆਪਣੇ ਜੀਵਨ ਦੇ ਤਜਰਬੇ ਉਨ੍ਹਾਂ ਨੂੰ ਆਪਣੇ ਗੀਤ ਲਿਖਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਦੇ ਵੀ ਡਰੱਗਜ਼/ਮਾਫੀਆ/ਫਾਈਟ/ਆਫੀਮ/ਗਨ ਆਦਿ ਬਾਰੇ ਨਹੀਂ ਲਿਖਣਗੇ, ਇਹ ਨਹੀਂ ਕਿ ਉਹ ਅਜਿਹੀ ਸਮੱਗਰੀ ਨਹੀਂ ਲਿਖ ਸਕਦੇ ਪਰ ਉਨ੍ਹਾਂ ਦੀ ਜ਼ਮੀਰ ਇਨ੍ਹਾਂ ਵਿਸ਼ਿਆਂ ‘ਤੇ ਲਿਖਣ ਦੀ ਇਜਾਜ਼ਤ ਨਹੀਂ ਦਿੰਦੀ। ਉਨ੍ਹਾਂ ਦੇ ਗੀਤ ਪਿਆਰ, ਪ੍ਰਸ਼ੰਸਾ, ਸਨੇਹ, ਭਾਵਨਾਵਾਂ, ਡਾਂਸ, ਮਸਤੀ, ਜੀਵਨ, ਰਿਸ਼ਤੇ ਆਦਿ ਬਾਰੇ ਹਨ। ਵਿੱਕੀ ਜੀ (Singer Vicky G) ਹਿੰਦੀ ਅਤੇ ਪੰਜਾਬੀ ਦੋਵਾਂ ਵਿੱਚ ਲਿਖਦੇ ਅਤੇ ਗਾਉਂਦੇ ਹਨ ਅਤੇ ਕਈ ਵਾਰ ਆਪਣੇ ਗੀਤਾਂ ਵਿੱਚ ਅੰਗਰੇਜ਼ੀ ਹੁੱਕ ਲਾਈਨਾਂ ਦੀ ਵਰਤੋਂ ਕਰਦੇ ਹਨ। ਉਨ੍ਹਾਂ ਦੇ ਨਵੇਂ ਹਿੰਦੀ ਗੀਤ “ਜਾਨੇਜਾਨ” ਅਤੇ “ਅਲਵਿਦਾ” ਰੋਮਾਂਟਿਕ ਅਤੇ ਬ੍ਰੇਕਅੱਪ ਗੀਤ ਹਨ, ਦੋਵਾਂ ਗੀਤਾਂ ਨੂੰ ਭਾਰਤ ਅਤੇ ਵਿਸ਼ਵ ਭਰ ਵਿੱਚ ਹਰ ਉਮਰ ਦੇ ਸਰੋਤਿਆਂ ਵੱਲੋਂ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਵਿੱਕੀ ਜੀ ਦਾ ਇੱਕ ਹੋਰ ਹਿੱਟ ਗੀਤ, “ਰੱਬਾ” ਬਹੁਤ ਹੀ ਦਿਲ ਨੂੰ ਛੂਹਣ ਵਾਲਾ ਪੰਜਾਬੀ ਇਮੋਸ਼ਨਲ ਗੀਤ ਹੈ ਜੋ ਦਰਸ਼ਕਾਂ ਨੂੰ ਰੋਣ ‘ਤੇ ਮਜਬੂਰ ਕਰ ਸਕਦਾ ਹੈ। ਇਸ ਜੋੜੀ ਦੀ ਦਿਲਚਸਪ ਗੱਲ ਇਹ ਵੀ ਹੈ ਕਿ ਗੀਤ ਦੇ ਬਣਨ ਤੋਂ ਲੈ ਕੇ ਗੀਤ ਦੇ ਰਿਲੀਜ਼ ਤੱਕ ਦਾ ਸਾਰਾ ਕੰਮ ਉਹ ਆਪ ਹੀ ਕਰਦੇ ਹਨ। ਵਿੱਕੀ ਗੀਤ ਲਿਖਦੇ ਹਨ, ਸੰਗੀਤ ਤਿਆਰ ਕਰਦੇ ਹਨ, ਗਾਉਂਦੇ ਹਨ ਅਤੇ ਨਿਰਦੇਸ਼ਿਤ ਵੀ ਕਰਦੇ ਹਨ। ਜਦੋਂ ਕਿ ਮੀਸ਼ਾ ਇੱਕ ਵਿਸ਼ਾ ਸੋਚ ਵੀਡੀਓ ਦੀ ਯੋਜਨਾ ਬਣਾਉਂਦੀ ਹੈ ਅਤੇ ਵੀਡੀਓ ਨੂੰ ਸ਼ੂਟ ਕਰਦੀ ਹੈ ਅਤੇ ਕਈ ਵਾਰ ਆਪਣੀ 70 ਸਾਲਾ ਮਾਂ ਰਾਜ ਬਾਜਵਾ ਦੀ ਮਦਦ ਲੈਂਦੀ ਹੈ, ਜੋ ਕਿ ਸਪੋਰਟਸ ਪਰਸਨ ਹੋਣ ਦੇ ਨਾਤੇ ਅਜੇ ਵੀ 40 ਸਾਲ ਦੀ ਉਮਰ ਦੇ ਵਾਂਗ ਫਿੱਟ ਹਨ। ਵਿੱਕੀ ਵੀਡੀਓ ਨੂੰ ਐਡਿਟ ਕਰਦੇ ਹਨ। ਫਿਰ ਉਹ ਦੋਵੇਂ ਇਸ ਨੂੰ ਸਾਰੇ ਡਿਜੀਟਲ ਪਲੇਟਫਾਰਮਾਂ ‘ਤੇ ਰਿਲੀਜ਼ ਕਰਦੇ ਹਨ। ਵਿੱਕੀ ਦਾ ਕਹਿਣਾ ਹੈ ਕਿ ਉਹ ਲਾਈਵ ਸੰਗੀਤ ਅਤੇ ਕੀਬੋਰਡ ਵਜਾਉਣ ਅਤੇ ਕੰਪਿਊਟਰ ‘ਤੇ ਸੰਗੀਤ ਨੂੰ ਮਿਕਸ ਕਰਨ ਅਤੇ ਮਾਸਟਰ ਕਰਨ ਲਈ ਆਪਣੇ ਦੋਸਤ ਅਤੇ ਸੰਗੀਤਕਾਰ ਜੌਨੀ ਵਿੱਕ ਦੀ ਮਦਦ ਲੈਂਦੇ ਹਨ। ਇਹ ਪੁੱਛੇ ਜਾਣ ‘ਤੇ ਕਿ ਉਹ ਇਹ ਸਭ ਆਪਣੇ ਆਪ ਕਿਵੇਂ ਕਰ ਲੈਂਦੇ ਹਨ? ਤਾਂ ਉਨ੍ਹਾਂ ਜਵਾਬ ਦਿੱਤਾ ਕਿ, “ਜੇ ਅਸੀਂ ਸਾਰੇ ਆਪਣੀ ਪੇਸ਼ੇਵਰ ਜ਼ਿੰਦਗੀ ਵਿੱਚ ਇਹ ਸਭ ਕੁਝ (Multitasking) ਦੂਜਿਆਂ ਲਈ ਕਰ ਸਕਦੇ ਹਾਂ ਤਾਂ ਫਿਰ ਆਪਣੇ ਲਈ ਕਿਉਂ ਨਹੀਂ ਕਰ ਸਕਦੇ? ਸਾਡੇ ਕੋਲ ਮੁਹਾਰਤ ਅਤੇ ਅਨੁਭਵ ਵੀ ਹੈ, ਤਾਂ ਕਿਉਂ ਨਹੀਂ।” ਵਿੱਕੀ (Singer Vicky G) ਅਤੇ ਮੀਸ਼ਾ ਨੇ “ਮੈਂ ਵਾਰੀ ਚੰਨਾ” ਦੇ ਨਾਲ-ਨਾਲ ਇੱਕ ਸੋਲਫੁੱਲ ਹਿੰਦੀ ਡੁਇਟ ਵੀ ਗਾਇਆ ਹੈ, ਜਿਸ ‘ਤੇ ਵਿੱਕੀ ਮੁਸਕਰਾਉਂਦੇ ਹੋਏ ਕਹਿੰਦੇ ਹਨ, “ਮੈਂ ਇਹ ਸਾਡੀ ਲਵ ਮੈਰਿਜ ਨੂੰ ਧਿਆਨ ‘ਚ ਰੱਖਦਿਆਂ ਜ਼ਿੰਦਗੀ ਦੀ ਸਥਿਤੀ ‘ਤੇ ਲਿਖਿਆ ਹੈ।” ਵਿੱਕੀ ਜੀ ਦਾ ਸੰਗੀਤ ਰੂਹਾਨੀ ਧੁਨਾਂ, ਦਿਲ ਨੂੰ ਛੂਹਣ ਵਾਲੇ ਬੋਲਾਂ ਦਾ ਸੁਮੇਲ ਹੈ। IndiaToday ਤੋਂ ਆਪਣੀ ਉੱਚ ਤਨਖਾਹ ਵਾਲੀ ਨੌਕਰੀ ਛੱਡਣ ਤੋਂ ਬਾਅਦ ਮੀਸ਼ਾ ਹੁਣ ਡਿਜੀਟਲ ਪਲੇਟਫਾਰਮਾਂ ‘ਤੇ ਜਨਤਕ ਹਿੱਤਾਂ ਅਤੇ ਮੌਜੂਦਾ ਖਬਰਾਂ ਦੇ ਵਿਸ਼ਿਆਂ ‘ਤੇ ਦਿਲ ਖੋਲ੍ਹ ਕੇ ਗੱਲ ਕਰਦੀ ਹੈ। ਉਹ ਕਦੇ-ਕਦੇ ਕਿਸੇ ਗਲਤ ਕੰਮ ਜਾਂ ਜਨਤਕ ਹਿੱਤ ਦੇ ਵਿਸ਼ਿਆਂ ‘ਤੇ ਆਪਣੇ ਨਿਡਰ ਵਲੌਗਸ ਦੀਆਂ ਸਕ੍ਰਿਪਟਾਂ ਲਿਖਣ ਲਈ ਪਤੀ ਵਿੱਕੀ ਜੀ ਦੀ ਮਦਦ ਵੀ ਲੈਂਦੀ ਹੈ। ਮੀਸ਼ਾ ਨੂੰ ਭਾਰਤ ਦੀਆਂ ਪ੍ਰਮੁੱਖ ਰਾਸ਼ਟਰੀ ਰਾਜਨੀਤਿਕ ਪਾਰਟੀਆਂ ਨੇ ਆਪਣੀ ਪਾਰਟੀ ਦਾ ਬੁਲਾਰਾ ਬਣਨ ਲਈ ਸੰਪਰਕ ਕੀਤਾ ਹੈ ਪਰ ਉਹ ਲਗਾਤਾਰ ਸਾਰੀਆਂ ਪੇਸ਼ਕਸ਼ਾਂ ਨੂੰ ਇਸ ਕਾਰਨ ਕਰਕੇ ਠੁਕਰਾ ਰਹੀ ਹੈ ਕਿਉਂਕਿ ਉਹ ਕਹਿੰਦੀ ਹੈ, "ਮੈਂ ਇਸ ਸਮੇਂ ਕਿਸੇ ਸਿਆਸੀ ਪਾਰਟੀ ਦਾ ਮੁੱਖ ਪਾਤਰ ਨਹੀਂ ਬਣਨਾ ਚਾਹੁੰਦੀ। ਜਦੋਂ ਉਹ ਦਿਲੋਂ ਜੋ ਵੀ ਮਹਿਸੂਸ ਕਰਦੀ ਹੈ ਉਹ ਕਹਿਣਾ ਚਾਹੁੰਦੀ ਹੈ ਅਤੇ ਸਿਰਫ ਆਮ ਜਨਤਾ ਦੀ ਆਵਾਜ਼ ਬਣਨਾ ਚਾਹੁੰਦੀ ਹੈ। ” ਉਨ੍ਹਾਂ ਕਿਹਾ ਕਿ, “ਇਹੀ ਕਾਰਨ ਹੈ ਕਿ ਮੈਂ Aaj Tak ਨਿਊਜ਼ ਗਰੁੱਪ ਨਾਲ ਆਪਣੀ ਆਖਰੀ ਨੌਕਰੀ ਛੱਡ ਦਿੱਤੀ।” ਕਵਿਤਾ ਦੇ ਰੂਪ ਵਿੱਚ ਉਸਦੀ ਇੱਕ ਨਵੀਨਤਮ ਐਕਸ ਪੋਸਟ "ਮੁਝੇ ਮਾਰ ਦੀਜੀਏ" ਵੇਖਣ ਯੋਗ ਹੈ ਕਿਉਂਕਿ ਇਹ ਭਾਰਤ ਵਿੱਚ ਪ੍ਰੈਸ ਦੀ ਆਜ਼ਾਦੀ ਬਾਰੇ ਗੱਲ ਕਰਦੀ ਹੈ। ਆਪਣੇ ਸੁਪਨੇ ਨੂੰ ਸਾਕਾਰ ਕਰਨ ‘ਚ ਡੱਟੇ ਵਿੱਕੀ ਜੀ ਅਤੇ ਮੀਸ਼ਾ ਬਾਜਵਾ ਚੌਧਰੀ ਉਹਨਾਂ ਸਾਰਿਆਂ ਲਈ ਇੱਕ ਪ੍ਰੇਰਨਾ ਸਰੋਤ ਹਨ ਜੋ ਕਿਸੇ ਵੀ ਉਮਰ ਵਿੱਚ ਸੁਪਨੇ ਦੇਖਣ ਦੀ ਹਿੰਮਤ ਰੱਖਦੇ ਹਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੁਝ ਵੀ ਕਰ ਸਕਦੇ ਹਨ। ਇਹ ਪਾਵਰਹਾਊਸ ਜੋੜਾ ਆਪਣੇ ਸਨਸਨੀਖੇਜ਼, ਵੱਖਰੇ ਸੰਗੀਤ ਅਤੇ ਨਿਡਰ ਪੱਤਰਕਾਰੀ ਨਾਲ ਭਾਰਤੀ ਸੰਗੀਤ ਅਤੇ ਡਿਜੀਟਲ ਨਿਊਜ਼ ਮੀਡੀਆ ਨਾਲ ਤੂਫਾਨ ਲੈ ਕੇ ਆਉਣ ਲਈ ਤਿਆਰ ਹੈ। ਤੁਸੀਂ ਯੂਟਿਊਬ ‘ਤੇ ਵਿੱਕੀ ਜੀ ਦੇ ਸੰਗੀਤ ਦੇ ਸਫ਼ਰ ਨੂੰ ਉਸਦੇ ਅਧਿਕਾਰਤ ਚੈਨਲ @vickygonly ਅਤੇ ਹੋਰ ਡਿਜੀਟਲ ਸੰਗੀਤ ਸਟ੍ਰੀਮਿੰਗ ਪਲੇਟਫਾਰਮਾਂ ‘ਤੇ ਫੋਲੋ ਕਰ ਸਕਦੇ ਹੋ। ਤੁਸੀਂ ਮੀਸ਼ਾ ਬਾਜਵਾ ਚੌਧਰੀ ਦੀ ਨਿਡਰ ਪੱਤਰਕਾਰੀ ਅਤੇ ਲੋਕ ਹਿੱਤ ਦੇ ਨਵੀਨਤਮ ਵਿਸ਼ਿਆਂ ‘ਤੇ ਉਨ੍ਹਾਂ ਦੇ ਵਿਚਾਰ ਸੁਣਨ ਲਈ ਟਵਿੱਟਰ ‘ਤੇ @mishabajwaz ਨੂੰ ਫਾਲੋ ਕਰ ਸਕਦੇ ਹੋ। ਵਿੱਕੀ ਜੀ (Singer Vicky G) ਅਤੇ ਮੀਸ਼ਾ ਬਾਜਵਾ ਚੌਧਰੀ ਬਾਰੇ ਹੋਰ ਜਾਣਕਾਰੀ ਲੈਣ ਲਈ, ਇਨ੍ਹਾਂ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ: +918360717176 ‘ਤੇ ਵਟਸਐਪ ਕਰੋ | The post ਗਾਇਕ ਵਿੱਕੀ ਜੀ ਤੇ ਮਸ਼ਹੂਰ ਨਿਊਜ਼ ਮੀਡੀਆ ਸਖ਼ਸ਼ੀਅਤ ਮੀਸ਼ਾ ਬਾਜਵਾ ਚੌਧਰੀ ਦੇ ਸੁਪਨਿਆਂ ਦਾ ਸਫ਼ਰ appeared first on TheUnmute.com - Punjabi News. Tags:
