TheUnmute.com – Punjabi News: Digest for October 10, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਨੂੰ ਮਿਲੀ ਵਾਈ+ ਸੁਰੱਖਿਆ, ਧਮਕੀਆਂ ਮਿਲਣ ਤੋਂ ਬਾਅਦ ਵਧਾਈ ਸੁਰੱਖਿਆ

Monday 09 October 2023 06:02 AM UTC+00 | Tags: bollywood-latest-news bollywood-newqs bollywood-news breaking-news india-latest-news maharashtra maharashtra-police news shah-rukh-khan y+-security

ਚੰਡੀਗੜ੍ਹ, 09 ਅਕਤੂਬਰ 2023: ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ (Shah Rukh Khan) ਨੂੰ ਕਥਿਤ ਤੌਰ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਕੇ ਵਾਈ+ ਕਰ ਦਿੱਤੀ ਹੈ। ਮਿਲੀ ਜਾਣਕਾਰੀ ਇਸ ਸੰਬੰਧੀ ਸ਼ਾਹਰੁਖ ਖ਼ਾਨ ਨੇ ਮਹਾਰਾਸ਼ਟਰ ਸਰਕਾਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਫ਼ਿਲਮ 'ਪਠਾਨ' ਅਤੇ 'ਜਵਾਨ' ਤੋਂ ਬਾਅਦ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਹ ਜਾਣਕਾਰੀ ਮਹਾਰਾਸ਼ਟਰ ਪੁਲਿਸ ਵੱਲੋਂ ਦਿੱਤੀ ਗਈ।

ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ (Shah Rukh Khan) ਇਨ੍ਹੀਂ ਦਿਨੀਂ ਆਪਣੀ ਫਿਲਮ ‘ਜਵਾਨ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਸ਼ਾਹਰੁਖ ਨੂੰ ਇਸ ਸਾਲ ਉਨ੍ਹਾਂ ਦੀਆਂ ਦੋ ਹਿੱਟ ਫਿਲਮਾਂ ‘ਜਵਾਨ’ ਅਤੇ ‘ਪਠਾਨ‘ ਤੋਂ ਬਾਅਦ ਖ਼ਤਰੇ ਦੀ ਸੰਭਾਵਨਾ ਦੇ ਮੱਦੇਨਜ਼ਰ Y+ ਸੁਰੱਖਿਆ ਦਿੱਤੀ ਗਈ ਹੈ।

The post ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਨੂੰ ਮਿਲੀ ਵਾਈ+ ਸੁਰੱਖਿਆ, ਧਮਕੀਆਂ ਮਿਲਣ ਤੋਂ ਬਾਅਦ ਵਧਾਈ ਸੁਰੱਖਿਆ appeared first on TheUnmute.com - Punjabi News.

Tags:
  • bollywood-latest-news
  • bollywood-newqs
  • bollywood-news
  • breaking-news
  • india-latest-news
  • maharashtra
  • maharashtra-police
  • news
  • shah-rukh-khan
  • y+-security

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 09 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਜਗਵੀਰ ਸਿੰਘ ਨੂੰ 29 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੱਡੀ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਗਵੀਰ ਸਿੰਘ ਜਦੋਂ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਇਆ ਸੀ ਤਾਂ ਉਹ ਪਹਿਲਾਂ ਹੀ ਕੈਨੇਡਾ ਤੋਂ ਸਟੱਡੀ ਵੀਜ਼ਾ ਦੀਆਂ ਪੰਜ ਰਿਫਿਊਜ਼ਲਾਂ ਕਿਸੇ ਹੋਰ ਏਜੰਸੀਆਂ ਤੋਂ ਲੈ ਕੇ ਆਇਆ ਸੀ ਤੇ ਉਸਦਾ ਛੇ ਸਾਲ ਦਾ ਗੈਪ ਸੀ |

ਜਗਵੀਰ ਸਿੰਘ ਮੁੱਦਕੀ ਦੀ ਪੂਰੀ ਪ੍ਰੋਫਾਈਲ ਨੂੰ ਦੇਖਣ ਤੋਂ ਬਾਅਦ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੀਝ ਨਾਲ ਉਸਦੀ ਫਾਈਲ ਤਿਆਰ ਕਰਕੇ 10 ਜੁਲਾਈ 2023 ਨੂੰ ਅਪਲਾਈ ਕੀਤੀ ਤੇ ਅੱਠ ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਜਗਵੀਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।

The post ਪੰਜ ਰਿਫਿਊਜ਼ਲਾਂ ਦੇ ਬਾਵਜੂਦ ਲਗਵਾਇਆ ਕੌਰ ਇਮੀਗ੍ਰੇਸ਼ਨ ਨੇ ਜਗਵੀਰ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News.

Tags:
  • breaking-news
  • canada-visa
  • kaur-immigration
  • kaur-immigration-moga
  • news
  • student-visa
  • visa

ਬਠਿੰਡਾ ਤੋਂ ਦਿੱਲੀ ਲਈ ਹਵਾਈ ਉਡਾਣਾਂ ਸ਼ੁਰੂ, 1999 ਰੁਪਏ ਹੋਵੇਗੀ ਟਿਕਟ ਦੀ ਕੀਮਤ

Monday 09 October 2023 06:18 AM UTC+00 | Tags: aam-aadmi-party bathinda bathinda-to-delhi-flight breaking breaking-news latest-news malwa-region news punjab punjab-news

ਚੰਡੀਗੜ੍ਹ, 09 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਲਵਾ ਖੇਤਰ ਦੇ ਲੋਕਾਂ ਨੂੰ ਇੱਕ ਤੋਹਾਫ਼ਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੇ ਟਵੀਟ ਕਰਦਿਆਂ ਲਿਖਿਆ ਕਿ ”ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ… ਅੱਜ ਤੋਂ ਬਠਿੰਡਾ (Bathinda) ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ…ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ |

ਉਨ੍ਹਾਂ ਦੱਸਿਆ ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ | ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ | ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਹਨ |

ਜਿਕਰਯੋਗ ਹੈ ਕਿ 9 ਅਕਤੂਬਰ ਤੋਂ ਬਠਿੰਡਾ (Bathinda) ਤੋਂ ਦਿੱਲੀ ਵੱਲ ਉਡਾਣਾਂ ਪਹਿਲੀ ਉਡਾਣ ਭਰਨਗੀਆਂ। ਇਹ ਉਡਾਣ ਬਠਿੰਡਾ ਹਵਾਈ ਅੱਡੇ ਤੋਂ ਰਵਾਨਾ ਹੋਵੇਗੀ। ਇਹ ਫਲਾਈਟ ਦੁਪਹਿਰ 1:25 'ਤੇ ਦਿੱਲੀ ਤੋਂ ਬਠਿੰਡਾ ਲਈ ਰਵਾਨਾ ਹੋਵੇਗੀ, ਜੋ ਦੁਪਹਿਰ 2:40 ਵਜੇ ਬਠਿੰਡਾ ਪਹੁੰਚੇਗੀ। ਇਸ ਤੋਂ ਬਾਅਦ ਦੀ ਫਲਾਈਟ ਦੁਪਹਿਰ 3 ਵਜੇ ਦਿੱਲੀ ਲਈ ਰਵਾਨਾ ਹੋਵੇਗੀ ਅਤੇ ਇੱਕ ਘੰਟਾ 10 ਮਿੰਟ ਦਾ ਸਫਰ ਤੈਅ ਕਰਨ ਤੋਂ ਬਾਅਦ 4:10 ਵਜੇ ਦਿੱਲੀ ਪਹੁੰਚੇਗੀ।

ਤੁਹਾਨੂੰ ਦੱਸ ਦਈਏ ਕਿ ਅਲਾਇੰਸ ਏਅਰ ਵੱਲੋਂ ਬਠਿੰਡਾ ਤੋਂ ਦਿੱਲੀ ਦੇ ਲਈ ਉਡਾਣ ਚਲਾਈ ਜਾ ਰਹੀ ਹੈ। ਜਿਸ 'ਚ ਕੰਪਨੀ ਵੱਲੋਂ 72 ਸੀਟਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦਾ ਸ਼ੁਰੂਆਤੀ ਕਿਰਾਇਆ 2 ਹਜ਼ਾਰ ਰੁਪਏ ਦੇ ਕਰੀਬ ਹੋਵੇਗਾ। ਇਸ ਤੋਂ ਬਾਅਦ ਸੀਟਾਂ ਦੇ ਘਟਣ ਵਧਣ ਨਾਲ ਕਿਰਾਏ 'ਚ ਤਬਦੀਲੀ ਆਵੇਗੀ।

The post ਬਠਿੰਡਾ ਤੋਂ ਦਿੱਲੀ ਲਈ ਹਵਾਈ ਉਡਾਣਾਂ ਸ਼ੁਰੂ, 1999 ਰੁਪਏ ਹੋਵੇਗੀ ਟਿਕਟ ਦੀ ਕੀਮਤ appeared first on TheUnmute.com - Punjabi News.

Tags:
  • aam-aadmi-party
  • bathinda
  • bathinda-to-delhi-flight
  • breaking
  • breaking-news
  • latest-news
  • malwa-region
  • news
  • punjab
  • punjab-news

ਚੰਡੀਗੜ੍ਹ, 09 ਅਕਤੂਬਰ 2023: ਚੋਣ ਕਮਿਸ਼ਨ ਅੱਜ ਪੰਜ ਸੂਬਿਆਂ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਚੋਣਾਂ (Election) ਦੀਆਂ ਤਾਰੀਖਾਂ ਦਾ ਐਲਾਨ ਕਰਨ ਜਾ ਰਿਹਾ ਹੈ। ਕਮਿਸ਼ਨ ਦੀ ਥੋੜ੍ਹੀ ਦੇਰ ਬਾਅਦ ਯਾਨੀ ਦੁਪਹਿਰ 12 ਵਜੇ ਪ੍ਰੈੱਸ ਕਾਨਫਰੰਸ ਸ਼ੁਰੂ ਹੋਣ ਵਾਲੀ ਹੈ , ਜਿਸ ‘ਚ ਪੰਜ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦਾ ਪ੍ਰੋਗਰਾਮ ਜਾਰੀ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਇਸ ਵਾਰ ਰਾਜਸਥਾਨ, ਮੱਧ ਪ੍ਰਦੇਸ਼, ਮਿਜ਼ੋਰਮ ਅਤੇ ਤੇਲੰਗਾਨਾ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਛੱਤੀਸਗੜ੍ਹ ਵਿੱਚ ਦੋ ਪੜਾਵਾਂ ਵਿੱਚ ਵੋਟਿੰਗ ਹੋ ਸਕਦੀ ਹੈ।

ਧਿਆਨ ਯੋਗ ਹੈ ਕਿ ਇਸ ਸਾਲ ਦੇ ਅੰਤ ਤੱਕ ਪੰਜ ਸੂਬਿਆਂ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਚੋਣਾਂ (Election) ਹੋਣੀਆਂ ਹਨ। ਪੰਜ ਸੂਬਿਆਂ ਵਿੱਚ ਕੁੱਲ 679 ਵਿਧਾਨ ਸਭਾ ਸੀਟਾਂ ਹਨ। ਇਸ ਸਮੇਂ ਮੱਧ ਪ੍ਰਦੇਸ਼ ਵਿੱਚ ਭਾਜਪਾ ਦੀ ਸਰਕਾਰ ਹੈ। ਇਸ ਦੇ ਨਾਲ ਹੀ ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਕਾਂਗਰਸ ਦੀ ਹਕੂਮਤ ਹੈ। ਤੇਲੰਗਾਨਾ ਵਿੱਚ ਕੇ. ਚੰਦਰਸ਼ੇਖਰ ਰਾਓ ਦੀ ਅਗਵਾਈ ਵਾਲੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਦੀ ਸਰਕਾਰ ਹੈ। ਜੋਰਮਥੰਗਾ ਦਾ ਮਿਜ਼ੋ ਨੈਸ਼ਨਲ ਫਰੰਟ ਮਿਜ਼ੋਰਮ ਵਿੱਚ ਸੱਤਾਧਾਰੀ ਪਾਰਟੀ ਹੈ।

ਸਾਰੇ ਪੰਜ ਸੂਬਿਆਂ ਦਾ ਆਖ਼ਰੀ ਨਤੀਜਾ :-

2018 ਵਿੱਚ ਰਾਜਸਥਾਨ ਵਿੱਚ 7 ​​ਦਸੰਬਰ, ਮੱਧ ਪ੍ਰਦੇਸ਼ ਵਿੱਚ 28 ਨਵੰਬਰ, ਤੇਲੰਗਾਨਾ ਵਿੱਚ 7 ​​ਦਸੰਬਰ ਅਤੇ ਮਿਜ਼ੋਰਮ ਵਿੱਚ 18 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਈ ਸੀ। ਜਦਕਿ ਛੱਤੀਸਗੜ੍ਹ ‘ਚ 12 ਅਤੇ 20 ਨਵੰਬਰ ਨੂੰ ਦੋ ਪੜਾਵਾਂ ‘ਚ ਵੋਟਿੰਗ ਹੋਈ। ਨਤੀਜਾ 11 ਦਸੰਬਰ ਨੂੰ ਐਲਾਨਿਆ ਗਿਆ ਸੀ।

The post ਚੋਣ ਕਮਿਸ਼ਨ ਥੋੜ੍ਹੀ ਦੇਰ ਬਾਅਦ ਪੰਜ ਸੂਬਿਆਂ ‘ਚ ਚੋਣਾਂ ਦੀ ਤਾਰੀਖ਼ਾਂ ਦਾ ਕਰੇਗਾ ਐਲਾਨ, ਦੋ ਪੜਾਵਾਂ ‘ਚ ਹੋ ਸਕਦੀਆਂ ਹਨ ਚੋਣਾਂ appeared first on TheUnmute.com - Punjabi News.

Tags:
  • breaking-news
  • election-commission
  • news

ਜਲੰਧਰ 'ਚ ਫਰਿੱਜ ਦੇ ਕੰਪ੍ਰੈਸਰ 'ਚ ਜਬਰਦਸ਼ਤ ਧਮਾਕਾ, ਇੱਕੋ ਪਰਿਵਾਰ ਦੇ 3 ਬੱਚਿਆਂ ਸਮੇਤ 6 ਜਣਿਆਂ ਦੀ ਝੁਲਸਣ ਕਾਰਨ ਮੌਤ

Monday 09 October 2023 06:45 AM UTC+00 | Tags: breaking-news jalandhar jalandhar-balast jalandhar-incident massive-explosion news punjab punjab-breaking punjab-latest-news

ਚੰਡੀਗੜ੍ਹ, 09 ਅਕਤੂਬਰ 2023: ਪੰਜਾਬ ਦੇ ਜਲੰਧਰ (Jalandhar) ‘ਚ ਦੇਰ ਰਾਤ ਇਕ ਘਰ ਵਿੱਚ ਫਰਿੱਜ ਦੇ ਕੰਪ੍ਰੈਸਰ ‘ਚ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ 3 ਬੱਚਿਆਂ ਸਮੇਤ 6 ਜਣਿਆਂ ਦੀ ਝੁਲਸਣ ਕਾਰਨ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਘਰ ਦਾ ਮਾਲਕ ਭਾਜਪਾ ਆਗੂ ਯਸ਼ਪਾਲ ਘਈ, ਉਸ ਦਾ ਪੁੱਤਰ ਇੰਦਰਪਾਲ ਘਈ, ਇੰਦਰਪਾਲ ਦੀ ਪਤਨੀ ਰੁਚੀ, ਤਿੰਨ ਬੱਚੇ ਦੀਆ, ਅਕਸ਼ੈ ਅਤੇ ਮਨਸ਼ਾ ਸ਼ਾਮਲ ਹਨ। ਜਦੋਂਕਿ ਘਟਨਾ ਸਮੇਂ ਗੁਆਂਢੀਆਂ ਦੇ ਘਰ ਗਈ ਹੋਈ ਭਾਜਪਾ ਆਗੂ ਯਸ਼ਪਾਲ ਦੀ ਪਤਨੀ ਬਜ਼ੁਰਗ ਬਲਬੀਰ ਕੌਰ ਵਾਲ-ਵਾਲ ਬਚ ਗਈ।

ਹਾਦਸੇ ਦੇ ਸਮੇਂ ਪੂਰਾ ਪਰਿਵਾਰ ਡਰਾਇੰਗ ਰੂਮ ‘ਚ ਟੀਵੀ ‘ਤੇ ਕ੍ਰਿਕਟ ਮੈਚ ਦੇਖ ਰਿਹਾ ਸੀ। ਇਸ ਦੌਰਾਨ ਅਚਾਨਕ ਘਰ ਦੇ ਫਰਿੱਜ ‘ਚ ਜ਼ੋਰਦਾਰ ਧਮਾਕਾ ਹੋਇਆ। ਇਸ ਤੋਂ ਬਾਅਦ ਪੂਰੇ ਘਰ ਨੂੰ ਅੱਗ ਲੱਗ ਗਈ। ਗੈਸ ਦੀ ਬਦਬੂ ਇੰਨੀ ਤੇਜ਼ ਸੀ ਕਿ ਘਰ ਦੇ ਅੰਦਰ ਬੈਠੇ ਪਰਿਵਾਰਕ ਮੈਂਬਰ ਕੁਝ ਸੋਚਣ ਤੋਂ ਪਹਿਲਾਂ ਹੀ ਬੇਹੋਸ਼ੀ ਦੀ ਹਾਲਤ ਵਿਚ ਅੱਗ ਦੀ ਲਪੇਟ ਵਿਚ ਆ ਗਏ।

ਧਮਾਕੇ ਦੀ ਆਵਾਜ਼ ਸੁਣ ਕੇ ਜਦੋਂ ਗੁਆਂਢੀ ਆਏ ਤਾਂ ਉਨ੍ਹਾਂ ਨੇ ਭਿਆਨਕ ਅੱਗ ਨੂੰ ਦੇਖ ਕੇ ਤੁਰੰਤ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ। ਇਹ ਘਟਨਾ ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ 12 ਦੀ ਹੈ। ਮ੍ਰਿਤਕ ਯਸ਼ਪਾਲ ਘਈ ਦੇ ਭਰਾ ਰਾਜ ਘਈ ਨੇ ਦੱਸਿਆ ਕਿ ਉਸ ਦੇ ਭਰਾ ਨੇ 7 ਮਹੀਨੇ ਪਹਿਲਾਂ ਹੀ ਨਵਾਂ ਡਬਲ ਡੋਰ ਫਰਿੱਜ ਖਰੀਦਿਆ ਸੀ। ਦੇਰ ਰਾਤ ਉਸ ਦੇ ਕੰਪ੍ਰੈਸ਼ਰ ਵਿੱਚ ਜ਼ਬਰਦਸਤ ਧਮਾਕਾ ਹੋਇਆ ਅਤੇ ਉਸ ਤੋਂ ਬਾਅਦ ਘਰ ਨੂੰ ਅੱਗ ਲੱਗ ਗਈ। ਉਸ ਦਾ ਭਰਾ ਜਿਸ ਦੀ ਉਮਰ 65 ਸਾਲ ਦੇ ਕਰੀਬ ਸੀ, ਘਰ ਦੇ ਅੰਦਰ ਬੈਠੇ ਉਸ ਦੇ ਲੜਕੇ, ਨੂੰਹ ਅਤੇ ਤਿੰਨ ਬੱਚਿਆਂ ਨੂੰ ਘਰੋਂ ਬਾਹਰ ਜਾਣ ਦਾ ਮੌਕਾ ਨਹੀਂ ਮਿਲਿਆ। ਜਦੋਂ ਕਿ ਉਸਦੀ ਬਜ਼ੁਰਗ ਭਰਜਾਈ ਘਰ ਤੋਂ ਬਾਹਰ ਸੀ, ਉਹ ਸੁਰੱਖਿਅਤ ਹੈ।

ਫਰਿੱਜ ਦੇ ਕੰਪ੍ਰੈਸਰ ‘ਚ ਧਮਾਕੇ ਤੋਂ ਬਾਅਦ ਘਰ ਦੇ ਨਾਲ-ਨਾਲ ਗਲੀ ‘ਚ ਵੀ ਗੈਸ ਫੈਲ ਗਈ। ਗੈਸ ਕਾਰਨ ਘਰ ‘ਚ ਇੰਨੀ ਵੱਡੀ ਅੱਗ ਲੱਗ ਗਈ ਕਿ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਦੇਰ ਰਾਤ ਤੱਕ ਇਸ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਰਹੇ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਤੁਰੰਤ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ, ਪਰ ਜਦੋਂ ਅੱਗ ‘ਤੇ ਕਾਬੂ ਨਾ ਪਾਇਆ ਜਾ ਸਕਿਆ ਤਾਂ ਅੱਗ ਬੁਝਾਊ ਵਿਭਾਗ ਦੀਆਂ ਹੋਰ ਗੱਡੀਆਂ ਨੂੰ ਮੌਕੇ ‘ਤੇ ਬੁਲਾਉਣਾ ਪਿਆ।

ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ (Jalandhar) ਨੇ ਹੀ ਬੁਰੀ ਤਰ੍ਹਾਂ ਸੜੇ ਪਰਿਵਾਰਿਕ ਮੈਂਬਰਾਂ ਨੂੰ ਘਰੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਸਿਵਲ ਹਸਪਤਾਲ ਵਿਖੇ ਡਾਕਟਰਾਂ ਨੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੋ ਦੀ ਹਾਲਤ ਨਾਜ਼ੁਕ ਦੇਖਦਿਆਂ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਜਦਕਿ ਸੋਮਵਾਰ ਸਵੇਰੇ ਇੱਕ ਹੋਰ ਦੀ ਮੌਤ ਹੋ ਗਈ।

The post ਜਲੰਧਰ ‘ਚ ਫਰਿੱਜ ਦੇ ਕੰਪ੍ਰੈਸਰ ‘ਚ ਜਬਰਦਸ਼ਤ ਧਮਾਕਾ, ਇੱਕੋ ਪਰਿਵਾਰ ਦੇ 3 ਬੱਚਿਆਂ ਸਮੇਤ 6 ਜਣਿਆਂ ਦੀ ਝੁਲਸਣ ਕਾਰਨ ਮੌਤ appeared first on TheUnmute.com - Punjabi News.

Tags:
  • breaking-news
  • jalandhar
  • jalandhar-balast
  • jalandhar-incident
  • massive-explosion
  • news
  • punjab
  • punjab-breaking
  • punjab-latest-news

ਚੰਡੀਗੜ੍ਹ, 09 ਅਕਤੂਬਰ 2023: ਲੁਧਿਆਣਾ ਦੇ ਕਸਬਾ ਜਗਰਾਉਂ (Jagraon) ਵਿੱਚ ਦੇਰ ਰਾਤ ਸੜਕ ਹਾਦਸੇ ਵਿੱਚ ਪੰਜ ਦੋਸਤਾਂ ਵਿਚੋਂ ਇੱਕ ਦੀ ਮੌਤ ਹੋ ਗਈ। ਜਦਕਿ 4 ਜ਼ਖਮੀ ਹੋ ਗਏ। ਇਹ ਹਾਦਸਾ ਗੋਬਿੰਦ ਕਲੋਨੀ ਡਿਸਪੋਜ਼ਲ ਰੋਡ ‘ਤੇ ਰਾਜਾ ਢਾਬੇ ਦੇ ਸਾਹਮਣੇ ਰਾਤ 12.30 ਵਜੇ ਵਾਪਰਿਆ। ਇੱਥੇ ਇੱਕ ਤੇਜ਼ ਰਫਤਾਰ ਕਾਰ ਕਰੀਬ 25 ਫੁੱਟ ਉੱਚੇ ਪੁਲ ਤੋਂ ਡਿੱਗ ਗਈ।

ਇਹ ਸਾਰੇ ਨੌਜਵਾਨ ਲੁਧਿਆਣਾ ਤੋਂ ਜਗਰਾਉਂ ਆ ਰਹੇ ਸਨ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਪੁਲ ਦੀ ਰੇਲਿੰਗ ਨਾਲ ਜਾ ਟਕਰਾਈ ਅਤੇ ਫਿਰ ਪੁੱਲ ਤੋਂ ਹੇਠਾਂ ਡਿੱਗ ਗਈ। ਕਾਰ ‘ਚ ਸਵਾਰ ਅੰਕਿਤ ਲੂਥਰਾ ਨਾਂ ਦੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੇ ਚਾਰ ਦੋਸਤ ਗੰਭੀਰ ਜ਼ਖ਼ਮੀ ਹੋ ਗਏ।

ਰਾਹਗੀਰਾਂ ਨੇ ਕਾਰ ਸਵਾਰ ਨੌਜਵਾਨਾਂ ਨੂੰ ਬਾਹਰ ਕੱਢਿਆ। ਸਾਰੇ ਨੌਜਵਾਨ ਖੂਨ ਨਾਲ ਲੱਥਪੱਥ ਸਨ। ਚਾਰੇ ਜ਼ਖ਼ਮੀਆਂ ਨੂੰ ਜਗਰਾਉਂ (Jagraon) ਦੇ ਕਲਿਆਣੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਤਿੰਨ ਨੌਜਵਾਨਾਂ ਨੂੰ ਲੁਧਿਆਣਾ ਡੀ.ਐਮ.ਸੀ. ਤਿੰਨ ਜ਼ਖ਼ਮੀਆਂ ਦੀ ਪਛਾਣ ਜਤਿਨ ਬਾਂਸਲ, ਰਿੰਕਲ ਅਰੋੜਾ ਅਤੇ ਪੰਕਜ ਬਾਂਸਲ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਉਹ ਇਲਾਕੇ ਦੇ ਸੀਸੀਟੀਵੀ ਵੀ ਚੈੱਕ ਕਰਨਗੇ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਫਿਲਹਾਲ ਮ੍ਰਿਤਕ ਅੰਕਿਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

The post ਜਗਰਾਉਂ ਵਿਖੇ ਪੁੱਲ ਤੋਂ ਹੇਠਾਂ ਡਿੱਗੀ ਕਾਰ, ਪੰਜ ਦੋਸਤਾਂ ‘ਚੋਂ ਇੱਕ ਦੀ ਮੌਤ, ਤਿੰਨ ਦੀ ਹਾਲਤ ਗੰਭੀਰ appeared first on TheUnmute.com - Punjabi News.

Tags:
  • accident
  • breaking-news
  • jagraon
  • ludhiana
  • news
  • raja-dhaba
  • road-accident

ਪੰਜ ਸੂਬਿਆਂ ਦੀਆਂ 679 ਵਿਧਾਨ ਸਭਾ ਸੀਟਾਂ ਲਈ ਚੋਣਾਂ ਦੀ ਤਾਰੀਖ਼ਾਂ ਦਾ ਐਲਾਨ, ਪੜ੍ਹੋ ਪੂਰੇ ਵੇਰਵੇ

Monday 09 October 2023 07:17 AM UTC+00 | Tags: 5-states-elections 679 aap bjp breaking breaking-news chief-election-commissioner congress election elections elections-2023 elections-news india-breaking-news latest-india-news news rajiv-kumar states-elections

ਚੰਡੀਗੜ੍ਹ, 09 ਅਕਤੂਬਰ 2023: ਪੰਜ ਸੂਬਿਆਂ ਦੀਆਂ 679 ਵਿਧਾਨ ਸਭਾ ਸੀਟਾਂ ਲਈ ਅੱਜ ਚੋਣਾਂ (Election) ਦੀਆਂ ਤਾਰੀਖ਼ਾਂ ਦਾ ਐਲਾਨ ਹੋਣ ਜਾ ਰਿਹਾ ਹੈ। ਭਾਰਤੀ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਚੱਲ ਰਹੀ ਹੈ। ਮਿਜ਼ੋਰਮ ਵਿਧਾਨ ਸਭਾ ਦਾ ਕਾਰਜਕਾਲ ਇਸ ਸਾਲ 17 ਦਸੰਬਰ ਨੂੰ ਖਤਮ ਹੋ ਰਿਹਾ ਹੈ। ਮਿਜ਼ੋਰਮ ‘ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ।ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਹੈ ਕਿ ਮਿਜ਼ੋਰਮ ‘ਚ ਸਭ ਤੋਂ ਪਹਿਲਾਂ ਚੋਣਾਂ ਕਰਵਾਈਆਂ ਜਾਣਗੀਆਂ।

ਇਸਦੇ ਨਾਲ ਹੀ ਰਾਜਸਥਾਨ ‘ਚ 23 ਨਵੰਬਰ, ਤੇਲੰਗਾਨਾ ‘ਚ 30 ਨਵੰਬਰ, ਛੱਤੀਸਗੜ੍ਹ ‘ਚ 17 ਨਵੰਬਰ ਅਤੇ ਮੱਧ ਪ੍ਰਦੇਸ਼ ‘ਚ 17 ਨਵੰਬਰ ਨੂੰ ਵੋਟਿੰਗ ਹੋਵੇਗੀ | ਇਸ ਦੇ ਨਾਲ ਹੀ ਤੇਲੰਗਾਨਾ, ਰਾਜਸਥਾਨ, ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਅਗਲੇ ਸਾਲ ਜਨਵਰੀ ‘ਚ ਖ਼ਤਮ ਹੋ ਜਾਵੇਗਾ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ 17 ਅਕਤੂਬਰ ਤੋਂ 30 ਨਵੰਬਰ ਤੱਕ ਪੂਰੇ ਦੇਸ਼ ਵਿੱਚ ਜੇਕਰ ਕੋਈ ਵੋਟਰ ਸੂਚੀ ਵਿੱਚ ਕੋਈ ਬਦਲਾਅ ਕਰਨਾ ਚਾਹੁੰਦਾ ਹੈ ਤਾਂ ਉਹ ਕਰ ਸਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮਿਜ਼ੋਰਮ, ਛੱਤੀਸਗੜ੍ਹ, ਰਾਜਸਥਾਨ, ਮੱਧ ਪ੍ਰਦੇਸ਼, ਤੇਲੰਗਾਨਾ ਵਿੱਚ 8.2 ਕਰੋੜ ਪੁਰਸ਼ ਵੋਟਰ, 7.8 ਕਰੋੜ ਮਹਿਲਾ ਵੋਟਰ ਅਤੇ 60.2 ਲੱਖ ਪਹਿਲੀ ਵਾਰ ਵੋਟਰ ਹੋਣਗੇ। ਮੁੱਖ ਚੋਣ (Election) ਕਮਿਸ਼ਨਰ ਨੇ ਦੱਸਿਆ ਕਿ 5 ਸੂਬਿਆਂ ਦੇ 16.14 ਕਰੋੜ ਵੋਟਰ ਆਪਣੀ ਵੋਟ ਪਾਉਣਗੇ। 5 ਸੂਬਿਆਂ ਦੀਆਂ 679 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਹੋਣਗੀਆਂ। ਸਾਰੀਆਂ ਸਿਆਸੀ ਪਾਰਟੀਆਂ ਤੋਂ ਸੁਝਾਅ ਲਏ ਗਏ।

ਇਸ ਵਾਰ ਕਿਸ ਸੂਬੇ ਵਿੱਚ ਕਿੰਨੇ ਵੋਟਰ?

ਮੱਧ ਪ੍ਰਦੇਸ਼- 5.6 ਕਰੋੜ
ਰਾਜਸਥਾਨ- 5.25 ਕਰੋੜ
ਤੇਲੰਗਾਨਾ- 3.17 ਕਰੋੜ
ਛੱਤੀਸਗੜ੍ਹ- 2.03 ਕਰੋੜ
ਮਿਜ਼ੋਰਮ- 8.52 ਲੱਖ

 

Image

ImageImageImage

 

Image

 

The post ਪੰਜ ਸੂਬਿਆਂ ਦੀਆਂ 679 ਵਿਧਾਨ ਸਭਾ ਸੀਟਾਂ ਲਈ ਚੋਣਾਂ ਦੀ ਤਾਰੀਖ਼ਾਂ ਦਾ ਐਲਾਨ, ਪੜ੍ਹੋ ਪੂਰੇ ਵੇਰਵੇ appeared first on TheUnmute.com - Punjabi News.

Tags:
  • 5-states-elections
  • 679
  • aap
  • bjp
  • breaking
  • breaking-news
  • chief-election-commissioner
  • congress
  • election
  • elections
  • elections-2023
  • elections-news
  • india-breaking-news
  • latest-india-news
  • news
  • rajiv-kumar
  • states-elections

ODI World Cup 2023: ਅੱਜ ਹੈਦਰਾਬਾਦ 'ਚ ਨਿਊਜ਼ੀਲੈਂਡ ਨਾਲ ਭਿੜੇਗੀ ਨੀਦਰਲੈਂਡ ਦੀ ਟੀਮ

Monday 09 October 2023 07:34 AM UTC+00 | Tags: breaking-news cricket cricket-news cricket-score hyderabad latest-cricket-news nbews netherland netherland-cricket-team news new-zealand one-day-cricket-world-cup sports-news

ਚੰਡੀਗੜ੍ਹ, 09 ਅਕਤੂਬਰ 2023: ਅੱਜ ਵਨਡੇ ਕ੍ਰਿਕਟ ਵਿਸ਼ਵ ਕੱਪ (ODI World Cup 2023) ਵਿੱਚ ਨਿਊਜ਼ੀਲੈਂਡ (New Zealand) ਅਤੇ ਨੀਦਰਲੈਂਡ ਦੀਆਂ ਟੀਮਾਂ ਇਸ ਵਿਸ਼ਵ ਕੱਪ ਦਾ ਛੇਵਾਂ ਮੈਚ ਖੇਡਣਗੀਆਂ, ਜੋ ਕਿ ਟੂਰਨਾਮੈਂਟ ਵਿੱਚ ਇਨ੍ਹਾਂ ਦੋਵਾਂ ਟੀਮਾਂ ਦਾ ਦੂਜਾ ਮੈਚ ਹੋਵੇਗਾ।ਤੁਹਾਨੂੰ ਦੱਸ ਦਈਏ ਕਿ ਕੀਵੀ ਟੀਮ ਨੇ ਆਪਣਾ ਪਹਿਲਾ ਮੈਚ ਇੰਗਲੈਂਡ ਖ਼ਿਲਾਫ਼ ਜਿੱਤਿਆ ਸੀ ਅਤੇ 2 ਅੰਕਾਂ ਦੇ ਨਾਲ-ਨਾਲ ਬਿਹਤਰ ਨੈੱਟ ਰਨ ਰੇਟ ਦੇ ਨਾਲ ਪੁਆਇੰਟ ਟੇਬਲ ‘ਚ ਪਹਿਲੇ ਸਥਾਨ ‘ਤੇ ਹੈ, ਜਦਕਿ ਨੀਦਰਲੈਂਡ ਦੀ ਟੀਮ ਨੇ ਹੈਦਰਾਬਾਦ ‘ਚ ਆਪਣੇ ਪਹਿਲੇ ਮੈਚ ‘ਚ ਪਾਕਿਸਤਾਨ ਦਾ ਸਾਹਮਣਾ ਕੀਤਾ ਸੀ। ਭਾਵੇਂ ਇਸ ਨੂੰ 81 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਇਸ ਦੇ ਗੇਂਦਬਾਜ਼ਾਂ ਨੇ ਪਾਕਿਸਤਾਨ ਨੂੰ ਇੱਥੇ ਮੁਸ਼ਕਲ ਵਿੱਚ ਪਾ ਦਿੱਤਾ ਸੀ।

ਨੀਦਰਲੈਂਡ ਟੀਮ ਵੀ ਨਿਊਜ਼ੀਲੈਂਡ (New Zealand) ਦੇ ਸਾਹਮਣੇ ਆਪਣੀ ਗੇਂਦਬਾਜ਼ੀ ਦਾ ਜੌਹਰ ਦਿਖਾਉਣਾ ਚਾਹੇਗੀ। ਪਿਛਲੇ ਮੈਚ ‘ਚ ਟੀਮ ਦੀ ਬੱਲੇਬਾਜ਼ੀ ਥੋੜੀ ਕਮਜ਼ੋਰ ਸਾਬਤ ਹੋਈ ਸੀ ਪਰ ਇਸ ਵਾਰ ਕੀਵੀ ਟੀਮ ਦੇ ਸਾਹਮਣੇ ਉਸ ਦੇ ਬੱਲੇਬਾਜ਼ ਚੰਗਾ ਪ੍ਰਦਰਸ਼ਨ ਕਰਨਾ ਚਾਹੁਣਗੇ। ਦੂਜੇ ਪਾਸੇ ਨਿਊਜ਼ੀਲੈਂਡ ਇੰਗਲੈਂਡ ਵਰਗੀ ਮਜ਼ਬੂਤ ​​ਟੀਮ ਖ਼ਿਲਾਫ਼ ਜਿੱਤ ਦਰਜ ਕਰਕੇ ਇੱਥੇ ਪਹੁੰਚੀ ਹੈ। ਉਨ੍ਹਾਂ ਨੇ ਇੰਗਲੈਂਡ ਖ਼ਿਲਾਫ਼ 9 ਵਿਕਟਾਂ ਨਾਲ ਜਿੱਤ ਦਰਜ ਕੀਤੀ ਅਤੇ ਡੇਵੋਨ ਕੋਨਵੇ ਅਤੇ ਰਚਿਨ ਰਵਿੰਦਰਾ ਦੀ ਜੋੜੀ ਨੇ ਉਨ੍ਹਾਂ ਲਈ ਲਗਭਗ ਸਾਰੀਆਂ ਦੌੜਾਂ ਬਣਾਈਆਂ। ਇਹ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ‘ਚ ਦੁਪਹਿਰ 02 ਵਜੇ ਸ਼ੁਰੂ ਹੋਵੇਗਾ |

 

The post ODI World Cup 2023: ਅੱਜ ਹੈਦਰਾਬਾਦ ‘ਚ ਨਿਊਜ਼ੀਲੈਂਡ ਨਾਲ ਭਿੜੇਗੀ ਨੀਦਰਲੈਂਡ ਦੀ ਟੀਮ appeared first on TheUnmute.com - Punjabi News.

Tags:
  • breaking-news
  • cricket
  • cricket-news
  • cricket-score
  • hyderabad
  • latest-cricket-news
  • nbews
  • netherland
  • netherland-cricket-team
  • news
  • new-zealand
  • one-day-cricket-world-cup
  • sports-news

ਇਜ਼ਰਾਈਲ 'ਤੇ ਹਮਾਸ ਦੇ ਹਮਲੇ 'ਚ ਇੱਕ ਭਾਰਤੀ ਔਰਤ ਜ਼ਖਮੀ, 10 ਨੇਪਾਲੀ ਨਾਗਰਿਕਾਂ ਦੀ ਮੌਤ

Monday 09 October 2023 07:50 AM UTC+00 | Tags: 10-nepali-citizens-killed breaking-news hamas israel israel-and-hamas-war israel-news nepali-citizens news

ਚੰਡੀਗੜ੍ਹ, 09 ਅਕਤੂਬਰ 2023: ਇਜ਼ਰਾਈਲ (Israel) ‘ਤੇ ਹਮਾਸ ਦੇ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਇਕ ਭਾਰਤੀ ਔਰਤ ਵੀ ਜ਼ਖਮੀ ਹੋਈ ਹੈ। ਇਹ ਔਰਤ ਭਾਰਤ ਦੇ ਕੇਰਲ ਰਾਜ ਦੀ ਵਸਨੀਕ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਜ਼ਰਾਈਲ ਵਿੱਚ ਰਹਿ ਰਹੀ ਸੀ । ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਹਮਾਸ ਦੇ ਹਮਲੇ ‘ਚ ਜ਼ਖਮੀ ਔਰਤ ਦੀ ਪਛਾਣ ਸ਼ਿਜਾ ਆਨੰਦ (41 ਸਾਲ) ਵਜੋਂ ਹੋਈ ਹੈ। ਇਜ਼ਰਾਈਲ (Israel) ‘ਚ ਰਹਿ ਰਹੇ ਕੇਰਲ ਨਿਵਾਸੀ ਨੇ ਸ਼ੀਜਾ ਦੇ ਪਰਿਵਾਰ ਨੂੰ ਦੱਸਿਆ ਕਿ ਸ਼ੀਜਾ ਹਮਲੇ ‘ਚ ਜ਼ਖਮੀ ਹੋ ਗਈ ਸੀ ਅਤੇ ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਔਰਤ ਦੀ ਪਹਿਲਾਂ ਹੀ ਇੱਕ ਸਰਜਰੀ ਹੋ ਚੁੱਕੀ ਹੈ ਅਤੇ ਦੂਜੀ ਸਰਜਰੀ ਛੇਤੀ ਹੀ ਹੋਣੀ ਹੈ। ਸ਼ਿਜਾ ਆਨੰਦ ਪਿਛਲੇ ਅੱਠ ਸਾਲਾਂ ਤੋਂ ਇਜ਼ਰਾਈਲ ਵਿੱਚ ਰਹਿ ਕੇ ਪਰਿਵਾਰ ਦੀ ਦੇਖਭਾਲ ਕਰ ਰਹੀ ਹੈ।

ਇਸ ਦੇ ਨਾਲ ਹੀ ਹਮਾਸ ਦੇ ਹਮਲੇ ਵਿੱਚ 10 ਨੇਪਾਲੀ ਨਾਗਰਿਕ ਵੀ ਮਾਰੇ ਗਏ ਹਨ। ਨੇਪਾਲ ਦੇ ਦੂਤਾਵਾਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਨੇਪਾਲ ਦੇ ਵਿਦੇਸ਼ ਮੰਤਰਾਲੇ ਨੇ ਸੋਮਵਾਰ (9 ਅਕਤੂਬਰ) ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਮਾਸ ਦੇ ਰਾਕੇਟ ਹਮਲਿਆਂ ਤੋਂ ਬਾਅਦ ਇਜ਼ਰਾਈਲ ‘ਚ 10 ਨੇਪਾਲੀ ਨਾਗਰਿਕ ਮਾਰੇ ਗਏ ਹਨ। ਇਸ ਤੋਂ ਇਲਾਵਾ ਚਾਰ ਹੋਰ ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ ਚਾਰ ਹੋਰ ਜ਼ਖ਼ਮੀ ਹੋਏ ਹਨ।

The post ਇਜ਼ਰਾਈਲ ‘ਤੇ ਹਮਾਸ ਦੇ ਹਮਲੇ ‘ਚ ਇੱਕ ਭਾਰਤੀ ਔਰਤ ਜ਼ਖਮੀ, 10 ਨੇਪਾਲੀ ਨਾਗਰਿਕਾਂ ਦੀ ਮੌਤ appeared first on TheUnmute.com - Punjabi News.

Tags:
  • 10-nepali-citizens-killed
  • breaking-news
  • hamas
  • israel
  • israel-and-hamas-war
  • israel-news
  • nepali-citizens
  • news

SYL issue: ਰਾਜ ਭਵਨ ਵੱਲ ਜਾ ਰਹੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

Monday 09 October 2023 08:18 AM UTC+00 | Tags: aam-aadmi-party breaking breaking-news chandigarh chandigarh-news chandigarh-police chandigarh-protest cm-bhagwant-mann congress latest-chandigarh-news latest-news news punjab-congress raja-warring syl syl-issue the-unmute-breaking the-unmute-breaking-news

ਚੰਡੀਗੜ੍ਹ, 09 ਅਕਤੂਬਰ 2023: ਪੰਜਾਬ ਕਾਂਗਰਸ ਦੇ ਵੱਲੋਂ ਐੱਸ.ਵਾਈ.ਐੱਲ ਮੁੱਦੇ (SYL issue) ਨੂੰ ਲੈ ਕੇ ਚੰਡੀਗੜ੍ਹ ਵਿਚ ਜਬਰਦਸ਼ਤ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਤਹਿਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਰਾਜ ਭਵਨ ਵੱਲ ਕੂਚ ਕੀਤਾ ਜਾਣਾ ਸੀ। ਰਾਜ ਭਵਨ ਵੱਲ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕਰਕੇ ਕਾਂਗਰਸੀ ਆਗੂਆਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਇਸ ਦੌਰਾਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ (SYL) ਦੀ ਇੱਕ ਵੀ ਬੂੰਦ ਨਹੀਂ ਜਾਣ ਦੇਵਾਂਗੇ। ਅਸੀਂ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਲੜਦੇ ਰਹਾਂਗੇ। ਸਾਡੇ ਸੰਘਰਸ਼ ਦੀ ਆਵਾਜ਼ ਨੂੰ ਧੱਕੇ ਨਾਲ ਦਬਾਇਆ ਨਹੀਂ ਜਾ ਸਕਦਾ।

The post SYL issue: ਰਾਜ ਭਵਨ ਵੱਲ ਜਾ ਰਹੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ appeared first on TheUnmute.com - Punjabi News.

Tags:
  • aam-aadmi-party
  • breaking
  • breaking-news
  • chandigarh
  • chandigarh-news
  • chandigarh-police
  • chandigarh-protest
  • cm-bhagwant-mann
  • congress
  • latest-chandigarh-news
  • latest-news
  • news
  • punjab-congress
  • raja-warring
  • syl
  • syl-issue
  • the-unmute-breaking
  • the-unmute-breaking-news

ਭਾਰਤ ਨਾਲ ਸਾਡੇ ਪੁਰਖਿਆਂ ਵੱਲੋਂ ਬਣਾਏ ਰਿਸ਼ਤੇ ਆਉਣ ਵਾਲੇ ਦਹਾਕਿਆਂ ਤੱਕ ਜਾਰੀ ਰਹਿਣਗੇ: ਤਨਜ਼ਾਨੀਆ ਰਾਸ਼ਟਰਪਤੀ

Monday 09 October 2023 08:30 AM UTC+00 | Tags: breaking-news delhi news pm-modi prime-minister-modi samia-suluhu-hassan tanzania tanzania-and-india tanzania-president tanzania-president-samia-suluhu-hassan

ਚੰਡੀਗੜ੍ਹ, 09 ਅਕਤੂਬਰ 2023: ਪ੍ਰਧਾਨ ਮੰਤਰੀ ਮੋਦੀ ਨੇ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿੱਚ ਤਨਜ਼ਾਨੀਆ (Tanzania) ਦੇ ਰਾਸ਼ਟਰਪਤੀ ਸਾਮੀਆ ਸੁਲੁਹੂ ਹਸਨ ਨਾਲ ਦੁਵੱਲੀ ਬੈਠਕ ਕੀਤੀ। ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਵੀ ਮੌਜੂਦ ਸਨ। ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਆਗੂਆਂ ਵਿਚਾਲੇ ਚਰਚਾ ਹੋਈ। ਇਸ ਤੋਂ ਪਹਿਲਾਂ ਤਨਜ਼ਾਨੀਆ ਦੀ ਰਾਸ਼ਟਰਪਤੀ ਸਾਮੀਆ ਸੁਲੁਹੂ ਹਸਨ ਅੱਜ ਰਾਸ਼ਟਰਪਤੀ ਭਵਨ ਪਹੁੰਚੀ। ਜਿੱਥੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਰਾਸ਼ਟਰਪਤੀ ਭਵਨ ‘ਚ ਸਵਾਗਤ ਸਮਾਗਮ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਤਨਜ਼ਾਨੀਆ (Tanzania) ਦੇ ਰਾਸ਼ਟਰਪਤੀ ਨੇ ਕਿਹਾ ਕਿ ‘ਦੋਵਾਂ ਦੇਸ਼ਾਂ ਦੇ ਦਹਾਕਿਆਂ ਤੋਂ ਸ਼ਾਨਦਾਰ ਸਬੰਧ ਰਹੇ ਹਨ। ਮੈਨੂੰ ਉਮੀਦ ਹੈ ਕਿ ਇਹ ਦੌਰਾ ਦੋਵਾਂ ਦੇਸ਼ਾਂ ਦਰਮਿਆਨ ਸਿਆਸੀ ਅਤੇ ਆਰਥਿਕ ਵਿਕਾਸ ਦੇ ਨਵੇਂ ਪਹਿਲੂ ਖੋਲ੍ਹੇਗਾ। ਮੇਰਾ ਦੇਸ਼ ਉਮੀਦ ਕਰ ਰਿਹਾ ਹੈ ਕਿ ਸਾਡੇ ਪੁਰਖਿਆਂ ਨੇ ਜੋ ਰਿਸ਼ਤੇ ਬਣਾਏ ਹਨ, ਉਹ ਆਉਣ ਵਾਲੇ ਦਹਾਕਿਆਂ ਤੱਕ ਜਾਰੀ ਰਹਿਣਗੇ।

Image

ਜਿਕਰਯੋਗ ਹੈ ਕਿ ਤਨਜ਼ਾਨੀਆ ਦੀ ਰਾਸ਼ਟਰਪਤੀ ਸਾਮੀਆ ਸੁਲੁਹ ਹਸਨ ਆਪਣੇ ਚਾਰ ਦਿਨਾਂ ਦੌਰੇ ‘ਤੇ ਐਤਵਾਰ ਨੂੰ ਭਾਰਤ ਪਹੁੰਚੀ। ਤਨਜ਼ਾਨੀਆ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੈ। ਭਾਰਤ ਪਹੁੰਚਣ ‘ਤੇ ਉਨ੍ਹਾਂ ਦਾ ਹਵਾਈ ਅੱਡੇ ‘ਤੇ ਕੇਂਦਰੀ ਰਾਜ ਮੰਤਰੀ ਅੰਨਪੂਰਨਾ ਦੇਵੀ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਤਨਜ਼ਾਨੀਆ ਦੇ ਰਾਸ਼ਟਰਪਤੀ ਦਾ ਰਸਮੀ ਤੌਰ ‘ਤੇ ਗਾਰਡ ਆਫ ਆਨਰ ਦੇ ਕੇ ਸਵਾਗਤ ਕੀਤਾ ਗਿਆ।

The post ਭਾਰਤ ਨਾਲ ਸਾਡੇ ਪੁਰਖਿਆਂ ਵੱਲੋਂ ਬਣਾਏ ਰਿਸ਼ਤੇ ਆਉਣ ਵਾਲੇ ਦਹਾਕਿਆਂ ਤੱਕ ਜਾਰੀ ਰਹਿਣਗੇ: ਤਨਜ਼ਾਨੀਆ ਰਾਸ਼ਟਰਪਤੀ appeared first on TheUnmute.com - Punjabi News.

Tags:
  • breaking-news
  • delhi
  • news
  • pm-modi
  • prime-minister-modi
  • samia-suluhu-hassan
  • tanzania
  • tanzania-and-india
  • tanzania-president
  • tanzania-president-samia-suluhu-hassan

ਸੁਖਪਾਲ ਖਹਿਰਾ ਦੀ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Monday 09 October 2023 08:39 AM UTC+00 | Tags: aam-aadmi-party breaking-news cm-bhagwant-mann latest-news mla mla-sukhpal-khaira news punjab punjab-government punjab-haryana-high-court sukhpal-khaira the-unmute-breaking-news

ਚੰਡੀਗੜ੍ਹ, 09 ਅਕਤੂਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਅਕਤੂਬਰ ਤੱਕ ਜਵਾਬ ਮੰਗਿਆ ਹੈ। ਜਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਸੁਖਪਾਲ ਖਹਿਰਾ (Sukhpal Khaira) ਦੇ ਵਕੀਲ ਨੇ ਦਾਇਰ ਪਟੀਸ਼ਨ ‘ਚ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ‘ਚ ਸੁਪਰੀਮ ਕੋਰਟ ਤੋਂ ਰਾਹਤ ਮਿਲ ਚੁੱਕੀ ਹੈ, ਫਿਰ ਵੀ ਇਸ ਮਾਮਲੇ ‘ਚ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਉਲੰਘਣਾ ਹੈ। ਕਿਉਂਕਿ ਉਸ ਨੂੰ ਪਹਿਲਾਂ ਹੀ ਹਾਈਕੋਰਟ ਤੋਂ ਰਾਹਤ ਮਿਲ ਚੁੱਕੀ ਸੀ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੁਖਪਾਲ ਸਿੰਘ ਖਹਿਰਾ ਨੂੰ ਐਨ.ਡੀ.ਪੀ.ਐਸ. ਐਕਟ ਤਹਿਤ ਇਕ ਡਰੱਗ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ।

The post ਸੁਖਪਾਲ ਖਹਿਰਾ ਦੀ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • mla
  • mla-sukhpal-khaira
  • news
  • punjab
  • punjab-government
  • punjab-haryana-high-court
  • sukhpal-khaira
  • the-unmute-breaking-news

ਚੰਡੀਗੜ੍ਹ, 09 ਅਕਤੂਬਰ 2023: ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ (Chandrababu Naidu) ਨੂੰ ਇੱਕ ਵਾਰ ਫਿਰ ਆਂਧਰਾ ਪ੍ਰਦੇਸ਼ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਨਾਇਡੂ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਦਾਇਰ ਤਿੰਨ ਜ਼ਮਾਨਤ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਕੀ ਹੈ ਪੂਰਾ ਮਾਮਲਾ ?

ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਚੰਦਰਬਾਬੂ ਨਾਇਡੂ ਨੂੰ 371 ਕਰੋੜ ਰੁਪਏ ਦੇ ਹੁਨਰ ਵਿਕਾਸ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਰਾਜ ਦੇ ਅਪਰਾਧਿਕ ਜਾਂਚ ਵਿਭਾਗ (ਸੀਆਈਡੀ) ਨੇ ਉਸ ਨੂੰ 9 ਸਤੰਬਰ ਨੂੰ ਸਵੇਰੇ 6 ਵਜੇ ਦੇ ਕਰੀਬ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਗਿਆਨਪੁਰਮ ਵਿੱਚ ਇੱਕ ਬੱਸ ਵਿੱਚ ਆਰਾਮ ਕਰ ਰਹੇ ਸਨ। ਸੀਆਈਡੀ ਦਾ ਦਾਅਵਾ ਹੈ ਕਿ ਨਾਇਡੂ ਦੀ ਅਗਵਾਈ ਵਿੱਚ ਸ਼ੈੱਲ ਕੰਪਨੀਆਂ ਰਾਹੀਂ ਸਰਕਾਰੀ ਪੈਸੇ ਨੂੰ ਨਿੱਜੀ ਅਦਾਰਿਆਂ ਵਿੱਚ ਟਰਾਂਸਫਰ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।

ਨਾਇਡੂ (Chandrababu Naidu)  ਨੇ ਸ਼ੁੱਕਰਵਾਰ ਨੂੰ ਨੰਦਿਆਲ ਜ਼ਿਲੇ ਦੇ ਬਨਾਗਨਪੱਲੀ ‘ਚ ਜਨ ਸਭਾ ਕੀਤੀ ਸੀ। ਇਸ ਤੋਂ ਬਾਅਦ ਅਸੀਂ ਬੱਸ ਵਿੱਚ ਆਰਾਮ ਕਰ ਰਹੇ ਸੀ। ਸ਼ਨੀਵਾਰ ਤੜਕੇ 3:30 ਵਜੇ ਦੇ ਕਰੀਬ ਸੀਆਈਡੀ ਉਸ ਨੂੰ ਗ੍ਰਿਫਤਾਰ ਕਰਨ ਪਹੁੰਚੀ ਪਰ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਗੱਡੀ ਨੂੰ ਘੇਰ ਲਿਆ। ਇਸ ਕਾਰਨ ਸੀਆਈਡੀ ਨੂੰ ਉਸ ਦੀ ਗ੍ਰਿਫ਼ਤਾਰੀ ਲਈ ਸਖ਼ਤ ਮੁਸ਼ੱਕਤ ਕਰਨੀ ਪਈ। ਹਾਲ ਹੀ ‘ਚ ਅਨੰਤਪੁਰ ਜ਼ਿਲੇ ਦੇ ਰਾਏਦੂਰਗਾਮ ‘ਚ ਇਕ ਬੈਠਕ ‘ਚ ਨਾਇਡੂ ਨੇ ਕਿਹਾ ਸੀ ਕਿ ਜਲਦ ਹੀ ਉਨ੍ਹਾਂ ‘ਤੇ ਹਮਲਾ ਜਾਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

ਸੀਆਈਡੀ ਦੇ ਆਰਥਿਕ ਅਪਰਾਧ ਵਿੰਗ (ਈਓਡਬਲਯੂ) ਦੇ ਡਿਪਟੀ ਸੁਪਰਡੈਂਟ ਆਫ ਪੁਲਿਸ ਐਮ ਧਨੰਜੈਯੁਡੂ ਨੇ ਕਿਹਾ ਕਿ ਗ੍ਰਿਫਤਾਰੀ ਗੈਰ-ਜ਼ਮਾਨਤੀ ਧਾਰਾਵਾਂ ਦੇ ਤਹਿਤ ਕੀਤੀ ਗਈ ਹੈ। ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਸਾਲ 2018 ਵਿੱਚ ਇਸ ਕਥਿਤ ਘਪਲੇ ਦੀ ਸ਼ਿਕਾਇਤ ਕੀਤੀ ਸੀ। ਮੌਜੂਦਾ ਸਰਕਾਰ ਦੀ ਜਾਂਚ ਤੋਂ ਪਹਿਲਾਂ ਜੀਐਸਟੀ ਇੰਟੈਲੀਜੈਂਸ ਵਿੰਗ ਅਤੇ ਇਨਕਮ ਟੈਕਸ ਵਿਭਾਗ ਵੀ ਇਸ ਘਪਲੇ ਦੀ ਜਾਂਚ ਕਰ ਰਹੇ ਸਨ।

The post ਆਂਧਰਾ ਪ੍ਰਦੇਸ਼ ਹਾਈ ਕੋਰਟ ਵੱਲੋਂ ਸਾਬਕਾ CM ਚੰਦਰਬਾਬੂ ਨਾਇਡੂ ਦੀਆਂ ਤਿੰਨ ਜ਼ਮਾਨਤ ਪਟੀਸ਼ਨਾਂ ਰੱਦ appeared first on TheUnmute.com - Punjabi News.

Tags:
  • breaking
  • breaking-news
  • chandrababu-naidu
  • news
  • scam

ਅੰਮ੍ਰਿਤਸਰ: ਸ਼ਹਿਰ 'ਚ ਫੈਲ ਰਹੀ ਗੰਦਗੀ ਨੂੰ ਲੈ ਕੇ ਭਾਜਪਾ ਵੱਲੋਂ ਨਗਰ ਨਿਗਮ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ

Monday 09 October 2023 09:23 AM UTC+00 | Tags: amritsar breaking-news diseases municipal-corporation municipal-corporation-amritsar news pollution punjab-bjp punjab-latest-news

ਅੰਮ੍ਰਿਤਸਰ, 09 ਅਕਤੂਬਰ 2023: ਅੰਮ੍ਰਿਤਸਰ (Amritsar) ਵਿੱਚ ਫੈਲ ਰਹੀ ਗੰਦਗੀ ਕਾਰਨ ਫੈਲ ਰਹੀਆਂ ਬਿਮਾਰੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਨਗਰ ਨਿਗਮ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਆਗੂ ਗੁਰ ਪ੍ਰਤਾਪ ਸਿੰਘ ਟਿੱਕਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੇ ਵਿੱਚ ਗਲੀਆਂ ਦੇ ਵਿੱਚ ਥਾਂ-ਥਾਂ ‘ਤੇ ਪਾਣੀ ਖੜਾ ਹੈ ਅਤੇ ਘਰਾਂ ਦੇ ਵਿੱਚ ਵੀ ਟੂਟੀਆਂ ਰਾਹੀਂ ਗੰਦਾ ਪਾਣੀ ਆ ਰਿਹਾ ਹੈ |

ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਕੋਈ ਵੀ ਅਧਿਕਾਰੀ ਉਹਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਅਤੇ ਮਿਊਂਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ ਵੀ ਨਹੀਂ ਕਰਵਾਈਆਂ ਜਾ ਰਹੀਆਂ ਅਤੇ ਅਫਸਰ ਸ਼ਾਹੀ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹਨ, ਜਿਸ ਕਰਕੇ ਅੱਜ ਉਹਨਾਂ ਵੱਲੋਂ ਭਾਜਪਾ ਦੇ ਵਰਕਰਾਂ ਦੇ ਨਾਲ ਅੰਮ੍ਰਿਤਸਰ ਨਗਰ ਨਿਗਮ ਦੇ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਛੇਤੀ ਤੋਂ ਛੇਤੀ ਹੱਲ ਕਰਵਾਇਆ ਜਾਵੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਹਲਕਾ ਸੈਂਟਰਲ (Amritsar)  ਤੋਂ ਇੰਚਾਰਜ ਡਾਕਟਰ ਰਾਮ ਚਾਵਲਾ ਨੇ ਦੱਸਿਆ ਕਿ ਚਿਕਨ ਗੁਣੀਆਂ ਅਤੇ ਡੇਂਗੂ ਬਿਮਾਰੀ ਸਭ ਤੋਂ ਜ਼ਿਆਦਾ ਅੰਮ੍ਰਿਤਸਰ ਵਿੱਚ ਫੈਲ ਰਹੀ ਹੈ, ਜਿਸ ਦਾ ਮੁੱਖ ਕਾਰਨ ਹੈ ਕਿ ਨਗਰ ਨਿਗਮ ਵੱਲੋਂ ਆਪਣੀ ਡਿਊਟੀ ਸਹੀ ਤਰੀਕੇ ਨਾਲ ਨਹੀਂ ਕੀਤੀ ਜਾ ਰਹੀ | ਡਾਕਟਰ ਰਾਮ ਚਾਵਲਾ ਨੇ ਕਿਹਾ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁੱਲ੍ਹਾ ਚੈਲੰਜ ਦੇਣ ਦੀ ਗੱਲ ਕੀਤੀ ਗਈ ਹੈ, ਉਹਨਾਂ ਕਿਹਾ ਕਿ ਸਾਨੂੰ ਇੰਜ ਲੱਗਦਾ ਹੈ ਕਿ ਭਗਵੰਤ ਮਾਨ ਆਪਣੀ ਇਸ ਗੱਲ ‘ਤੇ ਛੇਤੀ ਹੀ ਯੂ ਟਰਨ ਮਾਰਨਗੇ।

The post ਅੰਮ੍ਰਿਤਸਰ: ਸ਼ਹਿਰ ‘ਚ ਫੈਲ ਰਹੀ ਗੰਦਗੀ ਨੂੰ ਲੈ ਕੇ ਭਾਜਪਾ ਵੱਲੋਂ ਨਗਰ ਨਿਗਮ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ appeared first on TheUnmute.com - Punjabi News.

Tags:
  • amritsar
  • breaking-news
  • diseases
  • municipal-corporation
  • municipal-corporation-amritsar
  • news
  • pollution
  • punjab-bjp
  • punjab-latest-news

ਸ੍ਰੀ ਮੁਕਤਸਰ ਸਾਹਿਬ 'ਚ ਇੱਕ ਦੁਕਾਨਦਾਰ 'ਤੇ ਨਕਲੀ ENO ਵੇਚਣ ਦੇ ਦੋਸ਼, 2700 ਪਾਉਚ ਬਰਾਮਦ

Monday 09 October 2023 09:35 AM UTC+00 | Tags: breaking-news eno fake-eno latest-news news punjab-news sri-muktsar-sahib sri-muktsar-sahib-police tibbi-sahib-road

ਸ੍ਰੀ ਮੁਕਤਸਰ ਸਾਹਿਬ , 09 ਅਕਤੂਬਰ 2023: ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ‘ਤੇ ਬੀਤੇ ਦਿਨੀਂ ਦੁਕਾਨਦਾਰ ‘ਤੇ ਐੱਸਡੀਟੀ ਲਈ ਵਰਤੀ ਜਾਣ ਵਾਲੀ ਨਕਲੀ ਇਨੋ (ENO) ਵੇਚਣ ਦੇ ਕਥਿਤ ਦੋਸ਼ ਲੱਗੇ ਹਨ | ਦੁਕਾਨ ‘ਤੇ ਕੰਪਨੀ ਦੇ ਕਰਮਚਾਰੀਆਂ ਦੇ ਵੱਲੋਂ ਛਾਪੇਮਾਰੀ ਕੀਤੀ ਗਈ ਸੀ, ਇਸ ਦੌਰਾਨ ਭਾਰੀ ਮਾਤਰਾ ਵਿੱਚ ENO ਦੇ 2700 ਪਾਉਚ ਬਰਾਮਦ ਕੀਤੇ ਗਏ ਹਨ ।

ਕੰਪਨੀ ਦੇ ਕਰਿੰਦਿਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਇੱਕ ਦੁਕਾਨਦਾਰ ਵੱਲੋਂ ਨਕਲੀ ENO ਵੇਚੀ ਜਾ ਰਹੀ ਹੈ। ਜਦੋਂ ਅਸੀਂ ਪੁਲਿਸ ਦੇ ਨਾਲ ਦੁਕਾਨ ‘ਤੇ ਛਾਪੇਮਾਰੀ ਕੀਤੀ ਤਾਂ ਭਾਰੀ ਮਾਤਰਾ ਦੇ ਵਿੱਚ ENO ਦੇ ਪਾਉਚ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਮੌਕੇ ‘ਤੇ ਜਬਤ ਕਰ ਲਿਆ ਹੈ |

ਕੰਪਨੀ ਦੇ ਕਰਿੰਦਿਆਂ ਨੇ ਦੱਸਿਆ ਕਿ ਨਕਲੀ ਇਨੋ ਮਨੁੱਖੀ ਜੀਵਨ ਦੇ ਲਈ ਜ਼ਹਿਰ ਦਾ ਕੰਮ ਕਰਦੀ ਹੈ ਤੇ ਦੁਕਾਨਦਾਰਾਂ ਦੇ ਵੱਲੋਂ ਬਿਨਾਂ ਮਨੁੱਖੀ ਜੀਵਨ ਦੀ ਪਰਵਾਹ ਕੀਤਿਆਂ ਨਕਲੀ ENO ਵੇਚੀ ਜਾ ਰਹੀ ਸੀ | ਇਸ ਮੌਕੇ ਕੰਪਨੀ ਦੇ ਕਰਿੰਦਿਆਂ ਨੇ ਨਕਲੀ ਤੇ ਅਸਲੀ ENO ਦੀ ਪਛਾਣ ਦੱਸੀ, ਕਿ ਕਿਸ ਤਰ੍ਹਾਂ ਦੇ ਨਾਲ ਨਕਲੀ ਤੇ ਅਸਲੀ ਦੀ ਪਛਾਣ ਕੀਤੀ ਜਾ ਸਕਦੀ ਹੈ।

ਦੂਜੇ ਪਾਸੇ ਇਸ ਮਾਮਲੇ ਸੰਬੰਧੀ ਥਾਣਾ ਸਿਟੀ ਐਸਐਚਓ ਵਰੁਣ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਇਸ ਦੀ ਰਿਪੋਰਟ ਸਬੰਧਿਤ ਮਹਿਕਮੇ ਨੂੰ ਭੇਜ ਦਿੱਤੀ ਗਈ ਹੈ,ਜਦੋਂ ਵੀ ਸਾਨੂੰ ਰਿਪੋਰਟ ਮਿਲਦੀ ਹੈ, ਉਸ ਹਿਸਾਬ ਦੇ ਨਾਲ ਕਾਰਵਾਈ ਕੀਤੀ ਜਾਵੇਗੀ।

The post ਸ੍ਰੀ ਮੁਕਤਸਰ ਸਾਹਿਬ ‘ਚ ਇੱਕ ਦੁਕਾਨਦਾਰ ‘ਤੇ ਨਕਲੀ ENO ਵੇਚਣ ਦੇ ਦੋਸ਼, 2700 ਪਾਉਚ ਬਰਾਮਦ appeared first on TheUnmute.com - Punjabi News.

Tags:
  • breaking-news
  • eno
  • fake-eno
  • latest-news
  • news
  • punjab-news
  • sri-muktsar-sahib
  • sri-muktsar-sahib-police
  • tibbi-sahib-road

ਮੱਧ ਪ੍ਰਦੇਸ਼ 'ਚ ਹੋਣ ਵਾਲੀਆਂ ਚੋਣਾਂ ਲਈ ਭਾਜਪਾ ਵੱਲੋਂ 57 ਉਮੀਦਵਾਰਾਂ ਦੀ ਸੂਚੀ ਜਾਰੀ

Monday 09 October 2023 11:13 AM UTC+00 | Tags: bjp breaking-news madhya-pradesh madhya-pradesh-election mp-bjp news shivraj-singh-chouhan

ਚੰਡੀਗੜ੍ਹ, 09 ਅਕਤੂਬਰ, 2023: ਮੱਧ ਪ੍ਰਦੇਸ਼ ‘ਚ ਹੋਣ ਵਾਲੀਆਂ ਚੋਣਾਂ ਲਈ ਭਾਜਪਾ (BJP) ਨੇ 57 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬੁਧਨੀ ਤੋਂ ਚੋਣਾਂ ਲੜਨਗੇ, ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਦਾਤੀਆ ਤੋਂ, ਗੋਪਾਲ ਭਾਰਗਵ ਰੇਹਲੀ ਤੋਂ, ਵਿਸ਼ਵਾਸ ਸਾਰੰਗ ਨਰੇਲਾ ਤੋਂ ਅਤੇ ਤੁਲਸੀਰਾਮ ਸਿਲਾਵਟ ਸਾਂਵੇਰ ਤੋਂ ਚੋਣ ਲੜਨਗੇ।

 

The post ਮੱਧ ਪ੍ਰਦੇਸ਼ ‘ਚ ਹੋਣ ਵਾਲੀਆਂ ਚੋਣਾਂ ਲਈ ਭਾਜਪਾ ਵੱਲੋਂ 57 ਉਮੀਦਵਾਰਾਂ ਦੀ ਸੂਚੀ ਜਾਰੀ appeared first on TheUnmute.com - Punjabi News.

Tags:
  • bjp
  • breaking-news
  • madhya-pradesh
  • madhya-pradesh-election
  • mp-bjp
  • news
  • shivraj-singh-chouhan

ਜਿੱਥੇ-ਜਿੱਥੇ ਕਾਂਗਰਸ ਸਰਕਾਰ ਆਵੇਗੀ ਉਸ ਸੂਬੇ 'ਚ ਕਰਵਾਵਾਂਗੇ ਜਾਤੀ ਜਨਗਣਨਾ: ਰਾਹੁਲ ਗਾਂਧੀ

Monday 09 October 2023 11:25 AM UTC+00 | Tags: breaking-news caste-census congress congress-government india-latest-news latest-news news punjab-news rahul-gandhi the-unmute-breaking-news the-unmute-latest-news

ਚੰਡੀਗੜ੍ਹ, 09 ਅਕਤੂਬਰ, 2023: ਚੋਣ ਕਮਿਸ਼ਨ ਨੇ ਅੱਜ ਯਾਨੀ ਸੋਮਵਾਰ ਦੁਪਹਿਰ 12 ਵਜੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਕੀਤਾ ਗਿਆ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵਿਸਥਾਰ ਨਾਲ ਦੱਸਿਆ। ਸਾਰੇ ਸੂਬਿਆਂ ਦੇ ਚੋਣ ਨਤੀਜੇ 3 ਦਸੰਬਰ ਨੂੰ ਆਉਣਗੇ। ਇਸ ਦੌਰਾਨ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਬੈਠਕ ਏ.ਆਈ.ਸੀ.ਸੀ. ਦਫ਼ਤਰ ਵਿੱਚ ਹੋਈ। ਬੈਠਕ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ।

ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ “ਅਸੀਂ ਜਾਤੀ ਜਨਗਣਨਾ ‘ਤੇ ਚਾਰ ਘੰਟੇ ਤੱਕ ਚਰਚਾ ਕੀਤੀ। ਕਾਂਗਰਸ ਵਰਕਿੰਗ ਕਮੇਟੀ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ ਅਤੇ ਇਹ ਸਰਬਸੰਮਤੀ ਨਾਲ ਲਿਆ ਗਿਆ ਹੈ। ਕਮਰੇ ਵਿੱਚ ਇੱਕ ਵੀ ਅਜਿਹਾ ਵਿਅਕਤੀ ਨਹੀਂ ਸੀ ਜਿਸ ਨੇ ਆਪਣਾ ਸਮਰਥਨ ਨਾ ਦਿੱਤਾ ਹੋਵੇ। ਜਾਤੀ ਜਨਗਣਨਾ ਦੇ ਸੰਕਲਪ ਦਾ ਸਮਰਥਨ ਕੀਤਾ ਹੈ, ਇਹ ਬਹੁਤ ਖੁਸ਼ੀ ਦੀ ਗੱਲ ਹੈ। ਸਾਡੇ ਇੱਥੇ ਇੱਕ ਮੁੱਖ ਮੰਤਰੀ ਬੈਠੇ ਹਨ। ਸਾਡੇ ਮੁੱਖ ਮੰਤਰੀਆਂ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਉਹ ਰਾਜਸਥਾਨ, ਕਰਨਾਟਕ, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼ ਵਿੱਚ ਵੀ ਜਾਤੀ ਜਨਗਣਨਾ ਨੂੰ ਅੱਗੇ ਵਧਾਉਣਗੇ।

ਜਦੋਂ ਕਾਂਗਰਸੀ ਆਗੂ ਨੂੰ ਪੁੱਛਿਆ ਗਿਆ ਕਿ ਕੀ ‘ਭਾਰਤ’ ਗਠਜੋੜ ਦੀਆਂ ਸਾਰੀਆਂ ਪਾਰਟੀਆਂ ਜਾਤੀ ਜਨਗਣਨਾ ਦਾ ਸਮਰਥਨ ਕਰਨਗੀਆਂ। ਇਸ ‘ਤੇ ਉਨ੍ਹਾਂ ਨੇ ਕਿਹਾ, “ਕਾਂਗਰਸ ਪ੍ਰਧਾਨ ਨੇ ਸੀਡਬਲਯੂਸੀ ਦੀ ਬੈਠਕ ‘ਚ ਫੈਸਲਾ ਕੀਤਾ ਹੈ ਕਿ ਅਸੀਂ ਜਾਤੀ ਗਣਨਾ ਨੂੰ ਲਾਗੂ ਕਰਾਂਗੇ। ਇੰਨਾ ਹੀ ਨਹੀਂ, ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਅਸੀਂ ਭਾਜਪਾ ‘ਤੇ ਦਬਾਅ ਬਣਾਵਾਂਗੇ ਅਤੇ ਉਨ੍ਹਾਂ ਨੂੰ ਜਾਤੀ ਗਣਨਾ ਕਰਵਾਉਣ ਲਈ ਦਬਾਅ ਪਾਉਣਗੇ

ਹੁਣ ਜਿੱਥੋਂ ਤੱਕ ਭਾਰਤ ਗਠਜੋੜ ਦਾ ਸਵਾਲ ਹੈ… ਮੈਨੂੰ ਪਤਾ ਹੈ ਕਿ ਭਾਰਤ ਗਠਜੋੜ ਦੀਆਂ ਕਈ ਪਾਰਟੀਆਂ ਇਸ ਫੈਸਲੇ ਦਾ ਸਮਰਥਨ ਕਰ ਸਕਦੀਆਂ ਹਨ। ਇੱਕ ਜਾਂ ਦੋ ਪਾਰਟੀਆਂ ਦੀ ਰਾਇ ਵੱਖਰੀ ਹੋ ਸਕਦੀ ਹੈ। ਸਾਡੇ ਲਈ ਕੋਈ ਸਮੱਸਿਆ ਨਹੀਂ ਹੈ। ਪਰ ਵੱਧ ਤੋਂ ਵੱਧ ਪਾਰਟੀਆਂ ਇਸ ਫੈਸਲੇ ਦਾ ਸਮਰਥਨ ਕਰਨਗੀਆਂ।

The post ਜਿੱਥੇ-ਜਿੱਥੇ ਕਾਂਗਰਸ ਸਰਕਾਰ ਆਵੇਗੀ ਉਸ ਸੂਬੇ ‘ਚ ਕਰਵਾਵਾਂਗੇ ਜਾਤੀ ਜਨਗਣਨਾ: ਰਾਹੁਲ ਗਾਂਧੀ appeared first on TheUnmute.com - Punjabi News.

Tags:
  • breaking-news
  • caste-census
  • congress
  • congress-government
  • india-latest-news
  • latest-news
  • news
  • punjab-news
  • rahul-gandhi
  • the-unmute-breaking-news
  • the-unmute-latest-news

ਭਾਜਪਾ ਵੱਲੋਂ ਵਿਧਾਨ ਸਭਾ ਚੋਣਾਂ ਲਈ ਰਾਜਸਥਾਨ 'ਚ 41 ਤੇ ਛੱਤੀਸਗੜ੍ਹ 'ਚ 64 ਉਮੀਦਵਾਰਾਂ ਦੀ ਸੂਚੀ ਜਾਰੀ

Monday 09 October 2023 11:36 AM UTC+00 | Tags: assembly-elections-2023 bjp breaking-news chhattisgarh election-2023 jp-nadha news rajasthan the-unmute-punjabi-news

ਚੰਡੀਗੜ੍ਹ, 09 ਅਕਤੂਬਰ, 2023: ਰਾਜਸਥਾਨ ਵਿੱਚ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਦੇ ਨਾਲ ਹੀ ਭਾਜਪਾ (BJP) ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਕੁੱਲ 41 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਰਾਜਸਥਾਨ ਵਿੱਚ ਭਾਜਪਾ ਨੇ ਵਿਧਾਨ ਸਭਾ ਚੋਣਾਂ ਲਈ ਸੱਤ ਸੰਸਦ ਮੈਂਬਰਾਂ ਨੂੰ ਟਿਕਟਾਂ ਦਿੱਤੀਆਂ ਹਨ। ਰਾਜਸਥਾਨ ਦੀਆਂ 200 ਸੀਟਾਂ ਲਈ 23 ਨਵੰਬਰ ਨੂੰ ਵੋਟਾਂ ਪੈਣਗੀਆਂ।

ਇਸਦੇ ਨਾਲ ਹੀ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ (BJP) ਨੇ 64 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਭਾਜਪਾ ਉਮੀਦਵਾਰਾਂ ਦੀ ਇਹ ਦੂਜੀ ਸੂਚੀ ਹੈ। ਪਾਰਟੀ ਨੇ ਰਾਜਨੰਦ ਪਿੰਡ ਤੋਂ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸੂਚੀ ਵਿੱਚ ਤਿੰਨ ਸੰਸਦ ਮੈਂਬਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ, ਜਦੋਂ ਕਿ ਦੋ ਸਾਬਕਾ ਆਈਏਐਸ ਅਧਿਕਾਰੀ ਅਤੇ ਨੌਂ ਔਰਤਾਂ ਸ਼ਾਮਲ ਹਨ। ਦੂਜੀ ਸੂਚੀ ‘ਚ ਭਾਜਪਾ ਨੇ 19 ਅਨੁਸੂਚਿਤ ਜਨਜਾਤੀਆਂ ਅਤੇ 9 ਅਨੁਸੂਚਿਤ ਜਾਤੀਆਂ ‘ਤੇ ਵੀ ਭਰੋਸਾ ਪ੍ਰਗਟਾਇਆ ਹੈ।

Image

Image

Image

Image

The post ਭਾਜਪਾ ਵੱਲੋਂ ਵਿਧਾਨ ਸਭਾ ਚੋਣਾਂ ਲਈ ਰਾਜਸਥਾਨ ‘ਚ 41 ਤੇ ਛੱਤੀਸਗੜ੍ਹ ‘ਚ 64 ਉਮੀਦਵਾਰਾਂ ਦੀ ਸੂਚੀ ਜਾਰੀ appeared first on TheUnmute.com - Punjabi News.

Tags:
  • assembly-elections-2023
  • bjp
  • breaking-news
  • chhattisgarh
  • election-2023
  • jp-nadha
  • news
  • rajasthan
  • the-unmute-punjabi-news

ਮੋਹਾਲੀ: ਕੂੜਾ ਪ੍ਰਬੰਧਨ ਪ੍ਰਣਾਲੀ ਬਾਰੇ ਜਾਗਰੂਕ ਕਰਨ ਲਈ ਸਕੂਲੀ ਵਿਦਿਆਰਥੀਆਂ ਦਾ ਦੌਰਾ

Monday 09 October 2023 11:41 AM UTC+00 | Tags: breaking-news latest-news mohali news school-students sustainable-waste-management waste-management

ਐੱਸ.ਏ.ਐੱਸ. ਨਗਰ, 09 ਅਕਤੂਬਰ 2023: ਪਿੰਡ ਬੂਥਗੜ੍ਹ ਦੇ ਸਰਕਾਰੀ ਸਕੂਲ ਦੇ 53 ਤੋਂ ਵੱਧ ਵਿਦਿਆਰਥੀਆਂ ਨੇ ਨਗਰ ਨਿਗਮ, ਮੋਹਾਲੀ (Mohali) ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ, ਰਸੋਈ ਦੇ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ, ਵੇਸਟ ਸ਼ੈਡਿੰਗ, ਬੇਲਿੰਗ ਮਸ਼ੀਨਾਂ, ਵਰਮੀ ਕੰਪੋਸਟਿੰਗ ਸਬੰਧੀ ਥਾਵਾਂ ਅਤੇ ਕੈਟਲ ਪੌਂਡ ਦਾ ਦੌਰਾ ਕੀਤਾ। ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਰਤੇ ਜਾਂਦੇ ਵੱਖੋ ਵੱਖ ਤਰੀਕਿਆਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।

ਨਵਜੋਤ ਕੌਰ, ਕਮਿਸ਼ਨਰ, ਮਿਊਂਸਪਲ ਕਾਰਪੋਰੇਸ਼ਨ ((Mohali) , ਨੇ ਇਸ ਬਾਰੇ ਕਿਹਾ ਕਿ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ‘ਸਵੱਛਤਾ ਹੀ ਸੇਵਾ’ ਮੁਹਿੰਮ ਨਾਲ ਮੇਲ ਖਾਂਦਾ ਹੈ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਸਵੱਛ ਭਾਰਤ ਮਿਸ਼ਨ ਵਿੱਚ ਤਬਦੀਲੀ ਕਰਨ ਵਾਲੇ ਬਣਨ ਲਈ ਜਾਗਰੂਕ ਕਰਨਾ ਹੈ। ਪ੍ਰੋਗਰਾਮ ਵਿੱਚ ਲਾਈਵ ਸੈਸ਼ਨਜ਼, ਵੈਬੀਨਾਰ, ਫੀਲਡ ਵਿਜ਼ਿਟ ਅਤੇ ਵੱਖ ਵੱਖ ਨਵੀਨਤਾਕਾਰੀ ਪ੍ਰੋਜੈਕਟ ਸ਼ਾਮਲ ਹੁੰਦੇ ਹਨ, ਜੋ ਵਿਦਿਆਰਥੀਆਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਅਤੇ ਜ਼ਿੰਮੇਵਾਰ ਨਾਗਰਿਕਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਜ਼ਬੂਤ ਸਬੰਧ ਵਿਕਸਿਤ ਕਰਨ ਵਿੱਚ ਮਦਦ ਕਰਦੇ ਹਨ।

ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਇੱਕ ਢਾਂਚਾਗਤ ਇੰਟਰਨਸ਼ਿਪ ਪ੍ਰੋਗਰਾਮ ਹੈ, ਜਿਸਨੂੰ ਦਿੱਲੀ ਪਬਲਿਕ ਸਕੂਲ, ਚੰਡੀਗੜ੍ਹ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਸੁਹਾਨੀ ਸ਼ਰਮਾ ਦੁਆਰਾ ਡਿਜ਼ਾਈਨ ਕੀਤਾ ਗਿਆ ਹੈ, ਜੋ ਪਿਛਲੇ ਮਹੀਨੇ ਐੱਸ.ਏ.ਐੱਸ.ਨਗਰ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੁਆਰਾ ਲਾਂਚ ਕੀਤਾ ਗਿਆ ਸੀ। ਗ੍ਰੇਡ 8ਵੀਂ-12ਵੀਂ ਦੇ ਵਿਦਿਆਰਥੀਆਂ ਸਬੰਧੀ ਇਸ ਪ੍ਰੋਗਰਾਮ ਲਈ 21 ਸਕੂਲਾਂ ਦੇ 1150 ਵਿਦਿਆਰਥੀ ਪਹਿਲਾਂ ਹੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।

ਸਿੱਖਿਆ ਵਿਭਾਗ ਦੀ ਕੋਆਰਡੀਨੇਟਰ ਸ੍ਰੀਮਤੀ ਪ੍ਰੀਤੀ ਬਾਂਸਲ ਨੇ ਦੱਸਿਆ ਕਿ ਇਸ ਹਫਤੇ ਹੁਸ਼ਿਆਰਪੁਰ, ਸੰਗਤੀਆਂ, ਰਾਣੀਮਾਜਰਾ ਅਤੇ ਖਿਜ਼ਰਾਬਾਦ ਸਕੂਲਾਂ ਦੇ ਵਿਦਿਆਰਥੀ ਫੀਲਡ ਵਿਜ਼ਿਟ ਲਈ ਜਾਣਗੇ। ਸਰਕਾਰੀ ਹਾਈ ਸਕੂਲ, ਕੁੰਭੜਾ, ਸਰਕਾਰੀ ਹਾਈ ਸਕੂਲ ਮਟੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 3ਬੀ1, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੀੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਬਡਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੌਲੀ ਬੈਦਵਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਲਾਂਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਲੋਲਪੁਰ ਦੇ 600 ਤੋਂ ਵੱਧ ਵਿਦਿਆਰਥੀਆਂ ਨੇ ਫੀਲਡ ਵਿਜ਼ਿਟ ਕਰ ਲਈ ਹੈ।

ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਉਨ੍ਹਾਂ ਨੇ 1000 ਤੋਂ ਵੱਧ ਵਿਦਿਆਰਥੀਆਂ ਨੂੰ ਫੀਲਡ ਵਿਜ਼ਿਟ ਕਰਨ ਦਾ ਟੀਚਾ ਰੱਖਿਆ ਹੈ ਅਤੇ ਹਰ ਰੋਜ਼ 50-100 ਵਿਦਿਆਰਥੀਆਂ ਨੂੰ ਲੈ ਕੇ ਜਾਣਾ ਹੈ। ਬਾਅਦ ਵਿੱਚ, ਵਿਦਿਆਰਥੀਆਂ ਲਈ ਉਹਨਾਂ ਦੇ ਖੇਤਰ ਦੇ ਤਜ਼ਰਬਿਆਂ ਦੇ ਅਧਾਰ ‘ਤੇ ਗਤੀਵਿਧੀਆਂ ਨਿਰਧਾਰਤ ਕੀਤੀਆਂ ਜਾਣਗੀਆਂ। ਇਸ ਫੀਲਡ ਵਿਜਿਟ ‘ਤੇ ਸ਼੍ਰੀਮਤੀ ਵੰਦਨਾ ਸੁਖੀਜਾ ਕਮਿਊਨਿਟੀ ਫੈਸੀਲੀਟੇਟਰ, ਡਾ. ਵਰਿੰਦਰ ਕੌਰ ਐੱਸ.ਡਬਲਿਊ. ਐਮ. ਮਾਹਿਰ ਅਤੇ ਆਰਜ਼ੂ ਤੰਵਰ ਆਈ. ਈ.ਸੀ. ਮਾਹਿਰ ਮੌਜੂਦ ਸਨ।

The post ਮੋਹਾਲੀ: ਕੂੜਾ ਪ੍ਰਬੰਧਨ ਪ੍ਰਣਾਲੀ ਬਾਰੇ ਜਾਗਰੂਕ ਕਰਨ ਲਈ ਸਕੂਲੀ ਵਿਦਿਆਰਥੀਆਂ ਦਾ ਦੌਰਾ appeared first on TheUnmute.com - Punjabi News.

Tags:
  • breaking-news
  • latest-news
  • mohali
  • news
  • school-students
  • sustainable-waste-management
  • waste-management

ਐੱਸ.ਏ.ਐੱਸ.ਨਗਰ, 9 ਅਕਤੂਬਰ, 2023: ਪੰਜਾਬ ਦੇ ਵਿਗਿਆਨ, ਟੈਕਨਾਲੋਜੀ ਅਤੇ ਵਾਤਾਵਰਣ ਅਤੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮਾਜ ਨੂੰ ਵਾਤਾਵਰਣ (environment) ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਾਤਾਵਰਨ ਨੂੰ ਬਚਾਉਣ ਦਾ ਸਹੀ ਸਮਾਂ ਹੈ ਤਾਂ ਜੋ ਸਾਡਾ ਭਵਿੱਖ ਬਚਾਇਆ ਜਾ ਸਕੇ। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਆਡੀਟੋਰੀਅਮ ਵਿਖੇ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਵਾਤਾਵਰਣ ਵਿਸ਼ੇ ‘ਤੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਾਤਾਵਰਣ ਮੰਤਰੀ ਨੇ ਕਿਹਾ ਕਿ ਅਸੀਂ ਆਪਣੇ ਕੁਦਰਤੀ ਸੋਮਿਆਂ ਦਾ ਵੱਡੇ ਪੱਧਰ ਤੇ ਸ਼ੋਸ਼ਣ ਕਰ ਰਹੇ ਹਾਂ।

ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਦੀ ਜਿਉਂਦੀ ਜਾਗਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਅਸੀਂ ਹੁਣ ਤੱਕ ਨਹਿਰੀ ਪਾਣੀ ਦੀ 100 ਫੀਸਦੀ ਸਿੰਚਾਈ ਲਈ ਵਰਤੋਂ ਨਹੀਂ ਕਰ ਸਕੇ ਜਿਸ ਕਾਰਨ ਸਾਡੇ 78 ਫੀਸਦੀ ਬਲਾਕ ਡਾਰਕ ਜ਼ੋਨ ਵਿੱਚ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਸਿੰਚਾਈ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਵੱਲ ਧਿਆਨ ਨਹੀਂ ਦਿੱਤਾ ਪਰ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੇ ਕੋਨੇ-ਕੋਨੇ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਦਾ ਭਰੋਸਾ ਦਿੱਤਾ ਹੈ ਅਤੇ ਅਸੀਂ ਧਰਤੀ ਹੇਠਲੇ ਪਾਣੀ ਦੀ 24 ਫੀਸਦੀ ਬਚਤ ਕੀਤੀ ਹੈ।

ਦੂਜੇ ਰਾਜਾਂ ਨੂੰ ਪਾਣੀ ਦੀ ਇੱਕ ਵੀ ਬੂੰਦ ਨਾ ਦੇਣ ਦੇ ਵਿਰੋਧ ਦੇ ਬਿਆਨਾਂ ‘ਤੇ ਵਿਅੰਗ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿਚੋਂ ਕਿਸੇ ਨੇ ਵੀ ਨਹਿਰੀ ਪਾਣੀ ਦੀ ਸਿੰਚਾਈ ਲਈ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਬਾਰੇ ਸੁਹਿਰਦਤਾ ਨਾਲ ਨਹੀਂ ਸੋਚਿਆ ਅਤੇ ਜੇਕਰ ਅਜਿਹਾ ਕੀਤਾ ਹੁੰਦਾ ਤਾਂ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਡੂੰਘਾ ਨਹੀਂ ਸੀ ਜਾਣਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਅਸਲ ਵਿੱਚ ਕੋਈ ਵਾਧੂ ਪਾਣੀ ਨਹੀਂ ਹੈ ਕਿਉਂਕਿ ਡਾਰਕ ਜ਼ੋਨਾਂ ਦਾ ਮਾਮਲਾ ਸਾਡੇ ਸਾਰਿਆਂ ਲਈ ਇੱਕ ਗੰਭੀਰ ਸਮੱਸਿਆ ਬਣ ਕੇ ਉਭਰ ਰਿਹਾ ਹੈ।

ਪੰਜਾਬ ਦੇ ਵਿਗੜ ਰਹੇ ਵਾਤਾਵਰਣ (environment) ਪ੍ਰਤੀ ਭਗਤ ਪੂਰਨ ਸਿੰਘ ਵਾਤਾਵਰਣ ਸੰਭਾਲ ਸੁਸਾਇਟੀ ਦੀ ਚਿੰਤਾ ਦੀ ਸ਼ਲਾਘਾ ਕਰਦਿਆਂ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਨੇ ਕਿਹਾ ਕਿ ਅੱਜ ਸਾਡੇ ਸਾਹਮਣੇ ਬਹੁਤ ਸਾਰੀਆਂ ਚੁਣੌਤੀਆਂ ਖੜੀਆਂ ਹਨ। ਗ੍ਰੀਨ ਕਵਰ ਤੇਜ਼ੀ ਨਾਲ ਘਟਦਾ ਜਾ ਰਿਹਾ ਹੈ, ਪਾਣੀ ਦਾ ਪੱਧਰ ਦਿਨੋ-ਦਿਨ ਘਟਦਾ ਜਾ ਰਿਹਾ ਹੈ, ਸਿੰਗਲ ਯੂਜ਼ ਪਲਾਸਟਿਕ ਦਾ ਖ਼ਤਰਾ ਪੈਦਾ ਹੋ ਰਿਹਾ ਹੈ ਅਤੇ ਪਰਾਲੀ ਨੂੰ ਹੋਰ ਤਰੀਕਿਆਂ ਨਾਲ ਨਿਪਟਾਉਣ ਤੋਂ ਬਚਣ ਲਈ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਨੂੰ ਜਾਗਰੂਕ ਕਰਨਾ ਪਵੇਗਾ ਅਤੇ ਦੂਸ਼ਿਤ ਵਾਤਾਵਰਨ ਕਾਰਨ ਪੈਦਾ ਹੋ ਰਹੇ ਮੁੱਦਿਆਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਹੋਵੇਗਾ। ਵਿਦਿਆਰਥੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਲੈ ਕੇ ਅਤੇ ਹੋਰਨਾਂ ਨੂੰ ਵੀ ਮਾਰਗਦਰਸ਼ਨ ਕਰਕੇ ਨਵੀਂ ਮਿਸਾਲ ਕਾਇਮ ਕਰ ਸਕਦੇ ਹਨ।

ਇਸੇ ਤਰ੍ਹਾਂ ਸਾਨੂੰ ਸਿੰਚਾਈ ਲਈ ਵੱਧ ਤੋਂ ਵੱਧ ਨਹਿਰੀ ਪਾਣੀ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਭਰਪੂਰ ਮਾਤਰਾ ਵਿੱਚ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੇ ਵਾਧੇ ਤੱਕ ਉਨ੍ਹਾਂ ਦੀ ਦੇਖਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਸਰਕਾਰਾਂ ਨਾਲੋਂ ਵੱਧ ਯੋਗਦਾਨ ਪਾ ਸਕਦਾ ਹੈ। ਸਰਕਾਰਾਂ ਮੁਹਿੰਮ ਸ਼ੁਰੂ ਕਰ ਸਕਦੀਆਂ ਹਨ ਪਰ ਇਸ ਨੂੰ ਸਫ਼ਲ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਨੌਜਵਾਨ ਪੀੜ੍ਹੀ ਨੂੰ ਸਾਫ਼-ਸੁਥਰੀ ਹਵਾ ਦੇ ਆਧਾਰ ‘ਤੇ ਰੁੱਖਾਂ, ਪਾਣੀ ਅਤੇ ਵਾਤਾਵਰਨ (environment) ਦੀ ਮਹੱਤਤਾ ਬਾਰੇ ਦੱਸਣਾ ਚਾਹੀਦਾ ਹੈ।

ਮੰਤਰੀ ਮੀਤ ਹੇਅਰ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤੇ ਜਾਣ ਵਾਲੇ ਵਿਦਿਆਰਥੀਆਂ ਵਿੱਚ ਗੁਰਲੀਨ ਕੌਰ, ਪ੍ਰਿਆ ਸ਼ਰਮਾ, ਅਰਮਾਨਪ੍ਰੀਤ ਕੌਰ, ਹਰਸ਼ਪ੍ਰੀਤ ਕੌਰ, ਰੰਜਨਦੀਪ ਕੌਰ ਸ਼ਾਮਲ ਸਨ।

ਪ੍ਰਸਿੱਧ ਵਾਤਾਵਰਨ (environment) ਪ੍ਰੇਮੀ ਅਤੇ ਪੈਨਲਿਸਟ, ਡਾ. ਪਿਆਰਾ ਲਾਲ ਗਰਗ ਅਤੇ ਸ਼ਰੂਤੀ ਸ਼ੁਕਲਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਵਾਤਾਵਰਨ ਪ੍ਰਤੀ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਅਤੇ ਇਸ ਨੂੰ ਬਚਾਉਣ ਲਈ ਵੱਖ-ਵੱਖ ਉਪਾਅ ਸੁਝਾਏ। ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਕਿਹਾ ਕਿ ਸੁਸਾਇਟੀ ਵੱਲੋਂ ਬੂਟੇ ਲਗਾਉਣ ਦੇ ਨਾਲ-ਨਾਲ ਵਾਤਾਵਰਣ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਵਚਨਬੱਧਤਾ ਨਾਲ 17 ਸਾਲਾਂ ਤੋਂ ਇਸ ਖੇਤਰ ਵਿੱਚ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਿੰਦਰ ਕੌਰ ਬੇਦੀ, ਡਾ. ਪਿਆਰਾ ਲਾਲ ਗਰਗ, ਸ਼ਰੂਤੀ ਸ਼ੁਕਲਾ ਅਤੇ ਥੀਏਟਰ ਕਲਾਕਾਰ ਅਨੋਤਾ ਸ਼ਬਦੀਸ਼ ਸਨਮਾਨਿਤ ਵੀ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਮੈਂਬਰ ਗੁਰਮੇਲ ਸਿੰਘ ਮੋਜੋਵਾਲ, ਹਰਦੇਵ ਸਿੰਘ ਕਲੇਰ, ਹਰਿੰਦਰਪਾਲ ਸਿੰਘ ਹੈਰੀ, ਡਾ. ਧਰਮਪਾਲ ਹੁਸ਼ਿਆਰਪੁਰੀ ਅਤੇ ਅਮਰਜੀਤ ਕੌਰ। ਕੈਬਨਿਟ ਮੰਤਰੀ ਨੇ ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਵਿੱਚ ਇੱਕ ਬੂਟਾ ਵੀ ਲਗਾਇਆ।

The post ਵਾਤਾਵਰਣ ਮੰਤਰੀ ਮੀਤ ਹੇਅਰ ਨੇ ਚੌਗਿਰਦੇ ਨੂੰ ਬਚਾਉਣ ਲਈ ਸਾਰਿਆਂ ਨੂੰ ਜਾਗਰੂਕ ਕਰਨ ‘ਤੇ ਦਿੱਤਾ ਜ਼ੋਰ appeared first on TheUnmute.com - Punjabi News.

Tags:
  • breaking-news
  • environment
  • meet-hayer
  • mohali
  • news
  • save-environment

ਮੋਹਾਲੀ: ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸਬੰਧੀ ਪ੍ਰੋਗਰਾਮ 27 ਅਕਤੂਬਰ ਤੋਂ ਸ਼ੁਰੂ ਹੋਵੇਗਾ

Monday 09 October 2023 11:58 AM UTC+00 | Tags: breaking-news chandigarh chief-electoral-officer chief-electoral-officer-punjab mohali news special-revision voter-lists

ਐੱਸ.ਏ.ਐੱਸ ਨਗਰ, 09 ਅਕਤੂਬਰ: ਮੁੱਖ ਚੋਣ ਅਫ਼ਸਰ, ਪੰਜਾਬ,ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ ਇੱਕ ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀਆਂ (voter lists) ਦੀ ਸਪੈਸ਼ਲ ਸੁਧਾਈ ਸਬੰਧੀ ਪ੍ਰੋਗਰਾਮ ਮਿਤੀ 27 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਮਿਤੀ 27 ਅਕਤੂਬਰ ਤੋਂ 09 ਦਸੰਬਰ ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ।

ਇਸੇ ਤਰ੍ਹਾਂ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਦੁਆਰਾ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਮਿਤੀ 04 ਨਵੰਬਰ (ਸ਼ਨੀਵਾਰ) ਅਤੇ 05 ਨਵੰਬਰ (ਐਤਵਾਰ) ਅਤੇ 02 ਦਸੰਬਰ (ਸ਼ਨੀਵਾਰ) ਅਤੇ 03 ਦਸੰਬਰ (ਐਤਵਾਰ) ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੋਲਿੰਗ ਸਟੇਸ਼ਨਾਂ ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਮੂਹ ਈ.ਆਰ.ਓਜ਼ ਵੱਲੋਂ ਆਪਣੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਪੋਲਿੰਗ ਸਟੇਸ਼ਨ ਉਪਰ ਦੋਵੇ ਦਿਨ ਇਹ ਵਿਸ਼ੇਸ਼ ਕੈਂਪ ਲੱਗਣ। ਉਨ੍ਹਾਂ ਕਿਹਾ ਕਿ ਸਪੈਸ਼ਲ ਕੈਂਪ ਦੌਰਾਨ ਬੀ.ਐਲ.ਓਜ਼ ਪੋਲਿੰਗ ਸਟੇਸ਼ਨ ਵਿੱਚ ਨਾਗਰਿਕਾਂ/ਵੋਟਰਾਂ ਪਾਸੋਂ ਦਾਅਵੇ/ਇਤਰਾਜ (ਫਾਰਮ ਨੰ.6, 7 ਅਤੇ 8) ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦੇ ਟੀਚੇ ਨੂੰ ਵੀ ਪੂਰਾ ਕੀਤਾ ਜਾਵੇਗਾ।

18-19 ਸਾਲ ਦੇ ਯੁਵਾ ਅਤੇ ਦਿਵਿਆਂਗਜਨਾਂ ਦੀਆਂ ਵੋਟਾਂ ਬਣਾਉਣ ਲਈ ਵੀ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ 1 ਜਨਵਰੀ 2024 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਮੂਹ ਨੌਜਵਾਨ ਲੜਕੇ-ਲੜਕੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਵੋਟਾਂ (voter lists) ਜ਼ਰੂਰ ਬਣਾਉਣ। ਵੋਟ ਬਣਾਉਣ ਲਈ ਫਾਰਮ ਨੰ. 6, ਵੋਟ ਕਟਵਾਉਣ ਲਈ ਫਾਰਮ ਨੰ. 7, ਵੋਟ ਵਿੱਚ ਸੋਧ ਕਰਵਾਉਣ/ਵੋਟ ਸ਼ਿਫਟ ਕਰਵਾਉਣ ਲਈ ਫਾਰਮ ਨੰ. 8 https://voters.eci.gov.in/ ਅਤੇ Voter helpline App ਤੇ ਭਰਿਆਂ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ. ਨਗਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ 4 ਤੇ 5 ਨਵੰਬਰ ਨੂੰ ਪੋਲਿੰਗ ਸਟੇਸ਼ਨਾਂ ਤੇ ਲੱਗ ਰਹੇ ਵਿਸ਼ੇਸ਼ ਕੈਂਪ ਵਿੱਚ ਬੀ.ਐਲ.ਓਜ਼. ਅਧਿਕਾਰੀਆਂ ਨੂੰ ਪੂਰਾ-ਪੂਰਾ ਸਹਿਯੋਗ ਦੇਣ।

 

The post ਮੋਹਾਲੀ: ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸਬੰਧੀ ਪ੍ਰੋਗਰਾਮ 27 ਅਕਤੂਬਰ ਤੋਂ ਸ਼ੁਰੂ ਹੋਵੇਗਾ appeared first on TheUnmute.com - Punjabi News.

Tags:
  • breaking-news
  • chandigarh
  • chief-electoral-officer
  • chief-electoral-officer-punjab
  • mohali
  • news
  • special-revision
  • voter-lists

ਅਰਥ ਸ਼ਾਸਤਰ ਦੇ ਖੇਤਰ 'ਚ ਪ੍ਰੋਫੈਸਰ ਕਲਾਉਡੀਆ ਗੋਲਡਿਨ ਨੂੰ ਮਿਲਿਆ ਨੋਬਲ ਪੁਰਸਕਾਰ

Monday 09 October 2023 12:19 PM UTC+00 | Tags: alfred-nobel breaking-news claudia-goldin economics-nobel-prize latest-news news nobel royal-swedish-academy

ਚੰਡੀਗੜ੍ਹ, 09 ਅਕਤੂਬਰ 2023: ਅਰਥ ਸ਼ਾਸਤਰ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਹਾਰਵਰਡ ਯੂਨੀਵਰਸਿਟੀ ਦੀ ਪ੍ਰੋਫੈਸਰ ਕਲਾਉਡੀਆ ਗੋਲਡਿਨ (Professor Claudia Goldin) ਨੂੰ ਦਿੱਤਾ ਗਿਆ ਹੈ । ਗੋਲਡਿਨ ਨੂੰ ਇਹ ਪੁਰਸਕਾਰ ਔਰਤਾਂ ਦੇ ਲੇਬਰ ਮਾਰਕੀਟ ਦੇ ਨਤੀਜਿਆਂ ਦੀ ਸਮਝ ਨੂੰ ਅੱਗੇ ਵਧਾਉਣ ਲਈ ਦਿੱਤਾ ਗਿਆ ਹੈ । ਗੋਲਡਿਨ ਇਹ ਪੁਰਸਕਾਰ ਜਿੱਤਣ ਵਾਲੀ ਦੁਨੀਆ ਦੀ ਤੀਜੀ ਔਰਤ ਹੈ, ਜਿਸ ਦੀ ਘੋਸ਼ਣਾ ਸਟਾਕਹੋਮ ਵਿੱਚ ਰਾਇਲ ਸਵੀਡਿਸ਼ ਅਕੈਡਮੀ ਆਫ਼ ਸਾਇੰਸਜ਼ ਦੇ ਸਕੱਤਰ ਜਨਰਲ ਹੰਸ ਏਲਗਰੇਨ ਨੇ ਕੀਤੀ।

ਆਰਥਿਕ ਵਿਗਿਆਨ ਵਿੱਚ ਇਨਾਮ ਕਮੇਟੀ ਦੇ ਚੇਅਰ ਜੈਕਬ ਸਵੈਨਸਨ ਨੇ ਕਿਹਾ, "ਸਮਾਜ ਲਈ ਲੇਬਰ ਮਾਰਕੀਟ ਵਿੱਚ ਔਰਤਾਂ ਦੀ ਭੂਮਿਕਾ ਨੂੰ ਸਮਝਣਾ ਮਹੱਤਵਪੂਰਨ ਹੈ। ਕਲਾਉਡੀਆ ਗੋਲਡਿਨ ਦੀ ਜ਼ਮੀਨੀ ਖੋਜ ਲਈ ਧੰਨਵਾਦ, ਅਸੀਂ ਹੁਣ ਅੰਡਰਲਾਈੰਗ ਕਾਰਕਾਂ ਬਾਰੇ ਬਹੁਤ ਕੁਝ ਜਾਣਦੇ ਹਾਂ ਅਤੇ ਭਵਿੱਖ ਵਿੱਚ ਇਹਨਾਂ ਰੁਕਾਵਟਾਂ ਨੂੰ ਦੂਰ ਕਰਨ ਦੀ ਲੋੜ ਹੋ ਸਕਦੀ ਹੈ।

The post ਅਰਥ ਸ਼ਾਸਤਰ ਦੇ ਖੇਤਰ ‘ਚ ਪ੍ਰੋਫੈਸਰ ਕਲਾਉਡੀਆ ਗੋਲਡਿਨ ਨੂੰ ਮਿਲਿਆ ਨੋਬਲ ਪੁਰਸਕਾਰ appeared first on TheUnmute.com - Punjabi News.

Tags:
  • alfred-nobel
  • breaking-news
  • claudia-goldin
  • economics-nobel-prize
  • latest-news
  • news
  • nobel
  • royal-swedish-academy

ਅੰਮ੍ਰਿਤਸਰ, 09 ਅਕਤੂਬਰ 2023: ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਨਜ਼ਦੀਕ ਦਰਸ਼ਨ ਐਵੇਨਿਊ ਇਲਾਕੇ ‘ਚ ਕੁੱਝ ਵਿਅਕਤੀਆਂ ਵੱਲੋਂ ਜਾਅਲੀ ਪਾਵਰ ਆਫ ਅਟਾਰਨੀ ਬਣਾ ਕੇ ਪਰਵਾਸੀ ਭਾਰਤੀ ਦੇ ਪਲਾਟ ਉਤੇ ਹੁੰਦਾ ਨਜਾਇਜ਼ ਕਬਜਾ ਹੋਣ ਤੋਂ ਬਚਾਅ ਲਿਆ। ਉਨ੍ਹਾਂ ਨੂੰ ਇਸ ਸਬੰਧ ਵਿੱਚ ਜਾਣਕਾਰੀ ਮਿਲੀ ਸੀ ਕਿ ਕੁੱਝ ਵਿਅਕਤੀ ਪਰਵਾਸੀ ਭਾਰਤੀ ਦੀ ਜਾਇਦਾਦ ਉਤੇ ਕਬਜ਼ਾ ਕਰਨ ਦੀ ਕੋਸਿਸ ਕਰ ਰਹੇ ਹਨ, ਜਿਸ ‘ਤੇ ਤੁਰੰਤ ਕਾਰਵਾਈ ਕਰਕੇ ਹੋਏ ਕੁਲਦੀਪ ਧਾਲੀਵਾਲ ਮੌਕੇ ‘ਤੇ ਪੁੱਜੇ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਸੱਦ ਕੇ ਫੌਰੀ ਤੌਰ ਤੇ ਕਾਨੂੰਨੀ ਕਾਰਵਾਈ ਕਰਨ ਲਈ ਆਦੇਸ਼ ਵੀ ਦਿੱਤੇ।

ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਕਿ ਪ੍ਰਵਾਸੀ ਭਾਰਤੀ ਸੁਦਰਸ਼ਨ ਸਿੰਘ, ਡਾ: ਗੁਰਦਰਸ਼ਨ ਕੌਰ ਵਾਸੀ ਇੰਗਲੈਡ ਅਤੇ ਰਵੀਦਰਸ਼ਨ ਸਿੰਘ ਵਾਸੀ ਕੈਨੇਡਾ ਦੇ 325 ਗਜ਼ ਪਲਾਟ ‘ਤੇ ਨਜਾਇਜ਼ ਕਬਜਾ ਕਰਨ ਲਈ ਕੁਝ ਲੋਕ ਜਾਅਲੀ ਪਾਵਰ ਆਫ ਅਟਾਰਨੀ ਤਿਆਰ ਕਰ ਚੁੱਕੇ ਸਨ। ਜਦੋਂ ਇਹ ਮਾਮਲਾ ਮੇਰੇ ਧਿਆਨ ਵਿੱਚ ਆਇਆ ਤਾਂ ਮੈਂ ਮਾਲ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲਿਆ। ਮੌਕੇ ‘ਤੇ ਪਲਾਟ ਉਤੇ ਕਬਜ਼ਾ ਕਰਨ ਦੀ ਕੋਸ਼ਿਸ਼ ਰੋਕੀ ਅਤੇ ਜਾਅਲੀ ਪਾਵਰ ਆਫ ਅਟਾਰਨੀ ਤਿਆਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਆਦੇਸ਼ ਦਿੱਤੇ ਹਨ।

ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਕਿਸੇ ਵੀ ਪ੍ਰਵਾਸੀ ਦੀਆਂ ਜਾਇਦਾਦਾਂ ਤੇ ਨਜ਼ਾਇਜ਼ ਕਬਜੇ ਨਹੀ ਹੋਣ ਦੇਵੇਗੀ। ਸ: ਧਾਲੀਵਾਲ ਨੇ ਦੱਸਿਆ ਕਿ ਸਾਡੀ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀ ਭਰਾਵਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਦਾ ਸਥਾਈ ਹੱਲ ਕਰਦੇ ਹੋਏ ਇਕ ਵੱਟਸਐਪ ਨੰ: 9056009884 ਵੀ ਜਾਰੀ ਕੀਤਾ ਗਿਆ ਹੈ। ਇਸ ਨੰਬਰ ਤੇ ਪ੍ਰਾਪਤ ਹੋਈ ਸ਼ਕਾਇਤ ਸਬੰਧਤ ਅਧਿਕਾਰੀ ਤੱਕ ਪਹੁੰਚਾਈ ਜਾਵੇਗੀ ਅਤੇ ਸਕਾਇਤ ਦੀ ਅਪਡੇਟ ਵੀ ਸਬੰਧਤ ਪ੍ਰਵਾਸੀ ਪੰਜਾਬੀ ਨੂੰ ਦਿੱਤੀ ਜਾਵੇਗੀ।

The post ਕੁਲਦੀਪ ਸਿੰਘ ਧਾਲੀਵਾਲ ਨੇ ਮੌਕੇ ‘ਤੇ ਪਹੁੰਚ ਕੇ ਪਲਾਟ ‘ਤੇ ਚੱਲ ਰਹੀ ਕਬਜ਼ੇ ਦੀ ਕਾਰਵਾਈ ਨੂੰ ਰੋਕਿਆ appeared first on TheUnmute.com - Punjabi News.

Tags:
  • breaking-news
  • kuldeep-singh-dhaliwal

ਉੱਤਰੀ ਸਿੱਕਮ ਦੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਭਾਰਤੀ ਫੌਜ ਨੇ 200 ਜਣਿਆਂ ਨੂੰ ਬਚਾਇਆ, ਰਾਹਤ ਕਾਰਜ ਜਾਰੀ

Monday 09 October 2023 12:42 PM UTC+00 | Tags: breaking-news flood-affected-sikkim flood-news flood-north-sikkim indian-army indian-army-rescue news north-sikkim

ਚੰਡੀਗੜ੍ਹ, 09 ਅਕਤੂਬਰ 2023: ਭਾਰਤੀ ਫੌਜ ਨੇ ਉੱਤਰੀ ਸਿੱਕਮ (North Sikkim) ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਲਈ ਇੱਕ ਵੱਡਾ ਅਭਿਆਨ ਸ਼ੁਰੂ ਕੀਤਾ ਹੈ। ਫੌਜ ਹੜ੍ਹਾਂ ਤੋਂ ਬਾਅਦ ਜਿਨ੍ਹਾਂ ਪਿੰਡਾਂ ਨਾਲ ਸੰਪਰਕ ਟੁੱਟ ਗਿਆ ਸੀ ਉਨ੍ਹਾਂ ਨੂੰ ਦੁਬਾਰਾ ਜੋੜਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾ ਰਹੀ ਹੈ। ਇਸ ਦਾ ਧਿਆਨ ਚੁੰਗਥਾਂਗ ਰਾਹੀਂ ਉੱਤਰੀ ਸਿੱਕਮ ਨਾਲ ਸੰਪਰਕ ਬਹਾਲ ਕਰਨ ‘ਤੇ ਹੈ, ਜੋ ਵਿਨਾਸ਼ਕਾਰੀ ਹੜ੍ਹਾਂ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਸੀ। ਫੌਜ ਨੇ ਔਖੇ ਇਲਾਕੇ ਵਿੱਚੋਂ ਇੱਕ ਚੁਣੌਤੀਪੂਰਨ ਕਾਰਵਾਈ ਕੀਤੀ ਅਤੇ ਚੁੰਗਥਾਂਗ ਦੇ ਉੱਤਰ-ਪੱਛਮ ਵਿੱਚ ਰਾਬੋਮ ਦੇ ਅਲੱਗ-ਥਲੱਗ ਪਿੰਡਾਂ ਵਿੱਚ ਪਹੁੰਚ ਕੇ 150-200 ਜਣਿਆਂ ਨੂੰ ਬਚਾਇਆ।

ਕੋਲਕਾਤਾ ‘ਚ ਰੱਖਿਆ ਮੰਤਰਾਲੇ ਦੇ ਬੁਲਾਰੇ ਵਿੰਗ ਕਮਾਂਡਰ ਹਿਮਾਂਸ਼ੂ ਤਿਵਾਰੀ ਮੁਤਾਬਕ ਭਾਰਤੀ ਫੌਜ ਪਿਛਲੇ ਪੰਜ ਦਿਨਾਂ ਤੋਂ ਹੜ੍ਹਾਂ ਤੋਂ ਬਾਅਦ ਕੱਟੇ ਗਏ ਇਲਾਕਿਆਂ (North Sikkim) ਨੂੰ ਜੋੜਨ ‘ਚ ਲੱਗੀ ਹੋਈ ਹੈ। ਫੌਜ ਪਹੁੰਚ, ਸੰਚਾਰ ਅਤੇ ਕਨੈਕਟੀਵਿਟੀ ਦੀ ਤੁਰੰਤ ਬਹਾਲੀ, ਨੁਕਸਾਨ ਦਾ ਮੁਲਾਂਕਣ ਅਤੇ ਕੱਟੇ ਹੋਏ ਖੇਤਰਾਂ ਅਤੇ ਉਨ੍ਹਾਂ ਖੇਤਰਾਂ ਵਿੱਚ ਲੰਬੇ ਸਮੇਂ ਦੇ ਪੁਨਰ ਨਿਰਮਾਣ ਦੀ ਯੋਜਨਾ ਬਣਾ ਰਹੀ ਹੈ । ਉੱਤਰੀ ਸਿੱਕਮ ਦੇ ਚਾਟੇਨ, ਲਾਚੇਨ, ਲਾਚੁੰਗ ਅਤੇ ਥੰਗੂ ਖੇਤਰਾਂ ਵਿੱਚ ਸਾਰੇ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ 63 ਵਿਦੇਸ਼ੀ ਨਾਗਰਿਕਾਂ ਸਮੇਤ 2000 ਸੈਲਾਨੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਭੋਜਨ, ਡਾਕਟਰੀ ਸਹਾਇਤਾ, ਰਿਹਾਇਸ਼ ਅਤੇ ਟੈਲੀਫੋਨ ਕੁਨੈਕਟੀਵਿਟੀ ਸਬੰਧੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇੱਕ ਹੈਲਪਲਾਈਨ ਸਥਾਪਿਤ ਕੀਤਾ ਗਿਆ ਹੈ ਜਿਸ ਰਾਹੀਂ ਸਾਰੇ ਸੈਲਾਨੀਆਂ ਦੇ ਰਿਸ਼ਤੇਦਾਰਾਂ ਨੂੰ ਸੈਲਾਨੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਮੌਸਮ ਵਿੱਚ ਸੁਧਾਰ ਹੋਣ ਨਾਲ ਅੱਜ 23 ਸੈਲਾਨੀਆਂ ਨੂੰ ਬਾਹਰ ਕੱਢਿਆ ਗਿਆ।

ਭਾਰਤੀ ਫੌਜ ਨੇ ਕੱਟੇ ਗਏ ਪਿੰਡਾਂ ਨੂੰ ਦੁਬਾਰਾ ਜੋੜਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਫੌਜ ਦੇ ਜਵਾਨਾਂ ਨੇ ਆਈਟੀਬੀਪੀ ਅਤੇ ਸਥਾਨਕ ਲੋਕਾਂ ਨਾਲ ਮਿਲ ਕੇ ਚੁੰਗਥਾਂਗ ਨੂੰ ਪੈਂਗੌਂਗ ਨਾਲ ਜੋੜਨ ਵਾਲੇ ਲਾਚੇਨ ਚੂ ਉੱਤੇ ਇੱਕ ਪੁਲ ਬਣਾਇਆ ਹੈ। ਆਰਮੀ ਕੋਰ ਦੇ ਸਿਗਨਲਰ 24 ਘੰਟੇ ਕੰਮ ਕਰਕੇ ਉੱਤਰੀ ਸਿੱਕਮ ਵਿੱਚ ਸੰਚਾਰ ਸੰਪਰਕ ਬਹਾਲ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖ ਰਹੇ ਹਨ।

The post ਉੱਤਰੀ ਸਿੱਕਮ ਦੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਭਾਰਤੀ ਫੌਜ ਨੇ 200 ਜਣਿਆਂ ਨੂੰ ਬਚਾਇਆ, ਰਾਹਤ ਕਾਰਜ ਜਾਰੀ appeared first on TheUnmute.com - Punjabi News.

Tags:
  • breaking-news
  • flood-affected-sikkim
  • flood-news
  • flood-north-sikkim
  • indian-army
  • indian-army-rescue
  • news
  • north-sikkim

ਚੰਡੀਗੜ੍ਹ, 10 ਅਕਤੂਬਰ 2023: ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ (PUNJAB) ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਗਰੈਜੂਏਟ ਉਮੀਦਵਾਰਾਂ ਲਈ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫਤ ਸੰਯੁਕਤ ਕੋਚਿੰਗ ਕੋਰਸ ਲਈ 23 ਅਕਤੂਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ (ਮੁਸਲਿਮ, ਸਿੱਖ, ਕ੍ਰਿਸ਼ਚਨ, ਬੋਧੀ, ਜੋਰੋਸਟ੍ਰੀਅਨ ਅਤੇ ਜੈਨ) ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ ਉਮੀਦਵਾਰਾਂ ਲਈ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਫੇਜ਼ 3ਬੀ-II, ਐਸ.ਏ.ਐਸ ਨਗਰ ਵਿਖੇ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫਤ ਸੰਯੁਕਤ ਕੋਚਿੰਗ ਕੋਰਸ ਸ਼ੁਰੂ ਕੀਤੇ ਜਾਣੇ ਹਨ। ਇਸ ਕੋਰਸ ਵਿੱਚ ਦਾਖਲੇ ਦੇ ਚਾਹਵਾਨ ਉਮੀਦਵਾਰ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਆਮਦਨ 3.00 ਲੱਖ ਰੁਪਏ ਪ੍ਰਤੀ ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੋਰਸ ਦੀਆਂ 40 ਸੀਟਾਂ ਵਿੱਚੋਂ 50 ਫੀਸਦ ਸੀਟਾਂ ਅਨੁਸੂਚਿਤ ਜਾਤੀਆਂ ਲਈ, 30 ਫੀਸਦ ਹੋਰ ਪੱਛੜੀਆਂ ਸ਼੍ਰੇਣੀਆਂ ਲਈ ਅਤੇ 20 ਫੀਸਦ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਉਮੀਦਵਾਰਾਂ ਲਈ ਰਾਖਵੀਆਂ ਹਨ, ਜਦਕਿ ਕਿ ਹਰੇਕ ਵਰਗ ਵਿੱਚ ਉਪਲਬਧ ਉਮੀਦਵਾਰਾਂ ਵਿੱਚ 30 ਫੀਸਦ ਔਰਤਾਂ ਅਤੇ 5 ਫੀਸਦ ਦਿਵਿਆਂਗ ਉਮੀਦਵਾਰ ਸ਼ਾਮਲ ਕੀਤੇ ਜਾਣਗੇ। ਚੁਣੇ ਗਏ ਉਮੀਦਵਾਰਾਂ ਨੂੰ ਸਰਕਾਰ ਅਨੁਸਾਰ ਮੁਫਤ ਕੋਚਿੰਗ, ਮੁਫਤ ਹੋਸਟਲ ਰਿਹਾਇਸ਼ ਅਤੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ (Dr. Baljit Kaur) ਨੇ ਦੱਸਿਆ ਕਿ ਉਮੀਦਵਾਰ ਦੀ ਚੋਣ, ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼ , ਫੇਜ਼ 3-ਬੀ-2 , ਐਸ.ਏ.ਐਸ. ਨਗਰ, ਮੋਹਾਲੀ ਵਿਖੇ 27 ਅਕਤੂਬਰ 2023 ਨੂੰ ਸਵੇਰੇ 10.30 ਵਜੇ ਤੋਂ 11.30 ਵਜੇ ਤੱਕ ਹੋਣ ਵਾਲੀ ਮਾਨਸਿਕ ਯੋਗਤਾ, ਆਮ ਜਾਗਰੂਕਤਾ (ਇਤਿਹਾਸ, ਭੂਗੋਲ, ਭਾਰਤੀ ਰਾਜਨੀਤੀ, ਭਾਰਤੀ ਅਰਥਵਿਵਸਥਾ, ਰੋਜ਼ਾਨਾ ਵਿਗਿਆਨ, ਮੌਜੂਦਾ ਮਾਮਲੇ ਆਦਿ) ਦੇ ਔਬਜੈਕਟਿਵ ਟਾਈਪ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ। ਟੈਸਟ ਦਾ ਸਮਾਂ ਇੱਕ ਘੰਟਾ ਹੋਵੇਗਾ। ਉਮੀਦਵਾਰ ਨੂੰ ਇੱਕ ਪਾਸਪੋਰਟ ਸਾਈਜ਼ ਫੋਟੋ ਅਤੇ ਇੱਕ ਫੋਟੋ ਆਈ.ਡੀ. ਸਬੂਤ ਜਿਵੇਂ ਕਿ ਆਧਾਰ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ, ਇੱਕ ਨੀਲੀ ਬਾਲ ਪੈੱਨ ਅਤੇ ਤਰਜੀਹੀ ਤੌਰ 'ਤੇ ਟੈਸਟ ਦੇ ਸਮੇਂ ਪੇਪਰ ਲਿਖਣ ਲਈ ਇੱਕ ਗੱਤਾ ਲਿਆਉਣਾ ਲਾਜ਼ਮੀ ਹੋਵੇਗਾ।

ਚਾਹਵਾਨ ਉਮੀਦਵਾਰ ਆਪਣਾ ਬਿਨੈ-ਪੱਤਰ ਸਮੇਤ ਸਰਟੀਫਿਕੇਟਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਨੂੰ ਪ੍ਰਿੰਸੀਪਲ, ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸ, ਫੇਜ਼ 3ਬੀ-2, ਐਸ.ਏ.ਐਸ. ਨਗਰ, ਮੋਹਾਲੀ ਦੇ ਦਫ਼ਤਰ ਵਿਖੇ 23 ਅਕਤੂਬਰ 2023 ਤੱਕ ਭੇਜ ਸਕਦੇ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਦਾਖਲਾ ਪ੍ਰਕਿਰਿਆ, ਯੋਗਤਾ ਦੀਆਂ ਸ਼ਰਤਾਂ ਅਤੇ ਹੋਰ ਵਿਸਤ੍ਰਿਤ ਜਾਣਕਾਰੀ ਵਿਭਾਗ ਦੀ ਵੈਬਸਾਈਡ www.welfarepunjab.gov.in ਤੇ ਉਪਲੱਬਧ ਹੈ।

The post ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/ਪੀਸੀਐਸ (ਪ੍ਰੀ) 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਲਈ ਅਰਜ਼ੀਆਂ ਦੀ ਮੰਗ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • breaking-news
  • civil-services-exam
  • coaching-course-for-civil-services
  • dr-baljit-kaur
  • news
  • pcs-exam
  • punjab-government
  • upsc-exam

ਪੰਜਾਬ ਦੀਆਂ ਮੰਡੀਆਂ 'ਚ ਹੁਣ ਤੱਕ ਕਰੀਬ 07 ਲੱਖ 73 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ

Monday 09 October 2023 01:19 PM UTC+00 | Tags: breaking-news farmers grain-market latest-news news paddy paddy-session punjab punjab-garin-market punjab-mandi-board punjab-news

ਖਰੜ, 09 ਅਕਤੂਬਰ 2023: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਦੀਆਂ 1854 ਮੰਡੀਆਂ ਵਿੱਚ ਝੋਨੇ (Paddy) ਦੀ ਖਰੀਦ, ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕਰਵਾਉਣ ਤੇ ਖਰੀਦੇ ਗਏ ਝੋਨੇ ਦੀ 24 ਘੰਟੇ ਵਿੱਚ ਅਦਾਇਗੀ ਕਰਨ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਗਈ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ।

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 07 ਲੱਖ 73 ਹਜ਼ਾਰ ਮੀਟ੍ਰਿਕ ਟਨ ਝੋਨੇ (Paddy) ਦੀ ਆਮਦ ਹੋਈ ਹੈ ਤੇ 07 ਲੱਖ 25 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। 03 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਗਈ ਹੈ ਤੇ ਕਿਸਾਨਾਂ ਨੂੰ 392 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਖਰੜ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਕਟਾਰੂਚੱਕ ਨੇ ਕਿਹਾ ਕਿ ਸਰਕਾਰ ਕੋਲ 37 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਸੀ.ਸੀ.ਐਲ. ਹੈ ਅਤੇ ਮੰਡੀਆਂ ਵਿੱਚ ਲੋੜੀਂਦੇ ਬਾਰਦਾਨੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਦੀਵਾਲੀ ਤੇ ਦਸਹਿਰਾ ਵਰਗੇ ਅਹਿਮ ਤਿਓਹਾਰਾਂ ਮੌਕੇ ਵੀ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਹੀ ਰਾਤਾਂ ਕੱਟਣੀਆਂ ਪੈਂਦੀਆਂ ਸਨ ਪ੍ਰੰਤੂ ਸਾਡੀ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵੇਗੀ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਵਿਕਣ ਲਈ ਆਉਣ ਵਾਲੀ ਫਸਲ ਦੀ ਨਮੀ ਚੈੱਕ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਆਉਣ ਵਾਲੀ ਫਸਲ ਨੂੰ ਪੰਜਾਬ ਅੰਦਰ ਵੇਚਣ ਲਈ ਆਉਣ ਤੋਂ ਰੋਕਣ ਲਈ ਇੰਟਰ ਸਟੇਟ ਨਾਕੇ ਵੀ ਲਗਾਏ ਗਏ ਹਨ, ਜਿਥੇ ਕਿ 24 ਘੰਟੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਨੇ ਇਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਂਦੀ ਜਾਵੇ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ।

ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਮੰਡੀਆਂ ਵਿੱਚ ਨਿੱਜੀ ਤੌਰ ‘ਤੇ ਦੌਰੇ ਕਰਕੇ ਖਰੀਦ ‘ਤੇ ਨਜ਼ਰ ਰੱਖ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੀਆਂ ਲੋੜਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ, ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

The post ਪੰਜਾਬ ਦੀਆਂ ਮੰਡੀਆਂ ‘ਚ ਹੁਣ ਤੱਕ ਕਰੀਬ 07 ਲੱਖ 73 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ appeared first on TheUnmute.com - Punjabi News.

Tags:
  • breaking-news
  • farmers
  • grain-market
  • latest-news
  • news
  • paddy
  • paddy-session
  • punjab
  • punjab-garin-market
  • punjab-mandi-board
  • punjab-news

ਤਨਖ਼ਾਹਾਂ 'ਚ ਦੁੱਗਣਾ ਵਾਧਾ ਕਰਨ ਤੋਂ ਬਾਅਦ CM ਭਾਗਵੰਤ ਮਾਨ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ

Monday 09 October 2023 01:24 PM UTC+00 | Tags: breaking-news cm-bhagwant-mann coaches executive-coaches news punjab-coaches punjab-games-news punjab-sports-news punjab-sports-policy

ਚੰਡੀਗੜ, 9 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ। ਇੱਥੇ ਐਗਜ਼ੀਕਿਊਟਿਵ ਕੋਚਾਂ (Coaches) ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਮਗਾ ਜੇਤੂ ਖਿਡਾਰੀਆਂ ਦੇ ਸਨਮਾਨ ਦੀ ਕਦੇ ਪਰਵਾਹ ਨਹੀਂ ਕੀਤੀ ਪਰ ਸਾਡੀ ਸਰਕਾਰ ਇਸ ਕੰਮ ਨੂੰ ਪੂਰੀ ਤਰਜੀਹ ਦੇਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਤਮਗਾ ਜੇਤੂਆਂ ਨੂੰ ਵਤਨ ਵਾਪਸੀ ਤੋਂ ਮਗਰੋਂ ਛੇਤੀ ਤੋਂ ਛੇਤੀ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣ। ਉਨਾਂ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਚੀਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਮਨੋਬਲ ਵਧਾਉਣਾ ਹੈ।

ਇਕ ਖਿਡਾਰੀ ਦੇ ਜੀਵਨ ਵਿੱਚ ਕੋਚਾਂ (Coaches) ਦੀ ਫੈਸਲਾਕੁਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਦਾ ਰੋਲ ਅਹਿਮ ਹੁੰਦਾ ਹੈ। ਉਨਾਂ ਕਿਹਾ ਕਿ ਕੋਚਾਂ ਵੱਲੋਂ ਕੀਤੀ ਮਿਹਨਤ ਤੇ ਖਿਡਾਰੀਆਂ ਵਿੱਚ ਭਰੇ ਸਵੈ-ਵਿਸ਼ਵਾਸ ਨਾਲ ਉਹ ਮੈਦਾਨ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਖਿਡਾਰੀਆਂ ਦੇ ਕਰੀਅਰ ਵਿੱਚ ਪਾਏ ਲਾਮਿਸਾਲ ਯੋਗਦਾਨ ਲਈ ਕੋਚਾਂ ਦਾ ਸਨਮਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਬਹੁਤ ਵਧੀਆ ਖਿਡਾਰੀ ਹਨ, ਜਿਨਾਂ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਇਨਾਂ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਕਈ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਇਸ ਦਾ ਸਿਹਰਾ ਇਕ ਪਾਸੇ ਖਿਡਾਰੀਆਂ ਦੇ ਸਮਰਪਣ ਨੂੰ ਜਾਂਦਾ ਹੈ, ਦੂਜੇ ਪਾਸੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਏਸ਼ਿਆਈ ਖੇਡਾਂ ਵਿੱਚ ਖੇਡ ਭਾਵਨਾ ਦੇ ਸ਼ਾਨਦਾਰ ਮੁਜ਼ਾਹਰੇ ਲਈ ਇਨਾਂ ਖਿਡਾਰੀਆਂ ਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਚ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਖੇਡਾਂ ਨੂੰ ਉਤਸ਼ਾਹਤ ਕਰ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੋਚ ਇਕ ਪ੍ਰੇਰਕ ਦੀ ਭੂਮਿਕਾ ਨਿਭਾ ਸਕਦੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਪੁਰਜ਼ੋਰ ਯਤਨਾਂ ਸਦਕਾ ਇਹ ਪੰਜਾਬ ਦੇ ਇਨਾਂ ਖਿਡਾਰੀਆਂ ਨੇ ਸੂਬੇ ਲਈ ਨਾਮਣਾ ਖੱਟਿਆ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਉਨਾਂ ਨੂੰ ਨਕਦ ਇਨਾਮ ਤੇ ਹੋਰ ਸਹੂਲਤਾਂ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖ਼ੇਤਰ ਵਿੱਚ ਆਈਆਂ ਨਵੀਆਂ ਤਕਨੀਕਾਂ ਬਾਰੇ ਵਾਕਫ਼ ਹੋ ਕੇ ਖਿਡਾਰੀਆਂ ਨੂੰ ਤਿਆਰੀ ਕਰਵਾਉਣ ਵਿੱਚ ਕੋਚ ਸਭ ਤੋਂ ਅਹਿਮ ਹੁੰਦੇ ਹਨ। ਉਨਾਂ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਭਵਿੱਖੀ ਚੁਣੌਤੀਆਂ ਨਾਲ ਵਧੀਆ ਤਰੀਕੇ ਨਾਲ ਸਿੱਝਣ ਦੇ ਯੋਗ ਬਣਾਉਣ ਵਿੱਚ ਮਦਦ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਖ਼ੁਸ਼ੀ ਦਾ ਮੌਕਾ ਹੈ ਕਿ ਏਸ਼ਿਆਈ ਖੇਡਾਂ ਵਿੱਚ ਗਏ ਪੰਜਾਬ ਦੇ 48 ਵਿੱਚੋਂ 33 ਖਿਡਾਰੀਆਂ ਨੇ ਕੁੱਲ 19 ਤਮਗੇ ਜਿੱਤੇ ਹਨ, ਜਿਨਾਂ ਵਿੱਚੋਂ ਅੱਠ ਸੋਨੇ, ਛੇ ਚਾਂਦੀ ਅਤੇ ਪੰਜ ਚਾਂਦੀ ਦੇ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਸਭ ਤੋਂ ਵੱਧ ਤਮਗੇ ਜਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਹੀਰੇ ਪੈਦਾ ਕਰਨ ਲਈ ਕੋਚ ਬਹੁਤ ਘਾਲਣਾ ਘਾਲਦੇ ਹਨ ਅਤੇ ਪਰਮਾਤਮਾ ਦੀ ਮਿਹਰ ਸਦਕਾ ਇਹ ਜ਼ਿੰਮੇਵਾਰੀ ਉਨਾਂ ਨੂੰ ਮਿਲੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਅਤੇ ਕੋਚਾਂ (Coaches) ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨਾਂ ਦੀ ਸਰਕਾਰ ਨੇ 12000 ਤੋਂ ਵੱਧ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਐਗਜ਼ੀਕਿਊਟਿਵ ਕੋਚਾਂ ਦੀਆਂ ਤਨਖਾਹ ਵਿੱਚ ਵਾਧਾ ਕਰਕੇ ਇਸ ਨੂੰ ਦੁੱਗਣਾ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨਾਂ ਕਿਹਾ ਕਿ ਹੁਣ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਿੰਡਾਂ ਵਿਚ ਮੁਕਾਬਲੇਬਾਜ਼ੀ ਚੱਲ ਰਹੀ ਹੈ। ਉਨਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ, ਪ੍ਰਾਈਵੇਟ ਸੈਕਟਰ ਵਿੱਚ ਹੋਰ 2.89 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਖੇਤਰ ਨੂੰ ਬੁਰੀ ਤਰਾਂ ਅਣਗੌਲਿਆ ਕੀਤਾ, ਜਿਸ ਨਾਲ ਸੂਬੇ ਨੂੰ ਬਹੁਤ ਵੱਡਾ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਤਾਂ ਕਿ ਉੱਭਰਦੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਹਾਸਲ ਹੋ ਸਕਣ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ।

ਇਸ ਦੌਰਾਨ ਦੋ ਕੋਚਾਂ ਨਿਤਿਸ਼ ਠਾਕੁਰ ਅਤੇ ਜਗਬੀਰ ਸਿੰਘ ਨੇ ਤਨਖਾਹਾਂ ਵਧਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਸ ਲੀਹੋਂ ਹਟਵੀਂ ਪਹਿਲਕਦਮੀ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਉਨਾਂ ਨੇ ਤਨਖਾਹਾਂ ਵਧਾਉਣ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹੁੰਦਿਆਂ ਕਿਹਾ ਕਿ ਇਸ ਨਾਲ ਉਹ ਆਪਣੀ ਡਿਊਟੀ ਹੋਰ ਵੀ ਸਮਰਪਿਤ ਭਾਵਨਾ ਤੇ ਉਤਸ਼ਾਹ ਨਾਲ ਨਿਭਾਉਣਗੇ।

The post ਤਨਖ਼ਾਹਾਂ ‘ਚ ਦੁੱਗਣਾ ਵਾਧਾ ਕਰਨ ਤੋਂ ਬਾਅਦ CM ਭਾਗਵੰਤ ਮਾਨ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ appeared first on TheUnmute.com - Punjabi News.

Tags:
  • breaking-news
  • cm-bhagwant-mann
  • coaches
  • executive-coaches
  • news
  • punjab-coaches
  • punjab-games-news
  • punjab-sports-news
  • punjab-sports-policy

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 15 ਮਹੀਨੇ: ਪੰਜਾਬ ਪੁਲਿਸ ਵੱਲੋਂ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਗ੍ਰਿਫਤਾਰ, 1658 ਕਿੱਲੋ ਹੈਰੋਇਨ ਬਰਾਮਦ

Monday 09 October 2023 01:38 PM UTC+00 | Tags: aam-aadmi-party breaking-news cm-bhagwant-mann dgp-gaurav-yadav drugs drug-smugglers heroin igp-sukhchain-singh-gill latest-news news police-raid punjab punjab-news punjab-police punjab-police-dgp

ਚੰਡੀਗੜ੍ਹ, 09 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿੱਢੀ ਗਈ ਨਸ਼ਿਆਂ (DRUGS) ਵਿਰੁੱਧ ਫੈਸਲਾਕੁੰਨ ਜੰਗ ਨੂੰ 15 ਮਹੀਨੇ ਪੂਰੇ ਹੋਣ 'ਤੇ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 15434 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 1864 ਵਪਾਰਕ ਮਾਤਰਾ ਨਾਲ ਸਬੰਧਤ ਹਨ।

ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਕਿ ਸੋਮਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 1510.55 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਨਾਲ ਮਹਿਜ਼ 15 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 1658.05 ਕਿਲੋ ਹੋ ਗਈ ਹੈ।

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 924.29 ਕਿਲੋ ਅਫੀਮ, 986.06 ਕਿਲੋ ਗਾਂਜਾ, 470.91 ਕੁਇੰਟਲ ਭੁੱਕੀ ਅਤੇ 92.03 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 15 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 15.81 ਕਰੋੜ ਰੁਪਏ ਦੀ ਡਰੱਗ (DRUGS) ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ 15 ਮਹੀਨਿਆਂ ਦੌਰਾਨ 111 ਵੱਡੇ ਤਸਕਰਾਂ ਦੀਆਂ 88.3 ਕਰੋੜ ਰੁਪਏ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਸਭ ਤੋਂ ਵੱਧ 40.3 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਇਸ ਤੋਂ ਬਾਅਦ ਜ਼ਿਲ੍ਹਾ ਤਰਨਤਾਰਨ ਵਿੱਚ 12.06 ਕਰੋੜ ਰੁਪਏ ਦੀਆਂ ਜਾਇਦਾਦਾਂ ਅਤੇ ਫਿਰੋਜ਼ਪੁਰ ਵਿੱਚ 6.16 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ।

ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 185 ਐਫਆਈਆਰਜ਼, ਜਿਹਨਾਂ ਵਿਚ 21 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 260 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਕੋਲੋਂ 15.82-ਕਿਲੋ ਹੈਰੋਇਨ, 6.13-ਕਿਲੋ ਅਫੀਮ, 6.38 ਕੁਇੰਟਲ ਭੁੱਕੀ, 43388 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 4.11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਉਨ੍ਹਾਂ ਕਿਹਾ ਕਿ ਪਿਛਲੇ ਹਫਤੇ ਐਨਡੀਪੀਐਸ ਕੇਸਾਂ (DRUGS) ਵਿੱਚ 13 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022 ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1111 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਸੁਧਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ 197 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 31 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 32 ਰਾਈਫਲਾਂ, 222 ਰਿਵਾਲਵਰ/ਪਿਸਟਲ, 9 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀਜ਼), 10.86 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 11 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀਆਂ ਦੋ ਸਲੀਵਜ਼, 73 ਡਰੋਨ ਅਤੇ ਇੱਕ ਲੋਡਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਬਰਾਮਦ ਕੀਤੇ ਹਨ।

ਇਸੇ ਤਰ੍ਹਾਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਜਿਸ ਦਾ ਗਠਨ 6 ਅਪ੍ਰੈਲ, 2022 ਨੂੰ ਕੀਤਾ ਗਿਆ ਸੀ, ਨੇ ਆਪਣੇ ਗਠਨ ਤੋਂ ਲੈ ਕੇ ਹੁਣ ਤੱਕ 800 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਅਤੇ 6 ਨੂੰ ਮਾਰ ਕੇ 249 ਗੈਂਗਸਟਰਾਂ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜੇ ਵਿਚੋਂ 839 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 171 ਵਾਹਨ ਬਰਾਮਦ ਕੀਤੇ ਹਨ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਉਹ ਹਰੇਕ ਮਾਮਲੇ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਨਸ਼ਿਆ ਦੀ ਮਾਮੂਲੀ ਜਿਹੀ ਬਰਾਮਦਗੀ ਹੀ ਹੋਈ ਹੋਵੇ।

The post ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 15 ਮਹੀਨੇ: ਪੰਜਾਬ ਪੁਲਿਸ ਵੱਲੋਂ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਗ੍ਰਿਫਤਾਰ, 1658 ਕਿੱਲੋ ਹੈਰੋਇਨ ਬਰਾਮਦ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dgp-gaurav-yadav
  • drugs
  • drug-smugglers
  • heroin
  • igp-sukhchain-singh-gill
  • latest-news
  • news
  • police-raid
  • punjab
  • punjab-news
  • punjab-police
  • punjab-police-dgp

ਭਰੋਸੇ ਲਈ ਇਕੱਠੇ ਥੀਮ ਹੇਠ ਮਨਾਇਆ ਜਾਵੇਗਾ ਰਾਸ਼ਟਰੀ ਡਾਕ ਹਫ਼ਤਾ: ਪ੍ਰਭਾਤ ਗੋਇਲ

Monday 09 October 2023 02:04 PM UTC+00 | Tags: breaking-news national-postal-week news nws patiala prabhat-goyal punjab-news

ਪਟਿਆਲਾ, 9 ਅਕਤੂਬਰ 2023: ਸੁਪਰਡੈਂਟ ਪੋਸਟ ਆਫਿਸ, ਪਟਿਆਲਾ ਡਿਵੀਜ਼ਨ, ਪਟਿਆਲਾ ਪ੍ਰਭਾਤ ਗੋਇਲ ਨੇ ਦੱਸਿਆ ਹੈ ਕਿ ਡਾਕ ਵਿਭਾਗ 9 ਅਕਤੂਬਰ, ਤੋਂ 13 ਅਕਤੂਬਰ, 2023 ਤੱਕ “ਰਾਸ਼ਟਰੀ ਡਾਕ ਹਫ਼ਤਾ” ਮਨਾਇਆ ਜਾ ਰਿਹਾ ਹੈ। 9 ਅਕਤੂਬਰ, 1874 ਨੂੰ ਯੂਨੀਵਰਸਲ ਪੋਸਟਲ ਯੂਨੀਅਨ ਡਾਕ ਦੀ ਸਥਾਪਨਾ ਦੀ ਵਰ੍ਹੇਗੰਢ ਮੌਕੇ 9 ਅਕਤੂਬਰ ਨੂੰ ਵਿਸ਼ਵ ਡਾਕ ਦਿਵਸ ਨਾਲ ਸ਼ੁਰੂ ਹੁੰਦਾ, ਇਹ ਦਿਵਸ ਇਸ ਵਾਰ ਭਰੋਸੇ ਲਈ ਇਕੱਠੇ ਥੀਮ ਹੇਠ ਮਨਾਇਆ ਜਾ ਰਿਹਾ ਹੈ।

ਪ੍ਰਭਾਤ ਗੋਇਲ ਨੇ ਅੱਗੇ ਦੱਸਿਆ ਕਿ ਪਟਿਆਲਾ ਡਿਵੀਜ਼ਨ ਵੱਲੋਂ ਕੌਮੀ ਡਾਕ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਦੀ ਯੋਜਨਾ ਬਣਾਈ ਗਈ ਹੈ। 10 ਅਕਤੂਬਰ, 2023 ਨੂੰ ਬਿਟੀਆ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਇਸ ਦਿਨ ਪਟਿਆਲਾ ਡਿਵੀਜ਼ਨ ਵੱਲੋਂ ਡਾਕ ਚੌਪਾਲ (ਡਾਕ ਕਮਿਊਨਿਟੀ ਡਿਵੈਲਪਮੈਂਟ ਪ੍ਰੋਗਰਾਮ) ਦਾ ਆਯੋਜਨ ਕੀਤਾ ਜਾਵੇਗਾ। ਡਾਕ ਚੌਪਾਲ ਵਿੱਚ, ਲੋਕਾਂ ਨੂੰ ਸੇਵਿੰਗ ਬੈਂਕ ਖਾਤੇ, ਸੁਕੰਨਿਆ ਸਮ੍ਰਿਧੀ ਖਾਤੇ, ਮਹਿਲਾ ਸਨਮਾਨ ਸਰਟੀਫਿਕੇਟ, ਡਾਕ ਜੀਵਨ ਬੀਮਾ ਪਾਲਿਸੀਆਂ ਦੀ ਖਰੀਦ ਅਤੇ ਆਧਾਰ ਨਾਮਾਂਕਣ ਅਤੇ ਅੱਪਡੇਟ ਕਰਨ ਲਈ ਸਹੂਲਤ ਦਿੱਤੀ ਜਾਵੇਗੀ।

11 ਅਕਤੂਬਰ, 2023 ਨੂੰ ਫਿਲਾਟਲੀ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ “ਨਵੇਂ ਭਾਰਤ ਲਈ ਡਿਜੀਟਲ ਇੰਡੀਆ” ਵਿਸ਼ੇ ‘ਤੇ ਸਕੂਲਾਂ ਵਿੱਚ ਸੈਮੀਨਾਰ ਅਤੇ ਕੁਇਜ਼ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। 12 ਅਕਤੂਬਰ, 2023 ਨੂੰ ਮੇਲ ਅਤੇ ਪਾਰਸਲ ਦਿਵਸ ਵਜੋਂ ਮਨਾਇਆ ਜਾਵੇਗਾ।

13 ਅਕਤੂਬਰ, 2023 ਨੂੰ “ਅੰਤਯੋਦਿਆ ਦਿਵਸ” ਵਜੋਂ ਮਨਾਇਆ ਜਾਵੇਗਾ। ਆਧਾਰ ਨਾਮਾਂਕਣ ਅਤੇ ਅੱਪਡੇਟ ਕਰਨ ਲਈ ਪੇਂਡੂ/ਦੁਰਾਡੇ ਖੇਤਰਾਂ ਅਤੇ ਸ਼ਹਿਰੀ ਝੁੱਗੀਆਂ ਵਿੱਚ ਵੀ ਜਾਗਰੂਕਤਾ ਕੈਂਪ ਲਗਾਏ ਜਾਣਗੇ। ਲੋਕਾਂ ਨੂੰ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਜਿਵੇਂ ਜਨ ਸੁਰੱਖਿਆ ਸਕੀਮਾਂ, ਆਧਾਰ ਯੋਗ ਭੁਗਤਾਨ ਸੇਵਾ, ਸਮਾਜਿਕ ਸੁਰੱਖਿਆ ਪੈਨਸ਼ਨ, ਡਾਇਰੈਕਟ ਬੈਨੀਫਿਟ ਟ੍ਰਾਂਸਫਰ ਆਦਿ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

ਪ੍ਰਭਾਤ ਗੋਇਲ ਨੇ ਇਹ ਵੀ ਦੱਸਿਆ ਕਿ ਪਟਿਆਲਾ ਡਿਵੀਜ਼ਨ ਦੇਸ਼ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਆਪਣੀ ਪਛਾਣ ਬਣਾਉਣ ਲਈ ਲਗਾਤਾਰ ਵੱਖ-ਵੱਖ ਕਦਮ ਚੁੱਕ ਰਿਹਾ ਹੈ। ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਡਾਕਘਰਾਂ ਵਿੱਚ ਬੁੱਕ ਕੀਤੇ ਅੰਤਰਰਾਸ਼ਟਰੀ ਲੇਖਾਂ ਦੀ ਢੋਆ-ਢੁਆਈ ਲਈ ਲੁਧਿਆਣਾ ਤੋਂ ਦਿੱਲੀ ਵਿਦੇਸ਼ੀ ਪੋਸਟ ਲਈ ਰੋਜ਼ਾਨਾ ਵਿਸ਼ੇਸ਼ ਡਾਕ ਵਾਹਨ ਸ਼ੁਰੂ ਕੀਤਾ ਗਿਆ ਹੈ।

ਇਸ ਪਹਿਲਕਦਮੀ ਦੇ ਨਤੀਜੇ ਵਜੋਂ, ਪਟਿਆਲਾ ਡਿਵੀਜ਼ਨ ਵਿੱਚ ਅੰਤਰਰਾਸ਼ਟਰੀ ਲੇਖਾਂ ਦੇ ਮਾਲੀਏ ਵਿੱਚ ਸ਼ਾਨਦਾਰ ਵਾਧਾ ਹੋਇਆ ਹੈ। ਪਟਿਆਲਾ ਹੈੱਡ ਪੋਸਟ ਆਫਿਸ ਅਤੇ ਰਾਜਪੁਰਾ ਹੈੱਡ ਪੋਸਟ ਆਫਿਸ ਦੁਆਰਾ ਜਨਤਕ ਮੰਗ ਅਨੁਸਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਸਤੂਆਂ ਲਈ ਆਕਰਸ਼ਕ ਪੈਕੇਜਿੰਗ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਆਧਾਰ ਨਾਮਾਂਕਣ ਅਤੇ ਅੱਪਡੇਟ ਕਰਨ ਲਈ 8 ਸਮਰਪਿਤ ਆਧਾਰ ਕੇਂਦਰ ਜਿਵੇਂ ਕਿ ਪਟਿਆਲਾ ਹੋ, ਰਾਜਪੁਰਾ , ਸਮਾਣਾ, ਨਾਭਾ, ਮੰਡੀਗੋਬਿੰਦਗੜ੍ਹ, ਰਾਜਪੁਰਾ ਟਾਊਨਸ਼ਿਪ, ਸਰਹਿੰਦ ਅਤੇ ਬੱਸੀ ਸਥਾਪਿਤ ਕੀਤੇ ਗਏ ਹਨ।

ਪ੍ਰਭਾਤ ਗੋਇਲ ਨੇ ਕਿਹਾ ਕਿ ਇਸ ਆਧੁਨਿਕ ਯੁੱਗ ਵਿੱਚ ਡਾਕ ਸਹੂਲਤਾਂ ਸਿਰਫ਼ ਡਾਕ ਸੇਵਾਵਾਂ ਤੱਕ ਹੀ ਸੀਮਤ ਨਹੀਂ ਹਨ, ਸਗੋਂ ਇੰਡੀਆ ਪੋਸਟ ਨਾਗਰਿਕਾਂ ਦੇ ਜੀਵਨ ਦੇ ਹਰ ਪਹਿਲੂ ਨੂੰ ਛੂਹ ਰਹੀ ਹੈ। ਡਾਕਘਰ ਲੋਕਾਂ ਦੀਆਂ ਸਾਰੀਆਂ ਕਿਸਮਾਂ ਦੀਆਂ ਲੋੜਾਂ ਅਤੇ ਲੋੜਾਂ ਲਈ ਇੱਕ ਸਿੰਗਲ ਸਟਾਪ ਹੱਲ ਵਜੋਂ ਅਤੇ ਸਰਕਾਰ ਦੀਆਂ ਡੀਬੀਟੀ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਲਈ ਇੱਕ ਵੰਡ ਚੈਨਲ ਵਜੋਂ ਮਾਣ ਨਾਲ ਉਭਰਿਆ ਹੈ।

The post ਭਰੋਸੇ ਲਈ ਇਕੱਠੇ ਥੀਮ ਹੇਠ ਮਨਾਇਆ ਜਾਵੇਗਾ ਰਾਸ਼ਟਰੀ ਡਾਕ ਹਫ਼ਤਾ: ਪ੍ਰਭਾਤ ਗੋਇਲ appeared first on TheUnmute.com - Punjabi News.

Tags:
  • breaking-news
  • national-postal-week
  • news
  • nws
  • patiala
  • prabhat-goyal
  • punjab-news

ਬਠਿੰਡਾ ਦੇ ਸਿਵਲ ਹਵਾਈ ਅੱਡੇ ਤੋਂ ਸ਼ੁਰੂ ਹੋਈਆਂ ਹਵਾਈ ਜਹਾਜ਼ਾਂ ਦੀਆਂ ਉਡਾਣਾਂ

Monday 09 October 2023 02:13 PM UTC+00 | Tags: airplane-flights bathinda-airplane-flights bathinda-civil-airport breaking breaking-news delhi-airport delhi-and-bathinda flights latest-news news

ਬਠਿੰਡਾ, 09 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਅੱਜ ਇੱਥੋਂ ਦਿੱਲੀ-ਬਠਿੰਡਾ ਵਿਚਕਾਰ ਸ਼ੁਰੂ ਹੋਈ ਦੁਬਾਰਾ ਹਵਾਈ ਯਾਤਰਾ ਨਾਲ ਬਠਿੰਡਾ ਦੇ ਨਾਲ ਲਗਦੇ ਕਈ ਜ਼ਿਲ੍ਹਿਆਂ ਤੋਂ ਇਲਾਵਾ ਗੁਆਂਢੀ ਸੂਬੇ ਹਰਿਆਣਾ ਤੇ ਰਾਜਸਥਾਨ ਦੇ ਲੋਕਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ। ਇਸ ਨਾਲ ਜਿੱਥੇ ਉਨ੍ਹਾਂ ਨੂੰ ਆਉਣਾ-ਜਾਣਾ ਸੁਖਾਲਾ ਹੋਵੇਗਾ ਉੱਥੇ ਹੀ ਉਨ੍ਹਾਂ ਦੇ ਕੀਮਤੀ ਸਮੇਂ ਦੀ ਵੀ ਬੱਚਤ ਹੋਵੇਗੀ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਿਵਲ ਏਅਰਪੋਰਟ ਵਿਰਕ ਕਲਾਂ (ਬਠਿੰਡਾ) (Bathinda Civil Airport) ਵਿਖੇ "ਉਡਾਨ ਸਕੀਮ" ਤਹਿਤ ਬਠਿੰਡਾ-ਦਿੱਲੀ ਵਿਚਕਾਰ ਆਉਣ-ਜਾਣ ਵਾਲੀਆਂ ਹਵਾਈ ਉਡਾਣਾ ਦੀ ਸ਼ੁਰੂਆਤ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਉਡਾਣਾਂ ਹਫ਼ਤੇ ‘ਚ ਤਿੰਨ ਦਿਨ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਚੱਲਣਗੀਆਂ।

ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਨ੍ਹਾਂ ਫਲਾਇਟਾਂ ਨੂੰ ਤਿੰਨ ਦਿਨਾਂ ਤੋਂ ਵੱਧਾ ਕੇ ਹਫ਼ਤੇ ਦੇ 5 ਦਿਨ ਕਰਨ ਦੇ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਵਿੱਖ ਵਿੱਚ ਇੱਥੋ ਜੰਮੂ ਅਤੇ ਕਸ਼ਮੀਰ ਤੋਂ ਇਲਾਵਾ ਹੋਰਨਾਂ ਰਾਜਾਂ ਨੂੰ ਵੀ ਹਵਾਈ ਸੇਵਾਵਾਂ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਸ. ਖੁੱਡੀਆਂ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਬਠਿੰਡਾ ਮਾਲਵੇ ਦੇ ਹੱਬ ਵਜੋਂ ਉਭਰ ਰਿਹਾ ਹੈ ਇੱਥੇ ਏਮਜ਼, ਫਰਟੀਲਾਇਜ਼ਰ, ਰਿਫਾਇਨਰੀ, ਬਠਿੰਡਾ ਕੈਂਟ ਅਤੇ ਆਸ-ਪਾਸ ਕਈ ਯੂਨੀਵਰਸਿਟੀਆਂ ਤੋਂ ਇਲਾਵਾ ਵਿਦੇਸ਼ਾਂ ਤੋਂ ਆਉਣ-ਜਾਣ ਵਾਲੇ ਯਾਤਰੀਆਂ ਨੂੰ ਇਨ੍ਹਾਂ ਫਲਾਇਟਾਂ ਵੱਡਾ ਲਾਭ ਮਿਲੇਗਾ।

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਰੋਨਾ ਕਾਲ ਤੋਂ ਬਾਅਦ ਅੱਜ ਇਹ ਫਲਾਇਟਾਂ ਮੁੜ ਤੋਂ ਸ਼ੁਰੂ ਹੋਈਆਂ ਹਨ, ਜਿਨ੍ਹਾਂ ਲਈ ਤੁਸੀ ਸਾਰੇ ਵਧਾਈ ਦੇ ਪਾਤਰ ਹੋ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਦੁਹਰਾਇਆ ਕਿ ਕੇਂਦਰ ਤੇ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਨ੍ਹਾਂ ਫਲਾਇਟਾਂ ਨੂੰ ਹਫ਼ਤੇ ਚ ਤਿੰਨ ਦਿਨਾਂ ਤੋਂ ਵੱਧਾ ਕੇ ਹਫ਼ਤੇ ਦੇ 5 ਦਿਨ ਕਰਨ ਦੇ ਹਰ ਸੰਭਵ ਯਤਨ ਕੀਤੇ ਜਾਣਗੇ।

ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਏਅਰਪੋਰਟ (Bathinda Civil Airport) ਇਸ ਮਕਸਦ ਨਾਲ ਬਣਾਇਆ ਗਿਆ ਸੀ ਕਿ ਤਾਂ ਕਿ ਕੋਈ ਵੀ ਉਦਯੋਗਪਤੀ ਅਤੇ ਵਪਾਰੀ ਦਿੱਲੀ ਤੋਂ ਬਠਿੰਡਾ ਜਾਂ ਬਠਿੰਡਾ ਤੋਂ ਦਿੱਲੀ ਤੱਕ ਜਾਣ ਵਾਲੇ ਯਾਤਰੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਇਹ ਫਲਾਇਟਾਂ ਉਦਯੋਗ ਤੇ ਵਪਾਰ ਨੂੰ ਪ੍ਰਫੁੱਲਿਤ ਕਰਨ ਚ ਸਹਾਈ ਸਿੱਧ ਹੋਣਗੀਆਂ ਅਤੇ ਇਨ੍ਹਾਂ ਨਾਲ ਉਦਯੋਗ ਖੇਤਰ ਨੂੰ ਹੁਲਾਰਾ ਮਿਲੇਗਾ।

ਇਸ ਤੋਂ ਪਹਿਲਾਂ ਦਿੱਲੀ ਤੋਂ ਬਠਿੰਡਾ ਪੁੱਜੀ ਪਹਿਲੀ ਉਡਾਣ ਚ ਸ਼ਾਮਲ 10 ਯਾਤਰੀਆਂ ਅਤੇ ਬਠਿੰਡਾ ਤੋਂ ਦਿੱਲੀ ਜਾਣ ਵਾਲੇ ਪਹਿਲੇ 14 ਯਾਤਰੀਆਂ ਦਾ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਤੇ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਭਰਵਾਂ ਸਵਾਗਤ ਕੀਤਾ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਸਿਵਲ ਏਅਰਪੋਰਟ ਵਿਰਕ ਕਲਾਂ (ਬਠਿੰਡਾ) ਦੇ ਡਾਇਰੈਕਟਰ ਦਵਿੰਦਰ ਪ੍ਰਸਾਦ ਨੇ ਬਠਿੰਡਾ ਤੋਂ ਦਿੱਲੀ ਲਈ ਰਵਾਨਾ ਹੋਣ ਵਾਲੀ ਫਲਾਇਟ ਦੇ ਪਹਿਲੇ ਯਾਤਰੀ ਪ੍ਰਣਵ ਕਨੋਡੀਆ ਦਾ ਸਵਾਗਤ ਕਰਦਿਆਂ ਉਸ ਕੋਲੋਂ ਕੇਕ ਵੀ ਕਟਵਾਇਆ।

ਇਸ ਦੌਰਾਨ ਸਿਵਲ ਏਅਰਪੋਰਟ ਵਿਰਕ ਕਲਾਂ (ਬਠਿੰਡਾ) ਦੇ ਡਾਇਰੈਕਟਰ ਸ਼੍ਰੀ ਦਵਿੰਦਰ ਪ੍ਰਸਾਦ ਨੇ ਆਉਣ-ਜਾਣ ਵਾਲੀਆਂ ਫਲਾਇਟਾਂ ਦੀ ਸਮਾਂ ਸਾਰਨੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਫ਼ਤੇ ਚ ਤਿੰਨ ਦਿਨ ਹਰੇਕ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਇਹ ਫਲਾਇਟ ਦਿੱਲੀ ਤੋਂ 11:40 ਏਐਮ ਤੇ ਚੱਲੇਗੀ ਜੋ ਕਿ ਬਠਿੰਡਾ ਵਿਖੇ ਦੁਪਿਹਰ 1:00 ਪੀਐਮ ਤੇ ਪਹੁੰਚੇਗੀ। ਇਸੇ ਤਰ੍ਹਾਂ ਬਠਿੰਡਾ ਤੋਂ 1:25 ਪੀਐਮ ਵਜੇ ਚੱਲੇਗੀ ਜੋ ਕਿ ਦਿੱਲੀ ਵਿਖੇ 2:30 ਪੀਐਮ ਤੇ ਪਹੁੰਚੇਗੀ।

ਇਸ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅੰਮ੍ਰਿਤਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਲਵਜੀਤ ਕਲਸੀ, ਮੈਂਬਰ ਸਲਾਹਕਾਰ ਕਮੇਟੀ ਸਿਵਲ ਏਅਰਪੋਰਟ ਡਾ. ਗੁਰਚਰਨ ਸਿੰਘ ਵਿਰਕ ਕਲਾਂ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਤੋਂ ਇਲਾਵਾ ਏਅਰਪੋਰਟ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

The post ਬਠਿੰਡਾ ਦੇ ਸਿਵਲ ਹਵਾਈ ਅੱਡੇ ਤੋਂ ਸ਼ੁਰੂ ਹੋਈਆਂ ਹਵਾਈ ਜਹਾਜ਼ਾਂ ਦੀਆਂ ਉਡਾਣਾਂ appeared first on TheUnmute.com - Punjabi News.

Tags:
  • airplane-flights
  • bathinda-airplane-flights
  • bathinda-civil-airport
  • breaking
  • breaking-news
  • delhi-airport
  • delhi-and-bathinda
  • flights
  • latest-news
  • news

ਤਿਉਹਾਰਾਂ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਪੁਲਿਸ ਵੱਲੋਂ ਅੰਤਰਰਾਜੀ ਨਾਕਿਆਂ 'ਤੇ ਸੁਰੱਖਿਆ ਲਈ ਪਹਿਰਾ ਸਖ਼ਤ

Monday 09 October 2023 02:25 PM UTC+00 | Tags: breaking-news festive-season news police-checking punjab-police sri-muktsar-police sri-muktsar-sahib-police

ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ 2023: ਸ੍ਰੀ ਮੁਕਤਸਰ ਸਾਹਿਬ (Sri Muktsar Sahib) ਪੁਲਿਸ ਨੇ ਆਉਣ ਵਾਲੇ ਤਿਉਹਾਰਾਂ ਅਤੇ ਝੋਨੇ ਦੁ ਸੀਜਨ ਦੇ ਮੱਦੇ ਨਜ਼ਰ ਅੰਤਰਰਾਜੀ ਨਾਕਿਆਂ ਤੇ ਚੌਕਸੀ ਹੋਰ ਵੀ ਸਖਤ ਕਰ ਦਿੱਤੀ ਹੈ। ਅੱਜ ਫਰੀਦਕੋਟ ਰੇਂਜ ਦੇ ਆਈਜੀ ਗੁਰਸ਼ਰਨ ਸਿੰਘ ਸੰਧੂ ਅਤੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਭਾਗੀਰਥ ਸਿੰਘ ਮੀਨਾ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੰਟਰਸਟੇਟ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਜਿਸ ਦੌਰਾਨ ਉਨ੍ਹਾਂ ਪੁਲਿਸ ਮੁਲਾਜਮਾਂ ਨਾਲ ਗੱਲ ਬਾਤ ਕੀਤੀ ਅਤੇ ਡਿਊਟੀ ਪ੍ਰਤੀ ਹਦਾਇਤਾਂ ਜਾਰੀ ਕੀਤੀਆਂ।ਇਸ ਮੌਕੇ ਡੀਐਸਪੀ ਲੰਬੀ ਜਸਪਾਲ ਸਿੰਘ ਅਤੇ ਥਾਣਾ ਕਿੱਲਿਆਂਵਾਲੀ ਦੇ ਮੁੱਖ ਥਾਣਾ ਅਫਸਰ ਕਰਮਜੀਤ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਆਈ ਜੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਆ ਰਹੇ ਤਿਉਹਾਰਾਂ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜ਼ਿਲ੍ਹੇ ਦੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਦੀ ਸਰਹੱਦ ਤੇ ਕੁੱਲ 08 ਨਾਕੇ ਲਗਾਏ ਗਏ ਹਨ ਜਿਨ੍ਹਾ ਤੇ 24 ਘੰਟੇ ਸਿਫਟ ਵਾਇਜ਼ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਰਹੇਗੀ। ਉਹਨਾਂ ਦੱਸਿਆ ਕਿ ਇਹਨਾਂ ਨਾਕਿਆਂ ਤੇ ਹਰ ਸ਼ੱਕੀ ਵਿਅਕਤੀਆਂ ਅਤੇ ਗੱਡੀਆਂ ਦੀ ਦਿਨ ਰਾਤ ਲਗਾਤਾਰ ਚੈਕਿੰਗ ਕੀਤੀ ਜਾਏਗੀ ‌। ਉਨ੍ਹਾ ਕਿਹਾ ਕਿ ਇਸ ਤੋਂ ਇਲਾਵਾ ਥਾਣਾ ਕਿਲਿਆਵਾਲੀ ਦੀ ਪੁਲਿਸ ਟੀਮ ਵੱਲੋਂ ਗਸ਼ਤ ਕੀਤੀ ਜਾ ਰਹੀ ਹੈ ।

ਉਨ੍ਹਾ ਦੱਸਿਆ ਕਿ ਪੁਲਿਸ ਮੁਲਾਜਮਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਚੌਕਸੀ ਨਾਲ ਨਿਭਾਉਣ ਲਈ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਡਿਊਟੀ ਦੌਰਾਨ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕਰਨਗੇ ਅਤੇ ਨਾ ਹੀ ਉਹ ਕਿਸੇ ਕਿਸਮ ਦਾ ਬਹਾਨਾ ਸੁਣਨਗੇ। ਉਨ੍ਹਾਂ ਨਾਕਿਆਂ ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਗੁਆਂਢੀ ਸੂਬਿਆਂ ਤੋਂ ਆਉਣ ਵਾਲੇ ਝੋਨੇ ਨੂੰ ਪੂਰੀ ਸਖਤੀ ਨਾਲ ਰੋਕਣ ਲਈ ਵੀ ਕਿਹਾ।

ਐਸਐਸਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਨਾਕਿਆਂ ਤੇ ਸੀਸੀਟੀਵੀ ਕੈਮਰੇ ਲਾਏ ਗਏ ਹਨ। ਸੁਰੱਖਿਆ ਪ੍ਰਬੰਧਾਂ ਨੂੰ ਹੋਰ ਅਸਰਦਾਰ ਬਣਾਉਣ ਲਈ ਤੇਜ਼ ਰੋਸ਼ਨੀ ਵਾਲੀਆਂ ਟਾਰਚਾਂ ਅਤੇ ਵੱਡੀਆਂ ਸਰਚ ਲਾਈਟਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਇਸ ਮੌਕੇ ਪੁਲਿਸ ਮੁਲਾਜ਼ਮਾਂ ਨੂੰ ਹਰ ਆਉਣ ਜਾਣ ਵਾਲੀ ਗੱਡੀ ਦੀ ਪੂਰੀ ਬਰੀਕੀ ਨਾਲ ਜਾਂਚ ਕਰਨ ਲਈ ਵੀ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਅਮਨ ਕਾਨੂੰਨ ਲਈ ਖਤਰਾ ਬਣਨ ਵਾਲਿਆਂ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਬਖਸ਼ਿਆ ਨਹੀਂ ਜਾਏਗਾ।

The post ਤਿਉਹਾਰਾਂ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਪੁਲਿਸ ਵੱਲੋਂ ਅੰਤਰਰਾਜੀ ਨਾਕਿਆਂ ‘ਤੇ ਸੁਰੱਖਿਆ ਲਈ ਪਹਿਰਾ ਸਖ਼ਤ appeared first on TheUnmute.com - Punjabi News.

Tags:
  • breaking-news
  • festive-season
  • news
  • police-checking
  • punjab-police
  • sri-muktsar-police
  • sri-muktsar-sahib-police

ਹੁਸ਼ਿਆਰਪੁਰ, 09 ਅਕਤੂਬਰ 2023: ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ (Aam Aadmi Clinics) ਰਾਹੀਂ ਸਿਹਤ ਕ੍ਰਾਂਤੀ ਦੀ ਨੀਂਹ ਰੱਖੀ ਗਈ ਹੈ ਅਤੇ ਸੂਬੇ ਵਿੱਚ 650 ਤੋਂ ਵੱਧ ਆਮ ਆਦਮੀ ਕਲੀਨਿਕ ਘਰਾਂ ਦੇ ਨੇੜੇ ਸਫਲਤਾਪੂਰਵਕ ਚਲਾਏ ਜਾ ਚੁੱਕੇ ਹਨ। ਲੋਕਾਂ ਦੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ। ਉਹ ਅੱਜ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਆਮ ਆਦਮੀ ਕਲੀਨਿਕਾਂ ਲਈ ਨਿਯੁਕਤ ਕੀਤੇ ਗਏ 16 ਕਲੀਨਿਕਲ ਸਹਾਇਕਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰੰਜੀਤਾ ਚੌਧਰੀ ਅਤੇ ਸਿਵਲ ਸਰਜਨ ਡਾ: ਬਲਵਿੰਦਰ ਕੁਮਾਰ ਦੁਮਾਣਾ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕੀਤਾ ਅਤੇ ਉੱਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਸਾਂਝੇ ਤੌਰ ‘ਤੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਲਈ 550 ਕਰੋੜ ਰੁਪਏ ਦੀ ਲਾਗਤ ਨਾਲ ਸਵੱਸਥ ਪੰਜਾਬ ਮਿਸ਼ਨ ਸ਼ੁਰੂ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਸਿਹਤ ਦੇ ਵਿਕਾਸ ਵਿੱਚ ਮਦਦ ਮਿਲੇਗੀ। ਇਹ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰਨ ਵਿੱਚ ਅਹਿਮ ਸਾਬਤ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।

ਇਸ ਦੌਰਾਨ ਬ੍ਰਹਮ ਸ਼ੰਕਰ ਜਿੰਪਾ ਨੇ ਕਲੀਨਿਕਲ ਅਸਿਸਟੈਂਟਸ ਨੂੰ ਆਪਣੀ ਜਿੰਮੇਵਾਰੀ ਨੂੰ ਮਿਹਨਤ ਅਤੇ ਲਗਨ ਨਾਲ ਨਿਭਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਖੁੱਲ੍ਹਣ ਨਾਲ ਜਿੱਥੇ ਸਿਵਲ ਹਸਪਤਾਲਾਂ ‘ਤੇ ਬੋਝ ਘਟਿਆ ਹੈ, ਉਥੇ ਹੀ ਛੋਟੀਆਂ-ਮੋਟੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਜਲਦੀ ਹੀ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ, ਜਿਸ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਲਖਬੀਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਹਰਬੰਸ ਕੌਰ, ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸਿਵਲ ਹਸਪਤਾਲ ਡਾ: ਸਵਾਤੀ ਸ਼ੇਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ: ਮਨਮੋਹਨ ਸਿੰਘ, ਅਗਿਆ ਪਾਲ ਸਿੰਘ ਸਾਹਨੀ, ਡੀ.ਪੀ.ਐਮ ਮੁਹੰਮਦ ਆਸਿਫ਼ ਤੋਂ ਇਲਾਵਾ ਡਾ. ਇਸ ਮੌਕੇ ਹੋਰ ਪਤਵੰਤੇ ਵੀ ਹਾਜ਼ਰ ਸਨ।

The post ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਕ੍ਰਾਂਤੀ ਦੀ ਨੀਂਹ ਰੱਖੀ ਗਈ: ਬ੍ਰਹਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • aam-aadmi-clinics
  • brahm-shankar-jimpa
  • breaking-news
  • news
  • punjab

ਗੁਰਦਾਸਪੁਰ ਵਿਖੇ 4 ਤੇ 5 ਨਵੰਬਰ ਨੂੰ ਹਰ ਪੋਲਿੰਗ ਸਟੇਸ਼ਨ 'ਤੇ ਲੱਗਣਗੇ ਵਿਸ਼ੇਸ਼ ਕੈਂਪ

Monday 09 October 2023 03:33 PM UTC+00 | Tags: cm-bhagwant-mann gurdaspur polling-station the-unmute-breaking-news

ਗੁਰਦਾਸਪੁਰ, 09 ਅਕਤੂਬਰ 2023: ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਤਹਿਤ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ 'ਤੇ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਸਬੰਧੀ ਫਾਰਮ ਪ੍ਰਾਪਤ ਕਰਨ ਲਈ ਮਿਤੀ 4 ਤੇ 5 ਨਵੰਬਰ (ਸ਼ਨੀਵਾਰ ਤੇ ਐਤਵਾਰ) ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਦੁਆਰਾ ਪੋਲਿੰਗ ਸਟੇਸ਼ਨਾਂ (polling station) ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਮੂਹ ਈ.ਆਰ.ਓਜ਼ ਵੱਲੋਂ ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਪੋਲਿੰਗ ਸਟੇਸ਼ਨ ਉੱਪਰ ਦੋਵੇਂ ਦਿਨ ਇਹ ਵਿਸ਼ੇਸ਼ ਕੈਂਪ (polling station) ਲੱਗਣ। ਉਨ੍ਹਾਂ ਕਿਹਾ ਕਿ ਸਪੈਸ਼ਲ ਕੈਂਪ ਦੌਰਾਨ ਬੀ.ਐੱਲ.ਓਜ਼. ਪੋਲਿੰਗ ਸਟੇਸ਼ਨ ਵਿੱਚ ਨਾਗਰਿਕਾਂ/ਵੋਟਰਾਂ ਪਾਸੋਂ ਦਾਅਵੇ/ਇਤਰਾਜ਼ (ਫਾਰਮ 6, 6-ਏ, 7, 8) ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦੇ ਟੀਚੇ ਨੂੰ ਵੀ ਪੂਰਾ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ 18-19 ਸਾਲ ਦੇ ਯੁਵਕਾਂ ਅਤੇ ਦਿਵਿਆਂਗਜਨਾਂ ਦੀਆਂ ਵੋਟਾਂ ਬਣਾਉਣ ਲਈ ਵੀ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ 1 ਜਨਵਰੀ 2024 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਮੂਹ ਨੌਜਵਾਨ ਲੜਕੇ-ਲੜਕੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਵੋਟਾਂ ਜ਼ਰੂਰ ਬਣਵਾਉਣ।

ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ 4 ਤੇ 5 ਨਵੰਬਰ ਨੂੰ ਹਰ ਪੋਲਿੰਗ ਸਟੇਸ਼ਂ 'ਤੇ ਲੱਗ ਰਹੇ ਵਿਸ਼ੇਸ਼ ਕੈਂਪ ਵਿੱਚ ਬੀ.ਐੱਲ.ਓਜ਼ ਤੇ ਅਧਿਕਾਰੀਆਂ ਦਾ ਪੂਰਾ ਸਹਿਯੋਗ ਕਰਨ।

The post ਗੁਰਦਾਸਪੁਰ ਵਿਖੇ 4 ਤੇ 5 ਨਵੰਬਰ ਨੂੰ ਹਰ ਪੋਲਿੰਗ ਸਟੇਸ਼ਨ 'ਤੇ ਲੱਗਣਗੇ ਵਿਸ਼ੇਸ਼ ਕੈਂਪ appeared first on TheUnmute.com - Punjabi News.

Tags:
  • cm-bhagwant-mann
  • gurdaspur
  • polling-station
  • the-unmute-breaking-news

ਸਰੀ/ਕੈਨੇਡਾ, 9 ਅਕਤੂਬਰ 2023: ਕੌਮਾਂਤਰੀ ਪੱਧਰ ਦੀ ਦੋ ਰੋਜ਼ਾ ਪੰਜਵੀਂ ਪੰਜਾਬੀ ਕਾਨਫਰੰਸ ਅੱਜ ਕੈਨੇਡਾ ਦੇ ਸਰੀ ਸ਼ਹਿਰ ‘ਚ ਸ਼ੁਰੂ ਹੋ ਗਈ l ਵੱਖ -ਵੱਖ ਸ਼ਖ਼ਸੀਅਤਾਂ ਵਲੋਂ ਸਮਾਂ ਰੌਸ਼ਨ ਨਾਲ ਸ਼ੁਰੂ ਹੋਈ ਪੰਜਾਬੀ ਕਾਨਫਰੰਸ ਦੇ ਪਹਿਲੇ ਪ੍ਰਧਾਨਗੀ ਮੰਡਲ ‘ਚ ਡਾ. ਸਾਧੂ ਸਿੰਘ, ਡਾ. ਐਸ. ਪੀ. ਸਿੰਘ, ਡਾ. ਬੀ. ਐਸ. ਘੁੰਮਣ, ਰਾਏ ਅਜ਼ੀਜ਼ ਉਲ੍ਹਾ ਖਾਨ, ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਸੰਮੇਲਨ ਦੇ ਮੁੱਖ ਪ੍ਰਬੰਧਕ ਸ਼ਾਮਲ ਸਨ l

ਸ਼ੁਰੂਆਤ ‘ਚ ਕਲਾਸਿਕ ਗਾਇਨ ਰਾਹੀਂ ਸੁਨੀਲ ਸਿੰਘ ਡੋਗਰਾ ਨੇ ਹਾਜ਼ਰੀ ਭਰੀ l ਆਰੰਭਿਕ ਸ਼ਬਦ ‘ਚ ਡਾ. ਐਸ. ਪੀ. ਸਿੰਘ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਤੇ ਸਾਹਿਤ ਨੂੰ ਦੇਸ਼ ਤੋਂ ਇਲਾਵਾ ਵਿਦੇਸ਼ਾਂ ‘ਚ ਵੀ ਪ੍ਰਫੁਲਿਤ ਕਰਨ ਲਈ ਅਜਿਹੇ ਉਪਰਾਲੇ ਸਮੇਂ ਦੀ ਵੱਡੀ ਲੋੜ ਹੈ l ਉਨ੍ਹਾਂ ਦੁਨੀਆਂ ਭਰ ਤੋਂ ਪੁੱਜੇ ਸਾਹਿਤਕਾਰਾਂ ਤੇ ਪੰਜਾਬੀ ਪ੍ਰੇਮੀਆਂ ਨੂੰ ਜੀ ਆਇਆ ਆਖਿਆ ਤੇ ਸੁੱਖੀ ਬਾਠ ਤੇ ਟੀਮ ਨੂੰ ਵਧਾਈ ਦਿੱਤੀ |

ਸਵਾਗਤੀ ਸ਼ਬਦ ਸ਼ਾਹਜਾਦ ਨਜ਼ੀਰ ਖਾਨ ਨੇ ਬੋਲੇ ਕੇ ਹਾਜ਼ਰੀ ਭਰੀ l ਮੰਚ ਸੰਚਾਲਣ ਕਰਦਿਆਂ ਅਮਰੀਕ ਪਲਾਹੀ ਅਤੇ ਕਵਿੰਦਰ ਚਾਂਦ ਨੇ ਇਸ ਪੰਜਾਬੀ ਸੰਮੇਲਨ ਦੌਰਾਨ ਰੱਖੇ ਵਿਸਿਆਂ ਪੰਜਾਬੀ ਸਾਹਿਤ, ਚੇਤਨਤਾ ਅਤੇ ਪਰਵਾਸ ਬਾਰੇ ਚਾਨਣਾ ਪਾਇਆ l ਪਹਿਲੇ ਦਿਨ ਪੰਜਾਬ ਤੋਂ ਪੁੱਜੇ ਪ੍ਰੋ. ਪਾਲੀ ਭੁਪਿੰਦਰ ਨੇ ‘ਪਰਵਾਸ ਅਤੇ ਪ੍ਰਭਾਵ’ ਤੇ ਵਿਚਾਰ ਰੱਖੇ |

ਸਰੀ ਦੇ ਪੁਲਿਸ ਅਧਿਕਾਰੀ ਜੈਗ ਖੋਸਾ ਨੇ ‘ ਬਦਲਦਾ ਸਮਾਜਿਕ ਵਰਤਾਰਾ ਅਤੇ ਕੈਨੇਡੀਅਨ ਕਾਨੂੰਨ’ ਬਾਰੇ ਜਾਣਕਾਰੀ ਦਿੱਤੀ l ਪਹਿਲੇ ਦਿਨ ਹੋਈ ਕਵਿਤਾ ਪੇਸ਼ਕਾਰੀ ‘ਚ ਕਵੀ ਗੁਰਤੇਜ ਕੋਹਾਰਵਾਲਾ, ਤਾਹਿਰ ਸਰਾ, ਡਾ. ਕਰਨੈਲ ਸਿੰਘ ਸ਼ੇਰਗਿੱਲ, ਡਾ. ਗੁਰਮਿੰਦਰ ਸਿੰਘ ਸਿੱਧੂ, ਬਾਬਾ ਨਜਮੀ ਅਤੇ ਸੁਖਵਿੰਦਰ ਅੰਮ੍ਰਿਤ ਨੇ ਆਪਣੀਆਂ ਰਚਨਾਵਾਂ ਪੜੀਆਂ l

The post ਕੈਨੇਡਾ ‘ਚ ਕੌਮਾਂਤਰੀ ਪੱਧਰ ਦੀ ਦੋ ਰੋਜ਼ਾ ਪੰਜਾਬੀ ਕਾਨਫਰੰਸ ਦੀ ਹੋਈ ਸ਼ੁਰੂਆਤ appeared first on TheUnmute.com - Punjabi News.

Tags:
  • canada
  • punjabi-conference

ਡੀ.ਬੀ.ਈ.ਈ. ਵੱਲੋਂ ਪੁਰਸ਼ ਗ੍ਰੈਜੂਏਟਾਂ ਲਈ 10 ਅਕਤੂਬਰ 2023 ਨੂੰ ਪਲੇਸਮੈਂਟ ਕੈਂਪ

Monday 09 October 2023 03:51 PM UTC+00 | Tags: aam-aadmi-party axis-bank breaking-news cm-bhagwant-mann dbee-placement-camp latest-news male-graduates news sas-nagar the-unmute-breaking-news

ਐਸ.ਏ.ਐਸ.ਨਗਰ, 09 ਅਕਤੂਬਰ 2023: ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀਐਸਡੀਐਮ, ਐਸ.ਏ.ਐਸ.ਨਗਰ, 10 ਅਕਤੂਬਰ, 2023 ਨੂੰ ਐਕਸਿਸ ਬੈਂਕ (PSDM, SAS Nagar, AXIS Bank) ਲਈ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ। ਜਿੱਥੇ 20 ਤੋਂ 35 ਸਾਲ ਦੀ ਉਮਰ ਵਰਗ ਵਿੱਚ ਕੋਈ ਵੀ ਪੁਰਸ਼ ਗ੍ਰੈਜੂਟ ਹਿੱਸਾ ਲੈ ਸਕਦਾ ਹੈ। ਐਕਸਿਸ ਬੈਂਕ ਦੀ ਐਚ ਆਰ ਟੀਮ ਦੁਆਰਾ ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮਾਰਕੀਟਿੰਗ ਐਗਜ਼ੀਕਿਊਟਿਵ, ਰਿਲੇਸ਼ਨਸ਼ਿਪ ਅਫਸਰ, ਲੋਨ ਅਫਸਰ (ਪਾਰਟਨਰ ਪੇਰੋਲ ਵਿਖੇ ਕੋਰ ਮਾਰਕੀਟਿੰਗ ਐਗਜ਼ੀਕਿਊਟਿਵ) ਦੇ ਆਹੁੱਦਿਆ ਦੇ ਲਈ ਵਾਕ ਇੰਨਾਂ ਇੰਟਰਵਿਊ ਕੀਤੀ ਜਾਵੇਗੀ।

ਕੋਈ ਵੀ ਗ੍ਰੈਜੂਏਟ (ਫਰੈਸ਼ਰ ਅਤੇ ਤਜਰਬੇਕਾਰ) ਇੰਟਰਵਿਊ ਵਿੱਚ ਹਿੱਸਾ ਲੈ ਸਕਦਾ ਹੈ।ਉਮੀਦਵਾਰਾਂ ਲਈ ਤਨਖਾਹ ਦੀ ਦਰ 2.5 ਲੱਖ ਸੀ. ਟੀ. ਸੀ. ਹੋਵੇਗੀ ਅਤੇ ਯੋਗ ਤਜ਼ਰਬੇਕਾਰ ਉਮੀਦਵਾਰਾਂ ਨੂੰ ਉਹਨਾਂ ਦੇ ਤਜ਼ਰਬੇ ਅਨੁਸਾਰ ਤਨਖਾਹ ਵਾਧੇ ਦੇ ਰੂਪ ਵਿੱਚ ਨਿਰਧਾਰਿਤ ਕੀਤੀ ਜਾਵੇਗੀ। ਨੌਕਰੀ ਦੀ ਸਥਾਨ ਚੰਡੀਗੜ੍ਹ, ਮੋਹਾਲੀ, ਪੰਚਕੂਲਾ, ਡੇਰਾਬੱਸੀ, ਖਰੜ, ਜ਼ੀਰਕਪੁਰ, ਰੋਪੜ ਅਤੇ ਨਿਆਗਾਓਂ ਹੋਵੇਗਾ। ਡਿਪਟੀ ਡਾਇਰੈਕਟਰ, ਡੀ.ਬੀ.ਈ.ਈ. ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ ਵੱਲੋਂ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਜਾਵੇਗਾ।

ਜਿਸ ਵਿੱਚ ਇੱਕ ਜਾਂ ਇੱਕ ਤੋਂ ਵੱਧ ਕੰਪਨੀਆਂ ਹਿੱਸਾ ਲੈਣਗੀਆਂ। ਉਨ੍ਹਾਂ ਜ਼ਿਲ੍ਹਾ ਮੁਹਾਲੀ (SAS Nagar) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਤ ਦਸਤਾਵੇਜ਼ਾਂ ਨਾਲ ਡੀ.ਬੀ.ਈ.ਈ ਦਫ਼ਤਰ ਵਿੱਚ ਪਹੁੰਚ ਕੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਚਾਹਵਾਨ ਉਮੀਦਵਾਰ ਸਵੇਰੇ 9.30 ਵਜੇ ਡੀ..ਬੀ.ਈ.ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਐਸਏਐਸ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ.ਮੇਲ: dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ।

The post ਡੀ.ਬੀ.ਈ.ਈ. ਵੱਲੋਂ ਪੁਰਸ਼ ਗ੍ਰੈਜੂਏਟਾਂ ਲਈ 10 ਅਕਤੂਬਰ 2023 ਨੂੰ ਪਲੇਸਮੈਂਟ ਕੈਂਪ appeared first on TheUnmute.com - Punjabi News.

Tags:
  • aam-aadmi-party
  • axis-bank
  • breaking-news
  • cm-bhagwant-mann
  • dbee-placement-camp
  • latest-news
  • male-graduates
  • news
  • sas-nagar
  • the-unmute-breaking-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form