ਰਾਜਸਥਾਨ ਚੋਣਾਂ : ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ, ਚੰਨੀ ਸਣੇ ਵੜਿੰਗ ਦਾ ਨਾਂ ਵੀ ਸੂਚੀ ‘ਚ ਸ਼ਾਮਿਲ

ਕਾਂਗਰਸ ਵੱਲੋਂ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਸੂਚੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਾਂ ਸ਼ਾਮਲ ਹੈ ਜਦੋਂ ਕਿ ਨਵਜੋਤ ਸਿੰਘ ਸਿੱਧੂ ਨੂੰ ਲਿਸਟ ਵਿਚੋਂ ਬਾਹਰ ਰੱਖਿਆ ਗਿਆ ਹੈ।

ਜਾਰੀ ਕੀਤੀ ਗਈ ਸੂਚੀ ਵਿਚ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਚਿਨ ਪਾਇਲਟ, ਪਾਰਟੀ ਦੇ ਸੂਬਾ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਗੋਬਿੰਦ ਸਿੰਘ ਡੋਟਾਸਰਾ, ਡਾ. ਸੀਪੀ ਜੋਸ਼ੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ 40 ਨਾਂ ਸ਼ਾਮਲ ਕੀਤੇ ਗਏ ਹਨ। ਦੱਸ ਦੇਈਏ ਕਿ ਰਾਜਸਥਾਨ ਵਿਚ 25 ਨਵੰਬਰ ਨੂੰ ਚੋਣਾਂ ਹੋਣੀਆਂ ਹਨ।

The post ਰਾਜਸਥਾਨ ਚੋਣਾਂ : ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ, ਚੰਨੀ ਸਣੇ ਵੜਿੰਗ ਦਾ ਨਾਂ ਵੀ ਸੂਚੀ ‘ਚ ਸ਼ਾਮਿਲ appeared first on Daily Post Punjabi.



Previous Post Next Post

Contact Form