|
ਪੰਜਾਬ ਰਾਜਪਾਲ ਨੇ CM ਮਾਨ ਤੋਂ SSP ਗੁਰਮੀਤ ਚੌਹਾਨ ਦੇ ਤਬਾਦਲੇ ਮਾਮਲੇ 'ਚ ਮੰਗੀ ਰਿਪੋਰਟ Thursday 05 October 2023 12:53 PM UTC+00 | Tags: aam-aadmi-party banwari-lal-purohit breaking-news cm-bhagwant-mann latest-news news punjab punjab-governor-banwari punjab-police ssp-gurmeet-chauhan tarn-taran the-unmute-punjabi-news ਚੰਡੀਗੜ੍ਹ, 05 ਅਕਤੂਬਰ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ‘ਚ ਬਨਵਾਰੀ ਲਾਲ ਪੁਰੋਹਿਤ ਨੇ ਐੱਸ.ਐੱਸ.ਪੀ. ਗੁਰਮੀਤ ਚੌਹਾਨ (SSP Gurmeet Chauhan) ਦੇ ਤਬਾਦਲੇ ਦੇ ਮਾਮਲੇ ‘ਚ ਜਾਣਕਾਰੀ ਮੰਗੀ ਹੈ। ਰਾਜਪਾਲ ਨੇ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ ਚੁੱਕਿਆ ਹੈ ਅਤੇ ਇਸਦੀ ਪੂਰੀ ਰਿਪੋਰਟ ਵੀ ਮੰਗੀ ਹੈ। ਜਿਕਰਯੋਗ ਹੈ ਕਿ ਤਰਨ ਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵੀ ਆਪਣੇ ਸ਼ੋਸ਼ਲ ਮੀਡੀਆ ‘ਤੇ ਐੱਸ.ਐੱਸ.ਪੀ ਗੁਰਮੀਤ ਚੌਹਾਨ ਨੂੰ ਚੁਣੌਤੀ ਦਿੱਤੀ ਸੀ। ਇਸਤੋਂ ਬਾਅਦ ਗੁਰਮੀਤ ਚੌਹਾਨ ਦਾ ਚੰਡੀਗ੍ਹੜ ਹੈੱਡਕੁਆਟਰ ਵਿਖੇ ਤਬਾਦਲਾ ਕਰ ਦਿੱਤਾ ਗਿਆ ਸੀ |
The post ਪੰਜਾਬ ਰਾਜਪਾਲ ਨੇ CM ਮਾਨ ਤੋਂ SSP ਗੁਰਮੀਤ ਚੌਹਾਨ ਦੇ ਤਬਾਦਲੇ ਮਾਮਲੇ ‘ਚ ਮੰਗੀ ਰਿਪੋਰਟ appeared first on TheUnmute.com - Punjabi News. Tags:
|
ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਗਰੰਟੀ ਜਾਰੀ, ਹੁਣ ਤੱਕ 36,796 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: CM ਭਗਵੰਤ ਮਾਨ Thursday 05 October 2023 01:39 PM UTC+00 | Tags: aam-aadmi-party breaking-news cm-bhagwant-mann government-jobs govt-job indian-army job jobs latest-news news punjab-job the-unmute-breaking-news ਚੰਡੀਗੜ੍ਹ, 05 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 36,796 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਮੁਕੰਮਲ ਕਰ ਕੇ ਪੰਜਾਬ ਦੀ ਜਵਾਨੀ ਨੂੰ ਸਰਕਾਰੀ ਨੌਕਰੀਆਂ (JOBS) ਦੇਣ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ। ਸਹਿਕਾਰੀ ਵਿਭਾਗ ਵਿੱਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 36,796 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਬੇਹੱਦ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਇਹ ਨੌਕਰੀਆਂ (JOBS) ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਉਮੀਦਵਾਰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਲਈ ਇਤਿਹਾਸਕ ਮੌਕਾ ਹੈ ਕਿਉਂਕਿ ਉਹ ਆਪਣੀ ਕਾਬਲੀਅਤ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸਾਡੀ ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ ਕਿਉਂਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਸੂਬਾ ਪਹਿਲਾਂ ਹੀ 70 ਸਾਲ ਪਿੱਛੇ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਸਰਕਾਰੀ ਨੌਕਰੀਆਂ ਲਈ ਚੁਣੀਆਂ ਜਾ ਰਹੀਆਂ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰੀਖਿਆ ਮਗਰੋਂ ਸਹਿਕਾਰੀ ਇੰਸਪੈਕਟਰਾਂ ਦੀਆਂ ਆਸਾਮੀਆਂ ਲਈ 181 ਲੜਕੇ ਤੇ 91 ਲੜਕੀਆਂ ਭਰਤੀ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੜਕੀਆਂ ਦੀ ਸਿੱਖਿਆ ਉਤੇ ਵੱਧ ਧਿਆਨ ਦੇ ਰਹੀ ਹੈ ਅਤੇ ਇਹ ਕੋਸ਼ਿਸ਼ਾਂ ਆਪਣੇ ਤੈਅ ਨਤੀਜੇ ਵੀ ਲਿਆ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਨੂੰ ਵੱਧ ਅਖ਼ਤਿਆਰ ਦੇਣ ਲਈ ਨੇੜ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਨਾਲ ਸਮਾਜ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ ਅਤੇ ਪੰਜਾਬ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵ-ਨਿਯੁਕਤ ਲੜਕੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਉਹ ਆਪਣੀ ਡਿਊਟੀ ਪੂਰੇ ਸਮਰਪਣ ਨਾਲ ਅਦਾ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਜਹਾਜ਼ ਨੂੰ ਉਡਣ ਲਈ ਰਨਵੇਅ ਇਕ ਸਹਾਇਕ ਦੀ ਭੂਮਿਕਾ ਨਿਭਾਉਂਦਾ ਹੈ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਪਛਾਣ ਬਣਾਉਣ ਲਈ ਕੋਸ਼ਿਸ਼ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਇਸ ਨਾਲ ਨੌਜਵਾਨ ਆਸਮਾਨ ਛੂਹ ਸਕਣ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਸਿਖਲਾਈ ਦੇਣ ਲਈ ਅੱਠ ਹਾਈ-ਟੈੱਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਤੇ ਸੂਬੇ ਤੇ ਦੇਸ਼ ਭਰ ਦੀਆਂ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਵੱਡੇ-ਵੱਡੇ ਅਹੁਦਿਆਂ ਉਤੇ ਬਿਠਾ ਕੇ ਦੇਸ਼ ਦੀ ਸੇਵਾ ਲਈ ਲਾਉਣਾ ਹੈ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦਿਆਂ ਦੀ ਵਰਤੋਂ ਲੋਕਾਂ ਨੂੰ ਤੰਗ ਕਰਨ ਦੀ ਥਾਂ ਉਨ੍ਹਾਂ ਦੀ ਭਲਾਈ ਲਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਲੋਕ ਭਲਾਈ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਨੂੰ ਹਰ ਹੀਲੇ ਨੇਪਰੇ ਚਾੜ੍ਹਿਆ ਜਾਵੇਗਾ। ਨਵੇਂ ਭਰਤੀ ਹੋਏ ਅਫ਼ਸਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਉਹ ਆਪਣੇ ਫ਼ਰਜ਼ ਪੂਰੀ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਨੇਪਰੇ ਚੜ੍ਹਾਉਣਗੇ। ਉਨ੍ਹਾਂ ਕਿਹਾ ਕਿ ਇਹ ਦਿਨ ਖ਼ਾਸ ਹਨ ਕਿਉਂਕਿ ਪਹਿਲੀਆਂ ਸਰਕਾਰਾਂ ਦਾ ਬਿਨਾਂ ਰਿਸ਼ਵਤ ਦੇ ਸਿਫ਼ਾਰਸ਼ ਤੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਧਿਆਨ ਹੀ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਇਹ ਗੱਲ ਯਕੀਨੀ ਬਣਾਈ ਹੈ ਕਿ ਸਿਰਫ਼ ਯੋਗ ਤੇ ਹੋਣਹਾਰ ਨੌਜਵਾਨ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਚੁਣੇ ਜਾਣ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਨਾਲ ਪੰਜਾਬ ਨਿਵੇਸ਼ ਪੱਖੋਂ ਦੇਸ਼ ਭਰ ਵਿੱਚੋਂ ਤਰਜੀਹੀ ਸਥਾਨ ਵਜੋਂ ਉਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ 2.89 ਲੱਖ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਨਿਵੇਸ਼ ਆਏਗਾ, ਜਿਸ ਨਾਲ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਢੀ ਹੈ ਅਤੇ ਕਿਸੇ ਵੀ ਭ੍ਰਿਸ਼ਟਾਚਾਰੀ ਲੀਡਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਭ੍ਰਿਸ਼ਟ ਲੀਡਰਾਂ ਨੇ ਆਪਣੇ ਕਾਰਜਕਾਲ ਦੌਰਾਨ ਆਲੀਸ਼ਾਨ ਮਹਿਲ ਬਣਾਏ, ਜਦੋਂ ਕਿ ਆਮ ਆਦਮੀ ਨੂੰ ਦੋ ਟੁੱਕ ਦੀ ਰੋਟੀ ਤੋਂ ਵੀ ਮੁਥਾਜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਭ੍ਰਿਸ਼ਟ ਆਗੂਆਂ ਤੋਂ ਇਕ-ਇਕ ਪੈਸਾ ਵਾਪਸ ਕਰਵਾਇਆ ਜਾਵੇਗਾ ਅਤੇ ਇਸ ਨੂੰ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਸਾਨੂੰ ਕਾਰਜਕਾਲ ਦਾ ਜ਼ਿੰਮਾ ਸੌਂਪਿਆ ਹੈ ਅਤੇ ਹੁਣ ਸਾਡੇ ਮੋਢਿਆਂ ਉਤੇ ਇਹ ਜ਼ਿੰਮੇਵਾਰੀ ਹੈ ਕਿ ਸਮਾਜ ਨੂੰ ਇਸ ਦਾ ਲਾਹਾ ਮਿਲੇ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਸਾਰੀਆਂ ਚੀਜ਼ਾਂ ਲੀਹ ਉਤੇ ਹਨ ਅਤੇ ਹੁਣ ਨੌਜਵਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਨੂੰ ਰੰਗਲਾ ਸੂਬਾ ਬਣਾਉਣ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣਨ। The post ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਗਰੰਟੀ ਜਾਰੀ, ਹੁਣ ਤੱਕ 36,796 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: CM ਭਗਵੰਤ ਮਾਨ appeared first on TheUnmute.com - Punjabi News. Tags:
|
ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਵਜ਼ਾਰਤ ਨੇ ਇਨ੍ਹਾਂ ਅਹਿਮ ਫੈਸਲਿਆਂ 'ਤੇ ਲਾਈ ਮੋਹਰ Thursday 05 October 2023 01:46 PM UTC+00 | Tags: aam-aadmi-party advocate-general breaking-news cm-bhagwant-mann latest-news news punjab punjab-cabinet punjabi-news the-unmute the-unmute-breaking-news ਚੰਡੀਗੜ੍ਹ, 5 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ (Punjab Cabinet) ਨੇ ਅੱਜ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਨਿਵਾਸ ਅਸਥਾਨ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ ਅਹੁਦਾ ਛੱਡ ਰਹੇ ਐਡਵੋਕੇਟ ਜਨਰਲ ਵਿਨੋਦ ਘਈ ਦਾ ਅਸਤੀਫਾ ਵੀ ਮਨਜ਼ੂਰ ਕਰ ਲਿਆ ਹੈ ਜਿਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ। ਇਸ ਦੌਰਾਨ ਉੱਘੇ ਵਕੀਲ ਗੁਰਮਿੰਦਰ ਸਿੰਘ ਦੇ ਨਾਮ ਨੂੰ ਸੂਬੇ ਦੇ ਸਭ ਤੋਂ ਵੱਡੇ ਕਾਨੂੰਨੀ ਅਹੁਦੇ ਲਈ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ, ਐਸ.ਵਾਈ.ਐਲ. ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ | ਮੰਤਰੀ ਮੰਡਲ (Punjab Cabinet) ਨੇ ਕਿਹਾ ਕਿ ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਜਿਸ ਕਰਕੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੰਤਰੀ ਮੰਡਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕ ਹੈ ਅਤੇ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਇਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਉਠਦਾ। ਪੰਜਾਬ ਕੋਲ ਹਰਿਆਣਾ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਕੌਮਾਂਤਰੀ ਨੇਮਾਂ ਦੇ ਮੁਤਾਬਕ ਪਾਣੀ ਦੀ ਮੌਜੂਦਗੀ ਬਾਰੇ ਮੁੜ ਮੁਲਾਂਕਣ ਕਰਨ ਦੀ ਲੋੜ ਹੈ। ਮੰਤਰੀ ਮੰਡਲ ਨੇ ਇਹ ਨੁਕਤ ਵੀ ਵਿਚਾਰਿਆ ਕਿ ਪੰਜਾਬ ਦੇ 76.5 ਫੀਸਦੀ ਬਲਾਕ (153 ਵਿੱਚੋਂ 117) ਖਤਰੇ ਦੀ ਕਗਾਰ ਉਤੇ ਹਨ ਜਦਕਿ ਧਰਤੀ ਹੇਠੋਂ 100 ਫੀਸਦੀ ਤੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਸਿਰਫ 61.5 ਫੀਸਦੀ (143 ਵਿੱਚੋਂ 88 ਬਲਾਕ) ਖਤਰੇ ਦੀ ਸਥਿਤੀ ਵਿੱਚ ਹਨ। ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਭੇਜਣ ਦੀ ਮਨਜ਼ੂਰੀਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਦੋ ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਲੋਕਾਂ ਨੂੰ ਵੱਡੀ ਰਾਹਤ, 31 ਦਸੰਬਰ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਛੋਟਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਸ਼ਹਿਰੀ ਇਲਾਕਿਆਂ (ਮਿਊਂਸਪਲ ਕਾਰਪੋਰੇਸ਼ਨ ਅਤੇ ਕਲਾਸ-1 ਨਗਰ ਕੌਂਸਲਾਂ) ਵਿੱਚ 31 ਦਸੰਬਰ, 2023 ਤੱਕ ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ 3 ਫੀਸਦੀ ਵਾਧੂ ਸਟੈਂਪ ਡਿਊਟੀ (ਸਮਾਜਿਕ ਸੁਰੱਖਿਆ ਫੰਡ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ-1899 ਦੀ ਧਾਰਾ 3-ਸੀ ਅਤੇ ਸ਼ਡਿਊਲ 1-ਬੀ ਜੋ ਕਿ ਭਾਰਤੀ ਸਟੈਂਪ ਐਕਟ, 1899 ਦੇ ਅਧੀਨ ਵਸੂਲਣਯੋਗ ਹੈ, ਨੂੰ ਖਤਮ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਸ਼ਹਿਰੀ ਇਲਾਕਿਆਂ (ਨਗਰ ਨਿਗਮ ਅਤੇ ਕਲਾਸ-1 ਨਗਰ ਕੌਂਸਲਾਂ) ਅੰਦਰ ਜ਼ਮੀਨ ਖਰੀਦਣ ਵਾਲਿਆਂ ਨੂੰ ਛੋਟ ਮਿਲੇਗੀ। ਪੀ.ਜੀ.ਐਸ.ਟੀ. (ਸੋਧ) ਬਿੱਲ-2023 ਦੀ ਤਜਵੀਜ਼ ਨੂੰ ਪ੍ਰਵਾਨਗੀਮੰਤਰੀ ਮੰਡਲ ਨੇ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧ) ਬਿੱਲ-2023 ਨੂੰ ਪੇਸ਼ ਕਰਨ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਜੀ.ਐਸ.ਟੀ. ਕੌਂਸਲ ਦੇ ਆਦੇਸ਼ਾਂ ਮੁਤਾਬਕ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਟੈਕਸਦਾਤਾਵਾਂ ਦੀ ਸਹੂਲਤ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਜੀ.ਐਸ.ਟੀ. ਐਕਟ-2017 ਵਿੱਚ ਕੁਝ ਸੋਧਾਂ ਕਰਨ ਦਾ ਪ੍ਰਸਤਾਵ ਹੈ ਜਿਨ੍ਹਾਂ ਵਿੱਚ ਜੀ.ਐਸ.ਟੀ. ਅਪੀਲ ਟ੍ਰਿਬਿਊਨਲ ਅਤੇ ਇਸ ਦੇ ਰਾਜ ਬੈਂਚਾਂ ਦਾ ਗਠਨ, ਕੁਝ ਅਪਰਾਧਾਂ ਨੂੰ ਗੈਰ-ਅਪਰਾਧਿਕ ਬਣਾਉਣਾ, ਛੋਟੇ ਵਪਾਰੀਆਂ ਨੂੰ ਈ-ਕਾਮਰਸ ਅਪ੍ਰੇਟਰਾਂ ਵੱਲੋਂ ਮਾਲ ਦੀ ਸਪਲਾਈ ਕਰਨ ਦੀ ਸਹੂਲਤ, ਜਾਣਕਾਰੀ ਦੀ ਸਹਿਮਤੀ ਅਧਾਰਿਤ ਸ਼ੇਅਰਿੰਗ ਅਤੇ ਆਨਲਾਈਨ ਗੇਮਿੰਗ ਅਤੇ ਟੈਕਸ ਲਈ ਕਾਨੂੰਨੀ ਵਿਵਸਥਾਵਾਂ ਆਦਿ ਸ਼ਾਮਲ ਹਨ। ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਨੀਤੀ ਨੂੰ ਹਰੀ ਝੰਡੀਹਾਲ ਹੀ ਵਿੱਚ ਹੋਈਆਂ 'ਸਰਕਾਰ-ਸਨਅਤਕਾਰ ਮਿਲਣੀਆਂ' ਦੌਰਾਨ ਉਦਯੋਗਪਤੀਆਂ ਨਾਲ ਕੀਤੇ ਵਾਅਦੇ ਮੁਤਾਬਕ ਮੰਤਰੀ ਮੰਡਲ (Punjab Cabinet) ਨੇ ਮੌਜੂਦਾ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਦੀ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਮਿਊਂਸਪਲ ਹੱਦ, ਅਰਬਨ ਅਸਟੇਟ ਅਤੇ ਉਦਯੋਗਿਕ ਫੋਕਲ ਪੁਆਇੰਟ ਤੋਂ ਬਾਹਰ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਇਕਹਿਰੀਆਂ ਇਮਾਰਤਾਂ ਉਤੇ ਲਾਗੂ ਹੋਵੇਗਾ ਜਿਨ੍ਹਾਂ ਵਿੱਚ ਹੋਟਲ, ਮਲਟੀਪਲੈਕਸ, ਫਾਰਮਹਾਊਸ, ਸਿੱਖਿਆ, ਮੈਡੀਕਲ ਤੇ ਸਨਅਤੀ ਸੰਸਥਾਵਾਂ ਅਤੇ ਹੋਰ ਇਮਾਰਤਾਂ ਸ਼ਾਮਲ ਹਨ। ਇਸ ਨੀਤੀ ਅਨੁਸਾਰ ਹੁਣ ਤੱਕ ਬਿਨਾਂ ਪ੍ਰਵਾਨਗੀ ਤੋਂ ਬਣਾਈਆਂ ਗਈਆਂ ਇਕਹਿਰੀਆਂ ਇਮਾਰਤਾਂ ਨੂੰ ਰੈਗੂਲਰ ਕਰਵਾਉਣ ਲਈ 31 ਦਸੰਬਰ, 2023 ਤੱਕ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਨੀਤੀ ਦੇ ਤਹਿਤ ਇਮਾਰਤ ਦੇ ਮੰਤਵ ਅਨੁਸਾਰ ਬਣਦੇ ਵੱਖ-ਵੱਖ ਸੀ.ਐਲ.ਯੂ., ਈ.ਡੀ.ਸੀ., ਐਸ.ਆਈ.ਐਫ., ਰੈਗੂਲਰਾਈਜੇਸ਼ਨ ਫੀਸ, ਪ੍ਰੋਸੈਸਿੰਗ ਫੀਸ ਅਤੇ ਮਾਈਨਿੰਗ ਚਾਰਜ ਜੋ ਵੀ ਲਾਗੂ ਹੋਣ, ਜਮ੍ਹਾਂ ਕਰਵਾਉਣ ਮੌਕੇ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਨੀਤੀ ਅਨੁਸਾਰ ਪ੍ਰਾਪਤ ਹੋਣ ਵਾਲੇ ਕੇਸਾਂ ਦਾ ਨਿਪਟਾਰਾ ਛੇ ਮਹੀਨੇ ਦੇ ਅੰਦਰ ਕੀਤਾ ਜਾਵੇਗਾ। The post ਮੁੱਖ ਮੰਤਰੀ ਦੀ ਅਗਵਾਈ ‘ਚ ਪੰਜਾਬ ਵਜ਼ਾਰਤ ਨੇ ਇਨ੍ਹਾਂ ਅਹਿਮ ਫੈਸਲਿਆਂ ‘ਤੇ ਲਾਈ ਮੋਹਰ appeared first on TheUnmute.com - Punjabi News. Tags:
|
ਪੰਜਾਬ ਕੈਬਿਨਟ ਵੱਲੋਂ ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਰਾਜਪਾਲ ਨੂੰ ਭੇਜਣ ਦੀ ਮਨਜ਼ੂਰੀ Thursday 05 October 2023 01:50 PM UTC+00 | Tags: aam-aadmi-party breaking-news cm-bhagwant-mann governor-punjab latest-news news prisoners punjab-jails punjab-prisoners the-unmute-breaking ਚੰਡੀਗੜ੍ਹ, 5 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ (Punjab Cabinet) ਨੇ ਅੱਜ ਕਈ ਅਹਿਮ ਫੈਸਲੇ ਲਏ ਗਏ ਹਨ | ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਦੋ ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। The post ਪੰਜਾਬ ਕੈਬਿਨਟ ਵੱਲੋਂ ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਰਾਜਪਾਲ ਨੂੰ ਭੇਜਣ ਦੀ ਮਨਜ਼ੂਰੀ appeared first on TheUnmute.com - Punjabi News. Tags:
|
ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, 31 ਦਸੰਬਰ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਛੋਟ Thursday 05 October 2023 01:54 PM UTC+00 | Tags: aam-aadmi-party breaking-news cm-bhagwant-mann news punjab punjab-news stamp-duty the-unmute-latest-news ਚੰਡੀਗੜ੍ਹ, 5 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਈ ਅਹਿਮ ਫੈਸਲੇ ਲਏ ਗਏ ਹਨ | ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਸ਼ਹਿਰੀ ਇਲਾਕਿਆਂ (ਮਿਊਂਸਪਲ ਕਾਰਪੋਰੇਸ਼ਨ ਅਤੇ ਕਲਾਸ-1 ਨਗਰ ਕੌਂਸਲਾਂ) ਵਿੱਚ 31 ਦਸੰਬਰ, 2023 ਤੱਕ ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ 3 ਫੀਸਦੀ ਵਾਧੂ ਸਟੈਂਪ ਡਿਊਟੀ (stamp duty) (ਸਮਾਜਿਕ ਸੁਰੱਖਿਆ ਫੰਡ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ-1899 ਦੀ ਧਾਰਾ 3-ਸੀ ਅਤੇ ਸ਼ਡਿਊਲ 1-ਬੀ ਜੋ ਕਿ ਭਾਰਤੀ ਸਟੈਂਪ ਐਕਟ, 1899 ਦੇ ਅਧੀਨ ਵਸੂਲਣਯੋਗ ਹੈ, ਨੂੰ ਖਤਮ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਸ਼ਹਿਰੀ ਇਲਾਕਿਆਂ (ਨਗਰ ਨਿਗਮ ਅਤੇ ਕਲਾਸ-1 ਨਗਰ ਕੌਂਸਲਾਂ) ਅੰਦਰ ਜ਼ਮੀਨ ਖਰੀਦਣ ਵਾਲਿਆਂ ਨੂੰ ਛੋਟ ਮਿਲੇਗੀ।
The post ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, 31 ਦਸੰਬਰ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਛੋਟ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਦਾ ਦੋਸ਼ ਅਫਸਰਾਂ ਸਿਰ ਦੇ ਕੇ ਆਪਣੀਆਂ ਅਫਸਲਤਾਵਾਂ 'ਤੇ ਪਰਦਾ ਨਹੀਂ ਪਾ ਸਕਦੀ: ਸੁਨੀਲ ਜਾਖੜ Thursday 05 October 2023 01:59 PM UTC+00 | Tags: ag-vinod-ghai breaking-news news punjab-ag punjab-bjp punjab-government sunil-jakhar ਚੰਡੀਗੜ੍ਹ, 05 ਅਕਤੂਬਰ 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਕਿਹਾ ਹੈ ਕਿ ਐਡਵੋਕੇਟ ਜਨਰਲ ਦੀ ਛਾਂਟੀ ਕਰਨ ਨਾਲ ਸਾਡੇ ਇਸ ਸਟੈਂਡ ਦੀ ਮੁੜ ਪੁ਼ਸ਼ਟੀ ਹੋਈ ਹੈ ਕਿ ਪੰਜਾਬ ਵਿਚ ਗੈਰ-ਹਾਜਰ ਲੋਕਾਂ ਦੀ ਸਰਕਾਰ ਚੱਲ ਰਹੀ ਹੈ। ਐਸਵਾਈਐਲ ਨਹਿਰ ਦੇ ਮਾਮਲੇ ਵਿਚ ਸਰਕਾਰ ਦੀਆਂ ਕਮਜੋਰੀਆਂ ਕਾਰਨ ਪੰਜਾਬ ਦੇ ਲੋਕ ਵੱਡਾ ਸੰਤਾਪ ਝੱਲਣ ਲਈ ਮਜ਼ਬੂਰ ਹੋ ਸਕਦੇ ਹਨ। ਉਨ੍ਹਾਂ (Sunil Jakhar) ਨੇ ਕਿਹਾ ਕਿ ਇਹ ਚਿੱਟਾ ਸੱਚ ਹੈ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਪਰ ਆਪ ਸਰਕਾਰ ਪੰਜਾਬ ਦਾ ਕੇਸ ਮਜਬੂਤੀ ਨਾਲ ਰੱਖਣ ਵਿਚ ਅਸਫਲ ਸਿੱਧ ਹੋਈ ਹੈ। ਪੰਚਾਇਤ ਚੋਣਾਂ ਵਾਲੇ ਕੇਸ ਵਾਂਗ ਹੀ ਸਰਕਾਰ ਨੇ ਇਕ ਵਾਰ ਫਿਰ ਆਪਣੀਆਂ ਨਾਕਾਮੀਆਂ ਦਾ ਦੋਸ਼ ਅਫਸ਼ਰਾਂ ਤੇ ਲਗਾਉਣ ਦੀ ਕੋਸਿ਼ਸ ਕੀਤੀ ਹੈ ਪਰ ਅਜਿਹਾ ਕਰਕੇ ਆਪ ਸਰਕਾਰ ਆਪਣੀਆਂ ਅਸਫਲਤਾਵਾਂ ਤੇ ਪਰਦਾ ਨਹੀਂ ਪਾ ਸਕਦੀ। ਇਹ ਟਿੱਪਣੀਆਂ ਸੁਨੀਲ ਜਾਖੜ ਨੇ ਆਪਣੇ ਇਕ ਟਵੀਟ ਵਿਚ ਕੀਤੀਆਂ ਹਨ। The post ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਦਾ ਦੋਸ਼ ਅਫਸਰਾਂ ਸਿਰ ਦੇ ਕੇ ਆਪਣੀਆਂ ਅਫਸਲਤਾਵਾਂ ‘ਤੇ ਪਰਦਾ ਨਹੀਂ ਪਾ ਸਕਦੀ: ਸੁਨੀਲ ਜਾਖੜ appeared first on TheUnmute.com - Punjabi News. Tags:
|
ਅਨਮੋਲ ਗਗਨ ਮਾਨ ਨੇ ਨਵਾਂ ਗਾਓਂ ਐਮ ਸੀ ਖੇਤਰ 'ਚ ਕਾਨੂੰਨੀ ਅਤੇ ਗੈਰ-ਕਾਨੂੰਨੀ ਉਸਾਰੀਆਂ ਦੇ ਸਰਵੇਖਣ ਦੇ ਆਦੇਸ਼ ਦਿੱਤੇ Thursday 05 October 2023 02:06 PM UTC+00 | Tags: anmol-gagan-mann breaking-news cm-bhagwant-mann illegal-constructions india-news latest-news mc-officials naya-gaon-mc-are naya-gaon-mc-area news punjab survey-of-legal the-unmute-breaking-news ਐਸ.ਏ.ਐਸ.ਨਗਰ, 05 ਅਕਤੂਬਰ, 2023: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਨਵਾਂ ਗਾਓਂ ਨਗਰ ਕੌਂਸਲ ਸੀਮਾ ਵਿੱਚ ਚੱਲ ਰਹੀਆਂ ਕਾਨੂੰਨੀ ਅਤੇ ਗੈਰ-ਕਾਨੂੰਨੀ ਉਸਾਰੀਆਂ (illegal Constructions) ਦਾ ਸਰਵੇਖਣ ਕਰਨ ਦੇ ਨਾਲ-ਨਾਲ ਨਗਰ ਕੌਂਸਲ ਦੀ ਹੱਦਬੰਦੀ ਅਤੇ ਨਗਰ ਕੌਂਸਲ ਦੀ ਮਾਲਕੀ ਵਾਲੀ ਜ਼ਮੀਨ ਦੀ ਤੁਰੰਤ ਪ੍ਰਭਾਵ ਨਾਲ ਸ਼ਨਾਖ਼ਤ ਕਰਨ ਦੇ ਹੁਕਮ ਦਿੱਤੇ ਹਨ। ਨਗਰ ਕੌਂਸਲ ਦਫ਼ਤਰ ਵਿਖੇ ਆਪਣੀ ਸਮੀਖਿਆ ਮੀਟਿੰਗ ਦੌਰਾਨ, ਉਨ੍ਹਾਂ ਨੇ ਇਲਾਕੇ ਵਿੱਚ ਗੈਰ-ਕਾਨੂੰਨੀ ਉਸਾਰੀਆਂ (illegal Constructions) ਨੂੰ ਰੋਕਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਉਂਕਿ ਨਗਰ ਕੌਂਸਲ ਖੇਤਰ, ਰਾਜ ਦੀ ਰਾਜਧਾਨੀ ਦੇ ਨੇੜੇ ਹੈ, ਇਸ ਲਈ ਖੇਤਰ ਵਿੱਚ ਯੋਜਨਾਬੱਧ ਵਿਕਾਸ ਜ਼ਰੂਰੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਮ ਲੋਕਾਂ ਦੀਆਂ ਸ਼ਿਕਾਇਤਾਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਹੋਣ ਤਾਂ ਜੋ ਵਸਨੀਕ ਬੁਨਿਆਦੀ ਨਾਗਰਿਕ ਸਹੂਲਤਾਂ,ਜਿਸ ਦੇ ਉਹ ਹੱਕਦਾਰ ਹਨਲਈ ਇੰਤਜ਼ਾਰ ਨਾ ਕਰ ਸਕਣ। ਜਲ ਸਪਲਾਈ, ਸਟਰੀਟ ਲਾਈਟਾਂ ਅਤੇ ਸੀਵਰੇਜ ਦੀਆਂ ਸਹੂਲਤਾਂ ਦੀ ਉਪਲਬਧਤਾ ‘ਤੇ ਜ਼ੋਰ ਦਿੰਦਿਆਂ, ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਜਲ ਸਪਲਾਈ ਅਤੇ ਸੈਨੀਟੇਸ਼ਨ ਅਧਿਕਾਰੀਆਂ ਨੂੰ ਬਕਾਇਆ ਪਏ ਦੋ ਟਿਊਬਵੈੱਲਾਂ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਨਵੇਂ ਟਿਊਬਵੈੱਲਾਂ ਨਾਲ ਇਨ੍ਹਾਂ ਦੀ ਗਿਣਤੀ 29 ਹੋ ਜਾਵੇਗੀ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਗੇ ਦੱਸਿਆ ਕਿ 7.25 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਟੈਂਡਰ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਜਲਦੀ ਹੀ ਨਗਰ ਕੌਂਸਲ ਖੇਤਰ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਇਸੇ ਤਰ੍ਹਾਂ 7.25 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜ ਤੇ ਟੈਂਡਰ ਲਾਉਣ ਲਈ ਜਲਦ ਤਿਆਰ ਹੋਣਗੇ ਕਿਉਂਕਿ ਕੰਮਾਂ ਦੀਆਂ ਤਜਵੀਜ਼ਾਂ ਪ੍ਰਗਤੀ ਅਧੀਨ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਕੋ-ਇਕ ਏਜੰਡਾ ਲੋਕਾਂ ਨੂੰ ਬਿਹਤਰ ਸਿੱਖਿਆ ਅਤੇ ਸਿਹਤ ਸੇਵਾਵਾਂ ਤੋਂ ਇਲਾਵਾ ਲੋੜੀਂਦੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਹੈ, ਇਸ ਲਈ ਕੋਈ ਵੀ ਵਿਅਕਤੀ ਇਨ੍ਹਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਮੰਤਰੀ ਨੇ ਆਪਣੀਆਂ ਮੰਗਾਂ ਲਈ ਉਨ੍ਹਾਂ ਨੂੰ ਮਿਲਣ ਲਈ ਉਥੇ ਮੌਜੂਦ ਵਸਨੀਕਾਂ ਦੀ ਪੂਰੇ ਠਰੰਮੇ ਨਾਲ ਸੁਣਵਾਈ ਵੀ ਕੀਤੀ।ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦੇਣਗੇ ਅਤੇ ਉਨ੍ਹਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ। The post ਅਨਮੋਲ ਗਗਨ ਮਾਨ ਨੇ ਨਵਾਂ ਗਾਓਂ ਐਮ ਸੀ ਖੇਤਰ ‘ਚ ਕਾਨੂੰਨੀ ਅਤੇ ਗੈਰ-ਕਾਨੂੰਨੀ ਉਸਾਰੀਆਂ ਦੇ ਸਰਵੇਖਣ ਦੇ ਆਦੇਸ਼ ਦਿੱਤੇ appeared first on TheUnmute.com - Punjabi News. Tags:
|
ਏਸ਼ਿਆਈ ਖੇਡਾਂ ਦੇ ਇਤਿਹਾਸ 'ਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਤਮਗੇ ਜਿੱਤੇ Thursday 05 October 2023 02:11 PM UTC+00 | Tags: aisan-games archery asian-games breaking-news news parneet-kaur punjab-athlete sports ਚੰਡੀਗੜ੍ਹ, 05 ਅਕਤੂਬਰ 2023: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ (Asian Games) ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਖੇਡਾਂ ਵਿੱਚ ਪਹਿਲੀ ਵਾਰ 15 ਤੋਂ ਵੱਧ ਤਮਗੇ ਹਾਸਲ ਕੀਤੇ ਹਨ। ਅੱਜ ਭਾਰਤ ਨੇ ਤੀਰਅੰਦਾਜ਼ੀ ਦੇ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਅਹਿਮ ਮੈਂਬਰ ਸੀ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਏਸ਼ਿਆਈ ਖੇਡਾਂ (Asian Games) ਦੇ 72 ਸਾਲਾਂ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਹਾਂਗਜ਼ੂ ਵਿਖੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਕੁੱਲ 16 ਤਮਗ਼ੇ ਜਿੱਤ ਲਏ ਹਨ ਜਦੋਂ ਕਿ ਪੁਰਸ਼ ਹਾਕੀ ਤੇ ਪੁਰਸ਼ ਕ੍ਰਿਕਟ ਦੇ ਮੁਕਾਬਲੇ ਬਾਕੀ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਖਿਡਾਰੀਆਂ ਨੇ 1951 ਵਿੱਚ ਨਵੀਂ ਦਿੱਲੀ ਵਿਖੇ ਪਹਿਲੀਆਂ ਏਸ਼ਿਆਈ ਖੇਡਾਂ ਵਿੱਚ ਕੁੱਲ 15 ਤਮਗ਼ੇ ਜਿੱਤੇ ਸਨ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਦੇ ਨਕਸ਼ੇ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਪੂਰਾ ਕਰਨ ਵਾਲੇ ਖਿਡਾਰੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਬਣੀ ਨਵੀਂ ਖੇਡ ਨੀਤੀ ਤਹਿਤ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਤਿਆਰੀ ਲਈ ਇਨਾਮ ਰਾਸ਼ੀ ਦਿੱਤੀ ਗਈ ਜਿਸ ਤਹਿਤ 58 ਖਿਡਾਰੀਆਂ ਨੂੰ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਇਨਾਮ ਰਾਸ਼ੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਸਾਰੇ ਖੇਡ ਦਲ ਦੀ ਵਾਪਸੀ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਾਰੇ ਤਮਗ਼ਾ ਜੇਤੂ ਖਿਡਾਰੀਆਂ ਦਾ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਖੇਡ ਮੰਤਰੀ ਨੇ ਜੇਤੂਆਂ ਨੂੰ ਮੁਬਾਰਕਬਾਦ ਦਿੰਦਿਆਂ ਹਾਕੀ ਤੇ ਕ੍ਰਿਕਟ ਖਿਡਾਰੀਆਂ ਨੂੰ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਅੱਜ ਤੀਰਅੰਦਾਜ਼ੀ ਵਿੱਚ ਸੋਨ ਤਮਗ਼ਾ ਜਿੱਤਣ ਵਾਲੀ ਪੰਜਾਬ ਦੀ ਪ੍ਰਨੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੋਟੀ ਉਮਰ ਇਸ ਖਿਡਾਰਨ ਨੇ ਵੱਡੀ ਪ੍ਰਾਪਤੀ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਖਿਡਾਰੀਆਂ ਦੇ ਕੋਚਾਂ ਅਤੇ ਮਾਪਿਆਂ ਸਿਰ ਇਨ੍ਹਾਂ ਦੀਆਂ ਪ੍ਰਾਪਤੀਆਂ ਦਾ ਸਿਹਰਾ ਵੀ ਬੰਨ੍ਹਿਆ। ਪੰਜਾਬ ਦੇ 20 ਖਿਡਾਰੀਆਂ ਨੇ ਹੁਣ ਤੱਕ ਅਥਲੈਟਿਕਸ, ਨਿਸ਼ਾਨੇਬਾਜ਼ੀ, ਤੀਰਅੰਦਾਜ਼ੀ, ਕ੍ਰਿਕਟ, ਰੋਇੰਗ ਤੇ ਬੈਡਮਿੰਟਨ ਵਿੱਚ ਛੇ ਸੋਨੇ, ਛੇ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 16 ਤਮਗ਼ੇ ਜਿੱਤੇ ਹਨ। ਬੀਤੇ ਕੱਲ੍ਹ ਪੰਜਾਬ ਦੀ ਹਰਮਿਲਨ ਬੈਂਸ ਨੇ 1500 ਮੀਟਰ ਤੋਂ ਬਾਅਦ 800 ਮੀਟਰ ਵਿੱਚ ਵੀ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਮੰਜੂ ਰਾਣੀ ਨੇ 35 ਕਿਲੋਮੀਟਰ ਪੈਦਲ ਦੌੜ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ। The post ਏਸ਼ਿਆਈ ਖੇਡਾਂ ਦੇ ਇਤਿਹਾਸ ‘ਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਤਮਗੇ ਜਿੱਤੇ appeared first on TheUnmute.com - Punjabi News. Tags:
|
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ 'ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤ Thursday 05 October 2023 02:15 PM UTC+00 | Tags: aam-aadmi-party breaking-news cm-bhagwant-mann commonwealth kultar-singh-sandhwan latest-news news punjab punjab-news the-unmute-breaking-news ਚੰਡੀਗੜ੍ਹ, 5 ਅਕਤੂਬਰ 2023: ਕੈਨੇਡਾ ਨਾਲ ਚੱਲ ਰਹੇ ਰੇੜਕੇ ਦਰਮਿਆਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਅੱਜ ਕੁੱਝ ਸਿਆਸੀ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ‘ਤੇ ਜ਼ੋਰ ਦਿੱਤਾ ਹੈ। ਘਾਨਾ ਵਿਖੇ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਦੌਰਾਨ ਸਪੀਕਰ ਨੇ ਕਿਹਾ ਕਿ ਕੁੱਝ ਮੁੱਦਿਆਂ ਨੂੰ ਬੇਲੋੜੀਆਂ ਦਲੀਲਾਂ ਦੇ ਕੇ ਉਭਾਰਿਆ ਗਿਆ ਹੈ। ਕਿਸੇ ਦੇਸ਼ ਦਾ ਨਾਂ ਲਏ ਬਗੈਰ ਉਨ੍ਹਾਂ ਕਿਹਾ ਕਿ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਨਾਲ ਇਸ ਰੁਝਾਨ ਨੂੰ ਸ਼ੁਰੂ ਵਿੱਚ ਹੀ ਠੱਲ੍ਹ ਪਾਉਣੀ ਚਾਹੀਦੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਗੈਰ-ਵਾਜਬ ਮੁੱਦੇ ਸਹਿਹੋਂਦ ਦੇ ਅਨੁਕੂਲ ਮਾਹੌਲ ਵਿਚ ਰੁਕਾਵਟ ਪੈਦਾ ਕਰਦੇ ਹਨ। ਸਪੀਕਰ (Kultar Singh Sandhwan) ਨੇ ਅੱਗੇ ਕਿਹਾ ਕਿ ਪੂਰੀ ਦੁਨੀਆਂ ਵਾਤਾਵਰਣ ਦੇ ਪੱਖ ਤੋਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਅਤੇ ਅਸੀਂ (ਰਾਸ਼ਟਰਮੰਡਲ ਦੇਸ਼) ਮਿਲ ਕੇ ਸਾਰਿਆਂ ਲਈ ਸਥਾਈ ਵਾਤਾਵਰਣ ਸਿਰਜਣ ਵਾਸਤੇ ਸਮਾਜ ਵਿੱਚ ਬਦਲਾਅ ਲਿਆ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਮੋਹਰੀ ਭੂਮਿਕਾ ਨਿਭਾਉਣ ਦਾ ਜ਼ਿੰਮਾ ਵਿਕਸਤ ਦੇਸ਼ਾਂ ਦੇ ਸਿਰ ਹੈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਵੀ ਕੀਤੀ। ਜ਼ਿਕਰਯੋਗ ਹੈ ਕਿ ਸਾਲਾਨਾ ਸਮਾਗਮ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਵਿਸ਼ਵ ਰਾਜਨੀਤਿਕ ਮੁੱਦਿਆਂ ‘ਤੇ ਚਰਚਾ ਕਰਨ ਅਤੇ ਇਸ ‘ਤੇ ਸਹਿਮਤੀ ਬਣਾਉਣ ਲਈ ਰਾਸ਼ਟਰਮੰਡਲ ਦੇਸ਼ਾਂ ਦੇ ਸੰਸਦ ਮੈਂਬਰਾਂ ਨੂੰ ਇੱਕ ਮੰਚ 'ਤੇ ਇੱਕਠਾ ਕਰਦਾ ਹੈ। ਦੱਸਣਯੋਗ ਹੈ ਕਿ ਕੈਨੇਡਾ ਪਹਿਲੀ ਵਾਰ 1931 ਵਿੱਚ ਬ੍ਰਿਟਿਸ਼ ਕਾਮਨਵੈਲਥ ਵਿੱਚ ਇੱਕ ਸੁਤੰਤਰ ਰਾਜ ਵਜੋਂ ਸ਼ਾਮਲ ਹੋਇਆ ਸੀ। The post ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਨੀਤਿਕ ਮੁੱਦਿਆਂ ‘ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤ appeared first on TheUnmute.com - Punjabi News. Tags:
|
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ SYL ਮੁੱਦੇ `ਤੇ ਸਰਬ ਪਾਰਟੀ ਬੈਠਕ ਸੱਦਣ ਦੀ ਮੰਗ Thursday 05 October 2023 02:24 PM UTC+00 | Tags: aam-aadmi-party bjp breaking-news cm-bhagwant-mann latest-news news punjab punjab-issue shiromani-akali-dal syl-issue the-unmute-breaking-news the-unmute-punjab ਚੰਡੀਗੜ੍ਹ, 05 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੇ ਸੁਪਰੀਮ ਕੋਰਟ ਵੱਲੋਂ ਐਸ.ਵਾਈ.ਐਲ ਨਹਿਰ ਦੀ ਉਸਾਰੀ (SYL issue) ਲਈ ਜ਼ਮੀਨ ਦਾ ਪੰਜਾਬ ਵਿਚ ਸਰਵੇਖਣ ਕਰਨ ਦੇ ਦਿੱਤੇ ਗਏ ਹੁਕਮਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ `ਤੇ ਤੁਰੰਤ ਸਰਬ ਪਾਰਟੀ ਮੀਟਿੰਗ ਬਲਾਉਣ ਦੀ ਅਪੀਲ ਕੀਤੀ ਹੈ। ਇਥੇ ਜਾਰੀ ਬਿਆਨ ਵਿਚ ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਸ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਸਹੀ ਢੰਗ ਨਾਲ ਪੈਰਵੀ ਨਹੀ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਨੇੜੇ ਹਨ। ਜਿਸ ਨੂੰ ਮੁੱਖ ਰੱਖਦੇ ਹੋਏ ਆਮ ਆਦਮੀ ਪਾਰਟੀ ਆਪਣੇ ਸਿਆਸੀ ਏਜੰਡੇ ਤਹਿਤ ਹਰਿਆਣਾ ਨੂੰ ਲਾਭ ਦੇਣ ਲਈ ਸੁਪਰੀਮ ਕੋਰਟ ਵਿਚ ਢਿੱਲੀ ਪੈਰਵੀ ਕਰਕੇ ਪੰਜਾਬ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਹਰਿਆਣਾ ਕੋਲੇ ਖੇਤੀ ਲਈ ਪੰਜਾਬ ਦੇ ਮੁਕਾਬਲੇ ਜ਼ਮੀਨ ਘੱਟ ਹੈ ਪ੍ਰੰਤੂ ਯਮੁਨਾ ਦਾ ਪਾਣੀ ਮਿਲਣ ਕਾਰਨ ਹਰਿਆਣਾ ਅੱਜ ਵੀ ਪੰਜਾਬ ਨਾਲੋ ਵੱਧ ਪਾਣੀ ਵਰਤ ਰਿਹਾ ਹੈ। ਇਸ ਕਰਕੇ ਹਰਿਆਣਾ ਨੂੰ ਪਾਣੀ ਨਹੀ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਅੰਕੜਿਆਂ ਸਮੇਤ ਇਹ ਤੱਥ ਸੁਪਰੀਮ ਕੋਰਟ ਵਿਚ ਵੀ ਪੇਸ਼ ਕਰਨੇ ਚਾਹੀਦੇ ਹਨ। ਜਿਸ ਨਾਲ ਸੁਪਰੀਮ ਕੋਰਟ ਵਿਚ ਪੰਜਾਬ ਦਾ ਪੱਖ ਮਜਬੂਤ ਹੋ ਸਕੇ। ਜਸਟਿਸ ਨਿਰਮਲ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਚਾਰ ਜ਼ਿਲ੍ਹਿਆਂ ਦੇ 202 ਪਿੰਡਾਂ ਦੀ 4261 ਏਕੜ ਜ਼ਮੀਨ ਵਾਪਸ ਉਸ ਦੇ ਮਾਲਕਾਂ ਨੂੰ ਕਰ ਚੁੱਕੀ ਹੈ। ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਨੂੰ ਇਸ ਬਾਰੇ ਵੀ ਜਾਣੂ ਕਰਵਾਉਣਾ ਚਾਹੀਦਾ ਹੈ ਕਿ ਜਦੋਂ ਜ਼ਮੀਨ ਹੀ ਉਪਲਬਧ ਨਹੀ ਹੈ ਤਾਂ ਨਹਿਰ (SYL issue) ਕਿਵੇਂ ਉਸਾਰੀ ਜਾ ਸਕਦੀ ਹੈ। ਉਨ੍ਹਾਂ ਕਿਹ ਕਿ ਅਜਿਹਾ ਜਾਪਦਾ ਹੈ ਕਿ ਆਪ ਸਰਕਾਰ ਸਖ਼ਤ ਕਾਨੂੰਨੀ ਦਲੀਲਾਂ ਨਾਲ ਸੁਪਰੀਮ ਕੋਰਟ ਵਿਚ ਦਰਿਆਈ ਪਾਣੀਆਂ `ਤੇ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕਰਨ ਵਿਚ ਅਸਫ਼ਲ ਰਹੀ ਹੈ। ਆਮ ਆਦਮੀ ਪਾਰਟੀ ਨੂੰ ਹਰਿਆਣਾ ਵਿਚ ਸੱਤਾ ਪ੍ਰਾਪਤੀ ਲਈ ਫਾਇਦਾ ਪਹੁੰਚਾਉਣ ਲਈ ਮਾਨ ਸਰਕਾਰ ਇਸ ਮੁੱਦੇ `ਤੇ ਸਿਰਫ਼ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਪੰਜਾਬ ਨਾਲ ਹੋ ਰਹੇ ਧੱਕੇ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। The post ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ SYL ਮੁੱਦੇ `ਤੇ ਸਰਬ ਪਾਰਟੀ ਬੈਠਕ ਸੱਦਣ ਦੀ ਮੰਗ appeared first on TheUnmute.com - Punjabi News. Tags:
|
CM ਭਗਵੰਤ ਮਾਨ ਤੇ ਸੁਨੀਲ ਜਾਖੜ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਹੁਣ ਤੱਕ ਸਰਵੇਖਣ ਦਾ ਵਿਰੋਧ ਕਿਉਂ ਨਹੀਂ ਕੀਤਾ: ਬਿਕਰਮ ਸਿੰਘ ਮਜੀਠੀਆ Thursday 05 October 2023 02:31 PM UTC+00 | Tags: bikram-singh-majithia breaking-news cm-bhagwant-mann latest-news news punjab punjab-government sunil-jakhar syl-issue syl-survey ਚੰਡੀਗੜ੍ਹ, 5 ਅਕਤੂਬਰ 2023 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜਦੋਂ ਕੇਂਦਰੀ ਟੀਮਾਂ ਐਸ ਵਾਈ ਐਲ ਨਹਿਰ ਦਾ ਸਰਵੇਖਣ ਕਰਨ ਸੂਬੇ ਵਿਚ ਆਉਣ ਤਾਂ ਉਹਨਾਂ ਦਾ ਘਿਰਾਓ ਕੀਤਾ ਜਾਵੇ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਿਸੇ ਵੀ ਕੁਰਬਾਨੀ ਵਾਸਤੇ ਤਿਆਰ ਹੈ ਪਰ ਕਿਸੇ ਵੀ ਕੀਮਤ 'ਤੇ ਪੰਜਾਬ ਵਿਚ ਐਸ ਵਾਈ ਐਲ ਨਹਿਰ ਨਹੀਂ ਬਣ ਦੇਵੇਗਾ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਆਪ ਸਰਕਾਰ ਦੇ ਨਾਲ-ਨਾਲ ਪੰਜਾਬ ਭਾਜਪਾ ਦੀ ਸੂਬਾ ਇਕਾਈ ਨੂੰ ਪੁੱਛਿਆ ਕਿ ਉਹ ਦੱਸਣ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਸਰਵੇਖਣ ਬਾਰੇ ਉਹਨਾਂ ਦਾ ਕੀ ਸਟੈਂਡ ਹੈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਇਸ ਅਹਿਮ ਮਸਲੇ 'ਤੇ ਚੁੱਪ ਕਿਉਂ ਹਨ ਜਦੋਂ ਕਿ ਮਸਲਾ ਪੰਜਾਬ ਅਤੇ ਇਸਦੇ ਕਿਸਾਨਾਂ ਦੇ ਭਵਿੱਖ ਨਾਲ ਸਬੰਧਤ ਹੈ। ਉਹਨਾਂ ਨੇ ਪੰਜਾਬ ਭਾਜਪਾ ਮੁਖੀ ਨੂੰ ਇਹ ਵੀ ਆਖਿਆ ਕਿ ਉਹ ਕੇਂਦਰ ਸਰਕਾਰ ਨੂੰ ਸਪਸ਼ਟ ਆਖ ਦੇਣ ਕਿ ਉਹ ਐਸ ਵਾਈ ਐਲ ਵਾਸਤੇ ਜ਼ਮੀਨ ਦੀ ਸ਼ਨਾਖ਼ਤ ਵਾਸਤੇ ਸਰਵੇ ਕਰਨ ਤੋਂ ਗੁਰੇਜ਼ ਕਰੇ। ਬਿਕਰਮ ਸਿੰਘ ਮਜੀਠੀਆ ਨੇ ਕਿਸੇ ਵੀ ਸਰਵੇਖਣ ਦੀ ਜ਼ਰੂਰਤ ਨਹੀਂ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਐਸ ਵਾਈ ਐਲ ਨਹਿਰ ਦੀ ਐਕਵਾਇਰ ਕੀਤੀ 4500 ਏਕੜ ਜ਼ਮੀਨ ਇਸਦੇ 21000 ਅਸਲ ਮਾਲਕਾਂ ਨੂੰ ਮੁਫਤ ਵਿਚ ਵਾਪਸ ਕਰ ਦਿੱਤੀ ਹੋਈ ਹੈ। ਉਹਨਾਂ ਕਿਹਾ ਕਿ ਇਯੇ ਤਰੀਕੇ ਸੂਬੇ ਦੇ 128 ਬਲਾਕਾਂ ਵਿਚੋਂ 109 ਡਾਰਕ ਜ਼ੋਨ ਬਣ ਗਏ ਹਨ ਕਿਉਂਕਿ ਉਹਨਾਂ ਵਿਚ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਬਹੁਤ ਖ਼ਤਰਨਾਕ ਪੱਧਰ ਤੱਕ ਹੋ ਗਈ ਹੈ। ਮਜੀਠੀਆ (Bikram Singh Majithia) ਨੇ ਮੁੱਖ ਮੰਤਰੀ 'ਤੇ ਸਿੱਧਾ ਹਮਲਾ ਕੀਤਾ ਤੇ ਕਿਹਾ ਕਿ ਉਹਨਾਂ ਨੇ ਇਕ ਡੂੰਘੀ ਸਾਜ਼ਿਸ਼ ਤਹਿਤ ਸੁਪਰੀਮ ਕੋਰਟ ਵਿਚ ਐਸ ਵਾਈ ਐਲ ਨਹਿਰ ਦੇ ਮਾਮਲੇ 'ਤੇ ਪੰਜਾਬ ਦਾ ਕੇਸ ਕਮਜ਼ੋਰ ਕੀਤਾ ਹੈ। ਉਹਨਾਂ ਕਿਹਾ ਕਿ ਜਿਸ ਦਿਨ ਪੰਜਾਬ ਨੂੰ ਆਪਣੇ ਕੇਸ ਦੀ ਪੈਰਵੀ ਕਰਨੀ ਬਹੁਤ ਜ਼ਰੂਰੀ ਸੀ, ਉਸ ਦਿਨ ਉਹਨਾਂ ਐਡਵੋਕੇਟ ਜਨਰਲ ਦਾ ਅਸਤੀਫਾ ਲੈ ਲਿਆ ਅਤੇ ਸਰਕਾਰ ਨੇ ਇਸ ਗੱਲ ਵੀ ਸਹਿਮਤੀ ਦੇ ਦਿੱਤੀ ਕਿ ਉਸਨੂੰ ਐਸ ਵਾਈ ਐਲ ਨਹਿਰ ਦੀ ਉਸਾਰੀ 'ਤੇ ਕੋਈ ਇਤਰਾਜ਼ ਨਹੀਂ ਹੈ। ਉਹਨਾਂ ਕਿਹਾ ਕਿ ਇਹ ਰਿਕਾਰਡ ਵਿਚ ਸ਼ਾਮਲ ਹੈ ਕਿ ਸਰਕਾਰ ਨੇ ਵਿਰੋਧੀ ਧਿਰਾਂ ਦੇ ਨਾਲ-ਨਾਲ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਜ਼ਮੀਨ ਵਾਪਸ ਕਰਨ ਨੂੰ ਨਹਿਰ ਬਣਾਉਣ ਵਿਚ ਅਸਮਰਥਾ ਦਾ ਕਾਰਨ ਦੱਸਿਆ ਹੈ। ਉਹਨਾਂ ਨੇ ਮੁੱਖ ਮੰਤਰੀ 'ਤੇ ਰਾਜਸਥਾਨ ਦੀਆਂ ਆਉਂਦੀਆਂ ਚੋਣਾਂ ਲਈ ਲਾਭ ਲੈਣ ਵਾਸਤੇ ਪੰਜਾਬ ਦਾ ਵਾਧੂ ਪਾਣੀ ਰਾਜਸਥਾਨ ਨੂੰ ਦੇਣ ਦੇ ਦੋਸ਼ ਵੀ ਲਾਏ। ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਦਰਿਆਈ ਪਾਣੀ ਗੁਆਂਢੀ ਰਾਜਾਂ ਨੂੰ ਸਰੰਡਰ ਕੀਤੇ ਹਨ। ਸਰਦਾਰ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਕੇਜਰੀਵਾਲ ਦੇ ਇਸ਼ਿਾਰਿਆਂ 'ਤੇ ਨੱਚ ਰਿਹਾ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਆਪ ਆਖਿਆ ਸੀ ਕਿ ਐਸ ਵਾਈ ਐਲ ਰਾਹੀਂ ਹਰਿਆਣਾ ਤੇ ਦਿੱਲੀ ਦੋਵਾਂ ਨੂੰ ਪਾਣੀ ਮਿਲਣਾ ਚਾਹੀਦਾ ਹੈ। ਕੇਜਰੀਵਾਲ ਨੇ ਇਸ ਮੰਗ ਦਾ ਹਲਫੀਆ ਬਿਆਨ ਵੀ ਸੁਪਰੀਮ ਕੋਰਟ ਵਿਚ ਦਾਇਰ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਆਪ ਦੀ ਹਰਿਆਣਾ ਇਕਾਈ ਦੇ ਨਾਲ-ਨਾਲ ਇਸਦੇ ਰਾਜ ਸਭਾ ਐਮ ਪੀ ਸ੍ਰੀ ਸੁਸ਼ੀਲ ਗੁਪਤਾ ਨੇ ਹਰਿਆਣਾ ਦੇ ਲੋਕਾਂ ਨੂੰ ਗਰੰਟੀ ਦਿੱਤੀ ਹੈ ਕਿ ਇਕ ਵਾਰ ਸੂਬੇ ਵਿਚ ਆਪ ਦੀ ਸਰਕਾਰ ਬਣਨ 'ਤੇ ਐਸ ਵਾਈ ਐਲ ਦਾ ਪਾਣੀ ਹਰਿਆਣਾ ਦੇ ਕੋਨੇ ਕੋਨੇ ਤੱਕ ਪਹੁੰਚਾਇਆ ਜਾਵੇਗਾ। ਅਕਾਲੀ ਆਗੂ ਨੇ ਆਪ ਸਰਕਾਰ ਵੱਲੋਂ ਵਿਸ਼ੇਸ਼ ਕੈਬਨਿਟ ਮੀਟਿੰਗ ਸੱਦਣ ਦੇ ਬਾਵਜੂਦ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਵਾਸਤੇ ਠੋਸ ਰਣਨੀਤੀ ਉਲੀਕਣ ਵਿਚ ਨਾਕਾਮ ਰਹਿਣ 'ਤੇ ਵੀ ਇਸਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਕੈਬਨਿਟ ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾ ਕੋਲ ਐਸ ਵਾਈ ਐਲ 'ਤੇ ਕਹਿਣ ਨੂੰ ਕੁਝ ਨਹੀਂ ਸੀ ਪਰ ਉਹਨਾਂ ਦਿੱਲੀ ਤੇ ਪੰਜਾਬ ਦੀਆਂ ਆਬਕਾਰੀ ਨੀਤੀਆਂ ਨੂੰ ਸਹੀ ਠਹਿਰਾਉਣ ਤੇ ਆਪ ਦੇ ਐਮ ਪੀ ਸੰਜੇ ਸਿੰਘ ਦੀ ਗ੍ਰਿਫਤਾਰੀ 'ਤੇ ਅੱਧਾ ਘੰਟਾ ਗੱਲਬਾਤ ਕੀਤੀ। ਉਹਨਾਂ (Bikram Singh Majithia) ਕਿਹਾ ਕਿ ਅਜਿਹਾ ਕਰਨ ਦੀ ਥਾਂ ਵਿੱਤ ਮੰਤਰੀ ਨੂੰ ਇਹ ਦੱਸਣਾ ਚਾਹੀਦਾ ਸੀ ਕਿ ਆਪ ਸਰਕਾਰ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਆਈ ਏ ਐਸ ਅਫਸਰਾਂ ਕੇ ਏ ਪੀ ਸਿਨਹਾ ਤੇ ਵਰੁਣ ਰੂਜਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 17 (ਏ) ਤਹਿਤ ਕੇਸ ਚਲਾਉਣ ਦੀ ਆਗਿਆ ਕਿਉਂ ਨਹੀਂ ਦੇ ਰਹੀ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਪੰਜਾਬ ਦੇ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਆਪ ਸਰਕਾਰ 'ਤੇ ਨਕੇਲ ਕੱਸਦੀ ਜਾ ਰਹੀ ਹੈ ਤੇ ਇਸੇ ਕਾਰਨ ਆਪ ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਰੋਸ ਮੁਜ਼ਾਹਰੇ ਕਰ ਰਹੀ ਹੈ ਜਦੋਂ ਕਿ ਇਸਨੂੰ ਅੱਜ ਪੰਜਾਬੀਆਂ ਨੂੰ ਇਹ ਦੱਸਣਾ ਚਾਹੀਦਾ ਸੀ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਕਿਵੇਂ ਕਰੇਗੀ। The post CM ਭਗਵੰਤ ਮਾਨ ਤੇ ਸੁਨੀਲ ਜਾਖੜ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਹੁਣ ਤੱਕ ਸਰਵੇਖਣ ਦਾ ਵਿਰੋਧ ਕਿਉਂ ਨਹੀਂ ਕੀਤਾ: ਬਿਕਰਮ ਸਿੰਘ ਮਜੀਠੀਆ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest