TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਨਗਰ ਨਿਗਮ ਮੋਹਾਲੀ ਵਿਖੇ ਪੁੱਜੇ ਕਲਸ਼ਾਂ ਦੀ ਮਿੱਟੀ ਦੇਸ਼ ਦੀ ਏਕਤਾ ਅਤੇ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਕੀਤਾ ਸੁਰੱਖਿਅਤ Sunday 08 October 2023 02:30 PM UTC+00 | Tags: news s-a-s-nagar symbolic-celebration symbolic-celebration-of-unity-and-prosperity ਐਸ.ਏ.ਐਸ.ਨਗਰ, 8 ਅਕਤੂਬਰ, 2023: ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਨਗਰ ਨਿਗਮ ਮੋਹਾਲੀ ਵੱਲੋਂ ਕੱਢੀ ਗਈ ਅੰਮ੍ਰਿਤ ਕਲਸ਼ ਯਾਤਰਾ ਵਿੱਚ ਸਮੂਹ ਯੂ.ਐਲ.ਬੀ. (ਸ਼ਹਿਰੀ ਸਥਾਨਕ ਸੰਸਥਾਵਾਂ) ਭਾਗੀਦਾਰਾਂ ਨੇ ਆਪਣੇ-ਆਪਣੇ ਖੇਤਰ ਵਿੱਚੋਂ ਮਿੱਟੀ ਅਤੇ ਚੌਲਾਂ ਦੇ ਦਾਣੇ ਕਲਸ਼ ਵਿੱਚ ਇਕੱਠਾ ਕਰਕੇ ਨਗਰ ਨਿਗਮ ਦਫ਼ਤਰ ਵਿੱਚ ਲਿਆਂਦੇ, ਜਿੱਥੇ ਕਲਸ਼ ਦੇ ਡੱਬਿਆਂ ਨੂੰ ਇੱਕ ਸਾਂਝੇ ਸਮਾਰੋਹ ਵਿੱਚ ਖੋਲ੍ਹਿਆ ਗਿਆ। ਨਗਰ ਨਿਗਮ ਦਫ਼ਤਰ ਵਿਖੇ ਸਮੂਹ ਨਗਰ ਕੌਂਸਲਾਂ ਵੱਲੋਂ ਆਪੋ ਆਪਣੇ ਕਲਸ਼ ਵਿੱਚ ਇਕੱਠੀ ਕੀਤੀ ਮਿੱਟੀ ਨੂੰ ਰਸਮੀ ਤੌਰ ‘ਤੇ ਮਿਲਾਇਆ ਗਿਆ। ਇਸ ਮੁਹਿੰਮ ਨੇ ਪਵਿੱਤਰ ਮਿੱਟੀ ਅਤੇ ਚੌਲਾਂ ਦੇ ਦਾਣੇ ਇਕੱਠੇ ਕਰਨ ਲਈ ਸਮੂਹ ਭਾਗੀਦਾਰਾਂ ਨੂੰ ਇਕੱਠੇ ਕਰਕੇ ਇੱਕ ਲੜੀ ਚ ਪ੍ਰੋਇਆ, ਜੋ ਕਿ ਜ਼ਿਲ੍ਹੇ ਦੀ ਏਕਤਾ ਅਤੇ ਵਾਤਾਵਰਣ ਸੰਭਾਲ ਪ੍ਰਤੀ ਵਚਨਬੱਧਤਾ ਦੇ ਪ੍ਰਤੀਕ ਵਜੋਂ ਉਭਰਿਆ। ਇਸ ਪਵਿੱਤਰ ਰਸਮ ਤੋਂ ਬਾਅਦ, ਮਿਸ਼ਰਤ ਮਿੱਟੀ ਨੂੰ ਬਹੁਤ ਹੀ ਸਾਵਧਾਨੀ ਨਾਲ ਧਾਤ ਦੇ ਭਾਂਡਿਆਂ “ਗਾਗਰਾਂ” ਵਿੱਚ ਰੱਖਿਆ ਗਿਆ। ਇਨ੍ਹਾਂ ਗਾਗਰਾਂ ਨੂੰ ਬਾਅਦ ਵਿੱਚ ਸੀਲ ਕਰ ਦਿੱਤਾ ਗਿਆ, ਜੋ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਅਤੇ ਸਾਡੇ ਸਾਂਝੇ ਭਵਿੱਖ ਨੂੰ ਸੰਭਾਲਣ ਦੀ ਵਚਨਬੱਧਤਾ ਦਾ ਪ੍ਰਤੀਕ ਬਣੇਗੀ। ਸਹਾਇਕ ਕਮਿਸ਼ਨਰ, ਨਗਰ ਨਿਗਮ ਮੋਹਾਲੀ, ਮਨਪ੍ਰੀਤ ਸਿੰਘ, ਨੇ ਆਪਣਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ, “ਇਹ ਸਮਾਗਮ ਏਕਤਾ, ਪਰੰਪਰਾ ਅਤੇ ਚਿਰ ਸਥਾਈ ਜੀਵਨ ਦੀ ਭਾਵਨਾ ਨੂੰ ਦਰਸਾਉਂਦਾ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸਥਾਨਕ ਸ਼ਹਿਰੀ ਸੰਸਥਾਵਾਂ ਇੱਕ ਖੁਸ਼ਹਾਲ, ਸਿਹਤਮੰਦ ਭਵਿੱਖ ਲਈ ਆਪਣੀ ਵਚਨਬੱਧਤਾ ਦੇ ਪ੍ਰਗਟਾਵੇ ਲਈ ਇਕੱਠੀਆਂ ਹੋਈਆਂ ਹਨ।” ਕਮਿਸ਼ਨਰ, ਨਵਜੋਤ ਕੌਰ ਨੇ ਕਿਹਾ, “ਅੰਮ੍ਰਿਤ ਕਲਸ਼ ਯਾਤਰਾ ਇਸ ਗੱਲ ਦੀ ਉਦਾਹਰਣ ਪੇਸ਼ ਕਰਦੀ ਹੈ ਕਿ ਕਿਵੇਂ ਸਥਾਨਕ ਭਾਈਚਾਰੇ ਇੱਕ ਸਾਂਝੇ ਉਦੇਸ਼ ਲਈ ਇੱਕਜੁੱਟ ਹੋ ਸਕਦੇ ਹਨ ਅਤੇ ਆਧੁਨਿਕ ਵਾਤਾਵਰਣਕ ਕਦਰਾਂ-ਕੀਮਤਾਂ ਨੂੰ ਅਪਣਾਉਂਦੇ ਹੋਏ ਆਪਣੀ ਵਿਰਾਸਤ ਨੂੰ ਸੰਭਾਲ ਸਕਦੇ ਹਨ।” The post ਨਗਰ ਨਿਗਮ ਮੋਹਾਲੀ ਵਿਖੇ ਪੁੱਜੇ ਕਲਸ਼ਾਂ ਦੀ ਮਿੱਟੀ ਦੇਸ਼ ਦੀ ਏਕਤਾ ਅਤੇ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਕੀਤਾ ਸੁਰੱਖਿਅਤ appeared first on TheUnmute.com - Punjabi News. Tags:
|
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੰਡੀਆਂ ਦਾ ਦੌਰਾ, ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ Sunday 08 October 2023 02:33 PM UTC+00 | Tags: dhangera dr-balbir-singh news paddy paddy-session punjab-mandi-board purchase-of-paddy rohti-basta ਨਾਭਾ, ਪਟਿਆਲਾ, 8 ਅਕਤੂਬਰ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰੋਹਟੀ ਬਸਤਾ, ਧੰਗੇੜਾ ਤੇ ਮੰਡੌਰ ਖਰੀਦ ਕੇਂਦਰਾਂ ਦਾ ਦੌਰਾ ਕਰਕੇ ਜਿੱਥੇ ਝੋਨੇ ਦੀ ਚੱਲ ਰਹੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ, ਉਥੇ ਹੀ ਉਨ੍ਹਾਂ ਨੇ ਕਿਸਾਨਾਂ, ਆੜਤੀਆਂ ਤੇ ਲੇਬਰ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਚਾਲੂ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਂਦੇ ਹੈ ਤੇ ਮੰਡੀਆਂ ਵਿੱਚ ਵਿਕਣ ਲਈ ਆਏ ਝੋਨੇ ਦੀ ਖਰੀਦ, ਅਦਾਇਗੀ ਤੇ ਚੁਕਾਈ ਨਾਲੋ-ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਕਿਸਾਨ ਮੰਡੀਆਂ ਦੇ ਪ੍ਰਬੰਧ ਤੋਂ ਪੂਰੇ ਖੁਸ਼ ਹਨ ਤੇ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ ਅਤੇ ਕਿਸੇ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਫ਼ਸੋਸ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਦਿਹਾਤੀ ਵਿਕਾਸ ਫੰਡ 6000 ਕਰੋੜ ਰੁਪਏ ਰੋਕੇ ਹੋਏ ਹਨ ਜਿਸ ਲਈ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਗਈ ਹੈ, ਕਿਉਂਕਿ ਇਹ ਫੰਡ ਰੁਕਣ ਨਾਲ ਸੂਬੇ ਦੇ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਤ ਹੋਏ ਹਨ। ਸਿਹਤ ਮੰਤਰੀ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦਾਂ, ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਸਮੇਤ ਬੇਲਰ ਦੀ ਵਰਤੋਂ ਕਰਨ ਕਿਉਂਕਿ ਇਸ ਲਈ ਪੰਜਾਬ ਸਰਕਾਰ ਨੇ ਅਗੇਤੇ ਪ੍ਰਬੰਧ ਕੀਤੇ ਹੋਏ ਹਨ। ਇਕ ਮੌਕੇ ਕਰਨਲ ਜੇ.ਵੀ ਸਿੰਘ, ਐਸ.ਡੀ.ਐਮ. ਤਰਸੇਮ ਚੰਦ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। The post ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੰਡੀਆਂ ਦਾ ਦੌਰਾ, ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਬੈਲਗ੍ਰੇਡ 'ਚ ਭਾਰਤੀ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ Sunday 08 October 2023 02:37 PM UTC+00 | Tags: english ਚੰਡੀਗੜ੍ਹ, 8 ਅਕਤੂਬਰ 2023: ਬੈਲਗ੍ਰੇਡ ਵਿੱਚ ਭਾਰਤ ਦੇ ਉੱਘੇ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ ਕੀਤਾ ਗਿਆ ਹੈ। ਅੰਗਰੇਜ਼ੀ ਵਿੱਚ 150 ਤੋਂ ਵੱਧ ਕਿਤਾਬਾਂ ਦੇ ਲੇਖਕ ਅਤੇ ਵਿਸ਼ਵ ਨੂੰ ਅੰਤਰ-ਰਾਸ਼ਟਰੀ ਅਕੈਡਮੀ ਆਫ਼ ਐਥਿਕਸ ਦੇਣ ਵਾਲੇ ਵਿਸ਼ਵ ਸਾਹਿਤ ਦੇ ਮਹਾਂਨਾਇਕ ਡਾ. ਜਰਨੈਲ ਸਿੰਘ ਆਨੰਦ ਨੂੰ 20 ਤੋਂ 23 ਅਕਤੂਬਰ, 2023 ਨੂੰ ਹੋਣ ਵਾਲੇ ਅੰਤਰਰਾਸ਼ਟਰੀ ਮੀਟਿੰਗ ਆਫ਼ ਰਾਈਟਰਜ਼ ਲਈ ਸੱਦਾ ਪੱਤਰ ਪ੍ਰਾਪਤ ਹੋਇਆ ਹੈ, ਜਿਥੇ ਉਹ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਨੂੰ ਸਰਬੀਅਨ ਰਾਈਟਜ਼ ਐਸੋਸੀਏਸ਼ਨ ਦੀ ਤਰਫ਼ੋਂ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਨਾਲ ਸਨਮਾਨਿਤ ਕੀਤਾ ਜਾਵੇਗਾ। ਡਾ. ਆਨੰਦ ਪਹਿਲੇ ਭਾਰਤੀ ਸਾਹਿਤਕਾਰ ਹਨ, ਜਿਨ੍ਹਾਂ ਦਾ ਨਾਮ ਸਰਬੀਆ ਵਿੱਚ ਲਗੀ ਹੋਈ ਪੋਇਟਸ ਰਾਕ ‘ਤੇ ਲਿਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਸਰਬੀਆ ਦੀ ਰਾਈਟਰਜ਼ ਐਸੋਸੀਏਸ਼ਨ ਦਾ ਆਨਰੇਰੀ ਮੇੈਂਬਰ ਨਿਯੁਕਤ ਕੀਤਾ ਗਿਆ ਸੀ। ਸਰਬੀਆ ਵਿੱਚ ਹਰ ਸਾਲ ਹੋਣ ਵਾਲਾ ਇਹ ਵੱਕਾਰੀ ਸਮਾਗਮ ਸਰਬੀਆ ਨੂੰ ਦੁਨੀਆਂ ਦੀ ਸਾਹਿਤਕ ਰਾਜਧਾਨੀ ਵਿੱਚ ਬਦਲ ਦਿੰਦਾ ਹੈ। ਵਿਸ਼ੇਸ਼ ਮਹਿਮਾਨਾਂ ਵਿੱਚ ਅਮਰੀਕਾ ਦੇ ਮਹਾਨ ਸਾਹਿਤਕਾਰ ਟੀ. ਓਬ੍ਰਹਿਤ, ਆਈਜ਼ਰਬੈਜਾਨ ਤੋਂ ਸਿਰਾਜ਼ੀਦੀਨਾ ਸਜੀਦਾ ਅਤੇ ਇਟਲੀ ਦੇ ਦਾਂਤੇ ਮਾਫੀਆ ਵੀ ਸ਼ਿਰਕਤ ਕਰ ਰਹੇ ਹਨ। ਇਸ ਮੌਕੇ ਡਾ. ਆਨੰਦ ਦੀਆਂ ਕਵਿਤਾਵਾਂ ਦੀ ਵੱਖ-ਵੱਖ ਭਾਸ਼ਾਵਾਂ ਵਿੱਚ ਅਨੁਵਾਦ ਦੀ ਇਕ ਪੁਸਤਕ “ਬੈਸਟ ਪੋਇਟਰੀ ਆਫ਼ ਡਾ. ਆਨੰਦ (ਐਨ ਆਫ਼ਰਿੰਗ ਇਨ ਟਰਾਂਸਲੇਸ਼ਨ)” ਅਤੇ “ਦਿ ਇੰਪਰਫ਼ੈਕਟ ਆਰਟਿਸਟ” (ਕਾਵਿ ਪੁਸਤਕ) ਵੀ ਰਿਲੀਜ਼ ਕੀਤੀ ਜਾਵੇਗੀ। ਸਰਬੀਅਨ ਰਾਈਟਰਜ਼ ਐਸੋਸੀਅਸ਼ਨ ਦੀ ਤਰਫ਼ੋਂ ਕਰਵਾਏ ਜਾ ਰਹੇ ਇਸ ਵਿਸ਼ਵ ਪੱਧਰੀ ਸਮਾਗਮ ਵਿੱਚ ਸਰਬੀਆ ਦੇ ਮਨਿਸਟਰ ਆਫ਼ ਕਲਚਰ ਅਤੇ ਮੇਅਰ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਟੈਲੀਵਿਜ਼ਨ ‘ਤੇ ਮਹਿਮਾਨ ਸਾਹਿਤਕਾਰਾਂ ਨਾਲ ਇੰਟਰਵਿਊ ਪੇਸ਼ ਕੀਤੀ ਜਾਵੇਗੀ।ਸਰਬੀਆ ਵਿੱਚ ਆਪਣੇ ਨੋਬਲ ਵਿਜੇਤਾ ਆਈਵੋ ਅੰਦਰਿਕ (1961) ਨੂੰ ਸ਼ਿੱਦਤ ਨਾਲ ਯਾਦ ਕੀਤਾ ਜਾਂਦਾ ਹੈ। ਭਾਰਤ ਦੇ ਨੋਬਲ ਵਿਜੇਤਾ ਰਾਬਿੰਦਰ ਨਾਥ ਟੈਗੋਰ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ, ਜਦੋਂ ਉਹ 1926 ਵਿੱਚ ਸਰਬੀਆ ਆਏ ਸਨ। ਟੈਗੋਰ ਤੋਂ ਬਾਅਦ ਸਰਬੀਆ ਦੇ ਲੇਖਕ ਸੰਘ ਦੇ ਮੇੈਂਬਰ ਬਣਨ ਵਾਲੇ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕਰਨ ਵਾਲੇ ਡਾ. ਆਨੰਦ ਪਹਿਲੇ ਭਾਰਤੀ ਹਨ। ਪੰਜਾਬ ਲਈ ਇਹ ਵਿਸ਼ੇਸ਼ ਤੌਰ ‘ਤੇ ਮਾਣ ਵਾਲੀ ਗੱਲ ਹੈ ਕਿ ਇਕ ਪੰਜਾਬੀ ਨੂੰ ਵਿਸ਼ਵ ਪੱਧਰ ‘ਤੇ ਇਹ ਸਨਮਾਨ ਪ੍ਰਾਪਤ ਹੋਇਆ ਹੈ। ਡਾ. ਆਨੰਦ ਨੇ ਚਾਲੀ ਸਾਲ ਵਿਦਿਆ ਦੇ ਖੇਤਰ ਨੂੰ ਸਮਰਪਿਤ ਕੀਤੇ ਹਨ। ਇਸ ਅਰਸੇ ਦੌਰਾਨ ਕਾਵਿ ਰਚਨਾ ਪ੍ਰਤੀ ਉਨ੍ਹਾਂ ਦਾ ਲਗਾਅ ਬਣਿਆ ਰਿਹਾ। ਉਨ੍ਹਾਂ ਨੂੰ ਰੂਮੀ ਦੀ ਧਰਤੀ ਇਰਾਨ ਤੋਂ ਰੱਜ ਕੇ ਪਿਆਰ ਤੇ ਸਤਿਕਾਰ ਹਾਸਿਲ ਹੋਇਆ। ਚਾਰ ਕਿਤਾਬਾਂ ਦਾ ਫ਼ਾਰਸੀ ਵਿੱਚ ਉਲੱਥਾ ਕੀਤਾ ਗਿਆ ਤੇ ਡਾ. ਫ਼ਾਰਸੀ ਦੀ ਸਹਾਇਤਾ ਨਾਲ ਬਾਇਉ-ਟੈਕਸਟ ਦਾ ਸਿਧਾਂਤ ਸਾਧਿਆ ਗਿਆ। ਡਾ. ਆਨੰਦ ਨੇ ਸੱਤ ਕਾਵਿ ਪੁਸਤਕਾਂ ਵੀ ਮਾਂ-ਬੋਲੀ ਦੀ ਝੋਲੀ ਪਾਈਆਂ ਹਨ। ਡਾ. ਆਨੰਦ ਨੂੰ ਕਰਾਸ ਆਫ਼ ਪੀਸ, ਕਰਾਸ ਆਫ਼ ਲਿਟਰੇਚਰ, ਵਰਲਡ ਆਈਕਨ ਆਫ਼ ਪੀਸ ਅਤੇ ਯੂਕਰੇਨ ਤੋਂ ਫ਼ਰਾਂਜ਼ ਕਾਫ਼ਕਾ ਐਵਾਰਡ ਹਾਸਿਲ ਹੋਏ ਹਨ। ਉਨ੍ਹਾਂ ਨੇ ਕੁਝ ਸਮਾਂ ਪਹਿਲਾ ਅੰਤਰ-ਰਾਸ਼ਟਰੀ ਅਕੈਡਮੀ ਆਫ਼ ਐਥਿਕਸ ਦੀ ਵੀ ਸਥਾਪਨਾ ਕੀਤੀ ਅਤੇ ਚਾਰ ਵਰਲਡ ਪੋਇਟਰੀ ਕਾਨਫ਼ਰੰਸਾਂ ਕਰਵਾ ਕੇ ਸਾਹਿਤ ਦੇ ਮਹਾ ਯੱਗ ਵਿੱਚ ਆਪਣਾ ਹਿੱਸਾ ਪਾਇਆ। ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਣ ਵਾਲੇ ਵਿਅਕਤੀਆਂ ਵਿੱਚ ਵਿਸ਼ੇਸ਼ ਸਥਾਨ ਰੱਖਦੇ ਅਤੇ ਸਾਰੀ ਦੁਨੀਆ ਵਿੱਚ ਵਿਚਰਨ ਵਾਲੇ ਡਾ. ਆਨੰਦ ਆਪਣੀ ਧਰਤੀ ਆਪਣੇ ਲੋਕਾਂ ਲਈ ਅਣਜਾਣ ਰਹੇ ਹਨ। ਹੁਣ ਜਦੋਂ ਬੇਲਗ੍ਰੇਡ ਵਰਗੇ ਦੇਸ਼ ਵਿੱਚ ਉਨ੍ਹਾਂ ਨੂੰ ਪ੍ਰਸਿੱਧੀ ਪ੍ਰਾਪਤੀ ਹੋਈ ਹੈ ਅਤੇ ਇਹ ਹਰੇਕ ਭਾਰਤੀ ਤੇ ਹਰੇਕ ਪੰਜਾਬੀ ਲਈ ਵੱਡੀ ਪ੍ਰਾਪਤੀ ਹੈ। ਡਾ. ਆਨੰਦ ਦੀ ਸਭ ਤੋਂ ਜ਼ਿਆਦਾ ਚਰਚਿਤ ਪੁਸਤਕ “ਲਸਟਿਸ” ਇਕ ਮਹਾਂਕਾਵਿ ਹੈ ਜਿਸ ਨੂੰ ਕੁਝ ਯੂਨੀਵਰਸਿਟੀਆਂ ਅੰਗਰੇਜ਼ੀ ਸਾਹਿਤ ਵਿੱਚ ਸ਼ਾਮਿਲ ਕਰ ਰਹੀਆਂ ਹਨ। ਡਾ. ਆਨੰਦ ਦੁਨੀਆ ਦੇ ਇਕੋ-ਇਕ ਕਵੀ ਹਨ, ਜਿਨ੍ਹਾਂ ਨੇ 9 ਮਹਾਂਕਾਵਿ ਲਿਖੇ ਹਨ ਅਤੇ ਆਪਣੀ ਸਮਰੱਥਾ ਨਾਲ ਦੁਨੀਆ ਨੂੰ ਪ੍ਰਭਾਵਿਤ ਕੀਤਾ ਹੈ। The post ਬੈਲਗ੍ਰੇਡ ‘ਚ ਭਾਰਤੀ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ appeared first on TheUnmute.com - Punjabi News. Tags:
|
ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪਟਿਆਲਵੀਆਂ ਨੇ ਹੈਰੀਟੇਜ ਵਾਕ ਰਾਹੀਂ ਜਾਣੀ ਬਾਰਾਂਦਾਰੀ ਬਾਗ ਦੀ ਇਤਿਹਾਸਕ ਮਹੱਤਤਾ Sunday 08 October 2023 02:42 PM UTC+00 | Tags: barandari-bagh dr-balbir-singh news patiala ਪਟਿਆਲਾ, 8 ਅਕਤੂਬਰ 2023: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਖੇਡ ਸੱਭਿਆਚਾਰ ਪੈਦਾ ਕੀਤਾ ਹੈ, ਜਿਸ ਲਈ ਏਸ਼ੀਅਨ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਬਹੁਤ ਚੰਗਾ ਪ੍ਰਦਰਸ਼ਨ ਕੀਤਾ ਹੈ। ਸਿਹਤ ਮੰਤਰੀ ਅੱਜ ਪਟਿਆਲਾ ਦੇ ਪੁਰਾਤਨ ਤੇ ਇਤਿਹਾਸਕ ਬਾਰਾਂਦਾਰੀ ਬਾਗ ਵਿਖੇ ਪਟਿਆਲਾ ਫਾਊਂਡੇਸ਼ਨ ਵੱਲੋਂ ਆਪਣੇ ਆਈ ਹੈਰੀਟੇਜ ਪ੍ਰਾਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈ ਗਈ ਸੱਤਵੀਂ ਹੈਰੀਟੇਜ ਵਾਕ ਵਿੱਚ ਸ਼ਿਰਕਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਸੱਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਲਈ ਉਚੇਚੇ ਯਤਨ ਕਰ ਰਹੀ ਹੈ ਤਾਂ ਕਿ ਲੋਕਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਿਆ ਜਾ ਸਕੇ। ਤੰਦਰੁਸਤ ਰਹਿਣ ਲਈ ਲੋਕਾਂ ਨੂੰ ਕੁਦਰਤੀ ਆਹਾਰ, ਰੁੱਖਾਂ, ਕੁਦਰਤ ਅਤੇ ਸੈਰ ਕਰਨ ਨਾਲ ਜੁੜਨ ਦਾ ਸੱਦਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹੀ ਸੈਰ ਨੂੰ ਸਾਨੂੰ ਆਪਣੀ ਰੋਜ਼ਮਰ੍ਹਾ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਨਾਲਾਇਕੀਆਂ ਕਰਕੇ ਕੁਦਰਤੀ ਆਫ਼ਤਾਂ ਆ ਰਹੀਆਂ ਹਨ, ਇਸ ਲਈ ਸਾਨੂੰ ਵਾਤਾਵਰਣ ਸੰਭਾਲ ਲਈ ਆਪਣਾ ਹਿੱਸਾ ਜਰੂਰ ਪਾਉਣਾ ਚਾਹੀਦਾ ਹੈ। ਡਾ. ਬਲਬੀਰ ਸਿੰਘ ਨੇ ਪਟਿਆਲਾ ਫਾਊਂਡੇਸ਼ਨ ਅਤੇ ਇਸ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਵੀ ਸਿੰਘ ਆਹਲੂਵਾਲੀਆ ਵੱਲੋਂ ਵਿਰਸੇ ਨੂੰ ਸੰਭਾਲਣ ਅਤੇ ਇਸ ਨਾਲ ਲੋਕਾਂ ਨੂੰ ਜੋੜਨ ਸਮੇਤ ਸਾਂਭ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਯਤਨਾਂ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਟਿਆਲਾ ਫਾਊਂਡੇਸ਼ਨ ਦੀ ਇਸ ਸ਼ਾਨਦਾਰ ਪਹਿਲਕਦਮੀ ਨੇ ਲੋਕਾਂ ਨੂੰ ਪਟਿਆਲਾ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰਾਂਦਾਰੀ ਬਾਗ ਨਾਲ ਜੋੜਿਆ ਹੈ। ਅੱਜ ਦੀ ਇਹ 7ਵੀਂ ਹੈਰੀਟੇਜ ਵਾਕ ਲੀਲਾ ਭਵਨ ਨੇੜੇ ਬਾਰਾਂਦਰੀ ਗਾਰਡਨ ਦੇ ਗੇਟ ਤੋਂ ਸ਼ੁਰੂ ਹੋਈ ਅਤੇ ਬਾਰਾਂਦਰੀ ਗਾਰਡਨ ਦੇ ਅੰਦਰ ਸਥਿਤ ਸ਼ਾਨਦਾਰ ਵਿਰਾਸਤੀ ਦਰੱਖਤਾਂ, ਫਰਨ ਹਾਊਸ ਅਤੇ ਇਮਾਰਤਸਾਜ਼ੀ ਦੇ ਅਜੂਬਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਪਟਿਆਲਾ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਵੀ ਸਿੰਘ ਆਹਲੂਵਾਲੀਆ ਨੇ ਇਸ ਬਾਰੇ ਇਤਿਹਾਸਕ ਜਾਣਕਾਰੀ ਦਿੱਤੀ ਅਤੇ ਵਿਰਾਸਤੀ ਸੰਭਾਲ ਦੀ ਜ਼ਰੂਰੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਸੇਵਾ ਮੁਕਤ ਆਈ.ਏ.ਐਸ. ਸੁਰੇਸ਼ ਕੁਮਾਰ, ਏਡੀਜੀਪੀ ਟਰੈਫਿਕ ਏਐਸ ਰਾਏ, ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਅਨਿੰਦਿਤਾ ਮਿੱਤਰਾ, ਵਧੀਕ ਜ਼ਿਲ੍ਹਾ ਸੈਸ਼ਨ ਜੱਜ ਗੁਰਪ੍ਰਤਾਪ ਸਿੰਘ, ਕਰਨਲ ਜੇ.ਵੀ ਸਿੰਘ, ਹਰੀ ਚੰਦ ਬਾਂਸਲ, ਐਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ ਤੇ ਡੀ.ਐਸ.ਪੀ ਸਿਟੀ ਸੰਜੀਵ ਸਿੰਗਲਾ ਵੀ ਸ਼ਾਮਲ ਹੋਏ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਾਇਕ ਕਮਿਸ਼ਨਰ (ਜ) ਮਨਪ੍ਰੀਤ ਕੌਰ ਅਤੇ ਅੰਡਰ ਟ੍ਰੇਨਿੰਗ ਡੀ.ਐਸ.ਪੀ. ਜਸ਼ਨਦੀਪ ਸਿੰਘ ਮਾਨ ਨੇ ਨਗਰ ਨਿਗਮ, ਬਾਗਬਾਨੀ ਵਿਭਾਗ ਤੇ ਜਲ ਸਪਲਾਈ ਤੇ ਸੈਨੀਟੇਸਨ ਨੂੰ ਨਾਲ ਲੈਕੇ ਸਮੁੱਚੇ ਪ੍ਰਬੰਧ ਨੇਪਰੇ ਚਾੜ੍ਹਨ ‘ਚ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਪਟਿਆਲਾ ਫਾਊਂਡੇਸ਼ਨ ਦੇ ਮੈਂਬਰ ਆਰ.ਕੇ.ਸ਼ਰਮਾ, ਐਚ.ਐਸ. ਆਹਲੂਵਾਲੀਆ, ਡਾ. ਨਿਧੀ ਸ਼ਰਮਾ, ਹਰਪ੍ਰੀਤ ਸੰਧੂ, ਅਨਮੋਲਜੀਤ ਸਿੰਘ, ਰਾਕੇਸ਼ ਬਧਵਾਰ, ਡਾ. ਆਸ਼ੂਤੋਸ਼, ਪਵਨ ਗੋਇਲ, ਐਸ.ਪੀ. ਚਾਂਦ, ਡਾ. ਅਭਿਨੰਦਨ ਬੱਸੀ, ਅਤੇ ਵਾਲੰਟੀਅਰ ਸਤਨਾਮ ਸਿੰਘ, ਸ਼ਯਾਮ ਮਿੱਤਲ, ਮੋਹਿਤ, ਵਿਧੀ, ਸ਼ੁਭਾਂਗੀ, ਪਲਕ, ਨੀਤਿਕਾ, ਭਰਪੂਰ ਸਿੰਘ, ਗੁਰਵਿੰਦਰ ਸਿੰਘ, ਆਯੂਸ਼, ਨੇ ਸਮਾਗਮ ਦੀ ਸਫਲਤਾ ਲਈ ਅਣਥੱਕ ਮਿਹਨਤ ਕੀਤੀ। The post ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪਟਿਆਲਵੀਆਂ ਨੇ ਹੈਰੀਟੇਜ ਵਾਕ ਰਾਹੀਂ ਜਾਣੀ ਬਾਰਾਂਦਾਰੀ ਬਾਗ ਦੀ ਇਤਿਹਾਸਕ ਮਹੱਤਤਾ appeared first on TheUnmute.com - Punjabi News. Tags:
|
ਬੀਬੀ ਪਰਮਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸਖ਼ਸ਼ੀਅਤਾਂ ਵੱਲੋਂ ਸ਼ਰਧਾਂਜਲੀ Sunday 08 October 2023 02:47 PM UTC+00 | Tags: bibi-paramjit-kaur breaking-news news ਪਟਿਆਲਾ 8 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂ ਅਤੇ ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਸ. ਇੰਦਰਮੋਹਨ ਸਿੰਘ ਬਜਾਜ ਦੀ ਧਰਮਪਤਨੀ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸਮੇਤ, ਸ਼ਹਿਰ ਦੀਆਂ ਧਾਰਮਕ ਅਤੇ ਸਮਾਜਕ ਜਥੇਬੰਦੀਆਂ ਦੇ ਆਗੂਆਂ, ਆਪ ਵਿਧਾਇਕਾਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬੀਬੀ ਪਰਮਜੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਕਰਦਿਆਂ ਕਿਹਾ ਕਿ ਪ੍ਰਮਾਤਮਾ ਬੀਬੀ ਪਰਮਜੀਤ ਕੌਰ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ। ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਮੁੱਖਵਾਕ ਲਿਆ ਅਤੇ ਹਜੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਪ੍ਰਵਾਹ ਚਲਾਇਆ। ਅੰਤਿਮ ਅਰਦਾਸ ਮੌਕੇ ਬੀਬੀ ਪਰਮਜੀਤ ਕੌਰ ਨੂੰ ਸ਼ਰਧਾਂਜਲੀ ਦੇਣ ਪੁੱਜੀਆਂ ਸਖਸ਼ੀਅਤਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬਜਾਜ ਪਰਿਵਾਰ ਦੀ ਬਾਦਲ ਪਰਿਵਾਰ ਨਾਲ ਨੇੜ੍ਹਤਾ ਦੇ ਚੱਲਦਿਆਂ ਬੀਬੀ ਪਰਮਜੀਤ ਕੌਰ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ ਵਿਚ ਬਤੌਰ ਮੈਂਬਰ ਕੰਮ ਕਰਨ ਦੀ ਸੁਭਾਗ ਮਿਲਿਆ ਉਨ੍ਹਾਂ ਵੱਲੋਂ ਧਾਰਮਕ ਖੇਤਰ ਵਿਚ ਧਰਮ ਦੀ ਪ੍ਰਚਾਰ ਲਹਿਰ ਨੂੰ ਅਗਾਂਹ ਤੋਰਨ ਵਿਚ ਅਹਿਮ ਯੋਗਦਾਨ ਪਾਇਆ ਗਿਆ, ਜਿਸ ਨੂੰ ਪਾਰਟੀ ਅਤੇ ਧਾਰਮਕ ਸਫਾਂ ਵਿਚ ਭੁਲਾਇਆ ਨਹੀਂ ਜਾ ਸਕਦਾ। ਇਸ ਉਪਰੰਤ ਸ. ਰੱਖੜਾ ਨੇ ਵੀ ਬੀਬੀ ਪਰਮਜੀਤ ਕੌਰ ਨੂੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਬੀਬੀ ਪਰਮਜੀਤ ਕੌਰ ਵੱਲੋਂ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਇਸ ਦੌਰਾਨ ਬੁੱਢਾ ਦਲ ਦੇ ਮੁਖੀ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਵੀ ਬੀਬੀ ਪਰਮਜੀਤ ਕੌਰ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਬੀਬੀ ਪਰਮਜੀਤ ਕੌਰ ਦੀ ਧਾਰਮਕ ਖੇਤਰ ਵਿਚ ਪਾਇਆ ਯੋਗਦਾਨ ਵੱਡਮੁੱਲਾ, ਜੋ ਹੋਰਨਾਂ ਦਾ ਵੀ ਮਾਰਗ ਦਰਸ਼ਨ ਕਰਦਾ ਹੈ। ਇਸ ਮੌਕੇ ਸ਼ਰਧਾ ਸਤਿਕਾਰ ਭੇਂਟ ਕਰਨ ਵਾਲਿਆਂ ਵਿਚ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਸਮੇਰ ਸਿੰਘ ਲਾਛੜੂ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੀਡੀਆ ਡਾਇਰੈਕਟਰ ਸੀ.ਐਮ. ਪੰਜਾਬ ਬਲਤੇਜ ਸਿੰਘ ਪਨੂੰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਵਿਧਾਇਕ ਦੇਵ ਸਿੰਘ ਮਾਨ, ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਡਾ. ਨਵਜੋਤ ਕੌਰ ਸਿੱਧੂ, ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਸ. ਜਗਜੀਤ ਸਿੰਘ ਦਰਦੀ, ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਹਰਿੰਦਰਪਾਲ ਸਿੰਘ ਟੌਹੜਾ, ਭਾਈ ਗੁਰਦੀਪ ਸਿੰਘ ਕੰਬਲੀ ਵਾਲੇ, ਭਗਵਾਨ ਦਾਸ ਜੁਨੇਜਾ, ਪਵਨ ਕੁਮਾਰ ਗੁਪਤਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਲਖਵੀਰ ਸਿੰਘ ਲੌਟ, ਸੁੁਖਬੀਰ ਸਿੰਘ ਅਬਲੋਵਾਲ, ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ਰਮਾ, ਸੀਨੀ. ਅਕਾਲੀ ਆਗੂ ਮਹਿੰਦਰ ਸਿੰਘ ਲਾਲਵਾ, ਜਗਜੀਤ ਸਿੰਘ ਕੋਹਲੀ, ਏਡੀਜੀਪੀ ਰਾਏ ਸਿੰਘ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇ. ਕਰਨੈਲ ਸਿੰਘ ਵਿਰਕ, ਡਿਪਟੀ ਡਾਇਰੈਕਟਰ ਈਸ਼ਵਿੰਦਰ ਸਿੰਘ ਗਰੇਵਾਲ, ਸਾਬਕਾ ਡੀਪੀਆਰਓ ਉਜਾਗਰ ਸਿੰਘ, ਏਆਈਜੀ ਹਰਪਾਲ ਸਿੰਘ, ਏਆਈਜੀ ਦਲਜੀਤ ਸਿੰਘ ਰਾਣਾ, ਸਾਬਕਾ ਐਸਡੀਐਮ ਗੁਰਪਾਲ ਸਿੰਘ ਚਹਿਲ, ਸਾਬਕਾ ਕੌਂਂਸਲਰ, ਸੁਖਵਿੰਦਰਪਾਲ ਸਿੰਘ ਮਿੰਟਾ, ਪਰਵਿੰਦਰ ਸਿੰਘ ਸ਼ੋਰੀ, ਦਰਵੇਸ਼ ਗੋਇਲ, ਹਰਮੀਤ ਸਿੰਘ ਬਡੂੰਗਰ, ਜਸਵਿੰਦਰਪਾਲ ਸਿੰਘ ਚੱਢਾ, ਗੁਰਵਿੰਦਰ ਸਿੰਘ ਸ਼ਕਤੀਮਾਨ, ਅਮਰਜੀਤ ਸਿੰਘ ਬਠਲਾ, ਗੁਰਮੀਤ ਸਿੰਘ ਸਧਾਣਾ, ਰਵਿੰਦਰਪਾਲ ਸਿੰਘ ਪਿ੍ਰੰਸ, ਇੰਦਰਜੀਤ ਸਿੰਘ ਬਿੰਦਰਾ ਆਦਿ ਸਖਸ਼ੀਅਤਾਂ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸ਼ਾਮਲ ਸਨ। ਅੰਤ ਵਿਚ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਅਤੇ ਨਵਤੇਜ ਸਿੰਘ ਬਜਾਜ ਨੇ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ। The post ਬੀਬੀ ਪਰਮਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸਖ਼ਸ਼ੀਅਤਾਂ ਵੱਲੋਂ ਸ਼ਰਧਾਂਜਲੀ appeared first on TheUnmute.com - Punjabi News. Tags:
|
ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜੇ Sunday 08 October 2023 02:50 PM UTC+00 | Tags: asian-games asian-games-2023 hangzhou news ਚੰਡੀਗੜ੍ਹ, 8 ਅਕਤੂਬਰ 2023: ਹਾਂਗਜ਼ੂ ਵਿਖੇ ਅੱਜ ਸੰਪੰਨ ਹੋਈਆਂ ਏਸ਼ੀਅਨ ਗੇਮਜ਼ (Asian Games) ਵਿੱਚ ਭਾਰਤ ਨੇ ਖਿਡਾਰੀਆਂ ਨੇ ਜਿੱਥੇ ਆਪਣਾ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 28 ਸੋਨੇ, 38 ਚਾਂਦੀ ਤੇ 41 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 107 ਤਮਗ਼ੇ ਜਿੱਤ ਕੇ ਤਮਗ਼ਾ ਸੂਚੀ ਵਿੱਚ ਚੌਥਾ ਸਥਾਨ ਹਾਸਲ ਕੀਤਾ ਉੱਥੇ ਪੰਜਾਬ ਦੇ 33 ਖਿਡਾਰੀਆਂ ਨੇ ਵੀ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜਦਿਆਂ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 19 ਤਮਗ਼ੇ ਜਿੱਤੇ। ਏਸ਼ਿਆਈ ਖੇਡਾਂ (Asian Games) ਦੇ 72 ਵਰ੍ਹਿਆਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਤੋਂ ਪਹਿਲਾਂ ਸਭ ਤੋਂ ਵੱਧ ਸੋਨ ਤਮਗ਼ੇ 1951 ਵਿੱਚ ਨਵੀਂ ਦਿੱਲੀ ਅਤੇ 1962 ਵਿੱਚ ਜਕਾਰਤਾ ਏਸ਼ੀਅਨ ਗੇਮਜ਼ ਵਿੱਚ 7-7 ਸੋਨ ਤਮਗ਼ੇ ਜਿੱਤੇ ਸਨ ਅਤੇ ਇਸ ਵਾਰ ਇਹ ਰਿਕਾਰਡ ਤੋੜਦਿਆਂ ਪੰਜਾਬ ਦੇ ਖਿਡਾਰੀਆਂ ਨੇ 8 ਸੋਨ ਤਮਗ਼ੇ ਜਿੱਤ ਲਏ। ਇਸ ਤੋਂ ਇਲਾਵਾ ਪੰਜਾਬੀ ਖਿਡਾਰੀਆਂ ਨੇ ਕੁੱਲ ਸਭ ਤੋਂ ਵੱਧ 15 ਤਮਗ਼ੇ 1951 ਵਿੱਚ ਨਵੀਂ ਦਿੱਲੀ ਵਿਖੇ ਜਿੱਤੇ ਸਨ।ਇਸ ਵਾਰ ਇਹ ਵੀ ਰਿਕਾਰਡ ਤੋੜਦਿਆਂ ਕੁੱਲ 19 ਤਮਗ਼ੇ ਜਿੱਤੇ ਹਨ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਨੀਆਂ ਗੇਮਜ਼ ਵਿੱਚ ਭਾਰਤੀ ਖੇਡ ਦਲ ਤੇ ਪੰਜਾਬੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਦੇ ਵੱਡੇ ਮੰਚ ਉੱਤੇ ਸਾਡੇ ਖਿਡਾਰੀਆਂ ਨੇ ਆਪਣੀ ਮਿਹਨਤ ਬਲਬੂਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਇਸ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ। ਮੀਤ ਹੇਅਰ ਨੇ ਏਸ਼ੀਅਨ ਗੇਮਜ਼ ਵਿੱਚ ਤਮਗ਼ੇ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਸਿਫ਼ਤ ਕੌਰ ਸਮਰਾ ਨੇ ਨਿਸ਼ਾਨੇਬਾਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਦਾ ਜਿੱਤਿਆ।ਸੋਨ ਤਮਗ਼ਾ ਜਿੱਤਣ ਵਾਲਿਆਂ ਵਿੱਚ ਹਰਮਨਪ੍ਰੀਤ ਕੌਰ (ਕਪਤਾਨ), ਕਨਿਕਾ ਆਹੂਜਾ ਤੇ ਅਮਨਜੋਤ ਕੌਰ ਨੇ ਮਹਿਲਾ ਕ੍ਰਿਕਟ, ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ, ਅਰਜੁਨ ਸਿੰਘ ਚੀਮਾ ਤੇ ਜ਼ੋਰਾਵਾਰ ਸਿੰਘ ਸੰਧੂ ਨੇ ਨਿਸ਼ਾਨੇਬਾਜ਼ੀ, ਪ੍ਰਨੀਤ ਕੌਰ ਨੇ ਤੀਰਅੰਦਾਜ਼ੀ, ਹਰਮਨਪ੍ਰੀਤ ਸਿੰਘ (ਕਪਤਾਨ), ਹਾਰਦਿਕ ਸਿੰਘ (ਵਾਈਸ ਕਪਤਾਨ), ਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ ਬੱਲ, ਕ੍ਰਿਸ਼ਨ ਬਹਾਦਰ ਪਾਠਕ ਤੇ ਸੁਖਜੀਤ ਸਿੰਘ ਨੇ ਪੁਰਸ਼ ਹਾਕੀ ਅਤੇ ਅਰਸ਼ਦੀਪ ਸਿੰਘ ਤੇ ਪ੍ਰਭਸਿਮਰਨ ਸਿੰਘ ਨੇ ਪੁਰਸ਼ ਕ੍ਰਿਕਟ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਚਾਂਦੀ ਦੇ ਤਮਗ਼ੇ ਜਿੱਤਣ ਵਾਲਿਆਂ ਵਿੱਚ ਹਰਮਿਲਨ ਬੈਂਸ ਨੇ 800 ਮੀਟਰ ਤੇ 1500 ਮੀਟਰ ਵਿੱਚ ਦੋ ਚਾਂਦੀ ਅਤੇ ਜਸਵਿੰਦਰ ਸਿੰਘ ਨੇ ਰੋਇੰਗ ਵਿੱਚ ਇੱਕ ਚਾਂਦੀ ਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ। ਧਰੁਵ ਕਪਿਲਾ ਨੇ ਬੈਡਮਿੰਟਨ ਟੀਮ ਤੇ ਰਾਜੇਸ਼ਵਰੀ ਕੁਮਾਰੀ ਵਿੱਚ ਟਰੈਪ ਨਿਸ਼ਾਨੇਬਾਜ਼ੀ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਕਾਂਸੀ ਦੇ ਤਮਗ਼ੇ ਜਿੱਤਣ ਵਾਲਿਆਂ ਵਿੱਚ ਵਿਜੈਵੀਰ ਸਿੱਧੂ ਨੇ ਨਿਸ਼ਾਨੇਬਾਜ਼ੀ, ਸਤਨਾਮ ਸਿੰਘ, ਸੁਖਮੀਤ ਸਿੰਘ ਤੇ ਚਰਨਜੀਤ ਸਿੰਘ ਨੇ ਰੋਇੰਗ, ਮੰਜੂ ਰਾਣੀ ਨੇ ਪੈਦਲ ਦੌੜ ਅਤੇ ਸਿਮਰਨਜੀਤ ਕੌਰ ਨੇ ਤੀਰਅੰਦਾਜ਼ੀ ਵਿੱਚ ਕਾਂਸੀ ਦਾ ਤਮਗਾ ਜਿੱਤਿਆ। The post ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜੇ appeared first on TheUnmute.com - Punjabi News. Tags:
|
ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ 'ਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ Sunday 08 October 2023 02:53 PM UTC+00 | Tags: aam-aadmi-party cm-bhagwant-mann partap-singh-bajwa punjab-police raja-warring sunil-jakhar ਚੰਡੀਗੜ੍ਹ, 8 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਦੇ ਮਸਲਿਆਂ ਉਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਪੰਜਾਬ ਦੇ ਲਹੂ ਨਾਲ ਲਥਪਥ ਹਨ ਕਿਉਂਕਿ ਇਨ੍ਹਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਨ੍ਹਾਂ ਲੀਡਰਾਂ ਨੂੰ ਸੂਬੇ ਦੇ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਪੰਜਾਬ ਦਿਵਸ ਮੌਕੇ ਪ੍ਰਸਤਾਵਿਤ ਬਹਿਸ ਲਈ ਚੰਗੀ ਤਰ੍ਹਾਂ ਤਿਆਰੀ ਕਰਨ ਲਈ ਆਖਿਆ ਜਿੱਥੇ ਉਹ ਇਨ੍ਹਾਂ ਨੇਤਾਵਾਂ ਦੇ ਪੰਜਾਬ ਵਿਰੁੱਧ ਕੱਚੇ ਚਿੱਠੇ ਖੋਲ੍ਹ ਕੇ ਅਸਲ ਚਿਹਰਾ ਜੱਗ ਜ਼ਾਹਰ ਕਰਨਗੇ। ਮੁੱਖ ਮੰਤਰੀ ਨੇ ਕਿਹਾ, "ਖੁੱਲ੍ਹੀ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ ਦੇ ਆਲੇ-ਦੁਆਲੇ ਕੇਂਦਰਿਤ ਹੋਵੇਗੀ। ਇਸ ਬਹਿਸ ਵਿੱਚ ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ-ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ-ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਦੀ ਗੱਲ ਹੋਵੇਗੀ।" ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾਵਾਂ ਨੇ ਇਨ੍ਹਾਂ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਹੈ ਜਿਸ ਲਈ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਨੇਤਾਵਾਂ ਨੂੰ ਪੰਜਾਬ ਵਾਸੀਆਂ ਅਤੇ ਮੀਡੀਆ ਸਾਹਮਣੇ ਖੁੱਲ੍ਹੀ ਬਹਿਸ ਲਈ ਵੰਗਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਕਿਹਾ ਕਿ ਤੁਹਾਡੇ ਕੋਲ ਇਸ ਬਹਿਸ ਲਈ ਤਿਆਰੀ ਕਰਨ ਦਾ ਖੁੱਲ੍ਹਾ ਸਮਾਂ ਹੈ ਅਤੇ ਆਪਣਾ ਬਚਾਅ ਕਰਨ ਲਈ ਕਾਗਜ਼-ਪੱਤਰ ਵੀ ਲਿਆ ਸਕਦੇ ਹੋ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਤਾਂ ਲੋਕਾਂ ਦੀ ਕਚਹਿਰੀ ਵਿੱਚ ਸੱਚ ਦੀ ਗੱਲ ਕਰਨੀ ਹੈ ਜਿਸ ਕਰਕੇ ਮੈਨੂੰ ਕਿਸੇ ਕਾਗਜ਼-ਪੱਤਰ ਦਾ ਸਹਾਰਾ ਲੈਣ ਦੀ ਲੋੜ ਨਹੀਂ ਅਤੇ ਮੈਂ ਬਿਨਾਂ ਕਿਸੇ ਕਾਗਜ਼ ਦੇ ਬਹਿਸ ਵਿੱਚ ਹਿੱਸਾ ਲਵਾਂਗਾ।" ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾ ਜਿਨ੍ਹਾਂ ਚਾਹੁਣ ਰੱਟਾ ਲਾ ਲੈਣ ਕਿਉਂਕਿ ਆਖਰ ਵਿੱਚ ਉਹ ਇਕ ਨਵੰਬਰ ਨੂੰ ਬਹਿਸ ਦੌਰਾਨ ਇਨ੍ਹਾਂ ਦੇ ਗੁਨਾਹ ਬੇਪਰਦ ਕਰ ਦੇਣਗੇ। The post ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ 'ਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ appeared first on TheUnmute.com - Punjabi News. Tags:
|
ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸਟੇਟ ਐਡੀਟਰ ਬਲਦੇਵ ਕ੍ਰਿਸ਼ਨ ਸ਼ਰਮਾ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ Sunday 08 October 2023 02:55 PM UTC+00 | Tags: baldev-krishna-sharma ਚੰਡੀਗੜ੍ਹ, 8 ਅਕਤੂਬਰ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਹਿੰਦੀ ਅਖ਼ਬਾਰ ਦੈਨਿਕ ਭਾਸਕਰ ਦੇ ਸਟੇਟ ਐਡੀਟਰ ਬਲਦੇਵ ਕ੍ਰਿਸ਼ਨ ਸ਼ਰਮਾ ਦੇ ਪਿਤਾ ਹਰੀ ਰਾਮ ਸ਼ਰਮਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ ਹੈ। ਹਰੀ ਰਾਮ ਸ਼ਰਮਾ (82) ਨੇ ਅੱਜ ਸੰਖੇਪ ਬੀਮਾਰੀ ਤੋਂ ਬਾਅਦ ਹਿਸਾਰ ਦੇ ਮੁਕਾਮੀ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ। ਇੱਥੋਂ ਜਾਰੀ ਆਪਣੇ ਸੋਗ ਸੁਨੇਹੇ ਵਿੱਚ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਪੇ ਸਾਡੇ ਜੀਵਨ ਦਾ ਕੀਮਤੀ ਸਰਮਾਇਆ ਹੁੰਦੇ ਹਨ ਅਤੇ ਪਿਤਾ ਦਾ ਜਾਣਾ ਜ਼ਿੰਦਗੀ ਵਿੱਚ ਵੱਡਾ ਖਲਾਅ ਪੈਦਾ ਕਰ ਦਿੰਦਾ ਹੈ। ਹਰੀ ਰਾਮ ਸ਼ਰਮਾ ਆਪਣੇ ਪਿੱਛੇ ਪਰਿਵਾਰ ਵਿੱਚ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। The post ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸਟੇਟ ਐਡੀਟਰ ਬਲਦੇਵ ਕ੍ਰਿਸ਼ਨ ਸ਼ਰਮਾ ਦੇ ਪਿਤਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
IND vs AUS: ਭਾਰਤ ਨੇ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਵਿਰਾਟ ਕੋਹਲੀ ਤੇ ਕੇ.ਐੱਲ ਰਾਹੁਲ ਨੇ ਖੇਡੀਆਂ ਅਹਿਮ ਪਾਰੀਆਂ Sunday 08 October 2023 04:36 PM UTC+00 | Tags: breaking-news cricket ind-vs-aus kl-rahul news virat-kohli world-cup-campaign ਚੰਡੀਗੜ੍ਹ , 08 ਅਕਤੂਬਰ 2023: ਭਾਰਤ ਨੇ ਆਸਟਰੇਲੀਆ ਨੂੰ ਛੇ ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦੀ ਜੇਤੂ ਸ਼ੁਰੂਆਤ ਕੀਤੀ। ਵਨਡੇ ਵਿਸ਼ਵ ਕੱਪ 2023 ਵਿੱਚ ਭਾਰਤ ਨੇ ਆਪਣੇ ਪਹਿਲੇ ਮੈਚ ਵਿੱਚ ਆਸਟਰੇਲੀਆ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 199 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਨੇ ਚਾਰ ਵਿਕਟਾਂ ਦੇ ਨੁਕਸਾਨ ‘ਤੇ 201 ਦੌੜਾਂ ਬਣਾਈਆਂ ਅਤੇ ਵਿਸ਼ਵ ਕੱਪ ‘ਚ ਆਪਣੀ ਮੁਹਿੰਮ ਦੀ ਜੇਤੂ ਸ਼ੁਰੂਆਤ ਕੀਤੀ। ਭਾਰਤ ਦੇ ਸਲਾਮੀ ਬੱਲੇਬਾਜ਼ ਜਲਦੀ ਆਊਟ ਹੋਣ ਕਾਰਨ ਭਾਰਤੀ ਟੀਮ ਮੁਸੀਬਤ ਵਿੱਚ ਘਿਰ ਗਈ, ਫਿਰ ਵਿਰਾਟ ਕੋਹਲੀ (Virat Kohli) ਅਤੇ ਕੇ.ਐੱਲ ਰਾਹੁਲ (KL Rahul) ਪਾਰੀ ਨੂੰ ਸਾਂਭਿਆ ਅਤੇ ਜਿੱਤ ਤੱਕ ਪਹੁੰਚਾਇਆ | ਕੇ.ਐੱਲ ਰਾਹੁਲ ਨੂੰ ਮੈਨ ਆਫ ਦੀ ਮੈਚ ਚੁਣਿਆ ਗਿਆ | ਵਿਰਾਟ ਕੋਹਲੀ 116 ਗੇਂਦਾਂ ਵਿੱਚ 85 ਦੌੜਾਂ ਬਣਾ ਕੇ ਆਊਟ ਹੋਏ। ਉਹ ਮਾਰਨਸ ਲੈਬੁਸ਼ੇਨ ਦੀ ਗੇਂਦ ‘ਤੇ ਜੋਸ਼ ਹੇਜ਼ਲਵੁੱਡ ਦੇ ਹੱਥੋਂ ਕੈਚ ਦੇ ਕੇ ਆਊਟ ਹੋਏ | ਕੋਹਲੀ ਨੇ ਆਪਣੀ ਪਾਰੀ ਵਿੱਚ ਛੇ ਚੌਕੇ ਜੜੇ ਅਤੇ ਰਾਹੁਲ ਨਾਲ 165 ਦੌੜਾਂ ਦੀ ਸਾਂਝੇਦਾਰੀ ਕੀਤੀ। ਹਾਲਾਂਕਿ ਉਹ ਮੈਚ ਪੂਰਾ ਨਹੀਂ ਕਰ ਸਕੇ ਅਤੇ ਆਪਣਾ ਸੈਂਕੜਾ ਵੀ ਲਗਾਉਣ ਤੋਂ ਖੁੰਝ ਗਏ ਪਰ ਭਰਤੀ ਟੀਮ ਨੂੰ ਜਿੱਤ ਦੀ ਦਹਿਲੀਜ਼ ‘ਤੇ ਲੈ ਕੇ ਜਾਣ ਤੋਂ ਬਾਅਦ ਉਹ ਆਊਟ ਹੋ ਗਏ। ਕੇ.ਐੱਲ ਰਾਹੁਲ ਨੇ ਨਾਬਾਦ 97 ਦੌੜਾਂ ਬਣਾਈਆਂ ਅਤੇ ਛੱਕਾ ਜੜ ਕੇ ਮੈਚ ਖਤਮ ਕੀਤਾ | The post IND vs AUS: ਭਾਰਤ ਨੇ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਵਿਰਾਟ ਕੋਹਲੀ ਤੇ ਕੇ.ਐੱਲ ਰਾਹੁਲ ਨੇ ਖੇਡੀਆਂ ਅਹਿਮ ਪਾਰੀਆਂ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest